Home Blog Page 3136

ਵਿਧਾਇਕ ਜਗਦੇਵ ਕਮਾਲੂ ਨੇ ਮੌੜ ਮੰਡੀ ਵਿੱਚ ਅਮਨ ਕਾਨੂੰਨ ਕਾਇਮ ਰੱਖਣ ਲਈ ਐਸ ਐਚ ਉ ਨਾਲ ਕੀਤੀ ਮੀਟਿੰਗ

0

ਸੁਖਜਿੰਦਰ ਮਾਨ
ਬਠਿੰਡਾ, 22 ਨਵੰਬਰ: ਵਿਧਾਇਕ ਜਗਦੇਵ ਸਿੰਘ ਕਮਾਲੂ ਨੇ ਅੱਜ ਮੌੜ ਮੰਡੀ ਵਿੱਚ ਅਮਨ ਕਾਨੂੰਨ ਕਾਇਮ ਰੱਖਣ ਲਈ ਨਗਰ ਕੌਸਲ ਦਫਤਰ ਵਿਖੇ ਸ਼ਹਿਰ ਵਾਸੀਆਂ ਨਾਲ ਮਿਲ ਕੇ ਐਸ ਐਚ ਉ ਨਾਲ ਮੀਟਿੰਗ ਕੀਤੀ। ਵਿਧਾਇਕ ਕਮਾਲੂ ਨੇ ਐਸ ਐਚ ਉ ਜਸਵੀਰ ਸਿੰਘ ਚਹਿਲ ਅਤੇ ਉਹਨਾਂ ਦੇ ਸਟਾਫ ਨੂੰ ਅਮਨ ਕਾਨੂੰਨ ਕਾਇਮ ਰੱਖਣ ਅਤੇ ਮੌੜ ਮੰਡੀ ਵਿੱਚ ਹੋ ਰਹੀਆਂ ਚੋਰੀ ਡਕੈਤੀ, ਨਸਾਂ ਜਿਹੀਆਂ , ਘਟਨਾਵਾਂ ਨੂੰ ਕੰਟਰੋਲ, ਠੱਲ ਪਾਉਣ ਦੀਆਂ ਹਦਾਇਤਾਂ ਦਿੱਤੀਆਂ।ਮੀਟਿੰਗ ਵਿੱਚ ਕਰਨੈਲ ਸਿੰਘ ਪ੍ਧਾਨ, ਭੋਲਾ ਸਰਮਾਂ, ਅਸ਼ੋਕ ਵਕੀਲ, ਸ਼ੁਸੀਲ ਕੁਮਾਰ, ਸਤੀਸ਼ ਸਰਮਾਂ, ਰਾਜ ਕੁਮਾਰ ਰਾਜੂ, ਅੰਮਿ੍ਤਪਾਲ ਧਾਲੀਵਾਲ, ਨੰਬਰਦਾਰ ਭੋਲਾ ਸਿੰਘ ਕੋਟਲੀ, ਵਿਨੋਦ ਗੋਇਲ, ਅਮਨਦੀਪ ਸਿੰਘ ਮੌੜ ਕਲਾਂ, ਰਮਨਦੀਪ ਸਿੰਘ ਮੌੜ ਹੋਰ ਵੀ ਸੱਜਣ ਸਾਥੀ ਮੌਜੂਦ ਸਨ।

ਮੁੱਖ ਮੰਤਰੀ ਚੰਨੀ ਵੱਲੋਂ ਕੇਬਲ ਟੀ.ਵੀ. ਕੁਨੈਕਸ਼ਨ ਲਈ 100 ਰੁਪਏ ਮਹੀਨਾ ਦੀ ਦਰ ਤੈਅ

0

ਮਿਊਂਸਪਲ ਕਮੇਟੀਆਂ ਅਤੇ ਕਾਰਪੋਰੇਸ਼ਨਾਂ ਵਿਚ ਸਫਾਈ ਸੇਵਕਾਂ ਦੀਆਂ ਸੇਵਾਵਾਂ ਅਗਲੇ 10 ਦਿਨਾਂ ਵਿਚ ਰੈਗੂਲਰ ਹੋਣਗੀਆਂ
ਪੰਜਾਬ ਨੂੰ ਛੇਤੀ ਹੀ ਕਰਜ਼ਾ ਮੁਕਤ ਸੂਬਾ ਬਣਾਇਆ ਜਾਵੇਗਾ-ਨਵਜੋਤ ਸਿੰਘ ਸਿੱਧੂ
ਸੁਖਜਿੰਦਰ ਮਾਨ
ਲੁਧਿਆਣਾ, 22 ਨਵੰਬਰ :ਕੇਬਲ ਮਾਫੀਏ ਦੇ ਖਿਲਾਫ਼ ਜੰਗ ਦਾ ਐਲਾਨ ਕਰਦੇ ਹੋਏ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਕੇਬਲ ਟੀ.ਵੀ. ਕੁਨੈਕਸ਼ਨ ਦੀ ਦਰ 100 ਰੁਪਏ ਮਹੀਨਾ ਤੈਅ ਕਰਨ ਦਾ ਐਲਾਨ ਕੀਤਾ ਤਾਂ ਕਿ ਸੂਬਾ ਭਰ ਵਿਚ ਕੇਬਲ ਦੀ ਇਜਾਰੇਦਾਰੀ ਨੂੰ ਮੁਕੰਮਲ ਤੌਰ ਉਤੇ ਖਤਮ ਕੀਤਾ ਜਾ ਸਕੇ।ਆਤਮ ਨਗਰ ਹਲਕੇ ਵਿਚ ਵਿਸ਼ਾਲ ਜਨਤਕ ਇਕੱਠ ਨੂੰ ਸੰਬੋਧਨ ਕਰਦੇ ਹੋਏ ਮੁੱਖ ਮੰਤਰੀ ਚੰਨੀ ਨੇ ਸਪੱਸ਼ਟ ਸ਼ਬਦਾਂ ਵਿਚ ਕਿਹਾ ਕਿ ਕੇਬਲ ਮਾਫੀਏ ਵੱਲੋਂ ਵਾਧੂ ਦਰਾਂ ਦੀ ਵਸੂਲੀ ਰਾਹੀਂ ਲੋਕਾਂ ਦਾ ਬੇਲੋੜਾ ਸ਼ੋਸ਼ਣ ਕੀਤਾ ਜਾ ਰਿਹਾ ਹੈ ਜਿਸ ਨੂੰ ਭਵਿੱਖ ਵਿਚ ਹੋਰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।ਸੀਨੀਅਰ ਕਾਂਗਰਸੀ ਨੇਤਾ ਕਮਲਜੀਤ ਸਿੰਘ ਕੜਵਲ ਵੱਲੋਂ ਕਰਵਾਈ ਰੈਲੀ ਦੌਰਾਨ ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਟਰਾਂਸਪੋਰਟ ਅਤੇ ਕੇਬਲ ਦੇ ਅਜਿਹੇ ਸਾਰੇ ਕਾਰੋਬਾਰ ਉਤੇ ਬਾਦਲ ਪਰਿਵਾਰ ਦੀ ਮਾਲਕੀ ਹੈ ਅਤੇ ਹੁਣ ਲੋਕਾਂ ਨੂੰ ਹਰੇਕ ਮਹੀਨੇ 100 ਰੁਪਏ ਤੋਂ ਵੱਧ ਦੇਣ ਦੀ ਲੋੜ ਨਹੀਂ ਹੈ। ਉਨ੍ਹਾਂ ਕਿਹਾ ਕਿ ਨਵੀਆਂ ਦਰਾਂ ਦੀ ਪਾਲਣਾ ਨਾ ਕਰਨ ਵਾਲਿਆਂ ਸਖ਼ਤ ਕਾਰਵਾਈ ਕੀਤੀ ਜਾਵੇਗੀ। ਮੁੱਖ ਮੰਤਰੀ ਨੇ ਕਿਹਾ, “ ਜੇਕਰ ਤਹਾਨੂੰ ਕੋਈ ਤੰਗ-ਪ੍ਰੇਸ਼ਾਨ ਕਰਦਾ ਹੈ ਤਾਂ ਮੈਨੂੰ ਦੱਸੋ।” ਉਨ੍ਹਾਂ ਨੇ ਇਹ ਵੀ ਐਲਾਨ ਕੀਤਾ ਕਿ ਸਾਰੇ ਗੈਰ-ਕਾਨੂੰਨੀ ਬੱਸ ਪਰਮਿਟ ਰੱਦ ਕੀਤੇ ਜਾਣਗੇ ਅਤੇ ਬਦਲੇ ਵਿਚ ਬੇਰੁਜ਼ਗਾਰ ਨੌਜਵਾਨਾਂ ਨੂੰ ਨਵੇਂ ਪਰਮਿਟ ਅਲਾਟ ਕੀਤੇ ਜਾਣਗੇ।ਮੁੱਖ ਮੰਤਰੀ ਚੰਨੀ ਨੇ ਐਲਾਨ ਕੀਤਾ ਕਿ ਅਗਲੇ 10 ਦਿਨਾਂ ਵਿਚ ਮਿਊਂਸਪਲ ਕੌਂਸਲਾਂ ਅਤੇ ਕਾਰਪੋਰੇਸ਼ਨਾਂ ਵਿਚ ਸਾਰੇ ਸਫਾਈ ਸੇਵਕਾਂ ਦੀਆਂ ਸੇਵਾਵਾਂ ਰੈਗੂਲਰ ਕੀਤੀਆਂ ਜਾਣਗੀਆਂ ਅਤੇ ਇਸ ਲਈ 10 ਸਾਲ ਦੀ ਸੇਵਾ ਦੀ ਕੋਈ ਸ਼ਰਤ ਨਹੀਂ ਹੋਵੇਗੀ। ਇਸ ਤੋਂ ਇਲਾਵਾ ਭਰਤੀ ਲਈ ਠੇਕੇਦਾਰੀ ਵਿਵਸਥਾ ਨੂੰ ਵੀ ਖਤਮ ਕੀਤਾ ਜਾਵੇਗਾ।ਮੁੱਖ ਮੰਤਰੀ ਨੇ ਦੁਹਰਾਇਆ ਕਿ ਪੰਜਾਬ ਸਰਕਾਰ ਗਰੀਬ ਲੋਕਾਂ ਦੀ ਭਲਾਈ ਅਤੇ ਸੂਬੇ ਦੇ ਸਰਬਪੱਖੀ ਵਿਕਾਸ ਅਤੇ ਖੁਸ਼ਹਾਲੀ ਲਈ ਪੂਰਨ ਤੌਰ ਉਤੇ ਵਚਨਬੱਧ ਹੈ।
ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਗਰੀਬ ਲੋਕਾਂ ਦੇ ਭਲੇ ਲਈ ਕਈ ਇਤਿਹਾਸਕ ਫੈਸਲੇ ਲਏ ਹਨ ਜਿਨ੍ਹਾਂ ਵਿਚ ਬਿਜਲੀ ਦਰਾਂ ਵਿਚ 3 ਰੁਪਏ ਪ੍ਰਤੀ ਯੂਨਿਟ ਦੀ ਕਟੌਤੀ, 1500 ਕਰੋੜ ਰੁਪਏ ਬਿਜਲੀ ਬਿੱਲਾਂ ਦੇ ਬਕਾਏ ਮੁਆਫ਼ ਕਰਨਾ, ਪਾਣੀ ਦਾ ਬਿੱਲ ਪ੍ਰਤੀ ਮਹੀਨਾ 50 ਰੁਪਏ ਕਰਨਾ, ਰੇਤਾ ਤੇ ਗਟਕੇ ਦੇ ਰੇਟ ਘਟਾ ਕੇ 5.50 ਰੁਪਏ ਪ੍ਰਤੀ ਮਹੀਨਾ ਕਰਨ ਤੋਂ ਇਲਾਵਾ ਪੇਂਡੂ ਜਲ ਸਪਲਾਈ ਸਕੀਮਾਂ ਲਈ ਮੁਫ਼ਤ ਬਿਜਲੀ ਮੁਹੱਈਆ ਕਰਵਾਉਣਾ ਹੈ।ਮਹਿਲਾਵਾਂ ਦੇ ਸਸ਼ਕਤੀਕਰਨ ਨੂੰ ਯਕੀਨੀ ਬਣਾਉਣ ਲਈ ਆਪਣੀ ਸਰਕਾਰ ਦੀ ਵਚਨਬੱਧਤਾ ਦਾ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਆਉਂਦੇ ਦਿਨਾਂ ਵਿਚ ਉਨ੍ਹਾਂ ਨੂੰ ਸਰਕਾਰ ਦੇ ਨਾਲ-ਨਾਲ ਪਾਰਟੀ ਵਿਚ ਬਰਾਬਰ ਦੀ ਨੁਮਾਇੰਦਗੀ ਦਿੱਤੀ ਜਾਵੇਗੀ।ਪੰਜਾਬੀਆਂ ਨੂੰ ਗੁੰਮਰਾਹ ਕਰਨ ਲਈ ਸ਼੍ਰੋਮਣੀ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਦੇ ਨੇਤਾਵਾਂ ਉਤੇ ਵਰ੍ਹਦਿਆਂ ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਪੰਜਾਬੀ ਬਹੁਤ ਸੂਝਵਾਨ ਹਨ ਅਤੇ ਉਨ੍ਹਾਂ ਨੂੰ ਝੂਠੇ ਵਾਅਦਿਆਂ ਨਾਲ ਮੂਰਖ ਨਹੀਂ ਬਣਾ ਸਕਦੇ। ਉਨ੍ਹਾਂ ਕਿਹਾ ਕਿ ਪੰਜਾਬ, ਮੁਲਕ ਦਾ ਪਹਿਲਾ ਸੂਬਾ ਹੈ ਜਿੱਥੇ ਸਭ ਤੋਂ ਸਸਤੀ ਬਿਜਲੀ ਹੈ।ਇਸ ਮੌਕੇ ਜਗਰਾਉਂ ਹਲਕੇ ਤੋਂ ਅਕਾਲੀ ਟਿਕਟ ‘ਤੇ 2017 ਦੀ ਵਿਧਾਨ ਸਭਾ ਚੋਣ ਲੜ ਚੁੱਕੀ ਸੀਨੀਅਰ ਅਕਾਲੀ ਆਗੂ ਸਰਬਜੀਤ ਕੌਰ ਸਾਹੋਕੇ, ਸ਼੍ਰੋਮਣੀ ਅਕਾਲੀ ਦਲ ਦੇ ਨਿਹਾਲ ਸਿੰਘ ਵਾਲਾ ਤੋਂ ਹਲਕਾ ਇੰਚਾਰਜ ਭੁਪਿੰਦਰ ਸਿੰਘ ਸਾਹੋਕੇ ਆਪਣੇ ਸਮਰਥਕਾਂ ਸਮੇਤ ਮੁੱਖ ਮੰਤਰੀ ਦੀ ਹਾਜ਼ਰੀ ‘ਚ ਕਾਂਗਰਸ ਪਾਰਟੀ ‘ਚ ਸ਼ਾਮਿਲ ਹੋਏ|
ਇਸ ਦੌਰਾਨ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮੁੱਖ ਮੰਤਰੀ ਚੰਨੀ ਵੱਲੋਂ ਥੋੜ੍ਹੇ ਸਮੇਂ ਵਿੱਚ ਗਰੀਬ-ਪੱਖੀ ਅਤੇ ਮਹੱਤਵਪੂਰਨ ਫੈਸਲੇ ਲੈਣ ਅਤੇ ਸੂਬੇ ਦੇ ਆਰਥਿਕ ਤੌਰ ‘ਤੇ ਕਮਜ਼ੋਰ ਵਰਗ ਲਈ 24 ਘੰਟੇ ਕੰਮ ਕਰਨ ਲਈ ਉਨ੍ਹਾਂ ਦੀ ਸ਼ਲਾਘਾ ਕੀਤੀ।ਉਨ੍ਹਾਂ ਕਿਹਾ ਕਿ ਕਾਂਗਰਸ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਛੇਤੀ ਹੀ ਪ੍ਰਭਾਵਸ਼ਾਲੀ ਨੀਤੀਆਂ ਲਾਗੂ ਕਰਕੇ ਪੰਜਾਬ ਨੂੰ ਕਰਜ਼ਾ ਮੁਕਤ ਸੂਬਾ ਬਣਾਉਣ ਲਈ ਪ੍ਰਣਾਲੀ ਤਿਆਰ ਕਰੇਗੀ ਜਿਸ ਨਾਲ ਕਰਜ਼ਾ ਮੁਕਤ ਪੰਜਾਬ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਲਈ ਇੱਕ ਬਿਹਤਰ ਸਥਾਨ ਸਾਬਤ ਹੋਵੇਗਾ।ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਦੇ ਵਰਕਰਾਂ ਨੂੰ ਪਾਰਟੀ ਪ੍ਰਤੀ ਉਨ੍ਹਾਂ ਦੀ ਮਿਹਨਤ ਅਤੇ ਵਚਨਬੱਧਤਾ ਦੇ ਮੱਦੇਨਜ਼ਰ ਸਾਰੇ ਬੋਰਡਾਂ, ਕਾਰਪੋਰੇਸ਼ਨਾਂ ਅਤੇ ਹੋਰ ਸੰਸਥਾਵਾਂ ਵਿੱਚ ਢੁਕਵੀਂ ਨੁਮਾਇੰਦਗੀ ਦਿੱਤੀ ਜਾਵੇਗੀ।
ਇਸ ਮੌਕੇ ਪੰਜਾਬ ਕਾਂਗਰਸ ਮਾਮਲਿਆਂ ਦੇ ਇੰਚਾਰਜ ਹਰੀਸ਼ ਚੌਧਰੀ, ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ, ਕੈਬਨਿਟ ਮੰਤਰੀ ਮਨਪ੍ਰੀਤ ਸਿੰਘ ਬਾਦਲ ਤੇ ਭਾਰਤ ਭੂਸ਼ਣ ਆਸ਼ੂ, ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ, ਡਾ. ਅਮਰ ਸਿੰਘ ਤੇ ਮੁਹੰਮਦ ਸਦੀਕ, ਵਿਧਾਇਕ ਰਾਕੇਸ਼ ਪਾਂਡੇ, ਸੁਰਿੰਦਰ ਕੁਮਾਰ ਡਾਵਰ, ਸੰਜੇ ਤਲਵਾੜ, ਕੁਲਦੀਪ ਸਿੰਘ ਵੈਦ, ਦਰਸ਼ਨ ਸਿੰਘ ਬਰਾੜ ਤੇ ਡਾ. ਹਰਜੋਤ ਕਮਲ ਸਿੰਘ, ਸੀਨੀਅਰ ਕਾਂਗਰਸੀ ਆਗੂ ਕੈਪਟਨ ਸੰਦੀਪ ਸਿੰਘ ਸੰਧੂ, ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਤੇ ਕਰਨਜੀਤ ਸਿੰਘ ਸੋਨੀ ਗਾਲਿਬ, ਸਾਬਕਾ ਮੰਤਰੀ ਮਲਕੀਤ ਸਿੰਘ ਦਾਖਾ, ਈਸ਼ਵਰਜੋਤ ਸਿੰਘ ਚੀਮਾ, ਵੱਖ-ਵੱਖ ਬੋਰਡਾਂ ਅਤੇ ਕਾਰਪੋਰੇਸ਼ਨਾਂ ਦੇ ਚੇਅਰਮੈਨ ਮੌਜੂਦ ਸਨ।

ਡਾ. ਵੇਰਕਾ ਵੱਲੋਂ ਸੂਬੇ ਵਿੱਚ ਨਵਿਆਉਣਯੋਗ ਊਰਜਾ ਪ੍ਰੋਜੈਕਟਾਂ ਦੀ ਸਥਾਪਤੀ ਲਈ ਹਰ ਸਹਾਇਤਾ ਦੇਣ ਦਾ ਐਲਾਨ

0

ਦੇਸ਼ ਭਗਤ ਯੂਨੀਵਰਸਿਟੀ ਦੇ ਸੋਲਰ ਪਲਾਂਟ ਲਈ ਸਹਿਮਤੀ
ਸੁਖਜਿੰਦਰ ਮਾਨ
ਚੰਡੀਗੜ, 22 ਨਵੰਬਰ: ਪੰਜਾਬ ਦੇ ਨਵੀਂ ਅਤੇ ਨਵਿਆਉਣਯੋਗ ਊਰਜਾ ਮੰਤਰੀ ਡਾ. ਰਾਜ ਕੁਮਾਰ ਵੇਰਕਾ ਨੇ ਸੂਬੇ ਵਿੱਚ ਨਵਿਆਉਣਯੋਗ ਊਰਜਾ ਪ੍ਰੋਜੈਕਟਾਂ ਦੀ ਸਥਾਪਤੀ ਲਈ ਹਰ ਸਹਾਇਤਾ ਦੇਣ ਦਾ ਦਾ ਐਲਾਨ ਕੀਤਾ ਹੈ।ਅੱਜ ਏਥੇ ਬਾਇਓ ਗੈਸ ਦੇ ਉਤਪਾਦਨ ਵਾਸਤੇ ਦੇਸ਼ ਭਗਤ ਯੂਨੀਵਰਸਿਟੀ ਦੇ ਨਾਲ ਸੋਲਰ ਪਲਾਂਟ ਅਤੇ ਬਾਇਓ ਡੀਗ੍ਰੇਡਏਬਲ ਸੋਲਿਡ ਕਚਿਨ ਵੇਸਟ ਲਈ ਇੱਕ ਸਹਿਮਤੀ ਪੱਤਰ ਨੂੰ ਪ੍ਰਵਾਨਗੀ ਦੇਣ ਤੋਂ ਬਾਅਦ ਡਾ. ਵੇਰਕਾ ਨੇ ਕਿਹਾ ਕਿ ਵਰਤਮਾਨ ਪ੍ਰਸਥਿਤੀਆਂ ਵਿੱਚ ਸੌਰ ਊਰਜਾ ਦੀ ਮਹੱਤਤਾ ਬਹੁਤ ਜ਼ਿਆਦਾ ਵਧ ਗਈ ਹੈ ਜਿਸ ਕਰਕੇ ਸੂਬਾ ਸਰਕਾਰ ਵੱਲੋਂ ਸੌਰ ਊਰਜਾ ਪ੍ਰੋਜੈਕਟਾਂ ਦੀ ਅਹਿਮੀਅਤ ’ਤੇ ਜ਼ੋਰ ਦਿੱਤਾ ਜਾ ਰਿਹਾ ਹੈ। ਇਸ ਸਹਿਮਤੀ ਪੱਤਰ ’ਤੇ ਸਹੀ ਪਾਉਣ ਵੇਲੇ ਦੇਸ਼ ਭਗਤ ਯੂਨੀਵਰਸਿਟੀ, ਮੰਡੀ ਗੋਬਿੰਦਗੜ ਦੇ ਚਾਂਸਲਰ ਡਾ. ਜ਼ੋਰਾ ਸਿੰਘ ਵੀ ਹਾਜ਼ਰ ਸਨ।
ਇਸ ਮੌਕੇ ਡਾ. ਵੇਰਕਾ ਨੇ ਪੇਡਾ ਦੇ ਪ੍ਰੋਜੈਕਟਾਂ ਦਾ ਜਾਇਜਾ ਵੀ ਲਿਆ। ਸੀ.ਈ.ਓ ਪੇਡਾ ਸ੍ਰੀ ਨਵਜੋਤ ਪਾਲ ਸਿੰਘ ਰੰਧਾਵਾ ਨੇ ਦੱਸਿਆ ਕਿ ਪੇਡਾ ਵੱਲੋਂ 1700 ਮੈਗਾਵਾਟ ਰੀਨਿਊਏਬਲ ਐਨਰਜੀ ਨਾਲ ਸਬੰਧਤ ਪ੍ਰੋਜੈਕਟ ਸਥਾਪਿਤ ਕੀਤੇ ਜਾ ਚੁੱਕੇ ਹਨ, ਜਿਸ ਵਿੱਚੋਂ 970 ਮੈਗਾਵਾਟ ਦੇ ਸੋਲਰ ਪਾਵਰ ਪ੍ਰੋਜੈਕਟ ਲਗਾਏ ਗਏ ਹਨ। ਸ੍ਰੀ ਰੰਧਾਵਾ ਨੇ ਇਹ ਵੀ ਦੱਸਿਆ ਕਿ ਪੇਡਾ ਵੱਲੋਂ ਝੋਨੇ ਦੀ ਪਰਾਲੀ ਦੇ ਅਧਾਰਿਤ ਵੱਧ ਤੋਂ ਵੱਧ ਪ੍ਰੋਜੈਕਟ ਲਗਾਏ ਜਾ ਰਹੇ ਹਨ। ਕੁੱਲ 260 ਟਨ ਸੀ.ਬੀ.ਜੀ ਪੈਦਾ ਕਰਨ ਦੀ ਸਮਰੱਥਾ ਵਾਲੇ 23 ਪ੍ਰੋਜੈਕਟ ਉਸਾਰੀ ਅਧੀਨ ਹਨ ਅਤੇ ਇਨਾਂ ਵਿੱਚੋ ਏਸ਼ੀਆ ਦਾ ਸਭ ਤੋ ਵੱਡਾ ਸੀ.ਬੀ.ਜੀ ਪ੍ਰੋਜੈਕਟ ਵੀ ਹੈ ਜਿਸ ਦੀ ਸਮਰੱਥਾ 33.23 ਟਨ ਕੰਪਰੈਸਡ ਬਾਇਓਗੈਸ (ਸੀ.ਬੀ.ਜੀ) ਪ੍ਰਤੀ ਦਿਨ ਹੈ। ਇਹ ਪ੍ਰੋਜੈਕਟ ਲਹਿਰਾਗਾਗਾ ਤਹਿਸੀਲ ਵਿੱਚ ਦਸੰਬਰ, 2021 ਵਿੱਚ ਚਾਲੂ ਹੋ ਜਾਵੇਗਾ।ਇਸ ਮੌਕੇ ਵਧੀਕ ਡਾਇਰੈਕਟਰ ਪੇਡਾ ਸ੍ਰੀ ਜਸਪਾਲ ਸਿੰਘ ਅਤੇ ਕੈਬਨਿਟ ਮੰੰਤਰੀ ਦੇ ਓ.ਐਸ.ਡੀ. ਸ੍ਰੀ ਅਮਨ ਸ਼ਰਮਾਂ ਵੀ ਹਾਜ਼ਰ ਸਨ।

ਉਪ ਮੁੱਖ ਮੰਤਰੀ ਰੰਧਾਵਾ ਵੱਲੋਂ ਅਮਨ-ਕਾਨੂੰਨ ਦੀ ਵਿਵਸਥਾ ਹੋਰ ਸੁਚਾਰੂ ਬਣਾਉਣ ਲਈ ਰਾਤ ਸਮੇਂ ਪੁਲਿਸ ਨੂੰ ਗਸ਼ਤ ਵਧਾਉਣ ਦੇ ਸਖ਼ਤ ਨਿਰਦੇਸ਼

0

ਹਰ ਕਮਿਸ਼ਨਰੇਟ/ਜ਼ਿਲ੍ਹੇ ਅੰਦਰ ਘੱਟੋ-ਘੱਟ ਇੱਕ ਤਿਹਾਈ ਗਜ਼ਟਿਡ ਅਫਸਰ ਰਾਤ ਸਮੇਂ ਰਹਿਣਗੇ ਤੈਨਾਤ
ਸੁਖਜਿੰਦਰ ਮਾਨ
ਚੰਡੀਗੜ੍ਹ, 22 ਨਵੰਬਰ:ਪੰਜਾਬ ਦੇ ਉਪ ਮੁੱਖ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਨੇ ਸੂਬੇ ਵਿੱਚ ਅਮਨ-ਕਾਨੂੰਨ ਦੀ ਵਿਵਸਥਾ ਨੂੰ ਹੋਰ ਸੁਚਾਰੂ ਤਰੀਕੇ ਨਾਲ ਲਾਗੂ ਕਰਨ ਲਈ ਰਾਤ ਸਮੇਂ ਪੁਲਿਸ ਨੂੰ ਗਸ਼ਤ ਵਧਾਉਣ ਦੇ ਸਖ਼ਤ ਨਿਰਦੇਸ਼ ਦਿੱਤੇ ਹਨ। ਇਸ ਦੇ ਨਾਲ ਹੀ ਹਰ ਕਮਿਸ਼ਨਰੇਟ/ਜ਼ਿਲ੍ਹੇ ਅੰਦਰ ਘੱਟੋ-ਘੱਟ ਇੱਕ ਤਿਹਾਈ ਗਜ਼ਟਿਡ ਅਫਸਰ ਦੀ ਤੈਨਾਤੀ ਰੋਸਟਰ ਅਨੁਸਾਰ ਕਰਨ ਦੇ ਹੁਕਮ ਦਿੱਤੇ ਹਨ ਜਿਸ ਦੀ ਉਹ ਖ਼ਦ ਹਰ ਰੋਜ਼ ਵੀਡੀਓ ਕਾਲ ਰਾਹੀਂ ਸਮੀਖਿਆ ਕਰਨਗੇ।
ਅੱਜ ਇੱਥੇ ਜਾਰੀ ਪ੍ਰੈਸ ਬਿਆਨ ਵਿੱਚ ਸ. ਰੰਧਾਵਾ, ਜਿਨ੍ਹਾਂ ਕੋਲ ਗ੍ਰਹਿ ਵਿਭਾਗ ਵੀ ਹੈ, ਨੇ ਕਿਹਾ ਕਿ ਉਨ੍ਹਾਂ ਦੇ ਧਿਆਨ ਵਿੱਚ ਆਇਆ ਹੈ ਕਿ ਰਾਤ ਦੇ ਸਮੇਂ ਲੋੜੀਂਦੀ ਪੁਲਿਸ ਗਸ਼ਤ ਨਹੀਂ ਕੀਤੀ ਜਾਂਦੀ। ਉਨ੍ਹਾਂ ਸਮੂਹ ਕਮਿਸ਼ਨਰ ਅਤੇ ਐਸ.ਐਸ.ਪੀਜ਼ ਨੂੰ ਕਿਹਾ ਹੈ ਕਿ ਆਪੋ-ਆਪਣੇ ਕਮਿਸ਼ਨਰੇਟ/ਜ਼ਿਲ੍ਹੇ ਅੰਦਰ ਗਜ਼ਟਿਡ ਅਫਸਰਾਂ ਦੀ ਡਿਊਟੀ ਦਾ ਰੋਸਟਰ ਬਣਾਇਆ ਜਾਵੇ। ਹਰ ਰਾਤ ਘੱਟੋ-ਘੱਟ ਇਕ ਤਿਹਾਈ ਅਫਸਰ ਡਿਊਟੀ `ਤੇ ਤੈਨਾਤ ਰਹਿਣ। ਉਨ੍ਹਾਂ ਕਿਹਾ ਕਿ ਉਹ ਕਿਸੇ ਵੇਲੇ ਵੀ ਰੋਸਟਰ ਵਾਲੇ ਡਿਊਟੀ ਅਫਸਰ ਨੂੰ ਵੀਡੀਓ ਕਾਲ ਕਰਕੇ ਉਸ ਦੀ ਲੋਕੇਸ਼ਨ ਚੈਕ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਸੂਬੇ ਦੀ ਸੁਰੱਖਿਆ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ ਅਤੇ ਲਾਪ੍ਰਵਾਹੀ ਵਰਤਣ ਵਾਲੇ ਅਧਿਕਾਰੀ ਖਿਲਾਫ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਪ੍ਰਮੁੱਖ ਸਕੱਤਰ ਗ੍ਰਹਿ ਸ੍ਰੀ ਅਨੁਰਾਗ ਵਰਮਾ ਨੇ ਇਸ ਸਬੰਧੀ ਬਾਕਾਇਦਾ ਡੀ.ਜੀ.ਪੀ., ਏ.ਡੀ.ਜੀ.ਪੀ (ਕਾਨੂੰਨ ਤੇ ਵਿਵਸਥਾ), ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨੂੰ ਪੱਤਰ ਜਾਰੀ ਕਰਕੇ ਉਪ ਮੁੱਖ ਮੰਤਰੀ ਦੇ ਨਿਰਦੇਸ਼ਾਂ ਦੀ ਹੂਬਹੂ ਪਾਲਣਾ ਕਰਨ ਲਈ ਕਿਹਾ ਹੈ। ਉਨ੍ਹਾਂ ਕਿਹਾ ਕਿ ਕਮਿਸ਼ਨਰ ਅਤੇ ਐਸ.ਐਸ.ਪੀਜ਼ ਨੂੰ ਇਹ ਵੀ ਹਦਾਇਤ ਕੀਤੀ ਗਈ ਹੈ ਕਿ ਜੋ ਰੋਸਟਰ ਬਣਾਇਆ ਜਾਵੇਗਾ, ਉਸ ਦੀ ਕਾਪੀ ਏ.ਡੀ.ਜੀ.ਪੀ (ਕਾਨੂੰਨ ਤੇ ਵਿਵਸਥਾ) ਨੂੰ ਭੇਜੀ ਜਾਵੇਗੀ, ਜੋ ਅੱਗੇ ਰੋਸਟਰ ਦੀਆਂ ਕਾਪੀਆਂ ਨੂੰ ਇਕੱਠਾ ਕਰਕੇ ਰੋਜ਼ਾਨਾ ਸ਼ਾਮ 5 ਵਜੇ ਉਪ ਮੁੱਖ ਮੰਤਰੀ, ਗ੍ਰਹਿ ਸਕੱਤਰ ਅਤੇ ਡੀ.ਜੀ.ਪੀ. ਨੂੰ ਭੇਜਣਗੇ।

ਡੀ.ਏ.ਵੀ. ਕਾਲਜ ਵਿਖੇ ਸੁਤੰਤਰਤਾ ਦੇ 75ਵੇਂ ਆਜ਼ਾਦੀ ਮਹਾਉਤਸਵ ’ਤੇ ਭਾਸ਼ਣ ਪ੍ਰਤੀਯੋਗਿਤਾ ਦਾ ਆਯੋਜਨ

0

ਸੁਖਜਿੰਦਰ ਮਾਨ
ਬਠਿੰਡਾ, 22 ਨਵੰਬਰ: ਸਥਾਨਕ ਡੀ.ਏ.ਵੀ ਕਾਲਜ ਬਠਿੰਡਾ ਦੇ ਯੂਥ ਵੈੱਲਫੇਅਰ ਵਿਭਾਗ, ਹਿੰਦੀ ਵਿਭਾਗ ਅਤੇ ਆਰੀਆ ਸਮਾਜ ਦੁਆਰਾ ਨਹਿਰੂ ਯੁਵਾ ਕੇਂਦਰ ਦੇ ਸਹਿਯੋਗ ਦੁਆਰਾ 75ਵਾਂ ਆਜ਼ਾਦੀ ਮਹਾਉਤਸਵ ’ਤੇ ‘ਦੇਸ਼ ਭਗਤੀ ਅਤੇ ਰਾਸ਼ਟਰ ਨਿਰਮਾਣ’ ਵਿਸ਼ੇ ਉਪਰ ਭਾਸ਼ਣ ਪ੍ਰਤੀਯੋਗਤਾ ਦਾ ਆਯੋਜਨ ਕਰਵਾਇਆ ਗਿਆ। ਇਸ ਪ੍ਰਤੀਯੋਗਤਾ ਵਿਚ ਜ਼ਿਲ੍ਹਾ ਪੱਧਰ ’ਤੇ ਤਿੰਨ ਵਿਦਿਆਰਥੀਆਂ ਰਿਤਿਕਾ, ਦਿਸ਼ੀਕਾ ਅਤੇ ਕੁਲਦੀਪ ਦੀ ਚੋਣ ਹੋਈ। ਮੰਚ ਸੰਚਾਲਨ ਹਿੰਦੀ ਵਿਭਾਗ ਦੇ ਮੁਖੀ ਅਤੇ ਆਰੀਆ ਸਮਾਜ ਦੇ ਸੰਚਾਲਕ ਡਾ. ਮੋਨਿਕਾ ਘੁੱਲਾ ਨੇ ਕੀਤਾ। ਕਾਲਜ ਪਿ੍ਰੰਸੀਪਲ ਡਾ. ਰਾਜੀਵ ਕੁਮਾਰ ਸ਼ਰਮਾ ਅਤੇ ਵਾਈਸ-ਪਿ੍ਰੰਸੀਪਲ ਪ੍ਰੋ. ਪਰਵੀਨ ਕੁਮਾਰ ਗਰਗ ਨੇ ਜੇਤੂ ਵਿਦਿਆਰਥੀਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ। ਯੂਥ ਵੈੱਲਫੇਅਰ ਦੇ ਸੰਚਾਲਕ ਡਾ. ਸੁਖਦੀਪ ਕੌਰ ਨੇ ਨਹਿਰੂ ਯੁਵਾ ਕੇਂਦਰ ਬਠਿੰਡਾ ਅਤੇ ਵਿਦਿਆਰਥੀਆਂ ਦਾ ਇਸ ਪ੍ਰੋਗਰਾਮ ਵਿਚ ਸ਼ਾਮਿਲ ਹੋਣ ਲਈ ਧੰਨਵਾਦ ਕੀਤਾ।

ਕੋਈ ਵੀ ਯੋਗ ਲਾਭਪਾਤਰੀ ਲੋਕ ਭਲਾਈ ਸਕੀਮਾਂ ਤੋਂ ਨਾ ਰਹਿਣ ਦਿੱਤਾ ਜਾਵੇ ਵਾਂਝਾ: ਡਿਪਟੀ ਕਮਿਸ਼ਨਰ

0

ਸੁਖਜਿੰਦਰ ਮਾਨ
ਬਠਿੰਡਾ, 22 ਨਵੰਬਰ: ਸੂਬਾ ਸਰਕਾਰ ਵਲੋਂ ਵਿਕਾਸ ਕਾਰਜਾਂ ਤੋਂ ਇਲਾਵਾ ਹਰ ਵਰਗ ਦੀ ਭਲਾਈ ਅਤੇ ਆਮ ਲੋਕਾਂ ਨੂੰ ਵੱਖ-ਵੱਖ ਤਰ੍ਹਾਂ ਦੀਆਂ ਲੋਕ ਭਲਾਈ ਸਕੀਮਾਂ ਦਾ ਲਾਹਾ ਜ਼ਮੀਨੀ ਪੱਧਰ ’ਤੇ ਦੇਣ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ, ਜਿਸਦੇ ਚੱਲਦੇ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਲੋਕ ਭਲਾਈ ਸਕੀਮਾਂ ਤੋਂ ਕੋਈ ਵੀ ਯੋਗ ਲਾਭਪਾਤਰੀ ਵਾਂਝਾ ਨਾ ਰਹਿਣ ਦਿੱਤਾ ਜਾਵੇ। ਇਹ ਆਦੇਸ਼ ਅੱਜ ਇੱਥੇ  ਬਲਾਕ ਮੌੜ ਅਤੇ ਰਾਮਪੁਰਾ ਦੇ ਸਰਪੰਚਾਂ ਨਾਲ ਸਾਂਝੇ ਵਿਕਾਸ ਕਾਰਜਾਂ ਨੂੰ ਲੈ ਕੇ ਕੀਤੀ ਗਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਅਰਵਿੰਦ ਪਾਲ ਸਿੰਘ ਸੰਧੂ ਨੇ ਦਿੰਦਿਆਂ ਅਧਿਕਾਰੀਆਂ ਨੂੰ ਵਿਕਾਸ ਕਾਰਜਾਂ ਵਿਚ ਹੋਰ ਤੇਜ਼ੀ ਲਿਆਉਣ ਦੀ ਵੀ ਹਦਾਇਤ ਕੀਤੀ।
ਇਸ ਦੌਰਾਨ ਡਿਪਟੀ ਕਮਿਸ਼ਨਰ ਸ. ਸੰਧੂ ਵਲੋਂ ਮੀਟਿੰਗ ਵਿਚ ਵੱਖ-ਵੱਖ ਪਿੰਡਾਂ ਤੋਂ ਪਹੁੰਚੇ ਸਰਪੰਚਾਂ ਤੇ ਹੋਰ ਪੰਤਵੰਤਿਆਂ ਕੋਲੋਂ ਉਨ੍ਹਾਂ ਨੂੰ ਦਰਪੇਸ਼ ਆ ਰਹੀਆਂ ਸਾਂਝੀਆਂ ਸਮੱਸਿਆਵਾਂ ਸੁਣੀਆ। ਉਨ੍ਹਾਂ ਯੋਗ ਸਮੱਸਿਆਵਾਂ ਦੇ ਹੱਲ ਲਈ ਮੌਕੇ ਤੇ ਹੀ ਸਬੰਧਤ ਅਧਿਕਾਰੀਆਂ ਨੂੰ ਆਦੇਸ਼ ਦਿੱਤੇ। ਇਸ ਦੌਰਾਨ ਉਨ੍ਹਾਂ ਸਰਪੰਚਾਂ ਨੂੰ ਵੀ ਕਿਹਾ ਕਿ ਉਨ੍ਹਾਂ ਵੱਲੋਂ ਜੋ ਵੀ ਸਾਂਝੇ ਵਿਕਾਸ ਕਾਰਜ ਕਰਵਾਏ ਜਾਂਦੇ ਹਨ, ਉਹ ਕਾਰਜ ਮਗਨਰੇਗਾ ਰਾਹੀਂ ਹੀ ਕਰਵਾਉਣ ਨੂੰ ਤਰਜ਼ੀਹ ਦਿੱਤੀ ਜਾਵੇ। ਉਨ੍ਹਾਂ ਸਰਪੰਚਾਂ ਨੂੰ ਇਹ ਵੀ ਖਾਸ ਅਪੀਲ ਕੀਤੀ ਕਿ ਉਹ ਜੋ ਵੀ ਵਿਕਾਸ ਕਾਰਜ ਕਰਵਾਉਂਦੇ ਹਨ, ਉਹ ਕਾਰਜ ਪਾਸ ਮਤੇ ਅਨੁਸਾਰ ਹੀ ਕਰਵਾਏ ਜਾਣ ਅਤੇ ਸਬੰਧਤ ਕਾਰਜ ਮੁਕੰਮਲ ਹੋਣ ਉਪਰੰਤ ਕਾਗਜ਼ੀ ਪੱਤਰ ਤੁਰੰਤ ਪੂਰੇ ਕੀਤੇ ਜਾਣ। ਕਾਗਜੀ ਪੱਤਰ ਕੀਤੇ ਕਾਰਜਾਂ ਅਨੁਸਾਰ ਹੀ ਤਿਆਰ ਕੀਤੇ ਜਾਣ ਅਤੇ ਇਸ ਵਿੱਚ ਕਿਸੇ ਤਰ੍ਹਾਂ ਦੀ ਦੇਰੀ ਨਾ ਕੀਤੀ ਜਾਵੇ।
ਮੀਟਿੰਗ ਦੌਰਾਨ ਜ਼ਿਆਦਾਤਰ ਪਿੰਡਾਂ ਦੇ ਸਰਪੰਚਾਂ ਵੱਲੋਂ ਪੀਣ ਵਾਲੇ ਪਾਣੀ, ਨਹਿਰੀ ਪਾਣੀ ਦੀ ਘਾਟ, ਪਿੰਡਾਂ ਵਿਚਲੇ ਛੱਪੜਾਂ ਦੀ ਸਫਾਈ, ਨਵੀਂਆਂ ਿਕ ਸੜਕਾਂ ਬਣਾਉਣ ਤੇ ਪੁਰਾਣੀਆਂ ਸੜਕਾਂ ਦੀ ਰਿਪੇਅਰ ਕਰਨ, ਖਰੀਦ ਕੇਂਦਰਾਂ ਦੇ ਫੜ ਪੱਕੇ ਕਰਨ, ਸੀਵਰੇਜ਼ ਤੇ ਗੰਦੇ ਪਾਣੀ ਦੇ ਨਿਕਾਸ, ਸਕੂਲਾਂ ਦੀ ਟੁੱਟੀ ਚਾਰ ਦੀਵਾਰੀ ਬਣਾਉਣ ਅਤੇ ਸਟਾਫ ਦੀ ਘਾਟ ਪੂਰੀ ਕਰਨ, ਜਲ ਘਰਾਂ ਤੋਂ ਸਪਲਾਈ ਹੋਣ ਵਾਲੇ ਪਾਣੀ ਦੀ ਲੀਕੇਜ਼ ਬੰਦ ਕਰਵਾਉਣ  ਤੋਂ ਇਲਾਵਾ ਮਗਨਰੇਗਾ ਰਾਹੀਂ ਕੀਤੇ ਗਏ ਵਿਕਾਸ ਕਾਰਜਾਂ ਦੀਆਂ ਰੁਕੀਆਂ ਹੋਈਆਂ ਅਦਾਇਗੀਆਂ ਸਬੰਧੀ ਸਮੱਸਿਆਵਾਂ ਆਦਿ ਸਾਂਝੀਆਂ ਕੀਤੀਆ ਗਈਆ, ਜਿਸ ਨੂੰ ਡਿਪਟੀ ਕਮਿਸ਼ਨਰ ਵੱਲੋਂ ਮੌਕੇ ਤੇ ਹੀ ਸਬੰਧਤ ਅਧਿਕਾਰੀਆਂ ਨੂੰ ਹੱਲ ਕਰਨ ਦੇ ਆਦੇਸ਼ ਦਿੱਤੇ ਗਏ।
ਇਸ ਮੌਕੇ ਡਿਪਟੀ ਕਮਿਸ਼ਨਰ ਸ. ਸੰਧੂ ਨੇ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਚੱਲ ਰਹੇ ਵਿਕਾਸ ਕਾਰਜਾਂ ਨੂੰ ਤਹਿ ਸਮੇਂ ਅਨੁਸਾਰ ਪੂਰਾ ਕੀਤਾ ਜਾਵੇ। ਉਨ੍ਹਾਂ ਅਧਿਕਾਰੀਆਂ ਨੂੰ ਇਹ ਵੀ ਕਿਹਾ ਕਿ ਜੇਕਰ ਉਨ੍ਹਾਂ ਨੂੰ ਕਿਸੇ ਵੀ ਵਿਕਾਸ ਕਾਰਜ ਨੂੰ ਲੈ ਕੇ ਕਿਸੇ ਤਰ੍ਹਾਂ ਦੀ ਕੋਈ ਸ਼ੰਕਾਂ ਜਾਂ ਸਮੱਸਿਆਂ ਦਰਪੇਸ਼ ਆਉਂਦੀ ਹੈ ਤਾਂ ਉਹ ਬਿਨਾਂ ਝਿਜਕ ਉਨ੍ਹਾਂ ਨਾਲ ਸਾਂਝੀਆਂ ਕਰ ਸਕਦੇ ਹਨ। ਮੀਟਿੰਗ ਵਿਚ ਐਸ.ਡੀ.ਐਮ ਮੌੜ ਮੈਡਮ ਵੀਰਪਾਲ ਕੌਰ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਨੀਰੂ ਗਰਗ, ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ  ਮੇਵਾ ਸਿੰਘ, ਐਕਸੀਅਨ ਪਾਵਰਕਾਮ ਮੋੜ ਕਮਲਜੀਤ ਸਿੰਘ ਮਾਨ , ਬਲਾਕ ਖੇਤੀਬਾੜੀ ਅਫ਼ਸਰ ਮੋੜ ਡਾ ਡੂੰਘਰ ਸਿੰਘ ਬਰਾੜ, ਸਬੰਧਤ ਤਹਿਸੀਲਦਾਰ ਅਤੇ ਬੀਡੀਪੀਓਜ਼ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਪਿੰਡਾਂ ਦੇ ਸਰਪੰਚ ਤੇ ਹੋਰ ਮੋਹਤਵਰ ਵਿਅਕਤੀ ਸ਼ਾਮਿਲ ਸਨ ।

ਕਿਸਾਨਾਂ ਦਾ ਸੰਘਰਸ਼ ਮੁਲਕ ਵਿਚ ਜਮਹੂਰੀਅਤ ਤੇ ਮਨੁੱਖੀ ਅਧਿਕਾਰਾਂ ਦੀ ਰਾਖੀ ਲਈ ਨਿਰਣਾਇਕ ਮੋੜ-ਮੁੱਖ ਮੰਤਰੀ ਚੰਨੀ

0

ਪੰਜਾਬ ਵਿਰੁੱਧ ਘੜੇ ਜਾ ਰਹੇ ਮਨਸੂਬਿਆਂ ਵਿਚ ਕੁਝ ਅਖੌਤੀ ਕੌਮੀ ਨੇਤਾ ਵੀ ਸ਼ਾਮਲ
ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੇ ਪੰਜ ਵਾਰਸਾਂ ਨੂੰ ਸੌਂਪੇ ਨਿਯੁਕਤੀ ਪੱਤਰ
ਸੁਖਜਿੰਦਰ ਮਾਨ
ਲੁਧਿਆਣਾ, 22 ਨਵੰਬਰ: ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਕਿਹਾ ਕਿ ਤਿੰਨ ਕਾਲੇ ਖੇਤੀ ਕਾਨੂੰਨਾਂ ਵਿਰੁੱਧ ਕਿਸਾਨਾਂ ਦੇ ਸੰਘਰਸ਼ ਨੂੰ ਮੁਲਕ ਵਿਚ ਜਮਹੂਰੀ ਕਦਰਾਂ-ਕੀਮਤਾਂ ਅਤੇ ਮਨੁੱਖੀ ਅਧਿਕਾਰਾਂ ਦੀ ਰਾਖੀ ਲਈ ਨਿਰਣਾਨਾਇਕ ਮੋੜ ਵਜੋਂ ਚੇਤੇ ਰੱਖਿਆ ਜਾਵੇਗਾ।ਮੁੱਖ ਮੰਤਰੀ ਚੰਨੀ ਨੇ ਇੱਥੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨਾਲ ਸੰਘਰਸ਼ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੇ ਪੰਜ ਵਾਰਸਾਂ ਨੂੰ ਨਿਯੁਕਤੀ ਪੱਤਰ ਸੌਂਪੇ। ਇਸ ਮੌਕੇ ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਇਸ ਅੰਦੋਲਨ ਨੇ ਮੁਲਕ ਵਿਚ ਜਮਹੂਰੀ ਕਦਰਾਂ-ਕੀਮਤਾਂ ਅਤੇ ਮਨੁੱਖੀ ਹੱਕ-ਹਕੂਕ ਕਾਇਮ ਰੱਖੇ। ਉਨ੍ਹਾਂ ਕਿਹਾ ਕਿ ਇਹ ਅੰਦੋਲਨ ਹਰੇਕ ਦੇਸ਼ ਵਾਸੀ ਨੂੰ ਲੋਕਤੰਤਰ ਅਤੇ ਮਾਨਵੀ ਅਧਿਕਾਰਾਂ ਦੀ ਖਾਤਰ ਸ਼ਾਂਤਮਈ ਢੰਗ ਨਾਲ ਸੰਘਰਸ਼ ਲੜਨ ਲਈ ਸਦਾ ਪ੍ਰੇਰਿਤ ਕਰਦਾ ਰਹੇਗਾ। ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਪੰਜਾਬ ਸਰਕਾਰ ਹਮੇਸ਼ਾ ਹੀ ਮੁਲਕ ਦੇ ਅੰਨਦਾਤਿਆਂ ਨਾਲ ਮੋਢਾ ਨਾਲ ਮੋਢਾ ਜੋੜ ਕੇ ਖੜ੍ਹੀ ਹੈ।
ਮੁੱਖ ਮੰਤਰੀ ਨੇ ਦੁਹਰਾਇਆ ਕਿ ਸਮੂਹ ਪੰਜਾਬੀ ਖਾਸ ਕਰਕੇ ਕਿਸਾਨਾਂ ਨੂੰ ਅਵੇਸਲੇ ਹੋਣ ਦੀ ਬਜਾਏ ਓਦੋਂ ਤੱਕ ਚੌਕਸ ਰਹਿਣਾ ਚਾਹੀਦਾ ਹੈ, ਜਦੋਂ ਤੱਕ ਇਹ ਘਿਨਾਉਣੇ ਖੇਤੀ ਕਾਨੂੰਨ ਰੱਦ ਨਹੀਂ ਹੋ ਜਾਂਦੇ। ਉਨ੍ਹਾਂ ਕਿਹਾ ਕਿ ਪੰਜਾਬ ਦੀ ਤਰੱਕੀ ਤੇ ਖੁਸ਼ਹਾਲੀ ਨੂੰ ਲੀਹੋਂ ਲਾਹੁਣ ਅਤੇ ਕਿਸਾਨਾਂ ਦੇ ਹਿੱਤਾਂ ਨੂੰ ਢਾਹ ਲਾਉਣ ਲਈ ਨਵੀਆਂ ਸਾਜ਼ਿਸ਼ਾਂ ਘੜੀਆਂ ਜਾ ਰਹੀਆਂ ਹਨ। ਪ੍ਰਧਾਨ ਮੰਤਰੀ ਦੇ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੇ ਐਲਾਨ ਦਾ ਸਵਾਗਤ ਕਰ ਰਹੇ ਲੀਡਰਾਂ ਉਤੇ ਵਰ੍ਹਦਿਆਂ ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਇਹ ਅਖੌਤੀ ਕੌਮੀ ਨੇਤਾ ਪੰਜਾਬ ਵਿਰੁੱਧ ਘੜੇ ਜਾ ਰਹੇ ਮਨਸੂਬਿਆਂ ਵਿਚ ਪੂਰੀ ਤਰ੍ਹਾਂ ਸ਼ਾਮਲ ਹਨ।
ਮੁੱਖ ਮੰਤਰੀ ਨੇ ਇਨ੍ਹਾਂ ਨੇਤਾਵਾਂ ਨੂੰ ਅਜਿਹੀਆਂ ਖੁਸ਼ੀਆਂ ਜ਼ਾਹਰ ਕਰਨ ਪਿੱਛੇ ਤਰਕ ਦੇਣ ਦਾ ਸਵਾਲ ਕਰਦਿਆਂ ਕਿਹਾ ਕਿ ਇਹਦੇ ਵਿਚ ਖੁਸ਼ੀ ਵਾਲੀ ਕਿਹੜੀ ਗੱਲ ਹੈ ਕਿਉਂ ਜੋ ਇਸ ਸੰਘਰਸ਼ ਵਿਚ ਪੰਜਾਬ ਆਪਣੇ 700 ਧੀਆਂ-ਪੁੱਤ ਗੁਆ ਚੁੱਕਾ ਹੈ। ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਇਸ ਫੈਸਲੇ ਦੇ ਹੱਕ ਵਿਚ ਸੋਹਲੇ ਗਾਉਣ ਦਾ ਸਿੱਧਾ ਜਿਹਾ ਮਤਲਬ ਕੇਂਦਰ ਸਰਕਾਰ ਵੱਲੋਂ ਸੰਘਰਸ਼ਸ਼ੀਲ ਕਿਸਾਨਾਂ ਉਤੇ ਢਾਹੇ ਤਸ਼ੱਦਦ ਦਾ ਪੱਖਾ ਪੂਰਨਾ ਹੈ ਜੋ ਪੂਰੀ ਤਰ੍ਹਾਂ ਗੈਰ-ਵਾਜਿਬ ਹੈ। ਉਨ੍ਹਾਂ ਕਿਹਾ ਕਿ ਇਹ ਕਿੰਨੀ ਸ਼ਰਮ ਦੀ ਗੱਲ ਹੈ ਕਿ ਸਵਾਰਥੀ ਮੁਫਾਦਾਂ ਦੀ ਖਾਤਰ ਕੁਝ ਸਿਆਸੀ ਨੇਤਾ ਸੂਬੇ ਦੇ ਹਿੱਤਾਂ ਖਾਸ ਕਰਕੇ ਕਿਸਾਨਾਂ ਦੇ ਹਿੱਤ ਕੁਰਬਾਨ ਕਰਨ ਲਈ ਪੱਬਾ ਭਾਰ ਹੋਏ ਫਿਰਦੇ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਜਦੋਂ ਤੱਕ ਫਸਲਾਂ ਉਤੇ ਘੱਟੋ-ਘੱਟ ਸਮਰਥਨ ਮੁੱਲ ਦੀ ਗਾਰੰਟੀ ਨਹੀਂ ਮਿਲ ਜਾਂਦੀ, ਓਦੋਂ ਤੱਕ ਕਾਲੇ ਕਾਨੂੰਨ ਮਨਸੂਖ ਕਰ ਦੇਣ ਦਾ ਐਲਾਨ ਵੀ ਬੇਮਾਅਨਾ ਤੇ ਬੇਬੁਨਿਆਦ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਕਿਸਾਨਾਂ ਦੀ ਫਸਲ ਦਾ ਇਕ-ਇਕ ਦਾਣਾ ਘੱਟੋ-ਘੱਟ ਸਮਰਥਨ ਭਾਅ ਉਤੇ ਚੁੱਕਿਆ ਜਾਵੇ ਤਾਂ ਕਿ ਕਿਸਾਨਾਂ ਨੂੰ ਨਿੱਜੀ ਖਰੀਦਦਾਰਾਂ ਹੱਥੋਂ ਲੁੱਟ ਤੋਂ ਬਚਾਇਆ ਜਾ ਸਕੇ। ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਪੰਜਾਬ ਅਤੇ ਕਿਸਾਨਾਂ ਲਈ ਇਹ ਕੁਝ ਦਿਨ ਬਹੁਤ ਅਹਿਮ ਹਨ ਅਤੇ ਸਾਡੇ ਸਾਰਿਆਂ ਨੂੰ ਵਧੇਰੇ ਚੌਕਸ ਰਹਿਣ ਦੀ ਲੋੜ ਹੈ।
ਮੁੱਖ ਮੰਤਰੀ ਨੇ ਦੁਹਰਾਇਆ ਕਿ ਸੂਬਾ ਸਰਕਾਰ ਇਨ੍ਹਾਂ ਸ਼ਹੀਦ ਕਿਸਾਨਾਂ ਦੇ ਨਾਮ ਉਤੇ ਯਾਦਗਾਰ ਬਣਾਏਗੀ ਤਾਂ ਕਿ ਸਾਡੀਆਂ ਨੌਜਵਾਨਾਂ ਪੀੜ੍ਹੀਆਂ ਉਨ੍ਹਾਂ ਦੇ ਮਿਸਾਲੀ ਸੰਘਰਸ਼ ਤੋਂ ਜਾਣੂੰ ਹੋ ਸਕਣ। ਉਨ੍ਹਾਂ ਕਿਹਾ ਕਿ ਸੰਘਰਸ਼ ਦੌਰਾਨ ਕਿਸਾਨਾਂ ਨੂੰ ਦਰਪੇਸ਼ ਔਕੜਾਂ ਅਤੇ ਮੁਸੀਬਤਾਂ ਸਾਨੂੰ ਸਾਰਿਆਂ ਨੂੰ ਕਿਸੇ ਵੀ ਤਰ੍ਹਾਂ ਦੇ ਦਮਨ, ਜ਼ੁਲਮ ਅਤੇ ਬੇਇਨਸਾਫੀ ਦੇ ਖਿਲਾਫ ਇਕਜੁਟ ਹੋ ਕੇ ਆਵਾਜ਼ ਬੁਲੰਦ ਕਰਨ ਲਈ ਪ੍ਰੇਰਿਤ ਕਰਦੀਆਂ ਰਹਿਣਗੀਆਂ। ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਇਹ ਯਾਦਗਾਰ ਸੂਬਾ ਸਰਕਾਰ ਵੱਲੋਂ ਮੁਲਕ ਦੇ ਅੰਨਦਾਤਿਆਂ ਨੂੰ ਨਿਮਾਣੀ ਸ਼ਰਧਾਂਜਲੀ ਹੋਵੇਗੀ।
ਇਸ ਮੌਕੇ ਮੁੱਖ ਮੰਤਰੀ ਨੇ ਸੰਘਰਸ਼ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੇ ਅਗਲੇ ਵਾਰਸਾਂ ਨੂੰ ਸਰਕਾਰੀ ਨੌਕਰੀਆਂ ਲਈ ਨਿਯੁਕਤੀ ਪੱਤਰ ਵੀ ਸੌਂਪੇ ਜਿਨ੍ਹਾਂ ਵਿਚ ਬਲਜਿੰਦਰ ਸਿੰਘ ਪੁੱਤਰ ਸਵਰਗੀ ਜੰਗ ਸਿੰਘ, ਅਮਨਦੀਪ ਕੌਰ ਪਤਨੀ ਸਵਰਗੀ ਬਲਜਿੰਦਰ ਸਿੰਘ, ਪ੍ਰਭਜੋਤ ਕੌਰ ਪੁੱਤਰ ਸਵਰਗੀ ਮਨਮੋਹਨ ਸਿੰਘ, ਹਰਵਿੰਦਰ ਕੌਰ ਪਤਨੀ ਸਵਰਗੀ ਜਗਜੀਤ ਸਿੰਘ ਅਤੇ ਸਤਨਾਮ ਸਿੰਘ ਪੁੱਤਰ ਸਵਰਗੀ ਹਾਕਮ ਸਿੰਘ ਸ਼ਾਮਲ ਸਨ। ਇਨ੍ਹਾਂ ਨੇ ਦੁੱਖ ਦੀ ਇਸ ਘੜੀ ਵਿਚ ਕਿਸਾਨਾਂ ਨਾਲ ਖੜ੍ਹਨ ਲਈ ਮੁੱਖ ਮੰਤਰੀ ਦਾ ਧੰਨਵਾਦ ਕੀਤਾ।
ਇਸ ਮੌਕੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ, ਕੈਬਨਿਟ ਮੰਤਰੀ ਮਨਪ੍ਰੀਤ ਸਿੰਘ ਬਾਦਲ ਅਤੇ ਭਾਰਤ ਭੂਸ਼ਣ ਆਸ਼ੂ, ਵਿਧਾਇਕ ਕੁਲਦੀਪ ਸਿੰਘ ਵੈਦ, ਸੰਜੇ ਤਲਵਾੜ ਤੇ ਲਖਬੀਰ ਸਿੰਘ ਲੱਖਾ, ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਰਾਹੁਲ ਤਿਵਾੜੀ, ਡਿਪਟੀ ਕਮਿਸ਼ਨਰ ਵਰਿੰਦਰ ਸ਼ਰਮਾ, ਪੁਲੀਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਅਤੇ ਹੋਰ ਹਾਜ਼ਰ ਸਨ।

ਕਿਸਾਨ ਸੰਘਰਸ਼ ਦੀ ਵਰੇ੍ਗੰਢ ਲਈ ਉਗਰਾਹਾਂ ਜਥੇਬੰਦੀ ਵਲੋਂ ਬਣਾਇਆ ਜਾ ਰਿਹਾ ਵਿਸੇਸ ਪੰਡਾਲ

ਸੁਖਜਿੰਦਰ ਮਾਨ
ਨਵੀਂ ਦਿੱਲੀ, 22 ਨਵੰਬਰ : ਦਿੱਲੀ ਮੋਰਚੇ ਦੀ 26 ਨਵੰਬਰ ਨੂੰ ਵਰ੍ਹੇਗੰਢ ਮੌਕੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਟਿਕਰੀ ਬਾਰਡਰ ’ਤੇ ਪਕੌੜਾ ਚੌਕ ਕੋਲ ਇਕ ਵਿਸ਼ਾਲ ਪੰਡਾਲ ਤਿਆਰ ਕੀਤਾ ਜਾ ਰਿਹਾ ਹੈ ਜਿਸ ਵਿੱਚ ਪੰਜਾਬ, ਹਰਿਆਣਾ ਅਤੇ ਇਸ ਦੇ ਨੇੜਲੇ ਸੂਬਿਆਂ ਵਿਚੋਂ  ਆਉਣ ਵਾਲੇ ਘੱਟੋ ਘੱਟ ਇੱਕ ਲੱਖ ਕਿਸਾਨਾਂ,ਨੌਜਵਾਨਾਂ , ਮਜ਼ਦੂਰਾਂ ,ਔਰਤਾਂ ਅਤੇ ਹੋਰ ਕਿਰਤੀ ਲੋਕਾਂ ਦੇ ਬੈਠਣ ਦਾ ਪ੍ਰਬੰਧ ਹੋਵੇਗਾ। ਅੱਜ ਟਿਕਰੀ ਬਾਰਡਰ ਦੀ ਸਟੇਜ ਤੋਂ ਸੰਬੋਧਨ ਕਰਦਿਆਂ ਬਠਿੰਡਾ ਜ਼ਿਲ੍ਹੇ ਦੇ ਮੀਤ ਪ੍ਰਧਾਨ ਬਸੰਤ ਸਿੰਘ ਕੋਠਾ ਗੁਰੂ ਅਤੇ ਮੋਗਾ ਜ਼ਿਲ੍ਹੇ ਦੇ ਪ੍ਰਧਾਨ ਅਮਰਜੀਤ ਸਿੰਘ ਸੈਦੋਕੇ ਨੇ ਕਿਹਾ ਕਿ  ਪ੍ਰਧਾਨ ਮੰਤਰੀ  ਨਰਿੰਦਰ ਮੋਦੀ ਵੱਲੋਂ ਸਿੱਖਾਂ ਦੇ ਪਹਿਲੇ ਅਤੇ ਸਾਰੇ ਧਰਮਾਂ ਦੇ ਸਤਿਕਾਰਤ  ਗੁਰੂ ਬਾਬਾ ਗੁਰੂ ਨਾਨਕ ਦੇਵ ਜੀ ਦੇ ਜਨਮ ਦਿਹਾੜੇ ਤੇ  ਖੇਤੀ ਕਾਨੂੰਨ ਵਾਪਸ ਲੈਣ ਦਾ ਐਲਾਨ ਕਰ ਕੇ ਸਾਰੇ ਲੋਕਾਂ  ਦਾ ਦਿਲ ਜਿੱਤਣ ਲਈ ਅਵਤਾਰ ਪੁਰਬ ਮੌਕੇ ਵਰਤਣ ਦੀ ਕੋਸਸਿ ਕੀਤੀ ਹੈ  ਪਰ ਅਸਲ ਵਿਚ ਕਾਨੂੰਨ ਵਾਪਸ ਲੈਣ ਦਾ ਐਲਾਨ ਇੱਕ ਸਾਲ ਤੋਂ ਵੱਧ ਸਮਾਂ ਤੋਂ ਭਾਜਪਾ ਅਤੇ ਇਸ ਦੀਆਂ  ਭਾਈਵਾਲ ਪਾਰਟੀਆਂ ਦਾ ਲੋਕਾਂ ਵੱਲੋਂ ਭਾਰੀ ਵਿਰੋਧ ਕਾਰਨ ਕਰਨਾ ਪਿਆ ਹੈ  । ਲੋਕਾਂ ਦੇ ਵਿਰੋਧ ਕਾਰਨ ਭਾਜਪਾ  ਦੀ ਅੰਦਰੂਨੀ ਹਾਲਤ ਵੀ ਵਿਸਫੋਟਕ ਬਣੀ ਹੋਈ ਹੈ  । ਉਨ੍ਹਾਂ ਕਿਹਾ ਕਿ ਪਹਿਲਾਂ ਤੋਂ ਹੀ ਲੋਕਾਂ ਤੇ ਜਬਰ ਕਰਨ ਵਾਲੇ ਧਾੜਵੀ ਹਕੂਮਤ ਬਾਬਰ ਔਰੰਗਜੇਬ ਵਰਗਿਆਂ ਦੇ ਜਬਰ ਖ਼ਿਲਾਫ਼ ਸਾਡੇ ਗੁਰੂਆਂ ਦੀ ਅਗਵਾਈ ਵਿੱਚ  ਭਾਰਤ ਦੇ  ਲੋਕਾਂ ਨੇ ਲੰਬੇ ਸੰਘਰਸ਼ ਲੜੇ ਹਨ ਅਤੇ ਜਿੱਤੇ ਹਨ  । ਵਿਦੇਸ਼ੀ ਅੰਗਰੇਜ਼ ਹਕੂਮਤ ਖ਼ਿਲਾਫ਼ ਸਾਡੇ ਭਗਤ ਸਰਾਭਿਆਂ, ਗਦਰ ਲਹਿਰ, ਕੂਕਿਆਂ ਅਤੇ ਹੋਰ ਲਹਿਰਾਂ ਦੀ ਅਗਵਾਈ ਵਿੱਚ ਸੰਘਰਸ਼ ਕਰਕੇ ਉਨ੍ਹਾਂ ਨੂੰ ਵੀ ਦੇਸ਼ ਚੋਂ  ਬਾਹਰ ਕੱਢਿਆ ਹੈ  । ਹੁਣ ਸਾਡੇ ਦੇਸ਼ ਦੇ ਲੋਕਾਂ ਵੱਲੋਂ ਚੁਣੀ ਹੋਈ ਸਰਕਾਰ ਦਾ ਵੀ ਪਰਦਾਫਾਸ਼ ਹੋ ਗਿਆ ਹੈ ਕਿ ਇਹ ਸਰਕਾਰਾਂ ਵੀ ਸਾਡੇ ਦੇਸ਼ ਦੀ ਲੋਕਾਂ ਦੇ ਹਿੱਤਾਂ ਦੀ ਬਜਾਏ ਕਾਰਪੋਰੇਟ ਘਰਾਣਿਆਂ ਦੇ ਹਿੱਤਾਂ ਦੀ ਰਾਖੀ ਕਰਦੀਆਂ ਹਨ  ਜਿਨ੍ਹਾਂ ਤੋਂ ਭਲੇ ਦੀ ਝਾਕ ਛੱਡ ਕੇ ਲੋਕਾਂ ਦੀਆਂ  ਮੰਗਾਂ ਮਸਲਿਆਂ ਦਾ ਅਸਲੀ ਹੱਲ ਲੋਕਾਂ ਦਾ ਏਕੇ ਅਤੇ ਸੰਘਰਸ਼ ਹੀ ਹੈ ।   ਨੌਜਵਾਨ ਬਿੱਟੂ ਮਲਣ ਅਤੇ ਤਰਨਤਾਰਨ ਤੋਂ  ਸੁਖਵੰਤ ਸਿੰਘ ਵਲਟੋਹਾ ਨੇ ਕਿਹਾ ਕਿ  ਇਸ ਸੰਘਰਸ਼ ਵਿੱਚ ਨੌਜਵਾਨਾਂ ਅਤੇ ਔਰਤਾਂ ਦਾ  ਬਹੁਤ ਵੱਡਾ ਯੋਗਦਾਨ ਰਿਹਾ  ਹੈ ਜਿਨ੍ਹਾਂ ਨੇ ਆਪਣਾ ਜੋਸ਼ ਉੱਤੋਂ ਦੀ ਨਹੀਂ ਪੈਣ ਦਿੱਤਾ ਤੇ ਹੋਸ਼ ਨਾਲ ਲਗਾਤਾਰ ਸੰਘਰਸ਼ ਵਿੱਚ ਮੁੱਖ ਰੋਲ ਅਦਾ ਕੀਤਾ ਹੈ  । ਉਨ੍ਹਾਂ ਨੌਜਵਾਨਾਂ ਨੂੰ  ਛੱਬੀ ਨਵੰਬਰ ਨੂੰ ਕਿਸਾਨ  ਮੋਰਚੇ ਦੀ ਵਰ੍ਹੇਗੰਢ ਮੌਕੇ ਵੱਧ ਤੋਂ ਵੱਧ ਦਿੱਲੀ ਮੋਰਚੇ ਵਿਚ ਪਹੁੰਚਣ  ਦੀ  ਅਪੀਲ ਕੀਤੀ । ਸਟੇਜ ਦੀ ਕਾਰਵਾਈ ਫਾਜਲਿਕਾ ਦੇ ਜਨਰਲ ਸਕੱਤਰ ਗੁਰਬਾਜ ਸਿੰਘ ਨੇ ਨਿਭਾਈ ਅਤੇ ਸਟੇਜ ਤੋਂ ਜਸਬੀਰ ਕੌਰ ਬਹਾਦੁਰ ਨਗਰ, ਸਰਬਜੀਤ ਸਿੰਘ ਫਤਹਿਗੜ੍ਹ, ਮਾਸਟਰ ਪ੍ਰੀਤਮ ਸਿੰਘ, ਬਲਵਿੰਦਰ ਸਿੰਘ ਨੌਹਰਾ ਅਤੇ ਰਘਬੀਰ ਸਿੰਘ ਨਿਆਲ ਨੇ  ਵੀ ਸੰਬੋਧਨ ਕੀਤਾ  ।

ਆਟੋ ਰਿਕਸ਼ਾ ਚਾਲਕਾਂ ਦੇ ਦਿਲ ਜਿੱਤ ਕੇ ਲੈ ਗਏ ਮੁੱਖ ਮੰਤਰੀ ਚੰਨੀ

0

ਮੁੱਖ ਮੰਤਰੀ ਤੇ ਨਵਜੋਤ ਸਿੰਘ ਸਿੱਧੂ ਚਾਹ ਦੇ ਕੱਪ ਵਿਚ ਮੱਠੀ ਡੁਬੋ ਕੇ ਖਾਧੀ

ਰਸਤੇ ਵਿਚ ਅਚਾਨਕ ਰੁਕ ਕੇ ਦੀਆਂ ਆਟੋ ਚਾਲਕਾਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਕੀਤਾ
ਸੁਖਜਿੰਦਰ ਮਾਨ
ਲੁਧਿਆਣਾ, 22 ਨਵੰਬਰ: ਲੁਧਿਆਣਾ ਦੇ ਗਿੱਲ ਚੌਕ ਵਿਖੇ ਗਾਹਕਾਂ ਦੀ ਉਡੀਕ ਵਿਚ ਆਟੋ ਰਿਕਸ਼ਾ ਚਾਲਕ ਆਮ ਵਾਂਗ ਬੈਠੇ ਹੋਏ ਸਨ ਤਾਂ ਉਨ੍ਹਾਂ ਕੋਲ ਅਚਨਚੇਤ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਪੁੱਜ ਜਾਂਦੇ ਹਨ। ਨਾ ਕੋਈ ਪਹਿਲਾਂ ਸੁਨੇਹਾ ਤੇ ਨਾ ਹੀ ਪੁਲਿਸ ਦਾ ਲਾਮਲਸ਼ਕਰ। ਅਚਾਨਕ ਪੰਜਾਬ ਦੇ ਮੁੱਖ ਮੰਤਰੀ ਦੇ ਇਸ ਤਰ੍ਹਾਂ ਉਨ੍ਹਾਂ ਵਿਚ ਪੁੱਜ ਜਾਣ ’ਤੇ ਉਥੇ ਬੈਠੇ ਡਰਾਈਵਰਾਂ ਦੀ ਹੈਰਾਨੀ ਦੀ ਕੋਈ ਹੱਦ ਨਾ ਰਹੀ। ਜਦ ਉਨ੍ਹਾਂ ਨੂੰ ਇਹ ਪਤਾ ਚਲਿਆ ਕਿ ਮੁੱਖ ਮੰਤਰੀ ਚੰਨੀ ਖ਼ੁਦ ਚਲ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣਨ ਆਏ ਤਾਂ ਉਹ ਖੁਸ਼ੀ ਵਿਚ ਖੀਵੇ ਹੋ ਗਏ ਕਿਉਂਕਿ ਹਾਲ ਹੀ ਦੇ ਇਤਿਹਾਸ ਵਿਚ ਇਹ ਪਹਿਲੀ ਵਾਰ ਹੋਇਆ ਕਿ ਕੋਈ ਮੁੱਖ ਮੰਤਰੀ ਉਨ੍ਹਾਂ ਦੀਆਂ ਸ਼ਿਕਾਇਤਾਂ ਸੁਣਨ ਲਈ ਆਪ ਚੱਲ ਕੇ ਆਇਆ ਹੋਵੇ। ਮੁੱਖ ਮੰਤਰੀ ਚੰਨੀ ਨਾਲ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਤੇ ਵਿਤ ਮੰਤਰੀ ਮਨਪ੍ਰੀਤ ਸਿੰਘ ਬਾਦਲ, ਭਾਰਤ ਭੂਸਣ ਆਸ਼ੂ ਸਹਿਤ ਹੋਰ ਵੀਵੀਆਈਪੀ ਵੀ ਸਨ ਜੋ ਆਟੋ ਚਾਲਕਾਂ ਦਰਮਿਆਨ ਲੱਕੜ ਦੇ ਬੈਂਚ ਉਤੇ ਬੈਠੇ ਅਤੇ ਉਨ੍ਹਾਂ ਨਾਲ ਗੱਲਬਾਤ ਕੀਤੀ। ਮੁੱਖ ਮੰਤਰੀ ਚੰਨੀ ਨੂੰ ਆਟੋ ਰਿਕਸ਼ਾ ਚਾਲਕਾਂ ਨੇ ਚਾਹ ਦੀ ਪੇਸ਼ਕਸ਼ ਕੀਤੀ ਅਤੇ ਮੁੱਖ ਮੰਤਰੀ ਨੇ ਆਪਣੇ ਬੇਮਿਸਾਲ ਅੰਦਾਜ ਵਿਚ ਇਨ੍ਹਾਂ ਪਲਾਂ ਆਨੰਦ ਮਾਣਦੇ ਹੋਏ ਚਾਹ ਦੇ ਕੱਪ ਵਿਚ ਮੱਠੀ ਡੁਬੋ ਕੇ ਖਾਧੀ।
ਆਟੋ ਰਿਕਸ਼ਾ ਚਾਲਕਾਂ ਨਾਲ ਗੱਲਬਾਤ ਦੌਰਾਨ ਮੁੱਖ ਮੰਤਰੀ ਚੰਨੀ ਨੇ ਉਨ੍ਹਾਂ ਨੂੰ ਸਾਰੀਆਂ ਜਾਇਜ ਮੰਗਾਂ ਉਤੇ ਹਮਦਰਦੀ ਨਾਲ ਵਿਚਾਰ ਕਰਨ ਦਾ ਭਰੋਸਾ ਦਿਵਾਇਆ। ਆਟੋ ਰਿਕਸ਼ਾ ਚਾਲਕਾਂ ਦਾ ਵੱਡਾ ਇਕੱਠ ਜੁੜ ਜਾਣ ਉਤੇ ਮੁੱਖ ਮੰਤਰੀ ਚੰਨੀ ਸਟੂਲ ਉਤੇ ਖੜ੍ਹ ਹੋ ਗਏ ਅਤੇ ਤਾੜੀਆਂ ਦੀ ਗੂੰਜ ਵਿਚ ਚਾਲਕਾਂ ਨੂੰ ਮੁਖਾਤਿਬ ਹੋਏ। ਆਟੋ ਰਿਕਸ਼ਾ ਚਾਲਕਾਂ ਨਾਲ ਜਜਬਾਤੀ ਸਾਂਝ ਪਾਉਂਦੇ ਹੋਏ ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਸ਼ੁਰੂਆਤੀ ਦਿਨਾਂ ਦੌਰਾਨ ਉਨ੍ਹਾਂ ਨੇ ਖੁਦ ਵੀ ਆਟੋ ਰਿਕਸ਼ਾ ਚਲਾਇਆ। ਆਟੋ ਚਾਲਕਾਂ ਦੇ ਦਿਲ ਜਿੱਤਦੇ ਹੋਏ ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਉਨ੍ਹਾਂ ਨੂੰ ਛੇਤੀ ਹੀ ਨਵੇਂ ਰਜਿਸਟ੍ਰੇਸ਼ਨ ਸਰਟੀਫਿਕੇਟ ਜਾਰੀ ਕੀਤੇ ਜਾਣਗੇ ਤਾਂ ਕਿ ਉਨ੍ਹਾਂ ਨੂੰ ਕਿਸੇ ਕਿਸਮ ਦੀ ਤੰਗ-ਪ੍ਰੇਸ਼ਾਨੀ ਤੋਂ ਬਚਾਇਆ ਜਾ ਸਕੇ।
ਮੁੱਖ ਮੰਤਰੀ ਚੰਨੀ ਨੇ ਇਹ ਵੀ ਐਲਾਨ ਕੀਤਾ ਕਿ ਬਕਾਇਆ ਪਏ ਸਾਰੇ ਚਲਾਨ ਵੀ ਮੁਆਫ ਕਰ ਦਿੱਤੇ ਜਾਣਗੇ। ਉਨ੍ਹਾਂ ਨੇ ਆਟੋ ਚਾਲਕਾਂ ਨੂੰ ਟਰੈਫਿਕ ਨਿਯਮਾਂ ਦੀ ਪਾਲਣਾ ਅਤੇ ਆਪਣਾ ਕੰਮ ਇਮਾਨਦਾਰੀ ਨਾਲ ਕਰਨ ਲਈ ਆਖਿਆ। ਮੁੱਖ ਮੰਤਰੀ ਚੰਨੀ ਨੇ ਆਟੋ ਰਿਕਸ਼ੇ ਚਲਾਉਣ ਲਈ ਵਿਸ਼ੇਸ਼ ਤੌਰ ਉਤੇ ਪੀਲੀ ਲਾਈਨ ਖਿੱਚਣ ਦੀ ਮੰਗ ਨੂੰ ਵੀ ਮੰਨ ਲਿਆ। ਇਸ ਮੌਕੇ ਵਿਧਾਇਕ ਕੁਲਦੀਪ ਸਿੰਘ ਵੈਦ, ਸੰਜੇ ਤਲਵਾੜ ਅਤੇ ਲਖਬੀਰ ਸਿੰਘ ਲੱਖਾ, ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਰਾਹੁਲ ਤਿਵਾੜੀ, ਡਿਪਟੀ ਕਮਿਸ਼ਨਰ ਵਰਿੰਦਰ ਸ਼ਰਮਾ, ਪੁਲੀਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਅਤੇ ਹੋਰ ਹਾਜਰ ਸਨ।

ਸ਼੍ਰੋਮਣੀ ਅਕਾਲੀ ਦਲ ਦੇ ਨਵਨਿਯੁਕਤ ਅਹੁਦੇਦਾਰਾਂ ਦਾ ਸਾਬਕਾ ਵਿਧਾਇਕ ਸਿੰਗਲਾ ਨੇ ਕੀਤਾ ਸਨਮਾਨ

0

ਸੁਖਜਿੰਦਰ ਮਾਨ
ਬਠਿੰਡਾ, 22 ਨਵੰਬਰ:- ਪਿਛਲੇ ਦਿਨੀਂ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਅਹੁੱਦੇਦਾਰਾਂ ਦੀ ਜਾਰੀ ਪਹਿਲੀ ਸੂਚੀ ਵਿੱਚ ਬਠਿੰਡਾ ਸ਼ਹਿਰ ਨਾਲ ਸਬੰਧਤ ਸੀਨੀਅਰ ਆਗੂਆਂ ਡਾ ਓਮ ਪ੍ਰਕਾਸ਼ ਸ਼ਰਮਾ ਨੂੰ ਜ਼ਿਲ੍ਹਾ ਪ੍ਰੈੱਸ ਸਕੱਤਰ, ਤੇਜਿੰਦਰ ਸਿੰਘ ਤੱਗੜ ਸੀਨੀਅਰ ਮੀਤ ਪ੍ਰਧਾਨ ,ਬੰਤ ਸਿੰਘ ਸਿੱਧੂ ਜਨਰਲ ਸਕੱਤਰ ਅਤੇ ਸੁਖਦੇਵ ਸਿੰਘ ਬਰਾੜ ਨੂੰ ਜਲ੍ਹਿਾ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਸੀ। ਅੱਜ ਸਾਰੇ ਹੀ ਆਗੂ ਸ੍ਰੀ ਸਿੰਗਲਾ ਦੇ ਗ੍ਰਹਿ ਵਿਖੇ ਪੁੱਜੇ ਅਤੇ ਪਾਰਟੀ ਵੱਲੋਂ ਦਿੱਤੀ ਜ਼ਿੰਮੇਵਾਰੀ ਲਈ ਪਾਰਟੀ ਹਾਈ ਕਮਾਂਡ ਅਤੇ ਸ੍ਰੀ ਸਿੰਗਲਾ ਦਾ ਧੰਨਵਾਦ ਕੀਤਾ। ਇਸ ਮੌਕੇ ਸਾਬਕਾ ਵਿਧਾਇਕ ਸਰੂਪ ਚੰਦ ਸਿੰਗਲਾ, ਮੈਂਬਰ ਜਨਰਲ ਕੌਂਸਲ ਮੈਂਬਰ ਦਲਜੀਤ ਸਿੰਘ ਬਰਾੜ ,ਜ਼ਿਲ੍ਹਾ ਪ੍ਰਧਾਨ ਕਿਸਾਨ ਵਿੰਗ ਚਮਕੌਰ ਸਿੰਘ ਮਾਨ, ਸ਼ਹਿਰੀ ਪ੍ਰਧਾਨ ਯੂਥ ਵਿੰਗ ਹਰਪਾਲ ਸਿੰਘ ਢਿੱਲੋਂ, ਕੋਆਰਡੀਨੇਟਰ ਦੀਨਵ ਸਿੰਗਲਾ, ਯੂਥ ਵਿੰਗ ਦੇ ਸੂਬਾ ਮੀਤ ਪ੍ਰਧਾਨ ਹਰਵਿੰਦਰ ਗੰਜੂ,ਸੂਬਾ ਮੀਤ ਪ੍ਰਧਾਨ ਗੁਰਸੇਵਕ ਮਾਨ, ਮੈਂਬਰ ਸ਼੍ਰੋਮਣੀ ਕਮੇਟੀ ਬੀਬੀ ਜੋਗਿੰਦਰ ਕੌਰ ਨੇ ਨਵ ਨਿਯੁਕਤ ਅਹੁਦੇਦਾਰਾਂ ਨੂੰ ਸਿਰੋਪਾਓ ਭੇਂਟ ਕਰਕੇ ਸਨਮਾਨ ਕੀਤਾ ,ਸਾਰੇ ਹੀ ਆਗੂਆਂ ਨੇ ਲੱਡੂ ਵੰਡ ਕੇ ਇੱਕ ਦੂਜੇ ਨੂੰ ਵਧਾਈ ਦਿੱਤੀ। ਇਸ ਮੌਕੇ ਜਲ੍ਹਿਾ ਪ੍ਰਧਾਨ ਵਪਾਰ ਵਿੰਗ ਰਾਕੇਸ਼ ਸਿੰਗਲਾ, ਮਨਮੋਹਨ ਕੁੱਕੂ , ਸਰਕਲ ਪ੍ਰਧਾਨ ਸੁਖਦੇਵ ਸਿੰਘ ਗੁਰਥੜੀ, ਮੇਜਰ ਸਿੰਘ ਢਿੱਲੋਂ ,ਜਸਕਰਨ ਸਿੰਘ ਮਾਨ, ਜਤਿੰਦਰ ਬੱਬੀ, ਬਲਵੀਰ ਸਿੰਘ ਮਿਠੜੀ, ਹਰਦਿਆਲ ਸਿੰਘ ਮਾਨ, ਬਲਕਾਰ ਸਿੰਘ ਗਿੱਲ, ਮਨਿੰਦਰ ਸਿੰਘ ਕੈਂਡੀ, ਮਨਦੀਪ ਸਿੰਘ ਲਾਡੀ, ਨਛੱਤਰ ਸਿੰਘ ਦੁਬਈ ਵਾਲੇ, ਪ੍ਰੀਤਮ ਸਿੰਘ ਗਾਰਡ, ਸੰਜੀਵ ਲੋਰੀ, ਕਿ੍ਰਸ਼ਨ ਰੰਗਾਂ, ਮਹਿੰਦਰ ਸਿੰਘ ਪ੍ਰਤਾਪ ਨਗਰ,ਗੁਲਜਾਰ ਸਿੰਘ ਪ੍ਰਤਾਪਨਗਰ ਆਦਿ ਹਾਜਰ ਸਨ। ਇਸ ਮੌਕੇ ਨਵ ਨਿਯੁਕਤ ਅਹੁਦੇਦਾਰਾਂ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ, ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ, ਕਿਸਾਨ ਵਿੰਗ ਦੇ ਪ੍ਰਧਾਨ ਸਿਕੰਦਰ ਸਿੰਘ ਮਲੂਕਾ ਸਾਬਕਾ ਮੰਤਰੀ ਪੰਜਾਬ, ਸਾਬਕਾ ਵਿਧਾਇਕ ਸਰੂਪ ਚੰਦ ਸਿੰਗਲਾ ਅਤੇ ਜ਼ਿਲ੍ਹਾ ਪ੍ਰਧਾਨ ਬਲਕਾਰ ਸਿੰਘ ਬਰਾੜ ਦਾ ਦਿੱਤੀ ਗਈ ਜੰਿਮੇਵਾਰੀ ਲਈ ਧੰਨਵਾਦ ਕਰਦਿਆਂ ਵਿਸ਼ਵਾਸ ਦਿਵਾਇਆ ਕਿ ਉਹ ਆਪਣੀ ਡਿਊਟੀ ਤਨਦੇਹੀ ਨਾਲ ਨਿਭਾਉਣਗੇ ।