Tuesday, May 12, 2026
Home Blog Page 289

ਵੜਿੰਗ ਨੇ ‘ਆਪ’ ਨੂੰ ਪੰਜਾਬ ਨੂੰ ਅਰਾਜਕਤਾ ਅਤੇ ਖੂਨ-ਖਰਾਬੇ ਵੱਲ ਧੱਕਣ ਵਿਰੁੱਧ ਚੇਤਾਵਨੀ ਦਿੱਤੀ

0

👉ਅਲਟੀਮੇਟਮ ਦਿੰਦਿਆਂ ਕਿਹਾ: ਅਸੀਂ ਪੱਖਪਾਤੀ ਅਧਿਕਾਰੀਆਂ ਨੂੰ ਨਾ ਤਾਂ ਭੁੱਲਾਂਗੇ ਤੇ ਨਾ ਹੀ ਮੁਆਫ ਕਰਾਂਗੇ
Chandigarh News: ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਚੇਤਾਵਨੀ ਦਿੱਤੀ ਹੈ ਕਿ ਉਹ ਚੋਣਾਂ ਜਿੱਤਣ ਲਈ ਗੈਂਗਸਟਰਾਂ ਨੂੰ ਉਤਸ਼ਾਹਿਤ ਕਰਨ ਅਤੇ ਸਰਪ੍ਰਸਤੀ ਦੇਣ ਦੇ ਤਰੀਕੇ ਨਾਲ ਸੂਬੇ ਨੂੰ ਅਰਾਜਕਤਾ ਅਤੇ ਖੂਨ-ਖਰਾਬੇ ਵੱਲ ਧੱਕਣ ਦੇ ਰਾਹ ਤੇ ਨਾ ਤੁਰੇ।ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਦਿੱਲੀ ਦੇ ਸਾਬਕਾ ਡਿਪਟੀ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੇ ‘ਸਾਮ, ਦਾਮ, ਦੰਡ, ਭੇਦ’ ਦੇ ਹੁਕਮ ਦੀ ਪਾਲਣਾ ਕਰ ਰਹੀ ਜਾਪਦੀ ਹੈ।ਇਸਦੇ ਨਾਲ ਹੀ, ਸੂਬਾ ਕਾਂਗਰਸ ਪ੍ਰਧਾਨ ਨੇ ਉਨ੍ਹਾਂ ਸਾਰੇ ਪੁਲਿਸ ਅਧਿਕਾਰੀਆਂ ਨੂੰ ਸਖ਼ਤ ਚੇਤਾਵਨੀ ਦਿੱਤੀ, ਜਿਹੜੇ ‘ਆਪ’ ਦੇ ਪਿੱਠੂਆਂ ਵਿੱਚ ਬਦਲ ਗਏ ਹਨ ਅਤੇ ਇਨ੍ਹਾਂ ਨਾਲ ਕਾਨੂੰਨ ਅਨੁਸਾਰ ਸਖ਼ਤੀ ਨਾਲ ਪੇਸ਼ ਆਇਆ ਜਾਵੇਗਾ। ਉਨ੍ਹਾਂ ਨੇ ਅਜਿਹੇ ਸਾਰੇ ਅਫ਼ਸਰਾਂ ਨੂੰ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਅਸੀਂ ਨਾ ਤਾਂ ਭੁੱਲਾਂਗੇ ਅਤੇ ਨਾ ਹੀ ਮੁਆਫ ਕਰਾਂਗੇ।ਇੱਥੇ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ, ਵੜਿੰਗ ਨੇ ਕਿਹਾ ਕਿ ਸੱਤਾਧਾਰੀ ਪਾਰਟੀ ਚੋਣਾਂ ਹਾਰਨ ਤੋਂ ਡਰੀ ਅਤੇ ਘਬਰਾਈ ਹੋਈ ਹੈ, ਕਿਉਂਕਿ ਉਸਨੂੰ ਪਹਿਲਾਂ ਹੀ ਅਹਿਸਾਸ ਹੋ ਗਿਆ ਸੀ ਕਿ ਜ਼ਮੀਨ ਉਸਦੇ ਪੈਰਾਂ ਹੇਠੋਂ ਖਿਸਕ ਗਈ ਹੈ।ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੀਆਂ ਚੋਣਾਂ ਕਰਵਾਉਣ ਤੋਂ ਭੱਜ ਰਹੀ ਸੀ, ਕਿਉਂਕਿ ਉਹ ਜਾਣਦੀ ਸੀ ਕਿ ਉਹ ਹਾਰ ਜਾਵੇਗੀ। ਲੇਕਿਨ ਅਦਾਲਤ ਦੀ ਦਖਲ ਤੋਂ ਬਾਅਦ ਸਰਕਾਰ ਨੂੰ ਚੋਣਾਂ ਕਰਵਾਉਣ ਲਈ ਮਜਬੂਰ ਹੋਣਾ ਪਿਆ।

ਇਹ ਵੀ ਪੜ੍ਹੋ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਨੂੰ ਲੈ ਕੇ ਹਾਈਕੋਰਟ ਪੁੱਜੀ ਕਾਂਗਰਸ, ਨਾਮਜ਼ਦਗੀਆਂ ਦਾ ਸਮਾਂ ਵਧਾਉਣ ਦੀ ਕੀਤੀ ਮੰਗ

ਸੂਬਾ ਕਾਂਗਰਸ ਪ੍ਰਧਾਨ ਨੇ ਸੂਬੇ ਭਰ ਤੋਂ ਹਾਸਿਲ ਕੀਤੇ ਵੇਰਵੇ ਦੱਸੇ ਕਿ ਕਿਵੇਂ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੀਆਂ ਚੋਣਾਂ ਲਈ ਕਾਂਗਰਸੀ ਉਮੀਦਵਾਰਾਂ ਨੂੰ ਡਰਾਇਆ ਗਿਆ ਅਤੇ ਉਨ੍ਹਾਂ ਨੂੰ ਨਾਮਜ਼ਦਗੀ ਪੱਤਰ ਦਾਖਲ ਕਰਨ ਤੋਂ ਰੋਕਿਆ ਗਿਆ। ਉਨ੍ਹਾਂ ਇਹ ਵੀ ਖਦਸ਼ਾ ਪ੍ਰਗਟ ਕੀਤਾ ਕਿ ਜਿਨ੍ਹਾਂ ਲੋਕਾਂ ਨੇ ਕਿਸੇ ਤਰ੍ਹਾਂ ਨਾਮਜ਼ਦਗੀ ਪੱਤਰ ਦਾਖਲ ਕੀਤੇ ਹਨ, ਉਨ੍ਹਾਂ ਦੇ ਕਾਗਜ਼ ਵੀ ਜਾਂਚ ਦੇ ਸਮੇਂ ਰੱਦ ਹੋ ਸਕਦੇ ਹਨ, ਕਿਉਂਕਿ ਸੱਤਾਧਾਰੀ ਪਾਰਟੀ ਨੇ ਚੋਣ ਮਸ਼ੀਨਰੀ ਨੂੰ ਪੂਰੀ ਤਰ੍ਹਾਂ ਹਾਈਜੈਕ ਕਰ ਲਿਆ ਹੈ।ਇਸੇ ਤਰ੍ਹਾਂ, ਇਕ ਕਥਿਤ ਆਡੀਓ ਕਲਿੱਪ ਬਾਰੇ ਸਵਾਲ ਦੇ ਜਵਾਬ ਵਿੱਚ, ਜਿਸ ਵਿੱਚ ਐਸਐਸਪੀ ਪਟਿਆਲਾ ਕਥਿਤ ਤੌਰ ‘ਤੇ ਆਪਣੇ ਅਧੀਨ ਅਧਿਕਾਰੀਆਂ ਨੂੰ ਨਿਰਦੇਸ਼ ਦੇ ਰਹੇ ਹਨ ਕਿ ਵਿਰੋਧੀ ਉਮੀਦਵਾਰਾਂ ਨੂੰ ਨਾਮਜ਼ਦਗੀ ਪੱਤਰ ਦਾਖਲ ਕਰਨ ਵਾਲੇ ਸਥਾਨ ‘ਤੇ ਪਹੁੰਚਣ ਤੋਂ ਕਿਵੇਂ ਰੋਕਿਆ ਜਾਵੇ, ਵੜਿੰਗ ਨੇ ਕਿਹਾ ਕਿ ਮਾਮਲੇ ਦੀ ਜਾਂਚ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਜੇਕਰ ਇਹ ਸੱਚ ਪਾਇਆ ਜਾਂਦਾ ਹੈ, ਤਾਂ ਅਜਿਹੇ ਅਧਿਕਾਰੀਆਂ ਨੂੰ ਸੇਵਾਵਾਂ ਤੋਂ ਬਰਖਾਸਤ ਕਰ ਦੇਣਾ ਚਾਹੀਦਾ ਹੈ।ਉਨ੍ਹਾਂ ਨੇ ਪੁਲਿਸ ਦੇ ਪੱਖਪਾਤੀ ਰਵਈਏ ਦਾ ਜ਼ਿਕਰ ਕਰਦਿਆਂ, ਜ਼ੋਰ ਦਿੰਦਿਆਂ ਕਿਹਾ ਕਿ ਜ਼ਿਆਦਾਤਰ ਐਸਐਸਪੀ, ਪੁਲਿਸ ਸਬ-ਡਿਵੀਜ਼ਨਾਂ ਦੇ ਮੁਖੀ, ਡੀਐਸਪੀ ਅਤੇ ਐਸਐਚਓ ਤੇ ਪੁਲਿਸ ਚੌਕੀਆਂ ਦੇ ਮੁਖੀ ਆਪਣੇ ਆਪ ਨੂੰ ਪੂਰੀ ਤਰ੍ਹਾਂ ‘ਆਪ’ ਦੇ ਹਵਾਲੇ ਕਰ ਚੁੱਕੇ ਹਨ ਅਤੇ ਇਸਦੇ ਪਿੱਠੂਆਂ ਵਜੋਂ ਬਦਲ ਗਏ ਹਨ।

ਇਹ ਵੀ ਪੜ੍ਹੋ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ;ਪੰਜਾਬ ਵਿਚ ਕੁੱਲ 14,224 ਉਮੀਦਵਾਰ ਮੈਦਾਨ ‘ਚ ਨਿੱਤਰੇ

ਉਨ੍ਹਾਂ ਕਿਹਾ ਕਿ ਭਾਵੇਂ ਪਟਿਆਲਾ ਦੇ ਐਸਐਸਪੀ ਦੁਆਰਾ ਕਥਿਤ ਤੌਰ ‘ਤੇ ਜਾਰੀ ਕੀਤੇ ਗਏ ਨਿਰਦੇਸ਼ਾਂ ਵਰਗੇ ਕੋਈ ਨਿਰਦੇਸ਼ ਨਹੀਂ ਸਨ, ਪਰ ਇਹ ਪਹਿਲਾਂ ਹੀ ਸੂਬੇ ਭਰ ਵਿੱਚ ਹੋ ਰਿਹਾ ਹੈ ਅਤੇ ਪੁਲਿਸ ਅਧਿਕਾਰੀ ਸਿਰਫ਼ ‘ਆਪ’ ਦੀ ਬੋਲੀ ਬੋਲ ਰਹੇ ਹਨ।ਵੜਿੰਗ ਨੇ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਸਰਕਾਰ ਬਦਲਣ ਤੋਂ ਬਾਅਦ ਅਜਿਹੇ ਸਾਰੇ ਅਧਿਕਾਰੀ ਕਾਨੂੰਨ ਅਧੀਨ ਜਵਾਬਦੇਹ ਹੋਣਗੇ। ਉਨ੍ਹਾਂ ਕਿਹਾ ਕਿ ਜੇਕਰ ਕੁਝ ਪੁਲਿਸ ਅਧਿਕਾਰੀ ਇਹ ਮੰਨਦੇ ਹਨ ਕਿ ਉਹ ਅਗਲੀ ਸਰਕਾਰ ਵਿੱਚ ਸੱਤਾਧਾਰੀ ਪਾਰਟੀ ਲਈ ਇਹੀ ਕੰਮ ਕਰਕੇ ਬਚ ਜਾਣਗੇ, ਤਾਂ ਉਹ ਗਲਤ ਹਨ। ਇੱਕ ਸਵਾਲ ਦੇ ਜਵਾਬ ਵਿੱਚ ਕਿ ‘ਆਪ’ ਵੱਲੋਂ ਕਾਂਗਰਸ ਉੱਪਰ ਆਪਣੇ ਕਾਰਜਕਾਲ ਦੌਰਾਨ ਗੈਂਗਸਟਰਾਂ ਨੂੰ ਸਰਪ੍ਰਸਤੀ ਦੇਣ ਦਾ ਦੋਸ਼ ਲਗਾਇਆ ਜਾ ਰਿਹਾ ਹੈ, ਦੇ ਜਵਾਬ ਵਿਚ ਵੜਿੰਗ ਨੇ ਅਜਿਹੇ ਕਿਸੇ ਵੀ ਦੋਸ਼ ਨੂੰ ਜ਼ੋਰਦਾਰ ਢੰਗ ਨਾਲ ਨਕਾਰਿਆ। ਇਸ ਤੋਂ ਇਲਾਵਾ, ਉਨ੍ਹਾਂ ਕਿਹਾ ਕਿ ਭਾਵੇਂ ਇਨ੍ਹਾਂ ਦੀ ਦਲੀਲ ਮੁਤਾਬਿਕ, ਕਾਂਗਰਸ ਜਾਂ ਅਕਾਲੀਆਂ ਨੇ ਗੈਂਗਸਟਰਾਂ ਨੂੰ ਸਰਪ੍ਰਸਤੀ ਦਿੱਤੀ ਹੋਵੇ, ਤਾਂ ‘ਆਪ’ ਨੇ ਪਿਛਲੇ ਚਾਰ ਸਾਲਾਂ ਦੌਰਾਨ ਕੀ ਕੀਤਾ ਹੈ। ਉਹਨਾਂ ਨੇ ਆਪ ਲੀਡਰਸ਼ਿਪ ਨੂੰ ਆਈਨਾ ਦਿਖਾਉਂਦਿਆਂ ਕਿਹਾ ਕਿ ਬਹਾਨਿਆਂ ਲਈ ਹੁਣ ਕੋਈ ਸਮਾਂ ਨਹੀਂ ਹੈ, ਇਹ ਜਵਾਬ ਦੇਣ ਦਾ ਸਮਾਂ ਹੈ।ਇਸ ਮੁੱਦੇ ‘ਤੇ ‘ਆਪ’ ਦੀ ਸੱਚਾਈ ਸਾਹਮਣੇ ਲਿਆਉਂਦਿਆਂ, ਉਨ੍ਹਾਂ ਨੇ ਕਿਹਾ ਕਿ ਸੱਤਾਧਾਰੀ ਪਾਰਟੀ ਤਰਨਤਾਰਨ ਵਿਧਾਨ ਸਭਾ ਦੀ ਜ਼ਿਮਨੀ ਚੋਣ ਲਈ ਵਿਸ਼ੇਸ਼ ਤੌਰ ‘ਤੇ ਬਦਨਾਮ ਗੈਂਗਸਟਰ ਜੱਗੂ ਭਗਵਾਨਪੁਰੀਆ ਨੂੰ ਅਸਾਮ ਜੇਲ੍ਹ ਤੋਂ ਬਟਾਲਾ ਲੈ ਕੇ ਆਈ ਸੀ। ਇਸੇ ਤਰ੍ਹਾਂ, ਜਲੰਧਰ ਜ਼ਿਮਨੀ ਚੋਣ ਦੌਰਾਨ ਇੱਕ ਹੋਰ ਗੈਂਗਸਟਰ ਨੂੰ ਵਿਸ਼ੇਸ਼ ਪੈਰੋਲ ‘ਤੇ ਰਿਹਾਅ ਕੀਤਾ ਗਿਆ ਸੀ। ਹਾਲਾਂਕਿ ਭਾਰਤੀ ਚੋਣ ਕਮਿਸ਼ਨ ਨੇ ਇਸ ਖਾਸ ਗੈਂਗਸਟਰ ਦੀ ਪੈਰੋਲ ਰੱਦ ਕਰ ਦਿੱਤੀ ਸੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਜ਼ਿਲ੍ਹਾ ਪ੍ਰੀਸ਼ਦ ਚੋਣਾਂ ਨੂੰ ਲੈ ਕੇ ਹਾਈਕੋਰਟ ਪੁੱਜੀ ਕਾਂਗਰਸ, ਨਾਮਜ਼ਦਗੀਆਂ ਦਾ ਸਮਾਂ ਵਧਾਉਣ ਦੀ ਕੀਤੀ ਮੰਗ

0

Chandigarh News: ਆਗਾਮੀ 14 ਦਸੰਬਰ ਨੂੰ ਹੋਣ ਜਾ ਰਹੀਆਂ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ ਵਿਚ ਕਥਿਤ ਧੱਕੇਸ਼ਾਹੀਆਂ ਦਾ ਦੋਸ਼ ਲਗਾਉਂਦਿਆਂ ਹੁਣ ਕਾਂਗਰਸ ਪਾਰਟੀ ਪੰਜਾਬ ਤੇ ਹਰਿਆਣਾ ਹਾਈਕੋਰਟ ਪੁੱਜ ਗਈ ਹੈ। ਪੰਜਾਬ ਦੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਵੱਲੋਂ ਐਡਵੋਕੇਟ ਅਰਸ਼ਪ੍ਰੀਤ ਖਡਿਆਲ ਰਾਹੀਂ ਦਾਈਰ ਇਸ ਜਨਹਿਤ ਪਿਟੀਸ਼ਨ ਵਿਚ ਨਾਮਜ਼ਦਗੀ ਪੱਤਰ ਦਾਖਲ ਕਰਨ ਦਾ ਸਮਾਂ ਹੋਰ ਵਧਾਉਣ ਦੀ ਮੰਗ ਕੀਤੀ ਗਈ ਹੈ। ਇਸੇ ਤਰ੍ਹਾਂ ਵਿਰੋਧੀ ਉਮੀਦਵਾਰਾਂ ਨੂੰ ਕਾਗਜ਼ ਭਰਨ ਤੋਂ ਰੋਕਣ ਅਤੇ ਉਨ੍ਹਾਂ ਦੇ ਦਸਤਾਵੇਜ਼ ਪਾੜ੍ਹਣ ਆਦਿ ਦੇ ਮਾਮਲਿਆਂ ਵਿਚ ਦੋਸ਼ੀ ਪੁਲਿਸ ਅਧਿਕਾਰੀਆਂ ਵਿਰੁੱਧ ਸਖ਼ਤ ਕਾਰਵਾਈ ਦੀ ਵੀ ਮੰਗ ਕੀਤੀ ਹੈ।

ਇਹ ਵੀ ਪੜ੍ਹੋ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ;ਪੰਜਾਬ ਵਿਚ ਕੁੱਲ 14,224 ਉਮੀਦਵਾਰ ਮੈਦਾਨ ‘ਚ ਨਿੱਤਰੇ

ਐਡਵੋਕੇਟ ਖਡਿਆਲ ਨੇ ਇਸ ਮਾਮਲੇ ਵਿਚ ਮੀਡੀਆ ਨਾਲ ਗੱਲਬਾਤ ਕਰਦਿਆਂ ਦਾਅਵਾ ਕੀਤਾ ਕਿ ਉਨ੍ਹਾਂ ਵੱਲੋਂ ਮੌਖਿਕ ਤੌਰ ‘ਤੇ ਮਾਣਯੋਗ ਅਦਾਲਤ ਦੇ ਅੱਗੇ 4 ਦਸੰਬਰ ਨੂੰ ਨਾਮਜ਼ਦਗੀ ਪੱਤਰ ਦਾਖਲ ਕਰਨ ਦੌਰਾਨ ਕਾਂਗਰਸੀ ਉਮੀਦਵਾਰਾਂ ਨਾਲ ਹੋਈ ਹਿੰਸਾ, ਸ਼ਕਤੀ ਦੀ ਦੁਰਵਰਤੋਂ ਅਤੇ ਵਿਤਕਰੇ ਬਾਰੇ ਜ਼ਿਕਰ ਕੀਤਾ ਗਿਆ। ਉਨ੍ਹਾਂ ਕਿਹਾ ਕਿ ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਅਤੇ ਕਾਂਗਰਸੀ ਉਮੀਦਵਾਰਾਂ ਦੀਆਂ ਸ਼ਿਕਾਇਤਾਂ ਨੂੰ ਦੇਖਦੇ ਹੋਏ ਸੋਮਵਾਰ ਨੂੰ ਮਾਮਲੇ ਨੂੰ ਸੂਚੀਬੱਧ ਕਰਨ ਦੀ ਅਪੀਲ ਕੀਤੀ ਸੀ, ਜਿਸਤੋਂ ਬਾਅਦ ਮੌਖਿਕ ਬੇਨਤੀ ਨੂੰ ਮਾਨਯੋਗ ਅਦਾਲਤ ਦੁਆਰਾ ਮਨਜ਼ੂਰ ਕਰ ਲਿਆ ਗਿਆ ਤੇ ਹੁਣ ਇਹ ਮਾਮਲਾ 08/12/25 ਨੂੰ ਸੁਣਿਆ ਜਾਵੇਗਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

RB DAV Public School Bathinda ਵਿਖੇ 3 ਪੰਜਾਬ ਨੇਵਲ ਯੂਨਿਟ ਐਨਸੀਸੀ ਨੇ ਜਲ ਸੈਨਾ ਦਿਵਸ-25 ਮਨਾਇਆ

0

Bathinda News: R.B. DAV Senior Secondary Public School Bathinda ਵਿਖੇ 3 ਪੰਜਾਬ ਨੇਵਲ ਯੂਨਿਟ ਐਨ.ਸੀ.ਸੀ. ਨੇ ਯੂਨਿਟ ਵਿੱਚ ਜਲ ਸੈਨਾ ਦਿਵਸ-25 ਮਨਾਇਆ। ਇਸ ਸਮਾਗਮ ਵਿੱਚ ਆਰ.ਬੀ. ਡੀ.ਏ.ਵੀ. ਸੀਨੀਅਰ ਸੈਕੰਡਰੀ ਪਬਲਿਕ ਸਕੂਲ ਬਠਿੰਡਾ ਦੇ 84 ਬੱਚਿਆਂ ਨੇ ਭਾਗ ਲਿਆ। ਇਸ ਤੋਂ ਇਲਾਵਾ ਬਠਿੰਡਾ ਦੇ ਵੱਖ-ਵੱਖ ਵਿਦਿਅਕ ਸੰਸਥਾਵਾਂ ਦੇ 200 ਕੈਡਿਟਾਂ ਨੇ ਭਾਗ ਲਿਆ। 3 ਪੰਜਾਬ ਨੇਵਲ ਯੂਨਿਟ ਐਨਸੀਸੀ ਦੇ ਸਟਾਫ ਨੇ ਕੈਡਿਟਾਂ ਨੂੰ ਭਾਰਤੀ ਜਲ ਸੈਨਾ ਦੀ ਭੂਮਿਕਾ, ਜਹਾਜ਼ਾਂ ਦੀ ਉਸਾਰੀ ਅਤੇ ਕੰਮਕਾਜ ਬਾਰੇ ਜਾਣਕਾਰੀ ਦਿੱਤੀ।ਕਮਾਂਡਿੰਗ ਅਫਸਰ ਕੈਪਟਨ ਈਸ਼ਰਾਜ ਸਿੰਘ ਨੇ 1971 ਦੇ ਭਾਰਤ-ਪਾਕਿਸਤਾਨ ਯੁੱਧ ‘ਤੇ ਭਾਸ਼ਣ ਦਿੱਤਾ।

ਇਹ ਵੀ ਪੜ੍ਹੋ DAV College Bathinda ਦੇ ਵਿਦਿਆਰਥੀਆਂ ਨੇ ਪੰਜਾਬੀ ਯੂਨੀਵਰਸਿਟੀ ਪ੍ਰੀਖਿਆ ਵਿੱਚ ਮੱਲਾਂ ਮਾਰੀਆਂ

ਉਨ੍ਹਾਂ ਨੇ ਕੈਡਿਟਾਂ ਨੂੰ 4 ਦਸੰਬਰ ਨੂੰ ਜਲ ਸੈਨਾ ਦਿਵਸ ਮਨਾਉਣ ਦੀ ਸ਼ੁਰੂਆਤ ਬਾਰੇ ਦੱਸਿਆ। ਉਨ੍ਹਾਂ ਨੇ ਪਾਕਿਸਤਾਨੀ ਜਲ ਸੈਨਾ ਅਤੇ ਕਰਾਚੀ ਬੰਦਰਗਾਹ ਨੂੰ ਤਬਾਹ ਕਰਨ ਲਈ ਭਾਰਤੀ ਜਲ ਸੈਨਾ ਦੁਆਰਾ ਕੀਤੇ ਗਏ ਦੋ ਆਪ੍ਰੇਸ਼ਨਾਂ, “ਓਪਰੇਸ਼ਨ ਟ੍ਰਾਈਡੈਂਟ” ਅਤੇ “ਓਪਰੇਸ਼ਨ ਪਾਈਥਨ” ਬਾਰੇ ਵੀ ਵਿਸਥਾਰ ਵਿੱਚ ਗੱਲ ਕੀਤੀ।ਸਾਰੇ ਕੈਡਿਟਾਂ ਨੇ ਉਤਸ਼ਾਹ ਨਾਲ ਹਿੱਸਾ ਲਿਆ ਅਤੇ ਜਲ ਸੈਨਾ ਵਿੱਚ ਆਪਣੀ ਦਿਲਚਸਪੀ ਦਿਖਾਈ। ਉਨ੍ਹਾਂ ਨੇ ਸਾਡੇ ਦੇਸ਼ ਵਿੱਚ ਜਲ ਸੈਨਾ, ਇਸਦੇ ਜਹਾਜ਼ਾਂ ਅਤੇ ਪਣਡੁੱਬੀਆਂ ਦੀ ਭੂਮਿਕਾ ਬਾਰੇ ਬਹੁਤ ਕੁਝ ਸਿੱਖਿਆ।ਇਸ ਸਮਾਗਮ ਵਿੱਚ ਵੱਖ-ਵੱਖ ਸਕੂਲਾਂ ਦੇ ਐਨ.ਸੀ.ਸੀ. ਇੰਚਾਰਜ ਅਤੇ ਨੇਵਲ ਯੂਨਿਟ ਦੇ ਪੀ.ਆਈ. ਸਟਾਫ ਵੀ ਮੌਜੂਦ ਸਨ। ਐਨ.ਸੀ.ਸੀ. ਕੈਡਿਟਾਂ ਨੂੰ ਰਿਫਰੈਸ਼ਮੈਂਟ ਦਿੱਤੇ ਜਾਣ ਤੋਂ ਬਾਅਦ ਇਹ ਸਮਾਗਮ ਸੁਚਾਰੂ ਢੰਗ ਨਾਲ ਸਮਾਪਤ ਹੋਇਆ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

DAV College Bathinda ਦੇ ਵਿਦਿਆਰਥੀਆਂ ਨੇ ਪੰਜਾਬੀ ਯੂਨੀਵਰਸਿਟੀ ਪ੍ਰੀਖਿਆ ਵਿੱਚ ਮੱਲਾਂ ਮਾਰੀਆਂ

0

Bathinda News: DAV College Bathinda ਦੇ ਪੋਸਟ ਗ੍ਰੈਜੂਏਟ ਗਣਿਤ ਵਿਭਾਗ ਦੇ (ਸਮੈਸਟਰ ਦੂਜਾ) ਦੇ ਵਿਦਿਆਰਥੀਆਂ ਨੇ ਯੂਨੀਵਰਸਿਟੀ ਪ੍ਰੀਖਿਆ ਵਿੱਚ ਵਧੀਆ ਨਤੀਜੇ ਹਾਸਿਲ ਕਰਕੇ ਕਾਲਜ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ।ਕਾਲਜ ਦੀਆਂ ਵਿਦਿਆਰਥਣਾਂ ਸਾਕਸ਼ੀ ਨੇ ਪਹਿਲਾ ਸਥਾਨ, ਪੂਜਾ ਨੇ ਦੂਜਾ ਸਥਾਨ ਅਤੇ ਜੰਨਤ, ਜੈਸਮੀਨ, ਖੁਸ਼ਬੂ ਅਤੇ ਨਿਸ਼ਾ ਰਾਣੀ ਨੇ ਤੀਜਾ ਸਥਾਨ ਪ੍ਰਾਪਤ ਕੀਤਾ।’

ਇਹ ਵੀ ਪੜ੍ਹੋ Guru Kashi University ਵਿਖੇ “ਮਾਨਸਿਕ ਸਿਹਤ ਦਾ ਅਧਿਕਾਰ” ਵਿਸ਼ੇ ‘ਤੇ ਦੋ ਰੋਜ਼ਾ ਰਾਸ਼ਟਰੀ ਸੈਮੀਨਾਰ ਦਾ ਆਗਾਜ਼

ਇਨ੍ਹਾਂ ਵਿਦਿਆਰਥੀਆਂ ਨੇ ਇਸ ਸਫਲਤਾ ਨੂੰ ਪ੍ਰਾਪਤ ਕਰਨ ਵਿੱਚ ਸ਼ਾਨਦਾਰ ਮਾਰਗਦਰਸ਼ਨ ਲਈ ਆਪਣੇ ਵਿਭਾਗ ਦੇ ਅਧਿਆਪਕਾਂ ਦਾ ਧੰਨਵਾਦ ਕੀਤਾ।ਕਾਲਜ ਦੇ ਪ੍ਰਿੰਸੀਪਲ ਡਾ. ਰਾਜੀਵ ਕੁਮਾਰ ਸ਼ਰਮਾ ਨੇ ਗਣਿਤ ਵਿਭਾਗ ਦੇ ਮੁਖੀ, ਪ੍ਰੋਫੈਸਰ ਅਤੁਲ ਸਿੰਗਲਾ ਅਤੇ ਸਟਾਫ਼ ਮੈਂਬਰਾਂ ਦੀ ਵਿਦਿਆਰਥੀਆਂ ਨੂੰ ਮਿਹਨਤ ਕਰਵਾਉਣ ਲਈ ਸ਼ਲਾਘਾ ਕੀਤੀ ਅਤੇ ਵਿਦਿਆਰਥੀਆਂ ਨੂੰ ਭਵਿੱਖ ਵਿੱਚ ਹੋਰ ਮਿਹਨਤ ਕਰਨ ਲਈ ਉਤਸ਼ਾਹਿਤ ਕੀਤਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Guru Kashi University ਵਿਖੇ “ਮਾਨਸਿਕ ਸਿਹਤ ਦਾ ਅਧਿਕਾਰ” ਵਿਸ਼ੇ ‘ਤੇ ਦੋ ਰੋਜ਼ਾ ਰਾਸ਼ਟਰੀ ਸੈਮੀਨਾਰ ਦਾ ਆਗਾਜ਼

0

Talwandi Sabo News: Guru Kashi University; ਮਨੁੱਖੀ ਅਧਿਕਾਰ ਕਮਿਸ਼ਨ ਨਵੀਂ ਦਿੱਲੀ ਵੱਲੋ ਪ੍ਰਾਯੋਜਿਤ “ਮਾਨਸਿਕ ਸਿਹਤ ਦਾ ਅਧਿਕਾਰ-ਪਹੁੰਚ, ਜਾਗਰੂਕਤਾ ਅਤੇ ਵਕਾਲਤ” ਵਿਸ਼ੇ ‘ਤੇ ਗੁਰੂ ਕਾਸ਼ੀ ਯੂਨੀਵਰਸਿਟੀ ਦੇ ਸਹਿਯੋਗ ਨਾਲ ਦੋ ਰੋਜ਼ਾ ਰਾਸ਼ਟਰੀ ਸੈਮੀਨਾਰ ਆਯੋਜਿਤ ਕੀਤਾ ਗਿਆ, ਜਿਸ ਦਾ ਆਗਾਜ਼ ਮੁੱਖ ਮਹਿਮਾਨ ਮੈਂਬਰ ਮਨੁੱਖੀ ਅਧਿਕਾਰ ਕਮਿਸ਼ਨ, ਡਾ. ਜਸਟਿਸ ਬਿਦਯੂਤ ਰੰਜਣ ਸਾਰੰਗੀ, ਸਾਬਕਾ ਚੀਫ਼ ਜਸਟਿਸ ਝਾਰਖੰਡ ਹਾਈ ਕੋਰਟ ਵੱਲੋਂ ਕੀਤਾ ਗਿਆ। ਇਸ ਮੌਕੇ ਚਾਂਸਲਰ ਸ. ਗੁਰਲਾਭ ਸਿੰਘ ਸਿੱਧੂ, ਐਸ.ਪੀ. ਹੈੱਡ ਕੁਆਰਟਰ ਬਠਿੰਡਾ ਜਗਦੀਸ਼ ਬਿਸ਼ਨੋਈ, ਡਾਇਰੈਕਟਰ ਕੈਂਪਸ ਡਾ. ਹਰਜਸਪਾਲ ਸਿੰਘ ਸਿੱਧੂ, ਪਰੋ. ਵਾਈਸ ਚਾਂਸਲਰ ਡਾ. ਜਗਤਾਰ ਸਿੰਘ ਧੀਮਾਨ, ਪਰੋ ਵਾਈਸ ਚਾਂਸਲਰ ਡਾ. ਪੀਯੂਸ਼ ਵਰਮਾ, ਡੀਨ ਅਕਾਦਮਿਕ ਡਾ. ਜਾਵੇਦ ਅਹਿਮਦ ਖਾਨ, ਡੀਨ ਸਟੂਡੈਂਟਸ ਵੈਲਫ਼ੇਅਰ ਸਰਦੂਲ ਸਿੰਘ ਸਿੱਧੂ, ਨੋਡਲ ਅਫ਼ਸਰ ਡਾ. ਅਮਿਤ ਟੁਟੇਜਾ, ਸਬ ਡਿਵੀਜ਼ਨਲ ਜੂਡੀਸ਼ੀਅਲ ਮੈਜਿਸਟ੍ਰੇਟ ਤਲਵੰਡੀ ਸਾਬੋ ਮੈਡਮ ਕਰਨਦੀਪ ਕੌਰ, ਜੂਡੀਸ਼ੀਅਲ ਮੈਜਿਸਟ੍ਰੇਟ ਫਸਟ ਕਲਾਸ ਤਲਵੰਡੀ ਸਾਬੋ ਮਨਜਿੰਦਰ ਸਿੰਘ, ਵੱਖ-ਵੱਖ ਵਿਭਾਗਾਂ ਦੇ ਡੀਨ, ਫੈਕਲਟੀ ਮੈਂਬਰ, ਪੁਲਿਸ ਅਧਿਕਾਰੀ, ਕਰਮਚਾਰੀ ਅਤੇ ਵਿਦਿਆਰਥੀ ਵਿਸ਼ੇਸ਼ ਤੌਰ ‘ਤੇ ਹਾਜ਼ਰ ਹੋਏ।

ਇਹ ਵੀ ਪੜ੍ਹੋ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ;ਪੰਜਾਬ ਵਿਚ ਕੁੱਲ 14,224 ਉਮੀਦਵਾਰ ਮੈਦਾਨ ‘ਚ ਨਿੱਤਰੇ

ਸੈਮੀਨਾਰ ਦੇ ਤਕਨੀਕੀ ਸੈਸ਼ਨ ਵਿੱਚ ਵਿਭਾਗ ਮੁੱਖੀ, ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਫਰੀਦਕੋਟ, ਡਾ. ਪੀ.ਡੀ.ਬਾਂਸਲ, ਸਿਵਲ ਜੱਜ ਕਮ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਬਠਿੰਡਾ, ਮੈਡਮ ਬਲਜਿੰਦਰ ਕੌਰ ਮਾਨ ਚੀਫ਼ ਜੂਡੀਸ਼ੀਅਲ ਮੈਜੀਸਟ੍ਰੇਟ ਬਠਿੰਡਾ, ਡਾ. ਪੁਨੀਤ ਪਾਠਕ, ਸੈਂਟਰਲ ਯੂਨੀਵਰਸਿਟੀ ਆਫ਼ ਪੰਜਾਬ, ਬਠਿੰਡਾ ਨੇ ਵਿਸ਼ੇਸ਼ ਬੁਲਾਰੇ ਵਜੋਂ ਆਪਣੇ ਵਿਚਾਰ ਰੱਖੇ। ਇਸ ਮੌਕੇ ਪ੍ਰੋਗਰਾਮ ਦੇ ਵਿਸ਼ੇ ਬਾਰੇ ਇੱਕ ਕਿਤਾਬਚਾ ਵੀ ਰਿਲੀਜ਼ ਕੀਤਾ ਗਿਆ।ਮੁੱਖ ਮਹਿਮਾਨ ਮਾਣਯੋਗ ਜਸਟਿਸ ਸਾਰੰਗੀ ਨੇ ਕਿਹਾ ਕਿ ਭਾਰਤ ਵਿੱਚ ਜਨਮ ਲੈਣ ਵਾਲਾ ਹਰ ਬੱਚਾ ਜਨਮ ਤੋਂ ਹੀ ਆਪਣੀ ਆਜ਼ਾਦੀ, ਸਮਾਨਤਾ ਅਤੇ ਜਿਉਣ ਦਾ ਅਧਿਕਾਰ ਲੈ ਕੇ ਪੈਦਾ ਹੁੰਦਾ ਹੈ। ਸਵਿੰਧਾਨ ਵੱਲੋਂ ਉਸ ਨੂੰ ਮਨ ਚਾਹੇ ਤਰੀਕੇ ਨਾਲ ਤਰੱਕੀ ਕਰਨ ਅਤੇ ਜ਼ਿੰਦਗੀ ਜੀਓਣ ਦੇ ਅਧਿਕਾਰ ਦਿੱਤੇ ਗਏ ਹਨ ਪਰ ਹੁਣ ਵਿਕਾਸ ਦੇ ਇਸ ਦੌਰ ਵਿੱਚ ਜ਼ਿਆਦਾਤਰ ਬੱਚੇ, ਵਿਦਿਆਰਥੀ, ਜਨਤਕ ਸੇਵਾਵਾਂ ਦੇਣ ਵਾਲੇ ਅਧਿਕਾਰੀ ਅਤੇ ਕਰਮਚਾਰੀ ਮਾਨਸਿਕ ਸਿਹਤ ਦਬਾਅ ਮਹਿਸੂਸ ਕਰ ਰਹੇ ਹਨ। ਇਸ ਲਈ ਮਨੁੱਖੀ ਅਧਿਕਾਰ ਕਮਿਸ਼ਨ ਵੱਲੋਂ ਉਨ੍ਹਾਂ ਦੇ ਮਾਨਸਿਕ ਸਿਹਤ ਨੂੰ ਤੰਦਰੁਸਤ ਰੱਖਣ ਅਤੇ ਮਾਨਸਿਕ ਦਬਾਅ ਘੱਟ ਕਰਨ ਅਤੇ ਇਸ ਖੇਤਰ ਵਿੱਚ ਆ ਰਹੀਆਂ ਚੁਣੌਤੀਆਂ ਦੇ ਸਮਾਧਾਨ ਲਈ ਸੈਮੀਨਾਰਾਂ ਦੀ ਲੜੀ ਵਿੱਚ ਅੱਜ ਦਾ ਇਹ ਆਯੋਜਨ ਕੀਤਾ ਗਿਆ ਹੈ। ਉਨ੍ਹਾਂ ਸੈਮੀਨਾਰ ਲਈ ਗੁਰੂ ਕਾਸ਼ੀ ਯੂਨੀਵਰਸਿਟੀ ਦੇ ਪ੍ਰਬੰਧਕਾਂ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਇਸ ਆਯੋਜਨ ਦੀ ਵਧਾਈ ਦਿੱਤੀ।

ਇਹ ਵੀ ਪੜ੍ਹੋ Bathinda ‘ਚ ਜ਼ਿਲ੍ਹਾ ਪ੍ਰੀਸ਼ਦ ਲਈ 87 ਤੇ ਬਲਾਕ ਸੰਮਤੀਆਂ ਲਈ 611 ਨਾਮਜਦਗੀਆਂ

ਆਪਣੇ ਪ੍ਰਧਾਨਗੀ ਭਾਸ਼ਣ ਵਿੱਚ ਚਾਂਸਲਰ ਸਿੱਧੂ ਨੇ ਆਯੋਜਕਾਂ ਦੇ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਜੀ.ਕੇ.ਯੂ. ਨੇ ਵਿਦਿਆਰਥੀਆਂ ਦੇ ਮਾਨਸਿਕ ਦਬਾਅ ਨੂੰ ਘੱਟ ਕਰਨ ਅਤੇ ਖੁਸ਼ ਰਹਿਣ ਲਈ ‘ਵਰਸਿਟੀ ਵਿਖੇ ਹੈਪੀਨੈੱਸ ਸੈਂਟਰ ਸ਼ੁਰੂ ਕੀਤਾ ਹੈ। ਉਨ੍ਹਾਂ ਮਾਨਸਿਕ ਸਿਹਤ ਦੇ ਖੇਤਰ ਵਿੱਚ ਆ ਰਹੀਆਂ ਦਿਕੱਤਾਂ ਦੇ ਹੱਲ ਲਈ ਅਕਾਦਮਿਕ ਸਹਿਯੋਗ ਦੀ ਗੱਲ ਕੀਤੀ।ਪਰੋ. ਵਾਈਸ ਚਾਂਸਲਰ ਡਾ. ਧੀਮਾਨ ਨੇ ਆਕੰੜਿਆਂ ਦੀ ਮਦਦ ਨਾਲ ਕਿਹਾ ਕਿ ਭਾਰਤ ਵਿੱਚ ਕੀਤੀਆਂ ਜਾਂਦੀਆਂ ਕੋਸ਼ਿਸ਼ਾਂ ਦੇ ਬਾਵਜੂਦ ਮਾਨਸਿਕ ਤਨਾਅ ਅਤੇ ਇਸ ਨਾਲ ਜੁੜੇ ਰੋਗ ਚਿੰਤਾਜਨਕ ਮੁੱਦਾ ਹੈ, ਜਿਨ੍ਹਾਂ ਪ੍ਰਤੀ ਜਾਗਰੂਕਤਾ ਲਿਆਉਣ ਦੀ ਗੱਲ ਕਰਦਿਆਂ ਕਿਹਾ ਕਿ ਇਸ ਸਮੱਸਿਆ ਦੇ ਸਮਾਧਾਨ ਲਈ ਵਿਚਾਰ ਵਟਾਂਦਰਾ ਅਤੇ ਮਾਹਿਰਾਂ ਦੀ ਰਾਏ ਜ਼ਰੂਰੀ ਹੈ।ਪਰੋ. ਵਾਈਸ ਚਾਂਸਲਰ ਡਾ. ਵਰਮਾ ਨੇ ਆਪਣੇ ਧੰਨਵਾਦੀ ਭਾਸ਼ਣ ਵਿੱਚ ਸਭਨਾਂ ਨੂੰ ਮਾਨਸਿਕ ਸਿਹਤ ਸੰਭਾਲ ਅਤੇ ਇਸ ਪ੍ਰਤੀ ਜਾਗਰੂਕ ਰਹਿਣ ਦੀ ਗੱਲ ਕਰਦਿਆਂ ਕਿਹਾ ਕਿ ਲੋੜ ਪੈਣ ‘ਤੇ ਸੰਬੰਧਿਤ ਵਿਅਕਤੀ ਨੂੰ ਬਿਨਾਂ ਝਿਜਕ ਇਸ ਬਾਰੇ ਗੱਲ ਕਰਨੀ ਚਾਹੀਦੀ ਹੈ ਅਤੇ ਲੋੜ ਪੈਣ ‘ਤੇ ਮਨੋਵਿਗਿਆਨਿਕ ਮਾਹਿਰਾਂ ਦੀ ਸਲਾਹ ਲੈਣ ਦੀ ਗੱਲ ਤੇ ਜ਼ੋਰ ਦਿੱਤਾ।ਨੋਡਲ ਅਫਸਰ ਡਾ. ਟੁਟੇਜਾ ਨੇ ਦੋ ਦਿਨ ਚੱਲਣ ਵਾਲੇ ਸੈਮੀਨਾਰ ਦੀ ਕਾਰਵਾਈ ਬਾਰੇ ਚਾਨਣਾ ਪਾਇਆ ਅਤੇ ਵਰਸਿਟੀ ਵੱਲੋਂ ਸਮਾਜ ਹਿੱਤ ਵਿੱਚ ਕੀਤੇ ਜਾਣ ਵਾਲੇ ਕਾਰਜਾਂ ਬਾਰੇ ਜਾਣਕਾਰੀ ਦਿੱਤੀ ਅਤੇ ਮੁੱਖ ਬੁਲਾਰਿਆਂ ਤੋਂ ਜਾਣੂ ਕਰਵਾਇਆ। ਆਯੋਜਕਾਂ ਵੱਲੋਂ ਪਤਵੰਤਿਆਂ ਨੂੰ ਦੁਸ਼ਾਲੇ ਅਤੇ ਸਮ੍ਰਿਤੀ ਚਿੰਨ੍ਹ ਨਾਲ ਸਨਮਾਨਿਤ ਕੀਤਾ ਗਿਆ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਰੂਸ ਦੇ ਰਾਸ਼ਟਰਪਤੀ Putin ਨੂੰ 21 ਤੋਪਾਂ ਦੀ ਸਲਾਮੀ, ਦਿੱਤਾ ਗਾਰਡ ਆਫ਼ ਆਨਰ, ਦੇਖੋ ਵੀਡੀਓ

New Delhi News; President Putin India Visit; ਦੋ ਦਿਨਾਂ ਦੀ ਭਾਰਤ ਯਾਤਰਾ ‘ਤੇ ਆਏ ਰੂਸ ਦੇ ਰਾਸ਼ਟਰਪਤੀ ਵਲਾਦਮੀਰ ਪੁਤਿਨ(Vladimir putin)ਨੂੰ ਸ਼ੁੱਕਰਵਾਰ ਸਵੇਰੇ ਭਾਰਤ ਦੇ ਰਾਸ਼ਟਰਪਤੀ ਸ਼੍ਰੀਮਤੀ ਮੁਰਮੂ ਦਰੋਪਤੀ ਵੱਲੋਂ ਰਾਸ਼ਟਰਪਤੀ ਭਵਨ ਪੁੱਜਣ ‘ਤੇ ਗਾਰਡ ਆਫ਼ ਆਨਰ ਦਿੱਤਾ ਗਿਆ। ਇਸ ਦੌਰਾਨ ਦੁਨੀਆ ਦੇ ਤਾਕਤਵਾਰ ਦੇਸ਼ ਦੇ ਮੁਖੀ ਨੂੰ ਫ਼ੌਜ ਦੀ ਟੁਕੜੀ ਦੁਆਰਾ 21 ਤੋਪਾਂ ਦੀ ਸਲਾਮੀ ਵੀ ਦਿੱਤੀ ਗਈ। ਇਸ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀ ਉਨ੍ਹਾਂ ਦੇ ਨਾਲ ਮੌਜੂਦ ਰਹੇ।

ਇਹ ਵੀ ਪੜ੍ਹੋ ਰੇਲ ਗੱਡੀਆਂ ‘ਤੇ ਸਫ਼ਰ ਕਰਨ ਵਾਲੇ ਸਾਵਧਾਨ; ਅੱਜ ਕਿਸਾਨ ਮਜਦੂਰ ਮੋਰਚਾ ਪੰਜਾਬ ‘ਚ ਰੋਕੇਗਾ ਰੇਲਾਂ

ਰਾਸ਼ਟਰਪਤੀ ਭਵਨ ਵਿਚ ਦੋਨਾਂ ਦੇਸ਼ਾਂ ਦੇ ਮੁਖੀਆਂ ਨੂੰ ਇੱਕ ਦੂਜੇ ਦੇਸ਼ਾਂ ਦੇ ਮੰਤਰੀਆਂ ਤੇ ਫ਼ੌਜਾਂ ਦੇ ਮੁਖੀਆਂ ਨਾਲ ਵੀ ਮਿਲਾਇਆ ਗਿਆ। ਇਸਤੋਂ ਬਾਅਦ ਰਾਸ਼ਟਰਪਤੀ ਪੁਤਿਨ ਰਾਜਘਾਟ ਵੱਲ ਰਵਾਨਾ ਹੋ ਗਏ, ਜਿੱਥੇ ਉਨ੍ਹਾਂ ਵੱਲੋਂ ਮਹਾਤਮਾ ਗਾਂਧੀ ਨੂੰ ਸ਼ਰਧਾਂਜਲੀ ਭੇਂਟ ਕੀਤੀ ਜਾਵੇਗੀ।ਜਦਕਿ ਇਸਤੋਂ ਬਾਅਦ ਦੋਨਾਂ ਦੇਸ਼ਾਂ ਵਿਚ ਉਚ ਪੱਧਰੀ ਮੀਟਿੰਗਾਂ ਦਾ ਦੌਰ ਸ਼ੁਰੂ ਹੋਵੇਗਾ, ਜੋਕਿ ਸ਼ਾਮ ਤੱਕ ਚੱਲੇਗਾ। ਇਸ ਦੌਰਾਨ ਹੀ ਪ੍ਰਧਾਨ ਮੰਤਰੀ ਮੋਦੀ ਅਤੇ ਰਾਸ਼ਟਰਪਤੀ ਪੁਤਿਨ ਵੱਲੋਂ ਦੁਵੱਲੀ ਗੱਲਬਾਤ ਵੀ ਕੀਤੀ ਜਾਵੇਗੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ;ਪੰਜਾਬ ਵਿਚ ਕੁੱਲ 14,224 ਉਮੀਦਵਾਰ ਮੈਦਾਨ ‘ਚ ਨਿੱਤਰੇ

0

👉ਜ਼ਿਲ੍ਹਾ ਪ੍ਰੀਸ਼ਦ ਦੇ 347 ਜੋਨਾਂ ਲਈ 1865 ਅਤੇ ਪੰਚਾਇਤ ਸੰਮਤੀ ਦੇ 2838 ਜੋਨਾਂ ਲਈ 12,359 ਨਾਮਜਦਗੀਆਂ
Punjab News: Zila Parishad and Panchayat Samiti elections; ਪੰਜਾਬ ‘ਚ 14 ਦਸੰਬਰ ਨੂੰ ਹੋਣ ਜਾ ਰਹੀਆਂ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ ਲਈ ਸੂਬੇ ਦੇ ਦਿਹਾਤੀ ਹਲਕਿਆਂ ‘ਚ ਵਿਆਹ ਵਰਗਾ ਮਾਹੌਲ ਬਣਿਆ ਹੋਇਆ ਹੈ।ਬੀਤੇ ਕੱਲ ਚੋਣ ਨਾਮਜਦਗੀਆਂ ਦਾ ਕੰਮ ਖ਼ਤਮ ਹੋ ਗਿਆ ਹੈ। ਸੂਬੇ ‘ਚ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ ਲਈ 14,224 ਉਮੀਦਵਾਰਾਂ ਨੇ ਆਪਣੇ ਕਾਗਜ਼ ਦਾਖ਼ਲ ਕੀਤੇ ਹਨ।

ਇਹ ਵੀ ਪੜ੍ਹੋ ਰੇਲ ਗੱਡੀਆਂ ‘ਤੇ ਸਫ਼ਰ ਕਰਨ ਵਾਲੇ ਸਾਵਧਾਨ; ਅੱਜ ਕਿਸਾਨ ਮਜਦੂਰ ਮੋਰਚਾ ਪੰਜਾਬ ‘ਚ ਰੋਕੇਗਾ ਰੇਲਾਂ

ਰਾਜ ਚੋਣ ਕਮਿਸ਼ਨਰ ਸ਼੍ਰੀ ਰਾਜ ਕਮਲ ਚੌਧਰੀ ਨੇ ਨਾਮਜਦਗੀਆਂ ਦਾ ਅੰਕੜਾਂ ਜਾਰੀ ਕਰਦਿਆਂ ਦਸਿਆ ਕਿ ਜ਼ਿਲ੍ਹਾ ਪ੍ਰੀਸ਼ਦ ਦੇ 347 ਜੋਨਾਂ ਲਈ 1865 ਅਤੇ ਪੰਚਾਇਤ ਸੰਮਤੀਆਂ ਦੇ 2838 ਜੋਨਾਂ ਦੇ ਲਈ 12,359 ਨਾਮਜਦਗੀਆਂ ਹੋਈਆਂ ਹਨ। ਇੰਨ੍ਹਾਂ ਨਾਮਜਦਗੀਆਂ ਦੀ ਅੱਜ ਪੜਤਾਲ ਕੀਤੀ ਜਾਵੇਗੀ ਜਦਕਿ ਭਲਕੇ 6 ਦਸੰਬਰ ਨੂੰ ਕਾਗਜ਼ ਵਾਪਸ ਲਏ ਜਾ ਸਕਦੇ ਹਨ।

ਇਹ ਵੀ ਪੜ੍ਹੋ ਸ਼ਰਾਬ ਨਾਲ ਟੱਲੀ ਥਾਣੇਦਾਰ ਨੇ ਸੜ੍ਹਕ ‘ਤੇ ਪਾਇਆ ਗਾਹ; 10 ਗੱਡੀਆਂ ਨੂੰ ਮਾਰੀ ਟੱਕਰ

ਇਸਤੋਂ ਬਾਅਦ 14 ਦਸੰਬਰ ਨੂੰ ਵੋਟਿੰਗ ਹੋਵੇਗੀ ਤੇ 17 ਨੂੰ ਚੋਣ ਨਤੀਜ਼ੇ ਐਲਾਨੇ ਜਾਣਗੇ। ਦਸਣਾ ਬਣਦਾ ਹੈ ਕਿ ਇਸ ਵਾਰ ਇਹ ਚੋਣਾਂ ਬੇਲਟ ਪੇਪਰਾਂ ਰਾਹੀਂ ਹੋ ਰਹੀਆਂ ਹਨ। ਇਸਦੇ ਲਈ 1 ਕਰੋੜ 36 ਲੱਖ 4 ਹਜ਼ਾਰ 650 ਵੋਟਰ ਆਪਣੀ ਵੋਟ ਦਾ ਇਸਤੇਮਾਲ ਕਰਨਗੇ। ਇਸਦੇ ਲਈ 19,181 ਪੋਲਿੰਗ ਬੂਥ ਬਣਾਏ ਗਏ ਹਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਰੇਲ ਗੱਡੀਆਂ ‘ਤੇ ਸਫ਼ਰ ਕਰਨ ਵਾਲੇ ਸਾਵਧਾਨ; ਅੱਜ ਕਿਸਾਨ ਮਜਦੂਰ ਮੋਰਚਾ ਪੰਜਾਬ ‘ਚ ਰੋਕੇਗਾ ਰੇਲਾਂ

0

Punjab News: rail roko andolan in punjab; ਪੰਜਾਬ ਦੇ ਵਿਚ ਸ਼ੁੱਕਰਵਾਰ ਨੂੰ ਰੇਲ ਗੱਡੀਆਂ ‘ਤੇ ਸਫ਼ਰ ਕਰਨ ਵਾਲਿਆਂ ਨੂੰ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਆਪਣੀਆਂ ਮੰਗਾਂ ਨੂੰ ਲੈ ਕੇ ਪਿਛਲੇ ਲੰਮੇ ਸਮੇਂ ਤੋਂ ਸੰਘਰਸ਼ ਕਰ ਰਹੇ ਕਿਸਾਨ ਮਜਦੂਰ ਮੋਰਚੇ ਵੱਲੋਂ ਸੂਬੇ ਭਰ ਵਿਚ ਰੇ ਗੱਡੀਆਂ ਰੋਕਣ ਦਾ ਐਲਾਨ ਕੀਤਾ ਗਿਆ। ਬਿਜਲੀ ਸੋਧ ਬਿੱਲ 2025 ਦੇ ਖਿਲਾਫ਼ ਰੇਲ ਰੋਕੂ ਪ੍ਰੋਗਰਾਮ ਦੇ ਦਿੱਤੇ ਪ੍ਰੋਗਰਾਮ ਤਹਿਤ ਪੰਜਾਬ ਦੇ 19 ਜ਼ਿਲ੍ਹਿਆਂ ‘ਚ 26 ਥਾਵਾਂ ‘ਤੇ ਦੁਪਿਹਰ 1 ਤੋਂ 3 ਵਜੇਂ ਤੱਕ ਰੇਲ ਲਾਈਨਾਂ ਉੱਪਰ ਧਰਨੇ ਦਿੱਤੇ ਜਾਣਗੇ। ਇਸ ਦੌਰਾਨ ਸੰਭਾਵਿਤ ਤੌਰ ‘ਤੇ ਰੇਲ ਗੱਡੀਆਂ ਦੇ ਸਾਰੇ ਰੂਟ ਪ੍ਰਭਾਵਿਤ ਹੋ ਸਕਦੇ ਹਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Bathinda ‘ਚ ਜ਼ਿਲ੍ਹਾ ਪ੍ਰੀਸ਼ਦ ਲਈ 87 ਤੇ ਬਲਾਕ ਸੰਮਤੀਆਂ ਲਈ 611 ਨਾਮਜਦਗੀਆਂ

0

👉ਭਲਕੇ ਹੋਵੇਗੀ ਪੜਤਾਲ, 14 ਨੂੰ ਵੋਟਾਂ ਤੇ 17 ਨੂੰ ਹੋਵੇਗੀ ਗਿਣਤੀ
Bathinda News: ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੀਆਂ 14 ਦਸੰਬਰ ਨੂੰ ਹੋਣ ਵਾਲੀਆਂ ਚੋਣਾਂ ਦੇ ਮੱਦੇਨਜ਼ਰ ਕੁੱਲ 698 ਨਾਮਜ਼ਦਗੀ ਪੱਤਰ ਦਾਖਲ ਹੋਏ ਹਨ। ਜਿਹਨਾਂ ਵਿਚ ਜ਼ਿਲ੍ਹਾ ਪ੍ਰੀਸ਼ਦ ਲਈ 87 ਅਤੇ ਪੰਚਾਇਤ ਸੰਮਤੀ ਲਈ 611 ਨਾਮਜ਼ਦਗੀ ਪੱਤਰ ਸ਼ਾਮਲ ਹਨ। ਇਹ ਜਾਣਕਾਰੀ ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਨੇ ਸਾਂਝੀ ਕਰਦਿਆਂ ਦੱਸਿਆ ਕਿ ਪੰਚਾਇਤ ਸੰਮਤੀ ਦੀਆਂ ਚੋਣਾਂ ਲਈ ਬਲਾਕ ਬਠਿੰਡਾ ਤੋਂ 61, ਗੋਨਿਆਣਾ 77, ਸੰਗਤ 65, ਨਥਾਣਾ 79, ਫੂਲ 96, ਰਾਮਪੁਰਾ 78, ਮੌੜ 56 ਅਤੇ ਬਲਾਕ ਤਲਵੰਡੀ ਸਾਬੋ ਤੋਂ 99 ਨਾਮਜ਼ਦਗੀ ਪੱਤਰ ਦਾਖਲ ਹੋਏ ਹਨ।

ਇਹ ਵੀ ਪੜ੍ਹੋ Bathinda Police ਨੇ ਪਿਛਲੇ ਸਮਿਆਂ ਦੌਰਾਨ ਗੁੰਮ ਹੋਏ 188 ਮੋਬਾਇਲ ਫੋਨ ਲੱਭ ਕੇ ਮਾਲਕਾਂ ਹਵਾਲੇ ਕੀਤੇ

ਇਸੇ ਤਰ੍ਹਾਂ ਜ਼ਿਲ੍ਹਾ ਪ੍ਰੀਸ਼ਦ ਦੇ ਜ਼ੋਨ ਫੂਸ ਮੰਡੀ 3, ਬਲਾਹੜ ਵਿੰਝੂ, ਭੁੱਚੋ ਕਲਾਂ, ਬਾਂਡੀ, ਬਹਿਮਣ ਦੀਵਾਨਾ ਤੋਂ 4-4, ਸੀਰੀਏਵਾਲਾ, ਮਾਈਸਰਖਾਨਾ, ਬੁਰਜ ਗਿੱਲ, ਪੂਹਲਾ, ਮੰਡੀ ਕਲਾਂ ਅਤੇ ਕਰਾੜਵਾਲਾ ਤੋਂ 5-5, ਕਿੱਲੀ ਨਿਹਾਲ ਸਿੰਘ, ਜੈ ਸਿੰਘ ਵਾਲਾ, ਜੋਧਪੁਰ ਪਾਖਰ ਅਤੇ ਬੰਗੀ ਰੁਲਦੂ ਤੋਂ 6-6, ਪੱਕਾ ਕਲਾਂ ਤੇ ਸੀਂਗੋ ਤੋਂ 7-7 ਨਾਮਜ਼ਦਗੀ ਪੱਤਰ ਦਾਖਲ ਹੋਏ ਹਨ।ਜ਼ਿਲ੍ਹਾ ਚੋਣ ਅਫਸਰ ਨੇ ਦੱਸਿਆ ਕਿ 5 ਦਸੰਬਰ 2025 ਨੂੰ ਦਾਖ਼ਲ ਕੀਤੇ ਨਾਮਜ਼ਦਗੀ ਪੱਤਰਾਂ ਦੀ ਪੜਤਾਲ ਕੀਤੀ ਜਾਵੇਗੀ ਅਤੇ 6 ਦਸੰਬਰ 2025 ਨੂੰ ਨਾਮਜ਼ਦਗੀ ਪੱਤਰ ਵਾਪਸ ਲਏ ਜਾ ਸਕਣਗੇ।ਉਨ੍ਹਾਂ ਦੱਸਿਆ ਕਿ 14 ਦਸੰਬਰ 2025 ਨੂੰ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਲਈ ਵੋਟਿੰਗ ਹੋਵੇਗੀ ਅਤੇ 17 ਦਸੰਬਰ 2025 ਨੂੰ ਵੋਟਾਂ ਦੀ ਗਿਣਤੀ ਕਰਕੇ ਉਸੇ ਹੀ ਦਿਨ ਨਤੀਜੇ ਘੋਸ਼ਿਤ ਕੀਤੇ ਜਾਣਗੇ। ਉਨ੍ਹਾਂ ਇਹ ਵੀ ਕਿਹਾ ਕਿ ਚੋਣ ਪ੍ਰਕਿਰਿਆ ਸਵੇਰੇ 8 ਤੋਂ ਸ਼ਾਮ 4 ਵਜੇ ਤੱਕ ਹੋਵੇਗੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Mansa Police ਵੱਲੋ 4 ਵਿਅਕਤੀਆਂ ਨੂੰ ਕਾਬੂ ਕਰਕੇ 280 ਗ੍ਰਾਮ ਹੈਰੋਇਨ, ਵਰਨਾ ਕਾਰ ਤੇ ਆਈ.10 ਕਾਰਾਂ ਕੀਤੀਆਂ ਬ੍ਰਾਮਦ

0

Mansa News: ਐਸਐਸਪੀ ਭਾਗੀਰਥ ਸਿੰਘ ਮੀਨਾ ਦੀ ਅਗਵਾਈ ਹੇਠ ਮਾਨਸਾ ਪੁਲਿਸ ਵੱਲੋਂ 4 ਵਿਅਕਤੀਆ ਨੂੰ ਕਾਬੂ ਕਰਕੇ 280 ਗ੍ਰਾਮ ਹੈਰੋਇਨ ਸਮੇਤ ਵਰਨਾ ਕਾਰ, ਆਈ.10 ਕਾਰ ਬ੍ਰਾਮਦ ਕਰਨ ਵਿੱਚ ਵੱਡੀ ਸਫਲਤਾ ਹਾਸਲ ਕੀਤੀ ਹੈ। ਜਾਣਕਾਰੀ ਦਿੰਦੇ ਹੋਏ ਕਪਤਾਨ ਪੁਲਿਸ (ਸਥਾਨਕ)ਪ੍ਰਦੀਪ ਸੰਧੂ ਨੇ ਦੱਸਿਆ ਕਿ ਕਪਤਾਨ ਪੁਲਿਸ (ਇਨਵੈ:) ਮਾਨਸਾ ਮਨਮੋਹਨ ਸਿੰਘ ਔਲਖ ਅਤੇ ਡੀ.ਐਸ.ਪੀ (ਹੋਮੀਸਾਇਡ ਐਂਡ ਫੋਰਾਂਸਿਕ) ਕਮਲਜੀਤ ਸਿੰਘ ਦੀ ਦੇਖ ਰੇਖ ਹੇਠ ਇੰਸ: ਬਲਕੌਰ ਸਿੰਘ ਇੰਚਰਾਜ ਸੀ.ਆਈ.ਏ. ਮਾਨਸਾ ਦੀ ਅਗਵਾਈ ਵਾਲੀ ਟੀਮ ਵੱਲੋਂ ਇਹ ਕਾਰਵਾਈ ਕੀਤੀ ਗਈ ਹੈ।

ਇਹ ਵੀ ਪੜ੍ਹੋ ਸ਼ਰਾਬ ਨਾਲ ਟੱਲੀ ਥਾਣੇਦਾਰ ਨੇ ਸੜ੍ਹਕ ‘ਤੇ ਪਾਇਆ ਗਾਹ; 10 ਗੱਡੀਆਂ ਨੂੰ ਮਾਰੀ ਟੱਕਰ

ਟੀਮ ਵੱਲੋਂ ਖੈਰ੍ਹਾ ਰੋਡ ਨੇੜੇ ਬਲਰਾਜ ਸਿੰਘ ਭੂੰਦੜ ਕਾਲਜ ਸਰਦੂਲਗੜ੍ਹ (ਥਾਣਾ ਸਰਦੂਲਗੜ੍ਹ) ਨੇੜੈ ਦੋ ਕਾਰਾਂ ਵਰਨਾ ਨੰਬਰੀ ਐਚ.ਆਰ 16 ਐਲ 3773 ਅਤੇ ਆਈ.10 ਨੰਬਰੀ ਐਚ.ਆਰ 13 ਈ 4933 ਖੜੀਆਂ ਦਿਖਾਈ ਦਿੱਤੀਆਂ। ਪੁਲਿਸ ਪਾਰਟੀ ਨੇ ਕਾਰਾਂ ਪਾਸ ਪੁੱਜਕੇ ਦੇਖਿਆਂ ਤਾਂ ਚਾਰ ਸਵਾਰ ਸੁਭਮ ਕੁਮਾਰ ਉਰਫ ਸਿੱਬੂ, ਮੋਹਿਤ ਕੁਮਾਰ ਵਾਸੀਆਨ ਅਸੋਕ ਨਗਰ ਫਤਿਆਬਾਦ, ਸੰਜੇ ਕੁਮਾਰ ਵਾਸੀ ਧਾਗੜ ਜਿਲ੍ਹਾ ਫਤਿਆਬਾਦ, ਜਤਿਨ ਕੁਮਾਰ ਵਾਸੀ ਗੀਤਾ ਮੰਦਰ ਰੋਡ ਫਤਿਆਬਾਦ ਵਜੋਂ ਪਹਿਚਾਣ ਹੋਈ। ਇਸ ਦੌਰਾਨ ਜਦ ਕਾਰਾਂ ਦੀ ਤਲਾਸ਼ੀ ਲਈ ਗਈ ਤਾਂ ਇਸਦੇ ਵਿਚੋਂ 280 ਗ੍ਰਾਂਮ ਹੈਰੋਇਨ ਬਰਾਮਦ ਹੋਈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Our Visitor

1901411