Wednesday, May 13, 2026
Home Blog Page 295

Bathinda Police ਨੇ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਚਲਾਈ CASO ਮੁਹਿੰਮ

0

Bathinda News: ਕਰੀਬ 9 ਮਹੀਨੇ ਪਹਿਲਾਂ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਦੀ ਲੜੀ ਨੂੰ ਅੱਗੇ ਤੋਰਦਿਆਂ ਬਠਿੰਡਾ ਪੁਲਿਸ (Bathinda Police)ਵੱਲੋਂ ਨਸ਼ਾ ਪ੍ਰਭਾਵਿਤ ਇਲਾਕਿਆਂ ਵਿੱਚ ਵੱਡੇ ਪੱਧਰ ‘ਤੇ ਸਰਚ ਅਭਿਆਨ ਚਲਾਇਆ ਗਿਆ। ਇਹ ਸਰਚ ਅਭਿਆਨ CASO (Cordon and Search Operation) ਦੇ ਤਹਿਤ ਹੋਇਆ।

ਇਹ ਵੀ ਪੜ੍ਹੋ Moga ‘ਚ ਦੋ ਨੌਜਵਾਨਾਂ ਨੇ ਸਾਂਝੇ ਤੌਰ ‘ਤੇ ਜਿੱਤਿਆ ਸਭ ਤੋਂ ਵੱਧ ਸਮਾਂ ਵਿਹਲੇ ਰਹਿਣ ਦਾ ਖਿਤਾਬ

ਐਸਐਸਪੀ ਅਮਨੀਤ ਕੌਂਡਲ ਦੀ ਅਗਵਾਈ ਚਲਾਈ ਇਸ ਮੁਹਿੰਮ ਵਿਚ ਵਿਸ਼ੇਸ ਤੌਰ ‘ਤੇ ਡੀਜੀਪੀ ਡਾ ਜਤਿੰਦਰ ਜੈਨ ਅਤੇ ਡੀਆਈਜੀ ਹਰਜੀਤ ਸਿੰਘ ਵੀ ਪੁੱਜੇ। ਪੁਲਿਸ ਦੇ ਬੁਲਾਰੇ ਨੇ ਦਸਿਆ ਕਿ ਇਸ ਓਪਰੇਸ਼ਨ ਦੌਰਾਨ ਸ਼ੱਕੀ ਥਾਵਾਂ ‘ਤੇ ਰੇਡਾਂ ਕੀਤੀਆਂ ਗਈਆਂ ਅਤੇ ਕਈ ਸ਼ੱਕੀ ਵਿਅਕਤੀਆਂ ਦੀ ਜਾਂਚ ਕੀਤੀ ਗਈ। ਇਸ ਅਭਿਆਨ ਦਾ ਮੁੱਖ ਉਦੇਸ਼ ਪੰਜਾਬ ਨੂੰ ਨਸ਼ਾ ਮੁਕਤ ਬਣਾਉਣਾ, ਨਸ਼ਾ ਵਪਾਰੀਆਂ ਦੇ ਜਾਲ ਨੂੰ ਤੋੜਨਾ ਅਤੇ ਜ਼ਿਲ੍ਹੇ ਵਿੱਚ ਲਾਅ ਐਂਡ ਆਰਡਰ ਨੂੰ ਮਜ਼ਬੂਤ ਕਰਨਾ ਹੈ। ਸਪੈਸ਼ਲ ਨਾਕਾਬੰਦੀ ਕਰਕੇ ਸ਼ੱਕੀ ਵਹੀਕਲਾਂ ਦੀ ਗਹਿਰਾਈ ਨਾਲ ਜਾਂਚ ਕੀਤੀ ਗਈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Moga ‘ਚ ਦੋ ਨੌਜਵਾਨਾਂ ਨੇ ਸਾਂਝੇ ਤੌਰ ‘ਤੇ ਜਿੱਤਿਆ ਸਭ ਤੋਂ ਵੱਧ ਸਮਾਂ ਵਿਹਲੇ ਰਹਿਣ ਦਾ ਖਿਤਾਬ

0

Moga News: ਪੂਰੀ ਦੁਨੀਆਂ ‘ਚ ਵਸਦੇ ਪੰਜਾਬੀਆਂ ਦੇ ਵਿਚ ਚਰਚਾ ਦਾ ਵਿਸ਼ਾ ਬਣਿਆ ਪਿੰਡ ਘੋਲੀਆਂ ਖੁਰਦ ਵਿਖੇ ਹੋਇਆ ਵਿਹਲੇ ਰਹਿਣ ਦਾ ਮੁਕਾਬਲਾ ਦੋ ਨੌਜਵਾਨਾਂ ਨੇ ਸਾਂਝੇ ਤੌਰ ‘ਤੇ ਜਿੱਤ ਲਿਆ। ਜਦੋਂਕਿ ਇੱਕ ਨੌਜਵਾਨ ਉਨ੍ਹਾਂ ਤੋਂ ਬਾਅਦ ਦੂਜੇ ਨੰਬਰ ‘ਤੇ ਰਿਹਾ। ਪਹਿਲੇ ਸਥਾਨ ‘ਤੇ ਰਹਿਣ ਵਾਲੇ ਸਤਿਬੀਰ ਸਿੰਘ ਵਾਸੀ ਨਾਥੇਕੇ ਤੇ ਲਵਪ੍ਰੀਤ ਸਿੰਘ ਵਾਸੀ ਰੌਲੀ ਦੇ ਚੇਹਰੇ ਉੱਪਰ ਜਿੱਤ ਦੀ ਖੁਸੀ ਦੇਖੀ ਜਾ ਸਕਦੀ ਸੀ।

ਇਹ ਵੀ ਪੜ੍ਹੋ ਵੱਡੀ ਖ਼ਬਰ; ਪੰਜ ਦਿਨਾਂ ਤੋਂ ਬਾਅਦ ਪੀਆਰਟੀਸੀ/ਪਨਬੱਸਾਂ ਦੀ ਹੜ੍ਹਤਾਲ ਖੁੱਲੀ; ਗ੍ਰਿਫਤਾਰ ਮੁਲਾਜਮ ਸ਼ਾਮ ਤੱਕ ਹੋਣਗੇ ਰਿਹਾਅ

ਉਨ੍ਹਾਂ ਨੂੰ ਪ੍ਰਬੰਧਕਾਂ ਵੱਲੋਂ ਇੱਕ-ਇੱਕ ਸਾਈਕਲ ਅਤੇ 3500 ਦੇ ਨਗਦ ਇਨਾਮ ਸਹਿਤ ਘਿਓ ਦਾ ਡੱਬਾ-ਡੱਬਾ ਦਿੱਤਾ ਗਿਆ। ਇਸੇ ਤਰ੍ਹਾਂ ਤੀਜ਼ੇ ਸਥਾਨ ‘ਤੇ ਰਹਿਣ ਵਾਲੇ ਚੰਨਣ ਸਿੰਘ ਵਾਸੀ ਢੁੱਡੀਕੇ ਨੂੰ 1500 ਰੁਪਏ ਨਗਦ ਇਨਾਮ ਤੋਂ ਇਲਾਵਾ ਇੱਕ ਘਿਓ ਦਾ ਡੱਬਾ ਦਿੱਤਾ ਗਿਆ।ਉਸਨੇ ਲਗਾਤਾਰ 29 ਘੰਟੇ ਮੁਕਾਬਲੇ ਵਿੱਚ ਰਹਿਣ ਦਾ ਰਿਕਾਰਡ ਬਣਾਇਆ।

ਇਹ ਵੀ ਪੜ੍ਹੋ ਮੰਦਭਾਗੀ ਖ਼ਬਰ; ਧੀ ਦੀ ‘ਡੋਲੀ’ਵਿਦਾ ਕਰਕੇ ਵਾਪਸ ਘਰ ਆ ਰਹੇ ਮਾਂ-ਪਿਊ ਦੀ ਸੜਕ ਹਾਦਸੇ ‘ਚ ਹੋਈ ਮੌ+ਤ

ਪ੍ਰਬੰਧਕਾਂ ਮੁਤਾਬਕ ਕੁੱਲ 70 ਬੰਦਿਆਂ, ਜਿੰਨ੍ਹਾਂ ਦੇ ਔਰਤਾਂ, ਲੜਕੀਆਂ, ਬਜੁਰਗ ਤੇ ਬੱਚੇ ਵੀ ਸ਼ਾਮਲ ਸਨ, ਵੱਲੋਂ ਇਸ ਮੁਕਾਬਲੇ ਲਈ ਇੰਟਰੀ ਕਰਵਾਈ ਗਈ ਸੀ ਪ੍ਰੰਤੂ 15 ਡਿਸਕੁਆਲੀਫ਼ਾਈ ਪਾਏ ਗਏ, ਜਿਸਤੋਂ ਬਾਅਦ ਕੁੱਲ 55 ਜਣੇ ਮੁਕਾਬਲੇ ਵਿਚ ਸ਼ਾਮ ਹੋਏ ਅਤੇ ਸਾਂਝੇ ਤੌਰ ‘ਤੇ ਜੇਤੂ ਰਹੇ ਸਤਿਬੀਰ ਸਿੰਘ ਤੇ ਲਵਪ੍ਰੀਤ ਸਿੰਘ 31 ਘੰਟੇ ਅਤੇ 5 ਮਿੰਟ, ਬਿੰਨ੍ਹਾਂ ਕੁੱਝ ਖਾਧੇ, ਪੀਤੇ, ਪਿਸ਼ਾਬ ਕੀਤੇ, ਮੋਬਾਇਲ ਦੇਖੇ ਅਤੇ ਬਿਨ੍ਹਾਂ ਸੁੱਤੇ ਵਿਹਲੇ ਬੈਠੇ ਰਹੇ। ਦਸਣਾ ਬਣਦਾ ਹੈ ਕਿ ਇਹ ਮੁਕਾਬਲਾ ਐਤਵਾਰ ਸਵੇਰੇ 11 ਵਜੇ ਸ਼ੁਰੂ ਹੋਇਆ ਸੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਵੱਡੀ ਖ਼ਬਰ; ਪੰਜ ਦਿਨਾਂ ਤੋਂ ਬਾਅਦ ਪੀਆਰਟੀਸੀ/ਪਨਬੱਸਾਂ ਦੀ ਹੜ੍ਹਤਾਲ ਖੁੱਲੀ; ਗ੍ਰਿਫਤਾਰ ਮੁਲਾਜਮ ਸ਼ਾਮ ਤੱਕ ਹੋਣਗੇ ਰਿਹਾਅ

0

Punjab News:ਕਿਲੋਮੀਟਰ ਸਕੀਮ ਤਹਿਤ ਬੱਸਾਂ ਪਾਉਣ ਦੇ ਵਿਰੋਧ ਦੌਰਾਨ ਸ਼ੁੱਕਰਵਾਰ ਨੂੰ ਪੀਆਰਟੀਸੀ/ਪਨਬਸ ਕਾਮਿਆਂ ਦੀ ਸ਼ੁਰੂ ਹੋਈ ਹੜ੍ਹਤਾਲ ਅੱਜ ਪੰਜਵੇਂ ਦਿਨ ਮੰਗਲਵਾਰ ਦੁਪਿਹਰ ਖ਼ਤਮ ਹੋ ਗਈ ਹੈ। ਸੰਘਰਸ਼ ਦੇ ਪਹਿਲੇ ਦਿਨ ਗ੍ਰਿਫਤਾਰ ਕੀਤੇ ਸਾਥੀਆਂ ਨੂੰ ਰਿਹਾਅ ਕਰਵਾਉਣ ਅਤੇ ਮੁਅੱਤਲ ਕੀਤੇ ਮੁਲਾਜਮਾਂ ਨੂੰ ਬਹਾਲ ਕਰਨ ਦੀ ਮੰਗ ਨੂੰ ਲੈ ਕੇ ਇਹ ਹੜਤਾਲ ਲਗਾਤਾਰ ਚੱਲ ਰਹੀ ਸੀ,ਜਿਸਤੋਂ ਬਾਅਦ ਮੰਗਲਵਾਰ ਨੁੰ ਸਰਕਾਰ ਨੇ ਇੰਨ੍ਹਾਂ ਮੰਗਾਂ ਨੁੰ ਅੱਜ ਸ਼ਾਮ ਤੱਕ ਪੂਰਾ ਕਰਨ ਦਾ ਭਰੋਸਾ ਦਿੱਤਾ।

ਇਹ ਵੀ ਪੜ੍ਹੋ ਤਨਖਾਹਾਂ ਨਾ ਮਿਲਣ ਕਾਰਨ NHM ਕਾਮਿਆਂ ਠੱਪ ਕੀਤੀਆਂ ਸਿਹਤ ਸੇਵਾਵਾਂ

ਜਿਕਰਯੋਗ ਹੈ ਕਿ ਐਤਵਾਰ ਦੁਪਿਹਰ ਪੀਆਰਟੀਸੀ/ਪਨਬਸ ਕੰਟਰੈਕਟ ਵਰਕਰ ਯੂਨੀਅਨ ਦੇ ਆਗੂਆਂ ਤੇ ਟ੍ਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵਿਚਕਾਰ ਲਗਾਤਾਰ 5 ਘੰਟੇ ਮੀਟਿੰਗ ਹੋਈ ਸੀ। ਇਸ ਮੀਟਿੰਗ ਦੌਰਾਨ ਬੇਸ਼ੱਕ ਯੂਨੀਅਨ ਅਸਿੱਧੇ ਢੰਗ ਨਾਲ ਕਿਲੋਮੀਟਰ ਸਕੀਮ ਦੇ ਮਾਮਲੇ ਵਿਚ ਠੰਢੀ ਪੈਂਦੀ ਦਿਖਾਈ ਦਿੱਤੀ ਪ੍ਰੰਤੂ ਬਾਕੀ ਮੰਗਾਂ ਨੂੰ ਲੈ ਕੇ ਉਨ੍ਹਾਂ ਆਪਣਾ ਸਟੈਂਡ ਬਰਕਰਾਰ ਰੱਖਿਆ ਸੀ। ਜਿਸਦੇ ਚੱਲਦੇ ਪੰਜਾਬ ਸਰਕਾਰ ਨੇ ਵੀ ਮੁਲਾਜਮਾਂ ਦੀਆਂ ਇੰਨ੍ਹਾਂ ਮੰਗਾਂ ‘ਤੇ ਫੁੱਲ ਚੜਾਉਣ ਦਾ ਭਰੋਸਾ ਦਿੱਤਾ ਸੀ। ਪ੍ਰੰਤੂ ਗ੍ਰਿਫਤਾਰ ਕੀਤੇ ਮੁਲਾਜਮਾਂ ਦੀ ਰਿਹਾਈ ਨਾ ਹੋਣ ਅਤੇ ਮੁਅੱਤਲ ਕੀਤੇ ਕਾਮਿਆਂ ਦੀ ਬਹਾਲੀ ਨਾਂ ਹੋਣ ਕਾਰਨ ਮੁੜ ਪੇਚ ਅੜ੍ਹ ਗਿਆ ਸੀ।

ਇਹ ਵੀ ਪੜ੍ਹੋ Chandigarh ‘ਚ ਨੌਜਵਾਨ ਦੇ ਹੋਏ ਕ+ਤ+ਲ ਮਾਮਲੇ ‘ਚ ਨਵਾਂ ਮੋੜ; ਲਾਰੈਂਸ ਤੇ ਗੋਲਡੀ ਬਰਾੜ ਆਹਮੋ-ਸਾਹਮਣੇ

ਦਸਣਾ ਬਣਦਾ ਹੈ ਕਿ ਇਸ ਪੰਜ ਰੋਜ਼ਾ ਹੜਤਾਲ ਦੇ ਕਾਰਨ ਜਿੱਥੇ ਸਰਕਾਰੀ ਬੱਸਾਂ ਦਾ ਸੰਚਾਲਨ ਲਗਭਗ ਠੱਪ ਹੋ ਗਿਆ ਸੀ, ਉਥੇ ਪੀਆਰਟੀਸੀ ਤੇ ਪੰਜਾਬ ਰੋਡਵੇਜ਼ ਨੂੰ ਵੀ ਕਰੋੜਾ ਦਾ ਘਾਟਾ ਸਹਿਣਾ ਪੈ ਰਿਹਾ। ਇਸਦੇ ਵੱਖ ਯਾਤਰੂਆਂ ਨੂੰ ਵੱਡੀ ਮੁਸੀਬਤ ਦਾ ਸਾਹਮਣਾ ਕਰਨਾ ਪੈ ਰਿਹਾ ਸੀ। ਜਿਸ ਕਾਰਨ ਇਸ ਹੜਤਾਲ ਦੇ ਚੱਲਦਿਆਂ ਹਰ ਵਰਗ ਪ੍ਰੇਸ਼ਾਨ ਹੋ ਰਿਹਾ ਸੀ। ਇਸ ਤੋਂ ਇਲਾਵਾ, ਔਰਤਾਂ ਵੱਧ ਕਿਰਾਏ ‘ਤੇ ਨਿੱਜੀ ਬੱਸਾਂ ਵਿੱਚ ਯਾਤਰਾ ਕਰਨ ਲਈ ਮਜਬੂਰ ਹੋ ਰਹੀਆਂ ਸਨ। ਇਸ ਸੰਘਰਸ਼ ਦੌਰਾਨ ਕਈ ਜ਼ਿਲ੍ਹਿਆਂ ਦੇ ਮਜ਼ਦੂਰ ਪੈਟਰੋਲ ਦੀਆਂ ਬੋਤਲਾਂ ਲੈ ਕੇ ਉੱਪਰਲੇ ਪਾਣੀ ਦੀਆਂ ਟੈਂਕੀਆਂ ‘ਤੇ ਚੜ੍ਹ ਗਏ ਸਨ ਅਤੇ ਕਈ ਜ਼ਿਲ੍ਹਿਆਂ ਵਿਚਕਾਰ ਯੂਨੀਅਨ ਤੇ ਪੁਲਿਸ ਵਿਚਕਾਰ ਝੜਪਾਂ ਵੀ ਹੋਈਆਂ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਬਠਿੰਡਾ ‘ਚ ਐਥਲੈਟਿਕਸ ਮੀਟ 5 ਦਸੰਬਰ ਨੂੰ, ਪ੍ਰਬੰਧ ਮੁਕੰਮਲ: ਕੇਪੀਐਸ ਬਰਾੜ

0

Bathinda News: ਜ਼ਿਲ੍ਹਾ ਐਥਲੈਟਿਕਸ ਐਸੋਸੀਏਸ਼ਨ ਬਠਿੰਡਾ ਦੇ ਪ੍ਰਧਾਨ ਕੇ.ਪੀ.ਐਸ.ਬਰਾੜ IRS (Retd) ਦੀ ਪ੍ਰਧਾਨਗੀ ਹੇਠ ਮੀਟਿੰਗ ਹੋਈ। ਜਿਸ ਵਿੱਚ 5 ਦਸੰਬਰ 2025 ਨੂੰ ਅੰਡਰ 14, 16, 18, 20 (ਲੜਕੇ ਅਤੇ ਲੜਕੀਆਂ) ਉਮਰ ਗੁੱਟ ਵਿੱਚ ਜ਼ਿਲ੍ਹਾ ਐਥਲੈਟਿਕਸ ਚੈਪੀਂਅਨਸ਼ਿਪ, ਸਿੰਥੈਟਿਕ ਟਰੈਕ, ਸਰਕਾਰੀ ਸਪੋਰਟਸ ਸਕੂਲ, ਪਿੰਡ ਘੁੱਦਾ ਵਿਖੇ ਕਰਵਾਉਣ ਦਾ ਐਲਾਨ ਕੀਤਾ ਗਿਆ। ਇਸ ਸਬੰਧ ਵਿੱਚ ਪ੍ਰੈਸ ਰੀਲੀਜ ਕਰਦੇ ਕੇਪੀ ਐਸ ਬਰਾੜ ਅਤੇ ਜ਼ਿਲ੍ਹਾ ਜਨਰਲ ਸਕੱਤਰ ਅਮਰਵੀਰ ਸਿੰਘ ਲਾਡੀ ਗਰੇਵਾਲ ਨੇ ਦਸਿਆ ਕਿ ਐਥਲੈਟਿਕਸ ਚੈਂਪੀਅਨਸ਼ਿਪ ਸਬੰਧੀ ਸਾਰੇ ਪ੍ਰਬੰਧ ਮੁਕੱਮਲ ਕਰ ਲਏ ਗਏ ਹਨ। ਇਸ ਚੈਂਪੀਅਨਸ਼ਿਪ ਵਿੱਚ ਜਿਲ੍ਹੇ ਦੀ ਐਥਲੈਟਿਕਸ ਟੀਮ ਦੀ ਚੋਣ ਵੀ ਕੀਤੀ ਜਾਵੇਗੀ ਜੋ ਕਿ ਅੰਤਰ-ਜਿਲ੍ਹਾਂ ਨੈਸ਼ਨਲ ਚੈਂਪੀਅਨਸ਼ਿਪ ਵਿੱਚ ਹਿੱਸਾ ਲਵੇਗੀ।

ਇਹ ਵੀ ਪੜ੍ਹੋ Chandigarh ‘ਚ ਨੌਜਵਾਨ ਦੇ ਹੋਏ ਕ+ਤ+ਲ ਮਾਮਲੇ ‘ਚ ਨਵਾਂ ਮੋੜ; ਲਾਰੈਂਸ ਤੇ ਗੋਲਡੀ ਬਰਾੜ ਆਹਮੋ-ਸਾਹਮਣੇ

ਐਸੋਸੀਏਸ਼ਨ ਦੀ ਮੀਟਿੰਗ ਵਿੱਚ ਇਹ ਵੀ ਫੈਸਲਾ ਕੀਤਾ ਕਿ ਜੋ ਹੋਣਹਾਰ ਅਥਲੀਟ ਉਪਨ ਪੰਜਾਬ ਐਥਲੇਟਿਕਸ ਚੈਂਪੀਅਨਸ਼ਿਪ ਜਾ ਰਾਸ਼ਟਰੀ ਪੱਧਰ ਤੇ ਮੈਡਲ ਪ੍ਰਾਪਤ ਕੀਤੇ ਹਨ ਉਨ੍ਹਾਂ ਨੂੰ ਇਸ ਜਿਲ੍ਹਾ ਐਥਲੈਟਿਕਸ ਵਿੱਚ ਸਨਮਾਨਿਤ ਕੀਤਾ ਜਾਵੇਗਾ। ਇਸ ਚੈਂਪੀਅਨਸ਼ਿਪ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜਨ ਲਈ ਯੋਗ ਟੈਕਨੀਕਲ ਆਫਿਸ਼ੀਅਲ / ਕੋਚ /ਡੀ.ਪੀ.ਈ. / ਪੀ.ਟੀ. ਲੈਕਚਰਾਰ ਆਦਿ ਦੀਆਂ ਡਿਊਟੀਆਂ ਲਗਾਇਆ ਗਈਆ ਹਨ ਅਤੇ ਇਸ ਦੇ ਹੀ ਸਾਰੇ ਅਦਾਰਿਆਂ ਨੂੰ ਵੀ ਅਪੀਲ ਕੀਤੀ ਗਈ ਹੈ ਕਿ ਇਸ ਚੈਂਪੀਅਨਸ਼ਿਪ ਵਿੱਚ ਵੱਧ ਤੋਂ ਵੱਧ ਹਿੱਸਾ ਲੈਣ। ਇਸ ਸਬੰਧੀ ਸਾਰੇ ਜ਼ਿਲ੍ਹੇ ਦੇ ਸਕੂਲਾਂ ਨੂੰ ਪੱਤਰ ਰਾਹੀ ਜਾਣਕਾਰੀ ਭੇਜ ਦਿਤੀ ਗਈ ਹੈ। ਇਸ ਮੀਟ ਵਿਚ ਹਿੱਸਾ ਲੈਣ ਲਈ ਪ੍ਰਤੀ ਅਥਲੀਟ 100 ਰੁਪਏ ਇੰਟਰੀ ਫ਼ੀਸ ਰੱਖੀ ਗਈ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਤਨਖਾਹਾਂ ਨਾ ਮਿਲਣ ਕਾਰਨ NHM ਕਾਮਿਆਂ ਠੱਪ ਕੀਤੀਆਂ ਸਿਹਤ ਸੇਵਾਵਾਂ

0
👉ਮੰਗਾਂ ਪੂਰੀਆਂ ਨਾ ਹੋਈਆਂ ਤਾਂ ਵਿੱਢਾਂਗੇ ਤਿੱਖਾ ਸੰਘਰਸ਼
Bathinda News:ਪਿਛਲੇ ਦੋ ਮਹੀਨੇ ਤੋਂ ਤਨਖਾਹਾਂ ਨਾ ਮਿਲਣ ਕਾਰਨ ਸੂਬਾ ਕਮੇਟੀ ਦੇ ਸੱਦੇ ‘ਤੇ ਸਮੂਹ ਐਨ.ਐਚ.ਐਮ. ਕਾਮਿਆਂ ਨੇ ਅੱਜ ਸੀ.ਐਚ.ਸੀ. ਗੋਨਿਆਣਾ ਵਿਖੇ ਰੋਸ ਧਰਨਾ ਦਿੱਤਾ। ਜਿਸ ਕਾਰਨ ਬਲਾਕ ਪੱਧਰ ਦੀਆਂ ਸਿਹਤ ਸੇਵਾਵਾਂ ਪੂਰੀ ਤਰ੍ਹਾਂ ਠੱਪ ਹੋ ਗਈਆਂ। ਇਸ ਮੌਕੇ ਬੋਲਦਿਆਂ ਐਨ.ਐਚ.ਐਮ. ਯੂਨੀਅਨ ਦੀ ਬਲਾਕ ਪ੍ਰਧਾਨ ਰਣਜੀਤ ਕੌਰ ਨੇ ਕਿਹਾ ਕਿ ਤਨਖਾਹਾਂ ਨਾ ਮਿਲਣ ਕਾਰਨ ਸਾਰੇ ਕੱਚੇ ਕਾਮੇ ਆਰਥਿਕ ਮੰਦਹਾਲੀ ਵਿੱੱਚ ਪੁੱਜ ਚੁੱਕੇ ਹਨ ਅਤੇ ਭਾਰੀ ਮਾਨਸਿਕ ਦਬਾਅ ਹੇਠ ਹਨ।ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਸੱਤਾ ਵਿੱਚ ਆਉਣ ਸਮੇਂ ਵੱਡੇ-ਵੱਡੇ ਵਾਅਦੇ ਕੀਤੇ ਸਨ ਪਰ ਸਰਕਾਰ ਬਨਣ ‘ਤੇ ਉਹ ਸਾਰੇ ਵਾਅਦਿਆਂ ਤੋਂ ਮੁੱਕਰ ਗਏ। ਉਨ੍ਹਾਂ ਕਿਹਾ ਕਿ ਸਿਰਫ਼ ਸਿਹਤ ਵਿਭਾਗ ਨਹੀਂ ਬਲਕਿ ਹੋਰ ਵਿਭਾਗਾਂ ਦੇ ਕਰਮਚਾਰੀ ਵੀ ਆਪਣੀਆਂ ਮੰਗਾਂ ਨੂੰ ਲੈ ਕੇ ਸੰਘਰਸ਼ ਕਰ ਰਹੇ ਹਨ ਪਰ ਸਰਕਾਰ ਦੇ ਕੰਨਾਂ ‘ਤੇ ਕੋਈ ਜੂੰ ਨਹੀਂ ਸਰਕ ਰਹੀ।
ਇਸ ਮੌਕੇ ਬੋਲਦਿਆਂ ਬੀ.ਐਸ.ਏ. ਬਲਜਿੰਦਰਜੀਤ ਸਿੰਘ ਨੇ ਕਿਹਾ ਕਿ ਕਰਮਚਾਰੀਆਂ ਨੇ ਇੱਕਜੁਟ ਹੋ ਕੇ ਇਸ ਪਾਰਟੀ ਨੂੰ ਵੋਟਾਂ ਪਾਈਆਂ ਸਨ ਕਿ ਸ਼ਾਇਦ ਸਰਕਾਰ ਬਨਣ ‘ਤੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਹੋ ਜਾਵੇਗਾ, ਪਰ ਇਸ ਸਰਕਾਰ ਨੇ ਉਨ੍ਹਾਂ ਸਮੱਸਿਆਵਾਂ ਵਿੱਚ ਹੋਰ ਵਾਧਾ ਕਰ ਦਿੱਤਾ ਹੈ। ਉਨ੍ਹਾਂ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਮੰਗਾਂ ਛੇਤੀ ਨਾ ਮੰਨੀਆਂ ਗਈਆਂ ਤਾਂ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ। ਇਸ ਮੌਕੇ ਸਮੂਹ ਸੀ.ਐਚ.ਓ., ਮਪਹਵ ਫੀਮੇਲ ਅਤੇ ਹੋਰ ਐਨ.ਐਚ.ਐਮ. ਕਾਮੇ ਹਾਜ਼ਰ ਸਨ। ਉਨ੍ਹਾਂ ਸੀਨੀਅਰ ਮੈਡੀਕਲ ਅਫ਼ਸਰ ਡਾ: ਧੀਰਾ ਗੁਪਤਾ ਨੂੰ ਇੱਕ ਮੰਗ ਪੱਤਰ ਵੀ ਸੌਪਿਆ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਸ਼ਹੀਦ ਰਾਜਗੁਰੂ ਏਨਕਲੇਵ ਦੀ ਭਲਾਈ ਲਈ ਰਾਜਗੁਰੂ ਏਨਕਲੇਵ ਵੈਲਫੇਅਰ ਸੋਸਾਇਟੀ ਦਾ ਗਠਨ

0

Bathinda News: ਬਠਿੰਡਾ ਸ਼ਹਿਰ ਵਿੱਚ ਗੋਨਿਆਣਾ ਰੋਡ ‘ਤੇ ਸਥਿਤ ਸ਼ਹੀਦ ਰਾਜਗੁਰੂ ਏਨਕਲੇਵ(ਜਿਸਦਾ ਪੁਰਾਣਾ ਨਾਮ ਟਰਾਂਸਪੋਰਟ ਨਗਰ) ਦੇ ਵਾਸੀਆਂ ਨੇ ਕਲੋਨੀ ਦੇ ਵਿਕਾਸ ਲਈ ਤੇ ਪਲਾਟ ਹੋਲਡਰਾਂ ਦੀ ਭਲਾਈ ਲਈ ਸ਼ਹੀਦ ਰਾਜਗੁਰੂ ਏਨਕਲੇਵ ਵੈਲਫੇਅਰ ਸੋਸਾਇਟੀ ਦਾ ਗਠਨ ਕੀਤਾ ਹੈ। ਇਸ ਚੋਣ ਵਿਚ ਪ੍ਰੀਤ ਮੁਹਿੰਦਰ ਸਿੰਘ ਬਰਾੜ ਨੂੰ ਪ੍ਰਧਾਨ, ਗੁਰਟੇਕ ਸਿੰਘ ਨੂੰ ਉਪ ਪ੍ਰਧਾਨ, ਅਮਿਤ ਬਾਂਸਲ ਨੂੰ ਸੈਕਟਰੀ, ਬੁੱਧ ਸਿੰਘ ਖਜ਼ਾਨਚੀ, ਹਰੀਸ਼ ਸਿੰਗਲਾ ਤੇ ਕਸਤੂਰੀ ਲਾਲ ਗਰਗ ਨੂੰ ਸਰਪ੍ਰਸਤ ਚੁਣਿਆ ਗਿਆ।

ਇਹ ਵੀ ਪੜ੍ਹੋ ਮੰਦਭਾਗੀ ਖ਼ਬਰ; ਧੀ ਦੀ ‘ਡੋਲੀ’ਵਿਦਾ ਕਰਕੇ ਵਾਪਸ ਘਰ ਆ ਰਹੇ ਮਾਂ-ਪਿਊ ਦੀ ਸੜਕ ਹਾਦਸੇ ‘ਚ ਹੋਈ ਮੌ+ਤ

ਨਵੇਂ ਚੁਣੇ ਗਏ ਪ੍ਰਧਾਨ ਪ੍ਰੀਤ ਮਹਿੰਦਰ ਸਿੰਘ ਬਰਾੜ ਨੇ ਦਸਿਆ ਸ਼ਹਿਰ ਦੇ ਵਿੱਚ ਸਥਿਤ ਇਹ ਕਲੋਨੀ ਇੰਪਰੂਵਮੈਟ ਟਰਸਟ ਵੱਲੋਂ ਸਾਲ 2005 ਰਿਹਾਇਸ਼ੀ ਮੰਤਵ ਲਈ ਕੱਟੀ ਗਈ ਸੀ।ਇਸ ਕਲੋਨੀ ਦੇ ਸੁੱਖ ਸਹੂਲਤਾਂ ਦੀ ਘਾਟ ਹੋਣ ਕਰਕੇ ਵਿਕਾਸ ਨਹੀ ਹੋ ਸਕਿਆ ਅਤੇ ਹੁਣ ਕਲੋਨੀ ਨਿਵਾਸੀਆ ਨੇ ਟੱਰਸਟ ਦੇ ਅਧਿਕਾਰੀਆਂ ਦੇ ਸਹਿਯੋਗ ਨਾਲ ਕਲੋਨੀ ਨੂੰ ਹਰ ਤਰਾਂ ਦੀਆਂ ਸੁੱਖ ਸਹੂਲਤਾਂ ਨਾਲ ਲੈਸ ਵਧੀਆ ਕਲੋਨੀ ਬਣਾਉਣ ਦਾ ਟੀਚਾ ਮਿੱਥਿਆ ਹੈ ਤਾਂ ਜੋ ਕਿ ਇਹ ਬਠਿੰਡਾ ਦੀ ਮੋਹਰੀ ਰਿਹਾਇਸ਼ੀ ਕਲੋਨੀ ਬਣ ਸਕੇ। ਇਸ ਮੰਤਵ ਨੂੰ ਪੂਰਾ ਕਰਨ ਲਈ ਸੁਸਾਇਟੀ ਦੇ ਬਣੇ ਅਹੁਦੇਦਾਰਾਂ ਨੇ ਤਨਦੇਹੀ ਨਾਲ ਕੰਮ ਕਰਨ ਦਾ ਪ੍ਰਣ ਲਿਆ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Chandigarh ‘ਚ ਨੌਜਵਾਨ ਦੇ ਹੋਏ ਕ+ਤ+ਲ ਮਾਮਲੇ ‘ਚ ਨਵਾਂ ਮੋੜ; ਲਾਰੈਂਸ ਤੇ ਗੋਲਡੀ ਬਰਾੜ ਆਹਮੋ-ਸਾਹਮਣੇ

0

Chandigarh News: ਸੋਮਵਾਰ ਦੇਰ ਸ਼ਾਮ ਚੰਡੀਗੜ੍ਹ ਦੇ ਸੈਕਟਰ 26 ਦੀ ਟਿੰਬਰ ਸਟੋਰ ਮਾਰਕੀਟ ‘ਚ ਤਿੰਨ ਬਦਮਾਸ਼ਾਂ ਵੱਲੋਂ ਕਾਰ ਵਿੱਚ ਸਵਾਰ ਇੱਕ ਨੌਜਵਾਨ ਦੇ ਗੋਲੀਆਂ ਮਾਰ ਕੇ ਕਤਲ ਕਰਨ ਦੇ ਮਾਮਲੇ ਵਿਚ ਹੁਣ ਨਵਾਂ ਮੋੜ ਆ ਗਿਆ ਹੈ। ਇਸ ਕਤਲ ਨੂੰ ਲੈ ਕੇ ਦੇਸ ਦੇ ਨਾਮੀਂ ਗੈਂਗਸਟਰ ਲਾਰੈਂਸ ਬਿਸਨੋਈ ਅਤੇ ਗੋਲਡੀ ਬਰਾੜ ਆਹਮੋ ਸਾਹਮਣੇ ਹੋ ਗਏ ਹਨ। ਇੰਦਰਜੀਤ ਪੈਰੀ ਨਾਂ ਦੇ ਇਸ ਨੌਜਵਾਨ ਦੀ ਮੌਤ ਦੀ ਜਿੰਮੇਵਾਰੀ ਲਾਰੈਂਸ ਬਿਸ਼ਨੋਈ ਗੈਂਗ ਦੇ ਮੰਨੇ ਜਾਂਦੇ ਹੈਰੀ ਬਾਕਸਰ ਅਤੇ ਆਰਜ਼ੂ ਬਿਸ਼ਨੋਈ ਨੇ ਲੈਂਦਿਆਂ ਦਾਅਵਾ ਕੀਤਾ ਕਿ ਹੁਣ ਪੈਰੀ ਗੋਲਡੀ ਬਰਾੜ ਦੇ ਨਾਲ ਮਿਲਕੇ ਉਨ੍ਹਾਂ ਦਾ ਵਿਰੋਧ ਕਰ ਰਿਹਾ ਸੀ।

ਇਹ ਵੀ ਪੜ੍ਹੋ ਮੰਦਭਾਗੀ ਖ਼ਬਰ; ਧੀ ਦੀ ‘ਡੋਲੀ’ਵਿਦਾ ਕਰਕੇ ਵਾਪਸ ਘਰ ਆ ਰਹੇ ਮਾਂ-ਪਿਊ ਦੀ ਸੜਕ ਹਾਦਸੇ ‘ਚ ਹੋਈ ਮੌ+ਤ

ਦੂਜੇ ਪਾਸੇ ਇੱਕ ਕਥਿਤ ਆਡੀਓ ਗੋਲਡੀ ਬਰਾੜ ਦੀ ਵੀ ਜਾਰੀ ਹੋਈ ਹੈ, ਜਿਸ ਵਿਚ ਉਨ੍ਹਾਂ ਲਾਰੈਂਸ ਗੈਂਗ ਉੱਪਰ ਯਾਰ-ਮਾਰ ਕਰਨ ਦੇ ਦੋਸ਼ ਲਗਾਏ ਹਨ। ਜਿਕਰਯੋਗ ਹੈ ਕਿ ਘਟਨਾ ਸਮੇਂ ਇੰਦਰਜੀਤ ਪੈਰੀ ਆਪਣੀ ਕੀਆ ਕਾਰ ਵਿਚ ਇਕੱਲਾ ਹੀ ਸਵਾਰ ਸੀ ਤੇ ਮੁਲਜਮਾਂ ਨੇ ਪਹਿਲਾਂ ਉਸਦੀ ਕਾਰ ਦਾ ਪਿੱਛਾ ਕੀਤਾ ਤੇ ਉਸਦੇ ਅੱਗੇ ਕਾਰ ਲਗਾ ਕੇ ਘੇਰ ਲਿਆ। ਜਿਸਤੋਂ ਬਾਅਦ ਪੰਜ ਗੋਲੀਆਂ ਚਲਾਈਆਂ, ਜਿਸ ਕਾਰਨ ਉਸਦੀ ਮੌਕੇ ‘ਤੇ ਹੀ ਮੌਤ ਹੋ ਗਈ। ਉਸਦੀਆਂ ਫ਼ੋਟੋਆਂ ਗੈਂਗਸਟਰ ਲਾਰੈਂਸ ਬਿਸਨੋਈ ਅਤੇ ਗੋਲਡੀ ਬਰਾੜ ਦੇ ਨਾਲ ਵਾਈਰਲ ਹੋ ਰਹੀਆਂ ਹਨ, ਜਿਸਦੇ ਨਾਲ ਉਸਦੀ ਕਾਲਜ਼ ਸਮੇਂ ਤੋਂ ਯਾਰੀ ਦੱਸੀ ਜਾ ਰਹੀ ਹੈ। ਪ੍ਰੰਤੂ ਬਾਅਦ ਵਿਚ ਉਹ ਹੁਣ ਗੋਲਡੀ ਬਰਾੜ ਨਾਲ ਜੁੜ ਗਿਆ ਸੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਮੰਦਭਾਗੀ ਖ਼ਬਰ; ਧੀ ਦੀ ‘ਡੋਲੀ’ਵਿਦਾ ਕਰਕੇ ਵਾਪਸ ਘਰ ਆ ਰਹੇ ਮਾਂ-ਪਿਊ ਦੀ ਸੜਕ ਹਾਦਸੇ ‘ਚ ਹੋਈ ਮੌ+ਤ

0

👉ਮਾਸੀ ਨੇ ਵੀ ਤੋੜਿਆ ਦਮ; ਤਿੰਨ ਜਣੇ ਹੋਰ ਹੋਏ ਗੰਭੀਰ ਜਖ਼ਮੀ
Ludhiana News: ਆਪਣੀ ਧੀ ਦੀ ‘ਡੋਲੀ’ ਵਿਦਾ ਕਰਕੇ ਕਾਰ ‘ਤੇ ਘਰ ਵਾਪਸ ਆ ਰਹੇ ਮਾਂ-ਪਿਊ ਦੀ ਸੜਕ ਹਾਦਸੇ ਵਿਚ ਮੌਤ ਹੋਣ ਦੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਇਸ ਹਾਦਸੇ ਵਿਚ ਲੜਕੀ ਦੀ ਮਾਸੀ ਦੀ ਵੀ ਮੌਤ ਹੋ ਗਈ ਜਦ ਕਿ ਪ੍ਰਵਾਰ ਦੇ ਤਿੰਨ ਜਣੇ ਹੋਰ ਗੰਭੀਰ ਜਖ਼ਮੀ ਹੋ ਗਏ। ਜਖ਼ਮੀਆਂ ਨੂੰ ਲੁਧਿਆਣਾ ਦੇ ਅਪੋਲੋ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ। ਜਾਣਕਾਰੀ ਮੁਤਾਬਕ ਸਰਹਿੰਦ ਦੇ ਨਾਮਵਾਰ ਨੰਦਾ ਪ੍ਰਵਾਰ ਦੀ ਲੜਕੀ ਦਾ ਲੁਧਿਆਣਾ ਦੇ ਪੱਖੋਵਾਲ ਰੋਡ ‘ਤੇ ਇੱਕ ਪੈਲੇਸ ਵਿੱਚ ਵਿਆਹ ਸੀ।

ਇਹ ਵੀ ਪੜ੍ਹੋ ਗੁਰਦਾਸਪੁਰ ਗ੍ਰਨੇਡ ਹਮਲੇ ਵਿੱਚ ਸ਼ਾਮਲ ਚਾਰ ਮੁਲਜ਼ਮਾਂ ਦੀ ਗ੍ਰਿਫਤਾਰੀ ਸਦਕਾ ਇੱਕ ਹੋਰ ਅੱਤਵਾਦੀ ਹਮਲਾ ਟਲ਼ਿਆ; ਹੈਂਡ ਗ੍ਰਨੇਡ, ਦੋ ਪਿਸਤੌਲ ਬਰਾਮਦ

ਪੂਰੇ ਚਾਵਾਂ ਤੇ ਖੁਸੀਆਂ ਦੇ ਨਾਲ ਪ੍ਰਵਾਰ ਵੱਲੋਂ ਇਹ ਵਿਆਹ ਕੀਤਾ ਗਿਆ ਤੇ ਲੜਕੀ ਨੂੰ ਖੁਸੀ-ਖੁਸੀ ਸਹੁਰੇ ਘਰ ਜਲੰਧਰ ਲਈ ਰਵਾਨਾ ਕੀਤਾ। ਇਸ ਦੌਰਾ ਜਦ ਲੜਕੀ ਦਾ ਪਿਤਾ ਅਸ਼ੋਕ ਕੁਮਾਰ ਨੰਦਾ, ਮਾਂ ਕਿਰਨ ਨੰਦਾ, ਮਾਸੀ ਰੇਣੂ ਬਾਲਾ, ਮੋਹਨ ਕੁਮਾਰ ਨੰਦਾ ਅਤੇ ਉਸਦੀ ਪਤਨੀ ਸ਼ਰਮੀਲੀ ਨੰਦਾ ਇਨੋਵਾ ਕਾਰ ਵਿੱਚ ਸਵਾਰ ਹੋ ਕੇ ਵਾਪਸ ਆਪਣੇ ਘਰ ਸਰਹਿੰਦ ਜਾ ਰਹੇ ਸਨ। ਇਸ ਦੌਰਾਨ ਖੰਨਾ-ਲੁਧਿਆਣਾ ਰੋਡ ‘ਤੇ ਪਿੰਡ ਖਾਕਟ ਕੋਲ ਕਾਰ ਦੇ ਅੱਗੇ ਜਾ ਰਹੇ ਇੱਕ ਟਰੱਕ ਨੇ ਅਚਾਨਕ ਬ੍ਰੇਕ ਲਗਾ ਦਿੱਤੀ, ਜਿਸ ਕਾਰਨ ਤੇਜ਼ ਰਫ਼ਤਾਰ ਇਨੋਵਾ ਕਾਰ ਟਰੱਕ ਦੇ ਪਿੱਛੇ ਜਾ ਵੱਜੀ।

ਇਹ ਵੀ ਪੜ੍ਹੋ Chandigarh ‘ਚ Punjab Police ਦੇ ਸਾਬਕਾ Sub Inspector ਦੇ ਪੁੱਤਰ ਦਾ ਕ+ਤ+ਲ

ਇਹ ਟੱਕਰ ਇੰਨੀ ਜ਼ਬਰਦਸਤ ਸੀ ਕਿ ਕਾਰ ਬੁਰੀ ਤਰ੍ਹਾਂ ਚਕਨਾਚੂਰ ਹੋ ਗਈ। ਇਸ ਹਾਦਸੇ ਵਿਚ ਮਾਂ-ਪਿਊ ਤੇ ਮਾਸੀ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਜਦਕਿ ਦੂਜੇ ਗੰਭੀਰ ਜਖ਼ਮੀ ਹੋ ਗਏ। ਮੋਹਨ ਕੁਮਾਰ ਨੰਦਾ ਅਤੇ ਸ਼ਰਮੀਲੀ ਨੰਦਾ ਦੀ ਹਾਲਤ ਗੰਭੀਰ ਬਣੀ ਹੋਈ ਹੈ। ਇਸ ਮਾਮਲੇ ਵਿਚ ਥਾਣਾ ਸਾਹਨੇਵਾਲ ਪੁਲਿਸ ਨੇ ਮੁਲਜਮ ਟਰੱਕ ਡਰਾਈਵਰ ਵਿਰੁੱਧ 334 ਮਿਤੀ 01-12-25 U/S 285, 106, 324(5), 125(b) BNS ਤਹਿਤ ਮਾਮਲਾ ਦਰਜ ਕਰਕੇ ਉਸਦੀ ਭਾਲ ਸ਼ੁਰੂ ਕਰ ਦਿੱਤੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਕੁਰੂਕਸ਼ੇਤਰ ਨੂੰ ਦੁਨੀਆ ਦਾ ਸੱਭ ਤੋਂ ਮਹਤੱਵਪੂਰਣ ਸਥਾਨ ਬਨਾਉਣ ਲਈ ਸਰਕਾਰ ਪ੍ਰਤੀਬੱਧ – ਮੁੱਖ ਮੰਤਰੀ ਨਾਇਬ ਸਿੰਘ ਸੈਣੀ

0

👉ਕੁਰੂਕਸ਼ੇਤਰ ਵਿੱਚ ਆਯੋਜਿਤ 48 ਕੋਸ ਤੀਰਥ ਸਮੇਲਨ ਵਿੱਚ ਮੁੱਖ ਮੰਤਰੀ ਨੇ ਕੀਤੀ ਸ਼ਿਰਕਤ
Haryana News: ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਸੂਬਾ ਸਰਕਾਰ ਕੁਰੂਕਸ਼ੇਤਰ ਨੂੰ ਦੁਨੀਆ ਦਾ ਸੱਭ ਤੋਂ ਗੌਰਵਪੂਰਣ ਸਥਾਨ ਬਨਾਉਣ ਲਈ ਪ੍ਰਤੀਬੱਧ ਹੈ। ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਦੇ ਮਾਰਗਦਰਸ਼ਨ ਦੇ ਬਾਅਦ ਸਾਲ 2016 ਤੋਂ ਕੁਰੂਕਸ਼ੇਤਰ ਵਿੱਚ ਗੀਤਾ ਮਹੋਤਸਵ ਨੂੰ ਕੌਮਾਂਤਰੀ ਪੱਧਰ ‘ਤੇ ਮਨਾਇਆ ਜਾ ਰਿਹਾ ਹੈ।ਮੁੱਖ ਮੰਤਰੀ ਸੋਮਵਾਰ ਨੂੰ ਕੁਰੂਕਸ਼ੇਤਰ ਵਿੱਚ ਆਯੋਜਿਤ 48 ਕੋਸ ਤੀਰਥ ਸਮੇਲਨ ਨੂੰ ਸੰਬੋਧਿਤ ਕਰ ਰਹੇ ਸਨ। ਇਸ ਮੌਕੇ ‘ਤੇ ਗੀਤਾ ਗਿਆਨ ਸੰਸਥਾਨਮ ਦੇ ਚੇਅਰਮੈਨ ਸਵਾਮੀ ਗਿਆਨਾਨੰਦ ਜੀ ਮਹਾਰਾਜ ਤੋਂ ਇਲਾਵਾ ਧਰਮਖੇਤਰ-ਕੁਰੂਕਸ਼ੇਤਰ ਦੇ ਵੱਖ-ਵੱਖ ਤੀਰਥਾਂ ਦੇ ਪ੍ਰਤੀਨਿਧੀਗਣ ਅਤੇ ਸ਼ਰਧਾਲੂ ਮੌਜੂਦ ਸਨ। ਇਸ ਤੋਂ ਪਹਿਲਾਂ, ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਵੱਲੋਂ ਕੁਰੂਕਸ਼ੇਤਰ ਦੇ 48 ਕੋਸ ਵਿੱਚ ਆਉਣ ਵਾਲੇ ਤੀਰਥਾਂ ਦੀ ਜਾਣਕਾਰੀ ਦੇਣ ਵਾਲੀ ਪੁਸਤਿਕਾ ਦੀ ਵੀ ਘੁੰਡ ਚੁਕਾਈ ਕੀਤੀ।ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਸਾਰਿਆਂ ਨੂੰ ਗੀਤਾ ਜੈਯੰਤੀ ‘ਤੇ ਸ਼ੁਭਕਾਮਨਾਵਾਂ ਦਿੰਦੇ ਹੋਏ ਕਿਹਾ ਕਿ ਮਹਾਭਾਰਤ ਸਮੇਂ ਵਿੱਚ ਅੱਜ ਹੀ ਦੇ ਦਿਨ ਕੁਰੂਕਸ਼ੇਤਰ ਦੀ ਪਾਵਨ ਧਰਤੀ ‘ਤੇ ਭਗਵਾਨ ਸ਼੍ਰੀ ਕ੍ਰਿਸ਼ਣ ਜੀ ਨੇ ਅਰਜੁਨ ਰਾਹੀਂ ਮਨੁੱਖਤਾ ਨੂੰ ਗੀਤਾ ਦਾ ਕਰਮਯੋਗ ਦਾ ਅਰਮ ਸੰਦੇਸ਼ ਦਿੱਤਾ ਸੀ। ਉਨ੍ਹਾਂ ਨੇ ਕਿਹਾ ਕਿ ਧਰਮਖੇਤਰ-ਕੁਰੂਕਸ਼ੇਤਰ ਵਿੱਚ ਪਿਛਲੇ 17 ਦਿਨਾਂ ਤੋਂ ਗੀਤਾ ਪ੍ਰੇਮੀ ਸੱਜਨ ਅਤੇ ਸ਼ਰਧਾਲੂ 10ਵੇਂ ਕੌਮਾਂਤਰੀ ਗੀਤਾ ਮਹੋਤਸਵ ਦਾ ਆਨੰਦ ਲੈ ਰਹੇ ਹਨ। ਇਸ ਤੋਂ ਇਲਾਵਾ ਵੀ ਇੰਨ੍ਹਾਂ ਦਿਨਾਂ ਪੂਰਾ ਹਰਿਆਣਾ ਗੀਤਾਮਈ ਹੈ। ਹਰ ਜਿਲ੍ਹਾ ਵਿੱਚ ਗੀਤਾ ਦੇ ਸਵਰ ਗੂੰਜ ਰਹੇ ਹਨ।

ਇਹ ਵੀ ਪੜ੍ਹੋ ਆਲਮੀ ਨਿਵੇਸ਼ਕਾਂ ਤੱਕ ਪਹੁੰਚ ਲਈ ਮੁੱਖ ਮੰਤਰੀ ਦੀ ਅਗਵਾਈ ਹੇਠ ਜਾਪਾਨ ਅਤੇ ਦੱਖਣੀ ਕੋਰੀਆ ਜਾਵੇਗਾ ਉੱਚ-ਪੱਧਰੀ ਵਫ਼ਦ

ਵੱਖ-ਵੱਖ ਤੀਰਥਾਂ ‘ਤੇ ਵੀ ਗੀਤਾ ਮਹੋਤਸਵ ਦੀ ਧੂਮ ਹੈ। ਰਾਜ ਅਤੇ ਜਿਲ੍ਹਾ ਪੱਧਰ ‘ਤੇ ਇੱਕਠੇ ਮਨਾਇਆ ਜਾਣ ਵਾਲਾ ਇਹ ਮਹੋਤਸਵ ਧਾਰਮਿਕ, ਸਭਿਆਚਾਰਕ, ਕਲਾ ਅਤੇ ਸਭਿਆਚਾਰ ਦਾ ਇੱਕ ਅਨੁਪਮ ਉਦਾਹਰਣ ਹੈ।ਮੁੱਖ ਮੰਤਰੀ ਨੇ ਕਿਹਾ ਕਿ ਕਰਮਯੋਗੀ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਨੇ ਸਾਲ 2014 ਵਿੱਚ ਕੁਰੂਕਸ਼ੇਤਰ ਆਗਮਨ ਦੇ ਦੌਰਾਨ ਕਿਹਾ ਸੀ ਕਿ ਕੁਰੂਕਸ਼ੇਤਰ ਨੂੰ ਗੀਤਾ ਸਥਲੀ ਵਜੋ ਪਹਿਚਾਣ ਦਿਵਾਉਣ ਲਈ ਹਰਸੰਭਵ ਯਤਨ ਕੀਤੇ ਜਾਣਗੇ। ਪ੍ਰਧਾਨ ਮੰਤਰੀ ਦੇ ਮਾਰਗਦਰਸ਼ਨ ਦੇ ਬਾਅਦ ਸਾਲ 2016 ਤੋਂ ਗੀਤਾ ਮਹੋਤਸਵ ਨੂੰ ਕੌਮਾਂਤਰੀ ਪੱਧਰ ‘ਤੇ ਮਨਾਇਆ ਜਾ ਰਿਹਾ ਹੈ। ਉਨ੍ਹਾਂ ਨੇ ਦਸਿਆ ਕਿ ਪਿਛਲੇ 25 ਨਵੰਬਰ ਨੁੰ ਪ੍ਰਧਾਨ ਮੰਤਰੀ ਵੀ ਕੌਮਾਂਤਰੀ ਗੀਤਾ ਮਹੋਤਸਵ ਵਿੱਚ ਸ਼ਾਮਿਲ ਹੋ ਕੇ ਹਰ ਵਿਅਕਤੀ ਨੂੰ ਗੀਤਾ ਦੇ ਜੁੜਨ ਦਾ ਸੰਦੇਸ਼ ਦਿੱਤਾ ਹੈ।ਮੁੱਖ ਮੰਤਰੀ ਨੇ ਕਿਹਾ ਕਿ ਕੁਰੂਕਸ਼ੇਤਰ ਦੇ ਕੋਲ ਜੋਤੀਸਰ ਵਿੱਚ ਜਿਸ ਬੋਹੜ ਦੇ ਦਰਖਤ ਦੇ ਹੇਠਾਂ ਭਗਵਾਨ ਸ਼੍ਰੀਕ੍ਰਿਸ਼ਣ ਜੀ ਨੇ ਅਰਜੁਨ ਨੂੰ ਗੀਤਾ ਦਾ ਉਪਦੇਸ਼ ਦਿੱਤਾ ਸੀ। ਉਸ ਸਥਾਨ ਦੇ ਮੁੜ ਨਿਰਮਾਣ ਲਈ ਉਸ ਸਮੇਂ ਦੇ ਪ੍ਰਧਾਨ ਮੰਤਰੀ ਸੁਰਵਗਾਸੀ ਅਟਲ ਬਿਹਾਰੀ ਵਾਜਪੇਯੀ ਨੇ ਸਪੈਸ਼ਲ ਪੈਕੇਜ ਦਿੱਤਾ ਸੀ।ਉਨ੍ਹਾਂ ਨੇ ਦੇਸ਼ ਦੇ ਕਈ ਪ੍ਰਸਿੱਦ ਮੰਦਿਰਾਂ ਦਾ ਉਦਾਹਰਣ ਦਿੰਦੇ ਹੋਏ ਕਿਹਾ ਕਿ ਮੌਜੂਦਾ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਵੀ ਲੁਪਤ ਹੋ ਰਹੇ ਤੀਰਥਾਂ ਸਥਾਨਾਂ ਦੇ ਮੁੜ ਨਿਰਮਾਣ ਨੂੰ ਪ੍ਰਾਥਮਿਕਤਾ ਦੇ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਜੋ ਸਮਾਜ ਆਪਣੀ ਸਭਿਆਚਾਰਕ ਵਿਰਾਸਤ ਨੂੰ ਸੰਭਾਲ ਕੇ ਰੱਖਦਾ ਹੈ ਉਹ ਨੌਜੁਆਨ ਪੀੜੀ ਨੂੰ ਚੰਗੇ ਨੈਤਿਕ ਸੰਸਕਾਰ ਦਿੰਦਾ ਹੈ। ਇਸ ਲਈ ਅਸੀਂ ਵੇਦਾਂ, ਪੁਰਾਣਾਂ ਤੇ ਗੀਤਾ ਦੀ ਰਚਨਾਸਥਲੀ ਹਰਿਆਣਾ ਦੀ ਸਭਿਆਚਾਰਕ ਵਿਰਾਸਤ ਨੂੰ ਸਰੰਖਤ ਕਰਨ ਅਤੇ ਉਸ ਨੂੰ ਨਵੀਂ ਪੀੜੀਆਂ ਤੱਕ ਪਹੁੰਚਾਉਣ ਲਈ ਲਗਾਤਾਰ ਕੰਮ ਕਰ ਰਹੇ ਹਨ।ਨਾਇਬ ਸਿੰਘ ਸੈਣੀ ਨੇ ਕਿਹਾ ਕਿ ਪਵਿੱਤਰ ਸਰਸਵਤੀ ਅਤੇ ਦ੍ਰਿਸ਼ਟਦੂਤੀ ਨਤੀਆਂ ਦੇ ਵਿੱਚ ਸਥਿਤ ਕੁਰੂਕਸ਼ੇਤਰ ਦੀ 48 ਕੋਸ ਭੂਮੀ ਨੇ 357 ਤੀਰਥ ਸਥਾਨ ਹਨ।

ਇਹ ਵੀ ਪੜ੍ਹੋ Mp Amritpal Singh ਦੀ ਪੈਰੋਲ ‘ਤੇ ਹਾਈਕੋਰਟ ‘ਚ ਹੋਈ ਸੁਣਵਾਈ, ਪੰਜਾਬ ਸਰਕਾਰ ਤੋਂ ਮੰਗਿਆ ਰਿਕਾਰਡ

ਇਨ੍ਹਾਂ ਵਿੱਚੋਂ ਕੁੱਝ ਲਗਭਗ ਲੁਪਤ ਹੋ ਚੁੱਕੇ ਹਨ। ਅਸੀਂ ਇੰਨ੍ਹਾਂ ਤੀਰਥਾਂ ਦਾ ਮੁੜ ਨਿਰਮਾਣ ਕਰ ਇਨ੍ਹਾਂ ਦੇ ਵੈਭਵ ਨੁੰ ਮੁੜ ਸਥਾਪਿਤ ਕਰਨ ਲਈ ਕ੍ਰਿਤਸੰਕਲਪ ਹਨ। ਸਾਲ 2023 ਵਿੱਚ 48 ਕੋਸ ਕੁਰੂਕਸ਼ੇਤਰ ਭੁਮੀ ਦੇ 164 ਤੀਰਥਾਂ ਦੀ ਲਿਸਟ ਵਿੱਚ ਸਰਵੇਖਣ ਅਤੇ ਦਸਤਾਵੇਜੀਕਰਣ ਦੇ ਬਾਅਦ 18 ਨਵੇਂ ਤੀਰਥਾਂ ਨੂੰ ਜੋੜਿਆ ਗਿਆ ਹੈ। ਇਸ ਨਾਲ ਹੁਣ ਇਸ ਪਵਿੱਤਰ ਭੁਮੀ ਦੇ 182 ਤੀਰਥਾਂ ਦਾ ਦਸਤਾਵੇਜੀਕਰਣ ਹੋ ਚੁੱਕਾ ਹੈ। ਇਹ ਕੰਮ ਹੁਣੀ ਜਾਰੀ ਹੈ ਅਤੇ ਭਵਿੱਖ ਵਿੱਚ ਇਸ ਲਿਸਟ ਵਿੱਓ ਹੋਰ ਵੀ ਤੀਰਥਾਂ ਦੇ ਜੁੜਨ ਦੀ ਸੰਭਾਵਨਾ ਹੈ।ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਦਾ ਯਤਨ ਹੈ ਕਿ ਬ੍ਰਜ ਦੀ 84 ਕੋਸ ਯਾਤਰਾ ਦੀ ਤਰਜ ‘ਤੇ 48 ਕੋਸ ਕੁਰੂਕਸ਼ੇਤਰ ਭੂਮੀ ਵਿੱਚ ਸਥਿਤ ਤੀਰਥਾਂ ਦੀ ਯਾਤਰਾ ਸ਼ੁਰੂ ਕੀਤੀ ਜਾਵੇ। ਧਰਮਖੇਤਰ-ਕੁਰੂਕਸ਼ੇਤਰ ਨੁੰ ਭਗਵਾਨ ਸ਼੍ਰੀਕ੍ਰਿਸ਼ਣ ਜੀ ਦੀ ਨਗਰੀ ਮਧੁਰਾ ਅਤੇ ਧਾਰਮਿਕ ਸਥਾਨ ਹਰੀਦੁਆਰ ਨਾਲ ਜੋੜਨ ਲਈ ਇੰਨ੍ਹਾਂ ਮਾਰਗਾਂ ‘ਤੇ ਟੇ੍ਰਨ ਚਲਾਈ ਗਈ ਹੈ।ਨਾਇਬ ਸਿੰਘ ਸੈਣੀ ਨੇ ਕਿਹਾ ਕਿ ਭਾਰਤ ਸਰਕਾਰ ਦੇ ਸੈਰ-ਸਪਾਟਾ ਮੰਤਰਾਲੇ ਵੱਲੋਂ ਸਵਦੇਸ਼ ਦਰਸ਼ਨ ਸਕੀਮ ਤਹਿਤ ਕੁਰੂਕਸ਼ੇਤਰ ਨੂੰ ਸਾਲ 2015 ਵਿੱਚ ਸ਼੍ਰੀਕ੍ਰਿਸ਼ਣ ਸਰਕਿਟ ਵਿੱਚ ਸ਼ਾਮਿਲ ਕੀਤਾ ਗਿਆ ਹੈ। ਇਸ ਸਕੀਮ ਤਹਿਤ ਵੱਖ-ਵੱਖ ਤੀਰਥਾਂ ‘ਤੇ ਵਿਕਾਸ ਕੰਮ ਕਰਵਾਏ ਜਾ ਰਹੇ ਹਨ। ਇਸ ਸਰਕਿਟ ਤਹਿਤ 48 ਕੋਸ ਦੇ ਘੇਰੇ ਵਿੱਚ ਸਥਿਤ 134 ਸਥਾਨਾਂ ਦਾ ਸੈਰ-ਸਪਾਟਾ ਸਥਲਾਂ ਵਜੋ ਵਿਕਾਸ ਹੋਵੇਗਾ। ਇਸੀ ਲੜੀ ਵਿੱਚ, ਜੋਤੀਸਰ ਤੀਰਥ ਵਿੱਚ ਮਹਾਭਾਰਤ ਥੀਮ ‘ਤੇ ਅਧਾਰਿਤ ਜੋਤੀਸਰ ਅਨੁਭਵ ਕੇਂਦਰ ਦਾ ਉਦਘਾਟਨ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਵੱਲੋਂ ਪਿਛਲੀ 25 ਨਵੰਬਰ ਨੂੰ ਹੋਇਆ ਹੈ।ਉਨ੍ਹਾਂ ਨੇ ਕਿਹਾ ਕਿ ਕੁਰੂਕਸ਼ੇਤਰ ਵਿਕਾਸ ਬੋਰਡ ਵੱਲੋਂ ਇਸ ਸਮੇਂ ਕੁਰੂਕਸ਼ੇਤਰ ਦੀ 48 ਕੋਸ ਦੇ ਘੇਰੇ ਵਿੱਚ ਸਥਿਤ ਲਗਭਗ 80 ਤੀਰਥਾਂ ‘ਤੇ ਵਿਕਾਸ ਕੰਮ ਚੱਲ ਰਹੇ ਹਨ।

ਇਹ ਵੀ ਪੜ੍ਹੋ Tarn Taran ‘ਚ ਦਿਨ-ਦਿਹਾੜੇ ਲੁਟੇਰਿਆਂ ਵੱਲੋਂ ਦੁਕਾਨਦਾਰ ਦਾ ਕ+ਤ+ਲ

ਇਸ ਵਿੱਚ 80 ਕਰੋੜ 55 ਲੱਖ ਰੁਪਏ ਦੀ ਰਕਮ ਨਾਲ ਤੀਰਥ ਸਥਾਨ-ਬ੍ਰਹਮਸਰੋਵਰ, ਜੋਤੀਸਰ ਤੀਰਥ, ਨਰਕਾਤਾਰੀ, ਸੰਨਹਿਤ ਸਰੋਵਰ ਦਾ ਵਿਕਾਸ ਸ਼ਾਮਿਲ ਹੈ। ਇਸ ਤੋਂ ਇਲਾਵਾ, ਕੁਰੂਕਸ਼ੇਤਰ ਸ਼ਹਿਰ ਦੇ ਇੰਫ੍ਰਾਸਟਕਚਰ ਦਾ ਵਿਕਾਸ ਕਰ ਰਹੇ ਹਨ ਤਾਂ ਜੋ ਇੱਥੇ ਆਉਣ ਵਾਲੇ ਸ਼ਰਧਾਲੂ ਅਤੇ ਸੈਲਾਨੀ ਚੰਗੀ ਯਾਦਾਂ ਲੈ ਕੇ ਜਾਣ। ਮੁੱਖ ਮੰਤਰੀ ਨੇ ਕਿਹਾ ਕਿ ਗੀਤਾ ਦੀ ਜਨਮ ਸਥਲੀ ਜੋਤੀਸਰ ਵਿੱਚ ਲਗਭਗ 13 ਕਰੋੜ 63 ਲੱਖ ਰੁਪਏ ਦੀ ਲਾਗਤ ਨਾਲ ਲਗਭਗ 40 ਫੁੱਟ ਉੱਚੀ ਵਿਰਾਟ ਸਵਰੂਪ ਪ੍ਰਤਿਮਾ ‘ਤੇ ਸਥਾਪਿਤ ਕੀਤੀ ਗਈ ਹੈ। ਉਨ੍ਹਾਂ ਨੇ ਕਿਹਾ ਕਿ ਕੁਰੂਕਸ਼ੇਤਰ ਵਿੱਚ ਜਨ-ਜਨ ਦੀ ਆਸਥਾ ਦੇ ਵੱਖ-ਵੱਖ ਕੇਂਦਰ ਸਥਾਪਿਤ ਹੋ ਰਹੇ ਹਨ। ਦੇਸ਼ ਦੇ ਦੂਰ-ਦਰਾਡੇ ਦੇ ਖੇਤਰਾਂ ਵਿੱਚ ਮੰਦਿਰਾਂ ਦੇ ਦਰਸ਼ਨ ਵੀ ਹੁਣ ਕੁਰੂਕਸ਼ੇਤਰ ਵਿੱਚ ਕੀਤੇ ਜਾ ਸਕਦੇ ਹਨ। ਅਸੀਂ ਇੰਨ੍ਹਾਂ ਮੰਦਿਰਾਂ ਦੀ ਸਥਾਪਨਾ ਲਈ ਜਮੀਨ ਅਲਾਟ ਕੀਤੀ ਹੈ।ਉਨ੍ਹਾਂ ਨੇ ਕਿਹਾ ਕਿ ਉੱਤਰ ਭਾਰਤ ਦੇ ਇਕਲੌਤੇ ਸ਼੍ਰੀ ਤਿਰੂਪਤੀ ਬਾਲਾਜੀ ਮੰਦਿਰ ਦਾ ਨਿਰਮਾਣ ਹੋ ਚੁੱਕਾ ਹੈ। ਇਸ ਤੋਂ ਇਲਾਵਾ ਜੀਯੋ ਗੀਤਾ ਸੰਸਥਾਨਮ, ਅਕਸ਼ਰਧਾਮ ਮੰਦਿਰ, ਇਸਕਾਨ ਮੰਦਿਰ ਅਤੇ ਗਿਆਨ ਮੰਦਿਰ ਦਾ ਨਿਰਮਾਣ ਵੀ ਕੀਤਾ ਜਾ ਰਿਹਾ ਹੈ। ਯਕੀਨੀ ਤੌਰ ‘ਤੇ ਇੰਨ੍ਹਾਂ ਸਾਰੀ ਸੰਸਥਾਵਾਂ ਦਾ ਨਿਰਮਾਣ ਪੂਰਾ ਹੋਣ ‘ਤੇ ਕੁਰੂਕਸ਼ੇਤਰ ਨੁੰ ਰਾਸ਼ਟਰੀ ਅਤੇ ਕੌਮਾਂਤਰੀ ਪੱਧਰ ‘ਤੇ ਇੱਕ ਵੱਖ ਪਹਿਚਾਣ ਮਿਲੇਗੀ।ਇਸ ਮੌਕੇ ‘ਤੇ ਗੀਤਾ ਗਿਆਨ ਸੰਸਥਾਨਮ ਦੇ ਚੇਅਰਮੈਨ ਗਿਆਨਾਨੰਦ ਮਹਾਰਾਜ ਨੇ ਗੀਤਾ ਮਹੋਤਸਵ ਨੂੰ ਸਮਾਜਿਕ ਭਾਈਚਾਰੇ ਦਾ ਅਨੋਖਾ ਉਦਾਹਰਣ ਦੱਸਦੇ ਹੋਏ ਕਿਹਾ ਕਿ ਕੁਰੂਕਸ਼ੇਤਰ ਦੇ ਨਾਲ-ਨਾਲ ਮਹਾਭਾਰਤ ਯੁੱਧ ਦੀ ਭੁਮੀ ਰਹੀ 48 ਕੋਸ ਵਿੱਚ ਸੂਬਾ ਸਰਕਾਰ ਦਾ ਵਿਕਾਸ ਦਾ ਸੰਕਲਪ ਸਨਾਤਨ ਵਿੱਚ ਨਵੇਂ ਸੂਰਜ ਦੇ ਚਾਨਣ ਦਾ ਸਨਮਾਨ ਹੈ।

ਇਹ ਵੀ ਪੜ੍ਹੋ ਭਾਰਤੀ ਕਮਿਊਨਿਸਟ ਪਾਰਟੀ ਤਹਿਸੀਲ ਤਲਵੰਡੀ ਸਾਬੋ ਦਾ ਚੋਣ ਇਜਲਾਸ ਸੰਪਨ

ਉਨ੍ਹਾਂ ਨੇ ਕਿਹਾ ਕਿ ਸਾਬਕਾ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਨੇ 48 ਕੋਸ ਵਿੱਚ ਆਉਣ ਵਾਲੇ ਤੀਰਥ ਸਥਾਨਾਂ ਦੇ ਮੁੜ ਨਿਰਮਾਣ ਕਰਨ ਦਾ ਜੋ ਬੀੜਾ ਚੁੱਕਿਆ ਸੀ, ਮੌਜੂਦਾ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਵੀ ਸੱਭ ਦੇ ਪ੍ਰਤੀ ਸਦਭਾਵਨਾ ਦਿਖਾਉਂਦੇ ਹੋਏ ਉਸੀ ਸੰਕਲਪ ਨੂੰ ਅੱਗੇ ਵਧਾ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਗੀਤਾ ਸਿਰਫ ਆਸਥਾ ਨਹੀਂ ਸਗੋ ਇੱਕ ਪੇ੍ਰਰਣਾ ਹੈ ਜੋ ਲੋਕਾਂ ਨੂੰ ਜੀਵਨ ਜੀਣਾ ਸਿਖਾਉਂਦੀ ਹੈ। ਗਿਆਨਾਨੰਦ ਮਹਾਰਾਜ ਨੇ ਉਕਤ ਖੇਤਰ ਵਿੱਚ ਆਉਣ ਵਾਲੇ ਤੀਰਥਾਂ ਦੀ ਕਮੇਟੀਆਂ ਦੇ ਪ੍ਰਤੀਨਿਧੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਤੀਰਥ ਦਾ ਆਪਣਾ ਗੌਰਵ ਮਾਨ ਕਰ ਉਨ੍ਹਾਂ ਨੂੰ ਵਿਕਸਿਤ ਕਰਨ, ਸਰੰਖਣ ਕਰਨ। ਉਨ੍ਹਾਂ ਨੇ ਸਾਰਿਆਂ ਨੂੰ ਮੇਰਾ ਤੀਰਥ , ਮੇਰਾ ਗੌਰਵ ਦਾ ਸੰਕਲਪ ਲੈਣ ਲਈ ਪੇ੍ਰਰਿਤ ਕੀਤਾ।ਮੁੱਖ ਮੰਤਰੀ ਦੇ ਓਐਸਡੀ ਸ੍ਰੀ ਭਾਰਤ ਭੂਸ਼ਣ ਭਾਰਤੀ ਨੇ ਕਿਹਾ ਕਿ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਜਦੋਂ ਕੁਰੂਕਸ਼ੇਤਰ ਲੋਕਸਭਾ ਖੇਤਰ ਤੋਂ ਸਾਂਸਦ ਸਨ ਤਾਂ ਉਸ ਸਮੇਂ ਇੰਨ੍ਹਾਂ ਨੇ 48 ਕੋਸ ਵਿੱਚ ਆਉਣ ਵਾਲੇ ਤੀਰਥਾਂ ਦਾ ਦੌਰਾ ਕਰ ਕੇ ਇੰਨ੍ਹਾਂ ਦੀ ਸਥਿਤੀ ਦਾ ਮੁਲਾਂਕਣ ਕੀਤਾ ਸੀ। ਉਨ੍ਹਾਂ ਨੇ ਸਾਰੇ ਪ੍ਰਤੀਨਿਧੀਆਂ ਨੁੰ ਆਪਣੇ-ਆਪਣੇ ਤੀਰਥ ਸਥਾਨ ‘ਤੇ ਸਫਾਹੀ ਵਿਵਸਥਾ ਨੂੰ ਪ੍ਰਾਥਮਿਕਤਾ ਦੇਣ ਦੀ ਅਪੀਲ ਕੀਤੀ।ਕੁਰੂਕਸ਼ੇਤਰ ਵਿਕਾਸ ਬੋਰਡ ਦੇ ਮਾਨਦ ਸਕੱਤਰ ਸ੍ਰੀ ਉਪੇਂਦਰ ਸਿੰਘਲ ਨੇ ਬੋਰਡ ਵੱਲੋਂ ਕਰਵਾਏ ਜਾ ਰਹੇ ਕੰਮਾਂ ਦੀ ਜਾਣਕਾਰੀ ਦਿੱਤੀ। ਇਸ ਮੌਕੇ ‘ਤੇ ਉਕਤ ਖੇਤਰ ਤਹਿਤ ਆਉਣ ਵਾਲੇ ਸਾਰੇ ਤੀਰਥਾਂ ਦੇ ਸੁਧਾਰ ਤਹਿਤ ਕਮੇਟੀਆਂ ਦੇ ਪ੍ਰਤੀਨਿਧੀਆਂ ਤੋਂ ਸੁਝਾਅ ਵੀ ਲਏ ਗਏ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

 

ਗੁਰਦਾਸਪੁਰ ਗ੍ਰਨੇਡ ਹਮਲੇ ਵਿੱਚ ਸ਼ਾਮਲ ਚਾਰ ਮੁਲਜ਼ਮਾਂ ਦੀ ਗ੍ਰਿਫਤਾਰੀ ਸਦਕਾ ਇੱਕ ਹੋਰ ਅੱਤਵਾਦੀ ਹਮਲਾ ਟਲ਼ਿਆ; ਹੈਂਡ ਗ੍ਰਨੇਡ, ਦੋ ਪਿਸਤੌਲ ਬਰਾਮਦ

0

👉ਅਮਰੀਕਾ ਅਧਾਰਤ ਅਮਨ ਪੰਨੂ ਦੀ ਸਹਾਇਤਾ ਨਾਲ ਪਾਕਿਸਤਾਨ-ਅਧਾਰਤ ਆਈ.ਐਸ.ਆਈ.-ਸਮਰਥਿਤ ਗੈਂਗਸਟਰ ਸ਼ਹਿਜ਼ਾਦ ਭੱਟੀ ਅਤੇ ਜ਼ੀਸ਼ਾਨ ਅਖ਼ਤਰ 👉ਵੱਲੋਂ ਰਚੀ ਗਈ ਸੀ ਗ੍ਰਨੇਡ ਹਮਲੇ ਦੀ ਸਾਜ਼ਿਸ਼: ਡੀਆਈਜੀ ਸੰਦੀਪ ਗੋਇਲ
👉ਦੋਵੇਂ ਦੋਸ਼ੀਆਂ ਨੇ ਪੁਲਿਸ ਪਾਰਟੀ ’ਤੇ ਕੀਤੀ ਗੋਲੀਬਾਰੀ , ਜਵਾਬੀ ਕਾਰਵਾਈ ਵਿੱਚ ਹੋਏ ਜ਼ਖਮੀ: ਐਸ.ਐਸ.ਪੀ. ਗੁਰਦਾਸਪੁਰ ਆਦਿਤਿਆ
Chandigarh News:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਪਾਕਿਸਤਾਨ ਦੇ ਆਈ.ਐਸ.ਆਈ.-ਸਮਰਥਿਤ ਅੱਤਵਾਦੀ ਨੈੱਟਵਰਕ ਵਿਰੁੱਧ ਵੱਡੀ ਸਫਲਤਾ ਤਹਿਤ ਗੁਰਦਾਸਪੁਰ ਪੁਲਿਸ ਨੇ ਕਾਊਂਟਰ ਇੰਟੈਲੀਜੈਂਸ (ਸੀਆਈ) ਵਿੰਗ ਪੰਜਾਬ ਨਾਲ ਸਾਂਝੇ ਆਪ੍ਰੇਸ਼ਨ ਵਿੱਚ ਗੁਰਦਾਸਪੁਰ ਗ੍ਰਨੇਡ ਹਮਲੇ ਨਾਲ ਸਬੰਧਤ ਚਾਰ ਮੁਲਜ਼ਮਾਂ ਨੂੰ ਇੱਕ ਪੀ-86 ਹੈਂਡ ਗ੍ਰਨੇਡ ਅਤੇ ਦੋ ਪਿਸਤੌਲਾਂ ਸਮੇਤ ਗ੍ਰਿਫਤਾਰ ਕੀਤਾ ਹੈ । ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਪ੍ਰਦੀਪ ਕੁਮਾਰ ਵਾਸੀ ਹੁਸ਼ਿਆਰਪੁਰ , ਗੁਰਦਿੱਤ ਵਾਸੀ ਗੁਰਦਾਸਪੁਰ, ਨਵੀਨ ਚੌਧਰੀ ਅਤੇ ਕੁਸ਼ ਦੋਵੇਂ ਵਾਸੀ ਤਲਵਾੜਾ (ਹੁਸ਼ਿਆਰਪੁਰ) , ਵਜੋਂ ਹੋਈ ਹੈ। ਬਰਾਮਦ ਕੀਤੀਆਂ ਪਿਸਤੌਲਾਂ 2 ਪਿਸਤੌਲਾਂ ਵਿਚ- ਇੱਕ ਜ਼ਿਗਾਨਾ ਅਤੇ ਇੱਕ .32 ਬੋਰ ਸਮੇਤ ਜ਼ਿੰਦਾ ਕਾਰਤੂਸ ਸ਼ਾਮਲ ਹਨ।ਡਿਪਟੀ ਇੰਸਪੈਕਟਰ ਜਨਰਲ ਆਫ਼ ਪੁਲਿਸ (ਡੀਆਈਜੀ) ਬਾਰਡਰ ਰੇਂਜ ਸੰਦੀਪ ਗੋਇਲ ਨੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗੁਰਦਾਸਪੁਰ ਪੁਲਿਸ ਸਟੇਸ਼ਨ ’ਤੇ ਹੋਏ ਗ੍ਰਨੇਡ ਹਮਲੇ ਦੀ ਸਾਜ਼ਿਸ਼ ਪਾਕਿਸਤਾਨ ਦਾ ਆਈਐਸਆਈ-ਸਮਰਥਿਤ ਗੈਂਗਸਟਰ ਸ਼ਹਿਜ਼ਾਦ ਭੱਟੀ ਅਤੇ ਉਸਦੇ ਸਾਥੀ ਜ਼ੀਸ਼ਾਨ ਅਖਤਰ ਨੇ ਆਪਣੇ ਅਮਰੀਕਾ ਦੇ ਹੈਂਡਲਰ ਅਮਨਦੀਪ ਸਿੰਘ ਉਰਫ਼ ਅਮਨ ਪੰਨੂ , ਜੋ ਗੁਰਦਾਸਪੁਰ ਦਾ ਰਹਿਣ ਵਾਲਾ ਹੈ ਅਤੇ ਡੌਂਕੀ ਰੂਟ ਰਾਹੀਂ ਅਮਰੀਕਾ ਗਿਆ ਸੀ, ਦੀ ਸਹਾਇਤਾ ਨਾਲ ਰਚੀ ਸੀ ।

ਇਹ ਵੀ ਪੜ੍ਹੋ Chandigarh ‘ਚ Punjab Police ਦੇ ਸਾਬਕਾ Sub Inspector ਦੇ ਪੁੱਤਰ ਦਾ ਕ+ਤ+ਲ

ਉਨ੍ਹਾਂ ਕਿਹਾ ਕਿ ਜਾਂਚ ਤੋਂ ਇਹ ਵੀ ਪਤਾ ਲੱਗਾ ਹੈ ਕਿ ਸ਼ਹਿਜ਼ਾਦ ਭੱਟੀ ਅਤੇ ਜ਼ੀਸ਼ਾਨ ਅਖਤਰ ਦੇ ਨਿਰਦੇਸ਼ਾਂ ’ਤੇ ਅਮਨ ਪੰਨੂ , ਸਰਹੱਦੀ ਸੂਬੇ ਵਿੱਚ ਅੱਤਵਾਦੀ ਹਮਲਿਆਂ ਨੂੰ ਅੰਜਾਮ ਦੇਣ ਲਈ ਕਾਰਕੁੰਨਾਂ ਦੀ ਭਰਤੀ ਵੀ ਕਰ ਰਿਹਾ ਸੀ।ਇਹ ਜ਼ਿਕਰਯੋਗ ਹੈ ਕਿ ਇਸ ਮਾਡਿਊਲ ਨੇ 25 ਨਵੰਬਰ, 2025 ਨੂੰ ਸ਼ਾਮ 7.30 ਵਜੇ ਦੇ ਕਰੀਬ ਗੁਰਦਾਸਪੁਰ ਸਿਟੀ ਪੁਲਿਸ ਸਟੇਸ਼ਨ ’ਤੇ ਗ੍ਰਨੇਡ ਹਮਲਾ ਕੀਤਾ ਸੀ।ਆਪ੍ਰੇਸ਼ਨ ਸਬੰਧੀ ਵੇਰਵੇ ਸਾਂਝੇ ਕਰਦੇ ਹੋਏ, ਡੀਆਈਜੀ ਨੇ ਕਿਹਾ ਕਿ ਖੁਫੀਆ ਜਾਣਕਾਰੀ ’ਤੇ ਕਾਰਵਾਈ ਕਰਦਿਆਂ ਪੁਲਿਸ ਟੀਮਾਂ ਨੇ ਪ੍ਰਦੀਪ ਅਤੇ ਗੁਰਦਿੱਤ ਵਜੋਂ ਪਛਾਣੇ ਗਏ ਦੋ ਸ਼ੱਕੀਆਂ ਨੂੰ ਗ੍ਰਿਫ਼ਤਾਰ ਕੀਤਾ ਸੀ, ਜਿਨ੍ਹਾਂ ਨੇ ਪੁਲਿਸ ਸਟੇਸ਼ਨ ’ਤੇ ਗ੍ਰਨੇਡ ਸੁੱਟਣ ਵਾਲੇ ਦੋਸ਼ੀਆਂ – ਹਰਗੁਨ, ਵਿਕਾਸ ਅਤੇ ਮੋਹਨ – ਨੂੰ ਵਿੱਤੀ ਅਤੇ ਲੌਜਿਸਟਿਕਸ ਸਹਾਇਤਾ ਪ੍ਰਦਾਨ ਕੀਤੀ ਸੀ । ਜ਼ਿਕਰਯੋਗ ਹੈ ਕਿ ਦਿੱਲੀ ਪੁਲਿਸ ਵੱਲੋਂ ਦੋ ਦੋਸ਼ੀ ਵਿਅਕਤੀਆਂ ਹਰਗੁਨ ਅਤੇ ਵਿਕਾਸ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।ਉਨ੍ਹਾਂ ਕਿਹਾ ਕਿ ਪੁੱਛਗਿੱਛ ਦੌਰਾਨ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਪ੍ਰਦੀਪ ਅਤੇ ਗੁਰਦਿੱਤ ਨੇ ਨਵੀਨ ਚੌਧਰੀ ਅਤੇ ਕੁਸ਼, ਜਿਨ੍ਹਾਂ ਨੂੰ ਜ਼ੀਸ਼ਾਨ ਅਖਤਰ ਵੱਲੋਂ ਭੇਜੇ ਗਏ ਦੋ ਹੈਂਡ ਗ੍ਰਨੇਡ ਮਿਲੇ ਸਨ, ਦੀ ਭੂਮਿਕਾ ਬਾਰੇ ਖੁਲਾਸਾ ਕੀਤਾ। ਇਨ੍ਹਾਂ ਵਿੱਚ ਇੱਕ ਗ੍ਰਨੇਡ ਉਨ੍ਹਾਂ ਨੇ ਸ਼ਹਿਜ਼ਾਦ ਭੱਟੀ ਦੇ ਨਿਰਦੇਸ਼ਾਂ ’ਤੇ ਗੁਰਦਾਸਪੁਰ ਪੁਲਿਸ ਥਾਣੇ ’ਤੇ ਗ੍ਰਨੇਡ ਸੁੱਟਣ ਵਾਲੇ ਮਾਡਿਊਲ ਨੂੰ ਸੌਂਪ ਦਿੱਤਾ ਸੀ।ਡੀਆਈਜੀ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਇਹ ਵੀ ਪਤਾ ਲੱਗਾ ਹੈ ਕਿ ਇਹ ਦੋਵੇਂ ਮੁਲਜ਼ਮ ਦਹਿਸ਼ਤ ਫੈਲਾਉਣ ਅਤੇ ਸੂਬੇ ਦੀ ਸ਼ਾਂਤੀ ਅਤੇ ਸਦਭਾਵਨਾ ਨੂੰ ਭੰਗ ਕਰਨ ਲਈ ਇੱਕ ਹੋਰ ਗ੍ਰਨੇਡ ਹਮਲੇ ਦੀ ਯੋਜਨਾ ਬਣਾ ਰਹੇ ਸਨ, ਪਰ ਪੁਲਿਸ ਵੱਲੋਂ ਦੂਸਰੇ ਹੈਂਡ ਗ੍ਰਨੇਡ ਦੀ ਬਰਾਮਦਗੀ ਨਾਲ ਸੰਭਾਵਤ ਹਮਲਾ ਟਲ ਗਿਆ।

ਇਹ ਵੀ ਪੜ੍ਹੋ ਆਲਮੀ ਨਿਵੇਸ਼ਕਾਂ ਤੱਕ ਪਹੁੰਚ ਲਈ ਮੁੱਖ ਮੰਤਰੀ ਦੀ ਅਗਵਾਈ ਹੇਠ ਜਾਪਾਨ ਅਤੇ ਦੱਖਣੀ ਕੋਰੀਆ ਜਾਵੇਗਾ ਉੱਚ-ਪੱਧਰੀ ਵਫ਼ਦ

ਹੋਰ ਵੇਰਵੇ ਸਾਂਝੇ ਕਰਦਿਆਂ ਸੀਨੀਅਰ ਸੁਪਰਡੈਂਟ ਆਫ਼ ਪੁਲਿਸ (ਐਸਐਸਪੀ) ਗੁਰਦਾਸਪੁਰ ਆਦਿੱਤਿਆ ਨੇ ਦੱਸਿਆ ਕਿ ਤਕਨੀਕੀ ਅਤੇ ਖੁਫੀਆ ਜਾਣਕਾਰੀ ਦੇ ਆਧਾਰ ’ਤੇ ਪੁਲਿਸ ਟੀਮਾਂ ਨੂੰ ਪਿੰਡ ਜਗਤਪੁਰ ਨੇੜੇ ਸ਼ੱਕੀ ਨਵੀਨ ਚੌਧਰੀ ਅਤੇ ਕੁਸ਼ ਦੀ ਮੌਜੂਦਗੀ ਦਾ ਪਤਾ ਲੱਗਿਆ।ਉਨ੍ਹਾਂ ਕਿਹਾ ਕਿ ਪਿੰਡ ਜਗਤਪੁਰ ਵਿਖੇ ਨਾਕਾਬੰਦੀ ’ਤੇ ਰੋਕੇ ਜਾਣ ’ਤੇ ਦੋਵਾਂ ਸ਼ੱਕੀਆਂ ਨੇ ਪੁਲਿਸ ਪਾਰਟੀ ’ਤੇ ਗੋਲੀਆਂ ਚਲਾ ਦਿੱਤੀਆਂ, ਜਿਸ ਦੇ ਜਵਾਬ ਅਤੇ ਸਵੈ-ਰੱਖਿਆ ਵਿੱਚ ਪੁਲਿਸ ਟੀਮਾਂ ਨੇ ਜਵਾਬੀ ਕਾਰਵਾਈ ਕੀਤੀ ਜਿਸ ਦੇ ਚਲਦਿਆਂ ਨਵੀਨ ਅਤੇ ਕੁਸ਼ ਜ਼ਖਮੀ ਹੋ ਗਏ। ਉਨ੍ਹਾਂ ਅੱਗੇ ਕਿਹਾ ਕਿ ਦੋਵਾਂ ਮੁਲਜ਼ਮਾਂ ਨੂੰ ਤੁਰੰਤ ਡਾਕਟਰੀ ਦੇਖਭਾਲ ਲਈ ਸਥਾਨਕ ਹਸਪਤਾਲ ਵਿੱਚ ਭੇਜ ਦਿੱਤਾ ਗਿਆ ਅਤੇ ਇਸ ਸਮੇਂ ਉਹ ਜ਼ੇਰੇ-ਇਲਾਜ ਹਨ।ਐਸਐਸਪੀ ਨੇ ਦੱਸਿਆ ਕਿ ਪੁਲਿਸ ਟੀਮਾਂ ਨੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਇੱਕ ਹੈਂਡ ਗ੍ਰਨੇਡ ਅਤੇ ਦੋ ਪਿਸਤੌਲ ਬਰਾਮਦ ਕੀਤੇ ਹਨ। ਇਸ ਘਟਨਾਕ੍ਰਮ ਤੋਂ ਬਾਅਦ ਸਬੰਧਤ ਥਾਂ ਨੂੰ ਸੀਲ ਕਰਕੇ ਇਸਨੂੰ ਸੈਨੇਟਾਈਜ਼ ਕਰਨ ਅਤੇ ਬੰਬ ਨੂੰ ਬੇਅਸਰ ਕਰਨ ਲਈ ਬੰਬ ਡਿਸਪੋਜ਼ਲ ਟੀਮ ਨੂੰ ਬੁਲਾਇਆ ਗਿਆ।ਇਸ ਸਬੰਧੀ ਥਾਣਾ ਸਿਟੀ ਗੁਰਦਾਸਪੁਰ ਵਿਖੇ ਬੀਐਨਐਸ ਦੀ ਧਾਰਾ 109, 324(4) ਤੇ 111 ਅਤੇ ਵਿਸਫੋਟਕ ਪਦਾਰਥ ਐਕਟ ਦੀ ਧਾਰਾ 3, 4 ਅਤੇ 5 ਤਹਿਤ ਐਫਆਈਆਰ ਨੰਬਰ 289 ਮਿਤੀ 26/11/2025 ਅਤੇ ਥਾਣਾ ਪੁਰਾਣਾ ਸ਼ਾਲਾ ਵਿਖੇ ਬੀਐਨਐਸ ਦੀ ਧਾਰਾ 109 ਤੇ 111, ਅਸਲਾ ਐਕਟ ਦੀ ਧਾਰਾ 25 ਅਤੇ ਵਿਸਫੋਟਕ ਪਦਾਰਥ ਐਕਟ ਦੀ ਧਾਰਾ 3, 4 ਅਤੇ 5 ਤਹਿਤ ਐਫਆਈਆਰ ਨੰਬਰ 130 ਮਿਤੀ 1/12/2025 ਤਹਿਤ ਦੋ ਵੱਖ-ਵੱਖ ਮਾਮਲੇ ਦਰਜ ਕੀਤੇ ਗਏ ਹਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

 

Our Visitor

1901491