Tuesday, May 12, 2026
Home Blog Page 294

ਮੁੱਖ ਮੰਤਰੀ ਨੇ ਨਿਵੇਸ਼ ਲਈ ਪੰਜਾਬ ਨੂੰ ਸਭ ਤੋਂ ਪਸੰਦੀਦਾ ਸਥਾਨ ਦੱਸਿਆ, ਜਾਪਾਨ ਦੇ ਕਾਰੋਬਾਰੀ ਦਿੱਗਜ਼ਾਂ ਨੂੰ ਸੂਬੇ ਵਿੱਚ ਨਿਵੇਸ਼ ਦਾ ਸੱਦਾ

0

👉ਜੇ.ਬੀ.ਆਈ.ਸੀ., ਆਈਸਨ, ਯਾਮਾਹਾ, ਹੌਂਡਾ ਮੋਟਰ, ਜੇ.ਆਈ.ਸੀ.ਏ., ਟੋਰੇ, ਐਮ.ਈ.ਟੀ.ਆਈ., ਫੁਜਿਤਸੂ ਲਿਮਟਿਡ ਅਤੇ ਹੋਰਾਂ ਨਾਲ ਕੀਤੀ ਗੱਲਬਾਤ
Chandigarh News: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਜਾਪਾਨ ਦੇ ਕਾਰੋਬਾਰੀ ਦਿੱਗਜ਼ਾਂ ਅੱਗੇ ਸੂਬੇ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਵਜੋਂ ਪੇਸ਼ ਕਰਦਿਆਂ ਉਨ੍ਹਾਂ ਨੂੰ ਆਪਣੇ ਕਾਰੋਬਾਰ ਦੇ ਵਿਸਥਾਰ ਲਈ ਪੰਜਾਬ ਵਿੱਚ ਨਿਵੇਸ਼ ਦਾ ਸੱਦਾ ਦਿੱਤਾ।ਆਪਣੀ ਜਾਪਾਨ ਫੇਰੀ ਦੇ ਪਹਿਲੇ ਦਿਨ ਮੁੱਖ ਮੰਤਰੀ ਨੇ ਜੇਬੀਆਈਸੀ, ਆਈਸਨ ਇੰਡਸਟਰੀ, ਯਾਮਾਹਾ, ਹੌਂਡਾ ਮੋਟਰ, ਜੇਆਈਸੀਏ ਦੱਖਣੀ ਏਸ਼ੀਆ ਵਿਭਾਗ ਦੇ ਡਾਇਰੈਕਟਰ ਜਨਰਲ, ਟੋਰੇ ਇੰਡਸਟਰੀਜ਼, ਪਾਰਲੀਮੈਂਟਰੀ ਵਾਈਸ-ਮਨਿਸਟਰ ਆਫ਼ ਇਕਨਾਮੀ, ਵਪਾਰ ਅਤੇ ਉਦਯੋਗ (ਐਮਈਟੀਆਈ), ਫੁਜਿਤਸੂ ਲਿਮਟਿਡ ਅਤੇ ਹੋਰਾਂ ਨਾਲ ਗੱਲਬਾਤ ਕੀਤੀ।

ਇਹ ਵੀ ਪੜ੍ਹੋ Bhai Amritpal Singh ਦੇ ਹੱਕ ‘ਚ ਆਏ Ravneet Singh Bittu, ਕਿਹਾ ਪੈਰੋਲ ਮਿਲਣਾ ਹੱਕ

ਵਿਚਾਰ-ਵਟਾਂਦਰੇ ਦੌਰਾਨ ਭਗਵੰਤ ਸਿੰਘ ਮਾਨ ਨੇ ਐਡਵਾਂਸਡ ਮੈਨੂਫੈਕਚਰਿੰਗ, ਮੋਬਿਲਟੀ, ਇਲੈਕਟ੍ਰਾਨਿਕਸ, ਫੂਡ ਪ੍ਰੋਸੈਸਿੰਗ, ਨਵਿਆਉਣਯੋਗ ਊਰਜਾ ਅਤੇ ਗਲੋਬਲ ਸਰਵਿਸਿਜ਼ ਵਰਗੇ ਪ੍ਰਮੁੱਖ ਖੇਤਰਾਂ ਵਿੱਚ ਜਾਪਾਨ ਨਾਲ ਰਣਨੀਤਕ ਸਮਝੌਤੇ ਦੀ ਇੱਛਾ ਪ੍ਰਗਟਾਈ । ਉਨ੍ਹਾਂ ਨੇ ਜਾਪਾਨੀ ਕੰਪਨੀਆਂ ਨੂੰ ਸੂਬੇ ਵਿੱਚ ਉੱਭਰ ਰਹੀਆਂ ਨਵੀਆਂ ਸੰਭਾਵਨਾਵਾਂ ਦੀ ਪੜਚੋਲ ਦਾ ਸੱਦਾ ਦਿੰਦਿਆਂ ਕਿਹਾ ਕਿ ਪੰਜਾਬ ਦਾ ਭਵਿੱਖ ਇਨ੍ਹਾਂ ਖੇਤਰਾਂ ਦੀਆਂ ਜ਼ਰੂਰਤਾਂ ਅਨੁਸਾਰ ਨਵਾਂ ਰੂਪ ਲੈ ਰਿਹਾ ਹੈ। ਮੁੱਖ ਮੰਤਰੀ ਨੇ ਨਿਵੇਸ਼ਕਾਂ ਨੂੰ 13-15 ਮਾਰਚ 2026 ਨੂੰ ਆਈਐਸਬੀ ਮੋਹਾਲੀ ਕੈਂਪਸ, ਪੰਜਾਬ ਵਿਖੇ ਹੋਣ ਵਾਲੇ 6ਵੇਂ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੱਤਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਸੰਮੇਲਨ ਪੰਜਾਬ ਦੀ ਤਰੱਕੀ ਨੂੰ ਦਰਸਾਉਂਦਾ ਹੈ, ਜੋ ਵੱਡੇ ਕਾਰੋਬਾਰੀ ਦਿੱਗਜ਼ਾਂ ਨੂੰ ਇੱਕ ਮੰਚ ‘ਤੇ ਲਿਆ ਕੇ ਭਾਈਵਾਲੀ ਅਤੇ ਸਹਿਯੋਗ ਦੇ ਨਵੇਂ ਮੌਕੇ ਪੇਸ਼ ਕਰੇਗਾ।

ਇਹ ਵੀ ਪੜ੍ਹੋ ਮੁੱਖ ਮੰਤਰੀ ਦੇ ਜਾਪਾਨ ਦੌਰੇ ਦੀ ਸ਼ੁਰੂਆਤ, ਏਡੋਗਾਵਾ ਗਾਂਧੀ ਪਾਰਕ ਵਿਖੇ ਮਹਾਤਮਾ ਗਾਂਧੀ ਨੂੰ ਸ਼ਰਧਾਂਜਲੀ ਭੇਟ

ਉਨ੍ਹਾਂ ਦੁਹਰਾਇਆ ਕਿ ਪੰਜਾਬ ਅਤੇ ਜਾਪਾਨ ਵਿਸ਼ਵਾਸ, ਗੁਣਵੱਤਾ ਅਤੇ ਲੰਬੇ ਸਮੇਂ ਦੀ ਵਚਨਬੱਧਤਾ ਨਾਲ ਡੂੰਘੇ ਵਪਾਰਕ ਸਬੰਧਾਂ ਦੀ ਸਮਰੱਥਾ ਰੱਖਦੇ ਹਨ ਅਤੇ ਸੂਬਾ ਸਰਕਾਰ ਇਨ੍ਹਾਂ ਸਬੰਧਾਂ ਨੂੰ ਹੋਰ ਮਜ਼ਬੂਤ ਕਰਨ ਲਈ ਪੂਰੀ ਤਰ੍ਹਾਂ ਸਮਰਪਿਤ ਹੈ।ਆਪਣੇ ਦ੍ਰਿਸ਼ਟੀਕੋਣ ਨੂੰ ਸਾਂਝਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਮਜ਼ਬੂਤ ਆਰਥਿਕ ਅਤੇ ਸੱਭਿਆਚਾਰਕ ਸਬੰਧਾਂ ਰਾਹੀਂ ਵਿਕਾਸ ਤੇ ਖੁਸ਼ਹਾਲੀ ਦਾ ਸਾਂਝਾ ਭਵਿੱਖ ਸਿਰਜਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਧਰਤੀ ਆਪਣੇ ਹਿੰਮਤੀ ਸੁਭਾਅ, ਲਚਕੀਲੇਪਣ, ਸਖ਼ਤ ਮਿਹਨਤ, ਉੱਦਮੀ ਭਾਵਨਾ, ਰਚਨਾਤਮਕਤਾ ਅਤੇ ਆਪਸੀ ਭਾਈਚਾਰੇ ਲਈ ਜਾਣੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਸੂਬੇ ਨੇ ਹਮੇਸ਼ਾ ਭਾਰਤ ਦੇ ਵਿਕਾਸ ਵਿੱਚ ਖਾਸ ਕਰਕੇ ਦੇਸ਼ ਨੂੰ ਅੰਨ ਉਤਪਾਦਨ ਵਿੱਚ ਸਵੈ-ਨਿਰਭਰ ਬਣਾਉਣ ਲਈ ਵੱਡੀ ਭੂਮਿਕਾ ਨਿਭਾਈ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅੱਜ ਪੰਜਾਬ ਆਧੁਨਿਕ ਉਦਯੋਗ, ਤਕਨਾਲੋਜੀ ਅਤੇ ਵਿਸ਼ਵਵਿਆਪੀ ਸਹਿਯੋਗ ਲਈ ਇੱਕ ਮੋਹਰੀ ਕੇਂਦਰ ਬਣਨ ਦੀ ਦਿਸ਼ਾ ਵਿੱਚ ਨਵੇਂ ਦ੍ਰਿਸ਼ਟੀਕੋਣ ਨਾਲ ਅੱਗੇ ਵਧ ਰਿਹਾ ਹੈ।

ਇਹ ਵੀ ਪੜ੍ਹੋ ਸੀਨੀਅਰ ਸਿਟੀਜਨ ਕੌਂਸਲ ਬਠਿੰਡਾ ਵੱਲੋਂ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸਹਾਦਤ ਦਿਵਸ ਬੜੀ ਸ਼ਰਧਾ ਪੂਰਵਕ ਮਨਾਇਆ

ਜਾਪਾਨੀ ਉਦਯੋਗ ਨਾਲ ਪੰਜਾਬ ਦੇ ਮਜ਼ਬੂਤ ਅਤੇ ਉਸਾਰੂ ਸਬੰਧਾਂ ਦੀ ਵਕਾਲਤ ਕਰਦਿਆਂ ਮੁੱਖ ਮੰਤਰੀ ਨੇ ਜਾਪਾਨੀ ਕੰਪਨੀਆਂ ਨੂੰ ਪੰਜਾਬ ਦੇ ਬਦਲਦੇ ਉਦਯੋਗਿਕ ਮਾਹੌਲ ਦੇ ਅਗਲੇ ਪੜਾਅ ਦਾ ਹਿੱਸਾ ਬਣਨ ਦਾ ਨਿੱਘਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਵਿਸ਼ਵਾਸ, ਅਨੁਸ਼ਾਸਨ ਅਤੇ ਲੰਬੇ ਸਮੇਂ ਦੀ ਭਾਈਵਾਲੀ ਦੀਆਂ ਕਦਰਾਂ ਕੀਮਤਾਂ ਪੰਜਾਬ ਅਤੇ ਜਾਪਾਨ ਦੀ ਬੁਨਿਆਦ ਹਨ, ਜੋ ਸੂਬੇ ਲਈ ਹੋਰ ਵੀ ਮਹੱਤਵਪੂਰਨ ਹੋ ਸਕਦੀਆਂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਜਾਪਾਨੀ ਕੰਪਨੀਆਂ ਨੇ ਆਪਣੇ ਕਾਰੋਬਾਰ ਨਾਲ ਪੰਜਾਬ ਵਿੱਚ ਪਹਿਲਾਂ ਹੀ ਵੱਡੀ ਸਫ਼ਲਤਾ ਦਰਜ ਕੀਤੀ ਹੈ ਅਤੇ ਹੁਣ ਇਥੋਂ ਦੀਆਂ ਹੋਰ ਨਾਮੀ ਕੰਪਨੀਆਂ ਨੇ ਪੰਜਾਬ ਵਿੱਚ ਨਿਵੇਸ਼ ਲਈ ਆਪਣਾ ਵਿਸ਼ਵਾਸ ਅਤੇ ਰੁਚੀ ਦਿਖਾਈ ਹੈ। ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਵੱਲੋਂ ਨਿਵੇਸ਼ ਲਈ ਦਿੱਤੇ ਨਿੱਘੇ ਸੱਦੇ ਪ੍ਰਤੀ ਜਾਪਾਨੀ ਕੰਪਨੀਆਂ ਨੇ ਪੰਜਾਬ ਵਿੱਚ ਨਿਵੇਸ਼ ਦੀ ਡੂੰਘੀ ਦਿਲਚਸਪੀ ਦਿਖਾਈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਜਿਹੇ ਨਿਵੇਸ਼ ਨਾਲ ਨਾ ਸਿਰਫ਼ ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕੇ ਪੈਦਾ ਕਰਨਗੇ ਬਲਕਿ ਸੂਬੇ ਦੇ ਆਰਥਿਕ ਵਿਕਾਸ ਨੂੰ ਹੋਰ ਬਲ ਦੇਣਗੇ। ਉਨ੍ਹਾਂ ਨੇ ਸੂਬਾ ਸਰਕਾਰ ਵੱਲੋਂ ਜਾਪਾਨੀ ਨਿਵੇਸ਼ਕਾਂ ਨੂੰ ਹਰ ਪੱਖੋਂ ਪੂਰਾ ਸਮਰਥਨ ਅਤੇ ਸਹਿਯੋਗ ਦੇਣ ਦਾ ਭਰੋਸਾ ਦਿੱਤਾ ਅਤੇ ਕਿਹਾ ਕਿ ਸੂਬੇ ਵਿੱਚ ਉਦਯੋਗਿਕ ਵਿਕਾਸ ਨੂੰ ਹੋਰ ਹੁਲਾਰਾ ਦੇਣਾ ਸਮੇਂ ਦੀ ਲੋੜ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Bhai Amritpal Singh ਦੇ ਹੱਕ ‘ਚ ਆਏ Ravneet Singh Bittu, ਕਿਹਾ ਪੈਰੋਲ ਮਿਲਣਾ ਹੱਕ

New Delhi News: Bhai Amritpal Singh ਦੇ ਹੱਕ ‘ਚ ਆਏ Ravneet Singh Bittu, ਪਿਛਲੇ ਲੰਮੇ ਸਮੇਂ ਤੋਂ ਰਾਸ਼ਟਰੀ ਸੁਰੱਖਿਆ ਐਕਟ(NSA) ਤਹਿਤ ਆਸਾਮ ਦੀ ਡਿੱਬਰੂਗੜ੍ਹ ਜੇਲ੍ਹ ਵਿਚ ਬੰਦ ਵਾਰਿਸ ਪੰਜਾਬ ਜਥੇਬੰਦੀ ਦੇ ਆਗੂ ਤੇ ਖਡੂਰ ਸਾਹਿਬ ਤੋਂ ਲੋਕ ਸਭਾ ਮੈਂਬਰ ਭਾਈ ਅੰਮ੍ਰਿਤਪਾਲ ਸਿੰਘ ਦੇ ਹੱਕ ਵਿਚ ਕੇਂਦਰੀ ਰੇਲਵੇ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨਿੱਤਰ ਆਏ ਹਨ। ਉਨ੍ਹਾਂ ਪੰਜਾਬ ਸਰਕਾਰ ਵੱਲੋਂ ਅੰਮ੍ਰਿਤਪਾਲ ਸਿੰਘ ਦੀ ਪੈਰੋਲ ਅਰਜ਼ੀ ਰੱਦ ਕਰਨ ਦੀ ਨਿੰਦਾ ਕਰਦਿਆਂ ਕਿਹਾ ਕਿ ਇਹ ਉਸਦਾ ਹੱਕ ਹੈ।

ਇਹ ਵੀ ਪੜ੍ਹੋ ਮਾਣ ਵਾਲੀ ਗੱਲ; ਪੰਜਾਬ ਪੁਲਿਸ ਦਾ ਕਾਂਸਟੇਬਲ ਗੁਰਸਿਮਰਨ ਬੈਂਸ ਬਣਿਆ ਹਵਾਈ ਫੌਜ ਦਾ ਅਧਿਕਾਰੀ

ਅੱਜ ਦਿੱਲੀ ਵਿਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ਼੍ਰੀ ਬਿੱਟੂ ਨੇ ਕਿਹਾ ਕਿ ਖਡੂਰ ਸਾਹਿਬ ਹਲਕੇ ਦੇ 9 ਵਿਧਾਨ ਸਭਾ ਹਲਕਿਆਂ ਦੀ ਸੰਸਦ ਵਿਚ ਚੁੱਕੀ ਜਾਣ ਵਾਲੀ ਅਵਾਜ਼ ਨੂੰ ਦਬਾਇਆ ਜਾ ਰਿਹਾ। ਕੇਂਦਰੀ ਰੇਲ ਰਾਜ ਮੰਤਰੀ ਨੇ ਕਿਹਾ ਕਿ ਜੰਮੂ ਕਸ਼ਮੀਰ ਤੋਂ ਇੰਜੀਨੀਅਰ ਰਾਸ਼ੀਦ ਨੂੰ ਵੀ ਸੰਸਦ ਸੈਸ਼ਨ ਵਿਚ ਹਿੱਸਾ ਲੈਣ ਲਈ ਪੈਰੋਲ ਮਿਲੀ ਸੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਹਾਈਕੋਰਟ ਵਿਚ ਪੈਰੋਲ ਅਰਜ਼ੀ ਰੱਦ ਕਰਨ ਪਿੱਛੇ ਦਿੱਤੇ ਤਰਕ ਤੋਂ ਸਾਫ਼ ਹੋ ਗਿਆ ਕਿ ਇਸਦੇ ਪਿੱਛੇ ਕੇਂਦਰ ਦਾ ਕੋਈ ਹੱਥ ਨਹੀਂ।

ਇਹ ਵੀ ਪੜ੍ਹੋ BJP ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਦਾ ਐਲਾਨ; ਭਾਜਪਾ 117 ਸੀਟਾਂ ‘ਤੇ ਇਕੱਲਿਆ ਚੋਣ ਲੜੇਗੀ

ਜਿਕਰਯੋਗ ਹੈ ਕਿ 1 ਤੋ. 19 ਦਸੰਬਰ ਤੱਕ ਚੱਲਣ ਵਾਲੇ ਸੰਸਦ ਸੈਸ਼ਨ ਵਿਚ ਹਿੱਸਾ ਲੈਣ ਲਈ ਭਾਈ ਅੰਮ੍ਰਿਤਪਾਲ ਸਿੰਘ ਨੇ ਆਪਣੇ ਵਕੀਲ ਰਾਹੀਂ ਪੰਜਾਬ ਤੇ ਹਰਿਆਣਾ ਹਾਈਕੋਰਟ ਵਿਚ ਅਰਜ਼ੀ ਦਾਈਰ ਕੀਤੀ ਸੀ, ਜਿਸ ਉਪਰ ਅਦਾਲਤ ਨੇ ਪੰਜਾਬ ਸਰਕਾਰ ਨੂੰ ਫ਼ੈਸਲਾ ਲੈਣ ਲਈ ਕਿਹਾ ਸੀ। ਪ੍ਰੰਤੂ ਪੰਜਾਬ ਸਰਕਾਰ ਵੱਲੋਂ ਪੈਰੋਲ ਦੀ ਅਰਜ਼ੀ ਰੱਦ ਕਰਨ ਤੋਂ ਬਾਅਦ ਹੁਣ ਮੁੜ ਅੰਮ੍ਰਿਤਪਾਲ ਸਿੰਘ ਨੇ ਹਾਈਕੋਰਟ ਦਾ ਦਰਵਾਜ਼ਾ ਖੜਕਾਇਆ ਹੋਇਆ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਮੁੱਖ ਮੰਤਰੀ ਦੇ ਜਾਪਾਨ ਦੌਰੇ ਦੀ ਸ਼ੁਰੂਆਤ, ਏਡੋਗਾਵਾ ਗਾਂਧੀ ਪਾਰਕ ਵਿਖੇ ਮਹਾਤਮਾ ਗਾਂਧੀ ਨੂੰ ਸ਼ਰਧਾਂਜਲੀ ਭੇਟ

0

Chandigarh News:ਜਾਪਾਨ ਦੇ ਦੌਰੇ ਦੇ ਪਹਿਲੇ ਦਿਨ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਟੋਕੀਓ ਦੇ ਏਡੋਗਾਵਾ ਗਾਂਧੀ ਪਾਰਕ ਵਿਖੇ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ।ਮੁੱਖ ਮੰਤਰੀ ਨੇ ਕਿਹਾ ਕਿ ਮਹਾਤਮਾ ਗਾਂਧੀ ਸ਼ਾਇਦ ਦੁਨੀਆ ਭਰ ਅਜਿਹੇ ਇਕਲੌਤੇ ਨੇਤਾ ਸਨ, ਜਿਨ੍ਹਾਂ ਨੇ ਅਹਿੰਸਾ ਅਤੇ ਸ਼ਾਂਤੀ ਦੀ ਵਿਚਾਰਧਾਰਾ ਰਾਹੀਂ ਆਜ਼ਾਦੀ ਦੀ ਲੜਾਈ ਜਿੱਤੀ। ਉਨ੍ਹਾਂ ਕਿਹਾ ਕਿ ਸਾਨੂੰ ਸਾਰਿਆਂ ਨੂੰ, ਵਿਸ਼ੇਸ਼ ਕਰਕੇ ਨੌਜਵਾਨਾਂ ਨੂੰ, ਅਹਿੰਸਾ, ਸਦਭਾਵਨਾ ਅਤੇ ਸ਼ਾਂਤੀ ਦੇ ਸਿਧਾਂਤਾਂ ਨੂੰ ਅਪਣਾ ਕੇ ਰਾਸ਼ਟਰ ਪਿਤਾ ਵੱਲੋਂ ਦਰਸਾਏ ਮਨੁੱਖਤਾ- ਪੱਖੀ ਫਲਸਫ਼ੇ ਨੂੰ ਜੀਵੰਤ ਰੱਖਣ ਲਈ ਅੱਗੇ ਆਉਣਾ ਚਾਹੀਦਾ ਹੈ। ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਮਹਾਤਮਾ ਗਾਂਧੀ ਦਾ ਜੀਵਨ, ਫ਼ਲਸਫ਼ਾ ਅਤੇ ਕੁਰਬਾਨੀ ਹਮੇਸ਼ਾ ਇੱਕ ਚਾਨਣ ਮੁਨਾਰੇ ਵਜੋਂ ਕੰਮ ਕਰਦੀ ਰਹੇਗੀ ਅਤੇ ਸਾਨੂੰ ਸਾਰਿਆਂ ਨੂੰ ਸਮਾਜ, ਰਾਜ ਅਤੇ ਦੇਸ਼ ਦੀ ਨਿਰਸਵਾਰਥ ਸੇਵਾ ਲਈ ਪ੍ਰੇਰਦੀ ਰਹੇਗੀ।ਲੋਕਾਂ ਨੂੰ ਗਾਂਧੀ ਜੀ ਵੱਲੋਂ ਦਰਸਾਏ ਗਏ ਸ਼ਾਂਤੀ ਅਤੇ ਅਹਿੰਸਾ ਦੇ ਫ਼ਲਸਫੇ ’ਤੇ ਚੱਲਣ ਦੀ ਅਪੀਲ ਕਰਦੇ ਹੋਏ, ਮੁੱਖ ਮੰਤਰੀ ਨੇ ਕਿਹਾ ਕਿ ਬਰਾਬਰੀ ਵਾਲੇ ਸਮਾਜ ਦੀ ਸਿਰਜਣਾ ਲਈ ਅਜਿਹਾ ਕਰਨਾ ਬਹੁਤ ਅਹਿਮ ਤੇ ਜ਼ਰੂਰੀ ਸੀ।

ਇਹ ਵੀ ਪੜ੍ਹੋ ਸੀਨੀਅਰ ਸਿਟੀਜਨ ਕੌਂਸਲ ਬਠਿੰਡਾ ਵੱਲੋਂ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸਹਾਦਤ ਦਿਵਸ ਬੜੀ ਸ਼ਰਧਾ ਪੂਰਵਕ ਮਨਾਇਆ

ਉਨ੍ਹਾਂ ਕਿਹਾ ਕਿ ਗਾਂਧੀ ਜੀ ਇੱਕ ਮਹਾਨ ਰਾਜਨੇਤਾ ਅਤੇ ਚੇਤੰਨ ਸ਼ਖਸੀਅਤ ਸਨ । ਉਨ੍ਹਾਂ ਨੇ ਦੁਨੀਆਂ ਭਰ ਵਿੱਚ ਘੁੰਮ ਕੇ ਪਿਆਰ, ਸ਼ਾਂਤੀ ਅਤੇ ਅਹਿੰਸਾ ਦੇ ਆਪਣੇ ਫਲਸਫੇ ਦਾ ਪ੍ਰਚਾਰ ਕੀਤਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਰਾਸ਼ਟਰ ਪਿਤਾ ਨੇ ਆਜ਼ਾਦੀ ਸੰਘਰਸ਼ ਨੂੰ ਇੱਕ ਜਨ- ਅੰਦੋਲਨ ਵਿੱਚ ਬਦਲ ਕੇ ਭਾਰਤ ਨੂੰ ਆਜ਼ਾਦੀ ਦਿਵਾਉਣ ਵਿੱਚ ਅਹਿਮ ਤੇ ਇਤਿਹਾਸਕ ਭੂਮਿਕਾ ਨਿਭਾਈ।ਮੁੱਖ ਮੰਤਰੀ ਨੇ ਕਿਹਾ ਕਿ ਦੇਸ਼ ਦੇ ਲੋਕ ਅਜੋਕੇ ਭਾਰਤ ਦੀ ਸਿਰਜਣਾ ਵਿੱਚ ਉਨ੍ਹਾਂ ਦੇ ਮਹਾਨ ਯੋਗਦਾਨ ਲਈ ਹਮੇਸ਼ਾ ਇਸ ਰੌਸ਼ਨ-ਦਿਮਾਗ ਨੇਤਾ ਦੇ ਰਿਣੀ ਰਹਿਣਗੇ। ਉਨ੍ਹਾਂ ਕਿਹਾ ਕਿ ਪੂਰੀ ਦੁਨੀਆ ਗਾਂਧੀ ਜੀ ਦੇ ਸੱਚ, ਸ਼ਾਂਤੀ, ਪਿਆਰ, ਮਿੱਤਰਤਾ ਅਤੇ ਅਹਿੰਸਾ ਦੇ ਸੰਦੇਸ਼ ਨੂੰ ਯਾਦ ਕਰਦੀ ਹੈ ਅਤੇ ਉਨ੍ਹਾਂ ਦੇ ਪੂਰਨਿਆਂ ਤੇ ਚੱਲਣ ਦੇ ਯਤਨ ਵੀ ਕੀਤੇ ਜਾਂਦੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਮਹਾਤਮਾ ਗਾਂਧੀ ਦੇ ਫਲਸਫੇ ਦੀ ਅਜੋਕੇ ਸੰਸਾਰ ਵਿੱਚ ਬਹੁਤ ਅਹਿਮੀਅਤ ਦਿੱਤੀ ਹੈ, ਇਸ ਲਈ ਸਾਨੂੰ ਸਾਰਿਆਂ ਨੂੰ ਇਸ ਮਹਾਨ ਰਾਸ਼ਟਰੀ ਨੇਤਾ ਦੇ ਨਕਸ਼ੇ-ਕਦਮ ’ਤੇ ਚੱਲਣਾ ਚਾਹੀਦਾ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਸੀਨੀਅਰ ਸਿਟੀਜਨ ਕੌਂਸਲ ਬਠਿੰਡਾ ਵੱਲੋਂ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸਹਾਦਤ ਦਿਵਸ ਬੜੀ ਸ਼ਰਧਾ ਪੂਰਵਕ ਮਨਾਇਆ

0

Bathinda News: ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ, ਭਾਈ ਦਿਆਲਾ ਜੀ, ਭਾਈ ਸਤੀ ਦਾਸ ਅਤੇ ਭਾਈ ਮਤੀ ਦਾਸ ਜੀ ਦੀਆਂ 350ਵਾਂ ਸਾਲਾ ਲਾਸਾਨੀ ਸ਼ਹਾਦਤ ਦਿਵਸ ਬੜੀ ਸ਼ਰਧਾ ਪੂਰਵਕ ਮਨਾਇਆ ਗਿਆ। ਸਮਾਗਮ ਦੀ ਸ਼ੁਰੂਆਤ ਅਮਰਜੀਤ ਖੁਰਮੀ ਨੇ ਨੌਵੀਂ ਪਾਤਸ਼ਾਹ ਜੀ ਦੇ ਸ਼ਬਦ ਦਾ ਗਾਇਨ ਕਰਕੇ ਕੀਤਾ। ਪ੍ਰਧਾਨ ਹਰਪਾਲ ਸਿੰਘ ਖੁਰਮੀ ਅਤੇ ਚੇਅਰਪਰਸਨ ਸਤਵੰਤ ਕੌਰ ਨੇ ਆਪਣੇ ਭਾਸ਼ਣ ਵਿੱਚ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਨੇ ਹਿੰਦੂ ਧਰਮ, ਸੱਚ ਅਤੇ ਨਿਆਂ ਦੀ ਰੱਖਿਆ ਕਰਨ ਲਈ ਆਪਣੀ ਸ਼ਹਾਦਤ ਦਿੱਤੀ। ਸ੍ਰੀ ਗੁਰੂ ਤੇਗ ਬਹਾਦਰ ਜੀ ਨੇ ਸਾਨੂੰ ਸਾਰੇ ਧਰਮਾਂ ਦਾ ਬਰਾਬਰ ਸਤਿਕਾਰ ਕਰਨ ਦੀ ਸਿੱਖਿਆ ਦਿੱਤੀ।

ਇਹ ਵੀ ਪੜ੍ਹੋ ਮਾਣ ਵਾਲੀ ਗੱਲ; ਪੰਜਾਬ ਪੁਲਿਸ ਦਾ ਕਾਂਸਟੇਬਲ ਗੁਰਸਿਮਰਨ ਬੈਂਸ ਬਣਿਆ ਹਵਾਈ ਫੌਜ ਦਾ ਅਧਿਕਾਰੀ

ਮੀਤ ਪ੍ਰਧਾਨ ਜਗਤਾਰ ਸਿੰਘ ਭੰਗੂ ਅਤੇ ਪ੍ਰੋ ਤਰਸੇਮ ਸਿੰਘ ਨਰੂਲਾ ਨੇ ਵਿਸਥਾਰ ਨਾਲ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਜੀਵਨੀ ਅਤੇ ਸ਼ਹਾਦਤ ਬਾਰੇ ਆਪਣੇ ਵਿਚਾਰ ਪ੍ਰਗਟ ਕੀਤੇ। ਪਰਮਜੀਤ ਕੌਰ ਭੰਗੂ ਅਤੇ ਨਰੇਸ਼ ਦੇਵਗਨ ਨੇ ਸਤਿੰਦਰ ਸਰਤਾਜ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਬਾਰੇ ਗਾਈ ਗਈ ਕਵਿਤਾ ਦਾ ਗਾਇਨ ਕੀਤਾ।ਸਟੇਜ ਸਕੱਤਰ ਸੰਗੀਤਾ ਸੋਢੀ ਨੇ ਸਮਾਗਮ ਦਾ ਸੰਚਾਲਨ ਬੜੀ ਖੂਬਸੂਰਤੀ ਨਾਲ ਪੇਸ਼ ਕੀਤਾ। ਸਮਾਗਮ ਵਿੱਚ ਮੁੱਖ ਸਲਾਹਕਾਰ ਗੁਰਬਚਨ ਗੁਪਤਾ, ਜਨਰਲ ਸਕੱਤਰ ਮੱਖਣ ਸਿੰਘ, ਆਰਗੇਨਾਈਜ਼ਿੰਗ ਸਕੱਤਰ ਹਰਮੰਦਰ ਸਿੰਘ ਸਿੱਧੂ, ਜਸਪਿੰਦਰ ਮਾਵੀ, ਵਿਤ ਸਕੱਤਰ ਦਿਨੇਸ਼ ਗੋਇਲ, ਰਜਿੰਦਰ ਸਿੰਘ ਖੁਰਮੀ, ਰਾਮ ਜੀ ਦਾਸ ਸਿੰਗਲਾ, ਸ਼ਕਤੀ ਕੁਮਾਰ ਗੋਇਲ, ਜਗਦੀਸ਼ ਸਿੰਗਲਾ ਅਤੇ ਬਹੁਤ ਸਾਰੇ ਮੈਂਬਰਾਂ ਨੇ ਭਾਗ ਲਿਆ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ; ਸ੍ਰੋਮਣੀ ਅਕਾਲੀ ਦਲ ਨੇ Bathinda ‘ਚ ਖਿੱਚੀਆਂ ਤਿਆਰੀਆਂ

0

👉ਜ਼ਿਲ੍ਹੇ ਦੀਆਂ ਸਾਰੀਆਂ ਸੀਟਾਂ ਵੱਡੀ ਗਿਣਤੀ ਵੋਟਾਂ ਨਾਲ ਜਿੱਤਾਂਗੇ: ਬਬਲੀ ਢਿੱਲੋਂ
Bathinda News: ਆਗਾਮੀ 14 ਦਸੰਬਰ ਨੂੰ ਹੋਣ ਜਾ ਰਹੀਆਂ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ ਸਬੰਧੀ ਮੰਗਲਵਾਰ ਨੂੰ ਸ੍ਰੋਮਣੀ ਅਕਾਲੀ ਦਲ (ਸ਼ਹਿਰੀ) ਹਲਕਾ ਇੰਚਾਰਜ ਇਕਬਾਲ ਸਿੰਘ ਬਬਲੀ ਢਿੱਲੋਂ ਦੀ ਪ੍ਰਧਾਨਗੀ ਹੇਠ ਵਰਕਰਾਂ ਦੀ ਮੀਟਿੰਗ ਹੋਈ। ਮੀਟਿੰਗ ਵਿੱਚ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਲਈ ਸ਼ਹਿਰ ਦੇ ਵਰਕਰਾਂ ਨੂੰ ਡਿਊਟੀਆਂ ਸੌਂਪੀਆਂ ਗਈਆਂ। ਹਲਕਾ ਇੰਚਾਰਜ ਇਕਬਾਲ ਸਿੰਘ ਬਬਲੀ ਢਿੱਲੋਂ ਨੇ ਦੱਸਿਆ ਕਿ ਸ੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਦੀ ਅਗਵਾਈ ਹੇਠ ਅਕਾਲੀ ਵਰਕਰ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਨੂੰ ਲੈ ਕੇ ਬਹੁਤ ਉਤਸ਼ਾਹਿਤ ਹਨ। ਸ੍ਰੋਮਣੀ ਅਕਾਲੀ ਦਲ ਨਾ ਸਿਰਫ਼ ਜ਼ਿਲ੍ਹੇ ਦੀਆਂ ਸਾਰੀਆਂ ਸੀਟਾਂ ਵੱਡੇ ਬਹੁਮਤ ਨਾਲ ਜਿੱਤੇਗਾ, ਸਗੋਂ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਵਿੱਚ ਵੀ ਆਪਣੀ ਸ਼ਕਤੀ ਸਥਾਪਤ ਕਰੇਗਾ।

ਇਹ ਵੀ ਪੜ੍ਹੋ BJP ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਦਾ ਐਲਾਨ; ਭਾਜਪਾ 117 ਸੀਟਾਂ ‘ਤੇ ਇਕੱਲਿਆ ਚੋਣ ਲੜੇਗੀ

ਬਠਿੰਡਾ ਜ਼ਿਲ੍ਹੇ ਦੇ ਲੋਕ ਇਸ ਚੋਣ ਵਿੱਚ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਵੱਲੋਂ ਕੀਤੇ ਗਏ ਵਿਕਾਸ ਕਾਰਜਾਂ ‘ਤੇ ਆਪਣੀ ਮੋਹਰ ਲਗਾਉਣ ਲਈ ਉਤਸੁਕ ਹਨ। ਮੀਟਿੰਗ ਵਿਚ ਅਕਾਲੀ ਦਲ ਦੇ ਪ੍ਰੈਸ ਸਕੱਤਰ ਓਮ ਪ੍ਰਕਾਸ਼ ਸ਼ਰਮਾ, ਰਾਜਬਿੰਦਰ ਸਿੰਘ ਸਿੱਧੂ, ਚਮਕੌਰ ਮਾਨ, ਮੋਹਨਜੀਤ ਸਿੰਘ ਪੁਰੀ, ਨਿਰਮਲ ਸੰਧੂ, ਮਨਮੋਹਨ ਸਿੰਘ ਕੁੱਕੂ, ਹੰਸਰਾਜ ਮਿੱਠੂ, ਕੁਲਦੀਪ ਨੰਬਰਦਾਰ, ਬੰਤ ਸਿੱਧੂ, ਯਾਦਵਿੰਦਰ ਸਿੰਘ ਯਾਦੀ, ਬਲਵਿੰਦਰ ਕੌਰ, ਪਰਮਪਾਲ ਸਿੰਘ ਰਣਸੀਂਹ, ਹਰਿੰਦਰਪਾਲ ਸਿੰਘ, ਇਕਬਾਲ ਸਿੰਘ, ਹਰਿੰਦਰਪਾਲ ਸਿੰਘ, ਨਰਿੰਦਰਪਾਲ ਸਿੰਘ ਲਾਡੀ, ਮੱਖਣ ਐਮਸੀ, ਹਰਵਿੰਦਰ ਗੰਜੂ, ਰਵਿੰਦਰ ਸਿੰਘ ਚੀਮਾ,ਬਲਵਿੰਦਰ ਸਿੰਘ ਬੱਲੀ, ਦਰਸ਼ਨ ਸਿੰਘ ਰੋਮਾਣਾ, ਕਰਮਜੋਗ ਸਿੰਘ ਮਾਨ, ਸੁਨੀਲ ਫੌਜੀ, ਹਰਤਾਰ ਸਿੰਘ, ਬੂਟਾ ਸਿੰਘ, ਸੀਰਾ ਸਿੱਧੂ, ਗੁਰਪ੍ਰੀਤ ਸਿੰਘ ਸੰਧੂ, ਭੁਪਿੰਦਰ ਸਿੰਘ ਭੂਪਾ, ਵਿਨੋਦ ਕੁਮਾਰ ਬੋਦੀ, ਰੋਹਨ ਗਿਆਨਾ, ਬੰਟੀ ਸੈਨ ਆਵਾ ਬਸਤੀ, ਹਰਜੀਤ ਸਿੰਘ, ਹਰਜਿੰਦਰ ਸਿੰਘ ਟੋਨੀ, ਸੰਜੇ ਵਿਸਵਾਲ ਐਮਸੀ., ਹਰਬੰਸ ਸਿੰਘ ਗਿੱਲ, ਦਰਬਾਰਾ ਸਿੰਘ ਢਿੱਲੋਂ, ਗੁਰਬਚਨ ਸਿੰਘ ਖੁਬਨ, ਡਾਕਟਰ ਗੁਰਸੇਵਕ ਸਿੰਘ, ਪਾਲੀ ਮੰਗਲਾ ਜਸਵਿੰਦਰ ਸਿੰਘ ਮਾਖਾ ਆਦਿ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਮੁੱਖ ਮੰਤਰੀ ਮਾਨ ਦਾ ਮਾਸਟਰਸਟ੍ਰੋਕ: ਨਸ਼ਿਆਂ ਵਿਰੁੱਧ ਜੰਗ ਵਿੱਚ ਪੰਜਾਬ 35 ਯੋਧਿਆਂ ਨੂੰ ਕਰੇਗਾ ਤਾਇਨਾਤ , TISS ਦੇ ਸਹਿਯੋਗ ਨਾਲ ਬਣਾਏਗਾ ਨਸ਼ਾ ਛੁਡਾਊ ਫੌਜ

0

👉ਨਸ਼ੇ ਦੀ ਦੁਰਵਰਤੋਂ ਵਿਰੁੱਧ ਜੰਗ ਵਿੱਚ ਯੁੱਧ ਇੱਕ ਨਵਾਂ ਹਥਿਆਰ ਹੈ – ਹਰ ਪਿੰਡ ਵਿੱਚ ਸਿਖਲਾਈ ਪ੍ਰਾਪਤ ਸਾਥੀ ਤਾਇਨਾਤ ਕੀਤੇ ਜਾਣਗੇ, ਹਰ ਗਲੀ ਅਤੇ ਮੁਹੱਲੇ ਵਿੱਚ ਨਸ਼ਿਆਂ ਵਿਰੁੱਧ ਲੜਾਈ ਲੜਣਗੇ
Punjab News: ਮੁੱਖ ਮੰਤਰੀ ਭਗਵੰਤ ਮਾਨ ਨੇ ਨਸ਼ਿਆਂ ਦੀ ਮਹਾਂਮਾਰੀ ਨਾਲ ਜੂਝ ਰਹੇ ਪੰਜਾਬ ਲਈ ਇੱਕ ਗੇਮ-ਚੇਂਜਿੰਗ ਰਣਨੀਤੀ ਦਾ ਐਲਾਨ ਕੀਤਾ ਹੈ। ਸਰਕਾਰ ਹੁਣ ਨਸ਼ਿਆਂ ਵਿਰੁੱਧ ਜੰਗ ਨੂੰ ਪੁਲਿਸ ਥਾਣਿਆਂ ਅਤੇ ਅਦਾਲਤਾਂ ਤੱਕ ਸੀਮਤ ਨਹੀਂ ਰੱਖੇਗੀ, ਸਗੋਂ ਹਰ ਪਿੰਡ ਅਤੇ ਮੁਹੱਲੇ ਵਿੱਚ ਨਸ਼ਾ ਛੁਡਾਊ ਲਈ ਸਿਖਲਾਈ ਪ੍ਰਾਪਤ ਯੋਧਿਆਂ ਨੂੰ ਤਾਇਨਾਤ ਕਰੇਗੀ। ਦੇਸ਼ ਦੀ ਪਹਿਲੀ ‘ਮਾਨਸਿਕ ਸਿਹਤ ਫੈਲੋਸ਼ਿਪ ਵਿੱਚ ਲੀਡਰਸ਼ਿਪ’ ਰਾਹੀਂ, ਪੰਜਾਬ 35 ਨੌਜਵਾਨ ਪੇਸ਼ੇਵਰ ਤਿਆਰ ਕਰੇਗਾ ਜੋ ਨਸ਼ੇ ਦੀ ਲਤ ਤੋਂ ਪੀੜਤ ਲੋਕਾਂ ਨੂੰ ਬਚਾਉਣ ਅਤੇ ਸਮਾਜ ਵਿੱਚ ਜਾਗਰੂਕਤਾ ਪੈਦਾ ਕਰਨ ਲਈ ਕੰਮ ਕਰਨਗੇ। ਟਾਟਾ ਇੰਸਟੀਚਿਊਟ ਆਫ਼ ਸੋਸ਼ਲ ਸਾਇੰਸਜ਼ (TISS), ਮੁੰਬਈ ਦੇ ਸਹਿਯੋਗ ਨਾਲ ਵਿਕਸਤ ਕੀਤੀ ਗਈ ਇਹ ਯੋਜਨਾ ਯੁੱਧ ਨਸ਼ਾ ਵਿਰੋਧੀ ਮੁਹਿੰਮ ਵਿੱਚ ਸਭ ਤੋਂ ਸ਼ਕਤੀਸ਼ਾਲੀ ਹਥਿਆਰ ਸਾਬਤ ਹੋਵੇਗੀ। ਇਹ ਸਿਰਫ਼ ਇੱਕ ਸਿਖਲਾਈ ਪ੍ਰੋਗਰਾਮ ਨਹੀਂ ਹੈ, ਸਗੋਂ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਵੱਲ ਇੱਕ ਇਨਕਲਾਬੀ ਕਦਮ ਹੈ।

ਇਹ ਵੀ ਪੜ੍ਹੋ ਮਾਣ ਵਾਲੀ ਗੱਲ; ਪੰਜਾਬ ਪੁਲਿਸ ਦਾ ਕਾਂਸਟੇਬਲ ਗੁਰਸਿਮਰਨ ਬੈਂਸ ਬਣਿਆ ਹਵਾਈ ਫੌਜ ਦਾ ਅਧਿਕਾਰੀ

ਪੰਜਾਬ ਸਰਕਾਰ ਦੀ ਰਣਨੀਤੀ ਸਪੱਸ਼ਟ ਹੈ: ਨਸ਼ਿਆਂ ਵਿਰੁੱਧ ਲੜਾਈ ਸਿਰਫ਼ ਸਪਲਾਈ ਨੂੰ ਰੋਕ ਕੇ ਨਹੀਂ ਜਿੱਤੀ ਜਾ ਸਕਦੀ, ਸਗੋਂ ਮੰਗ ਨੂੰ ਖਤਮ ਕਰਕੇ ਵੀ ਜਿੱਤੀ ਜਾ ਸਕਦੀ ਹੈ। ਇਸ ਲਈ ਹਰ ਪਿੰਡ ਅਤੇ ਸ਼ਹਿਰ ਵਿੱਚ ਅਜਿਹੇ ਲੋਕਾਂ ਦੀ ਲੋੜ ਹੈ ਜੋ ਨਸ਼ੇ ਦੀ ਲਤ ਤੋਂ ਪੀੜਤ ਨੌਜਵਾਨਾਂ ਦੀ ਪਛਾਣ ਕਰ ਸਕਣ, ਉਨ੍ਹਾਂ ਨੂੰ ਸਲਾਹ ਦੇ ਸਕਣ ਅਤੇ ਮੁੜ ਵਸੇਬੇ ਵੱਲ ਉਨ੍ਹਾਂ ਦਾ ਮਾਰਗਦਰਸ਼ਨ ਕਰ ਸਕਣ। ਯੁੱਧ ਨਾਸ਼ੇ ਵਿਰੋਧੀ ਅਭਿਆਨ ਅਧੀਨ ਸ਼ੁਰੂ ਕੀਤੀ ਗਈ ਇਹ ਦੋ ਸਾਲਾਂ ਦੀ ਫੈਲੋਸ਼ਿਪ ਇਸ ਦਿਸ਼ਾ ਵਿੱਚ ਇੱਕ ਠੋਸ ਕਦਮ ਹੈ। ਡਾ. ਬੀ.ਆਰ. ਅੰਬੇਡਕਰ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਿਜ਼, ਮੋਹਾਲੀ ਦੁਆਰਾ ਚਲਾਏ ਜਾ ਰਹੇ ਇਸ ਪ੍ਰੋਗਰਾਮ ਲਈ ਚੁਣੇ ਗਏ 35 ਫੈਲੋ ਨਸ਼ੇ ਦੀ ਰੋਕਥਾਮ, ਇਲਾਜ ਅਤੇ ਪੁਨਰਵਾਸ ਦੇ ਹਰ ਪਹਿਲੂ ਵਿੱਚ ਵਿਹਾਰਕ ਸਿਖਲਾਈ ਪ੍ਰਾਪਤ ਕਰਨਗੇ। ਉਹ ਸਿਰਫ਼ ਕਿਤਾਬੀ ਗਿਆਨ ਹੀ ਨਹੀਂ ਸਗੋਂ ਵਿਹਾਰਕ ਅਨੁਭਵ ਸਿੱਖਣਗੇ।

ਇਹ ਵੀ ਪੜ੍ਹੋ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਕਾਰਪੋਰੇਟ ਸਮਾਜਿਕ ਜ਼ਿੰਮੇਵਾਰੀ ਦੀ ਮਹੱਤਤਾ ‘ਤੇ ਜ਼ੋਰ

ਇਸ ਫੈਲੋਸ਼ਿਪ ਦਾ ਵਿਲੱਖਣ ਪਹਿਲੂ ਨਸ਼ੇ ਦੀ ਸਮੱਸਿਆ ਨੂੰ ਇਸਦੀ ਜੜ੍ਹ ਤੋਂ ਨਜਿੱਠਣ ਦਾ ਯਤਨ ਹੈ। ਚੁਣੇ ਗਏ ਫੈਲੋ ਬੱਚਿਆਂ ਨੂੰ ਨਸ਼ਿਆਂ ਦੇ ਖ਼ਤਰਿਆਂ ਬਾਰੇ ਸਿੱਖਿਅਤ ਕਰਨ, ਕਾਲਜਾਂ ਵਿੱਚ ਨੌਜਵਾਨਾਂ ਵਿੱਚ ਜਾਗਰੂਕਤਾ ਪੈਦਾ ਕਰਨ ਅਤੇ ਆਂਗਣਵਾੜੀ ਕੇਂਦਰਾਂ ਵਿੱਚ ਔਰਤਾਂ ਨੂੰ ਪਰਿਵਾਰਾਂ ਦੇ ਅੰਦਰ ਨਸ਼ੇ ਦੀ ਲਤ ਦੀ ਪਛਾਣ ਕਰਨ ਅਤੇ ਰੋਕਣ ਬਾਰੇ ਸਿੱਖਿਅਤ ਕਰਨ ਲਈ ਸਕੂਲਾਂ ਦਾ ਦੌਰਾ ਕਰਨਗੇ। ਟੀਆਈਐਸਐਸ ਮੁੰਬਈ ਦੀ ਮੁਹਾਰਤ ਅਤੇ ਪੰਜਾਬ ਸਰਕਾਰ ਦੀ ਜ਼ਮੀਨੀ ਪੱਧਰ ‘ਤੇ ਪਹੁੰਚ ਦਾ ਇਹ ਸੁਮੇਲ ਨਸ਼ਾ ਛੁਡਾਊ ਦੇ ਖੇਤਰ ਵਿੱਚ ਇੱਕ ਨਵਾਂ ਪ੍ਰਯੋਗ ਹੈ। ਡੀਆਈਟੀਐਸਯੂ (ਡਿਸਟ੍ਰਿਕਟ ਟਾਸਕ ਫੋਰਸ ਆਨ ਸਬਸਟੈਂਸ ਯੂਜ਼) ਵਰਗੀਆਂ ਵਿਸ਼ੇਸ਼ ਇਕਾਈਆਂ ਨਾਲ ਕੰਮ ਕਰਦੇ ਹੋਏ, ਇਹ ਫੈਲੋ ਹਰੇਕ ਜ਼ਿਲ੍ਹੇ ਵਿੱਚ ਨਸ਼ੇ ਦੀ ਸਮੱਸਿਆ ਦਾ ਨਕਸ਼ਾ ਬਣਾਉਣਗੇ ਅਤੇ ਉਸ ਅਨੁਸਾਰ ਹੱਲ ਲੱਭਣਗੇ। ਇਹ ਇੱਕ ਰਣਨੀਤੀ ਹੈ ਜੋ ਸਮੱਸਿਆ ਨੂੰ ਲੁਕਾਉਣ ਦੀ ਬਜਾਏ, ਸਿੱਧੇ ਤੌਰ ‘ਤੇ ਸਾਹਮਣਾ ਕਰਦੀ ਹੈ।

ਇਹ ਵੀ ਪੜ੍ਹੋ ਵਕਫ਼ ਬੋਰਡ ਦਾ ਰੈਂਟ ਕੁਲੈਕਟਰ 3 ਲੱਖ ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਵੱਲੋਂ ਰੰਗੇ ਹੱਥੀਂ ਕਾਬੂ

ਪੰਜਾਬ ਸਰਕਾਰ ਨੇ ਇਸ ਫੈਲੋਸ਼ਿਪ ਲਈ ਬਹੁਤ ਸਪੱਸ਼ਟ ਯੋਗਤਾ ਮਾਪਦੰਡ ਨਿਰਧਾਰਤ ਕੀਤੇ ਹਨ। ਮਨੋਵਿਗਿਆਨ ਜਾਂ ਸਮਾਜਿਕ ਕਾਰਜ ਵਿੱਚ ਮਾਸਟਰ ਡਿਗਰੀ, ਨਸ਼ਾ ਛੁਡਾਊ ਜਾਂ ਮਾਨਸਿਕ ਸਿਹਤ ਦੇ ਖੇਤਰ ਵਿੱਚ ਦੋ ਸਾਲਾਂ ਦੇ ਤਜਰਬੇ ਦੇ ਨਾਲ, ਜ਼ਰੂਰੀ ਹੈ। 32 ਸਾਲ ਤੱਕ ਦੀ ਉਮਰ ਸੀਮਾ ਇਹ ਯਕੀਨੀ ਬਣਾਉਂਦੀ ਹੈ ਕਿ ਊਰਜਾਵਾਨ ਅਤੇ ਸਮਰਪਿਤ ਨੌਜਵਾਨ ਇਸ ਮਿਸ਼ਨ ਦਾ ਹਿੱਸਾ ਬਣ ਸਕਦੇ ਹਨ। ਪਰ ਸਭ ਤੋਂ ਮਹੱਤਵਪੂਰਨ ਲੋੜ ਸਮਾਜ ਸੇਵਾ ਪ੍ਰਤੀ ਡੂੰਘੀ ਵਚਨਬੱਧਤਾ ਹੈ। ਸਰਕਾਰ ਅਜਿਹੇ ਲੋਕ ਚਾਹੁੰਦੀ ਹੈ ਜੋ ਨਸ਼ੇ ਦੀ ਲਤ ਵਿਰੁੱਧ ਲੜਾਈ ਨੂੰ ਆਪਣਾ ਨਿੱਜੀ ਮਿਸ਼ਨ ਬਣਾ ਸਕਣ। ਇਹ ਸਿਰਫ਼ ਇੱਕ ਨੌਕਰੀ ਨਹੀਂ ਹੈ, ਸਗੋਂ ਪੰਜਾਬ ਦੇ ਭਵਿੱਖ ਨੂੰ ਆਕਾਰ ਦੇਣ ਦਾ ਮੌਕਾ ਹੈ। ਇਸ ਚੁਣੌਤੀ ਨੂੰ ਸਵੀਕਾਰ ਕਰਨ ਵਾਲੇ ਨੌਜਵਾਨ ਇਤਿਹਾਸ ਦੇ ਗਵਾਹ ਬਣ ਜਾਣਗੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਮਾਣ ਵਾਲੀ ਗੱਲ; ਪੰਜਾਬ ਪੁਲਿਸ ਦਾ ਕਾਂਸਟੇਬਲ ਗੁਰਸਿਮਰਨ ਬੈਂਸ ਬਣਿਆ ਹਵਾਈ ਫੌਜ ਦਾ ਅਧਿਕਾਰੀ

0

👉ਆਤਮ-ਵਿਸ਼ਵਾਸ ਅਤੇ ਮਿਹਨਤ ਨਾਲ ਲਿਖੀ ਨਵੀਂ ਕਹਾਣੀ, ਮੁੱਖ ਮੰਤਰੀ ਨੇ ਪੰਜਾਬ ਪੁਲਿਸ ਦੇ ਸਮਰਪਣ ਦੀ ਕੀਤੀ ਸ਼ਲਾਘਾ
Punjab News: Punjab Police Constable becomes an Air Force officer; ਪੰਜਾਬ ਪੁਲਿਸ ਲਈ ਇਹ ਮਾਣ ਵਾਲਾ ਪਲ ਹੈ। ਸੂਬਾ ਪੁਲਿਸ ਵਿਭਾਗ ਦੇ ਇੱਕ ਕਾਂਸਟੇਬਲ ਨੇ ਆਪਣੀ ਮਿਹਨਤ, ਲਗਨ ਅਤੇ ਆਤਮ-ਵਿਸ਼ਵਾਸ ਦੇ ਬਲ ‘ਤੇ ਉਹ ਮੁਕਾਮ ਹਾਸਲ ਕੀਤਾ ਹੈ ਜੋ ਹਰ ਨੌਜਵਾਨ ਦਾ ਸੁਪਨਾ ਹੁੰਦਾ ਹੈ। ਪੰਜਾਬ ਪੁਲਿਸ ਵਿੱਚ ਕਾਂਸਟੇਬਲ ਦੇ ਅਹੁਦੇ ‘ਤੇ ਤਾਇਨਾਤ ਗੁਰਸਿਮਰਨ ਸਿੰਘ ਬੈਂਸ ਨੂੰ ਭਾਰਤੀ ਹਵਾਈ ਫੌਜ (Indian Air Force) ਦੀ ਮਾਣਮੱਤੀ ਫਲਾਇੰਗ ਬ੍ਰਾਂਚ ਵਿੱਚ ਅਧਿਕਾਰੀ ਵਜੋਂ ਨਿਯੁਕਤੀ ਲਈ ਸਿਫਾਰਸ਼ ਕੀਤੀ ਗਈ ਹੈ। ਇਹ ਪ੍ਰਾਪਤੀ ਨਾ ਸਿਰਫ਼ ਗੁਰਸਿਮਰਨ ਲਈ, ਸਗੋਂ ਸਮੁੱਚੇ ਪੰਜਾਬ ਪੁਲਿਸ ਵਿਭਾਗ ਅਤੇ ਸੂਬਾ ਸਰਕਾਰ ਲਈ ਮਾਣ ਵਾਲੀ ਗੱਲ ਹੈ। ਇਹ ਘਟਨਾ ਇਸ ਗੱਲ ਦਾ ਸਬੂਤ ਹੈ ਕਿ ਸਹੀ ਮਾਰਗਦਰਸ਼ਨ, ਪੱਕਾ ਇਰਾਦਾ ਅਤੇ ਸਖ਼ਤ ਮਿਹਨਤ ਨਾਲ ਕੋਈ ਵੀ ਟੀਚਾ ਹਾਸਲ ਕੀਤਾ ਜਾ ਸਕਦਾ ਹੈ।ਡੀਜੀਪੀ ਪੰਜਾਬ ਪੁਲਿਸ ਨੇ ਇਸ ਇਤਿਹਾਸਕ ਪ੍ਰਾਪਤੀ ‘ਤੇ ਸੋਸ਼ਲ ਮੀਡੀਆ ਰਾਹੀਂ ਆਪਣੀ ਖੁਸ਼ੀ ਜ਼ਾਹਰ ਕਰਦਿਆਂ ਕਿਹਾ ਕਿ “ਵੱਡੇ ਸੁਪਨੇ ਦੇਖੋ, ਸਖ਼ਤ ਮਿਹਨਤ ਕਰੋ ਅਤੇ ਕਦੇ ਹਾਰ ਨਾ ਮੰਨੋ—ਇਹੀ ਮਹਾਨਤਾ ਦਾ ਰਸਤਾ ਹੈ।” ਉਨ੍ਹਾਂ ਕਿਹਾ ਕਿ ਕਾਂਸਟੇਬਲ ਗੁਰਸਿਮਰਨ ਸਿੰਘ ਬੈਂਸ ਨੇ ਇਹ ਸਾਬਤ ਕਰ ਦਿੱਤਾ ਹੈ ਕਿ ਦ੍ਰਿੜ੍ਹ ਇਰਾਦੇ, ਸਮਰਪਣ ਅਤੇ ਹਿੰਮਤ ਨਾਲ ਕੋਈ ਵੀ ਵਿਅਕਤੀ ਅਸਮਾਨ ਨੂੰ ਛੂਹ ਸਕਦਾ ਹੈ।

ਇਹ ਵੀ ਪੜ੍ਹੋ ਵਕਫ਼ ਬੋਰਡ ਦਾ ਰੈਂਟ ਕੁਲੈਕਟਰ 3 ਲੱਖ ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਵੱਲੋਂ ਰੰਗੇ ਹੱਥੀਂ ਕਾਬੂ

ਡੀਜੀਪੀ ਨੇ ਦੱਸਿਆ ਕਿ ਪਿਛਲੇ ਦੋ ਸਾਲਾਂ ਤੋਂ ਉਨ੍ਹਾਂ ਨੂੰ ਗੁਰਸਿਮਰਨ ਨੂੰ ਮਾਰਗਦਰਸ਼ਨ ਦੇਣ ਦਾ ਸੁਭਾਗ ਪ੍ਰਾਪਤ ਹੋਇਆ ਹੈ ਅਤੇ ਉਨ੍ਹਾਂ ਦੀ ਲਗਨ ਸੱਚਮੁੱਚ ਪ੍ਰੇਰਨਾਦਾਇਕ ਰਹੀ ਹੈ। ਇਹ ਕਹਾਣੀ ਹਰ ਨੌਜਵਾਨ ਲਈ ਇੱਕ ਮਿਸਾਲ ਬਣੇਗੀ ਕਿ ਸਹੀ ਦਿਸ਼ਾ ਵਿੱਚ ਕੋਸ਼ਿਸ਼ ਕਰਨ ਨਾਲ ਅਸੰਭਵ ਵੀ ਸੰਭਵ ਹੋ ਜਾਂਦਾ ਹੈ।ਪੰਜਾਬ ਸਰਕਾਰ ਨੇ ਹਮੇਸ਼ਾ ਆਪਣੇ ਕਰਮਚਾਰੀਆਂ ਦੇ ਨਿੱਜੀ ਅਤੇ ਪੇਸ਼ੇਵਰ ਵਿਕਾਸ ਨੂੰ ਪਹਿਲ ਦਿੱਤੀ ਹੈ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਨੇ ਪੁਲਿਸ ਵਿਭਾਗ ਵਿੱਚ ਆਧੁਨਿਕੀਕਰਨ, ਸਿਖਲਾਈ ਅਤੇ ਭਲਾਈ ਸਕੀਮਾਂ ‘ਤੇ ਵਿਸ਼ੇਸ਼ ਧਿਆਨ ਦਿੱਤਾ ਹੈ। ਪੁਲਿਸ ਕਰਮਚਾਰੀਆਂ ਨੂੰ ਨਾ ਸਿਰਫ਼ ਬਿਹਤਰ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ, ਸਗੋਂ ਉਨ੍ਹਾਂ ਦੇ ਹੁਨਰ ਵਿਕਾਸ ਅਤੇ ਉੱਚ ਸਿੱਖਿਆ ਲਈ ਵੀ ਉਤਸ਼ਾਹਿਤ ਕੀਤਾ ਜਾ ਰਿਹਾ ਹੈ। ਗੁਰਸਿਮਰਨ ਦੀ ਇਹ ਪ੍ਰਾਪਤੀ ਪੰਜਾਬ ਸਰਕਾਰ ਦੀ ਇਸੇ ਦੂਰਅੰਦੇਸ਼ੀ ਸੋਚ ਅਤੇ ਸਕਾਰਾਤਮਕ ਕਾਰਜ ਸੱਭਿਆਚਾਰ ਦਾ ਨਤੀਜਾ ਹੈ। ਵਿਭਾਗ ਵਿੱਚ ਅਜਿਹਾ ਮਾਹੌਲ ਬਣਾਇਆ ਗਿਆ ਹੈ ਜਿੱਥੇ ਹਰ ਕਰਮਚਾਰੀ ਆਪਣੇ ਸੁਪਨਿਆਂ ਨੂੰ ਪੂਰਾ ਕਰਨ ਲਈ ਪ੍ਰੇਰਿਤ ਮਹਿਸੂਸ ਕਰਦਾ ਹੈ।

ਇਹ ਵੀ ਪੜ੍ਹੋ BJP ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਦਾ ਐਲਾਨ; ਭਾਜਪਾ 117 ਸੀਟਾਂ ‘ਤੇ ਇਕੱਲਿਆ ਚੋਣ ਲੜੇਗੀ

ਪੰਜਾਬ ਪੁਲਿਸ ਵਿਭਾਗ ਦੇਸ਼ ਦੇ ਉਨ੍ਹਾਂ ਚੋਣਵੇਂ ਪੁਲਿਸ ਬਲਾਂ ਵਿੱਚੋਂ ਇੱਕ ਹੈ ਜੋ ਆਪਣੇ ਜਵਾਨਾਂ ਦੇ ਸਰਬਪੱਖੀ ਵਿਕਾਸ ‘ਤੇ ਧਿਆਨ ਕੇਂਦਰਿਤ ਕਰਦਾ ਹੈ। ਵਿਭਾਗ ਵਿੱਚ ਨਿਯਮਿਤ ਤੌਰ ‘ਤੇ ਸਿਖਲਾਈ ਪ੍ਰੋਗਰਾਮ, ਮੈਂਟਰਸ਼ਿਪ ਸੈਸ਼ਨ ਅਤੇ ਕਰੀਅਰ ਕਾਉਂਸਲਿੰਗ ਦਾ ਪ੍ਰਬੰਧ ਕੀਤਾ ਜਾਂਦਾ ਹੈ। ਕਈ ਪੁਲਿਸ ਕਰਮਚਾਰੀਆਂ ਨੂੰ ਉੱਚ ਸਿੱਖਿਆ, ਮੁਕਾਬਲੇ ਦੀਆਂ ਪ੍ਰੀਖਿਆਵਾਂ ਅਤੇ ਵਿਸ਼ੇਸ਼ ਸਿਖਲਾਈ ਲਈ ਛੁੱਟੀ ਅਤੇ ਸਹਾਇਤਾ ਵੀ ਪ੍ਰਦਾਨ ਕੀਤੀ ਜਾਂਦੀ ਹੈ। ਅਜਿਹੀਆਂ ਨੀਤੀਆਂ ਦਾ ਨਤੀਜਾ ਹੈ ਕਿ ਪੰਜਾਬ ਪੁਲਿਸ ਦੇ ਜਵਾਨ ਨਾ ਸਿਰਫ਼ ਕਾਨੂੰਨ ਵਿਵਸਥਾ ਬਣਾਈ ਰੱਖਣ ਵਿੱਚ, ਸਗੋਂ ਨਿੱਜੀ ਉੱਤਮਤਾ ਹਾਸਲ ਕਰਨ ਵਿੱਚ ਵੀ ਮੋਹਰੀ ਹਨ।ਗੁਰਸਿਮਰਨ ਸਿੰਘ ਬੈਂਸ ਦੀ ਸਫਲਤਾ ਦੀ ਕਹਾਣੀ ਨੌਜਵਾਨਾਂ ਲਈ ਇੱਕ ਮਜ਼ਬੂਤ ਸੰਦੇਸ਼ ਹੈ ਕਿ ਅਹੁਦਾ ਭਾਵੇਂ ਛੋਟਾ ਹੋਵੇ ਜਾਂ ਵੱਡਾ, ਮਹੱਤਵ ਇਸ ਗੱਲ ਦਾ ਹੈ ਕਿ ਤੁਸੀਂ ਆਪਣੇ ਟੀਚੇ ਪ੍ਰਤੀ ਕਿੰਨੇ ਸਮਰਪਿਤ ਹੋ। ਇੱਕ ਕਾਂਸਟੇਬਲ ਤੋਂ ਫਲਾਇੰਗ ਅਫਸਰ ਤੱਕ ਦਾ ਸਫ਼ਰ ਆਸਾਨ ਨਹੀਂ ਰਿਹਾ ਹੋਵੇਗਾ, ਪਰ ਗੁਰਸਿਮਰਨ ਨੇ ਹਰ ਚੁਣੌਤੀ ਨੂੰ ਮੌਕੇ ਵਿੱਚ ਬਦਲ ਦਿੱਤਾ। ਉਨ੍ਹਾਂ ਨੇ ਆਪਣੀ ਡਿਊਟੀ ਦੇ ਨਾਲ-ਨਾਲ ਆਪਣੀ ਤਿਆਰੀ ਜਾਰੀ ਰੱਖੀ ਅਤੇ ਆਪਣੇ ਸੀਨੀਅਰ ਅਧਿਕਾਰੀਆਂ ਤੋਂ ਲਗਾਤਾਰ ਮਾਰਗਦਰਸ਼ਨ ਪ੍ਰਾਪਤ ਕੀਤਾ।

ਇਹ ਵੀ ਪੜ੍ਹੋ ਮੰਦਭਾਗੀ ਖ਼ਬਰ; ਧੀ ਦੀ ‘ਡੋਲੀ’ਵਿਦਾ ਕਰਕੇ ਵਾਪਸ ਘਰ ਆ ਰਹੇ ਮਾਂ-ਪਿਊ ਦੀ ਸੜਕ ਹਾਦਸੇ ‘ਚ ਹੋਈ ਮੌ+ਤ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਇਸ ਪ੍ਰਾਪਤੀ ‘ਤੇ ਵਧਾਈ ਦਿੰਦਿਆਂ ਕਿਹਾ ਕਿ ਗੁਰਸਿਮਰਨ ਦੀ ਸਫਲਤਾ ਪੰਜਾਬ ਦੇ ਹਰ ਨੌਜਵਾਨ ਲਈ ਪ੍ਰੇਰਨਾ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਹਰ ਖੇਤਰ ਵਿੱਚ ਨੌਜਵਾਨਾਂ ਨੂੰ ਅੱਗੇ ਵਧਣ ਲਈ ਹਰ ਸੰਭਵ ਸਹਾਇਤਾ ਪ੍ਰਦਾਨ ਕਰ ਰਹੀ ਹੈ। ਉਨ੍ਹਾਂ ਸਾਰੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਵੀ ਆਪਣੇ ਟੀਚੇ ਪ੍ਰਤੀ ਸਮਰਪਿਤ ਰਹਿਣ ਅਤੇ ਸਖ਼ਤ ਮਿਹਨਤ ਨਾਲ ਆਪਣੇ ਸੁਪਨਿਆਂ ਨੂੰ ਸਾਕਾਰ ਕਰਨ।ਡੀਜੀਪੀ ਪੰਜਾਬ ਪੁਲਿਸ ਨੇ ਆਪਣੇ ਸੰਦੇਸ਼ ਵਿੱਚ ਕਿਹਾ ਕਿ “ਗੁਰਸਿਮਰਨ, ਤੇਰੀ ਪ੍ਰਾਪਤੀ ਨਾਲ ਮੇਰਾ ਸਿਰ ਮਾਣ ਨਾਲ ਉੱਚਾ ਹੋ ਗਿਆ ਹੈ। ਮੈਂ ਦੁਨੀਆ ਦੇ ਸਿਖਰ ‘ਤੇ ਹਾਂ।” ਇਹ ਭਾਵਨਾਤਮਕ ਸੰਦੇਸ਼ ਇਸ ਗੱਲ ਦਾ ਪ੍ਰਤੀਕ ਹੈ ਕਿ ਪੰਜਾਬ ਪੁਲਿਸ ਆਪਣੇ ਹਰ ਮੈਂਬਰ ਨੂੰ ਪਰਿਵਾਰ ਦਾ ਹਿੱਸਾ ਮੰਨਦੀ ਹੈ।ਗੁਰਸਿਮਰਨ ਸਿੰਘ ਬੈਂਸ ਹੁਣ ਭਾਰਤੀ ਹਵਾਈ ਫੌਜ ਵਿੱਚ ਇੱਕ ਅਧਿਕਾਰੀ ਵਜੋਂ ਦੇਸ਼ ਦੀ ਸੇਵਾ ਕਰਨ ਲਈ ਤਿਆਰ ਹਨ। ਉਨ੍ਹਾਂ ਦਾ ਇਹ ਸਫ਼ਰ ਨਾ ਸਿਰਫ਼ ਉਨ੍ਹਾਂ ਦੇ ਪਰਿਵਾਰ, ਸਗੋਂ ਸਮੁੱਚੇ ਪੰਜਾਬ ਲਈ ਮਾਣ ਦਾ ਵਿਸ਼ਾ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਕਾਰਪੋਰੇਟ ਸਮਾਜਿਕ ਜ਼ਿੰਮੇਵਾਰੀ ਦੀ ਮਹੱਤਤਾ ‘ਤੇ ਜ਼ੋਰ

0

👉ਕੈਪੀਟਲ ਸਮਾਲ ਫਾਈਨੈਂਸ ਬੈਂਕ ਵੱਲੋਂ ‘ਮੁੱਖ ਮੰਤਰੀ ਰੰਗਲਾ ਪੰਜਾਬ ਫੰਡ’ ਵਿੱਚ 31 ਲੱਖ ਰੁਪਏ ਦਾ ਯੋਗਦਾਨ
Chandigarh News: ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਕਾਰਪੋਰੇਟ ਸਮਾਜਿਕ ਜ਼ਿੰਮੇਵਾਰੀ (ਸੀ.ਐਸ.ਆਰ) ਦੀ ਮਹੱਤਤਾ ‘ਤੇ ਜ਼ੋਰ ਦਿੰਦਿਆਂ ਕਿਹਾ ਕਿ ਹਰੇਕ ਕਾਰਪੋਰੇਟ ਇਕਾਈ ਨੂੰ ਸਮਾਜ ‘ਤੇ ਆਪਣੇ ਪ੍ਰਭਾਵ ਲਈ ਪੂਰੀ ਤਰ੍ਹਾਂ ਜਵਾਬਦੇਹ ਹੋਣ ਵਾਸਤੇ ਸੀ.ਐਸ.ਆਰ. ਗਤੀਵਿਧੀਆਂ ਕਰਨੀਆਂ ਚਾਹੀਦੀਆਂ ਹਨ। ਵਿੱਤ ਮੰਤਰੀ ਨੇ ਇਹ ਟਿੱਪਣੀ ਕੈਪੀਟਲ ਸਮਾਲ ਫਾਈਨਾਂਸ ਬੈਂਕ ਤੋਂ ‘ਮੁੱਖ ਮੰਤਰੀ ਰੰਗਲਾ ਪੰਜਾਬ ਫੰਡ’ ਲਈ ਰਸਮੀ ਤੌਰ ‘ਤੇ ਯੋਗਦਾਨ ਪ੍ਰਾਪਤ ਕਰਨ ਸਮੇਂ ਕੀਤੀ।ਫੰਡ ਵਿੱਚ ਯੋਗਦਾਨ ਵਜੋਂ ਕੈਪੀਟਲ ਸਮਾਲ ਫਾਈਨਾਂਸ ਬੈਂਕ ਦੇ ਮੈਨੇਜਿੰਗ ਡਾਇਰੈਕਟਰ ਅਤੇ ਸੀ.ਈ.ਓ. ਸਰਵਜੀਤ ਸਿੰਘ ਸਮਰਾ ਵੱਲੋਂ 31 ਲੱਖ ਰੁਪਏ ਦਾ ਚੈੱਕ ਵਿੱਤ ਮੰਤਰੀ ਨੂੰ ਸੌਂਪਿਆ ਗਿਆ।

ਇਹ ਵੀ ਪੜ੍ਹੋ ਵਕਫ਼ ਬੋਰਡ ਦਾ ਰੈਂਟ ਕੁਲੈਕਟਰ 3 ਲੱਖ ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਵੱਲੋਂ ਰੰਗੇ ਹੱਥੀਂ ਕਾਬੂ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਬੈਂਕ ਵੱਲੋਂ ਖੁੱਲ੍ਹੇ ਦਿਲ ਨਾਲ ਫੰਡ ਵਿੱਚ ਯੋਗਦਾਨ ਦੇਣ ਦੇ ਉਪਰਾਲੇ ਅਤੇ ਸਮਾਜਿਕ ਜਵਾਬਦੇਹੀ ਪ੍ਰਤੀ ਅਦਾਰੇ ਦੀ ਵਚਨਬੱਧਤਾ ਦੀ ਸ਼ਲਾਘਾ ਕੀਤੀ।ਇਸ ਫੰਡ ਦੇ ਮਹੱਤਵਪੂਰਨ ਉਦੇਸ਼ ‘ਤੇ ਚਾਨਣਾ ਪਾਉਂਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ‘ਮੁੱਖ ਮੰਤਰੀ ਰੰਗਲਾ ਪੰਜਾਬ ਫੰਡ’ ਵਿੱਚ ਪਾਏ ਜਾਣ ਵਾਲੇ ਯੋਗਦਾਨ ਦੀ ਵਰਤੋਂ ਵਿਸ਼ੇਸ਼ ਤੌਰ ‘ਤੇ ਸੂਬੇ ਭਰ ਦੇ ਉਨ੍ਹਾਂ ਪਰਿਵਾਰਾਂ ਨੂੰ ਸਹਾਇਤਾ ਪ੍ਰਦਾਨ ਕਰਨ ਲਈ ਕੀਤੀ ਜਾ ਰਹੀ ਹੈ, ਜਿਨ੍ਹਾਂ ਨੇ ਇਸ ਸਾਲ ਭਿਆਨਕ ਹੜ੍ਹਾਂ ਦੀ ਮਾਰ ਝੱਲੀ ਹੈ। ਉਨ੍ਹਾਂ ਕਿਹਾ ਕਿ ਕੈਪੀਟਲ ਸਮਾਲ ਫਾਈਨਾਂਸ ਬੈਂਕ ਦਾ ਇਹ ਮਹੱਤਵਪੂਰਨ ਯੋਗਦਾਨ ਇਨ੍ਹਾਂ ਪਰਿਵਾਰਾਂ ਲਈ ਚੱਲ ਰਹੇ ਰਾਹਤ ਅਤੇ ਮੁੜ ਵਸੇਬਾ ਯਤਨਾਂ ਵਿੱਚ ਸਿੱਧੇ ਤੌਰ ‘ਤੇ ਮਦਦਗਾਰ ਸਾਬਤ ਹੋਵੇਗਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਵਕਫ਼ ਬੋਰਡ ਦਾ ਰੈਂਟ ਕੁਲੈਕਟਰ 3 ਲੱਖ ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਵੱਲੋਂ ਰੰਗੇ ਹੱਥੀਂ ਕਾਬੂ

0

Firozpur News:ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਪੰਜਾਬ ਵਕਫ਼ ਬੋਰਡ ਜ਼ੀਰਾ, ਜ਼ਿਲ੍ਹਾ ਫਿਰੋਜ਼ਪੁਰ ਵਿਖੇ ਤਾਇਨਾਤ ਰੈਂਟ ਕੁਲੈਕਟਰ ਮੁਹੰਮਦ ਇਕਬਾਲ ਨੂੰ ਰਿਸ਼ਵਤ ਦੀ ਦੂਜੀ ਕਿਸ਼ਤ ਵਜੋਂ 3,00,000/- ਰੁਪਏ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।ਅੱਜ ਇੱਥੇ ਇਸ ਬਾਰੇ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਅਧਿਕਾਰਤ ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਗੁਰਦੁਆਰਾ ਸਿੰਘ ਸਭਾ ਜ਼ੀਰਾ, ਜ਼ਿਲ੍ਹਾ ਫਿਰੋਜ਼ਪੁਰ ਦਾ ਵਸਨੀਕ ਹੈ।

ਇਹ ਵੀ ਪੜ੍ਹੋ BJP ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਦਾ ਐਲਾਨ; ਭਾਜਪਾ 117 ਸੀਟਾਂ ‘ਤੇ ਇਕੱਲਿਆ ਚੋਣ ਲੜੇਗੀ

ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਕਤ ਰੈਂਟ ਕੁਲੈਕਟਰ ਉਸਨੂੰ ਵਕਫ਼ ਬੋਰਡ ਜ਼ੀਰਾ ਵੱਲੋਂ ਅਲਾਟ ਕੀਤੀ ਗਈ ਜ਼ਮੀਨ ਦਾ ਕਬਜ਼ਾ ਦੇਣ ਬਦਲੇ ਸੀਨੀਅਰ ਅਧਿਕਾਰੀ ਦੇ ਨਾਮ ‘ਤੇ ਉਸਤੋਂ 5,40,000/- ਰੁਪਏ ਰਿਸ਼ਵਤ ਮੰਗ ਰਿਹਾ ਹੈ। ਇਸ ਸਬੰਧ ਵਿੱਚ ਉਕਤ ਮੁਲਜ਼ਮ ਪਹਿਲਾਂ ਹੀ ਸ਼ਿਕਾਇਤਕਰਤਾ ਤੋਂ ਪਹਿਲੀ ਕਿਸ਼ਤ ਦੀ ਟੋਕਨ ਮਨੀ ਵਜੋਂ 70,000/- ਰੁਪਏ ਦੀ ਰਿਸ਼ਵਤ ਲੈ ਚੁੱਕਾ ਸੀ।

ਇਹ ਵੀ ਪੜ੍ਹੋ Moga ‘ਚ ਦੋ ਨੌਜਵਾਨਾਂ ਨੇ ਸਾਂਝੇ ਤੌਰ ‘ਤੇ ਜਿੱਤਿਆ ਸਭ ਤੋਂ ਵੱਧ ਸਮਾਂ ਵਿਹਲੇ ਰਹਿਣ ਦਾ ਖਿਤਾਬ

ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਵਕਫ਼ ਬੋਰਡ ਜ਼ੀਰਾ ਦੇ ਨਾਮ ‘ਤੇ ਚੈੱਕਾਂ ਰਾਹੀਂ 2.98 ਲੱਖ ਰੁਪਏ ਦੀ ਸਰਕਾਰੀ ਫੀਸ ਪਹਿਲਾਂ ਹੀ ਅਦਾ ਕਰ ਚੁੱਕਾ ਸੀ, ਜਿਸ ਵਿੱਚ ਵਕਫ਼ ਬੋਰਡ ਜ਼ੀਰਾ ਤੋਂ ਲੀਜ਼ ‘ਤੇ ਲਈ ਜਾਣ ਵਾਲੀ ਸੰਪਤੀ ਦੇ ਕਿਰਾਏ ਦੀ ਰਕਮ ਵੀ ਸ਼ਾਮਲ ਸੀ ਅਤੇ ਇਹੀ ਚੈੱਕ ਵਿਜੀਲੈਂਸ ਬਿਊਰੋ ਦੀ ਟੀਮ ਨੇ ਉਕਤ ਮੁਲਜ਼ਮ ਰੈਂਟ ਕੁਲੈਕਟਰ ਮੁਹੰਮਦ ਇਕਬਾਲ ਦੇ ਦਫ਼ਤਰ ਤੋਂ ਛਾਪੇਮਾਰੀ ਦੌਰਾਨ ਬਰਾਮਦ ਕੀਤੇ।

ਇਹ ਵੀ ਪੜ੍ਹੋ ਵੱਡੀ ਖ਼ਬਰ; ਪੰਜ ਦਿਨਾਂ ਤੋਂ ਬਾਅਦ ਪੀਆਰਟੀਸੀ/ਪਨਬੱਸਾਂ ਦੀ ਹੜ੍ਹਤਾਲ ਖੁੱਲੀ; ਗ੍ਰਿਫਤਾਰ ਮੁਲਾਜਮ ਸ਼ਾਮ ਤੱਕ ਹੋਣਗੇ ਰਿਹਾਅ

ਬੁਲਾਰੇ ਨੇ ਅੱਗੇ ਕਿਹਾ ਕਿ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਆਰਥਿਕ ਅਪਰਾਧ ਸ਼ਾਖਾ (ਈਓਡਬਲਿਊ) ਦੀ ਵਿਜੀਲੈਂਸ ਬਿਊਰੋ ਟੀਮ ਨੇ ਇੱਕ ਜਾਲ ਵਿਛਾਇਆ ਜਿਸ ਦੌਰਾਨ ਉਕਤ ਮੁਲਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਸ਼ਿਕਾਇਤਕਰਤਾ ਤੋਂ ਦੂਜੀ ਕਿਸ਼ਤ ਵਜੋਂ 3,00,000/- ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ ।ਇਸ ਸਬੰਧੀ ਵਿਜੀਲੈਂਸ ਬਿਊਰੋ ਦੇ ਪੁਲਿਸ ਥਾਣਾ ਈਓਡਬਲਿਊ, ਲੁਧਿਆਣਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਲਜ਼ਮ ਵਿਰੁੱਧ ਕੇਸ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

BJP ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਦਾ ਐਲਾਨ; ਭਾਜਪਾ 117 ਸੀਟਾਂ ‘ਤੇ ਇਕੱਲਿਆ ਚੋਣ ਲੜੇਗੀ

0

Chandigarh News:ਪੰਜਾਬ ਦੇ ਸਾਬਕਾ ਮੁੱਖ ਮੰਤਰੀ ਤੇ ਭਾਜਪਾ ਦੇ ਸੀਨੀਅਰ ਆਗੂ ਕੈਪਟਨ ਅਮਰਿੰਦਰ ਸਿੰਘ ਵੱਲੋਂ 2027 ਦੀਆਂ ਚੋਣਾਂ ਲਈ ਅਕਾਲੀ ਦਲ ਨਾਲ ਗਠਜੋੜ ਦੀ ਕੀਤੀ ਵਕਾਲਤ ਨੂੰ ਹੁਣ ਭਾਜਪਾਈ ਹੀ ਰੱਦ ਕਰਨ ਲੱਗੇ ਹਨ। ਪੰਜਾਬ ਭਾਜਪਾ ਦੇ ਕਾਰਜ਼ਕਰੀ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਅੱਜ ਚੰਡੀਗੜ੍ਹ ਵਿਚ ਆਗਾਮੀ ਬਲਾਕ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਦੀ ਚੋਣਾ ਨੂੰ ਲੈ ਕੇ ਹੋਈ ਪਾਰਟੀ ਮੀਟਿੰਗ ਤੋਂ ਬਾਅਦ ਸਪੱਸ਼ਟ ਕੀਤਾ ਹੈ ਕਿ, ” ਅਕਾਲੀ ਨਾਲ ਸਮਝੋਤੇ ਬਾਰੇ ਕੈਪਟਨ ਅਮਰਿੰਦਰ ਸਿੰਘ ਵੱਲੋਂ ਦਿੱਤੇ ਬਿਆਨ ਉਨ੍ਹਾਂ ਦੇ ਵਿਅਕਤੀਗਤ ਵਿਚਾਰ ਹਨ, ਜਿਸਦੇ ਨਾਲ ਪਾਰਟੀ ਸਹਿਮਤ ਨਹੀਂ ਹੈ।”

ਇਹ ਵੀ ਪੜ੍ਹੋ Moga ‘ਚ ਦੋ ਨੌਜਵਾਨਾਂ ਨੇ ਸਾਂਝੇ ਤੌਰ ‘ਤੇ ਜਿੱਤਿਆ ਸਭ ਤੋਂ ਵੱਧ ਸਮਾਂ ਵਿਹਲੇ ਰਹਿਣ ਦਾ ਖਿਤਾਬ

ਸ਼੍ਰੀ ਸ਼ਰਮਾ ਨੇ ਅੱਗੇ ਗੱਲ ਕਰਦਿਆਂ ਸਾਫ਼ ਤੌਰ ‘ਤੇ ਕਿਹਾ ਕਿ ਪਾਰਟੀ ਪਿਛਲੇ ਸਮਿਆਂ ਤੋਂ ਹੀ 117 ਸੀਟਾਂ ‘ਤੇ ਚੋਣ ਲੜਣ ਲਈ ਪੂਰੀਆਂ ਤਿਆਰੀਆਂ ਕਰਨ ਵਿਚ ਲੱਗੀ ਹੋਈ ਹੈ। ਇਸੇ ਨੂੰ ਧਿਆਨ ਵਿਚ ਰੱਖਦਿਆਂ ਰਣਨੀਤੀ ਬਣਾਈ ਜਾ ਰਹੀ ਹੈ ਤੇ ਸੰਗਠਨ ਦਾ ਵਿਸਥਾਰ ਕੀਤਾ ਜਾ ਰਿਹਾ।ਜਿਕਰਯੋਗ ਹੈ ਕਿ ਇੱਕ ਨਿੱਜੀ ਟੀਵੀ ਚੈਨਲ ਨਾਲ ਆਪਣੀ ਇੰਟਰਵਿਊ ਦੌਰਾਨ ਕੈਪਟਨ ਨੇ ਕਿਹਾ ਸੀ ਕਿ,”ਜੇਕਰ ਭਾਜਪਾ ਨੇ ਪੰਜਾਬ ਵਿਚ ਸਰਕਾਰ ਬਣਾਉਣੀ ਹੈ ਤਾਂ ਉਸਨੂੰ ਅਕਾਲੀ ਦਲ ਨਾਲ ਜਾਣਾ ਪਏਗਾ, ਨਹੀਂ ਤਾਂ ਹਾਲੇ ਦੋ-ਤਿੰਨ ਚੋਣਾਂ ਤੱਕ ਇੰਤਜ਼ਾਰ ਕਰਨਾ ਪਏਗਾ।”

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Our Visitor

1901486