Tuesday, May 12, 2026
Home Blog Page 293

ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ; ਨਾਮਜਦਗੀਆਂ ਨੂੰ ਲੈ ਕੇ Patiala ‘ਚ ਹੰਗਾਮਾ, ਅਕਾਲੀਆਂ ਦਾ ਵਫ਼ਦ ਚੋਣ ਕਮਿਸ਼ਨਰ ਨੂੰ ਮਿਲਿਆ

0

Patiala News: ਪੰਜਾਬ ਵਿਚ ਹੋਣ ਜਾ ਰਹੀਆਂ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ ਨੂੰ ਲੈ ਕੇ ਕਈ ਥਾਵਾਂ ‘ਤੇ ਹੰਗਾਮੇ ਹੋਣ ਦੀ ਸੂਚਨਾ ਹੈ। ਪਟਿਆਲਾ ਦੇ ਹਲਕਾ ਘਨੌਰ ਵਿਚ ਨਾਮਜਗਦੀ ਕਾਗਜ਼ ਦਾਖਲ ਕਰਵਾਉਣ ਆਏ ਅਕਾਲੀ ਉਮੀਦਵਾਰਾਂ ਨੂੰ ਅੰਦਰ ਨਾਂ ਜਾਣ ਦੇਣ ਦੇ ਮਾਮਲੇ ਨੂੰ ਲੈ ਕੇ ਕਾਫ਼ੀ ਵਿਵਾਦ ਹੋਇਆ। ਇਸ ਦੌਰਾਨ ਯੂਥ ਵਿੰਗ ਦੇ ਪ੍ਰਧਾਨ ਤੇ ਹਲਕਾ ਇੰਚਾਰਜ਼ ਸਰਬਜੀਤ ਸਿੰਘ ਝਿੰਜਰ ਦੀ ਅਗਵਾਈ ਹੇਠ ਅਕਾਲੀਆਂ ਵੱਲੋਂ ਧਰਨਾ ਲਗਾਇਆ ਗਿਆ। ਇਸੇ ਦੌਰਾਨ ਹੀ ਅਕਾਲੀ ਦਲ ਦਾ ਇੱਕ ਵਫ਼ਦ ਚੰਡੀਗੜ੍ਹ ‘ਚ ਰਾਜ ਚੋਣ ਕਮਿਸ਼ਨਰ ਨੂੰ ਵੀ ਮਿਲਿਆ।

ਇਹ ਵੀ ਪੜ੍ਹੋ ਚਿੰਤਾਜਨਕ;ਚੱਲਦੀ ਬੱਸ ‘ਤੇ ਬਦਮਾਸ਼ਾਂ ਵੱਲੋਂ ਫ਼ਾਈਰਿੰਗ, ਕੰਡਕਟਰ ਦੇ ਲੱਗੀ ਗੋ+ਲੀ

ਉਨ੍ਹਾਂ ਪ੍ਰਸ਼ਾਸਨ ਉੱਪਰ ਸਰਕਾਰ ਦੇ ਇਸ਼ਾਰੇ ‘ਤੇ ਵਿਰੋਧੀ ਪਾਰਟੀਆਂ ਦੇ ਉਮੀਦਵਾਰਾਂ ਨੁੰ ਜਾਣਬੁੱਝ ਕੇ ਤੰਗ ਪ੍ਰੇਸ਼ਾਨ ਕਰਨ ਦੇ ਦੋਸ਼ ਲਗਾਏ ਤੇ ਨਿਰਪੱਖ ਚੋਣਾਂ ਲਈ ਜਿੰਮੇਵਾਰ ਅਫ਼ਸਰਾਂ ਵਿਰੁਧ ਕਾਰਵਾਈ ਦੀ ਮੰਗ ਕੀਤੀ। ਦਸਣਾ ਬਣਦਾ ਹੈ ਕਿ ਘਨੌਰ ਵਿਚ ਪੁਲਿਸ ਵੱਲੋਂ ਗੇਟ ਨਾਂ ਖੋਲਣ ਦੇ ਚੱਲਦਿਆਂ ਅਕਾਲੀ ਆਗੂ ਗੇਟ ਟੱਪ ਕੇ ਅੰਦਰ ਦਾਖ਼ਲ ਹੋਏ। ਇਸ ਦੌਰਾਨ ਉਨ੍ਹਾਂ ਸੁਖਬੀਰ ਸਿੰਘ ਬਾਦਲ ਨਾਲ ਵੀ ਗੱਲਬਾਤ ਕੀਤੀ ਤੇ ਅਪੀਲ ਕੀਤੀ ਕਿ ਉਹ ਪ੍ਰਸ਼ਾਸਨ ਦੇ ਰਵੱਈਏ ਨੂੰ ਦੇਖਦੇ ਹੋੲੈ ਖੁਦ ਇੱਥੇ ਅਕਾਲੀ ਉਮੀਦਾਵਰਾਂ ਦੇ ਨਾਮਜਦਗੀ ਕਾਗਜ਼ ਦਾਖਲ ਕਰਵਾਉਣ ਪੁੱਜਣ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਜ਼ਿਲ੍ਹਾ ਪ੍ਰੀਸ਼ਦ ਚੋਣਾਂ; ਆਮ ਆਦਮੀ ਪਾਰਟੀ ਨੇ ਸਾਬਕਾ ਚੇਅਰਮੈਨ ਨੂੰ ਮੁੜ ਮੈਦਾਨ ‘ਚ ਉਤਾਰਿਆ

0

Bathinda News:ਆਗਾਮੀ 14 ਦਸੰਬਰ ਨੂੰ ਪੰਜਾਬ ਵਿਚ ਹੋਣ ਜਾ ਰਹੀਆਂ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਦੀਆਂ ਚੋਣਾਂ ਚੋਣਾਂ ਤੋਂ ਪਹਿਲਾਂ ਸਿਆਸੀ ਸਰਗਰਮੀਆਂ ਲਗਾਤਾਰ ਵਧਦੀਆਂ ਜਾ ਰਹੀਆਂ ਹਨ। ਸੂਬੇ ਦੀਆਂ ਸਿਆਸੀ ਧਿਰਾਂ ਵੱਲੋਂ ਵੀ ਇੰਨ੍ਹਾਂ ਚੋਣਾਂ ਵਿਚ ਆਪਣੇ ਉਮੀਦਵਾਰਾਂ ਦਾ ਐਲਾਨ ਕੀਤਾ ਜਾ ਰਿਹਾ। ਜੇਕਰ ਬਠਿੰਡਾ ਦੀ ਗੱਲ ਕੀਤੀ ਜਾਵੇ ਤਾਂ ਇੱਥੇ ਸੱਤਾਧਾਰੀ ਧਿਰ ਆਮ ਆਦਮੀ ਪਾਰਟੀ ਵੱਲੋਂ ਲਗਭਗ ਆਪਣੇ ਸਾਰੇ ਉਮੀਦਵਾਰ ਐਲਾਨ ਦਿੱਤੇ ਹਨ। ਇੰਨ੍ਹਾਂ ਵਿਚ ਜੈ ਸਿੰਘ ਵਾਲਾ ਜੋਨ ਤੋਂ ਜ਼ਿਲਾ ਪਰਿਸ਼ਦ ਦੇ ਸਾਬਕਾ ਉੱਪ ਚੇਅਰਮੈਨ ਐਡਵੋਕੇਟ ਗੁਰਇਕਬਾਲ ਸਿੰਘ ਚਾਹਲ ਨੂੰ ਮੁੜ ਮੈਦਾਨ ਵਿਚ ਉਤਾਰਿਆ ਗਿਆ ਹੈ।

ਇਹ ਵੀ ਪੜ੍ਹੋ Inst Queen Amandeep Kaur ਮੁੜ ਵਿਵਾਦਾਂ ‘ਚ, ਵਿਆਹੇ ਨੌਜਵਾਨ ਨਾਲ ਹੀ ਵਿਆਹ ਕਰਵਾਉਣ ਦੇ ਲੱਗੇ ਦੋਸ਼

ਸਿਆਸੀ ਗਲਿਆਰਿਆਂ ਵਿਚ ਚੱਲ ਰਹੀ ਚਰਚਾ ਮੁਤਾਬਕ ਪੰਜਾਬ ਦੇ ਨਾਲ-ਨਾਲ ਦਿੱਲੀ ਹਾਈਕਮਾਂਡ ਦਾ ਨਜਦੀਕੀ ਮੰਨੇ ਜਾਂਦੇ ਐਡਵੋਕੇਟ ਚਹਿਲ ਜਿੱਤਣ ਦੀ ਸੂਰਤ ਵਿਚ ਬਠਿੰਡਾ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨੀ ਦੇ ਵੀ ਪ੍ਰਮੁੱਖ ਦਾਅਵੇਦਾਰ ਮੰਨੇ ਜਾ ਰਹੇ ਹਨ। ਉਹ ਸੂਬੇ ਵਿਚ ਆਪ ਦੀ ਸਰਕਾਰ ਬਣਨ ਤੋਂ ਪਹਿਲਾਂ ਪਾਰਟੀ ਨਾਲ ਜੁੜ ਗਏ ਸਨ ਤੇ ਹਰੇਕ ਚੋਣ ਵਿਚ ਉਨ੍ਹਾਂ ਵੱਡੀ ਜਿੰਮੇਵਾਰੀ ਨਿਭਾਈ ਜਾਂਦੀ ਰਹੀ ਹੈ। ਉਧਰ, ਪਾਰਟੀ ਵੱਲੋਂ ਟਿਕਟ ਨਾਲ ਨਿਵਾਜ਼ਣ ‘ਤੇ ਸਮੁੱਚੀ ਹਾਈਕਮਾਂਡ ਦਾ ਧੰਨਵਾਦ ਕਰਦਿਆਂ ਐਡਵੋਕੇਟ ਗੁਰਇਕਬਾਲ ਸਿੰਘ ਚਾਹਲ ਨੇ ਭਰੋਸਾ ਦਿਵਾਇਆ ਹੈ ਕਿ ਉਹ ਸਾਥੀਆਂ ਦੇ ਸਹਿਯੋਗ ਨਾਲ ਇਹ ਸੀਟ ਜਿੱਤ ਕੇ ਪਾਰਟੀ ਦੀ ਝੋਲੀ ਵਿਚ ਪਾਉਣਗੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

‘ਦਿ ਪੰਜਾਬ ਪ੍ਰੋਟੈਕਸ਼ਨ ਆਫ ਟ੍ਰੀਜ਼ ਐਕਟ, 2025’ ਨੂੰ ਵਿੱਤ ਵਿਭਾਗ ਵੱਲੋਂ ਮਨਜ਼ੂਰੀ: ਹਰਪਾਲ ਸਿੰਘ ਚੀਮਾ

0

Chandigarh News:ਪੰਜਾਬ ਦੇ ਵਿੱਤ ਮੰਤਰੀ, ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਐਲਾਨ ਕੀਤਾ ਕਿ ਸੂਬੇ ਦੇ ਵਿੱਤ ਵਿਭਾਗ ਨੇ ‘ਦਿ ਪੰਜਾਬ ਪ੍ਰੋਟੈਕਸ਼ਨ ਆਫ ਟ੍ਰੀਜ਼ ਐਕਟ, 2025’ (‘ਪੰਜਾਬ ਰੁੱਖਾਂ ਦੀ ਸੁਰੱਖਿਆ ਕਾਨੂੰਨ, 2025) ਬਨਾਉਣ ਸਬੰਧੀ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਦੇ ਪ੍ਰਸਤਾਵ ਨੂੰ ਮਨਜ਼ੂਰੀ ਦੇ ਦਿੱਤੀ ਹੈ।ਇਥੇ ਜਾਰੀ ਪ੍ਰੈਸ ਬਿਆਨ ਰਾਹੀਂ ਇਹ ਐਲਾਨ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਹ ਐਕਟ ਸ਼ਹਿਰੀ ਹਰਿਆਵਲ ਅਤੇ ਵਾਤਾਵਰਨ ਦੀ ਸੰਭਾਲ ਵੱਲ ਇੱਕ ਮਹੱਤਵਪੂਰਨ ਕਦਮ ਹੈ, ਜੋ ਰੁੱਖਾਂ ਦੀ ਸੰਭਾਲ ਲਈ ਸੂਬੇ ਦੀ ਵਿਧਾਨਕ ਵਚਨਬੱਧਤਾ ਨੂੰ ਯਕੀਨੀ ਬਣਾਏਗਾ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਇਸ ਖਰੜੇ ਵਿੱਚ ਗੈਰ-ਕਾਨੂੰਨੀ ਢੰਗ ਨਾਲ ਦਰੱਖਤਾਂ ਦੀ ਕਟਾਈ ਲਈ ਸਖ਼ਤ ਉਪਾਅ ਅਤੇ ਭਾਰੀ ਜੁਰਮਾਨੇ ਦਾ ਪ੍ਰਸਤਾਵ ਹੈ, ਜਿਸ ਨਾਲ ਵਾਤਾਵਰਨ ਦੇ ਨਿਘਾਰ ਨਾਲ ਲੜਨ ਦੀਆਂ ਸੂਬੇ ਦੀਆਂ ਕੋਸ਼ਿਸ਼ਾਂ ਨੂੰ ਹੋਰ ਮਜ਼ਬੂਤੀ ਮਿਲੇਗੀ।

ਇਹ ਵੀ ਪੜ੍ਹੋ  ਮੁੱਖ ਮੰਤਰੀ ਨੇ ਨਿਵੇਸ਼ ਲਈ ਪੰਜਾਬ ਨੂੰ ਸਭ ਤੋਂ ਪਸੰਦੀਦਾ ਸਥਾਨ ਦੱਸਿਆ, ਜਾਪਾਨ ਦੇ ਕਾਰੋਬਾਰੀ ਦਿੱਗਜ਼ਾਂ ਨੂੰ ਸੂਬੇ ਵਿੱਚ ਨਿਵੇਸ਼ ਦਾ ਸੱਦਾ

ਵਿੱਤ ਮੰਤਰੀ ਚੀਮਾ ਨੇ ਕਿਹਾ ਕਿ ਵਿੱਤ ਵਿਭਾਗ ਵੱਲੋਂ ‘ਦਿ ਪੰਜਾਬ ਪ੍ਰੋਟੈਕਸ਼ਨ ਆਫ ਟ੍ਰੀਜ਼ ਐਕਟ, 2025’ ਦੇ ਪ੍ਰਸਤਾਵ ਦੀ ਚੰਗੀ ਤਰ੍ਹਾਂ ਸਮੀਖਿਆ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਹ ਐਕਟ ਨਾ ਸਿਰਫ਼ ਸ਼ਹਿਰੀ ਹਰਿਆਵਲ ਦੀ ਸੁਰੱਖਿਆ ਲਈ ਸਰਕਾਰ ਦੀ ਵਚਨਬੱਧਤਾ ਨੂੰ ਰਸਮੀ ਬਣਾਉਂਦਾ ਹੈ, ਬਲਕਿ ਜੰਗਲਾਤ ਵਿਭਾਗ ਵੱਲੋਂ ਇਸ ਗੱਲ ਦੀ ਵੀ ਪੁਸ਼ਟੀ ਕੀਤੀ ਹੈ ਕਿ ਇਸ ਨੂੰ ਲਾਗੂ ਕਰਨ ਨਾਲ ਸੂਬੇ ਦੇ ਖਜ਼ਾਨੇ ‘ਤੇ ਕੋਈ ਵਾਧੂ ਵਿੱਤੀ ਬੋਝ ਨਹੀਂ ਪਵੇਗਾ।ਬਿੱਲ ਦੇ ਵਿੱਤੀ ਪਹਿਲੂ ਨੂੰ ਉਜਾਗਰ ਕਰਦਿਆਂ ਵਿੱਤ ਮੰਤਰੀ ਨੇ ਕਿਹਾ ਕਿ ਇਹ ਐਕਟ ਜੁਰਮਾਨੇ ਰਾਹੀਂ ਫੰਡ ਸਥਾਪਤ ਕਰਨ ਲਈ ਤਿਆਰ ਕੀਤਾ ਗਿਆ ਹੈ। ਉਨ੍ਹਾਂ ਅੱਗੇ ਕਿਹਾ ਕਿ ਇਹ ਫੰਡ ਰਣਨੀਤਕ ਤੌਰ ‘ਤੇ ਸਿਰਫ਼ ਸ਼ਹਿਰੀ ਖੇਤਰਾਂ ਵਿੱਚ ਹਰਿਆਵਲ ਪ੍ਰੋਜੈਕਟਾਂ ਲਈ ਵਰਤੇ ਜਾਣਗੇ, ਜਿਸ ਨਾਲ ਪੰਜਾਬ ਭਰ ਵਿੱਚ ਵਾਤਾਵਰਨ ਦੀ ਸਾਂਭ-ਸੰਭਾਲ ਅਤੇ ਵਿਕਾਸ ਲਈ ਇੱਕ ਸਵੈ-ਨਿਰਭਰ ਪ੍ਰਣਾਲੀ ਸਥਾਪਤ ਕੀਤੀ ਜਾਵੇਗੀ।

ਇਹ ਵੀ ਪੜ੍ਹੋ  ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ; AAP ਵੱਲੋਂ 961 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਰੁੱਖਾਂ ਦੀ ਸੰਭਾਲ ਲਈ ਪ੍ਰਭਾਵਸ਼ਾਲੀ ਕਾਨੂੰਨ ਬਣਾਉਣ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਵਿੱਤ ਵਿਭਾਗ ਵੱਲੋਂ ਇਸ ਐਕਟ ਨੂੰ ਤੁਰੰਤ ਮਨਜ਼ੂਰੀ ਦੇਣਾ ਸੂਬਾ ਸਰਕਾਰ ਦੇ ਵਾਤਾਵਰਨ ਅਤੇ ਕਾਨੂੰਨੀ ਜ਼ਿੰਮੇਵਾਰੀਆਂ ਨੂੰ ਪੂਰਾ ਕਰਨ ਪ੍ਰਤੀ ਸਮਰਪਣ ਨੂੰ ਦਰਸਾਉਂਦਾ ਹੈ। ਉਨ੍ਹਾਂ ਕਿਹਾ ਕਿ ‘ਦਿ ਪੰਜਾਬ ਪ੍ਰੋਟੈਕਸ਼ਨ ਆਫ ਟ੍ਰੀਜ਼ ਐਕਟ, 2025’ ਹੁਣ ਜ਼ਰੂਰੀ ਵਿਧਾਨਕ ਪ੍ਰਕਿਰਿਆ ਵਿੱਚੋਂ ਲੰਘੇਗਾ, ਜਿਸ ਨਾਲ ਇਸ ਨੂੰ ਕੈਬਨਿਟ ਅਤੇ ਵਿਧਾਨ ਸਭਾ ਦੇ ਸਾਹਮਣੇ ਪੇਸ਼ ਕਰਨ ਦਾ ਰਾਹ ਪੱਧਰਾ ਹੋਵੇਗਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਹਰਿਆਣਾ ਵਿਧਾਨਸਭਾ ਵੱਲੋਂ ਪ੍ਰਕਾਸ਼ਿਤ ਮੈਗਜ਼ੀਨ ‘ਸਦਨ ਸੰਦੇਸ਼’ ਦੀ ਕੀਤੀ ਘੁੰਡ ਚੁਕਾਈ

0

Haryana News:ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਮੰਗਲਵਾਰ ਨੂੰ ਹਰਿਆਣਾ ਵਿਧਾਨਸਭਾ ਵੱਲੋਂ ਪ੍ਰਕਾਸ਼ਿਤ ਮੈਗਜ਼ੀਨ ‘ਸਦਨ ਸੰਦੇਸ਼’ ਦੀ ਘੁੰਡ ਚੁਕਾਈ ਕੀਤੀ। ਮੁੱਖ ਮੰਤਰੀ ਨੇ ਇਸ ਵਿਧਾਨਸਭਾ ਵੱਲੋਂ ਜਨਸੰਚਾਰ ਦੀ ਦਿਸ਼ਾ ਵਿੱਚ ਇੱਕ ਮਹਤੱਵਪੂਰਣ ਪਹਿਲ ਦੱਸਦੇ ਹੋਏ ਕਿਹਾ ਕਿ ਇਹ ਸਿਰਫ ਮੈਗਜ਼ੀਨ ਦੀ ਘੁੰਡ ਚੁਕਾਈ ਨਹੀ, ਸਗੋ ਨਵੀਂ ਸੋਚ, ਨਵੀਂ ਦਿਸ਼ਾ ਅਤੇ ਨਵੇਂ ਸੰਕਲਪ ਦੀ ਸ਼ੁਰੂਆਤ ਹੈ।ਹਰਿਆਣਾ ਵਿਧਾਨਸਭਾ ਦੇ ਪਰਿਸਰ ਵਿੱਚ ਆਯੋਜਿਤ ਇਸ ਪ੍ਰੋਗਰਾਮ ਵਿੱਚ ਵਿਧਾਨਸਭਾ ਸਪੀਕਰ ਸ੍ਰੀ ਹਰਵਿੰਦਰ ਕਲਿਆਣ, ਸੰਸਦੀ ਕਾਰਜ ਮੰਤਰੀ ਸ੍ਰੀ ਮਹੀਪਾਲ ਢਾਂਡਾ, ਵਿਧਾਨਸਭਾ ਡਿਪਟੀ ਸਪੀਕਰ ਸ੍ਰੀ ਕ੍ਰਿਸ਼ਣ ਲਾਲ ਮਿੱਢਾ, ਵਿਧਾਇਕ ਸ੍ਰੀ ਬੀ.ਬੀ. ਬਤਰਾ ਸਮੇਤ ਮੰਤਰੀ, ਵਿਧਾਇਕ ਅਤੇ ਅਧਿਕਾਰੀ ਮੌਜੂਦ ਰਹੇ।

ਇਹ ਵੀ ਪੜ੍ਹੋ  ਸੁਸ਼ਾਸਨ ਦਿਵਸ ਤੱਕ ਸਾਰੀ ਨਾਗਰਿਕ ਸੇਵਾਵਾਂ ਨੂੰ ਆਟੋ ਅਪੀਲ ਸਿਸਟਮ ‘ਤੇ ਆਨਬੋਰਡ ਕਰਨਾ ਯਕੀਨੀ ਕਰਨ – ਮੁੱਖ ਮੰਤਰੀ ਨਾਇਬ ਸਿੰਘ ਸੈਣੀ

ਮੁੱਖ ਮੰਤਰੀ ਨੇ ਵਿਧਾਨਸਭਾ ਸਪੀਕਰ ਸ੍ਰੀ ਹਰਵਿੰਦਰ ਕਲਿਆਣ ਅਤੇ ਪ੍ਰਕਾਸ਼ਨ ਨਾਲ ੧ੁੜੇ ਸਾਰੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਸਦਨ ਸੰਦੇਸ਼ ਮੈਗਜ਼ੀਨ ਜਨਤਾ ਅਤੇ ਸਦਨ ਦੇ ਵਿਚ ਸੰਵਾਦ ਦਾ ਇੱਕ ਮਜਬੂਤ ਸੇਤੂ ਹੋਵੇਗਾ। ਇਹ ਮੈਗਜ਼ੀਨ ਨਾ ਸਿਰਫ ਵਿਧਾਨਸਭਾ ਦੀ ਕਾਰਵਾਈ, ਫੈਸਲਿਆਂ ਅਤੇ ਵਿਧਾਈ ਪ੍ਰਕ੍ਰਿਆਵਾਂ ਨੂੰ ਜਨਤਾ ਤੱਕ ਪਹੁੰਚਾਉਣ ਵਿੱਚ ਮਦਦ ਕਰੇਗੀ, ਸਗੋ ਲੋਕਤਾਂਤਰਿਕ ਮੁੱਲਾਂ ਨੂੰ ਮਜਬੂਤ ਕਰਨ ਦੀ ਦਿਸ਼ਾ ਵਿੱਚ ਵੀ ਮਹਤੱਵਪੂਰਣ ਭੁਮਿਕਾ ਨਿਭਾਏਗੀ। ਮੈਗਜ਼ੀਨ ਰਾਹੀਂ ਨਾਗਰਿਕਾਂ ਨੂੰ ਸਦਨ ਦੀ ਗਤੀਵਿਧੀਆਂ, ਨੀਤੀਗਤ ਚਰਚਾਵਾਂ ਅਤੇ ਮਹਤੱਵਪੂਰਣ ਵਿਧਾਈ ਪਹਿਲਾਂ ਦੀ ਸੁਵਿਵਸਥਿਤ ਜਾਣਕਾਰੀ ਪ੍ਰਾਪਤ ਹੋਵੇਗੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਸੁਸ਼ਾਸਨ ਦਿਵਸ ਤੱਕ ਸਾਰੀ ਨਾਗਰਿਕ ਸੇਵਾਵਾਂ ਨੂੰ ਆਟੋ ਅਪੀਲ ਸਿਸਟਮ ‘ਤੇ ਆਨਬੋਰਡ ਕਰਨਾ ਯਕੀਨੀ ਕਰਨ – ਮੁੱਖ ਮੰਤਰੀ ਨਾਇਬ ਸਿੰਘ ਸੈਣੀ

0

Haryana News: ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਪ੍ਰਸਾਸ਼ਨਿਕ ਸਕੱਤਰਾਂ ਨੂੰ ਨਿਰਦੇਸ਼ ਦਿੰਦੇ ਹੋਏ ਕਿਹਾ ਕਿ ਉਹ ਆਪਣੇ-ਆਪਣੇ ਵਿਭਾਗਾਂ ਦੀ ਸਾਰੀ ਪੈਂਡਿੰਗ ਨਾਗਰਿਕ ਸੇਵਾਵਾਂ ਨੂੱ 25 ਦਸੰਬਰ, ਸੁਸਾਸ਼ਨ ਦਿਵਸ ਤੱਕ ਆਟੋ ਅਪੀਲ ਸਿਸਟਮ ‘ਤੇ ਪੂਰੀ ਤਰ੍ਹਾ ਨਾਲ ਆਨਬੋਰਡ ਕਰਨਾ ਯਕੀਨੀ ਕਰਨ ਤਾਂ ਜੋ ਜਨਤਾ ਨੂੰ ਸੇਵਾਵਾਂ ਦਾ ਸਮੇਂ ‘ਤੇ ਲਾਭ ਮਿਲ ਸਕੇ।ਮੁੱਖ ਮੰਤਰੀ ਅੱਜ ਇੱਥੇ ਆਟੋ ਅਪੀਲ ਸਿਸਟਮ ਦੀ ਪ੍ਰਗਤੀ ਨੂੰ ਲੈ ਕੇ ਬੁਲਾਈ ਗਈ ਸਮੀਖਿਆ ਮੀਟਿੰਗ ਦੀ ਅਗਵਾਈ ਕਰ ਰਹੇ ਸਨ।ਉਨ੍ਹਾਂ ਨੇ ਕਿਹਾ ਕਿ ਜਿਨ੍ਹਾਂ ਵਿਭਾਗਾਂ ਦੇ ਇੱਕ ਤੋਂ ਵੱਧ ਪੋਰਟਲ ਸੰਚਾਲਿਤ ਹਨ, ਉਨ੍ਹਾਂ ਵਿੱਚ ਬਿਹਤਰ ਇੰਟੀਗ੍ਰੇਸ਼ਨ ਯਕੀਨੀ ਕੀਤਾ ਜਾਵੇ ਤਾਂ ਜੋ ਡੇਟਾ ਤੱਕ ਸਹਿਜ ਪਹੁੰਚ ਹੋਵੇ ਅਤੇ ਨਾਗਰਿਕਾਂ ਨੂੰ ਸੇਵਾਵਾਂ ਦਾ ਲਾਭ ਸਮੇਂਬੱਧ ਮਿਲ ਸਕੇ। ਨਾਲ ਹੀ, ਜੋ ਸੇਵਾਵਾਂ ਭਾਰਤ ਸਰਕਾਰ ਦੇ ਪੋਰਟਲਾਂ ਰਾਹੀਂ ਸੰਚਾਲਿਤ ਹੁੰਦੀਆਂ ਹਨ, ਉਨ੍ਹਾਂ ਨੂੱ ਵੀ ਕੇਂਦਰ ਦੇ ਸਬੰਧਿਤ ਵਿਭਾਗਾਂ ਨਾਲ ਤਾਲਮੇਲ ਕਰ ਕੇ ਜਲਦੀ ਤੋਂ ਜਲਦੀ ਆਟੋ ਅਪੀਲ ਸਿਸਟਮ ‘ਤੇ ਆਨਬੋਰਡ ਕੀਤਾ ਜਾਵੇ ਤਾਂ ਜੋ ਇਹ ਪ੍ਰਣਾਲੀ ਸੁਸਾਸ਼ਨ ਦਿਵਸ ਤੱਕ ਪੂਰੀ ਤਰ੍ਹਾ ਨਾਲ ਲਾਗੂ ਹੋ ਸਕੇ।

ਇਹ ਵੀ ਪੜ੍ਹੋ  ਚਿੰਤਾਜਨਕ;ਚੱਲਦੀ ਬੱਸ ‘ਤੇ ਬਦਮਾਸ਼ਾਂ ਵੱਲੋਂ ਫ਼ਾਈਰਿੰਗ, ਕੰਡਕਟਰ ਦੇ ਲੱਗੀ ਗੋ+ਲੀ

ਮੁੱਖ ਮੰਤਰੀ ਨੇ ਨਿਰਦੇਸ਼ ਦਿੱਤੇ ਕਿ ਸਾਰੇ ਪ੍ਰਸਾਸ਼ਨਿਕ ਸਕੱਤਰ ਆਪਣੇ ਕੰਟਰੋਲਧੀਨ ਵਿਭਾਗਾਂ ਦੀ ਨਾਗਰਿਕ ਸੇਵਾਵਾਂ ਦੀ ਨਿਯਮਤ ਮਾਨੀਟਰਿੰਗ ਕਰਨ। ਉਨ੍ਹਾਂ ਨੇ ਕਿਹਾ ਕਿ ਫੀਲਡ ਪੱਧਰ ਤੱਕ ਹਰੇਕ ਅਧਿਕਾਰੀ-ਕਰਮਚਾਰੀ ਦੀ ਸਪਸ਼ਟ ਜਵਾਬਦੇਹੀ ਤੈਅ ਹੋਣੀ ਚਾਹੀਦੀ ਹੈ ਤਾਂ ੧ੋ ਨਿਰਧਾਰਿਤ ਸਮੇਂ ਵਿੱਚ ਸਾਰੇ ਨਾਗਰਿਕ ਸੇਵਾਵਾਂ ਦੀ ਡਿਲੀਵਰੀ ਯਕੀਨੀ ਹੋ ਸਕੇ। ਉਨ੍ਹਾਂ ਨੈ ਕਿਹਾ ਕਿ ਜਨਤਾ ਦੀ ਸੇਵਾ ਕਿਸੇ ਵੀ ਸਰਕਾਰ ਅਤੇ ਉਸਦੇ ਪ੍ਰਸਾਸ਼ਨਿਕ ਸਿਸਟਮ ਦੀ ਪਹਿਲੀ ਜਿਮੇਵਾਰੀ ਹੈ, ਇਸ ਲਈ ਨਾਗਰਿਕ ਕੇਂਦ੍ਰਿਤ ਸੇਵਾਵਾਂ ਦੀ ਸੁਗਮ ਪਹੁੰਚ ਹਰ ਹਾਲ ਵਿੱਚ ਸਕੀਨੀ ਕੀਤੀ ਜਾਣੀ ਚਾਹੀਦੀ ਹੈ।ਮੀਟਿੰਗ ਵਿੱਚ ਦਸਿਆ ਗਿਆ ਕਿ ਹਰਿਆਣਾ ਸੇਵਾ ਦਾ ਅਧਿਕਾਰ ਐਕਟ, 2014 ਤਹਿਤ 794 ਨਾਗਰਿਕ ਸੇਵਾਵਾਂ ਨੂੰ ਨੋਟੀਫਾਇਡ ਕੀਤਾ ਗਿਆ ਹੈ। ਦੇਰੀ ਪਾਏ ਜਾਣ ‘ਤੇ ਰਾਇਟ ਟੂ ਸਰਵਿਸ ਕਮੀਸ਼ਨ ਵੱਲੋਂ ਸਬੰਧਿਤ ਅਧਿਕਾਰੀ/ਕਰਮਚਾਰੀ ‘ਤੇ ਜੁਰਮਾਨਾ ਵੀ ਲਗਾਇਆ ਜਾਂਦਾ ਹੈ। ਹੁਣ ਤੱਕ ਆਟੋ ਅਪੀਲ ਸਿਸਟਮ ਵਿੱਚ ਸੇਵਾ ਦੇਰੀ ਨਾਲ ਸਬੰਧਿਤ 24,18,370 ਅਪੀਲਾਂ ਦਰਜ ਹੋਈਆਂ ਹਨ, ਜਿਨ੍ਹਾਂ ਵਿੱਚੋਂ 22,07,307 ਪਹਿਲੀ ਅਪੀਲ ਅਥਾਰਿਟੀ ਅਤੇ 2,06,495 ਦੂਜੀ ਅਪੀਲ ਅਥਾਰਿਟੀ ਨੂੰ ਭੇਜੀ ਗਈ।

ਇਹ ਵੀ ਪੜ੍ਹੋ  ਲੁਧਿਆਣਾ ‘ਚ ਇਨਸਾਨੀਅਤ ਹੋਈ ਸ਼ਰਮਸਾਰ; ਸੜਕ ਹਾਦਸੇ ‘ਚ ਮਾਰੇ ਗਏ ਪ੍ਰਵਾਰ ਦੇ ਗਹਿਣੇ, ਨਗਦੀ, ਮੋਬਾਇਲ ਤੇ ਘੜੀਆਂ ਚੋਰੀਆਂ

ਸਿਰਫ 4,568 ਅਪੀਲ ਰਾਇਟ ਟੂ ਸਰਵਿਸ ਕਮੀਸ਼ਨ ਤੱਕ ਪਹੁੰਚੀ, ਜਿਨ੍ਹਾਂ ‘ਤੇ ਕਮੀਸ਼ਨ ਨੇ ਐਕਸ਼ਨ ਲਿਆ ਹੈ। ਰਾਜ ਸਰਕਾਰ ਵੱਲੋਂ ਇਸ ਪ੍ਰਣਾਲੀ ਨੂੰ ਲਾਗੂ ਕਰਨ ਦਾ ਉਦੇਸ਼ ਆਖੀਰੀ ਵਿਅਕਤੀ ਤੱਕ ਸਰਕਾਰੀ ਸੇਵਾਵਾਂ ਦੀ ਸਮੇਂਬੱਧ ਉਪਲਬਧਤਾ ਯਕੀਨੀ ਕਰਨਾ ਹੈ।ਇਸ ਤੋਂ ਪਹਿਲਾਂ ਰਾਇਟ ਟੂ ਸਰਵਿਸ ਕਮੀਸ਼ਨ ਦੇ ਮੁੱਖ ਕਮਿਸ਼ਨਰ ਸ੍ਰੀ ਟੀ.ਸੀ. ਗੁਪਤਾ ਨੇ ਆਟੋ ਅਪੀਲ ਸਿਸਟਮ ਦੀ ਕਾਰਜਪ੍ਰਣਾਲੀ ਅਤੇ ਪ੍ਰਗਤੀ ਦੇ ਬਾਰੇ ਵਿੱਚ ਵਿਸਤਾਰ ਨਾਲ ਜਾਣਕਾਰੀ ਦਿੱਤੀ।ਮੀਟਿੰਗ ਵਿੱਚ ਮੁੱਖ ਮੰਤਰੀ ਦੇ ਮੁੱਖ ਪ੍ਰਧਾਨ ਸਕੱਤਰ ਸ੍ਰੀ ਰਾਜੇਸ਼ ਖੁੱਲਰ, ਗ੍ਰਹਿ ਵਿਭਾਗ ਦੀ ਵਧੀਕ ਮੁੱਖ ਸਕੱਤਰ ਡਾ. ਸੁਮਿਤਾ ਮਿਸ਼ਰਾ, ਸਿਹਤ ਵਿਭਾਗ ਦੇ ਵਧੀਕ ਮੁੱਖ ਸਕੱਤਰ ਸੁਧੀਰ ਰਾਜਪਾਲ, ਟ੍ਰਾਂਸਪੋਰਟ ਵਿਭਾਗ ਦੇ ਵਧੀਕ ਮੁੱਖ ਸਕੱਤਰ ਰਾਜਾਸ਼ੇਖਰ ਵੁੰਡਰੂ, ਟਾਊਨ ਐਂਡ ਕੰਟਰੀ ਪਲਾਨਿੰਗ ਅਤੇ ਸ਼ਹਿਰੀ ਸੰਪਦਾ ਵਿਭਾਗ ਦੇ ਵਧੀਕ ਮੁੱਖ ਸਕੱਤਰ ਏ ਕੇ ਸਿੰਘ, ਊਰਜਾ ਵਿਭਾਗ ਦੇ ਵਧੀਕ ਮੁੱਖ ਸਕੱਤਰ ਸ਼ਿਆਮਲ ਮਿਸ਼ਰਾ, ਜਨਸਿਹਤ ਇੰਜੀਨੀਅਰਿੰਗ ਵਿਭਾਗ ਦੇ ਕਮਿਸ਼ਨਰ ਅਤੇ ਸਕੱਤਰ ਮੋਹਮਦ ਸ਼ਾਇਨ ਸਮੇਤ ਹੋਰ ਅਧਿਕਾਰੀ ਵੀ ਮੌਜੂਦ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਲੁਧਿਆਣਾ ‘ਚ ਇਨਸਾਨੀਅਤ ਹੋਈ ਸ਼ਰਮਸਾਰ; ਸੜਕ ਹਾਦਸੇ ‘ਚ ਮਾਰੇ ਗਏ ਪ੍ਰਵਾਰ ਦੇ ਗਹਿਣੇ, ਨਗਦੀ, ਮੋਬਾਇਲ ਤੇ ਘੜੀਆਂ ਚੋਰੀ

0

Ludhiana News: ਦੋ ਦਿਨ ਪਹਿਲਾਂ ਆਪਣੀ ਧੀ ਦੀ ਡੋਲੀ ਵਿਦਾ ਕਰਕੇ ਘਰ ਵਾਪਸੀ ਸਮੇਂ ਰਾਸਤੇ ਵਿਚ ਹਾਦਸੇ ਦਾ ਸ਼ਿਕਾਰ ਹੋਏ ਇੱਕ ਪ੍ਰਵਾਰ ਦੇ ਨਾਲ ਵਾਪਰੀ ਘਟਨਾ ਨੇ ਇਨਸਾਨੀਅਤ ਨੂੰ ਵੀ ਸ਼ਰਮਸਾਰ ਕਰ ਦਿੱਤਾ ਹੈ। ਇਨੋਵਾ ਕਾਰ ‘ਚ ਜਿੱਥੇ ਪ੍ਰਵਾਰ ਦੇ ਤਿੰਨ ਜੀਆਂ ਦੀ ਮੌਤ ਹੋ ਗਈ ਸੀ ਅਤੇ ਤਿੰਨ ਜਖ਼ਮੀ ਹੋ ਗਏ ਸਨ। ਪ੍ਰੰਤੂ ਇਥੇ ਜਖ਼ਮੀਆਂ ਦੀ ਮੱਦਦ ਕਰਨ ਦੀ ਬਜਾਏ ਕੁੱਝ ਲੋਕ ਕਾਰ ਵਿਚ ਪਈਆਂ ਇੰਨ੍ਹਾਂ ਲਾਸ਼ਾਂ ਦੇ ਪਾਏ ਹੋਏ ਗਹਿਣਿਆਂ, ਕਰੀਬ 3 ਲੱਖ ਦੀ ਨਗਦੀ, ਮੋਬਾਇਲ ਫ਼ੋਨ ਤੇ ਮਹਿੰਗੀਆਂ ਘੜੀਆਂ ਹੀ ਚੋਰੀ ਕਰਕੇ ਲੈ ਗਏ। ਇਸ ਘਟਨਾ ਦਾ ਪਤਾ ਹੁਣ ਪ੍ਰਵਾਰ ਨੂੰ ਲੱਗਾ ਹੈ, ਜਿਸ ਕਾਰਨ ਪਹਿਲਾਂ ਹੀ ਸਦਮੇ ਵਿਚ ਚੱਲ ਰਹੇ ਪ੍ਰਵਾਰ ਨੂੰ ਹੋਰ ਸਦਮਾ ਲੱਗਿਆ ਹੈ।

ਇਹ ਵੀ ਪੜ੍ਹੋ Inst Queen Amandeep Kaur ਮੁੜ ਵਿਵਾਦਾਂ ‘ਚ, ਵਿਆਹੇ ਨੌਜਵਾਨ ਨਾਲ ਹੀ ਵਿਆਹ ਕਰਵਾਉਣ ਦੇ ਲੱਗੇ ਦੋਸ਼

ਦਸਣਾ ਬਣਦਾ ਹੈ ਕਿ ਸਰਹਿੰਦ ਦੇ ਮਸਹੂਰ ਨੰਦਾ ਪ੍ਰਵਾਰ ਦੀ ਲਾਡਲੀ ਧੀ ਦਾ ਵਿਆਹ ਸੀ। ਵਿਆਹ ਦੀਆਂ ਰਸਮਾਂ ਪੂਰੀਆਂ ਹੋਣ ਤੋਂ ਬਾਅਦ ਲੜਕੀ ਦਾ ਪਿਤਾ ਅਸ਼ੋਕ ਕੁਮਾਰ ਨੰਦਾ, ਮਾਂ ਕਿਰਨ ਨੰਦਾ, ਮਾਸੀ ਰੇਣੂ ਬਾਲਾ, ਮੋਹਨ ਕੁਮਾਰ ਨੰਦਾ ਅਤੇ ਉਸਦੀ ਪਤਨੀ ਸ਼ਰਮੀਲੀ ਨੰਦਾ ਇਨੋਵਾ ਕਾਰ ਵਿੱਚ ਸਵਾਰ ਹੋ ਕੇ ਵਾਪਸ ਆਪਣੇ ਘਰ ਸਰਹਿੰਦ ਜਾ ਰਹੇ ਸਨ। ਇਸ ਦੌਰਾਨ ਖੰਨਾ-ਲੁਧਿਆਣਾ ਰੋਡ ‘ਤੇ ਪਿੰਡ ਖਾਕਟ ਕੋਲ ਕਾਰ ਦੇ ਅੱਗੇ ਜਾ ਰਹੇ ਇੱਕ ਟਰੱਕ ਨੇ ਅਚਾਨਕ ਬ੍ਰੇਕ ਲਗਾ ਦਿੱਤੀ, ਜਿਸ ਕਾਰਨ ਤੇਜ਼ ਰਫ਼ਤਾਰ ਇਨੋਵਾ ਕਾਰ ਟਰੱਕ ਦੇ ਪਿੱਛੇ ਜਾ ਵੱਜੀ। ਇਸ ਹਾਦਸੇ ਵਿਚ ਮਾਂ-ਪਿਉ ਅਤੇ ਮਾਸੀ ਦੀ ਮੌਕੇ ‘ਤੇ ਮੌਤ ਹੋ ਗਈ ਸੀ ਜਦਕਿ ਬਾਕੀ ਜਣੇ ਜਖ਼ਮੀ ਹੋ ਗਏ ਸਨ।

ਇਹ ਵੀ ਪੜ੍ਹੋ ਚਿੰਤਾਜਨਕ;ਚੱਲਦੀ ਬੱਸ ‘ਤੇ ਬਦਮਾਸ਼ਾਂ ਵੱਲੋਂ ਫ਼ਾਈਰਿੰਗ, ਕੰਡਕਟਰ ਦੇ ਲੱਗੀ ਗੋ+ਲੀ

ਜਖ਼ਮੀਆਂ ਨੂੰ ਅਪੋਲੋ ਹਸਪਤਾਲ ਲੁਧਿਆਣਾ ਲਿਜਾਇਆ ਗਿਆ ਸੀ। ਇਸ ਦੌਰਾਨ ਹੀ ਕਿਸੇ ਮਾੜੀ ਨੀਅਤ ਵਾਲੇ ਵਿਅਕਤੀ ਜਾਂ ਵਿਅਕਤੀਆਂ ਦੇ ਸਮੂਹ ਵੱਲੋਂ ਹਾਦਸੇ ਦਾ ਸਿਕਾਰ ਹੋਈ ਕਾਰ ਵਿਚ ਮ੍ਰਿਤਕਾਂ ਦੇ ਪਾਇਆ ਹੋਇਆ ਸੋਨਾ, ਨਗਦੀ ਤੇ ਹੋਰ ਕੀਮਤੀ ਸਮਾਨ ਚੋਰੀ ਕਰ ਲਿਆ ਗਿਆ। ਇਸ ਘਟਨਾ ਦਾ ਪਤਾ ਲੱਗਦੇ ਹੀ ਲੋਕ ਅਜਿਹਾ ਕਰਨ ਵਾਲੇ ਨੂੰ ਲਾਅਨਤਾਂ ਪਾ ਰਹੇ ਹਨ ਤੇ ਨਾਲ ਹੀ ਪੁਲਿਸ ਨੂੰ ਵੀ ਅਜਿਹਾ ਕਰਨ ਵਾਲਿਆਂ ਨੂੰ ਲੱਭ ਕੇ ਸਖ਼ਤ ਕਾਰਵਾਈ ਦੀ ਮੰਗ ਕਰ ਰਹੇ ਹਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਵੱਲੋਂ ਸ੍ਰੀ ਅੰਮ੍ਰਿਤਸਰ ਸਾਹਿਬ ਵਿਚ ਮੁੱਖ ਦਫ਼ਤਰ ਦਾ ਉਦਘਾਟਨ

0

Sri Amritsar News: ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਵੱਲੋਂ ਸੂਬੇ ਵਿਚ ਆਪਣੀਆਂ ਸਿਆਸੀ ਗਤੀਵਿਧੀਆਂ ਨੂੰ ਹੋਰ ਤੇਜ਼ ਕਰਨ ਦੇ ਇਰਾਦੇ ਨਾਲ ਗੁਰੂ ਦੀ ਨਗਰੀ ਸ੍ਰੀ ਅੰਮ੍ਰਿਤਸਰ ਸਾਹਿਬ ਵਿਚ ਆਪਣੇ ਮੁੱਖ ਦਫ਼ਤਰ ਦੀ ਸ਼ੁਰੂਆਤ ਕੀਤੀ ਗਈ ਹੈ। ਮੰਗਲਵਾਰ ਨੂੰ ਦਲ ਦੇ ਪ੍ਰਧਾਨ ਤੇ ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੀ ਅਗਵਾਈ ਹੇਠ ਸਮੁੱਚੀ ਅਕਾਲੀ ਦਲ ਦੀ ਲੀਡਰਸ਼ਿਪ ਵੱਲੋਂ ਇਸ ਮੌਕੇ ਸ਼੍ਰੀ ਗੁਰੂ ਸਾਹਿਬ ਦਾ ਓਟ ਆਸਰਾ ਲੈਣ ਲਈ ਪ੍ਰਕਾਸ਼ ਕਰਵਾਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗਾਂ ਵਿਚ ਸਮੂਲੀਅਤ ਕੀਤੀ ਗਈ। ਇਸ ਉਪਰੰਤ ਗੁਰਬਾਣੀ ਕੀਰਤਨ ਦੀ ਰਸਮਈ ਧੁਨ ਨੇ ਸੰਗਤਾਂ ਦੇ ਮਨ ਨਿਹਾਲੇ ਅਤੇ ਸਮਾਗਮ ਨੂੰ ਅਸੀਸਾਂ ਨਾਲ ਭਰਪੂਰ ਕੀਤਾ।

ਇਹ ਵੀ ਪੜ੍ਹੋ ਚਿੰਤਾਜਨਕ;ਚੱਲਦੀ ਬੱਸ ‘ਤੇ ਬਦਮਾਸ਼ਾਂ ਵੱਲੋਂ ਫ਼ਾਈਰਿੰਗ, ਕੰਡਕਟਰ ਦੇ ਲੱਗੀ ਗੋ+ਲੀ

ਇਸ ਮੌਕੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਨੇ ਸਿੱਖ ਸੰਗਤ ਅਤੇ ਪਾਰਟੀ ਦੇ ਸਾਰੇ ਵਰਕਰਾਂ ਤੇ ਆਗੂਆਂ ਨੂੰ ਨੂੰ ਵਧਾਈ ਦਿੰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦਾ ਧਿਆਨ ਸਦਾ ਲੋਕ ਸੇਵਾ, ਸੱਚੇ ਸਿਧਾਂਤਾਂ ਅਤੇ ਪੰਥਕ ਮੁੱਲਾਂ ਦੇ ਆਧਾਰ ‘ਤੇ ਕੰਮ ਕਰਨ ‘ਤੇ ਰਹੇਗਾ। ਪਾਰਟੀ ਦੀ ਹਰ ਗਤੀਵਿਧੀ ਦਾ ਕੇਂਦਰ ਸਿੱਖ ਕੌਮ ਦੀ ਭਲਾਈ ਅਤੇ ਪੰਜਾਬ ਦੀ ਤਰੱਕੀ ਹੀ ਰਹੇਗੀ। ਇਸ ਸਮਾਗਮ ਦੌਰਾਨ ਸੀਨੀਅਰ ਆਗੂ ਪ੍ਰੋਫੈਸਰ ਪ੍ਰੇਮ ਸਿੰਘ ਚੰਦੂਮਾਜ਼ਰਾ, ਸਾਬਕਾ ਵਿਤ ਮੰਤਰੀ ਪਰਮਿੰਦਰ ਸਿੰਘ ਢੀਢਸਾ, ਸਾਬਕਾ ਮੰਤਰੀ ਸੁਰਜੀਤ ਸਿੰਘ ਰੱਖੜਾ, ਮਨਪ੍ਰੀਤ ਸਿੰਘ ਇਯਾਲੀ, ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਗੋਬਿੰਦ ਸਿੰਘ ਲੋਂਗੋਵਾਲ, ਗੁਰਪ੍ਰਤਾਪ ਸਿੰਘ ਵਡਾਲਾ, ਬੀਬੀ ਪਰਮਜੀਤ ਕੌਰ ਗੁਲਸ਼ਨ, ਸੁੱਚਾ ਸਿੰਘ ਛੋਟੇਪੁਰ, ਮਨਜੀਤ ਸਿੰਘ, ਭੋਲਾ ਸਿੰਘ ਗਿੱਲਪਤੀ ਆਦਿ ਸਮੇਤ ਸਮੁੱਚੀ ਲੀਡਰਸ਼ਿਪ ਮੌਜੂਦ ਰਹੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ; AAP ਵੱਲੋਂ 961 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ

0

Punjab News: ਪੰਜਾਬ ਦੇ ਵਿਚ ਕਾਫ਼ੀ ਪਿੱਛੜ ਕੇ ਹੋ ਰਹੀ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ ਦੇ ਲਈ ਆਮ ਆਦਮੀ ਪਾਰਟੀ ਵੱਲੋਂ ਬੀਤੀ ਸ਼ਾਮ ਸੂਬਾ ਪੱਧਰ ‘ਤੇ ਉਮੀਦਵਾਰਾਂ ਦੀ ਪਹਿਲੀ ਲਿਸਟ ਜਾਰੀ ਕਰ ਦਿੱਤੀ ਗਈ ਹੈ। ਇਸ ਲਿਸਟ ਦੇ ਵਿਚ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ ਲਈ ਕੁੱਲ 961 ਉਮੀਦਵਾਰਾਂ ਦਾ ਐਲਾਨ ਕੀਤਾ ਗਿਆ। ਨਾਮਜਦਗੀ ਲਈ ਭਲਕੇ 4 ਦਸੰਬਰ ਆਖਰੀ ਮਿਤੀ ਹੈ। ਜਿਸਦੇ ਚੱਲਦੇ ਸੰਭਾਵਨਾ ਜਤਾਈ ਜਾ ਰਹੀ ਹੈ ਕਿ ਸੱਤਾਧਾਰੀ ਧਿਰ ਵੱਲੋਂ ਅੱਜ ਬਾਕੀ ਰਹਿੰਦੇ ਉਮੀਦਵਾਰਾਂ ਦੇ ਨਾਵਾਂ ਦਾ ਵੀ ਐਲਾਨ ਕਰ ਦਿੱਤਾ ਜਾਵੇਗਾ।

ਇਹ ਵੀ ਪੜ੍ਹੋ Inst Queen Amandeep Kaur ਮੁੜ ਵਿਵਾਦਾਂ ‘ਚ, ਵਿਆਹੇ ਨੌਜਵਾਨ ਨਾਲ ਹੀ ਵਿਆਹ ਕਰਵਾਉਣ ਦੇ ਲੱਗੇ ਦੋਸ਼

ਜਿਕਰਯੋਗ ਹੈ ਕਿ ਇਸ ਵਾਰ ਸਾਰੀਆਂ ਹੀ ਸਿਆਸੀ ਧਿਰਾਂ ਆਪੋ-ਆਪਣੇ ਚੋਣ ਨਿਸ਼ਾਨਾਂ ‘ਤੇ ਇਹ ਚੋਣਾਂ ਲੜਣ ਜਾ ਰਹੀਆਂ ਹਨ। ਜਿਸਦੇ ਚੱਲਦੇ ਮੁਕਾਬਲਾ ਕਾਫ਼ੀ ਰੌਚਕ ਬਣਨ ਦੀ ਸੰਭਾਵਨਾ ਹੈ। ਕਾਂਗਰਸ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਵੀ ਇੰਨ੍ਹਾਂ ਚੋਣਾਂ ਨੂੰ ਪੂਰੀ ਗੰਭੀਰਤਾ ਨਾਲ ਲੜਿਆ ਜਾ ਰਿਹਾ। ਸੁਖਬੀਰ ਸਿੰਘ ਬਾਦਲ ਅੱਜ ਤਰਨਤਾਰਨ ਹਲਕੇ ਵਿਚ ਉਮੀਦਵਾਰਾਂ ਦੇ ਕਾਗਜ਼ ਦਾਖਲ ਕਰਵਾਉਣ ਲਈ ਖੁਦ ਪੁੱਜ ਰਹੇ ਹਨ। ਦੂਜੇ ਪਾਸੇ ਭਾਜਪਾ ਨੇ ਵੀ ਇਹ ਚੋਣ ਲੜਣ ਦਾ ਐਲਾਨ ਕੀਤਾ ਹੈ। ਪਾਰਟੀ ਆਗੂਆਂ ਮੁਤਾਬਕ ਸ਼ਹਿਰੀ ਮੰਨੀ ਜਾਂਦੀ ਭਾਜਪਾ ਲਈ ਪਿੰਡਾਂ ਦੇ ਵੋਟਰਾਂ ਤੱਕ ਪਹੁੰਚ ਕਰਨ ਦਾ ਇਹ ਵੱਡਾ ਜਰੀਆ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Inst Queen Amandeep Kaur ਮੁੜ ਵਿਵਾਦਾਂ ‘ਚ, ਵਿਆਹੇ ਨੌਜਵਾਨ ਨਾਲ ਹੀ ਵਿਆਹ ਕਰਵਾਉਣ ਦੇ ਲੱਗੇ ਦੋਸ਼

0

👉ਨੌਜਵਾਨ ਦੀ ਪਤਨੀ ਨੇ ਜ਼ਿਲ੍ਹਾ ਪੁਲਿਸ ਨੂੰ ਕਾਰਵਾਈ ਲਈ ਦਿੱਤੀ ਸਿਕਾਇਤ
Bathinda News: ਪਿਛਲੇ ਕਈ ਸਾਲਾਂ ਤੋਂ ਇੰਸਟਾਗ੍ਰਾਂਮ ‘ਤੇ ਚਰਚਾ ਵਿਚ ਰਹਿਣ ਵਾਲੀ ਪੰਜਾਬ ਪੁਲਿਸ ਦੀ ਬਰਖਾਸਤ ਮਹਿਲਾ ਕਾਂਸਟੇਬਲ ਅਮਨਦੀਪ ਕੌਰ ਮੁੜ ਵਿਵਾਦਾਂ ਦੇ ਘੇੇਰੇ ਵਿਚ ਆ ਗਈ ਹੈ। ਉਸਦੇ ਵਿਰੁਧ ਗੁਰਮੀਤ ਕੌਰ ਨਾਂ ਦੀ ਔਰਤ ਨੇ ਜ਼ਿਲ੍ਹਾ ਪੁਲਿਸ ਨੂੰ ਸਿਕਾਇਤ ਕੀਤੀ ਹੈ, ਜਿਸਦੇ ਵਿਚ ਦਾਅਵਾ ਕੀਤਾ ਹੈ ਕਿ ਅਮਨਦੀਪ ਕੌਰ ਨੇ ਉਸਦੇ ਪਤੀ ਬਲਵਿੰਦਰ ਸਿੰਘ ਨਾਲ ਵਿਆਹ ਕਰਵਾ ਲਿਆ ਹੈ ਜਦਕਿ ਉਨ੍ਹਾਂ ਦਾ ਹਾਲੇ ਤੱਕ ਤਲਾਕ ਨਹੀਂ ਹੋਇਆ ਹੈ। ਗੁਰਮੀਤ ਕੌਰ ਨੇ ਬੀਤੀ ਸ਼ਾਮ ਐਸਐਸਪੀ ਦਫ਼ਤਰ ਬਾਹਰ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦਸਿਆ ਕਿ ਅਮਨਦੀਪ ਕੌਰ ਤੇ ਬਲਵਿੰਦਰ ਸਿੰਘ ਦਾ ਵਿਆਹ 1 ਦਸੰਬਰ ਨੂੰ ਹੋਇਆ ਹੈ।

ਇਹ ਵੀ ਪੜ੍ਹੋ ਚਿੰਤਾਜਨਕ;ਚੱਲਦੀ ਬੱਸ ‘ਤੇ ਬਦਮਾਸ਼ਾਂ ਵੱਲੋਂ ਫ਼ਾਈਰਿੰਗ, ਕੰਡਕਟਰ ਦੇ ਲੱਗੀ ਗੋ+ਲੀ

ਜਿਕਰਯੋਗ ਹੈ ਕਿ 2 ਅਪ੍ਰੈਲ 2025 ਵਿਚ ਬਠਿੰਡਾ ਪੁਲਿਸ ਨੇ ਕਾਲੀ ਥਾਰ ਵਿਚ ਸਵਾਰ ਕਾਂਸਟੇਬਲ ਅਮਨਦੀਪ ਕੌਰ ਨੁੰ ਬਾਦਲ ਰੋਡ ‘ਤੇ 17.71 ਗ੍ਰਾਂਮ ਹੈਰੋਇਨ ਸਮੇਤ ਕਾਬੂ ਕੀਤਾ ਸੀ। ਜਿਸਤੋਂ ਬਾਅਦ ਇਸ ਕੇਸ ਵਿਚ ਉਸਦੇ ਦੋਸਤ ਬਲਵਿੰਦਰ ਸਿੰਘ ਨੂੰ ਵੀ ਗ੍ਰਿਫਤਾਰ ਕੀਤਾ ਗਿਆ ਸੀ। ਇਸ ਤੋਂ ਇਲਾਵਾ ਵਿਜੀਲੈਂਸ ਨੇ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ਾਂ ਹੇਠ 26 ਮਈ ਨੂੰ ਗ੍ਰਿਫਤਾਰ ਕੀਤਾ ਸੀ, ਜਿਸਦੇ ਵਿੱਚ ਕੁੱਝ ਦਿਨ ਪਹਿਲਾਂ ਹੀ ਉਸਦੀ ਪੰਜਾਬ ਤੇ ਹਰਿਆਣਾ ਹਾਈਕੋਰਟ ਵਿਚੋਂ ਜਮਾਨਤ ਹੋਈ ਹੈ। ਬਲਵਿੰਦਰ ਸਿੰਘ ਅਸਲ ਵਿਚ ਗੁਰਮੀਤ ਕੌਰ ਦਾ ਘਰਵਾਲਾ ਹੈ, ਜਿਸਦੇ ਚੱਲਦੇ ਗੁਰਮੀਤ ਕੌਰ ਵੱਲੋਂ ਉਸਦੇ ਵਿਰੁਧ ਅਦਾਲਤ ਵਿਚ ਖਰਚੇ ‘ਤੇ ਹੋਰ ਕੇਸ ਪਾਏ ਹੋਏ ਹਨ।

ਇਹ ਵੀ ਪੜ੍ਹੋ Bhai Amritpal Singh ਦੇ ਹੱਕ ‘ਚ ਆਏ Ravneet Singh Bittu, ਕਿਹਾ ਪੈਰੋਲ ਮਿਲਣਾ ਹੱਕ

ਗੁਰਮੀਤ ਕੌਰ ਮੁਤਾਬਕ 1 ਦਸੰਬਰ ਨੂੰ ਬਲਵਿੰਦਰ ਸਿੰਘ ਤੇ ਅਮਨਦੀਪ ਕੌਰ ਨੇ ਧੋਬੀਆਣਾ ਬਸਤੀ ਦੇ ਇੱਕ ਗੁਰਦੁਆਰਾ ਸਾਹਿਬ ਵਿਚ ਸਿੱਖ ਧਾਰਮਿਕ ਰੀਤੀ-ਰਿਵਾਜ਼ਾਂ ਨਾਲ ਵਿਆਹ ਕਰਵਾਇਆ ਹੈ, ਜੋਕਿ ਗੈਰ-ਕਾਨੂੰਨੀ ਹੈ। ਇਸ ਮਾਮਲੇ ਵਿਚ ਅਮਨਦੀਪ ਕੌਰ ਨਾਲ ਸੰਪਰਕ ਨਹੀਂ ਹੋ ਸਕਿਆ,ਪ੍ਰੰਤੂ ਥਾਣਾ ਸਿਵਲ ਲਾਈਨ ਦੇ ਮੁਖੀ ਇੰਸਪੈਕਟਰ ਹਰਜੀਵਨ ਸਿੰਘ ਨੇ ਕਿਹਾ ਕਿ, ਦੋਨਾਂ ਧਿਰਾਂ ਦਾ ਖਰਚੇ ਅਤੇ ਹੋਰ ਮਾਮਲਿਆਂ ਨੂੰ ਲੈ ਕੇ ਪਹਿਲਾਂ ਹੀ ਅਦਾਲਤ ਵਿਚ ਕੇਸ ਚੱਲ ਰਿਹਾ ਹੈ ਤੇ ਹੁਣ ਵੀ ਗੁਰਮੀਤ ਕੌਰ ਦੂਜੇ ਵਿਆਹ ਦਾ ਮਾਮਲਾ ਅਦਾਲਤ ਦੇ ਸਨਮੁੱਖ ਰੱਖ ਸਕਦੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਚਿੰਤਾਜਨਕ;ਚੱਲਦੀ ਬੱਸ ‘ਤੇ ਬਦਮਾਸ਼ਾਂ ਵੱਲੋਂ ਫ਼ਾਈਰਿੰਗ, ਕੰਡਕਟਰ ਦੇ ਲੱਗੀ ਗੋ+ਲੀ

Firozpur/Fazilka News: ਮੰਗਲਵਾਰ ਦੇਰ ਸ਼ਾਮ ਫਿਰੋਜ਼ਪੁਰ-ਫ਼ਾਜ਼ਿਲਕਾ ਸੜਕ ‘ਤੇ ਕੁਝ ਅਣਪਛਾਤੇ ਮੋਟਰਸਾਈਕਲ ਸਵਾਰਾਂ ਵੱਲੋਂ ਪੰਜਾਬ ਰੋਡਵੇਜ਼ ਦੀ ਸਵਾਰੀਆਂ ਨਾਲ ਭਰੀ ਬੱਸ ‘ਤੇ ਗੋਲੀਆਂ ਚਲਾਉਣ ਦਾ ਮਾਮਲਾ ਸਾਹਮਣੇ ਆਇਆ ਹੈ।ਇਸ ਘਟਨਾ ਵਿਚ ਕੰਡਕਟਰ ਦੀ ਲੱਤ ‘ਤੇ ਗੋਲੀ ਲੱਗੀ ਹੈ ਜਦਕਿ ਡਰਾਇਵਰ ਦੀ ਹੁਸ਼ਿਆਰੀ ਕਾਰਨ ਸਵਾਰੀਆਂ ਦਾ ਬਚਾਅ ਹੋ ਗਿਆ। ਘਟਨਾ ਦਾ ਪਤਾ ਲੱਗਦੇ ਹੀ ਪੁਲਿਸ ਨੇ ਮਾਮਲੇ ਦੀ ਪੜ੍ਹਤਾਲ ਸ਼ੁਰੂ ਕਰ ਦਿੱਤੀ ਹੈ। ਘਟਨਾ ਸਮੇਂ ਇਹ ਬੱਸ ਫਿਰੋਜ਼ਪੁਰ ਤੋਂ ਗੰਗਾਨਗਰ ਜਾ ਰਹੀ ਸੀ।

ਇਹ ਵੀ ਪੜ੍ਹੋ Bhai Amritpal Singh ਦੇ ਹੱਕ ‘ਚ ਆਏ Ravneet Singh Bittu, ਕਿਹਾ ਪੈਰੋਲ ਮਿਲਣਾ ਹੱਕ

ਇਸ ਦੌਰਾਨ ਜੰਗਾਵਾਲਾ ਰੋਡ ਮੋੜ ਉੱਪਰ ਪੁੱਜੀ ਤਾਂ ਇੱਕ ਮੋਟਰਸਾਈਕਲ ‘ਤੇ ਸਵਾਰ ਹੋ ਕੇ ਆਏ ਤਿੰਨ ਨੌਜਵਾਨਾਂ ਵੱਲੋਂ ਬੱਸ ਨੂੰ ਰੋਕਣ ਦੀ ਕੋਸ਼ਿਸ ਕੀਤੀ ਗਈ ਤੇ ਨਾਂ ਰੋਕਣ ‘ਤੇ ਡਰਾਈਵਰ ਉੱਪਰ ਗੋਲੀਆਂ ਚਲਾ ਦਿੱਤੀਆਂ। ਇਸ ਦੌਰਾਨ ਇੱਥੇ ਬੈਠੇ ਕੰਡਕਟਰ ਅਮਨਦੀਪ ਸਿੰਘ ਦੀ ਲੱਤ ਉੱਪਰ ਗੋਲੀ ਲੱਗੀ। ਬੱਸ ਡਰਾਈਵਰ ਨੇ ਫ਼ੁਰਤੀ ਦਿਖਾਉਂਦਿਆਂ ਬੱਸ ਨੂੰ ਭਜਾ ਲਿਆ ਤੇ ਥਾਣਾ ਲੱਖੇ ਕੀ ਬਹਿਰਾਮ ਵਿਚ ਵਾੜ ਦਿੱਤਾ। ਘਟਨਾ ਸਮੇਂ ਬੱਸ ਵਿਚ ਕਾਫ਼ੀ ਸਵਾਰੀਆਂ ਸਨ। ਪੁਲਿਸ ਅਧਿਕਾਰੀਆਂ ਮੁਤਾਬਕ ਮਾਮਲੇ ਦੀ ਡੁੰਘਾਈ ਨਾਲ ਪੜਤਾਲ ਕੀਤੀ ਜਾ ਰਹੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Our Visitor

1901478