Home Blog Page 3

Akali-BJP alliance ‘ਤੇ ਰਾਜਾ ਵੜਿੰਗ ਦਾ ਤੰਜ਼; ਕਿਹਾ, “ਮੌਕਾਪ੍ਰਸਤ ਸਿਆਸਤ ਦੀ ਸਭ ਤੋਂ ਵੱਡੀ ਮਿਸਾਲ”

0

Ludhiana News: Akali-BJP alliance; ਦਿੱਲੀ ਵਿਚ ਆਏ ਮੁੜ ਹੋਏ ਅਕਾਲੀ-ਭਾਜਪਾ ਦੇ ਗਠਜੋੜ ‘ਤੇ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਤੇ ਲੁਧਿਆਣਾ ਤੋਂ ਲੋਕ ਸਭਾ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਵੱਡਾ ਤੰਜ਼ ਕਸਿਆ ਹੈ। ਇਸ ਗਠਜੋੜ ਦੇ ਐਲਾਨ ਤੋਂ ਬਾਅਦ ਆਪਣੇ ਸੋਸ਼ਲ ਮੀਡੀਆ ‘ਤੇ ਇੱਕ ਪੋਸਟ ਪਾ ਕੇ ਰਾਜਾ ਵੜਿੰਗ ਨੇ ਲਿਖਿਆ ਹੈ, ‘‘ ਅਕਾਲੀ-ਭਾਜਪਾ ਦੇ ਗਠਜੋੜ ਦਾ ਇਹ ‘ਰਸਮੀ’ ਐਲਾਨ ਸਭ ਤੋਂ ਵੱਧ ਮੌਕਾਪ੍ਰਸਤ ਸਿਆਸਤ ਦੀ ਮਿਸਾਲ ਹੈ। ਮੈਂ ਇਸਨੂੰ ‘ਰਸਮੀ ਐਲਾਨ’ ਇਸ ਲਈ ਕਹਿ ਰਿਹਾ ਹਾਂ ਕਿਉਂਕਿ ਇਹ ਦੋਵੇਂ ਪਾਰਟੀਆਂ ਸ਼ੁਰੂ ਤੋਂ ਹੀ ਇਕੱਠੀਆਂ ਸਨ।ਇਹ ਸਮਝਣਾ ਔਖਾ ਨਹੀਂ ਕਿ ਸੁਖਬੀਰ ਬਾਦਲ ਨੇ ਇਹ ਪਲਟੀ ਕਿਉਂ ਮਾਰੀ ਹੈ…ਉਹ ਆਪਣੀ ਸਿਆਸੀ ਹੋਂਦ ਬਚਾਉਣ ਲਈ ਬੇਤਾਬ ਹੋ ਕੇ ਸੰਘਰਸ਼ ਕਰ ਰਹੇ ਹਨ।ਸੁਖਬੀਰ ਬਾਦਲ ਨੇ ਪੰਜਾਬੀਆਂ ਨਾਲ ਧੋਖਾ ਕੀਤਾ ਹੈ..ਉਹ ਹੁਣ RSS ਦੇ ਪੰਜਾਬ ਵਿਰੁੱਧ ਨਾਪਾਕ ਮਨਸੂਬਿਆਂ ਦਾ ਹਿੱਸਾ ਬਣ ਚੁੱਕੇ ਹਨ।”

ਇਹ ਵੀ ਪੜ੍ਹੋ 👉Punjab Election; ਅਕਾਲੀ ਦਲ ਤੇ ਭਾਜਪਾ ਵਿਚਕਾਰ ਮੁੜ ਹੋਇਆ ਗਠਜੋੜ, ਦਿੱਲੀ ‘ਚ ਹੋਇਆ ਐਲਾਨ

ਰਾਜਾ ਵੜਿੰਗ ਨੇ ਇੱਥੇ ਹੀ ਨਹੀਂ ਰੁਕੇ, ਬਲਕਿ ਇਸ ਗਠਜੋੜ ਨੂੰ ਬੇਅਸਰ ਕਰਾਰ ਦਿੰਦਿਆਂ ਦਾਅਵਾ ਕੀਤਾ ਕਿ, ‘‘ਜਿੱਥੋਂ ਤੱਕ ਪੰਜਾਬ ਕਾਂਗਰਸ ਦਾ ਸਵਾਲ ਹੈ, ਇਸ ਨਾਲ ਸਾਨੂੰ ਕੋਈ ਫ਼ਰਕ ਨਹੀਂ ਪੈਣ ਵਾਲਾ। ਅਸੀਂ 2002 ਅਤੇ 2017 ਵਿੱਚ ਵੀ ਉਨ੍ਹਾਂ ਨੂੰ ਉਸ ਵੇਲੇ ਹਰਾਇਆ ਸੀ ਜਦੋਂ ਉਹ ਇਕੱਠੇ ਸਨ, ਅਤੇ 2027 ਵਿੱਚ ਵੀ ਅਸੀਂ ਉਨ੍ਹਾਂ ਨੂੰ ਮੁੜ ਹਰਾਵਾਂਗੇ।” ਇਸ ਪੋਸਟ ਦੇ ਨਾਲ ਹੀ ਉਨ੍ਹਾਂ ਸੁਖਬੀਰ ਬਾਦਲ ਅਤੇ ਰਵਨੀਤ ਬਿੱਟੂ ਲਈ ਦੋ ਵੀਡੀਓ ਸਾਂਝੀਆਂ ਕੀਤੀਆਂ ਹਨ, ਜਿੰਨ੍ਹਾਂ ਦੇ ਵਿਚ ਉਹ ਇੱਕ ਦੂਜੇ ਉੱਪਰ ਗੰਭੀਰ ਦੋਸ਼ ਲਗਾਉਂਦੇ ਨਜ਼ਰ ਆ ਰਹੇ ਹਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Punjab Election; ਅਕਾਲੀ ਦਲ ਤੇ ਭਾਜਪਾ ਵਿਚਕਾਰ ਮੁੜ ਹੋਇਆ ਗਠਜੋੜ, ਦਿੱਲੀ ‘ਚ ਹੋਇਆ ਐਲਾਨ

ਸੀਟਾਂ ਦੀ ਵੰਡ ਬਾਰੇ ਨਹੀਂ ਹੋਇਆ ਖੁਲਾਸਾ; ਅਕਾਲੀ ਦਲ ਹੋਵੇਗਾ ਵੱਡਾ ‘ਭਾਈ’ 
Delhi News: Punjab Election; ਪਿਛਲੇ ਲੰਬੇ ਸਮੇਂ ਤੋਂ ਚਰਚਾ ਦਾ ਵਿਸ਼ਾ ਬਣੇ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਵਿਚਕਾਰ ਮੁੜ ਗਠਜੋੜ ਹੋ ਗਿਆ ਹੈ। ਦੋਨਾਂ ਪਾਰਟੀਆਂ ਵੱਲੋਂ ਅੱਜ ਦਿੱਲੀ ਦੇ ਵਿੱਚ ਇਸਦਾ ਰਸਮੀ ਐਲਾਨ ਕੀਤਾ ਗਿਆ, ਜਿਸਦੇ ਤਹਿਤ ਭਾਰਤੀ ਜਨਤਾ ਪਾਰਟੀ ਦੇ ਮੁੱਖ ਦਫਤਰ ਵਿਖੇ ਹੋਈ ਇਸ ਪ੍ਰੈਸ ਕਾਨਫਰਸ ਦੇ ਵਿੱਚ ਭਾਜਪਾ ਦੇ ਕੌਮੀ ਪ੍ਰਧਾਨ ਨਿਤੀਨ ਨਵੀਨ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਸੀਨੀਅਰ ਆਗੂ ਬਲਵਿੰਦਰ ਸਿੰਘ ਭੁੰਦੜ, ਭਾਜਪਾ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋ, ਸਾਬਕਾ ਪ੍ਰਧਾਨ ਸੁਨੀਲ ਜਾਖੜ,ਅਸ਼ਵਨੀ ਸ਼ਰਮਾ ਆਦਿ ਮੌਜੂਦ ਸਨ।ਹਾਲਾਂਕਿ ਇਸ ਮੌਕੇ ਦੋਨਾਂ ਪਾਰਟੀਆਂ ਵਿਚਕਾਰ ਸੀਟਾਂ ਦੀ ਵੰਡ ਨੂੰ ਲੈ ਕੇ ਕੋਈ ਵੀ ਖੁਲਾਸਾ ਨਹੀਂ ਕੀਤਾ ਗਿਆ ਤੇ ਨਾਂ ਹੀ ਪੰਜਾਬ ਦੀਆਂ ਦਹਾਕਿਆਂ ਤੋਂ ਲਟਕ ਰਹੀਆਂ ਮੰਗਾਂ ਤੇ ਮੁੱਦਿਆਂ ਬਾਰੇ ਕੋਈ ਖਾਸ ਐਲਾਨ ਕੀਤਾ ਗਿਆ। ਹਾਲਾਂਕਿ ਭਾਜਪਾ ਨੇ ਅਕਾਲੀ ਦਲ ਨੂੰ ਵੱਡਾ ‘ਭਾਈ’ ਦਸਦਿਆ ਕਿਹਾ ਕਿ ਮੁੱਖ ਮੰਤਰੀ ਦੀ ਕੁਰਸੀ ਅਕਾਲੀਆਂ ਕੋਲ ਹੀ ਰਹੇਗੀ।

ਇਹ ਵੀ ਪੜ੍ਹੋ 👉Punjab Election; ਮੁੜ ਇਕੱਠੇ ਹੋਣਗੇ SAD+BJP, ਗਠਜੋੜ ਦਾ ਐਲਾਨ ਅੱਜ ਸੰਭਵ!

ਇਸ ਮੌਕੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਐਲਾਨ ਕੀਤਾ ਕਿ ਦੋਨੋਂ ਪਾਰਟੀਆਂ ਦੀ ਪੰਜਾਬ ਦੇ ਵਿੱਚੋਂ ਨਸ਼ਾ ਅਤੇ ਭ੍ਰਿਸ਼ਟਾਚਾਰ ਖਤਮ ਕਰਨਾ ਮੁੱਖ ਤਰਜੀਹ ਹੋਵੇਗੀ। ਇਸ ਮੌਕੇ ਅਮਿਤ ਸ਼ਾਹ ਨੇ ਇਹ ਵੀ ਖੁਲਾਸਾ ਕੀਤਾ ਕਿ ਪੰਜਾਬ ਦੀਆਂ ਸਮੱਸਿਆਵਾਂ ਨੂੰ ਖਤਮ ਕਰਨ ਦੇ ਲਈ ਪਿਛਲੇ ਤਿੰਨ ਮਹੀਨਿਆਂ ਤੋਂ ਪੰਜਾਬ ਭਾਜਪਾ ਦੇ ਕੌਮੀ ਪ੍ਰਧਾਨ ਨਿਤੀਨ ਨਵੀਨ ਅਤੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਿਚਕਾਰ ਮੀਟਿੰਗਾਂ ਦਾ ਦੌਰ ਚੱਲ ਰਿਹਾ ਹੈ ਅਤੇ ਇਸ ਸੰਬੰਧ ਵਿੱਚ ਇੱਕ ਰੋਡ ਮੈਪ ਤਿਆਰ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਗਠਜੋੜ ਦੇ ਨਾਲ ਪੰਜਾਬ ਵਿਚ ਮੁੜ ਹਿੰਦੂ-ਸਿੱਖ ਏਕਤਾ ਦਾ ਦੌਰ ਸ਼ੁਰੂ ਹੋਵੇਗਾ। ਭਾਜਪਾ ਪ੍ਰਧਾਨ ਨਿਤਿਨ ਨਬੀਨ ਨੇ ਇਸ ਗਠਜੋੜ ਨੂੰ ਲੈ ਕੇ ਅਕਾਲੀ ਦਲ ਤੇ ਭਾਜਪਾ ਵਰਕਰਾਂ ਨੂੰ ਵਧਾਈਆਂ ਦਿੰਦਿਆਂ ਕਿਹਾ ਕਿ ਇਹ ਇੱਕ ਸਮਾਜਿਕ ਤੇ ਕੁਦਰਤੀ ਗਠਜੋੜ ਹੈ, ਜੋ ਪਹਿਲਾਂ ਵੀ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਗੌਰਵਸ਼ਾਲੀ ਸਵੈਮਾਨ ਨੂੰ ਮੁੜ ਬਹਾਲ ਕੀਤਾ ਜਾਵੇਗਾ।

ਇਹ ਵੀ ਪੜ੍ਹੋ 👉Punjab Election; ਪੰਜਾਬ ‘ਚ ਹੋਵੇਗਾ ਨਵਾਂ ਸਿਆਸੀ ਗਠਜੋੜ, ਤਿੰਨ ਸਿਆਸੀ ਪਾਰਟੀਆਂ ਹੋਣਗਆਂ ਇਕੱਠੀਆਂ!

ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਵੀ ਅਪਣੇ ਸੰਬੋਧਨ ਵਿਚ ਕਿਹਾ ਕਿ ਇਹ ਅਕਾਲੀ-ਭਾਜਪਾ ਗਠਜੋੜ ਇੱਕ ‘ਨਹੁੰ-ਮਾਸ’ ਦਾ ਰਿਸ਼ਤਾ ਹੈ ਤੇ ਇਹ ਪੰਜਾਬ ਤੇ ਸਿੱਖ ਕੌਮ ਦੇ ਹਿੱਤ ਵਿਚ ਹੈ। ਉਨ੍ਹਾਂ ਕਿਹਾ ਕਿ ਇਸ ਗਠਜੋੜ ਦੇ ਦੌਰਾਨ ਪੰਜਾਬ ਵਿਚ ਸ਼ਾਂਤੀ ਤੇ ਵਿਕਾਸ ਹੋਇਆ ਹੈ। ਉਨ੍ਹਾਂ ਅਕਾਲੀ ਦਲ ਨੂੰ ਪੰਜਾਬ ਦੀ ਸਭ ਤੋਂ ਪੁਰਾਣੀ ਪਾਰਟੀ ਦਸਦਿਆਂ ਇਸਦੀਆਂ ਪ੍ਰਾਪਤੀਆਂ ਦਾ ਖੁਲਾਸਾ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਡਬਲ ਇੰਜਨ ਸਰਕਾਰ ਦੀ ਜਰੂਰਤ ਦਸਦਿਆਂ ਮੌਜੂਦਾ ਆਪ ਸਰਕਾਰ ‘ਤੇ ਸਿਆਸੀ ਨਿਸ਼ਾਨੇ ਲਗਾਏ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮਸਲਿਆਂ, ਜਿਸਦੇ ਵਿਚ ਕਿਸਾਨੀ ਤੇ ਪੰਥ ਦੇ ਮਸਲਿਆਂ ਉੱਪਰ ਗੱਲ ਕਰਦਿਆਂ ਕਿਹਾ ਕਿ ਇੰਨ੍ਹਾਂ ਮਸਲਿਆਂ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮਿਲਕੇ ਇਸਦਾ ਹੱਲ ਕੀਤਾ ਜਾਵੇਗਾ।

ਇਸ ਮੌਕੇ ਪੱਤਰਕਾਰਾਂ ਵੱਲੋਂ ਪੁੱਛੇ ਸਵਾਲ ਦੇ ਜਵਾਬ ਵਿਚ ਅਮਿਤ ਸ਼ਾਹ ਨੇ ਬੰਦੀ ਸਿੰਘਾਂ ਬਾਰੇ ਪੁੱਛੇ ਸਵਾਲ ਦੇ ਜਵਾਬ ਵਿਚ ਕਿਹਾ ਕਿ ਦੋਨਾਂ ਪਾਰਟੀਆਂ ਦਾ ਅਲੱਗ-ਅਲੱਗ ਸਟੈਂਡ ਹੈ, ਜਿਸਦੇ ਬਾਰੇ ਮਿਲ ਬੈਠ ਕੇ ਗੱਲ ਕੀਤੀ ਜਾਵੇਗੀ। ਇਸੇ ਤਰ੍ਹਾਂ ਤਿੰਨ ਖੇਤੀ ਬਿੱਲਾਂ ਸਬੰਧੀ ਸੁਖਬੀਰ ਬਾਦਲ ਨੂੰ ਪੁੱਛੈ ਸਵਾਲ ਦਾ ਜਵਾਬ ਗ੍ਰਹਿ ਮੰਤਰੀ ਨੇ ਕਿਹਾ ਕਿ ਜਦ ਕਾਨੂੰਨ ਹੀ ਵਾਪਸ ਲੈ ਲਏ ਗਏ ਹਨ ਤਾਂ ਇਹ ਕੋਈ ਮੁੱਦਾ ਨਹੀਂ। ਸੁਖਬੀਰ ਬਾਦਲ ਨੂੰ ਪੱਤਰਕਾਰਾਂ ਵੱਲੋਂ ਕਿਸਾਨਾਂ ਦੀਆਂ ਫ਼ਸਲਾਂ ਉੱਪਰ ਐਮਐਸਪੀ ਦੇਣ ਬਾਰੇ ਉਨ੍ਹਾਂ ਕਿਹਾ ਕਿ ਇਸਦੇ ਬਾਰੇ ਪ੍ਰਧਾਨ ਮੰਤਰੀ ਮੋਦੀ ਜੀ ਨਾਲ ਮਿਲਕੇ ਬੈਠ ਕੇ ਗੱਲ ਕੀਤੀ ਜਾਵੇਗੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Punjab Election; ਮੁੜ ਇਕੱਠੇ ਹੋਣਗੇ SAD+BJP, ਗਠਜੋੜ ਦਾ ਐਲਾਨ ਅੱਜ ਸੰਭਵ!

0

Punjab News: Punjab Election; ਪੰਜਾਬ ਦੇ ਵਿਚ ਮੁੜ SAD+BJP ਗਠਜੋੜ ਹੋਣ ਜਾ ਰਿਹਾ। ਦੋਨਾਂ ਪਾਰਟੀਆਂ ਦੇ ਮੁਖੀਆਂ ਵੱਲੋਂ ਅੱਜ ਗੁਰਪੂਰਬ ਮੌਕੇ ਦਿੱਲੀ ਦੇ ਵਿਚ ਇਹ ਐਲਾਨ ਕੀਤਾ ਜਾ ਸਕਦਾ। ਇਸ ਸਬੰਧ ਵਿਚ ਪ੍ਰੈਸ ਕਾਨਰਫਰੰਸ ਸੱਦ ਲਈ ਗਈ ਹੈ। ਸੂਚਨਾ ਮੁਤਾਬਕ ਭਾਜਪਾ ਦੇ ਮੁੱਖ ਦਫ਼ਤਰ ਦਿੱਲੀ ਵਿਚ ਹੋਣ ਜਾ ਰਹੀ ਇਸ ਪ੍ਰੈਸ ਕਾਨਫਰੰਸ ਵਿਚ ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਿਬੀਨ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਤੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਸ਼ਾਮਲ ਹੋਣਗੇ। ਜਿਸਦੇ ਵਿਚ ਸੀਟਾਂ ਦਾ ਫ਼ਾਰਮੂਲਾ ਦਸਿਆ ਜਾਵੇਗਾ। ਚਰਚਾ ਮੁਤਾਬਕ ਅਕਾਲੀ ਦਲ ਮੁੜ ਵੱਡੇ ‘ਭਰਾ’ ਦੀ ਭੂਮਿਕਾ ਵਿਚ ਹੋਵੇਗਾ।

ਇਹ ਵੀ ਪੜ੍ਹੋ 👉Punjab Election; ਪੰਜਾਬ ‘ਚ ਹੋਵੇਗਾ ਨਵਾਂ ਸਿਆਸੀ ਗਠਜੋੜ, ਤਿੰਨ ਸਿਆਸੀ ਪਾਰਟੀਆਂ ਹੋਣਗਆਂ ਇਕੱਠੀਆਂ!

ਅਕਾਲੀਆਂ ਵੱਲੋਂ 71-73 ਸੀਟਾਂ ‘ਤੇ ਆਪਣੈ ਉਮੀਦਵਾਰ ਖੜ੍ਹੇ ਕੀਤੇ ਜਾਣਗੇ ਜਦਕਿ ਭਾਜਪਾ 44-46 ਸੀਟਾਂ ਉੱਪਰ ਚੋਣ ਲੜੇਗੀ। ਇਹ ਪਹਿਲਾਂ ਦੋਨਾਂ ਧਿਰਾਂ ਵਿਚਕਾਰ ਰਹੇ ਗਠਜੋੜ ਸਮੇਂ ਭਾਜਪਾ ਨੂੰ ਮਿਲਦੀਆਂ ਸੀਟਾਂ ਦੇ ਮੁਕਾਬਲੇ ਲਗਭਗ ਦੁਗਣੀਆਂ ਹੋਣਗੀਆਂ। ਜਿਕਰਯੋਗ ਹੈ ਕਿ ਸਾਲ 2020 ਵਿਚ ਤਿੰਨ ਖੇਤੀ ਬਿੱਲਾਂ ਨੂੰ ਲੈ ਕੇ ਚੱਲੇ ਕਿਸਾਨ ਸੰਘਰਸ਼ ਦੌਰਾਨ ਦੋਨੋਂ ਧਿਰਾਂ ਅਲੱਗ ਹੋ ਗਈਆਂ ਸਨ। ਇਸਤੋਂ ਬਾਅਦ ਸਾਲ 2022 ਦੀਆਂ ਵਿਧਾਨ ਸਭਾ ਤੇ ਸਾਲ 2024 ਦੀਆਂ ਲੋਕ ਸਭਾ ਚੋਣਾਂ ਦੋਨਾਂ ਧਿਰਾਂ ਵੱਲੋਂ ਅਲੱਗ-ਅਲੱਗ ਲੜੀਆਂ ਗਈਆਂ ਸਨ, ਜਿਸਦੇ ਵਿਚ ਕਿਸੇ ਵੀ ਧਿਰ ਨੂੰ ਸਫ਼ਲਤਾ ਨਹੀਂ ਮਿਲੀ ਸੀ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Punjab Election; ਪੰਜਾਬ ‘ਚ ਹੋਵੇਗਾ ਨਵਾਂ ਸਿਆਸੀ ਗਠਜੋੜ, ਤਿੰਨ ਸਿਆਸੀ ਪਾਰਟੀਆਂ ਹੋਣਗਆਂ ਇਕੱਠੀਆਂ!

0

Punjab News : Punjab Election, ਪੰਜਾਬ ‘ਚ ਅਗਲੇ ਸਾਲ ਦੇ ਸ਼ੁਰੂ ਵਿਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਨਵੇਂ ਸਿਆਸੀ ਗਠਜੋੜ ਹੋਂਦ ਵਿਚ ਆਉਣ ਦੀਆਂ ਸਭਾਵਨਾਵਾਂ ਬਣਨ ਲੱਗੀਆਂ ਹਨ। ਅਕਾਲੀ-ਭਾਜਪਾ ਵਿਚਕਾਰ ਗਠਜੋੜ ਹੋਣ ਦੀਆਂ ਚੱਲ ਰਹੀਆਂ ਚਰਚਾਵਾਂ ਦੌਰਾਨ ਹੁਣ ਪੰਥਕ ਧਿਰਾਂ ਦੇ ਬਸਪਾ ਨਾਲ ਜਾਣ ਦੀਆਂ ਕੰਨਸੋਆਂ ਹਨ। ਇੰਨ੍ਹਾਂ ਕੰਨਸੋਆਂ ਨੂੰ ਉਸ ਸਮੇਂ ਹੋਰ ਬਲ ਮਿਲਿਆ ਹੈ ਜਦ ਅਕਾਲੀ ਦਲ (ਬਾਦਲ) ਨਾਲੋਂ ਵੱਖਰੇ ਹੋ ਕੇ ਅਕਾਲੀ ਦਲ(ਪੁਨਰ ਸੁਰਜੀਤ) ਬਣਾਉਣ ਵਾਲੇ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਬਸਪਾ ਪੰਜਾਬ ਦੇ ਪ੍ਰਧਾਨ ਅਵਤਾਰ ਸਿੰਘ ਕਰੀਮਪੁਰੀ ਨਾਲ ਮੀਟਿੰਗਾਂ ਦੀਆਂ ਗੱਲਾਂ ਸਾਹਮਣੇ ਆਈਆਂ।

ਇਹ ਵੀ ਪੜ੍ਹੋ 👉Amritsar ਵਿੱਚ ਇੱਕ ਨਾਬਾਲਗ ਸਣੇ ਤਿੰਨ ਵਿਅਕਤੀ ਕਾਬੂ; 17.5 ਕਿੱਲੋ ਹੈਰੋਇਨ ਬਰਾਮਦ

ਦਸਿਆ ਜਾ ਰਿਹਾ ਕਿ ਪੰਜਾਬ ਵਿਚ ਬਣੇ ਰਹੇ ਨਵੇਂ ਸਿਆਸੀ ਸਮੀਕਰਨਾਂ ਦੇ ਤਹਿਤ ਉਕਤ ਦੋਨਾਂ ਦਲਾਂ ਦੇ ਨਾਲ ਵਿਧਾਨ ਸਭਾ ਚੋਣਾਂ ਲੜਣ ਲਈ ਅਕਾਲੀ ਦਲ (ਵਾਰਿਸ ਪੰਜਾਬ ਦੇ) ਨੂੰ ਵੀ ਸ਼ਾਮਲ ਕੀਤਾ ਜਾ ਸਕਦਾ। ਇਸ ਤਰ੍ਹਾਂ ਇਹ ਤਿੰਨ ਧਿਰੀ ਗਠਜੋੜ ਆਗਾਮੀ ਵਿਧਾਨ ਸਭਾ ਚੋਣਾਂ ਮਿਲ ਕੇ ਲੜ ਸਕਦਾ ਹੈ ਤੇ ਇਸਦਾ ਰਸਮੀ ਐਲਾਨ ਆਉਂਦੇ ਦਿਨਾਂ ਵਿਚ ਹੋ ਸਕਦਾ। ਜਿਕਰਯੋਗ ਹੈ ਕਿ ਪਹਿਲਾਂ ਪੁਨਰ-ਸੁਰਜੀਤੀ ਧੜੇ ਦੇ ਭਾਬਤੀ ਜਨਤਾ ਪਾਰਟੀ ਨਾਲ ਜਾਣ ਦੀ ਚਰਚਾ ਸੀ ਪ੍ਰੰਤੂ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਇਹ ਸਪੱਸ਼ਟ ਐਲਾਨ ਕਰ ਦਿੱਤਾ ਗਿਆ ਹੈ ਕਿ ਜੇਕਰ ਭਾਜਪਾ ਅਕਾਲੀ ਦਲ(ਬਾਦਲ) ਨਾਲ ਗਠਜੋੜ ਕਰਦੀ ਹੈ ਤਾਂ ਉਹ ਉਸਦੇ ਨਾਲ ਹੱਥ ਨਹੀਂ ਮਿਲਾਉਣਗੇ।

ਇਹ ਵੀ ਪੜ੍ਹੋ 👉‘ਆਪ’ ਦੀ ਮੋਗਾ ਮਹਾਂ ਰੈਲੀ ਪੰਜਾਬ ਦੇ ਸਿਆਸੀ ਇਤਿਹਾਸ ਵਿੱਚ ਨਵਾਂ ਅਧਿਆਏ ਲਿਖੇਗੀ, ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ‘ਆਪ’ ਦੀ 2027 ਦੀ ਚੋਣ ਮੁਹਿੰਮ ਦਾ ਕਰਨਗੇ ਆਗਾਜ਼ : ਕੁਲਦੀਪ ਸਿੰਘ ਧਾਲੀਵਾਲ

ਇਹੀਂ ਨਹੀਂ, ਇਸ ਧੜੇ ਵੱਲੋਂ ਲੰਘੀ 20 ਨਵੰਬਰ ਨੂੰ ਸ਼੍ਰੋਮਣੀ ਕਮੇਟੀ ਦੇ ਸਲਾਨਾ ਇਜਲਾਸ ਮੌਕੇ ਦਿੱਲੀ ‘ਚ ਕੇਂਦਰ ਸਰਕਾਰ ਖਿਲਾਫ਼ ਰੋਸ਼ ਮਾਰਚ ਵੀ ਕੱਢਿਆ ਗਿਆ। ਦੂਜੇ ਪਾਸੇ ਆਪਣੀ ਦਾਦੀ ਦੇ ਅੰਤਿਮ ਸੰਸਕਾਰ ਮੌਕੇ ਆਸਾਮ ਦੀ ਡਿਬਰੂਗੜ੍ਹ ਜੇਲ੍ਹ ਵਿਚ ਬੰਦ ਭਾਈ ਅੰਮ੍ਰਿਤਪਾਲ ਸਿੰਘ ਵੱਲੋਂ ਪਿੰਡ ਜੱਲੂਪੁਰ ਖੇੜਾ ਵਿਖੇ ਪਾਈ ਸੰਖੇਪ ਫ਼ੇਰੀ ਮੌਕੇ ਮਿਲੇ ਪੰਥਕ ਸਮਰਥਕ ਨੇ ਪੰਥਕ ਧਿਰਾਂ ਦੇ ਮੁੜ ਇੱਕਜੁਟ ਹੋਣ ਲਈ ਉਤਸ਼ਾਹ ਵਧਾਇਆ ਹੈ। ਚਰਚਾ ਮੁਤਾਬਕ ਅਕਾਲੀ ਦਲ (ਵਾਰਿਸ ਪੰਜਾਬ ਦੇ), ਅਕਾਲੀ ਦਲ (ਪੁਨਰ-ਸੁਰਜੀਤੀ) ਅਤੇ ਬਸਪਾ ਪੰਜਾਬ ਵਿਚ ਮਿਲ ਕੇ ਵਿਧਾਨ ਸਭਾ ਚੋਣਾਂ ਲੜਣ ਵੱਲ ਅੱਗੇ ਵਧ ਰਹੇ ਹਨ। ਬਸਪਾ, ਇਸਤੋਂ ਪਹਿਲਾਂ 1996 ਵਿਚ ਅਕਾਲੀ ਦਲ (ਬਾਦਲ) ਨਾਲ ਮਿਲਕੇ ਲੋਕ ਸਭਾ ਚੋਣਾਂ ਵੀ ਲੜ ਚੁੱਕੀ ਹੈ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

स्थानीय निकाय और पंचायतें जितनी मजबूत होंगी, जनता की अपेक्षाएं उतनी ही बेहतर ढंग से पूरी होंगी : केंद्रीय मंत्री श्री मनोहर लाल

0

👉केंद्रीय ऊर्जा एवं आवासन तथा शहरी कार्य मंत्री श्री मनोहर लाल ने कहा, पंचायतों तथा स्थानीय निकाय की जमीन और संपत्तियों का बेहतर उपयोग कर बढ़ाएं आय*
👉गांवों की साझा संपत्तियों के संरक्षण के लिए महीने में एक दिन श्रमदान करें ग्रामीण, गांवों की संपत्तियों की देखरेख के लिए बनाएं केयरटेकर व्यवस्था : श्री मनोहर लाल*
Haryana News:केंद्रीय ऊर्जा एवं आवासन तथा शहरी कार्य मंत्री श्री मनोहर लाल ने कहा कि स्थानीय निकाय और पंचायतें जितनी मजबूत होंगी, जनता की अपेक्षाएं उतनी ही बेहतर ढंग से पूरी होंगी। गांव में सरपंच और शहर में पार्षद, मेयर एवं चेयरमैन सीधे जनता से जुड़े होते हैं और लोगों की छोटी-बड़ी समस्याओं का समाधान करने की जिम्मेदारी उन्हीं की होती है। ऐसे में स्थानीय संस्थाओं को पर्याप्त वित्तीय संसाधन, अधिकार और कर्मचारियों की उपलब्धता सुनिश्चित करना जरूरी है। उन्होंने कहा कि पंचायतों और नगर निकायों को सरकारी अनुदान पर निर्भर रहने के साथ साथ अपनी आय के स्रोत भी विकसित करने चाहिए।श्री मनोहर लाल सोमवार को गुरुग्राम के सेक्टर-51 स्थित गुरुग्राम विश्वविद्यालय में स्वर्ण जयंती हरियाणा वित्तीय प्रबंधन संस्थान की ओर से पंचायतों एवं नगर निकायों को अधिकारों का हस्तांतरण, वित्तीय स्थिरता तथा प्रभावी सेवा वितरण विषय पर आयोजित दो दिवसीय राष्ट्रीय सम्मेलन में विशिष्ट अतिथि के रूप में संबोधित कर रहे थे। सम्मेलन का शुभारंभ हरियाणा के मुख्यमंत्री श्री नायब सिंह सैनी ने दीप प्रज्ज्वलित करके किया। कार्यक्रम में हरियाणा के विकास एवं पंचायत मंत्री श्री कृष्ण लाल पंवार, शहरी स्थानीय निकाय मंत्री श्री विपुल गोयल तथा स्वर्ण जयंती हरियाणा वित्तीय प्रबंधन संस्थान (एसजेएचआईएफएम) महानिदेशक डॉ. राज नेहरू सहित अन्य गणमान्य व्यक्ति उपस्थित रहे।

इसे भी पढ़ें 👉अंतरराष्ट्रीय व्यापार मेलाः हरियाणा में निवेश को बढ़ावा देना हमारी सर्वोच्च प्राथमिकता मुख्यमंत्री नायब सिंह सैनी

👉पंचायतों की जमीन और संपत्तियों का बेहतर उपयोग कर बढ़ाएं आय
केंद्रीय मंत्री ने कहा कि पंचायतों के पास उपलब्ध जमीन, भवन और तालाब आय के महत्वपूर्ण स्रोत बन सकते हैं। पंचायत की जमीन को पारदर्शी तरीके से उचित दरों पर ठेके पर देने, तालाबों में मछली पालन, किराये के भवन और मार्केट विकसित करने से नियमित आमदनी हो सकती है। उन्होंने कहा कि पंचायतों के पास एफडी के रूप में जमा धनराशि को निष्क्रिय रखने के बजाय ऐसी संपत्तियां विकसित करने पर विचार करना चाहिए, जिनसे लंबे समय तक आय प्राप्त हो। उन्होंने जनप्रतिनिधियों और अधिकारियों से आह्वान किया कि वे स्थानीय संसाधनों का बेहतर उपयोग करते हुए पंचायतों और नगर निकायों को आर्थिक रूप से आत्मनिर्भर बनाने की दिशा में काम करें।

👉गांवों की साझा संपत्तियों के संरक्षण के लिए महीने में एक दिन श्रमदान करें ग्रामीण : मनोहर लाल
केंद्रीय मंत्री श्री मनोहर लाल ने गांवों में सामूहिक श्रमदान की परंपरा को फिर से शुरू करने पर जोर देते हुए कहा कि प्रत्येक गांव में महीने में एक दिन निर्धारित किया जाना चाहिए, जब ग्रामीण एकत्रित होकर श्रमदान करें। ग्राम सभा पहले से तय करे कि उस दिन स्कूल की मरम्मत, दीवारों की पुताई, गलियों और फिरनी की सफाई, तालाबों की देखरेख तथा पौधरोपण जैसे कौन से कार्य किए जाएंगे। उन्होंने कहा कि श्रमदान से गांव की साझा संपत्तियों का निर्माण और रखरखाव होगा तथा ग्रामीणों में अपनी संपत्ति के प्रति अपनापन और जिम्मेदारी का भाव भी मजबूत होगा।

👉गांवों की संपत्तियों की देखरेख के लिए बनाएं केयरटेकर व्यवस्था
श्री मनोहर लाल ने कहा कि गांवों में स्कूल, सामुदायिक भवन और अन्य सार्वजनिक संपत्तियों की नियमित देखरेख जरूरी है। इसके लिए प्रत्येक गांव में केयरटेकर की व्यवस्था होनी चाहिए। उन्होंने करनाल लोकसभा क्षेत्र का उदाहरण देते हुए बताया कि वहां 15 ग्राम केयरटेकर लगाए गए हैं और एक पोर्टल बनाया गया है। ग्रामीण सड़क, भवन या अन्य सार्वजनिक संपत्ति में नुकसान होने पर उसकी फोटो पोर्टल पर अपलोड कर संबंधित विभाग को भेज सकते हैं। विभाग को निर्धारित अवधि में समस्या का समाधान करना होगा। उन्होंने कहा कि पंचायतों को आय बढ़ाने के साथ उपलब्ध धनराशि का सही उपयोग और सार्वजनिक संपत्तियों का रखरखाव भी सुनिश्चित करना चाहिए।

👉नवीनतम समाचार पढ़ने के लिए नीचे दिए गए लिंक पर क्लिक करें।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎समाचार और विज्ञापनों के लिए, हमारे व्हाट्सएप नंबर +91 98786-15057 पर संपर्क करें

    

पंचायतों और नगर निकायों के अधिकारों के हस्तांतरण, वित्तीय स्थिरता व प्रभावी सेवा वितरण पर दो दिवसीय राष्ट्रीय सम्मेलन का मुख्यमंत्री नायब सिंह सैनी ने किया शुभारंभ

0

👉पंचायतों और नगर निकायों को आत्मनिर्भर बनाने के लिए आय के नए स्रोत विकसित करने पर करें मंथन : मुख्यमंत्री*
👉कार्यक्रम में केंद्रीय मंत्री मनोहर लाल विशिष्ट अतिथि तथा विकास एवं पंचायत मंत्री कृष्ण लाल पंवार और शहरी स्थानीय निकाय मंत्री विपुल गोयल रहे उपस्थित*
👉मुख्यमंत्री ने कहा, गांव विकास की अंतिम कड़ी नहीं, बल्कि विकास का केंद्र*
👉पढ़ी-लिखी पंचायतें, महिलाओं को 50 प्रतिशत आरक्षण और लाल डोरा मुक्त अभियान से हुए सुधार : श्री नायब सिंह सैनी*
👉मुख्यमंत्री का आह्वान, पंचायतों की आय बढ़ाने के लिए जल संरक्षण और स्थानीय संसाधनों के बेहतर उपयोग पर दें जोर*
Haryana News: हरियाणा के मुख्यमंत्री श्री नायब सिंह सैनी ने कहा कि विकसित भारत-2047 की परिकल्पना तभी साकार होगी, जब देश का हर गांव और शहर का हर वार्ड आत्मनिर्भर एवं सशक्त बनेगा। पंचायतों और नगर निकायों को केवल सरकारी बजट पर निर्भर रहने के बजाय अपनी आय के नए स्रोत विकसित करने होंगे। इसके लिए स्थानीय संसाधनों का बेहतर उपयोग, वित्तीय प्रबंधन और जनभागीदारी सुनिश्चित करना आवश्यक है। उन्होंने कहा कि स्थानीय सरकारों को अधिकार, क्षमता और अपने वित्तीय संसाधनों के आधार पर आत्मनिर्भर बनाना ही इस राष्ट्रीय सम्मेलन का मूल उद्देश्य है। मुख्यमंत्री श्री नायब सिंह सैनी सोमवार को गुरुग्राम के सेक्टर-51 स्थित गुरुग्राम विश्वविद्यालय में स्वर्ण जयंती हरियाणा वित्तीय प्रबंधन संस्थान (एसजेएचआईएफएम) की ओर से आयोजित दो दिवसीय राष्ट्रीय सम्मेलन के शुभारंभ सत्र को बतौर मुख्यातिथि संबोधित कर रहे थे। मुख्यमंत्री ने दीप प्रज्ज्वलित कर सम्मेलन का शुभारंभ किया। पंचायतों एवं नगर निकायों को अधिकारों का हस्तांतरण, वित्तीय स्थिरता तथा प्रभावी सेवा वितरण जैसे महत्वपूर्ण विषयों पर आयोजित इस सम्मेलन में केंद्रीय ऊर्जा एवं आवासन तथा शहरी कार्य मंत्री श्री मनोहर लाल विशिष्ट अतिथि के रूप में उपस्थित रहे। कार्यक्रम में विकास एवं पंचायत मंत्री श्री कृष्ण लाल पंवार तथा शहरी स्थानीय निकाय मंत्री श्री विपुल गोयल,स्वर्ण जयंती हरियाणा वित्तीय प्रबंधन संस्थान (एसजेएचआईएफएम) महानिदेशक डॉ राज नेहरू भी मौजूद रहे।

इसे भी पढ़ें 👉अंतरराष्ट्रीय व्यापार मेलाः हरियाणा में निवेश को बढ़ावा देना हमारी सर्वोच्च प्राथमिकता मुख्यमंत्री नायब सिंह सैनी

मुख्यमंत्री ने कहा, गांव विकास की अंतिम कड़ी नहीं, बल्कि विकास का केंद्र*
मुख्यमंत्री ने कहा कि संविधान के 73वें और 74वें संशोधन के माध्यम से पंचायतों एवं नगर निकायों को संवैधानिक दर्जा दिया गया था, लेकिन अब इन्हें वास्तविक रूप से सशक्त स्थानीय सरकार के रूप में विकसित करना हमारी जिम्मेदारी है। उन्होंने कहा कि महात्मा गांधी के ग्राम स्वराज के सपने को प्रधानमंत्री श्री नरेंद्र मोदी ने वर्तमान आवश्यकताओं से जोड़ने का काम किया है। गांव विकास की अंतिम कड़ी नहीं, बल्कि विकास का केंद्र है। उन्होंने कहा कि ग्राम सभा की प्राथमिकताएं ही पंचायतों की कार्ययोजना का आधार बननी चाहिए। सरपंच और पार्षद लोकतंत्र की जमीनी ताकत हैं, क्योंकि वे सीधे जनता से जुड़े होते हैं और लोगों की समस्याओं को सबसे पहले समझते हैं।

पढ़ी-लिखी पंचायतें, महिलाओं को 50 प्रतिशत आरक्षण और लाल डोरा मुक्त अभियान से हुए सुधार*
मुख्यमंत्री ने हरियाणा में वर्ष 2014 से पंचायतों को सशक्त बनाने के लिए किए गए सुधारों का उल्लेख करते हुए कहा कि वर्ष 2015 में पढ़ी-लिखी पंचायतों की व्यवस्था लागू की गई और वर्ष 2020 में पंचायती राज संस्थाओं में महिलाओं को 50 प्रतिशत आरक्षण दिया गया। इसी प्रकार लाल डोरा मुक्त अभियान के माध्यम से ग्रामीणों को उनकी संपत्तियों का मालिकाना हक दिलाया गया, जिसे बाद में केंद्र सरकार ने प्रधानमंत्री स्वामित्व योजना के रूप में पूरे देश में लागू किया। उन्होंने कहा कि हरियाणा में किए गए सुधारों का उद्देश्य पंचायतों को आत्मनिर्भर बनाना और ग्रामीणों को उनके अधिकारों से जोड़ना रहा है।

इसे भी पढ़ें 👉ਸ਼ਿਕਾਇਤਾਂ ਦੇ ਹੱਲ ਲਈ ਨੀਤੀ ਵਿੱਚ ਬਦਲਾਅ ਕਰਨ ਦਾ ਫੈਸਲਾ : ਮੁੱਖ ਮੰਤਰੀ ਨਾਇਬ ਸਿੰਘ ਸੈਣੀ

पंचायतों की आय बढ़ाने के लिए जल संरक्षण और स्थानीय संसाधनों के बेहतर उपयोग पर दें जोर*
मुख्यमंत्री ने कहा कि पंचायतों और नगर निकायों की आय बढ़ाने के लिए जल संरक्षण, पानी के बिलों की वसूली तथा स्थानीय संसाधनों के बेहतर उपयोग जैसे विषयों पर गंभीरता से विचार किया जाना चाहिए। हरियाणा सरकार ने गांवों में पानी के बिल के रूप में जितनी राशि एकत्रित की जाएगी, उतनी ही मैचिंग ग्रांट देने का निर्णय लिया है, ताकि पंचायतों की आमदनी बढ़ सके। उन्होंने कहा कि गिरते भूजल स्तर और पानी की कमी को देखते हुए प्रत्येक जनप्रतिनिधि को जल संरक्षण की जिम्मेदारी निभानी होगी। स्थानीय निकायों को अपनी आय के नए स्रोत तलाशने के साथ-साथ शहरों में स्वच्छता, पेयजल, सड़क, सीवरेज और बुनियादी सुविधाओं को प्राथमिकता देनी चाहिए।

गांवों और वार्डों के बीच स्वस्थ प्रतिस्पर्धा को बढ़ावा देकर किया जाएगा सम्मानित*
मुख्यमंत्री ने पंचायतों, गांवों और वार्डों के बीच स्वस्थ प्रतिस्पर्धा को बढ़ावा देने पर भी जोर दिया। उन्होंने कहा कि गांवों और वार्डों के विकास के लिए प्रतियोगिताएं आयोजित कर बेहतर प्रदर्शन करने वाली पंचायतों एवं निकायों को सम्मानित किया जाना चाहिए। इससे जनप्रतिनिधियों में अपने क्षेत्र को बेहतर बनाने की भावना विकसित होगी। उन्होंने कहा कि जनप्रतिनिधि केवल पदाधिकारी नहीं, बल्कि परिवर्तन के वाहक हैं। उन्हें जनता की अपेक्षाओं पर खरा उतरते हुए अपनी जिम्मेदारियों का पूरी निष्ठा से निर्वहन करना चाहिए। मुख्यमंत्री ने सम्मेलन में शामिल प्रतिनिधियों से आह्वान किया कि वे दोनों दिन होने वाले विचार-विमर्श में सक्रिय भागीदारी निभाएं और ऐसे व्यावहारिक सुझाव प्रस्तुत करें, जिन्हें धरातल पर लागू कर पंचायतों एवं नगर निकायों को आर्थिक रूप से मजबूत बनाया जा सके।कार्यक्रम में पटौदी की विधायक श्रीमती बिमला चौधरी, सोहना के विधायक श्री तेजपाल तंवर, गुरुग्राम के विधायक श्री मुकेश शर्मा, फाइनेंस एवं प्लानिंग विभाग के एसीएस सुधीर राजपाल,भारत सरकार के 16वें वित्त आयोग के पूर्व सदस्य तथा फ्लेम विश्वविद्यालय में अर्थशास्त्र विभाग के प्रोफेसर एवं अध्यक्ष प्रो. मनोज कुमार पांडा, गुरुग्राम विश्वविद्यालय के वीसी प्रोफेसर संजय कौशिक, प्रोफेसर एन.के बिश्नोई, मुख्यमंत्री के मीडिया सलाहकार राजीव जेटली, जिला प्रशासन से पुलिस आयुक्त शिवास कविराज तथा डीसी उत्तम सिंह सहित हरियाणा तथा देश के विभिन्न राज्यों से आए पंचायती राज संस्थाओं तथा नगर निकायों के जनप्रतिनिधि मौजूद रहे।

👉नवीनतम समाचार पढ़ने के लिए नीचे दिए गए लिंक पर क्लिक करें।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎समाचार और विज्ञापनों के लिए, हमारे व्हाट्सएप नंबर +91 98786-15057 पर संपर्क करें

‘ਆਪ’ ਦੀ ਮੋਗਾ ਮਹਾਂ ਰੈਲੀ ਪੰਜਾਬ ਦੇ ਸਿਆਸੀ ਇਤਿਹਾਸ ਵਿੱਚ ਨਵਾਂ ਅਧਿਆਏ ਲਿਖੇਗੀ, ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ‘ਆਪ’ ਦੀ 2027 ਦੀ ਚੋਣ ਮੁਹਿੰਮ ਦਾ ਕਰਨਗੇ ਆਗਾਜ਼ : ਕੁਲਦੀਪ ਸਿੰਘ ਧਾਲੀਵਾਲ

0

👉116 ਏਕੜ ਦਾ ਪੰਡਾਲ ਪੰਜਾਬ ਦੇ ਇਤਿਹਾਸ ਵਿੱਚ ਹੁਣ ਤੱਕ ਦਾ ਸਭ ਤੋਂ ਵੱਡਾ ਪੰਡਾਲ, ਲੱਖਾਂ ਲੋਕਾਂ ਦੇ ਸ਼ਾਮਲ ਹੋਣ ਦੀ ਉਮੀਦ: ਕੁਲਦੀਪ ਸਿੰਘ ਧਾਲੀਵਾਲ*
👉‘ਆਪ’ ਨੇ 5 ਸਾਲਾਂ ਵਿੱਚ ਸਾਰੀਆਂ 5 ਵੱਡੀਆਂ ਗਾਰੰਟੀਆਂ ਪੂਰੀਆਂ ਕੀਤੀਆਂ, ਜਦਕਿ ਰਵਾਇਤੀ ਪਾਰਟੀਆਂ ਨੇ ਲੋਕਾਂ ਨੂੰ ਸਿਰਫ਼ ਗੁੰਮਰਾਹ ਕੀਤਾ: ਕੁਲਦੀਪ ਧਾਲੀਵਾਲ*
👉ਖੇਤਾਂ ਤੱਕ ਨਹਿਰੀ ਪਾਣੀ ਪਹੁੰਚਾਉਣ ਲਈ 15,000 ਕਿਲੋਮੀਟਰ ਪਾਈਪਲਾਈਨ ਵਿਛਾਈ, ਧਰਤੀ ਹੇਠਲੇ ਪਾਣੀ ਦੇ ਪੱਧਰ ਵਿੱਚ ਲਗਭਗ 2 ਮੀਟਰ ਦਾ ਸੁਧਾਰ ਹੋਇਆ: ਕੁਲਦੀਪ ਧਾਲੀਵਾਲ*
👉ਕੇਂਦਰ ਸਰਕਾਰ ਪੰਜਾਬ ਦੇ ਪਾਣੀਆਂ, ਚੰਡੀਗੜ੍ਹ ਅਤੇ ਫੰਡਾਂ ਦੇ ਮਾਮਲੇ ਵਿੱਚ ਸੂਬੇ ਨਾਲ ਵਿਤਕਰਾ ਕਰ ਰਹੀ ਹੈ, ਸਿੱਖ ਭਾਵਨਾਵਾਂ ਨੂੰ ਲਗਾਤਾਰ ਠੇਸ ਪਹੁੰਚਾਈ ਜਾ ਰਹੀ ਹੈ: ਕੁਲਦੀਪ ਧਾਲੀਵਾਲ*
👉‘ਖੁਸ਼ਹਾਲ ਪੰਜਾਬ’ ਰੈਲੀ ਭਗਵੰਤ ਮਾਨ ਸਰਕਾਰ ਦੀਆਂ 5 ਸਾਲਾਂ ਦੀਆਂ ਪ੍ਰਾਪਤੀਆਂ ਨੂੰ ਦਰਸਾਏਗੀ ਅਤੇ ਨਵੀਆਂ ਪਹਿਲਕਦਮੀਆਂ ਦਾ ਐਲਾਨ ਕੀਤਾ ਜਾਵੇਗਾ: ਅਮਨਦੀਪ ਕੌਰ ਅਰੋੜਾ*
👉ਲੋਕ ਭਗਵੰਤ ਮਾਨ ਸਰਕਾਰ ਪ੍ਰਤੀ ਆਪਣਾ ਪਿਆਰ ਪ੍ਰਗਟਾਉਣ ਅਤੇ ਇਸ ਦੇ ਕੰਮਾਂ ਦੀ ਸ਼ਲਾਘਾ ਕਰਨ ਲਈ ਆਪ-ਮੁਹਾਰੇ ਇਕੱਠੇ ਹੋਣਗੇ: ਸਰਬਜੀਤ ਕੌਰ ਮਾਣੂੰਕੇ*
Moga News:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਧਾਇਕ ਅਤੇ ਮੁੱਖ ਬੁਲਾਰੇ ਕੁਲਦੀਪ ਸਿੰਘ ਧਾਲੀਵਾਲ ਨੇ 26 ਤਰੀਕ ਨੂੰ ਮੋਗਾ ਵਿਖੇ ਹੋਣ ਜਾ ਰਹੀ ਪਾਰਟੀ ਦੀ ਮਹਾਂ-ਰੈਲੀ ਨੂੰ ਪੰਜਾਬ ਦੀ ਸਿਆਸਤ ਵਿੱਚ ਇੱਕ ਨਵਾਂ ਇਤਿਹਾਸ ਸਿਰਜਣ ਵਾਲਾ ਇਕੱਠ ਕਰਾਰ ਦਿੱਤਾ ਹੈ। ਮੋਗਾ ਰੈਲੀ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਉਪਰੰਤ ਮੀਡੀਆ ਨਾਲ ਗੱਲਬਾਤ ਕਰਦਿਆਂ ਧਾਲੀਵਾਲ ਨੇ ਦੱਸਿਆ ਕਿ 116 ਏਕੜ ਦੇ ਵਿਸ਼ਾਲ ਰਕਬੇ ਵਿੱਚ ਲਗਾਇਆ ਗਿਆ ਇਹ ਪੰਡਾਲ ਪੰਜਾਬ ਦੇ ਇਤਿਹਾਸ ਦਾ ਹੁਣ ਤੱਕ ਦਾ ਸਭ ਤੋਂ ਵੱਡਾ ਪੰਡਾਲ ਹੈ, ਜਿੱਥੇ ਲੱਖਾਂ ਦੀ ਗਿਣਤੀ ਵਿੱਚ ਲੋਕ ਸ਼ਮੂਲੀਅਤ ਕਰਨਗੇ। ਉਨ੍ਹਾਂ ਕਿਹਾ ਕਿ ਇਸ ਇਤਿਹਾਸਕ ਮੰਚ ਤੋਂ ਪਾਰਟੀ ਦੇ ਕੌਮੀ ਕਨਵੀਨਰ ਸ਼੍ਰੀ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ 2027 ਦੀਆਂ ਚੋਣਾਂ ਲਈ ਚੋਣ ਮੁਹਿੰਮ ਦਾ ਸ਼ਾਨਦਾਰ ਆਗਾਜ਼ ਕਰਨਗੇ ਅਤੇ ਪਿਛਲੇ ਪੰਜ ਸਾਲਾਂ ਦੀ ਕਾਰਗੁਜ਼ਾਰੀ ਦਾ ਲੇਖਾ-ਜੋਖਾ ਪੰਜਾਬ ਦੇ ਲੋਕਾਂ ਸਾਹਮਣੇ ਰੱਖਣਗੇ।ਪੰਜਾਬ ਸਰਕਾਰ ਦੀਆਂ ਪ੍ਰਾਪਤੀਆਂ ਗਿਣਾਉਂਦਿਆਂ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਦੇਸ਼ ਦੀ ਆਜ਼ਾਦੀ ਤੋਂ ਬਾਅਦ 75 ਸਾਲ ਰਾਜ ਕਰਨ ਵਾਲੀਆਂ ਰਵਾਇਤੀ ਪਾਰਟੀਆਂ ਅਕਾਲੀ ਦਲ, ਕਾਂਗਰਸ ਅਤੇ ਬੀਜੇਪੀ ਨੇ ਸਿਰਫ਼ ਲੰਬੇ-ਚੌੜੇ ਚੋਣ ਮੈਨੀਫੈਸਟੋ ਜਾਰੀ ਕਰਕੇ ਲੋਕਾਂ ਨੂੰ ਗੁੰਮਰਾਹ ਕੀਤਾ, ਜਦਕਿ ‘ਆਪ’ ਨੇ ਮੈਨੀਫੈਸਟੋ ਦੀ ਥਾਂ ਸਿਰਫ਼ 5 ਗਰੰਟੀਆਂ ਦਿੱਤੀਆਂ ਸਨ ਅਤੇ ਪੰਜ ਸਾਲਾਂ ਵਿੱਚ ਪੰਜੇ ਗਰੰਟੀਆਂ ਪੂਰੀਆਂ ਕਰਕੇ ਇਤਿਹਾਸ ਰਚਿਆ ਹੈ।

ਇਹ ਵੀ ਪੜ੍ਹੋ 👉ਵਿੱਤ ਤੇ ਟਰਾਂਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੰਜਾਬ ਮੋਟਰਜ਼ ਯੂਨੀਅਨ ਅਤੇ ਮਿੰਨੀ ਬੱਸ ਆਪਰੇਟਰਾਂ ਨਾਲ ਮੀਟਿੰਗ

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਹਰ ਘਰ ਨੂੰ ਮੁਫ਼ਤ ਬਿਜਲੀ ਮਿਲਣ ਨਾਲ ਪ੍ਰਤੀ ਪਰਿਵਾਰ ਸਾਲਾਨਾ 18,000 ਰੁਪਏ ਅਤੇ ਪੰਜ ਸਾਲਾਂ ਵਿੱਚ ਕਰੀਬ 90,000 ਰੁਪਏ ਦੀ ਸਿੱਧੀ ਬੱਚਤ ਹੋਈ ਹੈ। ਇਸੇ ਤਰ੍ਹਾਂ ਮੁਹੱਲਾ ਕਲੀਨਿਕਾਂ ਵਿੱਚ 42 ਤਰ੍ਹਾਂ ਦੇ ਟੈਸਟ ਮੁਫ਼ਤ ਹੋ ਰਹੇ ਹਨ, ਔਰਤਾਂ ਨੂੰ ਬੱਸਾਂ ਵਿੱਚ ਮੁਫ਼ਤ ਸਫ਼ਰ ਅਤੇ ਘਰ ਬੈਠਿਆਂ ਮਾਣ-ਭੱਤਾ ਮਿਲ ਰਿਹਾ ਹੈ, ਸ਼ਗਨ ਸਕੀਮ ਤਹਿਤ ਧੀਆਂ ਦੇ ਵਿਆਹ ਲਈ 51,000 ਰੁਪਏ ਦਿੱਤੇ ਜਾ ਰਹੇ ਹਨ ਅਤੇ ਸਭ ਤੋਂ ਵੱਡਾ ਲੋਕ-ਪੱਖੀ ਫੈਸਲਾ ਲੈਂਦਿਆਂ ਹਰ ਅਮੀਰ-ਗਰੀਬ ਲਈ 10 ਲੱਖ ਰੁਪਏ ਤੱਕ ਦਾ ਮੁਫ਼ਤ ਸਿਹਤ ਬੀਮਾ ਇਲਾਜ ਯਕੀਨੀ ਬਣਾਇਆ ਗਿਆ ਹੈ।ਖੇਤੀਬਾੜੀ ਅਤੇ ਪਾਣੀਆਂ ਦੇ ਮੁੱਦੇ ‘ਤੇ ਬੋਲਦਿਆਂ ਮੁੱਖ ਬੁਲਾਰੇ ਨੇ ਕਿਹਾ ਕਿ ਮਾਨ ਸਰਕਾਰ ਨੇ ਰਿਕਾਰਡ 15,000 ਕਿਲੋਮੀਟਰ ਲੰਬੀਆਂ ਪਾਈਪਲਾਈਨਾਂ ਵਿਛਾ ਕੇ ਅਤੇ ਨਹਿਰਾਂ-ਸੂਇਆਂ ਨੂੰ ਪੱਕਾ ਕਰਕੇ ਨਹਿਰੀ ਪਾਣੀ ਪੰਜਾਬ ਦੇ ਹਰ ਖੇਤ ਅਤੇ ਨੁੱਕਰ ਤੱਕ ਪਹੁੰਚਾਇਆ ਹੈ, ਜਿਸ ਸਦਕਾ ਧਰਤੀ ਹੇਠਲੇ ਪਾਣੀ ਦਾ ਪੱਧਰ ਕਰੀਬ 2 ਮੀਟਰ ਤੱਕ ਉੱਪਰ ਉੱਠਿਆ ਹੈ। ਉਨ੍ਹਾਂ ਕਿਹਾ ਕਿ ਨਹਿਰੀ ਪਾਣੀ ਦੀ ਸਹੀ ਵੰਡ ਨਾਲ ਝੋਨੇ ਦਾ ਰਿਕਾਰਡ ਝਾੜ ਅਤੇ ਵਧੀਆ ਕੁਆਲਿਟੀ ਆਈ ਹੈ, ਉੱਥੇ ਹੀ ਪਹਿਲਾਂ 3,000-3,300 ਰੁਪਏ ਪ੍ਰਤੀ ਕੁਇੰਟਲ ਵਿਕਣ ਵਾਲੀ ਬਾਸਮਤੀ ਦਾ ਕਿਸਾਨਾਂ ਨੂੰ 4,000 ਤੋਂ 5,500 ਰੁਪਏ ਤੱਕ ਦਾ ਰਿਕਾਰਡ ਭਾਅ ਮਿਲਿਆ ਹੈ ਅਤੇ ਗੰਨੇ ਦੀ ਅਦਾਇਗੀ ਵੀ ਸਮੇਂ ਸਿਰ ਕੀਤੀ ਗਈ ਹੈ।ਕੇਂਦਰ ਦੀ ਭਾਜਪਾ ਸਰਕਾਰ ‘ਤੇ ਤਿੱਖਾ ਹਮਲਾ ਕਰਦਿਆਂ ਧਾਲੀਵਾਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ‘ਤੇ ਪੰਜਾਬ ਅਤੇ ਸਿੱਖਾਂ ਨਾਲ ਲਗਾਤਾਰ ਵਿਤਕਰਾ ਕਰਨ ਦੇ ਦੋਸ਼ ਲਗਾਏ। ਉਨ੍ਹਾਂ ਕਿਹਾ ਕਿ ਪੰਜਾਬ ਦੇ ਪਾਣੀਆਂ, ਚੰਡੀਗੜ੍ਹ, ਯੂਨੀਵਰਸਿਟੀਆਂ ਅਤੇ ਸੂਬੇ ਦੇ ਬਣਦੇ ਫੰਡਾਂ ਦੇ ਹਰ ਮਸਲੇ ਵਿੱਚ ਕੇਂਦਰ ਨੇ ਪੰਜਾਬ ਨਾਲ ਧੱਕਾ ਕੀਤਾ ਹੈ। ਉਨ੍ਹਾਂ ਪਟਨਾ ਸਾਹਿਬ ਨੇੜੇ ਬਣਨ ਵਾਲੇ ਪੁਲ ਅਤੇ ਸੜਕ ਦਾ ਹਵਾਲਾ ਦਿੰਦਿਆਂ ਕਿਹਾ ਕਿ ਉੱਥੋਂ ਦੀ ਸਰਕਾਰ ਵੱਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਨਾਂ ‘ਤੇ ਪ੍ਰਸਤਾਵ ਪਾਸ ਹੋਣ ਦੇ ਬਾਵਜੂਦ ਭਾਜਪਾ ਨੇ ਵੋਟ ਸਿਆਸਤ ਕਰਦਿਆਂ ਉਸ ਦਾ ਉਦਘਾਟਨ ਸਾਬਕਾ ਮੁੱਖ ਮੰਤਰੀ ਦੇ ਨਾਂ ‘ਤੇ ਕਰਕੇ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚਾਈ ਹੈ। ਉਨ੍ਹਾਂ ਅਕਾਲੀ ਦਲ ‘ਤੇ ਵੀ ਵਿਅੰਗ ਕਸਦਿਆਂ ਕਿਹਾ ਕਿ ਜਿਹੜੇ ਲੋਕ ਕਦੇ ਖੇਤਰੀ ਪਾਰਟੀਆਂ ਦੀ ਵਕਾਲਤ ਕਰਦਿਆਂ ਦਿੱਲੀ ਦੀਆਂ ਪਾਰਟੀਆਂ ਨਾਲ ਨਾ ਚੱਲਣ ਦੀਆਂ ਗੱਲਾਂ ਕਰਦੇ ਸਨ, ਅੱਜ ਲੋਕਾਂ ਵੱਲੋਂ ਨਕਾਰੇ ਜਾਣ ਤੋਂ ਬਾਅਦ ਭਾਜਪਾ ਨਾਲ ਗੱਠਜੋੜ ਕਰਨ ਲਈ ਤਰਲੋ-ਮੱਛੀ ਹੋ ਰਹੇ ਹਨ।ਕਾਂਗਰਸ ਪਾਰਟੀ ਦੀ ਅੰਦਰੂਨੀ ਕਲੇਸ਼ ਅਤੇ ਪਰਿਵਾਰਵਾਦ ‘ਤੇ ਨਿਸ਼ਾਨਾ ਸਾਧਦਿਆਂ ਕੁਲਦੀਪ ਧਾਲੀਵਾਲ ਨੇ ਕਿਹਾ ਕਿ ਕਾਂਗਰਸੀ ਆਗੂ ਆਪਸ ਵਿੱਚ ਲੜ ਰਹੇ ਹਨ ਅਤੇ ਸਿਰਫ਼ ਆਪਣੇ ਪਰਿਵਾਰਾਂ ਲਈ ਟਿਕਟਾਂ ਮੰਗ ਰਹੇ ਹਨ। ਰਾਜਾ ਵੜਿੰਗ ਆਪਣੀ ਪਤਨੀ ਲਈ, ਪ੍ਰਤਾਪ ਸਿੰਘ ਬਾਜਵਾ ਆਪਣੇ ਅਤੇ ਪਤਨੀ ਲਈ, ਚਰਨਜੀਤ ਸਿੰਘ ਚੰਨੀ ਆਪਣੇ ਪੁੱਤਰ ਲਈ ਅਤੇ ਰਾਜਿੰਦਰ ਕੌਰ ਭੱਠਲ ਆਪਣੇ ਬੇਟੇ ਤੇ ਜਵਾਈ ਲਈ ਟਿਕਟਾਂ ਦੀ ਦੌੜ ਵਿੱਚ ਹਨ, ਜਦਕਿ ਕਿਸੇ ਵੀ ਆਮ ਵਰਕਰ ਜਾਂ ਬਲਾਕ ਪ੍ਰਧਾਨ ਦੀ ਕੋਈ ਪੁੱਛ ਨਹੀਂ ਹੈ।

ਇਹ ਵੀ ਪੜ੍ਹੋ 👉’ਹੁਨਰ ਪੰਜਾਬ’ ਪੋਰਟਲ ਨੇ ਦਿੱਤੀ ਨੌਜਵਾਨਾਂ ਦੇ ਸਪੁਨਿਆਂ ਨੂੰ ਉਡਾਨ, ਵੱਡੀਆਂ ਕੰਪਨੀਆਂ ਵੱਲੋਂ ਰੋਜ਼ਗਾਰ ਦੇਣ ਦੀ ਪ੍ਰਕਿਰਿਆ ਸ਼ੁਰੂ, ਮਹਿਜ਼ 47 ਦਿਨਾਂ ਵਿੱਚ 200 ਤੋਂ ਵੱਧ ਅਰਜ਼ੀਆਂ ਪ੍ਰਾਪਤ ਹੋਈਆਂ

ਉਨ੍ਹਾਂ ਕਿਹਾ ਕਿ ਪੰਜਾਬ ਨੂੰ ਲੁੱਟਣ ਵਾਲੇ ਅਕਾਲੀ-ਕਾਂਗਰਸੀਆਂ ਦੇ 150 ਖਾਨਦਾਨੀ ਪਰਿਵਾਰਾਂ ਦੇ ਮੁਕਾਬਲੇ ‘ਆਪ’ ਨੇ ਆਮ ਘਰਾਂ ਦੇ ਧੀਆਂ-ਪੁੱਤਾਂ ਨੂੰ ਟਿਕਟਾਂ ਦੇ ਕੇ ਸਿਆਸਤ ਦੀ ਤਸਵੀਰ ਬਦਲ ਦਿੱਤੀ ਹੈ।ਕੁਲਦੀਪ ਸਿੰਘ ਧਾਲੀਵਾਲ ਨੇ ਸਮੂਹ ਪੰਜਾਬੀਆਂ, ਮਾਵਾਂ-ਭੈਣਾਂ, ਕਿਸਾਨਾਂ-ਮਜ਼ਦੂਰਾਂ ਅਤੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ 26 ਤਰੀਕ ਨੂੰ ਸਵੇਰੇ 11 ਵਜੇ ਮਟਵਾਣੀ (ਮੋਗਾ) ਵਿਖੇ ਹੁੰਮ-ਹੁਮਾ ਕੇ ਪਹੁੰਚਣ। ਉਨ੍ਹਾਂ ਦਾਅਵਾ ਕੀਤਾ ਕਿ ਇਹ ਮਹਾਂ-ਰੈਲੀ ਵਿਰੋਧੀ ਪਾਰਟੀਆਂ ਨੂੰ ਸ਼ੀਸ਼ਾ ਦਿਖਾਏਗੀ ਅਤੇ 2027 ਵਿੱਚ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੀ ਮੁੜ ਸ਼ਾਨਦਾਰ ਵਾਪਸੀ ਦਾ ਮੁੱਢ ਬੰਨ੍ਹੇਗੀ।ਉਥੇ ਹੀ ਐਮਐਲਏ ਅਮਨਦੀਪ ਕੌਰ ਅਰੋੜਾ ਨੇ ਸਮੂਹ ਪੰਜਾਬ ਵਾਸੀਆਂ ਨੂੰ 26 ਨਵੰਬਰ ਨੂੰ ਸਵੇਰੇ 11 ਵਜੇ ਮੋਗਾ ਦੇ ਪਿੰਡ ਮਟਵਾਨੀ (ਮੇਨ ਜੀਟੀ ਰੋਡ) ਵਿਖੇ 116 ਏਕੜ ਵਿੱਚ ਹੋਣ ਜਾ ਰਹੀ ‘ਖੁਸ਼ਹਾਲ ਪੰਜਾਬ ਰੈਲੀ’ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੱਤਾ ਹੈ। ਉਨ੍ਹਾਂ ਦੱਸਿਆ ਕਿ ਰੈਲੀ ਦੀਆਂ ਤਿਆਰੀਆਂ ਜ਼ੋਰਾਂ ‘ਤੇ ਹਨ ਅਤੇ ਇਸ ਵਿਸ਼ਾਲ ਇਕੱਠ ਨੂੰ ਪਾਰਟੀ ਸੁਪਰੀਮੋ ਸ਼੍ਰੀ ਅਰਵਿੰਦ ਕੇਜਰੀਵਾਲ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਸਮੁੱਚੀ ਸੀਨੀਅਰ ਲੀਡਰਸ਼ਿਪ ਸੰਬੋਧਨ ਕਰੇਗੀ, ਜਿੱਥੇ ਪੰਜਾਬ ਵਾਸੀਆਂ ਲਈ ਕਈ ਅਹਿਮ ਐਲਾਨ ਵੀ ਕੀਤੇ ਜਾਣਗੇ।ਐਮਐਲਏ ਅਮਨਦੀਪ ਕੌਰ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਬਿਨਾਂ ਕਿਸੇ ਭੇਦਭਾਵ ਦੇ ਚੋਣਾਂ ਦੌਰਾਨ ਦਿੱਤੀਆਂ ਸਾਰੀਆਂ ਗਰੰਟੀਆਂ ਪੂਰੀਆਂ ਕੀਤੀਆਂ ਹਨ। ਉਨ੍ਹਾਂ ਕਿਹਾ ਕਿ 600 ਯੂਨਿਟ ਮੁਫ਼ਤ ਬਿਜਲੀ, 77,000 ਤੋਂ ਵੱਧ ਨੌਜਵਾਨਾਂ ਨੂੰ ਮੈਰਿਟ ‘ਤੇ ਸਰਕਾਰੀ ਨੌਕਰੀਆਂ, ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਵਿੱਤੀ ਸਹਾਇਤਾ ਅਤੇ ਹਰ ਪਰਿਵਾਰ ਲਈ 10 ਲੱਖ ਰੁਪਏ ਤੱਕ ਦੀ ਮੁਫ਼ਤ ਸਿਹਤ ਬੀਮਾ ਯੋਜਨਾ ਨਾਲ ਸੂਬੇ ਵਿੱਚ ਸਿਹਤ ਤੇ ਸਿੱਖਿਆ ਕ੍ਰਾਂਤੀ ਆਈ ਹੈ। ਇਸ ਤੋਂ ਇਲਾਵਾ ਸੜਕ ਸੁਰੱਖਿਆ ਫੋਰਸ ਦੀ ਸਥਾਪਨਾ, ਖੇਤਾਂ ਤੱਕ 80 ਫੀਸਦੀ ਨਹਿਰੀ ਪਾਣੀ ਪਹੁੰਚਾਉਣਾ, ਕਿਸਾਨਾਂ ਨੂੰ ਦਿਨ ਵੇਲੇ ਬਿਜਲੀ ਅਤੇ ਮੋਗਾ ਜ਼ਿਲ੍ਹੇ ਵਿੱਚ ਨਵੇਂ ਡਬਲ ਸਟੋਰੀ ਸਕੂਲਾਂ ਤੇ ਟਰਾਮਾ ਸੈਂਟਰ ਵਰਗੇ ਵਿਕਾਸ ਕਾਰਜਾਂ ਨੇ ਹਰ ਵਰਗ ਨੂੰ ਖੁਸ਼ਹਾਲ ਕੀਤਾ ਹੈ। ਉਨ੍ਹਾਂ ਸਮੂਹ ਇਲਾਕਾ ਨਿਵਾਸੀਆਂ ਅਤੇ ਵਲੰਟੀਅਰਾਂ ਨੂੰ ਇਸ ਰੈਲੀ ਵਿੱਚ ਪਹੁੰਚਣ ਦੀ ਅਪੀਲ ਕੀਤੀ।ਵਿਧਾਇਕ ਸਰਵਜੀਤ ਕੌਰ ਮਾਣੂਕੇ ਨੇ ਕਿਹਾ ਹੈ ਕਿ 26 ਨਵੰਬਰ ਨੂੰ ਸਵੇਰੇ 11:00 ਵਜੇ ਪਿੰਡ ਮਟਵਾਣੀ, ਮੋਗਾ ਵਿਖੇ ‘ਖੁਸ਼ਹਾਲ ਪੰਜਾਬ ਰੈਲੀ’ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਇਹ ਰੈਲੀ ਉਨ੍ਹਾਂ ਕੰਮਾਂ ਦੀ ਸਮੀਖਿਆ ਵੀ ਹੈ, ਜਿਹੜੇ 5 ਸਾਲਾਂ ਦੇ ਵਿੱਚ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਇਹ ਪੰਜਾਬ ਦੀ ਪਹਿਲੀ ਅਜਿਹੀ ਸਰਕਾਰ ਹੈ ਜਿਸ ਨੇ ਜੋ ਕਿਹਾ ਉਹ ਕਰਕੇ ਦਿਖਾਇਆ ਹੈ।ਉਨ੍ਹਾਂ ਅੱਗੇ ਕਿਹਾ ਕਿ ਚਾਹੇ ਸਿਹਤ, ਸਿੱਖਿਆ, ਸੁਰੱਖਿਆ, ਸੜਕਾਂ ਦਾ ਕੰਮ ਹੋਵੇ ਜਾਂ ਨੌਜਵਾਨਾਂ ਦੇ ਭਵਿੱਖ ਲਈ ਰੁਜ਼ਗਾਰ ਤੇ ਨੌਕਰੀਆਂ ਦੇਣ ਦੀ ਗੱਲ ਹੋਵੇ, ਹਰ ਖੇਤਰ ਵਿੱਚ ਕੰਮ ਹੋਇਆ ਹੈ। ਮਾਵਾਂ-ਧੀਆਂ ਸਤਿਕਾਰ ਯੋਜਨਾ ਅਤੇ ਮੁੱਖ ਮੰਤਰੀ ਵੱਲੋਂ ਸਰਵਣ ਪੁੱਤ ਬਣ ਕੇ ਕਰਵਾਈ ਗਈ ਤੀਰਥ ਯਾਤਰਾ ਯੋਜਨਾ ਨਾਲ ਲੋਕਾਂ ਨੂੰ ਲਾਭ ਮਿਲਿਆ ਹੈ ਅਤੇ ਅੱਜ ਪੰਜਾਬ ਰੋਕੇਟ ਦੀ ਸਪੀਡ ਨਾਲ ਤਰੱਕੀ ਵੱਲ ਵਧ ਰਿਹਾ ਹੈ। ਵਿਧਾਇਕ ਮਾਣੂਕੇ ਨੇ ਕਿਹਾ ਕਿ ਇਹ ਪੰਜਾਬ ਦੇ ਇਤਿਹਾਸ ਦੀ ਸਭ ਤੋਂ ਵੱਡੀ ਰੈਲੀ ਹੋਵੇਗੀ, ਜਿਸ ਵਿੱਚ ਲੋਕ ਬਿਨਾਂ ਕਿਸੇ ਲੋਭ-ਲਾਲਚ ਦੇ, ਸਿਰਫ਼ ਮਾਨ ਸਰਕਾਰ ਦੇ ਕੰਮਾਂ ਅਤੇ ਪਿਆਰ ਕਰਕੇ ਆਪ-ਮੁਹਾਰੇ ਇਕੱਠੇ ਹੋਣਗੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਨਗਰ ਕੀਰਤਨ

0

Amritsar News:ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਧਾਰਮਿਕ ਸਭਾ-ਸੁਸਾਇਟੀਆਂ ਅਤੇ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿਚ ਨਗਰ ਕੀਰਤਨ ਸਜਾਇਆ ਗਿਆ। ਅਰਦਾਸ ਉਪਰੰਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਅਮਰਜੀਤ ਸਿੰਘ ਨੇ ਪਾਲਕੀ ਸਾਹਿਬ ਵਿਚ ਸੁਸ਼ੋਭਿਤ ਕੀਤਾ। ਨਗਰ ਕੀਰਤਨ ਦੌਰਾਨ ਵੱਡੀ ਗਿਣਤੀ ਵਿਚ ਸੰਗਤਾਂ ਨੇ ਸ਼ਮੂਲੀਅਤ ਕਰਦਿਆਂ ਸ਼ਰਧਾ ਦਾ ਪ੍ਰਗਟਾਵਾ ਕੀਤਾ ਅਤੇ ਸਕੂਲੀ ਬੱਚਿਆਂ, ਬੈਂਡ ਪਾਰਟੀਆਂ, ਸ਼ਬਦ ਚੌਂਕੀ ਜਥੇ ਤੇ ਗਤਕਾ ਪਾਰਟੀਆਂ ਨੇ ਪੂਰੇ ਉਤਸ਼ਾਹ ਨਾਲ ਨਗਰ ਕੀਰਤਨ ਵਿਚ ਸ਼ਮੂਲੀਅਤ ਕੀਤੀ। ਨਗਰ ਕੀਰਤਨ ਦੇ ਰਸਤੇ ਵਿਚ ਸੰਗਤਾਂ ਵੱਲੋਂ ਜਲ ਪਾਣੀ ਅਤੇ ਲੰਗਰਾਂ ਰਾਹੀਂ ਸੇਵਾ ਕੀਤੀ ਗਈ।ਨਗਰ ਕੀਰਤਨ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਗੁਰਮੁੱਖ ਸਿੰਘ, ਸ਼੍ਰੋਮਣੀ ਕਮੇਟੀ ਦੇ ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਭਾਈ ਅਜੈਬ ਸਿੰਘ ਅਭਿਆਸੀ, ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ, ਸ. ਗੁਰਿੰਦਰ ਸਿੰਘ ਮਥਰੇਵਾਲ, ਨਿੱਜੀ ਸਕੱਤਰ ਸ. ਸ਼ਾਹਬਾਜ਼ ਸਿੰਘ, ਵਧੀਕ ਸਕੱਤਰ ਸ. ਭਗਵੰਤ ਸਿੰਘ ਧੰਗੇੜਾ, ਸ. ਜਸਵਿੰਦਰ ਸਿੰਘ ਜੱਸੀ, ਸ. ਬਿਜੈ ਸਿੰਘ, ਸ. ਤੇਜਿੰਦਰ ਸਿੰਘ ਪੱਡਾ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਮੇਜਰ ਸਿੰਘ, ਮੀਤ ਸਕੱਤਰ ਸ. ਹਰਭਜਨ ਸਿੰਘ ਵਕਤਾ, ਸ. ਮਨਜੀਤ ਸਿੰਘ, ਸ. ਸੁਖਬੀਰ ਸਿੰਘ, ਸ. ਗੁਰਮੀਤ ਸਿੰਘ ਮੁਕਤਸਰੀ, ਸ. ਅਜ਼ਾਦ ਦੀਪ ਸਿੰਘ, ਸੁਪ੍ਰਿੰਟੈਂਡੈਂਟ ਸ. ਨਿਸ਼ਾਨ ਸਿੰਘ, ਸ. ਮਲਕੀਤ ਸਿੰਘ ਬਹਿੜਾਲ, ਮੈਨੇਜਰ ਸ. ਨਰਿੰਦਰ ਸਿੰਘ, ਵਧੀਕ ਮੈਨੇਜਰ ਸ. ਗੁਰਪ੍ਰੀਤ ਸਿੰਘ, ਸ. ਬਿਕਰਮਜੀਤ ਸਿੰਘ ਝੰਗੀ, ਸ. ਗੁਰਿੰਦਰ ਸਿੰਘ ਦੇਵੀਦਾਸਪੁਰਾ, ਸ. ਗੁਰਤਿੰਦਰਪਾਲ ਸਿੰਘ ਕਾਦੀਆਂ, ਸ. ਯੁਵਰਾਜ ਸਿੰਘ, ਸ. ਜਸਬੀਰ ਸਿੰਘ, ਸ. ਗੁਰਵਿੰਦਰ ਸਿੰਘ ਭੋਮਾਂ ਅਤੇ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ।

ਇਹ ਵੀ ਪੜ੍ਹੋ 👉ਪੰਜਾਬ ਦੇ ਰਾਜਪਾਲ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਲੋਕਾਂ ਨੂੰ ਵਧਾਈ

👉ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਐਡਵੋਕੇਟ ਧਾਮੀ ਨੇ ਸੰਗਤਾਂ ਨੂੰ ਦਿੱਤੀ ਵਧਾਈ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਦੀ ਸਮੂਹ ਸਿੱਖ ਜਗਤ ਅਤੇ ਦੇਸ਼-ਵਿਦੇਸ਼ ਦੀਆਂ ਸੰਗਤਾਂ ਨੂੰ ਵਧਾਈ ਦਿੰਦਿਆਂ ਗੁਰੂ ਸਾਹਿਬ ਵੱਲੋਂ ਦਰਸਾਏ ਸਰਬਸਾਂਝੀਵਾਲਤਾ, ਬਰਾਬਰਤਾ ਅਤੇ ਮਾਨਵਤਾ ਦੀ ਭਲਾਈ ਦੇ ਮਾਰਗ ਉੱਤੇ ਚੱਲਣ ਦੀ ਪ੍ਰੇਰਣਾ ਕੀਤੀ ਹੈ।ਐਡਵੋਕੇਟ ਧਾਮੀ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਸਮੁੱਚੀ ਮਾਨਵਤਾ ਦੇ ਸਰਬਸਾਂਝੇ ਰਹਿਬਰ ਹਨ, ਜਿਨ੍ਹਾਂ ਦੀ ਵਿਚਾਰਧਾਰਾ ਅਤੇ ਜੀਵਨ ਸੇਧ ਸਮੁੱਚੇ ਸੰਸਾਰ ਲਈ ਚਾਨਣ-ਮੁਨਾਰਾ ਹੈ। ਗੁਰੂ ਸਾਹਿਬ ਨੇ ਆਪਣੇ ਇਲਾਹੀ ਉਪਦੇਸ਼ਾਂ ਰਾਹੀਂ ਮਨੁੱਖਤਾ ਨੂੰ ਜਾਤ-ਪਾਤ, ਊਚ-ਨੀਚ, ਵਹਿਮਾਂ-ਭਰਮਾਂ ਅਤੇ ਸਮਾਜਿਕ ਵਿਤਕਰਿਆਂ ਤੋਂ ਉੱਪਰ ਉੱਠ ਕੇ ਆਪਸੀ ਪ੍ਰੇਮ, ਸਤਿਕਾਰ ਅਤੇ ਸਾਂਝੀਵਾਲਤਾ ਨਾਲ ਜੀਵਨ ਬਤੀਤ ਕਰਨ ਦਾ ਸੰਦੇਸ਼ ਦਿੱਤਾ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਨੇ ਦੱਬੇ-ਕੁਚਲੇ ਅਤੇ ਲਤਾੜੇ ਜਾ ਰਹੇ ਵਰਗਾਂ ਦੀ ਆਵਾਜ਼ ਬਣ ਕੇ ਮਨੁੱਖੀ ਬਰਾਬਰਤਾ ਅਤੇ ਹੱਕ-ਸੱਚ ਦੀ ਪੈਰਵੀ ਕੀਤੀ।ਉਨ੍ਹਾਂ ਕਿਹਾ ਕਿ ਨਾਮ ਜਪੋ, ਕਿਰਤ ਕਰੋ ਅਤੇ ਵੰਡ ਛਕੋ ਦਾ ਸਿਧਾਂਤ ਮਨੁੱਖ ਨੂੰ ਅਧਿਆਤਮਕ ਜੀਵਨ ਦੇ ਨਾਲ-ਨਾਲ ਸਮਾਜਿਕ ਜ਼ਿੰਮੇਵਾਰੀਆਂ ਨਿਭਾਉਣ ਦੀ ਵੀ ਸੇਧ ਦਿੰਦਾ ਹੈ। ਸ੍ਰੀ ਗੁਰੂ ਨਾਨਕ ਦੇਵ ਜੀ ਨੇ ਆਪਣੀ ਬਾਣੀ ਅਤੇ ਜੀਵਨ ਰਾਹੀਂ ਮਨੁੱਖਤਾ ਨੂੰ ਸੱਚ, ਸੇਵਾ, ਨਿਮਰਤਾ, ਦਇਆ ਅਤੇ ਪਰਉਪਕਾਰ ਦੇ ਗੁਣ ਧਾਰਨ ਕਰਨ ਦਾ ਸੰਦੇਸ਼ ਦਿੱਤਾ, ਜਿਸ ਦੀ ਅੱਜ ਵੀ ਵਿਸ਼ਵ ਪੱਧਰ ’ਤੇ ਵੱਡੀ ਪ੍ਰਸੰਗਿਕਤਾ ਹੈ।ਐਡਵੋਕੇਟ ਧਾਮੀ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦਾ ਅਸਲ ਮਹੱਤਵ ਗੁਰੂ ਸਾਹਿਬ ਦੀ ਬਾਣੀ ਅਤੇ ਸਿੱਖਿਆਵਾਂ ਨੂੰ ਆਪਣੇ ਜੀਵਨ ਵਿਚ ਅਪਣਾਉਣ ਅਤੇ ਉਨ੍ਹਾਂ ਦੇ ਸਰਬਕਾਲੀ ਫਲਸਫੇ ਨੂੰ ਘਰ-ਘਰ ਅਤੇ ਸੰਸਾਰ ਦੇ ਕੋਨੇ-ਕੋਨੇ ਤੱਕ ਪਹੁੰਚਾਉਣ ਵਿਚ ਹੈ। ਉਨ੍ਹਾਂ ਸੰਗਤਾਂ ਨੂੰ ਅਪੀਲ ਕੀਤੀ ਕਿ ਗੁਰੂ ਸਾਹਿਬ ਦੇ ਦਰਸਾਏ ਮਾਰਗ ’ਤੇ ਚੱਲਦਿਆਂ ਮਨੁੱਖਤਾ ਦੀ ਭਲਾਈ, ਆਪਸੀ ਸਦਭਾਵਨਾ ਅਤੇ ਸਮਾਜਿਕ ਏਕਤਾ ਲਈ ਯਤਨਸ਼ੀਲ ਰਹਿਣ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

 

ਵਿੱਤ ਤੇ ਟਰਾਂਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੰਜਾਬ ਮੋਟਰਜ਼ ਯੂਨੀਅਨ ਅਤੇ ਮਿੰਨੀ ਬੱਸ ਆਪਰੇਟਰਾਂ ਨਾਲ ਮੀਟਿੰਗ

0

👉ਭਗਵੰਤ ਮਾਨ ਸਰਕਾਰ ਬੱਸ ਆਪਰੇਟਰਾਂ ਦੀਆਂ ਮੰਗਾਂ ਦੇ ਵਿਵਹਾਰਕ ਹੱਲ ਲੱਭਣ ਲਈ ਵਚਨਬੱਧ: ਹਰਪਾਲ ਸਿੰਘ ਚੀਮਾ
👉ਟਰਾਂਸਪੋਰਟ ਵਿਭਾਗ ਨੂੰ ਬੱਸ ਆਪਰੇਟਰਾਂ ਦੇ ਮਸਲੇ ਜਲਦ ਤੋਂ ਜਲਦ ਹੱਲ ਕਰਨ ਲਈ ਵਿਆਪਕ ਤਜਵੀਜ਼ ਤਿਆਰ ਕਰਨ ਦੇ ਨਿਰਦੇਸ਼: ਹਰਪਾਲ ਸਿੰਘ ਚੀਮਾ
👉ਜਿੱਥੇ ਵੀ ਲੋੜ ਪਈ, ਅਸੀਂ ਬੱਸ ਆਪਰੇਟਰਾਂ ਦੇ ਮੁੱਦੇ ਕੇਂਦਰ ਸਰਕਾਰ ਕੋਲ ਵੀ ਉਠਾਵਾਂਗੇ: ਹਰਪਾਲ ਸਿੰਘ ਚੀਮਾ
:ਪੰਜਾਬ ਦੇ ਟਰਾਂਸਪੋਰਟ ਖੇਤਰ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਲਈ ਵਿੱਤ ਅਤੇ ਟਰਾਂਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਪੰਜਾਬ ਮੋਟਰਜ਼ ਯੂਨੀਅਨ ਅਤੇ ਮਿੰਨੀ ਬੱਸ ਆਪਰੇਟਰਜ਼ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ਇੱਕ ਵਿਸਤ੍ਰਿਤ ਮੀਟਿੰਗ ਕੀਤੀ, ਜਿਸ ਵਿੱਚ ਉਨ੍ਹਾਂ ਦੀਆਂ ਮੁੱਖ ਸ਼ਿਕਾਇਤਾਂ ਅਤੇ ਮੰਗਾਂ ‘ਤੇ ਵਿਚਾਰ-ਵਟਾਂਦਰਾ ਕੀਤਾ ਗਿਆ।ਵਫ਼ਦਾਂ ਦੀਆਂ ਗੱਲਾਂ ਨੂੰ ਧੀਰਜ ਅਤੇ ਹਮਦਰਦੀ ਨਾਲ ਸੁਣਦਿਆਂ ਟਰਾਂਸਪੋਰਟ ਮੰਤਰੀ ਨੇ ਯੂਨੀਅਨ ਆਗੂਆਂ ਨੂੰ ਭਗਵੰਤ ਮਾਨ ਸਰਕਾਰ ਵੱਲੋਂ ਵਿਵਹਾਰਕ ਅਤੇ ਸੰਤੁਲਿਤ ਹੱਲ ਲੱਭਣ ਦੀ ਵਚਨਬੱਧਤਾ ਦਾ ਭਰੋਸਾ ਦਿਵਾਇਆ।ਵਿਸਤ੍ਰਿਤ ਵਿਚਾਰ-ਵਟਾਂਦਰੇ ਤੋਂ ਬਾਅਦ ਮੰਤਰੀ ਨੇ ਟਰਾਂਸਪੋਰਟ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ, “ਦੋਵਾਂ ਐਸੋਸੀਏਸ਼ਨਾਂ ਦੇ ਅਹੁਦੇਦਾਰਾਂ ਨਾਲ ਇੱਕ ਵਿਸ਼ੇਸ਼ ਮੀਟਿੰਗ ਬੁਲਾਈ ਜਾਵੇ ਅਤੇ ਉਨ੍ਹਾਂ ਦੇ ਮੁੱਖ ਮਸਲਿਆਂ ਨੂੰ ਜਲਦ ਤੋਂ ਜਲਦ ਹੱਲ ਕਰਨ ਲਈ ਇੱਕ ਵਿਆਪਕ ਤਜਵੀਜ਼ ਤਿਆਰ ਕੀਤੀ ਜਾਵੇ।

ਇਹ ਵੀ ਪੜ੍ਹੋ 👉Finance Minister Harpal Singh Cheema ਨੇ 3 ਮੁਲਾਜ਼ਮ ਯੂਨੀਅਨਾਂ ਅਤੇ ਨੰਬਰਦਾਰ ਯੂਨੀਅਨ ਨਾਲ ਕੀਤੀਆਂ ਮੀਟਿੰਗਾਂ

”ਮੀਟਿੰਗ ਦੌਰਾਨ ਵਫ਼ਦਾਂ ਨੇ ਇੱਕ ਵਿਸਤ੍ਰਿਤ ਏਜੰਡਾ ਪੇਸ਼ ਕੀਤਾ, ਜਿਸ ਵਿੱਚ ਸੂਬੇ ਭਰ ਦੇ ਬੱਸ ਆਪਰੇਟਰਾਂ ਨੂੰ ਦਰਪੇਸ਼ ਵਿੱਤੀ ਅਤੇ ਸੰਚਾਲਨ ਸਬੰਧੀ ਚੁਣੌਤੀਆਂ ਨੂੰ ਉਜਾਗਰ ਕੀਤਾ ਗਿਆ।ਇਹ ਦੁਹਰਾਉਂਦਿਆਂ ਕਿ ਨਿੱਜੀ ਅਤੇ ਮਿੰਨੀ ਬੱਸ ਆਪਰੇਟਰ ਪੰਜਾਬ ਭਰ ਵਿੱਚ ਜਨਤਕ ਸੰਪਰਕ ਬਣਾਈ ਰੱਖਣ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ, ਮੰਤਰੀ ਹਰਪਾਲ ਸਿੰਘ ਚੀਮਾ ਨੇ ਜ਼ੋਰ ਦੇ ਕੇ ਕਿਹਾ, “ਟਰਾਂਸਪੋਰਟ ਵਿਭਾਗ ਵੱਲੋਂ ਐਸੋਸੀਏਸ਼ਨਾਂ ਨਾਲ ਕੀਤੀ ਜਾਣ ਵਾਲੀ ਆਗਾਮੀ ਵਿਚਾਰ-ਚਰਚਾ ਵਿੱਚ ਹਰੇਕ ਮੰਗ ਦੀ ਵਿੱਤੀ ਅਤੇ ਨਿਯਮਤ ਵਿਵਹਾਰਕਤਾ ਦੀ ਬਾਰੀਕੀ ਨਾਲ ਜਾਂਚ ਕੀਤੀ ਜਾਵੇਗੀ ਤਾਂ ਜੋ ਜਲਦ ਤੋਂ ਜਲਦ ਇੱਕ ਉਸਾਰੂ ਰੋਡਮੈਪ ਨੂੰ ਅੰਤਿਮ ਰੂਪ ਦਿੱਤਾ ਜਾ ਸਕੇ।” ਉਨ੍ਹਾਂ ਟਰਾਂਸਪੋਰਟ ਵਿਭਾਗ ਨੂੰ ਇਹ ਵੀ ਨਿਰਦੇਸ਼ ਦਿੱਤੇ ਕਿ ਜਿੱਥੇ ਵੀ ਲੋੜ ਹੋਵੇ, ਇਸ ਮਾਮਲੇ ਨੂੰ ਕੇਂਦਰ ਸਰਕਾਰ ਕੋਲ ਉਠਾਇਆ ਜਾਵੇ।ਮੀਟਿੰਗ ਦੌਰਾਨ ਪੰਜਾਬ ਮੋਟਰਜ਼ ਯੂਨੀਅਨ ਵੱਲੋਂ ਸੰਦੀਪ ਸ਼ਰਮਾ, ਸ਼ੁਭ ਕਰਮਨ ਬਰਾੜ, ਦਰਸ਼ਨ ਸਿੰਘ, ਇਕਬਾਲ ਸਿੰਘ ਅਤੇ ਵਰਿੰਦਰ ਸਿੰਘ, ਜਦਕਿ ਬਲਦੇਵ ਸਿੰਘ, ਮੰਗਰ ਸਿੰਘ, ਜਸਬੀਰ ਸਿੰਘ, ਸਤਨਾਮ ਸਿੰਘ, ਬਲਦੇਵ ਸਿੰਘ ਕਾਲਾ ਅਤੇ ਸੌਰਭ ਰਾਜ ਸਿੰਘ ਨੇ ਆਪਣੀਆਂ ਮੰਗਾਂ ਪੇਸ਼ ਕੀਤੀਆਂ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Finance Minister Harpal Singh Cheema ਨੇ 3 ਮੁਲਾਜ਼ਮ ਯੂਨੀਅਨਾਂ ਅਤੇ ਨੰਬਰਦਾਰ ਯੂਨੀਅਨ ਨਾਲ ਕੀਤੀਆਂ ਮੀਟਿੰਗਾਂ

0

👉ਵਿਭਾਗਾਂ ਨੂੰ ਆਊਟਸੋਰਸਡ ਮੁਲਾਜ਼ਮਾਂ ਨੂੰ ਠੇਕੇ ’ਤੇ ਲਿਆਉਣ ਦੀ ਪ੍ਰਕਿਰਿਆ ਤੇਜ਼ ਕਰਨ ਦੇ ਦਿੱਤੇ ਨਿਰਦੇਸ਼
👉ਭਗਵੰਤ ਮਾਨ ਸਰਕਾਰ ਮੁਲਾਜ਼ਮਾਂ ਦੇ ਹਿੱਤਾਂ ਦੀ ਰਾਖੀ ਅਤੇ ਭਲਾਈ ਲਈ ਵਚਨਬੱਧ: ਹਰਪਾਲ ਸਿੰਘ ਚੀਮਾ
👉ਮੁਲਾਜ਼ਮਾਂ ਦੀਆਂ ਜ਼ਿਆਦਾਤਰ ਵਿਚਾਰ ਅਧੀਨ ਜਾਇਜ਼ ਮੰਗਾਂ ਅੰਤਿਮ ਪੜਾਅ ’ਤੇ: ਹਰਪਾਲ ਸਿੰਘ ਚੀਮਾ
👉ਮੰਤਰੀ ਨੇ ਵਿਭਾਗਾਂ ਨੂੰ ਯੂਨੀਅਨ ਨੁਮਾਇੰਦਿਆਂ ਨਾਲ ਲਗਾਤਾਰ ਰਾਬਤਾ ਬਣਾਈ ਰੱਖਣ ਅਤੇ ਤਾਜ਼ਾ ਜਾਣਕਾਰੀ ਸਾਂਝੀ ਕਰਨ ਦੀਆਂ ਦਿੱਤੀਆਂ ਹਦਾਇਤਾਂ
Chandigarh News:ਮੁਲਾਜ਼ਮਾਂ ਦੀ ਭਲਾਈ ਪ੍ਰਤੀ ਭਗਵੰਤ ਮਾਨ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ 3 ਮੁਲਾਜ਼ਮ ਯੂਨੀਅਨਾਂ ਅਤੇ ਇੱਕ ਨੰਬਰਦਾਰ ਯੂਨੀਅਨ ਨਾਲ ਲੜੀਵਾਰ ਮੀਟਿੰਗਾਂ ਕੀਤੀਆਂ ਅਤੇ ਸੀਨੀਅਰ ਅਧਿਕਾਰੀਆਂ ਨੂੰ ਉਨ੍ਹਾਂ ਦੀਆਂ ਜਾਇਜ਼ ਮੰਗਾਂ ਦਾ ਜਲਦੀ ਹੱਲ ਕਰਨ ਦੇ ਨਿਰਦੇਸ਼ ਦਿੱਤੇ।ਮੀਟਿੰਗਾਂ ਦੌਰਾਨ ਵਿੱਤ ਮੰਤਰੀ ਨੇ ਹਰੇਕ ਵਫ਼ਦ ਵੱਲੋਂ ਉਠਾਏ ਗਏ ਮੁੱਦਿਆਂ ਨੂੰ ਬੜੇ ਧਿਆਨ ਨਾਲ ਸੁਣਿਆ। ਸਾਂਝਾ ਮੁਲਾਜ਼ਮ ਮੰਚ, ਪੁੱਡਾ ਦੀਆਂ ਚਿੰਤਾਵਾਂ ਨੂੰ ਸੰਬੋਧਨ ਕਰਦਿਆਂ ਮੰਤਰੀ ਹਰਪਾਲ ਸਿੰਘ ਚੀਮਾ ਨੇ ਵਿਸ਼ੇਸ਼ ਸਕੱਤਰ ਵਿੱਤ ਨੂੰ ਉਨ੍ਹਾਂ ਦੇ ਮੰਗ ਪੱਤਰ ਦਾ ਹਮਦਰਦੀ ਨਾਲ ਅਧਿਐਨ ਕਰਨ ਅਤੇ ਪੈਨਸ਼ਨਾਂ ਸਬੰਧੀ ਉਨ੍ਹਾਂ ਦੀ ਮੁੱਖ ਮੰਗ ਦਾ ਸਭ ਤੋਂ ਵਧੀਆ ਸੰਭਵ ਹੱਲ ਸੁਝਾਉਣ ਦੇ ਨਿਰਦੇਸ਼ ਦਿੱਤੇ।

ਇਹ ਵੀ ਪੜ੍ਹੋ 👉Amritsar ਵਿੱਚ ਇੱਕ ਨਾਬਾਲਗ ਸਣੇ ਤਿੰਨ ਵਿਅਕਤੀ ਕਾਬੂ; 17.5 ਕਿੱਲੋ ਹੈਰੋਇਨ ਬਰਾਮਦ

ਇਨਲਿਸਟਮੈਂਟ ਆਊਟਸੋਰਸ ਤਾਲਮੇਲ ਕਮੇਟੀ ਅਤੇ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਨਾਲ ਵਿਚਾਰ-ਵਟਾਂਦਰੇ ਦੌਰਾਨ ਵਿੱਤ ਮੰਤਰੀ ਨੇ ਵਫ਼ਦਾਂ ਨੂੰ ਭਰੋਸਾ ਦਿੰਦਿਆਂ ਕਿਹਾ, “ਤੁਹਾਡੀਆਂ ਜ਼ਿਆਦਾਤਰ ਜਾਇਜ਼ ਮੰਗਾਂ ਪਹਿਲਾਂ ਹੀ ਵਿਚਾਰ ਅਧੀਨ ਅੰਤਿਮ ਪੜਾਅ ’ਤੇ ਹਨ।” ਉਨ੍ਹਾਂ ਸਬੰਧਤ ਪ੍ਰਸ਼ਾਸਕੀ ਵਿਭਾਗਾਂ ਨੂੰ ਹਦਾਇਤ ਕੀਤੀ ਕਿ ਉਹ ਯੂਨੀਅਨ ਦੇ ਨੁਮਾਇੰਦਿਆਂ ਨਾਲ ਲਗਾਤਾਰ ਰਾਬਤਾ ਬਣਾਈ ਰੱਖਣ ਅਤੇ ਉਨ੍ਹਾਂ ਦੇ ਸਬੰਧਤ ਕੇਸਾਂ ਦੀ ਮੌਜੂਦਾ ਸਥਿਤੀ ਬਾਰੇ ਨਿਯਮਤ ਤੌਰ ’ਤੇ ਜਾਣੂ ਕਰਵਾਉਣ।ਤੇਜ਼ ਪ੍ਰਸ਼ਾਸਕੀ ਕਾਰਵਾਈ ਨੂੰ ਯਕੀਨੀ ਬਣਾਉਣ ਲਈ ਹਰਪਾਲ ਸਿੰਘ ਚੀਮਾ ਨੇ ਸਾਰੇ ਪ੍ਰਸ਼ਾਸਕੀ ਵਿਭਾਗਾਂ ਨੂੰ ਨਿਰਦੇਸ਼ ਦਿੱਤੇ ਕਿ ਆਊਟਸੋਰਸਡ ਤੋਂ ਠੇਕੇ ’ਤੇ ਲਿਆਉਣ ਲਈ ਪਹਿਲਾਂ ਹੀ ਤੈਅ ਕੀਤੀਆਂ ਜਾ ਚੁੱਕੀਆਂ ਸ਼੍ਰੇਣੀਆਂ ਦੇ ਕੇਸ ਜਲਦੀ ਤੋਂ ਜਲਦੀ ਪਰਸੋਨਲ ਵਿਭਾਗ ਨੂੰ ਭੇਜੇ ਜਾਣ, ਤਾਂ ਜੋ ਅਧਿਕਾਰੀਆਂ ਦੀ ਕਮੇਟੀ ਸਮੇਂ ਸਿਰ ਫੈਸਲਾ ਲੈ ਸਕੇ। ਉਨ੍ਹਾਂ ਵਿਭਾਗਾਂ ਨੂੰ ਅੱਗੇ ਹਦਾਇਤ ਕੀਤੀ, “ਐਕਟ ਸਬੰਧੀ ਕੋਈ ਵੀ ਲੋੜੀਂਦਾ ਸਪੱਸ਼ਟੀਕਰਨ ਪਰਸੋਨਲ ਵਿਭਾਗ ਤੋਂ ਪਹਿਲ ਦੇ ਆਧਾਰ ’ਤੇ ਲਿਆ ਜਾਵੇ ਤਾਂ ਜੋ ਸਬੰਧਤ ਮੁਲਾਜ਼ਮਾਂ ਨੂੰ ਭਵਿੱਖ ਵਿੱਚ ਕਿਸੇ ਵੀ ਤਰ੍ਹਾਂ ਦੀ ਰੁਕਾਵਟ ਦਾ ਸਾਹਮਣਾ ਨਾ ਕਰਨਾ ਪਵੇ।”

ਇਹ ਵੀ ਪੜ੍ਹੋ 👉’ਹੁਨਰ ਪੰਜਾਬ’ ਪੋਰਟਲ ਨੇ ਦਿੱਤੀ ਨੌਜਵਾਨਾਂ ਦੇ ਸਪੁਨਿਆਂ ਨੂੰ ਉਡਾਨ, ਵੱਡੀਆਂ ਕੰਪਨੀਆਂ ਵੱਲੋਂ ਰੋਜ਼ਗਾਰ ਦੇਣ ਦੀ ਪ੍ਰਕਿਰਿਆ ਸ਼ੁਰੂ, ਮਹਿਜ਼ 47 ਦਿਨਾਂ ਵਿੱਚ 200 ਤੋਂ ਵੱਧ ਅਰਜ਼ੀਆਂ ਪ੍ਰਾਪਤ ਹੋਈਆਂ

ਵਿੱਤ ਮੰਤਰੀ ਨੇ ਨੰਬਰਦਾਰ ਯੂਨੀਅਨ ਨੂੰ ਵੀ ਭਰੋਸਾ ਦਿੱਤਾ ਕਿ ਮਾਣ-ਭੱਤੇ ਵਿੱਚ ਵਾਧੇ ਸਬੰਧੀ ਉਨ੍ਹਾਂ ਦੀ ਮੰਗ ਵਿਚਾਰ ਅਧੀਨ ਹੈ ਅਤੇ ਇਸ ਸਬੰਧੀ ਜਲਦੀ ਹੀ ਫੈਸਲਾ ਲਿਆ ਜਾਵੇਗਾ।ਮੀਟਿੰਗਾਂ ਦੀ ਸਮਾਪਤੀ ਮੌਕੇ ਵਿੱਤ ਮੰਤਰੀ ਨੇ ਦੁਹਰਾਇਆ ਕਿ ਪੰਜਾਬ ਸਰਕਾਰ ਆਪਣੇ ਮੁਲਾਜ਼ਮਾਂ ਦੇ ਹਿੱਤਾਂ ਦੀ ਰਾਖੀ ਕਰਨ ਅਤੇ ਉਨ੍ਹਾਂ ਦੀ ਸਮੁੱਚੀ ਭਲਾਈ ਨੂੰ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।ਇਨ੍ਹਾਂ ਮੀਟਿੰਗਾਂ ਵਿੱਚ ਸਾਂਝਾ ਮੁਲਾਜ਼ਮ ਮੰਚ, ਪੁੱਡਾ, ਪੰਜਾਬ ਨੰਬਰਦਾਰ ਯੂਨੀਅਨ, ਇਨਲਿਸਟਮੈਂਟ ਆਊਟਸੋਰਸ ਤਾਲਮੇਲ ਕਮੇਟੀ ਅਤੇ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਦੇ ਨੁਮਾਇੰਦਿਆਂ ਨੇ ਸ਼ਮੂਲੀਅਤ ਕੀਤੀ।ਮੀਟਿੰਗਾਂ ਦੌਰਾਨ ਸਾਂਝਾ ਮੁਲਾਜ਼ਮ ਮੰਚ, ਪੁੱਡਾ ਵੱਲੋਂ ਚਰਨਜੀਤ ਕੌਰ, ਮਮਤਾ ਸ਼ਰਮਾ, ਮਹਿੰਦਰ ਸਿੰਘ ਅਤੇ ਦਰਸ਼ਨ ਜਿੰਦਲ; ਪੰਜਾਬ ਨੰਬਰਦਾਰ ਯੂਨੀਅਨ ਵੱਲੋਂ ਗੁਰਪਾਲ ਸਿੰਘ ਸਮਰਾ ਅਤੇ ਰਛਪਾਲ ਸਿੰਘ; ਇਨਲਿਸਟਮੈਂਟ ਆਊਟਸੋਰਸ ਤਾਲਮੇਲ ਕਮੇਟੀ ਵੱਲੋਂ ਵਰਿੰਦਰ ਸਿੰਘ ਮੋਮੀ, ਰਮਨਦੀਪ ਸਿੰਘ, ਪਵਨਦੀਪ ਸਿੰਘ, ਜਗਦੀਪ ਸਿੰਘ, ਲਛਮਣ ਸਿੰਘ, ਹਰਜਿੰਦਰ ਪਾਲ ਸਿੰਘ, ਜਸਪ੍ਰੀਤ ਸਿੰਘ ਅਤੇ ਜਤਿੰਦਰ ਸਿੰਘ; ਅਤੇ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਵੱਲੋਂ ਬਲਿਹਾਰ ਸਿੰਘ, ਰੇਸ਼ਮ ਸਿੰਘ, ਸ਼ੇਰ ਸਿੰਘ, ਜਗਰਾਉਂ ਸਿੰਘ, ਹਰਜੀਤ ਸਿੰਘ, ਬਲਵਿੰਦਰ ਸਿੰਘ ਅਤੇ ਹਮੀਰ ਸਿੰਘ ਨੇ ਆਪਣੇ ਮੁੱਦੇ ਅਤੇ ਚਿੰਤਾਵਾਂ ਰੱਖੀਆਂ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।