Home Blog Page 3191

ਹੈਲੀਕਾਪਟਰ ਦੇ ਝੂਟਿਆਂ ਦੇ ਨਜ਼ਾਰੇ ਲੈਣ ਦੀ ਥਾਂ ਮੁੱਖ ਮੰਤਰੀ ਕਮਜ਼ੋਰ ਵਰਗਾਂ ਦੇ ਮਸਲੇ ਹੱਲ ਕਰਨ : ਅਕਾਲੀ ਦਲ

0

ਸੁਖਜਿੰਦਰ ਮਾਨ

ਚੰਡੀਗੜ੍ਹ, 6 ਅਕਤੂਬਰ : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਆਖਿਆ ਕਿ ਉਹ ਕੁਝ ਦਿਨਾਂ ਲਈ ਹੈਲੀਕਾਪਟਰ ’ਤੇ ਝੂਟੇ ਲੈਣੇ ਬੰਦ ਕਰਨ ਅਤੇ ਅਨੁਸੂਚਿਤ ਜਾਤੀ ਤੇ ਸਮਾਜ ਦੇ ਕਮਜ਼ੋਰ ਵਰਗਾਂ ਦੀਆਂ ਮੁਸ਼ਕਿਲਾਂ ਹੱਲ ਕਰਨ ਤੇ ਨਾਲ ਹੀ  ਪਾਰਟੀ ਨੇ ਗੁਲਾਬੀ ਸੁੰਡੀ ਕਾਰਨ ਤਬਾਹ ਹੋਈ ਕਪਾਹ ਦੀ ਫਸਲ ਨਾਲ ਪ੍ਰਭਾਵਤ ਕਿਸਾਨਾਂ ਤੇ ਖੇਤ ਮਜ਼ਦੂਰਾਂ ਲਈ ਤੁਰੰਤ ਮੁਆਵਜ਼ੇ ਦਾ ਐਲਾਨ ਕਰਨ।
ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਪਵਨ ਕੁਮਾਰ ਟੀਨੂੰ ਨੇ ਕਿਹਾ ਕਿ ਮੁੱਖ ਮੰਤਰੀ ਵੱਲੋਂ ਲੱਖਾਂ ਏਕੜ ਵਿਚ ਤਬਾਹ ਹੋਈ ਕਪਾਹ ਦੀ ਫਸਲ ਦਾ ਜਾਇਜ਼ਾ ਲੈਣ ਲਈ ਹੈਲੀਕਾਪਟਰ ’ਤੇ ਬਠਿੰਡਾ ਪਹੁੰਚੇ ਨੁੰ ਇਕ ਹਫਤੇ ਤੋਂ ਜ਼ਿਆਦਾ ਦਾ ਸਮਾਂ ਹੋ ਗਿਆ ਹੈ। ਉਹਨਾਂ ਕਿਹਾ ਕਿ ਮੁੱਖ ਮੰਤਰੀ ਨੇ ਤੁਰੰਤ ਮੁਆਵਜ਼ੇ ਦਾ ਐਲਾਨ ਕੀਤਾ ਸੀ ਪਰ ਕਿਸੇ ਵੀ ਸਿਾਨ ਜਾਂ ਖੇਤ ਮਜ਼ਦੂਰ ਨੂੰ ਹਾਲੇ ਤੱਕ ਕੋਈ ਮੁਆਵਜ਼ਾ ਨਹੀਂ ਮਿਲਿਆ। ਉਹਨਾਂ ਕਿਹਾ ਕਿ ਸੂਬਾ ਸਰਕਾਰ ਨੇ ਹਾਲੇ ਤੱਕ ਕਪਾਹ ਦੀ ਫਸਲ ਦੇ ਹੋਏ ਨੁਕਸਾਨ ਦੇ ਜਾਇਜ਼ੇ ਲਈ ਕੋਈ ਗਿਰਦਾਵਰੀ ਜਾਂ ਸਰਵੇਖਣ ਨਹੀਂ ਕਰਵਾਇਆ।
ਸ੍ਰੀ ਪਵਨ ਟੀਨੂੰ ਨੇ ਕਿਹਾ ਕਿ ਮਾਲਵਾ ਖਤੇਰ ਤੋਂ ਆ ਰਹੀਆਂ ਰਿਪੋਰਟਾਂ ਤੋਂ ਸੰਕੇਤ ਮਿਲਿਆ ਹੈ ਕਿ ਕਪਾਹ ਦੀ ਫਸਲ ਤਬਾਹ ਹੋਣ ਨਾਲ ਖੇਤ ਮਜ਼ਦੂਰ ਬਹੁਤ ਔਖੇ ਘੜੀ ਵਿਚ ਹਨ ਤੇ ਉਹਨਾਂ ਨੇ ਰੋਜ਼ੀ ਰੋਟੀ ਦਾ ਸਾਧਨ ਵੀ ਗੁਆ ਲਿਆ ਹੈ। ਉਹਨਾਂ ਕਿਹਾ ਕਿ ਅਸੀਂ ਮੁੱਖ ਮੰਤਰੀ ਨੂੰ ਬੇਨਤੀ ਕਰਦੇ ਹਾਂ ਕਿ ਉਹ ਕੁਝ ਦਿਨ ਆਪਣੇ ਦਫਤਰ ਵਿਚ ਲਗਾਉਣ ਤਾਂ ਜੋ ਖੇਤ ਮਜ਼ਦੂਰਾਂ ਨੁੰ ਉਸੇ ਲੀਹ ’ਤੇ ਮੁਆਵਜ਼ਾ ਦਿੱਤਾ ਜਾ ਸਕੇ ਜਿਵੇਂ ਪਿਛਲੀ  ਸਰਦਾਰ ਪ੍ਰਕਾਸ਼ ਸਿੰਘ ਬਾਦਲ ਦੀ ਅਗਵਾਈ ਵਾਲੀ ਅਕਾਲੀ ਸਰਕਾਰ ਨੇ ਦਿੱਤਾ ਸੀ ਜਦੋਂ ਕਪਾਹ ਦੀ ਫਸਲ ਤਬਾਹ ਹੋਈ ਸੀ।
ਸ੍ਰੀ ਟੀਨੂੰ ਨੇ ਕਿਹਾ ਕਿ ਸ੍ਰੀ ਚੰਨੀ ਨੇ ਮੁੱਖ ਮੰਤਰੀ ਬਣਨ ਨਾਲ ਅਨੁਸੂਚਿਤ ਜਾਤੀ ਤੇ ਸਮਾਜ ਦੇ ਕਮਜ਼ੋਰ ਵਰਗਾਂ ਵਿਚ ਆਸ ਜਗੀ ਸੀ। ਉਹਨਾਂ ਕਿਹਾ ਕਿ ਅਜਿਹਾ ਮਹਿਸੂਸ ਕੀਤਾ ਗਿਆ ਸੀ ਕ ਨਵਾਂ ਮੁੱਖ ਮੰਤਰੀ ਕਮਜ਼ੋਰ ਵਰਗਾਂ ਲਈ ਸਾਰੀਆਂ ਸਮਾਜ ਪਲਾਈ ਸਕੀਮਾਂ ਨੂੰ ਲਾਗੂ ਕਰਨ ਵਿਚ ਤੇਜ਼ੀ ਲਿਆਵੇਗਾ ਤੇ ਐਸ ਸੀ ਆਬਾਦੀ ਨਾਲ ਹੋਏ ਗੁਨਾਹਾਂ ਦਾ ਇਨਸਾਫ ਦੁਆਏਗਾ। ਉਹਨਾਂ ਕਿਹਾ ਕਿ ਭਾਈਚਾਰੇ ਦੀ ਆਸ ਮੱਠੀ ਪੈ ਗਈ ਹੈ। ਉਹਨਾਂ ਕਿਹਾ ਕਿ ਮੁੱਖ ਮੰਤਰੀ ਨੇ ਸ਼ਗਨ ਸਕੀਮ ਤੇ ਬੁਢਾਪਾ ਪੈਨਸ਼ਨ ਸਮੇਤ ਕਿਸੇ ਵੀ ਸਮਾਜ ਭਲਾਈ ਸਕੀਮ ਤਹਿਤ ਰਾਸ਼ੀ ਦੀ ਅਦਾਇਗੀ ਵਿ ਤੇਜ਼ੀ ਨਹੀਂ ਲਿਆਂਦੀ। ਉਹਨਾਂ ਕਿਹਾ ਕਿ ਗਰੀਬੀ ਰੇਖਾਂ ਤੋਂ ਹੇਠਲੇ ਲੱਖਾਂ ਨੀਲੇ ਕਾਰਡਾਂ ਜਿਹਨਾਂ ਨੂੰ ਕਾਂਗਰਸ ਸਰਕਾਰ ਵੇਲੇ ਕੱਟ ਦਿੱਤਾ ਗਿਆ ਸੀ, ਨੁੰ ਵੀ ਬਹਾਲ ਨਹੀਂ ਕੀਤਾ ਗਿਆ।
ਸ੍ਰੀ ਟੀਨੂੰ ਨੈ ਕਿਹਾ ਕਿ ਇਹੀ ਨਹੀਂ ਬਲਕਿ ਐਸ ਸੀ ਭਾਈਚਾਰੇ ਦੇ ਲੋਕਾਂ ਖਾਸ ਤੌਰ ’ਤੇ ਵਿਦਿਆਰਥੀ ਉਹਨਾਂ ਨਾਲ ਨਿਆਂ ਕੀਤੇ ਜਾਣ ਲਈ ਚੰਨੀ ਵੱਲ ਵੇਖ ਰਹੇ ਹਨ। ਉਹਨਾਂ ਕਿਹਾ ਕਿ ਐਸ ਸੀ ਵਿਦਿਆਰਥੀ ਇਹ ਮਹਿਸੂਸ ਕਰਦੇ ਸਨ ਕਿ ਚੰਨੀ 65 ਕਰੋੜ ਰੁਪਏ ਦੇ ਐਸ ਸੀ ਸਕਾਲਰਸ਼ਿਪ ਘੁਟਾਲੇ ਅਤੇ ਗਲਤ ਢੰਗ ਨਾਲ ਕਰੋੜਾਂ ਰੁਪਏ ਆਪਣੀ ਮਰਜ਼ੀ ਨਾਲ ਸੰਸਥਾਵਾਂ ਨੂੰ ਦੇਣ ਦੇ ਮਾਮਲੇ ਵਿਚ ਸਾਬਕਾ ਸਮਾਜ ਭਲਾਈ ਮੰਤਰੀ ਸਾਧੂ ਸਿੰਘ ਧਰਮਸੋਤ ਦੇ ਖਿਲਾਫ ਫੌਜਦਾਰੀ ਕੇਸ ਦਰਜ ਕਰਵਾਉਣਗੇ। ਉਹਨਾਂ ਕਿਹਾ ਕਿ ਅਜਿਹਾ ਨਹੀਂ ਕੀਤਾ ਗਿਆ ਜਿਸ ਕਾਰਨ ਐਸ ਸੀ ਵਿਦਿਆਰਥੀਆਂ ਦਾ ਚੰਨੀ ਦੀ ਲੀਡਰਸ਼ਿਪ ਵਿਚ ਵਿਸ਼ਵਾਸ ਖੁਰ ਗਿਆ ਹੈ।
ਸ੍ਰੀ ਟੀਨੂੰ ਨੇ ਨਵੇਂ ਮੁੱਖ ਮੰਤਰੀ ਨੁੰ ਬੇਨਤੀ ਕੀਤੀ ਕਿ ਉਹ ਕਮਜ਼ੋਰ ਵਰਗਾਂ ਦੀਆਂ ਮੁਸ਼ਕਿਲਾਂ ਵੱਲ ਧਿਆਨ ਦੇਣ ਅਤੇ ਆਪਣੇ ਆਪ ਨੂੰ ਸਿਰਫ ਗਾਂਧੀ ਪਰਿਵਾਰ ਦੀ ਕਠਪੁਤਲੀ ਸਾਬਤ ਨਾ ਹੋਣ ਦੇਣ। ਉਹਨਾਂ ਕਿਹਾ ਕਿ ਹੁਣ ਵੀ ਚੰਨੀ ਪੰਜਾਬ ਦੇ ਲੋਕਾਂ ਲਈ ਕੰਮ ਕਰਨ ਦੀ ਥਾਂ ਉੱਤਰ ਪ੍ਰਦੇਸ਼ ਵਿਚ ਪ੍ਰਿਅੰਕਾ ਗਾਂਧੀ ਦਾ ਅਕਸ ਬਣਾਉਣ ਲਈ ਗਾਂਧੀ ਪਰਿਵਾਰ ਦੀ ਯੋਜਨਾ ’ਤੇ ਕੰਮ ਕਰਨ ਵਿਚ ਰੁੱਝੇ ਹੋਏ ਹਨ। ਉਹਨਾਂ ਨੇ ਮੁੱਖ ਮੰਤਰੀ ਨੂੰ ਅਪੀਲ ਕੀਤੀ ਕਿ ਉਹ ਕੁਝ ਦਿਨਾਂ ਲਈ ਹੈਲੀਕਾਪਟਰ ਦੇ ਝੂਟੇ ਲੈਣੇ ਬੰਦ ਕਰਨ ਅਤੇ ਆਪਣੇ ਦਫਤਰ ਵਿਚ ਬੈਠ ਕੇ ਪੰਜਾਬੀਆਂ ਦੀ ਬੇਹਤਰੀ ਵਾਸਤੇ ਕੰਮ ਕਰਨ।

ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਕਾਬੁਲ ਗੁਰਦੁਆਰੇ ਵਿੱਚ ਹੋਈ ਭੰਨ-ਤੋੜ ਦੀ ਕਰੜੀ ਨਿੰਦਿਆ

0

ਉਪ ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਨੂੰ ਸੰਯੁਕਤ ਰਾਸ਼ਟਰ ਕੋਲ ਮਾਮਲਾ ਉਠਾਉਣ ਦੀ ਕੀਤੀ ਅਪੀਲ
ਸੁਖਜਿੰਦਰ ਮਾਨ
ਚੰਡੀਗੜ੍ਹ, 6 ਅਕਤੂਬਰ:ਪੰਜਾਬ ਦੇ ਉਪ ਮੁੱਖ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਨੇ ਅੱਜ ਤਾਲਿਬਾਨ ਦੇ ਕੱਟੜਪੰਥੀਆਂ ਵੱਲੋਂ ਕਾਬੁਲ ਦੇ ਇਤਿਹਾਸਕ ਗੁਰਦੁਆਰਾ ਕਰਤੇ ਪਰਵਾਨ ਸਾਹਿਬ ਵਿੱਚ ਕੀਤੀ ਭੰਨ-ਤੋੜ ਦੀ ਕਰੜੀ ਨਿੰਦਾ ਕਰਦਿਆਂ ਕਿਹਾ ਕਿ ਤਾਲਿਬਾਨ ਨੇ ਆਖ਼ਰਕਾਰ ਆਪਣੇ ਅਸਲੀ ਰੰਗ ਦਿਖਾ ਦਿੱਤੇ ਹਨ।
ਅੱਜ ਇੱਥੇ ਜਾਰੀ ਬਿਆਨ ਵਿੱਚ ਉਨ੍ਹਾਂ ਕਿਹਾ ਕਿ ਸਭ ਤੋਂ ਭੈੜੇ ਡਰ ਸੱਚ ਹੋਣੇ ਸ਼ੁਰੂ ਹੋ ਗਏ ਹਨ ਕਿਉਂਜੋ ਤਾਲਿਬਾਨ ਨੇ ਘੱਟ ਗਿਣਤੀਆਂ ਨੂੰ ਡਰਾਉਣ-ਧਮਕਾਉਣ ਅਤੇ ਉਹਨਾਂ ਦੇ ਧਾਰਮਿਕ ਅਸਥਾਨਾਂ ਨੂੰ ਤਬਾਹ ਕਰਕੇ ਉਹਨਾਂ ਪ੍ਰਤੀ ਪੂਰਨ ਅਸਹਿਣਸ਼ੀਲਤਾ ਜ਼ਾਹਿਰ ਕਰਕੇ ਆਪਣਾ ਅਸਲੀ ਰੰਗ ਦਿਖਾਉਣਾ ਸ਼ੁਰੂ ਕਰ ਦਿੱਤਾ ਹੈ।
ਉਪ ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇਸ ਮਾਮਲੇ ਨੂੰ ਸੰਯੁਕਤ ਰਾਸ਼ਟਰ ਪੱਧਰ ‘ਤੇ ਉਠਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ, ਕਿਉਂਕਿ ਭਾਰਤ ਦੇ ਅਫਗਾਨਿਸਤਾਨ ਨਾਲ ਕੋਈ ਕੂਟਨੀਤਕ ਸੰਬੰਧ ਨਹੀਂ ਹਨ, ਇਸ ਲਈ ਦੇਸ਼ ਨੂੰ ਸੰਯੁਕਤ ਰਾਸ਼ਟਰ ਅਤੇ ਹੋਰ ਕੌਮਾਂਤਰੀ ਸੰਗਠਨਾਂ ਦੇ ਸਹਿਯੋਗ ਨਾਲ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਉੱਥੇ ਘੱਟ ਗਿਣਤੀਆਂ ਅਤੇ ਉਨ੍ਹਾਂ ਦੇ ਧਾਰਮਿਕ ਸਥਾਨਾਂ ਨੂੰ ਨੁਕਸਾਨ ਨਾ ਪਹੁੰਚਾਇਆ ਜਾਵੇ।
ਸ. ਰੰਧਾਵਾ ਨੇ ਅਫ਼ਗਾਨਿਸਤਾਨ ਦੇ ਅੱਤਵਾਦੀ ਸੰਗਠਨ ‘ਹਕਾਨੀ ਨੈੱਟਵਰਕ’ ਦੇ ਅੰਦਰੂਨੀ ਮਾਮਲਿਆਂ ਦੇ ਮੰਤਰੀ ਸਿਰਾਜੁਦੀਨ ਹੱਕਾਨੀ ਦੇ ਛੋਟੇ ਭਰਾ ਅਨਾਸ ਹੱਕਾਨੀ ਵੱਲੋਂ ਭਾਰਤ ਦੇ ਇਤਿਹਾਸਕ ਸੋਮਨਾਥ ਮੰਦਰ ‘ਤੇ ਹਮਲਾ ਕਰਨ ਅਤੇ ਨਸ਼ਟ ਕਰਨ ਲਈ ਮਹਿਮੂਦ ਗਜ਼ਨਵੀ ਦੀ ਪ੍ਰਸ਼ੰਸਾ ਅਤੇ ਵਡਿਆਈ ਕਰਨ ਦੀ ਵੀ ਕਰੜੀ ਨਿੰਦਾ ਕੀਤੀ।
ਉਹਨਾਂ ਕਿਹਾ “ਤਾਲਿਬਾਨ ਦੀ ਅਜਿਹੀ ਘਟੀਆ ਮਾਨਸਿਕਤਾ ਨਾਲ ਘੱਟਗਿਣਤੀਆਂ ਦਾ ਅਫ਼ਗਾਨਿਸਤਾਨ ਵਿੱਚ ਰਹਿਣਾ ਅਸੰਭਵ ਹੋ ਜਾਵੇਗਾ।” ਉਹਨਾਂ ਅੱਗੇ ਕਿਹਾ ਕਿ ਘੱਟ ਗਿਣਤੀਆਂ ਨੂੰ ਅਫ਼ਗਾਨਿਸਤਾਨ ਵਿੱਚੋਂ ਕੱਢਣ ਅਤੇ ਭਾਰਤ ਵਿੱਚ ਉਨ੍ਹਾਂ ਨੂੰ ਪਨਾਹ ਦੇਣ ਲਈ ਕਦਮ ਚੁੱਕਣ ਦੀ ਲੋੜ ਹੈ।

ਛੋਟੇ ਬੱਸ ਆਪ੍ਰੇਟਰਾਂ ਦੀ ਮੰਗ ‘ਤੇ ਟਰਾਂਸਪੋਰਟ ਮੰਤਰੀ ਰਾਜਾ ਵੜਿੰਗ ਵੱਲੋਂ ਪਾਰਦਰਸ਼ੀ ਸਮਾਂ ਸਾਰਣੀ ਲਾਗੂ ਕਰਨ ਦਾ ਭਰੋਸਾ

0

ਛੋਟੇ ਪ੍ਰਾਈਵੇਟ ਬੱਸ ਆਪ੍ਰੇਟਰਾਂ, ਟੂਰਿਸਟ, ਮਿੰਨੀ ਤੇ ਸਕੂਲ ਬੱਸ ਆਪ੍ਰੇਟਰਾਂ ਅਤੇ ਟੈਕਸੀ ਯੂਨੀਅਨਾਂ ਨੂੰ ਕੋਵਿਡ ਦੌਰਾਨ ਟੈਕਸਾਂ ਤੋਂ ਛੋਟ ਦੇਣ ਦਾ ਭਰੋਸਾ
ਸੁਖਜਿੰਦਰ ਮਾਨ
ਚੰਡੀਗੜ੍ਹ, 6 ਅਕਤੂਬਰ:ਪੰਜਾਬ ਦੇ ਸਮੂਹ ਛੋਟੇ ਪ੍ਰਾਈਵੇਟ ਬੱਸ ਆਪ੍ਰੇਟਰਾਂ, ਟੂਰਿਸਟ, ਮਿੰਨੀ ਤੇ ਸਕੂਲ ਬੱਸ ਆਪ੍ਰੇਟਰਾਂ ਅਤੇ ਟੈਕਸੀ ਯੂਨੀਅਨਾਂ ਨੇ ਅੱਜ ਟਰਾਂਸਪੋਰਟ ਮੰਤਰੀ ਸ. ਅਮਰਿੰਦਰ ਸਿੰਘ ਰਾਜਾ ਵੜਿੰਗ ਨਾਲ ਮੀਟਿੰਗਾਂ ਦੇ ਲੰਮੇ ਦੌਰ ਵਿੱਢ ਕੇ ਜਿੱਥੇ ਕੋਵਿਡ-19 ਦੇ ਸਮੇਂ ਦੌਰਾਨ ਟੈਕਸਾਂ ਤੋਂ ਛੋਟ ਦੀ ਮੰਗ ਕੀਤੀ, ਉਥੇ ਬੱਸ ਮਾਲਕਾਂ ਨੇ ਸੂਬੇ ਵਿੱਚ ਚੱਲ ਰਹੀ ਬੱਸਾਂ ਦੀ ਸਮਾਂ ਸਾਰਣੀ ਨੂੰ ਦਰੁਸਤ ਕਰਨ ਦੀ ਜ਼ੋਰਦਾਰ ਮੰਗ ਰੱਖੀ, ਜਿਸ ‘ਤੇ ਮੰਤਰੀ ਨੇ ਭਰੋਸਾ ਦਿੱਤਾ ਕਿ ਛੇਤੀ ਹੀ ਪਾਰਦਰਸ਼ੀ ਤੇ ਢੁਕਵੀਂ ਸਮਾਂ ਸਾਰਣੀ ਬਣਾਈ ਜਾਵੇਗੀ।
ਇਥੇ ਪੰਜਾਬ ਭਵਨ ਵਿਖੇ ਫ਼ਰੀਦਕੋਟ ਤੋਂ ਵਿਧਾਇਕ ਸ੍ਰੀ ਕੁਸ਼ਲਦੀਪ ਸਿੰਘ ਢਿੱਲੋਂ ਦੀ ਅਗਵਾਈ ਹੇਠ ਮਿਲੇ ਛੋਟੇ ਬੱਸ ਆਪ੍ਰੇਟਰਾਂ ਨਾਲ ਮੀਟਿੰਗ ਦੌਰਾਨ ਰਾਜਾ ਵੜਿੰਗ ਨੇ ਕਿਹਾ ਕਿ ਉਹ ਭਲੀਭਾਂਤ ਜਾਣੂ ਹਨ ਕਿ ਛੋਟੀ ਬੱਸ ਸਨਅਤ ਨਾਲ ਡੇਢ ਲੱਖ ਤੋਂ ਵੱਧ ਵਿਅਕਤੀਆਂ ਦਾ ਰੋਜ਼ਗਾਰ ਜੁੜਿਆ ਹੋਇਆ ਹੈ ਅਤੇ ਸੂਬੇ ਵਿੱਚ ਕਰੀਬ 90 ਫ਼ੀਸਦੀ ਗਿਣਤੀ ਛੋਟੇ ਬੱਸ ਆਪ੍ਰੇਟਰਾਂ ਦੀ ਹੈ। ਉਨ੍ਹਾਂ ਕਿਹਾ ਕਿ ਜਿੱਥੇ ਬੱਸ ਸਨਅਤ ਨਾਲ ਜੁੜੇ ਵੱਡੇ ਮਾਫ਼ੀਆ ਨੂੰ ਕਰੜੇ ਹੱਥੀਂ ਨੱਥ ਪਾਈ ਜਾਵੇਗੀ, ਉਥੇ ਛੋਟੀ ਬੱਸ ਸਨਅਤ ਨੂੰ ਵੀ ਮਰਨ ਨਹੀਂ ਦਿੱਤਾ ਜਾਵੇਗਾ।
ਟਰਾਂਸਪੋਰਟ ਮੰਤਰੀ ਨੇ ਬੱਸ ਆਪ੍ਰੇਟਰਾਂ ਦੀ ਕੋਵਿਡ ਦੌਰਾਨ ਟੈਕਸ ਤੋਂ ਛੋਟ ਦੀ ਮੰਗ ਬਾਰੇ ਕਿਹਾ ਕਿ ਵਿਭਾਗ ਵੱਲੋਂ ਅਗਲੇ ਕੁੱਝ ਦਿਨਾਂ ਵਿੱਚ ਟੈਕਸ ਮੁਆਫ਼ੀ ਲਈ ਕਿਲੋਮੀਟਰ ਵਾਰ ਸਕੀਮ ਉਲੀਕੀ ਜਾਵੇਗੀ ਅਤੇ ਇਸ ਦੇ ਨਾਲ-ਨਾਲ ਵਿਭਾਗ ਵੱਲੋਂ ਅਮਨੈਸਟੀ ਸਕੀਮ ਵਿੱਚ ਵੀ 31 ਮਾਰਚ, 2022 ਤੱਕ ਵਾਧਾ ਕਰਨ ਸਬੰਧੀ ਵਿਚਾਰ ਕੀਤਾ ਜਾਵੇਗਾ। ਉਨ੍ਹਾਂ ਨਾਲ ਹੀ ਬੱਸ ਆਪ੍ਰੇਟਰਾਂ ਨੂੰ ਸੁਚੇਤ ਕੀਤਾ ਕਿ ਟੈਕਸਾਂ ਤੋਂ ਡਿਫ਼ਾਲਟਰ ਬੱਸ ਆਪ੍ਰੇਟਰਾਂ ਨੂੰ ਕੋਵਿਡ ਤੋਂ ਪਹਿਲਾਂ ਦੇ ਸਮੇਂ ਦੇ ਟੈਕਸ ਹਰ ਹਾਲ ਵਿੱਚ ਭਰਨੇ ਪੈਣਗੇ। ਟੈਕਸ ਨਾ ਭਰਨ ਵਾਲਿਆਂ ਨੂੰ ਅਮਨੈਸਟੀ ਸਕੀਮ `ਚ ਵਾਧੇ ਦਾ ਲਾਹਾ ਨਹੀਂ ਦਿੱਤਾ ਜਾਵੇਗਾ।
ਵਿਧਾਇਕ ਸ. ਢਿੱਲੋਂ ਨੇ ਬੱਸ ਆਪ੍ਰੇਟਰਾਂ ਦੀਆਂ ਮੰਗਾਂ ਬਾਰੇ ਚਾਨਣਾ ਪਾਉਂਦਿਆਂ ਦੱਸਿਆ ਕਿ ਸੂਬੇ ਵਿੱਚ ਛੋਟੇ ਬੱਸ ਆਪ੍ਰੇਟਰਾਂ ਦੀ ਗਿਣਤੀ ਜ਼ਿਆਦਾ ਹੈ, ਜਿਨ੍ਹਾਂ ਦਾ ਵੱਡਾ ਮਾਫ਼ੀਆ ਨਿਰੰਤਰ ਸ਼ੋਸ਼ਣ ਕਰਦਾ ਰਿਹਾ ਹੈ ਇਸ ਲਈ ਛੋਟੇ ਬੱਸ ਆਪ੍ਰੇਟਰਾਂ ਨੂੰ ਵੀ ਵੱਡੇ ਬੱਸ ਆਪ੍ਰੇਟਰਾਂ ਵਾਂਗ ਇਸ ਕਿੱਤੇ ਵਿੱਚ ਬਰਾਬਰ ਦਾ ਮੌਕਾ ਦਿੱਤਾ ਜਾਵੇਗਾ।
ਟਰਾਂਸਪੋਰਟ ਮੰਤਰੀ ਨੇ ਪ੍ਰਾਈਵੇਟ ਬੱਸ ਆਪ੍ਰੇਟਰਾਂ, ਮਿੰਨੀ ਤੇ ਟੂਰਿਸਟ ਬੱਸ ਆਪ੍ਰੇਟਰ ਯੂਨੀਅਨਾਂ, ਸਕੂਲ ਬੱਸ ਆਪ੍ਰੇਟਰਾਂ ਅਤੇ ਟੈਕਸੀ ਯੂਨੀਅਨ ਦੇ ਨੁਮਾਇੰਦਿਆਂ ਨੂੰ ਤਿੰਨ ਮੈਂਬਰੀ ਕਮੇਟੀਆਂ ਬਣਾਉਣ ਲਈ ਕਿਹਾ ਤਾਂ ਜੋ ਘੱਟ ਸਮੇਂ ਵਿੱਚ ਮੰਗਾਂ ਸਬੰਧੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਸਕੇ। ਉਨ੍ਹਾਂ ਸਮੂਹ ਯੂਨੀਅਨਾਂ ਨੂੰ ਭਰੋਸਾ ਦਿਵਾਇਆ ਕਿ ਕੋਵਿਡ ਦੇ ਅਣਸੁਖਾਵੇਂ ਸਮੇਂ ਦੌਰਾਨ ਜਿਥੇ ਪੂਰੇ ਵਿਸ਼ਵ ਵਿੱਚ ਅਰਥਚਾਰੇ ਨੂੰ ਨੁਕਸਾਨ ਪਹੁੰਚਿਆ, ਉਥੇ ਹਰ ਵਰਗ ਨੂੰ ਨੁਕਸਾਨ ਝੱਲਣਾ ਪਿਆ ਹੈ। ਇਸ ਪੱਖ `ਤੇ ਵਿਚਾਰ ਕਰਦਿਆਂ ਸਰਕਾਰ ਆਵਾਜਾਈ ਸੇਵਾਵਾਂ ਨਾਲ ਜੁੜੇ ਸਾਰੇ ਵਰਗਾਂ ਨੂੰ ਰਿਆਇਤ ਦੇਣ ‘ਤੇ ਵਿਚਾਰ ਕਰੇਗੀ।ਮੀਟਿੰਗ ਦੌਰਾਨ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਕੇ. ਸਿਵਾ ਪ੍ਰਸਾਦ ਸਮੇਤ ਵੱਖ-ਵੱਖ ਯੂਨੀਅਨਾਂ ਦੇ ਨੁਮਾਇੰਦੇ ਹਾਜ਼ਰ ਸਨ।

ਮਿਲਕਫੈਡ ਵੱਲੋਂ ਮੁਹੱਈਆ ਕਰਵਾਏ ਜਾਣ ਵਾਲੇ ਵਿਸ਼ੇਸ਼ ਸੀਮਨ ਨਾਲ ਪੈਦਾ ਹੋਣਗੇ ਸਿਰਫ ਮਾਦਾ ਪਸ਼ੂ: ਸੁਖਜਿੰਦਰ ਸਿੰਘ ਰੰਧਾਵਾ

0

ਉਪ ਮੁੱਖ ਮੰਤਰੀ ਵੱਲੋਂ ਮਿਲਕਫੈਡ ਵੱਲੋਂ ਦੁੱਧ ਉਤਪਾਦਕਾਂ ਲਈ ਤਿਆਰ ਜਾਣਕਾਰੀ ਭਰਪੂਰ ਕਿਤਾਬਚਾ ਜਾਰੀ
ਸੁਖਜਿੰਦਰ ਮਾਨ
ਚੰਡੀਗੜ, 6 ਅਕਤੂਬਰ: ਡੇਅਰੀ ਧੰਦੇ ਨੂੰ ਹੋਰ ਲਾਹੇਵੰਦ ਬਣਾਉਣ, ਦੁਧਾਰੂ ਪਸ਼ੂਆਂ ਦੀ ਗਿਣਤੀ ਵਧਾਉਣ ਅਤੇ ਅਵਾਰਾ ਸਾਨਾਂ ਅਤੇ ਢੱਠਿਆਂ ਤੋਂ ਨਿਜਾਤ ਪਾਉਣ ਲਈ ਮਿਲਕਫੈਡ ਵੱਲੋਂ ਨਿਵੇਕਲਾ ਉਪਰਾਲਾ ਕਰਦੇ ਹੋਏ ਦੁੱਧ ਉਤਪਾਦਕਾਂ ਲਈ ਉੱਚ ਕੋਟੀ ਦੇ ਸਾਨਾਂ ਅਤੇ ਝੋਟਿਆਂ ਦਾ ਅਜਿਹਾ ਸੀਮਨ ਉਪਲੱਬਧ ਕਰਵਾਇਆ ਜਾਵੇਗਾ ਜਿਸ ਨਾਲ ਸਿਰਫ ਮਾਦਾ ਪਸ਼ੂ ਹੀ ਪੈਦਾ ਹੋਣਗੇ। ਇਸ ਤਰਾਂ ਨਰ ਪਸ਼ੂਆਂ ਦੀ ਪੈਦਾਇਸ਼ ਰੋਕ ਕੇ ਮਾਦਾ ਪਸ਼ੂਆਂ ਦੀ ਪੈਦਾਇਸ਼ ਵਧਾਈ ਜਾ ਸਕੇਗੀ।
ਇਹ ਖੁਲਾਸਾ ਉਪ ਮੁੱਖ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਨੇ ਅੱਜ ਇਥੇ ਮਿਲਕਫੈਡ ਦਫਤਰ ਵਿਖੇ ਵੇਰਕਾ ਵੱਲੋਂ ਦੁੱਧ ਉਤਪਾਦਕ ਕਿਸਾਨਾਂ ਲਈ ਤਿਆਰ ਕੀਤੇ ਜਾਣਕਾਰੀ ਭਰਪੂਰ ਕਿਤਾਬਚੇ ਨੂੰ ਜਾਰੀ ਕਰਦਿਆਂ ਆਖੇ ਗਏ। ਇਸ ਮੌਕੇ ਉਨਾਂ ਦੇ ਨਾਲ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਸ੍ਰੀ ਭਾਰਤ ਭੂਸ਼ਣ ਆਸ਼ੂ, ਵਿਧਾਇਕ ਸ੍ਰੀ ਸੁਰਜੀਤ ਧੀਮਾਨ, ਸ੍ਰੀ ਨੱਥੂ ਰਾਮ ਤੇ ਸ੍ਰੀ ਅਵਤਾਰ ਸਿੰਘ ਬਾਵਾ ਹੈਨਰੀ ਅਤੇ ਮਿਲਕਫੈਡ ਦੇ ਐਮ.ਡੀ. ਸ੍ਰੀ ਕਮਲਦੀਪ ਸਿੰਘ ਸੰਘਾ ਤੇ ਐਕਸਟੈਂਸਨ ਮਾਹਿਰ ਸ੍ਰੀ ਇੰਦਰਜੀਤ ਸਿੰਘ ਵੀ ਹਾਜ਼ਰ ਸਨ।
ਸ. ਰੰਧਾਵਾ ਆਖਿਆ ਕਿ ਇੱਕ ਗਾਂ ਤੋਂ ਪੂਰੀ ਉਮਰ ਦੌਰਾਨ ਵੱਧ ਦੁੱਧ ਦੇਣ ਵਾਲੀਆਂ ਵੱਧ ਵੱਛੀਆਂ ਪੈਦਾ ਕਰਕੇ ਨਾ ਸਿਰਫ ਦੁੱਧ ਦੀ ਪੈਦਾਵਾਰ ਹੀ ਵਧੇਗੀ ਬਲਕਿ ਨਰ ਪਸ਼ੂ ਪਾਲਣ ਤੇ ਕੀਤਾ ਜਾ ਰਿਹਾ ਅਜਾਈਂ ਖਰਚਾ ਵੀ ਬਚ ਸਕੇਗਾ ਅਤੇ ਪਸ਼ੂ ਪਾਲਕ ਦੀ ਆਰਥਿਕ ਹਾਲਤ ਬਿਹਤਰ ਹੋਵੇਗੀ। ਅਵਾਰਾ ਨਰ ਪਸ਼ੂਆਂ ਤੋਂ ਹੋਣ ਵਾਲੇ ਫਸਲਾਂ ਦੇ ਉਜਾੜੇ ਅਤੇ ਸੜਕੀ ਦੁਰਘਟਨਾਵਾਂ ਨੂੰ ਘਟਾਇਆ ਜਾ ਸਕੇਗਾ।
ਮਿਲਕਫੈਡ ਦੇ ਐਮ.ਡੀ. ਸ੍ਰੀ ਕਮਲਦੀਪ ਸਿੰਘ ਸੰਘਾ ਨੇ ਦੱਸਿਆ ਕਿ ਵੇਰਕਾ ਵਲੋਂ ਵਿਦੇਸ਼ੀ ਨਸਲ ਦੀਆਂ ਹੋਲਸਟੀਨ ਫਰੀਜ਼ੀਨ ਗਾਵਾਂ ਜਿਨਾਂ ਨੇ ਪੂਰੇ ਸੂਏ ਦੌਰਾਨ 15,000 ਲਿਟਰ ਤੋਂ ਵੱਧ ਦੁੱਧ ਦਿੱਤਾ ਹੋਵੇ ਅਤੇ ਜਰਸੀ ਗਾਵਾਂ ਜਿਨਾਂ ਨੇ ਪੂਰੇ ਸੂਏ ਦੌਰਾਨ 8300 ਤੋਂ ਵੱਧ ਲਿਟਰ ਦੁੱਧ ਦਿੱਤਾ ਹੋਵੇ ਤੋਂ ਪੈਦਾ ਕੀਤੇ ਗਏ ਸਾਨਾਂ ਦਾ ਸੈਕਸ ਸੋਰਟਿਡ ਸੀਮਨ ਸਾਰੀਆਂ ਬਣਾਉਟੀ ਗਰਭਦਾਨ ਦੀ ਸਹੂਲਤ ਦੇਣ ਵਾਲੀਆਂ ਸਭਾਵਾਂ ’ਤੇ ਉਪਲੱਬਧ ਕਰਵਾਇਆ ਜਾ ਰਿਹਾ ਹੈ।
ਸ੍ਰੀ ਸੰਘਾ ਨੇ ਦੱਸਿਆ ਕਿ ਵਲੈਤੀ ਗਾਂਵਾਂ ਲਈ ਇਹ ਸੀਮਨ ਅਮਰੀਕਾ, ਕੈਨੇਡਾ, ਜਰਮਨੀ ਅਤੇ ਡੈਨਮਾਰਕ ਦੇ ਉੱਚ ਕੋਟੀ ਦੇ ਸਾਨਾਂ ਤੋਂ ਹਾਸਲ ਕੀਤਾ ਗਿਆ ਹੈ। ਇਥੋਂ ਤੱਕ ਕਿ ਮੁੱਰਾ ਨਸਲ ਦੀ ਮੱਝ ਅਤੇ ਦੇਸੀ ਨਸਲ ਦੀ ਸਾਹੀਵਾਲ ਗਾਂ ਦੇ ਵਿਆਪਕ ਨਸਲ ਸੁਧਾਰ ਲਈ ਵੀ ਸਰਵੋਤਮ ਸੀਮਨ ਵੇਰਕਾ ਨਾਲ ਜੁੜੇ ਦੁੱਧ ਉਤਪਾਦਕਾਂ ਨੂੰ ਮੁਹੱਈਆ ਕਰਵਾਇਆ ਜਾ ਰਿਹਾ ਹੈ। ਉਨਾਂ ਸਮੂਹ ਦੁੱਧ ਉਤਪਾਦਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਦੁੱਧ ਸਭਾ ਦੇ ਬਣਾਉਟੀ ਗਰਭਦਾਨ ਕਰਨ ਵਾਲੇ ਕਾਮੇ ਜਾਂ ਮਿਲਕਫੈਡ ਦੇ ਫੀਲਡ ਸਟਾਫ ਨਾਲ ਸੰਪਰਕ ਕਰਕੇ ਆਪਣੇ ਦੁਧਾਰੂ ਪਸ਼ੂਆਂ ਨੂੰ ਸਿਰਫ ਨਿਰੋਲ ਮਾਦਾ ਪਸ਼ੂ ਪੈਦਾ ਕਰਨ ਵਾਲੇ ਸੀਮਨ ਨਾਲ ਹੀ ਬਣਾਉਟੀ ਗਰਭਦਾਨ ਕਰਵਾਉਣ ਤਾਂ ਜੋ ਕਿ ਉਹਨਾਂ ਦਾ ਮੁਨਾਫਾ ਵੱਧ ਸਕੇ।

ਉਪ ਮੁੱਖ ਮੰਤਰੀ ਵੱਲੋਂ ਗੁਲਾਬੀ ਸੁੰਡੀ ਦੇ ਮਾਮਲੇ ਵਿੱਚ ਵਿਸ਼ੇਸ਼ ਗਿਰਦਾਵਰੀ ਦਾ ਕੰਮ ਤੁਰੰਤ ਮੁਕੰਮਲ ਕਰਨ ਦੇ ਆਦੇਸ਼

0

ਦੀਵਾਲੀ ਤੋਂ ਪਹਿਲਾਂ ਪ੍ਰਭਾਵਿਤ ਕਿਸਾਨਾਂ ਨੂੰ ਮੁਆਵਜ਼ਾ ਦੇਣਾ ਯਕੀਨੀ ਬਣਾਇਆ ਜਾਵੇ: ਰੰਧਾਵਾ
ਸੁਖਜਿੰਦਰ ਮਾਨ
ਚੰਡੀਗੜ੍ਹ, 6 ਅਕਤੂਬਰ: ਪੰਜਾਬ ਦੇ ਉਪ ਮੁੱਖ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਗੁਲਾਬੀ ਸੁੰਡੀ ਦੇ ਹਮਲੇ ਨਾਲ ਪ੍ਰਭਾਵਿਤ ਹੋਈ ਨਰਮੇ ਦੀ ਫਸਲ ਦੇ ਨੁਕਸਾਨ ਦਾ ਅਸਲ ਜਾਇਜ਼ਾ ਲੈਣ ਲਈ ਵਿਸ਼ੇਸ਼ ਗਿਰਦਾਵਰੀ ਦਾ ਕੰਮ ਤੁਰੰਤ ਮੁਕੰਮਲ ਕਰਨ ਦੇ ਆਦੇਸ਼ ਦਿੱਤੇ ਹਨ।
ਸ. ਰੰਧਾਵਾ ਨੇ ਵਿੱਤ ਕਮਿਸ਼ਨਰ ਵਿਕਾਸ ਨੂੰ ਨਿਰਦੇਸ਼ ਦਿੱਤੇ ਹਨ ਕਿ ਵਿਸ਼ੇਸ਼ ਗਿਰਦਾਵਰੀ ਮੁਕੰਮਲ ਕਰਨ ਤੋਂ ਬਾਅਦ ਪ੍ਰਭਾਵਿਤ ਕਿਸਾਨਾਂ ਨੂੰ ਦੀਵਾਲੀ ਤੋਂ ਪਹਿਲਾਂ ਮੁਆਵਜ਼ਾ ਦੇਣਾ ਯਕੀਨੀ ਬਣਾਇਆ ਜਾਵੇ ਤਾਂ ਨਰਮਾ ਪੱਟੀ ਦੇ ਕਿਸਾਨਾਂ ਦੇ ਹੋਏ ਨੁਕਸਾਨ ਦੀ ਪੂਰਤੀ ਕੀਤੀ ਜਾ ਸਕੇ।
ਅੱਜ ਇਥੇ ਜਾਰੀ ਪ੍ਰੈਸ ਬਿਆਨ ਵਿੱਚ ਉਪ ਮੁੱਖ ਮੰਤਰੀ ਨੇ ਆਖਿਆ ਕਿ ਮਾਲਵਾ ਬੈਲਟ ਵਿੱਚ ਨਰਮੇ ਦੀ ਫਸਲ ਉਤੇ ਗੁਲਾਬੀ ਸੁੰਡੀ ਦੇ ਹਮਲੇ ਤੋਂ ਬਾਅਦ ਮੁੱਖ ਮੰਤਰੀ ਦੀ ਅਗਵਾਈ ਵਿੱਚ ਪ੍ਰਭਾਵਿਤ ਖੇਤਰਾਂ ਦਾ ਦੌਰਾ ਕੀਤਾ ਗਿਆ ਸੀ। ਇਸ ਤੋਂ ਬਾਅਦ ਉਨ੍ਹਾਂ ਨੇ ਖੇਤੀਬਾੜੀ ਮੰਤਰੀ ਸ. ਰਣਦੀਪ ਸਿੰਘ ਨਾਭਾ ਨੂੰ ਨਾਲ ਲੈ ਕੇ ਕਿਸਾਨ ਆਗੂਆਂ ਨਾਲ ਮੀਟਿੰਗ ਕਰ ਕੇ ਵਿਸ਼ੇਸ਼ ਗਿਰਦਾਵਰੀ ਦੇ ਆਦੇਸ਼ ਜਾਰੀ ਕੀਤੇ ਸਨ।ਸ. ਰੰਧਾਵਾ ਨੇ ਕਿਹਾ ਕਿ ਖੇਤੀਬਾੜੀ ਵਿਭਾਗ ਨੂੰ ਇਸ ਮਾਮਲੇ ਵਿੱਚ ਵਿਸ਼ੇਸ਼ ਗਿਰਦਾਵਰੀ ਦਾ ਕੰਮ ਤੁਰੰਤ ਮੁਕੰਮਲ ਕਰ ਕੇ ਹਰ ਹਾਲ ਵਿੱਚ ਦੀਵਾਲੀ ਤੋਂ ਪਹਿਲਾਂ ਮੁਆਵਜ਼ਾ ਦੇਣਾ ਯਕੀਨੀ ਬਣਾਇਆ ਜਾਵੇ।

ਤ੍ਰਿਪਤ ਬਾਜਵਾ ਵੱਲੋਂ ਨਵੇਂ ਨਿਯੁਕਤ ਵੈਟਰਨਰੀ ਅਫਸਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ

0

ਸੁਖਜਿੰਦਰ ਮਾਨ
ਚੰਡੀਗੜ੍ਹ 6 ਅਕਤੂਬਰ : ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਵੱਲੋਂ ਅੱਜ ਨਵੇਂ ਨਿਯੁਕਤ ਕੀਤੇ ਗਏ ਵੈਟਰਨਰੀ ਅਫਸਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ l
ਇਹ ਜਾਣਕਾਰੀ ਦਿੰਦੇ ਹੋਏ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਜਿਨ੍ਹਾਂ ਵੈਟਰਨਰੀ ਅਫਸਰਾਂ ਨੂੰ ਅੱਜ ਨਿਯੁਕਤੀ ਪੱਤਰ ਸੌਂਪੇ ਗਏ ਹਨ ਇਨ੍ਹਾਂ ਦੀ ਨਿਯੁਕਤੀ ਦੀ ਸਿਫ਼ਾਰਸ਼ ਪੀਪੀਐਸਸੀ ਵੱਲੋਂ ਕੀਤੀ ਗਈ ਹੈ lਉਨ੍ਹਾਂ ਦੱਸਿਆ ਕਿ ਜਿਨ੍ਹਾਂ ਵੈਟਰਨਰੀ ਅਫਸਰਾਂ ਨੂੰ ਅੱਜ ਹੈ ਨਿਯੁਕਤੀ ਪੱਤਰ ਸੌਂਪੇ ਗਏ ਉਨ੍ਹਾਂ ਵਿੱਚ ਡਾ:ਜਗਜੀਤ ਸਿੰਘ ਪੁੱਤਰ ਸ੍ਰੀ ਲਾਭ ਸਿੰਘ ,ਆਦਰਸ ਕਾਲੋਨੀ, ਅਜੀਤ ਨਗਰ,ਗਰੇਵਾਲ ਚੌਕ, ਮਲੇਰਕੋਟਲਾ ਜਿਲ੍ਹਾ ਸੰਗਰੂਰ ,ਡਾ:ਹਰਜਾਪ ਕੌਰ ਪੁੱਤਰੀ ਸ੍ਰੀ ਗੁਰਜੀਤ ਸਿੰਘ, ਗੁਰੂ ਅੰਗਦ ਨਗਰ, ਨੇੜੇ ਗੁਰੂਦੁਆਰਾ ਕੋਟਕਪੂਰਾ ਰੋਡ,ਸ੍ਰੀ ਮੁਕਤਸਰ ਸਾਹਿਬ, ਡਾ:ਪ੍ਰਾਚੀਰ ਬੁਧਾਵਰ ਪੁੱਤਰ ਸ੍ਰੀ ਹਰਮਿੰਦਰ ਬੁਧਾਵਰ, ਨਿਊ ਸ਼ਹੀਦ ਭਗਤ ਸਿੰਘ ਕਲੌਨੀ ,ਰਾਜਪੁਰਾ ਜਿਲ੍ਹਾ ਪਟਿਆਲਾ ਸ਼ਾਮਲ ਹਨ l ਇਸ ਮੌਕੇ ਨਵੇਂ ਨਿਯੁਕਤ ਕੀਤੇ ਗਏ ਵੈਟਰਨਰੀ ਅਫਸਰਾਂ ਨੂੰ ਮੁਬਾਰਕਬਾਦ ਦਿੰਦੇ ਹੋਏ ਸ੍ਰੀ ਤ੍ਰਿਪਤ ਬਾਜਵਾ ਨੇ ਕਿਹਾ ਕਿ ਉਨ੍ਹਾਂ ਨੂੰ ਪੂਰੀ ਤਨਦੇਹੀ ਅਤੇ ਦ੍ਰਿੜ੍ਹਤਾ ਨਾਲ ਪਰ ਸੇਵਾ ਨਿਭਾਉਂਦੇ ਹੋਏ ਪਬਲਿਕ ਨੂੰ ਸਰਕਾਰ ਦੀਆਂ ਸੇਵਾਵਾਂ ਦਾ ਲਾਭ ਪਹੁੰਚਾਉਣਾ ਚਾਹੀਦਾ ਹੈ lਇਸ ਮੌਕੇ ਹੋਰਨਾਂ ਤੋਂ ਇਲਾਵਾ ਵਿਸ਼ੇਸ਼ ਤੌਰ ਤੇ ਸ੍ਰੀ ਵਿਜੇ ਕੁਮਾਰ ਜੰਜੂਆ ਵਿਸ਼ੇਸ਼ ਮੁੱਖ ਸਕੱਤਰ, ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਹਾਜ਼ਰ ਸਨ l

ਸੂਬਾ ਸਰਕਾਰ ਪੰਜਾਬ ਵਿੱਚ ਪੈਦਾ ਨਾ ਹੋਣ ਵਾਲੀਆਂ ਬਾਸਮਤੀ ਝੋਨੇ ਦੀਆਂ ਕਿਸਮਾਂ ਦੀ ਦੂਜਿਆਂ ਸੂਬਿਆਂ ਤੋਂ ਆਮਦ ਸਬੰਧੀ ਮਨਜ਼ੂਰੀ ਦੇਣ ਬਾਰੇ ਸਮੀਖਿਆ ਕਰੇਗੀ

0

ਅੰਮ੍ਰਿਤਸਰ ਵਿੱਚ ਰਾਈਸ-ਪੈਸਟੀਸਾਈਡ ਟੈਸਟਿੰਗ ਲੈਬ ਸਥਾਪਤ ਕਰਨ ਲਈ ਜ਼ਮੀਨ ਕੀਤੀ ਜਾਵੇਗੀ ਅਲਾਟ
ਸੁਖਜਿੰਦਰ ਮਾਨ
ਚੰਡੀਗੜ੍ਹ, 6 ਅਕਤੂਬਰ:ਉਪ ਮੁੱਖ ਮੰਤਰੀ ਸ੍ਰੀ ਓਮ ਪ੍ਰਕਾਸ਼ ਸੋਨੀ ਨੇ ਅੱਜ ਇਥੇ ਪੰਜਾਬ ਸਿਵਲ ਸਕੱਤਰੇਤ ਵਿਖੇ ਪੰਜਾਬ ਰਾਈਸ ਮਿੱਲਰਜ਼ ਐਕਸਪੋਰਟਰਜ਼ ਐਸੋਸੀਏਸ਼ਨ ਨਾਲ ਮੀਟਿੰਗ ਦੌਰਾਨ ਭਰੋਸਾ ਦਿਵਾਇਆ ਕਿ ਸੂਬਾ ਸਰਕਾਰ ਪੰਜਾਬ ਵਿੱਚ ਪੈਦਾ ਨਾ ਹੋਣ ਵਾਲੀਆਂ ਬਾਸਮਤੀ ਝੋਨੇ ਦੀਆਂ ਕਿਸਮਾਂ ਦੀ ਦੂਜੇ ਸੂਬਿਆਂ ਤੋਂ ਆਮਦ ਸਬੰਧੀ ਮਨਜ਼ੂਰੀ ਦੇਣ ਦੀ ਸਮੀਖਿਆ ਕਰੇਗੀ। ਇਸ ਮੀਟਿੰਗ ਦੀ ਪ੍ਰਧਾਨਗੀ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਅਤੇ ਖੁਰਾਕ ਅਤੇ ਸਿਵਲ ਸਪਲਾਈ ਮੰਤਰੀ ਭਾਰਤ ਭੂਸ਼ਣ ਆਸ਼ੂ ਨੇ ਉਪ ਮੁੱਖ ਮੰਤਰੀ ਨਾਲ ਸਾਂਝੇ ਤੌਰ ‘ਤੇ ਕੀਤੀ।
ਉਪ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਇੱਕ ਖੇਤੀਬਾੜੀ ਪ੍ਰਧਾਨ ਸੂਬਾ ਹੈ ਅਤੇ ਪੰਜਾਬ ਦੇ ਬਾਸਮਤੀ ਚਾਵਲ ਨੇ ਕੌਮਾਂਤਰੀ ਪੱਧਰ ‘ਤੇ ਆਪਣੀ ਵਿਲੱਖਣ ਪਛਾਣ ਬਣਾਈ ਹੈ। ਉਹਨਾਂ ਨੇ ਬਾਸਮਤੀ ਉਤਪਾਦਨ ਅਤੇ ਨਿਰਯਾਤ ਯੂਨਿਟਾਂ ਨੂੰ ਉਨ੍ਹਾਂ ਦੇ ਕੰਮਾਂ ਨੂੰ ਨਿਰਵਿਘਨ ਢੰਗ ਨਾਲ ਚਲਾਉਣ ਲਈ ਹਰ ਸੰਭਵ ਸਮਰਥਨ ਦਾ ਭਰੋਸਾ ਦਿੱਤਾ। ਉਨ੍ਹਾਂ ਨੇ ਚਾਵਲ ਨਿਰਯਾਤਕਾਂ ਵੱਲੋਂ ਅੰਮ੍ਰਿਤਸਰ ਵਿੱਚ ਇੱਕ ਰਾਈਸ-ਪੈਸਟੀਸਾਈਡ ਟੈਸਟਿੰਗ ਲੈਬਾਰਟਰੀ ਸਥਾਪਤ ਕਰਨ ਦੀ ਮੰਗ ਨੂੰ ਸਵੀਕਾਰ ਕਰ ਲਿਆ ਜਿੱਥੇ ਨਿਰਯਾਤਕ ਇੰਟਰਨੈਸ਼ਨਲ ਬਾਸਮਤੀ ਸ਼ਿਪਮੈਂਟ ਦੇ ਇਨਕਾਰ ਤੋਂ ਬਚਣ ਲਈ ਪ੍ਰੀ-ਪ੍ਰਚੇਜ਼ ਸੈਂਪਲ ਟੈਸਟਿੰਗ ਕਰਵਾ ਸਕਣਗੇ। ਇਹ ਲੈਬ ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਦੇ ਨੇੜੇ ਹੁਨਰ ਵਿਕਾਸ ਕੇਂਦਰ ਵਿਖੇ ਸਥਾਪਿਤ ਕੀਤੀ ਜਾਵੇਗੀ। ਚਾਵਲ ਨਿਰਯਾਤਕਾਂ ਨੇ ਇਸ ਮੌਕੇ ਉਨ੍ਹਾਂ ਕਿਸਾਨਾਂ ਨੂੰ ਪ੍ਰੀਮੀਅਮ ਦੇਣ ਦਾ ਵਾਅਦਾ ਕੀਤਾ ਜੋ ਕੀਟਨਾਸ਼ਕ ਮੁਕਤ ਬਾਸਮਤੀ ਝੋਨੇ ਦਾ ਉਤਪਾਦਨ ਕਰਨਗੇ।
ਵਿੱਤ ਮੰਤਰੀ ਨੇ ਭਰੋਸਾ ਦਿਵਾਇਆ, “ਸਰਕਾਰ ਆਉਂਦੇ ਪੰਦਰਵਾੜੇ ਵਿੱਚ ਐਸੋਸੀਏਸ਼ਨ ਦੀਆਂ ਮੰਗਾਂ ਦੀ ਸਮੀਖਿਆ ਕਰੇਗੀ ਅਤੇ ਚਾਵਲ ਉਦਯੋਗ ਨਾਲ ਕੀਤੇ ਸਾਰੇ ਵਾਅਦਿਆਂ ਨੂੰ ਕਾਨੂੰਨ ਅਤੇ ਮੰਤਰੀ ਮੰਡਲ ਦੇ ਫੈਸਲੇ ਅਨੁਸਾਰ ਪੂਰਾ ਕਰੇਗੀ।”
ਖੁਰਾਕ ਅਤੇ ਸਿਵਲ ਸਪਲਾਈ ਮੰਤਰੀ ਨੇ ਸਪੱਸ਼ਟ ਤੌਰ ‘ਤੇ ਦੱਸਿਆ ਕਿ ਵਿਭਾਗ ਨੂੰ ਦੂਜੇ ਸੂਬਿਆਂ ਤੋਂ ਬਾਸਮਤੀ ਝੋਨੇ ਦੀ ਆਮਦ ‘ਤੇ ਪਾਬੰਦੀਆਂ ਲਾਉਣ ਲਈ ਮਜਬੂਰ ਹੋਣਾ ਪਿਆ ਕਿਉਂਕਿ ਪਿਛਲੇ ਸਮੇਂ ਦੌਰਾਨ ਚਾਵਲ ਉਦਯੋਗਾਂ ਵਿਚਲੇ ਕੁਝ ਭ੍ਰਿਸ਼ਟ ਵਿਅਕਤੀਆਂ ਕਾਰਨ ਕਿਸਾਨਾਂ ਦੇ ਹਿੱਤਾਂ ਅਤੇ ਸੂਬੇ ਦੇ ਮਾਲੀਏ ‘ਤੇ ਬੁਰਾ ਪ੍ਰਭਾਵ ਪਿਆ ਸੀ। ਇਸ ਮੌਕੇ ਉਹਨਾਂ ਨੇ ਮਾਰਕੀਟ ਫੀਸ, ਵਿੱਤੀ ਪ੍ਰੋਤਸਾਹਨ ਅਤੇ ਐਸੋਸੀਏਸ਼ਨ ਦੀਆਂ ਹੋਰਨਾਂ ਜਾਇਜ਼ ਮੰਗਾਂ ‘ਤੇ ਮੁੜ ਵਿਚਾਰ ਕਰਨ ਲਈ ਇੱਕ ਵਿਭਾਗੀ ਅਧਿਕਾਰੀ ਦੀ ਜ਼ਿੰਮੇਵਾਰੀ ਵੀ ਲਗਾਈ।

ਰੰਧਾਵਾ ਦੇ ਨਿਰਦੇਸ਼ਾਂ ‘ਤੇ ਡੀਜੀਪੀ ਨੇ ਪੁਲਿਸ ਕਰਮਚਾਰੀਆਂ ਨੂੰ ਉਨ੍ਹਾਂ ਦੇ ਜੱਦੀ ਜ਼ਿਲ੍ਹੇ/ਯੂਨਿਟਾਂ ਵਿੱਚ ਵਾਪਸ ਰਿਪੋਰਟ ਕਰਨ ਦੇ ਆਦੇਸ਼

0

ਸੁਖਜਿੰਦਰ ਮਾਨ

ਚੰਡੀਗੜ੍ਹ, 6 ਅਕਤੂਬਰ: ਉਪ ਮੁੱਖ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਦੇ ਨਿਰਦੇਸ਼ਾਂ ‘ਤੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਇਕਬਾਲ ਪ੍ਰੀਤ ਸਿੰਘ ਸਹੋਤਾ ਨੇ ਅੱਜ ਜ਼ਿਲ੍ਹਿਆਂ/ਯੂਨਿਟਾਂ ਦੇ ਸਾਰੇ ਪੁਲਿਸ ਅਧਿਕਾਰੀਆਂ ਨੂੰ ਹੁਕਮ ਦਿੱਤਾ ਕਿ ਉਹ ਅਣਅਧਿਕਾਰਤ ਪੁਲਿਸ ਕਰਮਚਾਰੀਆਂ ਨੂੰ ਉਨ੍ਹਾਂ ਦੇ ਜੱਦੀ ਜ਼ਿਲ੍ਹੇ ਵਿੱਚ ਤੁਰੰਤ ਪ੍ਰਭਾਵ ਨਾਲ ਵਾਪਸ ਭੇਜਣ।

ਪੰਜਾਬ ਦੇ ਸਾਰੇ ਪੁਲਿਸ ਦਫ਼ਤਰਾਂ ਦੇ ਮੁਖੀਆਂ ਅਤੇ ਪੰਜਾਬ ਪੁਲਿਸ ਵਿਭਾਗ ਤੋਂ ਬਾਹਰ ਤਾਇਨਾਤ ਸਾਰੇ ਅਧਿਕਾਰੀਆਂ ਨੂੰ ਜਾਰੀ ਕੀਤੇ ਆਪਣੇ ਆਦੇਸ਼ ਵਿੱਚ, ਡੀਜੀਪੀ ਨੇ ਕਿਹਾ ਕਿ ਇਹ ਦੇਖਣ ਵਿੱਚ ਆਇਆ ਹੈ ਕਿ ਕੁਝ ਪੁਲਿਸ ਅਧਿਕਾਰੀ/ਕਰਮਚਾਰੀ ਇੱਕ ਜ਼ਿਲ੍ਹੇ/ਯੂਨਿਟ ਤੋਂ ਦੂਜੇ ਜ਼ਿਲ੍ਹੇ/ਯੂਨਿਟ ਵਿੱਚ ਟਰਾਂਸਫਰ ਹੋਣ ‘ਤੇ ਆਪਣੇ ਨਿੱਜੀ ਸਟਾਫ਼ ਨੂੰ ਆਪਣੀ ਤਾਇਨਾਤੀ ਦੇ ਪਿਛਲੇ ਸਥਾਨ ਤੋਂ ਨਵੇਂ ਸਟੇਸ਼ਨ/ਯੂਨਿਟ ਵਿੱਚ ਆਪਣੇ ਨਾਲ ਲੈ ਜਾਂਦੇ ਹਨ।

ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਇਸ ਨਾਲ ਕਈ ਪ੍ਰਬੰਧਕੀ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈਂਦਾ ਹੈ ਅਤੇ ਇਸ ਨੂੰ ਤੁਰੰਤ ਬੰਦ ਕਰਨ ਦੀ ਜ਼ਰੂਰਤ ਹੈ। ਹੁਕਮਾਂ ਅਨੁਸਾਰ ਸਾਰੇ ਅਧਿਕਾਰੀ/ਕਰਮਚਾਰੀ, ਜੋ ਵੱਖ-ਵੱਖ ਰੈਂਕਾਂ ਦੇ ਪੁਲਿਸ ਕਰਮਚਾਰੀਆਂ (ਸੁਰੱਖਿਆ ਤੋਂ ਇਲਾਵਾ) ਨੂੰ ਬਿਨਾਂ ਕਿਸੇ ਅਧਿਕਾਰ ਤੋਂ ਇੱਕ ਜ਼ਿਲ੍ਹਾ/ਯੂਨਿਟ ਤੋਂ ਦੂਜੇ ਜ਼ਿਲ੍ਹੇ ਵਿੱਚ ਤਾਇਨਾਤੀ/ਤਬਾਦਲੇ ਸਮੇਂ ਆਪਣੇ ਨਾਲ ਲੈ ਗਏ ਹਨ, ਨੂੰ ਅਜਿਹੇ ਸਾਰੇ ਪੁਲਿਸ ਕਰਮਚਾਰੀਆਂ ਨੂੰ ਉਨ੍ਹਾਂ ਦੇ ਜੱਦੀ ਜ਼ਿਲ੍ਹਿਆਂ/ਯੂਨਿਟਾਂ ਵਿੱਚ ਤੁਰੰਤ ਭੇਜਣ ਦੇ ਹੁਕਮ ਦਿੱਤੇ ਗਏ ਹਨ।

ਇਸ ਦੌਰਾਨ, ਡੀਜੀਪੀ ਨੇ ਸਬੰਧਤ ਅਧਿਕਾਰੀਆਂ/ਕਰਮਚਾਰੀਆਂ ਨੂੰ ਇਸ ਸਬੰਧ ਵਿੱਚ ਡੀਜੀਪੀ ਦਫ਼ਤਰ ਵਿਖੇ ਰਿਪੋਰਟ ਭੇਜਣ ਲਈ ਵੀ ਕਿਹਾ।

 ਗਰੀਬ ਪਰਿਵਾਰਾਂ ਦੀ ਬਨਾਉਣ ਸੂਚੀ ਤਾਂ ਜੋ ਸਹੀ ਲੋਕਾਂ ਨੁੰ ਮਿਲੇ ਯੋਜਨਾ ਦਾ ਲਾਭ – ਮਨੋਹਰ ਲਾਲ

0

ਭਾਜਪਾ ਪਿਛੜਾ ਵਰਗ ਮੋਰਚਾ ਦੀ ਸੂਬਾ ਕਾਰਜ ਕਮੇਟੀ ਦੇ ਮੈਂਬਰਾਂ ਨਾਲ ਕੀਤਾ ਸਿੱਧਾ ਸੰਵਾਦ

ਪੰਜਾਬ ਖ਼ਬਰਸਾਰ ਬਿਊਰੋ

ਚੰਡੀਗੜ੍ਹ, 5 ਅਕਤੂਬਰ : ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਨੇ ਕਿਹਾ ਕਿ ਹਰ ਕਾਰਜ ਕਰਤਾ ਆਪਣੇ ਆਲੇ-ਦੁਆਲੇ ਦੇ 10-10 ਗਰੀਬ ਪਰਿਵਾਰਾਂ ਦੀ ਸੂਚੀ ਤਿਆਰ ਕਰਨ ਤਾਂ ਜੋ ਸਰਕਾਰੀ ਯੋਜਨਾਵਾਂ ਦਾ ਲਾਭ ਸਹੀ ਲਾਭਪਾਤਰ ਪਰਿਵਾਰਾਂ ਤਕ ਪਹੁੰਚ ਸਕੇ। ਮੁੱਖ ਮੰਤਰੀ ਅੱਜ ਇੱਥੇ ਭਾਜਪਾ ਦੇ ਓਬੀਸੀ ਮੋਰਚਾ ਦੀ ਸੂਬਾ ਕਾਰਜ ਕਮੇਟੀ ਦੇ ਮੈਂਬਰਾਂ ਦੇ ਨਾਲ ਸੰਵਾਦ ਕਰ ਰਹੇ ਸਨ।

            ਇਸ ਮੌਕੇ ‘ਤੇ ਸਾਂਸਦ ਨਾਇਬ ਸਿੰਘ, ਸਾਬਕਾ ਮੰਤਰੀ ਕਰਣਦੇਵ ਕੰਬੋਜ, ਯਮੁਨਾਨਗਰ ਦੇ ਮੇਅਰ ਮਦਨ ਚੌਹਾਨ, ਸਾਬਕਾ ਚੇਅਰਮੈਨ ਰਮੇਸ਼ ਕਸ਼ਪ ਆਦਿ ਪ੍ਰਮੁੱਖ ਰੂਪ ਨਾਲ ਮੌਜੂਦ ਰਹੇ।

ਮੁੱਖ ਮੰਤਰੀ ਨੇ ਕਿਹਾ ਕਿ ਗਰੀਬ ਪਰਿਵਾਰਾਂ ਦਾ ਆਰਥਕ ਉਥਾਨ ਸਾਡੀ ਪ੍ਰਾਥਮਿਕਤਾ ਹੈ। ਇਸ ਲਈ ਹਰ ਕਾਰਜਕਰਤਾ ਮੌਜੂਦਾ ਗਰੀਬੁ ਪਰਿਵਾਰਾਂ ਦੀ ਸਿਫਾਰਿਸ਼ ਕਰਨ ਤਾਂ ਜੋ ਕਿਸੇ ਵੀ ਕਾਰਨ ਨਾਲ ਸਮਾਜਿਕ ਤੇ ਆਰਥਕ ਰੂਪ ਨਾਲ ਪਿਛੜੇ ਵਿਅਕਤੀ ਦਾ ਉਥਾਨ ਹੋਵੇ। ਉਨ੍ਹਾਂ ਨੇ ਕਿਹਾ ਕਿ ਗਰੀਬ ਪਰਿਵਾਰਾਂ ਦੀ ਪਹਿਚਾਣ ਦੇ ਲਈ ਪਰਿਵਾਰ ਪਹਿਚਾਣ ਪੱਤਰ ਰਾਹੀਂ ਸਰਵੇ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਕਾਰਜਕਰਤਾਵਾਂ ਨੂੰ ਇਸ ਸਰਵੇ ਵਿਚ ਸਕਾਰਾਤਮਕ ਸਹਿਸੋਗ ਕਰਨ ਦੀ ਅਪੀਲ ਕੀਤੀ।

ਪਿਛੜਾ ਵਰਗ ਕੁਸ਼ਲ ਕਾਰੀਗਰ ਦਾ ਸੰਕੇਤਰ

ਮੁੱਖ ਮੰਤਰੀ ਨੇ ਕਿਹਾ ਕਿ ਪਿਛੜਾ ਵਰਗ ਦਾ ਸਮਾਜ ਕੁਸ਼ਲ ਕਾਰੀਗਰ ਦਾ ਸੰਕੇਤਰ ਹੈ। ਉਨ੍ਹਾਂ ਨੇ ਸੰਵਾਦ ਪੋ੍ਰਗ੍ਰਾਮ ਵਿਚ ਆਏ ਕਾਰਜਕਰਤਾਵਾਂ ਦੀ ਇਕ ਮੰਗ ‘ਤੇ ਕਿਹਾ ਕਿ ਹਰਿਆਣਾ ਸਰਕਾਰ ਨੇ ਪਹਿਲੇ ਹੀ ਕੌਸ਼ਲ ਵਿਕਾਸ ਦੇ ਲਈ ਯੂਨੀਵਰਸਿਟੀ ਦੀ ਸਥਾਪਨਾ ਕੀਤੀ ਹੋਈ ਹੈ। ਉਨ੍ਹਾਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਦੀ ਅਗਵਾਈ ਹੇਠ ਕੌਸ਼ਲ ਵਿਕਾਸ ‘ਤੇ ਵਿਸ਼ੇਸ਼ ਜੋਰ ਦਿੱਤਾ ਜਾ ਰਿਹਾ ਹੈ ਤਾਂ ਜੋ ਕੌਸ਼ਲ ਸਿਖਲਾਈ ਦੇ ਬਾਅਦ ਯੂਵਾ ਆਪਣਾ ਰੁਜਗਾਰ ਸ਼ੁਰੂ ਕਰ ਸਕਣ।

ਗ੍ਰਾਮ ਦਰਸ਼ਨ ਪੋਰਟਲ ‘ਤੇ ਚੁਕਣ ਪਿੰਡ ਦੀ ਸਮਸਿਆਵਾਂ

ਮੁੱਖ ਮੰਤਰੀ ਨੇ ਸੰਵਾਦ ਦੌਰਾਨ ਕਾਰਜਕਰਤਾ ਦੇ ਸੁਆਲ ‘ਤੇ ਕਿਹਾ ਕਿ ਪਿੰਡਾਂ ਦੀ ਕਿਸੇ ਵੀ ਤਰ੍ਹਾ ਦੀ ਸਮਸਿਆ ਅਤੇ ਵਿਕਾਸ ਕੰਮਾਂ ਦੇ ਲਈ ਗ੍ਰਾਮ ਦਰਸ਼ਨ ਪੋਰਟਲ ‘ਤੇ ਦਰਜ ਕਰਨ। ਇਸ ਪੋਰਟਲ ‘ਤੇ ਸਬੰਧਿਤ ਵਾਰਡ ਦੀ ਦਰਜ ਸ਼ਿਕਾਇਤ ਅਤੇ ਸੁਟਾਅ ‘ਤੇ ਸਬੰਧਿਤ ਅਥੋਰਾਇਜਡ ਪ੍ਰਤੀਨਿਧੀ ਵੱਲੋਂ ਪ੍ਰਸਤਾਵਿਤ ਕਰਨ ਦੇ ਨਾਲ ਹੀ ਉਸ ‘ਤੇ ਕੰਮ ਸ਼ੁਰੂ ਹੋ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਇਸੀ ਤਰਜ ‘ਤੇ ਸ਼ਹਿਰਾਂ ਵਿਚ ਵਿਕਾਸ ਕਾਰਜ ਕਰਵਾਉਣ ਦੇ ਲਈ ਨਗਰ ਦਰਸ਼ਨ ਬਨਾਉਣ ‘ਤੇ ਵੀ ਕਾਰਜ ਕੀਤਾ ਜਾ ਰਿਹਾ ਹੈ।

ਹਰ ਸਾਲ ਦੋ ਵਾਰ ਡਰੋਨ ਮੈਪਿੰਗ

ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿਚ ਫਸਲਾਂ ਦਾ ਸਰਵੇ ਸਾਲ ਵਿਚ ਦੋ ਵਾਰ ਡਰੋਨ ਮੈਪਿੰਗ ਨਾਲ ਕਰਵਾਇਆ ਜਾਵੇਗਾ। ਇਸ ਦੇ ਲਈ ਡਰੋਨ ਇਮੇਜਿੰਗ ਐਂਡ ਇਨਫੋਰਮੇਸ਼ਨ ਸਰਵਿਸ ਆਫ ਹਰਿਆਣਾ ਦਾ ਗਠਨ ਕੀਤਾ ਗਿਆ ਹੈ। ਇਸ ਸਰਵੇ ਰਾਹੀਂ ਸੂਬੇ ਦੀ ਹਰ ਏਕੜ ਵਿਚ ਰਬੀ ਅਤੇ ਖਰੀਫ ਫਸਲਾਂ ਦਾ ਸਹੀ ਡਾਟਾ ਸਰਕਾਰ ਦੇ ਕੋਲ ਉਪਲਬਧ ਹੋਵੇਗਾ।

ਜਨ-ਜਨ ਤਕ ਪਹੁੰਚਾਉਣ ਸਰਕਾਰੀ ਯੋਜਨਾਵਾਂ

            ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਦੀ ਯੋਜਨਾਵਾਂ ਦੀ ਜਾਣਕਾਰੀ ਆਮ ਆਦਮੀ ਨੂੰ ਮਿਲੇ ਇਸ ਦੇ ਲਈ  ਭਾਜਪਾ ਦੇ ਕਾਰਜ ਕਰਤਾ ਯੋਜਨਾਵਾਂ ਦੀ ਜਾਣਕਾਰੀ ਜਨ-ਜਨ ਤਕ ਪਹੁੰਚਾਉਣ। ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਯੋਜਨਾਵਾਂ ਦਾ ਲਾਭ ਕਿਵੇਂ ਮਿਲੇ, ਇਸ ਦੇ ਲਈ ਭਾਜਪਾ ਦਫਤਰਾਂ ਵਿਚ ਸਥਾਨਕ ਪੱਧਰ ‘ਤੇ ਸਿਖਲਾਈ ਪੋ੍ਰਗ੍ਰਾਮ ਆਯੋਜਿਤ ਕਰਨ ਨੂੰ ਕਿਹਾ।

ਹਰਿਆਣਾ ਦੇ ਵਨ ਡਿਸਟਰਿਕਟ ਵਨ ਪੋ੍ਰਡਕਟ ਨੂੰ ਕੇਂਦਰ ਦੀ ਮਿਲੀ ਮੰਜੂਰੀ – ਡਿਪਟੀ ਸੀਐਮ

0

ਖੇਤੀਬਾੜੀ, ਬਾਗਬਾਨੀ, ਦੁੱਧ, ਪੋਲਟਰੀ ਖੇਤਰ ਨਾਲ ਜੁੜੇ ਵੱਖ-ਵੱਖ ਉਤਪਾਦਾਂ ਨੂੰ ਮਿਲੇਗਾ ਪੋ੍ਰਤਸਾਹਨ – ਦੁਸ਼ਯੰਤ ਚੌਟਾਲਾ

ਕਿਸਾਨਾਂ ਤੇ ਸੂਖਮ ਉਦਮਾਂ ਨੂੰ ਮਿਲੇਗਾ ਲਾਭ, ਜਲਦੀ ਵਨ ਬਲਾਕ -ਵਨ ਪੋ੍ਰਡਕਟ ਯੋਜਨਾ ਵੀ ਹੋਵੇਗੀ ਲਾਗੂ – ਡਿਪਟੀ ਮੁੱਖ ਮੰਤਰੀ

ਪੰਜਾਬ ਖ਼ਬਰਸਾਰ ਬਿਊਰੋ

ਚੰਡੀਗੜ੍ਹ, 5 ਅਕਤੂਬਰ : ਹਰਿਆਣਾ ਦੇ ਡਿਪਟੀ ਮੁੱਖ ਮੰਤਰੀ ਸ੍ਰੀ ਦੁਸ਼ਯੰਤ ਚੌਟਾਲਾ ਨੇ ਦਸਿਆ ਹੈ ਕਿ ਸੂਬੇ ਦੇ ਸਾਰੇ 22 ਜਿਲ੍ਹਿਆਂ ਨੁੰ ਵਨ ਡਿਸਟਰਿਕ ਵਨ ਪੋ੍ਰਡਕਟ ਯੋਜਨਾ ਦੇ ਲਈ ਕੇਂਦਰੀ ਖੁਰਾਕ ਪੋ੍ਰਸੈਂਸਿੰਗ ਉਦਯੋਗ ਮੰਤਰਾਲੇ ਵੱਲੋਂ ਮੰਜੂਰੀ ਮਿਲ ਗਈ ਹੈ। ਉਨ੍ਹਾਂ ਨੇ ਦਸਿਆ ਕਿ ਸਾਰੇ 22 ਜਿਲ੍ਹਿਆਂ ਦਾ ਖੇਤੀਬਾੜੀ, ਬਾਗਬਾਨੀ, ਦੁੱਧ, ਪੋਲਟਰੀ ਆਦਿ ਖੇਤਰ ਨਾਲ ਸਬੰਧਿਤ ਆਪਣਾ ਉਤਪਾਦ ਸ਼ਾਮਿਲ ਕੀਤਾ ਗਿਆ ਹੈ, ਜਿਸ ਨੂੰ ਸਰਕਾਰ ਵੱਲੋਂ ਇਸ ਯੋਜਨਾ ਦੇ ਤਹਿਤ ਆਰਥਕ ਅਤੇ ਤਕਨੀਕੀ ਸਹਾਇਤਾ ਕਰ ਕੇ ਪੋ੍ਰਤਸਾਹਨ ਦਿੱਤਾ ਜਾਵੇਗਾ। ਉਨ੍ਹਾਂ ਨੇ ਦਸਿਆ ਕਿ ਸਾਰੇ ਜਿਲ੍ਹਿਆਂ ਵਿਚ ਇਹ ਹੋਣ ਵਾਲੀ ਫਸਲਾਂ, ਖੇਤੀਬਾੜੀ ਆਦਿ ਦੇ ਆਧਾਰ ‘ਤੇ  ਉਤਪਾਦਾਂ ਦਾ ਚੋਣ ਕੀਤਾ ਹੈ ਤਾਂ ਜੋ ਕਿਸਾਨਾਂ, ਸੂਖਮ ਉਦਮੀਆਂ ਨੂੰ ਪੂਰਾ ਲਾਭ ਮਿਲੇ ਅਤੇ ਸੂਬੇ ਵਿਚ ਖੇਤੀਬਾੜੀ ਨਿਰਯਾਤ ਵੀ ਵਧੇ।

            ਡਿਪਟੀ ਸੀਐਮ ਨੇ ਕੇਂਦਰ ਵੱਲੋਂ ਸਾਰੇ 22 ਜਿਲ੍ਹਿਆਂ ਵਿਚ ਮੰਜੂਰ ਕੀਤੇ ਗਏ ਉਤਪਾਦਾਂ ਦੇ ਬਾਰੇ ਵਿਚ ਦਸਿਆ ਕਿ ਅੰਬਾਲਾਜਿਲ੍ਹੇ ਵਿਚ ਪਿਆਜ, ਭਿਵਾਨੀ -ਫਤਿਹਾਬਾਦ -ਮਹੇਂਦਰਗੜ੍ਹ ਵਿਚ ਮੌਸਮੀ, ਨੀਬੂ, ਸੰਤਰਾ, ਆਦਿ ਖੱਟੇ ਫੱਲ, ਦਾਦਰੀ-ਰੋਹਤਕ-ਫਰੀਦਾਬਾਦ ਵਿਚ ਖੀਰਾ, ਕਕੜੀ, ਖਰਬੂਜਾ, ਕੱਦੂ, ਤਰਬੂਜ ਆਦਿ ਕੁਕੁਰਬਿਟਸ ਨਾਲ ਸਬੰਧਿਤ ਉਤਪਾਦਾਂ ਨੂੰ ਪੋ੍ਰਤਸਾਹਨ ਦਿੱਤਾ ਜਾਵੇਗਾ। ਉਨ੍ਹਾਂ ਨੇ ਦਸਿਆ ਕਿ ਗੁਰੂਗ੍ਰਾਮ ਜਿਲ੍ਹੇ ਵਿਚ ਆਂਵਲਾ, ਝੱਜਰ ਵਿਚ ਅਮਰੂਦ, ਜੀਂਦ ਵਿਚ ਮੁਰਗੀਪਾਲਣ, ਕਰਨਾਲ ਵਿਚ ਹਰੀ ਪੱਤੇਦਾਰ ਸਬਜੀਆਂ, ਕੁਰੂਕਸ਼ੇਤਰ ਵਿਚ ਆਲੂ, ਨੁੰਹ-ਪਲਵਲ ਵਿਚ ਟਮਾਟਰ, ਪੰਚਕੂਲਾ ਵਿਚ ਅਦਰਕ, ਹਿਸਾਰ-ਕੈਥਲ ਵਿਚ ਦੁੱਧ ਉਤਪਾਦਾਂ ਦੀ ਬ੍ਰਾਂਡਿੰਗ ਕੀਤੀ ਜਾਵੇਗੀ। ਇਸੀ ਤਰ੍ਹਾ, ਸਰਕਾਰ ਵੱਲੋਂ ਪਾਣੀਪਤ ਜਿਲ੍ਹੇ ਵਿਚ ਗਾਜਰ, ਰਿਵਾੜੀ ਵਿਚ ਸਰੋਂ, ਸਿਰਸਾ ਵਿਚ ਕਿੰਨੂ, ਸੋਨੀਪਤ ਵਿਚ ਮਟਰ ਅਤੇ ਯਮੁਨਾਨਗਰ ਵਿਚ ਅੰਬ ਨਾਲ ਸਬੰਧਿਤ ਉਤਪਾਦਾਂ ਨੂੰ ਨਵੀਂ ਪਹਿਚਾਣ ਦਿਵਾਈ ਜਾਵੇਗੀ।

            ਡਿਪਟੀ ਮੁੱਖ ਮੰਤਰੀ ਨੇ ਦਸਿਆ ਕਿ ਆਤਮਨਿਰਭਰ ਭਾਰਤ ਦੇ ਲਈ ਇਕ ਜਿਲ੍ਹਾ ਇਕ ਉਤਪਾਦ ਯੋਜਨਾ ਵੱਡਾ ਕਦਮ ਹੈ। ਉਨ੍ਹਾਂ ਨੇ ਨੇ ਇਹ ਵੀ ਦਸਿਆ ਕਿ ਰਾਜ ਸਰਕਾਰ ਇਸ ਤਰ੍ਹਾ ਦੀ ਲਾਭਕਾਰੀ ਯੋਜਨਾ ਨੂੰ ਸਿਰਫ ਜਿਲ੍ਹਿਆਂ ਤਕ ਸੀਮਤ ਨਹੀਂ ਰੱਖੇਗੀ ਅਤੇ ਸਰਕਾਰ ਇਕ ਕਦਮ ਅਤੇ ਅੱਗੇ ਵਧਾਉਂਦੇ ਹੋਏ ਇਸ ਸਾਰੇ ਬਲਾਕ ਪੱਧਰ ਤਕ ਲੈ ਕੇ ਜਾ ਰਹੀ ਹੈ। ਉਨ੍ਹਾਂ ਨੇ ਦਸਿਆ ਕਿ ਗ੍ਰਾਮੀਣ ਖੇਤਰ ਵਿਚ ਛੋਟੇ ਉਦਯੋਗਾਂ ਨੂੰ ਵੱਧ ਤੋਂ ਵੱਧ ਪੋ੍ਰਤਸਾਹਨ ਮਿਲੇ, ਇਸ ਦੇ ਲਹੀ ਸਰਕਾਰ ਹਰ ਬਲਾਕ ਨੁੰ ਉਸ ਦੇ ਆਪਣੇ ਉਤਪਾਦ ਦੇ ਨਾਲ ਇਕ ਉਦਯੋਗਿਕ ਵਿਜਨ ਨਾਲ ਜੋੜੇਗੀ। ਦੁਸ਼ਯੰਤ ਚੌਟਾਲਾ ਨੈ ਦਸਿਆ ਕਿ ਇਸ ਦੇ ਲਈ ਸਰਕਾਰ ਵਨ ਬਲਾਕ ਵਨ ਪੋ੍ਰਡਕਟ ਦੀ ਯੋਜਨਾ ‘ਤੇ ਬਹੁਤ ਤੇਜੀ ਨਾਲ ਕਾਰਜ ਕਰ ਰਹੀ ਹੈ ਅਤੇ ਜਲਦੀ ਵਨ ਡਿਸਟਰਿਕ ਵਨ ਪੋ੍ਰਡਕਟ ਦੀ ਤਰ੍ਹਾ ਸਾਰੇ ਬਲਾਕਾਂ ਵਿਚ ਵੀ ਵੱਖ-ਵੱਖ ਉਤਪਾਦਾਂ ਦੇ ਉਦਯੋਗਾਂ ਨੂੰ ਪੋ੍ਰਤਸਾਹਨ ਦੇਵੇਗੀ।