Wednesday, May 13, 2026
Home Blog Page 304

ਪੰਜਾਬ ਦੇ ਮੁੱਖ ਮੰਤਰੀ ਨੇ ਹਰਿਆਣਾ ਦੇ ਬਾਸਕਟਬਾਲ ਖਿਡਾਰੀ ਹਾਰਦਿਕ ਰਾਠੀ ਦੇ ਪਰਿਵਾਰ ਨਾਲ ਦੁੱਖ ਵੰਡਾਇਆ

0

👉ਦੁਖਦਾਇਕ ਘਟਨਾਵਾਂ ਨਾਲ ਖੇਡ ਜਗਤ ਸਦਮੇ ਵਿੱਚ
Rohtak News:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇੱਥੇ 16 ਸਾਲਾ ਕੌਮੀ ਬਾਸਕਟਬਾਲ ਖਿਡਾਰੀ ਹਾਰਦਿਕ ਰਾਠੀ ਦੇ ਪਰਿਵਾਰ ਨਾਲ ਦੁੱਖ ਵੰਡਾਇਆ ਜਿਸ ਦੀ ਬੀਤੇ ਦਿਨ ਪਿੰਡ ਦੇ ਖੇਡ ਮੈਦਾਨ ਵਿੱਚ ਅਭਿਆਸ ਦੌਰਾਨ ਅਚਾਨਕ ਬਾਸਕਟ ਬਾਲ ਦਾ ਪੋਲ ਡਿੱਗਣ ਕਾਰਨ ਮੌਤ ਹੋ ਗਈ ਸੀ।ਇਸ ਘਟਨਾ ਨੂੰ ਪੂਰੇ ਦੇਸ਼ ਲਈ ਸ਼ਰਮਨਾਕ ਦੱਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਘਟਨਾ ਨਾਲ ਪੂਰਾ ਖੇਡ ਜਗਤ ਸਦਮੇ ਵਿੱਚ ਹੈ। ਉਨ੍ਹਾਂ ਕਿਹਾ ਕਿ ਰਾਠੀ ਦੇ ਮਾਪਿਆਂ ਨੇ ਕਦੇ ਸੁਪਨੇ ਵਿੱਚ ਵੀ ਨਹੀਂ ਸੋਚਿਆ ਸੀ ਕਿ ਦੇਸ਼ ਦਾ ਨਾਮ ਰੌਸ਼ਨ ਕਰਨ ਲਈ ਅਭਿਆਸ ਕਰਨ ਗਏ ਪੁੱਤ ਦੀ ਲਾਸ਼ ਘਰ ਆਵੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਨੂੰ ਖੇਡਾਂ ਨਾਲ ਪਿਆਰ ਹੈ ਜਿਸ ਕਰਕੇ ਉਹ ਮ੍ਰਿਤਕ ਖਿਡਾਰੀ ਦੇ ਪਰਿਵਾਰ ਨਾਲ ਦੁੱਖ ਦੀ ਇਸ ਘੜੀ ਵਿੱਚ ਅਫਸੋਸ ਕਰਨ ਆਏ ਹਨ।ਮੁੱਖ ਮੰਤਰੀ ਨੇ ਕਿਹਾ ਕਿ ਇਹ ਬੜੀ ਮੰਦਭਾਗੀ ਗੱਲ ਹੈ ਕਿ ਪਿੰਡ ਵਾਸੀਆਂ ਨੇ ਬਾਸਕਟਬਾਲ ਮੈਦਾਨ ਦੀ ਖਸਤਾ ਹਾਲਤ ਬਾਰੇ ਕਈ ਵਾਰ ਸ਼ਿਕਾਇਤਾਂ ਵੀ ਦਿੱਤੀਆਂ ਸਨ ਪਰ ਕਿਸੇ ਨੇ ਧਿਆਨ ਨਹੀਂ ਦਿੱਤਾ ਜਿਸ ਕਰਕੇ ਹਰਿਆਣਾ ਸਰਕਾਰ ਨੂੰ ਇਸ ਲਾਪਰਵਾਹੀ ਲਈ ਜ਼ਿੰਮੇਵਾਰੀ ਲੈਣੀ ਚਾਹੀਦੀ ਹੈ।

ਇਹ ਵੀ ਪੜ੍ਹੋ ਪੰਜਾਬ ਸਰਕਾਰ ਨੇ ‘ਰੰਗਲਾ ਪੰਜਾਬ ਯੋਜਨਾ’ ਤਹਿਤ ਵਿਕਾਸ ਲਈ 213 ਕਰੋੜ ਰੁਪਏ ਕੀਤੇ ਜਾਰੀ: ਹਰਪਾਲ ਸਿੰਘ ਚੀਮਾ

ਮੁੱਖ ਮੰਤਰੀ ਨੇ ਪੀੜਤ ਪਰਿਵਾਰ ਦੇ ਇਕ ਮੈਂਬਰ ਨੂੰ ਸਰਕਾਰੀ ਨੌਕਰੀ ਅਤੇ ਢੁਕਵਾਂ ਮੁਆਵਜ਼ਾ ਦੇਣ ਦੀ ਮੰਗ ਕੀਤੀ।ਮੁੱਖ ਮੰਤਰੀ ਨੇ ਕਿਹਾ ਕਿ ਇਸ ਹਾਦਸੇ ਨੇ ਹਰਿਆਣਾ ਵਿੱਚ ਖਸਤਾ ਹਾਲ ਖੇਡ ਢਾਂਚੇ ਦੀ ਪੋਲ ਖੋਲ੍ਹ ਦਿੱਤੀ ਹੈ। ਉਨ੍ਹਾਂ ਕਿਹਾ ਕਿ ਹਰਿਆਣਾ ਸਰਕਾਰ ਭਾਵੇਂ ਖੇਡਾਂ ਦੇ ਮਜ਼ਬੂਤ ਬੁਨਿਆਦੀ ਢਾਂਚੇ ਬਾਰੇ ਵੱਡੇ ਦਾਅਵੇ ਕਰਦੀ ਹੈ ਪਰ ਜ਼ਮੀਨੀ ਪੱਧਰ ’ਤੇ ਹਾਲਤ ਬਦ ਤੋਂ ਵੀ ਬਦਤਰ ਹੈ। ਉਨ੍ਹਾਂ ਕਿਹਾ ਕਿ ਇਸ ਪਿੰਡ ਦੇ 47 ਤੋਂ ਵੱਧ ਖਿਡਾਰੀ ਕੌਮੀ ਜਾਂ ਕੌਮਾਂਤਰੀ ਪੱਧਰ ’ਤੇ ਦੇਸ਼ ਦਾ ਨਾਮ ਰੌਸ਼ਨ ਕਰ ਰਹੇ ਹਨ ਪਰ ਇਸ ਦੇ ਬਾਵਜੂਦ ਹਰਿਆਣਾ ਸਰਕਾਰ ਨੇ ਇਸ ਪਿੰਡ ਦੇ ਖੇਡ ਮੈਦਾਨ ਵਿੱਚ ਕੋਈ ਸਹੂਲਤ ਨਹੀਂ ਦਿੱਤੀ ਜਿਸ ਕਰਕੇ ਇਹ ਹਾਦਸਾ ਵਾਪਰਿਆ ਹੈ। ਉਨ੍ਹਾਂ ਕਿਹਾ ਕਿ ਸਭ ਤੋਂ ਦੁੱਖ ਦੀ ਗੱਲ ਹੈ ਕਿ ਖੇਡ ਮੈਦਾਨ ਦੇ ਸੁਧਾਰ ਲਈ ਫੰਡ ਵੀ ਜਾਰੀ ਹੋ ਚੁੱਕੇ ਹਨ ਪਰ ਅਜੇ ਤੱਕ ਇਕ ਪੈਸਾ ਵੀ ਨਹੀਂ ਖਰਚਿਆ ਗਿਆ ਜਿਸ ਲਈ ਜਵਾਬਦੇਹੀ ਤੈਅ ਹੋਣੀ ਚਾਹੀਦੀ ਹੈ।ਮੁੱਖ ਮੰਤਰੀ ਨੇ ਹਰਿਆਣਾ ਵਿੱਚ ਬਹਾਦਰਗੜ੍ਹ ਵਿੱਚ ਬਾਸਕਟਬਾਲ ਪੋਲ ਡਿੱਗਣ ਕਾਰਨ 15 ਸਾਲਾ ਖਿਡਾਰੀ ਅਮਨ ਕੁਮਾਰ ਦੀ ਮੌਤ ’ਤੇ ਵੀ ਦੁੱਖ ਜ਼ਾਹਰ ਕਰਦਿਆਂ ਲੋੜੀਂਦੀ ਕਾਰਵਾਈ ਕਰਨ ਦੀ ਮੰਗ ਕੀਤੀ।

ਇਹ ਵੀ ਪੜ੍ਹੋ  ਜ਼ਮੀਨ-ਜਾਇਦਾਦ ਦੀ ‘ਈਜ਼ੀ ਰਜਿਸਟਰੀ’ ਦੀ ਵਿਵਸਥਾ ਲਾਗੂ ਕਰਨ ਵਾਲਾ ਪਹਿਲਾ ਸੂਬਾ ਬਣਿਆ ਪੰਜਾਬ-ਮੁੱਖ ਮੰਤਰੀ

ਮੁੱਖ ਮੰਤਰੀ ਨੇ ਕਿਹਾ ਕਿ ਭਾਰਤੀ ਖੇਡ ਮੰਤਰਾਲੇ ਨੂੰ ਦੇਸ਼ ਦੇ ਖੇਡ ਮੈਦਾਨਾਂ ਦੀ ਮੌਜੂਦਾ ਹਾਲਤ ਦਾ ਪਤਾ ਲਾਉਣ ਸਾਰੇ ਸੂਬਿਆਂ ਪਾਸੋਂ ਰਿਪੋਰਟ ਮੰਗਣੀ ਚਾਹੀਦੀ ਹੈ ਤਾਂ ਕਿ ਭਵਿੱਖ ਵਿੱਚ ਅਜਿਹੀ ਕੋਈ ਘਟਨਾ ਨਾ ਵਾਪਰੇ। ਉਨ੍ਹਾਂ ਕਿਹਾ ਕਿ ਇਕ ਪਾਸੇ ਸਾਲ 2030 ਵਿੱਚ ਭਾਰਤ ਰਾਸ਼ਟਰਮੰਡਲ ਖੇਡਾਂ ਦੀ ਮੇਜ਼ਬਾਨੀ ਕਰ ਰਿਹਾ ਹੈ ਜਦਕਿ ਦੂਜੇ ਪਾਸੇ ਮਾੜੇ ਖੇਡ ਢਾਂਚੇ ਕਾਰਨ ਖੇਡ ਜਗਤ ਦੇ ਹੀਰੇ ਗੁਆ ਰਹੇ ਹਾਂ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਅਜਿਹੀਆਂ ਘਟਨਾਵਾਂ ਨੂੰ ਵਿਚਾਰਨ ਦੀ ਲੋੜ ਹੈ ਕਿ ਅਸੀਂ ਵਿਸ਼ਵ ਖੇਡ ਮੁਕਾਬਲੇ ਕਰਵਾਉਣ ਦੇ ਯੋਗ ਹਾਂ।ਇਸ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਵਿੱਚ ਖੇਡ ਸੱਭਿਆਚਾਰ ਨੂੰ ਪ੍ਰਫੁੱਲਿਤ ਲਈ 1194 ਕਰੋੜ ਰੁਪਏ ਦੀ ਲਾਗਤ ਨਾਲ ਸੂਬੇ ਭਰ ਵਿੱਚ 3100 ਤੋਂ ਵੱਧ ਅਤਿ-ਆਧੁਨਿਕ ਸਟੇਡੀਅਮ ਬਣਾਉਣ ਲਈ ਪ੍ਰਾਜੈਕਟ ਲਾਗੂ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਖੇਡਾਂ ਲਈ ਵਿਸ਼ਵ ਪੱਧਰੀ ਸਹੂਲਤਾਂ ਪ੍ਰਦਾਨ ਕਰ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਾਡੀ ਸਰਕਾਰ ਨੇ ਖੇਡਾਂ ਦਾ ਬਜਟ ਵਧਾ ਕੇ ਇਕ ਹਜ਼ਾਰ ਕਰੋੜ ਰੁਪਏ ਕਰ ਦਿੱਤਾ ਹੈ। ਇਸੇ ਤਰ੍ਹਾਂ ਉੱਭਰਦੇ ਖਿਡਾਰੀਆਂ ਨੂੰ ਕੌਮੀ ਤੇ ਕੌਮਾਂਤਰੀ ਮੁਕਾਬਲਿਆਂ ਲਈ ਤਿਆਰ ਕਰਨ ਵਾਸਤੇ ਲਗਾਤਾਰ ਤਿੰਨ ਸਾਲ ਖੇਡਾਂ ਵਤਨ ਪੰਜਾਬ ਦੀਆਂ ਕਰਵਾਈ ਜਾ ਚੁੱਕੀਆਂ ਹਨ ਜਿਸ ਵਿੱਚ ਲੱਖਾਂ ਖਿਡਾਰੀ ਹਿੱਸਾ ਲੈਂਦੇ ਹਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਸ਼੍ਰੋਮਣੀ ਕਮੇਟੀ ਵੱਲੋਂ ਆਰੰਭ ‘ਸੀਸ ਮਾਰਗ ਨਗਰ ਕੀਰਤਨ’ ਤੀਜੇ ਦਿਨ ਅੰਬਾਲਾ ਤੋਂ ਜ਼ੀਰਕਪੁਰ ਲਈ ਹੋਇਆ ਰਵਾਨਾ

0

Amritsar News:ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਾਈ ਜੈਤਾ ਜੀ ਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ ਸੀਸ ਦਿੱਲੀ ਤੋਂ ਸ੍ਰੀ ਅਨੰਦਪੁਰ ਸਾਹਿਬ ਲੈ ਕੇ ਆਉਣ ਦੀ ਯਾਦ ’ਚ ਦਿੱਲੀ ਤੋਂ ਆਰੰਭ ਹੋਇਆ ‘ਸੀਸ ਮਾਰਗ ਨਗਰ ਕੀਰਤਨ’ ਅੱਜ ਤੀਜੇ ਦਿਨ ਗੁਰਦੁਆਰਾ ਸ੍ਰੀ ਸੀਸ ਗੰਜ ਸਾਹਿਬ ਅੰਬਾਲਾ ਤੋਂ ਜ਼ੀਰਕਪੁਰ ਲਈ ਰਵਾਨਾ ਹੋਇਆ। ਨਗਰ ਕੀਰਤਨ ਦੀ ਰਵਾਨਗੀ ਤੋਂ ਪਹਿਲਾਂ ਗੁਰਦੁਆਰਾ ਸਾਹਿਬ ਵਿਖੇ ਧਾਰਮਿਕ ਦੀਵਾਨ ਸਜਾਏ ਗਏ ਜਿਸ ਵਿਚ ਰਾਗੀ ਜਥਿਆਂ ਵੱਲੋ ਗੁਰਬਾਣੀ ਕੀਰਤਨ ਰਾਹੀਂ ਹਾਜ਼ਰੀ ਭਰੀ ਗਈ ਅਤੇ ਧਰਮ ਪ੍ਰਚਾਰ ਕਮੇਟੀ ਦੇ ਕਥਾਵਾਚਕ ਨੇ ਸੰਗਤਾਂ ਨੂੰ ਸ਼ਹਾਦਤ ਦੇ ਇਤਿਹਾਸ ਨਾਲ ਜੋੜਿਆ।

ਇਹ ਵੀ ਪੜ੍ਹੋ  ਕਲਾਸਰੂਮ ਤੋਂ ਬੋਰਡਰੂਮ: ਪੰਜਾਬ ਸਕੂਲ ਸਿੱਖਿਆ ਬੋਰਡ 12ਵੀਂ ਜਮਾਤ ਲਈ ਉੱਦਮਤਾ ਪਾਠਕ੍ਰਮ ਸ਼ੁਰੂ ਕਰਨ ਲਈ ਪੂਰੀ ਤਰ੍ਹਾਂ ਤਿਆਰ

ਆਰੰਭਤਾ ਮੌਕੇ ਪ੍ਰਬੰਧਕਾਂ ਨੇ ਪੰਜ ਪਿਆਰੇ ਸਾਹਿਬਾਨ ਨਿਸ਼ਾਨਚੀ ਸਿੰਘਾਂ ਅਤੇ ਪ੍ਰਮੁੱਖ ਸਖਸ਼ੀਅਤਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ। ਅੰਬਾਲਾ ਤੋਂ ਜ਼ੀਰਕਪੁਰ ਤੱਕ ਨਗਰ ਕੀਰਤਨ ਦਾ ਵੱਖ ਵੱਖ ਪੜਾਵਾਂ ਤੇ ਸੰਗਤਾਂ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ। ਭਲਕੇ 28 ਨਵੰਬਰ ਨੂੰ ਇਹ ਨਗਰ ਕੀਰਤਨ ਗੁਰਦੁਆਰਾ ਸੀਸ ਗੰਜ ਸਾਹਿਬ ਜ਼ੀਰਕਪੁਰ ਤੋਂ ਆਰੰਭ ਹੋ ਕੇ ਗੁਰਦੁਆਰਾ ਬਿਬਾਣਗੜ੍ਹ ਸਾਹਿਬ, ਸ੍ਰੀ ਕੀਰਤਪੁਰ ਸਾਹਿਬ ਵਿਖੇ ਪੁੱਜੇਗਾ, ਜਿਥੇ ਨਗਰ ਕੀਰਤਨ ਦਾ ਪ੍ਰਮੁੱਖ ਸ਼ਖ਼ਸੀਅਤਾਂ ਵੱਲੋਂ ਭਰਵਾਂ ਸਵਾਗਤ ਕੀਤਾ ਜਾਵੇਗਾ।

ਇਹ ਵੀ ਪੜ੍ਹੋ  AAP ਦੇ ਵੱਡੇ ਆਗੂ ਦੇ ਘਰ ‘ਤੇ ਅੱਧੀ ਰਾਤ ਹੋਈ ਤਾਬੜਤੋੜ ਫ਼ਾਈ+ਰਿੰਗ

ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਸ. ਹਰਪਾਲ ਸਿੰਘ ਪਾਲੀ, ਪ੍ਰਧਾਨ ਸ. ਹਰਕੀਰਤ ਸਿੰਘ, ਸ਼ਹਿਰੀ ਪ੍ਰਧਾਨ ਸ. ਜਤਿੰਦਰਪਾਲ ਸਿੰਘ, ਜ਼ਿਲ੍ਹਾ ਸ਼ਹਿਰੀ ਪ੍ਰਧਾਨ ਸ. ਮਨਜੀਤ ਸਿੰਘ, ਵਧੀਕ ਸਕੱਤਰ ਸ. ਬਿਜੈ ਸਿੰਘ, ਇੰਚਾਰਜ ਸ. ਮਲਕੀਤ ਸਿੰਘ, ਸੁਪਰਵਾਈਜ਼ਰ ਸ. ਹਰਭਜਨ ਸਿੰਘ, ਸ. ਗੁਰਸਾਹਿਬ ਸਿੰਘ, ਸ. ਅਵਤਾਰ ਸਿੰਘ, ਮੀਤ ਮੈਨੇਜਰ ਸ. ਸਤਨਾਮ ਸਿੰਘ, ਨਿਗਰਾਨ ਸ. ਗੁਰਨਾਮ ਸਿੰਘ, ਹਰਿਆਣਾ ਕਮੇਟੀ ਮੈਂਬਰ ਸ. ਬਲਕਾਰ ਸਿੰਘ, ਜ਼ਿਲ੍ਹਾ ਪ੍ਰਧਾਨ ਅੰਬਾਲਾ ਸ. ਰਕੇਸ਼ ਸਿੰਘ, ਕਲਗੀਧਰ ਸੇਵਾ ਸੁਸਾਇਟੀ ਸ. ਪ੍ਰੀਤਮ ਸਿੰਘ, ਸ. ਰਣਬੀਰ ਸਿੰਘ ਫ਼ੌਜੀ, ਸ. ਸੁਰਿੰਦਰ ਸਿੰਘ, ਸ. ਬਲਵਿੰਦਰ ਸਿੰਘ ਢਡਿਆਲ, ਪ੍ਰਚਾਰਕ ਤੇ ਨਿਗਰਾਨ ਭਾਈ ਬਲਵੰਤ ਸਿੰਘ ਐਨੋਕੋਟ, ਸਿੱਖ ਮਿਸ਼ਨ ਦਿੱਲੀ ਦੇ ਇੰਚਾਰਜ ਸ. ਮਨਮੀਤ ਸਿੰਘ, ਸ. ਜਸਬੀਰ ਸਿੰਘ ਲੌਂਗੋਵਾਲ, ਹਰਿਆਣਾ ਸਿੱਖ ਮਿਸ਼ਨ ਦੇ ਇੰਚਾਰਜ ਸ. ਸੁਖਵਿੰਦਰ ਸਿੰਘ ਸਮੇਤ ਵੱਡੀ ਗਿਣਤੀ ਸੰਗਤ ਮੌਜੂਦ ਸੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਮਾਨ ਸਰਕਾਰ ਦਾ ਮਾਸਟਰ ਪਲਾਨ! ਰੰਗਲਾ ਪੰਜਾਬ – 213 ਕਰੋੜ ਰੁਪਏ ਨਾਲ ਪਿੰਡਾਂ ਨੂੰ ਬਣਾਇਆ ਜਾਵੇਗਾ ਬਿਹਤਰ, ਗੁਰਦਾਸਪੁਰ ਵਿੱਚ 2,850 ਘਰਾਂ ਨੂੰ ਕੀਤਾ ਜਾਵੇਗਾ ਰੌਸ਼ਨ

0

👉ਕਿਹਾ, ‘ਰੰਗਲਾ ਪੰਜਾਬ ਯੋਜਨਾ’ ਤਹਿਤ ਬਜ਼ਟ ਵਿੱਚ 585 ਕਰੋੜ ਰੁਪਏ ਰੱਖੇ, ਹਰੇਕ ਵਿਧਾਨ ਸਭਾ ਨੂੰ ਜਾਰੀ ਕੀਤੇ ਜਾਣਗੇ 5 ਕਰੋੜ ਰੁਪਏ ਜਾਰੀ
Chandigarh News:ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਐਲਾਨ ਕੀਤਾ ਕਿ ‘ਰੰਗਲਾ ਪੰਜਾਬ ਯੋਜਨਾ’ ਤਹਿਤ ਰੱਖੇ ਗਏ 585 ਕਰੋੜ ਰੁਪਏ ਦੇ ਕੁੱਲ ਬਜਟ ਵਿੱਚੋਂ ਪਹਿਲੀ ਕਿਸ਼ਤ ਵਜੋਂ ਸੂਬੇ ਦੇ ਵੱਖ-ਵੱਖ ਹਿੱਸਿਆਂ ਦੇ ਵਿਕਾਸ ਲਈ 213 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ।ਪੰਜਾਬ ਭਵਨ ਵਿਖੇ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਸ ਸਾਲ ਦੇ ਬਜਟ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ‘ਰੰਗਲਾ ਪੰਜਾਬ ਯੋਜਨਾ’ ਪੇਸ਼ ਕੀਤੀ ਗਈ ਸੀ, ਜਿਸ ਵਿੱਚ ਹਰੇਕ ਵਿਧਾਨ ਸਭਾ ਹਲਕੇ ਦੇ ਵਿਕਾਸ ਕਾਰਜਾਂ ਲਈ ਵਿਸ਼ੇਸ਼ ਤੌਰ ‘ਤੇ 5 ਕਰੋੜ ਰੁਪਏ ਰੱਖੇ ਗਏ ਸਨ।

ਇਹ ਵੀ ਪੜ੍ਹੋ  ਜ਼ਮੀਨ-ਜਾਇਦਾਦ ਦੀ ‘ਈਜ਼ੀ ਰਜਿਸਟਰੀ’ ਦੀ ਵਿਵਸਥਾ ਲਾਗੂ ਕਰਨ ਵਾਲਾ ਪਹਿਲਾ ਸੂਬਾ ਬਣਿਆ ਪੰਜਾਬ-ਮੁੱਖ ਮੰਤਰੀ

ਵਿੱਤ ਮੰਤਰੀ ਨੇ ਦੱਸਿਆ ਕਿ ਫੰਡਾਂ ਦੀ ਸਹੀ ਵਰਤੋਂ ਨੂੰ ਯਕੀਨੀ ਬਣਾਉਣ ਲਈ ਵਿਧਾਇਕਾਂ ਅਤੇ ਅਧਿਕਾਰੀਆਂ ‘ਤੇ ਆਧਾਰਿਤ ਕਮੇਟੀਆਂ ਬਣਾਈਆਂ ਗਈਆਂ ਹਨ। ਉਨ੍ਹਾਂ ਅੱਗੇ ਕਿਹਾ ਕਿ ਇਨ੍ਹਾਂ ਕਮੇਟੀਆਂ ਵੱਲੋਂ ਪੇਸ਼ ਕੀਤੇ ਗਏ ਪ੍ਰਸਤਾਵਾਂ ਦੇ ਆਧਾਰ ‘ਤੇ, ਵੱਖ-ਵੱਖ ਪੰਚਾਇਤਾਂ ਨੂੰ 213 ਕਰੋੜ ਰੁਪਏ ਦੀ ਪਹਿਲੀ ਕਿਸ਼ਤ ਜਾਰੀ ਕੀਤੀ ਗਈ ਹੈ।ਵਿੱਤ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਇਹ ਕਮੇਟੀਆਂ ‘ਰੰਗਲਾ ਪੰਜਾਬ ਯੋਜਨਾ’ ਤਹਿਤ ਵਿਕਾਸ ਕਾਰਜਾਂ ਦੀਆਂ ਲਗਾਤਾਰ ਸਿਫਾਰਸ਼ ਕਰ ਰਹੀਆਂ ਹਨ, ਅਤੇ ਇਸੇ ਅਨੁਸਾਰ ਲੋੜੀਂਦੇ ਫੰਡ ਮੁਹੱਈਆ ਕਰਵਾਏ ਜਾਣਗੇ। ਵਿੱਤ ਮੰਤਰੀ ਨੇ ਇਸ ਮੌਕੇ ‘ਰੰਗਲਾ ਪੰਜਾਬ ਯੋਜਨਾ’ ਸ਼ੁਰੂ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਵੀ ਕੀਤਾ।ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਦਰਸ਼ੀ ਪਹੁੰਚ ਤਹਿਤ ਸੂਬੇ ਦੇ ਸਰਬਪੱਖੀ ਵਿਕਾਸ ਲਈ ਵਿਆਪਕ ਯਤਨਾਂ ‘ਤੇ ਜ਼ੋਰ ਦਿੰਦੇ ਹੋਏ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਸ ਤੋਂ ਪਹਿਲਾਂ, ਹਾਲ ਹੀ ਵਿੱਚ ਪੰਚਾਇਤਾਂ, ਜ਼ਿਲ੍ਹਾ ਪ੍ਰੀਸ਼ਦਾਂ ਅਤੇ ਪੰਚਾਇਤ ਸੰਮਤੀਆਂ ਨੂੰ 334 ਕਰੋੜ ਰੁਪਏ ਦੇ ਵਿਕਾਸ ਫੰਡ ਜਾਰੀ ਕੀਤੇ ਗਏ ਹਨ।

ਇਹ ਵੀ ਪੜ੍ਹੋ  ਕਲਾਸਰੂਮ ਤੋਂ ਬੋਰਡਰੂਮ: ਪੰਜਾਬ ਸਕੂਲ ਸਿੱਖਿਆ ਬੋਰਡ 12ਵੀਂ ਜਮਾਤ ਲਈ ਉੱਦਮਤਾ ਪਾਠਕ੍ਰਮ ਸ਼ੁਰੂ ਕਰਨ ਲਈ ਪੂਰੀ ਤਰ੍ਹਾਂ ਤਿਆਰ

ਉਨ੍ਹਾਂ ਕਿਹਾ ਕਿ ਸੂਬੇ ਦੇ ਪਿੰਡਾਂ ਅਤੇ ਸ਼ਹਿਰਾਂ ਦਾ ਵਿਕਾਸ ਲਗਾਤਾਰ ਜਾਰੀ ਹੈ, ਅਤੇ ਇਨ੍ਹਾਂ ਯਤਨਾਂ ਤਹਿਤ ਕੋਈ ਵੀ ਪਿੰਡ, ਕਸਬਾ ਜਾਂ ਸ਼ਹਿਰ ਪਿੱਛੇ ਨਹੀਂ ਰਹੇਗਾ।ਇਸ ਤੋਂ ਇਲਾਵਾ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਜ਼ਿਕਰ ਕੀਤਾ ਕਿ ਪੰਜਾਬ ਵਿੱਚ 3,000 ਤੋਂ ਵੱਧ ਸਟੇਡੀਅਮ ਬਣਾਏ ਜਾ ਰਹੇ ਹਨ ਤਾਂ ਜੋ ਨੌਜਵਾਨਾਂ ਨੂੰ ਇਨ੍ਹਾਂ ਸਹੂਲਤਾਂ ਰਾਹੀਂ ਓਲੰਪਿਕ ਤੱਕ ਪਹੁੰਚਣ ਦੇ ਯੋਗ ਬਣਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਸੂਬੇ ਦੇ ਸੜਕੀ ਨੈੱਟਵਰਕ ਨੂੰ ਮਜ਼ਬੂਤ ਕਰਨ ਲਈ 19,000 ਕਿਲੋਮੀਟਰ ਸੜਕਾਂ ਬਣਾਈਆਂ ਜਾ ਰਹੀਆਂ ਹਨ। ਵਿੱਤ ਮੰਤਰੀ ਨੇ ਵਿਕਾਸ ਪ੍ਰਤੀ ਇਸ ਪਹੁੰਚ ਦੀ ਤੁਲਨਾ ਪਿਛਲੀਆਂ ਸਰਕਾਰਾਂ ਨਾਲ ਕਰਦੇ ਹੋਏ ਕਿਹਾ ਕਿ ਪਹਿਲੀਆਂ ਸਰਕਾਰਾਂ ਵੱਲੋਂ ਆਪਣੇ ਆਖਰੀ ਸਾਲ ਵਿੱਚ ਹੀ ਵਿਕਾਸ ਕਾਰਜ਼ ਸ਼ੁਰੂ ਕੀਤੇ ਜਾਂਦੇ ਸਨ ਜਦੋਂ ਕਿ ‘ਆਪ’ ਸਰਕਾਰ ਪਹਿਲੇ ਦਿਨ ਤੋਂ ਹੀ ਆਪਣੀਆਂ ਗਰੰਟੀਆਂ ਨੂੰ ਪੂਰਾ ਕਰ ਰਹੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਕਿਸਾਨ ਖੇਤੀ ਖਰਚੇ ਘਟਾ ਕੇ ਵਧੇਰੇ ਝਾੜ ਅਤੇ ਆਮਦਨ ਵਿੱਚ ਕਰਨ ਵਾਧਾ : ਜਗਰੂਪ ਸਿੰਘ ਗਿੱਲ

0

Bathinda News: ਕਿਸਾਨ ਖੇਤੀ ਖਰਚੇ ਘੱਟ ਕਰਨ, ਵਧੇਰੇ ਝਾੜ ਅਤੇ ਆਮਦਨ ਵਿੱਚ ਵਾਧੇ ਲਈ ਹਮੇਸ਼ਾ ਖੇਤੀਬਾੜੀ ਵਿਭਾਗ ਦੀ ਸਿਫਾਰਸ਼ ਅਨੁਸਾਰ ਹੀ ਖੇਤੀ ਇੰਨਪੁਟਸ ਬੀਜ, ਖਾਦ ਅਤੇ ਕੀੜੇਮਾਰ ਦਵਾਈਆਂ ਦੀ ਵਰਤੋਂ ਕਰਨ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾਂ ਵਿਧਾਇਕ ਬਠਿੰਡਾ ਸ਼ਹਿਰੀ ਸ. ਜਗਰੂਪ ਸਿੰਘ ਗਿੱਲ ਨੇ ਸਥਾਨਕ ਲਾਰਡ ਰਾਮਾਂ ਹਾਲ, ਦਾਣਾ ਮੰਡੀ ਵਿਖੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਆਤਮਾ ਸਕੀਮ ਦੇ ਸਹਿਯੋਗ ਨਾਲ ਹਾੜ੍ਹੀ ਦੀਆਂ ਫਸਲਾਂ ਸਬੰਧੀ ਲਗਾਏ ਗਏ ਜ਼ਿਲ੍ਹਾ ਪੱਧਰੀ ਕਿਸਾਨ ਮੇਲਾ ਮੌਕੇ ਆਪਣੇ ਸੰਬੋਧਨ ਦੌਰਾਨ ਕੀਤਾ। ਇਸ ਮੌਕੇ ਉਨ੍ਹਾਂ ਨੌਜਵਾਨ ਵਰਗ ਨੂੰ ਆਪਣੇ ਹੱਥੀ ਖੇਤੀ ਦੇ ਕੰਮ ਕਰਨ ਬਾਰੇ ਵੀ ਪ੍ਰੇਰਿਤ ਕੀਤਾ। ਇਸ ਮੌਕੇ ਉਨ੍ਹਾਂ ਦੇ ਨਾਲ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਮੈਡਮ ਪੂਨਮ ਸਿੰਘ ਵਿਸ਼ੇਸ਼ ਤੌਰ ‘ਤੇ ਮੌਜੂਦ ਰਹੇ।ਇਸ ਮੌਕੇ ਵਿਧਾਇਕ ਸ ਜਗਰੂਪ ਸਿੰਘ ਗਿੱਲ ਨੇ ਕਿਸਾਨਾਂ ਨੂੰ ਡਿਜ਼ੀਟਲ ਪਲੇਟਫਾਰਮਾਂ ਰਾਹੀਂ ਬਾਜ਼ਾਰ ਦੀਆਂ ਕੀਮਤਾਂ, ਮੌਸਮ ਦੀਆਂ ਜਾਣਕਾਰੀਆਂ ਅਤੇ ਨਵੀਆਂ ਖੇਤੀ-ਨਵੀਂਕਰਨ ਤਕਨੀਕਾਂ ਨਾਲ ਹਰ ਵੇਲੇ ਅੱਪਡੇਟ ਰਹਿਣ ਦਾ ਸੱਦਾ ਦਿੱਤਾ। ਇਸ ਤੋਂ ਇਲਾਵਾ ਉਨ੍ਹਾਂ ਇਹ ਵੀ ਕਿਹਾ ਕਿ ਪੰਜਾਬ ਦੇ ਕਿਸਾਨ ਆਰਗੈਨਿਕ ਖੇਤੀ ਅਤੇ ਆਧੁਨਿਕ ਮਸ਼ੀਨਰੀ ਦੀ ਮਦਦ ਨਾਲ ਗੁਣਵੱਤਾ ਅਤੇ ਉਤਪਾਦਕਤਾ ਦੋਵੇਂ ਵਿੱਚ ਸੁਧਾਰ ਕਰ ਰਹੇ ਹਨ। ਇਨ੍ਹਾਂ ਆਧੁਨਿਕ ਤਰੀਕਿਆਂ ਨੇ ਕਿਸਾਨ ਦੀ ਸੋਚ ਨੂੰ ਨਵੀਂ ਦਿਸ਼ਾ ਦਿੱਤੀ ਹੈ।

ਇਹ ਵੀ ਪੜ੍ਹੋ  ਜ਼ਮੀਨ-ਜਾਇਦਾਦ ਦੀ ‘ਈਜ਼ੀ ਰਜਿਸਟਰੀ’ ਦੀ ਵਿਵਸਥਾ ਲਾਗੂ ਕਰਨ ਵਾਲਾ ਪਹਿਲਾ ਸੂਬਾ ਬਣਿਆ ਪੰਜਾਬ-ਮੁੱਖ ਮੰਤਰੀ

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਮੈਡਮ ਪੂਨਮ ਸਿੰਘ ਨੇ ਕੈਂਪ ਵਿੱਚ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਜ਼ਿਲ੍ਹੇ ਵਿੱਚ ਇਸ ਸਾਲ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਦੇ ਕੁੱਲ 368 ਕੇਸ ਹੀ ਆਏ ਹਨ, ਜੋ ਕਿ ਪਿਛਲੇ ਸਾਲਾਂ ਦੇ ਮੁਕਾਬਲੇ ਕਾਫੀ ਘੱਟ ਪਾਏ ਗਏ ਹਨ। ਉਨ੍ਹਾਂ ਕਿਹਾ ਕਿ ਪਰਾਲੀ ਪ੍ਰਬੰਧਨ ਦਾ ਕੰਮ ਸੁਚੱਜੇ ਢੰਗ ਨਾਲ ਜ਼ਿਲ੍ਹਾ ਪ੍ਰਸ਼ਾਸ਼ਨ, ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਅਤੇ ਜ਼ਿਲ੍ਹੇ ਦੇ ਕਿਸਾਨਾਂ ਦੇ ਸਹਿਯੋਗ ਸਦਕਾ ਹੀ ਹੋ ਸਕਿਆ ਹੈ। ਇਸ ਤੋਂ ਇਲਾਵਾ ਉਨ੍ਹਾਂ ਇਹ ਵੀ ਕਿਹਾ ਕਿ ਆਮਦਨ ਵਿੱਚ ਵਾਧਾ ਕਰਨ ਲਈ ਕਿਸਾਨਾਂ ਨੂੰ ਖੇਤੀਬਾੜੀ ਦੇ ਨਾਲ-ਨਾਲ ਸਹਾਇਕ ਧੰਦੇ ਵੀ ਅਪਨਾਉਣੇ ਚਾਹੀਦੇ ਹਨ।ਡਾ.ਹਰਬੰਸ ਸਿੰਘ ਸਿੱਧੂ, ਮੁੱਖ ਖੇਤੀਬਾੜੀ ਅਫਸਰ ਨੇ ਕਿਸਾਨ ਮੇਲੇ ਵਿੱਚ ਆਏ ਹੋਏ ਮਹਿਮਾਨਾਂ ਅਤੇ ਕਿਸਾਨ ਭਰਾਵਾਂ ਦਾ ਸੁਆਗਤ ਕੀਤਾ ਅਤੇ ਕਿਹਾ ਕਿ ਕਿਸਾਨ ਹਿੱਤ ਵਿੱਚ ਚਲਾਈਆਂ ਜਾਂਦੀਆਂ ਵੱਖ-ਵੱਖ ਸਕੀਮਾਂ ਅਤੇ ਨਵੀਂਆਂ ਉਤਪਾਦਨ ਤਕਨੀਕਾਂ ਲਈ ਇਹ ਜ਼ਿਲ੍ਹਾ ਪੱਧਰੀ, ਬਲਾਕ ਪੱਧਰੀ ਅਤੇ ਪਿੰਡ ਪੱਧਰੀ ਕਿਸਾਨ ਮੇਲੇ ਅਤੇ ਕੈਂਪ ਲਗਾਏ ਜਾਂਦੇ ਹਨ। ਉਨ੍ਹਾਂ ਕਿਸਾਨਾਂ ਨੂੰ ਇਹੋ-ਜਿਹੇ ਤਕਨੀਕੀ ਜਾਣਕਾਰੀ ਭਰਪੂਰ ਕੈਂਪ ਵਿੱਚ ਭਾਗ ਲੈਣ ਲਈ ਅਪੀਲ ਕੀਤੀ। ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਵਿਭਾਗ ਵੱਲੋਂ ਸੀ.ਡੀ.ਪੀ. ਅਤੇ ਸਮੈਮ ਸਕੀਮਾਂ ਤਹਿਤ ਸਬਸਿਡੀ ਤੇ ਖੇਤੀ ਮਸ਼ੀਨਰੀ ਖਰੀਦਣ ਲਈ ਅਰਜ਼ੀਆਂ ਮੰਗੀਆਂ ਗਈਆਂ ਹਨ, ਜਿਸ ਲਈ ਕਿਸਾਨ ਵਿਭਾਗ ਦੀ ਵੈਬਸਾਈਟ Agrimachinerypb.com ਤੇ 5 ਦਸੰਬਰ 2025 ਤੱਕ ਅਪਲਾਈ ਕਰ ਸਕਦੇ ਹਨ।

ਇਹ ਵੀ ਪੜ੍ਹੋ  ਕਲਾਸਰੂਮ ਤੋਂ ਬੋਰਡਰੂਮ: ਪੰਜਾਬ ਸਕੂਲ ਸਿੱਖਿਆ ਬੋਰਡ 12ਵੀਂ ਜਮਾਤ ਲਈ ਉੱਦਮਤਾ ਪਾਠਕ੍ਰਮ ਸ਼ੁਰੂ ਕਰਨ ਲਈ ਪੂਰੀ ਤਰ੍ਹਾਂ ਤਿਆਰ

ਇਸ ਮੌਕੇ ਹਾੜ੍ਹੀ ਦੀਆਂ ਫਸਲਾਂ ਸਬੰਧੀ ਵਿਸਥਾਰ ਵਿੱਚ ਜਾਣਕਾਰੀ ਦੇਣ ਲਈ ਰਿਜਨਲ ਰਿਸਰਚ ਸੈਂਟਰ, ਕਿਸ਼ੀ ਵਿਗਿਆਨ ਕੇਂਦਰ ਅਤੇ ਐਫ.ਏ.ਐਸ.ਐਸ ਬਠਿੰਡਾ ਤੋਂ ਪਹੁੰਚੇ ਸਾਇੰਸਦਾਨਾਂ ਡਾ.ਹਰਜੀਤ ਸਿੰਘ ਨੇ ਹਾੜੀ ਦੀਆਂ ਫਸਲਾ ਵਿੱਚ ਨਦੀਨਾ ਦੀ ਰੋਕਥਾਮ ਬਾਰੇ ਜਾਣਕਾਰੀ ਦਿੱਤੀ। ਇਸ ਦੌਰਾਨ ਡਾ.ਤੇਜਬੀਰ ਸਿੰਘ ਨੇ ਹਾੜੀ ਦੀਆਂ ਫਸਲਾਂ ਵਿੱਚ ਖਾਦਾਂ ਅਤੇ ਪਾਣੀ ਪ੍ਰਬੰਧਨ ਬਾਰੇ ਦੱਸਿਆ। ਡਾ.ਗੁਰਦੀਪ ਸਿੰਘ ਨੇ ਕ੍ਰਿਸ਼ੀ ਵਿਗਿਆਨ ਕੇਂਦਰ, ਬਠਿੰਡਾ ਵਿਖੇ ਚੱਲ ਰਹੇ ਵੱਖ ਵੱਖ ਸਿਖਲਾਈ ਪ੍ਰੋਗਰਾਮਾ ਬਾਰੇ ਜਾਣਕਾਰੀ ਦਿੱਤੀ। ਡਾ.ਜਸਜਿੰਦਰ ਕੌਰ ਅਤੇ ਡਾ.ਰੁਪੇਸ਼ ਅਰੋੜਾ ਨੇ ਹਾੜੀ ਦੀਆਂ ਫਸਲਾ ਵਿੱਚ ਕੀੜੇ ਮਕੌੜੇ ਅਤੇ ਬਿਮਾਰੀਆ ਦੀ ਰੋਕਥਾਮ ਸਬੰਧੀ ਜਾਣਕਾਰੀ ਦਿੱਤੀ। ਡਾ.ਨਵੀਨ ਗਰਗ ਨੇ ਸਰਦ ਰੁੱਤ ਵਿੱਚ ਸਬਜੀਆਂ ਦੀ ਸਾਂਭ-ਸੰਭਾਲ ਬਾਰੇ ਜਾਣਕਾਰੀ ਦਿੱਤੀ, ਡਾ.ਨਵਜੋਤ ਕੌਰ ਅਤੇ ਡਾ. ਚੇਤਕ ਵਿਸ਼ਨੋਈ ਵੱਲੋਂ ਸਰਦ ਰੁੱਤ ਵਿੱਚ ਬਾਗਾਂ ਦੀ ਸਾਂਭ-ਸੰਭਾਲ ਬਾਰੇ ਜਾਣਕਾਰੀ ਮੁਹੱਈਆ ਕਰਵਾਈ ਗਈ। ਬਾਗਬਾਨੀ ਵਿਭਾਗ ਵਿੱਚ ਚੱਲ ਰਹੀਆਂ ਸਕੀਮਾਂ ਸਬੰਧੀ ਜਾਣਕਾਰੀ ਡਾ. ਰੀਨਾ ਗਰਗ , ਬਾਗਬਾਨੀ ਵਿਕਾਸ ਅਫਸਰ, ਬਠਿੰਡਾ ਨੇ ਸਾਂਝੀ ਕੀਤੀ।
ਜ਼ਿਲ੍ਹਾ ਪੱਧਰੀ ਕਿਸਾਨ ਕੈਂਪ ਦੌਰਾਨ ਵੱਖ-ਵੱਖ ਵਿਭਾਗਾਂ ਬਾਗਬਾਨੀ, ਪਸ਼ੂ-ਪਾਲਣ, ਮਾਰਕਫੈਡ, ਪੰਜਾਬ ਐਗਰੋ, ਸਿਹਤ ਵਿਭਾਗ ਅਤੇ ਜ਼ਿਲ੍ਹੇ ਦੇ ਖੇਤੀ ਜਿਣਸਾਂ ਤੋਂ ਉਤਪਾਦ ਬਣਾ ਕੇ ਵੇਚਣ ਵਾਲੇ ਕਿਸਾਨਾਂ ਵੱਲੋਂ ਪ੍ਰਦਰਸ਼ਨੀਆਂ ਲਗਾਈਆਂ ਗਈਆਂ।

ਇਹ ਵੀ ਪੜ੍ਹੋ  13 ਸਾਲਾਂ ਲੜਕੀ ਦੇ ਕ+ਤ+ਲ ਕੇਸ ‘ਚ ਲਾਰਪਵਾਹੀ ਕਰਨ ਵਾਲਾ ASI ਨੌਕਰੀਓ ਬਰਖਾਸਤ

ਕੈਂਪ ਦੌਰਾਨ ਸਟੇਜ ਸੰਚਾਲਨ ਡਾ. ਹਰਦੀਪ ਸਿੰਘ, ਖੇਤੀਬਾੜੀ ਅਫਸਰ (ਟਰੇਨਿੰਗ) ਅਤੇ ਡਾ.ਮਨਜਿੰਦਰ ਸਿੰਘ ਖੇਤੀਬਾੜੀ ਵਿਕਾਸ ਅਫਸਰ ਵੱਲੋਂ ਕੀਤਾ ਗਿਆ। ਡਾ. ਪ੍ਰਭਜੋਤ ਕੌਰ, ਜਿਲ੍ਹਾ ਸਿਖਲਾਈ ਅਫਸਰ, ਬਠਿੰਡਾ , ਡਾ. ਬਲਜਿੰਦਰ ਸਿੰਘ, ਭੂਮੀ ਪਰਖ ਅਫਸਰ, ਰਾਮਪੂਰਾ, ਡਾ. ਹਰਜਸਪਾਲ ਸ਼ਰਮਾ, ਬਲਾਕ ਖੇਤੀਬਾੜੀ ਅਫਸਰ, ਬਠਿੰਡਾ ਅਤੇ ਸ਼੍ਰੀਮਤੀ ਤੇਜਦੀਪ ਕੌਰ, ਪ੍ਰੋਜੈਕਟ ਡਾਇਰੈਕਟਰ ਆਤਮਾ, ਬਠਿੰਡਾ ਵੱਲੋਂ ਇਸ ਕੈਂਪ ਨੂੰ ਕਾਮਯਾਬ ਕਰਨ ਲਈ ਪੂਰਨ ਸਹਿਯੋਗ ਦਿੱਤਾ ਗਿਆ।ਕੈਂਪ ਵਿੱਚ ਪਰਾਲੀ ਦੀ ਸੁਚੱਜੀ ਸਾਂਭ ਸੰਭਾਲ ਕਰਨ ਵਾਲੇ ਵੱਖ ਵੱਖ ਬਲਾਕਾਂ ਦੇ ਅਗਾਂਹਵਧੂ ਕਿਸਾਨਾ ਨੂੰ ਸਨਮਾਨਿਤ ਕੀਤਾ ਗਿਆ। ਇਸ ਤੋਂ ਇਲਾਵਾ ਖੇਤੀਬਾੜੀ ਵਿਭਾਗ ਦੇ ਕੰਮਾਂ ਨੂੰ ਤਨਦੇਹੀ ਨਾਲ ਕਰਨ ਵਾਲੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਸਨਮਾਨਿਤ ਕੀਤਾ ਗਿਆ।ਇਸ ਮੌਕੇ ਡਾ.ਦਵਿੰਦਰ ਸਿੰਘ ਸੰਧੂ, ਸਹਾਇਕ ਪੌਦਾ ਸੁਰੱਖਿਆ ਅਫਸਰ ਤੋਂ ਇਲਾਵਾ ਵੱਖ-ਵੱਖ ਪਿੰਡਾਂ ਦੇ ਕਿਸਾਨਾਂ ਵੱਲੋਂ ਭਾਰੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ ਗਈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਜ਼ਮੀਨ-ਜਾਇਦਾਦ ਦੀ ‘ਈਜ਼ੀ ਰਜਿਸਟਰੀ’ ਦੀ ਵਿਵਸਥਾ ਲਾਗੂ ਕਰਨ ਵਾਲਾ ਪਹਿਲਾ ਸੂਬਾ ਬਣਿਆ ਪੰਜਾਬ-ਮੁੱਖ ਮੰਤਰੀ

👉ਰਜਿਸਟ੍ਰੇਸ਼ਨ ਦੀ ਪ੍ਰਕਿਰਿਆ ਸੌਖੀ, ਤੇਜ਼ ਅਤੇ ਪਾਰਦਰਸ਼ੀ ਬਣਾਉਣ ਦੇ ਉਦੇਸ਼ ਨਾਲ ਲਿਆ ਫੈਸਲਾ
Fatehgarh Sahib News:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਕ ਹੋਰ ਇਨਕਲਾਬੀ ਪਹਿਲਕਦਮੀ ਕਰਦਿਆਂ ਸੂਬੇ ਦੇ ਲੋਕਾਂ ਦੀ ਸਹੂਲਤ ਲਈ ਜ਼ਮੀਨ-ਜਾਇਦਾਦ ਲਈ ‘ਈਜ਼ੀ ਰਜਿਸਟਰੀ’ (ਸੁਖਾਲੀ ਵਿਵਸਥਾ) ਨੂੰ ਲਾਗੂ ਕਰ ਦਿੱਤਾ ਹੈ।ਮੁੱਖ ਮੰਤਰੀ ਨੇ ਭ੍ਰਿਸ਼ਟਾਚਾਰ ਨੂੰ ਜੜ੍ਹੋਂ ਖਤਮ ਕਰਨ ਅਤੇ ਪਾਰਦਰਸ਼ੀ ਸ਼ਾਸਨ ਨੂੰ ਯਕੀਨੀ ਬਣਾਉਣ ਦੇ ਉਦੇਸ਼ ਨਾਲ ਇਸ ਇਤਿਹਾਸਕ ਪਹਿਲਕਦਮੀ ਦੀ ਸ਼ੁਰੂਆਤ ਦੇ ਗਵਾਹ ਬਣਨ ਵਾਲੇ ਸਾਰੇ ਲੋਕਾਂ ਦਾ ਸਵਾਗਤ ਕੀਤਾ। ਉਨ੍ਹਾਂ ਕਿਹਾ ਕਿ ਦਹਾਕਿਆਂ ਤੋਂ ਜ਼ਮੀਨ-ਜਾਇਦਾਦ ਦੀ ਰਜਿਸਟ੍ਰੇਸ਼ਨ ਨੂੰ ਗੁੰਝਲਦਾਰ ਅਤੇ ਸਮਾਂ ਬਰਬਾਦ ਕਰਨ ਵਾਲੀ ਪ੍ਰਕਿਰਿਆ ਮੰਨਿਆ ਜਾਂਦਾ ਰਿਹਾ ਹੈ ਜਿਸ ਲਈ ਅਕਸਰ ਸਬ-ਰਜਿਸਟਰਾਰ ਦਫਤਰਾਂ ਵਿੱਚ ਵਾਰ-ਵਾਰ ਗੇੜੇ ਲਾ ਕੇ ਖੱਜਲ ਖੁਆਰ ਹੋਣਾ ਪੈਂਦਾ ਸੀ ਅਤੇ ਦੇਰੀ ਤੇ ਭ੍ਰਿਸ਼ਟਾਚਾਰ ਦਾ ਸਾਹਮਣਾ ਕਰਨਾ ਪੈਂਦਾ ਸੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਲੋਕਾਂ ਨੂੰ ਆਪਣੀ ਜਾਇਦਾਦ ਦੀ ਰਜਿਸਟਰੀ ਲਈ ਸਬੰਧਤ ਸਬ-ਰਜਿਸਟਰਾਰ ਦਫਤਰ ਜਾਣਾ ਪੈਂਦਾ ਸੀ, ਜਿਸ ਨਾਲ ਵਾਧੂ ਬੋਝ ਅਤੇ ਅਸੁਵਿਧਾ ਪੈਦਾ ਹੁੰਦੀ ਸੀ।ਮੁੱਖ ਮੰਤਰੀ ਨੇ ਕਿਹਾ ਕਿ ਹੁਣ, “ਸੁਖਾਲੀ ਰਜਿਸਟਰੀ” ਦੀ ਵਿਵਸਥਾ ਲਾਗੂ ਹੋ ਜਾਣ ਨਾਲ ਪੰਜਾਬ ਵਿੱਚ ਜਾਇਦਾਦ ਦੀ ਰਜਿਸਟ੍ਰੇਸ਼ਨ ਸੌਖੀ, ਤੇਜ਼ ਅਤੇ ਪਾਰਦਰਸ਼ਤਾ ਦੇ ਇਕ ਨਵੇਂ ਯੁੱਗ ਵਿੱਚ ਪ੍ਰਵੇਸ਼ ਕਰ ਗਈ ਹੈ। ਉਨ੍ਹਾਂ ਕਿਹਾ ਕਿ “ਈਜ਼ੀ ਰਜਿਸਟਰੀ” ਪ੍ਰਣਾਲੀ ਨਾਗਰਿਕਾਂ ਲਈ ਬੇਲੋੜੀ ਦੇਰੀ ਅਤੇ ਖੱਜਲ ਖੁਆਰੀ ਨੂੰ ਖਤਮ ਕਰੇਗੀ। ਉਨ੍ਹਾਂ ਕਿਹਾ ਕਿ ਭਾਰਤ ਵਿੱਚ ਪਹਿਲੀ ਵਾਰ ਹੈ ਜਦੋਂ ਕਿਸੇ ਸੂਬੇ ਨੇ ਜਾਇਦਾਦ ਰਜਿਸਟ੍ਰੇਸ਼ਨ ਨੂੰ ਸਰਲ ਬਣਾਉਣ ਵੱਲ ਅਜਿਹਾ ਕਦਮ ਚੁੱਕਿਆ ਹੋਵੇ।

ਇਹ ਵੀ ਪੜ੍ਹੋ  ਕਲਾਸਰੂਮ ਤੋਂ ਬੋਰਡਰੂਮ: ਪੰਜਾਬ ਸਕੂਲ ਸਿੱਖਿਆ ਬੋਰਡ 12ਵੀਂ ਜਮਾਤ ਲਈ ਉੱਦਮਤਾ ਪਾਠਕ੍ਰਮ ਸ਼ੁਰੂ ਕਰਨ ਲਈ ਪੂਰੀ ਤਰ੍ਹਾਂ ਤਿਆਰ

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਪਹਿਲਕਦਮੀ ਤਹਿਤ ਇਕ ਜ਼ਿਲ੍ਹੇ ਦੇ ਅੰਦਰ ਕੋਈ ਵੀ ਸਬ-ਰਜਿਸਟਰਾਰ ਦਫਤਰ, ਉਸ ਜ਼ਿਲ੍ਹੇ ਦੇ ਕਿਸੇ ਵੀ ਹੋਰ ਇਲਾਕੇ ਵਿੱਚ ਪੈਂਦੀ ਜਾਇਦਾਦਾਂ ਨੂੰ ਰਜਿਸਟਰ ਕਰਨ ਦੇ ਯੋਗ ਹੋਵੇਗਾ।ਮੁੱਖ ਮੰਤਰੀ ਨੇ ਕਿਹਾ ਕਿ ਨਾਗਰਿਕ ਹੁਣ 500 ਰੁਪਏ ਦੀ ਮਾਮੂਲੀ ਫੀਸ ਦੇ ਕੇ ‘ਸੇਲ ਡੀਡ’ ਆਨਲਾਈਨ ਜਾਂ ਸੇਵਾ ਕੇਂਦਰਾਂ ਰਾਹੀਂ ਤਿਆਰ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ “ਸਰਕਾਰ ਤੁਹਾਡੇ ਦੁਆਰ” ਸਕੀਮ ਦੇ ਤਹਿਤ ਲੋਕ ਇਸ ਸੇਵਾ ਦਾ ਲਾਭ ਲੈਣ ਲਈ ਹੈਲਪਲਾਈਨ ਨੰਬਰ-1076 ‘ਤੇ ਕਾਲ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਦਸਤਾਵੇਜ਼ਾਂ ਨੂੰ ਸਿਰਫ਼ 48 ਘੰਟਿਆਂ ਦੇ ਅੰਦਰ ਆਨਲਾਈਨ ਜਮ੍ਹਾਂ ਕਰਵਾਉਣਾ ਸੰਭਵ ਹੋਵੇਗਾ। ਉਨ੍ਹਾਂ ਕਿਹਾ ਕਿ ਤਹਿਸੀਲਦਾਰ ਹੁਣ ਜ਼ਮੀਨ-ਜਾਇਦਾਦ ਦੀ ਰਜਿਸਟ੍ਰੇਸ਼ਨ ‘ਤੇ ਬੇਲੋੜੇ ਇਤਰਾਜ਼ ਨਹੀਂ ਉਠਾ ਸਕੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਲਈ 48 ਘੰਟਿਆਂ ਦਾ ਸਮਾਂ ਤੈਅ ਕੀਤਾ ਗਿਆ ਹੈ ਅਤੇ ਜੇਕਰ ਕੋਈ ਇਤਰਾਜ਼ ਉਠਾਇਆ ਜਾਂਦਾ ਹੈ ਤਾਂ ਇਸ ਨੂੰ ਤੁਰੰਤ ਸਬੰਧਤ ਡਿਪਟੀ ਕਮਿਸ਼ਨਰ ਕੋਲ ਭੇਜਿਆ ਜਾਵੇਗਾ, ਜੋ ਇਹ ਤਸਦੀਕ ਕਰਨਗੇ ਕਿ ਇਤਰਾਜ਼ ਸਹੀ ਹੈ ਜਾਂ ਨਹੀਂ।ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਨਾਗਰਿਕਾਂ ਨੂੰ ਵਟਸਐਪ ਰਾਹੀਂ ਆਪਣੀ ਰਜਿਸਟ੍ਰੇਸ਼ਨ ਪ੍ਰਕਿਰਿਆ ਦੇ ਹਰ ਪੜਾਅ ਬਾਰੇ ਅਪਡੇਟ ਪ੍ਰਾਪਤ ਹੋਣਗੇ ਅਤੇ ਜੇਕਰ ਕੋਈ ਰਿਸ਼ਵਤ ਮੰਗਦਾ ਹੈ ਤਾਂ ਵਟਸਐਪ ਰਾਹੀਂ ਸ਼ਿਕਾਇਤ ਦਰਜ ਕਰਵਾਈ ਜਾ ਸਕਦੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਨੂੰ ਇਹ ਗੱਲ ਸਾਂਝੀ ਕਰਦੇ ਹੋਏ ਬਹੁਤ ਮਾਣ ਮਹਿਸੂਸ ਹੁੰਦਾ ਹੈ ਕਿ ਹੁਣ ਡਿਪਟੀ ਕਮਿਸ਼ਨਰ ਇਹ ਯਕੀਨੀ ਬਣਾਉਣ ਲਈ ਜ਼ਿੰਮੇਵਾਰ ਹੋਣਗੇ ਕਿ ਹਰੇਕ ਜ਼ਮੀਨ-ਜਾਇਦਾਦ ਦੀ ਰਜਿਸਟ੍ਰੇਸ਼ਨ ਸੁਚਾਰੂ ਢੰਗ ਨਾਲ ਪੂਰੀ ਹੋਵੇ। ਉਨ੍ਹਾਂ ਕਿਹਾ ਕਿ ਇਸ ਮੰਤਵ ਲਈ ਮੋਹਾਲੀ ਦੇ ਸਬ-ਰਜਿਸਟਰਾਰ ਦਫ਼ਤਰ ਨੂੰ ਇਕ ਹੈਲਪ ਡੈਸਕ ਅਤੇ ਇਕ ਆਰਾਮਦਾਇਕ ਉਡੀਕ ਖੇਤਰ ਨਾਲ ਅਪਗ੍ਰੇਡ ਕੀਤਾ ਗਿਆ ਹੈ।

ਇਹ ਵੀ ਪੜ੍ਹੋ  13 ਸਾਲਾਂ ਲੜਕੀ ਦੇ ਕ+ਤ+ਲ ਕੇਸ ‘ਚ ਲਾਰਪਵਾਹੀ ਕਰਨ ਵਾਲਾ ASI ਨੌਕਰੀਓ ਬਰਖਾਸਤ

ਮੁੱਖ ਮੰਤਰੀ ਨੇ ਕਿਹਾ ਕਿ ਪਹਿਲਾਂ ਰਜਿਸਟ੍ਰੇਸ਼ਨ ਸਿਰਫ਼ ਉਸ ਸਬ-ਰਜਿਸਟਰਾਰ ਦਫ਼ਤਰ ਵਿੱਚ ਹੀ ਕੀਤੀ ਜਾ ਸਕਦੀ ਸੀ ਜਿਸ ਦੇ ਅਧਿਕਾਰ ਖੇਤਰ ਵਿੱਚ ਜਾਇਦਾਦ ਸਥਿਤ ਸੀ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਕਦੇ ਵੀ ਆਪਣੀ ਰਜਿਸਟ੍ਰੇਸ਼ਨ ਦੀ ਪ੍ਰਗਤੀ ਜਾਂ ਉਠਾਏ ਗਏ ਕਿਸੇ ਵੀ ਇਤਰਾਜ਼ ਬਾਰੇ ਪਤਾ ਨਹੀਂ ਹੁੰਦਾ ਸੀ। ਨਾਲ ਹੀ ਮੁੱਖ ਮੰਤਰੀ ਨੇ ਕਿਹਾ ਕਿ ਹੁਣ ਉਨ੍ਹਾਂ ਨੂੰ ਦਸਤਾਵੇਜ਼ ਜਮ੍ਹਾਂ ਕਰਾਉਣ ਅਤੇ ਪ੍ਰਵਾਨਗੀ ਤੋਂ ਲੈ ਕੇ ਭੁਗਤਾਨ, ਇਤਰਾਜ਼ ਅਤੇ ਕਾਗਜ਼ਾਂ ਦੀ ਅੰਤਿਮ ਤਿਆਰੀ ਤੱਕ ਹਰ ਪੜਾਅ ਬਾਰੇ ਵਟਸਐਪ ਰਾਹੀਂ ਪਲ-ਪਲ ਦੀ ਜਾਣਕਾਰੀ ਮਿਲਦੀ ਰਹੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਤਰਾਜ਼ ਉਠਾਉਣ ਜਾਂ ਦਸਤਾਵੇਜ਼ਾਂ ਦੀ ਤਸਦੀਕ ਕਰਨ ਲਈ 48 ਘੰਟੇ ਦਾ ਸਮਾਂ-ਸੀਮਾ ਨਿਰਧਾਰਤ ਕੀਤੀ ਗਈ ਹੈ ਅਤੇ ਇਹ ਪ੍ਰਣਾਲੀ ਸੇਲਰ ਡੀਡ ਰਜਿਸਟਰ ਕਰਨ ਨਾਲ ਜੁੜੇ ਵੱਧ ਖਰਚੇ ਵੀ ਘਟਾਏਗੀ।ਮੁੱਖ ਮੰਤਰੀ ਨੇ ਕਿਹਾ ਕਿ “ਡਰਾਫਟ ਮਾਈ ਡੀਡ” ਦੀ ਵਿਸ਼ੇਸ਼ਤਾ ਰਾਹੀਂ ਕੋਈ ਵੀ ਵਿਅਕਤੀ ਸੇਵਾ ਕੇਂਦਰ ਜਾਂ ਸੇਵਾ ਸਹਾਇਕ ਦੀ ਮਦਦ ਨਾਲ ਆਪਣੇ ਰਜਿਸਟ੍ਰੇਸ਼ਨ ਦਸਤਾਵੇਜ਼ ਲਿਖ ਸਕਦਾ ਹੈ। ਉਨ੍ਹਾਂ ਕਿਹਾ ਕਿ ਵੱਖਰੇ ਲੈਣ-ਦੇਣ ਦੇ ਸਬੂਤ ਪੇਸ਼ ਕਰਨ ਦੀ ਕੋਈ ਲੋੜ ਨਹੀਂ ਹੋਵੇਗੀ, ਇਸ ਤਰ੍ਹਾਂ ਨਾਗਰਿਕਾਂ ਨੂੰ ਬੈਂਕਾਂ ਵਿੱਚ ਵਾਰ-ਵਾਰ ਗੇੜੇ ਲਾਉਣ ਦੀ ਲੋੜ ਵੀ ਨਹੀਂ ਰਹੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਲੋਕਾਂ ਨੂੰ ਹੁਣ ਆਪਣੇ ਰਜਿਸਟ੍ਰੇਸ਼ਨ ਦਸਤਾਵੇਜ਼ ਇਕੱਠੇ ਕਰਨ ਲਈ ਵਾਰ-ਵਾਰ ਸਰਕਾਰੀ ਦਫ਼ਤਰਾਂ ਵਿੱਚ ਜਾਣ ਦੀ ਲੋੜ ਨਹੀਂ ਪਵੇਗੀ।ਮੁੱਖ ਮੰਤਰੀ ਨੇ ਕਿਹਾ ਕਿ ਇਕ ਵਾਰ ਰਜਿਸਟ੍ਰੇਸ਼ਨ ਪੂਰੀ ਹੋਣ ਤੋਂ ਬਾਅਦ ਉਨ੍ਹਾਂ ਨੂੰ ਵਟਸਐਪ ਰਾਹੀਂ ਤਸਦੀਕ ਹੋ ਜਾਣ ਦੀ ਸੂਚਨਾ ਪ੍ਰਾਪਤ ਹੋਵੇਗੀ, ਜਿਸ ਨਾਲ ਇਹ ਯਕੀਨੀ ਬਣਾਇਆ ਜਾ ਸਕੇਗਾ ਕਿ ਉਹ ਇਕ ਹੀ ਫੇਰੀ ਵਿੱਚ ਆਪਣਾ ਸੇਲ ਡੀਡ ਇਕੱਤਰ ਕਰ ਸਕਣ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਹੋਰ ਨਾਗਰਿਕ-ਪੱਖੀ ਸੁਧਾਰ ਲਿਆਉਣ ਅਤੇ ਸੇਵਾ ਕੇਂਦਰਾਂ ਤੇ ਹੈਲਪਲਾਈਨ ਨੰਬਰ-1076 ਨੂੰ ਹੋਰ ਕੁਸ਼ਲ ਬਣਾਉਣ ਲਈ ਲਗਾਤਾਰ ਕੰਮ ਕਰ ਰਹੀ ਹੈ ਤਾਂ ਜੋ ਨਾਗਰਿਕਾਂ ਨੂੰ ਆਪਣੇ ਕੰਮ ਲਈ ਬੇਲੋੜੇ ਦਫ਼ਤਰਾਂ ਵਿੱਚ ਨਾ ਜਾਣਾ ਪਵੇ। ਭਗਵੰਤ ਸਿੰਘ ਨੇ ਕਿਹਾ ਕਿ ਪ੍ਰਸ਼ਾਸਕੀ ਸੁਧਾਰਾਂ ਵਿੱਚ ਇਹ ਇਤਿਹਾਸਕ ਮੀਲ ਪੱਥਰ ਲੋਕਾਂ ਨੂੰ ਵੱਡੇ ਪੱਧਰ ‘ਤੇ ਸਹੂਲਤ ਪ੍ਰਦਾਨ ਕਰਨ ਦੇ ਉਦੇਸ਼ ਨਾਲ ਹੈ ਤਾਂ ਜੋ ਲੋਕ ਸੇਵਾਵਾਂ ਸੁਚਾਰੂ ਅਤੇ ਮੁਸ਼ਕਲ ਰਹਿਤ ਢੰਗ ਨਾਲ ਪ੍ਰਾਪਤ ਕਰ ਸਕਣ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਕਲਾਸਰੂਮ ਤੋਂ ਬੋਰਡਰੂਮ: ਪੰਜਾਬ ਸਕੂਲ ਸਿੱਖਿਆ ਬੋਰਡ 12ਵੀਂ ਜਮਾਤ ਲਈ ਉੱਦਮਤਾ ਪਾਠਕ੍ਰਮ ਸ਼ੁਰੂ ਕਰਨ ਲਈ ਪੂਰੀ ਤਰ੍ਹਾਂ ਤਿਆਰ

0

👉ਪੰਜਾਬ ਦੇ ਸਕੂਲਾਂ ਵਿੱਚ 5.60 ਲੱਖ ਤੋਂ ਵੱਧ ਵਿਦਿਆਰਥੀ ਪੜ੍ਹਨਗੇ ਉੱਦਮਤਾ ਦਾ ਪਾਠ: ਹਰਜੋਤ ਸਿੰਘ ਬੈਂਸ
Education News:ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਸੂਬੇ ਦੇ ਨੌਜਵਾਨਾਂ ਨੂੰ ਸਵੈ-ਰੋਜ਼ਗਾਰ ਵੱਲ ਪ੍ਰੇਰਿਤ ਕਰਨ ਦੇ ਉਦੇਸ਼ ਨਾਲ ਇੱਕ ਮਿਸਾਲੀ ਪਹਿਲਕਦਮੀ ਤਹਿਤ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 12ਵੀਂ ਜਮਾਤ ਲਈ ਉੱਦਮਤਾ (ਐਂਟਰਪ੍ਰੀਨਿਓਰਸ਼ਿਪ) ਪਾਠਕ੍ਰਮ ਨੂੰ ਅੰਤਿਮ ਰੂਪ ਦੇ ਦਿੱਤਾ ਗਿਆ ਹੈ। ਇਹ ਕੋਰਸ ਵਿਦਿਆਰਥੀਆਂ ਨੂੰ ਸਵੈ-ਨਿਰਭਰਤਾ ਅਤੇ ਨੌਕਰੀਆਂ ਸਿਰਜਣ ਵਾਸਤੇ ਉਤਸ਼ਾਹਿਤ ਕਰਨ ਲਈ ਤਿਆਰ ਕੀਤਾ ਗਿਆ ਹੈ।ਹਰਜੋਤ ਸਿੰਘ ਬੈਂਸ ਨੇ ਅਕਾਦਮਿਕ ਸਾਲ 2022-23 ਵਿੱਚ 11ਵੀਂ ਜਮਾਤ ਲਈ ਸ਼ੁਰੂ ਕੀਤੇ ਗਏ ਬਿਜ਼ਨਸ ਬਲਾਸਟਰ ਪ੍ਰੋਗਰਾਮ ਦੀ ਸਫ਼ਲਤਾ ਵਾਸਤੇ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਯਤਨਾਂ ਦੀ ਸ਼ਲਾਘਾ ਕੀਤੀ।

ਇਹ ਵੀ ਪੜ੍ਹੋ  ਮੁੱਖ ਮੰਤਰੀ ਵੱਲੋਂ 30,000 ਤੋਂ ਵੱਧ ਪਰਿਵਾਰਾਂ ਨੂੰ 377 ਕਰੋੜ ਰੁਪਏ ਦੀ ਮੁਆਵਜ਼ਾ ਰਾਸ਼ੀ ਵੰਡਣ ਦੀ ਪ੍ਰਕਿਰਿਆ ਸ਼ੁਰੂ

ਉਨ੍ਹਾਂ ਕਿਹਾ ਕਿ ਬੋਰਡ ਨੇ 3,692 ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਉੱਦਮਤਾ ਨੂੰ ਇੱਕ ਲਾਜ਼ਮੀ ਵਿਸ਼ੇ ਵਜੋਂ ਲਾਗੂ ਕਰਕੇ ਸਿੱਖਿਆ ਪ੍ਰਤੀ ਪ੍ਰਤੀਬੱਧਤਾ ਦਾ ਪ੍ਰਗਟਾਵਾ ਕੀਤਾ ਹੈ। ਇਸ ਤੋਂ ਇਲਾਵਾ 104 ਸਿਖਲਾਈ ਪ੍ਰੋਗਰਾਮਾਂ ਰਾਹੀਂ 10,382 ਅਧਿਆਪਕਾਂ ਅਤੇ 231 ਮਾਸਟਰ ਟ੍ਰੇਨਰਾਂ ਨੂੰ ਉੱਦਮਤਾ ਪੜ੍ਹਾਉਣ ਦੇ ਗੁਣਾਂ ਨਾਲ ਲੈਸ ਕੀਤਾ ਗਿਆ ਹੈ।ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਬੋਰਡ ਵੱਲੋਂ 12ਵੀਂ ਜਮਾਤ ਦੇ ਪਾਠਕ੍ਰਮ ਅਤੇ ਪਾਠ-ਪੁਸਤਕਾਂ ਸਮੇਂ ਤੋਂ ਪਹਿਲਾਂ ਤਿਆਰ ਕੀਤੀਆਂ ਜਾ ਚੁੱਕੀਆਂ ਹਨ, ਜਿਸ ਨਾਲ ਅਕਾਦਮਿਕ ਵਰ੍ਹੇ ਸਾਲ 2026-27 ਵਿੱਚ ਤਕਰੀਬਨ 5.60 ਲੱਖ ਵਿਦਿਆਰਥੀ ਨਿਰਵਿਘਨ ਉੱਦਮਤਾ ਵਿਸ਼ੇ ‘ਚ ਪੜ੍ਹਾਈ ਕਰ ਸਕਣਗੇ।

ਇਹ ਵੀ ਪੜ੍ਹੋ RSS ਆਗੂ ਦੇ ਪੋਤਰੇ ਦਾ ਕਾ+ਤ+ਲ ਪੁਲਿਸ ਮੁਕਾਬਲੇ ‘ਚ ‘ਢੇਰ’; ਇੱਕ ਪੁਲਿਸ ਮੁਲਾਜਮ ਵੀ ਜਖ਼ਮੀ

ਇਹ ਵਿਆਪਕ ਪਾਠਕ੍ਰਮ ਵਿਦਿਆਰਥੀਆਂ ਦੀ ਵਿਚਾਰਧਾਰਾ ਨੂੰ ਵਿਹਾਰਕ ਉੱਦਮਾਂ ਵਿੱਚ ਤਬਦੀਲ ਕਰਨ ਵਿੱਚ ਸਹਾਈ ਹੋਵੇਗਾ, ਜਿਸ ਵਿੱਚ ਸਟਾਰਟਅੱਪ ਚੁਣੌਤੀਆਂ, ਕਾਨੂੰਨੀ ਪ੍ਰਕਿਰਿਆਵਾਂ, ਵਿੱਤ, ਬਜਟ ਅਤੇ ਹੋਰ ਬਹੁਤ ਕੁਝ ਸ਼ਾਮਲ ਹੋਵੇਗਾ, ਜੋ ਪੰਜਾਬ ਦੇ ਨੌਜਵਾਨਾਂ ਨੂੰ ਨੌਕਰੀਆਂ ਸਿਰਜਣ ਵਾਲੇ ਅਤੇ ਭਵਿੱਖ ਦੇ ਆਰਥਿਕ ਵਿਕਾਸ ਕਰਨ ਦੇ ਯੋਗ ਬਣਨਗੇ।ਇਹ ਪਹਿਲ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਸਰਕਾਰੀ ਅਤੇ ਮਾਨਤਾ ਪ੍ਰਾਪਤ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਸਵੈ-ਰੋਜ਼ਗਾਰ, ਸਟਾਰਟਅੱਪ ਅਤੇ ਉੱਦਮਤਾ ਸਬੰਧੀ ਮਾਨਸਿਕਤਾ ਅਤੇ ਵਿਹਾਰਕ ਹੁਨਰਾਂ ਨਾਲ ਲੈਸ ਕਰਨ ਦੇ ਅਹਿਮ ਵਾਅਦੇ ਨੂੰ ਪੂਰਾ ਕਰਦੀ ਹੈ ਅਤੇ ਇਸ ਨਾਲ ਸੂਬੇ ਦੇ ਆਰਥਿਕ ਵਿਕਾਸ ਨੂੰ ਵੱਡਾ ਹੁਲਾਰਾ ਮਿਲੇਗਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

DAV College Bathinda ਦੇ ਖਿਡਾਰੀ ਉਦੇਵੀਰ ਸਿੰਘ ਸੰਧੂ ਨੇ ਮੁੱਕੇਬਾਜ਼ੀ ਵਿੱਚ ਸੋਨ ਤਗ਼ਮਾ ਜਿੱਤਿਆ

0

Bathinda News: DAV College Bathinda ਲਈ ਇਹ ਬਹੁਤ ਹੀ ਮਾਣ ਵਾਲੀ ਗੱਲ ਹੈ ਕਿ ਕਾਲਜ ਦੇ ਵਿਦਿਆਰਥੀ ਉਦੇਵੀਰ ਸਿੰਘ ਸੰਧੂ ਨੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਹੋਏ ਅੰਤਰ ਕਾਲਜ ਮੁਕਾਬਲਿਆਂ ਵਿੱਚ ਉਦੇਵੀਰ ਸਿੰਘ ਸੰਧੂ ਨੇ 90 ਤੋਂ ਉਪਰ ਭਾਰ ਵਰਗ ਵਿੱਚ ਸੋਨ ਤਗ਼ਮਾ ਹਾਸਿਲ ਕਰਕੇ ਮਾਪਿਆਂ, ਕਾਲਜ ਅਤੇ ਇਲਾਕੇ ਦਾ ਨਾਂ ਰੌਸ਼ਨ ਕੀਤਾ।ਕਾਲਜ ਦੇ ਪ੍ਰਿੰਸੀਪਲ ਡਾ. ਰਾਜੀਵ ਕੁਮਾਰ ਸ਼ਰਮਾ ਨੇ ਕਿਹਾ ਕਿ ਡੀ.ਏ.ਵੀ. ਕਾਲਜ ਬਠਿੰਡਾ ਵਿਦਿਆਰਥੀਆਂ ਦੀ ਬਿਹਤਰੀ ਲਈ ਹਮੇਸ਼ਾ ਪੜ੍ਹਾਈ ਦੇ ਨਾਲ ਨਾਲ ਖੇਡਾਂ ਨੂੰ ਤਰਜੀਹ ਦਿੰਦਾ ਹੈ।

ਇਹ ਵੀ ਪੜ੍ਹੋ  13 ਸਾਲਾਂ ਲੜਕੀ ਦੇ ਕ+ਤ+ਲ ਕੇਸ ‘ਚ ਲਾਰਪਵਾਹੀ ਕਰਨ ਵਾਲਾ ASI ਨੌਕਰੀਓ ਬਰਖਾਸਤ

ਖੇਡਾਂ ਵਿਦਿਆਰਥੀਆਂ ਦੇ ਸਰੀਰਿਕ ਅਤੇ ਮਾਨਸਿਕ ਵਿਕਾਸ ਵਿਚ ਸਹਾਈ ਹੁੰਦੀਆਂ ਹਨ। ਉਨ੍ਹਾਂ ਸਰੀਰਕ ਸਿੱਖਿਆ ਵਿਭਾਗ ਦੇ ਮੁਖੀ ਪ੍ਰੋ.ਕੁਲਦੀਪ ਸਿੰਘ, ਪ੍ਰੋ.ਨਿਰਮਲ ਸਿੰਘ, ਪ੍ਰੋ.ਲਵਪ੍ਰੀਤ ਕੌਰ ਅਤੇ ਪ੍ਰੋ.ਅਜੇ ਵਾਲੀਆ ਦੀ ਨਿਰੰਤਰ ਮਿਹਨਤ ਅਤੇ ਵਿਦਿਆਰਥੀਆਂ ਦਾ ਸਹੀ ਮਾਰਗਦਰਸ਼ਨ ਕਰਨ ਲਈ ਸ਼ਲਾਘਾਕੀਤੀ। ਉਹਨਾਂ ਜੇਤੂ ਵਿਦਿਆਰਥੀ ਨੂੰ ਵਧਾਈ ਦਿੰਦਿਆਂ ਉਸਦੇ ਚੰਗੇਰੇ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਮੋਗਾ ਪੁੱਜੇ ਕੇਂਦਰੀ ਖੇਤੀਬਾੜੀ ਮੰਤਰੀ ਨੇ ਪਰਾਲੀ ਸਾੜਣ ਦੀਆਂ ਘਟਨਾਵਾਂ ਘੱਟ ਹੋਣ ‘ਤੇ ਪੰਜਾਬ ਦੀ ਪਿੱਠ ਥਾਪੜੀ

0

Moga News:ਮੱਧ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਤੇ ਕੇਂਦਰੀ ਖੇਤੀਬਾੜੀ ਤੇ ਕਿਸਾਨ ਕਲਿਆਣ ਮੰਤਰੀ ਸ਼੍ਰੀ ਸ਼ਿਵਰਾਜ ਸਿੰਘ ਚੌਹਾਨ ਅੱਜ ਮੋਗਾ ਜ਼ਿਲ੍ਹੇ ਦੇ ਪਿੰਡ ਰਣਸੀਂਹ ਕਲਾਂ ਵਿਖੇ ਪੁੱਜੇ। ਜਿੱਥੇ ਉਨ੍ਹਾਂ ਪਿੰਡ ਦੇ ਕਿਸਾਨਾਂ ਨਾਲ ਗੱਲਬਾਤ ਕੀਤੀ ਤੇ ਖੇਤਾਂ ਦਾ ਦੌਰਾ ਕੀਤਾ।ਪਿੰਡ ਦੇ ਲੋਕਾਂ ਨੇ ਕੇਂਦਰੀ ਮੰਤਰੀ ਨੂੰ ਵਿਸ਼ੇਸ ਤੌਰ ‘ਤੇ ਤਿਆਰ ਕੀਤਾ ਸਰੋ ਦਾ ਸਾਗ ਤੇ ਮੱਕੀ ਦੀ ਰੋਟੀ ਪਰੋਸੀ। ਇਸ ਪਿੰਡ ਦੇ ਲੋਕਾਂ ਵੱਲੋਂ ਪਿਛਲੇ ਪੰਜ ਸਾਲਾਂ ਤੋਂ ਪਰਾਲੀ ਸਾੜਣ ਦੀ ਬਜਾਏ ਉਸਨੂੰ ਖੇਤਾਂ ਵਿਚ ਹੀ ਵਾਹਿਆ ਜਾ ਰਿਹਾ। ਪਿੰਡ ਦੇ ਲੋਕਾਂ ਦੀ ਇਸ ਪਹਿਲਕਦਮੀ ਦੀ ਸਲਾਘਾ ਕਰਦਿਆਂ ਕੇਂਦਰੀ ਖੇਤੀਬਾੜੀ ਮੰਤਰੀ ਸ਼੍ਰੀ ਚੌਹਾਨ ਨੇ ਦਾਅਵਾ ਕੀਤਾ ਕਿ ਪੰਜਾਬ ਇਸ ਮਾਮਲੇ ਵਿਚ ਕਾਫ਼ੀ ਵਧੀਆ ਕੰਮ ਕਰ ਰਿਹਾ ਤੇ ਪਿਛਲੇ ਸਾਲਾਂ ਦੇ ਮੁਕਾਬਲੇ ਇਸ ਵਾਰ ਪਰਾਲੀ ਸਾੜਣ ਦੀਆਂ ਘਟਨਾਵਾਂ ਵਿਚ ਕਰੀਬ 85 ਫ਼ੀਸਦੀ ਗਿਰਾਵਟ ਦਰਜ਼ ਕੀਤੀ ਗਈ ਹੈ।

ਇਹ ਵੀ ਪੜ੍ਹੋ  RSS ਆਗੂ ਦੇ ਪੋਤਰੇ ਦਾ ਕਾ+ਤ+ਲ ਪੁਲਿਸ ਮੁਕਾਬਲੇ ‘ਚ ‘ਢੇਰ’; ਇੱਕ ਪੁਲਿਸ ਮੁਲਾਜਮ ਵੀ ਜਖ਼ਮੀ

ਉਨ੍ਹਾਂ ਕਿਹਾ ਕਿ ਪਰਾਲੀ ਸਾੜਣ ਦੇ ਨਾਲ ਜਿੱਥੇ ਪ੍ਰਦੂਸਣ ਪੈਦਾ ਹੁੰਦਾ ਹੈ, ਉਥੇ ਜਮੀਨ ਵਿਚ ਮੌਜੂਦ ਕਿਸਾਨਾਂ ਦੇ ਮਿੱਤਰ ਕੀੜੇ ਵੀ ਮਰ ਜਾਂਦੇ ਹਨ, ਜਿਸਦੇ ਨਾਲ ਜਮੀਨ ਦੀ ਉਪਜਾਓ ਸ਼ਕਤੀ ਘਟਦੀ ਹੈ। ਸ਼੍ਰੀ ਚੌਹਾਨ ਨੇ ਦਾਅਵਾ ਕੀਤਾ ਕਿ ਕੇਂਦਰ ਇਸ ਮਾਮਲੇ ਵਿਚ ਕਿਸਾਨਾਂ ਦੇ ਨਾਲ ਖੜੀ ਹੈ। ਇਸ ਦੌਰਾਨ ਮੋਗਾ ਪਹੁੰਚਣ ’ਤੇ ਜ਼ਿਲ੍ਹਾ ਪ੍ਰਧਾਨ ਹਰਜੋਤ ਕਮਲ ਸਹਿਤ ਪੂਰੀ ਟੀਮ ਵੱਲੋਂ ਸਿਵਰਾਜ ਚੌਹਾਨ ਦਾ ਸਵਾਗਤ ਕੀਤਾ ਗਿਆ। ਇਸ ਮੌਕੇ ਪੰਜਾਬ ਭਾਜਪਾ ਦੇ ਪ੍ਰਧਾਨ ਸ਼੍ਰੀ ਸੁਨੀਲ ਜਾਖੜ ਸਹਿਤ ਸਮੁੱਚੀ ਲੀਡਰਸ਼ਿ ਪਵੀ ਮੌਜੂਦ ਰਹੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

13 ਸਾਲਾਂ ਲੜਕੀ ਦੇ ਕ+ਤ+ਲ ਕੇਸ ‘ਚ ਲਾਰਪਵਾਹੀ ਕਰਨ ਵਾਲਾ ASI ਨੌਕਰੀਓ ਬਰਖਾਸਤ

0

Jalandhar News: ਪਿਛਲੇ ਕਈ ਦਿਨਾਂ ਤੋਂ ਪੂਰੇ ਪੰਜਾਬ ਦੇ ਵਿਚ ਚਰਚਾ ਦਾ ਵਿਸ਼ਾ ਬਣੇ ਹੋਏ ਜਲੰਧਰ ‘ਚ ਨਾਬਾਲਿਗ ਲੜਕੀ ਨਾਲ ਬਲਾਤਕਾਰ ਦੀ ਕੋਸ਼ਿਸ਼ ਕਰਨ ਤੇ ਅਸਫ਼ਲ ਰਹਿਣ ਤੋਂ ਬਾਅਦ ਕੀਤੇ ਕਤਲ ਕੇਸ ਮਾਮਲੇ ਵਿਚ ਅੱਜ ਪੰਜਾਬ ਸਰਕਾਰ ਨੇ ਵੱਡੀ ਕਾਰਵਾਈ ਕੀਤੀ ਹੈ। ਇਸ ਕੇਸ ਵਿਚ ਲਾਪਰਵਾਹੀ ਵਰਤਣ ਵਾਲੇ ਜਲੰਧਰ ਪੁਲਿਸ ਦੇ ਥਾਣੇਦਾਰ ਮੰਗਤ ਰਾਏ ਨੂੰ ਨੌਕਰੀ ਤੋਂ ਬਰਖਾਸਤ ਕਰ ਦਿੱਤਾ ਹੈ। ਜਦਕਿ ਉਸਦੇ ਨਾਲ ਦੋ ਹੋਰ ਮੁਲਾਜਮਾਂ ਨੂੰ ਵੀ ਮੁਅੱਤਲ ਕੀਤਾ ਗਿਆ।ਸੂਚਨਾ ਮੁਤਾਬਕ ਥਾਣੇਦਾਰ ਉੱਪਰ ਦੋਸ਼ ਸਨ ਕਿ ਜਦ ਲੜਕੀ ਦੇ ਪ੍ਰਵਾਰ ਵੱਲੋਂ ਸਿਕਾਇਤ ਕੀਤੀ ਗਈ ਤਾਂ ਉਸਨੇ ਦੋ ਹੋਰ ਪੁਲਿਸ ਮੁਲਾਜਮਾਂ ਨਾਲ ਮੁਲਜਮ ਦੇ ਘਰ ਦੀ ਤਲਾਸ਼ੀ ਲਈ ਪ੍ਰੰਤੂ ਬਾਹਰ ਆ ਕੇ ਕਹਿ ਦਿੱਤਾ ਕਿ ਲੜਕੀ ਘਰ ਵਿਚੋਂ ਨਹੀਂ ਮਿਲੀ ਹੈ ਪ੍ਰੰਤੁ ਸੀਸੀਟੀਵੀ ਦੇ ਆਧਾਰ ‘ਤੇ ਜਦ ਮੁਹੱਲਾ ਵਾਸੀਆਂ ਨੇ ਤਲਾਸ਼ੀ ਲਈ ਤਾਂ ਲੜਕੀ ਦੀ ਲਾਸ਼ ਉਸੇ ਘਰ ਦੇ ਬਾਥਰੂਮ ਵਿਚੋਂ ਬਰਾਮਦ ਹੋਈ।

ਇਹ ਵੀ ਪੜ੍ਹੋ  AAP ਦੇ ਵੱਡੇ ਆਗੂ ਦੇ ਘਰ ‘ਤੇ ਅੱਧੀ ਰਾਤ ਹੋਈ ਤਾਬੜਤੋੜ ਫ਼ਾਈ+ਰਿੰਗ

ਜਿਸਤੋਂ ਬਾਅਦ ਭੜਕੀ ਭੀੜ ਨੇ ਮੁਲਜਮ ਹਰਮਨਦੀਪ ਉਰਫ਼ ਹੈਪੀ ਦੀ ਜੰਮ ਕੇ ਕੁੱਟਮਾਰ ਵੀ ਕੀਤੀ। ਦਸਣਾ ਬਣਦਾ ਹੈ ਕਿ ਮ੍ਰਿਤਕ ਲੜਕੀ ਮੁਲਜਮ ਦੀ ਛੋਟੀ ਬੇਟੀ ਦੀ ਸਹੇਲੀ ਸੀ ਤੇ ਘਟਨਾ ਵਾਲੇ ਦਿਨ ਆਪਣੀ ਸਹੇਲੀ ਨੂੰ ਮਿਲਣ ਗਈ ਸੀ ਪ੍ਰੰਤੂ ਮੁਲਜਮ ਉਸ ਸਮੇਂ ਘਰ ਵਿਚ ਇਕੱਲਾ ਸੀ, ਜੋਕਿ ਸ਼ਰਾਬ ਪੀਣ ਦਾ ਆਦੀ ਹੈ।ਮੁਲਜਮ ਜੋਕਿ ਹੁਣ 9 ਦਿਨਾਂ ਲਈ ਪੁਲਿਸ ਹਿਰਾਸਤ ਵਿਚ ਹੈ, ਨੇ ਪੁਛਗਿਛ ਦੌਰਾਨ ਖੁਲਾਸਾ ਕੀਤਾ ਹੈ ਕਿ ਇਕੱਲੀ ਲੜਕੀ ਨੂੰ ਦੇਖ ਕੇ ਉਸਦੀ ਨੀਅਤ ਖਰਾਬ ਹੋ ਗਈ ਤੇ ਉਸਨੇ ਲੜਕੀ ਨਾਲ ਬਲਾਤਕਾਰ ਕਰਨ ਦੀ ਕੋਸਿਸ ਕੀਤੀ ਪ੍ਰੰਤੂ ਲੜਕੀ ਵੱਲੋਂ ਰੋਲਾ ਪਾਉਣ ‘ਤੇ ਉਸਦਾ ਗਲਾ ਘੋਟ ਕੇ ਕਤਲ ਕਰ ਦਿੱਤਾ ਤੇ ਲਾਸ਼ ਨੂੰ ਬਾਥਰੂਮ ਵਿਚ ਸੁੱਟ ਦਿੱਤਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Summer Hill Convent School ਵਿਖੇ ਸ਼੍ਰੀਮਦ ਭਾਗਵਤ ਕਥਾ ਦੇ ਪੰਜਵੇਂ ਦਿਨ ਸ਼੍ਰੀ ਕ੍ਰਿਸ਼ਨ ਦੇ ਬਚਪਨ ਦੇ ਹੋਏ ਗੁਣਗਾਣ

Bathinda News: Summer Hill Convent School ਵਿਖੇ ਚੱਲ ਰਹੀ ਸ਼੍ਰੀਮਦ ਭਾਗਵਤ ਕਥਾ ਹਫ਼ਤੇ ਦੇ ਪੰਜਵੇਂ ਦਿਨ, ਕਥਾ ਰਸਿਕ ਸ਼੍ਰੀ ਧਰੁਵ ਕ੍ਰਿਸ਼ਨ ਜੀ ਨੇ ਸ਼੍ਰੀ ਕ੍ਰਿਸ਼ਨ ਦੇ ਬਚਪਨ ਦੇ ਵੱਖ-ਵੱਖ ਲੀਲਾਵਾਂ ਅਤੇ ਬ੍ਰਹਮ ਘਟਨਾਵਾਂ ਨੂੰ ਬਹੁਤ ਵਿਸਥਾਰ ਨਾਲ ਬਿਆਨ ਕੀਤਾ। ਅੱਜ ਦੀ ਕਥਾ ਸ਼੍ਰੀ ਧਰੁਵ ਕ੍ਰਿਸ਼ਨ ਜੀ ਨੇ ਪੂਤਨਾ ਦੇ ਕਤਲ ਦੀ ਘਟਨਾ ਨਾਲ ਸ਼ੁਰੂ ਕੀਤੀ।ਉਸਨੇ ਦੱਸਿਆ ਕਿ ਕਿਵੇਂ ਪੂਤਨਾ ਦੈਂਤ ਬਾਲ ਕ੍ਰਿਸ਼ਨ ਨੂੰ ਜ਼ਹਿਰ ਪਿਲਾਉਣ ਆਈ ਸੀ, ਪਰ ਕਨ੍ਹਈਆ ਨੇ ਉਸਨੂੰ ਆਜ਼ਾਦ ਕਰ ਦਿੱਤਾ ਅਤੇ ਉਸਨੂੰ ਮਾਂ ਦੇ ਪਿਆਰ ਦਾ ਆਸ਼ੀਰਵਾਦ ਵੀ ਦਿੱਤਾ।

ਇਹ ਵੀ ਪੜ੍ਹੋ RSS ਆਗੂ ਦੇ ਪੋਤਰੇ ਦਾ ਕਾ+ਤ+ਲ ਪੁਲਿਸ ਮੁਕਾਬਲੇ ‘ਚ ‘ਢੇਰ’; ਇੱਕ ਪੁਲਿਸ ਮੁਲਾਜਮ ਵੀ ਜਖ਼ਮੀ

ਇਸ ਕਹਾਣੀ ਨੂੰ ਸੁਣਨ ਤੋਂ ਬਾਅਦ, ਬੱਚਿਆਂ ਨੇ ਸਿੱਖਿਆ ਕਿ ਬੁਰਾਈ ਸੱਚਾਈ ਅਤੇ ਮਾਸੂਮੀਅਤ ਦੇ ਸਾਹਮਣੇ ਨਹੀਂ ਟਿਕ ਸਕਦੀ। ਧਰੁਵ ਕ੍ਰਿਸ਼ਨ ਨੇ ਉਸ ਬ੍ਰਹਮ ਘਟਨਾ ਦਾ ਵੀ ਵਰਣਨ ਕੀਤਾ ਜਦੋਂ ਯਸ਼ੋਦਾ ਮਈਆ ਨੇ ਕ੍ਰਿਸ਼ਨ ਦੇ ਮੂੰਹ ਵਿੱਚ ਸਾਰਾ ਬ੍ਰਹਿਮੰਡ, ਗ੍ਰਹਿ, ਤਾਰੇ ਅਤੇ ਅਨੰਤ ਸੰਸਾਰ ਦੇਖੇ।ਇਸ ਘਟਨਾ ਨੇ ਬੱਚਿਆਂ ਨੂੰ ਇਹ ਸੰਦੇਸ਼ ਦਿੱਤਾ ਕਿ ਸੱਚ ਅਤੇ ਧਾਰਮਿਕਤਾ ਦੀ ਪਾਲਣਾ ਕਰਨ ਵਾਲਿਆਂ ਦੀ ਪਰਮਾਤਮਾ ਖੁਦ ਰੱਖਿਆ ਕਰਦਾ ਹੈ। ਕਥਾ ਤੋਂ ਬਾਅਦ, ਪ੍ਰਬੰਧਕ ਸ਼੍ਰੀਮਤੀ ਰਮੇਸ਼ ਕੱਕੜ ਨੇ ਇੱਕ ਸ਼ਾਨਦਾਰ ਆਰਤੀ ਕੀਤੀ।ਇਸ ਮੌਕੇ ‘ਤੇ ਸ਼੍ਰੀ ਰਮੇਸ਼ ਕੱਕੜ ਨੇ ਭਗਵਾਨ ਕ੍ਰਿਸ਼ਨ ਨੂੰ ਕੜੀ-ਚਾਵਲ ਅਤੇ 56 ਭੋਗ ਭੇਟ ਕੀਤਾ। ਭੇਟਾਂ ਦੀ ਖੁਸ਼ਬੂ ਨੇ ਕਥਾ ਸਥਾਨ ਦੇ ਮਾਹੌਲ ਨੂੰ ਹੋਰ ਵੀ ਪਵਿੱਤਰ ਕਰ ਦਿੱਤਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Our Visitor

1901563