Home Blog Page 30

ਅਮਰੀਕਾ ਤੋਂ ਗ੍ਰੀਨ ਕਾਰਡ ਉਮੀਦਵਾਰਾਂ ਲਈ ਵੱਡੀ ਰਾਹਤ

America News : ਅਮਰੀਕਾ ਤੋਂ ਇਮੀਗ੍ਰੇਸ਼ਨ ਨਾਲ ਜੁੜੀ ਇੱਕ ਵੱਡੀ ਅਤੇ ਰਾਹਤ ਭਰੀ ਖ਼ਬਰ ਸਾਹਮਣੇ ਆਈ ਹੈ। ਅਮਰੀਕੀ ਸਰਕਾਰ ਨੇ ਗ੍ਰੀਨ ਕਾਰਡ ਦੀ ਉਡੀਕ ਕਰ ਰਹੇ ਲੱਖਾਂ ਬਿਨੈਕਾਰਾਂ ਨੂੰ ਵੱਡੀ ਰਾਹਤ ਦਿੰਦਿਆਂ ਆਪਣੇ ਹਾਲੀਆ ਐਲਾਨ ਤੋਂ ਪਿੱਛੇ ਹਟਣ ਦਾ ਫੈਸਲਾ ਕੀਤਾ ਹੈ। ਦਰਅਸਲ, ਪਿਛਲੇ ਹਫ਼ਤੇ ਯੂ.ਐੱਸ. ਸਿਟੀਜ਼ਨਸ਼ਿਪ ਐਂਡ ਇਮੀਗ੍ਰੇਸ਼ਨ ਸਰਵਿਸਿਜ਼ — ਯਾਨੀ USCIS — ਵੱਲੋਂ ਜਾਰੀ ਕੀਤੇ ਗਏ ਦਿਸ਼ਾ-ਨਿਰਦੇਸ਼ਾਂ ਕਾਰਨ ਐੱਚ-1ਬੀ ਵੀਜ਼ਾ ਧਾਰਕਾਂ, ਵਿਦੇਸ਼ੀ ਵਿਦਿਆਰਥੀਆਂ ਅਤੇ ਅਸਥਾਈ ਕਾਮਿਆਂ ਵਿੱਚ ਭਾਰੀ ਚਿੰਤਾ ਪੈਦਾ ਹੋ ਗਈ ਸੀ। ਲੋਕਾਂ ਨੂੰ ਡਰ ਸੀ ਕਿ ਗ੍ਰੀਨ ਕਾਰਡ ਪ੍ਰਕਿਰਿਆ ਦੌਰਾਨ ਉਨ੍ਹਾਂ ਨੂੰ ਅਮਰੀਕਾ ਛੱਡ ਕੇ ਆਪਣੇ ਦੇਸ਼ ਵਾਪਸ ਜਾਣਾ ਪੈ ਸਕਦਾ ਹੈ।

ਇਹ ਵੀ ਪੜ੍ਹੋ 👉ਪੰਜਾਬ ਸਰਕਾਰ ਵੱਲੋਂ ਵਧਾਇਆ ਜਾਵੇਗਾ ਟਾਪਰਾਂ ਦਾ ਹੌਸਲਾ, ਮਿਹਨਤੀ ਵਿਦਿਆਰਥੀਆਂ ਲਈ ਵੱਡਾ ਸਨਮਾਨ ਸਮਾਗਮ

ਹੁਣ ਅਮਰੀਕੀ ਗ੍ਰਹਿ ਸੁਰੱਖਿਆ ਵਿਭਾਗ — DHS — ਨੇ ਸਪੱਸ਼ਟ ਕੀਤਾ ਹੈ ਕਿ ਇਹ ਨਿਯਮ ਹਰ ਕਿਸੇ ’ਤੇ ਲਾਗੂ ਨਹੀਂ ਹੁੰਦਾ। ਵਿਭਾਗ ਦਾ ਕਹਿਣਾ ਹੈ ਕਿ ਇਮੀਗ੍ਰੇਸ਼ਨ ਅਧਿਕਾਰੀ ਹਰ ਅਰਜ਼ੀ ਨੂੰ ਵੱਖ-ਵੱਖ ਆਧਾਰ ’ਤੇ ਵੇਖਣਗੇ ਅਤੇ ਫੈਸਲਾ ਬਿਨੈਕਾਰ ਦੇ ਨਿੱਜੀ ਹਾਲਾਤ, ਵਿੱਤੀ ਹਿੱਤਾਂ ਅਤੇ ਰਾਸ਼ਟਰੀ ਹਿੱਤਾਂ ਨੂੰ ਧਿਆਨ ਵਿੱਚ ਰੱਖ ਕੇ ਲਿਆ ਜਾਵੇਗਾ। ਇਸਦੇ ਨਾਲ ਹੀ USCIS ਨੇ ਇਹ ਵੀ ਸੰਕੇਤ ਦਿੱਤੇ ਹਨ ਕਿ ਉਹ ਨੌਕਰੀਆਂ ਜੋ ਅਮਰੀਕੀ ਅਰਥਵਿਵਸਥਾ ਜਾਂ ਰਾਸ਼ਟਰੀ ਹਿੱਤ ਲਈ ਮਹੱਤਵਪੂਰਨ ਹਨ, ਉਨ੍ਹਾਂ ਲਈ ਖ਼ਾਸ ਛੋਟ ਦਿੱਤੀ ਜਾ ਸਕਦੀ ਹੈ।ਇਸ ਐਲਾਨ ਨਾਲ ਸਭ ਤੋਂ ਵੱਧ ਰਾਹਤ ਉਹਨਾਂ ਭਾਰਤੀ ਪਰਿਵਾਰਾਂ ਨੂੰ ਮਿਲੀ ਹੈ ਜੋ ਸਾਲਾਂ ਤੋਂ ਰੁਜ਼ਗਾਰ-ਆਧਾਰਤ ਗ੍ਰੀਨ ਕਾਰਡ ਦੀ ਉਡੀਕ ਕਰ ਰਹੇ ਹਨ। ਅੰਦਾਜ਼ਾ ਹੈ ਕਿ ਇਸ ਫੈਸਲੇ ਨਾਲ 12 ਲੱਖ ਤੋਂ ਵੱਧ ਭਾਰਤੀ ਪਰਿਵਾਰ ਪ੍ਰਭਾਵਿਤ ਹੋ ਸਕਦੇ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎️ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਮੀਂਹ ਨੇ ਦਿੱਤੀ ਵੱਡੀ ਰਾਹਤ, ਪੰਜਾਬ ’ਚ ਬਿਜਲੀ ਮੰਗ ਅਚਾਨਕ ਘਟੀ

0

Punjab News : ਪੰਜਾਬ ਵਿੱਚ ਪਿਛਲੇ ਇੱਕ ਮਹੀਨੇ ਤੋਂ ਲਗਾਤਾਰ ਵੱਧ ਰਹੀ ਬਿਜਲੀ ਦੀ ਮੰਗ ਵਿਚਕਾਰ ਹੁਣ ਮੀਂਹ ਨੇ ਵੱਡੀ ਰਾਹਤ ਦਿੱਤੀ ਹੈ। ਗਰਮੀ ਦੇ ਦੌਰਾਨ ਜਿੱਥੇ ਬਿਜਲੀ ਦੀ ਮੰਗ ਕਈ ਵਾਰ 14 ਹਜ਼ਾਰ ਮੈਗਾਵਾਟ ਤੱਕ ਪਹੁੰਚ ਗਈ ਸੀ, ਉੱਥੇ ਸ਼ਨੀਵਾਰ ਨੂੰ ਸੂਬੇ ਭਰ ਵਿੱਚ ਹੋਏ ਮੀਂਹ ਕਾਰਨ ਮੰਗ ਵਿੱਚ ਅਚਾਨਕ ਵੱਡੀ ਕਮੀ ਦਰਜ ਕੀਤੀ ਗਈ। ਇੱਕ ਸਮਾਂ ਅਜਿਹਾ ਵੀ ਆਇਆ ਜਦੋਂ ਪੰਜਾਬ ਨੇ ਨੈਸ਼ਨਲ ਗ੍ਰਿਡ ਤੋਂ ਆਪਣੇ ਤੈਅ 7500 ਮੈਗਾਵਾਟ ਦੇ ਸ਼ੈਡਿਊਲ ਵਿੱਚੋਂ ਲਗਭਗ 3752 ਮੈਗਾਵਾਟ ਘੱਟ ਬਿਜਲੀ ਲਈ, ਜੋ ਗਰਮੀਆਂ ਦੇ ਸੀਜ਼ਨ ਵਿੱਚ ਕਾਫ਼ੀ ਦੁਰਲੱਭ ਮੰਨੀ ਜਾਂਦੀ ਹੈ। ਸਵੇਰੇ 8 ਵਜੇ ਤੱਕ ਬਿਜਲੀ ਦੀ ਮੰਗ 8650 ਮੈਗਾਵਾਟ ਸੀ, ਪਰ ਜਿਵੇਂ ਹੀ ਮੌਸਮ ਸੁਹਾਵਣਾ ਹੋਇਆ, ਇਹ ਮੰਗ ਘਟਦੀ ਹੋਈ ਦੁਪਹਿਰ ਤੱਕ 4721 ਮੈਗਾਵਾਟ ਦੇ ਸਭ ਤੋਂ ਹੇਠਲੇ ਪੱਧਰ ’ਤੇ ਪਹੁੰਚ ਗਈ।

ਇਹ ਵੀ ਪੜ੍ਹੋ 👉ਪੰਜਾਬ ਸਰਕਾਰ ਵੱਲੋਂ ਵਧਾਇਆ ਜਾਵੇਗਾ ਟਾਪਰਾਂ ਦਾ ਹੌਸਲਾ, ਮਿਹਨਤੀ ਵਿਦਿਆਰਥੀਆਂ ਲਈ ਵੱਡਾ ਸਨਮਾਨ ਸਮਾਗਮ

ਮੀਂਹ ਅਤੇ ਤਾਪਮਾਨ ਵਿੱਚ ਆਈ ਗਿਰਾਵਟ ਨਾਲ ਲੋਕਾਂ ਨੂੰ ਵੀ ਵੱਡੀ ਰਾਹਤ ਮਿਲੀ ਹੈ। ਪਿਛਲੇ ਦਿਨਾਂ ਦੌਰਾਨ ਜਿੱਥੇ ਲੋਕ ਅਣਐਲਾਨੇ ਕੱਟਾਂ ਅਤੇ ਬਿਜਲੀ ਸਨੈਗਸ ਨਾਲ ਪਰੇਸ਼ਾਨ ਸਨ, ਹੁਣ ਹਾਲਾਤ ਕਾਫ਼ੀ ਸੁਧਰੇ ਨਜ਼ਰ ਆ ਰਹੇ ਹਨ। ਇਸ ਦੌਰਾਨ ਪੰਜਾਬ ਦੇ ਸਰਕਾਰੀ ਅਤੇ ਨਿੱਜੀ ਥਰਮਲ ਪਲਾਂਟਾਂ ਨੂੰ ਵੀ ਅੱਧੇ ਲੋਡ ’ਤੇ ਚਲਾਉਣਾ ਪਿਆ। ਹਾਲਾਂਕਿ ਪਾਵਰ ਮਾਹਿਰਾਂ ਦਾ ਕਹਿਣਾ ਹੈ ਕਿ ਇਹ ਰਾਹਤ ਸਿਰਫ਼ ਅਸਥਾਈ ਹੋ ਸਕਦੀ ਹੈ। ਕਿਉਂਕਿ 1 ਜੂਨ ਤੋਂ ਝੋਨੇ ਦੀ ਲਵਾਈ ਸ਼ੁਰੂ ਹੋ ਰਹੀ ਹੈ ਅਤੇ ਇਸ ਨਾਲ ਬਿਜਲੀ ਦੀ ਮੰਗ ਵਿੱਚ ਮੁੜ ਵੱਡਾ ਉਛਾਲ ਆ ਸਕਦਾ ਹੈ। ਅਧਿਕਾਰੀਆਂ ਮੁਤਾਬਕ ਇਸ ਵਾਰ ਮੰਗ 16,500 ਤੋਂ 18,000 ਮੈਗਾਵਾਟ ਤੱਕ ਵੀ ਪਹੁੰਚ ਸਕਦੀ ਹੈ, ਜੋ ਪੰਜਾਬ ਦੇ ਇਤਿਹਾਸ ਦਾ ਸਭ ਤੋਂ ਵੱਡਾ ਅੰਕੜਾ ਹੋਵੇਗਾ। ਦੂਜੇ ਪਾਸੇ ਮੌਸਮ ਵਿਭਾਗ ਨੇ ਵੀ ਇਸ ਵਾਰ ਘੱਟ ਮੀਂਹ ਦੀ ਸੰਭਾਵਨਾ ਜਤਾਈ ਹੈ, ਜਿਸ ਕਾਰਨ ਆਉਣ ਵਾਲੇ ਹਫ਼ਤਿਆਂ ਵਿੱਚ ਬਿਜਲੀ ਸਪਲਾਈ ਪ੍ਰਬੰਧਨ ਪਾਵਰਕਾਮ ਲਈ ਵੱਡੀ ਚੁਣੌਤੀ ਬਣ ਸਕਦਾ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎️ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਚੰਬਾ ਵਿੱਚ ਵੱਡਾ ਸੜਕ ਹਾਦਸਾ, ਸੈਲਾਨੀਆਂ ਨਾਲ ਭਰੀ ਗੱਡੀ ਖੱਡ ‘ਚ ਡਿੱਗੀ, ਹਾਦਸੇ ‘ਚ 8 ਲੋਕਾਂ ਦੀ ਮੌਤ

National News : ਹਿਮਾਚਲ ਪ੍ਰਦੇਸ਼ ਦੇ ਚੰਬਾ ਜ਼ਿਲ੍ਹੇ ਤੋਂ ਇਸ ਵੇਲੇ ਦੀ ਇੱਕ ਬਹੁਤ ਹੀ ਦੁਖਦਾਈ ਅਤੇ ਦਿਲ ਦਹਿਲਾ ਦੇਣ ਵਾਲੀ ਖ਼ਬਰ ਸਾਹਮਣੇ ਆ ਰਹੀ ਹੈ। ਚੰਬਾ ਦੇ ਕਾਲਾਬਨ ਇਲਾਕੇ ਵਿੱਚ ਇੱਕ ਵੱਡਾ ਸੜਕ ਹਾਦਸਾ ਵਾਪਰਿਆ ਹੈ, ਜਿੱਥੇ ਸੈਲਾਨੀਆਂ ਨਾਲ ਭਰੀ ਇੱਕ ਗੱਡੀ ਗਹਿਰੀ ਖੱਡ ਵਿੱਚ ਜਾ ਡਿੱਗੀ। ਮਿਲੀ ਜਾਣਕਾਰੀ ਮੁਤਾਬਕ, ਹਾਦਸਾ ਇੰਨਾ ਭਿਆਨਕ ਸੀ ਕਿ ਮੌਕੇ ‘ਤੇ ਹੀ ਚੀਖ ਪੁਕਾਰ ਮਚ ਗਈ। ਇਸ ਦਰਦਨਾਕ ਹਾਦਸੇ ਵਿੱਚ ਕਰੀਬ 8 ਲੋਕਾਂ ਦੀ ਮੌਤ ਹੋਣ ਦੀ ਸੂਚਨਾ ਮਿਲ ਰਹੀ ਹੈ, ਜਦਕਿ ਕਈ ਹੋਰ ਲੋਕ ਗੰਭੀਰ ਰੂਪ ਵਿੱਚ ਜ਼ਖਮੀ ਦੱਸੇ ਜਾ ਰਹੇ ਹਨ।

ਇਹ ਵੀ ਪੜ੍ਹੋ 👉ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਦੇ ਪੰਜ ਕੈਡਿਟ ਐਨਡੀਏ ਤੋਂ ਹੋਏ ਪਾਸ-ਆਊਟ

ਹਾਦਸੇ ਦੀ ਖ਼ਬਰ ਮਿਲਦੇ ਹੀ ਸਥਾਨਕ ਪ੍ਰਸ਼ਾਸਨ, ਪੁਲਿਸ ਅਤੇ ਰਾਹਤ ਟੀਮਾਂ ਮੌਕੇ ‘ਤੇ ਪਹੁੰਚ ਗਈਆਂ ਅਤੇ ਬਚਾਅ ਕਾਰਜ ਤੁਰੰਤ ਸ਼ੁਰੂ ਕਰ ਦਿੱਤਾ ਗਿਆ। ਖੱਡ ਕਾਫੀ ਡੂੰਘੀ ਹੋਣ ਕਾਰਨ ਰੈਸਕਿਊ ਆਪਰੇਸ਼ਨ ਵਿੱਚ ਵੀ ਕਾਫੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਫਿਲਹਾਲ ਹਾਦਸੇ ਦੇ ਅਸਲ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ। ਸ਼ੁਰੂਆਤੀ ਅਨੁਮਾਨਾਂ ਮੁਤਾਬਕ, ਗੱਡੀ ਬੇਕਾਬੂ ਹੋਣ ਕਾਰਨ ਇਹ ਹਾਦਸਾ ਵਾਪਰਿਆ ਹੋ ਸਕਦਾ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎️ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਵਾਂਝੇ ਵਰਗ ਦੀਆਂ ਮਹਿਲਾਵਾਂ ਨੂੰ ਉੱਦਮਤਾ ਨਾਲ ਜੋੜਨ ਵਿੱਚ ਉਦਯੋਗ ਜਗਤ ਨਿਭਾਏ ਸਰਗਰਮ ਭੂਮਿਕਾ – ਰਾਜਪਾਲ

0

👉ਆਪਣੀਆਂ ਉਪਲੱਬਧੀਆਂ ਨਾਲ ਮਹਿਲਾਵਾਂ ਲੱਖਾਂ ਬੇਟੀਆਂ ਲਈ ਪ੍ਰੇਰਨਾ ਸਰੋਤ ਅਤੇ ਆਦਰਸ਼ ਬਣਦੀਆਂ ਹਨ – ਪ੍ਰੋ. ਅਸੀਮ ਕੁਮਾਰ ਘੋਸ਼
👉‘ਮਾਤ੍ਰ ਸ਼ਕਤੀ ਸਨਮਾਨ-2026’ ਵਿੱਚ ਵੱਖ-ਵੱਖ ਖੇਤਰਾਂ ਦੀਆਂ 40 ਉੱਤਮ ਮਹਿਲਾਵਾਂ ਨੂੰ ਰਾਜਪਾਲ ਅਤੇ ਮੁੱਖ ਮੰਤਰੀ ਨੇ ਕੀਤਾ ਸਨਮਾਨਿਤ
Haryana News: ਹਰਿਆਣਾ ਦੇ ਰਾਜਪਾਲ ਪ੍ਰੋ. ਅਸੀਮ ਕੁਮਾਰ ਘੋਸ਼ ਨੇ ਉਦਯੋਗ ਜਗਤ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਮਹਿਲਾ ਸਸ਼ਕਤੀਕਰਨ ਦੀ ਮੁਹਿੰਮ ਵਿੱਚ ਸਰਗਰਮ ਭਾਗੀਦਾਰੀ ਨਿਭਾਉਣ ਅਤੇ ਵਿਸ਼ੇਸ਼ ਤੌਰ ‘ਤੇ ਸਮਾਜ ਦੇ ਕਮਜ਼ੋਰ, ਵਾਂਝੇ ਅਤੇ ਹਾਸ਼ੀਏ ‘ਤੇ ਰਹਿਣ ਵਾਲੇ ਵਰਗਾਂ ਦੀਆਂ ਮਹਿਲਾਵਾਂ ਲਈ ਮੌਕੇ ਪੈਦਾ ਕਰਨ ਅਤੇ ਉਨ੍ਹਾਂ ਵਿੱਚ ਉੱਦਮਤਾ ਨੂੰ ਪ੍ਰੋਤਸਾਹਿਤ ਕਰਨ ਦੀ ਦਿਸ਼ਾ ਵਿੱਚ ਕੰਮ ਕਰਨ।

ਰਾਜਪਾਲ ਅੱਜ ਇੱਥੇ ਪੀਐਚਡੀ ਚੈਂਬਰ ਆਫ਼ ਕਾਮਰਸ ਐਂਡ ਇੰਡਸਟਰੀ ਵੱਲੋਂ ਆਯੋਜਿਤ ‘ਮਾਤ੍ਰ ਸ਼ਕਤੀ ਸਨਮਾਨ-2026’ ਸਮਾਰੋਹ ਨੂੰ ਸੰਬੋਧਿਤ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਅਤੇ ਹਰਿਆਣਾ ਸਰਕਾਰ ਮਹਿਲਾਵਾਂ ਦੇ ਸਮਾਜਿਕ, ਆਰਥਿਕ ਅਤੇ ਵਿਦਿਅਕ ਸਸ਼ਕਤੀਕਰਨ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਕੰਮ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸਰਬਪੱਖੀ ਵਿਕਾਸ ਉਦੋਂ ਹੀ ਸੰਭਵ ਹੈ, ਜਦੋਂ ਸਮਾਜ ਦੇ ਹਰੇਕ ਵਰਗ ਦੀਆਂ ਮਹਿਲਾਵਾਂ ਨੂੰ ਅੱਗੇ ਵਧਣ ਅਤੇ ਆਪਣੀ ਪ੍ਰਤਿਭਾ ਦੇ ਅਨੁਸਾਰ ਸਫ਼ਲਤਾ ਹਾਸਲ ਕਰਨ ਦੇ ਬਰਾਬਰ ਮੌਕੇ ਉਪਲਬਧ ਹੋਣ।

ਇਹ ਵੀ ਪੜ੍ਹੋ ਪੰਜਾਬ ਸਰਕਾਰ ਵੱਲੋਂ ਵਧਾਇਆ ਜਾਵੇਗਾ ਟਾਪਰਾਂ ਦਾ ਹੌਸਲਾ, ਮਿਹਨਤੀ ਵਿਦਿਆਰਥੀਆਂ ਲਈ ਵੱਡਾ ਸਨਮਾਨ ਸਮਾਗਮ

ਇਹ ਪ੍ਰੋਗਰਾਮ ਵੱਖ-ਵੱਖ ਖੇਤਰਾਂ ਵਿੱਚ ਉੱਤਮ ਉਪਲਬਧੀਆਂ ਹਾਸਲ ਕਰਨ ਵਾਲੀਆਂ ਉਨ੍ਹਾਂ ਮਹਿਲਾਵਾਂ ਨੂੰ ਸਨਮਾਨਿਤ ਕਰਨ ਲਈ ਆਯੋਜਿਤ ਕੀਤਾ ਗਿਆ ਸੀ, ਜਿਨ੍ਹਾਂ ਨੇ ਆਪਣੀ ਪ੍ਰਤਿਭਾ, ਸਮਰਪਣ ਅਤੇ ਲੀਡਰਸ਼ਿਪ ਸਮਰੱਥਾ ਨਾਲ ਸਮਾਜ ਵਿੱਚ ਸ਼ਲਾਘਾਯੋਗ ਯੋਗਦਾਨ ਪਾਇਆ ਹੈ। ਸਮਾਰੋਹ ਦੌਰਾਨ ਕੁੱਲ 40 ਮਹਿਲਾ ਪ੍ਰਤਿਭਾਵਾਂ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਹਰਿਆਣਾ ਦੀ ਪ੍ਰਥਮ ਮਹਿਲਾ ਸ਼੍ਰੀਮਤੀ ਮਿੱਤਰਾ ਘੋਸ਼, ਮੁੱਖ ਮੰਤਰੀ ਸ਼੍ਰੀ ਨਾਇਬ ਸਿੰਘ ਸੈਣੀ, ਉਨ੍ਹਾਂ ਦੀ ਧਰਮਪਤਨੀ ਸ਼੍ਰੀਮਤੀ ਸੁਮਨ ਸੈਣੀ ਅਤੇ ਹਰਿਆਣਾ ਵਿਧਾਨ ਸਭਾ ਦੇ ਸਪੀਕਰ ਸ਼੍ਰੀ ਹਰਵਿੰਦਰ ਕਲਿਆਣ ਵੀ ਮੌਜੂਦ ਸਨ।

ਸਨਮਾਨਿਤ ਮਹਿਲਾਵਾਂ ਨੂੰ ਵਧਾਈ ਦਿੰਦਿਆਂ ਪ੍ਰੋ. ਅਸੀਮ ਕੁਮਾਰ ਘੋਸ਼ ਨੇ ਕਿਹਾ ਕਿ ਉਨ੍ਹਾਂ ਦੇ ਪ੍ਰੇਰਨਾਦਾਇਕ ਜੀਵਨ-ਸਫ਼ਰ ਸਮਾਜ ਲਈ ਪ੍ਰੇਰਨਾ ਦਾ ਸਰੋਤ ਅਤੇ ਰਾਸ਼ਟਰ ਲਈ ਮਾਣ ਦਾ ਵਿਸ਼ਾ ਹਨ। ਉਨ੍ਹਾਂ ਕਿਹਾ ਕਿ ਮਹਿਲਾਵਾਂ ਦੀ ਪੂਰਨ ਅਤੇ ਸਾਰਥਕ ਭਾਗੀਦਾਰੀ ਤੋਂ ਬਿਨਾਂ ਭਾਰਤ ਦੀ ਵਿਕਾਸ ਅਤੇ ਤਰੱਕੀ ਦੀ ਯਾਤਰਾ ਅਧੂਰੀ ਹੈ। ਉਨ੍ਹਾਂ ਕਿਹਾ, “ਜਦੋਂ ਇੱਕ ਮਹਿਲਾ ਅੱਗੇ ਵਧਦੀ ਹੈ ਤਾਂ ਪੂਰਾ ਪਰਿਵਾਰ ਅੱਗੇ ਵਧਦਾ ਹੈ, ਪਰਿਵਾਰ ਦੀ ਤਰੱਕੀ ਨਾਲ ਸਮਾਜ ਸਸ਼ਕਤ ਹੁੰਦਾ ਹੈ ਅਤੇ ਸਮਾਜ ਦੀ ਉੱਨਤੀ ਨਾਲ ਰਾਸ਼ਟਰ ਵਿਕਾਸ ਦੇ ਨਵੇਂ ਆਯਾਮ ਸਥਾਪਿਤ ਕਰਦਾ ਹੈ।”

ਰਾਜਪਾਲ ਨੇ ਸਨਮਾਨਿਤ ਮਹਿਲਾਵਾਂ ਨੂੰ ਉਨ੍ਹਾਂ ਲੱਖਾਂ ਬੇਟੀਆਂ ਲਈ ਪ੍ਰੇਰਨਾ ਦਾ ਪ੍ਰਕਾਸ਼ ਥੰਮ੍ਹ ਦੱਸਿਆ, ਜੋ ਆਪਣੇ ਸੁਪਨਿਆਂ ਨੂੰ ਸਾਕਾਰ ਕਰਨ ਦਾ ਸੰਕਲਪ ਲੈ ਕੇ ਅੱਗੇ ਵਧ ਰਹੀਆਂ ਹਨ। ਉਨ੍ਹਾਂ ਸਮਾਜ ਨੂੰ ਅਪੀਲ ਕੀਤੀ ਕਿ ਸਾਰੇ ਮਿਲ ਕੇ ਅਜਿਹਾ ਮਾਹੌਲ ਤਿਆਰ ਕਰਨ, ਜਿੱਥੇ ਹਰੇਕ ਬੇਟੀ ਨੂੰ ਬਰਾਬਰ ਮੌਕੇ ਮਿਲਣ, ਹਰੇਕ ਮਹਿਲਾ ਆਪਣੀ ਪੂਰੀ ਸਮਰੱਥਾ ਦਾ ਵਿਕਾਸ ਕਰ ਸਕੇ ਅਤੇ ਹਰੇਕ ਮਾਂ ਨੂੰ ਉਹ ਸਨਮਾਨ ਅਤੇ ਮਾਣ-ਮਰਿਆਦਾ ਪ੍ਰਾਪਤ ਹੋਵੇ, ਜਿਸ ਦੀ ਉਹ ਅਸਲ ਹੱਕਦਾਰ ਹੈ।

ਇਹ ਵੀ ਪੜ੍ਹੋ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਦੇ ਪੰਜ ਕੈਡਿਟ ਐਨਡੀਏ ਤੋਂ ਹੋਏ ਪਾਸ-ਆਊਟ

ਰਾਸ਼ਟਰ ਨਿਰਮਾਣ ਵਿੱਚ ਮਹਿਲਾਵਾਂ ਬਰਾਬਰ ਦੀਆਂ ਭਾਗੀਦਾਰ, ‘ਵਿਕਸਿਤ ਭਾਰਤ’ ਦੇ ਨਿਰਮਾਣ ਵਿੱਚ ਉਨ੍ਹਾਂ ਦੀ ਸਰਗਰਮ ਭਾਗੀਦਾਰੀ ਲਾਜ਼ਮੀ – ਮੁੱਖ ਮੰਤਰੀ ਨਾਇਬ ਸਿੰਘ ਸੈਣੀ

ਇਸ ਮੌਕੇ ਹਰਿਆਣਾ ਦੇ ਮੁੱਖ ਮੰਤਰੀ ਸ਼੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਮਹਿਲਾਵਾਂ ਸਿਰਫ ਸਰਕਾਰੀ ਯੋਜਨਾਵਾਂ ਦੀਆਂ ਲਾਭਕਾਰ ਨਹੀਂ ਹਨ, ਸਗੋ ਰਾਸ਼ਟਰ ਦੇ ਵਿਕਾਸ ਅਤੇ ਤਰੱਕੀ ਦੀ ਯਾਤਰਾ ਦੀਆਂ ਬਰਾਬਰ ਦੀਆਂ ਭਾਗੀਦਾਰ ਅਤੇ ਪ੍ਰੇਰਕ ਸ਼ਕਤੀ ਹਨ।

ਮਹਿਲਾਵਾਂ ਨੂੰ ‘ਵਿਕਸਿਤ ਭਾਰਤ’ ਦਾ ਸਭ ਤੋਂ ਸਸ਼ਕਤ ਥੰਮ੍ਹ ਦੱਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਵਿਕਸਿਤ ਭਾਰਤ ਦੇ ਨਿਰਮਾਣ ਲਈ ਚਾਰ ਮੁੱਖ ਥੰਮ੍ਹਾਂ—ਮਹਿਲਾਵਾਂ, ਕਿਸਾਨ, ਨੌਜਵਾਨ ਅਤੇ ਗਰੀਬ—ਨੂੰ ਅਧਾਰ ਬਣਾਇਆ ਹੈ। ਇਨ੍ਹਾਂ ਵਿੱਚ ਮਹਿਲਾਵਾਂ ਦੀ ਭੂਮਿਕਾ ਬਹੁਤ ਮਹੱਤਵਪੂਰਨ ਅਤੇ ਫੈਸਲਾਕੁੰਨ ਹੈ। ਉਨ੍ਹਾਂ ਕਿਹਾ ਕਿ ਵਿਕਸਿਤ ਭਾਰਤ ਦਾ ਪ੍ਰਧਾਨ ਮੰਤਰੀ ਦਾ ਸੰਕਲਪ ਉਦੋਂ ਹੀ ਸਾਕਾਰ ਹੋਵੇਗਾ, ਜਦੋਂ ਮਹਿਲਾਵਾਂ ਵਿਕਾਸ ਪ੍ਰਕਿਰਿਆ ਵਿੱਚ ਸਰਗਰਮ ਭਾਗੀਦਾਰੀ ਨਿਭਾਉਂਦੇ ਹੋਏ ਅਗਵਾਈ ਵਾਲੀ ਭੂਮਿਕਾ ਅਦਾ ਕਰਨਗੀਆਂ।

ਮੁੱਖ ਮੰਤਰੀ ਨੇ ਕਿਹਾ ਕਿ ਇਹ ਪ੍ਰੋਗਰਾਮ ਸਿਰਫ ਇੱਕ ਸਨਮਾਨ ਸਮਾਰੋਹ ਨਹੀਂ, ਸਗੋ ਮਾਤ੍ਰਸ਼ਕਤੀ ਦੇ ਸਾਹਸ, ਸੰਕਲਪ, ਸੰਘਰਸ਼ ਅਤੇ ਪ੍ਰਾਪਤੀਆਂ ਦਾ ਉਤਸਵ ਹੈ। ਇਹ ਉਨ੍ਹਾਂ ਮਹਿਲਾਵਾਂ ਨੂੰ ਸਨਮਾਨਿਤ ਕਰਨ ਦਾ ਮੌਕਾ ਹੈ, ਜਿਨ੍ਹਾਂ ਨੇ ਅਨੇਕਾਂ ਚੁਣੌਤੀਆਂ ਦਾ ਸਾਹਮਣਾ ਕਰਦੇ ਹੋਏ ਆਪਣੀ ਪ੍ਰਤਿਭਾ, ਮਿਹਨਤ, ਸਮਰਪਣ ਅਤੇ ਉੱਤਮ ਕਾਰਜਾਂ ਦੇ ਬਲ ‘ਤੇ ਸਮਾਜ ਵਿੱਚ ਵਿਸ਼ੇਸ਼ ਪਛਾਣ ਸਥਾਪਿਤ ਕੀਤੀ ਹੈ।

ਇਹ ਵੀ ਪੜ੍ਹੋ ਸ਼ਰਮਨਾਕ ਹਾਰ ਤੋਂ ਬੁਖਲਾਈ ਵਿਰੋਧੀ ਧਿਰ, ਲੋਕਾਂ ਦੇ ਸਪੱਸ਼ਟ ਫਤਵੇ ਦੇ ਬਾਵਜੂਦ ਪੰਜਾਬ ਦੀਆਂ ਸਭ ਤੋਂ ਅਮਨ-ਅਮਾਨ ਵਾਲੀਆਂ ਨਿਗਮ ਚੋਣਾਂ ‘ਤੇ ਸਵਾਲ ਚੁੱਕ ਰਹੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਆਪਣੀ ਪ੍ਰਤਿਭਾ ਅਤੇ ਲੀਡਰਸ਼ਿਪ ਸਮਰੱਥਾ ਨਾਲ ਨਵੀਂ ਪੀੜ੍ਹੀ ਨੂੰ ਪ੍ਰੇਰਿਤ ਕਰ ਰਹੀਆਂ ਹਨ ਮਹਿਲਾ ਪ੍ਰਤਿਭਾਵਾਂ

ਪੁਰਸਕਾਰ ਪ੍ਰਾਪਤ ਕਰਨ ਵਾਲੀਆਂ ਮਹਿਲਾਵਾਂ ਨੂੰ ਵਧਾਈ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਅੱਜ ਸਨਮਾਨਿਤ ਕੀਤੀਆਂ ਜਾ ਰਹੀਆਂ ਸਾਰੀਆਂ ਮਹਿਲਾਵਾਂ ਆਪਣੀ ਪ੍ਰਤਿਭਾ, ਸਖ਼ਤ ਮਿਹਨਤ ਅਤੇ ਲੀਡਰਸ਼ਿਪ ਸਮਰੱਥਾ ਰਾਹੀਂ ਸਮਾਜ ਨੂੰ ਨਵੀਂ ਦਿਸ਼ਾ ਅਤੇ ਪ੍ਰੇਰਨਾ ਦੇ ਰਹੀਆਂ ਹਨ। ਉਨ੍ਹਾਂ ਦੀਆਂ ਉਪਲਬਧੀਆਂ ਨਾ ਸਿਰਫ ਮਾਣ ਦਾ ਵਿਸ਼ਾ ਹਨ, ਸਗੋ ਉਨ੍ਹਾਂ ਅਣਗਿਣਤ ਮਹਿਲਾਵਾਂ ਅਤੇ ਬੇਟੀਆਂ ਲਈ ਵੀ ਪ੍ਰੇਰਨਾ ਸਰੋਤ ਹਨ, ਜੋ ਆਪਣੇ ਸੁਪਨਿਆਂ ਨੂੰ ਸਾਕਾਰ ਕਰਨ ਦਾ ਸੰਕਲਪ ਲੈ ਕੇ ਅੱਗੇ ਵਧ ਰਹੀਆਂ ਹਨ।

ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਦੂਰਅੰਦੇਸ਼ੀ ਅਗਵਾਈ ਵਿੱਚ ਦੇਸ਼ ਮਹਿਲਾ-ਅਗਵਾਈ ਵਾਲੇ ਵਿਕਾਸ ਦੇ ਇੱਕ ਨਵੇਂ ਯੁੱਗ ਵਿੱਚ ਪ੍ਰਵੇਸ਼ ਕਰ ਚੁੱਕਾ ਹੈ। ਅੱਜ ਮਹਿਲਾਵਾਂ ਸਿੱਖਿਆ, ਉੱਦਮਤਾ, ਵਿਗਿਆਨ, ਖੇਡਾਂ, ਪ੍ਰਸ਼ਾਸਨ ਅਤੇ ਜਨਤਕ ਸੇਵਾ ਸਮੇਤ ਹਰੇਕ ਖੇਤਰ ਵਿੱਚ ਉੱਤਮ ਪ੍ਰਦਰਸ਼ਨ ਕਰਕੇ ਦੇਸ਼ ਦਾ ਨਾਂ ਰੌਸ਼ਨ ਕਰ ਰਹੀਆਂ ਹਨ।

ਇਹ ਵੀ ਪੜ੍ਹੋ ਆਟੋਮੇਟਿਡ ਈ-ਚਲਾਨ ਸਿਸਟਮ ਲਾਗੂ ਕਰਨ ਵਾਲਾ ਪੰਜਾਬ ਦਾ ਚੌਥਾ ਸ਼ਹਿਰ ਬਣਿਆ ਅੰਮ੍ਰਿਤਸਰ

ਮਹਿਲਾ ਸਸ਼ਕਤੀਕਰਨ ਲਈ ਵਚਨਬੱਧ ਹਰਿਆਣਾ ਸਰਕਾਰ

ਮੁੱਖ ਮੰਤਰੀ ਨੇ ਕਿਹਾ ਕਿ ਹਰਿਆਣਾ ਸਰਕਾਰ ਮਹਿਲਾਵਾਂ ਦੀ ਸੁਰੱਖਿਆ, ਸਿੱਖਿਆ, ਸਿਹਤ ਅਤੇ ਆਰਥਿਕ ਸਸ਼ਕਤੀਕਰਨ ਯਕੀਨੀ ਬਣਾਉਣ ਲਈ ਪੂਰੀ ਵਚਨਬੱਧਤਾ ਨਾਲ ਕੰਮ ਕਰ ਰਹੀ ਹੈ। ਰਾਜ ਸਰਕਾਰ ਵੱਲੋਂ ਮਹਿਲਾਵਾਂ ਨੂੰ ਆਤਮ-ਨਿਰਭਰ ਬਣਾਉਣ ਅਤੇ ਉਨ੍ਹਾਂ ਨੂੰ ਤਰੱਕੀ ਦੇ ਬਰਾਬਰ ਮੌਕੇ ਉਪਲਬਧ ਕਰਵਾਉਣ ਲਈ ਅਨੇਕਾਂ ਭਲਾਈ ਸਕੀਮਾਂ ਅਤੇ ਪਹਿਲਕਦਮੀਆਂ ਲਾਗੂ ਕੀਤੀਆਂ ਗਈਆਂ ਹਨ।

ਉਨ੍ਹਾਂ ਕਿਹਾ ਕਿ ਇਸ ਸਮਾਰੋਹ ਵਿੱਚ ਸਨਮਾਨਿਤ ਸਾਰੀਆਂ ਮਹਿਲਾ ਪ੍ਰਤਿਭਾਵਾਂ ਨੇ ਸਫ਼ਲਤਾ ਦੇ ਨਵੇਂ ਆਯਾਮ ਸਥਾਪਿਤ ਕੀਤੇ ਹਨ ਅਤੇ ਉਹ ਸਮਾਜ ਲਈ ਆਦਰਸ਼ ਵਜੋਂ ਉੱਭਰੀਆਂ ਹਨ। ਉਨ੍ਹਾਂ ਦੀਆਂ ਉਪਲਬਧੀਆਂ ਲੱਖਾਂ ਮਹਿਲਾਵਾਂ ਨੂੰ ਆਤਮ-ਵਿਸ਼ਵਾਸ, ਸਾਹਸ ਅਤੇ ਦ੍ਰਿੜ ਸੰਕਲਪ ਨਾਲ ਅੱਗੇ ਵਧਣ ਲਈ ਪ੍ਰੇਰਿਤ ਕਰਦੀਆਂ ਹਨ।

ਇਸ ਮੌਕੇ ਰਾਜਪਾਲ ਦੇ ਸਕੱਤਰ ਸ਼੍ਰੀ ਵਿਜੇ ਕੁਮਾਰ ਭਾਵੀਕੱਟੀ, ਰਾਜਪਾਲ ਦੇ ਏਡੀਸੀ ਸ਼੍ਰੀ ਧੀਰਜ ਸੇਤੀਆ, ਪੀਐਚਡੀਸੀਸੀਆਈ ਦੇ ਨੁਮਾਇੰਦੇ ਸ਼੍ਰੀ ਕਰਨ ਗਿਲਹੋਤਰਾ, ਸ਼੍ਰੀਮਤੀ ਹਿਮਾਨੀ ਅਰੋੜਾ, ਸ਼੍ਰੀਮਤੀ ਮੀਤੂ ਪੁਰੀ, ਅਤੇ ਹੋਰ ਮਾਣਯੋਗ ਵਿਅਕਤੀ ਮੌਜੂਦ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

 

ਪੰਜਾਬ ਸਰਕਾਰ ਵੱਲੋਂ ਵਧਾਇਆ ਜਾਵੇਗਾ ਟਾਪਰਾਂ ਦਾ ਹੌਸਲਾ, ਮਿਹਨਤੀ ਵਿਦਿਆਰਥੀਆਂ ਲਈ ਵੱਡਾ ਸਨਮਾਨ ਸਮਾਗਮ

0

Punjab News : ਪੰਜਾਬ ਦੇ ਮੁੱਖ ਮੰਤਰੀ Bhagwant Singh Mann ਅੱਜ ਸਵੇਰੇ 11 ਵਜੇ Tagore Theatre ਵਿੱਚ ਪੰਜਾਬ ਸਕੂਲ ਸਿੱਖਿਆ ਬੋਰਡ ਦੀਆਂ ਪ੍ਰੀਖਿਆਵਾਂ ਵਿੱਚ ਟਾਪ ਰੈਂਕ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕਰਨਗੇ।

ਇਹ ਵੀ ਪੜ੍ਹੋ 👉 ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਦੇ ਪੰਜ ਕੈਡਿਟ ਐਨਡੀਏ ਤੋਂ ਹੋਏ ਪਾਸ-ਆਊਟ

ਇਸ ਸਮਾਗਮ ਦੌਰਾਨ ਮਿਹਨਤੀ ਅਤੇ ਪ੍ਰਤਿਭਾਸ਼ਾਲੀ ਵਿਦਿਆਰਥੀਆਂ ਨੂੰ ਉਤਸ਼ਾਹਿਤ ਕੀਤਾ ਜਾਵੇਗਾ, ਤਾਂ ਜੋ ਹੋਰ ਨੌਜਵਾਨ ਵੀ ਸਿੱਖਿਆ ਦੇ ਖੇਤਰ ਵਿੱਚ ਨਵੇਂ ਮਿਆਰ ਕਾਇਮ ਕਰਨ ਲਈ ਪ੍ਰੇਰਿਤ ਹੋਣ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎️ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਦੇ ਪੰਜ ਕੈਡਿਟ ਐਨਡੀਏ ਤੋਂ ਹੋਏ ਪਾਸ-ਆਊਟ

0

👉ਚੀਫ਼ ਆਫ਼ ਆਰਮੀ ਸਟਾਫ਼ ਜਨਰਲ ਦਿਵੇਦੀ ਵੱਲੋਂ 150ਵੀਂ ਐਨਡੀਏ ਪਾਸਿੰਗ ਆਊਟ ਪਰੇਡ ਦਾ ਨਿਰੀਖਣ

👉ਅਮਨ ਅਰੋੜਾ ਨੇ ਹਥਿਆਰਬੰਦ ਸੈਨਾਵਾਂ ਵਿੱਚ ਕੈਡਿਟਾਂ ਦੇ ਸਫ਼ਲ ਕਰੀਅਰ ਦੀ ਕੀਤੀ ਉਮੀਦ

SAS Nagar News : ਪੰਜਾਬ ਲਈ ਇੱਕ ਇਤਿਹਾਸਕ ਪਲ ਉਸ ਮੌਕੇ ਆਇਆ ਜਦੋਂ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਐਮਆਰਐਸਏਐਫਪੀਆਈ, ਐਸਏਐਸ ਨਗਰ ਦੇ ਪੰਜ ਸਾਬਕਾ ਕੈਡਿਟ ਅੱਜ ਪੁਣੇ ਦੇ ਖੜਕਵਾਸਲਾ ਸਥਿਤ ਵੱਕਾਰੀ ਕੌਮੀ ਰੱਖਿਆ ਅਕੈਡਮੀ (ਐਨਡੀਏ) ਤੋਂ ਗ੍ਰੈਜੂਏਟ ਹੋਏ। ਦੱਸਣਯੋਗ ਹੈ ਕਿ ਚੀਫ਼ ਆਫ਼ ਆਰਮੀ ਸਟਾਫ਼ ਜਨਰਲ ਉਪੇਂਦਰ ਦਿਵੇਦੀ, ਪੀਵੀਐਸਐਮ, ਏਵੀਐਸਐਮ ਦੁਆਰਾ 150ਵੇਂ ਐਨਡੀਏ ਕੋਰਸ ਦੀ ਪਾਸਿੰਗ ਆਊਟ ਪਰੇਡ ਦਾ ਨਿਰੀਖਣ ਕੀਤਾ ਗਿਆ। ਪੰਜ ਕੈਡਿਟਾਂ ਜਿਨ੍ਹਾਂ ਵਿੱਚ ਸੰਗਰੂਰ ਦੇ ਜਸਕੀਰਤਨ ਸਿੰਘ, ਜਲੰਧਰ ਦੇ ਮਨਜੋਤ ਸਿੰਘ ਵਾਲੀਆ ਅਤੇ ਧਰੁਵ ਭੰਡਾਰੀ, ਪਟਿਆਲਾ ਦੇ ਹਰਸ਼ਦੀਪ ਸਿੰਘ ਅਤੇ ਮੋਹਾਲੀ ਦੇ ਪਾਰਥ ਕਵੀ ਸ਼ਾਮਲ ਹਨ, ਨੇ ਐਮਆਰਐਸਏਐਫਪੀਆਈ ਵਿੱਚ ਦੋ ਸਾਲਾਂ ਦੀ ਬੁਨਿਆਦੀ ਸਿਖਲਾਈ ਸਦਕਾ ਐਨਡੀਏ ਤੋਂ ਤਿੰਨ ਸਾਲਾਂ ਦੀ ਸਖ਼ਤ ਟ੍ਰੇਨਿੰਗ ਪੂਰੀ ਕੀਤੀ ਹੈ। ਜ਼ਿਕਰਯੋਗ ਹੈ ਕਿ ਸੰਸਥਾ ਵਿੱਚ ਇਨ੍ਹਾਂ ਨੇ ਆਪਣੀ ਜ਼ਿਆਦਾਤਰ ਸਿਖਲਾਈ ਕੋਵਿਡ-19 ਮਹਾਂਮਾਰੀ ਦੇ ਮੁਸ਼ਕਿਲ ਸਮੇਂ ਦੌਰਾਨ ਪੂਰੀ ਕੀਤੀ ਸੀ, ਜੋ ਉਨ੍ਹਾਂ ਦੇ ਮਿਹਨਤੀ ਜਜ਼ਬੇ ਦਾ ਪ੍ਰਤੱਖ ਪ੍ਰਮਾਣ ਹੈ। ਇਹ ਕੈਡਿਟ ਹੁਣ ਆਪਣੀਆਂ ਸਬੰਧਤ ਸਰਵਿਸ ਟ੍ਰੇਨਿੰਗ ਅਕੈਡਮੀਆਂ ਵਿਖੇ ਜੁਆਇਨ ਕਰਨਗੇ, ਜਿੱਥੋਂ ਅਗਲੇ ਸਾਲ ਦੌਰਾਨ ਉਹ ਭਾਰਤੀ ਹਥਿਆਰਬੰਦ ਸੈਨਾਵਾਂ ਵਿੱਚ ਕਮਿਸ਼ਨਡ ਅਫ਼ਸਰ ਬਣ ਜਾਣਗੇ।

ਇਹ ਵੀ ਪੜ੍ਹੋ 👉ਸ਼ਰਮਨਾਕ ਹਾਰ ਤੋਂ ਬੁਖਲਾਈ ਵਿਰੋਧੀ ਧਿਰ, ਲੋਕਾਂ ਦੇ ਸਪੱਸ਼ਟ ਫਤਵੇ ਦੇ ਬਾਵਜੂਦ ਪੰਜਾਬ ਦੀਆਂ ਸਭ ਤੋਂ ਅਮਨ-ਅਮਾਨ ਵਾਲੀਆਂ ਨਿਗਮ ਚੋਣਾਂ ‘ਤੇ ਸਵਾਲ ਚੁੱਕ ਰਹੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਕੈਡਿਟਾਂ ਨੂੰ ਵਧਾਈ ਦਿੰਦਿਆਂ ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਇਨ੍ਹਾਂ ਨੌਜਵਾਨਾਂ ਨੇ ਪੰਜਾਬ ਦਾ ਨਾਮ ਰੌਸ਼ਨ ਕੀਤਾ ਹੈ। ਇਨ੍ਹਾਂ ਨੌਜਵਾਨਾਂ ਦੀ ਸਫ਼ਲਤਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਦੇਸ਼ ਦੀਆਂ ਰੱਖਿਆ ਸੇਵਾਵਾਂ ਵਾਸਤੇ ਸਾਡੇ ਨੌਜਵਾਨਾਂ ਨੂੰ ਤਿਆਰ ਕਰਨ ਦੀ ਪਹਿਲਕਦਮੀ ਦਾ ਪ੍ਰਤੱਖ ਪ੍ਰਮਾਣ ਹੈ। ਉਨ੍ਹਾਂ ਨੇ ਕੈਡਿਟਾਂ ਨੂੰ ਫੌਜ ਵਿੱਚ ਪੱਕੀ ਵਚਨਬੱਧਤਾ ਨਾਲ ਸੇਵਾ ਕਰਦਿਆਂ ਦੇਸ਼ ਤੇ ਸੂਬੇ ਦਾ ਮਾਣ ਵਧਾਉਣ ਲਈ ਪ੍ਰੇਰਿਤ ਕੀਤਾ। ਐਮਆਰਐਸਏਐਫਪੀਆਈ ਦੇ ਡਾਇਰੈਕਟਰ ਮੇਜਰ ਜਨਰਲ ਅਜੈ ਐਚ. ਚੌਹਾਨ (ਵੀਐਸਐਮ) ਨੇ ਕਿਹਾ ਕਿ ਇਹ ਸਫਲ ਗਤੀ ਭਵਿੱਖ ਵਿੱਚ ਵੀ ਜਾਰੀ ਰਹੇਗੀ ਕਿਉਂਕਿ 25 ਹੋਰ ਕੈਡਿਟ ਐਸਐਸਬੀ ਇੰਟਰਵਿਊ ਲਈ ਤਿਆਰ ਹਨ। ਇਨ੍ਹਾਂ ਨੌਜਵਾਨਾਂ ਦੀਆਂ ਇਹ ਪ੍ਰਾਪਤੀਆਂ ਸਾਡੀ ਸੰਸਥਾ ਅਤੇ ਪੂਰੇ ਪੰਜਾਬ ਲਈ ਮਾਣ ਵਾਲੀ ਗੱਲ ਹਨ।

ਕੈਪਸ਼ਨ: ਸ਼ਨੀਵਾਰ ਨੂੰ ਪੁਣੇ ਦੇ ਖੜਕਵਾਸਲਾ ਵਿਖੇ 150ਵੇਂ ਐਨਡੀਏ ਕੋਰਸ ਦੀ ਪਾਸਿੰਗ ਆਊਟ ਪਰੇਡ ਤੋਂ ਬਾਅਦ, ਐਨਡੀਏ ਵਿੱਚ ਇੰਸਟ੍ਰਕਟਰ ਵਜੋਂ ਤਾਇਨਾਤ ਪੰਜ ਐਮਆਰਐਸਏਐਫਪੀਆਈ ਦੇ ਕੈਡਿਟ ਸਾਬਕਾ ਏਐਫਪੀਆਈਐਨਜ਼ ਦੇ ਨਾਲ ਦਿਖਾਈ ਦੇ ਰਹੇ ਹਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎️ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਸ਼ਰਮਨਾਕ ਹਾਰ ਤੋਂ ਬੁਖਲਾਈ ਵਿਰੋਧੀ ਧਿਰ, ਲੋਕਾਂ ਦੇ ਸਪੱਸ਼ਟ ਫਤਵੇ ਦੇ ਬਾਵਜੂਦ ਪੰਜਾਬ ਦੀਆਂ ਸਭ ਤੋਂ ਅਮਨ-ਅਮਾਨ ਵਾਲੀਆਂ ਨਿਗਮ ਚੋਣਾਂ ‘ਤੇ ਸਵਾਲ ਚੁੱਕ ਰਹੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

0

👉ਵਿਰੋਧੀ ਧਿਰ ਨੂੰ ਲੋਕਾਂ ਵੱਲੋਂ ਬੁਰੀ ਤਰ੍ਹਾਂ ਨਕਾਰੇ ਜਾਣਾ ਹਜ਼ਮ ਨਹੀਂ ਹੋ ਰਿਹਾ; ਪਿਛਲੇ 4 ਸਾਲਾਂ ਦੌਰਾਨ ਹਰ ਚੋਣ ਵਿੱਚ ‘ਆਪ’ ਦੀ ਜਿੱਤ ਲੋਕ-ਪੱਖੀ ਸ਼ਾਸਨ ਵਿੱਚ ਲੋਕਾਂ ਦੇ ਭਰੋਸੇ ਨੂੰ ਦਰਸਾਉਂਦੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

👉ਆਜ਼ਾਦ ਉਮੀਦਵਾਰਾਂ ਨੇ ਵੀ ਭਾਜਪਾ ਨਾਲੋਂ ਵੱਧ ਸੀਟਾਂ ਹਾਸਲ ਕੀਤੀਆਂ; 2027 ਵਿੱਚ ਕਾਂਗਰਸ, ਅਕਾਲੀ ਅਤੇ ਭਾਜਪਾ ਦੂਜੇ, ਤੀਜੇ ਅਤੇ ਚੌਥੇ ਸਥਾਨ ਲਈ ਲੜਨਗੇ ਜਦੋਂਕਿ ‘ਆਪ’ ਆਸਾਨੀ ਨਾਲ ਸਰਕਾਰ ਬਣਾਏਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

Chandigarh News : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਨਗਰ ਨਿਗਮ ਚੋਣਾਂ ਵਿੱਚ ਬੁਰੀ ਤਰ੍ਹਾਂ ਹਾਰ ਜਾਣ ਤੋਂ ਬਾਅਦ ਬੁਖਲਾਹਟ ਵਿੱਚ ਆ ਕੇ ਵਿਰੋਧੀ ਪਾਰਟੀਆਂ ਨੇ ਹੁਣ ਚੋਣਾਂ ‘ਤੇ ਸਵਾਲ ਚੁੱਕਣੇ ਸ਼ੁਰੂ ਕਰ ਦਿੱਤੇ ਹਨ। ਮੁੱਖ ਮੰਤਰੀ ਨੇ ਇਨ੍ਹਾਂ ਚੋਣਾਂ ਨੂੰ ਸੂਬੇ ਵਿੱਚ ਹੁਣ ਤੱਕ ਦੀਆਂ ਸਭ ਤੋਂ ਸ਼ਾਂਤੀਪੂਰਨ, ਸੁਤੰਤਰ ਅਤੇ ਪਾਰਦਰਸ਼ੀ ਸਥਾਨਕ ਚੋਣਾਂ ਦੱਸਿਆ। ਮੀਡੀਆ ਦੇ ਸਵਾਲਾਂ ਦੇ ਜਵਾਬ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪੰਜਾਬ ਸਰਕਾਰ ਨੇ ਇਹ ਯਕੀਨੀ ਬਣਾਇਆ ਕਿ ਇਹ ਸਥਾਨਕ ਚੋਣਾਂ ਸੁਤੰਤਰ, ਨਿਰਪੱਖ, ਪਾਰਦਰਸ਼ੀ ਅਤੇ ਸ਼ਾਂਤੀਪੂਰਨ ਤਰੀਕੇ ਨਾਲ ਨੇਪਰੇ ਚੜ੍ਹਨ। ਸੂਬਾ ਸਰਕਾਰ ਦੇ ਉਹ ਕਰਮਚਾਰੀ ਸ਼ਲਾਘਾ ਦੇ ਹੱਕਦਾਰ ਹਨ ਜੋ ਇਨ੍ਹਾਂ ਚੋਣਾਂ ਨੂੰ ਸੁਚਾਰੂ ਢੰਗ ਨਾਲ ਕਰਵਾਉਣ ਲਈ ਇਮਾਨਦਾਰੀ ਨਾਲ ਆਪਣੀ ਡਿਊਟੀ ਨਿਭਾਉਂਦੇ ਰਹੇ। ਹਾਲਾਂਕਿ, ਵਿਰੋਧੀ ਧਿਰ ਆਪਣੀ ਸ਼ਰਮਨਾਕ ਹਾਰ ਨੂੰ ਹਜ਼ਮ ਨਹੀਂ ਕਰ ਪਾ ਰਹੀ ਹੈ ਅਤੇ ਹੁਣ ਨਤੀਜਿਆਂ ‘ਤੇ ਬੇਲੋੜਾ ਹੋ-ਹੱਲਾ ਮਚਾ ਰਹੀ ਹੈ।”
ਉਨ੍ਹਾਂ ਕਿਹਾ ਕਿ ਚੋਣਾਂ ਦੀ ਨਿਰਪੱਖਤਾ ਇਸ ਤੱਥ ਤੋਂ ਸਪੱਸ਼ਟ ਹੁੰਦੀ ਹੈ ਕਿ ਕਈ ਵਾਰਡਾਂ ਅਤੇ ਸਥਾਨਕ ਸੰਸਥਾਵਾਂ ਵਿੱਚ ਵਿਰੋਧੀ ਧਿਰ ਦੇ ਉਮੀਦਵਾਰ ਵੀ ਜੇਤੂ ਰਹੇ ਹਨ, ਜਿਨ੍ਹਾਂ ਵਿੱਚ ਬਹੁਤ ਹੀ ਮਾਮੂਲੀ ਫਰਕ (ਘੱਟ ਵੋਟਾਂ) ਵਾਲੇ ਮੁਕਾਬਲੇ ਵੀ ਸ਼ਾਮਲ ਹਨ। ਉਨ੍ਹਾਂ ਅੱਗੇ ਕਿਹਾ, “ਇਨ੍ਹਾਂ ਚੋਣਾਂ ਦੀ ਪਾਰਦਰਸ਼ਤਾ ਦਾ ਅੰਦਾਜ਼ਾ ਇਸ ਗੱਲ ਤੋਂ ਲਾਇਆ ਜਾ ਸਕਦਾ ਹੈ ਕਿ ਕਈ ਹਲਕਿਆਂ ਵਿੱਚ ਵਿਰੋਧੀ ਧਿਰ ਦੇ ਉਮੀਦਵਾਰਾਂ ਨੇ ਸੀਟਾਂ ਜਿੱਤੀਆਂ, ਕਈਆਂ ਨੇ ਤਾਂ ਬਹੁਤ ਹੀ ਘੱਟ ਫਰਕ ਨਾਲ ਜਿੱਤ ਹਾਸਲ ਕੀਤੀ। ਇਸ ਤੋਂ ਲੋਕਾਂ ਦੀ ਅਸਲ ਇੱਛਾ ਸ਼ਕਤੀ ਦਾ ਪਤਾ ਲਗਦਾ ਹੈ।”

ਇਹ ਵੀ ਪੜ੍ਹੋ 👉ਤੇਲ ਕੀਮਤਾਂ ‘ਚ ਵਾਧੇ ਦੇ ਵਿਰੋਧ ਵਿਚ ਸੜਕਾਂ ‘ਤੇ ਆਈ ਕਾਂਗਰਸ; ਕੀਤਾ ਕੇਂਦਰ ਸਰਕਾਰ ਖਿਲਾਫ ਪ੍ਰਦਰਸ਼ਨ

ਉਨ੍ਹਾਂ ਕਿਹਾ ਕਿ ਵਿਰੋਧੀ ਧਿਰਾਂ ਨੂੰ ਪੰਜਾਬ ਦੇ ਲੋਕਾਂ ਵੱਲੋਂ ਵਾਰ-ਵਾਰ ਨਕਾਰਿਆ ਗਿਆ ਹੈ ਕਿਉਂਕਿ ਉਹ ਕੋਈ ਵੀ ਸਕਾਰਾਤਮਕ ਏਜੰਡਾ ਪੇਸ਼ ਕਰਨ ਵਿੱਚ ਅਸਫਲ ਰਹੀਆਂ ਹਨ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪਿਛਲੇ ਚਾਰ ਸਾਲਾਂ ਦੌਰਾਨ ਪੂਰੇ ਪੰਜਾਬ ਦੇ ਲੋਕ ‘ਆਪ’ ਅਤੇ ਇਸ ਦੀਆਂ ਲੋਕ-ਪੱਖੀ ਨੀਤੀਆਂ ਨਾਲ ਚੱਟਾਨ ਵਾਂਗ ਖੜ੍ਹੇ ਹਨ। ਅਸੀਂ ਲੋਕਾਂ ਦੇ ਸਰਗਰਮ ਸਹਿਯੋਗ ਨਾਲ ਹਰ ਜ਼ਿਮਨੀ ਚੋਣ, ਪੰਚਾਇਤ ਚੋਣ, ਜ਼ਿਲ੍ਹਾ ਪ੍ਰੀਸ਼ਦ ਚੋਣ, ਨਗਰ ਨਿਗਮ ਚੋਣ ਅਤੇ ਹੋਰ ਚੋਣ ਮੁਕਾਬਲੇ ਜਿੱਤੇ ਹਨ। ਇਹ ਨਤੀਜੇ ਉਸ ਅਥਾਹ ਵਿਸ਼ਵਾਸ ਨੂੰ ਦਰਸਾਉਂਦੇ ਹਨ ਜੋ ਪੰਜਾਬੀਆਂ ਨੇ ਸਾਡੀ ਸਰਕਾਰ ਵਿੱਚ ਪ੍ਰਗਟਾਇਆ ਹੈ।” ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਬਾਰੇ ਪੁੱਛੇ ਗਏ ਇੱਕ ਸਵਾਲ ਦਾ ਜਵਾਬ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਟਿੱਪਣੀ ਕੀਤੀ, “ਕੈਪਟਨ ਅਮਰਿੰਦਰ ਸਿੰਘ ਦੇ ਨੇੜੇ ਹਮੇਸ਼ਾ ਕੇਵਲ ਸਿੰਘ ਢਿੱਲੋਂ ਨੂੰ ਹੀ ਸਮਝਿਆ ਜਾਂਦਾ ਸੀ। ਹੁਣ ਦੋਵੇਂ ਆਗੂ ਵੱਖੋ-ਵੱਖਰੇ ਰਾਹਾਂ ‘ਤੇ ਚੱਲਦੇ ਪ੍ਰਤੀਤ ਹੁੰਦੇ ਹਨ ਅਤੇ ਇਸ ਬਦਲਾਅ ਦੇ ਕਾਰਨ ਸਿਰਫ਼ ਉਹੀ ਜਾਣਦੇ ਹਨ। ਇਹ ਇੱਕ ਰਹੱਸ ਬਣਿਆ ਹੋਇਆ ਹੈ ਕਿ ਦੋਵਾਂ ਵਿਚਾਲੇ ਆਪਸੀ ਗਰਮਜੋਸ਼ੀ ਕਿਉਂ ਖ਼ਤਮ ਹੋ ਗਈ ਹੈ।” ਪਿਛਲੇ ਸਿਆਸੀ ਘਟਨਾਕ੍ਰਮ ਨੂੰ ਯਾਦ ਕਰਦਿਆਂ ਉਨ੍ਹਾਂ ਦੱਸਿਆ ਕਿ ਕੈਪਟਨ ਅਮਰਿੰਦਰ ਸਿੰਘ ਨੇ ਸਾਲ 2019 ਦੀਆਂ ਲੋਕ ਸਭਾ ਚੋਣਾਂ ਮੌਕੇ ਸੰਗਰੂਰ ਤੋਂ ਚੋਣ ਲੜਨ ਵੇਲੇ ਕੇਵਲ ਸਿੰਘ ਢਿੱਲੋਂ ਦੀ ਹਮਾਇਤ ਕੀਤੀ ਸੀ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਆਜ਼ਾਦ ਉਮੀਦਵਾਰਾਂ ਨੇ ਵੀ ਭਾਜਪਾ ਨਾਲੋਂ ਵੱਧ ਸੀਟਾਂ ਹਾਸਲ ਕੀਤੀਆਂ ਹਨ। ਪੰਜਾਬ ਦੇ ਲੋਕਾਂ ਨੇ ਭਾਜਪਾ ਨੂੰ ਪੰਜਵੇਂ ਸਥਾਨ ‘ਤੇ ਧੱਕ ਦਿੱਤਾ ਹੈ। ਇਹ ਫਤਵਾ ਸਪੱਸ਼ਟ ਤੌਰ ‘ਤੇ ਲੋਕਾਂ ਦੁਆਰਾ ਇਸ ਦੇ ਨਕਾਰਾਤਮਕ ਏਜੰਡੇ ਨੂੰ ਰੱਦ ਕਰਨ ਦਾ ਪ੍ਰਤੀਕ ਹੈ।”ਸੂਬੇ ਦੇ ਭਵਿੱਖ ਦੀਆਂ ਸਿਆਸੀ ਪ੍ਰਸਥਿਤੀਆਂ ‘ਤੇ ਭਰੋਸਾ ਪ੍ਰਗਟ ਕਰਦਿਆਂ ਮੁੱਖ ਮੰਤਰੀ ਨੇ ਕਿਹਾ, “ਇਹ ਗੱਲ ਸ਼ੀਸ਼ੇ ਵਾਂਗ ਸਾਫ਼ ਹੈ ਕਿ ਅਗਲੀਆਂ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ, ਅਕਾਲੀ ਅਤੇ ਭਾਜਪਾ ਦੂਜੇ, ਤੀਜੇ ਅਤੇ ਚੌਥੇ ਸਥਾਨ ਲਈ ਲੜਨਗੇ, ਜਦੋਂਕਿ ‘ਆਪ’ ਲੋਕਾਂ ਦੇ ਆਸ਼ੀਰਵਾਦ ਅਤੇ ਸਹਿਯੋਗ ਨਾਲ ਸੌਖਿਆ ਹੀ ਸਰਕਾਰ ਬਣਾਏਗੀ।”

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎️ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਆਟੋਮੇਟਿਡ ਈ-ਚਲਾਨ ਸਿਸਟਮ ਲਾਗੂ ਕਰਨ ਵਾਲਾ ਪੰਜਾਬ ਦਾ ਚੌਥਾ ਸ਼ਹਿਰ ਬਣਿਆ ਅੰਮ੍ਰਿਤਸਰ

0

👉ਡੀਜੀਪੀ ਗੌਰਵ ਯਾਦਵ ਵੱਲੋਂ ਪੁਲਿਸ ਥਾਣਾ ਮੋਹਕਮਪੁਰਾ ਦੀ ਨਵੀਂ ਇਮਾਰਤ ਦਾ ਉਦਘਾਟਨ

Amritsar News: ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ), ਪੰਜਾਬ ਗੌਰਵ ਯਾਦਵ ਨੇ ਕਿਹਾ ਕਿ ਤਕਨਾਲੋਜੀ-ਅਧਾਰਤ ਪੁਲਿਸਿੰਗ ਪ੍ਰਤੀ ਪੰਜਾਬ ਪੁਲਿਸ ਦੀ ਵਚਨਬੱਧਤਾ ਤਹਿਤ ਅੰਮ੍ਰਿਤਸਰ, ਆਟੋਮੇਟਿਡ ਈ-ਚਲਾਨ ਸਿਸਟਮ ਲਾਗੂ ਕਰਨ ਵਾਲਾ ਸੂਬੇ ਦਾ ਚੌਥਾ ਸ਼ਹਿਰ ਬਣ ਗਿਆ ਹੈ। ਇਹ ਪ੍ਰਗਟਾਵਾ ਉਨ੍ਹਾਂ ਨੇ ਅੱਜ ਪਵਿੱਤਰ ਨਗਰੀ ਦੀ ਆਪਣੀ ਫੇਰੀ ਦੌਰਾਨ ਕੀਤਾ ਅਤੇ ਕਿਹਾ ਕਿ ਇਸ ਪਹਿਲਕਦਮੀ ਨਾਲ ਅੰਮ੍ਰਿਤਸਰ ਆਟੋਮੇਟਿਡ ਟ੍ਰੈਫਿਕ ਇਨਫੋਰਸਮੈਂਟ ਨੂੰ ਅਪਣਾਉਣ ਵਿੱਚ ਐਸਏਐਸ ਨਗਰ, ਜਲੰਧਰ ਅਤੇ ਲੁਧਿਆਣਾ ਨਾਲ ਕਤਾਰ ਵਿੱਚ ਜੁੜ ਗਿਆ ਹੈ। ਉਨ੍ਹਾਂ ਕਿਹਾ “ਈ-ਚਲਾਨ ਸਿਸਟਮ ਦਾ ਉਦੇਸ਼ ਸ਼ਹਿਰ ਭਰ ਵਿੱਚ ਵਧੇਰੇ ਪਾਰਦਰਸ਼ਤਾ, ਕੁਸ਼ਲ ਟ੍ਰੈਫਿਕ ਇਨਫੋਰਸਮੈਂਟ ਅਤੇ ਬਿਹਤਰ ਸੜਕ ਸੁਰੱਖਿਆ ਨੂੰ ਉਤਸ਼ਾਹਿਤ ਕਰਨਾ ਹੈ.” ਆਪਣੀ ਫੇਰੀ ਦੌਰਾਨ ਡੀਜੀਪੀ ਗੌਰਵ ਯਾਦਵ ਨੇ ਪੁਲਿਸ ਥਾਣਾ ਮੋਹਕਮਪੁਰਾ ਦੀ ਨਵੀਂ ਸਥਾਪਿਤ ਇਮਾਰਤ ਦਾ ਉਦਘਾਟਨ ਵੀ ਕੀਤਾ, ਜਿਸਨੂੰ ਸਮਾਰਟ ਸਿਟੀ ਪ੍ਰੋਜੈਕਟ ਤਹਿਤ ਵਿਕਸਤ ਕੀਤਾ ਗਿਆ ਹੈ। ਦੱਸਣਯੋਗ ਹੈ ਕਿ ਪੁਲਿਸ ਕਰਮਚਾਰੀਆਂ ਲਈ ਬਿਹਤਰ ਸਹੂਲਤਾਂ ਪ੍ਰਦਾਨ ਕਰਨ ਅਤੇ ਨਾਗਰਿਕਾਂ ਲਈ ਬਿਹਤਰ ਪਹੁੰਚ ਅਤੇ ਸੇਵਾ ਯਕੀਨੀ ਬਣਾਉਣ ਲਈ ਇਹ ਨਵੀਂ ਇਮਾਰਤ ਵਿਕਸਤ ਕੀਤੀ ਗਈ ਹੈ। ਉਨ੍ਹਾਂ ਨੇ ਇਸਨੂੰ ਸੂਬੇ ਦੇ ਪੁਲਿਸਿੰਗ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਅੰਮ੍ਰਿਤਸਰ ਦੇ ਵਸਨੀਕਾਂ ਲਈ ਜਨਤਕ ਸੇਵਾ ਪ੍ਰਦਾਨ ਪ੍ਰਣਾਲੀ ਵਿੱਚ ਸੁਧਾਰ ਵੱਲ ਇੱਕ ਹੋਰ ਮਹੱਤਵਪੂਰਨ ਕਦਮ ਦੱਸਿਆ।ਡੀਜੀਪੀ, ਜਿਨ੍ਹਾਂ ਨਾਲ ਪੁਲਿਸ ਕਮਿਸ਼ਨਰ (ਸੀਪੀ) ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਅਤੇ ਡਿਪਟੀ ਇੰਸਪੈਕਟਰ ਜਨਰਲ ਆਫ਼ ਪੁਲਿਸ (ਡੀਆਈਜੀ) ਬਾਰਡਰ ਰੇਂਜ ਸੰਦੀਪ ਗੋਇਲ ਵੀ ਮੌਜੂਦ ਸਨ, ਨੇ ਅਪਰਾਧ ਦੇ ਦਿਨੋ ਦਿਨ ਉੱਭਰ ਰਹੇ ਰੁਝਾਨਾਂ ਦਾ ਮੁਲਾਂਕਣ ਕਰਨ ਦੇ ਨਾਲ-ਨਾਲ ਰੋਕਥਾਮ ਪੁਲਿਸਿੰਗ ਰਣਨੀਤੀਆਂ ਨੂੰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਕਾਨੂੰਨ ਅਤੇ ਵਿਵਸਥਾ ‘ਤੇ ਵਿਆਪਕ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਵੀ ਕੀਤੀ।

ਇਹ ਵੀ ਪੜ੍ਹੋ 👉ਤੇਲ ਕੀਮਤਾਂ ‘ਚ ਵਾਧੇ ਦੇ ਵਿਰੋਧ ਵਿਚ ਸੜਕਾਂ ‘ਤੇ ਆਈ ਕਾਂਗਰਸ; ਕੀਤਾ ਕੇਂਦਰ ਸਰਕਾਰ ਖਿਲਾਫ ਪ੍ਰਦਰਸ਼ਨ

ਉਨ੍ਹਾਂ ਕਿਹਾ “ਅਸੀਂ ਸਾਡੇ ਪੁਲਿਸਿੰਗ ਬੁਨਿਆਦੀ ਢਾਂਚੇ ਨੂੰ ਸਰਗਰਮੀ ਨਾਲ ਅਪਗ੍ਰੇਡ ਕਰਕੇ ਅਤੇ ਤਕਨੀਕੀ ਤਰੱਕੀ ਨੂੰ ਅਪਣਾ ਕੇ ਜਨਤਕ ਸੁਰੱਖਿਆ ਅਤੇ ਸਕਿਉਰਟੀ ਨੂੰ ਹੋਰ ਵਧਾਉਣ ‘ਤੇ ਲਗਾਤਾਰ ਧਿਆਨ ਕੇਂਦਰਤ ਕਰ ਰਹੇ ਹਾਂ।ਆਪਸੀ ਭਾਈਚਾਰੇ ਅਤੇ ਟੀਮ ਦੀ ਭਾਵਨਾ ਨੂੰ ਹੋਰ ਮਜ਼ਬੂਤ ਕਰਨ ਲਈ ਡੀਜੀਪੀ ਗੌਰਵ ਯਾਦਵ ਨੇ ‘ਬੜਾ ਖਾਣਾ’ ‘ਤੇ ਸਾਰੇ ਰੈਂਕ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨਾਲ ਮਿਲ ਕੇ ਖਾਣਾ ਖਾਧਾ ਅਤੇ ਪੁਲਿਸ ਬਲ ਨਾਲ ਖੁੱਲ੍ਹ ਕੇ ਗੱਲਬਾਤ ਕੀਤੀ।ਇਸ ਸਮਾਗਮ ਦੌਰਾਨ ਭਾਰਤੀ ਫੌਜ, ਭਾਰਤੀ ਹਵਾਈ ਫੌਜ, ਬੀਐਸਐਫ, ਨਿਆਂਪਾਲਿਕਾ ਅਤੇ ਸਿਵਲ ਪ੍ਰਸ਼ਾਸਨ ਦੇ ਉੱਘੇ ਪ੍ਰਤੀਨਿਧੀਆਂ ਨੇ ਵੀ ਸ਼ਿਰਕਤ ਕੀਤੀ, ਜਿਨ੍ਹਾਂ ਵਿੱਚ ਜ਼ਿਲ੍ਹਾ ਅਤੇ ਸੈਸ਼ਨ ਜੱਜ, ਡਿਪਟੀ ਕਮਿਸ਼ਨਰ, ਡਿਪਟੀ ਜਨਰਲ ਆਫ਼ਿਸਰ ਕਮਾਂਡਿੰਗ ਅਤੇ ਹਵਾਈ ਫੌਜ ਤੇ ਬੀਐਸਐਫ ਦੇ ਸੀਨੀਅਰ ਅਧਿਕਾਰੀ ਸ਼ਾਮਲ ਸਨ। ‘ਬੜਾ ਖਾਣਾ’ ਸਮਾਗਮ ਦੌਰਾਨ ਡੀਜੀਪੀ ਨੇ ਪੁਲਿਸ ਮੁਲਾਜ਼ਮਾਂ ਨਾਲ ਵਿਆਪਕ ਤੌਰ ‘ਤੇ ਗੱਲਬਾਤ ਕੀਤੀ, ਉਨ੍ਹਾਂ ਦੇ ਅਨੁਭਵ ਅਤੇ ਫੀਡਬੈਕ ਨੂੰ ਸੁਣਿਆ ਅਤੇ ਉਨ੍ਹਾਂ ਦੇ ਸਮਰਪਣ, ਕੁਰਬਾਨੀਆਂ ਅਤੇ ਡਿਊਟੀ ਪ੍ਰਤੀ ਵਚਨਬੱਧਤਾ ਦੀ ਸ਼ਲਾਘਾ ਕੀਤੀ। ਪੁਲਿਸ ਬਲ ਨੂੰ ਪੇਸ਼ੇਵਰਤਾ, ਇਮਾਨਦਾਰੀ ਅਤੇ ਸਾਹਸ ਨਾਲ ਸੇਵਾ ਜਾਰੀ ਰੱਖਣ ਲਈ ਉਤਸ਼ਾਹਿਤ ਕਰਦਿਆਂ ਡੀਜੀਪੀ ਗੌਰਵ ਯਾਦਵ ਨੇ ਸਾਰੇ ਮੁਲਾਜ਼ਮਾਂ ਨੂੰ ਉਨ੍ਹਾਂ ਦੀ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਲਈ ਪੰਜਾਬ ਪੁਲਿਸ ਲੀਡਰਸ਼ਿਪ ਵੱਲੋਂ ਅਟੁੱਟ ਸਮਰਥਨ ਦਾ ਭਰੋਸਾ ਵੀ ਦਿੱਤਾ।ਡੀਜੀਪੀ ਨੇ ਪੁਲਿਸ ਕਰਮਚਾਰੀਆਂ ਨੂੰ ਉਨ੍ਹਾਂ ਦੀ ਡਿਊਟੀ ਦੌਰਾਨ ਮਿਸਾਲੀ ਸੇਵਾ, ਸਮਰਪਣ ਅਤੇ ਪੇਸ਼ੇਵਰਤਾ ਦੇ ਸਨਮਾਨ ਵਿੱਚ ਡੀਜੀਪੀ ਕਮੈਨਡੇਸ਼ਨ ਡਿਸਕਸ, ਸਰਟੀਫਿਕੇਟ ਅਤੇ ਨਕਦ ਇਨਾਮਾਂ ਨਾਲ ਸਨਮਾਨਿਤ ਵੀ ਕੀਤਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎️ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਤੇਲ ਕੀਮਤਾਂ ‘ਚ ਵਾਧੇ ਦੇ ਵਿਰੋਧ ਵਿਚ ਸੜਕਾਂ ‘ਤੇ ਆਈ ਕਾਂਗਰਸ; ਕੀਤਾ ਕੇਂਦਰ ਸਰਕਾਰ ਖਿਲਾਫ ਪ੍ਰਦਰਸ਼ਨ

0

👉ਪ੍ਰਧਾਨ ਮੰਤਰੀ ਨੇ ਵਾਅਦਾ ਕੀਤਾ ਸੀ ਅੱਛੇ ਦਿਨ ਲਿਆਉਣ ਦਾ, ਮਹਿੰਗਾਈ ਦੀ ਮਾਰ ਨਾਲ ਮਾਰਿਆ ਆਮ ਇਨਸਾਨ : ਰਾਜਨ ਗਰਗ

Bathinda News : ਪੈਟਰੋਲ ਡੀਜ਼ਲ ਗੈਸ ਅਤੇ ਸੀਐਨਜੀ ਦੇ ਰੇਟਾਂ ਵਿੱਚ ਪਿਛਲੇ 11 ਦਿਨਾਂ ਵਿੱਚ 10 ਰੁਪਏ ਦੇ ਕਰੀਬ ਵਾਧਾ ਹੋਣ ਨਾਲ ਹਰ ਪਾਸੇ ਹਾਹਾਕਾਰ ਮੱਚੀ ਹੋਈ ਹੈ। ਅੱਜ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀਆਂ ਹਦਾਇਤਾਂ ‘ਤੇ ਜ਼ਿਲਾ ਬਠਿੰਡਾ ਸ਼ਹਿਰੀ ਦੇ ਪ੍ਰਧਾਨ ਰਾਜਨ ਗਰਗ ਦੀ ਅਗਵਾਈ ਵਿੱਚ ਕਾਂਗਰਸ ਸੜਕਾਂ ‘ਤੇ ਉੱਤਰਦੀ ਹੋਈ ਨਜ਼ਰ ਆਈ ਅਤੇ ਕੇਂਦਰ ਸਰਕਾਰ ਖਿਲਾਫ ਜਬਰਦਸਤ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਸਮੁੱਚੀ ਕਾਂਗਰਸ ਲੀਡਰਸ਼ਿਪ ਅਤੇ ਵੱਡੀ ਗਿਣਤੀ ਵਿੱਚ ਹਾਜ਼ਰੀਨ ਅਹੁਦੇਦਾਰਾਂ ਵੱਲੋਂ ਖੱਚਰ ਰੇਹੜਿਆਂ ‘ਤੇ ਚੜਕੇ ਵੱਖਰੇ ਅੰਦਾਜ਼ ਵਿੱਚ ਪ੍ਰਦਰਸ਼ਨ ਕੀਤਾ ਗਿਆ ਅਤੇ ਕੇਂਦਰ ਸਰਕਾਰ ਤੋਂ ਵਧਾਈਆਂ ਪੈਟਰੋਲ ਡੀਜ਼ਲ ਗੈਸ ਅਤੇ ਸੀਐਮਜੀ ਦੀਆਂ ਕੀਮਤਾਂ ਨੂੰ ਰੱਦ ਕਰਨ ਦੀ ਮੰਗ ਕੀਤੀ। ਇਸ ਮੌਕੇ ਪ੍ਰਭਾਵਸ਼ਾਲੀ ਇਕੱਠ ਨੂੰ ਸੰਬੋਧਨ ਕਰਦੇ ਹੋਏ ਜ਼ਿਲ੍ਹਾ ਪ੍ਰਧਾਨ ਸ਼ਹਿਰੀ ਰਾਜਨ ਗਰਗ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਛੇ ਦਿਨ ਲਿਆਉਣ ਦੇ ਵਾਅਦੇ ਕਰਦੇ ਸਨ ਪਰ ਤੇਲ ਕੀਮਤਾਂ ਅਤੇ ਰਸੋਈ ਗੈਸ ਕੀਮਤਾਂ ਵਿੱਚ ਬੇਤਹਾਸ਼ਾ ਵਾਧਾ ਕਰਕੇ ਆਮ ਇਨਸਾਨ ਦਾ ਕਚੂੰਬਰ ਕੱਢ ਕੇ ਰੱਖ ਦਿੱਤਾ ਜਿਸ ਨਾਲ ਹਰ ਵਿਅਕਤੀ ਤੇ ਆਰਥਿਕ ਬੋਝ ਵਧਿਆ ਹੈ ਪਰੰਤੂ ਹੈਰਾਨਗੀ ਦੀ ਗੱਲ ਹੈ ਕਿ ਧਨਾਢ ਕੰਪਨੀਆਂ ਦੇ ਹੱਥਾਂ ਵਿੱਚ ਖੇਡਣ ਵਾਲੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਆਮ ਲੋਕਾਂ ਦਾ ਕੋਈ ਫਿਕਰ ਨਹੀਂ।

ਇਹ ਵੀ ਪੜ੍ਹੋ 👉ਡਾਇਰੈਕਟਰ ਜਨਗਣਨਾ ਵੱਲੋਂ ਬਠਿੰਡਾ ਵਿੱਚ ਜਨਗਣਨਾ 2027 ਫੇਜ਼-1 ਦੀ ਪ੍ਰਗਤੀ ਦੀ ਸਮੀਖਿਆ

ਉਹਨਾਂ ਕਿਹਾ ਕਿ ਪੈਟਰੋਲ ਡੀਜ਼ਲ ਅਤੇ ਰਸੋਈ ਗੈਸ ਦੀਆਂ ਕੀਮਤਾਂ ਵਿੱਚ ਪਿਛਲੇ 10 ਦਿਨਾਂ ਵਿੱਚ ਬੇਤਹਾਸ਼ਾ ਵਾਧਾ ਕੀਤਾ ਗਿਆ ਹੈ ਜਿਸ ਨੇ ਆਮ ਇਨਸਾਨ ਦਾ ਵੀ ਲੱਕ ਤੋੜ ਕੇ ਰੱਖ ਦਿੱਤਾ ਇਸ ਨਾਲ ਆਉਂਦੇ ਦਿਨਾਂ ਵਿੱਚ ਮਹਿੰਗਾਈ ਹੋਰ ਵਧਦੀ ਹੋਈ ਨਜ਼ਰ ਆਏਗੀ ਕਿਉਂਕਿ ਟ੍ਰਾਂਸਪੋਰਟਾਂ ਤੇ ਵੀ ਬੋਝ ਪਿਆ ਹੈ, ਦੋਪਈਆ ਵਾਹਨ ਚਾਲਕਾਂ ਤੇ ਬੋਝ ਪਿਆ ਹੈ, ਰੋਜ਼ ਦੀ ਦਿਹਾੜੀ ਕਰਨ ਵਾਲੇ ਵਿਅਕਤੀਆਂ ਤੇ ਵੀ ਆਰਥਿਕ ਬੋਝ ਵਧਿਆ ਹੈ ,ਜੋ ਕਾਂਗਰਸ ਇਸਦੀ ਨਿੰਦਾ ਕਰਦੀ ਹੈ ਤੇ ਮੰਗ ਕਰਦੀ ਹੈ ਇਹ ਤੇਲ ਕੀਮਤਾਂ ਰੱਦ ਹੋਣ। ਇਸ ਮੌਕੇ ਵੱਡੀ ਗਿਣਤੀ ਵਿੱਚ ਹਾਜ਼ਰੀ ਕਾਂਗਰਸੀ ਆਗੂਆਂ ਨੇ ਵਿਰੋਧੀ ਧਿਰ ਆਗੂ ਰਾਹੁਲ ਗਾਂਧੀ ਦੀ ਅਗਵਾਈ ਵਿੱਚ ਇਹਨਾਂ ਤੇਲ ਕੀਮਤਾਂ ਤੇ ਰਸੋਈ ਗੈਸ ਕੀਮਤਾਂ ਦੇ ਵਾਧੇ ਖਿਲਾਫ ਦੇ ਲੋਕ ਸਭਾ ਸੈਸ਼ਨ ਵਿੱਚ ਵੀ ਵਿਰੋਧ ਕਰਨ ਦਾ ਐਲਾਨ ਕੀਤਾ ਗਿਆ ਹੈ। ਇਸ ਮੌਕੇ ਕੇ ਕੇ ਅਗਰਵਾਲ ਅਸ਼ੋਕ ਕੁਮਾਰ ਅਰੁਣ ਵਧਾਵਣ ਬਲਵੰਤ ਰਾਏ ਨਾਥ ਕਿਰਨਜੀਤ ਸਿੰਘ ਗਹਿਰੀ ਜਿਲਾ ਮੀਤ ਪ੍ਰਧਾਨ ਅਤੇ ਪ੍ਰੈਸ ਮੀਡੀਆ ਇੰਚਾਰਜ ਰੁਪਿੰਦਰ ਬਿੰਦਰਾ ਇੰਜ ਰੂਪਿੰਦਰ ਪਾਲ ਸਿੰਘ ਕੋਟ ਭਾਈ ਨਰੇਸ਼ ਗਰਗ ਬਾਜ਼ਾਰ ਪ੍ਰਧਾਨ ਮਾਧਵ ਸ਼ਰਮਾ ਬਲਜੀਤ ਸਿੰਘ ਇੰਜੀਨੀਅਰ ਰਾਜਨ ਦੀਪ ਸਿੰਘ ਨੱਥੂ ਰਾਮ ਨਰਿੰਦਰ ਸਿੱਧੂ ਗੁਰਜੰਟ ਸਿੰਘ ਸੁਨੀਲ ਕੁਮਾਰ ਰਮਨ ਢਿਲੋਂ ਸਮੇਤ ਵੱਡੀ ਗਿਣਤੀ ਵਿੱਚ ਕਾਂਗਰਸੀ ਵਰਕਰ ਅਤੇ ਅਹੁਦੇਦਾਰ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎️ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਮਾਨ ਸਰਕਾਰ ਨੇ 19 ਹਜ਼ਾਰ ਤੋਂ ਵੱਧ ਸਰਕਾਰੀ ਸਕੂਲਾਂ ਵਿੱਚ ਮੈਗਾ ਪੀ.ਟੀ.ਐਮ. ਕਰਵਾ ਕੇ ਸਿੱਖਿਆ ਵਿੱਚ ਪੰਜਾਬ ਦੀ ਅੱਵਲ ਦਰਜਾਬੰਦੀ ਦਾ ਜਸ਼ਨ ਮਨਾਇਆ

0

👉20 ਲੱਖ ਤੋਂ ਵੱਧ ਮਾਪਿਆਂ ਨੇ ‘ਸਿੱਖਿਆ ਦਾ ਮਹਾਂ ਜਸ਼ਨ’ ਵਿੱਚ ਕੀਤੀ ਸ਼ਮੂਲੀਅਤ: ਹਰਜੋਤ ਸਿੰਘ ਬੈਂਸ

👉ਸ਼ਾਨਦਾਰ ਸਮਾਗਮਾਂ ਦੌਰਾਨ ਅਧਿਆਪਕਾਂ, ਹੋਣਹਾਰ ਅਤੇ ਜੇਈਈ ਪਾਸ ਕਰਨ ਵਾਲੇ ਵਿਦਿਆਰਥੀਆਂ ਦਾ ਸਨਮਾਨ

👉ਆਖਰੀ ਵਿਕਲਪ ਤੋਂ ਪਹਿਲੀ ਪਸੰਦ ਬਣੇ ਸਰਕਾਰੀ ਸਕੂਲ: ਹਰਜੋਤ ਬੈਂਸ

Chandigarh News : ਕੌਮੀ ਸਿੱਖਿਆ ਦਰਜਾਬੰਦੀ ‘ਚ ਪੰਜਾਬ ਵੱਲੋਂ ਸਿਖ਼ਰਲਾ ਸਥਾਨ ਮੱਲਣ ਦੇ ਜਸ਼ਨ ਮਨਾਉਣ ਵਾਸਤੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਅੱਜ 19,000 ਤੋਂ ਵੱਧ ਸਰਕਾਰੀ ਸਕੂਲਾਂ ਵਿੱਚ ਮੈਗਾ ਮਾਪੇ-ਅਧਿਆਪਕ ਮਿਲਣੀ (ਪੀਟੀਐਮ) ਕਰਵਾਈ ਗਈ, ਜਿਸ ਵਿੱਚ ਰਾਜ ਭਰ ਵਿੱਚ ਭਾਗੀਦਾਰੀ ਵਾਲੀ ਸਿੱਖਿਆ ਦਾ ਜੀਵੰਤ ਮਾਹੌਲ ਦੇਖਣ ਨੂੰ ਮਿਲਿਆ। ‘ਸਿੱਖਿਆ ਦਾ ਮਹਾਂ ਜਸ਼ਨ’ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਇਹ ਸ਼ਾਨਦਾਰ ਸਮਾਗਮ ਨੀਤੀ ਆਯੋਗ ਦੀ ਸਕੂਲ ਸਿੱਖਿਆ ਗੁਣਵੱਤਾ ਰਿਪੋਰਟ 2026 ਵਿੱਚ ਪੰਜਾਬ ਦੀ ਨੰਬਰ ਵਨ ਰੈਂਕਿੰਗ ਸਬੰਧੀ ਕਰਵਾਏ ਗਏ, ਜਿਸ ਵਿੱਚ ਪੰਜਾਬ ਨੇ ਬੁਨਿਆਦੀ ਸਿੱਖਿਆ ਦੇ ਮੁੱਖ ਮਾਪਦੰਡਾਂ ‘ਤੇ ਕੇਰਲਾ, ਜਿਸਨੂੰ ਸਕੂਲ ਸਿੱਖਿਆ ਵਿੱਚ ਲੰਬੇ ਸਮੇਂ ਤੋਂ ਭਾਰਤ ਦੇ ਸੁਨਹਿਰੀ ਮਿਆਰ ਵਾਲਾ ਸੂਬਿਆ ਮੰਨਿਆ ਜਾਂਦਾ ਰਿਹਾ ਹੈ, ਨੂੰ ਪਛਾੜ ਦਿੱਤਾ ਹੈ। ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਸਾਰੀਆਂ ਸਬੰਧਤ ਧਿਰਾਂ ਦੀ ਸਾਂਝੀ ਸਫ਼ਲਤਾ ਦੇ ਸਨਮਾਨ ਵਿੱਚ ਅੱਜ ਅਧਿਆਪਕਾਂ ਅਤੇ ਗੈਰ-ਅਧਿਆਪਨ ਸਟਾਫ਼ ਨੂੰ ਉਨ੍ਹਾਂ ਦੇ ਅਣਥੱਕ ਯਤਨਾਂ ਲਈ ਸਨਮਾਨਿਤ ਕੀਤਾ ਗਿਆ। ਇਸਦੇ ਨਾਲ ਹੀ ਬੋਰਡ ਪ੍ਰੀਖਿਆਵਾਂ ਦੇ ਟਾਪਰ, ਇੰਗਲਿਸ਼ ਐਜ ਪ੍ਰੋਗਰਾਮ ਦੇ ਅਚੀਵਰਜ਼ ਅਤੇ ਜੇਈਈ ਕੁਆਲੀਫਾਇਰਜ਼ ਸਮੇਤ ਸ਼ਾਨਦਾਰ ਕਾਰਗੁਜ਼ਾਰੀ ਵਾਲੇ ਵਿਦਿਆਰਥੀਆਂ ਨੂੰ ਵਿਸ਼ੇਸ਼ ਮਾਨਤਾ ਦਿੱਤੀ ਗਈ ਅਤੇ ਸਰਟੀਫਿਕੇਟ ਵੰਡੇ ਗਏ।

ਇਹ ਵੀ ਪੜ੍ਹੋ 👉ਡਾਇਰੈਕਟਰ ਜਨਗਣਨਾ ਵੱਲੋਂ ਬਠਿੰਡਾ ਵਿੱਚ ਜਨਗਣਨਾ 2027 ਫੇਜ਼-1 ਦੀ ਪ੍ਰਗਤੀ ਦੀ ਸਮੀਖਿਆ

ਇਸ ਸਫ਼ਲਤਾ ਨੂੰ ਬਰਕਰਾਰ ਰੱਖਣ ਵਿੱਚ ਮੁੱਖ ਭਾਗੀਦਾਰਾਂ ਵਜੋਂ ਮਾਪਿਆਂ ਦੀ ਭੂਮਿਕਾ ਨੂੰ ਮਜ਼ਬੂਤ ਕਰਦਿਆਂ ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਮੈਗਾ ਪੀ.ਟੀ.ਐਮ. ਅਤੇ ਪੇਰੈਂਟਸ ਵਰਕਸ਼ਾਪ ਵਿੱਚ 20 ਲੱਖ ਤੋਂ ਵੱਧ ਮਾਪੇ ਸ਼ਾਮਲ ਹੋਏ। ਇਹ ਵਿਆਪਕ ਸਮਾਗਮ ਗਰਮੀਆਂ ਦੀਆਂ ਛੁੱਟੀਆਂ ਦੌਰਾਨ ਬੱਚਿਆਂ ਵਿੱਚ ਸਿੱਖਣ ਦੀ ਨਿਰੰਤਰਤਾ ਬਰਕਰਾਰ ਰੱਖਣ, ਛੁੱਟੀਆਂ ਦੇ ਹੋਮਵਰਕ ਪ੍ਰਬੰਧਨ ਅਤੇ ਸਕਾਰਾਤਮਕ ਰੁਟੀਨ ਬਣਾਉਣ ‘ਤੇ ਕੇਂਦ੍ਰਿਤ ਸੀ। ਇਸ ਵਿਆਪਕ ਸਮਾਗਮ ਦੇ ਉੱਚ-ਗੁਣਵੱਤਾ ਦੇ ਲਾਗੂਕਰਨ ਨੂੰ ਯਕੀਨੀ ਬਣਾਉਣ ਲਈ, ਸਾਰੇ ਅਧਿਆਪਕਾਂ ਅਤੇ ਸਕੂਲ ਮੁਖੀਆਂ ਨੂੰ ਲਾਈਵ ਯੂਟਿਊਬ ਸੈਸ਼ਨ ਰਾਹੀਂ ਸਿਖਲਾਈ ਦਿੱਤੀ ਗਈ। ਸਿੱਖਿਆ ਮੰਤਰੀ ਨੇ ਕਿਹਾ ਕਿ ਸਿਖਲਾਈ ਪ੍ਰਾਪਤ ਸਹਿਯੋਗੀ ਸਟਾਫ਼ ਅਤੇ ਸਰਗਰਮ ਸਕੂਲ ਪ੍ਰਬੰਧਨ ਕਮੇਟੀਆਂ ਨੇ ਮਾਪਿਆਂ ਦੀ ਲਾਮਬੰਦੀ, ਤਾਲਮੇਲ ਅਤੇ ਗਤੀਵਿਧੀਆਂ ਦਾ ਜ਼ਮੀਨੀ ਪੱਧਰ ‘ਤੇ ਲਾਗੂਕਰਨ ਵਿੱਚ ਭਰਪੂਰ ਸਮਰਥਨ ਦਿੱਤਾ। ਸ. ਹਰਜੋਤ ਸਿੰਘ ਬੈਂਸ ਨੇ ਇਸ ਉਪਲਬਧੀ ਨੂੰ ‘ਪੰਜਾਬ ਸਿੱਖਿਆ ਕ੍ਰਾਂਤੀ’ ਦਾ ਮੀਲ ਪੱਥਰ ਕਰਾਰ ਦਿੰਦਿਆਂ ਕਿਹਾ, “ਇਹ ਨੰਬਰ 1 ਰੈਂਕ ਸਿਰਫ਼ ਸਰਕਾਰ ਦਾ ਨਹੀਂ ਹੈ, ਸਗੋਂ ਹਰ ਮਾਂ-ਬਾਪ ਦਾ ਹੈ ਜਿਸ ਨੇ ਸਰਕਾਰੀ ਸਕੂਲਾਂ ਉੱਤੇ ਵਿਸ਼ਵਾਸ ਜਤਾਇਆ, ਹਰ ਵਿਦਿਆਰਥੀ ਜਿਸ ਨੇ ਮਿਹਨਤ ਕੀਤੀ ਅਤੇ ਹਰ ਅਧਿਆਪਕ ਜਿਸ ਨੇ ਕਿਤਾਬਾਂ ਤੋਂ ਪਰ੍ਹੇ ਜਾ ਕੇ ਸਿੱਖਿਆ ਦਿੱਤੀ। ਅਸੀਂ ਸਰਕਾਰੀ ਸਕੂਲਾਂ ਨੂੰ ਆਖਰੀ ਵਿਕਲਪ ਤੋਂ ਪਹਿਲੀ ਪਸੰਦ ਵਿੱਚ ਤਬਦੀਲ ਕੀਤਾ। ਦਹਾਕਿਆਂ ਤੋਂ ਇਹ ਮੰਨਿਆ ਜਾਂਦਾ ਸੀ ਕਿ ਸਰਕਾਰੀ ਸਕੂਲਾਂ ਵਿੱਚ ਮਿਆਰੀ ਸਿੱਖਿਆ ਸੰਭਵ ਨਹੀਂ ਹੈ ਪਰ ਪੰਜਾਬ ਨੇ ਇਸ ਨੂੰ ਗਲਤ ਸਾਬਤ ਕਰਕੇ ਦਿਖਾਇਆ। ਇਹ ਰੈਂਕ ਸਾਡੇ ਕਲਾਸਰੂਮਾਂ ਤੋਂ ਉਤਪੰਨ ਹੋਈ ਸਿੱਖਿਆ ਕ੍ਰਾਂਤੀ ਨੂੰ ਦਰਸਾਉਂਦਾ ਹੈ।”

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎️ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।