Wednesday, May 13, 2026
Home Blog Page 313

RBDAV Sen Sec Public School Bathinda ਵੱਲੋਂ NCC ਤਹਿਤ ‘ਵੰਦੇ ਮਾਤਰਮ’ਪ੍ਰੋਗਰਾਮ ਆਯੋਜਿਤ

0

Bathinda News: R.B.D.A.V. Senior Secondary Public School Bathinda ਵਿਖੇ ਐਨ.ਸੀ.ਸੀ ਵਿਭਾਗ ਦੇ ਏ.ਐਨ.ਓ ਸ੍ਰੀ ਸੁਖਜਿੰਦਰ ਕੁਮਾਰ ਵੱਲੋਂ ਐਨ.ਸੀ.ਸੀ. ਗਤੀਵਿਧੀ ‘ਬੰਦੇ ਮਾਤਰਮ’ ਕਰਵਾਈ ਗਈ।ਸਕੂਲ ਮੁਖੀ ਸ੍ਰੀ ਓ.ਪੀ. ਤਿਵਾੜੀ ਦੀ ਰਹਿਨੁਮਾਈ ਹੇਠ ਸਕੂਲ ਦਾ ਐਨ.ਸੀ.ਸੀ. ਵਿੰਗ ਵੱਖ ਵੱਖ ਸਮਿਆਂ ਤੇ ਸਫਲਤਾ ਪੂਰਵਕ ਅਜਿਹੀਆਂ ਗਤੀਵਿਧੀਆਂ ਨੂੰ ਨੇਪਰੇ ਚਾੜਦਾ ਰਹਿੰਦਾ ਹੈ। ਇਹ ਗਤੀਵਿਧੀ ਤਿੰਨ ਪੰਜਾਬ ਨੇਵਲ ਯੂਨਿਟ ਐਨ.ਸੀ.ਸੀ ਬਠਿੰਡਾ ਦੇ ਕਮਾਂਡਿੰਗ ਅਫਸਰ ਇਸ਼ਰਾਜ ਸਿੰਘ ਲੈਫਟੀਨੈਂਟ ਕਮਾਂਡਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਕਰਵਾਈ ਗਈ।

ਇਹ ਵੀ ਪੜ੍ਹੋ Chandigarh ਦਾ ਮੁੱਦਾ; ਪੰਜਾਬ ‘ਚ ਉੱਠੇ ਵਿਰੋਧ ਤੋਂ ਬਾਅਦ ਕੇਂਦਰ ਦਾ U-Turn

ਇਹ ਗਤੀਵਿਧੀ ਸਵੇਰ ਦੀ ਪ੍ਰਾਰਥਨਾ ਸਭਾ ਵਿੱਚ ਕਰਵਾਈ ਗਈ ਇਸ ਵਿੱਚ ਐਨਸੀਸੀ ਵਿੰਗ ਦੇ ਲਗਭਗ 100 ਕੈਡਿਟਸ ਨੇ ਭਾਗ ਲਿਆ। ਸਭ ਤੋਂ ਪਹਿਲਾਂ ਸਕੂਲ ਮੁਖੀ ਸ੍ਰੀ ਓਪੀ ਤਿਵਾੜੀ ਨੇ ਬੱਚਿਆਂ ਨੂੰ ਸੰਬੋਧਨ ਕਰਦੇ ਹੋਏ ਬੰਦੇ ਮਾਤਰਮ ਗੀਤ ਦੇ ਸ਼ਾਬਦਿਕ ਅਰਥਾਂ ਦਾ ਵਿਸਤ੍ਰਿਤ ਵਿਖਿਆਨ ਕੀਤਾ ਜੋ ਬਹੁਤ ਹੀ ਮੁੱਲਵਾਨ ਅਤੇ ਸ਼ਲਾਗਾਯੋਗ ਸੀ। ਇਸ ਤੋਂ ਬਾਅਦ ਉਹਨਾਂ ਨੇ ਬਾਰਵੀਂ ਜਮਾਤ ਤੋਂ ਬਾਅਦ ਐਨ.ਡੀ.ਏ ਵਿੱਚ ਸਿੱਧੀ ਭਰਤੀ ਲਈ ਬਹੁਤ ਹੀ ਸ਼ਾਨਦਾਰ ਤਰੀਕੇ ਨਾਲ ਬੱਚਿਆਂ ਨੂੰ ਇਸ ਵੱਲ ਜਾਣ ਲਈ ਪ੍ਰੇਰਿਤ ਕਰਦੇ ਹੋਏ ਰੌਸ਼ਨੀ ਪਾਈ । ਇਸ ਮੌਕੇ ਤੇ ਮੋਕਸ਼ਿਕਾ ਅਤੇ ਮਾਨਿਆ ਬੱਚਿਆਂ ਨੇ ਬੰਦੇ ਮਾਤਰਮ ਗੀਤ ਉੱਤੇ ਆਧਾਰਿਤ ਕੁਇਜ਼ ਮੁਕਾਬਲਾ ਕਰਵਾਇਆ ਅਤੇ ਕੈਡਿਟਸ ਨੇ ਇਸ ਵਿੱਚ ਭਾਗ ਲੈਂਦੇ ਹੋਏ ਬਹੁਤ ਵਧੀਆ ਸਵਾਲਾਂ ਦੇ ਜਵਾਬ ਦਿੱਤੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Chandigarh ਦਾ ਮੁੱਦਾ; ਪੰਜਾਬ ‘ਚ ਉੱਠੇ ਵਿਰੋਧ ਤੋਂ ਬਾਅਦ ਕੇਂਦਰ ਦਾ U-Turn

0

Chandigarh News: ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਦੇ ਸਬੰਧ ਵਿੱਚ ਕੇਂਦਰ ਸਰਕਾਰ ਵੱਲੋਂ ਪ੍ਰਸਤਾਵਿਤ ਸੰਵਿਧਾਨਕ ਸੋਧ (131ਵੀਂ) ਬਿੱਲ ਦੇ ਪੰਜਾਬ ਭਰ ਵਿੱਚ ਉੱਠੇ ਭਾਰੀ ਵਿਰੋਧ ਤੋਂ ਬਾਅਦ ਕੇਂਦਰ ਸਰਕਾਰ ਦਾ ਸਪੱਸ਼ਟੀਕਰਨ ਸਾਹਮਣੇ ਆਇਆ ਹੈ। ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ ਇਸ ਸਬੰਧੀ ਇੱਕ ਟਵੀਟ ਕਰਕੇ ਪੰਜਾਬ ਦੇ ਲੋਕਾਂ ਨੂੰ ਸ਼ਾਂਤ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ। ਜਾਰੀ ਟਵੀਟ ਵਿੱਚ ਸਪੱਸ਼ਟ ਕੀਤਾ ਗਿਆ ਹੈ ਕਿ “ਕੇਂਦਰ ਸਰਕਾਰ ਵੱਲੋਂ ਸਿਰਫ਼ ਕੇਂਦਰ ਸ਼ਾਸਤ ਪ੍ਰਦੇਸ਼ ਚੰਡੀਗੜ੍ਹ ਲਈ ਕਾਨੂੰਨ ਬਣਾਉਣ ਦੀ ਪ੍ਰਕਿਰਿਆ ਨੂੰ ਸਰਲ ਬਣਾਉਣ ਦਾ ਪ੍ਰਸਤਾਵ ਇਸ ਸਮੇਂ ਕੇਂਦਰ ਸਰਕਾਰ ਦੇ ਪੱਧਰ ‘ਤੇ ਵਿਚਾਰ ਅਧੀਨ ਹੈ।

ਇਹ ਵੀ ਪੜ੍ਹੋ  ਸ਼੍ਰੀ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਹਾੜਾ; ਸ਼੍ਰੀ ਅਖੰਡ ਪਾਠ ਸਾਹਿਬ ਦੇ ਆਰੰਭ ਹੋਣ ਮੌਕੇ ਅਰਵਿੰਦ ਕੇਜਰੀਵਾਲ ਤੇ ਭਗਵੰਤ ਸਿੰਘ ਮਾਨ ਹੋਏ ਸ਼ਾਮਲ

ਇਸ ਪ੍ਰਸਤਾਵ ‘ਤੇ ਕੋਈ ਅੰਤਿਮ ਫੈਸਲਾ ਨਹੀਂ ਲਿਆ ਗਿਆ ਹੈ।” ਅੱਗੇ ਸਪੱਸ਼ਟ ਕੀਤਾ ਗਿਆ ਕਿ ਇਹ ਪ੍ਰਸਤਾਵ ਕਿਸੇ ਵੀ ਤਰ੍ਹਾਂ ਚੰਡੀਗੜ੍ਹ ਦੇ ਸ਼ਾਸਨ ਪ੍ਰਣਾਲੀ ਜਾਂ ਪੰਜਾਬ ਜਾਂ ਹਰਿਆਣਾ ਦੇ ਚੰਡੀਗੜ੍ਹ ਨਾਲ ਰਵਾਇਤੀ ਸਬੰਧਾਂ ਨੂੰ ਨਹੀਂ ਬਦਲਦਾ।ਚੰਡੀਗੜ੍ਹ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ, ਸਾਰੇ ਹਿੱਸੇਦਾਰਾਂ ਨਾਲ ਢੁਕਵੀਂ ਸਲਾਹ-ਮਸ਼ਵਰਾ ਕਰਨ ਤੋਂ ਬਾਅਦ ਹੀ ਢੁਕਵਾਂ ਫੈਸਲਾ ਲਿਆ ਜਾਵੇਗਾ। ਇਸ ਮੁੱਦੇ ‘ਤੇ ਚਿੰਤਾ ਕਰਨ ਦੀ ਕੋਈ ਲੋੜ ਨਹੀਂ ਹੈ।ਕੇਂਦਰ ਸਰਕਾਰ ਦਾ ਸੰਸਦ ਦੇ ਆਉਣ ਵਾਲੇ ਸਰਦ ਰੁੱਤ ਸੈਸ਼ਨ ਵਿੱਚ ਇਸ ਸਬੰਧ ਵਿੱਚ ਕੋਈ ਬਿੱਲ ਪੇਸ਼ ਕਰਨ ਦਾ ਕੋਈ ਇਰਾਦਾ ਨਹੀਂ ਹੈ।

ਇਹ ਵੀ ਪੜ੍ਹੋ  ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਹਾੜਾ: ਸ੍ਰੀ ਅਨੰਦਪੁਰ ਸਾਹਿਬ ਵਿਖੇ ਸੁਰੱਖਿਆ ਬੰਦੋਬਸਤ ਸਖ਼ਤ, 24 ਘੰਟੇ ਸਿਹਤ ਸੇਵਾਵਾਂ ਯਕੀਨੀ

ਜ਼ਿਕਰਯੋਗ ਹੈ ਕਿ ਇਸ ਪ੍ਰਸਤਾਵਿਤ ਸੰਵਿਧਾਨਕ ਸੋਧ ਬਿੱਲ ਦੇ ਵਿਰੋਧ ਦੇ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੋਂ ਇਲਾਵਾ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ, ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਤੇ ਸੁਖਬੀਰ ਸਿੰਘ ਬਾਦਲ ਆਦਿ ਆਗੂਆਂ ਨੇ ਇਸਦਾ ਸਪੱਸ਼ਟ ਵਿਰੋਧ ਕਰਦਿਆਂ ਇਸ ਬਿੱਲ ਦੇ ਆਉਣ ‘ਤੇ ਪੰਜਾਬ ਵਿੱਚ ਮਾਹੌਲ ਖਰਾਬ ਹੋਣ ਦਾ ਖਦਸ਼ਾ ਜਤਾਇਆ ਸੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਬਠਿੰਡਾ ਪ੍ਰੀਮੀਅਰ ਲੀਗ: ਖਿਡਾਰੀਆਂ ਲਈ ਅਰਜ਼ੀਆਂ 26 ਨਵੰਬਰ ਤੱਕ ਜਮ੍ਹਾਂ ਕਰਵਾਉਣੀਆਂ ਜ਼ਰੂਰੀ : ਮੇਅਰ ਪਦਮਜੀਤ ਸਿੰਘ ਮਹਿਤਾ

0

👉”ਯੁੱਧ ਨਸ਼ਿਆਂ ਵਿਰੁੱਧ” ਤਹਿਤ ਇਤਿਹਾਸਕ ਕ੍ਰਿਕੇਟ ਮਹਾਂਸੰਗ੍ਰਾਮ ਵਿੱਚ ਆਹਮੋ-ਸਾਹਮਣੇ ਹੋਣਗੇ ਬਠਿੰਡਾ ਦੇ ਸਾਰੇ 50 ਵਾਰਡ
Bathinda News:ਆਪ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਸ਼ੁਰੂ ਕੀਤੀ ਗਈ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਦੇ ਹਿੱਸੇ ਵਜੋਂ ਬਠਿੰਡਾ ਨਗਰ ਨਿਗਮ ਦੇ ਮੇਅਰ ਸ੍ਰੀ ਪਦਮਜੀਤ ਸਿੰਘ ਮਹਿਤਾ ਵੱਲੋਂ ਆਯੋਜਿਤ ਕੀਤੇ ਜਾ ਰਹੇ ਇਤਿਹਾਸਕ ਕ੍ਰਿਕਟ ਮੈਗਾ-ਈਵੈਂਟ “ਬਠਿੰਡਾ ਪ੍ਰੀਮੀਅਰ ਲੀਗ” ਵਿੱਚ ਬਠਿੰਡਾ ਦੇ ਸਾਰੇ 50 ਵਾਰਡ ਆਹਮੋ-ਸਾਹਮਣੇ ਹੋਣਗੇ।28 ਦਸੰਬਰ ਨੂੰ ਇਤਿਹਾਸਕ “ਬਠਿੰਡਾ ਪ੍ਰੀਮੀਅਰ ਲੀਗ” ਦਾ ਵੱਡੇ ਪੱਧਰ ‘ਤੇ ਸ਼ੁਭ ਆਰੰਭ ਹੋਵੇਗਾ।

ਇਹ ਵੀ ਪੜ੍ਹੋ  ਮੁੱਖ ਮੰਤਰੀ ਅਤੇ ਅਰਵਿੰਦ ਕੇਜਰੀਵਾਲ ਨੇ ਗੁਰਦੁਆਰਾ ਬਾਬਾ ਬੁੱਢਾ ਦਲ ਛਾਉਣੀ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਮੌਕੇ ਅਕਾਲ ਪੁਰਖ ਦਾ ਅਸ਼ੀਰਵਾਦ ਲਿਆ

ਮੇਅਰ ਸ੍ਰੀ ਪਦਮਜੀਤ ਸਿੰਘ ਮਹਿਤਾ ਨੇ ਦੱਸਿਆ ਕਿ ਬਠਿੰਡਾ ਮਹਾਂਨਗਰ ਦੇ ਸਾਰੇ 50 ਵਾਰਡਾਂ ਦੇ ਕ੍ਰਿਕਟ ਖਿਡਾਰੀ ਇਸ ਮੈਗਾ-ਈਵੈਂਟ ਵਿੱਚ ਹਿੱਸਾ ਲੈ ਸਕਦੇ ਹਨ। ਉਨ੍ਹਾਂ ਦੱਸਿਆ ਕਿ ਦਿਲਚਸਪੀ ਰੱਖਣ ਵਾਲੇ ਖਿਡਾਰੀ 26 ਨਵੰਬਰ, 2025, ਬੁੱਧਵਾਰ ਸ਼ਾਮ 5 ਵਜੇ ਤੱਕ ਆਪਣੀਆਂ ਅਰਜ਼ੀਆਂ ਜਮ੍ਹਾਂ ਕਰਵਾ ਸਕਦੇ ਹਨ। ਉਨ੍ਹਾਂ ਅੱਗੇ ਕਿਹਾ ਕਿ 26 ਨਵੰਬਰ ਨੂੰ ਸ਼ਾਮ 5 ਵਜੇ ਤੋਂ ਬਾਅਦ ਪ੍ਰਾਪਤ ਅਰਜ਼ੀਆਂ ਸਵੀਕਾਰ ਨਹੀਂ ਕੀਤੀਆਂ ਜਾਣਗੀਆਂ ਅਤੇ ਅਵੈਧ ਹੋਣਗੀਆਂ। ਮੇਅਰ ਸ਼੍ਰੀ ਮਹਿਤਾ ਨੇ ਸਾਰੇ 50 ਵਾਰਡਾਂ ਦੇ ਕ੍ਰਿਕਟ ਖਿਡਾਰੀਆਂ ਨੂੰ ਅਪੀਲ ਕੀਤੀ ਕਿ ਉਹ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਦੇ ਹਿੱਸੇ ਵਜੋਂ ਪੰਜਾਬ ਦੇ ਇਤਿਹਾਸ ਵਿੱਚ ਪਹਿਲੀ ਵਾਰ ਆਯੋਜਿਤ ਕੀਤੀ ਜਾ ਰਹੀ “ਬਠਿੰਡਾ ਪ੍ਰੀਮੀਅਰ ਲੀਗ” ਵਿੱਚ ਆਪਣੀ ਭਾਗੀਦਾਰੀ ਨੂੰ ਯਕੀਨੀ ਬਣਾਉਣ ਲਈ ਸਮੇਂ ਸਿਰ ਆਪਣੀਆਂ ਅਰਜ਼ੀਆਂ ਜਮ੍ਹਾਂ ਕਰਵਾਉਣ।

ਇਹ ਵੀ ਪੜ੍ਹੋ  ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਹਾੜਾ: ਸ੍ਰੀ ਅਨੰਦਪੁਰ ਸਾਹਿਬ ਵਿਖੇ ਸੁਰੱਖਿਆ ਬੰਦੋਬਸਤ ਸਖ਼ਤ, 24 ਘੰਟੇ ਸਿਹਤ ਸੇਵਾਵਾਂ ਯਕੀਨੀ

ਮੇਅਰ ਸ਼੍ਰੀ ਪਦਮਜੀਤ ਸਿੰਘ ਮਹਿਤਾ ਨੇ ਦੱਸਿਆ ਕਿ “ਬਠਿੰਡਾ ਪ੍ਰੀਮੀਅਰ ਲੀਗ” ਵਿੱਚ 10 ਪੂਲ ਹੋਣਗੇ, ਹਰੇਕ ਪੂਲ ਵਿੱਚ 10-10 ਮੈਚ ਹੋਣਗੇ। ਉਨ੍ਹਾਂ ਕਿਹਾ ਕਿ ਇਸ ਮੈਗਾ ਈਵੈਂਟ ਵਿੱਚ ਕੁੱਲ 115 ਮੈਚ ਖੇਡੇ ਜਾਣਗੇ, ਹਰੇਕ ਮੈਚ ਵਿੱਚ ਮਹੱਤਵਪੂਰਨ ਇਨਾਮ ਵੰਡੇ ਜਾਣਗੇ। ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ “ਬਠਿੰਡਾ ਪ੍ਰੀਮੀਅਰ ਲੀਗ” ਵਿੱਚ ਹਿੱਸਾ ਲੈਣ ਅਤੇ ਬਠਿੰਡਾ ਸਮੇਤ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਵਿੱਚ ਮਹੱਤਵਪੂਰਨ ਯੋਗਦਾਨ ਪਾਉਣ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਮੁੱਖ ਮੰਤਰੀ ਅਤੇ ਅਰਵਿੰਦ ਕੇਜਰੀਵਾਲ ਨੇ ਗੁਰਦੁਆਰਾ ਬਾਬਾ ਬੁੱਢਾ ਦਲ ਛਾਉਣੀ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਮੌਕੇ ਅਕਾਲ ਪੁਰਖ ਦਾ ਅਸ਼ੀਰਵਾਦ ਲਿਆ

0

👉ਲੋਕਾਂ ਨੂੰ 23 ਤੋਂ 25 ਨਵੰਬਰ ਤੱਕ ਸੂਬਾ ਸਰਕਾਰ ਵੱਲੋਂ ਕਰਵਾਏ ਜਾ ਰਹੇ ਲੜੀਵਾਰ ਸਮਾਗਮਾਂ ਵਿੱਚ ਹਿੱਸਾ ਲੈਣ ਦੀ ਅਪੀਲ
Sri Anandpur Sahib News:ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਲੜੀਵਾਰ ਸਮਾਗਮਾਂ ਤਹਿਤ ਅੱਜ ਇੱਥੇ ਗੁਰਦੁਆਰਾ ਬਾਬਾ ਬੁੱਢਾ ਦਲ ਛਾਉਣੀ ਵਿਖੇ ਗੁਰਮਰਿਆਦਾ ਅਨੁਸਾਰ ਸ੍ਰੀ ਅਖੰਡ ਸਾਹਿਬ ਦੀ ਆਰੰਭਤਾ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਅਕਾਲ ਪੁਰਖ ਦਾ ਅਸ਼ੀਰਵਾਦ ਲਿਆ ਅਤੇ ਸੰਗਤ ਨਾਲ ਸਰਬੱਤ ਦੇ ਭਲੇ ਦੀ ਅਰਦਾਸ ਵਿੱਚ ਸ਼ਾਮਲ ਹੋਏ।ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਪ ਦੇ ਕੌਮੀ ਕਨਵੀਨਰ ਨੇ ਕਿਹਾ ਕਿ ਪਾਵਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਚਰਨਾਂ ਵਿੱਚ ਅਰਦਾਸ ਬੇਨਤੀ ਕਰਕੇ ਗੁਰੂ ਸਾਹਿਬ ਜੀ ਦੀ ਸ਼ਹਾਦਤ ਨੂੰ ਸਮਰਪਿਤ ਸਮਾਗਮਾਂ ਦੀ ਨਿਰਵਿਘਨ ਸੰਪੂਰਨਤਾ ਲਈ ਅਸ਼ੀਰਵਾਦ ਲਿਆ।

ਇਹ ਵੀ ਪੜ੍ਹੋ ਸ਼੍ਰੀ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਹਾੜਾ; ਸ਼੍ਰੀ ਅਖੰਡ ਪਾਠ ਸਾਹਿਬ ਦੇ ਆਰੰਭ ਹੋਣ ਮੌਕੇ ਅਰਵਿੰਦ ਕੇਜਰੀਵਾਲ ਤੇ ਭਗਵੰਤ ਸਿੰਘ ਮਾਨ ਹੋਏ ਸ਼ਾਮਲ

ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਅਮਨ-ਸ਼ਾਂਤੀ ਅਤੇ ਸਾਂਝੀਵਾਲਤਾ ਦਾ ਸੰਦੇਸ਼ ਸਮੁੱਚੀ ਮਨੁੱਖਤਾ ਲਈ ਚਾਨਣ ਮੁਨਾਰਾ ਹੈ। ਉਨ੍ਹਾਂ ਕਿਹਾ ਕਿ ਸਾਡੇ ਮਹਾਨ ਸਿੱਖ ਗੁਰੂ ਸਾਹਿਬਾਨ ਵੱਲੋਂ ਦਰਸਾਏ ਮਾਰਗ ‘ਤੇ ਚੱਲਣਾ ਸਾਡਾ ਸਾਰਿਆਂ ਦਾ ਫਰਜ਼ ਬਣਦਾ ਹੈ। ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਵਨ ਬਾਣੀ ਭਾਈਚਾਰਕ ਸਾਂਝ, ਨਿਰਪੱਖਤਾ ਅਤੇ ਸਮਾਜਿਕ ਬਰਾਬਰੀ ਲਈ ਮਾਨਵਤਾ ਨੂੰ ਸੇਧ ਦਿੰਦੀ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਪ ਦੇ ਕੌਮੀ ਕਨਵੀਨਰ ਨੇ ਕਿਹਾ ਕਿ ਸੂਬਾ ਸਰਕਾਰ ਸ੍ਰੀ ਗੁਰੂ ਗ੍ਰੰਥ ਸਾਹਿਬ ਦੀਆਂ ਮਹਾਨ ਸਿੱਖਿਆਵਾਂ ਨੂੰ ਅਪਣਾਉਂਦਿਆਂ ਸੂਬੇ ਦੇ ਲੋਕਾਂ ਦੀ ਭਲਾਈ ਲਈ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਤੋਂ ਪ੍ਰੇਰਨਾ ਲੈ ਕੇ ਸੂਬਾ ਸਰਕਾਰ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਮਨਾਉਣ ਲਈ ਇਹ ਵੱਡੇ ਸਮਾਗਮ ਕਰਵਾਉਣ ਦਾ ਉਪਰਾਲਾ ਕਰ ਰਹੀ ਹੈ।

ਇਹ ਵੀ ਪੜ੍ਹੋ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਹਾੜਾ: ਸ੍ਰੀ ਅਨੰਦਪੁਰ ਸਾਹਿਬ ਵਿਖੇ ਸੁਰੱਖਿਆ ਬੰਦੋਬਸਤ ਸਖ਼ਤ, 24 ਘੰਟੇ ਸਿਹਤ ਸੇਵਾਵਾਂ ਯਕੀਨੀ

ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਲੋਕਾਂ ਨੂੰ ‘ਹਿੰਦ ਦੀ ਚਾਦਰ’-ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਧਰਮ ਨਿਰਪੱਖਤਾ, ਮਾਨਵਤਾਵਾਦ ਅਤੇ ਆਤਮ ਬਲਿਦਾਨ ਦੀ ਭਾਵਨਾ ਦੇ ਉੱਚ ਆਦਰਸ਼ਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ।ਮੁੱਖ ਮੰਤਰੀ ਮਾਨ ਅਤੇ ‘ਆਪ’ ਦੇ ਕੌਮੀ ਕਨਵੀਨਰ ਨੇ ਕਿਹਾ ਕਿ ਉਹ ਆਪਣੇ ਨੂੰ ਭਾਗਾਂ ਵਾਲੇ ਸਮਝਦੇ ਹਨ ਕਿ ਉਨ੍ਹਾਂ ਨੂੰ ਇਹ ਸਮਾਗਮ ਕਰਵਾਉਣ ਦਾ ਸੁਭਾਗ ਹਾਸਲ ਹੋਇਆ ਹੈ ਕਿਉਂਕਿ ਗੁਰੂ ਸਾਹਿਬ ਜੀ ਨੇ ਧਾਰਮਿਕ ਆਜ਼ਾਦੀ ਅਤੇ ਮਨੁੱਖੀ ਹੱਕਾਂ ਦੀ ਰਾਖੀ ਲਈ ਆਪਣਾ ਜੀਵਨ ਕੁਰਬਾਨ ਕਰ ਦਿੱਤਾ ਸੀ। ਉਨ੍ਹਾਂ ਕਿਹਾ ਕਿ ਗੁਰੂ ਜੀ ਦੀ ਮਹਾਨ ਕੁਰਬਾਨੀ ਮਨੁੱਖਤਾ ਦੇ ਇਤਿਹਾਸ ਵਿੱਚ ਵਿਲੱਖਣ ਅਤੇ ਬੇਮਿਸਾਲ ਹੈ ਅਤੇ ਜਬਰ-ਜ਼ੁਲਮ ਦੇ ਵਿਰੁੱਧ ਡਟ ਜਾਣ ਦਾ ਪ੍ਰਤੀਕ ਹੈ। ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਪਵਿੱਤਰ ਬਾਣੀ ਸਾਨੂੰ ਏਕਤਾ, ਵਿਸ਼ਵ-ਵਿਆਪੀ ਭਾਈਚਾਰਾ, ਤਿਆਗ ਅਤੇ ਦਇਆ ਦਾ ਉਪਦੇਸ਼ ਦਿੰਦੀ ਹੈ।

ਇਹ ਵੀ ਪੜ੍ਹੋ ਭਿਆਨਕ ਸੜਕ ਹਾਦਸੇ ‘ਚ ਚਾਚੀ-ਭਤੀਜੇ ਦੀ ਹੋਈ ਮੌ+ਤ

ਮੁੱਖ ਮੰਤਰੀ ਮਾਨ ਅਤੇ ‘ਆਪ’ ਦੇ ਕੌਮੀ ਕਨਵੀਨਰ ਨੇ ਕਿਹਾ ਕਿ ਗੁਰੂ ਸਾਹਿਬ ਜੀ ਦੀਆਂ ਮਹਾਨ ਸਿੱਖਿਆਵਾਂ ਨੂੰ ਸੱਚੀ ਭਾਵਨਾ ਨਾਲ ਅਪਣਾਉਣਾ ਹੀ ਸਹੀ ਮਾਅਨਿਆਂ ਵਿੱਚ ਸੱਚੀ ਸ਼ਰਧਾਂਜਲੀ ਹੈ ਉਨ੍ਹਾਂ ਕਿਹਾ ਕਿ ਆਓ, ਜਾਤ, ਰੰਗ, ਨਸਲ ਅਤੇ ਸੌੜੀਆਂ ਵਲਗਣਾਂ ਤੋਂ ਉੱਪਰ ਉਠ ਕੇ ਸਮਰਪਣ ਅਤੇ ਮਿਸ਼ਨਰੀ ਭਾਵਨਾ ਨਾਲ ਸਮਾਜ ਖਾਸ ਕਰਕੇ ਗਰੀਬਾਂ ਅਤੇ ਦੱਬੇ-ਕੁਚਲੇ ਲੋਕਾਂ ਦੀ ਸੇਵਾ ਲਈ ਆਪਣੇ ਆਪ ਨੂੰ ਸਮਰਪਿਤ ਕਰੀਏ। ਉਨ੍ਹਾਂ ਨੇ ਲੋਕਾਂ ਨੂੰ ਇਸ ਪਵਿੱਤਰ ਮੌਕੇ ਨੂੰ ਦੇਸ਼ ਦੀ ਏਕਤਾ ਅਤੇ ਅਖੰਡਤਾ ਨੂੰ ਮਜ਼ਬੂਤ ਕਰਨ ਲਈ ਸਦਭਾਵਨਾ ਅਤੇ ਸਮਾਜਿਕ ਏਕਤਾ ਦੀ ਭਾਵਨਾ ਨਾਲ ਮਨਾਉਣ ਦੀ ਅਪੀਲ ਕੀਤੀ। ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਲੋਕਾਂ ਨੂੰ ਸੂਬਾ ਸਰਕਾਰ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਵਿੱਚ 23 ਤੋਂ 25 ਨਵੰਬਰ ਤੱਕ ਕਰਵਾਏ ਜਾ ਰਹੇ ਸਮਾਗਮਾਂ ਵਿੱਚ ਵਧ-ਚੜ੍ਹ ਕੇ ਸ਼ਾਮਲ ਹੋਣ ਦੀ ਅਪੀਲ ਕੀਤੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਸ਼੍ਰੀ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਹਾੜਾ; ਸ਼੍ਰੀ ਅਖੰਡ ਪਾਠ ਸਾਹਿਬ ਦੇ ਆਰੰਭ ਹੋਣ ਮੌਕੇ ਅਰਵਿੰਦ ਕੇਜਰੀਵਾਲ ਤੇ ਭਗਵੰਤ ਸਿੰਘ ਮਾਨ ਹੋਏ ਸ਼ਾਮਲ

Sri Anandpur Sahib News: ਮਾਨਵਤਾ ਲਈ ਆਪਣੀ ਕੁਰਬਾਨੀ ਦੇਣ ਵਾਲੇ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਦੇ ਅੱਜ ਤੋਂ ਖਾਲਸੇ ਦੀ ਧਰਤੀ ਸ਼੍ਰੀ ਅਨੰਦਪੁਰ ਸਾਹਿਬ ਵਿਖੇ ਪ੍ਰਾਰੰਭ ਹੋ ਗਏ ਹਨ। ਇਸ ਮੌਕੇ ਬਾਬਾ ਬੁੱਢਾ ਦਲ ਛਾਉਣੀ ਨਜਦੀਕ ਗੁਰਦੂਆਰਾ ਸਾਹਿਬ ਵਿਖੇ ਸ਼੍ਰੀ ਅਖੰਠ ਪਾਠ ਸਾਹਿਬ ਦੇ ਪ੍ਰਕਾਸ਼ ਕਰਵਾਏ ਗਏ, ਜਿਸ ਦੌਰਾਨ ਆਪ ਦੇ ਕੌਮੀ ਕਨਵੀਨਰ ਸ਼੍ਰੀ ਅਰਵਿੰਦ ਕੇਜ਼ਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਮੇਤ ਸਮੁੱਚੀ ਲੀਡਰਸ਼ਿਪ ਮੌਜੂਦ ਰਹੀ।

ਇਹ ਵੀ ਪੜ੍ਹੋ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਹਾੜਾ: ਸ੍ਰੀ ਅਨੰਦਪੁਰ ਸਾਹਿਬ ਵਿਖੇ ਸੁਰੱਖਿਆ ਬੰਦੋਬਸਤ ਸਖ਼ਤ, 24 ਘੰਟੇ ਸਿਹਤ ਸੇਵਾਵਾਂ ਯਕੀਨੀ

ਇਸ ਉਪਰੰਤ ਬਾਬਾ ਬੁੱਢਾ ਦਲ ਛਾਉਣੀ ਦੇ ਮੁੱਖ ਪੰਡਾਲ ਵਿਖੇ ਹੀ ਦੁਪਹਿਰ 12:00 ਵਜੇ ਤੋਂ ਸਰਬ-ਧਰਮ ਸੰਮੇਲਨ ਸ਼ੁਰੂ ਹੋਵਗਾ। ਜਦਕਿ ਸ਼ਾਮ ਨੂੰ ਵੀ ਵੱਖ ਵੱਖ ਸਮਾਗਮ ਚੱਲਦੇ ਰਹਿਣਗੇ। ਇੰਨ੍ਹਾਂ ਸਮਾਗਮਾਂ ਵਿਚ ਸਮੂਲੀਅਤ ਕਰਨ ਲਈ ਦੇਸ-ਵਿਦੇਸ਼ ਤੋਂ ਲੱਖਾਂ ਦੀ ਗਿਣਤੀ ਵਿਚ ਸੰਗਤ ਪੁੱਜ ਰਹੀ ਹੈ, ਜਿੰਨ੍ਹਾਂ ਦੇ ਰੈਣ-ਬਸੇਰੇ ਲਈ ਟੈਂਟ ਸਿਟੀ ਵਸਾਈ ਗਈ ਹੈ। ਭਲਕੇ ਸ਼੍ਰੀ ਅਨੰਦਪੁਰ ਸਾਹਿਬ ਵਿਖੇ ਹੀ ਵਿਧਾਨ ਸਭਾ ਦਾ ਵਿਸ਼ੇਸ ਇਜਲਾਸ ਹੋਣ ਜਾ ਰਿਹਾ ਹੈ। ਜਦਕਿ ਪਰਸੋ ਪ੍ਰੋਗਰਾਮ ਦੇ ਆਖਰੀ ਦਿਨ ਦੇਸ ਦੇ ਵੱਖ ਵੱਖ ਸੂਬਿਆਂ ਵਿਚੋਂ ਮੁੱਖ ਮੰਤਰੀ, ਮੰਤਰੀ ਦੇ ਹੋਰ ਵੱਡੀਆਂ ਸਮਾਜਿਕ ਤੇ ਧਾਰਮਿਕ ਸਖ਼ਸੀਅਤਾਂ ਇੰਨ੍ਹਾਂ ਸਮਾਗਮਾਂ ਵਿਚ ਹਾਜ਼ਰੀ ਭਰਨਗੀਆਂ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਹਾੜਾ: ਸ੍ਰੀ ਅਨੰਦਪੁਰ ਸਾਹਿਬ ਵਿਖੇ ਸੁਰੱਖਿਆ ਬੰਦੋਬਸਤ ਸਖ਼ਤ, 24 ਘੰਟੇ ਸਿਹਤ ਸੇਵਾਵਾਂ ਯਕੀਨੀ

0

Sri Anandpur Sahib News: ਸ੍ਰੀ ਅਨੰਦਪੁਰ ਸਾਹਿਬ ਵਿਖੇ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਵੱਡੀ ਪੱਧਰ ‘ਤੇ ਮਨਾਏ ਜਾ ਰਹੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮਾਂ ਵਿਚ ਲੱਖਾਂ ਦੀ ਤਾਦਾਦ ਵਿਚ ਸ਼ਰਧਾਲੂਆਂ ਦੇ ਪੁੱਜਣ ਦੇ ਚੱਲਦਿਆਂ ਸੁਰੱਖਿਆ ਅਤੇ ਹੋਰ ਇੰਤਜਾਮ ਕੀਤੇ ਗਏ ਹਨ। ਇਸ ਦੌਰਾਨ ਲੋੜਵੰਦ ਮਰੀਜ਼ਾਂ ਦੀ ਸਹੂਲਤ ਲਈ 24 ਘੰਟੇ ਸਿਹਤ ਅਤੇ ਐਮਰਜੈਂਸੀ ਸੇਵਾਵਾਂ ਨੂੰ ਯਕੀਨੀ ਬਣਾਇਆ ਗਿਆ। ਸ੍ਰੀ ਅਨੰਦਪੁਰ ਸਾਹਿਬ ਅਤੇ ਰੋਪੜ ਵਿਖੇ ਕ੍ਰਿਟੀਕਲ ਕੇਅਰ ਸੇਵਾਵਾਂ ਤੋਂ ਇਲਾਵਾ ਰੋਪੜ, ਕੀਰਤਪੁਰ ਸਾਹਿਬ ਅਤੇ ਸ੍ਰੀ ਅਨੰਦਪੁਰ ਸਾਹਿਬ ਵਿੱਚ 24 ਘੰਟੇ ਐਮਰਜੈਂਸੀ ਸੇਵਾਵਾਂ ਦਿੱਤੀਆਂ ਜਾ ਰਹੀਆਂ ਹਨ।

ਇਹ ਵੀ ਪੜ੍ਹੋ ਪੰਜਾਬ ਕੋਲੋਂ ਚੰਡੀਗੜ੍ਹ ਖੋਹਣ ਲਈ ਕੇਂਦਰ ਸਰਕਾਰ ਦੇ ਨਾਪਾਕ ਮਨਸੂਬੇ ਸਫਲ ਨਹੀਂ ਦੇਵਾਂਗੇ-ਮੁੱਖ ਮੰਤਰੀ

ਸਿਹਤ ਵਿਭਾਗ ਨੇ ਸਮਾਗਮ ਵਾਲੇ ਸਥਾਨਾਂ ’ਤੇ 24 ਘੰਟੇ ਸੇਵਾਵਾਂ ਦੇਣ ਲਈ 19 ਵਾਧੂ ਆਮ ਆਦਮੀ ਕਲੀਨਿਕ ਸਥਾਪਤ ਕਰਕੇ ਓ.ਪੀ.ਡੀ. ਸੇਵਾਵਾਂ ਦਾ ਵਿਸ਼ਾਲ ਨੈੱਟਵਰਕ ਬਣਾਇਅ ਗਿਆ ਹੈ।ਪੰਜਾਬ ਸਰਕਾਰ ਦੇ ਇੱਕ ਬੁਲਾਰੇ ਨੇ ਦਸਿਆ ਕਿ ਇੱਕ ਮਜ਼ਬੂਤ ਐਂਬੂਲੈਂਸ ਨੈੱਟਵਰਕ ਸਥਾਪਿਤ ਕੀਤਾ ਹੈ, ਜਿਸ ਵਿੱਚ 24 ਬੇਸਿਕ ਲਾਈਫ ਸਪੋਰਟ ਐਂਬੂਲੈਂਸਾਂ ਅਤੇ 7 ਐਡਵਾਂਸਡ ਲਾਈਫ ਸਪੋਰਟ ਐਂਬੂਲੈਂਸ ਸ਼ਾਮਲ ਹਨ, ਜੋ 24 ਘੰਟੇ ਰਣਨੀਤਕ ਸਥਾਨਾਂ ’ਤੇ ਸੰਗਤਾਂ ਦੀ ਸੇਵਾ ਲਈ ਉਪਲਬਧ ਹਨ। ਇਸ ਤੋਂ ਇਲਾਵਾ ਵਿਸ਼ੇਸ਼ ਖੂਨਦਾਨ ਕੈਂਪ ਵੀ ਲ਼ਗਾਏ ਜਾਣਗੇ। ਡਾਕਟਰੀ ਐਮਰਜੈਂਸੀ ਲਈ ਇੱਕ ਸਮਰਪਿਤ ਹੈਲਪਲਾਈਨ ਨੰਬਰ 98155-88342 ਲੋਕਾਂ ਦੀ ਸੇਵਾਂ ਲਈ ਨਿਰੰਤਰ ਜਾਰੀ ਰਹੇਗਾ।

ਇਹ ਵੀ ਪੜ੍ਹੋ ਨੌਵੇਂ ਪਾਤਸ਼ਾਹ ਦੀ ਵਰੋਸਾਈ ਧਰਤੀ ਸ੍ਰੀ ਅਨੰਦਪੁਰ ਸਾਹਿਬ ਸੰਗਤਾਂ ਦੇ ਸਵਾਗਤ ਲਈ ਤਿਆਰ: ਹਰਜੋਤ ਸਿੰਘ ਬੈਂਸ

ਦੂਜੇ ਪਾਸੇ ਸੁਰੱਖਿਆ ਪ੍ਰਬੰਧਾਂ ਲਈ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਸ਼ਹੀਦੀ ਸ਼ਤਾਬਦੀ ਸਮਾਗਮਾਂ ਦੌਰਾਨ ਏਆਈ-ਅਧਾਰਤ ਚਿਹਰੇ ਦੀ ਪਛਾਣ ਵਾਲੇ 300 ਸੀਸੀਟੀਵੀ ਕੈਮਰੇ 24 ਘੰਟੇ ਚੌਕਸੀ ਰੱਖਣਗੇ।ਐਤਵਾਰ ਤੋਂ ਮੰਗਲਵਾਰ ਤੱਕ ਹੋਣ ਵਾਲੇ ਮੁੱਖ ਸਮਾਗਮਾਂ ਲਈ ਮਜ਼ਬੂਤ, ਤਕਨਾਲੋਜੀ-ਅਧਾਰਤ ਸਕਿਉਰਿਟੀ ਬਲੂਪ੍ਰਿੰਟ ਬਾਰੇ ਜਾਣਕਾਰੀ ਦਿੰਦਿਆਂ ਐਸਐਸਪੀ ਗੁਲਨੀਤ ਖੁਰਾਨਾ ਨੇ ਕਿਹਾ ਕਿ ਸਾਰੇ ਸੁਰੱਖਿਆ ਕਾਰਜਾਂ ਲਈ ਇੱਕ ਅਤਿ-ਆਧੁਨਿਕ ਕਮਾਂਡ ਸੈਂਟਰ ਸਥਾਪਤ ਕੀਤਾ ਗਿਆ ਹੈ, ਜੋ ਇਸ ਸਬੰਧੀ ਇੱਕ ਹੱਬ ਵਜੋਂ ਕੰਮ ਕਰੇਗਾ।ਇਹ ਉੱਚ-ਤਕਨੀਕੀ ਕੰਟਰੋਲ ਰੂਮ ਇੱਕ ਵਿਆਪਕ ਨਿਗਰਾਨ ਪ੍ਰਣਾਲੀ ਨਾਲ ਜੁੜਿਆ ਹੋਇਆ ਹੈ, ਜਿਸ ਵਿੱਚ ਚਿਹਰੇ ਦੀ ਪਛਾਣ 300 ਏਆਈ-ਅਧਾਰਤ ਸੀਸੀਟੀਵੀ ਕੈਮਰੇ, ਨਿਰੰਤਰ ਟਰੈਕਿੰਗ ਲਈ 10 ਪੈਨ-ਟਿਲਟ-ਜ਼ੂਮ (ਪੀਟੀਜ਼ੈਡ) ਕੈਮਰੇ ਅਤੇ ਸਾਰੇ ਐਂਟਰੀ ਤੇ ਐਗਜ਼ਿਟ ਪੁਆਇੰਟਾਂ ‘ਤੇ 25 ਆਟੋਮੈਟਿਕ ਨੰਬਰ ਪਲੇਟ ਪਛਾਣ (ਏਐਨਪੀਆਰ) ਕੈਮਰੇ ਲਾਏਗਏ ਹਨ।

ਇਹ ਵੀ ਪੜ੍ਹੋ ਭ੍ਰਿਸ਼ਟਾਚਾਰ ਦੇ ਦੋਸ਼ਾਂ ਹੇਠ ਵਿਜੀਲੈਂਸ ਵੱਲੋਂ ਨਗਰ ਨਿਗਮ ਦਾ ਕਮਿਸ਼ਨਰ ਗ੍ਰਿਫਤਾਰ; ਰਾਤ ਭਰ ਚੱਲੀ ਜਾਂਚ

ਉਨ੍ਹਾਂ ਦੱਸਿਆ ਕਿ ਸਮੁੱਚੇ ਸ਼ਹਿਰ ਦੀ ਵਿਆਪਕ ਹਵਾਈ ਨਿਗਰਾਨੀ ਲਈ 7 ਸਮਰਪਿਤ ਡਰੋਨ ਟੀਮਾਂ ਵੀ ਸੇਵਾ ਵਿੱਚ ਲਾਈਆਂ ਗਈਆਂ ਹਨ।ਐਸਐਸਪੀ ਨੇ ਅੱਗੇ ਦੱਸਿਆ ਕਿ ਸਖ਼ਤ ਪ੍ਰਬੰਧਨ ਅਤੇ ਫੌਰੀ ਤਾਲਮੇਲ ਨੂੰ ਯਕੀਨੀ ਬਣਾਉਣ ਲਈ ਪਵਿੱਤਰ ਨਗਰੀ ਅਨੰਦਪੁਰ ਸਾਹਿਬ ਨੂੰ ਯੋਜਨਾਬੱਧ ਢੰਗ ਨਾਲ 25 ਸੈਕਟਰਾਂ ਵਿੱਚ ਵੰਡਿਆ ਗਿਆ ਹੈ ਅਤੇ ਹਰੇਕ ਸੈਕਟਰ ਆਪਣੇ ਸਬ-ਕੰਟਰੋਲ ਰੂਮ ਅਤੇ ਹੈਲਪ ਡੈਸਕ ਨਾਲ ਸਵੈ-ਨਿਰਭਰ ਸੁਰੱਖਿਆ ਯੂਨਿਟ ਵਜੋਂ ਕੰਮ ਕਰੇਗਾ, ਜਿਸ ਨਾਲ ਮੁੱਖ ਕਮਾਂਡ ਸੈਂਟਰ ਨੂੰ ਲਗਾਤਾਰ ਅਸਲ-ਸਮੇਂ ਦੀ ਜਾਣਕਾਰੀ ਅਤੇ ਵੀਡੀਓ ਫੀਡ ਮਿਲਦੀ ਰਹੇਗੀ। ਉਨ੍ਹਾਂ ਅੱਗੇ ਦੱਸਿਆ ਕਿ ਸੁਚਾਰੂ ਟ੍ਰੈਫਿਕ ਪ੍ਰਬੰਧਨ ਅਤੇ ਸੰਗਤ ਦੇ ਆਉਣ-ਜਾਣ ਦੀ ਸੁਵਿਧਾ ਲਈ ਜ਼ਿਲ੍ਹਾ ਪੁਲਿਸ ਨੇ ਆਈਆਈਟੀ ਰੋਪੜ ਨਾਲ ਸਾਂਝੇਦਾਰੀ ਤਹਿਤ ਸਾਰੇ ਪਾਰਕਿੰਗ ਜ਼ੋਨਾਂ ਦੀ ਅਸਲ-ਸਮੇਂ ਦੀ ਡਿਜੀਟਲ ਮੈਪਿੰਗ ਦਾ ਪ੍ਰਬੰਧ ਕੀਤਾ ਹੈ।ਐਸਐਸਪੀ ਨੇ ਦੁਹਰਾਇਆ ਕਿ ਸ਼ਹੀਦੀ ਸ਼ਤਾਬਦੀ ਸਮਾਗਮਾਂ ਦੇ ਸੁਚਾਰੂ ਅਮਲ ਲਈ ਵੱਡੀ ਗਿਣਤੀ ‘ਚ ਪੁਲਿਸ ਫੋਰਸ ਤਾਇਨਾਤ ਕੀਤੀ ਗਈ ਹੈ ਅਤੇ ਸੀਨੀਅਰ ਅਧਿਕਾਰੀ ਜ਼ਮੀਨੀ ਪੱਧਰ ‘ਤੇ ਲਗਾਤਾਰ ਨਿਗਰਾਨੀ ਬਣਾਏ ਹੋਏ ਹਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਭਿਆਨਕ ਸੜਕ ਹਾਦਸੇ ‘ਚ ਚਾਚੀ-ਭਤੀਜੇ ਦੀ ਹੋਈ ਮੌ+ਤ

0

Amritsar News: ਬੀਤੇ ਕੱਲ ਅਜਨਾਲਾ ਨਜਦੀਕ ਵਾਪਰੇ ਇੱਕ ਭਿਆਨਕ ਸੜਕੀ ਹਾਦਸੇ ਵਿਚ ਚਾਚੀ-ਭਤੀਜੇ ਦੀ ਮੌਤ ਹੋਣ ਦੀ ਖ਼ਬਰ ਹੈ। ਮ੍ਰਿਤਕ ਘਟਨਾ ਸਮੇਂ ਮੋਟਰਸਾਈਕਲ ‘ਤੇ ਸਵਾਰ ਹੋ ਕੇ ਅਜ਼ਨਾਲਾ ਵਿਖੇ ਦਵਾਈ ਲੈਣ ਜਾ ਰਹੇ ਸਨ। ਮ੍ਰਿਤਕ ਦੀ ਪਹਿਚਾਣ ਲਵਪ੍ਰੀਤ ਸਿੰਘ (21 ਸਾਲ) ਤੇ ਲਖਵਿੰਦਰ ਕੌਰ (45 ਸਾਲ) ਦੇ ਤੌਰ ‘ਤੇ ਹੋਈ ਹੈ।

ਇਹ ਵੀ ਪੜ੍ਹੋ ਪੰਜਾਬ ਕੋਲੋਂ ਚੰਡੀਗੜ੍ਹ ਖੋਹਣ ਲਈ ਕੇਂਦਰ ਸਰਕਾਰ ਦੇ ਨਾਪਾਕ ਮਨਸੂਬੇ ਸਫਲ ਨਹੀਂ ਦੇਵਾਂਗੇ-ਮੁੱਖ ਮੰਤਰੀ

ਪ੍ਰਵਾਰਕ ਮੈਂਬਰਾਂ ਮੁਤਾਬਕ ਮੋਟਰਸਾਈਕਲ ਨੂੰ ਕਿਸੇ ਅਗਿਆਤ ਵਾਹਨ ਵੱਲੋਂ ਫੇਟ ਮਾਰੀ ਗਈ, ਜਿਸ ਕਾਰਨ ਇਹ ਹਾਦਸਾ ਵਾਪਰਿਆਂ।ਉਧਰ, ਪੁਲਿਸ ਅਧਿਕਾਰੀਆਂ ਨੇ ਦਸਿਆ ਕਿ ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ ਤੇ ਜਲਦੀ ਹੀ ਇਸ ਹਾਦਸੇ ਨੂੰ ਅੰਜਾਮ ਦੇਣ ਵਾਲੇ ਵਾਹਨ ਨੂੰ ਲੱਭ ਲਿਆ ਜਾਵੇਗਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਪੀਐਮਐਸਸ਼੍ਰੀ ਸਕੂਲ ਕੋਟਫੱਤਾ ਵਿਖੇ SewGreenGoGreen ਵਰਕਸ਼ਾਪ ਦਾ ਆਯੋਜਨ

0
Bathinda News: ਪੀਐਮਐਸਸ਼੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੋਟਫੱਤਾ ਵਿਖੇ SewGreenGoGreen ਸਿਰਲੇਖ ਹੇਠ ਇੱਕ ਵਿਹਾਰਕ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ। ਅਭਿਲਾਸ਼ਾ ਫਾਊਂਡੇਸ਼ਨ, ਬਠਿੰਡਾ ਦੁਆਰਾ  ਪੰਜਾਬ ਸਟੇਟ ਕੌਂਸਲ ਆਫ਼ ਸਾਇੰਸ ਐਂਡ ਟੈਕਨਾਲੋਜੀ (PSCST) ਮਿਸ਼ਨ ਲਾਈਫ਼ ਲਈ ਰਾਜ ਨੋਡਲ ਏਜੰਸੀ – ਦੀ ਤਕਨੀਕੀ ਅਗਵਾਈ ਹੇਠ ਆਯੋਜਿਤ ਇਸ ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਸ਼੍ਰੀਮਤੀ ਮਮਤਾ ਸੇਠੀ ਜ਼ਿਲ੍ਹਾ ਸਿੱਖਿਆ ਅਧਿਕਾਰੀ (ਸੈਕੰਡਰੀ) ਸ਼ਾਮਲ ਹੋਏ, ਜਿੰਨਾਂ ਨੇ ਭਾਗੀਦਾਰਾਂ ਨੂੰ ਇਸ ਗੱਲ ਦੀਆਂ ਸਪਸ਼ਟ ਉਦਾਹਰਣਾਂ ਨਾਲ ਪ੍ਰੇਰਿਤ ਕੀਤਾ ਕਿ ਕਿਵੇਂ ਪਲਾਸਟਿਕ ਮੁਕਤ ਸਮਾਜ ਸਿਹਤ, ਤੰਦਰੁਸਤੀ ਅਤੇ ਵਾਤਾਵਰਣ ਨੂੰ ਬਿਹਤਰ ਬਣਾਉਂਦਾ ਹੈ।
ਸਮਾਗਮ ਵਿੱਚ ਵਿਸ਼ੇਸ਼ ਮਹਿਮਾਨ ਵਜੋਂ ਸ਼੍ਰੀਮਤੀ ਜਸਵੀਰ ਕੌਰ ਸੁਪਰਵਾਈਜ਼ਰ ਹਾਜ਼ਰ ਹੋਏ। ਸਮਾਗਮ ਨੂੰ ਸੰਬੋਧਨ ਕਰਦਿਆਂ ਕੁਲਦੀਪ ਗਾਂਧੀ ਪ੍ਰਧਾਨ ਅਭਿਲਾਸ਼ਾ ਫਾਊਂਡੇਸ਼ਨ – ਨੇ ਆਪਣੇ ਭਾਸ਼ਣ ਵਿੱਚ ਵਾਤਾਵਰਣ ਸਿੱਖਿਆ ਪ੍ਰਤੀ ਫਾਊਂਡੇਸ਼ਨ ਦੀ ਵਚਨਬੱਧਤਾ ਨੂੰ ਉਜਾਗਰ ਕੀਤਾ। ਉਨ੍ਹਾਂ ਵਿਦਿਆਰਥੀਆਂ ਨੂੰ ਤਾਕੀਦ ਕੀਤੀ ਕਿ ਉਹ ਕੱਪੜੇ-ਬੈਗ ਬਣਾਉਣ ਨੂੰ ਸਿਰਫ਼ ਇੱਕ ਹੁਨਰ ਵਜੋਂ ਹੀ ਨਹੀਂ ਸਗੋਂ ਉੱਦਮਤਾ ਅਤੇ ਭਾਈਚਾਰਕ ਲੀਡਰਸ਼ਿਪ ਵੱਲ ਇੱਕ ਕਦਮ ਵਧਾਉਣ ਵਾਲੇ ਪੱਥਰ ਵਜੋਂ ਦੇਖਣ। ਉਨ੍ਹਾਂ ਸਥਾਨਕ ਪ੍ਰਸ਼ਾਸਨ ਅਤੇ ਸਕੂਲ ਪ੍ਰਬੰਧਨ ਦਾ ਉਨ੍ਹਾਂ ਦੇ ਅਟੁੱਟ ਸਮਰਥਨ ਲਈ ਧੰਨਵਾਦ ਵੀ ਕੀਤਾ।ਸ਼੍ਰੀ ਰਾਕੇਸ਼ ਨਰੂਲਾ ਪ੍ਰਧਾਨ, ਬਠਿੰਡਾ ਵਿਕਾਸ ਮੰਚ – ਨੇ ਟਿਕਾਊ ਵਿਕਾਸ ਵਿੱਚ ਨੌਜਵਾਨਾਂ ਦੀ ਭੂਮਿਕਾ ਨੂੰ ਉਜਾਗਰ ਕੀਤਾ।
ਯੋਗ ਗੁਰੂ ਸ਼੍ਰੀ ਰਾਧੇਸ਼ਾਮ ਨੇ ਸੰਪੂਰਨ ਤੰਦਰੁਸਤੀ ਅਤੇ ਵਾਤਾਵਰਣ ਸੰਭਾਲ ਬਾਰੇ ਇੱਕ ਸੰਖੇਪ ਸੰਦੇਸ਼ ਸਾਂਝਾ ਕੀਤਾ।ਸ਼੍ਰੀਮਤੀ ਬਿਮਲਾ ਦੇਵੀ ਦੀ ਅਗਵਾਈ ਵਾਲੀ ਛੇ ਮੈਂਬਰੀ ਇੰਸਟ੍ਰਕਟਰ ਟੀਮ, ਜਿਸ ਵਿੱਚ ਕੁਲਦੀਪ ਕੌਰ, ਅੰਗਰੇਜ ਕੌਰ, ਸਰਬਜੀਤ ਕੌਰ, ਵੀਰਪਾਲ ਕੌਰ ਅਤੇ ਇੱਕ ਹੋਰ ਸਾਥੀ ਸ਼ਾਮਲ ਸਨ, ਨੇ 64 ਵਿਦਿਆਰਥੀਆਂ (ਜਿਸ ਵਿੱਚ ਨਾਲ ਲੱਗਦੇ ਪਿੰਡਾਂ ਦੇ 14 ਅਤੇ ਸਕੂਲ ਈਕੋ-ਕਲੱਬ ਦੇ 20 ਸ਼ਾਮਲ ਹਨ) ਨੂੰ ਸਿਲਾਈ ਮਸ਼ੀਨਾਂ ‘ਤੇ ਮੁੜ ਵਰਤੋਂ ਯੋਗ ਕੱਪੜੇ ਦੇ ਥੈਲਿਆਂ ਨੂੰ ਮਾਪਣ, ਡਰਾਫਟ ਕਰਨ, ਕੱਟਣ ਅਤੇ ਸਿਲਾਈ ਕਰਨ ਵਿੱਚ ਮਾਰਗਦਰਸ਼ਨ ਕੀਤਾ। ਸਕੂਲ  ਪ੍ਰਿੰਸੀਪਲ ਡਾ. ਸੰਜੀਵ ਨਾਗਪਾਲ ਨੇ ਪ੍ਰੋਗਰਾਮ ਨੂੰ ਸਫਲ ਬਣਾਉਣ ਲਈ ਫਾਊਂਡੇਸ਼ਨ ਅਤੇ ਸਾਰੇ ਪਤਵੰਤਿਆਂ ਦਾ ਧੰਨਵਾਦ ਕੀਤਾ।

ਪੰਜਾਬ ਕੋਲੋਂ ਚੰਡੀਗੜ੍ਹ ਖੋਹਣ ਲਈ ਕੇਂਦਰ ਸਰਕਾਰ ਦੇ ਨਾਪਾਕ ਮਨਸੂਬੇ ਸਫਲ ਨਹੀਂ ਦੇਵਾਂਗੇ-ਮੁੱਖ ਮੰਤਰੀ

0

ਪੰਜਾਬ ਦੇ ਵਿਰੁੱਧ ਭਾਜਪਾ ਦੀ ਅਗਵਾਈ ਵਾਲੀ ਐਨ.ਡੀ.ਏ. ਸਰਕਾਰ ਦੇ ਘਿਨਾਉਣੇ ਕਦਮ ਦੀ ਜ਼ੋਰਦਾਰ ਮੁਖਾਲਫ਼ਤ ਕਰਾਂਗੇ
Chandigarh News:ਪੰਜਾਬ ਵਿਰੁੱਧ ਕੇਂਦਰ ਸਰਕਾਰ ਦੇ ਇਕ ਹੋਰ ਘਿਨਾਉਣੇ ਕਦਮ ਦੀ ਜ਼ੋਰਦਾਰ ਮੁਖਾਲਫ਼ਤ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਪੰਜਾਬ ਸਰਕਾਰ ਸੂਬੇ ਕੋਲੋਂ ਉਸ ਦੀ ਰਾਜਧਾਨੀ ਚੰਡੀਗੜ੍ਹ ਨੂੰ ਖੋਹਣ ਲਈ ਭਾਜਪਾ ਦੀ ਅਗਵਾਈ ਵਾਲੀ ਐਨ.ਡੀ.ਏ. ਸਰਕਾਰ ਦੇ ਨਾਪਾਕ ਮਨਸੂਬੇ ਸਫਲ ਨਹੀਂ ਹੋਣ ਦੇਵੇਗੀ।ਅੱਜ ਇੱਥੇ ਇਕ ਬਿਆਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਚੰਡੀਗੜ੍ਹ, ਪੰਜਾਬ ਦਾ ਅਨਿੱਖੜਵਾਂ ਅੰਗ ਸੀ, ਹੈ ਅਤੇ ਰਹੇਗਾ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਅਗਾਮੀ ਸੰਸਦੀ ਸੈਸ਼ਨ ਵਿੱਚ ਸੰਵਿਧਾਨ ਦੀ ਧਾਰਾ-240 ਦੇ ਤਹਿਤ ਪੰਜਾਬ ਦੀ ਰਾਜਧਾਨੀ ਨੂੰ ਵੀ ਬਾਕੀ ਕੇਂਦਰੀ ਸ਼ਾਸਿਤ ਪ੍ਰਦੇਸ਼ਾਂ ਨਾਲ ਜੋੜਣ ਲਈ ਸੋਧ ਕਰਨ ਦੇ ਲਿਆਂਦੇ ਜਾ ਰਹੇ ਪ੍ਰਸਤਾਵ ਦੀ ਹਰਗਿਜ਼ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਭਾਵੇਂ ਹਰੇਕ ਸੂਬੇ ਦਾ ਆਪਣੀ ਰਾਜਧਾਨੀ ਉਤੇ ਪੂਰਾ ਹੱਕ ਹੁੰਦਾ ਹੈ ਪਰ ਪੰਜਾਬ ਨੂੰ ਉਸ ਦੀ ਰਾਜਧਾਨੀ ਸੌਂਪਣ ਤੋਂ ਆਨਾਕਾਨੀ ਕਰਕੇ ਸੂਬੇ ਨਾਲ ਵੱਡੀ ਬੇਇਨਸਾਫੀ ਕੀਤੀ ਜਾ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਸੱਚ ਹੈ ਕਿ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਸ਼ਰੇਆਮ ਧੱਕੇਸ਼ਾਹੀ ਉਤੇ ਉੱਤਰੀ ਹੋਈ ਹੈ।

ਇਹ ਵੀ ਪੜ੍ਹੋ ਨੌਵੇਂ ਪਾਤਸ਼ਾਹ ਦੀ ਵਰੋਸਾਈ ਧਰਤੀ ਸ੍ਰੀ ਅਨੰਦਪੁਰ ਸਾਹਿਬ ਸੰਗਤਾਂ ਦੇ ਸਵਾਗਤ ਲਈ ਤਿਆਰ: ਹਰਜੋਤ ਸਿੰਘ ਬੈਂਸ

ਮੁੱਖ ਮੰਤਰੀ ਨੇ ਕਿਹਾ ਕਿ ਕਿਸੇ ਸੂਬੇ ਨੂੰ ਉਸ ਦੀ ਰਾਜਧਾਨੀ ਤੋਂ ਵਿਰਵਾ ਨਹੀਂ ਕੀਤਾ ਜਾਂਦਾ ਜਦਕਿ ਪੰਜਾਬ ਨੂੰ ਉਸ ਦੀ ਰਾਜਧਾਨੀ ਤੋਂ ਸੱਖਣਾ ਕਰ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਇਸ ਤੱਥ ਤੋਂ ਕੋਈ ਵੀ ਮੁਨਕਰ ਨਹੀਂ ਹੋ ਸਕਦਾ ਕਿ ਪੰਜਾਬ ਤੋਂ ਉਸ ਦਾ ਹੱਕ ਖੋਹਿਆ ਜਾ ਰਿਹਾ ਹੈ। ਭਗਵੰਤ ਸਿੰਘ ਮਾਨ ਨੇ ਦੁੱਖ ਨਾਲ ਕਿਹਾ ਕਿ ਪਿਛਲੇ ਸਮੇਂ ਦੀਆਂ ਸਰਕਾਰਾਂ ਨੇ ਵੀ ਚੰਡੀਗੜ੍ਹ, ਪੰਜਾਬ ਨੂੰ ਨਾ ਦੇ ਕੇ ਧੱਕੇਸ਼ਾਹੀ ਕੀਤੀ ਹੈ।ਮੁੱਖ ਮੰਤਰੀ ਨੇ ਕਿਹਾ ਕਿ ਦੇਸ਼ ਵਿੱਚ ਕਿਤੇ ਵੀ ਹੋਰ ਅਜਿਹੀ ਮਿਸਾਲ ਨਹੀਂ ਮਿਲਦੀ ਜਿੱਥੇ ਭਾਸ਼ਾ ਦੇ ਆਧਾਰ ਉਤੇ ਸੂਬੇ ਦਾ ਗਠਨ ਕਰਨ ਤੋਂ ਬਾਅਦ ਉਸ ਨੂੰ ਰਾਜਧਾਨੀ ਤੋਂ ਵਾਂਝਾ ਕਰ ਦਿੱਤਾ ਗਿਆ ਹੋਵੇ। ਉਨ੍ਹਾਂ ਕਿਹਾ ਕਿ ਪੰਜਾਬ ਲੰਮੇ ਸਮੇਂ ਤੋਂ ਕੇਂਦਰ ਦੀਆਂ ਧੱਕੇਸ਼ਾਹੀਆਂ ਦਾ ਸ਼ਿਕਾਰ ਰਿਹਾ ਹੈ ਅਤੇ ਹੁਣ ਮੋਦੀ ਸਰਕਾਰ ਅਜਿਹੇ ਆਪਹੁਦਰੇ ਫੈਸਲੇ ਲੈ ਕੇ ਪੰਜਾਬੀਆਂ ਦੇ ਜ਼ਖਮਾਂ ‘ਤੇ ਲੂਣ ਛਿੜਕ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਰਬ ਪ੍ਰਵਾਨਿਤ ਕਾਨੂੰਨ ਤਹਿਤ ਚੰਡੀਗੜ੍ਹ, ਪੰਜਾਬ ਦਾ ਅਟੁੱਟ ਹਿੱਸਾ ਹੈ ਅਤੇ ਸੂਬੇ ਨੂੰ ਵਾਪਸ ਕੀਤਾ ਜਾਣਾ ਚਾਹੀਦਾ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਸੰਸਦ ਵਿਚ ਸੰਵਿਧਾਨਕ (131ਵਾਂ ਸੋਧ) ਬਿੱਲ ਪੇਸ਼ ਨਾ ਕੀਤਾ ਜਾਵੇ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਨੂੰ ਕੀਤੀ ਅਪੀਲ

0

👉ਕਿਹਾ ਕਿ ਅਜਿਹਾ ਕਰਨਾ ਪੰਜਾਬੀਆਂ ਨਾਲ ਧੋਖਾ ਤੇ ਵਿਤਕਰਾ ਹੋਵੇਗਾ ਜਿਹਨਾਂ ਨੇ ਦੇਸ਼ ਵਾਸਤੇ ਸਭ ਤੋਂ ਵੱਧ ਸ਼ਹਾਦਤਾਂ ਦਿੱਤੀਆਂ ਅਤੇ ਇਹ ਚੰਡੀਗੜ੍ਹ ਪੰਜਾਬ ਨੂੰ ਦੇਣ ਦੇ ਵਾਅਦੇ ਤੋਂ ਪਿੱਛੇ ਹਟਣਾ ਹੋਵੇਗਾ

Chandigarh News: Proposed 131st Constitutional Amendment; ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਸੰਸਦ ਦੇ ਆਉਂਦੇ ਸਰਦ ਰੁੱਤ ਇਜਲਾਸ ਵਿਚ 131ਵਾਂ ਸੰਵਿਧਾਨਕ ਸੋਧ ਬਿੱਲ ਪੇਸ਼ ਨਾ ਕਰੇ ਅਤੇ ਉਹਨਾਂ ਜ਼ੋਰ ਦੇ ਕੇ ਕਿਹਾ ਕਿ ਅਜਿਹਾ ਕਰਨਾ ਉਹਨਾਂ ਬਹਾਦਰ ਪੰਜਾਬੀਆਂ ਨਾਲ ਧੋਖਾ ਤੇ ਵਿਤਕਰਾ ਹੋਵੇਗਾ ਜਿਹਨਾਂ ਨੇ ਦੇਸ਼ ਵਾਸਤੇ ਸਭ ਤੋਂ ਵੱਧ ਸ਼ਹਾਦਤਾਂ ਦਿੱਤੀਆਂ ਅਤੇ ਇਹ ਚੰਡੀਗੜ੍ਹ ਪੰਜਾਬ ਨੂੰ ਦੇਣ ਵਾਸਤੇ ਕੀਤੇ ਗਏ ਸਾਰੇ ਵਾਅਦਿਆਂ ਤੋਂ ਪਿੱਛੇ ਹਟਣਾ ਹੋਵੇਗਾ।ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਸੰਵਿਧਾਨ ਦੇ 131ਵਾਂ ਸੋਧ ਬਿੱਲ ਦਾ ਮਕਸਦ ਕੇਂਦਰ ਸ਼ਾਸਤ ਪ੍ਰਦੇਸ਼ ਨੂੰ ਸਥਾਈ ਰੂਪ ਵਿਚ ਪੰਜਾਬ ਦੇ ਪ੍ਰਸ਼ਾਸਕੀ ਤੇ ਸਿਆਸੀ ਕੰਟਰੋਲ ਤੋਂ ਦੂਰ ਕਰਨਾ ਹੈ।

ਇਹ ਵੀ ਪੜ੍ਹੋ ਰਾਏਪੁਰ ਦੀ ਸੰਗਤ ਵੱਲੋਂ ਹੜ੍ਹ ਪੀੜਤ ਫੰਡ ਲਈ ਸਹਿਯੋਗ,ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਸੌਂਪਿਆ 5 ਲੱਖ ਰੁਪਏ ਦਾ ਚੈੱਕ

ਉਹਨਾਂ ਕਿਹਾ ਕਿ ਇਸਦਾ ਮਕਸਦ ਪੰਜਾਬ ਦੇ ਚੰਡੀਗੜ੍ਹ ’ਤੇ ਇਸਦੇ ਰਾਜਧਾਨੀ ਸ਼ਹਿਰ ਵਜੋਂ ਦਾਅਵੇ ਨੂੰ ਖ਼ਤਮ ਕਰਨਾ ਹੈ।ਇਸ ਤਜਵੀਜ਼ਸ਼ੁਦਾ ਬਿੱਲ ਨੂੰ ਪੰਜਾਬ ਦੇ ਹੱਕਾਂ ’ਤੇ ਹਮਲਾ ਕਰਾਰ ਦਿੰਦਿਆਂ ਸ: ਬਾਦਲ ਨੇ ਕਿਹਾ ਕਿ ਇਹ ਸੰਘੀ ਭਾਵਨਾ ਦੇ ਖਿਲਾਫ ਹੈ ਅਤੇ ਇਹ ਉਹਨਾਂ ਪੰਜਾਬੀਆਂ ਨਾਲ ਵਿਤਕਰਾ ਹੈ ਜਿਹਨਾਂ ਨੇ ਆਜ਼ਾਦੀ ਦੇ ਸੰਘਰਸ਼ ਵਿਚ ਸਭ ਤੋਂ ਮੋਹਰੀ ਹੋ ਕੇ ਸ਼ਹਾਦਤਾਂ ਦਿੱਤੀਆਂ ਤੇ ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਕੀਤੀ ਤੇ ਦੇਸ਼ ਦੀ ਅਨਾਜ ਸੁਰੱਖਿਆ ਯਕੀਨੀ ਬਣਾਉਣ ਵਾਸਤੇ ਹਰੀ ਕ੍ਰਾਂਤੀ ਲਿਆਂਦੀ। ਸ: ਬਾਦਲ ਨੇ ਜ਼ੋਰ ਦੇ ਕੇ ਕਿਹਾ ਕਿ ਤਜਵੀਜ਼ਸ਼ੁਦਾ ਬਿੱਲ ਨਾਲ ਕੇਂਦਰ ਸਰਕਾਰ ਵੱਲੋਂ ਚੰਡੀਗੜ੍ਹ ਪੰਜਾਬ ਨੂੰ ਦੇਣ ਲਈ ਕੀਤੇ ਵਾਅਦੇ ਵੀ ਖ਼ਤਮ ਹੋ ਜਾਣਗੇ।

ਇਹ ਵੀ ਪੜ੍ਹੋ ਤਲਵੰਡੀ ਸਾਬੋ ਤੋਂ ਮੋਹਾਲੀ ਪੁੱਜੇ ਨਗਰ ਕੀਰਤਨ ਨੂੰ ਪੂਰਣ ਸ਼ਰਧਾ ਤੇ ਸਤਿਕਾਰ ਸਹਿਤ ਅਨੰਦਪੁਰ ਸਾਹਿਬ ਲਈ ਰਵਾਨਾ ਕੀਤਾ ਗਿਆ

ਉਹਨਾਂ ਕਿਹਾ ਕਿ ਕੇਂਦਰ ਸਰਕਾਰ ਨੇ 1970 ਵਿਚ ਸਿਧਾਂਤਕ ਤੌਰ ’ਤੇ ਚੰਡੀਗੜ੍ਹ ਪੰਜਾਬ ਨੂੰ ਦੇਣਾ ਪ੍ਰਵਾਨ ਕੀਤਾ ਸੀ। ਇਸ ਮਗਰੋਂ ਰਾਜੀਵ-ਲੌਂਗੋਵਾਲ ਸਮਝੌਤੇ ਰਾਹੀਂ ਜਨਵਰੀ 1986 ਦੀ ਤਾਰੀਕ ਚੰਡੀਗੜ੍ਹ ਪੰਜਾਬ ਨੂੰ ਦੇਣ ਵਾਸਤੇ ਤੈਅ ਕੀਤੀ ਗਈ। ਉਹਨਾਂ ਕਿਹਾ ਕਿ ਇਸ ਸਮਝੌਤੇ ਨੂੰ ਸੰਸਦ ਨੇ ਵੀ ਮਨਜ਼ੂਰੀ ਦਿੱਤੀ ਪਰ ਅੱਜ ਤੱਕ ਇਹ ਲਾਗੂ ਨਹੀਂ ਹੋਇਆ। ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਪਿਛਲੇ ਕੁਝ ਦਹਾਕਿਆਂ ਤੋਂ ਕੇਂਦਰ ਸਰਕਾਰ ਲਗਾਤਾਰ ਚੰਡੀਗੜ੍ਹ ’ਤੇ ਪੰਜਾਬ ਦੇ ਦਾਅਵੇ ਨੂੰ ਕਮਜ਼ੋਰ ਕਰਦੀ ਆ ਰਹੀ ਹੈ ਤੇ ਕੇਂਦਰ ਸ਼ਾਸਤ ਪ੍ਰਦੇਸ਼ ਵਿਚ ਮੁਲਾਜ਼ਮਾਂ ਦੀ ਤਾਇਨਾਤੀ ਲਈ ਤੈਅ 60:40 ਅਨੁਪਾਤ ਦੇ ਫਾਰਮੂਲੇ ਨੂੰ ਲਾਗੂ ਕਰਨ ਦੀ ਥਾਂ ਚੰਡੀਗੜ੍ਹ ਵਿਚ ਯੂ ਟੀ (ਏ ਜੀ ਐਮ ਯੂ ਟੀ) ਕੇਡਰ ਦੇ ਅਫਸਰ ਤਾਇਨਾਤ ਕੀਤੇ ਜਾ ਰਹੇ ਹਨ ਅਤੇ ਪੰਜਾਬ ਯੂਨੀਵਰਸਿਟੀ ’ਤੇ ਪੰਜਾਬ ਦਾ ਕੰਟਰੋਲ ਖ਼ਤਮ ਕਰਨ ਦੇ ਯਤਨ ਹੋ ਰਹੇ ਹਨ।

ਇਹ ਵੀ ਪੜ੍ਹੋ ਭ੍ਰਿਸ਼ਟਾਚਾਰ ਦੇ ਦੋਸ਼ਾਂ ਹੇਠ ਵਿਜੀਲੈਂਸ ਵੱਲੋਂ ਨਗਰ ਨਿਗਮ ਦਾ ਕਮਿਸ਼ਨਰ ਗ੍ਰਿਫਤਾਰ; ਰਾਤ ਭਰ ਚੱਲੀ ਜਾਂਚ

ਉਹਨਾਂ ਕਿਹਾ ਕਿ ਪੰਜਾਬੀ ਇਹਨਾਂ ਕਦਮਾਂ ਕਾਰਨ ਆਪਣੇ ਆਪ ਨੂੰ ਠੱਗਿਆ ਅਤੇ ਵਿਤਕਰੇ ਦਾ ਸ਼ਿਕਾਰ ਕੀਤਾ ਮਹਿਸੂਸ ਕਰ ਰਹੇ ਹਨ। ਉਹਨਾਂ ਕਿਹਾ ਕਿ ਪੰਜਾਬੀਆਂ ਦੇ ਮਨਾਂ ਵਿਚ ਰੋਹ ਹੈ ਕਿ ਕੇਂਦਰ ਸਰਕਾਰ ਨੇ ਇਸਦੇ ਰਾਜਧਾਨੀ ਸ਼ਹਿਰ ’ਤੇ ਪੰਜਾਬੀ ਦੇ ਦਾਅਵੇ ਨੂੰ ਅਣਡਿੱਠ ਕੀਤਾ ਤੇ ਹੁਣ ਅਜਿਹਾ ਪ੍ਰਬੰਧ ਕੀਤੇ ਜਾਣ ਦੇ ਯਤਨ ਕੀਤੇ ਜਾ ਰਹੇ ਹਨ ਕਿ ਚੰਡੀਗੜ੍ਹ ਸਥਾਈ ਤੌਰ ’ਤੇ ਕੇਂਦਰ ਸ਼ਾਸਤ ਪ੍ਰਦੇਸ਼ ਰਹੇ ਜਿਸਦਾ ਕੰਟਰੋਲ ਕੇਂਦਰ ਸਰਕਾਰ ਦੇ ਹੱਥ ਵਿਚ ਰਹੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Our Visitor

1901814