Wednesday, May 13, 2026
Home Blog Page 314

ਸੰਸਦ ਵਿਚ ਸੰਵਿਧਾਨਕ (131ਵਾਂ ਸੋਧ) ਬਿੱਲ ਪੇਸ਼ ਨਾ ਕੀਤਾ ਜਾਵੇ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਨੂੰ ਕੀਤੀ ਅਪੀਲ

0

👉ਕਿਹਾ ਕਿ ਅਜਿਹਾ ਕਰਨਾ ਪੰਜਾਬੀਆਂ ਨਾਲ ਧੋਖਾ ਤੇ ਵਿਤਕਰਾ ਹੋਵੇਗਾ ਜਿਹਨਾਂ ਨੇ ਦੇਸ਼ ਵਾਸਤੇ ਸਭ ਤੋਂ ਵੱਧ ਸ਼ਹਾਦਤਾਂ ਦਿੱਤੀਆਂ ਅਤੇ ਇਹ ਚੰਡੀਗੜ੍ਹ ਪੰਜਾਬ ਨੂੰ ਦੇਣ ਦੇ ਵਾਅਦੇ ਤੋਂ ਪਿੱਛੇ ਹਟਣਾ ਹੋਵੇਗਾ

Chandigarh News: Proposed 131st Constitutional Amendment; ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਸੰਸਦ ਦੇ ਆਉਂਦੇ ਸਰਦ ਰੁੱਤ ਇਜਲਾਸ ਵਿਚ 131ਵਾਂ ਸੰਵਿਧਾਨਕ ਸੋਧ ਬਿੱਲ ਪੇਸ਼ ਨਾ ਕਰੇ ਅਤੇ ਉਹਨਾਂ ਜ਼ੋਰ ਦੇ ਕੇ ਕਿਹਾ ਕਿ ਅਜਿਹਾ ਕਰਨਾ ਉਹਨਾਂ ਬਹਾਦਰ ਪੰਜਾਬੀਆਂ ਨਾਲ ਧੋਖਾ ਤੇ ਵਿਤਕਰਾ ਹੋਵੇਗਾ ਜਿਹਨਾਂ ਨੇ ਦੇਸ਼ ਵਾਸਤੇ ਸਭ ਤੋਂ ਵੱਧ ਸ਼ਹਾਦਤਾਂ ਦਿੱਤੀਆਂ ਅਤੇ ਇਹ ਚੰਡੀਗੜ੍ਹ ਪੰਜਾਬ ਨੂੰ ਦੇਣ ਵਾਸਤੇ ਕੀਤੇ ਗਏ ਸਾਰੇ ਵਾਅਦਿਆਂ ਤੋਂ ਪਿੱਛੇ ਹਟਣਾ ਹੋਵੇਗਾ।ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਸੰਵਿਧਾਨ ਦੇ 131ਵਾਂ ਸੋਧ ਬਿੱਲ ਦਾ ਮਕਸਦ ਕੇਂਦਰ ਸ਼ਾਸਤ ਪ੍ਰਦੇਸ਼ ਨੂੰ ਸਥਾਈ ਰੂਪ ਵਿਚ ਪੰਜਾਬ ਦੇ ਪ੍ਰਸ਼ਾਸਕੀ ਤੇ ਸਿਆਸੀ ਕੰਟਰੋਲ ਤੋਂ ਦੂਰ ਕਰਨਾ ਹੈ।

ਇਹ ਵੀ ਪੜ੍ਹੋ ਰਾਏਪੁਰ ਦੀ ਸੰਗਤ ਵੱਲੋਂ ਹੜ੍ਹ ਪੀੜਤ ਫੰਡ ਲਈ ਸਹਿਯੋਗ,ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਸੌਂਪਿਆ 5 ਲੱਖ ਰੁਪਏ ਦਾ ਚੈੱਕ

ਉਹਨਾਂ ਕਿਹਾ ਕਿ ਇਸਦਾ ਮਕਸਦ ਪੰਜਾਬ ਦੇ ਚੰਡੀਗੜ੍ਹ ’ਤੇ ਇਸਦੇ ਰਾਜਧਾਨੀ ਸ਼ਹਿਰ ਵਜੋਂ ਦਾਅਵੇ ਨੂੰ ਖ਼ਤਮ ਕਰਨਾ ਹੈ।ਇਸ ਤਜਵੀਜ਼ਸ਼ੁਦਾ ਬਿੱਲ ਨੂੰ ਪੰਜਾਬ ਦੇ ਹੱਕਾਂ ’ਤੇ ਹਮਲਾ ਕਰਾਰ ਦਿੰਦਿਆਂ ਸ: ਬਾਦਲ ਨੇ ਕਿਹਾ ਕਿ ਇਹ ਸੰਘੀ ਭਾਵਨਾ ਦੇ ਖਿਲਾਫ ਹੈ ਅਤੇ ਇਹ ਉਹਨਾਂ ਪੰਜਾਬੀਆਂ ਨਾਲ ਵਿਤਕਰਾ ਹੈ ਜਿਹਨਾਂ ਨੇ ਆਜ਼ਾਦੀ ਦੇ ਸੰਘਰਸ਼ ਵਿਚ ਸਭ ਤੋਂ ਮੋਹਰੀ ਹੋ ਕੇ ਸ਼ਹਾਦਤਾਂ ਦਿੱਤੀਆਂ ਤੇ ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਕੀਤੀ ਤੇ ਦੇਸ਼ ਦੀ ਅਨਾਜ ਸੁਰੱਖਿਆ ਯਕੀਨੀ ਬਣਾਉਣ ਵਾਸਤੇ ਹਰੀ ਕ੍ਰਾਂਤੀ ਲਿਆਂਦੀ। ਸ: ਬਾਦਲ ਨੇ ਜ਼ੋਰ ਦੇ ਕੇ ਕਿਹਾ ਕਿ ਤਜਵੀਜ਼ਸ਼ੁਦਾ ਬਿੱਲ ਨਾਲ ਕੇਂਦਰ ਸਰਕਾਰ ਵੱਲੋਂ ਚੰਡੀਗੜ੍ਹ ਪੰਜਾਬ ਨੂੰ ਦੇਣ ਲਈ ਕੀਤੇ ਵਾਅਦੇ ਵੀ ਖ਼ਤਮ ਹੋ ਜਾਣਗੇ।

ਇਹ ਵੀ ਪੜ੍ਹੋ ਤਲਵੰਡੀ ਸਾਬੋ ਤੋਂ ਮੋਹਾਲੀ ਪੁੱਜੇ ਨਗਰ ਕੀਰਤਨ ਨੂੰ ਪੂਰਣ ਸ਼ਰਧਾ ਤੇ ਸਤਿਕਾਰ ਸਹਿਤ ਅਨੰਦਪੁਰ ਸਾਹਿਬ ਲਈ ਰਵਾਨਾ ਕੀਤਾ ਗਿਆ

ਉਹਨਾਂ ਕਿਹਾ ਕਿ ਕੇਂਦਰ ਸਰਕਾਰ ਨੇ 1970 ਵਿਚ ਸਿਧਾਂਤਕ ਤੌਰ ’ਤੇ ਚੰਡੀਗੜ੍ਹ ਪੰਜਾਬ ਨੂੰ ਦੇਣਾ ਪ੍ਰਵਾਨ ਕੀਤਾ ਸੀ। ਇਸ ਮਗਰੋਂ ਰਾਜੀਵ-ਲੌਂਗੋਵਾਲ ਸਮਝੌਤੇ ਰਾਹੀਂ ਜਨਵਰੀ 1986 ਦੀ ਤਾਰੀਕ ਚੰਡੀਗੜ੍ਹ ਪੰਜਾਬ ਨੂੰ ਦੇਣ ਵਾਸਤੇ ਤੈਅ ਕੀਤੀ ਗਈ। ਉਹਨਾਂ ਕਿਹਾ ਕਿ ਇਸ ਸਮਝੌਤੇ ਨੂੰ ਸੰਸਦ ਨੇ ਵੀ ਮਨਜ਼ੂਰੀ ਦਿੱਤੀ ਪਰ ਅੱਜ ਤੱਕ ਇਹ ਲਾਗੂ ਨਹੀਂ ਹੋਇਆ। ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਪਿਛਲੇ ਕੁਝ ਦਹਾਕਿਆਂ ਤੋਂ ਕੇਂਦਰ ਸਰਕਾਰ ਲਗਾਤਾਰ ਚੰਡੀਗੜ੍ਹ ’ਤੇ ਪੰਜਾਬ ਦੇ ਦਾਅਵੇ ਨੂੰ ਕਮਜ਼ੋਰ ਕਰਦੀ ਆ ਰਹੀ ਹੈ ਤੇ ਕੇਂਦਰ ਸ਼ਾਸਤ ਪ੍ਰਦੇਸ਼ ਵਿਚ ਮੁਲਾਜ਼ਮਾਂ ਦੀ ਤਾਇਨਾਤੀ ਲਈ ਤੈਅ 60:40 ਅਨੁਪਾਤ ਦੇ ਫਾਰਮੂਲੇ ਨੂੰ ਲਾਗੂ ਕਰਨ ਦੀ ਥਾਂ ਚੰਡੀਗੜ੍ਹ ਵਿਚ ਯੂ ਟੀ (ਏ ਜੀ ਐਮ ਯੂ ਟੀ) ਕੇਡਰ ਦੇ ਅਫਸਰ ਤਾਇਨਾਤ ਕੀਤੇ ਜਾ ਰਹੇ ਹਨ ਅਤੇ ਪੰਜਾਬ ਯੂਨੀਵਰਸਿਟੀ ’ਤੇ ਪੰਜਾਬ ਦਾ ਕੰਟਰੋਲ ਖ਼ਤਮ ਕਰਨ ਦੇ ਯਤਨ ਹੋ ਰਹੇ ਹਨ।

ਇਹ ਵੀ ਪੜ੍ਹੋ ਭ੍ਰਿਸ਼ਟਾਚਾਰ ਦੇ ਦੋਸ਼ਾਂ ਹੇਠ ਵਿਜੀਲੈਂਸ ਵੱਲੋਂ ਨਗਰ ਨਿਗਮ ਦਾ ਕਮਿਸ਼ਨਰ ਗ੍ਰਿਫਤਾਰ; ਰਾਤ ਭਰ ਚੱਲੀ ਜਾਂਚ

ਉਹਨਾਂ ਕਿਹਾ ਕਿ ਪੰਜਾਬੀ ਇਹਨਾਂ ਕਦਮਾਂ ਕਾਰਨ ਆਪਣੇ ਆਪ ਨੂੰ ਠੱਗਿਆ ਅਤੇ ਵਿਤਕਰੇ ਦਾ ਸ਼ਿਕਾਰ ਕੀਤਾ ਮਹਿਸੂਸ ਕਰ ਰਹੇ ਹਨ। ਉਹਨਾਂ ਕਿਹਾ ਕਿ ਪੰਜਾਬੀਆਂ ਦੇ ਮਨਾਂ ਵਿਚ ਰੋਹ ਹੈ ਕਿ ਕੇਂਦਰ ਸਰਕਾਰ ਨੇ ਇਸਦੇ ਰਾਜਧਾਨੀ ਸ਼ਹਿਰ ’ਤੇ ਪੰਜਾਬੀ ਦੇ ਦਾਅਵੇ ਨੂੰ ਅਣਡਿੱਠ ਕੀਤਾ ਤੇ ਹੁਣ ਅਜਿਹਾ ਪ੍ਰਬੰਧ ਕੀਤੇ ਜਾਣ ਦੇ ਯਤਨ ਕੀਤੇ ਜਾ ਰਹੇ ਹਨ ਕਿ ਚੰਡੀਗੜ੍ਹ ਸਥਾਈ ਤੌਰ ’ਤੇ ਕੇਂਦਰ ਸ਼ਾਸਤ ਪ੍ਰਦੇਸ਼ ਰਹੇ ਜਿਸਦਾ ਕੰਟਰੋਲ ਕੇਂਦਰ ਸਰਕਾਰ ਦੇ ਹੱਥ ਵਿਚ ਰਹੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਪ੍ਰਸਤਾਵਿਤ 131ਵੀਂ ਸੰਵਿਧਾਨਕ ਸੋਧ ਚੰਡੀਗੜ੍ਹ ਨੂੰ ਪੰਜਾਬ ਤੋਂ ਖੋਹਣ ਦੀ ਕਿਸੇ ਵੀ ਕੋਸ਼ਿਸ਼ ਵਿਰੁੱਧ ਚੇਤਾਵਨੀ ਦਿੱਤੀ

0

👉ਚੰਡੀਗੜ੍ਹ ਨੂੰ ਪੰਜਾਬ ਤੋਂ ਖੋਹਣ ਦੀ ਕਿਸੇ ਵੀ ਕੋਸ਼ਿਸ਼ ਵਿਰੁੱਧ ਚੇਤਾਵਨੀ ਦਿੱਤੀ
Chandigarh News:Proposed 131st Constitutional Amendment; ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਭਾਰਤ ਸਰਕਾਰ ਤੋਂ ਮੀਡੀਆ ਦੀਆਂ ਖਬਰਾਂ ਬਾਰੇ ਸਪੱਸ਼ਟੀਕਰਨ ਮੰਗਿਆ ਹੈ ਕਿ ਭਾਰਤ ਦੇ ਸੰਵਿਧਾਨ ਵਿੱਚ ਪ੍ਰਸਤਾਵਿਤ 131ਵੀਂ ਸੋਧ ਚੰਡੀਗੜ੍ਹ ਨੂੰ ਪੰਜਾਬ ਤੋਂ ਵੱਖ ਕਰਕੇ ਇੱਕ ਵੱਖਰੇ ਪ੍ਰਸ਼ਾਸਕ ਨਾਲ ਜੋੜ ਦੇਵੇਗੀ।ਉਨ੍ਹਾਂ ਨੇ ਉਮੀਦ ਕੀਤੀ ਹੈ ਕਿ ਕੇਂਦਰ ਸਰਕਾਰ ਵੱਲੋਂ ਅਜਿਹਾ ਕੋਈ ਕਦਮ ਨਹੀਂ ਚੁੱਕਿਆ ਜਾਵੇਗਾ, ਕਿਉਂਕਿ ਇਹ ਪੂਰੀ ਤਰ੍ਹਾਂ ਬੇਲੋੜਾ ਹੈ। ਇਸਦੇ ਨਾਲ ਹੀ, ਉਨ੍ਹਾਂ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਵੀ ਸਥਿਤੀ ਸਪੱਸ਼ਟ ਕਰਨ ਦੀ ਅਪੀਲ ਕੀਤੀ ਹੈ। ਉਨ੍ਹਾਂ ਨੇ ਚੇਤਾਵਨੀ ਦਿਤੀ ਕਿ ਚੰਡੀਗੜ੍ਹ ਪੰਜਾਬ ਦਾ ਹੈ ਅਤੇ ਇਸਨੂੰ ਖੋਹਣ ਦੀ ਕਿਸੇ ਵੀ ਕੋਸ਼ਿਸ਼ ਦੇ ਗੰਭੀਰ ਨਤੀਜੇ ਹੋਣਗੇ ਅਤੇ ਉਮੀਦ ਕੀਤੀ ਕਿ ਕੇਂਦਰ ਸਰਕਾਰ ਅਜਿਹਾ ਕੋਈ ਗਲਤ ਕਦਮ ਨਹੀਂ ਚੁੱਕੇਗੀ।

ਇਹ ਵੀ ਪੜ੍ਹੋ ਭ੍ਰਿਸ਼ਟਾਚਾਰ ਦੇ ਦੋਸ਼ਾਂ ਹੇਠ ਵਿਜੀਲੈਂਸ ਵੱਲੋਂ ਨਗਰ ਨਿਗਮ ਦਾ ਕਮਿਸ਼ਨਰ ਗ੍ਰਿਫਤਾਰ; ਰਾਤ ਭਰ ਚੱਲੀ ਜਾਂਚ

ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਵੀ ਅਪੀਲ ਕੀਤੀ ਹੈ ਕਿ ਜੇਕਰ ਅਜਿਹਾ ਕੋਈ ਪ੍ਰਸਤਾਵ ਹੈ, ਤਾ ਉਹ ਬਹੁਤ ਦੇਰ ਹੋਣ ਤੋਂ ਪਹਿਲਾਂ, ਇਸਨੂੰ ਸ਼ੁਰੂਆਤ ਵਿੱਚ ਹੀ ਰੋਕਣ ਕਰਨ ਲਈ ਤੁਰੰਤ ਕੇਂਦਰ ਸਰਕਾਰ ਕੋਲ ਮਾਮਲਾ ਉਠਾਉਣ।ਇਸ ਸਬੰਧ ਵਿੱਚ, ਸੂਬਾ ਕਾਂਗਰਸ ਪ੍ਰਧਾਨ ਨੇ ਕੇਂਦਰੀ ਸਿੱਖਿਆ ਮੰਤਰਾਲੇ ਵੱਲੋਂ ਪੰਜਾਬ ਯੂਨੀਵਰਸਿਟੀ ਦੀ ਸੈਨੇਟ ਅਤੇ ਸਿੰਡੀਕੇਟ ਨੂੰ ਰੱਦ ਕਰਨ ਸਬੰਧੀ ਪਹਿਲਾਂ ਦਿੱਤੇ ਗਏ ਹੁਕਮਾਂ ਦੀ ਪਿਛੋਕੜ ਵਿੱਚ ਮਜਬੂਤ ਖਦਸ਼ੇ ਪ੍ਰਗਟ ਕੀਤੇ ਹਨ। ਇਨ੍ਹਾਂ ਹੁਕਮਾਂ ਨੂੰ ਪੰਜਾਬ ਵੱਲੋਂ ਸਖ਼ਤ ਵਿਰੋਧ ਤੋਂ ਬਾਅਦ ਵਾਪਸ ਲੈ ਲਿਆ ਗਿਆ ਹੈ।ਉਨ੍ਹਾਂ ਨੇ ਜ਼ੋਰ ਦਿੰਦਿਆਂ ਕਿਹਾ ਕਿ ਸਮੇਂ-ਸਮੇਂ ‘ਤੇ ਕੇਂਦਰ ਦੀਆਂ ਸਰਕਾਰਾਂ ਨੇ ਵਚਨਬੱਧਤਾ ਪ੍ਰਗਟਾਈ ਹੈ ਅਤੇ ਦੁਹਰਾਇਆ ਹੈ ਕਿ ਚੰਡੀਗੜ੍ਹ ਸਿਰਫ਼ ਪੰਜਾਬ ਦਾ ਹੈ ਤੇ ਇਸਨੂੰ ਇਸਦੇ ਮੂਲ ਸੂਬੇ ਵਿੱਚ ਟਰਾਂਸਫਰ ਕਰਨ ਵਿੱਚ ਦੇਰੀ ਕਿਸੇ ਵੀ ਤਰ੍ਹਾਂ ਪੰਜਾਬ ਦੇ ਪੱਖ ਨੂੰ ਕਮਜ਼ੋਰ ਨਹੀਂ ਕਰਦੀ ਹੈ। ਉਨ੍ਹਾਂ ਨੇ ਕੇਂਦਰ ਸਰਕਾਰ ਨੂੰ ਸਥਿਤੀ ਸਪੱਸ਼ਟ ਕਰਨ ਲਈ ਕਿਹਾ ਹੈ ਅਤੇ ਜੇਕਰ ਉਸ ਕੋਲ ਅਜਿਹਾ ਕੋਈ ਪ੍ਰਸਤਾਵ ਹੈ, ਤਾਂ ਇਸਨੂੰ ਤੁਰੰਤ ਤਿਆਗ ਦਿੱਤਾ ਜਾਵੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਰਾਏਪੁਰ ਦੀ ਸੰਗਤ ਵੱਲੋਂ ਹੜ੍ਹ ਪੀੜਤ ਫੰਡ ਲਈ ਸਹਿਯੋਗ,ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਸੌਂਪਿਆ 5 ਲੱਖ ਰੁਪਏ ਦਾ ਚੈੱਕ

0

Amritsar News:ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਹੜ੍ਹ ਪੀੜਤਾਂ ਦੇ ਪੁਨਰਵਾਸ ਅਤੇ ਉਨ੍ਹਾਂ ਨੂੰ ਲੋੜੀਂਦੀਆਂ ਸਹਾਇਤਾਵਾਂ ਪ੍ਰਦਾਨ ਕਰਨ ਲਈ ਹੜ੍ਹ ਪੀੜਤ ਫੰਡ ਰਾਹੀਂ ਵੱਡੀਆਂ ਸੇਵਾਵਾਂ ਕੀਤੀਆਂ ਜਾ ਰਹੀਆਂ ਹਨ। ਇਸ ਫੰਡ ਵਿੱਚ ਸਹਿਯੋਗ ਕਰਦਿਆਂ ਰਾਏਪੁਰ ਦੀ ਸੰਗਤ ਵੱਲੋਂ ਪੰਜ ਲੱਖ ਰੁਪਏ ਦਾ ਯੋਗਦਾਨ ਪਾਇਆ ਗਿਆ ਹੈ।ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਫਤਰ ਵਿਖੇ ਪਹੁੰਚ ਕੇ ਸ.ਚਰਨਜੀਤ ਸਿੰਘ ਪ੍ਰਧਾਨ ਗੁਰਦੁਆਰਾ ਸਿੰਘ ਸਭਾ ਟਾਟੀਬੰਧ ਰਾਏਪੁਰ (ਛੱਤੀਸਗੜ੍ਹ) ਵੱਲੋਂ ਇਹ ਰਾਸ਼ੀ ਮੁੱਖ ਸਕੱਤਰ ਸ.ਕੁਲਵੰਤ ਸਿੰਘ ਮੰਨਣ ਨੂੰ ਸੌਂਪੀ ਗਈ। ਇਸ ਮੌਕੇ ਉਨ੍ਹਾਂ ਦੱਸਿਆ ਕਿ ਸ.ਹਰਪਿੰਦਰ ਸਿੰਘ ਇੰਚਾਰਜ ਸਿੱਖ ਮਿਸ਼ਨਰ ਜੰਮੂ ਕਸ਼ਮੀਰ ਦੀ ਪ੍ਰੇਰਣਾ ਦੇ ਨਾਲ ਰਾਏਪੁਰ ਦੀ ਸੰਗਤ ਨੇ ਸੰਯੁਕਤ ਰੂਪ ਵਿੱਚ ਇਹ ਸੇਵਾ ਕੀਤੀ ਹੈ।

ਇਹ ਵੀ ਪੜ੍ਹੋ  ਨੌਵੇਂ ਪਾਤਸ਼ਾਹ ਦੀ ਵਰੋਸਾਈ ਧਰਤੀ ਸ੍ਰੀ ਅਨੰਦਪੁਰ ਸਾਹਿਬ ਸੰਗਤਾਂ ਦੇ ਸਵਾਗਤ ਲਈ ਤਿਆਰ: ਹਰਜੋਤ ਸਿੰਘ ਬੈਂਸ

ਇਸ ਸੇਵਾ ਵਿੱਚ ਸ. ਦਲਬੀਰ ਸਿੰਘ, ਸ. ਨਿਸ਼ਾਨ ਸਿੰਘ, ਸ. ਅਜੀਤ ਸਿੰਘ, ਸ. ਜਸਵਿੰਦਰ ਸਿੰਘ, ਸ. ਮਹਿੰਦਰ ਸਿੰਘ, ਸ. ਰਣਜੀਤ ਸਿੰਘ, ਸ. ਪ੍ਰਭਜੀਤ ਸਿੰਘ ਸਮੇਤ ਸਮੂਹ ਮੈਂਬਰ ਸਾਹਿਬਾਨ, ਸਮੂਹ ਸਾਧਸੰਗਤ ਗੁਰਦੁਆਰਾ ਹੀਰਾਪੁਰ ਵੱਲੋਂ ਯੋਗਦਾਨ ਦਿੱਤਾ ਗਿਆ ਹੈ।ਇਸ ਮੌਕੇ ਸ. ਮੰਨਣ ਨੇ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸਿੱਖਾਂ ਦੀ ਸਿਰਮੌਰ ਸੰਸਥਾ ਹੈ, ਸੋ ਇਸ ਵੱਲੋਂ ਚਲਾਏ ਜਾ ਰਹੇ ਸੇਵਾ ਕਾਰਜਾਂ ਵਿੱਚ ਸੰਗਤ ਵੱਧ ਚੜ ਕੇ ਯੋਗਦਾਨ ਪਾਉਂਦੀ ਹੈ। ਇਸੇ ਲੜੀ ਤਹਿਤ ਹੀ ਰਾਏਪੁਰ ਦੀ ਸੰਗਤ ਵੱਲੋਂ ਵੀ ਹੜ੍ਹ ਪੀੜਤ ਫੰਡ ਵਿੱਚ ਵੱਡਾ ਯੋਗਦਾਨ ਪਾਇਆ ਗਿਆ ਹੈ। ਇਸ ਪਰਉਪਕਾਰੀ ਕਾਰਜ ਵਿੱਚ ਯੋਗਦਾਨ ਲਈ ਸ.ਮੰਨਣ ਨੇ ਸ.ਚਰਨਜੀਤ ਸਿੰਘ ਅਤੇ ਹੋਰਾਂ ਦਾ ਸਨਮਾਨ ਕਰਦਿਆਂ ਸਮੂਹ ਸੰਗਤ ਦਾ ਧੰਨਵਾਦ ਕੀਤਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸ. ਸਤਬੀਰ ਸਿੰਘ ਓਐਸਡੀ, ਸ. ਹਰਭਜਨ ਸਿੰਘ ਵਕਤਾ ਮੀਤ ਸਕੱਤਰ, ਸ. ਹਰਪਿੰਦਰ ਸਿੰਘ ਇੰਚਾਰਜ ਸਿੱਖ ਮਿਸ਼ਨਰ ਜੰਮੂ ਕਸ਼ਮੀਰ ਮੌਜੂਦ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਪੰਜਾਬ ਦੇ ਉਦਯੋਗ ਮੰਤਰੀ ਸੰਜੀਵ ਅਰੋੜਾ ਨੇ ਪੀਐਚਡੀਸੀਸੀਆਈ ਦੇ ਚੇਅਰ ਕਰਨ ਗਿਲਹੋਤਰਾ ਦੇ ਨਾਲ ਪਾਈਟੈਕਸ-2025 ਦਾ ਲੋਗੋ ਕੀਤਾ ਰਿਲੀਜ਼

0

👉ਉੱਤਰੀ ਭਾਰਤ ਦੇ ਮੈਗਾ ਟ੍ਰੇਡ ਐਕਸਪੋ ਲਈ ਅੰਮ੍ਰਿਤਸਰ ਵਿੱਚ ਮੰਚ ਤਿਆਰ
Chandigarh News:ਪੰਜਾਬ ਵਿੱਚ ਕਾਰੋਬਾਰ ਅਤੇ ਉਦਯੋਗਿਕ ਵਿਸਥਾਰ ਨੂੰ ਉਤਸ਼ਾਹਿਤ ਕਰਨ ਦੇ ਯਤਨ ਵਜੋਂ ਪੰਜਾਬ ਦੇ ਉਦਯੋਗ ਅਤੇ ਵਣਜ ਮੰਤਰੀ ਸੰਜੀਵ ਅਰੋੜਾ ਨੇ 19ਵੇਂ ਪੰਜਾਬ ਇੰਟਰਨੈਸ਼ਨਲ ਟ੍ਰੇਡ ਐਕਸਪੋ (ਪਾਈਟੈਕਸ-2025) ਦਾ ਲੋਗੋ ਅਧਿਕਾਰਤ ਤੌਰ ‘ਤੇ ਜਾਰੀ ਕੀਤਾ। ਪੀਐਚਡੀ ਚੈਂਬਰ ਆਫ਼ ਕਾਮਰਸ ਐਂਡ ਇੰਡਸਟਰੀ ਵੱਲੋਂ ਆਯੋਜਿਤ ਇਹ ਮੈਗਾ ਈਵੈਂਟ 4-8 ਦਸੰਬਰ ਤੱਕ ਅੰਮ੍ਰਿਤਸਰ ਵਿੱਚ ਹੋਵੇਗਾ, ਜਿਸਦੀ ਪੰਜਾਬ ਸਰਕਾਰ ਹੋਸਟ ਸਟੇਟ ਹੋਵੇਗੀ।ਪਾਈਟੈਕਸ, ਜਿਸਨੂੰ ਹੁਣ ਨਾਰਥ ਇੰਡੀਆ ਦੇ ਸਭ ਤੋਂ ਵੱਡੇ ਇੰਟੀਗ੍ਰੇਟੇਡ ਟ੍ਰੇਡ ਫੇਅਰ ਵਿੱਚੋਂ ਇੱਕ ਮੰਨਿਆ ਜਾਂਦਾ ਹੈ, ਇੰਡਸਟਰੀ, ਇਨੋਵੇਸ਼ਨ, ਐਂਟਰਪ੍ਰੀਨਿਓਰਸ਼ਿਪ ਅਤੇ ਗਲੋਬਲ ਪਾਰਟੀਸਿਪੇਸ਼ਨ ਨੂੰ ਮਿਲਾ ਕੇ ਵਾਈਬ੍ਰੈਂਟ ਪਲੇਟਫਾਰਮ ਵਜੋਂ ਡਿਵੈਲਪ ਹੋ ਰਿਹਾ ਹੈ।

ਇਹ ਵੀ ਪੜ੍ਹੋ  ਨੌਵੇਂ ਪਾਤਸ਼ਾਹ ਦੀ ਵਰੋਸਾਈ ਧਰਤੀ ਸ੍ਰੀ ਅਨੰਦਪੁਰ ਸਾਹਿਬ ਸੰਗਤਾਂ ਦੇ ਸਵਾਗਤ ਲਈ ਤਿਆਰ: ਹਰਜੋਤ ਸਿੰਘ ਬੈਂਸ

19ਵੇਂ ਪਾਈਟੈਕਸ ਦੇ ਇਸ ਪਹਿਲੇ ਪ੍ਰੋਗਰਾਮ ਵਿੱਚ ਉਦਯੋਗ ਵਿਭਾਗ ਦੇ ਪ੍ਰਸ਼ਾਸਕੀ ਸਕੱਤਰ ਆਈਏਐਸ ਕੇ.ਕੇ. ਯਾਦਵ, ਉਦਯੋਗ ਵਿਭਾਗ ਦੀ ਡਾਇਰੈਕਟਰ ਸੁਰਭੀ ਮਲਿਕ, ਪੰਜਾਬ ਇਨਫੋਟੈਕ ਦੇ ਐਮਡੀ ਆਈਏਐਸ ਜਸਪ੍ਰੀਤ ਸਿੰਘ, ਪੀਐਚਡੀਸੀਸੀਆਈ ਪੰਜਾਬ ਦੇ ਚੇਅਰ ਕਰਨ ਗਿਲਹੋਤਰਾ, ਸੀਨੀਅਰ ਰੀਜ਼ਨਲ ਨਿਰਦੇਸ਼ਕ ਭਾਰਤੀ ਸੂਦ ਮੌਜੂਦ ਸਨ।ਇਸ ਮੌਕੇ ਬੋਲਦਿਆਂ, ਪੰਜਾਬ ਦੇ ਉਦਯੋਗ ਮੰਤਰੀ ਸੰਜੀਵ ਅਰੋੜਾ ਨੇ ਪੰਜਾਬ ਦੇ ਇਕੋਨਾਮਿਕ ਈਕੋਸਿਸਟਮ ਨੂੰ ਮਜ਼ਬੂਤ ​​ਕਰਨ ਵਿੱਚ ਪਾਈਟੈਕਸ ਦੀ ਮਹੱਤਵਪੂਰਨ ਭੂਮਿਕਾ ‘ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਇਹ ਐਕਸਪੋ ਨੇ ਲਗਾਤਾਰ ਇੰਡਸਟ੍ਰੀਅਲ ਗ੍ਰੋਥ, ਟ੍ਰੇਡ ਨੂੰ ਸੌਖਾ ਬਣਾਉਣ ਅਤੇ ਇੰਟਰਨੈਸ਼ਨਲ ਸਹਿਯੋਗ ਲਈ ਇੱਕ ਕੈਟਲਿਸਟ ਵਜੋਂ ਕੰਮ ਕੀਤਾ ਹੈ, ਜਿਸ ਨਾਲ ਸਾਲ ਦਰ ਸਾਲ ਕਈ ਸੈਕਟਰਾਂ ਦੇ ਲੋਕ ਜੁੜ ਰਹੇ ਹਨ।ਪੀਐਚਡੀਸੀਸੀਆਈ ਪੰਜਾਬ ਦੇ ਚੇਅਰ ਕਰਨ ਗਿਲਹੋਤਰਾ ਨੇ ਦੱਸਿਆ ਕਿ ਪਾਈਟੈਕਸ 2025 ਵਿੱਚ 600 ਤੋਂ ਵੱਧ ਐਗਜ਼ੀਬਿਟਰ, ਚਾਰ ਦੇਸ਼ਾਂ ਦੇ ਡੈਲੀਗੇਸ਼ਨ ਅਤੇ ਛੇ ਭਾਰਤੀ ਰਾਜਾਂ ਤੋਂ ਲੋਕ ਸ਼ਾਮਲ ਹੋਣਗੇ।

ਇਹ ਵੀ ਪੜ੍ਹੋ  ਫਿਰੋਜ਼ਪੁਰ ਵਿੱਚ ਕਪੂਰਥਲਾ ਦਾ ਨਸ਼ਾ ਤਸਕਰ 50 ਕਿਲੋ ਹੈਰੋਇਨ ਸਮੇਤ ਗ੍ਰਿਫਤਾਰ

ਇਸ ਸਾਲ ਚਾਰ ਲੱਖ ਤੋਂ ਵੱਧ ਵਿਜ਼ੀਟਰ ਦੇ ਆਉਣ ਦੀ ਉਮੀਦ ਦੇ ਨਾਲ, ਇਸ ਸਮਾਗਮ ਦਾ ਉਦੇਸ਼ ਹਰ ਆਕਾਰ ਦੇ ਕਾਰੋਬਾਰਾਂ ਲਈ ਵਧੇ ਹੋਏ ਬੀਟੂਬੀ ਅਤੇ ਬੀਟੂਸੀ ਸ਼ਮੂਲੀਅਤ ਅਤੇ ਵਧੇ ਹੋਏ ਬਾਜ਼ਾਰ ਮੌਕੇ ਪ੍ਰਦਾਨ ਕਰਨਾ ਹੈ।ਉਦਯੋਗ ਵਿਭਾਗ ਦੇ ਪ੍ਰਸ਼ਾਸਕੀ ਸਕੱਤਰ ਕੇ.ਕੇ. ਯਾਦਵ, ਆਈਏਐਸ, ਨੇ ਕਿਹਾ ਕਿ ਪਾਈਟੈਕਸ ਨੇ ਪੰਜਾਬ ਨੂੰ ਇਨਵੈਸਟਮੈਂਟ ਅਤੇ ਐਂਟਰਪ੍ਰਾਈਜ਼ ਲਈ ਇੱਕ ਅਗਾਂਹਵਧੂ ਸੋਚ ਵਾਲਾ ਸਥਾਨ ਬਣਾਉਣ ਵਿੱਚ ਬਹੁਤ ਮਦਦ ਕੀਤੀ ਹੈ, ਜਦੋਂ ਕਿ ਸ਼੍ਰੀਮਤੀ ਭਾਰਤੀ ਸੂਦ ਨੇ ਪੰਜਾਬ ਸਰਕਾਰ ਤੋਂ ਮਿਲ ਰਹੇ ਸਮਰਥਨ ਲਈ ਧੰਨਵਾਦ ਪ੍ਰਗਟ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਦੇ ਆਰਥਿਕ ਵਿਕਾਸ ਨੂੰ ਹੁਲਾਰਾ ਦੇਣ ਦੀ ਉਮੀਦ ਨਾਲ, ਪਾਈਟੈਕਸ 2025 ਅੰਮ੍ਰਿਤਸਰ ਵਿੱਚ ਇੱਕ ਡਾਇਨੈਮਿਕ, ਗ੍ਰੋਥ-ਡ੍ਰਿਵਨ ਐਕਸਪੋ ਲਈ ਦੇ ਲਈ ਪਾਰਟੀਸਿਪੈਂਟਸ, ਐਗਜ਼ੀਬਿਟਰਜ਼ ਅਤੇ ਵਿਜ਼ੀਟਰਜ਼ ਦਾ ਸਵਾਗਤ ਕਰਨ ਲਈ ਤਿਆਰ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਨੌਵੇਂ ਪਾਤਸ਼ਾਹ ਦੀ ਵਰੋਸਾਈ ਧਰਤੀ ਸ੍ਰੀ ਅਨੰਦਪੁਰ ਸਾਹਿਬ ਸੰਗਤਾਂ ਦੇ ਸਵਾਗਤ ਲਈ ਤਿਆਰ: ਹਰਜੋਤ ਸਿੰਘ ਬੈਂਸ

0

Anandpur News:ਹਿੰਦ ਦੀ ਚਾਦਰ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਨੂੰ ਸਮਰਪਿਤ ਵਿਸ਼ਾਲ ਨਗਰ ਨਗਰ ਕੀਰਤਨ, ਜੋ ਬਾਬਾ ਫ਼ਰੀਦ ਜੀ ਦੇ ਤਪ ਅਸਥਾਨ ਰਿਆਸਤੀ ਕਿਲ੍ਹਾ ਮੁਬਾਰਕ ਫ਼ਰੀਦਕੋਟ ਤੋਂ ਆਰੰਭ ਹੋਇਆ ਸੀ, ਦਾ ਅੱਜ ਸ੍ਰੀ ਅਨੰਦਪੁਰ ਸਾਹਿਬ ਪਹੁੰਚਣ ‘ਤੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਲੋਕ ਸਭਾ ਮੈਂਬਰ ਮਲਵਿੰਦਰ ਸਿੰਘ ਕੰਗ ਵਲੋਂ ਭਰਵਾਂ ਸਵਾਗਤ ਕੀਤਾ ਗਿਆ। ਇਸ ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਮਹਾਰਾਜ ਜੀ ਨੂੰ ਪੰਜਾਬ ਪੁਲਿਸ ਦੀ ਟੁਕੜੀ ਵਲੋਂ ਗਾਰਡ ਆਫ਼ ਆਨਰ ਪੇਸ਼ ਕੀਤਾ ਗਿਆ। ਪੰਜਾਬ ਪੁਲਿਸ ਦੀ ਟੁਕੜੀ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਮਹਾਰਾਜ ਜੀ ਨੂੰ ਗਾਰਡ ਆਫ਼ ਆਨਰ ਪੇਸ਼ ਕੀਤਾ ਗਿਆ।ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਨਗਰ ਕੀਰਤਨ ਵਿੱਚ ਸ਼ਾਮਿਲ ਪੰਜ ਪਿਆਰੇ ਸਾਹਿਬਾਨ ਅਤੇ ਪੰਜ ਨਿਸ਼ਾਨਚੀ ਸਾਹਿਬਾਨ ਨੂੰ ਸਿਰੋਪਾਉ ਭੇਟ ਕੀਤਾ ਗਿਆ।

ਇਹ ਵੀ ਪੜ੍ਹੋ  ਪੰਜਾਬ ਦੇ ਵਿਚ ਬਣੇਗਾ ਇੱਕ ਹੋਰ ਨਵਾਂ ਜ਼ਿਲ੍ਹਾ;24 ਨੂੰ ਹੋ ਸਕਦਾ ਐਲਾਨ!

ਇਸ ਤੋਂ ਇਲਾਵਾ ਉਨ੍ਹਾਂ ਵੱਲੋਂ ਇਸ ਨਗਰ ਕੀਰਤਨ ਵਿੱਚ ਯੋਗਦਾਨ ਪਾਉਣ ਵਾਲੇ ਬਾਬਾ ਲੱਖਾ ਸਿੰਘ ਨਾਨਕਸਰ ਦਾ ਵੀ ਸਨਮਾਨ ਕੀਤਾ ਗਿਆ।ਜ਼ਿਲ੍ਹਾ ਪ੍ਰਸ਼ਾਸਨ ਰੂਪਨਗਰ ਅਤੇ ਸਥਾਨਕ ਸੰਗਤਾਂ ਵਲੋਂ ਖ਼ਾਲਸਾਈ ਜਾਹੋ-ਜਲਾਲ ਨਾਲ ਨਗਰ ਦਾ ਸਵਾਗਤ ਕੀਤਾ। ਸੰਗਤਾਂ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਮਹਾਰਾਜ ਦੀ ਸਵਾਰੀ ਉਤੇ ਫੁੱਲਾਂ ਦੀ ਵਰਖਾ ਕੀਤੀ ਗਈ।ਨਗਰ ਕੀਰਤਨ ਦੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਪਹੁੰਚਣ ਉਪਰੰਤ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਮਹਾਰਾਜ ਦੇ ਪਾਵਨ ਸਰੂਪ ਨੂੰ ਪੂਰੇ ਸਤਿਕਾਰ ਸਹਿਤ ਗੁਰੂਦੁਆਰਾ ਸ੍ਰੀ ਸੀਸ ਗੰਜ ਸਾਹਿਬ ਵਿਖੇ ਸੁਸ਼ੋਭਿਤ ਕੀਤਾ।ਇਹ ਨਗਰ ਕੀਰਤਨ ਫ਼ਿਰੋਜ਼ਪੁਰ, ਮੋਗਾ, ਜਗਰਾਉਂ, ਲੁਧਿਆਣਾ, ਫ਼ਤਹਿਗੜ੍ਹ ਸਾਹਿਬ, ਚਮਕੌਰ ਸਾਹਿਬ ਹੁੰਦੇ ਹੋਏ ਸ੍ਰੀ ਅਨੰਦਪੁਰ ਸਾਹਿਬ ਵਿਖੇ ਪਹੁੰਚਿਆ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਸਟੂਡੈਂਟ ਪੁਲਿਸ ਕੈਡਿਟ ਸਕੀਮ ਤਹਿਤ 450 ਵਿਦਿਆਰਥੀਆਂ ਨੂੰ ਪੀਪੀਏ ਫਿਲੌਰ ਦਾ ਟੂਰ ਕਰਵਾਇਆ

0

Phillaur News:ਸਕੂਲੀ ਵਿਦਿਆਰਥੀਆਂ ਵਿੱਚ ਜ਼ਿੰਮੇਵਾਰ ਨਾਗਰਿਕਤਾ, ਬਿਹਤਰ ਅਨੁਸ਼ਾਸਨ ਅਤੇ ਸ਼ਖ਼ਸੀਅਤ ਨਿਰਮਾਣ ਦੀ ਭਾਵਨਾ ਨੂੰ ਉਤਸ਼ਾਹਿਤ ਕਰਨ ਦੇ ਮਕਸਦ ਨਾਲ ਪੰਜਾਬ ਪੁਲਿਸ ਅਤੇ ਸਿੱਖਿਆ ਵਿਭਾਗ ਦੀ ਇੱਕ ਸਾਂਝੀ ਪਹਿਲਕਦਮੀ ਸਟੂਡੈਂਟ ਪੁਲਿਸ ਕੈਡੇਟ (ਐਸਪੀਸੀ) ਸਕੀਮ ਤਹਿਤ ਵਿਦਿਆਰਥੀਆਂ ਲਈ ਮਹਾਰਾਜਾ ਰਣਜੀਤ ਸਿੰਘ ਪੰਜਾਬ ਪੁਲਿਸ ਅਕੈਡਮੀ, ਫਿਲੌਰ ਦੇ ਇੱਕ ਦਿਨਾ ਟੂਰ ਕਰਵਾਇਆ ਗਿਆ।ਪੰਜਾਬ ਦੇ ਅੱਠ ਜ਼ਿਲ੍ਹਿਆਂ ਦੇ ਕੁੱਲ 450 ਬੱਚਿਆਂ ਨੇ ਆਪਣੇ 16 ਨੋਡਲ ਅਧਿਆਪਕਾਂ ਅਤੇ ਸਾਂਝ ਕੇਂਦਰ ਦੇ 16 ਮੁਲਾਜ਼ਮਾਂ ਨਾਲ ਇਸ ਈਵੈਂਟ ਵਿੱਚ ਹਿੱਸਾ ਲਿਆ।ਐਸ.ਪੀ.ਸੀ. ਪ੍ਰੋਗਰਾਮ ਬਾਰੇ ਹੋਰ ਵੇਰਵੇ ਦਿੰਦਿਆਂ ਸਪੈਸ਼ਲ ਡੀਜੀਪੀ ਕਮਿਊਨਿਟੀ ਅਫੇਅਰਜ਼ ਡਿਵੀਜ਼ਨ (ਸੀਏਡੀ) ਗੁਰਪ੍ਰੀਤ ਕੌਰ ਦਿਓ ਨੇ ਕਿਹਾ ਕਿ ਇਹ ਯੋਜਨਾ ਪੁਲਿਸ ਅਤੇ ਨੌਜਵਾਨਾਂ ਵਿਚਕਾਰ ਇੱਕ ਪੁਲ ਦਾ ਕੰਮ ਕਰਦਿਆਂ ਵਿਸ਼ਵਾਸ, ਜਾਗਰੂਕਤਾ ਅਤੇ ਸਮਾਜਿਕ ਜ਼ਿੰਮੇਵਾਰੀ ਦੇ ਸੱਭਿਆਚਾਰ ਨੂੰ ਉਤਸ਼ਾਹਿਤ ਕਰਦੀ ਹੈ।

ਇਹ ਵੀ ਪੜ੍ਹੋ  ਯੁੱਧ ਨਸ਼ਿਆਂ ਵਿਰੁਧ; ਪਾਕਿਸਤਾਨ ਤੋਂ ਆਈ 50 ਕਿੱਲੋਂ ਹੈਰੋਇਨ ਦੀ ਖੇਪ ਸਮੇਤ ਨਾਮੀ ਤਸਕਰ ਕਾਬੂ

ਉਨ੍ਹਾਂ ਕਿਹਾ ਕਿ ਡੀਐਸਪੀ ਸੀ.ਏ.ਡੀ. ਪ੍ਰਭਜੋਤ ਕੌਰ ਦੁਆਰਾ ਐਸਪੀਸੀ ਸਕੀਮ ਬਾਰੇ ਜਾਣਕਾਰੀ ਪ੍ਰਦਾਨ ਕਰਨ ਦੇ ਨਾਲ ਇਸ ਪ੍ਰੋਗਰਾਮ ਦੀ ਸ਼ੁਰੂਆਤ ਹੋਈ, ਜਿਸ ਤੋਂ ਬਾਅਦ ਸਲਾਹਕਾਰ, ਪੀਪੀਏ ਫਿਲੌਰ ਰਵਚਰਨ ਸਿੰਘ ਵੱਲੋਂ ਇੱਕ ਪੇਸ਼ਕਾਰੀ ਦਿੱਤੀ ਗਈ, ਜਿਨ੍ਹਾਂ ਨੇ ਵਿਦਿਆਰਥੀਆਂ ਨੂੰ ਮਹਾਰਾਜਾ ਰਣਜੀਤ ਸਿੰਘ ਪੰਜਾਬ ਪੁਲਿਸ ਅਕੈਡਮੀ ਦੇ ਇਤਿਹਾਸ ਅਤੇ ਮਹੱਤਤਾ ਬਾਰੇ ਜਾਣੂ ਕਰਵਾਉਂਦਿਆਂ ਉਨ੍ਹਾਂ ਨੂੰ ਪੰਜਾਬ ਦੀ ਵਿਰਾਸਤ ਨਾਲ ਜੋੜਿਆ।ਇਸ ਤੋਂ ਬਾਅਦ ਐਸ.ਪੀ. ਸਾਈਬਰ ਕ੍ਰਾਈਮ ਐਸਏਐਸ ਨਗਰ ਮਨੋਜ ਗੋਰਸੀ, ਡੀਐਸਪੀ ਸੀ.ਏ.ਡੀ. ਪਰਮਿੰਦਰ ਸਿੰਘ ਬਰਾੜ, ਡੀਐਸਪੀ ਸੀ.ਏ.ਡੀ. ਪ੍ਰਭਜੋਤ ਕੌਰ ਅਤੇ ਸਲਾਹਕਾਰ, ਪੀਪੀਏ ਫਿਲੌਰ ਰਵਚਰਨ ਸਿੰਘ ਨਾਲ ਇੱਕ ਗੱਲਬਾਤ ਸੈਸ਼ਨ ਕਰਵਾਇਆ ਗਿਆ। ਸੈਸ਼ਨ ਦੌਰਾਨ ਨੋਡਲ ਅਧਿਆਪਕਾਂ ਨੇ ਵੱਖ-ਵੱਖ ਮੁੱਦਿਆਂ ਨੂੰ ਉਜਾਗਰ ਕਰਦਿਆਂ ਪੁਲਿਸ ਅਧਿਕਾਰੀਆਂ ਨੂੰ ਕੈਡਿਟਾਂ ਦੀ ਵਰਦੀ ਅਤੇ ਆਜ਼ਾਦੀ ਦਿਹਾੜੇ ਤੇ ਗਣਤੰਤਰ ਦਿਵਸ ਸਮਾਗਮਾਂ ਵਿੱਚ ਉਨ੍ਹਾਂ ਦੀ ਭਾਗੀਦਾਰੀ ਸਬੰਧੀ ਦਿਸ਼ਾ-ਨਿਰਦੇਸ਼ ਜਾਰੀ ਕਰਨ ਦੀ ਬੇਨਤੀ ਕੀਤੀ।ਵਿਚਾਰ-ਵਟਾਂਦਰੇ ਤੋਂ ਬਾਅਦ ਐਸ.ਪੀ. ਮਨੋਜ ਗੋਰਸੀ ਵੱਲੋਂ ਸਾਈਬਰ ਜਾਗਰੂਕਤਾ ‘ਤੇ ਇੱਕ ਵਿਆਪਕ ਪੇਸ਼ਕਾਰੀ ਦਿੱਤੀ ਗਈ।ਉਨ੍ਹਾਂ ਨੇ ਵਿਦਿਆਰਥੀਆਂ ਨੂੰ ਸੁਰੱਖਿਅਤ ਔਨਲਾਈਨ ਆਚਰਣ, ਸਾਰਥਕ ਡਿਜੀਟਲ ਮੌਜੂਦਗੀ ਅਤੇ ਸੋਸ਼ਲ ਮੀਡੀਆ ਪਲੇਟਫਾਰਮਾਂ ‘ਤੇ ਨਿੱਜੀ ਜਾਣਕਾਰੀ ਦੀ ਸੁਰੱਖਿਆ ਦੀ ਮਹੱਤਤਾ ਬਾਰੇ ਜਾਣੂ ਕਰਵਾਇਆ।

ਇਹ ਵੀ ਪੜ੍ਹੋ  ਪੰਜਾਬ ਦੇ ਵਿਚ ਬਣੇਗਾ ਇੱਕ ਹੋਰ ਨਵਾਂ ਜ਼ਿਲ੍ਹਾ;24 ਨੂੰ ਹੋ ਸਕਦਾ ਐਲਾਨ!

ਸੈਸ਼ਨ ਵਿੱਚ ਔਨਲਾਈਨ ਤੰਗ-ਪਰੇਸ਼ਾਨ/ਭੜਕਾਹਟ ਆਦਿ ਵਾਲੀ ਸਥਿਤੀ ਪੈਦਾ ਕਰਨ, ਵਿੱਤੀ ਧੋਖਾਧੜੀ, ਔਨਲਾਈਨ ਗੇਮਿੰਗ ਜੋਖਮ ਅਤੇ ਮੋਬਾਈਲ ਉਪਕਰਨਾਂ ਦੀ ਜ਼ਿੰਮੇਵਾਰ ਵਰਤੋਂ ਵਰਗੇ ਮੁੱਖ ਵਿਸ਼ਿਆਂ ‘ਤੇ ਵੀ ਚਰਚਾ ਕੀਤੀ ਗਈ। ਇਸ ਦੌਰਾਨ ਅਸਲ-ਜੀਵਨ ਦੀਆਂ ਉਦਾਹਰਣਾਂ ਅਤੇ ਆਪਸੀ ਸਵਾਲ-ਜਵਾਬ ਰਾਹੀਂ ਬੱਚਿਆਂ ਨੂੰ ਡਿਜੀਟਲ ਦੁਨੀਆ ਵਿੱਚ ਚੌਕਸ ਰਹਿਣ ਅਤੇ ਕਿਸੇ ਵੀ ਸ਼ੱਕੀ ਔਨਲਾਈਨ ਗਤੀਵਿਧੀ ਦੀ ਤੁਰੰਤ ਰਿਪੋਰਟ ਕਰਨ ਲਈ ਉਤਸ਼ਾਹਿਤ ਕੀਤਾ ਗਿਆ। ਇਸ ਪੇਸ਼ਕਾਰੀ ਦਾ ਉਦੇਸ਼ ਵਿਦਿਆਰਥੀਆਂ ਨੂੰ ਸੁਰੱਖਿਅਤ ਢੰਗ ਅਤੇ ਜ਼ਿੰਮੇਵਾਰੀ ਨਾਲ ਇੰਟਰਨੈੱਟ ਦੀ ਵਰਤੋਂ ਬਾਰੇ ਲੋੜੀਂਦੀ ਜਾਣਕਾਰੀ ਅਤੇ ਜ਼ਰੂਰੀ ਗਤੀਵਿਧੀਆ ਬਾਰੇ ਜਾਣੂ ਕਰਵਾਉਣਾ ਸੀ।ਇਸ ਤੋਂ ਬਾਅਦ ਵਿਦਿਆਰਥੀਆਂ ਅਤੇ ਅਧਿਆਪਕਾਂ ਲਈ ਅਕੈਡਮੀ ਦੇ ਸਟੱਡੀ ਟੂਰ ਦਾ ਪ੍ਰਬੰਧ ਵੀ ਕੀਤਾ ਗਿਆ, ਜਿਸ ਦੌਰਾਨ ਬੱਚਿਆਂ ਨੂੰ ਇਤਿਹਾਸਕ ਕਿਲ੍ਹੇ, ਜਿੱਥੇ ਇਹ ਅਕੈਡਮੀ ਸਥਾਪਤ ਹੈ, ਦੀ ਵਿਲੱਖਣ ਵਾਸਤੂ-ਕਲਾ ਬਾਰੇ ਜਾਣਕਾਰੀ ਪ੍ਰਦਾਨ ਕੀਤੀ ਗਈ। ਵਿਦਿਆਰਥੀਆਂ ਨੇ ਅਕੈਡਮੀ ਦੇ ਅੰਦਰ ਸਥਿਤ ਪੰਜਾਬ ਦੇ ਸਟੇਟ ਫਿੰਗਰਪ੍ਰਿੰਟ ਬਿਊਰੋ ਦਾ ਵੀ ਦੌਰਾ ਕੀਤਾ, ਜਿੱਥੇ ਉਨ੍ਹਾਂ ਨੂੰ ਵੱਖ-ਵੱਖ ਫੋਰੈਂਸਿਕ ਅਤੇ ਫਿੰਗਰਪ੍ਰਿੰਟ-ਸਬੰਧਤ ਪ੍ਰਕਿਰਿਆਵਾਂ ਬਾਰੇ ਜਾਣਕਾਰੀ ਦਿੱਤੀ ਗਈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Mayor Padamjit Singh Mehta ਨੇ ਕੀਤਾ ਵਾਰਡ ਨੰਬਰ 18 ਵਿੱਚ ਪ੍ਰੀਮਿਕਸ ਦੇ ਕੰਮ ਦਾ ਉਦਘਾਟਨ

0

Bathinda News:ਮੇਅਰ ਸ਼੍ਰੀ ਪਦਮਜੀਤ ਸਿੰਘ ਮਹਿਤਾ ਨੇ ਕੌਂਸਲਰ ਬਿਕਰਮ ਕ੍ਰਾਂਤੀ ਦੇ ਵਾਰਡ ਨੰਬਰ 18 ਵਿੱਚ ਸਥਿਤ ਊਧਮ ਸਿੰਘ ਨਗਰ ਵਿੱਚ ਲਗਭਗ 50 ਲੱਖ ਰੁਪਏ ਦੀ ਲਾਗਤ ਨਾਲ ਕੀਤੇ ਜਾ ਰਹੇ ਪ੍ਰੀਮਿਕਸ ਦੇ ਕੰਮ ਦਾ ਰਸਮੀ ਉਦਘਾਟਨ ਕੀਤਾ। ਇਸ ਮੌਕੇ ਵਾਰਡ ਕੌਂਸਲਰ ਬਿਕਰਮ ਕ੍ਰਾਂਤੀ ਦੀ ਪਤਨੀ ਸ਼੍ਰੀਮਤੀ ਯਸ਼ੋਦਾ ਭੈਣ ਅਤੇ ਇਲਾਕਾ ਨਿਵਾਸੀ ਮੌਜੂਦ ਸਨ।ਇਸ ਦੌਰਾਨ ਮੇਅਰ ਸ਼੍ਰੀ ਮਹਿਤਾ ਨੇ ਦੱਸਿਆ ਕਿ ਨਗਰ ਨਿਗਮ, ਬਠਿੰਡਾ ਵਾਸੀਆਂ ਲਈ ਬਿਹਤਰ ਸਹੂਲਤਾਂ ਨੂੰ ਯਕੀਨੀ ਬਣਾਉਣ ਹਿਤ ਵਿਕਾਸ ਕਾਰਜਾਂ ਨੂੰ ਤੇਜ਼ੀ ਨਾਲ ਅੱਗੇ ਵਧਾ ਰਿਹਾ ਹੈ। ਉਨ੍ਹਾਂ ਇਲਾਕੇ ਦਾ ਨਿਰੀਖਣ ਕੀਤਾ, ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਉਨ੍ਹਾਂ ਨੂੰ ਜਲਦੀ ਹੱਲ ਕਰਨ ਦਾ ਭਰੋਸਾ ਦਿੱਤਾ।

ਇਹ ਵੀ ਪੜ੍ਹੋ  ਭ੍ਰਿਸ਼ਟਾਚਾਰ ਦੇ ਦੋਸ਼ਾਂ ਹੇਠ ਵਿਜੀਲੈਂਸ ਵੱਲੋਂ ਨਗਰ ਨਿਗਮ ਦਾ ਕਮਿਸ਼ਨਰ ਗ੍ਰਿਫਤਾਰ; ਰਾਤ ਭਰ ਚੱਲੀ ਜਾਂਚ

ਉਨ੍ਹਾਂ ਕਿਹਾ ਕਿ ਬਠਿੰਡਾ ਨੂੰ ਇੱਕ ਸੁੰਦਰ ਅਤੇ ਆਦਰਸ਼ ਸ਼ਹਿਰ ਵਿੱਚ ਬਦਲਣ ਲਈ ਕਈ ਵੱਡੇ ਪ੍ਰੋਜੈਕਟ ਚੱਲ ਰਹੇ ਹਨ ਅਤੇ ਊਧਮ ਸਿੰਘ ਨਗਰ, ਵਾਰਡ ਨੰਬਰ 18 ਵਿੱਚ ਇੱਕ ਕਮਿਊਨਿਟੀ ਸੈਂਟਰ ਦੀ ਉਸਾਰੀ ਜਲਦੀ ਹੀ ਸ਼ੁਰੂ ਹੋ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਦੀ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਲੋਕਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਲਈ ਕਈ ਵੱਡੇ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਬਠਿੰਡਾ ਵਿੱਚ ਵੀ ਜਲਦ ਹੀ ਵੱਡੇ ਵਿਕਾਸ ਕਾਰਜ ਸ਼ੁਰੂ ਹੋਣ ਜਾ ਰਹੇ ਹਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਗੁਰੂ ਤੇਗ ਬਹਾਦਰ ਜੀ ਦੀ ਮਹਾਨ ਸ਼ਹਾਦਤ ਨੂੰ ਪ੍ਰਣਾਮ! ਚਾਰੇ ਪਾਸਿਆਂ ਤੋਂ ਨਗਰ ਕੀਰਤਨ ਸ੍ਰੀ ਆਨੰਦਪੁਰ ਸਾਹਿਬ ਵਿੱਚ ਹੋਏ ਸਮਾਪਤ, ਪਵਿੱਤਰ ਸ਼ਹਿਰ ਹੋਇਆ ਸ਼ਰਧਾ ਵਿੱਚ ਲੀਨ

Chandigarh\Anandpur News:ਸਿੱਖਿਆ, ਸੂਚਨਾ ਅਤੇ ਲੋਕ ਸੰਪਰਕ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਚਾਰੇ ਦਿਸ਼ਾਵਾਂ ਤੋਂ ਆਯੋਜਿਤ ਨਗਰ ਕੀਰਤਨ ਸ਼ੁੱਕਰਵਾਰ, 22 ਨਵੰਬਰ ਨੂੰ ਸ੍ਰੀ ਅਨੰਦਪੁਰ ਸਾਹਿਬ ਪਹੁੰਚਣਗੇ। ਨਗਰ ਕੀਰਤਨਾਂ ਦਾ ਸੰਗਤ ਵੱਲੋਂ ਸ਼ਾਨਦਾਰ ਸਵਾਗਤ ਕੀਤਾ ਜਾਵੇਗਾ। ਉਨ੍ਹਾਂ ਅੱਗੇ ਕਿਹਾ ਕਿ ਸ੍ਰੀਨਗਰ, ਗੁਰਦਾਸਪੁਰ, ਫਰੀਦਕੋਟ ਅਤੇ ਤਲਵੰਡੀ ਸਾਬੋ ਤੋਂ ਆਉਣ ਵਾਲੇ ਨਗਰ ਕੀਰਤਨਾਂ ਦੀ ਕੁੱਲ ਲੰਬਾਈ 1563 ਕਿਲੋਮੀਟਰ ਹੈ।ਇਸ ਦੌਰਾਨ, ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਪਵਿੱਤਰ ਸ਼ਹਿਰ ਸ੍ਰੀ ਆਨੰਦਪੁਰ ਸਾਹਿਬ ਵਿੱਚ ਸਾਰੀਆਂ ਤਿਆਰੀਆਂ ਪੂਰੀਆਂ ਕਰ ਲਈਆਂ ਹਨ ਤਾਂ ਜੋ ਨੌਵੇਂ ਗੁਰੂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਨੂੰ ਮਨਾਉਣ ਲਈ 23 ਤੋਂ 25 ਨਵੰਬਰ ਤੱਕ ਹੋਣ ਵਾਲੇ ਸਮਾਗਮਾਂ ਵਿੱਚ ਹਿੱਸਾ ਲੈਣ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਮੱਥਾ ਟੇਕਣ ਲਈ ਆਉਣ ਵਾਲੇ ਵੱਡੀ ਗਿਣਤੀ ਵਿੱਚ ਸ਼ਰਧਾਲੂਆਂ ਦੀ ਸਹੂਲਤ ਅਤੇ ਸੁਰੱਖਿਆ ਨੂੰ ਯਕੀਨੀ ਬਣਾਇਆ ਜਾ ਸਕੇ।ਇਹ ਜ਼ਿਕਰਯੋਗ ਹੈ ਕਿ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਵਸ ਨੂੰ ਸਮਰਪਿਤ ਸੂਬੇ ਦੇ ਸਾਰੇ 23 ਜ਼ਿਲ੍ਹਿਆਂ ਵਿੱਚ ਗੁਰੂ ਸਾਹਿਬ ਦੇ ਮਹਾਨ ਜੀਵਨ ਅਤੇ ਦਰਸ਼ਨ ਨੂੰ ਦਰਸਾਉਂਦੇ ਲਾਈਟ ਐਂਡ ਸਾਊਂਡ ਸ਼ੋਅ ਆਯੋਜਿਤ ਕੀਤੇ ਗਏ ਸਨ, ਅਤੇ ਬਾਬਾ ਬਕਾਲਾ, ਅੰਮ੍ਰਿਤਸਰ ਅਤੇ ਪਟਿਆਲਾ ਵਿੱਚ ਕੀਰਤਨ ਦਰਬਾਰ ਆਯੋਜਿਤ ਕੀਤੇ ਗਏ ਸਨ।23 ਨਵੰਬਰ ਤੋਂ 25 ਨਵੰਬਰ ਤੱਕ ਹੋਣ ਵਾਲੇ ਸਮਾਗਮਾਂ ਦੇ ਵੇਰਵੇ ਸਾਂਝੇ ਕਰਦਿਆਂ ਬੈਂਸ ਨੇ ਕਿਹਾ ਕਿ 23 ਨਵੰਬਰ ਨੂੰ ਸ੍ਰੀ ਆਨੰਦਪੁਰ ਸਾਹਿਬ ਵਿਖੇ ਬਾਬਾ ਬੁੱਢਾ ਦਲ ਛਾਉਣੀ ਨੇੜੇ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਹੋਣਗੇ, ਜਿਸ ਵਿੱਚ ਮੁੱਖ ਮੰਤਰੀ ਅਤੇ ਹੋਰ ਪਤਵੰਤੇ ਸ਼ਾਮਲ ਹੋਣਗੇ।

ਇਹ ਵੀ ਪੜ੍ਹੋ  ਤਲਵੰਡੀ ਸਾਬੋ ਤੋਂ ਮੋਹਾਲੀ ਪੁੱਜੇ ਨਗਰ ਕੀਰਤਨ ਨੂੰ ਪੂਰਣ ਸ਼ਰਧਾ ਤੇ ਸਤਿਕਾਰ ਸਹਿਤ ਅਨੰਦਪੁਰ ਸਾਹਿਬ ਲਈ ਰਵਾਨਾ ਕੀਤਾ ਗਿਆ

ਇਸੇ ਤਰ੍ਹਾਂ ਮੁੱਖ ਮੰਤਰੀ ਵਿਰਾਸਤ-ਏ-ਖਾਲਸਾ ਯਾਦਗਾਰ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਜੀਵਨ ਅਤੇ ਦਰਸ਼ਨ ਨੂੰ ਦਰਸਾਉਂਦੀ ਪ੍ਰਦਰਸ਼ਨੀ ਦਾ ਉਦਘਾਟਨ ਕਰਨਗੇ। ਉਸੇ ਦਿਨ, ਸੂਬਾ ਸਰਕਾਰ ਬਾਬਾ ਬੁੱਢਾ ਦਲ ਛਾਉਣੀ ਦੇ ਮੁੱਖ ਪੰਡਾਲ ਵਿਖੇ ਇੱਕ ਅੰਤਰ-ਧਰਮ ਸੰਮੇਲਨ ਦਾ ਆਯੋਜਨ ਕਰੇਗੀ, ਜਿਸ ਵਿੱਚ ਪ੍ਰਮੁੱਖ ਧਾਰਮਿਕ ਆਗੂ ਅਤੇ ਹੋਰ ਪਤਵੰਤੇ ਸ਼ਾਮਲ ਹੋਣਗੇ।24 ਨਵੰਬਰ ਨੂੰ, ਕੀਰਤਪੁਰ ਸਾਹਿਬ ਤੋਂ ਭਾਈ ਜੈਤਾ ਜੀ ਦੀ ਯਾਦਗਾਰ ਤੱਕ ਇੱਕ ਸੀਸ ਭੇਟ ਨਗਰ ਕੀਰਤਨ ਦਾ ਆਯੋਜਨ ਕੀਤਾ ਜਾਵੇਗਾ। ਇਸ ਤੋਂ ਇਲਾਵਾ, ਸ੍ਰੀ ਅਨੰਦਪੁਰ ਸਾਹਿਬ (ਗੁਰੂਦੁਆਰਾ ਭੋਰਾ ਸਾਹਿਬ, ਗੁਰਦੁਆਰਾ ਸੀਸ ਗੰਜ ਸਾਹਿਬ, ਗੁਰੂ ਤੇਗ ਬਹਾਦਰ ਅਜਾਇਬ ਘਰ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਕਿਲ੍ਹਾ ਆਨੰਦਗੜ੍ਹ ਸਾਹਿਬ, ਅਤੇ ਵਿਰਾਸਤ-ਏ-ਖਾਲਸਾ ਵਿਖੇ ਸਮਾਪਤ) ਵਿੱਚ ਇੱਕ ਵਿਰਾਸਤੀ ਸੈਰ ਦਾ ਆਯੋਜਨ ਕੀਤਾ ਜਾਵੇਗਾ, ਅਤੇ ਵਿਧਾਨ ਸਭਾ ਦਾ ਇੱਕ ਵਿਸ਼ੇਸ਼ ਸੈਸ਼ਨ ਭਾਈ ਜੈਤਾ ਜੀ ਦੀ ਯਾਦਗਾਰ ਵਿਖੇ ਹੋਵੇਗਾ। ਗੱਤਕਾ ਅਤੇ ਹੋਰ ਸਮਾਗਮ, ਜਿਵੇਂ ਕਿ ਟੈਂਟ ਪੈੱਗਿੰਗ, ਢਾਲ-ਤੇ-ਤਲਵਾਰ ਮੁਕਾਬਲਾ, ਹਥਿਆਰ ਪ੍ਰਦਰਸ਼ਨ, ਸਿਮਰਨ ਅਤੇ ਤਲਵਾਰ ਸੰਗਮ, ਚਰਨ ਗੰਗਾ ਸਟੇਡੀਅਮ ਵਿਖੇ ਹੋਣਗੇ। 23 ਨਵੰਬਰ ਤੋਂ 29 ਨਵੰਬਰ ਤੱਕ ਵਿਰਾਸਤ-ਏ-ਖਾਲਸਾ ਯਾਦਗਾਰ ਵਿਖੇ ਰੋਜ਼ਾਨਾ ਡਰੋਨ ਸ਼ੋਅ ਕੀਤੇ ਜਾਣਗੇ।ਇਸੇ ਤਰ੍ਹਾਂ, 25 ਨਵੰਬਰ ਨੂੰ ਅਖੰਡ ਪਾਠ ਸਾਹਿਬ ਭੋਗ ਦੀ ਸਮਾਪਤੀ ਤੋਂ ਬਾਅਦ, ਬਾਬਾ ਬੁੱਢਾ ਦਲ ਛਾਉਣੀ ਦੇ ਮੁੱਖ ਪੰਡਾਲ ਵਿੱਚ ਸਰਬੱਤ ਦਾ ਭਲਾ ਸਮਾਗਮ ਹੋਵੇਗਾ। ਰਾਜ ਸਰਕਾਰ ਨੇ ਇਨ੍ਹਾਂ ਸਮਾਗਮਾਂ ਵਿੱਚ ਹਿੱਸਾ ਲੈਣ ਲਈ ਪਵਿੱਤਰ ਸ਼ਹਿਰ ਆਉਣ ਵਾਲੇ ਲੱਖਾਂ ਸ਼ਰਧਾਲੂਆਂ ਦੀ ਸਹੂਲਤ ਲਈ ਵਿਆਪਕ ਪ੍ਰਬੰਧ ਕੀਤੇ ਹਨ। ਸ਼ਰਧਾਲੂਆਂ ਨੂੰ ਪਾਰਕਿੰਗ ਜ਼ੋਨਾਂ ਤੋਂ ਮੁੱਖ ਸਥਾਨਾਂ ਤੱਕ ਲਿਜਾਣ ਲਈ ਸ਼ਟਲ ਸੇਵਾਵਾਂ ਪ੍ਰਦਾਨ ਕੀਤੀਆਂ ਗਈਆਂ ਹਨ।

ਇਹ ਵੀ ਪੜ੍ਹੋ  ਯੁੱਧ ਨਸ਼ਿਆਂ ਵਿਰੁਧ; ਪਾਕਿਸਤਾਨ ਤੋਂ ਆਈ 50 ਕਿੱਲੋਂ ਹੈਰੋਇਨ ਦੀ ਖੇਪ ਸਮੇਤ ਨਾਮੀ ਤਸਕਰ ਕਾਬੂ

ਸਾਰੇ ਪਾਰਕਿੰਗ ਸਥਾਨ ਸੀਸੀਟੀਵੀ ਨਿਗਰਾਨੀ, ਰੋਸ਼ਨੀ, ਬੈਰੀਕੇਡ, ਟ੍ਰੈਫਿਕ ਮਾਰਸ਼ਲ, ਸਾਈਨੇਜ ਅਤੇ ਮੋਬਾਈਲ ਟਾਇਲਟ ਨਾਲ ਲੈਸ ਹਨ। ਮੁੱਖ ਧਾਰਮਿਕ ਅਤੇ ਸੱਭਿਆਚਾਰਕ ਸਥਾਨਾਂ ਦੇ ਆਲੇ-ਦੁਆਲੇ ਮੌਜੂਦਾ ਪਾਰਕਿੰਗ ਸਥਾਨਾਂ ਨੂੰ ਵੀ ਯੋਜਨਾ ਵਿੱਚ ਸ਼ਾਮਲ ਕੀਤਾ ਗਿਆ ਹੈ।ਸ਼ਰਧਾਲੂਆਂ ਦੀ ਸੇਵਾ ਲਈ ਤਾਇਨਾਤ ਸਹੂਲਤਾਂ ਵਿੱਚ 500 ਈ-ਰਿਕਸ਼ਾ, 150 ਮਿੰਨੀ ਬੱਸਾਂ, 25 ਫੋਰਸ ਅਰਬਨੀਆ ਵੈਨਾਂ, 15 ਕਾਰਾਂ, 20 ਟਾਟਾ ਏਸ ਵਾਹਨ ਅਤੇ ਬਜ਼ੁਰਗ ਅਤੇ ਅਪਾਹਜ ਸ਼ਰਧਾਲੂਆਂ ਦੀ ਸਹਾਇਤਾ ਲਈ 10 ਗੋਲਫ ਕਾਰਟ ਸ਼ਾਮਲ ਹਨ। ਸ਼ਟਲ ਸੇਵਾਵਾਂ ਪਾਰਕਿੰਗ ਖੇਤਰਾਂ ਅਤੇ ਗੁਰਦੁਆਰਾ ਸ਼੍ਰੀ ਕੇਸਗੜ੍ਹ ਸਾਹਿਬ, ਵਿਰਾਸਤ-ਏ-ਖਾਲਸਾ, ਮੁੱਖ ਪੰਡਾਲ, ਟੈਂਟ ਸਿਟੀ ਅਤੇ ਹੈਲਪ ਡੈਸਕ ਪੁਆਇੰਟਾਂ ਵਿਚਕਾਰ ਸ਼ਰਧਾਲੂਆਂ ਦੀ ਆਵਾਜਾਈ ਨੂੰ ਸੁਵਿਧਾਜਨਕ ਬਣਾਉਣਗੀਆਂ। ਸਿਸਟਮ ਦੀ ਪੂਰੀ ਨਿਗਰਾਨੀ ਇੱਕ ਮੁੱਖ ਕੰਟਰੋਲ ਸੈਂਟਰ ਤੋਂ ਕੀਤੀ ਜਾਵੇਗੀ, ਜਿਸ ਵਿੱਚ ਸਮਰਪਿਤ ਪਿਕ-ਅੱਪ ਪੁਆਇੰਟ, ਸਾਈਨੇਜ ਅਤੇ ਵਲੰਟੀਅਰਾਂ ਦੁਆਰਾ ਮਾਰਗਦਰਸ਼ਨ ਹੋਵੇਗਾ।ਇਸੇ ਤਰ੍ਹਾਂ, ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਪੁਰਬ ਨੂੰ ਸਮਰਪਿਤ ਸਮਾਗਮਾਂ ਦੌਰਾਨ ਸ਼ਰਧਾਲੂਆਂ ਦੀ ਭਾਰੀ ਆਮਦ ਨੂੰ ਸੁਚਾਰੂ ਬਣਾਉਣ ਲਈ, ਰੂਪਨਗਰ ਜ਼ਿਲ੍ਹਾ ਪ੍ਰਸ਼ਾਸਨ ਨੇ ਦੋ ਵੱਡੇ ਟੈਂਟ ਸਿਟੀ, “ਚੱਕ ਨਾਨਕੀ ਨਿਵਾਸ” ਟੈਂਟ ਸਿਟੀ ਅਤੇ “ਭਾਈ ਮਤੀ ਦਾਸ ਨਿਵਾਸ” ਟੈਂਟ ਸਿਟੀ ਸਥਾਪਤ ਕੀਤੇ ਹਨ, ਜਿਸ ਵਿੱਚ ਲਗਭਗ 10,000 ਸ਼ਰਧਾਲੂਆਂ ਦੀ ਰਿਹਾਇਸ਼ ਹੈ।ਹੋਰ ਸਹੂਲਤਾਂ ਦੇ ਨਾਲ, ਐਂਬੂਲੈਂਸਾਂ ਦੀ ਤਾਇਨਾਤੀ ਅਤੇ 24 ਘੰਟੇ ਮੁੱਖ ਕੰਟਰੋਲ ਰੂਮ ਤੁਰੰਤ ਡਾਕਟਰੀ ਸੇਵਾਵਾਂ ਨੂੰ ਯਕੀਨੀ ਬਣਾਉਂਦਾ ਹੈ। ਸਮਾਗਮਾਂ ਲਈ ਸੁਚਾਰੂ ਅਤੇ ਬੇਦਾਗ਼ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ, ਪੰਜਾਬ ਪੁਲਿਸ ਨੇ ਸੁਰੱਖਿਆ, ਸਹੂਲਤ ਅਤੇ ਟ੍ਰੈਫਿਕ ਪ੍ਰਬੰਧਨ ਲਈ ਵਿਆਪਕ ਪ੍ਰਬੰਧ ਵੀ ਕੀਤੇ ਹਨ। ਇਨ੍ਹਾਂ ਸਮਾਗਮਾਂ ਦੌਰਾਨ ਸ਼ਰਧਾਲੂਆਂ ਦੀ ਸੁਰੱਖਿਆ, ਆਵਾਜਾਈ ਅਤੇ ਸਹੂਲਤ ਨੂੰ ਯਕੀਨੀ ਬਣਾਉਣ ਲਈ ਸੀਨੀਅਰ ਪੰਜਾਬ ਪੁਲਿਸ ਅਧਿਕਾਰੀਆਂ ਦੀ ਨਿਗਰਾਨੀ ਹੇਠ 8,000 ਤੋਂ ਵੱਧ ਪੁਲਿਸ ਕਰਮਚਾਰੀ ਤਾਇਨਾਤ ਕੀਤੇ ਗਏ ਹਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਤਲਵੰਡੀ ਸਾਬੋ ਤੋਂ ਮੋਹਾਲੀ ਪੁੱਜੇ ਨਗਰ ਕੀਰਤਨ ਨੂੰ ਪੂਰਣ ਸ਼ਰਧਾ ਤੇ ਸਤਿਕਾਰ ਸਹਿਤ ਅਨੰਦਪੁਰ ਸਾਹਿਬ ਲਈ ਰਵਾਨਾ ਕੀਤਾ ਗਿਆ

0

SAS Nagar News:ਪੰਜਾਬ ਸਰਕਾਰ ਵੱਲੋਂ ਸ਼੍ਰੀ ਗੁਰੂ ਤੇਗ ਬਹਾਦਰ ਜੀ ਅਤੇ ਉਨ੍ਹਾਂ ਦੇ ਅਨਿੰਨ ਸੇਵਕਾਂ ਭਾਈ ਮਤੀ ਦਾਸ, ਭਾਈ ਸਤੀ ਦਾਸ ਅਤੇ ਭਾਈ ਦਿਆਲਾ ਜੀ ਦੇ 350 ਸਾਲਾਂ ਸ਼ਹਾਦਤ ਵਰ੍ਹੇ ਨੂੰ ਸਮਰਪਿਤ ਤਲਵੰਡੀ ਸਾਬੋ ਤੋਂ ਆਰੰਭ ਹੋ ਕੇ ਮੋਹਾਲੀ ਪੁੱਜੇ ਵਿਸ਼ਾਲ ਨਗਰ ਕੀਰਤਨ ਨੇ ਰਾਤ ਦੇ ਪੜਾਅ ਬਾਅਦ ਅੱਜ ਸਵੇਰੇ ਅਰਦਾਸ ਕਰਕੇ ਸ਼੍ਰੀ ਅਨੰਦਪੁਰ ਸਾਹਿਬ ਲਈ ਚਾਲੇ ਪਾਏ।ਨਗਰ ਕੀਰਤਨ ਵਿਚ ਆਈਆਂ ਸੰਗਤਾਂ ਵੱਲੋਂ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਅਤੇ ਗੁਰਦੁਆਰਾ ਸ੍ਰੀ ਅੰਬ ਸਾਹਿਬ ਵਿਖੇ ਸ਼ੁਕਰਵਾਰ ਦੇ ਰਾਤਰੀ ਪੜਾਅ ਤੋਂ ਬਾਅਦ ਅੱਜ ਗੁਰੂ ਗ੍ਰੰਥ ਸਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਅਗਲੀ ਮੰਜ਼ਿਲ ਲਈ ਅਰੰਭਤਾ ਕੀਤੀ ਗਈ।ਸ਼੍ਰੀ ਗੁਰੂ ਗ੍ਰੰਥ ਸਹਿਬ ਨੂੰ ਸੁੱਖ ਆਸਣ ਸਥਾਨ ਤੋਂ ਪਾਲਕੀ ਸਾਹਿਬ ਤੱਕ ਪੰਜ ਪਿਆਰਿਆਂ ਅਤੇ ਨਿਸ਼ਾਨਚੀ ਸਿੰਘਾਂ ਦੀ ਅਗਵਾਈ ਵਿੱਚ ਪੂਰਣ ਸ਼ਰਧਾ ਅਤੇ ਮਰਿਆਦਾ ਨਾਲ ਲਿਆਂਦਾ ਗਿਆ। ਵੱਡੀ ਗਿਣਤੀ ਵਿੱਚ ਮੌਜੂਦ ਸੰਗਤਾਂ ਤੋਂ ਇਲਾਵਾ ਸ਼੍ਰੀ ਅਨੰਦਪੁਰ ਸਾਹਿਬ ਸੰਸਦੀ ਹਲਕੇ ਤੋਂ ਮੈਂਬਰ ਲੋਕ ਸਭਾ ਮਲਵਿੰਦਰ ਸਿੰਘ ਕੰਗ, ਪੰਜਾਬ ਜਲ ਸਪਲਾਈ ਤੇ ਸੀਵਰੇਜ ਬੋਰਡ ਦੇ ਚੇਅਰਮੈਨ ਡਾ. ਸੰਨੀ ਸਿੰਘ ਆਹਲੂਵਾਲੀਆ, ਐਮ ਐਲ ਏ ਕੁਲਵੰਤ ਸਿੰਘ ਮੋਹਾਲੀ ਦੇ ਪੁੱਤਰ ਸਰਬਜੀਤ ਸਿੰਘ ਸਮਾਣਾ (ਕੌਂਸਲਰ) ਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਡਿਪਟੀ ਕਮਿਸ਼ਨਰ ਸ੍ਰੀਮਤੀ ਕੋਮਲ ਮਿੱਤਲ, ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਅਨਮੋਲ ਸਿੰਘ ਧਾਲੀਵਾਲ, ਐਸ ਡੀ ਐਮ ਮੋਹਾਲੀ ਦਮਨਦੀਪ ਕੌਰ ਤੇ ਹੋਰ ਅਧਿਕਾਰੀ ਮੌਜੂਦ ਸਨ।

ਇਹ ਵੀ ਪੜ੍ਹੋ  ਪੰਜਾਬ ਦੇ ਵਿਚ ਬਣੇਗਾ ਇੱਕ ਹੋਰ ਨਵਾਂ ਜ਼ਿਲ੍ਹਾ;24 ਨੂੰ ਹੋ ਸਕਦਾ ਐਲਾਨ!

ਬੋਲੇ ਸੋ ਨਿਹਾਲ ਦੇ ਜੈਕਾਰਿਆਂ ਦੀ ਗੂੰਜ ਵਿੱਚ ਸ਼੍ਰੀ ਅੰਨਦਪੁਰ ਸਾਹਿਬ ਲਈ ਰਵਾਨਾ ਹੋਏ ਨਗਰ ਕੀਰਤਨ ਵਿੱਚ ਸ਼ਾਮਿਲ ਸੰਗਤਾਂ ਵਿੱਚ ਵੀ ਵੱਖਰਾ ਉਤਸ਼ਾਹ ਦੇਖਣ ਨੂੰ ਮਿਲਿਆ। ਸੰਗਤਾਂ ਦਾ ਕਹਿਣਾ ਸੀ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਗੁਰੂ ਸਹਿਬ ਦੀ ਕਿਰਪਾ ਨਾਲ ਇਨ੍ਹਾਂ ਸਮਾਗਮਾਂ ਨੂੰ ਉਲੀਕ ਕੇ, ਉਨ੍ਹਾਂ ਨੂੰ ਵੀ ਇਨ੍ਹਾਂ ਇਤਿਹਾਸਕ ਪਲਾਂ ਦੇ ਸਾਖਸ਼ੀ ਬਣਾਇਆ ਗਿਆ ਹੈ, ਜਿਸ ਲਈ ਗੁਰੂ ਤੇਗ ਬਹਾਦਰ ਜੀ ਦੀ ਕਿਰਪਾ ਦ੍ਰਿਸ਼ਟੀ ਦਾ ਜਿੰਨਾ ਧੰਨਵਾਦ ਕੀਤਾ ਜਾਵੇ, ਥੋੜ੍ਹਾ ਹੈ। ਉਨ੍ਹਾਂ ਕਿਹਾ ਕਿ ਕਲ੍ਹ ਰਾਤ ਮੋਹਾਲੀ ਵਿਖੇ ਰਾਤਰੀ ਵਿਸ਼ਰਾਮ ਦੌਰਾਨ ਦੋਵਾਂ ਗੁਰਦੁਆਰਾ ਸਾਹਿਬਾਨ (ਗੁਰਦੁਆਰਾ ਸਿੰਘ ਸ਼ਹੀਦਾਂ, ਸੋਹਾਣਾ ਅਤੇ ਗੁਰਦੁਆਰਾ ਸ੍ਰੀ ਅੰਬ ਸਾਹਿਬ) ਦੇ ਪ੍ਰਬੰਧਕਾਂ ਅਤੇ ਜ਼ਿਲ੍ਹਾ ਪ੍ਰਸ਼ਾਸਨ ਨੇ ਬਿਲਕੁਲ ਵੀ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ।ਐਮ ਪੀ ਮਲਵਿੰਦਰ ਸਿੰਘ ਕੰਗ ਨੇ ਇਸ ਮੌਕੇ ਆਖਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਸਮੁੱਚੀ ਪੰਜਾਬ ਸਰਕਾਰ ਅਤੇ ਆਮ ਆਦਮੀ ਪਾਰਟੀ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਦੀ ਕਿਰਪਾ ਦ੍ਰਿਸ਼ਟੀ ਦੀ ਪਾਤਰ ਬਣੀ ਹੈ, ਜਿਸ ਨੂੰ ਇਹ 350 ਸਾਲਾਂ ਸ਼ਹਾਦਤ ਦਿਵਸ ਮਨਾਉਣ ਦਾ ਮੌਕਾ ਮਿਲਿਆ ਹੈ। ਉਨ੍ਹਾਂ ਕਿਹਾ ਕਿ ਸੰਗਤ ਨੂੰ 23 ਨਵੰਬਰ ਤੋਂ 25 ਨਵੰਬਰ ਤੱਕ ਸ਼੍ਰੀ ਅੰਨਦਪੁਰ ਸਾਹਿਬ ਦੀ ਪਵਿੱਤਰ ਧਰਤੀ ਤੇ ਸਰਕਾਰ ਵੱਲੋਂ ਗੁਰੂ ਸਹਿਬ ਦੀ ਵਡਿਆਈ ਵਿੱਚ ਰੱਖੇ ਗਏ ਸਮਾਗਮਾਂ ਵਿੱਚ ਵੱਡੀ ਗਿਣਤੀ ਵਿੱਚ ਸਮੂਲੀਅਤ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬਾਨਾਂ ਦੀਆਂ ਸ਼ਤਾਬਦੀਆਂ ਮਾਣਨ ਦਾ ਮਾਣ ਵਿਰਲੀ ਸੰਗਤ ਨੂੰ ਹੀ ਮਿਲਦਾ ਹੈ ਅਤੇ ਅਸੀਂ ਸਾਰੇ ਧੰਨਵਾਦੀ ਹਾਂ ਕਿ ਸਾਨੂੰ ਇਹ ਮੌਕਾ ਮਿਲਿਆ ਹੈ।

ਇਹ ਵੀ ਪੜ੍ਹੋ  ਭ੍ਰਿਸ਼ਟਾਚਾਰ ਦੇ ਦੋਸ਼ਾਂ ਹੇਠ ਵਿਜੀਲੈਂਸ ਵੱਲੋਂ ਨਗਰ ਨਿਗਮ ਦਾ ਕਮਿਸ਼ਨਰ ਗ੍ਰਿਫਤਾਰ; ਰਾਤ ਭਰ ਚੱਲੀ ਜਾਂਚ

ਉਨ੍ਹਾਂ ਕਿਹਾ ਕਿ ਸ਼੍ਰੀ ਅਨੰਦਪੁਰ ਸਾਹਿਬ ਵਿਖੇ ਪੁੱਜਣ ਵਾਲਿਆਂ ਬੇਅੰਤ ਸੰਗਤਾਂ ਦੇ ਲਈ ਸਰਕਾਰ ਵੱਲੋਂ ਬਣਦੇ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੀ ਵਿਧਾਨ ਸਭਾ ਦੇ ਇਤਿਹਾਸ ਵਿੱਚ ਪਹਿਲੀ ਵਾਰ ਹੋ ਰਿਹਾ ਹੈ ਕਿ ਗੁਰੂ ਤੇਗ ਬਹਾਦਰ ਜੀ ਦੇ ਤਿਆਗ, ਮਾਨਵੀ ਹੱਕਾਂ ਦੀ ਰਾਖੀ ਨੂੰ ਸਮਰਪਿਤ ਬਲੀਦਾਨ ਨੂੰ ਮੁੱਖ ਰੱਖ ਕੇ ਵਿਸ਼ੇਸ਼ ਸੈਸ਼ਨ 24 ਨਵੰਬਰ ਨੂੰ ਸ਼੍ਰੀ ਅਨੰਦਪੁਰ ਸਾਹਿਬ ਵਿਖੇ ਕੀਤਾ ਜਾ ਰਿਹਾ ਹੈ।ਡਿਪਟੀ ਕਮਿਸ਼ਨਰ ਸ੍ਰੀਮਤੀ ਕੋਮਲ ਮਿੱਤਲ ਨੇ ਸਮੂਹ ਸੰਗਤ ਦਾ ਧੰਨਵਾਦ ਕਰਦਿਆਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਖੁਸ਼ਕਿਆਮਤ ਹੈ ਕਿ ਸਾਨੂੰ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350 ਸਾਲਾਂ ਸ਼ਹੀਦੀ ਸਮਾਗਮਾਂ ਵਿੱਚ ਆਪਣੀ ਤਿਲ ਫੁਲ ਸੇਵਾ ਪਾਉਣ ਦਾ ਮੌਕਾ ਮਿਲਿਆ। ਉਨ੍ਹਾਂ ਦੋਵਾਂ ਗੁਰਦੁਆਰਾ ਸਾਹਿਬਾਨਾਂ ਦੇ ਪ੍ਰਬੰਧਕਾਂ ਦਾ ਵਿਸ਼ੇਸ਼ ਤੌਰ ਤੇ ਧੰਨਵਾਦ ਪ੍ਰਗਟਾਇਆ ਜਿਨ੍ਹਾਂ ਨੇ ਜ਼ਿਲ੍ਹਾ ਪ੍ਰਸ਼ਾਸਨ ਨਾਲ ਪੂਰਣ ਸਹਿਯੋਗ ਕਰਦਿਆਂ ਸੰਗਤਾਂ ਦੇ ਰੁਕਣ ਦੀ ਵਿਵਸਥਾ ਕੀਤੀ।ਉਪਰੰਤ ਨਗਰ ਕੀਰਤਨ ਏਅਰਪੋਰਟ ਰੋਡ ਰਾਹੀਂ ਖਰੜ ਫਲਾਈ ਓਵਰ ਤੋਂ ਹੁੰਦਾ ਹੋਇਆ, ਗੁਰਦੁਆਰਾ ਕਰਤਾਰਸਰ ਸਾਹਿਬ, ਪਡਿਆਲਾ ਵਿਖੇ ਪੁੱਜਾ,ਜਿੱਥੇ ਇਕੱਤਰ ਹੋਈ ਸੰਗਤ ਵੱਲੋਂ ਫੁੱਲਾਂ ਦੀ ਵਰਖਾ ਕਰਕੇ, ਰੁਮਾਲਾ ਸਾਹਿਬ ਭੇਟ ਕਰਕੇ ਅਤੇ ਲੰਗਰ ਦੀ ਵਿਵਸਥਾ ਕਰਕੇ ਸਵਾਗਤ ਕੀਤਾ ਗਿਆ। ਇਸ ਮੌਕੇ ਐਸ ਡੀ ਐਮ ਖਰੜ ਸ਼੍ਰੀਮਤੀ ਦਿਵਿਆ ਪੀ ਵੀ ਵਿਸ਼ੇਸ਼ ਤੌਰ ਤੇ ਨਗਰ ਕੀਰਤਨ ਦੇ ਦਰਸ਼ਨਾਂ ਲਈ ਪੁੱਜੇ ਹੋਏ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਸਰਕਾਰ ਤੇ ਪ੍ਰਸ਼ਾਸਨ ਤੋਂ ਅੱਕੇ ਸਤੇ ਮਜ਼ਦੂਰਾਂ ਨੇ ਕੀਤੀ ਡੀਸੀ ਸਾਹਮਣੇ ਵਾਲੀ ਸੜਕ ਜਾਮ

0

Bathinda News: ਪੇਂਡੂ ਤੇ ਖੇਤ ਮਜ਼ਦੂਰ ਜੱਥੇਬੰਦੀਆ ਦੇ ਸਾਂਝੇ ਮੋਰਚੇ ਵੱਲੋਂ ਡੀਸੀ ਬਠਿੰਡਾ ਦੇ ਦਫ਼ਤਰ ਅੱਗੇ ਮਜਦੂਰਾਂ ਦੀਆਂ ਮਨਰੇਗਾ ਦੇ ਬੰਦ ਕੀਤੇ ਕੰਮ ਨੂੰ ਚਲਾਉਣ,ਮਨਰੇਗਾ ਦਿਹਾੜੀ 700 ਰੁਪਏ ਕਰਵਾਉਣ,ਮੀਂਹਾ ਕਾਰਨ ਡਿੱਗੇ ਤੇ ਨੁਕਸਾਨੇ ਘਰਾਂ ਦਾ ਮੁਆਵਜ਼ਾ ਲੈਣ, ਔਰਤਾਂ ਨੂੰ 1100 ਰੁਪਏ ਮਹੀਨਾ ਦਿਵਾਉਣ ਅਤੇ ਰਸੋਈ ਵਰਤੋਂ ਦੀਆਂ ਸਾਰੀਆਂ ਵਸਤਾਂ ਸਸਤੇ ਭਾਅ ਦਿਵਾਉਣ, ਪੰਚਾਇਤੀ ਜਮੀਨਾਂ ਮਜ਼ਦੂਰਾਂ ਨੂੰ ਸਸਤੇ ਭਾਅ ਤੇ ਮਜ਼ਦੂਰਾਂ ਨੂੰ ਦਿਵਾਉਣ,ਤਿੱਖੇ ਜਮੀਨੀ ਸੁਧਾਰ ਕਰਨ ਸਮੇਤ ਚੋਣਾਂ ਦੌਰਾਨ ਕੀਤੇ ਵਾਅਦਿਆ ਨੂੰ ਲਾਗੂ ਕਰਵਾਉਣ ਲਈ ਲਾਏ ਧਰਨੇ ਨੂੰ ਸਰਕਾਰ ਤੇ ਪ੍ਰਸ਼ਾਸਨ ਵੱਲੋਂ ਅਣਡਿੱਠ ਕਰਨ ਦੇ ਰੋਸ ਵਜੋਂ ਮਜ਼ਦੂਰਾਂ ਨੇ ਅੱਜ ਭਗਵੰਤ ਮਾਨ ਤੇ ਜਿਲਾ ਪ੍ਰਸ਼ਾਸਨ ਦਾ ਪਿੱਟ ਸਿਆਪਾ ਕਰਕੇ ਸੜਕ ਨੂੰ ਜਾਮ ਕਰਕੇ ਗੁੱਸੇ ਤੇ ਰੋਹ ਦਾ ਪ੍ਰਗਟਾਵਾ ਕੀਤਾ।

ਇਹ ਵੀ ਪੜ੍ਹੋ ਯੁੱਧ ਨਸ਼ਿਆਂ ਵਿਰੁਧ; ਪਾਕਿਸਤਾਨ ਤੋਂ ਆਈ 50 ਕਿੱਲੋਂ ਹੈਰੋਇਨ ਦੀ ਖੇਪ ਸਮੇਤ ਨਾਮੀ ਤਸਕਰ ਕਾਬੂ

ਧਰਨੇ ਨੂੰ ਸੰਬੋਧਨ ਕਰਦਿਆ ਦਿਹਾਤੀ ਮਜ਼ਦੂਰ ਸਭਾ ਦੇ ਆਗੂ ਪ੍ਰਕਾਸ਼ ਸਿੰਘ ਨੰਦਗੜ੍ਹ ਤੇ ਗੁਰਮੀਤ ਸਿੰਘ,ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਆਗੂ ਜੋਰਾ ਸਿੰਘ ਨਸਰਾਲੀ ਤੇ ਮਨਦੀਪ ਸਿੰਘ ਸਿਬੀਆ, ਪੰਜਾਬ ਖੇਤ ਮਜ਼ਦੂਰ ਸਭਾ ਦੇ ਆਗੂ ਆਗੂ ਮਿੱਠੂ ਸਿੰਘ ਘੁਦਾ , ਮੱਖਣ ਸਿੰਘ ਗੁਰੂਸਰ , ਮਜ਼ਦੂਰ ਮੁਕਤੀ ਮੋਰਚਾ ਦੇ ਆਗੂ ਅਮੀਲਾਲ ਤੇ ਕੁਲਵੰਤ ਜੀਦਾ,ਦਲਿਤ ਮਜ਼ਦੂਰ ਮੁਕਤੀ ਮੋਰਚਾ ਦੇ ਆਗੂ ਸੁਖਪਾਲ ਸਿੰਘ ਖਿਆਲੀਵਾਲਾ , ਮਜਦੂਰ ਅਧਿਕਾਰ ਅੰਦੋਲਨ ਦੇ ਆਗੂ ਨਛੱਤਰ ਸਿੰਘ ਰਾਮਨਗਰ ਤੇ ਅਜੈਬ ਸਿੰਘ ਖੋਖਰ ਆਦਿ ਆਗੂਆ ਨੇ ਸਬੋਧਨ ਕਰਦੇ ਹੋਏ ਕਿਹਾ ਕਿ ਧਰਨੇ ਦੇ ਪਹਿਲੇ ਦਿਨ ਪ੍ਰਸ਼ਾਸਨ ਨੇ ਮਜ਼ਦੂਰ ਮੰਗਾਂ ਸਬੰਧੀ ਡੀਸੀ ਨਾਲ ਮੀਟਿੰਗ ਕਰਵਾਉਣ ਦਾ ਭਰੋਸਾ ਦਿੱਤਾ ਗਿਆ ਸੀ।ਪਰ ਪ੍ਰਸ਼ਾਸਨ ਕੁੰਭ ਕਰਨੀ ਨੀਂਦ ਸੁੱਤਾ ਪਿਆ ਹੈ। ਉਨਾਂ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਤੇ ਪੰਜਾਬ ਦੀ ਭਗਵੰਤ ਮਾਨ ਦੀ ਸਰਕਾਰ ਨੇ ਮਨਰੇਗਾ ਦਾ ਕੰਮ ਬੰਦ ਕਰਕੇ ਮਜ਼ਦੂਰਾਂ ਕੋਲੋਂ ਰੁਜ਼ਗਾਰ ਖੋਹਕੇ ਮਜ਼ਦੂਰਾਂ ਨਾਲ ਧੱਕੇਸ਼ਾਹੀ ਤੇ ਬੇਇਨਸਾਫ਼ੀ ਕਰ ਰਹੀ ਹੈ।ਸਰਕਾਰ ਦੀ ਇਸ ਨੀਤੀ ਨੂੰ ਹੁਣ ਬਰਦਾਸ਼ਤ ਨਹੀ ਕੀਤਾ ਜਾਵੇਗਾ ।

ਇਹ ਵੀ ਪੜ੍ਹੋ ਭ੍ਰਿਸ਼ਟਾਚਾਰ ਦੇ ਦੋਸ਼ਾਂ ਹੇਠ ਵਿਜੀਲੈਂਸ ਵੱਲੋਂ ਨਗਰ ਨਿਗਮ ਦਾ ਕਮਿਸ਼ਨਰ ਗ੍ਰਿਫਤਾਰ; ਰਾਤ ਭਰ ਚੱਲੀ ਜਾਂਚ

ਉਨਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਮਨਰੇਗਾ ਦੇ 27 ਲੱਖ ਜੌਬ ਕਾਰਡ ਕੱਟਕੇ ਮਜ਼ਦੂਰਾਂ ਦੇ ਰੁਜ਼ਗਾਰ ਦਾ ਖਾਤਮਾ ਕਰਨ ਦੀਆਂ ਚਾਲਾਂ ਚੱਲੀਆਂ ਜਾ ਰਹੀਆ ਹਨ।ਇਸ ਦੇ ਨਾਲ ਹੀ ਮੋਦੀ ਸਰਕਾਰ ਵੱਲੋਂ ਸੰਘਰਸ਼ਾ ਰਾਹੀ ਬਣਾਏ ਮਜਦੂਰ ਪੱਖੀ ਕਾਨੂੰਨਾਂ ਨੂੰ ਖਤਮ ਕਰਕੇ ਕਾਰਪੋਰੇਟ ਘਰਾਣਿਆ ਦੀਆਂ ਤਿਜੌਰੀਆਂ ਭਰਨ ਦਾ ਰਾਹ ਅਖਤਿਆਰ ਕਰ ਲਿਆ ਹੈ। ਬੁਲਾਰਿਆ ਨੇ ਭਗਵੰਤ ਮਾਨ ਦੀ ਕਰੜੇ ਸ਼ਬਦਾ ਵਿੱਚ ਨਿਖੇਧੀ ਕਰਦਿਆ ਕਿਹਾ ਕਿ ਬਦਲਾਅ ਦਾ ਹੋਕਾ ਦੇਕੇ ਸਤਾ ਵਿੱਚ ਆਈ ਸਰਕਾਰ ਨੇ ਕੀਤੇ ਵਾਅਦਿਆ ਨੂੰ ਲਾਗੂ ਕਰਨ ਦੀ ਵਜਾਏ ਹੱਕ ਮੰਗਦੇ ਮਜ਼ਦੂਰਾਂ ਅਤੇ ਹੋਰ ਤਬਕਿਆਂ ‘ਤੇ ਜਬਰ ਜੁਲਮ ਕੀਤਾ ਜਾ ਰਿਹਾ ਹੈ। ਉਨਾਂ ਕਿਹਾ ਕਿ ਮੀਹਾਂ ਨਾਲ ਹੋਏ ਨੁਕਸਾਨ ਦੀ ਅਜੇ ਤੱਕ ਮਜ਼ਦੂਰਾਂ ਦੇ ਹੱਥਾਂ ਤੇ ਧੇਲਾ ਨਹੀ ਰੱਖਿਆ ਗਿਆ ਅਤੇ ਨਾ ਹੀ ਔਰਤਾਂ ਨੂੰ 1100 ਰੁਪਏ ਦੇਣ ਦੇ ਵਾਅਦਾ ਪੂਰਾ ਕੀਤਾ ਗਿਆ ਹੈ।ਉਨਾਂ ਸਰਕਾਰ ਨੂੰ ਚਿਤਵਾਨੀ ਦਿੰਦਿਆ ਕਿਹਾ ਕਿ ਜੇਕਰ ਸਰਕਾਰ ਨੇ ਮਜ਼ਦੂਰਾਂ ਦੀਆਂ ਮੰਗਾਂ ਨਾ ਮੰਨੀਆ ਤਾ ਮਜ਼ਦੂਰ ਮੋਰਚੇ ਦੇ ਸੂਬਾਈ ਦੀ ਅਗਵਾਈ ਵਿੱਚ ਸਘੰਰਸ਼ ਕੀਤਾ ਜਾਵੇਗਾ ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

 

Our Visitor

1901831