ਰਿਆਇਤੀ ਪਾਰਟੀਆਂ ਦਾ ਖੇਡ ਖਤਮ, ਭਰਮਾ ਚ ਨਹੀਂ ਆਉਣਗੇ ਸ਼ਹਿਰ ਵਾਸੀ- ਗਿੱਲ
ਸੁਖਜਿੰਦਰ ਮਾਨ
ਬਠਿੰਡਾ, 02 ਜਨਵਰੀ: ਆਮ ਆਦਮੀ ਪਾਰਟੀ ਵਿਚ ਅੱਜ ਪਾਰਟੀ ਉਮੀਦਵਾਰ ਜਗਰੂਪ ਸਿੰਘ ਗਿੱਲ ਦੀ ਅਗਵਾਈ ਹੇਠ ਅੱਜ ਹੰਸ ਨਗਰ ਵਿਚੇ ਸੈਂਕੜਾਂ ਪਰਿਵਾਰ ਸ਼ਾਮਲ ਹੋ ਗਏ | ਇਸ ਮੌਕੇ ਵਾਰਡ ਪ੍ਰਧਾਨ ਮੈਡਮ ਅਲਕਾ ਸ਼ਰਮਾ ਦੀ ਪ੍ਰਧਾਨਗੀ ਹੇਂਠ ਵਿਨੋਦ ਕੁਮਾਰ, ਸੰਦੀਪ ਕੁਮਾਰ, ਰਾਮ ਚੰਦਰ, ਮਹਿੰਦਰ ਸਿੰਘ, ਪ੍ਰਦੀਪ ਕੁਮਾਰ, ਗੌਰਵ ਸਿੰਘ, ਮੰਗਾ ਸਿੰਘ, ਰੋਬਿਨ, ਅਕਾਸ਼, ਮਾਣਿਕ, ਹੰਸ ਰਾਜ, ਸੰਤੋਸ਼, ਸੁਖਪਾਲ ਕੌਰ, ਪਿਆਰਾ ਸਿੰਘ, ਅੰਗਰੇਜ ਕੌਰ, ਸੰਤਰੋੰ ਦੇਵੀ, ਬਿੱਲੂ, ਸ਼ੀਤਲ, ਅਮਿਤ ਕੁਮਾਰ, ਗੁਰਦੀਪ ਕੁਮਾਰ, ਸੰਤੋਸ਼ ਰਾਣੀ, ਸੁਖਚੈ ਸਿੰਘ, ਸੰਜੇ ਬਤਰਾ, ਅਮਨਦੀਪ ਸਿੰਘ, ਭੋਲਾ ਸਿੰਘ, ਸੁਰਿੰਦਰ ਸਿੰਘ, ਗਾਇਤ੍ਰੀ ਦੇਵੀ, ਸੰਤੋਸ਼ , ਦਿਸ਼ਾ ਐਡਵੋਕੇਟ ਆਦਿ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ | ਇਸ ਮੌਕੇ ਜਗਰੂਪ ਸਿੰਘ ਗਿੱਲ ਵਲੋਂ ਸਾਰੀਆਂ ਵਾਰਡ ਵਾਸੀਆਂ ਨੂੰ ਪਾਰਟੀ ਝੰਡਾ ਗੱਲ ਵਿੱਚ ਪਾ ਕੇ ਪਾਰਟੀ ਵਿੱਚ ਸ਼ਾਮਲ ਕੀਤਾ ਗਿਆ ਅਤੇ ਪਾਰਟੀ ਵਲੋਂ ਮਾਨ ਅਤੇ ਸਨਮਾਣ ਦੇਣ ਦਾ ਯਕੀਨ | ਸ: ਗਿੱਲ ਨੇ ਕਿਹਾ ਕਿ ਪੰਜਾਬ ਦੀ ਰਿਵਾਇਤੀ ਪਾਰਟੀਆਂ ਨੇ 15 ਸਾਲ ਬਰਬਾਦ ਕਰ ਦਿੱਤੇ ਹਨ, ਪੰਜਾਬ ਦੇ ਭਲੇ ਲਈ ਕੋਈ ਕਦਮ ਨਹੀਂ ਉਠਾਇਆ, ਸ਼ਹਿਰਾਂ ਵਿੱਚ ਲੋਕ ਮੁੱਢਲੀਆਂ ਸਹੂਲਤਾਂ ਨੂੰ ਤਰਸ ਰਹੇ ਹਨ, ਬਠਿੰਡਾ ਸ਼ਹਿਰ ਵਿੱਚ ਦਹਿਸ਼ਤ ਬਣੀ ਹੋਈ ਹੈ, ਲੁੱਟਾਂ ਖੋਹਾਂ, ਕੈਸੀਨੋ, ਜੂਏ ਦੇ ਅੱਡੇ, ਨਸ਼ਾ ਸਮੱਗਲਿੰਗ ਜ਼ੋਰਾਂ ਤੇ ਹੈ ਜਿਸ ਪਾਸੇ ਸਰਕਾਰ ਅਤੇ ਪ੍ਰਸ਼ਾਸਨ ਦਾ ਵੀ ਕੋਈ ਧਿਆਨ ਨਹੀਂ ਕੀਤਾ | ਉਨ੍ਹਾਂ ਕਿਹਾ ਕਿ ਵਿਧਾਨ ਸਭਾ ਚੋਣਾਂ ਵਿੱਚ ਰਿਵਾਇਤੀ ਪਾਰਟੀਆਂ ਦੀ ਖੇਡ ਖ਼ਤਮ ਹੋ ਚੁੱਕੀ ਹੈ, ਲੋਕ ਇਨ੍ਹਾਂ ਦੇ ਝਾਂਸੇ ਵਿਚ ਨਹੀਂ ਆਉਣਗੇ | ਇਸ ਮੌਕੇ ਉਨ੍ਹਾਂ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਉਣ ਲਈ ਉਨ੍ਹਾਂ ਨੂੰ ਸਹਿਯੋਗ ਦੇਣ ਤਾਂ ਜੋ ਸ਼ਹਿਰ ਦਾ ਚਹੁੰਮੁਖੀ ਵਿਕਾਸ ਸ਼ੁਰੂ ਕਰਵਾਇਆ ਜਾ ਸਕੇ | ਇਸ ਮੌਕੇ ਉਨ੍ਹਾਂ ਦੇ ਨਾਲ ਆਪ ਲੀਡਰਸ਼ਿਪ ਅਤੇ ਸ਼ਹਿਰ ਵਾਸੀ ਵੱਡੀ ਗਿਣਤੀ ਵਿੱਚ ਹਾਜ਼ਰ ਸਨ |
ਆਪ ਆਦਮੀ ਪਾਰਟੀ ਵਿੱਚ ਵੱਡੀ ਗਿਣਤੀ ‘ਚ ਹੋਏ ਲੋਕ ਸ਼ਾਮਲ
ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜਰ 97 ਫੀਸਦੀ ਤੋਂ ਵੱਧ ਲਾਇਸੈਂਸੀ ਹਥਿਆਰ ਜਮਾਂ ਕਰਵਾਏ
ਪੰਜਾਬ ਵਿੱਚ ਆਦਰਸ ਚੋਣ ਜਾਬਤਾ ਲਾਗੂ ਹੋਣ ਪਿੱਛੋਂ 313.44 ਕਰੋੜ ਰੁਪਏ ਦੀਆਂ ਕੀਮਤ ਦੀਆਂ ਵਸਤਾਂ ਕੀਤੀਆ ਜਬਤ: ਮੁੱਖ ਚੋਣ ਅਧਿਕਾਰੀ ਪੰਜਾਬ
ਚੰਡੀਗੜ੍ਹ, 02 ਫਰਵਰੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ (ਸੀ.ਈ.ਓ.) ਡਾ. ਐਸ ਕਰੁਣਾ ਰਾਜੂ ਨੇ ਅੱਜ ਇੱਥੇ ਦੱਸਿਆ ਕਿ ਭਾਰਤੀ ਚੋਣ ਕਮਿਸਨ (ਈ.ਸੀ.ਆਈ.) ਦੀਆਂ ਹਦਾਇਤਾਂ ਦੀ ਪਾਲਣਾ ਕਰਦਿਆਂ 20 ਫਰਵਰੀ, 2022 ਨੂੰ ਹੋਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜਰ ਸੂਬੇ ‘ਚ 3,76,542 ਲਾਇਸੰਸਸੁਦਾ ਹਥਿਆਰ ਜਮਾਂ ਕਰਵਾਏ ਗਏ ਹਨ | ਉਨ੍ਹਾਂ ਕਿਹਾ ਕਿ ਇਹ ਸੂਬੇ ਦੇ ਕੁੱਲ 3,90,275 ਲਾਇਸੈਂਸੀ ਹਥਿਆਰਾਂ ਦਾ 97.43 ਫੀਸਦੀ ਬਣਦਾ ਹੈ, ਜਦ ਕਿ ਸੂਬੇ ਵਿੱਚ 72 ਬਿਨਾਂ ਲਾਇਸੈਂਸ ਵਾਲੇ ਹਥਿਆਰ ਵੀ ਜਬਤ ਕੀਤੇ ਗਏ ਹਨ | ਉਨ੍ਹਾਂ ਦੱਸਿਆ ਕਿ ਰਾਸਟਰੀ/ਪ੍ਰਾਈਵੇਟ ਬੈਂਕਾਂ ਵਿੱਚ ਤਾਇਨਾਤ ਸੁਰੱਖਿਆ ਕਰਮੀਆਂ ਸਮੇਤ ਨਿੱਜੀ ਸੁਰੱਖਿਆ ਲਈ ਲਾਇਸੰਸਸੁਦਾ ਹਥਿਆਰ ਰੱਖਣ ਵਾਲੇ ਕੁਝ ਵਿਅਕਤੀਆਂ ਨੂੰ ਕਿਸੇ ਵੀ ਕਿਸਮ ਦੀ ਵਾਜਿਬ ਛੋਟ ਲੈਣ ਜਾਂ ਸਿ�ਕਾਇਤਾਂ ਦੇ ਨਿਪਟਾਰੇ ਲਈ ਡਿਪਟੀ ਕਮਿਸਨਰ ਤੱਕ ਪਹੁੰਚ ਕਰਨੀ ਹੋਵੇਗੀ |
ਡਾ.ਰਾਜੂ ਨੇ ਇਹ ਵੀ ਦੱਸਿਆ ਕਿ ਪੰਜਾਬ ਵਿਧਾਨ ਸਭਾ ਚੋਣਾਂ ਲਈ ਆਦਰਸ ਚੋਣ ਜਾਬਤਾ ਲਾਗੂ ਹੋਣ ਉਪਰੰਤ ਵੱਖ-ਵੱਖ ਇਨਫੋਰਸਮੈਂਟ ਟੀਮਾਂ ਨੇ 01 ਫਰਵਰੀ 2022 ਤੱਕ ਜਾਬਤੇ ਦੀ ਉਲੰਘਣਾ ਕਰਨ ਦੇ ਦੋਸ ਹੇਠ 313.44 ਕਰੋੜ ਰੁਪਏ ਕੀਮਤ ਦਾ ਸਮਾਨ ਜਬਤ ਕੀਤਾ ਹੈ |ਇਸ ਸਬੰਧੀ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਨਿਗਰਾਨ ਟੀਮਾਂ ਨੇ 15.49 ਕਰੋੜ ਰੁਪਏ ਦੀ ਕੀਮਤ ਵਾਲੀ 28.91 ਲੱਖ ਲੀਟਰ ਸਰਾਬ ਬਰਾਮਦ ਕੀਤੀ ਹੈ | ਇਸੇ ਤਰ੍ਹਾਂ ਇਨਫੋਰਸਮੈਂਟ ਵਿੰਗਾਂ ਨੇ 276.51 ਕਰੋੜ ਰੁਪਏ ਦੇ ਨਸੀਲੇ ਪਦਾਰਥ ਬਰਾਮਦ ਕੀਤੇ ਹਨ ਅਤੇ 20 ਕਰੋੜ ਰੁਪਏ ਦੀ ਬੇਨਾਮੀ ਨਕਦੀ ਵੀ ਜਬਤ ਕੀਤੀ ਹੈ |ਮੁੱਖ ਚੋਣ ਅਫਸਰ ਨੇ ਦੱਸਿਆ ਕਿ 1209 ਵੱਧ ਸੰਵੇਦਨਸੀਲ ਖੇਤਰਾਂ ਦੀ ਪਛਾਣ ਕੀਤੀ ਗਈ ਹੈ | ਇਸ ਤੋਂ ਇਲਾਵਾ ਗੜਬੜੀ ਕਰਨ ਦੀ ਸੰਭਾਵਨਾ ਵਾਲੇ 2906 ਵਿਅਕਤੀਆਂ ਦੀ ਸਨਾਖਤ ਵੀ ਕੀਤੀ ਗਈ ਹੈ, ਜਿਨਾਂ ਵਿੱਚੋਂ 1990 ਵਿਅਕਤੀਆਂ ਵਿਰੁੱਧ ਪਹਿਲਾਂ ਹੀ ਕਾਰਵਾਈ ਵਿੱਢੀ ਜਾ ਚੁੱਕੀ ਹੈ ਅਤੇ ਬਾਕੀਆਂ ਵਿਰੁੱਧ ਵੀ ਜਲਦ ਕਾਰਵਾਈ ਕੀਤੀ ਜਾਵੇਗੀ | ਉਨ੍ਹਾਂ ਇਹ ਵੀ ਦੱਸਿਆ ਕਿ ਸੁਰੱਖਿਆ ਦੇ ਨਜਰੀਏ ਤੋਂ ਸੀ.ਆਰ.ਪੀ.ਸੀ. ਐਕਟ ਦੀਆਂ ਰੋਕਥਾਮ ਸਬੰਧੀ ਧਾਰਾਵਾਂ ਤਹਿਤ 891 ਵਿਅਕਤੀਆਂ ਨੂੰ ਕਾਬੂ ਕੀਤਾ ਗਿਆ ਹੈ |ਉਨ੍ਹਾਂ ਦੱਸਿਆ ਕਿ ਗੈਰ- ਜਮਾਨਤੀ ਵਾਰੰਟਾਂ ਦੇ 2731 ਕੇਸਾਂ ‘ਤੇ ਕਾਰਵਾਈ ਕੀਤੀ ਜਾ ਚੁੱਕੀ ਹੈ, ਜਦਕਿ 15 ਕੇਸਾਂ ‘ਤੇ ਕਾਰਵਾਈ ਅਮਲ ਅਧੀਨ ਹੈ | ਉਨ੍ਹਾਂ ਅੱਗੇ ਕਿਹਾ ਕਿ ਸੂਬੇ ਭਰ ‘ਚ 16448 ਨਾਕੇ ਲਗਾਏ ਗਏ ਹਨ |
ਨੌਜਵਾਨ ਵਰਗ ਨੇ ਦਿੱਤਾ ਸਾਬਕਾ ਵਿਧਾਇਕ ਦੀ ਚੋਣ ਮੁਹਿੰਮ ਨੂੰ ਸਮਰਥਨ
ਸ਼੍ਰੋਮਣੀ ਅਕਾਲੀ ਦਲ ਦੇ 13 ਨੁਕਾਤੀ ਪ੍ਰੋਗਰਾਮ ਪੰਜਾਬ ਦੇ ਹਰ ਵਰਗ ਨੂੰ ਦੇਣਗੇ ਤਾਕਤ : ਦੀਨਵ ਸਿੰਗਲਾ
ਸੁਖਜਿੰਦਰ ਮਾਨ
ਬਠਿੰਡਾ, 2 ਫਰਵਰੀ: ਵਿਧਾਨ ਸਭਾ ਹਲਕਾ ਬਠਿੰਡਾ ਸ਼ਹਿਰੀ ਤੋਂ ਅਕਾਲੀ ਬਸਪਾ ਗੱਠਜੋੜ ਦੇ ਉਮੀਦਵਾਰ ਸਰੂਪ ਚੰਦ ਸਿੰਗਲਾ ਦੀ ਚੋਣ ਮੁਹਿੰਮ ਨੂੰ ਨੌਜਵਾਨ ਵਰਗ ਵੱਲੋਂ ਭਵਾਂ ਸਮਰਥਨ ਦਿੱਤਾ ਜਾ ਰਿਹਾ ਹੈ | ਵੱਖ ਵੱਖ ਵਾਰਡਾਂ ਵਿਚ ਸ਼੍ਰੋਮਣੀ ਅਕਾਲੀ ਦਲ ਬਸਪਾ ਗੱਠਜੋੜ ਦੀ ਲੀਡਰਸਿਪ ਅਤੇ ਯੂਥ ਅਕਾਲੀ ਦਲ ਦੇ ਵਰਕਰਾਂ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ 10 ਸਾਲ ਵੇਲੇ ਹੋਏ ਵਿਕਾਸ ਅਤੇ ਆਉਂਦੀ ਅਕਾਲੀ ਬਸਪਾ ਸਰਕਾਰ ਵਿਚ 13 ਨੁਕਾਤੀ ਪ੍ਰੋਗਰਾਮਾਂ ਨਾਲ ਸੂਬੇ ਦੇ ਹਰ ਵਰਗ ਨੂੰ ਮਿਲਣ ਵਾਲੀਆਂ ਸਹੂਲਤਾਂ ਬਾਰੇ ਜਾਣਕਾਰੀ ਦਿੰਦਿਆਂ ਉਮੀਦਵਾਰ ਸਰੂਪ ਚੰਦ ਸਿੰਗਲਾ ਦੀ ਸਾਫ਼ ਛਵੀ ਵਾਲੀ ਸਿਆਸਤ ਦੇ ਨਾਮ ਤੇ ਵੋਟਾਂ ਦੀ ਮੰਗ ਕੀਤੀ ਜਾ ਰਹੀ ਹੈ | ਸ਼੍ਰੋਮਣੀ ਅਕਾਲੀ ਦਲ ਦੇ ਸ਼ਹਿਰੀ ਪ੍ਰਧਾਨ ਵਕੀਲ ਰਾਜਵਿੰਦਰ ਸਿੰਘ,ਯੂਥ ਅਕਾਲੀ ਦਲ ਦੇ ਕੋਆਰਡੀਨੇਟਰ ਦੀਨਵ ਸਿੰਗਲਾ, ਯੂਥ ਅਕਾਲੀ ਦਲ ਦੇ ਸ਼ਹਿਰੀ ਪ੍ਰਧਾਨ ਹਰਪਾਲ ਸਿੰਘ ਢਿੱਲੋਂ,ਵਪਾਰ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਅਮਰਜੀਤ ਸਿੰਘ ਵਿਰਦੀ, ਵਪਾਰ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਰਕੇਸ਼ ਸਿੰਗਲਾ, ਹਰਵਿੰਦਰ ਗੰਜੁ, ਸੀਰਾ ਸਿੱਧੂ, ਭੁਪਿੰਦਰ ਭੁਪਾ, ਬਲਵਿੰਦਰ ਬੱਲੀ, ਜਗਦੀਪ ਗਹਿਰੀ, ਸੁਖੀ ਢਿੱਲੋਂ, ਡਾਇਮੰਡ ਖੰਨਾ, ਰਘਵੀਰ ਬਰਾੜ ਆਦਿ ਨੇ ਕਿਹਾ ਕਿ ਉਨ੍ਹਾਂ ਦੀ ਸੋਚ ਹੈ ਕਿ ਪੰਜਾਬ ਵਿੱਚ ਅਕਾਲੀ ਬਸਪਾ ਗੱਠਜੋਡ ਦੀ ਸਰਕਾਰ ਬਣੇ ਅਤੇ ਵਿਧਾਨ ਸਭਾ ਹਲਕਾ ਬਠਿੰਡਾ ਤੋਂ ਸਰੂਪ ਚੰਦ ਸਿੰਗਲਾ ਦੀ ਵੱਡੀ ਜਿੱਤ ਹੋਵੇ, ਕਿਉਂਕਿ ਸ਼੍ਰੋਮਣੀ ਅਕਾਲੀ ਦਲ ਪੰਜਾਬੀਆਂ ਦੀ ਮਾਂ ਬੋਲੀ ਪਾਰਟੀ ਹੈ ਤੇ ਸਿੰਗਲਾ ਪਰਿਵਾਰ ਦੀ ਸੋਚ ਹਰ ਵਰਗ ਦੀ ਤਰੱਕੀ ਅਤੇ ਖੁਸ਼ਹਾਲੀ ਹੈ, ਜਿਸ ਲਈ ਸ਼ਹਿਰ ਵਾਸੀਆਂ ਨੂੰ ਉਨ੍ਹਾਂ ਦਾ ਡਟ ਕੇ ਸਾਥ ਦੇਣਾ ਸਮੇਂ ਦੀ ਲੋੜ ਹੈ | ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਉਲੀਕੇ 13 ਨੁਕਾਤੀ ਪ੍ਰੋਗਰਾਮ ਨੌਜਵਾਨਾਂ ਦੀ ਤਸਵੀਰ ਬਦਲ ਕੇ ਰੱਖ ਦੇਣਗੇ, ਸਟੂਡੈਂਟ ਕਾਰਡ ਗਰੀਬ ਅਤੇ ਲੋੜਵੰਦ ਪਰਿਵਾਰਾਂ ਦੇ ਹੁਸ਼ਿਆਰ ਬੱਚਿਆਂ ਲਈ ਵੱਡੀ ਤਾਕਤ ਹੈ , ਜਿਸ ਕਰਕੇ ਉਹ ਆਪਣੇ ਉਜਵਲ ਭਵਿੱਖ ਲਈ ਵਿਦੇਸ਼ਾਂ ਵਿੱਚ ਵੀ ਪੜ੍ਹਨ ਦਾ ਜਜਬਾ ਪੂਰਾ ਕਰ ਸਕਦੇ ਹਨ | ਯੂਥ ਅਕਾਲੀ ਦਲ ਸਮੇਤ ਸ਼ਹਿਰ ਦੇ ਨੌਜਵਾਨ ਵਰਗ ਨੇ ਸਿੰਗਲਾ ਲਈ ਘਰ ਘਰ ਵੋਟਾਂ ਮੰਗੀਆਂ ਅਤੇ ਆਉਂਦੀਆਂ ਵਿਧਾਨ ਸਭਾ ਚੋਣਾਂ ਵਿੱਚ ਅਕਾਲੀ ਬਸਪਾ ਸਰਕਾਰ ਬਣਨ ਤੇ ਇਸ ਇਲਾਕੇ ਨੂੰ ਚਹੁੰਮੁਖੀ ਵਿਕਾਸ ਦੀ ਰਾਹ ਤੇ ਤੋਰਨ ਦਾ ਵਿਸ਼ਵਾਸ ਦਿਵਾਇਆ |
ਸਾਬਕਾ ਵਿਧਾਇਕ ਪਹੁੰਚੇ ਵਕੀਲ ਭਾਈਚਾਰੇ ਦੇ ਦਰਬਾਰ, ਮੰਗੀਆਂ ਵਿਕਾਸ ਦੇ ਨਾਮ ‘ਤੇ ਵੋਟਾਂ
ਬਠਿੰਡਾ ਨਿਵਾਸੀਆਂ ਲਈ ਹਮੇਸ਼ਾਂ ਇਨਸਾਫ਼ ਦਿਵਾਉਣ ਲਈ ਕੀਤੀ ਮਿਹਨਤ, ਨਹੀ ਕੀਤੀ ਧੋਖੇ ਵਾਲੀ ਸਿਆਸਤ : ਸਰੂਪ ਸਿੰਗਲਾ
ਸੁਖਜਿੰਦਰ ਮਾਨ
ਬਠਿੰਡਾ, 2 ਫਰਵਰੀ: ਵਿਧਾਨ ਸਭਾ ਹਲਕਾ ਬਠਿੰਡਾ ਸ਼ਹਿਰੀ ਤੋਂ ਅਕਾਲੀ ਬਸਪਾ ਗੱਠਜੋੜ ਦੇ ਉਮੀਦਵਾਰ ਸਰੂਪ ਚੰਦ ਸਿੰਗਲਾ ਨੇ ਆਪਣੀ ਚੋਣ ਮੁਹਿੰਮ ਨੂੰ ਅੱਗੇ ਤੋਰਦੇ ਹੋਏ ਅੱਜ ਅਦਾਲਤ ਕੰਪਲੈਕਸ ਦਾ ਦੌਰਾ ਕੀਤਾ ਤੇ ਵਕੀਲ ਭਾਈਚਾਰੇ ਦੇ ਦਰਬਾਰ ਵਿੱਚ ਬੇਨਤੀ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਰਾਜ ਵੇਲੇ ਹੋਏ ਪੰਜਾਬ ਅਤੇ ਸ਼ਹਿਰ ਬਠਿੰਡਾ ਦੇ ਵਿਕਾਸ ਦੇ ਨਾਮ ‘ਤੇ ਆਉਂਦੀਆਂ ਵਿਧਾਨ ਸਭਾ ਚੋਣਾਂ ਲਈ ਵੋਟ ਦੀ ਮੰਗ ਕੀਤੀ | ਇਸ ਮੌਕੇ ਵਕੀਲ ਭਾਈਚਾਰੇ ਵੱਲੋਂ ਗਰਮਜੋਸ਼ੀ ਨਾਲ ਸਾਬਕਾ ਵਿਧਾਇਕ ਦਾ ਸਵਾਗਤ ਕੀਤਾ ਅਤੇ ਪੂਰਨ ਸਹਿਯੋਗ ਦੇਣ ਦਾ ਵਿਸ਼ਵਾਸ ਦਿਵਾਇਆ |ਇਸ ਮੌਕੇ ਉਨ੍ਹਾਂ ਦੇ ਨਾਲ ਵਕੀਲ ਦਲਜੀਤ ਸਿੰਘ ਬਰਾੜ, ਵਕੀਲ ਜਤਿੰਦਰ ਰਾਏ ਖੱਟੜ, ਵਕੀਲ ਗੁਰਸੇਵਕ ਸਿੰਘ ਸਿੱਧੂ ,ਵਕੀਲ ਰਾਜਵਿੰਦਰ ਸਿੰਘ ਸਿੱਧੂ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਸ਼ਹਿਰੀ , ਵਕੀਲ ਹਰਪਾਲ ਸਿੰਘ ਢਿੱਲੋਂ ਪ੍ਰਧਾਨ ਯੂਥ ਅਕਾਲੀ ਦਲ ਬਠਿੰਡਾ ਸ਼ਹਿਰੀ, ਵਕੀਲ ਬੀਰ ਬਹਾਦਰ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਵਕੀਲ ਮੈਂਬਰ ਸਾਹਿਬਾਨ ਅਤੇ ਬਾਰ ਐਸੋਸੀਏਸ਼ਨ ਦੇ ਅਹੁਦੇਦਾਰ ਸਾਹਿਬਾਨ ਹਾਜ਼ਰ ਸਨ |ਇਸ ਮੌਕੇ ਸਾਬਕਾ ਵਿਧਾਇਕ ਸਰੂਪ ਚੰਦ ਸਿੰਗਲਾ ਨੇ ਕਿਹਾ ਕਿ ਉਨ੍ਹਾਂ ਵੱਲੋਂ ਹਮੇਸ਼ਾਂ ਹੀ ਸਾਫ਼ ਸੁਥਰੀ ਸਿਆਸਤ ਕੀਤੀ ਹੈ ,ਕਦੇ ਵੀ ਧੋਖਿਆਂ ਵਾਲੀ ਸਿਆਸਤ ਨਹੀਂ ਕੀਤੀ, ਨਾ ਹੀ ਕਦੇ ਜਾਤੀ ਰੰਜਿਸ਼ ਤਹਿਤ ਕਿਸੇ ਵੀ ਪਰਿਵਾਰ ਨੂੰ ਨੁਕਸਾਨ ਪਹੁੰਚਾਉਣ ਬਾਰੇ ਕੰਮ ਕੀਤਾ |ਉਨ੍ਹਾਂ ਕਿਹਾ ਕਿ ਸਿੰਗਲਾ ਪਰਿਵਾਰ ਕਿਸੇ ਵੀ ਪਰਿਵਾਰ ਦੇ ਮਨਾਂ ਨੂੰ ਠੇਸ ਪਹੁੰਚਾਉਣ ਬਾਰੇ ਸੋਚ ਵੀ ਨਹੀਂ ਸਕਦਾ, ਤੇ ਸ਼ਹਿਰ ਵਾਸੀਆਂ ਨੂੰ ਜ਼ਿਲ੍ਹਾ ਪ੍ਰਸ਼ਾਸਨ ,ਪੰਜਾਬ ਸਰਕਾਰ ਤੋਂ ਇਨਸਾਫ਼ ਦਿਵਾਉਣ ਲਈ ਹੀ ਕੰਮ ਕੀਤਾ, ਜਦੋਂ ਕਿ 5 ਸਾਲ ਪਹਿਲਾਂ ਬਠਿੰਡਾ ਸ਼ਹਿਰ ਵਿੱਚ ਆਏ ਖਜਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਅੱਜ ਧੋਖਿਆਂ ਦੀ ਸਿਆਸਤ, ਝੂਠੇ ਪਰਚਿਆਂ ਦੀ ਸਿਆਸਤ, ਗੁੰਮਰਾਹ ਕਰਨ ਦੀ ਸਿਆਸਤ ,ਕਬਜਿਆਂ ਦੀ ਸਿਆਸਤ, ਨਸ਼ਾ ਸਮੱਗਲਿੰਗ,ਜੂਏ ਦੇ ਅੱਡੇ ਖਲਵਾਉਣ ਦੀ ਸਿਆਸਤ ਨੂੰ ਪਹਿਲ ਦਿੱਤੀ, ਜਿਸ ਕਰਕੇ ਅੱਜ ਸ਼ਹਿਰ ਦਾ ਮਾਹੌਲ ਵੀ ਦਹਿਸਤ ਵਾਲਾ ਬਣਿਆ ਹੋਇਆ ਹੈ |ਉਨ੍ਹਾਂ ਕਿਹਾ ਕਿ ਆਪ ਉਮੀਦਵਾਰ ਜਗਰੂਪ ਸਿੰਘ ਗਿੱਲ ਜੋ ਸਾਢੇ ਚਾਰ ਸਾਲ ਮਨਪ੍ਰੀਤ ਬਾਦਲ ਵੱਲੋਂ ਕੀਤੀਆਂ ਧੱਕੇਸ਼ਾਹੀਆਂ ਦਾ ਹਿੱਸਾ ਰਹੇ ਹਨ ਉਹ ਅੱਜ ਮੇਅਰ ਦੀ ਕੁਰਸੀ ਨਾ ਮਿਲਣ ਕਰਕੇ ਵੋਟਾਂ ਮੰਗ ਰਹੇ ਹਨ, ਹੈਰਾਨਗੀ ਦੀ ਗੱਲ ਹੈ ਕਿ 40 ਸਾਲ ਦੀ ਸਿਆਸਤ ਵਿੱਚ ਉਨ੍ਹਾਂ ਕਦੇ ਵੀ ਬਠਿੰਡਾ ਸ਼ਹਿਰ ਦੇ ਭਲੇ ਲਈ ਕੋਈ ਕੰਮ ਨਹੀਂ ਕੀਤਾ ਜਦੋਂ ਕਿ ਉਨ੍ਹਾਂ ਵੱਲੋਂ ਰਿਕਾਰਡ ਵਿਕਾਸ ਕਰਵਾਏ ਤੇ ਸ਼ਹਿਰ ਬਠਿੰਡਾ ਦੀ ਤਸਵੀਰ ਬਦਲਣ ਵਿਚ ਅਹਿਮ ਰੋਲ ਨਿਭਾਇਆ | ਸਿੰਗਲਾ ਨੇ ਵਕੀਲ ਭਾਈਚਾਰੇ ਤੋਂ ਵਿਕਾਸ ਅਤੇ ਸਾਫ ਸੁਥਰੀ ਸਿਆਸਤ ਦੇ ਨਾਮ ਤੇ ਵੋਟ ਦੀ ਮੰਗ ਕਰਦਿਆਂ ਕਿਹਾ ਕਿ ਧੱਕੇਸ਼ਾਹੀਆਂ ਦਾ ਜਵਾਬ ਸ਼ਹਿਰ ਵਾਸੀ ਦੇਣਗੇ ,ਉਨ੍ਹਾਂ ਦਾ ਕੰਮ ਲੋਕਾਂ ਦੀ ਸੇਵਾ ਹੈ ਜਿਸ ਨੂੰ ਹਮੇਸ਼ਾਂ ਜਾਰੀ ਰੱਖਿਆ ਜਾਵੇਗਾ |ਇਸ ਮੌਕੇ ਉਨ੍ਹਾਂ ਦੇ ਨਾਲ ਸ਼੍ਰੋਮਣੀ ਅਕਾਲੀ ਦਲ ਦੀ ਲੀਡਰਸ਼ਿਪ ਅਤੇ ਵਕੀਲ ਭਾਈਚਾਰੇ ਦੇ ਮੈਂਬਰ ਹਾਜ਼ਰ ਸਨ |
ਪੰਜਾਬ ਵਾਸੀ ਚਾਹੁੰਦੇ ਹਨ ਵਿਕਾਸ: ਅਕਾਲੀ ਦਲ ਅਤੇ ਆਪ ਕਰਦੇ ਨੇ ਗੁਮਰਾਹਕੁਨ ਪ੍ਰਚਾਰ- ਮਨਪ੍ਰੀਤ ਬਾਦਲ
ਕਾਂਗਰਸ ਦੀ ਦੂਸਰੀ ਵਾਰ ਬਣੇਗੀ ਸਰਕਾਰ
ਵਿੱਤ ਮੰਤਰੀ ਪੰਜਾਬ ਨੇ ਕੀਤਾ ਸ਼ਹਿਰ ਦਾ ਤੂਫਾਨੀ ਦੌਰਾ ਵੱਖ ਵੱਖ ਹਿੱਸਿਆਂ ਵਿੱਚ ਭਰਵੀਆਂ ਮੀਟਿੰਗਾਂ ਨੂੰ ਕੀਤਾ ਸੰਬੋਧਨ
ਸੁਖਜਿੰਦਰ ਮਾਨ
ਬਠਿੰਡਾ, 2 ਫਰਵਰੀ: ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਅੱਜ ਵਿਧਾਨ ਸਭਾ ਚੋਣਾਂ ਲਈ ਆਪਣੀ ਚੋਣ ਮੁਹਿੰਮ ਨੂੰ ਅੱਗੇ ਤੋਰਦੇ ਹੋਏ ਸ਼ਹਿਰ ਦੇ ਵੱਖ ਵੱਖ ਹਿੱਸਿਆਂ ਭਾਗੂ ਰੋਡ, ਸੰਜੇ ਨਗਰ, ਮਿੰਨੀ ਸੈਕਟਰੀਏਟ ਰੋਡ, ਅਰਜਨ ਨਗਰ, ਪੀਰਖਾਨਾ ਰੋਡ, ਮਹਿਣਾ ਚੌਕ, ਹੰਸ ਨਗਰ, ਹਾਜੀ ਰਤਨ, ਮਤੀ ਦਾਸ ਨਗਰ, ਬਾਬਾ ਫਰੀਦ ਨਗਰ ਅਤੇ ਬੀਬੀ ਵਾਲਾ ਰੋਡ ਵਿਖੇ ਭਰਵੀਆਂ ਚੋਣ ਮੀਟਿੰਗਾਂ ਨੂੰ ਸੰਬੋਧਨ ਕੀਤਾ ਅਤੇ ਕਾਂਗਰਸ ਸਰਕਾਰ ਵੱਲੋਂ ਦਿੱਤੀਆਂ ਵੱਡੀਆਂ ਰਾਹਤਾਂ ਅਤੇ ਸ਼ਹਿਰ ਦੇ ਕਰਵਾਏ ਚਹੁੰਮੁਖੀ ਵਿਕਾਸ ਦੇ ਨਾਮ ਤੇ ਵੋਟਾਂ ਦੀ ਮੰਗ ਕੀਤੀ | ਇਸ ਮੌਕੇ ਸ਼ਹਿਰ ਵਾਸੀਆਂ ਵੱਲੋਂ ਵਿੱਤ ਮੰਤਰੀ ਪੰਜਾਬ ਦਾ ਗਰਮਜੋਸ਼ੀ ਨਾਲ ਸਵਾਗਤ ਕੀਤਾ ਅਤੇ ਚੋਣਾਂ ਵਿੱਚ ਪੂਰਨ ਸਹਿਯੋਗ ਦੇਣ ਦਾ ਵਿਸ਼ਵਾਸ ਦਿਵਾਇਆ | ਮਨਪ੍ਰੀਤ ਸਿੰਘ ਬਾਦਲ ਨੇ ਇਕੱਠ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਪੰਜਾਬ ਦੇ ਖ਼ੁਸ਼ਹਾਲ ਭਵਿੱਖ ਲਈ ਕਾਂਗਰਸ ਦੀ ਦੂਸਰੀ ਵਾਰ ਸਰਕਾਰ ਬਣਾਉਣਾ ਸਮੇਂ ਦੀ ਲੋੜ ਹੈ | ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਵਿਚ ਬੜੀ ਜੱਦੋ ਜਹਿਦ ਤਹਿਤ ਪੰਜਾਬ ਦੇ ਖਜਾਨੇ ਨੂੰ ਮਜਬੂਤ ਬਣਾਉਣ ਲਈ ਉਪਰਾਲੇ ਕੀਤੇ ਹਨ, ਉਨ੍ਹਾਂ ਉਪਰਾਲਿਆਂ ਨੂੰ ਨਿਰੰਤਰ ਜਾਰੀ ਰੱਖਣ ਲਈ ਕਾਂਗਰਸ ਦੇ ਹੱਥ ਮਜ਼ਬੂਤ ਕਰਨੇ ਚਾਹੀਦੇ ਹਨ | ਉਨ੍ਹਾਂ ਕਿਹਾ ਕਿ ਬਠਿੰਡਾ ਸ਼ਹਿਰ ਦੇ ਵਿਕਾਸ ਲਈ ਉਨ੍ਹਾਂ ਜੋ ਕਿਹਾ ਕਰ ਕੇ ਵਖਾਇਆ ਅਤੇ ਹਰ ਵਰਗ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਈਆਂ ਗਈਆਂ ਹਨ, ਜਿਸ ਦੇ ਆਧਾਰ ਤੇ ਉਹ ਵੋਟਾਂ ਦੀ ਮੰਗ ਕਰਦੇ ਹਨ | ਇਸ ਮੌਕੇ ਉਨ੍ਹਾਂ ਦੇ ਨਾਲ ਕਾਂਗਰਸ ਦੀ ਲੀਡਰਸਸਿਪ, ਕੌਂਸਲਰ ਅਤੇ ਵਰਕਰ ਵੱਡੀ ਗਿਣਤੀ ਵਿਚ ਹਾਜਰ ਸਨ |
ਮਨਪ੍ਰੀਤ ਤੋਂ ਬਾਅਦ ਉਸਦੇ ਸਮਰਥਕਾਂ ਦਾ ਵੀ ਵਿਰੋਧ ਸ਼ੁਰੂ
ਕਾਂਗਰਸੀ ਕੋਂਸਲਰ ‘ਤੇ ਲਗਾਏ ਨਸ਼ਾ ਵਿਕਾਉਣ ਦੇ ਦੋਸ਼, ਵੀਡੀਓ ਵਾਈਰਲ
ਸੁਖਜਿੰਦਰ ਮਾਨ
ਬਠਿੰਡਾ, 2 ਫ਼ਰਵਰੀ: ਬਠਿੰਡਾ ਸ਼ਹਿਰੀ ਹਲਕੇ ਤੋਂ ਦੂਜੀ ਵਾਰ ਚੋਣ ਲੜ ਰਹੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਤੇ ਉਨ੍ਹਾਂ ਦੇ ਸਮਰਥਕਾਂ ਦਾ ਵਿਰੋਧ ਸ਼ੁਰੂ ਹੋ ਗਿਆ ਹੈ | ਬੀਤੇ ਕੱਲ ਇੱਕ ਠੇਕਾ ਮੁਲਾਜਮ ਵਲੋਂ ਵਿਤ ਮੰਤਰੀ ਨੂੰ ਥਰਮਲ ਬੰਦ ਕਰਨ ਤੇ ਕੱਚੇ ਮੁਲਾਜਮ ਪੱਕੇ ਕਰਨ ਦੇ ਮਾਮਲੇ ‘ਚ ਘੇਰਣ ਦੀ ਵਾਈਰਲ ਹੋਈ ਵੀਡੀਓ ਤੋਂ ਬਾਅਦ ਅੱਜ ਸਥਾਨਕ ਮੁਲਤਾਨੀਆ ਰੋਡ ‘ਤੇ ਵੋਟਾਂ ਮੰਗਣ ਜਾ ਰਹੇ ਇੱਕ ਕਾਂਗਰਸੀ ਕੋਂਸਲਰ ‘ਤੇ ਇੱਕ ਵਿਅਕਤੀ ਵਲੋਂ ਸ਼ਹਿਰ ਵਿਚ ਨਸ਼ਾ ਵਿਕਾਉਣ ਦੇ ਦੋਸ ਲਗਾ ਦਿੱਤੇ | ਇਸ ਘਟਨਾ ਦੀ ਵੀਡੀਓ ਵੀ ਸ਼ਹਿਰ ਵਿਚ ਅੱਗ ਵਾਂਗ ਫੈਲ ਗਈ | ਵਿਰੋਧੀਆਂ ਨੇ ਵੀ ਇਸ ਮਾਮਲੇ ‘ਤੇ ਵਿਤ ਮੰਤਰੀ ਨੂੰ ਘੇਰਨਾ ਸ਼ੁਰੂ ਕਰ ਦਿੱਤਾ ਹੈ | ਸੂਚਨਾ ਮੁਤਾਬਕ ਕੋਂਸਲਰ ਆਤਮਾ ਸਿੰਘ ਅਪਣੇ ਸਮਰਥਕਾਂ ਨਾਲ ਅੱਜ ਸ਼ਹਿਰ ਵਿਚ ਵਿਤ ਮੰਤਰੀ ਦੇ ਲਈ ਵੋਟਾਂ ਮੰਗ ਰਹੇ ਸਨ | ਇਸ ਦੌਰਾਨ ਬਲਦੇਵ ਸਿੰਘ ਨਾਂ ਦੇ ਇਕ ਵਿਅਕਤੀ ਨੇ ਉਨ੍ਹਾਂ ਨੂੰ ਰੋਕ ਕੇ ਸਵਾਲ ਦਾਗਣੇ ਸ਼ੁਰੂ ਕਰ ਦਿੱਤੇ | ਉਕਤ ਵਿਅਕਤੀ ਨੇ ਦਾਅਵਾ ਕੀਤਾ ਕਿ ਕੋਂਸਲਰ ਨੇ ਨਾ ਸਿਰਫ਼ ਉਸਦੇ ਬੇਟੇ ਦੇ ਕਾਤਲਾਂ ਨੂੰ ਕੇਸ ਵਿਚੋਂ ਕਢਵਾਇਆ, ਬਲਕਿ ਮੁਹੱਲੇ ‘ਚ ਨਸ਼ਾ ਵਿਕਾਉਣ ਦੇ ਵੀ ਦੋਸ਼ ਲਗਾਏ | ਹਾਲਾਂਕਿ ਕੋਂਸਲਰ ਆਤਮਾ ਸਿੰਘ ਨੇ ਉਸ ‘ਤੇ ਮੋੜਵਾ ਹਮਲਾ ਕਰਦਿਆਂ ਦਾਅਵਾ ਕੀਤਾ ਕਿ ਉਸਦਾ ਪੁੱਤਰ ਚਿੱਟਾ ਪੀ ਕੇ ਮਰਿਆ ਸੀ | ਜਿਸਤੋਂ ਬਾਅਦ ਬਲਦੇਵ ਸਿੰਘ ਹੋਰ ਭੜਕ ਗਿਆ ਤੇ ਉਸਨੇ ਸ਼ਰੇਆਮ ਦੋਸ਼ ਲਗਾਉਣੇ ਸ਼ੁਰੂ ਕਰ ਦਿੱਤੇ ਕਿ ਉਹ ਚਿੱਟਾ ਵਿਕਾਉਦਾ ਹੈ | ਉਧਰ ਸਾਬਕਾ ਵਿਧਾਇਕ ਸਰੂਪ ਚੰਦ ਸਿੰਗਲਾ ਨੇ ਇਸ ਮਸਲੇ ‘ਤੇ ਖ਼ਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੂੰ ਘੇਰਦਿਆਂ ਉਨ੍ਹਾਂ ਉਪਰ ਗੈਂਗਸਟਰਾਂ ਦੀ ਮਦਦ ਕਰਨ ਅਤੇ ਨਸ਼ਾ ਸਮੱਗਲਿੰਗ ਕਰਵਾਉਣ ਦੇ ਗੰਭੀਰ ਦੋਸ਼ ਲੱਗਣ ਦਾ ਜਵਾਬ ਮੰਗਿਆ ਹੈ | ਸ਼੍ਰੀ ਸਿੰਗਲਾ ਨੇ ਕਿਹਾ ਕਿ ਵਿਤ ਮੰਤਰੀ ਤੇ ਉਸਦੀ ਟੀਮ ਤੋਂ ਪੀੜਤ ਵਿਅਕਤੀ ਹੁਣ ਸਾਹਮਣੇ ਆ ਰਹੇ ਹਨ | ਜਿਸਦਾ ਵਿੱਤ ਮੰਤਰੀ ਨੂੰ ਜਵਾਬ ਦੇਣਾ ਚਾਹੀਦਾ ਹੈ | ਸਿੰਗਲਾ ਨੇ ਕਿਹਾ ਕਿ ਅਕਾਲੀ ਬਸਪਾ ਗੱਠਜੋੜ ਦੀ ਸਰਕਾਰ ਬਣਦਿਆਂ ਅਜਿਹੇ ਸਾਰੇ ਮਾਮਲਿਆਂ ਦੀ ਜਾਂਚ ਕਰਵਾ ਕੇ ਪੀੜਤਾਂ ਨੂੰ ਇਨਸਾਫ ਦਿਵਾਇਆ ਜਾਵੇਗਾ ਅਤੇ ਦੋਸ਼ੀਆਂ ਨੂੰ ਜੇਲ੍ਹਾਂ ਵਿਚ ਸੁੱਟਿਆ ਜਾਵੇਗਾ |
ਕਾਂਗਰਸ ‘ਚ ਕਾਟੋ-ਕਲੈਸ਼ ਵਧਿਆ: ਨਵਜੋਤ ਸਿੱਧੂ ਚੋਣ ਪ੍ਰਚਾਰ ਛੱਡ ਕੇ ਵੈਸਨੋ ਦੇਵੀ ਪੁੱਜੇ
ਜਾਖ਼ੜ ਦਾ ਮੁੜ ਝਲਕਿਆ ਦਰਦ: 79 ਵਿਚੋਂ 42 ਵਿਧਾਇਕਾਂ ਸਨ ਮੇਰੇ ਹੱਕ ‘ਚ
ਸੁਖਜਿੰਦਰ ਮਾਨ
ਚੰਡੀਗੜ੍ਹ, 2 ਫ਼ਰਵਰੀ: ਮੁੱਖ ਮੰਤਰੀ ਦੀ ਕੁਰਸੀ ਨੂੰ ਲੈ ਕੇ ਕਾਂਗਰਸ ਪਾਰਟੀ ‘ਚ ਚੱਲ ਰਿਹਾ ਕਾਟੋ-ਕਲੈਸ਼ ਵਧਦਾ ਜਾ ਰਿਹਾ ਹੈ | ਹਾਲਾਂਕਿ ਹਾਲੇ ਤੱਕ ਪਾਰਟੀ ਹਾਈਕਮਾਂਡ ਨੇ ਕਿਸੇ ਆਗੂ ਨੂੰ ਮੁੱਖ ਮੰਤਰੀ ਦੇ ਰੂਪ ‘ਚ ਪੇਸ਼ ਨਹੀਂ ਕੀਤਾ ਪੰ੍ਰਤੂ ਚੰਨੀ ਦੇ ਹੱਕ ‘ਚ ਹਾਈਕਮਾਂਡ ਤੇ ਸੂਬਾਈ ਆਗੂਆਂ ਵਲੋਂ ਇਸ਼ਾਰੇ ਕਰਨ ਦੇ ਬਾਅਦ ਅੱਜ ਸੂਬਾਈ ਪ੍ਰਧਾਨ ਤੇ ਅੰਮਿ੍ਤਸਰ ਪੂਰਬੀ ਹਲਕੇ ਤੋਂ ਚੋਣ ਲੜ ਰਹੇ ਨਵਜੋਤ ਸਿੰਘ ਸਿੱਧੂ ਅੱਜ ਅਚਾਨਕ ਅਪਣਾ ਚੋਣ ਪ੍ਰਚਾਰ ਅੱਧ ਵਿਚਾਲੇ ਛੱਡ ਕੇ ਮਾਤਾ ਵੈਸਨੋ ਦੇਵੀ ਦੇ ਦਰਸਨਾਂ ਲਈ ਪੁੱਜ ਗਏ | ਉਨ੍ਹਾਂ ਅਪਣੇ ਸੋਸਲ ਮੀਡੀਆ ‘ਤੇ ਮਾਤਾ ਦੇ ਦਰਬਾਰ ਦੀਆਂ ਫ਼ੋਟੋਆਂ ਵੀ ਸੇਅਰ ਕੀਤੀਆਂ ਹਨ | ਅਚਾਨਕ ਵੱਡੇ ਫੈਸਲੇ ਲੈਣ ਵਾਲੇ ਸ: ਸਿੱਧੂ ਦੇ ਇਸ ਕਦਮ ਤੋਂ ਸਿਆਸੀ ਗਲਿਆਰਿਆਂ ਵਿਚ ਚਰਚਾਵਾਂ ਦਾ ਬਜ਼ਾਰ ਗਰਮ ਹੈ | ਸਿਆਸੀ ਮਾਹਰ ਇਸਨੂੰ ਸਿੱਧੂ ਵਲੋਂ ਹਾਈਕਮਾਂਡ ਨੂੰ ਦਰਸ਼ਨੀ ਘੋੜਾ ਨਾ ਬਣਾਉਣ ਦੀਆਂ ਕੀਤੀਆਂ ਅਪੀਲਾਂ ਦੇ ਬੇਅਸਰ ਹੋਣ ਦੀਆਂ ਸੰਭਾਵਨਾ ਨਾਲ ਜੋੜ ਕੇ ਵੇਖ ਰਹੇ ਹਨ | ਉਧਰ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖ਼ੜ ਦਾ ਵੀ ਮੁੱਖ ਮੰਤਰੀ ਨਾ ਬਣਨ ਦਾ ਦਰਦ ਅੱਜ ਮੁੜ ਦੇਖਣ ਨੂੰ ਮਿਲਿਆ ਹੈ | ਉਨ੍ਹਾਂ ਇਕ ਸਮਾਗਮ ਦੌਰਾਨ ਅਪਣੇ ਹੱਕ ‘ਚ 79 ਕਾਂਗਰਸੀ ਵਿਧਾਇਕਾਂ ਵਿਚੋਂ 42 ਦੇ ਹੋਣ ਦੇ ਬਾਵਜੂਦ ਹਾਈਕਮਾਂਡ ਵਲੋਂ ਮੁੱਖ ਮੰਤਰੀ ਨਾ ਬਣਾਉਣ ਦੀ ਮਜਬੂਰੀ ‘ਤੇ ਤਨਜ਼ ਕਸਿਆ ਹੈ | ਉਨ੍ਹਾਂ ਦਾਅਵਾ ਕੀਤਾ ਹੈ ਕਿ ਸੁਖਜਿੰਦਰ ਸਿੰਘ ਰੰਧਾਵਾ ਨੂੰ 16 ਵਿਧਾਇਕਾਂ ਨੇ ਤੇ ਨਵਜੋਤ ਸਿੰਘ ਸਿੱਧੂ ਨੂੰ ਸਿਰਫ 6 ਵਿਧਾਇਕਾਂ ਨੇ ਆਪਣਾ ਸਮਰਥਨ ਦਿੱਤਾ ਸੀ | ਜਦੋਂਕਿ ਚੰਨੀ ਦੇ ਹੱਕ ਵਿਚ ਸਿਰਫ਼ ਦੋ ਵਿਧਾਇਕ ਹੀ ਭੁਗਤੇ ਸਨ | ਜਿਕਰਯੋਗ ਹੈ ਕਿ ਪਿਛਲੇ ਦਿਨੀਂ ਪੰਜਾਬ ਫ਼ੇਰੀ ‘ਤੇ ਆਏ ਰਾਹੁਲ ਗਾਂਧੀ ਅੱਗੇ ਨਵਜੋਤ ਸਿੱਧੂ ਤੋਂ ਇਲਾਵਾ ਚਰਨਜੀਤ ਸਿੰਘ ਚੰਨੀ ਨੇ ਵੀ ਮੁੱਖ ਮੰਤਰੀ ਅਹੁੱਦੇ ਦੇ ਉਮੀਦਵਾਰ ਐਲਾਨਣ ਦੀ ਮੰਗ ਕੀਤੀ ਸੀ | ਜਿਸਤੋਂ ਬਾਅਦ ਕਾਂਗਰਸ ਹਾਈਕਮਾਂਡ ਵਲੋਂ ਪਾਰਟੀ ਵਰਕਰਾਂ ਤੋਂ ਇਲਾਵਾ ਆਮ ਲੋਕਾਂ ਤੋਂ ਫ਼ੀਡ ਬੈਕ ਲੈਣ ਲਈ ਫ਼ੋਨ ਕੀਤੇ ਜਾ ਰਹੇ ਹਨ |
ਵਿਧਾਨ ਸਭਾ ਹਲਕਾ ਭੁੱਚੋ ਮੰਡੀ ਵਿੱਚ ਦਰਜਨਾਂ ਪਰਿਵਾਰ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਲ
ਹਰਸਿਮਰਤ ਬਾਦਲ ਨੇ ਬਠਿੰਡਾ ‘ਚ ਭਖਾਈ ਸਰੂਪ ਸਿੰਗਲਾ ਦੀ ਚੋਣ ਮੁਹਿੰਮ, ਕੀਤਾ ਮੀਟਿੰਗਾਂ ਨੂੰ ਸੰਬੋਧਨ
ਮਨਪ੍ਰੀਤ ਬਾਦਲ ਦੀ ਆਮਦਨ ਹੋਈ ਦੁੱਗਣੀ ਲੋਕਾਂ ਲਈ ਖ਼ਜ਼ਾਨਾ ਰਿਹਾ ਖਾਲੀ: ਹਰਸਿਮਰਤ ਕੌਰ ਬਾਦਲ
-ਆਪ ਕਾਂਗਰਸ ਦੀ ਬੀ ਟੀਮ ਭਗਵੰਤ ਮਾਨ ਅਤੇ ਮਨਪ੍ਰੀਤ ਬਾਦਲ ਦੀ ਇੱਕੋ ਗੱਲ
ਚੰਨੀ ਨੇ ਆਪਣੇ ਕੀਤੇ ਮਸਲੇ ਹੱਲ
ਅਕਾਲੀ ਬਸਪਾ ਸਰਕਾਰ ਆਉਣ ਤੇ ਲਵਾਂਗੇ ਕਾਂਗਰਸੀਆਂ ਵੱਲੋਂ ਕੀਤੀ ਧੱਕੇਸ਼ਾਹੀ ਦਾ ਜਵਾਬ:ਸਿੰਗਲਾ/ ਗੁਰਸੇਵਕ ਮਾਨ
ਸੁਖਜਿੰਦਰ ਮਾਨ
ਬਠਿੰਡਾ 1 ਫ਼ਰਵਰੀ :-ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਅੱਜ ਅਕਾਲੀ ਬਸਪਾ ਗੱਠਜੋਡ਼ ਦੇ ਬਠਿੰਡਾ ਤੋਂ ਉਮੀਦਵਾਰ ਸਾਬਕਾ ਵਿਧਾਇਕ ਸਰੂਪ ਚੰਦ ਸਿੰਗਲਾ ਦੇ ਹੱਕ ਵਿਚ ਅਮਰਪੁਰਾ ਅਤੇ ਪਰਸ ਰਾਮ ਨਗਰ ਵਿੱਚ ਨੁੱਕੜ ਮੀਟਿੰਗਾਂ ਨੂੰ ਸੰਬੋਧਨ ਕੀਤਾ ਅਤੇ ਆਪਣੇ ਦਿਉਰ ਮਨਪ੍ਰੀਤ ਬਾਦਲ ਤੇ ਪੰਜਾਬ ਸਰਕਾਰ ਅਤੇ ਕੇਜਰੀਵਾਲ ਨੂੰ ਨਿਸ਼ਾਨੇ ਤੇ ਲਿਆ। ਇਸ ਮੌਕੇ ਸਾਬਕਾ ਕੌਂਸਲਰ ਗੁਰਸੇਵਕ ਸਿੰਘ ਮਾਨ ਦੇ ਗ੍ਰਹਿ ਵਿਖੇ ਵੱਡੇ ਇਕੱਠ ਨੂੰ ਸੰਬੋਧਨ ਕਰਦੇ ਹੋਏ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਦੋਸ਼ ਲਾਏ ਕਿ ਭਗਵੰਤ ਮਾਨ ਅਤੇ ਮਨਪ੍ਰੀਤ ਬਾਦਲ ਇੱਕੋ ਗੱਲ ਹੈ, ਆਪ ਕਾਂਗਰਸ ਦੀ ਬੀ ਟੀਮ ਹੈ ਜਿਸ ਦਾ ਸਬੂਤ ਗਿਆਰਾਂ ਵਿਧਾਇਕਾਂ ਦੇ ਕਾਂਗਰਸ ਵਿੱਚ ਸ਼ਾਮਲ ਹੋਣ ਤੋਂ ਮਿਲਦਾ ਹੈ ।ਉਨ੍ਹਾਂ ਕਿਹਾ ਕਿ ਕੇਜਰੀਵਾਲ ਨੇ ਕਰੋੜਾਂ ਰੁਪਏ ਲੈ ਕੇ ਟਿਕਟਾਂ ਵੇਚੀਆਂ ਹਨ। ਉਨ੍ਹਾਂ ਕਿਹਾ ਕਿ ਮਨਪ੍ਰੀਤ ਬਾਦਲ ਦੀ ਸੋਚ ਮਾੜੀ ਹੈ ਉਸ ਨੇ ਪੰਜਾਬ ਨੂੰ ਦੋਵੇਂ ਹੱਥੀਂ ਲੁੱਟਿਆ ਤੇ ਆਪਣੀ ਆਮਦਨ ਤਾਂ ਦੁੱਗਣੀ ਕਰ ਲਈ ਪਰ ਪੰਜਾਬ ਦੇ ਲੋਕਾਂ ਲਈ ਖ਼ਜ਼ਾਨਾ ਖਾਲੀ ਰਿਹਾ ।ਉਨ੍ਹਾਂ ਕਿਹਾ ਕਿ ਅਕਾਲੀ ਬਸਪਾ ਸਰਕਾਰ ਆਉਣ ਤੇ ਨਸ਼ਾ ਸਮੱਗਲਰਾਂ ਨੂੰ ਨੱਥ ਪਾਈ ਜਾਵੇਗੀ ਪੰਜਾਬ ਵਿਚ ਕਿਸੇ ਵੀ ਤਰ੍ਹਾਂ ਨਾਲ ਨਸ਼ਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਤੇ ਜੋ ਜੋ ਕਾਂਗਰਸੀਆਂ ਵੱਲੋਂ ਕੀਤੀਆਂ ਧੱਕੇਸ਼ਾਹੀਆਂ ਦਾ ਡਟ ਕੇ ਸਾਫ਼ ਕੀਤਾ ਜਾਵੇਗਾ। ਇਸ ਮੌਕੇ ਸਾਬਕਾ ਵਿਧਾਇਕ ਸਰੂਪ ਚੰਦ ਸਿੰਗਲਾ ਨੇ ਮਨਪ੍ਰੀਤ ਬਾਦਲ ਨੂੰ ਕਰੜੇ ਹੱਥੀਂ ਲੈਂਦਿਆਂ ਗੰਭੀਰ ਇਲਜ਼ਾਮ ਲਾਏ ਤੇ ਉਨ੍ਹਾਂ ਕਿਹਾ ਕਿ ਕੋਰੂਨਾ ਮਹਾਂਮਾਰੀ ਦੇ ਕਾਲੇ ਦੌਰ ਵਿੱਚ ਵੀ ਮਨਪ੍ਰੀਤ ਬਾਦਲ ਤੇ ਉਸਦੇ ਸਾਲੇ ਜੋਜੋ ਨੇ ਆਪਣਾ ਨਿਜੀ ਵਪਾਰ ਕੀਤਾ ਤੇ ਲੋਕ ਭੁੱਖੇ ਮਰਦੇ ਰਹੇ ਜਿਨ੍ਹਾਂ ਨੂੰ ਸ਼੍ਰੋਮਣੀ ਅਕਾਲੀ ਦਲ ਅਤੇ ਸਿੰਗਲਾ ਪਰਿਵਾਰ ਨੇ ਰਾਹਤ ਦਿੱਤੀ । ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਅਤੇ ਸਿੰਗਲਾ ਪਰਿਵਾਰ ਦੀ ਸੋਚ ਲੋਕਾਂ ਦੀ ਲੜਾਈ ਲੜਨਾ ਅਤੇ ਇਲਾਕੇ ਦੀ ਤਰੱਕੀ ਕਰਾਉਣਾ ਹੈ ਜਿਸ ਤੇ ਹਮੇਸ਼ਾ ਪਹਿਰਾ ਦਿੱਤਾ ਜਾਵੇਗਾ। ਉਨ੍ਹਾਂ ਆਪ ਉਮੀਦਵਾਰ ਜਗਰੂਪ ਸਿੰਘ ਗਿੱਲ ਨੂੰ ਕਾਂਗਰਸ ਦੀ ਬੀ ਟੀਮ ਕਰਾਰ ਦਿੰਦਿਆਂ ਕਿਹਾ ਕਿ ਮਨਪ੍ਰੀਤ ਬਾਦਲ ਦੀਆਂ ਧੱਕੇਸ਼ਾਹੀਆਂ ਵਿੱਚ ਸ਼ਾਮਲ ਜਗਰੂਪ ਗਿੱਲ ਅੱਜ ਕਿਹੜੇ ਮੂੰਹ ਨਾਲ ਵੋਟਾਂ ਮੰਗਦਾ ਹੈ । ਇਸ ਮੌਕੇ ਸਾਬਕਾ ਕੌਂਸਲਰ ਗੁਰਸੇਵਕ ਸਿੰਘ ਮਾਨ ਨੇ ਕਾਂਗਰਸੀਆਂ ਵੱਲੋਂ ਨਗਰ ਨਿਗਮ ਚੋਣਾਂ ਵਿੱਚ ਕੀਤੀ ਧੱਕੇਸ਼ਾਹੀਆਂ ਦਾ ਦਰਦ ਬਿਆਨ ਕਰਦੇ ਹੋਏ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਤੋਂ ਮੰਗ ਕੀਤੀ ਕਿ ਅਕਾਲੀ ਬਸਪਾ ਸਰਕਾਰ ਆਉਣ ਤੇ ਇਨ੍ਹਾਂ ਧੱਕੇਸ਼ਾਹੀਆਂ ਦਾ ਜਵਾਬ ਲਿਆ ਜਾਵੇਗਾ ।ਇਸ ਮੌਕੇ ਬਬਲੀ ਢਿੱਲੋਂ, ਅਮਰਜੀਤ ਬਿਰਦੀ, ਚਮਕੌਰ ਮਾਨ,ਰਾਜਬਿੰਦਰ ਸਿੰਘ, ਹਰਪਾਲ ਸਿੰਘ ਢਿੱਲੋਂ, ਹਰਵਿੰਦਰ ਗੰਜੂ ,ਨਿਰਮਲ ਸਿੰਘ ਸੰਧੂ , ਬਲਜੀਤ ਸਿੰਘ ਬੀੜ ਬਹਿਮਣ ਸਮੇਤ ਹੋਰਨਾਂ ਬੁਲਾਰਿਆਂ ਨੇ ਵੀ ਸੰਬੋਧਨ ਕੀਤਾ ਤੇ ਅਕਾਲੀ ਬਸਪਾ ਗੱਠਜੋੜ ਲਈ ਵੋਟਾਂ ਮੰਗੀਆਂ । ਇਸ ਮੌਕੇ ਵੱਡੀ ਗਿਣਤੀ ਵਿਚ ਲਾਈਨੋਂ ਪਾਰ ਇਲਾਕੇ ਦੇ ਲੋਕ ਮਹਿਲਾਵਾਂ ਅਤੇ ਨੌਜਵਾਨ ਹਾਜ਼ਰ ਰਹੇ ।-ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਅੱਜ ਅਕਾਲੀ ਬਸਪਾ ਗੱਠਜੋਡ਼ ਦੇ ਬਠਿੰਡਾ ਤੋਂ ਉਮੀਦਵਾਰ ਸਾਬਕਾ ਵਿਧਾਇਕ ਸਰੂਪ ਚੰਦ ਸਿੰਗਲਾ ਦੇ ਹੱਕ ਵਿਚ ਅਮਰਪੁਰਾ ਅਤੇ ਪਰਸ ਰਾਮ ਨਗਰ ਵਿੱਚ ਨੁੱਕੜ ਮੀਟਿੰਗਾਂ ਨੂੰ ਸੰਬੋਧਨ ਕੀਤਾ ਅਤੇ ਆਪਣੇ ਦਿਉਰ ਮਨਪ੍ਰੀਤ ਬਾਦਲ ਤੇ ਪੰਜਾਬ ਸਰਕਾਰ ਅਤੇ ਕੇਜਰੀਵਾਲ ਨੂੰ ਨਿਸ਼ਾਨੇ ਤੇ ਲਿਆ। ਇਸ ਮੌਕੇ ਸਾਬਕਾ ਕੌਂਸਲਰ ਗੁਰਸੇਵਕ ਸਿੰਘ ਮਾਨ ਦੇ ਗ੍ਰਹਿ ਵਿਖੇ ਵੱਡੇ ਇਕੱਠ ਨੂੰ ਸੰਬੋਧਨ ਕਰਦੇ ਹੋਏ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਦੋਸ਼ ਲਾਏ ਕਿ ਭਗਵੰਤ ਮਾਨ ਅਤੇ ਮਨਪ੍ਰੀਤ ਬਾਦਲ ਇੱਕੋ ਗੱਲ ਹੈ, ਆਪ ਕਾਂਗਰਸ ਦੀ ਬੀ ਟੀਮ ਹੈ ਜਿਸ ਦਾ ਸਬੂਤ ਗਿਆਰਾਂ ਵਿਧਾਇਕਾਂ ਦੇ ਕਾਂਗਰਸ ਵਿੱਚ ਸ਼ਾਮਲ ਹੋਣ ਤੋਂ ਮਿਲਦਾ ਹੈ ।ਉਨ੍ਹਾਂ ਕਿਹਾ ਕਿ ਕੇਜਰੀਵਾਲ ਨੇ ਕਰੋੜਾਂ ਰੁਪਏ ਲੈ ਕੇ ਟਿਕਟਾਂ ਵੇਚੀਆਂ ਹਨ। ਉਨ੍ਹਾਂ ਕਿਹਾ ਕਿ ਮਨਪ੍ਰੀਤ ਬਾਦਲ ਦੀ ਸੋਚ ਮਾੜੀ ਹੈ ਉਸ ਨੇ ਪੰਜਾਬ ਨੂੰ ਦੋਵੇਂ ਹੱਥੀਂ ਲੁੱਟਿਆ ਤੇ ਆਪਣੀ ਆਮਦਨ ਤਾਂ ਦੁੱਗਣੀ ਕਰ ਲਈ ਪਰ ਪੰਜਾਬ ਦੇ ਲੋਕਾਂ ਲਈ ਖ਼ਜ਼ਾਨਾ ਖਾਲੀ ਰਿਹਾ ।ਉਨ੍ਹਾਂ ਕਿਹਾ ਕਿ ਅਕਾਲੀ ਬਸਪਾ ਸਰਕਾਰ ਆਉਣ ਤੇ ਨਸ਼ਾ ਸਮੱਗਲਰਾਂ ਨੂੰ ਨੱਥ ਪਾਈ ਜਾਵੇਗੀ ਪੰਜਾਬ ਵਿਚ ਕਿਸੇ ਵੀ ਤਰ੍ਹਾਂ ਨਾਲ ਨਸ਼ਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਤੇ ਜੋ ਜੋ ਕਾਂਗਰਸੀਆਂ ਵੱਲੋਂ ਕੀਤੀਆਂ ਧੱਕੇਸ਼ਾਹੀਆਂ ਦਾ ਡਟ ਕੇ ਸਾਫ਼ ਕੀਤਾ ਜਾਵੇਗਾ। ਇਸ ਮੌਕੇ ਸਾਬਕਾ ਵਿਧਾਇਕ ਸਰੂਪ ਚੰਦ ਸਿੰਗਲਾ ਨੇ ਮਨਪ੍ਰੀਤ ਬਾਦਲ ਨੂੰ ਕਰੜੇ ਹੱਥੀਂ ਲੈਂਦਿਆਂ ਗੰਭੀਰ ਇਲਜ਼ਾਮ ਲਾਏ ਤੇ ਉਨ੍ਹਾਂ ਕਿਹਾ ਕਿ ਕੋਰੂਨਾ ਮਹਾਂਮਾਰੀ ਦੇ ਕਾਲੇ ਦੌਰ ਵਿੱਚ ਵੀ ਮਨਪ੍ਰੀਤ ਬਾਦਲ ਤੇ ਉਸਦੇ ਸਾਲੇ ਜੋਜੋ ਨੇ ਆਪਣਾ ਨਿਜੀ ਵਪਾਰ ਕੀਤਾ ਤੇ ਲੋਕ ਭੁੱਖੇ ਮਰਦੇ ਰਹੇ ਜਿਨ੍ਹਾਂ ਨੂੰ ਸ਼੍ਰੋਮਣੀ ਅਕਾਲੀ ਦਲ ਅਤੇ ਸਿੰਗਲਾ ਪਰਿਵਾਰ ਨੇ ਰਾਹਤ ਦਿੱਤੀ । ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਅਤੇ ਸਿੰਗਲਾ ਪਰਿਵਾਰ ਦੀ ਸੋਚ ਲੋਕਾਂ ਦੀ ਲੜਾਈ ਲੜਨਾ ਅਤੇ ਇਲਾਕੇ ਦੀ ਤਰੱਕੀ ਕਰਾਉਣਾ ਹੈ ਜਿਸ ਤੇ ਹਮੇਸ਼ਾ ਪਹਿਰਾ ਦਿੱਤਾ ਜਾਵੇਗਾ। ਉਨ੍ਹਾਂ ਆਪ ਉਮੀਦਵਾਰ ਜਗਰੂਪ ਸਿੰਘ ਗਿੱਲ ਨੂੰ ਕਾਂਗਰਸ ਦੀ ਬੀ ਟੀਮ ਕਰਾਰ ਦਿੰਦਿਆਂ ਕਿਹਾ ਕਿ ਮਨਪ੍ਰੀਤ ਬਾਦਲ ਦੀਆਂ ਧੱਕੇਸ਼ਾਹੀਆਂ ਵਿੱਚ ਸ਼ਾਮਲ ਜਗਰੂਪ ਗਿੱਲ ਅੱਜ ਕਿਹੜੇ ਮੂੰਹ ਨਾਲ ਵੋਟਾਂ ਮੰਗਦਾ ਹੈ । ਇਸ ਮੌਕੇ ਸਾਬਕਾ ਕੌਂਸਲਰ ਗੁਰਸੇਵਕ ਸਿੰਘ ਮਾਨ ਨੇ ਕਾਂਗਰਸੀਆਂ ਵੱਲੋਂ ਨਗਰ ਨਿਗਮ ਚੋਣਾਂ ਵਿੱਚ ਕੀਤੀ ਧੱਕੇਸ਼ਾਹੀਆਂ ਦਾ ਦਰਦ ਬਿਆਨ ਕਰਦੇ ਹੋਏ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਤੋਂ ਮੰਗ ਕੀਤੀ ਕਿ ਅਕਾਲੀ ਬਸਪਾ ਸਰਕਾਰ ਆਉਣ ਤੇ ਇਨ੍ਹਾਂ ਧੱਕੇਸ਼ਾਹੀਆਂ ਦਾ ਜਵਾਬ ਲਿਆ ਜਾਵੇਗਾ ।ਇਸ ਮੌਕੇ ਬਬਲੀ ਢਿੱਲੋਂ, ਅਮਰਜੀਤ ਬਿਰਦੀ, ਚਮਕੌਰ ਮਾਨ,ਰਾਜਬਿੰਦਰ ਸਿੰਘ, ਹਰਪਾਲ ਸਿੰਘ ਢਿੱਲੋਂ, ਹਰਵਿੰਦਰ ਗੰਜੂ ,ਨਿਰਮਲ ਸਿੰਘ ਸੰਧੂ , ਬਲਜੀਤ ਸਿੰਘ ਬੀੜ ਬਹਿਮਣ ਸਮੇਤ ਹੋਰਨਾਂ ਬੁਲਾਰਿਆਂ ਨੇ ਵੀ ਸੰਬੋਧਨ ਕੀਤਾ ਤੇ ਅਕਾਲੀ ਬਸਪਾ ਗੱਠਜੋੜ ਲਈ ਵੋਟਾਂ ਮੰਗੀਆਂ । ਇਸ ਮੌਕੇ ਵੱਡੀ ਗਿਣਤੀ ਵਿਚ ਲਾਈਨੋਂ ਪਾਰ ਇਲਾਕੇ ਦੇ ਲੋਕ ਮਹਿਲਾਵਾਂ ਅਤੇ ਨੌਜਵਾਨ ਹਾਜ਼ਰ ਰਹੇ ।
ਬਠਿੰਡਾ ਜ਼ਿਲੇ ਅੰਦਰ ਅਖ਼ਰੀਲੇ ਦਿਨ 35 ਨਾਮਜ਼ਦਗੀ ਪੱਤਰ ਹੋਏ ਦਾਖਲ
ਹੁਣ ਤੱਕ 120 ਨਾਮਜ਼ਦਗੀਆਂ ਹੋ ਚੁੱਕੀਆਂ ਹਨ ਦਾਖਲ
ਦਾਖਲ ਹੋਏ ਨਾਮਜ਼ਦਗੀ ਪੱਤਰਾਂ ਦੀ ਜਾਂਚ-ਪੜਤਾਲ 2 ਫ਼ਰਵਰੀ ਨੂੰ
ਨਾਮਜ਼ਦਗੀ ਪੱਤਰ 4 ਫ਼ਰਵਰੀ ਤੱਕ ਲਏ ਜਾ ਸਕਣਗੇ ਵਾਪਸ
ਸੁਖਜਿੰਦਰ ਮਾਨ
ਬਠਿੰਡਾ, 1 ਫ਼ਰਵਰੀ : ਜ਼ਿਲਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ਼੍ਰੀ ਵਿਨੀਤ ਕੁਮਾਰ ਨੇ ਦੱਸਿਆ ਕਿ ਵਿਧਾਨ ਸਭਾ ਚੋਣਾਂ-2022 ਲਈ ਜ਼ਿਲੇ ਅੰਦਰ ਨਾਮਜ਼ਦਗੀਆਂ ਦੇ ਅਖ਼ਰੀਲੇ ਦਿਨ ਮੰਗਲਵਾਰ ਨੂੰ 35 ਨਾਮਜ਼ਦਗੀਆਂ ਦਾਖਲ ਹੋਈਆਂ ਹਨ। ਜਿਸ ਵਿੱਚ ਵਿਧਾਨ ਸਭਾ ਹਲਕਾ 90-ਰਾਮਪੁਰਾ ਫ਼ੂਲ ਤੋਂ 9, 91-ਭੁੱਚੋਂ ਮੰਡੀ ਤੋਂ 5, 92-ਬਠਿੰਡਾ ਸ਼ਹਿਰੀ ਤੋਂ 9, 93-ਬਠਿੰਡਾ ਦਿਹਾਤੀ ਤੋਂ 3, 94-ਤਲਵੰਡੀ ਸਾਬੋ ਤੋਂ 5 ਤੇ 95-ਮੌੜ ਤੋਂ 4 ਨਾਮਜ਼ਦਗੀਆਂ ਦਾਖਲ ਹੋਈਆਂ ਹਨ। ਇਸੇ ਤਰ੍ਹਾਂ ਜ਼ਿਲੇ ਅੰਦਰ ਹੁਣ ਤੱਕ ਕੁੱਲ 120 ਨਾਮਜ਼ਦਗੀਆਂ ਦਾਖਲ ਹੋ ਚੁੱਕਿਆਂ ਹਨ। ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ਼੍ਰੀ ਵਿਨੀਤ ਕੁਮਾਰ ਨਾਮਜ਼ਦਗੀਆਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੰਦਿਆਂ ਦੱਸਿਆ ਕਿ ਵਿਧਾਨ ਸਭਾ ਹਲਕਾ 90-ਰਾਮਪੁਰਾ ਫ਼ੂਲ ਤੋਂ ਬਲਕਾਰ ਸਿੰਘ ਸਿੱਧੂ ਤੇ ਜਿੰਦਰ ਕੌਰ ਨੇ ਆਮ ਆਦਮੀ ਪਾਰਟੀ, ਸ਼੍ਰੋਮਣੀ ਅਕਾਲੀ ਦਲ (ਮਾਨ) ਵਲੋਂ ਬਲਜਿੰਦਰ ਸਿੰਘ (ਦੋ ਸੈੱਟ) ਤੋਂ ਇਲਾਵਾ ਰਾਜਬੀਰ ਸਿੰਘ ਸਿੱਧੂ, ਹਰਿੰਦਰਜੀਤ ਸਿੰਘ, ਚਰਨ ਸਿੰਘ, ਬਵਲੇਸ਼ ਕੁਮਾਰ ਅਤੇ ਸਿਕੰਦਰ ਸਿੰਘ ਨੇ ਅਜ਼ਾਦ ਉਮੀਦਵਾਰ ਵਜੋਂ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕਰਵਾਏ। ਇਸੇ ਤਰ੍ਹਾਂ 91-ਭੁੱਚੋਂ ਮੰਡੀ ਤੋਂ ਪ੍ਰੀਤਮ ਸਿੰਘ ਕੋਟਭਾਈ, ਰੁਪਿੰਦਰ ਪਾਲ ਸਿੰਘ ਨੇ ਇੰਡੀਆ ਨੈਸ਼ਨਲ ਕਾਂਗਰਸ, ਰੂਪ ਚੰਦ, ਗੁਰਪ੍ਰੀਤ ਕੌਰ ਅਤੇ ਜਗਸੀਰ ਸਿੰਘ ਨੇ ਅਜ਼ਾਦ ਉਮੀਦਵਾਰ ਵਜੋਂ ਆਪਣੇ ਕਾਗਜ਼ ਦਾਖਲ ਕਰਵਾਏ ਹਨ। ਵਿਧਾਨ ਸਭਾ ਹਲਕਾ 92-ਬਠਿੰਡਾ ਸ਼ਹਿਰੀ ਤੋਂ ਜਗਰੂਪ ਸਿੰਘ ਗਿੱਲ ਨੇ ਆਮ ਆਦਮੀ ਪਾਰਟੀ, ਸੁਨੀਲ ਕੁਮਾਰ ਨੇ ਆਜ਼ਾਦ ਸਮਾਜ ਪਾਰਟੀ ਕਾਸ਼ੀ ਰਾਮ ਤੋਂ ਇਲਾਵਾ ਹਰਮਿਲਾਪ ਸਿੰਘ ਗਰੇਵਾਲ, ਪ੍ਰਵੀਨ ਹਿਤੇਸ਼ੀ, ਵਜ਼ੀਰ ਸਿੰਘ, ਜਸਵੰਤ ਸਿੰਘ, ਰਾਜ ਕੁਮਾਰ, ਰੇਸ਼ਮ ਸਿੰਘ ਅਤੇ ਰਾਮ ਕਿਸ਼ਨ ਨੇ ਆਜ਼ਾਦ ਉਮੀਦਵਾਰ ਵਜੋਂ ਨਾਮਜ਼ਦਗੀ ਪੱਤਰ ਭਰੇ। ਵਿਧਾਨ ਸਭਾ ਹਲਕਾ 93-ਬਠਿੰਡਾ ਦਿਹਾਤੀ ਤੋਂ ਸਵੇਰਾ ਸਿੰਘ ਅਤੇ ਮਾਇਆ ਦੇਵੀ ਨੇ ਪੰਜਾਬ ਲੋਕ ਕਾਂਗਰਸ ਪਾਰਟੀ, ਸੁਰਜੀਤ ਸਿੰਘ ਨੇ ਕਮਿਊਨਿਸਟ ਪਾਰਟੀ ਆਫ਼ ਇੰਡੀਆ ਵਲੋਂ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕਰਵਾਏ। ਇਸੇ ਤਰ੍ਹਾਂ ਵਿਧਾਨ ਸਭਾ ਹਲਕਾ 94-ਤਲਵੰਡੀ ਸਾਬੋ ਤੋਂ ਬਲਜਿੰਦਰ ਕੌਰ ਨੇ ਆਮ ਆਦਮੀ ਪਾਰਟੀ, ਹਰਜਿੰਦਰ ਸਿੰਘ, ਬਲਜਿੰਦਰ ਸਿੰਘ, ਸੁਖਜੀਤ ਸਿੰਘ, ਅਵਤਾਰ ਸਿੰਘ ਨੇ ਅਜ਼ਾਦ ਉਮੀਦਵਾਰ ਵਜੋਂ ਆਪਣੇ ਨਾਮਜ਼ਦਗੀ ਪੱਤਰ ਦਾਖਲ ਕਰਵਾਏ।ਵਿਧਾਨ ਸਭਾ ਹਲਕਾ 95-ਮੌੜ ਤੋਂ ਸੁਖਵੀਰ ਸਿੰਘ ਮਾਈਸਰਖ਼ਾਨਾ ਤੇ ਸਪਿੰਦਰ ਪਾਲ ਕੌਰ ਮਾਈਸਰਖ਼ਾਨਾ ਨੇ ਆਮ ਆਦਮੀ ਪਾਰਟੀ, ਹਰਦੇਵ ਸਿੰਘ ਬੱਗੜ ਮੌੜ ਮੰਡੀ ਨੇ ਰਿਪਬਲਿਕ ਪਾਰਟੀ ਆਫ਼ ਇੰਡੀਆ (ਅੰਬੇਦਕਰ) ਅਤੇ ਖੁਸ਼ਦੀਪ ਪੂਨੀਆ ਨੇ ਅਜ਼ਾਦ ਉਮੀਦਵਾਰ ਵੱਜੋਂ ਆਪਣੇ ਨਾਮਜ਼ਦਗੀ ਪੱਤਰ ਦਾਖਲ ਕਰਵਾਏ। ਜ਼ਿਲ੍ਹਾ ਚੋਣ ਅਫ਼ਸਰ ਨੇ ਅੱਗੇ ਹੋਰ ਦੱਸਿਆ ਕਿ ਦਾਖਲ ਹੋਏ ਨਾਮਜ਼ਦਗੀ ਪੱਤਰਾਂ ਦੀ ਜਾਂਚ-ਪੜਤਾਲ 2 ਫ਼ਰਵਰੀ ਨੂੰ ਹੋਵੇਗੀ ਅਤੇ 4 ਫ਼ਰਵਰੀ ਤੱਕ ਨਾਮਜ਼ਦਗੀ ਪੱਤਰ ਵਾਪਸ ਲਏ ਜਾ ਸਕਣਗੇ।









