Wednesday, May 13, 2026
Home Blog Page 300

ਨਰੇਗਾ ਵਿੱਚ ਹੋਇਆ ਵੱਡਾ ਬਦਲਾਅ: ਹੁਣ ਘਰ ਬੈਠੇ ਕੰਮ ਕਰਨ ‘ਤੇ ਵੀ ਮਿਲੇਗੀ ਪੂਰੀ ਮਜ਼ਦੂਰੀ,ਮੁੱਖ ਮੰਤਰੀ ਮਾਨ ਨੇ ਖੋਲ੍ਹਿਆ ਖਜ਼ਾਨਾ

0

Punjab News:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮਨਰੇਗਾ ਸਕੀਮ ਵਿੱਚ ਇੱਕ ਕ੍ਰਾਂਤੀਕਾਰੀ ਫੈਸਲਾ ਲਿਆ ਹੈ, ਜਿਸ ਨਾਲ ਮਨਰੇਗਾ ਸਕੀਮ ਵਿੱਚ ਇੱਕ ਇਤਿਹਾਸਕ ਬਦਲਾਅ ਆਇਆ ਹੈ। ਹੁਣ ਮਜ਼ਦੂਰਾਂ ਨੂੰ ਨਾ ਸਿਰਫ਼ ਸਰਕਾਰੀ ਪ੍ਰੋਜੈਕਟਾਂ ‘ਤੇ ਕੰਮ ਕਰਨ ਲਈ, ਸਗੋਂ ਘਰ ਬੈਠੇ ਕੰਮ ਕਰਨ ਲਈ ਵੀ ਪੂਰੀ ਮਜ਼ਦੂਰੀ ਮਿਲੇਗੀ।ਨਰੇਗਾ ਅਧੀਨ ਰਜਿਸਟਰਡ ਅਤੇ ਨਰੇਗਾ ਕਾਰਡ ਰੱਖਣ ਵਾਲੇ ਮਜ਼ਦੂਰਾਂ ਨੂੰ ਹੁਣ ਘਰ ਬੈਠੇ ਕੰਮ ਕਰਨ ਲਈ ਵੀ ਪੂਰਾ ਲਾਭ ਮਿਲੇਗਾ। ਇਹ ਸਕੀਮ ਗਰੀਬ ਪਰਿਵਾਰਾਂ ਲਈ ਇੱਕ ਵੱਡੀ ਰਾਹਤ ਸਾਬਤ ਹੋਵੇਗੀ। ਜੇਕਰ ਕੋਈ ਮਜ਼ਦੂਰ 90 ਦਿਨਾਂ ਲਈ ਘਰ ਬੈਠੇ ਕੰਮ ਕਰਦਾ ਹੈ, ਤਾਂ ਉਸਦਾ ਪੂਰਾ ਰਿਕਾਰਡ ਰੱਖਿਆ ਜਾਵੇਗਾ ਅਤੇ ₹31,140 ਦੀ ਰਕਮ ਸਿੱਧੇ ਉਨ੍ਹਾਂ ਦੇ ਖਾਤੇ ਵਿੱਚ ਟ੍ਰਾਂਸਫਰ ਕੀਤੀ ਜਾਵੇਗੀ।ਨਰੇਗਾ ਸਕੀਮ ਅਧੀਨ ਹੁਣ ਬਹੁਤ ਸਾਰੀਆਂ ਸਹੂਲਤਾਂ ਸ਼ਾਮਲ ਕੀਤੀਆਂ ਗਈਆਂ ਹਨ। ਇਸ ਸਕੀਮ ਵਿੱਚ ਪੇਂਡੂ ਖੇਤਰਾਂ ਵਿੱਚ ਸੜਕ ਨਿਰਮਾਣ, ਤਲਾਅ ਨਿਰਮਾਣ, ਨਹਿਰ ਦੀ ਸਫਾਈ, ਰੁੱਖ ਲਗਾਉਣਾ ਅਤੇ ਪਾਣੀ ਸੰਭਾਲ ਦਾ ਕੰਮ ਸ਼ਾਮਲ ਹੈ।

ਇਹ ਵੀ ਪੜ੍ਹੋ  ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ ਕੈਡਿਟ ਪਾਰਸਦੀਪ ਅਤੇ ਯੁਵਰਾਜ ਬਣੇ ਭਾਰਤੀ ਜਲ ਸੈਨ ਵਿੱਚ ਅਫ਼ਸਰ

ਇਸ ਤੋਂ ਇਲਾਵਾ, ਕਿਸਾਨਾਂ ਨੂੰ ਬੰਨ੍ਹ ਬਣਾਉਣ, ਖੂਹ ਪੁੱਟਣ ਅਤੇ ਸਿੰਚਾਈ ਸਹੂਲਤਾਂ ਬਣਾਉਣ ਲਈ ਮਜ਼ਦੂਰੀ ਮਿਲੇਗੀ।ਇਸ ਯੋਜਨਾ ਦੀ ਸਭ ਤੋਂ ਮਹੱਤਵਪੂਰਨ ਵਿਸ਼ੇਸ਼ਤਾ ਇਹ ਹੈ ਕਿ ਮਜ਼ਦੂਰ ਹੁਣ ਆਪਣੇ ਘਰਾਂ ਵਿੱਚ ਪਖਾਨੇ ਬਣਾਉਣ, ਕੰਕਰੀਟ ਦੇ ਫਰਸ਼ ਵਿਛਾਉਣ, ਛੱਤਾਂ ਦੀ ਮੁਰੰਮਤ ਕਰਨ ਅਤੇ ਹੋਰ ਘਰੇਲੂ ਨਿਰਮਾਣ ਕੰਮ ਕਰਨ ਲਈ ਮਜ਼ਦੂਰੀ ਕਮਾ ਸਕਣਗੇ। ਇਸ ਨਾਲ ਗਰੀਬ ਪਰਿਵਾਰਾਂ ਨੂੰ ਦੋਹਰਾ ਲਾਭ ਮਿਲੇਗਾ – ਇੱਕ ਪਾਸੇ, ਉਨ੍ਹਾਂ ਦੇ ਘਰਾਂ ਦਾ ਵਿਕਾਸ ਹੋਵੇਗਾ, ਅਤੇ ਦੂਜੇ ਪਾਸੇ, ਉਨ੍ਹਾਂ ਨੂੰ ਰੁਜ਼ਗਾਰ ਵੀ ਮਿਲੇਗਾ।ਨਰੇਗਾ ਦੇ ਤਹਿਤ, ਹਰੇਕ ਮਜ਼ਦੂਰ ਨੂੰ ਪ੍ਰਤੀ ਦਿਨ ₹346 ਦੀ ਮਜ਼ਦੂਰੀ ਦਿੱਤੀ ਜਾਂਦੀ ਹੈ। ਹਰੇਕ ਪਰਿਵਾਰ ਨੂੰ ਇੱਕ ਵਿੱਤੀ ਸਾਲ ਵਿੱਚ ਘੱਟੋ-ਘੱਟ 100 ਦਿਨਾਂ ਦੇ ਰੁਜ਼ਗਾਰ ਦੀ ਗਰੰਟੀ ਹੈ। ਜੇਕਰ ਕਿਸੇ ਮਜ਼ਦੂਰ ਨੂੰ 15 ਦਿਨਾਂ ਦੇ ਅੰਦਰ ਕੰਮ ਨਹੀਂ ਮਿਲਦਾ, ਤਾਂ ਉਨ੍ਹਾਂ ਨੂੰ ਬੇਰੁਜ਼ਗਾਰੀ ਭੱਤਾ ਵੀ ਦਿੱਤਾ ਜਾਂਦਾ ਹੈ।ਇਸ ਯੋਜਨਾ ਦੇ ਤਹਿਤ ਔਰਤਾਂ ਨੂੰ ਵਿਸ਼ੇਸ਼ ਤਰਜੀਹ ਦਿੱਤੀ ਜਾਂਦੀ ਹੈ। ਕੁੱਲ ਕਾਰਜਬਲ ਦਾ ਘੱਟੋ-ਘੱਟ 33 ਪ੍ਰਤੀਸ਼ਤ ਔਰਤਾਂ ਲਈ ਰਾਖਵਾਂ ਹੈ।

ਇਹ ਵੀ ਪੜ੍ਹੋ  ਪੰਜਾਬ ਦੇ ਇਤਿਹਾਸ ਵਿੱਚ ਸਭ ਤੋਂ ਵੱਡਾ ਸੜਕ ਨਿਰਮਾਣ ਕਾਰਜ ਸ਼ੁਰੂ ਕਰਨ ਲਈ ਸਰਕਾਰ ਤਿਆਰ: ਮੁੱਖ ਮੰਤਰੀ

ਕੰਮ ਵਾਲੀ ਥਾਂ ‘ਤੇ ਪੀਣ ਵਾਲਾ ਪਾਣੀ, ਛਾਂ ਅਤੇ ਮੁੱਢਲੀ ਸਹਾਇਤਾ ਦੀਆਂ ਸਹੂਲਤਾਂ ਵੀ ਲਾਜ਼ਮੀ ਹਨ। ਛੋਟੇ ਬੱਚਿਆਂ ਵਾਲੀਆਂ ਔਰਤਾਂ ਲਈ ਕਰੈਚ ਵੀ ਪ੍ਰਦਾਨ ਕੀਤੇ ਜਾਂਦੇ ਹਨ।ਮਜ਼ਦੂਰਾਂ ਨੂੰ ਸਿੱਧੇ ਉਨ੍ਹਾਂ ਦੇ ਬੈਂਕ ਜਾਂ ਡਾਕਘਰ ਦੇ ਖਾਤਿਆਂ ਵਿੱਚ ਭੁਗਤਾਨ ਕੀਤਾ ਜਾਂਦਾ ਹੈ, ਜਿਸ ਨਾਲ ਵਿਚੋਲਿਆਂ ਨੂੰ ਖਤਮ ਕੀਤਾ ਜਾਂਦਾ ਹੈ। ਕੰਮ ਸ਼ੁਰੂ ਹੋਣ ਦੇ 15 ਦਿਨਾਂ ਦੇ ਅੰਦਰ ਮਜ਼ਦੂਰੀ ਦਾ ਭੁਗਤਾਨ ਕੀਤਾ ਜਾਣਾ ਚਾਹੀਦਾ ਹੈ। ਜੇਕਰ ਕੋਈ ਦੇਰੀ ਹੁੰਦੀ ਹੈ, ਤਾਂ ਮਜ਼ਦੂਰ ਨੂੰ ਮੁਆਵਜ਼ੇ ਵਜੋਂ ਇੱਕ ਵਾਧੂ ਰਕਮ ਦਿੱਤੀ ਜਾਂਦੀ ਹੈ।ਨਰੇਗਾ ਸਕੀਮ ਅਧੀਨ ਰਜਿਸਟ੍ਰੇਸ਼ਨ ਪੂਰੀ ਤਰ੍ਹਾਂ ਮੁਫ਼ਤ ਹੈ। 18 ਸਾਲ ਤੋਂ ਵੱਧ ਉਮਰ ਦਾ ਕੋਈ ਵੀ ਵਿਅਕਤੀ ਜੋ ਪੇਂਡੂ ਖੇਤਰ ਵਿੱਚ ਰਹਿੰਦਾ ਹੈ ਅਤੇ ਗੈਰ-ਹੁਨਰਮੰਦ ਹੱਥੀਂ ਕਿਰਤ ਕਰਨ ਦਾ ਇੱਛੁਕ ਹੈ, ਇਸ ਸਕੀਮ ਲਈ ਅਰਜ਼ੀ ਦੇ ਸਕਦਾ ਹੈ। ਰਜਿਸਟ੍ਰੇਸ਼ਨ ਦੇ 15 ਦਿਨਾਂ ਦੇ ਅੰਦਰ ਇੱਕ ਜੌਬ ਕਾਰਡ ਜਾਰੀ ਕੀਤਾ ਜਾਂਦਾ ਹੈ।ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਇਹ ਫੈਸਲਾ ਗਰੀਬ ਮਜ਼ਦੂਰਾਂ ਦੇ ਜੀਵਨ ਵਿੱਚ ਸਕਾਰਾਤਮਕ ਬਦਲਾਅ ਲਿਆਏਗਾ। ਉਨ੍ਹਾਂ ਨੇ ਸਾਰੇ ਯੋਗ ਮਜ਼ਦੂਰਾਂ ਨੂੰ ਅਪੀਲ ਕੀਤੀ ਕਿ ਉਹ ਜਲਦੀ ਤੋਂ ਜਲਦੀ ਨਰੇਗਾ ਅਧੀਨ ਰਜਿਸਟਰ ਹੋਣ ਅਤੇ ਇਸ ਸਕੀਮ ਦਾ ਪੂਰਾ ਲਾਭ ਲੈਣ। ਇਹ ਸਕੀਮ ਨਾ ਸਿਰਫ਼ ਰੁਜ਼ਗਾਰ ਪ੍ਰਦਾਨ ਕਰੇਗੀ ਸਗੋਂ ਪੇਂਡੂ ਖੇਤਰਾਂ ਦੇ ਸਮੁੱਚੇ ਵਿਕਾਸ ਵੱਲ ਵੀ ਅਗਵਾਈ ਕਰੇਗੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ ਕੈਡਿਟ ਪਾਰਸਦੀਪ ਅਤੇ ਯੁਵਰਾਜ ਬਣੇ ਭਾਰਤੀ ਜਲ ਸੈਨ ਵਿੱਚ ਅਫ਼ਸਰ

0

👉ਅਮਨ ਅਰੋੜਾ ਵੱਲੋਂ ਦੋਵੇਂ ਨੌਜਵਾਨ ਅਫਸਰਾਂ ਨੂੰ ਵਧਾਈ ਅਤੇ ਸੁਨਹਿਰੀ ਭਵਿੱਖ ਲਈ ਸ਼ੁਭਕਾਮਨਾਵਾਂ
SAS Nagar News:ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ, ਐਸ.ਏ.ਐਸ. ਨਗਰ (ਮੋਹਾਲੀ) ਦੇ ਦੋ ਸਾਬਕਾ ਕੈਡਿਟਾਂ ਨੂੰ ਕੇਰਲਾ ਦੇ ਏਝੀਮਾਲਾ ਵਿਖੇ ਕਰਵਾਈ ਗਈ ਇੰਡੀਅਨ ਨੇਵਲ ਅਕੈਡਮੀ (ਆਈ.ਐਨ.ਏ.) ਦੀ ਪਾਸਿੰਗ ਆਊਟ ਪਰੇਡ (ਪੀ.ਓ.ਪੀ.) ਵਿੱਚ ਭਾਰਤੀ ਜਲ ਸੈਨਾ ਵਿੱਚ ਅਫਸਰ ਵਜੋਂ ਕਮਿਸ਼ਨ ਮਿਲਿਆ ਹੈ। ਇਸ ਪਰੇਡ ਦਾ ਨਿਰੀਖਣ ਚੀਫ਼ ਆਫ਼ ਡਿਫੈਂਸ ਸਟਾਫ ਜਨਰਲ ਅਨਿਲ ਚੌਹਾਨ, ਪੀ.ਵੀ.ਐਸ.ਐਮ., ਯੂ.ਵਾਈ.ਐਸ.ਐਮ,. ਏ.ਵੀ.ਐਸ.ਐਮ., ਐਸ.ਐਮ., ਵੀ.ਐਸ.ਐਮ. ਵੱਲੋਂ ਕੀਤਾ ਗਿਆ।ਦੋਵੇਂ ਅਫਸਰ ਪਾਰਸਦੀਪ ਸਿੰਘ ਖੋਸਾ ਅਤੇ ਯੁਵਰਾਜ ਸਿੰਘ ਤੋਮਰ ਪੜ੍ਹੇ-ਲਿਖੇ ​​ਪਿਛੋਕੜ ਨਾਲ ਸਬੰਧਤ ਹਨ। ਫਰੀਦਕੋਟ ਜ਼ਿਲ੍ਹੇ ਦਾ ਰਹਿਣ ਵਾਲੇ ਪਾਰਸਦੀਪ ਸਿੰਘ ਖੋਸਾ ਦੀ ਮਾਤਾ ਜੀ.ਜੀ.ਐਸ. ਖਾਲਸਾ ਸਕੂਲ, ਭਲੂਰ ਦੇ ਪ੍ਰਿੰਸੀਪਲ ਹਨ ਅਤੇ ਉਸਦੇ ਪਿਤਾ ਗੁਰੂ ਨਾਨਕ ਮਿਸ਼ਨ ਗਰਲਜ਼ ਕਾਲਜ, ਬਾਘਾਪੁਰਾਣਾ ਦੇ ਡਾਇਰੈਕਟਰ ਹਨ।

ਇਹ ਵੀ ਪੜ੍ਹੋ  ਪੰਜਾਬ ਦੇ ਇਤਿਹਾਸ ਵਿੱਚ ਸਭ ਤੋਂ ਵੱਡਾ ਸੜਕ ਨਿਰਮਾਣ ਕਾਰਜ ਸ਼ੁਰੂ ਕਰਨ ਲਈ ਸਰਕਾਰ ਤਿਆਰ: ਮੁੱਖ ਮੰਤਰੀ

ਜਲੰਧਰ ਦਾ ਰਹਿਣ ਵਾਲਾ ਯੁਵਰਾਜ ਸਿੰਘ ਤੋਮਰ ਵੀ ਇੱਕ ਪੜ੍ਹੇ-ਲਿਖੇ ਪਰਿਵਾਰ ਨਾਲ ਸਬੰਧ ਰੱਖਦਾ ਹੈ। ਉਸਦੇ ਪਿਤਾ ਡਲਹੌਜ਼ੀ ਪਬਲਿਕ ਸਕੂਲ ਦੇ ਪ੍ਰਿੰਸੀਪਲ ਹਨ, ਅਤੇ ਉਸਦੀ ਮਾਤਾ ਉਸੇ ਸਕੂਲ ਵਿੱਚ ਕੋਆਰਡੀਨੇਟਰ ਅਤੇ ਮਨੋਵਿਗਿਆਨੀ ਹਨ। ਜ਼ਿਕਰਯੋਗ ਹੈ ਕਿ ਯੁਵਰਾਜ ਦਾ ਛੋਟਾ ਭਰਾ ਇਸ ਸਮੇਂ ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਵਿੱਚ ਸਿਖਲਾਈ ਲੈ ਰਿਹਾ ਹੈ।ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਨੇ ਪਾਰਸਦੀਪ ਸਿੰਘ ਖੋਸਾ ਅਤੇ ਯੁਵਰਾਜ ਸਿੰਘ ਤੋਮਰ ਨੂੰ ਉਨ੍ਹਾਂ ਦੀ ਸ਼ਾਨਦਾਰ ਪ੍ਰਾਪਤੀ ਦੀ ਸ਼ਲਾਘਾ ਕਰਦਿਆਂ ਵਧਾਈ ਦਿੱਤੀ।

ਇਹ ਵੀ ਪੜ੍ਹੋ  ਅਚਨਚੇਤ ਬਿਨ੍ਹਾਂ ਸੁਰੱਖਿਆ ਕਾਫ਼ਲੇ ਤੜਕੇ 4 ਵਜੇਂ ਬੱਸ ਅੱਡੇ ‘ਚ ਪੁੱਜੇ CM Bhagwant Mann

ਸ੍ਰੀ ਅਰੋੜਾ ਨੇ ਉਨ੍ਹਾਂ ਦੇ ਸੁਨਹਿਰੀ ਭਵਿੱਖ ਦੀ ਕਾਮਨਾ ਕਰਦਿਆਂ ਆਸ ਪ੍ਰਗਟਾਈ ਕਿ ਉਹ ਪੂਰੀ ਤਨਦੇਹੀ ਨਾਲ ਦੇਸ਼ ਦੀ ਸੇਵਾ ਕਰਦੇ ਰਹਿਣਗੇ ਅਤੇ ਪੰਜਾਬ ਦਾ ਸਿਰ ਉੱਚਾ ਕਰਨਗੇ।ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਦੇ ਡਾਇਰੈਕਟਰ ਮੇਜਰ ਜਨਰਲ ਅਜੈ ਐਚ. ਚੌਹਾਨ, ਵੀ.ਐਸ.ਐਮ. (ਸੇਵਾਮੁਕਤ) ਨੇ ਇਨ੍ਹਾਂ ਅਫਸਰਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਸ ਪ੍ਰਾਪਤੀ ਨਾਲ, ਇਸ ਸੰਸਥਾ ਦੇ ਕੁੱਲ 181 ਕੈਡਿਟ ਹਥਿਆਰਬੰਦ ਸੈਨਾਵਾਂ ਵਿੱਚ ਕਮਿਸ਼ਨਡ ਅਫ਼ਸਰ ਬਣੇ ਹਨ ਜਿਨ੍ਹਾਂ ਵਿੱਚ ਭਾਰਤੀ ਜਲ ਸੈਨਾ ਵਿੱਚ 22 ਕੈਡਿਟ ਸ਼ਾਮਲ ਹੋਏ ਹਨ। ਉਨ੍ਹਾਂ ਨੇ ਇਸ ਸਫਲਤਾ ਦਾ ਸਿਹਰਾ ਪੰਜਾਬ ਦੇ ਲੋਕਾਂ ਦੀ ਬਹਾਦਰੀ ਨੂੰ ਦਿੱਤਾ, ਜਿਸ ਨਾਲ ਇਹ ਸੂਬੇ ਲਈ ਇੱਕ ਮਾਣ ਵਾਲਾ ਪਲ ਬਣ ਗਿਆ।

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਵਿਖੇ 16ਵੇਂ ਕੋਰਸ ਲਈ ਦਾਖਲਾ ਪ੍ਰੀਖਿਆ 4 ਜਨਵਰੀ ਨੂੰ
ਮੇਜਰ ਜਨਰਲ ਅਜੈ ਐਚ. ਚੌਹਾਨ ਨੇ ਦੱਸਿਆ ਕਿ ਇੰਸਟੀਚਿਊਟ ਵਿਖੇ 16ਵੇਂ ਕੋਰਸ ਲਈ ਦਾਖਲਾ ਪ੍ਰਕਿਰਿਆ ਅਧੀਨ ਹੈ। ਇਸ ਇੰਸਟੀਚਿਊਟ ਰਾਹੀਂ ਐਨ.ਡੀ.ਏ. ਵਿੱਚ ਸ਼ਾਮਲ ਹੋਣ ਦੇ ਚਾਹਵਾਨ 10ਵੀਂ ਜਮਾਤ ਦੇ ਵਿਦਿਆਰਥੀ 15 ਦਸੰਬਰ, 2025 ਤੱਕ https://recruitment-portal.in ਉਤੇ ਆਨਲਾਈਨ ਅਪਲਾਈ ਕਰ ਸਕਦੇ ਹਨ। ਇਸ ਕੋਰਸ ਸਬੰਧੀ ਦਾਖਲਾ ਪ੍ਰੀਖਿਆ 4 ਜਨਵਰੀ, 2026 (ਐਤਵਾਰ) ਨੂੰ ਹੋਵੇਗੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਕੰਚਨਪ੍ਰੀਤ ਦੀ ਗ੍ਰਿਫਤਾਰੀ ਹਾਈ ਕੋਰਟ ਦੇ ਹੁਕਮਾਂ ਦੀ ਉਲੰਘਣਾ: ਅਕਾਲੀ ਦਲ

0

👉ਅਰ਼ਸਦੀਪ ਸਿੰਘ ਕਲੇਰ ਨੇ ਹਾਈ ਕੋਰਟ ਦੇ ਦਖਲ ਦਾ ਕੀਤਾ ਧੰਨਵਾਦ ਜਿਸਨੇ ਕੇਸ ਵਿਚ ਪੁਲਿਸ ਰਿਮਾਂਡ ’ਤੇ ਰੋਕ ਲਗਾਈ
Chandigarh News: ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕਿਹਾ ਕਿ ਤਰਨ ਤਾਰਨ ਤੋਂ ਅਕਾਲੀ ਦਲ ਦੇ ਉਮੀਦਵਾਰ ਸੁਖਵਿੰਦਰ ਕੌਰ ਰੰਧਾਵਾ ਦੇ ਸਪੁੱਤਰੀ ਕੰਚਨਪ੍ਰੀਤ ਕੌਰ ਦੀ ਗ੍ਰਿਫਤਾਰੀ ਹਾਈ ਕੋਰਟ ਦੇ ਹੁਕਮਾਂ ਦੀ ਉਲੰਘਣਾ ਹੈ ਤੇ ਪਾਰਟੀ ਨੇ ਅਦਾਲਤ ਵੱਲੋਂ ਦਖਲ ਦਿੰਦਿਆਂ ਕੇਸ ਵਿਚ ਪੁਲਿਸ ਰਿਮਾਂਡ ’ਤੇ ਮੁਕੱਦਮਾ ਅਦਾਲਤ ਵਿਚ ਅੱਜ ਦੇਰ ਸ਼ਾਮ ਸੁਣਵਾਈ ਤੱਕ ਰੋਕ ਲਾਉਣ ਦਾ ਧੰਨਵਾਦ ਕੀਤਾ।ਇਥੇ ਇਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਅਕਾਲੀ ਦਲ ਦੇ ਲੀਗਲ ਸੈਲ ਦੇ ਮੁਖੀ ਐਡਵੋਕੇਟ ਅਰਸ਼ਦੀਪ ਸਿੰਘ ਕਲੇਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ, ਸੂਬੇ ਦੇ ਡੀ ਜੀ ਪੀ ਅਤੇ ਉਚ ਪੁਲਿਸ ਅਧਿਕਾਰੀਆਂ ਨੇ ਕੰਚਨਪ੍ਰੀਤ ਕੌਰ ਖਿਲਾਫ ਦਰਜ ਚਾਰ ਕੇਸਾਂ ਵਿਚ ਉਹਨਾਂ ਨੂੰ ਅੰਤਰਿਮ ਜ਼ਮਾਨਤ ਦਿੱਤੀ ਹੈ ਪਰ ਹੁਣ ਇਕ ਹੋਰ ਮਾਮਲੇ ਵਿਚ ਗੈਰ ਜ਼ਮਾਨਤੀ ਧਾਰਾਵਾਂ ਉਹਨਾਂ ਖਿਲਾਫ ਲਗਾ ਦਿੱਤੀਆਂ ਗਈਆਂ ਹਨ।

ਇਹ ਵੀ ਪੜ੍ਹੋ  ਹੜਤਾਲੀ Rodaways ਕਾਮਿਆਂ ਵਿਰੂਧ Punjab Govt ਦਾ ਵੱਡਾ Action; ਪ੍ਰਧਾਨ ਸਮੇਤ ਕਈਆਂ ਨੂੰ ਨੌਕਰੀ ਤੋਂ ਕੱਢਿਆ

ਉਹਨਾਂ ਕਿਹਾ ਕਿ ਸਪਸ਼ਟ ਹੈ ਕਿ ਆਪ ਸਰਕਾਰ ਨੇ ਪੁਲਿਸ ’ਤੇ ਕੰਚਨਪ੍ਰੀਤ ਨੂੰ ਬਦਲਾਖੋਰੀ ਦੇ ਮਾਮਲੇ ਵਿਚ ਗ੍ਰਿਫਤਾਰ ਕਰਨ ਲਈ ਦਬਾਅ ਬਣਾਇਆ।ਉਹਨਾਂ ਜ਼ੋਰ ਦੇ ਕੇ ਕਿਹਾ ਕਿ ਆਪ ਸਰਕਾਰ ਕੰਚਨਪ੍ਰੀਤ ਦੇ ਖਿਲਾਫ ਗਲਤ ਬਿਰਤਾਂਤ ਸਿਰਜਣਾ ਚਾਹੁੰਦੀ ਹੈ ਤੇ ਕਿਹਾ ਕਿ ਕੇਸ ਦੀ ਅਸਲੀਅਤ ਇਹ ਹੈ ਕਿ ਉਹਨਾਂ ਦੇ ਖਿਲਾਫ ਕੋਈ ਵੀ ਅਪਰਾਧਿਕ ਮਾਮਲਾ ਚੋਣਾਂ ਤੋਂ ਪਹਿਲਾਂ ਨਹੀਂ ਬਣਦਾ ਸੀ। ਉਹਨਾਂ ਕਿਹਾ ਕਿ ਪੁਲਿਸ ਅਫਸਰਾਂ ਜਿਹਨਾਂ ਨੇ ਕੰਚਨਪ੍ਰੀਤ ਖਿਲਾਫ ਝੂਠੇ ਕੇਸ ਦਰਜ ਕੀਤੇ ਅਤੇ ਹੁਣ ਉਹਨਾਂ ਨੂੰ ਨਿਯਮਾਂ ਦੀ ਉਲੰਘਣਾ ਕਰਦਿਆਂ ਗ੍ਰਿਫਤਾਰ ਕੀਤਾ ਹੈ, ਨੂੰ ਅਦਾਲਤਾਂ ਵਿਚ ਆਪਣੀਆਂ ਗੈਰ ਕਾਨੂੰਨੀ ਕਾਰਵਾਈਆਂ ਜਵਾਬ ਦੇਣਾ ਪਵੇਗਾ।ਐਡਵੋਕੇਟ ਅਰਸ਼ਦੀਪ ਸਿੰਘ ਕਲੇਰ ਨੇ ਦੱਸਿਆ ਕਿ ਉਹਨਾਂ ਨੇ ਹਾਈ ਕੋਰਟ ਵਿਚ ਪਟੀਸ਼ਨ ਦਾਇਰ ਕੀਤੀ ਸੀ ਜਿਸਨੇ ਮੁਕੱਦਮਾ ਅਦਾਲਤ ਨੂੰ ਹਦਾਇਤ ਕੀਤੀ ਹੈ ਕਿ ਉਦੋਂ ਤੱਕ ਕੰਚਨਪ੍ਰੀਤ ਦਾ ਰਿਮਾਂਡ ਨਾ ਦਿੱਤਾ ਜਾਵੇ ਜਦੋਂ ਤੱਕ ਕੰਚਨਪ੍ਰੀਤ ਦੇ ਵਕੀਲ ਅਦਾਲਤ ਵਿਚ ਨਹੀਂ ਪਹੁੰਚ ਜਾਂਦੇ।

ਇਹ ਵੀ ਪੜ੍ਹੋ  Bathinda ਦੇ ਪ੍ਰੇਮੀ ਨਾਲ ਮਿਲਕੇ Faridkot ‘ਚ ਪਤਨੀ ਨੇ ਪਤੀ ਨੂੰ ਮਾ+ਰਿਆ; ਪਤਨੀ ਗ੍ਰਿਫਤਾਰ, ਪ੍ਰੇਮੀ ਫ਼ਰਾਰ

ਉਹਨਾਂ ਕਿਹਾ ਕਿ ਇਸ ਮਗਰੋਂ ਹੀ ਮੁਕੱਦਮਾ ਅਦਾਲਤ ਇਹ ਫੈਸਲਾ ਕਰੇਗੀ ਕਿ ਕੀ ਜ਼ਮਾਨਤਯੋਗ ਐਫ ਆਈ ਆਰ ਵਿਚ ਜੋੜੀ ਗਈ ਗੈਰ ਜ਼ਮਾਨਤਯੋਗ ਧਾਰਾ ਸਹੀ ਹੈ ਜਾਂ ਨਹੀਂ।ਇਸ ਦੌਰਾਨ ਅਕਾਲੀ ਦਲ ਨੇ ਕਿਹਾ ਕਿ ਝੂਠੇ ਦੋਸ਼ਾਂ ਹੇਠ ਇਕ ਨੌਜਵਾਨ ਮਹਿਲਾ ਆਗੂ ਨੂੰ ਨਿਸ਼ਾਨਾ ਬਣਾ ਕੇ ਆਪ ਸਰਕਾਰ ਨੇ ਦਰਸਾ ਦਿੱਤਾ ਹੈ ਕਿ ਇਹ ਪੰਜਾਬ ਦੀਆਂ ਧੀਆਂ ਦਾ ਸਤਿਕਾਰ ਜਾਂ ਕਾਨੂੰਨ ਦਾ ਸਤਿਕਾਰ ਨਹੀਂ ਕਰਦੀ।ਇਸ ਮੌਕੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਸਾਰੀਆਂ ਲੋਕਤੰਤਰੀ, ਸਮਾਜਿਕ ਤੇ ਮਹਿਲਾ ਸੰਗਠਨਾਂ ਨੂੰ ਅਪੀਲ ਕੀਤੀ ਕਿ ਉਹ ਸਿਆਸੀ ਵਿਚਾਰਧਾਰਾ ਤੋਂ ਉਪਰ ਉਠ ਕੇ ਸੱਤਾ ਦੀ ਘਿਨੌਣੀ ਦੁਰਵਰਤੋਂ ਦੀ ਨਿਖੇਧੀ ਕੀਤੀ। ਉਹਨਾਂ ਕਿਹਾ ਕਿ ਇਸ ਗੁਨਾਹ ਨੂੰ ਸ਼ੁਰੂਆਤ ਵਿਚ ਹੀ ਨੱਪ ਦੇਣਾ ਚਾਹੀਦਾ ਹੈ। ਉਹਨਾਂ ਕਿਹਾ ਕਿ ਸਾਡੇ ਮਹਾਨ ਗੁਰੂਆਂ ਪੀਰਾਂ ਦੀ ਧਰਤੀ ’ਤੇ ਅਜਿਹੇ ਗੈਰ ਸੰਵਿਧਾਨਕ ਕਾਰਜ ਨਹੀਂ ਹੋਣ ਦਿੱਤੇ ਜਾ ਸਕਦੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

 

Bathinda ਦੇ ਪ੍ਰੇਮੀ ਨਾਲ ਮਿਲਕੇ Faridkot ‘ਚ ਪਤਨੀ ਨੇ ਪਤੀ ਨੂੰ ਮਾ+ਰਿਆ; ਪਤਨੀ ਗ੍ਰਿਫਤਾਰ, ਪ੍ਰੇਮੀ ਫ਼ਰਾਰ

0

Faridkot News: ਬੀਤੀ ਰਾਤ ਜ਼ਿਲ੍ਹੇ ਦੇ ਪਿੰਡ ਸੁੱਖਣਵਾਲਾ ਵਿਖੇ ਇੱਕ ਦੁਖਦਾਈ ਘਟਨਾ ਵਾਪਰਨ ਦੀ ਖ਼ਬਰ ਸਾਹਮਣੇ ਆਈ ਹੈ। ਕਰੀਬ ਦੋ ਸਾਲ ਪਹਿਲਾਂ ਇਸ ਪਿੰਡ ਦੇ ਨੌਜਵਾਨ ਗੁਰਵਿੰਦਰ ਸਿੰਘ ਨਾਲ ਵਿਆਹੀ ਰੁਪਿੰਦਰ ਕੌਰ ਨਾਂ ਦੀ ਲੜਕੀ ਨੇ ਆਪਣੇ ਬਠਿੰਡਾ ਜ਼ਿਲ੍ਹੇ ਨਾਲ ਸਬੰਧਤ ਕਥਿਤ ਪ੍ਰੇਮੀ ਨਾਲ ਮਿਲਕੇ ਆਪਣੇ ਹੀ ਪਤੀ ਦਾ ਕਤਲ ਕਰ ਦਿੱਤਾ ਗਿਆ। ਘਟਨਾ ਦਾ ਪਤਾ ਲੱਗਦੇ ਹੀ ਪੁਲਿਸ ਵੱਲੋਂ ਪਤਨੀ ਨੂੰ ਹਿਰਾਸਤ ਵਿਚ ਲੈ ਲਿਆ ਗਿਆ ਹੈ ਜਦਕਿ ਪ੍ਰੇਮੀ ਹਾਲੇ ਫ਼ਰਾਰ ਦਸਿਆ ਜਾ ਰਿਹਾ। ਇਸ ਸਬੰਧ ਵਿਚ ਪੁਲਿਸ ਵੱਲੋਂ ਮ੍ਰਿਤਕ ਦੀ ਭੈਣ ਦੇ ਬਿਆਨਾਂ ਉੱਪਰ ਪਰਚਾ ਦਰਜ਼ ਕੀਤਾ ਹੈ।

ਇਹ ਵੀ ਪੜ੍ਹੋ ਹੜਤਾਲੀ Rodaways ਕਾਮਿਆਂ ਵਿਰੂਧ Punjab Govt ਦਾ ਵੱਡਾ Action; ਪ੍ਰਧਾਨ ਸਮੇਤ ਕਈਆਂ ਨੂੰ ਨੌਕਰੀ ਤੋਂ ਕੱਢਿਆ

ਘਟਨਾ ਦੀ ਪੁਸ਼ਟੀ ਕਰਦਿਆਂ ਥਾਣਾ ਸਦਰ ਫ਼ਰੀਦਕੋਟ ਦੇ ਐਸਐਚਓ ਇੰਸਪੈਕਟਰ ਰਾਜੇਸ਼ ਕੁਮਾਰ ਨੇ ਦਸਿਆ ਕਿ, ” ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਪ੍ਰਵਾਰ ਨੂੰ ਸੌਂਪ ਦਿੱਤੀ ਹੈ ਤੇ ਘਟਨਾ ਦੀ ਜਾਂਚ ਜਾਰੀ ਹੈ। ” ਮਿਲੀ ਜਾਣਕਾਰੀ ਦੇ ਮੁਤਾਬਕ ਗੁਰਵਿੰਦਰ ਸਿੰਘ ਦਾ ਵਿਆਹ ਕੈਨੇਡਾ ਰਹਿੰਦੀ ਰੁਪਿੰਦਰ ਕੌਰ ਦੇ ਨਾਲ ਨਵੰਬਰ 2023 ਵਿਚ ਹੋਇਆ ਸੀ। ਜਿਸਤੋਂ ਬਾਅਦ ਉਹ ਜਨਵਰੀ 2024 ਵਿਚ ਕੈਨੇਡਾ ਵਾਪਸ ਚਲੀ ਗਈ ਤੇ ਇੱਕ ਸਾਲ ਬਾਅਦ ਆਪਣੇ ਸਹੁਰੇ ਪਿੰਡ ਆ ਗਈ। ਮ੍ਰਿਤਕ ਦੇ ਪ੍ਰਵਾਰ ਵੱਲੋਂ ਪੁਲਿਸ ਨੂੰ ਦਿੱਤੀ ਜਾਣਕਾਰੀ ਅਨੁਸਾਰ ਕੈਨੇਡਾ ਰਹਿੰਦੇ ਸਮੇਂ ਹੀ ਰੁਪਿੰਦਰ ਦੇ ਕਥਿਤ ਤੌਰ ‘ਤੇ ਬੱਲੂਆਣਾ ਵਾਸੀ ਇੱਕ ਨੌਜਵਾਨ ਹਰਕਮਲਪ੍ਰੀਤ ਸਿੰਘ ਨਾਲ ਨਜਾਇਜ਼ ਸਬੰਧ ਬਣ ਗਏ, ਜਿਸਦਾ ਪਤਾ ਗੁਰਵਿੰਦਰ ਨੂੰ ਵੀ ਲੱਗ ਗਿਆ।

ਇਹ ਵੀ ਪੜ੍ਹੋ ਅਚਨਚੇਤ ਬਿਨ੍ਹਾਂ ਸੁਰੱਖਿਆ ਕਾਫ਼ਲੇ ਤੜਕੇ 4 ਵਜੇਂ ਬੱਸ ਅੱਡੇ ‘ਚ ਪੁੱਜੇ CM Bhagwant Mann

ਉਸਨੇ ਆਪਣੀ ਪਤਨੀ ਨੂੰ ਇਹ ਸਬੰਧ ਖ਼ਤਮ ਕਰਨ ਲਈ ਦਬਾਅ ਪਾਇਆ, ਜਿਸ ਕਾਰਨ ਦੋਨਾਂ ਵਿਚਕਾਰ ਤਣਾਅ ਰਹਿਣ ਲੱਗਿਆ। ਇਸੇ ਕਾਰਨ ਦੇ ਚੱਲਦਿਆਂ ਬੀਤੀ ਰਾਤ ਮਕਾਨ ਦੇ ਉੱਪਰ ਕਮਰੇ ਵਿਚ ਪਏ ਹੋਏ ਗੁਰਵਿੰਦਰ ਸਿੰਘ ਦੀ ਮੌਤ ਹੋ ਗਈ। ਜਿਸਤੋਂ ਬਾਅਦ ਪਤਨੀ ਨੇ ਅੱਧੀ ਰਾਤ ਨੂੰ ਖੁਦ ਹੀ ਰੌਲਾ ਪਾ ਦਿੱਤਾ, ਜਿਸ ਕਾਰਨ ਪ੍ਰਵਾਰ ਤੇ ਪਿੰਡ ਵਾਸੀ ਮੌਕੇ ‘ਤੇ ਪਹੁੰਚੇ। ਪੁਲਿਸ ਅਧਿਕਾਰੀਆਂ ਮੁਤਾਬਕ ਬੇਸ਼ੱਕ ਪੋਸਟਮਾਰਟਮ ਹੋ ਗਿਆ ਹੈ ਪ੍ਰੰਤੂ ਮੌਤ ਦੇ ਸਪੱਸ਼ਟ ਕਾਰਨ ਰੀਪੋਰਟ ਤੋਂ ਬਾਅਦ ਹੀ ਸਾਹਮਣੇ ਆਉਣਗੇ। ਹਾਲਾਂਕਿ ਸ਼ੱਕ ਜਾਹਰ ਕੀਤਾ ਜਾ ਰਿਹਾ ਕਿ ਇਹ ਕਤਲ ਗਲਾ ਘੁੱਟ ਕੇ ਕੀਤਾ ਗਿਆ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Silver Oaks School Sushant City-2 Bathinda ਵਿਖੇ ਕਰੀਅਰ ਕਾਉਂਸਲਿੰਗ ਵਰਕਸ਼ਾਪ ਦਾ ਆਯੋਜਨ

0

Bathinda News: Silver Oaks School Sushant City-2 Bathinda ਨੇ ਵਿਦਿਆਰਥੀਆਂ ਨੂੰ ਅਕਾਦਮਿਕ ਅਤੇ ਕਰੀਅਰ ਫੈਸਲਿਆਂ ਵੱਲ ਪ੍ਰੇਰਿਤ ਕਰਨ ਲਈ ਸੱਤਵੀਂ ਜਮਾਤ ਤੋਂ ਲ਼ੈ ਕੇ ਬਾਰਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਲਈ ਕਰੀਅਰ ਕਾਉਂਸਲਿੰਗ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ।ਸੈਸ਼ਨ ਦੀ ਸ਼ੁਰੂਆਤ ਵਿਪੁਲ ਬਜਾਜ ਜੋਕਿ ਇੱਕ ਪ੍ਰਸਿੱਧ ਟੈਕਨਾਲੋਜਿਸਟ ਉੱਦਮੀ ਅਤੇ IIT ਕਾਨਪੁਰ ਦੇ ਸੋਨ ਤਗਮਾ ਜੇਤੂ ਦੁਆਰਾ ਕੀਤਾ ਗਿਆ। ਵਿਪਨ ਬਜਾਜ ਨੇ ਵਿਦਿਆਰਥੀਆਂ ਨਾਲ ਗੱਲਬਾਤ ਕਰਦਿਆਂ ਵੱਖ-ਵੱਖ ਉਭਰਦੇ ਕਰੀਅਰ ਦੇ ਮੌਕੇ ਜਰੂਰੀ ਭਵਿੱਖੀ ਹੁਨਰ, ਪ੍ਰਤੀਯੋਗੀ ਪ੍ਰੀਖਿਆ ਦੇ ਮਾਰਗਾਂ ਅਤੇ ਮਜਬੂਤ ਅਕਾਦਮਿਕ ਨੀਂਹ ਬਣਾਉਣ ਦੀ ਮਹੱਤਤਾ ਬਾਰੇ ਚਰਚਾ ਕੀਤੀ।

ਇਹ ਵੀ ਪੜ੍ਹੋ ਪੰਜਾਬ ਦੇ ਇਤਿਹਾਸ ਵਿੱਚ ਸਭ ਤੋਂ ਵੱਡਾ ਸੜਕ ਨਿਰਮਾਣ ਕਾਰਜ ਸ਼ੁਰੂ ਕਰਨ ਲਈ ਸਰਕਾਰ ਤਿਆਰ: ਮੁੱਖ ਮੰਤਰੀ

ਉਹਨਾਂ ਨੇ ਸਿਖਿਆਰਥੀਆਂ ਨੂੰ ਆਪਣੀਆਂ ਰੁਚੀਆਂ ਦੀ ਪੜਚੋਲ ਕਰਨ ਉਤਸੁਕਤਾ ਨੂੰ ਅਪਣਾਉਣ ਅਤੇ ਅਰਥ ਪੂਰਨ ਲੰਬੇ ਸਮੇਂ ਦੇ ਟੀਚੇ ਨਿਰਧਾਰਿਤ ਕਰਨ ਲਈ ਉਤਸਾਹਿਤ ਕੀਤਾ। ਉਹਨਾਂ ਨੇ ਵਿਕਾਸ ਦੀ ਮਾਨਸਿਕਤਾ ਵਿਕਸਿਤ ਕਰਨ ਚੁਣੌਤੀਆਂ ਨਾਲ ਆਤਮ ਵਿਸ਼ਵਾਸ ਨਾਲ ਨਜਿੱਠਣ ਅਤੇ ਤੇਜ਼ ਤਕਨੀਕੀ ਤਰੱਕੀ ਦੁਆਰਾ ਆਕਾਰ ਪ੍ਰਾਪਤ ਦੁਨੀਆਂ ਦੇ ਅਨੁਕੂਲ ਹੋਣ ਲਈ ਵਿਹਾਰਕ ਰਣਨੀਤੀਆਂ ਵੀ ਸਾਂਝੀਆਂ ਕੀਤੀਆਂ। ਉਹਨਾਂ ਦਾ ਸ਼ਕਤੀਸ਼ਾਲੀ ਸੰਦੇਸ਼ “ਤੁਹਾਡੀਆਂ ਚੋਣਾਂ, ਤੁਹਾਡੇ ਭਵਿੱਖ ਨੂੰ ਆਕਾਰ ਦਿੰਦੀਆਂ ਹਨ” ਵਿਦਿਆਰਥੀਆਂ ਦੇ ਦਿਲਾਂ ਵਿੱਚ ਡੁੰਘਾਈ ਨਾਲ ਗੂੰਜਿਆ।

ਇਹ ਵੀ ਪੜ੍ਹੋ ਹੜਤਾਲੀ Rodaways ਕਾਮਿਆਂ ਵਿਰੂਧ Punjab Govt ਦਾ ਵੱਡਾ Action; ਪ੍ਰਧਾਨ ਸਮੇਤ ਕਈਆਂ ਨੂੰ ਨੌਕਰੀ ਤੋਂ ਕੱਢਿਆ

ਵਿਦਿਆਰਥੀਆਂ ਨੇ ਉਤਸ਼ਾਹ ਨਾਲ ਪ੍ਰਸ਼ਨ-ਉੱਤਰ ਸੈਸ਼ਨ ਵਿੱਚ ਭਾਗ ਲਿਆ। ਉਹਨਾਂ ਨੇ ਸੈਸ਼ਨ ਨੂੰ ਪ੍ਰੇਰਨਾਦਾਇਕ, ਗਿਆਨਵਾਨ ਅਤੇ ਅੱਗੇ ਆਉਣ ਵਾਲੇ ਮੌਕਿਆਂ ਦੇ ਵਿਸ਼ਾਲ ਖੇਤਰ ਨੂੰ ਸਮਝਿਆਂ।ਇਸ ਮੌਕੇ ਤੇ ਬੋਲਦਿਆਂ ਪ੍ਰਿੰਸੀਪਲ ਸ਼੍ਰੀਮਤੀ ਨੀਤੂ ਅਰੋੜਾ ਨੇ ਕਿਹਾ।ਇਸ ਸੈਸ਼ਨ ਦਾ ਉਦੇਸ਼ ਸੱਤਵੀਂ ਤੋਂ ਬਾਰਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਅੱਜ ਵਿਸ਼ਾਲ ਕਰੀਅਰ ਵਿਕਲਪਾਂ ਬਾਰੇ ਸਹੀ ਦਿਸ਼ਾ ਨਿਰਦੇਸ਼ ਦੇਣਾ ਸੀ ਅਤੇ ਜਿਨ੍ਹਾਂ ਲਈ ਉਨ੍ਹਾਂ ਨੂੰ ਮਾਰਗਦਰਸ਼ਨ ਦੀ ਲੋੜ ਹੈ। ਉਨ੍ਹਾਂ ਨੇ ਆਏ ਹੋਏ ਮਾਹਰ ਦੇ ਯਤਨਾਂ ਦੀ ਸ਼ਲਾਘਾ ਕੀਤੀ ਅਤੇ ਉਨ੍ਹਾਂ ਨੂੰ ਪ੍ਰਸੰਸਾ ਦਾ ਚਿੰਨ੍ਹ ਦੇ ਕੇ ਸੈਸ਼ਨ ਦੀ ਵੀ ਸ਼ਲਾਘਾ ਕੀਤੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਪੰਜਾਬ ਦੇ ਇਤਿਹਾਸ ਵਿੱਚ ਸਭ ਤੋਂ ਵੱਡਾ ਸੜਕ ਨਿਰਮਾਣ ਕਾਰਜ ਸ਼ੁਰੂ ਕਰਨ ਲਈ ਸਰਕਾਰ ਤਿਆਰ: ਮੁੱਖ ਮੰਤਰੀ

0

👉ਅਗਲੇ ਸਾਲ ਦੇ ਅੰਤ ਤੱਕ 16,209 ਕਰੋੜ ਰੁਪਏ ਦੀ ਲਾਗਤ ਨਾਲ 44,920 ਕਿਲੋਮੀਟਰ ਸੜਕਾਂ ਦਾ ਨਿਰਮਾਣ ਕੰਮ ਮੁਕੰਮਲ ਕਰਨ ਬਾਰੇ ਦੱਸਿਆ
👉ਪੀ.ਆਰ.ਟੀ.ਸੀ. ਕਰਮਚਾਰੀਆਂ ਦੀਆਂ ਮੰਗਾਂ ਉੱਤੇ ਹਮਦਰਦੀ ਨਾਲ ਵਿਚਾਰ ਕਰਨ ਦਾ ਭਰੋਸਾ
Chandigarh News:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 16,209 ਕਰੋੜ ਰੁਪਏ ਦੀ ਕੁੱਲ ਲਾਗਤ ਨਾਲ 44,920 ਕਿਲੋਮੀਟਰ ਸੜਕਾਂ ਦੇ ਨਿਰਮਾਣ ਦੇ ਟੀਚੇ ਨਾਲ ਸੂਬੇ ਦੇ ਇਤਿਹਾਸ ਵਿੱਚ ਸਭ ਤੋਂ ਵੱਡਾ ਸੜਕ ਨਿਰਮਾਣ ਕਾਰਜ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ।ਵਧੇਰੇ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਅਗਲੇ ਸਾਲ ਦੇ ਅੰਤ ਤੱਕ ਪੰਜਾਬ ਦੇ ਸਾਰੇ ਪਿੰਡਾਂ, ਕਸਬਿਆਂ ਤੇ ਸ਼ਹਿਰਾਂ ਵਿੱਚ ਕੁੱਲ 16209 ਕਰੋੜ ਰੁਪਏ ਦੀ ਲਾਗਤ ਨਾਲ 44,920 ਕਿਲੋਮੀਟਰ ਸੜਕਾਂ ਦਾ ਨਿਰਮਾਣ ਕਾਰਜ ਨੇਪਰੇ ਚਾੜ੍ਹਨ ਦਾ ਫੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਸੜਕਾਂ ਦੇ ਨਿਰਮਾਣ ਵਿੱਚ ਵਿਸ਼ਵ ਪੱਧਰੀ ਮਾਪਦੰਡ ਅਤੇ ਸੁਰੱਖਿਆ ਨਿਯਮ ਯਕੀਨੀ ਬਣਾਉਣ ਲਈ ਸੜਕਾਂ ਦੇ ਨਿਰਮਾਣ ਨਾਲ ਇਨ੍ਹਾਂ ਦੀ ਪੰਜ ਸਾਲ ਦੀ ਸਾਂਭ-ਸੰਭਾਲ ਦੀ ਸ਼ਰਤ ਜੋੜੀ ਜਾਵੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਨਾਲ ਸੂਬੇ ਵਿੱਚ ਆਵਾਜਾਈ ਸੁਚਾਰੂ ਹੋਵੇਗੀ ਅਤੇ ਪੇਂਡੂ ਬੁਨਿਆਦੀ ਢਾਂਚੇ ਨੂੰ ਹੁਲਾਰਾ ਮਿਲੇਗਾ।ਮੁੱਖ ਮੰਤਰੀ ਨੇ ਦੱਸਿਆ ਕਿ ਸੂਬਾ ਸਰਕਾਰ ਨੇ ਪਹਿਲਾਂ ਹੀ ਕੁੱਲ 4092 ਕਰੋੜ ਰੁਪਏ ਦੀ ਲਾਗਤ ਨਾਲ 19,373 ਕਿਲੋਮੀਟਰ ਪੇਂਡੂ ਲਿੰਕ ਸੜਕਾਂ ਦਾ ਨਿਰਮਾਣ ਕਰਵਾਇਆ ਹੈ। ਹੜ੍ਹਾਂ ਕਾਰਨ ਇਸ ਸਾਲ ਬਹੁਤ ਸਾਰੇ ਇਲਾਕਿਆਂ ਵਿੱਚ ਸੜਕਾਂ ਨੂੰ ਵੱਡੇ ਪੱਧਰ ਉੱਤੇ ਨੁਕਸਾਨ ਪੁੱਜਿਆ ਸੀ ਪਰ ਸਰਕਾਰ ਨੇ ਇਸ ਪ੍ਰਾਜੈਕਟ ਨੂੰ ਮਿਹਨਤ ਨਾਲ ਨੇਪਰੇ ਚਾੜ੍ਹ ਕੇ ਪੇਂਡੂ ਲਿੰਕ ਸੜਕਾਂ ਦਾ ਨਿਰਮਾਣ ਪਹਿਲ ਦੇ ਆਧਾਰ ਉੱਤੇ ਕਰਵਾਇਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਚੱਲ ਰਹੇ ਸੜਕ ਨਿਰਮਾਣ ਪ੍ਰਾਜੈਕਟਾਂ ਲਈ ਕੰਟਰੈਕਟ ਵਿੱਚ ਪੰਜ ਸਾਲਾਂ ਦੀ ਸਾਂਭ-ਸੰਭਾਲ ਦੀ ਸ਼ਰਤ ਜੋੜੀ ਗਈ ਹੈ, ਜੋ ਮਿਸਾਲੀ ਕਦਮ ਹੈ। ਇਸ ਦੇ ਨਾਲ-ਨਾਲ ਸੜਕਾਂ ਦੇ ਆਲੇ-ਦੁਆਲੇ ਢੁਕਵੇਂ ਦਿਸ਼ਾ-ਸੂਚਕ ਅਤੇ ਹੋਰ ਲੋੜੀਂਦੀਆਂ ਸ਼ਰਤਾਂ ਪੂਰੀਆਂ ਕਰਵਾਈਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੂੰ ਸਾਰੇ ਪਾਸਿਓਂ ਅਜਿਹੀਆਂ ਬੇਨਤੀਆਂ ਮਿਲ ਰਹੀਆਂ ਸਨ ਕਿ ਸਾਰੇ ਪਿੰਡਾਂ ਤੇ ਸ਼ਹਿਰਾਂ ਵਿੱਚ ਸੜਕਾਂ ਦੇ ਨਿਰਮਾਣ ਵਿੱਚ ਉੱਚ ਮਿਆਰ ਕਾਇਮ ਰੱਖੇ ਜਾਣ।

ਇਹ ਵੀ ਪੜ੍ਹੋ ਹੜਤਾਲੀ Rodaways ਕਾਮਿਆਂ ਵਿਰੂਧ Punjab Govt ਦਾ ਵੱਡਾ Action; ਪ੍ਰਧਾਨ ਸਮੇਤ ਕਈਆਂ ਨੂੰ ਨੌਕਰੀ ਤੋਂ ਕੱਢਿਆ

ਮੁੱਖ ਮੰਤਰੀ ਨੇ ਕਿਹਾ ਕਿ ਉਹ ਪੰਜਾਬ ਦੇ ਲੋਕਾਂ ਦੀ ਬਿਹਤਰ ਤਰੀਕੇ ਨਾਲ ਸੇਵਾ ਲਈ ਵਚਨਬੱਧ ਹਨ। ਇਸ ਤਹਿਤ ਪੰਜਾਬ ਸਰਕਾਰ ਨੇ ਪੀ.ਐਮ.ਬੀ., ਪੀ.ਡਬਲਯੂ.ਡੀ., ਸ਼ਹਿਰੀ ਸਥਾਨਕ ਇਕਾਈਆਂ ਸਣੇ ਕਈ ਏਜੰਸੀਆਂ ਅਤੇ ਲੋਕ ਨੁਮਾਇੰਦਿਆਂ ਨੂੰ ਇਸ ਸੂਬਾ ਪੱਧਰੀ ਵਿਆਪਕ ਮੁਹਿੰਮ ਨਾਲ ਜੋੜਿਆ ਹੈ। ਉਨ੍ਹਾਂ ਕਿਹਾ ਕਿ ਇਸ ਲਈ ਸੂਬਾ ਸਰਕਾਰ ਨੇ ਪੰਜਾਬ ਵਿੱਚ ਸਾਰੀਆਂ ਸੜਕਾਂ ਦਾ ਵਿਸਤਾਰ ਨਾਲ ਸਰਵੇਖਣ ਕਰਵਾ ਕੇ ਮੁਰੰਮਤ ਹੋਣ ਵਾਲੀਆਂ ਤੇ ਅਪਗ੍ਰੇਡ ਹੋਣ ਵਾਲੀਆਂ ਸੜਕਾਂ ਦੀ ਨਿਸ਼ਾਨਦੇਹੀ ਕੀਤੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹੁਣ ਸੂਬਾ ਸਰਕਾਰ ਨੇ ਅਗਲੇ ਸਾਲ ਦੇ ਅੰਤ ਤੱਕ 16,209 ਕਰੋੜ ਰੁਪਏ ਦੀ ਕੁੱਲ ਲਾਗਤ ਨਾਲ 44,920 ਕਿਲੋਮੀਟਰ ਸੜਕਾਂ ਦੇ ਨਿਰਮਾਣ ਦਾ ਟੀਚਾ ਮਿੱਥਿਆ ਹੈ।ਇਸ ਦੌਰਾਨ ਇੱਕ ਸਵਾਲ ਦੇ ਜਵਾਬ ਵਿੱਚ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਮੁੱਖ ਮੰਤਰੀ ਦਾ ਫਲਾਇੰਗ ਸਕੁਐਡ ਸੜਕਾਂ ਦੀ ਗੁਣਵੱਤਾ ਦੀ ਲਗਾਤਾਰ ਨਿਗਰਾਨੀ ਕਰ ਰਿਹਾ ਹੈ ਅਤੇ ਘਟੀਆ ਸਮੱਗਰੀ ਦੀ ਵਰਤੋਂ ਬਾਰੇ ਕਈ ਸ਼ਿਕਾਇਤਾਂ ਮਿਲਣ ਤੋਂ ਬਾਅਦ ਕੁਝ ਠੇਕੇਦਾਰਾਂ ਦੇ ਠੇਕੇ ਰੱਦ ਕੀਤੇ ਗਏ ਹਨ। ਮੁੱਖ ਮੰਤਰੀ ਨੇ ਚੇਤਾਵਨੀ ਦਿੱਤੀ ਕਿ ਜੇ ਕੋਈ ਠੇਕੇਦਾਰ ਘਟੀਆ ਕੰਮ ਕਰਦਾ ਪਾਇਆ ਜਾਂਦਾ ਹੈ ਜਾਂ ਜੇ ਕੋਈ ਕਰਮਚਾਰੀ ਇਸ ਵਿੱਚ ਸ਼ਾਮਲ ਹੁੰਦਾ ਹੈ ਤਾਂ ਉਸ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੂੰ ਹੁਣ ਤੱਕ ਕੇਂਦਰ ਸਰਕਾਰ ਤੋਂ ਆਰ.ਡੀ.ਐਫ. ਦਾ ਇੱਕ ਵੀ ਰੁਪਿਆ ਨਹੀਂ ਮਿਲਿਆ ਹੈ ਅਤੇ ਸੂਬਾ ਸਰਕਾਰ ਇਨ੍ਹਾਂ ਸਾਰੀਆਂ ਸੜਕਾਂ ਨੂੰ ਆਪਣੇ ਫੰਡਾਂ ਨਾਲ ਬਣਾ ਰਹੀ ਹੈ।ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਕੇਂਦਰ ਸਰਕਾਰ ਨੇ ਸੂਬੇ ਨੂੰ 1,600 ਕਰੋੜ ਰੁਪਏ ਦੇ ਵਿਸ਼ੇਸ਼ ਪੈਕੇਜ ਵਿੱਚੋਂ ਇੱਕ ਵੀ ਰੁਪਿਆ ਨਹੀਂ ਦਿੱਤਾ ਅਤੇ ਪੰਜਾਬ ਦੀ ਭਾਜਪਾ ਲੀਡਰਸ਼ਿਪ ਇਸ ਬਾਰੇ ਝੂਠ ਬੋਲ ਰਹੀ ਹੈ।

ਇਹ ਵੀ ਪੜ੍ਹੋ ਅਚਨਚੇਤ ਬਿਨ੍ਹਾਂ ਸੁਰੱਖਿਆ ਕਾਫ਼ਲੇ ਤੜਕੇ 4 ਵਜੇਂ ਬੱਸ ਅੱਡੇ ‘ਚ ਪੁੱਜੇ CM Bhagwant Mann

ਉਨ੍ਹਾਂ ਕਿਹਾ ਕਿ ਜਿਹੜੇ ਭਾਜਪਾ ਆਗੂ ਦਾਅਵਾ ਕਰਦੇ ਹਨ ਕਿ ਸੂਬੇ ਨੂੰ ਫੰਡ ਦਿੱਤੇ ਗਏ ਹਨ, ਉਨ੍ਹਾਂ ਨੂੰ ਪਤਾ ਹੋਣਾ ਚਾਹੀਦਾ ਹੈ ਕਿ ਇਹ ਕੇਂਦਰੀ ਯੋਜਨਾਵਾਂ ਦੇ ਫੰਡ ਹਨ, ਜੋ ਪੰਜਾਬ ਨੂੰ ਵੈਸੇ ਵੀ ਮਿਲਣੇ ਹੀ ਸਨ, ਭਾਵੇਂ ਹੜ੍ਹ ਨਾ ਵੀ ਆਇਆ ਹੁੰਦਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਭਾਜਪਾ ਆਗੂ ਸ਼ੇਖੀ ਮਾਰ ਰਹੇ ਹਨ ਕਿ ਕੇਂਦਰ ਸਰਕਾਰ ਨੇ ਫੰਡ ਜਾਰੀ ਕੀਤੇ ਹਨ ਪਰ ਇਹ ਫੰਡ ਕਿਸੇ ਵਿਸ਼ੇਸ਼ ਪੈਕੇਜ ਦਾ ਹਿੱਸਾ ਨਹੀਂ ਹਨ।ਪੀ.ਆਰ.ਟੀ.ਸੀ. ਕਰਮਚਾਰੀਆਂ ਦੀ ਹੜਤਾਲ ਬਾਰੇ ਬੋਲਦਿਆਂ ਮੁੱਖ ਮੰਤਰੀ ਨੇ ਸਾਰੇ ਕਰਮਚਾਰੀਆਂ ਨੂੰ ਕੰਮ ‘ਤੇ ਵਾਪਸ ਆਉਣ ਅਤੇ ਸਰਕਾਰ ਨਾਲ ਗੱਲਬਾਤ ਦਾ ਰਸਤਾ ਅਪਨਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਪੀ.ਆਰ.ਟੀ.ਸੀ. ਕਰਮਚਾਰੀਆਂ ਦੇ ਸਾਰੇ ਮਸਲੇ ਹੱਲ ਕਰਨ ਲਈ ਸੁਹਿਰਦ ਯਤਨ ਕਰ ਰਹੀ ਹੈ ਅਤੇ ਕੁਝ ਮਾਮਲੇ ਅਦਾਲਤ ਵਿੱਚ ਵੀ ਚੱਲ ਰਹੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪ੍ਰਦਰਸ਼ਨਕਾਰੀ ਕਰਮਚਾਰੀਆਂ ਨੂੰ ਆਪਣਾ ਵਿਰੋਧ ਪ੍ਰਦਰਸ਼ਨ ਖ਼ਤਮ ਕਰ ਕੇ ਕੰਮ ‘ਤੇ ਵਾਪਸ ਆਉਣਾ ਚਾਹੀਦਾ ਹੈ ਤਾਂ ਜੋ ਜਨਤਾ ਨੂੰ ਕੋਈ ਪ੍ਰੇਸ਼ਾਨੀ ਨਾ ਹੋਵੇ।ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸੂਬਾ ਸਰਕਾਰ ਪੀ.ਆਰ.ਟੀ.ਸੀ. ਕਰਮਚਾਰੀਆਂ ਦੀਆਂ ਸਮੱਸਿਆਵਾਂ ਨੂੰ ਸਮਝਦੀ ਹੈ ਅਤੇ ਉਨ੍ਹਾਂ ਦੀਆਂ ਚਿੰਤਾਵਾਂ ਨੂੰ ਦੂਰ ਕਰਨ ਲਈ ਲਗਾਤਾਰ ਕੰਮ ਕਰ ਰਹੀ ਹੈ। ਉਨ੍ਹਾਂ ਐਲਾਨ ਕੀਤਾ ਕਿ ਪੰਜਾਬ ਸਰਕਾਰ ਜਲਦੀ ਲੋਕਾਂ ਨੂੰ ਬਿਹਤਰ ਆਵਾਜਾਈ ਸਹੂਲਤਾਂ ਪ੍ਰਦਾਨ ਕਰਨ ਲਈ ਆਪਣੇ ਬੇੜੇ ਵਿੱਚ 900 ਨਵੀਆਂ ਸਰਕਾਰੀ ਬੱਸਾਂ ਸ਼ਾਮਲ ਕਰੇਗੀ। ਸੂਬੇ ਦੀ ਸ਼ਾਂਤੀ ਭੰਗ ਕਰਨ ਦੀ ਕੋਸ਼ਿਸ਼ ਕਰ ਰਹੇ ਗੈਂਗਸਟਰਾਂ ਨੂੰ ਸਖ਼ਤ ਚੇਤਾਵਨੀ ਦਿੰਦੇ ਹੋਏ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਜਿਹੇ ਤੱਤਾਂ ਨੂੰ ਆਪਣੀਆਂ ਗਤੀਵਿਧੀਆਂ ਬੰਦ ਕਰ ਦੇਣੀਆਂ ਚਾਹੀਦੀਆਂ ਹਨ ਅਤੇ ਉਨ੍ਹਾਂ ਨੂੰ ਸੂਬੇ ਦੇ ਸਮਾਜਿਕ ਤਾਣੇ-ਬਾਣੇ ਨੂੰ ਨੁਕਸਾਨ ਪਹੁੰਚਾਉਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।ਮੁੱਖ ਮੰਤਰੀ ਨੇ ਕਿਹਾ ਕਿ ਜੇ ਕੋਈ ਗੈਂਗਸਟਰ ਸੂਬੇ ਦੇ ਕਿਸੇ ਵੀ ਨਿਵਾਸੀ ਨੂੰ ਨੁਕਸਾਨ ਪਹੁੰਚਾਉਂਦਾ ਹੈ ਜਾਂ ਕੋਈ ਹੋਰ ਅਪਰਾਧ ਕਰਦਾ ਹੈ ਤਾਂ ਉਸ ਨੂੰ ਸਪੱਸ਼ਟ ਤੌਰ ‘ਤੇ ਸਮਝ ਲੈਣਾ ਚਾਹੀਦਾ ਹੈ ਕਿ ਉਸ ਨੂੰ ਢੁਕਵਾਂ ਸਬਕ ਸਿਖਾਇਆ ਜਾਵੇਗਾ।

ਇਹ ਵੀ ਪੜ੍ਹੋ CM ਮਾਨ ਦੇ ਕੰਮ ਦੀ ਵਿਰੋਧੀਆਂ ਨੇ ਵੀ ਕੀਤੀ ਪ੍ਰਸ਼ੰਸਾ:ਸ੍ਰੀ ਅਨੰਦਪੁਰ ਸਾਹਿਬ ਵਿੱਚ 350ਵੇਂ ਸ਼ਹੀਦੀ ਦਿਹਾੜੇ ਲਈ ਕੀਤੇ ਪ੍ਰਬੰਧਾਂ ਨੇ ਸੰਗਤਾਂ ਦਾ ਜਿੱਤਿਆ ਦਿਲ

ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਗੈਂਗਸਟਰਾਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ ਅਪਣਾਈ ਹੈ ਅਤੇ ਉਨ੍ਹਾਂ ਨੂੰ ਉਨ੍ਹਾਂ ਦੇ ਨਾਪਾਕ ਮਨਸੂਬਿਆਂ ਵਿੱਚ ਸਫ਼ਲ ਨਹੀਂ ਹੋਣ ਦਿੱਤਾ ਜਾਵੇਗਾ। ਭਗਵੰਤ ਸਿੰਘ ਮਾਨ ਨੇ ਹਰ ਕੀਮਤ ‘ਤੇ ਸੂਬੇ ਦੀ ਸ਼ਾਂਤੀ, ਸਦਭਾਵਨਾ ਅਤੇ ਭਾਈਚਾਰਕ ਸਾਂਝ ਬਣਾਈ ਰੱਖਣ ਲਈ ਸੂਬਾ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਦੁਹਰਾਈ।ਹਰਿਆਣਾ ਦੇ ਮੁੱਖ ਮੰਤਰੀ ਵੱਲੋਂ ਮ੍ਰਿਤਕ ਖਿਡਾਰੀ ਹਾਰਦਿਕ ਰਾਠੀ ਦੇ ਘਰ ਜਾਣ ਨੂੰ ਰਾਜਨੀਤੀ ਦੱਸਣ ਦਾ ਜਵਾਬ ਦਿੰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਉਹ ਖੇਡ ਪ੍ਰੇਮੀ ਹਨ ਅਤੇ ਪਰਿਵਾਰ ਦਾ ਦੁੱਖ ਸਾਂਝਾ ਕਰਨ ਲਈ ਉੱਥੇ ਗਏ ਸਨ। ਉਨ੍ਹਾਂ ਕਿਹਾ ਕਿ ਕਿਸੇ ਖਿਡਾਰੀ ਦੇ ਘਰ ਦੁੱਖ ਪ੍ਰਗਟ ਕਰਨ ਲਈ ਜਾਣਾ ਰਾਜਨੀਤੀ ਨਹੀਂ, ਸਗੋਂ ਇਹ ਦੁਖੀ ਪਰਿਵਾਰ ਨਾਲ ਇਕਜੁੱਟਤਾ ਦਾ ਪ੍ਰਗਟਾਵਾ ਹੈ। ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਹਰਿਆਣਾ ਸਰਕਾਰ ਆਪਣੀਆਂ ਨਾਕਾਮੀਆਂ ਲੁਕਾਉਣ ਲਈ ਅਜਿਹੇ ਬੇਬੁਨਿਆਦ ਦੋਸ਼ ਲਾ ਰਹੀ ਹੈ ਕਿਉਂਕਿ ਹਰਿਆਣਾ ਵਿੱਚ ਖੇਡ ਬੁਨਿਆਦੀ ਢਾਂਚਾ ਬੁਰੀ ਤਰ੍ਹਾਂ ਢਹਿ ਗਿਆ ਹੈ।ਮੁੱਖ ਮੰਤਰੀ ਨੇ ਕਿਹਾ ਕਿ ਮਾੜੇ ਖੇਡ ਬੁਨਿਆਦੀ ਢਾਂਚੇ ਕਾਰਨ ਸੂਬੇ ਦੇ ਦੋ ਹੋਣਹਾਰ ਖਿਡਾਰੀਆਂ ਨੇ ਹਾਲ ਹੀ ਵਿੱਚ ਆਪਣੀਆਂ ਜਾਨਾਂ ਗੁਆ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਜਦੋਂ ਭਾਰਤ 2030 ਦੀਆਂ ਰਾਸ਼ਟਰਮੰਡਲ ਖੇਡਾਂ ਦੀ ਮੇਜ਼ਬਾਨੀ ਦੀ ਤਿਆਰੀ ਕਰ ਰਿਹਾ ਹੈ ਤਾਂ ਹਰਿਆਣਾ ਵਿੱਚ ਕਮਜ਼ੋਰ ਖੇਡ ਬੁਨਿਆਦੀ ਢਾਂਚਾ ਖਿਡਾਰੀਆਂ ਦੀਆਂ ਜਾਨਾਂ ਲੈ ਰਿਹਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਮੁੱਦੇ ‘ਤੇ ਬੋਲਣ ਦੀ ਬਜਾਏ ਹਰਿਆਣਾ ਸਰਕਾਰ ਨੂੰ ਇਸ ਸਥਿਤੀ ਦੀ ਜ਼ਿੰਮੇਵਾਰੀ ਲੈਣੀ ਚਾਹੀਦੀ ਹੈ।ਮੁੱਖ ਮੰਤਰੀ ਨੂੰ ਕੁਰਾਲੀ ਬੱਸ ਅੱਡੇ ਦੇ ਸਵੇਰ ਦੇ ਦੌਰੇ ਬਾਰੇ ਪੁੱਛੇ ਜਾਣ ‘ਤੇ ਉਨ੍ਹਾਂ ਕਿਹਾ ਕਿ ਉਹ ਲੋਕਾਂ ਨੂੰ ਦਰਪੇਸ਼ ਸਮੱਸਿਆਵਾਂ ਦਾ ਜਾਇਜ਼ਾ ਲੈਣ ਲਈ ਗਏ ਸਨ। ਉਨ੍ਹਾਂ ਅੱਗੇ ਕਿਹਾ ਕਿ ਰੂਪਨਗਰ ਦੇ ਡਿਪਟੀ ਕਮਿਸ਼ਨਰ ਨੂੰ ਸਥਾਨਕ ਅਤੇ ਲੰਬੀ ਦੂਰੀ ਦੀਆਂ ਬੱਸਾਂ ਲਈ ਰੂਟਾਂ ਦੀ ਗਿਣਤੀ ਵਧਾਉਣ ਦੇ ਨਿਰਦੇਸ਼ ਦਿੱਤੇ ਗਏ ਹਨ ਤਾਂ ਜੋ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਦੌਰਾ ਨੁਕਸ ਕੱਢਣ ਲਈ ਨਹੀਂ ਸੀ, ਸਗੋਂ ਆਮ ਲੋਕਾਂ ਦੀ ਸਹੂਲਤ ਲਈ ਸੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

CM Bhagwant Mann ਦੀ ਅਹਿਮ ਪ੍ਰੈਸ ਕਾਨਫਰੰਸ, ਦੇਖੋ Live

0

Chandigarh News: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਵੱਲੋਂ ਪੰਜਾਬ ਵਿਚ ਬਣ ਰਹੀਆਂ ਸੜਕਾਂ ਤੇ ਹੋ ਰਹੇ ਵਿਕਾਸ ਕਾਰਜ਼ਾਂ ਨੂੰ ਲੈ ਕੇ ਇੱਕ ਅਹਿਮ ਪ੍ਰੈਸ ਕਾਨਫਰੰਸ ਕੀਤੀ ਹੈ। ਉਨ੍ਹਾਂ ਪਿੰਡਾਂ ਤੇ ਸ਼ਹਿਰਾਂ ਵਿਚ ਇੰਨ੍ਹਾਂ ਵਿਕਾਸ ਕਾਰਜ਼ਾਂ ਨੂੰ ਲੈ ਕੇ ਚੰਗੀ ਕੁਆਲਿਟੀ ਦਾ ਮੁੱਦਾ ਛੋਹਿਆ ਹੈ।

ਇਹ ਵੀ ਪੜ੍ਹੋ ਹੜਤਾਲੀ Rodaways ਕਾਮਿਆਂ ਵਿਰੂਧ Punjab Govt ਦਾ ਵੱਡਾ Action; ਪ੍ਰਧਾਨ ਸਮੇਤ ਕਈਆਂ ਨੂੰ ਨੌਕਰੀ ਤੋਂ ਕੱਢਿਆ

ਮੁੱਖ ਮੰਤਰੀ ਦੀ ਲਾਈਵ ਪ੍ਰੈਸ ਕਾਨਫਰੰਸ ਹੇਠਾਂ ਹੈ।

ਹੜਤਾਲੀ Rodaways ਕਾਮਿਆਂ ਵਿਰੂਧ Punjab Govt ਦਾ ਵੱਡਾ Action; ਪ੍ਰਧਾਨ ਸਮੇਤ ਕਈਆਂ ਨੂੰ ਨੌਕਰੀ ਤੋਂ ਕੱਢਿਆ

0

Jalandhar News: Punjab Govt takes major action; ਬੀਤੇ ਕੱਲ ਤੋਂ ਕਿਲੋਮੀਟਰ ਸਕੀਮ ਦੇ ਵਿਰੋਧ ‘ਚ ਹੜਤਾਲ ‘ਤੇ ਡਟੇ ਪੀਆਰਟੀਸੀ/ਪਨਬਸ ਕੰਟਰੈਕਟ ਵਰਕਰ ਯੂਨੀਅਨ ਦੇ ਆਗੂਆਂ ਵਿਰੁਧ ਪੰਜਾਬ ਸਰਕਾਰ ਨੇ ਵੱਢੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਸਦੀ ਸ਼ੁਰੂਆਤ ਜਲੰਧਰ ਤੋਂ ਹੋਈ ਹੈ, ਜਿੱਥੇ ਜਲੰਧਰ 1 ਦੇ ਡਿੱਪੂ ਪ੍ਰਧਾਨ ਬਿਕਰਮਜੀਤ ਸਿੰਘ ਸਹਿਤ ਕਈ ਮੁਲਾਜਮਾਂ ਨੂੰ ਨੌਕਰੀ ਤੋਂ ਬਰਖਾਸਤ ਕਰ ਦਿੱਤਾ ਹੈ। ਇਸ ਸਬੰਧ ਵਿਚ ਬਰਖਾਸਤੀ ਪੱਤਰ ਵੀ ਸ਼ੋਸਲ ਮੀਡੀਆ ‘ਤੇ ਵਾਈਰਲ ਹੋਇਆ ਹੈ, ਜਿਸ ਵਿਚ ਸਪੱਸ਼ਟ ਕੀਤਾ ਹੈ ਕਿ ਮੁਲਾਜਮਾਂ ਦੀ ਹੜਤਾਲ ਕਾਰਨ ਪੀਆਰਟੀਸੀ ਤੇ ਪੰਜਾਬ ਰੋਡਵੇਜ਼ ਨੂੰ ਵੱਡਾ ਆਰਥਿਕ ਘਾਟਾ ਸਹਿਣਾ ਪੈ ਰਿਹਾ।

ਇਹ ਵੀ ਪੜ੍ਹੋ ਯਾਤਰੀਗਣ ਧਿਆਨ ਦੇਣ; ਅੱਜ ਮੁੜ PRTC ਬੱਸਾਂ ਦਾ ਰਹੇਗਾ ਚੱਕਾ ਜਾਮ! ਹੜਤਾਲ ਜਾਰੀ, ਬੱਸ ਅੱਡਿਆਂ ਵਿਚ ਪੁਲਿਸ ਤੈਨਾਤ

ਸੰਭਾਵਨਾ ਜਤਾਈ ਜਾ ਰਹੀ ਹੈ ਕਿ ਸਰਕਾਰ ਜਲਦ ਹੀ ਇਸ ਸੰਘਰਸ਼ ਦੇ ਮੂਹਰੇ ਹੋ ਕੇ ਲੜਣ ਵਾਲੇ ਹੋਰਨਾਂ ਆਗੂਆਂ ਵਿਰੁਧ ਅਜਿਹੀ ਕਾਰਵਾਈ ਕਰ ਸਕਦੀ ਹੈ। ਦਸਣਾ ਬਣਦਾ ਹੈ ਕਿ ਕਿਲੋਮੀਟਰ ਸਕੀਮ ਦਾ ਵਿਰੋਧ ਕਰ ਰਹੇ ਪੀਆਰਟੀਸੀ ਕਾਮਿਆਂ ਵੱਲੋਂ ਹੜਤਾਲ ਕਰਨ ਦਾ ਐਲਾਨ ਕੀਤਾ ਸੀ, ਜਿਸਤੋਂ ਪਹਿਲਾਂ ਹੀ ਪੁਲਿਸ ਵੱਲੋਂ ਵੱਡੀ ਪੱਧਰ ‘ਤੇ ਫ਼ੜੋ-ਫ਼ੜੀ ਸ਼ੁਰੂ ਕਰ ਦਿੱਤੀ ਗਈ ਸੀ। ਇਸ ਦੌਰਾਨ ਕਈ ਬੱਸ ਅੱਡਿਆਂ ‘ਤੇ ਪੁਲਿਸ ਤੇ ਪੀਆਰਟੀਸੀ ਕਾਮਿਆਂ ਵਿਚਕਾਰ ਤਿੱਖੀਆਂ ਝੜਪਾਂ ਵੀ ਹੋਈਆਂ। ਇਹ ਮਾਮਲਾ ਇੰਨ੍ਹਾਂ ਭਖਿਆ ਹੋਇਆ ਹੈ ਕਿ ਅੱਜ ਦਿਨ ਵੀ ਪੀਆਰਟੀਸੀ ਤੇ ਪਨਬਸ ਦੀਆਂ ਬੱਸਾਂ ਦਾ ਚੱਕਾ ਜਾਮ ਚੱਲ ਰਿਹਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

VIP ਸੁਰੱਖਿਆ ਤੋਂ ਬਿਨਾਂ ਬੱਸ ਸਟੈਂਡ ਪਹੁੰਚੇ CM ਮਾਨ! ਮੁੱਖ ਮੰਤਰੀ ਮਾਨ ਨੇ ਕੀਤਾ ਉਹ ਜੋ ਕਿਸੇ ਹੋਰ ਮੁੱਖ ਮੰਤਰੀ ਨੇ ਕਦੇ ਨਹੀਂ ਕੀਤਾ

0

Kurali News: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਸ਼ਨੀਵਾਰ ਨੂੰ ਅਚਾਨਕ ਤੜਕਸਾਰ ਕਰੀਬ 4 ਵਜੇਂ ਕੁਰਾਲੀ ਬੱਸ ਅੱਡੇ ‘ਤੇ ਪੁੱਜੇ। ਵੱਡੀ ਗੱਲ ਇਹ ਸੀ ਕਿ ਇਸ ਮੌਕੇ ਉਨ੍ਹਾਂ ਨਾਲ ਆਮ ਦੀ ਤਰ੍ਹਾਂ ਸੁਰੱਖਿਆ ਦਾ ਵੱਡਾ ਕਾਫ਼ਲਾ ਨਹੀਂ ਸੀ। ਇਸ ਮੌਕੇ ਉਨ੍ਹਾਂ ਬੱਸ ਅੱਡੇ ‘ਚ ਮੌਜੂਦ ਸਵਾਰੀਆਂ ਤੇ ਹੋਰਨਾਂ ਨਾਲ ਗੱਲਬਾਤ ਕੀਤੀ।

ਇਹ ਵੀ ਪੜ੍ਹੋ ਯਾਤਰੀਗਣ ਧਿਆਨ ਦੇਣ; ਅੱਜ ਮੁੜ PRTC ਬੱਸਾਂ ਦਾ ਰਹੇਗਾ ਚੱਕਾ ਜਾਮ! ਹੜਤਾਲ ਜਾਰੀ, ਬੱਸ ਅੱਡਿਆਂ ਵਿਚ ਪੁਲਿਸ ਤੈਨਾਤ

ਦਸਣਾ ਬਣਦਾ ਹੈ ਕਿ ਬੀਤੇ ਕੱਲ ਤੋਂ ਹੀ ਪੰਜਾਬ ਭਰ ਦੇ ਵਿਚ ਪੀਆਰਟੀਸੀ/ਪਨਬੱਸ ਮੁਲਾਜਮਾਂ ਦੀ ਹੜਤਾਲ ਕਾਰਨ ਸਰਕਾਰੀ ਬੱਸਾਂ ਦਾ ਚੱਕਾ ਜਾਮ ਹੈ, ਜਿਸ ਕਾਰਨ ਸਵਾਰੀਆਂ ਨੂੰ ਖੱਜਲਖੁਆਰ ਹੋਣਾ ਪੈ ਰਿਹਾ। ਇਸ ਮੌਕੇ ਦੀਆਂ ਸਾਹਮਣੇ ਆਈਆਂ ਵੀਡੀਓਜ਼ ਮੁਤਾਬਕ ਲੋਕਾਂ ਨੇ ਇਸ ਪ੍ਰੇਸ਼ਾਨੀ ਬਾਬਤ ਮੁੱਖ ਮੰਤਰੀ ਨਾਲ ਗੱਲ ਕੀਤੀ। ਮੁੱਖ ਮੰਤਰੀ ਨੇ ਲੋਕਾਂ ਦੀ ਤਕਲੀਫ਼ ਨੂੰ ਜਲਦ ਹੱਲ ਕਰਨ ਦਾ ਭਰੋਸਾ ਦਿਵਾਇਆ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਯਾਤਰੀਗਣ ਧਿਆਨ ਦੇਣ; ਅੱਜ ਮੁੜ PRTC ਬੱਸਾਂ ਦਾ ਰਹੇਗਾ ਚੱਕਾ ਜਾਮ! ਹੜਤਾਲ ਜਾਰੀ, ਬੱਸ ਅੱਡਿਆਂ ਵਿਚ ਪੁਲਿਸ ਤੈਨਾਤ

0

👉ਗ੍ਰਿਫਤਾਰੀ ਸਾਥੀਆਂ ਦੀ ਰਿਹਾਈ ਤੇ ਕਿਲੋਮੀਟਰ ਸਕੀਮ ਦਾ ਟੈਂਡਰ ਰੱਦ ਕਰਨ ‘ਤੇ ਅੜੇ ਡਰਾਈਵਰ-ਕੰਡਕਟਰ
Bathinda/Sangrur/Patiala/Ludhiana News: ਪੰਜਾਬ ਸਰਕਾਰ ਵੱਲੋਂ ਪਨਬਸ ਤੇ ਪੀਆਰਟੀਸੀ ਦੇ ਬੇੜੇ ਵਿਚ ਪੁਰਾਣੀਆਂ ਸਰਕਾਰਾਂ ਦੀ ਤਰਜ਼ ‘ਤੇ ਕਿਲੋਮੀਟਰ ਸਕੀਮ ਤਹਿਤ ਪ੍ਰਾਈਵੇਟ ਟ੍ਰਾਂਸਪੋਟਰਾਂ ਦੀਆਂ ਪਾਈਆਂ ਜਾ ਰਹੀਆਂ ਬੱਸਾਂ ਦੇ ਵਿਰੋਧ ‘ਚ ਡਟੇ PRTC/Punbus Rodaways ਕੰਟਰੈਕਟ ਵਰਕਰ ਯੂਨੀਅਨ ਦੇ ਝੰਡੇ ਹੇਠ ਮੁਲਾਜਮਾਂ ਨੇ ਅੱਜ ਮੁੜ ਬੱਸਾਂ ਦਾ ਚੱਕਾ ਜਾਮ ਕਰ ਦਿੱਤਾ ਹੈ। ਪੁਲਿਸ ਵੱਲੋਂ ਥਾਂ-ਥਾਂ ਗ੍ਰਿਫਤਾਰ ਕੀਤੇ ਆਪਣੇ ਬਾਕੀ ਸਾਥੀਆਂ ਦੀ ਰਿਹਾਈ ਤੇ ਕਿਲੋਮੀਟਰ ਸਕੀਮ ਤਹਿਤ ਖੋਲੇ ਜਾਣ ਵਾਲੇ ਟੈਂਡਰਾਂ ਨੂੰ ਪੱਕੇ ਤੌਰ ‘ਤੇ ਰੱਦ ਕਰਨ ਦੀ ਮੰਗ ‘ਤੇ ਅੜੇ ਪੀਆਰਟੀਸੀ ਤੇ ਪਨਬਸ ਕਾਮਿਆਂ ਦੀ ਹੜਤਾਲ ਦੇ ਕਾਰਨ ਸੂਬੇ ਵਿਚ 80 ਫ਼ੀਸਦੀ ਤੋਂ ਵੱਧ ਬੱਸਾਂ ਨੂੰ ਬਰੇਕਾਂ ਲੱਗ ਗਈਆਂ ਹਨ।

ਇਹ ਵੀ ਪੜ੍ਹੋ ਬੁੱਢੀ ਉਮਰੇ ਇਸ਼ਕ ਨੇ ਪੁੱਟਿਆ ਘਰ; ਪੁੱਤ ਵੱਲੋਂ ਮਾਂ ਤੇ ਉਸਦੇ ਪ੍ਰੇਮੀ ਦਾ ਕ+ਤ+ਲ, ਲਾ+ਸ਼ਾਂ ਲੈ ਕੇ ਥਾਣੇ ਪੁੱਜਿਆ

ਦੂਜੇ ਪਾਸੇ ਬੀਤੇ ਕੱਲ ਵਾਪਰੀਆਂ ਘਟਨਾਵਾਂ ਨੂੰ ਦੇਖਦਿਆਂ ਪੁਲਿਸ ਵੱਲੋਂ ਵੀ ਬੱਸ ਅੱਡਿਆਂ ਵਿਚ ਸੁਰੱਖਿਆ ਦੇ ਇੰਤਜਾਮ ਕੀਤੇ ਹੋਏ ਹਨ ਅਤੇ ਪੁਲਿਸ ਮੁਲਾਜਮ ਤੈਨਾਤ ਕੀਤੇ ਗਏ ਹਨ। ਉਧਰ,ਪੱਕੇ ਮੁਲਾਜਮਾਂ ਵੱਲੋਂ ਲੰਮੇ ਰੂਟਾਂ ਦੀਆਂ ਬੱਸਾਂ ਨੂੰ ਚਲਾਇਆ ਜਾ ਰਿਹਾ ਪ੍ਰੰਤੂ ਬੱਸਾਂ ਦੀ ਘਾਟ ਕਾਰਨ ਸਵਾਰੀਆਂ ਨੂੰ ਖੱਜਲਖੁਆਰ ਹੋਣਾ ਪੈ ਰਿਹਾ। ਇਸ ਦੌਰਾਨ ਪ੍ਰਾਈਵੇਟ ਟ੍ਰਾਂਸਪੋਟਰਾਂ ਦੀ ਬੀਤੇ ਕੱਲ ਤੋਂ ਹੀ ਚਾਂਦੀ ਬਣੀ ਹੋਈ ਹੈ।ਜਿਕਰਯੋਗ ਹੈ ਕਿ ਬੀਤੇ ਕੱਲ ਇੰਨ੍ਹਾਂ ਟੈਂਡਰਾਂ ਦੇ ਵਿਰੋਧ ਕਾਰਨ ਪੰਜਾਬ ਦੇ ਵੱਖ ਵੱਖ ਥਾਵਾਂ ਉੱਪਰ ਪੁਲਿਸ ਤੇ ਪੀਆਰਟੀਸੀ ਕਾਮਿਆਂ ਵਿਚਕਾਰ ਹਿੰਸਕ ਝੜਪਾਂ ਹੋਈਆਂ ਸਨ।

ਇਹ ਵੀ ਪੜ੍ਹੋ ਕਿਲੋਮੀਟਰ ਸਕੀਮ ਦਾ ਵਿਰੋਧ ਕਰਦੇ ਸੈਕੜੇ PRTC ਮੁਲਾਜਮ Police ਨੇ ਹਿਰਾਸਤ ‘ਚ ਲਏ, ਸਰਕਾਰੀ ਬੱਸਾਂ ਦਾ ਹੋਇਆ ਚੱਕਾ ਜਾਮ

ਕਈ ਥਾਂ ਪੀਆਰਟੀਸੀ ਕਾਮੇ ਪਾਣੀ ਵਾਲੀਆਂ ਟੈਂਕੀਆਂ ਉੱਪਰ ਚੜ੍ਹ ਗਏ ਸਨ ਤੇ ਕਈ ਥਾਂ ਉਨ੍ਹਾਂ ਪੈਟਰੋਲ ਆਪਣੈ ਉਪਰ ਛਿੜਕ ਲਿਆ ਸੀ। ਇਸੇ ਦੌਰਾਨ ਸੰਗਰੂਰ ਵਿਚ ਪੰਜਾਬ ਪੁਲਿਸ ਦੇ ਇੱਕ ਇੰਸਪੈਕਟਰ ਨੂੰ ਵੀ ਅੱਗ ਲੱਗ ਗਈ ਸੀ, ਜਿਸ ਉੱਪਰ ਕਾਫ਼ੀ ਮੁਸ਼ਕਿਲ ਨਾਲ ਕਾਬੂ ਪਾਇਆ ਗਿਆ। ਇਸੇ ਤਰ੍ਹਾਂ ਪਟਿਆਲਾ ਵਿਚ ਵੀ ਵੱਡੀਆਂ ਝੜਪਾਂ ਹੋਈਆਂ ਸਨ। ਇਸਤੋਂ ਬਾਅਦ ਪੁਲਿਸ ਵੱਲੋਂ ਵੱਡੀ ਪੱਧਰ ‘ਤੇ ਪੀਆਰਟੀਸੀ ਕਾਮਿਆਂ ਦੀ ਫ਼ੜੋ-ਫ਼ੜਾਈ ਕੀਤੀ ਗਈ ਸੀ। ਜਿਸ ਕਾਰਨ ਇਹ ਸੰਘਰਸ਼ ਹੋਰ ਭਖ ਗਿਆ ਸੀ ਤੇ ਦੇਰ ਰਾਤ ਤੱਕ ਆਪਣੇ ਸਾਥੀਆਂ ਦੀ ਰਿਹਾਈ ਲਈ ਪੀਆਰਟੀਸੀ ਕਾਮਿਆਂ ਵੱਲੋਂ ਪ੍ਰਦਰਸ਼ਨ ਜਾਰੀ ਰਹੇ। ਜਿਸਤੋਂ ਬਾਅਦ ਅੱਜ ਸਵੇਰ ਮੁੜ ਇਹ ਸੰਘਰਸ਼ ਸ਼ੁਰੂ ਹੋ ਗਿਆ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Our Visitor

1901520