Wednesday, May 13, 2026
Home Blog Page 311

ਦੁਖਦਾਈ ਖਬਰ; ਬਾਲੀਵੁੱਡ ਦੇ ਨਾਮਵਰ ਅਦਾਕਾਰ ਧਰਮਿੰਦਰ ਨਹੀਂ ਰਹੇ

Mumbai News: ਬਾਲੀਵੁੱਡ ਦੇ ਨਾਮਵਾਰ ਅਦਾਕਾਰ ਧਰਮਿੰਦਰ ਉਰਫ਼ ਧਰਮ ਭਾਜੀ ਇਸ ਦੁਨੀਆਂ ਵਿੱਚ ਨਹੀਂ ਰਹੇ। ਉਹ ਪਿਛਲੇ ਕੁਝ ਦਿਨਾਂ ਤੋਂ ਬੀਮਾਰ ਚੱਲੇ ਆ ਰਹੇ ਸਨ ਤੇ ਉਨ੍ਹਾਂ ਨੂੰ ਹਸਪਤਾਲ ਵੀ ਦਾਖਲ ਕਰਵਾਉਣਾ ਪਿਆ ਸੀ। ਜਿਸਤੋਂ ਬਾਅਦ ਉਨ੍ਹਾਂ ਨੂੰ ਘਰ ਭੇਜ ਦਿੱਤਾ ਗਿਆ ਸੀ। ਉਹ 89 ਸਾਲ ਦੇ ਸਨ ਅਤੇ ਦਰਜਨਾਂ ਹਿੱਟ ਫਿਲਮਾਂ ਦਿੱਤੀਆਂ। ਉਨ੍ਹਾਂ ਦੀ ਮੌਤ ਉਪਰ ਬਾਲੀਵੁੱਡ ਵਿੱਚ ਸੋਗ ਦੀ ਲਹਿਰ ਹੈ ਅਤੇ ਸਾਥੀ ਕਲਾਕਾਰਾਂ ਨੇ ਇਸ ਦੁੱਖ ਦੀ ਘੜੀ ‘ਤੇ ਪ੍ਰਵਾਰ ਨਾਲ ਹਮਦਰਦੀ ਜਤਾਈ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

350ਵਾਂ ਸ਼ਹੀਦੀ ਦਿਹਾੜਾ; ਪੰਜਾਬ ਦੇ ਇਤਿਹਾਸ ਵਿਚ ਪਹਿਲੀ ਵਾਰ ਸ੍ਰੀ ਅਨੰਦਪੁਰ ਸਾਹਿਬ ਵਿਖੇ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਸ਼ੁਰੂ

0

Sri Anandpur Sahib News: ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਪੰਜਾਬ ਸਰਕਾਰ ਵੱਲੋਂ ਪੰਜਾਬ ਵਿਧਾਨ ਸਭਾ ਦਾ ਬੁਲਾਇਆ ਗਿਆ ਵਿਸ਼ੇਸ਼ ਸੈਸ਼ਨ ਸ੍ਰੀ ਅਨੰਦਪੁਰ ਸਾਹਿਬ ਦੀ ਪਵਿੱਤਰ ਧਰਤੀ ਉਪੂ ਸ਼ੁਰੂ ਹੋ ਗਿਆ ਹੈ। ਪੰਜਾਬ ਦੇ ਇਤਿਹਾਸ ਵਿੱਚ ਇਹ ਪਹਿਲੀ ਵਾਰ ਹੈ ਕਿ ਚੰਡੀਗੜ੍ਹ ਤੋਂ ਬਾਹਰ ਕਿਸੇ ਹੋਰ ਥਾਂ ਪੰਜਾਬ ਵਿਧਾਨ ਸਭਾ ਦਾ ਇਹ ਸੈਸ਼ਨ ਹੋ ਰਿਹਾ ਹੈ। ਹਾਲਾਂਕਿ ਇਸ ਸੈਸ਼ਨ ਦਾ ਏਜੰਡਾ ਨਹੀਂ ਜਾਰੀ ਕੀਤਾ ਗਿਆ ਪ੍ਰੰਤੂ ਇਸ ਦੇ ਵਿੱਚ ਸਿਰਫ ਸ੍ਰੀ ਗੁਰੂ ਤੇਗ ਬਹਾਦਰ ਜੀ ਦੀਆਂ ਸਿੱਖਿਆਵਾਂ ਤੇ ਉਹਨਾਂ ਦੇ ਜੀਵਨ ਬਾਰੇ ਹੀ ਚਰਚਾ ਹੋਵੇਗੀ।

ਇਹ ਵੀ ਪੜ੍ਹੋ  Justice Suriya kant ਨੇ Supreme court ਦੇ Chief Justice ਵਜੋਂ ਚੁੱਕੀ ਸਹੁੰ

ਇਸ ਤੋਂ ਇਲਾਵਾ ਚਰਚਾ ਇਹ ਵੀ ਹੈ ਕਿ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਸ੍ਰੀ ਅਨੰਦਪੁਰ ਸਾਹਿਬ ਨੂੰ ਨਵੇਂ ਜਿਲ੍ਹੇ ਦਾ ਐਲਾਨ ਵੀ ਕੀਤਾ ਜਾ ਸਕਦਾ ਹੈ। ਇਸ ਸਪੈਸ਼ਲ ਸੈਸ਼ਨ ਦੇ ਵਿੱਚ ਪੰਜਾਬ ਵਿਧਾਨ ਸਭਾ ਦੇ ਮੈਂਬਰਾਨ ਤੋਂ ਇਲਾਵਾ ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ, ਮਲਵਿੰਦਰ ਸਿੰਘ ਕੰਗ, ਪੰਜਾਬ ਕਾਂਗਰਸ ਦੇ ਪ੍ਰਧਾਨ ਅਤੇ ਲੁਧਿਆਣਾ ਤੋਂ ਲੋਕ ਸਭਾ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਸਹਿਤ ਹੋਰ ਪ੍ਰਮੁੱਖ ਸ਼ਖਸ਼ੀਅਤਾਂ ਵੀ ਪੁੱਜੀਆਂ ਹੋਈਆਂ ਹਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Justice Suriya kant ਨੇ Supreme court ਦੇ Chief Justice ਵਜੋਂ ਚੁੱਕੀ ਸਹੁੰ

New Delhi News: ਦੇਸ਼ ਦੀ ਸਰਵ ਉੱਚ ਅਦਾਲਤ ਸੁਪਰੀਮ ਕੋਰਟ ਦੇ ਨਵੇਂ ਚੀਫ਼ ਜਸਟਿਸ ਵਜੋਂ ਜਸਟਿਸ ਸੁਰੀਆ ਕਾਂਤ ਨੇ ਅੱਜ ਸਹੁੰ ਚੁੱਕ ਲਈ ਹੈ। ਦੇਸ਼ ਦੇ ਰਾਸ਼ਟਰਪਤੀ ਸ੍ਰੀਮਤੀ ਮੁਰਮੂ ਦਰੋਮਤੀ ਨੇ ਦੇਸ਼ ਦੀਆਂ ਪ੍ਰਮੁੱਖ ਸ਼ਖਸ਼ੀਅਤਾਂ ਦੀ ਹਾਜਰੀ ਵਿੱਚ ਰਾਸ਼ਟਰਪਤੀ ਭਵਨ ਵਿਖੇ 53ਵੇਂ ਮੁੱਖ ਜੱਜ ਵਜੋਂ ਸਹੁੰ ਚੁਕਾਈ। ਉਹ 9 ਫਰਵਰੀ 2027 ਤੱਕ ਆਪਣੇ ਇਸ ਅਹੁਦੇ ਉਪਰ ਬਣੇ ਰਹਿਣਗੇ।

ਇਹ ਵੀ ਪੜ੍ਹੋ  ਚੰਡੀਗੜ੍ਹ ਤੋਂ ਬਾਹਰ ਪਹਿਲੀ ਵਾਰ ਸ੍ਰੀ ਨਿਸ਼ਾਨ ਸਾਹਿਬ ਹੇਠ ਪੰਜਾਬ ਵਿਧਾਨ ਸਭਾ ਦਾ ਅੱਜ ਹੋਵੇਗਾ ਇਜਲਾਸ

ਇਸ ਮੌਕੇ ਉਨ੍ਹਾਂ ਗੱਲਬਾਤ ਕਰਦਿਆਂ ਕਿਹਾ ਕਿ ਉਹ ਅਦਾਲਤਾਂ ਵਿਚ ਲੰਬਿਤ ਪਏ ਕੇਸਾਂ ਨੂੰ ਨਿਪਟਾਉਣ ਲਈ ਯੋਜਨਾ ਬਣਾਉਣਗੇ। ਸਹੁੰ ਚੁੱਕ ਸਮਾਗਮ ਵਿੱਚ ਉਪ ਰਾਸ਼ਟਰਪਤੀ ਸੀਪੀ ਰਾਧਾਕ੍ਰਿਸ਼ਨਨ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਹਿਤ ਕੇਂਦਰ ਸਰਕਾਰ ਦੇ ਕਈ ਮੰਤਰੀ, ਸੂਬਿਆਂ ਦੇ ਮੁੱਖ ਮੰਤਰੀ ਸਹਿਤ ਹੋਰ ਵੱਡੀਆਂ ਸ਼ਖ਼ਸੀਅਤਾਂ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਭਿਆਨਕ ਸੜਕ ਹਾਦਸੇ ਵਿੱਚ ਯੂਨੀਵਰਸਿਟੀ ਦੇ ਵਿਦਿਆਰਥੀ ਦੀ ਹੋਈ ਮੌ+ਤ, 3 ਜ਼ਖਮੀ

0

Jalandhar News: ਬੀਤੀ ਰਾਤ ਜਲੰਧਰ-ਫਗਵਾੜਾ ਹਾਈਵੇ ‘ਤੇ ਵਾਪਰੇ ਇੱਕ ਭਿਆਨਕ ਸੜਕ ਹਾਦਸੇ ਵਿੱਚ ਯੂਨੀਵਰਸਿਟੀ ਦੇ ਵਿਦਿਆਰਥੀ ਦੀ ਮੌਤ ਅਤੇ ਤਿੰਨ ਜਣਿਆਂ ਦੇ ਜ਼ਖਮੀ ਹੋਣ ਦੀ ਖਬਰ ਹੈ। ਇਹ ਘਟਨਾ ਰਾਤ ਕਰੀਬ 11 ਵਜੇ ਉਸ ਸਮੇਂ ਵਾਪਰੀ ਜਦ ਸੜਕ ਉੱਪਰ ਜਾ ਰਹੀ ਇੱਕ ਕਾਰ ਅਚਾਨਕ ਪਲਟ ਗਈ। ਇਸ ਕਾਰ ਵਿੱਚ ਸਵਾਰ ਇੱਕ ਵਿਅਕਤੀ, ਔਰਤ ਤੇ ਬੱਚਾ ਜਖਮੀ ਹੋ ਗਏ। ਇਸ ਦੌਰਾਨ ਜਦ ਰਾਹਗੀਰਾਂ ਦੀ ਮੱਦਦ ਨਾਲ ਕਾਰ ਨੂੰ ਪਾਸੇ ਕੀਤਾ ਜਾ ਰਿਹਾ ਸੀ ਤਾਂ ਪਿੱਛੇ ਤੋਂ ਆ ਰਹੀਆਂ ਦੋ ਤੇਜ਼ ਰਫਤਾਰ ਕਾਰਾਂ ਆਪਸ ਵਿੱਚ ਟਕਰਾ ਗਈਆਂ।

ਇਹ ਵੀ ਪੜ੍ਹੋ kangana Ranaut ਦੀ ਬਠਿੰਡਾ ਅਦਾਲਤ ਵਿੱਚ ਮੁੜ ਪੇਸ਼ੀ ਅੱਜ, ਆਉਣ ਦੀ ਸੰਭਾਵਨਾ ਘੱਟ

ਜਿਸ ਕਾਰਨ ਕਾਰਾਂ ਨੂੰ ਲੱਗ ਗਈ। ਇਸ ਸਮੇਂ ਦੌਰਾਨ ਹੀ ਇਸ ਇਲਾਕੇ ਦੀ ਇੱਕ ਯੂਨੀਵਰਸਿਟੀ ਦੇ ਦੋ ਵਿਦਿਆਰਥੀ ਮੋਟਰਸਾਈਕਲ ‘ਤੇ ਸਵਾਰ ਹੋ ਕੇ ਜਾ ਰਹੇ ਸਨ ਕਿ ਉਹ ਵੀ ਕਾਰਾਂ ਦੀ ਚਪੇਟ ਵਿੱਚ ਆ ਗਏ। ਜਿਸਦੇ ਚੱਲਦੇ ਇੱਕ ਵਿਦਿਆਰਥੀ ਦੀ ਮੌਕੇ ਤੇ ਹੀ ਮੌਤ ਹੋ ਗਈ ਜਦਕਿ ਦੂਜਾ ਸਾਥੀ ਗੰਭੀਰ ਰੂਪ ਵਿੱਚ ਜਖਮੀ ਹੋ ਗਿਆ। ਇਸ ਅੱਗ ਨੂੰ ਬੁਝਾਉਣ ਦੇ ਲਈ ਫਾਇਰ ਬ੍ਰਿਗੇਡ ਦੀ ਮਦਦ ਲੈਣੀ ਪਈ ਅਤੇ ਅੱਗ ਉੱਪਰ ਕਾਬੂ ਪਾਇਆ ਗਿਆ। ਘਟਨਾ ਦਾ ਪਤਾ ਲੱਗਦਾ ਸ਼ਹੀ ਪੁਲਿਸ ਵੱਲੋਂ ਮੌਕੇ ਤੇ ਪੁੱਜ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

 

kangana Ranaut ਦੀ ਬਠਿੰਡਾ ਅਦਾਲਤ ਵਿੱਚ ਮੁੜ ਪੇਸ਼ੀ ਅੱਜ, ਆਉਣ ਦੀ ਸੰਭਾਵਨਾ ਘੱਟ

0

Bathinda News: kangana Ranaut; ਹਿਮਾਚਲ ਪ੍ਰਦੇਸ਼ ਦੇ ਮੰਡੀ ਲੋਕ ਸਭਾ ਹਲਕੇ ਤੋਂ ਭਾਜਪਾ‌ ਦੀ ਐਮ.ਪੀ ਅਤੇ ਫ਼ਿਲਮੀ ਅਦਾਕਾਰਾ ਕੰਗਨਾ ਰਣੌਤ (kangana Ranaut) ਦੀ ਮਾਣਹਾਨੀ ਦੇ ਮਾਮਲੇ ਵਿੱਚ ਬਠਿੰਡਾ ਦੀ ਅਦਾਲਤ ‘ਚ ਅੱਜ ਮੁੜ ਪੇਸ਼ੀ ਹੈ। ਹਾਲਾਂਕਿ ਲੰਘੀ 27 ਅਕਤੂਬਰ ਨੂੰ ਉਹ ਖ਼ੁਦ ਅਦਾਲਤ ਵਿੱਚ ਪੇਸ਼ ਹੋ ਕੇ ਬੀਬੀ ਮਹਿੰਦਰ ਕੌਰ ਤੋਂ ਮੁਆਫ਼ੀ ਮੰਗ ਚੁੱਕੀ ਹੈ ਪ੍ਰੰਤੂ ਹਾਲੇ ਤੱਕ ਮੁਆਫ਼ੀ ਨੂੰ ਸਵੀਕਾਰ ਨਹੀਂ ਕੀਤਾ ਹੈ। ਉਂਝ ਖੁਦ ਕੰਗਨਾ ਰਣੌਤ ਦੇ ਅੱਜ ਅਦਾਲਤ ਵਿੱਚ ਪੇਸ਼ ਹੋਣ ਦੀ ਸੰਭਾਵਨਾ ਘੱਟ ਹੈ। ਉਸਦੇ ਵੱਲੋਂ ਪਿਛਲੀ ਤਰੀਕ ਦੌਰਾਨ ਨਿੱਜੀ ਪੇਸ਼ੀ ਤੋਂ ਛੋਟ ਦੀ ਅਰਜ਼ੀ ਵੀ ਦਿੱਤੀ ਸੀ, ਜਿਸ ਉਪਰ ਫੈਸਲਾ ਆਉਣ ਦੀ ਉਮੀਦ ਹੈ।

ਇਹ ਵੀ ਪੜ੍ਹੋ ਚੰਡੀਗੜ੍ਹ ਤੋਂ ਬਾਹਰ ਪਹਿਲੀ ਵਾਰ ਸ੍ਰੀ ਨਿਸ਼ਾਨ ਸਾਹਿਬ ਹੇਠ ਪੰਜਾਬ ਵਿਧਾਨ ਸਭਾ ਦਾ ਅੱਜ ਹੋਵੇਗਾ ਇਜਲਾਸ

ਜ਼ਿਕਰਯੋਗ ਹੈ ਕਿ ਬਠਿੰਡਾ ਜ਼ਿਲ੍ਹੇ ਦੇ ਪਿੰਡ ਬਹਾਦਰਗੜ੍ਹ ਜੰਡੀਆ ਦੀ ਰਹਿਣ ਵਾਲੀ ਬਜੁਰਗ ਬੀਬੀ ਮਹਿੰਦਰ ਕੌਰ ਨੇ ਕਿਸਾਨ ਅੰਦੋਲਨ ਦੌਰਾਨ ਵਿਰੁਧ ਗਲਤ ਟਿੱਪਣੀਆਂ ਕਰਨ ਕਰਕੇ ਮਾਣਹਾਣੀ ਦੇ ਕੇਸ ਦਾ ਦਾਇਰ ਕੀਤਾ ਸੀ। ਦੱਸਣਾ ਬਣਦਾ ਹੈ ਕਿ 2021 ਦੇ ਵਿੱਚ ਦਿੱਲੀ ਵਿਖੇ ਚੱਲੇ ਕਿਸਾਨ ਅੰਦੋਲਨ ਦੌਰਾਨ ਕੰਗਣਾ ਰਨੌਤ ਨੇ ਬੀਬੀ ਮਹਿੰਦਰ ਕੌਰ ਦੀ ਫੋਟੋ ਲਗਾ ਕੇ ਇੱਕ ਟਵੀਟ ਕੀਤਾ ਸੀ ਜਿਸ ਦੇ ਵਿੱਚ ਉਸਨੂੰ 100-100 ਰੁਪਏ ਦੇ ਲੈ ਕੇ ਇਸ ਅੰਦੋਲਨ ਵਿੱਚ ਪੁੱਜਣ ਦਾ ਦਾਅਵਾ ਕੀਤਾ ਸੀ। ਇਸ ਕੇਸ ਨੂੰ ਰੋਕਣ ਨੂੰ ਲੈ ਕੇ ਕੰਗਣਾ ਵੱਲੋਂ ਪਹਿਲਾਂ ਪੰਜਾਬ ਅਤੇ ਹਰਿਆਣਾ ਹਾਈਕੋਰਟ ਅਤੇ ਉਸ ਤੋਂ ਬਾਅਦ ਦੇਸ਼ ਦੀ ਸਰਬ ਉੱਚ ਅਦਾਲਤ ਸੁਪਰੀਮ ਕੋਰਟ ਦਾ ਵੀ ਰੁੱਖ ਕੀਤਾ ਗਿਆ ਸੀ ਪ੍ਰੰਤੂ ਅਦਾਲਤ ਨੇ ਉਸ ਨੂੰ ਕੋਈ ਰਾਹਤ ਦੇਣ ਤੋਂ ਇਨਕਾਰ ਕਰ ਦਿੱਤਾ ਸੀ। ਜਿਸ ਤੋਂ ਬਾਅਦ ਪਿਛਲੀ ਪੇਸ਼ੀ ਦੌਰਾਨ ਉਹ ਭਾਰੀ ਸੁਰੱਖਿਆ ਹੇਠ ਬਠਿੰਡਾ ਅਦਾਲਤ ਪੁੱਜੀ ਹੋਈ ਸੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

 

ਚੰਡੀਗੜ੍ਹ ਤੋਂ ਬਾਹਰ ਪਹਿਲੀ ਵਾਰ ਸ੍ਰੀ ਨਿਸ਼ਾਨ ਸਾਹਿਬ ਹੇਠ ਪੰਜਾਬ ਵਿਧਾਨ ਸਭਾ ਦਾ ਅੱਜ ਹੋਵੇਗਾ ਇਜਲਾਸ

0

Sri Anandpur Sahib News:ਪੰਜਾਬ ਦੇ ਇਤਿਹਾਸ ਵਿੱਚ ਪਹਿਲੀ ਵਾਰ ਸ੍ਰੀ ਆਨੰਦਪੁਰ ਸਾਹਿਬ ਵਿੱਚ ਅਸਥਾਈ ਪੰਜਾਬ ਵਿਧਾਨ ਸਭਾ (ਅਸੈਂਬਲੀ) ਕੰਪਲੈਕਸ ਵਿੱਚ ਭਾਈ ਜੈਤਾ ਜੀ ਯਾਦਗਾਰ ਵਿਖੇ ਪਹਿਲਾਂ ਹੀ ਮੌਜੂਦ ਸ੍ਰੀ ਨਿਸ਼ਾਨ ਸਾਹਿਬ ਦੇ ਬਿਲਕੁਲ ਹੇਠਾਂ ਇਜਲਾਸ ਹੋ ਰਿਹਾ ਹੈ। ਅਧਿਕਾਰੀਆਂ ਨੇ ਕਿਹਾ ਕਿ ਬੈਠਣ ਦੀ ਯੋਜਨਾ ਨੂੰ ਸਥਾਨ ਦੀ ਪਵਿੱਤਰਤਾ ਨਾਲ ਜੋੜਿਆ ਗਿਆ ਹੈ ਕਿਉਂਕਿ ਪੰਜਾਬ ਇੱਕ ਇਤਿਹਾਸਕ ਕਦਮ ਦੀ ਤਿਆਰੀ ਕਰ ਰਿਹਾ ਹੈ। 24 ਨਵੰਬਰ, 2025 ਨੂੰ ਵਿਧਾਨ ਸਭਾ ਆਪਣੇ 10ਵੇਂ ਵਿਸ਼ੇਸ਼ ਇਜਲਾਸ ਲਈ ਇੱਥੇ ਇਕੱਠੀ ਹੋਵੇਗੀ,

ਇਹ ਵੀ ਪੜ੍ਹੋ 24×7 ਸਿਹਤ ਸੇਵਾਵਾਂ, ਮੁਫ਼ਤ ਇਲਾਜ, ਖ਼ਾਸ ‘ਨਿਗਾਹ ਲੰਗਰ’ ਅਤੇ ALS ਐਂਬੂਲੈਂਸ… ਸ਼੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਪੁਰਬ ’ਤੇ ਮਾਨ ਸਰਕਾਰ ਨੇ ਨਿਭਾਇਆ ‘ਸਿਹਤ ਧਰਮ’

ਜੋ ਕਿ ਚੰਡੀਗੜ੍ਹ ਤੋਂ ਬਾਹਰ ਹੋਣ ਵਾਲਾ ਸੂਬੇ ਦੇ ਇਤਿਹਾਸ ਦਾ ਪਹਿਲਾ ਇਜਲਾਸ ਹੋਵੇਗਾ।ਇਹ ਇਜਲਾਸ ਦੁਪਹਿਰ ਇੱਕ ਵਜੇ ਸ਼ੁਰੂ ਹੋਵੇਗਾ ਅਤੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਪੁਰਬ ਦੇ ਤਿੰਨ ਦਿਨਾਂ ਸਮਾਰੋਹ ਨੂੰ ਮਨਾਉਣ ਵਾਲੇ ਰਾਜ ਪੱਧਰੀ ਪ੍ਰੋਗਰਾਮ ਦੇ ਨਾਲ-ਨਾਲ ਚੱਲੇਗਾ। ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਪੂਰੇ ਯਾਦਗਾਰੀ ਕੰਪਲੈਕਸ ਨੂੰ ਅਸਥਾਈ ਵਿਧਾਨ ਸਭਾ ਦਾ ਅਧਿਕਾਰਤ ਇਲਾਕਾ ਐਲਾਨਿਆ ਹੈ। ਸਦਨ ਦੇ ਸਾਰੇ ਨਿਯਮ ਅਤੇ ਪ੍ਰਕਿਰਿਆਵਾਂ ਇੱਥੇ ਉਸੇ ਤਰ੍ਹਾਂ ਲਾਗੂ ਹੋਣਗੀਆਂ ਜਿਵੇਂ ਉਹ ਚੰਡੀਗੜ੍ਹ ਦੀ ਮੁੱਖ ਵਿਧਾਨ ਸਭਾ ਇਮਾਰਤ ਵਿੱਚ ਲਾਗੂ ਹੁੰਦੀਆਂ ਹਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

 

24×7 ਸਿਹਤ ਸੇਵਾਵਾਂ, ਮੁਫ਼ਤ ਇਲਾਜ, ਖ਼ਾਸ ‘ਨਿਗਾਹ ਲੰਗਰ’ ਅਤੇ ALS ਐਂਬੂਲੈਂਸ… ਸ਼੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਪੁਰਬ ’ਤੇ ਮਾਨ ਸਰਕਾਰ ਨੇ ਨਿਭਾਇਆ ‘ਸਿਹਤ ਧਰਮ’

0

Sri Anandpur Sahib News:ਧਰਮ ਦੀ ਰੱਖਿਆ ਅਤੇ ਮਨੁੱਖਤਾ ਦੀ ਖ਼ਾਤਰ ਆਪਣਾ ਸਰਬੱਸ ਕੁਰਬਾਨ ਕਰਨ ਵਾਲੇ ‘ਹਿੰਦ ਦੀ ਚਾਦਰ’ ਸ਼੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਵਸ ਦੇ ਪਵਿੱਤਰ ਮੌਕੇ ’ਤੇ, ਸ਼੍ਰੀ ਆਨੰਦਪੁਰ ਸਾਹਿਬ ਵਿੱਚ ਲੱਖਾਂ ਸ਼ਰਧਾਲੂਆਂ ਦਾ ਹੜ੍ਹ ਆਇਆ। ਇਸ ਵਿਸ਼ਾਲ ਸਮਾਗਮ ਦੌਰਾਨ ਪੰਜਾਬ ਦੀ ਭਗਵੰਤ ਸਿੰਘ ਮਾਨ ਸਰਕਾਰ ਨੇ ਸੇਵਾ ਅਤੇ ਸਮਰਪਣ ਦੀ ਉਹ ਮਿਸਾਲ ਪੇਸ਼ ਕੀਤੀ, ਜਿਸ ਨੇ ਜਨ ਸਿਹਤ ਪ੍ਰਤੀ ਉਸਦੀ ਅਟੁੱਟ ਵਚਨਬੱਧਤਾ ਨੂੰ ਉਜਾਗਰ ਕੀਤਾ। ਸਰਕਾਰ ਨੇ ਸ਼ਰਧਾਲੂਆਂ ਦੀ ਸਿਹਤ ਪੱਕੀ ਕਰਨ ਲਈ 24 ਘੰਟੇ ਐਮਰਜੈਂਸੀ ਅਤੇ ਉੱਨਤ ਸਿਹਤ ਸੇਵਾਵਾਂ ਦਾ ਇੱਕ ਮਜ਼ਬੂਤ ਢਾਂਚਾ ਖੜ੍ਹਾ ਕਰ ਇਹ ਸਾਬਤ ਕਰ ਦਿੱਤਾ ਕਿ ‘ਸਿਹਤਮੰਦ ਪੰਜਾਬ’ ਉਨ੍ਹਾਂ ਦਾ ਸਿਰਫ਼ ਇੱਕ ਸੁਪਨਾ ਨਹੀਂ, ਸਗੋਂ ਜ਼ਮੀਨੀ ਹਕੀਕਤ ਹੈ।ਸ਼੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਪੁਰਬ ’ਤੇ, ਪੰਜਾਬ ਸਰਕਾਰ ਸ਼੍ਰੀ ਆਨੰਦਪੁਰ ਸਾਹਿਬ ਵਿੱਚ ਸੰਗਤ ਦੀ ਸੇਵਾ ਵਿੱਚ ਜੁਟੀ ਹੋਈ ਹੈ। ਸ਼ਰਧਾਲੂਆਂ ਦੀ ਸਹੂਲਤ ਲਈ ਰੋਪੜ, ਕੀਰਤਪੁਰ ਸਾਹਿਬ ਅਤੇ ਸ਼੍ਰੀ ਆਨੰਦਪੁਰ ਸਾਹਿਬ ਵਿੱਚ 24 ਘੰਟੇ ਐਮਰਜੈਂਸੀ ਸਿਹਤ ਸੇਵਾਵਾਂ ਦਿੱਤੀਆਂ ਜਾ ਰਹੀਆਂ ਹਨ। ਇਸ ਤੋਂ ਇਲਾਵਾ, ਸ਼੍ਰੀ ਆਨੰਦਪੁਰ ਸਾਹਿਬ ਅਤੇ ਰੋਪੜ ਵਿੱਚ ਕ੍ਰਿਟੀਕਲ ਕੇਅਰ ਦਾ ਖ਼ਾਸ ਪ੍ਰਬੰਧ ਵੀ ਕੀਤਾ ਗਿਆ ਹੈ।ਮਾਨ ਸਰਕਾਰ ਨੇ ਰੋਪੜ, ਕੀਰਤਪੁਰ ਸਾਹਿਬ ਅਤੇ ਸ਼੍ਰੀ ਆਨੰਦਪੁਰ ਸਾਹਿਬ ਵਰਗੀਆਂ ਮਹੱਤਵਪੂਰਨ ਥਾਵਾਂ ’ਤੇ ਚੌਵੀ ਘੰਟੇ ਐਮਰਜੈਂਸੀ ਸੇਵਾਵਾਂ ਪੱਕੀਆਂ ਕੀਤੀਆਂ। ਇਸ ਦੇ ਨਾਲ ਹੀ, ਸ਼੍ਰੀ ਆਨੰਦਪੁਰ ਸਾਹਿਬ ਅਤੇ ਰੋਪੜ ਵਿੱਚ 24 ਘੰਟੇ ਕ੍ਰਿਟੀਕਲ ਕੇਅਰ ਦੀ ਖ਼ਾਸ ਸਹੂਲਤ ਵੀ ਉਪਲਬਧ ਕਰਾਈ ਗਈ, ਜਿਸ ਨਾਲ ਕਿਸੇ ਵੀ ਗੰਭੀਰ ਮੈਡੀਕਲ ਐਮਰਜੈਂਸੀ ਦੀ ਸਥਿਤੀ ਵਿੱਚ ਤੁਰੰਤ ਮਾਹਿਰ ਮਦਦ ਮਿਲ ਸਕੇ।

ਇਹ ਵੀ ਪੜ੍ਹੋ  ਪੰਜਾਬ ਸਰਕਾਰ ਨੇ ਪ੍ਰਭਾਵਸ਼ਾਲੀ ਡਰੋਨ ਸ਼ੋਅ ਰਾਹੀਂ ਸ੍ਰੀ ਅਨੰਦਪੁਰ ਸਾਹਿਬ ਵਿਖੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਨੂੰ ਸ਼ਰਧਾਂਜਲੀ ਕੀਤੀ ਭੇਟ

ਇਸ ਤੋਂ ਇਲਾਵਾ, ਸਰਕਾਰ ਨੇ ਔਰਤਾਂ ਲਈ ਮੁਫ਼ਤ ਸੈਨਿਟਰੀ ਪੈਡ, ਸਾਫ਼ ਨਿਪਟਾਰੇ ਲਈ ਡਿਸਪੋਜ਼ਲ ਮਸ਼ੀਨਾਂ ਅਤੇ ਮਾਵਾਂ ਲਈ ਖ਼ਾਸ ਬੇਬੀ ਫੀਡਿੰਗ ਰੂਮ ਵਰਗੇ ਸੰਵੇਦਨਸ਼ੀਲ ਪ੍ਰਬੰਧ ਕਰ, ਲੋਕਾਂ ਦੀ ਸਿਹਤ ਅਤੇ ਸਫ਼ਾਈ ਨੂੰ ਆਪਣੀ ਸਰਵ ਉੱਚ ਤਰਜੀਹ ਸਾਬਤ ਕੀਤਾ ਹੈ। ਇਹ ਬੇਮਿਸਾਲ ਇੰਤਜ਼ਾਮ ਦੱਸਦਾ ਹੈ ਕਿ ਸਰਕਾਰ ਲੋਕਾਂ ਦੀ ਸੁਰੱਖਿਆ ਨੂੰ ਲੈ ਕੇ ਕਿੰਨੀ ਚੁਸਤ ਅਤੇ ਤਿਆਰ ਹੈ।ਸਿਹਤ ਸਹੂਲਤਾਂ ਨੂੰ ਸੰਗਤ ਲਈ ਆਸਾਨੀ ਨਾਲ ਪਹੁੰਚਾਉਣ ਲਈ, ਸਿਹਤ ਵਿਭਾਗ ਨੇ ਇੱਕ ਵਿਆਪਕ ਨੈੱਟਵਰਕ ਸਥਾਪਿਤ ਕੀਤਾ। ਪਹਿਲਾਂ ਤੋਂ ਚੱਲ ਰਹੇ ਕਲੀਨਿਕਾਂ ਤੋਂ ਇਲਾਵਾ, ਸਮਾਗਮ ਥਾਵਾਂ ’ਤੇ 19 ਨਵੇਂ ਆਮ ਆਦਮੀ ਕਲੀਨਿਕ ਸਥਾਪਿਤ ਕੀਤੇ ਗਏ, ਜਿਸ ਨਾਲ ਇਨ੍ਹਾਂ ਕਲੀਨਿਕਾਂ ਦੀ ਕੁੱਲ ਗਿਣਤੀ 40 (21 ਮੌਜੂਦਾ + 19 ਵਾਧੂ) ਹੋ ਗਈ। ਇਨ੍ਹਾਂ ਸਾਰੇ ਕਲੀਨਿਕਾਂ ਨੇ ਲਗਾਤਾਰ 24 ਘੰਟੇ ਆਪਣੀਆਂ ਸੇਵਾਵਾਂ ਦਿੱਤੀਆਂ, ਜਿਸ ਨਾਲ ਸ਼ਰਧਾਲੂਆਂ ਨੂੰ ਬਿਨਾਂ ਕਿਸੇ ਦੇਰੀ ਦੇ ਆਮ ਓਪੀਡੀ ਅਤੇ ਹੋਰ ਜ਼ਰੂਰੀ ਜਾਂਚ ਸੇਵਾਵਾਂ ਮਿਲ ਸਕੀਆਂ।ਮਾਨ ਸਰਕਾਰ ਵੱਲੋਂ ਕੀਤੇ ਗਏ ਇਨ੍ਹਾਂ ਇੰਤਜ਼ਾਮਾਂ ਦਾ ਸਿੱਧਾ ਲਾਭ ਹਜ਼ਾਰਾਂ ਸ਼ਰਧਾਲੂਆਂ ਨੂੰ ਮਿਲਿਆ। 22 ਨਵੰਬਰ 2025 ਤੱਕ ਦੀ ਸਥਿਤੀ ਰਿਪੋਰਟ ਮੁਤਾਬਕ, ਸਿਹਤ ਵਿਭਾਗ ਦੀਆਂ ਸੇਵਾਵਾਂ ਦਾ ਲਾਭ ਲੈਣ ਵਾਲੇ ਲੋਕਾਂ ਦੀ ਗਿਣਤੀ ਨੇ ਸੇਵਾ ਦੇ ਇਸ ਮਹਾਯੱਗ ਦੀ ਸਫਲਤਾ ਨੂੰ ਪ੍ਰਮਾਣਿਤ ਕੀਤਾ: ਇਨ੍ਹਾਂ ਕਲੀਨਿਕਾਂ ਵਿੱਚ 1,111 ਮਰੀਜ਼ਾਂ ਦੀ ਜਾਂਚ ਕੀਤੀ ਗਈ ਅਤੇ 99 ਉੱਚ-ਗੁਣਵੱਤਾ ਵਾਲੇ ਲੈਬ ਟੈਸਟ ਪੂਰੀ ਤਰ੍ਹਾਂ ਮੁਫ਼ਤ ਕੀਤੇ ਗਏ। ਇਸ ਤੋਂ ਇਲਾਵਾ, ‘ਨਿਗਾਹ ਲੰਗਰ’ ਪਹਿਲ ਤਹਿਤ 522 ਵਿਅਕਤੀਆਂ ਦੀਆਂ ਅੱਖਾਂ ਦੀ ਜਾਂਚ ਕੀਤੀ ਗਈ ਅਤੇ 390 ਮਰੀਜ਼ਾਂ ਨੂੰ ਮੁਫ਼ਤ ਐਨਕਾਂ ਵੰਡੀਆਂ ਗਈਆਂ।

ਇਹ ਵੀ ਪੜ੍ਹੋ  ਸਿਹਤ ਮੰਤਰੀ ਵੱਲੋਂ ਅੱਖਾਂ ਦੇ ਕੈਂਪ ‘ਨਿਗ੍ਹਾ ਲੰਗਰ’ ਦਾ ਨਿਰੀਖਣ, ਸ਼ਹੀਦੀ ਸਮਾਗਮਾਂ ਦੌਰਾਨ ਲਈ ਡਾਕਟਰੀ ਪ੍ਰਬੰਧਾਂ ਦਾ ਲਿਆ ਜਾਇਜ਼ਾ

ਮਨੁੱਖਤਾ ਦੀ ਸੇਵਾ ਵਿੱਚ ਇੱਕ ਕਦਮ ਅੱਗੇ ਵਧਦਿਆਂ, ਜ਼ਿਲ੍ਹਾ ਹਸਪਤਾਲ ਰੋਪੜ ਵਿੱਚ ਇੱਕ ਮਰੀਜ਼ ਦੀ ਮੋਤੀਆਬਿੰਦ ਦੀ ਸਰਜਰੀ ਵੀ ਸਫਲਤਾਪੂਰਵਕ ਪੂਰੀ ਕੀਤੀ ਗਈ।ਕਿਸੇ ਵੀ ਆਪਾਤ ਸਥਿਤੀ ਨਾਲ ਪ੍ਰਭਾਵੀ ਢੰਗ ਨਾਲ ਨਜਿੱਠਣ ਲਈ, ਸਰਕਾਰ ਨੇ ਇੱਕ ਸ਼ਕਤੀਸ਼ਾਲੀ ਐਂਬੂਲੈਂਸ ਨੈੱਟਵਰਕ ਤਾਇਨਾਤ ਕੀਤਾ। 24 ਬੇਸਿਕ ਲਾਈਫ ਸਪੋਰਟ ਐਂਬੂਲੈਂਸ ਦੇ ਨਾਲ-ਨਾਲ 7 ਐਡਵਾਂਸਡ ਲਾਈਫ ਸਪੋਰਟ (ALS) ਐਂਬੂਲੈਂਸ ਨੂੰ ਵੀ ਚੌਵੀ ਘੰਟੇ ਰਣਨੀਤਕ ਥਾਵਾਂ ’ਤੇ ਤਾਇਨਾਤ ਰੱਖਿਆ ਗਿਆ। ਇਸ ਤੋਂ ਇਲਾਵਾ, ਮੈਡੀਕਲ ਐਮਰਜੈਂਸੀ ਲਈ ਸਮਰਪਿਤ ਹੈਲਪਲਾਈਨ ਨੰਬਰ 98155-88342 ਲਗਾਤਾਰ ਲੋਕਾਂ ਦੀ ਸੇਵਾ ਵਿੱਚ ਸਰਗਰਮ ਰਿਹਾ। ਜਨ ਸੇਵਾ ਦੀ ਇਸ ਲੜੀ ਵਿੱਚ, 25 ਨਵੰਬਰ ਨੂੰ ਵਿਰਾਸਤ-ਏ-ਖ਼ਾਲਸਾ ਅਤੇ ਹੋਰ ਦਿਨਾਂ ਵਿੱਚ ਪੰਜ ਪਿਆਰੇ ਪਾਰਕ ਵਿੱਚ ਖ਼ਾਸ ਖੂਨਦਾਨ ਕੈਂਪ ਵੀ ਲਾਏ ਜਾਣਗੇ।ਇਹ ਸ਼ਾਨਦਾਰ ਪ੍ਰਬੰਧ ਦੱਸਦਾ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਨਾ ਸਿਰਫ਼ ਵਿਰਾਸਤ ਅਤੇ ਸ਼ਰਧਾ ਦਾ ਸਤਿਕਾਰ ਕਰਦੀ ਹੈ, ਸਗੋਂ ਲੋਕਾਂ ਦੀ ਸੇਵਾ ਨੂੰ ਹੀ ਆਪਣਾ ਸੱਚਾ ਧਰਮ ਮੰਨਦੀ ਹੈ। ਇਹ ਕਦਮ ਦੱਸਦਾ ਹੈ ਕਿ ਮਾਨ ਸਰਕਾਰ ਲਈ ਸੱਤਾ ਸੇਵਾ ਦਾ ਮਾਧਿਅਮ ਹੈ, ਅਤੇ ਉਹ ਹਰ ਨਾਗਰਿਕ ਦੀ ਸਿਹਤ ਅਤੇ ਭਲਾਈ ਲਈ ਪੂਰੀ ਤਰ੍ਹਾਂ ਸਮਰਪਿਤ ਹੈ। ਇਹ ਸੇਵਾਵਾਂ ਆਉਣ ਵਾਲੇ ਦਿਨਾਂ ਵਿੱਚ ਵੀ ਸੰਗਤ ਦੀ ਸੇਵਾ ਲਈ ਸਰਗਰਮ ਰਹਿਣਗੀਆਂ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਪੰਜਾਬ ਸਰਕਾਰ ਨੇ ਪ੍ਰਭਾਵਸ਼ਾਲੀ ਡਰੋਨ ਸ਼ੋਅ ਰਾਹੀਂ ਸ੍ਰੀ ਅਨੰਦਪੁਰ ਸਾਹਿਬ ਵਿਖੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਨੂੰ ਸ਼ਰਧਾਂਜਲੀ ਕੀਤੀ ਭੇਟ

Sri Anandpur Sahib News: ਨੌਵੇਂ ਸਿੱਖ ਗੁਰੂ ਸਾਹਿਬ ਅਤੇ ‘ਹਿੰਦ ਦੀ ਚਾਦਰ’ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮਾਂ ਦੇ ਹਿੱਸੇ ਵਜੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਕਰਵਾਏ ਪ੍ਰਭਾਵਸ਼ਾਲੀ ਡਰੋਨ ਸ਼ੋਅ ਨਾਲ ਪਵਿੱਤਰ ਨਗਰੀ ਸ੍ਰੀ ਅਨੰਦਪੁਰ ਸਾਹਿਬ ਦਾ ਅਸਮਾਨ ਰੁਸ਼ਨਾ ਉੱਠਿਆ।ਇਹ ਵਿਲੱਖਣ ਹਵਾਈ ਸ਼ੋਅ ਧਾਰਮਿਕ ਆਜ਼ਾਦੀ ਅਤੇ ਮਨੁੱਖੀ ਅਧਿਕਾਰਾਂ ਦੀ ਖ਼ਾਤਰ ਗੁਰੂ ਸਾਹਿਬ ਅਤੇ ਉਨ੍ਹਾਂ ਦੇ ਪੈਰੋਕਾਰਾਂ ਦੀ ਲਾਸਾਨੀ ਸ਼ਹਾਦਤ ਪ੍ਰਤੀ ਡੂੰਘੀ ਸ਼ਰਧਾਂਜਲੀ ਸੀ। ਇਸ ਡਰੋਨ ਪ੍ਰਦਰਸ਼ਨੀ ਨੇ ਗੁਰੂ ਸਾਹਿਬ ਅਤੇ ਉਨ੍ਹਾਂ ਦੇ ਪੈਰੋਕਾਰਾਂ ਦੀ ਲਾਸਾਨੀ ਸ਼ਹਾਦਤ ਨਾਲ ਸਬੰਧਾਂ ਪੂਰੇ ਦ੍ਰਿਸ਼ਾਂ ਨੂੰ ਸ਼ਰਧਾ ਅਤੇ ਬਾਰੀਕੀ ਨਾਲ ਦਰਸਾਉਂਦਿਆਂ ਰੌਸ਼ਨੀ ਅਤੇ ਗਤੀ ਦੇ ਵਿਲੱਖਣ ਕ੍ਰਮ ਜ਼ਰੀਏ ਇਤਿਹਾਸਕ ਬਿਰਤਾਂਤ ਨੂੰ ਪੇਸ਼ ਕੀਤਾ।

ਇਹ ਵੀ ਪੜ੍ਹੋ ਮੁੱਖ ਮੰਤਰੀ ਵੱਲੋਂ ਵਿਰਾਸਤ-ਏ-ਖ਼ਾਲਸਾ ਵਿਖੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਜੀਵਨ ਅਤੇ ਸ਼ਹਾਦਤ ਨੂੰ ਦਰਸਾਉਂਦੀ ਵਿਸ਼ੇਸ਼ ਪ੍ਰਦਰਸ਼ਨੀ ਗੈਲਰੀ ਦਾ ਉਦਘਾਟਨ

ਇਸ ਸ਼ੋਅ ਦੀ ਸ਼ੁਰੂਆਤ ਮੁਗਲ ਸ਼ਾਸਕ ਔਰੰਗਜ਼ੇਬ ਦੇ ਜ਼ਾਲਮ ਸ਼ਾਸ਼ਨ ਦੇ ਦ੍ਰਿਸ਼ਟਾਂਤ ਨਾਲ ਹੋਈ, ਜਿਸ ਵੱਲੋਂ ਸਭ ਨੂੰ ਇਸਲਾਮ ਧਰਮ ਵਿੱਚ ਸ਼ਾਮਲ ਕਰਨ ਦੀ ਇੱਛਾ ਕਾਰਨ ਜਜ਼ੀਆ ਲਗਾਉਣ ਅਤੇ ਜ਼ਬਰਦਸਤੀ ਧਰਮ ਪਰਿਵਰਤਨ ਸਮੇਤ ਵੱਡੇ ਪੱਧਰ ‘ਤੇ ਅਨੇਕਾਂ ਅੱਤਿਆਚਾਰ ਕੀਤੇ ਗਏ। ਆਪਣੇ ਧਰਮ ਦੀ ਰਾਖੀ ਲਈ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀ ਸ਼ਰਨ ਵਿੱਚ ਆਏ ਕਸ਼ਮੀਰੀ ਪੰਡਤਾਂ ਦੀ ਦੁਰਦਸ਼ਾ ਨੂੰ ਠੋਸ ਢੰਗ ਨਾਲ ਪੇਸ਼ ਕੀਤਾ ਗਿਆ ਅਤੇ ਆਡਿਓ ਰਾਹੀਂ “ਜੋ ਸਰਣ ਆਵੈ ਤਿਸੁ ਕੰਠ ਲਾਵੈ (ਜੋ ਕੋਈ ਸ਼ਰਣ ਵਿੱਚ ਆਉਂਦਾ ਹੈ, ਮੈਂ ਉਨ੍ਹਾਂ ਨੂੰ ਗਲੇ ਲਗਾਉਂਦਾ ਹਾਂ) ਦੇ ਸਿਧਾਂਤ ਪ੍ਰਤੀ ਗੁਰੂ ਸਾਹਿਬ ਦੀ ਦ੍ਰਿੜ ਵਚਨਬੱਧਤਾ ਨੂੰ ਉਜਾਗਰ ਕੀਤਾ।”ਇਸ ਡਰੋਨ ਸ਼ੋਅ ਵਿੱਚ ਅੱਗੇ ਦਿੱਲੀ ਦੇ ਚਾਂਦਨੀ ਚੌਕ ਵਿੱਚ ਤਸੀਹੇ ਦੇ ਕੇ ਗੁਰੂ ਦੇ ਪੈਰੋਕਾਰਾਂ ਨੂੰ ਸ਼ਹੀਦ ਕਰਨ ਦੇ ਬਿਰਤਾਂਤ ਨੂੰ ਪੇਸ਼ ਕੀਤਾ ਗਿਆ। ਭਾਈ ਮਤੀ ਦਾਸ ਜੀ ਨੂੰ ਜਿਊਂਦੇ ਜੀਅ ਆਰੇ ਨਾਲ ਸ਼ਹੀਦ ਕੀਤੇ ਜਾਣ ਦੇ ਦ੍ਰਿਸ਼ ਨੂੰ ਡਰੋਨ ਦੇ ਨਾਲ-ਨਾਲ ਦਿਲ ਨੂੰ ਟੁੰਬ ਦੇਣ ਵਾਲੀ ਆਡੀਓ ਨਾਲ ਜੀਵਤ ਕਰ ਦਿੱਤਾ। ਇਸੇ ਤਰ੍ਹਾਂ ਡਰੋਨਾਂ ਰਾਹੀਂ ਭਾਈ ਦਿਆਲਾ ਜੀ ਦੇ ਜ਼ਿੰਦਾ ਉਬਾਲਣ ਦੇ ਅਦੁੱਤੀ ਬਲਿਦਾਨ ਨੂੰ ਪੇਸ਼ ਕੀਤਾ ਗਿਆ। ਭਾਈ ਸਤੀ ਦਾਸ ਜੀ ਜਿਹਨਾਂ ਨੂੰ ਰੂੰ ਵਿੱਚ ਲਪੇਟ ਕੇ ਜਿੰਦਾ ਸਾੜ ਦਿੱਤਾ ਗਿਆ ਸੀ, ਦੀ ਸ਼ਹਾਦਤ ਨੂੰ ਵੀ ਪੂਰੀ ਸ਼ਰਧਾ ਨਾਲ ਪੇਸ਼ ਕੀਤਾ ਗਿਆ।  ਸ਼ੋਅ ਦੇ ਅੰਤ ਵਿੱਚ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਸ਼ਹਾਦਤ ਦਾ ਗੰਭੀਰ ਚਿੱਤਰਣ ਕੀਤਾ ਗਿਆ। ਡਰੋਨਾਂ ਰਾਹੀਂ ਸ੍ਰੀ ਗੁਰੂ ਤੇਗ਼ ਬਹਾਦਰ ਜੀ ਵੱਲੋਂ ਆਪਣੇ ਸਿਧਾਂਤਾਂ ਨੂੰ ਤਿਆਗਣ ਤੋਂ ਇਨਕਾਰ ਕਰਨ ਅਤੇ ਮਨੁੱਖੀ ਕਦਰਾਂ-ਕੀਮਤਾਂ ਲਈ ਉਨ੍ਹਾਂ ਦੀ ਸ਼ਹਾਦਤ ਨੂੰ ਸ਼ਰਧਾ ਅਤੇ ਗੰਭੀਰਤਾ ਨਾਲ ਪੇਸ਼ ਕੀਤਾ ਗਿਆ ਅਤੇ ਆਡੀਓ ਰਾਹੀਂ ਜਲਾਦ ਵੱਲੋਂ ਗੁਰੂ ਸਾਹਿਬ ਦੇ ਪਵਿੱਤਰ ਸੀਸ ਨੂੰ ਧੜ ਤੋਂ ਵੱਖ ਕਰਨ ਤੋਂ ਪਹਿਲਾਂ ਦੇ ਆਖਰੀ ਪਲਾਂ ਦਾ ਵਰਣਨ ਕੀਤਾ ਗਿਆ।

ਇਹ ਵੀ ਪੜ੍ਹੋ ਭਾਈਚਾਰਕ ਸਾਂਝ ਅਤੇ ਏਕਤਾ ਦਾ ਚਾਨਣ ਮੁਨਾਰਾ ਹੋ ਨਿੱਬੜਿਆ ਸਰਬ-ਧਰਮ ਸੰਮੇਲਨ

ਇਹ ਸ਼ੋਅ ਗੁਰੂ ਜੀ ਦੇ ਪਵਿੱਤਰ ਸੀਸ ਨੂੰ ਭਾਈ ਜੈਤਾ ਜੀ ਦੁਆਰਾ ਸਾਹਸ ਪੂਰਵਕ ਸ੍ਰੀ ਅਨੰਦਪੁਰ ਸਾਹਿਬ ਲਿਆਂਦੇ ਜਾਣ ਅਤੇ ਗੁਰੂ ਸਾਹਿਬ ਦੇ ਅੰਤਿਮ ਸੰਸਕਾਰਾਂ ਦੀ ਸ਼ਰਧਾ ਅਤੇ ਉਦਾਸੀ ਭਰੀ ਪੇਸ਼ਕਾਰੀ ਨਾਲ ਸਮਾਪਤ ਹੋਇਆ, ਜਿਸ ਨਾਲ ਵਿਰਾਸਤ-ਏ-ਖਾਲਸਾ ਵਿਖੇ ਇਕੱਠੀ ਹੋਈ ਸੰਗਤ ਵਿੱਚ ਸ਼ਰਧਾ ਅਤੇ ਸਤਿਕਾਰ ਦੀ ਡੂੰਘੀ ਭਾਵਨਾ ਪੈਦਾ ਹੋਈ। ਪੂਰੇ ਸ਼ੋਅ ਦੌਰਾਨ ਪੰਜਾਬੀ ਬਿਰਤਾਂਤ ਨੇ ਇੱਕ ਡੂੰਘਾ ਅਤੇ ਜਾਣਕਾਰੀ ਭਰਪੂਰ ਅਨੁਭਵ ਪ੍ਰਦਾਨ ਕੀਤਾ, ਜਿਸ ਨਾਲ ਸੰਗਤ ਨੂੰ ਇਸ ਘਟਨਾ ਦੇ ਇਤਿਹਾਸਕ ਅਤੇ ਅਧਿਆਤਮਿਕ ਮਹੱਤਵ ਨਾਲ ਜੋੜਿਆ ਗਿਆ।ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਇਸ ਇਤਿਹਾਸਕ ਦਿਹਾੜੇ ਨੂੰ ਸਮਰਪਿਤ ਸਮਾਗਮਾਂ ਦੌਰਾਨ ਅਤਿ-ਆਧੁਨਿਕ ਤਕਨਾਲੋਜੀ ਦੀ ਵਰਤੋਂ ਕਰਦਿਆਂ ਇਹ ਯਕੀਨੀ ਬਣਾਇਆ ਜਾ ਰਿਹਾ ਹੈ ਕਿ ਨੌਜਵਾਨ ਪੀੜ੍ਹੀ ਅਤੇ ਪੂਰੀ ਦੁਨੀਆ ਨੂੰ ਨੌਵੇਂ ਗੁਰੂ ਸਾਹਿਬ ਅਤੇ ਉਨ੍ਹਾਂ ਦੇ ਪੈਰੋਕਾਰਾਂ ਦੇ ਜੀਵਨ, ਦਰਸ਼ਨ ਅਤੇ ਲਾਸਾਨੀ ਸ਼ਹਾਦਤ ਤੋਂ ਜਾਣੂ ਕਰਵਾਇਆ ਜਾਵੇ ਅਤੇ ਵਿਸ਼ਵ ਇਤਿਹਾਸ ਵਿੱਚ ਧਾਰਮਿਕ ਆਜ਼ਾਦੀ ਦੇ ਸਭ ਤੋਂ ਵੱਡੇ ਰਾਖਿਆਂ ਵਜੋਂ ਉਨ੍ਹਾਂ ਦੀ ਵਿਰਾਸਤ ਨੂੰ ਉਜਾਗਰ ਕੀਤਾ ਜਾਵੇ। ਇਹ ਵਿਲੱਖਣ ਡਰੋਨ ਸ਼ੋਅ ਗੁਰੂ ਸਾਹਿਬ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮਾਂ ਦੇ ਮੁੱਖ ਆਕਰਸ਼ਨ ਵਿੱਚੋ ਇੱਕ ਹੈ ਅਤੇ ਇਹ ਪੰਜਾਬ ਸਰਕਾਰ ਦੀ ਸੂਬੇ ਦੀ ਅਮੀਰ ਅਧਿਆਤਮਿਕ ਅਤੇ ਸੱਭਿਆਚਾਰਕ ਵਿਰਾਸਤ ਨੂੰ ਸੰਭਾਲਣ ਅਤੇ ਵਿਸ਼ਵ ਭਰ ਤੱਕ ਪਹੁੰਚਣ ਪ੍ਰਤੀ ਦ੍ਰਿੜ ਵਚਨਬੱਧਤਾ ਦਾ ਪ੍ਰਤੱਖ ਪ੍ਰਮਾਣ ਹੈ।ਇਸ ਸ਼ਾਨਦਾਰ ਡੌਰਨ ਸ਼ੋਅ ਦੌਰਾਨ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ, ਸੂਚਨਾ ਤੇ ਲੋਕ ਸੰਪਰਕ ਮੰਤਰੀ ਹਰਜੋਤ ਸਿੰਘ ਬੈਂਸ, ਸੈਰ-ਸਪਾਟਾ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ, ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ., ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ, ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ, ਮਾਲ ਮੰਤਰੀ ਹਰਦੀਪ ਸਿੰਘ ਮੁੰਡੀਆਂ, ਵਿਧਾਇਕ ਕੁਲਦੀਪ ਸਿੰਘ ਧਾਲੀਵਾਲ, ਵਿਧਾਇਕ ਬੁੱਧ ਰਾਮ, ਵਿਧਾਇਕ ਗੁਰਦਿੱਤ ਸਿੰਘ ਸੇਖੋਂ ਅਤੇ ਵਿਧਾਇਕ ਜਸਵੰਤ ਸਿੰਘ ਗੱਜਣਮਾਜਰਾ ਮੌਜੂਦ ਸਨ।

 

ਭਾਈਚਾਰਕ ਸਾਂਝ ਅਤੇ ਏਕਤਾ ਦਾ ਚਾਨਣ ਮੁਨਾਰਾ ਹੋ ਨਿੱਬੜਿਆ ਸਰਬ-ਧਰਮ ਸੰਮੇਲਨ

0

👉ਅਧਿਆਤਮਿਕ ਅਤੇ ਧਾਰਮਿਕ ਆਗੂਆਂ ਨੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਨੂੰ ਦਿੱਤੀ ਸ਼ਰਧਾਂਜਲੀ
Sri Anandpur Sahib News: ਇੱਥੇ ਬਾਬਾ ਬੁੱਢਾ ਦਲ ਛਾਉਣੀ ਦੇ ਮੁੱਖ ਪੰਡਾਲ ਵਿਖੇ ਅੱਜ ਇੱਕ ਇਤਿਹਾਸਕ ਸਰਬ-ਧਰਮ ਸੰਮੇਲਨ ਕਰਵਾਇਆ ਗਿਆ, ਜਿੱਥੇ ਸਿੱਖ ,ਹਿੰਦੂ , ਬੁੱਧ , ਜੈਨ , ਈਸਾਈ , ਇਸਲਾਮ ਅਤੇ ਯਹੂਦੀ ਧਰਮ ਦੇ ਪ੍ਰਸਿੱਧ ਅਧਿਆਤਮਿਕ ਅਤੇ ਧਾਰਮਿਕ ਆਗੂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਮੌਕੇ ਸ਼ਰਧਾ ਤੇ ਸਤਿਕਾਰ ਭੇਟ ਕਰਨ ਲਈ ਇਕੱਤਰ ਹੋਏ।ਇਸ ਇਤਿਹਾਸਕ ਸਮਾਗਮ ਦੌਰਾਨ ਸਮੁੱਚਾ ਮਾਹੌਲ ਸ਼ਰਧਾ ਭਾਵਨਾ ਵਾਲਾ ਸੀ ਕਿਉਂ ਜੋ ਧਾਰਮਿਕ ਅਤੇ ਅਧਿਆਤਮਿਕ ਆਗੂਆਂ ਨੇ ਆਪੋ-ਆਪਣੇ ਅੰਦਾਜ਼ ਵਿੱਚ ਨੌਵੇਂ ਸਿੱਖ ਗੁਰੂ ਸਾਹਿਬ ਜੀ ਦੀ ਲਾਸਾਨੀ ਸ਼ਹਾਦਤ ਨੂੰ ਸ਼ਰਧਾਂਜਲੀ ਭੇਟ ਕੀਤੀ, ਜਿਨ੍ਹਾਂ ਨੂੰ ਧਰਮ ਦੇ ਰਾਖੇ ਅਤੇ ਸੱਚ ਦੇ ਪੁੰਜ ਵਜੋਂ ਜਾਣਿਆ ਜਾਂਦਾ ਹੈ। ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਅਤੇ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਸ. ਤਰੁਨਪ੍ਰੀਤ ਸਿੰਘ ਸੌਂਦ ਨੇ ਸਰਬ-ਧਰਮ ਸੰਮੇਲਨ ਵਿੱਚ ਅਧਿਆਤਮਿਕ ਆਗੂਆਂ ਦਾ ਸਵਾਗਤ ਕੀਤਾ। ਉਨ੍ਹਾਂ ਕਿਹਾ ਕਿ ਇਹ ਸੰਮੇਲਨ ਗੁਰੂ ਦੀ ਮਹਾਨ ਵਿਰਾਸਤ `ਤੇ ਡੂੰਘੀ ਵਿਚਾਰ-ਚਰਚਾ ਕਰਨ ਲਈ ਇਤਿਹਾਸਕ ਮੰਚ ਹੈ, ਉਨ੍ਹਾਂ ਇਸ ਨੂੰ ਸਾਰੀ ਮਨੁੱਖਤਾ ਲਈ ਰਾਹ-ਦਸੇਰਾ ਦੱਸਿਆ।ਇਸ ਸਮਾਗਮ ਵਿੱਚ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਜਥੇਦਾਰ ਬਾਬਾ ਬਲਬੀਰ ਸਿੰਘ, ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਖਾਲਸਾ ਅਤੇ ਬਾਬਾ ਸੇਵਾ ਸਿੰਘ ਰਾਮਪੁਰ ਖੇੜੇ ਵਾਲੇ ਸਮੇਤ ਸਤਿਕਾਰਿਤ ਸਿੱਖ ਆਗੂਆਂ ਨੇ ਸ਼ਿਰਕਤ ਕੀਤੀ ਅਤੇ ਪਿਆਰ, ਸਦਭਾਵਨਾ, ਸ਼ਾਂਤੀ ਅਤੇ ਮਨੁੱਖਤਾ-ਨਾਮ ਜਪੋ, ਵੰਡ ਛਕੋ-ਦਾ ਸੰਦੇਸ਼ ਦਿੱਤਾ।

ਇਹ ਵੀ ਪੜ੍ਹੋ ਸਿਹਤ ਮੰਤਰੀ ਵੱਲੋਂ ਅੱਖਾਂ ਦੇ ਕੈਂਪ ‘ਨਿਗ੍ਹਾ ਲੰਗਰ’ ਦਾ ਨਿਰੀਖਣ, ਸ਼ਹੀਦੀ ਸਮਾਗਮਾਂ ਦੌਰਾਨ ਲਈ ਡਾਕਟਰੀ ਪ੍ਰਬੰਧਾਂ ਦਾ ਲਿਆ ਜਾਇਜ਼ਾ

ਗੁਰੂ ਗ੍ਰੰਥ ਸਾਹਿਬ ਜੀ ਅਨੇਕਤਾ ਵਿੱਚ ਏਕਤਾ ਦੀ ਭਾਵਨਾ ਨੂੰ ਦਰਸਾਉਂਦੇ ਹਨ ਤਾਂ ਜੋ ਸਾਰੇ ਧਰਮਾਂ ਦੇ ਮੰਨਣ ਵਾਲੇ ਆਪਸ ਵਿੱਚ ਮਿਲ ਜੁਲ ਕੇ ਰਹਿ ਸਕਣ।ਬਾਬਾ ਕਸ਼ਮੀਰ ਸਿੰਘ ਭੂਰੀਵਾਲੇ, ਬਾਬਾ ਗੁਰਿੰਦਰ ਸਿੰਘ ਢਿੱਲੋਂ (ਰਾਧਾ ਸੁਆਮੀ ਸਤਿਸੰਗ ਬਿਆਸ ਦੇ ਮੁਖੀ) ਅਤੇ ਨਾਨਕਸਰ ਸੰਪਰਦਾ ਵੱਲੋਂ ਬਾਬਾ ਘਾਲਾ ਸਿੰਘ ਨੇ ਵੀ ਇਸ ਸੰਮੇਲਨ ਵਿੱਚ ਸ਼ਿਰਕਤ ਕੀਤੀ ਅਤੇ ਜ਼ੋਰ ਦੇ ਕੇ ਕਿਹਾ ਕਿ ਗੁਰੂ ਦੀ ਸ਼ਹਾਦਤ ਮਨੁੱਖਤਾ (ਮਨੁੱਖਤਾ) ਲਈ ਸੇਧ ਤੇ ਚਾਨਣ-ਮੁਨਾਰਾ ਹੈ।ਨਵੀਂ ਦਿੱਲੀ ਦੇ ਜੂਡਾ ਹਯਾਮ ਸਿਨਾਗੌਗ ਦੇ ਮੁੱਖ ਧਾਰਮਿਕ ਆਗੂ ਡਾ. ਰੱਬੀ ਏਜ਼ਕਾਈਲ ਇਸਹਾਕ ਮਾਲੇਕਰ ਨੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ, ਗੁਰੂ ਸਾਹਿਬ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਪੂਰੀ ਸ਼ਰਧਾ ਅਤੇ ਭਾਵਨਾ ਨਾਲ ਮਨਾਉਣ ਲਈ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਸਿੱਖ ਗੁਰੂ ਸਾਹਿਬਾਨ ਨੇ ਦੱਬੇ-ਕੁਚਲੇ ਲੋਕਾਂ ਦੀ ਨਿਰਸਵਾਰਥ ਸੇਵਾ ਕਰਨ, ਸਿਮਰਨ ਅਤੇ ਹਿੰਮਤ ਦੇ ਮਾਰਗ ਨੂੰ ਦਰਸਾਇਆ । ਇਹ ਭਗਤੀ ਅਤੇ ਸ਼ਕਤੀ ਦੇ ਸੰਪੂਰਨ ਤਾਲਮੇਲ ਹੈ, ਜਿਸਦੀ ਅੱਜ ਕੁੱਲ ਦੁਨੀਆ ਨੂੰ ਬਹੁਤ ਲੋੜ ਹੈ।ਸੇਵਾ ਦੀ ਭਾਵਨਾ ਨੂੰ ਦੁਹਰਾਉਂਦੇ ਹੋਏ, ਬੋਧੀ ਭਾਈਚਾਰੇ ਦੇ ਸ਼੍ਰੀ ਭਿੱਖੂ ਸੰਘਸੇਨਾ ਜੀ ਨੇ ਸਿੱਖ ਭਾਈਚਾਰੇ ਨੂੰ ਰਾਸ਼ਟਰ ਦਾ ਮਾਣ ਦੱਸਿਆ। ਉਹਨਾ ਨੇ ਕੋਵਿਡ-19 ਮਹਾਂਮਾਰੀ ਦੌਰਾਨ ਉਨ੍ਹਾਂ ਦੀ ਮਿਸਾਲੀ ਸੇਵਾ ਨੂੰ ਉਜਾਗਰ ਕੀਤਾ। ਉਨ੍ਹਾਂ ਕੇਂਦਰ ਸਰਕਾਰ ਨੂੰ ਅਪੀਲ ਕਰਦਿਆਂ ਕਿਹਾ, “ਸਿੱਖ ਧਰਮ ਦੀ ਭਾਵਨਾ ਨੂੰ ਸਾਡੇ ਵਿਦਿਅਕ ਪਾਠਕ੍ਰਮ ਵਿੱਚ ਸ਼ਾਮਲ ਕੀਤਾ ਜਾਣਾ ਚਾਹੀਦਾ ਹੈ ਤਾਂ ਜੋ ਆਉਣ ਵਾਲੀਆਂ ਪੀੜ੍ਹੀਆਂ ਨੂੰ ਨਿਰਸਵਾਰਥ ਸੇਵਾ ਵੱਲ ਪ੍ਰੇਰਿਤ ਕੀਤਾ ਜਾ ਸਕੇ,” ।ਆਰਟ ਆਫ਼ ਲਿਵਿੰਗ ਇੰਟਰਨੈਸ਼ਨਲ ਆਸ਼ਰਮ ਦੇ ਸੰਸਥਾਪਕ ਗੁਰੂਦੇਵ ਸ੍ਰੀ ਸ੍ਰੀ ਰਵੀ ਸ਼ੰਕਰ ਨੇ ਧਰਮ ਲਈ ਗੁਰੂ ਜੀ ਦੀ ਲਾਸਾਨੀ ਸ਼ਹਾਦਤ ਨੂੰ ਸ਼ਰਧਾਂਜਲੀ ਭੇਟ ਕੀਤੀ,

ਇਹ ਵੀ ਪੜ੍ਹੋ ਮੁੱਖ ਨਾਇਬ ਸਿੰਘ ਸੈਣੀ ਨੇ ਪੰਚਕੂਲਾ ਵਿੱਚ ਸਰਸ ਆਜੀਵਿਕਾ ਮੇਲਾ-2025 ਦੇ ਸਮਾਪਨ ਸਮਾਰੋਹ ਵਿੱਚ ਬਤੌਰ ਮੁੱਖ ਮਹਿਮਾਨ ਦੀ ਸ਼ਿਰਕਤ

ਜਦੋਂ ਕਿ ਬਿਸ਼ਪ ਜੋਸ ਸੇਬੇਸਟੀਅਨ ਦੀ ਨੁਮਾਇੰਦਗੀ ਕਰਦੇ ਹੋਏ ਫਾਦਰ ਜੌਨ ਨੇ ਸ਼ਹਾਦਤ ਨੂੰ ਪੂਰੀ ਦੁਨੀਆ ਲਈ ਇੱਕ ਸਰਵਉੱਚ ਮਿਸਾਲ ਕਿਹਾ- ਜੋ ਦੂਜਿਆਂ ਦੇ ਅਕੀਦੇ ਅਤੇ ਭਰੋਸੇ ਲਈ ਆਪਣੀ ਜਾਨ ਕੁਰਬਾਨ ਕਰਨ ਦਾ ਇੱਕ ਮਹਾਨ ਕਾਰਜ ਹੈ।ਚਿਸ਼ਤੀ ਫਾਊਂਡੇਸ਼ਨ ਦੇ ਚੇਅਰਮੈਨ ਅਜਮੇਰ ਸ਼ਰੀਫ ਦਰਗਾਹ ਦੇ ਗੱਦੀ ਨਸ਼ੀਨ, ਹਾਜ਼ੀ ਸਈਦ ਸਲਮਾਨ ਚਿਸ਼ਤੀ ਨੇ ਨੌਵੇਂ ਗੁਰੂ ਜੀ ਦੀਆਂ ਸਿੱਖਿਆਵਾਂ ਨੂੰ ਬੜੇ ਭਾਵੁਕ ਢੰਗ ਨਾਲ ਪੇਸ਼ ਕੀਤਾ। ਉਨ੍ਹਾਂ ਕਿਹਾ ਕਿ ਸੰਗਤਾਂ ਹਿੰਦ ਦੀ ਚਾਦਰ ਦੇ ਮਹਾਨ ਬਲੀਦਾਨ ਨੂੰ ਹਮੇਸ਼ਾ ਯਾਦ ਕਰਦੀਆਂ ਰਹਿਣਗੀਆਂ।ਇਸ ਇਕੱਠ ਦੌਰਾਨ ਕਸ਼ਮੀਰੀ ਪੰਡਿਤ ਭਾਈਚਾਰੇ ਲਈ ਵੀ ਡੂੰਘੀ ਭਾਵਨਾਤਮਕ ਮਹੱਤਤਾ ਪੇਸ਼ ਕੀਤੀ, ਜਿਨ੍ਹਾਂ ਦੇ ਨੁਮਾਇੰਦਿਆਂ ਨੇ ਆਪਣੇ ਪੁਰਖਿਆਂ ਦੇ ਧਾਰਮਿਕ ਆਜ਼ਾਦੀ ਦੇ ਅਧਿਕਾਰ ਲਈ ਗੁਰੂ ਵੱਲੋਂ ਦਿੱਤੇ ਬਲੀਦਾਨ ਨੂੰ ਦਾ ਕੋਟਿਨ-ਕੋਟਿ ਧੰਨਵਾਦ ਕੀਤਾ।ਇਸ ਸੰਮੇਲਨ ਵਿੱਚ ਆਚਾਰੀਆ ਡਾ. ਲੋਕੇਸ਼ ਮੁਨੀ (ਜੈਨ ਭਾਈਚਾਰਾ), ਰਾਜਯੋਗਿਨੀ ਡਾ. ਬਿੰਨੀ ਸਰੀਨ (ਬ੍ਰਹਮਾ ਕੁਮਾਰੀ) ਅਤੇ ਸਈਦ ਅਫਸਰ ਅਲੀ ਨਿਜ਼ਾਮੀ, ਚੇਅਰਮੈਨ ਦਰਗਾਹ ਹਜ਼ਰਤ ਨਿਜ਼ਾਮੁਦੀਨ ਔਲੀਆ, ਨਵੀਂ ਦਿੱਲੀ, ਮਹੰਤ ਗਿਆਨਦੇਵ (ਨਿਰਮਲ ਅਖਾੜਾ), ਸ਼੍ਰੀਮਤੀ ਜਗਦਗੁਰੂ ਸ਼ੰਕਰਾਚਾਰੀਆ ਦੇਵਦੱਤਾਨੰਦ ਸਰਸਵਤੀ ਮਹਾਰਾਜ, ਦਿੱਲੀ ਤੇ ਹੋਰ ਮਹਾਨ ਆਗੂ ਸ਼ਾਮਲ ਸਨ।
ਇਤਿਹਾਸਕ ਸਰਬ-ਧਰਮ ਸੰਮੇਲਨ ਸ਼ਾਨਦਾਰ ਸੰਕਲਪ ਨਾਲ ਸਮਾਪਤ ਹੋਇਆ ਕਿ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸ਼ਹਾਦਤ ਇੱਕ ਪ੍ਰੇਰਨਾ-ਸਰੋਤ ਹੈ, ਜੋ ਮਨੁੱਖਤਾ ਨੂੰ ਜ਼ੁਲਮ ਦੇ ਵਿਰੁੱਧ ਖੜ੍ਹੇ ਹੋਣ, ਸਵੈ-ਮਾਣ ਕਾਇਮ ਰੱਖਣ ਅਤੇ ਧਾਰਮਿਕ ਅਜ਼ਾਦੀ ‘ਤੇ ਪਹਿਰਾ ਦੇਣ ਦੀ ਅਪੀਲ ਕਰਦੀ ਹੈ। ਇਹ ਇਕੱਤਰਤਾ ਸਮੂਹਿਕ ਵਿਸ਼ਵਾਸ ਦੀ ਸ਼ਕਤੀ ਦੀ ਸੱਚੀ-ਸੁੱਚੀ ਮਿਸਾਲ ਹੈ, ਜਿਸਦਾ ਉਦੇਸ਼ ਆਲਮੀ ਸ਼ਾਂਤੀ ਅਤੇ ਸਦਭਾਵਨਾ ਨੂੰ ਵਧਾਉਣਾ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

 

ਸਿਹਤ ਮੰਤਰੀ ਵੱਲੋਂ ਅੱਖਾਂ ਦੇ ਕੈਂਪ ‘ਨਿਗ੍ਹਾ ਲੰਗਰ’ ਦਾ ਨਿਰੀਖਣ, ਸ਼ਹੀਦੀ ਸਮਾਗਮਾਂ ਦੌਰਾਨ ਲਈ ਡਾਕਟਰੀ ਪ੍ਰਬੰਧਾਂ ਦਾ ਲਿਆ ਜਾਇਜ਼ਾ

👉24 ਘੰਟੇ ਐਮਰਜੈਂਸੀ ਅਤੇ ਕ੍ਰਿਟੀਕਲ ਕੇਅਰ ਸੇਵਾਵਾਂ ਅਤੇ 39 ਆਮ ਆਦਮੀ ਕਲੀਨਿਕ ਕਾਰਜਸ਼ੀਲ, ਸਮਾਗਮ ਵਾਲੀਆਂ ਥਾਵਾਂ ‘ਤੇ 31 ਐਂਬੂਲੈਂਸਾਂ ਤਾਇਨਾਤ
Sri Anandpur Sahib News: ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮਾਂ ਵਿਖੇ ਲੱਖਾਂ ਦੀ ਗਿਣਤੀ ‘ਚ ਪਹੁੰਚਣ ਵਾਲੀ ਸੰਗਤ ਦੀ ਸਹੂਲਤ ਲਈ ਸਥਾਪਤ ਕੀਤੇ ਗਏ ਆਮ ਆਦਮੀ ਕਲੀਨਿਕ ‘ਚ ਲਗਾਏ ਮੈਡੀਕਲ ਕੈਂਪ ਦੇ ਨਾਲ-ਨਾਲ ਅੱਖਾਂ ਦੀ ਜਾਂਚ ਦੇ ਵਿਸ਼ੇਸ਼ ਕੈਂਪ ‘ਨਿਗ੍ਹਾ ਲੰਗਰ’ ਸਮੇਤ ਵੱਖ-ਵੱਖ ਸਿਹਤ ਸਹੂਲਤਾਂ ਦਾ ਵਿਆਪਕ ਨਿਰੀਖਣ ਕੀਤਾ।ਆਪਣੀ ਦੌਰੇ ਦੌਰਾਨ ਸਿਹਤ ਮੰਤਰੀ ਨੇ ‘ਨਿਗ੍ਹਾ ਲੰਗਰ’ ਕੈਂਪ ਦੇ ਮਹੱਤਵਪੂਰਨ ਨਤੀਜੇ ਸਾਂਝੇ ਕਰਦਿਆਂ ਜਾਣਕਾਰੀ ਦਿੱਤੀ ਕਿ ਹੁਣ ਤੱਕ 5000 ਸ਼ਰਧਾਲੂਆਂ ਦੀਆਂ ਅੱਖਾਂ ਦੀ ਜਾਂਚ ਕੀਤੀ ਜਾ ਚੁੱਕੀ ਹੈ। ਇਨ੍ਹਾਂ ਵਿੱਚੋਂ 2000 ਸ਼ਰਧਾਲੂਆਂ ਨੂੰ ਮੁਫ਼ਤ ਐਨਕਾਂ ਪ੍ਰਦਾਨ ਕੀਤੀਆਂ ਗਈਆਂ ਹਨ ਅਤੇ 39 ਵਿਅਕਤੀਆਂ ਦੇ ਮੋਤੀਆਬਿੰਦ ਦਾ ਸਫ਼ਲ ਆਪ੍ਰੇਸ਼ਨ ਕੀਤੇ ਗਏ ਹਨ।

ਇਹ ਵੀ ਪੜ੍ਹੋ 350ਵੇਂ ਸ਼ਹੀਦੀ ਦਿਹਾੜੇ ’ਤੇ: ਪੰਜਾਬ ਸਰਕਾਰ ਦੇ ਮੰਤਰੀ-ਅਫ਼ਸਰ ਸ਼ਰਧਾ ਨਾਲ ਜੁੜੇ                    

ਡਾ. ਬਲਬੀਰ ਸਿੰਘ ਨੇ ਸਿਹਤ ਸੰਭਾਲ ਦੇ ਵਿਆਪਕ ਢਾਂਚੇ ਦਾ ਵੇਰਵਾ ਦਿੰਦਿਆਂ ਦੱਸਿਆ ਕਿ ਰੋਪੜ, ਕੀਰਤਪੁਰ ਸਾਹਿਬ ਅਤੇ ਸ੍ਰੀ ਅਨੰਦਪੁਰ ਸਾਹਿਬ ਵਿੱਚ 24 ਘੰਟੇ ਐਮਰਜੈਂਸੀ ਸੇਵਾਵਾਂ ਪੂਰੀ ਤਰ੍ਹਾਂ ਕਾਰਜਸ਼ੀਲ ਹਨ। ਇਸ ਤੋਂ ਇਲਾਵਾ ਕਿਸੇ ਵੀ ਗੰਭੀਰ ਸਥਿਤੀ ਨੂੰ ਸੰਭਾਲਣ ਲਈ ਸ੍ਰੀ ਅਨੰਦਪੁਰ ਸਾਹਿਬ ਅਤੇ ਰੋਪੜ ਵਿਖੇ ਕ੍ਰਿਟੀਕਲ ਕੇਅਰ ਸੇਵਾਵਾਂ ਸਥਾਪਤ ਕੀਤੀਆਂ ਗਈਆਂ ਹਨ।ਉਨ੍ਹਾਂ ਕਿਹਾ ਕਿ ਸ੍ਰੀ ਅਨੰਦਪੁਰ ਸਾਹਿਬ ਵਿਖੇ ਸਮਾਗਮ ਵਾਲੀਆਂ ਥਾਵਾਂ ‘ਤੇ 39 ਆਮ ਆਦਮੀ ਕਲੀਨਿਕ ਕਾਰਜਸ਼ੀਲ ਹਨ ਜਿੱਥੇ ਸੰਗਤ ਮੁਫ਼ਤ ਦਵਾਈਆਂ ਲੈ ਸਕਦੀ ਹੈ ਅਤੇ ਆਪਣੇ ਟੈਸਟ ਕਰਵਾ ਸਕਦੀ ਹੈ।

ਇਹ ਵੀ ਪੜ੍ਹੋ ਮੁੱਖ ਮੰਤਰੀ ਅਤੇ ਅਰਵਿੰਦ ਕੇਜਰੀਵਾਲ ਨੇ ਗੁਰਦੁਆਰਾ ਬਾਬਾ ਬੁੱਢਾ ਦਲ ਛਾਉਣੀ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਮੌਕੇ ਅਕਾਲ ਪੁਰਖ ਦਾ ਅਸ਼ੀਰਵਾਦ ਲਿਆ

ਐਤਵਾਰ ਦੀ ਸਿਹਤ ਰਿਪੋਰਟ ਸਾਂਝੀ ਕਰਦਿਆਂ ਡਾ. ਸਿੰਘ ਨੇ ਦੱਸਿਆ ਕਿ ਸ੍ਰੀ ਅਨੰਦਪੁਰ ਸਾਹਿਬ ਵਿਖੇ ਸਥਾਪਤ ਆਮ ਆਦਮੀ ਕਲੀਨਿਕਾਂ ਵਿੱਚ 1822 ਮਰੀਜ਼ਾਂ ਨੇ ਸਿਹਤ ਸੇਵਾਵਾਂ ਪ੍ਰਾਪਤ ਕੀਤੀਆਂ ਅਤੇ 174 ਲੈਬ ਟੈਸਟ ਕੀਤੇ ਗਏ।ਡਾਕਟਰੀ ਸੇਵਾਵਾਂ ਨੂੰ ਸਮੇਂ ਸਿਰ ਯਕੀਨੀ ਬਣਾਉਣ ਲਈ ਪੰਜਾਬ ਸਰਕਾਰ ਨੇ ਰਣਨੀਤਕ ਸਥਾਨਾਂ ‘ਤੇ 31 ਐਂਬੂਲੈਂਸਾਂ ਤਾਇਨਾਤ ਕੀਤੀਆਂ ਹਨ, ਜਿਸ ਵਿੱਚ 24 ਬੇਸਿਕ ਲਾਈਫ ਸਪੋਰਟ ਅਤੇ 7 ਐਡਵਾਂਸਡ ਲਾਈਫ ਸਪੋਰਟ ਐਂਬੂਲੈਂਸਾਂ ਸ਼ਾਮਲ ਹਨ, ਜੋ 24 ਘੰਟੇ ਸਰਗਰਮ ਹਨ। ਇਸ ਦੇ ਨਾਲ ਹੀ ਸਮਾਗਮਾਂ ਵਾਲੀ ਥਾਂ ‘ਤੇ ਵਿਸ਼ੇਸ਼ ਖੂਨਦਾਨ ਕੈਂਪ ਵੀ ਲਗਾਏ ਜਾ ਰਹੇ ਹਨ।ਕਿਸੇ ਵੀ ਡਾਕਟਰੀ ਐਮਰਜੈਂਸੀ ਲਈ ਸੰਗਤ ਸਮਰਪਿਤ ਹੈਲਪਲਾਈਨ ਨੰਬਰ 98155-88342 ‘ਤੇ ਸੰਪਰਕ ਕਰ ਸਕਦੀ ਹੈ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Our Visitor

1901786