Wednesday, May 13, 2026
Home Blog Page 303

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਗੁਰੂਗ੍ਰਾਮ ਵਿੱਚ ਟੇਸਲਾ ਇੰਡੀਆ ਮੋਟਰਸ ਦੇ ਦੇਸ਼ ਦੇ ਪਹਿਲੇ ਆਲ ਇਨ ਵਨ ਕੇਂਦਰ ਦਾ ਕੀਤਾ ਉਦਘਾਟਨ

0

👉ਉਦਯੋਗਾਂ ਦੀ ਕੋਸਟ ਆਫ ਡੂਇੰਗ ਬਿਜਨੈਸ ਨੂੰ ਘੱਟ ਕਰਨ ਲਈ ਹਰਿਆਣਾ ਸਰਕਾਰ ਲਗਾਤਾਰ ਯਤਨਸ਼ੀਨ – ਮੁੱਖ ਮੰਤਰੀ
Haryana News: ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਹਰਿਆਣਾ ਸਿਰਫ ਇੱਕ ਬਾਜ਼ਾਰ ਨਹੀਂ ਹੈ, ਇਹ ਮੈਨੂਫੈਕਚਰਿੰਗ ਦੀ ਮਹਾਸ਼ਕਤੀ ਹੈ। ਇਹ ਆਟੋਮੋਬਾਇਲ, ਆਈਟੀ ਅਤੇ ਹੋਰ ਉਦਯੋਗਾਂ ਦਾ ਵੱਡਾ ਕੇਂਦਰ ਹੈ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੂੰ ਪੂਰਾ ਭਰੋਸਾ ਹੈ ਕਿ ਟੇਸਲਾ ਭਾਰਤ ਵਿੱਚ ਆਪਣਾ ਪਹਿਲਾ ਇਲੈਕਟ੍ਰਿਕ ਵਾਹਨ ਮੈਨੁਫੈਕਚਰਿੰਗ ਪਲਾਂਟ ਹਰਿਆਣਾ ਵਿੱਚ ਹੀ ਸਥਾਪਿਤ ਕਰੇਗਾ ਅਤੇ ਟੇਸਲਾ ਦੀ ਹੋਰ ਸਬੰਧਿਤ ਇਕਾਈਆਂ ਵੀ ਇੱਥੇ ਲੱਗਣਗੀਆਂ।ਮੁੱਖ ਮੰਤਰੀ ਵੀਰਵਾਰ ਨੂੰ ਗੁਰੂਗ੍ਰਾਮ ਵਿੱਚ ਟੇਸਲਾ ਇੰਡੀਆ ਮੋਟਰਸ ਦੇ ਦੇਸ਼ ਦੇ ਪਹਿਲੇ ਆਲ ਇਨ ਵਨ ਕੇਂਦਰ ਦਾ ਉਦਘਾਟਨ ਕਰਨ ਬਾਅਦ ਮੌਜੂਦ ਲੋਕਾਂ ਨੂੰ ਸੰਬੋਧਿਤ ਕਰ ਰਹੇ ਸਨ।

ਇਹ ਵੀ ਪੜ੍ਹੋ  ਵਿਜੀਲੈਂਸ ਬਿਊਰੋ ਵੱਲੋਂ 15,000 ਰੁਪਏ ਰਿਸ਼ਵਤ ਲੈਂਦਾ PSPCL ਦਾ JE ਅਤੇ ਠੇਕੇਦਾਰ ਰੰਗੇ ਹੱਥੀਂ ਕਾਬੂ

ਪ੍ਰੋਗਰਾਮ ਵਿੱਚ ਹਰਿਆਣਾ ਦੇ ਉਦਯੋਗ ਅਤੇ ਵਪਾਰ ਮੰਤਰੀ ਰਾਓ ਨਰਬੀਰ ਸਿੰਘ, ਪਟੌਦੀ ਦੀ ਵਿਧਾਇਕ ਸ੍ਰੀਮਤੀ ਬਿਮਲਾ ਚੌਧਰੀ, ਸੋਹਨਾ ਦੇ ਵਿਧਾਇਕ ਸ੍ਰੀ ਤੇਜਪਾਲ ਤੰਵਰ, ਗੁਰੂਗ੍ਰਾਮ ਦੇ ਵਿਧਾਇਕ ਸ੍ਰੀ ਮੁਕੇਸ਼ ਸ਼ਰਮਾ ਵੀ ਮੌਜੂਦ ਰਹੇ।ਮੁੱਖ ਮੰਤਰੀ ਨੇ ਟੇਸਲਾ ਇੰਡੀਆ ਮੋਟਰਸ ਦੇ ਕੇਂਦਰ ਦਾ ਉਦਘਾਟਨ ਕਰਨ ਦੇ ਬਾਅਦ ਆਪਣੇ ਸੰਬੋਧਨ ਵਿੱਚ ਕਿਹਾ ਕਿ ਹਰਿਆਣਾ ਵਿੱਚ ਉਦਯੋਗਾਂ ਦੀ ਕੋਸਟ ਆਫ ਡੂਇੰਗ ਬਿਜਨੈਸ ਨੂੰ ਘੱਟ ਕਰਨ ਲਈ ਹਰਿਆਣਾ ਸਰਕਾਰ ਲਗਾਤਾਰ ਯਤਨਸ਼ੀਲ ਹੈ। ਇੰਨ੍ਹਾਂ ਯਤਨਾਂ ਤਹਿਤ ਉਦਯੋਗਿਕ ਪਲਾਟਾਂ ਲਈ ਵਿਸ਼ੇਸ਼ ਲੀਜਿੰਗ ਪੋਲਿਸੀ ਬਣਾਈ ਗਈ ਹੈ। ਇਸੀ ਲੜੀ ਵਿੱਚ ਇੱਥੇ ਸਥਾਪਿਤ ਉਦਯੋਗਾਂ ਦੇ ਨਾਲ ਮਿਲ ਕੇ ਲੋਕਲ ਸਪਲਾਈ ਚੇਨ ਨੂੰ ਪ੍ਰੋਤਸਾਹਨ ਦਿੱਤਾ ਜਾ ਰਿਹਾ ਹੈ।

ਇਹ ਵੀ ਪੜ੍ਹੋ  13 ਸਾਲਾਂ ਲੜਕੀ ਦੇ ਕ+ਤ+ਲ ਕੇਸ ‘ਚ ਲਾਰਪਵਾਹੀ ਕਰਨ ਵਾਲਾ ASI ਨੌਕਰੀਓ ਬਰਖਾਸਤ

ਮੁੱਖ ਮੰਤਰੀ ਨੇ ਕਿਹਾ ਕਿ ਵਿਦੇਸ਼ੀ ਕੰਪਨੀਆਂ ਅਤੇ ਵਿਦੇਸ਼ਾਂ ਤੋਂ ਪ੍ਰਭਾਵਸ਼ਾਲੀ ਵਾਰਤਲਾਪ ਲਈ ਹਰਿਆਣਾ ਸਰਕਾਰ ਨੇ ਵਿਦੇਸ਼ ਸਹਿਯੋਗ ਵਿਭਾਗ ਦੀ ਸਥਾਪਨਾ ਕੀਤੀ ਹੈ ਜੋ ਵਿਦੇਸ਼ੀ ਨਿਵੇਸ਼ਕਾਂ ਦੇ ਨਾਲ ਲਗਾਤਾਰ ਸਹਿਯੋਗ ਸਥਾਪਿਤ ਕਰਨ ਦਾ ਕੰਮ ਕਰ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਹਰਿਆਣਾ ਦੇ ਉਦਯੋਗਿਕ ਵਿਕਾਸ ਨੂੰ ਗਤੀ ਦੇਣ ਲਈ ਈਜ਼ ਆਫ ਡੂਇੰਗ ਬਿਜਨੈਸ ਦਾ ਇੱਕ ਇਕੋ-ਸਿਸਟਮ ਤਿਆਰ ਕੀਤਾ ਹੈ, ਜਿਸ ਦੇ ਚਲਦੇ ਹਰਿਆਣਾ ਈਜ਼ ਆਫ ਡੂਇੰਗ ਬਿਜਨੈਸ ਦੀ ਟਾਪ ਅਚੀਵਰਸ ਕੈਟੇਗਰੀ ਵਿੱਚ ਮੋਹਰੀ ਸਥਾਨ ਬਣਾ ਚੁੱਕਾ ਹੈ। ਉਨ੍ਹਾਂ ਨੇ ਕਿਹਾ ਕਿ ਹਰਿਆਣਾ ਨੂੰ ਆਪਣੇ ਆਟੋਮੋਬਾਇਲ ਸੈਕਟਰ ‘ਤੇ ਮਾਣ ਹੈ, ਜੋ ਭਾਰਤ ਵਿੱਚ ਸੱਭ ਤੋਂ ਵੱਧ ਯਾਤਰੀ ਕਾਰਾਂ ਦਾ ਨਿਰਮਾਣ ਕਰਦਾ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਪੰਜਾਬ ਨੇ ਜੀ.ਸੀ.ਸੀ. ਅਤੇ ਸੀ.ਆਈ.ਐਸ. ਰਾਜਦੂਤਾਂ ਦੀਆਂ ਗੋਲਮੇਜ਼ ਮੀਟਿੰਗਾਂ ਰਾਹੀਂ ਵਿਸ਼ਵਵਿਆਪੀ ਭਾਈਵਾਲੀ ਦੀਆਂ ਤੰਦਾਂ ਕੀਤੀਆਂ ਮਜ਼ਬੂਤ

New Delhi News:6ਵੇਂ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ (ਪੀ.ਪੀ.ਆਈ.ਐਸ.) 2026 ਤੋਂ ਪਹਿਲਾਂ ਆਪਣੇ ਅੰਤਰਰਾਸ਼ਟਰੀ ਪਹੁੰਚ ਦੇ ਹਿੱਸੇ ਵਜੋਂ ਪੰਜਾਬ ਸਰਕਾਰ ਨੇ ਅੱਜ ਨਵੀਂ ਦਿੱਲੀ ਵਿਖੇ ਖਾੜੀ ਸਹਿਯੋਗ ਪ੍ਰੀਸ਼ਦ (ਜੀ.ਸੀ.ਸੀ.) ਦੇਸ਼ਾਂ ਅਤੇ ਸੁਤੰਤਰ ਰਾਜਾਂ ਦੇ ਰਾਸ਼ਟਰਮੰਡਲ (ਸੀ.ਆਈ.ਐਸ.) ਖੇਤਰ ਦੇ ਰਾਜਦੂਤਾਂ ਨਾਲ ਦੋ ਗੋਲਮੇਜ਼ ਮੀਟਿੰਗਾਂ ਕੀਤੀਆਂ।ਇਨ੍ਹਾਂ ਮੀਟਿੰਗਾਂ ਦੀ ਪ੍ਰਧਾਨਗੀ ਉਦਯੋਗ ਅਤੇ ਵਣਜ, ਨਿਵੇਸ਼ ਪ੍ਰਮੋਸ਼ਨ, ਬਿਜਲੀ ਅਤੇ ਪ੍ਰਵਾਸੀ ਭਾਰਤੀ ਮਾਮਲੇ ਬਾਰੇ ਮੰਤਰੀ ਸ੍ਰੀ ਸੰਜੀਵ ਅਰੋੜਾ ਨੇ ਕੀਤੀ ਅਤੇ ਇਹਨਾਂ ਮੀਟਿੰਗਾਂ ਵਿੱਚ ਰਾਜਦੂਤਾਂ, ਸੀਨੀਅਰ ਕੂਟਨੀਤਕ ਨੁਮਾਇੰਦਿਆਂ, ਵਿਦੇਸ਼ ਮੰਤਰਾਲੇ (ਐਮਈਏ) ਦੇ ਅਧਿਕਾਰੀਆਂ ਅਤੇ ਪੰਜਾਬ ਸਰਕਾਰ ਦੇ ਸੀਨੀਅਰ ਅਧਿਕਾਰੀਆਂ ਨੇ ਹਿੱਸਾ ਲਿਆ। ਦੋਵੇਂ ਮੀਟਿੰਗਾਂ ਸ੍ਰੀ ਕੇ.ਕੇ. ਯਾਦਵ, ਆਈਏਐਸ, ਪ੍ਰਸ਼ਾਸਕੀ ਸਕੱਤਰ, ਨਿਵੇਸ਼ ਪ੍ਰਮੋਸ਼ਨ ਵਿਭਾਗ ਦੇ ਸਵਾਗਤੀ ਭਾਸ਼ਣਾਂ ਨਾਲ ਸ਼ੁਰੂ ਹੋਈਆਂ। ਇਸ ਉਪਰੰਤ “ਐਡਵਾਂਟੇਜ ਪੰਜਾਬ” ਪੇਸ਼ਕਾਰੀ ਦਿੱਤੀ ਗਈ ਜਿਸ ਵਿੱਚ ਸੂਬੇ ਦੇ ਮਜ਼ਬੂਤ ਉਦਯੋਗਿਕ ਮਾਹੌਲ, ਨਿਵੇਸ਼ ਲਈ ਤਿਆਰ ਬੁਨਿਆਦੀ ਢਾਂਚੇ, ਨੀਤੀਗਤ ਸੁਧਾਰਾਂ ਅਤੇ ਖੇਤੀਬਾੜੀ, ਖੇਤੀਬਾੜੀ-ਤਕਨੀਕ, ਫੂਡ ਪ੍ਰੋਸੈਸਿੰਗ, ਆਈਟੀ, ਸਿਹਤ ਸੰਭਾਲ ਤੇ ਨਿਰਮਾਣ ਵਿੱਚ ਉੱਭਰ ਰਹੀਆਂ ਸੰਭਾਵਨਾਵਾਂ ‘ਤੇ ਚਾਨਣਾ ਪਾਇਆ ਗਿਆ।ਜੀ.ਸੀ.ਸੀ. ਗੋਲਮੇਜ਼ ਮੀਟਿੰਗ ਵਿੱਚ ਕੁਵੈਤ, ਓਮਾਨ, ਕਤਰ ਅਤੇ ਬਹਿਰੀਨ ਦੇ ਰਾਜਦੂਤਾਂ ਨੇ ਸ਼ਿਰਕਤ ਕੀਤੀ, ਜੋ ਕਿ ਪੰਜਾਬ ਨਾਲ ਆਰਥਿਕ ਸਬੰਧਾਂ ਨੂੰ ਮਜ਼ਬੂਤ ਕਰਨ ਲਈ ਜੀਸੀਸੀ ਬਲਾਕ ਦੀਆਂ ਸਮੂਹਿਕ ਤਿਆਰੀਆਂ ਨੂੰ ਦਰਸਾਉਂਦਾ ਹੈ। ਜੀ.ਸੀ.ਸੀ. ਰਾਜਦੂਤਾਂ ਨੇ ਪੰਜਾਬ ਦੀ ਪੇਸ਼ਕਾਰੀ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਜੀ.ਸੀ.ਸੀ. ਖੇਤਰ ਅਪਣੀਆਂ ਵਿਸ਼ਵ ਪੱਧਰੀ ਬੰਦਰਗਾਹਾਂ, ਮਜ਼ਬੂਤ ਲੌਜਿਸਟਿਕਸ ਪ੍ਰਣਾਲੀਆਂ ਅਤੇ ਅਫਰੀਕਾ, ਯੂਰਪ ਅਤੇ ਅਮਰੀਕਾ ਨਾਲ ਵਿਆਪਕ ਗਲੋਬਲ ਸੰਪਰਕ ਦੇ ਮੱਦੇਨਜ਼ਰ ਪੰਜਾਬ ਅਤੇ ਭਾਰਤ ਲਈ ਇੱਕ ਪ੍ਰਮੁੱਖ ਨਿਰਯਾਤ ਗੇਟਵੇ ਵਜੋਂ ਕੰਮ ਕਰ ਸਕਦਾ ਹੈ।

ਇਹ ਵੀ ਪੜ੍ਹੋ  ਅਨੰਦਪੁਰ ਸਾਹਿਬ ਦਾ ਚਰਨ ਗੰਗਾ ਸਟੇਡੀਅਮ ਬਣੇਗਾ ਵਿਸ਼ਵ ਪੱਧਰੀ ਮਾਰਸ਼ਲ ਆਰਟਸ ਕੇਂਦਰ: ਮੁੱਖ ਮੰਤਰੀ ਮਾਨ ਨੇ ਕੀਤਾ ਐਲਾਨ

ਉਨ੍ਹਾਂ ਨੇ ਪੰਜਾਬ ਦੀਆਂ ਨਿਰਮਾਣ ਸਮਰੱਥਾਵਾਂ, ਹੁਨਰਮੰਦ ਕਾਰਜਬਲ ਅਤੇ ਉੱਦਮੀ ਅਧਾਰ ਅਤੇ ਜੀ.ਸੀ.ਸੀ. ਦੀਆਂ ਆਰਥਿਕ ਵਿਭਿੰਨਤਾ ਦਰਮਿਆਨ ਮਜ਼ਬੂਤ ਸਬੰਧਾਂ ਦਾ ਜ਼ਿਕਰ ਕੀਤਾ।ਸੀ.ਆਈ.ਐਸ. ਗੋਲਮੇਜ਼ ਮੀਟਿੰਗ ਵਿੱਚ ਕਜ਼ਾਕਿਸਤਾਨ, ਰੂਸ, ਅਰਮੀਨੀਆ ਅਤੇ ਬੇਲਾਰੂਸ ਦੇ ਰਾਜਦੂਤਾਂ ਨੇ ਸ਼ਿਰਕਤ ਕੀਤੀ, ਜਿਨ੍ਹਾਂ ਨੇ ਪੰਜਾਬ ਨਾਲ ਲੰਬੇ ਸਮੇਂ ਦੀ ਭਾਈਵਾਲੀ ਨੂੰ ਮਜ਼ਬੂਤ ਕਰਨ ਵਿੱਚ ਡੂੰਘੀ ਦਿਲਚਸਪੀ ਦਿਖਾਈ। ਕਜ਼ਾਕਿਸਤਾਨ ਦੇ ਰਾਜਦੂਤ ਨੇ ਸਿੱਖਿਆ, ਸੈਰ-ਸਪਾਟਾ ਅਤੇ ਸੱਭਿਆਚਾਰ ਅਤੇ ਵਪਾਰ ਤੇ ਨਿਰਯਾਤ ਨੂੰ ਸਹਿਯੋਗ ਦੇ ਤਿੰਨ ਮੁੱਖ ਥੰਮ੍ਹਾਂ ਵਜੋਂ ਉਜਾਗਰ ਕੀਤਾ ਅਤੇ ਪੰਜਾਬ ਦੀਆਂ ਮਜ਼ਬੂਤ ਅਕਾਦਮਿਕ ਸੰਸਥਾਵਾਂ, ਆਧੁਨਿਕ ਖੇਤੀਬਾੜੀ ਅਭਿਆਸਾਂ ਅਤੇ ਜੀਵੰਤ ਸੈਰ-ਸਪਾਟਾ ਦੀਆਂ ਅਥਾਹ ਸੰਭਾਵਨਾਵਾਂ ਦਾ ਜ਼ਿਕਰ ਕੀਤਾ।ਰੂਸੀ ਸੰਘ ਦੇ ਰਾਜਦੂਤ ਨੇ ਪੰਜਾਬ ਨਾਲ ਖੇਤੀਬਾੜੀ ਵਪਾਰ, ਖਾਸ ਕਰਕੇ ਚੌਲਾਂ ਅਤੇ ਟਮਾਟਰ ਉਤਪਾਦਾਂ ਦੇ ਵਾਪਰ ਦੇ ਵਿਸਥਾਰ ਸਬੰਧੀ ਅਥਾਹ ਸੰਭਾਵਨਾਵਾਂ ‘ਤੇ ਜ਼ੋਰ ਦਿੱਤਾ। ਉਨ੍ਹਾਂ ਨੇ ਰੇਲਵੇ, ਪੈਟਰੋ ਕੈਮੀਕਲ, ਫਿਨਟੈਕ, ਆਰਟੀਫੀਸ਼ੀਅਲ ਇੰਟੈਲੀਜੈਂਸ, ਏਰੋਸਪੇਸ, ਬੈਂਕਿੰਗ ਅਤੇ ਵਿੱਤੀ ਸੇਵਾਵਾਂ ਵਿੱਚ ਸਹਿਯੋਗ ਦੇ ਮੌਕਿਆਂ ਨੂੰ ਉਜਾਗਰ ਕੀਤਾ। ਉਨ੍ਹਾਂ ਨੇ ਅਗਾਮੀ ਰੂਸ-ਭਾਰਤ ਦੀ ਨੈਸ਼ਨਲ ਲੈਵਲ ਕਲੈਬੋਰੇਸ਼ਨ ਫੋਰਮ ਵਿੱਚ ਸ਼ਾਮਲ ਹੋਣ ਲਈ ਪੰਜਾਬ ਦੀ ਦਿਲਚਸਪੀ ਦਾ ਵੀ ਸਵਾਗਤ ਕੀਤਾ।ਅਰਮੀਨੀਆ ਦੇ ਰਾਜਦੂਤ ਨੇ ਸੀ.ਆਈ.ਐਸ. ਦੇਸ਼ਾਂ ਤੱਕ ਪੰਜਾਬ ਦੀ ਸਰਗਰਮ ਪਹੁੰਚ ਦੀ ਸ਼ਲਾਘਾ ਕੀਤੀ ਅਤੇ ਖੇਤੀਬਾੜੀ ਤਕਨੀਕ, ਡੇਅਰੀ, ਆਈਟੀ ਸੇਵਾਵਾਂ ਅਤੇ ਨਵਿਆਉਣਯੋਗ ਊਰਜਾ ਵਿੱਚ ਭਾਈਵਾਲੀ ਕਰਨ ਦੀ ਦਿਲਚਸਪੀ ਜ਼ਾਹਰ ਕੀਤੀ।

ਇਹ ਵੀ ਪੜ੍ਹੋ  ਵਿਜੀਲੈਂਸ ਬਿਊਰੋ ਵੱਲੋਂ 15,000 ਰੁਪਏ ਰਿਸ਼ਵਤ ਲੈਂਦਾ PSPCL ਦਾ JE ਅਤੇ ਠੇਕੇਦਾਰ ਰੰਗੇ ਹੱਥੀਂ ਕਾਬੂ

ਉਨ੍ਹਾਂ ਨੇ ਸੈਰ-ਸਪਾਟਾ ਪ੍ਰਬੰਧਨ ਅਤੇ ਹੁਨਰ ਵਿਕਾਸ ਵਿੱਚ ਲੋਕਾਂ ਦਰਮਿਆਨ ਸਾਂਝ, ਸਾਲਾਨਾ ਸੱਭਿਆਚਾਰਕ ਤਿਉਹਾਰਾਂ ਅਤੇ ਯੂਨੀਵਰਸਿਟੀ-ਪੱਧਰੀ ਸਹਿਯੋਗ ਦੀ ਮਹੱਤਤਾ ‘ਤੇ ਵੀ ਜ਼ੋਰ ਦਿੱਤਾ।ਬੇਲਾਰੂਸ ਦੇ ਰਾਜਦੂਤ ਨੇ ਸੀ.ਆਈ.ਐਸ. ਖੇਤਰ ਨਾਲ ਸਿੱਧੀ ਸ਼ਮੂਲੀਅਤ ਸ਼ੁਰੂ ਕਰਨ ਲਈ ਪੰਜਾਬ ਸਰਕਾਰ ਨੂੰ ਵਧਾਈ ਦਿੱਤੀ ਅਤੇ ਖੇਤੀਬਾੜੀ ਸਿੱਖਿਆ ਅਤੇ ਖੇਤੀ-ਮਸ਼ੀਨਰੀ ਦੇ ਨਿਰਮਾਣ ਵਿੱਚ ਬੇਲਾਰੂਸ ਦੀ ਮੁਹਾਰਤ ‘ਤੇ ਜ਼ੋਰ ਦਿੱਤਾ। ਉਨ੍ਹਾਂ ਨੇ ਪੰਜਾਬ ਦੇ ਉਦਯੋਗ ਜਗਤ ਅਤੇ ਸਰਕਾਰ ਨੂੰ ਜੂਨ 2026 ਵਿੱਚ ਹੋਣ ਵਾਲੀ ਬੇਲਾਰੂਸ ਦੀ ਸਾਲਾਨਾ ਖੇਤੀ ਪ੍ਰਦਰਸ਼ਨੀ ਵਿੱਚ ਹਿੱਸਾ ਲੈਣ ਲਈ ਸੱਦਾ ਦਿੱਤਾ, ਜੋ ਕਾਰੋਬਾਰ -ਤੋੰ- ਕਾਰੋਬਾਰ ਸਬੰਧੀ ਮੀਟਿੰਗਾਂ ਅਤੇ ਤਕਨਾਲੋਜੀ ਭਾਈਵਾਲੀ ਲਈ ਇੱਕ ਢੁੱਕਵਾਂ ਮੰਚ ਹੈ।ਇਸ ਦੌਰਾਨ ਸੰਬੋਧਨ ਕਰਦੇ ਹੋਏ, ਮੰਤਰੀ ਸੰਜੀਵ ਅਰੋੜਾ ਨੇ ਪੰਜਾਬ ਦੇ ਪ੍ਰਗਤੀਸ਼ੀਲ ਸੁਧਾਰਾਂ ‘ਤੇ ਚਾਨਣਾ ਪਾਇਆ, ਜਿਸ ਵਿੱਚ ਕਾਰੋਬਾਰ ਅਧਿਕਾਰ ਐਕਟ ਅਤੇ ਇਨਹੈਂਸਡ ਫਾਸਟਟ੍ਰੈਕ ਪੰਜਾਬ ਸਿੰਗਲ-ਵਿੰਡੋ ਸਿਸਟਮ ਸ਼ਾਮਲ ਹੈ, ਜੋ ਹੁਣ ਭਾਰਤ ਦਾ ਸਭ ਤੋਂ ਉੱਨਤ ਡਿਜੀਟਲ ਨਿਵੇਸ਼ਕ ਸਹੂਲਤ ਪਲੇਟਫਾਰਮ ਹੈ। ਉਨ੍ਹਾਂ ਨੇ ਜੀ.ਸੀ.ਸੀ. ਅਤੇ ਸੀਆਈਐਸ ਮੈਂਬਰ ਦੇਸ਼ਾਂ ਨੂੰ ਨਿਰਮਾਣ ਅਤੇ ਸੇਵਾਵਾਂ ਲਈ ਪੰਜਾਬ ਨੂੰ ਪਹਿਲੀ ਪਸੰਦ ਵਜੋਂ ਚੁਣਨ ਅਤੇ ਇਨਵੈਸਟ ਪੰਜਾਬ ਰਾਹੀਂ ਖੇਤਰ -ਵਿਸ਼ੇਸ਼ ਭਾਈਵਾਲੀ ਨੂੰ ਅਕਰਸ਼ਿਤ ਕਰਨ ਲਈ ਉਤਸ਼ਾਹਿਤ ਕੀਤਾ।ਗੱਲਬਾਤ ਦੌਰਾਨ ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਜੀਸੀਸੀ ਅਤੇ ਸੀਆਈਐਸ ਦੇਸ਼ਾਂ ਦੇ ਰਾਜਦੂਤਾਂ ਅਤੇ ਵਪਾਰਕ ਵਫ਼ਦਾਂ ਨੂੰ ਪੰਜਾਬ ਪ੍ਰਗਤੀਸ਼ੀਲ ਨਿਵੇਸ਼ਕ ਸੰਮੇਲਨ 2026 ਵਿੱਚ ਹਿੱਸਾ ਲੈਣ ਅਤੇ ਖੇਤੀਬਾੜੀ, ਖੇਤੀ-ਤਕਨੀਕ, ਡੇਅਰੀ, ਆਈ.ਟੀ. ਸੇਵਾਵਾਂ, ਸਿੱਖਿਆ, ਸੈਰ-ਸਪਾਟਾ, ਮੈਡੀਕਲ ਅਤੇ ਸਿਹਤ ਸੰਭਾਲ ਈਕੋਸਿਸਟਮ ਅਤੇ ਬੁਨਿਆਦੀ ਢਾਂਚੇ ਵਿੱਚ ਨਿਵੇਸ਼ ਦੇ ਮੌਕਿਆਂ ਦੀ ਪੜਚੋਲ ਕਰਨ ਲਈ ਰਸਮੀ ਤੌਰ ‘ਤੇ ਸੱਦਾ ਦਿੱਤਾ।

ਇਹ ਵੀ ਪੜ੍ਹੋ  ਪੰਜਾਬ ਸਰਕਾਰ ਨੇ ‘ਰੰਗਲਾ ਪੰਜਾਬ ਯੋਜਨਾ’ ਤਹਿਤ ਵਿਕਾਸ ਲਈ 213 ਕਰੋੜ ਰੁਪਏ ਕੀਤੇ ਜਾਰੀ: ਹਰਪਾਲ ਸਿੰਘ ਚੀਮਾ

ਇਸਦੇ ਨਾਲ ਹੀ ਕੈਬਨਿਟ ਮੰਤਰੀ ਨੇ ਉਨ੍ਹਾਂ ਨੂੰ ਰਾਸ਼ਟਰੀ ਅਤੇ ਸੱਭਿਆਚਾਰਕ ਮਹੱਤਵ ਵਾਲੇ ਸਥਾਨਾਂ ਸਮੇਤ ਪੰਜਾਬ ਦਾ ਦੌਰਾ ਕਰਨ ਦਾ ਸੱਦਾ ਦਿੰਦਿਆਂ ਸੂਬੇ ਵਿੱਚ ਨਿਵੇਸ਼ ਪੱਖੀ ਨੀਤੀਆਂ, ਸਮਾਂ-ਬੱਧ ਪ੍ਰਵਾਨਗੀਆਂ ਅਤੇ ਵਿਸ਼ਵ ਪੱਧਰ ‘ਤੇ ਮੁਕਾਬਲੇ ਵਾਲਾ ਵਪਾਰਕ ਮਾਹੌਲ ਪ੍ਰਦਾਨ ਕਰਨ ਸਬੰਧੀ ਸੂਬਾ ਸਰਕਾਰ ਦੀ ਵਚਨਬੱਧਤਾ ਦੀ ਪੁਸ਼ਟੀ ਕੀਤੀ।ਇਨ੍ਹਾਂ ਮੀਟਿੰਗਾਂ ਵਿੱਚ ਵਿਦੇਸ਼ ਮੰਤਰਾਲੇ ਦੇ ਇੱਕ ਸੀਨੀਅਰ ਅਧਿਕਾਰੀ ਨੇ ਵੀ ਹਿੱਸਾ ਲਿਆ ਅਤੇ ਪੰਜਾਬ ਦੀ ਨਿਸ਼ਾਨਾਬੱਧ, ਖੇਤਰ-ਵਿਸ਼ੇਸ਼ ਸ਼ਮੂਲੀਅਤ ਰਣਨੀਤੀ ਦੀ ਸ਼ਲਾਘਾ ਕੀਤੀ ਅਤੇ ਭਾਰਤ ਦੀ ਵਿਆਪਕ ਆਰਥਿਕ ਕੂਟਨੀਤੀ ਅਤੇ ਵਿਸ਼ਵ ਪੱਧਰ ‘ਤੇ ਕਾਰੋਬਾਰ ਦੇ ਵਿਸਥਾਰ ਵਿੱਚ ਪੰਜਾਬ ਦੇ ਅਹਿਮ ਯੋਗਦਾਨ ਨੂੰ ਮਾਨਤਾ ਦਿੱਤੀ।ਦੋਵਾਂ ਜੀਸੀਸੀ ਅਤੇ ਸੀਆਈਐਸ ਖੇਤਰ ਦੇ ਰਾਜਦੂਤਾਂ ਨੇ ਪੰਜਾਬ ਵੱਲੋਂ ਪਹਿਲੀ ਵਾਰ ਇੱਕ ਢਾਂਚਾਗਤ ਅਤੇ ਖੇਤਰ-ਕੇਂਦ੍ਰਿਤ ਅੰਤਰਰਾਸ਼ਟਰੀ ਆਊਟਰੀਚ ਮਾਡਲ ਅਪਣਾਉਣ ਲਈ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਪ੍ਰਸ਼ੰਸਾ ਕੀਤੀ ਅਤੇ ਵਪਾਰਕ ਵਫ਼ਦਾਂ ਨੂੰ ਸਹੂਲਤ ਦੇਣ, ਖੇਤਰੀ ਭਾਈਵਾਲੀ ਦਾ ਸਮਰਥਨ ਕਰਨ ਅਤੇ ਵਪਾਰ ਅਤੇ ਸੱਭਿਆਚਾਰਕ ਸਬੰਧਾਂ ਦੇ ਆਦਾਨ-ਪ੍ਰਦਾਨ ਵਿੱਚ ਪੰਜਾਬ ਨਾਲ ਰਲ ਕੇ ਚੱਲਣ ਦੀ ਲਈ ਸਹਿਮਤੀ ਪ੍ਰਗਟਾਈ।ਇਨ੍ਹਾਂ ਗੋਲਮੇਜ਼ ਮੀਟਿੰਗਾਂ ਦੀ ਸਫ਼ਲ ਸਮਾਪਤੀ ਦੋਵਾਂ ਧਿਰਾਂ ਵੱਲੋਂ ਮਾਰਚ 2026 ਵਿੱਚ ਹੋਣ ਵਾਲੇ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ ਵਿੱਚ ਜੀਸੀਸੀ ਅਤੇ ਸੀਆਈਐਸ ਦੀ ਭਾਗੀਦਾਰੀ ਨੂੰ ਵਧਾਉਣ ਲਈ ਨਜ਼ਦੀਕੀ ਤਾਲਮੇਲ ਬਣਾਈ ਰੱਖਣ ਅਤੇ ਤਿਆਰੀਆਂ ਨੂੰ ਹੋਰ ਤੇਜ਼ ਕਰਨ ਦੀ ਸਹਿਮਤੀ ਨਾਲ ਹੋਈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਅਨੰਦਪੁਰ ਸਾਹਿਬ ਦਾ ਚਰਨ ਗੰਗਾ ਸਟੇਡੀਅਮ ਬਣੇਗਾ ਵਿਸ਼ਵ ਪੱਧਰੀ ਮਾਰਸ਼ਲ ਆਰਟਸ ਕੇਂਦਰ: ਮੁੱਖ ਮੰਤਰੀ ਮਾਨ ਨੇ ਕੀਤਾ ਐਲਾਨ

0

Sri Anandpur Sahib News:ਆਨੰਦਪੁਰ ਸਾਹਿਬ ਦਾ ਇਤਿਹਾਸਕ ਚਰਨ ਗੰਗਾ ਸਟੇਡੀਅਮ ਜਲਦ ਹੀ ਇੱਕ ਨਵੇਂ ਰੂਪ ਵਿੱਚ ਨਜ਼ਰ ਆਵੇਗਾ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਇਸ ਪਵਿੱਤਰ ਸ਼ਹਿਰ ਵਿੱਚ ਮੌਜੂਦਾ ਚਰਨ ਗੰਗਾ ਸਟੇਡੀਅਮ ਦੇ ਨਵੀਨੀਕਰਨ ਅਤੇ ਅਪਗ੍ਰੇਡ ਕਰਨ ਦਾ ਐਲਾਨ ਕੀਤਾ ਹੈ। ਇਹ ਸਟੇਡੀਅਮ ਹਰ ਸਾਲ ਹੋਲਾ-ਮਹੱਲਾ ਮੇਲੇ ਵਿੱਚ ਆਉਣ ਵਾਲੇ ਲੱਖਾਂ ਸ਼ਰਧਾਲੂਆਂ ਅਤੇ ਖੇਡ ਪ੍ਰੇਮੀਆਂ ਦੀ ਸਹੂਲਤ ਲਈ ਵਿਸ਼ਵ ਪੱਧਰੀ ਬਣਾਇਆ ਜਾਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਇਹ ਸਟੇਡੀਅਮ ਨੌਜਵਾਨਾਂ ਲਈ ਮਾਰਸ਼ਲ ਆਰਟਸ ਸਿਖਲਾਈ ਦਾ ਇੱਕ ਪ੍ਰਮੁੱਖ ਕੇਂਦਰ ਬਣੇਗਾ।ਚਰਨ ਗੰਗਾ ਸਟੇਡੀਅਮ ਦਾ ਸਿੱਖ ਇਤਿਹਾਸ ਅਤੇ ਸੱਭਿਆਚਾਰ ਵਿੱਚ ਇੱਕ ਖ਼ਾਸ ਸਥਾਨ ਹੈ। ਇਹ ਉਹ ਪਵਿੱਤਰ ਧਰਤੀ ਹੈ ਜਿੱਥੇ 1701 ਵਿੱਚ ਦਸਵੇਂ ਗੁਰੂ, ਗੁਰੂ ਗੋਬਿੰਦ ਸਿੰਘ ਜੀ ਨੇ ਨਿਹੰਗ ਸਿੰਘ ਜਥੇਬੰਦੀਆਂ ਜਾਂ ‘ਗੁਰੂ ਕੀ ਲਾਡਲੀ ਫ਼ੌਜ’ ਦੀ ਸਥਾਪਨਾ ਕੀਤੀ ਸੀ।

ਇਹ ਵੀ ਪੜ੍ਹੋ ਜ਼ਮੀਨ-ਜਾਇਦਾਦ ਦੀ ‘ਈਜ਼ੀ ਰਜਿਸਟਰੀ’ ਦੀ ਵਿਵਸਥਾ ਲਾਗੂ ਕਰਨ ਵਾਲਾ ਪਹਿਲਾ ਸੂਬਾ ਬਣਿਆ ਪੰਜਾਬ-ਮੁੱਖ ਮੰਤਰੀ

ਗੁਰੂ ਸਾਹਿਬ ਨੇ ਇੱਥੇ ਖਾਲਸਾ ਯੋਧਿਆਂ ਨੂੰ ਗੱਤਕਾ ਅਤੇ ਹੋਰ ਯੁੱਧ ਕਲਾਵਾਂ ਦੀ ਸਿਖਲਾਈ ਦਿੱਤੀ ਸੀ। ਅੱਜ ਵੀ ਹਰ ਸਾਲ ਹੋਲਾ-ਮਹੱਲਾ ਦੌਰਾਨ ਇੱਥੇ ਨਿਹੰਗ ਸਿੰਘਾਂ ਵੱਲੋਂ ਰਵਾਇਤੀ ਮਾਰਸ਼ਲ ਆਰਟਸ ਦੇ ਸ਼ਾਨਦਾਰ ਪ੍ਰਦਰਸ਼ਨ ਕੀਤੇ ਜਾਂਦੇ ਹਨ। ਹਜ਼ਾਰਾਂ ਦਰਸ਼ਕ ਤਲਵਾਰਬਾਜ਼ੀ, ਘੋੜਸਵਾਰੀ ਅਤੇ ਟੈਂਟ-ਪੈਗਿੰਗ ਵਰਗੇ ਰੋਮਾਂਚਕ ਕਰਮਕਾਂਡ ਵੇਖਣ ਲਈ ਇਕੱਠੇ ਹੁੰਦੇ ਹਨ।ਪੰਜਾਬ ਸਰਕਾਰ ਨੇ ਭਰੋਸਾ ਦਿੱਤਾ ਹੈ ਕਿ ਸਟੇਡੀਅਮ ਦਾ ਨਿਰਮਾਣ ਕਾਰਜ ਬਿਲਕੁਲ ਮਿਆਰੀ ਢੰਗ ਨਾਲ ਕੀਤਾ ਜਾਵੇਗਾ। ਇਹ ਵਿਸ਼ਵ ਪੱਧਰੀ ਸਹੂਲਤਾਂ ਨਾਲ ਲੈਸ ਹੋਵੇਗਾ, ਜਿੱਥੇ ਕੌਮੀ ਅਤੇ ਕੌਮਾਂਤਰੀ ਪੱਧਰ ਦੇ ਮਾਰਸ਼ਲ ਆਰਟਸ ਟੂਰਨਾਮੈਂਟ ਕਰਵਾਏ ਜਾ ਸਕਣਗੇ। ਸਟੇਡੀਅਮ ਵਿੱਚ ਆਧੁਨਿਕ ਸਿਖਲਾਈ ਸਹੂਲਤਾਂ, ਦਰਸ਼ਕਾਂ ਲਈ ਬੈਠਣ ਦੇ ਪ੍ਰਬੰਧ ਅਤੇ ਹੋਰ ਜ਼ਰੂਰੀ ਬੁਨਿਆਦੀ ਢਾਂਚਾ ਵਿਕਸਿਤ ਕੀਤਾ ਜਾਵੇਗਾ। ਇਹ ਪਹਿਲ ਪੰਜਾਬ ਦੀ ਨੌਜਵਾਨ ਪੀੜ੍ਹੀ ਨੂੰ ਰਵਾਇਤੀ ਮਾਰਸ਼ਲ ਆਰਟਸ ਨਾਲ ਜੋੜਨ ਅਤੇ ਗੁਰੂ ਸਾਹਿਬ ਦੀ ਵਿਰਾਸਤ ਨੂੰ ਅੱਗੇ ਤੋਰਨ ਦੀ ਦਿਸ਼ਾ ਵਿੱਚ ਇੱਕ ਅਹਿਮ ਕਦਮ ਹੈ।

ਇਹ ਵੀ ਪੜ੍ਹੋ ਸਪੀਕਰ, ਡਿਪਟੀ ਸਪੀਕਰ ਅਤੇ ਕੈਬਨਿਟ ਮੰਤਰੀਆਂ ਵੱਲੋਂ ਪੰਜਾਬ ਦੇ MLA ਹੋਸਟਲ ਵਿਖੇ ਜਿਮ ਅਤੇ ਵੈਲਨੈਸ ਸੈਂਟਰ ਦਾ ਉਦਘਾਟਨ

ਪੰਜਾਬ ਸਰਕਾਰ ਸੂਬੇ ਵਿੱਚ ਖੇਡਾਂ ਦੇ ਵਿਕਾਸ ਲਈ ਅਭੂਤਪੂਰਵ ਕੰਮ ਕਰ ਰਹੀ ਹੈ। ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪੂਰੇ ਪੰਜਾਬ ਵਿੱਚ 3,000 ਤੋਂ ਵੱਧ ਖੇਡ ਸਟੇਡੀਅਮਾਂ ਦਾ ਨੀਂਹ ਪੱਥਰ ਰੱਖਿਆ ਹੈ, ਜਿਨ੍ਹਾਂ ‘ਤੇ 1,184 ਕਰੋੜ ਰੁਪਏ ਦਾ ਨਿਵੇਸ਼ ਕੀਤਾ ਜਾਵੇਗਾ। ਇਹ ਪ੍ਰੋਜੈਕਟ ਪੇਂਡੂ ਖੇਤਰਾਂ ਵਿੱਚ ਖੇਡ ਬੁਨਿਆਦੀ ਢਾਂਚੇ ਨੂੰ ਮਜ਼ਬੂਤ ​​ਕਰਨ ਅਤੇ ਨੌਜਵਾਨ ਖਿਡਾਰੀਆਂ ਨੂੰ ਉਤਸ਼ਾਹਿਤ ਕਰਨ ਲਈ ਸ਼ੁਰੂ ਕੀਤਾ ਗਿਆ ਹੈ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਪੰਜਾਬ ਨੇ ਦੇਸ਼ ਨੂੰ ਅਨੇਕਾਂ ਮਹਾਨ ਖਿਡਾਰੀ ਦਿੱਤੇ ਹਨ ਅਤੇ ਸਰਕਾਰ ਦਾ ਉਦੇਸ਼ ਪੰਜਾਬ ਦੀ ਖੇਡ ਮਹਿਮਾ ਨੂੰ ਵਾਪਸ ਲਿਆਉਣਾ ਹੈ। ਉਨ੍ਹਾਂ ਇਹ ਵੀ ਐਲਾਨ ਕੀਤਾ ਕਿ ਜਲਦੀ ਹੀ ਅੰਮ੍ਰਿਤਸਰ ਅਤੇ ਜਲੰਧਰ ਵਿੱਚ ਕੌਮਾਂਤਰੀ ਪੱਧਰ ਦੇ ਕ੍ਰਿਕਟ ਅਤੇ ਹਾਕੀ ਸਟੇਡੀਅਮ ਬਣਾਏ ਜਾਣਗੇ।ਪੰਜਾਬ ਸਰਕਾਰ ਦੀ ਖੇਡ ਨੀਤੀ ਦਾ ਮੁੱਖ ਉਦੇਸ਼ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣਾ ਵੀ ਹੈ।

ਇਹ ਵੀ ਪੜ੍ਹੋ ਪੰਜਾਬ ਸਰਕਾਰ ਨੇ ‘ਰੰਗਲਾ ਪੰਜਾਬ ਯੋਜਨਾ’ ਤਹਿਤ ਵਿਕਾਸ ਲਈ 213 ਕਰੋੜ ਰੁਪਏ ਕੀਤੇ ਜਾਰੀ: ਹਰਪਾਲ ਸਿੰਘ ਚੀਮਾ

ਮੁੱਖ ਮੰਤਰੀ ਨੇ ਕਿਹਾ ਕਿ ਖੇਡ ਨਸ਼ਿਆਂ ਵਿਰੁੱਧ ਲੜਾਈ ਦਾ ਸਭ ਤੋਂ ਮਜ਼ਬੂਤ ​​ਹਥਿਆਰ ਹੈ। ਉਨ੍ਹਾਂ ਨੇ ‘ਹਰ ਪਿੰਡ ਖੇਡ ਮੈਦਾਨ’ ਯੋਜਨਾ ਤਹਿਤ ਹਰ ਪਿੰਡ ਵਿੱਚ ਖੇਡ ਦਾ ਮੈਦਾਨ ਬਣਾਉਣ ਦਾ ਟੀਚਾ ਮਿੱਥਿਆ ਹੈ। ਸਰਕਾਰ ਖਿਡਾਰੀਆਂ ਦਾ ਵੀ ਸਨਮਾਨ ਕਰ ਰਹੀ ਹੈ, ਜਿਸ ਤਹਿਤ ਨੌਂ ਹਾਕੀ ਖਿਡਾਰੀਆਂ ਨੂੰ ਡੀਐਸਪੀ ਅਤੇ ਪੀਸੀਐਸ ਅਧਿਕਾਰੀ ਵਜੋਂ ਨਿਯੁਕਤ ਕੀਤਾ ਗਿਆ ਹੈ, ਅਤੇ ਓਲੰਪੀਅਨਾਂ ਨੂੰ ਸਨਮਾਨਿਤ ਕੀਤਾ ਗਿਆ ਹੈ।ਚਰਨ ਗੰਗਾ ਸਟੇਡੀਅਮ ਦਾ ਨਵੀਨੀਕਰਨ ਪੰਜਾਬ ਸਰਕਾਰ ਦੀ ਵਿਆਪਕ ਖੇਡ ਵਿਕਾਸ ਯੋਜਨਾ ਦਾ ਇੱਕ ਅਹਿਮ ਹਿੱਸਾ ਹੈ। ਇਹ ਪ੍ਰਾਜੈਕਟ ਨਾ ਸਿਰਫ਼ ਆਨੰਦਪੁਰ ਸਾਹਿਬ ਦੀ ਧਾਰਮਿਕ ਅਤੇ ਸੱਭਿਆਚਾਰਕ ਵਿਰਾਸਤ ਨੂੰ ਸੰਭਾਲੇਗਾ, ਬਲਕਿ ਨੌਜਵਾਨਾਂ ਨੂੰ ਮਾਰਸ਼ਲ ਆਰਟਸ ਅਤੇ ਖੇਡਾਂ ਨਾਲ ਜੋੜ ਕੇ ਉਨ੍ਹਾਂ ਨੂੰ ਇੱਕ ਸਿਹਤਮੰਦ ਅਤੇ ਅਨੁਸ਼ਾਸਿਤ ਜੀਵਨ ਜਿਊਣ ਲਈ ਪ੍ਰੇਰਿਤ ਕਰੇਗਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਹਰਦੀਪ ਸਿੰਘ ਮੁੰਡੀਆਂ ਅਤੇ ਡਾ ਚਰਨਜੀਤ ਸਿੰਘ ਚੰਨੀ ਵੱਲੋਂ ਘੰੜੂਆਂ ਵਿਖੇ 97 ਲੱਖ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਸੁਰੂਆਤ

0

SAS Nagar News:ਪੰਜਾਬ ਦੇ ਮਾਲ, ਮੁੜ ਵਸੇਬਾ ਅਤੇ ਆਫਤ ਪ੍ਰਬੰਧਨ, ਜਲ ਸਪਲਾਈ ਅਤੇ ਸੈਨੀਟੇਸ਼ਨ ਅਤੇ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਐਮ.ਐਲ.ਏ ਚਮਕੌਰ ਸਾਹਿਬ ਡਾ. ਚਰਨਜੀਤ ਸਿੰਘ ਚੰਨੀ ਵੱਲੋਂ ਅਤੇ ਹਲਕਾ ਵਿਧਾਇਕ ਅਜਨਾਲਾ ਸ੍ਰੀ ਕੁਲਦੀਪ ਸਿੰਘ ਧਾਲੀਵਾਲ ਦੇ ਨਾਲ ਸਾਂਝੇਂ ਤੌਰ ਤੇ 97 ਲੱਖ ਰੁਪਏ ਦੇ ਵੱਖ-ਵੱਖ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ ਗਿਆ। ਇਨ੍ਹਾਂ ਵਿੱਚ ਘੰੜੂਆਂ ਦੇ ਸਰਕਾਰੀ ਕੰਨਿਆਂ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਵਿਖੇ ਪੰਜਾਬ ਸਿਖਿਆ ਕ੍ਰਾਂਤੀ ਤਹਿਤ 11 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤੀ ਗਈ ਸਾਇੰਸ ਲੈਬ ਅਤੇ 11 ਲੱਖ ਰੁਪਏ ਦੀ ਲਾਗਤ ਨਾਲ ਸਵਰਗੀ ਸੁਰਜੀਤ ਸਿੰਘ ਯਾਦਗਾਰੀ ਡਿਜ਼ੀਟਲ ਲਾਇਬ੍ਰੇਰੀ ਜੋ ਕਿ ਘੜੂੰਆਂ ਪਿੰਡ ਦੇ ਵਾਸੀ ਬਲਵਿੰਦਰ ਸਿੰਘ ਧਨੋਆ (ਅਮਰੀਕਾ) ਦੇ ਪਰਿਵਾਰ ਦੇ ਸਾਂਝੇ ਯਤਨਾ ਨਾਲ ਤਿਆਰ ਕੀਤੀ ਗਈ, ਦਾ ਉਦਘਾਟਨ ਕਰ ਵਿਦਿਆਰਥੀਆਂ ਨੂੰ ਅਰਪਿਤ ਕੀਤੇ ਗਏ। ਇਸ ਤੋਂ ਇਲਾਵਾ 25 ਲੱਖ ਰੁਪਏ ਦੀ ਲਾਗਤ ਨਾਲ ਇਤਹਾਸਿਕ ਪਾਂਡਵ ਸਰੋਵਰ ਦੇ ਵਿਕਾਸ ਕਾਰਜਾਂ ਉਦਘਾਟਨ ਕਰ ਸੁਰੂਆਤ ਕੀਤੀ ਗਈ।

ਇਹ ਵੀ ਪੜ੍ਹੋ ਸਪੀਕਰ, ਡਿਪਟੀ ਸਪੀਕਰ ਅਤੇ ਕੈਬਨਿਟ ਮੰਤਰੀਆਂ ਵੱਲੋਂ ਪੰਜਾਬ ਦੇ MLA ਹੋਸਟਲ ਵਿਖੇ ਜਿਮ ਅਤੇ ਵੈਲਨੈਸ ਸੈਂਟਰ ਦਾ ਉਦਘਾਟਨ

ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ ਘੜੂੰਆਂ ਦਾ ਪਾਂਡਵ ਸਰੋਵਰ ਇਕ ਪ੍ਰਾਚੀਨ ਧਰੋਹਰ ਹੈ ਅਤੇ ਇਸ ਨੂੰ ਵਿਕਸਿਤ ਕਰਕੇ ਵੇਖਣ ਯੋਗ ਬਣਾਇਆ ਜਾਵੇਗਾ ਤਾਂ ਜੋ ਇਸ ਪ੍ਰਾਚੀਨ ਧਰੋਹਰ ਨੂੰ ਸੰਭਾਲ ਕੇ ਰੱਖਿਆ ਜਾ ਸਕੇ ਅਤੇ ਇਹ ਇੱਕ ਦੇਖਣ ਯੋਗ, ਸੈਰ ਕਰਨ ਯੋਗ ਜਗ੍ਹਾਂ ਵੀ ਬਣ ਸਕੇ। ਇਸ ਉਪਰੰਤ ਉਹਨਾਂ ਪਿੰਡ ਵਿੱਚ ਹੀ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਯਾਦ ਨੂੰ ਸਮਰਪਿਤ 50 ਲੱਖ ਰੁਪਏ ਦੀ ਲਾਗਤ ਨਾਲ ਲਾਇਬਰੇਰੀ ਆਂਗਨਵਾੜੀ ਸੈਂਟਰ ਅਤੇ ਕਮਰਿਆਂ ਦਾ ਉਦਘਾਟਨ ਕਰ ਸੁਰੂਆਤ ਕੀਤੀ ਗਈ। ਇਸ ਮੌਕੇ ਬੋਲਦਿਆਂ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਕਿਹਾ ਗਿਆ ਕਿ, ਮੁੱਖ ਮੰਤਰੀ, ਭਗਵੰਤ ਸਿੰਘ ਮਾਨ ਦੀ ਸੋਚ ਹੈ, ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਉਣ ਦੀ, ਪੰਜਾਬ ਦੇ ਬੱਚਿਆਂ ਨੂੰ ਵਧੀਆ ਸਿੱਖਿਆ ਅਤੇ ਸਿਹਤ ਸਹੂਲਤਾਂ, ਰੋਜ਼ਗਾਰ ਦੇਣਾ। ਉਨ੍ਹਾਂ ਕਿਹਾ ਕਿ ਜਦੋਂ ਪੰਜਾਬ ਦਾ ਮੁੱਖ ਮੰਤਰੀ ਇਹ ਸੋਚ ਰਿਹਾ ਹੋਵੇ ਤਾਂ ਦੇਸ਼ ਤਰੱਕੀ ਕਰਦਾ ਹੀ ਹੈ।

ਇਹ ਵੀ ਪੜ੍ਹੋ ਪੰਜਾਬ ਸਰਕਾਰ ਨੇ ‘ਰੰਗਲਾ ਪੰਜਾਬ ਯੋਜਨਾ’ ਤਹਿਤ ਵਿਕਾਸ ਲਈ 213 ਕਰੋੜ ਰੁਪਏ ਕੀਤੇ ਜਾਰੀ: ਹਰਪਾਲ ਸਿੰਘ ਚੀਮਾ

ਮੁੰਡੀਆਂ ਨੇ ਕਿਹਾ ਕਿ ਮੁੱਖ ਮੰਤਰੀ ਦੀ ਸੋਚ ਧੀਆਂ ਪ੍ਰਤੀ ਬਹੁਤ ਵਧੀਆ ਹੈ। ਉਨ੍ਹਾਂ ਵਿਦਿਆਰਥਣਾਂ ਨੂੰ ਸੰਬੋਧਿਤ ਹੁੰਦੇ ਹੋਏ ਕਿਹਾ ਕਿ ਤੁਸੀ ਜ਼ਰੂਰ ਤਰੱਕੀ ਕਰੋਗੇ। ਪੰਜਾਬ ਦੀਆਂ ਧੀਆਂ ਪਹਿਲਾਂ ਵੀ ਬਹੁਤ ਉਚੇ ਅਹੁਦਿਆਂ ਤੇ ਕੰਮ ਕਰਦੀਆਂ ਹਨ।ਇਸ ਤੋਂ ਇਲਾਵਾ ਕੈਬਨਿਟ ਮੰਤਰੀ ਵੱਲੋਂ ਨਗਰ ਪੰਚਾਇਤ ਘੜੂੰਆਂ ਦੀ ਮੰਗ ਅਨੁਸਾਰ ਘੜੂੰਆਂ ਨੂੰ ਹਿੰਦ ਦੀ ਚਾਦਰ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਚਰਨ ਛੋਹ ਪ੍ਰਾਪਤ ਹੋਣ ਕਾਰਨ ਗੁਰੂ ਜੀ ਦੇ ਨਾਂ ਤੇ ਘੜੂੰਆਂ ਵਿਖੇ ਸਬ ਡਵੀਜਨ ਦੀ ਇਮਾਰਤ ਬਣਾਉਣ ਦੀ ਮੰਗ ਤੇ ਜਲਦ ਹੀ ਵਿਚਾਰ ਕੀਤਾ ਜਾਵੇਗਾ ।ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਘੜੂੰਆਂ ਮਾਸਟਰ ਪਲਾਨ ਦਾ ਰੁਕਿਆ ਕੰਮ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਨਾਲ ਤਾਲਮੇਲ ਕਰਕੇ ਅਗਲੇ ਮਹੀਨੇ ਸ਼ੁਰੂ ਕਰ ਦਿੱਤਾ ਜਾਵੇਗਾ।ਇਸ ਮੌਕੇ ਤੇ ਕੁਲਦੀਪ ਸਿੰਘ ਧਾਲੀਵਾਲ ਨੇ ਜਲਦੀ ਹੀ ਐਨਆਰਆਈ ਬਲਵਿੰਦਰ ਸਿੰਘ ਲਾਲੀ ਧਨੋਆ ਅਤੇ ਹੋਰਨਾ ਐਨਆਰਆਈ ਭਰਾਵਾਂ ਦੇ ਸਹਿਯੋਗ ਨਾਲ ਸਕੂਲ ਨੂੰ ਲਗਭਗ ਇੱਕ ਦਰਜਨ ਕੰਪਿਊਟਰ ਮੁਹੱਈਆ ਕਰਵਾਉਣ ਦਾ ਵਾਅਦਾ ਵੀ ਕੀਤਾ।

ਇਹ ਵੀ ਪੜ੍ਹੋ ਜ਼ਮੀਨ-ਜਾਇਦਾਦ ਦੀ ‘ਈਜ਼ੀ ਰਜਿਸਟਰੀ’ ਦੀ ਵਿਵਸਥਾ ਲਾਗੂ ਕਰਨ ਵਾਲਾ ਪਹਿਲਾ ਸੂਬਾ ਬਣਿਆ ਪੰਜਾਬ-ਮੁੱਖ ਮੰਤਰੀ

ਇਸ ਮੌਕੇ ਸਕੂਲੀ ਬੱਚਿਆਂ ਵੱਲੋਂ ਰੰਗਾਰੰਗ ਪ੍ਰੋਗਰਾਮ ਵੀ ਪੇਸ਼ ਕੀਤੇ ਗਏ ਅਤੇ ਮੰਤਰੀ ਅਤੇ ਵਿਧਾਇਕਾਂ ਵੱਲੋਂ ਬੱਚਿਆਂ ਨੂੰ ਇਨਾਮੀ ਰਾਸ਼ੀ ਦੇ ਕੇ ਨਿਵਾਜਿਆ ਗਿਆ। ਇਸ ਮੌਕੇ ਜ਼ਿਲ੍ਹਾ ਸਿੱਖਿਆ ਅੰਫਸਰ (ਸੈਕੰਡਰੀ) ਗਿੰਨੀ ਦੁੱਗਲ, ਪਾਰਟੀ ਦੇ ਸੀਨੀਅਰ ਆਗੂ ਬੱਬੀ ਬਾਦਲ, ਗਾਇਕ ਪੰਮੀ ਬਾਈ ਸਮਾਜ ਸੇਵਾ ਦੇ ਖੇਤਰ ਵਿੱਚ ਵਿਸ਼ੇਸ਼ ਸ਼ਖਸੀਅਤ ਵੱਲੋਂ ਜਾਣੇ ਜਾਂਦੇ ਬਲਵਿੰਦਰ ਸਿੰਘ ਲਾਲੀ ਘੜੂੰਆ ਪੰਜਾਬ ਕ੍ਰਿਕਟ ਐਸੋਸੀਏਸ਼ਨ ਦੇ ਅਪੈਕਸ ਕੌਂਸਲ ਮੈਂਬਰ ਵੀਰ ਦਵਿੰਦਰ ਸਿੰਘ ਬੱਲਾਂ ਅਤੇ ਸਿਆਸੀ ਸਕੱਤਰ ਜਗਤਾਰ ਸਿੰਘ ਘੜੂੰਆ ਵਿਸ਼ੇਸ਼ ਤੌਰ ਤੇ ਸ਼ਾਮਿਲ ਰਹੇ। ਇਸ ਤੋਂ ਹਰਸੁਖਇੰਦਰ ਸਿੰਘ ਬੱਬੀ ਬਾਦਲ ਬੁਲਾਰਾ, ਪੰਮੀ ਬਾਈ,ਜਗਤਾਰ ਸਿੰਘ ਘੜੂੰਆਂ,ਮਨਮੀਤ ਕੌਰ ਪ੍ਰਧਾਨ,ਹਰਪ੍ਰੀਤ ਸਿੰਘ ਭੰਡਾਰੀ ਸੀਨੀਅਰ ਮੀਤ ਪ੍ਰਧਾਨ, ਰਿਆ ਮੀਤ ਪ੍ਰਧਾਨ, ਮਨਦੀਪ ਸਿੰਘ ਬਲਾਕ ਪ੍ਰਧਾਨ, ਰੋਬਿਨ , ਗਗਨਪ੍ਰੀਤ ਸਿੰਘ, ਸ਼ਮਸ਼ੇਰ ਸਿੰਘ, ਮਨਪ੍ਰੀਤ ਸਿੰਘ,ਇੰਦਰਜੀਤ ਸਿੰਘ, ਨਰਿੰਦਰ ਸਿੰਘ, ਜਸ਼ਨਪ੍ਰੀਤ ਸਿੰਘ, ਭਗਤਾਂ ਸਿੰਘ, ਅਮ੍ਰੀਤਪਾਲ ਸਿੰਘ ਸਮੂਹ ਕੌਂਸਲਰ, ਸਤਵੀਰ ਸਿੰਘ ਸੱਤਾ, ਜਰਨੈਲ ਸਿੰਘ, ਸੁਖਵਿੰਦਰ ਸਿੰਘ,ਸੋਹਣ ਸਿੰਘ, ਜਸਵੰਤ ਸਿੰਘ, ਦਲਜੀਤ ਸਿੰਘ, ਸੁਖਵਿੰਦਰ ਕੋਰ, ਜਸਵਿੰਦਰ ਕੋਰ, ਨਵਦੀਪ ਸਿੰਘ ਟੋਨੀ , ਨਿਰਪਾਲ ਸਿੰਘ ਮੰਡੇਰ ਆਦਿ ਹਾਜ਼ਰ ਸਨ

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਵਿਜੀਲੈਂਸ ਬਿਊਰੋ ਵੱਲੋਂ 15,000 ਰੁਪਏ ਰਿਸ਼ਵਤ ਲੈਂਦਾ PSPCL ਦਾ JE ਅਤੇ ਠੇਕੇਦਾਰ ਰੰਗੇ ਹੱਥੀਂ ਕਾਬੂ

0

Hoshiarpur News:ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਕਾਰਵਾਈ ਵਿੱਚ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਦਸੂਹਾ, ਜ਼ਿਲ੍ਹਾ ਹੁਸ਼ਿਆਰਪੁਰ ਵਿਖੇ ਤਾਇਨਾਤ ਪੀ.ਐਸ.ਪੀ.ਸੀ.ਐਲ. ਦੇ ਜੂਨੀਅਰ ਇੰਜੀਨੀਅਰ ਨਿਰਮਲ ਸਿੰਘ ਅਤੇ ਸਰਕਾਰੀ ਮਨਜ਼ੂਰਸ਼ੁਦਾ ਠੇਕੇਦਾਰ ਸਤਨਾਮ ਸਿੰਘ ਨੂੰ ਸ਼ਿਕਾਇਤਕਰਤਾ ਤੋਂ 15000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ।ਇਸ ਬਾਰੇ ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਕਿਹਾ ਕਿ ਸ਼ਿਕਾਇਤਕਰਤਾ, ਜੋ ਇੱਕ ਟੈਕਸੀ ਡਰਾਈਵਰ ਹੈ, ਤਹਿਸੀਲ ਦਸੂਹਾ, ਜ਼ਿਲ੍ਹਾ ਹੁਸ਼ਿਆਰਪੁਰ ਦਾ ਵਾਸੀ ਹੈ, ਜਿਸ ਕੋਲ ਪਿੰਡ ਵਿੱਚ 13 ਮਰਲੇ ਦਾ ਪਲਾਟ ਹੈ ਅਤੇ ਇਸ ਪਲਾਟ ਵਿੱਚੋਂ ਤਿੰਨ-ਫੇਜ਼ ਤਾਰਾਂ ਉਸਦੇ ਪਿੰਡ ਦੇ ਕਾਂਤਾ ਪੁੱਤਰ ਦੇਸਾ ਸਿੰਘ ਦੀ ਮੋਟਰ ਤੱਕ ਜਾਂਦੀਆਂ ਸਨ।

ਇਹ ਵੀ ਪੜ੍ਹੋ RSS ਆਗੂ ਦੇ ਪੋਤਰੇ ਦਾ ਕਾ+ਤ+ਲ ਪੁਲਿਸ ਮੁਕਾਬਲੇ ‘ਚ ‘ਢੇਰ’; ਇੱਕ ਪੁਲਿਸ ਮੁਲਾਜਮ ਵੀ ਜਖ਼ਮੀ

ਸ਼ਿਕਾਇਤਕਰਤਾ ਨੇ ਪੀ.ਐਸ.ਪੀ.ਸੀ.ਐਲ. ਸਬ ਡਿਵੀਜ਼ਨ ਦਸੂਹਾ ਨੂੰ ਇੱਕ ਅਰਜ਼ੀ ਦਿੱਤੀ, ਜਿਸ ਵਿੱਚ ਬੇਨਤੀ ਕੀਤੀ ਗਈ ਸੀ ਕਿ ਇਹ ਤਾਰਾਂ ਉਸਦੇ ਪਲਾਟ ਦੇ ਇੱਕ ਪਾਸੇ ਵੱਲ ਤਬਦੀਲ ਕਰ ਦਿੱਤੀਆਂ ਜਾਣ।ਉਨ੍ਹਾਂ ਅੱਗੇ ਦੱਸਿਆ ਕਿ ਜੇ.ਈ. ਨਿਰਮਲ ਸਿੰਘ ਨੇ ਸਾਈਟ ਸਰਵੇ ਕੀਤਾ ਅਤੇ ਸ਼ਿਕਾਇਤਕਰਤਾ ਤੋਂ ਅਨੁਮਾਨ ਤਿਆਰ ਕਰਨ ਲਈ 5,000 ਰੁਪਏ ਦੀ ਮੰਗ ਕੀਤੀ। ਇਹ ਰਿਸ਼ਵਤ ਦੀ ਰਕਮ ਲੈਣ ਤੋਂ ਬਾਅਦ, ਉਸਨੇ ਅਨੁਮਾਨ ਲਗਾਇਆ ਅਤੇ ਰਿਸ਼ਵਤ ਵਜੋਂ 5,000 ਰੁਪਏ ਹੋਰ ਦੀ ਮੰਗ ਕੀਤੀ।ਇਸ ਤੋਂ ਬਾਅਦ,ਜੇਈ ਨਿਰਮਲ ਸਿੰਘ ਅਤੇ ਠੇਕੇਦਾਰ ਸਤਨਾਮ ਸਿੰਘ ਦੁਬਾਰਾ ਸ਼ਿਕਾਇਤਕਰਤਾ ਦੇ ਘਰ ਗਏ।

ਇਹ ਵੀ ਪੜ੍ਹੋ AAP ਦੇ ਵੱਡੇ ਆਗੂ ਦੇ ਘਰ ‘ਤੇ ਅੱਧੀ ਰਾਤ ਹੋਈ ਤਾਬੜਤੋੜ ਫ਼ਾਈ+ਰਿੰਗ

ਇਸ ਮੁਲਾਕਾਤ ਦੌਰਾਨ ਜੇਈ ਨਿਰਮਲ ਸਿੰਘ ਨੇ ਦੱਸਿਆ ਕਿ ਠੇਕੇਦਾਰ ਤਾਰਾਂ ਬਦਲਣ ਲਈ 12,000 ਰੁਪਏ ਦੀ ਮੰਗ ਕਰ ਰਿਹਾ ਸੀ ਅਤੇ ਗੱਲਬਾਤ ਤੋਂ ਬਾਅਦ ਸ਼ਿਕਾਇਤਕਰਤਾ 10,000 ਰੁਪਏ ਦੇਣ ਲਈ ਸਹਿਮਤ ਹੋ ਗਿਆ। ਉਸਨੇ ਅੱਗੇ ਦੱਸਿਆ ਕਿ ਜੇਈ ਨਿਰਮਲ ਸਿੰਘ ਨੇ ਉਸ ਨੂੰ ਬਾਕੀ 5,000 ਰੁਪਏ ਦੇਣ ਬਾਰੇ ਵੀ ਪੁੱਛਿਆ। ਸ਼ਿਕਾਇਤਕਰਤਾ ਨੇ ਜਵਾਬ ਦਿੱਤਾ ਕਿ ਉਹ ਰਕਮ ਉਸੇ ਦਿਨ ਦੇਵੇਗਾ, ਜਿਸ ਦਿਨ ਉਸਦਾ ਕੰਮ ਕੀਤਾ ਜਾਵੇਗਾ। ਠੇਕੇਦਾਰ ਸਤਨਾਮ ਸਿੰਘ ਨੇ ਪ੍ਰਵਾਨਿਤ ਨਕਸ਼ੇ ਅਨੁਸਾਰ ਤਾਰਾਂ ਬਦਲ ਦਿੱਤੀਆਂ, ਪਰ ਸ਼ਿਕਾਇਤਕਰਤਾ ਨੇ ਉਸ ਦਿਨ ਰਿਸ਼ਵਤ ਨਹੀਂ ਦਿੱਤੀ।ਉਨ੍ਹਾਂ ਦੱਸਿਆ ਕਿ ਸਰਕਾਰੀ ਫੀਸ ਪਹਿਲਾਂ ਹੀ ਜਮ੍ਹਾਂ ਕਰਵਾ ਦਿੱਤੀ ਗਈ ਸੀ, ਪਰ ਦੋਵੇਂ ਮੁਲਜ਼ਮ ਵਾਰ-ਵਾਰ ਸ਼ਿਕਾਇਤਕਰਤਾ ਨੂੰ ਫ਼ੋਨ ਕਰਦੇ ਰਹੇ ਅਤੇ ਰਿਸ਼ਵਤ ਦੀ ਰਕਮ ਦੀ ਮੰਗ ਕਰਦੇ ਰਹੇ।

ਇਹ ਵੀ ਪੜ੍ਹੋ 13 ਸਾਲਾਂ ਲੜਕੀ ਦੇ ਕ+ਤ+ਲ ਕੇਸ ‘ਚ ਲਾਰਪਵਾਹੀ ਕਰਨ ਵਾਲਾ ASI ਨੌਕਰੀਓ ਬਰਖਾਸਤ

ਸ਼ਿਕਾਇਤਕਰਤਾ ਨੇ ਆਪਣੇ ਮੋਬਾਈਲ ਫੋਨ ‘ਤੇ ਆਡੀਓ ਗੱਲਬਾਤ ਰਿਕਾਰਡ ਕਰ ਲਈ ਅਤੇ ਇਸ ਉਪਰੰਤ ਵਿਜੀਲੈਂਸ ਬਿਊਰੋ ਕੋਲ ਪਹੁੰਚ ਕੀਤੀ।ਸ਼ਿਕਾਇਤਕਰਤਾ ਦੀ ਜਾਣਕਾਰੀ ‘ਤੇ ਕਾਰਵਾਈ ਕਰਦਿਆਂ ਵਿਜੀਲੈਂਸ ਬਿਊਰੋ ਨੇ ਵਿਜੀਲੈਂਸ ਬਿਊਰੋ ਯੂਨਿਟ ਜਲੰਧਰ ਵਿਖੇ ਸ਼ਿਕਾਇਤਕਰਤਾ ਦਾ ਰਿਕਾਰਡ ਮਿਲਿਆ। ਦੋਸ਼ਾਂ ਦੀ ਪੁਸ਼ਟੀ ਕਰਨ ਤੋਂ ਬਾਅਦ, ਵਿਜੀਲੈਂਸ ਬਿਊਰੋ ਟੀਮ ਨੇ ਜਾਲ ਵਿਛਾ ਕੇ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 15000 ਰੁਪਏ ਦੀ ਰਿਸ਼ਵਤ ਲੈਂਦਿਆਂ ਦੋਵਾਂ ਮੁਲਜ਼ਮਾਂ ਨੂੰ ਰੰਗੇ ਹੱਥੀਂ ਕਾਬੂ ਕਰ ਲਿਆ।ਮੁਲਜ਼ਮ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਸਬੰਧਤ ਧਾਰਾਵਾਂ ਤਹਿਤ ਥਾਣਾ ਵਿਜੀਲੈਂਸ ਬਿਊਰੋ, ਰੇਂਜ ਜਲੰਧਰ ਵਿਖੇ ਮਾਮਲਾ ਦਰਜ ਕਰ ਲਿਆ ਗਿਆ ਹੈ। ਮੁਲਜ਼ਮ ਨੂੰ ਕੱਲ੍ਹ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਹੋਰ ਜਾਂਚ ਜਾਰੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਸਰਦਾਰ ਸੋਭਾ ਸਿੰਘ ਮੈਮੋਰੀਅਲ ਚਿੱਤਰਕਾਰ ਸੋਸਾਇਟੀ ਬਠਿੰਡਾ ਵੱਲੋਂ 31ਵੇਂ ਸਲਾਨਾ ਕਲਾ ਉਤਸਵ ਦਾ ਸ਼ਾਨਦਾਰ ਆਗਾਜ਼

Bathinda News: ਮਾਲਵਾ ਖੇਤਰ ਵਿੱਚ ਆਪਣੀ ਵੱਖਰੀ ਪਛਾਣ ਰੱਖਦਾ ਚਿੱਤਰਕਲਾ ਮੁਕਾਬਲਿਆਂ ਅਤੇ ਚਿੱਤਰਕਲਾ ਪ੍ਰਦਰਸ਼ਨੀ ਨਾਲ ਚਰਚਿਤ ਸ. ਸੋਭਾ ਸਿੰਘ ਮੈਮੋਰੀਅਲ ਚਿੱਤਰਕਾਰ ਸੁਸਾਇਟੀ (ਰਜਿ.)ਬਠਿੰਡਾ ਵੱਲੋਂ ਹਰ ਸਾਲ ਕਰਵਾਇਆ ਜਾਂਦਾ ਚਾਰ ਰੋਜ਼ਾ ਮੇਲਾ ਅੱਜ ਬਠਿੰਡਾ ਦੇ ਟੀਚਰ ਹੋਮ ਟਰਸਟ, ਨੇੜੇ ਫੌਜੀ ਚੌਂਕ ਵਿਖੇ ਬੜੀ ਸ਼ਾਨੋ ਸ਼ੌਕਤ ਨਾਲ ਸ਼ੁਰੂ ਹੋਇਆ। ਇਸ ਵਾਰ ਦਾ ਕਲਾ ਮੇਲਾ ਸ. ਮਿਹਰ ਸਿੰਘ (ਵਿਸ਼ਵ ਪ੍ਰਸਿੱਧ ਚਿੱਤਰਕਾਰ) ਨੂੰ ਸਮਰਪਿਤ ਕੀਤਾ ਗਿਆ ਹੈ। ਇਸ ਵਾਰ ਬਠਿੰਡਾ ਦੀ ਟਰੀ ਲਵਰ ਸੋਸਾਇਟੀ, ਬਠਿੰਡਾ ਫਲਾਵਰ ਫੈਸਟੀਵਲ ਸੰਗਠਨ ਅਤੇ ਕੀਰਤੀ ਪਬਲੀਕੇਸ਼ਨ ਵੱਲੋਂ ਸਹਿਯੋਗ ਕੀਤਾ ਗਿਆ ਹੈ। ਇਸ ਸਬੰਧੀ ਸੁਸਾਇਟੀ ਦੇ ਪ੍ਰਧਾਨ ਡਾ. ਅਮਰੀਕ ਸਿੰਘ, ਜਨਰਲ ਸਕੱਤਰ ਆਰਟਿਸਟ ਗੁਰਪ੍ਰੀਤ ਬਠਿੰਡਾ, ਸਰਪ੍ਰਸਤ ਅਮਰਜੀਤ ਸਿੰਘ ਪੇਂਟਰ ਅਤੇ ਪ੍ਰੈਸ ਸਕੱਤਰ ਸੰਦੀਪ ਸ਼ੇਰਗਿਲ ਦੁਆਰਾ ਪ੍ਰੈਸ ਮੀਡੀਆ ਨਾਲ ਇਹ ਜਾਣਕਾਰੀ ਸਾਂਝੀ ਕੀਤੀ ਗਈ ਕਿ ਇਸ ਪ੍ਰਦਰਸ਼ਨੀ ਵਿੱਚ 80 ਤੋਂ ਜਿਆਦਾ ਕਲਾਕਾਰਾਂ ਦੀਆਂ ਪੇਂਟਿੰਗਾਂ ਅਤੇ ਹੋਰ ਆਰਟ ਵਰਕ ਪ੍ਰਦਰਸ਼ਿਤ ਕੀਤੇ ਜਾ ਰਹੇ ਹਨ। ਜਿਨਾਂ ਵਿੱਚ ਵਿਦਿਆਰਥੀ ਆਰਟਿਸ ਵੀ ਸ਼ਾਮਿਲ ਹਨ।

ਇਹ ਵੀ ਪੜ੍ਹੋ AAP ਦੇ ਵੱਡੇ ਆਗੂ ਦੇ ਘਰ ‘ਤੇ ਅੱਧੀ ਰਾਤ ਹੋਈ ਤਾਬੜਤੋੜ ਫ਼ਾਈ+ਰਿੰਗ

ਅੱਜ ਇਸ ਦੇ ਪਹਿਲੇ ਦਿਨ ਵੱਖ ਵੱਖ ਸਕੂਲਾਂ ਅਤੇ ਕਾਲਜਾਂ ਦੇ ਲਗਭਗ 400 ਦੇ ਕਰੀਬ ਕਲਾ ਵਿੱਚ ਰੁਚੀ ਰੱਖਦੇ ਵਿਦਿਆਰਥੀਆਂ ਨੇ ਵੱਧ ਚੜ ਕੇ ਹਿੱਸਾ ਲਿਆ। ਜਿੰਨਾ ਵਿੱਚ ਗਰੁੱਪ ਏ, ਬੀ ਅਤੇ ਸੀ ਦੇ ਅੰਤਰਗਤ ਕਲਾ ਮੁਕਾਬਲੇ ਕਰਵਾਏ ਗਏ। ਇਸ ਪ੍ਰੋਗਰਾਮ ਵਿੱਚ ਮੁੱਖ ਮਹਿਮਾਨ ਸ਼੍ਰੀ ਭਵਿਆ ਸੁਸ਼ਾਂਤ ਬਾਂਸਲ ਡਾਇਰੈਕਟਰ ਇੰਦੀਰਾ ਇਨਫਰਾ ਟੈਕ ਪ੍ਰਾਈਵੇਟ ਲਿਮਿਟਡ ਬਠਿੰਡਾ ਅਤੇ ਸ. ਤਸਵਿੰਦਰ ਸਿੰਘ ਮਾਨ ਪ੍ਰਿੰਸੀਪਲ ਦਸ਼ਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬਠਿੰਡਾ ਨੇ ਕਲਾ ਮੇਲੇ ਦਾ ਰਸਮੀ ਤੌਰ ਤੇ ਉਦਘਾਟਨ ਕੀਤਾ ਅਤੇ ਸਾਰੇ ਹੀ ਵਿਦਿਆਰਥੀਆਂ ਅਤੇ ਚਿੱਤਰਕਾਰਾਂ ਨੂੰ ਵਧਾਈ ਦਿੱਤੀ। ਇਹਨਾਂ ਤੋਂ ਇਲਾਵਾ ਵੱਖ-ਵੱਖ ਅੰਤਰ ਸਕੂਲ ਅਤੇ ਅੰਤਰ ਕਾਲਜ ਚਿੱਤਰਕਲਾ ਮੁਕਾਬਲਿਆਂ ਦਾ ਉਦਘਾਟਨ ਸ. ਮਾਧੋਦਾਸ ਸਿੰਘ ਗਿੱਦੜਬਾਹਾ, ਵੇਦ ਪ੍ਰਕਾਸ਼ ਸ਼ਰਮਾ, ਪ੍ਰਿੰਸੀਪਲ ਅਵਤਾਰ ਸਿੰਘ ਲਿਟਲ ਫਲਾਵਰ ਸਕੂਲ, ਅੰਕਿਤ ਮਿੱਤਲ ਪਵਨ ਗਲਾਸ ਵਰਕਸ, ਵਿਜੇ ਭੂਦੇਵ, ਭਾਵਨਾ ਗਰਗ ਆਦਿ ਨੇ ਕੀਤਾ। ਇਸ ਤੋਂ ਇਲਾਵਾ ਓਪਨ ਕੈਨਵਸ ਮੁਕਾਬਲੇ ਵਿੱਚ ਵੱਖ-ਵੱਖ ਸਕੂਲਾਂ ਦੇ ਕਲਾ ਅਧਿਆਪਕਾਂ ਨੇ ਭਾਗ ਲਿਆ ਜਿੰਨਾਂ ਵਿੱਚੋਂ ਪਹਿਲਾ ਸਥਾਨ ਭੁਪਿੰਦਰ ਨੇ ਹਾਸਿਲ ਕੀਤਾ, ਦੂਜਾ ਸਥਾਨ ਲਵਪ੍ਰੀਤ ਸਿੰਘ ਸੁਦੇਸ਼ ਵਾਟਿਕਾ ਭਾਗੀ ਬਾਂਦਰ ਅਤੇ ਤੀਜਾ ਸਥਾਨ ਰੀਤੂ ਕਪੂਰ ਗੁਰੂ ਹਰਕ੍ਰਿਸ਼ਨ ਸਕੂਲ ਨੇ ਹਾਸਿਲ ਕੀਤਾ।

ਇਹ ਵੀ ਪੜ੍ਹੋ 13 ਸਾਲਾਂ ਲੜਕੀ ਦੇ ਕ+ਤ+ਲ ਕੇਸ ‘ਚ ਲਾਰਪਵਾਹੀ ਕਰਨ ਵਾਲਾ ASI ਨੌਕਰੀਓ ਬਰਖਾਸਤ

ਜੇਤੂ ਵਿਦਿਆਰਥੀਆਂ ਨੂੰ ਸਰਟੀਫਿਕੇਟ, ਟਰਾਫੀਆਂ ਅਤੇ ਨਗਦ ਇਨਾਮ ਦੇ ਕੇ 30 ਨਵੰਬਰ ਦਿਨ ਐਤਵਾਰ ਨੂੰ ਟੀਚਰ ਹੋਮ ਬਠਿੰਡਾ ਵਿਖੇ ਸਨਮਾਨਿਤ ਕੀਤਾ ਜਾਵੇਗਾ। ਇਸ ਕਲਾ ਮੇਲੇ ਵਿੱਚ ਚਿੱਤਰਕਾਰ ਸੋਹਨ ਸਿੰਘ, ਹਰਦਰਸ਼ਨ ਸੋਹਲ, ਬਲਰਾਜ ਬਰਾੜ ਮਾਨਸਾ, ਯਸ਼ਪਾਲ ਜੈਤੋ, ਕੇਵਲ ਕ੍ਰਿਸ਼ਨ, ਸੁਰੇਸ਼ ਮੰਗਲਾ, ਹਰੀ ਚੰਦ ਪਰਜਾਪਤ, ਪਰਸ਼ੋਤਮ ਕੁਮਾਰ, ਸੁਰੀਲ ਕੁਮਾਰ ਗਿੱਦੜਬਾਹਾ, ਕ੍ਰਿਸ਼ਨ ਰਤੀਆ, ਪਰਮਿੰਦਰ ਪੈਰੀ, ਚਿੰਤਨ ਸ਼ਰਮਾ, ਪੁਨੀਤ ਸ਼ਰਮਾ, ਅਮਰੀਕ ਮਾਨਸਾ, ਗੁਰਪ੍ਰੀਤ ਮਾਨਸਾ, ਅਮਿਤ, ਲਖਵਿੰਦਰ ਲੱਕੀ, ਰੇਖਾ ਕੁਮਾਰੀ, ਸਾਬੀਆ ਅਗਰਵਾਲ, ਅੰਮ੍ਰਿਤਾ ਨੰਦਨ, ਗੁਰਜੀਤ ਪਲਾਹਾ, ਰਮਨਦੀਪ ਕੌਰ, ਬਬੀਤਾ, ਆਸ਼ਿਮਾ, ਨਵਪ੍ਰੀਤ, ਸਰਗਮ, ਭਜਨ ਲਾਲ, ਟੇਕ ਚੰਦ, ਇੰਦਰਜੀਤ ਸਿੰਘ, ਜੀਵਨ ਜੋਤੀ, ਰਿਤੇਸ਼ ਕੁਮਾਰ, ਹਰਪ੍ਰੀਤ ਰਿੰਕੂ, ਭੂਮਿਕਾ, ਮਨਪ੍ਰੀਤ ਕੌਰ, ਰੂਪਾਂਸ਼ੀ, ਪਰਨੀਤ ਕੌਰ, ਆਦਿ ਤੋਂ ਇਲਾਵਾ ਅਨੇਕਾਂ ਹੋਰ ਚਿੱਤਰਕਾਰਾਂ ਦੀਆਂ ਪੇਂਟਿੰਗਾਂ ਇਸ ਪ੍ਰਦਰਸ਼ਨੀ ਦਾ ਹਿੱਸਾ ਬਣੀਆ ਹਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਵਿਧਾਇਕ ਬਣਾਂਵਾਲੀ ਅਤੇ ਡਿਪਟੀ ਕਮਿਸ਼ਨਰ ਨਵਜੋਤ ਕੌਰ ਵਲੋਂ ਕਿਸਾਨਾਂ ਨੂੰ ਨਵੀਨਤਮ ਤਕਨੀਕਾਂ ਨਾਲ ਜੁੜਨ ਦਾ ਸੱਦਾ

0

👉ਵੱਡੀ ਗਿਣਤੀ ਕਿਸਾਨ ਔਰਤਾਂ ਨੇ ਕੀਤੀ ਸ਼ਿਰਕਤ, ਡਿਪਟੀ ਕਮਿਸ਼ਨਰ ਵਲੋਂ ਸ਼ਲਾਘਾ
Mansa News: ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਮਾਨਸਾ ਵਲੋਂ ਕਿਸਾਨਾਂ ਨੂੰ ਹਾੜ੍ਹੀ ਦੀਆਂ ਫ਼ਸਲਾਂ ਬਾਰੇ ਨਵੀਨਤਮ ਤਕਨੀਕੀ ਜਾਣਕਾਰੀ ਦੇਣ ਲਈ ਖੇਤੀਬਾੜੀ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਅਤੇ ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਡਾ. ਜਸਵੰਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਆਤਮਾ ਸਕੀਮ ਦੇ ਸਹਿਯੋਗ ਨਾਲ ਮਾਨਸਾ ਵਿਖੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ, ਜਿਸ ਵਿਚ ਵਿਧਾਇਕ ਸਰਦੂਲਗੜ੍ਹ ਗੁਰਪ੍ਰੀਤ ਸਿੰਘ ਬਣਾਂਵਾਲੀ ਅਤੇ ਡਿਪਟੀ ਕਮਿਸ਼ਨਰ ਨਵਜੋਤ ਕੌਰ ਆਈ ਏ ਐੱਸ ਨੇ ਸ਼ਿਰਕਤ ਕੀਤੀ।ਕੈਂਪ ਦਾ ਉਦਘਾਟਨ ਡਿਪਟੀ ਕਮਿਸ਼ਨਰ ਨਵਜੋਤ ਕੌਰ ਵਲੋਂ ਕੀਤਾ ਗਿਆ। ਓਨ੍ਹਾਂ ਕਿਸਾਨਾਂ ਨੂੰ ਜਿੱਥੇ ਪਰਾਲੀ ਪ੍ਰਬੰਧਨ ਵਿਚ ਜ਼ਿਲ੍ਹੇ ਦੀ ਬਿਹਤਰ ਕਾਰਗੁਜ਼ਾਰੀ ਲਈ ਵਧਾਈ ਦਿੱਤੀ, ਓਥੇ ਕਿਸਾਨਾਂ ਨੂੰ ਖੇਤੀਬਾੜੀ ਅਤੇ ਸਾਰੇ ਸਹਿਯੋਗੀ ਵਿਭਾਗਾਂ ਨਾਲ ਤਾਲਮੇਲ ਬਣਾ ਕੇ ਨਵੀਆਂ ਖੇਤੀ ਤਕਨੀਕਾਂ ਅਪਣਾਉਣ ਦੀ ਅਪੀਲ ਕੀਤੀ। ਇਸ ਮੌਕੇ ਉਨ੍ਹਾਂ ਬਾਗ਼ਬਾਨੀ, ਡੇਅਰੀ, ਮੱਛੀ ਪਾਲਣ, ਮਾਰਕਫੈੱਡ, ਪਸ਼ੂ ਪਾਲਣ, ਕ੍ਰਿਸ਼ੀ ਵਿਗਿਆਨ ਕੇਂਦਰ ਅਤੇ ਸੈਲਫ ਹੈਲਪ ਗਰੁੱਪਾਂ ਦੇ ਸਟਾਲਾਂ ਦਾ ਦੌਰਾ ਕੀਤਾ। ਓਨ੍ਹਾਂ ਕਿਸਾਨ ਬੀਬੀਆਂ ਦੀ ਵੀ ਸ਼ਲਾਘਾ ਕੀਤੀ ਜਿਨ੍ਹਾਂ ਨੇ ਵੱਡੀ ਗਿਣਤੀ ਵਿਚ ਕੈਂਪ ਵਿਚ ਸ਼ਿਰਕਤ ਕੀਤੀ।

ਇਹ ਵੀ ਪੜ੍ਹੋ ਸਪੀਕਰ, ਡਿਪਟੀ ਸਪੀਕਰ ਅਤੇ ਕੈਬਨਿਟ ਮੰਤਰੀਆਂ ਵੱਲੋਂ ਪੰਜਾਬ ਦੇ MLA ਹੋਸਟਲ ਵਿਖੇ ਜਿਮ ਅਤੇ ਵੈਲਨੈਸ ਸੈਂਟਰ ਦਾ ਉਦਘਾਟਨ

ਇਸ ਮੌਕੇ ਵਿਸ਼ੇਸ਼ ਮਹਿਮਾਨ ਵਜੋਂ ਪੁੱਜੇ ਵਿਧਾਇਕ ਸਰਦੂਲਗੜ੍ਹ ਗੁਰਪ੍ਰੀਤ ਸਿੰਘ ਬਣਾਂਵਾਲੀ ਨੇ ਪੰਜਾਬ ਸਰਕਾਰ ਦੀਆਂ ਸਕੀਮਾਂ ਸਮੇਤ ਸਬਸਿਡੀ ‘ਤੇ ਦਿੱਤੀ ਜਾਂਦੀ ਪਰਾਲੀ ਪ੍ਰਬੰਧਨ ਮਸ਼ੀਨਰੀ ਦਾ ਕਿਸਾਨਾਂ ਨੂੰ ਲਾਭ ਲੈਣ ਦਾ ਸੱਦਾ ਦਿੱਤਾ।ਇਸ ਮੌਕੇ ਮੁੱਖ ਖੇਤੀਬਾੜੀ ਅਫ਼ਸਰ ਸ. ਹਰਵਿੰਦਰ ਸਿੰਘ ਨੇ ਕਿਹਾ ਕਿ ਮਾਨਸਾ ਜ਼ਿਲ੍ਹੇ ਵਿੱਚ ਇਸ ਸਾਲ ਕਣਕ ਦੀ ਫਸਲ ਅਧੀਨ 1,71,000 ਹੈਕਟੇਅਰ, ਸਰੋਂ ਦੀ ਫਸਲ ਅਧੀਨ 3,000 ਹੈਕਟੇਅਰ, ਜੌਂ ਦੀ ਫਸਲ ਅਧੀਨ 1,000 ਹੈਕਟੇਅਰ ਅਤੇ ਛੋਲੇ ਦੀ ਫਸਲ ਅਧੀਨ 200 ਹੈਕਟੇਅਰ ਰਕਬਾ ਲਿਆਉਣ ਦਾ ਟੀਚਾ ਹੈ। ਓਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾਂ ਤੋਂ ਸਿਫਾਰਿਸ਼ ਕੀਤੀਆਂ ਕਿਸਮਾਂ ਦੀ ਹੀ ਬਿਜਾਈ ਕੀਤੀ ਜਾਵੇ ਅਤੇ ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਅਣ ਅਧਿਕਾਰਤ ਬੀਜਾਂ ਦੀ ਕਾਸ਼ਤ ਨਾ ਕੀਤੀ ਜਾਵੇ।

ਇਹ ਵੀ ਪੜ੍ਹੋ ਜ਼ਮੀਨ-ਜਾਇਦਾਦ ਦੀ ‘ਈਜ਼ੀ ਰਜਿਸਟਰੀ’ ਦੀ ਵਿਵਸਥਾ ਲਾਗੂ ਕਰਨ ਵਾਲਾ ਪਹਿਲਾ ਸੂਬਾ ਬਣਿਆ ਪੰਜਾਬ-ਮੁੱਖ ਮੰਤਰੀ

ਇਸ ਤੋਂ ਇਲਾਵਾ ਕੈਂਪ ਵਿੱਚ ਤਕਨੀਕੀ ਜਾਣਕਾਰੀ ਦੇਣ ਲਈ ਡਾ. ਅਜੀਤਪਾਲ ਸਿੰਘ, ਡਾਇਰੈਕਟਰ ਕ੍ਰਿਸ਼ੀ ਵਿਗਿਆਨ ਕੇਂਦਰ, ਮਾਨਸਾ, ਡਾ. ਨਵਨੀਤ ਕੌਰ, ਇੰਜ. ਅਲੋਕ ਗੁਪਤਾ, ਡਾ. ਚਮਨਦੀਪ ਸਿੰਘ, ਡਾ. ਗੁਰਪ੍ਰੀਤ ਸਿੰਘ, ਡਾ. ਗੁਰਵੀਰ ਸਿੰਘ, ਡਾ. ਅਜੈ (ਪਸ਼ੂ ਪਾਲਣ ਵਿਭਾਗ), ਡਾ. ਬਲਵੀਰ ਸਿੰਘ (ਡਿਪਟੀ ਡਾਇਰੈਕਟਰ ਬਾਗਬਾਨੀ), ਸਤਵੀਰ ਕੌਰ (ਡੇਅਰੀ ਵਿਕਾਸ ਵਿਭਾਗ), ਵਿਵੇਕ ਗੁਪਤਾ (ਨਾਬਾਰਡ), ਧਰਮਿੰਦਰ ਸਿੰਘ ਏਡੀਓ, ਕਮਲਪ੍ਰੀਤ ਸਿੰਘ ਏਟੀਐਮ ਨੇ ਸੰਬੋਧਨ ਕੀਤਾ। ਸਟੇਜ ਸੰਚਾਲਨ ਖੇਤੀਬਾੜੀ ਵਿਕਾਸ ਅਫ਼ਸਰ ਗੁਰਪ੍ਰੀਤ ਸਿੰਘ ਵਲੋਂ ਕੀਤਾ ਗਿਆ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਸਪੀਕਰ, ਡਿਪਟੀ ਸਪੀਕਰ ਅਤੇ ਕੈਬਨਿਟ ਮੰਤਰੀਆਂ ਵੱਲੋਂ ਪੰਜਾਬ ਦੇ MLA ਹੋਸਟਲ ਵਿਖੇ ਜਿਮ ਅਤੇ ਵੈਲਨੈਸ ਸੈਂਟਰ ਦਾ ਉਦਘਾਟਨ

0

Chandigarh News:ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ, ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੋੜੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਐਮ.ਐਲ.ਏ. ਹੋਸਟਲ, ਸੈਕਟਰ-4, ਚੰਡੀਗੜ੍ਹ ਵਿਖੇ ਆਪਣੀ ਕਿਸਮ ਦੇ ਪਹਿਲੇ ਜਿਮ ਅਤੇ ਵੈਲਨੈਸ ਸੈਂਟਰ ਦਾ ਉਦਘਾਟਨ ਕੀਤਾ। ਇਹ ਪਹਿਲ ਵਿਧਾਇਕਾਂ ਦਰਮਿਆਨ ਮਿਆਰੀ ਸਿਹਤ ਅਤੇ ਸਮੁੱਚੀ ਤੰਦਰੁਸਤੀ ਅਤੇ ਲੋਕਾਂ ਦੀ ਸਰਗਰਮ ਜੀਵਨ ਸ਼ੈਲੀ ਨੂੰ ਉਤਸ਼ਾਹਿਤ ਕਰਨ ਲਈ ਸ਼ੁਰੂ ਕੀਤੀ ਗਈ ਹੈ।

ਇਹ ਵੀ ਪੜ੍ਹੋ ਪੰਜਾਬ ਦੇ ਮੁੱਖ ਮੰਤਰੀ ਨੇ ਹਰਿਆਣਾ ਦੇ ਬਾਸਕਟਬਾਲ ਖਿਡਾਰੀ ਹਾਰਦਿਕ ਰਾਠੀ ਦੇ ਪਰਿਵਾਰ ਨਾਲ ਦੁੱਖ ਵੰਡਾਇਆ

ਸਪੀਕਰ ਨੇ ਕਿਹਾ ਕਿ ਇਹ ਵਿਲੱਖਣ ਕਦਮ ਵਿਧਾਇਕਾਂ ਨੂੰ ਸਿਹਤਮੰਦ ਅਤੇ ਤੰਦਰੁਸਤ ਰਹਿਣ ਵਿੱਚ ਮਦਦ ਕਰੇਗਾ, ਜਿਸ ਨਾਲ ਉਹ ਸੂਬਾ ਵਾਸੀਆਂ ਦੀ ਹੋਰ ਵਧੇਰੇ ਸਮੱਰਥਾ ਅਤੇ ਸਮਰਪਣ ਭਾਵਨਾ ਨਾਲ ਸੇਵਾ ਕਰ ਸਕਣਗੇ। ਸਪੀਕਰ, ਡਿਪਟੀ ਸਪੀਕਰ ਅਤੇ ਕੈਬਨਿਟ ਮੰਤਰੀਆਂ ਨੇ ਸਿਹਤ ਅਤੇ ਤੰਦਰੁਸਤੀ ਪ੍ਰਤੀ ਸਰਕਾਰ ਦੀ ਵਚਨਬੱਧਤਾ ਦੀ ਪੁਸ਼ਟੀ ਕਰਦਿਆਂ ਜਿਮ ਅਤੇ ਵੈਲਨੈਸ ਸੈਂਟਰ ਵਿੱਚ ਲਗਾਈਆਂ ਉੱਨਤ ਮਸ਼ੀਨਾਂ ‘ਤੇ ਕਸਰਤ ਵੀ ਕੀਤੀ।

ਇਹ ਵੀ ਪੜ੍ਹੋ ਪੰਜਾਬ ਸਰਕਾਰ ਨੇ ‘ਰੰਗਲਾ ਪੰਜਾਬ ਯੋਜਨਾ’ ਤਹਿਤ ਵਿਕਾਸ ਲਈ 213 ਕਰੋੜ ਰੁਪਏ ਕੀਤੇ ਜਾਰੀ: ਹਰਪਾਲ ਸਿੰਘ ਚੀਮਾ

ਸ. ਸੰਧਵਾਂ ਨੇ ਪੰਜਾਬ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਰੋਜ਼ਾਨਾ ਜੀਵਨ ਵਿੱਚ ਵੱਧ ਰਹੀਆਂ ਬਿਮਾਰੀਆਂ ਨੂੰ ਰੋਕਣ ਲਈ ਆਪਣੀ ਰੁਟੀਨ ਵਿੱਚ ਸੈਰ ਅਤੇ ਨਿਯਮਤ ਕਸਰਤ ਨੂੰ ਸ਼ਾਮਲ ਕਰਨ। ਉਨ੍ਹਾਂ ਅੱਗੇ ਦੱਸਿਆ ਕਿ ਇਹ ਜਿਮ ਅਤਿ-ਆਧੁਨਿਕ ਤਕਨਾਲੋਜੀ ਨਾਲ ਲੈੱਸ ਹੈ ਜੋ ਸਹਿਣਸ਼ੀਲਤਾ, ਤਾਕਤ, ਸਥਿਰਤਾ ਅਤੇ ਲਚਕਤਾ ਲਈ ਤਿਆਰ ਕੀਤੀ ਗਈ ਹੈ, ਇਸ ਵਿੱਚ ਆਧੁਨਿਕ ਸਟੀਮ ਅਤੇ ਸਾਨਾ ਸਹੂਲਤਾਂ ਵੀ ਹਨ। ਦੱਸਣਯੋਗ ਹੈ ਕਿ ਇਹ ਕਿਸੇ ਵੀ ਐਮ.ਐਲ.ਏ. ਹੋਸਟਲ ਵਿੱਚ ਅਜਿਹੀ ਪਹਿਲੀ ਵਿਆਪਕ ਵੈਲਨੈਸ ਸੈੱਟਅੱਪ ਹੈ।

ਇਹ ਵੀ ਪੜ੍ਹੋ ਜ਼ਮੀਨ-ਜਾਇਦਾਦ ਦੀ ‘ਈਜ਼ੀ ਰਜਿਸਟਰੀ’ ਦੀ ਵਿਵਸਥਾ ਲਾਗੂ ਕਰਨ ਵਾਲਾ ਪਹਿਲਾ ਸੂਬਾ ਬਣਿਆ ਪੰਜਾਬ-ਮੁੱਖ ਮੰਤਰੀ

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਅੱਗੇ ਕਿਹਾ ਕਿ ਸਰਕਾਰ ਸਿਹਤ ਅਤੇ ਤੰਦਰੁਸਤੀ ਨੂੰ ਉੱਚ ਤਰਜੀਹ ਦਿੰਦੀ ਹੈ ਅਤੇ ਸਾਰੇ ਵਿਧਾਇਕਾਂ ਨੂੰ ਇਸ ਆਧੁਨਿਕ ਸਹੂਲਤ ਦੀ ਨਿਯਮਤ ਵਰਤੋਂ ਕਰਨ ਲਈ ਉਤਸ਼ਾਹਿਤ ਕੀਤਾ।ਸਪੀਕਰ ਨੇ ਅੱਗੇ ਕਿਹਾ ਕਿ ਸਿਹਤ ਹੀ ਅਸਲੀ ਖਜ਼ਾਨਾ ਹੈ ਅਤੇ ਸੂਬਾ ਵਾਸੀਆਂ ਨੇ ਵਿਧਾਇਕਾਂ ਨੂੰ ਉਨ੍ਹਾਂ ਦੀ ਪ੍ਰਭਾਵੀ ਢੰਗ ਨਾਲ ਸੇਵਾ ਕਰਨ ਦੀ ਜ਼ਿੰਮੇਵਾਰੀ ਸੌਂਪੀ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਇੱਕ ਸਮੇਂ ਦਾ ਖਾਣਾ ਤਾਂ ਛੱਡਿਆ ਜਾ ਸਕਦਾ ਹੈ, ਪਰ ਕਸਰਤ ਕਦੇ ਵੀ ਨਹੀਂ ਛੱਡਣੀ ਚਾਹੀਦੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Guru Kashi University ਵਿਖੇ ਗੁਰੂ ਤੇਗ ਬਹਾਦੁਰ ਜੀ ਦੀ ਸ਼ਹਾਦਤ ਨੂੰ ਸਮਰਪਿਤ ਤਿੰਨ ਰੋਜ਼ਾ ਅੰਤਰ-ਰਾਸ਼ਟਰੀ ਗੁਰਮਿਤ ਸੰਗੀਤ ਸੰਮੇਲਨ ਅਤੇ ਕਾਨਫਰੰਸ ਸੰਪੰਨ

👉ਜੰਮੂ ਕਸ਼ਮੀਰ ਦੇ ਸਿੱਖ ਪਰਿਵਾਰਾਂ ਦੇ 25 ਬੱਚਿਆਂ ਨੂੰ ਮੁਫ਼ਤ ਸਿੱਖਿਆ ਮੁਹੱਈਆ ਕਰਵਾਏਗੀ ਜੀ.ਕੇ.ਯੂ.- ਗੁਰਲਾਭ ਸਿੰਘ ਸਿੱਧੂ
Talwandi Sabo News: Guru Kashi University ਵਿਖੇ ਸਥਾਪਿਤ ਗੁਰੂ ਨਾਨਕ ਚੇਅਰ, ਭਾਈ ਮਰਦਾਨਾ ਚੇਅਰ ਅਤੇ ਫੈਕਲਟੀ ਆਫ਼ ਵਿਜ਼ੂਅਲ ਐਂਡ ਪਰਫਾਰਮਿੰਗ ਆਰਟਸ ਵੱਲੋਂ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੀ ਲਾਸਾਨੀ ਸ਼ਹਾਦਤ ਦੇ 350ਵੇਂ ਵਰ੍ਹੇ ਨੂੰ ਸਮਰਪਿਤ ਤਿੰਨ ਰੋਜ਼ਾ ਗੁਰਮਤਿ ਸੰਗੀਤ ਸੰਮੇਲਨ ਅਤੇ ਅੰਤਰ-ਰਾਸ਼ਟਰੀ ਕਾਨਫਰੈਂਸ ਵਰਸਿਟੀ ਦੇ ਆਡੀਟੋਰੀਅਮ ਵਿਖੇ ਸੰਪੰਨ ਹੋਈ।ਗੁਰਮਤਿ ਸੰਮੇਲਨ ਦੀ ਪ੍ਰਧਾਨਗੀ ਕਰ ਰਹੇ ਪਦਮ ਸ਼੍ਰੀ ਪੂਰਨ ਚੰਦ ਵਡਾਲੀ ਨੇ ਆਯੋਜਕਾਂ ਵੱਲੋਂ ਗੁਰਮਤਿ ਸੰਗੀਤ ਦੇ ਪ੍ਰਚਾਰ, ਪਾਸਾਰ ਅਤੇ ਤੰਤੀ ਲੋਕ ਸਾਜਾਂ ਦੀ ਸਾਂਭ ਸੰਭਾਲ ਲਈ ਕੀਤੇ ਯਤਨਾਂ ਦੀ ਸ਼ਲਾਘਾ ਕੀਤੀ ਅਤੇ ਆਪਣੇ ਸੂਫੀਆਨਾ ਕਲਾਮ ਅਤੇ ਗੁਰੂਆਂ ਵੱਲੋਂ ਸੁਝਾਈ ਜੀਵਨ ਜਾਂਚ ਰਾਹੀਂ ਦਰਸ਼ਕਾਂ ਦੀ ਵਾਹ-ਵਾਹ ਖੱਟੀ।ਕਾਨਫਰੈਂਸ ਦੀ ਪ੍ਰਧਾਨਗੀ ਡਾ. ਦਲਬੀਰ ਸਿੰਘ ਕਥੂਰੀਆ, ਚੇਅਰਮੈਨ, ਵਿਸ਼ਵ ਪੰਜਾਬੀ ਸਭਾ ਬਰੈਮਪਟਨ, ਕੈਨੇਡਾ ਨੇ ਕੀਤੀ। ਇਸ ਮੌਕੇ ਚਾਂਸਲਰ ਸ. ਗੁਰਲਾਭ ਸਿੰਘ ਸਿੱਧੂ ਨੇ ਵਿਸ਼ੇਸ਼ ਮਹਿਮਾਨ ਤੇ ਪ੍ਰੋ. ਡਾ. ਜਸਪਾਲ ਕੌਰ ਕਾਂਗ ਸਾਬਕਾ ਡੀਨ ਜੀ.ਐਨ.ਡੀ.ਯੂ. ਨੇ ਮੁੱਖ ਵਕਤਾ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਪ੍ਰੋ. (ਡਾ.) ਗੁਰਨਾਮ ਸਿੰਘ ਕੈਨੇਡਾ, ਦਲਜਿੰਦਰ ਸਿੰਘ ਰਾਹੇਲ, ਨਵਪ੍ਰੀਤ ਕੌਰ, ਹਰਬਿੰਦਰ ਸਿੰਘ ਬਾਜਵਾ, ਸਤਬੀਰ ਸਿੰਘ, ਜਸਵਿੰਦਰ ਸਿੰਘ ਬਿਟਾ ਤੇ ਵੱਖ-ਵੱਖ ਦੇਸ਼ਾਂ ਤੋਂ ਵਿਦਵਾਨ, ਬੁਧੀਜੀਵੀ ਤੇ ਗੁਰਮਤਿ ਸੰਗੀਤ ਨਾਲ ਜੁੜੀਆਂ ਸਖ਼ਸ਼ੀਅਤਾਂ ਨੇ ਵਿਸ਼ੇਸ਼ ਤੌਰ ਤੇ ਹਾਜ਼ਰੀ ਭਰੀ।

ਇਹ ਵੀ ਪੜ੍ਹੋ AAP ਦੇ ਵੱਡੇ ਆਗੂ ਦੇ ਘਰ ‘ਤੇ ਅੱਧੀ ਰਾਤ ਹੋਈ ਤਾਬੜਤੋੜ ਫ਼ਾਈ+ਰਿੰਗ

ਯੂਨੀਵਰਸਿਟੀ ਦੇ ਚਾਂਸਲਰ ਸਿੱਧੂ ਨੇ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਨੂੰ ਸਿਜਦਾ ਕੀਤਾ ਤੇ ਉਨ੍ਹਾਂ ਵੱਲੋਂ ਸਰਬੱਤ ਦੇ ਭਲੇ ਲਈ ਵਿਖਾਏ ਗਏ ਰਸਤੇ ਤੇ ਚੱਲਣ ਦੀ ਗੱਲ ਕੀਤੀ। ਉਨ੍ਹਾਂ ਕਿਹਾ ਕਿ ਯੂਨੀਵਰਸਿਟੀ ਵੱਲੋਂ ਹਰ ਸਾਲ ਜੰਮੂ ਕਸ਼ਮੀਰ ਦੇ 25 ਸਿੱਖ ਪਰਿਵਾਰਾਂ ਦੇ ਬੱਚਿਆਂ ਨੂੰ ਮੁਫ਼ਤ ਸਿੱਖਿਆ ਮੁਹੱਈਆ ਕਰਵਾਈ ਜਾਵੇਗੀ। ਉਨ੍ਹਾਂ ਕਿਹਾ ਕਿ ਜੀ.ਕੇ.ਯੂ. ਪਰਿਵਾਰ ਗੁਰੂਆਂ ਵੱਲੋਂ ਸੁਝਾਈ ਸੇਵਾ ਭਾਵ ਤੇ ਨਿੱਜ ਤੋਂ ਪਰੇ ਹੋ ਕੇ ਉਪਕਾਰ ਕਰਨ ਦੇ ਫਲਸਫੇ ਨੂੰ ਵੱਖ-ਵੱਖ ਆਯੋਜਨਾਂ ਰਾਹੀਂ ਵਿਦਿਆਰਥੀਆਂ ਤੱਕ ਪਹੁੰਚਾਏਗਾ।ਕਾਨਫਰੰਸ ਵਿੱਚ ਆਪਣੇ ਪ੍ਰਧਾਨਗੀ ਭਾਸ਼ਣ ਵਿੱਚ ਡਾ. ਕਥੂਰੀਆ ਨੇ ਜੀ.ਕੇ.ਯੂ. ਵੱਲੋਂ ਸਥਾਪਿਤ ਕੀਤੀ ਗੁਰੂ ਨਾਨਕ ਚੇਅਰ ਅਤੇ ਭਾਈ ਮਰਦਾਨਾ ਚੇਅਰ ਨੂੰ ਗੁਰੂਆਂ ਪ੍ਰਤੀ ਸੱਚੀ ਸ਼ਰਧਾਂਜਲੀ ਦੱਸਿਆ ਤੇ ਹਰ ਤਰ੍ਹਾਂ ਦੇ ਸਹਿਯੋਗ ਦਾ ਵਾਅਦਾ ਕੀਤਾ।ਵਾਈਸ ਚਾਂਸਲਰ ਡਾ. ਸਿੰਘ ਨੇ ਗੁਰਮਤਿ ਸੰਗੀਤ ਦੇ ਪਾਸਾਰ ਲਈ ‘ਵਰਸਿਟੀ ਵੱਲੋਂ ਕੀਤੇ ਜਾ ਰਹੇ ਕਾਰਜਾਂ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਜੀ.ਕੇ.ਯੂ. ਗੁਰੂਆਂ ਦੇ ਫਲਸਫੇ ਅਤੇ ਸਿੱਖਿਆਵਾਂ ਨੂੰ ਆਪਣੇ ਜੀਵਨ ਵਿੱਚ ਉਤਾਰ ਕੇ ਲੋਕ ਹਿੱਤ ਦੇ ਕੰਮ ਜਾਰੀ ਰੱਖੇਗੀ।

ਇਹ ਵੀ ਪੜ੍ਹੋ 13 ਸਾਲਾਂ ਲੜਕੀ ਦੇ ਕ+ਤ+ਲ ਕੇਸ ‘ਚ ਲਾਰਪਵਾਹੀ ਕਰਨ ਵਾਲਾ ASI ਨੌਕਰੀਓ ਬਰਖਾਸਤ

ਸਵਾਗਤੀ ਭਾਸ਼ਣ ਵਿੱਚ ਪ੍ਰੋ ਵਾਈਸ ਚਾਂਸਲਰ ਡਾ. ਜਗਤਾਰ ਸਿੰਘ ਧੀਮਾਨ ਨੇ ਤਿੰਨ ਦਿਨ ਚੱਲੇ ਗੁਰਮਤਿ ਸੰਮੇਲਨ ਅਤੇ ਕਾਨਫਰੰਸ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਇਸ ਖੇਤਰ ਵਿੱਚ ਜੀ.ਕੇ.ਯੂ. ਵੱਲੋਂ ਭਵਿੱਖ ਦੀਆਂ ਯੋਜਨਾਵਾਂ ਬਾਰੇ ਵੀ ਚਾਨਣਾ ਪਾਇਆ। ਉਨ੍ਹਾਂ ਕਿਹਾ ਕਿ ਜੇਕਰ ਗੁਰੂਆਂ ਵੱਲੋਂ ਸੁਝਾਈ ਸਹਿਣਸ਼ੀਲਤਾ ਤੇ ਨੇਕ ਨਿਅਤੀ ਨਾਲ ਜੀਵਨ ਗੁਜਾਰਿਆ ਜਾਵੇ ਤਾਂ ਦੁਨੀਆ ਦੀ ਕਸ਼ੀਦਗੀ ਵਿੱਚ ਕਮੀ ਆ ਸਕਦੀ ਹੈ।ਸਮਾਰੋਹ ਵਿੱਚ ਗੁਰੂ ਤੇਗ ਬਹਾਦੁਰ ਜੀ ਨੂੰ ਸਮਰਪਿਤ ਰਾਜ ਜਨੱਤ ਵੱਲੋਂ ਸੰਗੀਤਬੱਧ ਅਤੇ ਗਾਇਨ ਕੀਤੀ ਸ਼ਬਦ ਐਲਬਮ ਰੂਹਾਨੀਅਤ ਦਾ ਪੋਸਟਰ ਰੀਲੀਜ਼ ਕੀਤਾ ਗਿਆ। ਗੁਰੂ ਤੇਗ ਬਹਾਦੁਰ ਜੀ ਦੀ ਸ਼ਹਾਦਤ ਨੂੰ ਸਮਰਪਿਤ ਕਵੀ ਦਰਬਾਰ ਦਾ ਆਯੋਜਨ ਵੀ ਕੀਤਾ ਗਿਆ ਜਿਸ ਵਿੱਚ ਇਲਾਕੇ ਦੇ ਨਾਮਵਰ ਕਵੀਆਂ ਤੇ ਮਸ਼ਹੂਰ ਕਲਾਕਾਰ ਸੁਰਿੰਦਰ ਫਰਿਸ਼ਤਾ ਨੇ ਹਿੱਸਾ ਲਿਆ।ਇਸ ਮੌਕੇ ਆਪਣੇ ਧੰਨਵਾਦੀ ਭਾਸ਼ਣ ਵਿੱਚ ਕਾਨਫਰੰਸ ਨਿਰਦੇਸ਼ਕ ਡਾ. ਗੁਰਪ੍ਰੀਤ ਕੌਰ ਨੇ ਵਰਸਿਟੀ ਪ੍ਰਬਧੰਕਾਂ ਅਤੇ ਹਾਜ਼ਰ ਵਿਦਵਾਨਾਂ ਦਾ ਧੰਨਵਾਦ ਕਰਦੇ ਹੋਏ ਭਵਿੱਖ ਵਿੱਚ ਹੋਰ ਸੰਮੇਲਨ ਅਤੇ ਕਾਨਫਰੰਸਾਂ ਆਯੋਜਿਤ ਕਰਨ ਦੀ ਗੱਲ ਆਖੀ।ਆਯੋਜਕਾਂ ਵੱਲੋਂ ਪਤਵੰਤਿਆਂ ਨੂੰ ਦੁਸ਼ਾਲੇ ਅਤੇ ਸਮ੍ਰਿਤੀ ਚਿੰਨ੍ਹ ਨਾਲ ਸਨਮਾਨਿਤ ਕੀਤਾ ਗਿਆ ਤੇ ਗੁਰੂ ਕਾ ਲੰਗਰ ਅਟੁੱਟ ਵਰਤਾਇਆ ਗਿਆ। ਭੇਂਟ ਕੀਤੀ ਤਸਵੀਰ ਯੂਨੀਵਰਸਿਟੀ ਦੀ ਵਿਦਿਆਰਥਣ ਸਰਗਮ ਵੱਲੋਂ ਤਿਆਰ ਕੀਤੀ ਗਈ ਸੀ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Khalsa Senior Secondary School ਵੱਲੋਂ PNDT ਐਕਟ ਅਧੀਨ “ਬੇਟੀ ਬਚਾਓ, ਬੇਟੀ ਪੜ੍ਹਾਓ” ਰੈਲੀ ਆਯੋਜਿਤ

0

Bathinda News:ਸਿਹਤ ਵਿਭਾਗ ਪੰਜਾਬ ਦੇ ਨਿਰਦੇਸ਼ਾਂ ਅਨੁਸਾਰ ਸਿਵਲ ਸਰਜਨ ਬਠਿੰਡਾ ਡਾ. ਤਪਿੰਦਰਜੋਤ ਨੇ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਵੱਲੋਂ PNDT ਐਕਟ ਤਹਿਤ “ਬੇਟੀ ਬਚਾਓ, ਬੇਟੀ ਪੜ੍ਹਾਓ” ਮੁਹਿੰਮ ਸਬੰਧੀ ਜਾਗਰੂਕਤਾ ਰੈਲੀ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਰੈਲੀ ਦਾ ਮੁੱਖ ਉਦੇਸ਼ ਲਿੰਗ ਚੋਣ ਰੋਕਥਾਮ ਬਾਰੇ ਨਾਗਰਿਕਾਂ ਵਿੱਚ ਜਾਗਰੂਕਤਾ ਫੈਲਾਉਣਾ ਸੀ।ਇਸ ਮੌਕੇ ਡਾ. ਤਪਿੰਦਰਜੋਤ ਨੇ ਹਾਜ਼ਰੀਨ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਧੀਆਂ ਦੀ ਸੁਰੱਖਿਆ ਅਤੇ ਉਨ੍ਹਾਂ ਦਾ ਜਨਮ ਯਕੀਨੀ ਬਣਾਉਣਾ ਸਾਡੇ ਸਮਾਜ ਦੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਨੇ ਜ਼ੋਰ ਦਿੱਤਾ ਕਿ ਗੈਰਕਾਨੂੰਨੀ ਲਿੰਗ ਪਛਾਣ ਜਾਂਚ (Sex Determination) ਕਾਨੂੰਨੀ ਤੌਰ ‘ਤੇ ਦੰਡਨੀਯ ਅਪਰਾਧ ਹੈ ਅਤੇ PNDT ਐਕਟ ਅਧੀਨ ਇਸਦੀ ਸਖ਼ਤ ਮਨਾਹੀ ਹੈ।ਹਰ ਨਾਗਰਿਕ ਦਾ ਫ਼ਰਜ਼ ਹੈ ਕਿ ਅਜਿਹੀਆਂ ਗੈਰਕਾਨੂੰਨੀ ਗਤੀਵਿਧੀਆਂ ਦੀ ਰੋਕਥਾਮ ਵਿੱਚ ਸਹਿਯੋਗ ਕਰਕੇ ਬੇਟੀ ਬਚਾਓ ਮੁਹਿੰਮ ਨੂੰ ਮਜ਼ਬੂਤ ਬਣਾਇਆ ਜਾਵੇ।ਜ਼ਿਲ੍ਹਾ ਪਰਿਵਾਰ ਕਲਿਆਣ ਅਧਿਕਾਰੀ ਬਠਿੰਡਾ ਡਾ. ਸੁਖਜਿੰਦਰ ਸਿੰਘ ਗਿੱਲ ਨੇ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਦੇ ਹੋਏ ਕਿਹਾ ਕਿ ਲਿੰਗ ਅਨੁਪਾਤ ਦਾ ਸੰਤੁਲਨ ਸਮਾਜਿਕ ਵਿਕਾਸ ਲਈ ਬਹੁਤ ਜ਼ਰੂਰੀ ਹੈ।

ਇਹ ਵੀ ਪੜ੍ਹੋ  13 ਸਾਲਾਂ ਲੜਕੀ ਦੇ ਕ+ਤ+ਲ ਕੇਸ ‘ਚ ਲਾਰਪਵਾਹੀ ਕਰਨ ਵਾਲਾ ASI ਨੌਕਰੀਓ ਬਰਖਾਸਤ

ਉਨ੍ਹਾਂ ਨੇ PNDT ਐਕਟ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਅਤੇ ਕਾਨੂੰਨ ਦੀ ਪਾਲਣਾ ਕਰਨ ਦੀ ਲੋੜ ਉੱਤੇ ਜ਼ੋਰ ਦਿੱਤਾ।ਇਸ ਜਾਗਰੂਕਤਾ ਪ੍ਰੋਗਰਾਮ ਵਿੱਚ ਸਕੂਲ ਦੇ ਪ੍ਰਿੰਸੀਪਲ ਜਗਤਾਰ ਸਿੰਘ ਬਰਾੜ, ਐਨਐਸਐਸ ਅਫਸਰ ਮੈਡਮ ਪਰਮਜੀਤ ਕੌਰ, ਸੁਮਨ (PNDT ਕੋਆਰਡੀਨੇਟਰ), ਹਰਜਿੰਦਰ ਕੌਰ (ਬੀ ਈ ਈ), ਸ਼ੇਰਜੰਗ ਸਿੰਘ (ਕਲਰਕ), ਕੁਲਵੰਤ ਸਿੰਘ (ਕੰਪਿਊਟਰ ਓਪਰੇਟਰ), ਰੇਸ਼ਮ ਸਿੰਘ ਅਤੇ ਜਗਜੀਤ ਸਿੰਘ (ਕਲਾਸ-4 ਕਰਮਚਾਰੀ) ਨੇ ਰੈਲੀ ਨੂੰ ਸਫਲ ਬਣਾਉਣ ਵਿੱਚ ਮਹੱਤਵਪੂਰਨ ਯੋਗਦਾਨ ਪਾਇਆ।
ਰੈਲੀ ਦੌਰਾਨ ਵਿਦਿਆਰਥੀਆਂ ਨੇ ਪਲੇਕਾਰਡ ਅਤੇ ਨਾਅਰਿਆਂ ਰਾਹੀਂ “ਬੇਟੀ ਬਚਾਓ, ਬੇਟੀ ਪੜ੍ਹਾਓ” ਅਤੇ PNDT ਐਕਟ ਸਬੰਧੀ ਜਾਗਰੂਕਤਾ ਸੰਦੇਸ਼ ਲੋਕਾਂ ਤੱਕ ਪਹੁੰਚਾਇਆ।ਸਿਹਤ ਵਿਭਾਗ ਬਠਿੰਡਾ ਵੱਲੋਂ ਇਹ ਯਕੀਨੀ ਬਣਾਇਆ ਗਿਆ ਹੈ ਕਿ ਲਿੰਗ ਚੋਣ ਰੋਕਥਾਮ ਅਤੇ ਧੀ ਦੀ ਸੁਰੱਖਿਆ ਸਬੰਧੀ ਜਾਗਰੂਕਤਾ ਮੁਹਿੰਮਾਂ ਨੂੰ ਭਵਿੱਖ ਵਿੱਚ ਵੀ ਲਗਾਤਾਰ ਜਾਰੀ ਰੱਖਿਆ ਜਾਵੇਗਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Our Visitor

1901555