Home Blog Page 2878

ਪੰਜਾਬ ’ਚ ਉਦਯੋਗ ਤੇ ਕਾਰੋਬਾਰ ਲਈ ਉਸਾਰੂ ਤੇ ਸਾਜ਼ਗਾਰ ਮਾਹੌਲ ਕਾਰਨ 91000 ਕਰੋੜ ਰੁਪਏ ਦਾ ਨਿਵੇਸ਼ ਹੋਇਆ: ਮੁੱਖ ਸਕੱਤਰ

0

 

ਸੁਖਜਿੰਦਰ ਮਾਨ
ਚੰਡੀਗੜ, 6 ਅਗਸਤ:ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀਆਂ ਉਦਯੋਗ ਪੱਖੀ ਨੀਤੀਆਂ, ਉਦਯੋਗ ਤੇ ਕਾਰੋਬਾਰ ਲਈ ਉਸਾਰੂ ਤੇ ਸਾਜ਼ਗਾਰ ਮਾਹੌਲ ਕਾਰਨ ਪਿਛਲੇ ਚਾਰ ਸਾਲਾਂ ਦੌਰਾਨ ਪ੍ਰਾਪਤ ਹੋਏ 2900 ਤੋਂ ਵੱਧ ਪ੍ਰਾਜੈਕਟਾਂ ਦੇ ਪ੍ਰਸਤਾਵਾਂ ਤੋਂ ਸੂਬੇ ਨੂੰ 91,000 ਕਰੋੜ ਰੁਪਏ ਦਾ ਵੱਡਾ ਨਿਵੇਸ਼ ਹਾਸਲ ਹੋਇਆ ਹੈ। ਇਨ੍ਹਾਂ ਵਿੱਚੋਂ ਤਕਰੀਬਨ 50 ਫ਼ੀਸਦੀ ਨੇ ਸੂਬੇ ਦੇ ਵੱਖ ਵੱਖ ਹਿੱਸਿਆਂ ਵਿੱਚ ਪਹਿਲਾਂ ਹੀ ਵਪਾਰਕ ਉਤਪਾਦਨ ਸ਼ੁਰੂ ਕਰ ਦਿੱਤਾ ਹੈ।
ਇਹ ਜਾਣਕਾਰੀ ਮੁੱਖ ਸਕੱਤਰ ਸ੍ਰੀਮਤੀ ਵਿਨੀ ਮਹਾਜਨ ਨੇ ਜੇ.ਕੇ. ਪੇਪਰ ਲਿਮਟਿਡ ਕੰਪਨੀ ਦੇ ਉਪ-ਚੇਅਰਮੈਨ ਅਤੇ ਪ੍ਰਬੰਧਕੀ ਨਿਰਦੇਸ਼ਕ ਸ੍ਰੀ ਹਰਸ਼ ਪਤੀ ਸਿੰਘਾਨੀਆ ਦੀ ਅਗਵਾਈ ਵਿੱਚ ਕੰਪਨੀ ਦੇ ਵਫ਼ਦ ਨਾਲ ਮੀਟਿੰਗ ਦੌਰਾਨ ਸਾਂਝੀ ਕੀਤੀ।
ਵਫ਼ਦ ਦਾ ਨਿੱਘਾ ਸਵਾਗਤ ਕਰਦਿਆਂ ਮੁੱਖ ਸਕੱਤਰ ਨੇ ਦੱਸਿਆ ਕਿ ਲੁਧਿਆਣਾ ਦੀ ਹਾਈ-ਟੈਕ ਵੈਲੀ ਨੇ ਹੀਰੋ ਸਾਈਕਲਜ਼, ਆਦਿੱਤਿਆ ਬਿਰਲਾ ਗਰੁੱਪ ਵਰਗੇ ਵੱਡੇ ਉਦਯੋਗਿਕ ਘਰਾਣਿਆਂ ਨੂੰ ਨਿਵੇਸ਼ ਲਈ ਆਕਰਸ਼ਿਤ ਕੀਤਾ ਹੈ ਅਤੇ ਹੁਣ ਜੇ.ਕੇ. ਪੇਪਰ ਲਿਮਟਿਡ ਕੰਪਨੀ ਵੀ ਹਾਈ-ਟੈਕ ਵੈਲੀ ਦੇ ਨਿਵੇਸ਼ਕਾਂ ਦੀ ਸੂਚੀ ਵਿੱਚ ਸ਼ਾਮਲ ਹੋ ਗਈ ਹੈ। ਹੀਰੋ ਸਾਈਕਲਜ਼ ਲਿਮਟਿਡ ਪਹਿਲਾਂ ਹੀ ਹਾਈ-ਟੈਕ ਵੈਲੀ ਵਿੱਚ ਆਪਣਾ ਵੱਡਾ ਯੂਨਿਟ ਸਥਾਪਤ ਕਰ ਚੁੱਕੀ ਹੈ, ਜਿਸ ਦੀ ਉਤਪਾਦਨ ਸਮਰੱਥਾ ਸਾਲਾਨਾ 4 ਮਿਲੀਅਨ ਬਾਈ-ਸਾਈਕਲਜ਼ ਖਾਸ ਕਰਕੇ ਈ-ਬਾਈਕਜ਼ ਅਤੇ ਪ੍ਰੀਮੀਅਮ ਬਾਈਕਜ਼ ਤਿਆਰ ਕਰਨ ਦੀ ਹੈ।
ਉਨ੍ਹਾਂ ਦੱਸਿਆ ਕਿ ਇਸੇ ਤਰ੍ਹਾਂ ਹਾਈ-ਟੈਕ ਵੈਲੀ ਵਿੱਚ ਆਦਿੱਤਿਆ ਬਿਰਲਾ ਗਰੁੱਪ ਵੱਲੋਂ ਤਕਰੀਬਨ 1,000 ਕਰੋੜ ਰੁਪਏ ਦੇ ਨਿਵੇਸ਼ ਦਾ ਪ੍ਰਸਤਾਵ ਹੈ, ਜਿਥੇ ਇਸ ਗਰੁੱਪ ਨੇ 147 ਕਰੋੜ ਰੁਪਏ ਦੀ ਲਾਗਤ ਨਾਲ 61 ਏਕੜ ਜ਼ਮੀਨ ਖਰੀਦੀ ਹੈ। ਇਸ ਗਰੁੱਪ ਦੀ ਪੇਂਟ ਨਿਰਮਾਣ ਕਾਰੋਬਾਰ ਸ਼ੁਰੂ ਕਰਨ ਦੀ ਯੋਜਨਾ ਹੈ, ਜਿਸ ਵਾਸਤੇ ਨਵੀਨਤਮ ਨਿਰਮਾਣ ਤਕਨਾਲੋਜੀ ਅਤੇ ਉਦਯੋਗ 4.0 ਆਧਾਰਤ ਮਸ਼ੀਨਰੀ ਲਗਾਈ ਜਾਵੇਗੀ।
ਉਨ੍ਹਾਂ ਉਮੀਦ ਜਤਾਈ ਕਿ ਜੇ.ਕੇ. ਪੇਪਰ ਲਿਮਟਿਡ ਬਿਨਾਂ ਕਿਸੇ ਦੇਰੀ ਦੇ ਆਪਣੇ ਪ੍ਰਸਤਾਵਿਤ ਪਲਾਂਟ ਦਾ ਨਿਰਮਾਣ ਸ਼ੁਰੂ ਕਰ ਦੇਵੇਗੀ ਅਤੇ 2022 ਦੇ ਅੰਤ ਤੱਕ ਵਪਾਰਕ ਉਤਪਾਦਨ ਸ਼ੁਰੂ ਹੋ ਜਾਵੇਗਾ ਕਿਉਂਕਿ ਰਾਜ ਸਰਕਾਰ ਵੱਲੋਂ ਨਿਵੇਸ਼ਕਾਂ ਨੂੰ ਉਸਾਰੂ ਬੁਨਿਆਦੀ ਢਾਂਚਾ ਅਤੇ ਹੋਰ ਲੋੜੀਂਦੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ, ਜੋ ਸੂਬੇ ਵਿੱਚ ਨਿਵੇਸ਼ ਨੂੰ ਆਕਰਸ਼ਿਤ ਕਰਨ ਵਿੱਚ ਅਹਿਮ ਭੂਮਿਕਾ ਨਿਭਾਅ ਰਹੀਆਂ ਹਨ।
ਜ਼ਿਕਰਯੋਗ ਹੈ ਕਿ ਜੇ.ਕੇ. ਪੇਪਰ ਲਿਮਟਿਡ ਨੇ 150 ਕਰੋੜ ਰੁਪਏ ਦੇ ਪ੍ਰਸਤਾਵਿਤ ਨਿਵੇਸ਼ ਨਾਲ ਕੋਰੂਗੇਟਿਡ ਪੈਕੇਜਿੰਗ ਨਿਰਮਾਣ ਦੇ ਨਵੇਂ ਕਾਰੋਬਾਰ ਵਿੱਚ ਦਾਖ਼ਲੇ ਲਈ ਪੰਜਾਬ ਨੂੰ ਚੁਣਿਆ ਹੈ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਬੁੱਧਵਾਰ ਨੂੰ ਇਸ ਕੰਪਨੀ ਨੂੰ ਹਾਈ-ਟੈਕ ਵੈਲੀ, ਲੁਧਿਆਣਾ ਵਿੱਚ 17 ਏਕੜ ਜ਼ਮੀਨ ਅਲਾਟ ਕਰਨ ਸਬੰਧੀ ਪੱਤਰ ਸੌਂਪਿਆ ਗਿਆ।
ਸੂਬਾ ਸਰਕਾਰ ਦਾ ਸਹਿਯੋਗ ਅਤੇ ਨਿਰਵਿਘਨ ਸਹੂਲਤਾਂ ਲਈ ਧੰਨਵਾਦ ਕਰਦਿਆਂ ਸ੍ਰੀ ਸਿੰਘਾਨੀਆ ਨੇ ਕਿਹਾ ਕਿ ਇਹ ਪ੍ਰਸਤਾਵਿਤ ਯੂਨਿਟ ਇੱਕ ਅਤਿ-ਆਧੁਨਿਕ ਨਿਰਮਾਣ ਸਹੂਲਤ ਹੋਵੇਗੀ, ਜਿਸ ਵਾਸਤੇ ਨਵੀਨਤਮ ਤਕਨਾਲੋਜੀ ਤੇ ਮਸ਼ੀਨਰੀ ਸਥਾਪਤ ਕੀਤੀ ਜਾਵੇਗੀ। ਇਸ ਯੂਨਿਟ ਵਿੱਚ ਵੇਸਟ ਪੇਪਰ ਨੂੰ ਕੋਰੂਗੇਟਿਡ ਪੈਕੇਜਿੰਗ ਦੇ ਉਤਪਾਦਨ ਲਈ ਕੱਚੇ ਮਾਲ ਵਜੋਂ ਵਰਤਿਆ ਜਾਵੇਗਾ।
ਇਸ ਦੌਰਾਨ ਮੁੱਖ ਸਕੱਤਰ ਨੇ ਸੂਬੇ ਵਿੱਚ ਪੇਪਰ ਨਿਰਮਾਣ ਈਕੋਸਿਸਟਮ ਵਿਕਸਤ ਕਰਨ ਦੇ ਨਾਲ ਨਾਲ ਇਸ ਵਾਸਤੇ ਲੋੜੀਂਦੇ ਹੁਨਰ ਅਤੇ ਪਰਾਲੀ ਦੀ ਕੱਚੇ ਮਾਲ ਵਜੋਂ ਵਰਤੋਂ ਦੀਆਂ ਸੰਭਾਵਨਾਵਾਂ ਤਲਾਸ਼ਣ ਬਾਰੇ ਵੀ ਵਿਚਾਰ ਵਟਾਂਦਰਾ ਕੀਤਾ।
ਇਸ ਮੀਟਿੰਗ ਵਿੱਚ ਇਨਵੈਸਟ ਪੰਜਾਬ ਦੇ ਪ੍ਰਮੁੱਖ ਸਕੱਤਰ ਸ੍ਰੀ ਹੁਸਨ ਲਾਲ, ਸੀ.ਈ.ਓ. ਇਨਵੈਸਟ ਪੰਜਾਬ ਸ੍ਰੀ ਰਜਤ ਅਗਰਵਾਲ ਅਤੇ ਪੰਜਾਬ ਲਘੂ ਉਦਯੋਗ ਅਤੇ ਨਿਰਯਾਤ ਨਿਗਮ ਦੇ ਪ੍ਰਬੰਧਕੀ ਨਿਰਦੇਸ਼ਕ ਸ੍ਰੀਮਤੀ ਨੀਲਿਮਾ ਵੀ ਮੌਜੂਦ ਸਨ।

.

ਗੰਨਾ ਕਾਸ਼ਤਕਾਰਾਂ ਨੂੰ 45 ਕਰੋੜ ਰੁਪਏ ਦੀ ਅਦਾਇਗੀ ਜਾਰੀ: ਸੁਖਜਿੰਦਰ ਸਿੰਘ ਰੰਧਾਵਾ

0

ਕੇਂਦਰ ਸਰਕਾਰ ਕੋਲ ਬਣਦੀ ਅਦਾਇਗੀ ਹਾਸਲ ਕਰਨ ਲਈ ਕੀਤੀ ਜਾਵੇਗੀ ਚਾਰਾਜੋਈ
ਸੁਖਜਿੰਦਰ ਮਾਨ
ਚੰਡੀਗੜ੍ਹ, 6 ਅਗਸਤ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀਆਂ ਹਦਾਇਤਾਂ ਅਨੁਸਾਰ ਸਹਿਕਾਰੀ ਖੰਡ ਮਿੱਲਾਂ ਵੱਲੋੋਂ ਗੰਨਾਂ ਕਾਸ਼ਤਕਾਰਾਂ ਦੀ ਬਕਾਇਆ ਰਹਿੰਦੀ ਰਾਸ਼ੀ ਦੀ ਅਦਾਇਗੀ ਲਈ 45 ਕਰੋੋੜ ਰੁਪਏ ਗੰਨਾ ਕਾਸ਼ਤਕਾਰਾਂ ਨੂੰ ਜਾਰੀ ਕਰ ਦਿੱਤੀ ਗਈ ਹੈ। ਇਹ ਖੁਲਾਸਾ ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਵੱਲੋੋਂ ਸਹਿਕਾਰੀ ਖੰਡ ਮਿੱਲਾਂ ਦੀ ਸਾਲ 2019-20 ਦੀ ਐਕਸਪੋੋਰਟ ਸਬਸਿਡੀ ਅਤੇ ਬਫਰ ਸਟਾਕ ਸਬਸਿਡੀ ਦੀ ਕਰੀਬ 10.56 ਕਰੋੋੜ ਰੁਪਏ ਦੀ ਅਦਾਇਗੀ ਅਜੇ ਤੱਕ ਜਾਰੀ ਨਾ ਕੀਤੇ ਜਾਣ ਦੇ ਬਾਵਜੂਦ ਪੰਜਾਬ ਸਰਕਾਰ ਵੱਲੋੋਂ ਆਪਣੇ ਪੱਧਰ ‘ਤੇ 45 ਕਰੋੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ।
ਸਹਿਕਾਰਤਾ ਮੰਤਰੀ ਨੇ ਦੱਸਿਆ ਕਿ ਸੂਬਾ ਸਰਕਾਰ ਕਿਸਾਨਾਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਉਨ੍ਹਾਂ ਦੀ ਬਕਾਇਆ ਰਾਸ਼ੀ ਦੀ ਮੁਕੰਮਲ ਅਦਾਇਗੀ ਲਈ ਸਰਕਾਰ ਵੱਲੋੋਂ ਸਾਲ 2021-22 ਦੇ ਬਜਟ ਵਿੱਚ 300 ਕਰੋੋੜ ਰੁਪਏ ਦਾ ਪ੍ਰਾਵਧਾਨ ਕੀਤਾ ਗਿਆ ਹੈ। ਸ. ਰੰਧਾਵਾ ਵੱਲੋੋਂ ਇਹ ਵੀ ਜਾਣਕਾਰੀ ਦਿੱਤੀ ਗਈ ਕਿ ਸਹਿਕਾਰੀ ਖੰਡ ਮਿੱਲਾਂ ਦੀ ਸ਼ੂਗਰ ਐਕਸਪੋਰਟ ਸਬਸਿਡੀ ਅਤੇ ਬਫਰ ਸਟਾਕ ਕਲੇਮ ਵਜੋੋਂ ਬਣਦੀ ਕਰੀਬ 10.56 ਕਰੋੜ ਰੁਪਏ ਦੀ ਜਲਦੀ ਅਦਾਇਗੀ ਲਈ ਭਾਰਤ ਸਰਕਾਰ ਨਾਲ ਸੰਪਰਕ ਕੀਤਾ ਜਾ ਰਿਹਾ ਹੈ ਤਾਂ ਜੋ ਗੰਨੇ ਦੀ ਕੁੱਲ ਬਕਾਇਆ ਅਦਾਇਗੀ ਛੇਤੀ ਤੋਂ ਛੇਤੀ ਕੀਤੀ ਜਾ ਸਕੇ।
ਸ. ਰੰਧਾਵਾ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋੋਂ ਗੰਨਾਂ ਕਾਸ਼ਤਾਕਾਰਾਂ ਦੀ ਆਮਦਨ ਵਧਾਉਣ ਲਈ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਸਹਿਕਾਰੀ ਖੰਡ ਮਿੱਲਾਂ ਵੱਲੋੋਂ ਗੰਨੇ ਦੀ ਬਿਜਾਈ ਲਈ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਅਤੇ ਇੰਡੀਅਨ ਕਾਉਂਸਲ ਆਫ ਐਗਰੀਕਲਚਰ ਰਿਸਰਚ, ਕਰਨਾਲ ਦੇ ਸਹਿਯੋੋਗ ਨਾਲ ਗੰਨੇ ਦੀਆਂ ਵੱਧ ਝਾੜ ਵਾਲੀਆਂ ਕਿਸਮਾਂ ਦੇ ਕਰੀਬ 20 ਲੱਖ ਪੌੌਦਿਆਂ ਦੀ ਪਨੀਰੀ ਤਿਆਰ ਕਰਕੇ ਗੰਨਾਂ ਕਾਸ਼ਤਕਾਰਾਂ ਨੂੰ ਅੱਸੂ-ਕੱਤਕ ਦੀ ਬਿਜਾਈ ਦੌੌਰਾਨ ਬੀਜ ਵੱਜੋੋਂ ਦਿੱਤੇ ਜਾਣਗੇ। ਇਸ ਨਾਲ ਨਾ ਸਿਰਫ ਗੰਨੇ ਦੇ ਪ੍ਰਤੀ ਏਕੜ ਝਾੜ ਵਿੱਚ ਵਾਧਾ ਹੋਵੇਗਾ ਬਲਕਿ ਗੰਨਾ ਕਾਸ਼ਤਕਾਰਾਂ ਦੀ ਪ੍ਰਤੀ ਏਕੜ ਆਮਦਨ ਵਿੱਚ ਵੀ ਵਾਧਾ ਹੋੋਵੇਗਾ।

ਚੰਗੀ ਖ਼ਬਰ: ਬਠਿੰਡਾ ਚ ਲਗਾਤਾਰ 14ਵੇਂ ਦਿਨ ਵੀ ਕਰੋਨਾ ਨਾਲ ਨਹੀਂ ਹੋਈ ਮੌਤ

0

ਬੀਤੇ 24 ਘੰਟਿਆਂ ਦੌਰਾਨ ਨਹੀਂ ਆਇਆ ਕੋਈ ਨਵਾਂ ਕੇਸ
ਸੁਖਜਿੰਦਰ ਮਾਨ
ਬਠਿੰਡਾ, 5 ਅਗਸਤ: ਡਿਪਟੀ ਕਮਿਸ਼ਨਰ ਸ਼੍ਰੀ ਬੀ.ਸ਼੍ਰੀਨਿਵਾਸਨ ਨੇ ਦੱਸਿਆ ਕਿ ਜ਼ਿਲਾ ਵਾਸੀਆਂ ਲਈ ਚੰਗੀ ਖ਼ਬਰ ਇਹ ਹੈ ਕਿ ਬੀਤੇ 24 ਘੰਟਿਆਂ ਦੌਰਾਨ ਕਰੋਨਾ ਦਾ ਕੋਈ ਨਵਾਂ ਕੇਸ ਨਹੀਂ ਆਇਆ ਅਤੇ ਲਗਾਤਾਰ 14ਵੇਂ ਦਿਨ ਕਰੋਨਾ ਨਾਲ ਪ੍ਰਭਾਵਿਤ ਕਿਸੇ ਵਿਅਕਤੀ ਦੀ ਮੌਤ ਨਹੀਂ ਹੋਈ।
ਡਿਪਟੀ ਕਮਿਸ਼ਨਰ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਰੋਨਾ ਮਹਾਂਮਾਰੀ ਨਾਲ ਨਜਿੱਠਣ ਲਈ ਜ਼ਿਲੇ ਅੰਦਰ ਕੋਵਿਡ-19 ਤਹਿਤ ਹੁਣ ਤੱਕ ਕੁੱਲ 448112 ਸੈਂਪਲ ਲਏ ਗਏ, ਜਿਨਾਂ ਚੋਂ 41519 ਪਾਜੀਟਿਵ ਕੇਸ ਆਏ, ਜਿਸ ਚੋਂ 40454 ਕਰੋਨਾ ਪ੍ਰਭਾਵਿਤ ਮਰੀਜ਼ ਕਰੋਨਾ ਵਾਇਰਸ ਤੇ ਫ਼ਤਿਹ ਹਾਸਲ ਕਰਕੇ ਆਪੋ-ਆਪਣੇ ਘਰ ਵਾਪਸ ਪਰਤ ਗਏ। ਸ਼੍ਰੀ ਬੀ.ਸ਼੍ਰੀਨਿਵਾਸਨ ਨੇ ਅੱਗੇ ਦੱਸਿਆ ਕਿ ਬੀਤੇ 24 ਘੰਟਿਆਂ ਦੌਰਾਨ 2 ਕਰੋਨਾ ਪ੍ਰਭਾਵਿਤ ਮਰੀਜ਼ ਠੀਕ ਹੋਣ ਉਪਰੰਤ ਆਪੋ-ਆਪਣੇ ਘਰ ਵਾਪਸ ਪਰਤ ਗਏ ਹਨ ।
ਉਨਾਂ ਹੋਰ ਦੱਸਿਆ ਕਿ ਇਸ ਸਮੇਂ ਜ਼ਿਲੇ ਵਿੱਚ ਕੁੱਲ 26 ਕੇਸ ਐਕਟਿਵ ਹਨ ਤੇ ਹੁਣ ਤੱਕ ਕਰੋਨਾ ਪ੍ਰਭਾਵਿਤ 1039 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ। ਇਸ ਸਮੇਂ 20 ਕਰੋਨਾ ਪਾਜੀਟਿਵ ਘਰੇਲੂ ਇਕਾਂਤਵਾਸ ਵਿਚ ਹਨ।

333456 ਵਿਅਕਤੀਆਂ ਨੇ ਲਗਵਾਈ ਕਰੋਨਾ ਵੈਕਸੀਨ-ਡਿਪਟੀ ਕਮਿਸ਼ਨਰ
ਬਠਿੰਡਾ: ਜ਼ਿਲੇ ਵਿੱਚ ਹੁਣ ਤੱਕ 333456 ਵਿਅਕਤੀ ਕਰੋਨਾ ਵੈਕਸੀਨ ਲਗਵਾ ਚੁੱਕੇ ਹਨ। ਇਨਾਂ ਵਿੱਚ 59571 ਫਰੰਟ ਲਾਇਨ ਵਰਕਰਜ਼ ਸ਼ਾਮਿਲ ਹਨ। ਇਸ ਤੋਂ ਇਲਾਵਾ 18 ਤੋਂ 44 ਸਾਲ ਤੱਕ 91643 ਵਿਅਕਤੀਆਂ, 45 ਤੋਂ 60 ਤੱਕ 60402 ਵਿਅਕਤੀਆਂ ਅਤੇ ਇਸੇ ਤਰਾਂ 60 ਸਾਲ ਤੋਂ ਵਧੇਰੇ ਉਮਰ ਦੇ 36983 ਬਜ਼ੁਰਗਾਂ ਨੂੰ ਪਹਿਲੀ ਡੋਜ਼ ਲਗਾਈ ਜਾ ਚੁੱਕੀ ਹੈ।

ਆਂਗਣਵਾੜੀ ਯੂਨੀਅਨ ਦੇ ਆਗੂਆਂ ਦੀ ਕੈਬਨਿਟ ਮੰਤਰੀ ਅਰੁਣਾ ਚੌਧਰੀ ਨਾਲ ਮੀਟਿੰਗ ਰਹੀ ਬੇਸਿੱਟਾ

0

ਸੁਖਜਿੰਦਰ ਮਾਨ
ਚੰਡੀਗੜ੍ਹ, 6 ਅਗਸਤ- ਆਲ ਪੰਜਾਬ ਆਂਗਣਵਾੜੀ ਮੁਲਾਜਮ ਯੂਨੀਅਨ ਨੇ ਪੰਜਾਬ ਸਰਕਾਰ ਤੇ ਦੋਸ ਲਗਾਇਆ ਹੈ ਕਿ ਸਰਕਾਰ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੇ ਨਾਲ ਕੋਝਾ ਮਜਾਕ ਕਰ ਰਹੀ ਹੈ ਤੇ ਉਹਨਾਂ ਦੀ ਕੋਈ ਵੀ ਮੰਗ ਮੰਨੀ ਨਹੀਂ ਜਾ ਰਹੀ । ਜਿਸ ਕਰਕੇ ਜਥੇਬੰਦੀ ਵੱਲੋਂ ਸਰਕਾਰ ਕੋਲੋਂ ਆਪਣੀਆਂ ਮੰਗਾਂ ਮਨਾਉਣ ਲਈ ਜੋ ਪ੍ਰੋਗਰਾਮ 7 ਅਗਸਤ ਤੋਂ ਕਾਂਗਰਸੀ ਮੰਤਰੀਆਂ ਦੇ ਘਰਾਂ ਦੇ ਘਿਰਾਓ ਕਰਨ ਲਈ ਉਲੀਕਿਆ ਹੋਇਆ ਹੈ , ਉਹ ਜਾਰੀ ਰਹੇਗਾ । ਯੂਨੀਅਨ ਦੇ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਅਤੇ ਸੂਬਾ ਦਫਤਰ ਸਕੱਤਰ ਛਿੰਦਰਪਾਲ ਕੌਰ ਥਾਂਦੇਵਾਲਾ ਨੇ ਅੱਜ ਇਥੇ ਦੱਸਿਆ ਕਿ ਚੰਡੀਗੜ੍ਹ ਵਿਖੇ ਯੂਨੀਅਨ ਦੇ ਵਫਦ ਨਾਲ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਦੀ ਮੰਤਰੀ ਅਰੁਣਾ ਚੌਧਰੀ ਨੇ ਸੂਬੇ ਭਰ ਦੀਆਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੀਆਂ ਮੰਗਾਂ ਤੇ ਮਸਲਿਆਂ ਨੂੰ ਲੈ ਕੇ ਮੀਟਿੰਗ ਕੀਤੀ ਸੀ । ਪਰ ਇਹ ਮੀਟਿੰਗ ਬਿਲਕੁਲ ਬੇਸਿੱਟਾ ਰਹੀ ਤੇ ਕੋਈ ਵੀ ਮੰਗ ਸਿਰੇ ਨਹੀਂ ਚੜੀ । ਇਸ ਮੀਟਿੰਗ ਵਿੱਚ ਮੰਤਰੀ ਤੋਂ ਇਲਾਵਾ ਕਾਂਗਰਸ ਕਮੇਟੀ ਦੇ ਕਾਰਜਕਾਰੀ ਪ੍ਰਧਾਨ ਕੁਲਜੀਤ ਸਿੰਘ ਨਾਗਰਾ , ਵਿਭਾਗ ਦੇ ਡਾਇਰੈਕਟਰ ਵਿਪਲ ਉਜਵਲ , ਪਿ੍ਰੰਸੀਪਲ ਸਕੱਤਰ ਅਨੁਰਾਗ ਵਰਮਾ ਤੇ ਵਿੱਤ ਸਕੱਤਰ ਸਿਨਹਾ ਆਦਿ ਅਧਿਕਾਰੀ ਮੌਜੂਦ ਸਨ । ਪਰ ਸਰਕਾਰ ਦੇ ਨੁਮਾਇੰਦਿਆਂ ਦੀ ਗੱਲ ਬੜੀ ਹਾਸੋਹੀਣੀ ਸੀ ਕਿ ਵਰਕਰਾਂ ਤੇ ਹੈਲਪਰਾਂ ਦੇ ਜਿਹੜੇ ਪੈਸੇ ਪਿਛਲੇਂ ਤਿੰਨ ਸਾਲਾਂ ਤੋਂ ਪੰਜਾਬ ਸਰਕਾਰ ਕ੍ਰਮਵਾਰ 600 ਰੁਪਏ ਤੇ 300 ਰੁਪਏ ਨੱਪੀ ਬੈਠੀ ਹੈ , ਉਹਨਾਂ ਪੈਸਿਆਂ ਨੂੰ ਵਾਪਸ ਮੋੜਣ ਦਾ ਐਲਾਨ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ 15 ਅਗਸਤ ਨੂੰ ਕਰਨਗੇ , ਪਰ ਵਰਕਰਾਂ ਤੇ ਹੈਲਪਰਾਂ ਨੂੰ ਏਰੀਅਰ ਨਹੀਂ ਦਿੱਤਾ ਜਾਵੇਗਾ । ਹਰਗੋਬਿੰਦ ਕੌਰ ਨੇ ਕਿਹਾ ਕਿ ਜਥੇਬੰਦੀ ਦੀ ਤਾਂ ਮੰਗ ਹੈ ਕਿ ਪੰਜਾਬ ਦੀਆਂ ਵਰਕਰਾਂ ਤੇ ਹੈਲਪਰਾਂ ਨੂੰ ਹਰਿਆਣਾ ਪੈਟਰਨ ਦਿੱਤਾ ਜਾਵੇ , ਪਰ ਪੰਜਾਬ ਸਰਕਾਰ ਕੋਝਾ ਮਜਾਕ ਕਰ ਰਹੀ ਹੈ । ਹਰਿਆਣੇ ਵਿੱਚ ਵਰਕਰਾਂ ਨੂੰ 12 ਹਜਾਰ ਰੁਪਏ ਮਾਣ ਭੱਤਾ ਮਿਲ ਰਿਹਾ ਹੈ ।

ਮਹਿਲਾ ਹਾਕੀ ਟੀਮ ਵਿੱਚ ਨਵੇਂ ਭਾਰਤ ਦੀ ਭਾਵਨਾ ਨਜ਼ਰ ਆਉਂਦੀ ਹੈ: ਪ੍ਰਧਾਨ ਮੰਤਰੀ

ਸੁਖਜਿੰਦਰ ਮਾਨ
ਨਵੀਂ ਦਿੱਲੀ, 6 ਅਗੱਸਤ: ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਕਿਹਾ ਹੈ ਕਿ ਮਹਿਲਾ ਹਾਕੀ ਟੀਮ ਮੈਡਲ ਹਾਸਲ ਕਰਨ ਤੋਂ ਭਾਵੇਂ ਰਹਿ ਗਈ, ਲੇਕਿਨ ਇਸ ਟੀਮ ਵਿੱਚ ਨਵੇਂ ਭਾਰਤ ਦੀ ਭਾਵਨਾ ਦੀ ਝਲਕ ਮਿਲਦੀ ਹੈ – ਅਜਿਹਾ ਭਾਰਤ, ਜਿੱਥੇ ਅਸੀਂ ਆਪਣਾ ਬਿਹਤਰੀਨ ਦਿੰਦੇ ਹਾਂ ਅਤੇ ਨਿਤ ਨਵੀਆਂ ਮੰਜ਼ਿਲਾਂ ਹਾਸਲ ਕਰਦੇ ਹਾਂ। ਉਨ੍ਹਾਂ ਨੇ ਕਿਹਾ ਕਿ ਟੋਕੀਓ ਓਲੰਪਿਕਸ 2020 ਵਿੱਚ ਅਸੀਂ ਆਪਣੀ ਮਹਿਲਾ ਹਾਕੀ ਟੀਮ ਦੇ ਸ਼ਾਨਦਾਰ ਪ੍ਰਦਰਸ਼ਨ ਨੂੰ ਯਾਦਾਂ ਵਿੱਚ ਸੰਜੋ ਕੇ ਰੱਖਾਂਗੇ। ਟਵੀਟਾਂ ਦੀ ਇੱਕ ਲੜੀ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;“ਅਸੀਂ #2020 ਵਿੱਚ ਆਪਣੀ ਮਹਿਲਾ ਹਾਕੀ ਟੀਮ ਦੇ ਸ਼ਾਨਦਾਰ ਪ੍ਰਦਰਸ਼ਨ ਨੂੰ ਹਮੇਸ਼ਾ ਯਾਦ ਰੱਖਾਂਗੇ। ਉਨ੍ਹਾਂ ਨੇ ਪੂਰੀ ਖੇਡ ਵਿੱਚ ਆਪਣਾ ਬਿਹਤਰੀਨ ਪ੍ਰਦਰਸ਼ਨ ਕੀਤਾ। ਟੀਮ ਦੇ ਹਰੇਕ ਮੈਂਬਰ ਨੂੰ ਜ਼ਬਰਦਸਤ ਸਾਹਸ, ਸਕਿੱਲ ਅਤੇ ਲਚਕ ਦਾ ਵਰਦਾਨ ਪ੍ਰਾਪਤ ਹੈ। ਭਾਰਤ ਨੂੰ ਇਸ ਸਿਰਮੌਰ ਟੀਮ ‘ਤੇ ਮਾਣ ਹੈ।

ਆਜ਼ਾਦੀ ਕਾ ਅੰਮਿ੍ਰਤ ਮਹੋਤਸਵਇੰਡੀਆ@75’ ਵਿਸ਼ੇ ’ਤੇ ਵੈਬੀਨਾਰ ਕਰਵਾਇਆ

ਸੁਖਜਿੰਦਰ ਮਾਨ
ਚੰਡੀਗੜ੍ਹ,06 ਅਗਸਤ: ਭਾਰਤ ਸਰਕਾਰ ਦੇ ਸੂਚਨਾ ਤੇ ਪ੍ਰਸਾਰਣ ਮੰਤਰਾਲੇ ਅਧੀਨ ਚੰਡੀਗੜ੍ਹ ਸਥਿਤ ‘ਰੀਜਨਲ ਆਊਟਰੀਚ ਬਿਊਰੋ’ ਅਤੇ ‘ਪੱਤਰ ਸੂਚਨਾ ਦਫ਼ਤਰ’ ਵੱਲੋਂ ਅੱਜ ‘ਆਜ਼ਾਦੀ ਕਾ ਅੰਮਿ੍ਰਤ ਮਹੋਤਸਵ@75’ ਬਾਰੇ ਇੱਕ ਵੈਬੀਨਾਰ ਕਰਵਾਇਆ ਗਿਆ।
ਇਸ ਵੈਬੀਨਾਰ ਦੌਰਾਨ ਮਹਿਮਾਨ ਬੁਲਾਰੇ ਬਿ੍ਰਗੇਡੀਅਰ ਜੇ.ਐੱਸ. ਜਸਵਾਲ (ਸੇਵਾਮੁਕਤ) ਵੀਰ ਚੱਕਰ ਅਤੇ ਸੈਨਾ ਮੈਡਲ ਪੁਰਸਕਾਰ ਜੇਤੂ ਨੇ ਕਿਹਾ ਕਿ ਆਜ਼ਾਦੀਪ੍ਰਾਪਤੀ ਤੋਂ ਬਾਅਦ ਦੇ ਸਮੇਂ ਸਮੇਤ ਆਧੁਨਿਕ ਭਾਰਤ ਦੇ ਇਤਿਹਾਸ ਵਿੱਚ ਆਜ਼ਾਦੀ ਘੁਲਾਟੀਆਂ ਦਾ ਅਥਾਹ ਯੋਗਦਾਨ ਹੈ। ਉਨ੍ਹਾਂ1971 ਦੀ ਭਾਰਤਪਾਕਿਸਤਾਨ ਜੰਗ ਦੇ ਆਪਣੇ ਤਜਰਬੇ ਸਾਂਝੇ ਕਰਦਿਆਂ ਬੰਗਲਾਦੇਸ਼ ਦੀ ਸਿਰਜਣਾ ਨੂੰ ਇੱਕ ‘ਇਤਿਹਾਸਕ ਪਲ’ ਕਰਾਰ ਦਿੱਤਾ। ਫ਼ੌਜ ਨੂੰ ਉਨ੍ਹਾਂ ‘ਵਿਭਿੰਨਤਾ ’ਚ ਏਕਤਾ’ ਦੀ ਬਿਹਤਰੀਨ ਮਿਸਾਲ ਕਰਦਿਆਂ ਉਨ੍ਹਾਂ ਕਿਹਾ ਕਿ ਇੱਕ ਨੌਜਵਾਨ ਲਈ ਇਹ ਸਰਬੋਤਮ ਕੈਰੀਅਰ ਹੈ ਕਿਉਂਕਿ ਇੱਥੇ ਤੁਹਾਨੂੰ ਸਿਰਫ਼ ਨੌਕਰੀ ਹੀ ਨਹੀਂ, ਸਗੋਂ ਇੱਕ ਪਰਿਵਾਰ ਵੀ ਮਿਲਦਾ ਹੈ।
ਇੱਕ ਹੋਰ ਮਹਿਮਾਨ ਬੁਲਾਰੇ ਸੁਸ਼੍ਰੀ ਸੀਮਾ ਸੇਠੀ, ਜੋ ਪਰਮ ਵੀਰ ਚੱਕਰ ਪੁਰਸਕਾਰ ਜੇਤੂ ਕੈਪਟਨ ਵਿਕਰਮ ਬਤਰਾ ਦੀ ਭੈਣ ਹਨ, ਨੇ ਕਿਹਾ ਕਿ ਉਨ੍ਹਾਂ ਦੇ ਭਰਾ ਨੂੰ ਬਚਪਨ ਤੋਂ ਹੀ ਭਾਰਤੀ ਥਲ ਸੈਨਾ ’ਚ ਜਾਣ ਦਾ ਸ਼ੌਕ ਸੀ। ਉਨ੍ਹਾਂ ਅੱਗੇ ਕਿਹਾ ਕਿ ਰਾਸ਼ਟਰ ਪ੍ਰਤੀ ਦੇਸ਼ਭਗਤੀ ਤੇ ਸੇਵਾ ਦੀ ਭਾਵਨਾ ਸਦਕਾ ਹੀ 1999 ’ਚ ਉਨ੍ਹਾਂ ਕਾਰਗਿਲ ਦੀ ਜੰਗ ਦੌਰਾਨ ਆਪਣੀ ਮਹਾਨ ਕੁਰਬਾਨੀ ਦਿੱਤੀ।ਆਪਣੇ ਸੁਆਗਤੀ ਭਾਸ਼ਣ ਦੌਰਾਨ ਪੀਆਈਬੀ ਚੰਡੀਗੜ੍ਹ ਦੇ ਅਸਿਸਟੈਂਟ ਡਾਇਰੈਕਟਰ ਸ਼੍ਰੀ ਹਿਮਾਂਸ਼ੂ ਪਾਠਕ ਨੇ ਕਿਹਾ ਕਿ ‘ਆਜ਼ਾਦੀ ਕਾ ਅੰਮਿ੍ਰਤ ਮਹੋਤਸਵ’ ਪ੍ਰਗਤੀਸ਼ੀਲ ਭਾਰਤ ਦੇ 75 ਸਾਲਾਂ ਦੇ ਯਾਦਗਾਰੀ, ਦੇਸ਼ ਦੀ ਜਨਤਾ ਦੇ ਸ਼ਾਨਦਾਰ ਇਤਿਹਾਸ, ਸੱਭਿਆਚਾਰ ਤੇ ਪ੍ਰਾਪਤੀਆਂ ਦੇ ਜਸ਼ਨ ਮਨਾਉਣ ਲਈ ਭਾਰਤ ਸਰਕਾਰ ਦੀ ਇੱਕ ਪਹਿਲਕਦਮੀ ਹੈ।ਰੀਜਨਲ ਆਊਟਰੀਚ ਬਿਊਰੋ ਚੰਡੀਗੜ੍ਹ ਦੇ ਅਸਿਸਟੈਂਟ ਡਾਇਰੈਕਟਰ ਸੁਸ਼੍ਰੀ ਸਪਨਾ ਨੇ ਇਸ ਸੈਸ਼ਨ ਦਾ ਸੰਚਾਲਨ ਕੀਤਾ। , ਚੰਡੀਗੜ੍ਹ ਦੇ ਅਸਿਸਟੈਂਟ ਡਾਇਰੈਕਟਰ ਸ਼੍ਰੀਮਤੀ ਸੰਗੀਤਾ ਜੋਸ਼ੀ ਨੇ ਬੁਲਾਰਿਆਂ ਅਤੇ ਮੌਜੂਦ ਭਾਗੀਦਾਰਾਂ ਦਾ ਧੰਨਵਾਦ ਕਰਦਿਆਂ ਵੈਬੀਨਾਰ ਦੀ ਸਮਾਪਤੀ ਕੀਤੀ।

ਹਾਕੀ ਦੀ ਟੀਮ ਵਿਚ ਸ਼ਾਮਿਲ ਹਰਿਆਣਾ ਦੇ ਦੋਨੋਂ ਖਿਡਾਰੀਆਂ ਨੂੰ ਢਾਈ-ਢਾਈ ਕਰੋੜ ਰੁਪਏ

ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਨੇ ਕੀਤਾ ਐਲਾਨ
ਸੁਖਜਿੰਦਰ ਮਾਨ
ਚੰਡੀਗੜ੍ਹ, 5 ਅਗਸਤ – ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਨੇ ਓਲੰਪਿਕ ਵਿਚ ਪੁਰਸ਼ ਹਾਕੀ ਟੀਮ ਦੇ ਬ੍ਰਾਂਝ ਮੈਡਲ ਜਿਤਨ ‘ਤੇ ਅੀਮ ਵਿਚ ਸ਼ਾਮਿਲ ਹਰਿਆਣਾ ਦੇ ਦੋਨੋਂ ਖਿਡਾਰੀਆਂ ਨੂੰ 2.5-2.5 ਕਰੋੜ ਰੁਪਏ ਦਾ ਪੁਰਸਕਾਰ ਦਿੱਤੇ ਜਾਣ ਦੇ ਨਾਲ ਹੀ ਸੀਨੀਅਰ ਕੋਚ (ਗਰੁੱਪ-ਬੀ) ਦੀ ਨੌਕਰੀ ਦਿੱਤੇ ਜਾਣ ਦਾ ਐਲਾਨ ਕੀਤਾ ਹੈ। ਇਸ ਦੇ ਨਾਲ ਹੀ ਦੋਨਾਂ ਨੂੰ ਹਰਿਆਣਾ ਸ਼ਹਿਰੀ ਵਿਕਾਸ ਅਥਾਰਿਟੀ ਦੇ ਪਲਾਂਟ ਰਿਆਇਤੀ ਦਰਾਂ ‘ਤੇ ਪ੍ਰਦਾਨ ਕੀਤੇ ਜਾਣਗੇ। ਮੁੱਖ ਮੰਤਰੀ ਨੇ ਇਹ ਐਲਾਨ ਹਰਿਆਣਾ ਕੈਬੀਨੇਟ ਦੀ ਮੀਟਿੰਗ ਦੇ ਬਾਅਦ ਪੱਤਰਕਾਰਾਂ ਨਾਲ ਗਲਬਾਤ ਦੌਰਾਨ ਦਿੱਤੀ।ਮੁੱਖ ਮੰਤਰੀ ਨੇ ਪੁਰਸ਼ ਹਾਕੀ ਟੀਮ ਦੀ ਜਿੱਤ ‘ਤੇ ਸੂਬਾ ਵਾਸੀਆਂ ਅਤੇ ਦੇਸ਼ਵਾਸੀਆਂ ਨੂੰ ਵਧਾਈ ਦਿੰਦੇ ਹੋਏ ਟੀਮ ਇੰਡੀਆ ਨੂੰ ਵੀ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਨੇ ਕਿਹਾ ਕਿ 41 ਸਾਲ ਦੇ ਬਾਅਦ ਹਾਕੀ ਦੀ ਟੀਮ ਨੇ ਇਤਿਹਾਸ ਬਨਾਉਂਦੇ ਹੋਏ ਓਲੰਪਿਕ ਵਿਚ ਬ੍ਰਾਂਝ ਮੈਡਲ ਜਿੱਤ ਕੇ ਦੇਸ਼ ਦਾ ਮਾਣ ਵਧਾਇਆ ਹੈ ਅਤੇ ਸਾਡੇ ਲਈ ਇਹ ਹੋਰ ਵੀ ਮਾਣ ਦੀ ਗਲ ਹੈ ਕਿ ਇਸ ਟੀਮ ਵਿਚ ਹਰਿਆਣਾ ਦੇ ਦੋ ਖਿਡਾਰੀ ਸ਼ਾਮਿਲ ਹਨ ਜਿਨ੍ਹਾਂ ਨੇ ਪੂਰੇ ਮੁਕਾਲਬੇ ਦੌਰਾਨ ਸ਼ਾਨਦਾਰ ਪ੍ਰਦਰਸ਼ਨ ਕੀਤਾ।

ਸੀਐਮ ਵਿੰਡੋਂ ਅਤੇ ਸੇਵਾ ਦਾ ਅਧਿਕਾਰ ਆਯੋਗ ਮਿਲ ਕੇ ਕਰ2ਗੇ ਆਮਜਨਤਾ ਦੀ ਸਮਸਿਆਵਾਂ ਦਾ ਹੱਲ

ਸੁਖਜਿੰਦਰ ਮਾਨ
ਚੰਡੀਗੜ੍ਹ, 6 ਅਗਸਤ – ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਦੇ ਨਿਰਦੇਸ਼ਾਂ ਦੇ ਬਾਅਦ ਹੁਣ ਸੂਬੇ ਵਿਚ ਮੁੱਖ ਮੰਤਰੀ ਸ਼ਿਕਾਇਤ ਹੱਲ ਤੇ ਨਿਗਰਾਨੀ ਪ੍ਰਣਾਲੀ (ਸੀਐਮ ਵਿੰਡੋਂ) ਅਤੇ ਸੇਵਾ ਦਾ ਅਧਿਕਾਰ ਆਯੋਗ ਦੇ ਨਾਲ ਮਿਲ ਕੇ ਸੂਬਾ ਵਾਸੀਆਂ ਦੀ ਸਮਸਿਆਵਾਂ ਦਾ ਹੱਲ ਕਰਣਗੇ। ਵੀਰਵਾਰ ਨੂੰ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਦੀ ਅਗਵਾਈ ਹੇਠ ਹੋਈ ਮੀਟਿੰਗ ਵਿਚ ਇਹ ਫੈਸਲਾ ਕੀਤਾ।
ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਨੇ ਆਪਣੇ ਓਐਸਡੀ ਭੁਪੇਸ਼ਵਰ ਦਿਆਲ ਅਤੇ ਸੇਵਾ ਦਾ ਅਧਿਕਾਰ ਆਯੋਗ ਦੇ ਮੁੱਖ ਕਮਿਸ਼ਨਰ ਟੀਸੀ ਗੁਪਤਾ ਨੂੰ ਸੀਐਮ ਵਿੰਡੋਂ ‘ਤੇ ਆਉਣ ਵਾਲੀਆਂ ਸ਼ਿਕਾਇਤਾਂ ਦਾ ਤੈਅ ਸਮੇਂ ਸੀਮਾ ਵਿਚ ਨਿਪਟਾਰਾ ਕਰਨ ਦੇ ਨਿਰਦੇਸ਼ ਦਿੰਦੇ ਹੋਏ ਦੋਨੋਂ ਵਿਭਾਗਾਂ ਨੂੰ ਨਾਲ ਮਿਲ ਕੇ ਕੰਮ ਕਰਨ ਦੇ ਆਦੇਸ਼ ਜਾਰੀ ਕੀਤੇ ਹਨ।
ਸੀਐਮ ਵਿੰਡੋਂ ‘ਤੇ ਆਉਣ ਵਾਲੀਆਂ 338 ਸੇਵਾਵਾਂ (ਸਰਵਿਸੇਜ) ਨਾਲ ਸਬੰਧਿਤ ਸ਼ਿਕਾਇਤਾਂ ਨੂੰ ਹੁਣ ਸੀਐਮ ਵਿੰਡੋਂ ਵੱਲੋਂ ਸੇਵਾ ਦਾ ਅਧਿਕਾਰ ਆਯੋਗ ਨੂੰ ਭੇਜ ਦਿੱਤਾ ਜਾਵੇਗਾ, ਜਿਸ ਦੇ ਬਾਅਦ ਆਯੋਗ ਸਮੇਂ ਸੀਮਾ ਦੇ ਅੰਦਰ ਸੇਵਾ ਨਹੀਂ ਉਪਲਬਧ ਕਰਾਉਣ ਵਾਲੇ ਅਧਿਕਾਰੀਆਂ ‘ਤੇ ਕਾਰਵਾਈ ਕਰੇਗਾ। ਇੰਨ੍ਹਾਂ ਸੇਵਾਵਾਂ ਵਿਚ ਬਿਜਲੀ-ਪਾਣੀ ਵਰਗੀ ਬੁਨਿਆਦੀ ਸਹੂਲਤਾਂ ਸਮੇਤ 338 ਅਜਿਹੀ ਸੇਵਾਵਾਂ ਹਨ, ਜਿਨ੍ਹਾਂ ਦੀ ਸ਼ਿਕਾਇਤਾਂ ਦੀ ਨਿਗਰਾਨੀ ਹੁਣ ਸੀਐਮ ਵਿੰਡੋਂ ਦੇ ਨਾਲ-ਨਾਲ ਸੇਵਾ ਦਾ ਅਧਿਕਾਰ ਆਯੋਗ ਵੀ ਕਰੇਗਾ।
ਮੁੱਖ ਮੰਤਰੀ ਨੇ ਟੀਸੀ ਗੁਪਤਾ ਨੂੰ ਸੇਵਾ ਦਾ ਅਧਿਕਾਰ ਆਯੋਗ ਦੇ ਕੋਲ ਆਉਣ ਵਾਲੀਆਂ ਸ਼ਿਕਾਇਤਾਂ ‘ਤੇ ਅਧਿਕਾਰੀਆਂ ਦੇ ਖਿਲਾਫ ਸਖਤ ਰੁੱਖ ਅਪਨਾਉਣ ਦੇ ਆਦੇਸ਼ ਦਿੰਦੇ ਹੋਏ ਆਮਜਨਤਾ ਦੀ ਸਮਸਿਆਵਾਂ ਦਾ ਤੈਅ ਸਮੇਂ ਸੀਮਾ ਵਿਚ ਨਿਪਟਾਰਾ ਕਰਨ ਦੇ ਨਿਰਦੇਸ਼ ਦਿੱਤੇ ਹਨ। ਮੀਟਿੰਗ ਵਿਚ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਦੇ ਓਐਸਡੀ ਭੁਪੇਸ਼ਵਰ ਦਿਆਲ, ਸੇਵਾ ਦਾ ਅਧਿਕਾਰ ਆਯੋਗ ਦੇ ਮੁੱਖ ਕਮਿਸ਼ਨਰ ਟੀਸੀ ਗੁਪਤਾ, ਸੇਵਾ ਦਾ ਅਧਿਕਾਰ ਆਯੋਗ ਦੀ ਸਕੱਤਰ ਮੀਨਾਕਸ਼ੀ ਰਾਜ ਸ਼ਾਮਿਲ ਰਹੇ।.

ਹਰਸਿਮਰਤ ਨੇ ਕਾਂਗਰਸ ’ਤੇ ਲਗਾਇਆ ਕਿਸਾਨਾਂ ਦੇ ਨਾਂ ਉਪਰ ਡਰਾਮੇ ਕਰਨ ਦਾ ਦੋਸ਼

ਕਿਹਾ ਕਿ ਅਕਾਲੀ ਦਲ ਸੰਸਦ ਦੇ ਬਾਹਰ ਸਾਰੇ ਸੈਸ਼ਨ ਦੌਰਾਨ ਉਦੋਂ ਤੱਕ ਰੋਸ ਪ੍ਰਦਰਸ਼ਨ ਕਰਦਾ ਰਹੇਗਾ ਜਦੋਂ ਤੱਕ ਖੇਤੀ ਕਾਨੂੰਨ ਰੱਦ ਕਰਨ ਦੀ ਮੰਗ ’ਤੇ ਚਰਚਾ ਨਹੀਂ ਕੀਤੀ ਜਾਂਦੀ
ਸੁਖਜਿੰਦਰ ਮਾਨ
ਨਵੀਂ ਦਿੱਲੀ, 6 ਅਗੱਸਤ: ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਕਾਂਗਰਸ ਪਾਰਟੀ ਉਪਰ ਕਿਸਾਨਾਂ ਦੀ ਹਿਮਾਇਤ ਦੇ ਨਾਂ ਉਪਰ ਡਰਾਮਾ ਕਰਨ ਦਾ ਦੋਸ਼ ਲਗਾਉਂਦਿਆਂ ਕਿਹਾ ਕਿ ਉਹ ਦੱਸੇ ਕਿ ਸਦਨ ਦੇ ਅੰਦਰ ਤਿੰਨ ਖੇਤੀ ਕਾਨੁੰਨ ਰੱਦ ਕਰਨ ਦੀ ਮੰਗ ’ਤੇ ਚਰਚਾ ਕਰਨ ਦਾ ਮੁੱਦਾ ਚੁੱਕਣ ਤੋਂ ਇਨਕਾਰੀ ਕਿਉਂ ਹੈ। ਇਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬੀਬਾ ਬਾਦਲ ਨੇ ਕਿਹਾ ਕਿ ਹੈਰਾਨੀ ਵਾਲੀ ਗੱਲ ਹੈ ਕਿ ਢਾਈ ਹਫਤਿਆਂ ਤੋਂ ਸੰਸਦ ਦਾ ਸੈਸ਼ਨ ਚਲ ਰਿਹਾ ਹੈ ਤੇ ਰੋਜ਼ਾਨਾ ਕਾਂਗਰਸ ਪਾਰਟੀ ਪੈਗਾਸਸ ਨਿਗਰਾਨੀ ਮਾਮਲੇ ’ਤੇ ਚਰਚਾ ਕਰਨ ਦੀ ਮੰਗ ਕਰ ਰਹੀ ਹੈ। ਪਰ ਕਿਸਾਨਾਂ ਦੀ ਆਵਾਜ਼ ਚੁੱਕਣ ਤੋਂ ਇਨਕਾਰੀ ਹੈ । ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਕਿਸਾਨਾਂ ਦੀ ਆਵਾਜ਼ ਕੁਚਲਣ ਲਈ ਕੇਂਦਰ ਸਰਕਾਰ ਨਾਲ ਰਲ ਗਈ ਹੈ। ਉਹਨਾਂ ਕਿਹਾ ਕਿ ਅਕਾਲੀ ਦਲ ਸਾਰੀਆਂ ਸਿਆਸੀ ਪਾਰਟੀਆਂ ਨੁੰ ਅਪੀਲ ਕੀਤੀ ਸੀ ਕਿ ਕਿਸਾਨਾਂ ਦੇ ਮੁੱਦੇ ਰਲ ਕੇ ਚੁੱਕੇ ਜਾਣ ਪਰ ਕਾਂਗਰਸ ਪਾਰਟੀ ਨੇ ਇਸ ਅਪੀਲ ’ਤੇ ਕੋਈ ਹੁੰਗਾਰਾ ਭਰਨ ਤੋਂ ਇਨਕਾਰ ਕਰ ਦਿੱਤਾ। ਇਸ ਦੌਰਾਨ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਅਕਾਲੀ ਦਲ ਤੇ ਬਸਪਾ ਦੇ ਸਾਰੇ ਐਮ ਪੀ ਸਾਰੇ ਸੈਸ਼ਨ ਤੱਕ ਜਾਂ ਜਦੋਂ ਤੱਕ ਸੰਸਦ ਵਿਚ ਅੰਨਦਾਤਾ ਦੀ ਆਵਾਜ਼ ਨਹੀਂ ਚੁੱਕੀ ਜਾਂਦੀ, ਉਦੋਂ ਤੱਕ ਰੋਸ ਪ੍ਰਦਰਸ਼ਨ ਕਰਦੇ ਰਹਿਣਗੇ। ਸੰਸਦ ਦੇ ਬਾਹਰ ਅਕਾਲੀ ਦਲ ਤੇ ਬਸਪਾ ਸੰਸਦ ਮੈਂਬਰਾਂ ਨਾਲ ਰਲ ਕੇ ਤਿੰਨ ਖੇਤੀ ਕਾਨੂੰਨਾਂ ਖਿਲਾਫ ਰੋਸ ਪ੍ਰਦਰਸ਼ਨ ਕਰਦਿਆਂ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਉਹਨਾਂ ਕਿਹਾ ਕਿ ਸਿਰਫ ਇਹੀ ਸਾਡਾ ਏਜੰਡਾ ਹੈ। ਉਹਨਾਂ ਕਿਹਾ ਕਿ ਅਸੀਂ ਮਹਿਸੂਸ ਕਰਦੇ ਹਾਂ ਕਿ ਨਰੇਂਦਰ ਮੋਦੀ ਸਰਕਾਰ ਨੇ ਕਿਸਾਨਾਂ ਦੀ ਪਿੱਠ ਵਿਚ ਛੁਰਾ ਮਾਰਿਆ ਹੈ ਤੇ ਅਸੀਂ ਉਹਨਾਂ ਲਈ ਨਿਆਂ ਮੰਗਦੇ ਰਹਾਂਗੇ।

ਸਾਡੀ ਪੁਰਸ਼ ਹਾਕੀ ਟੀਮ ਨੇ ਟੋਕੀਓ 2020 ਵਿੱਚ ਬਿਹਤਰੀਨ ਪ੍ਰਦਰਸ਼ਨ ਕੀਤਾ ਅਤੇ ਇਹੀ ਮਹੱਤਵਪੂਰਨ ਹੈ: ਪ੍ਰਧਾਨ ਮੰਤਰੀ

ਨਵੀਂ ਦਿੱਲੀ, ਪੰਜਾਬ ਟੂਡੇ ਬਿਉਰੋ : ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਕਿਹਾ ਹੈ ਕਿ ਸਾਡੀ ਪੁਰਸ਼ ਹਾਕੀ ਟੀਮ ਨੇ ਟੋਕੀਓ 2020 ਵਿੱਚ ਆਪਣਾ ਬਿਹਤਰੀਨ ਪ੍ਰਦਰਸ਼ਨ ਕੀਤਾ ਹੈ ਅਤੇ ਇਹੀ ਗੱਲ ਮਹੱਤਵਪੂਰਨ ਹੈ। ਉਨ੍ਹਾਂ ਨੇ ਭਾਰਤੀ ਹਾਕੀ ਟੀਮ ਨੂੰ ਉਸ ਦੇ ਅਗਲੇ ਮੈਚ ਅਤੇ ਭਾਵੀ ਪ੍ਰਯਤਨਾਂ ਦੇ ਲਈ ਸ਼ੁਭਕਾਮਨਾਵਾਂ ਵੀ ਦਿੱਤੀਆਂ।

ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ ਹੈ:

“ਜਿੱਤ ਅਤੇ ਹਾਰ ਜੀਵਨ ਦਾ ਹਿੱਸਾ ਹੁੰਦੇ ਹਨ। ਸਾਡੀ ਪੁਰਸ਼ ਹਾਕੀ ਟੀਮ ਨੇ ਟੋਕੀਓ 2020 ਵਿੱਚ ਆਪਣਾ ਬਿਹਤਰੀਨ ਪ੍ਰਦਰਸ਼ਨ ਕੀਤਾ ਹੈ ਅਤੇ ਇਹੀ ਗੱਲ ਮਹੱਤਵਪੂਰਨ ਹੈ। ਟੀਮ ਨੂੰ ਉਸ ਦੇ ਅਗਲੇ ਮੈਚ ਅਤੇ ਭਾਵੀ ਪ੍ਰਯਤਨਾਂ ਦੇ ਲਈ ਸ਼ੁਭਕਾਮਨਾਵਾਂ। ਭਾਰਤ ਨੂੰ ਆਪਣੇ ਖਿਡਾਰੀਆਂ ਉੱਤੇ ਮਾਣ ਹੈ।”