ਸੁਖਜਿੰਦਰ ਮਾਨ
ਬਠਿੰਡਾ, 15 ਨਵੰਬਰ: ਆਗਾਮੀ ਵਿਧਾਨ ਸਭਾ ਚੋਣਾਂ 2022 ਦੇ ਮੱਦੇਨਜ਼ਰ ਨਵੇਂ ਵੋਟਰਾਂ ਨੂੰ ਰਜਿਸਟਰ ਕਰਨ ਤੇ ਵੋਟਰਾਂ ਨੂੰ 100 ਫ਼ੀਸਦੀ ਵੋਟ ਪਾਉਣ ਲਈ ਉਤਸ਼ਾਹਿਤ ਕਰਨ ਲਈ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫਸਰ ਸ. ਅਰਵਿੰਦ ਪਾਲ ਸਿੰਘ ਸੰਧੂ ਦੇ ਦਿਸ਼ਾ-ਨਿਰਦੇਸ਼ਾ ਤਹਿਤ ਸਵੀਪ ਟੀਮ ਬਠਿੰਡਾ ਸ਼ਹਿਰੀ-092 ਦੇ ਨੋਡਲ ਅਫਸਰ ਡਿਪਟੀ ਡੀ.ਈ.ੳ ਸ੍ਰੀਮਤੀ ਭੁਪਿੰਦਰ ਕੌਰ ਅਗਵਾਈ ਵਿੱਚ ਸਥਾਨਕ ਐਮ.ਐਸ.ਡੀ. ਸੀਨੀਅਰ ਸੈਕੰਡਰੀ ਸਕੂਲ, ਬਠਿੰਡਾ ਚ ਪਿ੍ਰੰਸੀਪਲ ਸ੍ਰੀ ਸੂਰਜ ਸੇਤੀਆ ਦੀ ਰਹਿਨੁਮਾਈ ਹੇਠ ਵੋਟਰ ਜਾਗਰੂਕਤਾ ਸਬੰਧੀ ਸੈਮੀਨਾਰ ਕਰਵਾਇਆ ਗਿਆ। ਸਮਾਗਮ ਦੌਰਾਨ ਸੈਮੀਨਾਰ ਦੇ ਮੁੱਖ ਵਕਤਾ ਸ੍ਰੀ ਬਲਜੀਤ ਸਿੰਘ ਵੱਲੋ ਵਿਦਿਆਰਥੀਆਂ ਨੂੰ ਵੋਟ ਬਣਾਉਣ ਤੇ ਇਸ ਦੀ ਯੋਗ ਢੰਗ ਨਾਲ ਵਰਤੋਂ ਕਰਦੇ ਹੋਏ ਭਾਰਤੀ ਲੋਕਤੰਤਰ ਨੂੰ ਮਜ਼ਬੂਤ ਬਣਾਉਣ ਲਈ ਉਤਸ਼ਾਹਿਤ ਕੀਤਾ ਗਿਆ। ਵੋਟ ਦੀ ਸਹੀ ਵਰਤੋਂ ਹੀ ਦੇਸ ਨੂੰ ਤਰੱਕੀ ਦੇ ਸਕਦੀ ਹੈ। ਇਸ ਤੋਂ ਬਾਅਦ ਸਵੀਪ ਟੀਮ ਮੈਬਰਜ਼ ਸੁਮਿਤ ਗੋਇਲ ਤੇ ਰਾਮ ਉਜਾਗਰ ਵੱਲੋਂ ਵਿਦਿਆਰਥੀਆਂ ਨੂੰ ਵੋਟਰ ਹੈਲਪਲਾਈਨ ਐਪ, ਸੀ. ਵਿਜਿਲ ਐਪ ਅਤੇ ਐਨ.ਵੀ.ਐਸ.ਪੀ ਐਪ ਬਾਰੇ ਜਾਣਕਾਰੀ ਦਿੱਤੀ। ਇਸ ਮੌਕੇ ਸਕੂਲ ਦੇ ਈ.ਐਲ.ਸੀ ਇੰਚਾਰਜ ਮੈਡਮ ਜੋਤੀ ਗੁਪਤਾ ਵਲੋਂ ਸਵੀਪ ਟੀਮ ਮੈਬਰਜ਼ ਦਾ ਸਵਾਗਤ ਕਰਦੇ ਹੋਏ ਵਿਦਿਆਰਥੀਆਂ ਨੂੰ ਵੋਟ ਬਣਾਉਣ ਤੇ ਇਸ ਦੀ ਨੈਤਿਕ ਵਰਤੋਂ ਕਰਨ ਲਈ ਪ੍ਰੇਰਿਤ ਕੀਤਾ ਗਿਆ। ਇਸ ਦੇ ਨਾਲ ਖਾਸ ਤੌਰ ਤੇ 1 ਜਨਵਰੀ 2022 ਤੱਕ ਦੇ 18 ਸਾਲ ਦੇ ਨੌਜਵਾਨ ਵਿਦਿਆਰਥੀਆਂ ਨੂੰ ਨਵੀਂ ਵੋਟ ਬਣਾਉਣ ਲਈ ਉਤਸਾਹਿਤ ਕੀਤਾ ਤੇ ਵੋਟ ਦੀ ਮੱਹਤਤਾ ਬਾਰੇ ਦੱਸਿਆ ਗਿਆ। ਇਸ ਦੌਰਾਨ ਬਾਰਵੀਂ ਜਮਾਤ ਦੇ ਵਿਦਿਆਰਥੀਆਂ ਚ ਵੋਟ ਦੀ ਮੱਹਤਤਾ ਸਬੰਧੀ ਪੋਸਟਰ ਮੇਕਿੰਗ ਮੁਕਾਬਲੇ ਅਤੇ ਭਾਸ਼ਣ ਮੁਕਾਬਲੇ ਕਰਵਾਏ ਗਏ, ਜਿਨ੍ਹਾਂ ਵਿੱਚੋਂ ਭਾਸ਼ਣ ਮੁਕਾਬਲਿਆਂ ਵਿੱਚੋ ਗਿਆਰਵੀਂ ਜਮਾਤ ਦੀ ਤਾਨੀਆ ਨੇ ਪਹਿਲਾ, ਗਿਆਰਵੀ ਜਮਾਤ ਦੇ ਲੋਕੇਸ਼ ਨੇ ਦੂਜਾ ਅਤੇ ਗਿਆਰਵੀਂ ਤੇ ਬਾਰਵੀਂ ਜਮਾਤ ਦੇ ਵਿਦਿਆਰਥੀ ਵਨਸ਼ਿਕਾ ਤੇ ਲਲਿਤ ਮਿੱਤਲ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ। ਇਸ ਮੌਕੇ ਪੋਸਟਰ ਮੇਕਿੰਗ ਮੁਕਾਬਲਿਆਂ ਵਿਚੋਂ ਬਾਰਵੀਂ ਜਮਾਤ ਦੀ ਵਨਸ਼ਿਕਾ ਨੇ ਪਹਿਲਾ, ਗਿਆਰਵੀਂ ਜਮਾਤ ਦੀ ਵਿਦਿਆਰਥਨ ਨੇਹਾ ਨੇ ਦੂਜਾ ਤੇ ਗਿਆਰਵੀਂ ਜਮਾਤ ਦਾ ਵਿਦਿਆਰਥੀ ਗੁਰਪ੍ਰਤੀਕ ਸਿੰਘ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ। ਸਕੂਲ ਦੇ ਮੈਡਮ ਸੋਨੀਆ ਸ਼ਰਮਾ ਵੱਲੋ ਸਵੀਪ ਟੀਮ ਦਾ ਧੰਨਵਾਦ ਕੀਤਾ ਗਿਆ ਅਤੇ ਵਿਦਿਆਰਥੀਆਂ ਨੂੰ 100 ਫੀਸਦੀ ਵੋਟ ਰਜਿਸਟਰੇਸ਼ਨ ਕਰਵਾਉਣ ਲਈ ਖਾਸ ਅਪੀਲ ਵੀ ਕੀਤੀ।
ਵੋਟਰ ਜਾਗਰੂਕਤਾ ਸਬੰਧੀ ਸੈਮੀਨਾਰ ਆਯੋਜਿਤ
ਸਾਹਿਤ ਇਕ ਕਲਾ ਹੈ, ਜਿਸ ਨੂੰ ਹਰ ਮਨੁੱਖ ਵੱਲੋਂ ਆਪਣੇ ਮਨ ਚ ਜਿੰਦਾ ਰੱਖਣਾ ਚਾਹੀਦਾ ਹੈ : ਬਲਦੇਵ ਸਿੰਘ ਸੜਕਨਾਮਾ
ਸੁਖਜਿੰਦਰ ਮਾਨ
ਬਠਿੰਡਾ, 15 ਨਵੰਬਰ: ਸੂਬਾ ਸਰਕਾਰ ਵੱਲੋਂ ਭਾਸ਼ਾ ਵਿਭਾਗ ਰਾਹੀਂ ਮਨਾਏ ਜਾ ਰਹੇ ਪ੍ਰੋਗਰਾਮਾਂ ਦੀ ਲੜੀ ਤਹਿਤ ਐੱਸ.ਐੱਸ.ਡੀ ਕਾਲਜ (ਲੜਕੀਆਂ) ਵਿਖੇ ਰਾਜ ਪੱਧਰੀ ਸਾਹਿਤ ਸਿਰਜਣ ਅਤੇ ਕਵਿਤਾ ਗਾਇਨ ਮੁਕਾਬਲਾ ਕਰਵਾਇਆ ਗਿਆ। ਇਸ ਮੁਕਾਬਲੇ ਵਿੱਚ ਜ਼ਿਲ੍ਹਾ ਪੱਧਰ ਤੋਂ ਜੇਤੂ ਵਿਦਿਆਰਥੀਆਂ ਨੇ ਭਾਗ ਲਿਆ। ਸਮਾਗਮ ਦੀ ਪ੍ਰਧਾਨਗੀ ਕਰਦਿਆਂ ਬਲਦੇਵ ਸਿੰਘ ਸੜਕਨਾਮਾ ਸ਼੍ਰੋਮਣੀ ਪੰਜਾਬੀ ਸਾਹਿਤਕਾਰ ਨੇ ਕਿਹਾ ਕਿ ਸਾਹਿਤ ਇਕ ਕਲਾ ਹੈ, ਜਿਸ ਨੂੰ ਹਰ ਮਨੁੱਖ ਵੱਲੋਂ ਆਪਣੇ ਮਨ ਵਿੱਚ ਜਿੰਦਾ ਰੱਖਣਾ ਚਾਹੀਦਾ ਹੈ। ਹਮੇਸ਼ਾ ਮਨੁੱਖੀ ਵਲਵਲੇ ਅਤੇ ਚੰਗਾ ਸਾਹਿਤ ਪੜ੍ਹਨਾ ਸਾਹਿਤ ਸਿਰਜਨਾ ਵਿੱਚ ਸਹਾਈ ਹੁੰਦਾ ਹੈ। ਇਸ ਮੌਕੇ ਉਨ੍ਹਾਂ ਬੱਚਿਆਂ ਨੂੰ ਮੁਕਾਬਲੇ ਵਿੱਚ ਸ਼ਾਮਿਲ ਹੋਣ ਲਈ ਮੁਬਾਰਕਬਾਦ ਵੀ ਦਿੱਤੀ।
ਇਸ ਸਮਾਗਮ ਵਿੱਚ ਮੁੱਖ ਮਹਿਮਾਨ ਵੱਜੋਂ ਪਹੁੰਚੇ ਦਰਸ਼ਨ ਸਿੰਘ ਬੁੱਟਰ ਸ਼੍ਰੋਮਣੀ ਪੰਜਾਬੀ ਕਵੀ ਵੱਲੋਂ ਭਾਸ਼ਾ ਵਿਭਾਗ ਦੁਆਰਾ ਕਰਵਾਏ ਜਾ ਰਹੇ ਸਮਾਗਮਾਂ ਦੀ ਸ਼ਲਾਘਾ ਕਰਦੇ ਹੋਏ ਬੱਚਿਆਂ ਨੂੰ ਚੰਗਾ ਸਾਹਿਤ ਪੜ੍ਹਨ ਵੱਲ ਪ੍ਰੇਰਿਤ ਕਰਦੇ ਹੋਏ ਕਿਹਾ ਕਿ ਇਹ ਬੱਚੇ ਕੱਲ ਦੇ ਵੱਡੇ ਸਾਹਿਤਕਾਰ ਅਤੇ ਲੇਖਕ ਬਨਣਗੇ। ਉਨ੍ਹਾਂ ਬੱਚਿਆਂ ਵੱਲੋਂ ਕਵਿਤਾ ਗਾਇਨ ਦੀ ਪੇਸ਼ਕਾਰੀ ਦੀ ਵੀ ਸ਼ਲਾਘਾ ਕੀਤੀ ਗਈ। ਡਿਪਟੀ ਡਾਇਰੈਕਟਰ ਭਾਸ਼ਾ ਵਿਭਾਗ ਪੰਜਾਬ ਡਾ. ਵੀਰਪਾਲ ਕੌਰ ਨੇ ਸਵਾਗਤੀ ਸ਼ਬਦ ਕਹਿੰਦੇ ਹੋਏ ਵਿਭਾਗ ਦੀਆਂ ਗਤੀਵਿਧੀਆਂ ਬਾਰੇ ਜਾਣਕਾਰੀ ਦਿੰਦਿਆਂ ਬੱਚਿਆਂ ਨੂੰ ਆਪਣੇ ਸਾਹਿਤ ਅਤੇ ਸਭਿਆਚਾਰ ਪ੍ਰਤੀ ਜਾਗਰੂਕ ਕਰਨ ਅਤੇ ਉਨ੍ਹਾਂ ਦਾ ਬੌਧਿਕ ਵਿਕਾਸ ਕਰਨ ਲਈ ਸਾਹਿਤ ਸਿਰਜਣ ਅਤੇ ਕਵਿਤਾ ਗਾਇਨ ਮੁਕਾਬਲਿਆਂ ਦੀ ਅਹਿਮੀਅਤ ਬਾਰੇ ਜਾਣਕਾਰੀ ਦਿੱਤੀ। ਇਸ ਮੌਕੇ ਐਸ.ਐਸ.ਡੀ ਕਾਲਜ (ਲੜਕੀਆਂ) ਦੇ ਪਿ੍ਰੰਸੀਪਲ ਡਾ. ਪਰਮਿੰਦਰ ਕੌਰ ਵੱਲੋਂ ਤਕਨੀਕੀ ਯੁਗ ਵਿੱਚ ਬੱਚਿਆਂ ਨੂੰ ਸਾਹਿਤ ਨਾਲ ਜੋੜਨ ਦੇ ਭਾਸ਼ਾ ਵਿਭਾਗ ਦੇ ਉਪਰਾਲੇ ਲਈ ਸ਼ਲਾਘਾ ਕੀਤੀ। ਸ਼੍ਰੀ ਸੁਰਿੰਦਰਜੀਤ ਸਿੰਘ ਘਣੀਆ ਵੱਲੋਂ ਵੀ ਸਮਾਗਮ ਵਿੱਚ ਵਿਸ਼ੇਸ਼ ਮਹਿਮਾਨ ਵੱਜੋਂ ਸ਼ਾਮਿਲ ਹੋ ਕੇ ਭਾਸ਼ਾ ਵਿਭਾਗ ਨਾਲ ਜੁੜੀਆਂ ਆਪਣੀਆਂ ਸਾਂਝਾ ਦਾ ਵਿਸ਼ੇਸ਼ ਤੌਰ ਤੇ ਜ਼ਿਕਰ ਕੀਤਾ।
ਇਸ ਮੌਕੇ ਸਹਾਇਕ ਡਾਇਰੈਕਟਰ ਭਾਸ਼ਾ ਵਿਭਾਗ ਸਤਨਾਮ ਸਿੰਘ ਨੇ ਦੱਸਿਆ ਕਿ ਇਸ ਮੁਕਾਬਲੇ ਵਿੱਚ ਜ਼ਿਲ੍ਹਾ ਪੱਧਰ ਤੋਂ ਜੇਤੂ ਵਿਦਿਆਰਥੀਆਂ ਹੀ ਸ਼ਾਮਿਲ ਹੋਏ ਹਨ। ਇਨ੍ਹਾਂ ਮੁਕਾਬਲਿਆਂ ਵਿੱਚ ਸਾਹਿਤ ਸਿਰਜਣ ਦੇ ਲੇਖ ਵੰਨਗੀ ਵਿੱਚ ਸੀਨੀਅਰ ਸੈਕੰਡਰੀ ਸਮਾਰਟ ਸਕੂਲ, ਘਰਾਚੋਂ ਦੀ ਵਿਦਿਆਰਥਣ ਮਨਦੀਪ ਕੌਰ ਨੇ ਪਹਿਲਾ, ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ, ਹੁਸ਼ਿਆਰਪੁਰ ਦੀ ਵਿਦਿਆਰਥਣ ਗੋਲਡੀ ਨੇ ਦੂਜਾ, ਸਰਕਾਰੀ ਹਾਈ ਸਕੂਲ ਦੁਲਚੀ ਕੇ (ਫ਼ਿਰੋਜ਼ਪੁਰ) ਦੀ ਵਿਦਿਆਰਥਣ ਗੁਰਪ੍ਰੀਤ ਕੌਰ ਨੇ ਤੀਜਾ ਸਥਾਨ ਹਾਸਲ ਕੀਤਾ। ਇਸੇ ਤਰ੍ਹਾਂ ਕਵਿਤਾ ਲੇਖਣ ਵੰਨਗੀ ਚ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਰੇਲਵੇ ਮੰਡੀ (ਹੁਸ਼ਿਆਰਪੁਰ) ਦਾ ਕਰੁਣਾ ਜਸਵਾਲ ਨੇ ਪਹਿਲਾ, ਸਰਕਾਰੀ ਹਾਈ ਸਕੂਲ ਦੁਲਚੀ ਕੇ (ਫ਼ਿਰੋਜ਼ਪੁਰ) ਦੀ ਵਿਦਿਆਰਥਣ ਮਨਜੋਤ ਕੌਰ ਨੇ ਦੂਜਾ, ਦਸਮੇਸ਼ ਪਬਲਿਕ ਸਕੂਲ ਕੋਟਕਪੂਰਾ (ਫ਼ਰੀਦਕੋਟ) ਦੇ ਗੌਤਮ ਨੇ ਤੀਜਾ ਸਥਾਨ ਹਾਸਲ ਕੀਤਾ। ਇਸੇ ਤਰ੍ਹਾਂ ਕਹਾਣੀ ਰਚਨਾ ਵੰਨਗੀ ਵਿੱਚ ਦੋਆਬਾ ਖਾਲਸਾ ਸਕੂਲ (ਜਲੰਧਰ) ਦੀ ਵਿਦਿਆਰਥਣ ਜਸਅੰਮਿ੍ਰਤ ਕੌਰ ਨੇ ਪਹਿਲਾ, ਸੀਨੀਅਰ ਸੈਕੰਡਰੀ ਸਮਾਰਟ ਸਕੂਲ ਕਿਸ਼ਨਗੜ੍ਹ (ਮਾਨਸਾ) ਦੀ ਵਿਦਿਆਰਥਣ ਸੁਖਵਿੰਦਰ ਕੌਰ ਨੇ ਦੂਜਾ ਅਤੇ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਦਾਖਾ (ਲੁਧਿਆਣਾ) ਦੇ ਵਿਦਿਆਰਥੀ ਅਰੁਨ ਨੇ ਤੀਜਾ ਸਥਾਨ ਹਾਸਲ ਕੀਤਾ। ਕਵਿਤਾ ਗਾਇਨ ਵੰਨਗੀ ਵਿੱਚ ਸ਼੍ਰੀ ਗੁਰੂ ਰਾਮਦਾਸ ਖਾਲਸਾ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਚਾਟੀਵਿੰਡ ਗੇਟ ਸ਼੍ਰੀ ਅੰਮਿ੍ਰਤਸਰ ਸਾਹਿਬ ਦੇ ਵਿਦਿਆਰਥੀ ਜੈਪਾਲ ਸਿੰਘ ਨੇ ਪਹਿਲਾ, ਸਰਕਾਰੀ ਹਾਈ ਸਕੂਲ ਫੁਗਲਾਣਾ (ਹੁਸ਼ਿਆਰਪੁਰ) ਦੀ ਵਿਦਿਆਰਥਣ ਸੁਰੀਤਾ ਕੁਮਾਰੀ ਨੇ ਦੂਜਾ, ਜਲੰਧਰ ਮਾਡਲ ਸਕੂਲ, ਜਲੰਧਰ ਦੀ ਵਿਦਿਆਰਥਣ ਕੋਮਲ ਕਾਲੀਆ ਅਤੇ ਸ਼ਹੀਦ ਸੰਦੀਪ ਸੀਨੀਅਰ ਸੈਕੰਡਰੀ ਸਮਾਰਟ ਸਕੂਲ, ਬਠਿੰਡਾ ਦੀ ਵਿਦਿਆਰਥਣ ਸ਼ਿਵਾਨੀ ਨੇ ਸਾਂਝੇ ਤੌਰ ਤੇ ਤੀਜਾ ਸਥਾਨ ਪ੍ਰਾਪਤ ਕੀਤਾ।
ਇਸ ਮੌਕੇ ਸਹਾਇਕ ਡਾਇਰੈਕਟਰ ਕੰਵਲਜੀਤ ਕੌਰ, ਸਹਾਇਕ ਡਾਇਰੈਕਟਰ ਅਮਰਿੰਦਰ ਸਿੰਘ, ਪੰਜਾਬ ਦੇ ਕੋਨੇ ਕੋਨੇ ਤੋਂ ਪਹੁੰਚੇ ਸਾਹਿਤਕਾਰਾਂ ਵਿੱਚੋਂ ਮੰਗਤ ਕੁਲਜਿੰਦ ਪ੍ਰਵਾਸੀ, ਅਮਰਜੀਤ ਜੀਤ, ਸੁਖਦਰਸ਼ਨ ਗਰਗ, ਗੁਰਦੇਵ ਖੋਖਰ, ਕਾਮਰੇਡ ਮੇਘਰਾਜ ਫੌਜੀ, ਬੰਤ ਰਾਮਪੁਰੀ, ਰਮੇਸ਼ ਗਰਗ, ਗੁਰਵਿੰਦਰ ਸਿੱਧੂ, ਅਮਰਜੀਤ ਕੌਰ ਹਰੜ, ਸਾਹਿਤ ਸਿਰਜਣ ਅਤੇ ਕਵਿਤਾ ਮੁਕਾਬਲਿਆਂ ਲਈ ਬਤੌਰ ਜੱਜ ਬਲਵਿੰਦਰ ਸਿੰਘ ਸੰਧੂ, ਰਾਮ ਦਿਆਲ ਸਿੰਘ ਸੇਖੋਂ, ਤਰਸੇਮ, ਇਕਬਾਲ ਸਿੰਘ ਅਤੇ ਮੰਚ ਸੰਚਾਲਨ ਤੇਜਿੰਦਰ ਸਿੰਘ ਗਿੱਲ ਵਲੋਂ ਕੀਤਾ ਗਿਆ। ਇਸ ਮੌਕੇ ਗੁਰਜੀਤ ਸਿੰਘ, ਭਗਵਾਨ ਸਿੰਘ, ਜਗਦੇਵ ਸਿੰਘ ਅਤੇ ਸੁਖਮਨੀ ਆਦਿ ਹਾਜ਼ਰ ਸਨ।
ਪੇਂਡੂ ਤੇ ਸ਼ਹਿਰੀ ਇਲਾਕਿਆਂ ਦੇ ਵਾਸੀਆਂ ਨੂੰ ਵੱਡਾ ਤੋਹਫਾ : ਡਿਪਟੀ ਕਮਿਸ਼ਨਰ
ਜਲ ਸਕੀਮਾਂ ਦੀਆਂ ਸੇਵਾ ਦਰਾਂ ਕਟੌਤੀ ਹੋਣ ਨਾਲ ਮਿਲੇਗੀ ਰਾਹਤ
125 ਗਜ਼ ਤੋਂ ਵੱਧ ਦੇ ਪਲਾਟ ਵਾਲੇ ਸਾਰੇ ਵਰਗਾਂ ਦੇ ਘਰੇਲੂ ਕੁਨੈਕਸ਼ਨ ਧਾਰਕਾਂ ਨੂੰ ਮਿਲੇਗਾ ਲਾਹਾ
ਸੁਖਜਿੰਦਰ ਮਾਨ
ਬਠਿੰਡਾ,15 ਨਵੰਬਰ: ਪਿਛਲੇ ਦਿਨੀਂ ਸੂਬੇ ਦੇ ਸਾਰੇ ਪਿੰਡਾਂ ਦੇ ਲੋਕਾਂ ਨੂੰ ਵੱਡੀ ਰਾਹਤ ਦਿੰਦੇ ਹੋਏ ਮੰਤਰੀ ਮੰਡਲ ਵਲੋਂ ਪੇਂਡੂ ਜਲ ਸਪਲਾਈ ਸਕੀਮਾਂ ਲਈ ਇਕ ਅਕਤੂਬਰ, 2021 ਤੋਂ ਮੁਫਤ ਬਿਜਲੀ ਮੁਹੱਈਆ ਕਰਵਾਉਣ ਅਤੇ ਸ਼ਹਿਰੀ ਇਲਾਕਿਆਂ ਨਗਰ ਕੌਂਸਲਾਂ/ਨਗਰ ਪੰਚਾਇਤਾਂ ਅਤੇ ਨਗਰ ਨਿਗਮਾਂ ਵਿਚ 125 ਗਜ਼ ਤੋਂ ਵੱਧ ਦੇ ਪਲਾਟ ਵਾਲੇ ਸਾਰੇ ਵਰਗਾਂ ਦੇ ਘਰੇਲੂ ਕੁਨੈਕਸ਼ਨਾਂ ਲਈ ਪਾਣੀ ਦੀ ਵਰਤੋਂ ਦਰ ਘਟਾ ਕੇ 50 ਰੁਪਏ ਪ੍ਰਤੀ ਮਹੀਨਾ ਕਰਨ ਦਾ ਫੈਸਲਾ ਕੀਤਾ ਸੀ। ਜਿਸ ਨਾਲ ਜ਼ਿਲ੍ਹੇ ਦੇ ਪਿੰਡਾਂ ‘ਚ ਵਾਟਰ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵਲੋਂ ਚਲਾਈ ਜਾ ਰਹੀ ਸਕੀਮ ਤਹਿਤ ਆਮ ਲੋਕਾਂ ਨੂੰ ਲਾਭ ਮਿਲੇਗਾ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਅਰਵਿੰਦ ਪਾਲ ਸਿੰਘ ਸੰਧੂ ਨੇ ਅੱਗੇ ਦੱਸਿਆ ਕਿ ਪੰਜਾਬ ਸਰਕਾਰ ਹਰ ਵਰਗ ਨੂੰ ਭਲਾਈ ਸਕੀਮਾਂ ਦੇਣ ਲਈ ਵਚਨਬੱਧ ਹੈ। ਸੂਬਾ ਸਰਕਾਰ ਨੇ ਜਲ ਸਪਲਾਈ ਦੀਆਂ ਦਰਾਂ ਘਟਾ ਕੇ ਪੇਂਡੂ ਅਤੇ ਸ਼ਹਿਰੀ ਇਲਾਕਿਆਂ ਦੇ ਵਾਸੀਆਂ ਨੂੰ ਵੱਡਾ ਤੋਹਫਾ ਦਿੱਤਾ ਹੈ। ਪੰਜਾਬ ਸਰਕਾਰ ਵਲੋਂ ਲੋਕ ਭਲਾਈ ਦੇ ਲਏ ਫੈਸਲਿਆਂ ਨੂੰ ਅਮਲੀ ਰੂਪ ਦੇਣ ਲਈ ਜਲ੍ਹਿਾ ਪ੍ਰਸ਼ਾਸਨ ਤਤਪਰ ਉਪਰਾਲੇ ਕਰ ਰਿਹਾ ਹੈ। ਮੰਤਰੀ ਮੰਡਲ ਵਲੋਂ ਪੇਂਡੂ ਜਲ ਸਕੀਮਾਂ ਦੀਆਂ ਸੇਵਾ ਦਰਾਂ ਵਿਚ 70 ਫੀਸਦੀ ਕਟੌਤੀ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ ਜਿਸ ਨਾਲ ਜ਼ਿਲ੍ਹੇ ਦੇ ਪਿੰਡਾਂ ਵਿਚ ਹਰੇਕ ਘਰ ਲਈ ਇਹ ਦਰ ਪ੍ਰਤੀ ਮਹੀਨਾ 166 ਰੁਪਏ ਤੋਂ ਘਟਾ ਕੇ 50 ਰੁਪਏ ਹੋ ਜਾਵੇਗੀ। ਪਿੰਡਾਂ ਵਿੱਚ ਗ੍ਰਾਮ ਪੰਚਾਇਤ ਅਤੇ ਜਲ ਸਪਲਾਈ ਅਤੇ ਸੈਨੀਟੇਸਨ ਕਮੇਟੀਆਂ ਰਾਹੀਂ ਚਲਾਈਆਂ ਜਾ ਰਹੀਆਂ ਸਕੀਮਾਂ ਨੂੰ ਖੁੱਲ੍ਹੀ ਛੋਟ ਦਿੱਤੀ ਕਿ ਉਹ ਇਸ ਤਰਜ ਤੇ ਕਾਰਵਾਈ ਕਰ ਸਕਦੀਆਂ ਹਨ। ਇਸ ਸਕੀਮ ਦੇ ਅਮਲੀ ਰੂਪ ਵਿੱਚ ਲਾਗੂ ਹੋਣ ਨਾਲ ਜ਼ਿਲ੍ਹੇ ਦੇ ਆਮ ਲੋਕਾਂ ਨੂੰ ਲਾਹਾ ਮਿਲੇਗਾ। ਡਿਪਟੀ ਕਮਿਸ਼ਨਰ ਨੇ ਹੋਰ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਸ਼ਹਿਰੀ ਇਲਾਕਿਆਂ ਵਿਚ ਰਹਿ ਰਹੇ ਲੋਕਾਂ ਨੂੰ ਵੀ ਵੱਡੀ ਰਾਹਤ ਦਿੱਤੀ ਹੈ ਜਿਸ ਤਹਿਤ ਨਗਰ ਕੌਂਸਲਾਂ/ਨਗਰ ਪੰਚਾਇਤਾਂ ਅਤੇ ਨਗਰ ਨਿਗਮਾਂ ਵਿਚ 125 ਗਜ਼ ਤੋਂ ਵੱਧ ਦੇ ਪਲਾਟ ਵਾਲੇ ਸਾਰੇ ਵਰਗਾਂ ਦੇ ਘਰੇਲੂ ਕੁਨੈਕਸ਼ਨਾਂ ਲਈ ਪਾਣੀ ਦੀ ਵਰਤੋਂ ਦਰ ਘਟਾ ਕੇ 50 ਰੁਪਏ ਪ੍ਰਤੀ ਮਹੀਨਾ ਕਰ ਦਿੱਤਾ ਹੈ। ਜਕਿਰ ਯੋਗ ਹੈ ਕਿ ਸ਼ਹਿਰੀ ਇਲਾਕਿਆਂ ਵਿਚ 125 ਗਜ਼ ਤੱਕ ਦੇ ਪਲਾਟ ਵਾਲਿਆਂ ਨੂੰ ਪਾਣੀ ਅਤੇ ਸੀਵਰੇਜ ਦੀਆਂ ਦਰਾਂ ਦੀ ਅਦਾਇਗੀ ਕਰਨ ਤੋਂ ਪਹਿਲਾਂ ਹੀ ਛੋਟ ਦੇ ਕੇ ਰਾਹਤ ਦਿੱਤੀ ਗਈ ਸੀ। ਇਸ ਰਿਆਇਤਾਂ ਨਾਲ ਜ਼ਿਲ੍ਹੇ ਦੇ ਸ਼ਹਿਰੀ ਇਲਾਕਿਆਂ ‘ਚ ਵੀ ਲਾਹਾ ਮਿਲੇਗਾ।
ਸਿੱਖਿਆ ਮੰਤਰੀ ਨੇ ਕਿੱਤਾ ਮੁਖੀ ਅਗਵਾਈ ਲਈ ਪੰਜਾਬ ਕਰੀਅਰ ਪੋਰਟਲ ਕੀਤਾ ਲੋਕ ਅਰਪਣ
10 ਲੱਖ ਵਿਦਿਆਰਥੀ ਨੂੰ ਕਰੀਅਰ ਕਾਊਂਸਲਿੰਗ, ਕੋਰਸਾਂ, ਸਕਾਲਰਸ਼ਿਪ ਆਦਿ ਖੇਤਰਾਂ ਬਾਰੇ ਘਰ ਬੈਠਿਆ ਮਿਲੇਗੀ ਜਾਣਕਾਰੀ- ਪਰਗਟ ਸਿੰਘ
ਸੁਖਜਿੰਦਰ ਮਾਨ
ਚੰਡੀਗੜ੍ਹ, 15 ਨਵੰਬਰ: ਸਿੱਖਿਆ ਤੇ ਉਚੇਰੀ ਸਿੱਖਿਆ ਮੰਤਰੀ ਪਰਗਟ ਸਿੰਘ ਨੇ ਸੋਮਵਾਰ ਨੂੰ ਸਕੂਲਾਂ ਅਤੇ ਕਾਲਜਾਂ ਦੇ ਵਿਦਿਆਰਥੀਆਂ ਨੂੰ ਕਿੱਤਾ ਮੁਖੀ ਅਗਵਾਈ ਦੇਣ ਲਈ ਲਈ ਪੰਜਾਬ ਕਰੀਅਰ ਪੋਰਟਲ ਦਾ ਲੋਕ ਅਰਪਣ ਕੀਤਾ।
ਅੱਜ ਇਥੇ ਪੰਜਾਬ ਭਵਨ ਵਿਖੇ ਹੋਏ ਸਮਾਰੋਹ ਦੌਰਾਨ ਸੰਬੋਧਨ ਕਰਦਿਆਂ ਸ. ਪਰਗਟ ਸਿੰਘ ਨੇ ਕਿਹਾ ਕਿ ਬੇਰੋਜਗਾਰੀ ਦੀ ਸਮੱਸਿਆ ਪਿੱਛੇ ਇਕ ਕਾਰਨ ਸਹੀ ਕਰੀਅਰ ਦੀ ਚੋਣ ਨਾ ਹੋਣਾ ਹੈ। ਉਨ੍ਹਾਂ ਕਿਹਾ ਕਿ ਵਿਦਿਆਰਥੀ ਨੂੰ ਜੇਕਰ ਸਹੀ ਸਮੇਂ ਉਤੇ ਕਰੀਅਰ ਦੀ ਚੋਣ ਦੀ ਸੇਧ ਮਿਲ ਜਾਵੇ ਤਾਂ ਉਹ ਆਪਣੀ ਸਹੀ ਸਮਰੱਥਾ ਨਾਲ ਆਪਣੇ ਪਸੰਦ ਦੇ ਖੇਤਰ ਵਿੱਚ ਬਿਹਤਰ ਨਤੀਜੇ ਦੇ ਸਕਦਾ ਹੈ। ਉਨ੍ਹਾਂ ਆਪਣੀ ਨਿੱਜੀ ਗੱਲ ਸਾਂਝੀ ਕਰਦਿਆਂ ਕਿਹਾ ਕਿ ਜੇਕਰ ਉਹ ਹਾਕੀ ਖੇਡ ਦੀ ਬਜਾਏ ਕੋਈ ਹੋਰ ਖੇਡ ਅਪਣਾਉਂਦੇ ਤਾਂ ਸ਼ਾਇਦ ਇੰਨਾ ਵਧੀਆ ਨਾ ਖੇਡ ਸਕਦੇ।
ਸ. ਪਰਗਟ ਸਿੰਘ ਨੇ ਕਿਹਾ ਕਿ ਸਿੱਖਿਆ ਵਿਭਾਗ ਵੱਲੋਂ ਕਿੱਤਾ ਅਗਵਾਈ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਲੜੀ ਵਿੱਚ ਬੱਚਿਆਂ ਨੂੰ ਆਨ-ਲਾਈਨ ਵੱਖ-ਵੱਖ ਕੋਰਸਾਂ, ਵਜੀਫਿਆਂ ਅਤੇ ਕਿੱਤਿਆਂ ਬਾਰੇ ਕਾਊਂਸਲਿੰਗ ਕਰਨ ਲਈ ਜਾਣਕਾਰੀ ਦੇਣ ਲਈ ਪੰਜਾਬ ਕਰੀਅਰ ਪੋਰਟਲ ਬਹੁਤ ਹੀ ਮਹੱਤਵਪੂਰਨ ਭੂਮਿਕਾ ਨਿਭਾਵੇਗਾ। ਉਨ੍ਹਾਂ ਕਿਹਾ ਕਿ 10 ਲੱਖ ਵਿਦਿਆਰਥੀ ਨੂੰ ਕਰੀਅਰ ਕਾਊਂਸਲਿੰਗ, ਕੋਰਸਾਂ, ਸਕਾਲਰਸ਼ਿਪ ਆਦਿ ਖੇਤਰਾਂ ਬਾਰੇ ਘਰ ਬੈਠਿਆ ਹੀ ਜਾਣਕਾਰੀ ਮਿਲੇਗੀ।ਸਕੱਤਰ ਸਕੂਲ ਸਿੱਖਿਆ ਸ੍ਰੀ ਅਜੋਏ ਸਰਮਾ ਨੇ ਕਿਹਾ ਕਿ ਇਸ ਪੋਰਟਲ ਰਾਹੀਂ ਵਿਦਿਆਰਥੀਆਂ ਨੂੰ ਕਿਹੜੇ ਕਿੱਤੇ ਲਈ ਕਿਹੜੀਆਂ-ਕਿਹੜੀਆਂ ਵਿੱਦਿਅਕ ਯੋਗਤਾਵਾਂ ਅਤੇ ਕੌਸਲਾਂ ਦੀ ਲੋੜ ਹੈ, ਉਸ ਬਾਰੇ ਜਾਣਕਾਰੀ ਦਿੱਤੀ ਜਾਵੇਗੀ। ਇਹ ਪੋਰਟਲ ਬੱਚੇ ਦੇ ਜੀਵਨ ਦੇ ਨਾਲ ਜੁੜਿਆ ਹੋਵੇਗਾ ਅਤੇ ਉਸਦੇ ਮਿੱਥੇ ਉਦੇਸ ਦੀ ਪ੍ਰਾਪਤੀ ਲਈ ਸਹਾਇਕ ਵੀ ਹੋਵੇਗਾ। ਇਸ ਪੋਰਟਲ ਨੂੰ ਸੋਸਲ ਮੀਡੀਆ ਰਾਹੀਂ ਵੀ ਵੱਧ ਤੋਂ ਵੱਧ ਪ੍ਰਚਾਰਿਆ ਜਾਵੇਗਾ ਤਾਂ ਜੋ ਇਸਦੀ ਮੁੱਢਲੀ ਸੂਚਨਾਂ ਵੱਧ ਤੋਂ ਵੱਧ ਬੱਚਿਆਂ ਅਤੇ ਮਾਪਿਆਂ ਤੱਕ ਪਹੁੰਚਾਈ ਜਾ ਸਕੇ।
ਡੀ.ਜੀ.ਐੱਸ.ਈ. ਸ੍ਰੀ ਪ੍ਰਦੀਪ ਕੁਮਾਰ ਅਗਰਵਾਲ ਨੇ ਸਮੂਹ ਮਹਿਮਾਨਾਂ ਦਾ ਸਵਾਗਤ ਕਰਦਿਆਂ ਕਿਹਾ ਕਿ ਸਿੱਖਿਆ ਵਿਭਾਗ ਦਾ ਇਹ ਨਿਵੇਕਲਾ ਉਪਰਾਲਾ ਹੈ ਜਿਸ ਵਿੱਚ ਵਿਦਿਆਰਥੀਆਂ ਦੀਆਂ ਕਿੱਤੇ ਸਬੰਧੀ ਚੋਣ ਦੀਆਂ ਪੈਦਾ ਹੋ ਰਹੀਆਂ ਸਮੱਸਿਆਵਾਂ ਨੂੰ ਇੱਕ ਸਾਂਝੇ ਪਲੇਟਫਾਰਮ ਦੁਆਰਾ ਹੱਲ ਕੀਤਾ ਜਾ ਸਕੇਗਾ।ਯੂਨੀਸੈਫ ਇੰਡੀਆ ਤੋਂ ਕਿੱਤਾ ਅਗਵਾਈ ਮਾਹਿਰ ਲਲਿਤਾ ਸਚਦੇਵਾ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਆਧੁਨਿਕ ਜਮਾਨੇ ਦੇ ਨਵੀਨਤਮ ਕਿੱਤਿਆਂ ਦੀਆਂ ਸੰਭਾਵਨਾਵਾਂ ਬਾਰੇ ਜਾਣਕਾਰੀ ਹੋਣੀ ਚਾਹੀਦੀ ਹੈ। ਇਸ ਪੋਰਟਲ ਰਾਹੀਂ ਪੰਜਾਬ ਦੇ ਬੱਚਿਆਂ ਦੀਆਂ ਭਵਿੱਖ ਸਬੰਧੀ ਸੋਚ ਬਾਰੇ ਜਾਣਿਆ ਜਾਵੇਗਾ ਅਤੇ ਉਹਨਾਂ ਦੀਆਂ ਸਮੱਸਿਆਂਵਾਂ ਨੂੰ ਸਾਂਝੇ ਤੌਰ ਵਿਚਾਰਿਆ ਵੀ ਜਾਵੇਗਾ। ਉਨ੍ਹਾਂ ਨੂੰ ਖੁਸੀ ਹੈ ਕਿ ਇਹ ਪੰਜਾਬ ਕਰੀਅਰ ਪੋਰਟਲ ਇਨ੍ਹਾਂ ਸੰਭਾਵਨਵਾਂ ਲਈ ਮੌਕੇ ਪ੍ਰਦਾਨ ਕਰੇਗਾ।
ਆਸਮਾਂ ਫਾਊਂਡੇਸਨ ਦੇ ਮੁੱਖ ਕਾਰਜਕਾਰੀ ਅਧਿਕਾਰੀ ਆਯੁਸ਼ ਬਾਂਸਲ ਨੇ ਪੰਜਾਬ ਕਰੀਅਰ ਪੋਰਟਲ ਦੀ ਪ੍ਰਕਿਰਿਆ, ਵਰਤੋਂ ਅਤੇ ਇਸ ਦੀਆਂ ਵੱਖ-ਵੱਖ ਵਿਸੇਸਤਾਵਾਂ ਬਾਰੇ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਕਿਹਾ ਕਿ ਇਸ ਪੋਰਟਲ ਰਾਹੀਂ ਵਿਦਿਆਰਥੀਆਂ ਦੇ ਕੌਸਲਾਂ ਅਤੇ ਵਿੱਦਿਅਕ ਯੋਗਤਾਵਾਂ ਬਾਰੇ ਜਾਣਕਾਰੀ ਮਿਲੇਗੀ। ਵਿਦਿਆਰਥੀ ਇਸ ਰਾਹੀਂ ਆਪਣੀ ਉਚੇਰੀ ਸਿੱਖਿਆ ਨੂੰ ਜਾਰੀ ਰੱਖਣ ਲਈ ਵੱਖ-ਵੱਖ ਵਿੱਦਿਅਕ ਸੰਸਥਾਨਾਂ ਬਾਰੇ ਵੀ ਜਾਣਕਾਰੀ ਪ੍ਰਾਪਤ ਕਰ ਸਕਣਗੇ।ਟਾਟਾ ਪਾਵਰ ਲਿਮਿਟਡ ਦੇ ਮੁੱਖ ਕਾਰਜਕਾਰੀ ਅਧਿਕਾਰੀ ਅਤੇ ਮੈਨੇਜਿੰਗ ਡਾਇਰੈਕਟਰ ਪਰਬੀਰ ਸਿਨਹਾ ਨੇ ਕਿਹਾ ਕਿ ਇਹਨਾਂ ਕਿੱਤਾ ਮੁਖੀ ਅਗਵਾਈ ਕੋਰਸਾਂ ਲਈ ਵਿਦਿਆਰਥੀਆਂ ਸਮਾਜਿਕ ਸਹਿਯੋਗ ਦੀ ਵੀ ਲੋੜ ਪੈਂਦੀ ਹੈ ਜਿਸ ਲਈ ਵੱਖ-ਵੱਖ ਉਦਯੋਗਿਕ ਖੇਤਰਾਂ ਦੀਆਂ ਸੀ.ਐੱਸ.ਆਰ. ਪਾਲਿਸੀ ਇਨ੍ਹਾਂ ਪ੍ਰਾਜੈਕਟਾਂ ਲਈ ਲਾਹੇਵੰਦ ਹੋ ਸਕਦੀ ਹੈ।ਪੰਜਾਬ ਸੀ.ਐੱਸ.ਆਰ. ਅਥਾਰਟੀ ਦੇ ਸਲਾਹਕਾਰ ਐੱਸ.ਐੱਮ. ਗੋਇਲ ਨੇ ਕਿਹਾ ਕਿ ਪੰਜਾਬ ਸੀ.ਐੱਸ.ਆਰ ਅਥਾਰਟੀ ਵੱਲੋਂ ਲਗਾਤਾਰ ਵੱਖ-ਵੱਖ ਸਹਾਇਕ ਸੰਸਥਾਵਾਂ ਨਾਲ ਸੰਪਰਕ ਬਣਾਇਆ ਜਾ ਰਿਹਾ ਹੈ ਅਤੇ ਇਹ ਸੰਸਥਾਵਾਂ ਵਧ ਚੜ੍ਹ ਕੇ ਸਹਿਯੋਗ ਵੀ ਦੇ ਰਹੀਆਂ ਹਨ। ਉਹਨਾਂ ਕਿਹਾ ਸੀ.ਐੱਸ.ਆਰ. ਅਥਾਰਟੀ ਇਸ ਪੋਰਟਲ ਰਾਹੀਂ ਵੱਧ ਤੋਂ ਵੱਧ ਬੱਚਿਆਂ ਨੂੰ ਸੂਚਨਾ ਦਾ ਲਾਭਪਾਤਰੀ ਬਣਾ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਨਿਪਟਾਰਾ ਕਰਨ ਲਈ ਵਚਨਬੱਧ ਹੈ। ਉਨ੍ਹਾਂ ਦੀ ਕਾਮਨਾ ਹੈ ਕਿ ਇਸ ਪੋਰਟਲ ਰਾਹੀਂ ਵੱਧ ਤੋਂ ਵੱਧ ਵਿਦਿਆਰਥੀ ਆਪਣੇ ਕਿੱਤੇ ਦੇ ਟੀਚੇ ਤੱਕ ਪਹੁੰਚ ਸਕਣ।ਅੰਤ ਵਿੱਚ ਡੀ.ਪੀ.ਆਈ. (ਸੈਕੰਡਰੀ ਸਿੱਖਿਆ) ਸੁਖਜੀਤ ਪਾਲ ਸਿੰਘ ਨੇ ਇਸ ਪੰਜਾਬ ਕਰੀਅਰ ਪੋਰਟਲ ਦੇ ਲੋਕ ਅਰਪਣ ਸਮਾਗਮ ਵਿੱਚ ਭਾਗ ਲੈਣ ਵਾਲੀਆਂ ਮਾਣਮੱਤੀਆਂ ਸਖਸੀਅਤਾਂ ਦਾ ਧੰਨਵਾਦ ਕੀਤਾ।ਇਸ ਸਮਾਗਮ ਵਿੱਚ ਡਿਪਟੀ ਸਟੇਟ ਪ੍ਰਾਜੈਕਟ ਡਾਇਰੈਕਟਰ ਮਨੋਜ ਕੁਮਾਰ, ਅਮਰਦੀਪ ਸਿੰਘ ਬਾਠ ਅਤੇ ਵੱਖ-ਵੱਖ ਜਿਿਲ੍ਹਆਂ ਤੋਂ ਜਲ੍ਹਿਾ ਸਿੱਖਿਆ ਅਫਸਰ, ਸਕੂਲਾਂ ਦੇ ਮੁਖੀ, ਅਧਿਆਪਕ ਅਤੇ ਵਿਦਿਆਰਥੀ ਆਨਲਾਈਨ ਹਾਜ਼ਰ ਸਨ।
ਅਕਾਲੀ ਦਲ ਨੇ ਕੇਜਰੀਵਾਲ ਨੂੰ ਦਿੱਲੀ ਦੇ ਹਵਾ ਪ੍ਰਦੂਸਣ ਲਈ ਪੰਜਾਬੀਆਂ ਨੂੰ ਜਿੰਮੇਵਾਰ ਠਹਿਰਾਉਣ ਲਈ ਮੁਆਫੀ ਮੰਗਣ ਲਈ ਕਿਹਾ
ਸੁਖਜਿੰਦਰ ਮਾਨ
ਚੰਡੀਗੜ੍ਹ, 15 ਨਵੰਬਰ: ਸ੍ਰੋਮਣੀ ਅਕਾਲੀ ਦਲ ਨੇ ਅੱਜ ਆਮ ਆਦਮੀ ਪਾਰਟੀ (ਆਪ) ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕਿਹਾ ਹੈ ਕਿ ਉਹ ਦਿੱਲੀ ਦੇ ਪ੍ਰਦੂਸਣ ਲਈ ਪੰਜਾਬੀਆਂ ਨੂੰ ਜਿੰਮੇਵਾਰ ਠਹਿਰਾ ਕੇ ਉਨ੍ਹਾਂ ਵਿਰੁੱਧ ਮਾਣਹਾਨੀ ਦੀ ਮੁਹਿੰਮ ਚਲਾਉਣ ਲਈ ਪੰਜਾਬੀਆਂ ਤੋਂ ਮੁਆਫੀ ਮੰਗਣ। ਅਕਾਲੀ ਦਲ ਨੇ ਕਿਹਾ ਕਿ ਕੇਜਰੀਵਾਲ ਵੱਲੋਂ ਪੰਜਾਬੀਆਂ ਦੀ ਬਦਨਾਮੀ ਦੀ ਕੀਮਤ ਉਨ੍ਹਾਂ ਨੂੰ ਮਹਿੰਗੀ ਪਈ ਕਿਉਂਕਿ ਉਨ੍ਹਾਂ ਨੂੰ ਭਾਰੀ ਜੁਰਮਾਨੇ ਕੀਤੇ ਗਏ ਸਨ ਅਤੇ ਪਰਾਲੀ ਸਾੜਨ ਨੂੰ ਘਟਾਉਣ ਲਈ ਕੋਈ ਬਦਲ ਮੁਹੱਈਆ ਕਰਨ ਦੀ ਬਜਾਏ ਕੇਜਰੀਵਾਲ ਦੀ ਅਗਵਾਈ ਹੇਠ ਚੱਲ ਰਹੀ ਕਾਂਗਰਸ ਸਰਕਾਰ ਵੱਲੋਂ ਵੀ ਕੇਸਾਂ ਦਾ ਸਾਹਮਣਾ ਕਰਨਾ ਪਿਆ ਸੀ।
ਅਕਾਲੀ ਦਲ ਦੇ ਬੁਲਾਰੇ ਡਾ: ਦਲਜੀਤ ਸਿੰਘ ਚੀਮਾ ਨੇ ਕਿਹਾ, “ਕੇਜਰੀਵਾਲ ਦੀ ਅਗਵਾਈ ਵਾਲੀ ਅਤੇ ਸੂਬੇ ਦੀ ਕਾਂਗਰਸ ਸਰਕਾਰ ਦੁਆਰਾ ਸਮਰਥਨ ਪ੍ਰਾਪਤ ਪੰਜਾਬ ਦੇ ਨਿਰਦੋਸ ਕਿਸਾਨਾਂ ਉੱਤੇ ਇਹ ਦੋਹਰੇ ਹਮਲੇ ਦਾ ਉਦੇਸ ਸਾਡੇ ਕਿਸਾਨਾਂ ਨੂੰ ਖਲਨਾਇਕ ਵਜੋਂ ਰੰਗਣਾ ਸੀ ਜਦੋਂ ਕਿ ਸੱਚਾਈ ਬਿਲਕੁਲ ਵੱਖਰੀ ਹੈ”, ਅਕਾਲੀ ਦਲ ਦੇ ਬੁਲਾਰੇ ਡਾ: ਦਲਜੀਤ ਸਿੰਘ ਚੀਮਾ ਨੇ ਕਿਹਾ। ਇੱਥੇ ਇੱਕ ਬਿਆਨ ਵਿੱਚ ਉਨ੍ਹਾਂ ਕਿਹਾ ਕਿ ਜਦੋਂ ਇਹ ਸਪੱਸਟ ਹੋ ਗਿਆ ਸੀ ਕਿ ਦਿੱਲੀ ਵਿੱਚ ਜਅਿਾਦਾਤਰ ਹਵਾ ਪ੍ਰਦੂਸਣ ਉਦਯੋਗਿਕ ਅਤੇ ਟਰਾਂਸਪੋਰਟ ਸੈਕਟਰ ਕਾਰਨ ਹੁੰਦਾ ਹੈ ਅਤੇ ਪਰਾਲੀ ਸਾੜਨ ਨਾਲ ਇਸ ਪ੍ਰਦੂਸਣ ਵਿੱਚ ਸਿਰਫ ਚਾਰ ਤੋਂ ਦਸ ਫੀਸਦੀ ਤੱਕ ਦਾ ਯੋਗਦਾਨ ਹੁੰਦਾ ਹੈ, ਕੇਜਰੀਵਾਲ ਨੇ ਮੁਆਫੀ ਮੰਗ ਲਈ ਹੈ। ਰਾਜ ਦੇ ਕਿਸਾਨ। “ਕਾਂਗਰਸ ਸਰਕਾਰ ਨੂੰ ਕੇਜਰੀਵਾਲ ਤੋਂ ਅਗਵਾਈ ਲੈਣ ਅਤੇ ਹਵਾ ਪ੍ਰਦੂਸਣ ਨੂੰ ਘਟਾਉਣ ਲਈ ਵਿਕਲਪ ਪ੍ਰਦਾਨ ਕਰਨ ਦੀ ਬਜਾਏ ਕਿਸਾਨਾਂ ਨੂੰ ਪੀੜਤ ਕਰਨ ਲਈ ਵੀ ਮੁਆਫੀ ਮੰਗਣੀ ਚਾਹੀਦੀ ਹੈ, ਜਿਸ ਦਾ ਅੱਜ ਸੁਪਰੀਮ ਕੋਰਟ ਵਿੱਚ ਵੀ ਧਿਆਨ ਦਿੱਤਾ ਗਿਆ“।
ਡਾ: ਦਲਜੀਤ ਚੀਮਾ ਨੇ ਕਿਹਾ ਕਿ ਦਿੱਲੀ ਦੇ ਹਵਾ ਪ੍ਰਦੂਸਣ ਲਈ ਕਿਸਾਨਾਂ ਬਾਰੇ ਝੂਠ ਬੋਲਣ ਵਾਲੇ ਕੇਜਰੀਵਾਲ ਨੂੰ ਅੱਜ ਸੁਪਰੀਮ ਕੋਰਟ ਨੇ ਪੂਰੀ ਤਰ੍ਹਾਂ ਬੇਨਕਾਬ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸੁਪਰੀਮ ਕੋਰਟ ਨੇ ਕੇਜਰੀਵਾਲ ਦੁਆਰਾ ਪ੍ਰਦੂਸਣ ਦੇ ਮੁੱਦੇ ‘ਤੇ ਖੇਡੀ ਜਾ ਰਹੀ ਰਾਜਨੀਤੀ ਵੱਲ ਵੀ ਸਹੀ ਇਸਾਰਾ ਕੀਤਾ ਹੈ ਕਿ ਕਿਵੇਂ ਲੋਕਪਿ੍ਰਅਤਾ ਦੇ ਨਾਅਰਿਆਂ ‘ਤੇ ਜਨਤਾ ਦਾ ਪੈਸਾ ਖਰਚਿਆ ਜਾ ਰਿਹਾ ਹੈ। “ਇਹ ਵੀ ਇੱਕ ਤੱਥ ਹੈ ਕਿ ਦਿੱਲੀ ਸਰਕਾਰ ਦਿੱਲੀ ਵਿੱਚ ਹਵਾ ਦੀ ਗੁਣਵੱਤਾ ਵਿੱਚ ਸੁਧਾਰ ਲਈ ਚੁੱਕੇ ਗਏ ਕਦਮਾਂ ਦੀ ਗਿਣਤੀ ਨਹੀਂ ਕਰ ਸਕੀ”।ਡਾਕਟਰ ਚੀਮਾ ਨੇ ਕਿਹਾ ਕਿ ਕੇਜਰੀਵਾਲ ਸਰਕਾਰ ਦੇ ਸਪੱਸਟ ਦੋਸਾਂ ਨੇ ‘ਆਪ‘ ਸਰਕਾਰ ਦੀ ਕਾਰਜਪ੍ਰਣਾਲੀ ਦਾ ਪਰਦਾਫਾਸ ਕਰ ਦਿੱਤਾ ਹੈ ਜੋ ਕੰਮ ਕਰਨ ਦਾ ਭਰਮ ਪੈਦਾ ਕਰਨ ਲਈ ਇਸਤਿਹਾਰਾਂ ‘ਤੇ ਸੈਂਕੜੇ ਕਰੋੜ ਖਰਚਣ ਤੋਂ ਇਲਾਵਾ ਕੁਝ ਨਹੀਂ ਕਰ ਰਹੀ।ਅਕਾਲੀ ਆਗੂ ਨੇ ਕਿਹਾ ਕਿ ਕੇਜਰੀਵਾਲ ਆਦਤਨ ਝੂਠ ਬੋਲ ਰਿਹਾ ਹੈ। “ਉਹ ਹਮੇਸਾ ਦੋਹਰੇ ਬੋਲਣ ਵਿੱਚ ਉਲਝਦਾ ਹੈ। ਉਹ ਪੰਜਾਬ ਵਿੱਚ ਇੱਕ ਗੱਲ ਅਤੇ ਦਿੱਲੀ ਵਿੱਚ ਦੂਜੀ ਗੱਲ ਆਖਦਾ ਹੈ। ਜਦੋਂ ਵੀ ਉਹ ਪੰਜਾਬ ਆਉਂਦਾ ਹੈ ਤਾਂ ਉਹ ‘ਕਿਸਾਨ ਹਿਤੈਸੀ’ ਹੋਣ ਦਾ ਪ੍ਰਭਾਵ ਦਿੰਦਾ ਹੈ ਪਰ ਦਿੱਲੀ ਵਾਪਸ ਆਉਂਦਿਆਂ ਹੀ ਉਨ੍ਹਾਂ ਦੇ ਹਿੱਤਾਂ ਵਿਰੁੱਧ ਕੰਮ ਕਰਦਾ ਹੈ। ਅਸੀਂ ਇਸ ਨੂੰ ਸਤਲੁਜ ਯਮੁਨਾ ਲਿੰਕ () ਨਹਿਰ ਦੇ ਮਾਮਲੇ ਵਿੱਚ ਦੇਖਿਆ ਹੈ। ਅਸੀਂ ਇਹ ਵੀ ਦੇਖਿਆ ਹੈ ਕਿ ਕਿਵੇਂ ਕੇਜਰੀਵਾਲ ਨੇ ਪੰਜਾਬ ਦੇ ਲੋਕਾਂ ਵਿਰੁੱਧ ਸਿਆਸੀ ਸਾਜਸਿ ਤਹਿਤ ਪੰਜਾਬ ਨੂੰ ਹਨੇਰੇ ਵਿੱਚ ਪਾਉਣ ਲਈ ਪੰਜਾਬ ਵਿੱਚ ਚਾਰ ਪ੍ਰਾਈਵੇਟ ਥਰਮਲ ਪਲਾਂਟਾਂ ਨੂੰ ਬੰਦ ਕਰਨ ਦੀ ਕੋਸਸਿ ਕੀਤੀ। ਹੁਣ ਅਸੀਂ ਕੇਜਰੀਵਾਲ ਦੇ ਪੰਜਾਬ ਦੇ ਕਿਸਾਨਾਂ ਦੇ ਝੂਠ ਦਾ ਪਰਦਾਫਾਸ ਦੇਖਿਆ ਹੈ ਜੋ ਦਿੱਲੀ ਨੂੰ ਪ੍ਰਦੂਸਤਿ ਕਰ ਰਹੇ ਸਨ।
ਡਾਕਟਰ ਚੀਮਾ ਨੇ ਮੁੱਖ ਮੰਤਰੀ ਚਰਨਜੀਤ ਚੰਨੀ ਨੂੰ ਪਰਾਲੀ ਸਾੜਨ ਦੇ ਮਾਮਲੇ ਵਿੱਚ ਸੁਪਰੀਮ ਕੋਰਟ ਦੀ ਕਾਰਵਾਈ ਦਾ ਨੋਟਿਸ ਲੈਣ ਅਤੇ ਪੰਜਾਬ ਵਿੱਚ ਕਿਸਾਨਾਂ ਵਿਰੁੱਧ ਦਰਜ ਕੇਸ ਤੁਰੰਤ ਵਾਪਸ ਲੈਣ ਲਈ ਵੀ ਕਿਹਾ। ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਨੂੰ ਵੀ ਕਿਸਾਨਾਂ ਨੂੰ ਭਾਰੀ ਜੁਰਮਾਨੇ ਕਰਨ ਦੀ ਬਜਾਏ ਬਦਲ ਮੁਹੱਈਆ ਕਰਵਾਉਣ ਦੀ ਨੀਤੀ ‘ਤੇ ਚੱਲਣਾ ਚਾਹੀਦਾ ਹੈ।
ਪੰਜਾਬ ਅਨਏਡਿਡ ਕਾਲੇਜਿਜ ਐਸੋਸੀਏਸਨ ਵੱਲੋਂ ਪੰਜਾਬੀ ਭਾਸਾ ਵਿੱਚ ਤਕਨੀਕੀ ਕੋਰਸ ਸੁਰੂ ਕਰਨ ਦੀ ਅਪੀਲ
ਸੁਖਜਿੰਦਰ ਮਾਨ
ਬਠਿੰਡਾ 15 ਨਵੰਬਰ: ਪੰਜਾਬ ਅਨਏਡਿਡ ਕਾਲੇਜਿਜ ਐਸੋਸੀਏਸਨ (ਪੁੱਕਾ) ਨੇ ਪੰਜਾਬ ਸਰਕਾਰ ਨੂੰ ਪੰਜਾਬੀ ਭਾਸਾ ਵਿੱਚ ਤਕਨੀਕੀ ਕੋਰਸ ਸੁਰੂ ਕਰਨ ਦੀ ਅਪੀਲ ਕੀਤੀ ਹੈ। ਇੱਥੇ ਜਾਰੀ ਬਿਆਨ ਵਿਚ ਡਾ. ਅੰਸੂ ਕਟਾਰੀਆ ਪ੍ਰਧਾਨ ਪੁੱਕਾ ਨੇ ਕਿਹਾ ਕਿ ਆਲ ਇੰਡੀਆ ਕੌਂਸਲ ਫਾਰ ਟੈਕਨੀਕਲ ਐਜੂਕੇਸਨ ਨੇ ਪਹਿਲਾਂ ਹੀ ਤਕਨੀਕੀ ਕੋਰਸਾਂ ਨੂੰ ਖੇਤਰੀ ਭਾਸਾਵਾਂ ਵਿੱਚ ਚਲਾਉਣ ਦੀ ਇਜਾਜਤ ਦੇ ਦਿੱਤੀ ਹੈ ਅਤੇ ਉੱਤਰ ਪ੍ਰਦੇਸ, ਰਾਜਸਥਾਨ, ਮੱਧ ਪ੍ਰਦੇਸ, ਉੱਤਰਾਖੰਡ, ਆਂਧਰਾ ਪ੍ਰਦੇਸ, ਮਹਾਰਾਸਟਰ, ਪੱਛਮੀ ਬੰਗਾਲ ਅਤੇ ਤਾਮਿਲਨਾਡੂ ਰਾਜਾਂ ਨੇ ਆਪਣੇ ਇੰਜੀਨੀਅਰਿੰਗ ਕਾਲਜਾਂ ਨੂੰ ਬੀ.ਟੈੱਕ ਕੋਰਸ ਹਿੰਦੀ, ਮਰਾਠੀ, ਤਾਮਿਲ, ਤੇਲਗੂ, ਕੰਨੜ, ਗੁਜਰਾਤੀ, ਮਲਿਆਲਮ, ਬੰਗਾਲੀ, ਅਸਾਮੀ ਅਤੇ ਉੜੀਆ ਖੇਤਰੀ ਭਾਸਾਵਾਂ ਵਿੱਚ ਆਫਰ ਕਰਨ ਦੀ ਆਗਿਆ ਦੇ ਦਿੱਤੀ ਹੈ।ਪਰ ਆਈਕੇਜੀ-ਪੀਟੀਯੂ, ਜਲੰਧਰ, ਐਮਆਰਐਸਪੀਟੀਯੂ, ਬਠਿੰਡਾ ਅਤੇ ਪੀਐਸਬੀਟੀਈ, ਨਵੀਂ ਦਿੱਲੀ ਦੇ ਲਗਭਗ 400 ਮਾਨਤਾ ਪ੍ਰਾਪਤ ਟੈਕਨੀਕਲ ਕਾਲਜਾਂ ਵਿੱਚ ਪੜ੍ਹ ਰਹੇ ਵਿਦਿਆਰਥੀ ਸਿਰਫ ਅੰਗਰੇਜੀ ਵਿੱਚ ਹੀ ਪੜ੍ਹ ਰਹੇ ਹਨ। ਇਹਨਾਂ ਉਪਰੋਕਤ ਯੂਨੀਵਰਸਿਟੀਆਂ ਅਤੇ ਬੋਰਡਾਂ ਨੇ ਅਜੇ ਤੱਕ ਪੰਜਾਬੀ ਭਾਸਾ ਵਿੱਚ ਤਕਨੀਕੀ ਕੋਰਸ ਸੁਰੂ ਨਹੀਂ ਕੀਤੇ ਹਨ।ਕਟਾਰੀਆ ਨੇ ਅੱਗੇ ਕਿਹਾ ਕਿ ਪੌਲੀਟੈਕਨਿਕ, ਬੀ.ਟੈੱਕ, ਬੀ.ਫਾਰਮੇਸੀ, ਬੀ.ਬੀ.ਏ, ਬੀ.ਸੀ.ਏ, ਐਮ.ਬੀ.ਏ ਆਦਿ ਕੋਰਸਾਂ ਵਿੱਚ ਬਹੁਤੇ ਵਿਦਿਆਰਥੀ ਪਹਿਲੇ ਸਾਲ ਵਿੱਚ ਹੀ ਕੋਰਸ ਛੱਡ ਦਿੰਦੇ ਹਨ ਕਿਉਂਕਿ ਉਹ ਅੰਗਰੇਜੀ ਮਾਧਿਅਮ ਵਿੱਚ ਪੜਾਈ ਕਰਨ ਵਿੱਚ ਅਸਫਲ ਰਹਿੰਦੇ ਹਨ। ਜੇਕਰ ਇਹ ਕੋਰਸ ਪੰਜਾਬੀ ਵਿੱਚ ਸੁਰੂ ਕੀਤੇ ਜਾਣ ਤਾਂ ਪੇਂਡੂ ਖੇਤਰ ਦੇ ਵਿਦਿਆਰਥੀ ਵੀ ਇੰਜੀਨੀਅਰ ਜਾਂ ਮੈਨੇਜਮੈਂਟ ਐਕਸਪਰਟ ਬਣਨ ਬਾਰੇ ਸੋਚ ਸਕਦੇ ਹਨ।
ਚੰਨੀ ਵਲੋਂ ਆਰਐਸਐਸ ’ਤੇ ਟਿੱਪਣੀ ਕਰਨ ਦੇ ਵਿਰੋਧ ’ਚ ਭੜਕੇ ਭਾਜਪਾਈ
ਸੰਘ ਦੇ ਸਮਾਜਕ ਕੰਮਾਂ ਦੀ ਉਮਰ ਚੰਨੀ ਸਾਹਿਬ ਦੀ ਉਮਰ ਤੋਂ ਨਾਲੋਂ ਵੱਧ : ਚੁੱਘ
ਕਾਂਗਰਸ ਦੇ ਹੱਥ 1984 ਬਲੂ ਸਟਾਰ ਅਪਰੇਸਨ ਅਤੇ ਸਿੱਖ ਕਤਲੋਗਾਰਦ ਨਾਲ ਰੰਗੇ
ਸੁਖਜਿੰਦਰ ਮਾਨ
ਚੰਡੀਗੜ੍ਹ, 15 ਨਵੰਬਰ: ਲੰਘੀ 11 ਨਵੰਬਰ ਨੂੰ ਹੋਏ ਪੰਜਾਬ ਵਿਧਾਨ ਸਭਾ ਦੇ ਵਿਸੇਸ ਸੈਸਨ ਦੌਰਾਨ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਆਰ.ਐਸ.ਐਸ. ਬਾਰੇ ਟਿੱਪਣੀਆਂ ਕਰਨ ’ਤੇ ਹੁਣ ਭਾਜਪਾ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਨੇ ਬਿਆਨ ਦਿੰਦਿਆਂ ਦਾਅਵਾ ਕੀਤਾ ਹੈ ਕਿ ‘‘ ਸੰਘ ਦੇ ਸਮਾਜਿਕ ਕੰਮਾਂ ਦੀ ਉਮਰ ਮੁੱਖ ਮੰਤਰੀ ਚੰਨੀ ਨਾਲੋਂ ਵੱਧ ਹੈ। ’’ ਇੱਥੇ ਜਾਰੀ ਬਿਆਨ ਵਿਚ ਚੁੱਘ ਨੇ ਕਿਹਾ, “ਪੰਜਾਬ ਵਿੱਚ ਆਰਐਸਐਸ ਨੇ ਹਮੇਸਾ ਭਾਈਚਾਰਕ ਸਾਂਝ ਅਤੇ ਸਦਭਾਵਨਾ ਲਈ ਕੰਮ ਕੀਤਾ ਹੈ, ਜਦੋਂ ਕਿ ਕਾਂਗਰਸ ਦੇ ਹੱਥ ਬਲੂ ਸਟਾਰ ਵਰਗੀਆਂ ਭਿਆਨਕ ਘਟਨਾਵਾਂ ਕਾਰਨ ਖੂਨ ਨਾਲ ਰੰਗੇ ਹੋਏ ਹਨ। ’’ ਚੁੱਘ ਨੇ ਕਿਹਾ ਕਿ ਚੰਨੀ ਦਾ ਇਹ ਕਹਿਣਾ ਬਿਲਕੁਲ ਗਲਤ ਹੈ ਕਿ ਸੰਘ 1966 ‘ਚ ਪੰਜਾਬ ‘ਚ ਦਾਖਲ ਹੋਇਆ ਸੀ। ਅਸਲ ਵਿੱਚ ਆਰ.ਐਸ.ਐਸ. ਨੇ ਪੰਜਾਬ ਵਿੱਚ ਸਮਾਜ ਸੇਵਾ ਦੇ ਕੰਮ ਆਜਾਦੀ ਤੋਂ ਬਹੁਤ ਪਹਿਲਾਂ ਅਤੇ ਮੁੱਖ ਮੰਤਰੀ ਚੰਨੀ ਦੇ ਜਨਮ ਤੋਂ ਵੀ ਪਹਿਲਾਂ ਸੁਰੂ ਕਰ ਦਿੱਤੇ ਸਨ। ਚੁੱਘ ਨੇ ਕਿਹਾ ਕਿ 1947 ਦੀ ਵੰਡ ਦੇ ਦਿਨਾਂ ਦੌਰਾਨ ਆਰ.ਐਸ.ਐਸ. ਨੇ ਅਤਿਵਾਦ ਦੇ ਦਿਨਾਂ ਦੌਰਾਨ ਵੀ ਪਾਕਿਸਤਾਨ ਤੋਂ ਆਏ ਹਿੰਦੂਆਂ ਅਤੇ ਸਿੱਖਾਂ ਦੇ ਮੁੜ ਵਸੇਬੇ ਲਈ ਅਹਿਮ ਭੂਮਿਕਾ ਨਿਭਾਈ ਸੀ। ਇਸ ਨੂੰ ਕਾਇਮ ਰੱਖਣ ਲਈ ਆਰ.ਐਸ.ਐਸ. ਦੇ ਵਲੰਟੀਅਰਾਂ ਨੇ ਆਪਣੀਆਂ ਜਾਨਾਂ ਕੁਰਬਾਨ ਕੀਤੀਆਂ ਅਤੇ ਪੰਜਾਬ ਨੂੰ ਅੱਤਵਾਦ ਦੇ ਕਾਲੇ ਦੌਰ ਵਿਚੋਂ ਬਾਹਰ ਕੱਢਣ ਵਿਚ ਅਹਿਮ ਭੂਮਿਕਾ ਨਿਭਾਈ ਜਦੋਂ ਕਿ ਕਾਂਗਰਸ ਫਿਰਕੂ ਮਾਹੌਲ ਪੈਦਾ ਕਰ ਰਹੀ ਸੀ। ਚੰਨੀ ਸਾਹਿਬ ਜਨਤਾ ਨੂੰ ਦੱਸਣ ਕਿ 1984 ਦਾ ਬਲੂ ਸਟਾਰ ਅਪ੍ਰੇਸਨ ਅਤੇ 1984 ਦੀ ਸਿੱਖ ਕਤਲੋਗਾਰਦ ਕਾਂਗਰਸ ਨੇ ਕੀਤੀ ਸੀ, ਜਿਸ ਦੇ ਲੀਡਰਾਂ ‘ਤੇ ਗੁਰਦੁਆਰੇ ਸਾੜੇ ਜਾਣ, ਸਿੱਖਾਂ ਦੇ ਗਲਾਂ ਵਿਚ ਟਾਇਰ ਪਾਉਣ ਦੇ ਕੇਸ ਚੱਲ ਰਹੇ ਹਨ ਅਤੇ ਸਾਜਨ ਕੁਮਾਰ ਵਰਗੇ ਕੁਝ ਕਾਂਗਰਸੀ ਆਗੂ ਅਜੇ ਵੀ ਜੇਲ੍ਹ ਵਿਚ ਹਨ। ਚੁੱਘ ਨੇ ਕਿਹਾ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਵਿਧਾਨ ਸਭਾ ਵਿੱਚ ਆਰਐਸਐਸ ਨੂੰ ਆਪਣੀ ਸਿਆਸੀ ਲੜਾਈ ਵਿੱਚ ਘਸੀਟਣਾ ਬਹੁਤ ਹੀ ਅਨੈਤਿਕ ਅਤੇ ਗੈਰ-ਜੰਿਮੇਵਾਰਾਨਾ ਹੈ ਅਤੇ ਮੰਗ ਕੀਤੀ ਕਿ ਮੁੱਖ ਮੰਤਰੀ ਨੂੰ ਆਪਣੀ ਨਿੰਦਣਯੋਗ ਟਿੱਪਣੀ ਲਈ ਜਨਤਕ ਮੁਆਫੀ ਮੰਗਣੀ ਚਾਹੀਦੀ ਹੈ।
ਡਾ. ਵੇਰਕਾ ਵੱਲੋਂ ਅਨੁਸੂਚਿਤ ਜਾਤੀ ਅਤੇ ਪਛੜੀਆਂ ਸ਼੍ਰੇਣੀਆਂ ਦੇ ਮੁਲਾਜ਼ਮਾਂ ਦੀਆਂ ਸਮੱਸਿਆਵਾਂ ਹੱਲ ਕਰਨ ਦੇ ਨਿਰਦੇਸ਼
ਸਮਾਜਿਕ ਨਿਆਂ ਮੁਹੱਈਆ ਕਰਵਾਉਣਾ ਸੂਬਾ ਸਰਕਾਰ ਦਾ ਮੁੱਖ ਉਦੇਸ਼- ਕੈਬਨਿਟ ਮੰਤਰੀ
ਸੁਖਜਿੰਦਰ ਮਾਨ
ਚੰਡੀਗੜ੍ਹ, 15 ਨਵੰਬਰ: ਪੰਜਾਬ ਦੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਰਾਜ ਕੁਮਾਰ ਵੇਰਕਾ ਨੇ ਅਨੁਸੂਚਿਤ ਜਾਤੀ ਅਤੇ ਪਛੜੀਆਂ ਸ਼੍ਰੇਣੀਆਂ ਦੇ ਮੁਲਾਜ਼ਮਾਂ ਦੀਆਂ ਸਮੱਸਿਆਵਾਂ ਹੱਲ ਕਰਨ ਦਾ ਭਰੋਸਾ ਦੁਵਾਇਆ ਹੈ।ਅੱਜ ਸਥਾਨਿਕ ਏਥੇ ਸੂਬਾ ਸਰਕਾਰ ਦੇ ਵੱਖ ਵੱਖ ਵਿਭਾਗਾਂ ਦੇ ਸੀਨੀਅਰ ਅਧਿਕਾਰੀਆਂ ਦੀ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ ਡਾ. ਵੇਰਕਾ ਨੇ ਕਿਹਾ ਕਿ ਸਭਨਾਂ ਨੂੰ ਸਮਾਜਿਕ ਨਿਆਂ ਮੁਹੱਈਆ ਕਰਵਾਉਣਾ ਪੰਜਾਬ ਸਰਕਾਰ ਦਾ ਮੁੱਖ ਉਦੇਸ਼ ਹੈ ਅਤੇ ਉਹ ਇਸ ਮਾਮਲੇ ਦੇ ਸਬੰਧ ਵਿੱਚ ਦਫ਼ਤਰੀ ਕੰਮ-ਕਾਜ ਵਿੱਚ ਕਿਸੇ ਵੀ ਤਰ੍ਹਾਂ ਦੀ ਢਿੱਲ-ਮੱਠ ਬਰਦਾਸ਼ਤ ਨਹੀਂ ਕਰਨਗੇ। ਮੀਟਿੰਗ ਦੌਰਾਨ ਅਨੁਸੂਚਿਤ ਜਾਤੀ ਅਤੇ ਪਛੜੀਆਂ ਸ਼੍ਰੇਣੀਆਂ ਦੇ ਮੁਲਾਜ਼ਮਾਂ ਦੇ ਸਬੰਧ ਵਿੱਚ ਉਠਾਏ ਗਏ ਮੁੱਦਿਆਂ ਦਾ ਜਾਇਜਾ ਲੈਂਦੇ ਹੋਏ ਡਾ. ਵੇਰਕਾ ਨੇ ਸਰਕਾਰੀ ਨਿਯਮਾਂ ਅਨੁਸਾਰ ਹਰੇਕ ਮੁਲਾਜ਼ਮ ਨੂੰ ਨਿਆਂ ਮੁਹੱਈਆ ਕਰਵਾਉਣ ਲਈ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਅਤੇ ਉਨ੍ਹਾਂ ਹਰੇਕ ਵਿਅਕਤੀ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਣ ਲਈ ਵੀ ਆਖਿਆ।ਇਸ ਦੌਰਾਨ ਅਨੁਸੂਚਿਤ ਜਾਤੀ ਅਤੇ ਪਛੜੀਆਂ ਸ਼੍ਰੇਣੀਆਂ ਦੇ ਮੁਲਾਜ਼ਮਾਂ ਦੇ ਨੁਮਾਇੰਦਿਆਂ ਨੇ ਕੈਬਨਿਟ ਮੰਤਰੀ ਨੂੰ ਦੱਸਿਆ ਕਿ ਪੀ.ਸੀ.ਐਸ. ਰਜਿਸਟਰ ਏ-1, ਰਜਿਸਟਰ ਏ-11, ਰਜਿਸਟਰ ਏ-111 ਅਤੇ ਰਜਿਸਟਰ ਸੀ. ਦੀ ਭਰਤੀ ਦੌਰਾਨ ਪੰਜਾਬ ਰਾਜ ਅਨੁਸੂਚਿਤ ਜਾਤੀ ਅਤੇ ਪਛੜੀਆਂ ਸ਼੍ਰੇਣੀਆਂ ਐਕਟ (ਰਿਜਰਵੇਸ਼ਨ ਇਨ ਸਰਵਿਸ) 2006 ਦੀ ਪਾਲਣਾ ਨਹੀਂ ਕੀਤੀ ਜਾ ਰਹੀ ਅਤੇੇ ਪੰਜਾਬ ਸਿਵਲ ਸਰਵਿਸਜ਼ (ਅਜੈਕਟਿਵ ਬ੍ਰਾਂਚ) ਦੀ ਭਰਤੀ ਦੇ ਮਾਮਲੇ ’ਤੇ ਇਸ ਐਕਟ ਨੂੰ ਅਣਗੌਲਿਆ ਜਾ ਰਿਹਾ ਹੈ। ਇਸ ਸਬੰਧ ਵਿੱਚ ਡਾ. ਵੇਰਕਾ ਨੇ ਅਧਿਕਾਰੀਆਂ ਨੂੰ ਸੂਬਾ ਸਰਕਾਰ ਦੇ ਨਿਯਮਾਂ ਨੂੰ ਤਰੁੰਤ ਪੂਰੀ ਤਰ੍ਹਾਂ ਲਾਗੂ ਕਰਨ ਦੇ ਹੁਕਮ ਦਿੱਤੇ। ਉਨ੍ਹਾਂ ਕਿਹਾ ਕਿ ਇਸ ਸਬੰਧ ਵਿੱਚ ਕਿਸੇ ਨਾਲ ਵੀ ਬੇਇਨਸਾਫੀ ਨਹੀਂ ਹੋਣ ਦਿੱਤੀ ਜਾਵੇਗੀਮੀਟਿੰਗ ਦੌਰਾਨ ਵਧੀਕ ਮੁੱਖ ਸਕੱਤਰ ਸ੍ਰੀ ਏ. ਵੇਨੂੰ ਪ੍ਰਸ਼ਾਦ, ਪਿੰ੍ਰਸੀਪਲ ਸਕੱਤਰ ਸਮਾਜਿਕ ਨਿਆਂ, ਸ੍ਰੀਮਤੀ ਰਾਜੀ ਪੀ. ਸ੍ਰੀਵਾਸਤਵ, ਪਿ੍ਰੰਸੀਪਲ ਸਕੱਤਰ ਸ੍ਰੀ ਵਿਕਾਸ ਪ੍ਰਤਾਪ, ਸਕੱਤਰ ਕਰ ਸ੍ਰੀ ਨੀਲਕੰਠ ਐਸ. ਅਵਹਦ, ਡਾਇਰੈਕਟਰ ਪੰਚਾਇਤ ਮਨਪ੍ਰੀਤ ਛਤਵਾਲ, ਡਾਇਰੈਕਟਰ ਐਸ.ਸੀ. ਸਬ ਪਲਾਨ ਸ੍ਰੀ ਰਾਜ ਬਹਾਦਰ ਸਿੰਘ ਹਾਜ਼ਰ ਸਨ।
ਤਮਗਾ ਜੇਤੂ ਕੌਮਾਂਤਰੀ ਖਿਡਾਰੀਆਂ ਦੀ ਪੈਨਸਨ ਉਤੇ ਆਮਦਨ ਹੱਦ ਦੀ ਲਗਾਈ ਸਰਤ ਹਟਾਈ ਜਾਵੇਗੀ: ਪਰਗਟ ਸਿੰਘ
ਪਰਗਟ ਸਿੰਘ ਨੇ ਵੱਖ-ਵੱਖ ਵਿਭਾਗਾਂ ਵਿੱਚ ਸਰਵਿਸ ਕਰਦੇ ਖਿਡਾਰੀਆਂ ਦੀਆਂ ਸੇਵਾਵਾਂ ਖੇਡ ਵਿਭਾਗ ਵੱਲੋਂ ਲੈਣ ਉਤੇ ਦਿੱਤਾ ਜੋਰ
*ਖੇਡ ਮੰਤਰੀ ਨੇ ਸਾਬਕਾ ਓਲੰਪੀਅਨ ਖਿਡਾਰੀਆਂ ਨੂੰ ਸਵੈ ਇੱਛਾ ਨਾਲ ਖੇਡ ਵਿਭਾਗ ਵਿੱਚ ਡੈਪੂਟੇਸਨ ਉਤੇ ਆਉਣ ਦਾ ਸੱਦਾ ਦਿੱਤਾ
ਸੂਬੇ ਵਿੱਚ ਖੇਡ ਪੱਖੀ ਮਾਹੌਲ ਸਿਰਜਣ ਲਈ ਪਰਗਟ ਸਿੰਘ ਨੇ ਸਾਬਕਾ ਓਲੰਪੀਅਨਾਂ ਨਾਲ ਕੀਤਾ ਸਲਾਹ ਮਸਵਰਾ
ਸੁਖਜਿੰਦਰ ਮਾਨ
ਚੰਡੀਗੜ੍ਹ, 15 ਨਵੰਬਰ: ਸਾਬਕਾ ਓਲੰਪੀਅਨਾਂ ਦੀ ਲੰਬੇ ਸਮੇਂ ਤੋਂ ਕੀਤੀ ਜਾ ਰਹੀ ਮੰਗ ਨੂੰ ਪੂਰਾ ਕਰਦਿਆਂ ਪੰਜਾਬ ਦੇ ਖੇਡ ਮੰਤਰੀ ਪਰਗਟ ਸਿੰਘ ਨੇ ਸੋਮਵਾਰ ਨੂੰ ਤਮਗਾ ਜੇਤੂ ਕੌਮਾਂਤਰੀ ਖਿਡਾਰੀਆਂ ਦੀ ਪੈਨਸਨ ਉਤੇ ਆਮਦਨ ਹੱਦ ਦੀ ਲਗਾਈ ਸਰਤ ਹਟਾਉਣ ਦਾ ਐਲਾਨ ਕੀਤਾ। ਉਨ੍ਹਾਂ ਇਹ ਐਲਾਨ ਅੱਜ ਸੈਕਟਰ-26 ਸਥਿਤ ਮੈਗਸੀਪਾ ਵਿਖੇ ਪੁਰਾਣੇ ਖਿਡਾਰੀਆਂ ਨਾਲ ਸੱਦੀ ਇਕ ਮਿਲਣੀ ਦੌਰਾਨ ਕਹੀ।ਪਰਗਟ ਸਿੰਘ ਨੇ ਕਿਹਾ ਕਿ ਵੱਡੇ ਸਟੇਡੀਅਮ ਦੀ ਬਜਾਏ ਸਿਖਲਾਈ ਕੇਂਦਰ ਸਥਾਪਤ ਕਰਨ ਉਤੇ ਜੋਰ ਦਿੱਤਾ ਜਾਵੇਗਾ।ਸੂਬੇ ਵਿੱਚ ਖੇਡਾਂ ਨੂੰ ਸੁਚਾਰੂ ਤਰੀਕੇ ਨਾਲ ਚਲਾਉਣ ਲਈ ਖਿਡਾਰੀਆਂ ਦੀ ਹੀ ਕਮੇਟੀ ਬਣਾਈ ਜਾ ਰਹੀ ਹੈ ਜਿਸ ਵਿੱਚ 20 ਦੇ ਕਰੀਬ ਖੇਡਾਂ ਨਾਲ ਸਬੰਧਤ ਖੇਡ ਦਾ ਖਿਡਾਰੀ ਮੈਂਬਰ ਹੋਵੇਗਾ ਜੋ ਉਸ ਦੇ ਨਿੱਜੀ ਤਜਰਬੇ ਦਾ ਲਾਹਾ ਲਿਆ ਜਾਵੇ।
ਪਰਗਟ ਸਿੰਘ ਨੇ ਕਿਹਾ ਕਿ ਖੇਡਾਂ ਦੇ ਕੋਟੇ ਤਹਿਤ ਸਰਕਾਰੀ ਨੌਕਰੀ ਕਰ ਰਹੇ ਖਿਡਾਰੀਆਂ ਦੀਆਂ ਸੇਵਾਵਾਂ ਖੇਡ ਵਿਭਾਗ ਵੱਲੋਂ ਲਈਆਂ ਜਾਣਗੀਆਂ ਜਿਸ ਬਾਰੇ ਸਰਕਾਰ ਨੀਤੀ ਬਣਾ ਰਹੀ ਹੈ।ਉਨ੍ਹਾਂ ਸਾਰੀਆਂ ਖੇਡਾਂ ਦੇ ਖਿਡਾਰੀਆਂ ਨੂੰ ਸੱਦਾ ਦਿੱਤਾ ਜਿਹੜੇ ਆਪਣੀ ਇੱਛਾ ਨਾਲ ਡੈਪੂਟੇਸਨ ਉਤੇ ਖੇਡ ਵਿਭਾਗ ਨਾਲ ਜੁੜ ਕੇ ਸਬੰਧਤ ਖੇਡ ਦੀ ਵਾਗਡੋਰ ਸੰਭਾਲ ਸਕਣ। ਉਨ੍ਹਾਂ ਇਸ ਗੱਲ ਦੀ ਵੀ ਵਕਾਲਤ ਕੀਤੀ ਕਿ ਵੱਡੇ ਖਿਡਾਰੀ ਸਰਕਾਰੀ ਨੌਕਰੀ ਜੁਆਇਨ ਕਰਨ ਲੱਗਿਆ ਖੇਡ ਵਿਭਾਗ ਨੂੰ ਤਰਜੀਹ ਦੇਣ ਤਾਂ ਜੋ ਉਹ ਆਪਣੀ ਸਬੰਧਤ ਖੇਡ ਦੀ ਅਗਵਾਈ ਕਰ ਸਕਣ।ਉਨ੍ਹਾਂ ਖਿਡਾਰੀਆਂ ਨੂੰ ਸਿੱਖਿਆ ਵਿਭਾਗ ਵਿੱਚ ਸੇਵਾਵਾਂ ਦੇਣ ਲਈ ਵੀ ਸੱਦਾ ਦਿੱਤਾ ਤਾਂ ਜੋ ਛੋਟੀ ਉਮਰ ਤੋਂ ਖਿਡਾਰੀ ਦੀ ਨੀਂਹ ਰੱਖੀ ਜਾਵੇ।ਖੇਡ ਮੰਤਰੀ ਨੇ ਤਿੰਨ ਪੱਧਰ ਉਤੇ ਖੇਡਾਂ ਅਪਣਾਉਣ ਉਤੇ ਜੋਰ ਦਿੱਤਾ ਜਿਸ ਵਿੱਚ ਹੇਠਲੇ ਪੱਧਰ ਉਤੇ, ਵਿਸੇਸੀਕਿ੍ਰਤ ਤੇ ਸੁਪਰ ਵਿਸੇਸਕਿ੍ਰਤ ਉਤੇ ਖਿਡਾਰੀ ਤਿਆਰ ਕੀਤੇ ਜਾਣ।ਉਨ੍ਹਾਂ ਕਿਹਾ ਕਿ ਸੂਬੇ ਦੇ 5 ਲੱਖ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਦਾ ਟੀਚਾ ਮਿੱਥਿਆ ਗਿਆ ਹੈ।ਉਨ੍ਹਾਂ ਕਿਹਾ ਕਿ ਖੇਡ ਮਾਹੌਲ ਸਿਰਜਣ ਲਈ ਕਾਰਪੋਰੇਟ ਅਦਾਰਿਆਂ, ਪ੍ਰਾਈਵੇਟ ਕੰਪਨੀਆਂ ਤੇ ਪਰਵਾਸੀ ਭਾਰਤੀਆਂ ਨੂੰ ਵੀ ਨਾਲ ਜੋੜਿਆ ਜਾਵੇਗਾ। ਸਾਬਕਾ ਓਲੰਪੀਅਨ ਖਿਡਾਰੀਆਂ ਨੇ ਖੇਡ ਮੰਤਰੀ ਵੱਲੋੰ ਖੇਡ ਨੀਤੀ ਬਣਾਉਣ ਲਈ ਸਾਰੇ ਪੁਰਾਣੇ ਖਿਡਾਰੀਆਂ ਨਾਲ ਮਿਲ ਬੈਠ ਕੇ ਮਸਵਰਾ ਕਰਨ ਦੀ ਸਲਾਘਾ ਕਰਦਿਆਂ ਕਿਹਾ ਕਿ ਪਹਿਲੀ ਵਾਰ ਹੈ ਕਿ ਸਰਕਾਰ ਵੱਲੋਂ ਇਸ ਤਰ੍ਹਾਂ ਖਿਡਾਰੀਆਂ ਨਾਲ ਮੀਟਿੰਗ ਕੀਤੀ ਗਈ ਹੈ।
ਮੀਟਿੰਗ ਦੌਰਾਨ ਵੱਖ-ਵੱਖ ਖੇਡਾਂ ਨਾਲ ਸਬੰਧਤ ਖਿਡਾਰੀਆਂ ਤੇ ਕੋਚਾਂ ਨੇ ਆਪੋ ਆਪਣੇ ਸੁਝਾਅ ਦਿੱਤੇ ਜਿਨ੍ਹਾਂ ਵਿੱਚ ਛੋਟੀ ਉਮਰ ਤੋਂ ਹੀ ਬੱਚਿਆਂ ਨੂੰ ਖੇਡਾਂ ਨਾਲ ਜੋੜਨਾ, ਕੋਚਾਂ ਦੀ ਤਾਇਨਾਤੀ, ਸਕੂਲਾਂ-ਕਾਲਜਾਂ ਦੇ ਸਰੀਰਕ ਸਿੱਖਿਆ ਦੇ ਅਧਿਆਪਕਾਂ ਦਾ ਖੇਡ ਵਿਭਾਗ ਨਾਲ ਤਾਲਮੇਲ ਕਰ ਕੇ ਖੇਡ ਸੈਂਟਰ ਚਲਾਉਣੇ, ਸਕੂਲਾਂ ਵਿੱਚ ਇਕ ਦਿਨ ਬੱਚਿਆ ਲਈ ਖੇਡਾਂ ਲਈ ਇਕ ਦਿਨ ਤੈਅ ਕਰਨਾ, ਸਰਹੱਦੀ ਖੇਤਰ ਦੇ ਖਿਡਾਰੀਆਂ ਲਈ ਸਟੇਡੀਅਮ ਬਣਾਏ ਜਾਣ, ਕੋਚਾਂ ਨੂੰ ਇਨਾਮ, ਪੁਰਾਣੇ ਖਿਡਾਰੀਆਂ ਨੂੰ ਹੀਰੋ ਵਿੱਚ ਉਭਾਰਨਾ, ਸਟੇਟ ਤੋਂ ਕੌਮਾਂਤਰੀ ਪੱਧਰ ਦੇ ਖਿਡਾਰੀਆਂ ਲਈ ਨੌਕਰੀਆਂ ਅਤੇ ਨਗਦ ਇਨਾਮ ਨਿਯਮਤ ਦੇਣੇ, ਖਿਡਾਰੀਆਂ ਦਾ ਸਿਹਤ ਬੀਮਾ, ਸਾਰੇ ਖੇਡ ਸਟੇਡੀਅਮ ਛੁੱਟੀ ਵਾਲੇ ਦਿਨ ਆਮ ਲੋਕਾਂ ਲਈ ਵੀ ਖੋਲ੍ਹੇ ਜਾਣ, ਸਾਬਕਾ ਓਲੰਪੀਅਨਾਂ ਤੇ ਐਵਾਰਡੀਆਂ ਦੀ ਪੈਨਸਨ ਉਤੇ ਲੱਗੀ ਰੋਕ ਹਟਾਉਣੀ ਆਦਿ ਸਾਮਲ ਸਨ। ਇਸ ਤੋਂ ਇਲਾਵਾ ਵੱਡੇ ਸਟੇਡੀਅਮ ਬਣਾਉਣ ਦੀ ਬਜਾਏ ਖੇਡ ਮੈਦਾਨ ਜਿਵੇਂ ਕਿ ਟਰੈਕ, ਐਸਟੋਟਰਫ, ਕੋਰਟ ਆਦਿ ਬਣਾਏ ਜਾਣ ਭਾਵੇਂ ਤਿਆਰੀ ਦੇ ਲਿਹਾਜ ਨਾਲ ਸਿਕਸ-ਏ-ਸਾਈਡ ਮੈਦਾਨ ਜਾਂ ਦੋ/ਤਿੰਨ ਲੇਨ ਟਰੈਕ ਹੀ ਬਣਾਏ ਜਾਣ।
ਸਕੱਤਰ ਖੇਡਾਂ ਅਜੋਏ ਸਰਮਾ ਨੇ ਸੰਬੋਧਨ ਕਿਹਾ ਕਿ ਖੇਡ ਸੱਭਿਆਚਾਰ ਪੈਦਾ ਕਰਨ ਲਈ ਖਿਡਾਰੀਆਂ, ਯੁਵਕ ਕਲੱਬਾਂ ਤੇ ਹੋਰ ਜੁੜੇ ਹੋਏ ਲੋਕਾਂ ਵਲੋ ਮਿਲ ਕੇ ਕੰਮ ਕਰਨ ਦੀ ਲੋੜ ਹੈ। ਅੱਜ ਦੀ ਮੀਟਿੰਗ ਵਿੱਚ ਮਿਲੇ ਸੁਝਾਅ ਵਿਭਾਗ ਨੂੰ ਖੇਡ ਨੀਤੀ ਦਾ ਖਾਕਾ ਉਲੀਕਣ ਵਿੱਚ ਮੱਦਦ ਮਿਲੇਗੀ। ਖੇਡ ਵਿਭਾਗ ਦੇ ਡਾਇਰੈਕਟਰ ਪਰਮਿੰਦਰ ਪਾਲ ਸਿੰਘ ਸੰਧੂ ਨੇ ਸਵਾਗਤੀ ਸਬਦ ਬੋਲਦਿਆਂ ਕਿਹਾ ਕਿ ਵਿਭਾਗ ਵੱਲੋਂ ਖੇਡ ਮੰਤਰੀ ਦੀ ਅਗਵਾਈ ਵਿੱਚ ਸਾਰੇ ਸਾਬਕਾ ਓਲੰਪੀਅਨਾਂ ਦੇ ਰਾਏ ਨਾਲ ਅਜਿਹੀ ਨੀਤੀ ਬਣਾਈ ਜਾ ਰਹੀ ਹੈ ਜਿਸ ਦੇ ਲੰਬੇ ਸਮੇਂ ਵਿੱਚ ਚੰਗੇ ਨਤੀਜੇ ਸਾਹਮਣੇ ਆਉਣਗੇ।ਖੇਡ ਵਿਭਾਗ ਦੇ ਡਿਪਟੀ ਸਕੱਤਰ ਕਿਰਪਾਲ ਵੀਰ ਸਿੰਘ ਨੇ ਸਾਰਿਆਂ ਦਾ ਧੰਨਵਾਦ ਕੀਤਾ।ਮੀਟਿੰਗ ਵਿੱਚ ਦਰੋਣਾਚਾਰੀਆ ਐਵਾਰਡੀ ਹਾਕੀ ਓਲੰਪੀਅਨ ਰਾਜਿੰਦਰ ਸਿੰਘ ਸੀਨੀਅਰ, ਓਲੰਪੀਅਨ ਨਿਸਾਨੇਬਾਜ ਗੁਰਬੀਰ ਸਿੰਘ ਸੰਧੂ, ਅਰਜੁਨਾ ਐਵਾਰਡੀ ਮੁੱਕੇਬਾਜ ਜੈਪਾਲ ਸਿੰਘ, ਅਰਜੁਨਾ ਐਵਾਰਡੀ ਬਾਸਕਟਬਾਲ ਖਿਡਾਰਨ ਸੁਮਨ ਸਰਮਾ, ਓਲੰਪੀਅਨ ਬਾਸਕਟਬਾਲ ਖਿਡਾਰੀ ਤਰਲੋਕ ਸਿੰਘ ਸੰਧੂ, ਕੌੰਮਾਂਤਰੀ ਹਾਕੀ ਖਿਡਾਰੀ ਤੇ ਓਲੰਪੀਅਨ ਕੋਚ ਸੁਖਬੀਰ ਸਿੰਘ ਗਰੇਵਾਲ ਪਦਮ ਸ੍ਰੀ ਅਥਲੀਟ ਬਹਾਦਰ ਸਿੰਘ, ਓਲੰਪੀਅਨ ਅਥਲੀਟ ਹਰਬੰਸ ਕੌਰ, ਭਾਰਤੀ ਹਾਕੀ ਟੀਮ ਦੇ ਸਾਬਕਾ ਕਪਤਾਨ ਰਾਜਪਾਲ ਸਿੰਘ, ਅਰਜੁਨਾ ਐਵਾਰਡੀ ਓਲੰਪੀਅਨ ਨਿਸਾਨੇਬਾਜ ਅਵਨੀਤ ਕੌਰ ਸਿੱਧੂ, ਨਿਸਾਨੇਬਾਜੀ ਕੋਚ ਤੇਜਿੰਦਰ ਸਿੰਘ ਢਿੱਲੋੰ ਆਦਿ ਹਾਜਰ ਸਨ।
ਡੀਏਪੀ ਦੀ ਕਮੀ ਜਲਦ ਪੂਰੀ ਹੋਵੇਗੀ : ਰਣਦੀਪ ਨਾਭਾ
ਕੇਂਦਰ ਸਰਕਾਰ ਵੱਲੋਂ ਪ੍ਰਤੀ ਦਿਨ ਸੱਤ ਰੈਕ ਦੇਣ ਦਾ ਭਰੋਸਾ
ਸੁਖਜਿੰਦਰ ਮਾਨ
ਚੰਡੀਗੜ੍ਹ, 15 ਨਵੰਬਰ: ਪੰਜਾਬ ਦੇ ਖੇਤੀਬਾੜੀ ਮੰਤਰੀ ਰਣਦੀਪ ਸਿੰਘ ਨਾਭਾ ਦੇ ਅਣਥੱਕ ਯਤਨਾਂ ਸਦਕਾ ਕੇਂਦਰ ਸਰਕਾਰ ਨੇ ਅੱਜ ਤੋਂ ਡਾਈ-ਅਮੋਨੀਅਮ ਫਾਸਫੇਟ (ਡੀ.ਏ.ਪੀ.) ਦੇ ਸੱਤ ਰੈਕ ਪ੍ਰਤੀ ਦਿਨ ਦੇਣ ਦਾ ਭਰੋਸਾ ਦਿੱਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਸ੍ਰੀ ਰਣਦੀਪ ਨਾਭਾ ਨੇ ਦੱਸਿਆ ਕਿ ਇਸ ਖੇਪ ਨਾਲ ਅਸੀਂ ਇੱਕ ਹਫਤੇ ਅੰਦਰ ਹੀ ਮੌਜੂਦਾ ਸਥਿਤੀ ਨਾਲ ਨਜਿੱਠਣ ਯੋਗ ਹੋ ਗਏ ਹਾਂ ਕਿਉਂਕਿ ਭਾਰਤ ਸਰਕਾਰ ਵੱਲੋਂ ਅੱਜ ਤੋਂ ਰੋਜਾਨਾ ਸੱਤ ਰੈਕ ਦੇਣ ਦਾ ਵਾਅਦਾ ਕੀਤਾ ਗਿਆ ਹੈ। ਉਹਨਾਂ ਦੱਸਿਆ ਕਿ ਹੁਣ ਤੱਕ ਸਾਰੇ ਜਿਿਲ੍ਹਆਂ ਦੇ ਕੁੱਲ 42 ਰੈਕ ਬਕਾਇਆ ਹਨ। ਜੇਕਰ ਹਰ ਰੋਜ ਸੱਤ ਰੈਕ ਆਉਣਗੇ, ਤਾਂ ਅਸੀਂ ਇੱਕ ਹਫਤੇ ਵਿੱਚ ਸਾਰੀ ਘਾਟ ਪੂਰੀ ਕਰ ਲਵਾਂਗੇ।
ਖੇਤੀਬਾੜੀ ਮੰਤਰੀ ਨੇ ਅੱਗੇ ਕਿਹਾ ਕਿ ਉਨ੍ਹਾਂ ਨੇ ਅੱਜ ਪੰਜਾਬ ਨੂੰ ਡੀਏਪੀ ਦੀ ਸਪਲਾਈ ਦੇ ਸਬੰਧ ਵਿੱਚ ਭਾਰਤ ਸਰਕਾਰ ਦੇ ਸਕੱਤਰ ਨਾਲ ਗੱਲ ਕੀਤੀ ਅਤੇ ਉਨ੍ਹਾਂ ਵੱਲੋਂ ਇਸ ਅਲਾਟਮੈਂਟ ਦਾ ਭਰੋਸਾ ਦਿੱਤਾ ਗਿਆ। ਇਸ ਉਪਰੰਤ ਮੰਤਰੀ ਨੇ ਅੱਜ ਸੂਬੇ ਦੇ ਖੇਤੀਬਾੜੀ ਵਿਭਾਗ ਦੇ ਸਮੂਹ ਅਧਿਕਾਰੀਆਂ ਨਾਲ ਵੀਡੀਓ ਕਾਨਫਰੰਸਿੰਗ ਕੀਤੀ, ਜਿਸ ਵਿੱਚ ਉਨ੍ਹਾਂ ਨੇ ਫੀਲਡ ਸਟਾਫ ਨੂੰ ਜਮ੍ਹਾਂਖੋਰੀ/ਕਾਲੇਬਾਜਾਰੀ ਅਤੇ ਵੱਧ ਕੀਮਤ ਦੇ ਵਿਰੁੱਧ ਸਖਤ ਕਾਰਵਾਈ ਕਰਨ ਲਈ ਵਧਾਈ ਦਿੱਤੀ। ਉਨ੍ਹਾਂ ਨੇ ਫੀਲਡ ਸਟਾਫ ਨੂੰ ਕਿਸਾਨ ਯੂਨੀਅਨਾਂ ਦੇ ਸੰਪਰਕ ਵਿੱਚ ਰਹਿਣ ਅਤੇ ਭਾਰਤ ਸਰਕਾਰ ਦੁਆਰਾ ਡੀਏਪੀ ਦੀ ਨਵੀਨਤਮ ਅਲਾਟਮੈਂਟ ਯੋਜਨਾ ਬਾਰੇ ਜਾਣੂ ਕਰਵਾਉਣ ਲਈ ਵੀ ਕਿਹਾ ਤਾਂ ਜੋ ਕੋਈ ਵਿਰੋਧ ਨਾ ਹੋਵੇ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਉਹ ਆਪਣੇ ਡਿਪਟੀ ਕਮਿਸਨਰਾਂ ਨਾਲ ਤਾਲਮੇਲ ਕਰਕੇ ਰੇਲਵੇ ਸਟੇਸਨਾਂ ‘ਤੇ ਸੁਰੱਖਿਅਤ ਲੁਹਾਈ ਨੂੰ ਯਕੀਨੀ ਬਣਾਉਣ।
ਡੀ.ਏ.ਪੀ ਦੀ ਘਾਟ ਦੀ ਸਮੱਸਿਆ ਨੂੰ ਦੂਰ ਕਰਨ ਲਈ ਮਾਈਕਰੋ ਪਲਾਨਿੰਗ ਬਾਰੇ ਗੱਲ ਕਰਦਿਆਂ ਸ੍ਰੀ ਨਾਭਾ ਨੇ ਕਿਹਾ ਕਿ ਨਿਯਮਿਤ ਸਟਾਕ ਦੀ ਜਾਂਚ ਕਰਨ ਲਈ ਉਨ੍ਹਾਂ ਵੱਲੋਂ ਸੂਬੇ ਦੇ ਸਮੂਹ ਮੁੱਖ ਖੇਤੀਬਾੜੀ ਅਫਸਰਾਂ ਨਾਲ ਇੱਕ ਵਰਚੁਅਲ ਮੀਟਿੰਗ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਵੱਖ-ਵੱਖ ਡੀਏਪੀ ਸਪਲਾਇਰ ਕੰਪਨੀਆਂ ਵੱਲੋਂ 15 ਤੋਂ 20 ਨਵੰਬਰ ਤੱਕ ਦੇ 32 ਡੀਏਪੀ ਰੈਕ ਦੀ ਮੰਗ ਕੀਤੀ ਗਈ ਹੈ ਅਤੇ ਜਿਸ ਨੂੰ ਭਾਰਤ ਸਰਕਾਰ ਵੱਲੋਂ ਪ੍ਰਵਾਨ ਕਰ ਲਿਆ ਗਿਆ ਹੈ ਅਤੇ ਸਬੰਧਤ ਡੀਏਪੀ ਸਪਲਾਇਰਾਂ ਨੂੰ ਮੰਗ ਪੱਤਰ ਦੇਣ ਦੇ ਨਿਰਦੇਸ ਦਿੱਤੇ ਗਏ ਹਨ। ਉਹਨਾਂ ਅੱਗੇ ਕਿਹਾ ਕਿ ਕੁੱਲ 2.56 ਲੱਖ ਮੀਟਰਕ ਟਨ ਦੀ ਵੰਡ ਦੇ ਮੁਕਾਬਲੇ, ਹੁਣ ਤੱਕ 32 ਰੈਕ (87744 ਮੀਟਰਿਕ ਟਨ) ਪ੍ਰਾਪਤ ਹੋ ਚੁੱਕੇ ਹਨ ਅਤੇ 6 ਹੋਰ ਰੈਕ (18095 ਮੀਟਰਿਕ ਟਨ) ਆ ਰਹੇ ਹਨ ਅਤੇ ਜਿਹਨਾਂ ਦੇ ਜਲਦ ਹੀ ਪ੍ਰਾਪਤ ਹੋਣ ਦੀ ਉਮੀਦ ਹੈ। ਇਸ ਤੋਂ ਇਲਾਵਾ ਵੱਖ-ਵੱਖ ਕੰਪਨੀਆਂ ਵੱਲੋਂ 14 ਹੋਰ ਰੈਕਾਂ (41514 ਮੀਟਰਕ ਟਨ) ਦੀ ਮੰਗ ਕੀਤੀ ਗਈ ਹੈ।









