Tuesday, May 12, 2026
Home Blog Page 291

Chandigarh ਤੋਂ Bathinda ਆ ਰਹੀ ਆਰਬਿਟ ਕੰਪਨੀ ਦੀ AC Bus ਬਣੀ ਅੱਗ ਦਾ ਗੋਲਾ

0

Patiala News: Chandigarh ਤੋਂ Bathinda ਆ ਰਹੀ ਆਰਬਿਟ ਕੰਪਨੀ ਦੀ AC Bus ਨੂੰ ਪਟਿਆਲਾ ਦੇ ਪਿੰਡ ਚੰਨੋਂ ਤੋਂ ਥੋੜੀ ਦੂਰ ਪਹਿਲਾਂ ਅਚਾਨਕ ਅੱਗ ਲੱਗਣ ਦੀ ਖ਼ਬਰ ਸਾਹਮਣੇ ਆਈ ਹੈ। ਇਸ ਘਟਨਾ ਦੌਰਾਨ ਬੱਸ ਵਿੱਚ ਲਗਭਗ 40 ਲੋਕ ਸਫਰ ਕਰ ਰਹੇ ਸਨ ਪ੍ਰੰਤੂ ਸਮੇਂ ਸਿਰ ਪਤਾ ਲੱਗਣ ‘ਤੇ ਸਵਾਰੀਆਂ ਦੀ ਜਾਨ ਬਚ ਗਈ। ਅੱਗ ਲੱਗਣ ਦੀ ਘਟਨਾ ਦੀਆਂ ਵੀਡੀਓ ਸੋਸ਼ਲ ਮੀਡੀਆ ‘ਤੇ ਲਗਾਤਾਰ ਵਾਈਰਲ ਹੋ ਰਹੀਆਂ ਹਨ। ਇਹ ਅੱਗ ਇੰਨੀਂ ਭਿਆਨਕ ਸੀ ਕਿ ਦੇਖਦੇ ਹੀ ਦੇਖਦੇ ਪੂਰੀ ਬੱਸ ਰਾਖ ਬਣ ਗਈ।

ਇਹ ਵੀ ਪੜ੍ਹੋ Sukhbir Badal ਵੱਲੋਂ Patiala Police ਦੀ ਕਥਿਤ Audio ਵਾਈਰਲ; Police ਦਾ ਦਾਅਵਾ AI ਨਾਲ ਕੀਤੀ ਤਿਆਰ

ਅੱਗ ਦੇ ਉੱਪਰ ਫਾਇਰ ਬ੍ਰਿਗੇਡ ਦੀ ਮੱਦਦ ਨਾਲ ਕਾਬੂ ਪਾਇਆ ਜਾ ਸਕਿਆ। ਸੂਚਨਾ ਮੁਤਾਬਕ ਬੱਸ ਦੇ ਪਿਛਲੇ ਹਿੱਸੇ ਵਿਚੋਂ ਪਹਿਲਾਂ ਧੂੰਆਂ ਨਿਕਲਿਆ ਤੇ ਮੁੜ ਅੱਗ ਪੈ ਗਈ, ਜੋਕਿ ਦੇਖਦੇ ਹੀ ਦੇਖਦੇ ਫੈਲ ਗਈ। ਇਸ ਸਬੰਧੀ ਪਤਾ ਲੱਗਣ ‘ਤੇ ਬੱਸ ਡਰਾਇਵਰ ਨੇ ਹਾਈਵੇਅ ਨਜਦੀਕ ਇੱਕ ਖੁੱਲੇ ਖੇਤਰ ਵਿਚ ਬੱਸ ਨੂੰ ਰੋਕ ਕੇ ਤੁਰੰਤ ਸਵਾਰੀਆਂ ਨੂੰ ਬਾਹਰ ਕੱਢਿਆ। ਜਿਸਤੋਂ ਬਾਅਦ ਅੱਗ ਨੇ ਬੱਸ ਨੂੰ ਆਪਣੀ ਲਪੇਟ ਵਿਚ ਲੈ ਲਿਆ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Bathinda ਨਗਰ ਨਿਗਮ ਦੀ ਵਾਰਡਬੰਦੀ ਦਾ ਮੁੱਦਾ; ਕਾਂਗਰਸ ਦਾ ਵਫ਼ਦ ਕਮਿਸ਼ਨਰ ਨੂੰ ਮਿਲਿਆ

0

Bathinda News: ਸੰਭਾਵਿਤ ਤੌਰ ‘ਤੇ ਅਗਲੇ ਸਾਲ ਦੇ ਸ਼ੁਰੂ ਵਿਚ ਹੋਣ ਜਾ ਰਹੀ ਬਠਿੰਡਾ ਨਗਰ ਨਿਗਮ ਦੀ ਚੋਣ ਤੋਂ ਪਹਿਲਾਂ ਵਾਰਡਬੰਦੀ ਨੂੰ ਲੈ ਕੇ ਸਿਆਸੀ ਸਰਗਰਮੀਆਂ ਤੇਜ਼ ਹੋ ਚੁੱਕੀਆਂ ਹਨ। ਇਸ ਸਬੰਧ ਵਿਚ ਕਾਂਗਰਸ ਪਾਰਟੀ ਦਾ ਇੱਕ ਵਫ਼ਦ ਜ਼ਿਲ੍ਹਾ ਪ੍ਰਧਾਨ(ਸ਼ਹਿਰੀ) ਰਾਜਨ ਗਰਗ ਦੀ ਅਗਵਾਈ ਹੇਠ ਕਮਿਸ਼ਨਰ ਨੁੰ ਮਿਲਿਆ ਤੇ ਵਾਰਡਬੰਦੀ ਨੂੰ ਦਰੁਸਤ ਤਰੀਕੇ ਨਾਲ ਕਰਨ ਦੀ ਮੰਗ ਕੀਤੀ। ਇਸ ਮੌਕੇ ਰਾਜਨ ਗਰਗ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਕਾਂਗਰਸ ਕਮੇਟੀ ਮੰਗ ਕਰਦੀ ਹੈ ਕਿ ਵਾਰੜਬੰਦੀ ਦੀ ਕਮੇਟੀ ਵਿੱਚ ਕਾਂਗਰਸ ਦਾ ਨੁਮਾਇੰਦਾ ਜਿਲ੍ਹਾ ਪ੍ਰਧਾਨ ਤੋਂ ਰਾਏ ਲੈ ਕੇ ਸ਼ਾਮਿਲ ਕੀਤਾ ਜਾਵੇ, ਬਰਾਬਰਤਾ ਦੇ ਅਧਿਕਾਰ ਨਾਲ ਵੋਟਾਂ ਹਰ ਵਾਰਡ ਵਿੱਚ ਸ਼ਾਮਿਲ ਕੀਤੀਆਂ ਜਾਣ, ਵੱਧ ਅਤੇ ਘੱਟ ਵੋਟਾਂ ਦਾ ਅੰਤਰ ਖ਼ਤਮ ਕੀਤਾ ਜਾਵੇ। ਉਹਨਾਂ ਕਿਹਾ ਕਿ ਬੇਸ਼ੱਕ 2011 ਤੋਂ ਬਾਅਦ ਜਣਗਣਨਾ ਨਹੀਂ ਹੋਈ ਪ੍ਰੰਤੂ ਨਗਰ ਨਿਗਮ ਤੇ ਹਲਕਾ ਬਠਿੰਡਾ ਸ਼ਹਿਰੀ ਦੀਆਂ ਵੋਟਾਂ ਵਿਚ ਭਾਰੀ ਅੰਤਰ ਹੈ।

ਇਹ ਵੀ ਪੜ੍ਹੋ Sukhbir Badal ਵੱਲੋਂ Patiala Police ਦੀ ਕਥਿਤ Audio ਵਾਈਰਲ; Police ਦਾ ਦਾਅਵਾ AI ਨਾਲ ਕੀਤੀ ਤਿਆਰ

ਜ਼ਿਲ੍ਹਾ ਪ੍ਰਧਾਨ ਮੁਤਾਬਕ ਨਗਰ ਨਿਗਮ ਦੀਆਂ ਜਿੱਥੇ 2 ਲੱਖ 9 ਹਜ਼ਾਰ ਵੋਟਾਂ ਦੱਸੀਆਂ ਜਾ ਰਹੀਆਂ ਹਨ, ਉਥੇ ਵਿਧਾਨ ਸਭਾ ਹਲਕੇ, ਜੋਕਿ ਪੂਰੀ ਤਰ੍ਹਾਂ ਬਠਿੰਡਾ ਨਗਰ ਨਿਗਮ ਵਿਚ ਪੈਂਦਾ ਹੈ, ਦੀਆਂ ਵੋਟਾਂ 2 ਲੱਖ 27 ਹਜ਼ਾਰ ਹਨ। ਇਸੇ ਤਰ੍ਹਾਂ ਨਿਗਮ ਦੀ ਹੱਦਬੰਦੀ ਵਿਚ ਕਈ ਵਾਰ ਵਾਧਾ ਹੋਣ ਦੇ ਬਾਅਦ ਇਸਦੇ ਵਿਚ ਕਟਾਰ ਸਿੰਘ ਵਾਲਾ, ਜੋਧਪੁਰ ਰਮਾਣਾ, ਬਹਿਮਣ ਦੀਵਾਨਾ, ਗਿੱਲ ਪੱਤੀ, ਸਿਲਵਰ ਔਕਸ ਕਲੋਨੀ ਅਤੇ ਨਰੂਆਣਾ ਦੇ ਇਲਾਕਿਆਂ ਨੂੰ ਵੀ ਸ਼ਾਮਲ ਕੀਤਾ ਜਾ ਚੁੱਕਿਆ ਤੇ ਇੱਥੇ ਕਾਫ਼ੀ ਆਬਾਦੀ ਵਸਦੀ ਹੈ, ਜਿਸਦੀ ਵੋਟ ਵੀ ਨਗਰ ਨਿਗਮ ਅਧੀਨ ਲਿਆਂਦੀ ਜਾਣੀ ਚਾਹੀਦੀ ਹੈ। ਜਿਸਦੇ ਚੱਲਦੇ ਹੁਣ ਬਠਿੰਡਾ ਦੀ ਆਬਾਦੀ 4 ਲੱਖ ਤੋਂ ਵੀ ਟੱਪ ਚੁੱਕੀ ਹੈ। ਜਿਸ ਕਾਰਨ ਵਾਰਡਬੰਦੀ ਦੇ ਵਿਚ ਵਾਰਡਾਂ ਨੂੰ ਵਧਾਉਣਾ ਬਹੁਤ ਜਰੂਰੀ ਹੈ ਪ੍ਵਰੰਤੁ ਮੌਜੂਦਾ ਸਰਕਾਰ ਵੱਲੋਂ 50 ਵਾਰਡਾਂ ਦੇ ਤਹਿਤ ਹੀ ਚੋਣਾਂ ਕਰਵਾਉਣ ਦਾ ਟੀਚਾ ਰੱਖਿਆ ਗਿਆ ਹੈ।

ਇਹ ਵੀ ਪੜ੍ਹੋ ਵੱਡੀ ਖ਼ਬਰ; Bikram Majithia ਨੂੰ ਵੱਡਾ ਝਟਕਾ; ਅਦਾਲਤ ਵੱਲੋਂ ਜਮਾਨਤ ਦੇਣ ਤੋਂ ਇੰਨਕਾਰ

ਜਿਸ ਲਈ ਕਾਂਗਰਸ ਕਮੇਟੀ ਮੰਗ ਕਰਦੀ ਹੈ ਕਿ ਵਾਰਡਾਂ ਵਿਚ ਵਾਧਾ ਕਰਕੇ ਵਾਰਡਬੰਦੀ ਕੀਤੀ ਜਾਵੇ ਅਤੇ ਹਰ ਵਾਰਡ ਦੀ ਵੋਟ ਬਰਾਬਰ ਰੱਖ ਕੇ ਜਾਤੀ ਅਧਾਰਤ ਜਨ ਗਨਣਾ ਦੇ ਤਹਿਤ ਵਾਰਡਾਂ ਦੀ ਰਿਜਰਵੇਸ਼ਨ ਹੋਵੇ ਨਹੀਂ ਤਾਂ ਕਾਂਗਰਸ ਪਾਰਟੀ ਤਿੱਖੇ ਸੰਘਰਸ਼ ਲਈ ਮਜਬੂਰ ਹੋਵੇਗੀ। ਇਸ ਮੌਕੇ ਉਹਨਾਂ ਦੇ ਨਾਲ ਬਲਜਿੰਦਰ ਠੇਕੇਦਾਰ,ਰੁਪਿੰਦਰ ਬਿੰਦਰਾ, ਅਰੁਣਜੀਤ ਮੱਲ, ਅਸ਼ੋਕ ਪ੍ਰਧਾਨ, ਮਾਧਵ ਸ਼ਰਮਾ, ਹਰਵਿੰਦਰ ਲੱਡੂ, ਕਿਰਨਜੀਤ ਸਿੰਘ ਗੈਹਰੀ, ਸੁਨੀਲ ਕੁਮਾਰ ਚੇਅਰਮੈਨ, ਬਲਜੀਤ ਸਿੰਘ ਯੂਥ, ਹਤੇਸ਼ ਕੁਮਾਰ, ਅਵਤਾਰ ਸਿੰਘ ਸਨੀ, ਜਗਰਾਜ ਸਿੰਘ, ਹਰਮਨ ਸਿੰਘ, ਵਿੱਕੀ ਨੰਬਰਦਾਰ, ਹਰਮਨ ਕੋਟ ਫਤਾ, ਗੁਰਵਿੰਦਰ ਚਹਿਲ, ਬਲਵਿੰਦਰ ਬੰਸੀ, ਦੁਲੀ ਚੰਦ ਕਟਾਰੀਆ, ਰੂਪ ਸਿੰਘ, ਸੁਖਦੇਵ ਸਿੰਘ ਬਰਾੜ, ਨੱਥੂਰਾਮ, ਹਰਿ ਓਮ ਕਪੂਰ, ਦਪਿੰਦਰ ਮਿਸ਼ਰਾ, ਮਾਸਟਰ ਪ੍ਰਕਾਸ਼ ਚੰਦ, ਸੰਜੀਵ ਕੁਮਾਰ ਸੋਨੂ, ਯਾਦਵਿੰਦਰ, ਟਿੰਕੂ ਗਰੋਵਰ, ਸੁਖਦੇਵ ਸਿੰਘ ਸੁੱਖਾ ਦੀ ਸਮੇਤ ਵੱਡੀ ਗਿਣਤੀ ਵਿੱਚ ਕਾਂਗਰਸੀ ਵਰਕਰ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Bathinda Police ਨੇ ਪਿਛਲੇ ਸਮਿਆਂ ਦੌਰਾਨ ਗੁੰਮ ਹੋਏ 188 ਮੋਬਾਇਲ ਫੋਨ ਲੱਭ ਕੇ ਮਾਲਕਾਂ ਹਵਾਲੇ ਕੀਤੇ

0

Bathinda News: Bathinda Police (ਬਠਿੰਡਾ ਪੁਲਿਸ) ਵੱਲੋ CEIR (Central Equipment Identity Register) ਪੋਰਟਲ ਦੀ ਮੱਦਦ ਨਾਲ ਪਿਛਲੇ ਸਮਿਆਂ ਦੌਰਾਨ ਗੁੰਮ ਹੋਏ 188 ਮੋਬਾਈਲ ਫੋਨਬਰਾਮਦ ਕਰਵਾ ਕੇ ਮਾਲਕਾਂ ਦੇ ਹਵਾਲੇ ਕੀਤੇ ਹਨ। ਇੰਨ੍ਹਾਂ ਫ਼ੋਨਾਂ ਦੀ ਕੀਮਤ ਕਰੀਬ 26,59,100/- ਰੁਪਏ ਬਣਦੀ ਹੈ। ਐਸਐਸਪੀ ਅਮਨੀਤ ਕੌਂਡਲ ਦੀ ਅਗਵਾਈ ਹੇਠ ਵੀਰਵਾਰ ਨੂੰ ਇਸ ਸਬੰਧ ਵਿਚ ਇੱਕ ਸਮਾਗਮ ਦੌਰਾਨ ਇਹ ਮੋਬਾਇਲ ਫ਼ੋਨ ਉਨ੍ਹਾਂ ਦੇ ਅਸਲ ਮਾਲਕਾਂ ਦੇ ਹਾਵਲੇ ਕੀਤੇ ਗਏ।

ਇਹ ਵੀ ਪੜ੍ਹੋ Punjab Police ਦੇ 2 IPS ਅਤੇ 2 PPS ਅਧਿਕਾਰੀਆਂ ਦੇ ਹੋਏ ਤਬਾਦਲੇ

ਉਨ੍ਹਾਂ ਦਸਿਆ ਕਿ ਜ਼ਿਲ੍ਹਾ ਪੁਲਿਸ ਬਠਿੰਡਾ ਨੇ ਕਮਿਊਨਿਟੀ ਪੁਲਿਸਿੰਗ ਦਾ ਇਜ਼ਹਾਰ ਕਰਦੇ ਹੋਏ ਪਬਲਿਕ ਦੇ ਗੁੰਮ ਹੋਏ ਮੋਬਾਈਲ ਫੋਨਾਂ ਨੂੰ CEIR (Central Equipment Identity Register)ਪੋਰਟਲ ਦੀ ਮੱਦਦ ਨਾਲ ਬਰਾਮਦ ਕਰਵਾ ਕੇ ਸਬੰਧਤ ਮਾਲਕਾਂ ਦੇ ਸਪੁਰਦ ਕਰਕੇ ਉਹਨਾਂ ਦੇ ਹੋਏ ਵਿੱਤੀ ਨੁਕਸਾਨ ਦੀ ਭਰਪਾਈ ਕਰਨ ਵਿੱਚ ਬਹੁਤ ਮਹੱਤਵ ਪੂਰਨ ਰੋਲ ਅਦਾ ਕੀਤਾ ਹੈ।ਉਨ੍ਹਾਂ ਇਸਦੇ ਲਈ ਜ਼ਿਲ੍ਹਾ ਪੁਲਿਸ ਦੀ ਟੀਮ ਨੂੰ ਸਾਬਾਸ਼ੀ ਦਿੰਦਿਆਂ ਕਿਹਾ ਕਿ ਤਜ਼ਰਬੇਕਾਰ ਕਰਮਚਾਰੀਆਂ ਦੀ ਇੱਕ ਸਾਂਝੀ ਟੀਮ ਨੇ ਪ੍ਰੰਪਰਾਗਤ ਅਤੇ ਆਧੁਨਿਕ ਵਿਗਿਆਨਕ ਤਕਨੀਕ ਦੇ ਸੁਮੇਲ ਦੀ ਵਰਤੋਂ ਕਰਦੇ ਹੋਏ ਇਹ ਮੋਬਾਇਲ ਫ਼ੋਨ ਬਰਾਮਦ ਕੀਤੇ ਹਨ। ਉਨ੍ਹਾਂ ਇਹ ਵੀ ਦਸਿਆ ਕਿ ਜਨਵਰੀ 2025 ਤੋਂ ਹੁਣ ਤੱਕ ਬਠਿੰਡਾ ਪੁਲਿਸ ਵੱਲੋਂ ਕੁੱਲ 898 ਮੋਬਾਈਲ ਫੋਨ ਟਰੇਸ ਕੀਤੇ ਜਾ ਚੁੱਕੇ ਹਨ, ਜਿਹਨਾਂ ਦੀ ਕੁੱਲ ਕੀਮਤ ਕਰੀਬ 1 ਕਰੋੜ 17 ਲੱਖ ਰੁਪਏ ਬਣਦੀ ਹੈ। ਇਸ ਮੌਕੇ ਹੋਰ ਉੱਚ ਅਧਿਕਾਰੀ ਵੀ ਮੌਜੂਦ ਰਹੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Punjab Police ਦੇ 2 IPS ਅਤੇ 2 PPS ਅਧਿਕਾਰੀਆਂ ਦੇ ਹੋਏ ਤਬਾਦਲੇ

0

Chandigarh News:ਪੰਜਾਬ ਸਰਕਾਰ ਨੇ ਵੀਰਵਾਰ ਨੂੰ ਚਾਰ ਸੀਨੀਅਰ ਪੁਲਿਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਹਨ। ਬਦਲੇ ਗਏ ਅਧਿਕਾਰੀਆਂ ਵਿਚ 2 IPS ਅਤੇ 2 PPS ਅਧਿਕਾਰੀ ਸ਼ਾਮਲ ਹਨ। ਇੰਨ੍ਹਾਂ ਵਿਚ ਯੂਐਨ ਮਿਸ਼ਨ ਤੋਂ ਵਾਪਸ ਆਏ 2001 ਬੈਚ ਦੇ ਸੀਨੀਅਰ ਆਈਪੀਐਸ ਅਧਿਕਾਰੀ ਕੋਸਤਬ ਸ਼ਰਮਾ ਨੂੰ ਆਈਜੀ IG ANTF ਅਤੇ ਕੇਂਦਰੀ ਡੈਪੁਟੇਸ਼ਨ ਤੋਂ ਵਾਪਸ ਆਏ 2003 ਬੈਚ ਦੇ ਆਈਪੀਐਸ ਅਧਿਕਾਰੀ ਅਸ਼ੀਸ ਚੌਧਰੀ ਨੂੰ IG Counter Intelligence ਲਗਾਇਆ ਗਿਆ। ਇਸੇ ਤਰ੍ਹਾਂ ਪੀਪੀਐਸ ਅਧਿਕਾਰੀ ਵਰਿੰਦਰ ਸਿੰਘ ਬਰਾੜ ਅਤੇ ਜਗਤਪ੍ਰੀਤ ਸਿੰਘ ਦੀਆਂ ਸੇਵਾਵਾਂ ਵਿਜੀਲੈਂਸ ਨੂੰ ਸੌਪੀਆਂ ਗਈਆਂ ਹਨ ਤੇ ਸੰਭਾਵਿਤ ਤੌਰ ‘ਤੇ ਵਿਜੀਲੈਂਸ ਵੱਲੋਂ ਇੰਨ੍ਹਾਂ ਦੀ ਨਵੀਂ ਨਿਯੁਕਤੀ ਦਾ ਐਲਾਨ ਇੱਕ-ਦੋ ਦਿਨਾਂ ਵਿਚ ਕੀਤਾ ਜਾਵੇਗਾ।

ਇਹ ਵੀ ਪੜ੍ਹੋ 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Sukhbir Badal ਵੱਲੋਂ Patiala Police ਦੀ ਕਥਿਤ Audio ਵਾਈਰਲ; Police ਦਾ ਦਾਅਵਾ AI ਨਾਲ ਕੀਤੀ ਤਿਆਰ

0

Patiala News: ਆਗਾਮੀ 14 ਦਸੰਬਰ ਨੂੰ ਹੋਣ ਜਾ ਰਹੀ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣ ਦੇ ਲਈ ਸੂਬੇ ਵਿਚ ਸਿਆਸੀ ਮਾਹੌਲ ਗਰਮਾਇਆ ਹੋਇਆ। ਇੰਨ੍ਹਾਂ ਚੋਣਾਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਲਗਾਤਾਰ ਆਮ ਆਦਮੀ ਪਾਰਟੀ ਦੀ ਸਰਕਾਰ ਅਤੇ ਪੰਜਾਬ ਪੁਲਿਸ ਉੱਪਰ ਧੱਕੇਸ਼ਾਹੀ ਕਰਨ ਦੇ ਦੋਸ਼ ਲਗਾਏ ਜਾ ਰਹੇ ਹਨ। ਵੀਰਵਾਰ ਸਵੇਰੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਆਪਣੇ ਫ਼ੇਸਬੁੱਕ ਪੇਜ਼ ‘ਤੇ ਇੱਕ ਕਥਿਤ ਆਡੀਓ ਪਾ ਕੇ ਪਟਿਆਲਾ ਪੁਲਿਸ ‘ਤੇ ਗੰਭੀਰ ਦੋਸ਼ ਲਗਾਏ ਹਨ। ਜਿਸਦੇ ਵਿਚ ਉਨ੍ਹਾਂ ਦਾਅਵਾ ਕੀਤਾ ਹੈ ਕਿ ਐਸਐਸਪੀ ਪਟਿਆਲਾ ਦੇ ਵੱਲੋਂ ਅਕਾਲੀ ਉਮੀਦਵਾਰਾਂ ਦੇ ਕਾਗਜ਼ ਫ਼ਾੜਣ ਦੀਆਂ ਹਿਦਾਇਤਾਂ ਦਿੱਤੀਆਂ ਜਾ ਰਹੀਆਂ ਹਨ।

ਇਹ ਵੀ ਪੜ੍ਹੋ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ; ਰਾਜ ਚੋਣ ਕਮਿਸ਼ਨਰ ਵੱਲੋਂ ਨਾਮਜ਼ਦਗੀ ਦੇ ਆਖਰੀ ਦਿਨ ਲਈ ਵਿਸ਼ੇਸ਼ ਹਿਦਾਇਤਾਂ ਜਾਰੀ

ਦੂਜੇ ਪਾਸੇ ਪਟਿਆਲਾ ਪੁਲਿਸ ਨੇ ਵੀ ਅਪਣੇ ਫ਼ੇਸਬੁੱਕ ਪੇਜ਼ ‘ਤੇ ਇਸ ਆਡੀਓ ਨੂੰ ਝੂਠੀ ਅਤੇ ਗਲਤ ਕਰਾਰ ਦਿੰਦਿਆਂ ਦਾਅਵਾ ਕੀਤਾ ਹੈ ਕਿ ਇਹ AI ਨਾਲ ਤਿਆਰ ਕੀਤੀ ਗਈ ਹੈ ਤਾਂ ਕਿ ਪੁਲਿਸ ਦਾ ਅਕਸ ਖਰਾਬ ਕੀਤਾ ਜਾ ਸਕੇ। ਪੁਲਿਸ ਅਧਿਕਾਰੀਆਂ ਮੁਤਾਬਕ ਅਜਿਹਾ ਕਰਨ ਵਾਲਿਆਂ ਵਿਰੁਧ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।ਦਸਣਾ ਬਣਦਾ ਹੈਕਿ ਤਰਨਤਾਰਨ ਉੱਪ ਚੋਣ ਤੋਂ ਬਾਅਦ ਲਗਾਤਾਰ ਅਕਾਲੀ ਦਲ ਤੇ ਸਰਕਾਰ ਵਿਚਕਾਰ ਟਸਲ ਵਧਦੀ ਜਾ ਰਹੀ ਹੈ ਤੇ ਬੀਤੇ ਕੱਲ ਵੀ ਪਟਿਆਲਾ ਦੇ ਘਨੌਰ ਹਲਕੇ ਵਿਚ ਨਾਮਜਦਗੀਆਂ ਦਾਖਲ ਕਰਨ ਨੂੰ ਲੈ ਕੇ ਹੰਗਾਮਾ ਹੋਇਆ ਸੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਵੱਡੀ ਖ਼ਬਰ; Bikram Majithia ਨੂੰ ਵੱਡਾ ਝਟਕਾ; ਅਦਾਲਤ ਵੱਲੋਂ ਜਮਾਨਤ ਦੇਣ ਤੋਂ ਇੰਨਕਾਰ

0

Chandigarh News: Bikram Majithia Case; ਆਮਦਨ ਤੋਂ ਵੱਧ ਜਾਇਦਾਦ ਕੇਸ ਦੇ ਮਾਮਲੇ ਵਿਚ 25 ਜੂਨ 2025 ਨੂੰ ਗ੍ਰਿਫਤਾਰ ਕੀਤੇ ਗਏ ਸਾਬਕਾ ਅਕਾਲੀ ਮੰਤਰੀ ਬਿਕਰਮ ਸਿੰਘ ਮਜੀਠਿਆ ਨੂੰ ਸੂਬੇ ਦੀ ਸਭ ਤੋਂ ਵੱਡੀ ਅਦਾਲਤ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਜਮਾਨਤ ਦੇਣ ਤੋਂ ਇੰਨਕਾਰ ਕਰ ਦਿੱਤਾ ਹੈ। ਇਸ ਮਾਮਲੇ ਵਿਚ ਹਾਈਕੋਰਟ ‘ਚ ਪਿਛਲੇ ਕਾਫ਼ੀ ਸਮੇਂ ਤੋਂ ਸੁਣਵਾਈ ਚੱਲਦੀ ਆ ਰਹੀ ਸੀ ਤੇ ਹਾਈਕੋਰਟ ਨੇ 20 ਨਵੰਬਰ ਨੂੰ ਇਸ ਮਸਲੇ ‘ਤੇ ਫੈਸਲਾ ਰਾਖਵਾਂ ਰੱਖ ਲਿਆ ਸੀ। ਵੀਰਵਾਰ ਨੂੰ ਸਵੇਰੇ 10 ਵਜੇਂ ਇਸ ਕੇਸ ਉੱਪਰ ਅਦਾਲਤ ਵੱਲੋਂ ਫੈਸਲਾ ਸੁਣਾਉਂਦਿਆਂ ਜਮਾਨਤ ਨਾ ਦੇਣ ਦਾ ਫੈਸਲਾ ਸੁਣਾਇਆ।

ਇਹ ਵੀ ਪੜ੍ਹੋ ਕੰਗਨਾ ਰਣੌਤ (Kangana Ranaut) ਵਿਰੁਧ ਮਾਣਹਾਣੀ ਦੇ ਕੇਸ ‘ਚ ਬਠਿੰਡਾ ਅਦਾਲਤ ਵਿਚ ਪੇਸ਼ੀ ਅੱਜ

ਹਾਲਾਂਕਿ ਇਸਦੇ ਪਿੱਛੇ ਕੀ ਤਰਕ ਦਿੱਤੇ ਗਏ ਹਨ, ਇਹ ਅਦਾਲਤ ਦੇ ਪੂਰੇ ਫੈਸਲੇ ਦੇ ਸਾਹਮਣੇ ਆਉਣ ਤੋਂ ਬਾਅਦ ਹੀ ਇਸਦੇ ਬਾਰੇ ਪਤਾ ਲੱਗੇਗਾ। ਦਸਣਾ ਬਣਦਾ ਹੈ ਕਿ ਵਿਜੀਲੈਂਸ ਵੱਲੋਂ ਦਰਜ਼ ਇਸ ਕੇਸ ਵਿਚ ਦੋਸ਼ ਇਹ ਲਗਾਏ ਗਏ ਹਨ ਕਿ ਨਸ਼ਾ ਤਸਕਰੀ ਦੇ ਪੈਸਿਆਂ ਨੂੰ ਵੱਖ ਵੱਖ ਤਰੀਕਿਆਂ ਦੇ ਨਾਲ ਚਿੱਟਾ ਕੀਤਾ ਗਿਆ ਹੈ। ਵਿਜੀਲੈਂਸ ਵੱਲੋਂ ਇਸ ਕੇਸ ਵਿਚ ਮਜੀਠਿਆ ਦੇ ਇੱਕ ਨਜ਼ਦੀਕੀ ਸਰਾਬ ਠੇਕੇਦਾਰ ਗੁਲਾਟੀ ਨੂੰ ਵੀ ਗ੍ਰਿਫਤਾਰ ਕੀਤਾ ਹੈ ਜਦਕਿ ਉਸਦੇ ਸਾਲੇ ਗਜ਼ਪਤ ਸਿੰਘ ਗਰੇਵਾਲ ਨੂੰ ਵੀ ਇਸ ਕੇਸ ਵਿਚ ਨਾਮਜਦ ਕੀਤਾ ਜਾ ਚੁੱਕਿਆ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਕੰਗਨਾ ਰਣੌਤ (Kangana Ranaut) ਵਿਰੁਧ ਮਾਣਹਾਣੀ ਦੇ ਕੇਸ ‘ਚ ਬਠਿੰਡਾ ਅਦਾਲਤ ਵਿਚ ਪੇਸ਼ੀ ਅੱਜ

0

Bathinda News: Kangana Ranaut case; ਦਿੱਲੀ ‘ਚ ਤਿੰਨ ਖੇਤੀ ਬਿੱਲਾਂ ਦੇ ਵਿਰੋਧ ‘ਚ ਚੱਲੇ ਸੰਘਰਸ਼ ਦੌਰਾਨ ਹਿੱਸਾ ਲੈਣ ਵਾਲੀ ਕਿਸਾਨ ਬੀਬੀਆਂ ਬਾਰੇ ਗਲਤ ਟਿੱਪਣੀਆਂ ਕਰਕੇ ਬੁਰੀ ਫ਼ਸੀ ਸੰਸਦ ਮੈਂਬਰ ਤੇ ਅਦਾਕਾਰਾ ਕੰਗਨਾ ਰਣੌਤ (Kangana Ranaut)ਵਿਰੁਧ ਬਠਿੰਡਾ ਦੀ ਕੋਰਟ ਵਿਚ ਦਾਈਰ ਕੀਤੇ ਮਾਣਹਾਣੀ ਕੇਸ ਵਿਚ ਅੱਜ ਮੁੜ ਪੇਸ਼ੀ ਹੈ। ਹਾਲਾਂਕਿ 27 ਅਕਤੂਬਰ 2025 ਨੂੰ ਬਠਿੰਡਾ ਦੀ ਅਦਾਲਤ ਵਿਚ ਨਿੱਜੀ ਤੌਰ ‘ਤੇ ਪੇਸ਼ ਹੋ ਕੇ ਬਾਲੀਵੁੱਡ ਅਦਾਕਾਰ ਤੇ ਲੋਕ ਸਭਾ ਹਲਕਾ ਮੰਡੀ ਤੋਂ ਭਾਜਪਾ ਦੀ ਐਮਪੀ ਸਿਕਾਇਤਕਰਤਾ ਬੀਬੀ ਮਹਿੰਦਰ ਕੌਰ ਤੋਂ ਮੁਆਫ਼ੀ ਮੰਗ ਚੁੱਕੀ ਹੈ ਅਤੇ ਨਿੱਜੀ ਪੇਸ਼ੀ ਤੋਂ ਵੀ ਅਦਾਲਤ ਕੋਲੋਂ ਛੋਟ ਮੰਗੀ ਹੈ।

ਇਹ ਵੀ ਪੜ੍ਹੋ Amirtsar ‘ਚ ਬੱਸ ਤੇ ਟਿੱਪਰ ਵਿਚਕਾਰ ਭਿਆਨਕ ਹਾਦਸਾ; ਬੱਚੇ ਸਹਿਤ ਅੱਧੀ ਦਰਜ਼ਨ ਮੌ+ਤਾਂ, ਦਰਜ਼ਨਾਂ ਜਖ਼ਮੀ

ਪ੍ਰੰਤੂ ਬਠਿੰਡਾ ਜ਼ਿਲ੍ਹੇ ਦੀ ਰਹਿਣ ਵਾਲੀ ਮਹਿੰਦਰ ਕੌਰ ਵੱਲੋਂ ਆਪਣੇ ਵਕੀਲ ਰਘਵੀਰ ਸਿੰਘ ਬਹਿਣੀਵਾਲ ਦੇ ਰਾਹੀਂ ਜੁਡੀਸ਼ਲ ਮੈਜਿਸਟਰੇਟ (ਫ਼ਸਟ ਕਲਾਸ)ਇੰਦਰਜੀਤ ਸਿੰਘ ਦੀ ਅਦਾਲਤ ਵਿੱਚ ਚੱਲ ਰਹੇ ਇਸ ਕੇਸ ਵਿਚ ਹਾਲੇ ਮੁਆਫ਼ੀ ਨੂੰ ਸਵੀਕਾਰ ਨਹੀਂ ਕੀਤਾ ਤੇ ਨਾਲ ਹੀ ਨਿੱਜੀ ਪੇਸ਼ੀ ਤੋਂ ਛੋਟ ਦੇਣ ਦੀ ਅਰਜ਼ੀ ਦਾ ਵੀ ਵਿਰੋਧ ਕੀਤਾ ਹੈ। ਐਡਵੋਕੇਟ ਰਘਵੀਰ ਸਿੰਘ ਬਹਿਣੀਵਾਲ ਨੇ ਦਸਿਆ ਕਿ ਅੱਜ ਦੀ ਪੇਸ਼ੀ ਦੌਰਾਨ ਉਨ੍ਹਾਂ ਵੱਲੋਂ ਸਿਕਾਇਤਕਰਤਾ ਮਹਿੰਦਰ ਕੌਰ ਦੇ ਅਦਾਲਤ ਵਿਚ ਬਿਆਨ ਦਰਜ਼ ਕਰਵਾਏ ਜਾਣਗੇ। ਦੂਜੇ ਪਾਸੇ ਕੰਗਨਾ ਦੇ ਵਕੀਲਾਂ ਵੱਲੋਂ ਨਿੱਜੀ ਪੇਸ਼ੀ ਤੋਂ ਛੋਟ ਦੇ ਮਾਮਲੇ ਵਿਚ ਆਪਣੇ ਤਰਕ ਰੱਖੇ ਜਾਣਗੇ।

ਇਹ ਵੀ ਪੜ੍ਹੋ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ; ਰਾਜ ਚੋਣ ਕਮਿਸ਼ਨਰ ਵੱਲੋਂ ਨਾਮਜ਼ਦਗੀ ਦੇ ਆਖਰੀ ਦਿਨ ਲਈ ਵਿਸ਼ੇਸ਼ ਹਿਦਾਇਤਾਂ ਜਾਰੀ

ਜਿਕਰਯੋਗ ਹੈ ਕਿ ਮਾਣਹਾਣੀ ਦੇ ਇਸ ਕੇਸ ‘ਤੇ ਰੋਕ ਲਗਾਉਣ ਲਈ ਕੰਗਨਾ ਰਣੌਤ ਵੱਲੋਂ ਪੰਜਾਬ ਤੇ ਹਰਿਆਣਾ ਹਾਈਕੋਰਟ ਤੋਂ ਲੈ ਕੇ ਦੇਸ ਦੀ ਸਰਬਉਚ ਅਦਾਲਤ ਵਿਚ ਪਿਟੀਸ਼ਨ ਦਾਈਰ ਕੀਤੀ ਗਈ ਸੀ ਪ੍ਰੰਤੁ ਦੋਨਾਂ ਅਦਾਲਤਾਂ ਨੇ ਰਾਹਤ ਦੇਣ ਤੋਂ ਇੰਨਕਾਰ ਕਰ ਦਿੱਤਾ ਸੀ। ਜਿਸਤੋਂ ਬਾਅਦ ਹੁਣ ਬਠਿੰਡਾ ਦੀ ਅਦਾਲਤ ਵਿਚ ਸੁਣਵਾਈ ਹੋ ਰਹੀ ਹੈ। ਦਸਣਾ ਬਣਦਾ ਹੈ ਕਿ ਕੰਗਨਾ ਨੇ ਕਿਸਾਨ ਅੰਦੋਲਨ ਦੌਰਾਨ ਕਿਸਾਨਾਂ ਦੇ ਵਿਰੋਧ ਵਿਚ ਇੱਕ ਪੋਸਟ ਪਾਈ ਸੀ, ਜਿਸ ਵਿਚ ਉਸਨੇ ਕਿਹਾ ਕਿ ਇਹ ਉਹ ਉਹੀ ‘ਦਾਦੀ ਭਾਵ ਬਿਲਕਿਸ ਬਾਨੋ ਹੈ, ਜੋ ਸ਼ਾਹੀਨ ਬਾਗ ’ਚ ਹੋਏ ਵਿਰੋਧ ਪ੍ਰਦਰਸ਼ਨ ਦਾ ਹਿੱਸਾ ਸੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Amirtsar ‘ਚ ਬੱਸ ਤੇ ਟਿੱਪਰ ਵਿਚਕਾਰ ਭਿਆਨਕ ਹਾਦਸਾ; ਬੱਚੇ ਸਹਿਤ ਅੱਧੀ ਦਰਜ਼ਨ ਮੌ+ਤਾਂ, ਦਰਜ਼ਨਾਂ ਜਖ਼ਮੀ

0

Amritsar News: ਬੁੱਧਵਾਰ ਦੇਰ ਸ਼ਾਮ ਨੂੰ ਅੰਮ੍ਰਿਤਸਰ ਦੇ ਕੱਥੂਨੰਗਲ ਇਲਾਕੇ ‘ਚ ਟੋਲ ਪਲਾਜ਼ਾ ਕੋਲ ਬੱਸ ਅਤੇ ਟਿੱਪਰ ਵਿਚਕਾਰ ਵਾਪਰੇ ਭਿਆਨਕ ਹਾਦਸੇ ਵਿਚ ਇੱਕ ਬੱਚੇ ਸਮੇਤ ਅੱਧੀ ਦਰਜ਼ਨ ਦੀਆਂ ਮੌਤਾਂ ਹੋਣ ਅਤੇ ਦਰਜ਼ਨਾਂ ਸਵਾਰੀਆਂ ਦੇ ਜਖ਼ਮੀ ਹੋਣ ਦੀ ਸੂਚਨਾ ਹੈ। ਹਾਦਸੇ ਤੋਂ ਬਾਅਦ ਟਿੱਪਰ ਚਾਲਕ ਫ਼ਰਾਰ ਹੋ ਗਿਆ, ਜੋਕਿ ਰਾਤ ਦੇ ਹਨੇਰੇ ਵਿਚ ਬਿਨਾਂ ਕੋਈ ਡਿੱਪਰ ਦਿੰਦਿਆਂ ਆਪਣੇ ਟਿੱਪਰ ਨੂੰ ਸੜਕ ਉੱਪਰੋਂ ਮੋੜ ਰਿਹਾ ਸੀ।

ਇਹ ਵੀ ਪੜ੍ਹੋ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ; ਰਾਜ ਚੋਣ ਕਮਿਸ਼ਨਰ ਵੱਲੋਂ ਨਾਮਜ਼ਦਗੀ ਦੇ ਆਖਰੀ ਦਿਨ ਲਈ ਵਿਸ਼ੇਸ਼ ਹਿਦਾਇਤਾਂ ਜਾਰੀ

ਇਸ ਦੌਰਾਨ ਗੁਰਦਾਸਪੁਰ ਸਾਈਡ ਤੋਂ ਅੰਮ੍ਰਿਤਸਰ ਵੱਲ ਨੂੰ ਜਾ ਰਹੀ ਪ੍ਰਾਈਵੇਟ ਕੰਪਨੀ ਦੀ ਇੱਕ ਤੇਜ਼ ਰਫ਼ਤਾਰ ਬੱਸ ਇਸ ਟਿੱਪਰ ਦੇ ਵਿਚ ਜਾ ਵੱਜੀ। ਹਾਦਸੇ ਤੋਂ ਬਾਅਦ ਬੱਸ ਦਾ ਮੂਹਰਲਾ ਹਿੱਸਾ ਬੁਰੀ ਤਰ੍ਹਾਂ ਚਕਨਾਚੂਰ ਹੋ ਗਿਆ ਅਤੇ ਸੜਕ ਉੱਪਰ ਚੀਕ-ਚਿਹਾੜਾ ਮੱਚ ਗਿਆ। ਜਿਸਤੋਂ ਬਾਅਦ ਰਾਹਗੀਰਾਂ ਤੇ ਸਮਾਜ ਸੇਵੀਆਂ ਦੀ ਮੱਦਦ ਨਾਲ ਜਖ਼ਮੀਆਂ ਨੂੰ ਅੰਮ੍ਰਿਤਸਰ ਦੇ ਹਸਪਤਾਲਾਂ ਵਿਚ ਪਹੁੰਚਾਇਆ ਗਿਆ।ਹਾਦਸੇ ਵਾਲੀ ਥਾਂ ਦਾ ਮੰਜ਼ਰ ਕਾਫ਼ੀ ਦਰਦਨਾਕ ਸੀ ਤੇ ਲਹੂ-ਲੁਹਾਣ ਹੋਈਆਂ ਸਵਾਰੀਆਂ ਇੱਧਰ ਉੱਧਰ ਡਿੱਗੀਆਂ ਪਈਆਂ ਸਨ।

ਇਹ ਵੀ ਪੜ੍ਹੋ ਗੁਰਦਾਸਪੁਰ ਗ੍ਰਨੇਡ ਹਮਲੇ ਦੇ ਸਬੰਧ ਵਿੱਚ ਇੱਕ ਹੋਰ ਗ੍ਰਿਫ਼ਤਾਰ; ਇੱਕ ਪਿਸਤੌਲ, ਅਪਰਾਧ ਦੌਰਾਨ ਵਰਤਿਆ ਗਿਆ ਮੋਟਰਸਾਈਕਲ ਬਰਾਮਦ

ਹਾਦਸੇ ਵਿਚ ਇੱਕ 14 ਸਾਲਾ ਲੜਕੇ ਸਾਹਿਬ ਸਿੰਘ ਸਮੇਤ ਅੱਧੀ ਦਰਜ਼ਨ ਦੀ ਮੌਤ ਹੋਣ ਬਾਰੇ ਦਸਿਆ ਜਾ ਰਿਹਾ। ਇਸਤੋਂ ਇਲਾਵਾ ਬਹੁਤ ਸਾਰੀਆਂ ਸਵਾਰੀਆਂ ਜਖ਼ਮੀ ਹੋ ਗਈਆਂ। ਕਿਹਾ ਜਾ ਰਿਹਾ ਕਿ ਬੱਸ ਦੇ ਡਰਾਈਵਰ ਦੀ ਵੀ ਮੌਤ ਹੋ ਗਈ। ਇਹ ਟੱਕਰ ਇੰਨੀ ਜ਼ਬਰਦਸਤ ਸੀ ਕਿ ਜਿੱਥੇ ਬੱਸ ਦਾ ਅਗਲਾ ਹਿੱਸਾ ਬੁਰੀ ਤਰ੍ਹਾਂ ਟੁੱਟ ਗਿਆ ਅਤੇ ਉਥੇ ਸੀਟਾਂ ਵੀ ਉੱਖੜ ਗਈਆਂ। ਹਾਦਸੇ ਸਮੇਂ ਬੱਸ ਵਿੱਚ 35 ਤੋਂ 40 ਯਾਤਰੀ ਸਵਾਰ ਦੱਸੇ ਜਾ ਰਹੇ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ; ਰਾਜ ਚੋਣ ਕਮਿਸ਼ਨਰ ਵੱਲੋਂ ਨਾਮਜ਼ਦਗੀ ਦੇ ਆਖਰੀ ਦਿਨ ਲਈ ਵਿਸ਼ੇਸ਼ ਹਿਦਾਇਤਾਂ ਜਾਰੀ

0

Punjab News: ਪੰਜਾਬ ਵਿੱਚ 14 ਦਸੰਬਰ ਨੂੰ ਹੋਣ ਜਾ ਰਹੀਆਂ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ ਦੇ ਲਈ ਨਾਮਜ਼ਦਗੀਆਂ ਨੂੰ ਲੈ ਕੇ ਉਠ ਰਹੇ ਵਿਵਾਦ ਦੌਰਾਨ ਰਾਜ ਚੋਣ ਕਮਿਸ਼ਨਰ ਨੇ ਨਵੀਆਂ ਹਦਾਇਤਾਂ ਜਾਰੀ ਕੀਤੀਆਂ ਹਨ। ਰਾਜ ਚੋਣ ਕਮਿਸ਼ਨਰ ਸ੍ਰੀ ਰਾਜ ਕਮਲ ਚੌਧਰੀ ਵੱਲੋਂ ਜਾਰੀ ਹਿਦਾਇਤਾਂ ਤਹਿਤ ਅੱਜ ਨਾਮਜਦਗੀਆਂ ਦੇ ਆਖਰੀ ਦਿਨ ਇਹ ਯਕੀਨੀ ਬਣਾਉਣ ਲਈ ਕਿ ਸਾਰੇ ਆਰਓ/ਏਆਰਓ ਨਾਮਜ਼ਦਗੀ ਪੱਤਰ ਪ੍ਰਾਪਤ ਕਰਨ ਲਈ ਸਵੇਰੇ 11:00 ਵਜੇ ਤੋਂ ਦੁਪਹਿਰ 3:00 ਵਜੇ ਤੱਕ ਸੂਚਿਤ ਦਫਤਰਾਂ ਵਿੱਚ ਮੌਜੂਦ ਰਹਿਣ।

ਇਹ ਵੀ ਪੜ੍ਹੋ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ; ਬਠਿੰਡਾ ‘ਚ ਤੀਜੇ ਦਿਨ 66 ਨਾਮਜਦਗੀਆਂ ਦਾਖਲ

ਇਸੇ ਤਰ੍ਹਾਂ ਐਨਓਸੀ/ਐਨਡੀਸੀ ਜਾਰੀ ਕਰਨ ਵਾਲੇ ਸਬੰਧਤ ਅਧਿਕਾਰੀਆਂ ਨੂੰ ਵੀ ਕੰਮ ਦੇ ਸਮੇਂ ਦੌਰਾਨ ਆਪਣੇ ਦਫਤਰਾਂ ਵਿੱਚ ਮੌਜੂਦ ਰਹਿਣ ਲਈ ਕਿਹਾ ਗਿਆ ਹੈ। ਇਸਤੋਂ ਇਲਾਵਾ ਪੂਰੀ ਨਾਮਜ਼ਦਗੀ ਪ੍ਰਕਿਰਿਆ ਦੀ ਵੀਡੀਓਗ੍ਰਾਫੀ ਕਰਨ ਅਤੇ ਰਿਕਾਰਡ ਕੀਤਾ ਡੇਟਾ ਡੀਈਓ ਦਫ਼ਤਰ ਦੀ ਸੁਰੱਖਿਅਤ ਹਿਰਾਸਤ ਵਿੱਚ ਸਟੋਰ ਕਰਨ ਲਈ ਕਿਹਾ ਗਿਆ ਹੈ।

ਇਹ ਵੀ ਪੜ੍ਹੋ ਸੰਸਦ ਵਿੱਚ ਗੂੰਜਿਆਂ ਪੰਜਾਬ ‘ਚ ਹੜ੍ਹਾਂ ਦਾ ਮੁੱਦਾ; ਆਪ ਐਮਪੀ ਕੰਗ ਨੇ ਕੀਤੀ ਵਿਸ਼ੇਸ ਪੈਕੇਜ਼ ਦੀ ਮੰਗ

ਇਸਦੇ ਨਾਲ ਹੀ ਇਹ ਯਕੀਨੀ ਬਣਾਉਣ ਲਈ ਕਿ ਕਿਸੇ ਵੀ ਅਣਸੁਖਾਵੀਂ ਕਾਨੂੰਨ ਵਿਵਸਥਾ ਦੀ ਸਥਿਤੀ ਨਾਲ ਨਜਿੱਠਣ ਲਈ ਪੁਖਤਾ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਇੰਨਾਂ ਹਿਦਾਇਤਾਂ ਅਤੇ ਹੁਕਮਾਂ ਦੀ ਪਾਲਣਾ ਵਿੱਚ ਕਿਸੇ ਵੀ ਕੁਤਾਹੀ ਜਾਂ ਡਿਊਟੀਆਂ ਵਿੱਚ ਅਣਗਹਿਲੀ ਦੀ ਸੂਰਤ ਵਿੱਚ ਕਮਿਸ਼ਨ ਵੱਲੋਂ ਸਖ਼ਤ ਕਾਰਵਾਈ ਦੀ ਚੇਤਾਵਨੀ ਦਿੱਤੀ ਗਈ ਹੈ।

ਸੰਸਦ ਵਿੱਚ ਗੂੰਜਿਆਂ ਪੰਜਾਬ ‘ਚ ਹੜ੍ਹਾਂ ਦਾ ਮੁੱਦਾ; ਆਪ ਐਮਪੀ ਕੰਗ ਨੇ ਕੀਤੀ ਵਿਸ਼ੇਸ ਪੈਕੇਜ਼ ਦੀ ਮੰਗ

New Delhi News: ਪੰਜਾਬ ਵਿੱਚ ਹੜ੍ਹਾਂ ਨਾਲ ਹੋਏ ਨੁਕਸਾਨ ਦਾ ਮੁੱਦਾ ਅੱਜ ਸੰਸਦ ਵਿੱਚ ਗੂੰਜਿਆਂ ਹੈ। ਇਸ ਮੁੱਦੇ ਨੂੰ ਚੁੱਕਦਿਆਂ ਸ੍ਰੀ ਆਨੰਦਪੁਰ ਸਾਹਿਬ ਤੋਂ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਮਾਲਵਿੰਦਰ ਸਿੰਘ ਕੰਗ ਨੇ ਸੂਬੇ ਲਈ 50 ਹਜ਼ਾਰ ਕਰੋੜ ਰੁਪਏ ਦੇ ਵਿਸ਼ੇਸ਼ ਪੈਕੇਜ ਦੀ ਮੰਗ ਕੀਤੀ ਹੈ ਤਾਂ ਜੋ ਪੰਜਾਬ ਆਪਣੇ ਪੈਰਾਂ ‘ਤੇ ਖੜ੍ਹਾ ਹੋ ਸਕੇ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਹੜ੍ਹਾਂ ਦੇ ਕਾਰਨ 2,500 ਪਿੰਡ ਪੂਰੀ ਤਰ੍ਹਾਂ ਤਬਾਹ ਕਰ ਦਿੱਤੇ ਹਨ ਅਤੇ ਪੰਜ ਲੱਖ ਏਕੜ ਫਸਲਾਂ ਨੂੰ ਨੁਕਸਾਨ ਪਹੁੰਚਾਇਆ ਹੈ। ਉਨ੍ਹਾਂ ਇਹ ਵੀ ਦਾਅਵਾ ਕੀਤਾ ਕਿ ਹੜ੍ਹਾਂ ਦੇ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ ਲੈ ਕੇ ਕੇਂਦਰ ਸਰਕਾਰ ਦੇ ਕਈ ਮੰਤਰੀਆਂ ਨੇ ਪੰਜਾਬ ਦਾ ਦੌਰਾ ਕੀਤਾ ਪ੍ਰੰਤੂ ਕੋਈ ਸਹਾਇਤਾ ਨਹੀਂ ਦਿੱਤੀ ਗਈ।

ਇਹ ਵੀ ਪੜ੍ਹੋ ਜਾਪਾਨ ਦੌਰੇ ਦੇ ਦੂਜੇ ਦਿਨ ਮੁੱਖ ਮੰਤਰੀ ਦੇ ਸੁਹਿਰਦ ਯਤਨਾਂ ਸਦਕਾ ਸੂਬੇ ਵਿੱਚ 400 ਕਰੋੜ ਰੁਪਏ ਦੇ ਨਿਵੇਸ਼ ਲਈ ਹੋਇਆ ਰਾਹ ਪੱਧਰਾ

ਐਮਪੀ ਮਲਵਿੰਦਰ ਸਿੰਘ ਕੰਗ ਨੇ ਸੰਸਦ ਵਿਚ ਕੀ ਕਿਹਾ, ਦੇਖੋ ਵੀਡੀਓ

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Our Visitor

1901460