Wednesday, May 13, 2026
Home Blog Page 315

ਗੁਰੂ ਤੇਗ ਬਹਾਦਰ ਜੀ ਦੀ ਮਹਾਨ ਸ਼ਹਾਦਤ ਨੂੰ ਪ੍ਰਣਾਮ! ਚਾਰੇ ਪਾਸਿਆਂ ਤੋਂ ਨਗਰ ਕੀਰਤਨ ਸ੍ਰੀ ਆਨੰਦਪੁਰ ਸਾਹਿਬ ਵਿੱਚ ਹੋਏ ਸਮਾਪਤ, ਪਵਿੱਤਰ ਸ਼ਹਿਰ ਹੋਇਆ ਸ਼ਰਧਾ ਵਿੱਚ ਲੀਨ

Chandigarh\Anandpur News:ਸਿੱਖਿਆ, ਸੂਚਨਾ ਅਤੇ ਲੋਕ ਸੰਪਰਕ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਚਾਰੇ ਦਿਸ਼ਾਵਾਂ ਤੋਂ ਆਯੋਜਿਤ ਨਗਰ ਕੀਰਤਨ ਸ਼ੁੱਕਰਵਾਰ, 22 ਨਵੰਬਰ ਨੂੰ ਸ੍ਰੀ ਅਨੰਦਪੁਰ ਸਾਹਿਬ ਪਹੁੰਚਣਗੇ। ਨਗਰ ਕੀਰਤਨਾਂ ਦਾ ਸੰਗਤ ਵੱਲੋਂ ਸ਼ਾਨਦਾਰ ਸਵਾਗਤ ਕੀਤਾ ਜਾਵੇਗਾ। ਉਨ੍ਹਾਂ ਅੱਗੇ ਕਿਹਾ ਕਿ ਸ੍ਰੀਨਗਰ, ਗੁਰਦਾਸਪੁਰ, ਫਰੀਦਕੋਟ ਅਤੇ ਤਲਵੰਡੀ ਸਾਬੋ ਤੋਂ ਆਉਣ ਵਾਲੇ ਨਗਰ ਕੀਰਤਨਾਂ ਦੀ ਕੁੱਲ ਲੰਬਾਈ 1563 ਕਿਲੋਮੀਟਰ ਹੈ।ਇਸ ਦੌਰਾਨ, ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਪਵਿੱਤਰ ਸ਼ਹਿਰ ਸ੍ਰੀ ਆਨੰਦਪੁਰ ਸਾਹਿਬ ਵਿੱਚ ਸਾਰੀਆਂ ਤਿਆਰੀਆਂ ਪੂਰੀਆਂ ਕਰ ਲਈਆਂ ਹਨ ਤਾਂ ਜੋ ਨੌਵੇਂ ਗੁਰੂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਨੂੰ ਮਨਾਉਣ ਲਈ 23 ਤੋਂ 25 ਨਵੰਬਰ ਤੱਕ ਹੋਣ ਵਾਲੇ ਸਮਾਗਮਾਂ ਵਿੱਚ ਹਿੱਸਾ ਲੈਣ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਮੱਥਾ ਟੇਕਣ ਲਈ ਆਉਣ ਵਾਲੇ ਵੱਡੀ ਗਿਣਤੀ ਵਿੱਚ ਸ਼ਰਧਾਲੂਆਂ ਦੀ ਸਹੂਲਤ ਅਤੇ ਸੁਰੱਖਿਆ ਨੂੰ ਯਕੀਨੀ ਬਣਾਇਆ ਜਾ ਸਕੇ।ਇਹ ਜ਼ਿਕਰਯੋਗ ਹੈ ਕਿ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਵਸ ਨੂੰ ਸਮਰਪਿਤ ਸੂਬੇ ਦੇ ਸਾਰੇ 23 ਜ਼ਿਲ੍ਹਿਆਂ ਵਿੱਚ ਗੁਰੂ ਸਾਹਿਬ ਦੇ ਮਹਾਨ ਜੀਵਨ ਅਤੇ ਦਰਸ਼ਨ ਨੂੰ ਦਰਸਾਉਂਦੇ ਲਾਈਟ ਐਂਡ ਸਾਊਂਡ ਸ਼ੋਅ ਆਯੋਜਿਤ ਕੀਤੇ ਗਏ ਸਨ, ਅਤੇ ਬਾਬਾ ਬਕਾਲਾ, ਅੰਮ੍ਰਿਤਸਰ ਅਤੇ ਪਟਿਆਲਾ ਵਿੱਚ ਕੀਰਤਨ ਦਰਬਾਰ ਆਯੋਜਿਤ ਕੀਤੇ ਗਏ ਸਨ।23 ਨਵੰਬਰ ਤੋਂ 25 ਨਵੰਬਰ ਤੱਕ ਹੋਣ ਵਾਲੇ ਸਮਾਗਮਾਂ ਦੇ ਵੇਰਵੇ ਸਾਂਝੇ ਕਰਦਿਆਂ ਬੈਂਸ ਨੇ ਕਿਹਾ ਕਿ 23 ਨਵੰਬਰ ਨੂੰ ਸ੍ਰੀ ਆਨੰਦਪੁਰ ਸਾਹਿਬ ਵਿਖੇ ਬਾਬਾ ਬੁੱਢਾ ਦਲ ਛਾਉਣੀ ਨੇੜੇ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਹੋਣਗੇ, ਜਿਸ ਵਿੱਚ ਮੁੱਖ ਮੰਤਰੀ ਅਤੇ ਹੋਰ ਪਤਵੰਤੇ ਸ਼ਾਮਲ ਹੋਣਗੇ।

ਇਹ ਵੀ ਪੜ੍ਹੋ  ਤਲਵੰਡੀ ਸਾਬੋ ਤੋਂ ਮੋਹਾਲੀ ਪੁੱਜੇ ਨਗਰ ਕੀਰਤਨ ਨੂੰ ਪੂਰਣ ਸ਼ਰਧਾ ਤੇ ਸਤਿਕਾਰ ਸਹਿਤ ਅਨੰਦਪੁਰ ਸਾਹਿਬ ਲਈ ਰਵਾਨਾ ਕੀਤਾ ਗਿਆ

ਇਸੇ ਤਰ੍ਹਾਂ ਮੁੱਖ ਮੰਤਰੀ ਵਿਰਾਸਤ-ਏ-ਖਾਲਸਾ ਯਾਦਗਾਰ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਜੀਵਨ ਅਤੇ ਦਰਸ਼ਨ ਨੂੰ ਦਰਸਾਉਂਦੀ ਪ੍ਰਦਰਸ਼ਨੀ ਦਾ ਉਦਘਾਟਨ ਕਰਨਗੇ। ਉਸੇ ਦਿਨ, ਸੂਬਾ ਸਰਕਾਰ ਬਾਬਾ ਬੁੱਢਾ ਦਲ ਛਾਉਣੀ ਦੇ ਮੁੱਖ ਪੰਡਾਲ ਵਿਖੇ ਇੱਕ ਅੰਤਰ-ਧਰਮ ਸੰਮੇਲਨ ਦਾ ਆਯੋਜਨ ਕਰੇਗੀ, ਜਿਸ ਵਿੱਚ ਪ੍ਰਮੁੱਖ ਧਾਰਮਿਕ ਆਗੂ ਅਤੇ ਹੋਰ ਪਤਵੰਤੇ ਸ਼ਾਮਲ ਹੋਣਗੇ।24 ਨਵੰਬਰ ਨੂੰ, ਕੀਰਤਪੁਰ ਸਾਹਿਬ ਤੋਂ ਭਾਈ ਜੈਤਾ ਜੀ ਦੀ ਯਾਦਗਾਰ ਤੱਕ ਇੱਕ ਸੀਸ ਭੇਟ ਨਗਰ ਕੀਰਤਨ ਦਾ ਆਯੋਜਨ ਕੀਤਾ ਜਾਵੇਗਾ। ਇਸ ਤੋਂ ਇਲਾਵਾ, ਸ੍ਰੀ ਅਨੰਦਪੁਰ ਸਾਹਿਬ (ਗੁਰੂਦੁਆਰਾ ਭੋਰਾ ਸਾਹਿਬ, ਗੁਰਦੁਆਰਾ ਸੀਸ ਗੰਜ ਸਾਹਿਬ, ਗੁਰੂ ਤੇਗ ਬਹਾਦਰ ਅਜਾਇਬ ਘਰ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਕਿਲ੍ਹਾ ਆਨੰਦਗੜ੍ਹ ਸਾਹਿਬ, ਅਤੇ ਵਿਰਾਸਤ-ਏ-ਖਾਲਸਾ ਵਿਖੇ ਸਮਾਪਤ) ਵਿੱਚ ਇੱਕ ਵਿਰਾਸਤੀ ਸੈਰ ਦਾ ਆਯੋਜਨ ਕੀਤਾ ਜਾਵੇਗਾ, ਅਤੇ ਵਿਧਾਨ ਸਭਾ ਦਾ ਇੱਕ ਵਿਸ਼ੇਸ਼ ਸੈਸ਼ਨ ਭਾਈ ਜੈਤਾ ਜੀ ਦੀ ਯਾਦਗਾਰ ਵਿਖੇ ਹੋਵੇਗਾ। ਗੱਤਕਾ ਅਤੇ ਹੋਰ ਸਮਾਗਮ, ਜਿਵੇਂ ਕਿ ਟੈਂਟ ਪੈੱਗਿੰਗ, ਢਾਲ-ਤੇ-ਤਲਵਾਰ ਮੁਕਾਬਲਾ, ਹਥਿਆਰ ਪ੍ਰਦਰਸ਼ਨ, ਸਿਮਰਨ ਅਤੇ ਤਲਵਾਰ ਸੰਗਮ, ਚਰਨ ਗੰਗਾ ਸਟੇਡੀਅਮ ਵਿਖੇ ਹੋਣਗੇ। 23 ਨਵੰਬਰ ਤੋਂ 29 ਨਵੰਬਰ ਤੱਕ ਵਿਰਾਸਤ-ਏ-ਖਾਲਸਾ ਯਾਦਗਾਰ ਵਿਖੇ ਰੋਜ਼ਾਨਾ ਡਰੋਨ ਸ਼ੋਅ ਕੀਤੇ ਜਾਣਗੇ।ਇਸੇ ਤਰ੍ਹਾਂ, 25 ਨਵੰਬਰ ਨੂੰ ਅਖੰਡ ਪਾਠ ਸਾਹਿਬ ਭੋਗ ਦੀ ਸਮਾਪਤੀ ਤੋਂ ਬਾਅਦ, ਬਾਬਾ ਬੁੱਢਾ ਦਲ ਛਾਉਣੀ ਦੇ ਮੁੱਖ ਪੰਡਾਲ ਵਿੱਚ ਸਰਬੱਤ ਦਾ ਭਲਾ ਸਮਾਗਮ ਹੋਵੇਗਾ। ਰਾਜ ਸਰਕਾਰ ਨੇ ਇਨ੍ਹਾਂ ਸਮਾਗਮਾਂ ਵਿੱਚ ਹਿੱਸਾ ਲੈਣ ਲਈ ਪਵਿੱਤਰ ਸ਼ਹਿਰ ਆਉਣ ਵਾਲੇ ਲੱਖਾਂ ਸ਼ਰਧਾਲੂਆਂ ਦੀ ਸਹੂਲਤ ਲਈ ਵਿਆਪਕ ਪ੍ਰਬੰਧ ਕੀਤੇ ਹਨ। ਸ਼ਰਧਾਲੂਆਂ ਨੂੰ ਪਾਰਕਿੰਗ ਜ਼ੋਨਾਂ ਤੋਂ ਮੁੱਖ ਸਥਾਨਾਂ ਤੱਕ ਲਿਜਾਣ ਲਈ ਸ਼ਟਲ ਸੇਵਾਵਾਂ ਪ੍ਰਦਾਨ ਕੀਤੀਆਂ ਗਈਆਂ ਹਨ।

ਇਹ ਵੀ ਪੜ੍ਹੋ  ਯੁੱਧ ਨਸ਼ਿਆਂ ਵਿਰੁਧ; ਪਾਕਿਸਤਾਨ ਤੋਂ ਆਈ 50 ਕਿੱਲੋਂ ਹੈਰੋਇਨ ਦੀ ਖੇਪ ਸਮੇਤ ਨਾਮੀ ਤਸਕਰ ਕਾਬੂ

ਸਾਰੇ ਪਾਰਕਿੰਗ ਸਥਾਨ ਸੀਸੀਟੀਵੀ ਨਿਗਰਾਨੀ, ਰੋਸ਼ਨੀ, ਬੈਰੀਕੇਡ, ਟ੍ਰੈਫਿਕ ਮਾਰਸ਼ਲ, ਸਾਈਨੇਜ ਅਤੇ ਮੋਬਾਈਲ ਟਾਇਲਟ ਨਾਲ ਲੈਸ ਹਨ। ਮੁੱਖ ਧਾਰਮਿਕ ਅਤੇ ਸੱਭਿਆਚਾਰਕ ਸਥਾਨਾਂ ਦੇ ਆਲੇ-ਦੁਆਲੇ ਮੌਜੂਦਾ ਪਾਰਕਿੰਗ ਸਥਾਨਾਂ ਨੂੰ ਵੀ ਯੋਜਨਾ ਵਿੱਚ ਸ਼ਾਮਲ ਕੀਤਾ ਗਿਆ ਹੈ।ਸ਼ਰਧਾਲੂਆਂ ਦੀ ਸੇਵਾ ਲਈ ਤਾਇਨਾਤ ਸਹੂਲਤਾਂ ਵਿੱਚ 500 ਈ-ਰਿਕਸ਼ਾ, 150 ਮਿੰਨੀ ਬੱਸਾਂ, 25 ਫੋਰਸ ਅਰਬਨੀਆ ਵੈਨਾਂ, 15 ਕਾਰਾਂ, 20 ਟਾਟਾ ਏਸ ਵਾਹਨ ਅਤੇ ਬਜ਼ੁਰਗ ਅਤੇ ਅਪਾਹਜ ਸ਼ਰਧਾਲੂਆਂ ਦੀ ਸਹਾਇਤਾ ਲਈ 10 ਗੋਲਫ ਕਾਰਟ ਸ਼ਾਮਲ ਹਨ। ਸ਼ਟਲ ਸੇਵਾਵਾਂ ਪਾਰਕਿੰਗ ਖੇਤਰਾਂ ਅਤੇ ਗੁਰਦੁਆਰਾ ਸ਼੍ਰੀ ਕੇਸਗੜ੍ਹ ਸਾਹਿਬ, ਵਿਰਾਸਤ-ਏ-ਖਾਲਸਾ, ਮੁੱਖ ਪੰਡਾਲ, ਟੈਂਟ ਸਿਟੀ ਅਤੇ ਹੈਲਪ ਡੈਸਕ ਪੁਆਇੰਟਾਂ ਵਿਚਕਾਰ ਸ਼ਰਧਾਲੂਆਂ ਦੀ ਆਵਾਜਾਈ ਨੂੰ ਸੁਵਿਧਾਜਨਕ ਬਣਾਉਣਗੀਆਂ। ਸਿਸਟਮ ਦੀ ਪੂਰੀ ਨਿਗਰਾਨੀ ਇੱਕ ਮੁੱਖ ਕੰਟਰੋਲ ਸੈਂਟਰ ਤੋਂ ਕੀਤੀ ਜਾਵੇਗੀ, ਜਿਸ ਵਿੱਚ ਸਮਰਪਿਤ ਪਿਕ-ਅੱਪ ਪੁਆਇੰਟ, ਸਾਈਨੇਜ ਅਤੇ ਵਲੰਟੀਅਰਾਂ ਦੁਆਰਾ ਮਾਰਗਦਰਸ਼ਨ ਹੋਵੇਗਾ।ਇਸੇ ਤਰ੍ਹਾਂ, ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਪੁਰਬ ਨੂੰ ਸਮਰਪਿਤ ਸਮਾਗਮਾਂ ਦੌਰਾਨ ਸ਼ਰਧਾਲੂਆਂ ਦੀ ਭਾਰੀ ਆਮਦ ਨੂੰ ਸੁਚਾਰੂ ਬਣਾਉਣ ਲਈ, ਰੂਪਨਗਰ ਜ਼ਿਲ੍ਹਾ ਪ੍ਰਸ਼ਾਸਨ ਨੇ ਦੋ ਵੱਡੇ ਟੈਂਟ ਸਿਟੀ, “ਚੱਕ ਨਾਨਕੀ ਨਿਵਾਸ” ਟੈਂਟ ਸਿਟੀ ਅਤੇ “ਭਾਈ ਮਤੀ ਦਾਸ ਨਿਵਾਸ” ਟੈਂਟ ਸਿਟੀ ਸਥਾਪਤ ਕੀਤੇ ਹਨ, ਜਿਸ ਵਿੱਚ ਲਗਭਗ 10,000 ਸ਼ਰਧਾਲੂਆਂ ਦੀ ਰਿਹਾਇਸ਼ ਹੈ।ਹੋਰ ਸਹੂਲਤਾਂ ਦੇ ਨਾਲ, ਐਂਬੂਲੈਂਸਾਂ ਦੀ ਤਾਇਨਾਤੀ ਅਤੇ 24 ਘੰਟੇ ਮੁੱਖ ਕੰਟਰੋਲ ਰੂਮ ਤੁਰੰਤ ਡਾਕਟਰੀ ਸੇਵਾਵਾਂ ਨੂੰ ਯਕੀਨੀ ਬਣਾਉਂਦਾ ਹੈ। ਸਮਾਗਮਾਂ ਲਈ ਸੁਚਾਰੂ ਅਤੇ ਬੇਦਾਗ਼ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ, ਪੰਜਾਬ ਪੁਲਿਸ ਨੇ ਸੁਰੱਖਿਆ, ਸਹੂਲਤ ਅਤੇ ਟ੍ਰੈਫਿਕ ਪ੍ਰਬੰਧਨ ਲਈ ਵਿਆਪਕ ਪ੍ਰਬੰਧ ਵੀ ਕੀਤੇ ਹਨ। ਇਨ੍ਹਾਂ ਸਮਾਗਮਾਂ ਦੌਰਾਨ ਸ਼ਰਧਾਲੂਆਂ ਦੀ ਸੁਰੱਖਿਆ, ਆਵਾਜਾਈ ਅਤੇ ਸਹੂਲਤ ਨੂੰ ਯਕੀਨੀ ਬਣਾਉਣ ਲਈ ਸੀਨੀਅਰ ਪੰਜਾਬ ਪੁਲਿਸ ਅਧਿਕਾਰੀਆਂ ਦੀ ਨਿਗਰਾਨੀ ਹੇਠ 8,000 ਤੋਂ ਵੱਧ ਪੁਲਿਸ ਕਰਮਚਾਰੀ ਤਾਇਨਾਤ ਕੀਤੇ ਗਏ ਹਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਤਲਵੰਡੀ ਸਾਬੋ ਤੋਂ ਮੋਹਾਲੀ ਪੁੱਜੇ ਨਗਰ ਕੀਰਤਨ ਨੂੰ ਪੂਰਣ ਸ਼ਰਧਾ ਤੇ ਸਤਿਕਾਰ ਸਹਿਤ ਅਨੰਦਪੁਰ ਸਾਹਿਬ ਲਈ ਰਵਾਨਾ ਕੀਤਾ ਗਿਆ

0

SAS Nagar News:ਪੰਜਾਬ ਸਰਕਾਰ ਵੱਲੋਂ ਸ਼੍ਰੀ ਗੁਰੂ ਤੇਗ ਬਹਾਦਰ ਜੀ ਅਤੇ ਉਨ੍ਹਾਂ ਦੇ ਅਨਿੰਨ ਸੇਵਕਾਂ ਭਾਈ ਮਤੀ ਦਾਸ, ਭਾਈ ਸਤੀ ਦਾਸ ਅਤੇ ਭਾਈ ਦਿਆਲਾ ਜੀ ਦੇ 350 ਸਾਲਾਂ ਸ਼ਹਾਦਤ ਵਰ੍ਹੇ ਨੂੰ ਸਮਰਪਿਤ ਤਲਵੰਡੀ ਸਾਬੋ ਤੋਂ ਆਰੰਭ ਹੋ ਕੇ ਮੋਹਾਲੀ ਪੁੱਜੇ ਵਿਸ਼ਾਲ ਨਗਰ ਕੀਰਤਨ ਨੇ ਰਾਤ ਦੇ ਪੜਾਅ ਬਾਅਦ ਅੱਜ ਸਵੇਰੇ ਅਰਦਾਸ ਕਰਕੇ ਸ਼੍ਰੀ ਅਨੰਦਪੁਰ ਸਾਹਿਬ ਲਈ ਚਾਲੇ ਪਾਏ।ਨਗਰ ਕੀਰਤਨ ਵਿਚ ਆਈਆਂ ਸੰਗਤਾਂ ਵੱਲੋਂ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਅਤੇ ਗੁਰਦੁਆਰਾ ਸ੍ਰੀ ਅੰਬ ਸਾਹਿਬ ਵਿਖੇ ਸ਼ੁਕਰਵਾਰ ਦੇ ਰਾਤਰੀ ਪੜਾਅ ਤੋਂ ਬਾਅਦ ਅੱਜ ਗੁਰੂ ਗ੍ਰੰਥ ਸਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਅਗਲੀ ਮੰਜ਼ਿਲ ਲਈ ਅਰੰਭਤਾ ਕੀਤੀ ਗਈ।ਸ਼੍ਰੀ ਗੁਰੂ ਗ੍ਰੰਥ ਸਹਿਬ ਨੂੰ ਸੁੱਖ ਆਸਣ ਸਥਾਨ ਤੋਂ ਪਾਲਕੀ ਸਾਹਿਬ ਤੱਕ ਪੰਜ ਪਿਆਰਿਆਂ ਅਤੇ ਨਿਸ਼ਾਨਚੀ ਸਿੰਘਾਂ ਦੀ ਅਗਵਾਈ ਵਿੱਚ ਪੂਰਣ ਸ਼ਰਧਾ ਅਤੇ ਮਰਿਆਦਾ ਨਾਲ ਲਿਆਂਦਾ ਗਿਆ। ਵੱਡੀ ਗਿਣਤੀ ਵਿੱਚ ਮੌਜੂਦ ਸੰਗਤਾਂ ਤੋਂ ਇਲਾਵਾ ਸ਼੍ਰੀ ਅਨੰਦਪੁਰ ਸਾਹਿਬ ਸੰਸਦੀ ਹਲਕੇ ਤੋਂ ਮੈਂਬਰ ਲੋਕ ਸਭਾ ਮਲਵਿੰਦਰ ਸਿੰਘ ਕੰਗ, ਪੰਜਾਬ ਜਲ ਸਪਲਾਈ ਤੇ ਸੀਵਰੇਜ ਬੋਰਡ ਦੇ ਚੇਅਰਮੈਨ ਡਾ. ਸੰਨੀ ਸਿੰਘ ਆਹਲੂਵਾਲੀਆ, ਐਮ ਐਲ ਏ ਕੁਲਵੰਤ ਸਿੰਘ ਮੋਹਾਲੀ ਦੇ ਪੁੱਤਰ ਸਰਬਜੀਤ ਸਿੰਘ ਸਮਾਣਾ (ਕੌਂਸਲਰ) ਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਡਿਪਟੀ ਕਮਿਸ਼ਨਰ ਸ੍ਰੀਮਤੀ ਕੋਮਲ ਮਿੱਤਲ, ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਅਨਮੋਲ ਸਿੰਘ ਧਾਲੀਵਾਲ, ਐਸ ਡੀ ਐਮ ਮੋਹਾਲੀ ਦਮਨਦੀਪ ਕੌਰ ਤੇ ਹੋਰ ਅਧਿਕਾਰੀ ਮੌਜੂਦ ਸਨ।

ਇਹ ਵੀ ਪੜ੍ਹੋ  ਪੰਜਾਬ ਦੇ ਵਿਚ ਬਣੇਗਾ ਇੱਕ ਹੋਰ ਨਵਾਂ ਜ਼ਿਲ੍ਹਾ;24 ਨੂੰ ਹੋ ਸਕਦਾ ਐਲਾਨ!

ਬੋਲੇ ਸੋ ਨਿਹਾਲ ਦੇ ਜੈਕਾਰਿਆਂ ਦੀ ਗੂੰਜ ਵਿੱਚ ਸ਼੍ਰੀ ਅੰਨਦਪੁਰ ਸਾਹਿਬ ਲਈ ਰਵਾਨਾ ਹੋਏ ਨਗਰ ਕੀਰਤਨ ਵਿੱਚ ਸ਼ਾਮਿਲ ਸੰਗਤਾਂ ਵਿੱਚ ਵੀ ਵੱਖਰਾ ਉਤਸ਼ਾਹ ਦੇਖਣ ਨੂੰ ਮਿਲਿਆ। ਸੰਗਤਾਂ ਦਾ ਕਹਿਣਾ ਸੀ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਗੁਰੂ ਸਹਿਬ ਦੀ ਕਿਰਪਾ ਨਾਲ ਇਨ੍ਹਾਂ ਸਮਾਗਮਾਂ ਨੂੰ ਉਲੀਕ ਕੇ, ਉਨ੍ਹਾਂ ਨੂੰ ਵੀ ਇਨ੍ਹਾਂ ਇਤਿਹਾਸਕ ਪਲਾਂ ਦੇ ਸਾਖਸ਼ੀ ਬਣਾਇਆ ਗਿਆ ਹੈ, ਜਿਸ ਲਈ ਗੁਰੂ ਤੇਗ ਬਹਾਦਰ ਜੀ ਦੀ ਕਿਰਪਾ ਦ੍ਰਿਸ਼ਟੀ ਦਾ ਜਿੰਨਾ ਧੰਨਵਾਦ ਕੀਤਾ ਜਾਵੇ, ਥੋੜ੍ਹਾ ਹੈ। ਉਨ੍ਹਾਂ ਕਿਹਾ ਕਿ ਕਲ੍ਹ ਰਾਤ ਮੋਹਾਲੀ ਵਿਖੇ ਰਾਤਰੀ ਵਿਸ਼ਰਾਮ ਦੌਰਾਨ ਦੋਵਾਂ ਗੁਰਦੁਆਰਾ ਸਾਹਿਬਾਨ (ਗੁਰਦੁਆਰਾ ਸਿੰਘ ਸ਼ਹੀਦਾਂ, ਸੋਹਾਣਾ ਅਤੇ ਗੁਰਦੁਆਰਾ ਸ੍ਰੀ ਅੰਬ ਸਾਹਿਬ) ਦੇ ਪ੍ਰਬੰਧਕਾਂ ਅਤੇ ਜ਼ਿਲ੍ਹਾ ਪ੍ਰਸ਼ਾਸਨ ਨੇ ਬਿਲਕੁਲ ਵੀ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ।ਐਮ ਪੀ ਮਲਵਿੰਦਰ ਸਿੰਘ ਕੰਗ ਨੇ ਇਸ ਮੌਕੇ ਆਖਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਸਮੁੱਚੀ ਪੰਜਾਬ ਸਰਕਾਰ ਅਤੇ ਆਮ ਆਦਮੀ ਪਾਰਟੀ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਦੀ ਕਿਰਪਾ ਦ੍ਰਿਸ਼ਟੀ ਦੀ ਪਾਤਰ ਬਣੀ ਹੈ, ਜਿਸ ਨੂੰ ਇਹ 350 ਸਾਲਾਂ ਸ਼ਹਾਦਤ ਦਿਵਸ ਮਨਾਉਣ ਦਾ ਮੌਕਾ ਮਿਲਿਆ ਹੈ। ਉਨ੍ਹਾਂ ਕਿਹਾ ਕਿ ਸੰਗਤ ਨੂੰ 23 ਨਵੰਬਰ ਤੋਂ 25 ਨਵੰਬਰ ਤੱਕ ਸ਼੍ਰੀ ਅੰਨਦਪੁਰ ਸਾਹਿਬ ਦੀ ਪਵਿੱਤਰ ਧਰਤੀ ਤੇ ਸਰਕਾਰ ਵੱਲੋਂ ਗੁਰੂ ਸਹਿਬ ਦੀ ਵਡਿਆਈ ਵਿੱਚ ਰੱਖੇ ਗਏ ਸਮਾਗਮਾਂ ਵਿੱਚ ਵੱਡੀ ਗਿਣਤੀ ਵਿੱਚ ਸਮੂਲੀਅਤ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬਾਨਾਂ ਦੀਆਂ ਸ਼ਤਾਬਦੀਆਂ ਮਾਣਨ ਦਾ ਮਾਣ ਵਿਰਲੀ ਸੰਗਤ ਨੂੰ ਹੀ ਮਿਲਦਾ ਹੈ ਅਤੇ ਅਸੀਂ ਸਾਰੇ ਧੰਨਵਾਦੀ ਹਾਂ ਕਿ ਸਾਨੂੰ ਇਹ ਮੌਕਾ ਮਿਲਿਆ ਹੈ।

ਇਹ ਵੀ ਪੜ੍ਹੋ  ਭ੍ਰਿਸ਼ਟਾਚਾਰ ਦੇ ਦੋਸ਼ਾਂ ਹੇਠ ਵਿਜੀਲੈਂਸ ਵੱਲੋਂ ਨਗਰ ਨਿਗਮ ਦਾ ਕਮਿਸ਼ਨਰ ਗ੍ਰਿਫਤਾਰ; ਰਾਤ ਭਰ ਚੱਲੀ ਜਾਂਚ

ਉਨ੍ਹਾਂ ਕਿਹਾ ਕਿ ਸ਼੍ਰੀ ਅਨੰਦਪੁਰ ਸਾਹਿਬ ਵਿਖੇ ਪੁੱਜਣ ਵਾਲਿਆਂ ਬੇਅੰਤ ਸੰਗਤਾਂ ਦੇ ਲਈ ਸਰਕਾਰ ਵੱਲੋਂ ਬਣਦੇ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੀ ਵਿਧਾਨ ਸਭਾ ਦੇ ਇਤਿਹਾਸ ਵਿੱਚ ਪਹਿਲੀ ਵਾਰ ਹੋ ਰਿਹਾ ਹੈ ਕਿ ਗੁਰੂ ਤੇਗ ਬਹਾਦਰ ਜੀ ਦੇ ਤਿਆਗ, ਮਾਨਵੀ ਹੱਕਾਂ ਦੀ ਰਾਖੀ ਨੂੰ ਸਮਰਪਿਤ ਬਲੀਦਾਨ ਨੂੰ ਮੁੱਖ ਰੱਖ ਕੇ ਵਿਸ਼ੇਸ਼ ਸੈਸ਼ਨ 24 ਨਵੰਬਰ ਨੂੰ ਸ਼੍ਰੀ ਅਨੰਦਪੁਰ ਸਾਹਿਬ ਵਿਖੇ ਕੀਤਾ ਜਾ ਰਿਹਾ ਹੈ।ਡਿਪਟੀ ਕਮਿਸ਼ਨਰ ਸ੍ਰੀਮਤੀ ਕੋਮਲ ਮਿੱਤਲ ਨੇ ਸਮੂਹ ਸੰਗਤ ਦਾ ਧੰਨਵਾਦ ਕਰਦਿਆਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਖੁਸ਼ਕਿਆਮਤ ਹੈ ਕਿ ਸਾਨੂੰ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350 ਸਾਲਾਂ ਸ਼ਹੀਦੀ ਸਮਾਗਮਾਂ ਵਿੱਚ ਆਪਣੀ ਤਿਲ ਫੁਲ ਸੇਵਾ ਪਾਉਣ ਦਾ ਮੌਕਾ ਮਿਲਿਆ। ਉਨ੍ਹਾਂ ਦੋਵਾਂ ਗੁਰਦੁਆਰਾ ਸਾਹਿਬਾਨਾਂ ਦੇ ਪ੍ਰਬੰਧਕਾਂ ਦਾ ਵਿਸ਼ੇਸ਼ ਤੌਰ ਤੇ ਧੰਨਵਾਦ ਪ੍ਰਗਟਾਇਆ ਜਿਨ੍ਹਾਂ ਨੇ ਜ਼ਿਲ੍ਹਾ ਪ੍ਰਸ਼ਾਸਨ ਨਾਲ ਪੂਰਣ ਸਹਿਯੋਗ ਕਰਦਿਆਂ ਸੰਗਤਾਂ ਦੇ ਰੁਕਣ ਦੀ ਵਿਵਸਥਾ ਕੀਤੀ।ਉਪਰੰਤ ਨਗਰ ਕੀਰਤਨ ਏਅਰਪੋਰਟ ਰੋਡ ਰਾਹੀਂ ਖਰੜ ਫਲਾਈ ਓਵਰ ਤੋਂ ਹੁੰਦਾ ਹੋਇਆ, ਗੁਰਦੁਆਰਾ ਕਰਤਾਰਸਰ ਸਾਹਿਬ, ਪਡਿਆਲਾ ਵਿਖੇ ਪੁੱਜਾ,ਜਿੱਥੇ ਇਕੱਤਰ ਹੋਈ ਸੰਗਤ ਵੱਲੋਂ ਫੁੱਲਾਂ ਦੀ ਵਰਖਾ ਕਰਕੇ, ਰੁਮਾਲਾ ਸਾਹਿਬ ਭੇਟ ਕਰਕੇ ਅਤੇ ਲੰਗਰ ਦੀ ਵਿਵਸਥਾ ਕਰਕੇ ਸਵਾਗਤ ਕੀਤਾ ਗਿਆ। ਇਸ ਮੌਕੇ ਐਸ ਡੀ ਐਮ ਖਰੜ ਸ਼੍ਰੀਮਤੀ ਦਿਵਿਆ ਪੀ ਵੀ ਵਿਸ਼ੇਸ਼ ਤੌਰ ਤੇ ਨਗਰ ਕੀਰਤਨ ਦੇ ਦਰਸ਼ਨਾਂ ਲਈ ਪੁੱਜੇ ਹੋਏ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਸਰਕਾਰ ਤੇ ਪ੍ਰਸ਼ਾਸਨ ਤੋਂ ਅੱਕੇ ਸਤੇ ਮਜ਼ਦੂਰਾਂ ਨੇ ਕੀਤੀ ਡੀਸੀ ਸਾਹਮਣੇ ਵਾਲੀ ਸੜਕ ਜਾਮ

0

Bathinda News: ਪੇਂਡੂ ਤੇ ਖੇਤ ਮਜ਼ਦੂਰ ਜੱਥੇਬੰਦੀਆ ਦੇ ਸਾਂਝੇ ਮੋਰਚੇ ਵੱਲੋਂ ਡੀਸੀ ਬਠਿੰਡਾ ਦੇ ਦਫ਼ਤਰ ਅੱਗੇ ਮਜਦੂਰਾਂ ਦੀਆਂ ਮਨਰੇਗਾ ਦੇ ਬੰਦ ਕੀਤੇ ਕੰਮ ਨੂੰ ਚਲਾਉਣ,ਮਨਰੇਗਾ ਦਿਹਾੜੀ 700 ਰੁਪਏ ਕਰਵਾਉਣ,ਮੀਂਹਾ ਕਾਰਨ ਡਿੱਗੇ ਤੇ ਨੁਕਸਾਨੇ ਘਰਾਂ ਦਾ ਮੁਆਵਜ਼ਾ ਲੈਣ, ਔਰਤਾਂ ਨੂੰ 1100 ਰੁਪਏ ਮਹੀਨਾ ਦਿਵਾਉਣ ਅਤੇ ਰਸੋਈ ਵਰਤੋਂ ਦੀਆਂ ਸਾਰੀਆਂ ਵਸਤਾਂ ਸਸਤੇ ਭਾਅ ਦਿਵਾਉਣ, ਪੰਚਾਇਤੀ ਜਮੀਨਾਂ ਮਜ਼ਦੂਰਾਂ ਨੂੰ ਸਸਤੇ ਭਾਅ ਤੇ ਮਜ਼ਦੂਰਾਂ ਨੂੰ ਦਿਵਾਉਣ,ਤਿੱਖੇ ਜਮੀਨੀ ਸੁਧਾਰ ਕਰਨ ਸਮੇਤ ਚੋਣਾਂ ਦੌਰਾਨ ਕੀਤੇ ਵਾਅਦਿਆ ਨੂੰ ਲਾਗੂ ਕਰਵਾਉਣ ਲਈ ਲਾਏ ਧਰਨੇ ਨੂੰ ਸਰਕਾਰ ਤੇ ਪ੍ਰਸ਼ਾਸਨ ਵੱਲੋਂ ਅਣਡਿੱਠ ਕਰਨ ਦੇ ਰੋਸ ਵਜੋਂ ਮਜ਼ਦੂਰਾਂ ਨੇ ਅੱਜ ਭਗਵੰਤ ਮਾਨ ਤੇ ਜਿਲਾ ਪ੍ਰਸ਼ਾਸਨ ਦਾ ਪਿੱਟ ਸਿਆਪਾ ਕਰਕੇ ਸੜਕ ਨੂੰ ਜਾਮ ਕਰਕੇ ਗੁੱਸੇ ਤੇ ਰੋਹ ਦਾ ਪ੍ਰਗਟਾਵਾ ਕੀਤਾ।

ਇਹ ਵੀ ਪੜ੍ਹੋ ਯੁੱਧ ਨਸ਼ਿਆਂ ਵਿਰੁਧ; ਪਾਕਿਸਤਾਨ ਤੋਂ ਆਈ 50 ਕਿੱਲੋਂ ਹੈਰੋਇਨ ਦੀ ਖੇਪ ਸਮੇਤ ਨਾਮੀ ਤਸਕਰ ਕਾਬੂ

ਧਰਨੇ ਨੂੰ ਸੰਬੋਧਨ ਕਰਦਿਆ ਦਿਹਾਤੀ ਮਜ਼ਦੂਰ ਸਭਾ ਦੇ ਆਗੂ ਪ੍ਰਕਾਸ਼ ਸਿੰਘ ਨੰਦਗੜ੍ਹ ਤੇ ਗੁਰਮੀਤ ਸਿੰਘ,ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਆਗੂ ਜੋਰਾ ਸਿੰਘ ਨਸਰਾਲੀ ਤੇ ਮਨਦੀਪ ਸਿੰਘ ਸਿਬੀਆ, ਪੰਜਾਬ ਖੇਤ ਮਜ਼ਦੂਰ ਸਭਾ ਦੇ ਆਗੂ ਆਗੂ ਮਿੱਠੂ ਸਿੰਘ ਘੁਦਾ , ਮੱਖਣ ਸਿੰਘ ਗੁਰੂਸਰ , ਮਜ਼ਦੂਰ ਮੁਕਤੀ ਮੋਰਚਾ ਦੇ ਆਗੂ ਅਮੀਲਾਲ ਤੇ ਕੁਲਵੰਤ ਜੀਦਾ,ਦਲਿਤ ਮਜ਼ਦੂਰ ਮੁਕਤੀ ਮੋਰਚਾ ਦੇ ਆਗੂ ਸੁਖਪਾਲ ਸਿੰਘ ਖਿਆਲੀਵਾਲਾ , ਮਜਦੂਰ ਅਧਿਕਾਰ ਅੰਦੋਲਨ ਦੇ ਆਗੂ ਨਛੱਤਰ ਸਿੰਘ ਰਾਮਨਗਰ ਤੇ ਅਜੈਬ ਸਿੰਘ ਖੋਖਰ ਆਦਿ ਆਗੂਆ ਨੇ ਸਬੋਧਨ ਕਰਦੇ ਹੋਏ ਕਿਹਾ ਕਿ ਧਰਨੇ ਦੇ ਪਹਿਲੇ ਦਿਨ ਪ੍ਰਸ਼ਾਸਨ ਨੇ ਮਜ਼ਦੂਰ ਮੰਗਾਂ ਸਬੰਧੀ ਡੀਸੀ ਨਾਲ ਮੀਟਿੰਗ ਕਰਵਾਉਣ ਦਾ ਭਰੋਸਾ ਦਿੱਤਾ ਗਿਆ ਸੀ।ਪਰ ਪ੍ਰਸ਼ਾਸਨ ਕੁੰਭ ਕਰਨੀ ਨੀਂਦ ਸੁੱਤਾ ਪਿਆ ਹੈ। ਉਨਾਂ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਤੇ ਪੰਜਾਬ ਦੀ ਭਗਵੰਤ ਮਾਨ ਦੀ ਸਰਕਾਰ ਨੇ ਮਨਰੇਗਾ ਦਾ ਕੰਮ ਬੰਦ ਕਰਕੇ ਮਜ਼ਦੂਰਾਂ ਕੋਲੋਂ ਰੁਜ਼ਗਾਰ ਖੋਹਕੇ ਮਜ਼ਦੂਰਾਂ ਨਾਲ ਧੱਕੇਸ਼ਾਹੀ ਤੇ ਬੇਇਨਸਾਫ਼ੀ ਕਰ ਰਹੀ ਹੈ।ਸਰਕਾਰ ਦੀ ਇਸ ਨੀਤੀ ਨੂੰ ਹੁਣ ਬਰਦਾਸ਼ਤ ਨਹੀ ਕੀਤਾ ਜਾਵੇਗਾ ।

ਇਹ ਵੀ ਪੜ੍ਹੋ ਭ੍ਰਿਸ਼ਟਾਚਾਰ ਦੇ ਦੋਸ਼ਾਂ ਹੇਠ ਵਿਜੀਲੈਂਸ ਵੱਲੋਂ ਨਗਰ ਨਿਗਮ ਦਾ ਕਮਿਸ਼ਨਰ ਗ੍ਰਿਫਤਾਰ; ਰਾਤ ਭਰ ਚੱਲੀ ਜਾਂਚ

ਉਨਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਮਨਰੇਗਾ ਦੇ 27 ਲੱਖ ਜੌਬ ਕਾਰਡ ਕੱਟਕੇ ਮਜ਼ਦੂਰਾਂ ਦੇ ਰੁਜ਼ਗਾਰ ਦਾ ਖਾਤਮਾ ਕਰਨ ਦੀਆਂ ਚਾਲਾਂ ਚੱਲੀਆਂ ਜਾ ਰਹੀਆ ਹਨ।ਇਸ ਦੇ ਨਾਲ ਹੀ ਮੋਦੀ ਸਰਕਾਰ ਵੱਲੋਂ ਸੰਘਰਸ਼ਾ ਰਾਹੀ ਬਣਾਏ ਮਜਦੂਰ ਪੱਖੀ ਕਾਨੂੰਨਾਂ ਨੂੰ ਖਤਮ ਕਰਕੇ ਕਾਰਪੋਰੇਟ ਘਰਾਣਿਆ ਦੀਆਂ ਤਿਜੌਰੀਆਂ ਭਰਨ ਦਾ ਰਾਹ ਅਖਤਿਆਰ ਕਰ ਲਿਆ ਹੈ। ਬੁਲਾਰਿਆ ਨੇ ਭਗਵੰਤ ਮਾਨ ਦੀ ਕਰੜੇ ਸ਼ਬਦਾ ਵਿੱਚ ਨਿਖੇਧੀ ਕਰਦਿਆ ਕਿਹਾ ਕਿ ਬਦਲਾਅ ਦਾ ਹੋਕਾ ਦੇਕੇ ਸਤਾ ਵਿੱਚ ਆਈ ਸਰਕਾਰ ਨੇ ਕੀਤੇ ਵਾਅਦਿਆ ਨੂੰ ਲਾਗੂ ਕਰਨ ਦੀ ਵਜਾਏ ਹੱਕ ਮੰਗਦੇ ਮਜ਼ਦੂਰਾਂ ਅਤੇ ਹੋਰ ਤਬਕਿਆਂ ‘ਤੇ ਜਬਰ ਜੁਲਮ ਕੀਤਾ ਜਾ ਰਿਹਾ ਹੈ। ਉਨਾਂ ਕਿਹਾ ਕਿ ਮੀਹਾਂ ਨਾਲ ਹੋਏ ਨੁਕਸਾਨ ਦੀ ਅਜੇ ਤੱਕ ਮਜ਼ਦੂਰਾਂ ਦੇ ਹੱਥਾਂ ਤੇ ਧੇਲਾ ਨਹੀ ਰੱਖਿਆ ਗਿਆ ਅਤੇ ਨਾ ਹੀ ਔਰਤਾਂ ਨੂੰ 1100 ਰੁਪਏ ਦੇਣ ਦੇ ਵਾਅਦਾ ਪੂਰਾ ਕੀਤਾ ਗਿਆ ਹੈ।ਉਨਾਂ ਸਰਕਾਰ ਨੂੰ ਚਿਤਵਾਨੀ ਦਿੰਦਿਆ ਕਿਹਾ ਕਿ ਜੇਕਰ ਸਰਕਾਰ ਨੇ ਮਜ਼ਦੂਰਾਂ ਦੀਆਂ ਮੰਗਾਂ ਨਾ ਮੰਨੀਆ ਤਾ ਮਜ਼ਦੂਰ ਮੋਰਚੇ ਦੇ ਸੂਬਾਈ ਦੀ ਅਗਵਾਈ ਵਿੱਚ ਸਘੰਰਸ਼ ਕੀਤਾ ਜਾਵੇਗਾ ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

 

ਪੰਜਾਬ ਦੇ ਵਿਚ ਬਣੇਗਾ ਇੱਕ ਹੋਰ ਨਵਾਂ ਜ਼ਿਲ੍ਹਾ;24 ਨੂੰ ਹੋ ਸਕਦਾ ਐਲਾਨ!

0

Sri Anandpur Sahib News:ਪੰਜਾਬ ਦੇ ਵਿਚ ਇੱਕ ਹੋਰ ਨਵਾਂ ਜ਼ਿਲ੍ਹਾ ਬਣਾਉਣ ਦੀਆਂ ਚਰਚਾਵਾਂ ਤੇਜ਼ ਹੋ ਗਈਆਂ ਹਨ।ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਮੌਕੇ ਪੰਜਾਬ ਸਰਕਾਰ ਸ਼੍ਰੀ ਅਨੰਦਪੁਰ ਸਾਹਿਬ ਨੂੰ ਜ਼ਿਲ੍ਹੇ ਬਣਾਉਣ ਦਾ ਐਲਾਨ ਕਰ ਸਕਦੀ ਹੈ। ਪੰਜਾਬ ਸਰਕਾਰ ਵੱਲੋਂ ਸੂਬਾ ਪੱਧਰ ‘ਤੇ ਇਸ ਸ਼ਹੀਦੀ ਦਿਹਾੜੇ ਨੂੰ ਪੂਰੀ ਸ਼ਰਧਾ ਨਾਲ ਵੱਡੇ ਪੱਧਰ ‘ਤੇ ਮਨਾਇਆ ਜਾ ਰਿਹਾ। ਇਸੇ ਕੜੀ ਤਹਿਤ ਪੰਜਾਬ ਦੇ ਇਤਿਹਾਸ ਵਿਚ ਪਹਿਲੀ ਵਾਰ ਚੰਡੀਗੜ੍ਹ ਤੋਂ ਬਾਹਰ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ ਇਜ਼ਲਾਜ ਵੀ ਸੱਦਿਆ ਗਿਆ। ਚੱਲ ਰਹੀਆਂ ਚਰਚਾਵਾਂ ਦੇ ਮੁਤਾਬਕ 24 ਨਵੰਬਰ ਨੂੰ ਵਿਸ਼ੇਸ ਇਜਲਾਸ ਵਾਲੇ ਦਿਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਇਸ ਨਵੇਂ ਜ਼ਿਲ੍ਹੇ ਦਾ ਐਲਾਨ ਕਰ ਸਕਦੇ ਹਨ।

ਇਹ ਵੀ ਪੜ੍ਹੋ ਯੁੱਧ ਨਸ਼ਿਆਂ ਵਿਰੁਧ; ਪਾਕਿਸਤਾਨ ਤੋਂ ਆਈ 50 ਕਿੱਲੋਂ ਹੈਰੋਇਨ ਦੀ ਖੇਪ ਸਮੇਤ ਨਾਮੀ ਤਸਕਰ ਕਾਬੂ

ਹਾਲਾਂਕਿ ਸਰਕਾਰ ਵੱਲੋਂ ਇਸ ਤਰ੍ਹਾਂ ਦਾ ਹਾਲੇ ਤੱਕ ਕੋਈ ਇਸ਼ਾਰਾ ਨਹੀਂ ਕੀਤਾ ਗਿਆ। ਦੂਜੇ ਪਾਸੇ ਇਸ ਨਵੇਂ ਜ਼ਿਲ੍ਹੇ ਦੇ ਵਿਰੋਧ ਅਤੇ ਹੱਕ ਵਿਚ ਅਵਾਜ਼ਾਂ ਉੱਠਣੀਆਂ ਸ਼ੁਰੂ ਹੋ ਗਈਆਂ ਹਨ। ਪੰਜਾਬ ਯੁਥ ਕਾਂਗਰਸ ਦੇ ਸਾਬਕਾ ਪ੍ਰਧਾਨ ਬਰਿੰਦਰ ਸਿੰਘ ਢਿੱਲੋਂ ਨੇ ਰੂਪਨਗਰ ਨੂੰ ਤੋੜ ਕੇ ਇੱਕ ਹੋਰ ਜ਼ਿਲ੍ਹਾ ਬਣਾਉਣ ਦਾ ਵਿਰੋਧ ਕੀਤਾ ਹੈ।ਉਨ੍ਹਾਂ ਆਪਣੀ ਫ਼ੇਸਬੁੱਕ ਪੋਸਟ ‘ਤੇ ਲਿਖਿਆ ਹੈ, “ਮੈਂ ਪੰਜਾਬ ਸਰਕਾਰ ਵੱਲੋਂ ਆਨੰਦਪੁਰ ਸਾਹਿਬ ਨੂੰ ਨਵਾਂ ਜ਼ਿਲ੍ਹਾ ਬਣਾਉਣ ਦੀ ਪ੍ਰਸਤਾਵਿਤ ਕਵਾਇਦ ਦਾ ਤੀਖਾ ਵਿਰੋਧ ਕਰਦਾ ਹਾਂ। ਰੂਪਨਗਰ ਜ਼ਿਲ੍ਹਾ ਪਹਿਲਾਂ ਹੀ ਮੋਹਾਲੀ, ਫਤਿਹਗੜ੍ਹ ਸਾਹਿਬ ਅਤੇ ਨਵਾਂਸ਼ਹਿਰ ਦੇ ਬਣਨ ਨਾਲ ਕਈ ਵਾਰ ਵੰਡਿਆ ਜਾ ਚੁੱਕਾ ਹੈ। ਹੁਣ ਇਸਨੂੰ ਹੋਰ ਛੋਟਾ ਕਰਨਾ ਰੂਪਨਗਰ ਦੇ ਵਿਕਾਸ, ਪ੍ਰਸ਼ਾਸਨਕ ਤਾਕਤ ਅਤੇ ਇਤਿਹਾਸਕ ਪਛਾਣ ਨਾਲ ਨਿਆਂ ਨਹੀਂ ਹੋਵੇਗਾ।

ਇਹ ਵੀ ਪੜ੍ਹੋ ਭ੍ਰਿਸ਼ਟਾਚਾਰ ਦੇ ਦੋਸ਼ਾਂ ਹੇਠ ਵਿਜੀਲੈਂਸ ਵੱਲੋਂ ਨਗਰ ਨਿਗਮ ਦਾ ਕਮਿਸ਼ਨਰ ਗ੍ਰਿਫਤਾਰ; ਰਾਤ ਭਰ ਚੱਲੀ ਜਾਂਚ

ਆਨੰਦਪੁਰ ਸਾਹਿਬ ਸਾਡੇ ਸਾਰੇ ਲਈ ਬੇਹੱਦ ਪਵਿੱਤਰ ਅਤੇ ਇਤਿਹਾਸਕ ਤੌਰ ‘ਤੇ ਮਹੱਤਵਪੂਰਨ ਧਰਤੀ ਹੈ। ਇਸਦੀ ਮਹਾਨਤਾ ਨਵੇਂ ਦਫ਼ਤਰ ਬਣਾਉਣ ਨਾਲ ਜਾਂ ਜ਼ਿਲ੍ਹਾ ਦਰਜਾ ਦੇਣ ਨਾਲ ਨਹੀਂ ਵਧਣੀ। ਜੇਕਰ ਸਰਕਾਰ ਵਾਕਈ ਸ੍ਰੀ ਗੁਰੂ ਤੇਗ ਬਹਾਦੁਰ ਜੀ ਦੀ 350ਵੀਂ ਸ਼ਹੀਦੀ ਵਰ੍ਹੇਗੰਢ ‘ਤੇ ਸੱਚੀ ਸ਼ਰਧਾਂਜਲੀ ਦੇਣੀ ਚਾਹੁੰਦੀ ਹੈ ਤਾਂ ਆਨੰਦਪੁਰ ਸਾਹਿਬ ਲਈ ਵੱਡਾ ਵਿਕਾਸ ਪੈਕੇਜ, ਢਾਂਚਾਗਤ ਸੁਧਾਰ, ਵਿਰਾਸਤ ਸੰਭਾਲ ਅਤੇ ਰੋਜ਼ਗਾਰ ਦੇ ਪ੍ਰੋਜੈਕਟਾਂ ਦੀ ਘੋਸ਼ਣਾ ਕਰੇ। ਇਹੀ ਗੁਰੂ ਸਾਹਿਬ ਨੂੰ ਅਸਲੀ ਸੱਤਿਕਾਰ ਹੋਵੇਗਾ—ਨਾ ਕਿ ਰਾਜਨੀਤਕ ਦਿਖਾਵਾ।” ਉਧਰ, ਦੂਜੇ ਪਾਸੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਵੀ ਆਪਣੇ ਪੇਜ਼ ਉੱਪਰ ਲਿਖਿਆ ਹੈ ਕਿ, “ਸ੍ਰੀ ਆਨੰਦਪੁਰ ਸਾਹਿਬ ਨੂੰ ਜ਼ਿਲ੍ਹਾ ਬਣਾਉਣ ‘ਤੇ ਸਾਨੂੰ ਕੋਈ ਇਤਰਾਜ਼ ਨਹੀਂ। ਪਰ ਸਰਕਾਰ ਜੋ ਫ਼ੈਸਲਾ ਕਰਨਾ ਚਾਹੁੰਦੀ ਹੈ ਤਾਂ ਉਹ ਪੰਚਾਇਤਾਂ ਦੀ ਗ੍ਰਾਮ ਸਭਾ ਬੁਲਾ ਕੇ ਉਨ੍ਹਾਂ ਦੀ ਰਜ਼ਾਮੰਦੀ ਲੈਣ ਤੋਂ ਬਾਅਦ ਕਰੇ ਅਸੀਂ ਮੋਹਾਲੀ ਜ਼ਿਲ੍ਹੇ ਦੇ ਪਿੰਡ ਕਿਸੇ ਹੋਰ ਜ਼ਿਲ੍ਹੇ ‘ਚ ਨਹੀਂ ਜਾਣ ਦੇਵਾਂਗੇ।”

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

 

ਫਿਰੋਜ਼ਪੁਰ ਵਿੱਚ ਕਪੂਰਥਲਾ ਦਾ ਨਸ਼ਾ ਤਸਕਰ 50 ਕਿਲੋ ਹੈਰੋਇਨ ਸਮੇਤ ਗ੍ਰਿਫਤਾਰ

0

ਸਰਹੱਦ ਪਾਰੋਂ ਪਾਕਿਸਤਾਨ ਦੇ ਆਈ.ਐਸ.ਆਈ. ਸਮਰਥਿਤ ਤਸਕਰਾਂ ਵੱਲੋਂ ਭੇਜੀ ਗਈ ਸੀ ਖੇਪ: ਡੀਜੀਪੀ ਗੌਰਵ ਯਾਦਵ
ਹਾਲ ਹੀ ਵਿੱਚ ਜੇਲ੍ਹ ਤੋਂ ਰਿਹਾਅ ਹੋਇਆ ਸੀ ਗ੍ਰਿਫ਼ਤਾਰ ਕੀਤਾ ਮੁਲਜ਼ਮ, ਜੋ 8 ਅਪਰਾਧਿਕ ਮਾਮਲਿਆਂ ਦਾ ਕਰ ਰਿਹਾ ਹੈ ਸਾਹਮਣਾ : ਏ.ਡੀ.ਜੀ.ਪੀ. ਏ.ਐਨ.ਟੀ.ਐਫ. ਨੀਲਾਭ ਕਿਸ਼ੋਰ
Kapurthala News:ਸੂਬੇ ਵਿੱਚ ਸਫ਼ਲਤਾਪੂਰਵਕ ਚੱਲ ਰਹੀ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਦੌਰਾਨ ਪਾਕਿਸਤਾਨ ਨਾਲ ਸਬੰਧਤ ਆਈ.ਐਸ.ਆਈ.-ਸਮਰਥਿਤ ਨਸ਼ਾ ਤਸਕਰੀ ਮਾਡਿਊਲ ਨੂੰ ਵੱਡਾ ਝਟਕਾ ਦਿੰਦੇ ਹੋਏ, ਪੰਜਾਬ ਪੁਲਿਸ ਦੀ ਨਾਰਕੋਟਿਕਸ ਟਾਸਕ ਫੋਰਸ (ਏ.ਐਨ.ਟੀ.ਐਫ.) ਨੇ ਸ਼ਨੀਵਾਰ ਨੂੰ ਕਪੂਰਥਲਾ ਸਥਿਤ ਨਸ਼ਾ ਤਸਕਰ ਨੂੰ 50 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ । ਇਹ ਜਾਣਕਾਰੀ ਡੀਜੀਪੀ ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਦਿੱਤੀ।ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਸੰਦੀਪ ਸਿੰਘ ਉਰਫ਼ ਸੀਪਾ ਵਾਸੀ ਪਿੰਡ ਸ਼ੰਨਾ ਸ਼ੇਰ ਸਿੰਘ ਵਾਲਾ (ਕਪੂਰਥਲਾ) ਵਜੋਂ ਹੋਈ ਹੈ ।

ਇਹ ਵੀ ਪੜ੍ਹੋ ਭ੍ਰਿਸ਼ਟਾਚਾਰ ਦੇ ਦੋਸ਼ਾਂ ਹੇਠ ਵਿਜੀਲੈਂਸ ਵੱਲੋਂ ਨਗਰ ਨਿਗਮ ਦਾ ਕਮਿਸ਼ਨਰ ਗ੍ਰਿਫਤਾਰ; ਰਾਤ ਭਰ ਚੱਲੀ ਜਾਂਚ

ਹੈਰੋਇਨ ਦੀ ਵੱਡੀ ਖੇਪ ਬਰਾਮਦ ਕਰਨ ਤੋਂ ਇਲਾਵਾ, ਪੁਲਿਸ ਟੀਮਾਂ ਨੇ ਉਸਦੀ ਚਿੱਟੀ ਕੀਆ ਸੇਲਟੋਸ ਨੰਬਰ- ਪੀਬੀ 09 ਏ.ਕਿਊ.-3598, ਜਿਸ ਵਿੱਚ ਉਹ ਸਫ਼ਰ ਕਰ ਰਿਹਾ ਸੀ, ਨੂੰ ਵੀ ਜ਼ਬਤ ਕਰ ਲਿਆ ਹੈ।ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ 50 ਕਿਲੋ ਹੈਰੋਇਨ ਦੀ ਇਹ ਖੇਪ ਸਰਹੱਦ ਪਾਰੋਂ ਪਾਕਿਸਤਾਨ ਨਾਲ ਸਬੰਧਤ ਆਈ.ਐਸ.ਆਈ. ਸਮਰਥਿਤ ਤਸਕਰਾਂ ਦੁਆਰਾ ਭੇਜੀ ਗਈ ਸੀ।ਉਨ੍ਹਾਂ ਕਿਹਾ ਕਿ ਗ੍ਰਿਫ਼ਤਾਰ ਕੀਤਾ ਮੁਲਜ਼ਮ ਸੰਦੀਪ ਉਰਫ਼ ਸੀਪਾ,ਜੋ ਇੱਕ ਹਿਸਟਰੀਸ਼ੀਟਰ ਹੈ , ਦੇ ਵਿਰੁੱਧ ਐਨਡੀਪੀਐਸ ਐਕਟ ਦੇ ਪੰਜ ਮੁਕੱਦਿਆਂ ਸਮੇਤ ਅੱਠ ਅਪਰਾਧਿਕ ਮਾਮਲੇ ਦਰਜ ਹਨ। ਉਨ੍ਹਾਂ ਕਿਹਾ ਕਿ ਉਕਤ ਮੁਲਜ਼ਮ ਨੂੰ ਹਾਲ ਹੀ ਵਿੱਚ ਕਪੂਰਥਲਾ ਜੇਲ੍ਹ ਤੋਂ ਰਿਹਾਅ ਹੋਇਆ ਸੀ।ਡੀਜੀਪੀ ਨੇ ਕਿਹਾ ਕਿ ਇਸ ਮਾਮਲੇ ਵਿੱਚ ਅਗਲੇਰੇ- ਪਿਛਲੇਰੇ ਸਬੰਧ ਸਥਾਪਤ ਕਰਨ ਲਈ ਹੋਰ ਜਾਂਚ ਜਾਰੀ ਹੈ। ਉਨ੍ਹਾਂ ਅੱਗੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਹੋਰ ਬਰਾਮਦਗੀਆਂ ਦੀ ਸੰਭਾਵਨਾ ਹੈ।

ਇਹ ਵੀ ਪੜ੍ਹੋ ਪੰਜਾਬ ਦੇ ਵਿਚ ਬਣੇਗਾ ਇੱਕ ਹੋਰ ਨਵਾਂ ਜ਼ਿਲ੍ਹਾ;24 ਨੂੰ ਹੋ ਸਕਦਾ ਐਲਾਨ!

ਆਪੇ੍ਰਸ਼ਨ ਸੰਬੰਧੀ ਵੇਰਵੇ ਸਾਂਝੇ ਕਰਦੇ ਹੋਏ, ਏ.ਐਨ.ਟੀ.ਐਫ. ਦੇ ਵਧੀਕ ਡਾਇਰੈਕਟਰ ਜਨਰਲ (ਏ.ਡੀ.ਜੀ.ਪੀ.) ਨੀਲਾਭ ਕਿਸ਼ੋਰ ਨੇ ਕਿਹਾ ਕਿ ਸਟੀਕ ਤਕਨੀਕੀ ਖੁਫੀਆ ਇਤਲਾਹ ’ਤੇ ਕਾਰਵਾਈ ਕਰਦੇ ਹੋਏ, ਏ.ਐਨ.ਟੀ.ਐਫ. ਟੀਮਾਂ ਵੱਲੋਂ ਉਕਤ ਮੁਲਜ਼ਮ ਦੇ ਜੇਲ੍ਹ ਤੋਂ ਰਿਹਾਅ ਹੋਣ ਤੋਂ ਲੈ ਕੇ ਹੁਣ ਤੱਕ ਉਸ ਦੀਆਂ ਗਤੀਵਿਧੀਆਂ ’ਤੇ ਨਜ਼ਰ ਰੱਖੀ ਜਾ ਰਹੀ ਸੀ। ਖੁਫੀਆ ਜਾਣਕਾਰੀ ਤੋਂ ਪਤਾ ਲੱਗਿਆ ਕਿ ਸ਼ੱਕੀ ਨੇ ਜਲਾਲਾਬਾਦ ਦੇ ਸਰਹੱਦੀ ਪਿੰਡ ਬੱਗੇਕੇ ਉਤਾੜ ਤੋਂ ਨਸ਼ਿਆਂ ਦੀ ਵੱਡੀ ਖੇਪ ਪ੍ਰਾਪਤ ਕੀਤੀ ਹੈ ।ਏ.ਡੀ.ਜੀ.ਪੀ. ਨੇ ਦੱਸਿਆ ਕਿ ਤੇਜ਼ੀ ਨਾਲ ਕਾਰਵਾਈ ਕਰਦੇ ਹੋਏ ਏ.ਐਨ.ਟੀ.ਐਫ. ਦੀਆ ਟੀਮਾਂ ਨੇ ਸ਼ੱਕੀ ਨੂੰ ਫਿਰੋਜ਼ਪੁਰ ਵਿੱਚ ਟਰੈਕ ਕੀਤਾ ਅਤੇ ਉਸਦਾ ਪਿੱਛਾ ਕੀਤਾ । ਜਿਸ ਦੌਰਾਨ ਗ੍ਰਿਫ਼ਤਾਰੀ ਤੋਂ ਬਚਣ ਲਈ ਮੁਲਜ਼ਮ ਨੇ ਗੱਡੀ ਭਜਾਕੇ ਪੁਲਿਸ ਟੀਮਾਂ ਤੇ ਚੜ੍ਹਾਉਣ ਦੀ ਕੋਸ਼ਿਸ਼ ਕੀਤੀ । ਉਨ੍ਹਾਂ ਕਿਹਾ ਕਿ ਸੰਖੇਪ ਮੁਕਾਬਲੇ ਤੋਂ ਬਾਅਦ ਮੁਲਜ਼ਮ ਨੂੰ ਪਿੰਡ ਰਾਉਕੇ ਤੋਂ ਗ੍ਰਿਫਤਾਰ ਕਰ ਲਿਆ ਗਿਆ । ਉਨ੍ਹਾਂ ਅੱਗੇ ਕਿਹਾ ਕਿ ਇਸ ਖੇਪ ਨੂੰ ਪ੍ਰਾਪਤ ਕਰਨ ਵਾਲਿਆਂ ਦੀ ਪਛਾਣ ਕਰਨ ਲਈ ਜਾਂਚ ਕੀਤੀ ਜਾ ਰਹੀ ਹੈ।ਇਸ ਸਬੰਧ ਵਿੱਚ, ਐਸ.ਏ.ਐਸ. ਨਗਰ ਦੇ ਪੁਲਿਸ ਸਟੇਸ਼ਨ ਏ.ਐਨ.ਟੀ.ਐਫ. ਵਿਖੇ 21-11-2025 ਨੂੰ ਐਨਡੀਪੀਐਸ ਐਕਟ ਦੀ ਧਾਰਾ 21 ਤਹਿਤ ਇੱਕ ਕੇਸ ਐਫਆਈਆਰ ਨੰਬਰ 302 ਦਰਜ ਕੀਤਾ ਗਿਆ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

 

ਭ੍ਰਿਸ਼ਟਾਚਾਰ ਦੇ ਦੋਸ਼ਾਂ ਹੇਠ ਵਿਜੀਲੈਂਸ ਵੱਲੋਂ ਨਗਰ ਨਿਗਮ ਦਾ ਕਮਿਸ਼ਨਰ ਗ੍ਰਿਫਤਾਰ; ਰਾਤ ਭਰ ਚੱਲੀ ਜਾਂਚ

0

Batala News: ਪੰਜਾਬ ਵਿਜੀਲੈਂਸ ਵੱਲੋਂ ਬੀਤੀ ਦੇਰ ਰਾਤ ਕੀਤੀ ਇੱਕ ਵੱਡੀ ਕਾਰਵਾਈ ਦੇ ਵਿਚ ਬਟਾਲਾ ਨਗਰ ਨਿਗਮ ਬਟਾਲਾ ਦੇ ਕਮਿਸ਼ਨਰ, ਜਿੰਨ੍ਹਾਂ ਦੇ ਕੋਲ ਐਸ.ਡੀ.ਐਮ ਦਾ ਚਾਰਜ਼ ਵੀ ਸੀ, ਨੂੰ ਭ੍ਰਿਸ਼ਟਾਚਾਰ ਦੇ ਮਾਮਲੇ ਵਿਚ ਗ੍ਰਿਫਤਾਰ ਕਰਨ ਦੀ ਸੂਚਨਾ ਹੈ। ਰਾਤ ਕਰੀਬ 9 ਵਜੇਂ ਉਕਤ ਸਰਕਾਰੀ ਅਧਿਕਾਰੀ ਦੀ ਰਿਹਾਇਸ਼ ‘ਤੇ ਬਟਾਲਾ ਵਿਖੇ ਛਾਪੇਮਾਰੀ ਕੀਤੀ ਸੀ, ਜੋਕਿ ਦੇਰ ਰਾਤ ਚੱਲਦੀ ਰਹੀ। ਚੱਲ ਰਹੀ ਚਰਚਾ ਮੁਤਾਬਕ ਇਸ ਛਾਪੇਮਾਰੀ ਦੌਰਾਨ ਵਿਜੀਲੈਂਸ ਟੀਮ ਨੂੰ ਲੱਖਾਂ ਰੁਪਇਆ ਦੀ ਰਾਸ਼ੀ ਬਰਾਮਦ ਹੋਈ ਹੈ।

ਇਹ ਵੀ ਪੜ੍ਹੋ ਸਿੱਧੂ ਮੂਸੇਵਾਲਾ ਦੇ ਇਲਾਕੇ ਨਾਲ ਸਬੰਧਤ ਨਾਮੀ ਗਾਇਕ ਦੀ ਸੜਕ ਹਾਦਸੇ ਵਿਚ ਹੋਈ ਮੌ+ਤ

ਦਸਿਆ ਜਾ ਰਿਹਾ ਕਿ ਉਕਤ ਅਧਿਕਾਰੀ ਦੇ ਵਿਰੁਧ ਠੇਕੇਦਾਰ ਅਮਰਪਾਲ ਸਿੰਘ ਵਾਸੀ ਬਟਾਲਾ ਦੇ ਵੱਲੋਂ ਸਿਕਾਇਤ ਕੀਤੀ ਸੀ, ਜਿਸਦੇ ਵਿਚ ਉਸਨੇ ਆਪਣੀ ਫ਼ਰਮ ਵੱਲੋਂ ਕੀਤੇ ਕੰਮਾਂ ਦੀ ਅਦਾਇਗੀ ਬਦਲੇ ਕਮਿਸ਼ਨਰ ਉੱਪਰ ਕਮਿਸ਼ਨ ਮੰਗਣ ਦੇ ਦੋਸ਼ ਲਗਾਏ ਸਨ। ਵਿਜੀਲੈਂਸ ਦੇ ਧਿਆਨ ਵਿਚ ਇਹ ਮਾਮਲਾ ਆਉਣ ਤੋਂ ਬਾਅਦ ਸਿਕਾਇਤ ਕਰਤਾ 50,000 ਰੁਪਏ ਰਿਸ਼ਵਤ ਵਜੋਂ ਲੈ ਕੇ ਕਮਿਸ਼ਨਰ ਕੋਲ ਗਿਆ, ਜਿੱਥੈ ਪਿੱਛੇ ਹੀ ਦੱਬੇ ਪੈਰੀ ਆਈ ਵਿਜੀਲੈਂਸ ਟੀਮ ਨੇ ਕਮਿਸ਼ਨਰ ਵਿਕਰਮਜੀਤ ਸਿੰਘ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿਚ ਕਾਬੂ ਕਰ ਲਿਆ। ਫ਼ਿਲਹਾਲ ਮਾਮਲੇ ਦੀ ਜਾਂਚ ਚੱਲ ਰਹੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਸਿੱਧੂ ਮੂਸੇਵਾਲਾ ਦੇ ਇਲਾਕੇ ਨਾਲ ਸਬੰਧਤ ਨਾਮੀ ਗਾਇਕ ਦੀ ਸੜਕ ਹਾਦਸੇ ਵਿਚ ਹੋਈ ਮੌ+ਤ

0

Mansa News: Punjabi Singer died in road accident; ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਜ਼ਿਲ੍ਹੇ ਮਾਨਸਾ ਨਾਲ ਸਬੰਧਤ ਇੱਕ ਨਾਮੀ ਗਾਇਕ ਦੀ ਬੀਤੀ ਰਾਤ ਸੜਕ ਹਾਦਸੇ ਵਿਚ ਮੌਤ ਹੋਣ ਦੀ ਖ਼ਬਰ ਮਿਲੀ ਹੈ। ‘ਕਾਗਜ਼ ਜਿਹਾ ਪਿਆਰ’ਗੀਤ ਸਹਿਤ ਦਰਜ਼ਨਾਂ ਗੀਤਾਂ ਨੂੰ ਆਪਣੀ ਅਵਾਜ਼ ਦੇਣ ਵਾਲਾ ਗਾਇਕ ਹਰਮਨ ਸਿੱਧੂ ਬੀਤੀ ਦੇਰ ਰਾਤ ਕਾਰ ‘ਤੇ ਸਵਾਰ ਹੋ ਕੇ ਮਾਨਸਾ ਤੋਂ ਆਪਣੇ ਜੱਦੀ ਪਿੰਡ ਖਿਆਲਾ ਵਾਪਸ ਆ ਰਿਹਾ ਸੀ। ਇਸ ਦੌਰਾਨ ਪਿੰਡ ਤੋਂ ਥੋੜੀ ਦੂਰ ਹੀ ਉਸਦੀ ਕਾਰ ਦਾ ਇੱਕ ਟਰੱਕ ਨਾਲ ਹਾਦਸਾ ਹੋ ਗਿਆ।

ਇਹ ਵੀ ਪੜ੍ਹੋ Punjab ‘ਚ ਦੋ ਬੱਸਾਂ ‘ਚ ਹੋਈ ਭਿਆਨਕ ਟੱਕਰ; ਡਰਾਈਵਰ-ਕੰਡਕਟਰ ਸਮੇਤ 15 ਸਵਾਰੀਆਂ ਜਖ਼ਮੀ

ਇਹ ਹਾਦਸਾ ਇੰਨ੍ਹਾਂ ਭਿਆਨਕ ਸੀ ਕਿ ਕਾਰ ਬੁਰੀ ਤਰ੍ਹਾਂ ਚਕਨਾਚੂਰ ਹੋ ਗਈ ਅਤੇ ਹਰਮਨ ਦੀ ਮੌਤ ਹੋ ਗਈ। ਮਿਸ ਪੂਜ਼ਾ ਦੇ ਨਾਲ ਕਈ ਹਿੱਟ ਗੀਤ ਦੇਣ ਵਾਲੇ ਗਾਇਕ ਹਰਮਨ ਸਿੱਧੂ ਦੇ ਆਉਣ ਵਾਲੇ ਕੁੱਝ ਦਿਨਾਂ ‘ਚ ਹੋਰ ਗੀਤ ਆ ਰਹੇ ਸਨ। ਨੌਜਵਾਨ ਗਾਇਕ ਦੀ ਮੌਤ ਨਾਲ ਸੰਗੀਤ ਜਗਤ ਵਿਚ ਸੋਗ ਦੀ ਲਹਿਰ ਹੈ। ਪੁਲਿਸ ਇਸ ਹਾਦਸੇ ਦੇ ਪਿੱਛੇ ਕਾਰਨਾਂ ਦੀ ਜਾਂਚ ਕਰ ਰਹੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Punjab ‘ਚ ਦੋ ਬੱਸਾਂ ‘ਚ ਹੋਈ ਭਿਆਨਕ ਟੱਕਰ; ਡਰਾਈਵਰ-ਕੰਡਕਟਰ ਸਮੇਤ 15 ਸਵਾਰੀਆਂ ਜਖ਼ਮੀ

0

Rajpura News:ਸ਼ਨੀਵਾਰ ਦੁਪਿਹਰ ਪਟਿਆਲਾ ਦੇ ਰਾਜਪੁਰਾ ਵਿਚ ਦੋ ਬੱਸਾਂ ਵਿਚਕਾਰ ਭਿਆਨਕ ਟੱਕਰ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਇਸ ਹਾਦਸੇ ਵਿਚ ਸਰਕਾਰੀ ਬੱਸ ਦੇ ਡਰਾਈਵਰ-ਕੰਡਕਟਰ ਸਮੇਤ 15 ਸਵਾਰੀਆਂ ਜਖ਼ਮੀ ਹੋ ਗਈਆਂ, ਜਿੰਨ੍ਹਾਂ ਨੂੰ ਇਲਾਜ ਲਈ ਵੱਖ ਵੱਖ ਹਸਪਤਾਲਾਂ ਵਿਚ ਦਾਖਲ ਕਰਵਾਇਆ ਗਿਆ। ਮਿਲੀ ਜਾਣਕਾਰੀ ਮੁਤਾਬਕ ਪੀਆਰਟੀਸੀ ਦੀ ਬੱਸ ਪਟਿਆਲਾ ਤੋਂ ਚੰਡੀਗੜ੍ਹ ਜਾ ਰਹੀ ਸੀ ਜਦਕਿ ਇੰਡੋ-ਕੈਨੇਡੀਅਨ ਕੰਪਨੀ ਦੀ ਬੱਸ ਦਿੱਲੀ ਤੋਂ ਅੰਮ੍ਰਿਤਸਰ ਵੱਲ ਜਾ ਰਹੀ ਸੀ।

ਇਹ ਵੀ ਪੜ੍ਹੋ ਐਡਵੋਕੇਟ ਹਰਦੀਪ ਸਿੰਘ ਸਰਾਂ ਨੇ ਜ਼ਿਲ੍ਹਾ ਯੋਜਨਾ ਕਮੇਟੀ ਦੇ ਨਵ ਨਿਯੁਕਤ ਚੇਅਰਮੈਨ ਵਜੋਂ ਸੰਭਾਲਿਆ ਅਹੁਦਾ

ਇਸ ਦੌਰਾਨ ਰਾਜਪੁਰਾ ਦੇ ਗਗਨ ਚੌਕ ਕੋਲ ਦੋਨਾਂ ਬੱਸਾਂ ਵਿਚਕਾਰ ਟੱਕਰ ਹੋ ਗਈ। ਸਰਕਾਰ ਬੱਸ ਦੇ ਕੰਡਕਟਰ ਨੇ ਦੋਸ਼ ਲਗਾਇਆ ਕਿ ਪ੍ਰਾਈਵੇਟ ਕੰਪਨੀ ਦੀ ਬੱਸ ਬਹੁਤ ਜਿਆਦਾ ਤੇਜ ਸੀ। ਜਿਸ ਕਾਰਨ ਇਹ ਹਾਦਸਾ ਵਾਪਰਿਆਂ। ਘਟਨਾ ਦਾ ਪਤਾ ਲੱਗਦੇ ਹੀ ਪੁਲਿਸ ਵੱਲੋਂ ਮੌਕੇ ‘ਤੇ ਪੁੱਜ ਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਦਸਿਆ ਜਾ ਰਿਹਾ ਕਿ ਡਰਾਈਵਰ ਸਹਿਤ ਕੁੱਝ ਸਵਾਰੀਆਂ ਦੀ ਹਾਲਾਤ ਗੰਭੀਰ ਹੋਣ ਕਾਰਨ ਉਨ੍ਹਾਂ ਨੂੰ ਰਜਿੰਦਰਾ ਮੈਡੀਕਲ ਕਾਲਜ਼ ਹਸਪਤਾਲ ਭੈਜਿਆ ਗਿਆ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਔਰਤਾਂ ਦਾ ਫਲੇਵਰ ਹੁੱਕਿਆਂ ਵੱਲ ਰੁਝਾਣ ਚਿੰਤਾਜਨਕ: ਡਾ ਊਸ਼ਾ ਗੋਇਲ

0

Bathinda News: ਜ਼ਿਲ੍ਹਾ ਸਿਹਤ ਅਫ਼ਸਰ ਡਾ: ਊਸ਼ਾ ਗੋਇਲ ਨੇ ਕਿਹਾ ਕਿ ਫਲੇਵਰ ਹੁੱਕਿਆਂ ਵੱਲ ਔਰਤਾਂ ਦਾ ਵਧ ਰਿਹਾ ਰੁਝਾਣ ਇੱਕ ਗੰਭੀਰ ਚਿੰਤਾ ਦਾ ਵਿਸ਼ਾ ਹੈ। ਉਹ ਸਪੋਰਕਿੰਗ ਫੈਕਟਰੀ ਜੀਦਾ ਵਿਖੇ ਤੰਬਾਕੂਨੋਸ਼ੀ ਖਿਲਾਫ਼ ਇੱਕ ਸੈਮੀਨਾਰ ਨੂੰ ਸੰਬੋਧਿਤ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਆਮ ਲੋਕਾਂ ਵਿੱਚ ਇਹ ਧਾਰਣਾ ਹੈ ਕਿ ਫਲੇਵਰ ਹੁੱਕੇ ਵਿੱਚ ਤੰਬਾਕੂ ਨਹੀਂ ਹੁੰਦਾ ਜਦਕਿ ਇੰਨ੍ਹਾਂ ਵਿੱਚ ਖਤਰਨਾਕ ਤੰਬਾਕੂ ਹੁੰਦਾ ਹੈ ਜਿਹੜਾ ਮਨੁੱਖੀ ਸਰੀਰ ਲਈ ਘਾਤਕ ਹੈ। ਉਨ੍ਹਾਂ ਕਿਹਾ ਕਿ ਅੱਜਕੱਲ ਕਿੱਟੀ ਪਾਰਟੀਆਂ ਜਾਂ ਹੋਰ ਸਮਾਗਮਾਂ ਵਿੱਚ ਅਜਿਹੇ ਹੁੱਕਿਆਂ ਦੀ ਵਰਤੋਂ ਹੋਣ ਲੱਗ ਪਈ ਹੈ ਜੋ ਕਿ ਗੈਰਕਾਨੂੰਨੀ ਹੈ। ਉਨ੍ਹਾਂ ਕਿਹਾ ਕਿ ਇੱਕ ਸਿਗਰਟ ਜੀਵਨ ਦੇ 11 ਮਿੰਟ ਘਟਾਉਦੀ ਹੈ ਅਤੇ ਤੰਬਾਕੂ 15 ਕਿਸਮ ਦੇ ਕੈਂਸਰ ਦਾ ਕਾਰਨ ਬਣਦਾ ਹੈ।

ਇਹ ਵੀ ਪੜ੍ਹੋ ਡਾ. ਬਲਬੀਰ ਸਿੰਘ ਨੇ ‘ਯੁੱਧ ਨਸ਼ਿਆਂ ਵਿਰੱੁਧ’ ਅਧੀਨ ‘ਲੀਡਰਸ਼ਿਪ ਇਨ ਮੈਂਟਲ ਹੈਲਥ’ ਪ੍ਰੋਗਰਾਮ ਦੀ ਕੀਤੀ ਸ਼ੁਰੂਆਤ

ਡਾ: ਗੋਇਲ ਨੇ ਕਿਹਾ ਕਿ ਤੰਬਾਕੂ ਫੇਫੜਿਆਂ ਦੀ ਸਿਹਤ *ਤੇ ਮਾਰੂ ਅਸਰ ਪਾਉਂਦਾ ਹੈ। ਉਨ੍ਹਾਂ ਕਿਹਾ ਕਿ ਫੇਫੜਿਆਂ ਦੀ ਬਿਮਾਰੀ ਬੇਸ਼ੱਕ ਰੋਕਥਾਮ ਅਤੇ ਇਲਾਜ਼ਯੋਗ ਹੈ ਪਰ ਫਿਰ ਵੀ ਇਹ ਇੱਕ ਵੱਡੀ ਚੁਣੌਤੀ ਬਣੀ ਹੋਈ ਹੈ। ਉਨ੍ਹਾਂ ਦੱਸਿਆ ਕਿ ਇਸ ਕਾਰਨ ਵਿਸ਼ਵ ਪੱਧਰ *ਤੇ ਸਲਾਨਾ ਲੱਗਭੱਗ 35 ਲੱਖ ਲੋਕਾਂ ਦੀ ਜਾਣ ਜਾਂਦੀ ਹੈ ਜਦਕਿ ਭਾਰਤ ਵਿੱਚ ਇਸ ਕਾਰਨ 8.5 ਲੱਖ ਮੌਤਾਂ ਹੁੰਦੀਆਂ ਹਨ। ਉਨ੍ਹਾਂ ਕਿਹਾ ਕਿ ਸਿਗਰਨਨੋਸ਼ੀ ਕਾਰਨ ਫੇਫੜੇ, ਭੋਜਨ ਪਾਈਪ, ਮੂੰਹ, ਗੁਰਦੇ, ਪਿਸ਼ਾਬ ਬਲੈਡਰ ਆਦਿ ਵਰਗੇ ਕੈਂਸਰ ਪੈਦਾ ਹੁੰਦੇ ਹਨ।ਉਨ੍ਹਾਂ ਕਿਹਾ ਕਿ ਬਹੁਤ ਮਰੀਜਾਂ ਦਾ ਪਤਾ ਦੇਰੀ ਨਾਲ ਲੱਗਦਾ ਹੈ ਜਦਕਿ ਉਸ ਸਮੇਂ ਤੱਕ ਫੇਫੜਿਆਂ ਦਾ ਕਾਫ਼ੀ ਨੁਕਸਾਨ ਹੋ ਚੁੱਕਾ ਹੁੰਦਾ ਹੈ।

ਇਹ ਵੀ ਪੜ੍ਹੋ ਐਡਵੋਕੇਟ ਹਰਦੀਪ ਸਿੰਘ ਸਰਾਂ ਨੇ ਜ਼ਿਲ੍ਹਾ ਯੋਜਨਾ ਕਮੇਟੀ ਦੇ ਨਵ ਨਿਯੁਕਤ ਚੇਅਰਮੈਨ ਵਜੋਂ ਸੰਭਾਲਿਆ ਅਹੁਦਾ

ਉਨ੍ਹਾਂ ਕਿਹਾ ਕਿ ਸਾਹ ਚੜ੍ਹਣਾ ਜਾਂ ਖੰਘ ਵਰਗੇ ਲੱਛਣ ਪ੍ਰਗਟ ਹੋਣ ਤੋਂ ਪਹਿਲਾਂ ਹੀ ਫੇਫੜਿਆਂ ਦੇ ਕੰਮ ਵਿੱਚ ਗਿਰਾਵਟ ਆਉਣੀ ਸ਼ੁਰੂ ਹੋ ਜਾਂਦੀ ਹੈ। ਇਸ ਲਈ ਇਸ ਦੀ ਸਮੇੇਂ ਸਿਰ ਜਾਂਚ ਜਰੂਰੀ ਹੈ। ਉਨ੍ਹਾਂ ਕਿਹਾ ਕਿ ਨੈਸ਼ਨਲ ਤੰਬਾਕੂ ਕੰਟਰੌਲ ਪ੍ਰੋਗਰਾਮ ਤਹਿਤ ਤੰਬਾਕੂ ਮੁਕਤ ਨੌਜਵਾਨ ਮੁਹਿੰਮ ਚਲਾਈ ਹੋਈ ਹੈ ਜੋ 8 ਦਸੰਬਰ ਤੱਕ ਚੱਲੇਗੀ।ਇਸ ਮੌਕੇ ਹੋਰਨਾਂ ਤੋਂ ਇਲਾਵਾ ਸਪੋਰਟਕਿੰਗ ਦੇ ਜਨਰਲ ਮੈਨੇਜਰ ਰਜਿੰਦਰ ਪਾਲ, ਸਿਹਤ ਵਿਭਾਗ ਦੇ ਬਲਾਕ ਐਜੂਕੇਟਰ ਮਹੇਸ਼ ਸ਼ਰਮਾ, ਐਸ.ਆਈ. ਬੂਟਾ ਸਿੰਘ, ਦਰਬਾਰਾ ਸਿੰਘ, ਸੀ.ਐਚ.ਓ. ਅਮਨਦੀਪ ਕੌਰ, ਮਪਹਵ ਗੁਰਮੀਤ ਸਿੰਘ, ਜ਼ਸਵੀਰ ਕੌਰ ਅਤੇ ਸ਼ਿੰਦਰਪਾਲ ਕੌਰ ਆਦਿ ਹਾਜ਼ਰ ਸਨ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Guru Kashi University ਵਿਖੇ ਦੱਖਣੀ ਅਫਰੀਕਾ ਦੇ ਵਿਦਿਆਰਥੀਆਂ ਵੱਲੋਂ “ਇੰਟਰਨੈਸ਼ਨਲ ਯੂਥ ਫੈਸਟ” ਆਯੋਜਿਤ

Talwandi Sabo News: Guru Kashi University ਦੇ ਡਾਇਰੈਕਟਰ ਆਫ਼ ਇੰਟਰਨੈਸ਼ਨਲ ਡਿਵੀਜ਼ਨ ਅਤੇ ਡਾਇਰੈਕਟਰੋਟ ਆਫ਼ ਯੂਥ ਅਫੇਅਰ ਐਂਡ ਕਲਚਰ ਵੱਲੋਂ ਦੱਖਣੀ ਅਫ਼ਰੀਕਾ ਦੇ ਵਿਦਿਆਰਥੀਆਂ ਦਾ ਇੰਟਰਨੈਸ਼ਨਲ ਯੂਥ ਫੈਸਟ ਬੜੇ ਚਾਵਾਂ ਮਲ੍ਹਾਰਾਂ ਨਾਲ ਮਨਾਇਆ ਗਿਆ।ਇਸ ਮੌਕੇ ਚਾਂਸਲਰ ਸ. ਗੁਰਲਾਭ ਸਿੰਘ ਸਿੱਧੂ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਵਾਈਸ ਚਾਂਸਲਰ ਪ੍ਰੋ. (ਡਾ.) ਰਾਮੇਸ਼ਵਰ ਸਿੰਘ ਅਤੇ ਪ੍ਰੋ ਵਾਈਸ ਚਾਂਸਲਰ ਪ੍ਰੋ.(ਡਾ.) ਜਗਤਾਰ ਸਿੰਘ ਧੀਮਾਨ ਵਿਸ਼ੇਸ਼ ਮਹਿਮਾਨ ਵਜੋਂ ਹਾਜ਼ਰ ਹੋਏ। ਸਮਾਰੋਹ ਵਿੱਚ ਡੀਨ ਅਕਾਦਮਿਕ, ਡਾਇਰੈਕਟਰ ਵਿਦਿਆਰਥੀ ਭਲਾਈ, ਡਾਇਰੈਕਟਰ ਸੁਰੱਖਿਆ, ਵਰਸਿਟੀ ਦੇ ਉੱਚ ਅਧਿਕਾਰੀ, ਵੱਖ-ਵੱਖ ਫੈਕਲਟੀਆਂ ਦੇ ਡੀਨ, ਫੈਕਲਟੀ ਮੈਂਬਰ, ਤਨਜ਼ਾਨੀਆ, ਰਵਾਂਡਾ, ਲਿਸੋਥੋ, ਜ਼ਿੰਬਾਬਵੇ, ਜ਼ਾਂਬੀਆ, ਸਵਾਜ਼ੀਲੈਂਡ, ਅਤੇ ਦੱਖਣੀ ਅਫ਼ਰੀਕਾ ਤੇ ਹੋਰਨਾਂ ਦੇਸ਼ਾਂ ਦੇ ਲਗਭਗ 300 ਤੋਂ ਵੱਧ ਵਿਦਿਆਰਥੀਆਂ ਨੇ ਹਿੱਸਾ ਲਿਆ।

ਇਹ ਵੀ ਪੜ੍ਹੋ ਸ਼ਹੀਦੀ ਸ਼ਤਾਬਦੀ ਸਮਾਗਮਾਂ ਮੌਕੇ ਸ਼ਰਧਾਲੂਆਂ ਦੀ ਸਹੂਲਤ ਲਈ ਕੀਤੇ ਸੁਚਾਰੂ ਟ੍ਰੈਫਿਕ ਵਿਵਸਥਾ ਦੇ ਪ੍ਰਬੰਧ: DGP AS Rai

ਪ੍ਰੋਗਰਾਮ ਦੀ ਸ਼ੁਰੂਆਤ ਯੂਨੀਵਰਸਿਟੀ ਦੇ ਗਾਨ ਅਤੇ ਅਫਰੀਕਨ ਦੇਸ਼ ਦੇ ਰਾਸ਼ਟਰ ਗਾਨ ਨਾਲ ਹੋਈ।ਮੁੱਖ ਮਹਿਮਾਨ ਚਾਂਸਲਰ ਸਿੱਧੂ ਨੇ ਕਿਹਾ ਕਿ ਜੀ.ਕੇ.ਯੂ. ਇਨ੍ਹਾਂ ਵਿਦਿਆਰਥੀਆਂ ਦੀ ਇੰਟਰਨਸ਼ਿਪ ਅਤੇ ਪਲੇਸਮੈਂਟ ਲਈ ਦੱਖਣੀ ਅਫ਼ਰੀਕਾ ਦੇ ਉਦਯੋਗਿਕ ਅਤੇ ਅਕਾਦਮਿਕ ਅਦਾਰਿਆਂ ਨਾਲ ਦੁਵੱਲੇ ਸਮਝੌਤੇ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਵਰਸਿਟੀ ਵੱਲੋਂ ਇਨ੍ਹਾਂ ਦੇ ਉਜੱਵਲ ਭਵਿੱਖ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਵਿਦਿਆਰਥੀਆਂ ਵੱਲੋਂ ਆਪਣੇ-ਆਪਣੇ ਦੇਸ਼ ਦੇ ਸੱਭਿਆਚਾਰ ਦੀਆਂ ਪੇਸ਼ ਕੀਤੀ ਗਈਆਂ ਵੰਨਗੀਆਂ ਦੀ ਸ਼ਲਾਘਾ ਕੀਤੀ।ਡਾ. ਸਿੰਘ ਨੇ ਕਿਹਾ ਕਿ ਵਰਸਿਟੀ ਦੱਖਣੀ ਅਫਰੀਕਾ ਦੇ ਵਿਦਿਆਰਥੀਆਂ ਦੀ ਪਲੇਸਮੈਂਟ ਲਈ ਜੀ.ਕੇ.ਯੂ. ਵੱਲੋਂ ਸਮੇਂ ਅਤੇ ਸਨਅਤੀ ਖੇਤਰ ਦੀ ਲੋੜ ਅਨੁਸਾਰ ਨਵੇਂ ਕੋਰਸ ਸ਼ੁਰੂ ਕੀਤੇ ਗਏ ਹਨ।ਉਨ੍ਹਾਂ ਵਰਸਿਟੀ ਵੱਲੋਂ ਸ਼ੁਰੂ ਕੀਤੇ ਗਏ ਆਰਟੀਫਿਸ਼ੀਅਲ ਇੰਟੈਲੀਜੈਂਸ ਦੇ ਨਵੇਂ ਕੋਰਸਾਂ ਬਾਰੇ ਵੀ ਜਾਣਕਾਰੀ ਦਿੱਤੀ ਤੇ ਵਿਦਿਆਰਥੀਆਂ ਨੂੰ ਆਪਣੀ ਊਰਜਾ ਦੇਸ਼ ਦੇ ਵਿਕਾਸ ਵਿੱਚ ਲਗਾਉਣ ਦੀ ਗੱਲ ਕਹੀ।

ਇਹ ਵੀ ਪੜ੍ਹੋ AAP ਦੇ ਸੂਬਾ ਜਨਰਲ ਸਕੱਤਰ Baltej Pannu ਮੀਡੀਆ ਵਿੰਗ ਦੇ ਇੰਚਾਰਜ਼ ਨਿਯੁਕਤ

ਡਾ. ਧੀਮਾਨ ਨੇ ਅਫ਼ਰੀਕੀ ਦੇਸ਼ਾਂ ਦੇ ਵਿਦਿਆਰਥੀਆਂ ਵੱਲੋਂ ਪੇਸ਼ ਕੀਤੇ ਗਏ ਸੱਭਿਆਚਾਰ ਅਤੇ ਲੋਕ ਨਾਚਾਂ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਵਿਸ਼ਵ ਸ਼ਾਂਤੀ ਅਤੇ ਮਨੁੱਖੀ ਭਾਈਚਾਰੇ ਨੂੰ ਪੱਕੇ ਪੈਰੀਂ ਕਰਨ ਲਈ ਦੇਸ਼ ਭਗਤੀ ਦਾ ਜਜ਼ਬਾ ਉਜਾਗਰ ਕਰਨਾ ਚਾਹੀਦਾ ਹੈ। ਡਾ. ਕੰਵਲਜੀਤ ਕੌਰ, ਡਾਇਰੈਕਟਰ ਯੂਥ ਅਫੇਅਰ ਐਂਡ ਕਲਚਰ ਵੱਲੋਂ ਵਿਦਿਆਰਥੀਆਂ ਨੂੰ ਸਨਮਾਨ ਚਿੰਨ੍ਹਾਂ ਨਾਲ ਸਨਮਾਨਿਤ ਕੀਤਾ ਗਿਆ। ਮੋਹਿਤ ਵਰਮਾ ਦੀ ਟੀਮ ਦਾ ਸਮੁੱਚਾ ਪ੍ਰਬੰਧਨ ਕਾਬਿਲ-ਏ-ਤਾਰੀਫ਼ ਰਿਹਾ। ਡਾ. ਵਿਕਾਸ ਗੁਪਤਾ ਅਤੇ ਡਾ. ਜੀਨੀਅਸ ਵਾਲੀਆ ਦੇ ਖੂਬਸੂਰਤ ਮੰਚ ਸੰਚਾਲਨ ਨੇ ਖੂਬ ਵਾਹ-ਵਾਹ ਖੱਟੀ। ਵਿਦੇਸ਼ੀ ਵਿਦਿਆਰਥੀਆਂ ਵੱਲੋਂ ਪੇਸ਼ ਕੀਤੇ ਗਏ ਲੋਕ ਨਾਚਾਂ ਅਤੇ ਲੋਕ ਗੀਤਾਂ ਨੇ ਦੁਨੀਆਵੀ ਸਰਹੱਦਾਂ ਨੂੰ ਪਾਰ ਕਰਦੇ ਹੋਏ ਦਰਸ਼ਕਾਂ ਦੀਆਂ ਖੂਬ ਤਾੜੀਆਂ ਖੱਟੀਆਂ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Our Visitor

1901844