Tuesday, May 12, 2026
Home Blog Page 288

Bathinda police ਵੱਲੋਂ ਡੇਢ ਕਿਲੋ ਚਿੱਟੇ ਸਮੇਤ ਦੋ ਤਸ਼ਕਰ ਕਾਬੂ

0

Bathinda News: Bathinda police ਵੱਲੋਂ ਐਸਐਸਪੀ ਅਮਨੀਤ ਕੋਂਡਲ ਦੀ ਅਗਵਾਈ ਹੇਠ ਵਿੱਢੀ ਯੁੱਧ ਨਸ਼ਿਆਂ ਵਿਰੁਧ ਮੁਹਿੰਮ ਤਹਿਤ ਸੀ.ਆਈ.ਏ.ਸਟਾਫ-2 ਬਠਿੰਡਾ ਵੱਲੋਂ 1 ਕਿਲੋ 500 ਗ੍ਰਾਮ ਹੈਰੋਇਨ ਬ੍ਰਾਮਦ ਕੀਤੀ ਗਈ।ਇਸਦੇ ਨਾਲ ਹੀ ਦੋ ਮੁਲਜਮਾਂ ਨੂੰ ਕਾਬੂ ਕੀਤਾ ਗਿਆ ਹੈ। ਮਾਮਲੇ ਦੀ ਜਾਣਕਾਰੀ ਦਿੰਦਿਆਂ ਐਸਪੀ ਹਿਨਾ ਗੁਪਤਾ ਨੇ ਮੀਡੀਆ ਨੂੰ ਦਸਿਆ ਕਿ ਸ਼ੁੱਕਰਵਾਰ ਨੂੰ ਸੀ.ਆਈ.ਏ.ਸਟਾਫ-2 ਬਠਿੰਡਾ ਦੀ ਟੀਮ ਵੱਲੋਂ ਪਿੰਡ ਜੀਦਾ ਦੇ ਟੋਲ ਪਲਾਜਾ ਕੋਲੋਂ ਇੱਕ ਨਾਕਾਬੰਦੀ ਕਰਕੇ ਸ਼ੱਕੀ ਹਲਾਤਾਂ ਵਿੱਚ ਦੋ ਵਿਅਕਤੀਆਂ ਨੂੰ ਇੱਕ ਕਾਰ ਨੰਬਰੀ PB03BP-3598 ਮਾਰਕਾ ਹੋਡਾ ਅਮੇਜ਼ ਵਿੱਚੋਂ ਕਾਬੂ ਕੀਤਾ ਸੀ।

ਇਹ ਵੀ ਪੜ੍ਹੋ Patiala ‘ਚ ਉਮੀਦਵਾਰਾਂ ਤੋਂ ਕਾਗਜ਼ ਖੋਹਣ ਵਾਲਿਆਂ ਵਿਰੁਧ ਵੱਡੀ ਕਾਰਵਾਈ, ਹੋਏ ਪਰਚੇ ਦਰਜ਼ੇ

ਕਾਰ ਦੀ ਤਲਾਸ਼ੀ ਦੌਰਾਨ ਇਹਨਾਂ ਦੇ ਕਬਜਾ ਵਿੱਚੋਂ 1 ਕਿਲੋ 500 ਗ੍ਰਾਮ ਹੈਰੋਇਨ ਬ੍ਰਾਮਦ ਕੀਤੀ ਗਈ। ਇੰਨ੍ਰਹਾਂ ਮੁਲਜਮਾਂ ਦੀ ਪਹਿਚਾਣ ਮਨਪ੍ਰੀਤ ਸਿੰਘ ਉਰਫ ਮਾਣਾ ਵਾਸੀ ਕੋਟ ਭਾਰਾ ਹਾਲ ਅਬਾਦ ਗਲੀ ਨੰਬਰ 01 ਹਾਜੀ ਰਤਨ ਬਠਿੰਡਾ ਅਤੇ ਸੰਦੀਪ ਸਿੰਘ ਉਰਫ ਦੀਪੂ ਵਾਸੀ ਸੁਲਤਾਨੀਆ ਰੋਡ ਬਠਿੰਡਾ ਵੱਜੋ ਹੋਈ ਹੈ।ਮੁਲਜਮ ਮਾਣਾ ਬੇਰੁਜਗਾਰ ਹੈ ਜਦਕਿ ਦੀਪੂ ਟੈਕਸੀ ਚਲਾਉਂਦਾ ਹੈ। ਮਨਪ੍ਰੀਤ ਮਾਣੇ ਵਿਰੁਧ ਇਸਤੋਂ ਪਹਿਲਾਂ 5 ਪਰਚੇ ਦਰਜ਼ ਹਨ। ਪੁਲਿਸ ਅਧਿਕਾਰੀਆਂ ਮੁਤਾਬਕ ਮੁਲਜਮਾਂ ਦਾ ਪੁਲਿਸ ਰਿਮਾਂਡ ਹਾਸਲ ਕਰਕੇ ਡੂੰਘਾਈ ਨਾਲ ਪੁਛਗਿਛ ਕੀਤੀ ਜਾ ਰਹੀ ਹੈ ਕਿ ਇਹ ਕਿੱਥੋਂ ਹੈਰੋਇਨ ਲੈ ਕੇ ਆਏ ਸਨ ਤੇ ਅੱਗੇ ਕਿੰਨ੍ਹਾਂ ਨੂੰ ਇਹ ਸਪਲਾਈ ਕਰਨੀ ਸੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Punjab ‘ਚ ਜ਼ਿਲ੍ਹਾ ਪ੍ਰੀਸ਼ਦ ਦੇ 140 ਅਤੇ ਪੰਚਾਇਤ ਸੰਮਤੀ ਦੇ 1265 ਕਾਗਜ਼ ਰੱਦ, ਅੱਜ ਹੋਵੇਗੀ ਵਾਪਸੀ

0

Punjab News: 14 ਦਸੰਬਰ ਨੂੰ ਪੰਜਾਬ ਭਰ ਵਿਚ ਹੋਣ ਜਾ ਰਹੀਆਂ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ ਦੇ ਲਈ ਹੋਈਆਂ ਨਾਮਜਦਗੀਆਂ ਦੀ ਬੀਤੇ ਕੱਲ ਹੋਈ ਪੜ੍ਹਤਾਲ ਦੇ ਵਿਚ ਜ਼ਿਲ੍ਹਾ ਪ੍ਰੀਸ਼ਦ ਦੇ 140 ਅਤੇ ਪੰਚਾਇਤ ਸੰਮਤੀਆਂ ਦੇ 1265 ਕਾਗਜ਼ ਰੱਦ ਹੋਏ ਹਨ। ਰਾਜ ਚੋਣ ਕਮਿਸ਼ਨਰ ਸ਼੍ਰੀ ਰਾਜ ਕਮਲ ਚੌਧਰੀ ਦੇ ਦਫ਼ਤਰ ਤੋਂ ਮਿਲੀ ਜਾਣਕਰੀ ਮੁਤਾਬਕ ਕਾਗਜ਼ਾਂ ਦੀ ਪੜਤਾਲ ਤੋਂ ਬਾਅਦ ਹੁਣ ਜ਼ਿਲ੍ਹਾ ਪ੍ਰੀਸ਼ਦ ਲਈ 1725 ਅਤੇ ਪੰਚਾਇਤ ਸੰਮਤੀਆਂ ਲਈ ਕੁੱਲ 11089 ਉਮੀਦਵਾਰ ਮੈਦਾਨ ਵਿਚ ਰਹਿ ਗਏ ਹਨ।

ਇਹ ਵੀ ਪੜ੍ਹੋ Patiala ‘ਚ ਉਮੀਦਵਾਰਾਂ ਤੋਂ ਕਾਗਜ਼ ਖੋਹਣ ਵਾਲਿਆਂ ਵਿਰੁਧ ਵੱਡੀ ਕਾਰਵਾਈ, ਹੋਏ ਪਰਚੇ ਦਰਜ਼ੇ

ਇਸਤੋਂ ਇਲਾਵਾ ਅੱਜ ਕਾਗਜ਼ ਵਾਪਸ ਲੈਣ ਦਾ ਦਿਨ ਹੈ ਤੇ ਨਿਯਮਾਂ ਮੁਤਾਬਕ ਕੋਈ ਵੀ ਉਮੀਦਵਾਰ ਅਪਣੀ ਇੱਛਾ ਮੁਤਾਬਕ ਕਾਗਜ਼ ਵਾਪਸ ਲੈ ਸਕਦਾ ਹੈ। ਜਿਆਦਾਤਰ ਕਵਰਿੰਗ ਉਮੀਦਵਾਰ ਅਜਿਹਾ ਕਰਨਗੇ, ਜਿਸਤੋਂ ਬਾਅਦ ਚੋਣ ਲੜ੍ਹਣ ਵਾਲੇ ਉਮੀਦਵਾਰਾਂ ਦੀ ਗਿਣਤੀ ਹੋਰ ਵੀ ਘਟ ਜਾਵੇਗੀ। ਦਸਣਯੋਗ ਹੈ ਕਿ ਪੰਜਾਬ ਵਿਚ ਜ਼ਿਲ੍ਹਾ ਪ੍ਰੀਸ਼ਦ ਦੇ 347 ਅਤੇ ਪੰਚਾਇਤ ਸੰਮਤੀ ਦੇ 2838 ਜੋਨਾਂ ਲਈ ਇਹ ਵੋਟਾਂ ਹੋ ਰਹੀਆਂ ਹਨ, ਜਿਸਦੇ ਲਈ ਕੁੱਲ 1 ਕਰੋੜ 36 ਲੱਖ 4 ਹਜ਼ਾਰ 650 ਵੋਟਰ ਆਪਣੀ ਵੋਟ ਦਾ ਇਸਤੇਮਾਲ ਕਰਨਗੇ। ਇਸਦੇ ਲਈ ਕੁੱਲ 19,181 ਪੋਲਿੰਗ ਬੂਥ ਬਣਾਏ ਗਏ ਹਨ। ਵੋਟਾਂ ਦੇ ਨਤੀਜ਼ੇ 17 ਦਸੰਬਰ ਨੂੰ ਐਲਾਨੇ ਜਾਣਗੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Patiala ‘ਚ ਉਮੀਦਵਾਰਾਂ ਤੋਂ ਕਾਗਜ਼ ਖੋਹਣ ਵਾਲਿਆਂ ਵਿਰੁਧ ਵੱਡੀ ਕਾਰਵਾਈ, ਹੋਏ ਪਰਚੇ ਦਰਜ਼ੇ

0

Patiala News: ਪੰਜਾਬ ‘ਚ ਆਗਾਮੀ 14 ਦਸੰਬਰ ਨੂੰ ਹੋਣ ਜਾ ਰਹੀਆਂ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ ਦੇ ਲਈ ਨਾਮਜਦਗੀਆਂ ਦੇ ਆਖ਼ਰੀ ਦਿਨ ਕਾਗਜ਼ ਖੋਹਣ ਦੇ ਮਾਮਲੇ ਵਿਚ ਪੁਲਿਸ ਨੇ ਵੱਡੀ ਕਾਰਵਾਈ ਕੀਤੀ ਹੈ। ਜਾਣਕਾਰੀ ਮੁਤਾਬਕ ਜ਼ਿਲ੍ਹਾ ਪੁਲਿਸ ਵੱਲੋਂ ਵੱਖ ਵੱਖ ਥਾਣਿਆਂ ‘ਚ ਅੱਧੀ ਦਰਜ਼ਨ ਪਰਚੇ ਦਰਜ਼ ਕੀਤੇ ਗਏ ਹਨ। ਇਹ ਸਾਰੀ ਕਾਰਵਾਈ ਉਨ੍ਹਾਂ ਉਮੀਦਵਾਰਾਂ ਦੇ ਬਿਆਨਾਂ ਉੱਪਰ ਕੀਤੀ ਗਈ ਹੈ, ਜਿੰਨ੍ਹਾਂ ਦੇ ਨਾਮਜਦਗੀ ਕਾਗਜ਼ ਖੋਹੇ ਗਏ ਸਨ ਜਾਂ ਪਾੜ ਦਿੱਤੇ ਗਏ ਸਨ।

ਇਹ ਵੀ ਪੜ੍ਹੋ Chandigarh ‘ਚ ਇੰਦਰਪ੍ਰੀਤ ਪੈਰੀ ਦਾ ਕ+ਤ+ਲ;ਗੋਲਡੀ ਬਰਾੜ ਵੱਲੋਂ ਲਾਰੈਂਸ ਬਿਸ਼ਨੋਈ ਨੂੰ ਸਿੱਧੀ ਚੇਤਾਵਨੀ

ਇਸ ਤਰ੍ਹਾਂ ਦੀਆਂ ਘਟਨਾਵਾਂ ਦੀਆਂ ਵੀਡੀਓਜ਼ ਸੋਸਲ ਮੀਡੀਆ ‘ਤੇ ਵਾਈਰਲ ਹੋਈਆਂ ਸਨ। ਇਸ ਮਾਮਲੇ ਵਿਚ ਅਕਾਲੀ ਦਲ ਤੇ ਕਾਂਗਰਸ ਸਹਿਤ ਵਿਰੋਧੀ ਪਾਰਟੀਆਂ ਵੱਲੋਂ ਇਤਰਾਜ਼ ਵੀ ਜਤਾਇਆ ਗਿਆ ਸੀ ਤੇ ਮਾਮਲਾ ਹਾਈਕੋਰਟ ਵੀ ਪੁੱਜਿਆ ਸੀ। ਮਿਲੀ ਸੂਚਨਾ ਮੁਤਾਬਕ ਜ਼ਿਲ੍ਹੇ ਅਧੀਨ ਘਨੌਰ, ਜੁਲਕਾ, ਨਾਭਾ ਤੇ ਤ੍ਰਿਪੜੀ,ਸਮਾਣਾ ਤੇ ਤ੍ਰਿਪੜੀ ਆਦਿ ਥਾਣਿਆਂ ਵਿਚ ਇਹ ਕਾਰਵਾਈ ਕੀਤੀ ਗਈ ਹੈ।

ਇਹ ਵੀ ਪੜ੍ਹੋ ਵਿਧਾਇਕ ਵੱਲੋਂ ਦਸਤਾਰ ਬਾਰੇ ਦਿੱਤੇ ਬਿਆਨ ਦਾ ਮਾਮਲਾ ਸ਼੍ਰੀ ਅਕਾਲ ਤਖਤ ਸਾਹਿਬ ਪੁੱਜਾ

ਇਹ ਵੀ ਪਤਾ ਚੱਲਿਆ ਹੈ ਕਿ ਸਿਰਫ਼ ਦੋ ਥਾਣਿਆਂ ਵਿਚ ਮੁਲਜ਼ਮਾਂ ਦੇ ਨਾਮ ਪਰਚਿਆਂ ਵਿਚ ਸ਼ਾਮਲ ਕੀਤੇ ਗਏ ਹਨ ਜਦਕਿ ਬਾਕੀ ਥਾਣਿਆਂ ਦੇ ਵਿਚ ਮੁਲਜ਼ਮ ਅਣਪਛਾਤੇ ਦਰਸਾਏ ਗਏ ਹਨ। ਫ਼ਿਲਹਾਲ ਇਸਨੂੰ ਵੀ ਵੱਡੀ ਕਾਰਵਾਈ ਮੰਨਿਆ ਜਾ ਰਿਹਾ।ਗੌਰਤਲਬ ਹੈ ਕਿ ਪਟਿਆਲਾ ਤੋਂ ਇਲਾਵਾ ਗੁਰਦਾਸਪੁਰ ਦੇ ਦੀਨਾਨਗਰ ਸਹਿਤ ਹੋਰਨਾਂ ਕਈ ਥਾਵਾਂ ‘ਤੇ ਨਾਮਜਦਗੀਆਂ ਵਾਲੇ ਦਿਨਾਂ ਕਾਫ਼ੀ ਹੰਗਾਮਾ ਹੋਇਆ ਸੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Chandigarh ‘ਚ ਇੰਦਰਪ੍ਰੀਤ ਪੈਰੀ ਦਾ ਕ+ਤ+ਲ;ਗੋਲਡੀ ਬਰਾੜ ਵੱਲੋਂ ਲਾਰੈਂਸ ਬਿਸ਼ਨੋਈ ਨੂੰ ਸਿੱਧੀ ਚੇਤਾਵਨੀ

0

👉ਕਿਹਾ, ਪੈਰੀ ਨੂੰ ਮਾਰ ਕੇ ਲਾਰੈਂਸ ਨੇ ਆਪਣੀ ਮੌਤ ਦੇ ਵਾਰੰਟ ‘ਤੇ ਕੀਤੇ ਦਸਤਖ਼ਤ
Chandiagrh News: ਪਿਛਲੇ ਦਿਨੀਂ ਚੰਡੀਗੜ੍ਹ ਵਿੱਚ ਗੈਂਗਵਾਰ ‘ਚ ਮਾਰੇ ਗਏ ਇੰਦਰਪ੍ਰੀਤ ਉਰਫ਼ ਪੈਰੀ ਦੇ ਕਤਲ ਤੋਂ ਬਾਅਦ ਗੈਂਗਸਟਰ ਗੋਲਡੀ ਬਰਾੜ(goldy brar) ਤੇ ਲਾਰੈਂਸ ਬਿਸ਼ਨੋਈ(lawrence bishnoi) ਵਿਚਕਾਰ ਦੁਸ਼ਮਣੀ ਹੋਰ ਵਧ ਗਈ ਹੈ। ਇਸ ਕਤਲ ਤੋਂ ਬਾਅਦ ਲਗਾਤਾਰ ਵਾਈਰਲ ਹੋ ਰਹੀਆਂ ਆਡੀਓ ਤੋਂ ਬਾਅਦ ਹੁਣ ਇੱਕ ਤਾਜ਼ੀ ਆਡੀਓ ਸਾਹਮਣੇ ਆਈ ਹੈ, ਜਿਹੜੀ ਕੈਨੇਡੀਅਨ ਗੈਂਗਸਟਰ ਗੋਲਡੀ ਬਰਾੜ ਦੀ ਦੱਸੀ ਜਾ ਰਹੀ ਹੈ। ਇਸ ਆਡੀਓ ਦੇ ਵਿਚ ਗੋਲਡੀ ਬਰਾੜ ਨੂੰ ਲਾਰੈਂਸ ਬਿਸ਼ਨੋਈ ਨੂੰ ਸਿੱਧੀ ਧਮਕੀ ਦਿੰਦਾ ਨਜ਼ਰ ਆ ਰਿਹਾ।

ਇਹ ਵੀ ਪੜ੍ਹੋ ਪਤਨੀ ਤੇ ਉਸਦੇ ਪ੍ਰੇਮੀ ਹੱਥੋਂ ਕ+ਤ+ਲ ਕੀਤੇ ਨੌਜਵਾਨ ਦਾ 6 ਦਿਨਾਂ ਬਾਅਦ ਹੋਇਆ ਅੰਤਿਮ ਸੰਸਕਾਰ, ਤੀਜ਼ਾ ਮੁਲਜਮ ਵੀ ਕਾਬੂ

ਗੋਲਡੀ ਨੇ ਸਪੱਸ਼ਟ ਕੀਤਾ ਹੈ ਕਿ ਪੈਰੀ ਦਾ ਕਤਲ ਕਰਵਾਕੇ ਲਾਰੈਂਸ ਨੇ ਆਪਣੀ ਮੌਤ ਦੇ ਵਾਰੰਟ ਉੱਪਰ ਦਸਤਖ਼ਤ ਕਰ ਲਏ ਹਨ। ਉਸਨੇ ਲਾਰੈਂਸ ਉੱਪਰ ਯਾਰ-ਮਾਰ ਕਰਨ ਦਾ ਦੋਸ਼ ਲਗਾਉਂਦਿਆਂ ਕਿਹਾ ਕਿ ਉਸਨੇ ਇਹ ਬਹੁਤ ਵੱਡੀ ਗਦਾਰੀ ਕੀਤੀ ਹੈ। ਕਰੀਬ ਛੇ ਮਿੰਟ ਦੇ ਇਸ ਆਡੀਓ ਵਿਚ ਗੋਲਡੀ ਨੇ ਦੋ ਦਿਨ ਪਹਿਲਾਂ ਲਾਰੈਂਸ ਬਿਸਨੋਈ ਦੇ ਨਜ਼ਦੀਕੀ ਹੈਰੀ ਬਾਕਸਰ ਵੱਲੋਂ ਜਾਰੀ ਆਡੀਓ ਦਾ ਹਵਾਲਾ ਦਿੰਦਿਆਂ ਕਿਹਾ ਕਿ ਉਸਨੇ ਕਦੇ ਵੀ ਦੁਸ਼ਮਣ ਨੂੰ ਭੁਲੇਖੇ ਵਿਚ ਰੱਖ ਕੇ ਨਹੀਂ ਮਾਰਿਆ, ਬਲਕਿ ਪਹਿਲਾਂ ਚੇਤਾਵਨੀ ਦਿੱਤੀ ਹੈ। ਗੋਲਡੀ ਨੇ ਕਿਹਾ ਕਿ ਪੈਰੀ ਨੂੰ ਮਾਰ ਕੇ, ਲਾਰੈਂਸ ਨੇ ਆਪਣੀ ਮੌਤ ਦੇ ਕਾਗਜ਼ਾਤ ‘ਤੇ ਦਸਤਖਤ ਕੀਤੇ ਹਨ, ਕੁਦਰਤ ਉਸਨੂੰ ਵਿਸ਼ਵਾਸਘਾਤ ਦੀ ਸਜ਼ਾ ਜ਼ਰੂਰ ਦੇਵੇਗੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਜਾਪਾਨ ਦੌਰੇ ਦੇ ਚੌਥੇ ਦਿਨ ਮੁੱਖ ਮੰਤਰੀ ਨੇ ਓਸਾਕਾ ਵਿਖੇ ਕੀਤਾ ਬਿਜ਼ਨਸ ਰੋਡ ਸ਼ੋਅ

0

👉ਮੁੱਖ ਮੰਤਰੀ ਦੇ ਰੋਡ ਸ਼ੋਅ ਨੂੰ ਮਿਲਿਆ ਭਾਰੀ ਹੁੰਗਾਰਾ, ਮੋਹਰੀ ਜਾਪਾਨੀ ਕੰਪਨੀਆਂ ਨੇ ਰੋਡ ਸ਼ੋਅ ਵਿੱਚ ਕੀਤੀ ਸ਼ਿਰਕਤ
👉ਪੰਜਾਬ ਵਿੱਚ ਨਿਵੇਸ਼ ਕਰਨ ਲਈ ਦਿਖਾਈ ਡੂੰਘੀ ਦਿਲਚਸਪੀ
Chandigarh News: ਜਾਪਾਨ ਦੌਰੇ ਦੇ ਚੌਥੇ ਦਿਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਰੋਡ ਸ਼ੋਅ ਨੂੰ ਸ਼ੁੱਕਰਵਾਰ ਨੂੰ ਓਸਾਕਾ ਵਿਖੇ ਭਰਵਾਂ ਹੁੰਗਾਰਾ ਮਿਲਿਆ ਅਤੇ ਪ੍ਰਮੁੱਖ ਜਾਪਾਨੀ ਕੰਪਨੀਆਂ ਨੇ ਰੋਡ ਸ਼ੋਅ ਵਿੱਚ ਸ਼ਿਰਕਤ ਕੀਤੀ ਤੇ ਸੂਬੇ ਵਿੱਚ ਨਿਵੇਸ਼ ਕਰਨ ਵਿੱਚ ਡੂੰਘੀ ਦਿਲਚਸਪੀ ਦਿਖਾਈ।ਇਸ ਦੌਰਾਨ ਇਕੱਠ ਨੂੰ ਸੰਬੋਧਨ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਵੱਡੀਆਂ ਉਦਯੋਗਿਕ ਕੰਪਨੀਆਂ ਦੀ ਭਾਈਵਾਲੀ ਭਾਰਤ-ਜਾਪਾਨ ਆਰਥਿਕ ਸਬੰਧਾਂ ਨੂੰ ਮਜ਼ਬੂਤ ਕਰਨ ਲਈ ਮਜ਼ਬੂਤ ਸਮਰਥਨ ਨੂੰ ਦਰਸਾਉਂਦੀ ਹੈ। ਉਨ੍ਹਾਂ ਕਿਹਾ ਕਿ ਇਹ ਪੰਜਾਬ ਦੀਆਂ ਪ੍ਰਗਤੀਸ਼ੀਲ ਉਦਯੋਗਿਕ ਨੀਤੀਆਂ, ਏਕੀਕ੍ਰਿਤ ਸਿੰਗਲ-ਵਿੰਡੋ ਪ੍ਰਣਾਲੀ ਅਤੇ ਨਿਵੇਸ਼ ਲਈ ਤਿਆਰ ਮੌਕਿਆਂ ਵਿੱਚ ਵਿਸ਼ਵਵਿਆਪੀ ਨਿਵੇਸ਼ਕਾਂ ਦੀ ਵਧ ਰਹੀ ਦਿਲਚਸਪੀ ਨੂੰ ਵੀ ਦਰਸਾਉਂਦਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਦਾ ਟੀਚਾ ਸਾਡੇ ਨੌਜਵਾਨਾਂ ਲਈ ਨਵੇਂ ਮੌਕੇ ਪੈਦਾ ਕਰਨਾ ਅਤੇ ਨਿਵੇਸ਼ਕਾਂ ਲਈ ਇੱਕ ਸਥਿਰ ਅਤੇ ਭਰੋਸੇਮੰਦ ਵਾਤਾਵਰਨ ਪੈਦਾ ਕਰਨਾ ਹੈ।ਪੰਜਾਬ ਦੇ ਜਾਪਾਨੀ ਉਦਯੋਗ ਨਾਲ ਸਬੰਧਾਂ ਨੂੰ ਯਾਦ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਸਬੰਧ ਪਹਿਲਾਂ ਹੀ ਬਹੁਤ ਮਜ਼ਬੂਤ ਹਨ ਅਤੇ ਨਿਰੰਤਰ ਵਧ ਰਹੇ ਹਨ। ਉਨ੍ਹਾਂ ਕਿਹਾ ਕਿ ਜਾਪਾਨ ਦੀਆਂ ਕਈ ਮਸ਼ਹੂਰ ਕੰਪਨੀਆਂ ਨੇ ਪੰਜਾਬ ਵਿੱਚ ਨਿਵੇਸ਼ ਦਾ ਭਰੋਸਾ ਦਿਖਾਇਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਦੇ ਸੁਹਿਰਦ ਯਤਨਾਂ ਸਦਕਾ ਪੰਜਾਬ ਦੁਨੀਆ ਭਰ ਵਿੱਚ ਨਿਵੇਸ਼ ਲਈ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਵਜੋਂ ਉਭਰਿਆ ਹੈ। ਉਨ੍ਹਾਂ ਨੇ ਪੰਜਾਬ ਦੀ ਰਣਨੀਤਕ ਸਥਿਤੀ, ਪ੍ਰਮੁੱਖ ਬੰਦਰਗਾਹਾਂ ਨਾਲ ਨਿਰਵਿਘਨ ਸੰਪਰਕ, ਮਜ਼ਬੂਤ ਉਦਯੋਗਿਕ ਕਲੱਸਟਰ, ਨਿਰਵਿਘਨ ਬਿਜਲੀ ਸਪਲਾਈ, ਹੁਨਰਮੰਦ ਕਾਰਜਬਲ ਅਤੇ ਪ੍ਰਗਤੀਸ਼ੀਲ ਨੀਤੀਗਤ ਵਾਤਾਵਰਨ ਦੀ ਨਿਸ਼ਾਨਦੇਹੀ ਕੀਤੀ।

ਇਹ ਵੀ ਪੜ੍ਹੋ ਪੰਜਾਬ ਨੇ ਸਕੂਲ ਅਧਿਆਪਕਾਂ ਨੂੰ ਕਰੀਅਰ ਮੈਂਟਰ ਵਜੋਂ ਸਿਖਲਾਈ ਦੇਣ ਲਈ ਆਈ.ਆਈ.ਟੀ. ਮਦਰਾਸ ਨਾਲ ਹੱਥ ਮਿਲਾਇਆ

ਮੁੱਖ ਮੰਤਰੀ ਨੇ ਸੂਬੇ ਦੇ ਸ਼ਾਸਨ ਅਤੇ ਰੈਗੂਲੇਟਰੀ ਸੁਧਾਰਾਂ ਦਾ ਵੀ ਜ਼ਿਕਰ ਕੀਤਾ, ਜਿਸ ਵਿੱਚ ਫਾਸਟਟਰੈਕ ਪੰਜਾਬ ਸਿੰਗਲ-ਵਿੰਡੋ ਸਿਸਟਮ ਸ਼ਾਮਲ ਹੈ, ਜੋ 173 ਤੋਂ ਵੱਧ ਜੀ2-ਬੀ ਸੇਵਾਵਾਂ, ਆਟੋ-ਡੀਮਡ ਪ੍ਰਵਾਨਗੀਆਂ, ਪੈਨ-ਅਧਾਰਤ ਕਾਰੋਬਾਰੀ ਪਛਾਣਕਰਤਾ ਅਤੇ ਪੰਜਾਬ ਰਾਈਟ- ਟੂ- ਬਿਜ਼ਨਸ ਐਕਟ ਵਿੱਚ ਸੋਧਾਂ ਦੀ ਪੇਸ਼ਕਸ਼ ਕਰਦਾ ਹੈ, ਜੋ ਸਮਾਂਬੱਧ ਸਿਧਾਂਤਕ ਪ੍ਰਵਾਨਗੀਆਂ ਨੂੰ ਸਮਰੱਥ ਬਣਾਉਂਦਾ ਹੈ। ਉਨ੍ਹਾਂ ਨੇ ਪੰਜਾਬ ਦੇ ਉਦਯੋਗਿਕ ਬੁਨਿਆਦੀ ਢਾਂਚੇ ’ਤੇ ਵੀ ਚਾਨਣਾ ਪਾਇਆ ਅਤੇ ਕਿਹਾ ਕਿ 1.4 ਲੱਖ ਕਰੋੜ ਰੁਪਏ ਤੋਂ ਵੱਧ ਦੇ ਜ਼ਮੀਨੀ ਨਿਵੇਸ਼ ਪਹਿਲਾਂ ਹੀ ਇਨਵੈਸਟ ਪੰਜਾਬ ਰਾਹੀਂ ਸੁਰੱਖਿਅਤ ਬਣਾਏ ਜਾ ਚੁੱਕੇ ਹਨ। ਇਸ ਦੌਰਾਨ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਦਾ ਸੰਕਲਪ ਸਰਲ ਅਤੇ ਸਪੱਸ਼ਟ ਹੈ ਕਿ ਪੰਜਾਬ ਨੂੰ ਨੀਤੀ ਵਿੱਚ ਸਥਿਰਤਾ, ਫੈਸਲੇ ਲੈਣ ਵਿੱਚ ਗਤੀ ਅਤੇ ਨਿਵੇਸ਼ਕਾਂ ਦੇ ਸਮੇਂ ਅਤੇ ਭਰੋਸੇ ਨੂੰ ਕਾਇਮ ਰੱਖਣ ਵਾਲੀ ਸ਼ਾਸਨ ਪ੍ਰਣਾਲੀ ਦੀ ਪੇਸ਼ਕਸ਼ ਕਰਕੇ ਵਿਸ਼ਵਵਿਆਪੀ ਉਦਯੋਗ ਲਈ ਪਸੰਦੀਦਾ ਸਥਾਨ ਬਣਾਇਆ ਜਾਵੇ।ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦਾ ਦ੍ਰਿਸ਼ਟੀਕੋਣ ਭਾਈਵਾਲੀ ਅਤੇ ਉਦਯੋਗਾਂ ਨਾਲ ਮਿਲ ਕੇ ਕੰਮ ਕਰਨ, ਉਨ੍ਹਾਂ ਦੀਆਂ ਜ਼ਰੂਰਤਾਂ ਨੂੰ ਸਮਝ ਕੇ ਇਹ ਯਕੀਨੀ ਬਣਾਉਣ ’ਤੇ ਅਧਾਰਤ ਹੈ ਕਿ ਸਰਕਾਰ ਵਿਕਾਸ ਦੇ ਪ੍ਰੇਰਕ ਵਜੋਂ ਕੰਮ ਕਰੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਨੇ ਆਪਣੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕੀਤਾ ਹੈ, ਆਪਣੀ ਉਦਯੋਗਿਕ ਸਮਰੱਥਾ ਦਾ ਵਿਸਥਾਰ ਕੀਤਾ ਹੈ ਅਤੇ ਨਿਵੇਸ਼ ਲਈ ਨਵੇਂ ਰਸਤੇ ਖੋਲ੍ਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਅਤੇ ਉਦਯੋਗ ਵਿਚਕਾਰ ਭਾਈਵਾਲੀ ਸਫਲਤਾ ਦੀ ਕੁੰਜੀ ਹੈ ਅਤੇ ਸੂਬਾ ਸਰਕਾਰ ਦਾ ਦ੍ਰਿੜ੍ਹ ਵਿਸ਼ਵਾਸ ਹੈ ਕਿ ਉਦਯੋਗਿਕ ਵਿਕਾਸ ਸਿਰਫ਼ ਉਦੋਂ ਹੀ ਕੀਤਾ ਜਾ ਸਕਦਾ ਹੈ, ਜਦੋਂ ਅਸੀਂ ਬਰਾਬਰ ਭਾਈਵਾਲਾਂ ਵਜੋਂ ਕੰਮ ਕਰਦੇ ਹਾਂ।

ਇਹ ਵੀ ਪੜ੍ਹੋ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ;ਪੰਜਾਬ ਵਿਚ ਕੁੱਲ 14,224 ਉਮੀਦਵਾਰ ਮੈਦਾਨ ‘ਚ ਨਿੱਤਰੇ

ਮੁੱਖ ਮੰਤਰੀ ਨੇ ਕਿਹਾ ਕਿ ਇਹ ਸਿਧਾਂਤ, 2022 ਵਿੱਚ ਪੇਸ਼ ਕੀਤੀ ਗਈ ਸੂਬੇ ਦੀ ਨਵੀਂ ਉਦਯੋਗਿਕ ਨੀਤੀ ਦਾ ਮਾਰਗਦਰਸ਼ਕ ਹੈ, ਜੋ ਉਦਯੋਗ ਜਗਤ ਦੇ ਆਗੂਆਂ ਅਤੇ ਭਾਈਵਾਲਾਂ ਨਾਲ ਡੂੰਘੀ ਵਿਚਾਰ-ਚਰਚਾ ਪਿੱਛੋਂ ਬਣਾਈ ਗਈ ਸੀ ਤਾਂ ਜੋ ਉਨ੍ਹਾਂ ਦੀਆਂ ਜ਼ਰੂਰਤਾਂ ਅਤੇ ਇੱਛਾਵਾਂ ਦੀ ਪੂਰਤੀ ਨੂੰ ਯਕੀਨੀ ਬਣਾਇਆ ਜਾ ਸਕੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹੁਣ ਸੂਬਾ ਸਰਕਾਰ ਨੇ ਖੇਤਰ-ਵਿਸ਼ੇਸ਼ ਨੀਤੀਆਂ ਬਣਾਉਣ ਲਈ ਉਦਯੋਗ ਦੇ ਮੁਖੀਆਂ ਦੀ ਪ੍ਰਧਾਨਗੀ ਹੇਠ 24 ਸੈਕਟਰਲ ਕਮੇਟੀਆਂ ਬਣਾਈਆਂ ਹਨ।
ਉਨ੍ਹਾਂ ਕਿਹਾ ਕਿ ਅਜਿਹੀਆਂ ਪਹਿਲਕਦਮੀਆਂ ਸਾਡੀ ਸਫਲਤਾ ਦੀਆਂ ਕਹਾਣੀਆਂ ਅਤੇ ਦੀਰਘ-ਕਾਲੀ ਦ੍ਰਿਸ਼ਟੀਕੋਣ ਨੂੰ ਸਾਂਝਾ ਕਰਕੇ ਉੱਤਰੀ ਭਾਰਤ ਵਿੱਚ ਪੰਜਾਬ ਲਈ ਨਵੇਂ ਰਾਹ ਖੋਲ੍ਹਣ ਵਿੱਚ ਮਦਦ ਕਰਦੀਆਂ ਹਨ ਕਿਉਂ ਜੋ ਅਸੀਂ ਸੰਭਾਵੀ ਨਿਵੇਸ਼ਕਾਂ ਅਤੇ ਭਾਈਵਾਲਾਂ ਨੂੰ 2035 ਤੱਕ ਪੰਜਾਬ ਦੀ ਵਿਕਾਸ ਕਹਾਣੀ ਦਾ ਹਿੱਸਾ ਬਣਨ ਲਈ ਸੱਦਾ ਦਿੰਦੇ ਹਾਂ। ਉਨ੍ਹਾਂ ਨੇ ਅੱਜ ਓਸਾਕਾ ਵਿੱਚ ਉੱਚ-ਪੱਧਰੀ ਮੀਟਿੰਗਾਂ ਦੀ ਇੱਕ ਲੜੀ ਵੀ ਕੀਤੀ, ਜਿਸ ਵਿੱਚ ਏਅਰ ਵਾਟਰ ਇੰਕ. ਨਾਲ ਉਦਯੋਗਿਕ ਗੈਸਾਂ ਅਤੇ ਇੰਜੀਨੀਅਰਿੰਗ ਉਪਾਵਾਂ ਵਿੱਚ ਨਵੇਂ ਮੌਕਿਆਂ ’ਤੇ ਵਿਚਾਰ-ਵਟਾਂਦਰਾ ਵੀ ਸ਼ਾਮਲ ਹੈ।ਮੁੱਖ ਮੰਤਰੀ ਨੇ ਵਪਾਰ, ਤਕਨਾਲੋਜੀ ਅਤੇ ਐਸ.ਐਮ.ਈ. ਸਹਿਯੋਗ ਦੀ ਪੜਚੋਲ ਕਰਨ ਲਈ ਓਸਾਕਾ ਚੈਂਬਰ ਆਫ਼ ਕਾਮਰਸ ਐਂਡ ਇੰਡਸਟਰੀ (ਓ.ਸੀ.ਸੀ.ਆਈ) ਨਾਲ ਵੀ ਅਧਿਕਾਰਤ ਗੱਲਬਾਤ ਕੀਤੀ। ਉਨ੍ਹਾਂ ਨੇ ਟੋਕੁਸ਼ੀਮਾ ਆਕਸ਼ਨ ਮਾਰਕੀਟ ਅਤੇ ਗਲੋਬਲ ਵੈਂਚਰ ਕੰਪਨੀ, ਲਿਮਟਿਡ ਨਾਲ ਐਗਰੀ-ਮਾਰਕੀਟ ਆਧੁਨਿਕੀਕਰਨ ਅਤੇ ਸਪਲਾਈ-ਚੇਨ ਭਾਈਵਾਲੀ ਬਾਰੇ ਮੀਟਿੰਗ ਕੀਤੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਜਾਣ ਕੇ ਖੁਸ਼ੀ ਹੋਈ ਕਿ ਓਸਾਕਾ ਬਿਜ਼ਨਸ ਰੋਡ ਸ਼ੋਅ ਅਤੇ ਰਿਸੈਪਸ਼ਨ ਵਿੱਚ ਸੀਨੀਅਰ ਜਾਪਾਨੀ ਪਤਵੰਤਿਆਂ ਦੀ ਮੌਜੂਦਗੀ ਦੇਖਣ ਨੂੰ ਮਿਲੀ. ਜਿਨ੍ਹਾਂ ਵਿੱਚ ਡਾਇਰੈਕਟਰ ਜਨਰਲ, ਜੇ.ਈ.ਟੀ.ਆਰ.ਓ. ਡਿਪਟੀ ਡਾਇਰੈਕਟਰ ਜਨਰਲ, ਵਣਜ, ਉਦਯੋਗ ਅਤੇ ਕਿਰਤ ਵਿਭਾਗ, ਓਸਾਕਾ ਪ੍ਰੀਫੈਕਚਰਲ ਗਵਰਨਮੈਂਟ ਅਤੇ ਡਾਇਰੈਕਟਰ ਜਨਰਲ, ਅੰਤਰਰਾਸ਼ਟਰੀ ਮਾਮਲੇ ਵਿਭਾਗ, ਐਮ.ਈ.ਟੀ.ਆਈ. ਕਨਸਾਈ ਅਤੇ ਹੋਰ ਸ਼ਾਮਲ ਸਨ।ਮੁੱਖ ਮੰਤਰੀ ਨੇ ਨਿਵੇਸ਼ਕਾਂ ਨੂੰ 13 ਤੋਂ 15 ਮਾਰਚ, 2026 ਨੂੰ ਇੰਡੀਅਨ ਸਕੂਲ ਆਫ਼ ਬਿਜ਼ਨਸ, ਮੋਹਾਲੀ ਵਿਖੇ ਹੋਣ ਵਾਲੇ ਪ੍ਰੋਗਰੈਸਿਵ ਪੰਜਾਬ ਨਿਵੇਸ਼ਕ ਸੰਮੇਲਨ 2026 ਵਿੱਚ ਹਿੱਸਾ ਲੈਣ ਦਾ ਸੱਦਾ ਵੀ ਦਿੱਤਾ ਤਾਂ ਜੋ ਨਿਵੇਸ਼ ਨੂੰ ਉਤਸ਼ਾਹਿਤ ਕੀਤਾ ਜਾ ਸਕੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਸੰਮੇਲਨ ਪੰਜਾਬ ਦੀ ਤਰੱਕੀ ਨੂੰ ਪ੍ਰਦਰਸ਼ਿਤ ਕਰੇਗਾ, ਮੋਹਰੀ ਉਦਯੋਗਿਕ ਖਿਡਾਰੀਆਂ ਨੂੰ ਸਿੱਕ ਪਲੇਟਫ਼ਾਰਮ ਮੁਹੱਈਆ ਕਰੇਗਾ ਅਤੇ ਭਾਈਵਾਲੀ ਤੇ ਸਹਿਯੋਗ ਲਈ ਨਵੇਂ ਮੌਕੇ ਪੇਸ਼ ਕਰੇਗਾ। ਉਨ੍ਹਾਂ ਉਮੀਦ ਪ੍ਰਗਟ ਕੀਤੀ ਕਿ ਜਾਪਾਨੀ ਨਿਵੇਸ਼ਕ ਇਸ ਸੰਮੇਲਨ ਵਿੱਚ ਵੱਡੇ ਪੱਧਰ ’ਤੇ ਸ਼ਾਮਲ ਹੋਣਗੇ ਅਤੇ ਸੂਬੇ ਦੇ ਉਦਯੋਗਿਕ ਵਿਕਾਸ ਨੂੰ ਹੋਰ ਤੇਜ਼ ਕਰਨਗੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਵਿਧਾਇਕ ਵੱਲੋਂ ਦਸਤਾਰ ਬਾਰੇ ਦਿੱਤੇ ਬਿਆਨ ਦਾ ਮਾਮਲਾ ਸ਼੍ਰੀ ਅਕਾਲ ਤਖਤ ਸਾਹਿਬ ਪੁੱਜਾ

👉ਐਮਪੀ ਸੁਖਜਿੰਦਰ ਸਿੰਘ ਰੰਧਾਵਾ ਨੇ ਕੀਤੀ ਕਾਰਵਾਈ ਦੀ ਮੰਗ
Amritsar News: ਬੀਤੇ ਕੱਲ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ ਦੀ ਨਾਮਜਦਗੀਆਂ ਦੇ ਆਖਰੀ ਦਿਨ ਗੁਰਦਾਸਪੁਰ ਦੇ ਡੇਰਾ ਬਾਬਾ ਨਾਨਕ ਵਿਖੇ ਹੋਈਆਂ ਝੜਪਾਂ ਅਤੇ ਦਸਤਾਰਾਂ ਲੱਥਣ ਦਾ ਮਾਮਲਾ ਜਿੱਥੇ ਚਰਚਾ ਦਾ ਵਿਸ਼ਾ ਬਣਿਆ ਸੀ, ਉਥੇ ਹਲਕਾ ਵਿਧਾਇਕ ਵੱਲੋਂ ਕਥਿਤ ਤੌਰ ‘ਤੇ ਦਸਤਾਰ ਦੇ ਮਾਮਲੇ ਕੀਤੀਆਂ ਟਿੱਪਣੀਆਂ ਦਾ ਮਾਮਲਾ ਸ਼੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੁੱਜ ਗਿਆ ਹੈ। ਇਸ ਸਬੰਧ ਵਿਚ ਅੱਜ ਪੰਜਾਬ ਦੇ ਸਾਬਕਾ ਉੱਪ ਮੁੱਖ ਮੰਤਰੀ ਤੇ ਕਾਂਗਰਸ ਦੇ ਗੁਰਦਾਸਪੁਰ ਤੋਂ ਐਮਪੀ ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਸ੍ਰੀ ਅਕਾਲ ਤਖਤ ਸਾਹਿਬ ਦੇ ਸਕੱਤਰੇਤ ਵਿਖੇ ਸ਼ਿਕਾਇਤ ਕੀਤੀ ਗਈ।

ਇਹ ਵੀ ਪੜ੍ਹੋ ਪਤਨੀ ਤੇ ਉਸਦੇ ਪ੍ਰੇਮੀ ਹੱਥੋਂ ਕ+ਤ+ਲ ਕੀਤੇ ਨੌਜਵਾਨ ਦਾ 6 ਦਿਨਾਂ ਬਾਅਦ ਹੋਇਆ ਅੰਤਿਮ ਸੰਸਕਾਰ, ਤੀਜ਼ਾ ਮੁਲਜਮ ਵੀ ਕਾਬੂ

ਉਨ੍ਹਾਂ ਕਿਹਾ ਕਿ ਡੇਰਾ ਬਾਬਾ ਨਾਨਕ ਵਿਚ ਇਕ ਸਿਆਸੀ ਆਗੂ ਵੱਲੋਂ ਦਸਤਾਰਾਂ ਲੁਹਾਉਣ ਦੀ ਘਟਨਾ ਅਤੇ ਉਸਤੋਂ ਬਾਅਦ ਦਸਤਾਰ ਦੀ ਸ਼ਾਨ ਦੇ ਉੱਲਟ ਦਿੱਤੇ ਬਿਆਨ ਨੂੰ ਮੰਦਭਾਗਾ ਦਸਿਆ। ਸ: ਰੰਧਾਵਾ ਨੇ ਕਿਹਾ ਕਿ ਸ਼੍ਰੀ ਗੁਰੂ ਸਾਹਿਬ ਵੱਲੋਂ ਬਖ਼ਸ਼ੀ ਦਸਤਾਰ ਦੀ ਤੋਹੀਨ ਦੇ ਮਾਮਲੇ ਵਿਚ ਉਨ੍ਹਾਂ ਸ਼੍ਰੀ ਅਕਾਲ ਤਖਤ ਸਾਹਿਬ ਉੱਪਰ ਸਿਕਾਇਤ ਕਰਕੇ ਕਾਰਵਾਈ ਦੀ ਮੰਗ ਕੀਤੀ ਹੈ। ਇਸ ਮੌਕੇ ਕਾਂਗਰਸੀ ਆਗੂ ਭਗਵੰਤਪਾਲ ਸਿੰਘ ਸੱਚਰ ਵੀ ਮੌਜੂਦ ਸਨ। ਉਧਰ, ਸ਼੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਇਸ ਘਟਨਾ ਨੂੰ ਮੰਦਭਾਗੀ ਦਸਿਆ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਰੰਗ ਕਰਦੇ ਦੋ ਪ੍ਰਵਾਸੀ ਮਜਦੂਰਾਂ ਦੀ ਉੱਚੀ ਇਮਾਰਤ ਤੋਂ ਡਿੱਗਣ ਕਾਰਨ ਹੋਈ ਮੌ+ਤ

0

Jalandhar News: ਜਲੰਧਰ ‘ਚ ਸ਼ੁੱਕਰਵਾਰ ਨੂੰ ਵਾਪਰੀ ਇੱਕ ਦਰਦਨਾਕ ਘਟਨਾ ਵਿਚ ਇੱਕ ਉੱਚੀ ਇਮਾਰਤ ‘ਤੇ ਰੰਗ ਕਰਦੇ ਹੋਏ ਦੋ ਪ੍ਰਵਾਸੀ ਮਜਦੂਰਾਂ ਦੀ ਡਿੱਗਣ ਕਾਰਨ ਮੌਤ ਹੋਣ ਦੀ ਸੂਚਨਾ ਹੈ। ਸੂਚਨਾ ਮੁਤਾਬਕ ਪੰਜਾਬ ਨੈਸ਼ਨਲ ਬੈਂਕ ਅਤੇ ਪੁਰਾਣੇ ਈਡੀ ਦਫ਼ਤਰ ਦੀ ਇਮਾਰਤ ਦੀ ਪੰਜਵੀਂ ਮੰਜਿਲ਼ ‘ਤੇ ਪੇਂਟ ਕਰਦੇ ਸਮੇਂ ਪਹਿਲਾਂ ਇੱਕ ਮਜ਼ਦੂਰ ਡਿੱਗ ਪਿਆ, ਜਿਸਨੂੰ ਬਚਾਉਂਦਾ ਹੋਇਆ ਦੂਜਾ ਮਜਦੂਰ ਵੀ ਧਰਤੀ ‘ਤੇ ਆਣ ਪਿਆ।

ਇਹ ਵੀ ਪੜ੍ਹੋ ਪਤਨੀ ਤੇ ਉਸਦੇ ਪ੍ਰੇਮੀ ਹੱਥੋਂ ਕ+ਤ+ਲ ਕੀਤੇ ਨੌਜਵਾਨ ਦਾ 6 ਦਿਨਾਂ ਬਾਅਦ ਹੋਇਆ ਅੰਤਿਮ ਸੰਸਕਾਰ, ਤੀਜ਼ਾ ਮੁਲਜਮ ਵੀ ਕਾਬੂ

ਲੋਕਾਂ ਮੁਤਾਬਕ ਡਿੱਗਦੇ ਸਾਰ ਹੀ ਦੋਨਾਂ ਦੀ ਮੌਤ ਹੋ ਗਈ। ਦਸਿਆ ਜਾ ਰਿਹਾ ਕਿ ਦੋਨੋਂ ਮਜਦੂਰ ਬਿਹਾਰ ਨਾਲ ਸਬੰਧਤ ਸਨ। ਮਜਦੂਰਾਂ ਦੀ ਮੌਤ ਤੋਂ ਬਾਅਦ ਕਿਹਾ ਜਾ ਰਿਹਾ ਕਿ ਦੋਵਾਂ ਨੇ ਹੀ ਸੇਫਟੀ ਬੈਲਟ ਨਹੀਂ ਪਾਈ ਹੋਈ ਸੀ। ਜਿਸ ਕਾਰਨ ਠੇਕੇਦਾਰ ਉੱਪਰ ਵੀ ਸਵਾਲ ਖੜ੍ਹੇ ਹੋ ਗਏ ਹਨ। ਘਟਨਾ ਦਾ ਪਤਾ ਲੱਗਦੇ ਹੀ ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਲਾਸ਼ਾਂ ਨੂੰ ਐਂਬੂਲੈਂਸ ਰਾਹੀਂ ਸਿਵਲ ਹਸਪਤਾਲ ਪਹੁੰਚਾਇਆ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਪਤਨੀ ਤੇ ਉਸਦੇ ਪ੍ਰੇਮੀ ਹੱਥੋਂ ਕ+ਤ+ਲ ਕੀਤੇ ਨੌਜਵਾਨ ਦਾ 6 ਦਿਨਾਂ ਬਾਅਦ ਹੋਇਆ ਅੰਤਿਮ ਸੰਸਕਾਰ, ਤੀਜ਼ਾ ਮੁਲਜਮ ਵੀ ਕਾਬੂ

0

Faridkot News: 28-29 ਨਵੰਬਰ ਦੀ ਅੱਧੀ ਰਾਤ ਨੂੰ ਪਤਨੀ ਤੇ ਉਸਦੇ ਪ੍ਰੇਮੀ ਵੱਲੋਂ ਆਪਣੇ ਹੀ ਘਰ ਵਿਚ ਕਤਲ ਕੀਤੇ ਫ਼ਰੀਦਕੋਟ ਜ਼ਿਲ੍ਹੇ ਦੇ ਪਿੰਡ ਸੁੱਖਣਵਾਲਾ ਦੇ ਗੁਰਵਿੰਦਰ ਸਿੰਘ ਦਾ 6 ਦਿਨਾਂ ਬਾਅਦ ਸ਼ੁੱਕਰਵਾਰ ਬਾਅਦ ਦੁਪਿਹਰ ਸੈਕੜਿਆਂ ਦੀ ਤਾਦਾਦ ਵਿਚ ਭਿੱਜੀਆਂ ਅੱਖਾਂ ਦੀ ਹਾਜ਼ਰੀ ਵਿਚ ਅੰਤਿਮ ਸੰਸਕਾਰ ਕਰ ਦਿੱਤਾ ਗਿਆ। ਮਾਂ-ਪਿਊ ਦੇ ਇਕਲੌਤੇ ਪੁੱਤਰ ਗੁਰਵਿੰਦਰ ਸਿੰਘ ਦੇ ਅੰਤਿਮ ਸੰਸਕਾਰ ਮੌਕੇ ਦ੍ਰਿਸ਼ ਕਾਫ਼ੀ ਭਾਵੁਕ ਕਰ ਦੇਣ ਵਾਲਾ ਸੀ ਤੇ ਇੱਥੇ ਪੁੱਜੇ ਹਰ ਵਿਅਕਤੀ ਦੀ ਅੱਖਾਂ ਵਿਚ ਹੰਝੂ ਸਨ। ਲੋਕ ਕਲਯੁਗੀ ਪਤਨੀ ਨੂੰ ਕੋਸ ਰਹੇ ਸਨ ਤੇ ਉਸਨੂੰ ਫ਼ਾਂਸੀ ਦੀ ਸਜ਼ਾ ਦੇਣ ਦੀ ਮੰਗ ਕਰ ਰਹੇ ਸਨ। ਉਧਰ, ਪੁਲਿਸ ਨੇ ਇਸ ਕਤਲ ਕਾਂਡ ਦੇ ਤੀਜ਼ੇ ਮੁਲਜਮ ਵਿਸ਼ਵਜੀਤ ਸਿੰਘ ਵਾਸੀ ਡੱਬਵਾਲੀ, ਹਰਿਆਣਾ ਨੂੰ ਵੀ ਗ੍ਰਿਫਤਾਰ ਕਰ ਲਿਆ ਤੇ ਇਸ ਘਟਨਾ ਵਿਚ ਵਰਤੀ ਕਾਰ ਨੂੰ ਵੀ ਬਰਾਮਦ ਕਰ ਲਿਆ ਗਿਆ। ਗੁਰਵਿੰਦਰ ਦੇ ਮਾਪਿਆਂ ਵੱਲੋਂ ਐਲਾਨ ਕੀਤਾ ਗਿਆ ਸੀ ਕਿ ਜਿੰਨ੍ਹਾਂ ਸਮਾਂ ਉਸਦੇ ਪੁੱਤ ਦੇ ਕਾਤਲਾਂ ਨੂੰ ਫ਼ੜਿਆ ਨਹੀਂ ਜਾਂਦਾ, ਉਹ ਉਨ੍ਹਾਂ ਸਮਾਂ ਉਸਦਾ ਅੰਤਿਮ ਸੰਸਕਾਰ ਨਹੀਂ ਕਰਨਗੇ।

ਇਹ ਵੀ ਪੜ੍ਹੋ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਨੂੰ ਲੈ ਕੇ ਹਾਈਕੋਰਟ ਪੁੱਜੀ ਕਾਂਗਰਸ, ਨਾਮਜ਼ਦਗੀਆਂ ਦਾ ਸਮਾਂ ਵਧਾਉਣ ਦੀ ਕੀਤੀ ਮੰਗ

ਅੰਤਿਮ ਸੰਸਕਾਰ ਮੌਕੇ ਹਲਕਾ ਵਿਧਾਇਕ ਗੁਰਦਿੱਤ ਸਿੰਘ ਸੇਖੋ ਵੀ ਪੁੱਜੇ ਹੋਏ ਸਨ, ਜਿਸਨੇ ਪ੍ਰਵਾਰ ਨੂੰ ਇਨਸਾਫ਼ ਦਾ ਭਰੋਸਾ ਦਿਵਾਇਆ। ਜਿਕਰਯੋਗ ਹੈ ਕਿ ਇਸ ਕਤਲ ਕਾਂਡ ਦੀ ਮੁੱਖ ਮੁਲਜ਼ਮ ਗੁਰਵਿੰਦਰ ਸਿੰਘ ਦੀ ਪਤਨੀ ਰੁਪਿੰਦਰ ਕੌਰ ਤੇ ਉਸਦਾ ਪ੍ਰੇਮੀ ਹਰਕੰਵਲਪ੍ਰੀਤ ਸਿੰਘ ਪਹਿਲਾਂ ਹੀ ਪੁਲਿਸ ਹਿਰਾਸਤ ਵਿਚ ਹਨ। ਰੁਪਿੰਦਰ ਕੌਰ ਨੂੰ ਪੁਲਿਸ ਨੇ ਕਤਲ ਕਾਂਡ ਦੇ ਕੁੱਝ ਘੰਟਿਆਂ ਬਾਅਦ ਹੀ ਹਿਰਾਸਤ ਵਿਚ ਲੈ ਲਿਆ ਸੀ ਜਦਕਿ ਉਸਦੇ ਪ੍ਰੇਮੀ ਹਰਕੰਵਲਪ੍ਰੀਤ ਨੇ 2 ਦਸੰਬਰ ਨੂੰ ਅਦਾਲਤ ਵਿਚ ਆਤਮਸਮਰਪਣ ਕਰ ਦਿੱਤਾ ਸੀ। ਦਸਣਾ ਬਣਦਾ ਹੈ ਕਿ ਪਿੰਡ ਸੁੱਖਣਵਾਲਾ ਦੇ 25 ਏਕੜ ਦੇ ਮਾਲਕ ਗੁਰਵਿੰਦਰ ਸਿੰਘ ਦਾ ਵਿਆਹ ਨਵੰਬਰ 2023 ਵਿਚ ਫ਼ਰੀਦਕੋਟ ਦੀ ਰੁਪਿੰਦਰ ਕੌਰ ਨਾਲ ਹੋਇਆ ਸੀ, ਜੋਕਿ ਕੈਨੇਡਾ ਗਈ ਹੋਈ ਸੀ। ਵਿਆਹ ਤੋਂ ਦੋ ਮਹੀਨੇ ਬਾਅਦ ਜਨਵਰੀ 2024 ਵਿਚ ਕੈਨੇਡਾ ਗਈ ਰੁਪਿੰਦਰ ਕੌਰ ਜਨਵਰੀ 2025 ਵਿਚ ਵਾਪਸ ਫ਼ਰੀਦਕੋਟ ਪਰਤ ਆਈ ਸੀ ਤੇ ਆਪਣੇ ਸਹੁਰੇ ਪ੍ਰਵਾਰ ਨਾਲ ਰਹਿ ਰਹੀ ਸੀ। ਇਸ ਦੌਰਾਨ ਉਸਨੇ ਫ਼ਰੀਦਕੋਟ ਵਿਚ ਬੁਟੀਕ ਦਾ ਕੰਮ ਸ਼ੁਰੂ ਕਰ ਲਿਆ ਸੀ ਜਦਕਿ ਗੁਰਵਿੰਦਰ ਵੀ ਇੱਕ ਪ੍ਰਾਈਵੇਟ ਨੌਕਰੀ ਕਰਦਾ ਸੀ।

ਇਹ ਵੀ ਪੜ੍ਹੋ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ;ਪੰਜਾਬ ਵਿਚ ਕੁੱਲ 14,224 ਉਮੀਦਵਾਰ ਮੈਦਾਨ ‘ਚ ਨਿੱਤਰੇ

ਪੁਲਿਸ ਅਧਿਕਾਰੀਆਂ ਮੁਤਾਬਕ ਮੁਢਲੀ ਤਫ਼ਤੀਸ ਦੌਰਾਨ ਸਾਹਮਣੇ ਆਇਆ ਹੈ ਕਿ ਹਰਕੰਵਲਪ੍ਰੀਤ ਸਿੰਘ ਵਾਸੀ ਬੱਲੁਆਣਾ ਜ਼ਿਲ੍ਹਾ ਬਠਿੰਡਾ ਜੋਕਿ ਖੁਦ ਕੈਨੈਡਾ ਜਾ ਕੇ ਵਾਪਸ ਆਇਆ ਹੈ, ਦੇ ਨਾਲ ਰੁਪਿੰਦਰ ਕੌਰ ਦੇ ਸੋਸ਼ਲ ਮੀਡੀਆ ‘ਤੇ ਦੋਸਤੀ ਹੋ ਗਈ ਸੀ, ਜਿਸਤੋਂ ਬਾਅਦ ਦੋਨਾਂ ਆਪਸ ਵਿਚ ਮਿਲਣ ਲੱਗੇ ਤੇ ਗੁਰਵਿੰਦਰ ਨੂੰ ਰਾਸਤੇ ਦਾ ਰੋੜਾ ਸਮਝਦਿਆਂ ਉਸਦੇ ਕਤਲ ਦੀ ਯੋਜਨਾ ਬਣਾਈ। ਪੁਲਿਸ ਅਧਿਕਾਰੀਆਂ ਮੁਤਾਬਕ ਘਟਨਾ ਵਾਲੀ ਰਾਤ ਰੁਪਿੰਦਰ ਕੌਰ ਵੱਲੋਂ ਪਹਿਲਾਂ ਗੁਰਵਿੰਦਰ ਸਿੰਘ ਨੂੰ ਕੋਈ ਜਹਿਰੀਲੀ ਵਸਤੂ ਦਿੱਤੀ ਗਈ ਪਰ ਜਦ ਉਸਦੀ ਮੌਤ ਨਾਂ ਹੋਈ ਤਾਂ ਪ੍ਰੇਮੀ ਨੂੰ ਬੁਲਾ ਕੇ ਉਸਦਾ ਗਲਾ ਘੁੱਟ ਕੇ ਕਤਲ ਕਰ ਦਿੱਤਾ। ਇਸਤੋਂ ਬਾਅਦ ਰੁਪਿੰਦਰ ਵੱਲੋਂ ਝੂਠੀ ਕਹਾਣੀ ਘੜੀ ਗਈ ਤੇ ਪਿੰਡ ਵਿਚ ਰੋਲਾ ਪਾ ਦਿੱਤਾ ਕਿ ਉਨ੍ਹਾਂ ਦੇ ਘਰ ਲੁਟੇਰੇ ਆ ਗਏ, ਜਿੰਨ੍ਹਾਂ ਗੁਰਵਿੰਦਰ ਦਾ ਕਤਲ ਕਰ ਦਿੱਤਾ। ਪ੍ਰੰਤੂ ਪੁਲਿਸ ਅਧਿਕਾਰੀਆਂ ਨੇ ਕੁੱਝ ਹੀ ਘੰਟਿਆਂ ਵਿਚ ਇਸ ਝੂਠ ਦਾ ਪਰਦਾਫ਼ਾਸ ਕਰ ਦਿੱਤਾ। ਇਹ ਮਾਮਲਾ ਪੂਰੀ ਦੁਨੀਆ ਵਿਚ ਵਸਦੇ ਪੰਜਾਬੀਆਂ ਵਿਚ ਚਰਚਾ ਦਾ ਵਿਸ਼ਾ ਬਣਿਆ ਹੋਇਆ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਭਾਰਤ-ਪਾਕਿਸਤਾਨ 1971 ਲੌਂਗੇਵਾਲਾ ਜੰਗ; 23ਵੀਂ ਪੰਜਾਬ ਰੈਜੀਮੈਂਟ ਦੇ ਸਾਬਕਾ ਸੈਨਿਕ ਬਠਿੰਡਾ ਵਿੱਚ ਹੋਏ ਇਕੱਠੇ

0

Bathinda News: ਭਾਰਤੀ ਫੌਜ ਦੀ 23ਵੀਂ ਪੰਜਾਬ ਰੈਜੀਮੈਂਟ (ਲੌਂਗੇਵਾਲਾ) ਦੇ ਸਾਬਕਾ ਸੈਨਿਕ, ਜਿਨ੍ਹਾਂ ਨੇ 1971 ਦੀ ਭਾਰਤ-ਪਾਕਿਸਤਾਨ ਜੰਗ ਦੌਰਾਨ ਲੜਾਈ ਲੜੀ ਸੀ, ਯਾਦ ਕਰਨ ਲਈ ਬਠਿੰਡਾ ਵਿੱਚ ਇਕੱਠੇ ਹੋਏ। ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਤੋਂ ਆਏ ਸੈਨਿਕਾਂ ਨੇ ਨਾ ਸਿਰਫ਼ ਜੰਗ ਅਤੇ ਜਿੱਤ ਨੂੰ ਯਾਦ ਕੀਤਾ, ਸਗੋਂ ਜੰਗ ਨਾਲ ਜੁੜੇ ਕਈ ਅਨੁਭਵ ਵੀ ਸਾਂਝੇ ਕੀਤੇ।ਇਸ ਸਮਾਗਮ ਦੌਰਾਨ ਜੰਗੀ ਫੋਜੀਆਂ ਨੇ ਆਪਣੀਆਂ ਯਾਦਾਂ ਤਾਜ਼ਾ ਕੀਤੀਆਂ।ਸਾਬਕਾ ਕੈਪਟਨ ਬਲਵਿੰਦਰ ਸਿੰਘ ਢਿੱਲੋਂ ਨੇ ਦੱਸਿਆ ਕਿ ਲੌਂਗੇਵਾਲਾ ਪੋਸਟ ’ਤੇ ਤਾਇਨਾਤ 23ਵੀਂ ਪੰਜਾਬ ਰੈਜੀਮੈਂਟ ਦੇ ਲਗਭਗ 80 ਸੈਨਿਕਾਂ ਨੇ 2,000 ਪਾਕਿਸਤਾਨੀ ਸੈਨਿਕਾਂ ਨੂੰ ਵਾਪਸ ਜਾਣ ਲਈ ਮਜਬੂਰ ਕੀਤਾ ਅਤੇ ਪੋਸਟ ’ਤੇ ਕਬਜ਼ਾ ਕਰ ਲਿਆ।

ਇਹ ਵੀ ਪੜ੍ਹੋ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਨੂੰ ਲੈ ਕੇ ਹਾਈਕੋਰਟ ਪੁੱਜੀ ਕਾਂਗਰਸ, ਨਾਮਜ਼ਦਗੀਆਂ ਦਾ ਸਮਾਂ ਵਧਾਉਣ ਦੀ ਕੀਤੀ ਮੰਗ

ਜੰਗ ਵਿੱਚ ਹਿੱਸਾ ਲੈਣ ਵਾਲੇ ਸੈਨਿਕਾਂ ਜਿਵੇਂ ਜਗਦੇਵ ਸਿੰਘ (ਫਿਰੋਜ਼ਪੁਰ), ਸੁਖਦੇਵ ਸਿੰਘ (ਮਾਨਸਾ) ਅਤੇ ਗੁਰਮੇਲ ਸਿੰਘ (ਬੁਢਲਾਡਾ) ਨੂੰ ਬਠਿੰਡਾ ਵਿੱਚ ਹੋਏ ਸਮਾਰੋਹ ਵਿੱਚ ਸਨਮਾਨਿਤ ਕੀਤਾ ਗਿਆ। ਕੈਪਟਨ ਧਰਮਵੀਰ ਅਤੇ ਸਾਬਕਾ ਸਿਪਾਹੀ ਜਗਜੀਤ ਸਿੰਘ (ਫਿਰੋਜ਼ਪੁਰ) ਨੇ ਯਾਦ ਕੀਤਾ ਕਿ 4 ਦਸੰਬਰ ਨੂੰ ਪਾਕਿਸਤਾਨੀ ਫੌਜਾਂ ਨੇ 45 ਟੈਂਕਾਂ ਨਾਲ ਘੇਰਿਆ ਸੀ, ਪਰ ਮੇਜਰ ਚਾਂਦਪੁਰੀ ਦੇ ਹੁਕਮ ਨਾਲ ਜਵਾਨਾਂ ਨੇ ਬਹਾਦਰੀ ਨਾਲ ਲੜਾਈ ਜਾਰੀ ਰੱਖੀ।ਜਗਦੇਵ ਸਿੰਘ ਨੇ ਕਿਹਾ ਕਿ 54 ਸਾਲ ਪਹਿਲਾਂ 23ਵੀਂ ਪੰਜਾਬ ਰੈਜੀਮੈਂਟ ਦੇ 80 ਜਵਾਨਾਂ ਵੱਲੋਂ ਦਿਖਾਈ ਗਈ ਬਹਾਦਰੀ ਨਾ ਸਿਰਫ਼ ਇਤਿਹਾਸ ਦੇ ਪੰਨਿਆਂ ਵਿੱਚ ਸਥਾਨ ਬਣਾਈ ਹੈ, ਸਗੋਂ ਭਵਿੱਖ ਲਈ ਵੀ ਇੱਕ ਪ੍ਰੇਰਣਾ ਦਾ ਸਰੋਤ ਰਹੇਗੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਪੰਜਾਬ ਨੇ ਸਕੂਲ ਅਧਿਆਪਕਾਂ ਨੂੰ ਕਰੀਅਰ ਮੈਂਟਰ ਵਜੋਂ ਸਿਖਲਾਈ ਦੇਣ ਲਈ ਆਈ.ਆਈ.ਟੀ. ਮਦਰਾਸ ਨਾਲ ਹੱਥ ਮਿਲਾਇਆ

0

👉ਅਧਿਆਪਕਾਂ ਨੂੰ ਟੌਪ 100 ਉੱਚ-ਮੰਗ ਵਾਲੇ ਕਰੀਅਰ ਅਤੇ ਆਲਮੀ ਰੁਝਾਨਾਂ ਤੱਕ ਆਸਾਨ ਪਹੁੰਚ ਪ੍ਰਾਪਤ ਹੋਵੇਗੀ: ਬੈਂਸ
Chandigarh News:ਆਈ.ਆਈ.ਟੀ. ਮਦਰਾਸ ਪ੍ਰਵਰਤਕ ਨਾਲ ਭਾਈਵਾਲੀ ਕਰਕੇ ਸੂਬਾ ਪੱਧਰ ਉੱਤੇ ਕਰੀਅਰ ਗਾਈਡੈਂਸ ਪ੍ਰੋਗਰਾਮ ਸ਼ੁਰੂ ਕਰਨ ਵਾਲਾ ਪੰਜਾਬ ਦੇਸ਼ ਦਾ ਮੋਹਰੀ ਸੂਬਾ ਬਣ ਗਿਆ ਹੈ। ਇਸ ਪ੍ਰੋਗਰਾਮ ਤਹਿਤ ਹਰੇਕ ਅਧਿਆਪਕ ਨੂੰ ਇੱਕ ਟਰੇਂਡ ਕਰੀਅਰ ਮੈਂਟਰ ਬਣਾਉਣ ਲਈ ਬੁਨਿਆਦੀ ਢਾਂਚਾ ਵਿਕਸਿਤ ਕੀਤਾ ਜਾਵੇਗਾ।ਅੱਜ ਇੱਥੇ ਇਹ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਇਸ ਅਹਿਮ ਪ੍ਰੋਗਰਾਮ ਤਹਿਤ 5,000 ਤੋਂ ਵੱਧ ਅਧਿਆਪਕਾਂ ਨੂੰ ਸਿਖਲਾਈ ਯਕੀਨੀ ਬਣਾਈ ਜਾਵੇਗੀ ਤਾਂ ਜੋ ਉਹ ਵਿਦਿਆਰਥੀਆਂ ਨੂੰ ਭਵਿੱਖ ਲਈ ਤਿਆਰ ਕਰਨ, ਕਰੀਅਰ ਬਾਰੇ ਵਿਕਲਪਾਂ ਸਬੰਧੀ ਸਟੀਕ ਜਾਣਕਾਰੀ ਦੇਣ ਅਤੇ ਕਰੀਅਰ ਦੀ ਚੋਣ ਬਾਰੇ ਮਾਰਗਦਰਸ਼ਨ ਕਰ ਸਕਣ। ਸ. ਬੈਂਸ ਨੇ ਕਿਹਾ ਕਿ ਇਹ ਪ੍ਰੋਗਰਾਮ ਅਧਿਆਪਕਾਂ ਨੂੰ ਬੁਨਿਆਦੀ ਕਰੀਅਰ ਕਾਊਂਸਲਿੰਗ, ਕਲਾਸਰੂਮ ਸੈਸ਼ਨਾਂ ਲਈ ਹੁਨਰ ਅਤੇ ਵਨ-ਟੂ-ਵਨ ਗਾਈਡੈਂਸ ਤਹਿਤ ਮੁਫਤ ਔਨਲਾਈਨ ਸਿਖਲਾਈ ਦਿੱਤੀ ਜਾਵੇਗੀ।

ਇਹ ਵੀ ਪੜ੍ਹੋ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ;ਪੰਜਾਬ ਵਿਚ ਕੁੱਲ 14,224 ਉਮੀਦਵਾਰ ਮੈਦਾਨ ‘ਚ ਨਿੱਤਰੇ

ਇਸ ਪ੍ਰੋਗਰਾਮ ਤਹਿਤ ਅਧਿਆਪਕ ਟੌਪ 100 ਉੱਚ-ਮੰਗ ਵਾਲੇ ਕਰੀਅਰਾਂ, ਢਾਂਚਾਗਤ ਮੁਲਾਂਕਣ ਸਾਧਨਾਂ ਅਤੇ ਕੌਮੀ ਅਤੇ ਆਲਮੀ ਪੱਧਰ ’ਤੇ ਉੱਭਰ ਰਹੇ ਕਰੀਅਰ ਰੁਝਾਨਾਂ ਬਾਰੇ ਜਾਣਕਾਰੀ ਪ੍ਰਾਪਤ ਕਰਨਗੇ। ਆਈ.ਆਈ.ਟੀ. ਮਦਰਾਸ ਪ੍ਰਵਰਤਕ ਨਿਰੰਤਰ ਅਕਾਦਮਿਕ ਸਹਾਇਤਾ ਅਤੇ ਡਿਜੀਟਲ ਸਰੋਤ ਪ੍ਰਦਾਨ ਕਰੇਗਾ।ਸ. ਬੈਂਸ ਨੇ ਕਿਹਾ ਕਿ ਇਸ ਸਾਂਝੇਦਾਰੀ ਰਾਹੀਂ ਸਾਡਾ ਟੀਚਾ ਅਧਿਆਪਕਾਂ ਨੂੰ ਆਪਣੇ ਸਕੂਲਾਂ ਵਿੱਚ ਪ੍ਰਭਾਵਸ਼ਾਲੀ ਕਰੀਅਰ ਸਲਾਹਕਾਰ ਵਜੋਂ ਸੇਵਾ ਨਿਭਾਉਣ ਦੇ ਯੋਗ ਬਣਾ ਕੇ ਇੱਕ ਸਾਰਥਕ ਤੇ ਉਸਾਰੂ ਪ੍ਰਭਾਵ ਪਾਉਣਾ ਹੈ। ਇਸ ਸ਼ਮੂਲੀਅਤ ਰਾਹੀਂ ਅਧਿਆਪਕ ਇੱਕ ਢਾਂਚਾਗਤ ਕਰੀਅਰ ਮਾਰਗਦਰਸ਼ਨ ਵਾਤਾਵਰਣ ਦੀ ਰੀੜ੍ਹ ਦੀ ਹੱਡੀ ਵਜੋਂ ਕੰਮ ਕਰਨਗੇ। ਉਨ੍ਹਾਂ ਕਿਹਾ ਕਿ ਹੁਣ ਪੰਜਾਬ ਸਰਕਾਰ ਅਧਿਆਪਕਾਂ ਲਈ ਰਾਜ-ਪੱਧਰੀ ਕਰੀਅਰ ਕਾਉਂਸਲਿੰਗ ਗਾਈਡੈਂਸ ਪ੍ਰੋਗਰਾਮ ਲਾਗੂ ਕਰਨ ਵਾਲਾ ਪਹਿਲਾ ਸੂਬਾ ਬਣ ਗਿਆ ਹੈ।

ਇਹ ਵੀ ਪੜ੍ਹੋ ਸਾਬਕਾ ਫੌਜੀਆਂ ਦੇ ਬੱਚਿਆਂ ਲਈ ਐਜੋਕੇਸ਼ਨ ਗਰਾਂਟ, ਮੈਰਿਜ ਗਰਾਂਟ ਅਤੇ ਨਾਨ-ਪੈਨਸ਼ਨਰ ਸਾਬਕਾ ਸੈਨਿਕਾਂ ਨੂੰ ਮਿਲਣ ਵਾਲੀ ਗ੍ਰਾਂਟ ਕੀਤੀ ਦੁੱਗਣੀ : ਡਿਪਟੀ ਕਮਿਸ਼ਨਰ

ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਸਿਖਲਾਈ ਪ੍ਰਾਪਤ ਕਰਨ ਤੋਂ ਬਾਅਦ ਇਹ ਸਾਰੇ ਅਧਿਆਪਕ , ਵਿਦਿਆਰਥੀਆਂ ਨੂੰ ਉਨ੍ਹਾਂ ਦੀਆਂ ਸਮਰੱਥਾ ਦੀ ਪਛਾਣ ਕਰਨ, ਨਵੇਂ ਯੁੱਗ ਦੇ ਪੇਸ਼ਿਆਂ ਦੀ ਪੜਚੋਲ ਕਰਨ ਅਤੇ ਸਬੂਤ ਅਤੇ ਯੋਗਤਾ ’ਤੇ ਆਧਾਰਿਤ ਰਸਤੇ ਚੁਣਨ ਵਿੱਚ ਮਦਦ ਕਰਨ ਲਈ ਸਮਰੱਥ ਹੋ ਜਾਣਗੇ।ਪੰਜਾਬ ਸਕੂਲ ਸਿੱਖਿਆ ਬੋਰਡ ਦੇ ਚੇਅਰਮੈਨ ਡਾ. ਅਮਰਪਾਲ ਸਿੰਘ ਨੇ ਕਿਹਾ ਕਿ ਇਸ ਪਹਿਲਕਦਮੀ ਰਾਹੀਂ ਪੇਂਡੂ ਅਤੇ ਪਛੜੇ ਖੇਤਰਾਂ ਦੇ ਵਿਦਿਆਰਥੀਆਂ ਨੂੰ ਵਿਸ਼ੇਸ਼ ਤੌਰ ’ਤੇ ਲਾਭ ਹੋਣ ਦੀ ਆਸ ਹੈ, ਜਿਸ ਨਾਲ ਉਨ੍ਹਾਂ ਨੂੰ ਉੱਚ-ਗੁਣਵੱਤਾ ਵਾਲੀ ਗਾਈਡੈਂਸ ਤੱਕ ਆਸਾਨ ਪਹੁੰਚ ਮਿਲੇਗੀ ,ਜੋ ਪਹਿਲਾਂ ਪ੍ਰਾਈਵੇਟ ਕਾਊਂਸਲਰਾਂ ਤੱਕ ਸੀਮਿਤ ਸੀ। ਅਗਲੇ ਕੁਝ ਮਹੀਨਿਆਂ ਵਿੱਚ, ਹਜ਼ਾਰਾਂ ਅਧਿਆਪਕ ਨਵੇਂ ਹੁਨਰ, ਨਵੇਂ ਵਿਸ਼ਵਾਸ ਅਤੇ ਲੱਖਾਂ ਬੱਚਿਆਂ ਦੇ ਭਵਿੱਖ ਨੂੰ ਆਕਾਰ ਦੇਣ ਦੀ ਨਵੀਂ ਯੋਗਤਾ ਪ੍ਰਾਪਤ ਕਰਨਗੇ।ਬੋਰਡ ਨਾਲ ਸਾਂਝੇਦਾਰੀ ’ਤੇ ਖੁਸ਼ੀ ਜ਼ਾਹਿਰ ਕਰਦਿਆਂ ਆਈ.ਆਈ.ਟੀ. ਮਦਰਾਸ ਪ੍ਰਵਰਤਕ ਦੇ ਚੀਫ ਨਾਲੇਜ ਅਫਸਰ ਸ਼੍ਰੀ ਸ੍ਰੀਕਾਂਤ ਨੇ ਕਿਹਾ, ‘‘ਸਾਡਾ ਉਦੇਸ਼ ਸਿੱਧਾ ਤੇ ਸਪੱਸ਼ਟ ਹੈ ਕਿ ਪੰਜਾਬ ਵਿੱਚ ਕੋਈ ਵੀ ਬੱਚਾ ਕਿਸੇ ਉਲਝਣ ਜਾਂ ਬਿਨਾਂ ਮੁਕੰਮਲ ਜਾਣਕਾਰੀ ਤੋਂ ਕਰੀਅਰ ਦੀ ਚੋਣ ਨਾ ਕਰੇ।’’

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Our Visitor

1901390