Home Blog Page 3186

ਕਰੋਨਾ ਦੀ ਤਰ੍ਹਾਂ ਹੁਣ ਡੇਂਗੂ ਦੇ ਪ੍ਰਕੋਪ ਤੋਂ ਬਚਾਉਣ ਲਈ ਵਿੱਤ ਮੰਤਰੀ ਵੱਲੋਂ ਸ਼ਹਿਰ ਵਾਸੀਆਂ ਲਈ ਵੱਡਾ ਉਪਰਾਲਾ

0

ਸ਼ਹਿਰ ਵਾਸੀਆਂ ਲਈ ਡੇਂਗੂ ਦਾ ਇਲਾਜ ਹੋਵੇਗਾ ਮੁਫ਼ਤ, ਮੈਰੀਟੋਰੀਅਸ ਸਕੂਲ ਚ ਡੇਂਗੂ ਸੈਂਟਰ ਦਾ ਸ਼ੁਭ ਆਰੰਭ : ਜੈਜੀਤ ਜੌਹਲ

ਵਿੱਤ ਮੰਤਰੀ ਪੰਜਾਬ ਦੇ ਦਿਸ਼ਾ ਨਿਰਦੇਸ਼ ਤੇ 15 ਬੈਡ ਦੀ ਸ਼ੁਰੂਆਤ, ਦਵਾਈਆਂ, ਟੈਸਟ ਅਤੇ ਖਾਣਾ ਹੋਵੇਗਾ ਮੁਫ਼ਤ : ਡਾ ਗਗਨਦੀਪ ਗੋਇਲ

ਸੁਖਜਿੰਦਰ ਮਾਨ

ਬਠਿੰਡਾ 10 ਅਕਤੂਬਰ: ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਵੱਲੋਂ ਸ਼ਹਿਰ ਵਾਸੀਆਂ ਨੂੰ ਕੋਰੋਨਾ ਮਹਾਂਮਾਰੀ ਦੀ ਭਿਆਨਕ ਬਿਮਾਰੀ ਤੋਂ ਬਚਾਉਣ ਤੋਂ ਬਾਅਦ ਡੇਂਗੂ ਦੀ ਬੀਮਾਰੀ ਤੋਂ ਬਚਾਉਣ ਅਤੇ ਸ਼ਹਿਰ ਵਾਸੀਆਂ ਦੇ ਹਰ ਤਰ੍ਹਾਂ ਦੇ ਸਹਿਯੋਗ ਲਈ ਵੱਡੇ ਉਪਰਾਲੇ ਸ਼ੁਰੂ ਕੀਤੇ ਹਨ। ਸ਼ਹਿਰ ਵਾਸੀਆਂ ਨੂੰ ਡੇਂਗੂ ਦੀ ਭਿਆਨਕ ਬੀਮਾਰੀ ਤੋਂ ਬਚਾਉਣ ਲਈ ਮੁਫ਼ਤ ਇਲਾਜ, ਦਵਾਈਆਂ, ਟੈਸਟ ਅਤੇ ਖਾਣ ਦੀ ਸਹੂਲਤ ਲਈ ਮੈਰੀਟੋਰੀਅਸ ਸਕੂਲ ਵਿੱਚ ਡੇਂਗੂ ਸੈਂਟਰ ਦੀ ਸ਼ੁਰੂਅਾਤ ਕੀਤੀ ਹੈ। ਵਿੱਤ ਮੰਤਰੀ ਪੰਜਾਬ ਦੀ ਟੀਮ ਦੇ ਮੈਂਬਰ ਜੈਜੀਤ ਸਿੰਘ ਜੌਹਲ ਨੇ ਦੱਸਿਆ ਕਿ ਮੈਰੀਟੋਰੀਅਸ ਸਕੂਲ ਵਿੱਚ 15 ਬੈਡ ਦਾ ਡੇਂਗੂ ਸੈਂਟਰ ਸ਼ੁਰੂਆਤ ਕੀਤੀ ਗਈ ਹੈ ਜਿਸ ਲਈ ਸਮਾਜ ਸੇਵੀ ਸੰਸਥਾਵਾਂ ਅਤੇ ਸ਼ਹਿਰ ਦੇ ਮਸ਼ਹੂਰ ਡਾਕਟਰ ਗਗਨਦੀਪ ਗੋਇਲ ਦੀ ਟੀਮ ਦਾ ਪੂਰਨ ਸਹਿਯੋਗ ਹੈ ਜਿੱਥੇ ਸ਼ਹਿਰ ਵਾਸੀਆਂ ਨੂੰ ਹਰ ਸਹੂਲਤ ਮੁਹੱਈਆ ਕਰਵਾਈ ਜਾਵੇਗੀ । ਉਨ੍ਹਾਂ ਦੱਸਿਆ ਕਿ ਵਿੱਤ ਮੰਤਰੀ ਪੰਜਾਬ ਦੀਆਂ ਹਦਾਇਤਾਂ ਤੇ ਇਸ ਤੋਂ ਪਹਿਲਾਂ ਕੋਰੋਨਾ ਮਹਾਂਮਾਰੀ ਦੇ ਬਚਾਅ ਲਈ ਸ਼ਹਿਰੀਆਂ ਨੂੰ ਹਰ ਸਹੂਲਤ ਮੁਹੱਈਆ ਕਰਵਾਈ ਗਈ, ਹੁਣ ਡੇਂਗੂ ਦੀ ਭਿਆਨਕ ਬਿਮਾਰੀ ਦੇ ਬਚਾਅ ਲਈ ਵਿੱਤ ਮੰਤਰੀ ਪੰਜਾਬ ਅਤੇ ਉਨ੍ਹਾਂ ਦੀ ਪੂਰੀ ਟੀਮ ਸ਼ਹਿਰ ਵਾਸੀਆਂ ਲਈ ਯਤਨਸ਼ੀਲ ਹੈ। ਡਾ. ਗਗਨਦੀਪ ਗੋਇਲ ਨੇ ਦੱਸਿਆ ਕਿ 15 ਬੈਡ ਦੇ ਸ਼ੁਰੂ ਹੋਏ ਸੈਂਟਰ ਵਿਚ ਡੇਂਗੂ ਦੇ ਮਰੀਜ਼ ਨੂੰ ਦਵਾਈ ,ਟੈਸਟ, ਖਾਣਾ ਅਤੇ ਰਹਿਣ ਸਮੇਤ ਹਰ ਸਹੂਲਤ ਮੁਫਤ ਮੁਹੱਈਆ ਕਰਵਾਈ ਜਾਵੇਗੀ ਤੇ ਮਰੀਜ਼ ਦੀ ਤੰਦਰੁਸਤੀ ਲਈ ਹਰ ਸਹੂਲਤ ਮੁਹੱਈਆ ਕਰਵਾਈ ਗਈ ਹੈ ਤਾਂ ਜੋ ਡੇਂਗੂ ਦੇ ਮਰੀਜ਼ ਨੂੰ ਤੰਦਰੁਸਤ ਕਰ ਕੇ ਘਰ ਵਾਪਸੀ ਕੀਤੀ ਜਾ ਸਕੇ । ਉਨ੍ਹਾਂ ਦੱਸਿਆ ਕਿ ਡੇਂਗੂ ਦੇ ਮਰੀਜ਼ ਲਈ ਪਲਾਜ਼ਮਾ ਸਭ ਤੋਂ ਅਹਿਮ ਹੁੰਦਾ ਹੈ ਤੇ ਜਿਸ ਦੀ ਕੀਮਤ ਬਾਜ਼ਾਰ ਵਿੱਚ ਦੱਸ ਤੋਂ ਪੰਦਰਾਂ ਹਜ਼ਾਰ ਰੁਪਏ ਹੈ ਪ੍ਰੰਤੂ ਇਸ ਸੈਂਟਰ ਵਿੱਚ ਵਿੱਤ ਮੰਤਰੀ ਪੰਜਾਬ ਦੇ ਉਪਰਾਲਿਆਂ ਨਾਲ ਉਹ ਸਹੂਲਤ ਵੀ ਮੁਫਤ ਮੁਹੱਈਆ ਕਰਵਾਈ ਜਾਵੇਗੀ। ਉਨ੍ਹਾਂ ਦਾਅਵਾ ਕੀਤਾ ਕਿ ਇਸ ਸੈਂਟਰ ਪੂਰੀ ਦੁਨੀਆਂ ਵਿੱਚ ਪਹਿਲਾ ਸੈਂਟਰ ਹੈ ਜਿੱਥੇ ਕੋਰੂਨਾ ਮਾਹਾਵਾਰੀ ਦੇ ਦੌਰਾਨ ਢਾਈ ਸੌ ਤੋਂ ਵੱਧ ਮਰੀਜ਼ ਠੀਕ ਕਰਕੇ ਘਰਾਂ ਨੂੰ ਭੇਜੇ ਤੇ ਹੁਣ ਡੇਂਗੂ ਦੀ ਭਿਆਨਕ ਬੀਮਾਰੀ ਤੋਂ ਬਚਾਅ ਲਈ ਯਤਨ ਸ਼ੁਰੂ ਕੀਤੇ ਹਨ ਜਿਸ ਲਈ ਵਿੱਤ ਮੰਤਰੀ ਪੰਜਾਬ ਦੇ ਉਪਰਾਲਿਆਂ ਨੂੰ ਸਲੂਟ ਹੈ । ਵਿੱਤ ਮੰਤਰੀ ਪੰਜਾਬ ਦੀ ਟੀਮ ਨੇ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਡੇਂਗੂ ਦੀ ਬਿਮਾਰੀ ਤੋਂ ਡਰਨ ਦੀ ਲੋੜ ਨਹੀਂ ਵਿੱਤ ਮੰਤਰੀ ਪੰਜਾਬ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਉਨ੍ਹਾਂ ਦੇ ਮੁਫ਼ਤ ਇਲਾਜ ਅਤੇ ਤੰਦਰੁਸਤੀ ਲਈ ਯਤਨਸ਼ੀਲ ਹੈ। ਇਸ ਮੌਕੇ ਉਨ੍ਹਾਂ ਦੇ ਨਾਲ ਰਾਕੇਸ਼ ਨਰੂਲਾ, ਪੰਕਜ ਭਾਰਦਵਾਜ, ਮੋਂਟੀ, ਧਰਵਜੀਤ ਠਾਕੁਰ, ਸੰਜੇ ਚੌਹਾਨ,ਸੰਦੀਪ ਗੋਇਲ, ਸੰਦੀਪ ਬੌਬੀ ਹੋਰ ਮੈਂਬਰ ਹਾਜ਼ਰ ਸਨ ।

ਮੀਟਿੰਗ ਤੋਂ ਜਵਾਬ ਦੇਣ ’ਤੇ ਨਰਾਜ਼ ਕਿਸਾਨਾਂ ਨੇ ਮੁੂੜ ਵਿਤ ਮੰਤਰੀ ਦੀ ਰਿਹਾਇਸ਼ ਘੇਰੀ

ਬਠਿੰਡਾ, 09 ਅਕਤੂਬਰ (ਸੁਖਜਿੰਦਰ ਮਾਨ ): ਨਰਮਾ ਅਤੇ ਹੋਰ ਫਸਲਾਂ ਦੇ ਖ਼ਰਾਬੇ ਦਾ ਮੁਆਵਜਾ ਲੈਣ ਲਈ ਲੰਘੀ 5 ਅਕਤੁੂਬਰ ਤੋਂ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਅਗਵਾਈ ਹੇਠ ਖ਼ਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੀ ਰਿਹਾਇਸ਼ ਨੇੜੇੇ ਚੱਲ ਰਹੇ ਧਰਨੇ ਨੂੰ ਖ਼ਤਮ ਕਰਵਾਉਣ ਲਈ ਪੰਜਾਬ ਸਰਕਾਰ ਵਲੋਂ ਅੱਜ ਦੀ ਮੀਟਿੰਗ ਲਈ ਦਿੱਤਾ ਸਮਾਂ ਮੁੜ ਰੱਦ ਕਰਨ ‘ਤੇ ਨਰਾਜ਼ ਕਿਸਾਨਾਂ ਨੇ ਅੱਜ ਪੱਕੇ ਤੌਰ ’ਤੇ ਮਨਪ੍ਰੀਤ ਦੀ ਕੋਠੀ ਦੇ ਦੋ ਗੇਟਾਂ ਦਾ ਘਿਰਾਓ ਕਰ ਲਿਆ ਗਿਆ। ਬੀਤੇ ਕੱਲ ਜ਼ਿਲ੍ਹਾ ਪ੍ਰਸ਼ਾਸਨ ਨੇ ਕਿਸਾਨਾਂ ਨੂੰ ਪੰਜਾਬ ਸਰਕਾਰ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਵਾਉਣ ਦਾ ਭਰੋਸਾ ਦੇ ਕੇ ਕੋਠੀ ਦਾ ਘਿਰਾਓ ਖ਼ਤਮ ਕਰਵਾ ਦਿੱਤਾ ਸੀ। ਅੱਜ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਸੂਬਾ ਸੀਨੀਅਰ ਮੀਤ ਪ੍ਰਧਾਨ ਝੰਡਾ ਸਿੰਘ ਜੇਠੂਕੇ ਨੇ ਕਿਹਾ ਕਿ ਸੂਬੇ ਵੱਲੋਂ ਪੰਜ ਜ਼ਿਲ੍ਹਿਆਂ ਦੇ ਕਿਸਾਨਾਂ ਦੇ ਨਰਮਾ ਦੇ ਹੋਏ ਵੱਡੇ ਨੁਕਸਾਨ ਦੇ ਮੁਆਵਜੇ ਨੂੰ ਲੈ ਕੇ ਚੱਲ ਰਹੇ ਧਰਨੇ ਦੌਰਾਨ ਪ੍ਰਸ਼ਾਸਨ ਨੇ ਪੰਜਾਬ ਸਰਕਾਰ ਦੇ ਮੁੱਖ ਸਕੱਤਰਾਂ ਨਾਲ ਮਸਲਿਆਂ ਦੇ ਹੱਲ ਲਈ ਮੀਟਿੰਗ ਤੈਅ ਕੀਤੀ ਸੀ ਪਰ ਹੁਣ ਇਹ ਮੀਟਿੰਗ 13 ਅਕਤੂਬਰ ਨੂੰ ਕਰਵਾਉਣ ਦੀ ਤਜਵੀਜ਼ ਭੇਜੀ ਗਈ ਹੈ, ਜਿਹੜੀ ਕਿਸਾਨਾਂ ਨੂੰ ਮੰਨਜੂਰ ਨਹੀਂ ਹੈ। ਸੂਚਨਾ ਮੁਤਾਬਕ ਪ੍ਰਸ਼ਾਸਨ ਦੇ ਇਸ ਫੈਸਲੇ ਤੋਂ ਬਾਅਦ ਸੂਬਾ ਸੀਨੀਅਰ ਮੀਤ ਪ੍ਰਧਾਨ ਝੰਡਾ ਸਿੰਘ ਜੇਠੂਕੇ ਅਤੇ ਸੂਬਾ ਸਕੱਤਰ ਸ਼ਿੰਗਾਰਾ ਸਿੰਘ ਮਾਨ ਦੀ ਪ੍ਰਧਾਨਗੀ ਹੇਠ ਪੰਜਾਂ ਜ਼ਿਲ੍ਹਿਆਂ ਦੇ ਆਗੂਆਂ ਦੀ ਮੀਟਿੰਗ ਕੀਤੀ ਗਈ। ਮੀਟਿੰਗ ਵਿੱਚ ਸਰਬਸੰਮਤੀ ਨਾਲ ਲਏ ਫੈਸਲੇ ਮੁਤਾਬਕ ਸੂਬਾ ਸਕੱਤਰ ਸ਼ਿੰਗਾਰਾ ਸਿੰਘ ਮਾਨ ਨੇ ਸਟੇਜ ਤੋਂ ਐਲਾਨ ਕੀਤਾ ਕਿ ਖ਼ਜ਼ਾਨਾ ਮੰਤਰੀ ਦੀ ਕੋਠੀ ਦਾ ਦੋਨੋਂ ਗੇਟਾਂ ਦਾ ਘਿਰਾਓ ਕੀਤਾ ਜਾਵੇਗਾ। ਇਸ ਮੌਕੇ ਜਨਰਲ ਸਕੱਤਰ ਹਰਜਿੰਦਰ ਸਿੰਘ ਬੱਗੀ ,ਜ਼ਿਲ੍ਹਾ ਮਾਨਸਾ ਦੇ ਪ੍ਰਧਾਨ ਰਾਮ ਸਿੰਘ ਭੈਣੀਬਾਘਾ ,ਜਲ੍ਹਿਾ ਫਾਜਲਿਕਾ ਦੇ ਪ੍ਰਧਾਨ ਗੁਰਭੇਜ ਸਿੰਘ , ਜਲ੍ਹਿਾ ਮੁਕਤਸਰ ਦੇ ਆਗੂ ਗੁਰਪਾਸ਼ ਸਿੰਘ ਸਿੰਘੇਵਾਲਾ ਅਤੇ ਜਲ੍ਹਿਾ ਫਰੀਦਕੋਟ ਦੇ ਜਨਰਲ ਸਕੱਤਰ ਨੱਥਾ ਸਿੰਘ ਰੋੜੀਕਪੂਰਾ, ਖੇਤ ਮਜਦੂਰ ਯੂਨੀਅਨ ਦੇ ਸੂਬਾ ਪ੍ਰਧਾਨ ਜੋਰਾ ਸਿੰਘ ਨਸਰਾਲੀ ਅਤੇ ਔਰਤ ਕਿਸਾਨ ਜਥੇਬੰਦੀ ਦੇ ਆਗੂ ਪਰਮਜੀਤ ਕੌਰ ਪਿੱਥੋ ਨੇ ਵੀ ਸੰਬੋਧਨ ਕੀਤਾ।

ਹੁਣ ਟ੍ਰਾਂਸਪੋਰਟ ਮੰਤਰੀ ਦੇ ਸ਼ਹਿਰ ’ਚ ਵੀ ਖੁੱਲਿਆ ਪੀਆਰਟੀਸੀ ਦਾ ਸਬ ਡਿੱਪੂ

0
ਸੁਖਜਿੰਦਰ ਮਾਨ
ਬਠਿੰਡਾ, 09 ਅਕਤੂਬਰ: ਪੀਆਰਟੀਸੀ ਹੁਣ ਸੂਬੇ ਦੇ ਨਵੇਂ ਬਣੇ ਟ੍ਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਸ਼ਹਿਰ ਗਿੱਦੜਵਹਾ ਵਿਖੇ ਨਵਾਂ ਸਬ ਡਿੱਪੂ ਖੋਲਣ ਜਾ ਰਹੀ ਹੈ। ਇਸਦੇ ਲਈ ਸਟਾਫ਼ ਤੇ ਹੋਰ ਪ੍ਰਬੰਧ ਬਠਿੰਡਾ ਡਿੱਪੂ ਵਿਚੋਂ ਹੀ ਕੀਤੇ ਜਾਣਗੇ। ਇਸ ਸਬੰਧ ਵਿਚ ਬੀਤੀ ਸ਼ਾਮ ਪੀਆਰਟੀਸੀ ਦੇ ਚੇਅਰਮੈਨ ਵਲੋਂ ਇੱਕ ਪੱਤਰ ਜਾਰੀ ਕਰਕੇ ਬਠਿੰਡਾ ਡਿੱਪੂ ਨੂੰ ਤਿਆਰੀਆਂ ਲਈ ਕਿਹਾ ਹੈ। ਸੂਤਰਾਂ ਮੁਤਾਬਕ ਆਉਣ ਵਾਲੇ ਦਿਨਾਂ ’ਚ ਗਿੱਦੜਵਹਾ ਤੋਂ ਸੂਬੇ ਦੇ ਵੱਖ ਵੱਖ ਸ਼ਹਿਰਾਂ ਨੂੰ ਸਿੱਧੀਆਂ ਬੱਸਾਂ ਚਲਾਏ ਜਾਣ ਦੀ ਵੀ ਯੋਜਨਾ ਹੈ, ਜਿਸਦੇ ਲਈ ਨਵੇਂ ਤੇ ਪੁਰਾਣੇ ਪਰਮਿਟਾਂ ਨੂੰ ਵਾਚਿਆਂ ਜਾ ਰਿਹਾ ਹੈ। ਦਸਣਾ ਬਣਦਾ ਹੈ ਕਿ ਇਸ ਤੋਂ ਪਹਿਲਾਂ ਵਿਧਾਇਕ ਹੁੰਦੇ ਰਾਜਾ ਵੜਿੰਗ ਨੇ ਗਿੱਦੜਵਹਾ ਤੋਂ ਸਿੱਧੀ ਚੰਡੀਗੜ੍ਹ ਲਈ ਬੱਸ ਚਲਾਈ ਸੀ। ਉਧਰ ਪੀਆਰਟੀਸੀ ਅਧਿਕਾਰੀਆਂ ਨੇ ਦਾਅਵਾ ਕੀਤਾ ਕਿ ਇੰਨ੍ਹਾਂ ਨਵੇਂ ਆਦੇਸ਼ਾਂ ਨਾਲ ਸਿੱਧੇ ਤੌਰ ’ਤੇ ਕਾਰਪੋਰੇਸ਼ਨ ਉਪਰ ਕੋਈ ਆਰਥਿਕ ਪ੍ਰਭਾਵ ਨਹੀਂ ਪਏਗਾ, ਕਿਉਂਕਿ ਸਟਾਫ਼ ਤੇ ਹੋਰ ਪ੍ਰਬੰਧ ਬਠਿੰਡਾ ਡਿੱਪੂ ਵਿਚੋਂ ਹੀ ਕੀਤੇ ਜਾਣੇ ਹਨ। ਸੂਚਨਾ ਮੁਤਾਬਕ ਨਵੇਂ ਬਣਨ ਜਾ ਰਹੇ ਸਬ ਡਿੱਪੂ ਦਾ ਇੰਚਾਰਜ਼ ਇੱਕ ਸਟੇਸ਼ਨ ਸੁਪਰਵਾਈਜ਼ਰ ਲਗਾਇਆ ਜਾਵੇਗਾ ਅਤੇ ਲੋੜ ਅਨੁਸਾਰ ਓਪਰੇਸ਼ਨ ਤੇ ਵਰਕਸ਼ਾਪ ਸਟਾਫ਼ ਤੈਨਾਤ ਕੀਤਾ ਜਾਵੇਗਾ। ਜਦੋਂਕਿ ਪੂਰੀ ਤਰ੍ਹਾਂ ਜਿੰਮੇਵਾਰੀ ਬਠਿੰਡਾ ਡਿੱਪੂ ਦੇ ਜਨਰਲ ਮੈਨੇਜਰ ਦੀ ਹੀ ਰਹੇਗੀ। ਦਸਣਾ ਬਣਦਾ ਹੈ ਕਿ ਇਸਤੋਂ ਪਹਿਲਾਂ ਪੀਆਰਟੀਸੀ ਦੇ ਪੂਰੇ ਪੰਜਾਬ ਵਿਚ 9 ਡਿੱਪੂ ਕੰਮ ਕਰ ਰਹੇ ਹਨ। ਇੰਨ੍ਹਾਂ ਵਿਚ ਬਠਿੰਡਾ ਤੋਂ ਇਲਾਵਾ ਪਟਿਆਲਾ, ਸੰਗਰੂਰ, ਬਰਨਾਲਾ, ਬੁਢਲਾਡਾ, ਫ਼ਰੀਦਕੋਟ, ਕਪੂਰਥਲਾ, ਲੁਧਿਆਣਾ ਅਤੇ ਚੰਡੀਗੜ੍ਹ ਡਿੱਪੂ ਸ਼ਾਮਲ ਹਨ। ਪੀਆਰਟੀਸੀ ਦੇ ਅਧਿਕਾਰੀਆਂ ਨੇ ਖ਼ੁਲਾਸਾ ਕੀਤਾ ਕਿ ਇਸਤੋਂ ਪਹਿਲਾਂ ਫਗਵਾੜਾ ਵਿਖੇ ਵੀ ਸਬ ਡਿੱਪੂ ਬਣਾਇਆ ਗਿਆ ਸੀ।

ਭੁੱਚੋ ਹਲਕੇ ਦੇ ਵਿਕਾਸ ਕਾਰਜਾਂ ਲਈ 5 ਕਰੋੜ ਰੁਪਏ ਦਾ ਚੈੱਕ ਜਾਰੀ

0
ਚੇਅਰਮੈਨ ਰਾਜਨ ਗਰਗ ਨੇ ਵਿਧਾਇਕ ਕੋਟਭਾਈ ਨੂੰ ਸੌਂਪਿਆ ਚੈੱਕ 
ਸੁਖਜਿੰਦਰ ਮਾਨ
ਬਠਿੰਡਾ, 09 ਅਕਤੂਬਰ : ਵਿਧਾਨ ਸਭਾ ਹਲਕਾ ਭੁੱਚੋ ਮੰਡੀ ਦੇ ਵਿਕਾਸ ਲਈ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਕਰੋੜਾਂ ਰੁਪਏ ਦੀ ਗਰਾਂਟ ਜਾਰੀ ਕੀਤੀ ਹੈ। ਵਿੱਤ ਮੰਤਰੀ ਦੇ ਆਦੇਸ਼ਾਂ ਤੋਂ ਬਾਅਦ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਰਾਜਨ ਗਰਗ ਨੇ ਭੁੱਚੋ ਹਲਕੇ ਦੇ ਵਿਧਾਇਕ ਪ੍ਰੀਤਮ ਸਿੰਘ ਕੋਟਭਾਈ ਨੂੰ ਪੰਜ ਕਰੋੜ ਦੀ ਗਰਾਂਟ ਦਾ ਚੈੱਕ ਦਿੱਤੇ। ਵਿਧਾਇਕ ਪ੍ਰੀਤਮ ਸਿੰਘ ਕੋਟਭਾਈ ਨੇ ਕਿਹਾ ਕਿ ਵਿੱਤ ਮੰਤਰੀ ਵੱਲੋਂ ਜਾਰੀ ਕੀਤੀ ਗਈ ਗ੍ਰਾਂਟ ਨਾਲ ਹਲਕੇ ਦਾ ਹੋਰ ਵੀ ਵਿਕਾਸ ਹੋ ਸਕੇਗਾ। ਉਨ੍ਹਾਂ ਪੰਜ ਕਰੋੜ ਦੀ ਗ੍ਰਾਂਟ ਦੇਣ ’ਤੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦਾ ਧੰਨਵਾਦ ਕੀਤਾ।  ਇਸ ਮੌਕੇ ਚੇਅਰਮੈਨ ਪਲੈਨਿੰਗ ਬੋਰਡ ਰਾਜਨ ਗਰਗ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਅਤੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਵਲੋਂ ਵਿਕਾਸ ਕਾਰਜਾਂ ਨੂੰ ਪਹਿਲ ਦੇ ਆਧਾਰ ’ਤੇ ਪੂਰਾ ਕੀਤਾ ਜਾ ਰਿਹਾ ਹੈ।  ਉਹਨਾਂ ਇਹ ਵੀ ਕਿਹਾ ਕਿ ਸਰਕਾਰ ਵੱਲੋਂ ਜਾਰੀ ਇਹ ਗ੍ਰਾਂਟ ਹਲਕੇ ਅਧੀਨ ਪੈਂਦੇ ਸਰਕਾਰੀ ਸਕੂਲਾਂ, ਪਿੰਡਾਂ ਦੀਆਂ ਧਰਮਸ਼ਾਲਾਵਾਂ, ਸੜਕਾਂ ਦੀ ਰਿਪੇਅਰ ਖੇਡ ਮੈਦਾਨਾਂ  , ਪਿੰਡਾਂ ਦੇ ਨੌਜਵਾਨਾਂ ਲਈ ਜਿੰਮ ਅਤੇ ਜਿੰਮ ਰੂਮ ਸਥਾਪਤ ਕਰਨ ਲਈ ਖਰਚ ਕੀਤੀ ਜਾਵੇਗੀ। ਇਸ ਮੌਕੇ ਜੌਨੀ ਬਾਂਸਲ ਪ੍ਰਧਾਨ ਨਗਰ ਕੌਂਸਲ ਭੁੱਚੋ ਮੰਡੀ, ਵਰਿੰਦਰ ਕੁਮਾਰ ਵਾਈਸ ਚੇਅਰਮੈਨ ਮਾਰਕੀਟ ਕਮੇਟੀ ਭੁੱਚੋ ਆਦਿ ਹਾਜ਼ਰ ਸਨ।

ਆਪ ਨੇ ਬਠਿੰਡਾ ਸ਼ਹਿਰ ’ਚ ਖੋਲਿਆ ਦਫ਼ਤਰ

0
ਸੁਖਜਿੰਦਰ ਮਾਨ
ਬਠਿੰਡਾ, 09 ਅਕਤੂਬਰ : ਸੂਬੇ ਦੀ ਮੁੱਖ ਵਿਰੋਧੀ ਧਿਰ ਆਮ ਆਦਮੀ ਪਾਰਟੀ ਨੇ ਸਿਆਸੀ ਗਤੀਵਿਧੀਆਂ ਤੇਜ ਕਰਦਿਆਂ ਅੱਜ ਬਠਿੰਡਾ ਸਹਿਰੀ ਹਲਕੇ ’ਚ ਅਪਣਾ ਦਫ਼ਤਰ ਖੋਲਿਆ ਹੈ। ਹਲਕਾ ਇੰਚਾਰਜ ਜਗਰੂਪ ਸਿੰਘ ਗਿੱਲ ਦੀ ਅਗਵਾਈ ’ਚ ਪੁੱਜੇ ਵੱਡੀ ਗਿਣਤੀ ਵਿਚ ਵਲੰਟੀਅਰਾਂ ਨੇ ਚੋਣਾਂ ’ਚ ਪਾਰਟੀ ਨੂੰ ਮਜਬੂਤ ਕਰਨ ਦਾ ਸੱਦਾ ਦਿੱਤਾ। ਸਥਾਨਕ ਪਾਵਰ ਹਾਊਸ ਰੋਡ ਚੌਂਕ ਨੇੜੇ ਖੁੱਲੇ ਇਸ ਦਫ਼ਤਰ ਦੇ ਉਦਘਾਟਨ ਸਮਾਰੋਹਾਂ ਨੂੰ ਸੰਬੋਧਨ ਕਰਦਿਆਂ ਡੇਰਾ ਟੱਪ ਵਾਲਿਆਂ ਦੇ ਸੰਤ ਸਰੂਪਾ ਨੰਦ ਨੇ ਸੁਭ ਇਛਾਵਾਂ ਭੇਂਟ ਕੀਤੀਆਂ। ਇਸ ਮੌਕੇ ਪਾਰਟੀ ਦੇ ਜਿਲ੍ਹਾ ਉਪ ਪ੍ਰਧਾਨ ਅਮਿ੍ਰਤ ਅਗਰਵਾਲ, ਲੋਕ ਸਭਾ ਇੰਚਰਾਜ ਰਾਕੇਸ ਪੁਰੀ, ਜ਼ਿਲ੍ਹਾ ਯੂਥ ਵਿੰਗ ਦੇ ਪ੍ਰਧਾਨ ਅਮਰਦੀਪ ਸਿੰਘ ਰਾਜਨ, ਮਹਿੰਦਰ ਸਿੰਘ ਫੂਲੋ ਮਿੱਠੀ, ਜਤਿੰਦਰ ਸਿੰਘ ਭਲਾ, ਬਲਜਿੰਦਰ ਸਿੰਘ ਬਰਾੜ, ਬਲਜੀਤ ਬੱਲੀ, ਬਲਕਾਰ ਸਿੰਘ ਭੋਖੜਾ, ਬਲਦੇਵ ਸਿੰਘ ਅਤੇ ਪਾਰਟੀ ਵਲੰਟੀਅਰਜ ਨੇ ਜਗਰੂਪ ਸਿੰਘ ਗਿੱਲ ਨੂੰ ਦਫਤਰ ਖੋਲਣ ਤੇ ਵਧਾਈ ਦਿੱਤੀ। ਇਸ ਮੌਕੇ ਸ: ਗਿੱਲ ਨੇ ਵਲੰਟੀਅਰਾਂ ਤੇ ਅਹੁੱਦੇਦਾਰਾਂ ਨੂੰ ਪਾਰਟੀ ਦੀਆਂ ਨੀਤੀਆਂ ਘਰ-ਘਰ ਪਹੁੰਚਾਉਣ ਦਾ ਸੱਦਾ ਦਿੰਦਿਆਂ ਹੁਣ ਤੋਂ ਹੀ 2022 ਦੇ ਲਈ ਸੰਘਰਸ ਕਰਨ ਲਈ ਜੁੱਟ ਜਾਣ ਦਾ ਸੱਦਾ ਦਿੱਤਾ ਤਾਕਿ ਆਮ ਪਾਰਟੀ ਦੇ ਕਨਵੀਨਰਰ ਸ੍ਰੀ ਅਰਵਿੰਦ ਕੇਜਰੀਵਾਲ ਦੀਆਂ ਨੀਤਿਆਂ ਨੂੰ ਸਰਕਾਰ ਬਣਾ ਕੇ ਲਾਗੂ ਕੀਤਾ ਜਾ ਸਕੇ।

ਲਖੀਮਪੁਰ ਘਟਨਾ ਦੇ ਵਿਰੋਧ ’ਚ ਜਥੇਬੰਦੀਆਂ ਨੇ ਕੱਢਿਆ ਮੋਮਬੱਤੀ ਮਾਰਚ

0
ਸੁਖਜਿੰਦਰ ਮਾਨ
ਬਠਿੰਡਾ, 09 ਅਕਤੂਬਰ : ਦੋ ਦਿਨ ਪਹਿਲਾਂ ਉਤਰ ਪ੍ਰਦੇਸ ਦੇ ਲਖੀਮਪੁਰ ਖੀਰੀ ਵਿਖੇ ਵਾਪਰੀ ਦੁਖਦਾਈਕ ਘਟਨਾ ਦੀ ਨਿੰਦਾ ਕਰਦਿਆਂ ਸ਼ਹਿਰ ਦੀਆਂ ਵੱਖ ਵੱੱਖ ਜਥੇਬੰਦੀਆਂ ਨੇ ਸ਼ਹਿਰ ਵਿਚ ਮੋਮਬੱਤੀ ਮਾਰਚ ਕੱਢਿਆ। ਸਥਾਨਕ ਟੀਚਰਜ਼ ਹੋਮ ਤੋਂ ਸ਼ੁਰੂ ਹੋਇਆ ਇਹ ਮਾਰਚ ਸ਼ਹਿਰ ਦੇ ਵੱਖ ਵੱਖ ਹਿੱਸਿਆ ’ਚ ਵਿਚ ਗਿਆ। ਇਸ ਮਾਰਚ ਵਿਚ ਡੀ ਟੀ ਐੱਫ ਤੋਂ ਇਲਾਵਾ ਸਾਹਿਤ ਕਲਾ ਤਾਲਮੇਲ ਕਮੇਟੀ, ਸਰੀਰਿਕ ਸਿੱਖਿਆ ਅਧਿਆਪਕ ਐਸੋਸੀਏਸ਼ਨ,ਈ ਟੀ ਟੀ ਟੀਚਰਜ਼ ਯੂਨੀਅਨ ਪੰਜਾਬ, ਲੋਕ ਮੋਰਚਾ ਪੰਜਾਬ, ਨੌਜਵਾਨ ਭਾਰਤ ਸਭਾ,5178 ਮਾਸਟਰ ਕੇਡਰ ਯੂਨੀਅਨ,ਸਰਕਾਰੀ  ਸਕੂਲਜ਼ ਲੈਬਾਰਟਰੀ ਸਟਾਫ ਯੂਨੀਅਨ,  ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਅਤੇ  ਸਾਹਿਤ ਸਭਾ ਬਠਿੰਡਾ  ਨੇ ਵੀ ਭਾਗ ਲਿਆ । ਆਗੂਆਂ ਨੇ ਕਿਹਾ ਕਿ ਲੋਕ ਇਸ ਫਾਸੀਵਾਦੀ ਸਰਕਾਰ ਦੇ ਮਨਸੂਬਿਆਂ ਤੋਂ ਭਲੀਭਾਂਤ ਜਾਣੂ ਹੋ ਚੁੱਕੇ ਹਨ, ਉਹ ਸਰਕਾਰ ਦੇ ਜੁਲਮਾਂ ਅੱਗੇ ਝੁਕਣ ਵਾਲੇ ਨਹੀਂ ਹਨ ਤੇ ਨਿੱਡਰ ਹੋ ਕੇ ਆਪਣੇ ਹੱਕਾਂ ਦੀ ਰਾਖੀ ਕਰਨਗੇ।

ਕਾਂਗਰਸ ਅਤੇ ਅਕਾਲੀ ਕਿਸਾਨਾਂ ਦੇ ਅੰਦੋਲਨ ਨੂੰ ਹਾਈਜੈਕ ਕਰਨ ਦੀ ਕੋਸ਼ਿਸ਼ ਕਰ ਰਹੇ ਹਨ: ਤਰੁਨ ਚੁੱਘ

0
ਸੁਖਜਿੰਦਰ ਮਾਨ
ਚੰਡੀਗੜ੍ਹ, 9 ਅਕਤੂਬਰ: ਭਾਰਤੀ ਜਨਤਾ ਪਾਰਟੀ ਦੇ ਕੌਮੀ ਜਨਰਲ ਸਕੱਤਰ ਤਰੁਨ ਚੁੱਘ ਨੇ ਇੱਕ ਬਿਆਨ ਜਾਰੀ ਕਰਦਿਆਂ ਕਿਹਾ ਕਿ ਕਾਂਗਰਸ, ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਨੂੰ ਇਸ ਤੱਥ ਲਈ ਨਿੰਦਿਆ ਗਿਆ ਹੈ ਕਿ ਇਹ ਪਾਰਟੀਆਂ ਲਖੀਮਪੁਰ ਖੇੜੀ ਘਟਨਾ ‘ਤੇ ਸਸਤੀ ਰਾਜਨੀਤੀ ਕਰਕੇ ਕਿਸਾਨਾਂ ਦੇ ਅੰਦੋਲਨ ਨੂੰ ਹਾਈਜੈਕ ਕਰਨ ਦੀ ਕੋਸ਼ਿਸ਼ ਕਰ ਰਹੀਆਂ ਹਨ।
ਚੁਗ ਨੇ ਕਿਹਾ ਕਿ ਉੱਤਰ ਪ੍ਰਦੇਸ਼ ਸਰਕਾਰ ਨੇ ਅਪਰਾਧਿਕ ਮਾਮਲੇ ਦਰਜ ਕੀਤੇ ਹਨ ਅਤੇ ਜਾਂਚ ਨਿਆਂਇਕ ਜਾਂਚ ਤੋਂ ਇਲਾਵਾ ਜਾਰੀ ਹੈ।  ਨਿਆਂਇਕ ਜਾਂਚ ਹਾਈ ਕੋਰਟ ਦੇ ਰਿਟਾਇਰਡ ਜੱਜ ਦੇ ਅਧੀਨ ਕੀਤੀ ਜਾ ਰਹੀ ਹੈ, ਇਸ ਲਈ ਇਸ ਸਥਿਤੀ ਵਿੱਚ ਰਾਜਨੀਤਿਕ ਪਾਰਟੀਆਂ ਆਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸਸਤੀ ਰਾਜਨੀਤੀ ਕਰ ਕੇ, ਕਿਸਾਨਾਂ ਨਾਲ ਉਨ੍ਹਾਂ ਦੇ ਬਚਨਾਂ ਦੀ ਮਦਦ ਕਰਕੇ ਉਨ੍ਹਾਂ ਦੀ ਹਮਦਰਦੀ ਹਾਸਲ ਕਰਨ ਦੀ ਕੋਸ਼ਿਸ਼ ਕਰ ਰਹੀਆਂ ਹਨ।
ਚੁੱਘ ਨੇ ਕਿਹਾ ਕਿ ਲਖੀਮਪੁਰ ਖੇੜੀ ਵਿੱਚ ਕਾਨੂੰਨ ਵਿਵਸਥਾ ਦੀ ਸਮੱਸਿਆ ਹੈ ਅਤੇ ਯੂ.ਪੀ.  ਸਰਕਾਰ ਇਸ ਨਾਲ ਸਹੀ ਤਰੀਕੇ ਨਾਲ ਨਜਿੱਠ ਰਹੀ ਹੈ।
ਚੁੱਘ ਨੇ ਕਿਹਾ ਕਿ ਉੱਤਰ ਪ੍ਰਦੇਸ਼ ਸਰਕਾਰ ਪ੍ਰਭਾਵਿਤ ਪਰਿਵਾਰਾਂ ਨਾਲ ਚੱਟਾਨ ਵਾਂਗ ਖੜੀ ਹੈ ਅਤੇ ਉਨ੍ਹਾਂ ਨੂੰ ਹਰ ਤਰ੍ਹਾਂ ਦੀ ਮਦਦ ਦਾ ਭਰੋਸਾ ਦਿੱਤਾ ਹੈ, ਤਾਂ ਜੋ ਉਨ੍ਹਾਂ ਨੇ ਆਪਣਾ ਅੰਦੋਲਨ ਵਾਪਸ ਲੈ ਲਿਆ, ਪਰ ਕਾਂਗਰਸ ਅਤੇ ਅਕਾਲੀ ਦਲ ਵਰਗੀਆਂ ਪਾਰਟੀਆਂ, ਜਿਨ੍ਹਾਂ ਨੇ ਹਾਲ ਹੀ ਵਿੱਚ ਕਿਸਾਨਾਂ ਲਈ ਕੰਮ ਕਰਨਾ ਸ਼ੁਰੂ ਕੀਤਾ ਸੀ, ਕੁਝ ਨਹੀਂ ਕਰ ਸਕੀਆਂ। ਕਲਿਆਣ ਲਈ, ਹੁਣ ਉਸ ਨਾਲ ਝੂਠੀ ਹਮਦਰਦੀ ਦਿਖਾ ਰਿਹਾ ਹੈ।

ਕੇਂਦਰੀ ਗ੍ਰਹਿ ਰਾਜ ਮੰਤਰੀ ਨੂੰ ਤੁਰੰਤ ਬਰਖ਼ਾਸਤ ਕਰਕੇ ਧਾਰਾ 120 ਬੀ ਦਾ ਕੇਸ ਦਰਜ ਕੀਤਾ ਜਾਵੇ : ਹਰਸਿਮਰਤ

0
ਕਿਹਾ ਕਿ ਯੂ ਪੀ ਪੁਲਿਸ ਗ੍ਰਹਿ ਰਾਜ ਮੰਤਰੀ ਖਿਲਾਫ ਕਾਰਵਾਈ ਕਰਨ ਵਿਚ ਨਾਕਾਮ ਰਹੀ, ਕੇਸ ਗੈਰ ਭਾਜਪਾ ਸ਼ਾਸਤ ਰਾਜ ਵਿਚ ਤਬਦੀਲ ਕੀਤਾ ਜਾਵੇ
ਸੁਖਜਿੰਦਰ ਮਾਨ
ਚੰਡੀਗੜ, 9 ਅਕਤੂਬਰ : ਸਾਬਕਾ ਕੇਂਦਰੀ ਮੰਤਰੀ ਸਰਦਾਰਨੀ ਹਰਸਿਮਰਤ ਕੌਰ ਬਾਦਲ ਨੇ ਅੱਜ ਮੰਗ ਕੀਤੀ ਕਿ ਲਖੀਮਪੁਰ ਖੀਰੀ ਵਿਚ ਕਿਸਾਨਾਂ ਦੀ ਹੱਤਿਆ ਕਰਨ ਦੇ ਮਾਮਲੇ ਦੀ ਸੁਪਰੀਮ ਕੋਰਟ ਦੀ ਨਿਗਰਾਨੀ ਹੇਠ ਜਾਂਚ ਕਰਵਾਈ ਜਾਵੇ ਤੇ ਉਹਨਾਂ ਮੰਗ ਕੀਤੀ ਕਿ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਨੂੰ ਤੁਰੰਤ ਬਰਖ਼ਾਸਤ ਕੀਤਾ ਜਾਵੇ।
ਅਕਾਲੀ ਦਲ ਦੇ ਸੀਨੀਅਰ ਆਗੂਆਂ ਦੇ ਵਫਦ ਵੱਲੋਂ ਲਖੀਮਪੁਰ ਖੀਰੀ ਦਾ ਦੌਰਾ ਕਰਨ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਰਦਾਰਨੀ ਹਰਸਿਮਰਤ ਕੌਰ ਬਾਦਲ ਨੇ ਇਹ ਮੰਗ ਰੱਖੀ ਹੈ। ਉਹਨਾਂ ਦੇ ਨਾਲ ਪਾਰਟੀ ਦੇ ਸੀਨੀਅਰ ਆਗੂ ਬਲਵਿੰਦਰ ਸਿੰਘ ਭੁੰਦੜ, ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਬਿਕਰਮ ਸਿੰਘ ਮਜੀਠੀਆ, ਮਨਪ੍ਰੀਤ ਇਯਾਲੀ ਤੇ ਹਰਮੀਤ ਸਿੰਘ ਕਾਲਕਾ ਵੀ ਲਖੀਮਪੁਰ ਖੀਰੀ ਗਏ ਗਏ ਸਨ। 
ਸਾਬਕਾ ਕੇਂਦਰੀ ਮੰਤਰੀ ਨੇ ਕਿਹਾ ਕਿ ਕਿਸਾਨਾਂ, ਜਿਹਨਾਂ ਨੂੰ ਕੇਂਦਰੀ ਮੰਤਰੀ ਦੇ ਪੁੱਤਰ ਅਸ਼ੀਸ਼ ਮਿਸ਼ਰਾ ਨੇ ਗੱਡੀ ਥੱਲੇ ਕੇ ਮਾਰ ਦਿੱਤਾ, ਦੇ ਪਰਿਵਾਰਾਂ ਨੂੰ ਉੱਤਰ ਪ੍ਰਦੇਸ਼ ਸਰਕਾਰ ਤੋਂ ਨਿਆਂ ਦੀ ਕੋਈ ਆਸ ਨਹੀਂ ਹੈ। ਉਹਨਾਂ ਕਿਹਾ ਕਿ ਇਹ ਸਪਸ਼ਟ ਹੈ ਕਿ ਇਸ ਕੇਸ ਵਿਚ ਉਦੋਂ ਤੱਕ ਨਿਆਂ ਨਹੀਂ ਮਿਲ ਸਕਦਾ ਜਦੋਂ ਤੱਕ ਕੇਂਦਰੀ ਗ੍ਰਹਿ ਰਾਜ ਮੰਤਰੀ ਨੁੰ ਬਰਖ਼ਾਸਤ ਨਹੀਂ ਕੀਤਾ ਜਾਂਦਾ। ਉਹਨਾਂ ਕਿਹਾÇ ਕ ਮੈਨੁੰ ਸਮਝ ਨਹੀਂ ਆਉਂਦੀ ਕਿ ਉਹਨਾਂ ਨੂੰ ਹਾਲੇ ਤੱਕ ਬਰਖ਼ਾਸਤ ਕਿਉਂ ਨਹੀਂ ਕੀਤਾ ਗਿਆ। ਉਹਨਾਂ ਕਿਹਾ ਕਿ ਅਜੈ ਮਿਸ਼ਰਾ ਦੇ ਖਿਲਾਫ ਕੇਸ ਦਰਜ ਕੀਤਾ ਜਾਣਾ ਚਾਹੀਦਾ ਹੈ ਕਿਉਂਕਿ ਉਹਨਾਂ ਨੇ 25 ਸਤੰਬਰ ਨੁੰ ਲੋਕਾਂ ਨੂੰ ਸ਼ਾਂਤਮਈ ਰੋਸ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੇ ਖਿਲਾਫ ਹਿੰਸਾ ਲਈ ਭੜਕਾਇਆ। ਉਹਨਾਂ ਕਿਹਾ ਕਿ ਸੰਜੇ ਮਿਸ਼ਰਾ ਦੇ ਅਪਰਾਧ ਵਿਚ ਵਾਧਾ ਹੋ ਗਿਆ ਹੈ ਕਿਉਂਕਿ ਉਹਨਾਂ ਦੇ ਪੁੱਤਰ ਨੇ ਚਾਰ ਕਿਸਾਨਾਂ ਤੇ ਇਕ ਪੱਤਰਕਾਰ ਨੂੰ ਆਪਣੀ ਗੱਡੀ ਥੱਲੇ ਦੇ ਕੇ ਮਾਰ ਦਿੱਤਾ ਜਦਕਿ ਮਿਸ਼ਰਾ ਕਹਿ ਰਹੇ ਹਨ ਕਿ ਗੱਡੀ ’ਤੇ ਪਥਰਾਅ ਹੋਣ ਕਾਰਨ ਡਰਾਈਵਰ ਨੇ ਸੰਤੁਲਨ ਗੁਆਇਆ। 
ਉਹਨਾਂ ਕਿਹਾ ਕਿ ਘਟਲਾ ਦੀਆਂ ਹੁਣ ਤੱਕ ਸਾਹਮਣੇ ਆਈਆਂ ਲਾਈਵ ਵੀਡੀਓ ਵਿਚ ਇਹ ਗੱਲ ਆਪਣੇ ਆਪ ਗਲਤ ਸਾਬਤ ਹੋ ਗਈ ਹੈ। ਉਹਨਾਂ ਕਿਹਾ ਕਿ ਅਜੈ ਮਿਸ਼ਰਾ ਦੇ ਖਿਲਾਫ ਧਾਰਾ 120 ਬੀ ਤਹਿਤ ਕੇਸ ਦਰਜ ਹੋਣਾ ਚਾਹੀਦਾ ਹੈ ਕਿਉਂਕਿ ਉਹਨਾਂ ਨੇ ਹਿੰਸਾ ਭੜਾਈ ਤੇ ਜਾਂਚ ਨੂੰ ਗੁੰਮਰਾਹ ਕਰਨ ਦਾ ਯਤਨ ਕੀਤਾ। ਉਹਨਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਪੀੜਤ ਪਰਿਵਾਰ ਸਮੇਤ ਆਪਣੇ ਸਭ ਕਾ ਸਭ ਕਾ ਵਿਸ਼ਵਾਸ ਦੇ ਨਾਅਰੇ ਮੁਤਾਬਕ ਸਭ ਨੂੰ ਨਾਲ ਲੈ ਕੇ ਚੱਲਣਾ ਚਾਹੀਦਾ ਹੈ। 
ਸਰਦਾਰਨੀ ਬਾਦਲ ਨੇ ਜ਼ੋਰ ਦੇ ਕੇ ਇਹ ਗੱਲ ਵੀ ਕਹੀ ਕਿ ਇਹ ਸਾਰਾ ਕੇਸ ਗੈਰ ਭਾਜਪਾ ਸ਼ਾਸਤ ਸੂਬੇ ਵਿਚ ਤਬਦੀਲ ਹੋਣਾ ਚਾਹੀਦਾ ਹੈ ਕਿਉਂਕਿ ਉੱਤਰ ਪ੍ਰਦੇਸ਼ ਪੁਲਿਸ ਕੇਂਦਰੀ ਗ੍ਰਹਿ ਰਾਜ ਮੰਤਰੀ ਦੇ ਖਿਲਾਫ ਕਾਰਵਾਈ ਕਰਨ ਦੀ ਸਥਿਤੀ ਵਿਚ ਨਹੀਂ ਹੈ। ਉਹਨਾਂ ਕਿਹਾ ਕਿ ਜਿਸ ਤਰੀਕੇ ਮੰਤਰੀ ਦੇ ਪੁੱਤਰ ਖਿਲਾਫ ਕਾਰਵਾਈ ਵਾਸਤੇ ਪੰਜ ਦਿਨ ਖੁੰਝਾ ਦਿੱਤੇ ਗਏ, ਉਸ ਤੋਂ ਇਹ ਸਪਸ਼ਟ ਹਤੇ ਕਾਰਵਾਈ ਉਦੋਂ ਹੀ ਹੋ ਰਹੀ ਹੈ ਜਦੋਂ ਸੁਪਰੀਮ ਕੋਰਟ ਨੇ ਮਾਮਲੇ ਵਿਚ ਦਖਲ ਦਿੱਤਾ ਹੈ।
ਇਸ ਦੌਰਾਨ ਮ੍ਰਿਤਕ ਪੱਤਰਕਾਰ ਰਮਨ ਕਸ਼ਯਪ ਸਮੇਤ ਪੀੜਤਾਂ ਦੇ ਘਰ ਦੇ ਦੌਰੇ ਦੀ ਗੱਲ ਕਰਦਿਆਂ ਸਰਦਾਰਨੀ ਬਾਦਲ ਨੇ ਕਿਹਾ ਕਿ ਉਹ ਹੈਰਾਨ ਸਨ ਕਿ ਕਿਸ ਤਰੀਕੇ ਬੇਸਹਾਰਾ ਪੀੜਤਾਂ ਨਾਲ ਅਨਿਆਂ ਕੀਤਾ ਗਿਆ। ਉਹਨਾਂ ਦੱਸਿਆ ਕਿ ਪੀੜਤ ਪਰਿਵਾਰਾਂ ਨੇ ਉਹਨਾਂ ਨੂੰ ਦੱਸਿਆ ਕਿ ਉਹ ਪੈਸੇ ਜਾਂ ਨੌਕਰੀ ਨਹੀਂ ਚਾਹੁੰਦੇ ਬਲਕਿ ਇਸ ਕਤਲ ਕਾਂਡ ਦੇ ਦੋਸ਼ੀਆਂ ਨੂੰ ਮਿਸਾਲੀ ਸਜ਼ਾ ਦੇ ਕੇ ਮਾਮਲਾ ਨਿਪਟਾਇਆ ਜਾਣਾ ਚਾਹੁੰਦੇ ਹਨ। 
ਸਾਬਕਾ ਕੇਂਦਰੀ ਮੰਤਰੀ ਨੇ ਕਿਹਾ ਕਿ ਕਿਸਾਨ ਪਰਿਵਾਰਾਂ ਤੇ ਪੱਤਰਕਾਰ ਦੇ ਪਰਿਵਾਰ ਨਾਲ ਵਾਪਰੇ ਇਸ ਦੁਖਾਂਤ ਨੂੰ ਦੇ ਕੇ ਮਨ ਭਰ ਆਇਆ ਹੈ। 18 ਸਾਲਾਂ ਦਾ ਲਵਪ੍ਰੀਤ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ। ਉਸਦੇ ਮਾਪਿਆਂ ਕੋਲ ਸਿਰਫ 3 ਕਿੱਲੇ ਜ਼ਮੀਨ ਹੈ ਤੇ ਮਾਪਿਆਂ ਨੇ ਉਸਨੁੰ ਲੰਗਰ ਸੇਵਾ ਵਿਚ ਸੇਵਾ ਕਰਨ ਵਾਸਤੇ ਭੇਜਿਆ ਸੀ। ਉਹਨਾਂ ਕਿਹਾ ਕਿ ਇਸੇ ਤਰੀਕੇ ਨਛੱਤਰ ਪਰਿਵਾਰ ਦਾ ਇਕਲੌਤਾ ਕਮਾਊ ਜੀਅ ਸੀ ਤੇ ਉਸਦਾ ਪੁੱਤਰ ਬਾਰਡਰ ਸਕਿਓਰਿਟੀ ਫੋਰਸ ਵਿਚ ਸੇਵਾਵਾਂ ਨਿਭਾ ਰਿਹਾ ਹੈ। ਉਹਨਾਂ ਕਿਹਾ ਕਿ ਰਮਨ ਕਸ਼ਯਪ ਦੇ ਬੱਚਿਆਂ ਨੂੰ ਤਾਂ ਇਹ ਵੀ ਸਮਝ ਨਹੀਂ ਕਿ ਉਹਨਾਂ ਦਾ ਪਿਓ ਕੀ ਕੰਮ ਕਰਦਾ ਸੀ। 
ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਕੋਈ ਵੀ ਸਰਕਾਰ ਕਿਸਾਨਾਂ ਪ੍ਰਤੀ ਇੰਨੀ ਬੇਦਿਲ ਨਹੀਂ ਹੋ ਸਕਦੀ ਤੇ ਉਹਨਾਂ ਨੂੰ ਮਜਬੂਰ ਨਹੀਂ ਕਰ ਸਕਦੀ ਜਿਵੇਂ ਕਿ ਹੁਣ ਪੀੜਤ ਪਰਿਵਾਰਾਂ ਨੂੰ ਕੀਤਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਕਿਸਾਨਾਂ ਦਾ ਗੁਨਾਹ ਸਿਰਫ ਇਹ ਹੈ ਕਿ ਉਹ ਤਿੰਨ ਕਾਲੇ ਕਾਨੂੰਨ ਵਾਪਸ ਲੈਣ ਦੀ ਮੰਗ ਕਰ ਰਹੇ ਸਨ। ਉਹਨਾਂ ਕਿਹਾ ਕ ਇਸ ਵਾਸਤੇ ਉਹਨਾਂ ਨੁੰ ਹਰਿਆਣਾ ਦੇ ਮੁੱਖ ਮੰਤਰੀ ਐਮ ਐਲ ਖੱਟਰ ਵੱਲੋਂ ਹਾਲ ਹੀ ਵਿਚ ਦਿੱਤੇ ਬਿਆਨ ਮੁਤਾਬਕ ਡਾਂਗਾ ਨਾਲ ਮਾਰੇ ਜਾਣ ਦੀ ਗੱਲ ਕੀਤੀ ਜਾ ਰਹੀ ਹੈ ਤੇ ਅਜੈ ਮਿਸ਼ਰਾ ਵਰਗੇ ਕਿਸਾਨਾਂ ਖਿਲਾਫ ਲੋਕਾਂ ਨੂੰ ਸਿਰਫ ਇਸ ਕਰ ਕੇ ਭੜਕਾ ਰਹੇ ਸਨ ਕਿ ਕਿਸਾਨ ਆਪਣੇ ਹੱਕਾਂ ਵਾਸਤੇ ਕਿਉਂ ਸੰਘਰਸ਼ ਕਰ ਰਹੇ ਹਨ। 
ਬਿਕਰਮ ਸਿੰਘ ਮਜੀਠੀਆ ਸਮੇਤ ਕਮੇਟੀ ਦੇ ਹੋਰ ਮੈਂਬਰਾਂ ਨੇ ਦੱਸਿਆ ਕਿ ਕਿਵੇਂ ਉੱਤਰ ਪ੍ਰਦੇਸ਼ ਪੁਲਿਸ ਆਪਣਾ ਫਰਜ਼ ਨਿਭਾਉਣ ਵਿਚ ਨਾਕਾਮ  ਰਹੀ ਹੈ ਤੇ ਉਸਨੇ ਕੇਂਦਰੀ ਮੰਤਰੀ ਦੇ ਤਿੰਨ ਵਾਹਨਾਂ ਨੂੰ ਤਿੰਨ ਕਾਲੇ ਕਾਨੁੰਨਾਂ ਖਿਲਾਫ ਸ਼ਾਂਤਮਈ ਰੋਸ ਵਿਖਾਵਾ ਕਰਨ ਮਗਰੋਂ ਵਾਪਸ ਪਰਤ ਰਹੇ ਕਿਸਾਨਾਂ ਨੁੰ ਦਰੜਨ ਦੀ ਆਗਿਆ ਦਿੱਤੀ ਹੈ। ਉਹਨਾਂ ਨੇ ਵੀ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੁੰ ਅਪੀਲ ਕੀਤੀ ਕਿ ਅਜੈ ਮਿਸ਼ਰਾ ਨੂੰ ਤੁਰੰਤ ਬਰਖ਼ਾਸਤ ਕੀਤਾ ਜਾਵੇ।

ਕਾਲਜ ਆਫ ਲਾਅ ਵਿਖੇ ਅੰਮਿ੍ਰਤ ਮਹਾਂਉਤਸਵ ਪ੍ਰੋਗਰਾਮ ਦਾ ਆਯੋਜਨ

0

ਸੁਖਜਿੰਦਰ ਮਾਨ
ਬਠਿੰਡਾ, 08 ਅਕਤੂਬਰ: ਨੈਸ਼ਨਲ ਲੀਗਲ ਸਰਵਿਸ ਅਥਾਰਟੀ ਦੀ ਅਗਵਾਈ ਹੇਠ ਅੱਜ ਆਜ਼ਾਦੀ ਦਾ ਅੰਮਿ੍ਰਤ ਮਹਾਂਉਤਸਵ ਮੁਹਿੰਮ ਤਹਿਤ ਸਥਾਨਕ ਕਾਲਜ ਆਫ ਲਾਅ ਵਿਖੇ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਜ਼ਿਲ੍ਹਾ ਅਤੇ ਸੈਸ਼ਨ ਜੱਜ ਕਮ ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਕਮਲਜੀਤ ਲਾਂਬਾ ਤੋਂ ਇਲਾਵਾ ਸਕੱਤਰ ਅਸ਼ੋਕ ਕੁਮਾਰ ਚੌਹਾਨ, ਕਾਲਜ਼ ਦੇ ਚੇਅਰਮੈਨ ਮੋਹਨ ਲਾਲ ਗਰਗ, ਪਿ੍ਰੰਸੀਪਲ ਡਾ. ਰਮਨਦੀਪ ਸਿੰਘ ਸਿੱਧੂ, ਸ੍ਰੀਮਤੀ ਊਸ਼ਾ ਰਾਣੀ ਸੀ.ਡੀ.ਪੀ.ਓ.ਆਦਿ ਨੇ ਸੰਬਧੌਨ ਕੀਤਾ। ਇਸ ਦੌਰਾਨ ਚੇਅਰਮੈਨ ਕਮਲਜੀਤ ਲਾਂਬਾ ਨੇ ਵਿਦਿਆਰਥੀਆਂ ਨੂੰ ਆਜ਼ਾਦੀ ਦਾ ਅੰਮਿ੍ਰਤ ਮਹਾਂਉਤਸਵ ਮੁਹਿੰਮ ਬਾਰੇ ਦਸਦੇ ਹੋਏ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਚਲਾਈ ਜਾ ਰਹੀ ਸਕੀਮਾਂ ਬਾਰੇ ਜਾਣਕਾਰੀ ਦਿੱਤੀ ਗਈ।

ਕਿਸਾਨਾਂ ਦੀ ਸਰਕਾਰ ਦੇ ਨਾਲ ਚੰਡੀਗੜ੍ਹ ’ਚ ਪੈਨਲ ਮੀਟਿੰਗ ਅੱਜ

0

ਸੁਖਜਿੰਦਰ ਮਾਨ
ਬਠਿੰਡਾ, 08 ਅਕਤੂਬਰ :ਨਰਮੇ ਤੇ ਹੋਰ ਫਸਲਾਂ ਦੇ ਖਰਾਬੇ ਦੇ ਮੁਆਵਜੇ ਨੂੰ ਲੈ ਕੇ ਚੱਲ ਰਹੇ ਵਿੱਤ ਮੰਤਰੀ ਮਨਪ੍ਰੀਤ ਬਾਦਲ ਦੀ ਕੋਠੀ ਲੱਗੇ ਮੋਰਚੇ ਤੋਂ ਬਾਅਦ ਪੰਜਾਬ ਸਰਕਾਰ ਨੇ ਕਿਸਾਨਾਂ ਨੂੰ ਭਲਕੇ ਚੰਡੀਗੜ੍ਹ ’ਚ ਮੀਟਿੰਗ ਦਾ ਸੱਦਾ ਦਿੱਤਾ ਹੈ। ਇਸ ਸਬੰਧ ਵਿੱਚ ਅੱਜ ਫੇਰ ਕਿਸਾਨਾਂ ਵਲੋਂ ਨਾਕੇ ਤੋੜ ਕੇ ਵਿਤ ਮੰਤਰੀ ਦੀ ਕੋਠੀ ਦੇ ਘਿਰਾਓ ਦੇ ਮੁੜ ਕੀਤੇ ਐਲਾਨ ਤੋਂ ਬਾਅਦ ਡਿਪਟੀ ਕਮਿਸ਼ਨਰ ਮੁਕਤਸਰ ਵੱਲੋਂ ਤੁਰਤ ਮੁੱਖ ਮੰਤਰੀ ਦਫ਼ਤਰ ਨਾਲ ਸੰਪਰਕ ਕੀਤਾ ਗਿਆ। ਕਿਸਾਨ ਆਗੂਆਂ ਨੇ ਦਸਿਆ ਕਿ ਭਲਕੇ ਕਿਸਾਨਾਂ ਦੇ ਵਫਦ ਨਾਲ ਗਿਆਰਾਂ ਵਜੇ ਮੁੱਖ ਮੰਤਰੀ ਦੇ ਪਿ੍ੰਸੀਪਲ ਸਕੱਤਰ ,ਖੇਤੀਬਾੜੀ ਸਕੱਤਰ ਅਤੇ ਐਫ ਸੀ ਆਰ ਨਾਲ ਮੀਟਿੰਗ ਤੈਅ ਕੀਤੀ ਗਈ ਹੈ। ਪ੍ਰਸ਼ਾਸਨ ਦੇ ਭਰੋੋਸੇ ਤੋਂ ਬਾਅਦ ਕਿਸਾਨਾਂ ਨੇ ਘਿਰਾਓ ਦੇ ਫ਼ੈਸਲੇ ਨੂੰ ਵਾਪਸ ਲੈਂਦਿਆਂ ਕਿਹਾ ਕਿ ਜੇਕਰ ਸਰਕਾਰ ਨੇ ਕੱਲ੍ਹ ਦੀ ਮੀਟਿੰਗ ਵਿੱਚ ਕਿਸਾਨਾਂ ਦੀਆਂ ਮੰਗਾਂ ਮਸਲੇ ਹੱਲ ਨਾ ਕੀਤੇ ਤਾਂ ਉੱਥੇ ਹੀ ਅਗਲੇ ਤਿੱਖੇ ਸੰਘਰਸ਼ ਦਾ ਐਲਾਨ ਕੀਤਾ ਜਾਵੇਗਾ । ਇਸ ਮੌਕੇ ਸੂਬਾ ਸਕੱਤਰ ਸ਼ਿੰਗਾਰਾ ਸਿੰਘ ਮਾਨ ਨੇ ਧਰਨਾਕਾਰੀਆਂ ਨੂੰ ਅਪੀਲ ਕੀਤੀ ਕਿ ਕੱਲ੍ਹ ਨੂੰ ਕਿਸਾਨ ,ਮਜ਼ਦੂਰ ਅਤੇ ਔਰਤਾਂ ਵੱਡੀ ਗਿਣਤੀ ਵਿੱਚ ਬਾਦਲ ਮੋਰਚੇ ਵਿਚ ਪੁੱਜਣ। ਦਸਣਾ ਬਣਦਾ ਹੈ ਕਿ ਬੀਤੇ ਕੱਲ ਕਿਸਾਨਾਂ ਵਲੋਂ ਵਿਤ ਮੰਤਰੀ ਦੀ ਕੋਠੀ ਦੇ ਮੁੱਖ ਗੇਟ ਨੂੰ ਘੇਰਣ ਤੋਂ ਬਾਅਦ ਅੱਜ ਸਵੇਰ ਤੋਂ ਹੀ ਪ੍ਰਸ਼ਾਸਨ ਕਿਸਾਨਾਂ ਨਾਲ ਮੀਟਿੰਗਾਂ ਕਰ ਰਿਹਾ ਸੀ । ਇਸ ਦੌਰਾਨ ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਜਨਰਲ ਸਕੱਤਰ ਲਸ਼ਮਣ ਸਿੰਘ ਸੇਵੇਵਾਲਾ ਨੇ ਕਿਹਾ ਕਿ ਜਿੱਥੇ ਨਰਮੇ ਦੀ ਫਸਲ ਖ਼ਰਾਬ ਹੋਣ ਨਾਲ ਕਿਸਾਨਾਂ ਦਾ ਵੱਡਾ ਆਰਥਿਕ ਨੁਕਸਾਨ ਹੋਇਆ ਹੈ ਉਥੇ ਮਜਦੂਰਾਂ ਨੂੰ ਵੀ ਵੱਡੀ ਆਰਥਿਕ ਢਾਹ ਲੱਗੀ ਹੈ। ਇਸ ਲਈ ਮਜਦੂਰਾਂ ਨੂੰ ਇਸ ਮੋਰਚੇ ਨੂੰ ਵੱਧ ਮਜਬੂਤ ਕਰਨ ਦੀ ਲੋੜ ਹੈ।