Wednesday, May 13, 2026
Home Blog Page 317

ਸ਼ਹੀਦੀ ਸ਼ਤਾਬਦੀ ਸਮਾਗਮਾਂ ਮੌਕੇ ਸ਼ਰਧਾਲੂਆਂ ਦੀ ਸਹੂਲਤ ਲਈ ਕੀਤੇ ਸੁਚਾਰੂ ਟ੍ਰੈਫਿਕ ਵਿਵਸਥਾ ਦੇ ਪ੍ਰਬੰਧ: DGP AS Rai

0

👉120 ਏਕੜ ਵਿੱਚ ਬਣੀਆਂ ਪਾਰਕਿੰਗਾਂ ਵਿੱਚ 25 ਹਜ਼ਾਰ ਵਹੀਕਲਾਂ ਦੀ ਸਮਰੱਥਾਂ ਹੋਵੇਗੀ
Sri Anandpur Sahib News:ਸ੍ਰੀ ਅਨੰਦਪੁਰ ਸਾਹਿਬ ਵਿਚ ਧੰਨ ਧੰਨ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ 350ਵੀਂ ਸ਼ਹੀਦੀ ਸ਼ਤਾਬਦੀ ਸਮਾਰੋਹਾਂ ਨੂੰ ਸੁਚਾਰੂ ਅਤੇ ਸੁਰੱਖਿਅਤ ਢੰਗ ਨਾਲ ਸਪੰਨ ਕਰਨ ਲਈ ਪੰਜਾਬ ਪੁਲਿਸ ਵੱਲੋਂ ਵਿਸ਼ੇਸ਼ ਟ੍ਰੈਫਿਕ ਮੈਨੇਜਮੈਂਟ ਯੋਜਨਾ ਤਿਆਰ ਕੀਤੀ ਗਈ ਹੈ। ਡਾਇਰੈਕਟਰ ਜਨਰਲ ਪੁਲਿਸ ਏ.ਐਸ. ਰਾਏ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਸੂਬੇ ਦੇ ਡੀ.ਜੀ.ਪੀ ਸ੍ਰੀ ਗੋਰਵ ਯਾਦਵ ਦੀਆਂ ਹਦਾਇਤਾਂ ਅਨੁਸਾਰ ਸਹੂਲਤਾਂ ਅਤੇ ਸੁਰੱਖਿਆ ਦਾ ਹਰ ਪੱਖ ਤੋਂ ਧਿਆਨ ਰੱਖਦਿਆਂ ਸਮਾਗਮਾਂ ਦੌਰਾਨ ਸੰਗਤ ਨੂੰ ਕਿਸੇ ਤਰ੍ਹਾਂ ਦੀ ਦਿਕ਼ਤ ਨਾ ਆਵੇ, ਇਸ ਲਈ ਮਜ਼ਬੂਤ ਯੋਜਨਾਬੰਦੀ ਕੀਤੀ ਗਈ ਹੈ।

ਇਹ ਵੀ ਪੜ੍ਹੋ ਮੁੱਖ ਮੰਤਰੀ ਵੱਲੋਂ “ਫਾਸਟ੍ਰੈਕ ਪੰਜਾਬ ਪੋਰਟਲ” ਦੇ ਦੂਜੇ ਪੜਾਅ ਦੀ ਸ਼ੁਰੂਆਤ ਨਾਲ ਨਿਵੇਸ਼ਕਾਂ ਨੂੰ ਇੱਕੋ ਛੱਤ ਹੇਠ ਮਿਲਣਗੀਆਂ 173 ਸੇਵਾਵਾਂ

ਉਨ੍ਹਾਂ ਨੇ ਦੱਸਿਆ ਕਿ ਸਮਾਗਮਾਂ ਲਈ ਬਣਾਈਆਂ ਗਈਆਂ 120 ਏਕੜ ਵਿੱਚ ਵਿਸ਼ਾਲ ਪਾਰਕਿੰਗਾਂ ਵਿੱਚ ਕਰੀਬ 25 ਹਜ਼ਾਰ ਵਾਹਨਾਂ ਦੀ ਸਮਰੱਥਾ ਰੱਖਦਿਆਂ ਟ੍ਰੈਫਿਕ ਦੇ ਪ੍ਰਬੰਧ ਨੂੰ ਵੱਖ-ਵੱਖ ਸੈਕਟਰਾਂ ਵਿੱਚ ਵੰਡਿਆ ਗਿਆ ਹੈ। ਪਾਰਕਿੰਗ ਖੇਤਰਾਂ ਨੂੰ ਮੁੱਖ ਮਾਰਗਾਂ ਨਾਲ ਜੋੜਨ ਲਈ ਵਾਧੂ ਰਸਤੇ, ਸਪੱਸ਼ਟ ਸਾਈਨਬੋਰਡ ਅਤੇ ਰੂਟ ਡਾਈਵਰਸ਼ਨ ਦੀ ਵਿਵਸਥਾ ਕੀਤੀ ਗਈ ਹੈ ।ਏ.ਐਸ. ਰਾਏ ਨੇ ਕਿਹਾ ਕਿ ਗੁਰੂ ਨਗਰੀ ਵਿੱਚ ਪਹੁੰਚਣ ਵਾਲੀ ਵੱਡੀ ਸੰਗਤ ਦੀ ਸਹੂਲਤ ਪੰਜਾਬ ਪੁਲਿਸ ਦੀ ਸਭ ਤੋਂ ਮਹੱਤਵਪੂਰਨ ਜ਼ਿੰਮੇਵਾਰੀ ਹੈ। ਇਸੇ ਭਾਵਨਾ ਨਾਲ ਪੁਲਿਸ ਕਰਮਚਾਰੀ ਸੇਵਾ ਦੇ ਸਿਧਾਂਤ ‘ਤੇ ਕੰਮ ਕਰਦੇ ਹੋਏ ਸੰਗਤ ਦੀ ਮੱਦਦ ਲਈ ਤੈਨਾਤ ਰਹਿਣਗੇ। ਸਮਾਗਮਾਂ ਦੌਰਾਨ ਟ੍ਰੈਫਿਕ ਕੰਟਰੋਲ ਰੂਮ 24 ਘੰਟੇ ਚਾਲੂ ਰਹੇਗਾ ਅਤੇ ਹਰ ਸੈਕਟਰ ਦਾ ਇੰਚਾਰਜ ਨਿਯਮਤ ਤੌਰ ’ਤੇ ਰਿਪੋਰਟ ਕਰੇਗਾ, ਤਾਂ ਜੋ ਕਿਸੇ ਵੀ ਐਮਰਜੈਂਸੀ ਸਥਿਤੀ ਵਿਚ ਤੁਰੰਤ ਕਾਰਵਾਈ ਹੋ ਸਕੇ।

ਇਹ ਵੀ ਪੜ੍ਹੋ AAP ਦੇ ਸੂਬਾ ਜਨਰਲ ਸਕੱਤਰ Baltej Pannu ਮੀਡੀਆ ਵਿੰਗ ਦੇ ਇੰਚਾਰਜ਼ ਨਿਯੁਕਤ

ਉਨ੍ਹਾਂ ਨੇ ਇਹ ਵੀ ਦੱਸਿਆ ਕਿ ਸਮੂਹ ਰੂਟਾਂ ‘ਤੇ ਵਾਧੂ ਪੁਲਿਸ ਮੁਲਾਜ਼ਮ ਤੈਨਾਤ ਕੀਤੇ ਗਏ ਹਨ, ਜੋ ਵਾਹਨਾਂ ਦੀ ਨਿਗਰਾਨੀ ਰੱਖਣ ਦੇ ਨਾਲ-ਨਾਲ ਸ਼ਰਧਾਲੂਆਂ ਨੂੰ ਸਹਾਇਤਾ ਵੀ ਮੁਹੱਈਆ ਕਰਵਾਉਣਗੇ। ਇਸ ਤੋਂ ਇਲਾਵਾ, ਬਜ਼ੁਰਗਾਂ, ਮਹਿਲਾਵਾਂ ਅਤੇ ਬੱਚਿਆਂ ਲਈ ਖਾਸ ਸਹਾਇਤਾ ਡੈੱਸਕ, ਮੈਡੀਕਲ ਐਮਰਜੈਂਸੀ ਰਿਸਪਾਂਸ ਟੀਮਾਂ ਦੀ ਵੀ ਵਿਆਪਕ ਤਿਆਰੀ ਕੀਤੀ ਗਈ ਹੈ।ਡਾਇਰੈਕਟਰ ਜਨਰਲ ਪੁਲਿਸ ਨੇ ਕਿਹਾ ਕਿ ਸੰਗਤ ਦੀ ਸਹੂਲਤ ਅਤੇ ਸੁਰੱਖਿਆ ਯਕੀਨੀ ਬਣਾਉਣ ਅਤੇ ਇਸ ਸਮਾਗਮ ਨੂੰ ਸ਼ਾਂਤੀਪੂਰਨ ਤੇ ਸੁਚਾਰੂ ਢੰਗ ਨਾਲ ਮਨਾਉਣ ਲਈ ਸਾਰੇ ਅਧਿਕਾਰੀ ਅਤੇ ਕਰਮਚਾਰੀ ਪੂਰੇ ਸਮਰਪਣ ਨਾਲ ਡਿਊਟੀ ਨਿਭਾਉਣਗੇ। ਇਸ ਮੌਕੇ ਸ੍ਰੀ ਏ.ਐਸ.ਰਾਏ ਡਾਇਰੈਕਟਰ ਜਨਰਲ ਪੁਲਿਸ ਟ੍ਰੈਫਿਕ, ਏਡੀਜੀਪੀ ਐਸ.ਪੀ.ਐਸ ਪ੍ਰਮਾਰ, ਨਿਲੰਬਰੀ ਜਗਦਲੇ ਡੀ.ਆਈ.ਜੀ, ਡਾ.ਨਾਨਕ ਸਿੰਘ ਡੀ.ਆਈ.ਜੀ, ਗੁਲਨੀਤ ਸਿੰਘ ਖੁਰਾਨਾ ਐਸ.ਐਸ.ਪੀ, ਡਾ.ਨਵਦੀਪ ਅਸਤੀਜਾ ਟ੍ਰੈਫਿਕ ਐਡਵਾਈਜ਼ਰ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

 

ਮੁੱਖ ਮੰਤਰੀ ਵੱਲੋਂ “ਫਾਸਟ੍ਰੈਕ ਪੰਜਾਬ ਪੋਰਟਲ” ਦੇ ਦੂਜੇ ਪੜਾਅ ਦੀ ਸ਼ੁਰੂਆਤ ਨਾਲ ਨਿਵੇਸ਼ਕਾਂ ਨੂੰ ਇੱਕੋ ਛੱਤ ਹੇਠ ਮਿਲਣਗੀਆਂ 173 ਸੇਵਾਵਾਂ

0

👉ਸੂਬੇ ਵਿੱਚ ਉਦਯੋਗਿਕ ਵਿਕਾਸ ਨੂੰ ਹੋਰ ਤੇਜ਼ ਕਰਨ ਲਈ ਆਪਣੀ ਦ੍ਰਿੜ੍ਹ ਵਚਨਬੱਧਤਾ ਦੁਹਰਾਈ
Chandigarh News: ਪੰਜਾਬ ਨੂੰ ਨਿਵੇਸ਼ ਲਈ ਪਸੰਦੀਦਾ ਸਥਾਨ ਵਜੋਂ ਸਥਾਪਤ ਕਰਨ ਲਈ ਉਦਯੋਗਿਕ ਖੇਤਰ ਨੂੰ ਵੱਡਾ ਹੁਲਾਰਾ ਦੇਣ ਦੇ ਉਦੇਸ਼ ਨਾਲ ਮਹੱਤਵਪੂਰਨ ਕਦਮ ਚੁੱਕਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅੱਜ “ਫਾਸਟ੍ਰੈਕ ਪੰਜਾਬ ਪੋਰਟਲ” ਦੇ ਦੂਜੇ ਪੜਾਅ ਦੀ ਸ਼ੁਰੂਆਤ ਕੀਤੀ ਗਈ। ਇਸ ਪੋਰਟਲ ਜ਼ਰੀਏ 173 ਸੇਵਾਵਾਂ ਇੱਕੋ ਛੱਤ ਹੇਠ ਪ੍ਰਦਾਨ ਕੀਤੀਆਂ ਜਾਣਗੀਆਂ, ਜਿਸ ਨਾਲ ਸੂਬੇ ਵਿੱਚ ਉਦਯੋਗਿਕ ਵਿਕਾਸ ਦੀ ਗਤੀ ਤੇਜ਼ ਹੋਵੇਗੀ। ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸ਼ਾਸਨ ਵਿੱਚ ਪਾਰਦਰਸ਼ਤਾ ਅਤੇ ਕੁਸ਼ਲਤਾ ਵਾਲੀ “ਸਿੰਗਲ ਵਿੰਡੋ ਵਿਦ ਏ ਸਿੰਗਲ ਪੈੱਨ” ਪ੍ਰਣਾਲੀ ਦੀ ਸ਼ੁਰੂਆਤ ਨਾਲ ਸੂਬੇ ਦੀ ਉਦਯੋਗਿਕ ਨੀਤੀ ਇੱਕ ਨਵੇਂ ਯੁੱਗ ਵਿੱਚ ਪ੍ਰਵੇਸ਼ ਕਰ ਗਈ ਹੈ। ਉਨ੍ਹਾਂ ਕਿਹਾ ਕਿ ਇੱਕ ਕਲਮ ਸੋਟੀ ਨਾਲੋਂ ਵੱਧ ਸਮਰੱਥਾ ਰੱਖਦੀ ਹੈ, ਕਿਉਂਕਿ ਇਹ ਇੱਕ ਅਜਿਹੀ ਚੀਜ਼ ਹੈ ਜੋ ਸਹੀ ਫੈਸਲੇ ਲੈਣ ਅਤੇ ਰਚਨਾਤਮਕ ਪ੍ਰਸ਼ਾਸਨ ਦਾ ਰਾਹ ਪੱਧਰਾ ਕਰਦੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਡੀਮਡ ਪ੍ਰਵਾਨਗੀ ਦਾ ਸੰਕਲਪ ਵੀ ਪੇਸ਼ ਕੀਤਾ ਗਿਆ ਹੈ ਤਾਂ ਜੋ ਉਦਯੋਗਾਂ ਨੂੰ ਬਿਨਾਂ ਕਿਸੇ ਦੇਰੀ ਦੇ ਸਮੇਂ ਸਿਰ ਪ੍ਰਵਾਨਗੀਆਂ ਪ੍ਰਾਪਤ ਕਰਨ ਦੀ ਸਹੂਲਤ ਦਿੱਤੀ ਜਾ ਸਕੇ, ਜੋ ਪੰਜਾਬ ਨੂੰ ਨਿਵੇਸ਼ਕ-ਅਨੁਕੂਲ ਸਥਾਨ ਬਣਾਉਣ ਲਈ ਸੂਬਾ ਸਰਕਾਰ ਦੀ ਵਚਨਬੱਧਤਾ ਦਾ ਪ੍ਰਮਾਣ ਹੈ। ਮੁੱਖ ਮੰਤਰੀ ਨੇ ਸਾਂਝਾ ਕੀਤਾ ਕਿ ਫਾਸਟ੍ਰੈਕ ਪੰਜਾਬ ਪੋਰਟਲ ਰਾਹੀਂ ਇਸ ਸਮੇਂ ਨੌਂ ਵਿਭਾਗਾਂ ਨਾਲ ਸਬੰਧਤ 47 ਸੇਵਾਵਾਂ ਚਲਾਈਆਂ ਜਾ ਰਹੀਆਂ ਹਨ ਅਤੇ ਪ੍ਰਭਾਵਸ਼ਾਲੀ ਤਾਲਮੇਲ ਤੇ ਨਿਗਰਾਨੀ ਨਾਲ ਅਰਜ਼ੀਆਂ ਦੀ ਬਕਾਇਆ ਦਰ ਜ਼ੀਰੋ ਹੋ ਗਈ ਹੈ।

ਇਹ ਵੀ ਪੜ੍ਹੋ AAP ਦੇ ਸੂਬਾ ਜਨਰਲ ਸਕੱਤਰ Baltej Pannu ਨੂੰ ਮੀਡੀਆ ਵਿੰਗ ਦੇ ਇੰਚਾਰਜ਼ ਨਿਯੁਕਤ

ਉਨ੍ਹਾਂ ਅੱਗੇ ਕਿਹਾ ਕਿ ਸੂਬੇ ਵਿੱਚੋਂ ਉਦਯੋਗਾਂ ਦੇ ਪਰਵਾਸ ਨੂੰ ਪੁੱਠਾ ਗੇੜ ਪਿਆ ਹੈ, ਜਿਸ ਸਦਕਾ 1.40 ਲੱਖ ਕਰੋੜ ਰੁਪਏ ਦੇ ਨਵੇਂ ਨਿਵੇਸ਼ ਹਾਸਲ ਹੋਣ ਦੇ ਨਾਲ ਵੱਖ-ਵੱਖ ਖੇਤਰਾਂ ਵਿੱਚ ਲਗਪਗ ਪੰਜ ਲੱਖ ਨੌਕਰੀਆਂ ਦੇ ਮੌਕੇ ਪੈਦਾ ਹੋਏ ਹਨ। ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਸੂਬਾ ਸਰਕਾਰ ਕਾਰੋਬਾਰ ਕਰਨ ਦੀ ਸੌਖ ਲਈ ਵੱਖ-ਵੱਖ ਭਾਈਵਾਲਾਂ ਨਾਲ ਨੇੜਿਓਂ ਤਾਲਮੇਲ ਜ਼ਰੀਏ ਕੰਮ ਕਰ ਰਹੀ ਹੈ।ਉੱਦਮਤਾ ਦੀ ਮਹੱਤਤਾ ‘ਤੇ ਜ਼ੋਰ ਦਿੰਦਿਆਂ ਮੁੱਖ ਮੰਤਰੀ ਨੇ ਪੰਜਾਬ ਦੇ ਨੌਜਵਾਨਾਂ ਨੂੰ ਨੌਕਰੀ ਭਾਲਣ ਵਾਲੇ ਬਣਨ ਦੀ ਥਾਂ ਆਪਣੇ ਉੱਦਮ ਸਥਾਪਤ ਕਰਕੇ ਨੌਕਰੀ ਦੇਣ ਵਾਲੇ ਬਣਨ ਦਾ ਸੱਦਾ ਦਿੱਤਾ। ਇਸ ਸੋਚ ਦੇ ਸਮਰਥਨ ਵਿੱਚ ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਉੱਭਰ ਰਹੇ ਉੱਦਮੀਆਂ ਨੂੰ ਵਿੱਤੀ ਸਹਾਇਤਾ, ਕਰਜ਼ੇ ਅਤੇ ਹੋਰ ਜ਼ਰੂਰੀ ਸਹੂਲਤਾਂ ਪ੍ਰਦਾਨ ਕਰ ਰਹੀ ਹੈ। ਸਿੱਖਿਆ ਸੁਧਾਰਾਂ ਵਿੱਚ ਪ੍ਰਗਤੀ ਨੂੰ ਉਜਾਗਰ ਕਰਦਿਆਂ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਨੇ ਵਿਦਿਆਰਥੀਆਂ ਦਰਮਿਆਨ ਸਕਾਰਾਤਮਕ, ਆਤਮਵਿਸ਼ਵਾਸੀ ਅਤੇ ਪ੍ਰਗਤੀਸ਼ੀਲ ਮਾਨਸਿਕਤਾ ਨੂੰ ਉਤਸ਼ਾਹਿਤ ਕਰਨ ਲਈ ਆਪਣੀ ਸਿੱਖਿਆ ਪ੍ਰਣਾਲੀ ਵਿੱਚ ਕ੍ਰਾਂਤੀਕਾਰੀ ਬਦਲਾਅ ਕੀਤੇ ਹਨ, ਜਿਸ ਨਾਲ ਉਨ੍ਹਾਂ ਨੂੰ ਜ਼ਿੰਦਗੀ ਦੇ ਹਰ ਖੇਤਰ ਵਿੱਚ ਲੀਡਰਸ਼ਿਪ ਲਈ ਤਿਆਰ ਕੀਤਾ ਜਾ ਰਿਹਾ ਹੈ।ਮੁੱਖ ਮੰਤਰੀ ਨੇ ਕਾਰੋਬਾਰੀਆਂ ਨੂੰ ਕਿਸਾਨਾਂ ਤੋਂ ਬਾਅਦ ਦੂਜਾ “ਅੰਨਦਾਤਾ” ਦੱਸਦਿਆਂ ਕਿਹਾ ਕਿ ਦੋਵਾਂ ਦੀ ਹੀ ਰੋਜ਼ੀ-ਰੋਟੀ ਅਤੇ ਆਰਥਿਕ ਵਿਕਾਸ ਨੂੰ ਕਾਇਮ ਰੱਖਣ ਵਿੱਚ ਮਹੱਤਵਪੂਰਨ ਭੂਮਿਕਾ ਹੈ। ਉਨ੍ਹਾਂ ਨੇ ਉਦਯੋਗ ਤੋਂ ਪਰ੍ਹੇ ਪੰਜਾਬ ਦੀਆਂ ਪ੍ਰਾਪਤੀਆਂ ਨੂੰ ਮਾਣ ਨਾਲ ਉਜਾਗਰ ਕਰਦਿਆਂ ਦੱਸਿਆ ਕਿ ਕਿ ਭਾਰਤ ਦੀਆਂ ਚਾਰ ਪ੍ਰਮੁੱਖ ਖੇਡਾਂ ਹਾਕੀ, ਕ੍ਰਿਕਟ, ਫੁੱਟਬਾਲ ਅਤੇ ਬਾਸਕਟਬਾਲ ਵਿੱਚ ਦੇਸ਼ ਦੀਆਂ ਟੀਮਾਂ ਦੀ ਕਪਤਾਨੀ ਇਸ ਸਮੇਂ ਪੰਜਾਬੀ ਕਰ ਰਹੇ ਹਨ, ਜੋ ਸੂਬੇ ਦੇ ਉੱਤਮ ਖੇਡ ਹੁਨਰ ਅਤੇ ਲੀਡਰਸ਼ਿਪ ਭਾਵਨਾ ਨੂੰ ਦਰਸਾਉਂਦਾ ਹੈ।

ਇਹ ਵੀ ਪੜ੍ਹੋ ਚਾਰ ਦਿਸ਼ਾਵਾਂ ਤੋਂ ਸਜੇ ਨਗਰ ਕੀਰਤਨ 22 ਨਵੰਬਰ ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਸੰਪੂਰਣ ਹੋਣਗੇ: ਹਰਜੋਤ ਸਿੰਘ ਬੈਂਸ

ਭਗਵੰਤ ਸਿੰਘ ਮਾਨ ਨੇ ਪੰਜਾਬ ਦੇ ਲੋਕਾਂ ਦੇ ਸਿਰੜੀ ਅਤੇ ਮਿਹਨਤੀ ਸੁਭਾਅ ਦੀ ਵੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਹਾਲ ਹੀ ਵਿੱਚ ਆਏ ਹੜ੍ਹਾਂ ਦੌਰਾਨ ਪੰਜ ਲੱਖ ਏਕੜ ਫਸਲੀ ਰਕਬੇ ਦੇ ਨੁਕਸਾਨ ਦੇ ਬਾਵਜੂਦ ਪੰਜਾਬ ਨੇ ਕੇਂਦਰੀ ਪੂਲ ਵਿੱਚ ਰਿਕਾਰਡ 150 ਲੱਖ ਮੀਟ੍ਰਿਕ ਟਨ ਝੋਨੇ ਦਾ ਯੋਗਦਾਨ ਪਾਇਆ ਹੈ।ਪੰਜਾਬ ਨੂੰ ਇੱਕ ਸੁਭਾਗੀ ਧਰਤੀ ਦੱਸਦਿਆਂ ਜਿੱਥੇ ਕੋਈ ਵੀ ਭੁੱਖਾ ਨਹੀਂ ਰਹਿੰਦਾ, ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੀ ਭਾਈਚਾਰਕ ਸੇਵਾ ਦੀ ਝਲਕ ਲੰਗਰਾਂ ਅਤੇ ਸਵੈ-ਸੇਵੀ ਯਤਨਾਂ ਵਿੱਚ ਦਿਖਾਈ ਦਿੰਦੀ ਹੈ, ਜੋ ਇਸਦੀ ਬੇਮਿਸਾਲ ਮਨੁੱਖਤਾਵਾਦੀ ਭਾਵਨਾ ਨੂੰ ਦਰਸਾਉਂਦਾ ਹੈ। ਉਨ੍ਹਾਂ ਯਾਦ ਦਿਵਾਇਆ ਕਿ ਪੰਜਾਬ ਹਮੇਸ਼ਾ ਦੇਸ਼ ਦੇ ਕਿਲ੍ਹੇ ਵਜੋਂ ਖੜ੍ਹਾ ਰਿਹਾ ਹੈ ਅਤੇ ਇਹ ਭਾਰਤ ਦੀ ਹਿੰਮਤ, ਲਚਕੀਲੇਪਣ ਅਤੇ ਏਕਤਾ ਦਾ ਪ੍ਰਤੀਕ ਰਿਹਾ ਹੈ। ਭਗਵੰਤ ਸਿੰਘ ਮਾਨ ਨੇ ਲੋਕਾਂ ਨੂੰ ਮਾਮੂਲੀ ਮੁੱਦਿਆਂ ਤੋਂ ਉੱਪਰ ਉੱਠ ਕੇ ਪੰਜਾਬ ਦੀ ਸਮੁੱਚੀ ਤਰੱਕੀ ਲਈ ਸਮੂਹਿਕ ਤੌਰ ‘ਤੇ ਕੰਮ ਕਰਨ ਦੀ ਅਪੀਲ ਕੀਤੀ।ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਉਦਯੋਗਿਕ ਅਤੇ ਵਪਾਰਕ ਕਾਰਜਾਂ ਨੂੰ ਸੁਖਾਲਾ ਬਣਾਉਣ ਅਤੇ ਸਿਸਟਮ ਵਿੱਚ ਵਧੇਰੇ ਪਾਰਦਰਸ਼ਤਾ ਲਿਆਉਣ ਲਈ ਕਈ ਨਵੇਂ ਸੁਧਾਰ ਲਾਗੂ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਕਾਰੋਬਾਰ ਕਰਨਾ ਸੁਖਾਲਾ ਕਰਨ ਲਈ, ਸੂਬਾ ਸਰਕਾਰ ਨੇ ਪੰਜਾਬ ਕਾਰੋਬਾਰ ਦਾ ਅਧਿਕਾਰ (ਸੋਧ) ਨਿਯਮ, 2025 ਨੂੰ ਪ੍ਰਵਾਨਗੀ ਦਿੱਤੀ ਹੈ, ਜੋ ਉੱਦਮੀਆਂ ਨੂੰ ਮਹੱਤਵਪੂਰਨ ਰਾਹਤ ਪ੍ਰਦਾਨ ਕਰੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਸੋਧਾਂ ਰਾਹੀਂ, ਕਈ ਪੂਰਵ-ਨਿਰਮਾਣ ਰੈਗੂਲੇਟਰੀ ਪ੍ਰਵਾਨਗੀਆਂ ਨੂੰ ਐਕਟ ਦੇ ਦਾਇਰੇ ਵਿੱਚ ਲਿਆਂਦਾ ਗਿਆ ਹੈ, ਜਿਨ੍ਹਾਂ ਵਿੱਚ ਪ੍ਰਿੰਸੀਪਲ ਇੰਮਲਾਇਰ ਦੀ ਰਜਿਸਟ੍ਰੇਸ਼ਨ, ਬੀਓਸੀਡਬਲਯੂ ਐਕਟ ਅਧੀਨ ਰਜਿਸਟ੍ਰੇਸ਼ਨ, ਫੈਕਟਰੀ ਲਾਇਸੈਂਸ, ਸਥਾਪਤ ਕਰਨ ਲਈ ਸਹਿਮਤੀ, ਸੰਚਾਲਨ ਲਈ ਸਹਿਮਤੀ, ਸਥਿਰਤਾ ਸਰਟੀਫਿਕੇਟ ਅਤੇ ਗੈਰ-ਜੰਗਲਾਤ ਜ਼ਮੀਨ ਲਈ ਇਤਰਾਜ਼ ਨਾ ਹੋਣ ਸਬੰਧੀ ਸਰਟੀਫਿਕੇਟ ਸ਼ਾਮਲ ਹਨ।

ਇਹ ਵੀ ਪੜ੍ਹੋ ਐਡਵੋਕੇਟ ਹਰਦੀਪ ਸਿੰਘ ਸਰਾਂ ਨੇ ਜ਼ਿਲ੍ਹਾ ਯੋਜਨਾ ਕਮੇਟੀ ਦੇ ਨਵ ਨਿਯੁਕਤ ਚੇਅਰਮੈਨ ਵਜੋਂ ਸੰਭਾਲਿਆ ਅਹੁਦਾ

ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਸੋਧਾਂ ਨਾਲ “ਸਵੈ-ਘੋਸ਼ਣਾ” ਦੀ ਪ੍ਰਕਿਰਿਆ ਨੂੰ ਬਹੁਤ ਸੁਖਾਲਾ ਬਣਾਇਆ ਗਿਆ ਹੈ ਅਤੇ ਸਮੁੱਚੀ ਪ੍ਰਕਿਰਿਆ ਹੁਣ ਸੂਬੇ ਦੇ ਸਿੰਗਲ ਵਿੰਡੋ ਸਿਸਟਮ ਰਾਹੀਂ ਇਲੈਕਟ੍ਰਾਨਿਕ ਤੌਰ ‘ਤੇ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਨਵਾਂ ਪ੍ਰੋਜੈਕਟ ਸ਼ੁਰੂ ਕਰਨ ਵਾਲੇ ਉੱਦਮੀ ਇਸ ਪੋਰਟਲ ਰਾਹੀਂ ਜ਼ਮੀਨ ਦੀ ਮਾਲਕੀ ਜਾਂ ਸਹਿਮਤੀ ਦਾ ਸਬੂਤ, ਸੀਆਰਓ ਰਿਪੋਰਟਾਂ, ਮਾਸਟਰ ਪਲਾਨ ਦੀ ਪਛਾਣ, ਪ੍ਰਕਿਰਿਆ ਦੇ ਵੇਰਵੇ ਅਤੇ ਔਨਲਾਈਨ ਫੀਸ ਭੁਗਤਾਨ ਜਮ੍ਹਾਂ ਕਰਵਾ ਸਕਣਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਿਧਾਂਤਕ ਪ੍ਰਵਾਨਗੀ ਸਰਟੀਫਿਕੇਟ ਜਾਰੀ ਕਰਨ ਲਈ ਇੱਕ ਸਮਾਂ-ਬੱਧ ਵਿਧੀ ਪੇਸ਼ ਕੀਤੀ ਗਈ ਹੈ।ਮੁੱਖ ਮੰਤਰੀ ਨੇ ਕਿਹਾ ਕਿ ਨਵੇਂ ਸੁਧਾਰਾਂ ਦਾ ਉਦੇਸ਼ ਪ੍ਰਵਾਨਗੀਆਂ ਦੇਣ ਵਿੱਚ ਬੇਲੋੜੀ ਦੇਰੀ ਨੂੰ ਖ਼ਤਮ ਕਰਨਾ ਹੈ। ਉਨ੍ਹਾਂ ਕਿਹਾ ਕਿ ਜੇਕਰ ਸਮਰੱਥ ਅਥਾਰਟੀ ਨਿਰਧਾਰਤ ਸਮੇਂ ਅੰਦਰ ਫੈਸਲਾ ਲੈਣ ਵਿੱਚ ਅਸਮਰਥ ਰਹਿੰਦੀ ਹੈ ਤਾਂ ਨਵੀਂ ਪ੍ਰਣਾਲੀ ਤਹਿਤ ਸਵੈ-ਪ੍ਰਵਾਨਗੀ ਮਿਲ ਜਾਵੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਕਿਹਾ ਕਿ ਇਹ ਬਹੁਤ ਮਾਣ ਅਤੇ ਸੰਤੁਸ਼ਟੀ ਵਾਲੀ ਗੱਲ ਹੈ ਕਿ ਪੰਜਾਬ ਦਾ ਉਦਯੋਗਿਕ ਖੇਤਰ ਬੇਮਿਸਾਲ ਵਿਕਾਸ ਕਰ ਰਿਹਾ ਹੈ ਅਤੇ ਸੂਬਾ ਫੂਡ ਪ੍ਰੋਸੈਸਿੰਗ, ਟੈਕਸਟਾਈਲ, ਆਟੋ ਕੰਪੋਨੈਂਟ, ਹੈਂਡ ਟੂਲ, ਸਾਈਕਲ ਨਿਰਮਾਣ, ਸੂਚਨਾ ਤਕਨਾਲੋਜੀ ਅਤੇ ਸੈਰ-ਸਪਾਟਾ ਸਮੇਤ ਕਈ ਖੇਤਰਾਂ ਵਿੱਚ ਮੋਹਰੀ ਹੈ।ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਆਲਮੀ ਪੱਧਰ ‘ਤੇ ਨਿਵੇਸ਼ਕਾਂ ਲਈ ਪਸੰਦੀਦਾ ਸਥਾਨ ਵਜੋਂ ਉਭਰਿਆ ਹੈ, ਜਿਸ ਵਿੱਚ ਜਾਪਾਨ, ਅਮਰੀਕਾ, ਜਰਮਨੀ, ਯੂਕੇ, ਦੁਬਈ, ਦੱਖਣੀ ਕੋਰੀਆ, ਸਿੰਗਾਪੁਰ ਅਤੇ ਸਪੇਨ ਤੋਂ ਮਹੱਤਵਪੂਰਨ ਨਿਵੇਸ਼ ਪ੍ਰਾਪਤ ਹੋ ਰਹੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਦਯੋਗ-ਪੱਖੀ ਨੀਤੀਆਂ, ਪਾਰਦਰਸ਼ੀ ਸ਼ਾਸਨ ਅਤੇ ਸਾਜ਼ਗਾਰ ਵਪਾਰਕ ਮਾਹੌਲ ਨਾਲ, ਪੰਜਾਬ ਨੇ ਈਜ਼ ਆਫ ਡੂਇੰਗ ਬਿਜ਼ਨਸ ਰੈਂਕਿੰਗ ਵਿੱਚ ਮੋਹਰੀ ਸਥਾਨ ਪ੍ਰਾਪਤ ਕੀਤਾ ਹੈ।

ਇਹ ਵੀ ਪੜ੍ਹੋ ਅਮਨ ਅਰੋੜਾ ਵੱਲੋਂ ਮਾਈ ਭਾਗੋ ਪ੍ਰੈਪਰੇਟਰੀ ਇੰਸਟੀਚਿਊਟ ਵਿਖੇ ਐਨ.ਡੀ.ਏ. ਕੈਡਿਟਾਂ ਲਈ ਅਤਿ-ਆਧੁਨਿਕ ਹੋਸਟਲ ਦਾ ਉਦਘਾਟਨ

ਉਨ੍ਹਾਂ ਕਿਹਾ ਕਿ ਫਾਸਟ ਟ੍ਰੈਕ ਪੰਜਾਬ ਪੋਰਟਲ ਭਾਰਤ ਦਾ ਸਭ ਤੋਂ ਉੱਨਤ ਸਿੰਗਲ-ਵਿੰਡੋ ਸਿਸਟਮ ਹੈ, ਜਿਸ ਤਹਿਤ 150 ਤੋਂ ਵੱਧ ਵਪਾਰਕ ਸੇਵਾਵਾਂ ਦੀ ਪੇਸ਼ਕਸ਼ ਕੀਤੀ ਗਈ ਹੈ ਅਤੇ ਔਫਲਾਈਨ ਐਪਲੀਕੇਸ਼ਨ ਦੇਣ ਦੀ ਕੋਈ ਲੋੜ ਨਹੀਂ ਹੈ।ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਰਾਈਟ ਟੂ ਬਿਜ਼ਨਸ ਐਕਟ ਤਹਿਤ 125 ਕਰੋੜ ਰੁਪਏ ਤੱਕ ਦੇ ਨਿਵੇਸ਼ ਵਾਲੀਆਂ ਉਦਯੋਗਿਕ ਇਕਾਈਆਂ ਨੂੰ ਸਿਰਫ਼ ਤਿੰਨ ਦਿਨਾਂ ਦੇ ਅੰਦਰ ਸਿਧਾਂਤਕ ਪ੍ਰਵਾਨਗੀ ਦਿੱਤੀ ਜਾਂਦੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹੋਰਨਾਂ ਸੁਧਾਰਾਂ ਵਿੱਚ 45 ਦਿਨਾਂ ਵਿੱਚ ਨਿਸ਼ਚਿਤ ਪ੍ਰਵਾਨਗੀ, ਸਮੇਂ ਸਿਰ ਫੈਸਲੇ ਨਾ ਲੈ ਸਕਣ ਦੀ ਸੂਰਤ ਵਿੱਚ ਆਟੋਮੈਟਿਕ “ਡੀਮਡ ਅਪਰੂਵਲਜ਼, ਵਟਸਐਪ ਰਾਹੀਂ ਨਿਯਮਤ ਨਿਵੇਸ਼ਕ ਸਹਾਇਤਾ, ਏਆਈ-ਸੰਚਾਲਿਤ ਚੈਟਬੋਟਸ ਅਤੇ ਕਾਲ ਸੈਂਟਰ, ਫਾਇਰ ਐਨਓਸੀਜ਼ ਲਈ ਸਰਲ ਪ੍ਰਕਿਰਿਆਵਾਂ ਅਤੇ ਜ਼ਮੀਨ ਦੀ ਲੀਜ਼ਹੋਲਡ ਤੋਂ ਫ੍ਰੀਹੋਲਡ ਵਿੱਚ ਤਬਦੀਲੀ ਕਰਨਾ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦਾ ਦ੍ਰਿੜ੍ਹ ਵਿਸ਼ਵਾਸ ਹੈ ਕਿ ਅਸਲ ਉਦਯੋਗਿਕ ਤਰੱਕੀ ਤਾਂ ਹੀ ਸੰਭਵ ਹੈ ਜੇਕਰ ਸਰਕਾਰ ਅਤੇ ਉਦਯੋਗ ਇੱਕਠੇ ਮਿਲ ਕੇ ਕੰਮ ਕਰਦੇ ਹਨ।ਮੁੱਖ ਮੰਤਰੀ ਨੇ ਕਿਹਾ ਕਿ ਇਸ ਭਾਵਨਾ ਨਾਲ ਉੱਦਮੀ ਅਤੇ ਨਿਵੇਸ਼ਕ ਪੰਜਾਬ ਦੇ ਉਦਯੋਗਿਕ ਭਵਿੱਖ ਨੂੰ ਆਕਾਰ ਦੇਣ ਵਿੱਚ ਸਾਡੇ ਸਭ ਤੋਂ ਵੱਡੇ ਭਾਈਵਾਲ ਹਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਹਰੇਕ ਖੇਤਰ ਲਈ ਨੀਤੀ ਅਤੇ ਯੋਜਨਾਬੰਦੀ ਦੀ ਅਗਵਾਈ ਕਰਨ ਲਈ 24 ਸੈਕਟਰ-ਵਿਸ਼ੇਸ਼ ਕਮੇਟੀਆਂ ਦਾ ਗਠਨ ਕੀਤਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਕਮੇਟੀਆਂ ਪੰਜਾਬ ਦੇ ਉਦਯੋਗਿਕ ਵਿਕਾਸ ਲਈ ਖਰੜਾ ਤਿਆਰ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੀਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਅੱਜ ਇੱਕ ਫ਼ੈਸਲਾਕੁੰਨ ਮੋੜ ‘ਤੇ ਹੈ, ਜਿਸ ਵਿੱਚ ਅਥਾਹ ਸੰਭਾਵਨਾਵਾਂ ਹਨ ਅਤੇ ਉਦਯੋਗ ਦੇ ਨਿਰੰਤਰ ਸਹਿਯੋਗ ਨਾਲ ਸੂਬਾ ਸਰਕਾਰ ਭਵਿੱਖ ਲਈ ਤਿਆਰ, ਵਿਸ਼ਵ ਪੱਧਰ ‘ਤੇ ਮੁਕਾਬਲੇ ਯੋਗ ਅਤੇ ਨਵੀਨਤਮ ਉਦਯੋਗਿਕ ਵਾਤਾਵਰਣ ਪ੍ਰਣਾਲੀ ਦਾ ਨਿਰਮਾਣ ਕਰ ਸਕਦੀ ਹੈ। ਪੰਜਾਬ ਨੂੰ ਉਦਯੋਗ ਅਤੇ ਨਿਰਯਾਤ ਲਈ ਦੇਸ਼ ਦਾ ਸਭ ਤੋਂ ਪਸੰਦੀਦਾ ਸਥਾਨ ਬਣਾਉਣ ਲਈ ਆਪਸੀ ਭਾਈਵਾਲਾਂ ਵਜੋਂ ਇਕੱਠੇ ਅੱਗੇ ਵਧਣ ਦਾ ਸੱਦਾ ਦਿੰਦਿਆਂ ਉਦਯੋਗਪਤੀਆਂ ਦੇ ਵਿਸ਼ਵਾਸ ਅਤੇ ਸਮਰਥਨ ਲਈ ਉਨ੍ਹਾਂ ਦਾ ਦਿਲੋਂ ਧੰਨਵਾਦ ਕੀਤਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

 

AAP ਦੇ ਸੂਬਾ ਜਨਰਲ ਸਕੱਤਰ Baltej Pannu ਮੀਡੀਆ ਵਿੰਗ ਦੇ ਇੰਚਾਰਜ਼ ਨਿਯੁਕਤ

0

Patiala News: ਆਮ ਆਦਮੀ ਪਾਰਟੀ ਦੇ ਸੂਬਾ ਜਨਰਲ ਸਕੱਤਰ ਬਲਤੇਜ ਪੰਨੂ ਨੂੰ ਹੁਣ ਪਾਰਟੀ ਨੇ ਇੱਕ ਹੋਰ ਵੱਡੀ ਜਿੰਮੇਵਾਰੀ ਦਿੰਦਿਆਂ ਮੀਡੀਆ ਵਿੰਗ ਦਾ ਇੰਚਾਰਜ਼ ਬਣਾਇਆ ਹੈ। ਪਾਰਟੀ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ਼ ਮਨੀਸ਼ ਸਿਸੋਦੀਆ ਅਤੇ ਪੰਜਾਬ ਪ੍ਰਧਾਨ ਅਮਨ ਅਰੋੜਾ ਦੇ ਵੱਲੋਂ ਇਸ ਸਬੰਧ ਵਿਚ ਐਲਾਨ ਕੀਤਾ ਗਿਆ ਹੈ। ਦਸਣਾ ਬਣਦਾ ਹੈ ਕਿ ਪਾਰਟੀ ਦੇ ਗਠਨ ਸਮੇਂ ਤੋਂ ਹੀ ਪਾਰਟੀ ਨਾਲ ਲਗਾਤਾਰ ਜੁੜੇ ਆ ਰਹੇ ਬਲਤੇਜ ਪੰਨੂ ਇੱਕ ਨਾਮੀ ਪੱਤਰਕਾਰ ਵੀ ਰਹੇ ਹਨ।

ਇਹ ਵੀ ਪੜ੍ਹੋ ਦੂਜੀ ਕਿਸ਼ਤ ਵਜੋਂ 25000 ਰੁਪਏ ਦੀ ਰਿਸ਼ਵਤ ਲੈਂਦਾ ਪਟਵਾਰੀੇ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਉਧਰ, ਆਪਣੀ ਨਵੀਂ ਜਿੰਮੇਵਾਰੀ ‘ਤੇ ਆਮ ਆਦਮੀ ਪਾਰਟੀ ਦੇ ਨੈਸ਼ਨਲ ਕਨਵੀਨਰ ਸ਼੍ਰੀ ਅਰਵਿੰਦ ਕੇਜਰੀਵਾਲ, ਪੰਜਾਬ ਦੇ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ, ਪੰਜਾਬ ਆਪ ਦੇ ਇੰਚਾਰਜ ਸ਼੍ਰੀ ਮਨੀਸ਼ ਸਿਸ਼ੋਦੀਆਅਤੇ ਪਾਰਟੀ ਦੇ ਪੰਜਾਬ ਇਕਾਈ ਦੇ ਪ੍ਰਧਾਨ ਅਮਨ ਅਰੋੜਾ ਦਾ ਤਹਿ ਦਿਲੋਂ ਧੰਨਵਾਦ ਕਰਦਿਆਂ ਬਲਤੇਜ ਪੰਨੂ ਨੇ ਭਰੋਸਾ ਦਿਵਾਇਆ ਹੈ ਕਿ ਸਮੁੱਚੀ ਟੀਮ ਅਤੇ ਸਮੂਹ ਪਾਰਟੀ ਦੇ ਹਰ ਵਰਕਰ ਨੂੰ ਨਾਲ ਲੈ ਕੇ ਪਾਰਟੀ ਦੀ ਬਿਹਤਰੀ ਲਈ ਇਮਾਨਦਾਰੀ ਨਾਲ ਦਿਨ ਰਾਤ ਕੰਮ ਕਰਨ ਦਾ ਵਾਅਦਾ ਕੀਤਾ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਚਾਰ ਦਿਸ਼ਾਵਾਂ ਤੋਂ ਸਜੇ ਨਗਰ ਕੀਰਤਨ 22 ਨਵੰਬਰ ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਸੰਪੂਰਣ ਹੋਣਗੇ: ਹਰਜੋਤ ਸਿੰਘ ਬੈਂਸ

0

👉ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਸੰਗਤਾਂ ਦੀ ਸਹੂਲਤ ਲਈ ਕੀਤੇ ਗਏ ਹਨ ਪੁਖਤਾ ਪ੍ਰਬੰਧ: ਤਰੁਨਪ੍ਰੀਤ ਸਿੰਘ ਸੌਂਦ
Shri Anandpur News:ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਚਾਰੋਂ ਦਿਸ਼ਾਵਾਂ ਤੋਂ ਸਜਾਏ ਗਏ ਨਗਰ ਕੀਰਤਨ ਸ਼ੁੱਕਰਵਾਰ ਮਿਤੀ 22 ਨਵੰਬਰ ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਪੁੱਜਣਗੇ। ਨਗਰ ਕੀਰਤਨਾਂ ਦਾ ਸੰਗਤਾਂ ਵੱਲੋਂ ਭਰਵਾਂ ਸਵਾਗਤ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਸ੍ਰੀਨਗਰ, ਗੁਰਦਾਸਪੁਰ, ਫਰੀਦਕੋਟ ਅਤੇ ਤਲਵੰਡੀ ਸਾਬੋ ਤੋਂ ਆ ਰਹੇ ਨਗਰ ਕੀਰਤਨਾਂ ਦੀ ਕੁੱਲ ਲੰਬਾਈ 1563 ਕਿਲੋਮੀਟਰ ਬਣਦੀ ਹੈ। ਉੱਧਰ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ 23 ਨਵੰਬਰ ਤੋਂ 25 ਨਵੰਬਰ ਤੱਕ ਹੋਣ ਵਾਲੇ ਸਮਾਗਮਾਂ ਵਿੱਚ ਸ਼ਾਮਲ ਹੋਣ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਣ ਲਈ ਵੱਡੀ ਗਿਣਤੀ ‘ਚ ਪੁੱਜਣ ਵਾਲੀ ਸੰਗਤ ਦੀ ਸਹੂਲਤ ਤੇ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਵੱਲੋਂ ਪਵਿੱਤਰ ਨਗਰੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਸਾਰੀਆਂ ਤਿਆਰੀਆਂ ਮੁਕੰਮਲ ਹਨ।ਜ਼ਿਕਰਯੋਗ ਹੈ ਕਿ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸੂਬੇ ਭਰ ਦੇ ਸਾਰੇ 23 ਜ਼ਿਲ੍ਹਿਆਂ ਵਿੱਚ ਗੁਰੂ ਸਾਹਿਬ ਜੀ ਦੇ ਮਹਾਨ ਜੀਵਨ ਤੇ ਫ਼ਲਸਫੇ ਨੂੰ ਦਰਸਾਉਂਦੇ ਲਾਈਟ ਐਂਡ ਸਾਊਂਡ ਸ਼ੋਅ ਕਰਵਾਏ ਗਏ ਅਤੇ ਬਾਬਾ ਬਕਾਲਾ, ਅੰਮ੍ਰਿਤਸਰ ਅਤੇ ਪਟਿਆਲਾ ਵਿਖੇ ਕੀਰਤਨ ਦਰਬਾਰ ਸਜਾਏ ਗਏ।23 ਤੋਂ 25 ਨਵੰਬਰ ਤੱਕ ਹੋਣ ਵਾਲੇ ਸਮਾਗਮਾਂ ਦਾ ਵੇਰਵਾ ਸਾਂਝਾ ਕਰਦਿਆ ਬੈਂਸ ਨੇ ਦੱਸਿਆ ਕਿ 23 ਨਵੰਬਰ ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਬਾਬਾ ਬੁੱਢਾ ਦਲ ਛਾਉਣੀ ਨੇੜੇ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਹੋਵੇਗੀ, ਜਿਸ ਵਿਚ ਮੁੱਖ ਮੰਤਰੀ ਸਮੇਤ ਹੋਰ ਪਤਵੰਤੇ ਸ਼ਾਮਲ ਹੋਣਗੇ।

ਇਹ ਵੀ ਪੜ੍ਹੋ  ਅਮਨ ਅਰੋੜਾ ਵੱਲੋਂ ਮਾਈ ਭਾਗੋ ਪ੍ਰੈਪਰੇਟਰੀ ਇੰਸਟੀਚਿਊਟ ਵਿਖੇ ਐਨ.ਡੀ.ਏ. ਕੈਡਿਟਾਂ ਲਈ ਅਤਿ-ਆਧੁਨਿਕ ਹੋਸਟਲ ਦਾ ਉਦਘਾਟਨ

ਇਸੇ ਤਰ੍ਹਾਂ ਮੁੱਖ ਮੰਤਰੀ ਵੱਲੋਂ ਵਿਰਾਸਤ-ਏ-ਖਾਲਸਾ ਯਾਦਗਾਰ ਵਿਖੇ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ ਜੀਵਨ ਤੇ ਫਸਲਸੇ ਨੂੰ ਦਰਸਾਉਂਦੀ ਪ੍ਰਦਰਸ਼ਨੀ ਦਾ ਉਦਘਾਟਨ ਵੀ ਕੀਤਾ ਜਾਵੇਗਾ। ਇਸੇ ਦਿਨ ਮੁੱਖ ਪੰਡਾਲ ਬਾਬਾ ਬੁੱਢਾ ਦਲ ਛਾਉਣੀ ਵਿਖੇ ਸੂਬਾ ਸਰਕਾਰ ਵੱਲੋਂ ਸਰਬ ਧਰਮ ਸੰਮੇਲਨ ਕਰਵਾਇਆ ਜਾਵੇਗਾ ਜਿਸ ਵਿੱਚ ਉੱਘੇ ਧਾਰਮਿਕ ਆਗੂਆਂ ਸਮੇਤ ਹੋਰ ਪਤਵੰਤੇ ਸ਼ਾਮਲ ਹੋਣਗੇ।24 ਨਵੰਬਰ ਨੂੰ ਕੀਰਤਪੁਰ ਸਾਹਿਬ ਤੋਂ ਭਾਈ ਜੈਤਾ ਜੀ ਦੀ ਯਾਦਗਾਰ ਤੱਕ ਸੀਸ ਭੇਟ ਨਗਰ ਕੀਰਤਨ ਸਜਾਇਆ ਜਾਵੇਗਾ। ਇਸ ਦੇ ਨਾਲ ਹੀ ਸ੍ਰੀ ਅਨੰਦਪੁਰ ਸਾਹਿਬ (ਗੁਰਦੁਆਰਾ ਭੋਰਾ ਸਾਹਿਬ-ਗੁਰਦੁਆਰਾ ਸੀਸ ਗੰਜ ਸਾਹਿਬ-ਗੁਰੂ ਤੇਗ਼ ਬਹਾਦਰ ਅਜਾਇਬ ਘਰ-ਤਖ਼ਤ ਸ੍ਰੀ ਕੇਸਗੜ੍ਹ ਸਾਹਿਬ-ਕਿਲਾ ਆਨੰਦਗੜ੍ਹ ਸਾਹਿਬ ਅਤੇ ਵਿਰਾਸਤ-ਏ-ਖਾਲਸਾ ਵਿਖੇ ਸਮਾਪਤ) ਵਿਖੇ ਹੈਰੀਟੇਜ ਵਾਕ ਕਰਵਾਈ ਜਾਵੇਗੀ ਅਤੇ ਭਾਈ ਜੈਤਾ ਜੀ ਦੀ ਯਾਦਗਾਰ ਵਿਖੇ ਵਿਧਾਨ ਸਭਾ ਦਾ ਵਿਸ਼ੇਸ਼ ਸ਼ੈਸ਼ਨ ਕਰਵਾਇਆ ਜਾਵੇਗਾ। ਇਸੇ ਤਰ੍ਹਾਂ ਚਰਨ ਗੰਗਾ ਸਟੇਡੀਅਮ ਵਿਖੇ ਗਤਕਾ ਅਤੇ ਹੋਰ ਸਮਾਗਮ ਜਿਵੇਂ ਕਿ ਟੈਂਟ ਪੈਗਿੰਗ, ਢਾਲ-ਤਲਵਾਰ ਮੁਕਾਬਲਾ ਅਤੇ ਸ਼ਾਸਤਰ ਦਰਸ਼ਨ, ਸਿਮਰਨ ਤੇ ਤਲਵਾਰ ਦਾ ਸੁਮੇਲ ਆਦਿ ਸਮਾਗਮ ਕਰਵਾਏ ਜਾਣਗੇ। ਇਸੇ ਤਰ੍ਹਾਂ ਵਿਰਾਸਤ-ਏ-ਖਾਲਸਾ ਯਾਦਗਾਰ ਵਿਖੇ 23 ਤੋਂ 29 ਨਵੰਬਰ ਤੱਕ ਰੋਜ਼ਾਨਾ ਡਰੋਨ ਸ਼ੋਅ ਕਰਵਾਏ ਜਾਣਗੇ।ਇਸੇ ਤਰ੍ਹਾਂ 25 ਨਵੰਬਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਦੀ ਸੰਪੂਰਨਤਾ ਉਪਰੰਤ, ਬਾਬਾ ਬੁੱਢਾ ਦਲ ਛਾਉਣੀ ਦੇ ਮੁੱਖ ਪੰਡਾਲ ਵਿਖੇ ਸਰਬੱਤ ਦਾ ਭਲਾ ਇਕੱਤਰਤਾ ਸਮਾਗਮ ਕਰਵਾਇਆ ਜਾਵੇਗਾ।ਸੂਬਾ ਸਰਕਾਰ ਵੱਲੋਂ ਇਨ੍ਹਾਂ ਸਮਾਗਮਾਂ ਵਿੱਚ ਸ਼ਾਮਲ ਹੋਣ ਲਈ ਪਵਿੱਤਰ ਨਗਰੀ ਵਿਖੇ ਆਉਣ ਵਾਲੀਆਂ ਲੱਖਾਂ ਸੰਗਤਾਂ ਦੀ ਸਹੂਲਤ ਲਈ ਵਿਆਪਕ ਪ੍ਰਬੰਧ ਕੀਤੇ ਗਏ ਹਨ। ਪਾਰਕਿੰਗ ਜ਼ੋਨਾਂ ਤੋਂ ਮੁੱਖ ਸਥਾਨਾਂ ਤੱਕ ਸੰਗਤਾਂ ਦੇ ਆਉਣ-ਜਾਣ ਵਾਸਤੇ ਸ਼ਟਲ ਸੇਵਾ ਯਕੀਨੀ ਬਣਾਈ ਗਈ ਹੈ। ਸਾਰੇ ਪਾਰਕਿੰਗ ਸਥਾਨ ਸੀ.ਸੀ.ਟੀ.ਵੀ. ਨਿਗਰਾਨੀ, ਰੌਸ਼ਨੀ, ਬੈਰੀਕੇਡਿੰਗ, ਟ੍ਰੈਫਿਕ ਮਾਰਸ਼ਲ, ਸਾਈਨ ਬੋਰਡ ਅਤੇ ਮੋਬਾਈਲ ਟਾਇਲਟਾਂ ਨਾਲ ਲੈਸ ਹਨ।

ਇਹ ਵੀ ਪੜ੍ਹੋ  ਦੂਜੀ ਕਿਸ਼ਤ ਵਜੋਂ 25000 ਰੁਪਏ ਦੀ ਰਿਸ਼ਵਤ ਲੈਂਦਾ ਪਟਵਾਰੀੇ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਮੁੱਖ ਧਾਰਮਿਕ ਅਤੇ ਸੱਭਿਆਚਾਰਕ ਸਥਾਨਾਂ ਦੇ ਆਲੇ-ਦੁਆਲੇ ਮੌਜੂਦਾ ਪਾਰਕਿੰਗ ਥਾਵਾਂ ਨੂੰ ਵੀ ਇਸ ਯੋਜਨਾ ਵਿੱਚ ਸ਼ਾਮਲ ਕੀਤਾ ਗਿਆ ਹੈ।ਸੰਗਤਾਂ ਦੀ ਸੇਵਾ ਲਈ ਤਾਇਨਾਤ ਸਾਧਨਾਂ ਵਿੱਚ 500 ਈ-ਰਿਕਸ਼ਾ, 150 ਮਿੰਨੀ-ਬੱਸਾਂ, 25 ਫੋਰਸ ਅਰਬਨੀਆ ਵੈਨਾਂ, 15 ਕਾਰਾਂ, 20 ਟਾਟਾ ਏਸ ਵਾਹਨ ਅਤੇ ਬਜ਼ੁਰਗਾਂ ਤੇ ਦਿਵਿਆਂਗ ਸੰਗਤ ਦੀ ਸਹਾਇਤਾ ਲਈ 10 ਗੋਲਫ ਕਾਰਟ ਸ਼ਾਮਲ ਹਨ। ਸ਼ਟਲ ਸੇਵਾਵਾਂ ਪਾਰਕਿੰਗ ਸਥਾਨਾਂ ਅਤੇ ਗੁਰਦੁਆਰਾ ਸ੍ਰੀ ਕੇਸਗੜ੍ਹ ਸਾਹਿਬ, ਵਿਰਾਸਤ-ਏ-ਖਾਲਸਾ, ਮੁੱਖ ਪੰਡਾਲ, ਟੈਂਟ ਸਿਟੀਜ਼ ਅਤੇ ਹੈਲਪ ਡੈਸਕ ਪੁਆਇੰਟਾਂ ਦਰਮਿਆਨ ਸੰਗਤਾਂ ਨੂੰ ਆਉਣ-ਜਾਣ ਦੀ ਸਹੂਲਤ ਦੇਣਗੀਆਂ। ਇਸ ਸਿਸਟਮ ਦੀ ਮੁਕੰਮਲ ਨਿਗਰਾਨੀ ਮੁੱਖ ਕੰਟਰੋਲ ਸੈਂਟਰ ਰਾਹੀਂ ਕੀਤੀ ਜਾਵੇਗੀ, ਜਿਸ ਵਿੱਚ ਸਮਰਪਿਤ ਪਿਕ-ਅੱਪ ਪੁਆਇੰਟ, ਸਾਈਨੇਜ ਅਤੇ ਵਲੰਟੀਅਰ ਦੁਆਰਾ ਮਾਰਗਦਰਸ਼ਨ ਸ਼ਾਮਲ ਹੈ।ਇਸੇ ਤਰ੍ਹਾਂ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮਾਂ ਦੌਰਾਨ ਸੰਗਤ ਦੀ ਭਾਰੀ ਆਮਦ ਨੂੰ ਸੁਵਿਧਾਜਨਕ ਬਣਾਉਣ ਲਈ, ਜ਼ਿਲ੍ਹਾ ਪ੍ਰਸ਼ਾਸਨ, ਰੂਪਨਗਰ ਵੱਲੋਂ ਦੋ ਪ੍ਰਮੁੱਖ ਟੈਂਟ ਸਿਟੀਜ਼ ‘ਚੱਕ ਨਾਨਕੀ ਨਿਵਾਸ’ ਟੈਂਟ ਸਿਟੀ ਅਤੇ ‘ਭਾਈ ਮਤੀ ਦਾਸ ਨਿਵਾਸ’ ਟੈਂਟ ਸਿਟੀ ਸਥਾਪਤ ਕੀਤੀਆਂ ਗਈਆਂ ਹਨ ਜਿਸ ਵਿੱਚ ਲਗਭਗ 10,000 ਸੰਗਤ ਦੇ ਠਹਿਰਨ ਦੀ ਵਿਵਸਥਾ ਕੀਤੀ ਗਈ ਹੈ। ਹੋਰ ਸਹੂਲਤਾਂ ਸਮੇਤ ਐਂਬੂਲੈਂਸ ਦੀ ਤਾਇਨਾਤੀ ਅਤੇ 24 ਘੰਟੇ ਮੁੱਖ ਕੰਟਰੋਲ ਰੂਮ ਨਾਲ ਫੌਰੀ ਡਾਕਟਰੀ ਸੇਵਾਵਾਂ ਨੂੰ ਯਕੀਨੀ ਬਣਾਉਣਾ ਸ਼ਾਮਲ ਹੈ। ਸਮਾਗਮਾਂ ਲਈ ਸੁਚਾਰੂ ਅਤੇ ਸੁਰੱਖਿਆ ਦੇ ਪੁਖ਼ਤਾ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਲਈ, ਪੰਜਾਬ ਪੁਲਿਸ ਨੇ ਸੁਰੱਖਿਆ, ਸਹੂਲਤ ਅਤੇ ਟਰੈਫਿਕ ਪ੍ਰਬੰਧਨ ਲਈ ਵੀ ਵਿਆਪਕ ਪ੍ਰਬੰਧ ਕੀਤੇ ਹਨ।ਇਨ੍ਹਾਂ ਸਮਾਗਮਾਂ ਦੌਰਾਨ ਪੰਜਾਬ ਪੁਲਿਸ ਦੇ ਸੀਨੀਅਰ ਰੈਂਕ ਦੇ ਅਧਿਕਾਰੀਆਂ ਦੀ ਨਿਗਰਾਨੀ ਹੇਠ 8,000 ਤੋਂ ਵੱਧ ਪੁਲਿਸ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ ਤਾਂ ਜੋ ਸੰਗਤ ਦੀ ਸੁਰੱਖਿਆ, ਆਉਣ-ਜਾਣ ਅਤੇ ਸੁਵਿਧਾ ਨੂੰ ਯਕੀਨੀ ਬਣਾਇਆ ਜਾ ਸਕੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਐਡਵੋਕੇਟ ਹਰਦੀਪ ਸਿੰਘ ਸਰਾਂ ਨੇ ਜ਼ਿਲ੍ਹਾ ਯੋਜਨਾ ਕਮੇਟੀ ਦੇ ਨਵ ਨਿਯੁਕਤ ਚੇਅਰਮੈਨ ਵਜੋਂ ਸੰਭਾਲਿਆ ਅਹੁਦਾ

0

👉ਚੀਫ਼ ਵਿਪ ਬਲਜਿੰਦਰ ਕੌਰ, ਵਿਧਾਇਕ ਜਗਰੂਪ ਸਿੰਘ ਗਿੱਲ ਅਤੇ ਵਿਧਾਇਕ ਅਮਿਤ ਰਤਨ ਰਹੇ ਮੌਜੂਦ
Bathinda News: ਪੰਜਾਬ ਸਰਕਾਰ ਅਤੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਜ਼ਿਲ੍ਹਾ ਯੋਜਨਾ ਕਮੇਟੀ ਦੇ ਨਵੇਂ ਨਿਯੁਕਤ ਕੀਤੇ ਗਏ ਚੇਅਰਮੈਨ ਐਡਵੋਕੇਟ ਹਰਦੀਪ ਸਿੰਘ ਸਰਾਂ ਨੇ ਅੱਜ ਆਪਣਾ ਅਹੁਦਾ ਸੰਭਾਲ ਲਿਆ। ਮੌਜੂਦਾ ਸਮੇਂ ਵੀ ਐਡਵੋਕੇਟ ਹਰਦੀਪ ਸਿੰਘ ਸਰਾਂ ਆਮ ਆਦਮੀ ਪਾਰਟੀ ਦੇ ਮਾਲਵਾ ਜੋਨ ਦੇ ਯੂਥ ਵਿੰਗ ਦੇ ਪ੍ਰਧਾਨ ਵਜੋਂ ਆਪਣੀਆਂ ਸੇਵਾਵਾਂ ਨਿਭਾਅ ਰਹੇ ਹਨ।ਇਸ ਮੌਕੇ ਚੀਫ਼ ਵਿਪ ਅਤੇ ਤਲਵੰਡੀ ਸਾਬੋ ਤੋਂ ਵਿਧਾਇਕਾ ਪ੍ਰੋ ਬਲਜਿੰਦਰ ਕੌਰ, ਵਿਧਾਇਕ ਬਠਿੰਡਾ (ਸ਼ਹਿਰੀ) ਜਗਰੂਪ ਸਿੰਘ ਗਿੱਲ, ਵਿਧਾਇਕ ਬਠਿੰਡਾ (ਦਿਹਾਤੀ) ਅਮਿਤ ਰਤਨ, ਚੈਅਰਮੈਨ ਜਤਿੰਦਰ ਸਿੰਘ ਭੱਲਾ, ਚੇਅਰਮੈਨ ਨਵਦੀਪ ਸਿੰਘ ਜੀਦਾ, ਚੈਅਰਮੈਨ ਰਾਕੇਸ਼ ਪੁਰੀ, ਚੈਅਰਮੈਨ ਇੰਦਰਜੀਤ ਸਿੰਘ ਮਾਨ, ਚੈਅਰਮੈਨ ਬੱਲੀ ਬਲਜੀਤ,

ਇਹ ਵੀ ਪੜ੍ਹੋ  ਅਮਨ ਅਰੋੜਾ ਵੱਲੋਂ ਮਾਈ ਭਾਗੋ ਪ੍ਰੈਪਰੇਟਰੀ ਇੰਸਟੀਚਿਊਟ ਵਿਖੇ ਐਨ.ਡੀ.ਏ. ਕੈਡਿਟਾਂ ਲਈ ਅਤਿ-ਆਧੁਨਿਕ ਹੋਸਟਲ ਦਾ ਉਦਘਾਟਨ

ਚੈਅਰਮੈਨ ਅਨਿਲ ਠਾਕੁਰ, ਸ਼੍ਰੀ ਮੁਕਤਸਰ ਸਾਹਿਬ ਦੇ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਸੁਖਜਿੰਦਰ ਸਿੰਘ ਕਾਉਣੀ, ਜ਼ਿਲਾ ਯੋਜਨਾ ਕਮੇਟੀ ਬਰਨਾਲਾ ਦੇ ਚੇਅਰਮੈਨ ਪਰਮਿੰਦਰ ਸਿੰਘ ਭੰਗੂ ਅਤੇ ਸਾਬਕਾ ਜਿਲ੍ਹਾ ਯੋਜਨਾ ਕਮੇਟੀ ਬਠਿੰਡਾ ਦੇ ਚੇਅਰਮੈਨ ਅੰਮ੍ਰਿਤ ਲਾਲ ਅਗਰਵਾਲ, ਡਾ ਤਰਸੇਮ ਗਰਗ, ਪ੍ਰਧਾਨ ਟ੍ਰੇਡ ਵਿੰਗ ਮਾਲਵਾ ਵੈਸਟ ਜ਼ੋਨ, ਗੁਰਜੰਟ ਸਿੰਘ ਸਿਵੀਆ ਜ਼ੋਨ ਪ੍ਰਧਾਨ ਐਸ.ਸੀ ਵਿੰਗ, ਗੁਰਚਰਨ ਸਿੰਘ ਥੇੜੀ ਜ਼ੋਨ ਇੰਚਾਰਜ ਐਸਸੀ ਵਿੰਗ, ਮਨਦੀਪ ਕੌਰ ਰਾਮਗੜ੍ਹੀਆ, ਬਠਿੰਡਾ ਜ਼ਿਲ੍ਹੇ ਦੇ ਮਾਰਕੀਟ ਕਮੇਟੀਆਂ ਦੇ ਸਾਰੇ ਚੇਅਰਮੈਨ, ਮਾਲਵਾ ਵੈਸਟ ਜ਼ੋਨ ਦੇ ਸਾਰੇ ਜਿਲ੍ਹਾ ਪ੍ਰਧਾਨ ਅਤੇ ਹਲਕਾ ਯੂਥ ਪ੍ਰਧਾਨ,ਬਾਰ ਐਸੋਸੀਏਸ਼ਨ ਦੇ ਪ੍ਰਧਾਨ ਗੁਰਵਿੰਦਰ ਸਿੰਘ ਮਾਨ ਆਦਿ ਵਿਸ਼ੇਸ਼ ਤੌਰ ‘ਤੇ ਹਾਜ਼ਰ ਰਹੇ।

ਇਹ ਵੀ ਪੜ੍ਹੋ  ਦੂਜੀ ਕਿਸ਼ਤ ਵਜੋਂ 25000 ਰੁਪਏ ਦੀ ਰਿਸ਼ਵਤ ਲੈਂਦਾ ਪਟਵਾਰੀੇ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਇਸ ਮੌਕੇ ਜ਼ਿਲ੍ਹਾ ਯੋਜਨਾ ਕਮੇਟੀ ਦੇ ਨਵ-ਨਿਯੁਕਤ ਚੇਅਰਮੈਨ ਐਡਵੋਕੇਟ ਹਰਦੀਪ ਸਿੰਘ ਸਰਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਸੌਂਪੀ ਗਈ ਇਸ ਅਹਿਮ ਜਿੰਮੇਵਾਰੀ ਨੂੰ ਮੇਰੇ ਵੱਲੋਂ ਪੂਰੀ ਇਮਾਨਦਾਰੀ ਅਤੇ ਮੇਹਨਤ ਨਾਲ ਨਿਭਾਇਆ ਜਾਵੇਗਾ ਅਤੇ ਉਹ ਆਪਣੇ ਉਪਰ ਪ੍ਰਗਟਾਏ ਗਏ ਭਰੋਸੇ ‘ਤੇ ਪੂਰੀ ਤਰ੍ਹਾਂ ਖਰਾ ਉਤਰਨਗੇ।ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਪਿੰਡਾਂ/ਸ਼ਹਿਰਾਂ/ਕਸਬਿਆਂ ਦੇ ਸੰਪੂਰਨ ਵਿਕਾਸ ਲਈ ਯੋਜਨਾਵਾਂ ਬਣਾਉਣਾ ਅਤੇ ਇਹਨਾਂ ਨੂੰ ਹੇਠਲੇ ਪੱਧਰ ‘ਤੇ ਲਾਗੂ ਕਰਵਾਉਣਾ ਉਨ੍ਹਾਂ ਦੀ ਮੁਢਲੀ ਤਰਜੀਹ ਹੋਵੇਗੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਸਮੁੱਚੀ ਟੀਮ ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣ ਲਈ ਦਿਨ-ਰਾਤ ਤਤਪਰ ਤੇ ਸਮਰਪਿਤ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਅਮਨ ਅਰੋੜਾ ਵੱਲੋਂ ਮਾਈ ਭਾਗੋ ਪ੍ਰੈਪਰੇਟਰੀ ਇੰਸਟੀਚਿਊਟ ਵਿਖੇ ਐਨ.ਡੀ.ਏ. ਕੈਡਿਟਾਂ ਲਈ ਅਤਿ-ਆਧੁਨਿਕ ਹੋਸਟਲ ਦਾ ਉਦਘਾਟਨ

0

👉ਭਾਰਤੀ ਫੌਜ ਦੇ ਪਹਿਲੇ ਫੀਲਡ ਮਾਰਸ਼ਲ ਸੈਮ ਮਾਨਕਸ਼ਾਹ ਦੇ ਨਾਮ ‘ਤੇ 2.46-ਕਰੋੜ ਨਾਲ ਲੜਕੀਆਂ ਲਈ ਬਣਾਇਆ ਰਿਹਾਇਸ਼ ਬਲਾਕ
SAS Nagar News:ਪੰਜਾਬ ਦੀਆਂ ਨੌਜਵਾਨ ਲੜਕੀਆਂ ਨੂੰ ਭਾਰਤੀ ਹਥਿਆਰਬੰਦ ਸੈਨਾਵਾਂ ਵਿੱਚ ਸ਼ਾਮਲ ਹੋਣ ਦੇ ਯੋਗ ਬਣਾ ਕੇ ਉਨ੍ਹਾਂ ਨੂੰ ਵੱਧ ਤੋਂ ਵੱਧ ਸਸ਼ਕਤ ਬਣਾਉਣ ਦੀ ਦਿਸ਼ਾ ਵਿੱਚ ਅਹਿਮ ਕਦਮ ਚੁੱਕਦਿਆਂ ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਨੇ ਅੱਜ ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਫਾਰ ਗਰਲਜ਼, ਐਸਏਐਸ ਨਗਰ (ਮੋਹਾਲੀ) ਵਿਖੇ ਐਨਡੀਏ ਪ੍ਰੈਪਰੇਟਰੀ ਵਿੰਗ ਲਈ ਇੱਕ ਸਮਰਪਿਤ ਰਿਹਾਇਸ਼ੀ ਬਲਾਕ ਦਾ ਉਦਘਾਟਨ ਕੀਤਾ ਹੈ। ਇਸ ਸਹੂਲਤ ਦਾ ਨਾਮ ਭਾਰਤੀ ਫੌਜ ਦੇ ਪਹਿਲੇ ਫੀਲਡ ਮਾਰਸ਼ਲ ਸੈਮ ਮਾਨੇਕਸ਼ਾਹ ਦੇ ਨਾਂ ਉੱਤੇ ਰੱਖਿਆ ਗਿਆ ਹੈ, ਜਿਨ੍ਹਾਂ ਦਾ ਜਨਮ ਅੰਮ੍ਰਿਤਸਰ ਵਿੱਚ ਹੋਇਆ ਸੀ। ਇਹ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਪੰਜਾਬ ਦੇ ਨੌਜਵਾਨਾਂ, ਖਾਸ ਕਰਕੇ ਲੜਕੀਆਂ ਨੂੰ ਦੇਸ਼ ਦੀ ਸੇਵਾ ਲਈ ਸਸ਼ਕਤ ਬਣਾਉਣ ਦੇ ਸਮਰਪਣ ਨੂੰ ਦਰਸਾਉਂਦਾ ਹੈ।ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਇਹ 2.46 ਕਰੋੜ ਰੁਪਏ ਨਾਲ ਤਿਆਰ ਕੀਤਾ ਇਹ ਅਤਿ-ਆਧੁਨਿਕ ਹੋਸਟਲ ਇੱਕ ਵਿਆਪਕ ਰਿਹਾਇਸ਼ੀ ਅਤੇ ਸਿਖਲਾਈ ਸਹੂਲਤਾਂ ਨਾਲ ਲੈਸ ਹੈ ਜਿਸ ਵਿੱਚ ਸਾਈਬਰ ਲੈਬ, ਇਨਡੋਰ ਸ਼ੂਟਿੰਗ ਰੇਂਜ ਅਤੇ ਉੱਚ ਪੱਧਰੀ ਫਿਟਨੈਸ ਸਹੂਲਤਾਂ ਸ਼ਾਮਲ ਹਨ, ਜੋ ਐਨਡੀਏ ਲਈ ਤਿਆਰੀ ਕਰ ਰਹੀਆਂ ਤਕਰਬੀਨ 40 ਮਹਿਲਾ ਕੈਡਿਟਾਂ ਲਈ ਇੱਕ ਢੁਕਵਾਂ ਮਾਹੌਲ ਪ੍ਰਦਾਨ ਕਰੇਗਾ।

ਇਹ ਵੀ ਪੜ੍ਹੋ  ਦੂਜੀ ਕਿਸ਼ਤ ਵਜੋਂ 25000 ਰੁਪਏ ਦੀ ਰਿਸ਼ਵਤ ਲੈਂਦਾ ਪਟਵਾਰੀੇ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਇਹ ਸਹੂਲਤ ਅਜਿਹੀਆਂ ਕੈਡਿਟਾਂ ਨੂੰ ਤਿਆਰੀ ਲਈ ਇੱਕ ਸਹਾਇਕ ਅਤੇ ਆਦਰਸ਼ ਮਾਹੌਲ ਪ੍ਰਦਾਨ ਕਰਦਿਆਂ ਉਨ੍ਹਾਂ ਨੂੰ ਭਵਿੱਖ ਦੇ ਕਮਿਸ਼ਨਡ ਅਫ਼ਸਰਾਂ ਵਜੋਂ ਤਿਆਰ ਕਰਨ ਵਿੱਚ ਅਹਿਮ ਭੂਮਿਕਾ ਨਿਭਾਏਗੀ।ਸੂਬਾ ਸਰਕਾਰ ਵੱਲੋਂ ਇਸ ਸੰਸਥਾ ਦੀ ਐਡਮਿਨਸਟ੍ਰੇਸ਼ਨ ਨੂੰ ਪੂਰੇ ਸਮਰਥਨ ਦਾ ਭਰੋਸਾ ਦਿੰਦਿਆਂ ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ ਜੁਲਾਈ 2023 ਵਿੱਚ ਇਸ ਸੰਸਥਾ ਅੰਦਰ ਐਨਡੀਏ ਪ੍ਰੈਪਰੇਟਰੀ ਵਿੰਗ ਸ਼ੁਰੂ ਕੀਤਾ ਸੀ, ਜਿਸ ਨੂੰ ਰੱਖਿਆ ਸੇਵਾਵਾਂ ਵਿੱਚ ਕਮਿਸ਼ਨਡ ਅਫ਼ਸਰ ਬਣਨ ਦੀਆਂ ਚਾਹਵਾਨ ਲੜਕੀਆਂ ਵੱਲੋਂ ਵੱਡਾ ਹੁੰਗਾਰਾ ਮਿਲਿਆ ਹੈ।ਇਸ ਦੌਰਾਨ ਰੋਜ਼ਗਾਰ ਉਤਪਤੀ ਮੰਤਰੀ ਨੇ ਐਨਡੀਏ ਲਿਖਤੀ ਪ੍ਰੀਖਿਆ ਪਾਸ ਕਰਨ ਵਾਲੀਆਂ ਉਨ੍ਹਾਂ ਲੇਡੀ ਕੈਡਿਟਾਂ ਦਾ ਸਨਮਾਨ ਕੀਤਾ, ਜਿਨ੍ਹਾਂ ਦੇ ਨਾਮ ਕਮਿਸ਼ਨ ਵਾਸਤੇ ਸਿਫ਼ਾਰਸ਼ ਕੀਤੇ ਗਏ ਹਨ। ਇਨ੍ਹਾਂ ਲੜਕੀਆਂ ਵਿੱਚ ਲੇਡੀ ਕੈਡੇਟ ਸਹਿਜਲਦੀਪ ਕੌਰ ਨੇ ਐਸਐਸਬੀ ਇੰਟਰਵਿਊ ਵਿੱਚ ਪੂਰੇ ਭਾਰਤ ‘ਚੋਂ ਮੁੰਡਿਆਂ ਅਤੇ ਕੁੜੀਆਂ ਵਿੱਚੋਂ ਸਭ ਤੋਂ ਵੱਧ ਅੰਕ ਪ੍ਰਾਪਤ ਕਰਕੇ ਇਤਿਹਾਸ ਰਚਿਆ ਹੈ ਅਤੇ ਅਜਿਹਾ ਕਰ ਕੇ ਦਿਖਾਉਣ ਵਾਲੀਆ ਉਹ ਪਹਿਲੀ ਲੜਕੀ ਹੈ।

ਇਹ ਵੀ ਪੜ੍ਹੋ  ਸਪੀਕਰ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਵਿਖੇ ਭਾਈ ਜੈਤਾ ਜੀ ਯਾਦਗਾਰ ਦੇ ਪੂਰੇ ਖੇਤਰ ਨੂੰ ਪੰਜਾਬ ਵਿਧਾਨ ਸਭਾ ਕੰਪਲੈਕਸ ਵਜੋਂ ਮਨੋਨੀਤ ਕਰਨ ਦੇ ਹੁਕਮ

ਇਹ ਇੱਕ ਨਵਾਂ ਅਧਿਆਏ ਦੀ ਸ਼ੁਰੂਆਤ ਹੈ, ਜੋ ਪੰਜਾਬ ਦੀਆਂ ਨੌਜਵਾਨ ਲੜਕੀਆਂ ਨੂੰ ਵਰਦੀ ਪਹਿਨਣ ਅਤੇ ਦੇਸ਼ ਸੇਵਾ ਲਈ ਅਗਵਾਈ ਵਾਸਤੇ ਪ੍ਰੇਰਿਤ ਕਰਨ ਸਬੰਧੀ ਮਾਈ ਭਾਗੋ ਪ੍ਰੈਪਰੇਟਰੀ ਇਸਟੀਚਿਊਟ ਦੀ ਹਿੰਮਤੀ ਭਾਵਨਾ ਦਾ ਨਤੀਜਾ ਹੈ।ਲੇਡੀ ਕੈਡਿਟਾਂ ਨੂੰ ਸੰਬੋਧਨ ਕਰਦਿਆਂ ਸ੍ਰੀ ਅਮਨ ਅਰੋੜਾ ਨੇ ਕਿਹਾ, “ਅਸੀਂ ਆਪਣੀਆਂ ਧੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਉਨ੍ਹਾਂ ਨੂੰ ਹਰ ਪੱਖੋਂ ਢੁਕਵਾਂ ਮਾਹੌਲ ਪ੍ਰਦਾਨ ਕਰ ਰਹੇ ਹਾਂ। ਇਸ ਉਦੇਸ਼ ਲਈ ਮੁੱਖ ਮੰਤਰੀ ਮਾਨ ਦੀ ਅਗਵਾਈ ਵਾਲੀ ਸਰਕਾਰ ਆਪਣੀ ਪੂਰੀ ਵਾਹ ਲਾਉਣ ਲਈ ਵਚਨਬੱਧ ਹੈ। ਇਹ ਵਿੰਗ ਸਾਡੇ ਵਿਸ਼ਵਾਸ ਦਾ ਪ੍ਰਮਾਣ ਹੈ ਕਿ ਪੰਜਾਬ ਦੀਆਂ ਕੁੜੀਆਂ ਕਿਸੇ ਤੋਂ ਘੱਟ ਨਹੀਂ ਹਨ ਅਤੇ ਹਥਿਆਰਬੰਦ ਸੈਨਾਵਾਂ ਵਿੱਚ ਮੋਹਰਲੀ ਕਤਾਰ ਤੋਂ ਅਗਵਾਈ ਕਰਨਗੀਆਂ।”ਇਸ ਮੌਕੇ ਰੋਜ਼ਗਾਰ ਉਤਪਤੀ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀਮਤੀ ਅਲਕਨੰਦਾ ਦਿਆਲ, ਡਾਇਰੈਕਟਰ ਸ੍ਰੀਮਤੀ ਅੰਮ੍ਰਿਤ ਸਿੰਘ, ਡਾਇਰੈਕਟਰ ਮਾਈ ਭਾਗੋ ਏਐਫਪੀਆਈ ਮੇਜਰ ਜਨਰਲ ਜਸਬੀਰ ਸਿੰਘ ਸੰਧੂ, ਏਵੀਐਸਐਮ (ਸੇਵਾਮੁਕਤ) ਅਤੇ ਵਿਭਾਗ ਦੇ ਹੋਰ ਸੀਨੀਅਰ ਅਧਿਕਾਰੀ ਮੌਜੂਦ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਪਤਨੀ ਤੋਂ ਬਾਅਦ ਹੁਣ MP ਅੰਮ੍ਰਿਤਪਾਲ ਸਿੰਘ ਦੀ ਮਾਤਾ ਨੂੰ ਕੈਨੇਡਾ ਜਾਣ ਤੋਂ ਰੋਕਿਆ

New Delhi/Amritsar News: ਵਾਰਿਸ ਪੰਜਾਬ ਦੇ ਜਥੇਬੰਦੀ ਦੇ ਆਗੂ ਅਤੇ ਖਡੂਰ ਸਾਹਿਬ ਤੋਂ ਐਮਪੀ ਭਾਈ ਅੰਮ੍ਰਿਤਪਾਲ ਸਿੰਘ ਦੀ ਮਾਤਾ ਬਲਵਿੰਦਰ ਕੌਰ ਨੂੰ ਅੱਜ ਦਿੱਲੀ ਏਅਰਪੋਰਟ ਉੱਪਰ ਕੈਨੇਡਾ ਜਾਣ ਤੋਂ ਰੋਕ ਦਿੱਤਾ ਗਿਆ।ਬਲਵਿੰਦਰ ਕੌਰ ਨੇ ਕੈਨੇਡਾ ਦੇ ਐਡਮੰਟਨ ਸ਼ਹਿਰ ‘ਚ ਰਹਿੰਦੀ ਆਪਣੀ ਧੀ ਕੋਲ ਜਾਣਾ ਸੀ ਪ੍ਰੰਤੂ ਜਹਾਜ਼ ਚੜ੍ਹਣ ਤੋਂ ਪਹਿਲਾਂ ਹੀ ਅਧਿਕਾਰੀਆਂ ਨੇ ਉਨ੍ਹਾਂ ਨੂੰ ਫ਼ਲਾਈਟ ਚੜ੍ਹਣ ਤੋਂ ਰੋਕ ਦਿੱਤਾ।

ਇਹ ਵੀ ਪੜ੍ਹੋ ਦੂਜੀ ਕਿਸ਼ਤ ਵਜੋਂ 25000 ਰੁਪਏ ਦੀ ਰਿਸ਼ਵਤ ਲੈਂਦਾ ਪਟਵਾਰੀੇ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਪਤਾ ਲੱਗਿਆ ਹੈ ਕਿ ਏਅਰਪੋਰਟ ਅਥਾਰਟੀ ਦੇ ਵੱਲੋਂ ਅਜਿਹਾ ਕਰਨ ਪਿੱਛੇ ਅੰਮ੍ਰਿਤਸਰ ਦੇ ਐਸਐਸਪੀ ਵੱਲੋਂ ਵਿਦੇਸ਼ ਜਾਣ ਤੋਂ ਰੋਕਣ ਦੇ ਆਦੇਸ਼ਾਂ ਦਾ ਜਿਕਰ ਕੀਤਾ ਹੈ। ਵੱਖ ਵੱਖ ਮੀਡੀਆ ਚੈਨਲਾਂ ਨਾਲ ਗੱਲਬਾਤ ਕਰਦਿਆਂ ਬਲਵਿੰਦਰ ਕੌਰ ਨੇ ਵੀ ਇਸ ਗੱਲ ਦੀ ਪੁਸ਼ਟੀ ਕੀਤੀ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਸਰਕਾਰ ਅਜਿਹਾ ਕਰਕੇ ਸਿੱਖਾਂ ਨੂੰ ਗੁਲਾਮੀ ਦਾ ਅਹਿਸਾਸ ਕਰਵਾ ਰਹੀ ਹੈ। ਜਿਕਰਯੋਗ ਹੈ ਕਿ ਇਸਤੋਂ ਪਹਿਲਾਂ ਇੰਗਲੈਂਡ ਦੀ ਸਿਟੀਜ਼ਨ ਅੰਮ੍ਰਿਤਪਾਲ ਸਿੰਘ ਦੀ ਪਤਨੀ ਨੂੰ ਵੀ ਅੰਮ੍ਰਿਤਸਰ ਏਅਰਪੋਰਟ ਉੱਪਰੋਂ ਜਹਾਜ਼ ਚੜ੍ਹਣ ਤੋਂ ਰੋਕ ਦਿੱਤਾ ਸੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਬਠਿੰਡਾ ਜ਼ਿਲ੍ਹੇ ‘ਚ ‘ਮੁੱਖ ਮੰਤਰੀ ਤੀਰਥ ਯਾਤਰਾ’ ਤਹਿਤ ਧਾਰਮਿਕ ਸਥਾਨਾਂ ਲਈ 26 ਨਵੰਬਰ ਨੂੰ ਰਵਾਨਾ ਹੋਣਗੀਆਂ ਬੱਸਾਂ:ਡਿਪਟੀ ਕਮਿਸ਼ਨਰ

0

Bathinda News: ‘ਮੁੱਖ ਮੰਤਰੀ ਤੀਰਥ ਯਾਤਰਾ’ ਤਹਿਤ ਜ਼ਿਲ੍ਹੇ ਦੇ 6 ਵਿਧਾਨ ਸਭਾ ਹਲਕਿਆਂ ਭੁੱਚੋ ਮੰਡੀ, ਬਠਿੰਡਾ (ਸ਼ਹਿਰੀ), ਬਠਿੰਡਾ (ਦਿਹਾਤੀ), ਤਲਵੰਡੀ ਸਾਬੋ, ਰਾਮਪੁਰਾ ਅਤੇ ਮੌੜ ਤੋਂ 26 ਨਵੰਬਰ 2025 ਨੂੰ ਪਵਿੱਤਰ ਗੁਰੂ ਕੀ ਨਗਰੀ ਅੰਮ੍ਰਿਤਸਰ ਸਾਹਿਬ ਲਈ ਸਵੇਰੇ 9 ਵਜੇ ਬੱਸਾਂ ਰਵਾਨਾਂ ਕੀਤੀਆਂ ਜਾਣਗੀਆਂ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ਼੍ਰੀ ਰਾਜੇਸ਼ ਧੀਮਾਨ ਨੇ ਸਾਂਝੀ ਕਰਦਿਆਂ ਦੱਸਿਆ ਕਿ ਸਬੰਧਤ ਹਲਕਿਆਂ ਦੇ ਬੂਥ ਲੈਵਲ ਅਫਸਰ (ਬੀਐਲਓ) ਦੀ ਮੱਦਦ ਨਾਲ ਸ਼ਰਧਾਲੂਆਂ ਦੀ ਚੋਣ ਪਾਰਦਰਸ਼ੀ ਢੰਗ ਨਾਲ ਡਰਾਅ ਰਾਹੀਂ ਕੀਤੀ ਜਾਵੇਗੀ।

ਇਹ ਵੀ ਪੜ੍ਹੋ ਦੂਜੀ ਕਿਸ਼ਤ ਵਜੋਂ 25000 ਰੁਪਏ ਦੀ ਰਿਸ਼ਵਤ ਲੈਂਦਾ ਪਟਵਾਰੀੇ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਉਨ੍ਹਾਂ ਇਹ ਵੀ ਦੱਸਿਆ ਕਿ ਸ਼ਰਧਾਲੂਆਂ ਦੇ ਰਹਿਣ ਤੇ ਖਾਣ-ਪੀਣ ਦਾ ਪ੍ਰਬੰਧ ਵੀ ਕੀਤਾ ਜਾਵੇਗਾ ਤਾਂ ਜੋ ਉਨ੍ਹਾਂ ਨੂੰ ਉਥੇ ਕਿਸੇ ਵੀ ਤਰ੍ਹਾਂ ਦੀ ਕੋਈ ਸਮੱਸਿਆ ਦਰਪੇਸ਼ ਨਾ ਆਵੇ।ਡਿਪਟੀ ਕਮਿਸ਼ਨਰ ਨੇ ਇਹ ਵੀ ਕਿਹਾ ਕਿ 50 ਸਾਲ ਜਾਂ ਇਸ ਤੋਂ ਵੱਧ ਉਮਰ ਦੇ ਸ਼ਰਧਾਲੂਆਂ ਨੂੰ ਯਾਤਰਾ ਲਈ ਰਜਿਸਟਰ ਕੀਤਾ ਜਾਵੇਗਾ ਅਤੇ ਰਜਿਸਟ੍ਰੇਸ਼ਨ ਲਈ ਵੋਟਰ ਆਈ.ਡੀ. ਕਾਰਡ ਲਾਜ਼ਮੀ ਕੀਤਾ ਗਿਆ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਤੋਂ ਨਗਰ ਕੀਰਤਨ ਅਗਲੇ ਪੜਾਅ ਵੱਲ ਰਵਾਨਾ

👉ਸ਼ੋ੍ਰਮਣੀ ਕਮੇਟੀ ਮੈਂਬਰ ਸਾਹਿਬਾਨ ਤੋਂ ਇਲਾਵਾ ਸੰਤ ਮਹਾਂਪੁਰਸ਼ਾਂ ਨੇ ਵੀ ਕੀਤੀ ਸ਼ਿਰਕਤ
Amritsar News:ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਜੀ ਦੀ ਯੋਗ ਅਗਵਾਈ ਵਿਚ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ 350 ਸਾਲਾ ਸ਼ਤਾਬਦੀ ਦੇ ਸਬੰਧ ਵਿਚ ਚੱਲ ਰਹੇ ਸਮਾਗਮਾਂ ਦੌਰਾਨ ਗੁਰਦੁਆਰਾ ਧੋਬੜੀ ਸਾਹਿਬ ਆਸਾਮ ਤੋਂ ਆਰੰਭ ਹੋਇਆ ਸ਼ਹੀਦੀ ਨਗਰ ਕੀਰਤਨ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਤੋਂ ਅਗਲੇ ਪੜਾਅ ਗੁਰਦੁਆਰਾ ਸ੍ਰੀ ਚਮਕੌਰ ਸਾਹਿਬ ਲਈ ਰਵਾਨਾ ਹੋਇਆ। ਨਗਰ ਕੀਰਤਨ ਦੀ ਆਰੰਭਤਾ ਸਿੰਘ ਸਾਹਿਬ ਗਿਆਨੀ ਗੁਰਮਿੰਦਰ ਸਿੰਘ ਗ੍ਰੰਥੀ ਸੱਚਖੰਡ ਸ੍ਰੀ ਦਰਬਾਰ ਸਾਹਿਬ ਵੱਲੋਂ ਮੁੱਖਵਾਕ ਲਿਆ ਗਿਆ ਅਤੇ ਹੈਡ ਗ੍ਰੰਥੀ ਗਿਆਨੀ ਹਰਪਾਲ ਸਿੰਘ ਵੱਲੋਂ ਕੀਤੀ ਅਰਦਾਸ ਉਪਰੰਤ ਹੋਈ।ਨਗਰ ਕੀਰਤਨ ਦੀ ਅਗਵਾਈ ਪੰਜ ਪਿਆਰੇ ਅਤੇ ਨਿਸ਼ਾਨਚੀ ਸਿੰਘਾਂ ਵੱਲੋਂ ਕੀਤੀ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਸਾਹਿਬ ਗਿਆਨੀ ਗੁਰਮਿੰਦਰ ਸਿੰਘ ਵੱਲੋਂ ਪਾਲਕੀ ਵਿਚ ਸੁਸ਼ੋਭਿਤ ਕੀਤਾ ਗਿਆ।

ਇਹ ਵੀ ਪੜ੍ਹੋ ਦੂਜੀ ਕਿਸ਼ਤ ਵਜੋਂ 25000 ਰੁਪਏ ਦੀ ਰਿਸ਼ਵਤ ਲੈਂਦਾ ਪਟਵਾਰੀੇ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਇਸ ਦੌਰਾਨ ਸ਼ੋ੍ਰਮਣੀ ਕਮੇਟੀ ਮੈਂਬਰ ਜਥੇਦਾਰ ਅਵਤਾਰ ਸਿੰਘ ਰਿਆ, ਜਥੇਦਾਰ ਗੁਰਪ੍ਰੀਤ ਸਿੰਘ ਰੰਧਾਵਾ, ਜਥੇਦਾਰ ਹਰਪਾਲ ਸਿੰਘ ਜੱਲਾ ਤੋਂ ਇਲਾਵਾ ਬਾਬਾ ਹਰੀ ਸਿੰਘ ਜੀ ਰੰਧਾਵੇ ਵਾਲੇ, ਗਿਆਨੀ ਅਤਰ ਸਿੰਘ ਜੋਤੀ ਸਰੂਪ ਸਿੰਘ ਵਾਲੇ, ਬਾਬਾ ਗੁਲਜ਼ਾਰ ਸਿੰਘ ਜੀ ਫਤਿਹਗੜ੍ਹ ਸਾਹਿਬ ਵਾਲੇ, ਜ਼ਿਲ੍ਹਾ ਪ੍ਰਧਾਨ ਸ਼ਰਨਜੀਤ ਸਿੰਘ ਚਰਨਾਰਥਲ, ਹਲਕਾ ਇੰਚਾਰਜ ਗੁਰਪ੍ਰੀਤ ਸਿੰਘ ਰਾਜੂ ਖੰਨਾ ਆਦਿ ਨੇ ਉਚੇਚੇ ਤੌਰ ’ਤੇ ਸ਼ਿਰਕਤ ਕੀਤੀ। ਨਗਰ ਕੀਰਤਨ ਦੌਰਾਨ ਜ਼ਿਲ੍ਹਾ ਪੁਲਿਸ ਪ੍ਰਸ਼ਾਸਨ ਵੱਲੋਂ ਗੁਰੂ ਸਾਹਿਬ ਜੀ ਦੇ ਸਤਿਕਾਰ ਵਿਚ ਪੁਲਿਸ ਪਲਟਣ ਵੱਲੋਂ ਸਲਾਮੀ ਵਜੋਂ ਸਲੂਟ ਸਤਿਕਾਰ ਭੇਂਟ ਕੀਤਾ ਗਿਆ।ਇਸ ਮੌਕੇ ਹੈਡ ਗ੍ਰੰਥੀ ਗਿਆਨੀ ਪ੍ਰਿਤਪਾਲ ਸਿੰਘ ਨੇ ਕਿਹਾ ਕਿ ਸੰਗਤ ਵੱਡਭਾਗੀ ਹੈ ਕਿ 350 ਸਾਲਾ ਸ਼ਤਾਬਦੀ ਨੂੰ ਸਮਰਪਿਤ ਸਜਾਏ ਜਾ ਰਹੇ ਨਗਰ ਕੀਰਤਨ ਵਿਚ ਵੱਧ ਚੜਕੇ ਸ਼ਮੂਲੀਅਤ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਜਿਨਾਂ ਨੂੰ ਹਿੰਦ ਦੀ ਚਾਦਰ ਇਸ ਕਰਕੇ ਆਖਿਆ ਜਾਂਦਾ ਹੈ ਕਿਉਂਕ ਉਨ੍ਹਾਂ ਨੇ ਮਾਨਵੀ ਹੱਕਾਂ ਦੀ ਰਾਖੀ ਲਈ ਲਾਸਾਨੀ ਸ਼ਹਾਦਤ ਦਿੱਤੀ।

ਇਹ ਵੀ ਪੜ੍ਹੋ ਝੋਨੇ ਦੀ ਖਰੀਦ ਲਈ ਮੰਡੀਆਂ ਬੰਦ ਕਰਨ ਦੇ ਵਿਰੋਧ ‘ਚ ਕਿਸਾਨਾਂ ਨੇ ਦਿੱਤਾ ਧਰਨਾ

ਅੱਜ ਜਦੋਂ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਇਨ੍ਹਾਂ ਸ਼ਤਾਬਦੀ ਸਮਾਗਮਾਂ ਨੂੰ ਵੱਡੇ ਪੱਧਰ ’ਤੇ ਮਨਾ ਰਹੀ ਹੈ ਤਾਂ ਸਾਡਾ ਸਾਰਿਆਂ ਦਾ ਅਹਿਮ ਕਰਤੱਵ ਹੈ ਕਿ ਗੁਰੂ ਸਾਹਿਬ ਦੇ ਫਲਸਫੇ ਨੂੰ ਘਰ ਘਰ ਪਹੁੰਚਾਈਏ। ਗਿਆਨੀ ਹਰਪਾਲ ਸਿੰਘ ਨੇ ਕਿਹਾ ਕਿ ਗੁਰੂ ਸਾਹਿਬ ਨੇ ਜਦ ਸ਼ਹਾਦਤ ਪਾਉਣ ਲਈ ਸ੍ਰੀ ਆਨੰਦਪੁਰ ਸਾਹਿਬ ਤੋਂ ਦਿੱਲੀ ਵੱਲ ਚਾਲੇ ਪਾਏ ਤਾਂ ਉਨ੍ਹਾਂ ਤੋਂ ਪਹਿਲਾਂ ਭਾਈ ਸਤੀ ਦਾਸ, ਭਾਈ ਮਤੀ ਦਾਸ ਅਤੇ ਭਾਈ ਦਿਆਲਾ ਜੀ ਨੂੰ ਇਸ ਕਰਕੇ ਸ਼ਹੀਦ ਕੀਤਾ ਗਿਆ ਕਿਉਂਕਿ ਗੁਰੂ ਸਾਹਿਬ ਡੋਲ ਜਾਣ ਪਰ ਪ੍ਰਮਾਤਮਾ ਸਰੂਪ ਗੁਰੂ ਸਾਹਿਬ ਨੇ ਉਸ ਭਾਣੇ ’ਚ ਰਹਿਣਾ ਮੁਨਾਸਬ ਸਮਝਿਆ, ਜਿਨ੍ਹਾਂ ਨੇ ਆਪਣੀ ਸ਼ਹਾਦਤ ਦੇ ਕੇ ਧਰਮ ਵਿਚ ਅਡਿੱਗ ਤੇ ਅਡੋਲ ਰਹਿਣ ਦਾ ਮਾਰਗ ਵਿਖਾਇਆ ਇਸ ਕਰਕੇ ਸਮੁੱਚੀ ਲੋਕਾਈ ਨੂੰ ਗੁਰੂ ਸਾਹਿਬ ਦੀ ਜੀਵਨ ਵਿਚਾਰਧਾਰਾ ਅਤੇ ਸ਼ਹਾਦਤ ਤੋਂ ਕੁਝ ਸਿੱਖਿਆ ਜ਼ਰੂਰ ਲੈਣੀ ਚਾਹੀਦਾ ਹੈ ਕਿ ਧਰਮ ਵਿਚ ਕਿਵੇਂ ਪਰਪੱਕ ਰਹਿਣਾ ਹੈ।ਨਗਰ ਕੀਰਤਨ ਦੌਰਾਨ ਗੁਰਦੁਆਰਾ ਸ੍ਰੀ ਫਤਿਹਗੜ੍ਰ ਸਾਹਿਬ ਦੇ ਮੈਨੇਜਰ ਰਣਜੀਤ ਸਿੰਘ ਵੱਲੋਂ ਪੁੱਜੇ ਮੈਂਬਰ ਸਾਹਿਬਾਨਾਂ, ਪ੍ਰਮੁੱਖ ਸਖਸ਼ੀਅਤਾਂ ਅਤੇ ਸੰਗਤਾਂ ਨੂੰ ਸਿਰੋਪਾਓ ਵੀ ਭੇਂਟ ਕੀਤੇ ਗਏ।

ਇਹ ਵੀ ਪੜ੍ਹੋ ਨਾਮੀ ਸਕੂਲ ਦੇ ਹੋਸਟਲ ਵਿਚੋਂ ਭੱਜੇ ਬੱਚਿਆਂ ਨੂੰ ਪਠਾਨਕੋਟ ਪੁਲਿਸ ਨੇ ਦਿੱਲੀ ਤੋਂ ਕੀਤਾ ਬਰਾਮਦ

ਇਸ ਮੌਕੇ ਹੋਰਨਾਂ ਤੋਂ ਇਲਾਵਾ ਸਾਬਕਾ ਜਥੇਦਾਰ ਸਿੰਘ ਸਾਹਿਬ ਜਸਵਿੰਦਰ ਸਿੰਘ, ਮੀਤ ਸਕੱਤਰ ਮਨਜੀਤ ਸਿੰਘ ਤਲਵੰਡੀ, ਐਡੀਸ਼ਨਲ ਮੈਨੇਜਰ ਇਬਾਕਲ ਸਿੰਘ ਤੋਂ ਇਲਾਵਾ ਮੈਨੇਜਰ ਬਲਵਿੰਦਰ ਸਿੰਘ ਭਮਾਰਸੀ, ਪ੍ਰਿੰਸੀਪਲ ਮਾਤਾ ਗੁਜਰੀ ਕਾਲਜ ਡਾ. ਕਸ਼ਮੀਰ ਸਿੰਘ, ਸ੍ਰੀ ਗੁਰੂ ਗ੍ਰੰਥ ਸਾਹਿਬ ਸਿੱਖ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਪ੍ਰਿਤਪਾਲ ਸਿੰਘ, ਬਾਬਾ ਬੰਦਾ ਸਿੰਘ ਬਹਾਦਰ ਕਾਲਜ ਦੇ ਪ੍ਰਿੰਸੀਪਲ ਡਾ. ਲਖਵੀਰ ਸਿੰਘ ਤੋਂ ਇਲਾਵਾ ਸਾਬਕਾ ਚੇਅਰਮੈਨ ਬਲਜੀਤ ਸਿੰਘ ਬੁੱਟਾ, ਕਰਮਜੀਤ ਸਿੰਘ ਭਗੜਾਣਾ, ਜਤਿੰਦਰ ਸਿੰਘ ਧਾਲੀਵਾਲ, ਗੁਰਦੀਪ ਸਿੰਘ ਨੌਲੱਖਾ ਬੁਲਾਰਾ ਦਮਦਮੀ ਟਕਸਾਲ, ਜਥੇਦਾਰ ਭਿੰਦਰ ਸਿੰਘ ਮੰਡੀ ਗੋਬਿੰਦਗੜ੍ਹ, ਜਥੇਦਾਰ ਜਰਨੈਲ ਸਿੰਘ ਮਾਜਰੀ, ਕੁਲਦੀਪ ਸਿੰਘ ਮਸ਼ਰੈਲ, ਮੀਤ ਮੈਨੇਜਰ ਪ੍ਰਿਤਪਾਲ ਸਿੰਘ, ਸੁਪਰਵਾਈਜ਼ਰ ਸੁਖਰਾਜ ਸਿੰਘ, ਇਕਬਾਲ ਸਿੰਘ, ਅਵਤਾਰ ਸਿੰਘ, ਫਲਾਇੰਗ ਟੀਮ ਦੇ ਹਰਵਿੰਦਰ ਸਿੰਘ ਮਨਜੀਤ ਸਿੰਘ, ਇੰਸਪੈਕਟਰ ਰਣਜੀਤ ਸਿੰਘ, ਪਰਮਜੀਤ ਸਿੰਘ,ਪਰਮਿੰਦਰ ਸਿੰਘ, ਮਲਕੀਤ ਸਿੰਘ, ਗੁਰਮੀਤ ਸਿੰਘ, ਰਾਮ ਸਿੰਘ, ਰਿਕਾਰਡ ਕੀਪਰ ਹਰਮਨ ਸਿੰਘ ਆਦਿ ਤੋਂ ਇਲਾਵਾ ਸੰਗਤਾਂ ਆਦਿ ਸ਼ਾਮਲ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਵੋਟ ਚੋਰੀ ਖਿਲਾਫ 14 ਦਸੰਬਰ ਨੂੰ ਦਿੱਲੀ ਵਿੱਚ ਵਿਸ਼ਾਲ ਰੈਲੀ ਕਰੇਗੀ ਕਾਂਗਰਸ

0

👉ਪੰਜਾਬ ਦੇ ਨਵੇਂ ਨਿਯੁਕਤ ਜਿਲ੍ਹਾ ਕਾਂਗਰਸ ਕਮੇਟੀਆਂ ਦੇ ਪ੍ਰਧਾਨਾਂ ਨਾਲ ਮੀਟਿੰਗ ਕੀਤੀ
Chandigarh News: ਕਾਂਗਰਸ ਦੇਸ਼ ਵਿੱਚ ਵੋਟ ਚੋਰੀ ਖਿਲਾਫ ਰੋਸ ਪ੍ਰਗਟਾਉਣ ਲਈ 14 ਦਸੰਬਰ ਨੂੰ ਦਿੱਲੀ ਦੇ ਰਾਮਲੀਲਾ ਮੈਦਾਨ ਵਿੱਚ ਇੱਕ ਵਿਸ਼ਾਲ ਰੈਲੀ ਕਰੇਗੀ। ਇਸ ਤੋਂ ਪਹਿਲਾਂ, ਉਸੇ ਦਿਨ ਦੇਸ਼ ਭਰ ਤੋਂ ਵੋਟ ਚੋਰੀ ਵਿਰੁੱਧ ਪੰਜ ਕਰੋੜ ਦਸਤਖ਼ਤ ਕੀਤੇ ਫਾਰਮ ਭਾਰਤ ਦੇ ਰਾਸ਼ਟਰਪਤੀ ਨੂੰ ਸੌਂਪੇ ਜਾਣਗੇ।ਇੱਥੇ ਪੰਜਾਬ ਕਾਂਗਰਸ ਭਵਨ ਵਿਖੇ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ, ਪੰਜਾਬ ਦੇ ਇੰਚਾਰਜ ਪਾਰਟੀ ਜਨਰਲ ਸਕੱਤਰ ਅਤੇ ਛੱਤੀਸਗੜ੍ਹ ਦੇ ਸਾਬਕਾ ਮੁੱਖ ਮੰਤਰੀ ਭੁਪੇਸ਼ ਬਘੇਲ ਨੇ ਕਿਹਾ ਕਿ ਦੇਸ਼ ਦੇ ਹੋਰ ਹਿੱਸਿਆਂ ਵਾਂਗ, ਪੰਜਾਬ ਵਿੱਚ ਵੀ ਭਾਜਪਾ ਦੀਆਂ ਵੋਟ ਚੋਰੀ ਦੀਆਂ ਕੋਝੀਆਂ ਕੋਸ਼ਿਸ਼ਾਂ ਖਿਲਾਫ ਭਾਰੀ ਹੁੰਗਾਰਾ ਮਿਲਿਆ ਹੈ। ਉਨ੍ਹਾਂ ਕਿਹਾ ਕਿ ਪਾਰਟੀ ਨੇ ਦੇਸ਼ ਭਰ ਤੋਂ ਪੰਜ ਕਰੋੜ ਦਸਤਖ਼ਤ ਇਕੱਠੇ ਕੀਤੇ ਹਨ ਅਤੇ ਇਕੱਲੇ ਪੰਜਾਬ ਤੋਂ ਹੀ ਲਗਭਗ 27 ਲੱਖ ਦਸਤਖ਼ਤ ਇਕੱਠੇ ਕੀਤੇ ਗਏ ਹਨ।

ਇਹ ਵੀ ਪੜ੍ਹੋ ਦੂਜੀ ਕਿਸ਼ਤ ਵਜੋਂ 25000 ਰੁਪਏ ਦੀ ਰਿਸ਼ਵਤ ਲੈਂਦਾ ਪਟਵਾਰੀੇ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਇਸ ਤੋਂ ਪਹਿਲਾਂ, ਬਘੇਲ ਨੇ ਨਵ-ਨਿਯੁਕਤ ਜ਼ਿਲ੍ਹਾ ਕਾਂਗਰਸ ਕਮੇਟੀਆਂ ਦੇ ਪ੍ਰਧਾਨਾਂ ਦੀ ਇੱਕ ਮੀਟਿੰਗ ਕੀਤੀ। ਉਨ੍ਹਾਂ ਕਿਹਾ ਕਿ ਹੋਰ ਗੱਲਾਂ ਦੇ ਨਾਲ-ਨਾਲ, ਨਵੇਂ ਜਿਲ੍ਹਾ ਕਾਂਗਰਸ ਪ੍ਰਧਾਨਾਂ ਨੂੰ ਵੋਟ ਚੋਰੀ ਵਿਰੁੱਧ ਦਿੱਲੀ ਵਿੱਚ ਹੋ ਰਹੀ 14 ਦਸੰਬਰ ਦੀ ਰੈਲੀ ਲਈ ਸਮਰਥਨ ਜੁਟਾਉਣ ਲਈ ਕਿਹਾ ਗਿਆ ਹੈ।ਇਸੇ ਤਰ੍ਹਾਂ, ਉਨ੍ਹਾਂ ਨੇ ਖੁਲਾਸਾ ਕੀਤਾ ਕਿ ਬਾਕੀ ਬਚੇ ਜਿਲ੍ਹਾ ਕਾਂਗਰਸ ਪ੍ਰਧਾਨਾਂ ਦੀਆਂ ਨਿਯੁਕਤੀਆਂ ਵੀ ਬਹੁਤ ਜਲਦੀ ਕੀਤੀਆਂ ਜਾਣਗੀਆਂ।ਜਦਕਿ ਤਰਨਤਾਰਨ ਜ਼ਿਮਨੀ ਚੋਣ ਦੇ ਨਤੀਜਿਆਂ ਬਾਰੇ ਇੱਕ ਸਵਾਲ ਦੇ ਜਵਾਬ ਵਿੱਚ, ਕਾਂਗਰਸ ਜਨਰਲ ਸਕੱਤਰ ਨੇ ਕਿਹਾ ਕਿ ਪਾਰਟੀ ਦੀ ਕਾਰਗੁਜ਼ਾਰੀ ਦੀ ਸਮੀਖਿਆ ਕੀਤੀ ਜਾ ਰਹੀ ਹੈ ਅਤੇ ਸਾਰੇ ਜ਼ਰੂਰੀ ਸੁਧਾਰਾਤਮਕ ਉਪਾਅ ਕੀਤੇ ਜਾਣਗੇ।

ਇਹ ਵੀ ਪੜ੍ਹੋ ਪੰਜਾਬ ਸਰਕਾਰ ਵੱਲੋਂ PCS ਅਧਿਕਾਰੀ ਮੁਅੱਤਲ; ਇੰਨ੍ਹਾਂ ਕਾਰਨਾਂ ਕਰਕੇ ਹੋਈ ਕਾਰਵਾਈ

ਇਸਦੇ ਨਾਲ ਹੀ, ਉਨ੍ਹਾਂ ਨੇ ਸਪੱਸ਼ਟ ਕੀਤਾ ਕਿ ਆਮ ਤੌਰ ਤੇ ਸੱਤਾਧਾਰੀ ਪਾਰਟੀ ਜ਼ਿਆਦਾਤਰ ਜ਼ਿਮਨੀ ਚੋਣਾਂ ਜਿੱਤਦੀ ਹੈ। ਹਾਲਾਂਕਿ ਇਸਦੇ ਬਾਵਜੂਦ ਕਾਂਗਰਸ ਨੇ ਬਰਨਾਲਾ ਵਿੱਚ ਇੱਕ ਜਿਮਨੀ ਚੋਣ ਵੀ ਜਿੱਤੀ ਸੀ।ਇਸੇ ਤਰ੍ਹਾਂ, ਬਿਹਾਰ ਦੇ ਨਤੀਜਿਆਂ ਬਾਰੇ, ਬਘੇਲ ਨੇ ਕਿਹਾ ਕਿ ਭਾਰਤ ਦੇ ਚੋਣ ਕਮਿਸ਼ਨ ਨੇ ਉੱਥੇ ਭਾਜਪਾ ਦਾ ਪੂਰਾ ਸਮਰਥਨ ਕੀਤਾ ਸੀ। ਜਿਸ ਬਾਰੇ ਇਹ ਦੱਸਿਆ ਗਿਆ ਹੈ ਕਿ ਕਿਵੇਂ 65 ਲੱਖ ਵੋਟਾਂ ਨੂੰ ਕੱਟ ਦਿੱਤਾ ਗਿਆ ਅਤੇ ਭਾਜਪਾ ਦੇ ਫਾਇਦੇ ਵਿੱਚ ਨਵੀਆਂ ਵੋਟਾਂ ਜੋੜੀਆਂ ਗਈਆਂ।ਇਸ ਮੌਕੇ ਬਘੇਲ ਦੇ ਨਾਲ ਏ.ਆਈ.ਸੀ.ਸੀ ਸਕੱਤਰ ਸੂਰਜ ਸਿੰਘ ਠਾਕੁਰ, ਸੂਬਾ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਲੀਡਰ ਪ੍ਰਤਾਪ ਸਿੰਘ ਬਾਜਵਾ ਅਤੇ ਹੋਰ ਸੀਨੀਅਰ ਪਾਰਟੀ ਆਗੂ ਵੀ ਹਾਜਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Our Visitor

1902228