Wednesday, May 13, 2026
Home Blog Page 310

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸ਼ਾਕੇ ਦੀ 350 ਸਾਲਾ ਸ਼ਤਾਬਦੀ ਮੌਕੇ ਵਿਸ਼ੇਸ਼:ਅਦੁੱਤੀ ਤੇ ਬੇਮਿਸਾਲ ਸ਼ਹਾਦਤ

0

ਐਡਵੋਕੇਟ ਹਰਜਿੰਦਰ ਸਿੰਘ ਧਾਮੀ,
ਪ੍ਰਧਾਨ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ।
Shri Amritsar Sahib:ਦੁਨੀਆ ਦੇ ਧਰਮ ਇਤਿਹਾਸ ਅੰਦਰ ਅਜਿਹੀ ਮਿਸਾਲ ਕਿਦਰੇ ਨਹੀਂ ਮਿਲਦੀ ਜਦੋਂ ਕਿਸੇ ਧਰਮ ਗੁਰੂ ਨੇ ਆਪਣੇ ਲਈ ਨਹੀਂ ਸਗੋਂ ਦੂਜੇ ਧਰਮ ਦੇ ਲੋਕਾਂ ਦੀ ਧਾਰਮਿਕ ਅਜਾਦੀ ਲਈ ਆਪਣੀ ਕੁਰਬਾਨੀ ਦਿੱਤੀ ਹੋਵੇ। ਅੱਜ ਜਦੋਂ ਖਾਲਸਾ ਪੰਥ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਅਤੇ ਉਨ੍ਹਾਂ ਦੇ ਪਿਆਰੇ ਸਿੱਖ ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਤੇ ਭਾਈ ਦਿਆਲਾ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਮਨਾ ਰਿਹਾ ਹੈ, ਤਾਂ ਗੁਰੂ ਸਾਹਿਬ ਜੀ ਦੀ ਸ਼ਹਾਦਤ ਦੇ ਸੰਕਲਪ ਪ੍ਰਤੀ ਸੰਜੀਦਾ ਹੋਣਾ ਸਮੁੱਚੀ ਮਾਨਵਤਾ ਦਾ ਫਰਜ਼ ਹੈ, ਕਿਉਂਕਿ ਗੁਰੂ ਸਾਹਿਬ ਜੀ ਦੀ ਸ਼ਹਾਦਤ ਅੱਜ ਦੇ ਪ੍ਰਸੰਗ ਵਿਚ ਹੋਰ ਵੀ ਮਹੱਤਵਪੂਰਨ ਹੈ।ਇਤਿਹਾਸ ਅਨੁਸਾਰ ਜਦੋਂ ਪੰਡਿਤ ਕਿਰਪਾ ਰਾਮ ਜੀ ਦੀ ਅਗਵਾਈ ’ਚ ਕਸ਼ਮੀਰ ਵਿੱਚੋਂ ਆਏ ਪੰਡਤਾਂ ਨੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਆ ਕੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਨੂੰ ਔਰੰਗਜ਼ੇਬ ਦੀ ਹਕੂਮਤ ਵੱਲੋਂ ਜਬਰੀ ਧਰਮ ਤਬਦੀਲੀਆਂ ਅਤੇ ਦੁੱਖਾਂ ਦੀ ਲੰਮੀ ਦਾਸਤਾਨ ਸੁਣਾਈ ਤਾਂ ਉਦੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਨੇ ਉੱਤਰ ਦਿੱਤਾ ਕਿ ਕਿਸੇ ਮਹਾਨ ਪੁਰਖ ਦੇ ਬਲੀਦਾਨ ਨਾਲ ਹਕੂਮਤ ਦੇ ਅੱਤਿਆਚਾਰ ਰੁਕ ਜਾਣਗੇ। ੳੇੁਥੇ ਖੜ੍ਹੇ ਬਾਲਕ ਗੋਬਿੰਦ ਰਾਇ ਜੀ ਨੇ ਸਹਿਜ-ਸੁਭਾਅ ਹੀ ਆਪਣੇ ਗੁਰੂ ਪਿਤਾ ਜੀ ਨੂੰ ਹੱਥ ਜੋੜ ਕੇ ਬੇਨਤੀ ਕੀਤੀ ਕਿ ਗੁਰੂ ਪਿਤਾ ਜੀ ਤੁਹਾਡੇ ਨਾਲੋਂ ਸਤਿ ਪੁਰਖ ਅਤੇ ਮਹਾਤਮਾ ਹੋਰ ਕੌਣ ਹੋ ਸਕਦਾ ਹੈ। ਇਸ ਤਰ੍ਹਾਂ ਦੇ ਭੋਲੇ ਪਰ ਦੂਰ-ਅੰਦੇਸ਼ੀ ਵਾਲੇ ਬਚਨ ਸੁਣ ਕੇ ਹੋਰ ਸਭ ਲੋਕ ਹੱਕੇ-ਬੱਕੇ ਰਹਿ ਗਏ ਪਰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਮਨ ਅੰਦਰ ਖੁਸ਼ੀ ਦੀ ਲਹਿਰ ਦੌੜ ਗਈ। ਆਪ ਨੇ ਬਾਲ ਗੋਬਿੰਦ ਰਾਇ ਨੂੰ ਬੜੇ ਪ੍ਰਤਾਪੀ ਅਤੇ ਸਮਰਥ ਸਮਝ ਕੇ ਛਾਤੀ ਨਾਲ ਲਗਾ ਲਿਆ ਅਤੇ ਕਸ਼ਮੀਰੀ ਪੰਡਤਾਂ ਨੂੰ ਉਨ੍ਹਾਂ ਦੇ ਧਰਮ ਦੀ ਰਖਵਾਲੀ ਲਈ ਭਰੋਸਾ ਦਿੱਤਾ।ਸਿੱਖ ਇਤਿਹਾਸ ਮੁਤਾਬਕ ਜਦੋਂ ਗੁਰੂ ਸਾਹਿਬ ਅਤੇ ਉਨ੍ਹਾਂ ਦੇ ਕੁਝ ਸਿੱਖਾਂ ਨੂੰ ਕੈਦ ਕੀਤਾ ਗਿਆ ਤਾਂ ਗੁਰੂ ਸਾਹਿਬ ’ਤੇ ਹਕੂਮਤੀ ਵਾਰ ਸ਼ੁਰੂ ਹੋਏ। ਹਕੂਮਤ ਨੇ ਪਹਿਲਾਂ ਤਾਂ ਜ਼ਬਾਨੀ ਡਰਾਵੇ ਅਤੇ ਲਾਲਚ ਦਿੱਤੇ ਕਿ ਉਹ ਮੁਸਲਮਾਨ ਬਣਨਾ ਮੰਨ ਜਾਣ ਪਰ ਜਦੋਂ ਗੁਰੂ ਸਾਹਿਬ ਨਹੀਂ ਮੰਨੇ ਤਾਂ ਹਕੂਮਤੀ ਜ਼ੁਲਮ-ਜਬਰ ਆਰੰਭ ਕਰ ਦਿੱਤਾ ਗਿਆ। ਪਹਿਲਾਂ ਗੁਰੂ ਜੀ ਨਾਲ ਗਿ੍ਰਫਤਾਰ ਕੀਤੇ ਗਏ ਭਾਈ ਦਿਆਲਾ ਜੀ, ਭਾਈ ਮਤੀਦਾਸ ਜੀ ਅਤੇ ਭਾਈ ਸਤੀ ਦਾਸ ਜੀ ਨੂੰ ਤਸੀਹੇ ਦਿੱਤੇ ਗਏ। ਗੁਰੂ ਸਾਹਿਬ ਦੀਆਂ ਅੱਖਾਂ ਸਾਹਮਣੇ ਇਨ੍ਹਾਂ ਨੂੰ ਵੱਖ-ਵੱਖ ਤਰੀਕਿਆਂ ਨਾਲ ਸ਼ਹੀਦ ਕੀਤਾ ਗਿਆ। ਧੰਨ ਸਨ ਗੁਰੂ ਦੇ ਸਿਦਕੀ ਸਿੱਖ ਜਿਨ੍ਹਾਂ ਮੌਤ ਨੂੰ ਖੁਦ ਕਲਾਵੇ ਵਿਚ ਲਿਆ। ਭਾਈ ਮਤੀ ਦਾਸ ਜੀ ਨੂੰ ਆਰੇ ਨਾਲ ਚੀਰ ਕੇ ਦੋ-ਫਾੜ ਕਰ ਦਿੱਤਾ ਗਿਆ। ਗੁਰੂ ਦੇੇ ਸਿੱਖ ਨੇ ਸੀ ਨਹੀਂ ਕੀਤੀ ਅਤੇ ਵਾਹਿਗੁਰੂ ਦਾ ਜਾਪ ਕਰਦਿਆਂ ਸ਼ਹੀਦ ਹੋ ਗਏ। ਹਕੂਮਤ ਦੇ ਅਹਿਲਕਾਰ ਗੁਰੂ ਸਾਹਿਬ ਦਾ ਪ੍ਰਤੀਕਰਮ ਉਡੀਕਦੇ ਪਰ ਗੁਰੂ ਸਾਹਿਬ ਅਡੋਲ ਚਿੱਤ ਸਨ। ਫਿਰ ਭਾਈ ਦਿਆਲਾ ਜੀ ਨੂੰ ਦੇਗ ਦੇ ਉਬਲਦੇ ਪਾਣੀ ਵਿਚ ਸੁਟ ਕੇ ਉਬਾਲ ਦਿੱਤਾ ਗੁਰੂ ਦੇ ਸਿੱਖ ਨੇ ਸੀਅ ਤੱਕ ਨਹੀਂ ਕੀਤੀ। ਇਹ ਦਿ੍ਰਸ ਵੇਖ ਕੇ ਆਸ-ਪਾਸ ਦੇ ਲੋਕਾਂ ਦੇ ਦਿਲ ਹਿੱਲ ਗਏ ਸਨ ਪਰ ਗੁਰੂ ਸਾਹਿਬ ਅਡੋਲ ਸਨ। ਹਕੂਮਤ ਦੇ ਜਲਾਦਾਂ ਨੇ ਭਾਈ ਸਤੀਦਾਸ ਜੀ ਨੂੰ ਰੂੰ ਵਿਚ ਲਪੇਟ ਕੇ ਅੱਗ ਲਗਾ ਕੇ ਸ਼ਹੀਦ ਕਰ ਦਿੱਤਾ। ਇਹ ਕਹਿਰ ਵੀ ਗੁਰੂ ਸਾਹਿਬ ਨੂੰ ਹਰਾ ਨਾ ਸਕਿਆ। ਹਕੂਮਤ ਨੇ ਗੁਰੂ ਸਾਹਿਬ ਦੇ ਸਾਹਮਣੇ ਦਹਿਸ਼ਤਗਰਦੀ ਦੀ ਹੱਦ ਕਰ ਦਿੱਤੀ ਸੀ। ਕਿਤਨੇ ਭਿਆਨਕ ਤੇ ਡਰਾਉਣੇ ਸੀਨ ਸਨ, ਜਿਸ ਦੀ ਕਲਪਨਾ ਕਰਕੇ ਲੂੰ ਕੰਡੇ ਖੜ੍ਹੇ ਹੋ ਜਾਂਦੇ ਹਨ ਪਰ ਗੁਰੂ ਦੇ ਸੱਚੇ ਸਿੱਖ ਜੁਲਮ ਸਹਿ ਕੇ ਵੀ ਸਿੱਖੀ ਦੇ ਰਸਤੇ ਤੋਂ ਭਟਕੇ ਨਹੀਂ। ਹਕੂਮਤ ਬੁਖਲਾ ਉੱਠੀ ਕਿਉਂਕਿ ਹਾਰ ਉਸ ਦੇ ਸਾਹਮਣੇ ਸੀ, ਗੁਰੂ ਸਾਹਿਬ ਜਿੱਤ ਰਹੇ ਸਨ। ਅਖੀਰ ਗੁਰੂ ਜੀ ਨੂੰ ਵੀ ਸ਼ਹੀਦ ਕਰ ਦਿੱਤਾ ਗਿਆ।ਨੌਵੇਂ ਪਾਤਸ਼ਾਹ ਜੀ ਦੀ ਸ਼ਹਾਦਤ ਅਨਿਆਂ ਵਿਰੁੱਧ ਸੰਘਰਸ਼ ਦਾ ਐਲਾਨਨਾਮਾ ਹੈ। ਇਸ ਸ਼ਹਾਦਤ ਦਾ ਆਦਰਸ਼ ਜਿੱਥੇ ਮਾਨਵ ਧਰਮ ਦੀ ਸੁਰੱਖਿਆ ਸੀ, ਉੱਥੇ ਮਨੁੱਖ ਜਾਤੀ ਦੇ ਵਿਚਾਰ ਵਿਸ਼ਵਾਸ ਦੀ ਸੁਤੰਤਰਤਾ ਅਤੇ ਉਸ ਦੀ ਜ਼ਮੀਰ ਦੀ ਆਜ਼ਾਦੀ ਵਾਲੇ ਬੁਨਿਆਦੀ ਹੱਕਾਂ-ਅਧਿਕਾਰਾਂ ਦੀ ਬਰਕਰਾਰੀ ਵੀ ਸੀ। ਉਸ ਸਮੇਂ ਦੇ ਸਭ ਤੋਂ ਵੱਡੇ ਮੁਗ਼ਲ ਸਾਮਰਾਜ ਨੂੰ ਵੱਡੀ ਚੁਣੌਤੀ ਅਤੇ ਔਰੰਗਜੇਬ ਵੱਲੋਂ ਸਾਰੇ ਹਿੰਦੋਸਤਾਨ ਨੂੰ ਇਸਲਾਮ ਦੇ ਝੰਡੇ ਹੇਠ ਲਿਆਉਣ ਲਈ ਜਬਰੀ ਧਰਮ ਬਦਲਣ ਦੀ ਅਪਣਾਈ ਗਈ ਹਿੰਸਕ ਨੀਤੀ ਨੂੰ ਇਕ ਕਰੜੀ ਵੰਗਾਰ ਵੀ ਸੀ। ਉਪਰੋਕਤ ਸੱਚਾਈ ਭਰਪੂਰ ਇਤਿਹਾਸਕ ਘਟਨਾ ਜੋ 350 ਸਾਲ ਪਹਿਲਾਂ ਦਿੱਲੀ ਵਿਚ ਵਾਪਰੀ, ਤੋਂ ਸਿੱਧ ਹੁੰਦਾ ਹੈ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਸੰਸਾਰ ਅੰਦਰ ਅਦੁੱਤੀ ਅਤੇ ਬੇਮਿਸਾਲ ਹੈ। ਨੌਵੇਂ ਪਾਤਸ਼ਾਹ ਜੀ ਦੀ ਸ਼ਹਾਦਤ ਬਾਰੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਬਚਿੱਤਰ ਨਾਟਕ ਵਿਚ ਫੁਰਮਾਇਆ ਹੈ:
ਠੀਕਰਿ ਫੋਰਿ ਦਿਲੀਸਿ ਸਿਰਿ ਪ੍ਰਭ ਪੁਰ ਕੀਯਾ ਪਯਾਨ॥
ਤੇਗ ਬਹਾਦਰ ਸੀ ਕਿ੍ਰਆ ਕਰੀ ਨਾ ਕਿਨਹੂੰ ਆਨ॥
ਨੌਵੇਂ ਪਾਤਸ਼ਾਹ ਦੀ ਸ਼ਹਾਦਤ ਸਿੱਖ ਇਤਿਹਾਸ ਵਿਚ ਇਕ ਨਵਾਂ ਮੋੜ ਸੀ ਜੋ ਧਾਰਮਿਕ, ਰਾਜਨੀਤਿਕ ਅਤੇ ਆਰਥਿਕ ਅਜ਼ਾਦੀ ਦੀ ਖ਼ਾਤਿਰ ਹੋਈ। ਗੁਰੂ ਸਾਹਿਬ ਦੀ ਸ਼ਹਾਦਤ ਭਾਰਤ ਲਈ ਹੀ ਨਹੀਂ ਸਗੋਂ ਸਮੁੱਚੇ ਸੰਸਾਰ ਲਈ ਚਾਨਣ ਮੁਨਾਰੇ ਦਾ ਕਾਰਜ ਕਰ ਰਹੀ ਹੈ।ਨੌਵੇਂ ਪਾਤਸ਼ਾਹ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਮੌਕੇ ਜਿਥੇ ਉਨ੍ਹਾਂ ਦੇ ਸ਼ਹੀਦੀ ਦਿਹਾੜੇ ਨੂੰ ਵਿਸ਼ਵ ਪੱਧਰ ਤੇ ਮਨੁੱਖੀ ਅਧਿਕਾਰ ਦਿਵਸ ਵੱਜੋਂ ਮਨਾਉਣ ਦੇ ਯਤਨ ਹੋਣੇ ਚਾਹੀਦੇ ਹਨ, ਉਥੇ ਮੌਜੂਦਾਂ ਸਮੇਂ ਲੋਕਾਂ ਦੀ ਧਾਰਮਿਕ ਅਜ਼ਾਦੀ ’ਤੇ ਹੋ ਰਹੇ ਹਮਲਿਆਂ ਖਿਲਾਫ ਇੱਕਜੁਟਤਾ ਨਾਲ ਅਵਾਜ ਉਠਾਉਣਾ ਵੀ ਸਾਡਾ ਫਰਜ਼ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਅਪਾਰ ਮਹਿਮਾ ਨੂੰ ਸਮਰਪਿਤ ਡਰੋਨ ਸ਼ੋਅ ‘ਚ ਸ਼ਿਰਕਤ ਕੀਤੀ

0

👉ਡਰੋਨ ਸ਼ੋਅ ਰਾਹੀਂ ਨੌਵੇਂ ਪਾਤਸ਼ਾਹ ਦੇ ਮਹਾਨ ਜੀਵਨ ਅਤੇ ਫ਼ਲਸਫ਼ੇ ਨੂੰ ਅਤਿ ਆਧੁਨਿਕ ਤਕਨਾਲੋਜੀ ਰਾਹੀਂ ਪੇਸ਼ ਕੀਤਾ ਗਿਆ
Sri Anandpur Sahib News:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਅੱਜ ਸੰਗਤਾਂ ਦੇ ਵੱਡੇ ਇਕੱਠ ‘ਚ ਸ਼ਾਮਲ ਹੋ ਕੇ ਵਿਰਾਸਤ-ਏ-ਖਾਲਸਾ ਯਾਦਗਾਰ ਵਿਖੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਅਪਾਰ ਮਹਿਮਾ ਨੂੰ ਸਮਰਪਿਤ ਹਾਈ-ਟੈਕ ਡਰੋਨ ਸ਼ੋਅ ਵਿੱਚ ਪੂਰੀ ਸ਼ਰਧਾ ਭਾਵਨਾ ਨਾਲ ਹਾਜ਼ਰੀ ਲਵਾਈ। ਮੁੱਖ ਮੰਤਰੀ ਮਾਨ ਅਤੇ ‘ਆਪ’ ਦੇ ਕੌਮੀ ਕਨਵੀਨਰ ਨੇ ਕਿਹਾ ਕਿ ਵਿਰਾਸਤ-ਏ-ਖਾਲਸਾ ਯਾਦਗਾਰ ਵਿਖੇ 23 ਤੋਂ 29 ਨਵੰਬਰ ਤੱਕ ਅਤਿ-ਆਧੁਨਿਕ ਤਕਨਾਲੋਜੀ ਰਾਹੀਂ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਜੀਵਨ ਅਤੇ ਫਲਸਫ਼ੇ ਨੂੰ ਪ੍ਰਦਰਸ਼ਿਤ ਕਰਦਾ ਸ਼ਾਨਦਾਰ ਡਰੋਨ ਸ਼ੋਅ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੀ ਇਸ ਨਿਮਾਣੀ ਪਹਿਲ ਦਾ ਉਦੇਸ਼ ਅਤਿ-ਆਧੁਨਿਕ ਤਕਨਾਲੋਜੀ ਦੀ ਵਰਤੋਂ ਰਾਹੀਂ ਸੂਬੇ ਦੀਆਂ ਨੌਜਵਾਨ ਪੀੜ੍ਹੀਆਂ ਨੂੰ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀਆਂ ਸਿੱਖਿਆਵਾਂ ਤੋਂ ਜਾਣੂ ਕਰਵਾਉਣਾ ਹੈ। ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਸ਼ੋਅ ਸੂਬਾ ਸਰਕਾਰ ਵੱਲੋਂ ਸ੍ਰੀ ਗੁਰੂ ਤੇਗ਼ ਬਹਾਦਰ ਜੀ ਨੂੰ ਨਿਮਰ ਸ਼ਰਧਾਂਜਲੀ ਹੈ, ਜਿਸ ਰਾਹੀਂ ਗੁਰੂ ਜੀ ਦੇ ਮਹਾਨ ਜੀਵਨ, ਦਰਸ਼ਨ ਅਤੇ ਸਰਵਉੱਚ ਬਲਿਦਾਨ ਨੂੰ ਬਾਖੂਬੀ ਢੰਗ ਨਾਲ ਪੇਸ਼ ਕੀਤਾ ਗਿਆ ਹੈ।ਮੁੱਖ ਮੰਤਰੀ ਅਤੇ ‘ਆਪ’ ਦੇ ਕੌਮੀ ਕਨਵੀਨਰ ਨੇ ਕਿਹਾ ਕਿ ਇਸ ਸ਼ੋਅ ਰਾਹੀਂ ਸੰਗਤ ਨੂੰ ‘ਹਿੰਦ ਦੀ ਚਾਦਰ’-ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਧਰਮ ਨਿਰਪੱਖਤਾ, ਮਨੁੱਖਤਾ ਅਤੇ ਸ਼ਹਾਦਤ ਦੀ ਭਾਵਨਾ ਦੇ ਮਹਾਨ ਆਦਰਸ਼ਾਂ ਦਾ ਜੀਵੰਤ ਅਨੁਭਵ ਮਿਲਦਾ ਹੈ।

ਇਹ ਵੀ ਪੜ੍ਹੋ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਗੁਰਦੁਆਰਾ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਗੁਰਦੁਆਰਾ ਸੀਸ ਗੰਜ ਸਾਹਿਬ ਅਤੇ ਗੁਰਦੁਆਰਾ ਭੋਰਾ ਸਾਹਿਬ ਵਿਖੇ ਮੱਥਾ ਟੇਕਿਆ

ਉਨ੍ਹਾਂ ਕਿਹਾ ਕਿ ਇਹ ਸ਼ੋਅ ਸੰਗਤ ਨੂੰ ਡੂੰਘਾ ਰੂਹਾਨੀ ਅਨੁਭਵ ਦਿੰਦਾ ਹੈ ਕਿ ਕਿਵੇਂ ਗੁਰੂ ਸਾਹਿਬ ਨੇ ਧਰਮ ਅਤੇ ਮਨੁੱਖੀ ਕਦਰਾਂ-ਕੀਮਤਾਂ ਦੀ ਰਾਖੀ ਲਈ ਆਪਣਾ ਜੀਵਨ ਕੁਰਬਾਨ ਕਰ ਦਿੱਤਾ। ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਸ਼ੋਅ ਗੁਰੂ ਸਾਹਿਬ ਦੇ ਸਰਵਉੱਚ ਬਲੀਦਾਨ ਨੂੰ ਵੀ ਦਰਸਾਉਂਦਾ ਹੈ ਜੋ ਮਨੁੱਖਤਾ ਦੇ ਇਤਿਹਾਸ ਵਿੱਚ ਇੱਕ ਅਦੁੱਤੀ ਮਿਸਾਲ ਅਤੇ ਜਬਰ-ਜ਼ੁਲਮ ਖ਼ਿਲਾਫ਼ ਧਰਮ ਯੁੱਧ ਦਾ ਪ੍ਰਤੀਕ ਹੈ।ਮੁੱਖ ਮੰਤਰੀ ਅਤੇ ‘ਆਪ’ ਦੇ ਕੌਮੀ ਕਨਵੀਨਰ ਨੇ ਕਿਹਾ ਕਿ ਪਾਵਨ ਸ੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਦਰਜ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਬਾਣੀ ਮਨੁੱਖੀ ਏਕਤਾ, ਆਪਸੀ ਭਾਈਚਾਰੇ, ਨਿਡਰਤਾ, ਸੱਚਾਈ ਅਤੇ ਦਇਆ-ਭਾਵਨਾ ਦਾ ਮਾਰਗ ਦਿਖਾਉਂਦੀ ਹੈ, ਜਿਸਨੂੰ ਇਸ ਸ਼ੋਅ ਜ਼ਰੀਏ ਸਹੀ ਅਰਥਾਂ ਵਿੱਚ ਦਰਸਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਦੀ ਯਾਦ ਵਿੱਚ ਕਰਵਾਇਆ ਜਾ ਰਿਹਾ ਇਹ ਸ਼ੋਅ ਸਮੁੱਚੀ ਲੋਕਾਈ ਨੂੰ ਨੌਂਵੇ ਪਾਤਸ਼ਾਹ ਦੀ ਅਪਾਰ ਮਹਿਮਾ ਬਾਰੇ ਜਾਣੂ ਕਰਵਾਉਣ ਲਈ ਸੂਬਾ ਸਰਕਾਰ ਦਾ ਨਿਮਾਣਾ ਯਤਨ ਹੈ। ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਵਿਰਾਸਤ-ਏ-ਖਾਲਸਾ ਵਿਖੇ ਕਰਵਾਏ ਜਾ ਰਹੇ ਇਸ਼ ਆਊਟਡੋਰ ਸ਼ੋਅ ਰਾਹੀਂ ਗੁਰੂ ਸਾਹਿਬ ਦੇ ਜੀਵਨ ਬਿਰਤਾਂਤ ਨੂੰ ਵੱਖ-ਵੱਖ ਭਾਗਾਂ ਵਿੱਚ ਰੰਗੀਨ ਵਿਜ਼ੂਅਲ ਪ੍ਰੋਜੈਕਸ਼ਨਾਂ, ਉੱਨਤ ਲੇਜ਼ਰ ਤਕਨੀਕਾਂ ਅਤੇ ਪ੍ਰਭਾਵੀ ਸਾਉਂਡਟ੍ਰੈਕ ਜ਼ਰੀਏ ਪੇਸ਼ ਕੀਤਾ ਜਾ ਰਿਹਾ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

 

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਗੁਰਦੁਆਰਾ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਗੁਰਦੁਆਰਾ ਸੀਸ ਗੰਜ ਸਾਹਿਬ ਅਤੇ ਗੁਰਦੁਆਰਾ ਭੋਰਾ ਸਾਹਿਬ ਵਿਖੇ ਮੱਥਾ ਟੇਕਿਆ

0

👉ਤਿੰਨ ਤਖ਼ਤ ਸਹਿਬਾਨ ਵਾਲੇ ਸ਼ਹਿਰਾਂ ਨੂੰ ਪਵਿੱਤਰ ਸ਼ਹਿਰਾਂ ਦਾ ਦਰਜ ਦੇਣ ਦਾ ਮਤਾ ਪਾਸ ਕਰਨ ਦਾ ਬਲ ਬਖਸ਼ਣ ਲਈ ਅਕਾਲ ਪੁਰਖ ਦਾ ਸ਼ੁਕਰਾਨਾ ਕੀਤਾ
Sri Anandpur Sahib News:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਅੱਜ ਗੁਰਦੁਆਰਾ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਗੁਰਦੁਆਰਾ ਸੀਸ ਗੰਜ ਸਾਹਿਬ ਅਤੇ ਗੁਰਦੁਆਰਾ ਭੋਰਾ ਸਾਹਿਬ ਵਿਖੇ ਨਤਮਸਤਕ ਹੋ ਕੇ ਤਿੰਨ ਤਖ਼ਤ ਸਾਹਿਬਾਨ ਵਾਲੇ ਸ਼ਹਿਰਾਂ ਨੂੰ ਪਵਿੱਤਰ ਸ਼ਹਿਰਾਂ ਦਾ ਦਰਜਾ ਦੇਣ ਲਈ ਬਲ ਬਖਸ਼ਣ ‘ਤੇ ਅਕਾਲ ਪੁਰਖ ਦਾ ਸ਼ੁਕਰਾਨਾ ਕੀਤਾ। ਅੰਮ੍ਰਿਤਸਰ ਸ਼ਹਿਰ ਦੇ ਅੰਦਰੂਨੀ ਹਿੱਸੇ, ਤਲਵੰਡੀ ਸਾਬੋ ਅਤੇ ਸ੍ਰੀ ਅਨੰਦਪੁਰ ਸਾਹਿਬ ਨੂੰ ਅਧਿਕਾਰਤ ਤੌਰ ‘ਤੇ ਪਵਿੱਤਰ ਸ਼ਹਿਰ ਐਲਾਨਣ ਦਾ ਮਤਾ ਪਾਸ ਕਰਨ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਪ ਦੇ ਕੌਮੀ ਕਨਵੀਨਰ ਨੇ ਕਿਹਾ ਕਿ ਇਸ ਮਹਾਨ ਕਾਰਜ ਨੂੰ ਨੇਪਰੇ ਚਾੜ੍ਹਨ ਲਈ ਅਕਾਲ ਪੁਰਖ ਨੇ ਉਨ੍ਹਾਂ ਉਪਰ ਆਪਾਰ ਬਖਸ਼ਿਸ਼ਾਂ ਕੀਤੀਆਂ ਹਨ ਜੋ ਮਨੁੱਖਤਾ ਪ੍ਰਤੀ ਬਹੁਤ ਵੱਡੀ ਸੇਵਾ ਹੈ।ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਵਾਹਿਗੁਰੂ ਦਾ ਸ਼ੁਕਰਾਨਾ ਕਰਨ ਲਈ ਨਤਮਸਤਕ ਹੋਣ ਆਏ ਹਨ ਅਤੇ ਸਾਨੂੰ ਇਹ ਮਾਣਮੱਤਾ ਉਪਰਾਲਾ ਕਰਨ ਲਈ ਰਹਿਮਤਾਂ ਬਖਸ਼ੀਆਂ ਹਨ। ਉਨ੍ਹਾਂ ਕਿਹਾ ਕਿ ਪਰਮਾਤਮਾ ਨੇ ਉਨ੍ਹਾਂ ਨੂੰ ਇਹੋ ਜਿਹਾ ਫੈਸਲਾ ਲੈਣ ਦੀ ਤਾਕਤ ਬਖਸ਼ੀ ਹੈ, ਜਿਸ ਬਾਰੇ ਕਿਸੇ ਨੇ ਦਹਾਕਿਆਂ ਤੋਂ ਸੋਚਿਆ ਤੱਕ ਵੀ ਨਹੀਂ ਸੀ।

ਇਹ ਵੀ ਪੜ੍ਹੋ ਅਮਨ ਅਰੋੜਾ ਨੇ ਗੁਰੂ ਤੇਗ਼ ਬਹਾਦਰ ਜੀ ਦੀ ਲਾਸਾਨੀ ਸ਼ਹਾਦਤ ਨੂੰ ਦੇਸ਼ ਨੂੰ ਇੱਕਜੁੱਟ ਕਰਨ ਵਾਲੀ ਪ੍ਰੇਰਨਾ ਦੱਸਿਆ

ਮੁੱਖ ਮੰਤਰੀ ਅਤੇ ‘ਆਪ’ ਦੇ ਰਾਸ਼ਟਰੀ ਕਨਵੀਨਰ ਨੇ ਕਿਹਾ ਕਿ ਸੂਬਾ ਸਰਕਾਰ ਦਾ ਇਹ ਉਪਰਾਲਾ ਸਾਡੀ ਮਹਾਨ ਸੱਭਿਆਚਾਰਕ ਅਤੇ ਅਮੀਰ ਵਿਰਾਸਤ ਨੂੰ ਖਾਸ ਕਰਕੇ ਨੌਜਵਾਨ ਪੀੜ੍ਹੀਆਂ ਵਿੱਚ ਕਾਇਮ ਰੱਖਣ ਲਈ ਹਨ ਤਾਂ ਜੋ ਉਹ ਆਪਣੀਆਂ ਜੜ੍ਹਾਂ ਨਾਲ ਜੁੜ ਸਕਣ। ਉਨ੍ਹਾਂ ਨੇ ਸਪੱਸ਼ਟ ਤੌਰ ‘ਤੇ ਕਿਹਾ ਕਿ ਜੋ ਕੌਮਾਂ ਆਪਣੇ ਅਤੀਤ ਅਤੇ ਵਿਰਾਸਤ ਨੂੰ ਭੁੱਲ ਜਾਂਦੀਆਂ ਹਨ, ਉਹ ਸਮੇਂ ਦੇ ਬੀਤਣ ਨਾਲ ਮਿਟ ਜਾਣਗੀਆਂ। ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਸਾਡਾ ਸਾਰਿਆਂ ਦਾ ਫਰਜ਼ ਬਣਦਾ ਹੈ ਕਿ ਅਸੀਂ ਆਪਣੀ ਅਮੀਰ ਸੱਭਿਆਚਾਰਕ ਵਿਰਾਸਤ ਨੂੰ ਆਉਣ ਵਾਲੀਆਂ ਪੀੜ੍ਹੀਆਂ ਲਈ ਸਦੀਵੀ ਤੌਰ ‘ਤੇ ਸੁਰੱਖਿਅਤ ਰੱਖੀਏ।ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਪੰਜਾਬ ਸਰਕਾਰ ਦਾ ਇਹ ਵਿਲੱਖਣ ਉਪਰਾਲਾ ਸੂਬੇ ਦੀ ਭਵਨ ਨਿਰਮਾਣ ਕਲਾ, ਸੱਭਿਆਚਾਰਕ ਅਤੇ ਇਤਿਹਾਸਕ ਵਿਰਾਸਤ ਨੂੰ ਸੁਰੱਖਿਅਤ ਰੱਖਣ ਵਿੱਚ ਬਹੁਤ ਮਦਦ ਕਰੇਗਾ। ਉਨ੍ਹਾਂ ਕਿਹਾ ਕਿ ਇਹ ਇਨ੍ਹਾਂ ਪਵਿੱਤਰ ਸ਼ਹਿਰਾਂ ਦੇ ਵਿਆਪਕ ਵਿਕਾਸ ਨੂੰ ਯਕੀਨੀ ਬਣਾਉਣ ਵਿੱਚ ਵੀ ਬਹੁਤ ਮਦਦ ਕਰੇਗਾ, ਜੋ ਸਾਡੇ ਅਮੀਰ ਸੱਭਿਆਚਾਰਕ ਅਤੇ ਵਿਰਾਸਤ ਦਾ ਕੇਂਦਰ ਹਨ। ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਉਮੀਦ ਪ੍ਰਗਟ ਕੀਤੀ ਕਿ ਇਹ ਫੈਸਲਾ ਸੂਬੇ ਵਿੱਚ ਮਨੁੱਖਤਾ ਲਈ ਚਾਨਣ ਮੁਨਾਰੇ ਦਾ ਕੰਮ ਕਰੇਗਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

 

ਅਮਨ ਅਰੋੜਾ ਨੇ ਗੁਰੂ ਤੇਗ਼ ਬਹਾਦਰ ਜੀ ਦੀ ਲਾਸਾਨੀ ਸ਼ਹਾਦਤ ਨੂੰ ਦੇਸ਼ ਨੂੰ ਇੱਕਜੁੱਟ ਕਰਨ ਵਾਲੀ ਪ੍ਰੇਰਨਾ ਦੱਸਿਆ

0

👉’ਹਿੰਦੂ ਰਾਸ਼ਟਰ’ ਅਤੇ ‘ਖਾਲਿਸਤਾਨ’ ਨੂੰ ਖਾਰਿਜ ਕਰਦਿਆਂ ‘ਜੁਗ ਜੁਗ ਜੀਵੇ ਮੇਰਾ ਹਿੰਦੁਸਤਾਨ’ ਦੇ ਨਾਅਰੇ ਲਾਏ
Sri Anandpur Sahib News:ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਪੰਜਾਬ ਵਿਧਾਨ ਸਭਾ ਦੇ ਅੱਜ ਇੱਥੇ ਇੱਕ ਦਿਨਾਂ ਵਿਸ਼ੇਸ਼ ਸੈਸ਼ਨ ਵਿੱਚ ਪੰਜਾਬ ਦੇ ਕੈਬਨਿਟ ਮੰਤਰੀ ਅਤੇ ਆਮ ਆਦਮੀ ਪਾਰਟੀ (ਆਪ) ਦੇ ਸੂਬਾ ਪ੍ਰਧਾਨ ਅਮਨ ਅਰੋੜਾ ਨੇ ਨੌਵੇਂ ਪਾਤਸ਼ਾਹ ਦੀ ਲਾਸਾਨੀ ਸ਼ਹਾਦਤ ਨੂੰ ਸਿਜਦਾ ਕਰਦਿਆਂ ਕਿਹਾ ਕਿ ਗੁਰੂ ਸਾਹਿਬ ਵੱਲੋਂ ਸਦੀਆਂ ਪਹਿਲਾਂ ਦਿੱਤੇ ਸੰਦੇਸ਼ ਅਜੋਕੇਂ ਯੁੱਗ ਵਿੱਚ ਵੀ ਸਾਰਥਕ ਹਨ।ਭਾਈ ਜੈਤਾ ਜੀ ਮੈਮੋਰੀਅਲ ਵਿਖੇ ਵਿਸ਼ੇਸ਼ ਸੈਸ਼ਨ ਦੌਰਾਨ ਸੰਬੋਧਨ ਕਰਦਿਆਂ ਅਮਨ ਅਰੋੜਾ ਨੇ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਅਦੁੱਤੀ ਸ਼ਹਾਦਤ ਨੂੰ ਸ਼ਬਦਾਂ ਵਿੱਚ ਬਿਆਨ ਨਹੀ ਕੀਤਾ ਜਾ ਸਕਦਾ, ਜਿਨ੍ਹਾਂ ਨੇ ਧਰਮ ਦੀ ਰਾਖੀ, ਮਨੁੱਖੀ ਅਧਿਕਾਰਾ ਅਤੇ ਸਾਝੀਵਾਲਤਾਂ ਲਈ ਲਾਸਾਨੀ ਸ਼ਹਾਦਤ ਦਿੱਤੀ। ਉਨ੍ਹਾਂ ਕਿਹਾ ਕਿ ਅਸੀ ਸਾਰੇ ਵਡਭਾਗੀ ਹਾਂ, ਜੋ ਗੁਰੂ ਜੀ ਦਾ 350ਵਾਂ ਸ਼ਹੀਦੀ ਦਿਹਾੜਾ ਮਨਾਉਣ ਲਈ ਇਕੱਤਰ ਹੋਏ ਹਾਂ। ਉਨ੍ਹਾਂ ਕਿਹਾ ਕਿ ਗੁਰੂ ਜੀ ਦੀ ਕੁਰਬਾਨੀ ਸਾਰਿਆਂ ਨੂੰ ਆਪਸੀ ਭਾਈਚਾਰੇ, ਸਰਬ ਧਰਮ ਦਾ ਸਤਿਕਾਰ ਅਤੇ ਮਨੁੱਖੀ ਕਦਰਾਂ-ਕੀਮਤਾਂ ਦੀ ਰਾਖੀ ਦਾ ਸੁਨ੍ਹੇਹਾ ਦਿੰਦੀ ਹੈ, ਜਿਸ ਕਰਕੇ ਗੁਰੂ ਜੀ ਨੂੰ ‘ਹਿੰਦ ਦੀ ਚਾਦਰ’ ਕਿਹਾ ਜਾਂਦਾ ਹੈ।

ਇਹ ਵੀ ਪੜ੍ਹੋ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਵਿਖੇ ਸੱਦੇ ਇਤਿਹਾਸਕ ਵਿਧਾਨ ਸਭਾ ਇਜਲਾਸ ਦੌਰਾਨ ਸ੍ਰੀ ਗੁਰੂ ਤੇਗ਼ ਬਹਾਦਰ ਜੀ ਨੂੰ ਸ਼ਰਧਾਂਜਲੀ

ਉਨ੍ਹਾਂ ਦੱਸਿਆ ਕਿ ਗੁਰੂ ਸਾਹਿਬ ਦੇ ਸੱਚੇ ਸਿੱਖ ਸ਼ਰਧਾਲੂਆਂ ਭਾਈ ਮਤੀ ਦਾਸ ਨੂੰ ਆਰੇ ਨਾਲ ਚੀਰਿਆਂ ਗਿਆ, ਭਾਈ ਸਤੀ ਦਾਸ ਨੂੰ ਜ਼ਿੰਦਾ ਸਾੜਿਆ ਗਿਆ ਅਤੇ ਭਾਈ ਦਿਆਲਾ ਜੀ ਨੂੰ ਉੱਬਲਦੀ ਦੇਗ਼ ਵਿੱਚ ਉਬਾਲਿਆ ਗਿਆ, ਪਰ ਫਿਰ ਵੀ ਉਨ੍ਹਾਂ ਦਾ ਵਿਸ਼ਵਾਸ ਰਤਾ ਨਹੀਂ ਡੋਲਿਆ, ਜੋ ਇਤਿਹਾਸ ਦੇ ਪੰਨਿਆਂ ਵਿੱਚ ਸਦੀਵੀ ਅਮਿੱਟ ਰਹੇਗਾ। ਗੁਰੂ ਜੀ ਵੱਲੋਂ ਧਰਮ ਦੀ ਆਜ਼ਾਦੀ ਅਤੇ ਆਪਸੀ ਸਦਭਾਵਨਾ ਦੇ ਸੰਦੇਸ਼ ਦੇ ਮੱਦੇਨਜ਼ਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕਰਵਾਏ ਜਾ ਰਹੇ ਸਮਾਗਮਾਂ ਬਾਰੇ ਕਿਹਾ ਕਿ ਰਾਜ ਭਰ ਵਿੱਚ ਗੁਰੂ ਜੀ ਦੇ ਜੀਵਨ, ਸਿੱਖਿਆਵਾਂ ਅਤੇ ਸ਼ਹਾਦਤ ਬਾਰੇ ਵੱਖ-ਵੱਖ ਸਮਾਗਮਾਂ ਰਾਹੀ ਲੋਕਾਂ ਨੂੰ ਜਾਣੂ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਗੁਰੂ ਜੀ ਦੇ ਫਲਸਫੇ ਦੇ ਵੱਧ ਤੋਂ ਵੱਧ ਪ੍ਰਸਾਰ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਡੇਰਾ ਬੱਲਾਂ ਖੋਜ ਕੇਂਦਰ ਲਈ 25 ਕਰੋੜ ਰੁਪਏ, ਰਾਮ ਤੀਰਥ, ਅੰਮ੍ਰਿਤਸਰ ਵਿਖੇ ਭਗਵਾਨ ਵਾਲਮੀਕਿ ਪੈਨੋਰਮਾ ਲਈ 35 ਕਰੋੜ ਰੁਪਏ, ਕਾਲੀ ਮਾਤਾ ਮੰਦਿਰ ਕੰਪਲੈਕਸ ਲਈ 75 ਕਰੋੜ ਰੁਪਏ ਅਤੇ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਲਈ 25 ਕਰੋੜ ਰੁਪਏ ਦੇ ਫੰਡ ਜਾਰੀ ਕੀਤੇ ਹਨ, ਜਿਸ ਤੋਂ ਸੂਬਾ ਸਰਕਾਰ ਦੀ ਵਚਨਬੱਧਤਾ ਸਪੱਸ਼ਟ ਹੁੰਦੀ ਹੈ।

ਇਹ ਵੀ ਪੜ੍ਹੋ  Big News; ਪੰਜਾਬ ਸਰਕਾਰ ਨੇ ਸੂਬੇ ਦੀ ਧਰਤੀ ‘ਤੇ ਮੌਜ਼ੂਦ ਤਿੰਨਾਂ ਤਖਤਾਂ ਦੇ ਸ਼ਹਿਰਾਂ ਨੂੰ ਪਵਿੱਤਰ ਐਲਾਨਿਆ

ਕੈਬਨਿਟ ਮੰਤਰੀ ਨੇ ਕਿਹਾ ਕਿ ਇਹਨਾਂ ਪਹਿਲਕਦਮੀਆਂ ਦਾ ਸਬੰਧ ਸਿਰਫ਼ ਫੰਡ ਜਾਰੀ ਕਰਨਾ ਨਹੀਂ, ਸਗੋਂ ਗੁਰੂ ਸਾਹਿਬ ਦੇ ਸੰਦੇਸ਼, ਜੋ ਹਰੇਕ ਵਿਅਕਤੀ ਲਈ ਧਰਮ ਦੀ ਆਜ਼ਾਦੀ ਦੀ ਵਕਾਲਤ ਕਰਦਾ ਹੈ, ਨੂੰ ਬਰਕਰਾਰ ਰੱਖਣ ਦੀ ਦਿਸ਼ਾ ਵਿੱਚ ਇੱਕ ਨਿਮਾਣਾ ਜਿਹਾ ਯਤਨ ਹੈ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮਾਂ ਦੌਰਾਨ ਗੁਰੂ ਜੀ ਦੇ ਧਰਮ ਦੀ ਆਜ਼ਾਦੀ ਦੇ ਸੰਦੇਸ਼ ਦਾ ਵੱਧ ਤੋ ਵੱਧ ਫੈਲਾਅ ਸੂਬਾ ਸਰਕਾਰ ਦੀ ਮੁੱਖ ਤਰਜ਼ੀਹ ਹੈ।ਕੈਬਨਿਟ ਮੰਤਰੀ ਨੇ ਵਿਸ਼ੇਸ਼ ਸੈਸ਼ਨ ਦੀ ਸਾਰਥਕਤਾ ਨੂੰ ਏਕਤਾ ਦੇ ਚਾਨਣ ਮੁਨਾਰੇ ਵਜੋਂ ਉਜਾਗਰ ਕਰਦਿਆਂ ਕਿਹਾ ਕਿ ਜਦੋਂ ਜਾਤੀ, ਧਰਮ ਅਤੇ ਫਿਰਕਾਪ੍ਰਸਤੀ ਦੇ ਨਾਂ ‘ਤੇ ਸਮਾਜ ਨੂੰ ਵੰਡਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ, ਜੋ ਕਿ ਮਨੀਪੁਰ ਅਤੇ ਹਰਿਆਣਾ ਦੇ ਦੁਖਾਂਤਾਂ ਤੋਂ ਸਪੱਸ਼ਟ ਝਲਕਦਾ ਹੈ, ਤਾਂ ਉਸ ਵੇਲੇ ਅਜਿਹੇ ਸੈਸ਼ਨ ਦੀ ਲੋੜ ਹੋਰ ਵੀ ਵੱਧ ਜਾਂਦੀ ਹੈ। ਉਨ੍ਹਾਂ ਅੱਗੇ ਕਿਹਾ ਕਿ ਇਸ ਇਤਿਹਾਸਕ ਮੌਕੇ ਪੰਜਾਬ ਦੇ ਤਿੰਨ ਕਰੋੜ ਨਿਵਾਸੀਆਂ ਨੂੰ ਦੇਸ਼ ਦੀ 150 ਕਰੋੜ ਜਨਤਾ ਤੱਕ ਸਦਭਾਵਨਾ, ਧਰਮ ਨਿਰਪੱਖਤਾ ਅਤੇ ਸ਼ਾਂਤੀ ਦਾ ਸੰਦੇਸ਼ ਪੁੱਜਦਾ ਕਰਨਾ ਚਾਹੀਦਾ ਹੈ। ਉਨ੍ਹਾਂ ਅੱਗੇ ਕਿਹਾ ਕਿ ਇਸ ਪਾਵਨ ਧਰਤੀ ਤੋਂ, ਅਸੀਂ ‘ਹਿੰਦੂ ਰਾਸ਼ਟਰ’ ਅਤੇ ‘ਖਾਲਿਸਤਾਨ’ ਨੂੰ ਖਾਰਿਜ ਕਰਦਿਆਂ ‘ਜੁਗ ਜੁਗ ਜੀਵੇ ਮੇਰਾ ਹਿੰਦੁਸਤਾਨ’ ਦੇ ਨਾਅਰੇ ਦੀ ਵਕਾਲਤ ਕਰਦੇ ਹਾਂ ਜੋ ਗੁਰੂ ਸਾਹਿਬ ਵੱਲੋਂ ਦਿਖਾਏ ਮਾਰਗ ਅਨੁਸਾਰ ਦੇਸ਼ ਦੀ ਏਕਤਾ ਪ੍ਰਤੀ ਸਾਡੀ ਵਚਨਬੱਧਤਾ ਦਾ ਪ੍ਰਤੀਕ ਹੈ ਅਤੇ ਇਹ ਸੈਸ਼ਨ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਦੀ ਲਾਸਾਨੀ ਸ਼ਹਾਦਤ ਅਤੇ ਆਪਸੀ ਭਾਈਚਾਰੇ ਦੇ ਸੰਦੇਸ਼ ਨੂੰ ਨਿਮਾਣੀ ਸ਼ਰਧਾਂਜਲੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਵਿਖੇ ਸੱਦੇ ਇਤਿਹਾਸਕ ਵਿਧਾਨ ਸਭਾ ਇਜਲਾਸ ਦੌਰਾਨ ਸ੍ਰੀ ਗੁਰੂ ਤੇਗ਼ ਬਹਾਦਰ ਜੀ ਨੂੰ ਸ਼ਰਧਾਂਜਲੀ

0

👉ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਵੱਧ ਰਹੀ ਨਫ਼ਰਤ ਅਤੇ ਲੋਕਤੰਤਰੀ ਸਿਧਾਂਤਾਂ ਦੇ ਘਾਣ ‘ਤੇ ਡੂੰਘੀ ਚਿੰਤਾ ਪ੍ਰਗਟਾਈ
Sri Anandpur Sahib News:ਸ੍ਰੀ ਅਨੰਦਪੁਰ ਸਾਹਿਬ ਵਿਖੇ ਭਾਈ ਜੈਤਾ ਜੀ ਯਾਦਗਾਰ ਵਿਖੇ ਸੱਦੇ ਗਏ ਪੰਜਾਬ ਵਿਧਾਨ ਸਭਾ ਦੇ ਇਤਿਹਾਸਕ ਵਿਸ਼ੇਸ਼ ਇਜਲਾਸ ਨੂੰ ਸੰਬੋਧਨ ਕਰਦਿਆਂ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਨੂੰ ਉਨ੍ਹਾਂ ਦੇ 350ਵੇਂ ਸ਼ਹੀਦੀ ਦਿਹਾੜੇ ਮੌਕੇ ਸ਼ਰਧਾਂਜਲੀ ਭੇਟ ਕੀਤੀ।’ਰੰਗਰੇਟਾ ਗੁਰੂ ਕਾ ਬੇਟਾ’ ਭਾਈ ਜੈਤਾ ਜੀ ਨੂੰ ਸਮਰਪਿਤ ਸਥਾਨ ਤੋਂ ਸੰਬੋਧਨ ਕਰਦਿਆਂ ਵਿੱਤ ਮੰਤਰੀ ਨੇ ਨੌਵੇਂ ਗੁਰੂ ਸਾਹਿਬ ਦੀ ਲਾਸਾਨੀ ਸ਼ਹਾਦਤ ਨੂੰ ਮਨੁੱਖਤਾ ਦੇ ਇਤਿਹਾਸ ਵਿੱਚ ਸਰਭਉੱਚ ਦੱਸਿਆ ਅਤੇ ਕਿਹਾ ਕਿ ਗੁਰੂ ਸਾਹਿਬ ਨੇ ਦੂਜੇ ਧਰਮ ਅਤੇ ਮਨੁੱਖੀ ਅਧਿਕਾਰਾਂ ਦੀ ਰਾਖੀ ਲਈ ਆਪਣਾ ਜੀਵਨ ਕੁਰਬਾਨ ਕਰ ਦਿੱਤਾ।ਸਦਨ ਵਿੱਚ ਆਪਣੇ ਸੰਬੋਧਨ ਦੌਰਾਨ ਐਡਵੋਕੇਟ ਚੀਮਾ ਨੇ ਸਿੱਖ ਇਤਿਹਾਸ ਵਿੱਚ ਕੁਰਬਾਨੀ ਦੀ ਵਿਲੱਖਣ ਪਰੰਪਰਾ ਬਾਰੇ ਗੱਲ ਕਰਦਿਆਂ ਸ੍ਰੀ ਗੁਰੂ ਅਰਜਨ ਦੇਵ ਜੀ ਤੋਂ ਸ਼ੁਰੂ ਹੋ ਕੇ ਚਾਰ ਪੀੜ੍ਹੀਆਂ ਤੱਕ ਚੱਲੀ ਕੁਰਬਾਨੀ ਨੂੰ ਯਾਦ ਕੀਤਾ ਜਿਸ ਵਿੱਚ ਸ੍ਰੀ ਗੁਰੂ ਅਰਜਨ ਦੇਵ ਜੀ ਤੋਂ ਬਾਅਦ ਸ੍ਰੀ ਗੁਰੂ ਤੇਗ਼ ਬਹਾਦਰ ਜੀ, ਸ੍ਰੀ ਗੁਰੂ ਗੋਬਿੰਦ ਸਿੰਘ ਜੀ,ਮਾਤਾ ਗੁਜਰੀ ਜੀ ਅਤੇ ਚਾਰ ਸਾਹਿਬਜ਼ਾਦਿਆਂ ਨੇ ਆਪਣੀ ਸ਼ਹਾਦਤ ਦਿੱਤੀ।

ਇਹ ਵੀ ਪੜ੍ਹੋ  Big News; ਪੰਜਾਬ ਸਰਕਾਰ ਨੇ ਸੂਬੇ ਦੀ ਧਰਤੀ ‘ਤੇ ਮੌਜ਼ੂਦ ਤਿੰਨਾਂ ਤਖਤਾਂ ਦੇ ਸ਼ਹਿਰਾਂ ਨੂੰ ਪਵਿੱਤਰ ਐਲਾਨਿਆ

ਐਡਵੋਕੇਟ ਚੀਮਾ ਨੇ ਕਿਹਾ ਕਿ ਉਨ੍ਹਾਂ ਨੇ ਅਜੇ ਤੱਕ ਦੁਨੀਆ ਦਾ ਕੋਈ ਅਜਿਹਾ ਹੋਰ ਇਤਿਹਾਸ ਨਹੀਂ ਪੜ੍ਹਿਆ ਜਿਸ ਵਿੱਚ ਸ਼ਾਂਤੀ, ਇਕਜੁੱਟਤਾ ਨੂੰ ਬਰਕਰਾਰ ਰੱਖਣ ਅਤੇ ਸਾਰੇ ਧਰਮਾਂ ਦੇ ਸਤਿਕਾਰ ਲਈ ਇੰਨੀਆਂ ਕੁਰਬਾਨੀਆਂ ਦਿੱਤੀਆਂ ਗਈਆਂ ਹੋਣ। ਉਨ੍ਹਾਂ ਕਿਹਾ ਕਿ ਵਿਸ਼ਵਵਿਆਪੀ ਭਾਈਚਾਰੇ ਦਾ ਸੰਦੇਸ਼ ਦਿੰਦੇ ਹੋਏ ਗੁਰੂ ਸਾਹਿਬ ਜ਼ੁਲਮ ਦੇ ਵਿਰੁੱਧ ਡੱਟ ਕੇ ਖੜ੍ਹੇ ਸਨ ਅਤੇ ਗੁਰੂ ਸਾਹਿਬ ਦਾ ਇਹ ਸੰਦੇਸ਼ ਅੱਜ ਵੀ ਮਨੁੱਖਤਾ ਦਾ ਚਾਨਣ-ਮੁਨਾਰਾ ਬਣ ਰਿਹਾ ਹੈ।ਦੇਸ਼ ਦੇ ਮੌਜੂਦਾ ਹਾਲਾਤਾਂ ਬਾਰੇ ਗੱਲ ਕਰਦਿਆਂ ਵਿੱਤ ਮੰਤਰੀ ਨੇ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਵੱਧ ਰਹੀ ਨਫ਼ਰਤ ਅਤੇ ਲੋਕਤੰਤਰੀ ਸਿਧਾਂਤਾਂ ਦੇ ਘਾਣ ‘ਤੇ ਡੂੰਘੀ ਚਿੰਤਾ ਪ੍ਰਗਟ ਕੀਤੀ। ਮਨੀਪੁਰ ਅਤੇ ਉੱਤਰ ਪ੍ਰਦੇਸ਼ ਵਿੱਚ ਹਿੰਸਾ ਬਾਰੇ ਹੋਰ ਬੁਲਾਰਿਆਂ ਵੱਲੋਂ ਦਿੱਤੇ ਗਏ ਹਵਾਲਿਆਂ ਬਾਰੇ ਗੱਲ ਕਰਦਿਆਂ ਉਨ੍ਹਾਂ ਨੇ ਜਾਤੀ ਦੇ ਅਧਾਰ ‘ਤੇ ਕੀਤੇ ਜਾਂਦੇ ਅੱਤਿਆਚਾਰਾਂ ਨੂੰ ਉਜਾਗਰ ਕੀਤਾ।ਸ੍ਰੀ ਚੀਮਾ ਨੇ ਕਿਹਾ ਕਿ ਪੰਜਾਬ ਨੂੰ ਵੀ ਯੋਜਨਾਬੱਧ ਢੰਗ ਨਾਲ ਨਿਸ਼ਾਨਾ ਬਣਾਇਆ ਜਾ ਰਿਹਾ ਹੈ, ਜਿਸ ਵਿੱਚ ਸੂਬੇ ਦੀ ਖੇਤੀਬਾੜੀ, ਸਿੱਖਿਆ ਪ੍ਰਣਾਲੀ ਅਤੇ ਦਰਿਆਵਾਂ ਦੇ ਪਾਣੀਆਂ ਨੂੰ ਢਾਹ ਲਾਉਣ ਦੀਆਂ ਸੌੜੀਆਂ ਚਾਲਾਂ ਸ਼ਾਮਲ ਹਨ। ਉਨ੍ਹਾਂ ਨੇ ਰਾਜਧਾਨੀ ਚੰਡੀਗੜ੍ਹ ‘ਤੇ ਪੰਜਾਬ ਦੇ ਦਾਅਵੇ ਸਬੰਧੀ ਹਾਲ ਹੀ ਵਿੱਚ ਉੱਠੀਆਂ ਚੁਣੌਤੀਆਂ ਦਾ ਵੀ ਹਵਾਲਾ ਦਿੱਤਾ।ਉਨ੍ਹਾਂ ਕਿਹਾ ਕਿ ਗੁਰੂ ਸਾਹਿਬਾਨਾਂ ਦੀਆਂ ਸਿੱਖਿਆਵਾਂ ਦੀ ਪਾਲਣਾ ਕਰਦਿਆਂ ਪੰਜਾਬ ਦੇ ਤਿੰਨ ਕਰੋੜ ਲੋਕ ਦੇਸ਼ ਦੀ ਏਕਤਾ ਅਤੇ ਅਖੰਡਤਾ ਦੀ ਰਾਖੀ ਲਈ ਵਚਨਬੱਧ ਹਨ ਅਤੇ ਸੂਬੇ ਦੇ ਹੱਕਾਂ ਲਈ ਦ੍ਰਿੜਤਾ ਨਾਲ ਲੜਨਗੇ।

ਇਹ ਵੀ ਪੜ੍ਹੋ  ਪੰਜਾਬ ਰਾਜ ਭਵਨ ਨੇ ‘ਹਿੰਦ ਦੀ ਚਾਦਰ’ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਬਦ ਕੀਰਤਨ ਕਰਵਾਇਆ

ਵਿੱਤ ਮੰਤਰੀ ਨੇ ਭਾਈ ਜੈਤਾ ਜੀ ਦੀ ਵਿਰਾਸਤ ਨੂੰ ਪ੍ਰਤੀਕਾਤਮਕ ਪਹਿਲ ਦੇ ਨਾਲ ਨਾਲ ਵਿਧਾਨਕ ਕਾਰਵਾਈ ਰਾਹੀਂ ਸਨਮਾਨ ਦੇਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸ਼ਲਾਘਾ ਕੀਤੀ। ਉਨ੍ਹਾਂ ਨੇ ‘ਆਪ’ ਸਰਕਾਰ ਵੱਲੋਂ ਪੇਸ਼ ਕੀਤੇ ਗਏ ਪੰਜਾਬ ਲਾਅ ਅਫਸਰਜ਼ ਬਿੱਲ ਦੀ ਮਹੱਤਤਾ ‘ਤੇ ਚਾਨਣਾ ਪਾਇਆ, ਜੋ ਹਾਈ ਕੋਰਟ ਵਿੱਚ ਹਾਸ਼ੀਏ ‘ਤੇ ਪਏ ਭਾਈਚਾਰਿਆਂ ਦੀ ਪ੍ਰਤੀਨਿਧਤਾ ਨੂੰ ਯਕੀਨੀ ਬਣਾਉਂਦਾ ਹੈ। ਉਨ੍ਹਾਂ ਕਿਹਾ ਕਿ ਇਹ ਇੱਕ ਅਜਿਹਾ ਕਦਮ ਜੋ ਪਿਛਲੇ 75 ਸਾਲਾਂ ਵਿੱਚ ਨਹੀਂ ਚੁੱਕਿਆ ਗਿਆ ਸੀ। ਸ. ਚੀਮਾ ਨੇ ਇਸ ਗੱਲ ‘ਤੇ ਵੀ ਮਾਣ ਪ੍ਰਗਟ ਕੀਤਾ ਕਿ ਇਹ ਸੈਸ਼ਨ ਭਾਈ ਜੈਤਾ ਜੀ ਦੀ ਯਾਦਗਾਰ ਵਿਖੇ ਕਰਵਾਇਆ ਜਾ ਰਿਹਾ ਹੈ ਅਤੇ ਇਹ ਕਦਮ ਗੁਰੂ ਸਾਹਿਬ ਦਾ ਪੂਰੀ ਦ੍ਰਿੜਤਾ ਨਾਲ ਸਾਥ ਦੇਣ ਵਾਲੇ ਬਹਾਦਰ ਯੋਧਿਆਂ ਨੂੰ ਬਣਦਾ ਸਨਮਾਨ ਦਿੰਦਾ ਹੈ।ਅੰਤ ਵਿੱਚ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਇਸ ਪਵਿੱਤਰ ਧਰਤੀ ‘ਤੇ ਵਿਧਾਨ ਸਭਾ ਦਾ ਇਜਲਾਸ ਕਰਵਾਉਣ ਦੀ ਇਤਿਹਾਸਕ ਪਹਿਲਕਦਮੀ ਲਈ ਸਪੀਕਰ ਅਤੇ ਮੁੱਖ ਮੰਤਰੀ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਪੂਰੀ ਦੁਨੀਆ ਇਸ ਸੈਸ਼ਨ ਅਤੇ ਮੌਜੂਦਾ ਪੰਜਾਬ ਸਰਕਾਰ ਦੇ ਗੁਰੂ ਸਾਹਿਬ ਅਤੇ ਉਨ੍ਹਾਂ ਦੇ ਪੈਰੋਕਾਰਾਂ ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਅਤੇ ਭਾਈ ਦਿਆਲਾ ਜੀ ਪ੍ਰਤੀ ਡੂੰਘੇ ਸਤਿਕਾਰ ਨੂੰ ਦੇਖ ਰਹੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਪੰਜਾਬ ਰਾਜ ਭਵਨ ਨੇ ‘ਹਿੰਦ ਦੀ ਚਾਦਰ’ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਬਦ ਕੀਰਤਨ ਕਰਵਾਇਆ

0

Chandigarh News:ਪੰਜਾਬ ਰਾਜ ਭਵਨ ਵੱਲੋਂ ਅੱਜ ਇੱਥੇ ਗੁਰੂ ਨਾਨਕ ਦੇਵ ਆਡੀਟੋਰੀਅਮ ਵਿਖੇ ਹਿੰਦ ਦੀ ਚਾਦਰ ਨੌਵੇਂ ਸਿੱਖ ਗੁਰੂ ਸਾਹਿਬ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਇੱਕ ਵਿਸ਼ਾਲ ਅਤੇ ਅਧਿਆਤਮਿਕ ਸ਼ਬਦ ਕੀਰਤਨ ਕਰਵਾਇਆ ਗਿਆ।ਪੰਜਾਬ ਦੇ ਰਾਜਪਾਲ ਅਤੇ ਯੂਟੀ ਚੰਡੀਗੜ੍ਹ ਦੇ ਪ੍ਰਸ਼ਾਸਕ ਸ੍ਰੀ ਗੁਲਾਬ ਚੰਦ ਕਟਾਰੀਆ ਨੇ ਇਸ ਸਮਾਗਮ ਵਿੱਚ ਸ਼ਾਮਲ ਹੋ ਕੇ ਪੂਰੀ ਸ਼ਰਧਾ ਨਾਲ ਗੁਰੂ ਸਾਹਿਬ ਨੂੰ ਸ਼ਰਧਾਂਜਲੀ ਭੇਟ ਕੀਤੀ।ਇਹ ਸ਼ਬਦ ਕੀਰਤਨ ਗੁਰਦੁਆਰਾ ਪਾਤਸ਼ਾਹੀ ਦਸਵੀਂ, ਸੈਕਟਰ 8, ਚੰਡੀਗੜ੍ਹ ਦੇ ਰਾਗੀ ਸਿੰਘਾਂ ਵੱਲੋਂ ਕੀਤਾ ਗਿਆ ਅਤੇ ਸੰਗਤਾਂ ਨੇ ਰੂਹਾਨੀ ਕੀਰਤਨ ਸਰਵਨ ਕੀਤਾ।ਨਿਰਮਰਤਾ, ਮਨੁੱਖੀ ਏਕਤਾ ਅਤੇ ਸਮਾਨਤਾ ਦਾ ਸੰਦੇਸ਼ ਦਿੰਦਿਆਂ, ਪੰਜਾਬ ਦੇ ਰਾਜਪਾਲ ਅਤੇ ਯੂਟੀ ਚੰਡੀਗੜ੍ਹ ਦੇ ਪ੍ਰਸ਼ਾਸਕ ਸ੍ਰੀ ਗੁਲਾਬ ਚੰਦ ਕਟਾਰੀਆ ਨੇ ਸੰਗਤ ਵਿੱਚ ਬੈਠ ਕੇ ਸ਼ਬਦ ਕੀਰਤਨ ਸਰਵਨ ਕੀਤਾ ਅਤੇ ਲੰਗਰ ਵਿੱਚ ਸੇਵਾ ਵੀ ਕੀਤੀ, ਜਿਸ ਨਾਲ ਭਾਈਚਾਰੇ ਅਤੇ ਮਨੁੱਖਤਾ ਦੀ ਸੇਵਾ ਦੇ ਸਿੱਖ ਸਿਧਾਂਤਾਂ ਨੂੰ ਮਜ਼ਬੂਤੀ ਮਿਲੀ।ਇਸ ਮੌਕੇ ਗੁਰਦੁਆਰਾ ਪਾਤਸ਼ਾਹੀ ਦਸਵੀ, ਸੈਕਟਰ 8 ਦੇ ਪ੍ਰਧਾਨ ਸ੍ਰੀ ਸੁਖਜਿੰਦਰ ਸਿੰਘ ਬਹਿਲ ਨੇ ਰਾਜਪਾਲ ਨੂੰ ਸਿਰੋਪਾਓ ਭੇਟ ਕੀਤਾ।

ਇਹ ਵੀ ਪੜ੍ਹੋ CIA Staff Mohali ਵੱਲੋਂ 45 ਗ੍ਰਾਮ ਹੈਰੋਇਨ ਸਮੇਤ ਇੱਕ ਦੋਸ਼ੀ ਗ੍ਰਿਫਤਾਰ

ਇਸ ਮੌਕੇ ਮੇਅਰ ਸ਼੍ਰੀਮਤੀ ਹਰਪ੍ਰੀਤ ਕੌਰ ਬਬਲਾ, ਗ੍ਰਹਿ ਸਕੱਤਰ ਯੂਟੀ ਸ਼੍ਰੀ ਮਨਦੀਪ ਸਿੰਘ ਬਰਾੜ, ਵਿੱਤ ਸਕੱਤਰ ਯੂਟੀ ਸ਼੍ਰੀ ਦੀਪਰਵਾ ਲਾਕਰਾ ਅਤੇ ਐਡੀਸ਼ਨਲ ਸਾਲਿਸਟਰ ਜਨਰਲ ਭਾਰਤ ਸਰਕਾਰ ਸ੍ਰੀ ਸੱਤਿਆ ਪਾਲ ਜੈਨ ਨੂੰ ਵੀ ਸਿਰੋਪਾਓ ਭੇਟ ਕੀਤੇ ਗਏ।ਇਸ ਤੋਂ ਪਹਿਲਾਂ, ਰਾਜਪਾਲ ਨੇ ਧਾਰਮਿਕ ਆਜ਼ਾਦੀ ਅਤੇ ਮਨੁੱਖੀ ਕਦਰਾਂ ਕੀਮਤਾਂ ਦੀ ਰਾਖੀ ਲਈ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀ ਲਾਸਾਨੀ ਸ਼ਹਾਦਤ ਨੂੰ ਸੀਸ ਝੁਕਾਉਂਦਿਆਂ ਗੁਰੂ ਸਾਹਿਬ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। ਉਨ੍ਹਾਂ ਨਾਗਰਿਕਾਂ ਨੂੰ ਗੁਰੂ ਸਾਹਿਬ ਦੁਆਰਾ ਦਿਖਾਏ ਮਾਰਗ ‘ਤੇ ਚੱਲਣ ਦੀ ਅਪੀਲ ਕੀਤੀ, ਜਿਨ੍ਹਾਂ ਨੇ 1675 ਵਿੱਚ ਦੱਬੇ-ਕੁਚਲੇ ਲੋਕਾਂ ਦੇ ਹੱਕਾਂ ਦੀ ਰਾਖੀ ਲਈ ਆਪਣੀ ਜਾਨ ਕੁਰਬਾਨ ਕਰ ਦਿੱਤੀ।ਉਨ੍ਹਾਂ ਕਿਹਾ, “ਨਿਡਰਤਾ, ਦਇਆ ਅਤੇ ਸੱਚਾਈ ਸਬੰਧੀ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਹਮੇਸ਼ਾ ਆਉਣ ਵਾਲੀਆਂ ਪੀੜ੍ਹੀਆਂ ਨੂੰ ਪ੍ਰੇਰਿਤ ਕਰਦੀਆਂ ਰਹਿਣਗੀਆਂ। ਇਹ ਪਵਿੱਤਰ ਦਿਹਾੜਾ ਸ਼ਾਂਤੀ, ਸਦਭਾਵਨਾ ਅਤੇ ਵਿਸ਼ਵਵਿਆਪੀ ਭਾਈਚਾਰੇ ਨੂੰ ਬਰਕਰਾਰ ਰੱਖਣ ਪ੍ਰਤੀ ਸਾਡੀ ਜ਼ਿੰਮੇਵਾਰੀ ਦੀ ਯਾਦ ਦਿਵਾਉਂਦਾ ਹੈ।”ਇਸ ਸਮਾਗਮ ਵਿੱਚ ਪੰਜਾਬ ਰਾਜ ਭਵਨ, ਚੰਡੀਗੜ੍ਹ ਦੇ ਅਧਿਕਾਰੀ, ਪਤਵੰਤੇ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰ ਸ਼ਾਮਲ ਹੋਏ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

 

CIA Staff Mohali ਵੱਲੋਂ 45 ਗ੍ਰਾਮ ਹੈਰੋਇਨ ਸਮੇਤ ਇੱਕ ਦੋਸ਼ੀ ਗ੍ਰਿਫਤਾਰ

0

SAS Nagar News:ਸ੍ਰੀ ਸੌਰਵ ਜਿੰਦਲ ਕਪਤਾਨ ਪੁਲਿਸ, ਜ਼ਿਲ੍ਹਾ ਐਸ.ਏ.ਐਸ ਨਗਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸ੍ਰੀ ਹਰਮਨਦੀਪ ਸਿੰਘ ਹਾਂਸ,ਸੀਨੀਅਰ ਕਪਤਾਨ ਪੁਲਿਸ, ਜ਼ਿਲ੍ਹਾ ਐਸ.ਏ.ਐਸ ਨਗਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਮਾੜੇ ਅਨਸਰਾਂ ਵਿਰੁੱਧ ਚਲਾਈ ਮੁਹਿੰਮ ਦੌਰਾਨ ਸ੍ਰੀ ਤਲਵਿੰਦਰ ਸਿੰਘ , ਕਪਤਾਨ ਪੁਲਿਸ (ਆਪਰੇਸ਼ਨ), ਸ੍ਰੀ ਰਾਜਨ ਪਰਮਿੰਦਰ ਸਿੰਘ ਉਪ ਕਪਤਾਨ ਪੁਲਿਸ (ਜਾਂਚ) ਦੀ ਨਿਗਰਾਨੀ ਹੇਠ ਇੰਸ: ਹਰਮਿੰਦਰ ਸਿੰਘ ਇੰਚਾਰਜ ਸੀ.ਆਈ.ਏ ਸਟਾਫ ਦੀ ਟੀਮ ਵੱਲੋਂ 01 ਦੋਸ਼ੀ ਨੂੰ ਗ੍ਰਿਫਤਾਰ ਕਰਕੇ 45 ਗ੍ਰਾਮ ਹੈਰੋਇਨ ਬ੍ਰਾਮਦ ਕਰਨ ਵਿੱਚ ਸਫਲਤਾ ਹਾਸਿਲ ਕੀਤੀ ਹੈ।ਸ੍ਰੀ ਸੌਰਵ ਜਿੰਦਲ ਪੀ.ਪੀ.ਐਸ. ਨੇ ਜਾਣਕਾਰੀ ਦਿੰਦੇ ਦੱਸਿਆ ਕਿ ਮਿਤੀ 20-11-2025 ਨੂੰ ਸੀ.ਆਈ.ਏ ਸਟਾਫ ਮੋਹਾਲੀ ਦੀ ਪੁਲਿਸ ਪਾਰਟੀ ਸ਼ੱਕੀ ਪੁਰਸ਼ਾ ਅਤੇ ਸ਼ੱਕੀ ਵਹੀਕਲਾ ਦੇ ਸਬੰਧ ਵਿੱਚ ਗਸ਼ਤ ਪਰ ਨੇੜੇ ਅਰਬਨ ਵਾਟਿਕਾ, ਬੱਸ ਸਟੈਂਡ ਜ਼ੀਰਕਪੁਰ ਮੌਜੂਦ ਸੀ ਤਾਂ ਦੌਰਾਨੇ ਗਸਤ ਇੱਕ ਗੱਡੀ ਨੰਬਰ PB03-AU-8484 ਸਵਿਫਟ ਡਿਜਾਇਰ ਕਾਰ ਨੇੜੇ ਬੱਸ ਸਟੈਂਡ ਦੇ ਖੜੀ ਦਿਖਾਈ ਦਿੱਤੀ।

ਇਹ ਵੀ ਪੜ੍ਹੋ Big News; ਪੰਜਾਬ ਸਰਕਾਰ ਨੇ ਸੂਬੇ ਦੀ ਧਰਤੀ ‘ਤੇ ਮੌਜ਼ੂਦ ਤਿੰਨਾਂ ਤਖਤਾਂ ਦੇ ਸ਼ਹਿਰਾਂ ਨੂੰ ਪਵਿੱਤਰ ਐਲਾਨਿਆ

ਗੱਡੀ ਦੀ ਪਿਛਲੀ ਨੰਬਰ ਪਲੇਟ ਮੋੜੀ ਹੋਈ ਸੀ, ਜਿਸ ਨੂੰ ਸ਼ੱਕ ਦੀ ਬਿਨਾਹ ਤੇ ਚੈਕ ਕੀਤਾ ਗਿਆ, ਜੋ ਦੌਰਾਨੇ ਚੈਕਿੰਗ ਗੱਡੀ ਦੇ ਗੇਅਰ ਬਾਕਸ ਕੋਲੋ ਇੱਕ ਚਿੱਟੇ ਰੰਗ ਦਾ ਵੱਡਾ ਲਿਫਾਫਾ ਮਿਲਿਆ, ਜਿਸ ਵਿੱਚੋ ਇੱਕ ਡਿਜੀਟਲ ਕੰਡਾ, ਇੱਕ ਪਲਾਸਟਿਕ ਲਿਫਾਫੀ ਵਿੱਚ ਮੋਮੀ ਲਿਫਾਫੇ ਦੇ ਟੁਕੜੇ ਅਤੇ ਇੱਕ ਪਾਰਦਰਸ਼ੀ ਮੋਮੀ ਲਿਫਾਫਾ ਵਿੱਚੋ 45 ਗ੍ਰਾਮ ਹੈਰੋਇਨ ਬ੍ਰਾਮਦ ਹੋਈ। ਜੋ ਦੋਸ਼ੀ ਅਜੈ ਕੁਮਾਰ ਉਰਫ ਬਿੰਟਾ ਵਿਰੁੱਧ ਸੀ.ਆਈ.ਏ ਸਟਾਫ ਦੇ ਐਸ.ਆਈ. ਹਰਭੇਜ ਸਿੰਘ ਵੱਲੋਂ ਮੁਕੱਦਮਾ ਨੰਬਰ 553 ਮਿਤੀ 20-11-2025 ਅ/ਧ 21-61-85 ਐਨ.ਡੀ.ਪੀ.ਐਸ ਐਕਟ (NDPS Act) ਥਾਣਾ ਜੀਰਕਪੁਰ ਦਰਜ ਰਜਿਸਟਰ ਕਰਕੇ ਦੋਸ਼ੀ ਨੂੰ ਗ੍ਰਿਫਤਾਰ ਕੀਤਾ ਗਿਆ।

ਇਹ ਵੀ ਪੜ੍ਹੋ ਦੁਖਦਾਈ ਖਬਰ; ਬਾਲੀਵੁੱਡ ਦੇ ਨਾਮਵਰ ਅਦਾਕਾਰ ਧਰਮਿੰਦਰ ਨਹੀਂ ਰਹੇ

ਜੋ ਦੋਸ਼ੀ ਅਜੈ ਕੁਮਾਰ ਨੇ ਦੱਸਿਆ ਕਿ ਉਹ ਹੈਰੋਇਨ ਦਾ ਧੰਦਾ ਕਰ ਰਿਹਾ ਹੈ, ਜੋ ਦੋਸ਼ੀ ਉਕਤ ਬ੍ਰਾਮਦ ਹੈਰੋਇਨ ਥਾਣਾ ਜੀਰਕਪੁਰ ਦੇ ਏਰੀਆ ਵਿੱਚ ਆਪਣੇ ਗ੍ਰਾਹਕਾ ਨੂੰ ਹੈਰੋਇਨ ਸਪਲਾਈ ਕਰਨ ਲਈ ਅੰਮ੍ਰਿਤਸਰ ਤੋ ਲੈ ਕੇ ਆਇਆ ਸੀ।ਦੋਸ਼ੀ ਪੁਲਿਸ ਰਿਮਾਂਡ ਅਧੀਨ ਹੈ, ਜਿਸ ਦੀ ਮੁੱਢਲੀ ਪੁੱਛਗਿੱਛ ਦੌਰਾਨੇ ਇਹ ਗੱਲ ਸਾਹਮਣੇ ਆਈ ਹੈ ਕਿ ਦੋਸ਼ੀ ਅਜੈ ਕੁਮਾਰ ਖੁਦ ਵੀ ਨਸ਼ਾ ਕਰਨ ਦਾ ਆਦੀ ਹੈ ਅਤੇ ਜਿਸ ਖਿਲਾਫ ਪਹਿਲਾ ਵੀ 03 ਮੁੱਕਦਮੇ NDPS Act ਤਹਿਤ ਦਰਜ ਹਨ, ਜੋ ਇਸ ਵਾਰ ਵੀ ਦੋਸ਼ੀ ਅਜੈ ਕੁਮਾਰ ਹੈਰੋਇਨ ਦਾ ਧੰਦਾ ਥਾਣਾ ਜ਼ੀਰਕਪੁਰ ਦੇ ਏਰੀਆ ਵਿੱਚ ਕਰ ਰਿਹਾ ਸੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਮਾਲਵਾ ਸਰੀਰਿਕ ਸਿੱਖਿਆ ਕਾਲਜ ਬਠਿੰਡਾ ਦੇ ਖਿਡਾਰੀ ਅਬੀਰ ਕੋਹਲੀ ਦੀ ਨੌਰਥ ਜੋਨ ਅੰਤਰ ਯੂਨੀਵਰਸਿਟੀ ਲਈ ਹੋਈ ਚੈਨ

0

Bathinda News:ਮਾਲਵਾ ਸਰੀਰਿਕ ਸਿੱਖਿਆ ਕਾਲਜ ਬਠਿੰਡਾ ਦੇ ਖਿਡਾਰੀ ਅਬੀਰ ਕੋਹਲੀ ਬੀ.ਪੀ.ਐੱਡ ਪਹਿਲਾ ਭਾਗ ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਕਰਵਾਏ ਨੌਰਥ ਜੋਨ ਅੰਤਰ ਯੂਨੀਵਰਸਿਟੀ ਲਈ ਕਰਵਾਏ ਟਰਾਈਲ ਵਿਚ ਕਾਲਜ ਦੇ ਹੋਣਹਾਰ ਖਿਡਾਰੀ ਦੀ ਪੰਜਾਬੀ ਯੂਨੀਵਰਸਿਟੀ ਦੀ ਟੀਮ ਲਈ ਚੁਣੇ ਜਾਣ ਉਪਰੰਤ ਕਾਲਜ ਵਿੱਚ ਖੁਸ਼ੀ ਦੀ ਲਹਿਰ ਜਾਗੀ ਖਿਡਾਰੀ ਅਬੀਰ ਕੋਹਲੀ ਨੌਰਥ ਜੋਨ ਅੰਤਰ ਯੂਨੀਵਰਸਿਟੀ ਕ੍ਰਿਕਟ ਮੁਕਾਬਲੇ ਜੋ ਕਿ ਮਿਤੀ 25-11-2025 ਤੋਂ 04-12-2025 ਨੂੰ ਅਲੀਗੜ੍ਹ ਮੁਸਲਿਮ ਯੂਨੀਵਰਸਿਟੀ (ਯੂ ਪੀ) ਵਿਖੇ ਕਰਵਾਏ ਜਾ ਰਹੇ ਹਨ ਖਿਡਾਰੀ ਅਬੀਰ ਕੋਹਲੀ ਪੰਜਾਬੀ ਯੂਨੀਵਰਸਿਟੀ ਦੀ ਟੀਮ ਦੀ ਪ੍ਰਤੀਨਿਧਤਾ ਕਰੇਗਾ, ਇੱਥੇ ਜਿਕਰ ਯੋਗ ਗੱਲ ਹੈ ਕਿ ਇਹ ਪ੍ਰਤਿਭਾਸ਼ਾਲੀ ਖਿਡਾਰੀ ਪਹਿਲਾ ਵੀ ਪੰਜਾਬੀ ਯੂਨੀਵਰਸਿਟੀ ਦੀ ਪ੍ਰੀਤੀਨਿਧਤਾ ਔਲਇੰਡੀਆਂ ਇੰਟਰ ਯੂਨੀਵਰਸਿਟੀ ਵਿੱਚ ਕਰ ਚੁੱਕਾ ਹੈ।

ਇਹ ਵੀ ਪੜ੍ਹੋ Big News; ਪੰਜਾਬ ਸਰਕਾਰ ਨੇ ਸੂਬੇ ਦੀ ਧਰਤੀ ‘ਤੇ ਮੌਜ਼ੂਦ ਤਿੰਨਾਂ ਤਖਤਾਂ ਦੇ ਸ਼ਹਿਰਾਂ ਨੂੰ ਪਵਿੱਤਰ ਐਲਾਨਿਆ

ਕਾਲਜ ਡਾਇਰੈਕਟਰ ਰਘਵੀਰਚੰਦ ਸ਼ਰਮਾ ਅਤੇ ਸਮੂਹ ਸਟਾਫ ਪ੍ਰੋ ਰਾਜਵਿੰਦਰ ਸਿੰਘ ਪ੍ਰੋ ਗਰ੍ਰੀਸ਼ ਸ਼ਰਮਾ, ਪ੍ਰੋ ਜਗਦੀਪ ਸਿੰਘ, ਪ੍ਰੋ ਅਰਸ਼ਦੀਪ ਕੌਰ, ਅਤੇ ਹੋਰ ਸਟਾਫ ਨੇ ਇਸ ਹੋਣਹਾਰ ਖਿਡਾਰੀ ਨੂੰ ਉਸ ਦੀ ਜਿਕਰਯੋਗ ਪ੍ਰਾਪਤੀ ਵਧਾਈ ਦਿੱਤੀ ਅਤੇ ਉਸ ਦੇ ਮੁਕਾਬਲੇ ਲਈ ਸੁੱਭ ਇਸ਼ਾਵਾ ਦਿੱਤੀਆਂ ਜਿਕਰ ਯੋਗ ਪ੍ਰਾਪਤੀ ਤੇ ਵਧਾਈ ਦਿੱਤੀ ਅਤੇ ਆਉਣ ਵਾਲੇ ਅੰਤਰ ਯੂਨੀਵਰਸਿਟੀ ਮੁਕਾਬਲਿਆਂ ਲਈ ਸੁਭ ਇਛਾਵਾਂ ਦਿੱਤੀਆਂ।ਕਾਲਜ ਮੈਨੇਜਮੈਂਟ ਸ਼੍ਰੀ ਰਮਨ ਸ਼ਿੰਗਲਾ ਚੇਅਰਮੈਨ, ਰੀਟਾਇਡ ਜੌਆਇੰਟ ਕਮਿਸ਼ਨਰ ਇੰਨਕਮ ਟੈਕਸ ਕੇ ਪੀ ਐਸ ਬਾਰੜ (ਅੰਤਰ ਰਾਸ਼ਟਰੀ ਐਥਲੀਟ), ਵਾਇਸ ਪ੍ਰੈਜੀਡੈਟ ਸ਼੍ਰੀ ਰਾਕੇਸ਼ ਗੋਇਲ, ਨੇ ਸਮੂਹ ਸਟਾਫ ਅਤੇ ਬੀਰ ਕੋਹਲੀ ਨੂੰ ਵਧਾਈ ਦਿੱਤੀ ਸਲਾਨਾ ਐਨੂਅਲ ਫੰਕਸ਼ਨ ਵਿੱਚ ਸਨਮਾਨਿਤ ਕਰਨ ਦਾ ਐਲਾਨ ਕੀਤਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

 

Big News; ਪੰਜਾਬ ਸਰਕਾਰ ਨੇ ਸੂਬੇ ਦੀ ਧਰਤੀ ‘ਤੇ ਮੌਜ਼ੂਦ ਤਿੰਨਾਂ ਤਖਤਾਂ ਦੇ ਸ਼ਹਿਰਾਂ ਨੂੰ ਪਵਿੱਤਰ ਐਲਾਨਿਆ

0

Sri Anandpur Sahib News: ਪੰਜਾਬ ਸਰਕਾਰ ਨੇ ਲੰਮੇ ਸਮੇਂ ਤੋਂ ਕੀਤੀ ਜਾ ਰਹੀ ਇੱਕ ਮਹੱਤਵਪੂਰਨ ਮੰਗ ਨੂੰ ਪੂਰਾ ਕਰਦਿਆਂ ਪੰਜਾਬ ਸਰਕਾਰ ਨੇ ਸ਼੍ਰੀ ਅਕਾਲ ਤਖਤ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਗਲਿਆਰਾ, ਤਖਤ ਸ੍ਰੀ ਦਮਦਮਾ ਸਾਹਿਬ ਅਤੇ ਸ੍ਰੀ ਅਨੰਦਪੁਰ ਸਾਹਿਬ ਸ਼ਹਿਰਾਂ ਨੂੰ ਪਵਿੱਤਰ ਐਲਾਨਿਆ ਹੈ। ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਉਹਨਾਂ ਨੇ ਵੀ ਕਿਹਾ ਅੱਜ ਸ਼੍ਰੀ ਅਨੰਦਪੁਰ ਸਾਹਿਬ ਦੀ ਧਰਤੀ ਉੱਪਰ ਹੋਏ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੇ ਅਖੀਰ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਹ ਅਹਿਮ ਐਲਾਨ ਕਰਦਿਆਂ ਇਸ ਸਬੰਧੀ ਇੱਕ ਮਤਾ ਵਿਧਾਨ ਸਭਾ ਦੇ ਵਿੱਚ ਰੱਖਿਆ ਜਿਸ ਨੂੰ ਸਮੂਹ ਧਿਰਾਂ ਦੇ ਵੱਲੋਂ ਸਰਬ ਸੰਮਤੀ ਨਾਲ ਪਾਸ ਕਰ ਦਿੱਤਾ ਗਿਆ। ਪੰਜਾਬ ਸਰਕਾਰ ਦੇ ਇਸ ਐਲਾਨ ਤੋਂ ਬਾਅਦ ਹੁਣ ਅਧਿਕਾਰ ਤੌਰ ਤੇ ਇਹ ਤਿੰਨੇ ਧਾਰਮਿਕ ਸ਼ਹਿਰ ਵਿੱਚ ਮੀਟ ਸ਼ਰਾਬ ਤੰਬਾਕੂ ਆਦ ਦੀਆਂ ਦੁਕਾਨਾਂ ਨਹੀਂ ਖੁੱਲ ਸਕਣੀਆਂ ਅਤੇ ਨਾ ਹੀ ਇਹਨਾਂ ਨੂੰ ਇਹਨਾਂ ਦੀ ਵਰਤੋਂ ਕੀਤੀ ਜਾ ਸਕੇਗੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਕੇਂਦਰ ਸਰਕਾਰ ਦੇ ਹਮਲੇ; ਪ੍ਰਤਾਪ ਸਿੰਘ ਬਾਜਵਾ ਵੱਲੋਂ ਪੰਜਾਬੀਆਂ ਨੂੰ ਇੱਕਜੁੱਟ ਹੋਣ ਦਾ ਸੱਦਾ

0

Sri Anandpur Sahib News: ਪੰਜਾਬ ਵਿਧਾਨ ਸਭਾ ਦੇ ਸ਼੍ਰੀ ਅਨੰਦਪੁਰ ਸਾਹਿਬ ਵਿਖੇ ਚੱਲ ਰਹੇ ਵਿਸ਼ੇਸ਼ ਸੈਸ਼ਨ ਦੌਰਾਨ ਸ੍ਰੀ ਗੁਰੂ ਤੇਗ ਬਹਾਦਰ ਜੀ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਵਿਸ਼ੇਸ਼ ਸੈਸ਼ਨ ਸੱਦਣ ਲਈ ਪੰਜਾਬ ਸਰਕਾਰ ਦੀ ਸਲਾਂਘਾ ਕਰਦਿਆਂ ਆਪਣੇ ਅਤੇ ਆਪਣੀ ਪਾਰਟੀ ਦੇ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਨੂੰ ਨਮਨ ਕੀਤਾ। ਉਨ੍ਹਾਂ ਗੁਰੂ ਜੀ ਦੀ ਸ਼ਹਾਦਤ ਨੂੰ ਦੁਨੀਆ ਦੀ ਬੇਮਿਸਾਲ ਸ਼ਹਾਦਤ ਦੱਸਦਿਆ, ਗੁਰੂਆਂ ਦੇ ਇਤਿਹਾਸ ਤੋਂ ਲੈ ਕੇ ਮਹਾਰਾਜਾ ਰਣਜੀਤ ਸਿੰਘ ਦੇ ਰਾਜ ਨੂੰ ਯਾਦ ਕਰਦਿਆਂ ਪੰਜਾਬੀਆਂ ਵੱਲੋਂ ਮਾਨਵਤਾ ਦੀ ਭਲਾਈ ਲਈ ਕੀਤੇ ਕੰਮਾਂ ਦਾ ਵਿਵਰਨ ਕੀਤਾ।

ਇਹ ਵੀ ਪੜ੍ਹੋ ਦੁਖਦਾਈ ਖਬਰ; ਬਾਲੀਵੁੱਡ ਦੇ ਨਾਮਵਰ ਅਦਾਕਾਰ ਧਰਮਿੰਦਰ ਨਹੀਂ ਰਹੇ

ਇਸ ਦੌਰਾਨ ਉਹਨਾਂ ਕੇਂਦਰ ਸਰਕਾਰ ਵੱਲੋਂ ਪੰਜਾਬ ਉੱਪਰ ਕੀਤੇ ਜਾ ਰਹੇ ਹਮਲਿਆਂ ਦੀ ਨਿਖੇਧੀ ਕਰਦਿਆਂ ਕਿਹਾ ਅੱਜ ਸਮਾਂ ਹੈ ਕਿ ਸਾਨੂੰ ਆਪਣੇ ਸਿਆਸੀ ਮਤਭੇਦ ਭੁਲਾ ਕੇ ਪੰਜਾਬ ਦੇ ਹਿੱਤਾਂ ਲਈ ਇਕੱਠਾ ਹੋਣਾ ਪਏਗਾ। ਉਹਨਾਂ ਕਿਸਾਨੀ ਮੁੱਦਿਆਂ ਤੋਂ ਇਲਾਵਾ ਚੰਡੀਗੜ੍ਹ ਯੂਨੀਵਰਸਿਟੀ ਪੰਜਾਬ ਯੂਨੀਵਰਸਿਟੀ ਅਤੇ ਹੁਣ ਚੰਡੀਗੜ੍ਹ ਦਾ ਸਟੇਟਸ ਤਬਦੀਲ ਕਰਨ ਆਦਿ ਦੇ ਮੁੱਦਿਆਂ ਨੂੰ ਛੂਹਦਿਆ ਕਿਹਾ ਕਿ ਇਹ ਪੰਜਾਬੀਆਂ ਦੇ ਲਈ ਪਰਖ ਦੀ ਘੜੀ ਹੈ ਜਿਹਦੇ ਉੱਪਰ ਖਰਾ ਉਤਰਨਾ ਸਮੇਂ ਦੀ ਜ਼ਰੂਰਤ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

 

Our Visitor

1901764