Home Blog Page 29

पंजाब में कानून व्यवस्था की स्थिति चिंताजनक : मुख्यमंत्री नायब सिंह सैनी

0

👉जनता से किए वादे पूरे करने में विफल रही आम आदमी पार्टी की सरकार
Haryana news: हरियाणा के मुख्यमंत्री श्री नायब सिंह सैनी ने कहा कि कांग्रेस और आम आदमी पार्टी आपस में मिली हुई हैं और दोनों की विचारधारा एक जैसी है। पंजाब में हुए निकाय चुनावों में जिस प्रकार कानून व्यवस्था की धज्जियां उड़ाई गईं, उसने लोकतांत्रिक व्यवस्था पर गंभीर सवाल खड़े किए हैं। उन्होंने कहा कि बैलट पेपर से चुनाव करवाकर पंजाब सरकार ने यह साबित कर दिया कि वह लोकतांत्रिक प्रक्रिया में अपनी हार से डरी हुई थी।मुख्यमंत्री श्री नायब सिंह सैनी रविवार को कपूरथला पहुंचे, जहां उन्होंने पत्रकारों से बातचीत करते हुए कहा कि पंजाब सरकार ने जनता से बड़े-बड़े वादे किए, लेकिन उन्हें पूरा करने में विफल रही। जनता अब समझ चुकी है कि केवल घोषणाएं करने और सब्जबाग दिखाने से विकास नहीं होता।

इसे भी पढ़ें  CM Nayab Singh Saini ने डेरा राधा स्वामी ब्यास में बाबा गुरिंदर सिंह ढिल्लों से की शिष्टाचार भेंट

मुख्यमंत्री ने कहा कि आम आदमी पार्टी की सरकार को जनता को यह बताना चाहिए कि चुनावों के दौरान किए गए वादों में से आखिर कितने वादे पूरे किए गए। उन्होंने आरोप लगाया कि राज्य में विकास कार्यों के नाम पर अपेक्षित कार्य नहीं हुए और कानून व्यवस्था की स्थिति लगातार खराब हुई है। पंजाब में गैंगस्टरवाद को बढ़ावा मिला, जिससे आम नागरिकों में असुरक्षा की भावना बढ़ी है।उन्होंने कहा कि पंजाब सरकार द्वारा नशे के खिलाफ चलाई गई ‘युद्ध नशे विरुद्ध’ मुहिम भी अपेक्षित परिणाम देने में असफल रही है। युवाओं को नशे से बचाने और नशे की समस्या को खत्म करने के लिए ठोस कार्रवाई की बजाय केवल प्रचार पर अधिक ध्यान दिया गया। सरकार को इस दिशा में गंभीर प्रयास करने चाहिए थे, लेकिन धरातल पर अपेक्षित परिणाम दिखाई नहीं दिए।

हरियाणा की डबल इंजन सरकार ने जनकल्याणकारी योजनाओं को दी गति
मुख्यमंत्री ने कहा कि हरियाणा में डबल इंजन सरकार ने जनकल्याणकारी योजनाओं के माध्यम से लोगों तक सुविधाएं पहुंचाने का कार्य किया है। केंद्र सरकार की आयुष्मान भारत योजना के साथ राज्य सरकार की चिरायु योजना को जोड़कर प्रदेश के लाखों परिवारों को बेहतर स्वास्थ्य सुविधाओं का लाभ दिया गया है। गरीब और जरूरतमंद लोगों को मुफ्त इलाज उपलब्ध कराने की दिशा में सरकार ने प्रभावी कदम उठाए हैं।उन्होंने कहा कि पंजाब की जनता अब प्रधानमंत्री नरेंद्र मोदी के नेतृत्व और विकासपरक नीतियों पर विश्वास जता रही है तथा आने वाले समय में पंजाब में कमल खिलाने का कार्य करेगी। जनता विकास, सुशासन और जवाबदेही की राजनीति चाहती है तथा केवल वादों से अब संतुष्ट नहीं होगी।

👉नवीनतम समाचार पढ़ने के लिए नीचे दिए गए लिंक पर क्लिक करें।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

समाचार और विज्ञापनों के लिए, हमारे व्हाट्सएप नंबर +91 98786-15057 पर संपर्क करें

Heritage and City Walk 2026 : हरियाणा की विरासत से जुड़ने का बना सशक्त माध्यम

0

👉हेरिटेज एंड सिटी वॉक 2026 के जरिए युवाओं और नागरिकों ने जाना हरियाणा की सांस्कृतिक धरोहर को
Haryana News: हरियाणा पर्यटन निगम द्वारा ‘आओ चलें अपनी विरासत के साथ’ मुहिम के तहत गत 30 मई को राज्य के सात प्रमुख विरासत स्थलों पर हेरिटेज एंड सिटी वॉक 2026 का सफल आयोजन किया गया। इस पहल का उद्देश्य युवा पीढ़ी और आधुनिक समाज को हरियाणा की समृद्ध सांस्कृतिक, ऐतिहासिक एवं स्थापत्य विरासत से जोड़ना था।इस विशेष आयोजन के माध्यम से प्रतिभागियों को उन ऐतिहासिक स्थलों, परंपराओं, स्मारकों और विरासतों को निकट से जानने और समझने का अवसर मिला, जो हरियाणा की पहचान का अभिन्न हिस्सा हैं। विशेषज्ञों के मार्गदर्शन में आयोजित इन वॉक्स के दौरान प्रतिभागियों ने विभिन्न स्थलों के इतिहास, महत्व और उनसे जुड़ी रोचक कहानियों के बारे में जानकारी प्राप्त की।हरियाणा के विरासत एवं पर्यटन मंत्री डॉ. अरविंद शर्मा राई, सोनीपत में एथनिक इंडिया राई से बड़खालसा स्मारक तक आयोजित हेरिटेज वॉक में मुख्य अतिथि के रूप में उपस्थित रहे।

इसे भी पढ़ें  CM Nayab Singh Saini ने डेरा राधा स्वामी ब्यास में बाबा गुरिंदर सिंह ढिल्लों से की शिष्टाचार भेंट

इस अवसर पर उन्होंने प्रतिभागियों को संबोधित करते हुए कहा कि हमारी सांस्कृतिक और ऐतिहासिक धरोहरों का संरक्षण एवं संवर्धन आने वाली पीढ़ियों के लिए अत्यंत आवश्यक है। उन्होंने कहा कि ऐसे आयोजन युवाओं में अपनी संस्कृति और इतिहास के प्रति जागरूकता बढ़ाने में महत्वपूर्ण भूमिका निभाते हैं।हरियाणा पर्यटन निगम के प्रवक्ता ने जानकारी देते हुए बताया कि निगम द्वारा हेरिटेज एंड सिटी वॉक का आयोजन सूरजकुंड, फरीदाबाद (सूरजकुंड जलाशय से असोला-भाटी वन्यजीव अभयारण्य तक), रेवाड़ी (सैंडपाइपर टूरिस्ट कॉम्प्लेक्स से बड़ा तालाब तक), पिंजौर, पंचकूला (गुरुद्वारा मंजी साहिब, धारा मंडल पिंजौर, प्राकृतिक बावड़ी, भीमा देवी मंदिर स्थल संग्रहालय एवं यादविंद्रा गार्डन), मोरनी हिल्स (ऐतिहासिक मोरनी किले का विशेष भ्रमण), कुरुक्षेत्र (ज्योतिसर तीर्थ स्थल एवं सरोवर, विराट स्वरूप तथा महाभारत अनुभव केंद्र संग्रहालय) तथा बल्लभगढ़ (राजा नाहर सिंह महल से रानी की छतरी तक) में भी किया गया।

इसे भी पढ़ें  2029 तक किए गए सभी वादे किए जाएगें पूरे – नायब सिंह सैनी

👉रेवाड़ी में आयोजित कार्यक्रम में मुख्य अतिथि के रूप में विधायक श्री लक्ष्मण सिंह यादव ने शिरकत की।
इस आयोजन में विद्यार्थियों, स्थानीय निवासियों, पर्यटकों, विरासत प्रेमियों तथा प्रकृति प्रेमियों ने उत्साहपूर्वक भाग लिया। प्रतिभागियों ने विभिन्न ऐतिहासिक स्थलों का भ्रमण किया, स्थानीय परंपराओं को जाना और हरियाणा की सांस्कृतिक धरोहर के प्रति अपनी समझ एवं सराहना को और गहरा किया।हेरिटेज एंड सिटी वॉक 2026 के माध्यम से हरियाणा पर्यटन ने विरासत संरक्षण, सांस्कृतिक संवर्धन और सतत पर्यटन को बढ़ावा देने की अपनी प्रतिबद्धता को पुनः सुदृढ़ किया है। यह पहल आधुनिक पीढ़ी और राज्य की अमूल्य विरासत के बीच एक मजबूत संबंध स्थापित करने का महत्वपूर्ण माध्यम साबित हुई।प्रवक्ता ने इस सफल आयोजन में सहयोग देने वाले सभी प्रतिभागियों, स्थानीय प्रशासन, विरासत विशेषज्ञों तथा अन्य हितधारकों का हार्दिक आभार व्यक्त किया, जिनके सहयोग से यह सार्थक पहल सफलतापूर्वक संपन्न हुई।उल्लेखनीय है कि निगम द्वारा पहली बार 27 सितंबर 2024 को विश्व पर्यटन दिवस के अवसर पर हेरिटेज वॉक का आयोजन किया गया था, जिसे लोगों का उत्साहजनक समर्थन मिला। इसी सफलता को देखते हुए अब दूसरी हैरिटेज एंड सिटी वॉक आयोजित की गई।

👉नवीनतम समाचार पढ़ने के लिए नीचे दिए गए लिंक पर क्लिक करें।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

समाचार और विज्ञापनों के लिए, हमारे व्हाट्सएप नंबर +91 98786-15057 पर संपर्क करें

CM Nayab Singh Saini ने डेरा राधा स्वामी ब्यास में बाबा गुरिंदर सिंह ढिल्लों से की शिष्टाचार भेंट

0

👉कपूरथला के माता भद्रकाली मंदिर में की पूजा-अर्चना
Haryana News: हरियाणा के मुख्यमंत्री श्री नायब सिंह सैनी ने रविवार को डेरा राधा स्वामी सत्संग, ब्यास पहुंचकर डेरा प्रमुख बाबा गुरिंदर सिंह ढिल्लों से शिष्टाचार भेंट की। इस दौरान मुख्यमंत्री ने उनका आशीर्वाद प्राप्त किया तथा विभिन्न सामाजिक एवं आध्यात्मिक विषयों पर विचार-विमर्श किया।इसके उपरांत मुख्यमंत्री श्री नायब सिंह सैनी कपूरथला पहुंचे, जहां उन्होंने प्रसिद्ध माता भद्रकाली मंदिर में पूजा-अर्चना कर प्रदेश एवं देशवासियों की सुख-समृद्धि, शांति और खुशहाली की कामना की।

इसे भी पढ़ें  समाज लोकमाता अहिल्याबाई होल्कर के आदर्श पर चलकर आगे बढ़े- मंत्री श्याम सिंह राणा

मुख्यमंत्री ने कहा कि भारत की आध्यात्मिक और सांस्कृतिक विरासत समाज को जोड़ने तथा सकारात्मक ऊर्जा प्रदान करने का कार्य करती है।अपने कार्यक्रम के दौरान मुख्यमंत्री श्री नायब सिंह सैनी ने कपूरथला के सर्कुलर रोड मार्केट क्षेत्र में लोगों से मुलाकात की तथा स्थानीय नागरिकों का अभिवादन स्वीकार किया। इस दौरान लोगों में मुख्यमंत्री के प्रति विशेष उत्साह देखने को मिला।मुख्यमंत्री ने स्थानीय नागरिकों से कहा कि सरकार जनकल्याण, विकास और सुशासन के संकल्प के साथ निरंतर कार्य कर रही है तथा आमजन के हित सर्वोपरि हैं।इस अवसर पर मुख्यमंत्री के राजनीतिक सचिव श्री तरुण भंडारी, स्थानीय गणमान्य व्यक्ति, प्रशासनिक अधिकारी एवं बड़ी संख्या में नागरिक उपस्थित रहे।

👉नवीनतम समाचार पढ़ने के लिए नीचे दिए गए लिंक पर क्लिक करें।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

समाचार और विज्ञापनों के लिए, हमारे व्हाट्सएप नंबर +91 98786-15057 पर संपर्क करें

ਵਿਸ਼ਵ ਤੰਬਾਕੂ ਮੁਕਤ ਦਿਵਸ ‘ਤੇ ਤੰਬਾਕੂ ਸੇਵਨ ਦੇ ਸਭ ਤੋਂ ਘੱਟ ਮਾਮਲਿਆਂ ਨਾਲ ਦੇਸ਼ ਭਰ ‘ਚੋਂ ਮੋਹਰੀ ਹੋ ਕੇ ਉੱਭਰਿਆ ਪੰਜਾਬ

0

👉ਡਾ. ਬਲਬੀਰ ਸਿੰਘ ਨੇ ਤੰਬਾਕੂ ਸੇਵਨ ‘ਚ ਸੂਬੇ ਦੀ ਹੁਣ ਤੱਕ ਦੀ ਸਭ ਤੋਂ ਘੱਟ ਦਰ ਦੀ ਸਫ਼ਲਤਾ ਵਿਸ਼ਵ ‘ਤੰਬਾਕੂ ਮੁਕਤ’ ਵਿਜ਼ਨ ਨੂੰ ਸਮਰਪਿਤ ਕੀਤੀ
👉ਐਨਐਫਐਚਐਸ-6 ਦੀ ਇਤਿਹਾਸਕ ਸਫਲਤਾ ਦੇ ਨਾਲ ਨਿਕੋਟੀਨ ਵਿਰੁੱਧ ਦੇਸ਼ ਦੀ ਲੜਾਈ ‘ਚ ਮਿਸਾਲ ਬਣਿਆ ਪੰਜਾਬ
Punjab News:ਭਾਰਤ ਸਰਕਾਰ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰਾਲੇ ਦੁਆਰਾ ਕਰਵਾਏ ਗਏ ਕੌਮੀ ਪਰਿਵਾਰਕ ਸਿਹਤ ਸਰਵੇਖਣ 2023-24 (ਐਨਐਫਐਚਐਸ-6) ਅਨੁਸਾਰ, ਪੰਜਾਬ ਨੇ ਦੇਸ਼ ਭਰ ‘ਚੋਂ ਤੰਬਾਕੂ ਸੇਵਨ ਦੇ ਸਭ ਤੋਂ ਘੱਟ ਮਾਮਲਿਆਂ ਨਾਲ ਜਨਤਕ ਸਿਹਤ ਵਿੱਚ ਇੱਕ ਮਹੱਤਵਪੂਰਨ ਸਫ਼ਲਤਾ ਦਰਜ ਕੀਤੀ ਹੈ, ਜੋ ਵਿਸ਼ਵ ਤੰਬਾਕੂ ਮੁਕਤ ਦਿਵਸ ਦੇ ਥੀਮ ਨਾਲ ਮੇਲ ਖਾਂਦਾ ਹੈ। ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਇਹ ਦੇਸ਼ ਵਿਆਪੀ ਵਿਆਪਕ ਸਰਵੇਖਣ ਪੰਜਾਬ ਨੂੰ ਸਾਰੇ ਭਾਰਤੀ ਰਾਜਾਂ ਵਿੱਚੋਂ ਸਪੱਸ਼ਟ ਤੌਰ ‘ਤੇ ਸਿਖਰਲੇ ਸਥਾਨ ‘ਤੇ ਸਥਾਪਿਤ ਕਰਦਿਆਂ ਵਿਸ਼ਵਵਿਆਪੀ ਤੰਬਾਕੂ ਵਿਰੋਧੀ ਮੁਹਿੰਮ ਲਈ ਇੱਕ ਪ੍ਰਭਾਵੀ ਬਲੂਪ੍ਰਿੰਟ ਪੇਸ਼ ਕਰਦਾ ਹੈ। ਦੱਸਣਯੋਗ ਹੈ ਕਿ ਸੂਬੇ ਵਿੱਚ 15 ਸਾਲ ਅਤੇ ਇਸ ਤੋਂ ਵੱਧ ਉਮਰ ਦੇ ਪੁਰਸ਼ਾਂ ਵਿੱਚ ਤੰਬਾਕੂ ਦੀ ਵਰਤੋਂ ਹੁਣ ਤੱਕ ਦੀ ਸਭ ਤੋਂ ਘੱਟ ਸਿਰਫ਼ 13.9% ਦਰਜ ਕੀਤੀ ਗਈ ਹੈ, ਜੋ ਰਾਸ਼ਟਰੀ ਔਸਤ 36.3% ਦੇ ਅੱਧੇ ਤੋਂ ਵੀ ਘੱਟ ਹੈ। ਔਰਤਾਂ ਦੀ ਆਬਾਦੀ ਵਿੱਚ ਇਹ ਅੰਤਰ ਹੋਰ ਵੀ ਸਪੱਸ਼ਟ ਹੈ, ਪੰਜਾਬ ਵਿੱਚ 15 ਸਾਲ ਅਤੇ ਇਸ ਤੋਂ ਵੱਧ ਉਮਰ ਦੀਆਂ ਔਰਤਾਂ ਵਿੱਚ ਤੰਬਾਕੂ ਦੀ ਵਰਤੋਂ ਸਿਰਫ 0.5% ਦਰਜ ਕੀਤੀ ਗਈ ਹੈ, ਜੋ ਕਿ ਰਾਸ਼ਟਰੀ ਔਸਤ 8.4% ਨਾਲੋਂ ਕਾਫ਼ੀ ਜ਼ਿਆਦਾ ਘੱਟ ਹੈ।

ਇਹ ਵੀ ਪੜ੍ਹੋ  Punjab Govt ਵੱਲੋਂ ਹੜ੍ਹ ਰੋਕੂ ਕਾਰਜਾਂ ਅਤੇ ਆਫ਼ਤ ਪ੍ਰਬੰਧਨ ਲਈ ਅਗਾਊਂ 146 ਕਰੋੜ ਰੁਪਏ ਜਾਰੀ

ਜਨਤਕ ਸਿਹਤ ਵਿੱਚ ਇਹ ਮੀਲ ਪੱਥਰ ਭਾਰਤ ਦੇ ਹੋਰ ਪ੍ਰਮੁੱਖ ਖੇਤਰਾਂ ਦੇ ਮੁਕਾਬਲੇ ਪੰਜਾਬ ਦੇ ਮਿਸਾਲੀ ਪ੍ਰਦਰਸ਼ਨ ਨੂੰ ਉਜਾਗਰ ਕਰਦਾ ਹੈ, ਸਿਹਤ ਸ਼ਾਸਨ ਵਿੱਚ ਇਸਦੀ ਕੌਮੀ ਲੀਡਰਸ਼ਿਪ ਨੂੰ ਮਜ਼ਬੂਤ ਕਰਦਾ ਹੈ ਅਤੇ ਵਿਸ਼ਵਵਿਆਪੀ ਧੂੰਆਂ-ਮੁਕਤ ਉਦੇਸ਼ਾਂ ਦੀ ਪ੍ਰਾਪਤੀ ਨੂੰ ਹੋਰ ਬਲ ਦਿੰਦਾ ਹੈ। ਇਸ ਇਤਿਹਾਸਕ ਪ੍ਰਾਪਤੀ ਦੀ ਸ਼ਲਾਘਾ ਕਰਦਿਆਂ ਡਾ. ਬਲਬੀਰ ਸਿੰਘ ਨੇ ਕਿਹਾ ਕਿ ਇਹ ਮੀਲ ਪੱਥਰ ਨੌਜਵਾਨਾਂ ਅਤੇ ਬੱਚਿਆਂ ਨੂੰ ਨਸ਼ੇ ਦੇ ਖ਼ਤਰੇ ਤੋਂ ਬਚਾਉਣ ਲਈ ਰਾਜ ਭਰ ਵਿੱਚ ਨਿਰੰਤਰ, ਬਹੁ-ਪੱਖੀ ਤੰਬਾਕੂ ਕੰਟਰੋਲ ਢਾਂਚੇ, ਸਖ਼ਤ ਕਾਨੂੰਨੀ ਲਾਗੂਕਰਨ ਅਤੇ ਸਰਗਰਮ ਭਾਈਚਾਰਕ-ਸੰਚਾਲਿਤ ਮਾਡਲਾਂ ਦਾ ਪ੍ਰਤੱਖ ਨਤੀਜਾ ਹੈ। ਡਾ. ਬਲਬੀਰ ਸਿੰਘ ਨੇ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਸਰਕਾਰ ਨੇ ਵਿਸ਼ਵ ਸਿਹਤ ਸੰਗਠਨ (ਡਬਲਿਊਐਚਓ) ਪ੍ਰੋਟੋਕੋਲ ਅਨੁਸਾਰ ਇੱਕ ਸਿਹਤਮੰਦ ਅਤੇ ਨਸ਼ਾ-ਮੁਕਤ ਰਾਜ ਸਿਰਜਣ ਦੀ ਆਪਣੀ ਅਟੱਲ ਵਚਨਬੱਧਤਾ ਤਹਿਤ, ਤੰਬਾਕੂ ਉਲੰਘਣਾਵਾਂ ਪ੍ਰਤੀ ਸਖ਼ਤ ਜ਼ੀਰੋ-ਸਹਿਣਸ਼ੀਲਤਾ ਪਹੁੰਚ ਅਪਣਾਈ ਹੈ। ਇਸ ਸੰਕਲਪ ਤਹਿਤ ਪ੍ਰਾਪਤੀ ਲਈ ਵਿੱਤੀ ਸਾਲ 2025-26 ਦੌਰਾਨ ਸਿਗਰੇਟ ਅਤੇ ਹੋਰ ਤੰਬਾਕੂ ਉਤਪਾਦ ਐਕਟ (ਸੀਓਟੀਪੀਏ), 2003 ਅਧੀਨ 22,054 ਚਲਾਨ ਜਾਰੀ ਕੀਤੇ ਗਏ ਹਨ।ਕੈਬਨਿਟ ਮੰਤਰੀ ਨੇ ਅੱਗੇ ਦੱਸਿਆ ਕਿ ਵਿਸ਼ਵ ਸਿਹਤ ਐਡਵਾਈਜਰੀਜ਼ ਦੀ ਪਾਲਣਾ ਅਨੁਸਾਰ ਰਾਜ ਦੇ ਕਲੀਨਿਕਲ ਸਹਾਇਤਾ ਢਾਂਚੇ ਨੂੰ ਵਧੇਰੇ ਸੰਸਥਾਗਤ ਬਣਾਇਆ ਗਿਆ ਹੈ, ਜਿਸ ਅਧੀਨ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਵਿਸ਼ੇਸ਼ ਤੰਬਾਕੂ ਮੁਕਤੀ ਕੇਂਦਰ ਪੂਰੀ ਤਰ੍ਹਾਂ ਕਾਰਜਸ਼ੀਲ ਹਨ, ਜੋ ਤੰਬਾਕੂ ਛੱਡਣ ਦੀ ਸਰਗਰਮੀ ਨਾਲ ਕੋਸ਼ਿਸ਼ ਕਰ ਰਹੇ ਵਿਅਕਤੀਆਂ ਨੂੰ ਆਸਾਨੀ ਨਾਲ ਪਹੁੰਚਯੋਗ ਕਲੀਨਿਕਲ ਇਲਾਜ, ਸਲਾਹ ਅਤੇ ਮਨੋਵਿਗਿਆਨਕ ਸਹਾਇਤਾ ਦੀ ਪੇਸ਼ਕਸ਼ ਕਰਦੇ ਹਨ।

ਇਹ ਵੀ ਪੜ੍ਹੋ  ਪੰਜਾਬ ਸਰਕਾਰ ਵੱਲੋਂ ਵਧਾਇਆ ਜਾਵੇਗਾ ਟਾਪਰਾਂ ਦਾ ਹੌਸਲਾ, ਮਿਹਨਤੀ ਵਿਦਿਆਰਥੀਆਂ ਲਈ ਵੱਡਾ ਸਨਮਾਨ ਸਮਾਗਮ

ਇਸ ਜਨਤਕ ਸਿਹਤ ਸਫ਼ਲਤਾ ਨੂੰ ਅੱਗੇ ਵਧਾਉਣ ਵਾਲੀਆਂ ਸਥਾਨਕ ਆਈਈਸੀ (ਸੂਚਨਾ ਸਿੱਖਿਆ ਅਤੇ ਸੰਚਾਰ) ਰਣਨੀਤੀਆਂ ਨੂੰ ਉਜਾਗਰ ਕਰਦਿਆਂ ਡਾ. ਬਲਬੀਰ ਸਿੰਘ ਨੇ ਕਿਹਾ ਕਿ ਜ਼ਮੀਨੀ ਪੱਧਰ ‘ਤੇ ਭਾਈਚਾਰਕ ਭਾਗੀਦਾਰੀ ਨੇ ਤੰਬਾਕੂ ਵਿਰੋਧੀ ਮੁਹਿੰਮ ਨੂੰ ਇੱਕ ਵਿਸ਼ਾਲ ਲੋਕ ਲਹਿਰ ਵਿੱਚ ਬਦਲ ਦਿੱਤਾ ਹੈ, ਜਿਸ ਵਿੱਚ ਪੰਜਾਬ ਭਰ ਦੇ 800 ਤੋਂ ਵੱਧ ਪਿੰਡ ਅਧਿਕਾਰਤ ਤੌਰ ‘ਤੇ ਆਪਣੇ ਆਪ ਨੂੰ ਪੂਰੀ ਤਰ੍ਹਾਂ ‘ਤੰਬਾਕੂ-ਮੁਕਤ’ ਘੋਸ਼ਿਤ ਕਰ ਚੁੱਕੇ ਹਨ ਅਤੇ ਆਪਣੇ ਵਾਤਾਵਰਣ ਦੀ ਸੁਰੱਖਿਆ ਲਈ ਚੌਕਸ ਭਾਈਵਾਲਾਂ ਵਜੋਂ ਕੰਮ ਕਰ ਰਹੇ ਹਨ।ਭਵਿੱਖ ਦੀਆਂ ਪੀੜ੍ਹੀਆਂ ਨੂੰ ਨਿਕੋਟੀਨ ਅਤੇ ਤੰਬਾਕੂ ਦੀ ਲਤ ਦੇ ਸ਼ੁਰੂਆਤੀ ਸੰਪਰਕ ਤੋਂ ਸੁਰੱਖਿਅਤ ਕਰਨ – ਜੋ ਵਿਸ਼ਵ ਤੰਬਾਕੂ ਮੁਕਤ ਦਿਵਸ ਮਿਸ਼ਨ ਦੀ ਮੁੱਖ ਤਰਜੀਹ ਹੈ- ਅਧੀਨ ਰਾਜ ਨੇ ਆਪਣੇ ਅਕਾਦਮਿਕ ਬੁਨਿਆਦੀ ਢਾਂਚੇ ਵਿੱਚ ਲਗਭਗ ਸਮੁੱਚੀ ਕਵਰੇਜ ਦੇ ਨਾਲ ਰਾਸ਼ਟਰੀ ਤੰਬਾਕੂ-ਮੁਕਤ ਵਿਦਿਅਕ ਸੰਸਥਾਵਾਂ (ਟੀਓਈਐਫਆਈ) ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਭਰ ਦੇ 98.6% ਸਕੂਲਾਂ ਨੂੰ ‘ਤੰਬਾਕੂ-ਮੁਕਤ’ ਐਲਾਨਿਆ ਹੈ। ਕੈਬਨਿਟ ਮੰਤਰੀ ਨੇ ਦੱਸਿਆ ਕੀਤੀ ਕਿ ਪੰਜਾਬ ਲਈ ਐਨਐਫਐਚਐਸ-6 ਫੀਲਡਵਰਕ ਦੌਰਾਨ ਇਨ੍ਹਾਂ ਮਜ਼ਬੂਤ ਢਾਂਚਾਗਤ ਦਖਲਾਂ ਨੂੰ ਪੂਰੀ ਤਰ੍ਹਾਂ ਪ੍ਰਮਾਣਿਤ ਕੀਤਾ ਗਿਆ ਹੈ, ਜੋ 1 ਮਾਰਚ, 2024 ਤੋਂ 1 ਅਕਤੂਬਰ, 2024 ਤੱਕ ਕੀਤਾ ਗਿਆ ਸੀ ਸੀ, ਜਿਸ ਵਿੱਚ 19,616 ਘਰਾਂ, 20,135 ਔਰਤਾਂ ਅਤੇ 3,160 ਪੁਰਸ਼ਾਂ ਦੀ ਵਿਆਪਕ ਨਮੂਨਾ ਪ੍ਰਕਿਰਿਆ ਸ਼ਾਮਲ ਸੀ।ਵਿਸ਼ਵ ਪੱਧਰ ‘ਤੇ ਰਾਜ ਦੇ ਦ੍ਰਿਸ਼ਟੀਕੋਣ ਦੀ ਪੁਸ਼ਟੀ ਕਰਦਿਆਂ ਡਾ. ਬਲਬੀਰ ਸਿੰਘ ਨੇ ਐਲਾਨ ਕੀਤਾ ਕਿ ਪੰਜਾਬ ਸਰਕਾਰ ਇਸ ਸਬੰਧੀ ਆਪਣੀ ਸਥਿਤੀ ਕਾਇਮ ਰੱਖਣ ਅਤੇ ਇੱਕ ਪੂਰੀ ਤਰ੍ਹਾਂ ਸਿਹਤਮੰਦ, ਜੀਵੰਤ ਅਤੇ ਤੰਬਾਕੂ-ਮੁਕਤ ਸਮਾਜ ਨੂੰ ਉਤਸ਼ਾਹਿਤ ਕਰਨ ਲਈ ਆਪਣੀਆਂ ਲੋਕ ਜਾਗਰੂਕਤਾ ਮੁਹਿੰਮਾਂ ਦਾ ਵਿਆਪਕ ਵਿਸਥਾਰ, ਸਖ਼ਤੀ ਨਾਲ ਵਿਧਾਨਕ ਲਾਗੂਕਰਨ ਅਤੇ ਭਾਈਚਾਰਕ ਨੈੱਟਵਰਕਾਂ ਨੂੰ ਮਜ਼ਬੂਤ ਕਰਨਾ ਜਾਰੀ ਰੱਖੇਗੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Punjab Govt ਵੱਲੋਂ ਹੜ੍ਹ ਰੋਕੂ ਕਾਰਜਾਂ ਅਤੇ ਆਫ਼ਤ ਪ੍ਰਬੰਧਨ ਲਈ ਅਗਾਊਂ 146 ਕਰੋੜ ਰੁਪਏ ਜਾਰੀ

0

👉ਭਗਵੰਤ ਮਾਨ ਸਰਕਾਰ ਸੂਬਾ ਵਾਸੀਆਂ ਦੀ ਜਾਨ-ਮਾਲ ਦੀ ਰਾਖੀ ਲਈ ਪੂਰੀ ਤਰ੍ਹਾਂ ਵਚਨਬੱਧ:ਹਰਦੀਪ ਸਿੰਘ ਮੁੰਡੀਆਂ
👉ਵਿੱਤੀ ਸਾਲ 2026-27 ਦੌਰਾਨ ਕੁਦਰਤੀ ਆਫ਼ਤਾਂ ਨਾਲ ਨਜਿੱਠਣ ਲਈ ਸਾਰੇ ਜ਼ਿਲ੍ਹਿਆਂ ਨੂੰ 100 ਕਰੋੜ ਅਤੇ ਹੜ੍ਹ-ਰੋਕੂ ਸਾਮਾਨ ਦੀ ਖ਼ਰੀਦ-ਫ਼ਰੋਖ਼ਤ ਲਈ ਵਾਧੂ 46 ਕਰੋੜ ਰੁਪਏ ਕੀਤੇ ਜਾਰੀ
Punjab News:ਪੰਜਾਬ ਦੇ ਮਾਲ, ਮੁੜ ਵਸੇਬਾ ਅਤੇ ਆਫ਼ਤ ਪ੍ਰਬੰਧਨ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਅੱਜ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਹੜ੍ਹ ਰੋਕੂ ਕਾਰਜਾਂ ਲਈ ਅਤੇ ਸੂਬੇ ਭਰ ਵਿੱਚ ਕਿਸੇ ਵੀ ਕੁਦਰਤੀ ਆਫ਼ਤ ਨਾਲ ਪ੍ਰਭਾਵਸ਼ਾਲੀ ਢੰਗ ਨਾਲ ਨਜਿੱਠਣ ਲਈ ਅਗਾਊਂ 146 ਕਰੋੜ ਰੁਪਏ ਜਾਰੀ ਕੀਤੇ ਹਨ।ਕੈਬਨਿਟ ਮੰਤਰੀ ਨੇ ਕਿਹਾ ਕਿ ਆਗਾਮੀ ਮਾਨਸੂਨ ਸੀਜ਼ਨ ਨੂੰ ਧਿਆਨ ਵਿੱਚ ਰੱਖਦਿਆਂ ਅਤੇ ਹੜ੍ਹਾਂ ਜਿਹੀ ਕਿਸੇ ਵੀ ਸੰਭਾਵੀ ਆਫ਼ਤ ਵਾਲੀ ਸਥਿਤੀ ਨਾਲ ਤੁਰੰਤ ਨਜਿੱਠਣ ਲਈ ਸਰਕਾਰ ਵੱਲੋਂ ਅਗਾਊਂ ਯੋਜਨਾਬੰਦੀ ਕੀਤੀ ਗਈ ਹੈ ਅਤੇ ਜ਼ਿਲ੍ਹਾ ਪ੍ਰਸ਼ਾਸਨਾਂ ਨੂੰ ਲੋੜੀਂਦੇ ਵਿੱਤੀ ਸਰੋਤਾਂ ਨਾਲ ਲੈਸ ਕੀਤਾ ਜਾ ਰਿਹਾ ਹੈ ਤਾਂ ਜੋ ਆਫ਼ਤ ਪ੍ਰਬੰਧਨ ਲਈ ਨਜਿੱਠਣ ਦੇ ਨਾਲ-ਨਾਲ ਸੰਭਾਵੀ ਹੜ੍ਹਾਂ ਦੇ ਨੁਕਸਾਨ ਨੂੰ ਸਮਾਂ ਰਹਿੰਦਿਆਂ ਘਟਾਇਆ ਜਾ ਸਕੇ।

ਇਹ ਵੀ ਪੜ੍ਹੋ  ਪੰਜਾਬ ਸਰਕਾਰ ਵੱਲੋਂ ਵਧਾਇਆ ਜਾਵੇਗਾ ਟਾਪਰਾਂ ਦਾ ਹੌਸਲਾ, ਮਿਹਨਤੀ ਵਿਦਿਆਰਥੀਆਂ ਲਈ ਵੱਡਾ ਸਨਮਾਨ ਸਮਾਗਮ

ਇਸ ਸਬੰਧੀ ਹੋਰ ਵੇਰਵੇ ਦਿੰਦਿਆਂ ਸ. ਹਰਦੀਪ ਸਿੰਘ ਮੁੰਡੀਆਂ ਨੇ ਦੱਸਿਆ ਕਿ ਵਿੱਤੀ ਸਾਲ 2026-27 ਲਈ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਨੂੰ 100 ਕਰੋੜ ਰੁਪਏ ਦੇ ਫ਼ੰਡ ਜਾਰੀ ਕੀਤੇ ਜਾ ਚੁੱਕੇ ਹਨ ਤਾਂ ਜੋ ਜ਼ਿਲ੍ਹਾ ਪ੍ਰਸ਼ਾਸਨ ਕਿਸੇ ਵੀ ਸੰਭਾਵੀ ਕੁਦਰਤੀ ਆਫ਼ਤ ਤੋਂ ਪੈਦਾ ਹੋਣ ਵਾਲੀਆਂ ਸਥਿਤੀਆਂ ਨਾਲ ਬਿਨਾਂ ਕਿਸੇ ਦੇਰੀ ਦੇ ਪ੍ਰਭਾਵਸ਼ਾਲੀ ਢੰਗ ਨਾਲ ਨਜਿੱਠ ਸਕਣ।ਉਨ੍ਹਾਂ ਅੱਗੇ ਦੱਸਿਆ ਕਿ ਇਸ ਤੋਂ ਇਲਾਵਾ ਹੜ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ ਕਿਸ਼ਤੀਆਂ, ਹੜ੍ਹ ਰੋਕੂ ਸਮੱਗਰੀ ਅਤੇ ਹੋਰ ਜ਼ਰੂਰੀ ਸਾਜ਼ੋ-ਸਾਮਾਨ ਦੀ ਉਪਲਬਧਤਾ ਯਕੀਨੀ ਬਣਾਉਣ ਵਾਸਤੇ ਵਾਧੂ 46 ਕਰੋੜ ਰੁਪਏ ਵੀ ਜਾਰੀ ਕੀਤੇ ਗਏ ਹਨ। ਇਸ ਤਹਿਤ ਹਰ ਜ਼ਿਲ੍ਹੇ ਨੂੰ 2 ਕਰੋੜ ਰੁਪਏ ਦੀ ਰਾਸ਼ੀ ਮੁਹੱਈਆ ਕਰਵਾਈ ਗਈ ਹੈ ਤਾਂ ਜੋ ਕਿਸੇ ਵੀ ਐਮਰਜੈਂਸੀ ਸਥਿਤੀ ਦੌਰਾਨ ਤੁਰੰਤ ਕਾਰਵਾਈ ਕੀਤੀ ਜਾ ਸਕੇ।

ਇਹ ਵੀ ਪੜ੍ਹੋ  ਆਟੋਮੇਟਿਡ ਈ-ਚਲਾਨ ਸਿਸਟਮ ਲਾਗੂ ਕਰਨ ਵਾਲਾ ਪੰਜਾਬ ਦਾ ਚੌਥਾ ਸ਼ਹਿਰ ਬਣਿਆ ਅੰਮ੍ਰਿਤਸਰ

ਆਫ਼ਤ ਪ੍ਰਬੰਧਨ ਮੰਤਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸਾਰੇ ਜ਼ਿਲ੍ਹਿਆਂ ਦੀ ਤਿਆਰੀ ਦਾ ਨਿਰੰਤਰ ਜਾਇਜ਼ਾ ਲਿਆ ਜਾ ਰਿਹਾ ਹੈ ਅਤੇ ਸਮੂਹ ਸਬੰਧਤ ਅਧਿਕਾਰੀਆਂ ਨੂੰ ਮਾਨਸੂਨ ਸੀਜ਼ਨ ਤੋਂ ਪਹਿਲਾਂ ਸਾਰੇ ਜ਼ਰੂਰੀ ਪ੍ਰਬੰਧ ਮੁਕੰਮਲ ਕਰਨ ਦੀ ਹਦਾਇਤ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਸਮੇਂ ਸਿਰ ਫ਼ੰਡ ਜਾਰੀ ਹੋਣ ਨਾਲ ਜ਼ਿਲ੍ਹਾ ਪ੍ਰਸ਼ਾਸਨਾਂ ਦੀ ਆਫ਼ਤਾਂ ਨਾਲ ਨਜਿੱਠਣ ਦੀ ਸਮਰੱਥਾ ਹੋਰ ਮਜ਼ਬੂਤ ਹੋਵੇਗੀ।ਸ. ਹਰਦੀਪ ਸਿੰਘ ਮੁੰਡੀਆਂ ਨੇ ਦੁਹਰਾਇਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਆਫ਼ਤ ਪ੍ਰਬੰਧਨ, ਸੂਬਾ ਵਾਸੀਆਂ ਦੀ ਹਿਫ਼ਾਜ਼ਤ ਅਤੇ ਬੁਨਿਆਦੀ ਢਾਂਚੇ ਦੀ ਸੁਰੱਖਿਆ ਨੂੰ ਸਭ ਤੋਂ ਵੱਧ ਤਰਜੀਹ ਦੇ ਰਹੀ ਹੈ ਅਤੇ ਸੂਬਾ ਵਾਸੀਆਂ ਦੀ ਰਾਖੀ ਲਈ ਹਰ ਸੰਭਵ ਕਦਮ ਚੁੱਕੇ ਜਾ ਰਹੇ ਹਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਬਠਿੰਡਾ ‘ਚ 8 ਦਿਨਾਂ ਤੋਂ ਲਾਪਤਾ 18 ਸਾਲਾਂ ਨੌਜਵਾਨ ਦੀ ਲਾਸ਼ ਬਰਾਮਦ; ਪਿੰਡ ‘ਚ ਫੈਲੀ ਸਨਸਨੀ

0

👉ਦੋਸਤਾਂ ਵੱਲੋਂ ਦਿੱਤੇ ਚਿੱਟੇ ਦੀ ਓਵਰਡੋਜ਼ ਨਾਲ ਹੋਈ ਸੀ ਮੌਤ!, ਪੁਲਿਸ ਦੇ ਦੋ ਜਣਿਆਂ ਨੂੰ ਕੀਤਾ ਕਾਬੂ
Bathinda News: ਬਠਿੰਡਾ ਦੇ ਕੋਟਫੱਤਾ ਵਿੱਚ ਪਿਛਲੀ 23 ਮਈ ਤੋਂ ਲਾਪਤਾ ਇੱਕ ਨੌਜਵਾਨ ਦੀ ਲਾਸ਼ ਇੱਥੋਂ ਨਜ਼ਦੀਕ ਗੁਜਰਦੇ ਗੰਦੇ ਨਾਲੇ ਵਿਚੋਂ ਬਰਾਮਦ ਹੋਈ ਹੈ। ਇਸਦੇ ਨਾਲ ਹੀ ਥੋੜੀ ਦੂਰ ਤੋਂ ਮ੍ਰਿਤਕ ਦਾ ਮੋਟਰਸਾਈਕਲ ਵੀ ਬਰਾਮਦ ਹੋ ਗਿਆ ਹੈ। ਨੌਜਵਾਨ ਵੈਲਫ਼ੇਅਰ ਸੁਸਾਇਟੀ ਦੇ ਵਲੰਟੀਅਰਾਂ ਵੱਲੋਂ ਲਾਸ਼ ਅਤੇ ਮੋਟਰਸਾਈਕਲ ਨੂੰ ਪੁਲਿਸ ਦੀ ਹਾਜ਼ਰੀ ਵਿਚ ਕੱਢਿਆ ਗਿਆ। ਲਾਸ਼ ਬੁਰੀ ਤਰ੍ਹਾਂ ਸੜ-ਗਲ ਚੁੱਕੀ ਸੀ। ਮ੍ਰਿਤਕ ਦੀ ਪਹਿਚਾਣ ਅਮਰੀਕ ਸਿੰਘ (18 ਸਾਲ) ਪੁੱਤਰ ਗੁਰਜੀਤ ਸਿੰਘ ਵਾਸੀ ਕੋਟਫੱਤਾ ਦੇ ਤੌਰ ‘ਤੇ ਹੋਈ ਹੈ। ਮੁਢਲੀ ਪੜਤਾਲ ਮੁਤਾਬਕ ਅਮਰੀਕ ਨੂੰ ਉਸਦੇ ਦੋ ਦੋਸਤਾਂ ਨੇ ਜਬਰਦਸਤੀ ਚਿੱਟੇ ਦਾ ਨਸ਼ਾ ਦਿੱਤਾ ਸੀ, ਜਿਸ ਕਾਰਨ ਉਸਦੀ ਮੌਤ ਹੋਈ ਸੀ।

ਇਹ ਵੀ ਪੜ੍ਹੋ 👉Himachal News: ਪੰਜਾਬੀ ਮੁੰਡਿਆ ਨੇ ਹਿਮਾਚਲ ‘ਚ ਕਰਤੀ ਠਾਹ-ਠਾਹ..! ਵੀਡੀਓ ਵਾਇਰਲ

ਮੌਤ ਹੋਣ ਕਾਰਨ ਦੋਸਤਾਂ ਨੇ ਲਾਸ਼ ਅਤੇ ਮੋਟਰਸਾਈਕਲ ਨੂੰ ਗੰਦੇ ਨਾਲੇ ਵਿਚ ਸੁੱਟ ਦਿੱਤਾ। ਪੁਲਿਸ ਨੇ ਸੰਦੀਪ ਉਰਫ਼ ਗੱਗੂ ਅਤੇ ਵੀਰਕੰਵਰ ਵਾਸੀ ਕੋਟਫੱਤਾ ਨੂੰ ਗ੍ਰਿਫਤਾਰ ਕਰ ਲਿਆ ਹੈ। ਘਟਨਾ ਦੀ ਪੁਸ਼ਟੀ ਕਰਦਿਆਂ ਥਾਣਾ ਕੋਟਫੱਤਾ ਦੇ ਐਸਐਚਓ ਸਬ ਇੰਸਪੈਕਟਰ ਹਰਬੰਸ ਸਿੰਘ ਮਾਨ ਨੇ ਦਸਿਆ ਕਿ, ‘‘ਮੁਲਜਮਾਂ ਦਾ ਪੁਲਿਸ ਰਿਮਾਂਡ ਹਾਸਲ ਕੀਤਾ ਜਾ ਰਿਹਾ, ਜਿਸਤੋਂ ਬਾਅਦ ਹੋਰ ਵੀ ਖੁਲਾਸੇ ਹੋਣ ਦੀ ਸੰਭਾਵਨਾ ਹੈ।” ਸੂਚਨਾ ਮੁਤਾਬਕ ਪੁਲਿਸ ਕੋਲ ਮ੍ਰਿਤਕ ਦੇ ਪਿਤਾ ਗੁਰਜੀਤ ਸਿੰਘ ਨੇ ਸਿਕਾਇਤ ਦਿੱਤੀ ਸੀ। ਜਿਸਦੇ ਵਿਚ ਉਸਨੇ ਦਸਿਆ ਕਿ ਉਹ ਅਤੇ ਉਸਦਾ ਪ੍ਰਵਾਰ ਮਿਹਨਤ ਮਜਦੂਰੀ ਕਰਕੇ ਪੇਟ ਪਾਲਦਾ ਹੈ। 23 ਮਈ ਨੂੰ ਅਮਰੀਕ ਆਪਣੇ ਮੋਟਰਸਾਈਕਲ ‘ਤੇ ਸਵਾਰ ਹੋ ਕੇ ਘਰੋਂ ਗਿਆ ਸੀ ਪ੍ਰੰਤੂ ਵਾਪਸ ਨਹੀਂ ਆਇਆ।

ਇਹ ਵੀ ਪੜ੍ਹੋ 👉ਚੰਬਾ ਵਿੱਚ ਵੱਡਾ ਸੜਕ ਹਾਦਸਾ, ਸੈਲਾਨੀਆਂ ਨਾਲ ਭਰੀ ਗੱਡੀ ਖੱਡ ‘ਚ ਡਿੱਗੀ, ਹਾਦਸੇ ‘ਚ 8 ਲੋਕਾਂ ਦੀ ਮੌਤ

ਜਦ ਪੁਲਿਸ ਨੇ ਪੜਤਾਲ ਕੀਤੀ ਤਾਂ ਸੀਸੀਟੀਵੀ ਫੁਟੇਜ ਦੇ ਆਧਾਰ ‘ਤੇ ਪਤਾ ਲੱਗਿਆ ਕਿ ਅਮਰੀਕ ਪਿੰਡ ਦੇ ਹੀ ਦੋ ਨੌਜਵਾਨ ਗੱਗੂ ਤੇ ਕੰਵਰ ਨਾਲ ਗਿਆ ਸੀ, ਜੋ ਕਿ ਨਸ਼ੇ ਦੇ ਆਦੀ ਸਨ। ਪੁਲਿਸ ਨੇ ਦੋਨਾਂ ਨੌਜਵਾਨਾਂ ਨੂੰ ਹਿਰਾਸਤ ਵਿਚ ਲੈ ਕੇ ਸਖ਼ਤੀ ਨਾਲ ਪੁਛਗਿਛ ਕੀਤੀ। ਪੜਤਾਲ ਦੌਰਾਨ ਪਤਾ ਲੱਗਿਆ ਕਿ ਉਕਤ ਦੋਨਾਂ ਨੌਜਵਾਨਾਂ ਨੇ ਖੁਦ ਵੀ ਚਿੱਟੇ ਦਾ ਸੇਵਨ ਕੀਤਾ ਤੇ ਅਮਰੀਕ ਨੂੰ ਜਬਰੀ ਕਰਵਾ ਦਿੱਤਾ, ਜਿਸ ਕਾਰਨ ਉਸਦੀ ਹਾਲਾਤ ਵਿਗੜ ਗਈ ਤੇ ਮੌਤ ਹੋ ਗਈ। ਇਸ ਮੌਤ ਨੂੰ ਛੁਪਾਉਣ ਦੇ ਲਈ ਉਨ੍ਹਾਂ ਉਸਦੀ ਲਾਸ਼ ਅਤੇ ਮੋਟਰਸਾਈਕਲ ਨੂੰ ਡਰੇਨ ਵਿਚ ਸੁੱਟ ਦਿੱਤਾ। ਪੁਲਿਸ ਨੇ ਦੋਵਾਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਅਤੇ ਉਨ੍ਹਾਂ ਵਿਰੁੱਧ ਕਤਲ ਦਾ ਕੇਸ ਦਰਜ ਕਰ ਲਿਆ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

International News: ਮੱਝ ਦਾ ਨਾਂਅ ‘ਟਰੰਪ’ ਹੋਣ ਕਰਕੇ ਹਲਾਲ ਹੋਣ ਤੋਂ ਬੱਚ ਗਈ..! ਵੀਡੀਓ ਵਾਇਰਲ

International News:  ਬੰਗਲਾਦੇਸ਼ ਵਿੱਚ ਇਕ ਅਜੀਬੋ-ਗਰੀਬ ਰੰਗ ਵਾਲੀ ਮੱਝ ਨੇ ਐਦਾਂ ਚਰਚਾ ਬਟੋਰੀ ਕਿ ਸਰਕਾਰ ਨੂੰ ਖੁਦ ਵਿਚਕਾਰ ਆਉਣਾ ਪਿਆ। ਚਿੱਟੇ ਸਰੀਰ ਉੱਤੇ ਸੁਨਹਿਰੀ ਛਾਪਾਂ ਵਾਲੀ ਇਸ ਮੱਝ ਨੂੰ ਲੋਕਾਂ ਨੇ ਮਜ਼ਾਕ-ਮਜ਼ਾਕ ਵਿੱਚ “ਟਰੰਪ” ਆਖਣਾ ਸ਼ੁਰੂ ਕਰ ਦਿੱਤਾ ਸੀ। ਈਦ ਉਲ ਅਜ਼ਹਾ ਮੌਕੇ ਇਸਦੀ ਕੁਰਬਾਨੀ ਹੋਣੀ ਸੀ, ਪਰ ਆਖਰੀ ਘੜੀ ਵਿੱਚ ਹਕੂਮਤ ਨੇ ਇਸਦਾ ਵੱਢਾ ਰੁਕਵਾ ਦਿੱਤਾ। ਮਿਲੀ ਜਾਣਕਾਰੀ ਮੁਤਾਬਕ ਇਹ ਭਾਰੀ ਭਰਕਮ ਜਾਨਵਰ ਕਰੀਬ ਸੱਤ ਕਿੰਟਲ ਤੋਂ ਵੀ ਵੱਧ ਵਜ਼ਨ ਦਾ ਸੀ। ਪਹਿਲਾਂ ਇਸਦਾ ਸੌਦਾ ਹੋ ਚੁੱਕਿਆ ਸੀ ਅਤੇ ਈਦ ਵਾਲੇ ਦਿਨ ਇਸਨੂੰ ਕੁਰਬਾਨ ਕਰਨ ਦੀ ਤਿਆਰੀ ਚੱਲ ਰਹੀ ਸੀ। ਪਰ ਜਿਵੇਂ ਹੀ ਇਸ ਦੀਆਂ ਵੀਡੀਓਆਂ ਸੋਸ਼ਲ ਮੀਡੀਆ ਉੱਤੇ ਫੈਲਣ ਲੱਗੀਆਂ ਤਾਂ ਲੋਕਾਂ ਵਿੱਚ ਇਸਨੂੰ ਵੇਖਣ ਦੀ ਲਹਿਰ ਚੱਲ ਪਈ।

ਇਹ ਵੀ ਪੜ੍ਹੋ 👉ਚੰਬਾ ਵਿੱਚ ਵੱਡਾ ਸੜਕ ਹਾਦਸਾ, ਸੈਲਾਨੀਆਂ ਨਾਲ ਭਰੀ ਗੱਡੀ ਖੱਡ ‘ਚ ਡਿੱਗੀ, ਹਾਦਸੇ ‘ਚ 8 ਲੋਕਾਂ ਦੀ ਮੌਤ

ਦੇਸ਼ ਦੇ ਗ੍ਰਹਿ ਵਿਭਾਗ ਦੇ ਵੱਡੇ ਅਫਸਰਾਂ ਨੇ ਕਿਹਾ ਕਿ ਲੋਕਾਂ ਦੀ ਬੇਹੱਦ ਭੀੜ ਅਤੇ ਸੁਰੱਖਿਆ ਦੇ ਮਸਲੇ ਨੂੰ ਵੇਖਦੇ ਹੋਏ ਇਹ ਫੈਸਲਾ ਕੀਤਾ ਗਿਆ ਕਿ ਮੱਝ ਨੂੰ ਜਿਉਂਦਾ ਰੱਖਿਆ ਜਾਵੇ। ਖਰੀਦ ਕਰਨ ਵਾਲੇ ਨੂੰ ਰਕਮ ਵਾਪਸ ਕਰ ਦਿੱਤੀ ਗਈ ਅਤੇ ਇਸ ਜਾਨਵਰ ਨੂੰ ਢਾਕਾ ਦੇ ਚਿੜੀਆਘਰ ਭੇਜ ਦਿੱਤਾ ਗਿਆ। ਜਦੋਂ ਇਸਦੀ ਖ਼ਬਰ ਚਾਰ ਚੁਫੇਰੇ ਫੈਲੀ ਤਾਂ ਦੂਰ-ਦੂਰ ਤੋਂ ਲੋਕ ਫਾਰਮ ਉੱਤੇ ਪਹੁੰਚਣ ਲੱਗ ਪਏ। ਹਰ ਕੋਈ ਇਸਦੀ ਸੁਨਹਿਰੀ ਚਮਕ ਵਾਲੀ ਖਾਲ ਅਤੇ ਨਰਮ ਸੁਭਾਅ ਨੂੰ ਵੇਖ ਕੇ ਹੈਰਾਨ ਸੀ। ਫਾਰਮ ਦੇ ਮਾਲਕ ਜ਼ਿਆਉਦੀਨ ਮ੍ਰਿਧਾ ਨੇ ਦੱਸਿਆ ਕਿ ਉਸਦੇ ਛੋਟੇ ਭਰਾ ਨੇ ਇਸਦੀ ਸ਼ਕਲ ਅਮਰੀਕੀ ਲੀਡਰ ਡੋਨਾਲਡ ਟਰੰਪ ਨਾਲ ਮਿਲਦੀ ਆਖ ਕੇ ਇਹ ਨਾਂ ਰੱਖ ਦਿੱਤਾ ਸੀ।

ਇਹ ਵੀ ਪੜ੍ਹੋ 👉ਵਾਂਝੇ ਵਰਗ ਦੀਆਂ ਮਹਿਲਾਵਾਂ ਨੂੰ ਉੱਦਮਤਾ ਨਾਲ ਜੋੜਨ ਵਿੱਚ ਉਦਯੋਗ ਜਗਤ ਨਿਭਾਏ ਸਰਗਰਮ ਭੂਮਿਕਾ – ਰਾਜਪਾਲ

ਮਾਲਕ ਨੇ ਇਹ ਵੀ ਦੱਸਿਆ ਕਿ ਇਹ ਮੱਝ ਬੜੀ ਹੀ ਸਿਧੀ ਤੇ ਨਾਜ਼ੁਕ ਮਿਜ਼ਾਜ ਦੀ ਹੈ। ਇਸਨੂੰ ਸਮੇਂ-ਸਮੇਂ ਤੇ ਖੁਰਾਕ ਦੇਣੀ ਪੈਂਦੀ ਸੀ ਅਤੇ ਹਰ ਰੋਜ਼ ਨਿਹਲਾਉਣਾ ਵੀ ਲਾਜ਼ਮੀ ਸੀ। ਬੰਗਲਾਦੇਸ਼ ਵਿੱਚ ਐਸੇ ਰੰਗ ਵਾਲੀਆਂ ਮੱਝਾਂ ਬਹੁਤ ਘੱਟ ਵੇਖਣ ਨੂੰ ਮਿਲਦੀਆਂ ਹਨ, ਕਿਉਂਕਿ ਉੱਥੇ ਜ਼ਿਆਦਾਤਰ ਪਸ਼ੂ ਗੂੜ੍ਹੇ ਕਾਲੇ ਰੰਗ ਦੇ ਹੁੰਦੇ ਹਨ। ਇਸ ਕਰਕੇ ਇਹ ਮੱਝ ਪਹਿਲਾਂ ਹੀ ਲੋਕਾਂ ਲਈ ਖਿੱਚ ਦਾ ਕੇਂਦਰ ਬਣੀ ਹੋਈ ਸੀ, ਪਰ ਇਸਦਾ “ਟਰੰਪ” ਨਾਂ ਹੀ ਉਹ ਕਾਰਨ ਬਣਿਆ ਜਿਸਨੇ ਸ਼ਾਇਦ ਇਸਦੀ ਜਾਨ ਬਚਾ ਲਈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Himachal News: ਪੰਜਾਬੀ ਮੁੰਡਿਆ ਨੇ ਹਿਮਾਚਲ ‘ਚ ਕਰਤੀ ਠਾਹ-ਠਾਹ..! ਵੀਡੀਓ ਵਾਇਰਲ

Himachal News: ਕਸੋਲ ਦੇ ਸੈਰਗਾਹ ਇਲਾਕੇ ਵਿੱਚ ਸ਼ਾਮ ਵੇਲੇ ਵਾਪਰੀ ਇਕ ਖੂਨੀ ਘਟਨਾ ਨੇ ਲੋਕਾਂ ਦੇ ਦਿਲਾਂ ਵਿੱਚ ਡਰ ਪੈਦਾ ਕਰ ਦਿੱਤਾ। ਗ੍ਰੀਨ ਵੈਲੀ ਨਾਂ ਦੇ ਇਕ ਹੋਟਲ ਵਿੱਚ ਬਾਹਰੋਂ ਆਏ ਕੁਝ ਮੁੰਡਿਆਂ ਅਤੇ ਪਿੰਡ ਦੇ ਇਕ ਜਵਾਨ ਵਿਚਾਲੇ ਪਹਿਲਾਂ ਤਿੱਖੀ ਬਹਿਸ ਹੋਈ, ਪਰ ਥੋੜ੍ਹੇ ਹੀ ਸਮੇਂ ਵਿੱਚ ਮਾਹੌਲ ਇੰਨਾ ਗਰਮ ਹੋ ਗਿਆ ਕਿ ਗੱਲ ਹਥਿਆਰਾਂ ਤੱਕ ਜਾ ਪਹੁੰਚੀ।
ਪੁਲਿਸ ਅਧਿਕਾਰੀਆਂ ਦੇ ਦੱਸਣ ਮੁਤਾਬਕ ਇਹ ਸਾਰਾ ਹੰਗਾਮਾ ਸ਼ਨੀਵਾਰ ਦੀ ਸ਼ਾਮ ਲਗਭਗ ਛੇ ਵਜੇ ਦੇ ਨੇੜੇ ਸ਼ੁਰੂ ਹੋਇਆ। ਦੱਸਿਆ ਜਾ ਰਿਹਾ ਹੈ ਕਿ ਤਕਰਾਰ ਦੌਰਾਨ ਇਕ ਵਿਅਕਤੀ ਨੇ ਆਪਣੀ ਜੇਬ ਵਿਚੋਂ ਪਿਸਤੌਲ ਕੱਢ ਕੇ ਗੋਲੀ ਚਲਾ ਦਿੱਤੀ, ਜੋ ਸਥਾਨਕ ਨੌਜਵਾਨ ਦੀ ਟੰਗ ਵਿੱਚ ਲੱਗੀ। ਗੋਲੀ ਲੱਗਣ ਨਾਲ ਜਵਾਨ ਜ਼ਖ਼ਮੀ ਹੋ ਗਿਆ ਤੇ ਇਲਾਕੇ ਵਿੱਚ ਹੜਕੰਪ ਮਚ ਗਿਆ।

ਇਹ ਵੀ ਪੜ੍ਹੋ 👉ਵਾਂਝੇ ਵਰਗ ਦੀਆਂ ਮਹਿਲਾਵਾਂ ਨੂੰ ਉੱਦਮਤਾ ਨਾਲ ਜੋੜਨ ਵਿੱਚ ਉਦਯੋਗ ਜਗਤ ਨਿਭਾਏ ਸਰਗਰਮ ਭੂਮਿਕਾ – ਰਾਜਪਾਲ

ਹੈਰਾਨੀ ਦੀ ਗੱਲ ਇਹ ਰਹੀ ਕਿ ਜਦੋਂ ਲੋਕ ਜ਼ਖ਼ਮੀ ਨੂੰ ਹਸਪਤਾਲ ਵੱਲ ਲੈ ਕੇ ਜਾ ਰਹੇ ਸਨ ਤਾਂ ਮੁਲਜ਼ਮ ਵੱਲੋਂ ਫਿਰ ਤੋਂ ਗੋਲੀ ਚਲਾਉਣ ਦੀ ਕੋਸ਼ਿਸ਼ ਕੀਤੀ ਗਈ। ਇਸ ਕਾਰਨ ਮੌਕੇ ’ਤੇ ਮੌਜੂਦ ਲੋਕ ਡਰ ਦੇ ਮਾਰੇ ਇਧਰ-ਉਧਰ ਭੱਜਣ ਲੱਗ ਪਏ। ਇਹ ਕੋਈ ਪਹਿਲੀ ਵਾਰ ਨਹੀਂ ਜਦੋਂ ਕੁੱਲੂ-ਮਨਾਲੀ ਪਾਸੇ ਸੈਲਾਨੀਆਂ ਨਾਲ ਜੁੜੀ ਐਸੀ ਗੁੰਡਾਗਰਦੀ ਸਾਹਮਣੇ ਆਈ ਹੋਵੇ। ਕੁਝ ਸਮਾਂ ਪਹਿਲਾਂ ਸੈਂਜ ਘਾਟੀ ਵਿੱਚ ਵੀ ਇਕ ਵਾਹਨ ਹਾਦਸੇ ਮਗਰੋਂ ਬਾਹਰਲੇ ਨੌਜਵਾਨਾਂ ਵੱਲੋਂ ਤਲਵਾਰਾਂ ਕੱਢ ਕੇ ਸਥਾਨਕ ਲੋਕਾਂ ਨਾਲ ਮਾਰਕੁੱਟ ਕੀਤੀ ਗਈ ਸੀ, ਜਿਸ ਵਿੱਚ ਕਈ ਜਣੇ ਜ਼ਖ਼ਮੀ ਹੋਏ ਸਨ। ਇਸ ਤੋਂ ਇਲਾਵਾ ਜਰਦ ਇਲਾਕੇ ਕੋਲ ਇਕ ਢਾਬੇ ਵਿੱਚ ਨਸ਼ੇ ਵਿੱਚ ਧੁੱਤ ਕੁਝ ਲੋਕਾਂ ਨੇ ਤੋੜਫੋੜ ਕਰਕੇ ਮਾਲਕ ਨਾਲ ਵੀ ਕੁੱਟਮਾਰ ਕੀਤੀ ਸੀ।

ਇਹ ਵੀ ਪੜ੍ਹੋ 👉ਪੰਜਾਬ ਸਰਕਾਰ ਵੱਲੋਂ ਵਧਾਇਆ ਜਾਵੇਗਾ ਟਾਪਰਾਂ ਦਾ ਹੌਸਲਾ, ਮਿਹਨਤੀ ਵਿਦਿਆਰਥੀਆਂ ਲਈ ਵੱਡਾ ਸਨਮਾਨ ਸਮਾਗਮ

ਪੁਲਿਸ ਮੁਖੀ ਮਦਨ ਲਾਲ ਕੌਸ਼ਲ ਨੇ ਦੱਸਿਆ ਕਿ ਕਸੋਲ ਮਾਮਲੇ ਵਿੱਚ ਕਾਨੂੰਨ ਅਨੁਸਾਰ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਹਰ ਪੱਖ ਤੋਂ ਜਾਂਚ ਕੀਤੀ ਜਾ ਰਹੀ ਹੈ। ਜ਼ਖ਼ਮੀ ਨੌਜਵਾਨ ਦਾ ਇਲਾਜ ਹਸਪਤਾਲ ਵਿੱਚ ਜਾਰੀ ਹੈ। ਪੁਲਿਸ ਨੇ ਤੁਰੰਤ ਮੁਹਿੰਮ ਚਲਾ ਕੇ ਪੰਜਾਬ ਦੇ ਚਾਰ ਨੌਜਵਾਨਾਂ ਨੂੰ ਕਾਬੂ ਕਰ ਲਿਆ ਹੈ। ਇਨ੍ਹਾਂ ਵਿੱਚ ਤਰਨਤਾਰਨ ਦਾ ਮਨਪ੍ਰੀਤ ਸਿੰਘ, ਅੰਮ੍ਰਿਤਸਰ ਦਾ ਅਮਨ ਰੰਧਾਵਾ, ਫਿਰੋਜ਼ਪੁਰ ਦਾ ਸੁਖਮਨਦੀਪ ਸਿੰਘ ਅਤੇ ਗੁਰਦਾਸਪੁਰ ਦਾ ਕਰਨਦੀਪ ਸਿੰਘ ਸ਼ਾਮਲ ਹਨ। ਇਕ ਹੋਰ ਸ਼ੱਕੀ, ਜਿਸਦੀ ਪਛਾਣ ਬਟਾਲਾ ਦੇ ਤਮਨ ਵਜੋਂ ਹੋਈ ਹੈ, ਹਾਲੇ ਵੀ ਪੁਲਿਸ ਦੀ ਪਹੁੰਚ ਤੋਂ ਬਾਹਰ ਦੱਸਿਆ ਜਾ ਰਿਹਾ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

 

IPL 2026 ਫਾਈਨਲ ਮਹਾਂਮੁਕਾਬਲਾ, ਅੱਜ RCB vs Gujarat Titans ਫਾਈਨਲ

0

IPL 2026 Final Special : ਆਈਪੀਐਲ 2026 ਦਾ ਮਹਾਂਮੁਕਾਬਲਾ ਹੁਣ ਸਿਰਫ਼ ਕੁਝ ਘੰਟਿਆਂ ਦੀ ਦੂਰੀ ‘ਤੇ ਹੈ, ਜਿੱਥੇ ਅੱਜ ਨਰਿੰਦਰ ਮੋਦੀ ਸਟੇਡੀਅਮ ਅਹਿਮਦਾਬਾਦ ਵਿੱਚ ਰਾਇਲ ਚੈਲੇਂਜਰਜ਼ ਬੰਗਲੁਰੂ ਅਤੇ ਗੁਜਰਾਤ ਟਾਈਟਨਜ਼ ਵਿਚਕਾਰ ਫਾਈਨਲ ਖੇਡਿਆ ਜਾਵੇਗਾ। ਸਟੇਡੀਅਮ ਦੇ ਬਾਹਰੋਂ ਹੀ ਲਾਲ ਰੰਗ ਦਾ ਸਮੁੰਦਰ ਨਜ਼ਰ ਆ ਰਿਹਾ ਹੈ ਅਤੇ ਹਰ ਪਾਸੇ ਸਿਰਫ਼ ਇੱਕ ਹੀ ਨਾਅਰਾ ਸੁਣਾਈ ਦੇ ਰਿਹਾ ਹੈ — “RCB… RCB…” ਪ੍ਰਸ਼ੰਸਕਾਂ ਵਿੱਚ ਜ਼ਬਰਦਸਤ ਜੋਸ਼ ਹੈ। ਵਿਰਾਟ ਕੋਹਲੀ ਦੀ ਜਰਸੀ ਪਹਿਨੇ ਹਜ਼ਾਰਾਂ ਫੈਨ ਸਵੇਰੇ ਤੋਂ ਹੀ ਸਟੇਡੀਅਮ ਦੇ ਬਾਹਰ ਇਕੱਠੇ ਹੋਏ ਹਨ। ਪਿਛਲੇ ਸਾਲ ਟਾਈਟਲ ਜਿੱਤਣ ਤੋਂ ਬਾਅਦ ਹੁਣ RCB ਲਗਾਤਾਰ ਦੂਜੀ ਵਾਰ ਚੈਂਪੀਅਨ ਬਣਨ ਦੇ ਇਰਾਦੇ ਨਾਲ ਮੈਦਾਨ ਵਿੱਚ ਉਤਰੇਗੀ। ਦੂਜੇ ਪਾਸੇ ਗੁਜਰਾਤ ਟਾਈਟਨਜ਼ ਵੀ ਪੂਰੀ ਤਰ੍ਹਾਂ ਤਿਆਰ ਹੈ। ਸ਼ੁਭਮਨ ਗਿੱਲ ਦੀ ਕਪਤਾਨੀ ਹੇਠ ਟੀਮ ਨੇ ਪੂਰੇ ਸੀਜ਼ਨ ਦੌਰਾਨ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ। ਖਾਸ ਗੱਲ ਇਹ ਹੈ ਕਿ ਗਿੱਲ ਦਾ ਨਰਿੰਦਰ ਮੋਦੀ ਸਟੇਡੀਅਮ ਵਿੱਚ ਰਿਕਾਰਡ ਕਾਫੀ ਮਜ਼ਬੂਤ ਰਿਹਾ ਹੈ ਅਤੇ ਉਹ ਆਪਣੀ ਘਰੇਲੂ ਪਿੱਚ ‘ਤੇ ਵੱਡਾ ਧਮਾਕਾ ਕਰਨ ਲਈ ਤਿਆਰ ਨਜ਼ਰ ਆ ਰਹੇ ਹਨ।

ਇਹ ਵੀ ਪੜ੍ਹੋ 👉ਪੰਜਾਬ ਸਰਕਾਰ ਵੱਲੋਂ ਵਧਾਇਆ ਜਾਵੇਗਾ ਟਾਪਰਾਂ ਦਾ ਹੌਸਲਾ, ਮਿਹਨਤੀ ਵਿਦਿਆਰਥੀਆਂ ਲਈ ਵੱਡਾ ਸਨਮਾਨ ਸਮਾਗਮ

ਜੇ ਗੇਂਦਬਾਜ਼ੀ ਦੀ ਗੱਲ ਕਰੀਏ ਤਾਂ ਮੁਕਾਬਲਾ ਬਹੁਤ ਰੋਮਾਂਚਕ ਹੋਣ ਵਾਲਾ ਹੈ। ਇੱਕ ਪਾਸੇ ਭੁਵਨੇਸ਼ਵਰ ਕੁਮਾਰ ਅਤੇ ਜੋਸ਼ ਹੇਜ਼ਲਵੁੱਡ ਦੀ ਜੋੜੀ ਹੈ, ਜਦਕਿ ਦੂਜੇ ਪਾਸੇ ਕਾਗਿਸੋ ਰਬਾਡਾ ਅਤੇ ਮੁਹੰਮਦ ਸਿਰਾਜ ਆਪਣੀ ਰਫ਼ਤਾਰ ਨਾਲ ਕਹਿਰ ਢਾਹੁਣ ਲਈ ਤਿਆਰ ਹਨ। ਵਿਰਾਟ ਕੋਹਲੀ ‘ਤੇ ਵੀ ਸਭ ਦੀਆਂ ਨਜ਼ਰਾਂ ਟਿਕੀਆਂ ਹੋਈਆਂ ਹਨ। ਗੁਜਰਾਤ ਖ਼ਿਲਾਫ਼ ਕੋਹਲੀ ਦਾ ਰਿਕਾਰਡ ਬੇਹੱਦ ਸ਼ਾਨਦਾਰ ਰਿਹਾ ਹੈ ਅਤੇ ਫੈਨ ਉਮੀਦ ਕਰ ਰਹੇ ਹਨ ਕਿ ਕਿੰਗ ਕੋਹਲੀ ਇੱਕ ਵਾਰ ਫਿਰ ਵੱਡੇ ਮੈਚ ਵਿੱਚ ਆਪਣਾ ਜਲਵਾ ਦਿਖਾਉਣਗੇ। ਅਹਿਮਦਾਬਾਦ ਦੀ ਪਿੱਚ ਬੱਲੇਬਾਜ਼ਾਂ ਅਤੇ ਤੇਜ਼ ਗੇਂਦਬਾਜ਼ਾਂ ਦੋਵਾਂ ਨੂੰ ਮਦਦ ਦੇ ਸਕਦੀ ਹੈ, ਇਸ ਲਈ ਟਾਸ ਵੀ ਕਾਫੀ ਅਹਿਮ ਰਹੇਗਾ। ਹੁਣ ਦੇਖਣਾ ਇਹ ਹੋਵੇਗਾ ਕਿ ਕੀ RCB ਆਪਣਾ ਖਿਤਾਬ ਬਰਕਰਾਰ ਰੱਖੇਗੀ ਜਾਂ ਫਿਰ ਗੁਜਰਾਤ ਟਾਈਟਨਜ਼ ਆਪਣੇ ਘਰੇਲੂ ਮੈਦਾਨ ‘ਤੇ ਨਵਾਂ ਇਤਿਹਾਸ ਰਚੇਗੀ। ਕ੍ਰਿਕਟ ਪ੍ਰੇਮੀਆਂ ਲਈ ਅੱਜ ਦੀ ਰਾਤ ਪੂਰੀ ਤਰ੍ਹਾਂ ਯਾਦਗਾਰ ਹੋਣ ਵਾਲੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎️ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਅਮਰੀਕਾ ਤੋਂ ਗ੍ਰੀਨ ਕਾਰਡ ਉਮੀਦਵਾਰਾਂ ਲਈ ਵੱਡੀ ਰਾਹਤ

America News : ਅਮਰੀਕਾ ਤੋਂ ਇਮੀਗ੍ਰੇਸ਼ਨ ਨਾਲ ਜੁੜੀ ਇੱਕ ਵੱਡੀ ਅਤੇ ਰਾਹਤ ਭਰੀ ਖ਼ਬਰ ਸਾਹਮਣੇ ਆਈ ਹੈ। ਅਮਰੀਕੀ ਸਰਕਾਰ ਨੇ ਗ੍ਰੀਨ ਕਾਰਡ ਦੀ ਉਡੀਕ ਕਰ ਰਹੇ ਲੱਖਾਂ ਬਿਨੈਕਾਰਾਂ ਨੂੰ ਵੱਡੀ ਰਾਹਤ ਦਿੰਦਿਆਂ ਆਪਣੇ ਹਾਲੀਆ ਐਲਾਨ ਤੋਂ ਪਿੱਛੇ ਹਟਣ ਦਾ ਫੈਸਲਾ ਕੀਤਾ ਹੈ। ਦਰਅਸਲ, ਪਿਛਲੇ ਹਫ਼ਤੇ ਯੂ.ਐੱਸ. ਸਿਟੀਜ਼ਨਸ਼ਿਪ ਐਂਡ ਇਮੀਗ੍ਰੇਸ਼ਨ ਸਰਵਿਸਿਜ਼ — ਯਾਨੀ USCIS — ਵੱਲੋਂ ਜਾਰੀ ਕੀਤੇ ਗਏ ਦਿਸ਼ਾ-ਨਿਰਦੇਸ਼ਾਂ ਕਾਰਨ ਐੱਚ-1ਬੀ ਵੀਜ਼ਾ ਧਾਰਕਾਂ, ਵਿਦੇਸ਼ੀ ਵਿਦਿਆਰਥੀਆਂ ਅਤੇ ਅਸਥਾਈ ਕਾਮਿਆਂ ਵਿੱਚ ਭਾਰੀ ਚਿੰਤਾ ਪੈਦਾ ਹੋ ਗਈ ਸੀ। ਲੋਕਾਂ ਨੂੰ ਡਰ ਸੀ ਕਿ ਗ੍ਰੀਨ ਕਾਰਡ ਪ੍ਰਕਿਰਿਆ ਦੌਰਾਨ ਉਨ੍ਹਾਂ ਨੂੰ ਅਮਰੀਕਾ ਛੱਡ ਕੇ ਆਪਣੇ ਦੇਸ਼ ਵਾਪਸ ਜਾਣਾ ਪੈ ਸਕਦਾ ਹੈ।

ਇਹ ਵੀ ਪੜ੍ਹੋ 👉ਪੰਜਾਬ ਸਰਕਾਰ ਵੱਲੋਂ ਵਧਾਇਆ ਜਾਵੇਗਾ ਟਾਪਰਾਂ ਦਾ ਹੌਸਲਾ, ਮਿਹਨਤੀ ਵਿਦਿਆਰਥੀਆਂ ਲਈ ਵੱਡਾ ਸਨਮਾਨ ਸਮਾਗਮ

ਹੁਣ ਅਮਰੀਕੀ ਗ੍ਰਹਿ ਸੁਰੱਖਿਆ ਵਿਭਾਗ — DHS — ਨੇ ਸਪੱਸ਼ਟ ਕੀਤਾ ਹੈ ਕਿ ਇਹ ਨਿਯਮ ਹਰ ਕਿਸੇ ’ਤੇ ਲਾਗੂ ਨਹੀਂ ਹੁੰਦਾ। ਵਿਭਾਗ ਦਾ ਕਹਿਣਾ ਹੈ ਕਿ ਇਮੀਗ੍ਰੇਸ਼ਨ ਅਧਿਕਾਰੀ ਹਰ ਅਰਜ਼ੀ ਨੂੰ ਵੱਖ-ਵੱਖ ਆਧਾਰ ’ਤੇ ਵੇਖਣਗੇ ਅਤੇ ਫੈਸਲਾ ਬਿਨੈਕਾਰ ਦੇ ਨਿੱਜੀ ਹਾਲਾਤ, ਵਿੱਤੀ ਹਿੱਤਾਂ ਅਤੇ ਰਾਸ਼ਟਰੀ ਹਿੱਤਾਂ ਨੂੰ ਧਿਆਨ ਵਿੱਚ ਰੱਖ ਕੇ ਲਿਆ ਜਾਵੇਗਾ। ਇਸਦੇ ਨਾਲ ਹੀ USCIS ਨੇ ਇਹ ਵੀ ਸੰਕੇਤ ਦਿੱਤੇ ਹਨ ਕਿ ਉਹ ਨੌਕਰੀਆਂ ਜੋ ਅਮਰੀਕੀ ਅਰਥਵਿਵਸਥਾ ਜਾਂ ਰਾਸ਼ਟਰੀ ਹਿੱਤ ਲਈ ਮਹੱਤਵਪੂਰਨ ਹਨ, ਉਨ੍ਹਾਂ ਲਈ ਖ਼ਾਸ ਛੋਟ ਦਿੱਤੀ ਜਾ ਸਕਦੀ ਹੈ।ਇਸ ਐਲਾਨ ਨਾਲ ਸਭ ਤੋਂ ਵੱਧ ਰਾਹਤ ਉਹਨਾਂ ਭਾਰਤੀ ਪਰਿਵਾਰਾਂ ਨੂੰ ਮਿਲੀ ਹੈ ਜੋ ਸਾਲਾਂ ਤੋਂ ਰੁਜ਼ਗਾਰ-ਆਧਾਰਤ ਗ੍ਰੀਨ ਕਾਰਡ ਦੀ ਉਡੀਕ ਕਰ ਰਹੇ ਹਨ। ਅੰਦਾਜ਼ਾ ਹੈ ਕਿ ਇਸ ਫੈਸਲੇ ਨਾਲ 12 ਲੱਖ ਤੋਂ ਵੱਧ ਭਾਰਤੀ ਪਰਿਵਾਰ ਪ੍ਰਭਾਵਿਤ ਹੋ ਸਕਦੇ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎️ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।