Home Blog Page 2976

ਐਸਐਸਡੀਡਬਲਯੂਆਈਟੀ ‘ਚ ਲਗਾਇਆ ਇੱਕ ਰੋਜ਼ਾ ਸਫਾਈ ਕੈਪ

0
ਸੁਖਜਿੰਦਰ ਮਾਨ
ਬਠਿੰਡਾ, 4 ਅਪਰੈਲ: ਪਿ੍ੰਸੀਪਲ ਡਾ. ਨੀਰੂ ਗਰਗ ਦੀ ਅਗਵਾਈ ਹੇਠ ਸਥਾਨਕ ਐਸਐਸਡੀ ਵਿਮੈਨਸ ਇੰਸਟੀਚਿਊਟ ਆਫ਼ ਟੈਕਨਾਲੌਜੀ ਕਾਲਜ ਦੀ ਐਨਐਸਐਸ ਅਤੇ ਆਰਆਰਸੀ ਯੂਨਿਟ ਵੱਲੋਂ ਕੈਂਪਸ ਦੀ ਸਫ਼ਾਈ ਲਈ ਇੱਕ ਰੋਜ਼ਾ ਕੈਂਪ ਲਗਾਇਆ ਗਿਆ।ਕੈਂਪ ਸਵੇਰੇ 10:00 ਵਜੇ ਸ਼ੁਰੂ ਹੋਇਆ, ਜਿੱਥੇ ਐਨ.ਐਸ.ਐਸ ਪ੍ਰੋਗਰਾਮ ਅਫ਼ਸਰ ਡਾ: ਮੋਨਿਕਾ ਬਾਂਸਲ, ਸ੍ਰੀਮਤੀ ਮੰਨੂੰ ਕਾਰਤੀਕੀ ਅਤੇ ਸ੍ਰੀਮਤੀ ਨਵਿਤਾ ਸਿੰਗਲਾ ਦੀ ਦੇਖ-ਰੇਖ ਹੇਠ ਵਲੰਟੀਅਰਾਂ ਵੱਲੋਂ ਕਈ ਗਤੀਵਿਧੀਆਂ ਕੀਤੀਆਂ ਗਈਆਂ। ਇਸ ਕੈਂਪ ਨੂੰ ਆਯੋਜਨ ਕਰਨ ਦਾ ਮੁੱਖ ਉਦੇਸ਼ ਆਲੇ-ਦੁਆਲੇ ਦੀ ਸਫਾਈ ਕਰਨਾ ਸੀ ਜੋ ਕਿ ਸਾਡੀ ਸਰੀਰਕ ਤੰਦਰੁਸਤੀ ਅਤੇ ਵਾਤਾਵਰਣ ਲਈ ਸਭ ਤੋਂ ਮਹੱਤਵਪੂਰਨ ਹੈ ਅਤੇ ਇੱਕ ਸਿਹਤਮੰਦ ਦਿਮਾਗ ਅਤੇ ਸਰੀਰ ਨੂੰ ਯਕੀਨੀ ਬਣਾਉਂਦਾ ਹੈ।ਵਲੰਟੀਅਰਾਂ ਨੇ ਕੈਂਪਸ ਏਰੀਏ ਦੇ ਕਲਾਸ ਰੂਮ, ਵਿੰਡੋਜ਼, ਬੋਰਡ, ਲਾਇਬ੍ਰੇਰੀ, ਰੀਕ੍ਰੀਏਸ਼ਨ ਹਾਲ, ਗਾਰਡਨ ਅਤੇ ਆਲੇ-ਦੁਆਲੇ ਨੂੰ ਸਾਫ਼ ਕੀਤਾ। ਐਨਐਸਐਸ ਵਾਲੰਟੀਅਰਾਂ ਵਿੱਚ ਟੀਮ ਭਾਵਨਾ ਪੈਦਾ ਕਰਨ ਲਈ ਅਜਿਹੀਆਂ ਗਤੀਵਿਧੀਆਂ ਕਰਵਾਈਆਂ  ਜਾਂਦੀਆਂ ਹਨ। ਇਸ ਕੈਂਪ ਵਿੱਚ ਸਮੂਹ ਵਲੰਟੀਅਰਾਂ ਨੇ ਉਤਸ਼ਾਹ ਨਾਲ ਭਾਗ ਲਿਆ। ਸ਼੍ਰੀਮਤੀ ਸ਼ਿਵਾਨੀ ਮਿੱਤਲ ਨੇ ਸਹੁੰ ਚੁੱਕ ਸਮਾਗਮ ਦਾ ਸੰਚਾਲਨ ਕੀਤਾ ਜਿੱਥੇ ਸਾਰਿਆਂ ਨੇ ਪੂਰੇ ਰਾਸ਼ਟਰ ਦੀ ਤਬਦੀਲੀ ਲਈ ਆਪਣੇ ਆਪ ਨੂੰ ਬਦਲਣ ਦੀ ਸਹੁੰ ਚੁੱਕੀ।ਕੈਂਪ ਦੇ ਅੰਤ ਵਿੱਚ, ਡਾ. ਨੀਰੂ ਗਰਗ (ਪ੍ਰਿੰਸੀਪਲ, ਐਸਐਸਡੀਡਬਲਯੂਆਈਟੀ) ਨੇ ਵਲੰਟੀਅਰਾਂ ਨੂੰ ਸਰਟੀਫਿਕੇਟ ਵੰਡ ਕੇ ਉਹਨਾਂ ਦੇ ਉਪਰਾਲੇ ਦੀ ਸ਼ਲਾਘਾ ਕੀਤੀ ਅਤੇ ਉਹਨਾਂ ਨੂੰ ਆਪਣਾ ਆਲਾ ਦੁਆਲਾ ਸਾਫ਼ ਰੱਖਣ ਅਤੇ ਸਿਹਤਮੰਦ ਜੀਵਨ ਸ਼ੈਲੀ ਬਣਾਉਣ ਲਈ ਪ੍ਰੇਰਿਤ ਕੀਤਾ। ।ਸ਼੍ਰੀ ਸੰਜੇ ਗੋਇਲ (ਪ੍ਰਧਾਨ), ਸ੍ਰੀ. ਕ੍ਰਿਸ਼ਨ ਬਾਂਸਲ (ਉਪ-ਪ੍ਰਧਾਨ), ਸ਼੍ਰੀ ਵਿਕਾਸ ਗਰਗ (ਸਕੱਤਰ) , ਸ਼੍ਰੀ ਵਿਵੇਕ ਮਿੱਤਲ (ਵਧੀਕ ਸਕੱਤਰ), ਸ਼੍ਰੀ ਮਨੋਜ ਸਿੰਗਲਾ (ਵਧੀਕ ਸਕੱਤਰ) ਨੇ ਕੈਂਪ ਦੇ ਸਫ਼ਲਤਾਪੂਰਵਕ ਸੰਪੰਨ ਹੋਣ ‘ਤੇ ਸਮੂਹ ਵਲੰਟੀਅਰਾਂ ਅਤੇ ਪ੍ਰਬੰਧਕਾਂ ਦੀ ਸ਼ਲਾਘਾ ਕੀਤੀ ਅਤੇ ਵਧਾਈ ਦਿੱਤੀ |

ਚੰਡੀਗੜ੍ਹ ਦੇ ਮੁੱਦੇ ‘ਚ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਵੀ ਕੁੱਦੇ

0

ਸੁਖਜਿੰਦਰ ਮਾਨ

ਚੰਡੀਗੜ੍ਹ, 4 ਅਪਰੈਲ: ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਤੀਹ ਮਾਰਚ ਨੂੰ ਚੰਡੀਗੜ੍ਹ ‘ਚ ਪਈ ਫੇਰੀ ਤੋਂ ਬਾਅਦ ਚੰਡੀਗੜ੍ਹ ਦੇ ਮੁੱਦੇ ‘ਤੇ ਪੰਜਾਬ ਅਤੇ ਹਰਿਆਣਾ ਵਿਚਕਾਰ ਚੱਲ ਰਹੀ ਸਿਆਸੀ ਬਿਆਨਬਾਜ਼ੀ ਦੌਰਾਨ ਹੁਣ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਵੀ  ਆਪਣਾ ਪੱਖ ਰੱਖਿਆ ਹੈ ਅੱਜ ਜਾਰੀ ਇਕ ਟਵੀਟ ਵਿੱਚ ਸ੍ਰੀ ਸਿੱਧੂ ਨੇ ਕੇਂਦਰ ਅਤੇ ਆਮ ਆਦਮੀ ਪਾਰਟੀ ਦੀ ਸਰਕਾਰ ‘ਤੇ ਨਿਸ਼ਾਨਾ ਲਗਾਉਂਦਿਆਂ ਕਿਹਾ ਕਿ “ਚੰਡੀਗੜ੍ਹ ਤਾਂ ਇੱਕ ਬਹਾਨਾ, ਪੰਜਾਬ ਦੇ ਦਰਿਆਈ ਪਾਣੀਆਂ ਤੇ ਨਿਸ਼ਾਨਾ ਹੈ “। ਸ਼ਾਇਰਾਨਾ ਅੰਦਾਜ਼ ਵਿਚ ਨਵਜੋਤ ਸਿੰਘ ਸਿੱਧੂ ਨੇ ਲਿਖਿਆ ਹੈ  ਕਹੀਂ ਪੇ ਨਿਗਾਹੇਂ,
 ਕਹੀਂ ਪੇ ਨਿਸ਼ਾਨਾ। ਉਨ੍ਹਾਂ ਇਹ ਵੀ ਲਿਖਿਆ ਹੈ ਕਿ ਪੰਜਾਬ ਦੇ ਸਤਾਈ ਪਿੰਡਾਂ ਨੂੰ ਉਜਾੜ ਕੇ ਵਸਾਇਆ ਗਿਆ ਚੰਡੀਗਡ਼੍ਹ ਪੰਜਾਬ ਦਾ ਸੀ ਅਤੇ ਪੰਜਾਬ ਦਾ ਰਹੇਗਾ। ਗੌਰਤਲਬ ਹੈ ਕਿ ਕੇਂਦਰੀ ਗ੍ਰਹਿ ਮੰਤਰੀ ਵੱਲੋਂ ਚੰਡੀਗੜ੍ਹ ਫੇਰੀ ਦੌਰਾਨ ਐਲਾਨ ਕੀਤਾ ਗਿਆ ਸੀ ਕਿ ਚੰਡੀਗਡ਼੍ਹ ਛੁੱਟੀ ਅਧੀਨ ਕੰਮ ਕਰਦੇ ਮੁਲਾਜ਼ਮਾਂ ਲਈ ਕੇਂਦਰੀ ਪੇਅ ਸਕੇਲ ਲਾਗੂ ਕੀਤਾ ਜਾਵੇਗਾ। ਜਿਸ ਤੋਂ ਬਾਅਦ ਕੇਂਦਰ ਸਰਕਾਰ ਵਲੋਂ ਇਸ ਸਬੰਧ ਵਿੱਚ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਸੀ। ਦੱਸਣਾ ਬਣਦਾ ਹੈ ਇਸ ਤੋਂ ਪਹਿਲਾਂ ਚੰਡੀਗੜ੍ਹ ਯੂ ਟੀ ਦੇ ਮੁਲਾਜ਼ਮਾਂ ਉਪਰ ਪੰਜਾਬ ਦਾ ਪੇ ਸਕੇਲ ਲਾਗੂ ਹੁੰਦਾ ਸੀ। ਪੰਜਾਬ ਦੀਆਂ ਵੱਖ ਵੱਖ ਪਾਰਟੀਆਂ ਨੇ ਨੇ ਕੇਂਦਰ ਦੇ ਇਸ ਫੈਸਲੇ ਦਾ ਵਿਰੋਧ ਕਰਦਿਆਂ ਚੰਡੀਗੜ੍ਹ ‘ਤੇ ਪੰਜਾਬ ਦੇ ਅਧਿਕਾਰਾਂ ਨੂੰ ਕਮਜ਼ੋਰ ਕਰਨ ਦੀ ਸਾਜ਼ਿਸ਼ ਕਰਾਰ ਦਿੱਤਾ ਸੀ। ਗੱਲ ਇੱਥੇ ਹੀ ਨਹੀਂ ਰੁਕੀ ਸੂਬੇ ਦੀ ਭਗਵੰਤ ਮਾਨ ਦੀ ਅਗਵਾਈ ਹੇਠਲੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਇਸ ਮੁੱਦੇ ‘ਤੇ ਗੰਭੀਰਤਾ ਦਿਖਾਉਂਦਿਆਂ ਇਕ ਰੋਜ਼ਾ ਵਿਸ਼ੇਸ਼ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਵੀ ਸੱਦਿਆ ਸੀ, ਜਿਸ ਵਿੱਚ ਅਕਾਲੀ ਭਾਜਪਾ ਨੂੰ ਛੱਡ ਸਮੂਹ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨੇ ਸਰਬਸੰਮਤੀ ਨਾਲ ਮਤਾ ਪਾਸ ਕਰਦਿਆਂ ਕੇਂਦਰ ਸਰਕਾਰ ਕੋਲ ਚੰਡੀਗੜ੍ਹ ਪੰਜਾਬ ਨੂੰ ਤੁਰੰਤ ਦੇਣ ਦੀ ਮੰਗ ਕੀਤੀ ਸੀ। ਉਧਰ ਦੂਜੇ ਪਾਸੇ ਹਰਿਆਣਾ ਵਿੱਚ ਵੀ ਇਸ ਮੁੱਦੇ ‘ਤੇ ਸਿਆਸੀ ਘਮਾਸਾਨ ਮਚ ਗਿਆ ਸੀ ਜਿੱਥੇ ਕਾਂਗਰਸ ਪਾਰਟੀ ਵੱਲੋਂ ਇਸ ਮਾਮਲੇ ਵਿੱਚ ਕੇਜਰੀਵਾਲ ਵਿਰੁੱਧ ਪ੍ਰਦਰਸ਼ਨ ਕੀਤਾ ਗਿਆ ਹੈ ਉਥੇ ਬੀਤੇ ਕੱਲ ਹਰਿਆਣਾ ਵਜ਼ਾਰਤ ਦੀ ਵਿਸ਼ੇਸ਼ ਮੀਟਿੰਗ ਬੁਲਾਉਂਦਿਆਂ ਮੁੱਖਮੰਤਰੀ ਮਨੋਹਰ ਲਾਲ ਖੱਟਰ ਨੇ ਇਸ ਮੁੱਦੇ ‘ਤੇ ਭਲਕੇ ਪੰਜ ਅਪ੍ਰੈਲ ਨੂੰ ਹਰਿਆਣਾ ਵਿਧਾਨ ਸਭਾ ਸੈਸ਼ਨ ਦਾ ਇੱਕ ਰੋਜ਼ਾ ਵਿਸ਼ੇਸ਼ ਸੈਸ਼ਨ ਸੱਦ ਲਿਆ ਹੈ।

ਆਈ ਪੀ ਐੱਸ ਗੌਰਵ ਯਾਦਵ ਮੁੱਖ ਮੰਤਰੀ ਭਗਵੰਤ ਮਾਨ ਦੇ ਵਿਸ਼ੇਸ਼ ਮੁੱਖ ਸਕੱਤਰ ਨਿਯੁਕਤ

0

ਸੁਖਜਿੰਦਰ ਮਾਨ

ਚੰਡੀਗੜ੍ਹ,4 ਅਪਰੈਲ:  ਮੁੱਖ ਮੰਤਰੀ ਭਗਵੰਤ ਮਾਨ ਨੇ ਸੀਨੀਅਰ ਆਈਪੀਐੱਸ ਅਧਿਕਾਰੀ ਗੌਰਵ ਯਾਦਵ ਨੂੰ ਆਪਣਾ ਸਪੈਸ਼ਲ ਮੁੱਖ ਸਕੱਤਰ ਨਿਯੁਕਤ ਕੀਤਾ ਹੈ। ਸ੍ਰੀ ਯਾਦਵ ਇਸ ਸਮੇਂ ਬਤੌਰ ਏਡੀਜੀਪੀ ਕੰਮ ਕਰ ਰਹੇ ਸਨ।ਇਕ ਇਮਾਨਦਾਰ ਅਧਿਕਾਰੀ ਦੇ ਤੌਰ ‘ਤੇ ਜਾਣੇ ਜਾਂਦੇ ਗੌਰਵ ਯਾਦਵ ਇਸ ਤੋਂ ਪਹਿਲਾਂ ਪੰਜਾਬ ਚ ਵੱਖ ਵੱਖ ਡਿਊਟੀਆਂ ਨਿਭਾਅ ਚੁੱਕੇ ਹਨ। ਗੌਰਤਲਬ ਹੈ ਕਿ ਇਸ ਤੋਂ ਪਹਿਲਾਂ  ਕੈਪਟਨ ਅਮਰਿੰਦਰ ਸਿੰਘ ਨੇ ਵੀ ਮੁੱਖ ਮੰਤਰੀ ਰਹਿੰਦੇ ਸਮੇਂ ਹਰਪ੍ਰੀਤ ਸਿੰਘ ਸਿੱਧੂ ਨੂੰ ਆਪਣਾ ਵਿਸ਼ੇਸ਼ ਮੁੱਖ ਸਕੱਤਰ ਨਿਯੁਕਤ ਕੀਤਾ ਸੀ।

ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਲਗਾਤਾਰ ਵਧਾ ਕੇ ਆਮ ਲੋਕਾਂ ਨਾਲ ‘ਧੋਖਾ’ ਕਰ ਰਹੀ ਹੈ ਮੋਦੀ ਸਰਕਾਰ: ਹਰਪਾਲ ਸਿੰਘ ਚੀਮਾ 

0

ਮਹਿੰਗਾਈ ਨਾਲ ਪ੍ਰੇਸ਼ਾਨ ਆਮ ਲੋਕਾਂ ਨੂੰ ਰਾਹਤ ਦੇਣ ਦੀ ਥਾਂ ਹੋਰ ਲੁੱਟ ਰਹੀ ਹੈ ਮੋਦੀ ਸਰਕਾਰ: ਹਰਪਾਲ ਸਿੰਘ ਚੀਮਾ
-ਆਮ ਲੋਕਾਂ ਨੂੰ ਕੰਗਾਲ ਕਰਕੇ ਆਪਣੇ ਕਾਰਪੋਰੇਟ ਮਿਤਰਾਂ ਦੀਆਂ ਜੇਬਾਂ ਭਰਦੇ ਨੇ ਪ੍ਰਧਾਨ ਮੰਤਰੀ: ਹਰਪਾਲ ਸਿੰਘ ਚੀਮਾ
– ਪ੍ਰਧਾਨ ਮੰਤਰੀ ਮੋਦੀ ਭੁੱਲ ਗਏ ਕਿ ਜਿਹੜੇ ਲੋਕ ਕੁਰਸੀ ’ਤੇ ਬੈਠਾਉਂਦੇ ਹਨ, ਉਹ ਕੁਰਸੀ ਤੋਂ ਉਤਾਰ ਵੀ ਦਿੰਦੇ ਹਨ: ਹਰਪਾਲ ਸਿੰਘ ਚੀਮਾ
ਸੁਖਜਿੰਦਰ ਮਾਨ
ਚੰਡੀਗੜ, 3 ਅਪ੍ਰੈਲ: ਪੰਜ ਰਾਜਾਂ ਦੀਆਂ ਵਿਧਾਨ ਸਭਾ ਚੋਣਾ ਦੇ ਨਤੀਜੇ ਆਉਣ ਤੋਂ ਬਾਅਦ ਤੇਲ ਕੰਪਨੀਆਂ ਵੱਲੋਂ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ’ਚ ਲਗਾਤਾਰ 11ਵੇਂ ਦਿਨ ਵਾਧਾ ਕਰਨ ’ਤੇ ਆਮ ਆਦਮੀ ਪਾਰਟੀ (ਆਪ) ਨੇ ਕੇਂਦਰ ਸਰਕਾਰ ਦੀ ਸਖਤ ਅਲੋਚਨਾ ਕੀਤੀ ਹੈ ਅਤੇ ਕੀਮਤਾਂ ਦੇ ਵਾਧੇ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਜ਼ਿੰਮੇਵਾਰ ਠਹਿਰਾਇਆ ਹੈ। ਐਤਵਾਰ ਨੂੰ ਪਾਰਟੀ ਮੁੱਖ ਦਫ਼ਤਰ ਤੋਂ ਜਾਰੀ ਬਿਆਨ ਰਾਹੀਂ ‘ਆਪ’ ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਵਿੱਤ ਤੇ ਯੋਜਨਾ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਵਿਧਾਨ ਸਭਾ ਚੋਣਾ ਦੇ ਨਤੀਜਿਆਂ ਤੋਂ ਠੀਕ ਬਾਅਦ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਭਾਰੀ ਵਾਧਾ ਕਰਕੇ ਮੋਦੀ ਸਰਕਾਰ ਦੇਸ਼ ਦੇ ਲੋਕਾਂ ਨਾਲ ਧੋਖਾ ਕਰ ਰਹੀ ਹੈ।
ਚੀਮਾ ਨੇ ਕਿਹਾ ਕਿ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਵਧਾ ਕੇ ਮੋਦੀ ਸਰਕਾਰ ਆਮ ਲੋਕਾਂ ਨੂੰ ਕੰਗਾਲ ਕਰ ਰਹੀ ਹੈ ਅਤੇ ਉਸ ਪੈਸੇ ਨਾਲ ਆਪਣੇ ਕਾਰਪੋਰੇਟ ਮਿਤਰਾਂ ਦੀਆਂ ਜੇਬਾਂ ਭਰ ਰਹੀ ਹੈ। ਦੇਸ਼ ਦੇ ਆਮ ਲੋਕ ਪਹਿਲਾਂ ਹੀ ਮਹਿੰਗਾਈ ਦੀ ਮਾਰ ਝੱਲ ਰਹੇ ਹਨ। ਕਰੋੜਾਂ ਲੋਕ ਆਪਣੀਆਂ ਅਹਿਮ ਜ਼ਰੂਰਤਾਂ ਵੀ ਪੂਰੀਆਂ ਨਹੀਂ ਕਰ ਪਾ ਰਹੇ। ਪਰ ਬੇਹੱਦ ਦੁੱਖ ਦੀ ਗੱਲ ਹੈ ਕਿ ਅਜਿਹੇ ਸਮੇਂ ’ਚ ਲੋਕਾਂ ਨੂੰ ਰਾਹਤ ਦੇਣ ਦੀ ਥਾਂ ਕੇਂਦਰ ਸਰਕਾਰ ਪੈਟਰੋਲ ਤੇ ਡੀਜ਼ਲ, ਰਸੋਈ ਗੈਸ ਅਤੇ ਹੋਰ ਜ਼ਰੂਰੀ ਚੀਜ਼ਾਂ ਦੀਆਂ ਕੀਮਤਾਂ ਵਧਾ ਕੇ ਆਮ ਲੋਕਾਂ ਦੀ ਪ੍ਰੇਸ਼ਾਨੀ ਵਧਾ ਰਹੀ ਹੈ।
ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਉਦੇਸ਼ ਕਿਸੇ ਵੀ ਤਰਾਂ ਲੋਕਾਂ ਦਾ ਬੇਵਕੂਫ਼ ਬਣਾ ਕੇ ਚੋਣ ਜਿੱਤਣਾ ਹੈ। ਸਿਰਫ਼ ਆਪਣੇ ਚੋਣਾਵੀਂ ਭਾਸ਼ਣਾਂ ਵਿੱਚ ਹੀ ਉਹ ਲੋਕ ਭਲਾਈ ਦੀਆਂ ਗੱਲਾਂ ਕਰਦੇ ਹਨ। ਵਿਧਾਨ ਸਭਾ ਚੋਣਾ ਦੌਰਾਨ ਪ੍ਰਧਾਨ ਮੰਤਰੀ ਨੇ ਲੋਕਾਂ ਨੂੰ ਬੇਵਕੂਫ਼ ਬਣਾਉਣ ਲਈ ਤੇਲ ਕੰਪਨੀਆਂ ’ਤੇ ਕੀਮਤਾਂ ਨਾ ਵਧਾਉਣ ਦਾ ਦਬਾਅ ਪਾਇਆ ਅਤੇ ਇਸ ਦਾ ਚੋਣਾ ’ਚ ਲਾਭ ਚੁਕਿਆ। ਹੁਣ ਚੋਣ ਨਤੀਜੇ ਆਉਣ ਤੋਂ ਬਾਅਦ ਪ੍ਰਧਾਨ ਮੰਤਰੀ ਆਪਣਾ ਅਸਲੀ ਰੰਗ ਦਿਖਾ ਰਹੇ ਹਨ।
ਚੀਮਾ ਨੇ ਕਿਹਾ ਕਿ ਮਹਿੰਗਾਈ ਖ਼ਤਮ ਕਰਨ ਦਾ ਵਾਅਦਾ ਕਰਕੇ ਸੱਤਾ ਵਿੱਚ ਆਈ ਮੋਦੀ ਸਰਕਾਰ ਮਹਿੰਗਾਈ ਨੂੰ ਇਤਿਹਾਸਕ ਰੂਪ ਵਿੱਚ ਵਧਾ ਰਹੀ ਹੈ ਅਤੇ ਲੋਕਾਂ ਨੂੰ ਆਪਸ ’ਚ ਲੜਾ ਕੇ ਮਹਿੰਗਾਈ ਦੇ ਮੁੱਦੇ ਤੋਂ ਭਟਕਾ ਰਹੀ ਹੈ। ਉਨਾਂ ਕਿਹਾ ਕਿ ਸ਼ਾਇਦ ਪ੍ਰਧਾਨ ਮੰਤਰੀ ਮੋਦੀ ਇਹ ਭੁੱਲ ਰਹੇ ਹਨ ਕਿ ਜਿਹੜੇ ਲੋਕ ਕੁਰਸੀ ’ਤੇ ਬੈਠਾ ਦਿੰਦੇ ਹਨ, ਉਹ ਕੁਰਸੀ ਤੋਂ ਉਤਾਰਨਾ ਵੀ ਜਾਣਦੇ ਹਨ। ਚਲਾਕੀ ਅਤੇ ਚਾਲਬਾਜੀ ਨਾਲ ਲੋਕਾਂ ਨੂੰ ਜ਼ਿਆਦਾ ਦਿਨਾਂ ਤੱਕ ਬੇਵਕੂਫ ਨਹੀਂ ਬਣਾਇਆ ਜਾ ਸਕਦਾ।

ਡੇਰਾ ਸੱਚਾ ਸੌਦਾ ਦੇ ਸਥਾਪਨਾ ਮਹੀਨੇ ਦੀ ਖੁਸ਼ੀ ’ਚ ਲੋੜਵੰਦ ਪਰਿਵਾਰਾਂ ਨੂੰ ਵੰਡਿਆ ਰਾਸ਼ਨ

0

ਸੁਖਜਿੰਦਰ ਮਾਨ
ਬਠਿੰਡਾ, 3 ਅਪ੍ਰੈਲ: ਡੇਰਾ ਸੱਚਾ ਸੌਦਾ ਦੇ ਸਥਾਪਨਾ ਮਹੀਨੇ ਦੀ ਖੁਸ਼ੀ ’ਚ ਅੱਜ ਮਲੋਟ ਰੋਡ ਨਾਮ ਚਰਚਾ ਘਰ ਵਿਖੇ ਬਲਾਕ ਪੱਧਰੀ ਨਾਮ ਚਰਚਾ ਕਰਕੇ ਗੁਰੂ ਜੱਸ ਗਾਇਆ ਗਿਆ।  ਨਾਮ ਚਰਚਾ ਦੌਰਾਨ ਸਾਧ ਸੰਗਤ ਵੱਲੋਂ ਮਾਨਵਤਾ ਭਲਾਈ ਦੇ 138 ਕਾਰਜਾਂ ਤਹਿਤ ਇਸ ਖੁਸ਼ੀ ਦੇ ਮੌਕੇ ਤੇ 8 ਅਤਿ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਵੰਡਿਆ ਗਿਆ। ਇਸ ਮੌਕੇ ਪਹੁੰਚੀ ਵੱਡੀ ਗਿਣਤੀ ਸਾਧ ਸੰਗਤ ਨੇ ਕਵੀਰਾਜ ਵੀਰਾਂ ਵੱਲੋਂ ਕੀਤੀ ਸ਼ਬਦ ਬਾਣੀ ਨੂੰ ਸ਼ਰਧਾਪੂਰਵਕ ਸਰਵਣ ਕੀਤਾ।  ਇਸ ਮੌਕੇ ਵਿਸ਼ੇਸ਼ ਤੌਰ ਤੇ ਪਹੁੰਚੇ 45 ਮੈਂਬਰ ਪਰਮਜੀਤ ਸਿੰਘ ਇੰਸਾਂ ਨੰਗਲ ਨੇ ਸਮੂਹ ਸਾਧ ਸੰਗਤ ਨੂੰ ਡੇਰਾ ਸੱਚਾ ਸੌਦਾ ਦੇ ਰੂਹਾਨੀ ਸਥਾਪਨਾ ਮਹੀਨੇ ਦੀ ਪਵਿੱਤਰ ਨਾਅਰਾ ਲਾ ਕੇ ਵਧਾਈ ਦਿੱਤੀ। ਉਨਾਂ ਕਿਹਾ ਕਿ ਡੇਰਾ ਸੱਚਾ ਸੌਦਾ ਵੱਲੋਂ ਮਾਨਵਤਾ ਭਲਾਈ ਦੇ 138 ਕਾਰਜ ਕੀਤੇ ਜਾ ਰਹੇ ਹਨ ਜਿਸ ’ਚ ਬਲਾਕ ਬਠਿੰਡਾ ਦੀ ਸਾਧ ਸੰਗਤ ਵੱਧ ਚੜ ਕੇ ਆਪਣਾ ਸਹਿਯੋਗ ਕਰ ਰਹੀ ਹੈ।  ਬਲਾਕ ਬਠਿੰਡਾ ਦੀ ਸਾਧ ਸੰਗਤ ਮਾਨਵਤਾ ਭਲਾਈ ਦੇ ਕਾਰਜਾਂ ਨੂੰ ਲੈ ਕੇ ਪੂਰੇ ਵਿਸ਼ਵ ਦੀ ਸਾਧ ਸੰਗਤ ਵਿਚ ਪ੍ਰਸਿੱਧ ਹੈ। ਉਨਾਂ ਅੱਗੇ ਤੋਂ ਵੀ ਸਾਧ ਸੰਗਤ ਨੂੰ ਮਾਨਵਤਾ ਭਲਾਈ ਕੰਮਾਂ ’ਚ ਹੋਰ ਵਧ ਚੜ ਕੇ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ।  ਉਨਾਂ ਸਾਧ ਸੰਗਤ ਨੂੰ ਜਾਗਰੂਕ ਕਰਦਿਆਂ ਕਿਹਾ ਕਿ ਬਹੁਤ ਸਾਰੇ ਸ਼ਰਾਰਤੀ ਲੋਕ ਸਾਧ ਸੰਗਤ ਨੂੰ ਗੁੰਮਰਾਹ ਕਰਨ ਦਾ ਯਤਨ ਕਰਦੇ ਹਨ ਜਿਸਦੇ ਚੱਲਦੇ ਸਾਧ ਸੰਗਤ ਡੇਰਾ ਸੱਚਾ ਸੌਦਾ ਦੇ ਆਫੀਸ਼ੀਅਲ ਸੋਸ਼ਲ ਮੀਡੀਆ ਪਲੇਟਫਾਰਮ ਤੋਂ ਪ੍ਰਾਪਤ ਸੂਚਨਾ ਤੇ ਹੀ ਅਮਲ ਕਰੇ। ਉਨਾਂ ਕਿਹਾ ਕਿ ਅਸੀਂ ਸਤਿਗੁਰੂ ਜੀ ਤੇ ਦਿ੍ਰੜ ਵਿਸਵਾਸ਼ ਰੱਖਣਾ ਹੈ ਅਤੇ ਜੋ ਲੋਕ ਸਾਧ ਸੰਗਤ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕਰ ਰਹੇ ਹਨ ਉਨਾਂ ਦੇ ਮਨਸੂਬਿਆਂ ਨੂੰ ਕਾਮਯਾਬ ਨਹੀਂ ਹੋਣ ਦੇਣਾ। ਇਸ ਮੌਕੇ 45 ਮੈਂਬਰ ਗੁਰਦੇਵ ਸਿੰਘ ਇੰਸਾਂ, ਊਧਮ ਸਿੰਘ ਭੋਲਾ ਇੰਸਾਂ, ਗੁਰਸੇਵਕ ਇੰਸਾਂ, ਸੰਤੋਖ ਇੰਸਾਂ, ਸ਼ਿੰਦਰਪਾਲ ਇੰਸਾਂ, ਮੇਜਰ ਸਿੰਘ ਇੰਸਾਂ, ਅਵਤਾਰ ਸਿੰਘ ਇੰਸਾਂ, ਰਣਜੀਤ ਇੰਸਾਂ, ਪਿਆਰਾ ਸਿੰਘ ਇੰਸਾਂ, ਬੂਟਾ ਸਿੰਘ ਇੰਸਾਂ, ਬਲਰਾਜ ਇੰਸਾਂ, 45 ਮੈਂਬਰ ਭੈਣ ਊਸ਼ਾ ਇੰਸਾਂ, ਮਾਧਵੀ ਇੰਸਾਂ, ਅਮਰਜੀਤ ਇੰਸਾਂ, ਪਰਮਜੀਤ ਇੰਸਾਂ,  ਸੁਖਵਿੰਦਰ ਇੰਸਾਂ, ਬਿਮਲਾ ਇੰਸਾਂ, ਮੀਨੂੰ ਇੰਸਾਂ, ਜ਼ਿਲਾ 25 ਮੈਂਬਰ, ਜ਼ਿਲਾ ਸੁਜਾਨ ਭੈਣਾਂ, ਬਲਾਕ ਦੇ 15 ਮੈਂਬਰ, ਸੁਜਾਨ ਭੈਣਾਂ ਅਤੇ ਵੱਖ-ਵੱਖ ਸੰਮਤੀਆਂ ਦੇ ਜਿੰਮੇਵਾਰ ਅਤੇ ਸੇਵਾਦਾਰਾਂ ਤੋਂ ਇਲਾਵਾ ਵੱਡੀ ਗਿਣਤੀ ਸਾਧ ਸੰਗਤ ਹਾਜਰ ਸੀ

ਨਸ਼ਾ ਤਸਕਰਾਂ ‘ਤੇ ਸ਼ਿਕੰਜਾ: ਬਠਿੰਡਾ ਪੁਲਿਸ ਨੇ ਜਾਰੀ ਕੀਤਾ ਨਸ਼ਾ ਵਿਰੋਧੀ ਹੈੱਲਪਲਾਈਨ ਨੰਬਰ

0

ਸੁਖਜਿੰਦਰ ਮਾਨ 

ਬਠਿੰਡਾ, 3 ਅਪਰੈਲ:  ਬਠਿੰਡਾ ਪੱਟੀ ‘ ਚ ਨਸ਼ਿਆਂ ਕਾਰਨ ਆਏ ਦਿਨ ਹੋ ਰਹੀਆਂ ਮੌਤਾਂ ਦਾ ਪ੍ਰਚਲਣ ਰੋਕਣ ਅਤੇ ਨਸ਼ਾ ਤਸਕਰਾਂ ਨੂੰ ਨੱਥ ਪਾਉਣ ਲਈ ਬਠਿੰਡਾ ਪੁਲੀਸ ਨੇ ਹੁਣ ਨਸ਼ਾ ਵਿਰੋਧੀ ਹੈਲਪਲਾਈਨ ਨੰਬਰ ਜਾਰੀ ਕੀਤਾ ਹੈ। ਇਸ ਨੰਬਰ ‘ਤੇ ਸੂਚਨਾ ਦੇਣ ਵਾਲਿਆਂ ਦੀ ਪਹਿਚਣ ਗੁਪਤ ਰੱਖੀ ਜਾਵੇਗੀ। ਜ਼ਿਲ੍ਹਾ ਪੁਲੀਸ ਦੇ ਅਧਿਕਾਰੀਆਂ ਵਲੋਂ ਇਸ ਨੰਬਰ ਦਾ ਵੱਧ ਤੋਂ ਵੱਧ ਪ੍ਰਚਾਰ ਕੀਤਾ ਜਾ ਰਿਹਾ ਹੈ ਤਾਂ ਕਿ ਨਸ਼ਾ ਤਸਕਰਾਂ ਬਾਰੇ ਜਾਣਕਾਰੀ ਪੁਲਸ ਵਿਭਾਗ ਤੱਕ ਪੁੱਜ ਸਕੇ। 91152-02252 ਨੰਬਰ ਵਾਲੀ ਇਸ ਹੈਲਪਲਾਈਨ ਲਾਈਨ ਉੱਪਰ ਸਿਰਫ਼ ਤੇ ਸਿਰਫ਼ ਨਸ਼ਾ ਤਸਕਰੀ ਬਾਰੇ ਹੀ ਸੂਚਨਾ ਦਿੱਤੀ ਜਾ ਸਕਦੀ ਹੈ । ਪੁਲਸ ਅਧਿਕਾਰੀਆਂ ਨੇ ਦੱਸਿਆ ਕਿ ਜੇਕਰ ਕੋਈ ਵਿਅਕਤੀ ਸਮਝਦਾ ਹੈ ਤਾਂ ਉਹ ਵੀਡੀਓ ਜਾਂ ਆਡੀਓ ਜੋ ਨਸ਼ਾ ਤਸਕਰਾਂ ਬਾਰੇ ਕੋਈ ਸਬੂਤ ਦੇ ਤੌਰ ‘ਤੇ ਹੋਵੇ ਭੇਜ ਸਕਦਾ ਹੈ। ਇੱਥੇ ਦੱਸਣਾ ਬਣਦਾ ਹੈ ਕਿ ਪਿਛਲੇ ਕਰੀਬ ਪੰਦਰਾਂ ਦਿਨਾਂ ਦੇ ਵਿੱਚ ਹੀ ਬਠਿੰਡਾ ਜ਼ਿਲ੍ਹੇ ਵਿੱਚ ਕਥਿਤ ਨਸ਼ੇ ਦੀ ਓਵਰਡੋਜ਼ ਕਾਰਨ ਇਕ ਦਰਜਨ ਦੇ ਕਰੀਬ ਨੌਜਵਾਨ ਮੌਤ ਦੇ ਮੂੰਹ ਵਿੱਚ ਜਾ ਪਏ ਹਨ।

ਘੁੱਦਾ ਕਾਲਜ ‘ਚ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਖੇਤਰ ਦਾ ਨਵਾਂ ਯੂਨਿਟ ਸਥਾਪਤ 

0
ਸੁਖਜਿੰਦਰ ਮਾਨ
ਬਠਿੰਡਾ, 3 ਅਪਰੈਲ: ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਖੇਤਰ ਬਠਿੰਡਾ ਵੱਲੋਂ ਯੂਨੀਵਰਸਿਟੀ ਕਾਲਜ ਘੁੱਦਾ ਵਿਖੇ ਆਪਣਾ ਇੱਕ ਨਵਾਂ ਯੂਨਿਟ ਸਥਾਪਤ ਕੀਤਾ ਗਿਆ ਜਿਸ ਵਿਚ ਕਾਲਜ ਦੇ ਲੱਗਪੱਗ 25 ਵਿਦਿਆਰਥੀਆਂ ਨੇ ਆਪਣੀ ਸਹਿਮਤੀ ਦਿੱਤੀ। ਇਸ ਤੋਂ ਇਲਾਵਾ ਕਾਲਜ ਦੇ ਵਿਚ ਭਾਈ ਗੁਰਦਾਸ ਬੁੱਕ ਕਲੱਬ ਅਤੇ ਇੱਕ ਕੰਧ ਪੱਤ੍ਰਿਕਾ ਦਾ ਵੀ ਉਦਘਾਟਨ ਕੀਤਾ ਗਿਆ। ਕਾਲਜ ਦੇ ਪ੍ਰਿੰਸੀਪਲ ਡਾ ਜਸਪਾਲ ਸਿੰਘ ਨੇ ਦੱਸਿਆ ਕਿ ਇਸ ਯੂਨਿਟ ਦਾ ਮਕਸਦ ਵਿਦਿਆਰਥੀਆਂ ਦੇ ਵਿੱਚ ਨੈਤਿਕ ਕਦਰਾਂ ਕੀਮਤਾਂ ਨੂੰ ਪ੍ਰਫੁੱਲਤ ਕਰਨਾ ਹੈ ਤਾਂ ਕਿ ਉੁਹ ਆਪਣੀ ਕਿਰਤ ਦੇ ਨਾਲ ਨਾਲ ਸਰਬੱਤ ਦੇ ਭਲੇ ਦੀ ਭਾਵਨਾ ਨਾਲ ਸਮੁੱਚੀ ਮਨੁੱਖਤਾ ਦੀ ਸੇਵਾ ਕਰ ਸਕਣ। ਇਸ ਸਮੇਂ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਦੇ ਅਧਿਆਪਕ ਇੰਚਾਰਜ ਪ੍ਰੋ ਵੀਰਪਾਲ ਕੌਰ ਨੇ ਵਿਦਿਆਰਥੀਆਂ ਨੂੰ ਸਮਾਜ ਸੇਵਾ ਕਰਨ ਲਈ ਪ੍ਰੇਰਿਆ। ਵਿਦਿਆਰਥੀਆਂ ਨੇ ਪ੍ਰਣ ਕੀਤਾ ਕਿ ਉੁਹ ਆਉਣ ਵਾਲੇ ਸਮੇਂ ਦੇ ਵਿੱਚ ਸਮੁੱਚੀ ਮਨੁੱਖਤਾ ਤੇ ਸਮਾਜ ਦੀ ਸੇਵਾ ਲਈ ਵੱਧ ਚੜ੍ਹ ਕੇ ਹਿੱਸਾ ਪਾਉਣਗੇ। ਇਸ ਸਮੇਂ ਕਾਲਜ ਦੇ ਪ੍ਰੋਫ਼ੈਸਰ ਰਮਨਦੀਪ ਕੌਰ ਅਤੇ ਪ੍ਰੋ ਜਸਬੀਰ ਕੌਰ ਤੋਂ ਇਲਾਵਾ ਸਮੁੱਚੇ ਅਧਿਆਪਕ ਸਾਹਿਬਾਨ ਨੇ ਭਾਗ ਲਿਆ। ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵੱਲੋਂ ਡਾ ਗੁਰਜਿੰਦਰ ਸਿੰਘ ਰੋਮਾਣਾ ਅਤੇ ਬਲਵੰਤ ਸਿੰਘ ਕਾਲਝਰਾਣੀ ਨੇ ਉਚੇਚੇ ਤੌਰ ਤੇ ਸ਼ਮੂਲੀਅਤ ਕੀਤੀ।

ਚੰਡੀਗੜ੍ਹ ਵਿਵਾਦ: ਪੰਜਾਬ ਤੋਂ ਬਾਅਦ ਹਰਿਆਣਾ ਨੇ ਸੱਦਿਆ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ  

0
ਸੁਖਜਿੰਦਰ ਮਾਨ
ਚੰਡੀਗੜ੍ਹ, 3 ਅਪਰੈਲ: ਪਿਛਲੇ ਦਿਨੀਂ ਕੇਂਦਰ ਸਰਕਾਰ ਵੱਲੋਂ ਚੰਡੀਗੜ੍ਹ ਪ੍ਰਸ਼ਾਸਨ ਅਧੀਨ ਕੰਮ ਕਰਦੇ ਮੁਲਾਜ਼ਮਾਂ ਨੂੰ ਕੇਂਦਰੀ ਸਕੇਲ ਦੇਣ ਦੇ ਫੈਸਲੇ ਦੇ ਵਿਰੁੱਧ ਸੱਦੇ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਵਿੱਚ ਚੰਡੀਗੜ੍ਹ ਪੰਜਾਬ ਨੂੰ ਵਾਪਸ ਦੇਣ ਦੀ ਕੀਤੀ ਮੰਗ ਤੋਂ ਬਾਅਦ ਹੁਣ ਹਰਿਆਣਾ ਨੇ ਵੀ ਇਸ ਮੁੱਦੇ ‘ਤੇ ਹਰਿਆਣਾ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਸੱਦਣ ਦਾ ਫੈਸਲਾ ਲਿਆ ਹੈ। ਅੱਜ ਐਤਵਾਰ ਨੂੰ ਇਸ ਮੁੱਦੇ ਨੂੰ ਲੈ ਕੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦੀ ਅਗਵਾਈ ਹੇਠ ਹਰਿਆਣਾ ਕੈਬਨਿਟ ਦੀ ਹੋਈ ਮੀਟਿੰਗ ਦੌਰਾਨ ਇਹ ਫ਼ੈਸਲਾ ਲੈਂਦਿਆਂ ਇਸ ਸੰਬੰਧ ਵਿਚ ਹਰਿਆਣਾ ਦੇ ਰਾਜਪਾਲ ਨੂੰ ਵਿਸ਼ੇਸ਼ ਪੱਤਰ ਭੇਜਣ ਲਈ ਕਿਹਾ ਗਿਆ। ਦੱਸਣਾ ਬਣਦਾ ਹੈ ਕਿ ਦੋ ਦਿਨ ਪਹਿਲਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਵੀ ਪੰਜਾਬ ਵਿਧਾਨ ਸਭਾ ਦਾ ਇੱਕ ਰੋਜ਼ਾ ਵਿਸ਼ੇਸ਼ ਸੈਸ਼ਨ ਸੱਦਿਆ ਗਿਆ ਸੀ  ਜਿਸ ਵਿੱਚ ਕੇਂਦਰ ਸਰਕਾਰ ਵੱਲੋਂ ਚੰਡੀਗੜ੍ਹ ਦੇ ਮੁਲਾਜ਼ਮਾਂ ਨੂੰ ਕੇਂਦਰੀ ਸਕੇਲ ਦੇਣ ਦੇ ਫੈਸਲੇ ਵਿਰੁੱਧ ਆਵਾਜ਼ ਉਠਾਉਂਦਿਆਂ ਚੰਡੀਗੜ੍ਹ ਪੰਜਾਬ ਨੂੰ ਦੇਣ ਦਾ ਮਤਾ ਭਾਜਪਾ ਨੂੰ ਛੱਡ ਸਮੂਹ ਸਿਆਸੀ ਧਿਰਾਂ ਨੇ ਸਰਬਸੰਮਤੀ ਨਾਲ ਪਾਸ ਕੀਤਾ ਗਿਆ ਸੀ । ਉਧਰ ਹਰਿਆਣਾ ਦੀਆਂ ਵੱਖ ਵੱਖ ਸਿਆਸੀ ਪਾਰਟੀਆਂ ਨੇ ਇਸ ਮੁੱਦੇ ‘ਤੇ ਪੰਜਾਬ ਨੂੰ ਘੇਰਦਿਆਂ ਦਾਅਵਾ ਕੀਤਾ ਸੀ ਕਿ ਚੰਡੀਗਡ਼੍ਹ ਇਕੱਲੇ ਪੰਜਾਬ ਦਾ ਨਹੀਂ ਬਲਕਿ ਹਰਿਆਣਾ ਦੀ ਸਾਂਝੀ ਰਾਜਧਾਨੀ ਹੈ।ਹਰਿਆਣਾ ਸਰਕਾਰ ਦੇ ਸੂਤਰਾਂ ਮੁਤਾਬਕ 5 ਅਪ੍ਰੈਲ ਨੂੰ ਸਵੇਰੇ 11 ਵਜੇ ਸੱਦੇ ਇਸ ਵਿਸ਼ੇਸ਼ ਸੈਸ਼ਨ ਵਿੱਚ ਦੌਰਾਨ ਨਾ ਸਿਰਫ ਚੰਡੀਗੜ੍ਹ ਉਪਰ ਹਰਿਆਣਾ ਦਾ ਹੱਕ ਬਰਕਰਾਰ ਰੱਖਿਆ ਜਾਵੇਗਾ, ਬਲਕਿ ਪੰਜਾਬ ਕੋਲੋਂ ਹਿੰਦੀ ਬੋਲਦੇ ਇਲਾਕੇ ਲੈਣ ਅਤੇ ਐਸਵਾਈਐਲ ਦਾ ਮੁੱਦਾ ਵੀ ਚੁੱਕਿਆ ਜਾਵੇਗਾ। ਗੌਰਤਲਬ ਹੈ ਕਿ ਇਸ ਮਾਮਲੇ ਨੂੰ ਲੈ ਕੇ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ ਵੱਲੋਂ ਵੀ ਕਾਂਗਰਸੀ ਵਿਧਾਇਕਾਂ ਦੀ ਮੀਟਿੰਗ ਸੱਦੀ ਗਈ ਹੈ।

ਬਠਿੰਡਾ ਸ਼ਹਿਰੀ ਹਲਕੇ  ਦੇ  ਵਿਧਾਇਕ ਜਗਰੂਪ ਸਿੰਘ ਗਿੱਲ ਨੂੰ ਠੇਕਾ ਮੋਰਚੇ ਦੇ ਆਗੂਆਂ ਨੇ ਦਿੱਤਾ ਮੰਗ ਪੱਤਰ

0
ਸੁਖਜਿੰਦਰ ਮਾਨ
ਬਠਿੰਡਾ, 3 ਅਪਰੈਲ: ਠੇਕਾ ਮੁਲਾਜ਼ਮ ਸੰਘਰਸ਼ ਮੋਰਚੇ ਵਲੋਂ ਤੈਅ ਕੀਤੇ ਗਏ ਪੰਜਾਬ ਪੱਧਰੀ ਪ੍ਰੋਗਰਾਮ ਤਹਿਤ ਅੱਜ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਦੇ ਬੈਨਰ ਹੇਠ  ਬਠਿੰਡਾ ਸ਼ਹਿਰੀ ਦੇ ਵਿਧਾਇਕ  ਜਗਰੂਪ ਸਿੰਘ ਗਿੱਲ ਨੂੰ  ਮੰਗ ਪੱਤਰ ਦਿੱਤਾ ਗਿਆ  ।ਵਿਧਾਇਕ ਦੇ  ਰਿਹਾਇਸ਼ ਵਿਚ ਹਾਜ਼ਰ ਨਾ ਹੋਣ ਦੀ ਸੂਰਤ ਚ  ਅਧਿਕਾਰੀਆਂ ਦੀ ਹਾਜ਼ਰੀ ਚ  ਇਹ ਮੰਗ ਪੱਤਰ ਉਸ ਦੇ ਲੜਕੇ ਵੱਲੋਂ ਪ੍ਰਵਾਨ ਕੀਤਾ ਗਿਆ ਅਤੇ ਸਮੂਹ ਠੇਕਾ ਮੁਲਾਜ਼ਮਾਂ ਨੂੰ ਉਨ੍ਹਾਂ ਦੀਆਂ ਮੰਗਾਂ ਦਾ ਫੌਰੀ ਹੱਲ ਕਰਨ ਦਾ ਭਰੋਸਾ ਦਿੱਤਾ ਗਿਆ। ਇਸ ਦੌਰਾਨ ਸਥਾਨਕ ਰੋਜ਼ ਗਾਰਡਨ ਵਿੱਚ  ਠੇਕਾ ਮੁਲਾਜ਼ਮਾਂ ਦੀਆਂ ਵੱਖ ਵੱਖ ਜਥੇਬੰਦੀਆਂ ਠੇਕਾ ਮੁਲਾਜ਼ਮ ਸੰਘਰਸ਼ ਕਮੇਟੀ ਪਾਵਕੌਮ ਜੋਨ ਬਠਿੰਡਾ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ  ਦੇ (ਸੀਐਚ ਵੀ  ,ਸ੍ਰੀ ਐਚ ਡਬਲਯੂ  ਅਤੇ ਪੈਸਕੋ  ਕੰਪਨੀ ਅਧੀਨ ਕੰਮ ਕਰਦੇ  ) ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ   ਜੂਨੀਅਨ  ਨੰਬਰ  31ਦੇ   ਕਾਮਿਆਂ ਵੱਲੋਂ  ਇਕ ਵਿਸ਼ਾਲ ਇਕੱਠ ਕੀਤਾ ਗਿਆ  ।ਜਿਸ ਦੀ ਪ੍ਰਧਾਨਗੀ  ਪਾਵਰਕੌਮ ਜ਼ੋਨ ਬਠਿੰਡਾ ਦੇ ਪ੍ਰਧਾਨ ਗੁਰਵਿੰਦਰ ਸਿੰਘ ਪੰਨੂ  ,ਵਾਟਰ ਸਪਲਾਈ ਤੋਂ ਸੰਦੀਪ ਖਾਨ  ਅਤੇ ਸੀਐਚ ਬੀ ਤੋਂ ਹਰਜਿੰਦਰ ਬਰਾੜ  ਨੇ ਸਾਂਝੇ ਤੌਰ ਤੇ ਕੀਤੀ  । ਫਿਰ ਇਸ ਇਕੱਠ ਵੱਲੋਂ ਆਪਣੀਆਂ ਮੰਗਾਂ ਦੇ ਹੱਕ ਚ ਨਾਅਰੇ ਮਾਰਦੇ ਹੋਏ  ਹਲਕਾ ਵਿਧਾਇਕ ਸ੍ਰੀ  ਜਗਰੂਪ ਸਿੰਘ ਗਿੱਲ ਦੀ ਰਿਹਾਇਸ਼ ਤਕ ਰੋਹ ਭਰਪੂਰ ਮਾਰਚ ਕੀਤਾ ਗਿਆ  ।
ਆਗੂਆਂ ਨੇ ਆਪਣੀਆਂ ਮੰਗਾਂ ਦਾ ਜ਼ਿਕਰ ਕਰਦੇ ਹੋਏ ਕਿਹਾ ਗਿਆ ਕਿ ਉਨ੍ਹਾਂ ਦੀਆਂ ਮੰਗਾਂ ਸਿਰਫ਼ ਉਨ੍ਹਾਂ ਤੱਕ ਸੀਮਤ ਨਹੀਂ ਸਗੋਂ ਇਹ ਸਮਾਜ ਦੇ ਹੋਰ ਮਿਹਨਤਕਸ਼ ਤਬਕਿਆਂ ਤਕ  ਕਿਤੇ ਵੱਡੀਆਂ ਹਨ  ।ਸਭ ਤੋਂ ਵੱਡੀ ਗੱਲ  ਸਾਮਰਾਜੀ ਦਿਸ਼ਾ ਨਿਰਦੇਸ਼ਤ ਨਿੱਜੀਕਰਨ ਦੇ ਹੱਲੇ ਨੂੰ ਰੋਕਣ ਦੀ ਹੈ  ।ਸਾਰੇ ਸਰਕਾਰੀ ਅਦਾਰਿਆਂ ਚ  ਕੰਮ ਭਾਰ ਦੀ ਨੀਤੀ ਮੁਤਾਬਕ ਤੈਅ ਅਸਾਮੀਆਂ ਤੇ ਸਮੂਹ ਠੇਕਾ ਮੁਲਾਜ਼ਮਾਂ ਨੂੰ  ਬਿਨਾਂ ਸ਼ਰਤ ਅਤੇ ਬਿਨਾਂ ਦੇਰੀ ਰੈਗੂਲਰ ਕਰਨ ਦੀ ਹੈ  । ਤੀਸਰੇ ਨੰਬਰ ਤੇ  ਪੱਕੇ ਕੰਮ ਖੇਤਰ ਚ ਪੱਕੇ ਰੁਜ਼ਗਾਰ ਦੀ ਨੀਤੀ ਨੂੰ ਲਾਗੂ ਕਰਨ  , ਘੱਟੋ ਘੱਟ ਉਜਰਤ ਦੇ ਕਾਨੂੰਨ ਮੁਤਾਬਕ  ਤਨਖਾਹ ਨਿਸ਼ਚਿਤ ਕਰਨ  ,ਬਰਾਬਰ ਕੰਮ ਲਈ ਬਰਾਬਰ ਤਨਖ਼ਾਹ ਦੀ ਵਿਗਿਆਨਕ ਨਿਯਮਾਂ ਨੂੰ ਲਾਗੂ ਕਰਨ  , ਛਾਂਟੀ ਦਾ ਅਮਲ ਰੋਕਣ  ਅਤੇ  ਡਿਊਟੀ  ਦੌਰਾਨ ਵਾਪਰਨ ਵਾਲੇ ਘਾਤਕ ਅਤੇ ਗ਼ੈਰ ਘਾਤਕ ਹਾਦਸਿਆਂ  ਨਾਲ ਪੀਡ਼ਤ ਪਰਿਵਾਰਾਂ ਨੂੰ ਮੁਆਵਜ਼ੇ ਦੀ ਅਦਾਇਗੀ ਕਰਨ  ਆਦਿ ਮੰਗਾਂ  ਮੰਗ ਪੱਤਰ ਵਿੱਚ ਸ਼ਾਮਲ ਹਨ  ।ਮੰਗ ਪੱਤਰ ਰਾਹੀਂ ਕਾਮਿਆਂ ਵੱਲੋਂ  ਪੰਜਾਬ ਸਰਕਾਰ ਨੂੰ ਇੱਕ ਜ਼ੋਰਦਾਰ ਅਪੀਲ ਕੀਤੀ ਗਈ ਹੈ  ਕਿ ਉਹ ਇਨ੍ਹਾਂ ਮੰਗਾਂ ਦੇ ਹੱਲ ਲਈ  ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਨੂੰ   ਤੁਰੰਤ ਮੀਟਿੰਗ ਦੇ ਕੇ  ਮੰਗਾਂ ਦਾ ਹੱਲ ਕਰੇ  ।ਇਸ ਲਈ ਠੇਕਾ ਮੋਰਚਾ ਪੰਜਾਬ ਵੱਲੋਂ ਸਰਕਾਰ ਨੂੰ  ਤਿੰਨ ਹਫ਼ਤੇ ਦਾ ਸਮਾਂ ਦਿੱਤਾ ਗਿਆ ਹੈ  ।ਇਸ ਇਕੱਠ ਨੂੰ  ਸੰਬੋਧਨ ਕਰਨ ਵਾਲਿਆਂ ਵਿੱਚ  ਗੁਰਵਿੰਦਰ ਸਿੰਘ ਪੰਨੂੰ  ,ਸ੍ਰੀ ਸੰਦੀਪ ਖਾਨ  ਖੁਸਦੀਪ ਸਿੰਘ ਇਕਬਾਲ ਸਿੰਘ ਗੋਰਾ ਆਦਿ ਸ਼ਾਮਲ ਸਨ  ।

ਬੀ.ਐੱਡ ਬੇਰੁਜ਼ਗਾਰ ਅਧਿਆਪਕਾਂ ਦੀ ਸਿੱਖਿਆ ਮੰਤਰੀ ਨਾਲ ਹੋਈ ਮੀਟਿੰਗ

0
ਨਵੇਂ ਸਿੱਖਿਆ ਮੰਤਰੀ ਤੋਂ ਮੰਗਾਂ ਪੂਰੀਆਂ ਹੋਣ ਦੀ ਬੱਝੀ ਆਸ
ਸੁਖਜਿੰਦਰ ਮਾਨ
ਬਰਨਾਲਾ,  3 ਅਪਰੈਲ: ਲੰਮੇ ਸਮੇਂ ਤੋਂ ਸੰਘਰਸ਼ ਕਰ ਰਹੇ ਬੀ.ਐੱਡ.ਟੈੱਟ ਪਾਸ ਬੇਰੁਜ਼ਗਾਰ ਅਧਿਆਪਕ ਯੂਨੀਅਨ ਦੀ ਮੀਟਿੰਗ ਅੱਜ ਨਵੇਂ ਬਣੇ ਸਿੱਖਿਆ ਮੰਤਰੀ ਮੀਤ ਹੇਅਰ ਨਾਲ ਉਹਨਾਂ ਦੇ ਘਰ ਵਿਖੇ ਵਧੀਆਂ ਮਾਹੌਲ ਵਿੱਚ ਹੋਈ । ਇਸ ਬਾਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪ੍ਰਧਾਨ ਗੁਰਪ੍ਰੀਤ ਪੱਕਾ ਨੇ ਦੱਸਿਆ ਕਿ ਉਹਨਾਂ ਦੀ ਜੱਥੇਬੰਦੀ ਆਪਣੀਆਂ ਜਾਇਜ਼ ਮੰਗਾਂ ਲਈ ਪਿਛਲੇ ਸਮਿਆਂ ਤੋਂ ਲਗਾਤਾਰ ਸੰਘਰਸ਼ ਕਰਦੀ ਆ ਰਹੀ ਹੈ..ਜਿਸ ਦੇ ਤਹਿਤ ਉਹਨਾਂ ਦੇ ਸਮੁੱਚੇ ਸਾਥੀਆਂ ਨੂੰ ਭਿਆਨਕ ਲਾਠੀਚਾਰਜ ਦਾ ਸਾਹਮਣਾ ਵੀ ਕਰਨਾ ਪਿਆ ਹੈ ਤੇ ਉਹਨਾਂ ਦੇ ਦੋ ਸਾਥੀ ਮੁਨੀਸ਼ ਫਾਜ਼ਿਲਕਾ ਤੇ ਜਸਵੰਤ ਘੁਬਾਇਆ ਪਹਿਲਾਂ ਸੰਗਰੂਰ ਤੇ ਫਿਰ ਸਿੱਖਿਆਂ ਮੰਤਰੀ ਬਦਲ ਜਾਣ ਕਰਕੇ ਜਲੰਧਰ ਪਾਣੀ ਵਾਲੀ ਟੈਂਕੀ ਤੇ ਲੱਗਭੱਗ ਪੰਜ ਮਹੀਨੇ ਤੱਕ ਬੈਠੇ ਰਹੇ..ਜਿਸ ਕਰਕੇ ਉਸ ਸਮੇਂ  ਪੰਜਾਬ ਦੀ ਸੱਤਾ ਭੋਗ ਰਹੀ ਕਾਂਗਰਸ ਸਰਕਾਰ ਨੇ ਚੋਣ ਜ਼ਾਬਤੇ ਤੋਂ ਸਿਰਫ਼ ਇੱਕ ਘੰਟਾ ਪਹਿਲਾਂ 4161 ਪੋਸਟਾਂ ਦੀ ਮਾਮੂਲੀ ਭਰਤੀ ਦੇਕੇ ਇੱਕ ਮਹਿਜ਼ ਖ਼ਾਨਾਪੂਰਤੀ ਕੀਤੀ ਗਈ,,ਜਿਸ ਵਿੱਚ ਸਮਾਜਿਕ ਸਿੱਖਿਆ,,, ਪੰਜਾਬੀ ਤੇ ਹਿੰਦੀ ਤਿੰਨੋਂ ਵਿਸ਼ਿਆਂ ਦੀਆਂ ਸਿਰਫ਼1407 ਮਾਮੂਲੀ ਪੋਸਟਾਂ ਕੱਢੀਆਂ ਗਈਆਂ,,ਜਦਕਿ ਇਹਨਾਂ ਤਿੰਨਾਂ ਵਿਸ਼ਿਆਂ ਦੇ ਬੇਰੁਜ਼ਗਾਰ ਅਧਿਆਪਕਾਂ ਦੀ ਗਿਣਤੀ 15000 ਦੇ ਲੱਗਭੱਗ ਹੈ। ਯੂਨੀਅਨ ਦੀ ਮੰਗ ਹੈ ਕਿ ਜ਼ੋ ਕਾਂਗਰਸ ਸਰਕਾਰ ਸਮੇਂ 4161 ਦੀ ਮਾਮੂਲੀ ਅਧਿਆਪਕਾਂ ਦੀ ਭਰਤੀ ਕੱਢੀ ਗਈ ਸੀ ,,ਉਸ ਵਿੱਚ ਇਹਨਾਂ ਤਿੰਨਾਂ ਵਿਸ਼ਿਆਂ ਦੀਆਂ ਵਿਸ਼ਿਆਂ ਘੱਟੋ-ਘੱਟ 9000 ਆਸਾਮੀਆਂ,,55% ਵਾਲੀ ਨਜਾਇਜ਼ ਸ਼ਰਤ ਮੁੱਢੋਂ ਖ਼ਤਮ ਕਰਨ,, ਪਿਛਲੀਆਂ ਸਰਕਾਰਾਂ ਦੀਆਂ ਗ਼ਲਤ ਨੀਤੀਆਂ ਕਰਕੇ ਉਮਰ ਹੱਦ ਲੰਘਾ ਚੁੱਕੇ ਸਾਥੀਆਂ ਨੂੰ ਉਮਰ ਹੱਦ ਵਿੱਚ ਛੋਟ  ਦੇਕੇ ਭਰਤੀ ਨੂੰ ਜਲਦੀ ਪੂਰਾ ਕੀਤਾ ਜਾਵੇ। ਸਿੱਖਿਆ ਮੰਤਰੀ ਸ: ਹੇਅਰ ਨੇ ਭਰੋਸਾ ਦਿਵਾਇਆ ਕਿ ਉਹਨਾਂ ਨੂੰ ਅਧਿਆਪਕਾਂ ਦੀ ਵੱਡੇ ਪੱਧਰ ਤੇ ਲੋੜ ਹੈ‌ ਤਾਂ ਜ਼ੋ ਸਿੱਖਿਆਂ ਦੇ ਪੱਧਰ ਨੂੰ ਉੱਚਾ ਚੁੱਕਿਆਂ ਜਾ ਸਕੇ ਤੇ ਸਰਕਾਰੀ ਸਕੂਲਾਂਦੀ ਹਾਲਤ ਸੁਧਾਰੀ ਜਾ ਸਕੇ। ਸਿੱਖਿਆ ਮੰਤਰੀ ਨੇ ਕਿਹਾ ਕਿ ਉਹ ਜਲਦੀ ਹੀ ਯੂਨੀਅਨ ਦੀਆਂ ਜਾਇਜ਼ ਮੰਗਾਂ ਨੂੰ ਮੰਨਕੇ ਜਲਦੀ ਹੀ ਅਧਿਆਪਕਾਂ ਦੀ ਭਰਤੀ ਨੂੰ ਪੂਰਾ ਕਰਨਗੇ।ਇਸ ਮੌਕੇ ਮੁਨੀਸ਼ ਫਾਜ਼ਿਲਕਾ,, ਹਰਵਿੰਦਰ ਬਠਿੰਡਾ,, ਰਾਜਵੀਰ ਮੌੜ ਆਦਿ ਸ਼ਾਮਿਲ ਸਨ।