Wednesday, May 13, 2026
Home Blog Page 306

ਮੁੱਖ ਮੰਤਰੀ ਵੱਲੋਂ 30,000 ਤੋਂ ਵੱਧ ਪਰਿਵਾਰਾਂ ਨੂੰ 377 ਕਰੋੜ ਰੁਪਏ ਦੀ ਮੁਆਵਜ਼ਾ ਰਾਸ਼ੀ ਵੰਡਣ ਦੀ ਪ੍ਰਕਿਰਿਆ ਸ਼ੁਰੂ

0

👉ਸੂਬੇ ਨਾਲ ਮਤਰੇਈ ਮਾਂ ਵਾਲਾ ਸਲੂਕ ਕਰਨ ਲਈ ਕੇਂਦਰ ਦੀ ਕੀਤੀ ਕਰੜੀ ਨਿਖੇਧੀ
Dera Baba Nanak news:ਸੂਬੇ ਦੇ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਰਾਹਤ ਪ੍ਰਦਾਨ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅੱਜ 30,000 ਤੋਂ ਵੱਧ ਪਰਿਵਾਰਾਂ ਜਿਨ੍ਹਾਂ ਦੇ ਘਰ ਹਾਲ ਹੀ ਵਿੱਚ ਆਏ ਹੜ੍ਹਾਂ ਦੌਰਾਨ ਨੁਕਸਾਨੇ ਗਏ ਸਨ, ਨੂੰ ਮੁਆਵਜ਼ਾ ਵੰਡਣ ਦੀ ਪ੍ਰਕਿਰਿਆ ਸ਼ੁਰੂ ਕੀਤੀ ਗਈ ਹੈ।ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਭਿਆਨਕ ਹੜ੍ਹਾਂ ਕਾਰਨ ਪੰਜਾਬ ਦੇ ਲੋਕਾਂ ਨੂੰ ਕਾਫੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ ਹੈ ਅਤੇ ਪ੍ਰਭਾਵਿਤ ਪਰਿਵਾਰਾਂ ਦਾ ਦਰਦ ਬਿਆਨ ਨਹੀਂ ਕੀਤਾ ਜਾ ਸਕਦਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹੜ੍ਹ ਪ੍ਰਭਾਵਿਤ ਇਲਾਕਿਆਂ ਦੇ ਆਪਣੇ ਦੌਰਿਆਂ ਦੌਰਾਨ ਉਨ੍ਹਾਂ ਨੇ ਨਿੱਜੀ ਤੌਰ ‘ਤੇ ਲੋਕਾਂ ਦਾ ਦੁੱਖ ਸੁਣਿਆ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਹੜ੍ਹ ਪੀੜਤਾਂ ਨੂੰ ਭਰੋਸਾ ਦਿੱਤਾ ਹੈ ਕਿ ਉਹ ਇਸ ਦੁੱਖ ਦੀ ਘੜੀ ਵਿੱਚ ਹਰ ਪ੍ਰਭਾਵਿਤ ਪਰਿਵਾਰ ਦੇ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੇ ਹਨ।ਮੁੱਖ ਮੰਤਰੀ ਨੇ ਪੰਜਾਬ ਅਤੇ ਹੋਰ ਸੂਬਿਆਂ ਦੇ ਸਮਾਜਿਕ ਅਤੇ ਧਾਰਮਿਕ ਸੰਗਠਨਾਂ ਅਤੇ ਵਲੰਟੀਅਰਾਂ ਵੱਲੋਂ ਇਸ ਆਫ਼ਤ ਦੌਰਾਨ ਨਿਰਸਵਾਰਥ ਸੇਵਾ ਲਈ ਕੀਤੇ ਅਣਥੱਕ ਯਤਨਾਂ ਦੀ ਵੀ ਸ਼ਲਾਘਾ ਕੀਤੀ। ਪੰਜਾਬੀਆਂ ਦੇ ਜੁਝਾਰੂ ਜਜ਼ਬੇ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਕਿਹਾ ਕਿ ਸੂਬੇ ਨੇ ਇੱਕ ਵਾਰ ਫਿਰ ਮੁਸੀਬਤ ਵਿੱਚੋਂ ਨਿਕਲਣ ਦੇ ਆਪਣੇ ਬੇਮਿਸਾਲ ਜਜ਼ਬੇ ਦਾ ਪ੍ਰਦਰਸ਼ਨ ਕੀਤਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਰਕਾਰ ਦਾ ਇਹ ਫਰਜ਼ ਬਣਦਾ ਹੈ ਕਿ ਉਹ ਔਖੇ ਸਮੇਂ ਵਿੱਚ ਆਪਣੇ ਲੋਕਾਂ ਦੇ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੇ ਅਤੇ ਉਨ੍ਹਾਂ ਦੀ ਸਰਕਾਰ ਹੜ੍ਹ ਪ੍ਰਭਾਵਿਤ ਪਰਿਵਾਰਾਂ ਦੀ ਸਹਾਇਤਾ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ।ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਹੜ੍ਹਾਂ ਦੌਰਾਨ ਕਿਸਾਨਾਂ ਨੂੰ ਹੋਏ ਫਸਲੀ ਨੁਕਸਾਨ ਲਈ 20,000 ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਮੁਆਵਜ਼ੇ ਦੀ ਅਦਾਇਗੀ ਪਹਿਲਾਂ ਹੀ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ  ਮੁੱਖ ਮੰਤਰੀ ਵੱਲੋਂ ਗੰਨੇ ਦਾ ਭਾਅ ਵਧਾ ਕੇ 416 ਰੁਪਏ ਪ੍ਰਤੀ ਕੁਇੰਟਲ ਕਰਨ ਦਾ ਐਲਾਨ, ਪੰਜਾਬ ਗੰਨੇ ਦਾ ਸਭ ਤੋਂ ਵੱਧ ਭਾਅ ਦੇਣ ਦੇ ਮਾਮਲੇ ਵਿੱਚ ਦੇਸ਼ ‘ਚ ਮੋਹਰੀ

ਉਨ੍ਹਾਂ ਕਿਹਾ ਕਿ ਇਹ ਦੇਸ਼ ਦੀ ਕਿਸੇ ਵੀ ਸਰਕਾਰ ਵੱਲੋਂ ਦਿੱਤਾ ਗਿਆ ਸਭ ਤੋਂ ਵੱਧ ਫਸਲੀ ਮੁਆਵਜ਼ਾ ਹੈ। ਉਨ੍ਹਾਂ ਅੱਗੇ ਕਿਹਾ ਕਿ ਸਰਕਾਰ ਵੱਲੋਂ ਘਰਾਂ ਦੇ ਨੁਕਸਾਨ ਲਈ ਇੱਕ ਵਿਆਪਕ ਪੁਨਰਵਾਸ ਪੈਕੇਜ ਵੀ ਸ਼ੁਰੂ ਕੀਤਾ ਗਿਆ ਹੈ, ਜਿਸ ਤਹਿਤ ਪ੍ਰਭਾਵਿਤ ਪਰਿਵਾਰਾਂ ਨੂੰ ਪੂਰੀ ਤਰ੍ਹਾਂ ਨੁਕਸਾਨੇ ਗਏ ਘਰ ਲਈ 1.20 ਲੱਖ ਰੁਪਏ ਦਿੱਤੇ ਜਾ ਰਹੇ ਹਨ। ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਹੜ੍ਹਾਂ ਦੌਰਾਨ ਸੂਬੇ ਭਰ ਵਿੱਚ ਨੁਕਸਾਨੇ ਗਏ ਲਗਪਗ 30,000 ਘਰਾਂ ਵਿੱਚੋਂ 8,056 ਘਰ ਇਕੱਲੇ ਗੁਰਦਾਸਪੁਰ ਜ਼ਿਲ੍ਹੇ ਨਾਲ ਸਬੰਧਤ ਹਨ।ਮੁੱਖ ਮੰਤਰੀ ਨੇ ਕਿਹਾ ਕਿ ਅੱਜ ਪ੍ਰਭਾਵਿਤ ਪਰਿਵਾਰਾਂ ਨੂੰ 377 ਕਰੋੜ ਰੁਪਏ ਦਾ ਮੁਆਵਜ਼ਾ ਵੰਡਿਆ ਜਾ ਰਿਹਾ ਹੈ ਤਾਂ ਜੋ ਉਹ ਆਪਣੇ ਘਰ ਦੁਬਾਰਾ ਬਣਾ ਸਕਣ। ਉਨ੍ਹਾਂ ਅੱਗੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਘਰ ਦੀ ਮੁੜ ਉਸਾਰੀ ਲਈ ਹਰੇਕ ਯੋਗ ਪਰਿਵਾਰ ਨੂੰ ਪਹਿਲੀ ਕਿਸ਼ਤ ਵਜੋਂ 70,000 ਰੁਪਏ ਪਹਿਲਾਂ ਹੀ ਜਾਰੀ ਕਰ ਦਿੱਤੇ ਗਏ ਹਨ, ਜਦੋਂ ਕਿ ਬਾਕੀ ਰਾਸ਼ੀ ਦੋ ਵਾਧੂ ਕਿਸ਼ਤਾਂ ਵਿੱਚ ਵੰਡੀ ਜਾ ਰਹੀ ਹੈ ਤਾਂ ਜੋ ਉਸਾਰੀ ਦਾ ਕੰਮ ਸੁਚਾਰੂ ਢੰਗ ਨਾਲ ਅੱਗੇ ਵਧ ਸਕੇ। ਪੁਨਰ ਨਿਰਮਾਣ ਸਬੰਧੀ ਹੋਰ ਸਹਾਇਤਾ ਪ੍ਰਦਾਨ ਕਰਨ ਲਈ ਭਗਵੰਤ ਸਿੰਘ ਮਾਨ ਨੇ ਐਲਾਨ ਕੀਤਾ ਕਿ ਨੁਕਸਾਨੇ ਗਏ ਘਰਾਂ ਦੀ ਮੁੜ ਉਸਾਰੀ ਦਾ ਕੰਮ ਮਗਨਰੇਗਾ ਅਧੀਨ ਲਿਆ ਗਿਆ ਹੈ, ਜਿਸ ਨਾਲ ਲਾਭਪਾਤਰੀਆਂ ਨੂੰ ਆਪਣੇ ਘਰ ਬਣਾਉਣ ਲਈ 90 ਦਿਨਾਂ ਦਾ ਕੰਮ ਮਿਲੇਗਾ।ਮੁੱਖ ਮੰਤਰੀ ਨੇ ਸਪੱਸ਼ਟ ਕੀਤਾ ਕਿ ਇਹ 90 ਦਿਨਾਂ ਦਾ ਰੋਜ਼ਗਾਰ ਪੂਰੀ ਤਰ੍ਹਾਂ ਨੁਕਸਾਨੇ ਗਏ ਹਰੇਕ ਘਰ ਲਈ ਦਿੱਤੀ ਜਾਂਦੀ 1.20 ਲੱਖ ਰੁਪਏ ਦੀ ਗ੍ਰਾਂਟ ਤੋਂ ਵੱਖਰਾ ਹੈ। ਉਨ੍ਹਾਂ ਕਿਹਾ ਕਿ ਇਸ ਪਹਿਲ ਨਾਲ ਪ੍ਰਭਾਵਿਤ ਪਰਿਵਾਰਾਂ ਲਈ ਵਿੱਤੀ ਸਹਾਇਤਾ ਦੇ ਨਾਲ ਨਾਲ ਰੋਜ਼ੀ-ਰੋਟੀ ਯਕੀਨੀ ਬਣਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਹੜ੍ਹਾਂ ਕਾਰਨ ਹੋਏ ਵਿਆਪਕ ਨੁਕਸਾਨ ਦੇ ਬਾਵਜੂਦ, ਪੰਜਾਬ ਨੇ ਰਾਸ਼ਟਰੀ ਪੂਲ ਵਿੱਚ ਲਗਭਗ 150 ਲੱਖ ਟਨ ਝੋਨਾ ਦਾ ਯੋਗਦਾਨ ਪਾਉਂਦਿਆਂ ਇੱਕ ਵਾਰ ਫਿਰ ਦੇਸ਼ ਦੇ ਅੰਨਦਾਤਾ ਵਜੋਂ ਆਪਣੀ ਜ਼ਿੰਮੇਵਾਰੀ ਨੂੰ ਬਾਖੂਬੀ ਨਿਭਾਇਆ ਹੈ।

ਇਹ ਵੀ ਪੜ੍ਹੋ ਸੰਵਿਧਾਨ ਦਿਵਸ ਮੌਕੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦਾ ਮੌਕ ਵਿਧਾਨ ਸਭਾ ਸੈਸ਼ਨ ਕਰਵਾਇਆ

ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਹੜ੍ਹਾਂ ਕਾਰਨ ਸੂਬੇ ਨੂੰ ਲਗਪਗ 13,500 ਕਰੋੜ ਰੁਪਏ ਦਾ ਨੁਕਸਾਨ ਹੋਇਆ ਹੈ। ਉਨ੍ਹਾਂ ਨੇ ਆਪਣੀ ਪੁਰਜ਼ੋਰ ਮੰਗ ਦੁਹਰਾਈ ਕਿ ਕੇਂਦਰ ਸਰਕਾਰ ਜਨਤਕ ਤੌਰ ‘ਤੇ ਐਲਾਨੇ 1,600 ਕਰੋੜ ਰੁਪਏ ਦੇ ਰਾਹਤ ਪੈਕੇਜ ਨੂੰ ਤੁਰੰਤ ਜਾਰੀ ਕਰੇ।ਮੁੱਖ ਮੰਤਰੀ ਨੇ ਕਿਹਾ ਕਿ ਵਾਅਦਾ ਕੀਤੀ ਗਈ ਸਹਾਇਤਾ ਰਾਸ਼ੀ ਨੂੰ ਰੋਕਣਾ ਕੇਂਦਰ ਵੱਲੋਂ ਲੋਕਾਂ ਨਾਲ ਕੀਤਾ ਇੱਕ ਹੋਰ “ਜੁਮਲਾ” ਹੈ। ਉਨ੍ਹਾਂ ਨੇ ਪੰਜਾਬ ਨਾਲ ਕੀਤੇ ਜਾ ਰਹੇ ਮਤਰੇਈ ਮਾਂ ਵਾਲੇ ਸਲੂਕ ਲਈ ਕੇਂਦਰ ਸਰਕਾਰ ਦੀ ਕੜੀ ਨਿੰਦਿਆ ਕੀਤੀ। ਉਨ੍ਹਾਂ ਕਿਹਾ ਕਿ ਕੇਂਦਰ ਦਾ ਪੰਜਾਬ ਵਿਰੋਧੀ ਰੁਖ਼ ਚੰਡੀਗੜ੍ਹ ਅਤੇ ਪੰਜਾਬ ਯੂਨੀਵਰਸਿਟੀ ਦੀ ਸਥਿਤੀ ਨੂੰ ਬਦਲਣ ਲਈ ਉਨ੍ਹਾਂ ਵੱਲੋਂ ਚੱਲੀਆਂ ਜਾ ਰਹੀਆਂ ਸੌੜੀਆਂ ਚਾਲਾਂ ਤੋਂ ਸਪੱਸ਼ਟ ਨਜ਼ਰ ਆਉਂਦਾ ਹੈ। ਆਪਣੀ ਸਰਕਾਰ ਦੇ ਮੁੱਖ ਲੋਕ-ਪੱਖੀ ਫੈਸਲਿਆਂ ‘ਤੇ ਚਾਨਣਾ ਪਾਉਂਦਿਆਂ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ 17 ਤੋਂ ਵੱਧ ਟੋਲ ਪਲਾਜ਼ਾ ਸਫਲਤਾਪੂਰਵਕ ਬੰਦ ਕਰ ਦਿੱਤੇ ਗਏ ਹਨ, ਜਿਸ ਦੇ ਨਤੀਜੇ ਵਜੋਂ ਆਉਣ-ਜਾਣ ਵਾਲੇ ਲੋਕਾਂ ਨੂੰ ਰੋਜ਼ਾਨਾ ਲਗਪਗ 65 ਲੱਖ ਰੁਪਏ ਦੀ ਬਚਤ ਹੋਈ ਹੈ।ਮੁੱਖ ਮੰਤਰੀ ਨੇ ਕਿਹਾ ਕਿ ਲਗਪਗ ਚਾਰ ਦਹਾਕਿਆਂ ਵਿੱਚ ਪਹਿਲੀ ਵਾਰ ਸੂਬੇ ਦੇ ਦੂਰ-ਦਰਾਡੇ ਵਾਲੇ ਇਲਾਕਿਆਂ ਦੇ ਖੇਤਾਂ ਤੱਕ ਨਹਿਰੀ ਪਾਣੀ ਪਹੁੰਚਿਆ ਗਿਆ ਹੈ। ਉਨ੍ਹਾਂ ਅੱਗੇ ਕਿਹਾ ਕਿ ਨੌਜਵਾਨਾਂ ਨੂੰ ਬਿਨਾਂ ਕਿਸੇ ਭ੍ਰਿਸ਼ਟਾਚਾਰ ਤੋਂ ਯੋਗਤਾ ਦੇ ਆਧਾਰ ‘ਤੇ 58,000 ਤੋਂ ਵੱਧ ਸਰਕਾਰੀ ਨੌਕਰੀਆਂ ਪ੍ਰਦਾਨ ਕੀਤੀਆਂ ਗਈਆਂ ਹਨ। ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਸੂਬੇ ਦੇ ਕਿਸਾਨਾਂ ਨੂੰ ਹੁਣ ਖੇਤੀਬਾੜੀ ਕਾਰਜਾਂ ਲਈ ਨਿਰਵਿਘਨ ਬਿਜਲੀ ਸਪਲਾਈ ਦਿੱਤੀ ਜਾ ਰਹੀ ਹੈ।ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਇਸ ਗੱਲ ‘ਤੇ ਦ੍ਰਿੜ੍ਹ ਵਿਸ਼ਵਾਸ ਰੱਖਦੀ ਹੈ ਕਿ ਸਿੱਖਿਆ ਹੀ ਸਾਰੀਆਂ ਸਮਾਜਿਕ ਅਤੇ ਆਰਥਿਕ ਬੁਰਾਈਆਂ ਦਾ ਹੱਲ ਹੈ। ਇਸ ਲਈ ਉਨ੍ਹਾਂ ਦੀ ਸਰਕਾਰ ਵੱਲੋਂ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਅਪਗ੍ਰੇਡ ਕਰਨ ‘ਤੇ ਜ਼ੋਰ ਦਿੱਤਾ ਜਾ ਰਿਹਾ ਹੈ।

ਇਹ ਵੀ ਪੜ੍ਹੋ  ਤਰਨ-ਤਾਰਨ ਨਾਲ ਸਬੰਧਤ ਨਸ਼ਾ ਤਸਕਰ ਖਰੜ ਤੋਂ ਗ੍ਰਿਫ਼ਤਾਰ; 5 ਕਿਲੋ ਹੈਰੋਇਨ, 1.6 ਕਿਲੋ ਆਈਸੀਈ, 6.5 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ

ਉਨ੍ਹਾਂ ਕਿਹਾ ਕਿ ਪੰਜਾਬ ਦੇ ਵਿਦਿਆਰਥੀ ਆਈ.ਆਈ.ਟੀ. ਅਤੇ ਜੇ.ਈ.ਈ. ਵਰਗੀਆਂ ਵੱਕਾਰੀ ਪ੍ਰੀਖਿਆਵਾਂ ਵਿੱਚ ਸਫਲਤਾ ਹਾਸਲ ਕਰ ਰਹੇ ਹਨ, ਜੋ ਕਿ ਸਰਕਾਰੀ ਸੰਸਥਾਵਾਂ ਵਿੱਚ ਦਿੱਤੀ ਰਹੀ ਮਿਆਰੀ ਸਿੱਖਿਆ ਨੂੰ ਦਰਸਾਉਂਦਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਿਰਫ਼ ਸਿੱਖਿਆ, ਰੋਜ਼ਗਾਰ ਅਤੇ ਸਸ਼ਕਤੀਕਰਨ ਹੀ ਨੌਜਵਾਨ ਪੀੜ੍ਹੀ ਦੇ ਭਵਿੱਖ ਨੂੰ ਸੁਰੱਖਿਅਤ ਬਣਾ ਸਕਦੇ ਹਨ।ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਵੱਲੋਂ ਨਸ਼ਾ ਤਸਕਰਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਅੱਗੇ ਕਿਹਾ ਕਿ ਸੂਬਾ ਸਰਕਾਰ ਨੇ ਨਸ਼ਿਆਂ ਦੀ ਰੀੜ੍ਹ ਦੀ ਹੱਡੀ ਤੋੜ ਦਿੱਤੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਪੰਜਾਬ ਨੂੰ ਨਸ਼ਿਆਂ ਦੀ ਲਾਹਨਤ ਤੋਂ ਮੁਕਤ ਕਰਨ ਅਤੇ ਨੌਜਵਾਨਾਂ ਨੂੰ ਸਿੱਖਿਆ, ਖੇਡਾਂ ਅਤੇ ਉਸਾਰੂ ਗਤੀਵਿਧੀਆਂ ਵੱਲ ਪ੍ਰੇਰਿਤ ਕਰਨ ਲਈ ਵਚਨਬੱਧ ਹੈ। ਖੇਡਾਂ ਦੇ ਬੁਨਿਆਦੀ ਢਾਂਚੇ ਨੂੰ ਵੱਡਾ ਹੁਲਾਰਾ ਦੇਣ ਦਾ ਐਲਾਨ ਕਰਦਿਆਂ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਡੇਰਾ ਬਾਬਾ ਨਾਨਕ ਖੇਤਰ ਵਿੱਚ 23 ਮਾਡਲ ਖੇਡ ਦੇ ਮੈਦਾਨ ਬਣਾਏ ਜਾਣਗੇ ਅਤੇ ਗੁਰਦਾਸਪੁਰ ਜ਼ਿਲ੍ਹੇ ਵਿੱਚ ਕੁੱਲ 194 ਆਧੁਨਿਕ ਖੇਡ ਦੇ ਮੈਦਾਨ ਬਣਾਏ ਜਾਣਗੇ।ਮੁੱਖ ਮੰਤਰੀ ਨੇ ਕਿਹਾ ਕਿ ਇਹ ਅਤਿ-ਆਧੁਨਿਕ ਖੇਡ ਮੈਦਾਨ ਉੱਭਰ ਰਹੇ ਖਿਡਾਰੀਆਂ ਨੂੰ ਵਿਸ਼ਵ ਪੱਧਰੀ ਸਹੂਲਤਾਂ ਪ੍ਰਦਾਨ ਕਰਨਗੇ ਅਤੇ ਜ਼ਮੀਨੀ ਪੱਧਰ ‘ਤੇ ਖੇਡ ਸੱਭਿਆਚਾਰ ਨੂੰ ਪ੍ਰਫੁੱਲਤ ਕਰਨ ਵਿੱਚ ਮਦਦ ਕਰਨਗੇ। ਔਰਤਾਂ ਦੇ ਸਸ਼ਕਤੀਕਰਨ ਅਤੇ ਉਚੇਰੀ ਸਿੱਖਿਆ ਤੱਕ ਪਹੁੰਚ ਵੱਲ ਅਹਿਮ ਕਦਮ ਚੁੱਕਦਿਆਂ ਉਨ੍ਹਾਂ ਨੇ ਡੇਰਾ ਬਾਬਾ ਨਾਨਕ ਵਿਖੇ ਲੜਕੀਆਂ ਲਈ ਨਵਾਂ ਸਰਕਾਰੀ ਕਾਲਜ ਸਥਾਪਤ ਕਰਨ ਦਾ ਐਲਾਨ ਕੀਤਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਕਾਲਜ ਵਿੱਚ ਕਲਾਸਾਂ ਅਗਲੇ ਅਕਾਦਮਿਕ ਸੈਸ਼ਨ ਤੋਂ ਸ਼ੁਰੂ ਹੋ ਜਾਣਗੀਆਂ ਅਤੇ ਸਾਰੇ ਲੋੜੀਂਦੇ ਬੁਨਿਆਦੀ ਢਾਂਚੇ ਅਤੇ ਫੈਕਲਟੀ ਪ੍ਰਬੰਧ ਸਮੇਂ ਸਿਰ ਮੁਕੰਮਲ ਕਰ ਲਏ ਜਾਣਗੇ।ਮੁੱਖ ਮੰਤਰੀ ਨੇ ਕਿਹਾ ਕਿ ਇਸ ਨਵੀਂ ਸੰਸਥਾ ਨਾਲ ਡੇਰਾ ਬਾਬਾ ਨਾਨਕ ਅਤੇ ਨੇੜਲੇ ਇਲਾਕਿਆਂ ਦੀਆਂ ਲੜਕੀਆਂ ਆਪਣੇ ਘਰ ਦੇ ਨੇੜੇ ਹੀ ਸੁਰੱਖਿਅਤ ਅਤੇ ਅਨੁਕੂਲ ਮਾਹੌਲ ਵਿੱਚ ਉਚੇਰੀ ਸਿੱਖਿਆ ਪ੍ਰਾਪਤ ਕਰ ਸਕਣਗੀਆਂ।

ਇਹ ਵੀ ਪੜ੍ਹੋ  ਵੱਡੀ ਅੱਤਵਾਦੀ ਸਾਜ਼ਿਸ਼ ਨਾਕਾਮ: ਗੋਲੀਬਾਰੀ ਤੋਂ ਬਾਅਦ ਲਾਰੈਂਸ ਬਿਸ਼ਨੋਈ ਗੈਂਗ ਦੇ ਚਾਰ ਕਾਰਕੁਨ ਗ੍ਰਿਫ਼ਤਾਰ; ਸੱਤ ਪਿਸਤੌਲ ਬਰਾਮਦ

ਉਨ੍ਹਾਂ ਇਹ ਵੀ ਐਲਾਨ ਕੀਤਾ ਕਿ ਸ਼ਹਿਰ ਦੇ ਸੰਘਣੀ ਆਬਾਦੀ ਵਾਲੇ ਹਿੱਸਿਆਂ ਵਿੱਚ ਸਥਿਤ ਮੌਜੂਦਾ ਅਨਾਜ ਮੰਡੀ ਅਤੇ ਪਾਵਰ ਗਰਿੱਡ ਨੂੰ ਹੋਰ ਢੁਕਵੀਆਂ ਥਾਵਾਂ ‘ਤੇ ਤਬਦੀਲ ਕੀਤਾ ਜਾਵੇਗਾ। ਲੋਕਾਂ ਨੂੰ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਦੇ 350ਵੇਂ ਸ਼ਹੀਦੀ ਦਿਹਾੜੇ ਦੇ ਸਬੰਧ ਵਿੱਚ ਕਰਵਾਏ ਜਾ ਰਹੇ ਸਮਾਗਮਾਂ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੰਦਿਆਂ ਭਗਵੰਤ ਸਿੰਘ ਮਾਨ ਨੇ ਸੰਗਤ ਨੂੰ ਵੱਡੀ ਗਿਣਤੀ ਵਿੱਚ ਅਨੰਦਪੁਰ ਸਾਹਿਬ ਵਿਖੇ ਨਤਮਸਤਕ ਹੋਣ ਦੀ ਅਪੀਲ ਕੀਤੀ।ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਵੱਲੋਂ ਇਤਿਹਾਸਕ ਫੈਸਲਾ ਲੈਂਦਿਆਂ ਅੰਮ੍ਰਿਤਸਰ (ਸ੍ਰੀ ਹਰਿਮੰਦਰ ਸਾਹਿਬ ਦੇ ਆਲੇ-ਦੁਆਲੇ ਵਾਲਡ ਸਿਟੀ), ਸ੍ਰੀ ਅਨੰਦਪੁਰ ਸਾਹਿਬ ਅਤੇ ਤਲਵੰਡੀ ਸਾਬੋ ਨੂੰ “ਪਵਿੱਤਰ ਸ਼ਹਿਰ” ਐਲਾਨਿਆ ਗਿਆ ਹੈ ਅਤੇ ਇਹਨਾਂ ਸ਼ਹਿਰਾਂ ਵਿੱਚ ਪਵਿੱਤਰਤਾ ਅਤੇ ਵਿਰਾਸਤ ਨੂੰ ਸੁਰੱਖਿਅਤ ਰੱਖਣ ਲਈ ਵਿਸ਼ੇਸ਼ ਉਪਾਅ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਅਨੰਦਪੁਰ ਸਾਹਿਬ ਵਿਖੇ ਸ਼ਹੀਦੀ ਸਮਾਗਮਾਂ ਵਿੱਚ ਸ਼ਾਮਲ ਨਹੀਂ ਹੋਏ। ਉਨ੍ਹਾਂ ਅੱਗੇ ਕਿਹਾ ਕਿ ਇਸ ਵਤੀਰੇ ਨਾਲ ਪੰਜਾਬ ਦੀ ਅਮੀਰ ਅਧਿਆਤਮਿਕ ਅਤੇ ਸ਼ਹੀਦੀ ਵਿਰਾਸਤ ਪ੍ਰਤੀ ਉਨ੍ਹਾਂ ਦੇ ਵਿਤਕਰੇ ਵਾਲੇ ਰਵੱਈਏ ਦਾ ਪਰਦਾਫਾਸ਼ ਹੋਇਆ ਹੈ। ਭਗਵੰਤ ਸਿੰਘ ਮਾਨ ਨੇ ਸ਼੍ਰੋਮਣੀ ਅਕਾਲੀ ਦਲ ‘ਤੇ ਵੀ ਤਿੱਖਾ ਹਮਲਾ ਕਰਦਿਆਂ ਅਕਾਲੀ ਦਲ ਲੀਡਰਸ਼ਿਪ ‘ਤੇ ਸੌੜੇ ਪਰਿਵਾਰਕ ਏਜੰਡੇ ‘ਤੇ ਸਿਆਸਤ ਖੇਡਣ ਦਾ ਦੋਸ਼ ਲਗਾਇਆ ਅਤੇ ਚੇਤਾ ਕਰਵਾਇਆ ਕਿ ਉਨ੍ਹਾਂ ਨੇ ਤਰਨ ਤਾਰਨ ਉਪ-ਚੋਣ ਦੌਰਾਨ ਇੱਕ ਕਥਿਤ ਗੈਂਗਸਟਰ ਦੇ ਰਿਸ਼ਤੇਦਾਰ ਨੂੰ ਮੈਦਾਨ ਵਿੱਚ ਉਤਾਰਿਆ ਸੀ।

ਇਹ ਵੀ ਪੜ੍ਹੋ  ਪੰਜਾਬ AAP ਪ੍ਰਧਾਨ ਨੇ ਘੇਰੀ ਭਾਜਪਾ; PM Modi ਦੇ ਕੁਰੂਕਸ਼ੇਤਰ ਤੋਂ ਮੁੜਣ ‘ਤੇ ਜਤਾਈ ਨਾਖ਼ੁਸੀ

ਮੁੱਖ ਮੰਤਰੀ ਨੇ ਸਾਫ਼-ਸੁਥਰੀ ਤੇ ਪਾਰਦਰਸ਼ੀ ਸਿਆਸਤ, ਲੋਕ ਭਲਾਈ ਅਤੇ ਕਾਨੂੰਨ-ਵਿਵਸਥਾ ਪ੍ਰਤੀ ਆਪਣੀ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਕਿਹਾ ਕਿ ਪੰਜਾਬ ਦੇ ਲੋਕ ਉਨ੍ਹਾਂ ਲੋਕਾਂ ਦੀਆਂ ਪੁਰਾਣੀਆਂ ਸਿਆਸੀ ਚਾਲਾਂ ਤੋਂ ਪੂਰੀ ਤਰ੍ਹਾਂ ਜਾਣੂ ਹਨ ਜਿਨ੍ਹਾਂ ਨੇ ਪਿਛਲੇ ਸਮੇਂ ਵਿੱਚ ਸੂਬੇ ਨੂੰ ਖੂਬ ਲੁੱਟਿਆ ਅਤੇ ਗੁੰਮਰਾਹ ਕੀਤਾ ਸੀ। ਉਨ੍ਹਾਂ ਕਿਹਾ ਕਿ ਸੂਬੇ ਦੇ ਲੋਕ ਹੁਣ ਉਨ੍ਹਾਂ ਨੀਤੀਆਂ ਨੂੰ ਭਰਵਾਂ ਹੁੰਗਾਰਾ ਦੇ ਰਹੇ ਹਨ ਜੋ ਸਮਾਜ ਦੇ ਹਰ ਵਰਗ ਲਈ ਵਿਕਾਸ, ਨਿਆਂ ਅਤੇ ਸਨਮਾਨ ਨੂੰ ਯਕੀਨੀ ਬਣਾਉਂਦੀਆਂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਕਾਲੀ ਦਲ ਦਾ ਏਜੰਡਾ ਸਿਰਫ ਚਾਰ ਮੁੱਖ ਨੁਕਤਿਆਂ “ਮੇਰਾ ਪੁੱਤਰ, ਮੇਰਾ ਭਤੀਜਾ, ਮੇਰਾ ਸਾਲਾ, ਮੇਰਾ ਜੀਜਾ” ਦੁਆਲੇ ਘੁੰਮਦਾ ਹੈ ਅਤੇ ਉਨ੍ਹਾਂ ਨੂੰ ਆਮ ਜਨਤਾ ਦੀ ਭਲਾਈ ਲਈ ਕੋਈ ਲੈਣਾ-ਦੇਣਾ ਨਹੀਂ ਹੈ। ਮੁੱਖ ਮੰਤਰੀ ਨੇ ਕਿਹਾ ਕਿ ਭਤੀਜਾ ਹੁਣ ਕਿਸੇ ਹੋਰ ਪਾਰਟੀ ਵਿੱਚ ਸ਼ਾਮਲ ਹੋ ਗਿਆ ਹੈ, ਜਦੋਂ ਕਿ ਜੀਜਾ ਆਪਣੇ ਪਾਪਾਂ ਲਈ ਸਲਾਖਾਂ ਪਿੱਛੇ ਹੈ। ਉਨ੍ਹਾਂ ਅੱਗੇ ਕਿਹਾ ਕਿ ਪਾਰਟੀ ਨੇ ਤਰਨ ਤਾਰਨ ਉਪ-ਚੋਣ ਵਿੱਚ ਇੱਕ ਗੈਂਗਸਟਰ ਦੇ ਰਿਸ਼ਤੇਦਾਰ ਨੂੰ ਟਿਕਟ ਵੀ ਦਿੱਤੀ, ਜਿਸਨੂੰ ਸੂਬੇ ਦੇ ਸੂਝਵਾਨ ਲੋਕਾਂ ਨੇ ਬਾਹਰ ਦਾ ਰਸਤਾ ਦਿਖਾਇਆ ਸੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਕਾਲੀਆਂ ਅਤੇ ਭਾਜਪਾ ਦੇ ਕੁਸ਼ਾਸਨ ਦੌਰਾਨ ਨਸ਼ਿਆਂ ਦਾ ਕਾਰੋਬਾਰ ਆਪਣੇ ਪੈਰ ਪਸਾਰ ਚੁੱਕਾ ਸੀ।ਇਸ ਮੌਕੇ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਅਤੇ ਹੋਰ ਪਤਵੰਤੇ ਵੀ ਮੌਜੂਦ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਤਰਨ-ਤਾਰਨ ਨਾਲ ਸਬੰਧਤ ਨਸ਼ਾ ਤਸਕਰ ਖਰੜ ਤੋਂ ਗ੍ਰਿਫ਼ਤਾਰ; 5 ਕਿਲੋ ਹੈਰੋਇਨ, 1.6 ਕਿਲੋ ਆਈਸੀਈ, 6.5 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ

0

👉ਟ੍ਰਾਈਸਿਟੀ ਵਿੱਚ ਨਸ਼ਿਆਂ ਦੀ ਖੇਪ ਦੀ ਡਿਲੀਵਰੀ ਅਤੇ ਵੰਡ ਦਾ ਕੰਮ ਦੇਖਣ ਵਾਲੇ ਮੁੱਖ ਹੈਂਡਲਰ ਦੇ ਸੰਪਰਕ ਵਿੱਚ ਸੀ ਗ੍ਰਿਫ਼ਤਾਰ ਮੁਲਜ਼ਮ: ਡੀਜੀਪੀ ਗੌਰਵ ਯਾਦਵ
👉ਮੁਲਜ਼ਮ ਦੇ ਦੋ ਭਗੌੜੇ ਸਾਥੀਆਂ ਨੂੰ ਫੜਨ ਲਈ ਛਾਪੇਮਾਰੀ ਜਾਰੀ: ਏਆਈਜੀ ਏਐਨਟੀਐਫ ਏ.ਐਸ. ਔਲਖ
Mohali News:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਇੱਕ ਵੱਡੀ ਸਫਲਤਾ ਵਿੱਚ ਪੰਜਾਬ ਪੁਲਿਸ ਦੀ ਨਸ਼ਾ ਵਿਰੋਧੀ ਟਾਸਕ ਫੋਰਸ (ਏਐਨਟੀਐਫ) ਨੇ ਖਰੜ ਤੋਂ ਇੱਕ ਨਸ਼ਾ ਤਸਕਰ ਨੂੰ 5.084 ਕਿਲੋ ਹੈਰੋਇਨ, 1.681 ਕਿਲੋ ਆਈਸੀਈ (ਮੈਥਾਮਫੇਟਾਮਾਈਨ) ਅਤੇ 6,50,000 ਰੁਪਏ ਦੀ ਡਰੱਗ ਮਨੀ ਸਮੇਤ ਗ੍ਰਿਫ਼ਤਾਰ ਕਰਕੇ ਨਸ਼ਾ ਤਸਕਰੀ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਦੱਸਣਯੋਗ ਹੈ ਕਿ ਇਹ ਕਾਰਵਾਈ ਏਐਨਟੀਐਫ ਰੂਪਨਗਰ ਰੇਂਜ ਦੁਆਰਾ ਕੀਤੀ ਗਈ ਹੈ।

ਇਹ ਵੀ ਪੜ੍ਹੋ  Mansa Police ਵੱਲੋ ਹਰਿਆਣਾ ‘ਚ ਲੋੜੀਦਾ ਬੰਬੀਹਾ ਗੈਂਗ ਦਾ ਗੁਰਗਾ ਨਜਾਇਜ਼ ਹਥਿਆਰਾਂ ਸਮੇਤ ਕਾਬੂ

ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਤਰਨਤਾਰਨ ਦੇ ਗੋਇੰਦਵਾਲ ਸਾਹਿਬ ਦੇ ਰਹਿਣ ਵਾਲੇ ਆਕਾਸ਼ਦੀਪ ਸਿੰਘ ਵਜੋਂ ਹੋਈ ਹੈ। ਨਸ਼ਿਆਂ ਦੀ ਖੇਪ ਤੇ ਡਰੱਗ ਮਨੀ ਬਰਾਮਦ ਕਰਨ ਤੋਂ ਇਲਾਵਾ, ਪੁਲਿਸ ਟੀਮਾਂ ਨੇ ਇੱਕ ਚਮੜੇ ਦਾ ਬੈਗ ਅਤੇ ਤੋਲ ਵਾਲੀਆਂ ਦੋ ਇਲੈਕਟ੍ਰਾਨਿਕ ਮਸ਼ੀਨਾਂ ਵੀ ਬਰਾਮਦ ਕੀਤੀਆਂ ਹਨ, ਅਤੇ ਉਸਦੀ ਚਿੱਟੀ ਸ਼ੈਵਰਲੈਟ ਕਰੂਜ਼ ਕਾਰ (ਡੀਐਲ 82 ਏਪੀ 9522) ਨੂੰ ਵੀ ਜ਼ਬਤ ਕਰ ਲਿਆ ਹੈ, ਜਿਸਦੀ ਵਰਤੋਂ ਉਹ ਨਸ਼ਿਆਂ ਦੀ ਖੇਪ ਪਹੁੰਚਾਉਣ ਲਈ ਕਰਦਾ ਸੀ।ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਵਿੱਚ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੇ ਮੁੱਖ ਹੈਂਡਲਰ ਨਾਲ ਸਬੰਧਾਂ ਦਾ ਖੁਲਾਸਾ ਹੋਇਆ ਹੈ, ਜੋ ਟ੍ਰਾਈਸਿਟੀ ਵਿੱਚ ਨਸ਼ਿਆਂ ਦੀ ਖੇਪ ਦੀ ਡਿਲਿਵਰੀ ਅਤੇ ਵੰਡ ਦਾ ਕੰਮ ਦੇਖਦਾ ਹੈ।ਡੀਜੀਪੀ ਨੇ ਕਿਹਾ ਕਿ ਸਮੁੱਚੇ ਨੈੱਟਵਰਕ ਦਾ ਪਰਦਾਫਾਸ਼ ਕਰਨ ਲਈ ਇਸ ਮਾਮਲੇ ਵਿੱਚ ਅਗਲੇ ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਹੋਰ ਜਾਂਚ ਜਾਰੀ ਹੈ।

ਇਹ ਵੀ ਪੜ੍ਹੋ  ਵੱਡੀ ਅੱਤਵਾਦੀ ਸਾਜ਼ਿਸ਼ ਨਾਕਾਮ: ਗੋਲੀਬਾਰੀ ਤੋਂ ਬਾਅਦ ਲਾਰੈਂਸ ਬਿਸ਼ਨੋਈ ਗੈਂਗ ਦੇ ਚਾਰ ਕਾਰਕੁਨ ਗ੍ਰਿਫ਼ਤਾਰ; ਸੱਤ ਪਿਸਤੌਲ ਬਰਾਮਦ

ਇਸ ਕਾਰਵਾਈ ਦੇ ਵੇਰਵੇ ਸਾਂਝੇ ਕਰਦਿਆਂ ਏਆਈਜੀ ਏਐਨਟੀਐਫ ਰੂਪਨਗਰ ਰੇਂਜ ਏਐਸ ਔਲਖ ਨੇ ਕਿਹਾ ਕਿ ਪੁਲਿਸ ਨੂੰ ਮੁਲਜ਼ਮ ਅਤੇ ਉਸਦੇ ਸਾਥੀਆਂ ਬਾਰੇ ਵਿਸ਼ੇਸ਼ ਖੁਫੀਆ ਜਾਣਕਾਰੀ ਮਿਲਣ ਕਿ ਉਕਤ ਮੁਲਜ਼ਮਾਂ ਨੇ ਨਸ਼ਿਆਂ ਦੀ ਇੱਕ ਵੱਡੀ ਖੇਪ ਬਰਾਮਦ ਕੀਤੀ ਹੈ ਅਤੇ ਉਹ ਖਰੜ ਦੇ ਨੇਚਰ ਹੱਟ 3 ਦੇ ਇੱਕ ਫਲੈਟ ਵਿੱਚ ਲੁਕੇ ਹੋਏ ਹਨ, ਡੀਐਸਪੀ ਏਐਨਟੀਐਫ ਯੋਗੇਸ਼ ਕੁਮਾਰ ਦੀ ਅਗਵਾਈ ਵਿੱਚ ਇੱਕ ਏਐਨਟੀਐਫ ਟੀਮ ਨੇ ਉਕਤ ਫਲੈਟ ‘ਤੇ ਛਾਪਾ ਮਾਰਿਆ।ਉਨ੍ਹਾਂ ਅੱਗੇ ਦੱਸਿਆ ਕਿ ਛਾਪੇਮਾਰੀ ਦੌਰਾਨ ਪੁਲਿਸ ਟੀਮਾਂ ਸ਼ੱਕੀ ਆਕਾਸ਼ਦੀਪ ਨੂੰ ਗ੍ਰਿਫ਼ਤਾਰ ਕਰਨ ਵਿੱਚ ਸਫ਼ਲ ਰਹੀਆਂ, ਜਦੋਂ ਕਿ ਉਸਦੇ ਦੋ ਸਾਥੀ ਫਲੈਟ ਦੀ ਬਾਲਕੋਨੀ ਤੋਂ ਨਾਲ ਲੱਗਦੇ ਖਾਲੀ ਪਲਾਟ ਵਿੱਚ ਛਾਲ ਮਾਰ ਕੇ ਭੱਜਣ ਵਿੱਚ ਕਾਮਯਾਬ ਹੋ ਗਏ।ਏਆਈਜੀ ਨੇ ਕਿਹਾ ਕਿ ਹੋਰ ਜਾਂਚ ਜਾਰੀ ਹੈ ਅਤੇ ਦੋ ਫਰਾਰ ਮੁਲਜ਼ਮਾਂ ਨੂੰ ਫੜਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਹੋਰ ਬਰਾਮਦਗੀਆਂ ਹੋਣ ਦੀ ਸੰਭਾਵਨਾ ਹੈ।ਇਸ ਸਬੰਧੀ ਥਾਣਾ ਕੇਸ ਏਐਨਟੀਐਫ ਮੋਹਾਲੀ ਵਿਖੇ ਐਨਡੀਪੀਐਸ ਐਕਟ ਦੀ ਧਾਰਾ 21-ਸੀ ਅਤੇ 29 ਤਹਿਤ ਐਫਆਈਆਰ ਨੰਬਰ 305 ਮਿਤੀ 24-11-2025 ਦਰਜ ਕੀਤਾ ਗਿਆ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਮੁੱਖ ਮੰਤਰੀ ਵੱਲੋਂ ਗੰਨੇ ਦਾ ਭਾਅ ਵਧਾ ਕੇ 416 ਰੁਪਏ ਪ੍ਰਤੀ ਕੁਇੰਟਲ ਕਰਨ ਦਾ ਐਲਾਨ, ਪੰਜਾਬ ਗੰਨੇ ਦਾ ਸਭ ਤੋਂ ਵੱਧ ਭਾਅ ਦੇਣ ਦੇ ਮਾਮਲੇ ਵਿੱਚ ਦੇਸ਼ ‘ਚ ਮੋਹਰੀ

0

👉ਦੀਨਾਨਗਰ ਵਿਖੇ ਨਵੀਂ ਖੰਡ ਮਿੱਲ ਅਤੇ ਕੋ-ਜੈਨਰੇਸ਼ਨ ਪਲਾਂਟ ਦਾ ਕੀਤਾ ਉਦਘਾਟਨ
Dinanagar News:ਦੇਸ਼ ਭਰ ਵਿੱਚ ਗੰਨਾ ਕਾਸ਼ਤਕਾਰਾਂ ਨੂੰ ਸਭ ਤੋਂ ਵੱਧ ਭਾਅ ਦੇਣ ਦੀ ਰੀਤ ਨੂੰ ਬਰਕਰਾਰ ਰੱਖਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਆਗਾਮੀ ਪਿੜਾਈ ਸੀਜ਼ਨ ਲਈ ਗੰਨੇ ਦਾ ਭਾਅ ਵਧਾ ਕੇ 416 ਰੁਪਏ ਪ੍ਰਤੀ ਕੁਇੰਟਲ ਕਰਨ ਦਾ ਐਲਾਨ ਕੀਤਾ ਹੈ, ਜੋ ਸੂਬੇ ਭਰ ਦੇ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਸੂਬਾ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਨੂੰ ਦਰਸਾਉਂਦਾ ਹੈ।ਦੀਨਾਨਗਰ ਵਿਖੇ ਨਵੀਂ ਖੰਡ ਮਿੱਲ ਅਤੇ ਕੋ-ਜੈਨਰੇਸ਼ਨ ਪਲਾਂਟ ਦਾ ਉਦਘਾਟਨ ਕਰਨ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਗੰਨੇ ਦਾ ਸਭ ਤੋਂ ਵੱਧ ਭਾਅ ਦੇਣ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣ ਗਿਆ ਹੈ, ਜਿਸ ਨੇ ਕੌਮੀ ਪੱਧਰ ‘ਤੇ ਇੱਕ ਨਵਾਂ ਮਾਪਦੰਡ ਸਥਾਪਤ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਕਿਸਾਨਾਂ ਨੂੰ ਦੇਸ਼ ਭਰ ‘ਚੋਂ ਸਭ ਤੋਂ ਵੱਧ ਭਾਅ ਦੇਣ ਨਾਲ ਕਿਸਾਨਾਂ ਨੂੰ ਵੱਡਾ ਫਾਇਦਾ ਹੋਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਆਪਣੇ ਕਿਸਾਨਾਂ ਨੂੰ ਦੇਸ਼ ਭਰ ‘ਚੋਂ ਗੰਨੇ ਦਾ ਸਭ ਤੋਂ ਵੱਧ ਭਾਅ ਦਿੰਦਾ ਰਿਹਾ ਹੈ, ਜਿਸ ਨੂੰ ਉਨ੍ਹਾਂ ਦੀ ਸਰਕਾਰ ਨੇ ਬਰਕਰਾਰ ਰੱਖਿਆ ਹੈ।ਮੁੱਖ ਮੰਤਰੀ ਨੇ ਉਮੀਦ ਪ੍ਰਗਟ ਕੀਤੀ ਕਿ ਇਸ ਕਿਸਾਨ-ਪੱਖੀ ਪਹਿਲ ਨਾਲ ਕਿਸਾਨਾਂ ਖਾਸ ਕਰ ਕੇ ਸਰਹੱਦੀ ਜ਼ਿਲ੍ਹਿਆਂ ਦੇ ਕਿਸਾਨਾਂ, ਜਿੱਥੇ ਗੰਨਾ ਇੱਕ ਮੁੱਖ ਫਸਲ ਹੈ, ਨੂੰ ਵੱਡਾ ਫਾਇਦਾ ਹੋਵੇਗਾ। ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਗੰਨਾ, ਫ਼ਸਲੀ ਵਿਭਿੰਨਤਾ ਦਾ ਆਧਾਰ ਹੈ, ਜੋ ਸੂਬੇ ਦੇ ਫਸਲੀ ਵਿਭਿੰਨਤਾ ਯਤਨਾਂ ਨੂੰ ਹੋਰ ਮਜ਼ਬੂਤ ਕਰ ਸਕਦਾ ਹੈ। ਉਨ੍ਹਾਂ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਗੰਨੇ ਨੂੰ ਪਾਣੀ ਦੀ ਜ਼ਿਆਦਾ ਖ਼ਪਤ ਵਾਲੀਆਂ ਫਸਲਾਂ ਦੇ ਵਿਹਾਰਕ ਬਦਲ ਵਜੋਂ ਮਾਨਤਾ ਦੇਵੇ ਅਤੇ ਗੰਨੇ ਦੀ ਖੇਤੀ ਨੂੰ ਵੱਧ ਤੋਂ ਵੱਧ ਉਤਸ਼ਾਹਿਤ ਕਰੇ।

ਇਹ ਵੀ ਪੜ੍ਹੋ  ਮੌਕ ਸੈਸ਼ਨ ਦੌਰਾਨ ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੇ ਆਪਣੀ ਪ੍ਰਤਿਭਾ ਦਾ ਲੋਹਾ ਮਨਵਾਇਆ

ਮੀਡੀਆ ਦੇ ਸਵਾਲਾਂ ਦਾ ਜਵਾਬ ਦਿੰਦਿਆਂ ਮੁੱਖ ਮੰਤਰੀ ਨੇ ਦੱਸਿਆ ਕਿ ਉਨ੍ਹਾਂ ਨੇ ਗੁਰਦਾਸਪੁਰ ਵਿਖੇ ਨਵੀਂ ਸਹਿਕਾਰੀ ਖੰਡ ਮਿੱਲ ਲੋਕਾਂ ਨੂੰ ਸਮਰਪਿਤ ਕੀਤੀ ਹੈ, ਜੋ ਸੂਬੇ ਦੇ ਸਹਿਕਾਰੀ ਅਤੇ ਖੇਤੀਬਾੜੀ-ਉਦਯੋਗਿਕ ਖੇਤਰਾਂ ਵਿੱਚ ਮਹੱਤਵਪੂਰਨ ਪ੍ਰਾਪਤੀ ਹੈ। ਉਨ੍ਹਾਂ ਕਿਹਾ ਕਿ 1980 ਵਿੱਚ 1,250 ਟੀਸੀਡੀ ਦੀ ਸ਼ੁਰੂਆਤੀ ਪਿੜਾਈ ਸਮਰੱਥਾ ਤੋਂ ਸ਼ੁਰੂ ਹੋ ਕੇ ਇਸ ਮਿੱਲ ਨੂੰ 1987 ਵਿੱਚ ਵਧਾ ਕੇ 2,000 ਟੀਸੀਡੀ ਤੱਕ ਕਰ ਦਿੱਤਾ ਗਿਆ ਸੀ, ਇਹ ਮਿੱਲ ਚਾਰ ਦਹਾਕਿਆਂ ਤੋਂ ਵੱਧ ਸਮੇਂ ਤੋਂ ਗੰਨਾ ਕਾਸ਼ਤਕਾਰਾਂ ਲਈ ਮਹੱਤਵਪੂਰਨ ਕੰਮ ਕਰ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਇਸ ਖਿੱਤੇ ਵਿੱਚ ਮੌਜੂਦਾ ਸਮੇਂ ਲਗਪਗ 80 ਲੱਖ ਕੁਇੰਟਲ ਗੰਨਾ ਪੈਦਾ ਹੁੰਦਾ ਹੈ ਅਤੇ ਇਸਦੇ ਮੁਕਾਬਲੇ ਪਹਿਲਾਂ ਮਿੱਲ ਦੀ ਪ੍ਰਤੀ ਸੀਜ਼ਨ ਪਿੜਾਈ ਸਮਰੱਥਾ ਸਿਰਫ਼ 25 ਲੱਖ ਕੁਇੰਟਲ ਸੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਇਸ ਪਾੜੇ ਨੂੰ ਪੂਰਨ ਲਈ ਇਸਦੇ ਆਧੁਨਿਕੀਕਰਨ ਦਾ ਵੱਡਾ ਪ੍ਰੋਜੈਕਟ ਸ਼ੁਰੂ ਕੀਤਾ।ਮੁੱਖ ਮੰਤਰੀ ਨੇ ਕਿਹਾ ਕਿ ਨਵੀਂ ਮਿੱਲ ਦੀ ਪਿੜਾਈ ਸਮਰੱਥਾ 5,000 ਟੀਸੀਡੀ ਤੱਕ ਵਧਾਈ ਗਈ ਹੈ, ਜੋ ਖਿੱਤੇ ਵਿੱਚ ਗੰਨੇ ਦੀ ਫ਼ਸਲ ਦੀ ਸਮੇਂ ਸਿਰ ਅਤੇ ਕੁਸ਼ਲ ਢੰਗ ਨਾਲ ਪਿੜਾਈ ਨੂੰ ਯਕੀਨੀ ਬਣਾਉਂਦੀ ਹੈ। ਉਨ੍ਹਾਂ ਕਿਹਾ ਕਿ ਨਵਾਂ ਸ਼ੂਗਰ ਕੰਪਲੈਕਸ ਪ੍ਰੋਸੈਸਿੰਗ ਸਮਰੱਥਾ ਅਤੇ ਕਿਸਾਨਾਂ ਦੀ ਆਮਦਨ ਨੂੰ ਵਧਾਉਂਦਿਆਂ ਗੰਨੇ ਦੀ ਸੁਚੱਜੀ ਵਰਤੋਂ ਨੂੰ ਯਕੀਨੀ ਬਣਾਏਗਾ। ਇਸ ਦੇ ਨਾਲ ਹੀ ਖੰਡ ਦੀ ਗੁਣਵੱਤਾ ਵਿੱਚ ਸੁਧਾਰ ਦੇ ਨਾਲ-ਨਾਲ ਆਵਾਜਾਈ ਦੇ ਖ਼ਰਚੇ ਨੂੰ ਵੀ ਘਟਾਏਗਾ। ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਇਸ ਨਾਲ ਖਿੱਤੇ ਦੇ ਹਜ਼ਾਰਾਂ ਲੋਕਾਂ ਨੂੰ ਸਿੱਧੇ ਅਤੇ ਅਸਿੱਧੇ ਤੌਰ ‘ਤੇ ਰੋਜ਼ਗਾਰ ਮਿਲਣ ਤੋਂ ਇਲਾਵਾ ਟਿਕਾਊ ਮਾਲੀਆ ਸਰੋਤ ਵੀ ਪੈਦਾ ਹੋਵੇਗਾ।

ਇਹ ਵੀ ਪੜ੍ਹੋ  ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਤਸਕਰੀ ਮਾਡਿਊਲ ਨਾਲ ਸਬੰਧਤ ਦੋ ਭਰਾ ਆਈਈਡੀ ਸਮੇਤ ਕਾਬੂ

ਮੁੱਖ ਮੰਤਰੀ ਨੇ ਕਿਹਾ ਕਿ ਇਹ ਪੰਜਾਬ ਦੇ ਸਹਿਕਾਰੀ ਖੇਤਰ ਨੂੰ ਮਜ਼ਬੂਤ ਕਰਨ, ਪੇਂਡੂ ਉਦਯੋਗ ਨੂੰ ਹੁਲਾਰਾ ਦੇਣ ਅਤੇ ਕਿਸਾਨਾਂ ਦੀ ਖੁਸ਼ਹਾਲੀ ਤੇ ਸਾਫ਼ ਊਰਜਾ ਉਤਪਾਦਨ ਪ੍ਰਤੀ ਸੂਬਾ ਸਰਕਾਰ ਦੀ ਵਚਨਬੱਧਤਾ ਨੂੰ ਮਜ਼ਬੂਤ ਕਰਨ ਵੱਲ ਮਹੱਤਵਪੂਰਨ ਕਦਮ ਹੈ। ਉਨ੍ਹਾਂ ਕਿਹਾ ਕਿ ਇੱਕ ਅਤਿ-ਆਧੁਨਿਕ ਸਲਫਰ ਰਹਿਤ ਰਿਫਾਈਂਡ ਸ਼ੂਗਰ ਪਲਾਂਟ ਵੀ ਸਥਾਪਿਤ ਕੀਤਾ ਗਿਆ ਹੈ, ਜੋ ਪ੍ਰੀਮੀਅਮ-ਗ੍ਰੇਡ ਖੰਡ ਪੈਦਾ ਕਰਨ ਦੇ ਸਮਰੱਥ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇੱਕ ਹੋਰ ਮੁੱਖ ਵਿਸ਼ੇਸ਼ਤਾ 28.5 ਮੈਗਾਵਾਟ ਸਹਿ-ਉਤਪਾਦਨ ਪਾਵਰ ਪਲਾਂਟ ਦਾ ਕਾਰਜਸ਼ੀਲ ਹੋਣਾ ਹੈ, ਜੋ ਕਿ ਪੀਐਸਪੀਸੀਐਲ ਨੂੰ 20 ਮੈਗਾਵਾਟ ਵਾਧੂ ਬਿਜਲੀ ਨਿਰਯਾਤ ਕਰਨ ਲਈ ਤਿਆਰ ਕੀਤਾ ਗਿਆ ਹੈ।ਮੁੱਖ ਮੰਤਰੀ ਨੇ ਕਿਹਾ ਕਿ ਇਸ ਬਿਜਲੀ ਨਿਰਯਾਤ ਤੋਂ ਹਰੇਕ ਪਿੜਾਈ ਸੀਜ਼ਨ ਦੌਰਾਨ ਲਗਪਗ 20 ਕਰੋੜ ਰੁਪਏ ਸਾਲਾਨਾ ਮਾਲੀਆ ਪੈਦਾ ਹੋਣ ਦਾ ਅਨੁਮਾਨ ਹੈ, ਜਿਸ ਨਾਲ ਮਿੱਲ ਦੀ ਵਿੱਤੀ ਸਥਿਰਤਾ ਨੂੰ ਕਾਫ਼ੀ ਮਜ਼ਬੂਤੀ ਮਿਲੇਗੀ। ਉਨ੍ਹਾਂ ਉਮੀਦ ਪ੍ਰਗਟਾਈ ਕਿ ਇਸ ਵਿਸਥਾਰ ਨਾਲ ਪੂਰੇ ਖੇਤਰ ਦੇ ਗੰਨਾ ਉਤਪਾਦਕਾਂ ਨੂੰ ਸਿੱਧਾ ਲਾਭ ਹੋਵੇਗਾ ਅਤੇ ਮਿੱਲ ਨੂੰ ਗੰਨਾ ਸਪਲਾਈ ਕਰਨ ਵਾਲੇ ਕਿਸਾਨਾਂ ਦੀ ਗਿਣਤੀ 2,850 ਉਤਪਾਦਕਾਂ ਤੋਂ ਵਧ ਕੇ ਲਗਪਗ 7,025 ਉਤਪਾਦਕਾਂ ਤੱਕ ਪਹੁੰਚਣ ਦੀ ਉਮੀਦ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਨਾਲ ਦੂਰ-ਦੁਰਾਡੇ ਦੀਆਂ ਨਿੱਜੀ ਮਿੱਲਾਂ ‘ਤੇ ਨਿਰਭਰਤਾ ਬਹੁਤ ਘੱਟ ਜਾਵੇਗੀ ਅਤੇ ਕਿਸਾਨਾਂ ਦਾ ਆਵਾਜਾਈ ਦਾ ਸਮਾਂ ਬਚੇਗਾ ਅਤੇ ਲਾਗਤ ਕਾਫ਼ੀ ਘਟੇਗੀ।ਸਥਾਨਕ ਮੰਗਾਂ ਬਾਰੇ ਪੁੱਛੇ ਸਵਾਲਾਂ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਖੇਤਰ ਵਿੱਚ ਮੈਡੀਕਲ ਕਾਲਜ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਮੰਗ ਜਲਦੀ ਹੀ ਪੂਰੀ ਹੋ ਜਾਵੇਗੀ, ਕਿਉਂਕਿ ਸੂਬਾ ਸਰਕਾਰ ਪੰਜਾਬ ਨੂੰ ਮੈਡੀਕਲ ਖੇਤਰ ਵਿੱਚ ਇੱਕ ਵਿਦਿਅਕ ਹੱਬ ਵਜੋਂ ਸਥਾਪਤ ਕਰਨ ਵੱਲ ਲਗਾਤਾਰ ਅੱਗੇ ਵਧ ਰਿਹਾ ਹੈ। ਉਨ੍ਹਾਂ ਅੱਗੇ ਦੱਸਿਆ ਕਿ ਸਰਕਾਰ ਨੇ ਤਰਨਤਾਰਨ ਵਿਖੇ ਲੜਕੀਆਂ ਲਈ ਇੱਕ ਸਰਕਾਰੀ ਕਾਲਜ ਸਥਾਪਤ ਕਰਨ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ ਤਾਂ ਜੋ ਉਨ੍ਹਾਂ ਨੂੰ ਮਿਆਰੀ ਉਚੇਰੀ ਸਿੱਖਿਆ ਦਿੱਤੀ ਜਾ ਸਕੇ।

ਇਹ ਵੀ ਪੜ੍ਹੋ  ਜੇਲ੍ਹ ਦੇ 6 ਏ.ਆਈ.ਜੀ./ਸੁਪਰਡੈਂਟ ਨੂੰ ਮਿਲੀ ਤਰੱਕੀ, ਲਾਲਜੀਤ ਸਿੰਘ ਭੁੱਲਰ ਨੇ ਮੋਢਿਆਂ ‘ਤੇ ਲਗਾਏ ਸਟਾਰ

ਇਸ ਤੋਂ ਇਲਾਵਾ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੰਪਰਕ ਨੂੰ ਬਿਹਤਰ ਬਣਾਉਣ ਅਤੇ ਆਵਾਜਾਈ ਨੂੰ ਸੁਖਾਲਾ ਕਰਨ ਲਈ ਜੰਡਿਆਲਾ ਗੁਰੂ ਵਿਖੇ ਰੇਲਵੇ ਲਾਈਨ ‘ਤੇ ਨਵਾਂ ਓਵਰ ਬ੍ਰਿਜ ਬਣਾਉਣ ਦਾ ਕੰਮ ਚੱਲ ਰਿਹਾ ਹੈ।ਭਾਜਪਾ ਆਗੂ ਅਸ਼ਵਨੀ ਸ਼ਰਮਾ ‘ਤੇ ਵਿਅੰਗ ਕੱਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਹ ਪਹਿਲਾਂ ਇਹ ਯਕੀਨੀ ਬਣਾਉਣ ਕਿ ਪ੍ਰਧਾਨ ਮੰਤਰੀ ਵੱਲੋਂ ਹਾਲ ਹੀ ਵਿੱਚ ਆਏ ਹੜ੍ਹਾਂ ਦੌਰਾਨ ‘ਟੋਕਨ ਰਿਲੀਫ’ ਵਜੋਂ ਐਲਾਨੀ ਗਈ 1,600 ਕਰੋੜ ਰੁਪਏ ਦੀ ਰਾਸ਼ੀ ਪੰਜਾਬ ਨੂੰ ਜਲਦ ਤੋਂ ਜਲਦ ਮਿਲੇ। ਉਨ੍ਹਾਂ ਕਿਹਾ ਕਿ ਭਾਜਪਾ ਆਗੂਆਂ ਨੂੰ ਸਿਆਸੀ ਦੂਸ਼ਣਬਾਜ਼ੀ ਵਿੱਚ ਸ਼ਾਮਲ ਹੋਣ ਦੀ ਬਜਾਏ ਕੇਂਦਰ ਤੋਂ ਪੰਜਾਬ ਦੇ ਬਣਦੇ ਹਿੱਸੇ ਅਤੇ ਜਾਇਜ਼ ਅਧਿਕਾਰਾਂ ਨੂੰ ਸੁਰੱਖਿਅਤ ਕਰਨ ਨੂੰ ਤਰਜੀਹ ਦੇਣੀ ਚਾਹੀਦੀ ਹੈ। ਭਗਵੰਤ ਸਿੰਘ ਮਾਨ ਨੇ ਸਪੱਸ਼ਟ ਤੌਰ ‘ਤੇ ਕਿਹਾ ਕਿ ਸੂਬੇ ਦੇ ਅਧਿਕਾਰਾਂ ਦੇ ਰਖਵਾਲੇ ਹੋਣ ਦੇ ਨਾਤੇ ਉਹ ਚੰਡੀਗੜ੍ਹ ਜਾਂ ਪੰਜਾਬ ਯੂਨੀਵਰਸਿਟੀ ਦੀ ਦਰਜੇ ਨੂੰ ਬਦਲਣ ਦੀ ਕਿਸੇ ਵੀ ਕੋਸ਼ਿਸ਼ ਨੂੰ ਬਰਦਾਸ਼ਤ ਨਹੀਂ ਕਰਨਗੇ।ਮੁੱਖ ਮੰਤਰੀ ਨੇ ਕਿਹਾ ਕਿ ਨਵੇਂ ਡਾਕਟਰਾਂ ਦੀ ਨਿਯੁਕਤੀ ਦੀ ਪ੍ਰਕਿਰਿਆ ਆਖਰੀ ਪੜਾਅ ‘ਤੇ ਹੈ ਅਤੇ ਸਿਹਤ ਸੇਵਾਵਾਂ ਨੂੰ ਮਜ਼ਬੂਤ ਕਰਨ ਲਈ ਉਨ੍ਹਾਂ ਨੂੰ ਜਲਦ ਹੀ ਸਰਹੱਦੀ ਖੇਤਰਾਂ ਵਿੱਚ ਤਾਇਨਾਤ ਕੀਤਾ ਜਾਵੇਗਾ। ਉਨ੍ਹਾਂ ਭਰੋਸਾ ਦਿੱਤਾ ਕਿ ਗੁਰਦਾਸਪੁਰ ਜ਼ਿਲ੍ਹੇ ਵਿੱਚ ਕਾਨੂੰਨ ਵਿਵਸਥਾ ਦੀ ਸਥਿਤੀ ਕਾਬੂ ਵਿੱਚ ਹੈ ਅਤੇ ਸ਼ਾਂਤੀ ਅਤੇ ਸਦਭਾਵਨਾ ਨੂੰ ਖ਼ਤਰਾ ਪੈਦਾ ਕਰਨ ਵਾਲੀਆਂ ਕਿਸੇ ਵੀ ਗਤੀਵਿਧੀ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਸੂਬਾ ਸਰਕਾਰ ਦੀਆਂ ਭਲਾਈ ਪਹਿਲਕਦਮੀਆਂ ਨੂੰ ਉਜਾਗਰ ਕਰਦਿਆਂ ਭਗਵੰਤ ਸਿੰਘ ਮਾਨ ਨੇ ਜ਼ਿਕਰ ਕੀਤਾ ਕਿ ਪੰਜਾਬ ਘਰੇਲੂ ਖਪਤਕਾਰਾਂ ਨੂੰ ਮੁਫ਼ਤ ਬਿਜਲੀ ਪ੍ਰਦਾਨ ਕਰ ਰਿਹਾ ਹੈ ਅਤੇ ਇਨ੍ਹੀਂ ਦਿਨੀਂ ਸੂਬੇ ਦੇ 90 ਫ਼ੀਸਦ ਘਰਾਂ ਨੂੰ ਮੁਫ਼ਤ ਬਿਜਲੀ ਮਿਲ ਰਹੀ ਹੈ।ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਮੁੱਖ ਮੰਤਰੀ ਸਿਹਤ ਯੋਜਨਾ ਸ਼ੁਰੂ ਕਰਨ ਲਈ ਪੂਰੀ ਤਰ੍ਹਾਂ ਤਿਆਰ ਹੈ, ਜਿਸ ਤਹਿਤ ਨਾਗਰਿਕਾਂ ਲਈ ਜਲਦ ਹੀ 10 ਲੱਖ ਰੁਪਏ ਦਾ ਬੀਮਾ ਕਵਰ ਯਕੀਨੀ ਬਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਬਹੁਤ ਮਾਣ ਵਾਲੀ ਗੱਲ ਹੈ ਕਿ ਯਾਤਰੀਆਂ ‘ਤੇ ਬੋਝ ਨੂੰ ਘਟਾਉਣ ਲਈ ਸੂਬੇ ਭਰ ਵਿੱਚ 17 ਟੋਲ ਪਲਾਜ਼ੇ ਬੰਦ ਕਰ ਦਿੱਤੇ ਗਏ ਹਨ। ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਮੰਡੀਆਂ ਵਿੱਚ ਖਰੀਦ ਲਈ ਵਿਸਥਾਰਤ ਪ੍ਰਬੰਧ ਕੀਤੇ ਗਏ, ਜਿਸ ਨਾਲ ਇਸ ਸਾਲ ਕਿਸਾਨਾਂ ਲਈ ਝੋਨੇ ਦੀ ਸੁਚਾਰੂ ਅਤੇ ਨਿਰਵਿਘਨ ਖਰੀਦ ਯਕੀਨੀ ਬਣਾਈ ਗਈ ਹੈ।ਇਸ ਤੋਂ ਪਹਿਲਾਂ ਮੁੱਖ ਮੰਤਰੀ ਨੇ ਖਪਤਕਾਰ ਬ੍ਰਾਂਡ ਫ਼ਤਿਹ ਸ਼ੂਗਰ ਵੀ ਲਾਂਚ ਕੀਤਾ, ਜਿਸ ਵਿੱਚ ਰਿਫਾਇੰਡ ਸ਼ੂਗਰ, ਕੈਸਟਰ ਸ਼ੂਗਰ ਅਤੇ ਆਈਸਿੰਗ ਸ਼ੂਗਰ ਦੇ ਇੱਕ ਕਿਲੋ ਪੈਕ ਦੇ ਨਾਲ-ਨਾਲ 5 ਗ੍ਰਾਮ ਪਾਊਚ ਵੀ ਸਨ। ਉਨ੍ਹਾਂ ਉਮੀਦ ਜਤਾਈ ਕਿ ਬਟਾਲਾ ਸਹਿਕਾਰੀ ਖੰਡ ਮਿੱਲ ਵਿਖੇ ਤਿਆਰ ਕੀਤੇ ਗਏ ਇਸ ਸਲਫਰ-ਮੁਕਤ ਉਤਪਾਦ ਨਾਲ ਵਾਧੂ ਮਾਲੀਆ ਪੈਦਾ ਹੋਣ ਅਤੇ ਖਪਤਕਾਰਾਂ ਨੂੰ ਉੱਚ-ਗੁਣਵੱਤਾ ਵਾਲੀ ਪ੍ਰੀਮੀਅਮ ਖੰਡ ਦਾ ਬਦਲ ਮਿਲੇਗਾ।ਇਸ ਮੌਕੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਅਤੇ ਚੇਅਰਮੈਨ ਸ਼ੂਗਰਫੈੱਡ ਨਵਦੀਪ ਸਿੰਘ ਜੀਦਾ ਮੌਜੂਦ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Sukhbir Singh Badalਵੱਲੋਂ ਨਵੇਂ ਹਲਕਾ ਇੰਚਾਰਜਾਂ ਦਾ ਐਲਾਨ

0

Punjab News: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਜਿਲਾ ਪਟਿਆਲਾ ਦੇ 3 ਹਲਕਾ ਇੰਚਾਰਜਾਂ, ਜਿਲਾ ਸੰਗਰੂਰ ਦੇ ਧੂਰੀ ਹਲਕੇ ਅਤੇ ਜਿਲਾ ਮੋਗਾ ਦੇ ਨਿਹਾਲ ਸਿੰਘ ਵਾਲਾ ਹਲਕੇ ਦੇ ਹਲਕਾ ਇੰਚਾਰਜਾਂ ਦਾ ਐਲਾਨ ਕੀਤਾ ਹੈ। ਇਸ ਦੇ ਨਾਲ ਹੀ ਜਿਲਾ ਪਟਿਆਲਾ ਦੇ ਹਲਕਾ ਸਨੌਰ ਵਿੱਚ ਪਾਰਟੀ ਦੇ ਕੰਮਕਾਜ ਨੂੰ ਬੇਹਤਰ ਤਰੀਕੇ ਨਾਲ ਚਲਾਉਣ ਲਈ 4 ਮੈਬਰੀ ਕਮੇਟੀ ਦਾ ਐਲਾਨ ਕਰ ਦਿੱਤਾ।ਅੱਜ ਪਾਰਟੀ ਦੇ ਮੁੱਖ ਦਫਤਰ ਤੋਂ ਜਾਰੀ ਇੱਕ ਬਿਆਨ ਵਿੱਚ ਸ. ਬਾਦਲ ਨੇ ਦੱਸਿਆ ਕਿ ਸ. ਸੁਰਜੀਤ ਸਿੰਘ ਗੜੀ ਮੈਂਬਰ ਐਸ.ਜੀ.ਪੀ.ਸੀ ਹਲਕਾ ਰਾਜਪੁਰਾ, ਯੂਥ ਅਕਾਲੀ ਦਲ ਦੇ ਪ੍ਰਧਾਨ ਸ. ਸਰਬਜੀਤ ਸਿੰਘ ਝਿੰਜਰ ਹਲਕਾ ਘਨੌਰ, ਸ. ਜਗਮੀਤ ਸਿੰਘ ਹਰਿਆਊ ਹਲਕਾ ਸਮਾਣਾ ਦੇ ਹਲਕਾ ਇੰਚਾਰਜ ਹੋਣਗੇ।

ਇਹ ਵੀ ਪੜ੍ਹੋ  ਵੱਡੀ ਅੱਤਵਾਦੀ ਸਾਜ਼ਿਸ਼ ਨਾਕਾਮ: ਗੋਲੀਬਾਰੀ ਤੋਂ ਬਾਅਦ ਲਾਰੈਂਸ ਬਿਸ਼ਨੋਈ ਗੈਂਗ ਦੇ ਚਾਰ ਕਾਰਕੁਨ ਗ੍ਰਿਫ਼ਤਾਰ; ਸੱਤ ਪਿਸਤੌਲ ਬਰਾਮਦ

ਰਣਜੀਤ ਸਿੰਘ ਰੰਧਾਵਾ ਕਾਤਰੋਂ ਜਿਲਾ ਸੰਗਰੂਰ ਦੇ ਹਲਕਾ ਧੂਰੀ ਦੇ ਹਲਕਾ ਇੰਚਾਰਜ ਹੋਣਗੇ ਅਤੇ ਸ. ਰਾਜਵਿੰਦਰ ਸਿੰਘ ਧਰਮਕੋਟ ਜਿਲਾ ਮੋਗਾ ਦੇ ਹਲਕਾ ਨਿਹਾਲ ਸਿੰਘ ਵਾਲਾ ਐਸ.ਸੀ ਦੇ ਹਲਕਾ ਇੰਚਾਰਜ ਹੋਣਗੇ।ਉਹਨਾਂ ਦੱਸਿਆ ਕਿ ਜਿਲਾ ਪਟਿਆਲਾ ਦੇ ਹਲਕਾ ਸਨੇਰ ਵਿੱਚ ਪਾਰਟੀ ਦੇ ਕੰਮਕਾਜ ਨੂੰ ਸੁਚਾਰੂ ਤਰੀਕੇ ਨਾਲ ਚਲਾਉਣ ਲਈ 4 ਮੈਬਰੀ ਕਮੇਟੀ ਦਾ ਗਠਨ ਕੀਤਾ ਗਿਆ ਜਿਸ ਵਿੱਚ ਸ. ਕ੍ਰਿਸ਼ਨ ਸਿੰਘ ਕੰਬੋਜ, ਸ. ਫੌਜਇੰਦਰ ਸਿੰਘ ਮੁਖਮੈਲਪੁਰ, ਸ. ਰਜਿੰਦਰ ਸਿੰਘ ਵਿਰਕ ਅਤੇ ਸ. ਜਸਪਾਲ ਸਿੰਘ ਬਿੱਟੂ ਚੱਠਾ ਦੇ ਨਾਮ ਸ਼ਾਮਲ ਹਨ।

ਇਹ ਵੀ ਪੜ੍ਹੋ  ਮੌਕ ਸੈਸ਼ਨ ਦੌਰਾਨ ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੇ ਆਪਣੀ ਪ੍ਰਤਿਭਾ ਦਾ ਲੋਹਾ ਮਨਵਾਇਆ

ਉਹਨਾਂ ਦੱਸਿਆ ਕਿ ਸ੍ਰੀ ਐਨ. ਕੇ. ਸਰਮਾ ਨੂੰ ਆ ਰਹੀਆਂ ਬਲਾਕ ਸੰਮਤੀ ਅਤੇ ਜਿਲਾ ਪ੍ਰੀਸ਼ਦ ਦੀਆਂ ਚੋਣਾਂ ਲਈ ਜਿਲਾ ਪਟਿਆਲਾ ਅਤੇ ਜਿਲਾ ਮੋਹਾਲੀ ਦੇ ਅਬਜਰਵਰ ਨਿਯੁਕਤ ਕੀਤਾ ਗਿਆ ਹੈ ਅਤੇ ਉਹ ਬਲਾਕ ਸੰਮਤੀ ਅਤੇ ਜਿਲਾ ਪ੍ਰੀਸ਼ਦ ਦੀਆਂ ਚੋਣਾਂ ਦੇ ਉਮੀਦਵਾਰਾਂ ਦੀ ਚੋਣ ਕਰਕੇ ਮੁੱਖ ਦਫਤਰ ਨੂੰ ਭੇਜਣਗੇ ਅਤੇ ਦੋਹਾਂ ਜਿਲਿਆਂ ਵਿੱਚ ਚੋਣ ਮੁਹਿੰਮ ਨੂੰ ਚਲਾਉਣਗੇ।ਇਸੇ ਤਰਾਂ ਬਲਾਕ ਸੰਮਤੀ ਅਤੇ ਜਿਲਾ ਪ੍ਰੀਸ਼ਦ ਦੀਆਂ ਚੋਣਾਂ ਲਈ ਸ੍ਰੀ ਕਮਲ ਚੇਤਲੀ ਨੂੰ ਜਿਲਾ ਸ਼ਹੀਦ ਭਗਤ ਸਿੰਘ ਨਗਰ ਦੇ ਅਬਜਰਵਰ ਨਿਯੁਕਤ ਕੀਤਾ ਗਿਆ ਹੈ ਅਤੇ ਸ. ਰਣਜੀਤ ਸਿੰਘ ਢਿੱਲੋਂ ਸਾਬਕਾ ਵਿਧਾਇਕ ਹਲਕਾ ਦਾਖਾ ਅਤੇ ਹਲਕਾ ਗਿੱਲ ਐਸ.ਸੀ ਦੇ ਅਬਜਰਵਰ ਹੋਣਗੇ ਜਿਸ ਵਿੱਚ ਉਹ ਲੋਕਲ ਆਗੂਆਂ ਨਾਲ ਸਲਾਹ ਮਸ਼ਵਰਾ ਕਰਕੇ ਬਲਾਕ ਸੰਮਤੀ ਅਤੇ ਜਿਲਾ ਪ੍ਰੀਸ਼ਦ ਦੇ ਉਮੀਦਵਾਰਾਂ ਦੀ ਚੋਣ ਕਰਨਗੇ ਚੋਣ ਮੁਹਿੰਮ ਨੂੰ ਚਲਾਉਣਗੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਮਜਦੂਰ ਮੋਰਚੇ ਦੇ ਸੰਘਰਸ਼ ਨੂੰ ਪਿਆ ਬੂਰ; ਡੀਸੀ ਨਾਲ ਹੋਈ ਮੀਟਿੰਗ ਵਿੱਚ ਜਨਵਰੀ ਤੋਂ ਮਨਰੇਗਾ ਦਾ ਕੰਮ ਚਲਾਉਣ ਦਾ ਫੈਸਲਾ

Bathinda News: ਪਿਛਲੇ ਦਸ ਦਿਨ ਤੋਂ ਬਠਿੰਡਾ ਦੇ ਡਿਪਟੀ ਕਮਿਸ਼ਨਰ ਦਫ਼ਤਰ ਨਜਦੀਕ ਲੱਗੇ ਮਜਦੂਰ ਮੋਰਚੇ ਦੇ ਸੰਘਰਸ਼ ਨੂੰ ਅੱਜ ਉਸ ਸਮੇਂ ਬੂਰ ਪਿਆ ਜਦੋਂ ਮਜ਼ਦੂਰ ਵਫਦ ਨਾਲ ਹੋਈ ਮੀਟਿੰਗ ਵਿਚ ਡੀਸੀ ਨੇ ਜਨਵਰੀ ਮਹੀਨੇ ਦੇ ਸੁਰੂ ਵਿੱਚ ਮਨਰੇਗਾ ਦਾ ਕੰਮ ਚਲਾਉਣ,ਮਜਦੂਰਾਂ ਦੀ ਸਵੇਰੇ ਸ਼ਾਮ ਇਕੋ ਥਾਂ ਹਾਜਰੀ ਲਾਉਣ ਅਤੇ ਮੀਹਾਂ ਕਾਰਨ ਹੋਏ ਮਜ਼ਦੂਰਾਂ ਦੇ ਨੁਕਸਾਨ ਦੀ ਭਰਪਾਈ ਕਰਨ ਦਾ ਭਰੋਸਾ ਦਿਵਾਇਆ। ਅੱਜ ਦੀ ਮੀਟਿੰਗ ਮਜਦੂਰਾਂ ਵੱਲੋਂ ਮਾਨ ਸਰਕਾਰ ਦਾ ਪਿੱਟ ਸਿਆਪਾ ਕਰਨ ਤੇ ਸੜਕ ਜਾਮ ਕਰਨ ਮਗਰੋਂ ਦਿੱਤੀ ਗਈ ਸੀ।

ਇਹ ਵੀ ਪੜ੍ਹੋ  ਮੰਦਭਾਗੀ ਖ਼ਬਰ;ਸੜਕ ਹਾਦਸੇ ਵਿਚ ਨਵਵਿਆਹੀ ਲਾੜੀ ਦੀ ਮੌ+ਤ,ਪਤੀ ਗੰਭੀਰ ਜਖ਼ਮੀ

ਮਜ਼ਦੂਰ ਦੇ ਵਿਸ਼ਾਲ ਇਕੱਠ ਨੂੰ ਸੰਬੋਧਨ ਸੂਬਾ ਪ੍ਰਧਾਨ ਜੋਰਾ ਸਿੰਘ ਨਸਰਾਲੀ, ਮਨਦੀਪ ਸਿੰਘ ਸਿਬੀਆ, ਪ੍ਰਕਾਸ਼ ਸਿੰਘ ਨੰਦਗੜ੍ਹ, ਬਾਵਾ ਸਿੰਘ ਦਿਉਣ, ਮਿੱਠੂ ਸਿੰਘ ਘੱਦਾ , ਮੱਖਣ ਸਿੰਘ ਗੁਰੂਸਰ , ਲਾਭ ਸਿੰਘ ਅਕਲੀਆ, ਨਛੱਤਰ ਸਿੰਘ ਰਾਮਨਗਰ, ਅਮੀਲਾਲ ਬੁਲਾਹੜ ਮਹਿਮਾ, ਕੁਲਵੰਤ ਸਿੰਘ ਜੀਦਾ ਨੇ ਸਬੋਧਨ ਕਰਦਿਆ ਕਿਹਾ ਕਿ ਨਰਿੰਦਰ ਮੋਦੀ ਤੇ ਭਗਵੰਤ ਮਾਨ ਦੀ ਸਰਕਾਰ ਮਜਦੂਰਾਂ ਲਈ ਰੁਜ਼ਗਾਰ ਦੇ ਬਣੇ ਮਾਮੂਲੀ ਸਾਧਨ ਨੂੰ ਖ਼ਤਮ ਕਰਨ ਦੀਆਂ ਚਾਲਾਂ ਚੱਲ ਰਹੀਆ ਹਨ।ਉਨਾਂ ਕਿਹਾ ਕਿ ਮਜ਼ਦੂਰ ਹੁਣ ਇਸ ਧੱਕੇਸ਼ਾਹੀ ਨੂੰ ਬਰਦਾਸ਼ਤ ਨਹੀ ਕਰਨਗੇ ।

ਇਹ ਵੀ ਪੜ੍ਹੋ  ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਤਸਕਰੀ ਮਾਡਿਊਲ ਨਾਲ ਸਬੰਧਤ ਦੋ ਭਰਾ ਆਈਈਡੀ ਸਮੇਤ ਕਾਬੂ

ਉਨਾਂ ਐਲਾਨ ਕੀਤਾ ਕਿ ਮਜ਼ਦੂਰਾਂ ਦੇ ਸੂਬਾ ਪੱਧਰ ਦੇ ਬਣੇ ਮਜ਼ਦੂਰ ਮੋਰਚੇ ਵੱਲੋਂ ਮਨਰੇਗਾ ਵਿੱਚ ਪਰਿਵਾਰ ਦੇ ਸਾਰੇ ਬਾਲਗ ਮੈਂਬਰਾਂ ਨੂੰ ਕੰਮ ਦਿਵਾਉਣ, ਦਿਹਾੜੀ 700 ਰੁਪਏ ਕਰਵਾਉਣ, ਬਿਜਲੀ ਬਿੱਲ 2025 ਰੱਦ ਕਰਵਾਉਣ, ਪੈਨਸ਼ਨ 5000 ਰੁਪਏ ਕਰਵਾਉਣ, ਔਰਤਾਂ ਨੂੰ 1100 ਰੁਪਏ ਦਿਵਾਉਣ, ਪੰਚਾਇਤੀ ਜ਼ਮੀਨ ਮਜ਼ਦੂਰਾਂ ਨੂੰ ਸਸਤੇ ਭਾਅ ਤੇ ਲੈਣ ਅਤੇ ਜ਼ਮੀਨੀ ਸੁਧਾਰ ਕਾਨੂੰਨ ਤਹਿਤ ਫਾਲਤੂ ਨਿਕਲਦੀਆਂ ਜਮੀਨਾਂ ਵਿੱਚ ਵੰਡ ਮਜ਼ਦੂਰਾਂ ਵਿੱਚ ਕਰਵਾਉਣ ਤੇ ਹੋਰ ਮੰਗਾਂ ਦੀ ਪ੍ਰਾਪਤੀ ਲਈ 5 ਜਨਵਰੀ ਨੂੰ ਡੀਸੀ ਬਠਿੰਡਾ ਦੇ ਦਫ਼ਤਰ ਅੱਗੇ ਇੱਕ ਰੋਜ਼ਾ ਧਰਨਾ ਲਾਇਆ ਜਾਵੇਗਾ । ਧਰਨੇ ਦੇ ਅਖੀਰ ਵਿਚ ਮੋਦੀ ਤੇ ਭਗਵੰਤ ਮਾਨ ਸਰਕਾਰ ਵੱਲੋਂ ਲਾਗੂ ਕੀਤੇ ਜਾ ਰਹੇ ਮਜ਼ਦੂਰ ਵਿਰੋਧੀ ਚਾਰ ਕੋਡਾ ਵਿਰੁੱਧ ਪੁਤਲਾ ਫੂਕਕੇ ਰੋਹ ਦਾ ਪ੍ਰਗਟਾਵਾ ਕੀਤਾ ਗਿਆ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Mansa Police ਵੱਲੋ ਹਰਿਆਣਾ ‘ਚ ਲੋੜੀਦਾ ਬੰਬੀਹਾ ਗੈਂਗ ਦਾ ਗੁਰਗਾ ਨਜਾਇਜ਼ ਹਥਿਆਰਾਂ ਸਮੇਤ ਕਾਬੂ

0

Mansa News:Mansa Police ਨੇ ਅੱਜ ਇੱਕ ਵੱਡੀ ਸਫ਼ਲਤਾ ਪ੍ਰਾਪਤ ਕਰਦਿਆਂ ਹਰਿਆਣਾ ਵਿਚ ਕਈ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਬੰਬੀਹਾ ਗੈਂਗ ਦੇ ਇੱਕ ਬਦਮਾਸ਼ ਨੂੰ 2 ਨਜ਼ਾਇਜ ਪਿਸਤੌਲਾਂ ਸਮੇਤ ਕਾਬੂ ਕੀਤਾ।ਮਾਮਲੇ ਦੀ ਜਾਣਕਾਰੀ ਦਿੰਦਿਆਂ ਐਸ.ਪੀ.(ਇੰਨਵੈ.) ਮਨਮੋਹਨ ਸਿੰਘ ਔਲਖ ਨੇ ਦਸਿਆ ਕਿ ਉਪ ਕਪਤਾਨ ਪੁਲਿਸ (ਡੀ) ਮਾਨਸਾ ਅੰਮ੍ਰਿਤਪਾਲ ਸਿੰਘ ਭਾਟੀ ਅਤੇ ਉਪ ਕਪਤਾਨ ਪੁਲਿਸ (ਸ:ਡ: ਬੁਢਲਾਡਾ)ਸਿਕੰਦਰ ਸਿੰਘ ਦੀ ਨਿਗਰਾਨੀ ਹੇਠ ਇੰਸਪੈਕਟਰ ਕੰਵਲਜੀਤ ਸਿੰਘ ਮੁੱਖ ਅਫਸਰ ਥਾਣਾ ਸਿਟੀ ਬੁਢਲਾਡਾ ਦੀ ਅਗਵਾਈ ਵਾਲੀ ਟੀਮ ਵੱਲੋਂ ਬੁਢਲਾਡਾ ਸ਼ਹਿਰ ਵਿੱਚ ਸ਼ੱਕੀ ਵਿਅਕਤੀਆਂ ਅਤੇ ਵੱਖ-ਵੱਖ ਥਾਵਾਂ ਦੀ ਚੈਕਿੰਗ ਕੀਤੀ ਜਾ ਰਹੀ ਸੀ।

ਇਹ ਵੀ ਪੜ੍ਹੋ  ਵੱਡੀ ਅੱਤਵਾਦੀ ਸਾਜ਼ਿਸ਼ ਨਾਕਾਮ: ਗੋਲੀਬਾਰੀ ਤੋਂ ਬਾਅਦ ਲਾਰੈਂਸ ਬਿਸ਼ਨੋਈ ਗੈਂਗ ਦੇ ਚਾਰ ਕਾਰਕੁਨ ਗ੍ਰਿਫ਼ਤਾਰ; ਸੱਤ ਪਿਸਤੌਲ ਬਰਾਮਦ

ਇਸ ਦੌਰਾਨ ਸਹਾਇਕ ਥਾਣੇਦਾਰ ਸੁਖਜੀਤ ਸਿੰਘ ਦੀ ਟੀਮ ਵੱਲੋਂ ਹੋਲੀ ਹਾਰਟ ਸਕੂਲ ਬੁਢਲਾਡਾ ਨੇੜੇ ਰਾਮਬਖਸ਼ ਉਰਫ ਬਖਸ਼ੀ ਵਾਸੀ ਪਿੰਡ ਸੁਖਚੈਨ ਜਿਲ੍ਹਾ ਸਿਰਸਾ (ਹਰਿਆਣਾ) ਨੂੰ ਕਾਬੂ ਕੀਤਾ ਗਿਆ।ਜਿਸ ਦੇ ਕਬਜਾ ਵਿੱਚੋਂ 02 ਪਿਸਟਲ .32 ਬੋਰ ਸਮੇਤ 02 ਜਿੰਦਾ ਰੌਂਦ .32 ਬੋਰ ਅਤੇ 01 ਦੇਸੀ ਕੱਟਾ 315 ਬੋਰ ਸਮੇਤ 01 ਕਾਰਤੂਸ 315 ਬੋਰ ਬ੍ਰਾਮਦ ਹੋਏ। ਉਸਦੇ ਖਿਲਾਫ ਮੁੱਕਦਮਾ ਨੰਬਰ 225 ਥਾਣਾ ਸਿਟੀ ਬੁਢਲਾਡਾ ਦਰਜ ਕੀਤਾ ਗਿਆ। ਮੁਢਲੀ ਪੁਛਗਿਛ ਦੌਰਾਨ ਮੁਲਜ਼ਮ ਨੇ ਦੱਸਿਆ ਕਿ ਉਸਦੇ ਵੱਲੋਂ ਕੁੱਝ ਦਿਨ ਪਹਿਲਾਂ ਥਾਣਾ ਬੜਾਗੁੜਾ ਜਿਲ੍ਹਾ ਸਿਰਸਾ(ਹਰਿਆਣਾ) ਵਿਖੇ ਦੋ ਵੱਖ-ਵੱਖ ਥਾਵਾਂ ਪਰ ਫਾਈਰਿੰਗ ਦੀਆਂ ਵਾਰਦਾਤਾਂ ਨੂੰ ਅੰਜਾਮ ਦਿੱਤਾ ਗਿਆ ਸੀ ਜੋ ਹੁਣ ਭਗੌੜਾ ਚੱਲ ਰਿਹਾ ਸੀ।ਰਾਮਬਖਸ਼ ਉਰਫ ਬਖਸ਼ੀ ਦਵਿੰਦਰ ਬੰਬੀਹਾ ਗੈਂਗ ਨਾਲ ਸੰਬੰਧ ਰੱਖਦਾ ਹੈ। ਉਸਦੇ ਖਿਲਾਫ ਹੁਣ ਤੱਕ ਕੁੱਲ 06 ਮੁਕੱਦਮੇ ਦਰਜ ਹਨ।ਪੁਲਿਸ ਅਧਿਕਾਰੀਆਂ ਨੇ ਦਸਿਆ ਕਿ ਮਾਮਲੇ ਦੀ ਡੂੰਘਾਈ ਨਾਲ ਪੜਤਾਲ ਕੀਤੀ ਜਾ ਰਹੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਮੁੱਖ ਮੰਤਰੀ ਤੀਰਥ ਯਾਤਰਾ; MLA Jagroop Singh Gill ਨੇ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਲਈ ਬੱਸਾਂ ਨੂੰ ਕੀਤਾ ਰਵਾਨਾ

0

Bathinda News: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਪਵਿੱਤਰ ਸ਼ਹਿਰ ਅੰਮ੍ਰਿਤਸਰ ਵਿੱਚ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਲਈ ਸ਼ਰਧਾਲੂਆਂ ਨੂੰ ਲੈ ਕੇ ਜਾਣ ਲਈ ਸ਼ੁਰੂ ਕੀਤੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਅੱਜ ਬੱਸਾਂ ਦੇ ਪਹਿਲੇ ਜੱਥੇ ਨੂੰ ਵਿਧਾਇਕ ਜਗਰੂਪ ਸਿੰਘ ਗਿੱਲ ਵਲੋਂ ਸਥਾਨਕ ਗੁਰਦੁਆਰਾ ਸਾਹਿਬ ਗਲੀ ਨੰਬਰ 5/3 ਜੋਗੀ ਨਗਰ ਤੋਂ ਰਵਾਨ ਕੀਤਾ ਗਿਆ। ਇਸ ਦੌਰਾਨ ਵਿਧਾਇਕ ਸ. ਗਿੱਲ ਨੇ ਕਿਹਾ ਕਿ ਮੁੱਖ ਮੰਤਰੀ ਦੀ ਅਗਵਾਈ ਹੇਠ ਸੂਬਾ ਸਰਕਾਰ ਵੱਲੋਂ ਪਵਿੱਤਰ ਸਥਾਨਾਂ ਦੀ ਯਾਤਰਾ ਦੀ ਸਹੂਲਤ ਦੇ ਕੇ ਪੰਜਾਬੀਆਂ ਵਿੱਚ ਸਮਾਜਿਕ ਅਤੇ ਧਾਰਮਿਕ ਸਦਭਾਵਨਾ ਨੂੰ ਮਜ਼ਬੂਤ ਕਰਨ ਲਈ ਇੱਕ ਵਿਸ਼ੇਸ਼ ਪਹਿਲਕਦਮੀ ਹੈ।

ਇਹ ਵੀ ਪੜ੍ਹੋ  ਸੂਬੇ ਦੇ ਹਰੇਕ ਜ਼ਿਲ੍ਹੇ ਵਿੱਚ ਲੱਗਣਗੇ “ਪੰਜਾਬ ਸਖੀ ਸ਼ਕਤੀ ਮੇਲੇ”: ਤਰੁਨਪ੍ਰੀਤ ਸਿੰਘ ਸੌਂਦ

ਉਨ੍ਹਾਂ ਇਹ ਵੀ ਕਿਹਾ ਕਿ ਇਹ ਯੋਜਨਾ ਸਾਰੀਆਂ ਜਾਤਾਂ, ਧਰਮਾਂ, ਆਮਦਨ ਵਰਗਾਂ ਅਤੇ ਜੀਵਨ ਦੇ ਹਰ ਵਰਗ ਦੇ ਲੋਕਾਂ ਲਈ ਖੁੱਲ੍ਹੀ ਹੈ, ਜੋ ਕਿ ਸਰਕਾਰ ਦਾ ਇੱਕ ਬਹੁਤ ਹੀ ਸ਼ਲਾਘਾਯੋਗ ਉਪਰਾਲਾ ਹੈ। ਉਨ੍ਹਾਂ ਕਿਹਾ ਕਿ ਯਾਤਰਾ ਦੌਰਾਨ ਕਿਸੇ ਵੀ ਬਜ਼ੁਰਗ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਸਮੱਸਿਆ ਦਰਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। ਸੂਬਾ ਸਰਕਾਰ ਨੇ ਸ਼ਰਧਾਲੂਆਂ ਦੇ ਰਹਿਣ-ਸਹਿਣ ਅਤੇ ਖਾਣ-ਪੀਣ ਦਾ ਵਿਸਤ੍ਰਿਤ ਪ੍ਰਬੰਧ ਕੀਤਾ ਹੋਇਆ ਹੈ।

ਇਹ ਵੀ ਪੜ੍ਹੋ   ਮੌਕ ਸੈਸ਼ਨ ਦੌਰਾਨ ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੇ ਆਪਣੀ ਪ੍ਰਤਿਭਾ ਦਾ ਲੋਹਾ ਮਨਵਾਇਆ

ਉਧਰ,ਵਿਧਾਇਕ ਮੌੜ ਸੁਖਬੀਰ ਸਿੰਘ ਮਾਈਸਰਖਾਨਾ ਵਲੋਂ ਪਿੰਡ ਬੁਗਰਾਂ ਦੇ ਗੁਰਦੁਆਰਾ ਸਾਹਿਬ, ਹਲਕਾ ਇੰਚਾਰਜ ਬਠਿੰਡਾ (ਦਿਹਾਤੀ) ਜਸਵਿੰਦਰ ਸਿੰਘ ਛਿੰਦਾ ਨੰਦਗੜ੍ਹ ਵਲੋਂ ਪਿੰਡ ਵਿਰਕ ਕਲਾਂ ਤੋਂ ਇਲਾਵਾ ਰਾਮਪੁਰਾ ਦੇ ਪਿੰਡ ਕੋਇਰ ਸਿੰਘ ਵਾਲਾ ਦੇ ਵੱਡੇ ਗੁਰਦੁਆਰਾ ਸਾਹਿਬ (ਰੋਂਤਾ ਰੋਡ), ਤਲਵੰਡੀ ਸਾਬੋ ਦੇ ਪਿੰਡ ਭਗਵਾਨਗੜ੍ਹ ਦੇ ਗੁਰਦੁਆਰਾ ਸਾਹਿਬ ਅਤੇ ਹਲਕਾ ਭੁੱਚੋਂ ਮੰਡੀ ਦੇ ਪਿੰਡ ਬਰਕੰਦੀ ਦੇ ਗੁਰਦੁਆਰਾ ਸਾਹਿਬ ਤੋਂ ਹਰੀ ਝੰਡੀ ਦਿਖਾ ਕੇ ਬੱਸਾਂ ਨੂੰ ਰਵਾਨਾ ਕੀਤਾ ਗਿਆ। ਇਸ ਮੌਕੇ ਜਿਥੇ ਸ਼ਰਧਾਲੂਆਂ ਵਲੋਂ ਪੰਜਾਬ ਸਰਕਾਰ ਦਾ ਵਿਸ਼ੇਸ਼ ਸਕੀਮ ਚਲਾਉਣ ‘ਤੇ ਧੰਨਵਾਦ ਕੀਤਾ ਉਥੇ ਹੀ ਸਰਧਾਲੂਆਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Guru Kashi University ਵਿਖੇ ਤਿੰਨ ਰੋਜ਼ਾ ਅੰਤਰ-ਰਾਸ਼ਟਰੀ ਗੁਰਮਤਿ ਸੰਗੀਤ ਸੰਮੇਲਨ ਤੇ ਕਾਨਫਰੰਸ ਦਾ ਆਗਾਜ਼

0

Talwandi Sabo News: Guru Kashi University ਵਿਖੇ ਸਥਾਪਿਤ ਗੁਰੂ ਨਾਨਕ ਚੇਅਰ, ਭਾਈ ਮਰਦਾਨਾ ਚੇਅਰ ਅਤੇ ਫੈਕਲਟੀ ਆਫ ਵਿਜ਼ੂਅਲ ਐਂਡ ਪਰਫਾਰਮਿੰਗ ਆਰਟਸ ਵੱਲੋਂ 16 ਅੰਤਰ-ਰਾਸ਼ਟਰੀ ਸੰਸਥਾਵਾਂ ਦੇ ਸਹਿਯੋਗ ਨਾਲ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਦੇ 350ਵੇਂ ਵਰ੍ਹੇ ਨੂੰ ਸਮਰਪਿਤ ਤਿੰਨ ਰੋਜ਼ਾ ਅੰਤਰ-ਰਾਸ਼ਟਰੀ ਗੁਰਮਤਿ ਸੰਗੀਤ ਸੰਮੇਲਨ ਅਤੇ ਕਾਨਫਰੰਸ “ਸ੍ਰਿਸ਼ਟੀ ਦੀ ਚਾਦਰ:ਸ਼੍ਰੀ ਗੁਰੂ ਤੇਗ ਬਹਾਦਰ ਜੀ-ਜੀਵਨ ਅਤੇ ਸ਼ਹਾਦਤ” ਦਾ ਆਗਾਜ਼ ਮੁੱਖ ਮਹਿਮਾਨ ਮਨਮੋਹਨ ਖੰਨਾ, ਅੰਤਰ ਰਾਸ਼ਟਰੀ ਡਿਜ਼ਾਇਨਰ ਵੱਲੋਂ ਕੀਤਾ ਗਿਆ। ਕਾਨਫਰੰਸ ਦੀ ਪ੍ਰਧਾਨਗੀ ਪ੍ਰੋ.(ਡਾ.) ਰਾਮੇਸ਼ਵਰ ਸਿੰਘ ਵਾਈਸ ਚਾਂਸਲਰ ਨੇ ਕੀਤੀ। ਇਸ ਮੌਕੇ ਡਾ. ਹਰਜਸਪਾਲ ਸਿੰਘਕੈਂਪਸ ਡਾਇਰੈਕਟਰ, ਗੁਰਪ੍ਰੀਤ ਸਿੰਘ ਆਸਟ੍ਰੇਲਿਆ, ਹਰਜੀਤ ਸਿੰਘ ਕੈਨੇਡਾ ਤੇ ਕਲਾ ਗੁਰੂ ਗੁਰਪ੍ਰੀਤ ਸਿੰਘ ਆਰਟਿਸਟ ਵਿਸ਼ੇਸ਼ ਮਹਿਮਾਨ ਵਜੋਂ ਹਾਜ਼ਰ ਹੋਏ।

ਇਹ ਵੀ ਪੜ੍ਹੋ  ਮੌਕ ਸੈਸ਼ਨ ਦੌਰਾਨ ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੇ ਆਪਣੀ ਪ੍ਰਤਿਭਾ ਦਾ ਲੋਹਾ ਮਨਵਾਇਆ

ਇਸ ਮੌਕੇ ਲਗਾਈ ਗਈ ਕਲਾ ਪ੍ਰਦਰਸ਼ਨੀ ਦਾ ਉਦਘਾਟਨ ਕਰਦੇ ਹੋਏ ਮੁੱਖ ਮਹਿਮਾਨ ਖੰਨਾ ਨੇ ਕਿਹਾ ਕਿ ਕਲਾਕਾਰਾਂ ਵੱਲੋਂ ਬਣਾਈਆਂ ਗਈਆਂ ਪੇਂਟਿੰਗਜ਼ ਜੀਵੰਤ ਲਗਦੀਆਂ ਹਨ ਅਤੇ ਵਿਦਿਆਰਥੀਆਂ ਨੇ ਆਪਣੀਆਂ ਕਲਾ ਕ੍ਰਿਤੀਆਂ ਰਾਹੀਂ ਗੁਰੂ ਸਾਹਿਬਾਨ ਨੂੰ ਸਿਜਦਾ ਕੀਤਾ ਹੈ।ਡਾ. ਸਿੰਘ ਨੇ ਸ਼੍ਰੀ ਗੁਰੂ ਤੇਗ ਬਹਾਦੁਰ ਜੀ ਦੀ ਸ਼ਹਾਦਤ ਨੂੰ ਸਿਰ ਝੁਕਾਉਂਦੇ ਹੋਏ ਕਿਹਾ ਕਿ ਉਨ੍ਹਾਂ ਦੀ ਨਿੱਜ ਤੋਂ ਪਰ ਦੇ ਭਲੇ ਦੀ ਕੁਰਬਾਨੀ ਦੀ ਮਿਸਾਲ ਦੁਨੀਆਂ ਦੇ ਇਤਿਹਾਸ ਵਿੱਚ ਨਹੀਂ ਮਿਲਦੀ। ਉਨ੍ਹਾਂ ਸਭ ਨੂੰ ਗੁਰੂਆਂ ਦੀ ਬਾਣੀ ਅਪਣਾਉਣ ਲਈ ਪ੍ਰੇਰਿਤ ਕੀਤਾ ਅਤੇ ਕਿਹਾ ਕਿ ਸਾਨੂੰ ਸਰਬੱਤ ਦੇ ਭਲੇ ਅਤੇ ਲੋੜਵੰਦਾਂ ਦੀ ਮਦਦ ਲਈ ਹਮੇਸ਼ਾ ਤਿਆਰ ਰਹਿਣਾ ਚਾਹੀਦਾ ਹੈ।ਸਮਾਰੋਹ ਦੇ ਨਿਰਦੇਸ਼ਕ ਅਤੇ ਆਯੋਜਨ ਸਕੱਤਰ ਡਾ.ਗੁਰਪ੍ਰੀਤ ਕੌਰ ਨੇ ਕਿਹਾ ਕਿ ਆਰਟ ਗੈਲਰੀ ਉਨ੍ਹਾਂ ਦੇ ਸੁਪਨੇ ਤੋਂ ਮੰਜ਼ਿਲ ਤੱਕ ਦਾ ਸਫ਼ਰ ਹੈ। ਕਿਉਂਕਿ ਸੂਖ਼ਮ ਕਲਾਵਾਂ ਦੇ ਖੇਤਰ ਵਿੱਚ ਪ੍ਰਤਿਭਾ ਹੋਣ ਦੇ ਬਾਵਜੂਦ ਕਲਾਕਾਰਾਂ ਨੂੰ ਮੰਚ ਬਹੁਤ ਘੱਟ ਮਿਲਦੇ ਹਨ, ਤੇ ਜੀ.ਕੇ.ਯੂ. ਨੇ ਆਰਟ ਗੈਲਰੀ ਦੀ ਸਥਾਪਨਾ ਕਰਕੇ ਵਿਦਿਆਰਥੀਆਂ ਨੂੰ ਆਪਣੇ ਹੁਨਰ ਦਾ ਪ੍ਰਗਟਾਵਾ ਕਰਨ ਦਾ ਮੰਚ ਪ੍ਰਦਾਨ ਕੀਤਾ ਹੈ ਜਿਸ ਸਦਕਾ ਉਹ ਆਪਣੇ ਅਮੀਰ ਵਿਰਸੇ ਅਤੇ ਗੁਰੂ ਚਰਨਾਂ ਨਾਲ ਜੁੜ ਸਕੇ ਹਨ।

ਇਹ ਵੀ ਪੜ੍ਹੋ  Punjab Govt ਵੱਲੋਂ ਸਾਲ 2026 ਲਈ ਕੈਲੰਡਰ ਜਾਰੀ,ਸਰਕਾਰੀ ਕਰਮਚਾਰੀਆਂ ਨੂੰ 136 ਛੁੱਟੀਆਂ

ਉਨ੍ਹਾਂ ਦੱਸਿਆ ਕਿ 27 ਨਵੰਬਰ ਦੇ ਗੁਰਮਤਿ ਸੰਮੇਲਨ ਵਿੱਚ ਦੇਸ਼ਾਂ ਵਿਦੇਸ਼ਾਂ ਤੋਂ ਗੁਰਮਤਿ ਸੰਗੀਤ ਦੇ ਵਿਦਵਾਨ ਪਦਮ ਸ਼੍ਰੀ ਡਾ. ਹਰਮੋਹਿੰਦਰ ਸਿੰਘ ਬੇਦੀ, ਚਾਂਸਲਰ ਸੈਂਟਰਲ ਯੂਨੀਵਰਸਿਟੀ ਧਰਮਸ਼ਾਲਾ, ਹਿਮਾਚਲ ਪ੍ਰਦੇਸ਼, ਸੰਗੀਤ ਨਾਟਕ ਅਕਾਦਮੀ ਅਵਾਰਡ ਜੇਤੂ ਪ੍ਰੋ. (ਡਾ.) ਗੁਰਨਾਮ ਸਿੰਘ, ਪ੍ਰੋ ਵਾਈਸ ਚਾਂਸਲਰ ਡਾ. ਜਗਤਾਰ ਸਿੰਘ ਧੀਮਾਨ, ਡਾ. ਪੀਯੂਸ਼ ਵਰਮਾ ਤੋਂ ਇਲਾਵਾ ਸਿੱਖ ਇਤਿਹਾਸ ਦੇ ਵਿਦਵਾਨ, ਬੁਧੀਜੀਵੀ, ਖੋਜਾਰਥੀ ਅਤੇ ਕਲਾਕਾਰ ਗੁਰੂ ਤੇਗ ਬਹਾਦੁਰ ਜੀ ਦੀ ਕੁਰਬਾਨੀ ਨੂੰ ਸ਼ਰਧਾਪੂਰਵਕ ਯਾਦ ਕਰਨਗੇ। ਉਨ੍ਹਾਂ ਸਮੂਹ ਸੰਗਤਾਂ ਨੂੰ ਇਸ ਮੌਕੇ ਹਾਜ਼ਰ ਹੋਣ ਦਾ ਸੱਦਾ ਦਿੱਤਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਸੂਬੇ ਦੇ ਹਰੇਕ ਜ਼ਿਲ੍ਹੇ ਵਿੱਚ ਲੱਗਣਗੇ “ਪੰਜਾਬ ਸਖੀ ਸ਼ਕਤੀ ਮੇਲੇ”: ਤਰੁਨਪ੍ਰੀਤ ਸਿੰਘ ਸੌਂਦ

0

Chandigarh News:ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਹੈ ਕਿ ਸੂਬੇ ਦੀਆਂ ਮਹਿਲਾਵਾਂ ਨੂੰ ਆਪਣੀ ਹੁਨਰਮੰਦੀ, ਰਚਨਾਤਮਿਕਤਾ ਅਤੇ ਹੱਥ ਨਾਲ ਬਣੇ ਉਤਪਾਦਾਂ ਨੂੰ ਲੋਕਾਂ ਸਾਹਮਣੇ ਲਿਆਉਣ ਲਈ ਸਾਰੇ ਜ਼ਿਲ੍ਹਿਆਂ ਵਿੱਚ ਪੜਾਅਵਾਰ “ਪੰਜਾਬ ਸਖੀ ਸ਼ਕਤੀ ਮੇਲੇ” ਲਗਾਏ ਜਾ ਰਹੇ ਹਨ। ਪਹਿਲੇ ਮੇਲੇ ਦੀ ਸ਼ੁਰੂਆਤ 26 ਨਵੰਬਰ ਨੂੰ ਸੰਗਰੂਰ ਤੋਂ ਕਰ ਦਿੱਤੀ ਗਈ ਹੈ। ਸੰਗਰੂਰ ਦੇ ਰਣਬੀਰ ਕਾਲਜ ਗਰਾਊਂਡ ਵਿੱਚ ਇਹ ਮੇਲਾ 30 ਨਵੰਬਰ ਤੱਕ ਜਾਰੀ ਰਹੇਗਾ। ਜ਼ਿਕਰਯੋਗ ਹੈ ਕਿ ਇਹ ਮੇਲੇ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਵੱਲੋਂ ਪੰਜਾਬ ਰਾਜ ਪੇਂਡੂ ਆਜ਼ੀਵਿਕਾ ਮਿਸ਼ਨ ਤੇ ਉਦਯੋਗ ਅਤੇ ਵਣਜ ਵਿਭਾਗ ਦੇ ਸਹਿਯੋਗ ਨਾਲ ਲਗਾਏ ਜਾ ਰਹੇ ਹਨ। “ਪੰਜਾਬ ਸਖੀ ਸ਼ਕਤੀ ਮੇਲੇ” 26 ਨਵੰਬਰ 2025 ਨੂੰ ਸੰਗਰੂਰ ਤੋਂ ਸ਼ੁਰੂ ਹੋ ਕੇ ਫਰਵਰੀ 2026 ਤੱਕ ਸੂਬੇ ਦੇ 23 ਜ਼ਿਲ੍ਹਿਆਂ ਵਿੱਚ ਕਰਵਾਏ ਜਾਣਗੇ।

ਇਹ ਵੀ ਪੜ੍ਹੋ  ਸੰਵਿਧਾਨ ਦਿਵਸ ਮੌਕੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦਾ ਮੌਕ ਵਿਧਾਨ ਸਭਾ ਸੈਸ਼ਨ ਕਰਵਾਇਆ

ਇਨ੍ਹਾਂ ਮੇਲਿਆਂ ਵਿੱਚ ਦਸਤਕਾਰੀ, ਹੱਥਖੱਡੀ ਕੱਪੜੇ, ਫੁਲਕਾਰੀ, ਘਰ ਦੀ ਸਜਾਵਟ ਸਮੱਗਰੀ, ਜੈਵਿਕ ਖਾਣ-ਪੀਣ ਦੀਆਂ ਵਸਤੂਆਂ, ਸ਼ਹਿਦ, ਮਸਾਲੇ, ਡਿਟਰਜੈਂਟ, ਫਿਨਾਇਲ ਅਤੇ ਹੋਰ ਘਰੇਲੂ ਉਤਪਾਦ ਵਿਕਰੀ ਲਈ ਪੇਸ਼ ਕੀਤੇ ਜਾਣਗੇ। ਇਸ ਤੋਂ ਇਲਾਵਾ ਖਾਣ ਪੀਣ ਦੇ ਸਟਾਲ ਵੀ ਮੇਲੀਆਂ ਦਾ ਖਾਸ ਧਿਆਨ ਖਿੱਚਣਗੇ।ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਇਨ੍ਹਾਂ ਮੇਲਿਆਂ ਦਾ ਮੁੱਖ ਉਦੇਸ਼ ਸਵੈ ਸਹਾਇਤਾ ਗਰੁੱਪ ਦੀਆਂ ਮੈਂਬਰ ਮਹਿਲਾਵਾਂ ਦੇ ਉਤਪਾਦਾਂ ਨੂੰ ਵੱਡੇ ਪੱਧਰ ‘ਤੇ ਬਾਜ਼ਾਰ ਤੱਕ ਪਹੁੰਚਾਉਣਾ ਹੈ ਤਾਂ ਜੋ ਮਹਿਲਾਵਾਂ ਦੀ ਆਮਦਨ ਵਿੱਚ ਵਾਧਾ ਹੋ ਸਕੇ। ਇਸਦੇ ਨਾਲ ਹੀ ਪੇਂਡੂ ਉਤਪਾਦਕਾਂ ਅਤੇ ਸ਼ਹਿਰੀ ਗਾਹਕਾਂ ਵਿਚਕਾਰ ਸਿੱਧਾ ਸੰਪਰਕ ਸਥਾਪਿਤ ਕਰਨਾ ਵੀ ਇਨ੍ਹਾਂ ਮੇਲਿਆਂ ਦਾ ਟੀਚਾ ਹੈ। ਪੰਜਾਬ ਦੀ ਰੰਗਮਈ ਸੱਭਿਆਚਾਰਕ ਵਿਰਾਸਤ ਵੀ ਇਨ੍ਹਾਂ ਮੇਲਿਆਂ ਰਾਹੀਂ ਉੱਭਰ ਕੇ ਸਾਹਮਣੇ ਆਉਂਦੀ ਹੈ। ਆਮ ਲੋਕ ਇਨ੍ਹਾਂ ਮੇਲਿਆਂ ਰਾਹੀਂ ਪੰਜਾਬੀ ਦਸਤਕਾਰੀ ਅਤੇ ਜੈਵਿਕ ਉਤਪਾਦਾਂ ਨੂੰ ਵੀ ਨੇੜੇ ਤੋਂ ਜਾਣ ਸਕਣਗੇ।ਸੌਂਦ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਇਹ ਪਹਿਲਕਦਮੀ ਨਾ ਸਿਰਫ਼ ਮਹਿਲਾਵਾਂ ਦੀ ਆਮਦਨ ਵਧਾਵੇਗੀ ਸਗੋਂ ਸੂਬੇ ਦੀ ਸੱਭਿਆਚਾਰਕ ਪਛਾਣ ਨੂੰ ਵੀ ਮਜ਼ਬੂਤ ਕਰੇਗੀ।

ਇਹ ਵੀ ਪੜ੍ਹੋ ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਤਸਕਰੀ ਮਾਡਿਊਲ ਨਾਲ ਸਬੰਧਤ ਦੋ ਭਰਾ ਆਈਈਡੀ ਸਮੇਤ ਕਾਬੂ

ਮੇਲੇ ਲਈ ਨਿਰਧਾਰਤ ਸਥਾਨ ਅਤੇ ਮਿਤੀਆਂ
ਸੰਗਰੂਰ ਵਿੱਚ ਰਣਬੀਰ ਕਾਲਜ ਗਰਾਊਂਡ ‘ਚ 26 ਤੋਂ 30 ਨਵੰਬਰ 2025 ਤੱਕ ਮੇਲਾ ਲੱਗੇਗਾ। ਫਰੀਦਕੋਟ ਵਿੱਚ ਆਫਿਸਰਜ਼ ਕਲੱਬ, ਸਾਦਿਕ ‘ਚ 8 ਤੋਂ 11 ਦਸੰਬਰ 2025 ਨੂੰ 4 ਦਿਨ ਦਾ ਮੇਲਾ ਲੱਗੇਗਾ। ਬਠਿੰਡਾ ਵਿੱਚ ਪੁੱਡਾ ਗਰਾਊਂਡ ਪਾਵਰ ਹਾਊਸ ਵਿਖੇ 4 ਤੋਂ 7 ਦਿਸੰਬਰ 2025 ਤੱਕ ਜਦਕਿ ਅੰਮ੍ਰਿਤਸਰ ਦੇ ਦਸਹਿਰਾ ਗਰਾਊਂਡ ਰਣਜੀਤ ਐਵੇਨਿਊ ਵਿੱਚ 8 ਤੋਂ 11 ਦਿਸੰਬਰ 2025 ਤੱਕ ਮੇਲਾ ਕਰਵਾਇਆ ਜਾਵੇਗਾ।ਤਰਨਤਾਰਨ ਵਿੱਚ 11 ਤੋਂ 14 ਦਿਸੰਬਰ 2025 ਤੱਕ, ਗੁਰਦਾਸਪੁਰ ਦੇ ਪੁਰਾਣੇ ਬੱਸ ਸਟੈਂਡ ਵਿਖੇ 15 ਤੋਂ 18 ਦਿਸੰਬਰ 2025 ਤੱਕ ਅਤੇ ਫਾਜ਼ਿਲਕਾ ਦੇ ਪ੍ਰਤਾਪ ਬਾਗ ਵਿੱਚ 26 ਤੋਂ 30 ਦਿਸੰਬਰ 2025 ਤੱਕ ਮੇਲਾ ਲੱਗੇਗਾ। ਜਲੰਧਰ ਵਿੱਚ ਵਿਰਸਾ ਵਿਹਾਰ/ਦੇਸ਼ ਭਗਤ ਯਾਦਗਾਰ ਵਿਖੇ 7 ਤੋਂ 10 ਜਨਵਰੀ 2026 ਤੱਕ, ਮੋਗਾ ਵਿੱਚ 10 ਤੋਂ 13 ਜਨਵਰੀ 2026 ਤੱਕ ਅਤੇ ਮੁਕਤਸਰ ਵਿੱਚ ਗੁਰੂ ਗੋਬਿੰਦ ਸਿੰਘ ਜੀ ਗਰਾਊਂਡ ਵਿੱਚ 14 ਤੋਂ 17 ਜਨਵਰੀ 2026 ਤੱਕ ਮੇਲੇ ਲੱਗਣਗੇ।ਇਸੇ ਤਰ੍ਹਾਂ ਫਿਰੋਜ਼ਪੁਰ ਦੇ ਐਸਬੀਐਸ ਕਾਲਜ ਵਿੱਚ 16 ਤੋਂ 19 ਜਨਵਰੀ 2026 ਤੱਕ, ਕਪੂਰਥਲਾ ਦੇ ਨਵੇਂ ਡੀ.ਸੀ. ਕੰਪਲੈਕਸ ‘ਚ 19 ਤੋਂ 22 ਜਨਵਰੀ 2026 ਤੱਕ ਅਤੇ ਪਠਾਨਕੋਟ ਦੇ ਰਾਮਲੀਲਾ ਗਰਾਊਂਡ ‘ਚ 5 ਤੋਂ 8 ਜਨਵਰੀ 2026 ਤੱਕ ਮੇਲਾ ਲੱਗੇਗਾ।

ਇਹ ਵੀ ਪੜ੍ਹੋ  ਪੰਜਾਬ AAP ਪ੍ਰਧਾਨ ਨੇ ਘੇਰੀ ਭਾਜਪਾ; PM Modi ਦੇ ਕੁਰੂਕਸ਼ੇਤਰ ਤੋਂ ਮੁੜਣ ‘ਤੇ ਜਤਾਈ ਨਾਖ਼ੁਸੀ

ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਸੈਕਟਰ 88 ਵਿੱਚ 10 ਜਨਵਰੀ ਤੋਂ 14 ਜਨਵਰੀ 2026 ਤੱਕ, ਸ਼ਹੀਦ ਭਗਤ ਸਿੰਘ ਨਗਰ ਦੇ ਆਈਟੀਆਈ ਦਸਹਿਰਾ ਗਰਾਊਂਡ ‘ਚ 3 ਤੋਂ 6 ਫਰਵਰੀ 2026 ਤੱਕ ਅਤੇ ਰੂਪਨਗਰ ਜ਼ਿਲ੍ਹੇ ਦੇ ਅਨੰਦਪੁਰ ਸਾਹਿਬ ‘ਚ 2 ਤੋਂ 5 ਫਰਵਰੀ 2026 ਤੱਕ ਮੇਲੇ ਹੋਣਗੇ।ਫਤਿਹਗੜ੍ਹ ਸਾਹਿਬ ਦੇ ਮਾਤਾ ਗੁਜਰੀ ਕਾਲਜ ਨੇੜੇ 27 ਤੋਂ 30 ਜਨਵਰੀ 2026 ਤੱਕ, ਬਰਨਾਲਾ ਦੀ ਦਾਣਾ ਮੰਡੀ ਵਿੱਚ 28 ਤੋਂ 31 ਜਨਵਰੀ 2026 ਤੱਕ ਅਤੇ ਮਲੇਰਕੋਟਲਾ ਦੇ ਜ਼ਿਲ੍ਹਾ ਪੱਧਰੀ ਸਥਾਨ ‘ਤੇ 28 ਤੋਂ 31 ਜਨਵਰੀ 2026 ਤੱਕ ਮੇਲੇ ਲੱਗਣਗੇ। ਲੁਧਿਆਣਾ ਦੇ ਖੰਨਾ ਵਿਖੇ 10 ਤੋਂ 14 ਜਨਵਰੀ 2026 ਤੱਕ ਅਤੇ ਮਾਨਸਾ ਦੀ ਨਵੀਂ ਅਨਾਜ ਮੰਡੀ ਵਿੱਚ 13 ਤੋਂ 23 ਫਰਵਰੀ 2026 ਤੱਕ ਮੇਲਾ ਹੋਵੇਗਾ। ਪਟਿਆਲਾ ਦੇ ਸ਼ੀਸ਼ ਮਹਲ ਵਿਖੇ 26 ਫਰਵਰੀ ਤੋਂ 2 ਮਾਰਚ 2026 ਤੱਕ ਅਤੇ ਹੁਸ਼ਿਆਰਪੁਰ ਦੇ ਲਾਜਵੰਤ ਸਟੇਡੀਅਮ ਵਿੱਚ 10 ਤੋਂ 13 ਮਾਰਚ 2026 ਤੱਕ ਮੇਲੇ ਦਾ ਪ੍ਰਬੰਧ ਕੀਤਾ ਜਾਵੇਗਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਵੱਡੀ ਅੱਤਵਾਦੀ ਸਾਜ਼ਿਸ਼ ਨਾਕਾਮ: ਗੋਲੀਬਾਰੀ ਤੋਂ ਬਾਅਦ ਲਾਰੈਂਸ ਬਿਸ਼ਨੋਈ ਗੈਂਗ ਦੇ ਚਾਰ ਕਾਰਕੁਨ ਗ੍ਰਿਫ਼ਤਾਰ; ਸੱਤ ਪਿਸਤੌਲ ਬਰਾਮਦ

0

SAS Nagar News:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਇੱਕ ਵੱਡੀ ਸਫਲਤਾ ਵਿੱਚ ਪੰਜਾਬ ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਨੇ ਐਸ.ਏ.ਐਸ. ਨਗਰ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਵਿੱਚ ਅੱਜ ਦੁਪਹਿਰ ਲਾਰੈਂਸ ਬਿਸ਼ਨੋਈ ਗੈਂਗ ਦੇ ਵਿਦੇਸ਼ ਅਧਾਰਤ ਗੈਂਗਸਟਰ ਗੋਲਡੀ ਢਿੱਲੋਂ ਦੇ ਚਾਰ ਕਾਰਕੁਨਾਂ ਨੂੰ ਡੇਰਾ ਬੱਸੀ-ਅੰਬਾਲਾ ਹਾਈਵੇਅ ‘ਤੇ ਸਟੀਲ ਸਟ੍ਰਿਪਸ ਟਾਵਰਾਂ ਨੇੜੇ ਹੋਈ ਦੋ ਤਰਫ਼ਾ ਗੋਲੀਬਾਰੀ ਤੋਂ ਬਾਅਦ ਗ੍ਰਿਫ਼ਤਾਰ ਕਰਕੇ ਇੱਕ ਵੱਡੀ ਅੱਤਵਾਦੀ ਸਾਜ਼ਿਸ਼ ਨੂੰ ਨਾਕਾਮ ਕਰ ਦਿੱਤਾ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਦਿੱਤੀ।ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਹਰਵਿੰਦਰ ਸਿੰਘ ਉਰਫ਼ ਭੋਲਾ ਉਰਫ਼ ਹਨੀ ਅਤੇ ਲਖਵਿੰਦਰ ਸਿੰਘ, ਦੋਵੇਂ ਵਾਸੀ ਢਕਾਂਸੂ ਕਲਾਂ, ਰਾਜਪੁਰਾ, ਪਟਿਆਲਾ ਅਤੇ ਮੁਹੰਮਦ ਸਮੀਰ ਅਤੇ ਰੋਹਿਤ ਸ਼ਰਮਾ, ਦੋਵੇਂ ਵਾਸੀ ਰਾਜਪੁਰਾ, ਪਟਿਆਲਾ ਵਜੋਂ ਹੋਈ ਹੈ।

ਇਹ ਵੀ ਪੜ੍ਹੋ  ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਤਸਕਰੀ ਮਾਡਿਊਲ ਨਾਲ ਸਬੰਧਤ ਦੋ ਭਰਾ ਆਈਈਡੀ ਸਮੇਤ ਕਾਬੂ

ਪੁਲਿਸ ਟੀਮਾਂ ਨੇ ਉਨ੍ਹਾਂ ਦੇ ਕਬਜ਼ੇ ਵਿੱਚੋਂ 70 ਜ਼ਿੰਦਾ ਕਾਰਤੂਸਾਂ ਸਮੇਤ ਸੱਤ .32 ਕੈਲੀਬਰ ਪਿਸਤੌਲ ਵੀ ਬਰਾਮਦ ਕੀਤੇ ਹਨ।ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਵਿਅਕਤੀ ਆਪਣੇ ਵਿਦੇਸ਼ੀ ਹੈਂਡਲਰ ਦੇ ਨਿਰਦੇਸ਼ਾਂ ‘ਤੇ ਕੰਮ ਕਰ ਰਹੇ ਸਨ ਅਤੇ ਟ੍ਰਾਈਸਿਟੀ ਅਤੇ ਪਟਿਆਲਾ ਖੇਤਰ ਵਿੱਚ ਮਿੱਥ ਕੇ ਹਮਲੇ ਕਰਨ ਦੀ ਯੋਜਨਾ ਬਣਾ ਰਹੇ ਸਨ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਅਗਲੇ ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਅਗਲੇਰੀ ਜਾਂਚ ਜਾਰੀ ਹੈ।ਇਸ ਕਾਰਵਾਈ ਸਬੰਧੀ ਵੇਰਵੇ ਦਿੰਦਿਆਂ ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ (ਏਡੀਜੀਪੀ) ਏਜੀਟੀਐਫ, ਪ੍ਰਮੋਦ ਬਾਨ ਨੇ ਕਿਹਾ ਕਿ ਡੇਰਾ ਬੱਸੀ-ਅੰਬਾਲਾ ਹਾਈਵੇਅ ਨਾਲ ਲੱਗਦੇ ਘਰ ਵਿੱਚ ਕਾਰਕੁਨਾਂ ਦੀ ਮੌਜੂਦਗੀ ਬਾਰੇ ਜਾਣਕਾਰੀ ਪ੍ਰਾਪਤ ਹੋਈ ਸੀ। ਇਸ ‘ਤੇ ਤੇਜ਼ੀ ਨਾਲ ਕਾਰਵਾਈ ਕਰਦਿਆਂ ਡੀਐਸਪੀ ਬਿਕਰਮਜੀਤ ਸਿੰਘ ਬਰਾੜ ਦੀ ਅਗਵਾਈ ਵਿੱਚ ਏਜੀਟੀਐਫ ਅਤੇ ਐਸਏਐਸ ਨਗਰ ਪੁਲਿਸ ਦੀਆਂ ਸਾਂਝੀਆਂ ਪੁਲਿਸ ਟੀਮਾਂ ਨੇ ਇਲਾਕੇ ਨੂੰ ਘੇਰਾ ਪਾ ਲਿਆ।

ਇਹ ਵੀ ਪੜ੍ਹੋ  ਜੇਲ੍ਹ ਦੇ 6 ਏ.ਆਈ.ਜੀ./ਸੁਪਰਡੈਂਟ ਨੂੰ ਮਿਲੀ ਤਰੱਕੀ, ਲਾਲਜੀਤ ਸਿੰਘ ਭੁੱਲਰ ਨੇ ਮੋਢਿਆਂ ‘ਤੇ ਲਗਾਏ ਸਟਾਰ

ਏਡੀਜੀਪੀ ਨੇ ਕਿਹਾ ਕਿ ਇਸ ਕਾਰਵਾਈ ਦੌਰਾਨ ਜਦੋਂ ਟੀਮਾਂ ਨੇ ਮੁਲਜ਼ਮਾਂ ਨੂੰ ਫੜਨ ਦੀ ਕੋਸ਼ਿਸ਼ ਕੀਤੀ, ਤਾਂ ਸ਼ੱਕੀਆਂ ਨੇ ਪੁਲਿਸ ਪਾਰਟੀ ‘ਤੇ ਗੋਲੀਬਾਰੀ ਕਰ ਦਿੱਤੀ, ਇਸ ਦੌਰਾਨ ਗੋਲੀਆਂ ਹੌਲਦਾਰ ਗਗਨਦੀਪ ਸਿੰਘ ਅਤੇ ਸਿਪਾਹੀ ਗੁਲਾਬ ਸਿੰਘ ਦੀਆਂ ਬੁਲੇਟਪਰੂਫ ਜੈਕਟਾਂ ‘ਤੇ ਲੱਗੀਆਂ। ਏਡੀਜੀਪੀ ਨੇ ਕਿਹਾ ਕਿ ਜਵਾਬੀ ਗੋਲੀਬਾਰੀ ਵਿੱਚ, ਸ਼ੱਕੀ ਹਰਵਿੰਦਰ ਸਿੰਘ ਉਰਫ਼ ਭੋਲਾ ਅਤੇ ਮੁਹੰਮਦ ਸਮੀਰ ਨੂੰ ਵੀ ਗੋਲੀਆਂ ਲੱਗੀਆਂ ਅਤੇ ਉਹਨਾਂ ਨੂੰ ਹੋਰਨਾਂ ਦੋਵੇਂ ਮੁਲਜ਼ਮਾਂ ਸਮੇਤ ਕਾਬੂ ਕਰ ਲਿਆ ਗਿਆ।ਮੌਕਾ ਦੇਖਣ ਪਹੁੰਚੇ ਸੀਨੀਅਰ ਸੁਪਰਡੈਂਟ ਆਫ਼ ਪੁਲਿਸ (ਐਸਐਸਪੀ) ਐਸਏਐਸ ਨਗਰ ਹਰਮਨਦੀਪ ਹੰਸ ਨੇ ਕਿਹਾ ਕਿ ਗ੍ਰਿਫ਼ਤਾਰ ਕੀਤੇ ਗਏ ਚਾਰੋਂ ਮੁਲਜ਼ਮਾਂ ਦਾ ਪੁਰਾਣਾ ਅਪਰਾਧਿਕ ਰਿਕਾਰਡ ਹੈ। ਉਨ੍ਹਾਂ ਕਿਹਾ ਕਿ ਇਸ ਮਾਡਿਊਲ ਦੇ ਹੋਰ ਕਾਰਕੁਨਾਂ ਦੀ ਪਛਾਣ ਕਰਨ ਲਈ ਅਗਲੇਰੀ ਜਾਂਚ ਜਾਰੀ ਹੈ ਅਤੇ ਆਗਾਮੀ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਅਤੇ ਬਰਾਮਦਗੀਆਂ ਹੋਣ ਦੀ ਸੰਭਾਵਨਾ ਹੈ।ਇਸ ਸਬੰਧੀ ਕੇਸ ਥਾਣਾ ਡੇਰਾਬੱਸੀ ਵਿਖੇ ਭਾਰਤੀ ਨਿਆਂ ਸੰਹਿਤਾ (ਬੀਐਨਐਸ) ਅਤੇ ਅਸਲਾ ਐਕਟ ਦੀਆਂ ਸਬੰਧਿਤ ਧਾਰਾਵਾਂ ਤਹਿਤ ਐਫਆਈਆਰ ਨੰਬਰ 345 ਮਿਤੀ 26.11.2025 ਨੂੰ ਦਰਜ ਕੀਤਾ ਗਿਆ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Our Visitor

1901589