Home Blog Page 2981

ਗੁਰੂ ਕਾਸ਼ੀ ਕੈਂਪਸ ’ਚ ਵਾਤਾਵਰਣ ਜਾਗਰੂਕਤਾ ਮੁਕਾਬਲੇ ਆਯੋਜਿਤ

0

ਸੁਖਜਿੰਦਰ ਮਾਨ
ਬਠਿੰਡਾ, 1 ਅਪ੍ਰੈਲ: ਪੰਜਾਬੀ ਯੂਨੀਵਰਸਿਟੀ ਗੁਰੂ ਕਾਸ਼ੀ ਕੈਂਪਸ ਵੱਲੋਂ ਐਨਵਾਇਰਮੈਂਟ ਦੀ ਜਾਗਰੂਕਤਾ ਲਈ ਮੁਕਾਬਲੇ ਕਰਵਾਏ ਗਏ ।ਇਸਦੇ ਲਈ ਵਣਤਿ੍ਰਣ ਜੀਵਜੰਤ ਸੰਤੁਲਨ ਮੁੜ ਬਹਾਲੀ ਕੇਂਦਰ ਦੁਆਰਾ ਪੰਜਾਬੀ ਯੂਨੀਵਰਸਿਟੀ ਗੁਰੂ ਕਾਸ਼ੀਕੈਂਪਸ ਤਲਵੰਡੀ ਸਾਬੋ ਵਿਖੇ ਐਕਸਟੈਂਸ਼ਨ ਸੈਂਟਰਖੋਲ੍ਹਿਆ ਗਿਆ ਹੈ ।ਇਸ ਸੈਂਟਰ ਦੇ ਕੋਆਰਡੀਨੇਟਰ ਡਾ ਸੁਖਪਾਲ ਸਿੰਘ ਚੱਠਾ ਐਸਿਸਟੈਂਟ ਪ੍ਰੋਫੈਸਰ ਮਕੈਨੀਕਲ ਇੰਜਨੀਅਰਿੰਗ ਨੇ ਦਸਿਆ ਕਿ ਇੰਨ੍ਹਾਂ ਮੁਕਾਬਲਿਆਂ ਵਿਚ ਲਗਭਗ 100 ਵਿਦਿਆਰਥੀਆਂ ਨੇ ਭਾਗ ਲਿਆ । ਮਨਪ੍ਰੀਤ ਕੌਰ ਬੀ ਐੱਸ ਸੀ ਦੀ ਵਿਦਿਆਰਥਣ ਨੇ ਪੋਸਟਰ ਮੇਕਿੰਗ ਮੁਕਾਬਲੇ ਵਿਚ ਪਹਿਲਾ ਸਥਾਨ ਪ੍ਰਾਪਤ ਕੀਤਾ ।ਸਮਨਦੀਪ ਕੌਰ ਬੀ ਐਸਸੀ ਦੀ ਵਿਦਿਆਰਥਣ ਨੇ ਡਿਬੇਟ ਮੁਕਾਬਲਿਆਂ ਵਿੱਚ ਪਹਿਲਾ ਸਥਾਨ ਪ੍ਰਾਪਤ ਕੀਤਾ ।ਇਸੇ ਤਰ੍ਹਾਂ ਸ਼ੁਭਮ ਅਤੇ ਪਰਮਜੀਤ ਕੌਰ ਦੀ ਟੀਮ ਨੇ ਕੁਇਜ਼ ਕੰਪੀਟੀਸ਼ਨ ਵਿਚ ਪਹਿਲਾ ਸਥਾਨ ਪ੍ਰਾਪਤ ਕੀਤਾ ।ਕੈਂਪਸ ਡਾਇਰੈਕਟਰ ਡਾ ਜਸਬੀਰ ਸਿੰਘ ਹੁੰਦਲ ਨੇ ਜੇਤੂ ਵਿਦਿਆਰਥੀਆਂ ਨੂੰ ਟਰਾਫੀਆਂ ਅਤੇ ਸਰਟੀਫਿਕੇਟ ਵੰਡੇ ।ਉਨ੍ਹਾਂ ਦੱਸਿਆ ਕਿ ਗੁਰੂ ਕਾਸ਼ੀ ਕੈਂਪਸ ਦੁਆਰਾ ਵਾਤਾਵਰਨ ਸੰਭਾਲ ਲਈ ਇਸ ਤਰ੍ਹਾਂ ਦੇ ਮੁਕਾਬਲੇ ਭਵਿੱਖ ਵਿੱਚ ਵੀ ਕਰਵਾਏ ਜਾਣਗੇ ਅਤੇ ਵਿਦਿਆਰਥੀਆਂ ਵਿੱਚ ਵਾਤਾਵਰਨ ਸੰਭਾਲ ਸਬੰਧੀ ਜਾਗਰੂਕਤਾ ਪੈਦਾ ਕੀਤੀ ਜਾਵੇਗੀ ।ਇਸ ਸਮੇਂ ਡਾ ਜਗਤਾਰ ਸਿੰਘ ਮੁਖੀ ਯਾਦਵਿੰਦਰਾ ਇੰਜੀਨੀਅਰਿੰਗ ਵਿਭਾਗ ਅਤੇ ਵੱਖ ਵੱਖ ਈਵੈਂਟਸ ਦੇ ਕੋਆਰਡੀਨੇਟਰਜ ਡਾ. ਨਰਿੰਦਰ ਕੌਰ ,ਡਾ. ਅਮਨਦੀਪ ਕੌਰ,ਡਾ. ਸੰਜੀਵ ਮਹਿਤਾ, ਡਾ. ਅਵਤਾਰ ਸਿੰਘ, ਡਾ. ਪ੍ਰਦੀਪ ਜਿੰਦਲ, ਡਾ. ਰਾਕੇਸ਼ ਭਾਟੀਆ, ਡਾ. ਰਾਜ ਭੁਪਿੰਦਰ ਕੌਰ , ਸ੍ਰੀਮਤੀ ਗੁਰਪ੍ਰੀਤ ਭਾਰਤੀ ਅਤੇ ਡਾ. ਸਵਿਤਾ ਸਾਮਲ ਸਨ

ਪਵਨ ਦੀਵਾਨ ਨੇ ਪੰਜਾਬ ਲਾਰਜ ਇੰਡਸਟਰੀਅਲ ਡਿਵੈਲਪਮੈਂਟ ਬੋਰਡ ਦੇ ਚੇਅਰਮੈਨ ਦੇ ਅਹੁਦੇ ਤੋਂ ਦਿੱਤਾ ਅਸਤੀਫਾ

0

ਸੁਖਜਿੰਦਰ ਮਾਨ
ਚੰਡੀਗੜ੍ਹ, 1 ਅਪ੍ਰੈਲ: ਸੀਨੀਅਰ ਕਾਂਗਰਸੀ ਆਗੂ ਅਤੇ ਪਾਰਟੀ ਦੇ ਸੂਬਾ ਜਨਰਲ ਸਕੱਤਰ ਪਵਨ ਦੀਵਾਨ ਨੇ ਅੱਜ ਪੰਜਾਬ ਲਾਰਜ ਇੰਡਸਟਰੀਅਲ ਡਿਵੈਲਪਮੈਂਟ ਬੋਰਡ ਦੇ ਚੇਅਰਮੈਨ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਜਿਨ੍ਹਾਂ ਨੇ ਆਪਣਾ ਅਸਤੀਫਾ ਸੂਬੇ ਦੇ ਮੁੱਖ ਸਕੱਤਰ ਅਤੇ ਉਦਯੋਗ ਵਿਭਾਗ ਦੇ ਪ੍ਰਮੁੱਖ ਸਕੱਤਰ ਨੂੰ ਭੇਜ ਦਿੱਤਾ ਹੈ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ, ਦੀਵਾਨ ਨੇ ਕਿਹਾ ਕਿ ਉਨ੍ਹਾਂ ਨੇ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਪਾਰਟੀ ਦੀ ਹੋਈ ਹਾਰ ਕਾਰਨ ਨੈਤਿਕਤਾ ਦੇ ਆਧਾਰ ‘ਤੇ ਆਪਣੇ ਅਹੁਦੇ ਤੋਂ ਅਸਤੀਫਾ ਦਿੱਤਾ ਹੈ। ਚੇਅਰਮੈਨ ਵਜੋਂ ਆਪਣੇ ਕਾਰਜਕਾਲ ਦੌਰਾਨ ਉਨ੍ਹਾਂ ਨੇ ਉਦਯੋਗਾਂ ਨਾਲ ਸਬੰਧਤ ਸਮੱਸਿਆਵਾਂ ਨੂੰ ਜੋਰਦਾਰ ਢੰਗ ਨਾਲ ਉਠਾਇਆ ਅਤੇ ਹੱਲ ਕਰਵਾਇਆ ਸੀ। ਭਵਿੱਖ ਵਿੱਚ ਵੀ ਉਹ ਸਮਾਜ ਅਤੇ ਖਾਸ ਕਰਕੇ ਇੰਡਸਟਰੀ ਨਾਲ ਜੁੜੀਆਂ ਸਮੱਸਿਆਵਾਂ ਨੂੰ ਪ੍ਰਮੁੱਖਤਾ ਨਾਲ ਚੁੱਕਦੇ ਰਹਿਣਗੇ।

ਚਾਰ ਨਗਰ ਨਿਗਮਾਂ ਦੀਆਂ ਚੋਣਾਂ ਲਈ ਆਮ ਆਦਮੀ ਪਾਰਟੀ ਨੇ ਖਿੱਚੀ ਤਿਆਰੀ

0

‘ਆਪ’ ਪੰਜਾਬ ਦੇ ਪ੍ਰਭਾਰੀ ਜਰਨੈਲ ਸਿੰਘ ਨੇ ਪਾਰਟੀ ਅਹੁਦੇਦਾਰਾਂ ਨਾਲ ਕੀਤੀ ਬੈਠਕ
ਸੁਖਜਿੰਦਰ ਮਾਨ
ਚੰਡੀਗੜ੍ਹ, 1 ਅਪ੍ਰੈਲ: ਪੰਜਾਬ ਵਿੱਚ ਇਸ ਸਾਲ ਦੇ ਅੰਤ ਵਿੱਚ ਹੋਣ ਵਾਲੀਆਂ ਚਾਰ ਨਗਰ ਨਿਗਮਾਂ ਦੀਆਂ ਚੋਣਾਂ ਬਾਰੇ ਆਮ ਆਦਮੀ ਪਾਰਟੀ (ਆਪ) ਨੇ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਪਾਰਟੀ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਅਤੇ ਦਿੱਲੀ ਦੇ ਵਿਧਾਇਕ ਜਰਨੈਲ ਸਿੰਘ ਨੇ ਪਾਰਟੀ ਦੇ ਸੂਬਾ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ, ਜ਼ਿਲ੍ਹਾ ਪ੍ਰਧਾਨਾਂ, ਲੋਕ ਸਭਾ ਇੰਚਾਰਜਾਂ ਅਤੇ ਜ਼ਿਲ੍ਹਾ ਸਕੱਤਰਾਂ ਸਮੇਤ ਹੋਰ ਆਹੁਦੇਦਾਰਾਂ ਨਾਲ ਬੈਠਕ ਕਰਕੇ ਨਗਰ ਨਿਗਮ ਚੋਣਾ ਬਾਰੇ ਰਣਨੀਤੀ ’ਤੇ ਚਰਚਾ ਕੀਤੀ। ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ ਪਟਿਆਲਾ, ਲੁਧਿਆਣਾ, ਅੰਮਿ੍ਰਤਸਰ ਅਤੇ ਜਲੰਧਰ ਨਗਰ ਨਿਗਮਾਂ ਦੀਆਂ ਚੋਣਾ ਦਸੰਬਰ 2022 ਵਿੱਚ ਕਰਵਾਈਆਂ ਜਾਣੀਆਂ ਹਨ।
ਸ਼ੁੱਕਰਵਾਰ ਨੂੰ ਪਾਰਟੀ ਮੁੱਖ ਦਫ਼ਤਰ ਵਿੱਚ ਪਾਰਟੀ ਆਗੂਆਂ ਨੂੰ ਸੰਬੋਧਨ ਕਰਦਿਆਂ ਜਰਨੈਲ ਸਿੰਘ ਨੇ ਚਾਰ ਨਗਰ ਨਿਗਮਾਂ ਦੀਆਂ ਚੋਣਾ ਲੜਨ ਲਈ ਤਿਆਰੀਆਂ ਕਰਨ ਦੇ ਆਦੇਸ਼ ਜਾਰੀ ਕੀਤੇ ਹਨ। ਉਨ੍ਹਾਂ ਕਿਹਾ ਕਿਹਾ ਕਿ ਪੰਜਾਬ ਵਿਧਾਨ ਸਭਾ ਚੋਣਾ ਦੌਰਾਨ ਆਮ ਆਦਮੀ ਪਾਰਟੀ ਨੇ ਸਾਰੇ ਜ਼ਿਲ੍ਹਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ। ਸ਼੍ਰੋਮਣੀ ਅਕਾਲੀ ਦਲ ਅਤੇ ਕਾਂਗਰਸ ਦੇ ਵੱਡੇ ਵੱਡੇ ਆਗੂ ਚੋਣਾ ਹਾਰ ਗਏ ਹਨ। ਪਟਿਆਲਾ ਜ਼ਿਲ੍ਹੇ ਦੀਆਂ ਸਾਰੀਆਂ ਸੀਟਾਂ ’ਤੇ ਆਮ ਆਦਮੀ ਪਾਰਟੀ ਨੂੰ ਸ਼ਾਨਦਾਰ ਜਿੱਤ ਹਾਸਲ ਹੋਈ ਹੈ ਅਤੇ ਪਟਿਆਲਾ ਤੋਂ ਆਉਣ ਵਾਲੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਖੁਦ ਆਪਣੀ ਸੀਟ ਵੀ ਬੁਰੀ ਤਰ੍ਹਾਂ ਹਾਰ ਗਏ। ਇਸੇ ਤਰ੍ਹਾਂ ਲੁਧਿਆਣਾ ਜ਼ਿਲ੍ਹੇ ਦੀਆਂ ਕੁੱਲ 14 ਸੀਟਾਂ ਵਿੱਚੋਂ ‘ਆਪ’ ਨੇ 13 ਸੀਟਾਂ ਜਿੱਤੀਆਂ ਅਤੇ ਅੰਮਿ੍ਰਤਸਰ ਵਿੱਚੋਂ ਵੀ ਪਾਰਟੀ ਨੇ 11 ਵਿਚੋਂ 9 ਸੀਟਾਂ ’ਤੇ ਜਿੱਤ ਪ੍ਰਾਪਤ ਕੀਤੀ। ਜਰਨੈਲ ਸਿੰਘ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਦੀ ਹੋਈ ਜਿੱਤ ਨਾਲ ਕਈ ਚੰਗੇ ਸੰਕੇਤ ਸਾਹਮਣੇ ਆਏ ਹਨ, ਜਿਵੇਂ ਪਟਿਆਲਾ ਨਗਰ ਨਿਗਮ ਦੇ ਸਾਬਕਾ ਮੇਅਰ ਅਜੀਤਪਾਲ ਸਿੰਘ ਕੋਹਲੀ ‘ਆਪ’ ’ਚ ਸ਼ਾਮਲ ਹਨ ਅਤੇ ਪਟਿਆਲਾ ਸ਼ਹਿਰੀ ਤੋਂ ਵਿਧਾਇਕ ਚੁਣੇ ਗਏ ਹਨ। ਵਿਧਾਇਕ ਕੋਹਲੀ ਦੀ ਪਟਿਆਲਾ ਸ਼ਹਿਰ ਦੇ ਲੋਕਾਂ ਵਿੱਚ ਚੰਗੀ ਪਹਿਚਾਣ ਹੈ। ਇਸੇ ਤਰ੍ਹਾਂ ਅੰਮਿ੍ਰਤਸਰ ਨਿਗਮ ਦੇ ਮੇਅਰ ਕਰਮਜੀਤ ਸਿੰਘ ਰਿੰਟੂ ਵੀ ‘ਆਪ’ ਦੇ ਆਗੂ ਹਨ। ਉਨ੍ਹਾਂ ਕਿਹਾ ਕਿ ਪੰਜਾਬ ’ਚ ‘ਆਪ’ ਦੀ ਸਰਕਾਰ ਬਣਨ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਲਗਾਤਾਰ ਪੰਜਾਬ ਦੇ ਲੋਕਾਂ ਲਈ ਵੱਡੇ ਫ਼ੈਸਲੇ ਕਰ ਰਹੇ ਹਨ। ਪੰਜਾਬ ਚੋਣਾ ’ਚ ਹੋਈ ਵੱਡੀ ਜਿੱਤ ਦੇ ਨਾਲ ਨਾਲ ਸਰਕਾਰ ਦੇ ਕੰਮਾਂ ਅਤੇ ਫ਼ੈਸਲਿਆਂ ਦਾ ਵੀ ਨਿਗਮ ਚੋਣਾ ਵਿੱਚ ਪਾਰਟੀ ਨੂੰ ਵੱਡਾ ਲਾਭ ਮਿਲੇਗਾ। ਇਸ ਲਈ ਆਮ ਆਦਮੀ ਪਾਰਟੀ ਵਿਧਾਨ ਸਭਾ ਚੋਣਾ ਦੀ ਤਰ੍ਹਾਂ ਨਿਗਮ ਚੋਣਾ ਵਿੱਚ ਵੀ ਸ਼ਾਨਦਾਰ ਜਿੱਤ ਪ੍ਰਾਪਤ ਕਰੇਗੀ ਅਤੇ ਚਾਰੇ ਨਿਗਮਾਂ ਵਿੱਚ ਆਪਣੇ ਮੇਅਰ ਬਣਾਏਗੀ।

ਸਿਲਵਰ ਓਕਸ ਸਕੂਲ ਦੇ ਬੱਚਿਆਂ ਨੇ ਨੈਨੀਤਾਲ ਦੀ ਕੀਤੀ ਮਨੋਰਜੰਕ ਯਾਤਰਾ

0

ਸੁਖਜਿੰਦਰ ਮਾਨ
ਬਠਿੰਡਾ, 1 ਅਪ੍ਰੈਲ: ਸਥਾਨਕ ਸੁਸਾਂਤ ਸਿਟੀ ਵਿਚ ਸਥਿਤ ਸਿਲਵਰ ਓਕਸ ਸਕੂਲ ਦੇ ਵਿਦਿਆਰਥੀਆਂ ਨੂੰ ਸਕੂਲ ਵਲੋਂ ਜਿਮ ਕਾਰਬੇਟ ਅਤੇ ਨੈਨੀਤਾਲ ਲਈ ਚਾਰ ਦਿਨਾਂ ਮਨੋਰੰਜਕ ਯਾਤਰਾ ਕਰਵਾਈ ਗਈ। ਇਸ ਯਾਤਰਾ ਦੌਰਾਨ ਵਿਦਿਆਰਥੀਆਂ ਨੇ ਪੰਛੀ ਦੇਖਣ, ਵਾਈਲਡ ਲਾਈਫ ਫੋਟੋਗ੍ਰਾਫੀ, ਸਫਾਰੀ ਆਦਿ ਦਾ ਆਨੰਦ ਲਿਆ। ਵਿਦਿਆਰਥੀਆਂ ਨੇ ਪ੍ਰਸਿੱਧ ਪਹਾੜੀ ਸਟੇਸਨ ਨੈਨੀਤਾਲ ਦਾ ਵੀ ਦੌਰਾ ਕੀਤਾ। ਵਿਦਿਆਰਥੀਆਂ ਨੇ ਇਸ ਯਾਤਰਾ ਦੌਰਾਨ ਨੈਨੀਤਾਲ ਝੀਲ, ਨੈਨੀ ਪੀਕ, ਗੁਰਨੇ ਹਾਊਸ,ਕੇਵ ਗਾਰਡਨ, ਸਤਤਾਲ, ਹਨੂੰਮਾਨਗੜ੍ਹੀ, ਮਾਲ ਰੋਡ, ਪੀ.ਟੀ. ਜੀ.ਬੀ. ਪੈਂਟ ਹਾਈ ਅਲਟੀਟਿਊਡ, ਚਿੜੀਆਘਰ ਆਦਿ ਦਾ ਦੌਰਾ ਕੀਤਾ। ਇਹ ਵਿਦਿਆਰਥੀਆਂ ਲਈ ਯਾਦਗਾਰੀ ਅਨੁਭਵਾਂ ਵਿੱਚੋਂ ਇੱਕ ਸੀ। ਸਕੂਲ ਦੇ ਬੁਲਾਰੇ ਨੇ ਦਸਿਆ ਕਿ ਇਹ ਯਾਤਰਾਵਾਂ ਸਾਨਦਾਰ ਅਨੁਭਵ ਪੇਸ ਕਰਦੀਆਂ ਹਨ ਅਤੇ ਚੰਗੀ ਤਰ੍ਹਾਂ ਯੋਜਨਾਬੱਧ ਸਕੂਲੀ ਯਾਤਰਾਵਾਂ ਮਨੋਰੰਜਨ ਅਤੇ ਸਾਨਦਾਰ ਯਾਦਾਂ ਦੇ ਨਾਲ-ਨਾਲ ਰੋਮਾਂਚਕ ਅਤੇ ਦਿਲਚਸਪ ਹੁੰਦੀਆਂ ਹਨ।

ਆਪ ਸਰਕਾਰ ਵਲੋਂ ਪਹਿਲਾਂ ਵੱਡਾ ਪ੍ਰਸ਼ਾਸਨਿਕ ਫੇਰਬਦਲ, 13 ਐਸ.ਐਸ.ਪੀ ਤੇ 6 ਡੀਸੀ ਬਦਲੇ

0

ਸੁਖਜਿੰਦਰ ਮਾਨ
ਚੰਡੀਗੜ੍ਹ, 31 ਮਾਰਚ : ਕਰੀਬ 15 ਦਿਨ ਪਹਿਲਾਂ ਭਾਰੀ ਬਹੁਮਤ ਨਾਲ ਸੂਬੇ ਦੀ ਸੱਤਾ ਦੀ ਸਹੁੰ ਚੁੱਕਣ ਵਾਲੀ ਭਗਵੰਤ ਮਾਨ ਦੀ ਅਗਵਾਈ ਹੇਠਲੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਅੱਜ ਪਹਿਲਾਂ ਵੱਡਾ ਫ਼ੇਰਬਦਲ ਕਰਦਿਆਂ ਸੂਬੇ ਦੇ ਵੱਖ ਵੱਖ ਜ਼ਿਲ੍ਹਿਆਂ ਦੇ 13 ਐਸ.ਐਸ.ਪੀਜ਼ ਅਤੇ 6 ਅੱਧਾ ਦਰਜ਼ਨ ਡਿਪਟੀ ਕਮਿਸ਼ਨਰਜ਼ ਸਹਿਤ ਕਾਫ਼ੀ ਆਈ.ਪੀ.ਸੀ ਅਤੇ ਆਈ.ਏ.ਐਸ ਅਧਿਕਾਰੀਆਂ ਦਾ ਤਬਾਦਲਾ ਕਰ ਦਿੱਤਾ ਹੈ। ਸਰਕਾਰ ਵਲੋਂ ਜਾਰੀ ਅੱਜ ਸੂਚੀ ਤਹਿਤ ਆਈ.ਪੀ.ਐਸ ਹਰਜੀਤ ਸਿੰਘ ਨੂੰ ਐਸ.ਐਸ.ਪੀ ਮੋਹਾਲੀ ਤੋਂ ਗੁਰਦਾਸਪੁਰ, ਧਰੂਮਨ ਨਿਬਲੇ ਨੂੰ ਹੁਸਿਆਰਪੁਰ ਤੋਂ ਸ਼੍ਰੀ ਮੁਕਤਸਰ ਸਾਹਿਬ, ਅਲਕਾ ਮੀਨਾ ਤੋਂ ਬਰਨਾਲਾ ਤੋਂ ਮਲੇਰਕੋਟਲਾ, ਵਿਵੇਕ ਸ਼ੀਲ ਸੋਨੀ ਨੂੰ ਰੂਪਨਗਰ ਤੋਂ ਮੋਹਾਲੀ, ਡਾ ਨਾਨਕ ਸਿੰਘ ਨੂੰ ਗੁਰਦਾਸਪੁਰ ਤੋਂ ਪਟਿਆਲਾ, ਗੁਲਨੀਤ ਸਿੰਘ ਖੁਰਾਣਾ ਨੂੰ ਤਰਨਤਾਰਨ ਤੋਂ ਮੋਗਾ, ਚਰਨਜੀਤ ਸਿੰਘ ਨੂੰ ਮੋਗਾ ਤੋਂ ਫ਼ਿਰੋਜਪੁਰ, ਸੰਦੀਪ ਕੁਮਾਰ ਮਲਿਕ ਨੂੰ ਸ਼੍ਰੀ ਮੁਕਤਸਰ ਸਾਹਿਬ ਤੋਂ ਬਰਨਾਲਾ, ਰਵਜੋਤ ਸਿੰਘ ਨੂੰ ਮਲੇਰਕੋਟਲਾ ਤੋਂ ਫ਼ਤਿਹਗੜ੍ਹ ਸਾਹਿਬ, ਸਰਤਾਜ਼ ਸਿੰਘ ਚਹਿਲ ਨੂੰ ਫ਼ਤਿਹਗੜ੍ਹ ਸਾਹਿਬ ਤੋਂ ਹੁਸਿਆਰਪੁਰ, ਮਨਦੀਪ ਸਿੰਘ ਸਿੱਧੂ ਨੂੰ ਐਸ.ਐਸ.ਪੀ ਵਿਜੀਲੈਂਸ ਪਟਿਆਲਾ ਤੋਂ ਐਸ.ਐਸ.ਪੀ ਸੰਗਰੂਰ ਤੋਂ ਇਲਾਵਾ ਰਣਜੀਤ ਸਿੰਘ ਢਿੱਲੋਂ ਨੂੰ ਏ.ਆਈ.ਜੀ ਇੰਨਫ਼ੋਰਸਮੈਂਟ ਤੋਂ ਐਸ.ਐਸ.ਪੀ ਤਰਨਤਾਰਨ ਲਗਾਇਆ ਗਿਆ ਹੈ। ਇਸੇ ਤਰ੍ਹਾਂ ਡਿਪਟੀ ਕਮਿਸ਼ਨਰਾਂ ਵਿਚ ਮੋਹਿੰਦਰਪਾਲ ਨੂੰ ਮਾਨਸਾ ਤੋਂ ਵਿਸੇਸ ਸਕੱਤਰ ਗ੍ਰਹਿ ਵਿਭਾਗ, ਡੀਸੀ ਸੰਗਰੂਰ ਰਾਮਵੀਰ ਸਿੰਘ ਨੂੰ ਡੀਜੀ ਨੂੰ ਰੁਜ਼ਗਾਰ ਉਤਪਤੀ, ਡਿਪਟੀ ਕਮਿਸ਼ਨਰ ਮੋਗਾ ਹਰੀਸ਼ ਨਾਈਰ ਨੂੰ ਡਿਪਟੀ ਕਮਿਸ਼ਨਰ ਬਰਨਾਲਾ, ਕੁਮਾਰ ਸੌਰਭ ਰਾਜ ਡਿਪਟੀ ਕਮਿਸ਼ਨਰ ਬਰਨਾਲਾ ਨੂੰ ਡਾਇਰੈਕਟਰ ਤਕਨੀਕੀ ਸਿੱਖਿਆ, ਡਿਪਟੀ ਕਮਿਸ਼ਨਰ ਬਠਿੰਡਾ ਵਿਨੀਤ ਕੁਮਾਰ ਨੂੰ ਵਿਸੇਸ ਸਕੱਤਰ ਖੇਤੀਬਾੜੀ, ਕੁਲਵੰਤ ਸਿੰਘ ਡਿਪਟੀ ਕਮਿਸ਼ਨਰ ਨੂੰ ਤਰਨਤਾਰਨ ਤੋਂ ਮੋਗਾ, ਮੁੱਖ ਮੰਤਰੀ ਦੇ ਵਧੀਕ ਪ੍ਰਮੁੱਖ ਸਕੱਤਰ ਸੌਕਤ ਅਹਿਮਦ ਪਾਰੀ ਨੂੰ ਡਿਪਟੀ ਕਮਿਸ਼ਨਰ ਬਠਿੰਡਾ, ਵਧੀਕ ਪ੍ਰਮੁੱਖ ਸਕੱਤਰ ਜਤਿੰਦਰ ਜੋਰਵਾਲ ਨੂੰ ਡਿਪਟੀ ਕਮਿਸ਼ਨਰ ਸੰਗਰੂਰ, ਏਡੀਸੀ ਜਲੰਧਰ ਜਸਪ੍ਰੀਤ ਸਿੰਘ ਨੂੰ ਡਿਪਟੀ ਕਮਿਸ਼ਨਰ ਮਾਨਸਾ, ਹਿਮਾਂਸੂ ਜੈਨ ਨੂੰ ਵਧੀਕ ਪ੍ਰਮੁੱਖ ਸਕੱਤਰ ਮੁੱਖ ਮੰਤਰੀ, ਕੁਮਾਰ ਅਮਿਤ ਨੂੰ ਪ੍ਰਮੁੱਖ ਸਕੱਤਰ ਪ੍ਰਸੋਨਲ ਦੇ ਨਾਲ-ਨਾਲ ਵਧੀਕ ਪ੍ਰਮੁੱਖ ਸਕੱਤਰ ਮੁੱਖ ਮੰਤਰੀ ਲਗਾਇਆ ਗਿਆ ਹੈ। ਇਸੇ ਤਰ੍ਹਾਂ ਦਲਵਿੰਦਰਜੀਤ ਸਿੰਘ ਪੀਸੀਐਸ ਨੂੰ ਜੁਆਇੰਟ ਸੈਕਟਰੀ ਪੰਜਾਬ ਮੰਡੀਬੋਰਡ ਤੈਨਾਤ ਕੀਤਾ ਗਿਆ ਹੈ।

ਆਰਥਿਕ ਤੰਗੀ ਦੇ ਚੱਲਦਿਆਂ ਨੌਜਵਾਨ ਵਲੋਂ ਜਹਿਰੀਲੀ ਦਵਾ ਪੀ ਕੇ ਆਤਮਹੱਤਿਆ

0

ਸੁਖਜਿੰਦਰ ਮਾਨ
ਬਠਿੰਡਾ, 31 ਮਾਰਚ: ਸਥਾਨਕ ਜ਼ਿਲ੍ਹੇ ਦੇ ਪਿੰਡ ਪੱਕਾ ਕਲਾਂ ਦੇ ਇੱਕ ਨੌਜਵਾਨ ਵਲੋਂ ਆਰਥਿਕ ਤੰਗੀ ਕਾਰਨ ਜ਼ਹਿਰੀਲੀ ਦਵਾਈ ਪੀ ਕੇ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮਿ੍ਰਤਕ ਦੀ ਪਹਿਚਾਣ ਅਮਨਦੀਪ ਸਿੰਘ ਦੇ ਤੌਰ ’ਤੇ ਹੋਈ ਹੈ। ਘਟਨਾ ਦਾ ਪਤਾ ਲੱਗਣ ’ਤੇ ਪ੍ਰਵਾਰ ਵਾਲਿਆਂ ਨੇ ਉਸਨੂੰ ਪਹਿਲਾਂ ਬਠਿੰਡਾ ਦੇ ਸਰਕਾਰੀ ਹਸਪਤਾਲ ਵਿਚ ਦਾਖ਼ਲ ਕਰਵਾਇਆ, ਜਿੱਥੇ ਹਾਲਾਤ ਗੰਭੀਰ ਹੋਣ ਕਾਰਨ ਫ਼ਰੀਦਕੋਟ ਦੇ ਮੈਡੀਕਲ ਕਾਲਜ਼ ਵਿਚ ਭੇਜ ਦਿੱਤਾ ਸੀ, ਜਿੱਥੇ ਉਸਦੀ ਅੱਜ ਮੌਤ ਹੋ ਗਈ ਹੈ। ਇਸ ਸਬੰਧ ਵਿਚ ਥਾਣਾ ਸੰਗਤ ਦੀ ਪੁਲਿਸ ਨੇ ਪ੍ਰਵਾਰ ਦੇ ਬਿਆਨਾਂ ਉਪਰ ਧਾਰਾ 174 ਤਹਿਤ ਕਾਰਵਾਈ ਕੀਤੀ ਹੈ। ਪ੍ਰਵਾਰਕ ਸੂਤਰਾਂ ਮੁਤਾਬਕ ਮਿ੍ਰਤਕ ਬਿਜਲੀ ਮਕੈਨਿਕ ਸੀ ਪ੍ਰੰਤੂ ਕਰੋਨਾ ਮਹਾਂਮਾਰੀ ਕਾਰਨ ਲੱਗੀ ਤਾਲਾਬੰਦੀ ਤੇ ਛਾਈ ਆਰਥਿਕ ਮੰਦੀ ਕਾਰਨ ਉਸਦਾ ਕੰਮ ਵੀ ਲਗਭਗ ਬੰਦ ਹੋ ਗਿਆ ਸੀ। ਜਿਸਦੇ ਚੱਲਦੇ ਆਰਥਿਕ ਬੋਝ ਥੱਲੇ ਦੱਬਿਆ ਅਮਨਦੀਪ ਸਿੰਘ ਮੁੜ ਕਾਮਯਾਬ ਨਹੀਂ ਹੋ ਸਕਿਆ। ਜਿਸ ਕਾਰਨ ਉਹ ਪਿਛਲੇ ਸਮੇਂ ਤੋਂ ਮਾਨਸਿਕ ਪ੍ਰੇਸ਼ਾਨੀ ਵਿਚ ਚੱਲ ਰਿਹਾ ਸੀ। ਮਿ੍ਰਤਕ ਦਾ ਵਿਆਹ ਕਰੀਬ 11 ਸਾਲ ਪਹਿਲਾਂ ਹੋਇਆ ਸੀ ਤੇ ਉਸਦੇ ਘਰ ਇਕ ਛੋਟਾ ਲੜਕਾ ਵੀ ਹੈ।

ਬਠਿੰਡਾ ਏਮਜ਼ ’ਚ ਵਿਦਿਆਰਥੀ ਦੀ ਰੈਗਿੰਗ ਦਾ ਮਾਮਲਾ ਗਰਮਾਇਆ

0

ਡਾਕਟਰੀ ਦੀ ਪੜਾਈ ਕਰ ਰਹੇ ਵਿਦਿਆਰਥੀ ਨੇ ਛੱਡਿਆ ਹੋਸਟਲ
ਸੁਖਜਿੰਦਰ ਮਾਨ
ਬਠਿੰਡਾ, 31 ਮਾਰਚ: ਦੋ ਸਾਲ ਪਹਿਲਾਂ ਮਾਲਵਾ ਪੱਟੀ ਦੇ ਲੋਕਾਂ ਲਈ ਵਰਦਾਨ ਬਣ ਕੇ ਆਏ ਏਮਜ ਹਸਪਤਾਲ ‘ਚ ਡਾਕਟਰੀ ਦੀ ਪੜ੍ਹਾਈ ਕਰ ਰਹੇ ਇੱਕ ਵਿਦਿਆਰਥੀ ਨਾਲ ਸੀਨੀਅਰਾਂ ਵਲੋਂ ਰੈਗਿੰਗ ਕਰਨ ਦਾ ਮਾਮਲਾ ਗਰਮਾ ਗਿਆ ਹੈ। ਹਾਲਾਂਕਿ ਏਮਜ਼ ਦੇ ਪ੍ਰਬੰਧਕਾਂ ਨੇ ਰੈਗਿੰਗ ਹੋਣ ਤੋਂ ਸਪੱਸ਼ਟ ਇੰਨਕਾਰ ਕਰਦਿਆਂ ਐਲਾਨ ਕੀਤਾ ਹੈ ਕਿ ‘‘ਇੱਥੇ ਅਜਿਹਾ ਕੁੱਝ ਵੀ ਨਹੀਂ ਹੁੰਦਾ ਪ੍ਰੰਤੂ ਉਕਤ ਵਿਦਿਆਰਥੀ ਨੇ ਅਪਣਾ ਹੋਸਟਲ ਹੀ ਛੱਡ ਦਿੱਤਾ ਹੈ।’’ ਇਸ ਘਟਨਾ ਦਾ ਪਤਾ ਲੱਗਣ ’ਤੇ ਏਮਜ਼ ਦੇ ਪ੍ਰਬੰਧਕਾਂ ਤੋਂ ਇਲਾਵਾ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਵੀ ਅਪਣੇ ਪੱਧਰ ’ਤੇ ਜਾਂਚ ਕੀਤੀ ਜਾ ਰਹੀ ਹੈ। ਮਿਲੀ ਸੂਚਨਾ ਮੁਤਾਬਕ ਸਥਾਨਕ ਡੱਬਵਾਲੀ ਰੋਡ ’ਤੇ ਸਥਿਤ ਆਲ ਇੰਡੀਆ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ (ਏਮਜ਼) ਵਿਚ ਐੱਮਬੀਬੀਐੱਸ ਦੇ ਪਹਿਲੇ ਸਾਲ ਦੀ ਪੜ੍ਹਾਈ ਕਰ ਰਹੇ ਇੱਕ ਵਿਦਿਆਰਥੀ ਦੀ ਹੱਥ ਲਿਖਤ ਚਿੱਠੀ ਸੋਸਲ ਮੀਡੀਆ ’ਤੇ ਵਾਈਰਲ ਹੋਈ ਹੈ। ਜਿਸ ਵਿਚ ਉਸਨੇ ਦਾਅਵਾ ਕੀਤਾ ਹੈ ਕਿ ਹੋਸਟਲ ’ਚ ਰਹਿਣ ਵਾਲੇ ਸੀਨੀਅਰ ਵਿਦਿਆਰਥੀਆਂ ਨੇ ਉਸਦੇ ਨਾਲ ਰੈਗਿੰਗ ਕੀਤੀ ਹੈ, ਜਿਸ ਕਾਰਨ ਉਹ ਅਪਣਾ ਹੋਸਟਲ ਛੱਡ ਕੇ ਵਾਪਸ ਜਾ ਰਿਹਾ ਹੈ। ਉਧਰ ਜਦ ਇਸ ਮਾਮਲੇ ਦੇ ਵਿਚ ਪੱਖ ਜਾਣਨ ਲਈ ਸੰਸਥਾ ਦੇ ਡੀਨ ਡਾ: ਸਤੀਸ ਗੁਪਤਾ ਨਾਲ ਸੰਪਰਕ ਕੀਤਾ ਗਿਆ ਤਾਂ ਉਨ੍ਹਾਂ ਇਸ ਘਟਨਾ ਤੋਂ ਸਪੱਸ਼ਟ ਇੰਨਕਾਰ ਕਰਦਿਆਂ ਕਿਹਾ ਕਿ ‘‘ ਵਿਦਿਆਰਥੀ ਅਪਣੀ ਮਰਜ਼ੀ ਨਾਲ ਘਰ ਗਿਆ ਹੈ ਪ੍ਰੰਤੂ ਉਸਦੇ ਕਮਰੇ ਵਿਚੋਂ ਚਿੱਠੀ ਜਰੂਰ ਮਿਲੀ ਹੈ, ਜਿਸਦੀ ਜਾਂਚ ਕੀਤੀ ਜਾ ਰਹੀ ਹੈ। ’’ ਉਨ੍ਹਾਂ ਕਿਹਾ ਕਿ ਏਮਜ਼ ਵਿਚ ਰੈਗਿੰਗ ਨਾਂ ਦੀ ਕੋਈ ਗੱਲ ਨਹੀਂ ਹੈ ਤੇ ਹੋਸਟਲਾਂ ਵਿਚ ਸਖ਼ਤ ਨਿਗਰਾਨੀ ਰੱਖੀ ਜਾਂਦੀ ਹੈ।

ਹਰਿਆਣਾ ਸਰਕਾਰ ਵੱਲੋਂ ਖਿਡਾਰੀਆਂ ਲਈ ਦਰਜਾ ਤਿੰਨ ਦੀਆਂ ਨੌਕਰੀਆਂ ਵਿੱਚ 3 ਫ਼ੀਸਦੀ ਰਾਖਵਾਂ ਕੋਟਾ ਮੁੜ੍ਹ ਬਹਾਲ

0

ਸਟੈਂਡਅੱਪ ਪੋਲਿਸੀ ਰਹੇਗੀ ਜਾਰੀ ਪਰ ਮੁਫਤ ਵਿਚ ਚੀਜਾਂ ਵੰਫਣ ਦੀ ਸਿਟਡਾਊਨ ਪੋਲਿਸੀ ਨਹੀਂ ਚੱਲੇਗੀ – ਮਨੋਹਰ ਲਾਲ
ਸੁਖਜਿੰਦਰ ਮਾਨ
ਚੰਡੀਗੜ੍ਹ, 31 ਮਾਰਚ: ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਨੇ ਕਿਹਾ ਕਿ ਸੂਬੇ ਦੇ ਵਧੀਆ ਖਿਡਾਰੀਆਂ ਦੇ ਲਹੀ ਖੇਡ ਕੋਟੇ ਦੇ ਤਹਿਤ ਰਾਜ ਸਰਕਾਰ ਨੇ ਗਰੁੱਪ ਸੀ ਦੀ ਕੁੱਲ ਨੌਕਰੀਆਂ ਵਿਚ 3 ਫੀਸਦੀ ਰਾਖਵਾਂ ਬਹਾਲ ਕਰਨ ਦਾ ਫੈਸਲਾ ਕੀਤਾ ਹੈ। ਸ਼੍ਰੇਣੀ-ਡੀ ਦੀ ਨੋਕਰੀਆਂ ਲਈ ਖੇਡ ਕੋਟਾ ਤਹਿਤ 10 ਫੀਸਦੀ ਰਾਖਵਾਂ ਪਹਿਲਾਂ ਤੋਂ ਹੀ ਜਾਰੀ ਹੈ। ਹਾਲਾਂਕਿ ਹੁਣ ਸਰਕਾਰ ਗਰੁੱਪ-ਸੀ ਦੇ ਅਹੁਦਿਆਂ ਲਈ ਖਿਡਾਰੀਆਂ ਨੂੰ ਵਿਭਾਗ ਚੁਨਣ ਦਾ ਮੌਕਾ ਵੀ ਦਵੇਗੀ। ਮੁੱਖ ਮੰਤਰੀ ਅੱਜ ਨਵੀਂ ਦਿੱਲੀ ਵਿਚ ਭਾਰਤੀ ਜਨਤਾ ਪਾਰਟੀ ਦੇ ਕੌਮੀ ਪ੍ਰਧਾਨ ਜੇਪੀ ਨੱਡਾ ਨਾਲ ਮੀਟਿੰਗ ਕਰਨ ਬਾਅਦ ਪੱਤਰਕਾਰਾਂ ਨਾਲ ਗਲਬਾਤ ਕਰ ਰਹੇ ਸਨ।
ਸ੍ਰੀ ਮਨੋਹਰ ਲਾਲ ਨੇ ਕਿਹਾ ਕਿ ਹਰਿਆਣਾ ਸਰਕਾਰ ਆਪਣੀ ਮੈਡਲ ਲਾਓ-ਅਹੁਦਾ ਪਾਓ ਪ੍ਰੋਗ੍ਰਾਮ ਦੇ ਤਹਿਤ ਭਵਿੱਖ ਵਿਚ ਵੀ ਵਧੀਆ ਖਿਡਾਰੀਆਂ ਨੂੰ ਨੋਕਰੀਆਂ ਪ੍ਰਦਾਨ ਕੀਤੀ ਜਾਣਗੀਆਂ। ਅੱਜ ਗਰੁੱਪ-ਸੀ ਨੌਕਰੀਆਂ ਵਿਚ 3 ਫੀਸਦੀ ਰਾਖਵਾਂ ਦੇ ਫੈਸਲੇ ਨਾਲ ਲਗਭਗ 400 ਤੋਂ 450 ਖਿਡਾਰੀਆਂ ਨੂੰ ਹਰ ਸਾਲ ਨੌਕਰੀ ਮਿਲੇਗੀ। ਹੁਣ ਤੋਂ ਸਰਕਾਰ ਵੱਲੋਂ ਗਰੁੱਪ-ਸੀ ਨੌਕਰੀਆਂ ਦੇ ਲਈ ਖਿਡਾਰੀਆਂ ਨੂੰ ਉਨ੍ਹਾਂ ਦੇ ਪਸੰਦੀਦਾ ਵਿਭਾਗ ਚੁਨਣ ਦਾ ਵਿਕਲਪ ਵੀ ਦਿੱਤਾ ਜਾਵੇਗਾ ਅਤੇ ਉਨ੍ਹਾਂ ਦੀ ਪ੍ਰਾਥਮਿਕਤਾ ਦੇ ਆਧਾਰ ‘ਤੇ ਉਨ੍ਹਾਂ ਨੂੰ ਛੋਟ ਦਿੱਤੀ ਜਾਵੇਗੀ ਅਤੇ ਉਨ੍ਹਾਂ ਦੇ ਵਿਕਲਪ ਦੇ ਆਧਾਰ ‘ਤੇ ਉਨ੍ਹਾਂ ਨੂੰ ਛੋਟ ਦਿੱਤੀ ਜਾਵੇਗੀ ਅਤੇ ਉਨ੍ਹਾਂ ਦੇ ਵਿਕਲਪ ਦੇ ਆਧਾਰ ‘ਤੇ ਉਨ੍ਹਾਂ ਨੂੰ ਨਿਯੁਕਤ ਕੀਤਾ ਜਾ ਸਕੇਗਾ।
ਉਨ੍ਹਾਂ ਨੇ ਕਿਹਾ ਕਿ ਗ੍ਰੇਡੇਸ਼ਨ ਸਰਟੀਫਿਕੇਟ ਵਿਚ ਅਨਿਯਮਤਤਾਵਾਂ ਨਾਲ ਸਬੰਧਿਤ ਕਈ ਸ਼ਿਕਾਇਤਾਂ ਮਿਲਦੀਆਂ ਰਹੀਆਂ ਹਨ, ਇਸ ਦੇ ਹੱਲ ਲਈ ਸਰਕਾਰ ਨੇ ਇਕ ਪੋਰਟਲ ਤਿਆਰ ਕੀਤਾ ਹੈ, ਇਸ ਪੋਰਟਲ ‘ਤੇ ਖੇਡ ਵਿਭਾਗ ਤੋਂ ਮਾਨਤਾ ਪ੍ਰਾਪਤ ਸਾਰੇ ਖੇਡ ਸੰਸਥਾਵਾਂ ਵੱਲੋਂ ਜੇਤੂ ਖਿਡਾਰੀਆਂ ਅਤੇ ਖੇਡਾਂ ਵਿਚ ਹਿੱਸਾ ਲੈਣ ਵਾਲੇ ਖਿਡਾਰੀਆਂ ਦੀ ਜਾਣਕਾਰੀ ਦਰਜ ਕੀਤੀ ਜਾਵੇਗੀ, ਜਿਸ ਨੂੰ ਸੱਭ ਦੇਖ ਸਕਣਗੇ ਅਤੇ ਤਸਦੀਕ ਬਾਅਦ ਗ੍ਰੇਡੇਸ਼ਨ ਸਰਟੀਫਿਕੇਟ ਜਾਰੀ ਕੀਤਾ ਜਾਵੇਗਾ। ਇਸ ਤਰ੍ਹਾ ਇਕ ਆਡਿਟ ਵੀ ਹੋ ਜਾਵੇਗਾ ਅਅਤੇ ਕਿਸੇ ਦਾ ਨਾਂਅ ਜੇਕਰ ਗਲਤ ਦਰਜ ਹੋਇਆ ਹੋਵੇਗਾ ਤਾਂ ਉਸ ਦਾ ਪਤਾ ਚੱਲ ਜਾਵੇਗਾ। ਪੰਚਾਇਤ ਚੋਣ ਦੇ ਸਬੰਧ ਵਿਚ ਪੁੱਛੇ ਗਏ ਸੁਆਲ ਦੇ ਜਵਾਬ ਵਿਚ ਮੁੱਖ ਮੰਤਰੀ ਨੇ ਕਿਹਾ ਕਿ ਲੋਕਤਾਂਤਰਿਕ ਸੰਸਥਾਵਾਂ ਦੇ ਚੋਣ ਜਰੂਰ ਹੋਣੇ ਚਾਹੀਦੇ ਹਨ। ਮਾਮਲਾ ਹੁਣ ਕੋਰਟ ਵਿਚ ਵਿਚਾਰਧੀਨ ਹੈ, ਜੋ ਫੈਸਲਾ ਆਵੇਗਾ ਉਸ ਦੇ ਹਿਸਾਬ ਨਾਲ ਫੈਸਲਾ ਲੈਣਗੇ। ਏਡਵੋਕੇਟ ਜਨਰਲ ਨੂੰ ਨਿਗਮ ਚੋਣ ਦੇ ਲਈ ਰਸਤਾ ਕੱਢਣ ਨੂੰ ਕਿਹਾ ਹੈ, ਅਸੀਂ ਚਾਹੁੰਦੇ ਹਨ ਕਿ ਜਲਦੀ ਤੋ ਜਲਦੀ ਚੋਣ ਹੋਣ।
ਉਨ੍ਹਾਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਸਟੈਂਡਅੱਪ ਪੋਲਿਸੀ ਬਣਾਈ ਹੈ, ਜਿਸ ਦੇ ਤਹਿਤ ਗਰੀਬ ਅਤੇ ਜਰੂਰਤਮੰਦ ਵਿਅਕਤੀ ਨੂੰ ਮਜਬੂਤ ਕਰਨ ਵਿਚ ਸਰਕਾਰ ਸਹਾਇਤਾ ਪ੍ਰਦਾਨ ਕਰਦੀ ਹੈ। ਉਨ੍ਹਾਂ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ‘ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਉਨ੍ਹਾਂ ਦੀ ਪੋਲਿਸੀ ਸਿਟਡਾਊਟ ਪੋਲਿਸੀ ਹੈ, ਜਿਸ ਵਿਚ ਉਹ ਜਨਤਾ ਨੂੰ ਸੱਭ ਕੁੱਝ ਫਰੀ ਵਿਚ ਦੇਣ ਦੀ ਗਲ ਕਰਦੇ ਹਨ, ਕਿਸੇ ਨੂੰ ਕੰਮ ਕਰਨ ਦੀ ਜਰੂਰਤ ਨਹੀ।ਸ੍ਰੀ ਮਨੋਹਰ ਲਾਲ ਨੇ ਕਿਹਾ ਕਿ ਇਹ ਸਿਟ ਡਾਊਨ ਪੋਲਿਸੀ ਬਹੁਤ ਘਾਤਕ ਹੈ ਅਤੇ ਜਨਤਾ ਹੁਣ ਸੱਭ ਸਮਝ ਰਹੀ ਹੈ। ਅਸੀਂ ਤਾਂ ਹਰਿਆਣਾ ਵਿਚ ਲੋਕਾਂ ਤੋਂ ਰਾਏ ਲੈਣ ਦੀ ਸ਼ੁਰੂਆਤ ਕੀਤੀ ਹੈ ਅਤੇ ਲੋਕ ਕਹਿ ਰਹੇ ਹਨ ਕਿ ਜਨਤਾ ਨੂੰ ਸੱਭ ਮੁਫਤ ਦੇਣ ਦੀ ਨੀਤੀ ਗਲਤ ਹੈ, ਇਸ ਨਾਲ ਲੋਕ ਆਪਣੇ ਪੈਰਾ ‘ਤੇ ਖੜੇ ਨਹੀਂ ਹੋ ਪਾਉਂਗੇ। ਜਨਤਾ ਵੀ ਪ੍ਰਧਾਨ ਮੰਤਰੀ ਦੀ ਸਟੈਂਡ ਅੱਪ ਪੋਲਿਸੀ ਦੇ ਪੱਖ ਵਿਚ ਹੈ।

ਕਿਸਾਨਾਂ ਦਾ ਭੁਗਤਾਨ 72 ਘੰਟੇ ਵਿਚ ਹੋ ਜਾਣਾ ਚਾਹੀਦਾ ਹੈ – ਦੁਸ਼ਯੰਤ ਚੌਟਾਲਾ

0

ਉਠਾਨ ਵਿਚ ਦੇਰੀ ਨਾ ਹੋਵੇ, ਪੁਖਤਾ ਪ੍ਰਬੰਧ ਕਰਨ ਅਧਿਕਾਰੀ – ਡਿਪਟੀ ਸੀਐਮ
ਵੀਡੀਓ ਕਾਨਫ੍ਰੈਸਿੰਗ ਨਾਲ ਡਿਪਟੀ ਕਮਿਸ਼ਨਰਾਂ ਨੂੰ ਦਿੱਤੇ ਨਿਰਦੇਸ਼
ਸੁਖਜਿੰਦਰ ਮਾਨ
ਚੰਡੀਗੜ੍ਹ, 31 ਮਾਰਚ: ਹਰਿਆਣਾ ਦੇ ਡਿਪਟੀ ਮੁੱਖ ਮੰਤਰੀ ਸ੍ਰੀ ਦੁਸ਼ਯੰਤ ਚੌਟਾਲਾ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਕੁੱਲ ਇਕ ਅਪ੍ਰੈਲ, 2022 ਤੋਂ ਸ਼ੁਰੂ ਹੋਣ ਵਾਲੀ ਰਬੀ-2022 ਦੀ ਫਸਲ ਕਣਕ, ਛੋਲੇ ਤੇ ਜੌਂ ਦੀ ਖਰੀਦ ਦਾ ਪੈਸਾ ਫਸਲ ਦੀ ਖਰੀਦ ਹੋਣ ਦੇ 72 ਘੰਟੇ ਦੇ ਅੰਦਰ-ਅੰਦਰ ਕਿਸਾਨ ਦੇ ਬੈਂਕ ਖਾਤਾ ਵਿਚ ਟ੍ਰਾਂਸਫਰ ਹੋ ਜਾਣਾ ਚਾਹੀਦਾ ਹੈ। ਉਨ੍ਹਾਂ ਨੇ ਮੰਡੀਆਂ ਤੋਂ ਫਸਲ ਦਾ ਸਮੇਂ ‘ਤੇ ਉਠਾਨ ਯਕੀਨੀ ਕਰਨ ਅਤੇ ਕਿਸਾਨਾਂ ਦੇ ਲਹੀ ਮੰਡੀ ਵਿਚ ਸਾਰੇ ਜਰੂਰੀ ਪ੍ਰਬੰਧ ਕਰਨ ਦੇ ਵੀ ਨਿਰਦੇਸ਼ ਦਿੱਤੇ। ਡਿਪਟੀ ਸੀਐਮ, ਜਿਨ੍ਹਾ ਦੇ ਕੋਲ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਵਿਭਾਗ ਦਾ ਕਾਰਜਭਾਰ ਵੀ ਹੈ। ਨੇ ਵੀਡੀਓ ਕਾਨਫ੍ਰੈਂਸਿੰਗ ਰਾਹੀਂ ਸੂਬੇ ਦੇ ਸਾਰੇ ਜਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ, ਜਿਲ੍ਹਾ ਖੁਰਾਕ ਅਤੇ ਸਪਲਾਈ ਕੰਟਰੋਲਰਾਂ ਤੋਂ ਇਲਾਵਾ ਹੋਰ ਸੀਨੀਅਰ ਅਧਿਕਾਰੀਆਂ ਦੀ ਮੀਟਿੰਗ ਦੀ ਅਗਵਾਈ ਕਰ ਇਕ ਅਪ੍ਰੈਲ ਤੋਂ ਰਾਜ ਦੀ ਮਡੀਆਂ ਵਿਚ ਸ਼ੁਰੂ ਹੋਣ ਵਾਲੀ ਕਣਕ, ਛੋਲੇ ਤੇ ਜੌਂ ਦੀ ਖਰੀਦ ਲਈ ਕੀਤੇ ਗਏ ਇੰਤਜਾਮ ਬਾਰੇ ਸਮੀਖਿਆ ਕਰ ਰਹੇ ਸਨ।
ਸ੍ਰੀ ਦੁਸ਼ਯੰਤ ਚੌਟਾਲਾ ਨੇ ਕਿਹਾ ਕਿ ਸਾਰੇ ਅਧਿਕਾਰੀ ਆਪਣੇ-ਆਪਣੇ ਜਿਲ੍ਹਾ ਵਿਚ ਕੱਲ ਇਕ ਅਪ੍ਰੈਲ ਤੋਂ ਸ਼ੁਰੂ ਹੋਣ ਵਾਲੀ ਰਬੀ ਫਸਲਾਂ ਦੀ ਖਰੀਦ ਲਈ ਸਾਰੀ ਤਿਆਰੀਆਂ ਕਰ ਲੈਣ ਤਾਂ ਜੋ ਕਿਸਾਨਾਂ ਨੂੰ ਆਪਣੀ ਫਸਲ ਦੀ ਵਿਕਰੀ ਵਿਚ ਕੋਈ ਪਰੇਸ਼ਾਨੀ ਨਾ ਹੋਵੇ। ਉਨ੍ਹਾਂ ਨੇ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਖਰੀਦੀ ਗਈ ਫਸਲ ਦਾ ਸਮੇਂ ‘ਤੇ ਉਠਾਨ ਯਕੀਨੀ ਕਰਨ ਦੇ ਲਈ ਟ੍ਰਾਂਸਪੋਰਟ ਦਾ ਪ੍ਰਬੰਧ ਕਰਨ ਨੂੰ ਕਿਹਾ, ਜੋ ਕਿ ਖਰੀਦ ਕਾਰਜ ਤੇਜ ਗਤੀੀ ਨਾਲ ਚਲਦਾ ਰਹੇ। ਉਨ੍ਹਾਂ ਨੇ ਇਹ ਵੀ ਨਿਰਦੇਸ਼ ਦਿੱਤੇ ਕਿ ਮੇਰੀ ਫਸਲ ਮੇਰਾ ਬਿਊਰਾ ਪੋਰਟਲ ‘ਤੇ ਅਪਲੋਡ ਕੀਤੇ ਗਏ ਫਸਲਾਂ ਦੇ ਬਿਊਰਾ ਦੇ ਅਨੁਸਾਰ ਕਿਸਾਨਾਂ ਦੇ ਬੈਂਕ ਖਾਤਿਆਂ ਨੂੰ ਅਪਡੇਟ ਕਰ ਕੇ ਫਸਲ ਦੀ ਰਕਮ 72 ਘੰਟੇ ਦੇ ਅੰਦਰ -ਅੰਦਰ ਸਿੱਧਾ ਉਨ੍ਹਾਂ ਦੇ ਖਾਤਿਆਂ ਵਿਚ ਭਿਜਵਾਉਣਾ ਯਕੀਨੀ ਕੀਤਾ ਜਾਵੇ। ਉਨ੍ਹਾਂ ਨੇ ਮੰਡੀਆਂ ਵਿਚ ਕਿਸਾਨਾਂ ਦੇ ਲਈ ਪੇਯਜਲ ਤੇ ਹੋਰ ਸਹੂਲਤਾਂ ਨੂੰ ਵੀ ਅੱਪ-ਟੂ-ਡੇਟ ਕਰਨ ਦੇ ਨਿਰਦੇਸ਼ ਦਿੱਤੇ।ਡਿਪਟੀ ਕਮਿਸ਼ਨ ਨੇ ਦਸਿਆ ਕਿ ਉਨ੍ਹਾਂ ਨੇ ਮੰਡੀਆਂ ਦਾ ਦੌਰਾ ਕਰ ਕੇ ਫਸਲ-ਖਰੀਦ ਦੀ ਤਿਆਰੀਆਂ ਦਾ ਜਾਇਜਾ ਲੈ ਲਿਆ ਹੈ।ਸ੍ਰੀ ਦੁਸ਼ਯੰਤ ਚੌਟਾਲਾ ਦੀ ਮੌਜੂਦਗੀ ਵਿਚ ਅਧਿਕਾਰੀਆਂ ਨੇ ਜਾਣਕਾਰੀ ਦਿੱਤੀ ਕਿ ਸਰੋਂ ਦੀ ਖਰੀਦ 93 ਮੰਡੀਆਂ ਵਿਚ ਕੀਤੀ ਜਾਵੇਗੀ, ਜਦੋਂ ਕਿ ਕਣਕ ਦੇ ਲਈ 397 ਮੰਡੀਆਂ, ਛੋਲੇ ਦੇ ਲਈ 11, ਜੋ ਦੀ ਖਰੀਦ ਦੇ ਲਈ 25 ਮੰਡੀਆਂ ਤਿਆਰ ਕੀਤੀਆਂ ਜਾ ਰਹੀਆਂ ਹਨ। ਇੰਨ੍ਹਾ ਫਸਲਾਂ ਵਿਚ ਸਰੋਂ ਨੂੰ 5050 ਰੁਪਏ ਪ੍ਰਤੀ ਕੁਇੰਟਲ, ਕਣਕ ਨੂੰ 2015 ਰੁਪਏ ਪ੍ਰਤੀ ਕੁਇੰਟਲ, ਛੋਲੇ ਨੂੰ 5230 ਰੁਪਏ ਪ੍ਰਤੀ ਕੁਇੰਟਲ ਅਤੇ ਜੌਂ ਨੂੰ 1635 ਰੁਪਏ ਪ੍ਰਤੀ ਕੁਇੰਟਲ ਦੇ ਘੱਟੋ ਘੱਟ ਸਹਾਇਕ ਮੁੱਲ ‘ਤੇ ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ ਖਰੀਦਿਆ ਜਾਵੇਗਾ।ਉਨ੍ਹਾਂ ਨੇ ਦਸਿਆ ਕਿ ਕਣਕ ਖਰੀਦ ਖੁਰਾਕ, ਸਪਾਲਈ ਅਤੇ ਖਪਤਕਾਰ ਮਾਮਲੇ ਵਿਭਾਗ, ਹੈਫੇਡ, ਹਰਿਆਣਾ ਰਾਜ ਵੇਅਰਹਾਊਸ ਨਿਗਮ ਤੇ ਭਾਰਤੀ ਖੁਰਾਕ ਨਿਗਮ ਵੱਲੋਂ ਕੀਤੀ ਜਾਵੇਗੀ। ਇਸ ਤੋਂ ਇਲਾਵਾ, ਛੋਲੇ ਦੀ ਖਰੀਦ ਹੈਫੇਦ ਸਰੋਂ ਦੀ ਖਰੀਦ ਹੈਫੇਡ ਤੇ ਹਰਿਆਣਾ ਰਾਜ ਵੇਅਰਹਾਊਸ ਨਿਗਮ ਅਤੇ ਜੌਂ ਦੀ ਖਰੀਦ ਖੁਰਾਕ, ਸਪਾਈ ਅਤੇ ਖਪਤਕਾਰ ਮਾਮਲੇ ਵਿਭਾਗ, ਹੈਫੇਡ ਅਤੇ ਹਰਿਆਣਾ ਰਾਜ ਵੇਅਰਹਾਊਸ ਨਿਗਮ ਏਜੰਸੀ ਵੱਲੋਂ ਕੀਤੀ ਜਾਵੇਗੀ।

ਪੰਜਾਬ ਦੇ ਦੁੱਧ ਉਤਪਾਦਕਾਂ ਲਈ ਖੁਸ਼ ਖਬਰ : ਦੁੱਧ ਦੀਆਂ ਖਰੀਦ ਕੀਮਤਾਂ ਵਿਚ 20 ਰੁਪਏ ਪ੍ਰਤੀ ਕਿੱਲੋ ਫੈਟ ਦੇ ਹਿਸਾਬ ਨਾਲ ਵਾਧੇ ਦਾ ਐਲਾਨ

0

ਸੁਖਜਿੰਦਰ ਮਾਨ
ਚੰਡੀਗੜ੍ਹ, 31 ਮਾਰਚ: ਪੰਜਾਬ ਦੇ ਸਹਿਕਾਰਤਾ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਡੇਅਰੀ ਧੰਦੇ ਨਾਲ ਜੁੜੇ ਕਿਸਾਨਾਂ ਲਈ ਅੱਜ ਇਕ ਖੁਸ਼ ਖਬਰ ਦਾ ਐਲਾਨ ਕੀਤਾ ਹੈ। 1 ਅਪ੍ਰੈਲ, 2022 ਤੋਂ ਦੁੱਧ ਦੀ ਖਰੀਦ ਕੀਮਤ ਵਿਚ 20 ਰੁਪਏ ਪ੍ਰਤੀ ਕਿੱਲੋ ਫੈਟ ਦੇ ਹਿਸਾਬ ਨਾਲ ਵਾਧਾ ਕਰ ਦਿੱਤਾ ਗਿਆ ਹੈ। ਵਧੇਰੇ ਜਾਣਕਾਰੀ ਦਿੰਦਿਆਂ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਪਿਛਲੇ ਕੁਝ ਸਮੇਂ ਦੌਰਾਨ ਡੀਜ਼ਲ ਅਤੇ ਪੈਟਰੋਲ ਦੀਆਂ ਕੀਮਤਾਂ ਵਿਚ ਵਾਧੇ ਦੇ ਨਾਲ-ਨਾਲ ਪਸ਼ੂ ਖੁਰਾਕ ਵਿੱਚ ਵਰਤੇ ਜਾਣ ਵਾਲੇ ਕੱਚੇ ਮਾਲ ਦੀਆਂ ਕੀਮਤਾਂ ਵਿੱਚ ਹੋਏ ਵਾਧੇ ਨਾਲ ਦੁੱਧ ਉਤਪਾਦਕਾਂ ਦਾ ਮੁਨਾਫਾ ਘੱਟ ਰਿਹਾ ਸੀ, ਜਿਸ ਕਰਕੇ ਮਿਲਕਫੈਡ ਵਲੋਂ ਆਪਣੇ ਨਾਲ ਜੁੜੇ 2.5 ਲੱਖ ਦੁੱਧ ਉਤਪਾਦਕਾਂ ਦੀ ਆਰਥਿਕ ਹਾਲਤ ਦੀ ਬਿਹਤਰੀ ਲਈ 20 ਰੁਪਏ ਪ੍ਰਤੀ ਕਿੱਲੋ ਫੈਟ ਦੇ ਹਿਸਾਬ ਨਾਲ ਦੁੱਧ ਦੀ ਖਰੀਦ ਕੀਮਤ ਵਧਾਉਣ ਦਾ ਫੈਸਲਾ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾਂ ਵੀ ਮਿਲਕਫੈਡ ਨੇ 1 ਮਾਰਚ, 2022 ਨੂੰ ਦੁੱਧ ਖਰੀਦ ਰੇਟ ਵਿੱਚ 20 ਰੁਪਏ ਪ੍ਰਤੀ ਕਿੱਲੋ ਫੈਟ ਦਾ ਵਾਧਾ ਕੀਤਾ ਸੀ। ਸਹਿਕਾਰਤਾ ਮੰਤਰੀ ਨੇ ਸਮੂਹ ਦੁੱਧ ਉਤਪਾਦਕਾਂ ਨੂੰ ਅਪੀਲ ਕੀਤੀ ਕਿ ਉਹ ਵੇਰਕਾ ਦੀਆਂ ਪਿੰਡ ਪੱਧਰੀ ਦੁੱਧ ਸਹਿਕਾਰੀ ਸਭਾਵਾਂ ਨਾਲ ਜੁੜਨ ਅਤੇ ਸਹਿਕਾਰਤਾ ਲਹਿਰ ਨੂੰ ਹੋਰ ਮਜ਼ਬੂਤ ਕਰਨ ਵਿੱਚ ਸਹਾਈ ਹੋਣ।
ਇਸ ਫੈਸਲੇ ਸਬੰਧੀ ਵਧੀਕ ਮੁੱਖ ਸਕੱਤਰ, ਸਹਿਕਾਰਤਾ ਅਨੁਰਾਗ ਅਗਰਵਾਲ ਨੇ ਦੱਸਿਆ ਕਿ ਮਿਲਕਫੈਡ ਡੇਅਰੀ ਧੰਦੇ ਨਾਲ ਜੁੜੇ ਕਿਸਾਨਾਂ ਦੀ ਹਮੇਸ਼ਾਂ ਬਾਂਹ ਫੜਦਾ ਆ ਰਿਹਾ ਹੈ। ਖਾਸ ਕਰਕੇ ਕੋਵਿਡ ਮਹਾਂਮਾਰੀ ਦੇ ਸਮੇਂ ਦੌਰਾਨ ਜਦੋਂ ਪ੍ਰਾਈਵੇਟ ਖਰੀਦਦਾਰਾਂ ਨੇ ਦੁੱਧ ਖਰੀਦਣਾ ਬੰਦ ਕਰ ਦਿੱਤਾ ਸੀ ਅਤੇ ਦੁੱਧ ਦੇ ਭਾਅ ਘਟਾ ਦਿੱਤੇ ਸਨ ਤਾਂ ਮਿਲਕਫੈਡ ਨੇ ਆਪਣੇ ਸੀਮਤ ਸਾਧਨਾਂ ਦੇ ਬਾਵਜੂਦ ਨਾ ਸਿਰਫ ਸਾਰਾ ਦੁੱਧ ਹੀ ਖਰੀਦਿਆਂ ਸਗੋਂ ਦੁੱਧ ਦੇ ਖਰੀਦ ਭਾਅ ਵੀ ਨਹੀਂ ਘਟਾਏ। ਉਨ੍ਹਾਂ ਕਿਹਾ ਕਿ ਮਿਲਕਫੈਡ ਹਮੇਸ਼ਾ ਤੋਂ ਇਹ ਕੋਸ਼ਿਸ਼ ਕਰਦਾ ਆ ਰਿਹਾ ਹੈ ਕਿ ਦੁੱਧ ਉਤਪਾਦਕਾਂ ਦੇ ਉਤਪਾਦਨ ਵਿਚ ਵਾਧਾ ਹੋਵੇ ਅਤੇ ਚੰਗੀ ਕੁਆਲਿਟੀ ਦਾ ਦੁੱਧ ਪੈਦਾ ਕੀਤਾ ਜਾਵੇ ਤਾਂ ਜੋ ਉਪਭੋਗਤਾ ਨੂੰ ਵੀ ਉੱਤਮ ਕੁਆਲਿਟੀ ਦਾ ਵੇਰਕਾ ਦੁੱਧ ਮਿਲਦਾ ਰਹੇ। ਇਸ ਮੌਕੇ ਰਜਿਸਟਰਾਰ ਸਹਿਕਾਰੀ ਸਭਾਵਾਂ ਅਰੁਣ ਸੇਖੜੀ ਨੇ ਕਿਹਾ ਕਿ ਦੁੱਧ ਦੇ ਭਾਅ ਵਧਾਉਣ ਨਾਲ ਨਾ ਸਿਰਫ ਮੌਜੂਦਾ ਦੁੱਧ ਉਤਪਾਦਕਾਂ ਨੂੰ ਲਾਭ ਹੋਵੇਗਾ, ਸਗੋਂ ਪੜ੍ਹੇ-ਲਿਖੇ ਬੇਰੁਜ਼ਗਾਰ ਨੌਜਵਾਨ ਵੀ ਇਸ ਧੰਦੇ ਨੂੰ ਅਪਣਾਉਣਗੇ। ਮਿਲਕਫੈਡ ਦੇ ਮੈਨੇਜਿੰਗ ਡਾਇਰੈਕਟਰ ਕਮਲਦੀਪ ਸਿੰਘ ਸੰਘਾ ਨੇ ਦੱਸਿਆ ਕਿ ਵੇਰਕਾ ਹਮੇਸ਼ਾ ਆਪਣੇ ਦੁੱਧ ਉਤਪਾਦਕ ਕਿਸਾਨਾਂ ਨੂੰ ਉੱਤਮ ਕੁਆਲਿਟੀ ਦਾ ਦੁੱਧ ਪੈਦਾ ਕਰਨ ਲਈ ਪ੍ਰੇਰਿਤ ਕਰਦਾ ਹੈ। ਉਨ੍ਹਾਂ ਕਿਹਾ ਕਿ ਦੁੱਧ ਉਤਪਾਦਕਾਂ ਨੂੰ ਹੋਰ ਉਤਸ਼ਾਹਿਤ ਕਰਨ ਲਈ ਮਿਲਕਫੈਡ ਵਲੋਂ ਪੰਜਾਬ ਦੇ ਦੁੱਧ ਉਤਪਾਦਕਾਂ ਨੂੰ ਦੂਜੇ ਗੁਆਂਢੀ ਰਾਜਾਂ ਤੋਂ ਵੱਧ ਕੀਮਤ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਵੇਰਕਾ ਆਪਣੇ ਖਪਤਕਾਰਾਂ ਨੂੰ ਲਗਾਤਾਰ ਉੱਤਮ ਕੁਆਲਿਟੀ ਦੇ ਦੁੱਧ ਪਦਾਰਥ ਮੁਹੱਈਆ ਕਰਾਉਣ ਲਈ ਵਚਨਬੱਧ ਹੈ।