Home Blog Page 31

ਡਾਇਰੈਕਟਰ ਜਨਗਣਨਾ ਵੱਲੋਂ ਬਠਿੰਡਾ ਵਿੱਚ ਜਨਗਣਨਾ 2027 ਫੇਜ਼-1 ਦੀ ਪ੍ਰਗਤੀ ਦੀ ਸਮੀਖਿਆ

0

Bathinda News: ਜ਼ਿਲ੍ਹਾ ਬਠਿੰਡਾ ਵਿੱਚ ਜਨਗਣਨਾ 2027 ਫੇਜ਼-1 – ਹਾਊਸਲਿਸਟਿੰਗ ਅਤੇ ਹਾਊਸਿੰਗ ਆਪਰੇਸ਼ਨਜ਼ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਅਹਿਮ ਸਮੀਖਿਆ ਮੀਟਿੰਗ ਡਾ. ਨਵਜੋਤ ਖੋਸਾ ਆਈ.ਏ.ਐਸ, ਡਾਇਰੈਕਟਰ ਜਨਗਣਨਾ ਕਾਰਜ, ਪੰਜਾਬ ਵੱਲੋਂ ਡਿਪਟੀ ਕਮਿਸ਼ਨਰ ਬਠਿੰਡਾ ਸ੍ਰੀ ਰਾਜੇਸ਼ ਧੀਮਾਨ ਆਈ.ਏ.ਐਸ, ਏ.ਡੀ.ਸੀ ਮੈਡਮ ਕੰਚਨ ਆਈ.ਏ.ਐਸ ਅਤੇ ਮਿਊਂਸਪਲ ਕਮਿਸ਼ਨਰ ਬਠਿੰਡਾ ਮੈਡਮ ਲਵਜੀਤ ਕਲਸੀ ਪੀ.ਸੀ.ਐਸ ਦੀ ਹਾਜ਼ਰੀ ਵਿੱਚ ਕੀਤੀ ਗਈ। ਇਸ ਮੀਟਿੰਗ ਵਿੱਚ ਸਬੰਧਤ ਅਧਿਕਾਰੀਆਂ, ਚਾਰਜ ਅਫ਼ਸਰਾਂ ਅਤੇ ਜਨਗਣਨਾ ਕਾਰਜ ਨਾਲ ਜੁੜੇ ਅਧਿਕਾਰੀਆਂ ਨੇ ਭਾਗ ਲਿਆ। ਸਮੀਖਿਆ ਦੌਰਾਨ ਡਾਇਰੈਕਟਰ ਨੇ ਜ਼ਿਲ੍ਹੇ ਭਰ ਵਿੱਚ ਜਨਗਣਨਾ ਗਤੀਵਿਧੀਆਂ ਵਿੱਚ ਲੱਗੇ 2530 ਗਿਣਤੀਕਾਰਾਂ ਅਤੇ 420 ਸੁਪਰਵਾਈਜ਼ਰਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ। ਉਨ੍ਹਾਂ ਚਾਰਜ ਅਫ਼ਸਰਾਂ ਅਤੇ ਫੀਲਡ ਸਟਾਫ ਵੱਲੋਂ ਫੇਜ਼-1 ਜਨਗਣਨਾ ਕਾਰਜ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਪੂਰਾ ਕਰਨ ਲਈ ਕੀਤੇ ਜਾ ਰਹੇ ਯਤਨਾਂ ਦੀ ਸ਼ਲਾਘਾ ਕੀਤੀ । ਉਨ੍ਹਾਂ ਨੇ ਸਾਰੇ ਨਿਰਧਾਰਤ ਕਾਰਜਾਂ ਨੂੰ ਸਮੇਂ-ਸਿਰ ਪੂਰਾ ਕਰਨ ਦੀ ਮਹੱਤਤਾ ਉੱਤੇ ਜ਼ੋਰ ਦਿੰਦਿਆਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਬਾਕੀ ਰਹਿੰਦੀਆਂ ਜਨਗਣਨਾ ਗਤੀਵਿਧੀਆਂ ਨੂੰ ਜੂਨ, 2026 ਦੇ ਦੂਜੇ ਹਫ਼ਤੇ ਤੋਂ ਪਹਿਲਾਂ ਪੂਰਾ ਕੀਤਾ ਜਾਵੇ। ਉਨ੍ਹਾਂ ਨੇ ਨਿਰਧਾਰਤ ਸਮੇਂ ਅੰਦਰ ਟੀਚਿਆਂ ਦੀ ਪ੍ਰਾਪਤੀ ਲਈ ਨਜ਼ਦੀਕੀ ਨਿਗਰਾਨੀ ਅਤੇ ਪ੍ਰਭਾਵਸ਼ਾਲੀ ਤਾਲਮੇਲ ਦੀ ਲੋੜ ‘ਤੇ ਵੀ ਜ਼ੋਰ ਦਿੱਤਾ।

ਇਹ ਵੀ ਪੜ੍ਹੋ 👉ਸਿੱਖਿਆ ਦਾ ਮਹਾਂ ਜਸ਼ਨ; ਜ਼ਿਲ੍ਹੇ ਦੇ ਸਕੂਲਾਂ ਵਿੱਚ ਮੈਗਾ ਮਾਪੇ-ਅਧਿਆਪਕ ਮਿਲਣੀ ਅਤੇ ਮਾਪੇ ਵਰਕਸ਼ਾਪਾਂ ਦਾ ਸਫਲ ਆਯੋਜਨ

ਬਠਿੰਡਾ ਜ਼ਿਲ੍ਹੇ ਵਿੱਚ ਚੱਲ ਰਹੇ ਜਨਗਣਨਾ ਕਾਰਜ ਦੀ ਗਤੀ ਅਤੇ ਗੁਣਵੱਤਾ ਉੱਤੇ ਸੰਤੁਸ਼ਟੀ ਪ੍ਰਗਟ ਕਰਦਿਆਂ ਡਾਇਰੈਕਟਰ ਨੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਜਨਗਣਨਾ ਨਾਲ ਜੁੜੇ ਅਧਿਕਾਰੀਆਂ ਦੀ ਵਚਨਬੱਧਤਾ ਅਤੇ ਮਿਹਨਤ ਦੀ ਪ੍ਰਸ਼ੰਸਾ ਕੀਤੀ। ਉਨ੍ਹਾਂ ਨੇ ਵਿਸ਼ਵਾਸ ਪ੍ਰਗਟਾਇਆ ਕਿ ਜ਼ਿਲ੍ਹਾ ਸਾਰੀਆਂ ਜਨਗਣਨਾ ਸਬੰਧੀ ਗਤੀਵਿਧੀਆਂ ਨੂੰ ਨਿਰਧਾਰਤ ਸਮੇਂ ਅਨੁਸਾਰ ਸਫਲਤਾਪੂਰਵਕ ਪੂਰਾ ਕਰੇਗਾ। ਡਾਇਰੈਕਟਰ ਜਨਗਣਨਾ ਕਾਰਜ ਨੇ ਜਨਗਣਨਾ ਕਾਰਜ ਦੀ ਗੁਣਵੱਤਾ ਦਾ ਜਾਇਜ਼ਾ ਲੈਣ ਲਈ ਫੀਲਡ ਇੰਸਪੈਕਸ਼ਨ ਵੀ ਕੀਤਾ। ਉਨ੍ਹਾਂ ਨੇ ਪ੍ਰਿੰਸੀਪਲ ਜਨਗਣਨਾ ਅਫ਼ਸਰਾਂ ਨੂੰ ਹਦਾਇਤ ਕੀਤੀ ਕਿ ਨਿਰੰਤਰ ਨਿਗਰਾਨੀ ਅਤੇ ਨਿਯਮਿਤ ਅਚਾਨਕ ਨਿਰੀਖਣਾਂ ਰਾਹੀਂ ਡਾਟਾ ਇਕੱਠਾ ਕਰਨ ਦੀ ਪ੍ਰਕਿਰਿਆ ਵਿੱਚ ਪੂਰਨਤਾ, ਸ਼ੁੱਧਤਾ ਅਤੇ ਗੁਣਵੱਤਾ ਯਕੀਨੀ ਬਣਾਈ ਜਾਵੇ। ਜ਼ਿਲ੍ਹੇ ਵਿੱਚ ਮੌਜੂਦਾ ਗਰਮੀ ਦੀ ਲਹਿਰ (ਹੀਟਵੇਵ) ਦੇ ਮੱਦੇਨਜ਼ਰ ਫੀਲਡ ਗਤੀਵਿਧੀਆਂ ਵਿੱਚ ਲੱਗੇ ਸਾਰੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਆਪਣੀ ਸਿਹਤ ਅਤੇ ਸੁਰੱਖਿਆ ਲਈ ਲੋੜੀਂਦੀਆਂ ਸਾਵਧਾਨੀਆਂ ਵਰਤਣ ਦੀ ਸਲਾਹ ਦਿੱਤੀ ਗਈ। ਫੀਲਡ ਸਟਾਫ ਨੂੰ ਸਿੱਧੀ ਧੁੱਪ ਵਿੱਚ ਲੰਬੇ ਸਮੇਂ ਤੱਕ ਰਹਿਣ ਤੋਂ ਬਚਣ, ਵੱਧ ਤੋਂ ਵੱਧ ਮਾਤਰਾ ਵਿੱਚ ਪਾਣੀ ਪੀਣ, ਹਲਕੇ ਰੰਗਾਂ ਅਤੇ ਢਿੱਲੇ ਕੱਪੜੇ ਪਹਿਨਣ, ਬਾਹਰ ਕੰਮ ਕਰਦੇ ਸਮੇਂ ਟੋਪੀ ਜਾਂ ਛਤਰੀ ਦੀ ਵਰਤੋਂ ਕਰਨ ਅਤੇ ਫੀਲਡ ਡਿਊਟੀ ਦੌਰਾਨ ਛਾਂ ਜਾਂ ਠੰਢੇ ਸਥਾਨਾਂ ’ਤੇ ਨਿਯਮਿਤ ਅਰਾਮ ਕਰਨ ਦੀ ਸਲਾਹ ਦਿੱਤੀ ਗਈ।

ਉਨ੍ਹਾਂ ਨੂੰ ਚੱਕਰ ਆਉਣਾ, ਅਤਿਅਧਿਕ ਥਕਾਵਟ, ਸਿਰਦਰਦ ਜਾਂ ਡੀਹਾਈਡ੍ਰੇਸ਼ਨ ਵਰਗੇ ਗਰਮੀ ਨਾਲ ਸੰਬੰਧਤ ਲੱਛਣਾਂ ਪ੍ਰਤੀ ਸਚੇਤ ਰਹਿਣ ਅਤੇ ਲੋੜ ਪੈਣ ’ਤੇ ਤੁਰੰਤ ਡਾਕਟਰੀ ਸਹਾਇਤਾ ਲੈਣ ਲਈ ਵੀ ਕਿਹਾ ਗਿਆ।

ਡਿਪਟੀ ਕਮਿਸ਼ਨਰ ਬਠਿੰਡਾ ਸ੍ਰੀ ਰਾਜੇਸ਼ ਧੀਮਾਨ ਨੇ ਭਰੋਸਾ ਦਿਵਾਇਆ ਕਿ ਜ਼ਿਲ੍ਹਾ ਬਠਿੰਡਾ ਵਿੱਚ ਜਨਗਣਨਾ ਸਬੰਧੀ ਸਾਰੀਆਂ ਗਤੀਵਿਧੀਆਂ ਨਿਰਧਾਰਤ ਸਮੇਂ ਤੋਂ ਪਹਿਲਾਂ ਹੀ ਪੂਰੀਆਂ ਕਰ ਲਈਆਂ ਜਾਣਗੀਆਂ। ਉਨ੍ਹਾਂ ਨੇ ਜਾਣਕਾਰੀ ਦਿੱਤੀ ਕਿ ਪੰਜਾਬ ਵਿੱਚ ਜਨਗਣਨਾ 2027 ਫੇਜ਼-1 – ਹਾਊਸਲਿਸਟਿੰਗ ਅਤੇ ਹਾਊਸਿੰਗ ਆਪਰੇਸ਼ਨਜ਼ 15 ਮਈ, 2026 ਤੋਂ 13 ਜੂਨ, 2026 ਤੱਕ ਕਰਵਾਏ ਜਾ ਰਹੇ ਹਨ ਅਤੇ ਜ਼ਿਲ੍ਹਾ ਪ੍ਰਸ਼ਾਸਨ ਇਸ ਅਭਿਆਸ ਨੂੰ ਸਫਲ ਅਤੇ ਸਮੇਂ-ਸਿਰ ਪੂਰਾ ਕਰਨ ਲਈ ਹਰ ਸੰਭਵ ਯਤਨ ਕਰ ਰਿਹਾ ਹੈ। ਜ਼ਿਲ੍ਹਾ ਪ੍ਰਸ਼ਾਸਨ ਨਿਰਧਾਰਤ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜਨਗਣਨਾ ਕਾਰਜ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਕਰਵਾਉਣ ਅਤੇ ਸਹੀ ਤੇ ਭਰੋਸੇਯੋਗ ਡਾਟਾ ਇਕੱਠਾ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਮੀਟਿੰਗ ਦਾ ਸਮਾਪਨ ਬਾਕੀ ਰਹਿੰਦੀਆਂ ਜਨਗਣਨਾ ਗਤੀਵਿਧੀਆਂ ਨੂੰ ਸਮੇਂ-ਸਿਰ ਪੂਰਾ ਕਰਨ ਲਈ ਤਿਆਰ ਕੀਤੇ ਰੋਡਮੈਪ ਬਾਰੇ ਵਿਸਥਾਰਪੂਰਵਕ ਚਰਚਾ ਨਾਲ ਹੋਇਆ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎️ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਸਿੱਖਿਆ ਦਾ ਮਹਾਂ ਜਸ਼ਨ; ਜ਼ਿਲ੍ਹੇ ਦੇ ਸਕੂਲਾਂ ਵਿੱਚ ਮੈਗਾ ਮਾਪੇ-ਅਧਿਆਪਕ ਮਿਲਣੀ ਅਤੇ ਮਾਪੇ ਵਰਕਸ਼ਾਪਾਂ ਦਾ ਸਫਲ ਆਯੋਜਨ

0

👉ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਨੂੰ ਕੀਤਾ ਸਨਮਾਨਿਤ

Bathinda News: ਸੂਬਾ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਤੇ ਸਿੱਖਿਆ ਮੰਤਰੀ ਪੰਜਾਬ ਸ. ਹਰਜੋਤ ਸਿੰਘ ਬੈਂਸ ਦੀ ਰਹਿਨੁਮਾਈ ਹੇਠ ਸਕੂਲ ਸਿੱਖਿਆ ਵਿਭਾਗ ਪੰਜਾਬ ਵੱਲੋਂ ਅੱਜ ਸੂਬੇ ਭਰ ਦੇ ਸਰਕਾਰੀ ਸਕੂਲਾਂ ਵਿੱਚ “ਸਿੱਖਿਆ ਦਾ ਮਹਾਂ ਜਸ਼ਨ” ਤਹਿਤ ਮੈਗਾ ਮਾਪੇ-ਅਧਿਆਪਕ ਮਿਲਣੀ (ਪੀ.ਟੀ.ਐਮ.) ਅਤੇ ਮਾਪੇ ਵਰਕਸ਼ਾਪਾਂ ਦਾ ਆਯੋਜਨ ਅੱਜ ਬਠਿੰਡਾ ਜ਼ਿਲ੍ਹੇ ਦੇ ਸਮੂਹ ਸਰਕਾਰੀ ਸਕੂਲਾਂ ਵਿੱਚ ਵੀ ਕੀਤਾ ਗਿਆ। ਜ਼ਿਲ੍ਹੇ ਦੇ ਸਮੂਹ ਸਕੂਲਾਂ ਵਿੱਚ ਹੋਏ ਇਨ੍ਹਾਂ ਸਮਾਗਮਾਂ ਵਿੱਚ ਮਾਪਿਆਂ, ਵਿਦਿਆਰਥੀਆਂ, ਅਧਿਆਪਕਾਂ ਅਤੇ ਸਕੂਲ ਪ੍ਰਬੰਧਨ ਕਮੇਟੀਆਂ ਨੇ ਉਤਸ਼ਾਹਪੂਰਵਕ ਭਾਗ ਲਿਆ। ਇਹ ਜਾਣਕਾਰੀ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਮਮਤਾ ਖੁਰਾਣਾ ਨੇ ਸਾਂਝੀ ਕੀਤੀ। ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕ:) ਮਮਤਾ ਖੁਰਾਣਾ ਵੱਲੋਂ ਪੀ.ਐਮ. ਸ਼੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਿੰਡ ਸਿਵੀਆਂ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬੁਲਾਢੇਵਾਲਾ ਅਤੇ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਬਠਿੰਡਾ ਦਾ ਦੌਰਾ ਕਰਕੇ “ਸਿੱਖਿਆ ਦਾ ਮਹਾਂ ਜਸ਼ਨ” ਮੈਗਾ ਪੀ.ਟੀ.ਐਮ. ਤਹਿਤ ਵਿਦਿਆਰਥੀਆਂ, ਅਧਿਆਪਕਾਂ ਤੇ ਮਾਪਿਆਂ ਨੂੰ ਸੰਬੋਧਨ ਕਰਦਿਆਂ ਚੰਗੇ ਨਤੀਜਿਆਂ ਲਈ ਪ੍ਰੇਰਿਤ ਕੀਤਾ। ਇਸ ਦੌਰਾਨ ਨੀਤੀ ਆਯੋਗ ਦੀ ਸਕੂਲ ਸਿੱਖਿਆ ਗੁਣਵੱਤਾ ਰਿਪੋਰਟ 2026 ਵਿੱਚ ਪੰਜਾਬ ਵੱਲੋਂ ਦੇਸ਼ ਭਰ ਵਿੱਚ ਪਹਿਲਾ ਸਥਾਨ ਪ੍ਰਾਪਤ ਕਰਨ ਦੀ ਖੁਸ਼ੀ ਸਾਂਝੀ ਕੀਤੀ ਗਈ। ਵਿਭਾਗ ਵੱਲੋਂ ਸਕੂਲਾਂ ਦੇ ਟੀਚਿੰਗ ਅਤੇ ਨਾਨ-ਟੀਚਿੰਗ ਸਟਾਫ਼ ਨੂੰ ਪ੍ਰਸ਼ੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਦੇ ਨਾਲ ਹੀ ਬੋਰਡ ਕਲਾਸਾਂ ਅਤੇ ਵੱਖ-ਵੱਖ ਵਿਸ਼ਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਨੂੰ ਵੀ ਸਨਮਾਨਿਤ ਕੀਤਾ ਗਿਆ। ਇਸ ਤੋਂ ਇਲਾਵਾ ਵਿਭਾਗ ਦੇ ਭਾਸ਼ਾ ਸੁਧਾਰ ਸੰਬੰਧੀ ਪ੍ਰੋਗਰਾਮ “ਇੰਗਲਿਸ਼ ਐੱਜ” ਦੇ ਤਹਿਤ ਚੁਣੇ ਹੋਏ ਸਕੂਲਾਂ ਵਿੱਚ ਵਧੀਆ ਕਾਰਗੁਜ਼ਾਰੀ ਵਾਲੇ ਵਿਦਿਆਰਥੀਆਂ ਨੂੰ ਵੀ ਸਨਮਾਨਿਤ ਕੀਤਾ ਗਿਆ।

ਮਾਪਿਆਂ ਨਾਲ ਸੰਵਾਦ ਦੌਰਾਨ ਗਰਮੀਆਂ ਦੀਆਂ ਛੁੱਟੀਆਂ ਵਿੱਚ ਬੱਚਿਆਂ ਦੀ ਸਿੱਖਣ ਪ੍ਰਕਿਰਿਆ ਨੂੰ ਜਾਰੀ ਰੱਖਣ, ਘਰ ਵਿੱਚ ਪੜ੍ਹਾਈ ਲਈ ਅਨੁਕੂਲ ਮਾਹੌਲ ਸਿਰਜਣ ਅਤੇ ਬੱਚਿਆਂ ਦੀਆਂ ਸਿੱਖਣ ਗਤੀਵਿਧੀਆਂ ਵਿੱਚ ਭਾਗੀਦਾਰੀ ਯਕੀਨੀ ਬਣਾਉਣ ਬਾਰੇ ਜਾਣਕਾਰੀ ਸਾਂਝੀ ਕੀਤੀ ਗਈ। ਮਾਪਿਆਂ ਨੂੰ ਬੱਚਿਆਂ ਨਾਲ ਰੋਜ਼ਾਨਾ ਪੜ੍ਹਾਈ ਸੰਬੰਧੀ ਗੱਲਬਾਤ ਕਰਨ ਅਤੇ ਉਨ੍ਹਾਂ ਦੇ ਸਰਵਪੱਖੀ ਵਿਕਾਸ ਵਿੱਚ ਸਰਗਰਮ ਭੂਮਿਕਾ ਨਿਭਾਉਣ ਲਈ ਪ੍ਰੇਰਿਤ ਕੀਤਾ ਗਿਆ।

ਇਹ ਵੀ ਪੜ੍ਹੋ 👉DGP Gaurav Yadav ਵੱਲੋਂ ਬਟਾਲਾ ਵਿੱਚ ਸ਼ਹੀਦ ਏ.ਐਸ.ਆਈ. ਜੋਗਾ ਸਿੰਘ ਦੇ ਪਰਿਵਾਰ ਨਾਲ ਮੁਲਾਕਾਤ, ਡੂੰਘਾ ਦੁੱਖ ਪ੍ਰਗਟਾਇਆ

ਮਾਪਿਆਂ ਨੇ ਇਸ ਉਪਰਾਲੇ ਦੀ ਭਰਪੂਰ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੀਆਂ ਮਿਲਣੀਆਂ ਨਾਲ ਉਨ੍ਹਾਂ ਨੂੰ ਆਪਣੇ ਬੱਚਿਆਂ ਦੀ ਪੜ੍ਹਾਈ, ਪ੍ਰਗਤੀ ਅਤੇ ਸਕੂਲ ਦੀ ਕਾਰਗੁਜ਼ਾਰੀ ਬਾਰੇ ਵਿਸਥਾਰਪੂਰਵਕ ਜਾਣਕਾਰੀ ਮਿਲਦੀ ਹੈ। ਉਨ੍ਹਾਂ ਨੇ ਸਕੂਲ ਸਿੱਖਿਆ ਵਿਭਾਗ ਵੱਲੋਂ ਸਿੱਖਿਆ ਦੇ ਮਿਆਰ ਨੂੰ ਹੋਰ ਉੱਚਾ ਚੁੱਕਣ ਲਈ ਕੀਤੇ ਜਾ ਰਹੇ ਯਤਨਾਂ ਦੀ ਪ੍ਰਸ਼ੰਸਾ ਕੀਤੀ। ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਨੇ ਆਪਣੇ ਸੰਦੇਸ਼ ਵਿੱਚ ਕਿਹਾ ਕਿ ਸਕੂਲ ਅਤੇ ਮਾਪਿਆਂ ਦੀ ਸਾਂਝੀ ਭਾਗੀਦਾਰੀ ਹੀ ਵਿਦਿਆਰਥੀਆਂ ਦੇ ਉਜਵਲ ਭਵਿੱਖ ਦੀ ਮਜ਼ਬੂਤ ਨੀਂਹ ਹੈ। ਉਨ੍ਹਾਂ ਨੇ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਬੱਚਿਆਂ ਦੀ ਪੜ੍ਹਾਈ ਅਤੇ ਸਕੂਲੀ ਗਤੀਵਿਧੀਆਂ ਵਿੱਚ ਨਿਰੰਤਰ ਦਿਲਚਸਪੀ ਲੈਣ। ਇਹ ਮੈਗਾ ਮਾਪੇ-ਅਧਿਆਪਕ ਮਿਲਣੀਆਂ ਅਤੇ ਮਾਪੇ ਵਰਕਸ਼ਾਪਾਂ ਗੁਣਵੱਤਾ ਭਰੀ ਅਤੇ ਸਮਾਵੇਸ਼ੀ ਸਿੱਖਿਆ ਨੂੰ ਉਤਸ਼ਾਹਿਤ ਕਰਨ ਦੇ ਨਾਲ-ਨਾਲ ਸਕੂਲਾਂ ਅਤੇ ਭਾਈਚਾਰੇ ਦਰਮਿਆਨ ਸਹਿਯੋਗ ਨੂੰ ਹੋਰ ਮਜ਼ਬੂਤ ਬਣਾਉਣ ਵੱਲ ਇੱਕ ਮਹੱਤਵਪੂਰਨ ਕਦਮ ਸਾਬਤ ਹੋਈਆਂ ਹਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎️ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

समाज लोकमाता अहिल्याबाई होल्कर के आदर्श पर चलकर आगे बढ़े- मंत्री श्याम सिंह राणा

0

Haryana News: कृषि एवं किसान कल्याण मंत्री श्री श्याम सिंह राणा ने कहा कि लोकमाता देवी अहिल्याबाई होल्कर ने समाज सेवा, जनकल्याण और सुशासन की ऐसी मिसाल पेश की, जो सदियों बाद भी लोगों को प्रेरित कर रही है। उन्होंने कहा कि समाज को उनके आदर्शों पर चलकर शिक्षा, संगठन और सेवा के क्षेत्र में आगे बढ़ना चाहिए। मंत्री आज लोकमाता देवी अहिल्याबाई होल्कर की 301वीं जयंती पर यमुनानगर के अर्जुन नगर स्थित पाल धर्मशाला में आयोजित कार्यक्रम में बतौर मुख्य अतिथि संबोधित कर रहे थे।

इसे भी पढ़ें 👉 बेटियां देश व प्रदेश के विकास में अपनी महत्वपूर्ण भूमिका निभाने के लिए हैं तैयार- शिक्षा मंत्री महीपाल ढांडा

मंत्री ने कहा कि देवी अहिल्याबाई ने अपने शासनकाल में जनहित को सर्वोच्च प्राथमिकता दी और उनके आदर्श आज भी समाज के लिए प्रेरणास्रोत हैं। मंत्री ने पाल धर्मशाला में लाइब्रेरी स्थापित करने के लिए ग्रांट देने की घोषणा करते हुए कहा कि लाइब्रेरी से विद्यार्थियों और युवाओं को अध्ययन की बेहतर सुविधाएं मिलेंगी तथा प्रतियोगी परीक्षाओं की तैयारी में भी मदद मिलेगी। इस अवसर पर श्री राजिंद्र धीमान, नर सिंह पाल, ज्ञानचंद पडवार व अन्य गणमान्य मौजूद रहे।

👉नवीनतम समाचार पढ़ने के लिए नीचे दिए गए लिंक पर क्लिक करें।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎️समाचार और विज्ञापनों के लिए, हमारे व्हाट्सएप नंबर +91 98786-15057 पर संपर्क करें

बेटियां देश व प्रदेश के विकास में अपनी महत्वपूर्ण भूमिका निभाने के लिए हैं तैयार- शिक्षा मंत्री महीपाल ढांडा

0

👉 मंत्री ने महिला महाविद्यालय झोझू कलांके दीक्षांत समारोह में 650 छात्राओं को प्रदान की यूजी एवं पीजी की डिग्रियां

Haryana News: हरियाणा के शिक्षा मंत्री महीपाल ढांडा ने कहा कि यह डिग्री केवल कागज का एक टुकड़ा नहीं, बल्कि छात्राओं की कड़ी मेहनत, लगन, माता-पिता के त्याग और गुरुजनों के विश्वास का प्रतीक है। उन्होंने कहा कि बेटियां अब किसी भी क्षेत्र में पीछे रहने वाली नहीं हैं और वे देश व प्रदेश के विकास में अपनी महत्वपूर्ण भूमिका निभाने के लिए पूरी तरह तैयार हैं। आज का यह समारोह ग्रामीण क्षेत्रों में महिला शिक्षा के बढ़ते प्रभाव और जागरूकता का प्रमाण है मंत्री आज महिला महाविद्यालय झोझू कलां (चरखी दादरी) के द्वितीय दीक्षांत समारोह में बतौर मुख्य अतिथि संबोधित कर रहे थे। इस अवसर पर मंत्री ने महाविद्यालय की 650 छात्राओं को स्नातक एवं स्नातकोत्तर की डिग्रियां प्रदान कर उनके उज्ज्वल भविष्य की कामना की।

मंत्री ने कहा कि उन्होंने कहा कि महिला महाविद्यालय झोझू कलां ग्रामीण क्षेत्र की बेटियों को उच्च शिक्षा उपलब्ध कराकर महिला सशक्तिकरण की नई इबारत लिख रहा है। उन्होंने कहा कि जिस गांव की बेटियां कभी सीमित अवसरों तक सिमटी रहती थीं, आज वहीं की बेटियां गोल्ड मेडल प्राप्त कर नई उपलब्धियां हासिल कर रही हैं।

उन्होंने कहा कि हरियाणा सरकार का मूल मंत्र है बेटियों को पढ़ाओ और उन्हें हर क्षेत्र में आगे बढ़ाओ। इसी उद्देश्य के तहत प्रदेश सरकार ने प्रत्येक 20 किलोमीटर के दायरे में एक राजकीय महिला महाविद्यालय स्थापित करने का संकल्प लिया है, ताकि किसी भी बेटी को उच्च शिक्षा प्राप्त करने के लिए दूर न जाना पड़े और उसकी पढ़ाई बाधित न हो। मंत्री ने कहा कि शिक्षा वह अचूक हथियार है जो रूढ़िवादिता की बेड़ियों को तोड़ सकता है। शिक्षा केवल अक्षरों का ज्ञान नहीं देती, बल्कि जीवन की चुनौतियों का सामना करने और सफलता प्राप्त करने का मार्ग भी प्रशस्त करती है। उन्होंने कहा कि अक्सर कहा जाता है कि एक लड़के को शिक्षित करने से एक व्यक्ति शिक्षित होता है, जबकि एक लड़की को शिक्षित करने से पूरा परिवार, समाज और आने वाली पीढ़ियां शिक्षित होती हैं। उन्होंने छात्राओं से आह्वान किया कि वे केवल नौकरी पाने तक सीमित न रहें, बल्कि समाज को दिशा देने वाली नेतृत्वकर्ता बनें। उन्होंने कहा कि जीवन में चाहे वे किसी भी क्षेत्र में जाएं, अपनी ईमानदारी, संस्कृति, मूल्यों और अपनी मिट्टी से जुड़ाव को कभी न भूलें। उन्होंने कहा कि वर्तमान वैश्विक परिस्थितियां दुनिया के सामने हैं, जहां विकसित कहलाने वाले राष्ट्र भी आपसी संघर्षों में उलझे हुए हैं। ऐसे समय में भारत की सभ्यता, संस्कृति और मानवीय मूल्य विश्व को नई दिशा देने की क्षमता रखते हैं। उन्होंने कहा कि भारत के पास सबसे बड़ी शक्ति उसका युवा वर्ग है। देश की लगभग 65 प्रतिशत आबादी युवा है और सरकार युवाओं को कौशल विकास, रोजगार एवं स्वरोजगार के अवसर उपलब्ध कराने के लिए अनेक योजनाएं संचालित कर रही है।

इसे भी पढ़ें 👉 2029 तक किए गए सभी वादे किए जाएगें पूरे – नायब सिंह सैनी

उन्होंने कहा कि प्रधानमंत्री श्री नरेंद्र मोदी के नेतृत्व में वर्ष 2047 तक भारत को विकसित राष्ट्र बनाने का लक्ष्य निर्धारित किया गया है। जब देश अपनी स्वतंत्रता के 100 वर्ष पूर्ण करेगा, तब भारत विश्व के सामने एक विकसित, आत्मनिर्भर और शक्तिशाली राष्ट्र के रूप में उभरेगा। उन्होंने कहा कि आज के विद्यार्थी और युवा ही इस लक्ष्य को साकार करने की सबसे बड़ी शक्ति हैं। इस अवसर पर विधायक सुनील सांगवान, विधायक उमेद पातुवास, चौधरी बंसीलाल विश्वविद्यालय की कुलपति प्रो. दीप्ति धर्माणी और एसडीएम वीरेंद्र सिंह व अन्य गणमान्य लोग मौजूद रहे।

👉नवीनतम समाचार पढ़ने के लिए नीचे दिए गए लिंक पर क्लिक करें।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎️समाचार और विज्ञापनों के लिए, हमारे व्हाट्सएप नंबर +91 98786-15057 पर संपर्क करें

2029 तक किए गए सभी वादे किए जाएगें पूरे – नायब सिंह सैनी

👉29 जून को भिवानी में मनाई जाएगी संत कबीर जयंती – मुख्यमंत्री

👉बाबा साहेब संविधान निर्माता ही नहीं, बल्कि करोड़ों वंचितों के सपनों के भी निर्माता

Haryana News: हरियाणा के मुख्यमंत्री श्री नायब सिंह सैनी ने कहा कि प्रधानमंत्री श्री नरेंद्र मोदी के कुशल मार्गदर्शन में डबल इंजन सरकार धानक समाज के सम्मान की प्रहरी है। समाज के अधिकारों की रक्षा करना, बच्चों को बेहतर भविष्य देना और समाज को नई ऊंचाइयों तक पहुंचाना उनकी सर्वोच्च प्राथमिकता है।मुख्यमंत्री शनिवार को चण्डीगढ में धानक समाज के प्रतिनिधियों के साथ आयोजित बैठक की अध्यक्षता कर रहे थे। इसमें हरियाणा, चंडीगढ़ के अलावा पंजाब के प्रतिनिधि भी शामिल हुए। मुख्यमंत्री ने कहा कि 29 जून को भिवानी में संत कबीरदास जयंती मनाई जाएगी। इसी तरह पंजाब के अबोहर और लुधियाना में भी आयोजित की जाने वाली जयंती समारोह में शामिल होंगे। उन्होंने कहा कि प्रधानमंत्री श्री नरेंद्र मोदी के नेतृत्व में उनकी हर समस्या का निराकरण किया जाएगा। उन्होंने कहा कि 2029 तक भाजपा सरकार द्वारा किए गए सभी वादे पूरे किए जाएगें। अब तक 63 संकल्प पूरे किए जा चुके हैं तथा 153 संकल्पों पर गति से कार्य चल रहा है।

इसे भी पढ़ें 👉धर्म व राष्ट्र की रक्षा के लिए सिख समाज की कुर्बानियों पर पूरे देश को है गर्व- मुख्यमंत्री नायब सिंह सैनी

मुख्यमंत्री ने कहा कि धानक समाज का इतिहास स्वाभिमान, त्याग और राष्ट्र निर्माण का रहा है। चाहे देश की आजादी की लड़ाई हो, समाज सुधार का आंदोलन हो या आज के विकसित भारत के निर्माण की यात्रा हो, समाज हर मोर्चे पर अग्रणी रहा है।

मुख्यमंत्री ने कहा कि आज सामाजिक न्याय, आत्म-सम्मान और अधिकारों की आवाज को और अधिक मजबूत करने का अवसर है। संत कबीर दास की विरासत के ध्वजवाहक बताते हुए मुख्यमंत्री ने कहा कि आपके हाथों की मेहनत, माथे का पसीना और आगे बढ़ने का जज्बा ही समाज की ताकत है और यहीं विरासत है। संत कबीर दास का भी यही संदेश था कि श्रम ही सम्मान का सबसे बड़ा आधार है।उन्होंने कहा कि दशकों तक कुछ राजनीतिक दलों ने समाज को केवल वोट बैंक समझा। चुनाव के समय बड़े-बड़े वादे किए, लेकिन जब अधिकार देने की बात आई, तब केवल आश्वासन मिले। उन्होंने कहा कि हरियाणा में डबल इंजन सरकार राष्ट्र व समाज हित में ठोस निर्णय लेने वाली है। अनुसूचित जाति समाज के भीतर उन वर्गों की पीड़ा को समझा, इसीलिए विधानसभा चुनाव के दौरान संकल्प-पत्र में अनुसूचित जातियों के आरक्षण को वंचित अनुसूचित जाति और अन्य अनुसूचित जाति में विभाजित करने का वादा कर उसे धरातल पर लागू करने का कार्य किया।

मुख्यमंत्री ने कहा कि सरकारी सेवाओं में अनुसूचित जातियों के लिए आरक्षित 20 प्रतिशत कोटे में से 10 प्रतिशत हिस्सा विशेष रूप से वंचित अनुसूचित जातियों के लिए आरक्षित किया है। यह सामाजिक न्याय की दिशा में ऐतिहासिक कदम है।

उन्होंने कहा कि जब भी हम गरीब, वंचित और शोषित समाज के अधिकारों की बात करते हैं, तब बाबा साहेब डॉ. भीमराव अंबेडकर का महान व्यक्तित्व हमारे सामने खड़ा दिखाई देता है। बाबा साहेब केवल संविधान निर्माता नहीं थे, वे करोड़ों वंचितों के सपनों के निर्माता भी थे। उन्होंने हमें संविधान में हर व्यक्ति को समान अधिकार, समान अवसर और सम्मान के साथ जीने का अधिकार दिया। उनका दिया मंत्र शिक्षित बनो, संगठित रहो और संघर्ष करो आज भी किसी भी समाज के विकास का मार्गदर्शक सिद्धांत है। प्रधानमंत्री श्री नरेंद्र मोदी ने इसी मंत्र को आत्मसात करके सबका साथ, सबका विकास, सबका विश्वास और सबका प्रयास का विजन राष्ट्र को दिया है। मुख्यमंत्री ने कहा कि प्रधानमंत्री ने गरीब के घर तक योजनाओं का लाभ पहुंचाया। आज गरीब का बेटा भी डॉक्टर, इंजीनियर और प्रशासनिक अधिकारी बन रहे है। यह परिवर्तन केवल नीतियों से नहीं, बल्कि नीयत से आया है। हरियाणा में भाजपा सरकार ने मजबूत इरादों के साथ कार्य किया है। हरियाणा पुलिस भर्ती में 604 बच्चे डी.एस.सी समाज से भर्ती हुए। कांग्रेस ने केवल 100-100 वर्ग गज के प्लाट देने की घोषणा की थी लेकिन, हमारी सरकार ने कांग्रेस के समय के वंचितों को प्लाटों के कागज व कब्जे दिए।

मुख्यमंत्री ने कहा कि भाजपा सरकार ने जरूरतमंद 16 हजार 500 परिवारों को अलग से 100-100 वर्ग गज के प्लाट दिए और प्रधानमंत्री आवास योजना से जोड़कर इन प्लाटों पर मकान बनवाकर इनकी चाबियां पात्र परिवारों को सौंपी। पिछले साढे 11 सालों में 1 लाख 60 हजार मकान पात्र परिवारों को दिए हैं। पिछले दिनों सोनीपत व गुरुग्राम में 3250 फ्लैट भी पात्र परिवारों को दिए हैं।

मुख्यमंत्री ने कहा कि अब धन के अभाव में कोई भी गरीब इलाज से वंचित नहीं रहेगा। आयुष्मान भारत-चिरायु योजना में 29 लाख 20 हजार 806 मरीजों का 4 हजार 131 करोड़ रुपये से मुफ्त इलाज किया गया है। डायलिसेस की सुविधा हर जिला स्तर के अस्पताल में देने वाला हरियाणा पहला राज्य है। अब तक दो लाख रोगियों ने इस योजना का लाभ उठाया है। इसके अलावा बुजुर्गों को 3200 रुपए पैंशन तथा लाडो-लक्ष्मी योजना के तहत महिलाओं को हर माह 2100 रुपए दिए जा रहे है। अब तक 1500 करोड़ रुपए दिए जा चुके हैं।

कार्यक्रम में राज्य सूचना आयुक्त अमर जीत सिंह, पूर्व मंत्री अनुप धानक, बाबू राम अबोहर ने भी अपने विचार रखे। राजपाल इंदोरा, विजय खटक लुधियाना, धर्मबीर डावला, हीरालाल, रामेश्वर सहित कई डीएससी समाज के पदाधिकारी मौजूद रहे।

👉नवीनतम समाचार पढ़ने के लिए नीचे दिए गए लिंक पर क्लिक करें।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎️समाचार और विज्ञापनों के लिए, हमारे व्हाट्सएप नंबर +91 98786-15057 पर संपर्क करें

DGP Gaurav Yadav ਵੱਲੋਂ ਬਟਾਲਾ ਵਿੱਚ ਸ਼ਹੀਦ ਏ.ਐਸ.ਆਈ. ਜੋਗਾ ਸਿੰਘ ਦੇ ਪਰਿਵਾਰ ਨਾਲ ਮੁਲਾਕਾਤ, ਡੂੰਘਾ ਦੁੱਖ ਪ੍ਰਗਟਾਇਆ

0

👉ਸ਼ਹੀਦ ਏ.ਐਸ.ਆਈ. ਜੋਗਾ ਸਿੰਘ ਦੀ ਕੁਰਬਾਨੀ ਨੂੰ ਹਮੇਸ਼ਾ ਮਾਣ ਅਤੇ ਸਨਮਾਨ ਨਾਲ ਯਾਦ ਕੀਤਾ ਜਾਵੇਗਾ: ਡੀਜੀਪੀ ਪੰਜਾਬ
👉ਇਸ ਘਿਨਾਉਣੇ ਅਪਰਾਧ ਦੇ ਜਿੰਮੇਵਾਰਾਂ ਨੂੰ ਨਿਆਂ ਦੇ ਕਟਹਿਰੇ ਵਿੱਚ ਲਿਆਂਦਾ ਜਾਵੇਗਾ: ਡੀਜੀਪੀ ਗੌਰਵ ਯਾਦਵ
Batala News:ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਸ਼ਹੀਦ ਸਹਾਇਕ ਸਬ-ਇੰਸਪੈਕਟਰ (ਏਐਸਆਈ) ਜੋਗਾ ਸਿੰਘ ਦੇ ਘਰ ਪਿੰਡ ਘਣੀਏ ਕੇ ਬਾਂਗਰ, ਬਟਾਲਾ ਵਿਖੇ ਜਾ ਕੇ ਬਹਾਦਰ ਮੁਲਾਜ਼ਮ ਨੂੰ ਸ਼ਰਧਾਂਜਲੀ ਭੇਟ ਕੀਤੀ ਅਤੇ ਉਨ੍ਹਾਂ ਦੇ ਪਰਿਵਾਰ ਨਾਲ ਇਕਜੁੱਟਤਾ ਦਾ ਪ੍ਰਗਟਾਵਾ ਕੀਤਾ।ਡੀਜੀਪੀ ਨੇ ਕਿਹਾ, “ਏ.ਐਸ.ਆਈ. ਜੋਗਾ ਸਿੰਘ ਨੇ ਆਪਣੀ ਹਿੰਮਤ, ਸਮਰਪਣ ਅਤੇ ਨਿਰਸਵਾਰਥ ਸੇਵਾ ਰਾਹੀਂ ਪੰਜਾਬ ਪੁਲਿਸ ਦੀਆਂ ਸਰਬਉੱਚ ਪਰੰਪਰਾਵਾਂ ਨੂੰ ਕਾਇਮ ਰੱਖਦਿਆਂ ਡਿਊਟੀ ਦੌਰਾਨ ਮਹਾਨ ਕੁਰਬਾਨੀ ਦਿੱਤੀ। ਉਨ੍ਹਾਂ ਦੀ ਕੁਰਬਾਨੀ ਨੂੰ ਹਮੇਸ਼ਾ ਮਾਣ ਅਤੇ ਸਨਮਾਨ ਨਾਲ ਯਾਦ ਕੀਤਾ ਜਾਵੇਗਾ।”

ਇਹ ਵੀ ਪੜ੍ਹੋ  Vigilance Bureau ਵੱਲੋਂ 15,000 ਰੁਪਏ ਰਿਸ਼ਵਤ ਲੈਂਦਾ ਲੇਖਾਕਾਰ ਰੰਗੇ ਹੱਥੀਂ ਕਾਬੂ

ਏ.ਐਸ.ਆਈ. ਜੋਗਾ ਸਿੰਘ (54) ਜੋ ਕਿ 1989 ਵਿੱਚ ਪੰਜਾਬ ਪੁਲਿਸ ਵਿੱਚ ਕਾਂਸਟੇਬਲ ਵਜੋਂ ਭਰਤੀ ਹੋਏ ਸਨ ਅਤੇ ਮੌਜੂਦਾ ਸਮੇਂ ਵਿੱਚ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਦੇ ਟ੍ਰੈਫਿਕ ਸਟਾਫ਼ ਵਿੱਚ ਤਾਇਨਾਤ ਸਨ, ਨੇ 24 ਮਈ, 2026 ਨੂੰ ਡਿਊਟੀ ਦੌਰਾਨ ਆਪਣੀ ਜਾਨ ਗੁਆ ਦਿੱਤੀ ਸੀ। ਉਹ ਆਪਣੇ ਪਿੱਛੇ ਮਾਂ, ਪਤਨੀ, ਪੁੱਤਰ ਅਤੇ ਧੀ ਛੱਡ ਗਏ ਹਨ। ਡੀਜੀਪੀ ਗੌਰਵ ਯਾਦਵ ਨੇ ਏ.ਐਸ.ਆਈ. ਜੋਗਾ ਸਿੰਘ ਦੇ ਪਰਿਵਾਰ ਨਾਲ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਪਰਿਵਾਰ ਨੂੰ ਭਰੋਸਾ ਦਿਵਾਇਆ ਕਿ ਪੰਜਾਬ ਪੁਲਿਸ ਇਸ ਔਖੀ ਘੜੀ ਵਿੱਚ ਉਨ੍ਹਾਂ ਦੇ ਨਾਲ ਖੜ੍ਹੀ ਹੈ ਅਤੇ ਉਨ੍ਹਾਂ ਨੂੰ ਹਰ ਸੰਭਵ ਸਹਿਯੋਗ ਦੇਵੇਗੀ। ਉਨ੍ਹਾਂ ਕਿਹਾ ਕਿ ਇਸ ਘਿਨਾਉਣੇ ਅਪਰਾਧ ਲਈ ਜ਼ਿੰਮੇਵਾਰ ਵਿਅਕਤੀਆਂ ਨੂੰ ਨਿਆਂ ਦੇ ਕਟਹਿਰੇ ਵਿੱਚ ਲਿਆਂਦਾ ਜਾਵੇਗਾ।ਡੀਜੀਪੀ ਨੇ ਅੱਗੇ ਦੱਸਿਆ ਕਿ ਪੰਜਾਬ ਸਰਕਾਰ ਏ.ਐਸ.ਆਈ. ਜੋਗਾ ਸਿੰਘ ਦੇ ਪਰਿਵਾਰ ਦੀ ਸਹਾਇਤਾ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਉਨ੍ਹਾਂ ਨੂੰ ਹਰ ਤਰ੍ਹਾਂ ਦੀ ਸਹਾਇਤਾ ਅਤੇ ਭਲਾਈ ਲਾਭ ਪ੍ਰਦਾਨ ਕਰੇਗੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਮਹਿਤਾ ਪਿਤਾ-ਪੁੱਤਰ ਦੀ ਜੋੜੀ ਨੇ ਬਠਿੰਡਾ ਵਿੱਚ ਆਮ ਆਦਮੀ ਪਾਰਟੀ ਨੂੰ ਦਿਵਾਈ ਇਤਿਹਾਸਕ ਜਿੱਤ

0

👉ਧੰਨਵਾਦੀ ਰੋਡ ਸ਼ੋਅ ਦੌਰਾਨ 2 ਕਿਲੋਮੀਟਰ ਲੰਬੇ ਕਾਫਲੇ ਨੇ ਕੀਤਾ ਬਠਿੰਡਾ ਦੇ ਲੋਕਾਂ ਦਾ ਧੰਨਵਾਦ
👉ਆਪਣੇ ਹਰਮਨ ਪਿਆਰੇ ਆਗੂ ਪਦਮਜੀਤ ਸਿੰਘ ਮਹਿਤਾ ਦਾ ਆਮ ਜਨਤਾ ਅਤੇ ਵਪਾਰਕ ਭਾਈਚਾਰੇ ਨੇ ਕੀਤਾ ਸ਼ਾਨਦਾਰ ਤੇ ਇਤਿਹਾਸਕ ਸਵਾਗਤ
Bathinda News: ਨਗਰ ਨਿਗਮ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੀ ਇਤਿਹਾਸਕ ਜਿੱਤ ਤੋਂ ਬਾਅਦ, ਸ਼ੁੱਕਰਵਾਰ ਨੂੰ ਬਠਿੰਡਾ ਵਿੱਚ ਇੱਕ ਵਿਸ਼ਾਲ ਧੰਨਵਾਦੀ ਰੋਡ ਸ਼ੋਅ ਕੱਢਿਆ ਗਿਆ, ਜਿਸਨੇ ਸ਼ਹਿਰ ਦੀ ਰਾਜਨੀਤਿਕ ਵਿੱਚ ਇੱਕ ਨਵਾਂ ਇਤਿਹਾਸ ਰੱਚ ਦਿੱਤਾ। ਸਾਬਕਾ ਮੇਅਰ ਸ਼੍ਰੀ ਪਦਮਜੀਤ ਸਿੰਘ ਮਹਿਤਾ ਅਤੇ ਪੀਸੀਏ ਪ੍ਰਧਾਨ ਸ਼੍ਰੀ ਅਮਰਜੀਤ ਮਹਿਤਾ ਦੀ ਅਗਵਾਈ ਵਿੱਚ ਕੱਢੇ ਇਸ ਰੋਡ ਸ਼ੋਅ ਵਿੱਚ ਸਾਰੇ ਜੇਤੂ ਆਮ ਆਦਮੀ ਪਾਰਟੀ ਦੇ ਕੌਂਸਲਰਾਂ, ਪਾਰਟੀ ਆਗੂਆਂ, ਵਰਕਰਾਂ ਅਤੇ ਸਮਰਥਕਾਂ ਨੇ ਸ਼ਿਰਕਤ ਕੀਤੀ।ਸਾਬਕਾ ਮੇਅਰ ਤੇ ਵਾਰਡ ਨੰਬਰ 46 ਤੋਂ ਨਿਰਵਿਰੋਧ ਚੁਣੇ ਗਏ ਕੌਂਸਲਰ ਸ੍ਰੀ ਪਦਮਜੀਤ ਸਿੰਘ ਮਹਿਤਾ ਨੇ ਆਪਣੇ ਮੁੱਖ ਚੋਣ ਦਫ਼ਤਰ ਵਿੱਚ ਪਹੁੰਚ ਕੇ ਸਭ ਤੋਂ ਪਹਿਲਾਂ ਦਫ਼ਤਰ ਦੇ ਸਾਹਮਣੇ ਧਰਤੀ ਨੂੰ ਨਮਨ ਕੀਤਾ ਅਤੇ ਉਸ ਤੋਂ ਬਾਅਦ ਉਨ੍ਹਾਂ ਨੇ ਬਾਬਾ ਦੀਪ ਸਿੰਘ ਜੀ ਗੁਰੂਦਵਾਰਾ ਸਾਹਿਬ, ਜੋਗੀ ਨਗਰ ਵਿਖੇ ਨਤਮਸਤਕ ਹੋਕੇ ਗੁਰੂ ਸਾਹਿਬਾਨਾਂ ਦਾ ਆਸ਼ੀਰਵਾਦ ਪ੍ਰਾਪਤ ਕੀਤਾ। ਉਸ ਤੋਂ ਬਾਅਦ ਅਰਦਾਸ ਕਰਕੇ ਧੰਨਵਾਦੀ ਰੋਡ ਸ਼ੋਅ ਦਾ ਆਗਾਜ਼ ਕੀਤਾ।ਲਗਭਗ 2 ਕਿਲੋਮੀਟਰ ਲੰਬੇ ਕਾਫਲੇ ਨੇ ਸ਼ਹਿਰ ਦੀਆਂ ਸੜਕਾਂ ‘ਤੇ ਆਪਣੀ ਮੌਜੂਦਗੀ ਦਰਜ ਕਰਵਾਈ ਤੇ ਬਠਿੰਡਾ ਦੇ ਲੋਕਾਂ ਦਾ ਧੰਨਵਾਦ ਕੀਤਾ।

ਇਹ ਵੀ ਪੜ੍ਹੋ  Chandigarh News: CM Bhagwant Mann ਦਾ ਇਤਿਹਾਸਕ ਐਲਾਨ, ਠੇਕੇਦਾਰੀ ਸਿਸਟਮ ਹੋਵੇਗਾ ਖਤਮ

ਇਹ ਰੋਡ ਸ਼ੋਅ ਵਾਰਡ ਨੰਬਰ 46 ਵਿੱਚ ਸ਼੍ਰੀ ਪਦਮਜੀਤ ਸਿੰਘ ਮਹਿਤਾ ਦੇ ਮੁੱਖ ਚੋਣ ਦਫ਼ਤਰ ਤੋਂ ਸ਼ੁਰੂ ਹੋਇਆ ਅਤੇ ਤਿੰਨ ਕੋਨੀ ਪਹੁੰਚਿਆ। ਚਾਰ ਘੰਟੇ ਤੱਕ ਚੱਲੇ ਇਸ ਵਿਸ਼ਾਲ ਸ਼ੋਅ ਨੇ ਪੂਰੇ ਸ਼ਹਿਰ ਦਾ ਧਿਆਨ ਆਪਣੇ ਵੱਲ ਖਿੱਚਿਆ।ਧੰਨਵਾਦੀ ਰੋਡ ਸ਼ੋਅ ਗੁਰੂਕੁਲ ਰੋਡ ਤੋਂ ਸ਼ੁਰੂ ਹੋ ਕੇ ਪਰਸਰਾਮ ਨਗਰ ਓਵਰਬ੍ਰਿਜ, ਰੇਲਵੇ ਰੋਡ, ਰੇਲਵੇ ਸਟੇਸ਼ਨ, ਪੋਸਟ ਆਫਿਸ ਬਾਜ਼ਾਰ, ਧੋਬੀ ਬਾਜ਼ਾਰ, ਫਾਇਰ ਬ੍ਰਿਗੇਡ ਚੌਕ, ਮਾਲ ਰੋਡ, ਗੋਲ ਡਿਗੀ ਅਤੇ ਅਮਰੀਕ ਸਿੰਘ ਰੋਡ ਤੋਂ ਹੁੰਦਾ ਹੋਇਆ ਤਿੰਨ ਕੋਨੀ ਨੇੜੇ ਮਾਨ ਪੈਟਰੋਲ ਪੰਪ ‘ਤੇ ਸਮਾਪਤ ਹੋਇਆ।ਰੋਡ ਸ਼ੋਅ ਦੌਰਾਨ ਸਾਬਕਾ ਸੀਨੀਅਰ ਡਿਪਟੀ ਮੇਅਰ ਸ੍ਰੀ ਸ਼ਾਮ ਲਾਲ ਜੈਨ, ਸਾਰੇ ਜੇਤੂ ਕੌਂਸਲਰ, ਚੇਅਰਮੈਨ ਸ੍ਰੀ ਨਵਦੀਪ ਸਿੰਘ ਜੀਦਾ, ਸ੍ਰੀ ਬਲਜੀਤ ਸਿੰਘ ਬੱਲੀ, ਸ੍ਰੀ ਰਾਕੇਸ਼ ਪੁਰੀ ਅਤੇ ਸ੍ਰੀ ਅਮਰਦੀਪ ਸਿੰਘ ਰਾਜਨ ਸਮੇਤ ਵੱਡੀ ਗਿਣਤੀ ਵਿੱਚ ਪਾਰਟੀ ਅਹੁਦੇਦਾਰ ਅਤੇ ਸਮਰਥਕ ਮੌਜੂਦ ਸਨ।ਮਹਿਤਾ ਪਿਤਾ-ਪੁੱਤਰ ਦਾ ਆਮ ਜਨਤਾ, ਵਪਾਰੀਆਂ ਅਤੇ ਵੱਖ-ਵੱਖ ਸਮਾਜਿਕ ਸੰਗਠਨਾਂ ਵੱਲੋਂ ਨਿੱਘਾ ਸਵਾਗਤ ਕੀਤਾ ਗਿਆ। ਵੱਖ-ਵੱਖ ਥਾਵਾਂ ‘ਤੇ ਫੁੱਲਾਂ ਦੀ ਵਰਖਾ ਕੀਤੀ ਗਈ ਅਤੇ ਸਮਰਥਕਾਂ ਨੇ ਦੋਵਾਂ ਆਗੂਆਂ ਦਾ ਫੁੱਲਾਂ ਅਤੇ ਨੋਟਾਂ ਦੇ ਹਾਰ ਪਹਿਨਾ ਕੇ ਸਵਾਗਤ ਕੀਤਾ। ਪੈਟਰੋਲੀਅਮ ਡੀਲਰਜ਼ ਐਸੋਸੀਏਸ਼ਨ ਵੱਲੋਂ ਤਿੰਨ ਕੋਨੀ ‘ਤੇ ਸਥਿਤ ਮਾਨ ਪੈਟਰੋਲ ਪੰਪ ਨੇੜੇ ਇੱਕ ਵਿਸ਼ੇਸ਼ ਸਵਾਗਤ ਸਮਾਰੋਹ ਦਾ ਆਯੋਜਨ ਕੀਤਾ ਗਿਆ, ਜਿੱਥੇ ਦੋਵਾਂ ਆਗੂਆਂ ਨੂੰ ਸਨਮਾਨਿਤ ਕੀਤਾ ਗਿਆ।

ਇਹ ਵੀ ਪੜ੍ਹੋ  Punjab Hockey Asian Champions Trophy ਦੀ ਮੇਜ਼ਬਾਨੀ ਲਈ ਪੂਰੀ ਤਰ੍ਹਾਂ ਤਿਆਰ;CM Bhagwant Singh Mann ਵੱਲੋਂ ਤਿਆਰੀਆਂ ਦਾ ਜਾਇਜ਼ਾ, ਸਤੰਬਰ ਤੋਂ ਪਹਿਲਾਂ ਸਾਰੇ ਕੰਮ ਮੁਕੰਮਲ ਕਰਨ ਦੇ ਨਿਰਦੇਸ਼

👉ਇਹ ਜਿੱਤ ਹੈ ਬਠਿੰਡਾ ਦੇ ਲੋਕਾਂ ਦੀ ਜਿੱਤ: ਅਮਰਜੀਤ ਮਹਿਤਾ
ਸੰਬੋਧਨ ਕਰਦਿਆਂ ਸ੍ਰੀ ਅਮਰਜੀਤ ਮਹਿਤਾ ਨੇ ਕਿਹਾ ਕਿ ਨਗਰ ਨਿਗਮ ਚੋਣਾਂ ਵਿੱਚ ਇਹ ਸ਼ਾਨਦਾਰ ਸਫਲਤਾ ਸਿਰਫ਼ ਆਮ ਆਦਮੀ ਪਾਰਟੀ ਦੀ ਹੀ ਨਹੀਂ, ਸਗੋਂ ਬਠਿੰਡਾ ਦੇ ਜਾਗਰੂਕ ਲੋਕਾਂ ਦੀ ਜਿੱਤ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੇ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਅਤੇ ਸ਼ਹਿਰ ਦੇ ਵਿਕਾਸ ਕਾਰਜਾਂ ਵਿੱਚ ਵਿਸ਼ਵਾਸ ਪ੍ਰਗਟ ਕੀਤਾ ਹੈ।ਉਨ੍ਹਾਂ ਕਿਹਾ ਕਿ ਵਿਕਾਸ, ਪਾਰਦਰਸ਼ਤਾ ਅਤੇ ਜਨਤਕ ਸੇਵਾ ਦੇ ਹੱਕ ਵਿੱਚ ਵੋਟ ਪਾ ਕੇ, ਜਨਤਾ ਨੇ ਇੱਕ ਸਪੱਸ਼ਟ ਸੰਦੇਸ਼ ਦਿੱਤਾ ਹੈ ਕਿ ਉਹ ਬਠਿੰਡਾ ਨੂੰ ਤਰੱਕੀ ਦੀਆਂ ਨਵੀਆਂ ਉਚਾਈਆਂ ‘ਤੇ ਪਹੁੰਚਦੇ ਦੇਖਣਾ ਚਾਹੁੰਦੇ ਹਨ।

👉ਇੱਕ ਸਾਲ ਦੇ ਕਾਰਜਕਾਲ ‘ਤੇ ਜਨਤਕ ਪ੍ਰਵਾਨਗੀ ਦੀ ਮੋਹਰ: ਪਦਮਜੀਤ ਸਿੰਘ ਮਹਿਤਾ
ਆਪਣੇ ਸੰਬੋਧਨ ਵਿੱਚ, ਸਾਬਕਾ ਮੇਅਰ ਸ੍ਰੀ ਪਦਮਜੀਤ ਸਿੰਘ ਮਹਿਤਾ ਨੇ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਪਾਰਟੀ ਲੀਡਰਸ਼ਿਪ ਨੇ ਇੱਕ ਨੌਜਵਾਨ ਲੀਡਰਸ਼ਿਪ ਵਿੱਚ ਵਿਸ਼ਵਾਸ ਜਤਾਇਆ ਹੈ ਅਤੇ ਬਠਿੰਡਾ ਦੇ ਲੋਕਾਂ ਨੇ ਉਨ੍ਹਾਂ ਦੇ ਇੱਕ ਸਾਲ ਦੇ ਕਾਰਜਕਾਲ ਨੂੰ ਸੁਨਹਿਰੀ ਮੰਨਦੇ ਹੋਏ ਪਾਰਟੀ ਉਮੀਦਵਾਰਾਂ ਨੂੰ ਭਾਰੀ ਜਿੱਤ ਨਾਲ ਚੁਣਿਆ ਹੈ।ਉਨ੍ਹਾਂ ਕਿਹਾ ਕਿ ਨਗਰ ਨਿਗਮ ਚੋਣਾਂ ਜਿੱਤਣ ਵਾਲੇ ਸਾਰੇ 50 ਕੌਂਸਲਰ ਵਧਾਈ ਦੇ ਹੱਕਦਾਰ ਹਨ। ਜਿਨ੍ਹਾਂ ਨੇ ਵਿਕਾਸ ਦਾ ਸੁਨੇਹਾ ਜਨਤਾ ਤੱਕ ਪਹੁੰਚਾਉਣ ਲਈ ਦਿਨ-ਰਾਤ ਮਿਹਨਤ ਕਰਕੇ ਸ਼ਾਨਦਾਰ ਜਿੱਤ ਪ੍ਰਾਪਤ ਕੀਤੀ। ਸ੍ਰੀ ਪਦਮਜੀਤ ਸਿੰਘ ਮਹਿਤਾ ਨੇ ਕਿਹਾ ਕਿ ਉਨ੍ਹਾਂ ਦੀ ਪੂਰੀ ਟੀਮ ਹੁਣ ਬਠਿੰਡਾ ਨੂੰ ਇੱਕ ਆਧੁਨਿਕ, ਸਾਫ਼-ਸੁਥਰਾ ਅਤੇ ਸੁਸੱਜਿਤ ਸ਼ਹਿਰ ਬਣਾਉਣ ਲਈ ਅਣਥੱਕ ਮਿਹਨਤ ਕਰੇਗੀ।ਉਨ੍ਹਾਂ ਭਰੋਸਾ ਦਿੱਤਾ ਕਿ ਸ਼ਹਿਰ ਦੇ ਵਿਕਾਸ, ਬੁਨਿਆਦੀ ਢਾਂਚੇ ਦੇ ਵਿਸਥਾਰ ਅਤੇ ਬਿਹਤਰ ਨਾਗਰਿਕ ਸਹੂਲਤਾਂ ਨੂੰ ਪੂਰੀ ਵਚਨਬੱਧਤਾ ਨਾਲ ਅੱਗੇ ਵਧਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਟੀਚਾ ਇੱਕ ਅਜਿਹਾ ਬਠਿੰਡਾ ਬਣਾਉਣਾ ਹੈ, ਜਿੱਥੇ ਨਾਗਰਿਕਾਂ ਨੂੰ ਬਿਹਤਰ ਸਹੂਲਤਾਂ ਦੀ ਪਹੁੰਚ ਹੋਵੇ ਅਤੇ ਉਹ ਸੁਰੱਖਿਅਤ ਤੇ ਆਰਾਮਦਾਇਕ ਵਾਤਾਵਰਣ ਵਿੱਚ ਰਹਿ ਸਕਣ।ਨਗਰ ਨਿਗਮ ਚੋਣਾਂ ਵਿੱਚ ਮਿਲੀ ਭਾਰੀ ਸਫਲਤਾ ਅਤੇ ਉਸ ਤੋਂ ਬਾਅਦ ਹੋਏ ਵਿਸ਼ਾਲ ਧੰਨਵਾਦੀ ਰੋਡ ਸ਼ੋਅ ਨੇ ਸਾਬਤ ਕਰ ਦਿੱਤਾ ਕਿ ਮਹਿਤਾ ਪਿਤਾ-ਪੁੱਤਰ ਦੀ ਜੋੜੀ ਨੇ ਆਪਣੀ ਕਾਰਜਸ਼ੀਲਤਾ ਨਾਲ ਬਠਿੰਡਾ ਵਾਸੀਆਂ ਦੇ ਦਿਲਾਂ ਵਿੱਚ ਇੱਕ ਮਜ਼ਬੂਤ ਜਗ੍ਹਾ ਸਥਾਪਿਤ ਕੀਤੀ ਹੈ। ਅੱਜ, ਰੋਡ ਸ਼ੋਅ ਦੌਰਾਨ ਮਹਿਤਾ ਪਿਤਾ-ਪੁੱਤਰ ਦਾ ਵੱਖ-ਵੱਖ ਥਾਵਾਂ ‘ਤੇ ਸ਼ਾਨਦਾਰ ਅਤੇ ਇਤਿਹਾਸਕ ਸਵਾਗਤ ਕੀਤਾ ਗਿਆ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Punjab Hockey Asian Champions Trophy ਦੀ ਮੇਜ਼ਬਾਨੀ ਲਈ ਪੂਰੀ ਤਰ੍ਹਾਂ ਤਿਆਰ;CM Bhagwant Singh Mann ਵੱਲੋਂ ਤਿਆਰੀਆਂ ਦਾ ਜਾਇਜ਼ਾ, ਸਤੰਬਰ ਤੋਂ ਪਹਿਲਾਂ ਸਾਰੇ ਕੰਮ ਮੁਕੰਮਲ ਕਰਨ ਦੇ ਨਿਰਦੇਸ਼

0

👉ਹਮੇਸ਼ਾ ਹਾਕੀ ਦੀ ਨਰਸਰੀ ਰਿਹਾ ਪੰਜਾਬ, ਇਸ ਅੰਤਰਰਾਸ਼ਟਰੀ ਟੂਰਨਾਮੈਂਟ ਦੀ ਮੇਜ਼ਬਾਨੀ ਨੌਜਵਾਨਾਂ ਨੂੰ ਖੇਡਾਂ ਨਾਲ ਜੁੜਨ ਲਈ ਪ੍ਰੇਰਿਤ ਕਰੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
👉ਇਤਿਹਾਸ ‘ਚ ਪਹਿਲੀ ਵਾਰ ਪੰਜਾਬ ਨੂੰ ਇੰਨੇ ਵੱਡੇ ਅੰਤਰਰਾਸ਼ਟਰੀ ਹਾਕੀ ਟੂਰਨਾਮੈਂਟ ਦੀ ਮੇਜ਼ਬਾਨੀ ਕਰਨ ਦਾ ਮੌਕਾ ਮਿਲਿਆ; ਪੰਜਾਬ ਦੇ ਸੁਪਨੇ ਸਾਕਾਰ ਹੋ ਰਹੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
Punjab News:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਪੰਜਾਬ ਇਸ ਸਾਲ ਦੇ ਅੰਤ ਵਿੱਚ ਵੱਕਾਰੀ ਹਾਕੀ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਲਈ ਪੂਰੀ ਤਰ੍ਹਾਂ ਤਿਆਰ ਹੈ। ਮੁੱਖ ਮੰਤਰੀ ਨੇ ਮੈਗਾ ਅੰਤਰਰਾਸ਼ਟਰੀ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਅਤੇ ਅਧਿਕਾਰੀਆਂ ਨੂੰ ਨਿਰਧਾਰਤ ਸਮੇਂ ਤੋਂ ਪਹਿਲਾਂ ਇਸ ਸਬੰਧੀ ਸੁਚਾਰੂ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਧਿਕਾਰੀਆਂ ਨੂੰ ਸਤੰਬਰ ਤੋਂ ਪਹਿਲਾਂ ਬੁਨਿਆਦੀ ਢਾਂਚਾ ਦੇ ਸਮੁੱਚੇ ਕਾਰਜਾਂ ਸਮੇਤ ਹੋਰ ਸਾਰੇ ਕੰਮ ਪੂਰੇ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਨੇ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਇਸ ਟੂਰਨਾਮੈਂਟ ਦੀ ਸਫਲਤਾ ਨੂੰ ਯਕੀਨੀ ਬਣਾਉਣ ਵਿੱਚ ਕੋਈ ਕਸਰ ਬਾਕੀ ਨਾ ਰਹੇ।ਮੁੱਖ ਮੰਤਰੀ ਨੇ ਨਿਰਦੇਸ਼ ਦਿੱਤੇ ਕਿ ਮਾਹਿਰਾਂ, ਖਿਡਾਰੀਆਂ ਅਤੇ ਹੋਰ ਭਾਈਵਾਲਾਂ ਦੀ ਸ਼ਮੂਲੀਅਤ ਵਾਲੀ ਇੱਕ ਪ੍ਰਬੰਧਕੀ ਕਮੇਟੀ ਬਣਾਈ ਜਾਵੇ, ਜੋ ਸਾਰੇ ਪ੍ਰਬੰਧਾਂ ਨੂੰ ਸਮੇਂ ਸਿਰ ਪੂਰਾ ਕਰਨਾ ਯਕੀਨੀ ਬਣਾਏਗੀ। ਉਨ੍ਹਾਂ ਨੇ ਜਲੰਧਰ ਅਤੇ ਮੋਹਾਲੀ ਵਿਖੇ ਚੱਲ ਰਹੇ ਕੰਮਾਂ ਦੀ ਪ੍ਰਗਤੀ ਦੀ ਨਿਯਮਤ ਤੌਰ ‘ਤੇ ਨਿਗਰਾਨੀ ਕਰਨ ਲਈ ਸੀਨੀਅਰ ਅਧਿਕਾਰੀਆਂ ਦੀ ਇੱਕ ਉੱਚ-ਤਾਕਤੀ ਕਮੇਟੀ ਦੇ ਗਠਨ ਨੂੰ ਵੀ ਪ੍ਰਵਾਨਗੀ ਦਿੱਤੀ ਹੈ।

ਇਹ ਵੀ ਪੜ੍ਹੋ  Chandigarh News: CM Bhagwant Mann ਦਾ ਇਤਿਹਾਸਕ ਐਲਾਨ, ਠੇਕੇਦਾਰੀ ਸਿਸਟਮ ਹੋਵੇਗਾ ਖਤਮ

ਵਿਸ਼ਵ ਪੱਧਰੀ ਸਹੂਲਤਾਂ ਦੀ ਮਹੱਤਤਾ ‘ਤੇ ਜ਼ੋਰ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਸਾਰੇ ਪ੍ਰਬੰਧਾਂ ਨੂੰ ਸਮਾਂਬੱਧ ਢੰਗ ਨਾਲ ਲਾਗੂ ਕਰਨ ਲਈ ਮਾਹਿਰਾਂ, ਖਿਡਾਰੀਆਂ ਅਤੇ ਹੋਰਨਾਂ ਭਾਈਵਾਲਾਂ ਦੀ ਪ੍ਰਬੰਧਕੀ ਕਮੇਟੀ ਬਣਾਈ ਜਾਵੇ। ਇਸ ਵੱਕਾਰੀ ਟੂਰਨਾਮੈਂਟ ਨਾਲ ਸਬੰਧਤ ਹਰ ਕੰਮ ਸਤੰਬਰ ਤੋਂ ਪਹਿਲਾਂ ਪੂਰਾ ਹੋਣਾ ਯਕੀਨੀ ਬਣਾਇਆ ਜਾਵੇ ਤਾਂ ਜੋ ਇਸ ਸਮਾਗਮ ਦੀ ਸ਼ਾਨਦਾਰ ਸਫ਼ਲਤਾ ਵਿੱਚ ਕੋਈ ਕਸਰ ਨਾ ਬਾਕੀ ਨਾ ਰਹੇ।”ਬੁਨਿਆਦੀ ਢਾਂਚੇ ਦੀਆਂ ਲੋੜਾਂ ਦੀ ਸਮੀਖਿਆ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨਿਰਦੇਸ਼ ਦਿੱਤੇ ਕਿ ਜਲੰਧਰ ਅਤੇ ਮੋਹਾਲੀ ਦੇ ਸਟੇਡੀਅਮਾਂ ਨੂੰ ਅੰਤਰਰਾਸ਼ਟਰੀ ਮਾਪਦੰਡਾਂ ਅਨੁਸਾਰ ਨਵੀਨਤਮ ਸਹੂਲਤਾਂ ਨਾਲ ਅਪਗ੍ਰੇਡ ਕੀਤਾ ਜਾਵੇ। ਭਾਰਤੀ ਹਾਕੀ ਫੈਡਰੇਸ਼ਨ ਨੂੰ ਪੂਰਾ ਸਮਰਥਨ ਦੇਣ ਦਾ ਭਰੋਸਾ ਦਿੰਦਿਆਂ ਉਨ੍ਹਾਂ ਕਿਹਾ ਕਿ ਸੂਬੇ ਦੇ ਇਤਿਹਾਸ ਵਿੱਚ ਇਸ ਪੱਧਰ ਦੇ ਪਲੇਠੇ ਟੂਰਨਾਮੈਂਟ ਦੇ ਸਫ਼ਲ ਆਯੋਜਨ ਨੂੰ ਯਕੀਨੀ ਬਣਾਉਣ ਲਈ ਪੰਜਾਬ ਸਰਕਾਰ ਪੂਰੀ ਤਰ੍ਹਾਂ ਵਚਨਬੱਧ ਹੈ।ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਦੀ ਧਰਤੀ ‘ਤੇ ਹਾਕੀ ਦੇ ਖਿਡਾਰੀ ਪੈਦਾ ਹੁੰਦੇ ਰਹੇ ਹਨ ਹੈ ਅਤੇ ਸਾਡੀ ਧਰਤੀ ‘ਤੇ ਅਜਿਹੇ ਕੌਮਾਂਤਰੀ ਟੂਰਨਾਮੈਂਟ ਦੀ ਮੇਜ਼ਬਾਨੀ ਸਾਡੇ ਨੌਜਵਾਨਾਂ ਨੂੰ ਖੇਡਾਂ ਨਾਲ ਜੁੜਨ ਲਈ ਹੋਰ ਪ੍ਰੇਰਿਤ ਕਰੇਗੀ।ਸਮਾਗਮ ਪ੍ਰਤੀ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਚੈਂਪੀਅਨਸ਼ਿਪ ਦੇ ਸੁਚਾਰੂ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਲਈ ਸੁਰੱਖਿਆ, ਲੌਜਿਸਟਿਕਸ ਅਤੇ ਖਿਡਾਰੀਆਂ ਦੀਆਂ ਸਹੂਲਤਾਂ ਨਾਲ ਸਬੰਧਤ ਸਾਰੇ ਲੋੜੀਂਦੇ ਪ੍ਰਬੰਧ ਕੀਤੇ ਜਾਣਗੇ।ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਇਸ ਵਿਸ਼ਵ ਪੱਧਰੀ ਮੁਕਾਬਲੇ ਵਿੱਚ ਭਾਗ ਲੈਣ ਵਾਲੇ ਖਿਡਾਰੀਆਂ ਨੂੰ ਸੁਰੱਖਿਆ ਅਤੇ ਹਰ ਸੰਭਵ ਸਹੂਲਤ ਮੁਹੱਈਆ ਕਰਵਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

ਇਹ ਵੀ ਪੜ੍ਹੋ  Chandigarh News: ਪੰਜਾਬ ਵਿੱਚ ਹੱਡੀਆਂ ਅਤੇ ਜੋੜਾਂ ਸਬੰਧੀ ਇਲਾਜ ਦੀ ਮੰਗ ਵਧੀ, ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਆਰਥੋਪੀਡਿਕ ਇਲਾਜਾਂ ‘ਤੇ 84 ਕਰੋੜ ਰੁਪਏ ਤੋਂ ਵੱਧ ਖ਼ਰਚ

ਉਨ੍ਹਾਂ ਅੱਗੇ ਕਿਹਾ, ” ਏਸ਼ੀਅਨ ਚੈਂਪੀਅਨਜ਼ ਟਰਾਫ਼ੀ ਵਿੱਚ ਵਧੀਆ ਪ੍ਰਦਸ਼ਨ ਕਰਨ ਵਾਲੀਆਂ ਹਾਕੀ ਦੀਆਂ 6 ਟੀਮਾਂ ਹਿੱਸਾ ਲੈਣਗੀਆਂ। ਪਹਿਲੀ ਵਾਰ ਪੰਜਾਬ ਨੂੰ ਇਸ ਕੌਮਾਂਤਰੀ ਟੂਰਨਾਮੈਂਟ ਦੀ ਮੇਜ਼ਬਾਨੀ ਕਰਨ ਦਾ ਮੌਕਾ ਮਿਲਿਆ ਹੈ, ਜੋ ਕਿ ਖੇਡਾਂ ਦੇ ਖੇਤਰ ਵਿੱਚ ਇੱਕ ਵੱਡੀ ਪ੍ਰਾਪਤੀ ਹੈ।”ਇਸ ਸਮਾਗਮ ਨੂੰ ਪੰਜਾਬ ਲਈ ਇਤਿਹਾਸਕ ਪਲ ਦੱਸਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਮਾਣ ਵਾਲੀ ਗੱਲ ਹੈ ਕਿ ਇਸ ਚੈਂਪੀਅਨਸ਼ਿਪ ਦੀ ਮੇਜ਼ਬਾਨੀ ਲਈ ਸਾਡੇ ਸੂਬੇ ਨੂੰ ਚੁਣਿਆ ਗਿਆ, ਜਿਸ ਨਾਲ ਪੰਜਾਬ ਭਰ ਵਿੱਚ ਹਾਕੀ ਅਤੇ ਖੇਡ ਸੱਭਿਆਚਾਰ ਨੂੰ ਭਰਪੂਰ ਹੁਲਾਰਾ ਮਿਲੇਗਾ। ਉਨ੍ਹਾਂ ਕਿਹਾ, “ਇਹ ਬਹੁਤ ਖ਼ੁਸ਼ੀ ਅਤੇ ਸੰਤੁਸ਼ਟੀ ਦੀ ਗੱਲ ਹੈ ਕਿ ਪੰਜਾਬ ਇਸ ਵਿਆਪਕ ਕੌਮਾਂਤਰੀ ਖੇਡ ਸਮਾਗਮ ਦੀ ਮੇਜ਼ਬਾਨੀ ਕਰੇਗਾ। ਇਹ ਸੂਬੇ ਵਿੱਚ ਖੇਡਾਂ ਦੀ ਪੁਰਾਣੀ ਸ਼ਾਨ ਨੂੰ ਬਹਾਲ ਕਰਨ ਵਿੱਚ ਬਹੁਤ ਸਹਾਈ ਹੋਵੇਗਾ।”ਭਾਰਤੀ ਹਾਕੀ ਵਿੱਚ ਪੰਜਾਬ ਦੇ ਵਡਮੁੱਲੇ ਯੋਗਦਾਨ ਨੂੰ ਉਜਾਗਰ ਕਰਦਿਆਂ ਉਨ੍ਹਾਂ ਅੱਗੇ ਕਿਹਾ, “ਦਹਾਕਿਆਂ ਤੋਂ ਹਾਕੀ ਵਿੱਚ ਪੰਜਾਬੀ ਦੀ ਮਜ਼ਬੂਤ ਨੁਮਾਇੰਦਗੀ ਦੇ ਬਾਵਜੂਦ, ਪੰਜਾਬ ਨੇ ਹੁਣ ਤੱਕ ਕਦੇ ਵੀ ਕਿਸੇ ਵੱਡੇ ਕੌਮਾਂਤਰੀ ਹਾਕੀ ਟੂਰਨਾਮੈਂਟ ਦੀ ਮੇਜ਼ਬਾਨੀ ਨਹੀਂ ਕੀਤੀ। ਇਸ ਚੈਂਪੀਅਨਸ਼ਿਪ ਦਾ ਸੂਬੇ ਵਿੱਚ ਹੋਣਾ ਇੱਕ ਵੱਡਾ ਸੁਪਨਾ ਸਾਕਾਰ ਹੋਣ ਵਾਂਗ ਹੈ।”ਮੀਟਿੰਗ ਦੌਰਾਨ ਮੁੱਖ ਸਕੱਤਰ ਕੇ.ਏ.ਪੀ. ਸਿਨਹਾ, ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਡਾ. ਰਵੀ ਭਗਤ, ਪੰਜਾਬ ਹਾਕੀ ਦੇ ਪ੍ਰਧਾਨ ਨਿਤਿਨ ਕੋਹਲੀ ਅਤੇ ਹੋਰ ਸੀਨੀਅਰ ਅਧਿਕਾਰੀ ਵੀ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

विलुप्त होती सांझी कला को मिलेगा नया जीवन

0

👉 महिलाओं को मिलेगा निःशुल्क प्रशिक्षण, सांस्कृतिक विरासत से जोड़ने की है अनूठी पहल

Haryana News : हरियाणा की समृद्ध सांस्कृतिक धरोहर एवं पारंपरिक लोक कला ‘सांझी’ के संरक्षण और पुनर्जीवन के उद्देश्य से कला एवं सांस्कृतिक कार्य विभाग द्वारा विशेष अभियान चलाया जा रहा है। इस अभियान के तहत मंडल स्तर पर तीन दिवसीय कार्यशालाओं का आयोजन किया जा रहा है, जिससे इस प्राचीन लोक कला को संरक्षित करने के साथ-साथ युवा पीढ़ी को अपनी सांस्कृतिक विरासत से जोड़ने का प्रयास किया जा रहा है।विभाग के आयुक्त एवं सचिव डॉ. अमित कुमार अग्रवाल तथा महानिदेशक श्री के.एम. पांडुरंग के मार्गदर्शन में प्रदेश के विभिन्न मंडलों में सांझी 2 से 4 जून तक कार्यशालाएं आयोजित की जाएंगी। कार्यशालाओं में महिलाएं भाग लेकर सांझी कला के विभिन्न स्वरूपों को सीखेंगी तथा अपनी रचनात्मक प्रतिभा का प्रदर्शन करते हुए सांझी का निर्माण करेंगी।

इसे भी पढ़ें 👉धर्म व राष्ट्र की रक्षा के लिए सिख समाज की कुर्बानियों पर पूरे देश को है गर्व- मुख्यमंत्री नायब सिंह सैनी

एक सरकारी प्रवक्ता ने बताया कि सांझी केवल एक कला नहीं, बल्कि हरियाणा प्रदेश की लोक संस्कृति और ग्रामीण जीवन की जीवंत अभिव्यक्ति है। इस कला के माध्यम से युवा पीढ़ी अपनी जड़ों से जुड़ी रह सकेगी। शहरीकरण और आधुनिक जीवनशैली के कारण युवा पीढ़ी इस पारंपरिक कला से दूर होती जा रही है। जिसके कारण विभाग मंडल स्तर पर महिलाओं और युवाओं को इस कला के प्रति जागरूक करने के लिए कार्यशाला आयोजित कर रहा है। इस निशुल्क कार्यशाला में सांझी सीखने की इच्छुक महिलाएं सांझी बनाने की कला के गुर सीख सकती हैं।उन्होंने महिलाओं से अपील की कि वे इस कार्यशाला में बढ़-चढ़कर भाग लें और हरियाणा की समृद्ध सांस्कृतिक विरासत को आगे बढ़ाने में अपना योगदान दें। विभाग द्वारा प्रतिभागियों को आवश्यक मार्गदर्शन एवं प्रशिक्षण उपलब्ध कराया जाएगा ताकि वे इस लोक कला को सीखकर आने वाली पीढ़ियों तक पहुंचा सकें।

👉नवीनतम समाचार पढ़ने के लिए नीचे दिए गए लिंक पर क्लिक करें।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎️समाचार और विज्ञापनों के लिए, हमारे व्हाट्सएप नंबर +91 98786-15057 पर संपर्क करें

धर्म व राष्ट्र की रक्षा के लिए सिख समाज की कुर्बानियों पर पूरे देश को है गर्व- मुख्यमंत्री नायब सिंह सैनी

0

👉प्रधानमंत्री श्री नरेंद्र मोदी के नेतृत्व में सिख गुरुओं की धरोहर और यादों को सहेजने के लिए किए जा रहे हैं ऐतिहासिक कार्य

👉प्रदेश सरकार ने यमुनानगर मेडिकल कॉलेज और अंबाला पॉलिटेक्निक का नाम श्री गुरु तेग बहादुर जी के नाम पर है रखा

👉तीर्थ यात्रियों के लिए ‘स्वर्ण जयंती गुरु दर्शन यात्रा योजना’ के तहत वित्तीय सहायता और विशेष ट्रेनें की गईं शुरू

Chandigarh News : हरियाणा के मुख्यमंत्री श्री नायब सिंह सैनी ने सिख समाज की अटूट वीरता और देश के प्रति उनके सर्वोच्च बलिदान की सराहना करते हुए कहा कि सिख एक बहादुर कौम है, जिसने धर्म की रक्षा के लिए सिर तो कटा दिए, लेकिन कभी झुके नहीं। उनकी इस महान विरासत, कुर्बानियों और वीरता पर आज हर भारतवासी गर्व महसूस करता है। मुख्यमंत्री शनिवार को हरियाणा निवास, चंडीगढ़ में सिख संगत द्वारा आयोजित उनके (मुख्यमंत्री) धन्यवाद कार्यक्रम को संबोधित कर रहे थे। इस मौके पर सिख संगत ने मुख्यमंत्री को कृपाण व सरोपा भी भेंट कर सम्मानित किया। इस दौरान मुख्यमंत्री श्री नायब सिंह सैनी ने कहा कि प्रथम पातशाह श्री गुरु नानक देव जी से लेकर श्री दशम पातशाह श्री गुरु गोबिंद सिंह जी तक, सभी गुरुओं ने हमें सेवा, समानता और साहस का मार्ग दिखाया है। हिंद की चादर श्री गुरु तेग बहादुर जी और चारों साहिबजादों का बलिदान भारत को बचाने की इसी महान गुरु परंपरा का हिस्सा है।

👉मोदी सरकार के नेतृत्व में धार्मिक व सांस्कृतिक धरोहरों का किया गया है संरक्षण

मुख्यमंत्री ने कहा कि प्रधानमंत्री श्री नरेंद्र मोदी के कुशल नेतृत्व में देश के भीतर धार्मिक और सांस्कृतिक धरोहरों के संरक्षण के लिए अभूतपूर्व कार्य हो रहे हैं। भारत सरकार के पर्यटन मंत्रालय ने ‘स्वदेश दर्शन योजना’ के तहत श्री आनंदपुर साहिब-श्री फतेहगढ़ साहिब-श्री चमकौर साहिब-फिरोजपुर-अमृतसर-खटकड़ कलां-कलानौर-पटियाला विरासत सर्किट के विकास को हरी झंडी दी है। इसके अलावा, डेरा बाबा नानक से श्री करतारपुर साहिब गलियारे का उद्घाटन और अमृतसर से श्री नांदेड़ साहिब तक विशेष हवाई सेवा की शुरुआत भी केंद्र सरकार के ऐतिहासिक कदमों में शामिल है। साहिबजादों की शहादत को नमन करते हुए हर वर्ष 26 दिसंबर को पूरे देश में अत्यंत श्रद्धा के साथ ‘वीर बाल दिवस’ मनाया जाता है।

👉हरियाणा में गुरुओं के नाम पर शैक्षणिक संस्थान और बुनियादी ढांचे का किया जा रहा है विकास

मुख्यमंत्री श्री नायब सिंह सैनी ने कहा कि प्रदेश सरकार सिख समाज के प्रति अटूट प्रतिबद्धता है। इसी को ध्यान में रखते हुए यमुनानगर में बनने वाले मेडिकल कॉलेज का नाम ‘हिन्द की चादर’ श्री गुरु तेग बहादुर जी के नाम पर, गवर्नमेंट पॉलिटेक्निक कॉलेज अंबाला का नाम श्री गुरु तेग बहादुर जी के नाम पर और टोहाना-जींद-धमतान साहिब रोड का नाम ‘श्री गुरु तेग बहादुर मार्ग’ रखा गया है। असंध के कॉलेज का नाम सरबंसदानी श्री गुरु गोबिन्द सिंह जी के छोटे साहिबजादे बाबा फतेह सिंह जी के नाम पर और लखनौर साहिब में माता गुजर कौर के नाम से वी.एल.डी.ए. कॉलेज स्थापित किया गया है। उन्होंने कहा कि यमुनानगर के कलेसर में श्री गुरु तेग बहादुर जी के नाम पर वन और यादगारी गेट का निर्माण किया गया है। साथ ही, यमुनानगर के लौहगढ़ में बाबा बंदा सिंह बहादुर स्मारक का शिलान्यास किया गया है।

👉’स्वर्ण जयंती गुरु दर्शन यात्रा योजना’ से तीर्थयात्रियों को मिली है बड़ी राहत

मुख्यमंत्री ने बताया कि प्रदेश के श्रद्धालुओं की गहरी आस्था को देखते हुए हरियाणा सरकार ने ‘स्वर्ण जयंती गुरु दर्शन यात्रा योजना’ की शुरुआत की है। इस योजना के तहत श्री हजूर साहिब (नांदेड़), श्री ननकाना साहिब, श्री हेमकुण्ड साहिब और श्री पटना साहिब जाने वाले तीर्थयात्रियों को सरकार द्वारा वित्तीय सहायता प्रदान की जा रही है। इसी कड़ी में कुरुक्षेत्र तथा सिरसा से श्री हजूर साहिब, नांदेड़ के लिए दो विशेष ट्रेनें भी रवाना की गई हैं। उन्होंने कहा कि हरियाणा सरकार गुरु साहिबानों के महान सिद्धांतों, आदर्शों और शिक्षाओं को जन-जन तक पहुंचाने तथा उनके दिखाए मार्ग पर चलते हुए समाज की सेवा करने के लिए निरंतर काम करती रहेगी।

👉इस अवसर पर संत बाबा जसदीप सिंह, पूर्व शिक्षा मंत्री श्री कंवर पाल, मुख्यमंत्री के ओएसडी श्री बी बी भारती, श्री राजेश सपरा, श्री राम निवास गर्ग, सरदार गुरुदेव सैनी, सरदार बलजीत सिंह, एडवोकेट हरप्रीत सिंह व अन्य गणनान्य लोग मौजूद रहे।

👉नवीनतम समाचार पढ़ने के लिए नीचे दिए गए लिंक पर क्लिक करें।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎️समाचार और विज्ञापनों के लिए, हमारे व्हाट्सएप नंबर +91 98786-15057 पर संपर्क करें