Wednesday, May 13, 2026
Home Blog Page 296

Chandigarh ‘ਚ Punjab Police ਦੇ ਸਾਬਕਾ Sub Inspector ਦੇ ਪੁੱਤਰ ਦਾ ਕ+ਤ+ਲ

0

Chandigarh News: ਸੋਮਵਾਰ ਦੇਰ ਸ਼ਾਮ ਚੰਡੀਗੜ੍ਹ ਦੇ ਟਿੰਬਰ ਸਟੋਰ ਮਾਰਕੀਟ ‘ਚ ਤਿੰਨ ਬਦਮਾਸ਼ਾਂ ਵੱਲੋਂ ਇੱਕ ਕਾਰ ਵਿੱਚ ਸਵਾਰ ਇੱਕ ਨੌਜਵਾਨ ਦਾ ਗੋਲੀਆਂ ਮਾਰ ਕੇ ਬੇਰਹਿਮੀ ਨਾਲ ਕਤਲ ਕਰ ਦਿੱਤਾ।ਮਿ੍ਰਤਕ ਨੌਜਵਾਨ ਪੰਜਾਬ ਪੁਲਿਸ ਦੇ ਸਾਬਕਾ ਇੰਸਪੈਕਟਰ ਦਾ ਪੁੱਤਰ ਦਸਿਆ ਜਾ ਰਿਹਾ, ਜਿਸਦਾ ਹਾਲੇ ਇੱਕ ਮਹੀਨਾ ਪਹਿਲਾਂ ਹੀ ਵਿਆਹ ਹੋਇਆ ਸੀ। ਘਟਨਾ ਦਾ ਪਤਾ ਲੱਗਦੇ ਹੀ ਚੰਡੀਗੜ੍ਹ ਪੁਲਿਸ ਦੇ ਉੱਚ ਅਧਿਕਾਰੀਆਂ ਨੇ ਮੌਕੇ ‘ਤੇ ਪੁੱਜ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਹਾਲਾਂਕਿ ਘਟਨਾ ਤੋਂ ਬਾਅਦ ਮੁਲਜਮ ਕਰੇਟਾ ਕਾਰ ਵਿਚ ਸਵਾਰ ਹੋ ਕੇ ਫ਼ਰਾਰ ਹੋ ਗਏ। ਮ੍ਰਿਤਕ ਦੀ ਪਹਿਚਾਣ ਇੰਦਰਜੀਤ ਉਰਫ਼ ਪੈਰੀ ਦੇ ਵਜੋਂ ਹੋਈ ਹੈ।

ਇਹ ਵੀ ਪੜ੍ਹੋ ਆਲਮੀ ਨਿਵੇਸ਼ਕਾਂ ਤੱਕ ਪਹੁੰਚ ਲਈ ਮੁੱਖ ਮੰਤਰੀ ਦੀ ਅਗਵਾਈ ਹੇਠ ਜਾਪਾਨ ਅਤੇ ਦੱਖਣੀ ਕੋਰੀਆ ਜਾਵੇਗਾ ਉੱਚ-ਪੱਧਰੀ ਵਫ਼ਦ

ਘਟਨਾ ਸਮੇਂ ਉਹ ਆਪਣੀ ਕੀਆ ਕਾਰ ਵਿਚ ਇਕੱਲਾ ਹੀ ਸਵਾਰ ਸੀ ਤੇ ਮੁਲਜਮਾਂ ਨੇ ਪਹਿਲਾਂ ਉਸਦੀ ਕਾਰ ਦਾ ਪਿੱਛਾ ਕੀਤਾ ਤੇ ਉਸਦੇ ਅੱਗੇ ਕਾਰ ਲਗਾ ਕੇ ਘੇਰ ਲਿਆ। ਜਿਸਤੋਂ ਬਾਅਦ ਪੰਜ ਗੋਲੀਆਂ ਚਲਾਈਆਂ, ਜਿਸ ਕਾਰਨ ਉਸਦੀ ਮੌਕੇ ‘ਤੇ ਹੀ ਮੌਤ ਹੋ ਗਈ। ਮ੍ਰਿਤਕ ਨੌਜਵਾਨ ਪੈਰੀ ਚੰਡੀਗੜ੍ਹ ਵਿਚ ਕਾਫ਼ੀ ਸਰਗਰਮ ਦਸਿਆ ਜਾ ਰਿਹਾ। ਮੁਢਲੀ ਜਾਣਕਾਰੀ ਮੁਤਾਬਕ ਉਸਦੇ ਵਿਰੁਧ ਵੀ ਕੁੱਝ ਪਰਚੇ ਦਰਜ਼ ਸਨ ਤੇ ਹੁਣ ਉਸਦੀਆਂ ਫ਼ੋਟੋਆਂ ਗੈਂਗਸਟਰ ਲਾਰੈਂਸ ਬਿਸਨੋਈ ਅਤੇ ਗੋਲਡੀ ਬਰਾੜ ਦੇ ਨਾਲ ਵਾਈਰਲ ਹੋ ਰਹੀਆਂ ਹਨ, ਜਿਸਦੇ ਨਾਲ ਉਸਦੀ ਕਾਲਜ਼ ਸਮੇਂ ਤੋਂ ਯਾਰੀ ਦੱਸੀ ਜਾ ਰਹੀ ਹੈ। ਚੰਡੀਗੜ੍ਹ ਪੁਲਿਸ ਨੇ ਮੋਹਾਲੀ ਅਤੇ ਪੰਚਕੂਲਾ ਨਾਲ ਲੱਗਦੀਆਂ ਸਰਹੱਦਾਂ ਨੂੰ ਸੀਲ ਕਰ ਦਿੱਤਾ ਗਿਆ ਹੈ। ਸ਼ਹਿਰ ਭਰ ਵਿੱਚ ਨਾਕਾਬੰਦੀ ਕਰ ਦਿੱਤੀ ਗਈ ਹੈ ਅਤੇ ਸੀਸੀਟੀਵੀ ਫੁਟੇਜ ਦੀ ਜਾਂਚ ਕੀਤੀ ਜਾ ਰਹੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

 

ਆਲਮੀ ਨਿਵੇਸ਼ਕਾਂ ਤੱਕ ਪਹੁੰਚ ਲਈ ਮੁੱਖ ਮੰਤਰੀ ਦੀ ਅਗਵਾਈ ਹੇਠ ਜਾਪਾਨ ਅਤੇ ਦੱਖਣੀ ਕੋਰੀਆ ਜਾਵੇਗਾ ਉੱਚ-ਪੱਧਰੀ ਵਫ਼ਦ

0

👉ਦੌਰੇ ਦਾ ਉਦੇਸ਼ “ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ-2026′ ਤੋਂ ਪਹਿਲਾਂ ਨਿਵੇਸ਼ਕਾਂ ਦੀ ਆਲਮੀ ਸ਼ਮੂਲੀਅਤ ਨੂੰ ਯਕੀਨੀ ਬਣਾਉਣਾ
Chandigarh News:13 ਤੋਂ 15 ਮਾਰਚ 2026 ਤੱਕ ਇੰਡੀਅਨ ਸਕੂਲ ਆਫ਼ ਬਿਜ਼ਨਸ (ਆਈ.ਐਸ.ਬੀ. ਮੋਹਾਲੀ) ਦੇ ਕੈਂਪਸ ਵਿਖੇ ਹੋਣ ਵਾਲੇ 6ਵੇਂ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ ਤੋਂ ਪਹਿਲਾਂ ਆਪਣੀ ਵਿਸ਼ਵਵਿਆਪੀ ਸ਼ਮੂਲੀਅਤ ਨੂੰ ਵਧਾਉਣ ਦੇ ਹਿੱਸੇ ਵਜੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਦਾ ਉੱਚ ਪੱਧਰੀ ਵਫ਼ਦ ਦਸੰਬਰ ਦੇ ਪਹਿਲੇ ਹਫ਼ਤੇ ਅੰਤਰਰਾਸ਼ਟਰੀ ਆਊਟਰੀਚ ਮਿਸ਼ਨ ਤਹਿਤ ਜਾਪਾਨ ਅਤੇ ਦੱਖਣੀ ਕੋਰੀਆ ਜਾਵੇਗਾ।ਮੁੱਖ ਮੰਤਰੀ ਦੀ ਅਗਵਾਈ ਹੇਠ ਇਹ ਵਫ਼ਦ ਜਿਸ ਵਿੱਚ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ, ਬਿਜਲੀ ਅਤੇ ਐਨਆਰਆਈ ਮਾਮਲਿਆਂ ਬਾਰੇ ਮੰਤਰੀ ਸ੍ਰੀ ਸੰਜੀਵ ਅਰੋੜਾ ਤੋਂ ਇਲਾਵਾ ਰਾਜ ਸਰਕਾਰ ਦੇ ਸੀਨੀਅਰ ਅਧਿਕਾਰੀ ਅਤੇ ਇਨਵੈਸਟ ਪੰਜਾਬ ਦੀ ਟੀਮ ਸ਼ਾਮਲ ਹੋਵੇਗੀ, 2-3 ਦਸੰਬਰ ਨੂੰ ਟੋਕੀਓ, 4-5 ਦਸੰਬਰ ਨੂੰ ਓਸਾਕਾ ਅਤੇ 8-9 ਦਸੰਬਰ ਨੂੰ ਸਿਓਲ ਦਾ ਦੌਰਾ ਕਰੇਗਾ ਜਿਸ ਦਾ ਉਦੇਸ਼ ਆਰਥਿਕ ਭਾਈਵਾਲੀ ਦੀ ਮਜ਼ਬੂਤੀ ਲਈ ਵਿਸ਼ਵਵਿਆਪੀ ਕੰਪਨੀਆਂ ਨਾਲ ਗੱਲਬਾਤ ਕਰਕੇ ਉਨ੍ਹਾਂ ਨੂੰ 6ਵੇਂ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ ਲਈ ਨਿੱਜੀ ਤੌਰ ‘ਤੇ ਸੱਦਾ ਦੇਣਾ ਹੈ। ਇਨ੍ਹਾਂ ਦੌਰਿਆਂ, ਮੀਟਿੰਗਾਂ ਅਤੇ ਰੋਡ ਸ਼ੋਅ ਪ੍ਰੋਗਰਾਮ ਬਾਰੇ ਜਾਪਾਨ ਵਿੱਚ ਭਾਰਤੀ ਦੂਤਾਵਾਸ, ਦੱਖਣੀ ਕੋਰੀਆ ਵਿੱਚ ਭਾਰਤੀ ਦੂਤਾਵਾਸ, ਵਿਦੇਸ਼ ਮੰਤਰਾਲੇ, ਡੀਪੀਆਈਆਈਟੀ ਵਿਭਾਗ ਦੀ ਇਨਵੈਸਟ ਇੰਡੀਆ ਏਜੰਸੀ ਨਾਲ ਨੇੜਿਓਂ ਤਾਲਮੇਲ ਅਤੇ ਨਵੀਂ ਦਿੱਲੀ ਵਿੱਚ ਜਾਪਾਨ ਅਤੇ ਦੱਖਣੀ ਕੋਰੀਆ ਦੇ ਦੂਤਾਵਾਸਾਂ ਦੇ ਸਮਰਥਨ ਅਤੇ ਸਹਿਯੋਗ ਨਾਲ ਉਲੀਕੇ ਜਾ ਰਹੇ ਹਨ, ਜਿਨ੍ਹਾਂ ਦਾ ਮਾਰਗਦਰਸ਼ਨ, ਸਹਿਯੋਗ ਅਤੇ ਭਾਈਵਾਲੀ ਆਊਟਰੀਚ ਏਜੰਡੇ ਦੀ ਰੂਪ-ਰੇਖਾ ਵਾਸਤੇ ਅਹਿਮ ਰਹੇ ਹਨ।

ਇਹ ਵੀ ਪੜ੍ਹੋ Mp Amritpal Singh ਦੀ ਪੈਰੋਲ ‘ਤੇ ਹਾਈਕੋਰਟ ‘ਚ ਹੋਈ ਸੁਣਵਾਈ, ਪੰਜਾਬ ਸਰਕਾਰ ਤੋਂ ਮੰਗਿਆ ਰਿਕਾਰਡ

ਇਸ ਦੌਰੇ ਦੌਰਾਨ ਸੂਬਾ ਸਰਕਾਰ ਵੱਲੋਂ ਪੰਜਾਬ ਨੂੰ ਉੱਤਰੀ ਭਾਰਤ ਦੇ ਪਸੰਦੀਦਾ ਨਿਵੇਸ਼ ਸਥਾਨ ਵਜੋਂ ਪੇਸ਼ ਕਰਦਿਆਂ ਇਸਦੀ ਰਣਨੀਤਕ ਸਥਿਤੀ, ਐਨਸੀਆਰ ਅਤੇ ਪ੍ਰਮੁੱਖ ਬੰਦਰਗਾਹਾਂ ਨਾਲ ਨਿਰਵਿਘਨ ਸੰਪਰਕ, ਮਜ਼ਬੂਤ ਉਦਯੋਗਿਕ ਕਲੱਸਟਰ, ਨਿਰਵਿਘਨ ਬਿਜਲੀ ਸਪਲਾਈ, ਹੁਨਰਮੰਦ ਕਾਰਜਬਲ ਅਤੇ ਅਗਾਂਹਵਧੂ ਨੀਤੀਗਤ ਮਾਹੌਲ ਨੂੰ ਉਜਾਗਰ ਕੀਤਾ ਜਾਵੇਗਾ। ਇਹ ਵਫ਼ਦ ਵਿਸ਼ਵਵਿਆਪੀ ਕੰਪਨੀਆਂ ਨੂੰ ਪੰਜਾਬ ਸਰਕਾਰ ਵੱਲੋਂ ਲਾਗੂ ਪ੍ਰਾਸ਼ਸਨਿਕ ਅਤੇ ਰੈਗੂਲੇਟਰੀ ਸੁਧਾਰਾਂ ਬਾਰੇ ਵੀ ਜਾਣੂ ਕਰਵਾਏਗਾ, ਜਿਸ ਵਿੱਚ ਫਾਸਟਟ੍ਰੈਕ ਪੰਜਾਬ ਸਿੰਗਲ-ਵਿੰਡੋ ਸਿਸਟਮ ਰਾਹੀਂ 173 ਤੋਂ ਵੱਧ ਸਰਕਾਰ ਤੋਂ ਕਾਰੋਬਾਰ ਸੇਵਾਵਾਂ, ਆਟੋ-ਡੀਮਡ ਪ੍ਰਵਾਨਗੀਆਂ, ਪੈਨ-ਅਧਾਰਤ ਬਿਜ਼ਨਸ ਇੰਡੈਂਟੀਫਾਇਰਜ਼ ਅਤੇ ਸਮਾਂ-ਬੱਧ ਸਿਧਾਂਤਕ ਪ੍ਰਵਾਨਗੀਆਂ ਲਈ ਪੰਜਾਬ ਰਾਈਟ ਟੂ ਬਿਜ਼ਨਸ ਐਕਟ ਵਿੱਚ ਸੋਧਾਂ ਸ਼ਾਮਲ ਹਨ। ਇਹ ਆਊਟਰੀਚ ਪ੍ਰੋਗਰਾਮ ਪੰਜਾਬ ਦੇ ਮਜ਼ਬੂਤ ਉਦਯੋਗਿਕ ਬੁਨਿਆਦੀ ਢਾਂਚੇ ‘ਤੇ ਵੀ ਰੌਸ਼ਨੀ ਪਾਏਗਾ, ਜਿਸ ਵਿੱਚ ਪਲੱਗ-ਐਂਡ-ਪਲੇ ਪਾਰਕ (ਸਥਾਪਤ ਬੁਨਿਆਦੀ ਢਾਂਚਾ) ਅਤੇ ਰਾਜਪੁਰਾ ਵਿਖੇ ਏਕੀਕ੍ਰਿਤ ਨਿਰਮਾਣ ਕਲੱਸਟਰ (ਆਈਐਮਸੀ) ਦੀ ਸ਼ਥਾਪਨਾ ਸ਼ਾਮਲ ਹਨ। ਇਸਦੇ ਨਾਲ ਹੀ ਸੂਬੇ ਨੂੰ ਇਨਵੈਸਟ ਪੰਜਾਬ ਰਾਹੀਂ ਹਾਸਲ ਹੋਏ 1.4 ਲੱਖ ਕਰੋੜ ਤੋਂ ਵੱਧ ਦੇ ਨਿਵੇਸ਼ ਬਾਰੇ ਵੀ ਜਾਣਕਾਰੀ ਦਿੱਤੀ ਜਾਵੇਗੀ। ਇਸ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਇਸ ਦ੍ਰਿਸ਼ਟੀਕੋਣ ਦਾ ਉਦੇਸ਼ ਸਾਫ਼ ਅਤੇ ਸਪੱਸ਼ਟ ਹੈ, ਜੋ ਨੀਤੀ ਵਿੱਚ ਸਥਿਰਤਾ, ਤੇਜ਼ੀ ਨਾਲ ਫੈਸਲੇ ਲੈਣ ਅਤੇ ਨਿਵੇਸ਼ਕਾਂ ਦੇ ਸਮੇਂ ਤੇ ਵਿਸ਼ਵਾਸ ਦਾ ਸਤਿਕਾਰ ਕਰਨ ਵਾਲੀ ਸ਼ਾਸਨ ਪ੍ਰਣਾਲੀ ਦੀ ਪੇਸ਼ਕਸ਼ ਕਰਕੇ ਪੰਜਾਬ ਨੂੰ ਵਿਸ਼ਵਵਿਆਪੀ ਉਦਯੋਗ ਲਈ ਇੱਕ ਪਸੰਦੀਦਾ ਸਥਾਨ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਦ੍ਰਿਸ਼ਟੀਕੋਣ ਦੀਆਂ ਜ਼ਰੂਰਤਾਂ ਨੂੰ ਸਮਝਦਿਆਂ ਉਨ੍ਹਾਂ ਨਾਲ ਸਾਂਝੇਦਾਰੀ ਅਤੇ ਭਾਈਵਾਲੀ ਰਾਹੀਂ ਕੰਮ ਕਰਦਿਆਂ ਇਹ ਯਕੀਨੀ ਬਣਾਉਣਾ ਕਿ ਸਰਕਾਰ ਉਨ੍ਹਾਂ ਦੇ ਵਿਕਾਸ ਦੀ ਕੁੰਜੀ ਬਣੇ।

ਇਹ ਵੀ ਪੜ੍ਹੋ Tarn Taran ‘ਚ ਦਿਨ-ਦਿਹਾੜੇ ਲੁਟੇਰਿਆਂ ਵੱਲੋਂ ਦੁਕਾਨਦਾਰ ਦਾ ਕ+ਤ+ਲ

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਨੇ ਆਪਣੇ ਬੁਨਿਆਦੀ ਢਾਂਚੇ ਦੀ ਮਜ਼ਬੂਤੀ ਅਤੇ ਉਦਯੋਗਿਕ ਸਮਰੱਥਾ ਦੇ ਵਿਸਥਾਰ ਨਾਲ ਨਿਵੇਸ਼ ਲਈ ਨਵੇਂ ਰਾਹ ਖੋਲ੍ਹੇ ਹਨ।ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਅਤੇ ਉਦਯੋਗ ਦਰਮਿਆਨ ਭਾਈਵਾਲੀ ਸਫ਼ਲਤਾ ਦੀ ਕੁੰਜੀ ਹੈ ਅਤੇ ਸੂਬਾ ਸਰਕਾਰ ਦਾ ਦ੍ਰਿੜ ਵਿਸ਼ਵਾਸ ਹੈ ਕਿ ਉਦਯੋਗਿਕ ਵਿਕਾਸ ਸਿਰਫ਼ ਉਦੋਂ ਹੀ ਸਾਕਾਰ ਹੋ ਸਕਦਾ ਹੈ ਜਦੋਂ ਅਸੀਂ ਬਰਾਬਰ ਦੇ ਭਾਈਵਾਲਾਂ ਵਜੋਂ ਕੰਮ ਕਰੀਏ। ਉਨ੍ਹਾਂ ਕਿਹਾ ਕਿ ਇਹ ਸਿਧਾਂਤ 2022 ਵਿੱਚ ਪੇਸ਼ ਕੀਤੀ ਗਈ ਸਾਡੀ ਨਵੀਂ ਉਦਯੋਗਿਕ ਨੀਤੀ ਦਾ ਮਾਰਗਦਰਸ਼ਨ ਕਰਦਾ ਹੈ, ਜੋ ਕਿ ਉਦਯੋਗ ਦੇ ਆਗੂਆਂ ਅਤੇ ਹਿੱਸੇਦਾਰਾਂ ਨਾਲ ਸਲਾਹ-ਮਸ਼ਵਰੇ ਰਾਹੀਂ ਬਣਾਈ ਗਈ ਸੀ, ਜਿਸਦਾ ਉਦੇਸ਼ ਉਦਯੋਗ ਦੀਆਂ ਜ਼ਰੂਰਤਾਂ ਅਤੇ ਇੱਛਾਵਾਂ ਦੀ ਪੂਰਤੀ ਨੂੰ ਯਕੀਨੀ ਬਣਾਉਂਣਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹੁਣ ਸੂਬਾ ਸਰਕਾਰ ਨੇ ਸੈਕਟਰ-ਵਿਸ਼ੇਸ਼ ਨੀਤੀਆਂ ਤਿਆਰ ਕਰਨ ਲਈ ਉਦਯੋਗ ਦੇ ਆਗੂਆਂ ਦੀ ਪ੍ਰਧਾਨਗੀ ਹੇਠ 24 ਸੈਕਟਰਲ ਕਮੇਟੀਆਂ ਬਣਾਈਆਂ ਹਨ। ਉਨ੍ਹਾਂ ਅੱਗੇ ਕਿਹਾ ਕਿ ਅਜਿਹੀਆਂ ਪਹਿਲਕਦਮੀਆਂ ਸਾਡੀਆਂ ਸਫ਼ਲਤਾ ਦੀਆਂ ਕਹਾਣੀਆਂ ਅਤੇ ਲੰਬੇ ਸਮੇਂ ਦੇ ਦ੍ਰਿਸ਼ਟੀਕੋਣ ਨੂੰ ਪੇਸ਼ ਕਰਦਿਆਂ ਉੱਤਰੀ ਭਾਰਤ ਵਿੱਚ ਪੰਜਾਬ ਨੂੰ ਨਿਵੇਸ਼ ਲਈ ਪਸੰਦੀਦਾ ਸਥਾਨ ਵਜੋਂ ਦਰਸਾਉਣ ਵਿੱਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ ਅਤੇ ਅਸੀਂ ਨਿਵੇਸ਼ਕਾਂ ਤੇ ਭਾਈਵਾਲਾਂ ਨੂੰ ਸਾਲ 2035 ਤੱਕ ਪੰਜਾਬ ਦੀ ਵਿਕਾਸ ਕਹਾਣੀ ਦਾ ਹਿੱਸਾ ਬਣਨ ਲਈ ਸੱਦਾ ਦੇ ਰਹੇ ਹਾਂ।ਵਫ਼ਦ ਦਾ ਉਦੇਸ਼ ਲੜੀਵਾਰ ਰੋਡ ਸ਼ੋਆਂ, ਕਾਰੋਬਾਰ ਮੀਟਿੰਗਾਂ ਅਤੇ ਪ੍ਰਮੁੱਖ ਗਲੋਬਲ ਕਾਰਪੋਰੇਸ਼ਨਾਂ ਅਤੇ ਸੰਸਥਾਵਾਂ ਨਾਲ ਗੱਲਬਾਤ ਰਾਹੀਂ ਪੰਜਾਬ ਨੂੰ ਜਾਪਾਨੀ ਅਤੇ ਦੱਖਣੀ ਕੋਰੀਆਈ ਕੰਪਨੀਆਂ ਲਈ ਮੋਬਿਲਟੀ, ਇਲੈਕਟ੍ਰਾਨਿਕਸ, ਈਐਸਡੀਐਮ, ਆਟੋ ਕੰਪੋਨੈਂਟਸ, ਫੂਡ ਪ੍ਰੋਸੈਸਿੰਗ, ਰਸਾਇਣਾਂ, ਗਰੀਨ ਊਰਜਾ, ਆਈਟੀ, ਸੈਮੀਕੰਡਕਟਰ, ਟੈਕਸਟਾਈਲ ਅਤੇ ਉੱਨਤ ਨਿਰਮਾਣ ਵਿੱਚ ਇੱਕ ਆਕਰਸ਼ਕ ਨਿਵੇਸ਼ ਸਥਾਨ ਵਜੋਂ ਸਥਾਪਤ ਕਰਨਾ ਹੈ।

ਇਹ ਵੀ ਪੜ੍ਹੋ ਭਾਰਤੀ ਕਮਿਊਨਿਸਟ ਪਾਰਟੀ ਤਹਿਸੀਲ ਤਲਵੰਡੀ ਸਾਬੋ ਦਾ ਚੋਣ ਇਜਲਾਸ ਸੰਪਨ

ਜਾਪਾਨ ਅਤੇ ਦੱਖਣੀ ਕੋਰੀਆ ਵਿੱਚ ਭਾਰਤੀ ਮਿਸ਼ਨਾਂ ਅਤੇ ਭਾਈਵਾਲ ਸੰਸਥਾਵਾਂ, ਦੋਵਾਂ ਦੇ ਸਮਰਥਨ ਨਾਲ ਤਿਆਰ ਕੀਤੇ ਗਏ ਇਹ ਪ੍ਰੋਗਰਾਮ ਮਜ਼ਬੂਤ ਆਰਥਿਕ ਸਬੰਧਾਂ, ਸਾਂਝੇ ਉੱਦਮਾਂ, ਤਕਨਾਲੋਜੀ ਦੇ ਆਦਾਨ-ਪ੍ਰਦਾਨ ਅਤੇ ਸਪਲਾਈ-ਚੇਨ ਏਕੀਕਰਨ ਵਿੱਚ ਸਹਾਈ ਹੋਣਗੇ। ਵਫ਼ਦ ਵੱਲੋਂ ਟੋਕੀਓ, ਓਸਾਕਾ ਅਤੇ ਸਿਓਲ ਵਿੱਚ ਭਾਰਤੀ ਮੂਲ ਦੇ ਲੋਕਾਂ ਨਾਲ ਸੱਭਿਆਚਾਰਕ ਅਤੇ ਭਾਈਚਾਰਕ ਸਬੰਧਾਂ ਦੀ ਮਜ਼ਬੂਤੀ ਲਈ ਪ੍ਰਵਾਸੀ ਭਾਈਚਾਰੇ ਨਾਲ ਵੀ ਵਿਸ਼ੇਸ਼ ਗੱਲਬਾਤ ਕੀਤੀ ਜਾਵੇਗੀ।ਆਪਣੇ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪ੍ਰੀ-ਸਮਿਟ ਆਊਟਰੀਚ ਦੇ ਹਿੱਸੇ ਵਜੋਂ ਪੰਜਾਬ ਸਰਕਾਰ ਪਹਿਲਾਂ ਹੀ ਨਵੀਂ ਦਿੱਲੀ ਵਿੱਚ ਜਾਪਾਨ-ਪੰਜਾਬ ਨਿਵੇਸ਼ ਗੋਲਮੇਜ਼, ਜੀਸੀਸੀ ਗੋਲਮੇਜ਼ ਅਤੇ ਸੀਆਈਐਸ ਗੋਲਮੇਜ਼ ਸਮੇਤ ਵੱਖ-ਵੱਖ ਮੀਟਿੰਗਾਂ ਕਰ ਚੁੱਕੀ ਹੈ, ਜਿਸ ਦੌਰਾਨ ਵਿਸ਼ਵਵਿਆਪੀ ਉਦਯੋਗਾਂ ਅਤੇ ਡਿਪਲੋਮੈਟਾਂ ਨੇ ਪੰਜਾਬ ਵਿੱਚ ਨਿਵੇਸ਼ ਅਤੇ ਭਾਈਵਾਲੀ ਲਈ ਡੂੰਘੀ ਦਿਲਚਸਪੀ ਦਿਖਾਈ। ਇਸ ਤੋਂ ਇਲਾਵਾ ਪੰਜਾਬ ਨੇ ਗੁਰੂਗ੍ਰਾਮ, ਦਿੱਲੀ, ਬੰਗਲੁਰੂ, ਹੈਦਰਾਬਾਦ ਅਤੇ ਚੇਨਈ ਵਰਗੇ ਦੇਸ਼ ਦੇ ਵੱਡੇ ਸ਼ਹਿਰਾਂ ਵਿੱਚ ਰੋਡ ਸ਼ੋਅ ਕੀਤੇ ਹਨ, ਜਿਸ ਦੌਰਾਨ ਵੱਡੇ ਕਾਰਪੋਰੇਟ, ਐਮਐਸਐਮਈਜ਼ ਅਤੇ ਸੈਕਟਰਲ ਸੰਸਥਾਵਾਂ ਨਾਲ ਪੰਜਾਬ ਦੇ ਦ੍ਰਿਸ਼ਟੀਕੋਣ, ਨਿਵੇਸ਼ ਲਈ ਤਿਆਰ ਮੌਕਿਆਂ ਅਤੇ 2026 ਸੰਮੇਲਨ ਲਈ ਵਿਸ਼ੇਸ਼ ਪ੍ਰਸਤਾਵ ਨੂੰ ਸਾਂਝਾ ਕੀਤਾ ਗਿਆ।ਉਦਯੋਗ ਅਤੇ ਵਣਜ ਮੰਤਰੀ ਸ੍ਰੀ ਸੰਜੀਵ ਅਰੋੜਾ ਨੇ ਕਿਹਾ ਕਿ ਇਹ ਪਹਿਲ ਨਵੇਂ ਆਰਥਿਕ ਸਬੰਧ ਬਣਾਉਣ, ਮੌਜੂਦਾ ਵਿਦੇਸ਼ੀ ਉਦਯੋਗ ਦੀ ਦੇਖਰੇਖ ਲਈ ਢੁਕਵਾਂ ਮਾਹੌਲ ਯਕੀਨੀ ਬਣਾਉਣ ਅਤੇ ਅੰਤਰਰਾਸ਼ਟਰੀ ਕਾਰੋਬਾਰ ਦੇ ਖੇਤਰ ਵਜੋਂ ਪੰਜਾਬ ਨੂੰ ਇੱਕ ਪਸੰਦੀਦਾ ਨਿਵੇਸ਼ ਸਥਾਨ ਵਜੋਂ ਦਰਸਾਉਣ ਲਈ ਇੱਕ ਮਹੱਤਵਪੂਰਨ ਕਦਮ ਹੈ।ਪੰਜਾਬ ਸਰਕਾਰ ਦਾ ਉਦੇਸ਼ ਇਸ ਦੌਰੇ ਰਾਹੀਂ ਉਦਯੋਗਿਕ ਭਾਈਵਾਲੀ ਨੂੰ ਵਧਾਉਣ, ਸਾਂਝੇ ਉੱਦਮਾਂ, ਤਕਨਾਲੋਜੀ ਦੇ ਆਦਾਨ ਪ੍ਰਦਾਨ ਅਤੇ ਖੋਜ-ਅਧਾਰਤ ਸਹਿਯੋਗ ਲਈ ਨਵੇਂ ਰਸਤੇ ਲੱਭਣ, ਅਤੇ ਆਲਮੀ ਉਦਯੋਗਿਕ ਆਗੂਆਂ ਨੂੰ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ-2026 ਵਿੱਚ ਭਾਈਵਾਲ ਦੇਸ਼ਾਂ, ਪ੍ਰਦਰਸ਼ਕਾਂ ਅਤੇ ਮੁਹਾਰਤ ਤੇ ਗਿਆਨ ਦੇ ਆਦਾਨ-ਪ੍ਰਦਾਨ ਦੇ ਭਾਈਵਾਲ ਵਜੋਂ ਹਿੱਸਾ ਲੈਣ ਲਈ ਉਤਸ਼ਾਹਿਤ ਕਰਨਾ ਹੈ।ਇਨਵੈਸਟ ਪੰਜਾਬ ਨੇ ਉਮੀਦ ਤੇ ਵਿਸ਼ਵਾਸ ਜਤਾਇਆ ਕਿ ਇਹ ਮਿਸ਼ਨ ਅੰਤਰਰਾਸ਼ਟਰੀ ਪੱਧਰ ‘ਤੇ ਪੰਜਾਬ ਦੀ ਮਜ਼ਬੂਤ ਪਛਾਣ ਨੂੰ ਕਾਇਮ ਕਰਨ ਦੇ ਨਾਲ-ਨਾਲ ਜਾਪਾਨ, ਦੱਖਣੀ ਕੋਰੀਆ ਅਤੇ ਆਲਮੀ ਮਾਰਕੀਟ ਤੋਂ ਉੱਚ-ਗੁਣਵੱਤਾ ਤੇ ਲੰਬੇ ਸਮੇਂ ਦੇ ਨਿਵੇਸ਼ ਨੂੰ ਆਕਰਸ਼ਿਤ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਏਗਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

 

Mp Amritpal Singh ਦੀ ਪੈਰੋਲ ‘ਤੇ ਹਾਈਕੋਰਟ ‘ਚ ਹੋਈ ਸੁਣਵਾਈ, ਪੰਜਾਬ ਸਰਕਾਰ ਤੋਂ ਮੰਗਿਆ ਰਿਕਾਰਡ

Chandigarh News:ਰਾਸ਼ਟਰੀ ਸੁਰੱਖਿਆ ਐਕਟ (NSA) ਤਹਿਤ ਆਸਾਮ ਦੀ ਡਿੱਬਰੂਗੜ੍ਹ ਜੇਲ੍ਹ ਵਿਚ ਬੰਦ ਖਡੂਰ ਸਾਹਿਬ ਤੋਂ ਲੋਕ ਸਭਾ ਮੈਂਬਰ ਅਤੇ ਵਾਰਿਸ ਪੰਜਾਬ ਦੇ, ਜਥੇਬੰਦੀ ਦੇ ਮੁਖੀ ਭਾਈ ਅੰਮ੍ਰਿਤਪਾਲ ਸਿੰਘ ਦੀ ਪੈਰੋਲ ਉੱਪਰ ਅੱਜ ਪੰਜਾਬ ਤੇ ਹਰਿਆਣਾ ਹਾਈਕੋਰਟ ਵਿਚ ਸੁਣਵਾਈ ਹੋਈ। ਅੱਜ 1 ਦਸੰਬਰ ਤੋਂ ਸ਼ੁਰੂ ਹੋਏ ਲੋਕ ਸਭਾ ਦੇ ਸ਼ਰਦ ਰੁੱਤ ਸੈਸ਼ਨ ਵਿਚ ਹਿੱਸਾ ਲੈਣ ਦੀ ਮੰਗ ਨੂੰ ਲੈ ਕੇ ਅੰਮ੍ਰਿਤਪਾਲ ਸਿੰਘ ਵੱਲੋਂ ਦਾਈਰ ਕੀਤੀ ਪਿਟੀਸ਼ਨ ‘ਤੇ ਸੁਣਵਾਈ ਦੌਰਾਨ ਮਾਣਯੋਗ ਅਦਾਲਤ ਨੇ ਪੰਜਾਬ ਸਰਕਾਰ ਕੋਲੋਂ ਉਨ੍ਹਾਂ ਦਸਤਾਵੇਜ਼ਾਂ ਦੀ ਮੰਗ ਕੀਤੀ ਹੈ, ਜਿਸਦੇ ਆਧਾਰ ‘ਤੇ ਉਸਦੇ ਵੱਲੋਂ ਲੰਘੀ 24 ਨਵੰਬਰ ਨੂੰ ਪੈਰੋਲ ਦੀ ਅਰਜ਼ੀ ਰੱਦ ਕੀਤੀ ਸੀ।

ਇਹ ਵੀ ਪੜ੍ਹੋ Tarn Taran ‘ਚ ਦਿਨ-ਦਿਹਾੜੇ ਲੁਟੇਰਿਆਂ ਵੱਲੋਂ ਦੁਕਾਨਦਾਰ ਦਾ ਕ+ਤ+ਲ

ਅੰਮ੍ਰਿਤਪਾਲ ਸਿੰਘ ਦੇ ਵਕੀਲ ਈਮਾਨ ਸਿੰਘ ਖਾਰਾ ਨੇ ਮੀਡੀਆ ਨੂੰ ਜਾਣਕਾਰੀ ਦਿੰਦਿਆਂ ਦਸਿਆ ਕਿ ਉਨ੍ਹਾਂ ਦੇ ਮੁਵੱਕਲ ਨੂੰ ਲੋਕ ਸਭਾ ਮੈਂਬਰ ਚੁਣੇ ਜਾਣ ਤੋਂ ਬਾਅਦ ਸਿਰਫ਼ ਸਹੁੰ ਚੁੱਕ ਸਮਾਗਮ ਨੂੰ ਛੱਡ ਹਾਲੇ ਤੱਕ ਆਪਣੇ ਹਲਕੇ ਦੇ ਲੋਕਾਂ ਦੇ ਮੁੱਦੇ ਚੁੱਕਣ ਲਈ ਇੱਕ ਵਾਰ ਵੀ ਸੰਸਦ ਦੇ ਸੈਸ਼ਨ ਵਿਚ ਸ਼ਾਮਲ ਨਹੀਂ ਹੋਣ ਦਿੱਤਾ ਜਾ ਰਿਹਾ। ਜਦੋਂਕਿ ਜੰਮੂ ਕਸ਼ਮੀਰ ਤੋਂ ਅਜਾਦ ਮੈਂਬਰ ਤੇ ਤਿਹਾੜ ਜੇਲ੍ਹ ਵਿਚ ਬੰਦ ਇੰਜੀਨੀਅਰ ਰਸ਼ੀਦ ਤੋਂ ਇਲਾਵਾ ਹੋਰਨਾਂ ਮਾਮਲਿਆਂ ਵਿਚ ਕਈਆਂ ਨੁੰ ਪੈਰੋਲ ‘ਤੇ ਸੰਸਦ ਵਿਚ ਸ਼ਾਮਲ ਹੋਣ ਦਾ ਮੌਕਾ ਦਿੱਤਾ ਜਾਂਦਾ ਰਿਹਾ।

ਇਹ ਵੀ ਪੜ੍ਹੋ ਸੰਸਦ ਦਾ ਸਰਦ ਰੁੱਤ ਸੈਸ਼ਨ ਸ਼ੁਰੂ; ਸ਼ੁਰੂਆਤ ‘ਚ ਹੀ ਹੋਇਆ ਹੰਗਾਮਾ, ਲੋਕ ਸਭਾ 12 ਵਜੇਂ ਤੱਕ ਮੁਲਤਵੀਂ

ਜਿਕਰਯੋਗ ਹੈ ਕਿ ਇਸਤੋਂ ਪਹਿਲਾਂ ਵੀ ਅੰਮ੍ਰਿਤਪਾਲ ਸਿੰਘ ਵੱਲੋਂ ਹਾਈਕੋਰਟ ਵਿਚ ਸੈਸ਼ਨ ‘ਚ ਸ਼ਾਮਲ ਹੋਣ ਦੀ ਇਜ਼ਾਜਤ ਦੇਣ ਲਈ ਅਰਜ਼ੀ ਦਾਈਰ ਕੀਤੀ ਸੀ, ਜਿਸਦੇ ਉੱਪਰ ਅਦਾਲਤ ਨੇ ਪੰਜਾਬ ਸਰਕਾਰ ਨੂੰ ਇੱਕ ਹਫ਼ਤੇ ਵਿਚ ਫੈਸਲਾ ਸੁਣਾਉਣ ਲਈ ਕਿਹਾ ਸੀ। ਅਦਾਲਤ ਦੇ ਇਸ ਫੈਸਲੇ ਤੋਂ ਬਾਅਦ ਪੰਜਾਬ ਸਰਕਾਰ ਦੇ ਗ੍ਰਹਿ ਵੱਲੋਂ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਦੀ ਰੀਪੋਰਟ ਦੇ ਆਧਾਰ ‘ਤੇ ਅਮਨ ਤੇ ਕਾਨੂੰਨ ਦੀ ਸਥਿਤੀ ਦਾ ਹਵਾਲਾ ਦਿੰਦਿਆਂ ਪੈਰੋਲ ਦੀ ਅਰਜ਼ੀ ਰੱਦ ਕਰ ਦਿੱਤੀ ਗਈ ਸੀ। ਜਿਸਤੋਂ ਬਾਅਦ ਹੁਣ ਮੁੜ ਦੁਬਾਰਾ ਹਾਈਕੋਰਟ ਦਾ ਦਰਵਾਜ਼ਾ ਖੜਕਾਇਆ ਗਿਆ। ਹੁਣ ਇਸ ਮਸਲੇ ਉੱਪਰ ਅਗਲੇ ਸੋਮਵਾਰ ਨੂੰ ਸੁਣਵਾਈ ਹੋਵੇਗੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Tarn Taran ‘ਚ ਦਿਨ-ਦਿਹਾੜੇ ਲੁਟੇਰਿਆਂ ਵੱਲੋਂ ਦੁਕਾਨਦਾਰ ਦਾ ਕ+ਤ+ਲ

0

Tarn Taran News:ਸੋਮਵਾਰ ਨੂੰ ਮੋਟਰਸਾਈਕਲ ਸਵਾਰ ਦੇ ਲੁਟੇਰਿਆਂ ਵੱਲੋਂ ਤਰਨਤਾਰਨ ‘ਚ ਇੱਕ ਦੁਕਾਨਦਾਰ ਦਾ ਸ਼ਰੇਆਮ ਗੋਲੀਆਂ ਮਾਰ ਕੇ ਕਤਲ ਕਰ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਘਟਨਾ ਤੋਂ ਬਾਅਦ ਥਾਣਾ ਸਦਰ ਤਰਨਤਾਰਨ ਦੀ ਪੁਲਿਸ ਨੇ ਮੁਲਜਮਾਂ ਵਿਰੁਧ ਪਰਚਾ ਦਰਜ਼ ਕਰਕੇ ਭਾਲ ਸ਼ੁਰੂ ਕਰ ਦਿੱਤੀ ਹੈ ਪ੍ਰੰਤੂ ਇਸ ਘਟਨਾ ਕਾਰਨ ਲੋਕਾਂ ਵਿਚ ਦਹਿਸ਼ਤ ਦਾ ਮਾਹੌਲ ਹੈ।ਮ੍ਰਿਤਕ ਦੀ ਪਹਿਚਾਣ ਦਲਜੀਤ ਸਿੰਘ ਵਜੋਂ ਹੋਈ ਹੈ ਜੋਕਿ ਪਿੰਡ ਭੁੱਲਰ ਵਿਖੇ ਦਲਜੀਤ ਕਰਿਆਣਾ ਸਟੋਰ ਦੇ ਨਾਂ ‘ਤੇ ਦੁਕਾਨ ਚਲਾਉਂਦਾ ਸੀ।

ਇਹ ਵੀ ਪੜ੍ਹੋ ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਚੱਲ ਰਹੇ ਨਸ਼ਾ ਤਸਕਰੀ ਨੈੱਟਵਰਕ ਦਾ ਪਰਦਾਫਾਸ਼; 5 ਕਿਲੋ ਹੈਰੋਇਨ ਸਮੇਤ ਇੱਕ ਵਿਅਕਤੀ ਕਾਬੂ

ਸੀਸੀਟੀਵੀ ਕੈਮਰਿਆਂ ਵਿਚ ਕੈਦ ਹੋਈ ਘਟਨਾ ਮੁਤਾਬਕ ਕਰੀਬ 11 ਵਜੇਂ ਮੋਟਰਸਾਈਕਲ ‘ਤੇ ਸਵਾਰ ਹੋ ਕੇ ਦੋ ਲੁਟੇਰੇ ਦੁਕਾਨ ‘ਤੇ ਆਏ, ਜਿੰਨ੍ਹਾਂ ਵੱਲੋਂ ਕਥਿਤ ਤੌਰ ‘ਤੇ ਲੁੱਟ ਦੀ ਕੋਸ਼ਿਸ਼ ਕੀਤੀ ਗਈ। ਪ੍ਰੰਤੂ ਦੁਕਾਨਦਾਰ ਵੱਲੋਂ ਵਿਰੋਧ ਕਰਨ ‘ਤੇ ਉਸਦੇ ਉੱਪਰ ਗੋਲੀਆਂ ਚਲਾ ਦਿੱਤੀਆਂ, ਜਿਸਦੇ ਚੱਲਦੇ ਉਸਦੀ ਮੌਕੇ ‘ਤੇ ਮੌਤ ਹੋ ਗਈ। ਘਟਨਾ ਤੋਂ ਬਾਅਦ ਲੁਟੇਰੇ ਭੱਜਣ ਵਿਚ ਸਫ਼ਲ ਰਹੇ। ਮੌਕੇ ‘ਤੇ ਪੁੱਜੇ ਡੀਐਸਪੀ ਸੁਖਵੀਰ ਸਿੰਘ ਨੇ ਮੀਡੀਆ ਨੂੰ ਦਸਿਆ ਕਿ ਮੁਲਜਮਾਂ ਦੀ ਭਾਲ ਲਈ ਟੀਮਾਂ ਵੱਲੋਂ ਕੋਸ਼ਿਸ ਕੀਤੀ ਜਾ ਰਹੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਭਾਰਤੀ ਕਮਿਊਨਿਸਟ ਪਾਰਟੀ ਤਹਿਸੀਲ ਤਲਵੰਡੀ ਸਾਬੋ ਦਾ ਚੋਣ ਇਜਲਾਸ ਸੰਪਨ

0

👉ਜਰਨੈਲ ਸਿੰਘ ਯਾਤਰੀ ਸਕੱਤਰ ਅਤੇ ਮੱਖਣ ਸਿੰਘ ਗੁਰੂਸਰ ਮੀਤ ਸਕੱਤਰ ਬਣੇ
Bathinda News:ਮੋੜ ਮੰਡੀ ਦੇ ਗੁਰਦੁਆਰਾ ਸਾਹਿਬ ਦੇ ਦੀਵਾਨ ਹਾਲ ਵਿੱਚ ਮੱਖਣ ਸਿੰਘ ਜੋਧਪੁਰ, ਗੁਰਮੀਤ ਕੌਰ ਬੁਰਜ ਅਤੇ ਹਰੀ ਸਿੰਘ ਤਲਵੰਡੀ ਦੀ ਪ੍ਰਧਾਨਗੀ ਹੇਠ ਭਾਰਤੀ ਕਮਿਊਨਿਸਟ ਪਾਰਟੀ ਦੀ ਤਲਵੰਡੀ ਸਾਬੋ ਤਹਿਸੀਲ ਦਾ ਡੈਲੀਗੇਟ ਚੋਣ ਇਜਲਾਸ ਸਫਲਤਾ ਪੂਰਵਕ ਹੋਇਆ। ਅੱਜ ਦੇ ਇਜਲਾਜ ਨੂੰ ਸੰਬੋਧਨ ਕਰਦਿਆਂ ਪਾਰਟੀ ਦੇ ਜਿਲਾ ਸਕੱਤਰ ਬਲਕਰਨ ਸਿੰਘ ਬਰਾੜ ਨੇ ਦੋਸ਼ ਲਾਇਆ ਕਿ ਪੰਜਾਬ ਸਰਕਾਰ ਨੇ ਨਰੇਗਾ ਦਾ ਕੰਮ ਬੰਦ ਕਰਕੇ ਮਜ਼ਦੂਰਾਂ ਦੇ ਚੁੱਲੇ ਠੰਡੇ ਕਰ ਦਿੱਤੇ ਹਨ ।ਉਹਨਾਂ ਮੰਗ ਕੀਤੀ ਕਿ ਜਲਦ ਤੋਂ ਜਲਦ ਮਨਰੇਗਾ ਦਾ ਕੰਮ ਸ਼ੁਰੂ ਕਰਵਾਇਆ ਜਾਵੇ।

ਇਹ ਵੀ ਪੜ੍ਹੋ ਬਹਿਮਣ ਦਿਵਾਨਾ ਵਿਖੇ CPI ਦੀ ਡੈਲੀਗੇਟ ਕਾਨਫਰੰਸ ਹੋਈ

ਪੰਜਾਬ ਸਰਕਾਰ ਨੂੰ ਆਪਣੇ ਕੀਤੇ ਹੋਏ ਵਾਅਦੇ ਯਾਦ ਕਰਾਉਂਦਿਆਂ ਕਾ. ਬਰਾੜ ਨੇ ਕਿਹਾ ਕਿ ਸਰਕਾਰ ਨੇ ਆਪਣਾ ਕੋਈ ਵੀ ਚੋਣ ਵਾਅਦਾ ਪੂਰਾ ਨਹੀਂ ਕੀਤਾ ਅਤੇ ਸਿਰਫ ਚੁਟਕਲੇ ਸੁਣਾ ਕੇ ਕੰਮ ਸਾਰਿਆ ਜਾ ਰਿਹਾ ਹੈ।ਇਜਲਾਸ ਨੂੰ ਸੰਬੋਧਨ ਕਰਦਿਆਂ ਮਜ਼ਦੂਰ ਆਗੂ ਮੱਖਣ ਸਿੰਘ ਗੁਰੂਸਰ ਅਤੇ ਜਰਨੈਲ ਸਿੰਘ ਯਾਤਰੀ ਨੇ ਕਿਹਾ ਕਿ ਜਿੱਥੇ ਕੇਂਦਰ ਸਰਕਾਰ ਬਿਜਲੀ ਬਿੱਲ 2025 ਲਿਆ ਕੇ ਬਿਜਲੀ ਦੀ ਸਹੂਲਤ ਗਰੀਬ ਅਤੇ ਨਿਮਨ ਮਧ ਵਰਗ ਦੀ ਪਹੁੰਚ ਤੋਂ ਬਾਹਰ ਕਰ ਰਹੀ ਹੈ,ਉੱਥੇ ਪੰਜਾਬ ਸਰਕਾਰ ਨੇ ਵੀ ਇਸ ਮਾਮਲੇ ਤੇ ਚੁੱਪ ਵੱਟੀ ਹੋਈ ਹੈ ਉਹਨਾਂ ਮੰਗ ਕੀਤੀ ਕਿ ਪੰਜਾਬ ਸਰਕਾਰ ਤੁਰੰਤ ਇਸ ਬਿੱਲ ਦੇ ਵਿਰੁੱਧ ਵਿਧਾਨ ਸਭਾ ਵਿੱਚ ਮਤਾ ਪਾਸ ਕਰਕੇ ਇਸ ਨੂੰ ਰੱਦ ਕਰੇ। ਇਜਲਾਸ ਵੱਲੋਂ ਪੰਜਾਬ ਸਰਕਾਰ ਵੱਲੋਂ ਰੋਡਵੇਜ਼ ਦੇ ਕੱਚੇ ਕਾਮਿਆਂ ਉੱਪਰ ਕੀਤੇ ਲਾਠੀ ਚਾਰਜ ਦੀ ਸਖਤ ਸ਼ਬਦਾਂ ਵਿੱਚ ਨਿੰਦਾ ਕੀਤੀ ਗਈ।

ਇਹ ਵੀ ਪੜ੍ਹੋ ਕੈਪਟਨ ਅਮਰਿੰਦਰ ਨੇ ਭਾਜਪਾ ਨੂੰ ਸ਼ੀਸ਼ਾ ਦਿਖਾਇਆ: ਰਾਜਾ ਵੜਿੰਗ

ਅੱਜ ਦੇ ਚੋਣ ਇਜਲਾਸ ਵੱਲੋਂ ਪਿਛਲੇ ਦਿਨੀ ਤਲਵੰਡੀ ਸਾਬੋ ਵਿਖੇ ਕੀਤੇ ਗਏ ਚੋਣ ਇਜਲਾਸ ਨੂੰ ਸਰਬ ਸੰਮਤੀ ਨਾਲ ਮਤਾ ਪਾ ਕੇ ਰੱਦ ਕੀਤਾ ਗਿਆ ਅਤੇ ਪਾਰਟੀ ਵਿਰੋਧੀ ਕਾਰਵਾਈਆਂ ਦੀ ਸਖਤ ਸ਼ਬਦਾਂ ਵਿੱਚ ਨਿੰਦਾ ਕੀਤੀ ਗਈ। ਇਜਲਾਸ ਵਿੱਚ ਸਰਬ ਸੰਮਤੀ ਨਾਲ 25 ਮੈਂਬਰੀ ਤਹਿਸੀਲ ਕਮੇਟੀ ਡਿਵੀਜ਼ਨ ਕਮੇਟੀ ਅਤੇ ਜ਼ਿਲਾ ਇਜਲਾਸ ਲਈ ਡੈਲੀਗੇਟਾਂ ਦੀ ਚੋਣ ਕੀਤੀ ਗਈ। ਨਵੀਂ ਚੁਣੀ ਗਈ ਤਹਿਸੀਲ ਕਮੇਟੀ ਵੱਲੋਂ ਜਰਨੈਲ ਸਿੰਘ ਯਾਤਰੀ ਨੂੰ ਤਹਿਸੀਲ ਸਕੱਤਰ, ਮੱਖਣ ਸਿੰਘ ਗੁਰੂਸਰ ਅਤੇ ਹਰੀ ਸਿੰਘ ਤਲਵੰਡੀ ਨੂੰ ਮੀਤ ਸਕੱਤਰ ਚੁਣਿਆ ਗਿਆ। ਇਜਲਾਸ ਨੂੰ ਹੋਰਨਾਂ ਤੋਂ ਇਲਾਵਾ ਸੁਖਦੇਵ ਸਿੰਘ ਕੁੱਬੇ, ਹਰਬੰਸ ਸਿੰਘ ਜੋਧਪੁਰ ਅਤੇ ਜਸਵੀਰ ਸਿੰਘ ਢੱਡੇ ਨੇ ਵੀ ਸੰਬੋਧਨ ਕੀਤਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਬਹਿਮਣ ਦਿਵਾਨਾ ਵਿਖੇ CPI ਦੀ ਡੈਲੀਗੇਟ ਕਾਨਫਰੰਸ ਹੋਈ

0

Bathinda News: ਬਠਿੰਡਾ ਦੇ ਪਿੰਡ ਬਹਿਮਣ ਦਿਵਾਨਾ ਵਿਖੇ ਸੀ ਪੀ ਆਈ(ਭਾਰਤੀ ਕਮਿਊਨਿਸਟ ਪਾਰਟੀ) ਸਬ ਡਵੀਜ਼ਨ ਬਠਿੰਡਾ ਦੀ ਡੈਲੀਗੇਟ ਕਾਨਫਰੰਸ ਮਨਦੀਪ ਸਰਦਾਰਗੜ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਪੰਜਾਬ ਸਰਕਾਰ ਵੱਲੋਂ ਵੋਟਾਂ ਵੇਲੇ ਲੋਕਾਂ ਨਾਲ ਕੀਤੇ ਵਾਅਦਿਆਂ ਤੇ ਗਰੰਟੀਆਂ ਤੋ ਮੁੱਕਰ ਜਾਣ ਦੀ ਸਖ਼ਤ ਨਿਖੇਧੀ ਕੀਤੀ ਗਈ। ਔਰਤਾਂ ਨੂੰ ਹਜਾਰ ਰੁਪੈ ਮਹੀਨਾ ਦੇਣ, ਮੁਲਾਜ਼ਮਾਂ ਲਈ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ, ਹਰ ਘਰ ਵਿਚ ਇੱਕ ਇਨਸਾਨ ਨੂੰ ਨੌਕਰੀ ਦੇਣ ਦੇ ਸਾਰੇ ਕੀਤੇ ਵਾਅਦੇ ਜੁਮਲੇ ਸਾਬਤ ਹੋਏ ਹਨ।

ਇਹ ਵੀ ਪੜ੍ਹੋ Bathinda ਦੇ ਨਾਮੀਂ ਹੋਟਲ ‘ਚ ਪੁਲਿਸ ਦੀ ਛਾਪੇਮਾਰੀ; ਹੋਟਲ ਮਾਲਕ ਸਮੇਤ 10 ਗ੍ਰਿਫਤਾਰ

ਕਾਨਫਰੰਸ ਨੇ ਗਰੀਬਾਂ ਲਈ ਹਰ ਮਹੀਨੇ ਕਣਕ ਦੇਣ ਵਿੱਚ ਕੀਤੀ ਕਟੌਤੀ ਦੀ ਘੋਰ ਨਿੰਦਾ ਕੀਤੀ ਹੈ ਅਤੇ ਮੰਗ ਕੀਤੀ ਕਿ ਵਾਅਦੇ ਮੁਤਾਬਕ ਵਿਧਵਾ, ਬੁਢਾਪਾ,ਅਪੰਗ ਤੇ ਬੇਸਹਾਰਾ ਪੈਨਸ਼ਨ 1500 ਤੋਂ ਵਧਾਕੇ 2500 ਰੁਪੈ ਕੀਤੀ ਜਾਵੇ। ਡੈਲੀਗੇਟ ਕਾਨਫਰੰਸ ਨੂੰ ਸੀ ਪੀ ਆਈ ਦੇ ਜ਼ਿਲਾ ਤੇ ਸੁਬਾਈ ਆਗੂਆਂ ਜਗਜੀਤ ਸਿੰਘ ਜੋਗਾ, ਸੁਰਜੀਤ ਸਿੰਘ ਸੋਹੀ, ਜਸਵੀਰ ਕੌਰ ਸਰਾਂ, ਪਰਮਜੀਤ ਸੇਖਪੁਰਾ ਨੇ ਸੰਬੋਧਨ ਕੀਤਾ।ਇਸ ਮੌਕੇ ਡੈਲੀਗੇਟਾ ਵਲੋ 19 ਮੈਂਬਰੀ ਸਬ ਡਵੀਜ਼ਨ ਕਮੇਟੀ ਚੁਣੀ ਗਈ , ਜਿਸਦਾ ਸੁਰਜੀਤ ਸਿੰਘ ਸਰਦਾਰਗੜ ਨੂੰ ਮੁੜ ਸਕੱਤਰ ਅਤੇ ਜਸਵੀਰ ਕੌਰ ਸਰਾਂ ਤੇ ਮਨਦੀਪ ਸਿੰਘ ਨੂੰ ਮੀਤ ਸਕੱਤਰ ਚੁਣਿਆ ਗਿਆ। ਕਾਨਫਰੰਸ ਨੇ ਜ਼ਿਲਾ ਪਾਰਟੀ ਦੀ ਚੋਣ ਲਈ 15 ਡੈਲੀਗੇਟ ਵੀ ਚੁਣੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

 

ਕੈਪਟਨ ਅਮਰਿੰਦਰ ਨੇ ਭਾਜਪਾ ਨੂੰ ਸ਼ੀਸ਼ਾ ਦਿਖਾਇਆ: ਰਾਜਾ ਵੜਿੰਗ

0

👉ਕਿਹਾ,ਇਸ ਗੱਲ ਤੇ ਸਹਿਮਤ ਹਨ ਕਿ ਪੰਜਾਬ ਵਿੱਚ ਭਾਜਪਾ ਦਾ ਕੋਈ ਭਵਿੱਖ ਨਹੀਂ ਹੈ
Punjab News: ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਹੈ ਕਿ ਉਹ ਸਾਬਕਾ ਮੁੱਖ ਮੰਤਰੀ ਅਮਰਿੰਦਰ ਸਿੰਘ ਨਾਲ ਸਹਿਮਤ ਹਨ ਕਿ ਭਾਜਪਾ ਦਾ ਆਪਣੇ ਪੱਧਰ ਤੇ ਪੰਜਾਬ ਵਿੱਚ ਕੋਈ ਭਵਿੱਖ ਨਹੀਂ ਹੈ।ਉਨ੍ਹਾਂ ਨੇ ਕਿਹਾ ਕਿ ਇਸਦਾ ਆਪਣੇ ਸਹਿਯੋਗੀਆਂ ਨਾਲ ਜਾਂ ਉਹਨਾਂ ਤੋਂ ਬਗੈਰ ਕੋਈ ਭਵਿੱਖ ਨਹੀਂ ਹੈ, ਕਿਉਂਕਿ ਪਾਰਟੀ ਨੇ ਆਪਣੀਆਂ ਪੰਜਾਬ ਵਿਰੋਧੀ ਨੀਤੀਆਂ ਨਾਲ ਪੰਜਾਬੀਆਂ ਨੂੰ ਖੁਦ ਤੋਂ ਪੂਰੀ ਤਰ੍ਹਾਂ ਦੂਰ ਅਤੇ ਵਿਰੋਧੀ ਬਣਾ ਲਿਆ ਹੈ।

ਇਹ ਵੀ ਪੜ੍ਹੋ ਮੇਅਰ ਮਹਿਤਾ ਨੇ ਰਾਈਜ਼ਿੰਗ ਕਿਡਜ਼ ਐਜੂਕੇਅਰ ਸਕੂਲ ਦੇ ਸਾਲਾਨਾ ਇਨਾਮ ਵੰਡ ਸਮਾਰੋਹ ‘ਚ ਮੁੱਖ ਮਹਿਮਾਨ ਵਜੋਂ ਕੀਤੀ ਸ਼ਿਰਕਤ

ਸੂਬਾ ਕਾਂਗਰਸ ਪ੍ਰਧਾਨ ਨੇ ਅਮਰਿੰਦਰ ਦੇ ਇਸ ਬਿਆਨ ‘ਤੇ ਪ੍ਰਤੀਕਿਰਿਆ ਦਿੰਦੇ ਹੋਏ ਕਿ ਭਾਜਪਾ ਆਪਣੇ ਪੱਧਰ ਤੇ ਪੰਜਾਬ ਵਿੱਚ ਸਰਕਾਰ ਨਹੀਂ ਬਣਾ ਸਕਦੀ ਅਤੇ ਅਕਾਲੀਆਂ ਨਾਲ ਗਠਜੋੜ ਕਰਨਾ ਚਾਹੀਦਾ ਹੈ, ਉਪਰ ਟਿੱਪਣੀ ਕਰਦਿਆਂ ਕਿਹਾ ਕਿ ਭਾਜਪਾ ਕਦੇ ਵੀ ਪੰਜਾਬ ਵਿੱਚ ਸਰਕਾਰ ਨਹੀਂ ਬਣਾ ਸਕਦੀ, ਫਿਰ ਭਾਵੇਂ ਅਕਾਲੀਆਂ ਦੇ ਨਾਲ ਹੋਵੇ ਜਾਂ ਫਿਰ ਅਕਾਲੀਆਂ ਤੋਂ ਬਗੈਰ ਹੋਵੇ।ਉਨ੍ਹਾਂ ਕਿਹਾ ਕਿ ਦੋਵੇਂ ਪਾਰਟੀਆਂ ਦਾ ਪਹਿਲਾਂ ਹੀ ਪੰਜਾਬ ਵਿੱਚੋਂ ਸਫਾਇਆ ਹੋ ਚੁੱਕਾ ਹੈ ਅਤੇ ਇਨ੍ਹਾਂ ਲਈ ਮੁੜ ਸੁਰਜੀਤੀ ਜਾਂ ਮੁਕਤੀ ਦੀ ਕੋਈ ਉਮੀਦ ਜਾਂ ਗੁੰਜਾਇਸ਼ ਨਹੀਂ ਹੈ।ਉਨ੍ਹਾਂ ਨੇ ਜ਼ੋਰ ਦਿੰਦਿਆਂ ਕਿਹਾ ਕਿ ਇੱਕ ਗੱਲ ਦੀ ਕਦਰ ਕਰਨੀ ਚਾਹੀਦੀ ਹੈ ਅਤੇ ਉਹ ਕੈਪਟਨ ਸਾਹਿਬ ਨਾਲ ਸਹਿਮਤ ਹਨ, ਜਿਹੜੇ ਪਿੱਛੇ ਹਟ ਕੇ ਸਿਆਣੇ ਹੋ ਗਏ ਹਨ ਅਤੇ ਆਪਣੀ ਪਾਰਟੀ ਨੂੰ ਸ਼ੀਸ਼ਾ ਦਿਖਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਭਾਵੇਂ ਅਕਾਲੀ ਅਤੇ ਭਾਜਪਾ ਇਕੱਠੇ ਹੋ ਜਾਣ, ਤਾਂ ਵੀ ਕੋਈ ਫ਼ਰਕ ਨਹੀਂ ਪਵੇਗਾ, ਕਿਉਂਕਿ ਜ਼ੀਰੋ ਪਲੱਸ ਜ਼ੀਰੋ ਹਮੇਸ਼ਾ ਜ਼ੀਰੋ ਹੁੰਦਾ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

 

ਮੇਅਰ ਮਹਿਤਾ ਨੇ ਰਾਈਜ਼ਿੰਗ ਕਿਡਜ਼ ਐਜੂਕੇਅਰ ਸਕੂਲ ਦੇ ਸਾਲਾਨਾ ਇਨਾਮ ਵੰਡ ਸਮਾਰੋਹ ‘ਚ ਮੁੱਖ ਮਹਿਮਾਨ ਵਜੋਂ ਕੀਤੀ ਸ਼ਿਰਕਤ

0

Bathinda News: ਲਾਲ ਸਿੰਘ ਨਗਰ ਦੀ ਗਲੀ ਨੰਬਰ 33 ਵਿੱਚ ਸਥਿਤ ਰਾਈਜ਼ਿੰਗ ਕਿਡਜ਼ ਐਜੂਕੇਅਰ ਸਕੂਲ ਵਿਖੇ ਸਾਲਾਨਾ ਇਨਾਮ ਵੰਡ ਸਮਾਰੋਹ ਆਯੋਜਿਤ ਕੀਤਾ ਗਿਆ। ਇਸ ਦੌਰਾਨ ਨਗਰ ਨਿਗਮ ਦੇ ਮੇਅਰ ਸ੍ਰੀ ਪਦਮਜੀਤ ਸਿੰਘ ਮਹਿਤਾ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਉਨ੍ਹਾਂ ਦੇ ਨਾਲ ਐਮਸੀ ਸ੍ਰੀ ਆਤਮਾ ਸਿੰਘ ਅਤੇ ਕ੍ਰਿਕਟ ਕੋਚ ਸ੍ਰੀ ਆਸ਼ਾ ਨੰਦ ਸੈਣੀ ਵੀ ਮੌਜੂਦ ਸਨ।ਇਸ ਮੌਕੇ ਸਕੂਲ ਡਾਇਰੈਕਟਰ ਸ੍ਰੀ ਵਿਨੋਦ ਸਾਜਵਾਨ, ਪ੍ਰਿੰਸੀਪਲ ਸ਼੍ਰੀਮਤੀ ਸੁਨਿਧੀ ਸਾਜਵਾਨ ਅਤੇ ਪੂਰੀ ਟੀਮ ਨੇ ਮੁੱਖ ਮਹਿਮਾਨ ਮੇਅਰ ਸ੍ਰੀ ਪਦਮਜੀਤ ਸਿੰਘ ਮਹਿਤਾ ਦਾ ਸਨਮਾਨ ਕੀਤਾ।

ਇਹ ਵੀ ਪੜ੍ਹੋ ਵਿਸ਼ਵ ਏਡਜ਼ ਦਿਵਸ: ਡਾ. ਬਲਬੀਰ ਸਿੰਘ ਨੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਅਤੇ ਐੱਚ.ਆਈ.ਵੀ. ਤੋਂ ਆਪਣੇ ਆਪ ਨੂੰ ਬਚਾਉਣ ਦੀ ਅਪੀਲ ਕੀਤੀ

ਬੱਚਿਆਂ ਵੱਲੋਂ ਮੇਅਰ ਸ੍ਰੀ ਪਦਮਜੀਤ ਸਿੰਘ ਮਹਿਤਾ ਦਾ ਫੁੱਲਾਂ ਦੀ ਵਰਖਾ ਨਾਲ ਸਵਾਗਤ ਕੀਤਾ ਗਿਆ, ਜਦੋਂ ਕਿ ਮੇਅਰ ਨੇ ਦੀਪ ਜਗਾ ਕੇ ਸਮਾਰੋਹ ਦਾ ਉਦਘਾਟਨ ਕੀਤਾ।ਸਮਾਗਮ ਦੌਰਾਨ ਮੇਅਰ ਸ੍ਰੀ ਮਹਿਤਾ ਨੇ ਵੱਖ-ਵੱਖ ਮੁਕਾਬਲਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਪ੍ਰਤਿਭਾਸ਼ਾਲੀ ਵਿਦਿਆਰਥੀਆਂ ਨੂੰ ਇਨਾਮ ਦੇ ਕੇ ਉਤਸ਼ਾਹਿਤ ਕੀਤਾ। ਉਨ੍ਹਾਂ ਬੱਚਿਆਂ ਦੀ ਮਿਹਨਤ, ਅਨੁਸ਼ਾਸਨ ਅਤੇ ਸਮਰਪਣ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਵਿਦਿਆਰਥੀਆਂ ਦੁਆਰਾ ਪੇਸ਼ ਕੀਤੇ ਗਏ ਸੱਭਿਆਚਾਰਕ ਅਤੇ ਰੰਗਾਰੰਗ ਪ੍ਰੋਗ੍ਰਾਮ ਨੇ ਉਨ੍ਹਾਂ ਦੀ ਪ੍ਰਤਿਭਾ ਅਤੇ ਅਧਿਆਪਕਾਂ ਦੀ ਪ੍ਰਭਾਵਸ਼ਾਲੀ ਅਗਵਾਈ ਨੂੰ ਪੂਰੀ ਤਰ੍ਹਾਂ ਪ੍ਰਦਰਸ਼ਿਤ ਕੀਤਾ ਹੈ।ਆਪਣੇ ਸੰਬੋਧਨ ਵਿੱਚ, ਮੇਅਰ ਸ਼੍ਰੀ ਮਹਿਤਾ ਨੇ ਕਿਹਾ, “ਇਹ ਛੋਟੇ ਬੱਚੇ ਦੇਸ਼ ਦਾ ਭਵਿੱਖ ਹਨ ਅਤੇ ਅਧਿਆਪਕ ਉਨ੍ਹਾਂ ਦੀ ਪ੍ਰਤਿਭਾ ਨੂੰ ਨਿਖਾਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾ ਰਹੇ ਹਨ। ਭਵਿੱਖ ਵਿੱਚ, ਇਹ ਬੱਚੇ ਦੇਸ਼ ਨੂੰ ਨਵੀਆਂ ਉਚਾਈਆਂ ‘ਤੇ ਲੈ ਕੇ ਜਾਣਗੇ।”

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

 

ਵਿਸ਼ਵ ਏਡਜ਼ ਦਿਵਸ: ਡਾ. ਬਲਬੀਰ ਸਿੰਘ ਨੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਅਤੇ ਐੱਚ.ਆਈ.ਵੀ. ਤੋਂ ਆਪਣੇ ਆਪ ਨੂੰ ਬਚਾਉਣ ਦੀ ਅਪੀਲ ਕੀਤੀ

0

SAS Nagar News:ਰਾਜ ਪੱਧਰੀ ਵਿਸ਼ਵ ਏਡਜ਼ ਦਿਵਸ ਸਮਾਗਮ ਨੂੰ ਸੰਬੋਧਨ ਕਰਦਿਆਂ, ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਪੰਜਾਬ ਦੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ, ਐੱਚ.ਆਈ.ਵੀ. ਤੋਂ ਆਪਣੇ ਆਪ ਨੂੰ ਬਚਾਉਣ ਅਤੇ ਸੂਈਆਂ ਸਾਂਝੀਆਂ ਕਰਨ ਦੀ ਮਾੜੀ ਆਦਤ ਨੂੰ ਤੁਰੰਤ ਬੰਦ ਕਰਨ ਦੀ ਅਪੀਲ ਕੀਤੀ।ਉਨ੍ਹਾਂ ਐੱਚ.ਆਈ.ਵੀ. ਨਾਲ ਪੀੜਤ ਲੋਕਾਂ ਨੂੰ ਅੱਗੇ ਅਪੀਲ ਕੀਤੀ ਕਿ ਉਹ ਇਸ ਨੂੰ ਸਮਾਜਿਕ ਕਲੰਕ ਸਮਝ ਕੇ ਚੁੱਪ-ਚਾਪ ਦੁੱਖ ਨਾ ਝੱਲਣ ਸਗੋਂ ਸਮੇਂ ਸਿਰ ਇਲਾਜ ਲੈਣ ਜੋ ਉਨ੍ਹਾਂ ਨੂੰ ਲੰਬੀ, ਸਿਹਤਮੰਦ ਅਤੇ ਵਿਹਾਰਕ ਜ਼ਿੰਦਗੀ ਜਿਉਣ ਦੇ ਯੋਗ ਬਣਾਉਂਦਾ ਹੈ। ਉਨ੍ਹਾਂ ਕਿਹਾ, “ਐੱਚਆਈਵੀ ਦਾ ਇਲਾਜ ਸੰਭਵ ਹੈ। ਕਿਸੇ ਨੂੰ ਵੀ ਟੈਸਟਿੰਗ ਜਾਂ ਇਲਾਜ ਤੋਂ ਡਰਨਾ ਨਹੀਂ ਚਾਹੀਦਾ। ਸਾਨੂੰ ਸਮਾਜਿਕ ਕਲੰਕ ਦੇ ਅੰਦਰਲੇ ਅਹਿਸਾਸ ਨੂੰ ਖਤਮ ਕਰਨਾ ਚਾਹੀਦਾ ਹੈ, ਜਾਗਰੂਕਤਾ ਨੂੰ ਉਤਸ਼ਾਹਿਤ ਕਰਨਾ ਚਾਹੀਦਾ ਹੈ ਅਤੇ ਪੰਜਾਬ ਨੂੰ ਐੱਚ ਆਈ ਵੀ ਮੁਕਤ ਬਣਾਉਣ ਲਈ ਸਮੂਹਿਕ ਤੌਰ ‘ਤੇ ਕੰਮ ਕਰਨਾ ਚਾਹੀਦਾ ਹੈ।” ਸਿਹਤ ਮੰਤਰੀ ਨੇ 2030 ਤੱਕ ਐੱਚ ਆਈ ਵੀ ਨੂੰ ਕੰਟਰੋਲ ਕਰਨ ਲਈ ਪੰਜਾਬ ਦੀ ਵਚਨਬੱਧਤਾ ਨੂੰ ਦੁਹਰਾਇਆ।ਇਹ ਸਮਾਗਮ ਪੰਜਾਬ ਸਟੇਟ ਏਡਜ਼ ਕੰਟਰੋਲ ਸੋਸਾਇਟੀ (ਪੀ ਐਸ ਏ ਸੀ ਐਸ) ਦੁਆਰਾ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ, ਪੰਜਾਬ ਦੇ ਅਧੀਨ ਰਿਆਤ ਬਾਹਰਾ ਯੂਨੀਵਰਸਿਟੀ, ਖਰੜ ਵਿਖੇ ਆਯੋਜਿਤ ਕੀਤਾ ਗਿਆ ਸੀ। ਡਾ. ਬਲਬੀਰ ਸਿੰਘ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ, ਜਦੋਂ ਕਿ ਵਿਸ਼ੇਸ਼ ਸਕੱਤਰ ਸਿਹਤ-ਕਮ-ਪ੍ਰੋਜੈਕਟ ਡਾਇਰੈਕਟਰ ਪੀ ਐਸ ਏ ਸੀ ਐਸ, ਸ਼੍ਰੀ ਘਣਸ਼ਿਆਮ ਥੋਰੀ, ਆਈ ਏ ਐਸ; ਰਿਆਤ ਬਾਹਰਾ ਯੂਨੀਵਰਸਿਟੀ ਦੇ ਚੇਅਰਮੈਨ-ਕਮ-ਚਾਂਸਲਰ, ਸ. ਗੁਰਵਿੰਦਰ ਸਿੰਘ; ਵਾਈਸ-ਚਾਂਸਲਰ, ਪ੍ਰੋ. ਡਾ. ਸੰਜੇ ਕੁਮਾਰ; ਅਤੇ ਸਾਬਕਾ ਵਿਧਾਇਕ, ਸ. ਗੁਰਪ੍ਰੀਤ ਸਿੰਘ ਜੀ ਪੀ, ਵਿਸ਼ੇਸ਼ ਮਹਿਮਾਨਾਂ ਵਜੋਂ ਸ਼ਾਮਲ ਹੋਏ।ਸਮਾਰੋਹ ਦੌਰਾਨ, ਐੱਚ ਆਈ ਵੀ/ਏਡਜ਼ ਦੀ ਰੋਕਥਾਮ ਅਤੇ ਨਿਯੰਤਰਣ ਵਿੱਚ ਉਸਾਰੂ ਯੋਗਦਾਨ ਪਾਉਣ ਵਾਲੀਆਂ 14 ਸੰਸਥਾਵਾਂ ਅਤੇ ਸੈਂਟਰਾਂ ਨੂੰ ਸਨਮਾਨਿਤ ਕੀਤਾ ਗਿਆ।

ਇਹ ਵੀ ਪੜ੍ਹੋ ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਚੱਲ ਰਹੇ ਨਸ਼ਾ ਤਸਕਰੀ ਨੈੱਟਵਰਕ ਦਾ ਪਰਦਾਫਾਸ਼; 5 ਕਿਲੋ ਹੈਰੋਇਨ ਸਮੇਤ ਇੱਕ ਵਿਅਕਤੀ ਕਾਬੂ

ਇਸ ਸਾਲ ਦੇ ਥੀਮ, “ਰੁਕਾਵਟ ਨੂੰ ਦੂਰ ਕਰਨਾ, ਏਡਜ਼ ਪ੍ਰਤੀ ਆਪਣੀ ਪ੍ਰਤੀਕਿਰਿਆ ਨੂੰ ਬਦਲਣਾ” ਨੂੰ ਉਜਾਗਰ ਕਰਦੇ ਹੋਏ, ਡਾ. ਬਲਬੀਰ ਸਿੰਘ ਨੇ ਐਚ ਆਈ ਵੀ/ਏਡਜ਼ ਵਿਰੁੱਧ ਲੜਾਈ ਵਿੱਚ ਲਚਕੀਲੇਪਣ, ਨਵੀਨਤਾ ਅਤੇ ਭਾਈਚਾਰਕ ਭਾਗੀਦਾਰੀ ਦੀ ਲੋੜ ‘ਤੇ ਜ਼ੋਰ ਦਿੱਤਾ।ਉਨ੍ਹਾਂ ਕਿਹਾ ਕਿ 2022 ਵਿੱਚ ਸ਼ੁਰੂ ਕੀਤੇ ਗਏ ਰਾਸ਼ਟਰੀ ਏਡਜ਼ ਕੰਟਰੋਲ ਪ੍ਰੋਗਰਾਮ (ਐਨ ਏ ਸੀ ਪੀ) ਦਾ ਪੰਜਵਾਂ ਪੜਾਅ, ਐਚ ਆਈ ਵੀ, ਐਸ ਟੀ ਆਈ ਅਤੇ ਆਰ ਟੀ ਆਈ ਦੇ ਵਿਆਪਕ ਪ੍ਰਬੰਧਨ ‘ਤੇ ਕੇਂਦ੍ਰਤ ਕਰਦਾ ਹੈ, ਜਿਸਦਾ ਉਦੇਸ਼ “ਤਿੰਨ 95” ਨੂੰ ਪੂਰਾ ਕਰਨਾ ਹੈ, ਜਿਸ ਵਿੱਚ 95% ਐਚ.ਆਈ.ਵੀ. ਨਾਲ ਜੀ ਰਹੇ ਲੋਕਾਂ ਨੂੰ ਆਪਣਾ ਐਚ.ਆਈ.ਵੀ. ਦਾ ਸਟੇਟਸ ਪਤਾ ਕਰਨਾ ਹੈ, 95% ਐਚ.ਆਈ.ਵੀ. ਪ੍ਰਭਾਵਿਤ ਲੋਕਾਂ ਨੂੰ ਇਲਾਜ ਅਧੀਨ ਰੱਖਣਾ ਹੈ ਅਤੇ 95% ਐਚ.ਆਈ.ਵੀ. ਪ੍ਰਭਾਵਿਤ ਲੋਕਾਂ ਦਾ ਵਾਇਰਲ ਲੋਡ ਘੱਟ ਕਰਨਾ ਹੈ। ਭਾਰਤ ਵਿੱਚ ਇਸ ਸਮੇਂ ਲਗਭਗ 24.67 ਲੱਖ ਐਚਆਈਵੀ ਸੰਕ੍ਰਮਿਤ ਲੋਕ ਹਨ। ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਪੰਜਾਬ ਵਿੱਚ ਐਚ.ਆਈ.ਵੀ. ਨੂੰ ਕੰਟਰੋਲ ਕਰਨ ਲਈ ਕਈ ਸਿਹਤ ਸੁਵਿਧਾਵਾਂ ਦਿੱਤੀਆਂ ਜਾ ਰਹੀਆਂ ਹਨ। ਐਚ.ਆਈ.ਵੀ. ਦੀ ਮੁਫ਼ਤ ਟੈਸਟਿੰਗ ਲਈ ਪੰਜਾਬ ਵਿੱਚ 115 ਆਈ.ਸੀ.ਟੀ.ਸੀ. ਕੇਂਦਰਾਂ ਚਲਾਏ ਜਾ ਰਹੇ ਹਨ। ਜਦੋਂ ਕਿ ਐਚ.ਆਈ.ਵੀ. ਦੇ ਇਲਾਜ ਅਤੇ ਰੋਕਥਾਮ 25 ਏ ਆਰ ਟੀ ਸੈਂਟਰਾਂ ਰਾਹੀਂ ਐਂਟੀਰੈਟਰੋਵਾਇਰਲ ਥੈਰਪੀ (ਏ ਆਰ ਟੀ) ਦੀ ਸੁਵਿਧਾ ਮੁਹੱਈਆ ਕਰਵਾਈ ਗਈ ਹੈ, ਜਿਨ੍ਹਾ ਵਿੱਚ ਲਗਭਗ 68 ਹਜਾਰ ਐਚ.ਆਈ.ਵੀ. ਪ੍ਰਭਾਵਿਤ ਲੋਕ ਮੁਫ਼ਤ ਏ ਆਰ ਟੀ ਦਵਾਈਆਂ ਲੈ ਰਹੇ ਹਨ। ਇਸ ਤੋਂ ਇਲਾਵਾ ਪੰਜਾਬ ਵਿੱਚ ਐਨ.ਜੀ.ਓਜ਼ ਦੇ ਸਹਿਯੋਗ ਨਾਲ 71 ਪ੍ਰੀਵੈਂਸ਼ਨ ਯੂਨਿਟਾਂ ਰਾਹੀਂ ਉੱਚ-ਜ਼ੋਖਮ ਵਾਲੇ ਲੋਕਾਂ ਨੂੰ ਮੁੱਖ ਰੱਖਦੇ ਹੋਏ ਖਾਸ ਪ੍ਰੋਗਰਾਮ ਲਾਗੂ ਕੀਤੇ ਹਨ।

ਇਹ ਵੀ ਪੜ੍ਹੋ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ 2026 ਤੋਂ ਪਹਿਲਾਂ ਨਿਵੇਸ਼ਕ ਆਊਟਰੀਚ ਮਿਸ਼ਨ ਅਤੇ ਗਲੋਬਲ ਰੋਡ ਸ਼ੋਅ ਲਈ ਪੰਜਾਬ ਸਰਕਾਰ ਦਾ ਵਫ਼ਦ ਜਾਪਾਨ ਅਤੇ ਦੱਖਣੀ ਕੋਰੀਆ ਦਾ ਕਰੇਗਾ ਦੌਰਾ

ਸੂਈਆਂ ਸਰਿੰਜਾਂ ਸਾਂਝੀਆਂ ਕਰਕੇ ਨਸ਼ੇ ਨੂੰ ਰੋਕਣ ਲਈ ਪੰਜਾਬ ਨੇ ਸਰਕਾਰੀ ਹਸਪਤਾਲਾਂ ਅਤੇ ਐਨ.ਜੀ.ਓਜ਼. ਰਾਹੀਂ 43 ਔਪੀਓਇਡ ਸਬਸਟੀਟਿਊਸ਼ਨ ਥੈਰਪੀ (ਓ ਐਸ ਟੀ) ਕੇਂਦਰ ਚਲਾਏ ਜਾ ਰਹੇ ਹਨ। ਇਨ੍ਹਾਂ ਕੇਂਦਰਾਂ ਵਿੱਚ ਨਸ਼ਾ ਛੁਡਾਉ ਦਵਾਈਆਂ ਮੁਫ਼ਤ ਦਿੱਤੀਆਂ ਜਾ ਰਹੀਆਂ ਹਨ ਤਾਂ ਜੋ ਉਨ੍ਹਾਂ ਦੇ ਜੀਵਨ ਪੱਧਰ ਵਿੱਚ ਸੁਧਾਰ, ਨਸ਼ਿਆਂ ਦੀ ਦੁਰਵਰਤੋਂ ਨੂੰ ਘਟਾਇਆ ਜਾ ਸਕੇ ਅਤੇ ਦੂਜੀਆਂ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਜਾ ਸਕਣ। ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਐਚ.ਆਈ.ਵੀ. ਦੇ ਵਿਤਕਰੇ ਨੂੰ ਖਤਮ ਕਰਨ ਲਈ ਪੰਜਾਬ ਵਿੱਚ ਐਚ.ਆਈ.ਵੀ./ਏਡਜ਼ ਪ੍ਰੀਵੇਂਸ਼ਨ ਐਂਡ ਕੰਟਰੋਲ ਐਕਟ ਲਾਗੂ ਕੀਤਾ ਗਿਆ ਹੈ। ਇਸ ਅਧੀਨ ਸਟੇਟ ਰੂਲਜ਼ ਲਾਗੂ ਕੀਤੇ ਗਏ ਹਨ ਅਤੇ ਐਚ.ਆਈ.ਵੀ. ਪ੍ਰਭਾਵਿਤਾਂ ਨਾਲ ਹੋ ਰਹੇ ਭੇਦਭਾਵ ਸੰਬੰਧੀ ਸ਼ਿਕਾਇਤਾਂ ਦੇ ਹੱਲ ਜਲੰਧਰ, ਪਟਿਆਲਾ, ਫਰੀਦਕੋਟ, ਫਿਰੋਜ਼ਪੁਰ ਅਤੇ ਰੋਪੜ ਦੇ ਸਿਵਿਲ ਸਰਜਨ ਨੂੰ ਰਾਜ ਪੱਧਰ ‘ਤੇ ਓੰਮਬਡਸਮੈਨ ਨਿਯੁਕਤ ਕੀਤਾ ਗਿਆ ਹੈ ਅਤੇ ਵੱਖ ਵੱਖ ਸੰਗਠਨਾਂ ਤੇ ਸੰਸਥਾਵਾਂ ‘ਤੇ ਸ਼ਿਕਾਇਤ ਅਧਿਕਾਰੀ ਨਿਯੁਕਤ ਕੀਤੇ ਗਏ ਹਨ। ਇਸ ਮੌਕੇ ਯੂਨੀਵਰਸਿਟੀ ਦੇ ਵਿਦਿਆਰਥੀਆਂ ਵੱਲੋਂ ਏਡਜ਼ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਲਈ ਨਾਟਕ ਵੀ ਪੇਸ਼ ਕੀਤਾ ਗਿਆ।ਇਸ ਮੌਕੇ ਤੇ ਐਡੀਸ਼ਨਲ ਪ੍ਰੋਜੈਕਟ ਡਾਇਰੈਕਟਰ ਡਾ. ਵਿਸ਼ਾਲ ਗਰਗ, ਜੁਆਇੰਟ ਡਾਇਰੈਕਟਰ (ਆਈ.ਈ.ਸੀ.) ਸ਼੍ਰੀਮਤੀ ਪਵਨ ਰੇਖਾ ਬੇਰੀ ਤੇ ਹੋਰ ਅਧਿਕਾਰੀ ਮੌਜੂਦ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

 

ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਚੱਲ ਰਹੇ ਨਸ਼ਾ ਤਸਕਰੀ ਨੈੱਟਵਰਕ ਦਾ ਪਰਦਾਫਾਸ਼; 5 ਕਿਲੋ ਹੈਰੋਇਨ ਸਮੇਤ ਇੱਕ ਵਿਅਕਤੀ ਕਾਬੂ

0

Amritsar News:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਮੁਕੰਮਲ ਤੌਰ ‘ਤੇ ਨਸ਼ਾ ਮੁਕਤ ਸੂਬਾ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਤਹਿਤ ਕਾਊਂਟਰ ਇੰਟੈਲੀਜੈਂਸ (ਸੀ.ਆਈ.) ਅੰਮ੍ਰਿਤਸਰ ਨੇ ਸਰਹੱਦ ਪਾਰੋਂ ਚੱਲ ਰਹੇ ਨਸ਼ਾ ਤਸਕਰੀ ਮਾਡਿਊਲ ਦੇ ਇੱਕ ਕਾਰਕੁੰਨ ਨੂੰ 5 ਕਿਲੋ ਹੈਰੋਇਨ ਸਮੇਤ ਗ੍ਰਿਫਤਾਰ ਕਰਕੇ ਇਸ ਗਿਰੋਹ ਦਾ ਪਰਦਾਫ਼ਾਸ਼ ਕੀਤਾ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਸੋਮਵਾਰ ਨੂੰ ਇੱਥੇ ਦਿੱਤੀ।ਗ੍ਰਿਫ਼ਤਾਰ ਕੀਤੇ ਗਏ ਦੋਸ਼ੀ ਦੀ ਪਛਾਣ ਕੁਲਦੀਪ ਸਿੰਘ ਵਜੋਂ ਹੋਈ ਹੈ, ਜੋ ਕਿ ਅੰਮ੍ਰਿਤਸਰ ਦਿਹਾਤੀ ਦੇ ਪਿੰਡ ਭਿੰਡੀ ਔਲਖ ਕਲਾਂ ਦਾ ਰਹਿਣ ਵਾਲਾ ਹੈ।

ਇਹ ਵੀ ਪੜ੍ਹੋ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ 2026 ਤੋਂ ਪਹਿਲਾਂ ਨਿਵੇਸ਼ਕ ਆਊਟਰੀਚ ਮਿਸ਼ਨ ਅਤੇ ਗਲੋਬਲ ਰੋਡ ਸ਼ੋਅ ਲਈ ਪੰਜਾਬ ਸਰਕਾਰ ਦਾ ਵਫ਼ਦ ਜਾਪਾਨ ਅਤੇ ਦੱਖਣੀ ਕੋਰੀਆ ਦਾ ਕਰੇਗਾ ਦੌਰਾ

ਪੁਲਿਸ ਟੀਮਾਂ ਨੇ ਨਸ਼ੀਲੇ ਪਦਾਰਥਾਂ ਦੀ ਬਰਾਮਦਗੀ ਤੋਂ ਇਲਾਵਾ ਉਕਤ ਦੋਸ਼ੀ ਦੀ ਹੀਰੋ ਡੀਲਕਸ ਮੋਟਰਸਾਈਕਲ ਵੀ ਜ਼ਬਤ ਕੀਤੀ ਹੈ, ਜਿਸਦੀ ਵਰਤੋਂ ਦੋਸ਼ੀ ਖੇਪਾਂ ਲਿਆਉਣ-ਲਿਜਾਣ ਲਈ ਕਰਦਾ ਸੀ।ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤਾ ਗਿਆ ਦੋਸ਼ੀ ਕੁਲਦੀਪ ਸਿੰਘ ਪਾਕਿਸਤਾਨ ਅਧਾਰਤ ਤਸਕਰ ਅਵਾਨ ਦੇ ਨਿਰਦੇਸ਼ਾਂ ’ਤੇ ਕੰਮ ਕਰ ਰਿਹਾ ਸੀ, ਜੋ ਸਰਹੱਦ ਪਾਰ ਤੋਂ ਨਸ਼ੀਲੇ ਪਦਾਰਥਾਂ ਦੀਆਂ ਖੇਪਾਂ ਡਰੋਨ ਰਾਹੀਂ ਭਾਰਤ ਪਹੁੰਚਾਉਂਦਾ ਸੀ।ਆਪ੍ਰੇਸ਼ਨ ਸਬੰਧੀ ਵੇਰਵੇ ਸਾਂਝੇ ਕਰਦੇ ਹੋਏ, ਡੀਜੀਪੀ ਨੇ ਕਿਹਾ ਕਿ ਸੀ.ਆਈ. ਅੰਮ੍ਰਿਤਸਰ ਦੀਆਂ ਟੀਮਾਂ ਨੂੰ ਭਾਰਤ-ਪਾਕਿਸਤਾਨ ਸਰਹੱਦੀ ਖੇਤਰ ਨੇੜਲੇ ਪਿੰਡ ਭਿੰਡੀ ਔਲਖ ਤੋਂ ਨਸ਼ੀਲੇ ਪਦਾਰਥਾਂ ਦੀ ਵੱਡੀ ਖੇਪ ਪ੍ਰਾਪਤ ਹੋਣ ਸਬੰਧੀ ਪੁਖਤਾ ਇਤਲਾਹ ਮਿਲੀ ਸੀ, ਜੋ ਇੱਕ ਸ਼ੱਕੀ ਵਿਅਕਤੀ ਵੱਲੋਂ ਪਿੰਡ ਭਿੰਡੀ ਔਲਖ ਦੇ ਗੇਟ ਨੇੜਲੇ ਇਲਾਕੇ ਤੋਂ ਅੱਗੇ ਡਿਲੀਵਰ ਕੀਤੀ ਜਾਣੀ ਸੀ ।

ਇਹ ਵੀ ਪੜ੍ਹੋ Punjab Police ਵੱਲੋਂ ਸਰਹੱਦੋਂ ਪਾਰ ਹਥਿਆਰ ਤਸਕਰੀ ਦਾ ਪਰਦਾਫ਼ਾਸ, 7 ਪਿਸਤੌਲਾਂ ਸਮੇਤ 2 ਕਾਬੂ

ਉਨ੍ਹਾਂ ਕਿਹਾ ਕਿ ਇਤਲਾਹ ‘ਤੇ ਤੇਜ਼ੀ ਨਾਲ ਕਾਰਵਾਈ ਕਰਦੇ ਹੋਏ, ਸੀ.ਆਈ. ਅੰਮ੍ਰਿਤਸਰ ਦੀ ਪੁਲਿਸ ਟੀਮ ਨੇ ਅਜਨਾਲਾ- ਲੋਪੋਕੇ ਸੜਕ ’ਤੇ ਸ਼ੱਕੀ ਕੁਲਦੀਪ ਸਿੰਘ ਨੂੰ ਗ੍ਰਿਫਤਾਰ ਕੀਤਾ ਅਤੇ ਉਸਦੇ ਕਬਜ਼ੇ ਵਿੱਚੋਂ ਹੈਰੋਇਨ ਦੀ ਖੇਪ ਬਰਾਮਦ ਕੀਤੀ।ਉਨ੍ਹਾਂ ਕਿਹਾ ਕਿ ਨੈੱਟਵਰਕ ਦੇ ਅਗਲੇ -ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਹੋਰ ਜਾਂਚ ਜਾਰੀ ਹੈ।ਇਸ ਸਬੰਧ ਵਿੱਚ, ਪੁਲਿਸ ਸਟੇਸ਼ਨ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ, ਅੰਮ੍ਰਿਤਸਰ ਵਿਖੇ ਐਨ.ਡੀ.ਪੀ.ਐਸ. ਐਕਟ ਦੀਆਂ ਧਾਰਾਵਾਂ 21, 25 ਅਤੇ 29 ਤਹਿਤ ਐਫਆਈਆਰ ਨੰਬਰ 71 ਮਿਤੀ 29-11-2025 ਤਹਿਤ ਕੇਸ ਦਰਜ ਕੀਤਾ ਗਿਆ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Our Visitor

1901496