ਮੁੱਖ ਮੰਤਰੀ ਵੱਲੋਂ ਪਿੰਡ ਰੱਬੋਂ ਉੱਚੀ ਵਿਖੇ ਬਾਬਾ ਮਹਾਰਾਜ ਸਿੰਘ ਜੀ ਦੇ ਬੁੱਤ ਦਾ ਉਦਘਾਟਨ
ਬੇਅਦਬੀ ਕਾਂਡ ਦੇ ਦੋਸ਼ੀਆਂ ਨੂੰ ਫੜਨ ਲਈ ਜਥੇਦਾਰ ਦਾਦੂਵਾਲ ਨੇ ਮੁੱਖ ਮੰਤਰੀ ਚੰਨੀ ਨੂੰ ਦਿੱਤਾ ਮੰਗ ਪੱਤਰ
ਸੁਖਜਿੰਦਰ ਮਾਨ
ਤਲਵੰਡੀ ਸਾਬੋ, 9 ਦਸੰਬਰ: ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਵਿਖੇ ਦਰਸ਼ਨ ਕਰਨ ਵਾਸਤੇ ਪੁੱਜੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਬੇਅਦਬੀ ਕਾਂਡ ਦੇ ਪੂਰਨ ਇਨਸਾਫ ਦੀ ਮੰਗ ਨੂੰ ਲੈ ਕੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਨੇ ਮੰਗ ਪੱਤਰ ਦਿੱਤਾ। ਮੰਗ ਪੱਤਰ ਵਿੱਚ ਜਥੇਦਾਰ ਦਾਦੂਵਾਲ ਨੇ ਕਿਹਾ ਕਿ ਬਰਗਾੜੀ ਬੇਅਦਬੀ ਕਾਂਡ ਨਾਲ ਸੰਸਾਰ ਵਿੱਚ ਵੱਸਦੀਆਂ ਸ਼ਰਧਾਲੂ ਸੰਗਤਾਂ ਦੇ ਹਿਰਦੇ ਵਲੂੰਧਰੇ ਗਏ ਸਨ ਜਿਸ ਦਾ ਪੂਰਾ ਇਨਸਾਫ਼ ਅੱਜ ਤੱਕ ਨਹੀਂ ਹੋਇਆ। ਕੈਪਟਨ ਅਮਰਿੰਦਰ ਸਿੰਘ ਨੇ ਬਰਗਾੜੀ ਬੇਅਦਬੀ ‘ਤੇ ਸਰਕਾਰ ਬਣਾਈ ਸੀ ਅਤੇ ਬੇਅਦਬੀ ਦਾ ਪੂਰਾ ਇਨਸਾਫ਼ ਨਾ ਕਰਨ ਕਾਰਨ ਹੀ ਉਸ ਨੂੰ ਮੁੱਖ ਮੰਤਰੀ ਦੀ ਕੁਰਸੀ ਤੋਂ ਹੱਥ ਧੋਣੇ ਪਏ । ਜਥੇਦਾਰ ਦਾਦੂਵਾਲ ਨੇ ਮੁੱਖ ਮੰਤਰੀ ਚੰਨੀ ਨੂੰ ਕਿਹਾ ਕੇ ਤੁਹਾਨੂੰ ਮੌਕਾ ਮਿਲਿਆ ਹੈ ਗੁਰੂ ਦੀ ਸੇਵਾ ਅਤੇ ਫਰਜ਼ ਸਮਝ ਕੇ ਜਲਦੀ ਇਸ ਦਾ ਇਨਸਾਫ ਕਰਦਿਆਂ ਮੁੱਖ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦਿਵਾ ਕੇ ਜੇਲ੍ਹ ਦੀਆਂ ਸਲਾਖਾਂ ਪਿੱਛੇ ਡੱਕਿਆ ਜਾਵੇ। ਜਿਨ੍ਹਾਂ ਨਸ਼ਿਆਂ ਨੇ ਘਰਾਂ ਦੇ ਘਰ ਬਰਬਾਦ ਕਰ ਦਿੱਤੇ ਹਨ ਉਨ੍ਹਾਂ ਨਸ਼ਾ ਸਮੱਗਲਰਾਂ ਨੂੰ ਨੱਥ ਪਾਉਣ ਤੇ ਨਸ਼ਿਆਂ ਉੱਪਰ ਪੂਰਨ ਪਾਬੰਦੀ ਲਾਉਣ ਵਾਸਤੇ ਵੀ ਮੰਗ ਕੀਤੀ। ਇਸੇ ਤਰ ਸੱਚਖੰਡ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਗੁਰਬਾਣੀ ਕਥਾ ਪ੍ਰਵਾਹ ਨੂੰ ਇੱਕ ਨਿੱਜੀ ਚੈਨਲ ਦੀ ਕੈਦ ਤੋਂ ਆਜ਼ਾਦ ਕਰਵਾ ਕੇ ਹਰ ਘਰ ਤੱਕ ਪਹੁੰਚਾਉਣ ਵੱਲ ਵੀ ਧਿਆਨ ਦਿਵਾਇਆ। ਮੀਡੀਆ ਨਾਲ ਗੱਲਬਾਤ ਕਰਦਿਆਂ ਜਥੇਦਾਰ ਦਾਦੂਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਡੇਰਾ ਕਥਿਤ ਤੌਰ ‘ਤੇ ਬਾਦਲ ਪਰਿਵਾਰ ਨੂੰ ਬਚਾਉਣ ਦੀ ਕੋਸ਼ਿਸ਼ ਕਰ ਰਿਹਾ ਹੈ ਜਿਸ ਕਰਕੇ ਗੁਰਮੀਤ ਰਾਮ ਰਹੀਮ ਨੂੰ ਪ੍ਰੋਡਕਸ਼ਨ ਵਾਰੰਟ ਤੇ ਪੰਜਾਬ ਨਹੀਂ ਲਿਆਂਦਾ ਜਾ ਰਿਹਾ ਜਿਸ ਨਾਲ ਮੁੱਖ ਦੋਸ਼ੀ ਬਚ ਰਹੇ ਹਨ। ਜਥੇਦਾਰ ਦਾਦੂਵਾਲ ਨੇ ਕਿਹਾ ਕਿ ਕੇ ਬਰਗਾੜੀ ਬੇਅਦਬੀ ਕਾਂਡ ਦੇ ਮੁੱਖ ਦੋਸ਼ੀ ਗੁਰਮੀਤ ਰਾਮ ਰਹੀਮ ਨੂੰ ਸੁਨਾਰੀਆ ਜੇਲ੍ਹ ਤੋਂ ਪ੍ਰੋਡਕਸ਼ਨ ਵਾਰੰਟ ਤੇ ਪੰਜਾਬ ਲਿਆ ਕੇ ਪੂਰੀ ਤਰ੍ਹਾਂ ਨਾਲ ਪੁੱਛਗਿੱਛ ਕਰਨੀ ਚਾਹੀਦੀ ਹੈ ਤਾਂ ਜੋ ਬਰਗਾੜੀ ਬੇਅਦਬੀ ਬੇਅਦਬੀ ਕਾਂਡ ਕਰਵਾਉਣ ਦੇ ਪਿੱਛੇ ਡੇਰਾ ਸਿਰਸਾ ਮੁਖੀ ਪਖੰਡੀ ਗੁਰਮੀਤ ਰਾਮ ਰਹੀਮ ਦੀ ਕੀ ਇੱਛਾ ਸੀ ਅਤੇ ਬਾਦਲ ਪਰਿਵਾਰ ਦੀ ਇਸ ਵਿਚ ਕੀ ਭੂਮਿਕਾ ਰਹੀ ਸਾਰਾ ਸੱਚ ਸੰਸਾਰ ਦੇ ਸਾਹਮਣੇ ਆਉਣਾ ਬਹੁਤ ਜ਼ਰੂਰੀ ਹੈ।
ਕਿਸਾਨ ਅੰਦੋਲਨ ’ਚ ਯੋਗਦਾਨ ਪਾਉਣ ਵਾਲੇ ਅਮਰਜੀਤ ਹਨੀ ਦਾ ਕੀਤਾ ਸਨਮਾਨ
ਸੁਖਜਿੰਦਰ ਮਾਨ
ਬਠਿੰਡਾ, 8 ਦਸੰਬਰ: ਤਿੰਨ ਖੇਤੀ ਕਾਨੂੰਨਾਂ ਵਿਰੁੱਧ ਇੱਕ ਸਾਲ ਪਹਿਲਾਂ ਵਿੱਢੇ ਕਿਸਾਨ ਸੰਘਰਸ਼ ਦੌਰਾਨ ਵੱਡਾ ਯੋਗਦਾਨ ਪਾਉਣ ਵਾਲੇ ਆਗੂਆਂ ਤੇ ਵਰਕਰਾਂ ਨੂੰ ਟਿੱਕਰੀ ਬਾਰਡਰ ਵਿਖੇ ਸਨਮਾਨਿਆ ਗਿਆ। ਇਸ ਵਿਚ ਕਿਰਤੀ ਕਿਸਾਨ ਯੂਨੀਅਨ ਜ਼ਿਲਾ ਬਠਿੰਡਾ ਦੇ ਪ੍ਰਧਾਨ ਅਮਰਜੀਤ ਹਨੀ ਭੁੱਚੋ ਖੁਰਦ ਜੋ ਛੇ ਮਹੀਨੇ ਲਗਾਤਾਰ ਮੋਰਚੇ ਵਿਚ ਡਟੇ ਰਹੇ, ਨੂੰ ਵੀ ਸਨਮਾਨਿਤ ਕੀਤਾ ਗਿਆ। ਕਿਸਾਨ ਆਗੂਆਂ ਨੇ ਕਿਹਾ ਕਿ ਇੰਨ੍ਹਾਂ ਲੰਮਾ ਇਤਿਹਾਸਕ ਘੋਲ ਲੜ ਕੇ ਮੋਦੀ ਸਰਕਾਰ ਨੂੰ ਗੋਡਿਆਂ ਪਰਨੇ ਕਰਕੇ ਨਾ ਸਿਰਫ਼ ਲੋਕ ਤਾਕਤ ਰਾਹੀਂ ਨਵਾਂ ਇਤਿਹਾਸ ਸਿਰਜਿਆ, ਬਲਕਿ ਕਿਸਾਨ ਅੰਦੋਲਨ ਨੇ ਲੋਕਾਂ ਨੂੰ ਸੰਘਰਸ਼ ਲਈ ਨਵਾਂ ਰਾਹ ਦਿਖਾਇਆ। ਕੇਂਦਰ ਸਰਕਾਰ ਤੇ ਕਾਰਪੋਰੇਟ ਘਰਾਣਿਆਂ ਦੇ ਖ਼ਿਲਾਫ਼ ਪਹਿਲਾਂ ਵਾਰ ਕਿਸਾਨ ਜਥੇਬੰਦੀਆਂ ਦੀ ਅਗਵਾਈ ਵਿਚ ਲੜੇ ਗਏ ਇਸ ਅੰਦੋਲਨ ਨੇ ਪੂਰੀ ਦੁਨੀਆ ਵਿਚ ਚਰਚਾ ਕਰਾਈ। ਇਸ ਮੌਕੇ ਟਿਕਰੀ ਕਮੇਟੀ ਦੇ ਆਗੂ ਬੀਕੇਯੂ ਲੱਖੋਵਾਲ ਦੇ ਸੂਬਾ ਆਗੂ ਪ੍ਰਸ਼ੋਤਮ ਸਿੰਘ ਗਿੱਲ, ਜਮਹੂਰੀ ਕਿਸਾਨ ਸਭਾ ਦੇ ਸੂਬਾ ਆਗੂ ਅਮਰੀਕ ਸਿੰਘ ਫਫਡੇ ਭਾਈਕੇ, ਬੀਕੇਯੂ ਡਕੌਂਦਾ ਦੇ ਬਲਦੇਵ ਸਿੰਘ ਭਾਈਰੂਪਾ, ਪੰਜਾਬ ਕਿਸਾਨ ਯੂਨੀਅਨ ਦੇ ਆਗੂ ਜਸਬੀਰ ਕੌਰ ਨੱਤ, ਆਲ ਇੰਡੀਆ ਕਿਸਾਨ ਸਭਾ ਦੇ ਕੁਲਵੰਤ ਸਿੰਘ ਮੌਲਵੀਵਾਲਾ, ਬੀਕੇਯੂ ਮਾਨਸਾ ਦੇ ਮੇਜਰ ਸਿੰਘ ਰੰਧਾਵਾ, ਬੀਕੇਯੂ ਸਿੱਧੂਪੁਰ ਬਰਨਾਲਾ ਦੇ ਆਗੂ ਜਸਪਾਲ ਸਿੰਘ ਕਾਲਾ ਮਾਜਰਾ , ਬੀਕੇਯੂ ਕਾਦੀਆਂ ਬਰਨਾਲਾ ਦੇ ਆਗੂ ਸੰਪੂਰਨ ਸਿੰਘ ਚੁੱਘਾ, ਬੀਕੇਯੂ ਰਾਜੇਵਾਲ ਦੇ ਸੂਬਾ ਆਗੂ ਪਰਗਟ ਸਿੰਘ ਤਲਵੰਡੀ ਆਦਿ ਹਾਜ਼ਰ ਰਹੇ।
ਸ਼ਹੀਦ ਭਾਈ ਤਾਰੂ ਸਿੰਘ ਦਸਤਾਰ ਸਿਖਲਾਈ ਸੇਵਾ ਸੁਸਾਇਟੀ ਵਲੋਂ ਕਰਵਾਏ ਗਏ ਮੁਕਾਬਲੇ
ਸੁਖਜਿੰਦਰ ਮਾਨ
ਬਠਿੰਡਾ, 8 ਦਸੰਬਰ: ਸ਼ਹੀਦ ਭਾਈ ਤਾਰੂ ਸਿੰਘ ਦਸਤਾਰ ਸਿਖਲਾਈ ਸੇਵਾ ਸੁਸਾਇਟੀ ਵਲੋਂ ਹਰ ਸਾਲ ਦੀ ਤਰਾਂ ਸਿੱਖ ਬੱਚਿਆਂ ਨੂੰ ਦਸਤਾਰ/ਦੁਮਾਲਾ/ਗੁਰਬਾਣੀ ਕੰਠ ਮੁਕਾਬਲੇ ਭਾਈ ਜਗਤਾ ਜੀ ਗੁਰਦੁਆਰਾ ਸਾਹਬ ਵਿਖੇ ਕਰਵਾਏ ਗਏ। ਇਸ ਮੁਕਾਬਲੇ ਵਿਚ ਤਕਰੀਬਨ 400 ਬੱਚਿਆਂ ਨੇ ਹਿੱਸਾ ਲਿਆ। ਇਨਾਂ ਮੁਕਾਬਲਿਆਂ ਵਿਚੋਂ ਸ਼ਗਨਪ੍ਰੀਤ ਸਿੰਘ ਪੁੱਤਰ ਹਰਬੰਸ ਸਿੰਘ ਵਾਸੀ ਅਬੋਹਰ ਪਹਿਲੇ ਨੰਬਰ ’ਤੇ ਰਹੇ, ਜਿਨਾਂ ਦਾ ਖਿਤਾਬ ਏ ਵਿਸ਼ੇਸ਼ ਸਨਮਾਨ ਕੀਤਾ ਗਿਆ। ਜੱਜ ਸਾਹਿਬਾਨਾਂ ਨੇ ਬਾਖੂਬੀ ਆਪਣੀ ਜੱਜਮੈਂਟ ਦਿੱਤੀ। ਜਿਸ ਤਹਿਤ ਵੱਖ-ਵੱਖ ਬੱਚੇ ਪਹਿਲੇ,ਦੂਜੇ,ਤੀਜੇ ਨੰਬਰ ਤੇ ਰਹੇ। ਸੁਸਾਇਟੀ ਵਲੋਂ ਹਰ ਇੱਕ ਬੱਚੇ ਦਾ ਸਨਮਾਨ ਕੀਤਾ ਗਿਆ, ਜਿਸ ਨੇ ਵੀ ਇਸ ਮੁਕਾਬਲੇ ਵਿਚ ਭਾਗ ਲਿਆ। ਸੁਸਾਇਟੀ ਦੇ ਪ੍ਰਧਾਨ ਸਿਮਰਨਜੋਤ ਸਿੰਘ ਖਾਲਸਾ ਨੇ ਬੱਚਿਆਂ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਇਹ ਮੁਕਾਬਲੇ ਹਰ ਸਾਲ ਕਰਵਾਏ ਜਾਂਦੇ ਹਨ ਤੇ ਬੱਚੇ ਪੂਰੀ ਤਿਆਰੀ ਕਰਦੇ ਹਨ ਤੇ ਅੱਗੇ ਤੋਂ ਵੀ ਹਿੱਸਾ ਲਿਆ ਕਰਨ ਤਾਂ ਜੋ ਬੱਚਿਆਂ ਦਾ ਮਾਨਸਿਕ ਮਨੋਬਲ ਉਚਾ ਰਹੇ ਤੇ ਗੁਰੂ ਦੀਆਂ ਅਸੀਸਾਂ ਪ੍ਰਾਪਤ ਕਰਦੇ ਰਹਿਣ। ਇਸ ਮੌਕੇ ਚਰਨਜੀਤ ਸਿੰਘ ਠੇਕੇਦਾਰ, ਬਾਜ ਸਿੰਘ ਖਾਲਸਾ, ਗੁਰਇੰਦਰ ਸਿੰਘ ਕਿੰਗ, ਬਲਜਿੰਦਰ ਸਿੰਘ ਮਨੇਸ਼, ਗੁਰਪ੍ਰੀਤ ਸਿਘ ਵੇਦੰਤੀ, ਸੁਖਪਾਲ ਸਿੰਘ ਖਾਲਸਾ ਆਦਿ ਨੇ ਸੁਸਾਇਟੀ ਨੂੰ ਵਧਾਈ ਦਿੰਦੇ ਹੋਏ ਆਏ ਹੋਏ ਮਹਿਮਾਨਾਂ ਤੇ ਬੱਚਿਆਂ ਨੂੰ ਆਪਣੇ ਭਾਸ਼ਣ ਰਾਂਹੀ ਸੰਬੋਧਨ ਕੀਤਾ। ਇਸ ਮੌਕੇ ਜਗਮੀਤ ਸਿੰਘ, ਅਵਤਾਰ ਸਿੰਘ, ਜਸਪ੍ਰੀਤ ਸਿਘ, ਰਾਜਵਿੰਦਰ ਸਿੰਘ ਸੁਸਾਇਟੀ ਦੇ ਮੈਂਬਰ ਹਾਜ਼ਰ ਸਨ।
ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਅਕਾਲੀ ਦਲ ਦੇ ਮੁਲਾਜਮ ਵਿੰਗ ਦੀ ਹੋਈ ਮੀਟਿੰਗ
ਸੁਖਜਿੰਦਰ ਮਾਨ
ਬਠਿੰਡਾ, 8 ਦਸੰਬਰ: ਸ੍ਰੋਮਣੀ ਅਕਾਲੀ ਦਲ ਦੇ ਮੁਲਾਜਮ ਵਿੰਗ ਦੀ ਮੀਟਿੰਗ ਸਥਾਨਕ ਮੁੱਖ ਦਫਤਰ ਵਿਖੇ ਹੋਈ। ਜਿਸ ਵਿੱਚ ਸ੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਪੰਜਾਬ ਸ.ਸੁਖਬੀਰ ਸਿੰਘ ਬਾਦਲ ਮੁਲਾਜਮ ਵਿੰਗ ਦੇ ਕੋਆਰਡੀਨੇਟਰ ਅਤੇ ਸਾਬਕਾ ਕੈਬਨਿਟ ਮੰਤਰੀ ਸਿਕੰਦਰ ਸਿੰਘ ਮਲੂਕਾ , ਸ੍ਰੋਮਣੀ ਅਕਾਲੀ ਦਲ ਦੇ ਜਿਲਾ ਬਠਿੰਡਾ ਦੇ ਦਿਹਾਤੀ ਪ੍ਰਧਾਨ ਬਲਕਾਰ ਸਿੰਘ ਬਰਾੜ, ਮੁਲਾਜਮ ਵਿੰਗ ਦੇ ਸੂਬਾ ਪ੍ਰਧਾਨ ਈਸ਼ਰ ਸਿੰਘ ਮੰਝਪੁਰ ,ਸਾਬਕਾ ਸੰਸਦੀ ਸਕੱਤਰ ਅਤੇ ਹਲਕਾ ਬਠਿੰਡਾ (ਸਹਿਰੀ) ਤੋਂ ਸ੍ਰੋਮਣੀ ਅਕਾਲੀ ਦਲ ਬਸਪਾ ਦੇ ਸਾਂਝੇ ਉਮੀਦਵਾਰ ਸਰੂਪ ਚੰਦ ਸਿੰਗਲਾ ਅਤੇ ਹਲਕਾ ਭੁੱਚੋ ਤੋਂ ਪਾਰਟੀ ਦੇ ਉਮੀਦਵਾਰ ਦਰਸ਼ਨ ਸਿੰਘ ਕੋਟਫੱਤਾ ਉਚੇਚੇ ਤੌਰ ’ਤੇ ਸਾਮਲ ਹੋਏ । ਮੀਟਿੰਗ ਵਿੱਚ ਮੁਲਾਜਮ ਵਿੰਗ ਦੇ ਆਹੁਦੇਦਾਰਾਂ ਨੇ ਮੁਲਾਜਮ ਵਿੰਗ ਦੀ ਹੁਣ ਤੱਕ ਦੀ ਕਾਰਜਰੁਗਾਰੀ ਤੇ ਚਾਨਣਾ ਪਾਇਆ ਅਤੇ ਕਿਹਾ ਕੇ ਹੁਣ ਤੱਕ ਜੋ ਪੇ ਕਮਿਸ਼ਨ ਆਏ ਉਸ ਵਿੱਚ ਮੁਲਾਜਮਾਂ ਦੀ ਵੇਜ ਫਾਰਮੂਲੇਸ਼ਨ ਕਮੇਟੀ ਨੇ ਜੋ ਵੀ ਸ੍ਰੋਮਣੀ ਅਕਾਲੀ ਦਲ ਦੀ ਸਰਕਾਰ ਨੂੰ ਮੁਲਾਜਮਾਂ ਦੀਆਂ ਮੰਗਾਂ ਸਬੰਧੀ ਲਿਖਤੀ ਰੂਪ ਵਿੱਚ ਦਿੱਤਾ ਅਕਾਲੀ ਦਲ ਦੀ ਸਰਕਾਰ ਨੇ ਉਸ ਨੂੰ ਲਾਗੂ ਕੀਤਾ ਪਰ ਬਦਕਿਸਮਤੀ ਨਾਲ ਹੁਣ ਤੱਕ ਦੇ ਇਤਹਾਸ ਵਿੱਚ ਕਾਂਗਰਸ ਸਰਕਾਰ ਦੇ ਹਿੱਸੇ ਵਿੱਚ ਸਿਰਫ਼ ਇੱਕ ਪੇ ਕਮਿਸ਼ਨ ਆਇਆ ਪਰ ਮੌਜੂਦਾ ਕਾਂਗਰਸ ਸਰਕਾਰ ਪੌਣੇ ਪੰਜ ਸਾਲਾਂ ਵਿੱਚ ਅਜੇ ਤੱਕ ਲਾਗੂ ਨਹੀਂ ਕਰ ਸਕੀ ਅਤੇ ਪੇ ਕਮਿਸ਼ਨ ਨੂੰ ਟੁਕੜਿਆਂ ਵਿੱਚ ਵੰਡ ਦਿੱਤਾ । ਪੰਜਾਬ ਦੇ ਮੁਲਾਜ਼ਮ ਅਤੇ ਪੈਨਸਨਰ ਕੱਚੇ ਮੁਲਾਜ਼ਮ ਬੇਰੁਜ਼ਗਾਰ ਅਧਿਆਪਕ ਸੜਕਾਂ ਤੇ ਰੁਲਣ ਲਈ ਮਜਬੂਰ ਹਨ। ਵੱਖ ਵੱਖ ਆਹੁਦੇਦਾਰਾਂ ਨੇ ਸ੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ.ਸੁਖਬੀਰ ਸਿੰਘ ਬਾਦਲ ਨੂੰ ਦੱਸਿਆ ਕੇ ਮੁਲਜਮਾਂ ਅਤੇ ਪੈਨਸ਼ਨਰਾਂ ਦੀਆਂ ਕਮੇਟੀਆਂ ਬਣਾ ਦਿੱਤੀਆਂ ਗਈਆਂ ਹਨ ਤਾਂ ਜੋ ਮੁਲਾਜਮਾਂ ਅਤੇ ਪੈਨਸ਼ਨਰਾਂ ਦੀਆਂ ਮੰਗਾਂ ਸ੍ਰੋਮਣੀ ਅਕਾਲੀ ਦਲ ਦੇ ਚੋਣ ਮਨੋਰਥ ਪੱਤਰ ਵਿੱਚ ਦਰਜ ਕਰਵਾਈਆਂ ਜਾ ਸਕਣ। ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕੇ ਸ੍ਰੋਮਣੀ ਅਕਾਲੀ ਦਲ ਦੀ ਸਰਕਾਰ ਆਉਣ ’ਤੇ ਮੁਲਜਮਾਂ ਅਤੇ ਪੈਨਸ਼ਨਰਾਂ ਦੀਆਂ ਦੀਆਂ ਮੰਗਾਂ ਨੂੰ ਪਹਿਲ ਦੇ ਆਧਾਰ ਤੇ ਹੱਲ ਕੀਤਾ ਜਾਵੇਗਾ। ਅਖੀਰ ਵਿੱਚ ਮੁਲਾਜਮ ਵਿੰਗ ਦੇ ਆਹੁਦੇਦਾਰਾਂ ਨੇ ਪੂਰੇ ਪੰਜਾਬ ਵਿੱਚ ਜੋ ਵੀ ਮੁਲਾਜ਼ਮ ਸੰਘਰਸ਼ ਕਰ ਰਹੇ ਉਹ ਕਿਸੇ ਵੀ ਮਹਿਕਮੇਂ ਨਾਲ ਸਬੰਧਤ ਹੋਣ ਮੁਲਾਜ਼ਮ ਵਿੰਗ ਪੰਜਾਬ ਸ੍ਰੋਮਣੀ ਅਕਾਲੀ ਦਲ ਵਲੋਂ ਉਹਨਾਂ ਸੰਘਰਸ਼ਾਂ ਦੀ ਪੂਰੀ ਹਮਾਇਤ ਕੀਤੀ ਜਾਵੇਗੀ। ਇਸ ਮੀਟਿੰਗ ਵਿੱਚ ਮੁਲਾਜਮ ਵਿੰਗ ਦੇ ਸਕੱਤਰ ਜਨਰਲ ਪੰਜਾਬ ਜਗਦੀਸ਼ ਰਾਮਪੁਰਾ, ਸੂਬਾ ਸੀਨੀਅਰ ਮੀਤ ਪ੍ਰਧਾਨ ਬਰਜਿੰਦਰ ਸਿੰਘ ਮਾਨ, ਸੂਬਾ ਸੀਨੀਅਰ ਮੀਤ ਪ੍ਰਧਾਨ ਫਤਹਿ ਸਿੰਘ ਗਰੇਵਾਲ, ਜਨਰਲ ਸਕੱਤਰ ਪੰਜਾਬ ਹਰਜਿੰਦਰ ਸਿੰਘ ਕੋਹਲੀ, ਸੂਬਾ ਮੀਤ ਪ੍ਰਧਾਨ ਜਗਦੇਵ ਸਿੰਘ ਮਾਨ, ਜਨਰਲ ਸਕੱਤਰ ਨਿਰਭੈ ਸਿੰਘ ਕਰਾੜਵਾਲਾ ,ਜਨਰਲ ਸਕੱਤਰ ਪੰਜਾਬ ਮੈਡਮ ਸਤਵੰਤ ਕੌਰ ਜੌਹਲ, ਜਿਲਾ ਬਠਿੰਡਾ ਦੇ ਪ੍ਰਧਾਨ ਭੋਲਾ ਸਿੰਘ ਸਮੀਰੀਆ, ਜਿਲਾ ਬਠਿੰਡਾ ਦੇ ਸੀਨੀਅਰ ਮੀਤ ਪ੍ਰਧਾਨ ਇੰਜ. ਜਗੀਰ ਸਿੰਘ, ਜਿਲਾ ਜਨਰਲ ਸਕੱਤਰ ਮੈਡਮ ਕਲਵਿੰਦਰ ਕੌਰ, ਸੁਖਦੇਵ ਸਿੰਘ ਗੁਰਥੜੀ, ਗੁਰਚਰਨ ਸਿੰਘ ਫੌਜੀ, ਪਰਮ ਸਿੰਘ ਨੇਹੀਆਂ ਵਾਲਾ, ਮਿੱਠੂ ਸਿੰਘ ਮਹਿਮਾ ਅਤੇ ਹੋਰ ਬਹੁਤ ਸਾਰੇ ਆਗੂ ਸਾਮਲ ਹੋਏ।
ਸੁਖਬੀਰ ਬਾਦਲ ਪਹੁੰਚੇ ਮੋਹਿਤ ਗੁਪਤਾ ਦੇ ਘਰ,ਜਾਣਿਆ ਹਾਲ ਚਾਲ
ਪੰਜਾਬ ਦੇ ਵਿਕਾਸ ਅਤੇ ਵਪਾਰੀਆਂ ਦੀ ਤਰੱਕੀ ਲਈ ਕਰਾਂਗੇ ਹਰ ਯਤਨ :ਸੁਖਬੀਰ ਬਾਦਲ
ਸੁਖਜਿੰਦਰ ਮਾਨ
ਬਠਿੰਡਾ, 8 ਦਸੰਬਰ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਬੀਤੀ ਸ਼ਾਮ ਪਾਰਟੀ ਦੇ ਮੈਂਬਰ ਪੀ ਏ ਸੀ, ਜਨਰਲ ਸਕੱਤਰ ਅਤੇ ਸਪੋਕਸਮੈਨ ਮੋਹਿਤ ਗੁਪਤਾ ਦੇ ਗ੍ਰਹਿ ਵਿਖੇ ਪਹੁੰਚੇ ਅਤੇ ਉਨਾਂ ਦਾ ਹਾਲ ਚਾਲ ਜਾਣਿਆ। ਜ਼ਿਕਰਯੋਗ ਹੈ ਕਿ ਮੋਹਿਤ ਗੁਪਤਾ ਪਿਛਲੇ ਦਿਨੀਂ ਅਚਨਚੇਤ ਬੀਮਾਰ ਹੋ ਗਏ ਸਨ ਜੋ ਸਥਾਨਕ ਪ੍ਰਾਈਵੇਟ ਹਸਪਤਾਲ ਵਿਚ ਜ਼ੇਰੇ ਇਲਾਜ ਰਹੇ ਤੇ ਹੁਣ ਤੰਦਰੁਸਤ ਹੋ ਕੇ ਦੁਬਾਰਾ ਪਾਰਟੀ ਦੀਆਂ ਸਰਗਰਮੀਆਂ ਵਿੱਚ ਹਿੱਸਾ ਲੈਣ ਲੱਗੇ ਹਨ। ਇਸ ਮੌਕੇ ਪਾਰਟੀ ਪ੍ਰਧਾਨ ਵੱਲੋਂ ਮੋਹਿਤ ਗੁਪਤਾ ਪਰਿਵਾਰ ਦੀ ਚੜਦੀ ਕਲਾ ਦੀ ਅਰਦਾਸ ਕਰਦਿਆਂ ਉਨਾਂ ਦੇ ਨਾਲ ਪੰਜਾਬ ਦੀ ਤਰੱਕੀ ਖੁਸ਼ਹਾਲੀ, ਸਿਆਸੀ ਹਾਲਾਤ ਅਤੇ ਵਿਧਾਨ ਸਭਾ ਹਲਕਾ ਬਠਿੰਡਾ ਸ਼ਹਿਰ ਦੇ ਮੌਜੂਦਾ ਹਾਲਾਤਾਂ ਬਾਰੇ ਲੰਬੀਆਂ ਵਿਚਾਰਾਂ ਹੋਈਆਂ। ਮੋਹਿਤ ਗੁਪਤਾ ਪਰਿਵਾਰ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਨਾਲ ਹੀ ਲੀਡਰਸ਼ਿਪ ਦਾ ਗ੍ਰਹਿ ਵਿਖੇ ਪਹੁੰਚਣ ਤੇ ਧੰਨਵਾਦ ਕੀਤਾ ।ਮੋਹਿਤ ਗੁਪਤਾ ਨੇ ਦੱਸਿਆ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਸੋਚ ਪੰਜਾਬ ਦੀ ਤਰੱਕੀ ਅਤੇ ਹਰ ਵਰਗ ਦੀ ਖੁਸ਼ਹਾਲੀ ਲਈ ਕੰਮ ਕਰਨਾ ਹੈ। ਉਨ੍ਹਾਂ ਕਿਹਾ ਕਿ ਵਿਧਾਨ ਸਭਾ ਹਲਕਾ ਬਠਿੰਡਾ ਸ਼ਹਿਰੀ ਦਾ ਵਿਕਾਸ ਜੋ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਵੇਲੇ ਹੋਇਆ ਉਸੇ ਤਰਾਂ ਸ਼੍ਰੋਮਣੀ ਅਕਾਲੀ ਦਲ ਬਸਪਾ ਗੱਠਜੋੜ ਦੀ ਸਰਕਾਰ ਬਣਨ ਤੇ ਸ਼ੁਰੂ ਕਰਵਾਇਆ ਜਾਵੇਗਾ ਤੇ ਹਰ ਵਰਗ ਨੂੰ ਸਰਕਾਰ ਦੀਆਂ ਸਕੀਮਾਂ ਦਾ ਲਾਭ ਮਿਲਣਾ ਯਕੀਨੀ ਬਣਾਇਆ ਜਾਵੇਗਾ । ਮੋਹਿਤ ਗੁਪਤਾ ਨੇ ਕਿਹਾ ਕਿ ਅੱਜ ਲੋੜ ਹੈ ਪੰਜਾਬ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਤੋਂ ਵਰਕਰਾਂ ਨੂੰ ਜਾਣੂ ਕਰਵਾਉਣ ਅਤੇ ਪੰਜਾਬ ਵਾਸੀਆਂ ਨੂੰ ਲਾਮਬੰਦ ਕਰਨ ਦੀ ਕਿਉਂਕਿ ਸਰਕਾਰ ਦੀਆਂ ਮਾੜੀਆਂ ਨੀਤੀਆਂ ਨੇ ਪੰਜਾਬ ਨੂੰ ਆਰਥਿਕਤਾ ਦੀ ਲੀਹ ਤੋਂ ਬਹੁਤ ਪਿੱਛੇ ਕਰ ਦਿੱਤਾ ਹੈ, ਜਿਸ ਨੂੰ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਵੇਲੇ ਮਜਬੂਤੀ ਦੀ ਰਾਹ ਤੇ ਤੋਰਿਆ ਸੀ। ਇਸ ਮੌਕੇ ਉਨਾਂ ਦੇ ਨਾਲ ਸਾਬਕਾ ਵਿਧਾਇਕ ਸਰੂਪ ਚੰਦ ਸਿੰਗਲਾ, ਸ਼ਹਿਰੀ ਪ੍ਰਧਾਨ ਰਾਜਵਿੰਦਰ ਸਿੰਘ, ਵਿਕਰਮ ਲੱਕੀ ਜੁਆਇੰਟ ਸਕੱਤਰ ਪੰਜਾਬ, ਨਰਾਇਣ ਗਰਗ, ਮੁਨੀਸ਼ ਕਾਂਸਲ, ਮਨੋਜ ਗਰਗ, ਰਮੇਸ਼ ਗੁਪਤਾ, ਡਾ ਵਿਨੈ ਮਿੱਤਲ, ਜਤਿਨ ਗਰਗ, ਰਾਕੇਸ਼ ਕਿੱਟੀ, ਵਿਨੋਦ ਸਿੰਗਲਾ , ਸੁਰਿੰਦਰ ਗਰਗ,ਸੁਮਿਤ ਬਾਂਸਲ ਪੰਕਜ ਗੋਇਲ, ਸੁਸ਼ੀਲ ਗਰਗ ਵਕੀਲ , ਕੁਸ਼ਲਦੀਪ ਗਰਗ ਵਕੀਲ , ਸਤੀਸ਼ ਸਿੰਗਲਾ, ਰਾਜੇਸ਼ ਗਰਗ ਸਮੇਤ ਸ਼ਹਿਰ ਦੇ ਵਪਾਰੀ ਉਦਯੋਗਪਤੀ ਸਮੇਤ ਪ੍ਰਮੁੱਖ ਸ਼ਖਸੀਅਤਾਂ ਹਾਜ਼ਰ ਸਨ ।
2022 ਦੀਆਂ ਵਿਧਾਨ ਸਭਾ ਚੋਣਾਂ ਲਈ ਸਾਬਕਾ ਵਿਧਾਇਕ ਨੇ ਕੀਤੀ ਯੂਥ ਵਰਕਰਾਂ ਨਾਲ ਮੀਟਿੰਗ
ਸ਼ਹਿਰ ਦੇ ਕਰਵਾਏ ਚਹੁੰ ਮੁਖੀ ਵਿਕਾਸ ਦੇ ਨਾਂ ’ਤੇ ਮੰਗਾਂਗੇ ਵੋਟ :ਸਰੂਪ ਸਿੰਗਲਾ
ਸੁਖਜਿੰਦਰ ਮਾਨ
ਬਠਿੰਡਾ, 8 ਦਸੰਬਰ: ਸ਼੍ਰੋਮਣੀ ਅਕਾਲੀ ਦਲ-ਬਸਪਾ ਗੱਠਜੋੜ ਦੇ ਵਿਧਾਨ ਸਭਾ ਹਲਕਾ ਬਠਿੰਡਾ ਸ਼ਹਿਰੀ ਤੋਂ ਉਮੀਦਵਾਰ ਸਾਬਕਾ ਵਿਧਾਇਕ ਸਰੂਪ ਚੰਦ ਸਿੰਗਲਾ ਨੇ 2022 ਦੀਆਂ ਵਿਧਾਨ ਸਭਾ ਚੋਣਾਂ ਲਈ ਸਰਗਰਮੀਆਂ ਤੇਜ਼ ਕਰਦੇ ਹੋਏ ਅੱਜ ਯੂਥ ਵਰਕਰਾਂ ਨਾਲ ਮੀਟਿੰਗ ਕੀਤੀ। ਇਸ ਮੌਕੇ ਵਰਕਰਾਂ ਦੇ ਪ੍ਰਭਾਵਸ਼ਾਲੀ ਇਕੱਠ ਨੂੰ ਸੰਬੋਧਨ ਕਰਦੇ ਹੋਏ ਸਾਬਕਾ ਵਿਧਾਇਕ ਸਰੂਪ ਚੰਦ ਸਿੰਗਲਾ ਨੇ ਕਿਹਾ ਕਿ ਆਉਂਦੀਆਂ ਵਿਧਾਨ ਸਭਾ ਚੋਣਾਂ ਲਈ ਖ਼ਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੀਆਂ ਲੋਕ ਵਿਰੋਧੀ ਨੀਤੀਆਂ, ਗੁੰਡਾਰਾਜ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਸਰਕਾਰ ਬਣਨ ’ਤੇ ਲੋਕ ਹਿੱਤ ਵਿੱਚ ਉਲੀਕੇ 13 ਨੁਕਾਤੀ ਪ੍ਰੋਗਰਾਮਾਂ ਪ੍ਰਤੀ ਸ਼ਹਿਰ ਵਾਸੀਆਂ ,ਵਪਾਰੀਆਂ ਤੇ ਦੁਕਾਨਦਾਰਾਂ ਨੂੰ ਲਾਮਬੰਦ ਕੀਤਾ ਜਾ ਰਿਹਾ ਹੈ।ਉਨਾਂ ਕਿਹਾ ਕਿ ਇਨਾਂ ਚੋਣਾਂ ਵਿਚ ਉਹ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਵੇਲੇ 10 ਸਾਲ ਲੋਕਾਂ ਦੀ ਕੀਤੀ ਸੇਵਾ ਅਤੇ ਸ਼ਹਿਰ ਦੇ ਕਰਵਾਏ ਚਹੁੰਮੁਖੀ ਵਿਕਾਸ ਦੇ ਨਾਮ ’ਤੇ ਵੋਟਾਂ ਦੀ ਮੰਗ ਕਰਾਂਗੇ। ਉਨਾਂ ਕਿਹਾ ਕਿ ਸ਼ਹਿਰ ਵਿੱਚ ਏਮਜ ਹਸਪਤਾਲ ,ਸੈਂਟਰਲ ਯੂਨੀਵਰਸਿਟੀ, ਹੋਟਲ ਮੈਨੇਜਮੈਂਟ ਇੰਸਟੀਚਿਊਟ , ਸਪੋਰਟਸ ਸਕੂਲ, ਆਦਰਸ਼ ਸਕੂਲ ਸਮੇਤ ਬਠਿੰਡਾ, ਚੰਡੀਗਡ ,ਫਿਰੋਜਪੁਰ ਸਮੇਤ ਸੜਕਾਂ ਨੂੰ ਫੋਰਲਾਈਨ ਦੇ ਨਾਲ ਕਰਵਾਏ ਇਤਿਹਾਸਕ ਵਿਕਾਸ ਕਾਰਜਾਂ ਕਰਕੇ ਲੋਕ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਚਾਹੁੰਦੇ ਹਨ ।ਇਸ ਮੌਕੇ ਸਾਬਕਾ ਵਿਧਾਇਕ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੀ ਮੋਗਾ ਵਿਖੇ 14 ਦਸੰਬਰ ਨੂੰ ਹੋ ਰਹੀ ਰੈਲੀ ਲਈ ਵੀ ਡਿਊਟੀਆਂ ਲਾਈਆਂ । ਇਸ ਮੌਕੇ ਵਰਕਰਾਂ ਨੇ ਸਾਬਕਾ ਵਿਧਾਇਕ ਸਰੂਪ ਸਿੰਗਲਾ ਨੂੰ ਵਿਸ਼ਵਾਸ ਦਿਵਾਇਆ ਕਿ ਨੌਜਵਾਨ ਵਰਗ ਇਨਾਂ ਚੋਣਾਂ ਵਿੱਚ ਅਹਿਮ ਰੋਲ ਅਦਾ ਕਰੇਗਾ।ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਵਪਾਰ ਵਿੰਗ ਦੇ ਅਮਰਜੀਤ ਵਿਰਦੀ, ਰਾਕੇਸ ਸਿੰਗਲਾ, ਯੂਥ ਅਕਾਲੀ ਦਲ ਪ੍ਰਧਾਨ ਹਰਪਾਲ ਢਿੱਲੋਂ, ਯੂਥ ਕੋਆਰਡੀਨੇਟਰ ਦੀਨਵ ਸਿੰਗਲਾ, ਕੌਮੀ ਜਨਰਲ ਸਕੱਤਰ ਹਰਜੀ ਸਿਵਿਆਂ, ਰੁਸਤਮ ਦੱਤਾ, ਵਿਕੀ ਨਰੂਲਾ, ਗੋਰਾ ਦਿਊਨ, ਬਸਪਾ ਦੇ ਸੁਰੇਸ ਰਾਹੀ, ਨਵਨੀਤ ਕਟਾਰੀਆ, ਵਿਪਨ ਜਿੰਦਲ ਅਤੇ ਦੋਨੋਂ ਪਾਰਟੀਆਂ ਦੇ ਸਮੂਹ ਅਹੁਦੇਦਾਰ ਸਾਹਿਬਾਨ ਸਮੇਤ ਵਰਕਰ ਵੱਡੀ ਗਿਣਤੀ ਵਿਚ ਹਾਜਰ ਸਨ ।
ਸੀ.ਈ.ਉ. ਡਾ. ਰਾਜੂ ਵਲੋਂ ਸੂਬੇ ਦੇ ਰਿਟਰਨਿੰਗ ਅਧਿਕਾਰੀਆਂ ਨਾਲ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਸਬੰਧੀ ਮੀਟਿੰਗ
ਹਰੇਕ ਪੋਲਿੰਗ ਬੂਥ ਤੇ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਕੀਤੇ ਜਾਣ ਵਾਲੇ ਪ੍ਰਬੰਧਾਂ ਨੂੰ ਯਕੀਨੀ ਬਨਾਉਣ ਰਿਟਰਨਿੰਗ ਅਫ਼ਸਰ : ਡਾ.ਐਸ.ਕਰੁਣਾ ਰਾਜੂ
ਸੁਖਜਿੰਦਰ ਮਾਨ
ਚੰਡੀਗੜ੍ਹ, 8 ਦਸੰਬਰ: ਵਿਧਾਨ ਸਭਾ ਚੋਣਾਂ 2022 ਦੇ ਮੱਦੇਨਜ਼ਰ ਅੱਜ ਮੁੱਖ ਚੋਣ ਅਫ਼ਸਰ ਪੰਜਾਬ ਡਾ. ਐਸ.ਕਰੁਣਾ ਰਾਜੂ ਨੇ ਸੂਬੇ ਦੇ ਸਾਰੇ ਰਿਟਰਨਿੰਗ ਅਫ਼ਸਰਾਂ ਨਾਲ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਸਬੰਧੀ ਆਨਲਾਈਨ ਮੀਟਿੰਗ ਕੀਤੀ ਗਈ।ਰਿਟਰਨਿੰਗ ਅਫ਼ਸਰ ਤੋਂ ਚੋਣਾਂ ਸਬੰਧੀ ਕੀਤੀਆਂ ਗਈਆਂ ਤਿਆਰੀਆਂ ਦਾ ਜਾਇਜ਼ਾ ਲੈਣ ਉਪਰੰਤ ਉਨ੍ਹਾਂ ਸਮੂਹ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਹਰੇਕ ਪੋਲਿੰਗ ਬੂਥ ਤੇ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਕੀਤੇ ਜਾਣ ਵਾਲੇ ਪ੍ਰਬੰਧਾਂ ਨੂੰ ਯਕੀਨੀ ਬਨਾਉਣ।ਉਨ੍ਹਾਂ ਸਾਰੇ ਪੋਲਿੰਗ ਸਟੇਸ਼ਨਾਂ ਅਤੇ ਬੂਥਾਂ ਦੇ ਨਾਮ ਅਾਦਿ ਸਪਸ਼ਟ ਪੜ੍ਹ ਹੁੰਦੇ ਹੋਣ, ਪਖਾਨਿਆਂ ਦੀ ਸਾਫ਼ ਸਫ਼ਾਈ,ਪੀਣ ਵਾਲੇ ਪਾਣੀ ਦਾ ਪ੍ਰਬੰਧ ਸੁਚੱਜੇ ਢੰਗ ਨਾਲ ਕਰਨ ਲਈ ਕਿਹਾ।ਸੀ.ਈ.ਉ. ਡਾ. ਰਾਜੂ ਨੇ ਵੋਟਰ ਸੂਚੀਆਂ ਸਬੰਧੀ ਪ੍ਰਾਪਤ ਸਾਰੀਆਂ ਅਰਜ਼ੀਆਂ ਦਾ ਤੁਰੰਤ ਨਿਪਟਾਰਾ ਕਰਨ ਦਾ ਹੁਕਮ ਦਿੰਦਿਆਂ ਕਿਹਾ ਕਿ ਜਿਨ੍ਹਾਂ ਬੂਥਾਂ ਵਿਚ ਪਿਛਲੀਆਂ ਚੋਣਾਂ ਦੌਰਾਨ ਵੋਟ ਪ੍ਰਤੀਸ਼ਤ ਘੱਟ ਸੀ ਉਥੇ ਵੋਟ ਪ੍ਰਤੀਸ਼ਤ ਵਧਾਉਣ ਲਈ ਸਵੀਪ ਗਤੀਵਿਧੀਆਂ ਕੀਤੀਆਂ ਜਾਣ।ਉਨ੍ਹਾਂ ਹਦਾਇਤ ਕੀਤੀ ਕਿ ਚੋਣਾਂ ਸਬੰਧੀ ਕਾਰਜਾਂ ਵਿਚ ਡਿਊਟੀ ਤੇ ਲਗਾਏ ਜਾ ਰਹੇ ਅਮਲੇ ਦਾ ਕੋਵਿਡ ਸਬੰਧੀ ਟੀਕਾਕਰਨ ਯਕੀਨੀ ਬਨਾਉਣ ਦੇ ਨਾਲ ਨਾਲ ਕੋਵਿਡ ਦੇ ਕਿਸੇ ਵੀ ਸੰਭਾਵੀ ਖ਼ਤਰੇ ਨੂੰ ਨਜਿੱਠਣ ਲਈ ਵੀ ਤਿਆਰੀ ਰੱਖੀ ਜਾਵੇ।ਡਾ. ਰਾਜੂ ਨੇ ਸਮੂਹ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਚੋਣ ਅਮਲ ਵਿਚ ਸ਼ਾਮਿਲ ਸਟਾਫ਼ ਨੂੰ ਦਿੱਤੀ ਜਾਣ ਵਾਲੀ ਟ੍ਰੇਨਿੰਗ ਵਿਚ ਖੁਦ ਸ਼ਾਮਲ ਹੋਣ ਅਤੇ ਨਾਲ ਹੀ ਲੋਕਾਂ ਨੂੰ ਬਿਨਾਂ ਕਿਸੇ ਲਾਲਚ,ਡਰ ਅਤੇ ਭੈਅ ਦੇ ਵੋਟ ਅਧਿਕਾਰ ਦੀ ਵਰਤੋਂ ਕਰਨ ਲਈ ਜਾਗਰੂਕ ਕਰਨ।ਇਸ ਮੌਕੇ ਵਧੀਕ ਮੁੱਖ ਚੋਣ ਅਫ਼ਸਰ ਪੰਜਾਬ ਅਮਨਦੀਪ ਕੌਰ ਆਈ.ਏ.ਐਸ. ਵੀ ਹਾਜ਼ਰ ਸਨ।
ਗਿਲਜੀਆਂ ਵਲੋਂ ਸ਼ਡਿਊਲਡ ਕਿਰਤੀਆਂ ਦੀ ਮੰਗਾਂ ਦੇ ਨਿਪਟਾਰੇ ਲਈ ਕਮੇਟੀ ਵਿੱਚ ਤਿੰਨ ਨਵੇਂ ਮੈਂਬਰ ਸ਼ਾਮਲ
ਕਿਰਤੀਆਂ ਦੀ ਘੱਟੋ ਘੱਟ ਉਜ਼ਰਤਾਂ ਨੀਯਤ ਕਰਨ ਲਈ “ਪੰਜਾਬ ਮਿਨੀਮਮ ਵੇਜ਼ਿਜ਼ ਐਡਵਾਇਜ਼ਰੀ ਬੋਰਡ” ਦੀ ਕੀਤੀ ਗਈ ਮੀਟਿੰਗ
ਸੁਖਜਿੰਦਰ ਮਾਨ
ਚੰਡੀਗੜ੍ਹ, 8 ਦਸੰਬਰ: ਕਿਰਤ ਮੰਤਰੀ ਪੰਜਾਬ ਸ. ਸੰਗਤ ਸਿੰਘ ਗਿਲਜੀਆਂ ਨੇ ਸ਼ਡਿਊਲਡ ਕਿਰਤੀਆਂ ਦੀ ਮੰਗਾਂ ਦੇ ਨਿਪਟਾਰੇ ਲਈ ਕਮੇਟੀ ਵਿੱਚ ਤਿੰਨ ਨਵੇਂ ਮੈਂਬਰ ਸ਼ਾਮਲ ਕੀਤੇ ਹਨ। ਪੰਜਾਬ ਮਿਨੀਮਮ ਵੇਜ਼ਿਜ਼ ਐਡਵਾਇਜ਼ਰੀ ਬੋਰਡ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਬੋਰਡ ਦੇ ਚੇਅਰਮੈਨ ਅਤੇ ਕਿਰਤ ਮੰਤਰੀ ਸ. ਸੰਗਤ ਸਿੰਘ ਗਿਲਜੀਆ ਨੇ ਕਿਹਾ ਕਿ ਬੋਰਡ ਅਧਿਕਾਰੀ ਇਹ ਯਕੀਨੀ ਬਣਾਉਣ ਕੀ ਤੈਅ ਸਮੇਂ ਤੇ ਬੋਰਡ ਦੀਆਂ ਮੀਟਿੰਗ ਜ਼ਰੂਰ ਹੋਣ ਤਾਂ ਜ਼ੋ ਸ਼ਡਿਊਲਡ ਖੇਤਰਾਂ ਵਿਚ ਕੰਮ ਕਰਦੇ ਕਿਰਤੀਆਂ ਨੂੰ ਉਨ੍ਹਾਂ ਦੇ ਬਣਦੇ ਹੱਕ ਮਿਲ ਸਕਣ।ਸ. ਗਿਲਜੀਆਂ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਸ ਬੋਰਡ ਦੀਆਂ ਹੋਰ ਮੀਟਿੰਗਾਂ ਆਉਂਣ ਵਾਲੇ ਸਮੇਂ ਵਿੱਚ ਸਮੇਂ ਸਿਰ ਕੀਤੀਆ ਜਾਣ ਤਾਂ ਜੋ ਫੈਕਟਰੀਆਂ ਵਿੱਚ ਕੰਮ ਕਰਦੇ ਉਦਯੋਗਿਕ ਕਿਰਤੀਆਂ, ਭੱਠੇ, ਸੈਲਰ, ਦੁਕਾਨਾਂ ਅਤੇ ਤਜਾਰਤੀ ਅਦਾਰਿਆਂ ਵਿੱਚ ਲੱਗੇ ਕਰਮਚਾਰੀਆਂ, ਖੇਤੀਬਾੜੀ ਵਿਚ ਲੱਗੇ ਕਿਰਤੀਆਂ ਆਦਿ ਤੋਂ ਪ੍ਰਾਪਤ ਵੇਜ਼ਿਜ਼ ਸਬੰਧੀ ਮੰਗਾਂ ਅਤੇ ਸਿਫਾਰਸ਼ਾਂ ਤੇ ਵਿਚਾਰ- ਵਟਾਂਦਰਾ ਕੀਤਾ ਜਾ ਸਕੇ ਅਤੇ ਘੱਟੋਂ ਘੱਟ ਉਜ਼ਰਤਾਂ ਕਾਨੂੰਨ ਅਨੁਸਾਰ ਸੋਧੀਆਂ ਜਾ ਸਕਣ ।ਕਿਰਤ ਵਿਭਾਗ ਦੀ ਪਹਿਲਾਂ ਤੋਂ ਗਠਿਤ ਕਮੇਟੀ ਵਿੱਚ ਆਰਥਿਕ ਸਲਾਹਕਾਰ ਜਾ ਉਸਦਾ ਪ੍ਰਤੀਨਿਧ, ਨਿੱਜੀ ਅਦਾਰਿਆਂ ਦੇ ਮਾਲਕਾਂ ਅਤੇ ਕਿਰਤੀ ਸੰਗਠਨਾਂ ਤੋਂ ਇਕ ਇਕ ਮੈਂਬਰ ਲੲੇ ਗੲੇ ਹਨ।ਇਸ ਮੀਟਿੰਗ ਵਿੱਚ ਕਿਰਤ ਵਿਭਾਗ ਦੇ ਅਧਿਕਾਰੀਆਂ ਤੋਂ ਇਲਾਵਾ ਹੋਰ ਵਿਭਾਗ ਅਤੇ ਗੈਰ-ਸਰਕਾਰੀ ਅਦਾਰਿਆਂ ਦੇ ਨੁੰਮਾਇਦਿਆਂ ਨਾਲ ਸਰਕਾਰ ਵਲੋਂ ਨਿਰਧਾਰਤ ਘੱਟੋਂ-ਘੱਟ ਉਜ਼ਰਤਾਂ ਸਬੰਧੀ ਸਮੀਖਿਆ ਕੀਤੀ ਗਈ। ਇੱਥੇ ਇਹ ਦੱਸਣਯੋਗ ਹੈ ਕਿ ਮਿਨੀਮਮ ਵੇਜ਼ਿਜ਼ ਐਕਟ,1948 ਦੀ ਧਾਰਾ-3(1) (b) ਅਨੁਸਾਰ ਸਮਰੱਥ ਸਰਕਾਰ ਵੱਖ-ਵੱਖ ਸ਼ਡਿਊਲ ਇੰਪਲਾਇਮੈੰਟਨ ਵਿੱਚ ਕੰਮ ਕਰਦੇ ਕਿਰਤੀਆਂ ਨੂੰ ਦਿੱਤੀਆਂ ਜਾਣ ਵਾਲੀਆਂ ਘੱਟੋਂ ਘੱਟ ਉਜ਼ਰਤਾ ਨਿਰਧਾਰਤ ਕਰਨ ਲਈ ਅਧਿਕਾਰਤ ਹੈ।
ਪੰਜਾਬ ਵਿੱਚ ਇਮੀਗ੍ਰੇਸ਼ਨ ਸਲਾਹਕਾਰਾਂ ਅਤੇ ਆਈਲੈਟਸ ਸੈਂਟਰਾਂ ਲਈ ਨੇਮਬੰਦੀ ਢਾਂਚਾ ਤਿਆਰ ਕਰਨ ਲਈ ਜਲਦ ਹੀ ਬਣਾਈ ਜਾਵੇਗੀ ਐਸ.ਓ.ਪੀ
*ਉਪ ਮੁੱਖ ਮੰਤਰੀ ਰੰਧਾਵਾ ਅਤੇ ਤਕਨੀਕੀ ਸਿੱਖਿਆ ਮੰਤਰੀ ਰਾਣਾ ਗੁਰਜੀਤ ਸਿੰਘ ਦੀ ਅਗਵਾਈ ਵਿੱਚ ਸੂਬੇ ’ਚ ਫਰਜ਼ੀ ਵਿਆਹਾਂ ਦੇ ਮੁੱਦੇ ਅਤੇ ਬਾਇਓਮੈਟ੍ਰਿਕ ਮੁਲਾਕਾਤ ਵਿੱਚ ਚੱਲ ਰਹੀ ਧਾਂਦਲੀ ਨਾਲ ਨਜਿੱਠਣ ਲਈ ਉੱਚ ਪੱਧਰੀ ਮੀਟਿੰਗ *
ਸੁਖਜਿੰਦਰ ਮਾਨ
ਚੰਡੀਗੜ੍ਹ, 8 ਦਸੰਬਰ: ਪੰਜਾਬ ਸਰਕਾਰ ਜਲਦ ਹੀ ਸੂਬੇ ਵਿੱਚ ਇਮੀਗ੍ਰੇਸ਼ਨ ਸਲਾਹਕਾਰਾਂ ਅਤੇ ਆਈਲੈਟਸ ਕੇਂਦਰਾਂ ਲਈ ਨੇਮਬੰਦੀ ਢਾਂਚਾ ਤਿਆਰ ਕਰਨ ਲਈ ਵਿਦੇਸ਼ਾਂ ਦੇ ਇਮੀਗ੍ਰੇਸ਼ਨ ਵਿਭਾਗਾਂ ਦੇ ਸਹਿਯੋਗ ਨਾਲ ਇੱਕ ਸਟੈਂਡਰਡ ਓਪਰੇਟਿੰਗ ਪ੍ਰਕਿਰਿਆ (ਐਸ.ਓ.ਪੀਜ) ਦਾ ਖਰੜਾ ਤਿਆਰ ਕਰੇਗੀ।ਇਸ ਸਬੰਧ ਵਿੱਚ ਫੈਸਲਾ ਉੱਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਅਤੇ ਤਕਨੀਕੀ ਸਿੱਖਿਆ ਅਤੇ ਰੋਜ਼ਗਾਰ ਉਤਪਤੀ ਮੰਤਰੀ ਰਾਣਾ ਗੁਰਜੀਤ ਸਿੰਘ ਦੀ ਪ੍ਰਧਾਨਗੀ ਵਿੱਚ ਹੋਈ ਉੱਚ ਪੱਧਰੀ ਮੀਟਿੰਗ ਦੌਰਾਨ ਲਿਆ ਗਿਆ। ਇਹ ਮੀਟਿੰਗ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਵਿਭਾਗ ਅਤੇ ਗ੍ਰਹਿ ਮਾਮਲੇ ਵਿਭਾਗ, ਪੰਜਾਬ ਵੱਲੋਂ ਸਾਂਝੇ ਤੌਰ ‘ਤੇ ਕਰਵਾਈ ਗਈ।
ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਉੱਪ ਮੁੱਖ ਮੰਤਰੀ ਅਤੇ ਤਕਨੀਕੀ ਸਿੱਖਿਆ ਮੰਤਰੀ ਨੇ ਪੰਜਾਬ ਵਿੱਚ ਇਮੀਗ੍ਰੇਸ਼ਨ ਸਲਾਹਕਾਰਾਂ ਨੂੰ ਨੇਮਬੱਧ ਕਰਨ, ਫਰਜ਼ੀ ਵਿਆਹਾਂ ਨੂੰ ਰੋਕਣ ਅਤੇ ਬਾਇਓਮੈਟ੍ਰਿਕ ਲਈ ਅਗਾਊਂ ਸਮਾਂ (ਅਪੁਆਇੰਟਮੈਂਟ) ਲੈਣ ਵਿੱਚ ਚੱਲ ਰਹੀ ਧਾਂਦਲੀ ਵਰਗੇ ਮੁੱਦਿਆਂ ਨੂੰ ਠੱਲ ਪਾਉਣ ਲਈ ਐਸ.ਓ.ਪੀ ਬਣਾਉਣ ਦੀ ਲੋੜ ‘ਤੇ ਜ਼ੋਰ ਦਿੱਤਾ। ਉਨ੍ਹਾਂ ਇਹ ਵੀ ਕਿਹਾ ਕਿ ਆਈਲੈਟਸ ਟੈਸਟ ਕਰਵਾਉਣ ਲਈ ਅੰਤਰਰਾਸ਼ਟਰੀ ਸੰਸਥਾ ਆਈਡੀਪੀ ਐਜੂਕੇਸ਼ਨ ਲਿਮਟਡ ਨਾਲ ਤਾਲਮੇਲ ਕਰਕੇ ਇੱਕ ਨਿਰੋਲ ਨੀਤੀ ਵੀ ਤਿਆਰ ਕੀਤੀ ਜਾਵੇਗੀ। ਉੱਪ ਮੁੱਖ ਮੰਤਰੀ ਸ. ਰੰਧਾਵਾ ਨੇ ਕਿਹਾ ਕਿ ਸੂਬੇ ਦੇ ਨੌਜਵਾਨ ਵਿਦੇਸ਼ ਜਾ ਰਹੇ ਹਨ ਅਤੇ ਪੰਜਾਬ ਸਰਕਾਰ ਉਨ੍ਹਾਂ ਨੂੰ ਇੱਕ ਸੁਚਾਰੂ ਕਾਨੂੰਨੀ ਢਾਂਚਾ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ ਜਿਸ ਰਾਹੀਂ ਉਹ ਧੋਖੇ ਨਾਲ ਪੈਸੇ ਠੱਗਣ ਵਾਲੇ ਇੰਮੀਗ੍ਰੇਸ਼ਨ ਸਲਾਹਕਾਰਾਂ ਦੇ ਸ਼ਿਕਾਰ ਹੋਣ ਤੋਂ ਬਚ ਸਕਣ ਅਤੇ ਉਨ੍ਹਾਂ ਨੂੰ ਵਿਦੇਸ਼ ਜਾਣ ਲਈ ਕੋਈ ਗੈਰ-ਕਾਨੂੰਨੀ ਰਾਹ ਅਖ਼ਤਿਆਰ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਨੌਜਵਾਨਾਂ ਦੀ ਟਰੈਵਲ ਏਜੰਟਾਂ ਹੱਥੋਂ ਹੋ ਰਹੀ ਲੁੱਟ ਨੂੰ ਰੋਕਣ ਲਈ ਕੋਈ ਕਸਰ ਨਹੀਂ ਛੱਡੀ ਜਾਵੇਗੀ । ਰਾਣਾ ਗੁਰਜੀਤ ਸਿੰਘ ਨੇ ਕਿਹਾ ਕਿ ਇਹ ਸੰਸਥਾ ਪੰਜਾਬ ਸਰਕਾਰ ਦੇ ਤਕਨੀਕੀ ਸਿੱਖਿਆ ਵਿਭਾਗ ਦੀ ਨਿਗਰਾਨੀ ਵਿੱਚ ਟੈਕਨੀਕਲ ਯੂਨੀਵਰਸਿਟੀਆਂ ਵਿੱਚ ਆਈਲੈਟਸ ਸਿਖਲਾਈ ਅਤੇ ਟੈਸਟਿੰਗ ਕੇਂਦਰ ਸਥਾਪਤ ਕਰਨ ਵਿੱਚ ਸਹਾਇਤਾ ਕਰੇਗੀ ਤਾਂ ਜੋ ਪ੍ਰਾਈਵੇਟ ਆਈਲੈਟਸ ਕੇਂਦਰਾਂ ਨੂੰ ਨਿਯਮਤ ਕੀਤਾ ਜਾ ਸਕੇ।
ਇਸ ਮੌਕੇ ਗ੍ਰਹਿ ਵਿਭਾਗ ਦੇ ਪ੍ਰਮੁੱਖ ਸਕੱਤਰ ਅਨੁਰਾਗ ਵਰਮਾ, ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਵਿਭਾਗ ਦੇ ਪ੍ਰਮੁੱਖ ਸਕੱਤਰ ਦਲੀਪ ਕੁਮਾਰ, ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਦੇ ਪ੍ਰਮੁੱਖ ਸਕੱਤਰ ਰਾਜ ਕਮਲ ਚੌਧਰੀ, ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਵਿਭਾਗ ਦੇ ਡਾਇਰੈਕਟਰ ਐਮ.ਕੇ. ਅਰਵਿੰਦ ਕੁਮਾਰ, ਉਪ ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਵਰੁਣ ਰੂਜ਼ਮ, ਆਈ.ਜੀ ਕ੍ਰਾਈਮ ਗੌਤਮ ਚੀਮਾ, ਸਲਾਹਕਾਰ ਡਾ. ਸੰਦੀਪ ਸਿੰਘ ਕੌੜਾ ਅਤੇ ਹੋਰ ਵੀ ਹਾਜ਼ਰ ਸਨ।









