Wednesday, May 13, 2026
Home Blog Page 312

ਮੁੱਖ ਨਾਇਬ ਸਿੰਘ ਸੈਣੀ ਨੇ ਪੰਚਕੂਲਾ ਵਿੱਚ ਸਰਸ ਆਜੀਵਿਕਾ ਮੇਲਾ-2025 ਦੇ ਸਮਾਪਨ ਸਮਾਰੋਹ ਵਿੱਚ ਬਤੌਰ ਮੁੱਖ ਮਹਿਮਾਨ ਦੀ ਸ਼ਿਰਕਤ

0

👉ਮੁੱਖ ਮੰਤਰੀ ਨੇ ਸਵਾਪਨ ਡਿਜੀਟਲ ਗ੍ਰਾਮ ਬਾਜ਼ਾਰ ਪੋਰਟਲ ਅਤੇ ਸਾਂਝਾ ਬਾਜਾਰ ਸੇਲਸ ਪੋਰਟਲ ਦਾ ਕੀਤਾ ਉਦਘਾਟਨ
👉ਮਹਿਲਾਵਾਂ ਦੀ ਆਰਥਕ ਆਜਾਦੀ ਵਿੱਚ ਸਵੈ ਸਹਾਇਤਾ ਸਮੂਹਾਂ ਦਾ ਅਹਿਮ ਯੋਗਦਾਨ – ਨਾਇਬ ਸਿੰਘ ਸੈਣੀ
Haryana News: ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਸਰਸ ਆਜੀਵਿਕਾ ਮੇਲਾ ਸ਼ਿਲਪਕਾਰਾਂ ਅਤੇ ਖਰੀਦਦਾਰਾਂ ਨੂੰ ਇੱਕ ਮੰਚ ‘ਤੇ ਆਉਣ ਦੇ ਨਾਲ-ਨਾਲ ਦੇਸ਼ ਦੀ ਆਰਥਕ ਆਤਮਨਿਰਭਰਤਾ ਵਿੱਚ ਵੀ ਯੋਗਦਾਨ ਦਿੰਦਾ ਹੈ। ਸਾਨੂੰ ਸਾਰਿਆਂ ਨੂੰ ਆਪਣੇ ਸ਼ਿਲਪਕਾਰਾਂ ਵੱਲੋਂ ਬਣਾਈ ਗਈ ਵਸਤੂਆਂ ‘ਤੇ ਮਾਣ ਕਰਨਾ ਚਾਹੀਦਾ ਅਤੇ ਉਨ੍ਹਾਂ ਦੇ ਵੱਲੋਂ ਬਣਾਏ ਉਤਪਾਦਾਂ ਨੁੰ ਪ੍ਰਾਥਮਿਕਤਾ ਦੇਣੀ ਚਾਹੀਦੀਆਂ ਹਨ। ਅਜਿਹਾ ਕਰ ਕੇ ਸਾਨੂੰ ਆਪਣੇ ਖੇਤਰ ਦੇ ਸ਼ਿਲਪਕਾਰਾਂ ਅਤੇ ਲਘੂ ਉਦਮੀਆਂ ਦੀ ਮਦਦ ਕਰ ਸਕਦੇ ਹਨ।ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਐਤਵਾਰ ਨੂੰ ਪੰਚਕੂਲਾ ਦੇ ਸੈਕਟਰ-5 ਸਥਿਤ ਪਰੇਡ ਗਰਾਊਂਡ ਵਿੱਚ ਆਯੋਜਿਤ ਸਰਸ ਆਜੀਵਿਕਾ ਮੇਲਾ-2025 ਦੇ ਸਮਾਪਨ ਸਮਾਰੋਹ ਨੂੰ ਮੁੱਖ ਮਹਿਮਾਨ ਵਜੋ ਸੰਬੋਧਿਤ ਕਰ ਰਹੇ ਸਨ।ਮਹਿਲਾ ਉਦਮੀ ਅਜਿਹੇ ਉਤਪਾਦਾਂ ਦਾ ਨਿਰਮਾਣ ਕਰਨ ਜੋ ਗੁਣਵੱਤਾ ਅਤੇ ਸ਼ਿਲਪ ਦੀ ਦ੍ਰਿਸ਼ਟੀ ਨਾਲ ਵਿਦੇਸ਼ੀ ਉਤਪਾਦਾਂ ਨੁੰ ਸਖਤ ਟੱਕਰ ਦੇਣ।ਮੁੱਖ ਮੰਤਰੀ ਨੇ ਵੱਖ-ਵੱਖ ਸੂਬਿਆਂ ਦੀ ਮਹਿਲਾ ਸਵੈ ਸਹਾਇਤਾ ਸਮੂਹ ਦੀ ਮੈਂਬਰਾਂ, ਸ਼ਿਲਪਕਾਰਾਂ ਤੇ ਕਾਰੀਗਰਾਂ ਵੱਲੋਂ ਲਗਾਏ ਗਏ ਵੱਖ-ਵੱਖ ਉਤਪਾਦਾਂ ਦੇ ਸਟਾਲਸ ਦਾ ਅਵਲੋਕਨ ਕੀਤਾ ਅਤੇ ਉਤਪਾਦਾਂ ਵਿੱਚ ਡੁੰਘੀ ਦਿਲਚਸਪੀ ਦਿਖਾਈ। ਉਨ੍ਹਾਂ ਨੇ ਮਹਿਲਾਵਾਂ ਦੀ ਕਲਾ ਅਤੇ ਸਕਿਲ ਦੀ ਸ਼ਲਾਘਾ ਕਰਦੇ ਹੋਏ ਕਿਹਾ ਕਿ ਸਾਡੀ ਭੈਣਾਂ ਸਵਦੇਸ਼ੀ ਉਤਪਾਦਾਂ ਦਾ ਨਿਰਮਾਣ ਕਰ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਦੇ ਆਤਮਨਿਰਭਰ ਭਾਰਤ ਦੇ ਸੰਕਲਪ ਅਤੇ ਵੋਕਲ ਫਾਰ ਲੋਕਲ ਦੀ ਭਾਵਨਾ ਨੂੰ ਮਜਬੂਤ ਕਰਨ ਵਿੱਚ ਆਪਣਾ ਅਹਿਮ ਯੋਗਦਾਨ ਦੇ ਰਹੀ ਹੈ। ਉਨ੍ਹਾਂ ਨੇ ਮਹਿਲਾ ਉਦਮੀਆਂ ਨੂੰ ਅਪੀਲ ਕੀਤੀ ਕਿ ਉਹ ਅਜਿਹੇ ਉਤਪਾਦਾਂ ਦਾ ਨਿਰਮਾਣ ਕਰਨ ਜੋ ਗੁਣਵੱਤਾ ਅਤੇ ਸ਼ਿਲਪ ਦੀ ਦ੍ਰਿਸ਼ਟੀ ਨਾਲ ਵਿਦੇਸ਼ ਉਤਪਾਦਾਂ ਨੂੰ ਸਖਤ ਟੱਕਰ ਦੇਣ।

ਇਹ ਵੀ ਪੜ੍ਹੋ 350ਵੇਂ ਸ਼ਹੀਦੀ ਦਿਹਾੜੇ ’ਤੇ: ਪੰਜਾਬ ਸਰਕਾਰ ਦੇ ਮੰਤਰੀ-ਅਫ਼ਸਰ ਸ਼ਰਧਾ ਨਾਲ ਜੁੜੇ

ਸਵਾਪਨ ਡਿਜੀਟਲ ਪਿੰਡ ਬਾਜਾਰ ਪੋਰਟਲ ਰਾਹੀਂ ਐਸਐਚਜੀ ਦੇ ਉਤਪਾਦਾਂ ਦੀ ਵਿਸ਼ਵ ਪੱਧਰ ‘ਤੇ ਹੋ ਸਕੇਗੀ ਪ੍ਰਦਰਸ਼ਨ ਅਤੇ ਵਿਕਰੀ
ਇਸ ਮੌਕੇ ‘ਤੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੈ ਹਰਿਆਣਾ ਰਾਜ ਗ੍ਰਾਮ ਆਜੀਵਿਕਾ ਮਿਸ਼ ਦੇ ਦੋ ਆਨਲਾਹਿਨ ਪੋਰਟਲ-ਸਵਾਪਨ ਡਿਜੀਟਲ ਗ੍ਰਾਮ ਬਾਜਾਰ ਪੋਰਟਲ ਅਤੇ ਸਾਂਝਾ ਬਾਜਾਰ ਸੇਲਸ ਪੋਰਟਲ ਦੀ ਉਦਘਾਟਨ ਕੀਤਾ। ਸਵਾਪਨ ਡਿਜੀਟਲ ਗ੍ਰਾਮ ਬਾਜਾਰ ਪੋਰਟਲ ਇੱਕ ਏਕੀਕ੍ਰਿਤ ਈ-ਕਾਮਰਸ ਪਲੇਟਫਾਰਮ ਹੈ, ਜਿਸ ਦੇ ਰਾਹੀਂ ਹਰਿਆਣਾਂ ਦੇ ਸਵੈ ਸਹਾਇਤਾ ਸਮੂਹਾਂ ਵੱਲੋਂ ਨਿਰਮਾਣਤ ਉਤਪਾਦਾਂ ਦੀ ਵਿਸ਼ਵ ਪੱਧਰ ‘ਤੇ ਪ੍ਰਦਰਸ਼ਨ ਅਤੇ ਵਿਕਰੀ ਕੀਤੀ ਜਾ ਸਕੇਗੀ। ਇਸ ਪਹਿਲ ਤੋਂ ਗ੍ਰਾਮੀਣ ਮਹਿਲਾਵਾਂ ਦੀ ਆਜੀਵਿਕਾ ਵਧੇਗੀ ਅਤੇ ਆਰਥਕ ਸੁਤੰਤਰਤਾ ਮਜਬੂਤ ਹੋਵੇਗੀ। ਇਹ ਆਨਲਾਇਨ ਖੁਦਰਾ ਮੰਚ ਐਸਐਚਜੀ ਨੂੰ ਆਪਣੇ ਉਤਪਾਦ ਰਜਿਸਟਰਡ ਕਰਨ, ਆਡਰ ਪ੍ਰਾਪਤ ਕਰਨ, ਵਿਕਰੀ ਦੇ ਰਿਕਾਰਡ ਦੇਖਣ ਅਤੇ ਸੂਬਾ ਅਤੇ ਰਾਸ਼ਟਰੀ ਪੱਧਰ ਦੇ ਗ੍ਰਾਹਕਾਂ ਤੱਕ ਪਹੁੰਚਣ ਦੀ ਸਹੂਲਤ ਪ੍ਰਦਾਨ ਕਰੇਗਾ।ਇਸੀ ਤਰ੍ਹਾ ਸਾਂਝਾ ਬਾਜਾਰ ਸੇਲਸ ਪੋਰਟਲ ਰਾਹੀਂ ਐਸਐਚਜੀ ਨੂੰ ਲਗਾਤਾਰ ਬਾਜਾਰ ਉਪਲਬਧਤਾ, ਸਟਾਲ ਅਲਾਟਮੇਂਟ ਵਿੱਚ ਪਾਰਦਰਸ਼ਿਤਾ, ਰਿਅਲ-ਟਾਇਮ ਸੇਲਸ ਟ੍ਰੈਕਿੰਗ ਅਤੇ ਉਤਪਾਦ ਪ੍ਰਦਰਸ਼ਨ ਦੇ ਵਿਸ਼ਲੇਸ਼ਣ ਵਰਗੀ ਸਹੂਲਤਾਂ ਪ੍ਰਾਪਤ ਹੋਣਗੀਆਂ। ਇਹ ਪੋਰਟਲ ਸਾਝਾ ਬਾਜਾਰ, ਬੱਸ ਸਟੈਂਡ ਸ਼ਾਪਸ, ਪਿੰਡ ਦੁਕਾਨਾਂ, ਕੈਂਟੀਨ, ਸਰਸ ਮੇਲਾ ਅਤੇ ਮਾਲ ਸਟੋਲਸ ਦੇ ਤਹਿਤ ਆਉਣ ਵਾਲੀ ਸਾਰੀ ਪਰਿਚਾਲਣ ਗਤੀਵਿਧੀਆਂ ਨੂੰ ਏਕੀਕ੍ਰਿਤ ਕਰੇਗਾ।

ਇਹ ਵੀ ਪੜ੍ਹੋ ਮੁੱਖ ਮੰਤਰੀ ਵੱਲੋਂ ਵਿਰਾਸਤ-ਏ-ਖ਼ਾਲਸਾ ਵਿਖੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਜੀਵਨ ਅਤੇ ਸ਼ਹਾਦਤ ਨੂੰ ਦਰਸਾਉਂਦੀ ਵਿਸ਼ੇਸ਼ ਪ੍ਰਦਰਸ਼ਨੀ ਗੈਲਰੀ ਦਾ ਉਦਘਾਟਨ

ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੇ ਵੀ ਸਵੈ ਸਹਾਇਤਾ ਸਮੂਹਾਂ ਦੇ ਕੰਮ ਦੀ ਕਰੀ ਪ੍ਰਸੰਸਾਂ
ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੂੰ ਖੁਸ਼ੀ ਹੈ ਕਿ ਇਸ ਮੇਲੇ ਵਿੱਚ ਸਾਡੀ ਭੈਣਾਂ ਦੀ ਭਾਗੀਦਾਰੀ ਵੱਧ ਹੈ। ਇਹ ਮਹਿਲਾ ਸਸ਼ਕਤੀਕਰਣ ਦਾ ਇੱਕ ਮੰਚ ਬਣ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਪੂਰੇ ਦੇਸ਼ ਵਿੱਚ ਮਹਿਲਾਵਾਂ ਦੀ ਆਰਥਕ ਆਜਾਦੀ ਵਿੱਚ ਸਵੈ ਸਹਾਇਤਾ ਸਮੂਹਾਂ ਦਾ ਮਹਤੱਵਪੂਰਣ ਯੋਗਦਾਨ ਹੈ। ਉਨ੍ਹਾਂ ਨੇ ਕਿਹਾ ਕਿ ਸਵੈ ਸਹਾਇਤਾ ਸਮੂਹਾਂ ਦੇ ਕੰਮ ਦੀ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਨੇ ਵੀ ਪ੍ਰਸੰਸਾਂ ਕੀਤੀ ਹੈ। ਉਨ੍ਹਾਂ ਨੇ 28 ਜੁੁਲਾਈ, 2024 ਨੂੰ ਮਨ ਕੀ ਬਾਤ ਪ੍ਰੋਗਰਾਮ ਵਿੱਚ ਰੋਹਤਕ ਜਿਲ੍ਹਾ ਦੇ ਹਥਕਰਘਾ ਉਦਯੋਗ ਦਾ ਜਿਕਰ ਕੀਤਾ ਹੈ। ਉਸ ਉਦਯੋਗ ਵਿੱਚ ਲੱਗੀਆਂ ਭੈਣਾਂ ਦੀ ਮਿਹਨਤ ਅਤੇ ਸਕਿਲ ਦਾ ਤਾਰੀਫ ਕੀਤੀ ਹੈ। ਉਸ ਵਿੱਚ ਰੋਹਤਕ ਜਿਲ੍ਹਾ ਦੀ 250 ਤੋਂ ਵੱਧ ਮਹਿਲਾਵਾਂ ਬਲਾਕ ਪ੍ਰਿੰਟਿੰਗ ਅਤੇ ਰੰਗਾਈ ਦਾ ਕੰਮ ਕਰਦੀਆਂ ਹਨ। ਉਨ੍ਹਾਂ ਸਵੈ ਸਹਾਇਤਾ ਸਮੂਹਾਂ ਨਾਲ ਜੁੜ ਕੇ ਟ੍ਰੇਨਿੰਗ ਹਾਸਲ ਕੀਤੀ ਹੈ। ਇਸੀ ਤਰ੍ਹਾ ਦੇ ਉਦਯੋਗਾਂ ਨੂੰ ਪ੍ਰੋਤਸਾਹਨ ਦੇਣ ਲਈ ਰਾਜ ਸਰਕਾਰ ਨੇ ਹਰਿਆਣਾ ਰਾਜ ਗ੍ਰਾਮੀਣ ਆਜੀਵਿਕਾਸ ਮਿਸ਼ਨ ਦੀ ਸਥਾਪਨਾ ਕੀਤੀ ਸੀ। ਇਸ ਦੇ ਵੱਲੋਂ ਗ੍ਰਾਮੀਣ ਗਰੀਬ ਪਰਿਵਾਰਾਂ ਦੀ ਆਮਦਨ ਵਧਾ ਕੇ ਉਨ੍ਹਾਂ ਸਮਾਜ ਦੀ ਮੁੱਖ ਧਾਰਾ ਨਾਲ ਜੋੜਿਆ ਜਾ ਰਿਹਾ ਹੈ।

ਇਹ ਵੀ ਪੜ੍ਹੋ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ, ਵਿਧਾਇਕ ਬੁੱਧ ਰਾਮ ਨੇ ਸੰਗਤ ਨਾਲ ਲਗਾਇਆ ਗਾਈਡਡ ਵਿਰਾਸਤੀ ਟੂਰ

60,554 ਸਵੈ ਸਹਾਇਤਾ ਸਮੂਹਾਂ ਵਿੱਚ 5 ਲੱਖ 98 ਹਜਾਰ ਪਰਿਵਾਰਾਂ ਨੁੰ ਜੋੜਿਆ ਗਿਆ
ਮੁੱਖ ਮੰਤਰੀ ਨੇ ਕਿਹਾ ਕਿ ਹਰਿਆਣਾ ਰਾਜ ਗ੍ਰਾਮੀਣ ਆਜੀਵਿਕਾ ਮਿਸ਼ਨ ਤਹਿਤ ਹੁਣ ਤੱਕ 60,554 ਸਵੈ ਸਹਾਇਤਾ ਸਮੁਹਾਂ ਵਿੱਚ 5 ਲੱਖ 98 ਹਜਾਰ ਪਰਿਵਾਰਾਂ ਨੂੰ ਜੋੜਿਆ ਹੈ। ਇੰਨ੍ਹਾਂ ਰਿਵਾਲਵਿੰਗ ਫੰਡ ਅਤੇ ਕਮਿਊਨਿਟੀ ਨਿਵੇਸ਼ ਨਿਧੀ ਵਜੋ ਸਰਲ ਕਰਜਾ ਵਜੋ ਵਿੱਤੀ ਸਹਾਇਤਾ ਦਿੱਤੀ ਜਾਂਦੀ ਹੈ। ਹੁਣ ਤੱਕ 547 ਕਰੋੜ 89 ਲੱਖ ਰੁਪਏ ਦੀ ਵੱਖ-ਵੱਖ ਤਰ੍ਹਾ ਦੀ ਵਿੱਤੀ ਸਹਾਇਤਾ ਦਿੱਤੀ ਜਾ ਚੁੱਕੀ ਹੈ। ਸਰਕਾਰ ਨੇ ਕਮਿਉਨਿਟੀ ਨਿਵੇਸ਼ ਨਿਧੀ ਦੀ ਰਕਮ 50 ਹਜਾਰ ਤੋਂ ਵਧਾ ਕੇ 1 ਲੱਖ 50 ਹਜਾਰ ਰੁਪਏ ਕਰ ਦਿੱਤੀ ਹੈ। ਇਸ ਤੋਂ ਇਲਾਵਾ ਸਵੈ ਸਹਾਇਤਾ ਸਮੂਹਾਂ ਦੀ ਭੈਣਾਂ ਨੂੰ ਹੋਟਲ ਪ੍ਰਬੰਧਨ ਤੋਂ ਸਿਖਲਾਈ ਦਿਵਾਈ ਹੈ। ਅਜਿਹੀ ਭੇਣਾਂ ਸੂਬੇ ਵਿੱਚ ਲਗਭਗ 380 ਕੈਂਟੀਨ ਚਲਾ ਰਹੀਆਂ ਹਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

 

350ਵੇਂ ਸ਼ਹੀਦੀ ਦਿਹਾੜੇ ’ਤੇ: ਪੰਜਾਬ ਸਰਕਾਰ ਦੇ ਮੰਤਰੀ-ਅਫ਼ਸਰ ਸ਼ਰਧਾ ਨਾਲ ਜੁੜੇ

0

👉ਲੰਗਰ ਬਣਾਉਣ ਤੋਂ ਲੈ ਕੇ, ਵਰਤਾਉਣ ਤਕ ਦੀ ਸੇਵਾ ਵਿੱਚ ਦਿਖਾਇਆ ਪੂਰਾ ਸਮਰਪਣ
Sri Anandpur Sahib News:ਆਨੰਦਪੁਰ ਸਾਹਿਬ ਦੀ ਪਵਿੱਤਰ ਧਰਤੀ ਇਨ੍ਹਾਂ ਦਿਨਾਂ ਸ਼ਰਧਾ ਅਤੇ ਸੇਵਾ ਭਾਵ ਨਾਲ ਭਰੀ ਹੋਈ ਹੈ। ਗੁਰੂ ਤੇਗ਼ ਬਹਾਦਰ ਜੀ ਦੀ 350ਵੀਂ ਸ਼ਹੀਦੀ ਨੂੰ ਯਾਦ ਕਰਨ ਲਈ ਪੰਜਾਬ ਸਰਕਾਰ ਵੱਲੋਂ 23 ਤੋਂ 25 ਨਵੰਬਰ ਤੱਕ ਕਰਵਾਏ ਜਾ ਰਹੇ ਸ਼ਾਨਦਾਰ ਸਮਾਗਮ ਵਿੱਚ ਆਮ ਆਦਮੀ ਪਾਰਟੀ ਦਾ ਹਰ ਮੰਤਰੀ, ਹਰ ਵਿਧਾਇਕ ਅਤੇ ਹਰ ਕਾਰਜਕਰਤਾ ਨਿਮਰਤਾ ਨਾਲ ਸੱਚੇ ਸੇਵਾਦਾਰਾਂ ਵਾਂਗ ਕੰਮ ਕਰ ਰਿਹਾ ਹੈ। ਇਹ ਸਿਰਫ਼ ਇੱਕ ਸਿਆਸੀ ਪ੍ਰੋਗਰਾਮ ਨਹੀਂ, ਸਗੋਂ ਗੁਰੂ ਸਾਹਿਬ ਪ੍ਰਤੀ ਸੱਚੀ ਸ਼ਰਧਾਂਜਲੀ ਦਾ ਜੀਵੰਤ ਪ੍ਰਦਰਸ਼ਨ ਹੈ।ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਅਤੇ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਸੰਯੋਜਕ ਅਰਵਿੰਦ ਕੇਜਰੀਵਾਲ ਦੀ ਅਗਵਾਈ ਵਿੱਚ, ਸਰਕਾਰ ਦੇ ਸਾਰੇ ਮੰਤਰੀ ਅਤੇ ਵਿਧਾਇਕ 19 ਨਵੰਬਰ ਤੋਂ ਸ਼ੁਰੂ ਹੋਏ ਚਾਰ ਸ਼ਾਨਦਾਰ ਨਗਰ ਕੀਰਤਨਾਂ ਵਿੱਚ ਨਿਮਰ ਸੇਵਾਦਾਰਾਂ ਵਜੋਂ ਹਿੱਸਾ ਲੈ ਰਹੇ ਹਨ।

ਇਹ ਵੀ ਪੜ੍ਹੋ ਮੁੱਖ ਮੰਤਰੀ ਵੱਲੋਂ ਵਿਰਾਸਤ-ਏ-ਖ਼ਾਲਸਾ ਵਿਖੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਜੀਵਨ ਅਤੇ ਸ਼ਹਾਦਤ ਨੂੰ ਦਰਸਾਉਂਦੀ ਵਿਸ਼ੇਸ਼ ਪ੍ਰਦਰਸ਼ਨੀ ਗੈਲਰੀ ਦਾ ਉਦਘਾਟਨ

ਇਹ ਦ੍ਰਿਸ਼ ਆਪਣੇ ਆਪ ਵਿੱਚ ਵਿਲੱਖਣ ਹੈ – ਜਦੋਂ ਜਨ ਪ੍ਰਤੀਨਿਧੀ ਅਹੰਕਾਰ ਨੂੰ ਛੱਡ ਕੇ, ਬਿਨਾਂ ਕਿਸੇ ਦਿਖਾਵੇ ਦੇ, ਗੁਰੂ ਸਾਹਿਬ ਦੀਆਂ ਸਿੱਖਿਆਵਾਂ ਨੂੰ ਜੀਉਣ ਦੀ ਕੋਸ਼ਿਸ਼ ਕਰ ਰਹੇ ਹਨ।ਮੁੱਖ ਮੰਤਰੀ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਜੰਮੂ-ਕਸ਼ਮੀਰ ਦੇ ਮੁੱਖ ਮੰਤਰੀ ਉਮਰ ਅਬਦੁੱਲਾ ਨਾਲ ਸ਼ਰੀਨਗਰ ਦੇ ਗੁਰਦੁਆਰਾ ਛੇਵੀਂ ਪਾਤਸ਼ਾਹੀ ਤੋਂ ਸ਼ੁਰੂ ਹੋਏ ਨਗਰ ਕੀਰਤਨ ਵਿੱਚ ਹਿੱਸਾ ਲਿਆ। ਉਨ੍ਹਾਂ ਦੇ ਨਾਲ ਪੰਜਾਬ ਕੈਬਨਿਟ ਦੇ ਸਾਰੇ ਮੰਤਰੀ ਵੀ ਮੌਜੂਦ ਸਨ। ਇਹ ਨਗਰ ਕੀਰਤਨ ਜੰਮੂ, ਪਠਾਨਕੋਟ ਅਤੇ ਹੁਸ਼ਿਆਰਪੁਰ ਵਿੱਚੋਂ ਲੰਘਦਾ ਹੋਇਆ 22 ਨਵੰਬਰ ਨੂੰ ਆਨੰਦਪੁਰ ਸਾਹਿਬ ਪਹੁੰਚੇਗਾ। ਹਰ ਥਾਂ ’ਤੇ ਸਰਕਾਰੀ ਨੁਮਾਇੰਦੇ ਨਹੀਂ, ਸਗੋਂ ਸੇਵਾਦਾਰਾਂ ਵਾਂਗ ਨਿਮਰਤਾ ਦਿਖ ਰਹੀ ਹੈ।ਪੰਜਾਬ ਪੁਲਿਸ ਨੇ ਵੀ ਇਸ ਪਵਿੱਤਰ ਮੌਕੇ ’ਤੇ ਆਪਣੀ ਪੂਰੀ ਤਾਕਤ ਲਾ ਦਿੱਤੀ ਹੈ। ਖਾਸ ਡੀਜੀਪੀ ਅਰਪਿਤ ਸ਼ੁਕਲਾ ਦੀ ਅਗਵਾਈ ਹੇਠ ਲਗਭਗ 10,000 ਪੁਲਿਸ ਕਰਮਚਾਰੀਆਂ ਦੀ ਤੈਨਾਤੀ ਕੀਤੀ ਗਈ ਹੈ।

ਇਹ ਵੀ ਪੜ੍ਹੋ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ, ਵਿਧਾਇਕ ਬੁੱਧ ਰਾਮ ਨੇ ਸੰਗਤ ਨਾਲ ਲਗਾਇਆ ਗਾਈਡਡ ਵਿਰਾਸਤੀ ਟੂਰ

ਪੁਲਿਸ ਅਫ਼ਸਰ ਸਿਰਫ਼ ਸੁਰੱਖਿਆ ਦਾ ਕੰਮ ਹੀ ਨਹੀਂ ਕਰ ਰਹੇ, ਸਗੋਂ ਸ਼ਰਧਾਲੂਆਂ ਦੀ ਸੇਵਾ ਵਿੱਚ ਵੀ ਜੁੜੇ ਹੋਏ ਹਨ। ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਖੁਦ ਆਨੰਦਪੁਰ ਸਾਹਿਬ ਦਾ ਦੌਰਾ ਕੀਤਾ ਅਤੇ ਸਾਰੇ ਅਫ਼ਸਰਾਂ ਨੂੰ ਪੇਸ਼ੇਵਰਤਾ, ਵਚਨਬੱਧਤਾ, ਹਮਦਰਦੀ ਅਤੇ ਭਗਤੀ ਦੇ ਉੱਚੇ ਮਿਆਰ ਬਣਾਈ ਰੱਖਣ ਦੇ ਨਿਰਦੇਸ਼ ਦਿੱਤੇ।ਇਸ ਆਯੋਜਨ ਲਈ ਪੁਲਿਸ ਨੇ ਏਆਈ ਕੈਮਰੇ, ਡਰੋਨ ਨਿਗਰਾਨੀ, ਫੇਸ਼ੀਅਲ ਰਿਕਗਨੀਸ਼ਨ ਸਿਸਟਮ ਅਤੇ 24 ਘੰਟੇ ਤਾਲਮੇਲ ਦੇ ਨਾਲ ਵਿਸ਼ਾਲ ਸੁਰੱਖਿਆ ਪ੍ਰਬੰਧ ਲਾਗੂ ਕੀਤੇ ਹਨ। ਪੁਲਿਸ ਕਰਮਚਾਰੀ ਆਪਣੀ ਵਰਦੀ ਵਿੱਚ ਹੁੰਦੇ ਹੋਏ ਵੀ ਇੱਕ ਸੇਵਾਦਾਰ ਵਾਂਗ ਕੰਮ ਕਰ ਰਹੇ ਹਨ – ਸ਼ਰਧਾਲੂਆਂ ਦੀ ਮਦਦ ਕਰਦੇ ਹੋਏ, ਰਾਹ ਦੱਸਦੇ ਹੋਏ ਅਤੇ ਉਨ੍ਹਾਂ ਦੀ ਸਹੂਲਤ ਯਕੀਨੀ ਬਣਾਉਂਦੇ ਹੋਏ। ਇਹ ਪ੍ਰਬੰਧ ਨਹੀਂ, ਇਹ ਸ਼ਰਧਾ ਹੈ।ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਇੱਕ ਖਾਸ ਡਿਜੀਟਲ ਪੋਰਟਲ “[AnandpurSahib350.com](http://AnandpurSahib350.com)” ਅਤੇ ਮੋਬਾਈਲ ਐਪ ਲਾਂਚ ਕੀਤੀ ਹੈ, ਜੋ 65 ਮਿੰਨੀ-ਬੱਸਾਂ, 500 ਈ-ਰਿਕਸ਼ਾ, 19 ਆਮ ਆਦਮੀ ਕਲੀਨਿਕ ਅਤੇ ਮੁਫ਼ਤ ਦਵਾਈਆਂ ਦੇ ਨਾਲ ਸ਼ਰਧਾਲੂਆਂ ਦੀ ਸੇਵਾ ਲਈ ਸਮਰਪਿਤ ਹੈ।

ਇਹ ਵੀ ਪੜ੍ਹੋ ਸਾਨੂੰ ਭਾਜਪਾ ‘ਤੇ ਭਰੋਸਾ ਨਹੀਂ ਹੈ; ਇਸਦੇ ਇਰਾਦੇ ਸਾਫ ਅਤੇ ਸਪੱਸ਼ਟ ਹਨ: ਵੜਿੰਗ

ਮੰਤਰੀ ਨੇ ਕਿਹਾ, “ਸਰਬੱਤ ਦਾ ਭਲਾ ਦੀ ਭਾਵਨਾ ਨਾਲ, ਸਥਾਨਕ ਪ੍ਰਸ਼ਾਸਨ ਹਰ ਸ਼ਰਧਾਲੂ ਦੀ ਸੇਵਾ ਕਰਨ ਲਈ ਵਚਨਬੱਧ ਹੈ। ਇਹ ਪਲੇਟਫਾਰਮ ਉਸ ਵਚਨਬੱਧਤਾ ਦਾ ਪ੍ਰਤੀਕ ਹੈ।”23 ਨਵੰਬਰ ਨੂੰ ਅਖੰਡ ਪਾਠ ਸਾਹਿਬ ਨਾਲ ਸ਼ੁਰੂ ਹੋਣ ਵਾਲੇ ਇਸ ਤਿੰਨ ਦਿਨਾਂ ਦੇ ਸਮਾਗਮ ਵਿੱਚ ਇੱਕ ਅੰਤਰ-ਧਾਰਮਿਕ ਸੰਮੇਲਨ, ਹੈਰੀਟੇਜ ਵਾਕ, ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ, ਸੱਭਿਆਚਾਰਕ ਪ੍ਰੋਗਰਾਮ ਅਤੇ ਸ਼ਾਨਦਾਰ ਡਰੋਨ ਸ਼ੋਅ ਸ਼ਾਮਲ ਹੋਵੇਗਾ। 24 ਨਵੰਬਰ ਨੂੰ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਕਰਵਾਇਆ ਜਾਵੇਗਾ – ਇਹ ਸਿੱਖ ਇਤਿਹਾਸ ਵਿੱਚ ਪਹਿਲੀ ਵਾਰ ਹੈ ਜਦੋਂ ਵਿਧਾਨ ਸਭਾ ਦਾ ਸੈਸ਼ਨ ਗੁਰੂ ਸਾਹਿਬ ਦੇ ਸਨਮਾਨ ਵਿੱਚ ਕਰਵਾਇਆ ਜਾ ਰਿਹਾ ਹੈ।ਮੁੱਖ ਮੰਤਰੀ ਭਗਵੰਤ ਮਾਨ ਨੇ ਗੁਰੂ ਤੇਗ਼ ਬਹਾਦਰ ਜੀ ਨਾਲ ਜੁੜੇ 142 ਪਿੰਡਾਂ ਅਤੇ ਕਸਬਿਆਂ ਦੇ ਵਿਕਾਸ ਲਈ 71 ਕਰੋੜ ਰੁਪਏ ਦੀ ਰਕਮ ਜਾਰੀ ਕੀਤੀ ਹੈ। ਇਹ ਸਿਰਫ਼ ਪੈਸਾ ਨਹੀਂ, ਗੁਰੂ ਸਾਹਿਬ ਪ੍ਰਤੀ ਸੱਚੀ ਸ਼ਰਧਾ ਦਾ ਪ੍ਰਦਰਸ਼ਨ ਹੈ। ਪਾਰਟੀ ਦਾ ਹਰ ਮੈਂਬਰ, ਭਾਵੇਂ ਉਹ ਮੰਤਰੀ ਹੋਵੇ ਜਾਂ ਵਿਧਾਇਕ, ਇਸ ਪੂਰੇ ਸਮਾਗਮ ਨੂੰ ਆਪਣੀ ਨਿੱਜੀ ਜ਼ਿੰਮੇਵਾਰੀ ਸਮਝ ਕੇ ਕੰਮ ਕਰ ਰਿਹਾ ਹੈ – ਬਿਨਾਂ ਕਿਸੇ ਸਿਆਸੀ ਲਾਭ ਦੀ ਚਾਹਤ ਦੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

 

ਮੁੱਖ ਮੰਤਰੀ ਵੱਲੋਂ ਵਿਰਾਸਤ-ਏ-ਖ਼ਾਲਸਾ ਵਿਖੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਜੀਵਨ ਅਤੇ ਸ਼ਹਾਦਤ ਨੂੰ ਦਰਸਾਉਂਦੀ ਵਿਸ਼ੇਸ਼ ਪ੍ਰਦਰਸ਼ਨੀ ਗੈਲਰੀ ਦਾ ਉਦਘਾਟਨ

0

👉ਗੁਰੂ ਸਾਹਿਬ ਦੇ ਜਨਮ ਤੋਂ ਲੈ ਕੇ ਸ਼ਹਾਦਤ ਤੱਕ ਦੇ ਸਫ਼ਰ ਨੂੰ ਪਾਵਨ ਤਸਵੀਰਾਂ ਅਤੇ ਗੁਰਬਾਣੀ ਰਾਹੀਂ ਦਰਸਾਉਂਦੀ ਹੈ, ਇਹ ਸ਼ਾਨਦਾਰ ਪ੍ਰਦਰਸ਼ਨੀ
Sri Anandpur Sahib News:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅੱਜ ਵਿਰਾਸਤ-ਏ-ਖ਼ਾਲਸਾ ਵਿਖੇ “ਹਿੰਦ ਦੀ ਚਾਦਰ” ਨੌਵੇਂ ਸਿੱਖ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਜੀਵਨ ਅਤੇ ਵਿਰਾਸਤ ਨੂੰ ਦਰਸਾਉਂਦੀ ਇੱਕ ਵਿਸ਼ੇਸ਼ ਪ੍ਰਦਰਸ਼ਨੀ ਗੈਲਰੀ ਦਾ ਉਦਘਾਟਨ ਕੀਤਾ ਗਿਆ, ਜਿਸ ਮੌਕੇ ਵੱਖ-ਵੱਖ ਖੇਤਰਾਂ ਨਾਲ ਸਬੰਧਤ ਸ਼ਖ਼ਸੀਅਤਾਂ ਮੌਜੂਦ ਰਹੀਆਂ। ਮੁੱਖ ਮੰਤਰੀ ਨੇ ਕਿਹਾ ਕਿ ਇਹ ਗੈਲਰੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਮਨਾਉਣ ਸਬੰਧੀ ਚੱਲ ਰਹੇ ਸਮਾਗਮਾਂ ਦਾ ਹਿੱਸਾ ਹੈ। ਉਨ੍ਹਾਂ ਕਿਹਾ ਕਿ ਇਹ ਸ਼ਾਨਦਾਰ ਗੈਲਰੀ ਗੁਰੂ ਸਾਹਿਬ ਦੀ ਅਧਿਆਤਮਕ ਅਤੇ ਸੰਸਾਰਕ ਯਾਤਰਾ ਦਾ ਡੂੰਘਾ ਬਿਰਤਾਂਤ ਪੇਸ਼ ਕਰਦੀ ਹੈ।

ਇਹ ਵੀ ਪੜ੍ਹੋ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ, ਵਿਧਾਇਕ ਬੁੱਧ ਰਾਮ ਨੇ ਸੰਗਤ ਨਾਲ ਲਗਾਇਆ ਗਾਈਡਡ ਵਿਰਾਸਤੀ ਟੂਰ

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਪ੍ਰਦਰਸ਼ਨੀ ਨੂੰ ਡੂੰਘੀ ਸੋਚ-ਵਿਚਾਰ ਤੋਂ ਬਾਅਦ ਪੰਜ ਵੱਖ-ਵੱਖ ਹਿੱਸਿਆਂ: ਜਨਮ ਅਤੇ ਸ਼ੁਰੂਆਤੀ ਜੀਵਨ-ਕਾਲ, ਅਧਿਆਤਮਿਕ ਸਫ਼ਰ, ਗੁਰਗੱਦੀ ‘ਤੇ ਸੰਭਾਲਣ, ਧਾਰਮਿਕਤਾ ਦਾ ਮਾਰਗ ਅਤੇ ਸ਼ਹਾਦਤ ਵਿੱਚ ਵੰਡਿਆ ਗਿਆ ਹੈ, ਜਿਸ ਰਾਹੀਂ ਗੁਰੂ ਸਾਹਿਬ ਦੇ ਜੀਵਨ-ਕਾਲ ਨੂੰ ਮਹੱਤਵਪੂਰਨ ਢੰਗ ਨਾਲ ਦਰਸਾਇਆ ਗਿਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪ੍ਰਦਰਸ਼ਨੀ ਦੇ ਕੇਂਦਰ ਵਿੱਚ ਗੁਰੂ ਤੇਗ਼ ਬਹਾਦਰ ਜੀ ਦੀ ਯੁੱਧ-ਕਲਾ ਨੂੰ ਦਰਸਾਉਂਦੇ ਮਾਡਲ ਸੁਸ਼ੋਭਿਤ ਹਨ ਜਿਨ੍ਹਾਂ ਵਿੱਚ ਘੋੜਾ, ਤਲਵਾਰਾਂ ਅਤੇ ਤੀਰ-ਕਮਾਨ ਸ਼ਾਮਲ ਹਨ, ਜੋ ਜੰਗ ਦੇ ਮੈਦਾਨ ਵਿੱਚ ਉਨ੍ਹਾਂ ਦੀ ਮੁਹਾਰਤ ਦਾ ਪ੍ਰਤੀਕ ਹਨ। ਉਨ੍ਹਾਂ ਕਿਹਾ ਕਿ ਗੁਰੂ ਘਰ ਨੂੰ ਸਮਰਪਿਤ ਸ਼ਰਧਾਲੂ ਮੱਖਣ ਸ਼ਾਹ ਲੁਬਾਣਾ ਦੇ ਜਹਾਜ਼ਾਂ ਦਾ ‘ਬੇੜੇ’ ਨੂੰ ਦਰਸਾਉਂਦੇ ਇਤਿਹਾਸਕ ਮਾਡਲ ਅਤੇ ਭਾਈ ਦਿਆਲਾ ਜੀ ਦੀ ਸਰਵਉੱਚ ਕੁਰਬਾਨੀ ਅਤੇ ਦ੍ਰਿੜਤਾ ਨੂੰ ਦਰਸਾਉਂਦੀ ਉਬਲਦੀ ਦੇਗ ਦਾ ਮਾਡਲ ਮੁੱਖ ਆਕਰਸ਼ਣ ਹਨ।

ਇਹ ਵੀ ਪੜ੍ਹੋ ਸਾਨੂੰ ਭਾਜਪਾ ‘ਤੇ ਭਰੋਸਾ ਨਹੀਂ ਹੈ; ਇਸਦੇ ਇਰਾਦੇ ਸਾਫ ਅਤੇ ਸਪੱਸ਼ਟ ਹਨ: ਵੜਿੰਗ

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪ੍ਰਦਰਸ਼ਨੀ ਵਿੱਚ ਲੱਖੀ ਸ਼ਾਹ ਵਣਜਾਰਾ ਦਾ ਪੁਨਰ-ਨਿਰਮਾਣ ਕੀਤਾ ਗਿਆ ਘਰ ਵੀ ਆਕਰਸ਼ਣ ਦਾ ਦਿਲਕਸ਼ ਕੇਂਦਰ ਹਨ।ਇਸ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਗੁਰਬਾਣੀ ਦੀਆਂ ਪਾਵਨ ਤੁਕਾਂ ਨਾਲ ਸਜੇ ਵਿਸਤ੍ਰਿਤ ਚਿੱਤਰ, ਗੁਰੂ ਜੀ ਦੇ ਜਨਮ ਤੋਂ ਲੈ ਕੇ ਉਨ੍ਹਾਂ ਦੀ ਸ਼ਹਾਦਤ ਤੱਕ ਦੇ ਮਾਰਗ ਨੂੰ ਸੁੰਦਰਤਾ ਨਾਲ ਦਰਸਾਉਂਦੇ ਹਨ, ਜੋ ਸੈਲਾਨੀਆਂ ਨੂੰ ਡੂੰਘਾ ਅਧਿਆਤਮਕ ਅਨੁਭਵ ਦਿੰਦੇ ਹਨ। ਉਨ੍ਹਾਂ ਕਿਹਾ ਕਿ ਇਸ ਕਦਮ ਦਾ ਉਦੇਸ਼ ਆਉਣ ਵਾਲੀਆਂ ਪੀੜ੍ਹੀਆਂ ਲਈ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਸ਼ਾਨਦਾਰ ਵਿਰਾਸਤ ਨੂੰ ਕਾਇਮ ਰੱਖਣਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਾਡੀਆਂ ਪੀੜ੍ਹੀਆਂ ਨੂੰ ਗੁਰੂ ਸਾਹਿਬ ਵੱਲੋਂ ਮਨੁੱਖਤਾ ਅਤੇ ਧਾਰਮਿਕ ਕਦਰਾਂ-ਕੀਮਤਾਂ ਦੀ ਰਾਖੀ ਲਈ ਦਿੱਤੀ ਸਰਵਉੱਚ ਕੁਰਬਾਨੀ ਬਾਰੇ ਜਾਣੂ ਕਰਵਾਉਣਾ ਸਮੇਂ ਦੀ ਲੋੜ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

 

ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ, ਵਿਧਾਇਕ ਬੁੱਧ ਰਾਮ ਨੇ ਸੰਗਤ ਨਾਲ ਲਗਾਇਆ ਗਾਈਡਡ ਵਿਰਾਸਤੀ ਟੂਰ

👉ਪੰਜਾਬ ਸਰਕਾਰ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਵਿਚ ਕਰਵਾਏ ਜਾ ਰਹੇ ਗਾਇਡਡ ਟੂਰ ਤੋਂ ਸੰਗਤਾਂ ਲੈ ਰਹੀਆਂ ਭਰਪੂਰ ਲਾਹਾ
👉ਪੰਜਾਬ ਅਤੇ ਸਿੱਖ ਇਤਿਹਾਸ ਦੇ ਅਹਿਮ ਪਹਿਲੂਆਂ ਤੋਂ ਹੋ ਰਹੀਆਂ ਸੰਗਤਾਂ ਜਾਣੂ
Sri Anandpur Sahib News:ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਤਿੰਨ ਦਿਨਾ ਯਾਦਗਾਰੀ ਸਮਾਗਮਾਂ ਦੌਰਾਨ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਸੰਗਤਾਂ ਲਈ ਵਿਸ਼ੇਸ਼ ਤੌਰ ‘ਤੇ ਉਲੀਕੇ ਗਏ ਗਾਇਡਡ ਟੂਰ ਦਾ ਯਾਤਰੀ ਭਰਪੂਰ ਲਾਭ ਉਠਾ ਰਹੇ ਹਨ।
ਦੱਸ ਦੇਈਏ ਕਿ ਪੰਜਾਬ ਸਰਕਾਰ ਦੇ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲੇ ਵਿਭਾਗ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਵਿਖੇ ਸਥਿਤ ਵਿਰਾਸਤ-ਏ-ਖ਼ਾਲਸਾ, ਇਤਿਹਾਸਕ ਗੁਰਦੁਆਰਾ ਸਾਹਿਬਾਨ, ਪੰਜ ਪਿਆਰਾ ਪਾਰਕ ਸਬੰਧੀ ਲੋਕਾਂ ਨੂੰ ਜਾਣਕਾਰੀ ਦੇਣ ਦੇ ਮਕਸਦ ਨਾਲ ਗਾਈਡਡ ਟੂਰ ਸ਼ੁਰੂ ਕੀਤੇ ਗਏ ਹਨ।

ਇਹ ਵੀ ਪੜ੍ਹੋ ਸਾਨੂੰ ਭਾਜਪਾ ‘ਤੇ ਭਰੋਸਾ ਨਹੀਂ ਹੈ; ਇਸਦੇ ਇਰਾਦੇ ਸਾਫ ਅਤੇ ਸਪੱਸ਼ਟ ਹਨ: ਵੜਿੰਗ

ਇਨ੍ਹਾਂ ਗਾਈਡਡ ਟੂਰਾਂ ਲਈ ਪੰਜਾਬੀ, ਹਿੰਦੀ ਅਤੇ ਅੰਗਰੇਜ਼ੀ ਭਾਸ਼ਾ ਵਿੱਚ ਮਾਹਿਰ ਅਤੇ ਪੰਜਾਬ ਅਤੇ ਸਿੱਖ ਇਤਿਹਾਸ ਤੋਂ ਜਾਣੂ ਗਾਈਡਜ਼ ਨੂੰ ਤਾਇਨਾਤ ਕੀਤਾ ਗਿਆ ਹੈ।ਇਨ੍ਹਾਂ ਗਾਈਡਡ ਟੂਰਜ਼ ਦੀ ਸ਼ੂਰੁਆਤ ਵਿਰਾਸਤ-ਏ-ਖ਼ਾਲਸਾ ਤੋਂ ਕੀਤੀ ਜਾਂਦੀ ਹੈ, ਜਿੱਥੇ 27 ਗੈਲਰੀਆਂ ਰਾਹੀਂ ਸੰਗਤਾਂ ਨੂੰ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਤੋਂ ਲੈ ਕੇ ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਤੱਕ, ਬਾਬਾ ਬੰਦਾ ਸਿੰਘ ਬਹਾਦਰ, ਸਿੱਖ ਮਿਸਲਾਂ, ਮਹਾਰਾਜਾ ਰਣਜੀਤ ਸਿੰਘ ਦਾ ਰਾਜਕਾਲ, ਅੰਗਰੇਜ਼ ਸਰਕਾਰ ਖ਼ਿਲਾਫ਼ ਸੰਘਰਸ਼,1947 ਦੀ ਵੰਡ ਅਤੇ ਪੰਜਾਬੀ ਸੂਬਾ ਮੋਰਚੇ ਬਾਰੇ ਜਾਣਕਾਰੀ ਦਿੱਤੀ ਜਾ ਰਹੀ ਹੈ।ਇਸ ਉਪਰੰਤ ਪੰਜ ਪਿਆਰਾ ਪਾਰਕ ਸਬੰਧੀ, ਸ੍ਰੀ ਅਨੰਦਪੁਰ ਸਾਹਿਬ ਦੇ ਇਤਿਹਾਸਕ ਗੁਰਦੁਆਰਿਆਂ ਸਬੰਧੀ ਗਾਈਡਡ ਟੂਰ ਲਗਾਇਆ ਜਾ ਰਿਹਾ ਹੈ ਅਤੇ ਸੰਗਤਾਂ ਨੂੰ ਇਨ੍ਹਾਂ ਸਥਾਨਾਂ ਦੇ ਇਤਿਹਾਸ ਤੋਂ ਜਾਣੂ ਕਰਵਾਇਆ ਜਾਂਦਾ ਹੈ।ਇਹ ਟੂਰ ਸੰਗਤ ਨੂੰ ਗੁਰੂ ਸਾਹਿਬਾਨ ਦੀ ਅਨਮੋਲ ਵਿਰਾਸਤ ਨਾਲ ਰੂਬਰੂ ਕਰਾਉਂਦਾ ਹੋਇਆ ਰੂਹਾਨੀ ਮਾਹੌਲ ਪੈਦਾ ਕਰ ਰਿਹਾ ਹੈ।ਅੱਜ ਪੰਜਾਬ ਦੇ ਸੈਰ-ਸਪਾਟਾ ਮੰਤਰੀ ਸ. ਤਰੁਣਪ੍ਰੀਤ ਸਿੰਘ ਸੌਂਦ, ਵਿਧਾਇਕ ਸ੍ਰੀ ਬੁੱਧ ਰਾਮ ਵੀ ਸੰਗਤ ਨਾਲ ਇਸ ਗਾਈਡਡ ਟੂਰ ਵਿੱਚ ਸ਼ਾਮਲ ਹੋਏ। ਉਨ੍ਹਾਂ ਕਿਹਾ ਕਿ ਇਹ ਗਾਈਡਡ ਟੂਰ ਸੰਗਤਾਂ ਨੂੰ ਖ਼ਾਸਕਰ ਨਵੀਂ ਪੀੜ੍ਹੀ ਨੂੰ ਸਿੱਖ ਇਤਿਹਾਸ ਅਤੇ ਪੰਜਾਬ ਦੇ ਇਤਿਹਾਸ ਨਾਲ ਡੂੰਘਾਈ ਨਾਲ ਜੋੜ ਰਹੇ ਹਨ।ਇਸ ਦੌਰਾਨ ਸੰਗਤ ਨੇ ਕਿਹਾ ਕਿ ਇਹ ਗਾਈਡਡ ਟੂਰ ਉਨ੍ਹਾਂ ਨੂੰ ਸਿੱਖ ਵਿਰਾਸਤ ਨੂੰ ਅਰਥਪੂਰਨ ਢੰਗ ਨਾਲ ਸਮਝਣ ਵਿੱਚ ਮਦਦਗਾਰ ਸਾਬਤ ਹੋ ਰਿਹਾ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

 

ਸਾਨੂੰ ਭਾਜਪਾ ‘ਤੇ ਭਰੋਸਾ ਨਹੀਂ ਹੈ; ਇਸਦੇ ਇਰਾਦੇ ਸਾਫ ਅਤੇ ਸਪੱਸ਼ਟ ਹਨ: ਵੜਿੰਗ

0

👉ਦੋਸ਼: ਪਾਰਟੀ ਪੰਜਾਬੀਆਂ ਵਿਰੁੱਧ ਡਰਾਉਣ-ਧਮਕਾਉਣ ਦੀਆਂ ਚਾਲਾਂ ਵਰਤਣ ਦੀ ਕੋਸ਼ਿਸ਼ ਕਰ ਰਹੀ ਹੈ
👉ਭਾਜਪਾ ਦੇ ਇਸ ਕਦਮ ਦੀ ਤੁਲਨਾ ਜੰਮੂ-ਕਸ਼ਮੀਰ ਨੂੰ ਸੂਬੇ ਤੋਂ ਕੇਂਦਰ ਸ਼ਾਸਤ ਪ੍ਰਦੇਸ਼ ਬਣਾਉਣ ਨਾਲ ਕੀਤੀ
Chandigarh News: ਚੰਡੀਗੜ੍ਹ ਦੇ ਪ੍ਰਸ਼ਾਸਕੀ ਢਾਂਚੇ ਨੂੰ ਸੂਬੇ ਤੋਂ ਕੇਂਦਰ ਸ਼ਾਸਤ ਪ੍ਰਦੇਸ਼ ਬਣਾਉਣ ਸਬੰਧੀ ਕੇਂਦਰ ਸਰਕਾਰ ਦੇ ਪ੍ਰਸਤਾਵ ਦੀ ਤੁਲਨਾ ਜੰਮੂ-ਕਸ਼ਮੀਰ ਦੇ ਪੂਰਨ ਸੂਬੇ ਨੂੰ ਕੇਂਦਰ ਸ਼ਾਸਤ ਪ੍ਰਦੇਸ਼ ਬਣਾਉਣ ਦੇ ਫੈਸਲੇ ਨਾਲ ਕਰਦਿਆਂ, ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਚੰਡੀਗੜ੍ਹ ਦੇ ਪ੍ਰਸ਼ਾਸਕੀ ਢਾਂਚੇ ਨੂੰ ਬਦਲਣ ਦੀ ਮੰਗ ਕਰਨ ਵਾਲੇ ਪ੍ਰਸਤਾਵਿਤ ਸੰਵਿਧਾਨਕ ਸੋਧ ਬਾਰੇ ਇਸਦੇ (ਕੇਂਦਰ ਸਰਕਾਰ) ਦੇ ਸਪੱਸ਼ਟੀਕਰਨ ਨੂੰ ਸਿਰੇ ਰੱਦ ਕੀਤਾ ਹੈ।ਇਸ ਤੋਂ ਇਲਾਵਾ, ਉਨ੍ਹਾਂ ਨੇ ਕਿਹਾ ਕਿ ਕੇਂਦਰ ਸਰਕਾਰ ਦਾ ਸਪੱਸ਼ਟੀਕਰਨ ਅਸਪੱਸ਼ਟ ਹੈ ਕਿ ਉਹ ਉਹ ਸਰਦ ਰੁੱਤ ਸੈਸ਼ਨ ਵਿੱਚ ਇਹ ਬਿੱਲ ਨਹੀਂ ਲਿਆਏਗੀ। ਜਿਸਨੂੰ ਲੈ ਕੇ ਉਨ੍ਹਾਂ ਨੇ ਸਵਾਲ ਕੀਤਾ ਹੈ ਕਿ ਇਸ ਗੱਲ ਦੀ ਕੀ ਗਰੰਟੀ ਹੈ ਕਿ ਉਹ ਇਸਨੂੰ ਅਗਲੇ ਸੈਸ਼ਨ ਵਿੱਚ ਨਹੀਂ ਲਿਆਏਗੀ?ਇਸ ਲੜੀ ਹੇਠ, ਵੜਿੰਗ ਨੇ ਕੇਂਦਰ ਸਰਕਾਰ ਦੇ ਸਪੱਸ਼ਟੀਕਰਨ ‘ਤੇ ਪ੍ਰਤੀਕਿਰਿਆ ਦਿੰਦੇ ਹੋਏ, ਪੁੱਛਿਆ ਹੈ ਕਿ ਪਹਿਲੀ ਗੱਲ ਤਾਂ ਇਹ ਹੈ ਕਿ ਸੋਧ ਨੂੰ ਪ੍ਰਸਤਾਵਿਤ ਕਰਨ ਦੀ ਕੀ ਲੋੜ ਸੀ।

ਇਹ ਵੀ ਪੜ੍ਹੋ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਵੱਲੋਂ ਸਰਬ ਧਰਮ ਸੰਮੇਲਨ ਦੌਰਾਨ ਵਿਸ਼ਵ ਭਰ ਦੇ

ਇਸ ਸਬੰਧ ਵਿਚ ਉਨ੍ਹਾਂ ਨੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੂੰ ਚੁਣੌਤੀ ਦਿੰਦਿਆਂ ਕਿਹਾ ਕਿ ਜੇਕਰ ਭਾਜਪਾ ਸੱਚਮੁੱਚ ਪੰਜਾਬ ਅਤੇ ਪੰਜਾਬੀਆਂ ਪ੍ਰਤੀ ਸੁਹਿਰਦ ਹੈ, ਤਾਂ ਉਸਨੂੰ ਉਲਟ ਕਦਮ ਚੁੱਕਣ ਦੀ ਬਜਾਏ ਚੰਡੀਗੜ੍ਹ ਨੂੰ ਪੂਰੀ ਤਰ੍ਹਾਂ ਪੰਜਾਬ ਨੂੰ ਸੌਂਪਣ ਲਈ ਉਪਾਅ ਸ਼ੁਰੂ ਕਰਨੇ ਚਾਹੀਦੇ ਹਨ।ਸੂਬਾ ਕਾਂਗਰਸ ਪ੍ਰਧਾਨ ਨੇ ਕਿਹਾ ਕਿ ਪੰਜਾਬੀਆਂ ਕੋਲ ਭਾਜਪਾ ਦੇ ਇਰਾਦਿਆਂ ‘ਤੇ ਸ਼ੱਕ ਕਰਨ ਦੇ ਠੋਸ ਕਾਰਨ ਹਨ। ਉਨ੍ਹਾਂ ਨੇ ਪੰਜਾਬੀਆਂ ਨੂੰ ਭਾਜਪਾ ਦੇ ਮਨਸੂਬਿਆਂ ਤੋਂ ਸਾਵਧਾਨ ਰਹਿਣ ਦੀ ਚੇਤਾਵਨੀ ਦਿੰਦੇ ਹੋਏ ਕਿਹਾ ਕਿ ਪ੍ਰਸਤਾਵਿਤ ਸੋਧ ਕੋਈ ਇਕੱਲਾ ਮਾਮਲਾ ਨਹੀਂ ਹੈ, ਸਗੋਂ ਲੜੀ ਦਾ ਇੱਕ ਹਿੱਸਾ ਹੈ। ਪਹਿਲਾਂ ਇਨ੍ਹਾਂ ਨੇ ਭਾਖੜਾ ਬਿਆਸ ਪ੍ਰਬੰਧਨ ਬੋਰਡ ਨਾਲ ਛੇੜਛਾੜ ਸ਼ੁਰੂ ਕੀਤੀ, ਫਿਰ ਪੰਜਾਬ ਯੂਨੀਵਰਸਿਟੀ ਅਤੇ ਹੁਣ ਸਾਡੀ ਰਾਜਧਾਨੀ ਨੂੰ ਪੂਰੀ ਤਰ੍ਹਾਂ ਹਾਈਜੈਕ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਵੜਿੰਗ ਨੇ ਚੰਡੀਗੜ੍ਹ ਦੇ ਸਬੰਧ ਵਿੱਚ ਭਾਜਪਾ ਸਰਕਾਰ ਦੇ ਪ੍ਰਸਤਾਵਿਤ ਕਦਮ ਦੀ ਤੁਲਨਾ ਜੰਮੂ-ਕਸ਼ਮੀਰ ਬਾਰੇ ਉਸਦੇ ਪਹਿਲਾਂ ਦੇ ਫੈਸਲੇ ਨਾਲ ਕੀਤੀ। ਜਿੱਥੇ ਇੱਕ ਪੂਰਨ ਸੂਬੇ ਨੂੰ ਕੇਂਦਰ ਸ਼ਾਸਤ ਪ੍ਰਦੇਸ਼ ਦਾ ਦਰਜਾ ਦਿੱਤਾ ਗਿਆ ਸੀ। ਉਨ੍ਹਾਂ ਨੇ ਕਿਹਾ ਕਿ ਚੰਡੀਗੜ੍ਹ ਨੂੰ ਪੰਜਾਬ ਤੋਂ ਖੋਹਣਾ ਭਾਜਪਾ ਦੀ ਸੂਬਿਆਂ ਨੂੰ ਕਮਜ਼ੋਰ ਕਰਨ ਦੀ ਨੀਤੀ ਦਾ ਹਿੱਸਾ ਹੈ, ਜਿਹੜੀ ਖਾਸ ਕਰਕੇ ਸੰਘਵਾਦ ਉੱਪਰ ਹਮਲੇ ਵਿਰੁੱਧ ਮਜ਼ਬੂਤ ​​ਅਤੇ ਆਵਾਜ਼ ਉਠਾਉਣ ਵਾਲੇ ਸੂਬਿਆਂ ਨੂੰ ਟਾਰਗੇਟ ਕਰਦੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

 

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਵੱਲੋਂ ਸਰਬ ਧਰਮ ਸੰਮੇਲਨ ਦੌਰਾਨ ਵਿਸ਼ਵ ਭਰ ਦੇ

0

👉ਧਾਰਮਿਕ ਆਗੂਆਂ ਨਾਲ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਜੀ ਨੂੰ ਸ਼ਰਧਾ ਤੇ ਸਤਿਕਾਰ ਭੇਟ
👉ਅਰਵਿੰਦ ਕੇਜਰੀਵਾਲ ਵੱਲੋਂ ਨੌਵੇਂ ਪਾਤਸ਼ਾਹ ਦੀਆਂ ਮਹਾਨ ਸਿੱਖਿਆਵਾਂ ‘ਤੇ ਚੱਲਣ ਦਾ ਸੱਦਾ
👉ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਲਾਸਾਨੀ ਸ਼ਹਾਦਤ ਦੀ ਮਿਸਾਲ ਪੂਰੇ ਸੰਸਾਰ ਵਿੱਚ ਨਹੀਂ ਮਿਲਦੀ
👉ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮ ਸਾਲ ਭਰ ਚੱਲਣਗੇ-ਮੁੱਖ ਮੰਤਰੀ
👉ਸੂਬੇ ਦੀ ਮਹਾਨ ਵਿਰਾਸਤ ਦੇ ਪਾਸਾਰ ਦੇ ਉਦੇਸ਼ ਨਾਲ ਕੀਤੇ ਜਾ ਰਹੇ ਹਨ ਉਪਰਾਲੇ
Sri Anandpur Sahib News:ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ‘ਸਰਬ ਧਰਮ ਸੰਮੇਲਨ’ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਪ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਅੱਜ ਵਿਸ਼ਵ ਭਰ ਦੇ ਸਤਿਕਾਰਤ ਧਾਰਮਿਕ ਆਗੂਆਂ ਨਾਲ ਗੁਰੂ ਸਾਹਿਬ ਜੀ ਨੂੰ ਸ਼ਰਧਾ ਤੇ ਸਤਿਕਾਰ ਭੇਟ ਕੀਤਾ।ਇਸ ਮੌਕੇ ਹਾਜ਼ਰ ਵੱਡੀ ਗਿਣਤੀ ਵਿੱਚ ਸੰਗਤ ਨੂੰ ਸੰਬੋਧਨ ਕਰਦਿਆਂ ‘ਆਪ’ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਉਹ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਇੱਥੇ ਇਕੱਤਰ ਹੋਏ ਸਾਰੇ ਧਾਰਮਿਕ ਆਗੂਆਂ ਦੇ ਧੰਨਵਾਦੀ ਹਨ। ਉਨ੍ਹਾਂ ਕਿਹਾ ਕਿ ਪੂਰੇ ਇਤਿਹਾਸ ਵਿੱਚ ਸ਼ਾਇਦ ਹੀ ਕੋਈ ਅਜਿਹੀ ਮਿਸਾਲ ਮਿਲਦੀ ਹੋਵੇ, ਜਦੋਂ ਦੂਜਿਆਂ ਦੇ ਧਰਮ ਨੂੰ ਬਚਾਉਣ ਲਈ ਸ਼ਹਾਦਤ ਗਈ ਹੋਵੇ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਜੀ ਨੇ ਧਾਰਮਿਕ ਆਜ਼ਾਦੀ ਦੀ ਰਾਖੀ ਕਰਦਿਆਂ ਮਹਾਨ ਬਲਿਦਾਨ ਦਿੱਤਾ।

ਇਹ ਵੀ ਪੜ੍ਹੋ ਪਵਿੱਤਰ ਸੇਵਾ, ਸੱਚਾ ਸਤਿਕਾਰ”—ਮਾਨ ਸਰਕਾਰ ਨੇ ਗੁਰੂ ਤੇਗ ਬਹਾਦਰ ਜੀ ਨਾਲ ਜੁੜੇ 142 ਪਿੰਡਾਂ ਦੇ ਵਿਕਾਸ ਲਈ ₹71 ਕਰੋੜ ਸੌਂਪੇ

ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਇਹ ਬਹੁਤ ਮਹੱਤਵਪੂਰਨ ਹੈ ਕਿ ਦੁਨੀਆ ਭਰ ਦੇ ਧਾਰਮਿਕ ਆਗੂ ਸੂਬਾ ਸਰਕਾਰ ਨਾਲ ਮਹਾਨ ਗੁਰੂ ਸਾਹਿਬ ਜੀ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਸ੍ਰੀ ਅਨੰਦਪੁਰ ਸਾਹਿਬ ਦੀ ਪਵਿੱਤਰ ਧਰਤੀ ‘ਤੇ ਪਹੁੰਚੇ ਹਨ।ਆਪ’ ਦੇ ਕੌਮੀ ਕਨਵੀਨਰ ਨੇ ਕਿਹਾ ਕਿ ਗੁਰੂ ਸਾਹਿਬ ਨੇ ਮਨੁੱਖਤਾ ਦਾ ਸੰਦੇਸ਼ ਦਿੱਤਾ ਅਤੇ ਸੂਬਾ ਸਰਕਾਰ ਮਹਾਨ ਗੁਰੂ ਸਾਹਿਬ ਨੂੰ ਸ਼ਰਧਾਂਜਲੀ ਦੇਣ ਦੇ ਉਦੇਸ਼ ਨਾਲ ਇਹ ਸਮਾਗਮ ਕਰਵਾ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਸੰਗਤ ਦੀ ਸਹੂਲਤ ਲਈ ਵੱਡੇ ਪੱਧਰ ‘ਤੇ ਪ੍ਰਬੰਧ ਕੀਤੇ ਗਏ ਹਨ ਤਾਂ ਜੋ ਉਹ ਪਵਿੱਤਰ ਨਗਰੀ ਵਿੱਚ ਆ ਕੇ ਸੁਚਾਰੂ ਅਤੇ ਮੁਸ਼ਕਲ ਰਹਿਤ ਢੰਗ ਨਾਲ ਨਤਮਸਤਕ ਹੋ ਸਕਣ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਮਹਾਨ ਗੁਰੂ ਸਾਹਿਬ ਜੀ ਦੇ ਚਰਨ ਛੋਹ ਪ੍ਰਾਪਤ ਸੂਬੇ ਭਰ ਦੇ 142 ਪਿੰਡਾਂ ਨੂੰ ਪੰਜਾਬ ਸਰਕਾਰ ਵੱਲੋਂ ਫੰਡ ਪ੍ਰਦਾਨ ਕਰਕੇ ਇਨ੍ਹਾਂ ਪਿੰਡਾਂ ਦੀ ਨੁਹਾਰ ਬਦਲੀ ਜਾ ਰਹੀ ਹੈ।’ਆਪ’ ਦੇ ਕੌਮੀ ਕਨਵੀਨਰ ਨੇ ਕਿਹਾ ਕਿ ਦੁਨੀਆਂ ਦਾ ਹਰ ਧਰਮ ਸਾਨੂੰ ਮਨੁੱਖਤਾ, ਦਇਆ ਅਤੇ ਸ਼ਾਂਤੀਪੂਰਨ ਸਹਿ-ਹੋਂਦ ਦੀਆਂ ਕਦਰਾਂ-ਕੀਮਤਾਂ ਸਿਖਾਉਂਦਾ ਹੈ। ਉਨ੍ਹਾਂ ਕਿਹਾ ਕਿ ਸਰਬ ਧਰਮ ਸੰਮੇਲਨ ਦਾ ਉਦੇਸ਼ ਸਰਬੱਤ ਦੇ ਭਲੇ ਦਾ ਸੰਦੇਸ਼ ਦੇਣਾ ਹੈ ਜਿਵੇਂ ਕਿ ਸਾਨੂੰ ਸਾਡੇ ਸਤਿਕਾਰਯੋਗ ਸਿੱਖ ਗੁਰੂਆਂ ਨੇ ਸਿਖਾਇਆ ਹੈ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਸ੍ਰੀ ਗੁਰੂ ਤੇਗ਼ ਬਹਾਦਰ ਜੀ ਨੇ ਹੱਕ-ਸੱਚ ਅਤੇ ਧਰਮ ਦੀ ਰਾਖੀ ਲਈ ਬੇਮਿਸਾਲ ਕੁਰਬਾਨੀਆਂ ਦਿੱਤੀਆਂ।’ਆਪ’ ਦੇ ਕੌਮੀ ਕਨਵੀਨਰ ਨੇ ਕਿਹਾ ਕਿ ਗੁਰੂ ਸਾਹਿਬ ਜੀ ਨੇ ਹਰੇਕ ਵਿਅਕਤੀ ਨੂੰ ਆਪਣੀ ਅੰਤਰ-ਆਤਮਾ ਅਨੁਸਾਰ ਆਪਣਾ ਧਰਮ ਚੁਣਨ ਦੇ ਅਧਿਕਾਰ ਦੀ ਰਾਖੀ ਲਈ ਮਹਾਨ ਕੁਰਬਾਨੀ ਦਿੱਤੀ। ਉਨ੍ਹਾਂ ਕਿਹਾ ਕਿ ਇਤਿਹਾਸ ਗਵਾਹ ਹੈ ਕਿ ਬਹੁਤ ਸਾਰੇ ਲੋਕਾਂ ਨੇ ਆਪਣੇ ਧਰਮ ਲਈ ਜਾਨਾਂ ਕੁਰਬਾਨ ਕੀਤੀਆਂ, ਪਰ ਸ੍ਰੀ ਗੁਰੂ ਤੇਗ਼ ਬਹਾਦਰ ਜੀ ਹੀ ਉਹ ਮਹਾਨ ਸ਼ਖ਼ਸੀਅਤ ਹਨ ਜਿਨ੍ਹਾਂ ਨੇ ਹੋਰਨਾਂ ਦੇ ਧਰਮ ਦੀ ਰਾਖੀ ਲਈ ਅਦੁੱਤੀ ਸ਼ਹਾਦਤ ਦਿੱਤੀ।

ਇਹ ਵੀ ਪੜ੍ਹੋ ‘ਯੁੱਧ ਨਸ਼ਿਆਂ ਵਿਰੁੱਧ’ ਦੇ 267ਵੇਂ ਦਿਨ ਪੰਜਾਬ ਪੁਲਿਸ ਵੱਲੋਂ 5 ਕਿਲੋ ਹੈਰੋਇਨ ਸਮੇਤ 66 ਨਸ਼ਾ ਤਸਕਰ ਕਾਬੂ

ਅਰਵਿੰਦ ਕੇਜਰੀਵਾਲ ਨੇ ਲੋਕਾਂ ਨੂੰ ਸਦਭਾਵਨਾਪੂਰਨ ਅਤੇ ਪ੍ਰਗਤੀਸ਼ੀਲ ਸਮਾਜ ਦੀ ਸਿਰਜਣਾ ਲਈ ਮਹਾਨ ਸਿੱਖ ਗੁਰੂ ਦੇ ਨਕਸ਼ੇ-ਕਦਮਾਂ ‘ਤੇ ਚੱਲਣ ਦਾ ਸੱਦਾ ਦਿੱਤਾ।ਇਸ ਦੌਰਾਨ ਆਪਣੇ ਸੰਬੋਧਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਹਮੇਸ਼ਾ ਸਾਰੇ ਧਰਮਾਂ ਲਈ ਸਤਿਕਾਰ ਬਣਾਈ ਰੱਖਣ ਅਤੇ ਸੂਬੇ ਵਿੱਚ ਸ਼ਾਂਤੀ, ਸਦਭਾਵਨਾ ਤੇ ਭਾਈਚਾਰਕ ਏਕਤਾ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਰਹੀ ਹੈ। ਉਨ੍ਹਾਂ ਕਿਹਾ ਕਿ ਮਹਾਨ ਗੁਰੂਆਂ, ਸੰਤਾਂ, ਪੀਰ-ਪੈਗੰਬਰਾਂ ਅਤੇ ਸ਼ਹੀਦਾਂ ਦੀ ਪਵਿੱਤਰ ਧਰਤੀ ਪੰਜਾਬ ਦੀ ਇੱਕ ਸ਼ਾਨਦਾਰ ਅਤੇ ਅਮੀਰ ਵਿਰਾਸਤ ਹੈ ਅਤੇ ਕਿਹਾ ਕਿ ਪੰਜਾਬੀਆਂ ਨੂੰ ਮਹਾਨ ਗੁਰੂ ਸਾਹਿਬਾਨਾਂ ਤੋਂ ਜ਼ੁਲਮ, ਬੇਇਨਸਾਫ਼ੀ ਅਤੇ ਅੱਤਿਚਾਰ ਵਿਰੁੱਧ ਲੜਨ ਦੀ ਭਾਵਨਾ ਵਿਰਾਸਤ ਵਿੱਚ ਮਿਲੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬੀਆਂ ਲਈ ਹਰ ਖੇਤਰ ਵਿੱਚ ਉੱਤਮਤਾ ਹਾਸਲ ਕਰਨਾ ਅਤੇ ਆਪਣੀ ਕਾਬਲੀਅਤ ਨੂੰ ਸਾਬਤ ਕਰਨ ਦੀ ਭਾਵਨਾ ਹਮੇਸ਼ਾ ਤੋਂ ਰਹੀ ਹੈ।ਮੁੱਖ ਮੰਤਰੀ ਨੇ ਕਿਹਾ ਕਿ ਸ੍ਰੀ ਗੁਰੂ ਤੇਗ਼ ਬਹਾਦਰ ਜੀ ਵੱਲੋਂ ਦਿੱਤੀ ਗਈ ਕੁਰਬਾਨੀ ਸਰਵਉੱਚ ਅਤੇ ਬੇਮਿਸਾਲ ਹੈ, ਜਿਸਦਾ ਉਦੇਸ਼ ਦੂਜਿਆਂ ਦੇ ਧਰਮ ਦੀ ਰਾਖੀ ਕਰਨਾ ਸੀ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਨੇ ਮਨੁੱਖਤਾ ਤੇ ਧਾਰਮਿਕ ਅਧਿਕਾਰਾਂ ਦੀ ਰਾਖੀ ਲਈ ਮਹਾਨ ਕੁਰਬਾਨੀ ਦੇ ਕੇ ਦੁਨੀਆ ਲਈ ਮਿਸਾਲ ਕਾਇਮ ਕੀਤੀ। ਭਗਵੰਤ ਸਿੰਘ ਮਾਨ ਨੇ ਲੋਕਾਂ ਨੂੰ ਮਨੁੱਖਤਾ ਦੀ ਭਾਵਨਾ ਨਾਲ ਗੁਰੂ ਸਾਹਿਬ ਦੁਆਰਾ ਦਿਖਾਏ ਗਏ ਧਾਰਮਿਕਤਾ ਦੇ ਮਾਰਗ ‘ਤੇ ਚੱਲਣ ਦਾ ਸੱਦਾ ਦਿੱਤਾ।ਮੁੱਖ ਮੰਤਰੀ ਨੇ ਕਿਹਾ ਕਿ ਸ੍ਰੀ ਗੁਰੂ ਤੇਗ਼ ਬਹਾਦਰ ਜੀ ਨੇ ਮਨੁੱਖੀ ਅਧਿਕਾਰਾਂ ਅਤੇ ਧਾਰਮਿਕ ਆਜ਼ਾਦੀ ਦੀ ਰਾਖੀ ਲਈ ਦਿੱਲੀ ਜਾ ਕੇ ਸ਼ਹੀਦੀ ਦਿੱਤੀ, ਜਿਸ ਦੀ ਮਿਸਾਲ ਦੁਨੀਆਂ ਭਰ ਦੇ ਇਤਿਹਾਸ ਵਿੱਚ ਕਿਤੇ ਨਹੀਂ ਮਿਲਦੀ। ਉਨ੍ਹਾਂ ਕਿਹਾ ਕਿ ਨੌਵੇਂ ਸਿੱਖ ਪਾਤਸ਼ਾਹ ਧਰਮ ਨਿਰਪੱਖਤਾ, ਏਕਤਾ ਅਤੇ ਆਪਸੀ ਭਾਈਚਾਰੇ ਦੇ ਸੱਚੇ ਪ੍ਰਤੀਕ ਹਨ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦਾ ਜੀਵਨ ਅਤੇ ਦਰਸ਼ਨ ਸਮੁੱਚੀ ਮਨੁੱਖਤਾ ਲਈ ਚਾਨਣ ਮੁਨਾਰਾ ਹਨ।

ਇਹ ਵੀ ਪੜ੍ਹੋ ਰਾਜਪਾਲ ਗੁਲਾਬ ਚੰਦ ਕਟਾਰੀਆ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੌਵੇਂ ਸਿੱਖ ਪਾਤਸ਼ਾਹ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਮਨਾਉਣ ਲਈ ਵੱਖ-ਵੱਖ ਲੜੀਵਾਰ ਸਮਾਗਮ ਕਰਵਾ ਰਹੀ ਹੈ।ਮੁੱਖ ਮੰਤਰੀ ਨੇ ਕਿਹਾ ਕਿ ਇਹ ਸਮਾਗਮ ਆਉਣ ਵਾਲੇ ਸਮੇਂ ਵਿੱਚ ਵੀ ਜਾਰੀ ਰਹਿਣਗੇ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦੇ ਸ਼ਹੀਦੀ ਦਿਹਾੜੇ ਨੂੰ ਮਨਾਉਣ ਲਈ ਹਰ ਸਾਲ ਸਮਾਗਮ ਕਰਵਾਏ ਜਾਣਗੇ। ਉਨ੍ਹਾਂ ਕਿਹਾ ਕਿ ਇਸ ਦਾ ਇੱਕੋ ਇੱਕ ਉਦੇਸ਼ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਲਈ ਮਹਾਨ ਗੁਰੂ ਸਾਹਿਬ ਦੀ ਸ਼ਾਨਦਾਰ ਵਿਰਾਸਤ ਨੂੰ ਕਾਇਮ ਰੱਖਣਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੇ ਪਵਿੱਤਰ ਨਗਰੀ ਵਿਖੇ ਸ਼ਰਧਾ ਭੇਟ ਕਰਨ ਲਈ ਆਉਣ ਵਾਲੀ ਸੰਗਤ ਦੀ ਸਹੂਲਤ ਲਈ ਵਿਸਥਾਰਤ ਪ੍ਰਬੰਧ ਕੀਤੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਟੈਂਟ ਸਿਟੀ, ਵਿਸ਼ਾਲ ਪਾਰਕਿੰਗਾਂ ਤੋਂ ਇਲਾਵਾ ਸੰਗਤ ਦੀ ਮੁਫ਼ਤ ਸੇਵਾ ਲਈ ਲਗਭਗ 700 ਇਲੈਕਟ੍ਰਿਕ ਰਿਕਸ਼ਾ, 20 ਮਿੰਨੀ ਬੱਸਾਂ ਅਤੇ ਹੋਰ ਸਹੂਲਤਾਂ ਮੁਹੱਈਆ ਕਰਵਾਈਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਸ੍ਰੀ ਅਨੰਦਪੁਰ ਸਾਹਿਬ ਵਿਖੇ ਆਉਣ ਵਾਲੀ ਸੰਗਤ ਨੂੰ ਮੱਥਾ ਟੇਕਣ ਲਈ ਸੁਚਾਰੂ ਅਤੇ ਮੁਸ਼ਕਲ ਰਹਿਤ ਅਨੁਭਵ ਦੇਣ ਲਈ ਵੱਡੇ ਪੱਧਰ ‘ਤੇ ਪ੍ਰਬੰਧ ਕੀਤੇ ਗਏ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੇ ਸ੍ਰੀਨਗਰ ਤੋਂ ਨਗਰ ਕੀਰਤਨ ਸਜਾਇਆ ਹੈ, ਜੋ ਪਠਾਨਕੋਟ, ਹੁਸ਼ਿਆਰਪੁਰ ਅਤੇ ਹੋਰ ਜ਼ਿਲ੍ਹਿਆਂ ਵਿੱਚੋਂ ਹੁੰਦਾ ਹੋਇਆ ਸ੍ਰੀ ਆਨੰਦਪੁਰ ਸਾਹਿਬ ਪਹੁੰਚੇਗਾ।ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੌਜਵਾਨਾਂ ਨੂੰ ਸਾਡੀ ਅਮੀਰ ਸੱਭਿਆਚਾਰਕ ਵਿਰਾਸਤ ਤੋਂ ਜਾਣੂ ਕਰਵਾਉਣ ਲਈ ਸਿਲੇਬਸ ਵਿੱਚ ਜ਼ਰੂਰੀ ਬਦਲਾਅ ਕਰੇਗੀ। ਉਨ੍ਹਾਂ ਕਿਹਾ ਕਿ ਆਉਣ ਵਾਲੀਆਂ ਪੀੜ੍ਹੀਆਂ ਨੂੰ ਗੁਰੂ ਸਾਹਿਬ ਅਤੇ ਭਾਈ ਸਤੀ ਦਾਸ, ਭਾਈ ਮਤੀ ਦਾਸ, ਭਾਈ ਦਿਆਲਾ ਜੀ, ਬਾਬਾ ਜੀਵਨ ਜੀ (ਭਾਈ ਜੈਤਾ ਜੀ), ਭਾਈ ਕਿਰਪਾ ਸਿੰਘ (ਪੰਡਿਤ ਕਿਰਪਾ ਰਾਮ) ਵਰਗੇ ਮਹਾਨ ਸ਼ਹੀਦਾਂ ਦੇ ਅਥਾਹ ਯੋਗਦਾਨ ਤੋਂ ਜਾਣੂ ਕਰਵਾਉਣ ਲਈ ਸਿੱਖਿਆ ਪਾਠਕ੍ਰਮ ਵਿੱਚ ਜ਼ਰੂਰੀ ਬਦਲਾਅ ਕੀਤੇ ਜਾਣਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਸੂਬੇ ਅਤੇ ਇਸ ਦੇ ਲੋਕਾਂ ਦੀ ਅਮੀਰ ਵਿਰਾਸਤ ਹੈ, ਜਿਸਨੂੰ ਸੰਭਾਲ ਕੇ ਰੱਖਣਾ ਸੂਬਾ ਸਰਕਾਰ ਦਾ ਫਰਜ਼ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

 

ਪਵਿੱਤਰ ਸੇਵਾ, ਸੱਚਾ ਸਤਿਕਾਰ”—ਮਾਨ ਸਰਕਾਰ ਨੇ ਗੁਰੂ ਤੇਗ ਬਹਾਦਰ ਜੀ ਨਾਲ ਜੁੜੇ 142 ਪਿੰਡਾਂ ਦੇ ਵਿਕਾਸ ਲਈ ₹71 ਕਰੋੜ ਸੌਂਪੇ

0

Dhuri (Sangrur) News:ਨੌਵੇਂ ਗੁਰੂ, ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਪੁਰਬ ਨੂੰ ਸਮਰਪਿਤ ਯਤਨਾਂ ਦੇ ਹਿੱਸੇ ਵਜੋਂ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਭਰ ਦੇ 142 ਪਿੰਡਾਂ ਅਤੇ ਕਸਬਿਆਂ ਦੇ ਵਿਕਾਸ ਲਈ ਕੁੱਲ ₹71 ਕਰੋੜ ਦੇ ਚੈੱਕ ਵੰਡੇ ਜਿਨ੍ਹਾਂ ਨੂੰ ਗੁਰੂ ਸਾਹਿਬ ਜੀ ਦੇ ਚਰਨਾਂ ਦੀ ਛੂਹ ਮਿਲੀ ਸੀ।ਅੱਜ ਇੱਥੇ ਚੈੱਕ ਵੰਡ ਸਮਾਰੋਹ ਦੌਰਾਨ, ਮੁੱਖ ਮੰਤਰੀ ਨੇ ਇਸਨੂੰ ਪੰਜਾਬ ਸਰਕਾਰ ਦਾ ਇੱਕ ਨਿਮਾਣਾ ਜਿਹਾ ਉਪਰਾਲਾ ਦੱਸਿਆ, ਇਹ ਕਹਿੰਦੇ ਹੋਏ ਕਿ ਭਾਵੇਂ ਇਹ ਯਤਨ ਗੁਰੂ ਸਾਹਿਬ ਜੀ ਦੀ ਸ਼ਹਾਦਤ, ਮਹਾਨ ਜੀਵਨ ਅਤੇ ਫਲਸਫੇ ਦੇ ਮੁਕਾਬਲੇ ਮਾਮੂਲੀ ਹਨ, ਪਰ ਪੰਜਾਬ ਸਰਕਾਰ ਗੁਰੂ ਸਾਹਿਬ ਜੀ ਪ੍ਰਤੀ ਸਤਿਕਾਰ ਅਤੇ ਸਤਿਕਾਰ ਦੇ ਪ੍ਰਤੀਕ ਵਜੋਂ ਆਪਣੀ ਜ਼ਿੰਮੇਵਾਰੀ ਨਿਭਾ ਰਹੀ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਗ੍ਰਾਂਟਾਂ ਦੀ ਵਰਤੋਂ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ, ਸੰਗਤ ਲਈ ਸਹੂਲਤਾਂ, ਪਵਿੱਤਰ ਸਥਾਨਾਂ ਨੂੰ ਜਾਣ ਅਤੇ ਜਾਣ ਵਾਲੇ ਰਸਤਿਆਂ ਦੇ ਸੁੰਦਰੀਕਰਨ ਅਤੇ ਇਨ੍ਹਾਂ ਪਿੰਡਾਂ ਅਤੇ ਕਸਬਿਆਂ ਨੂੰ ਲੈਸ ਕਰਨ ਲਈ ਹੋਰ ਜ਼ਰੂਰੀ ਵਿਕਾਸ ਕਾਰਜਾਂ ਲਈ ਕੀਤੀ ਜਾਵੇਗੀ। ਆਧੁਨਿਕ ਸਹੂਲਤਾਂ ਨਾਲ ਲੈਸ। ਸਿੰਘ ਮਾਨ ਨੇ ਕਿਹਾ ਕਿ ਇਹ ਪਹਿਲ ਗੁਰੂ ਸਾਹਿਬ ਜੀ ਦੇ ਪਵਿੱਤਰ ਸਥਾਨਾਂ ਦੀ ਸੰਗਤ ਲਈ ਰੱਖ-ਰਖਾਅ, ਪ੍ਰਸਾਰ ਅਤੇ ਬਿਹਤਰ ਸਹੂਲਤਾਂ ਵੱਲ ਇੱਕ ਮਹੱਤਵਪੂਰਨ ਅਤੇ ਇਤਿਹਾਸਕ ਕਦਮ ਹੈ।ਅੱਜ ਦੇ ਸਮਾਗਮ ਵਿੱਚ, ਮਾਲਵਾ, ਦੋਆਬਾ ਅਤੇ ਮਾਝਾ ਖੇਤਰਾਂ ਦੇ ਪਿੰਡਾਂ ਅਤੇ ਕਸਬਿਆਂ ਦੇ ਸਰਪੰਚਾਂ, ਕੌਂਸਲਰਾਂ ਅਤੇ ਹੋਰ ਚੁਣੇ ਹੋਏ ਜਨਤਕ ਪ੍ਰਤੀਨਿਧੀਆਂ ਨੂੰ ਚੈੱਕ ਸੌਂਪੇ ਗਏ।ਉਨ੍ਹਾਂ ਕਿਹਾ ਕਿ ਨੌਵੇਂ ਸਿੱਖ ਗੁਰੂ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਮਨਾਉਣਾ ਸਾਡੇ ਸਾਰਿਆਂ ਲਈ ਇੱਕ ਇਤਿਹਾਸਕ ਪਲ ਹੈ।

ਇਹ ਵੀ ਪੜ੍ਹੋ ‘ਯੁੱਧ ਨਸ਼ਿਆਂ ਵਿਰੁੱਧ’ ਦੇ 267ਵੇਂ ਦਿਨ ਪੰਜਾਬ ਪੁਲਿਸ ਵੱਲੋਂ 5 ਕਿਲੋ ਹੈਰੋਇਨ ਸਮੇਤ 66 ਨਸ਼ਾ ਤਸਕਰ ਕਾਬੂ

ਗੁਰੂ ਜੀ ਨੇ ਮਨੁੱਖਤਾ ਦੀ ਰੱਖਿਆ ਲਈ ਇੱਕ ਬੇਮਿਸਾਲ ਕੁਰਬਾਨੀ ਦਿੱਤੀ। ਉਨ੍ਹਾਂ ਕਿਹਾ ਕਿ ਅਸੀਂ ਸਾਰੇ ਆਪਣੇ ਜੀਵਨ ਵਿੱਚ ਇਨ੍ਹਾਂ ਮਹਾਨ ਸਮਾਗਮਾਂ ਦਾ ਹਿੱਸਾ ਬਣਨ ਲਈ ਭਾਗਸ਼ਾਲੀ ਹਾਂ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਕਾਲ ਪੁਰਖ ਨੇ ਇਸ ਨੇਕ ਕਾਰਜ ਵਿੱਚ ਸੇਵਾ ਕਰਨ ਲਈ ਪੰਜਾਬ ਸਰਕਾਰ ‘ਤੇ ਅਪਾਰ ਬਖਸ਼ਿਸ਼ਾਂ ਕੀਤੀਆਂ ਹਨ, ਅਤੇ ਸਰਕਾਰ ਇਸ ਨੇਕ ਯਤਨ ਵਿੱਚ ਕੋਈ ਕਸਰ ਨਹੀਂ ਛੱਡੇਗੀ।ਮੁੱਖ ਮੰਤਰੀ ਨੇ ਲੋਕਾਂ ਨੂੰ ਸ੍ਰੀ ਗੁਰੂ ਤੇਗ ਬਹਾਦਰ ਜੀ ਦੁਆਰਾ ਮਨੁੱਖਤਾ ਲਈ ਦਿਖਾਏ ਮਾਰਗ ‘ਤੇ ਚੱਲਣ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਇਸ ਪਵਿੱਤਰ ਮੌਕੇ ਨੂੰ ਸ਼ਰਧਾ ਨਾਲ ਮਨਾਉਣ ਲਈ ਵਚਨਬੱਧ ਹੈ। ਭਗਵੰਤ ਸਿੰਘ ਮਾਨ ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਜੀ ਦਾ ਸ਼ਾਂਤੀ, ਮਨੁੱਖਤਾ, ਪਿਆਰ ਅਤੇ ਭਾਈਚਾਰੇ ਦਾ ਵਿਸ਼ਵਵਿਆਪੀ ਸੰਦੇਸ਼ ਬਣਿਆ ਰਹਿੰਦਾ ਹੈ। ਅੱਜ ਦੇ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਸੰਦਰਭ ਵਿੱਚ ਬਹੁਤ ਹੀ ਢੁੱਕਵਾਂ ਹੈ।ਮੁੱਖ ਮੰਤਰੀ ਨੇ ਲੋਕਾਂ ਨੂੰ ਨੌਵੇਂ ਗੁਰੂ ਜੀ ਦੇ 350ਵੇਂ ਸ਼ਹੀਦੀ ਪੁਰਬ ਨੂੰ ਸਮਰਪਿਤ 23 ਨਵੰਬਰ ਤੋਂ 25 ਨਵੰਬਰ ਤੱਕ ਸ੍ਰੀ ਆਨੰਦਪੁਰ ਸਾਹਿਬ ਵਿਖੇ ਹੋਣ ਵਾਲੇ ਸਮਾਗਮਾਂ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ, ਉਨ੍ਹਾਂ ਕਿਹਾ ਕਿ ਇਨ੍ਹਾਂ ਸਮਾਗਮਾਂ ਵਿੱਚ ਸੰਗਤ ਦੀ ਸਹੂਲਤ ਲਈ ਸਾਰੇ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਨਗਰ ਕੀਰਤਨ ਪਹਿਲਾਂ ਹੀ ਸ੍ਰੀਨਗਰ ਅਤੇ ਪੰਜਾਬ ਦੇ ਤਿੰਨ ਸ਼ਹਿਰਾਂ: ਫਰੀਦਕੋਟ, ਗੁਰਦਾਸਪੁਰ ਅਤੇ ਤਲਵੰਡੀ ਸਾਬੋ ਤੋਂ ਰਵਾਨਾ ਹੋ ਚੁੱਕੇ ਹਨ ਅਤੇ ਲਗਭਗ ਪੂਰੇ ਰਾਜ ਵਿੱਚੋਂ ਲੰਘਣਗੇ। ਉਨ੍ਹਾਂ ਲੋਕਾਂ ਨੂੰ ਨਗਰ ਕੀਰਤਨਾਂ ਵਿੱਚ ਸ਼ਾਮਲ ਹੋਣ ਅਤੇ ਦਰਸ਼ਨ ਕਰਨ ਦੀ ਅਪੀਲ ਕੀਤੀ। ਗੁਰੂ ਸਾਹਿਬ ਜੀ ਦੇ ਪਵਿੱਤਰ ਦਿਹਾੜੇ ਨੂੰ ਸਮਰਪਿਤ ਇਨ੍ਹਾਂ ਨਗਰ ਕੀਰਤਨਾਂ ਵਿੱਚ ਵੱਡੀ ਗਿਣਤੀ ਵਿੱਚ ਸੰਗਤ ਸ਼ਰਧਾ ਨਾਲ ਭਾਗ ਲੈ ਰਹੀ ਹੈ।

ਇਹ ਵੀ ਪੜ੍ਹੋ ਰਾਜਪਾਲ ਗੁਲਾਬ ਚੰਦ ਕਟਾਰੀਆ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ

ਨਗਰ ਕੀਰਤਨ ਦੇ ਨਾਲ ਆਉਣ ਵਾਲੀ ਸੰਗਤ ਦੀ ਸਹੂਲਤ ਲਈ ਐਂਬੂਲੈਂਸਾਂ, ਡਿਜੀਟਲ ਅਜਾਇਬ ਘਰ, ਲੰਗਰ ਪ੍ਰਬੰਧ ਅਤੇ ਹੋਰ ਜ਼ਰੂਰੀ ਪ੍ਰਬੰਧ ਉਪਲਬਧ ਹੋਣਗੇ।ਮੁੱਖ ਮੰਤਰੀ ਨੇ ਦੱਸਿਆ ਕਿ 19 ਨਵੰਬਰ ਨੂੰ ਸ੍ਰੀਨਗਰ ਤੋਂ ਰਵਾਨਾ ਹੋਣ ਵਾਲਾ ਨਗਰ ਕੀਰਤਨ ਜੰਮੂ, ਪਠਾਨਕੋਟ, ਦਸੂਹਾ, ਹੁਸ਼ਿਆਰਪੁਰ, ਮਾਹਿਲਪੁਰ, ਗੜ੍ਹਸ਼ੰਕਰ ਅਤੇ ਹੋਰ ਸ਼ਹਿਰਾਂ ਵਿੱਚ ਇਹ 22 ਨਵੰਬਰ ਨੂੰ ਨੌਵੇਂ ਗੁਰੂ ਦੁਆਰਾ ਸਥਾਪਿਤ ਪਵਿੱਤਰ ਸ਼ਹਿਰ ਸ੍ਰੀ ਅਨੰਦਪੁਰ ਸਾਹਿਬ ਵਿੱਚ ਸਮਾਪਤ ਹੋਵੇਗਾ।ਭਗਵੰਤ ਸਿੰਘ ਮਾਨ ਨੇ ਕਿਹਾ ਕਿ 20 ਨਵੰਬਰ ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ (ਤਲਵੰਡੀ ਸਾਬੋ), ਫਰੀਦਕੋਟ ਅਤੇ ਗੁਰਦਾਸਪੁਰ ਤੋਂ ਤਿੰਨ ਨਗਰ ਕੀਰਤਨ ਆਯੋਜਿਤ ਕੀਤੇ ਗਏ ਹਨ ਅਤੇ ਚਾਰੋਂ 22 ਨਵੰਬਰ ਨੂੰ ਸ੍ਰੀ ਅਨੰਦਪੁਰ ਸਾਹਿਬ ਵਿੱਚ ਸਮਾਪਤ ਹੋਣਗੇ।ਮੁੱਖ ਮੰਤਰੀ ਨੇ ਕਿਹਾ ਕਿ 350ਵੇਂ ਸ਼ਹੀਦੀ ਦਿਹਾੜੇ ਦੇ ਪਵਿੱਤਰ ਮੌਕੇ ਲਈ ਪ੍ਰੋਗਰਾਮ 25 ਅਕਤੂਬਰ ਨੂੰ ਦਿੱਲੀ ਦੇ ਗੁਰਦੁਆਰਾ ਸੀਸ ਗੰਜ ਸਾਹਿਬ ਤੋਂ ਸ਼ੁਰੂ ਹੋਏ ਸਨ ਅਤੇ ਉਸੇ ਦਿਨ ਗੁਰਦੁਆਰਾ ਸ੍ਰੀ ਰਕਾਬਗੰਜ ਸਾਹਿਬ ਵਿਖੇ ਇੱਕ ਵਿਸ਼ਾਲ ਕੀਰਤਨ ਦਰਬਾਰ ਆਯੋਜਿਤ ਕੀਤਾ ਗਿਆ ਸੀ।ਉਨ੍ਹਾਂ ਦੱਸਿਆ ਕਿ 1 ਤੋਂ 18 ਨਵੰਬਰ ਤੱਕ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਲਾਈਟ ਐਂਡ ਸਾਊਂਡ ਸ਼ੋਅ ਆਯੋਜਿਤ ਕੀਤੇ ਗਏ ਸਨ, ਜੋ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਮਹਾਨ ਜੀਵਨ ਅਤੇ ਫਲਸਫੇ ਨੂੰ ਦਰਸਾਉਂਦੇ ਹਨ। ਉਨ੍ਹਾਂ ਕਿਹਾ ਕਿ ਸ੍ਰੀ ਅਨੰਦਪੁਰ ਸਾਹਿਬ ਵਿੱਚ 23 ਤੋਂ 25 ਨਵੰਬਰ ਤੱਕ ਵੱਡੇ ਪੱਧਰ ‘ਤੇ ਪ੍ਰੋਗਰਾਮ ਆਯੋਜਿਤ ਕੀਤੇ ਜਾਣਗੇ। ਵੱਡੀ ਗਿਣਤੀ ਵਿੱਚ ਸ਼ਰਧਾਲੂਆਂ ਦੇ ਆਉਣ ਲਈ, ਪਵਿੱਤਰ ਅਸਥਾਨ ਨੂੰ ਲੈਸ ਕੀਤਾ ਜਾਵੇਗਾ। ਭਰਪੂਰ ਸਹੂਲਤਾਂ ਵਾਲਾ। ਸ਼ਹਿਰ ਵਿੱਚ “ਚੱਕ ਨਾਨਕੀ” ਨਾਮਕ ਇੱਕ ਟੈਂਟ ਸਿਟੀ ਸਥਾਪਤ ਕੀਤੀ ਜਾ ਰਹੀ ਹੈ।ਮੁੱਖ ਮੰਤਰੀ ਨੇ ਕਿਹਾ ਕਿ ਗੁਰੂ ਸਾਹਿਬ ਜੀ ਦੇ ਜੀਵਨ ਅਤੇ ਸੰਦੇਸ਼ ਨੂੰ ਉਜਾਗਰ ਕਰਨ ਵਾਲੀਆਂ ਪ੍ਰਦਰਸ਼ਨੀਆਂ ਅਤੇ ਡਰੋਨ ਸ਼ੋਅ ਆਯੋਜਿਤ ਕੀਤੇ ਜਾਣਗੇ, ਨਾਲ ਹੀ ਇੱਕ ਅੰਤਰ-ਧਰਮ ਕਾਨਫਰੰਸ ਵੀ ਹੋਵੇਗੀ।

ਇਹ ਵੀ ਪੜ੍ਹੋ RBDAV Sen Sec Public School Bathinda ਵੱਲੋਂ NCC ਤਹਿਤ ‘ਵੰਦੇ ਮਾਤਰਮ’ਪ੍ਰੋਗਰਾਮ ਆਯੋਜਿਤ

ਉਨ੍ਹਾਂ ਕਿਹਾ ਕਿ ਪੰਜਾਬ ਵਿਧਾਨ ਸਭਾ ਦਾ ਇੱਕ ਵਿਸ਼ੇਸ਼ ਸੈਸ਼ਨ 24 ਨਵੰਬਰ ਨੂੰ ਸ੍ਰੀ ਆਨੰਦਪੁਰ ਸਾਹਿਬ ਵਿੱਚ ਹੋਵੇਗਾ, ਜਿੱਥੇ ਪ੍ਰਮੁੱਖ ਸ਼ਖਸੀਅਤਾਂ ਗੁਰੂ ਜੀ ਦੇ ਜੀਵਨ, ਦਰਸ਼ਨ ਅਤੇ ਧਾਰਮਿਕ ਆਜ਼ਾਦੀ ਅਤੇ ਮਨੁੱਖੀ ਅਧਿਕਾਰਾਂ ਦੀ ਰੱਖਿਆ ਲਈ ਉਨ੍ਹਾਂ ਦੀ ਸਰਵਉੱਚ ਕੁਰਬਾਨੀ ਬਾਰੇ ਆਪਣੇ ਵਿਚਾਰ ਸਾਂਝੇ ਕਰਨਗੀਆਂ। ਇਸ ਸੈਸ਼ਨ ਦੌਰਾਨ ਇਤਿਹਾਸਕ ਫੈਸਲੇ ਵੀ ਲਏ ਜਾਣਗੇ। 25 ਨਵੰਬਰ ਨੂੰ ਰਾਜ ਪੱਧਰੀ ਖੂਨਦਾਨ ਕੈਂਪ ਲਗਾਏ ਜਾਣਗੇ, ਜੰਗਲਾਤ ਵਿਭਾਗ ਵੱਡੇ ਪੱਧਰ ‘ਤੇ ਰੁੱਖ ਲਗਾਏਗਾ, ਅਤੇ ਕਈ ਪ੍ਰਮੁੱਖ ਸ਼ਖਸੀਅਤਾਂ “ਸਰਬੱਤ ਦਾ ਭਲਾ ਏਕਤਾ” ਪ੍ਰੋਗਰਾਮ ਵਿੱਚ ਹਿੱਸਾ ਲੈਣਗੀਆਂ।ਮੁੱਖ ਮੰਤਰੀ ਮਾਨ ਨੇ ਅੱਗੇ ਕਿਹਾ ਕਿ 350ਵੇਂ ਸ਼ਹੀਦੀ ਦਿਵਸ ਸਮਾਰੋਹਾਂ ਬਾਰੇ ਦੁਨੀਆ ਭਰ ਦੇ ਅਧਿਆਤਮਿਕ ਆਗੂਆਂ ਅਤੇ ਸੰਤਾਂ ਨਾਲ ਸਲਾਹ-ਮਸ਼ਵਰਾ ਕੀਤਾ ਗਿਆ ਹੈ ਅਤੇ ਉਨ੍ਹਾਂ ਨੂੰ ਹਿੱਸਾ ਲੈਣ ਲਈ ਸੱਦਾ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਆਪਣੇ ਕਾਰਜਕਾਲ ਦੌਰਾਨ ਇਨ੍ਹਾਂ ਇਤਿਹਾਸਕ ਸਮਾਗਮਾਂ ਦਾ ਆਯੋਜਨ ਕਰਨ ਲਈ ਸਨਮਾਨਿਤ ਹੈ। ਉਨ੍ਹਾਂ ਭਾਰਤ ਅਤੇ ਵਿਦੇਸ਼ਾਂ ਦੇ ਲੋਕਾਂ ਨੂੰ ਇਨ੍ਹਾਂ ਸਮਾਗਮਾਂ ਵਿੱਚ ਹਿੱਸਾ ਲੈਣ ਦੀ ਅਪੀਲ ਕੀਤੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

 

‘ਯੁੱਧ ਨਸ਼ਿਆਂ ਵਿਰੁੱਧ’ ਦੇ 267ਵੇਂ ਦਿਨ ਪੰਜਾਬ ਪੁਲਿਸ ਵੱਲੋਂ 5 ਕਿਲੋ ਹੈਰੋਇਨ ਸਮੇਤ 66 ਨਸ਼ਾ ਤਸਕਰ ਕਾਬੂ

0

👉ਨਸ਼ਾ ਛੁਡਾਉਣ ਸਬੰਧੀ ਯਤਨਾਂ ਦੇ ਹਿੱਸੇ ਵਜੋਂ ਪੰਜਾਬ ਪੁਲਿਸ ਨੇ 24 ਵਿਅਕਤੀਆਂ ਨੂੰ ਨਸ਼ਾ ਛੱਡਣ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ
Punjab News:ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 267ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 282 ਥਾਵਾਂ ‘ਤੇ ਛਾਪੇਮਾਰੀ ਕੀਤੀ, ਜਿਸ ਉਪਰੰਤ ਸੂਬੇ ਭਰ ਵਿੱਚ 49 ਐਫਆਈਆਰਜ਼ ਦਰਜ ਕਰਕੇ 66 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ 267 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 37,737 ਹੋ ਗਈ ਹੈ।ਇਹਨਾਂ ਛਾਪਿਆਂ ਦੇ ਨਤੀਜੇ ਵਜੋਂ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 5.1 ਕਿਲੋ ਹੈਰੋਇਨ, 1171 ਨਸ਼ੀਲੀਆਂ ਗੋਲੀਆਂ ਅਤੇ 4360 ਰੁਪਏ ਦੀ ਡਰੱਗ ਮਨੀ ਬਰਾਮਦ ਹੋਈ ਹੈ।

ਇਹ ਵੀ ਪੜ੍ਹੋ ਰਾਜਪਾਲ ਗੁਲਾਬ ਚੰਦ ਕਟਾਰੀਆ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਹੁਕਮ ਦਿੱਤੇ ਹਨ। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ 5 ਮੈਂਬਰੀ ਕੈਬਨਿਟ ਸਬ ਕਮੇਟੀ ਵੀ ਬਣਾਈ ਗਈ ਹੈ।ਇਸ ਆਪ੍ਰੇਸ਼ਨ ਦੌਰਾਨ 56 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 800 ਤੋਂ ਵੱਧ ਪੁਲਿਸ ਕਰਮਚਾਰੀਆਂ ਵਾਲੀਆਂ 100 ਤੋਂ ਵੱਧ ਪੁਲਿਸ ਟੀਮਾਂ ਨੇ ਰਾਜ ਭਰ ਵਿੱਚ 282 ਥਾਵਾਂ ‘ਤੇ ਛਾਪੇਮਾਰੀ ਕੀਤੀ ਹੈ। ਉਨ੍ਹਾਂ ਅੱਗੇ ਦੱਸਿਆ ਕਿ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ 297 ਸ਼ੱਕੀ ਵਿਅਕਤੀਆਂ ਦੀ ਜਾਂਚ ਵੀ ਕੀਤੀ ਹੈ।ਦੱਸਣਯੋਗ ਹੈ ਕਿ ਪੰਜਾਬ ਸਰਕਾਰ ਨੇ ਸੂਬੇ ‘ਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ – ਇਨਫੋਰਸਮੈਂਟ, ਡੀ-ਅਡਿਕਸ਼ਨ ਅਤੇ ਪ੍ਰੀਵੈਂਸ਼ਨ (ਈਡੀਪੀ) – ਲਾਗੂ ਕੀਤੀ ਗਈ ਹੈ ਅਤੇ ਪੰਜਾਬ ਪੁਲਿਸ ਨੇ ਇਸ ਰਣਨੀਤੀ ਦੇ ਹਿੱਸੇ ਵਜੋਂ ਅੱਜ 24 ਵਿਅਕਤੀਆਂ ਨੂੰ ਨਸ਼ਾ ਛੱਡਣ ਅਤੇ ਮੁੜ ਵਸੇਬੇ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ। 

 

ਰਾਜਪਾਲ ਗੁਲਾਬ ਚੰਦ ਕਟਾਰੀਆ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ

0

Sri Anandpur Sahib News:ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350 ਸਾਲਾ ਗੁਰਿਆਈ ਪੁਰਬ ਅਤੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਸਾਕੇ ਦੀ 350 ਸ਼ਤਾਬਦੀ ਮੌਕੇ ਅੱਜ ਪੰਜਾਬ ਦੇ ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਗੁਰਦੁਆਰਾ ਸ੍ਰੀ ਸੀਸ ਗੰਜ ਸਾਹਿਬ, ਸ੍ਰੀ ਅਨੰਦਪੁਰ ਸਾਹਿਬ ਅਤੇ ਗੁਰਦੁਆਰਾ ਦਮਦਮਾ ਸਾਹਿਬ ਵਿਖੇ ਨਤਮਸਤਕ ਹੋਏ। ਗੁਰਦੁਆਰਾ ਸੀਸ ਗੰਜ ਸਾਹਿਬ ਉਹ ਅਸਥਾਨ ਹੈ ਜਿੱਥੇ ਨੌਵੇਂ ਪਾਤਸ਼ਾਹ ਜੀ ਦੇ ਪਾਵਨ ਸੀਸ ਦਾ ਸਸਕਾਰ ਹੋਇਆ ਸੀ। ਉਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ 350 ਸਾਲਾ ਗੁਰਤਾਗੱਦੀ ਦਿਵਸ ਦੇ ਸਮਾਗਮਾਂ ਵਿੱਚ ਵੀ ਸ਼ਾਮਲ ਹੋਏ।

ਇਹ ਵੀ ਪੜ੍ਹੋ RBDAV Sen Sec Public School Bathinda ਵੱਲੋਂ NCC ਤਹਿਤ ‘ਵੰਦੇ ਮਾਤਰਮ’ਪ੍ਰੋਗਰਾਮ ਆਯੋਜਿਤ

ਇਸ ਮੌਕੇ ਉਨ੍ਹਾਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਸਤਿਕਾਰ ਭੇਟ ਕਰਦਿਆਂ ਰੁਮਾਲਾ ਭੇਟ ਕੀਤਾ ਤੇ ਕੜਾਹ ਪ੍ਰਸ਼ਾਦ ਦੀ ਦੇਗ ਕਰਵਾਈ। ਗੁਰਦੁਆਰਾ ਸੀਸ ਗੰਜ ਸਾਹਿਬ ਵਿਖੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਟੇਕ ਸਿੰਘ, ਦਮਦਮੀ ਟਕਸਾਲ ਦੇ ਮੁਖੀ ਗਿਆਨੀ ਹਰਨਾਮ ਸਿੰਘ ਖ਼ਾਲਸਾ, ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ ਤੇ ਸ. ਅਵਤਾਰ ਸਿੰਘ ਰੀਆ ਨੇ ਰਾਜਪਾਲ ਪੰਜਾਬ ਸ੍ਰੀ ਕਟਾਰੀਆ ਨੂੰ ਗੁਰੂ ਘਰ ਵੱਲੋਂ ਫੁੱਲਾਂ ਦਾ ਸਿਹਰਾ ਦੇ ਕੇ ਸਨਮਾਨ ਦਿੱਤਾ। ਗੁਰਦੁਆਰਾ ਸ੍ਰੀ ਦਮਦਮਾ ਸਾਹਿਬ ਵਿਖੇ ਸ਼੍ਰੋਮਣੀ ਕਮੇਟੀ ਪ੍ਰਧਾਨ ਵੱਲੋਂ ਉਨ੍ਹਾਂ ਦਾ ਸਨਮਾਨ ਕੀਤਾ ਗਿਆ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

 

RBDAV Sen Sec Public School Bathinda ਵੱਲੋਂ NCC ਤਹਿਤ ‘ਵੰਦੇ ਮਾਤਰਮ’ਪ੍ਰੋਗਰਾਮ ਆਯੋਜਿਤ

0

Bathinda News: R.B.D.A.V. Senior Secondary Public School Bathinda ਵਿਖੇ ਐਨ.ਸੀ.ਸੀ ਵਿਭਾਗ ਦੇ ਏ.ਐਨ.ਓ ਸ੍ਰੀ ਸੁਖਜਿੰਦਰ ਕੁਮਾਰ ਵੱਲੋਂ ਐਨ.ਸੀ.ਸੀ. ਗਤੀਵਿਧੀ ‘ਬੰਦੇ ਮਾਤਰਮ’ ਕਰਵਾਈ ਗਈ।ਸਕੂਲ ਮੁਖੀ ਸ੍ਰੀ ਓ.ਪੀ. ਤਿਵਾੜੀ ਦੀ ਰਹਿਨੁਮਾਈ ਹੇਠ ਸਕੂਲ ਦਾ ਐਨ.ਸੀ.ਸੀ. ਵਿੰਗ ਵੱਖ ਵੱਖ ਸਮਿਆਂ ਤੇ ਸਫਲਤਾ ਪੂਰਵਕ ਅਜਿਹੀਆਂ ਗਤੀਵਿਧੀਆਂ ਨੂੰ ਨੇਪਰੇ ਚਾੜਦਾ ਰਹਿੰਦਾ ਹੈ। ਇਹ ਗਤੀਵਿਧੀ ਤਿੰਨ ਪੰਜਾਬ ਨੇਵਲ ਯੂਨਿਟ ਐਨ.ਸੀ.ਸੀ ਬਠਿੰਡਾ ਦੇ ਕਮਾਂਡਿੰਗ ਅਫਸਰ ਇਸ਼ਰਾਜ ਸਿੰਘ ਲੈਫਟੀਨੈਂਟ ਕਮਾਂਡਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਕਰਵਾਈ ਗਈ।

ਇਹ ਵੀ ਪੜ੍ਹੋ Chandigarh ਦਾ ਮੁੱਦਾ; ਪੰਜਾਬ ‘ਚ ਉੱਠੇ ਵਿਰੋਧ ਤੋਂ ਬਾਅਦ ਕੇਂਦਰ ਦਾ U-Turn

ਇਹ ਗਤੀਵਿਧੀ ਸਵੇਰ ਦੀ ਪ੍ਰਾਰਥਨਾ ਸਭਾ ਵਿੱਚ ਕਰਵਾਈ ਗਈ ਇਸ ਵਿੱਚ ਐਨਸੀਸੀ ਵਿੰਗ ਦੇ ਲਗਭਗ 100 ਕੈਡਿਟਸ ਨੇ ਭਾਗ ਲਿਆ। ਸਭ ਤੋਂ ਪਹਿਲਾਂ ਸਕੂਲ ਮੁਖੀ ਸ੍ਰੀ ਓਪੀ ਤਿਵਾੜੀ ਨੇ ਬੱਚਿਆਂ ਨੂੰ ਸੰਬੋਧਨ ਕਰਦੇ ਹੋਏ ਬੰਦੇ ਮਾਤਰਮ ਗੀਤ ਦੇ ਸ਼ਾਬਦਿਕ ਅਰਥਾਂ ਦਾ ਵਿਸਤ੍ਰਿਤ ਵਿਖਿਆਨ ਕੀਤਾ ਜੋ ਬਹੁਤ ਹੀ ਮੁੱਲਵਾਨ ਅਤੇ ਸ਼ਲਾਗਾਯੋਗ ਸੀ। ਇਸ ਤੋਂ ਬਾਅਦ ਉਹਨਾਂ ਨੇ ਬਾਰਵੀਂ ਜਮਾਤ ਤੋਂ ਬਾਅਦ ਐਨ.ਡੀ.ਏ ਵਿੱਚ ਸਿੱਧੀ ਭਰਤੀ ਲਈ ਬਹੁਤ ਹੀ ਸ਼ਾਨਦਾਰ ਤਰੀਕੇ ਨਾਲ ਬੱਚਿਆਂ ਨੂੰ ਇਸ ਵੱਲ ਜਾਣ ਲਈ ਪ੍ਰੇਰਿਤ ਕਰਦੇ ਹੋਏ ਰੌਸ਼ਨੀ ਪਾਈ । ਇਸ ਮੌਕੇ ਤੇ ਮੋਕਸ਼ਿਕਾ ਅਤੇ ਮਾਨਿਆ ਬੱਚਿਆਂ ਨੇ ਬੰਦੇ ਮਾਤਰਮ ਗੀਤ ਉੱਤੇ ਆਧਾਰਿਤ ਕੁਇਜ਼ ਮੁਕਾਬਲਾ ਕਰਵਾਇਆ ਅਤੇ ਕੈਡਿਟਸ ਨੇ ਇਸ ਵਿੱਚ ਭਾਗ ਲੈਂਦੇ ਹੋਏ ਬਹੁਤ ਵਧੀਆ ਸਵਾਲਾਂ ਦੇ ਜਵਾਬ ਦਿੱਤੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

 

Our Visitor

1901808