Tuesday, May 12, 2026
Home Blog Page 290

Bathinda ‘ਚ ਜ਼ਿਲ੍ਹਾ ਪ੍ਰੀਸ਼ਦ ਲਈ 87 ਤੇ ਬਲਾਕ ਸੰਮਤੀਆਂ ਲਈ 611 ਨਾਮਜਦਗੀਆਂ

0

👉ਭਲਕੇ ਹੋਵੇਗੀ ਪੜਤਾਲ, 14 ਨੂੰ ਵੋਟਾਂ ਤੇ 17 ਨੂੰ ਹੋਵੇਗੀ ਗਿਣਤੀ
Bathinda News: ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੀਆਂ 14 ਦਸੰਬਰ ਨੂੰ ਹੋਣ ਵਾਲੀਆਂ ਚੋਣਾਂ ਦੇ ਮੱਦੇਨਜ਼ਰ ਕੁੱਲ 698 ਨਾਮਜ਼ਦਗੀ ਪੱਤਰ ਦਾਖਲ ਹੋਏ ਹਨ। ਜਿਹਨਾਂ ਵਿਚ ਜ਼ਿਲ੍ਹਾ ਪ੍ਰੀਸ਼ਦ ਲਈ 87 ਅਤੇ ਪੰਚਾਇਤ ਸੰਮਤੀ ਲਈ 611 ਨਾਮਜ਼ਦਗੀ ਪੱਤਰ ਸ਼ਾਮਲ ਹਨ। ਇਹ ਜਾਣਕਾਰੀ ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਨੇ ਸਾਂਝੀ ਕਰਦਿਆਂ ਦੱਸਿਆ ਕਿ ਪੰਚਾਇਤ ਸੰਮਤੀ ਦੀਆਂ ਚੋਣਾਂ ਲਈ ਬਲਾਕ ਬਠਿੰਡਾ ਤੋਂ 61, ਗੋਨਿਆਣਾ 77, ਸੰਗਤ 65, ਨਥਾਣਾ 79, ਫੂਲ 96, ਰਾਮਪੁਰਾ 78, ਮੌੜ 56 ਅਤੇ ਬਲਾਕ ਤਲਵੰਡੀ ਸਾਬੋ ਤੋਂ 99 ਨਾਮਜ਼ਦਗੀ ਪੱਤਰ ਦਾਖਲ ਹੋਏ ਹਨ।

ਇਹ ਵੀ ਪੜ੍ਹੋ Bathinda Police ਨੇ ਪਿਛਲੇ ਸਮਿਆਂ ਦੌਰਾਨ ਗੁੰਮ ਹੋਏ 188 ਮੋਬਾਇਲ ਫੋਨ ਲੱਭ ਕੇ ਮਾਲਕਾਂ ਹਵਾਲੇ ਕੀਤੇ

ਇਸੇ ਤਰ੍ਹਾਂ ਜ਼ਿਲ੍ਹਾ ਪ੍ਰੀਸ਼ਦ ਦੇ ਜ਼ੋਨ ਫੂਸ ਮੰਡੀ 3, ਬਲਾਹੜ ਵਿੰਝੂ, ਭੁੱਚੋ ਕਲਾਂ, ਬਾਂਡੀ, ਬਹਿਮਣ ਦੀਵਾਨਾ ਤੋਂ 4-4, ਸੀਰੀਏਵਾਲਾ, ਮਾਈਸਰਖਾਨਾ, ਬੁਰਜ ਗਿੱਲ, ਪੂਹਲਾ, ਮੰਡੀ ਕਲਾਂ ਅਤੇ ਕਰਾੜਵਾਲਾ ਤੋਂ 5-5, ਕਿੱਲੀ ਨਿਹਾਲ ਸਿੰਘ, ਜੈ ਸਿੰਘ ਵਾਲਾ, ਜੋਧਪੁਰ ਪਾਖਰ ਅਤੇ ਬੰਗੀ ਰੁਲਦੂ ਤੋਂ 6-6, ਪੱਕਾ ਕਲਾਂ ਤੇ ਸੀਂਗੋ ਤੋਂ 7-7 ਨਾਮਜ਼ਦਗੀ ਪੱਤਰ ਦਾਖਲ ਹੋਏ ਹਨ।ਜ਼ਿਲ੍ਹਾ ਚੋਣ ਅਫਸਰ ਨੇ ਦੱਸਿਆ ਕਿ 5 ਦਸੰਬਰ 2025 ਨੂੰ ਦਾਖ਼ਲ ਕੀਤੇ ਨਾਮਜ਼ਦਗੀ ਪੱਤਰਾਂ ਦੀ ਪੜਤਾਲ ਕੀਤੀ ਜਾਵੇਗੀ ਅਤੇ 6 ਦਸੰਬਰ 2025 ਨੂੰ ਨਾਮਜ਼ਦਗੀ ਪੱਤਰ ਵਾਪਸ ਲਏ ਜਾ ਸਕਣਗੇ।ਉਨ੍ਹਾਂ ਦੱਸਿਆ ਕਿ 14 ਦਸੰਬਰ 2025 ਨੂੰ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਲਈ ਵੋਟਿੰਗ ਹੋਵੇਗੀ ਅਤੇ 17 ਦਸੰਬਰ 2025 ਨੂੰ ਵੋਟਾਂ ਦੀ ਗਿਣਤੀ ਕਰਕੇ ਉਸੇ ਹੀ ਦਿਨ ਨਤੀਜੇ ਘੋਸ਼ਿਤ ਕੀਤੇ ਜਾਣਗੇ। ਉਨ੍ਹਾਂ ਇਹ ਵੀ ਕਿਹਾ ਕਿ ਚੋਣ ਪ੍ਰਕਿਰਿਆ ਸਵੇਰੇ 8 ਤੋਂ ਸ਼ਾਮ 4 ਵਜੇ ਤੱਕ ਹੋਵੇਗੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Mansa Police ਵੱਲੋ 4 ਵਿਅਕਤੀਆਂ ਨੂੰ ਕਾਬੂ ਕਰਕੇ 280 ਗ੍ਰਾਮ ਹੈਰੋਇਨ, ਵਰਨਾ ਕਾਰ ਤੇ ਆਈ.10 ਕਾਰਾਂ ਕੀਤੀਆਂ ਬ੍ਰਾਮਦ

0

Mansa News: ਐਸਐਸਪੀ ਭਾਗੀਰਥ ਸਿੰਘ ਮੀਨਾ ਦੀ ਅਗਵਾਈ ਹੇਠ ਮਾਨਸਾ ਪੁਲਿਸ ਵੱਲੋਂ 4 ਵਿਅਕਤੀਆ ਨੂੰ ਕਾਬੂ ਕਰਕੇ 280 ਗ੍ਰਾਮ ਹੈਰੋਇਨ ਸਮੇਤ ਵਰਨਾ ਕਾਰ, ਆਈ.10 ਕਾਰ ਬ੍ਰਾਮਦ ਕਰਨ ਵਿੱਚ ਵੱਡੀ ਸਫਲਤਾ ਹਾਸਲ ਕੀਤੀ ਹੈ। ਜਾਣਕਾਰੀ ਦਿੰਦੇ ਹੋਏ ਕਪਤਾਨ ਪੁਲਿਸ (ਸਥਾਨਕ)ਪ੍ਰਦੀਪ ਸੰਧੂ ਨੇ ਦੱਸਿਆ ਕਿ ਕਪਤਾਨ ਪੁਲਿਸ (ਇਨਵੈ:) ਮਾਨਸਾ ਮਨਮੋਹਨ ਸਿੰਘ ਔਲਖ ਅਤੇ ਡੀ.ਐਸ.ਪੀ (ਹੋਮੀਸਾਇਡ ਐਂਡ ਫੋਰਾਂਸਿਕ) ਕਮਲਜੀਤ ਸਿੰਘ ਦੀ ਦੇਖ ਰੇਖ ਹੇਠ ਇੰਸ: ਬਲਕੌਰ ਸਿੰਘ ਇੰਚਰਾਜ ਸੀ.ਆਈ.ਏ. ਮਾਨਸਾ ਦੀ ਅਗਵਾਈ ਵਾਲੀ ਟੀਮ ਵੱਲੋਂ ਇਹ ਕਾਰਵਾਈ ਕੀਤੀ ਗਈ ਹੈ।

ਇਹ ਵੀ ਪੜ੍ਹੋ ਸ਼ਰਾਬ ਨਾਲ ਟੱਲੀ ਥਾਣੇਦਾਰ ਨੇ ਸੜ੍ਹਕ ‘ਤੇ ਪਾਇਆ ਗਾਹ; 10 ਗੱਡੀਆਂ ਨੂੰ ਮਾਰੀ ਟੱਕਰ

ਟੀਮ ਵੱਲੋਂ ਖੈਰ੍ਹਾ ਰੋਡ ਨੇੜੇ ਬਲਰਾਜ ਸਿੰਘ ਭੂੰਦੜ ਕਾਲਜ ਸਰਦੂਲਗੜ੍ਹ (ਥਾਣਾ ਸਰਦੂਲਗੜ੍ਹ) ਨੇੜੈ ਦੋ ਕਾਰਾਂ ਵਰਨਾ ਨੰਬਰੀ ਐਚ.ਆਰ 16 ਐਲ 3773 ਅਤੇ ਆਈ.10 ਨੰਬਰੀ ਐਚ.ਆਰ 13 ਈ 4933 ਖੜੀਆਂ ਦਿਖਾਈ ਦਿੱਤੀਆਂ। ਪੁਲਿਸ ਪਾਰਟੀ ਨੇ ਕਾਰਾਂ ਪਾਸ ਪੁੱਜਕੇ ਦੇਖਿਆਂ ਤਾਂ ਚਾਰ ਸਵਾਰ ਸੁਭਮ ਕੁਮਾਰ ਉਰਫ ਸਿੱਬੂ, ਮੋਹਿਤ ਕੁਮਾਰ ਵਾਸੀਆਨ ਅਸੋਕ ਨਗਰ ਫਤਿਆਬਾਦ, ਸੰਜੇ ਕੁਮਾਰ ਵਾਸੀ ਧਾਗੜ ਜਿਲ੍ਹਾ ਫਤਿਆਬਾਦ, ਜਤਿਨ ਕੁਮਾਰ ਵਾਸੀ ਗੀਤਾ ਮੰਦਰ ਰੋਡ ਫਤਿਆਬਾਦ ਵਜੋਂ ਪਹਿਚਾਣ ਹੋਈ। ਇਸ ਦੌਰਾਨ ਜਦ ਕਾਰਾਂ ਦੀ ਤਲਾਸ਼ੀ ਲਈ ਗਈ ਤਾਂ ਇਸਦੇ ਵਿਚੋਂ 280 ਗ੍ਰਾਂਮ ਹੈਰੋਇਨ ਬਰਾਮਦ ਹੋਈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਸਾਬਕਾ ਫੌਜੀਆਂ ਦੇ ਬੱਚਿਆਂ ਲਈ ਐਜੋਕੇਸ਼ਨ ਗਰਾਂਟ, ਮੈਰਿਜ ਗਰਾਂਟ ਅਤੇ ਨਾਨ-ਪੈਨਸ਼ਨਰ ਸਾਬਕਾ ਸੈਨਿਕਾਂ ਨੂੰ ਮਿਲਣ ਵਾਲੀ ਗ੍ਰਾਂਟ ਕੀਤੀ ਦੁੱਗਣੀ : ਡਿਪਟੀ ਕਮਿਸ਼ਨਰ

0

Bathinda News:ਜ਼ਿਲ੍ਹਾ ਸੈਨਿਕ ਬੋਰਡ ਬਠਿੰਡਾ ਦੀ ਤਿਮਾਹੀ ਮੀਟਿੰਗ ਪ੍ਰਧਾਨ ਜ਼ਿਲ੍ਹਾ ਸੈਨਿਕ ਬੋਰਡ-ਕਮ-ਡਿਪਟੀ ਕਮਿਸ਼ਨਰ ਸ਼੍ਰੀ ਰਾਜੇਸ਼ ਧੀਮਾਨ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਜ਼ਿਲ੍ਹਾ ਸੈਨਿਕ ਬੋਰਡ ਦੇ ਮੈਂਬਰਜ਼ ਅਤੇ ਵੱਖ-ਵੱਖ ਵਿਭਾਗਾਂ ਦੇ ਮੁਖੀਆਂ ਦੇ ਨਾਲ ਕੀਤੀ ਗਈ।ਮੀਟਿੰਗ ਦੀ ਸੁਰੂਆਤ ਕਮਾਂਡਰ ਦਿਲਪ੍ਰੀਤ ਸਿੰਘ ਕੰਗ (ਰਿਟਾ.) ਸਕੱਤਰ ਜ਼ਿਲ੍ਹਾ ਸੈਨਿਕ ਬੋਰਡ-ਕਮ-ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ ਬਠਿੰਡਾ ਵੱਲੋਂ ਸਾਰੇ ਸ਼ਹੀਦਾਂ ਨੂੰ ਸਰਧਾਜਲੀ ਦੇ ਕੇ ਕੀਤੀ ਗਈ। ਇਸarmy ਉਪਰੰਤ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ, ਬਠਿੰਡਾ ਦੀ ਕਾਰਗੁਜਾਰੀ ਰਿਪੋਰਟ ਪੇਸ਼ ਕੀਤੀ ਗਈ।ਡਿਪਟੀ ਕਮਿਸ਼ਨਰ ਸ਼੍ਰੀ ਰਾਜੇਸ਼ ਧੀਮਾਨ ਨੇ ਮੀਟਿੰਗ ਦੌਰਾਨ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਭਲਾਈ ਸਕੀਮਾਂ ਬਾਰੇ ਜਾਣਕਾਰੀ ਦਿੱਤੀ ਗਈ ।

ਇਹ ਵੀ ਪੜ੍ਹੋ ਸ਼ਰਾਬ ਨਾਲ ਟੱਲੀ ਥਾਣੇਦਾਰ ਨੇ ਸੜ੍ਹਕ ‘ਤੇ ਪਾਇਆ ਗਾਹ; 10 ਗੱਡੀਆਂ ਨੂੰ ਮਾਰੀ ਟੱਕਰ

ਉਨ੍ਹਾਂ ਦੱਸਿਆ ਕਿ ਸਾਬਕਾ ਫੌਜੀਆਂ ਦੇ ਬੱਚਿਆਂ ਲਈ ਐਜੋਕੇਸ਼ਨ ਗਰਾਂਟ, ਮੈਰਿਜ ਗਰਾਂਟ ਅਤੇ ਨਾਨ-ਪੈਨਸ਼ਨਰ ਸਾਬਕਾ ਸੈਨਿਕਾਂ ਜਿਨ੍ਹਾ ਦੀ ਉਮਰ 65 ਸਾਲ ਤੋਂ ਉਪਰ ਹੈ, ਨੂੰ ਮਿਲਣ ਵਾਲੀ ਗਰਾਂਟ 01 ਨਵੰਬਰ 2025 ਤੋਂ ਵਧਾ ਕਿ ਕ੍ਰਮਵਾਰ 24000/-, 1,00,000/- ਅਤੇ 96,000/- ਰੁਪਏ ਕਰ ਦਿੱਤੀ ਗਈ ਹੈ।ਡਿਪਟੀ ਕਮਿਸ਼ਨਰ ਸ਼੍ਰੀ ਰਾਜੇਸ਼ ਧੀਮਾਨ ਨੇ ਅੱਗੇ ਦੱਸਿਆ ਕਿ ਜੇਕਰ ਕੋਈ ਮਰੀਜ ਜਿਸ ਦੀ ਉਮਰ 70 ਸਾਲ ਤੋਂ ਉੱਪਰ ਹੈ ਅਤੇ ਚੱਲਣ ਫਿਰਨ ਦੀ ਹਾਲਤ ਵਿੱਚ ਨਹੀਂ ਹੈ, ਉਸ ਨੂੰ ਖੁਦ ਈ.ਸੀ.ਐਚ.ਐਸ ਵਿਖੇ ਦਵਾਈ ਲੈਣ ਲਈ ਹਾਜ਼ਰ ਹੋਣ ਦੀ ਜ਼ਰੂਰਤ ਨਹੀਂ ਹੈ ਅਤੇ ਨਿਰਧਾਰਿਤ ਪ੍ਰੋਫਾਰਮਾ ਭਰਨ ਉਪਰੰਤ ਕੋਈ ਵੀ ਪਰਿਵਾਰਿਕ ਮੈਂਬਰ ਈ.ਸੀ.ਐਚ.ਐਸ ਪਹੁੰਚ ਕਿ ਮਰੀਜ ਦੀ ਦਵਾਈ ਲੈ ਕੇ ਸਕਦਾ ਹੈ।

ਇਹ ਵੀ ਪੜ੍ਹੋ Bathinda Police ਨੇ ਪਿਛਲੇ ਸਮਿਆਂ ਦੌਰਾਨ ਗੁੰਮ ਹੋਏ 188 ਮੋਬਾਇਲ ਫੋਨ ਲੱਭ ਕੇ ਮਾਲਕਾਂ ਹਵਾਲੇ ਕੀਤੇ

ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਵੱਲੋ ਜ਼ਿਲ੍ਹੇ ਦੇ ਸ਼ਹੀਦ ਸੈਨਿਕਾਂ ਦੇ ਪਰਿਵਾਰਾਂ, ਸਾਬਕਾ ਸੈਨਿਕਾ, ਵਿਧਵਾਵਾਂ ਅਤੇ ਉਨ੍ਹਾਂ ਦੇ ਆਸ਼ਰਿਤਾਂ ਨੂੰ ਆ ਰਹੀਆਂ ਮੁਸ਼ਕਿਲਾਂ ਨੂੰ ਸੁਣਨ ਉਪਰੰਤ ਜਾਇਜ਼ ਮੰਗਾਂ ਨੂੰ ਪਹਿਲ ਦੇ ਆਧਾਰ ਤੇ ਹੱਲ ਕਰਨ ਦਾ ਭਰੋਸਾ ਵੀ ਦਿਵਾਇਆ। ਇਸ ਤੋਂ ਇਲਾਵਾ ਡਿਪਟੀ ਕਮਿਸ਼ਨਰ ਵੱਲੋਂ ਸ਼ਹੀਦ/ਨਕਾਰਾ ਹੋਏ ਸੈਨਿਕਾਂ ਅਤੇ ਉਨ੍ਹਾਂ ਦੀਆਂ ਵਿਧਵਾਵਾਂ ਲਈ ਦਿਲ ਖੋਲ੍ਹ ਕੇ ਦਾਨ ਕਰਨ ਦੀ ਅਪੀਲ ਕੀਤੀ ਗਈ। ਇਸ ਮੌਕੇ ਬ੍ਰਗੇਡੀਅਰ ਅਮਰਦੀਪ ਸਿੰਘ ਢਿੱਲੋਂ (ਸੈਨਾ ਮੈਡਲ) (ਰਿਟਾ.) ਮੀਤ ਪ੍ਰਧਾਨ ਜ਼ਿਲ੍ਹਾ ਸੈਨਿਕ ਬੋਰਡ ਬਠਿੰਡਾ ਵੱਲੋਂ ਡਿਪਟੀ ਕਮਿਸ਼ਨਰ ਨੂੰ ਲੈਪਲ ਬੈਜ ਲਗਾ ਕੇ ਝੰਡਾ ਦਿਵਸ ਦਾ ਅਗਾਜ ਕੀਤਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਜਾਪਾਨ ਦੌਰੇ ਦੇ ਤੀਜੇ ਦਿਨ ਮੁੱਖ ਮੰਤਰੀ ਨੇ ਸੂਬੇ ਲਈ 500 ਕਰੋੜ ਰੁਪਏ ਦਾ ਨਿਵੇਸ਼ ਸੁਰੱਖਿਅਤ ਕੀਤਾ

0

👉ਪੰਜਾਬ ਵੱਲੋਂ ਟੋਇਟਾ ਦੀ ਸਟੀਲ ਕੰਪਨੀ ਆਈਚੀ ਸਟੀਲ ਕਾਰਪੋਰੇਸ਼ਨ ਨਾਲ ਸਮਝੌਤਾ ਸਹੀਬੱਧ
Chandigarh News:ਆਪਣੇ ਜਾਪਾਨ ਦੌਰੇ ਦੇ ਤੀਜੇ ਦਿਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਲਈ 500 ਕਰੋੜ ਰੁਪਏ ਦਾ ਨਿਵੇਸ਼ ਸੁਰੱਖਿਅਤ ਕੀਤਾ ਹੈ, ਜਿਸ ਵਿੱਚ ਜਾਪਾਨ ਦੀ ਸਟੀਲ ਕੰਪਨੀ ਆਈਚੀ ਸਟੀਲ ਨੇ ਸੂਬੇ ਵਿੱਚ ਵਰਧਮਾਨ ਸਪੈਸ਼ਲ ਸਟੀਲਜ਼ ਨਾਲ ਆਪਣੇ ਸਹਿਯੋਗ ਨੂੰ ਵਧਾਉਣ ਦੀ ਹਾਮੀ ਭਰੀ ਹੈ।ਆਈਚੀ ਸਟੀਲ ਅਤੇ ਵਰਧਮਾਨ ਸਪੈਸ਼ਲ ਸਟੀਲਜ਼ ਨੇ ਮੁੱਖ ਮੰਤਰੀ ਦੀ ਮੌਜੂਦਗੀ ਵਿੱਚ ਸਮਝੌਤੇ ‘ਤੇ ਹਸਤਾਖਰ ਕੀਤੇ। ਮੁੱਖ ਮੰਤਰੀ ਨੇ ਕਿਹਾ ਕਿ ਇਹ ਸੂਬੇ ਲਈ ਇੱਕ ਸੁਨਹਿਰੀ ਦਿਨ ਹੈ ਕਿਉਂਕਿ ਆਈਚੀ ਸਟੀਲ ਕਾਰਪੋਰੇਸ਼ਨ, ਜਿਸਨੂੰ ਟੋਇਟਾ ਦੀ ਸਟੀਲ ਆਰਮ ਵਜੋਂ ਜਾਣਿਆ ਜਾਂਦਾ ਹੈ, ਨੇ ਸੂਬੇ ਵਿੱਚ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਣ ਲਈ ਇਸ ਸਮਝੌਤੇ ‘ਤੇ ਦਸਤਖਤ ਕੀਤੇ ਹਨ। ਉਨ੍ਹਾਂ ਕਿਹਾ ਕਿ ਆਈਚੀ ਸਟੀਲ, ਜਿਸਦੀ ਪਹਿਲਾਂ ਹੀ ਵਰਧਮਾਨ ਵਿੱਚ ਲਗਪਗ 24.9 ਫੀਸਦੀ ਹਿੱਸੇਦਾਰੀ ਹੈ ਅਤੇ ਮੁੱਖ ਤਕਨਾਲੋਜੀ ਭਾਈਵਾਲ ਵਜੋਂ ਪੰਜਾਬ ਦੇ ਉਦਯੋਗਿਕ ਵਾਤਾਵਰਣ ਵਿੱਚ ਇੱਕ ਮਜ਼ਬੂਤ ਅਤੇ ਵਿਕਸਤ ਹੋ ਰਹੀ ਭਾਰਤ-ਜਾਪਾਨ ਭਾਈਵਾਲੀ ਦੀ ਪ੍ਰਤੀਕ ਹੈ।

ਇਹ ਵੀ ਪੜ੍ਹੋ ਵੱਡੀ ਖ਼ਬਰ; Bikram Majithia ਨੂੰ ਵੱਡਾ ਝਟਕਾ; ਅਦਾਲਤ ਵੱਲੋਂ ਜਮਾਨਤ ਦੇਣ ਤੋਂ ਇੰਨਕਾਰ

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਜਾਪਾਨ ਦੀ ਸਿਰਮੌਰ ਸਟੀਲ ਕੰਪਨੀ ਪੰਜਾਬ ਵਿੱਚ ਭਵਿੱਖੀ ਫੈਕਟਰੀ ਕਾਰਜਾਂ ਦਾ ਅਧਿਐਨ ਕਰੇਗੀ, ਜਿਸ ਵਿੱਚ ਲਗਪਗ 500 ਕਰੋੜ ਦੇ ਸੰਭਾਵੀ ਨਿਵੇਸ਼ ਲਈ ਮੁਲਾਂਕਣ ਕਰਨਾ ਸ਼ਾਮਲ ਹੈ।ਮੁੱਖ ਮੰਤਰੀ ਨੇ ਸੂਬੇ ਵਿੱਚ ਵਰਧਮਾਨ ਸਪੈਸ਼ਲ ਸਟੀਲਜ਼ ਨਾਲ ਆਈਚੀ ਸਟੀਲ ਦੀ ਸਾਂਝੇਦਾਰੀ ਨੂੰ ਮਜ਼ਬੂਤ ਅਤੇ ਪ੍ਰਫੁੱਲਿਤ ਕਰਨ ਲਈ ਪੰਜਾਬ ਸਰਕਾਰ ਵੱਲੋਂ ਪੂਰਨ ਸਹਿਯੋਗ ਦਾ ਭਰੋਸਾ ਦਿੱਤਾ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਮੌਜੂਦਾ ਜਾਪਾਨੀ ਕੰਪਨੀਆਂ ਨੂੰ ਸੂਬੇ ਵਿੱਚ ਉਨ੍ਹਾਂ ਦੇ ਕਾਰੋਬਾਰ ਅਤੇ ਕਾਰਜਾਂ ਦੇ ਵਾਧੇ ਵਿੱਚ ਸਹਾਇਤਾ ਕਰਨਾ ਪੰਜਾਬ ਦੀ ਮੁੱਖ ਤਰਜੀਹ ਹੈ। ਭਗਵੰਤ ਸਿੰਘ ਮਾਨ ਨੇ ਆਸ ਪ੍ਰਗਟਾਈ ਕਿ ਆਈਚੀ ਗਰੁੱਪ ਦਾ ਤਕਨੀਕੀ ਸਹਿਯੋਗ ਅਤੇ ਵਰਧਮਾਨ ਗਰੁੱਪ ਦੀ ਮੁਹਾਰਤ ਸੂਬੇ ਵਿੱਚ ਉਦਯੋਗਿਕ ਕ੍ਰਾਂਤੀ ਦੇ ਨਵੇਂ ਯੁੱਗ ਦਾ ਆਗਾਜ਼ ਕਰੇਗੀ।ਮੁੱਖ ਮੰਤਰੀ ਨੇ ਆਈਚੀ ਨੂੰ 13-15 ਮਾਰਚ, 2026 ਨੂੰ ਇੰਡੀਅਨ ਸਕੂਲ ਆਫ਼ ਬਿਜ਼ਨਸ, ਮੋਹਾਲੀ ਵਿਖੇ ਹੋਣ ਵਾਲੇ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ 2026 ਵਿੱਚ ਹਿੱਸਾ ਲੈਣ ਦਾ ਸੱਦਾ ਵੀ ਦਿੱਤਾ ਤਾਂ ਜੋ ਡੂੰਘੀ ਸ਼ਮੂਲੀਅਤ ਅਤੇ ਵਿਸਥਾਰਤ ਨਿਵੇਸ਼ ਨੂੰ ਹੋਰ ਉਤਸ਼ਾਹਿਤ ਕੀਤਾ ਜਾ ਸਕੇ।

ਇਹ ਵੀ ਪੜ੍ਹੋ ਸੰਸਦ ਵਿੱਚ ਗੂੰਜਿਆਂ ਪੰਜਾਬ ‘ਚ ਹੜ੍ਹਾਂ ਦਾ ਮੁੱਦਾ; ਆਪ ਐਮਪੀ ਕੰਗ ਨੇ ਕੀਤੀ ਵਿਸ਼ੇਸ ਪੈਕੇਜ਼ ਦੀ ਮੰਗ

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਸੰਮੇਲਨ ਪੰਜਾਬ ਦੇ ਵਿਕਾਸ ਨੂੰ ਦਰਸਾਉਂਦਾ ਹੈ, ਜਿਸ ਤਹਿਤ ਮੋਹਰੀ ਉਦਯੋਗਿਕ ਦਿੱਗਜਾਂ ਨੂੰ ਇੱਕੋ ਮੰਚ ‘ਤੇ ਲਿਆ ਕੇ ਭਾਈਵਾਲੀ ਅਤੇ ਸਹਿਯੋਗ ਲਈ ਨਵੇਂ ਮੌਕੇ ਪੇਸ਼ ਕੀਤੇ ਜਾਣਗੇ। ਉਨ੍ਹਾਂ ਉਮੀਦ ਪ੍ਰਗਟਾਈ ਕਿ ਜਾਪਾਨੀ ਨਿਵੇਸ਼ਕ ਇਸ ਸੰਮੇਲਨ ਵਿੱਚ ਵੱਡੇ ਪੱਧਰ ‘ਤੇ ਸ਼ਾਮਲ ਹੋਣਗੇ, ਜਿਸ ਨਾਲ ਸੂਬੇ ਦੇ ਉਦਯੋਗਿਕ ਵਿਕਾਸ ਨੂੰ ਭਰਵਾਂ ਹੁਲਾਰਾ ਮਿਲੇਗਾ।ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਦਾ ਟੀਚਾ ਸਾਡੇ ਨੌਜਵਾਨਾਂ ਲਈ ਨਵੇਂ ਮੌਕੇ ਪੈਦਾ ਕਰਨਾ ਅਤੇ ਨਿਵੇਸ਼ਕਾਂ ਲਈ ਇੱਕ ਸਥਿਰ ਤੇ ਭਰੋਸੇਮੰਦ ਮਾਹੌਲ ਸਿਰਜਣਾ ਹੈ। ਜਾਪਾਨੀ ਉਦਯੋਗ ਨਾਲ ਪੰਜਾਬ ਦੇ ਸਬੰਧਾਂ ਨੂੰ ਯਾਦ ਕਰਦਿਆਂ ਉਨ੍ਹਾਂ ਕਿਹਾ ਕਿ ਇਹ ਸਬੰਧ ਪਹਿਲਾਂ ਹੀ ਮਜ਼ਬੂਤ ਹਨ ਅਤੇ ਜਾਪਾਨ ਦੀਆਂ ਕਈ ਵੱਡੀਆਂ ਕੰਪਨੀਆਂ ਨੇ ਪੰਜਾਬ ਵਿੱਚ ਆਪਣਾ ਭਰੋਸਾ ਜਤਾਇਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਸਾਂਝੇਦਾਰੀ ਜਾਪਾਨੀ ਨਿਵੇਸ਼ਕਾਂ ਦਾ ਪੰਜਾਬ ‘ਚ ਵਿਸ਼ਵਾਸ ਅਤੇ ਵਿਕਾਸ ਪ੍ਰਤੀ ਵਚਨਬੱਧਤਾ ਨੂੰ ਦਰਸਾਉਂਦੀ ਹੈ।ਮੁੱਖ ਮੰਤਰੀ ਨੇ ਕਿਹਾ ਕਿ ਇਸ ਸਾਂਝੇਦਾਰੀ ਨੂੰ ਅਗਲੇ ਪੱਧਰ ‘ਤੇ ਲੈ ਜਾਣ ਲਈ ਪੰਜਾਬ ਸਰਕਾਰ ਸੂਬੇ ਦੀਆਂ ਉਦਯੋਗਿਕ ਸਮਰੱਥਾਵਾਂ ਉਜਾਗਰ ਕਰ ਰਹੀ ਹੈ, ਸਹਿਯੋਗ ਦੇ ਨਵੇਂ ਖੇਤਰਾਂ ਦੀਆਂ ਸੰਭਾਵਨਾਵਾਂ ਤਲਾਸ਼ ਰਹੀ ਹੈ ਅਤੇ ਜਾਪਾਨੀ ਉਦਯੋਗ ਨਾਲ ਲੰਬੇ ਸਮੇਂ ਦੀ ਸਾਂਝ ਨੂੰ ਹੋਰ ਡੂੰਘਾ ਕਰ ਰਹੀ ਹੈ।

ਇਹ ਵੀ ਪੜ੍ਹੋ Amirtsar ‘ਚ ਬੱਸ ਤੇ ਟਿੱਪਰ ਵਿਚਕਾਰ ਭਿਆਨਕ ਹਾਦਸਾ; ਬੱਚੇ ਸਹਿਤ ਅੱਧੀ ਦਰਜ਼ਨ ਮੌ+ਤਾਂ, ਦਰਜ਼ਨਾਂ ਜਖ਼ਮੀ

ਉਨ੍ਹਾਂ ਕਿਹਾ ਕਿ ਪੰਜਾਬ ਅੱਜ ਭਾਰਤ ਦੇ ਸਭ ਤੋਂ ਵੱਧ ਕਾਰੋਬਾਰ-ਪੱਖੀ ਸੂਬਿਆਂ ਵਿੱਚੋਂ ਇੱਕ ਹੈ ਅਤੇ ਭਾਰਤ ਸਰਕਾਰ ਨੇ ਵਪਾਰ ਸੁਧਾਰ ਕਾਰਜ ਯੋਜਨਾ (ਬੀ.ਆਰ.ਏ.ਪੀ.) 2024 ਦਰਜਾਬੰਦੀ ਵਿੱਚ ਪੰਜਾਬ ਨੂੰ ਮੋਹਰੀ ਵਜੋਂ ਮਾਨਤਾ ਦਿੱਤੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਪ੍ਰਾਪਤੀ ਸੂਬਾ ਸਰਕਾਰ ਵੱਲੋਂ ਕਾਰੋਬਾਰ ਕਰਨ ਨੂੰ ਸੁਖਾਲਾ ਬਣਾਉਣ, ਪਾਰਦਰਸ਼ਤਾ ਅਤੇ ਜਵਾਬਦੇਹੀ ‘ਤੇ ਧਿਆਨ ਕੇਂਦਰਿਤ ਕਰਨ ਨੂੰ ਦਰਸਾਉਂਦੀ ਹੈ।ਮੁੱਖ ਮੰਤਰੀ ਨੇ ਕਿਹਾ ਕਿ ਇਹ ਦੂਰਅੰਦੇਸ਼ੀ ਸੋਚ ਹੈ, ਜੋ ਨੀਤੀ ਵਿੱਚ ਸਥਿਰਤਾ, ਸਮੇਂ ਸਿਰ ਫ਼ੈਸਲੇ ਲੈਣ ਅਤੇ ਨਿਵੇਸ਼ਕਾਂ ਦੇ ਸਮੇਂ ਤੇ ਵਿਸ਼ਵਾਸ ਦਾ ਸਤਿਕਾਰ ਕਰਨ ਵਾਲੀ ਸ਼ਾਸਨ ਪ੍ਰਣਾਲੀ ਦੀ ਪੇਸ਼ਕਸ਼ ਕਰਨਾ ਹੈ, ਤਾਂ ਜੋ ਪੰਜਾਬ ਨੂੰ ਆਲਮੀ ਪੱਧਰ ‘ਤੇ ਉਦਯੋਗ ਲਈ ਇੱਕ ਪਸੰਦੀਦਾ ਸਥਾਨ ਬਣਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਪੰਜਾਬ ਦਾ ਦ੍ਰਿਸ਼ਟੀਕੋਣ ਸਾਂਝੇਦਾਰੀ ਅਤੇ ਉਦਯੋਗਾਂ ਨਾਲ ਮਿਲ ਕੇ ਕੰਮ ਕਰਨ, ਉਨ੍ਹਾਂ ਦੀਆਂ ਜ਼ਰੂਰਤਾਂ ਨੂੰ ਸਮਝਣ ਅਤੇ ਸਰਕਾਰ ਵੱਲੋਂ ਵਿਕਾਸ ਨੂੰ ਯਕੀਨੀ ਬਣਾਉਣਾ ਹੈ। ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਪੰਜਾਬ ਨੇ ਆਪਣੇ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕਰਦਿਆਂ ਉਦਯੋਗਿਕ ਸਮਰੱਥਾ ਦਾ ਵਿਸਥਾਰ ਕੀਤਾ ਹੈ ਅਤੇ ਨਿਵੇਸ਼ ਦੇ ਨਵੇਂ ਰਾਹ ਖੋਲ੍ਹੇ ਹਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਸ਼ਰਾਬ ਨਾਲ ਟੱਲੀ ਥਾਣੇਦਾਰ ਨੇ ਸੜ੍ਹਕ ‘ਤੇ ਪਾਇਆ ਗਾਹ; 10 ਗੱਡੀਆਂ ਨੂੰ ਮਾਰੀ ਟੱਕਰ

0

Chandigarh News: Chandigarh Police ਦੇ ਇੱਕ ਸ਼ਰਾਬੀ ਥਾਣੇਦਾਰ ਵੱਲੋਂ ਅੱਜ ਚੰਡੀਗੜ੍ਹ ਦੀਆਂ ਸੜਕਾਂ’ਤੇ ਕਾਫ਼ੀ ਤਮਾਸ਼ਾ ਕੀਤਾ ਗਿਆ। ਬਰੀਜ਼ਾ ਗੱਡੀ ਵਿਚ ਸਵਾਰ ਦਲਜੀਤ ਸਿੰਘ ਨਾਂ ਦੇ ਇਸ ਥਾਣੇਦਾਰ ਨੇ ਗਲਤ ਸਾਈਡ ਗੱਡੀ ਚਲਾਉਂਦਿਆਂ ਰਾਸਤੇ ਵਿਚ 10 ਗੱਡੀਆਂ ਨੂੰ ਟੱਕਰ ਮਾਰ ਦਿੱਤੀ ਤੇ ਅਖ਼ੀਰ ਇੱਕ ਸਕੂਲ ਵੈਨ ਨਾਲ ਇਸਦੀ ਕਾਰ ਜਾ ਟਕਰਾਈ। ਜਿਸਤੋਂ ਬਾਅਦ ਲੋਕਾਂ ਨੇ ਇਸ ਥਾਣੇਦਾਰ ਨੂੰ ਫ਼ੜ ਲਿਆ। ਇਸ ਮੌਕੇ ‘ਤੇ ਪੁਲਿਸ ਨੂੰ ਵੀ ਬੁਲਾਇਆ ਗਿਆ ਤੇ ਪੁਲਿਸ ਮੁਲਾਜਮਾਂ ਨੇ ਕਾਫ਼ੀ ਮੁਸ਼ੱਕਤ ਨਾਲ ਇਸਨੂੰ ਕਾਰ ਵਿਚੋਂ ਬਾਹਰ ਕੱਢਿਆ।

ਇਹ ਵੀ ਪੜ੍ਹੋ Chandigarh ਤੋਂ Bathinda ਆ ਰਹੀ ਆਰਬਿਟ ਕੰਪਨੀ ਦੀ AC Bus ਬਣੀ ਅੱਗ ਦਾ ਗੋਲਾ

ਚੰਡੀਗੜ੍ਹ ਪੁਲਿਸ ਦੇ ਡੀਐਸਪੀ ਦਲਬੀਰ ਸਿੰਘ ਨੇ ਮੀਡੀਆ ਨੂੰ ਦੱਸਿਆ ਕਿ ਥਾਣੇਦਾਰ ਦਲਜੀਤ ਸਿੰਘ ਨੂੰ ਮੁਅੱਤਲ ਕਰਕੇ ਉਸਦੇ ਵਿਰੁਧ ਵਿਭਾਗੀ ਜਾਂਚ ਖੋਲ ਦਿੱਤੀ ਗਈ ਹੈ। ਜਾਣਕਾਰੀ ਮੁਤਾਬਕ ਘਟਨਾ ਸਮੇਂ ਇਹ ਥਾਣੇਦਾਰ ਬਰਡਵਾਲਾ ਤੋਂ ਕੰਬਾਵਾਲਾ ਨੂੰ ਜਾ ਰਹੀ ਸਿੰਗਲ ਸੜਕ ‘ਤੇ ਆਪਣੀ ਕਾਰ ਚਲਾ ਰਿਹਾ ਸੀ ਪ੍ਰੰਤੂ ਕਥਿਤ ਤੌਰ ‘ਤੇ ਜਿਆਦਾ ਸਰਾਬ ਪੀਤੀ ਹੋਣ ਕਾਰਨ ਕੰਟਰੋਲ ਨਹੀਂ ਰੱਖ ਸਕਿਆ। ਜਿਸ ਕਾਰਨ ਇਸਦੀ ਕਾਰ ਨਾਲ ਟਕਰਾਉਣ ਵਾਲੇ ਕਈ ਲੋਕ ਜ਼ਖਮੀ ਹੋ ਗਏ। ਖੁਦ ਥਾਣੇਦਾਰ ਦੇ ਵੀ ਚਿਹਰੇ ‘ਤੇ ਸੱਟਾਂ ਲੱਗੀਆਂ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Chandigarh ਤੋਂ Bathinda ਆ ਰਹੀ ਆਰਬਿਟ ਕੰਪਨੀ ਦੀ AC Bus ਬਣੀ ਅੱਗ ਦਾ ਗੋਲਾ

0

Patiala News: Chandigarh ਤੋਂ Bathinda ਆ ਰਹੀ ਆਰਬਿਟ ਕੰਪਨੀ ਦੀ AC Bus ਨੂੰ ਪਟਿਆਲਾ ਦੇ ਪਿੰਡ ਚੰਨੋਂ ਤੋਂ ਥੋੜੀ ਦੂਰ ਪਹਿਲਾਂ ਅਚਾਨਕ ਅੱਗ ਲੱਗਣ ਦੀ ਖ਼ਬਰ ਸਾਹਮਣੇ ਆਈ ਹੈ। ਇਸ ਘਟਨਾ ਦੌਰਾਨ ਬੱਸ ਵਿੱਚ ਲਗਭਗ 40 ਲੋਕ ਸਫਰ ਕਰ ਰਹੇ ਸਨ ਪ੍ਰੰਤੂ ਸਮੇਂ ਸਿਰ ਪਤਾ ਲੱਗਣ ‘ਤੇ ਸਵਾਰੀਆਂ ਦੀ ਜਾਨ ਬਚ ਗਈ। ਅੱਗ ਲੱਗਣ ਦੀ ਘਟਨਾ ਦੀਆਂ ਵੀਡੀਓ ਸੋਸ਼ਲ ਮੀਡੀਆ ‘ਤੇ ਲਗਾਤਾਰ ਵਾਈਰਲ ਹੋ ਰਹੀਆਂ ਹਨ। ਇਹ ਅੱਗ ਇੰਨੀਂ ਭਿਆਨਕ ਸੀ ਕਿ ਦੇਖਦੇ ਹੀ ਦੇਖਦੇ ਪੂਰੀ ਬੱਸ ਰਾਖ ਬਣ ਗਈ।

ਇਹ ਵੀ ਪੜ੍ਹੋ Sukhbir Badal ਵੱਲੋਂ Patiala Police ਦੀ ਕਥਿਤ Audio ਵਾਈਰਲ; Police ਦਾ ਦਾਅਵਾ AI ਨਾਲ ਕੀਤੀ ਤਿਆਰ

ਅੱਗ ਦੇ ਉੱਪਰ ਫਾਇਰ ਬ੍ਰਿਗੇਡ ਦੀ ਮੱਦਦ ਨਾਲ ਕਾਬੂ ਪਾਇਆ ਜਾ ਸਕਿਆ। ਸੂਚਨਾ ਮੁਤਾਬਕ ਬੱਸ ਦੇ ਪਿਛਲੇ ਹਿੱਸੇ ਵਿਚੋਂ ਪਹਿਲਾਂ ਧੂੰਆਂ ਨਿਕਲਿਆ ਤੇ ਮੁੜ ਅੱਗ ਪੈ ਗਈ, ਜੋਕਿ ਦੇਖਦੇ ਹੀ ਦੇਖਦੇ ਫੈਲ ਗਈ। ਇਸ ਸਬੰਧੀ ਪਤਾ ਲੱਗਣ ‘ਤੇ ਬੱਸ ਡਰਾਇਵਰ ਨੇ ਹਾਈਵੇਅ ਨਜਦੀਕ ਇੱਕ ਖੁੱਲੇ ਖੇਤਰ ਵਿਚ ਬੱਸ ਨੂੰ ਰੋਕ ਕੇ ਤੁਰੰਤ ਸਵਾਰੀਆਂ ਨੂੰ ਬਾਹਰ ਕੱਢਿਆ। ਜਿਸਤੋਂ ਬਾਅਦ ਅੱਗ ਨੇ ਬੱਸ ਨੂੰ ਆਪਣੀ ਲਪੇਟ ਵਿਚ ਲੈ ਲਿਆ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Bathinda ਨਗਰ ਨਿਗਮ ਦੀ ਵਾਰਡਬੰਦੀ ਦਾ ਮੁੱਦਾ; ਕਾਂਗਰਸ ਦਾ ਵਫ਼ਦ ਕਮਿਸ਼ਨਰ ਨੂੰ ਮਿਲਿਆ

0

Bathinda News: ਸੰਭਾਵਿਤ ਤੌਰ ‘ਤੇ ਅਗਲੇ ਸਾਲ ਦੇ ਸ਼ੁਰੂ ਵਿਚ ਹੋਣ ਜਾ ਰਹੀ ਬਠਿੰਡਾ ਨਗਰ ਨਿਗਮ ਦੀ ਚੋਣ ਤੋਂ ਪਹਿਲਾਂ ਵਾਰਡਬੰਦੀ ਨੂੰ ਲੈ ਕੇ ਸਿਆਸੀ ਸਰਗਰਮੀਆਂ ਤੇਜ਼ ਹੋ ਚੁੱਕੀਆਂ ਹਨ। ਇਸ ਸਬੰਧ ਵਿਚ ਕਾਂਗਰਸ ਪਾਰਟੀ ਦਾ ਇੱਕ ਵਫ਼ਦ ਜ਼ਿਲ੍ਹਾ ਪ੍ਰਧਾਨ(ਸ਼ਹਿਰੀ) ਰਾਜਨ ਗਰਗ ਦੀ ਅਗਵਾਈ ਹੇਠ ਕਮਿਸ਼ਨਰ ਨੁੰ ਮਿਲਿਆ ਤੇ ਵਾਰਡਬੰਦੀ ਨੂੰ ਦਰੁਸਤ ਤਰੀਕੇ ਨਾਲ ਕਰਨ ਦੀ ਮੰਗ ਕੀਤੀ। ਇਸ ਮੌਕੇ ਰਾਜਨ ਗਰਗ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਕਾਂਗਰਸ ਕਮੇਟੀ ਮੰਗ ਕਰਦੀ ਹੈ ਕਿ ਵਾਰੜਬੰਦੀ ਦੀ ਕਮੇਟੀ ਵਿੱਚ ਕਾਂਗਰਸ ਦਾ ਨੁਮਾਇੰਦਾ ਜਿਲ੍ਹਾ ਪ੍ਰਧਾਨ ਤੋਂ ਰਾਏ ਲੈ ਕੇ ਸ਼ਾਮਿਲ ਕੀਤਾ ਜਾਵੇ, ਬਰਾਬਰਤਾ ਦੇ ਅਧਿਕਾਰ ਨਾਲ ਵੋਟਾਂ ਹਰ ਵਾਰਡ ਵਿੱਚ ਸ਼ਾਮਿਲ ਕੀਤੀਆਂ ਜਾਣ, ਵੱਧ ਅਤੇ ਘੱਟ ਵੋਟਾਂ ਦਾ ਅੰਤਰ ਖ਼ਤਮ ਕੀਤਾ ਜਾਵੇ। ਉਹਨਾਂ ਕਿਹਾ ਕਿ ਬੇਸ਼ੱਕ 2011 ਤੋਂ ਬਾਅਦ ਜਣਗਣਨਾ ਨਹੀਂ ਹੋਈ ਪ੍ਰੰਤੂ ਨਗਰ ਨਿਗਮ ਤੇ ਹਲਕਾ ਬਠਿੰਡਾ ਸ਼ਹਿਰੀ ਦੀਆਂ ਵੋਟਾਂ ਵਿਚ ਭਾਰੀ ਅੰਤਰ ਹੈ।

ਇਹ ਵੀ ਪੜ੍ਹੋ Sukhbir Badal ਵੱਲੋਂ Patiala Police ਦੀ ਕਥਿਤ Audio ਵਾਈਰਲ; Police ਦਾ ਦਾਅਵਾ AI ਨਾਲ ਕੀਤੀ ਤਿਆਰ

ਜ਼ਿਲ੍ਹਾ ਪ੍ਰਧਾਨ ਮੁਤਾਬਕ ਨਗਰ ਨਿਗਮ ਦੀਆਂ ਜਿੱਥੇ 2 ਲੱਖ 9 ਹਜ਼ਾਰ ਵੋਟਾਂ ਦੱਸੀਆਂ ਜਾ ਰਹੀਆਂ ਹਨ, ਉਥੇ ਵਿਧਾਨ ਸਭਾ ਹਲਕੇ, ਜੋਕਿ ਪੂਰੀ ਤਰ੍ਹਾਂ ਬਠਿੰਡਾ ਨਗਰ ਨਿਗਮ ਵਿਚ ਪੈਂਦਾ ਹੈ, ਦੀਆਂ ਵੋਟਾਂ 2 ਲੱਖ 27 ਹਜ਼ਾਰ ਹਨ। ਇਸੇ ਤਰ੍ਹਾਂ ਨਿਗਮ ਦੀ ਹੱਦਬੰਦੀ ਵਿਚ ਕਈ ਵਾਰ ਵਾਧਾ ਹੋਣ ਦੇ ਬਾਅਦ ਇਸਦੇ ਵਿਚ ਕਟਾਰ ਸਿੰਘ ਵਾਲਾ, ਜੋਧਪੁਰ ਰਮਾਣਾ, ਬਹਿਮਣ ਦੀਵਾਨਾ, ਗਿੱਲ ਪੱਤੀ, ਸਿਲਵਰ ਔਕਸ ਕਲੋਨੀ ਅਤੇ ਨਰੂਆਣਾ ਦੇ ਇਲਾਕਿਆਂ ਨੂੰ ਵੀ ਸ਼ਾਮਲ ਕੀਤਾ ਜਾ ਚੁੱਕਿਆ ਤੇ ਇੱਥੇ ਕਾਫ਼ੀ ਆਬਾਦੀ ਵਸਦੀ ਹੈ, ਜਿਸਦੀ ਵੋਟ ਵੀ ਨਗਰ ਨਿਗਮ ਅਧੀਨ ਲਿਆਂਦੀ ਜਾਣੀ ਚਾਹੀਦੀ ਹੈ। ਜਿਸਦੇ ਚੱਲਦੇ ਹੁਣ ਬਠਿੰਡਾ ਦੀ ਆਬਾਦੀ 4 ਲੱਖ ਤੋਂ ਵੀ ਟੱਪ ਚੁੱਕੀ ਹੈ। ਜਿਸ ਕਾਰਨ ਵਾਰਡਬੰਦੀ ਦੇ ਵਿਚ ਵਾਰਡਾਂ ਨੂੰ ਵਧਾਉਣਾ ਬਹੁਤ ਜਰੂਰੀ ਹੈ ਪ੍ਵਰੰਤੁ ਮੌਜੂਦਾ ਸਰਕਾਰ ਵੱਲੋਂ 50 ਵਾਰਡਾਂ ਦੇ ਤਹਿਤ ਹੀ ਚੋਣਾਂ ਕਰਵਾਉਣ ਦਾ ਟੀਚਾ ਰੱਖਿਆ ਗਿਆ ਹੈ।

ਇਹ ਵੀ ਪੜ੍ਹੋ ਵੱਡੀ ਖ਼ਬਰ; Bikram Majithia ਨੂੰ ਵੱਡਾ ਝਟਕਾ; ਅਦਾਲਤ ਵੱਲੋਂ ਜਮਾਨਤ ਦੇਣ ਤੋਂ ਇੰਨਕਾਰ

ਜਿਸ ਲਈ ਕਾਂਗਰਸ ਕਮੇਟੀ ਮੰਗ ਕਰਦੀ ਹੈ ਕਿ ਵਾਰਡਾਂ ਵਿਚ ਵਾਧਾ ਕਰਕੇ ਵਾਰਡਬੰਦੀ ਕੀਤੀ ਜਾਵੇ ਅਤੇ ਹਰ ਵਾਰਡ ਦੀ ਵੋਟ ਬਰਾਬਰ ਰੱਖ ਕੇ ਜਾਤੀ ਅਧਾਰਤ ਜਨ ਗਨਣਾ ਦੇ ਤਹਿਤ ਵਾਰਡਾਂ ਦੀ ਰਿਜਰਵੇਸ਼ਨ ਹੋਵੇ ਨਹੀਂ ਤਾਂ ਕਾਂਗਰਸ ਪਾਰਟੀ ਤਿੱਖੇ ਸੰਘਰਸ਼ ਲਈ ਮਜਬੂਰ ਹੋਵੇਗੀ। ਇਸ ਮੌਕੇ ਉਹਨਾਂ ਦੇ ਨਾਲ ਬਲਜਿੰਦਰ ਠੇਕੇਦਾਰ,ਰੁਪਿੰਦਰ ਬਿੰਦਰਾ, ਅਰੁਣਜੀਤ ਮੱਲ, ਅਸ਼ੋਕ ਪ੍ਰਧਾਨ, ਮਾਧਵ ਸ਼ਰਮਾ, ਹਰਵਿੰਦਰ ਲੱਡੂ, ਕਿਰਨਜੀਤ ਸਿੰਘ ਗੈਹਰੀ, ਸੁਨੀਲ ਕੁਮਾਰ ਚੇਅਰਮੈਨ, ਬਲਜੀਤ ਸਿੰਘ ਯੂਥ, ਹਤੇਸ਼ ਕੁਮਾਰ, ਅਵਤਾਰ ਸਿੰਘ ਸਨੀ, ਜਗਰਾਜ ਸਿੰਘ, ਹਰਮਨ ਸਿੰਘ, ਵਿੱਕੀ ਨੰਬਰਦਾਰ, ਹਰਮਨ ਕੋਟ ਫਤਾ, ਗੁਰਵਿੰਦਰ ਚਹਿਲ, ਬਲਵਿੰਦਰ ਬੰਸੀ, ਦੁਲੀ ਚੰਦ ਕਟਾਰੀਆ, ਰੂਪ ਸਿੰਘ, ਸੁਖਦੇਵ ਸਿੰਘ ਬਰਾੜ, ਨੱਥੂਰਾਮ, ਹਰਿ ਓਮ ਕਪੂਰ, ਦਪਿੰਦਰ ਮਿਸ਼ਰਾ, ਮਾਸਟਰ ਪ੍ਰਕਾਸ਼ ਚੰਦ, ਸੰਜੀਵ ਕੁਮਾਰ ਸੋਨੂ, ਯਾਦਵਿੰਦਰ, ਟਿੰਕੂ ਗਰੋਵਰ, ਸੁਖਦੇਵ ਸਿੰਘ ਸੁੱਖਾ ਦੀ ਸਮੇਤ ਵੱਡੀ ਗਿਣਤੀ ਵਿੱਚ ਕਾਂਗਰਸੀ ਵਰਕਰ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Bathinda Police ਨੇ ਪਿਛਲੇ ਸਮਿਆਂ ਦੌਰਾਨ ਗੁੰਮ ਹੋਏ 188 ਮੋਬਾਇਲ ਫੋਨ ਲੱਭ ਕੇ ਮਾਲਕਾਂ ਹਵਾਲੇ ਕੀਤੇ

0

Bathinda News: Bathinda Police (ਬਠਿੰਡਾ ਪੁਲਿਸ) ਵੱਲੋ CEIR (Central Equipment Identity Register) ਪੋਰਟਲ ਦੀ ਮੱਦਦ ਨਾਲ ਪਿਛਲੇ ਸਮਿਆਂ ਦੌਰਾਨ ਗੁੰਮ ਹੋਏ 188 ਮੋਬਾਈਲ ਫੋਨਬਰਾਮਦ ਕਰਵਾ ਕੇ ਮਾਲਕਾਂ ਦੇ ਹਵਾਲੇ ਕੀਤੇ ਹਨ। ਇੰਨ੍ਹਾਂ ਫ਼ੋਨਾਂ ਦੀ ਕੀਮਤ ਕਰੀਬ 26,59,100/- ਰੁਪਏ ਬਣਦੀ ਹੈ। ਐਸਐਸਪੀ ਅਮਨੀਤ ਕੌਂਡਲ ਦੀ ਅਗਵਾਈ ਹੇਠ ਵੀਰਵਾਰ ਨੂੰ ਇਸ ਸਬੰਧ ਵਿਚ ਇੱਕ ਸਮਾਗਮ ਦੌਰਾਨ ਇਹ ਮੋਬਾਇਲ ਫ਼ੋਨ ਉਨ੍ਹਾਂ ਦੇ ਅਸਲ ਮਾਲਕਾਂ ਦੇ ਹਾਵਲੇ ਕੀਤੇ ਗਏ।

ਇਹ ਵੀ ਪੜ੍ਹੋ Punjab Police ਦੇ 2 IPS ਅਤੇ 2 PPS ਅਧਿਕਾਰੀਆਂ ਦੇ ਹੋਏ ਤਬਾਦਲੇ

ਉਨ੍ਹਾਂ ਦਸਿਆ ਕਿ ਜ਼ਿਲ੍ਹਾ ਪੁਲਿਸ ਬਠਿੰਡਾ ਨੇ ਕਮਿਊਨਿਟੀ ਪੁਲਿਸਿੰਗ ਦਾ ਇਜ਼ਹਾਰ ਕਰਦੇ ਹੋਏ ਪਬਲਿਕ ਦੇ ਗੁੰਮ ਹੋਏ ਮੋਬਾਈਲ ਫੋਨਾਂ ਨੂੰ CEIR (Central Equipment Identity Register)ਪੋਰਟਲ ਦੀ ਮੱਦਦ ਨਾਲ ਬਰਾਮਦ ਕਰਵਾ ਕੇ ਸਬੰਧਤ ਮਾਲਕਾਂ ਦੇ ਸਪੁਰਦ ਕਰਕੇ ਉਹਨਾਂ ਦੇ ਹੋਏ ਵਿੱਤੀ ਨੁਕਸਾਨ ਦੀ ਭਰਪਾਈ ਕਰਨ ਵਿੱਚ ਬਹੁਤ ਮਹੱਤਵ ਪੂਰਨ ਰੋਲ ਅਦਾ ਕੀਤਾ ਹੈ।ਉਨ੍ਹਾਂ ਇਸਦੇ ਲਈ ਜ਼ਿਲ੍ਹਾ ਪੁਲਿਸ ਦੀ ਟੀਮ ਨੂੰ ਸਾਬਾਸ਼ੀ ਦਿੰਦਿਆਂ ਕਿਹਾ ਕਿ ਤਜ਼ਰਬੇਕਾਰ ਕਰਮਚਾਰੀਆਂ ਦੀ ਇੱਕ ਸਾਂਝੀ ਟੀਮ ਨੇ ਪ੍ਰੰਪਰਾਗਤ ਅਤੇ ਆਧੁਨਿਕ ਵਿਗਿਆਨਕ ਤਕਨੀਕ ਦੇ ਸੁਮੇਲ ਦੀ ਵਰਤੋਂ ਕਰਦੇ ਹੋਏ ਇਹ ਮੋਬਾਇਲ ਫ਼ੋਨ ਬਰਾਮਦ ਕੀਤੇ ਹਨ। ਉਨ੍ਹਾਂ ਇਹ ਵੀ ਦਸਿਆ ਕਿ ਜਨਵਰੀ 2025 ਤੋਂ ਹੁਣ ਤੱਕ ਬਠਿੰਡਾ ਪੁਲਿਸ ਵੱਲੋਂ ਕੁੱਲ 898 ਮੋਬਾਈਲ ਫੋਨ ਟਰੇਸ ਕੀਤੇ ਜਾ ਚੁੱਕੇ ਹਨ, ਜਿਹਨਾਂ ਦੀ ਕੁੱਲ ਕੀਮਤ ਕਰੀਬ 1 ਕਰੋੜ 17 ਲੱਖ ਰੁਪਏ ਬਣਦੀ ਹੈ। ਇਸ ਮੌਕੇ ਹੋਰ ਉੱਚ ਅਧਿਕਾਰੀ ਵੀ ਮੌਜੂਦ ਰਹੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Punjab Police ਦੇ 2 IPS ਅਤੇ 2 PPS ਅਧਿਕਾਰੀਆਂ ਦੇ ਹੋਏ ਤਬਾਦਲੇ

0

Chandigarh News:ਪੰਜਾਬ ਸਰਕਾਰ ਨੇ ਵੀਰਵਾਰ ਨੂੰ ਚਾਰ ਸੀਨੀਅਰ ਪੁਲਿਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਹਨ। ਬਦਲੇ ਗਏ ਅਧਿਕਾਰੀਆਂ ਵਿਚ 2 IPS ਅਤੇ 2 PPS ਅਧਿਕਾਰੀ ਸ਼ਾਮਲ ਹਨ। ਇੰਨ੍ਹਾਂ ਵਿਚ ਯੂਐਨ ਮਿਸ਼ਨ ਤੋਂ ਵਾਪਸ ਆਏ 2001 ਬੈਚ ਦੇ ਸੀਨੀਅਰ ਆਈਪੀਐਸ ਅਧਿਕਾਰੀ ਕੋਸਤਬ ਸ਼ਰਮਾ ਨੂੰ ਆਈਜੀ IG ANTF ਅਤੇ ਕੇਂਦਰੀ ਡੈਪੁਟੇਸ਼ਨ ਤੋਂ ਵਾਪਸ ਆਏ 2003 ਬੈਚ ਦੇ ਆਈਪੀਐਸ ਅਧਿਕਾਰੀ ਅਸ਼ੀਸ ਚੌਧਰੀ ਨੂੰ IG Counter Intelligence ਲਗਾਇਆ ਗਿਆ। ਇਸੇ ਤਰ੍ਹਾਂ ਪੀਪੀਐਸ ਅਧਿਕਾਰੀ ਵਰਿੰਦਰ ਸਿੰਘ ਬਰਾੜ ਅਤੇ ਜਗਤਪ੍ਰੀਤ ਸਿੰਘ ਦੀਆਂ ਸੇਵਾਵਾਂ ਵਿਜੀਲੈਂਸ ਨੂੰ ਸੌਪੀਆਂ ਗਈਆਂ ਹਨ ਤੇ ਸੰਭਾਵਿਤ ਤੌਰ ‘ਤੇ ਵਿਜੀਲੈਂਸ ਵੱਲੋਂ ਇੰਨ੍ਹਾਂ ਦੀ ਨਵੀਂ ਨਿਯੁਕਤੀ ਦਾ ਐਲਾਨ ਇੱਕ-ਦੋ ਦਿਨਾਂ ਵਿਚ ਕੀਤਾ ਜਾਵੇਗਾ।

ਇਹ ਵੀ ਪੜ੍ਹੋ 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Sukhbir Badal ਵੱਲੋਂ Patiala Police ਦੀ ਕਥਿਤ Audio ਵਾਈਰਲ; Police ਦਾ ਦਾਅਵਾ AI ਨਾਲ ਕੀਤੀ ਤਿਆਰ

0

Patiala News: ਆਗਾਮੀ 14 ਦਸੰਬਰ ਨੂੰ ਹੋਣ ਜਾ ਰਹੀ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣ ਦੇ ਲਈ ਸੂਬੇ ਵਿਚ ਸਿਆਸੀ ਮਾਹੌਲ ਗਰਮਾਇਆ ਹੋਇਆ। ਇੰਨ੍ਹਾਂ ਚੋਣਾਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਲਗਾਤਾਰ ਆਮ ਆਦਮੀ ਪਾਰਟੀ ਦੀ ਸਰਕਾਰ ਅਤੇ ਪੰਜਾਬ ਪੁਲਿਸ ਉੱਪਰ ਧੱਕੇਸ਼ਾਹੀ ਕਰਨ ਦੇ ਦੋਸ਼ ਲਗਾਏ ਜਾ ਰਹੇ ਹਨ। ਵੀਰਵਾਰ ਸਵੇਰੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਆਪਣੇ ਫ਼ੇਸਬੁੱਕ ਪੇਜ਼ ‘ਤੇ ਇੱਕ ਕਥਿਤ ਆਡੀਓ ਪਾ ਕੇ ਪਟਿਆਲਾ ਪੁਲਿਸ ‘ਤੇ ਗੰਭੀਰ ਦੋਸ਼ ਲਗਾਏ ਹਨ। ਜਿਸਦੇ ਵਿਚ ਉਨ੍ਹਾਂ ਦਾਅਵਾ ਕੀਤਾ ਹੈ ਕਿ ਐਸਐਸਪੀ ਪਟਿਆਲਾ ਦੇ ਵੱਲੋਂ ਅਕਾਲੀ ਉਮੀਦਵਾਰਾਂ ਦੇ ਕਾਗਜ਼ ਫ਼ਾੜਣ ਦੀਆਂ ਹਿਦਾਇਤਾਂ ਦਿੱਤੀਆਂ ਜਾ ਰਹੀਆਂ ਹਨ।

ਇਹ ਵੀ ਪੜ੍ਹੋ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ; ਰਾਜ ਚੋਣ ਕਮਿਸ਼ਨਰ ਵੱਲੋਂ ਨਾਮਜ਼ਦਗੀ ਦੇ ਆਖਰੀ ਦਿਨ ਲਈ ਵਿਸ਼ੇਸ਼ ਹਿਦਾਇਤਾਂ ਜਾਰੀ

ਦੂਜੇ ਪਾਸੇ ਪਟਿਆਲਾ ਪੁਲਿਸ ਨੇ ਵੀ ਅਪਣੇ ਫ਼ੇਸਬੁੱਕ ਪੇਜ਼ ‘ਤੇ ਇਸ ਆਡੀਓ ਨੂੰ ਝੂਠੀ ਅਤੇ ਗਲਤ ਕਰਾਰ ਦਿੰਦਿਆਂ ਦਾਅਵਾ ਕੀਤਾ ਹੈ ਕਿ ਇਹ AI ਨਾਲ ਤਿਆਰ ਕੀਤੀ ਗਈ ਹੈ ਤਾਂ ਕਿ ਪੁਲਿਸ ਦਾ ਅਕਸ ਖਰਾਬ ਕੀਤਾ ਜਾ ਸਕੇ। ਪੁਲਿਸ ਅਧਿਕਾਰੀਆਂ ਮੁਤਾਬਕ ਅਜਿਹਾ ਕਰਨ ਵਾਲਿਆਂ ਵਿਰੁਧ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।ਦਸਣਾ ਬਣਦਾ ਹੈਕਿ ਤਰਨਤਾਰਨ ਉੱਪ ਚੋਣ ਤੋਂ ਬਾਅਦ ਲਗਾਤਾਰ ਅਕਾਲੀ ਦਲ ਤੇ ਸਰਕਾਰ ਵਿਚਕਾਰ ਟਸਲ ਵਧਦੀ ਜਾ ਰਹੀ ਹੈ ਤੇ ਬੀਤੇ ਕੱਲ ਵੀ ਪਟਿਆਲਾ ਦੇ ਘਨੌਰ ਹਲਕੇ ਵਿਚ ਨਾਮਜਦਗੀਆਂ ਦਾਖਲ ਕਰਨ ਨੂੰ ਲੈ ਕੇ ਹੰਗਾਮਾ ਹੋਇਆ ਸੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Our Visitor

1901434