Wednesday, May 13, 2026
Home Blog Page 307

ਵੱਡੀ ਅੱਤਵਾਦੀ ਸਾਜ਼ਿਸ਼ ਨਾਕਾਮ: ਗੋਲੀਬਾਰੀ ਤੋਂ ਬਾਅਦ ਲਾਰੈਂਸ ਬਿਸ਼ਨੋਈ ਗੈਂਗ ਦੇ ਚਾਰ ਕਾਰਕੁਨ ਗ੍ਰਿਫ਼ਤਾਰ; ਸੱਤ ਪਿਸਤੌਲ ਬਰਾਮਦ

0

SAS Nagar News:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਇੱਕ ਵੱਡੀ ਸਫਲਤਾ ਵਿੱਚ ਪੰਜਾਬ ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਨੇ ਐਸ.ਏ.ਐਸ. ਨਗਰ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਵਿੱਚ ਅੱਜ ਦੁਪਹਿਰ ਲਾਰੈਂਸ ਬਿਸ਼ਨੋਈ ਗੈਂਗ ਦੇ ਵਿਦੇਸ਼ ਅਧਾਰਤ ਗੈਂਗਸਟਰ ਗੋਲਡੀ ਢਿੱਲੋਂ ਦੇ ਚਾਰ ਕਾਰਕੁਨਾਂ ਨੂੰ ਡੇਰਾ ਬੱਸੀ-ਅੰਬਾਲਾ ਹਾਈਵੇਅ ‘ਤੇ ਸਟੀਲ ਸਟ੍ਰਿਪਸ ਟਾਵਰਾਂ ਨੇੜੇ ਹੋਈ ਦੋ ਤਰਫ਼ਾ ਗੋਲੀਬਾਰੀ ਤੋਂ ਬਾਅਦ ਗ੍ਰਿਫ਼ਤਾਰ ਕਰਕੇ ਇੱਕ ਵੱਡੀ ਅੱਤਵਾਦੀ ਸਾਜ਼ਿਸ਼ ਨੂੰ ਨਾਕਾਮ ਕਰ ਦਿੱਤਾ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਦਿੱਤੀ।ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਹਰਵਿੰਦਰ ਸਿੰਘ ਉਰਫ਼ ਭੋਲਾ ਉਰਫ਼ ਹਨੀ ਅਤੇ ਲਖਵਿੰਦਰ ਸਿੰਘ, ਦੋਵੇਂ ਵਾਸੀ ਢਕਾਂਸੂ ਕਲਾਂ, ਰਾਜਪੁਰਾ, ਪਟਿਆਲਾ ਅਤੇ ਮੁਹੰਮਦ ਸਮੀਰ ਅਤੇ ਰੋਹਿਤ ਸ਼ਰਮਾ, ਦੋਵੇਂ ਵਾਸੀ ਰਾਜਪੁਰਾ, ਪਟਿਆਲਾ ਵਜੋਂ ਹੋਈ ਹੈ।

ਇਹ ਵੀ ਪੜ੍ਹੋ  ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਤਸਕਰੀ ਮਾਡਿਊਲ ਨਾਲ ਸਬੰਧਤ ਦੋ ਭਰਾ ਆਈਈਡੀ ਸਮੇਤ ਕਾਬੂ

ਪੁਲਿਸ ਟੀਮਾਂ ਨੇ ਉਨ੍ਹਾਂ ਦੇ ਕਬਜ਼ੇ ਵਿੱਚੋਂ 70 ਜ਼ਿੰਦਾ ਕਾਰਤੂਸਾਂ ਸਮੇਤ ਸੱਤ .32 ਕੈਲੀਬਰ ਪਿਸਤੌਲ ਵੀ ਬਰਾਮਦ ਕੀਤੇ ਹਨ।ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਵਿਅਕਤੀ ਆਪਣੇ ਵਿਦੇਸ਼ੀ ਹੈਂਡਲਰ ਦੇ ਨਿਰਦੇਸ਼ਾਂ ‘ਤੇ ਕੰਮ ਕਰ ਰਹੇ ਸਨ ਅਤੇ ਟ੍ਰਾਈਸਿਟੀ ਅਤੇ ਪਟਿਆਲਾ ਖੇਤਰ ਵਿੱਚ ਮਿੱਥ ਕੇ ਹਮਲੇ ਕਰਨ ਦੀ ਯੋਜਨਾ ਬਣਾ ਰਹੇ ਸਨ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਅਗਲੇ ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਅਗਲੇਰੀ ਜਾਂਚ ਜਾਰੀ ਹੈ।ਇਸ ਕਾਰਵਾਈ ਸਬੰਧੀ ਵੇਰਵੇ ਦਿੰਦਿਆਂ ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ (ਏਡੀਜੀਪੀ) ਏਜੀਟੀਐਫ, ਪ੍ਰਮੋਦ ਬਾਨ ਨੇ ਕਿਹਾ ਕਿ ਡੇਰਾ ਬੱਸੀ-ਅੰਬਾਲਾ ਹਾਈਵੇਅ ਨਾਲ ਲੱਗਦੇ ਘਰ ਵਿੱਚ ਕਾਰਕੁਨਾਂ ਦੀ ਮੌਜੂਦਗੀ ਬਾਰੇ ਜਾਣਕਾਰੀ ਪ੍ਰਾਪਤ ਹੋਈ ਸੀ। ਇਸ ‘ਤੇ ਤੇਜ਼ੀ ਨਾਲ ਕਾਰਵਾਈ ਕਰਦਿਆਂ ਡੀਐਸਪੀ ਬਿਕਰਮਜੀਤ ਸਿੰਘ ਬਰਾੜ ਦੀ ਅਗਵਾਈ ਵਿੱਚ ਏਜੀਟੀਐਫ ਅਤੇ ਐਸਏਐਸ ਨਗਰ ਪੁਲਿਸ ਦੀਆਂ ਸਾਂਝੀਆਂ ਪੁਲਿਸ ਟੀਮਾਂ ਨੇ ਇਲਾਕੇ ਨੂੰ ਘੇਰਾ ਪਾ ਲਿਆ।

ਇਹ ਵੀ ਪੜ੍ਹੋ  ਜੇਲ੍ਹ ਦੇ 6 ਏ.ਆਈ.ਜੀ./ਸੁਪਰਡੈਂਟ ਨੂੰ ਮਿਲੀ ਤਰੱਕੀ, ਲਾਲਜੀਤ ਸਿੰਘ ਭੁੱਲਰ ਨੇ ਮੋਢਿਆਂ ‘ਤੇ ਲਗਾਏ ਸਟਾਰ

ਏਡੀਜੀਪੀ ਨੇ ਕਿਹਾ ਕਿ ਇਸ ਕਾਰਵਾਈ ਦੌਰਾਨ ਜਦੋਂ ਟੀਮਾਂ ਨੇ ਮੁਲਜ਼ਮਾਂ ਨੂੰ ਫੜਨ ਦੀ ਕੋਸ਼ਿਸ਼ ਕੀਤੀ, ਤਾਂ ਸ਼ੱਕੀਆਂ ਨੇ ਪੁਲਿਸ ਪਾਰਟੀ ‘ਤੇ ਗੋਲੀਬਾਰੀ ਕਰ ਦਿੱਤੀ, ਇਸ ਦੌਰਾਨ ਗੋਲੀਆਂ ਹੌਲਦਾਰ ਗਗਨਦੀਪ ਸਿੰਘ ਅਤੇ ਸਿਪਾਹੀ ਗੁਲਾਬ ਸਿੰਘ ਦੀਆਂ ਬੁਲੇਟਪਰੂਫ ਜੈਕਟਾਂ ‘ਤੇ ਲੱਗੀਆਂ। ਏਡੀਜੀਪੀ ਨੇ ਕਿਹਾ ਕਿ ਜਵਾਬੀ ਗੋਲੀਬਾਰੀ ਵਿੱਚ, ਸ਼ੱਕੀ ਹਰਵਿੰਦਰ ਸਿੰਘ ਉਰਫ਼ ਭੋਲਾ ਅਤੇ ਮੁਹੰਮਦ ਸਮੀਰ ਨੂੰ ਵੀ ਗੋਲੀਆਂ ਲੱਗੀਆਂ ਅਤੇ ਉਹਨਾਂ ਨੂੰ ਹੋਰਨਾਂ ਦੋਵੇਂ ਮੁਲਜ਼ਮਾਂ ਸਮੇਤ ਕਾਬੂ ਕਰ ਲਿਆ ਗਿਆ।ਮੌਕਾ ਦੇਖਣ ਪਹੁੰਚੇ ਸੀਨੀਅਰ ਸੁਪਰਡੈਂਟ ਆਫ਼ ਪੁਲਿਸ (ਐਸਐਸਪੀ) ਐਸਏਐਸ ਨਗਰ ਹਰਮਨਦੀਪ ਹੰਸ ਨੇ ਕਿਹਾ ਕਿ ਗ੍ਰਿਫ਼ਤਾਰ ਕੀਤੇ ਗਏ ਚਾਰੋਂ ਮੁਲਜ਼ਮਾਂ ਦਾ ਪੁਰਾਣਾ ਅਪਰਾਧਿਕ ਰਿਕਾਰਡ ਹੈ। ਉਨ੍ਹਾਂ ਕਿਹਾ ਕਿ ਇਸ ਮਾਡਿਊਲ ਦੇ ਹੋਰ ਕਾਰਕੁਨਾਂ ਦੀ ਪਛਾਣ ਕਰਨ ਲਈ ਅਗਲੇਰੀ ਜਾਂਚ ਜਾਰੀ ਹੈ ਅਤੇ ਆਗਾਮੀ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਅਤੇ ਬਰਾਮਦਗੀਆਂ ਹੋਣ ਦੀ ਸੰਭਾਵਨਾ ਹੈ।ਇਸ ਸਬੰਧੀ ਕੇਸ ਥਾਣਾ ਡੇਰਾਬੱਸੀ ਵਿਖੇ ਭਾਰਤੀ ਨਿਆਂ ਸੰਹਿਤਾ (ਬੀਐਨਐਸ) ਅਤੇ ਅਸਲਾ ਐਕਟ ਦੀਆਂ ਸਬੰਧਿਤ ਧਾਰਾਵਾਂ ਤਹਿਤ ਐਫਆਈਆਰ ਨੰਬਰ 345 ਮਿਤੀ 26.11.2025 ਨੂੰ ਦਰਜ ਕੀਤਾ ਗਿਆ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਮੌਕ ਸੈਸ਼ਨ ਦੌਰਾਨ ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੇ ਆਪਣੀ ਪ੍ਰਤਿਭਾ ਦਾ ਲੋਹਾ ਮਨਵਾਇਆ

0

👉ਸਪੀਕਰ ਸੰਧਵਾਂ, ਡਿਪਟੀ ਸਪੀਕਰ ਰੋੜੀ ਅਤੇ ਸੰਸਦੀ ਮਾਮਲਿਆਂ ਬਾਰੇ ਮੰਤਰੀ ਨੇ ਸਕੂਲੀ ਵਿਦਿਆਰਥੀਆਂ ਨੂੰ ਕੀਤਾ ਉਤਸ਼ਾਹਿਤ
Sri Anandpur News:ਭਾਰਤ ਦੇ ਸੰਵਿਧਾਨ ਦਿਵਸ ਮੌਕੇ ਅੱਜ ਸ੍ਰੀ ਅਨੰਦਪੁਰ ਸਾਹਿਬ ਵਿਖੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350 ਵੇਂ ਸ਼ਹੀਦੀ ਦਿਹਾੜੇ ਸਬੰਧੀ ਸਥਾਪਤ ਕੀਤੀ ਗਈ ਪੰਜਾਬ ਵਿਧਾਨ ਸਭਾ ਵਿਚ ਅੱਜ ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦਾ ਵਿਧਾਨ ਸਭਾ ਦਾ ਮੌਕ ਸੈਸ਼ਨ ਕਰਵਾਇਆ ਗਿਆ।ਭਾਵੇਂ ਇਹ ਇੱਕ ਮੌਕ ਸੈਸ਼ਨ ਸੀ ਪ੍ਰੰਤੂ ਜਿਸ ਤਰ੍ਹਾਂ ਪੰਜਾਬ ਦੇ 117 ਵਿਧਾਇਕਾਂ ਦੇ ਪ੍ਰਤੀਨਿਧਾਂ ਵਲੋਂ ਅੱਜ ਆਪਣੀ ਭੂਮਿਕਾ ਨਿਭਾਈ ਗਈ ਉਸ ਤੋਂ ਇੰਜ ਪ੍ਰਤੀਤ ਹੋ ਰਿਹਾ ਸੀ ਕਿ ਇਹ ਪੰਜਾਬ ਵਿਧਾਨ ਸਭਾ ਦਾ ਇਜਲਾਸ ਹੀ ਹੋਵੇ।ਧੂਰੀ ਦੇ ਵਿਧਾਇਕ ਅਤੇ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਪ੍ਰਤੀਨਿਧ ਸਕੂਲ ਆਫ਼ ਐਮੀਨੈਂਸ ਘਨੌਰੀ ਕਲਾਂ ਦੇ ਵਿਦਿਆਰਥੀ ਹਰਿਕਮਲਦੀਪ ਸਿੰਘ ਨੇ ਸਦਨ ਦੀ ਪੂਰੀ ਕਾਰਵਾਈ ਦੌਰਾਨ ਵਿਰੋਧੀ ਧਿਰ ਦੇ ਹਮਲਿਆਂ ਨੂੰ ਤੱਥਾਂ ਦੇ ਆਧਾਰ ‘ਤੇ ਬੇਅਸਰ ਕੀਤਾ।

ਇਹ ਵੀ ਪੜ੍ਹੋ  ਸੰਵਿਧਾਨ ਦਿਵਸ ਮੌਕੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦਾ ਮੌਕ ਵਿਧਾਨ ਸਭਾ ਸੈਸ਼ਨ ਕਰਵਾਇਆ

ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਦੇ ਪ੍ਰਤੀਨਿਧ ਸਰਕਾਰੀ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਕੋਟਧੰਦਲ ਦੇ ਵਿਦਿਆਰਥੀ ਹਰਪ੍ਰੀਤ ਸਿੰਘ ਨੇ ਪੰਜਾਬ ਨਾਲ ਸਬੰਧਤ ਕਈ ਮਸਲੇ ਚੁੱਕੇ ਅਤੇ ਉਨ੍ਹਾਂ ਦੀ ਮੁੱਖ ਮੰਤਰੀ ਦੇ ਪ੍ਰਤੀਨਿਧ ਨਾਲ ਕਈ ਵਾਰ ਤਕਰਾਰ ਹੋਈ।ਵਿਧਾਨ ਸਭਾ ਹਲਕਾ ਕੋਟਕਪੂਰਾ ਤੋਂ ਵਿਧਾਇਕ ਅਤੇ ਪੰਜਾਬ ਵਿਧਾਨ ਸਭਾ ਦੇ ਪ੍ਰਤੀਨਿਧ ਕੁਲਤਾਰ ਸਿੰਘ ਸੰਧਵਾਂ ਦੇ ਪ੍ਰਤੀਨਿਧ ਐਚ.ਐਸ.ਐਨ. ਸਕੂਲ ਆਫ਼ ਐਮੀਨੈਂਸ ਜੈਤੋ ਦੇ ਵਿਦਿਆਰਥੀ ਜਗਮੰਦਰ ਸਿੰਘ ਨੇ ਸਦਨ ਦੀ ਕਾਰਵਾਈ ਨੂੰ ਬਾਖੂਬੀ ਚਲਾਇਆ ਅਤੇ ਸੱਤਾਧਾਰੀ ਧਿਰ ਅਤੇ ਵਿਰੋਧੀ ਧਿਰ ਦੇ ਝਗੜੇ ਨੂੰ ਬਹੁਤ ਗੰਭੀਰਤਾ ਨਾਲ ਸੁਲਝਾਇਆ। ਸੈਸ਼ਨ ਦੌਰਾਨ ਉਨ੍ਹਾਂ ਨੇ ਕਾਰਵਾਈ ਦੋ ਵਾਰ ਸਥਗਿਤ ਕੀਤੀ।

ਇਹ ਵੀ ਪੜ੍ਹੋ  ਪੰਜਾਬ AAP ਪ੍ਰਧਾਨ ਨੇ ਘੇਰੀ ਭਾਜਪਾ; PM Modi ਦੇ ਕੁਰੂਕਸ਼ੇਤਰ ਤੋਂ ਮੁੜਣ ‘ਤੇ ਜਤਾਈ ਨਾਖ਼ੁਸੀ

ਸ੍ਰੀ ਅਨੰਦਪੁਰ ਸਾਹਿਬ ਤੋਂ ਵਿਧਾਇਕ ਅਤੇ ਪੰਜਾਬ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਪ੍ਰਤੀਨਿਧ ਸਕੂਲ ਆਫ਼ ਐਮੀਨੈਂਸ ਕੀਰਤਪੁਰ ਸਾਹਿਬ ਦੇ ਵਿਦਿਆਰਥੀ ਦਲਜੀਤ ਸਿੰਘ ਨੇ ਪੰਜਾਬ ਸਰਕਾਰ ਦੀ ਸਿੱਖਿਆ ਕ੍ਰਾਂਤੀ ਬਾਰੇ ਸਦਨ ਨੂੰ ਜਾਣੂ ਕਰਵਾਇਆ।ਸੈਸ਼ਨ ਦੌਰਾਨ ਪੱਟੀ ਤੋਂ ਵਿਧਾਇਕ ਅਤੇ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਦੇ ਪ੍ਰਤੀਨਿਧ ਵਿਦਿਆਰਥੀ ਪੀ.ਐਮ.ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਹਰੀਕੇ ਪੱਤਣ ਦੇ ਗੁਰਸੇਵਕ ਸਿੰਘ ਵਲੋਂ ਨਿਭਾਈ ਗਈ ਭੂਮਿਕਾ ਨੂੰ ਦਰਸ਼ਕ ਨੇ ਬਹੁਤ ਸਲਾਹਿਆ।ਗੁਰਸੇਵਕ ਸਿੰਘ ਨੇ ਪੂਰੀ ਕਾਰਵਾਈ ਦੌਰਾਨ ਵਿਰੋਧੀ ਧਿਰ ਵਲੋਂ ਸਰਕਾਰ ਉਤੇ ਚੁੱਕੇ ਗਏ ਸਵਾਲਾਂ ਦਾ ਜ਼ੋਰ ਸੋਰ ਨਾਲ ਜਵਾਬ ਦਿੱਤਾ ਦਿੱਤੇ। ਗੁਰਸੇਵਕ ਸਿੰਘ ਦੀ ਸ਼ੈਲੀ ਇਸ ਤਰ੍ਹਾਂ ਸੀ ਜਿਵੇਂ ਉਹ ਸੀਨੀਅਰ ਵਿਧਾਨਕਾਰ ਹੋਵੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਸੰਵਿਧਾਨ ਦਿਵਸ ਮੌਕੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦਾ ਮੌਕ ਵਿਧਾਨ ਸਭਾ ਸੈਸ਼ਨ ਕਰਵਾਇਆ

0

👉ਸੰਧਵਾਂ ਨੇ ਵਿਦਿਆਰਥੀਆਂ ਨੂੰ ‘ਵੋਟ ਚੋਰੀ’ ਵਿਸ਼ੇ ‘ਤੇ ਆਰਟੀਕਲ ਲਿਖਣ ਦਾ ਦਿੱਤਾ ਟਾਸਿਕ; ਪਹਿਲੇ ਦੂਜੇ ਤੇ ਤੀਜੇ ਨੰਬਰ ‘ਤੇ ਆਉਣ ਵਾਲੇ ਵਿਦਿਆਰਥੀਆਂ ਨੂੰ ਕ੍ਰਮਵਾਰ 51000, 21000 ਤੇ 11000 ਰੁਪਏ ਦਾ ਇਨਾਮ ਦੇਣ ਦਾ ਕੀਤਾ ਐਲਾਨ
Sri Anandpur News:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਸੰਵਿਧਾਨ ਦਿਵਸ ਦੇ ਮੌਕੇ ‘ਤੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਮੌਕੇ ਵਿਸ਼ੇਸ਼ ਤੌਰ ਤੇ ਤਿਆਰ ਕੀਤੀ ਗਈ ਪੰਜਾਬ ਵਿਧਾਨ ਸਭਾ ਵਿਚ ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦਾ ਮੌਕ ਵਿਦਿਆਰਥੀ ਵਿਧਾਨ ਸਭਾ ਦਾ ਮੌਕ ਸੈਸ਼ਨ ਕਰਵਾਇਆ ਗਿਆ।ਇਸ ਸਮਾਗਮ ਦੀ ਸ਼ੁਰੂਆਤ ਸਕੱਤਰ ਪੰਜਾਬ ਵਿਧਾਨ ਸ੍ਰੀ ਰਾਮਲੋਕ ਖਟਾਣਾ ਵਲੋਂ ਸਪੀਕਰ ਪੰਜਾਬ ਵਿਧਾਨ ਸਭਾ ਕੁਲਤਾਰ ਸਿੰਘ ਸੰਧਵਾਂ ਦੀ ਇਜਾਜ਼ਤ ਨਾਲ ਸ਼ੁਰੂਆਤੀ ਸਮਾਗਮ ਆਰੰਭ ਕੀਤਾ ਗਿਆ।ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਸਪੀਕਰ ਵਿਧਾਨ ਸਭਾ ਅਤੇ ਆਏ ਹੋਏ ਸਾਰੇ ਮਹਿਮਾਨਾਂ ਨੂੰ ਜੀ ਆਇਆਂ ਆਖਿਆ ਅਤੇ ਸੰਵਿਧਾਨ ਦਿਵਸ ਦੀ ਮਹੱਤਤਾ ਬਾਰੇ ਹਾਜ਼ਰੀਨ ਨੂੰ ਜਾਣੂ ਕਰਵਾਇਆ।ਇਸ ਮੌਕੇ ਪੰਜਾਬ ਦੇ ਸੰਸਦੀ ਕਾਜ ਮੰਤਰੀ ਡਾ. ਰਵਜੋਤ ਸਿੰਘ ਨੇ ਭਾਰਤ ਦੇਸ਼ ਦਾ ਸੰਵਿਧਾਨ ਸਾਨੂੰ ਜਿਥੇ ਜ਼ਿੰਦਗੀ ਨੂੰ ਬਿਹਤਰ ਢੰਗ ਨਾਲ ਜਿਊਣ ਦਾ ਅਧਿਕਾਰ ਦਿੰਦਾ ਹੈ ਉਥੇ ਨਾਲ ਹੀ ਸਾਨੂੰ ਸਾਡੇ ਕਰਤੱਵਾਂ ਬਾਰੇ ਵੀ ਸੁਚੇਤ ਕਰਦਾ ਹੈ। ਉਨ੍ਹਾਂ ਕਿਹਾ ਕਿ ਅੱਜ ਦਾ ਇਹ ਸੈਸ਼ਨ ਸਾਡੇ ਰਾਜ ਦੇ ਵਿਦਿਆਰਥੀਆਂ ਵਿਚ ਰਾਜਨੀਤੀ ਪ੍ਰਤੀ ਚੇਟਕ ਪੈਦਾ ਕਰੇਗੀ।ਇਸ ਸਮਾਗਮ ਨੂੰ ਸੰਬੋਧਨ ਕਰਦਿਆਂ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਅੱਜ ਦਾ ਇਹ ਦਿਨ ਸਾਡੇ ਸਾਰਿਆਂ ਦੇ ਜੀਵਨ ਦਾ ਇਕ ਇਤਿਹਾਸਕ ਦਿਨ ਹੈ ਜਦੋਂ ਅਸੀਂ ਆਪਣੀ ਆਉਣ ਵਾਲੀ ਪੀੜ੍ਹੀ ਨੂੰ ਦੇਸ਼ ਦੀ ਸੱਤਾ ਚਲਾਉਣ ਦੀ ਸਿਖਲਾਈ ਦੇਣ ਜਾ ਰਹੇ ਹਾਂ। ਉਨ੍ਹਾਂ ਕਿਹਾ ਰਾਜਨੀਤੀ ਸਾਡੇ ਜੀਵਨ ਦੇ ਹਰ ਪਹਿਲੂ ਨੂੰ ਛੋਹਦੀ ਹੈ। ਉਨ੍ਹਾਂ ਕਿਹਾ ਰਾਜਨੀਤੀ ਹਰ ਚੀਜ਼ ਦੀ ਕੀਮਤ ਤੈਅ ਕਰਦੀ ਹੈ ਅਤੇ ਸਾਡੇ ਜੀਵਨ ਸਬੰਧੀ ਪੂਰੀ ਤਰ੍ਹਾਂ ਪ੍ਰਭਾਵਿਤ ਕਰਦੀ ਹੈ।

ਇਹ ਵੀ ਪੜ੍ਹੋ  ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਤਸਕਰੀ ਮਾਡਿਊਲ ਨਾਲ ਸਬੰਧਤ ਦੋ ਭਰਾ ਆਈਈਡੀ ਸਮੇਤ ਕਾਬੂ

ਸਪੀਕਰ ਸੰਧਵਾਂ ਵੱਲੋਂ ਸਪੀਕਰ, ਡਿਪਟੀ ਸਪੀਕਰ, ਮੁੱਖ ਮੰਤਰੀ, ਕੈਬਨਿਟ ਮੰਤਰੀ ਅਤੇ ਵਿਧਾਇਕ ਬਣੇ ਸਰਕਾਰੀ ਸਕੂਲਾਂ ਦਾ ਵਿਦਿਆਰਥੀਆਂ ਨੂੰ ਬਹੁਤ ਹੀ ਪ੍ਰਭਾਸ਼ਾਲੀ ਢੰਗ ਨਾਲ ਉਤਸ਼ਾਹਿਤ ਕੀਤਾ ਗਿਆ। ਸਪੀਕਰ ਨੇ ਕਿਹਾ ਕਿ ਵਿਦਿਆਰਥੀ ਭਵਿੱਖ ਦੇ ਲੀਡਰ ਹਨ ਅਤੇ ਪੰਜਾਬ ਸਰਕਾਰ ਦੀ ਇਹ ਵਿਸ਼ੇਸ਼ ਪਹਿਲਕਦਮੀ ਪੰਜਾਬ ਦੇ ਬੱਚਿਆਂ ਨੂੰ ਰਾਜ ਕਰਨ ਵਾਲੇ ਬਣਾਉਣ ਦੀ ਵਚਨਬੱਧਤਾ ਨੂੰ ਦਰਸਾਉਂਦੀ ਹੈ।ਸਪੀਕਰ ਸੰਧਵਾਂ ਨੇ ਮੌਕ ਸ਼ੈਸ਼ਨ ਦੌਰਾਨ ਸਕੂਲੀ ਵਿਦਿਆਰਥੀਆਂ, ਅਧਿਆਪਕਾਂ ਤੇ ਮਾਪਿਆਂ ਨੂੰ ਮੁਬਾਰਕਬਾਦ ਦਿੰਦਿਆਂ ਰਾਜਨੀਤੀ ਵਿੱਚ ਵੱਧ-ਚੜ੍ਹ ਕੇ ਹਿੱਸਾ ਲੈਣ ਦੀ ਅਪੀਲ ਵੀ ਕੀਤੀ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਵੋਟ ਚੋਰੀ ਵਿਸ਼ੇ ‘ਤੇ ਆਰਟੀਕਲ ਲਿਖ ਕੇ ਭੇਜਣ ਲਈ ਕਿਹਾ। ਉਨ੍ਹਾਂਐਲਾਨ ਕੀਤਾ ਕਿ ਪਹਿਲੇ ਦੂਜੇ ਤੇ ਤੀਜੇ ਨੰਬਰ ‘ਤੇ ਆਉਣ ਵਾਲੇ ਵਿਦਿਆਰਥੀਆਂ ਨੂੰ ਕ੍ਰਮਵਾਰ 51000, 21000 ਤੇ 11000 ਰੁਪਏ ਦਾ ਇਨਾਮ ਦਿੱਤਾ ਜਾਵੇਗਾ। ਉਨ੍ਹਾਂ ਵਿਦਿਆਰਥੀਆਂ ਨੂੰ ਅੱਜ ਦੇ ਬੱਚਿਆਂ ਨੂੰ ਕੱਲ੍ਹ ਦੇ ਨੇਤਾ ਦੱਸਦਿਆਂ ਕਿਹਾ ਕਿ 29 ਨਵੰਬਰ ਤੱਕ ਪੰਜਾਬ ਦਾ ਕਿਸੇ ਵੀ ਸਕੂਲ ਦੇ ਵਿਦਿਆਰਥੀ ਇਸ ਵਿਸ਼ੇਸ਼ ਵਿਧਾਨ ਸਭਾ ਸ਼੍ਰੀ ਅਨੰਦਪੁਰ ਸਾਹਿਬ ਦਾ ਦੌਰਾ ਕਰ ਸਕਦੇ ਹਨ। ਇਸ ਮੌਕੇ ਸਪੀਕਰ ਨੇ ਸਕੂਲੀ ਵਿਦਿਆਰਥੀਆਂ ਤੇ ਅਧਿਆਪਕਾਂ ਦਾ ਸਨਮਾਨ ਵੀ ਕੀਤਾ।ਭਾਵੇਂ ਇਹ ਮੌਕ ਸੈਸ਼ਨ ਸੀ ਪ੍ਰੰਤੂ ਜਿਸ ਤਰ੍ਹਾਂ ਪੰਜਾਬ ਦੇ 117 ਵਿਧਾਇਕਾਂ ਦੇ ਪ੍ਰਤੀਨਿਧਾਂ ਵਲੋਂ ਅੱਜ ਆਪਣੀ ਭੂਮਿਕਾ ਨਿਭਾਈ। ਧੂਰੀ ਦੇ ਵਿਧਾਇਕ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਪ੍ਰਤੀਨਿਧ ਸਕੂਲ ਆਫ਼ ਐਮੀਨੈਂਸ ਘਨੋਰੀ ਕਲਾ ਦੇ ਵਿਦਿਆਰਥੀ ਹਰਿਕਮਲਦੀਪ ਸਿੰਘ, ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਦੇ ਪ੍ਰਤੀਨਿਧ ਸਰਕਾਰੀ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਕੋਟਧੰਦਲ ਦੇ ਵਿਦਿਆਰਥੀ ਹਰਪ੍ਰੀਤ ਸਿੰਘ,ਵਿਧਾਨ ਸਭਾ ਹਲਕਾ ਕੋਟਕਪੂਰਾ ਤੋਂ ਵਿਧਾਇਕ ਅਤੇ ਪੰਜਾਬ ਵਿਧਾਨ ਸਭਾ ਦੇ ਪ੍ਰਤੀਨਿਧ ਕੁਲਤਾਰ ਸਿੰਘ ਸੰਧਵਾਂ ਦੇ ਪ੍ਰਤੀਨਿਧ ਐਚ.ਐਸ.ਐਨ. ਸਕੂਲ ਆਫ਼ ਐਮੀਨੈਂਸ ਜੈਤੋ ਦੇ ਵਿਦਿਆਰਥੀ ਜਗਮੰਦਰ ਸਿੰਘ ਨੇ ਕੀਤੀ ਜਦ ਕਿ ਡਿਪਟੀ ਸਪੀਕਰ ਸ਼੍ਰੀ ਜੈ ਕ੍ਰਿਸ਼ਨ ਸਿੰਘ ਰੌੜੀ ਦੀ ਪ੍ਰਤੀਨਿਧਤਾ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰੁੜਕੀ ਖ਼ਾਸ ਦੇ ਵਿਦਿਆਰਥੀ ਦੀਸ਼ਾਤ ਕੁਮਾਰ ਵਲੋਂ ਨਿਭਾਈ ਗਈ।

ਇਹ ਵੀ ਪੜ੍ਹੋ  Punjab Govt ਵੱਲੋਂ ਸਾਲ 2026 ਲਈ ਕੈਲੰਡਰ ਜਾਰੀ,ਸਰਕਾਰੀ ਕਰਮਚਾਰੀਆਂ ਨੂੰ 136 ਛੁੱਟੀਆਂ

ਪੰਜਾਬ ਵਿਧਾਨ ਸਭਾ ਦੇ ਇਸ ਵਿਸ਼ੇਸ਼ ਮੌਕ ਸ਼ੈਸ਼ਨ ਦੌਰਾਨ ਹੋਏ ਪ੍ਰਸ਼ਨ ਕਾਲ ਦੌਰਾਨ ਕਾਲ 10 ਸਵਾਲ ਪੁੱਛੇ ਗਏ। ਇਨ੍ਹਾਂ ਸਵਾਲਾਂ ਦੇ ਜਵਾਬ ਜਲ ਸਰੋਤ ਮੰਤਰੀ, ਲੋਕ ਨਿਰਮਾਣ ਮੰਤਰੀ, ਜੰਗਲਾਤ ਮੰਤਰੀ, ਮੁੱਖ ਮੰਤਰੀ, ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਮੰਤਰੀ, ਟਰਾਂਸਪੋਰਟ ਮੰਤਰੀ, ਸਿੱਖਿਆ ਮੰਤਰੀ, ਸਿਹਤ ਮੰਤਰੀ, ਸਥਾਨਕ ਸਰਕਾਰਾਂ ਮੰਤਰੀ ਅਤੇ ਮਾਲ ਮੰਤਰੀ ਦਾ ਰੋਲ ਨਿਭਾ ਰਹੇ ਸਕੂਲੀ ਵਿਦਿਆਰਥੀਆਂ ਵੱਲੋਂ ਬਾਖੂਬੀ ਦਿੱਤਾ ਗਿਆ।ਇਸ ਮੌਕ ਸ਼ੈਸ਼ਨ ਦੌਰਾਨ ਸਕੂਲੀ ਵਿਦਿਆਰਥੀਆਂ ਵੱਲੋਂ ਦੋ ਬਿੱਲ ‘ਦਿ ਪੰਜਾਬ ਪੰਚਾਇਤੀ ਰਾਜ (ਅਮੈਂਡਮੈਂਟ) ਬਿੱਲ 2024’ ਅਤੇ ‘ਦਿ ਪ੍ਰੀਵੈਨਸ਼ਨ ਆਫ ਕਰੂਲਟੀ ਟੂ ਐਨੀਮਲਜ਼ (ਪੰਜਾਬ ਅਮੈਂਡਮੈਂਟ) ਬਿੱਲ 2025’ ਪੇਸ਼ ਕੀਤੇ ਗਏ।ਇਸ ਦੌਰਾਨ ਵਿਧਾਇਕ ਵਿਜੇ ਸਿੰਗਲਾ ਬਣੇ ਵਿਦਿਆਰਥੀ ਜਸਪ੍ਰੀਤ ਸਿੰਘ ਵੱਲੋਂ ਮਾਨਸਾ ਸ਼ਹਿਰ ਦੇ ਸੀਵਰੇਜ ਸਿਸਟਮ ਬਾਰੇ, ਵਿਧਾਇਕ ਕੁਲਜੀਤ ਸਿੰਘ ਰੰਧਾਵਾ ਦੀ ਭੂਮਿਕਾ ਨਿਭਾ ਰਹੇ ਵਿਦਿਆਰਥੀ ਹੁਸਨਪ੍ਰੀਤ ਸਿੰਘ ਵੱਲੋਂ ਜਲ ਸਰੋਤ ਜ਼ਮੀਨ ਤੇ ਪਾਣੀ ਦੀ ਸੰਭਾਲ ਬਾਰੇ ਅਤੇ ਵਿਧਾਇਕ ਰਾਣਾ ਇੰਦਰ ਪ੍ਰਤਾਪ ਸਿੰਘ ਬਣੇ ਵਿਦਿਆਰਥੀ ਗੁਰਭੇਜ ਸਿੰਘ ਵੱਲੋਂ ਪੀਏਯੂ ਵੱਲੋਂ ਮੱਕੀ ਦੇ ਬੀਜ ਦੀ ਨਵੀਂ ਕਿਸਮ ਤਿਆਰ ਕਰਨ ਸਬੰਧੀ ਧਿਆਨ ਦਿਵਾਊ ਮਤੇ ਪੇਸ਼ ਕੀਤੇ ਗਏ, ਜੋ ਕਿ ਸਰਬਸੰਮਤੀ ਨਾਲ ਸਦਨ ਵੱਲੋਂ ਪਾਸ ਕੀਤੇ ਗਏ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਤਸਕਰੀ ਮਾਡਿਊਲ ਨਾਲ ਸਬੰਧਤ ਦੋ ਭਰਾ ਆਈਈਡੀ ਸਮੇਤ ਕਾਬੂ

0

👉ਗ੍ਰਿਫ਼ਤਾਰ ਕੀਤੇ ਗਏ ਦੋਵੇਂ ਮੁਲਜ਼ਮ ਪਾਕਿਸਤਾਨ-ਅਧਾਰਤ ਹੈਂਡਲਰ ਦੇ ਸੰਪਰਕ ਵਿੱਚ ਸਨ: ਡੀਜੀਪੀ ਗੌਰਵ ਯਾਦਵ
Amritsar News: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਖੁਫੀਆ ਜਾਣਕਾਰੀ ਅਧਾਰਤ ਕਾਰਵਾਈ ਕਰਦਿਆਂ ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਦੋ ਵਿਅਕਤੀਆਂ ਨੂੰ ਇੰਪ੍ਰੋਵਾਈਜ਼ਡ ਐਕਸਪਲੋਸਿਵ ਡਿਵਾਈਸ (ਆਈਈਡੀ) ਅਤੇ ਦੋ ਮੋਬਾਈਲ ਫੋਨਾਂ ਸਮੇਤ ਗ੍ਰਿਫ਼ਤਾਰ ਕਰਕੇ ਸਰਹੱਦ ਪਾਰੋਂ ਤਸਕਰੀ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਆਕਾਸ਼ਦੀਪ ਸਿੰਘ ਉਰਫ਼ ਆਕਾਸ਼ ਅਤੇ ਯੁਵਰਾਜ ਸਿੰਘ ਵਜੋਂ ਹੋਈ ਹੈ। ਇਹ ਵਿਅਕਤੀ ਦੋਵੇਂ ਭਰਾ ਹਨ ਅਤੇ ਅੰਮ੍ਰਿਤਸਰ ਦੇ ਪਿੰਡ ਰਣੀਕੇ ਦੇ ਵਸਨੀਕ ਹਨ। ਆਈਈਡੀ ਅਤੇ ਮੋਬਾਈਲ ਫੋਨ ਬਰਾਮਦ ਕਰਨ ਤੋਂ ਇਲਾਵਾ, ਪੁਲਿਸ ਟੀਮਾਂ ਨੇ ਉਨ੍ਹਾਂ ਦਾ ਮੋਟਰਸਾਈਕਲ, ਜਿਸਦੀ ਵਰਤੋਂ ਉਹ ਅਪਰਾਧਿਕ ਗਤੀਵਿਧੀਆਂ ਨੂੰ ਅੰਜਾਮ ਦੇਣ ਲਈ ਕਰ ਰਹੇ ਸਨ, ਵੀ ਜ਼ਬਤ ਕਰ ਲਿਆ ਹੈ।

ਇਹ ਵੀ ਪੜ੍ਹੋ ਜੇਲ੍ਹ ਦੇ 6 ਏ.ਆਈ.ਜੀ./ਸੁਪਰਡੈਂਟ ਨੂੰ ਮਿਲੀ ਤਰੱਕੀ, ਲਾਲਜੀਤ ਸਿੰਘ ਭੁੱਲਰ ਨੇ ਮੋਢਿਆਂ ‘ਤੇ ਲਗਾਏ ਸਟਾਰ

ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਇਹ ਦੋਵੇਂ ਪਾਕਿਸਤਾਨ ਅਧਾਰਿਤ ਹੈਂਡਲਰ ਦੇ ਸੰਪਰਕ ਵਿੱਚ ਸਨ ਜਿਸ ਨਾਲ ਇਸ ਸਾਜਿਸ ਪਿੱਛੇ ਸਰਹੱਦ ਪਾਰੋਂ ਮਜ਼ਬੂਤ ਸਬੰਧਾਂ ਦਾ ਪਤਾ ਲੱਗਾ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੇ ਅਗਲੇ-ਪਿਛਲੇ ਸਬੰਧ ਸਥਾਪਤ ਕਰਨ ਲਈ ਹੋਰ ਜਾਂਚ ਜਾਰੀ ਹੈ।ਹੋਰ ਜਾਣਕਾਰੀ ਦਿੰਦਿਆਂ, ਡਿਪਟੀ ਇੰਸਪੈਕਟਰ ਜਨਰਲ ਆਫ਼ ਪੁਲਿਸ (ਡੀਆਈਜੀ) ਬਾਰਡਰ ਰੇਂਜ ਸੰਦੀਪ ਗੋਇਲ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਦੋਵੇਂ ਵਿਅਕਤੀ ਸਰਹੱਦੀ ਸੂਬੇ ਵਿੱਚ ਸ਼ਾਂਤੀ ਅਤੇ ਸਦਭਾਵਨਾ ਨੂੰ ਭੰਗ ਕਰਨ ਲਈ ਖੇਤਰ ਵਿੱਚ ਅੱਤਵਾਦੀ ਹਮਲਾ ਕਰਨ ਦੀ ਸਾਜ਼ਿਸ਼ ਰਚ ਰਹੇ ਸਨ। ਉਨ੍ਹਾਂ ਅੱਗੇ ਦੱਸਿਆ ਕਿ ਪੁਲਿਸ ਟੀਮਾਂ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਦੋਵਾਂ ਮੁਲਜ਼ਮਾਂ ਕੋਲੋਂ ਉਨ੍ਹਾਂ ਦੇ ਹੈਂਡਲਰਾਂ ਦੀ ਪਛਾਣ ਕਰਨ ਅਤੇ ਮਾਡਿਊਲ ਦੇ ਹੋਰ ਮੈਂਬਰਾਂ ਦੀ ਸ਼ਮੂਲੀਅਤ ਦਾ ਪਤਾ ਲਗਾਉਣ ਲਈ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ Punjab Govt ਵੱਲੋਂ ਸਾਲ 2026 ਲਈ ਕੈਲੰਡਰ ਜਾਰੀ,ਸਰਕਾਰੀ ਕਰਮਚਾਰੀਆਂ ਨੂੰ 136 ਛੁੱਟੀਆਂ

ਇਸ ਆਪਰੇਸ਼ਨ ਬਾਰੇ ਜਾਣਕਾਰੀ ਦਿੰਦਿਆਂ, ਸੀਨੀਅਰ ਸੁਪਰਡੈਂਟ ਆਫ ਪੁਲਿਸ (ਐਸਐਸਪੀ) ਅੰਮ੍ਰਿਤਸਰ ਦਿਹਾਤੀ ਸੁਹੇਲ ਕਾਸਿਮ ਮੀਰ ਨੇ ਦੱਸਿਆ ਕਿ ਖੁਫੀਆ ਜਾਣਕਾਰੀ ‘ਤੇ ਕਾਰਵਾਈ ਕਰਦਿਆਂ, ਸਪੈਸ਼ਲ ਸੈੱਲ ਅੰਮ੍ਰਿਤਸਰ ਦਿਹਾਤੀ ਦੀ ਟੀਮ ਨੇ ਦੋਵਾਂ ਸ਼ੱਕੀਆਂ ਨੂੰ ਹਿਰਾਸਤ ਵਿੱਚ ਲਿਆ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਆਈਈਡੀ ਬਰਾਮਦ ਕੀਤੀ। ਉਨ੍ਹਾਂ ਦੱਸਿਆ ਕਿ ਫੋਰੈਂਸਿਕ ਟੀਮਾਂ ਨੂੰ ਮੌਕੇ ‘ਤੇ ਬੁਲਾਇਆ ਗਿਆ ਜਿਹਨਾਂ ਨੇ ਆਈਈਡੀ ਨੂੰ ਬੇਅਸਰ ਕਰ ਦਿੱਤਾ।ਇਸ ਸਬੰਧੀ, ਐਫਆਈਆਰ ਨੰਬਰ 386 ਮਿਤੀ 25/11/2025 ਨੂੰ ਅੰਮ੍ਰਿਤਸਰ ਦਿਹਾਤੀ ਦੇ ਥਾਣਾ ਘਰਿੰਡਾ ਵਿਖੇ ਵਿਸਫੋਟਕ ਪਦਾਰਥ ਐਕਟ ਦੀ ਧਾਰਾ 3, 4 ਅਤੇ 5 ਅਤੇ ਭਾਰਤੀ ਨਿਆਂ ਸੰਹਿਤਾ (ਬੀਐਨਐਸ) ਦੀ ਧਾਰਾ 113 ਤਹਿਤ ਦਰਜ ਕੀਤੀ ਗਈ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਜੇਲ੍ਹ ਦੇ 6 ਏ.ਆਈ.ਜੀ./ਸੁਪਰਡੈਂਟ ਨੂੰ ਮਿਲੀ ਤਰੱਕੀ, ਲਾਲਜੀਤ ਸਿੰਘ ਭੁੱਲਰ ਨੇ ਮੋਢਿਆਂ ‘ਤੇ ਲਗਾਏ ਸਟਾਰ

0

👉ਕਿਹਾ, ਪੰਜਾਬ ਸਰਕਾਰ ਜੇਲ੍ਹ ਦੇ ਬੁਨਿਆਦੀ ਢਾਂਚੇ ਦੇ ਆਧੁਨਿਕੀਕਰਨ ਲਈ ਵਚਨਬੱਧ
Chandigarh News:ਸੂਬੇ ਵਿੱਚ ਜੇਲ੍ਹਾਂ ਦੇ ਕੰਮਕਾਜ ਨੂੰ ਮਜ਼ਬੂਤ ਕਰਨ ਦੇ ਨਾਲ-ਨਾਲ ਬੁਨਿਆਦੀ ਢਾਂਚੇ ਨੂੰ ਹੋਰ ਬਿਹਤਰ ਬਣਾਉਣ ਦੇ ਉਦੇਸ਼ ਨਾਲ ਇੱਕ ਮਿਸਾਲੀ ਕਦਮ ਵਿੱਚ, ਜੇਲ੍ਹ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਅੱਜ ਆਪਣੇ ਦਫ਼ਤਰ ਇੱਥੇ ਪੰਜਾਬ ਸਿਵਲ ਸਕੱਤਰੇਤ ਵਿਖੇ ਨਵੇਂ ਪਦਉੱਨਤ ਜੇਲ੍ਹ ਅਧਿਕਾਰੀਆਂ ਦਾ ਸਨਮਾਨ ਕੀਤਾ। ਇਸ ਮੌਕੇ 6 ਏਆਈਜੀ/ਸੁਪਰਡੈਂਟ ਕੇਂਦਰੀ ਜੇਲ੍ਹ ਅਧਿਕਾਰੀਆਂ ਦੇ ਮੋਢਿਆਂ ‘ਤੇ ਸਟਾਰ ਲਗਾਏ ਗਏ।ਜ਼ਿਕਰਯੋਗ ਹੈ ਕਿ 14 ਅਧਿਕਾਰੀਆਂ ਨੂੰ ਪਦਉੱਨਤ ਕੀਤਾ ਗਿਆ ਹੈ, ਜਿਨ੍ਹਾਂ ਵਿੱਚ 6 ਏਆਈਜੀ/ਸੁਪਰਡੈਂਟ ਕੇਂਦਰੀ ਜੇਲ੍ਹਾਂ ਅਤੇ 8 ਡੀਐਸਪੀ ਗ੍ਰੇਡ-1 ਸ਼ਾਮਲ ਹਨ।ਜੇਲ੍ਹ ਮੰਤਰੀ ਨੇ ਪਦਉੱਨਤ ਹੋਏ ਅਧਿਕਾਰੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਸ ਕਦਮ ਦਾ ਉਦੇਸ਼ ਪੰਜਾਬ ਵਿੱਚ ਜੇਲ੍ਹਾਂ ਦੇ ਬੁਨਿਆਦੀ ਢਾਂਚੇ ਦੇ ਵਧੇਰੇ ਪ੍ਰਭਾਵੀ ਪ੍ਰਬੰਧਨ ਦੇ ਨਾਲ-ਨਾਲ ਸਟਾਫ਼ ਦੀ ਲੋੜ ਨੂੰ ਪੂਰਾ ਕਰਨਾ ਅਤੇ ਪ੍ਰਸ਼ਾਸਕੀ ਕੁਸ਼ਲਤਾ ਵਿੱਚ ਹੋਰ ਸੁਧਾਰ ਕਰਨਾ ਹੈ।

ਇਹ ਵੀ ਪੜ੍ਹੋ Punjab Govt ਵੱਲੋਂ ਸਾਲ 2026 ਲਈ ਕੈਲੰਡਰ ਜਾਰੀ,ਸਰਕਾਰੀ ਕਰਮਚਾਰੀਆਂ ਨੂੰ 136 ਛੁੱਟੀਆਂ

ਉਨ੍ਹਾਂ ਅੱਗੇ ਦੱਸਿਆ ਕਿ ਉੱਚ ਰੈਂਕ ਹਾਸਲ ਮਿਲਣ ਨਾਲ ਜ਼ਿੰਮੇਵਾਰੀ ਵੱਧਣ ਦੇ ਨਾਲ-ਨਾਲ ਫ਼ੈਸਲਾ ਲੈਣ ਦਾ ਅਧਿਕਾਰ ਵੀ ਮਿਲ ਜਾਂਦਾ ਹੈ ਜੋ ਪਦਉੱਨਤ ਅਧਿਕਾਰੀਆਂ ਨੂੰ ਸੁਰੱਖਿਆ, ਅਨੁਸ਼ਾਸਨ ਨੂੰ ਯਕੀਨੀ ਬਣਾਉਣ ਅਤੇ ਕੈਦੀਆਂ ਦੀ ਭਲਾਈ ਲਈ ਵੱਖ-ਵੱਖ ਉਪਾਅ ਕਰਨ ਦੇ ਯੋਗ ਬਣਾਏਗਾ।ਉਨ੍ਹਾਂ ਅੱਗੇ ਦੱਸਿਆ ਕਿ ਇਹ ਤਰੱਕੀਆਂ ਯੋਗਤਾ ਅਤੇ ਕੁਸ਼ਲਤਾ ਨੂੰ ਦਰਸਾਉਂਦੀਆਂ ਹਨ ਅਤੇ ਇਸ ਤਰ੍ਹਾਂ ਕਰਮਚਾਰੀਆਂ ਨੂੰ ਇਮਾਨਦਾਰੀ ਅਤੇ ਪੇਸ਼ੇਵਰਤਾ ਦੇ ਉੱਚਤਮ ਮਿਆਰਾਂ ਨੂੰ ਬਣਾਈ ਰੱਖਣ ਲਈ ਪ੍ਰੇਰਿਤ ਕਰਦੀਆਂ ਹਨ। ਕੈਬਨਿਟ ਮੰਤਰੀ ਨੇ ਕਿਹਾ ਕਿ ਇਨ੍ਹਾਂ ਅਧਿਕਾਰੀਆਂ ਕੋਲ ਸਾਲਾਂ ਦੀ ਮੁਹਾਰਤ ਅਤੇ ਸੁਧਾਰਾਤਮਕ ਵਿਧੀ ਵਧੇਰੇ ਪਾਰਦਰਸ਼ਤਾ ਅਤੇ ਕੁਸ਼ਲ ਪ੍ਰਣਾਲੀ ਨੂੰ ਯਕੀਨੀ ਬਣਾਏਗੀ।

ਇਹ ਵੀ ਪੜ੍ਹੋ ਮੰਦਭਾਗੀ ਖ਼ਬਰ;ਸੜਕ ਹਾਦਸੇ ਵਿਚ ਨਵਵਿਆਹੀ ਲਾੜੀ ਦੀ ਮੌ+ਤ,ਪਤੀ ਗੰਭੀਰ ਜਖ਼ਮੀ

ਇਹਨਾਂ ਪਦਉੱਨਤ ਅਧਿਕਾਰੀਆਂ ਨਾਲ ਗੱਲਬਾਤ ਦੌਰਾਨ ਮੰਤਰੀ ਨੇ ਜੇਲ੍ਹਾਂ ਦੇ ਬੁਨਿਆਦੀ ਢਾਂਚੇ ਨੂੰ ਆਧੁਨਿਕ ਬਣਾਉਣ ਅਤੇ ਕੈਦੀਆਂ ਲਈ ਵਿਆਪਕ ਵਿਦਿਅਕ, ਕਿੱਤਾਮੁਖੀ ਅਤੇ ਹੋਰ ਕਈ ਭਲਾਈ ਕੇਂਦਰਿਤ ਕਦਮਾਂ ਦੀ ਤਿਆਰੀ ਲਈ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਉਜਾਗਰ ਕੀਤਾ।ਏਡੀਜੀਪੀ (ਜੇਲ੍ਹਾਂ) ਅਰੁਣ ਪਾਲ ਸਿੰਘ ਨੇ ਨਵੇਂ ਤਰੱਕੀ ਪ੍ਰਾਪਤ ਅਧਿਕਾਰੀਆਂ ਨੂੰ ਵਧਾਈ ਦਿੰਦਿਆਂ ਵਿਭਾਗ ਦੇ ਸਮੁੱਚੇ ਕੰਮਕਾਜ ਵਿੱਚ ਹਰੇਕ ਅਧਿਕਾਰੀ ਅਤੇ ਸਟਾਫ਼ ਦੀ ਮਹੱਤਵਪੂਰਨ ਭੂਮਿਕਾ ਬਾਰੇ ਵੀ ਦੱਸਿਆ।ਇਸ ਮੌਕੇ ਜੇਲ੍ਹਾਂ ਦੀ ਪ੍ਰਮੁੱਖ ਸਕੱਤਰ ਭਾਵਨਾ ਗਰਗ ਨੇ ਵੀ ਨਵੇਂ ਤਰੱਕੀ ਪ੍ਰਾਪਤ ਅਧਿਕਾਰੀਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Punjab Govt ਵੱਲੋਂ ਸਾਲ 2026 ਲਈ ਕੈਲੰਡਰ ਜਾਰੀ,ਸਰਕਾਰੀ ਕਰਮਚਾਰੀਆਂ ਨੂੰ 136 ਛੁੱਟੀਆਂ

0

Chandigarh News: ਪੰਜਾਬ ਸਰਕਾਰ ਵੱਲੋਂ ਸਾਲ 2026 ਲਈ ਛੂੱਟੀਆਂ ਦਾ ਕੈਲੰਡਰ ਜਾਰੀ ਕਰ ਦਿੱਤਾ ਗਿਆ ਹੈ। ਇਸ ਵਾਰ ਕੁੱਲ 31 ਸਰਕਾਰੀ ਛੁੱਟੀਆਂ ਦਾ ਐਲਾਨ ਕੀਤਾ ਗਿਆ ਹੈ ਜਦਕਿ ਪਹਿਲਾਂ ਦੀ ਤਰ੍ਹਾਂ ਸਰਕਾਰੀ ਦਫ਼ਤਰ ਸ਼ਨੀਵਾਰ ਤੇ ਐਤਵਾਰ ਨੂੰ ਬੰਦ ਰਹਿਣਗੇ। ਜਿਸਦੇ ਚੱਲਦੇ ਪੂਰੇ ਸਾਲ ਵਿਚ ਦਫ਼ਤਰੀ ਬਾਬੂਆਂ ਨੂੰ 365 ਦਿਨਾਂ ਵਿਚੋਂ 136 ਛੁੱਟੀਆਂ ਹੋਣਗੀਆਂ। ਜਦਕਿ 5 ਛੁੱਟੀਆਂ ਐਤਵਾਰ ਵਿਚ ਚਲੀਆਂ ਜਾਣਗੀਆਂ।

ਇਹ ਵੀ ਪੜ੍ਹੋ ਮੰਦਭਾਗੀ ਖ਼ਬਰ;ਸੜਕ ਹਾਦਸੇ ਵਿਚ ਨਵਵਿਆਹੀ ਲਾੜੀ ਦੀ ਮੌ+ਤ,ਪਤੀ ਗੰਭੀਰ ਜਖ਼ਮੀ

ਇਸੇ ਤਰ੍ਹਾਂ 2 ਰਾਖਵੀਆਂ ਛੂੱਟੀਆਂ ਕੀਤੀਆਂ ਗਈਆਂ ਹਨ, ਜਿੰਨ੍ਹਾਂ ਵਿਚੋਂ 3 ਸੋਮਵਾਰ ਅਤੇ 6 ਸ਼ੁੱਕਰਵਾਰ ਵਾਲੇ ਦਿਨ ਆਉਂਦੀਆਂ ਹਨ। ਭਾਵ ਜੇਕਰ ਮੁਲਾਜਮ ਚਾਹੁਣ ਤਾਂ ਸਾਲ ਵਿਚ ਇਹ 2 ਰਾਖਵੀਆਂ ਛੂੱਟੀਆਂ ਲੈ ਕੇ ਹਫ਼ਤੇ ਵਿਚ ਤਿੰਨ ਦਿਨ ਛੁੱਟੀ ਮਾਰ ਸਕਦੇ ਹਨ। ਇਸੇ ਤਰ੍ਹਾਂ ਸ਼ੋਭਾ ਯਾਤਰਾਵਾਂ/ਨਗਰ ਕੀਰਤਨਾਂ ਆਦਿ ਵਿਚ ਸ਼ਾਮਲ ਹੋਣ ਲਈ 4 ਅੱਧੀਆਂ ਛੂੱਟੀਆਂ ਵੀ ਕੀਤੀਆਂ ਗਈਆਂ ਹਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਮੰਦਭਾਗੀ ਖ਼ਬਰ;ਸੜਕ ਹਾਦਸੇ ਵਿਚ ਨਵਵਿਆਹੀ ਲਾੜੀ ਦੀ ਮੌ+ਤ,ਪਤੀ ਗੰਭੀਰ ਜਖ਼ਮੀ

Fatehgarh Sahib News: ਬੀਤੀ ਦੇਰ ਰਾਤ ਫ਼ਤਿਹਗੜ੍ਹ ਸਾਹਿਬ ਰੋਡ ‘ਤੇ ਵਾਪਰੇ ਇੱਕ ਭਿਆਨਕ ਹਾਦਸੇ ਦੇ ਵਿਚ ਤਿੰਨ ਦਿਨ ਪਹਿਲਾਂ ਵਿਆਹੀ ਲੜਕੀ ਦੀ ਮੌਤ ਹੋ ਗਈ,ਜਦਕਿ ਉਸਦਾ ਪਤੀ ਗੰਭੀਰ ਜਖ਼ਮੀ ਹੋ ਗਿਆ। ਇਹ ਹਾਦਸਾ ਕਾਰ ਦੇ ਦਰੱਖਤ ਵਿਚ ਵੱਜਣ ਕਾਰਨ ਹੋਇਆ। ਦੋਨਾਂ ਪਤੀ-ਪਤਨੀ ਦਾ ਇਸੇ ਐਤਵਾਰ ਨੂੰ ਵਿਆਹ ਹੋਇਆ ਸੀ ਤੇ ਹਾਲੇ ਦੋਨਾਂ ਦੇ ਘਰਾਂ ਵਿਚ ਵਿਆਹ ਦੇ ਗੀਤ ਵੱਜ ਰਹੇ ਸਨ। ਘਟਨਾ ਤੋਂ ਬਾਅਦ ਇਲਾਕੇ ਵਿਚ ਸੋਗ ਦੀ ਲਹਿਰ ਹੈ। ਮ੍ਰਿਤਕ ਦੀ ਪਹਿਚਾਣ ਅਮਨਦੀਪ ਕੌਰ ਪਤਨੀ ਗੁਰਮੁਖ ਸਿੰਘ ਵਾਸੀ ਦਬਾਲੀ ਦੇ ਤੌਰ ‘ਤੇ ਹੋਈ ਹੈ। ਜਖ਼ਮੀ ਗੁਰਮੁਖ ਸਿੰਘ ਦਾ ਇਲਾਜ਼ ਚੰਡੀਗੜ੍ਹ ਦੇ ਸੈਕਟਰ 32 ਦੇ ਹਸਪਤਾਲ ਵਿਚ ਚੱਲ ਰਿਹਾ, ਜਿੱਥੈ ਉਸਦੀ ਹਾਲਾਤ ਗੰਭੀਰ ਦੱਸੀ ਜਾ ਰਹੀ ਹੈ।

ਇਹ ਵੀ ਪੜ੍ਹੋ ਪੰਜਾਬ AAP ਪ੍ਰਧਾਨ ਨੇ ਘੇਰੀ ਭਾਜਪਾ; PM Modi ਦੇ ਕੁਰੂਕਸ਼ੇਤਰ ਤੋਂ ਮੁੜਣ ‘ਤੇ ਜਤਾਈ ਨਾਖ਼ੁਸੀ

ਪੁਲਿਸ ਥਾਣਾ ਬਡਾਲੀ ਆਲਾ ਸਿੰਘ ਦੇ ਮੁਨਸ਼ੀ ਨੇ ਹਾਦਸੇ ਦੀ ਪੁਸ਼ਟੀ ਕਰਦਿਆਂ ਦਸਿਆ ਕਿ ਮਾਮਲੇ ਦੀ ਜ਼ਾਂਚ ਕੀਤੀ ਜਾ ਰਹੀ ਹੈ।ਮੁਢਲੀ ਜਾਣਕਾਰੀ ਮੁਤਾਬਕ ਗੁਰਮੁੱਖ ਸਿੰਘ ਪੁੱਤਰ ਸਿਕੰਦਰ ਸਿੰਘ ਆਪਣੀ ਨਵਵਿਆਹੁਤਾ ਪਤਨੀ ਅਮਨਦੀਪ ਕੌਰ ਨੂੰ ਬੱਸੀ ਤੋਂ ਲੈ ਕੇ ਦੇਰ ਸ਼ਾਮ ਆਪਣੇ ਪਿੰਡ ਦਬਾਲੀ ਹੌਡਾ ਕਾਰ ਰਾਹੀਂ ਵਾਪਸ ਪਰਤ ਰਿਹਾ ਸੀ। ਇਸ ਦੌਰਾਨ ਜਦ ਉਨ੍ਹਾਂ ਦੀ ਕਾਰ ਪਿੰਡ ਮਾਨੂਪੁਰ ਤੋਂ ਬਲਾੜਾ ਵਿਚਕਾਰ ਪੁੱਜੀ ਤਾਂ ਕਾਰ ਬੇਕਾਬੂ ਹੋ ਕੇ ਦਰੱਖਤ ਨਾਲ ਜਾ ਟਕਰਾਈ। ਹਾਦਸੇ ਵਿਚ ਅਮਨਦੀਪ ਕੌਰ ਦੀ ਮੌਕੇ ‘ਤੇ ਹੀ ਮੌਤ ਹੋ ਗਈ ਅਤੇ ਕਾਰ ਵੀ ਬੁਰੀ ਤਰ੍ਹਾਂ ਚਕਨਾਚੂਰ ਹੋ ਗਈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਪੰਜਾਬ AAP ਪ੍ਰਧਾਨ ਨੇ ਘੇਰੀ ਭਾਜਪਾ; PM Modi ਦੇ ਕੁਰੂਕਸ਼ੇਤਰ ਤੋਂ ਮੁੜਣ ‘ਤੇ ਜਤਾਈ ਨਾਖ਼ੁਸੀ

0

Chandigarh News:ਪੰਜਾਬ ਸਰਕਾਰ ਵੱਲੋਂ ਸੂਬਾ ਪੱਧਰ ‘ਤੇ ਮਨਾਏ ਜਾ ਰਹੇ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਮੌਕੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਪੰਜਾਬ ਆਉਣ ਦੀ ਬਜਾਏ ਕੁਰੂਕਸ਼ੇਤਰ ਤੋਂ ਮੁੜਣ ਉੱਪਰ ਆਮ ਆਦਮੀ ਪਾਰਟੀ ਨੇ ਨਾਖ਼ੁਸੀ ਜਤਾਈ ਹੈ। ਬੁੱਧਵਾਰ ਸਵੇਰੇ ਇਸ ਮੁੱਦੇ ਨੂੰ ਲੈ ਕੇ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਤੇ ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਬਕਾਇਦਾ ਇਕ ਪ੍ਰੈਸ ਕਾਨਫਰੰਸ ਕਰਕੇ ਰੋਸ਼ ਜਤਾਇਆ ਗਿਆ।

ਇਹ ਵੀ ਪੜ੍ਹੋ ਸ੍ਰੀ ਅਨੰਦਪੁਰ ਸਾਹਿਬ ਵਿਖੇ ਵਿਧਾਨ ਸਭਾ ਕੰਪਲੈਕਸ ਆਮ ਜਨਤਾ ਲਈ 29 ਨਵੰਬਰ ਤੱਕ ਖੁੱਲ੍ਹਾ ਰਹੇਗਾ: ਬੈਂਸ

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਇਹ ਸ਼ਹੀਦੀ ਦਿਹਾੜਾ ਰਾਜਨੀਤੀ ਤੋਂ ਉੱਠ ਕੇ ਮਨਾਇਆ ਗਿਆ। ਜਿਸ ਵਿਚ ਸ਼ਾਮਲ ਹੋਣ ਲਈ ਦੇਸ ਦੀਆਂ ਸਮੂਹ ਧਿਰਾਂ ਨੂੰ ਸੱਦੇ ਪੱਤਰ ਦਿੱਤੇ ਗਏ ਪ੍ਰੰਤੂ ਭਾਜਪਾ ਵੱਲੋਂ ਇਸ ਪਵਿੱਤਰ ਮੌਕੇ ਵੀ ਰਾਜਨੀਤੀ ਕੀਤੀ ਗਈ ਤੇ ਪ੍ਰਧਾਨ ਮੰਤਰੀ ਪੰਜਾਬ ਵਿਚ ਮਨਾਏ ਗਏ ਇੰਨ੍ਹਾਂ ਸਮਾਗਮਾਂ ਵਿਚ ਸ਼ਾਮਲ ਹੋਣ ਦੀ ਥਾਂ ਆਪਣੀ ਪਾਰਟੀ ਦੀ ਸਰਕਾਰ ਵੱਲੋਂ ਕੁਰੂਕਸ਼ੇਤਰ ਵਿਚ ਕੀਤੇ ਸਮਾਗਮਾਂ ਵਿਚੋਂ ਹੀ ਵਾਪਸ ਮੁੜ ਗਏ।

ਇਹ ਵੀ ਪੜ੍ਹੋ ਸ੍ਰੀ ਅੰਮ੍ਰਿਤਸਰ ਸਾਹਿਬ ,ਸ੍ਰੀ ਅਨੰਦਪੁਰ ਸਾਹਿਬ ਅਤੇ ਸ੍ਰੀ ਦਮਦਮਾ ਸਾਹਿਬ ਵਿਖੇ ਸ਼ਰਧਾਲੂਆਂ ਲਈ ਮੁਫ਼ਤ ਚੱਲਣਗੇ ਈ-ਰਿਕਸੇ ਤੇ ਮਿੰਨੀ ਬੱਸਾਂ

ਆਓ ਸੁਣੋਂ, ਇਸ ਮੁੱਦੇ ਉਪਰ ਅਮਨ ਅਰੋੜਾ ਨੇ ਹੋਰ ਕੀ ਕੁੱਝ ਕਿਹਾ;

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਕਾਂਗਰਸ ਦੇ ਵੱਡੇ ਆਗੂ EX CM ਚਰਨਜੀਤ ਚੰਨੀ ਦੇ ਘਰ ਹੋਏ ਇਕੱਠੇ, ਫ਼ੋਟੋਆਂ ਹੋਈਆਂ ਵਾਈਰਲ

0

Punjab News: ਪੰਜਾਬ ਕਾਂਗਰਸ ‘ਚ ਧੜੇਬੰਦੀ ਦੀਆਂ ਚੱਲਦੀਆਂ ਚਰਚਾਵਾਂ ਦੌਰਾਨ ਬੁਧਵਾਰ ਨੂੰ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਘਰ ਵੱਡੇ ਕਾਂਗਰਸੀਆਂ ਦਾ ਇਕੱਠ ਹੋਇਆ ਹੈ। ਮੋਰਿੰਡਾ ਦੇ ਵਿਚ ਸਾਬਕਾ ਮੁੱਖ ਮੰਤਰੀ ਦੇ ਘਰ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਤੇ ਸਾਬਕਾ ਉੱਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਸਹਿਤ ਵੱਡੀ ਗਿਣਤੀ ਵਿਚ ਹੋਰਨਾਂ ਲੀਡਰਾਂ ਦੀਆਂ ਫ਼ੋਟੋਆਂ ਸਾਹਮਣੇ ਆਈਆਂ ਹਨ।ਜਿਸਦੇ ਵਿਚ ਤਰਨਤਾਰਨ ਉੱਪ ਚੋਣ ਵਿਚ ਕਾਂਗਰਸ ਦੇ ਉਮੀਦਵਾਰ ਰਹੇ ਕਰਨਬੀਰ ਸਿੰਘ ਬੁਰਜ਼ ਵੀ ਉੱਚੇਚੇ ਤੌਰ ‘ਤੇ ਪੁੱਜੇ ਹੋਏ ਸਨ। ਇਸ ਦੌਰਾਨ ਚਰਨਜੀਤ ਚੰਨੀ ਆਪਣੇ ਘਰ ਪੁੱਜਣ ‘ਤੇ ਰਾਜਾ ਵੜਿੰਗ ਤੇ ਸੁਖਜਿੰਦਰ ਰੰਧਾਵਾਂ ਦਾ ਨਿੱਘਾ ਸਵਾਗਤ ਕਰਦੇ ਦਿਖਾਈ ਰਹੇ ਹਨ।

ਇਹ ਵੀ ਪੜ੍ਹੋ Punjab Police ਦੇ 2 DSP ਮੁਅੱਤਲ, ਮਾਮਲਾ ਤਰਨਤਾਰਨ ਉੱਪ ਚੋਣ ਨਾਲ ਹੈ ਜੁੜਿਆ

ਕਾਂਗਰਸੀ ਆਗੂਆਂ ਮੁਤਾਬਕ ਇਕੱਠੇ ਹੋਣ ਦਾ ਇਹ ਮੌਕਾ ਮੇਲ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਆਪਣੇ ਗ੍ਰਹਿ ਵਿਖੇ ਸਪੁੱਤਰ ਨਵਜੀਤ ਸਿੰਘ ਦੇ ਜਨਮਦਿਨ ਮੌਕੇ ਕਰਵਾਏ ਗਏ ਸ਼੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਸਮਾਗਮ ਦਾ ਸੀ। ਜਿਸ ਵਿੱਚ ਇੰਨ੍ਹਾਂ ਸਾਰੇ ਲੀਡਰਾਂ ਵੱਲੋਂ ਹਾਜ਼ਰੀ ਭਰੀ ਗਈ। ਜਿਕਰਯੋਗ ਹੈ ਕਿ ਪਿਛਲੇ ਸਾਲ ਹੋਈਆਂ ਲੋਕ ਸਭਾ ਚੋਣਾਂ ਅਤੇ ਉਸਤੋਂ ਬਾਅਦ ਹੋਈ ਲੁਧਿਆਣਾ ਉੱਪ ਚੋਣ ਦੌਰਾਨ ਪੰਜਾਬ ਕਾਂਗਰਸ ਲੀਡਰਸ਼ਿਪ ਵਿਚ ਧੜੇਬੰਦੀਆਂ ਦੀਆਂ ਚਰਚਾਵਾਂ ਸ਼ੁਰੂ ਹੋਈਆਂ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Punjab Police ਦੇ 2 DSP ਮੁਅੱਤਲ, ਮਾਮਲਾ ਤਰਨਤਾਰਨ ਉੱਪ ਚੋਣ ਨਾਲ ਹੈ ਜੁੜਿਆ

0

Tarn Taran News: 2 DSPs of Punjab Police suspended; ਪਿਛਲੇ ਦਿਨੀਂ ਹੋਈ ਤਰਨਤਾਰਨ ਉੱਪ ਚੋਣ ਪੰਜਾਬ ਪੁਲਿਸ ਦੇ ਲਈ ਹਾਲੇ ਵੀ ਗਲੇ ਦੀ ਹੱਡੀ ਬਣਦੀ ਨਜ਼ਰ ਆ ਰਹੀ ਹੈ। ਚੋਣ ਜਾਬਤੇ ਦੌਰਾਨ ਹੀ ਇੱਥੋਂ ਦੀ ਐਸਐਸਪੀ ਰਵਜੋਤ ਕੌਰ ਗਰੇਵਾਲ ਨੂੰ ਮੁਅੱਤਲ ਕੀਤਾ ਗਿਆ ਸੀ। ਇਸਤੋਂ ਬਾਅਦ ਹੁਣ ਜਦ ਚੋਣ ਪ੍ਰਕ੍ਰਿਆ ਵੀ ਖ਼ਤਮ ਹੋ ਚੁੱਕੀ ਹੈ ਤਾਂ ਚੋਣ ਕਮਿਸ਼ਨ ਦੀ ਤਲਵਾਰ ਹਾਲੇ ਵੀ ਲਟਕਦੀ ਨਜ਼ਰ ਆ ਰਹੀ ਹੈ।

ਇਹ ਵੀ ਪੜ੍ਹੋ ਪਾਕਿਸਤਾਨ ਤੋਂ ਤਸਕਰੀ ਕਰਕੇ ਮੰਗਵਾਈ 5 ਕਿਲੋ ਹੈਰੋਇਨ ਸਮੇਤ 2 ਤਸਕਰ ਕਾਬੂ

ਇਸੇ ਕੜੀ ਤਹਿਤ ਬੀਤੀ ਦੇਰ ਰਾਤ ਇੱਥੇ ਤੈਨਾਤ ਰਹੇ ਦੋ ਡੀਐਸਪੀਜ਼ ਨੂੰ ਮੁਅੱਤਲ ਕੀਤਾ ਗਿਆ ਹੈ। ਇੰਨ੍ਹਾਂ ਵਿਚ ਡੀਐਸਪੀ ਹਰਿੰਦਰ ਸਿੰਘ ਤੇ ਗੁਲਜ਼ਾਰ ਸ਼ਾਮਲ ਹਨ। ਇਸਤੋਂ ਇਲਾਵਾ ਬੀਤੇ ਕੱਲ 25 ਨਵੰਬਰ ਨੂੰ ਚੋਣ ਕਮਿਸ਼ਨ ਵੱਲੋਂ ਪੰਜਾਬ ਪੁਲਿਸ ਦੇ ਮੁਖੀ ਗੌਰਵ ਯਾਦਵ ਨੂੰ ਵੀ ਦਿੱਲੀ ਤਲਬ ਕੀਤਾ ਸੀ ਤੇ ਚੋਣ ਜਾਬਤੇ ਦੌਰਾਨ ਦਰਜ਼ ਹੋਏ ਪਰਚਿਆਂ ਸਬੰਧੀ ਜਾਣਕਾਰੀ ਹਾਸਲ ਕੀਤੀ ਗਈ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Our Visitor

1901601