Home Blog Page 3032

ਪੁਲਿਸ ਵਲੋਂ ਵੱਡੀ ਮਾਤਰਾ ’ਚ ਨਸ਼ੀਲੀਆਂ ਗੋਲੀਆਂ ਬਰਾਮਦ

0

ਸੁਖਜਿੰਦਰ ਮਾਨ
ਬਠਿੰਡਾ, 25 ਫਰਵਰੀ: ਨਸ਼ਿਆਂ ਦੀ ਰੋਕਥਾਮ ’ਚ ਜੁਟੀ ਜ਼ਿਲ੍ਹਾ ਪੁਲਿਸ ਵਲੋਂ ਅੱਜ ਵੱਖ ਵੱਖ ਥਾਵਾਂ ’ਤੇ ਕਾਰਵਾਈ ਕਰਦਿਆਂ ਵੱਡੀ ਮਾਤਰਾ ’ਚ ਨਸ਼ੀਲੀਆਂ ਗੋਲੀਆਂ ਅਤੇ ਭੁੱਕੀ ਬਰਾਮਦ ਕੀਤੀ ਹੈ। ਮਾਮਲੇ ਦੀ ਜਾਣਕਾਰੀ ਦਿੰਦਿਆਂ ਪੁਲਿਸ ਅਧਿਕਾਰੀਆਂ ਨੇ ਦਸਿਆ ਕਿ ਸੀਆਈਏ ਸਟਾਫ਼ ਵਲੋਂ ਗੁਪਤ ਸੂਚਨਾ ਦੇ ਆਧਾਰ ’ਤੇ ਕੀਤੀ ਕਾਰਵਾਈ ਦੌਰਾਨ ਪੱਕਾ ਕਲਾਂ ਪਿੰਡ ਨਜਦੀਕੀ ਇੱਕ ਨੌਜਵਾਨ ਕੋਲੋ 410 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ। ਉਕਤ ਨੌਜਵਾਨ ਦੀ ਪਹਿਚਾਣ ਰਣਜੀਤ ਸਿੰਘ ਵਾਸੀ ਪੱਕਾ ਕਲਾਂ ਦੇ ਤੌਰ ’ਤੇ ਹੋਈ ਹੈ। ਪੁਲਿਸ ਨੇ ਉਸਦੇ ਵਿਰੁਧ ਥਾਣਾ ਸੰਗਤ ਵਿਖੇ ਐੱਨਡੀਪੀਐੱਸ ਐਕਟ ਦੇ ਅਧੀਨ ਕੇਸ ਦਰਜ ਕਰ ਲਿਆ ਹੈ। ਇਸੇ ਤਰ੍ਹਾਂ ਇੱਕ ਹੋਰ ਮਾਮਲੇ ਵਿਚ ਐਂਟੀ ਨਾਰਕੋਟਿਕ ਵਿੰਗ ਦੇ ਏਐਸਆਈ ਰਣਜੀਤ ਸਿੰਘ ਦੀ ਅਗਵਾਈ ਹੇਠਲੀ ਪੁਲਿਸ ਪਾਰਟੀ ਵਲੋਂ ਸਥਾਨਕ ਲਾਲ ਸਿੰਘ ਬਸਤੀ ਕੋਲ ਪੰਜ ਵਿਅਕਤੀਆਂ ਨੂੰ ਕਾਬੂ ਕਰਕੇ ਉਨ੍ਹਾਂ ਕੋਲੋ 40 ਕਿਲੋ ਦੇ ਕਰੀਬ ਭੁੱਕੀ ਬਰਾਮਦ ਕੀਤੀ ਹੈ। ਫ਼ੜੇ ਗਏ ਵਿਅਕਤੀਆਂ ਦੀ ਪਹਿਚਾਣ ਅਜਾਇਬ ਸਿੰਘ ਵਾਸੀ ਭੁੱਚੋ ਕਲਾਂ, ਨਿਰਮਲ ਸਿੰਘ ਤੇ ਬੰਟੀ ਵਾਸੀ ਰਾਮਪੁਰਾ, ਸੁਖਪ੍ਰੀਤ ਸਿੰਘ ਵਾਸੀ ਨਰੂਆਣਾ ਰੋਡ ਤੇ ਪੰਮਾ ਸਿੰਘ ਵਾਸੀ ਸੰਜੇ ਨਗਰ ਵਜੋਂ ਹੋਈ ਹੈ। ਪੁਲਿਸ ਅਧਿਕਾਰੀਟਾਂ ਨੇ ਦਸਿਆ ਕਿ ਕਥਿਤ ਦੋਸ਼ੀ ਪੰਮੇ ਤੇ ਅਜਾਇਬ ਸਿੰਘ ਦੇ ਵਿਰੁਧ ਪਹਿਲਾਂ ਵੀ ਨਸ਼ਾ ਤਸਕਰੀ ਦੇ ਕਈ ਪਰਚੇ ਦਰਜ਼ ਹਨ। ਕਥਿਤ ਦੋਸ਼ੀ ਇਹ ਭੁੱਕੀ ਰਾਜਸਥਾਨ ਤੋਂ ਲੈ ਕੇ ਆਏ ਸਨ।

ਸਰਕਾਰੀ ਸਕੂਲਾਂ ਵਿਚ ਬਣਾਈ ਜਾਵੇ ਟ੍ਰਾਂਸਪੋਰਟ ਵਿੰਗ – ਮੁੱਖ ਮੰਤਰੀ

0

ਘੱਟ ਬੱਚਿਆਂ ਦੇ ਲਈ ਛੋਟੇ ਵਾਹਨ ਅਤੇ ਵੱਧ ਬੱਚਿਆਂ ਦੇ ਲਈ ਲਗਾਏ ਜਾਣ ਵੱਡੇ ਵਾਹਨ

ਸੁਖਜਿੰਦਰ ਮਾਨ

ਚੰਡੀਗੜ੍ਹ, 25 ਫਰਵਰੀ: ਹਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਨੇ ਕਿਹਾ ਕਿ ਜਿਨ੍ਹਾ ਪਿੰਡਾਂ ਵਿਚ ਸਕੂਲ ਵੱਧ ਦੂਰੀ ‘ਤੇ ਹਨ, ਉੱਥੇ ਸਰਕਾਰੀ ਸਕੂਲ ਸਿਖਿਆ ਵਿਭਾਗ ਵੱਲੋਂ ਟ੍ਰਾਂਸਪੋਰਟ ਦੀ ਸਹੂਲਤ ਉਪਲਬਧ ਕਰਵਾਈ ਜਾਣੀ ਚਾਹੀਦੀ ਹੈ। ਇਸ ਦੇ ਲਈ ਸਕੂਲ ਟ੍ਰਾਂਸਪੋਰਟ ਵਿੰਗ ਦੀ ਵੀ ਸਥਾਪਨਾ ਕੀਤੀ ਜਾਵੇ ਅਤੇ ਸਕੂਲ ਅਧਿਆਪਕ ਨੂੰ ਟ੍ਰਾਂਸਪੋਰਟ ਦਾ ਨੋਡਲ ਅਫਸਰ ਬਣਾਇਆ ਜਾਵੇ। ਮੁੱਖ ਮੰਤਰੀ ਅੱਜ ਸਕੂਲ ਸਿਖਿਆ ਵਿਭਾਗ ਨਾਲ ਜੁੜੇ ਅਧਿਕਾਰੀਆਂ ਦੀ ਮੀਟਿੰਗ ਦੀ ਅਗਵਾਈ ਕਰ ਰਹੇ ਸਨ। ਇਸ ਮੀਟਿੰਗ ਵਿਚ ਸਿਖਿਆ ਮੰਤਰੀ ਕੰਵਰਪਾਲ ਵੀ ਮੌਜੂਦ ਰਹੇ। ਮੁੱਖ ਮੰਤਰੀ ਨੇ ਕਿਹਾ ਕਿ ਜਿਨ੍ਹਾ ਸਕੂਲਾਂ ਵਿਚ ਘੱਟ ਬੱਚੇ ਹਨ, ਉੱਥੇ ਛੋਟੇ ਵਾਹਨ ਦੀ ਵਿਵਸਥਾ ਕੀਤੀ ਜਾ ਸਕਦੀ ਹੈ। ਇਸ ਤੋਂ ਇਲਾਵਾ ਜਿੱਥੇ ਵੱਧ ਬੱਚੇ ਹਨ, ਉੱਥੇ ਵੱਡਾ ਵਾਹਨ ਲਗਾਇਆ ਜਾ ਸਕਦਾ ਹੈ। ਉਨ੍ਹਾਂ ਨੇ ਕਿਹਾ ਕਿ ਕਿਸੇ ਵੀ ਜਿਲ੍ਹੇ ਵਿਚ ਅਧਿਆਪਕਾਂ ਦੀ ਕਮੀ ਨਹੀਂ ਰਹਿਣ ਦਿੱਤੀ ਜਾਵੇਗੀ। ਇਸ ਦੇ ਲਈ ਸਾਰਥਕ ਦਿਸ਼ਾ ਵਿਚ ਵਿਚਾਰ ਵਟਾਂਦਰਾਂ ਕੀਤਾ ਜਾ ਰਿਹਾ ਹੈ। ਮੁੱਖ ਮੰਤਰੀ ਨੇ ਅਗਲੇ ਸੈਸ਼ਨ ਦੇ ਲਈ 134-ਏ ਦੇ ਤਹਿਤ ਹੋਣ ਵਾਲੇ ਦਾਖਲਿਆਂ ਦੇ ਸਬੰਧ ਵਿਚ ਪਹਿਲਾਂ ਤੋਂ ਹੀ ਰਣਨੀਤੀ ਬਨਾਉਣ ਦੇ ਲਈ ਵੀ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ। ਉਨ੍ਹਾਂ ਨੇ ਕਿਹਾ ਕਿ ਅਗਲੇ ਸੈਸ਼ਨ ਵਿਚ ਕਿਸੇ ਵੀ ਯੋਗ ਵਿਦਿਆਰਥੀ ਨੂੰ 134-ਏ ਦੇ ਤਹਿਤ ਦਾਖਲੇ ਤੋਂ ਵਾਂਝਾ ਨਹੀਂ ਰਹਿਣ ਦਿੱਤਾ ਜਾਵੇਗਾ। ਇਸ ਤੋਂ ਇਲਾਵਾ ਹਰਿਆਣਾ ਸਰਕਾਰ ਮਾਡਲ ਸੰਸਕਿਤ ਸਕੂਲਾਂ ਦੀ ਗਿਣਤੀ ਨੂੰ ਵੀ ਵਧਾਉਣ ਜਾ ਰਹੀ ਹੈ। ਬਹੁਤ ਵੱਧ ਸਹੂਲਤਾਂ ਵਾਲੇ ਇੰਨ੍ਹਾ ਸਕੂਲਾਂ ਵਿਚ ਵੀ ਅਜਿਹੇ ਵਿਦਿਆਰਥੀਆਂ ਦੇ ਦਾਖਲੇ ਕਰਵਾਏ ਜਾ ਸਕਦੇ ਹਨ। ਮੁੱਖ ਮੰਤਰੀ ਨੇ ਇਸ ਮੀਟਿੰਗ ਦੌਰਾਨ ਅਧਿਆਪਕਾਂ ਦੀ ਆਨਲਾਇਨ ਟ੍ਰਾਂਸਫਰ ਪੋਲਿਸੀ, ਮੇਵਾਤ ਵਿਚ ਟੀਚਿੰਗ ਵਾਲੰਟਿਅਰ ਲਗਾਏ ਜਾਣ ਦੇ ਸਬੰਧ ਵਿਚ ਵੀ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ। ਇਸ ਮੀਟਿੰਗ ਵਿਚ ਏਸੀਐਸ ਮਹਾਵੀਰ ਸਿੰਘ, ਮੁੱਖ ਮੰਤਰੀ ਦੇ ਵਧੀਕ ਪ੍ਰਧਾਨ ਸਕੱਤਰ ਡਾ. ਅਮਿਤ ਅਗਰਵਾਲ, ਸੈਕੇਂਡਰੀ ਐਜੂਕੇਸ਼ਨ ਦੇ ਮਹਾਨਿਦੇਸ਼ਕ ਜੇ ਗਣੇਸ਼ਨ, ਮੁੱਢਲੀ ਸਿਖਿਆ ਦੇ ਨਿਦੇਸ਼ਕ ਅੰਸ਼ਜ ਸਿੰਘ ਸਮੇਤ ਹੋਰ ਸੀਨੀਅਰ ਅਧਿਕਾਰੀ ਮੌਜੂਦ ਰਹੇ।

ਨਸ਼ਾ ਤਸਕਰੀ ਦੇ ਮਾਮਲੇ ’ਚ ਬਿਕਰਮ ਮਜੀਠਿਆ ਦੀ ਜਮਾਨਤ ਅਰਜੀ ਰੱਦ

0

ਸੁਖਜਿੰਦਰ ਮਾਨ
ਚੰਡੀਗੜ੍ਹ, 25 ਫ਼ਰਵਰੀ: ਨਸ਼ਾ ਤਸਕਰੀ ਦੇ ਕਥਿਤ ਮਾਮਲੇ ਵਿਚ ਫ਼ਸੇ ਸਾਬਕਾ ਮੰਤਰੀ ਬਿਕਰਮ ਮਜੀਠੀਆ ਦੀ ਜਮਾਨਤ ਅਰਜੀ ਮੋਹਾਲੀ ਦੀ ਸਥਾਨਕ ਅਦਾਲਤ ਨੇ ਰੱਦ ਕਰ ਦਿੱਤੀ ਹੈ। ਇਸ ਮਾਮਲੇ ਵਿਚ ਮਜੀਠਿਆ ਅਤੇ ਸਰਕਾਰੀ ਪੱਖ ’ਚ ਹੋਈ ਜਬਰਦਸਤ ਬਹਿਸ ਤੋਂ ਬਾਅਦ ਅਦਾਲਤ ਨੇ ਫੈਸਲਾ ਸੁਰੱਖਿਅਤ ਰੱਖ ਲਿਆ ਸੀ। ਬੀਤੇ ਕੱਲ ਤੋਂ ਬਿਕਰਮ ਸਿੰਘ ਮਜੀਠੀਆ ਪਟਿਆਲਾ ਜੇਲ੍ਹ ਵਿਚ ਬੰਦ ਹਨ। ਉਨ੍ਹਾਂ ਦੇ ਵਕੀਲਾਂ ਨੇ ਕਿਹਾ ਕਿ ਉਹ ਹੁਣ ਹਾਈਕੋਰਟ ਜਾਣਗੇ। ਇਸ ਮੌਕੇ ਸ: ਮਜੀਠਿਆ ਦੇ ਵਕੀਲ ਅਰਸਦੀਪ ਕਲੇਰ ਨੇ ਦਾਅਵਾ ਕੀਤਾ ਕਿ ਅਦਾਲਤੀ ਹੁਕਮਾਂ ’ਤੇ ਹੂਣ ਤੱਕ ਸ: ਮਜੀਠੀਆ ਤਿੰਨ ਵਾਰ ਐਸਆਈਟੀ ਸਾਹਮਣੇ ਪੇਸ ਹੋ ਚੁੱਕੇ ਹਨ ਅਤੇ ਉਨ੍ਹਾਂ ਨਾਲ ਹਰ ਤਰ੍ਹਾਂ ਦਾ ਸਹਿਯੋਗ ਕਰ ਰਹੇ ਹਨ। ਗੌਰਤਲਬ ਹੈ ਕਿ 20 ਦਸੰਬਰ ਨੂੰ ਪੁਲਿਸ ਵਲੋਂ ਦਰਜ਼ ਇਸ ਮਾਮਲੇ ਵਿਚ ਸੁਪਰੀਮ ਕੋਰਟ ਦੀਆਂ ਹਿਦਾਇਤਾਂ ਤੋਂ ਬਾਅਦ ਬੀਤੇ ਕੱਲ ਮਜੀਠੀਆ ਨੇ ਮੋਹਾਲੀ ਅਦਾਲਤ ਵਿਚ ਆਤਮ ਸਮਰਪਣ ਕੀਤਾ ਸੀ। ਹਾਲਾਂਕਿ ਇਸ ਮੌਕੇ ਵੀ ਵਿਸੇਸ ਜਾਂਚ ਟੀਮ ਦੀ ਮੰਗ ’ਤੇ ਅਦਾਲਤ ਨੇ ਪੁਲਿਸ ਨੂੰ ਪੁੱਛਗਿੱਛ ਕਰਨ ਦੀ ਇਜ਼ਾਜਤ ਦੇ ਦਿੱਤੀ ਸੀ ਪ੍ਰੰਤੂ ਬਾਅਦ ਵਿਚ ਅਦਾਲਤ ਨੇ ਉਨ੍ਹਾਂ ਨੂੰ ਅੱਠ ਮਾਰਚ ਤੱਕ ਪਟਿਆਲਾ ਜੇਲ੍ਹ ਵਿਚ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਸੀ। ਜਿਸਤੋਂ ਬਾਅਦ ਅੱਜ ਮੁੜ ਉਨ੍ਹਾਂ ਦੀ ਜਮਾਨਤ ਅਰਜੀ ’ਤੇ ਸੁਣਵਾਈ ਹੋਈ ਸੀ। ਮਜੀਠਿਆ ਦੇ ਵਕੀਲਾਂ ਨੂੰ ਉਮੀਦ ਹੈ ਕਿ ਹਾਈਕੋਰਟ ਉਨ੍ਹਾਂ ਦਾ ਪੱਖ ਸੁਣੇਗੀ। ਗੌਰਤਲਬ ਹੈ ਕਿ ਪਿਛਲੇ ਪੰਜ ਸਾਲਾਂ ਦੌਰਾਨ ਕਾਂਗਰਸ ਸਰਕਾਰ ਵਿਚ ਨਸ਼ਾ ਤਸਕਰੀ ਦਾ ਮੁੱਦਾ ਹਰ ਸਮੇਂ ਚੱਲਦਾ ਆ ਰਿਹਾ ਸੀ ਤੇ ਹੁਣ ਇਹ ਪਰਚਾ ਦਰਜ਼ ਕੀਤਾ ਗਿਆ ਸੀ। ਇਸ ਮਾਮਲੇ ਵਿਚ ਅਕਾਲੀ ਦਲ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਤੇ ਹੋਰਨਾਂ ’ਤੇ ਸਿਆਸੀ ਕਿੜ ਕੱਢਣ ਦੇ ਦੋਸ਼ ਲਗਾਏ ਸਨ। ਇਸੇ ਕਰਕੇ ਮਜੀਠਿਆ ਨੂੰ ਸਿੱਧੂ ਦੇ ਮੁਕਾਬਲੇ ਅੰਮਿ੍ਰਤਸਰ ਪੂਰਬੀ ਹਲਕੇ ਤੋਂ ਚੋਣ ਲੜਾਈ ਗਈ ਸੀ।

ਖਾਲਸਾ ਸੀਨੀਅਰ ਸੈਕੰਡਰੀ ਸਕੂਲ ’ਚ ਸਲਾਨਾ ਇਨਾਮ ਵੰਡ ਸਮਾਰੋਹ ਆਯੋਜਿਤ

0

ਸੁਖਜਿੰਦਰ ਮਾਨ
ਬਠਿੰਡਾ, 25 ਫਰਵਰੀ: ਸਥਾਨਕ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਵਿਖੇ ਅੱਜ ਹਰ ਸਾਲ ਦੀ ਤਰ੍ਹਾਂ ਸ਼੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਇੱਥੇ ਖੇਡਾਂ,ਸਿੱਖਿਆ ਅਤੇ ਸਹਿ ਕਿਰਿਆਵਾਂ ਵਿੱਚ ਪ੍ਰਾਪਤੀਆਂ ਵਾਲੇ ਵਿਦਿਆਰਥੀਆਂ ਨੂੰ ਮੈਡਲਾਂ ਨਾਲ ਸਨਮਾਨਿਤ ਕੀਤਾ ਗਿਆ। ਸਕੂਲ ਦੇ ਪਿ੍ਰੰਸੀਪਲ ਜਗਤਾਰ ਸਿੰਘ ਬਰਾੜ ਨੇ ਸਲਾਨਾ ਰਿਪੋਰਟ ਪੜੀ। ਇਸ ਮੌਕੇ ਸਕੂਲ ਕਮੇਟੀ ਦੇ ਪ੍ਰਧਾਨ ਰਜਿੰਦਰ ਸਿੰਘ ਸਿੱਧੂ ਨੇ ਵਿਦਿਆਰਥੀਆਂ,ਸਟਾਫ਼ ਅਤੇ ਪ੍ਰਬੰਧਕਾਂ ਦੀ ਸੇਵਾ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸਕੂਲ ਦੀ ਹਰ ਲੋੜ ਨੂੰ ਪੂਰਾ ਕੀਤਾ ਜਾਵੇਗਾ। ਇਸ ਦੌਰਾਨ ਸਕੂਲ ਦੇ ਸਾਬਕਾ ਪਿ੍ਰੰਸੀਪਲ ਡਾ.ਸੁਰਿੰਦਰ ਸਿੰਘ ਗਿੱਲ ਨੂੰ ਸਨਮਾਨਿਤ ਕੀਤਾ। ਡਾ.ਗਿੱਲ ਨੇ ਲੋੜਵੰਦ ਵਿਦਿਆਰਥੀਆਂ ਨੂੰ ਵਰਦੀਆਂ ਵਾਸਤੇ ਆਰਥਿਕ ਸਹਾਇਤਾ ਦਿੱਤੀ। ਇਸ ਮੌਕੇ ਪੁਰਾਣੇ ਸਟਾਫ਼ ਵਿੱਚ ਕੁਲਦੀਪ ਸਿੰਘ,ਰਾਜਪਾਲ ਸਿੰਘ,ਦਿਲਬਾਗ ਸਿੰਘ ਤਲਵਾੜ ਤੋਂ ਇਲਾਵਾ ਸਾਰੀ ਪ੍ਰਬੰਧਕ ਕਮੇਟੀ ਨੇ ਵੀ ਸਮੂਲੀਅਤ ਕੀਤੀ। ਇਸ ਦੌਰਾਨ ਸਕੂਲ ਦੇ ਵਿਦਿਆਰਥੀਆਂ ਨੇ ਲੰਗਰ ਦੀ ਸੇਵਾ ਕੀਤੀ ਅਤੇ ਸਟਾਫ਼ ਨੇ ਤਨਦੇਹੀ ਨਾਲ ਡਿਊਟੀ ਨਿਭਾਈ। ਸਿੰਘ ਸਭਾ ਦੇ ਹੈਡ ਗ੍ਰੰਥੀ ਤੇ ਪ੍ਰਬੰਧਕਾਂ ਨੂੰ ਸਿਰੋਪਾਓ ਨਾਲ ਸਨਮਾਨਿਤ ਕੀਤਾ।

ਗੈਰ-ਸਮਾਜੀ ਅਨਸਰਾਂ ਦਾ ਖ਼ੌਫ਼: ਆਦਰਸ਼ ਸਕੂਲ ਨੇ ਮੰਗੀ ਪੁਲਿਸ ਸੁਰੱਖਿਆ

0

ਛੁੱਟੀ ਸਮੇਂ ਨੌਜਵਾਨਾਂ ਵਲੋਂ ਲੜਕੀਆਂ ਨੂੰ ਤੰਗ ਕਰਨ ਨੂੰ ਲੈ ਕੇ ਮਾਪੇ ਜਤਾ ਚੁੱਕੇ ਹਨ ਰੋਸ਼
ਸੁਖਜਿੰਦਰ ਮਾਨ
ਬਠਿੰਡਾ, 25 ਫਰਵਰੀ: ਸਥਾਨਕ ਸ਼ਹਿਰ ਦੇ ਬਾਦਲ ਰੋਡ ’ਤੇ ਐਨ ਪੁਲਿਸ ਚੌਕੀ ਦੇ ਬਿਲਕੁਲ ਸਾਹਮਣੇ ਸਥਿਤ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਵਿਚ ਪੜਦੀਆਂ ਬੱਚੀਆਂ ਨੂੰ ਕੁੱਝ ਗੈਰ ਸਮਾਜੀ ਅਨਸਰਾਂ ਵਲੋਂ ਤੰਗ ਪ੍ਰੇਸ਼ਾਨ ਕਰਨ ਤੋਂ ਦੁਖੀ ਸਕੂਲ ਪਿ੍ਰੰਸੀਪਲ ਨੇ ਹੁਣ ਐਸ.ਐਸ.ਪੀ ਨੂੰ ਪੱਤਰ ਲਿਖਕੇ ਸੁਰੱਖਿਆ ਦੀ ਮੰਗ ਕੀਤੀ ਹੈ। ਇੱਥੇ ਛੁੱਟੀ ਸਮੇਂ ਹੋਣ ਵਾਲੀਆਂ ਘਟਨਾਵਾਂ ਤੋਂ ਤੰਗ ਪ੍ਰੇਸ਼ਾਨ ਮਾਪਿਆਂ ਵਲੋਂ ਵੀ ਸਕੂਲ ਪ੍ਰਬੰਧਕਾਂ ਤੇ ਪੁਲਿਸ ਵਿਰੁਧ ਰੋਸ਼ ਪ੍ਰਗਟਾਇਆ ਜਾ ਚੁੱਕਾ ਹੈ। ਸਕੂਲ ਪਿ੍ਰੰਸੀਪਲ ਵੱਲੋਂ ਐੱਸਐੱਸਪੀ ਮੈਡਮ ਅਵਨੀਤ ਕੌਂਡਲ ਨੂੰ ਲਿਖੇ ਪੱਤਰ ਵਿੱਚ ਦਸਿਆ ਹੈ ਕਿ ਦੋ ਸਿਫ਼ਟਾਂ ’ਚ ਕੰਮ ਕਰਨ ਵਾਲੇ ਇਸ ਸਕੂਲ ਵਿਚ ਕਰੀਬ 5 ਹਜ਼ਾਰ ਵਿਦਿਆਰਥੀ ਪੜਦੇ ਹਨ। ਉਨ੍ਹਾਂ ਕਿਹਾ ਕਿ ਸਕੂਲ ਛੁੱਟੀ ਸਮੇਂ ਗੇਟ ਅੱਗੇ ਸਥਿਤੀ ਬਹੁਤ ਹੀ ਚਿੰਤਾਜਨਕ ਹੋ ਜਾਂਦੀ ਹੈ ਕਿਉਂਕਿ ਗੇਟ ਦੇ ਅੱਗੇ ਸ਼ਰਾਰਤਾਂ ਅਨਸਰਾਂ ਦਾ ਟੋਲਾ ਲੜਕੀਆਂ ਨਾਲ ਛੇੜਛਾੜ ਕਰਦਾ ਹੈ ਜਿਸ ਕਾਰਨ ਖ਼ੌਫ਼ਨਾਕ ਮਾਹੌਲ ਬਣਿਆ ਰਹਿੰਦਾ ਹੈ। ਉਨ੍ਹਾਂ ਮੰਗ ਕੀਤੀ ਕਿ ਛੁੱਟੀ ਸਮੇਂ 12 ਤੋਂ 1 ਅਤੇ ਸਾਢੇ 4 ਤੋਂ ਸਾਢੇ ਪੰਜ ਵਜੇਂ ਤੱਕ ਇੱਥੇ ਮਹਿਲਾ ਅਤੇ ਪੁਰਸ਼ ਕਰਮਚਾਰੀਆਂ ਦੀ ਪੱਕੀ ਡਿਊਟੀ ਲਗਾਈ ਜਾਵੇ ਤਾਂ ਕਿ ਇੱਥੇ ਕੋਈ ਅਣਸੁਖਾਵੀਂ ਘਟਨਾ ਨਾ ਵਾਪਰੇ।

ਬਠਿੰਡਾ ’ਚ ਵਿਦੇਸ਼ ਭੇਜਣ ਦੇ ਨਾਂ ’ਤੇ ਸੈਕੜੇ ਨੌਜਵਾਨਾਂ ਨਾਲ ਕਰੋੜਾਂ ਦੀ ਠੱਗੀ

0

ਝੂੁਠੇ ਮੈਡੀਕਲ ਕਰਵਾਉਣ ਤੇ ਜਾਅਲੀ ਵੀਜ਼ੇ ਦੇਣ ਦੇ ਦੋਸ਼, ਪੁਲਿਸ ਚੁੱਪ
ਸੁਖਜਿੰਦਰ ਮਾਨ
ਬਠਿੰਡਾ, 25 ਫਰਵਰੀ: ਆਈਲੇਟਸ ਤੇ ਇੰਮੀਗ੍ਰੇਸਨ ਸੈਟਰਾਂ ਦਾ ‘ਹੱਬ’ ਬਣ ਚੁੱਕੇ ਬਠਿੰਡਾ ਸ਼ਹਿਰ ’ਚ ਹੁਣ ਨਕਲੀ ਵੀਜਿਆਂ ਤੇ ਵਿਦੇਸ਼ ਭੇਜਣ ਦੇ ਨਾਂ ਉਪਰ ਬੇਰੁਜਗਾਰਾਂ ਨਾਲ ਧੋਖਾਧੜੀ ਦਾ ਵਪਾਰ ਵਧਣ ਲੱਗਿਆ ਹੈ। ਅਜ ਮਾਲਵਾ ਪੱਟੀ ਦੇ ਵੱਖ ਵੱਖ ਖੇਤਰਾਂ ਤੋਂ ਇਕੱਤਰ ਹੋਏ ਵੱਡੀ ਗਿਣਤੀ ਵਿਚ ਨੌਜਵਾਨਾਂ ਨੇ ਸਥਾਨਕ ਸ਼ਹਿਰ ਦੇ ਮਹੇਸ਼ਵਰੀ ਚੌਕ ਵਿਚ ਵੱਖ ਵੱਖ ਨਾਵਾਂ ’ਤੇ ਖੁੱਲੇ ਦੋ ਇੰਮੀਗ੍ਰੇਸ਼ਨਾਂ ਸੈਂਟਰਾਂ ਦੇ ਪ੍ਰਬੰਧਕਾਂ ਉਪਰ ਵਿਦੇਸ਼ ਭੇਜਣ ਦੇ ਨਾਂ ‘ਤੇ ਕਰੋੜਾਂ ਰੁਪਏ ਦੀ ਠੱਗੀ ਮਾਰਨ ਦੇ ਦੋਸ਼ ਲਗਾਏ ਹਨ। ਸਥਾਨਕ ਚਿਲਡਰਨ ਪਾਰਕ ’ਚ ਇਕੱਤਰ ਹੋਏ ਇੰਨ੍ਹਾਂ ਨੌਜਵਾਨਾਂ ਨੇ ਦਾਅਵਾ ਕੀਤਾ ਕਿ ਉਨ੍ਹਾਂ ਅਪਣੇ ਨਾਲ ਹੋਈ ਠੱਗੀ ਦੀ ਪੁਲਿਸ ਕੋਲ ਸਿਕਾਇਤ ਕੀਤੀ ਹੋਈ ਹੈ ਪ੍ਰੰਤੂ ਪੁਲਿਸ ਅਧਿਕਾਰੀਆਂ ਨੇ ਮਾਮਲੇ ਤੋਂ ਹੀ ਜਾਣਕਾਰੀ ਹੋਣ ਤੋਂ ਇੰਨਕਾਰ ਕੀਤਾ ਹੈ। ਸੰਗਰੂਰ ,ਬਰਨਾਲਾ ਤੇ ਬਠਿੰਡਾ ਸਹਿਤ ਹੋਰਨਾਂ ਖੇਤਰਾਂ ਦੇ ਨੌਜਵਾਨਾਂ ਨੇ ਐਸਐਸਪੀ ਤੋਂ ਇਨਸਾਫ਼ ਦੀ ਮੰਗ ਕਰਦਿਆਂ ਅਪੀਲ ਕੀਤੀ ਕਿ ਉਨ੍ਹਾਂ ਨਾਲ ਠੱਗੀ ਮਾਰਨ ਵਾਲਿਆਂ ਵਿਰੁਧ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ। ਇੱਕ ਨੌਜਵਾਨ ਦਲਵਿੰਦਰ ਸਿੰਘ ਨੇ ਦੱਸਿਆ ਕਿ ਸੋਸਲ ਮੀਡੀਏ ਰਾਹੀ ਕਲੀਅਰਵੇਅ ਇੰਮੀਗੇਸ਼ਨ ਅਤੇ ਬਲੂਪੈਰਾਡਾਈਜ਼ ਨਾਂ ਦੇ ਇੰਮੀਗੇ੍ਰਸ਼ਨ ਸੈਂਟਰ ਵਲੋਂ ਇੱਕ ਇਸ਼ਤਿਹਾਰ ਦਿੱਤਾ ਗਿਆ ਸੀ, ਜਿਸ ਵਿਚ ਬੇਰੁਜਗਾਰ ਨੌਜਵਾਨਾਂ ਨੂੰ ਵੱਖ ਵੱਖ ਦੇਸ਼ਾਂ ’ਚ ਕੰਮ ਦਿਵਾਉਣ ਦਾ ਦਾਅਵਾ ਕੀਤਾ ਗਿਆ ਸੀ। ਬੇਰੁਜਗਾਰੀ ਦੇ ਭੰਨੇ ਨੌਜਵਾਨਾਂ ਮੁਤਾਬਕ ਉਨ੍ਹਾਂ ਇਸਤੋਂ ਬਾਅਦ ਉਕਤ ਸੈਂਟਰ ਦੇ ਮਾਲਕਾਂ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਦਾਅਵਾ ਕੀਤਾ ਕਿ ਉਹ ਪੁਰਤਗਾਲ ਸਮੇਤ ਹੋਰ ਦੇਸ਼ਾਂ ਦਾ ਵੀਜ਼ਾ ਦਿਵਾਉਣ ਦਾ ਕੰਮ ਕਰਦੇ ਹਨ। ਪੀੜਤ ਨੌਜਵਾਨਾਂ ਨੇ ਦੱਸਿਆ ਕਿ ਜਦੋਂ ਉਹ ਬਠਿੰਡਾ ਪਹੁੰਚੇ ਤੇ ਉਨ੍ਹਾਂ ਤੋਂ 5500 ਰੁਪਿਆ ਅਡਵਾਂਸ ਜਮਾਂ ਕਰਵਾਇਆ ਗਿਆ ਅਤੇ ਪਾਸਪੋਰਟ ਜਮ੍ਹਾਂ ਕਰਵਾਏ ਤੇ ਉਨ੍ਹਾਂ ਨੂੰ ਵਿਸ਼ਵਾਸ ਦਿਵਾਇਆ ਕਿ 45ਦਿਨਾਂ ਦੇ ਵਿੱਚ ਵਿੱਚ ਉਨ੍ਹਾਂ ਦਾ ਵੀਜਾ ਆ ਜਾਵੇਗਾ । 20-25 ਦਿਨਾਂ ਬਾਅਦ ਉਕਤ ਸੈਂਟਰ ਤੋਂ ਉਨ੍ਹਾਂ ਨੂੰ ਕਾਲ ਆਈ ਕਿ ਤੁਹਾਡਾ ਵੀਜਾ ਆ ਗਿਆ ਹੈ ਅਤੇ ਤੁਸੀਂ ਇੱਕ ਪ੍ਰਾਈਵੇਟ ਬੈਂਕ ਵਿੱਚ ਪੈਸੇ ਜਮ੍ਹਾ ਕਰਵਾਉਣ। ਉਨ੍ਹਾਂ ਦੱਸਿਆ ਕਿ ਇਹ ਖ਼ਾਤਾ ਵਰਿੰਦਰ ਨਾਮ ਦੇ ਵਿਅਕਤੀ ਉਪਰ ਚੱਲਦਾ ਸੀ। ਪੈਸੇ ਜਮ੍ਹਾਂ ਕਰਵਾਉਣ ਤੋਂ ਬਾਅਦ ਉਕਤ ਕੇਂਦਰ ਸੰਚਾਲਕਾਂ ਨੇ ਉਨ੍ਹਾਂ ਨੂੰ ਵੀਜ਼ੇ ਦੇਣੇ ਸ਼ੁਰੂ ਕਰ ਦਿੱਤੇ ਪ੍ਰੰਤੂ ਜਦ ਬਾਅਦ ਵਿਚ ਪੜਤਾਲ ਕੀਤੀ ਤਾਂ ਇਹ ਵੀਜ਼ੇ ਨਕਲੇ ਨਿਕਲੇ। ਇਸ ਦੌਰਾਨ ਉਹ ਬਠਿੰਡਾ ਪੁੱਜੇ ਤਾਂ ਉਹ ਉਕਤ ਸੈਂਟਰ ਮਾਲਕ ਸੈਂਟਰ ਬੰਦ ਕਰ ਕੇ ਰਫੂਚੱਕਰ ਹੋ ਗਏ ਸਨ। ਉਨ੍ਹਾਂ ਦਾਅਵਾ ਕੀਤਾ ਕਿ ਉਕਤ ਸੈਂਟਰ ਮਾਲਕ ਬਠਿੰਡਾ ਵਿਚ ਹੋਰ ਵੀ ਸੈਂਟਰ ਖੋਲ੍ਹੇ ਹੋਏ ਹਨ ਅਤੇ ਉਸ ਦੀ ਗੱਡੀ ਦਾ ਨੰਬਰ ਵੀ ਪੁਲੀਸ ਨੂੰ ਦਿੱਤਾ ਗਿਆ ਪਰ ਸਿਵਲ ਲਾਈਨ ਪੁਲੀਸ ਨੇ ਕੋਈ ਕਾਰਵਾਈ ਨਹੀਂ ਕੀਤੀ ਅਤੇ ਚੋਣਾਂ ਵਿਚ ਬਿਜ਼ੀ ਹੋਣ ਦਾ ਬਹਾਨਾ ਬਣਾਉਂਦੀ ਰਹੀ। ਪੀੜਤ ਨੌਜਵਾਨਾਂ ਨੇ ਐਸਐਸਪੀ ਬਠਿੰਡਾ ਤੋਂ ਮੰਗ ਕੀਤੀ ਹੈ ਕਿ ਉਕਤ ਧੋਖੇਬਾਜ਼ ਏਜੰਟਾਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇ ਨਹੀਂ ਤਾਂ ਉਹ ਧਰਨਾ ਦੇਣ ਲਈ ਮਜਬੂਰ ਹੋਣਗੇ। ਉਧਰ ਇਸ ਸਬੰਧੀ ਸੰਪਰਕ ਕਰਨ ‘ਤੇ ਥਾਣਾ ਸਿਵਲ ਲਾਈਨ ਦੇ ਕਾਰਜਕਾਰੀ ਐਸਐਚਓ ਕਰਮਜੀਤ ਸਿੰਘ ਨੇ ਦਾਅਵਾ ਕੀਤਾ ਕਿ ਉਨ੍ਹਾਂ ਕੁਝ ਦਿਨ ਪਹਿਲਾਂ ਹੀ ਜੁਆਇਨ ਕੀਤਾ ਹੈ ਤੇ ਉਨ੍ਹਾਂ ਦੇ ਧਿਆਨ ਵਿਚ ਇਹ ਮਸਲਾ ਨਹੀਂ ਤੇ ਜੇਕਰ ਪੀੜਤ ਉਨ੍ਹਾਂ ਦੇ ਧਿਆਨ ਵਿਚ ਇਹ ਮਾਮਲਾ ਲਿਆਉਂਦੇ ਹਨ ਤਾਂ ਬਣਦੀ ਕਾਰਵਾਈ ਕਰਨਗੇ।

ਤਨਖਾਹਾਂ ਲਈ ਬਜ਼ਟ ਜਾਰੀ ਨਾ ਹੋਣ ਵਿਰੁੱਧ ਸਾਂਝੇ ਅਧਿਆਪਕ ਮੋਰਚੇ ਨੇ ਦਿੱਤਾ ‘ਰੋਸ ਪੱਤਰ’

0

4 ਮਾਰਚ ਨੂੰ ਜਿਲ੍ਹਾ ਪੱਧਰੀ ਰੋਸ ਮੁਜ਼ਾਹਰਿਆਂ ਦੀ ਚਿਤਾਵਨੀ
ਸੁਖਜਿੰਦਰ ਮਾਨ
ਬਠਿੰਡਾ, 25 ਫਰਵਰੀ: ਪੰਜਾਬ ਵਿੱਚ ਹਜਾਰਾਂ ਅਧਿਆਪਕਾਂ ਅਤੇ ਨਾਨ ਟੀਚਿੰਗ ਅਮਲੇ ਦੀਆਂ ਜਨਵਰੀ-2022 ਮਹੀਨੇ ਦੀਆਂ ਤਨਖਾਹਾਂ ਅਤੇ ਤਨਖਾਹ ਕਮੀਸ਼ਨ ਦੇ ਬਕਾਏ ਰੁਕੇ ਹੋਏ ਹਨ। ਇਸ ਤੋਂ ਇਲਾਵਾ ਸਮੁੱਚੇ ਪੰਜਾਬ ਵਿੱਚ ਫਰਵਰੀ ਮਹੀਨੇ ਦੀ ਤਨਖਾਹ ਬਨਾਉਣ ਲਈ ਵੀ ਬਜ਼ਟ ਉਪਲੱਬਧ ਨਹੀਂ ਹੈ, ਜਿਸ ਕਾਰਨ ਨੇੜ ਭਵਿੱਖ ਵਿੱਚ ਵੀ ਤਨਖਾਹਾਂ ਮਿਲਣ ਦੇ ਅਸਾਰ ਮੱਧਮ ਹਨ। ਸਾਂਝਾ ਅਧਿਆਪਕ ਮੋਰਚੇ ਵਲੋਂ ਇਸ ਸਬੰਧੀ ਅੱਜ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਅਤੇ ਸੈਕੰਡਰੀ ਰਾਹੀਂ ਪ੍ਰਮੁੱਖ ਸਕੱਤਰ ਅਤੇ ਸਿੱਖਿਆ ਮੰਤਰੀ ਦੇ ਨਾਂ ‘ਰੋਸ ਪੱਤਰ‘ ਭੇਜਦੇ ਹੋਏ ਤਨਖਾਹਾਂ ਦਾ ਮਸਲਾ ਹੱਲ ਕਰਨ ਦੀ ਮੰਗ ਕੀਤੀ ਹੈ, ਅਜਿਹਾ ਨਾ ਹੋਣ ਦੀ ਸੂਰਤ ‘ਚ 4 ਮਾਰਚ ਨੂੰ ਜਿਲ੍ਹਾ ਪੱਧਰੀ ਰੋਸ ਮੁਜਾਹਰਾ ਕਰਨ ਦੀ ਚਿਤਾਵਨੀ ਵੀ ਦਿੱਤੀ ਹੈ।
ਇਸ ਮੌਕੇ ਸਾਂਝੇ ਅਧਿਆਪਕ ਮੋਰਚੇ ਦੇ ਆਗੂਆਂ ਜਗਪਾਲ ਬੰਗੀ,ਜਗਤਾਰ ਬਾਠ, ਪਿ੍ਰਤਪਾਲ ਸਿੰਘ, ਸੁਖਦਰਸ਼ਨ ਸਿੰਘ‘ਗੁਰਜੀਤ ਸਿੰਘ ਜੱਸੀ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਵਿੱਤ ਵਿਭਾਗ ਅਤੇ ਸਿੱਖਿਆ ਵਿਭਾਗ ਵੱਲੋਂ ਤਨਖਾਹਾਂ ਤੇ ਪਿਛਲੇ ਤਨਖਾਹ ਬਕਾਏ ਦੀ ਅਦਾਇਗੀ ਲਈ ਸਮੇਂ ਸਿਰ ਬਜ਼ਟ ਨਾ ਉਪਲੱਬਧ ਹੋਣ ਕਾਰਨ ਕਰਮਚਾਰੀਆਂ ਨੂੰ ਗੰਭੀਰ ਆਰਥਿਕ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਆਗੂਆਂ ਨੇ ਸਿੱਖਿਆ ਵਿਭਾਗ ਵਲੋਂ ਕੁੱਝ ਅਧਿਆਪਕਾਂ ਦੇ ਤਨਖਾਹ ਏਰੀਅਰ ਕਢਵਾਉਣ ਨੂੰ ਇਸ ਸੰਕਟ ਲਈ ਜਿੰਮੇਵਾਰ ਕਹਿਣ ਦੀ ਸਖਤ ਨਿਖੇਧੀ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਮੁਲਾਜ਼ਮਾਂ ਨੂੰ ਦਿੱਤੇ ਲੰਗੜੇ ਤਨਖਾਹ ਕਮਿਸ਼ਨ ਦੇ ਵੀ ਪਿਛਲੇ ਸਾਢੇ ਪੰਜ ਸਾਲ ਦੇ ਬਕਾਏ ਅਤੇ ਮਹਿੰਗਾਈ ਭੱਤੇ ਦਾ ਏਰੀਅਰ ਦੱਬੇ ਹੋਏ ਹਨ।
ਅਧਿਆਪਕ ਆਗੂਆਂ ਬੂਟਾ ਸਿੰਘ ਰੋਮਾਣਾ,ਪ੍ਰਤਾਪ ਸਿੰਘ ,ਸ਼ਿਵ ਕੁਮਾਰ ਅੰਮਿ੍ਰਤਪਾਲ ਸਿੰਘ ਜਲੰਧਰ ਬੱਲੂਆਣਾ ਸੁਨੀਲ ਕੁਮਾਰ ,ਅਵਤਾਰ ਸਿੰਘ ਮਲੂਕਾ,ਗਿਰਧਾਰੀ ਲਾਲ ਨੇ ਮੰਗ ਕੀਤੀ ਕਿ, ਪੰਜਾਬ ਦੇ ਸਮੂਹ ਸਕੂਲਾਂ ਅਤੇ ਪ੍ਰਾਇਮਰੀ ਬਲਾਕਾਂ ਤੱਕ, ਮੰਗ ਅਨੁਸਾਰ ਫੌਰੀ ਲੋੜੀਦਾਂ ਤਨਖਾਹ ਬਜਟ ਜਾਰੀ ਕੀਤਾ ਜਾਵੇ, ਤਾਂ ਜੋ ਪਿਛਲੇ ਸਮੇਂ ਦੀਆਂ ਰੁਕੀਆਂ ਤਨਖਾਹਾਂ, ਤਨਖਾਹ ਕਮੀਸ਼ਨ ਦੇ ਏਰੀਅਰ ਅਤੇ ਚਾਲੂ ਮਹੀਨੇ ਫਰਵਰੀ-2022 ਦੀਆਂ ਤਨਖਾਹਾਂ ਵੀ ਬਿਨਾ ਦੇਰੀ ਰੀਲੀਜ਼ ਹੋ ਸਕਣ।

ਅੰਤਰਰਾਸ਼ਟਰੀ ਮਾਤ ਭਾਸ਼ਾ ਦਿਵਸ ਤਹਿਤ ਰਚਾਇਆ ਵਿਦਿਆਰਥੀਆਂ ਨਾਲ ਸੰਵਾਦ

0

ਸੁਖਜਿੰਦਰ ਮਾਨ
ਬਠਿੰਡਾ, 25 ਫਰਵਰੀ: ਭਾਸ਼ਾ ਵਿਭਾਗ ਵੱਲੋਂ ਪੰਜਾਬੀ ਯੂਨੀਵਰਸਿਟੀ ਰਿਜ਼ਨਲ ਸੈਂਟਰ ਬਠਿੰਡਾ ਅਤੇ ਪੰਜਾਬੀ ਸਾਹਿਤ ਅਕਾਦਮੀ ਚੰਡੀਗੜ੍ਹ ਦੇ ਸਹਿਯੋਗ ਨਾਲ ‘ਅੰਤਰਾਰਾਸ਼ਟਰੀ ਮਾਤ ਭਾਸ਼ਾ ਦਿਵਸ’ ਅਧੀਨ ਵਿਦਿਆਰਥੀਆਂ ਨਾਲ ‘ਤਕਨੀਕੀ ਯੁੱਗ ਵਿੱਚ ਮਾਤ-ਭਾਸ਼ਾ ਦਾ ਸਥਾਨ ਅਤੇ ਦਰਪੇਸ਼ ਚੁਣੌਤੀਆਂ’ ਵਿਸ਼ੇ ’ਤੇ ਸੰਵਾਦ ਰਚਾਇਆ ਗਿਆ । ਇਸ ਮੌਕੇ ਸੰਵਾਦ ਲਈ ਵਿਦਵਾਨ ਦੇ ਤੌਰ ’ਤੇ ਪ੍ਰੋਫੈਸਰ ਐਮੀਰੀਟਸ ਦੇਸ਼ ਭਗਤ ਯੂਨੀਵਰਸਿਟੀ ਮੰਡੀ ਗੋਬਿੰਦਗੜ੍ਹ ਡਾ. ਸਤੀਸ਼ ਕੁਮਾਰ ਵਰਮਾ ਅਤੇ ਪ੍ਰੋਫੈਸਰ ਤੇ ਮੁਖੀ ਪੰਜਾਬੀ ਵਿਭਾਗ ਡੀਨ ਭਾਸ਼ਾਵਾਂ ਸਾਹਿਤ ਤੇ ਸੱਭਿਆਚਾਰ ਕੇਂਦਰੀ ਯੂਨੀਵਰਸਿਟੀ ਪੰਜਾਬ ਡਾ. ਜਮੀਰਪਾਲ ਕੌਰ ਹਾਜ਼ਰ ਰਹੇ। ਸਮਾਗਮ ਦੀ ਪ੍ਰਧਾਨਗੀ ਰਿਜਨਲ ਸੈਂਟਰ ਦੇ ਡਾਇਰੈਕਟਰ ਡਾ. ਜਸਬੀਰ ਸਿੰਘ ਹੁੰਦਲ ਨੇ ਕੀਤੀ। ਮੁੱਖ ਮਹਿਮਾਨ ਦੇ ਤੌਰ ’ਤੇ ਪਿ੍ਰੰਸੀਪਲ ਸਰਕਾਰੀ ਰਜਿੰਦਰਾ ਕਾਲਜ ਡਾ. ਸੁਰਜੀਤ ਸਿੰਘ ਅਤੇ ਵਿਸ਼ੇਸ਼ ਮਹਿਮਾਨ ਵਜੋਂ ਐਮ. ਡੀ. ਫਤਹਿ ਕਾਲਜ ਰਾਮਪੁਰਾ ਸੁਖਮੰਦਰ ਸਿੰਘ ਚੱਠਾ ਤੋਂ ਇਲਾਵਾ ਖੋਜ ਅਫ਼ਸਰ ਨਵਪ੍ਰੀਤ ਸਿੰਘ , ਸ਼ਹਿਰ ਦੇ ਉੱਘੇ ਸਾਹਿਤਕਾਰਾਂ ਵਿੱਚੋਂ ਡਾ. ਅਤਰਜੀਤ, ਜਸਪਾਲ ਮਾਣਖੇੜਾ , ਸੁਰਿੰਦਰਪ੍ਰੀਤ ਘਣੀਆ, ਗੁਰਦੇਵ ਸਿੰਘ ਖੋਖਰ, ਨਿਰੰਜਨ ਸਿੰਘ ਪ੍ਰੇਮੀ ਅਤੇ ਰਿਜ਼ਨਲ ਸੈਂਟਰ ਬਠਿੰਡਾ ਕੈਂਪਸ ਦਾ ਸਮੂਹ ਸਟਾਫ ਮੌਜੂਦ ਸੀ । ਜ਼ਿਲ੍ਹਾ ਭਾਸ਼ਾ ਅਫ਼ਸਰ ਕੀਰਤੀ ਕਿਰਪਾਲ ਨੇ ਆਏ ਹੋਏ ਮਹਿਮਾਨਾਂ ਨੂੰ ਜੀ ਆਇਆਂ ਆਖਿਆ ਅਤੇ ਜਾਣਕਾਰੀ ਦਿੱਤੀ ਕਿ ਮਾਤ ਭਾਸ਼ਾ ਦਿਵਸ ਨੂੰ ਇੱਕ ਸਪਤਾਹ ਵਜੋਂ ਮਨਾਉਣ ਲਈ ਇਹ ਸਮਾਗਮ ਕਰਵਾ ਰਿਹਾ ਹੈ ਅਤੇ ਇਸ ਦੇ ਨਾਲ ਭਾਸ਼ਾ ਵਿਭਾਗ ਦੀਆਂ ਕਿਤਾਬਾਂ ਦੀ ਇੱਕ ਪੁਸਤਕ ਪ੍ਰਦਰਸ਼ਨੀ ਵੀ ਇਸ ਸੰਸਥਾ ਵਿੱਚ ਲਗਾਈ ਹੈ। ਜ਼ਿਲ੍ਹਾ ਭਾਸ਼ਾ ਅਫ਼ਸਰ ਨੇ ਅੱਗੇ ਬੋਲਦਿਆਂ ਕਿਹਾ ਕਿ ਸਕੱਤਰ ਉਚੇਰੀ ਸਿੱਖਿਆ ਅਤੇ ਭਾਸ਼ਾ ਵਿਭਾਗ ਪੰਜਾਬ ਕਿ੍ਰਸ਼ਨ ਕੁਮਾਰ ਦੀ ਅਗਵਾਈ ਵਿੱਚ ਵਿਭਾਗ ਨਵੀਂ ਊਰਜਾ ਨਾਲ ਕੰਮ ਕਰ ਰਿਹਾ ਹੈ । ਡਾ. ਸਤੀਸ਼ ਵਰਮਾ ਅਤੇ ਡਾ. ਜਮੀਰਪਾਲ ਕੌਰ ਨੇ ਸੰਵਾਦ ਦੌਰਾਨ ਬੜੇ ਵਿਸਥਾਰ ਨਾਲ ਵਿਦਿਆਰਥੀਆਂ ਅਤੇ ਮੌਜੂਦ ਸਾਹਿਤਕਾਰਾਂ ਦੇ ਪੰਜਾਬੀ ਮਾਂ ਬੋਲੀ ਦੇ ਸਥਾਨ ਅਤੇ ਦਰਪੇਸ਼ ਚੁਣੌਤੀਆਂ ਦੇ ਸੰਬੰਧ ’ਚ ਪੁੱਛੇ ਗਏ ਸੁਆਲਾਂ ਦੇ ਜੁਆਬ ਦਿੱਤੇ। ਮੰਚ ਦਾ ਸੰਚਾਲਨ ਡਾ ਰਵਿੰਦਰ ਸੰਧੂ ਨੇ ਕੀਤਾ ।

ਪਲਸ ਪੋਲੀਓ ਮੁਹਿੰਮ ਤਹਿਤ ਕੱਢੀ ਜਾਗਰੂਕਤਾ ਰੈਲੀ

0

ਸੁਖਜਿੰਦਰ ਮਾਨ
ਬਠਿੰਡਾ, 25 ਫਰਵਰੀ: ਜ਼ਿਲ੍ਹਾ ਸਿਹਤ ਵਿਭਾਗ ਵਲੋਂ 27 ਫਰਵਰੀ ਤੋਂ 1 ਮਾਰਚ ਤੱਕ ਰਾਸ਼ਟਰੀ ਪਲਸ ਪੋਲੀਓ ਮੁਹਿੰਮ ਤਹਿਤ ਜ਼ਿਲ੍ਹੇ ਅੰਦਰ 0-5 ਸਾਲ ਤੱਕ ਦੀ ਉਮਰ ਦੇ ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਈਆਂ ਜਾ ਰਹੀਆਂ ਹਨ। ਇਸ ਸਬੰਧ ਵਿਚ ਅੱਜ ਸਥਾਨਕ ਦੀਪ ਸਿੰਘ ਨਗਰ ਵਿਖੇ ਜਾਗਰੂਕਤਾ ਰੈਲੀ ਕੱਢੀ ਗਈ। ਇਸ ਰੈਲੀ ਨੂੰ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਮੀਨਾਕਸ਼ੀ ਸਿੰਗਲਾ ਵਲੋਂ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ। ਇਸ ਮੌਕੇ ਜੀ.ਐਨ.ਐਮ ਨਰਸਿੰਗ ਸਕੂਲ ਸਿਵਲ ਹਸਪਤਾਲ ਬਠਿੰਡਾ ਦੀਆਂ ਵਿਦਿਆਰਥਣਾਂ ਵਲੋਂ ਦੋ ਬੂੰਦ ਹਰ ਵਾਰ, ਪੋਲੀਓ ’ਤੇ ਜਿੱਤ ਰਹੇ ਬਰਕਰਾਰ’ ਦੇ ਸਲੋਗਨ ਰਾਹੀਂ ਲੋਕਾਂ ਨੂੰ ਜਾਗਰੂਕ ਕੀਤਾ ਗਿਆ। ਇਸ ਮੌਕੇ ਡਾ. ਮੀਨਾਕਸ਼ੀ ਸਿੰਗਲਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਸ ਰੈਲੀ ਦਾ ਉਦੇਸ਼ ਪੋਲੀਓ ਦੀਆਂ ਬੂੰਦਾਂ ਪਿਲਾਉਣ ਦਾ ਸੁਨੇਹਾ ਘਰ-ਘਰ ਪਹੁੰਚਾਉਣਾ ਹੈ ਤਾਂ ਕਿ ਕੋਈ ਵੀ ਬੱਚਾ ਪੋਲੀਓ ਦੀ ਖੁਰਾਕ ਤੋਂ ਵਾਂਝਾ ਨਾ ਰਹਿ ਜਾਵੇ। ਇਸ ਦੇ ਨਾਲ ਹੀ ਉਨ੍ਹਾਂ ਜਾਣਕਾਰੀ ਦਿੱਤੀ ਕਿ ਪੋਲੀਓ ਬੂਥਾਂ ਦੇ ਨਾਲ-ਨਾਲ ਕੋਵਿਡ-19 ਸਬੰਧੀ ਟੀਕਾਕਰਨ ਵੀ ਕੀਤਾ ਜਾ ਰਿਹਾ ਹੈ।ਡਾ. ਮੀਨਾਕਸ਼ੀ ਸਿੰਗਲਾ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਪਲਸ ਪੋਲੀਓ ਮੁਹਿੰਮ ਨੂੰ ਸਫ਼ਲ ਬਣਾਉਣ ਲਈ ਸਿਹਤ ਵਿਭਾਗ ਨੂੰ ਪੂਰਨ ਸਹਿਯੋਗ ਦਿੱਤਾ ਜਾਵੇ।
ਇਸ ਮੌਕੇ ਜ਼ਿਲ੍ਹਾ ਮਾਸ ਮੀਡੀਆ ਅਫ਼ਸਰ ਜਗਤਾਰ ਸਿੰਘ ਬਰਾੜ, ਬਲਾਕ ਐਕਸਟੈਂਸ਼ਨ ਐਜ਼ੂਕੇਟਰ ਪਵਨਜੀਤ ਕੌਰ, ਜ਼ਿਲ੍ਹਾ ਬੀਸੀਸੀ ਕੁਆਰਡੀਨੇਟਰ ਨਰਿੰਦਰ ਕੁਮਾਰ, ਪਿ੍ਰੰਸੀਪਲ ਮੰਗਲਾ ਰਾਣੀ, ਮੈਡਮ ਆਸ਼ਾ, ਮੈਡਮ ਰੁਪਿੰਦਰ ਕੌਰ ਅਤੇ ਬਲਦੇਵ ਸਿੰਘ ਆਦਿ ਹਾਜ਼ਰ ਸਨ।

ਯੂਕਰੇਨ ਵਿੱਚ ਫਸੇ ਪੰਜਾਬੀਆਂ ਦੀ ਮਦਦ ਲਈ ਅੱਗੇ ਆਏ ਭਗਵੰਤ ਮਾਨ

0

‘ਆਪ’ ਸੰਸਦ ਨੇ ਜਾਰੀ ਕੀਤਾ ਵਟਸਐੱਪ ਨੰਬਰ
ਸਾਰੇ ਫਸੇ ਭਾਰਤੀਆਂ ਦੀ ਸੁਰੱਖਿਅਤ ਅਤੇ ਮੁਫ਼ਤ ਘਰ ਵਾਪਸੀ ਯਕੀਨੀ ਬਣਾਏ ਮੋਦੀ ਸਰਕਾਰ: ਭਗਵੰਤ ਮਾਨ
ਸੁਖਜਿੰਦਰ ਮਾਨ
ਚੰਡੀਗੜ੍ਹ, ਫਰਵਰੀ 25: ਸੰਗਰੂਰ ਤੋਂ ਸੰਸਦ ਅਤੇ ਆਮ ਆਦਮੀ ਪਾਰਟੀ (ਆਪ) ਪੰਜਾਬ ਪ੍ਰਧਾਨ ਭਗਵੰਤ ਮਾਨ ਨੇ ਅੱਜ ਯੂਕਰੇਨ ਵਿੱਚ ਫਸੇ ਪੰਜਾਬੀਆਂ ਅਤੇ ਉਹਨਾਂ ਦੇ ਰਿਸ਼ਤੇਦਾਰਾਂ ਲਈ ਇੱਕ ਵਟਸਐੱਪ ਨੰਬਰ 9877847778 ਜਾਰੀ ਕੀਤਾ ਹੈ ਜਿਸ ਨਾਲ ਲੋਕ ਉਹਨਾਂ ਨਾਲ ਸੰਪਰਕ ਕਰ ਸਕਦੇ ਹਨ। ਭਗਵੰਤ ਮਾਨ ਨੇ ਉਹਨਾਂ ਨੂੰ ਹਰ ਸੰਭਵ ਮਦਦ ਦੇਣ ਦਾ ਭਰੋਸਾ ਦਿੱਤਾ ਹੈ। ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਦੇ ਵੱਖ- ਵੱਖ ਜ਼ਿਲਿਆਂ ਤੋਂ ਵਿਦਿਆਰਥੀ ਯੂਕਰੇਨ ਵਿੱਚ ਪੜ ਰਹੇ ਹਨ ਅਤੇ ਉਨਾਂ ਦੇ ਮਾਪੇ ਆਪਣੇ ਬੱਚਿਆਂ ਦੀ ਸੁਰੱਖਿਆ ਨੂੰ ਲੈ ਕੇ ਚਿੰਤਿਤ ਹਨ।
ਰੂਸ ਵੱਲੋਂ ਯੂਕਰੇਨ ‘ਤੇ ਹਮਲੇ ਵਿੱਚ 18,000 ਤੋਂ ਵੀ ਵੱਧ ਭਾਰਤੀ ਲੋਕ ਫਸੇ ਹੋਏ ਹਨ ਜਿਹਨਾਂ ਵਿੱਚੋਂ ਵੱਡੀ ਗਿਣਤੀ ਵਿੱਚ ਵਿਦਿਆਰਥੀ ਹਨ। ਭਗਵੰਤ ਮਾਨ ਨੇ ਪਹਿਲਾ ਵੀ ਮੋਦੀ ਸਰਕਾਰ ਕੋਲੋਂ ਮੰਗ ਕੀਤੀ ਸੀ ਕਿ ਉਹ ਯੂਕਰੇਨ ਵਿੱਚ ਫਸੇ ਸਾਰੇ ਵਿਦਿਆਰਥੀਆਂ ਨੂੰ ਮੁਫ਼ਤ ਅਤੇ ਸੁਰੱਖਿਅਤ ਵਾਪਿਸ ਲਿਆਉਣ। ਭਗਵੰਤ ਮਾਨ ਨੇ ਕਿਹਾ ਕਿ ਇਸ ਮੁੱਦੇ ਨੂੰ ਲੈ ਕੇ ਕੇਂਦਰ ਸਰਕਾਰ ਦਾ ਰਵਈਆ ਨਿਰਾਸ਼ ਕਰਨ ਵਾਲਾ ਹੈ, ਪਹਿਲਾਂ ਮਾਪਿਆਂ ਵੱਲੋਂ ਅੰਬੈਸੀ ਦਾ ਸਹਿਯੋਗ ਨਾ ਮਿਲਣ ਦੀਆਂ ਸ਼ਿਕਾਇਤਾਂ ਅਤੇ ਫਿਰ ਪ੍ਰਾਈਵੇਟ ਏਅਰਲਾਈਨਜ਼ ਵੱਲੋਂ ਏਅਰ ਟਿਕਟਾਂ ਦੇ ਤਿੰਨ-ਗੁਣਾਂ ਕਿਰਾਏ ਕਾਰਨ ਅੱਜ ਐਨੀ ਵੱਡੀ ਗਿਣਤੀ ਵਿੱਚ ਭਾਰਤੀ ਉੱਥੇ ਫਸੇ ਹੋਏ ਹਨ।