ਖੁਰਾਕ ਤੇ ਸਿਵਲ ਸਪਲਾਈ ਮੰਤਰੀ ਵੱਲੋਂ ਗੁਰੂ ਨਾਨਕ ਯੂਨੀਵਰਸਿਟੀ ਕਾਲਜ ਨਰੋਟ ਜੈਮਲ ਸਿੰਘ ਵਿਖੇ ਆਡੀਟੋਰੀਅਮ ਉਸਾਰੀ ਲਈ ਹਰ ਸੰਭਵ ਮਦਦ ਦਾ ਭਰੋਸਾ
ਕਾਲਜ ਵਿੱਚ ਰੁੱਖ ਲਾ ਕੇ ਕੁਦਰਤ ਦਾ ਕੀਤਾ ਸ਼ੁਕਰਾਨਾ
ਪੰਜਾਬੀ ਖਬਰਸਾਰ ਬਿਊਰੋ
ਨਰੋਟ ਜੈਮਲ ਸਿੰਘ, 23 ਮਈ: ‘‘ਅਜੋਕੇ ਦੌਰ ਵਿੱਚ ਕੁੜੀਆਂ ਦੀ ਹਰ ਖੇਤਰ ਵਿੱਚ ਸ਼ਮੂਲੀਅਤ ਵਧ ਰਹੀ ਹੈ ਅਤੇ ਉਹ ਵੱਖੋ-ਵੱਖ ਖੇਤਰਾਂ ਵਿੱਚ ਨਿੱਤ ਦਿਨ ਨਵੇਂ ਮੀਲ ਪੱਥਰ ਸਥਾਪਿਤ ਕਰ ਰਹੀਆਂ ਹਨ।’’ ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਨਰੋਟ ਜੈਮਲ ਸਿੰਘ ਦੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਵਿਖੇ ਅੱਜ ਇਕ ਸਮਾਗਮ ਦੌਰਾਨ ਪਹੁੰਚੇ ਪੰਜਾਬ ਦੇ ਖੁਰਾਕ, ਸਿਵਲ ਸਪਲਾਈ, ਖਪਤਕਾਰ ਮਾਮਲੇ ਅਤੇ ਜੰਗਲਾਤ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਆਪਣੇ ਸੰਬੋਧਨ ਦੌਰਾਨ ਕੀਤਾ।ਇਸ ਮੌਕੇ ਉਹਨਾਂ ਕਿਹਾ ਕਿ ਕਾਲਜ ਦੇ ਪ੍ਰਬੰਧਕ ਇਸ ਗੱਲ ਲਈ ਵਧਾਈ ਦੇ ਪਾਤਰ ਹਨ ਕਿ ਇਸ ਕਾਲਜ ਵਿਖੇ ਵਿੱਦਿਆ ਹਾਸਲ ਕਰ ਰਹੇ ਵਿਦਿਆਰਥੀਆਂ ਵਿੱਚੋਂ 70 ਫ਼ੀਸਦੀ ਕੁੜੀਆਂ ਹਨ ਜੋ ਕਿ ਸਮਾਜ ਵਿੱਚ ਆ ਰਹੀ ਨਵੀਂ ਜਾਗਿ੍ਰਤੀ ਦਾ ਪ੍ਰਤੀਕ ਹੈ।
ਇਸ ਮੌਕੇ ਸ੍ਰੀ ਕਟਾਰੂਚੱਕ ਨੇ ਕਿਹਾ ਕਿ ਕਾਲਜ ਨੂੰ ਜੋ ਵੀ ਮੁੱਦੇ ਦਰਪੇਸ਼ ਹਨ ਉਹਨਾਂ ਦਾ ਪਹਿਲ ਦੇ ਆਧਾਰ ਉੱਤੇ ਹੱਲ ਕੀਤਾ ਜਾਵੇਗਾ। ਉਹਨਾਂ ਇਹ ਵੀ ਭਰੋਸਾ ਦਿੱਤਾ ਕਿ ਕਾਲਜ ਵਿੱਚ ਕਰਵਾਏ ਜਾਣ ਵਾਲੇ ਸਮਾਗਮਾਂ ਸਬੰਧੀ ਕੋਈ ਔਕੜ ਪੇਸ਼ ਨਾ ਆਵੇ ਇਸ ਲਈ ਇਥੇ ਇਕ ਵੱਡਾ ਆਡੀਟੋਰੀਅਮ ਵੀ ਜਲਦ ਵੀ ਉਸਾਰਿਆ ਜਾਵੇਗਾ। ਉਹਨਾਂ ਇਹ ਵੀ ਵਚਨਬੱਧਤਾ ਦੁਹਰਾਈ ਕਿ ਕਾਲਜ ਦੇ ਗਰਾਊਂਡ ਨੂੰ ਪੱਧਰਾ ਕਰਕੇ ਖੇਡਾਂ ਦੇ ਕਾਬਿਲ ਬਣਾਇਆ ਜਾਵੇਗਾ ਤਾਂ ਜੋ ਨੌਜਵਾਨ ਮੁੰਡੇ ਅਤੇ ਕੁੜੀਆਂ ਇੱਥੇ ਆਪਣੀ ਖੇਡ ਪ੍ਰਤਿਭਾ ਨੂੰ ਹੋਰ ਨਿਖਾਰ ਕੇ ਖੇਡਾਂ ਦੇ ਖੇਤਰ ਵਿੱਚ ਸੂਬੇ ਅਤੇ ਦੇਸ਼ ਦਾ ਨਾਂ ਉੱਚਾ ਕਰ ਸਕਣ।
ਇਸ ਤੋਂ ਪਹਿਲਾਂ ਕਾਲਜ ਦੀ ਪਿ੍ਰੰਸੀਪਲ ਡਾ. ਅਰਪਨਾ ਨੇ ਸ੍ਰੀ ਲਾਲ ਚੰਦ ਕਟਾਰੂਚੱਕ ਦਾ ਸਵਾਗਤ ਕੀਤਾ ਅਤੇ ਅਧਿਆਪਕਾਂ ਨਾਲ ਉਹਨਾਂ ਦੀ ਜਾਣ-ਪਛਾਣ ਕਰਵਾਈ। ਉਹਨਾਂ ਇਸ ਮੌਕਾ ਕਾਲਜ ਵਿੱਚ ਪੜ੍ਹਾਏ ਜਾ ਰਹੇ ਕੋਰਸਾਂ ਬਾਰੇ ਮੰਤਰੀ ਨੂੰ ਜਾਣਕਾਰੀ ਦਿੰਦੇ ਹੋਏ ਇਹ ਵੀ ਦੱਸਿਆ ਕਿ ਨਵੇਂ ਸੈਸ਼ਨ ਵਿੱਚ ਕੁਝ ਹੋਰ ਨਵੇਂ ਕੋਰਸ ਕਾਲਜ ਵਿਖੇ ਸ਼ੁਰੂ ਕਰਨ ਦਾ ਉਪਰਾਲਾ ਕੀਤਾ ਜਾ ਰਿਹਾ ਹੈ।ਇਸ ਮੌਕੇ ਕਾਲਜ ਪਿ੍ਰੰਸੀਪਲ ਵੱਲੋਂ ਸ੍ਰੀ ਲਾਲ ਚੰਦ ਕਟਾਰੂਚੱਕ ਨੂੰ ਪੰਜਾਬੀ ਸੱਭਿਆਚਾਰ ਦੀ ਪ੍ਰਤੀਕ ਫੁਲਕਾਰੀ ਅਤੇ ਇਕ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਵੀ ਕੀਤਾ ਗਿਆ। ਮੰਤਰੀ ਵੱਲੋਂ ਇਸ ਮੌਕੇ ਕਾਲਜ ਵਿੱਚ ਇਕ ਰੁੱਖ ਲਗਾ ਕੇ ਕੁਦਰਤ ਦਾ ਸ਼ੁਕਰਾਨਾ ਵੀ ਅਦਾ ਕੀਤਾ ਗਿਆ।ਮਹਿਮਾਨਾਂ ਦਾ ਧੰਨਵਾਦ ਪ੍ਰੋ. ਗੁਰਪ੍ਰੀਤ ਸਿੰਘ ਅਤੇ ਸਟੇਜ ਸੰਚਾਲਨ ਪ੍ਰੋ. ਸਰਬਜੀਤ ਸਿੰਘ ਨੇ ਕੀਤਾ।ਇਸ ਮੌਕੇ ਹਾਜ਼ਰ ਹੋਰਨਾਂ ਪਤਵੰਤਿਆਂ ਵਿੱਚ ਬਲਾਕ ਪ੍ਰਧਾਨ ਸ੍ਰੀ ਕੁਲਵੰਤ ਸਿੰਘ ਅਤੇ ਮਹਾਰਾਣਾ ਪ੍ਰਤਾਪ ਸਕੂਲ ਦੇ ਪਿ੍ਰੰਸੀਪਲ ਸ੍ਰੀ ਪਾਲ ਸਿੰਘ ਵੀ ਮੌਜੂਦ ਸਨ।
ਕੁੜੀਆਂ ਦਾ ਵਿੱਦਿਆ ਹਾਸਲ ਕਰਨ ਲਈ ਅੱਗੇ ਆਉਣਾ ਨਵੀਂ ਜਾਗਿ੍ਰਤੀ ਦਾ ਸੂਚਕ: ਲਾਲ ਚੰਦ ਕਟਾਰੂਚੱਕ
ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਬਠਿੰਡਾ ਸਹਿਰੀ ਦੇ ਵਲੰਟੀਅਰਾਂ ਨਾਲ ਕੀਤੀ ਮੀਟਿੰਗ
ਸੁਖਜਿੰਦਰ ਮਾਨ
ਬਠਿੰਡਾ, 23 ਮਈ: ਸੋਮਵਾਰ ਨੂੰ ਆਮ ਆਦਮੀ ਪਾਰਟੀ ਦੇ ਹਲਕਾ ਮਲੋਟ ਤੋਂ ਵਿਧਾਇਕਾ ਅਤੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵੱਲੋਂ ਹਲਕਾ ਬਠਿੰਡਾ ਸਹਿਰੀ ਦੇ ਵਿਧਾਇਕ ਜਗਰੂਪ ਸਿੰਘ ਗਿੱਲ ਦੀ ਅਗਵਾਈ ਵਿੱਚ ਵਲੰਟੀਅਰਜ ਨਾਲ ਮੀਟਿੰਗ ਕੀਤੀ ਗਈ। ਇਸ ਮੀਟਿੰਗ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਵਲੰਟੀਅਰਜ ਨੂੰ ਸੰਬੋਧਨ ਕਰਦੇ ਹੋਏ ਪੰਜਾਬ ਵਿੱਚ ਆਪ ਦੀ ਸਰਕਾਰ ਅਤੇ ਭਗਵੰਤ ਸਿੰਘ ਮਾਨ ਨੂੰ ਮੁੱਖ ਮੰਤਰੀ ਪੰਜਾਬ ਬਣਾਉਣ ਤੇ ਵਲੰਟੀਅਰਜ ਦਾ ਧੰਨਵਾਦ ਕੀਤਾ। ਉਹਨਾ ਨੇ ਕਿਹਾ ਕਿ ਹਰ ਵਲੰਟੀਅਰਜ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਉਣ ਲਈ ਦਿਨ ਰਾਤ ਮਿਹਨਤ ਕੀਤੀ ਹੈ ਜਿਸ ਕਰਕੇ ਪੰਜਾਬ ਵਿੱਚ ਆਪ ਦੀ ਸਰਕਾਰ ਬਣੀ ਹੈ।ਉਹਨਾ ਨੇ ਕਿਹਾ ਕਿ ਪਾਰਟੀ ਵੱਲੋਂ ਹਰ ਵਲੰਟੀਅਰਜ ਨੂੰ ਪੂਰਾ ਮਾਨ ਸਤਿਕਾਰ ਦਿੱਤਾ ਜਾਵੇਗਾ । ਉਹਨਾ ਨੇ ਸਰਕਾਰ ਦੀ ਗੱਲ ਕਰਦਿਆਂ ਕਿਹਾ ਸਰਦਾਰ ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਵੱਲੋਂ ਬਹੁਤ ਸਾਰੀਆਂ ਲੋਕ ਭਲਾਈ ਸਕੀਮਾਂ ਦੀ ਸੁਰੂਆਤ ਕੀਤੀ ਜਾ ਰਹੀ ਇਹਨਾ ਲੋਕ ਭਲਾਈ ਸਕੀਮਾਂ ਨੂੰ ਹਰ ਵਿਅਕਤੀ ਤੱਕ ਪਹੁੰਚਾਉਣ ਲਈ ਵਲੰਟੀਅਰਜ ਨੂੰ ਹੋਰ ਜਿਆਦਾ ਮਿਹਨਤ ਕਰਨੀ ਪੈਣੀ ਹੈ। ਕਿਉਂਕਿ ਪਿਛਲੀਆਂ ਸਰਕਾਰਾਂ ਨੇ ਸਿਸਟਮ ਨੂੰ ਬਹੁਤ ਜਿਆਦਾ ਖਰਾਬ ਕੀਤਾ ਹੋਇਆ ਸੀ ਜਿਸ ਕਰਕੇ ਜਰੂਰਤਮੰਦ ਲੋਕਾਂ ਤੱਕ ਸਰਕਾਰ ਦੀਆਂ ਸਕੀਮਾਂ ਪਹੂੰਚ ਹੀ ਨਹੀਂ ਪਾਉਂਦੀਆਂ ਸਨ ਰਸਤੇ ਵਿੱਚ ਹੀ ਅਲੋਪ ਹੋ ਜਾਂਦੀਆਂ ਸਨ। ਉਹਨਾ ਨੇ ਵਲੰਟੀਅਰਜ ਤੋਂ ਉਹਨਾ ਨੂੰ ਆਉਣ ਵਾਲੀਆਂ ਸਮੱਸਿਆਵਾਂ ਬਾਰੇ ਵੀ ਜਾਣਕਾਰੀ ਪ੍ਰਾਪਤ ਕੀਤੀ ਅਤੇ ਉਹਨਾ ਨੂੰ ਆ ਰਹੀ ਹਰ ਮੁਸਕਿਲ ਦਾ ਹੱਲ ਕਰਨ ਦਾ ਵਾਅਦਾ ਵੀ ਕੀਤਾ।ਇਸ ਮੌਕੇ ਤੇ ਉਹਨਾਂ ਦੇ ਨਾਲ ਪੰਜਾਬ ਦੇ ਸਪੋਕਸਪਰਸਨ ਅਤੇ ਬਠਿੰਡਾ ਸਹਿਰੀ ਦੇ ਜਿਲ੍ਹਾ ਪ੍ਰਧਾਨ ਨੀਲ ਗਰਗ, ਲੋਕ ਸਭਾ ਇੰਚਾਰਜ ਰਕੇਸ ਪੁਰੀ, ਸੂਬਾ ਸਹਿ ਸਕੱਤਰ ਅਮਰਜੀਤ ਮਹਿਤਾ, ਬਠਿੰਡਾ ਦਿਹਾਤੀ ਦੇ ਜਿਲ੍ਹਾ ਪ੍ਰਧਾਨ ਗੁਰਜੰਟ ਸਿੰਘ ਸਿਵੀਆਂ, ਬਠਿੰਡਾ ਸਹਿਰੀ ਦੇ ਕਾਰਜਕਾਰੀ ਪ੍ਰਧਾਨ ਅੰਮਿ੍ਰਤ ਅਗਰਵਾਲ, ਜਿਲ੍ਹਾ ਜਨਰਲ ਸਕੱਤਰ ਬਲਵਿੰਦਰ ਬੱਲੋ, ਲੀਗਲ ਸੈੱਲ ਪੰਜਾਬ ਦੇ ਵਾਈਸ ਪ੍ਰੈਜੀਡੈਂਟ ਨਵਦੀਪ ਸਿੰਘ ਜੀਦਾ, ਸੂਬਾ ਮੀਤ ਪ੍ਰਧਾਨ ਮਹਿਲਾ ਵਿੰਗ ਬਲਜਿੰਦਰ ਕੌਰ, ਜਿਲ੍ਹਾ ਪ੍ਰਧਾਨ ਮਹਿਲਾ ਵਿੰਗ ਸਤਵੀਰ ਕੌਰ, ਜਿਲ੍ਹਾ ਕੈਸੀਅਰ ਐੱਮ ਐਲ ਜਿੰਦਲ, ਜਿਲ੍ਹਾ ਸੋਸਲ ਮੀਡੀਆ ਇੰਚਾਰਜ ਸੁਖਵੀਰ ਬਰਾੜ, ਜਿਲ੍ਹਾ ਪ੍ਰਧਾਨ ਯੂਥ ਵਿੰਗ ਅਮਰਦੀਪ ਰਾਜਨ, ਜਿਲ੍ਹਾ ਈਵੈਂਟ ਮੈਨੇਜਰ ਵਿਕਰਮ ਲਵਲੀ, ਜਿਲ੍ਹਾ ਪ੍ਰਧਾਨ ਬੀ ਸੀ ਵਿੰਗ ਮਨਦੀਪ ਕੌਰ, ਜਿਲ੍ਹਾ ਪ੍ਰਧਾਨ ਬੁੱਧੀਜੀਵੀ ਵਿੰਗ ਮਹਿੰਦਰ ਸਿੰਘ ਫੁੱਲੋ ਮਿੱਠੀ, ਐੱਸ ਸੀ ਵਿੰਗ ਦੇ ਜਿਲ੍ਹਾ ਜੋਆਇੰਟ ਸੈਕਟਰੀ ਸੁਰਿੰਦਰ ਬਿੱਟੂ, ਟ੍ਰੇਡ ਵਿੰਗ ਬਲਜਿੰਦਰ ਪਲਟਾ, ਵਿਓਪਾਰ ਵਿੰਗ ਤੋਂ ਵਿਨੋਦ ਕੁਮਾਰ, ਬਲਾਕ ਪ੍ਰਧਾਨ ਗੋਬਿੰਦਰ ਸਿੰਘ, ਯਾਦਵਿੰਦਰ ਸਰਮਾ, ਹਰਮੀਤ ਚਹਿਲ ਅਤੇ ਬਹੁਤ ਸਾਰੇ ਵਲੰਟੀਅਰਜ ਵੀ ਹਾਜਿਰ ਸਨ।
ਭਾਈ ਗੁਰਦੀਪ ਸਿੰਘ ਨੇ ਯੂਨਾਇਟਡ ਅਕਾਲੀ ਦਲ ਦੀ ਪ੍ਰਧਾਨਗੀ ਤੋਂ ਦਿੱਤਾ ਅਸਤੀਫ਼ਾ
ਸਰਬਸੰਮਤੀ ਨਾਲ ਬਹਾਦਰ ਸਿੰਘ ਰਾਹੋਂ ਨੂੰ ਚੁਣਿਆ ਪ੍ਰਧਾਨ, ਗੁਰਦੀਪ ਸਿੰਘ ਨੂੰ ਬਣਾਇਆ ਚੇਅਰਮੈਨ
ਪੰਜਾਬੀ ਖਬਰਸਾਰ ਬਿਊਰੋ
ਫਤਹਿਗੜ੍ਹ ਸਾਹਿਬ, 23 ਮਈ: ਸੋਮਵਾਰ ਨੂੰ ਯੂਨਾਈਟਿਡ ਅਕਾਲੀ ਦਲ ਦੀ ਕੋਰ ਕਮੇਟੀ ਅਤੇ ਸਮੂਹ ਅਹੁਦੇਦਾਰਾਂ ਦੀ ਹੋਈ ਮੀਟਿੰਗ ਵਿਚ ਪਾਰਟੀ ਦੇ ਸੰਵਿਧਾਨ ਮੁਤਾਬਿਕ 2 ਸਾਲ ਦੀ ਮਿਆਦ ਖਤਮ ਹੋਣ ਤੋਂ ਬਾਅਦ ਪ੍ਰਧਾਨ ਭਾਈ ਗੁਰਦੀਪ ਸਿੰਘ ਬਠਿੰਡਾ ਨੇ ਆਪਣਾ ਅਸਤੀਫਾ ਦਿੱਤਾ। ਇਸ ਦੌਰਾਨ ਸਰਬਸਮਤੀ ਨਾਲ ਭਾਈ ਬਹਾਦਰ ਸਿੰਘ ਰਾਹੋਂ ਨੂੰ ਪਾਰਟੀ ਦਾ ਨਵਾ ਪ੍ਰਧਾਨ ਚੁਣਿਆ ਗਿਆ ਜਦੋਂਕਿ ਗੁਰਦੀਪ ਸਿੰਘ ਨੂੰ ਚੇਅਰਮੈਨ ਬਣਾਇਆ ਗਿਆ। ਇਸ ਮੌਕੇ ਪਾਰਟੀ ਦੇ ਹੋਰਨਾਂ ਅਹੁਦੇਦਾਰਾਂ ਵਿਚ ਸਰਪ੍ਰਸਤ ਭਾਈ ਗੁਰਨਾਮ ਸਿੰਘ ਸਿੱਧੂ , ਸਕੱਤਰ ਜਨਰਲ ਭਾਈ ਜਤਿੰਦਰ ਸਿੰਘ ਈਸੜੂ , ਦਫਤਰ ਸਕੱਤਰ ਭਾਈ ਅਮਨਦੀਪ ਸਿੰਘ ਖਾਲਸਾ ਜਲੰਧਰ, ਸੀਨੀਅਰ ਮੀਤ ਪ੍ਰਧਾਨ ਬਾਬਾ ਚਮਕੌਰ ਸਿੰਘ, ਭਾਈ ਸਰਬਜੀਤ ਸਿੰਘ ਅਲਾਲ ਅਤੇ ਸੀਤਾ ਰਾਮ, ਜਨਰਲ ਸਕੱਤਰ ਭਾਈ ਜਸਵਿੰਦਰ ਸਿੰਘ ਘੋਲੀਆ, ਭਾਈ ਨਛੱਤਰ ਸਿੰਘ ਦਬੜੀਖਾਨਾ, ਭਾਈ ਅਸਰਾ ਸਿੰਘ ਹਮੀਦੀ ਤੇ ਭਾਈ ਸੁਖਜੀਤ ਸਿੰਘ ਡਾਲਾ ਨੂੰ ਬਣਾਇਆ ਗਿਆ। ਮੀਟਿੰਗ ਵਿੱਚ ਲਏ ਫੈਸਲੇ ਮੁਤਾਬਕ 4 ਜੂਨ ਨੂੰ ਬਰਗਾੜੀ ਤੇ ਜੂਨ 84 ਦੇ ਸਹੀਦਾਂ ਨੂੰ ਸਮਰਪਿਤ ਪੰਥਕ ਅਤੇ ਪੰਜਾਬ ਪੱਖੀ ਜਥੇਬੰਦੀਆਂ ਵੱਲੋਂ ਸ੍ਰੀ ਅੰਮਿ੍ਰਤਸਰ ਸਾਹਿਬ ਵਿਖੇ ਗੁਰੂ ਨਾਨਕ ਭਵਨ ਵਿਖੇ 11 ਵਜੇ ਕੀਤੀ ਜਾ ਰਹੀ ਕਨਵੈਨਸਨ ਵਿੱਚ ਪਾਰਟੀ ਵੱਲੋਂ ਵੱਧ ਚੜ੍ਹ ਕੇ ਹਿੱਸਾ ਲੈਣ ਅਤੇ ਸਾਰੇ ਅਹੁਦੇਦਾਰਾਂ ਦੀਆਂ ਜਿੰਮੇਵਾਰੀਆਂ ਲਾਈਆਂ ਗਈਆਂ। ਇਹ ਵੀ ਫੈਸਲਾ ਲਿਆ ਗਿਆ ਕਿ ਉਕਤ ਦਿਨ ਹੀ ਸਾਮ ਨੂੰ ਸਹੀਦਾਂ ਦੀ ਯਾਦ ਵਿੱਚ ਸ੍ਰੀ ਅਕਾਲ ਤਖਤ ਸਾਹਿਬ ਜੀ ਵਿਖੇ ਸਮਾਗਮ ਕੀਤਾ ਜਾਵੇਗਾ। ਮੀਟਿੰਗ ਵਿੱਚ ਜਥੇਦਾਰ ਗੁਰਬਖਸ ਸਿੰਘ ਜੀ ਦੀ ਸਹਾਦਤ ਅਤੇ ਬਾਪੂ ਸੂਰਤ ਸਿੰਘ ਜੀ ਦੇ ਸੰਘਰਸ ਨੂੰ ਯਾਦ ਕੀਤਾ ਗਿਆ। ਇਸਤੋਂ ਇਨਾਵਾ ਬੰਦੀ ਸਿੰਘਾਂ ਦੀਆਂ ਰਿਹਾਈਆਂ , ਬਰਗਾੜੀ ਬੇਅਦਬੀ ਕਾਂਡ ਅਤੇ ਬਹਿਬਲ ਗੋਲੀ ਕਾਂਡ ਦੇ ਦੋਸੀਆਂ ਦੀਆਂ ਸਜਾਵਾਂ, ਪਾਕਿਸਤਾਨ ਨਾਲ ਖੁੱਲ੍ਹਾ ਵਪਾਰਕ ਲਾਂਘੇ, ਕਰਤਾਰਪੁਰ ਸਾਹਿਬ ਦੀ ਜਮੀਨ ਭਾਰਤ ਵਿੱਚ ਲੈਣ ਅਤੇ ਹੋਰ ਮੰਗਾਂ ਨੂੰ ਪੂਰਾ ਕਰਨ ਦੀ ਮੰਗ ਕੀਤੀ ਗਈ। ਮੀਟਿੰਗ ਵਿੱਚ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਲੋਕਾਂ ਵੱਲੋਂ ਰੱਦ ਕੀਤੇ ਗਏ ਸੁਖਬੀਰ ਸਿੰਘ ਬਾਦਲ ਨੂੰ ਸਥਾਪਤ ਕੀਤੇ ਜਾਣ ਦੇ ਯਤਨਾਂ ਯਤਨਾਂ ਦੀ ਆਲੋਚਨਾ ਕਰਦਿਆਂ ਇਹਨਾਂ ਦੋਸੀਆਂ ਨੂੰ ਸਜਾਵਾਂ ਦਿਵਾਉਣ ਲਈ ਦਿ੍ਰੜਤਾ ਨਾਲ ਪਹਿਰਾ ਦੇਣ ਦਾ ਐਲਾਨ ਕੀਤਾ।ਇਸਦੇ ਨਾਲ ਹੀ ਬਾਬਾ ਬਲਜੀਤ ਸਿੰਘ ਦਾਦੂਵਾਲ ਅਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 9 ਮੈਂਬਰੀ ਕਮੇਟੀ ਵਿਚੋਂ ਸੁਖਬੀਰ ਸਿੰਘ ਬਾਦਲ ਨੂੰ ਕੱਢਣ ਦੀ ਮੰਗ ਦੀ ਸਲਾਘਾ ਕੀਤੀ। ਇਸ ਮੌਕੇ ਦਰਬਾਰ ਏ ਪੰਜਾਬ ਅਤੇ ਲੋਕ ਅਧਿਕਾਰ ਲਹਿਰ ਦੇ ਆਗੂ ਸਰਦਾਰ ਬਲਵਿੰਦਰ ਸਿੰਘ ਨੇ ਭਾਈ ਰਾਹੋਂ ਸਾਹਿਬ ਨੂੰ ਵਧਾਈ ਦਿੰਦੇ ਹੋਏ ਪਾਰਟੀ ਜੱਥੇਬੰਦਕ ਸਿਸਟਮ ਅਤੇ ਸੰਘਰਸ ਦੀ ਰੂਪ ਰੇਖਾ ਲਈ ਵੀ ਵਿਚਾਰ ਸਾਂਝੇ ਕੀਤੇ। ਇਸ ਮੌਕੇ ਦਲ ਦੇ ਸਲਾਹਕਾਰ ਪਿ੍ਰੰਸੀਪਲ ਪਰਮਜੀਤ ਸਿੰਘ, ਨਛੱਤਰ ਸਿੰਘ ਦਬੜੀਖਾਨਾ, ਸੁਖਜੀਤ ਸਿੰਘ ਡਾਲਾ, ਬਾਬਾ ਚਮਕੌਰ ਸਿੰਘ ਭਾਈ ਰੂਪਾ , ਜਸਵਿੰਦਰ ਸਿੰਘ ਘੋਲੀਆ , ਭਾਈ ਅਮਨਦੀਪ ਸਿੰਘ ਜਲੰਧਰ, ਭਾਈ ਗੁਰਪ੍ਰੀਤ ਸਿੰਘ ਖਾਲਸਾ, ਸਰਬਜੀਤ ਸਿੰਘ ਅਲਾਲ , ਰਮਨਦੀਪ ਸਿੰਘ ਰਮੀਤਾ, ਬੀਬੀ ਬਲਜੀਤ ਕੌਰ ਅਤੇ ਦਲ ਦੇ ਹੋਰ ਸਾਰੇ ਅਹੁਦੇਦਾਰ ਤੇ ਵਰਕਰ ਸਾਹਿਬਾਨ ਹਾਜਰ ਸਨ।
ਬਾਬਾ ਫ਼ਰੀਦ ਕਾਲਜ ਨੇ ਅਲੂਮਨੀ ਇੰਟਰੈਕਸ਼ਨ ਸੈਸ਼ਨ ਕਰਵਾਇਆ
ਸੁਖਜਿੰਦਰ ਮਾਨ
ਬਠਿੰਡਾ, 23 ਮਈ: ਬਾਬਾ ਫ਼ਰੀਦ ਕਾਲਜ ਬਠਿੰਡਾ ਦੀ ਫੈਕਲਟੀ ਆਫ਼ ਕੰਪਿਊਟੇਸ਼ਨਲ ਸਾਇੰਸਜ਼ ਦੇ ਕੰਪਿਊਟਰ ਸਾਇੰਸ ਵਿਭਾਗ ਵੱਲੋਂ ਆਨਲਾਈਨ ਮੋਡ ਰਾਹੀਂ ਅਲੂਮਨੀ ਇੰਟਰੈਕਸ਼ਨ ਸੈਸ਼ਨ ਦਾ ਆਯੋਜਨ ਕੀਤਾ ਗਿਆ। ਇਹ ਸੈਸ਼ਨ ਬੀ.ਸੀ.ਏ. ਚੌਥਾ ਸਮੈਸਟਰ ਅਤੇ ਐਮ.ਸੀ.ਏ. ਦੂਜਾ ਸਮੈਸਟਰ ਦੇ ਵਿਦਿਆਰਥੀਆਂ ਲਈ ਪਲੇਸਮੈਂਟ ਮਾਰਗ ਦਰਸ਼ਨ ਪ੍ਰਦਾਨ ਕਰਨ ਲਈ ਆਯੋਜਿਤ ਕੀਤਾ ਗਿਆ ਸੀ ਤਾਂ ਜੋ ਮੌਜੂਦਾ ਵਿਦਿਆਰਥੀ ਆਈ.ਟੀ. ਖੇਤਰ ਨਾਲ ਸਬੰਧਿਤ ਉਦਯੋਗਾਂ ਦੀ ਮੰਗ ਬਾਰੇ ਆਪਣੇ ਸੀਨੀਅਰ ਨਾਲ ਆਪਸੀ ਤਾਲਮੇਲ ਬਣਾ ਸਕਣ। ਬੀ.ਸੀ.ਏ. ਚੌਥਾ ਸਮੈਸਟਰ ਦੀ ਵਿਦਿਆਰਥਣ ਅਲਕਾ ਰਾਣੀ ਦੁਆਰਾ ਮਹਿਮਾਨ ਅਲੂਮਨੀ ਵਿਦਿਆਰਥੀ ਦੇ ਨਿੱਘੇ ਸਵਾਗਤ ਨਾਲ ਇਸ ਸੈਸ਼ਨ ਦੀ ਸ਼ੁਰੂਆਤ ਕੀਤੀ ਗਈ। ਇਸ ਸੈਸ਼ਨ ਵਿੱਚ ਲਗਭਗ 60 ਵਿਦਿਆਰਥੀਆਂ ਨੇ ਭਾਗ ਲਿਆ ਅਤੇ ਆਪਣੇ ਭਵਿੱਖ ਦੇ ਟੀਚਿਆਂ ਨੂੰ ਪ੍ਰਾਪਤ ਕਰਨ ਲਈ ਲਾਭ ਉਠਾਇਆ। ਇਸ ਸੈਸ਼ਨ ਦਾ ਉਦੇਸ਼ ਵਿਦਿਆਰਥੀਆਂ ਨੂੰ ਉਨਾਂ ਦੀ ਸਿੱਖਣ ਦੀ ਰੁਚੀ ਵਧਾਉਣ ਅਤੇ ਹੁਨਰ ਵਿਕਾਸ ਲਈ ਗਿਆਨ ਪ੍ਰਦਾਨ ਕਰਨਾ ਸੀ ਜੋ ਉਨਾਂ ਦੀ ਕੈਰੀਅਰ ਦੀ ਯੋਜਨਾਬੰਦੀ ਵਿੱਚ ਸਹਾਇਤਾ ਕਰੇਗਾ ਅਤੇ ਉਨਾਂ ਦੇ ਅਕਾਦਮਿਕ ਅਤੇ ਪੇਸ਼ੇਵਰ ਕੈਰੀਅਰ ਵਿੱਚ ਮੌਕੇ ਹਾਸਲ ਕਰੇਗਾ। ਸੈਸ਼ਨ ਦੌਰਾਨ ਕਾਲਜ ਦੇ ਅਲੂਮਨੀ ਪੁਨੀਤ ਕਾਂਸਲ (ਸਾਫ਼ਟਵੇਅਰ ਇੰਜੀਨੀਅਰ, ਡੈਲੋਇਟ) ਨੇ ਵਿਦਿਆਰਥੀਆਂ ਨਾਲ ਆਪਣੇ ਵਿਚਾਰ ਸਾਂਝੇ ਕੀਤੇ। ਉਸ ਨੇ ਆਈ.ਟੀ. ਖੇਤਰ ਵਿੱਚ ਫਰੈਸ਼ਰਾਂ ਲਈ ਲੋੜੀਂਦੇ ਹੁਨਰ ਜਿਵੇਂ ਕਿ ਸੰਚਾਰ ਹੁਨਰ, ਯੋਗਤਾ ਦੇ ਹੁਨਰ, ਸਮੱਸਿਆ ਹੱਲ ਕਰਨ ਦੇ ਹੁਨਰ ਆਦਿ ਬਾਰੇ ਦੱਸਿਆ। ਉਸ ਨੇ ਚੋਣ ਪ੍ਰਕਿਰਿਆ ਦੇ ਵੱਖ-ਵੱਖ ਦੌਰਿਆਂ ਬਾਰੇ ਵੀ ਚਰਚਾ ਕੀਤੀ ਅਤੇ ਵੱਖ-ਵੱਖ ਵਿਚਾਰਾਂ ਦੀ ਵਿਆਖਿਆ ਕੀਤੀ ਕਿ ਵਿਦਿਆਰਥੀ ਇਹਨਾਂ ਦੌਰਿਆਂ ਲਈ ਕਿਵੇਂ ਤਿਆਰੀ ਕਰ ਸਕਦੇ ਹਨ। ਉਸ ਨੇ ਨੌਕਰੀ ਪ੍ਰਾਪਤ ਕਰਨ ਦਾ ਆਪਣਾ ਤਜਰਬਾ ਸਾਂਝਾ ਕੀਤਾ। ਉਸ ਨੇ ਵਿਦਿਆਰਥੀਆਂ ਨੂੰ ਪਲੇਸਮੈਂਟ ਸੈਸ਼ਨਾਂ ਦੌਰਾਨ ਚੰਗੀਆਂ ਕੰਪਨੀਆਂ ਵਿੱਚ ਸਥਾਨ ਹਾਸਲ ਕਰਨ ਲਈ ਜ਼ਰੂਰੀ ਹੁਨਰਾਂ ਬਾਰੇ ਪ੍ਰੇਰਿਤ ਕੀਤਾ। ਉਸ ਨੇ ਵਿਦਿਆਰਥੀਆਂ ਨੂੰ ਦੱਸਿਆ ਕਿ ਕੋਡਿੰਗ ਹੁਨਰ ਸਿਰਫ਼ ਚੰਗੀਆਂ ਕੰਪਨੀਆਂ ਵਿੱਚ ਪਲੇਸਮੈਂਟ ਪ੍ਰਾਪਤ ਕਰਨ ਲਈ ਜ਼ਰੂਰੀ ਨਹੀਂ ਹੁੰਦੇ। ਇਸ ਤੋਂ ਇਲਾਵਾ ਸੰਚਾਰ ਹੁਨਰ ਅਤੇ ਤਰਕਸ਼ੀਲ ਹੁਨਰ ਵੀ ਪਲੇਸਮੈਂਟ ਪ੍ਰਾਪਤ ਕਰਨ ਲਈ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ। ਉਸ ਨੇ ਪਲੇਸਮੈਂਟ ਦੇ ਵੱਖ-ਵੱਖ ਗੇੜਾਂ ਬਾਰੇ ਦੱਸਿਆ। ਉਨਾਂ ਵਿਦਿਆਰਥੀਆਂ ਵੱਲੋਂ ਪੁੱਛੇ ਗਏ ਸਾਰੇ ਸਵਾਲਾਂ ਦੇ ਜਵਾਬ ਵੀ ਦਿੱਤੇ। ਅੰਤ ਵਿੱਚ, ਕੰਪਿਊਟਰ ਸਾਇੰਸ ਵਿਭਾਗ ਦੀ ਤਰਫ਼ੋਂ, ਸਹਾਇਕ ਪੋ੍ਰਫ਼ੈਸਰ ਸਤਿੰਦਰ ਕੌਰ (ਈਵੈਂਟ ਕੋਆਰਡੀਨੇਟਰ) ਨੇ ਵਿਦਿਆਰਥੀਆਂ ਦਾ ਮਾਰਗ ਦਰਸ਼ਨ ਕਰਨ ਲਈ ਅਲੂਮਨੀ ਪੁਨੀਤ ਕਾਂਸਲ ਦਾ ਧੰਨਵਾਦ ਕੀਤਾ ।
ਨਿਗਮ ਚੋਣਾਂ ਸਬੰਧੀ ਰਾਜ ਚੋਣ ਕਮਿਸ਼ਨਰ ਨੇ ਕੀਤੀ ਅਧਿਕਾਰੀਆਂ ਨਾਲ ਮੀਟਿੰਗ
ਸੁਖਜਿੰਦਰ ਮਾਨ
ਚੰਡੀਗੜ੍ਹ, 23 ਮਈ :- ਹਰਿਆਣਾ ਦੇ ਮੁੱਖ ਸਕੱਤਰ ਸੰਜੀਵ ਕੌਸ਼ਲ ਨੇ ਅੱਜ ਰਾਜ ਚੋਣ ਕਮਿਸ਼ਨਰ ਧਨਪਤ ਸਿੰਘ ਨੂੰ ਭਰੋਸਾ ਦਿੱਤਾ ਹੈ ਕਿ ਆਉਣ ਵਾਲੇ ਨਗਰ ਨਿਗਮ ਚੋਣ ਪਾਰਦਰਸ਼ੀ, ਨਿਰਪੱਖ, ਸੁਤੰਤਰ ਅਤੇ ਸ਼ਾਂਤੀਪੂਰਨ ਢੰਗ ਨਾਲ ਕਰਵਾਉਣ ਵਿਚ ਪ੍ਰਸਾਸ਼ਨ ਪੂਰਾ ਸਹਿਯੋਗ ਕਰੇਗਾ। ਹਰਿਆਣਾ ਰਾਜ ਚੋਣ ਕਮਿਸ਼ਨਰ ਅੱਜ ਹਰਿਆਣਾ ਦੇ ਮੁੱਖ ਸਕੱਤਰ ਦੇ ਨਾਲ ਸੰਯੁਕਤ ਰੂਪ ਨਾਲ ਰਾਜ ਵਿਚ ਨਗਰ ਨਿਗਮ ਦੇ ਆਮ ਚੋਣ ਦੀ ਤਿਆਰੀ ਦੇ ਸਬੰਧ ਵਿਚ ਇਕ ਮੀਟਿੰਗ ਦੀ ਅਗਵਾਈ ਕਰ ਰਹੇ ਸਨ। ਸ੍ਰੀ ਧਨਪਤ ਸਿੰਘ ਨੇ ਮੀਟਿੰਗ ਵਿਚ ਜਾਣੁੰ ਕਰਵਾਇਆ ਕਿ ਰਾਜ ਚੋਣ ਕਮਿਸ਼ਨ ਨੇ ਰਾਜ ਦੀ 46 ਨਗਰ ਨਿਗਮਾਂ ਜਿਨ੍ਹਾਂ ਵਿਚ 28 ਨਗਰਪਾਲਿਕਾ ਅਤੇ 18 ਨਗਰ ਪਰਿਸ਼ਦ ਸ਼ਾਮਿਲ ਹਨ, ਦੇ ਚੋਣ ਕਰਾਉਣ ਦਾ ਫੈਸਲਾ ਕੀਤਾ ਹੈ।
ਰਾਜ ਚੋਣ ਕਮਿਸ਼ਨਰ ਨੇ ਦਸਿਆ ਕਿ ਇੰਨ੍ਹਾਂ ਨਗਰ ਪਾਲਿਕਾਵਾਂ ਅਤੇ ਨਗਰ ਪਰਿਸ਼ਦਾਂ ਦੇ ਚੋਣਾਂ ਵਿਚ ਕੁੱਲ 888 ਵਾਰਡ ਹੋਣਗੇ। ਇੰਨ੍ਹਾਂ ਵਾਰਡਾਂ ਵਿਚ 107 ਸੀਟਾਂ ਅਨੁਸੂਚਿਤ ਜਾਤੀ ਦੇ ਲਈ, 73 ਸੀਟਾਂ ਅਨੁਸੂਚਿਤ ਜਾਤੀ ਦੀ ਮਹਿਲਾਵਾਂ ਲਈ ਅਤੇ 239 ਸੀਟਾਂ ਮਹਿਲਾਵਾਂ ਲਈ ਰਾਖਵਾਂ ਹਨ। ਇਸ ਤੋਂ ਇਲਾਵਾ, 469 ਸੀਟਾਂ ਰਾਖਵਾਂ ਹਨ। ਸ੍ਰੀ ਸਿੰਘ ਨੇ ਦਸਿਆ ਕਿ ਨਗਰ ਪਰਿਸ਼ਦਾਂ ਅਤੇ ਨਗਰ ਪਾਲਿਕਾਵਾਂ ਦੇ ਚੋਣ ਉਨ੍ਹਾਂ ਦੇ 5 ਸਾਲ ਦੇ ਕਾਰਜਕਾਲ ਦੇ ਪੂਰਾ ਹੋਣ ਬਾਅਦ 2021 ਵਿਚ ਹੋਣ ਸਨ ਜੋ ਕਿ ਕੋਵਿਡ-19 ਮਹਾਮਾਰੀ ਅਤੇ ਬਾਅਦ ਵਿਚ ਹਾਈ ਕੋਰਟ ਵਿਚ ਸਿਵਲ ਰਿੱਟ ਪਟੀਸ਼ਨ ਦੇ ਕਾਰਨ ਸਮੇਂ ‘ਤੇ ਪ੍ਰਬੰਧਿਤ ਨਹੀਂ ਹੋਣ ਸਕੇ। ਸਾਰੀ ਮੰਜੂਰੀਆਂ ਦੇ ਬਾਅਦ ਹੁਣ ਇਹ ਚੋਣ ਜੂਨ ਮਹੀਨੇ ਵਿਚ ਹੋਣੇ ਨਿਰਧਾਰਿਤ ਹੋਏ ਹਨ।
ਮੀਟਿੰਗ ਦੌਰਾਨ ਆਦਰਸ਼ ਚੋਣ ਜਾਬਤਾ ਨੂੰ ਲਾਗੂ ਕਰਨ, ਕਾਨੂੰਨ ਵਿਵਸਥਾ, ਬਿਜਲੀ ਸਪਲਾਈ, ਜਲ ਸਪਲਾਈ ਅਤੇ ਸਵੱਛਤਾ, ਸਿਹਤ ਸੇਵਾਵਾਂ ਅਤੇ ਆਬਕਾਰੀ ਅਤੇ ਕਰਾਧਾਨ ਤੇ ਹੋਰ ਮਾਮਲਿਆਂ ‘ਤੇ ਵਿਆਪਕ ਚਰਚਾ ਹੋਈ। ਮੀਟਿੰਗ ਵਿਚ ਗ੍ਰਹਿ ਅਤੇ ਸਿਹਤ ਵਿਭਾਗ ਦੇ ਵਧੀਕ ਮੁੱਖ ਸਕੱਤਰ ਰਾਜੀਵ ਅਰੋੜਾ, ਸਕੂਲ ਸਿਖਿਆ ਵਿਭਾਗ ਦੇ ਵਧੀਕ ਮੁੱਖ ਸਕੱਤਰ ਮਹਾਵੀਰ ਸਿੰਘ, ਲੋਕ ਸਿਹਤ ਇੰਜੀਨੀਅਰਿੰਗ ਵਿਭਗ ਦੇ ਮੁੱਖ ਸਕੱਤਰ ਅਪੂਰਵ ਕੁਮਾਰ ਸਿੰਘ, ਸ਼ਹਿਰੀ ਸਥਾਨਕ ਵਿਭਾਗ ਵਿਚ ਪ੍ਰਧਾਨ ਸਕੱਤਰ ਅਰੁਣ ਕੁਮਾਰ ਗੁਪਤਾ ਅਤੇ ਪੁਲਿਸ ਮਹਾਨਿਦੇਸ਼ਕ ਪੀਕੇ ਅਗਰਵਾਲ ਤੇ ਹੋਰ ਸੀਨੀਅਰ ਅਧਿਕਾਰੀ ਮੌਜੂਦ ਰਹੇ।
ਮਲੂਕਾ ਵੱਲੋਂ ਡੀਜ਼ਲ ਤੇ ਪੈਟਰੋਲ ’ਤੇ ਟੈਕਸ ਘਟਾਉਣ ਦੇ ਕੇਂਦਰ ਦੇ ਫੈਸਲੇ ਦਾ ਸਵਾਗਤ
ਸੂਬਾ ਸਰਕਾਰ ਵੀ ਦੇਵੇ ਰਾਹਤ : ਸਿਕੰਦਰ ਸਿੰਘ ਮਲੂਕਾ
ਸੁਖਜਿੰਦਰ ਮਾਨ
ਬਠਿੰਡਾ, 23 ਮਈ: ਸ਼੍ਰੋਮਣੀ ਅਕਾਲੀ ਦਲ ਕਿਸਾਨ ਵਿੰਗ ਦੇ ਕੌਮੀ ਪ੍ਰਧਾਨ ਤੇ ਸਾਬਕਾ ਵਜ਼ੀਰ ਸਿਕੰਦਰ ਸਿੰਘ ਮਲੂਕਾ ਨੇ ਕੇਂਦਰ ਸਰਕਾਰ ਵੱਲੋਂ ਡੀਜ਼ਲ ਅਤੇ ਪੈਟਰੋਲ ’ਤੇ ਵਸੂਲੇ ਜਾਣ ਵਾਲੇ ਟੈਕਸ ਵਿਚ ਰਾਹਤ ਦੇਣ ਦੇ ਫੈਸਲੇ ਦਾ ਸੁਆਗਤ ਕਰਦਿਆਂ ਪੰਜਾਬ ਸਰਕਾਰ ਨੂੰ ਇਹ ਰਾਹਤ ਦੇਣ ਦੀ ਮੰਗ ਕੀਤੀ ਹੈ। ਇੱਥੇ ਜਾਰੀ ਇੱਕ ਬਿਆਨ ਵਿਚ ਸ: ਮਲੂਕਾ ਨੇ ਕਿਹਾ ਕਿ 2019 ਤੋਂ ਬਾਅਦ ਪੈਟਰੋਲ ਅਤੇ ਡੀਜਲ ਦੀਆਂ ਕੀਮਤਾਂ ਵਿੱਚ ਤਕਰੀਬਨ 45 ਪ੍ਰਤੀਸ਼ਤ ਦਾ ਵਾਧਾ ਹੋਇਆ ਹੈ। ਉਨ੍ਹਾਂ ਕਿਹਾ ਕਿ ਡੀਜ਼ਲ ਤੇ ਪੈਟਰੋਲ ਦੀਆਂ ਕੀਮਤਾਂ ਵਿੱਚ ਵਾਧਾ ਹੋਣ ਨਾਲ ਦੇਸ਼ ਦਾ ਹਰ ਨਾਗਰਿਕ ਸਿੱਧੇ ਅਤੇ ਅਸਿੱਧੇ ਤੌਰ ’ਤੇ ਪ੍ਰਭਾਵਤ ਹੁੰਦਾ ਹੈ ਅਤੇ ਕਿਸਾਨਾਂ ’ਤੇ ਵੀ ਇਸ ਦਾ ਸਿੱਧਾ ਅਸਰ ਹੁੰਦਾ ਹੈ । ਪਿਛਲੇ ਦਿਨੀਂ ਸੂਬੇ ਵਿੱਚ ਬਿਜਲੀ ਦੇ ਲੱਗ ਰਹੇ ਲੰਬੇ ਲੰਬੇ ਕੱਟਾਂ ਕਾਰਨ ਕਿਸਾਨਾਂ ਨੂੰ ਮਜਬੂਰੀ ਵਿੱਚ ਡੀਜ਼ਲ ਤੇ ਨਿਰਭਰ ਹੋਣਾ ਪਿਆ ਹੈ। । ਇਸ ਮੌਕੇ ਉਨ੍ਹਾਂ ਦੇ ਨਾਲ ਕੌਮੀ ਜਨਰਲ ਸਕੱਤਰ ਗੁਰਪ੍ਰੀਤ ਸਿੰਘ ਮਲੂਕਾ, ਹਰਿੰਦਰ ਸਿੰਘ ਹਿੰਦਾ ਮਹਿਰਾਜ, ਗਗਨਦੀਪ ਸਿੰਘ ਗਰੇਵਾਲ, ਸੱਤਪਾਲ ਗਰਗ ਰਾਮਪੁਰਾ, ਸੁਰਿੰਦਰ ਜੌੜਾ, ਹੈਪੀ ਬਾਂਸਲ, ਰਾਕੇਸ਼ ਗੋਇਲ ਭਗਤਾ, ਨਰੇਸ਼ ਕੁਮਾਰ ਸੀ ਏ, ਡਾ ਜਸਪਾਲ ਸਿੰਘ ਦਿਆਲਪੁਰਾ, ਗੁਰਮੀਤ ਸਿੰਘ ਪੱਪੀ ਸਲਾਵਤਪੁਰਾ , ਕੌਂਸਲਰ ਮੋਹਨ ਭਗਤਾ ਅਤੇ ਜ਼ਿਲ੍ਹਾ ਪ੍ਰੈੱਸ ਸਕੱਤਰ ਰਤਨ ਸ਼ਰਮਾ ਮਲੂਕਾ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਵਰਕਰ ਹਾਜ਼ਰ ਸਨ।
ਆਵਾਰਾ ਪਸ਼ੂ ਦੀ ਚਪੇਟ ‘ਚ ਆਉਣ ਕਾਰਨ ਬਠਿੰਡਾ ਵਿੱਚ ਨੌਜਵਾਨ ਦੀ ਹੋਈ ਮੌਤ
ਸੰਗਰੂਰ ਵਿੱਚ ਮੁੱਖ ਮੰਤਰੀ ਨੇ ਨਸ਼ਿਆਂ ਵਿਰੁੱਧ ਜਾਗਰੂਕਤਾ ਰੈਲੀ ਦੌਰਾਨ 15,000 ਤੋਂ ਵੱਧ ਸਾਈਕਲ ਸਵਾਰਾਂ ਦੀ ਕੀਤੀ ਅਗਵਾਈ
ਸਰਕਾਰੀ ਰਾਜਿੰਦਰਾ ਕਾਲਜ ਦੀ ਕਨਵੋਕੇਸ਼ਨ ਦੌਰਾਨ 248 ਹੋਣਹਾਰ ਵਿਦਿਆਰਥੀਆਂ ਨੂੰ ਡਿਗਰੀਆਂ ਮਿਲੀਆਂ-
ਸਿੱਖਿਆ ਸਾਡੇ ਹੱਥਾਂ ਵਿੱਚ ਇੱਕ ਅਜਿਹਾ ਹਥਿਆਰ ਹੈ ਜੋ ਵਿਸ਼ਵ ਨੂੰ ਬਿਹਤਰ ਬਣਾ ਸਕਦਾ ਹੈ: ਵੀ.ਸੀ
ਸੁਖਜਿੰਦਰ ਮਾਨ
ਬਠਿੰਡਾ, 21 ਮਈ: ਨਾਮਵਰ ਗੋਵਰਨਮੇੰਟ ਰਾਜਿੰਦਰਾ ਕਾਲਜ ਬਠਿੰਡਾ ਦੇ ਵਿਹੜੇ ਵਿੱਚ ਹੋਏ ਪ੍ਰਭਾਵਸ਼ਾਲੀ ਕਨਵੋਕੇਸ਼ਨ ਸਮਾਗਮ ਦੌਰਾਨ ਅੱਜ ਇੱਥੇ 248 ਹੋਣਹਾਰ ਵਿਦਿਆਰਥੀਆਂ ਨੇ ਡਿਗਰੀਆਂ ਪ੍ਰਾਪਤ ਕੀਤੀਆਂ। ਇਸ ਮੌਕੇ ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ ਬਠਿੰਡਾ ਦੇ ਵਾਈਸ ਚਾਂਸਲਰ ਪ੍ਰੋ: ਬੂਟਾ ਸਿੰਘ ਸਿੱਧੂ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ |
ਕਨਵੋਕੇਸ਼ਨ ਦੀ ਸ਼ੁਰੂਆਤ ਸ਼ਬਦ ਗਾਇਨ ਨਾਲ ਹੋਈ। ਮੁੱਖ ਮਹਿਮਾਨ ਪ੍ਰੋ: ਬੂਟਾ ਸਿੰਘ ਸਿੱਧੂ ਨੇ ਅਕਾਦਮਿਕ ਅਤੇ ਖੇਡਾਂ ਦੇ ਵੱਖ-ਵੱਖ ਖੇਤਰਾਂ ਵਿੱਚ ਮੱਲਾਂ ਮਾਰਨ ਵਾਲੇ 7 ਵਿਦਿਆਰਥੀਆਂ ਨੂੰ ‘ਰੋਲ ਆਫ਼ ਆਨਰ’ ਦੇ ਕੇ ਸਨਮਾਨਿਤ ਕੀਤਾ। ਇਸ ਦੇ ਨਾਲ ਹੀ 248 ਵਿਦਿਆਰਥੀਆਂ ਨੇ ਮੁੱਖ ਮਹਿਮਾਨ ਦੇ ਅਸ਼ੀਰਵਾਦ ਹੱਥੋਂ ਡਿਗਰੀਆਂ ਪ੍ਰਾਪਤ ਕੀਤੀਆਂ। ਇਨ੍ਹਾਂ ਵਿੱਚ ਪੋਸਟ ਗ੍ਰੈਜੂਏਸ਼ਨ ਕੋਰਸਾਂ ਵਿੱਚ ਫਸਟ ਡਿਵੀਜ਼ਨ ਹਾਸਲ ਕਰਨ ਵਾਲੇ 70 ਵਿਦਿਆਰਥੀ ਅਤੇ ਗ੍ਰੈਜੂਏਸ਼ਨ ਕੋਰਸਾਂ ਵਿੱਚ 70 ਫੀਸਦੀ ਤੋਂ ਵੱਧ ਅੰਕ ਪ੍ਰਾਪਤ ਕਰਨ ਵਾਲੇ 178 ਵਿਦਿਆਰਥੀ ਸਨ। ਆਪਣੇ ਕਨਵੋਕੇਸ਼ਨ ਸੰਬੋਧਨ ਵਿੱਚ ਪ੍ਰੋ: ਬੂਟਾ ਸਿੰਘ ਸਿੱਧੂ ਨੇ ਕਿਹਾ, “ਸਿੱਖਿਆ ਹੀ ਸਾਡੇ ਹੱਥਾਂ ਵਿੱਚ ਇੱਕ ਅਜਿਹਾ ਹਥਿਆਰ ਹੈ ਜੋ ਵਿਸ਼ਵ ਨੂੰ ਬਿਹਤਰ ਢੰਗ ਨਾਲ ਬਦਲ ਸਕਦਾ ਹੈ। ਇਸ ਤੋਂ ਇਲਾਵਾ, ਮੁੱਲ ਅਧਾਰਤ ਸਿੱਖਿਆ ਹੀ ਸਮੇਂ ਦੀ ਲੋੜ ਹੈ ਤਾਂ ਜੋ ਸੂਬੇ ਨੂੰ ਨਵੀਆਂ ਬੁਲੰਦੀਆਂ ‘ਤੇ ਲਿਜਾਇਆ ਜਾ ਸਕੇ।” ਉਨ੍ਹਾਂ ਨਾਮਵਰ ਸੰਸਥਾ ਦੇ ਵਿਦਿਆਰਥੀਆਂ ਨੂੰ ਵਧਾਈ ਦਿੰਦੇ ਹੋਏ ਜੀਵਨ ਵਿੱਚ ਹੋਰ ਉਚਾਈਆਂ ਹਾਸਲ ਕਰਨ ਲਈ ਇਮਾਨਦਾਰੀ ਨਾਲ ਸਖ਼ਤ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ।
ਆਪਣੇ ਵਿਦਿਆਰਥੀ ਜੀਵਨ ਦੀਆਂ ਯਾਦਾਂ ਨੂੰ ਯਾਦ ਕਰਦਿਆਂ ਪ੍ਰੋ. ਸਿੱਧੂ ਨੇ ਕਿਹਾ ਕਿ ਮੈਨੂੰ ਹੋਣਹਾਰ ਵਿਦਿਆਰਥੀਆਂ ਨੂੰ ਡਿਗਰੀਆਂ ਪ੍ਰਦਾਨ ਕਰਨ ਲਈ ਮਾਲਵਾ ਖੇਤਰ ਦੇ ਇੱਕ ਬਹੁਤ ਹੀ ਪ੍ਰਮੁੱਖ ਅਤੇ ਸਭ ਤੋਂ ਪੁਰਾਣੇ ਕਾਲਜ ਵਿੱਚ ਆ ਕੇ ਬਹੁਤ ਖੁਸ਼ੀ ਹੋਈ । ਪ੍ਰੋ: ਸਿੱਧੂ ਨੇ ਕਿਹਾ ਕਿ ਸਾਡੇ ਸਮਿਆਂ ਵਿੱਚ ਸਿੱਖਿਆ ਪ੍ਰਾਪਤ ਕਰਨ ਵਾਲੀਆਂ ਲੜਕੀਆਂ ਦੀ ਗਿਣਤੀ ਬਹੁਤ ਘੱਟ ਸੀ ਪਰ ਅੱਜ ਇੱਥੇ ਲੜਕੀਆਂ ਦੀ ਵੱਧ ਗਿਣਤੀ ਦੇਖ ਕੇ ਮੈਨੂੰ ਖੁਸ਼ੀ ਹੋ ਰਹੀ ਹੈ ਜੋ ਕਿ ਸਮਾਜ ਲਈ ਮਾਣ ਵਾਲੀ ਗੱਲ ਹੈ। ਦੂਜੇ ਪਾਸੇ ਉਨ੍ਹਾਂ ਪਿੰਡਾਂ ਵਿੱਚ ਵੱਧ ਰਹੀ ਅਨਪੜ੍ਹਤਾ ਦਰ ’ਤੇ ਚਿੰਤਾ ਪ੍ਰਗਟਾਈ। ਓਹਨਾਂ ਕਿਹਾ ਇੱਕ ਪ੍ਰਾਇਮਰੀ ਅਤੇ ਹਾਈ ਸਕੂਲਾਂ ਨੂੰ ਮਜ਼ਬੂਤ ਕਰਕੇ ਸਿੱਖਿਆ ਦੇ ਖੇਤਰ ਵਿੱਚ ਪੇਂਡੂ ਅਤੇ ਸ਼ਹਿਰੀ ਖੇਤਰਾਂ ਦੇ ਪਾੜੇ ਨੂੰ ਭਰਨ ਦੀ ਫੌਰੀ ਲੋੜ ਹੈ।
ਉਨ੍ਹਾਂ ਅੱਗl ਕਿਹਾ ਕਿ ਸਾਡਾ ਧਾਰਮਿਕ ਅਤੇ ਸੱਭਿਆਚਾਰਕ ਵਿਰਸਾ ਬਹੁਤ ਅਮੀਰ ਹੈ। ਗੁਰੂ-ਚੇਲਾ ਦਾ ਅਧਿਆਪਕ-ਵਿਦਿਆਰਥੀ ਰਿਸ਼ਤਾ ਪਹਿਲਾਂ ਵਾਂਗ ਹੋਰ ਵੀ ਮਜ਼ਬੂਤ ਹੋਣਾ ਚਾਹੀਦਾ ਹੈ ਤਾਂ ਜੋ ਅਜੋਕੇ ਹਾਲਾਤ ਵਿੱਚ ਵੀ ਅਸੀਂ ਦੁਨੀਆਂ ਦੀ ਅਗਵਾਈ ਕਰ ਸਕੀਏ। ਉਨ੍ਹਾਂ ਵਿਦਿਆਰਥੀਆਂ ਨੂੰ ਤਾਕੀਦ ਕੀਤੀ ਕਿ ਵਿੱਦਿਆ ਤੋਂ ਇਲਾਵਾ ਜੀਵਨ ਵਿੱਚ ਨੈਤਿਕ ਸਿੱਖਿਆ ਦਾ ਵੀ ਬਹੁਤ ਮਹੱਤਵ ਹੈ। ਚੰਗੇ ਇਨਸਾਨ ਬਣਨ ਦੇ ਨਾਲ-ਨਾਲ ਸਮਾਜ ਅਤੇ ਦੇਸ਼ ਦੀ ਸੇਵਾ ਕਰਨਾ ਸਮੇਂ ਦੀ ਲੋੜ ਹੈ। ਇੱਕ ਵਿਗਿਆਨੀ, ਡਾਕਟਰ, ਅਧਿਆਪਕ ਜਾਂ ਇੰਜੀਨੀਅਰ, ਜੋ ਇੱਕ ਚੰਗਾ ਇਨਸਾਨ ਹੈ, ਇਮਾਨਦਾਰੀ ਦੀਆਂ ਕਦਰਾਂ-ਕੀਮਤਾਂ ਅਤੇ ਸਮਾਜਿਕ ਚੇਤਨਾ ਨਾਲ, ਸਮਾਜ ਲਈ ਬਹੁਤ ਜ਼ਿਆਦਾ ਯੋਗਦਾਨ ਪਾਉਂਦਾ ਹੈ। ਇਹ ਸਮਾਜ ਵਿੱਚ ਵਾਪਸ ਪਰਤਣ ਵਿੱਚ ਹੈ ਕਿ ਇੱਕ ਮਨੁੱਖ ਦੂਜਿਆਂ ਪ੍ਰਤੀ ਆਪਣੇ ਫਰਜ਼ ਦੇ ਸੱਦੇ ਦਾ ਜਵਾਬ ਦਿੰਦਾ ਹੈ।
ਉਨ੍ਹਾਂ ਕਿਹਾ ਕਿ ਅੱਜ ਦੇ ਦਿਨ, ਜਦੋਂ ਉਤਸ਼ਾਹੀ ਵਿਦਿਆਰਥੀ ਉੱਤਮਤਾ ਲਈ ਆਪਣੀਆਂ ਡਿਗਰੀਆਂ ਅਤੇ ਸਨਮਾਨ ਪ੍ਰਾਪਤ ਕਰ ਰਹੇ ਹਨ, ਤਾਂ ਉਨ੍ਹਾਂ ਨੂੰ ਆਪਣੇ ਮਾਪਿਆਂ ਦਾ ਧੰਨਵਾਦ ਕਰਨਾ ਚਾਹੀਦਾ ਹੈ ਕਿਉਂਕਿ ਉਨ੍ਹਾਂ ਦੇ ਠੋਸ ਯਤਨਾਂ ਨਾਲ ਹੀ ਤੁਸੀਂ ਇਹ ਮੀਲ ਪੱਥਰ ਪ੍ਰਾਪਤ ਕਰਨ ਦੇ ਯੋਗ ਹੋ ਸਕਦੇ ਹੋ। ਆਪਣੇ ਮਾਪਿਆਂ ਅਤੇ ਅਧਿਆਪਕਾਂ ਦਾ ਹਮੇਸ਼ਾ ਸਤਿਕਾਰ ਕਰੋ। ਇਸ ਤੋਂ ਪਹਿਲਾਂ ਪਿ੍ੰਸੀਪਲ ਡਾ: ਸੁਰਜੀਤ ਸਿੰਘ ਨੇ ਪ੍ਰੋ: ਬੂਟਾ ਸਿੰਘ ਸਿੱਧੂ ਅਤੇ ਹੋਰ ਪ੍ਰਮੁੱਖ ਮਹਿਮਾਨਾਂ ਦਾ ਸਵਾਗਤ ਕੀਤਾ | ਇਸ ਮੌਕੇ ਪ੍ਰਸਿੱਧ ਸਿੱਖਿਆ ਸ਼ਾਸਤਰੀ ਅਤੇ ਕਾਲਜ ਦੇ ਸਾਬਕਾ ਪ੍ਰਿੰਸੀਪਲ ਸ੍ਰੀ ਅਮਰਜੀਤ ਸਿੰਘ ਸਿੱਧੂ ਅਤੇ ਸ੍ਰੀ ਵਿਜੇ ਕੁਮਾਰ ਗੋਇਲ ਤੋਂ ਇਲਾਵਾ ਐਡਵੋਕੇਟ ਮਨੋਹਰ ਲਾਲ, ਐਡਵੋਕੇਟ ਹਰਪਾਲ ਸਿੰਘ, ਸ੍ਰੀ ਸੋਮ ਪ੍ਰਕਾਸ਼ ਅਤੇ ਸ੍ਰੀ ਜਸਵੀਰ ਸਿੰਘ ਸੋਢੀ ਵਿਸ਼ੇਸ਼ ਤੌਰ ’ਤੇ ਪੁੱਜੇ। ਇਸ ਮੌਕੇ ਮੁੱਖ ਮਹਿਮਾਨ ਅਤੇ ਹੋਰ ਪਤਵੰਤਿਆਂ ਨੇ ਕਾਲਜ ਦੀ ਸਾਲਾਨਾ ਅਕਾਦਮਿਕ ਰਿਪੋਰਟ ਜਾਰੀ ਕੀਤੀ। ਇਹ ਰਿਪੋਰਟ ਡਾ. ਗੁਰਜੀਤ ਸਿੰਘ ਮਾਨਸ਼ਾਹੀਆ ਨੇ ਤਿਆਰ ਕੀਤੀ ਹੈ। ਮੰਚ ਸੰਚਾਲਨ ਪ੍ਰੋ: ਰਛਪਾਲ ਸਿੰਘ ਨੇ ਕੀਤਾ। ਜ਼ਿਕਰਯੋਗ ਹੈ ਕਿ 1904 ਵਿੱਚ ਪ੍ਰਾਇਮਰੀ ਸਕੂਲ ਵਜੋਂ ਸ਼ੁਰੂ ਹੋਇਆ ਸਰਕਾਰੀ ਰਾਜਿੰਦਰਾ ਕਾਲਜ 1940 ਵਿੱਚ ਕਾਲਜ ਬਣ ਗਿਆ ਅਤੇ ਇਸ ਦਾ ਨਾਂ ਮਹਾਰਾਜਾ ਰਾਜਿੰਦਰ ਸਿੰਘ ਦੇ ਨਾਂ ’ਤੇ ਰੱਖਿਆ ਗਿਆ ਹੈ।
ਘੱਲੂਘਾਰਾ ਹਫਤੇ ਤੋਂ ਪਹਿਲਾਂ ਡੀਜੀਪੀ ਵਲੋਂ ਅਧਿਕਾਰੀਆਂ ਨੂੰ ਚੌਕਸ ਰਹਿਣ ਦੀਆਂ ਹਿਦਾਇਤਾਂ
ਸ਼ਾਂਤੀ ਤੇ ਫ਼ਿਰਕੂ ਸਦਭਾਵਨਾ ਯਕੀਨੀ ਬਣਾਉਣ ਲਈ ਉਚ ਅਧਿਕਾਰੀਆਂ ਨਾਲ ਕੀਤੀਆਂ ਮੀਟਿੰਗ
ਕਮਿਸ਼ਨਰਜ਼ ਤੇ ਐਸ.ਐਸ.ਪੀਜ਼ ਨੂੰ ਅੱਤਵਾਦ, ਗੈਂਗਸਟਰਾਂ ਅਤੇ ਨਸੀਲੇ ਪਦਾਰਥਾਂ ਦੇ ਖਿਲਾਫ ਕਾਰਵਾਈ ਤੇਜ ਕਰਨ ਲਈ ਕਿਹਾ
ਸੁਖਜਿੰਦਰ ਮਾਨ
ਚੰਡੀਗੜ੍ਹ/ਅੰਮਿ੍ਰਤਸਰ/ਜਲੰਧਰ, 21 ਮਈ:ਸਰਹੱਦੀ ਰਾਜ ਵਿੱਚ ਸਾਂਤੀ ਅਤੇ ਫਿਰਕੂ ਸਦਭਾਵਨਾ ਨੂੰ ਯਕੀਨੀ ਬਣਾਉਣ ਲਈ ਪੰਜਾਬ ਪੁਲਿਸ ਦੇ ਡਾਇਰੈਕਟਰ ਜਨਰਲ (ਡੀਜੀਪੀ) ਸ਼੍ਰੀ ਵੀ.ਕੇ. ਭਾਵੜਾ ਨੇ ਸਨੀਵਾਰ ਨੂੰ ਅੰਮਿ੍ਰਤਸਰ ਅਤੇ ਜਲੰਧਰ ਕਮਿਸਨਰੇਟਾਂ, ਬਾਰਡਰ ਰੇਂਜ ਅਤੇ ਜਲੰਧਰ ਰੇਂਜ ਵਿੱਚ ਅਮਨ-ਕਾਨੂੰਨ ਅਤੇ ਅਪਰਾਧ ਦੀ ਸਥਿਤੀ ਦਾ ਜਾਇਜਾ ਲੈਣ ਲਈ ਦੋ ਉੱਚ ਪੱਧਰੀ ਮੀਟਿੰਗਾਂ ਦੀ ਪ੍ਰਧਾਨਗੀ ਕੀਤੀ। ਡੀਜੀਪੀ ਦੇ ਨਾਲ ਏਡੀਜੀਪੀ ਲਾਅ ਐਂਡ ਆਰਡਰ ਅਰਪਿਤ ਸੁਕਲਾ ਅਤੇ ਆਈਜੀਪੀ ਇੰਟੈਲੀਜੈਂਸ ਜਤਿੰਦਰ ਸਿੰਘ ਔਲਖ ਵੀ ਮੌਜੂਦ ਸਨ। ਪਹਿਲੀ ਮੀਟਿੰਗ ਪੁਲਿਸ ਲਾਈਨ ਅੰਮਿ੍ਰਤਸਰ ਵਿਖੇ ਹੋਈ, ਜਿਸ ਵਿੱਚ ਪੁਲਿਸ ਕਮਿਸਨਰ (ਸੀਪੀ) ਅੰਮਿ੍ਰਤਸਰ ਅਰੁਣ ਪਾਲ ਸਿੰਘ, ਪੁਲਿਸ ਇੰਸਪੈਕਟਰ ਜਨਰਲ (ਆਈਜੀਪੀ) ਬਾਰਡਰ ਰੇਂਜ ਮੋਹਿਨੀਸ ਚਾਵਲਾ ਅਤੇ ਬਾਰਡਰ ਰੇਂਜ ਦੇ ਐਸ.ਐਸ.ਪੀਜ ਹਾਜਰ ਸਨ। ਦੂਜੀ ਮੀਟਿੰਗ ਸਪੈਸਲ ਡੀਜੀਪੀ ਪੀਏਪੀ ਇਕਬਾਲ ਪ੍ਰੀਤ ਸਿੰਘ ਸਹੋਤਾ, ਸੀਪੀ ਜਲੰਧਰ ਗੁਰਪ੍ਰੀਤ ਸਿੰਘ ਤੂਰ, ਡੀਆਈਜੀ ਜਲੰਧਰ ਰੇਂਜ ਐਸ ਬੂਪਤੀ ਅਤੇ ਜਲੰਧਰ ਰੇਂਜ ਦੇ ਐਸਐਸਪੀਜ ਤੋਂ ਇਲਾਵਾ ਆਈ.ਜੀ ਜਸਕਰਨ ਸਿੰਘ ਦੀ ਮੌਜੂਦਗੀ ਵਿੱਚ ਜਲੰਧਰ ਵਿੱਚ ਹੋਈ।
ਇੰਨ੍ਹਾਂ ਮੀਟਿੰਗਾਂ ਵਿਚ ਡੀਜੀਪੀ ਵੀਕੇ ਭਾਵੜਾ ਨੇ ਸੰਬੋਧਨ ਕਰਦਿਆਂ ਇਸ ਗੱਲ ‘ਤੇ ਜੋਰ ਦਿੱਤਾ ਕਿ ਅੱਤਵਾਦ, ਗੈਂਗਸਟਰਾਂ ਅਤੇ ਨਸਿਆਂ ਵਿਰੁੱਧ ਕਾਰਵਾਈ ਨੂੰ ਸਭ ਤੋਂ ਵੱਧ ਤਰਜੀਹ ਦਿੱਤੀ ਜਾਣੀ ਚਾਹੀਦੀ ਹੈ।ਉਨ੍ਹਾਂ ਅਧਿਕਾਰੀਆਂ ਨੂੰ ਅਗਾਮੀ ਘੱਲੂਘਾਰਾ ਹਫਤੇ ਦੇ ਮੱਦੇਨਜਰ ਕਿਸੇ ਵੀ ਅਣਸੁਖਾਵੀਂ ਘਟਨਾ ਤੋਂ ਬਚਣ ਲਈ ਵਧੇਰੇ ਚੌਕਸ ਰਹਿਣ ਲਈ ਵੀ ਕਿਹਾ।
ਸੀਪੀਜ/ਐਸਐਸਪੀਜ ਨੂੰ ਜਨਤਕ ਵਿਵਸਥਾ ਬਣਾਈ ਰੱਖਣ ਦੇ ਨਿਰਦੇਸ ਦਿੰਦੇ ਹੋਏ, ਉਨ੍ਹਾਂ ਨੇ ਉਨ੍ਹਾਂ ਨੂੰ ਸੂਬੇ ਵਿੱਚ ਸਾਂਤੀ ਅਤੇ ਫਿਰਕੂ ਸਦਭਾਵਨਾ ਨੂੰ ਭੰਗ ਕਰਨ ਦੀ ਕੋਸਿਸ ਕਰਨ ਵਾਲਿਆਂ ਵਿਰੁੱਧ ਸਖਤ ਕਾਰਵਾਈ ਕਰਨ ਦੇ ਵੀ ਆਦੇਸ ਦਿੱਤੇ।ਸੀਨੀਅਰ ਅਧਿਕਾਰੀਆਂ ਨਾਲ ਬ੍ਰੀਫਿੰਗ ਤੋਂ ਬਾਅਦ, ਡੀਜੀਪੀ ਨੇ ਤਸੱਲੀ ਪ੍ਰਗਟ ਕੀਤੀ ਕਿ ਪੰਜਾਬ ਪੁਲਿਸ ਅੱਤਵਾਦ ਵਿਰੋਧੀ ਮੋਰਚੇ ‘ਤੇ ਵਧੀਆ ਕੰਮ ਕਰ ਰਹੀ ਹੈ ਅਤੇ ਇਸ ਅਪਰਾਧ ਵਿੱਚ ਸਾਮਲ ਲੋਕਾਂ ਦੀ ਗਿ੍ਰਫਤਾਰੀ ਨਾਲ ਸੂਬੇ ਵਿੱਚ ਪਹਿਲਾਂ ਹੀ ਵੱਖ-ਵੱਖ ਮਾਡਿਊਲਾਂ ਦਾ ਪਰਦਾਫਾਸ ਕੀਤਾ ਜਾ ਚੁੱਕਾ ਹੈ।ਉਨ੍ਹਾਂ ਅਧਿਕਾਰੀਆਂ ਨੂੰ ਸਪੱਸਟ ਹਦਾਇਤਾਂ ਵੀ ਦਿੱਤੀਆਂ ਕਿ ਉਹ ਸੂਬੇ ਦੀ ਸਾਂਤੀ ਅਤੇ ਭਾਈਚਾਰਕ ਸਾਂਝ ਨੂੰ ਭੰਗ ਨਾ ਕਰਨ ਦੇਣ। ਜੇਕਰ ਕੋਈ ਵਿਅਕਤੀ ਕਿਸੇ ਵੀ ਹਿੰਸਕ ਗਤੀਵਿਧੀ ਵਿੱਚ ਸਾਮਲ ਪਾਇਆ ਜਾਂਦਾ ਹੈ ਤਾਂ ਉਸ ਨਾਲ ਦੇਸ ਦੇ ਕਾਨੂੰਨ ਅਨੁਸਾਰ ਸਖਤੀ ਨਾਲ ਨਿਪਟਿਆ ਜਾਵੇ। ਡੀ.ਜੀ.ਪੀ. ਵੀ.ਕੇ. ਭਾਵੜਾ ਨੇ ਪੰਜਾਬ ਦੇ ਲੋਕਾਂ ਨੂੰ ਸੁਚੇਤ ਰਹਿਣ ਲਈ ਸੁਚੇਤ ਕਰਦਿਆਂ ਕਿਹਾ ਕਿ ਜੇਕਰ ਉਹ ਜਨਤਕ ਥਾਵਾਂ, ਰੇਲ ਗੱਡੀਆਂ, ਬੱਸਾਂ ਜਾਂ ਰੈਸਟੋਰੈਂਟ ਆਦਿ ਵਿੱਚ ਕਿਤੇ ਵੀ ਕੋਈ ਸੱਕੀ ਵਸਤੂ ਛੱਡੀ ਜਾਂ ਲਾਵਾਰਿਸ ਪਈ ਮਿਲਦੀ ਹੈ ਤਾਂ ਤੁਰੰਤ ਪੁਲਿਸ ਨੂੰ 112 ਜਾਂ 181 ਨੰਬਰ ’ਤੇ ਸੂਚਿਤ ਕਰਨ ਲਈ ਕਿਹਾ।









