Tuesday, May 12, 2026
Home Blog Page 292

ਸੰਸਦ ਵਿੱਚ ਗੂੰਜਿਆਂ ਪੰਜਾਬ ‘ਚ ਹੜ੍ਹਾਂ ਦਾ ਮੁੱਦਾ; ਆਪ ਐਮਪੀ ਕੰਗ ਨੇ ਕੀਤੀ ਵਿਸ਼ੇਸ ਪੈਕੇਜ਼ ਦੀ ਮੰਗ

New Delhi News: ਪੰਜਾਬ ਵਿੱਚ ਹੜ੍ਹਾਂ ਨਾਲ ਹੋਏ ਨੁਕਸਾਨ ਦਾ ਮੁੱਦਾ ਅੱਜ ਸੰਸਦ ਵਿੱਚ ਗੂੰਜਿਆਂ ਹੈ। ਇਸ ਮੁੱਦੇ ਨੂੰ ਚੁੱਕਦਿਆਂ ਸ੍ਰੀ ਆਨੰਦਪੁਰ ਸਾਹਿਬ ਤੋਂ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਮਾਲਵਿੰਦਰ ਸਿੰਘ ਕੰਗ ਨੇ ਸੂਬੇ ਲਈ 50 ਹਜ਼ਾਰ ਕਰੋੜ ਰੁਪਏ ਦੇ ਵਿਸ਼ੇਸ਼ ਪੈਕੇਜ ਦੀ ਮੰਗ ਕੀਤੀ ਹੈ ਤਾਂ ਜੋ ਪੰਜਾਬ ਆਪਣੇ ਪੈਰਾਂ ‘ਤੇ ਖੜ੍ਹਾ ਹੋ ਸਕੇ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਹੜ੍ਹਾਂ ਦੇ ਕਾਰਨ 2,500 ਪਿੰਡ ਪੂਰੀ ਤਰ੍ਹਾਂ ਤਬਾਹ ਕਰ ਦਿੱਤੇ ਹਨ ਅਤੇ ਪੰਜ ਲੱਖ ਏਕੜ ਫਸਲਾਂ ਨੂੰ ਨੁਕਸਾਨ ਪਹੁੰਚਾਇਆ ਹੈ। ਉਨ੍ਹਾਂ ਇਹ ਵੀ ਦਾਅਵਾ ਕੀਤਾ ਕਿ ਹੜ੍ਹਾਂ ਦੇ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ ਲੈ ਕੇ ਕੇਂਦਰ ਸਰਕਾਰ ਦੇ ਕਈ ਮੰਤਰੀਆਂ ਨੇ ਪੰਜਾਬ ਦਾ ਦੌਰਾ ਕੀਤਾ ਪ੍ਰੰਤੂ ਕੋਈ ਸਹਾਇਤਾ ਨਹੀਂ ਦਿੱਤੀ ਗਈ।

ਇਹ ਵੀ ਪੜ੍ਹੋ ਜਾਪਾਨ ਦੌਰੇ ਦੇ ਦੂਜੇ ਦਿਨ ਮੁੱਖ ਮੰਤਰੀ ਦੇ ਸੁਹਿਰਦ ਯਤਨਾਂ ਸਦਕਾ ਸੂਬੇ ਵਿੱਚ 400 ਕਰੋੜ ਰੁਪਏ ਦੇ ਨਿਵੇਸ਼ ਲਈ ਹੋਇਆ ਰਾਹ ਪੱਧਰਾ

ਐਮਪੀ ਮਲਵਿੰਦਰ ਸਿੰਘ ਕੰਗ ਨੇ ਸੰਸਦ ਵਿਚ ਕੀ ਕਿਹਾ, ਦੇਖੋ ਵੀਡੀਓ

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Congress ‘ਚ ਸਮੂਲੀਅਤ ਦੀਆਂ ਚਰਚਾਵਾਂ ‘ਤੇ ਸਾਬਕਾ ਵਿਤ ਮੰਤਰੀ ਦਾ ਆਇਆ ਬਿਆਨ ਸਾਹਮਣੇ

0

Sangrur News: ਪੰਜਾਬ ਦੇ ਸਾਬਕਾ ਵਿਤ ਮੰਤਰੀ ਤੇ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤੀ ਦੇ ਵੱਡੇ ਆਗੂ ਪਰਮਿੰਦਰ ਸਿੰਘ ਢੀਂਢਸਾ ਦੇ ਕਾਂਗਰਸ ਵਿਚ ਸਮੂਲੀਅਤ ਦੀਆਂ ਚਰਚਾਵਾਂ ਨੇ ਸਿਆਸੀ ਗਲਿਆਰਿਆਂ ਵਿਚ ਨਵੀਂ ਚਰਚਾ ਛੇੜੀ ਹੈ। ਸ਼ੋਸਲ ਮੀਡੀਆ ‘ਤੇ ਲਗਾਤਾਰ ਵਾਈਰਲ ਹੋ ਰਹੀਆਂ ਇੰਨ੍ਹਾਂ ਚਰਚਾਵਾਂ ਤੋਂ ਬਾਅਦ ਹੁਣ ਸ: ਢੀਂਢਸਾ ਨੇ ਵੀ ਆਪਣੀ ਚੁੱਪੀ ਤੋੜੀ ਹੈ। ਉਨ੍ਹਾਂ ਵੀ ਆਪਣੇ ਸੋਸਲ ਮੀਡੀਆ ਫ਼ੇਸਬੁੱਕ ‘ਤੇ ਇੱਕ ਪੋਸਟ ਪਾ ਕੇ ਇੰਨ੍ਹਾਂ ਚਰਚਾਵਾਂ ਨੂੰ ਇੱਕ ਗਿਣੀ-ਮਿਥੀ ਸਾਜਸ਼ ਕਰਾਰ ਦਿੱਤਾ ਹੈ।

ਇਹ ਵੀ ਪੜ੍ਹੋ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਵੱਲੋਂ ਸ੍ਰੀ ਅੰਮ੍ਰਿਤਸਰ ਸਾਹਿਬ ਵਿਚ ਮੁੱਖ ਦਫ਼ਤਰ ਦਾ ਉਦਘਾਟਨ

ਉਨ੍ਹਾਂ ਲਿਖਿਆ ਹੈ ਕਿ ਇੰਨ੍ਹਾਂ ਅਫ਼ਵਾਹਾਂ ‘ਤੇ ਵਿਸਵਾਸ਼ ਨਾ ਕੀਤਾ ਜਾਵੇ, ਕਿਉਂਕਿ ਇਹ ਸਾਡਾ ਅਤੇ ਸਾਡੀ ਪਾਰਟੀ ਦਾ ਅਕਸ ਖਰਾਬ ਕਰਨ ਦੀ ਇੱਕ ਚਾਲ ਹੈ। ਜਿਕਰਯੋਗ ਹੈ ਕਿ ਬਾਦਲ ਧੜੇ ਨਾਲੋਂ ਵੱਖ ਹੋ ਕੇ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤੀ ਦੇ ਗਠਨ ਵਿਚ ਵੱਡਾ ਯੋਗਦਾਨ ਪਾਉਣ ਵਾਲੇ ਪਰਮਿੰਦਰ ਸਿੰਘ ਢੀਂਢਸਾ ਨੂੰ ਪੰਜਾਬ ਦੀ ਸਿਆਸਤ ਦਾ ਇੱਕ ਸਰੀਫ਼ ਤੇ ਬੇਦਾਗ ਚਿਹਰਾ ਮੰਨਿਆ ਜਾਂਦਾ ਹੈ, ਜਿਹੜੇ ਹਮੇਸ਼ਾ ਵਿਵਾਦਾਂ ਦੀ ਸਿਆਸਤ ਤੋਂ ਦੂਰ ਰਹੇ ਹਨ। ਉਹ ਅਕਾਲੀ ਦਲ ਦੇ ਵੱਡੇ ਥੰਮ ਰਹੇ ਮਰਹੂਮ ਸੁਖਦੇਵ ਸਿੰਘ ਢੀਂਢਸਾ ਦੇ ਪੁੱਤਰ ਹਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਜਾਪਾਨ ਦੌਰੇ ਦੇ ਦੂਜੇ ਦਿਨ ਮੁੱਖ ਮੰਤਰੀ ਦੇ ਸੁਹਿਰਦ ਯਤਨਾਂ ਸਦਕਾ ਸੂਬੇ ਵਿੱਚ 400 ਕਰੋੜ ਰੁਪਏ ਦੇ ਨਿਵੇਸ਼ ਲਈ ਹੋਇਆ ਰਾਹ ਪੱਧਰਾ

0

👉ਪੰਜਾਬ ਅਤੇ ਜਾਪਾਨ ਦੀ ਮੋਹਰੀ ਕੰਪਨੀ ਟੀ.ਐਸ.ਐਫ. ਨੇ ਸੂਬੇ ਵਿੱਚ ਹੁਨਰ ਵਿਕਾਸ ਕੇਂਦਰ ਸਥਾਪਤ ਕਰਨ ਲਈ ਐਮ.ਓ.ਯੂ. ਕੀਤਾ ਸਹੀਬੱਧ

Chandigarh News:ਸੂਬੇ ਵਿੱਚ ਉਦਯੋਗਿਕ ਵਿਕਾਸ ਨੂੰ ਵੱਡਾ ਹੁਲਾਰਾ ਦਿੰਦੇ ਹੋਏ ਜਾਪਾਨ ਦੀ ਸਿਰਮੌਰ ਕੰਪਨੀ ਟੌਪਨ ਸਪੈਸ਼ਲਿਟੀ ਫਿਲਮਜ਼ ਪ੍ਰਾਈਵੇਟ ਲਿਮਟਿਡ (ਟੀ.ਐਸ.ਐਫ.) ਨੇ ਬੁੱਧਵਾਰ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨਾਲ ਆਪਣੀ ਵਿਸਥਾਰ ਯੋਜਨਾ ਦੇ ਹਿੱਸੇ ਵਜੋਂ ਸੂਬੇ ਵਿੱਚ 400 ਕਰੋੜ ਰੁਪਏ ਦਾ ਨਿਵੇਸ਼ ਕਰਨ ਲਈ ਸਮਝੌਤਾ ਸਹੀਬੱਧ ਕੀਤਾ।ਇਸ ਸਬੰਧੀ ਵੇਰਵੇ ਸਾਂਝੇ ਕਰਦੇ ਹੋਏ ਮੁੱਖ ਮੰਤਰੀ, ਜੋ ਜਾਪਾਨ ਦੇ ਦੌਰੇ ’ਤੇ ਹਨ, ਨੇ ਕਿਹਾ ਕਿ ਟੀ.ਐਸ.ਐਫ. ਅਤੇ ਇਨਵੈਸਟ ਪੰਜਾਬ ਨੇ ਪੰਜਾਬ ਵਿੱਚ ਇੱਕ ਹੁਨਰ ਉੱਤਮਤਾ ਕੇਂਦਰ ਸ਼ੁਰੂ ਕਰਨ ਵਿੱਚ ਸਾਂਝੇਦਾਰੀ ਅਤੇ ਸਹਿਯੋਗ ਦੇਣ ਲਈ ਸਹਿਮਤੀ ਦਿੱਤੀ ਹੈ ਤਾਂ ਜੋ ਹੁਨਰਮੰਦ/ਅਰਧ-ਹੁਨਰਮੰਦ ਵਿਅਕਤੀਆਂ/ਕਾਮਿਆਂ/ਨੌਜਵਾਨਾਂ ਨੂੰ ਉੱਚ ਪੱਧਰੀ ਸਿਖਲਾਈ ਪ੍ਰਦਾਨ ਕੀਤੀ ਜਾ ਸਕੇ। ਉਨ੍ਹਾਂ ਕਿਹਾ ਕਿ ਇਹ ਪਹਿਲਕਦਮੀ ਉਦਯੋਗਾਂ ਲਈ ਲੋੜੀਂਦੇ ਹੁਨਰਾਂ ਦਾ ਪਸਾਰਾ ਕਰਨ ਦੇ ਨਾਲ-ਨਾਲ ਪੰਜਾਬ ਵਿੱਚ ਨਵੇਂ ਰੁਜ਼ਗਾਰ ਮੌਕੇ ਪੈਦਾ ਕਰਨ ਵਿੱਚ ਵੀ ਅਹਿਮ ਭੂਮਿਕਾ ਨਿਭਾਏਗੀ । ਸਾਂਝੇਦਾਰੀ ਦੇ ਖੇਤਰਾਂ ਬਾਰੇ ਜਾਣਕਾਰੀ ਦਿੰਦੇ ਹੋਏ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਉਪਰਾਲਾ ਮੌਜੂਦਾ ਅਤੇ ਉੱਭਰ ਰਹੇ ਉਦਯੋਗ ਦੀਆਂ ਲੋੜਾਂ ਅਨੁਸਾਰ ਸਿਖਲਾਈ ਪ੍ਰਦਾਨ ਕਰਨ ’ਤੇ ਅਧਾਰਤ ਹੋਵੇਗਾ।

ਇਹ ਵੀ ਪੜ੍ਹੋ ਗੁਰਦਾਸਪੁਰ ਗ੍ਰਨੇਡ ਹਮਲੇ ਦੇ ਸਬੰਧ ਵਿੱਚ ਇੱਕ ਹੋਰ ਗ੍ਰਿਫ਼ਤਾਰ; ਇੱਕ ਪਿਸਤੌਲ, ਅਪਰਾਧ ਦੌਰਾਨ ਵਰਤਿਆ ਗਿਆ ਮੋਟਰਸਾਈਕਲ ਬਰਾਮਦ

ਮੁੱਖ ਮੰਤਰੀ ਨੇ ਕਿਹਾ ਕਿ ਇਹ ਸਾਂਝੇਦਾਰੀ ਉਨ੍ਹਾਂ ਜਦੀਦ ਅਤੇ ਤਕਨੀਕੀ ਹੁਨਰਾਂ ’ਤੇ ਵੀ ਕੇਂਦਰਿਤ ਹੈ, ਜੋ ਜ਼ਿਆਦਾਤਰ ਆਸਾਨੀ ਨਾਲ ਉਪਲਬਧ ਨਹੀਂ ਅਤੇ ਇਸ ਸਮਝੌਤੇ ਤਹਿਤ ਉਦਯੋਗ-ਜਗਤ ਅਤੇ ਵਿਸ਼ਵ ਪੱਧਰੀ ਮਾਪਦੰਡਾਂ ਅਨੁਸਾਰ ਸਿਖਲਾਈ ਪ੍ਰਮਾਣੀਕਰਣ ਵੀ ਪ੍ਰਦਾਨ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਸਮਝੌਤਾ (ਐਮਓਯੂ) ਪੰਜਾਬ ਅਤੇ ਭਾਰਤ ਭਰ ਵਿੱਚ ਟੀ.ਐਸ.ਐਫ. ਅਤੇ ਹੋਰ ਵੱਡੇ ਪੱਧਰ ਦੇ ਉਦਯੋਗਾਂ ਵਿੱਚ ਅਪ੍ਰੈਂਟਿਸਸ਼ਿਪ ਅਤੇ ਰੁਜ਼ਗਾਰ ਦੇ ਮੌਕਿਆਂ ਲਈ ਵੀ ਰਾਹ ਪੱਧਰਾ ਕਰੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਇੱਕ ਪੌਲੀਟੈਕਨਿਕ/ਤਕਨੀਕੀ ਸੰਸਥਾ ਨਾਲ ਸਾਂਝੇ ਵਿਕਾਸ ਅਤੇ ਸਿਖਲਾਈ ਦੇਣ ਸਬੰਧੀ ਅਕਾਦਮਿਕ ਸਹਿਯੋਗ ’ਤੇ ਵੀ ਜ਼ੋਰ ਦੇਵੇਗਾ।ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਟੀ.ਐਸ.ਐਫ. ਉਦਯੋਗ ਦੀਆਂ ਜ਼ਰੂਰਤਾਂ ਦੇ ਆਧਾਰ ’ਤੇ ਵਿੱਤੀ ਸਹਾਇਤਾ, ਤਕਨੀਕੀ ਜਾਣਕਾਰੀ, ਸਿਖਲਾਈ ਸਹਾਇਤਾ ਅਤੇ ਪਾਠਕ੍ਰਮ ਡਿਜ਼ਾਈਨਿੰਗ ਵੀ ਪ੍ਰਦਾਨ ਕਰੇਗਾ। ਉਨ੍ਹਾਂ ਕਿਹਾ ਕਿ ਇਸ ਦੌਰਾਨ ਅਪ੍ਰੈਂਟਿਸਸ਼ਿਪਾਂ ਦੀ ਸਹੂਲਤ ਵੀ ਹੋਵੇਗੀ ਅਤੇ ਯੋਗ ਤੇ ਸਿਖਿਆਰਥੀਆਂ ਲਈ ਢੁਕਵੇਂ ਰੁਜ਼ਗਾਰ ਮੌਕੇ ਵੀ ਮਿਲਣਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਦੇ ਸੁਹਿਰਦ ਯਤਨਾਂ ਸਦਕਾ ਟੀ.ਐਸ.ਐਫ. ਨੇ ਰਸਮੀ ਤੌਰ ’ਤੇ ਲਗਪਗ 400 ਕਰੋੜ ਰੁਪਏ ਦੇ ਨਿਵੇਸ਼ ਨਾਲ ਪੰਜਾਬ ਵਿੱਚ ਆਪਣੀ ਮੌਜੂਦਾ ਨਿਰਮਾਣ ਸਹੂਲਤ ਦਾ ਵਿਸਥਾਰ ਕਰਨ ਦੀ ਇੱਛਾ ਪ੍ਰਗਟਾਈ ਹੈ।

ਇਹ ਵੀ ਪੜ੍ਹੋ ‘ਦਿ ਪੰਜਾਬ ਪ੍ਰੋਟੈਕਸ਼ਨ ਆਫ ਟ੍ਰੀਜ਼ ਐਕਟ, 2025’ ਨੂੰ ਵਿੱਤ ਵਿਭਾਗ ਵੱਲੋਂ ਮਨਜ਼ੂਰੀ: ਹਰਪਾਲ ਸਿੰਘ ਚੀਮਾ

ਮੁੱਖ ਮੰਤਰੀ ਨੇ ਕਿਹਾ ਕਿ ਨਿਵੇਸ਼ ਦਾ ਉਦੇਸ਼ ਸਮਰੱਥਾ ਵਧਾਉਣਾ, ਨਵੇਂ ਰੁਜ਼ਗਾਰ ਦੀ ਸਹੂਲਤ , ਉੱਨਤ ਤਕਨਾਲੋਜੀਆਂ ਨੂੰ ਏਕੀਕ੍ਰਿਤ ਕਰਨਾ ਅਤੇ ਭਾਰਤ ਵਿੱਚ ਉਨ੍ਹਾਂ ਦੀ ਦੀਰਘਕਾਲੀ ਤੇ ਸਥਾਈ ਮੌਜੂਦਗੀ ਨੂੰ ਮਜ਼ਬੂਤ ਕਰਨਾ ਹੈ। ਉਨ੍ਹਾਂ ਕਿਹਾ ਕਿ ਨਿਵੇਸ਼ ਦਾ ਮੰਤਵ ਸਮਰੱਥਾ ਦਾ ਵਿਸਥਾਰ, ਰੁਜ਼ਗਾਰ ਮੌਕਿਆਂ ਵਿੱਚ ਵਾਧਾ ਅਤੇ ਤਕਨਾਲੋਜੀ ਵਿੱਚ ਵਾਧਾ ਕਰਨਾ ਹੈ ਕਿਉਂਕਿ ਟੀਐਸਐਫ ਨੇ ਸੂਬੇ ਪ੍ਰਤੀ ਆਪਣੀ ਲੰਬੇ ਸਮੇਂ ਦੀ ਵਚਨਬੱਧਤਾ ਪ੍ਰਗਟਾਈ ਹੈ। ਭਗਵੰਤ ਸਿੰਘ ਮਾਨ ਨੇ ਸੂਬੇ ਵਿੱਚ ਇਨ੍ਹਾਂ ਕਾਰਜਾਂ ਅਤੇ ਵਿਸਥਾਰ ਲਈ ਟੀਐਸਐਫ ਨੂੰ ਪੂਰਨ ਸਹਿਯੋਗ ਦੇਣ ਦਾ ਭਰੋਸਾ ਦਿੱਤਾ।ਇਸ ਦੌਰਾਨ ਸੂਬੇ ਵਿੱਚ ਕੰਮ ਕਰਨ ਦੇ ਆਪਣੇ ਤਜਰਬੇ ਨੂੰ ਸਾਂਝਾ ਕਰਦੇ ਹੋਏ ਟੀ.ਐਸ.ਐਫ. ਗਰੁੱਪ ਨੇ ਇਸ ਨੂੰ ਇੱਕ ਮਜ਼ਬੂਤ ਉਦਯੋਗ- ਸਰਕਾਰੀ ਭਾਈਵਾਲੀ, ਸਹਿਜ ਸਹੂਲਤ, ਉੱਚ-ਗੁਣਵੱਤਾ ਵਾਲੀ ਕਾਰਜਬਲ ਉਪਲਬਧਤਾ, ਨਿਰੰਤਰ ਬਿਜਲੀ ਸਪਲਾਈ ਅਤੇ ਨਿਰੰਤਰ ਨਿਵੇਸ਼ਕ-ਅਨੁਕੂਲ ਵਾਤਾਵਰਣ ਦਾ ਮੁੱਢ ਦੱਸਿਆ ਹੈ। ਉਨ੍ਹਾਂ ਕਿਹਾ ਕਿ ਗਰੁੱਪ ਸੂਬੇ ਵਿੱਚ ਆਪਣੇ ਪ੍ਰਸਤਾਵਿਤ ਵਿਸਥਾਰ ਰਾਹੀਂ ਇਸ ਭਾਈਵਾਲੀ ਨੂੰ ਹੋਰ ਮਜ਼ਬੂਤ ਕਰਨ ਦੀ ਆਸ ਕਰਦਾ ਹੈ। ਉਨ੍ਹਾਂ ਨੇ ਇਸ ਪ੍ਰੋਜੈਕਟ ਲਈ ਜ਼ਰੂਰੀ ਪ੍ਰਵਾਨਗੀਆਂ ਅਤੇ ਸੰਚਾਲਨ ਜ਼ਰੂਰਤਾਂ ਨੂੰ ਆਸਾਨ ਬਣਾਉਣ ਲਈ ਪੰਜਾਬ ਸਰਕਾਰ ਅਤੇ ਇਨਵੈਸਟ ਪੰਜਾਬ ਤੋਂ ਨਿਰੰਤਰ ਸਹਿਯੋਗ ਦੀ ਆਸ ਪ੍ਰਗਟਾਈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਪੰਜਾਬ ਸਰਕਾਰ ਲਾਡੋਵਾਲ ਵਿਖੇ ਉੱਨਤ ਬਾਗਬਾਨੀ ਤਕਨਾਲੋਜੀ ਵਿਕਾਸ ਕੇਂਦਰ ਸਥਾਪਤ ਕਰੇਗੀ: ਮੋਹਿੰਦਰ ਭਗਤ

0

👉ਬਾਗਬਾਨੀ ਮੰਤਰੀ ਵੱਲੋ ਰਾਜ ਪੱਧਰੀ ਸੈਮੀਨਾਰ-ਕਮ-ਪ੍ਰਦਰਸ਼ਨੀ ਦਾ ਉਦਘਾਟਨ
Ludhiana News:ਬਾਗਬਾਨੀ ਖੇਤਰ ਨੂੰ ਵੱਡਾ ਹੁਲਾਰਾ ਦਿੰਦਿਆਂ ਬਾਗਬਾਨੀ ਮੰਤਰੀ ਮੋਹਿੰਦਰ ਭਗਤ ਨੇ ਐਲਾਨ ਕੀਤਾ ਕਿ ਪੰਜਾਬ ਸਰਕਾਰ ਲਾਡੋਵਾਲ, ਲੁਧਿਆਣਾ ਵਿਖੇ ਇੱਕ ਅਤਿ-ਆਧੁਨਿਕ ਬਾਗਬਾਨੀ ਤਕਨਾਲੋਜੀ ਵਿਕਾਸ ਕੇਂਦਰ ਸਥਾਪਤ ਕਰ ਰਹੀ ਹੈ। ਲਾਡੋਵਾਲ ਵਿੱਚ ਬਾਗਬਾਨੀ ਵਿਭਾਗ ਦੁਆਰਾ ਆਯੋਜਿਤ ਰਾਜ ਪੱਧਰੀ ਸੈਮੀਨਾਰ-ਕਮ-ਪ੍ਰਦਰਸ਼ਨੀ ਦਾ ਉਦਘਾਟਨ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਅਗਾਮੀ ਬਾਗਬਾਨੀ ਤਕਨਾਲੋਜੀ ਵਿਕਾਸ ਕੇਂਦਰ ਪੰਜਾਬ ਭਰ ਦੇ ਕਿਸਾਨਾਂ ਲਈ ਇੱਕ-ਸਟਾਪ ਗਿਆਨ ਕੇਂਦਰ ਵਜੋਂ ਕੰਮ ਕਰੇਗਾ ਜਿੱਥੇ ਹਰ ਕਿਸਮ ਦੇ ਫਲ, ਸਬਜ਼ੀਆਂ ਅਤੇ ਫੁੱਲਾਂ ਲਈ ਨਵੀਨਤਮ ਹਾਈ-ਟੈਕ ਕਾਸ਼ਤ ਅਭਿਆਸਾਂ ਨੂੰ ਲਾਈਵ ਦਿਖਾਇਆ ਜਾਵੇਗਾ ਅਤੇ ਇੱਥੇ ਪ੍ਰਦਰਸ਼ਨੀ ਸਥਾਨਾਂ ‘ਤੇ ਹੱਥੀਂ ਸਿਖਲਾਈ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਹ ਕੇਂਦਰ ਕਿਸਾਨਾਂ ਨੂੰ ਵੱਡੇ ਪੱਧਰ ‘ਤੇ ਬਾਗਬਾਨੀ ਅਪਣਾਉਣ ਲਈ ਪ੍ਰੇਰਿਤ ਵੀ ਕਰੇਗਾ।ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਸੈਂਕੜੇ ਪ੍ਰਗਤੀਸ਼ੀਲ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਜ਼ੋਰ ਦੇ ਕੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕਿਸਾਨਾਂ ਨੂੰ ਕਣਕ-ਝੋਨੇ ਦੇ ਫ਼ਸਲੀ ਚੱਕਰ ਤੋਂ ਉੱਚ-ਮੁੱਲ ਵਾਲੀਆਂ ਬਾਗਬਾਨੀ ਫਸਲਾਂ ਵੱਲ ਤਬਦੀਲ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

ਇਹ ਵੀ ਪੜ੍ਹੋ  ਗੁਰਦਾਸਪੁਰ ਗ੍ਰਨੇਡ ਹਮਲੇ ਦੇ ਸਬੰਧ ਵਿੱਚ ਇੱਕ ਹੋਰ ਗ੍ਰਿਫ਼ਤਾਰ; ਇੱਕ ਪਿਸਤੌਲ, ਅਪਰਾਧ ਦੌਰਾਨ ਵਰਤਿਆ ਗਿਆ ਮੋਟਰਸਾਈਕਲ ਬਰਾਮਦ

ਉਨ੍ਹਾਂ ਅੱਗੇ ਕਿਹਾ ਕਿ ਸਿਰਫ਼ ਬਾਗਬਾਨੀ ਵਿੱਚ ਹੀ ਕਿਸਾਨਾਂ ਦੀ ਆਮਦਨ ਨੂੰ ਘੱਟ ਤੋਂ ਘੱਟ ਸਮੇਂ ਵਿੱਚ ਦੁੱਗਣਾ ਕਰਨ ਅਤੇ ਖੁਸ਼ਹਾਲੀ ਲਿਆਉਣ ਦੀ ਸਮਰੱਥਾ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਇਹ ਕੇਂਦਰ ਉਸ ਤਬਦੀਲੀ ਦਾ ਰਾਹ ਬਣੇਗਾ।ਕੈਬਨਿਟ ਮੰਤਰੀ ਨੇ ਕਿਸਾਨਾਂ ਨੂੰ ਬਿਨਾਂ ਕਿਸੇ ਝਿਜਕ ਦੇ ਬਾਗਬਾਨੀ ਵੱਲ ਰੁਖ਼ ਕਰਨ ਦੀ ਅਪੀਲ ਕੀਤੀ ਅਤੇ ਉਨ੍ਹਾਂ ਨੂੰ ਹਰ ਕਦਮ ‘ਤੇ ਵਿਭਾਗ ਵੱਲੋਂ ਪੂਰੀ ਸਹਾਇਤਾ ਦਾ ਭਰੋਸਾ ਦਿੱਤਾ। ਉਨ੍ਹਾਂ ਇਸ ਮੌਕੇ ਕਿਸਾਨਾਂ ਦੁਆਰਾ ਉਠਾਈਆਂ ਗਈਆਂ ਵਿਅਕਤੀਗਤ ਸਮੱਸਿਆਵਾਂ ਨੂੰ ਗੌਰ ਨਾਲ ਸੁਣਿਆ ਅਤੇ ਅਧਿਕਾਰੀਆਂ ਨੂੰ ਇਸਦੇ ਤੁਰੰਤ ਹੱਲ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਲਾਡੋਵਾਲ ਕੇਂਦਰ ਵਿਖੇ ਸਾਰੇ ਸਟਾਲਾਂ ਅਤੇ ਆਉਣ ਵਾਲੇ ਬੁਨਿਆਦੀ ਢਾਂਚੇ ਦੇ ਯੂਨਿਟਾਂ ਦਾ ਵੀ ਨਿਰੀਖਣ ਕੀਤਾ।ਡਾਇਰੈਕਟਰ ਬਾਗਬਾਨੀ ਸ੍ਰੀਮਤੀ ਸ਼ੈਲਿੰਦਰ ਕੌਰ ਨੇ ਦੁਹਰਾਇਆ ਕਿ ਵਿਭਾਗ ਕਿਸਾਨਾਂ ਦੇ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹਾ ਹੈ ਅਤੇ ਬਾਗਬਾਨੀ ਮਿਸ਼ਨ, ਆਰ.ਕੇ.ਵੀ.ਵਾਈ. ਅਤੇ ਹੋਰ ਸਾਰੀਆਂ ਯੋਜਨਾਵਾਂ ਤਹਿਤ ਵਿੱਤੀ ਸਹਾਇਤਾ ਦੇਣ ਲਈ ਤਿਆਰ ਹੈ। ਉਨ੍ਹਾਂ ਸਹੀ ਤੇ ਸਟੀਕ ਢੰਗ-ਤਰੀਕੇ ਅਤੇ ਡਿਜੀਟਲ ਤਕਨਾਲੋਜੀਆਂ ਨੂੰ ਅਪਣਾ ਕੇ ਲਾਗਤ ਖ਼ਰਚ ਨੂੰ ਘਟਾਉਣ ‘ਤੇ ਵਿਸ਼ੇਸ਼ ਜ਼ੋਰ ਦਿੱਤਾ।

ਇਹ ਵੀ ਪੜ੍ਹੋ  ‘ਦਿ ਪੰਜਾਬ ਪ੍ਰੋਟੈਕਸ਼ਨ ਆਫ ਟ੍ਰੀਜ਼ ਐਕਟ, 2025’ ਨੂੰ ਵਿੱਤ ਵਿਭਾਗ ਵੱਲੋਂ ਮਨਜ਼ੂਰੀ: ਹਰਪਾਲ ਸਿੰਘ ਚੀਮਾ

ਪ੍ਰਦਰਸ਼ਨੀ ਦੌਰਾਨ ਟੌਪਕੌਨ ਕੰਪਨੀ ਨੇ ਲਾਈਵ ਫੀਲਡ ਪ੍ਰਦਰਸ਼ਨ ਰਾਹੀਂ ਜੀ.ਪੀ.ਐਸ.-ਅਧਾਰਤ ਆਟੋ-ਸਟੀਅਰਿੰਗ ਤਕਨਾਲੋਜੀ ਦਾ ਪ੍ਰਦਰਸ਼ਨ ਕੀਤਾ, ਜਿਸ ਵਿੱਚ ਸਮੇਂ, ਬਾਲਣ, ਬੀਜ, ਖਾਦਾਂ ਅਤੇ ਕੀਟਨਾਸ਼ਕਾਂ ਦੀ ਵੱਡੀ ਬੱਚਤ ਦੇ ਨਾਲ ਇਕਸਾਰ ਬਿਜਾਈ, ਛਿੜਕਾਅ ਅਤੇ ਕਟਾਈ ਨੂੰ ਉਜਾਗਰ ਕੀਤਾ ਗਿਆ। ਹਾਈਗ੍ਰੋਕਸਿਸ ਹੁਮਿਡੀਆ ਲੈਬ ਪ੍ਰਾਈਵੇਟ ਲਿਮਟਿਡ ਨੇ ਫੌਰੀ ਢੰਗ ਨਾਲ ਮਿੱਟੀ ਦੀ ਡਿਜੀਟਲ ਜਾਂਚ ਵਿਧੀ ਅਤੇ ਮੌਕੇ ‘ਤੇ ਹੀ ਸੌਇਲ ਹੈਲਥ ਕਾਰਡ ਬਣਾਉਣ ਦੇ ਕੰਮ ਨੂੰ ਪ੍ਰਦਰਸ਼ਿਤ ਕੀਤਾ। ਇਸ ਪ੍ਰਦਰਸ਼ਨੀ ਨੂੰ ਰਾਜ ਭਰ ਦੇ ਪ੍ਰਗਤੀਸ਼ੀਲ ਕਿਸਾਨਾਂ ਵੱਲੋਂ ਭਰਵਾਂ ਹੁੰਗਾਰਾ ਮਿਲਿਆ।ਇਸ ਮੌਕੇ ਜਾਇੰਟ ਡਾਇਰੈਕਟਰ ਬਾਗਬਾਨੀ ਡਾ. ਹਰਮੇਲ ਸਿੰਘ, ਜਾਇੰਟ ਵਿਕਾਸ ਕਮਿਸ਼ਨਰ ਡਾ. ਗੁਰਸ਼ਰਨ ਸਿੰਘ, ਡਿਪਟੀ ਡਾਇਰੈਕਟਰ ਬਾਗਬਾਨੀ ਡਾ. ਹਰਪ੍ਰੀਤ ਸਿੰਘ ਸੇਠੀ, ਡਿਪਟੀ ਡਾਇਰੈਕਟਰ ਬਾਗਬਾਨੀ ਡਾ. ਦਲਬੀਰ ਸਿੰਘ, ਅਸਿਸਟੈਂਟ ਡਾਇਰੈਕਟਰ ਡਾ. ਵਿਜੇ ਪ੍ਰਤਾਪ, ਡਾ. ਨਿਖਿਲ ਅੰਬੀਸ਼ ਮਹਿਤਾ, ਡਾ. ਗੁਰਪ੍ਰੀਤ ਕੌਰ, ਡਾ. ਨਵਜੋਤ ਕੌਰ, ਡਾ. ਸ਼ੈਲੀ ਸੰਧੂ ਅਤੇ ਬਾਗਬਾਨੀ ਵਿਕਾਸ ਅਧਿਕਾਰੀ ਜਸਪ੍ਰੀਤ ਕੌਰ ਗਿੱਲ ਸ਼ਾਮਲ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਗੁਰਦਾਸਪੁਰ ਗ੍ਰਨੇਡ ਹਮਲੇ ਦੇ ਸਬੰਧ ਵਿੱਚ ਇੱਕ ਹੋਰ ਗ੍ਰਿਫ਼ਤਾਰ; ਇੱਕ ਪਿਸਤੌਲ, ਅਪਰਾਧ ਦੌਰਾਨ ਵਰਤਿਆ ਗਿਆ ਮੋਟਰਸਾਈਕਲ ਬਰਾਮਦ

0

👉ਪਾਕਿਸਤਾਨ ਦੀ ਆਈ.ਐਸ.ਆਈ. ਤੋਂ ਹਮਾਇਤ ਪ੍ਰਾਪਤ ਗੈਂਗਸਟਰ ਸ਼ਹਿਜ਼ਾਦ ਭੱਟੀ ਦੇ ਸੰਪਰਕ ਵਿੱਚ ਸੀ ਗ੍ਰਿਫਤਾਰ ਕੀਤਾ ਮੁਲਜ਼ਮ ਮੋਹਨ ਸਿੰਘ : ਡੀਜੀਪੀ ਗੌਰਵ ਯਾਦਵ
👉ਇਸ ਗ੍ਰਿਫ਼ਤਾਰੀ ਦੇ ਨਾਲ, ਉਕਤ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਕੁੱਲ ਗਿਣਤੀ ਪੰਜ ਤੱਕ ਪਹੁੰਚੀ
Gurdaspur News:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਦੇ ਮੱਦੇਨਜ਼ਰ ਚੱਲ ਰਹੀ ਮੁਹਿੰਮ ਦੌਰਾਨ ਗੁਰਦਾਸਪੁਰ ਗ੍ਰਨੇਡ ਹਮਲੇ ਦੇ ਸਬੰਧ ਵਿੱਚ ਇੱਕ ਹੋਰ ਸਫਲਤਾ ਦਰਜ ਕਰਦਿਆਂ ਕਾਊਂਟਰ ਇੰਟੈਲੀਜੈਂਸ (ਸੀਆਈ) ਬਠਿੰਡਾ ਨੇ ਗੁਰਦਾਸਪੁਰ ਪੁਲਿਸ ਨਾਲ ਸਾਂਝੀ ਕਾਰਵਾਈ ਤਹਿਤ ਗ੍ਰਨੇਡ ਹਮਲੇ ਵਿੱਚ ਸ਼ਾਮਲ ਇੱਕ ਹੋਰ ਮੁੱਖ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਬੁੱਧਵਾਰ ਨੂੰ ਇੱਥੇ ਦਿੱਤੀ।ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਮੋਹਨ ਸਿੰਘ ਵਾਸੀ ਰਾਮੂਵਾਲ, ਬਠਿੰਡਾ ਵਜੋਂ ਹੋਈ ਹੈ।

ਇਹ ਵੀ ਪੜ੍ਹੋ  Amritsar Bus Stand Murder Case; Police ਨੇ ਮੁੱਖ ਸ਼ੂਟਰ ਦਾ ਕੀਤਾ Encounter

ਇਹ ਕਾਰਵਾਈ, 25 ਨਵੰਬਰ 2025 ਨੂੰ ਸ਼ਾਮ 7.30 ਵਜੇ ਦੇ ਕਰੀਬ ਗੁਰਦਾਸਪੁਰ ਸਿਟੀ ਪੁਲਿਸ ਥਾਣੇ ’ਤੇ ਹੋਏ ਗ੍ਰਨੇਡ ਹਮਲੇ ਦੇ ਸਬੰਧ ਵਿੱਚ ਪੰਜਾਬ ਪੁਲਿਸ ਵੱਲੋਂ ਚਾਰ ਮੁਲਜ਼ਮਾਂ – ਪ੍ਰਦੀਪ ਕੁਮਾਰ, ਗੁਰਦਿੱਤ, ਨਵੀਨ ਚੌਧਰੀ ਅਤੇ ਕੁਸ਼ – ਨੂੰ ਗ੍ਰਿਫ਼ਤਾਰ ਕਰਨ ਤੋਂ ਬਾਅਦ ਸਾਹਮਣੇ ਆਈ ਹੈ। ਪੁਲਿਸ ਟੀਮਾਂ ਨੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਇੱਕ ਪੀ-86 ਹੈਂਡ ਗ੍ਰਨੇਡ ਅਤੇ ਦੋ ਪਿਸਤੌਲ ਬਰਾਮਦ ਕੀਤੇ ਸਨ। ਇਸ ਗ੍ਰਿਫ਼ਤਾਰੀ ਨਾਲ, ਉਕਤ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਕੁੱਲ ਗਿਣਤੀ ਹੁਣ ਪੰਜ ਹੋ ਗਈ ਹੈ।ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਮੋਹਨ ਸਿੰਘ ਪਾਕਿਸਤਾਨ ਦੀ ਆਈ.ਐਸ.ਆਈ.ਵੱਲੋਂ ਹਮਾਇਤ ਪ੍ਰਾਪਤ ਗੈਂਗਸਟਰ ਸ਼ਹਿਜ਼ਾਦ ਭੱਟੀ ਦੇ ਸੰਪਰਕ ਵਿੱਚ ਸੀ। ਡੀਜੀਪੀ ਨੇ ਕਿਹਾ ਕਿ ਮੁਲਜ਼ਮ ਮੋਹਨ ਸਿੰਘ ਨੇ ਸ਼ਹਿਜ਼ਾਦ ਦੇ ਨਿਰਦੇਸ਼ਾਂ ’ਤੇ ਕੰਮ ਕਰਦੇ ਹੋਏ ਪੰਜਾਬ ਰਾਜ ਵਿੱਚ ਦਹਿਸ਼ਤ ਫੈਲਾਉਣ ਦੇ ਇਰਾਦੇ ਨਾਲ ਗ੍ਰਨੇਡ ਹਮਲੇ ਨੂੰ ਅੰਜਾਮ ਦੇਣ ਵਿੱਚ ਅਹਿਮ ਭੂਮਿਕਾ ਨਿਭਾਈ ਸੀ ।

ਇਹ ਵੀ ਪੜ੍ਹੋ  ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ; ਨਾਮਜਦਗੀਆਂ ਨੂੰ ਲੈ ਕੇ Patiala ‘ਚ ਹੰਗਾਮਾ, ਅਕਾਲੀਆਂ ਦਾ ਵਫ਼ਦ ਚੋਣ ਕਮਿਸ਼ਨਰ ਨੂੰ ਮਿਲਿਆ

ਡੀਜੀਪੀ ਨੇ ਕਿਹਾ ਕਿ ਮਾਮਲੇ ਦੀ ਸਰਗਰਮੀ ਨਾਲ ਜਾਂਚ ਜਾਰੀ ਹੈ ਅਤੇ ਪੂਰੇ ਨੈੱਟਵਰਕ ਨੂੰ ਬੇਅਸਰ ਕਰਨ ਲਈ ਹੋਰ ਸੁਰਾਗਾਂ ਦੀ ਭਾਲ ਕੀਤੀ ਜਾ ਰਹੀ ਹੈ।ਏ.ਆਈ.ਜੀ. (ਸੀਆਈ) ਬਠਿੰਡਾ ਅਵਨੀਤ ਕੌਰ ਸਿੱਧੂ ਨੇ ਕਾਰਵਾਈ ਸੰਬੰਧੀ ਵੇਰਵੇ ਸਾਂਝੇ ਕਰਦਿਆਂ ਕਿਹਾ ਕਿ ਤਕਨੀਕੀ ਅਤੇ ਖੁਫੀਆ ਜਾਣਕਾਰੀ ਦੇ ਆਧਾਰ ’ਤੇ, ਸੀ.ਆਈ. ਬਠਿੰਡਾ ਨੇ ਗੁਰਦਾਸਪੁਰ ਪੁਲਿਸ ਨਾਲ ਗੁਪਤ ਜਾਣਕਾਰੀ ਸਾਂਝੀ ਕੀਤੀ, ਜਿਸ ਦੇ ਆਧਾਰ ’ਤੇ ਦੋਸ਼ੀ ਮੋਹਨ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਗਿਆ।ਸੀਨੀਅਰ ਪੁਲਿਸ ਸੁਪਰਡੈਂਟ (ਐਸਐਸਪੀ) ਗੁਰਦਾਸਪੁਰ ਆਦਿੱਤਿਆ ਨੇ ਕਿਹਾ ਕਿ ਗ੍ਰਿਫ਼ਤਾਰ ਕੀਤੇ ਮੁਲਜ਼ਮ ਮੋਹਨ ਦੇ ਖੁਲਾਸੇ ’ਤੇ ਪੁਲਿਸ ਟੀਮਾਂ ਨੇ ਇੱਕ .32 ਬੋਰ ਪਿਸਤੌਲ ਸਮੇਤ ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ। ਇਸ ਤੋਂ ਇਲਾਵਾ ਪੁਲਿਸ ਨੇ ਇੱਕ ਕਾਲਾ ਸਪਲੈਂਡਰ ਮੋਟਰਸਾਈਕਲ ਵੀ ਜ਼ਬਤ ਕੀਤਾ ਹੈ, ਜਿਸਦੀ ਵਰਤੋਂ ਮਾਡਿਊਲ ਵੱਲੋਂ ਅਪਰਾਧ ਨੂੰ ਅੰਜਾਮ ਦੇਣ ਵਿੱਚ ਕੀਤੀ ਗਈ ਸੀ।ਇਸ ਸਬੰਧ ਵਿੱਚ, ਐਫਆਈਆਰ ਨੰਬਰ 289 ਮਿਤੀ 26/11/2025 ਅਧੀਨ ਬੀਐਨਐਸ ਦੀ ਧਾਰਾ 109, 324(4) ਅਤੇ ਬੀਐਨਐਸ ਦੀ ਧਾਰਾ 111 ਅਤੇ ਵਿਸਫੋਟਕ ਪਦਾਰਥ ਐਕਟ ਦੀ ਧਾਰਾ 3,4, ਅਤੇ 5 ਤਹਿਤ ਪੁਲਿਸ ਸਟੇਸ਼ਨ ਸਿਟੀ ਗੁਰਦਾਸਪੁਰ ਵਿਖੇ ਪਹਿਲਾਂ ਹੀ ਕੇਸ ਦਰਜ ਕੀਤਾ ਜਾ ਚੁੱਕਾ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਵਿਜੈ ਮਰਚੈਂਟ ਟਰਾਫੀ 2025–26 ਲਈ ਪੰਜਾਬ U-16 ਮੈਨਜ਼ ਟੀਮ ਵਿੱਚ ਮੋਹਾਲੀ ਦੇ ਪੰਜ ਖਿਡਾਰੀਆਂ ਦੀ ਚੋਣ

0

Mohali News:ਪੰਜਾਬ ਕ੍ਰਿਕਟ ਐਸੋਸੀਏਸ਼ਨ (PCA) ਦੀ ਜੂਨੀਅਰ ਕ੍ਰਿਕਟ ਚੋਣ ਕਮੇਟੀ ਨੇ ਪ੍ਰਸਿੱਧ ਵਿਜੈ ਮਰਚੈਂਟ ਟਰਾਫੀ 2025–26 ਲਈ ਪੰਜਾਬ ਦੀ U-16 ਮਰਦ ਟੀਮ ਦਾ ਐਲਾਨ ਕੀਤਾ ਹੈ। ਇਸ ਟੀਮ ਵਿੱਚ ਮੋਹਾਲੀ ਜ਼ਿਲ੍ਹੇ ਦੇ ਪੰਜ ਖਿਡਾਰੀਆਂ ਦੀ ਚੋਣ ਕੀਤੀ ਗਈ ਹੈ। ਇਹ ਟੂਰਨਾਮੈਂਟ 7 ਦਸੰਬਰ 2025 ਨੂੰ ਗਵਾਲੀਅਰ ਵਿੱਚ ਸ਼ੁਰੂ ਹੋਵੇਗਾ। ਟੀਮ 4 ਦਸੰਬਰ 2025 ਨੂੰ ਮੋਹਾਲੀ ਤੋਂ ਗਵਾਲੀਅਰ ਲਈ ਰਵਾਨਾ ਹੋਵੇਗੀ।
ਮੋਹਾਲੀ ਜ਼ਿਲ੍ਹੇ ਤੋਂ ਚੁਣੇ ਖਿਡਾਰੀ:
1. ਹਰਜਗਤੇਸ਼ਵਰ ਸਿੰਘ ਖਹਿਰਾ – ਵਿਕਟਕੀਪਰ-ਬੱਲੇਬਾਜ਼
2. ਅਭਿਸ਼ੇਕ ਰਾਜਪੂਤ – ਲੈਗ-ਸਪਿੰਨ ਆਲਰਾਊਂਡਰ
3. ਸ਼ਿਵਮ ਮਤ੍ਰੀ – ਮੀਡਿਅਮ-ਪੇਸ ਆਲਰਾਊਂਡਰ
4. ਅਕਸ਼ਤ ਗਗਨੇਜਾ – ਬੱਲੇਬਾਜ਼
5. ਅਯਾਨ ਸ੍ਰੀਵਾਸਤਵ – ਮੀਡਿਅਮ-ਪੇਸ ਆਲਰਾਊਂਡਰ
ਪੀ ਸੀ ਏ ਵਲੋਂ ਜਾਰੀ ਕੀਤੇ ਪ੍ਰੋਗਰਾਮ ਅਨੁਸਾਰ, ਚੁਣੇ ਹੋਏ ਖਿਡਾਰੀ 4 ਦਸੰਬਰ 2025 ਦੀ ਸਵੇਰ I.S. ਬਿੰਦਰਾ ਕ੍ਰਿਕਟ ਸਟੇਡੀਅਮ, PCA ਸਟੇਡੀਅਮ, ਮੋਹਾਲੀ ਤੋਂ ਗਵਾਲੀਅਰ ਲਈ ਰਵਾਨਾ ਹੋਣਗੇ।

ਇਹ ਵੀ ਪੜ੍ਹੋ  ਤੇਜ ਰਫ਼ਤਾਰ ਟਰਾਲੇ ਦਾ ਕਹਿਰ; ਕਾਰ ਤੇ ਮੋਟਰਸਾਈਕਲ ‘ਤੇ ਪਲਟਿਆ, ਚਾਰ ਦੀ ਮੌਕੇ ‘ਤੇ ਹੀ ਹੋਈ ਮੌ+ਤ

ਅੱਜ ਸਵੇਰੇ, ਜ਼ਿਲ੍ਹਾ ਕ੍ਰਿਕਟ ਐਸੋਸੀਏਸ਼ਨ (DCA) ਮੋਹਾਲੀ ਦੇ ਸਕੱਤਰ ਸ਼੍ਰੀ ਮਨਜਿੰਦਰ ਸਿੰਘ ਬੈਦਵਾਨ ਨੇ ਚੁਣੇ ਗਏ ਖਿਡਾਰੀਆਂ ਨਾਲ ਮੁਲਾਕਾਤ ਕੀਤੀ, ਉਨ੍ਹਾਂ ਨੂੰ ਇਸ ਪ੍ਰਾਪਤੀ ਲਈ ਵਧਾਈ ਦਿੱਤੀ ਅਤੇ ਆਉਣ ਵਾਲੇ ਸੀਜ਼ਨ ਲਈ ਸ਼ੁਭ ਕਾਮਨਾਵਾਂ ਦਿੱਤੀਆਂ। ਉਨ੍ਹਾਂ ਨੇ PCA ਦਾ ਵੀ ਧੰਨਵਾਦ ਕੀਤਾ ਕਿ ਉਸ ਨੇ ਯੋਗਤਾ ਦਾ ਸਨਮਾਨ ਕਰਦੇ ਹੋਏ ਮੋਹਾਲੀ ਜ਼ਿਲ੍ਹੇ ਦੇ ਪ੍ਰਤਿਭਾਸ਼ਾਲੀ ਖਿਡਾਰੀਆਂ ਨੂੰ ਬੰਦੀ ਨੁਮਾਇੰਦਗੀ ਟੀਮ ਵਿਚ ਦਿੱਤੀ ਹੈ।ਆਪਣੇ ਬਧਾਈ ਸੰਦੇਸ਼ ਵਿੱਚ ਸ਼੍ਰੀ ਬੈਦਵਾਨ ਨੇ ਕਿਹਾ ਕਿ ਪੰਜਾਬ U-16 ਟੀਮ ਵਿੱਚ ਮੋਹਾਲੀ ਦੇ ਪੰਜ ਖਿਡਾਰੀਆਂ ਦੀ ਚੋਣ ਹੋਣਾ ਜ਼ਿਲ੍ਹੇ ਲਈ ਇਤਿਹਾਸਕ ਪਲ ਹੈ। ਉਨ੍ਹਾਂ ਨੇ ਇਨ੍ਹਾਂ ਖਿਡਾਰੀਆਂ ਦੀ ਲਗਾਤਾਰ ਮਿਹਨਤ ਅਤੇ ਵਧੀਆ ਪ੍ਰਦਰਸ਼ਨ ਦੀ ਪ੍ਰਸ਼ੰਸਾ ਕੀਤੀ—ਚਾਹੇ ਉਹ ਅੰਡਰ-16 ਜ਼ਿਲ੍ਹਾ ਚੋਣ ਮੈਚ ਹੋਣ, PCA ਕੈਂਪ ਮੈਚ, ਹੋਰ ਰਾਜਾਂ ਦੀਆਂ ਟੀਮਾਂ ਨਾਲ ਪ੍ਰੈਕਟਿਸ ਮੈਚ, ਜਾਂ ਹਾਲ ਵਿੱਚ ਪੰਜਾਬ ਵੱਲੋਂ ਜਿੱਤਿਆ ਗਿਆ 5ਵਾਂ ਬਲਰਾਮ ਜੀ ਦਾਸ ਟੰਡਨ ਟੂਰਨਾਮੈਂਟ ਹੋਵੇ।

ਇਹ ਵੀ ਪੜ੍ਹੋ  Amritsar Bus Stand Murder Case; Police ਨੇ ਮੁੱਖ ਸ਼ੂਟਰ ਦਾ ਕੀਤਾ Encounter

ਉਨ੍ਹਾਂ ਇਹ ਵੀ ਦੱਸਿਆ ਕਿ ਇਸ ਸਾਲ ਦੀ ਸ਼ੁਰੂਆਤ ਵਿੱਚ DCA ਮੋਹਾਲੀ ਨੇ ਅੰਡਰ-16 ਇੰਟਰ-ਜ਼ਿਲ੍ਹਾ PCA ਟੂਰਨਾਮੈਂਟ 2025 ਦਾ ਖਿਤਾਬ ਜਿੱਤਿਆ ਸੀ, ਜਿਸ ਵਿੱਚ ਟੀਮ ਨੇ 29 ਅਪ੍ਰੈਲ ਤੋਂ 2 ਮਈ ਤੱਕ ਨਵੇਂ PCA ਸਟੇਡੀਅਮ, ਮੁਲ੍ਲਨਪੁਰ, ਨਿਊ ਚੰਡੀਗੜ੍ਹ ਵਿੱਚ ਹੋਏ ਚਾਰ ਦਿਨਾਂ ਦੇ ਫਾਈਨਲ ਵਿੱਚ ਰੂਪਨਗਰ ਨੂੰ ਹਰਾਇਆ ਸੀ।ਸਕੱਤਰ ਨੇ ਕਿਹਾ, “ਜ਼ਿਲ੍ਹਾ ਕ੍ਰਿਕਟ ਐਸੋਸੀਏਸ਼ਨ, ਮੋਹਾਲੀ ਨੌਜਵਾਨ ਕ੍ਰਿਕਟ ਪ੍ਰਤਿਭਾਵਾਂ ਨੂੰ ਨਿਖਾਰਨ ਅਤੇ ਉਨ੍ਹਾਂ ਦੇ ਖੇਡ ਸਫ਼ਰ ਵਿੱਚ ਹਰ ਸੰਭਵ ਸਹਿਯੋਗ ਦੇਣ ਲਈ ਵਚਨਬੱਧ ਹੈ।”ਡੀ.ਸੀ.ਏ. ਮੋਹਾਲੀ ਦੇ ਅਹੁਦੇਦਾਰ — ਸ਼੍ਰੀ ਓਂਕਾਰ ਸਿੰਘ (ਖਜਾਨਚੀ), ਜਸਵੀਰ ਸਿੰਘ ਮਾਂਕੂ (ਜੋਇੰਟ ਸਕੱਤਰ) ਅਤੇ ਸ਼੍ਰੀ ਕਨਵਰ ਹਰਬੀਰ ਸਿੰਘ ਢੀਂਡਸਾ (ਮੀਡੀਆ ਇੰਚਾਰਜ) ਵੀ ਇਸ ਮੌਕੇ ਤੇ ਹਾਜ਼ਰ ਸਨ

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ; ਬਠਿੰਡਾ ‘ਚ ਤੀਜੇ ਦਿਨ 66 ਨਾਮਜਦਗੀਆਂ ਦਾਖਲ

0

Bathinda News:ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਦੇ ਮੱਦੇਨਜ਼ਰ ਅੱਜ ਨਾਮਜ਼ਦਗੀਆਂ ਦੇ ਤੀਜੇ ਦਿਨ ਕੁੱਲ 66 ਨਾਮਜ਼ਦਗੀ ਪੱਤਰ ਦਾਖਲ ਹੋਏ। ਇਹ ਜਾਣਕਾਰੀ ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਨੇ ਸਾਂਝੀ ਕੀਤੀ।ਦਾਖਲ ਹੋਏ ਨਾਮਜ਼ਦਗੀ ਪੱਤਰਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫਸਰ ਨੇ ਦੱਸਿਆ ਕਿ ਜ਼ਿਲ੍ਹਾ ਪ੍ਰੀਸ਼ਦ ਲਈ 5 ਅਤੇ ਪੰਚਾਇਤ ਸੰਮਤੀ ਲਈ 61 ਨਾਮਜ਼ਦਗੀ ਪੱਤਰ ਦਾਖਲ ਹੋਏ ਹਨ।ਜ਼ਿਲ੍ਹਾ ਚੋਣ ਅਫਸਰ ਨੇ ਦੱਸਿਆ ਕਿ ਪੰਚਾਇਤ ਸੰਮਤੀ ਦੀਆਂ ਚੋਣਾਂ ਲਈ ਬਲਾਕ ਬਠਿੰਡਾ ਤੋਂ 6, ਗੋਨਿਆਣਾ 4, ਸੰਗਤ 3, ਨਥਾਣਾ 12, ਫੂਲ 10, ਰਾਮਪੁਰਾ 12, ਮੌੜ 14 ਅਤੇ ਬਲਾਕ ਤਲਵੰਡੀ ਸਾਬੋ ਲਈ ਕੋਈ ਨਾਮਜ਼ਦਗੀ ਪੱਤਰ ਦਾਖਲ ਨਹੀਂ ਹੋਇਆ।

ਇਹ ਵੀ ਪੜ੍ਹੋ  Amritsar Bus Stand Murder Case; Police ਨੇ ਮੁੱਖ ਸ਼ੂਟਰ ਦਾ ਕੀਤਾ Encounter

ਇਸੇ ਤਰ੍ਹਾਂ ਜ਼ਿਲ੍ਹਾ ਪ੍ਰੀਸ਼ਦ ਦੀਆਂ ਚੋਣਾਂ ਲਈ ਜ਼ਿਲ੍ਹਾ ਪ੍ਰੀਸ਼ਦ ਦੇ ਜੋਨ ਭੁੱਚੋਂ ਕਲਾ ਲਈ 1, ਸਿਰੀਏਵਾਲਾ 3 ਅਤੇ ਜੋਨ ਜੈ ਸਿੰਘ ਵਾਲਾ ਲਈ 1 ਨਾਮਜ਼ਮਗੀ ਪੱਤਰ ਦਾਖਲ ਹੋਏ।ਜ਼ਿਲ੍ਹਾ ਚੋਣ ਅਫਸਰ ਨੇ ਦੱਸਿਆ ਕਿ 4 ਦਸੰਬਰ 2025 ਤੱਕ ਨਾਮਜ਼ਦਗੀ ਪੱਤਰ ਦਾਖਲ ਕਰਨ ਦੀ ਆਖ਼ਰੀ ਮਿਤੀ ਨਿਰਧਾਰਤ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ 5 ਦਸੰਬਰ 2025 ਨੂੰ ਦਾਖ਼ਲ ਕੀਤੇ ਨਾਮਜ਼ਦਗੀ ਪੱਤਰਾਂ ਦੀ ਪੜਤਾਲ ਕੀਤੀ ਜਾਵੇਗੀ ਅਤੇ 6 ਦਸੰਬਰ 2025 ਨੂੰ ਨਾਮਜ਼ਦਗੀ ਪੱਤਰ ਵਾਪਸ ਲਏ ਜਾ ਸਕਣਗੇ।ਉਨ੍ਹਾਂ ਦੱਸਿਆ ਕਿ 14 ਦਸੰਬਰ 2025 ਨੂੰ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਲਈ ਵੋਟਿੰਗ ਹੋਵੇਗੀ ਅਤੇ 17 ਦਸੰਬਰ 2025 ਨੂੰ ਵੋਟਾਂ ਦੀ ਗਿਣਤੀ ਕਰਕੇ ਉਸੇ ਹੀ ਦਿਨ ਨਤੀਜੇ ਘੋਸ਼ਿਤ ਕੀਤੇ ਜਾਣਗੇ। ਉਨ੍ਹਾਂ ਇਹ ਵੀ ਕਿਹਾ ਕਿ ਚੋਣ ਪ੍ਰਕਿਰਿਆ ਸਵੇਰੇ 8 ਤੋਂ ਸ਼ਾਮ 4 ਵਜੇ ਤੱਕ ਹੋਵੇਗੀ।ਜ਼ਿਲ੍ਹਾ ਚੋਣ ਅਫਸਰ ਨੇ ਵੋਟਰਾਂ ਨੂੰ ਪੁਰਜੋਰ ਅਪੀਲ ਕਰਦਿਆਂ ਕਿਹਾ ਕਿ ਉਹ ਆਪਣੀ ਵੋਟ ਦਾ ਇਸਤੇਮਾਲ ਬਿਨਾਂ ਕਿਸੇ ਡਰ ਭੈ ਅਤੇ ਲਾਲਚ ਤੋਂ ਕਰਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Punjab School Education Board ਦੀ ਨਵੀਂ ਦਰਜਾ ਚਾਰ ਕਮੇਟੀ ਦੀ ਚੋਣ, ਬਿੱਕਰ ਸਿੰਘ ਗਿੱਲ ਨਵੇਂ ਜਨਰਲ ਸਕੱਤਰ

0

👉ਪੰਜਾਬ ਸਕੂਲ ਸਿੱਖਿਆ ਬੋਰਡ ਦਰਜਾ ਚਾਰ ਕਮੇਟੀ ਵਿੱਚ ਬਦਲਾਅ: ਗਿੱਲ ਜਨਰਲ ਸਕੱਤਰ, ਮਨਿੰਦਰ ਸਿੰਘ ਕੈਸ਼ੀਅਰ
SAS Nagar News:ਪੰਜਾਬ ਸਕੂਲ ਸਿੱਖਿਆ ਬੋਰਡ (PSEB) ਦੀ ਦਰਜਾ ਚਾਰ ਕਰਮਚਾਰੀਆਂ ਵੱਲੋਂ ਅੱਜ ਨਵੀਂ ਕਮੇਟੀ ਦੀ ਘੋਸ਼ਣਾ ਕੀਤੀ ਗਈ। ਕਮੇਟੀ ਦੇ ਜਨਰਲ ਸਕੱਤਰ ਸ਼੍ਰੀ ਕੁਲਵੰਤ ਸਿੰਘ ਦੀ ਸੇਵਾ ਨਵਿਰਤੀ ਮੌਕੇ ਕਮੇਟੀ ਮੈੱਬਰਾਂ ਨੇ ਉਨ੍ਹਾਂ ਦੀ ਲੰਮੀ ਸੇਵਾ, ਨਿਸ਼ਠਾ ਅਤੇ ਕਰਮਚਾਰੀਆਂ ਦੀ ਭਲਾਈ ਲਈ ਕੀਤੀਆਂ ਅਣਥੱਕ ਕੋਸ਼ਿਸ਼ਾਂ ਲਈ ਉਨ੍ਹਾਂ ਦਾ ਵਿਸ਼ੇਸ਼ ਧੰਨਵਾਦ ਕੀਤਾ।ਸ਼੍ਰੀ ਕੁਲਵੰਤ ਸਿੰਘ ਦੀ ਸੇਵਾ ਨਵਿਰਤੀ ਤੋਂ ਬਾਅਦ ਕਮੇਟੀ ਵੱਲੋਂ ਕੀਤੀ ਇੱਕ ਮਹੱਤਵਪੂਰਣ ਮੀਟਿੰਗ ਵਿੱਚ ਨਵੇਂ ਮੈਂਬਰਾਂ ਦੀ ਚੋਣ ਕੀਤੀ ਗਈ।

ਇਹ ਵੀ ਪੜ੍ਹੋ  Amritsar Bus Stand Murder Case; Police ਨੇ ਮੁੱਖ ਸ਼ੂਟਰ ਦਾ ਕੀਤਾ Encounter

ਇਸ ਮੀਟਿੰਗ ਵਿੱਚ ਸ਼੍ਰੀ ਬਿੱਕਰ ਸਿੰਘ ਗਿੱਲ ਨੂੰ ਸਰਬਸੰਮਤੀ ਨਾਲ ਨਵਾਂ ਜਨਰਲ ਸਕੱਤਰ ਚੁਣਿਆ ਗਿਆ ਅਤੇ ਸ਼੍ਰੀ ਮਨਿੰਦਰ ਸਿੰਘ ਕੈਸ਼ੀਅਰ ਚੁਣੇ ਗਏੇ ਹਨ, ਜਦਕਿ ਸ਼੍ਰੀ ਸਵਰਨ ਸਿੰਘ ਤਿਊੜ ਅਤੇ ਸ਼੍ਰੀ ਰਾਮਗੋਪਾਲ ਨੂੰ ਸਪੀਕਰ ਦੇ ਅਹੁਦੇ ਦੀ ਜਿੰਮੇਵਾਰੀ ਸੌਂਪੀ ਗਈ ਹੈ। ਨਵੀਂ ਕਮੇਟੀ ਵਿੱਚ ਸ਼੍ਰੀ ਬਲਵਿੰਦਰ ਸਿੰਘ ਸਲਾਹਕਾਰ ਵਜੋਂ ਆਪਣੀਆਂ ਸੇਵਾਵਾਂ ਦੇਣਗੇ।ਕਮੇਟੀ ਮੈਬਰਾਂ ਨੇ ਗੱਲ ਕਰਦਿਆਂ ਦੱਸਿਆ ਕਿ ਪ੍ਰਧਾਨ ਸ਼੍ਰੀ ਬਰਤਾ ਬਹਾਦੁਰ ਗੁਰੂੰਗ ਦੀ ਅਗਵਾਈ ਹੇਠ ਪੁਰਾਣੀ ਕਮੇਟੀ ਦੇ ਸਾਰੇ ਹੋਰ ਮੈਂਬਰ ਆਪਣੇ-ਆਪਣੇ ਅਹੁਦਿਆਂ ‘ਤੇ ਪਹਿਲਾਂ ਵਾਂਗ ਹੀ ਕੰਮ ਜਾਰੀ ਰੱਖਣਗੇ, ਤਾਂ ਜੋ ਕਾਰਗੁਜ਼ਾਰੀ ਵਿੱਚ ਨਿਰੰਤਰਤਾ ਬਣੀ ਰਹੇ।

ਇਹ ਵੀ ਪੜ੍ਹੋ  ਜ਼ਿਲ੍ਹਾ ਪ੍ਰੀਸ਼ਦ ਚੋਣਾਂ; ਆਮ ਆਦਮੀ ਪਾਰਟੀ ਨੇ ਸਾਬਕਾ ਚੇਅਰਮੈਨ ਨੂੰ ਮੁੜ ਮੈਦਾਨ ‘ਚ ਉਤਾਰਿਆ

ੳਹਨਾਂ ਇਹ ਵੀ ਦੱਸਿਆ ਕਿ ਕਮੇਟੀ ਦਾ ਮੁੱਖ ਮਕਸਦ ਸੇਵਾ ਮੁੱਕਤ ਹੋ ਰਹੇ ਦਰਜਾ ਚਾਰ ਕਰਮਚਾਰੀਆਂ ਨੂੰ ਇੱਜ਼ਤ ਨਾਲ ਵਿਦਾ ਕਰਨਾ ਹੈ, ਕਿਉਂਕੀ ਇਹ ਕਰਮਚਾਰੀ ਲੰਮੇ ਸਮੇਂ ਤੱਕ ਆਪਣਾ ਯੋਗਦਾਨ ਦਿੰਦੇ ਹਨ। ਇਸ ਲਈ ਉਨ੍ਹਾਂ ਨੂੰ ਸਨਮਾਨ ਨਾਲ ਰੁੱਖਸਤ ਕਰਨਾ ਸਾਡਾ ਫਰਜ ਬਣਦਾ ਹੈ। ਕਮੇਟੀ ਨੇ ਇਹ ਵੀ ਕਿਹਾ ਕਿ ਇਹ ਪਰੰਪਰਾ ਅੱਗੇ ਵੀ ਜਾਰੀ ਰਹੇਗੀ।ਨਵੀਂ ਚੁਣੀ ਟੀਮ ਨੇ ਇਹ ਯਕੀਨ ਦਵਾਇਆ ਹੈ ਕਿ ਉਹ ਦਰਜਾ ਚਾਰ ਕਰਮਚਾਰੀਆਂ ਦੇ ਹੱਕਾਂ ਸੁਵਿਧਾਵਾਂ ਅਤੇ ਸੁਚਾਰੂ ਕਾਰਜ ਲਈ ਪੂਰੀ ਨਿਸ਼ਠਾ ਅਤੇ ਇਮਾਨਦਾਰੀ ਨਾਲ ਕੰਮ ਕਰੇਗੀ। ਕਮੇਟੀ ਨੇ ਰਿਟਾਇਰ ਹੋ ਰਹੇ ਸ਼੍ਰੀ ਕੁਲਵੰਤ ਸਿੰਘ ਦੇ ਯੋਗਦਾਨ ਨੂੰ ਸਲਾਮ ਕਰਦੇ ਹੋਏ ਉਨ੍ਹਾਂ ਦੇ ਭਵਿੱਖ ਲਈ ਸ਼ੁਭ ਕਾਮਨਾਵਾਂ ਪ੍ਰਗਟ ਕੀਤੀਆਂ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਤੇਜ ਰਫ਼ਤਾਰ ਟਰਾਲੇ ਦਾ ਕਹਿਰ; ਕਾਰ ਤੇ ਮੋਟਰਸਾਈਕਲ ‘ਤੇ ਪਲਟਿਆ, ਚਾਰ ਦੀ ਮੌਕੇ ‘ਤੇ ਹੀ ਹੋਈ ਮੌ+ਤ

0

Haryana News: ਬੁੱਧਵਾਰ ਨੂੰ ਕਰਨਾਲ ਨਜਦੀਕ ਦਿੱਲੀ ਰੋਡ ‘ਤੇ ਵਾਪਰੇ ਇੱਕ ਭਿਆਨਕ ਹਾਦਸੇ ਵਿਚ ਚਾਰ ਜਣਿਆਂ ਦੀ ਮੌਤ ਹੋਣ ਦੀ ਖ਼ਬਰ ਹੈ। ਇਹ ਹਾਦਸਾ ਦਿੱਲੀ ਦੀ ਤਰਫ਼ੋਂ ਆ ਰਹੇ ਇੱਕ ਤੇਜ ਰਫ਼ਤਾਰ ਟਰਾਲੇ ਦੇ ਬੇਕਾਬੂ ਹੋਣ ਕਾਰਨ ਵਾਪਰਿਆਂ, ਜਿਹੜਾ ਡਿਵਾਈਡਰ ਟੱਪ ਕੇ ਪਹਿਲਾਂ ਦੂਜੀ ਸਾਈਡ ਜਾ ਰਹੀ ਪੰਜਾਬ ਰੋਡਵੇਜ਼ ਦੀ ਬੱਸ ਵਿਚ ਜਾ ਵੱਜਿਆ ਤੇ ਉਸਤੋਂ ਬਾਅਦ ਇੱਥੋਂ ਗੁਜ਼ਰ ਰਹੀ ਇੱਕ ਮਾਰੂਤੀ ਸਿਆਜ਼ ਕਾਰਨ ਉੱਪਰ ਪਲਟ ਗਿਆ।

ਇਹ ਵੀ ਪੜ੍ਹੋ Amritsar Bus Stand Murder Case; Police ਨੇ ਮੁੱਖ ਸ਼ੂਟਰ ਦਾ ਕੀਤਾ Encounter

ਇਸੇ ਤਰ੍ਹਾਂ ਹੀ ਮੋਟਰਸਾਈਕਲ ਸਵਾਰ ਵੀ ਇਸਦੀ ਚਪੇਟ ਵਿਚ ਆ ਗਏ। ਕਾਰ ਵਿਚ ਸਵਾਰ ਦੋ ਅਤੇ ਮੋਟਰਸਾਈਕਲ ਤੇ ਵੀ ਸਵਾਰ ਦੋ ਜਣਿਆਂ ਦੀ ਮੌਤ ਹੋ ਗਈ। ਇਸ ਹਾਦਸੇ ਵਿਚ ਟਰਾਲਾ ਡਰਾਈਵਰ ਖੁਦ ਗੰਭੀਰ ਜਖ਼ਮੀ ਹੋ ਗਿਆ ਜਦਕਿ ਬੱਸ ਵਿਚ ਸਵਾਰ ਕੁੱਝ ਸਵਾਰੀਆਂ ਦੇ ਵੀ ਸੱਟਾਂ ਲੱਗੀਆਂ। ਮੌਕੇ ‘ਤੇ ਪੁੱਜੇ ਥਾਣਾ ਮੁਖੀ ਰਾਜੇਸ਼ ਮਲਿਕ ਨੇ ਮੀਡੀਆ ਨੁੰ ਦਸਿਆ ਕਿ ਜਖਮੀਆਂ ਨੂੰ ਹਸਪਤਾਲ ਵਿਚ ਇਲਾਜ਼ ਲਈ ਭਰਤੀ ਕਰਵਾਇਆ ਗਿਆ ਹੈ ਤੇ ਟਰਾਲਾ ਚਾਲਕ ਵਿਰੁਧ ਬਣਦੀ ਕਾਰਵਾਈ ਕੀਤੀ ਜਾ ਰਹੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Amritsar Bus Stand Murder Case; Police ਨੇ ਮੁੱਖ ਸ਼ੂਟਰ ਦਾ ਕੀਤਾ Encounter

0

Amritsar News:ਲੰਘੀ 18 ਨਵੰਬਰ ਨੂੰ ਅੰਮ੍ਰਿਤਸਰ ਦੇ ਬੱਸ ਅੱਡੇ ਉੱਪਰ ਦਿਨ-ਦਿਹਾੜੇ ਇੱਕ ਟ੍ਰਾਂਸਪੋਰਟ ਕੰਪਨੀ ਦੇ ਮੈਨੇਜਰ ਮੱਖਣ ਸਿੰਘ ਦੇ ਕਤਲ ਮਾਮਲੇ ਵਿਚ ਬੁੱਧਵਾਰ ਨੂੰ ਵੱਡੀ ਕਾਰਵਾਈ ਕਰਦਿਆਂ ਅੰਮ੍ਰਿਤਸਰ ਕਮਿਸਨਰੇਟ ਪੁਲਿਸ ਨੇ ਇਸ ਕਾਂਡ ਦੇ ਮੁੱਖ ਸ਼ੂਟਰ ਦਲੇਰ ਸਿੰਘ ਨੂੰ ਕਾਬੂ ਕਰ ਲਿਆ ਹੈ। ਹਾਲਾਂਕਿ ਇਸ ਦੌਰਾਨ ਹੋਏ ਸੰਖੇਪ ਮੁਕਾਬਲੇ ਵਿਚ ਮੁਲਜਮ ਪੁਲਿਸ ਦੀ ਗੋਲੀ ਲੱਗਣ ਕਾਰਨ ਗੰਭੀਰ ਜਖ਼ਮੀ ਹੋ ਗਿਆ, ਜਿਸਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ। ਮਾਮਲੇ ਦੀ ਜਾਣਕਾਰੀ ਮੀਡੀਆ ਨੁੰ ਦਿੰਦੇ ਹੋਏ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਦਸਿਆ ਕਿ ਇਸ ਕਤਲ ਕਾਂਡ ਦੇ ਅੱਧੀ ਦਰਜ਼ਨ ਮੁਲਜਮ ਗ੍ਰਿਫਤਾਰ ਕਰ ਲਏ ਗਏ ਹਨ ਜਦਕਿ ਗੈਂਗਸਟਰ ਡੋਨੀ ਬੱਲ, ਜੋਕਿ ਵਿਦੇਸ਼ ਬੈਠਾ ਹੈ, ਸਮੇਤ ਇੱਕ-ਦੋ ਜਣੇ ਹਾਲੇ ਗ੍ਰਿਫਤਾਰ ਕਰਨੇ ਬਾਕੀ ਹਨ।

ਇਹ ਵੀ ਪੜ੍ਹੋ  ਜ਼ਿਲ੍ਹਾ ਪ੍ਰੀਸ਼ਦ ਚੋਣਾਂ; ਆਮ ਆਦਮੀ ਪਾਰਟੀ ਨੇ ਸਾਬਕਾ ਚੇਅਰਮੈਨ ਨੂੰ ਮੁੜ ਮੈਦਾਨ ‘ਚ ਉਤਾਰਿਆ

ਕਮਿਸ਼ਨਰ ਭੁੱਲਰ ਨੇ ਦਸਿਆ ਕਿ ਇਸ ਕਤਲ ਕਾਂਡ ਦਾ ਮੁੱਖ ਸ਼ੂਟਰ ਦਲੇਰ ਸਿੰਘ ਸੀ, ਜਿਸਨੂੰ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਸੀ ਪ੍ਰੰਤੂ ਅੱਜ ਹਥਿਆਰਾਂ ਦੀ ਬਰਾਮਦਗੀ ਲਈ ਲੈ ਕੇ ਆਈ ਸੀ, ਜਿੱਥੇ ਉਸਨੇ ਆਪਣੇ ਲੁਕੋਏ ਹੋਏ ਹਥਿਆਰ ਦੇ ਨਾਲ ਪੁਲਿਸ ‘ਤੇ ਗੋਲੀਆਂ ਚਲਾ ਦਿੱਤੀਆਂ ਤੇ ਭੱਜਣ ਦੀ ਕੋਸ਼ਿਸ ਕੀਤੀ ਪ੍ਰੰਤੂ ਪੁਲਿਸ ਵੱਲੋਂ ਜਵਾਬੀ ਗੋਲੀਬਾਰੀ ਵਿਚ ਉਹ ਜਖ਼ਮੀ ਹੋ ਗਿਆ। ਇਸੇ ਤਰ੍ਹਾਂ ਇਸ ਕਾਂਡ ਦਾ ਇੱਕ ਹੋਰ ਸ਼ੂਟਰ ਲਵਪ੍ਰੀਤ ਸਿੰਘ ਉਰਫ਼ ਲਵ ਨੂੰ ਵੀ ਗੁਜਰਾਤ ਤੋਂ ਗ੍ਰਿਫਤਾਰ ਜਾ ਚੁੱਕਾ ਹੈ। ਜਦਕਿ ਘਟਨਾ ਵਾਲੇ ਦਿਨ ਇੰਨ੍ਹਾਂ ਨੂੰ ਬੱਸ ਅੱਡੇ ਤੋਂ ਬਾਹਰ ਭਜਾਉਣ ਵਾਲਾ ਜੌਹਨ ਅਤੇ ਸਮਾਨ ਮੁਹੱਈਆਂ ਕਰਵਾਉਣ ਵਾਲੇ ਕਰਨਵੀਰ, ਵਿਕਰਮਜੀਤ ਬਿੱਕਾ ਸਮੇਤ ਇਸ ਕਤਲ ਦੀ ਜਿੰਮੇਵਾਰ ਸੋਸਲ ਮੀਡੀਆ ‘ਤੇ ਲੈਣ ਵਾਲੇ ਧਰਮਵੀਰ ਨੂੰ ਵੀ ਗ੍ਰਿਫਤਾਰ ਕੀਤਾ ਜਾ ਚੁੱਕਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Our Visitor

1901470