Home Blog Page 32

ਮਹਿਤਾ ਪਿਤਾ-ਪੁੱਤਰ ਦੀ ਜੋੜੀ ਨੇ ਬਠਿੰਡਾ ਵਿੱਚ ਆਮ ਆਦਮੀ ਪਾਰਟੀ ਨੂੰ ਦਿਵਾਈ ਇਤਿਹਾਸਕ ਜਿੱਤ

0

👉ਧੰਨਵਾਦੀ ਰੋਡ ਸ਼ੋਅ ਦੌਰਾਨ 2 ਕਿਲੋਮੀਟਰ ਲੰਬੇ ਕਾਫਲੇ ਨੇ ਕੀਤਾ ਬਠਿੰਡਾ ਦੇ ਲੋਕਾਂ ਦਾ ਧੰਨਵਾਦ
👉ਆਪਣੇ ਹਰਮਨ ਪਿਆਰੇ ਆਗੂ ਪਦਮਜੀਤ ਸਿੰਘ ਮਹਿਤਾ ਦਾ ਆਮ ਜਨਤਾ ਅਤੇ ਵਪਾਰਕ ਭਾਈਚਾਰੇ ਨੇ ਕੀਤਾ ਸ਼ਾਨਦਾਰ ਤੇ ਇਤਿਹਾਸਕ ਸਵਾਗਤ
Bathinda News: ਨਗਰ ਨਿਗਮ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੀ ਇਤਿਹਾਸਕ ਜਿੱਤ ਤੋਂ ਬਾਅਦ, ਸ਼ੁੱਕਰਵਾਰ ਨੂੰ ਬਠਿੰਡਾ ਵਿੱਚ ਇੱਕ ਵਿਸ਼ਾਲ ਧੰਨਵਾਦੀ ਰੋਡ ਸ਼ੋਅ ਕੱਢਿਆ ਗਿਆ, ਜਿਸਨੇ ਸ਼ਹਿਰ ਦੀ ਰਾਜਨੀਤਿਕ ਵਿੱਚ ਇੱਕ ਨਵਾਂ ਇਤਿਹਾਸ ਰੱਚ ਦਿੱਤਾ। ਸਾਬਕਾ ਮੇਅਰ ਸ਼੍ਰੀ ਪਦਮਜੀਤ ਸਿੰਘ ਮਹਿਤਾ ਅਤੇ ਪੀਸੀਏ ਪ੍ਰਧਾਨ ਸ਼੍ਰੀ ਅਮਰਜੀਤ ਮਹਿਤਾ ਦੀ ਅਗਵਾਈ ਵਿੱਚ ਕੱਢੇ ਇਸ ਰੋਡ ਸ਼ੋਅ ਵਿੱਚ ਸਾਰੇ ਜੇਤੂ ਆਮ ਆਦਮੀ ਪਾਰਟੀ ਦੇ ਕੌਂਸਲਰਾਂ, ਪਾਰਟੀ ਆਗੂਆਂ, ਵਰਕਰਾਂ ਅਤੇ ਸਮਰਥਕਾਂ ਨੇ ਸ਼ਿਰਕਤ ਕੀਤੀ।ਸਾਬਕਾ ਮੇਅਰ ਤੇ ਵਾਰਡ ਨੰਬਰ 46 ਤੋਂ ਨਿਰਵਿਰੋਧ ਚੁਣੇ ਗਏ ਕੌਂਸਲਰ ਸ੍ਰੀ ਪਦਮਜੀਤ ਸਿੰਘ ਮਹਿਤਾ ਨੇ ਆਪਣੇ ਮੁੱਖ ਚੋਣ ਦਫ਼ਤਰ ਵਿੱਚ ਪਹੁੰਚ ਕੇ ਸਭ ਤੋਂ ਪਹਿਲਾਂ ਦਫ਼ਤਰ ਦੇ ਸਾਹਮਣੇ ਧਰਤੀ ਨੂੰ ਨਮਨ ਕੀਤਾ ਅਤੇ ਉਸ ਤੋਂ ਬਾਅਦ ਉਨ੍ਹਾਂ ਨੇ ਬਾਬਾ ਦੀਪ ਸਿੰਘ ਜੀ ਗੁਰੂਦਵਾਰਾ ਸਾਹਿਬ, ਜੋਗੀ ਨਗਰ ਵਿਖੇ ਨਤਮਸਤਕ ਹੋਕੇ ਗੁਰੂ ਸਾਹਿਬਾਨਾਂ ਦਾ ਆਸ਼ੀਰਵਾਦ ਪ੍ਰਾਪਤ ਕੀਤਾ। ਉਸ ਤੋਂ ਬਾਅਦ ਅਰਦਾਸ ਕਰਕੇ ਧੰਨਵਾਦੀ ਰੋਡ ਸ਼ੋਅ ਦਾ ਆਗਾਜ਼ ਕੀਤਾ।ਲਗਭਗ 2 ਕਿਲੋਮੀਟਰ ਲੰਬੇ ਕਾਫਲੇ ਨੇ ਸ਼ਹਿਰ ਦੀਆਂ ਸੜਕਾਂ ‘ਤੇ ਆਪਣੀ ਮੌਜੂਦਗੀ ਦਰਜ ਕਰਵਾਈ ਤੇ ਬਠਿੰਡਾ ਦੇ ਲੋਕਾਂ ਦਾ ਧੰਨਵਾਦ ਕੀਤਾ।

ਇਹ ਵੀ ਪੜ੍ਹੋ  Chandigarh News: CM Bhagwant Mann ਦਾ ਇਤਿਹਾਸਕ ਐਲਾਨ, ਠੇਕੇਦਾਰੀ ਸਿਸਟਮ ਹੋਵੇਗਾ ਖਤਮ

ਇਹ ਰੋਡ ਸ਼ੋਅ ਵਾਰਡ ਨੰਬਰ 46 ਵਿੱਚ ਸ਼੍ਰੀ ਪਦਮਜੀਤ ਸਿੰਘ ਮਹਿਤਾ ਦੇ ਮੁੱਖ ਚੋਣ ਦਫ਼ਤਰ ਤੋਂ ਸ਼ੁਰੂ ਹੋਇਆ ਅਤੇ ਤਿੰਨ ਕੋਨੀ ਪਹੁੰਚਿਆ। ਚਾਰ ਘੰਟੇ ਤੱਕ ਚੱਲੇ ਇਸ ਵਿਸ਼ਾਲ ਸ਼ੋਅ ਨੇ ਪੂਰੇ ਸ਼ਹਿਰ ਦਾ ਧਿਆਨ ਆਪਣੇ ਵੱਲ ਖਿੱਚਿਆ।ਧੰਨਵਾਦੀ ਰੋਡ ਸ਼ੋਅ ਗੁਰੂਕੁਲ ਰੋਡ ਤੋਂ ਸ਼ੁਰੂ ਹੋ ਕੇ ਪਰਸਰਾਮ ਨਗਰ ਓਵਰਬ੍ਰਿਜ, ਰੇਲਵੇ ਰੋਡ, ਰੇਲਵੇ ਸਟੇਸ਼ਨ, ਪੋਸਟ ਆਫਿਸ ਬਾਜ਼ਾਰ, ਧੋਬੀ ਬਾਜ਼ਾਰ, ਫਾਇਰ ਬ੍ਰਿਗੇਡ ਚੌਕ, ਮਾਲ ਰੋਡ, ਗੋਲ ਡਿਗੀ ਅਤੇ ਅਮਰੀਕ ਸਿੰਘ ਰੋਡ ਤੋਂ ਹੁੰਦਾ ਹੋਇਆ ਤਿੰਨ ਕੋਨੀ ਨੇੜੇ ਮਾਨ ਪੈਟਰੋਲ ਪੰਪ ‘ਤੇ ਸਮਾਪਤ ਹੋਇਆ।ਰੋਡ ਸ਼ੋਅ ਦੌਰਾਨ ਸਾਬਕਾ ਸੀਨੀਅਰ ਡਿਪਟੀ ਮੇਅਰ ਸ੍ਰੀ ਸ਼ਾਮ ਲਾਲ ਜੈਨ, ਸਾਰੇ ਜੇਤੂ ਕੌਂਸਲਰ, ਚੇਅਰਮੈਨ ਸ੍ਰੀ ਨਵਦੀਪ ਸਿੰਘ ਜੀਦਾ, ਸ੍ਰੀ ਬਲਜੀਤ ਸਿੰਘ ਬੱਲੀ, ਸ੍ਰੀ ਰਾਕੇਸ਼ ਪੁਰੀ ਅਤੇ ਸ੍ਰੀ ਅਮਰਦੀਪ ਸਿੰਘ ਰਾਜਨ ਸਮੇਤ ਵੱਡੀ ਗਿਣਤੀ ਵਿੱਚ ਪਾਰਟੀ ਅਹੁਦੇਦਾਰ ਅਤੇ ਸਮਰਥਕ ਮੌਜੂਦ ਸਨ।ਮਹਿਤਾ ਪਿਤਾ-ਪੁੱਤਰ ਦਾ ਆਮ ਜਨਤਾ, ਵਪਾਰੀਆਂ ਅਤੇ ਵੱਖ-ਵੱਖ ਸਮਾਜਿਕ ਸੰਗਠਨਾਂ ਵੱਲੋਂ ਨਿੱਘਾ ਸਵਾਗਤ ਕੀਤਾ ਗਿਆ। ਵੱਖ-ਵੱਖ ਥਾਵਾਂ ‘ਤੇ ਫੁੱਲਾਂ ਦੀ ਵਰਖਾ ਕੀਤੀ ਗਈ ਅਤੇ ਸਮਰਥਕਾਂ ਨੇ ਦੋਵਾਂ ਆਗੂਆਂ ਦਾ ਫੁੱਲਾਂ ਅਤੇ ਨੋਟਾਂ ਦੇ ਹਾਰ ਪਹਿਨਾ ਕੇ ਸਵਾਗਤ ਕੀਤਾ। ਪੈਟਰੋਲੀਅਮ ਡੀਲਰਜ਼ ਐਸੋਸੀਏਸ਼ਨ ਵੱਲੋਂ ਤਿੰਨ ਕੋਨੀ ‘ਤੇ ਸਥਿਤ ਮਾਨ ਪੈਟਰੋਲ ਪੰਪ ਨੇੜੇ ਇੱਕ ਵਿਸ਼ੇਸ਼ ਸਵਾਗਤ ਸਮਾਰੋਹ ਦਾ ਆਯੋਜਨ ਕੀਤਾ ਗਿਆ, ਜਿੱਥੇ ਦੋਵਾਂ ਆਗੂਆਂ ਨੂੰ ਸਨਮਾਨਿਤ ਕੀਤਾ ਗਿਆ।

ਇਹ ਵੀ ਪੜ੍ਹੋ  Punjab Hockey Asian Champions Trophy ਦੀ ਮੇਜ਼ਬਾਨੀ ਲਈ ਪੂਰੀ ਤਰ੍ਹਾਂ ਤਿਆਰ;CM Bhagwant Singh Mann ਵੱਲੋਂ ਤਿਆਰੀਆਂ ਦਾ ਜਾਇਜ਼ਾ, ਸਤੰਬਰ ਤੋਂ ਪਹਿਲਾਂ ਸਾਰੇ ਕੰਮ ਮੁਕੰਮਲ ਕਰਨ ਦੇ ਨਿਰਦੇਸ਼

👉ਇਹ ਜਿੱਤ ਹੈ ਬਠਿੰਡਾ ਦੇ ਲੋਕਾਂ ਦੀ ਜਿੱਤ: ਅਮਰਜੀਤ ਮਹਿਤਾ
ਸੰਬੋਧਨ ਕਰਦਿਆਂ ਸ੍ਰੀ ਅਮਰਜੀਤ ਮਹਿਤਾ ਨੇ ਕਿਹਾ ਕਿ ਨਗਰ ਨਿਗਮ ਚੋਣਾਂ ਵਿੱਚ ਇਹ ਸ਼ਾਨਦਾਰ ਸਫਲਤਾ ਸਿਰਫ਼ ਆਮ ਆਦਮੀ ਪਾਰਟੀ ਦੀ ਹੀ ਨਹੀਂ, ਸਗੋਂ ਬਠਿੰਡਾ ਦੇ ਜਾਗਰੂਕ ਲੋਕਾਂ ਦੀ ਜਿੱਤ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੇ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਅਤੇ ਸ਼ਹਿਰ ਦੇ ਵਿਕਾਸ ਕਾਰਜਾਂ ਵਿੱਚ ਵਿਸ਼ਵਾਸ ਪ੍ਰਗਟ ਕੀਤਾ ਹੈ।ਉਨ੍ਹਾਂ ਕਿਹਾ ਕਿ ਵਿਕਾਸ, ਪਾਰਦਰਸ਼ਤਾ ਅਤੇ ਜਨਤਕ ਸੇਵਾ ਦੇ ਹੱਕ ਵਿੱਚ ਵੋਟ ਪਾ ਕੇ, ਜਨਤਾ ਨੇ ਇੱਕ ਸਪੱਸ਼ਟ ਸੰਦੇਸ਼ ਦਿੱਤਾ ਹੈ ਕਿ ਉਹ ਬਠਿੰਡਾ ਨੂੰ ਤਰੱਕੀ ਦੀਆਂ ਨਵੀਆਂ ਉਚਾਈਆਂ ‘ਤੇ ਪਹੁੰਚਦੇ ਦੇਖਣਾ ਚਾਹੁੰਦੇ ਹਨ।

👉ਇੱਕ ਸਾਲ ਦੇ ਕਾਰਜਕਾਲ ‘ਤੇ ਜਨਤਕ ਪ੍ਰਵਾਨਗੀ ਦੀ ਮੋਹਰ: ਪਦਮਜੀਤ ਸਿੰਘ ਮਹਿਤਾ
ਆਪਣੇ ਸੰਬੋਧਨ ਵਿੱਚ, ਸਾਬਕਾ ਮੇਅਰ ਸ੍ਰੀ ਪਦਮਜੀਤ ਸਿੰਘ ਮਹਿਤਾ ਨੇ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਪਾਰਟੀ ਲੀਡਰਸ਼ਿਪ ਨੇ ਇੱਕ ਨੌਜਵਾਨ ਲੀਡਰਸ਼ਿਪ ਵਿੱਚ ਵਿਸ਼ਵਾਸ ਜਤਾਇਆ ਹੈ ਅਤੇ ਬਠਿੰਡਾ ਦੇ ਲੋਕਾਂ ਨੇ ਉਨ੍ਹਾਂ ਦੇ ਇੱਕ ਸਾਲ ਦੇ ਕਾਰਜਕਾਲ ਨੂੰ ਸੁਨਹਿਰੀ ਮੰਨਦੇ ਹੋਏ ਪਾਰਟੀ ਉਮੀਦਵਾਰਾਂ ਨੂੰ ਭਾਰੀ ਜਿੱਤ ਨਾਲ ਚੁਣਿਆ ਹੈ।ਉਨ੍ਹਾਂ ਕਿਹਾ ਕਿ ਨਗਰ ਨਿਗਮ ਚੋਣਾਂ ਜਿੱਤਣ ਵਾਲੇ ਸਾਰੇ 50 ਕੌਂਸਲਰ ਵਧਾਈ ਦੇ ਹੱਕਦਾਰ ਹਨ। ਜਿਨ੍ਹਾਂ ਨੇ ਵਿਕਾਸ ਦਾ ਸੁਨੇਹਾ ਜਨਤਾ ਤੱਕ ਪਹੁੰਚਾਉਣ ਲਈ ਦਿਨ-ਰਾਤ ਮਿਹਨਤ ਕਰਕੇ ਸ਼ਾਨਦਾਰ ਜਿੱਤ ਪ੍ਰਾਪਤ ਕੀਤੀ। ਸ੍ਰੀ ਪਦਮਜੀਤ ਸਿੰਘ ਮਹਿਤਾ ਨੇ ਕਿਹਾ ਕਿ ਉਨ੍ਹਾਂ ਦੀ ਪੂਰੀ ਟੀਮ ਹੁਣ ਬਠਿੰਡਾ ਨੂੰ ਇੱਕ ਆਧੁਨਿਕ, ਸਾਫ਼-ਸੁਥਰਾ ਅਤੇ ਸੁਸੱਜਿਤ ਸ਼ਹਿਰ ਬਣਾਉਣ ਲਈ ਅਣਥੱਕ ਮਿਹਨਤ ਕਰੇਗੀ।ਉਨ੍ਹਾਂ ਭਰੋਸਾ ਦਿੱਤਾ ਕਿ ਸ਼ਹਿਰ ਦੇ ਵਿਕਾਸ, ਬੁਨਿਆਦੀ ਢਾਂਚੇ ਦੇ ਵਿਸਥਾਰ ਅਤੇ ਬਿਹਤਰ ਨਾਗਰਿਕ ਸਹੂਲਤਾਂ ਨੂੰ ਪੂਰੀ ਵਚਨਬੱਧਤਾ ਨਾਲ ਅੱਗੇ ਵਧਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਟੀਚਾ ਇੱਕ ਅਜਿਹਾ ਬਠਿੰਡਾ ਬਣਾਉਣਾ ਹੈ, ਜਿੱਥੇ ਨਾਗਰਿਕਾਂ ਨੂੰ ਬਿਹਤਰ ਸਹੂਲਤਾਂ ਦੀ ਪਹੁੰਚ ਹੋਵੇ ਅਤੇ ਉਹ ਸੁਰੱਖਿਅਤ ਤੇ ਆਰਾਮਦਾਇਕ ਵਾਤਾਵਰਣ ਵਿੱਚ ਰਹਿ ਸਕਣ।ਨਗਰ ਨਿਗਮ ਚੋਣਾਂ ਵਿੱਚ ਮਿਲੀ ਭਾਰੀ ਸਫਲਤਾ ਅਤੇ ਉਸ ਤੋਂ ਬਾਅਦ ਹੋਏ ਵਿਸ਼ਾਲ ਧੰਨਵਾਦੀ ਰੋਡ ਸ਼ੋਅ ਨੇ ਸਾਬਤ ਕਰ ਦਿੱਤਾ ਕਿ ਮਹਿਤਾ ਪਿਤਾ-ਪੁੱਤਰ ਦੀ ਜੋੜੀ ਨੇ ਆਪਣੀ ਕਾਰਜਸ਼ੀਲਤਾ ਨਾਲ ਬਠਿੰਡਾ ਵਾਸੀਆਂ ਦੇ ਦਿਲਾਂ ਵਿੱਚ ਇੱਕ ਮਜ਼ਬੂਤ ਜਗ੍ਹਾ ਸਥਾਪਿਤ ਕੀਤੀ ਹੈ। ਅੱਜ, ਰੋਡ ਸ਼ੋਅ ਦੌਰਾਨ ਮਹਿਤਾ ਪਿਤਾ-ਪੁੱਤਰ ਦਾ ਵੱਖ-ਵੱਖ ਥਾਵਾਂ ‘ਤੇ ਸ਼ਾਨਦਾਰ ਅਤੇ ਇਤਿਹਾਸਕ ਸਵਾਗਤ ਕੀਤਾ ਗਿਆ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Punjab Hockey Asian Champions Trophy ਦੀ ਮੇਜ਼ਬਾਨੀ ਲਈ ਪੂਰੀ ਤਰ੍ਹਾਂ ਤਿਆਰ;CM Bhagwant Singh Mann ਵੱਲੋਂ ਤਿਆਰੀਆਂ ਦਾ ਜਾਇਜ਼ਾ, ਸਤੰਬਰ ਤੋਂ ਪਹਿਲਾਂ ਸਾਰੇ ਕੰਮ ਮੁਕੰਮਲ ਕਰਨ ਦੇ ਨਿਰਦੇਸ਼

0

👉ਹਮੇਸ਼ਾ ਹਾਕੀ ਦੀ ਨਰਸਰੀ ਰਿਹਾ ਪੰਜਾਬ, ਇਸ ਅੰਤਰਰਾਸ਼ਟਰੀ ਟੂਰਨਾਮੈਂਟ ਦੀ ਮੇਜ਼ਬਾਨੀ ਨੌਜਵਾਨਾਂ ਨੂੰ ਖੇਡਾਂ ਨਾਲ ਜੁੜਨ ਲਈ ਪ੍ਰੇਰਿਤ ਕਰੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
👉ਇਤਿਹਾਸ ‘ਚ ਪਹਿਲੀ ਵਾਰ ਪੰਜਾਬ ਨੂੰ ਇੰਨੇ ਵੱਡੇ ਅੰਤਰਰਾਸ਼ਟਰੀ ਹਾਕੀ ਟੂਰਨਾਮੈਂਟ ਦੀ ਮੇਜ਼ਬਾਨੀ ਕਰਨ ਦਾ ਮੌਕਾ ਮਿਲਿਆ; ਪੰਜਾਬ ਦੇ ਸੁਪਨੇ ਸਾਕਾਰ ਹੋ ਰਹੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
Punjab News:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਪੰਜਾਬ ਇਸ ਸਾਲ ਦੇ ਅੰਤ ਵਿੱਚ ਵੱਕਾਰੀ ਹਾਕੀ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਲਈ ਪੂਰੀ ਤਰ੍ਹਾਂ ਤਿਆਰ ਹੈ। ਮੁੱਖ ਮੰਤਰੀ ਨੇ ਮੈਗਾ ਅੰਤਰਰਾਸ਼ਟਰੀ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਅਤੇ ਅਧਿਕਾਰੀਆਂ ਨੂੰ ਨਿਰਧਾਰਤ ਸਮੇਂ ਤੋਂ ਪਹਿਲਾਂ ਇਸ ਸਬੰਧੀ ਸੁਚਾਰੂ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਧਿਕਾਰੀਆਂ ਨੂੰ ਸਤੰਬਰ ਤੋਂ ਪਹਿਲਾਂ ਬੁਨਿਆਦੀ ਢਾਂਚਾ ਦੇ ਸਮੁੱਚੇ ਕਾਰਜਾਂ ਸਮੇਤ ਹੋਰ ਸਾਰੇ ਕੰਮ ਪੂਰੇ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਨੇ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਇਸ ਟੂਰਨਾਮੈਂਟ ਦੀ ਸਫਲਤਾ ਨੂੰ ਯਕੀਨੀ ਬਣਾਉਣ ਵਿੱਚ ਕੋਈ ਕਸਰ ਬਾਕੀ ਨਾ ਰਹੇ।ਮੁੱਖ ਮੰਤਰੀ ਨੇ ਨਿਰਦੇਸ਼ ਦਿੱਤੇ ਕਿ ਮਾਹਿਰਾਂ, ਖਿਡਾਰੀਆਂ ਅਤੇ ਹੋਰ ਭਾਈਵਾਲਾਂ ਦੀ ਸ਼ਮੂਲੀਅਤ ਵਾਲੀ ਇੱਕ ਪ੍ਰਬੰਧਕੀ ਕਮੇਟੀ ਬਣਾਈ ਜਾਵੇ, ਜੋ ਸਾਰੇ ਪ੍ਰਬੰਧਾਂ ਨੂੰ ਸਮੇਂ ਸਿਰ ਪੂਰਾ ਕਰਨਾ ਯਕੀਨੀ ਬਣਾਏਗੀ। ਉਨ੍ਹਾਂ ਨੇ ਜਲੰਧਰ ਅਤੇ ਮੋਹਾਲੀ ਵਿਖੇ ਚੱਲ ਰਹੇ ਕੰਮਾਂ ਦੀ ਪ੍ਰਗਤੀ ਦੀ ਨਿਯਮਤ ਤੌਰ ‘ਤੇ ਨਿਗਰਾਨੀ ਕਰਨ ਲਈ ਸੀਨੀਅਰ ਅਧਿਕਾਰੀਆਂ ਦੀ ਇੱਕ ਉੱਚ-ਤਾਕਤੀ ਕਮੇਟੀ ਦੇ ਗਠਨ ਨੂੰ ਵੀ ਪ੍ਰਵਾਨਗੀ ਦਿੱਤੀ ਹੈ।

ਇਹ ਵੀ ਪੜ੍ਹੋ  Chandigarh News: CM Bhagwant Mann ਦਾ ਇਤਿਹਾਸਕ ਐਲਾਨ, ਠੇਕੇਦਾਰੀ ਸਿਸਟਮ ਹੋਵੇਗਾ ਖਤਮ

ਵਿਸ਼ਵ ਪੱਧਰੀ ਸਹੂਲਤਾਂ ਦੀ ਮਹੱਤਤਾ ‘ਤੇ ਜ਼ੋਰ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਸਾਰੇ ਪ੍ਰਬੰਧਾਂ ਨੂੰ ਸਮਾਂਬੱਧ ਢੰਗ ਨਾਲ ਲਾਗੂ ਕਰਨ ਲਈ ਮਾਹਿਰਾਂ, ਖਿਡਾਰੀਆਂ ਅਤੇ ਹੋਰਨਾਂ ਭਾਈਵਾਲਾਂ ਦੀ ਪ੍ਰਬੰਧਕੀ ਕਮੇਟੀ ਬਣਾਈ ਜਾਵੇ। ਇਸ ਵੱਕਾਰੀ ਟੂਰਨਾਮੈਂਟ ਨਾਲ ਸਬੰਧਤ ਹਰ ਕੰਮ ਸਤੰਬਰ ਤੋਂ ਪਹਿਲਾਂ ਪੂਰਾ ਹੋਣਾ ਯਕੀਨੀ ਬਣਾਇਆ ਜਾਵੇ ਤਾਂ ਜੋ ਇਸ ਸਮਾਗਮ ਦੀ ਸ਼ਾਨਦਾਰ ਸਫ਼ਲਤਾ ਵਿੱਚ ਕੋਈ ਕਸਰ ਨਾ ਬਾਕੀ ਨਾ ਰਹੇ।”ਬੁਨਿਆਦੀ ਢਾਂਚੇ ਦੀਆਂ ਲੋੜਾਂ ਦੀ ਸਮੀਖਿਆ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨਿਰਦੇਸ਼ ਦਿੱਤੇ ਕਿ ਜਲੰਧਰ ਅਤੇ ਮੋਹਾਲੀ ਦੇ ਸਟੇਡੀਅਮਾਂ ਨੂੰ ਅੰਤਰਰਾਸ਼ਟਰੀ ਮਾਪਦੰਡਾਂ ਅਨੁਸਾਰ ਨਵੀਨਤਮ ਸਹੂਲਤਾਂ ਨਾਲ ਅਪਗ੍ਰੇਡ ਕੀਤਾ ਜਾਵੇ। ਭਾਰਤੀ ਹਾਕੀ ਫੈਡਰੇਸ਼ਨ ਨੂੰ ਪੂਰਾ ਸਮਰਥਨ ਦੇਣ ਦਾ ਭਰੋਸਾ ਦਿੰਦਿਆਂ ਉਨ੍ਹਾਂ ਕਿਹਾ ਕਿ ਸੂਬੇ ਦੇ ਇਤਿਹਾਸ ਵਿੱਚ ਇਸ ਪੱਧਰ ਦੇ ਪਲੇਠੇ ਟੂਰਨਾਮੈਂਟ ਦੇ ਸਫ਼ਲ ਆਯੋਜਨ ਨੂੰ ਯਕੀਨੀ ਬਣਾਉਣ ਲਈ ਪੰਜਾਬ ਸਰਕਾਰ ਪੂਰੀ ਤਰ੍ਹਾਂ ਵਚਨਬੱਧ ਹੈ।ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਦੀ ਧਰਤੀ ‘ਤੇ ਹਾਕੀ ਦੇ ਖਿਡਾਰੀ ਪੈਦਾ ਹੁੰਦੇ ਰਹੇ ਹਨ ਹੈ ਅਤੇ ਸਾਡੀ ਧਰਤੀ ‘ਤੇ ਅਜਿਹੇ ਕੌਮਾਂਤਰੀ ਟੂਰਨਾਮੈਂਟ ਦੀ ਮੇਜ਼ਬਾਨੀ ਸਾਡੇ ਨੌਜਵਾਨਾਂ ਨੂੰ ਖੇਡਾਂ ਨਾਲ ਜੁੜਨ ਲਈ ਹੋਰ ਪ੍ਰੇਰਿਤ ਕਰੇਗੀ।ਸਮਾਗਮ ਪ੍ਰਤੀ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਚੈਂਪੀਅਨਸ਼ਿਪ ਦੇ ਸੁਚਾਰੂ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਲਈ ਸੁਰੱਖਿਆ, ਲੌਜਿਸਟਿਕਸ ਅਤੇ ਖਿਡਾਰੀਆਂ ਦੀਆਂ ਸਹੂਲਤਾਂ ਨਾਲ ਸਬੰਧਤ ਸਾਰੇ ਲੋੜੀਂਦੇ ਪ੍ਰਬੰਧ ਕੀਤੇ ਜਾਣਗੇ।ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਇਸ ਵਿਸ਼ਵ ਪੱਧਰੀ ਮੁਕਾਬਲੇ ਵਿੱਚ ਭਾਗ ਲੈਣ ਵਾਲੇ ਖਿਡਾਰੀਆਂ ਨੂੰ ਸੁਰੱਖਿਆ ਅਤੇ ਹਰ ਸੰਭਵ ਸਹੂਲਤ ਮੁਹੱਈਆ ਕਰਵਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

ਇਹ ਵੀ ਪੜ੍ਹੋ  Chandigarh News: ਪੰਜਾਬ ਵਿੱਚ ਹੱਡੀਆਂ ਅਤੇ ਜੋੜਾਂ ਸਬੰਧੀ ਇਲਾਜ ਦੀ ਮੰਗ ਵਧੀ, ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਆਰਥੋਪੀਡਿਕ ਇਲਾਜਾਂ ‘ਤੇ 84 ਕਰੋੜ ਰੁਪਏ ਤੋਂ ਵੱਧ ਖ਼ਰਚ

ਉਨ੍ਹਾਂ ਅੱਗੇ ਕਿਹਾ, ” ਏਸ਼ੀਅਨ ਚੈਂਪੀਅਨਜ਼ ਟਰਾਫ਼ੀ ਵਿੱਚ ਵਧੀਆ ਪ੍ਰਦਸ਼ਨ ਕਰਨ ਵਾਲੀਆਂ ਹਾਕੀ ਦੀਆਂ 6 ਟੀਮਾਂ ਹਿੱਸਾ ਲੈਣਗੀਆਂ। ਪਹਿਲੀ ਵਾਰ ਪੰਜਾਬ ਨੂੰ ਇਸ ਕੌਮਾਂਤਰੀ ਟੂਰਨਾਮੈਂਟ ਦੀ ਮੇਜ਼ਬਾਨੀ ਕਰਨ ਦਾ ਮੌਕਾ ਮਿਲਿਆ ਹੈ, ਜੋ ਕਿ ਖੇਡਾਂ ਦੇ ਖੇਤਰ ਵਿੱਚ ਇੱਕ ਵੱਡੀ ਪ੍ਰਾਪਤੀ ਹੈ।”ਇਸ ਸਮਾਗਮ ਨੂੰ ਪੰਜਾਬ ਲਈ ਇਤਿਹਾਸਕ ਪਲ ਦੱਸਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਮਾਣ ਵਾਲੀ ਗੱਲ ਹੈ ਕਿ ਇਸ ਚੈਂਪੀਅਨਸ਼ਿਪ ਦੀ ਮੇਜ਼ਬਾਨੀ ਲਈ ਸਾਡੇ ਸੂਬੇ ਨੂੰ ਚੁਣਿਆ ਗਿਆ, ਜਿਸ ਨਾਲ ਪੰਜਾਬ ਭਰ ਵਿੱਚ ਹਾਕੀ ਅਤੇ ਖੇਡ ਸੱਭਿਆਚਾਰ ਨੂੰ ਭਰਪੂਰ ਹੁਲਾਰਾ ਮਿਲੇਗਾ। ਉਨ੍ਹਾਂ ਕਿਹਾ, “ਇਹ ਬਹੁਤ ਖ਼ੁਸ਼ੀ ਅਤੇ ਸੰਤੁਸ਼ਟੀ ਦੀ ਗੱਲ ਹੈ ਕਿ ਪੰਜਾਬ ਇਸ ਵਿਆਪਕ ਕੌਮਾਂਤਰੀ ਖੇਡ ਸਮਾਗਮ ਦੀ ਮੇਜ਼ਬਾਨੀ ਕਰੇਗਾ। ਇਹ ਸੂਬੇ ਵਿੱਚ ਖੇਡਾਂ ਦੀ ਪੁਰਾਣੀ ਸ਼ਾਨ ਨੂੰ ਬਹਾਲ ਕਰਨ ਵਿੱਚ ਬਹੁਤ ਸਹਾਈ ਹੋਵੇਗਾ।”ਭਾਰਤੀ ਹਾਕੀ ਵਿੱਚ ਪੰਜਾਬ ਦੇ ਵਡਮੁੱਲੇ ਯੋਗਦਾਨ ਨੂੰ ਉਜਾਗਰ ਕਰਦਿਆਂ ਉਨ੍ਹਾਂ ਅੱਗੇ ਕਿਹਾ, “ਦਹਾਕਿਆਂ ਤੋਂ ਹਾਕੀ ਵਿੱਚ ਪੰਜਾਬੀ ਦੀ ਮਜ਼ਬੂਤ ਨੁਮਾਇੰਦਗੀ ਦੇ ਬਾਵਜੂਦ, ਪੰਜਾਬ ਨੇ ਹੁਣ ਤੱਕ ਕਦੇ ਵੀ ਕਿਸੇ ਵੱਡੇ ਕੌਮਾਂਤਰੀ ਹਾਕੀ ਟੂਰਨਾਮੈਂਟ ਦੀ ਮੇਜ਼ਬਾਨੀ ਨਹੀਂ ਕੀਤੀ। ਇਸ ਚੈਂਪੀਅਨਸ਼ਿਪ ਦਾ ਸੂਬੇ ਵਿੱਚ ਹੋਣਾ ਇੱਕ ਵੱਡਾ ਸੁਪਨਾ ਸਾਕਾਰ ਹੋਣ ਵਾਂਗ ਹੈ।”ਮੀਟਿੰਗ ਦੌਰਾਨ ਮੁੱਖ ਸਕੱਤਰ ਕੇ.ਏ.ਪੀ. ਸਿਨਹਾ, ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਡਾ. ਰਵੀ ਭਗਤ, ਪੰਜਾਬ ਹਾਕੀ ਦੇ ਪ੍ਰਧਾਨ ਨਿਤਿਨ ਕੋਹਲੀ ਅਤੇ ਹੋਰ ਸੀਨੀਅਰ ਅਧਿਕਾਰੀ ਵੀ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

विलुप्त होती सांझी कला को मिलेगा नया जीवन

0

👉 महिलाओं को मिलेगा निःशुल्क प्रशिक्षण, सांस्कृतिक विरासत से जोड़ने की है अनूठी पहल

Haryana News : हरियाणा की समृद्ध सांस्कृतिक धरोहर एवं पारंपरिक लोक कला ‘सांझी’ के संरक्षण और पुनर्जीवन के उद्देश्य से कला एवं सांस्कृतिक कार्य विभाग द्वारा विशेष अभियान चलाया जा रहा है। इस अभियान के तहत मंडल स्तर पर तीन दिवसीय कार्यशालाओं का आयोजन किया जा रहा है, जिससे इस प्राचीन लोक कला को संरक्षित करने के साथ-साथ युवा पीढ़ी को अपनी सांस्कृतिक विरासत से जोड़ने का प्रयास किया जा रहा है।विभाग के आयुक्त एवं सचिव डॉ. अमित कुमार अग्रवाल तथा महानिदेशक श्री के.एम. पांडुरंग के मार्गदर्शन में प्रदेश के विभिन्न मंडलों में सांझी 2 से 4 जून तक कार्यशालाएं आयोजित की जाएंगी। कार्यशालाओं में महिलाएं भाग लेकर सांझी कला के विभिन्न स्वरूपों को सीखेंगी तथा अपनी रचनात्मक प्रतिभा का प्रदर्शन करते हुए सांझी का निर्माण करेंगी।

इसे भी पढ़ें 👉धर्म व राष्ट्र की रक्षा के लिए सिख समाज की कुर्बानियों पर पूरे देश को है गर्व- मुख्यमंत्री नायब सिंह सैनी

एक सरकारी प्रवक्ता ने बताया कि सांझी केवल एक कला नहीं, बल्कि हरियाणा प्रदेश की लोक संस्कृति और ग्रामीण जीवन की जीवंत अभिव्यक्ति है। इस कला के माध्यम से युवा पीढ़ी अपनी जड़ों से जुड़ी रह सकेगी। शहरीकरण और आधुनिक जीवनशैली के कारण युवा पीढ़ी इस पारंपरिक कला से दूर होती जा रही है। जिसके कारण विभाग मंडल स्तर पर महिलाओं और युवाओं को इस कला के प्रति जागरूक करने के लिए कार्यशाला आयोजित कर रहा है। इस निशुल्क कार्यशाला में सांझी सीखने की इच्छुक महिलाएं सांझी बनाने की कला के गुर सीख सकती हैं।उन्होंने महिलाओं से अपील की कि वे इस कार्यशाला में बढ़-चढ़कर भाग लें और हरियाणा की समृद्ध सांस्कृतिक विरासत को आगे बढ़ाने में अपना योगदान दें। विभाग द्वारा प्रतिभागियों को आवश्यक मार्गदर्शन एवं प्रशिक्षण उपलब्ध कराया जाएगा ताकि वे इस लोक कला को सीखकर आने वाली पीढ़ियों तक पहुंचा सकें।

👉नवीनतम समाचार पढ़ने के लिए नीचे दिए गए लिंक पर क्लिक करें।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎️समाचार और विज्ञापनों के लिए, हमारे व्हाट्सएप नंबर +91 98786-15057 पर संपर्क करें

धर्म व राष्ट्र की रक्षा के लिए सिख समाज की कुर्बानियों पर पूरे देश को है गर्व- मुख्यमंत्री नायब सिंह सैनी

0

👉प्रधानमंत्री श्री नरेंद्र मोदी के नेतृत्व में सिख गुरुओं की धरोहर और यादों को सहेजने के लिए किए जा रहे हैं ऐतिहासिक कार्य

👉प्रदेश सरकार ने यमुनानगर मेडिकल कॉलेज और अंबाला पॉलिटेक्निक का नाम श्री गुरु तेग बहादुर जी के नाम पर है रखा

👉तीर्थ यात्रियों के लिए ‘स्वर्ण जयंती गुरु दर्शन यात्रा योजना’ के तहत वित्तीय सहायता और विशेष ट्रेनें की गईं शुरू

Chandigarh News : हरियाणा के मुख्यमंत्री श्री नायब सिंह सैनी ने सिख समाज की अटूट वीरता और देश के प्रति उनके सर्वोच्च बलिदान की सराहना करते हुए कहा कि सिख एक बहादुर कौम है, जिसने धर्म की रक्षा के लिए सिर तो कटा दिए, लेकिन कभी झुके नहीं। उनकी इस महान विरासत, कुर्बानियों और वीरता पर आज हर भारतवासी गर्व महसूस करता है। मुख्यमंत्री शनिवार को हरियाणा निवास, चंडीगढ़ में सिख संगत द्वारा आयोजित उनके (मुख्यमंत्री) धन्यवाद कार्यक्रम को संबोधित कर रहे थे। इस मौके पर सिख संगत ने मुख्यमंत्री को कृपाण व सरोपा भी भेंट कर सम्मानित किया। इस दौरान मुख्यमंत्री श्री नायब सिंह सैनी ने कहा कि प्रथम पातशाह श्री गुरु नानक देव जी से लेकर श्री दशम पातशाह श्री गुरु गोबिंद सिंह जी तक, सभी गुरुओं ने हमें सेवा, समानता और साहस का मार्ग दिखाया है। हिंद की चादर श्री गुरु तेग बहादुर जी और चारों साहिबजादों का बलिदान भारत को बचाने की इसी महान गुरु परंपरा का हिस्सा है।

👉मोदी सरकार के नेतृत्व में धार्मिक व सांस्कृतिक धरोहरों का किया गया है संरक्षण

मुख्यमंत्री ने कहा कि प्रधानमंत्री श्री नरेंद्र मोदी के कुशल नेतृत्व में देश के भीतर धार्मिक और सांस्कृतिक धरोहरों के संरक्षण के लिए अभूतपूर्व कार्य हो रहे हैं। भारत सरकार के पर्यटन मंत्रालय ने ‘स्वदेश दर्शन योजना’ के तहत श्री आनंदपुर साहिब-श्री फतेहगढ़ साहिब-श्री चमकौर साहिब-फिरोजपुर-अमृतसर-खटकड़ कलां-कलानौर-पटियाला विरासत सर्किट के विकास को हरी झंडी दी है। इसके अलावा, डेरा बाबा नानक से श्री करतारपुर साहिब गलियारे का उद्घाटन और अमृतसर से श्री नांदेड़ साहिब तक विशेष हवाई सेवा की शुरुआत भी केंद्र सरकार के ऐतिहासिक कदमों में शामिल है। साहिबजादों की शहादत को नमन करते हुए हर वर्ष 26 दिसंबर को पूरे देश में अत्यंत श्रद्धा के साथ ‘वीर बाल दिवस’ मनाया जाता है।

👉हरियाणा में गुरुओं के नाम पर शैक्षणिक संस्थान और बुनियादी ढांचे का किया जा रहा है विकास

मुख्यमंत्री श्री नायब सिंह सैनी ने कहा कि प्रदेश सरकार सिख समाज के प्रति अटूट प्रतिबद्धता है। इसी को ध्यान में रखते हुए यमुनानगर में बनने वाले मेडिकल कॉलेज का नाम ‘हिन्द की चादर’ श्री गुरु तेग बहादुर जी के नाम पर, गवर्नमेंट पॉलिटेक्निक कॉलेज अंबाला का नाम श्री गुरु तेग बहादुर जी के नाम पर और टोहाना-जींद-धमतान साहिब रोड का नाम ‘श्री गुरु तेग बहादुर मार्ग’ रखा गया है। असंध के कॉलेज का नाम सरबंसदानी श्री गुरु गोबिन्द सिंह जी के छोटे साहिबजादे बाबा फतेह सिंह जी के नाम पर और लखनौर साहिब में माता गुजर कौर के नाम से वी.एल.डी.ए. कॉलेज स्थापित किया गया है। उन्होंने कहा कि यमुनानगर के कलेसर में श्री गुरु तेग बहादुर जी के नाम पर वन और यादगारी गेट का निर्माण किया गया है। साथ ही, यमुनानगर के लौहगढ़ में बाबा बंदा सिंह बहादुर स्मारक का शिलान्यास किया गया है।

👉’स्वर्ण जयंती गुरु दर्शन यात्रा योजना’ से तीर्थयात्रियों को मिली है बड़ी राहत

मुख्यमंत्री ने बताया कि प्रदेश के श्रद्धालुओं की गहरी आस्था को देखते हुए हरियाणा सरकार ने ‘स्वर्ण जयंती गुरु दर्शन यात्रा योजना’ की शुरुआत की है। इस योजना के तहत श्री हजूर साहिब (नांदेड़), श्री ननकाना साहिब, श्री हेमकुण्ड साहिब और श्री पटना साहिब जाने वाले तीर्थयात्रियों को सरकार द्वारा वित्तीय सहायता प्रदान की जा रही है। इसी कड़ी में कुरुक्षेत्र तथा सिरसा से श्री हजूर साहिब, नांदेड़ के लिए दो विशेष ट्रेनें भी रवाना की गई हैं। उन्होंने कहा कि हरियाणा सरकार गुरु साहिबानों के महान सिद्धांतों, आदर्शों और शिक्षाओं को जन-जन तक पहुंचाने तथा उनके दिखाए मार्ग पर चलते हुए समाज की सेवा करने के लिए निरंतर काम करती रहेगी।

👉इस अवसर पर संत बाबा जसदीप सिंह, पूर्व शिक्षा मंत्री श्री कंवर पाल, मुख्यमंत्री के ओएसडी श्री बी बी भारती, श्री राजेश सपरा, श्री राम निवास गर्ग, सरदार गुरुदेव सैनी, सरदार बलजीत सिंह, एडवोकेट हरप्रीत सिंह व अन्य गणनान्य लोग मौजूद रहे।

👉नवीनतम समाचार पढ़ने के लिए नीचे दिए गए लिंक पर क्लिक करें।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎️समाचार और विज्ञापनों के लिए, हमारे व्हाट्सएप नंबर +91 98786-15057 पर संपर्क करें

Vigilance Bureau ਵੱਲੋਂ 15,000 ਰੁਪਏ ਰਿਸ਼ਵਤ ਲੈਂਦਾ ਲੇਖਾਕਾਰ ਰੰਗੇ ਹੱਥੀਂ ਕਾਬੂ

0

Gurdaspur News : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਪੀ.ਐਸ.ਪੀ.ਸੀ.ਐਲ ਡਵੀਜ਼ਨ ਗੁਰਦਾਸਪੁਰ ਦੇ ਇੰਚਾਰਜ ਲੇਖਾ ਸ਼ਾਖਾ ਅੰਮ੍ਰਿਤਪਾਲ ਸਿੰਘ ਨੂੰ 15,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਇਸਲਾਮਾਬਾਦ ਜ਼ਿਲ੍ਹਾ ਗੁਰਦਾਸਪੁਰ ਦੇ ਵਸਨੀਕ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।ਉਨ੍ਹਾਂ ਕਿਹਾ ਕਿ ਸ਼ਿਕਾਇਤਕਰਤਾ ਪੀ.ਐਸ.ਪੀ.ਸੀ.ਐਲ ਵਿਭਾਗ ਤੋਂ ਜੂਨੀਅਰ ਇੰਜੀਨੀਅਰ ਵਜੋਂ ਸੇਵਾਮੁਕਤ ਹੋਇਆ ਸੀ ਅਤੇ ਸੇਵਾਮੁਕਤੀ ਤੋਂ ਬਾਅਦ ਮਹਿੰਗਾਈ ਭੱਤੇ ਅਤੇ ਤਨਖ਼ਾਹ ਫਿਕਸੇਸ਼ਨ ਦੇ ਬਕਾਏ ਵਿਭਾਗ ਕੋਲ ਬਕਾਇਆ ਸਨ।

ਇਹ ਵੀ ਪੜ੍ਹੋ 👉SGPC ਦੇ ਮੀਤ ਸਕੱਤਰ ਜਸਪਾਲ ਸਿੰਘ ਢੱਡੇ ਤੇ ਹੋਰ ਮੁਲਾਜ਼ਮਾਂ ਨੂੰ ਸੇਵਾ ਮੁਕਤ ਹੋਣ ’ਤੇ ਕੀਤਾ ਸਨਮਾਨਤ

ਇਸ ਸਬੰਧੀ ਉਹ ਆਪਣੇ ਬਕਾਏ ਲੈਣ ਲਈ ਪੀ.ਐਸ.ਪੀ.ਸੀ.ਐਲ ਡਵੀਜ਼ਨ ਗੁਰਦਾਸਪੁਰ ਦੇ ਇੰਚਾਰਜ ਲੇਖਾ ਸ਼ਾਖਾ ਅੰਮ੍ਰਿਤਪਾਲ ਸਿੰਘ ਨੂੰ ਮਿਲੇ।ਉਨ੍ਹਾਂ ਅੱਗੇ ਦੱਸਿਆ ਕਿ ਦੋਸ਼ੀ ਲੇਖਾਕਾਰ ਨੇ ਸ਼ਿਕਾਇਤਕਰਤਾ ਦੇ ਬਕਾਏ ਕਲੀਅਰ ਕਰਨ ਲਈ 15,000 ਰੁਪਏ ਰਿਸ਼ਵਤ ਦੀ ਮੰਗ ਕੀਤੀ। ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਕਿ ਮੁਲਜ਼ਮ ਲੇਖਾਕਾਰ ਉਸ ਨੂੰ ਪਿਛਲੇ ਡੇਢ ਸਾਲਾਂ ਤੋਂ ਤੰਗ ਪ੍ਰੇਸ਼ਾਨ ਕਰ ਰਿਹਾ ਸੀ। ਸ਼ਿਕਾਇਤਕਰਤਾ ਨੇ ਰਿਸ਼ਵਤ ਦੀ ਮੰਗ ਕਰਦਿਆਂ ਸਾਰੀ ਗੱਲਬਾਤ ਵੀ ਰਿਕਾਰਡ ਕਰ ਲਈ।ਰਿਸ਼ਵਤ ਨਾ ਦੇਣ ਦੀ ਇੱਛਾ ਸਦਕਾ ਸ਼ਿਕਾਇਤਕਰਤਾ ਨੇ ਵੀਬੀ ਰੇਂਜ ਅੰਮ੍ਰਿਤਸਰ ਕੋਲ ਪਹੁੰਚ ਕੀਤੀ। ਉਸਦੀ ਸ਼ਿਕਾਇਤ ‘ਤੇ ਕਾਰਵਾਈ ਕਰਦਿਆਂ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਜਿਸ ਦੌਰਾਨ ਦੋਸ਼ੀ ਲੇਖਾਕਾਰ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 15,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ।ਇਸ ਸਬੰਧੀ ਵਿਜੀਲੈਂਸ ਬਿਊਰੋ ਥਾਣਾ ਅੰਮ੍ਰਿਤਸਰ ਵਿਖੇ ਮੁਲਜ਼ਮਾਂ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਐਕਟ ਤਹਿਤ ਮੁਕੱਦਮਾ ਦਰਜ ਕਰ ਲਿਆ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਕਾਰਵਾਈ ਜਾਰੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎️ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਸਿੱਖਿਆ ਦਾ ਮਹਾਜਸ਼ਨ: ਹੋਣਹਾਰ ਵਿਦਿਆਰਥੀਆਂ ਦਾ ਸਨਮਾਨ, ਮਾਪੇ-ਅਧਿਆਪਕ ਮਿਲਣੀ ਨੇ ਮਜ਼ਬੂਤ ਕੀਤੀ ਸਿੱਖਿਆ ਦੀ ਸਾਂਝ

0

Mansa News : ਸਕੂਲ ਸਿੱਖਿਆ ਵਿਭਾਗ ਪੰਜਾਬ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਨੀਲਮ ਰਾਣੀ ਦੇ ਦਿਸ਼ਾ ਨਿਰਦੇਸ਼ਾਂ ਹੇਠ ਸਿੱਖਿਆ ਦਾ ਮਹਾਜਸ਼ਨ ਤਹਿਤ ਮਾਪੇ ਅਧਿਆਪਕ ਮਿਲਣੀ ਅਤੇ ਮਾਪੇ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ।ਇਸ ਲੜੀ ਤਹਿਤ ਭਾਈ ਬਹਿਲੋ ਸਰਕਾਰੀ ਸੈਕੰਡਰੀ ਸਕੂਲ ਫਫੜੇ ਭਾਈ ਕੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਪਰਮਜੀਤ ਭੋਗਲ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ।ਉਹਨਾਂ ਕਿਹਾ ਕਿ ਬੱਚਿਆਂ ਦੇ ਚੰਗੇ ਭਵਿੱਖ ਲਈ ਮਾਪੇ ਅਧਿਆਪਕ ਮਿਲਣੀ ਬਹੁਤ ਲਾਹੇਵੰਦ ਹੈ। ਜਿਸ ਦਾ ਉਦੇਸ਼ ਸਿੱਖਿਆ ਪ੍ਰਤੀ ਜਾਗਰੂਕਤਾ ਵਧਾਉਣਾ, ਵਿਦਿਆਰਥੀਆਂ ਦੀਆਂ ਪ੍ਰਾਪਤੀਆਂ ਨੂੰ ਉਜਾਗਰ ਕਰਨਾ ਅਤੇ ਸਕੂਲਾਂ ਨੂੰ ਸਮਾਜ ਨਾਲ ਹੋਰ ਮਜ਼ਬੂਤੀ ਨਾਲ ਜੋੜਨਾ ਹੈ ਇਸ ਮੌਕੇ ਪ੍ਰਿੰਸੀਪਲ ਕੁਲਦੀਪ ਸਿੰਘ ਚਹਿਲ ਨੇ ਕਿਹਾ ਕਿ ਸਿੱਖਿਆ ਦਾ ਮਹਾਜਸ਼ਨ ਸਾਡੇ ਵਿਦਿਆਰਥੀਆਂ ਦੀਆਂ ਪ੍ਰਾਪਤੀਆਂ, ਅਧਿਆਪਕਾਂ ਦੀ ਸਮਰਪਿਤ ਮਿਹਨਤ ਅਤੇ ਮਾਪਿਆਂ ਦੇ ਅਟੁੱਟ ਸਹਿਯੋਗ ਦਾ ਸਾਂਝਾ ਉਤਸਵ ਹੈ।

ਇਹ ਵੀ ਪੜ੍ਹੋ 👉SGPC ਦੇ ਮੀਤ ਸਕੱਤਰ ਜਸਪਾਲ ਸਿੰਘ ਢੱਡੇ ਤੇ ਹੋਰ ਮੁਲਾਜ਼ਮਾਂ ਨੂੰ ਸੇਵਾ ਮੁਕਤ ਹੋਣ ’ਤੇ ਕੀਤਾ ਸਨਮਾਨਤ

ਸਿੱਖਿਆ ਸਿਰਫ਼ ਕਿਤਾਬੀ ਗਿਆਨ ਤੱਕ ਸੀਮਤ ਨਹੀਂ, ਸਗੋਂ ਚੰਗੇ ਚਰਿੱਤਰ, ਨੈਤਿਕ ਕਦਰਾਂ ਅਤੇ ਜੀਵਨ ਦੇ ਹੁਨਰਾਂ ਦੀ ਉਸਾਰੀ ਦਾ ਸਾਧਨ ਵੀ ਹੈ। ਇਸ ਮਹਾਜਸ਼ਨ ਰਾਹੀਂ ਅਸੀਂ ਆਪਣੇ ਵਿਦਿਆਰਥੀਆਂ ਦੀਆਂ ਲੁਕੀਆਂ ਪ੍ਰਤਿਭਾਵਾਂ ਨੂੰ ਉਜਾਗਰ ਕਰ ਸਕਦੇ ਹਾਂ।
ਇਸ ਸਮਾਗਮ ਵਿੱਚ ਲੈਕਚਰਾਰ ਰਾਜਿੰਦਰ ਸਿੰਘ ਵਲੋਂ ਜਮਾਤ ਬਾਰਵੀਂ ਵੋਕੇਸ਼ਨਲ ਮਨਜੋਤ ਸਿੰਘ, ਬਲਵੀਰ ਸਿੰਘ ਅਤੇ ਬੇਅੰਤ ਸਿੰਘ , ਬਾਰਵੀਂ ਜਮਾਤ ਆਰਟਸ ਏ ਗੁਰਸੇਵਕ ਸਿੰਘ, ਪ੍ਰਦੀਪ ਸਿੰਘ , ਮਨਜਿੰਦਰ ਸਿੰਘ, ਬਾਰਵੀਂ ਬੀ ਦੇ ਨਵਜੋਤ ਸਿੰਘ, ਜਸਵੀਰ ਸਿੰਘ, ਜਸਪ੍ਰੀਤ ਸਿੰਘ, ਜਮਾਤ ਦਸਵੀਂ ਦੇ ਮਨਰਾਜਪ੍ਰੀਤ ਸਿੰਘ, ਦੀਪ ਸਿੰਘ, ਮਨਿੰਦਰਪਾਲ ਸਿੰਘ, ਜਮਾਤ ਅੱਠਵੀਂ ਦੇ ਪ੍ਰਦੀਪ ਸਿੰਘ, ਸਹਿਲਪ੍ਰੀਤ ਸਿੰਘ ਅਤੇ ਅਰਵਨ ਆਦੀਵਾਲ ਨੂੰ ਕ੍ਰਮਵਾਰ ਸਕੂਲ ਵਿੱਚੋਂ ਪਹਿਲਾ, ਦੂਜਾ ਅਤੇ ਤੀਜਾ ਸਥਾਨ ਪ੍ਰਾਪਤ ਕਰਨ ਲਈ ਸਨਮਾਨਿਤ ਕੀਤਾ ਗਿਆ। ਇਸ ਮੌਕੇ ਲੈਕਚਰਾਰ ਨੋਵਿੰਦਰ ਸਿੰਘ, ਲੈਕਚਰਾਰ ਸਰਬਜੀਤ ਸਿੰਘ, ਹਰਪ੍ਰੀਤ ਕੌਰ ਅਤੇ ਨੀਰੂ ਬਾਲਾ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎️ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

SGPC ਦੇ ਮੀਤ ਸਕੱਤਰ ਜਸਪਾਲ ਸਿੰਘ ਢੱਡੇ ਤੇ ਹੋਰ ਮੁਲਾਜ਼ਮਾਂ ਨੂੰ ਸੇਵਾ ਮੁਕਤ ਹੋਣ ’ਤੇ ਕੀਤਾ ਸਨਮਾਨਤ

0

Amritsar News:ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੋਂ ਅੱਜ ਸੇਵਾ ਮੁਕਤ ਹੋਏ ਮੀਤ ਸਕੱਤਰ ਸ. ਜਸਪਾਲ ਸਿੰਘ ਢੱਡੇ, ਸੁਪਰਵਾਈਜ਼ਰ ਸ. ਹਰਭਜਨ ਸਿੰਘ, ਸ. ਭੁਪਿੰਦਰ ਸਿੰਘ, ਬੀਬੀ ਗੁਰਪ੍ਰੀਤ ਕੌਰ, ਮੈਨੇਜਰ ਸ. ਰਣਜੀਤ ਸਿੰਘ ਤੇ ਗੁਰਦੁਆਰਾ ਇੰਸਪੈਕਟਰ ਸ. ਬਲਕਾਰ ਸਿੰਘ ਨੂੰ ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਸ. ਅਲਵਿੰਦਰਪਾਲ ਸਿੰਘ ਪੱਖੋਕੇ, ਮੈਂਬਰ ਸੁਰਜੀਤ ਸਿੰਘ ਭਿੱਟੇਵੱਡ, ਸ. ਭਗਵੰਤ ਸਿੰਘ ਸਿਆਲਕਾ, ਸ. ਅਮਰਜੀਤ ਸਿੰਘ ਬੰਡਾਲਾ, ਭਾਈ ਅਜੈਬ ਸਿੰਘ ਅਭਿਆਸੀ, ਓਐਸਡੀ ਸ. ਸਤਬੀਰ ਸਿੰਘ ਧਾਮੀ, ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ ਤੇ ਹੋਰ ਅਧਿਕਾਰੀਆਂ ਨੇ ਗੁਰੂ ਬਖਸ਼ਿਸ਼ ਸਿਰੋਪਾਓ, ਸ੍ਰੀ ਸਾਹਿਬ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਮਾਡਲ ਦੇ ਕੇ ਸਨਮਾਨਤ ਕੀਤਾ।ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਸ. ਸੁਰਜੀਤ ਸਿੰਘ ਭਿੱਟੇਵੱਡ, ਭਾਈ ਅਜੈਬ ਸਿੰਘ ਅਭਿਆਸੀ ਤੇ ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਸੇਵਾਮੁਕਤ ਹੋਏ ਇਨ੍ਹਾਂ ਮੁਲਾਜ਼ਮਾਂ ਨੇ ਆਪਣੇ ਜ਼ੁੰਮੇ ਲੱਗੀ ਡਿਊਟੀ ਨੂੰ ਪੂਰੀ ਤਨਦੇਹੀ ਨਾਲ ਨਿਭਾਇਆ ਹੈ ਅਤੇ ਆਸ ਕਰਦੇ ਹਾਂ ਕਿ ਭਵਿੱਖ ਵਿਚ ਨਿਸ਼ਕਾਮ ਭਾਵਨਾ ਨਾਲ ਸਿੱਖ ਸੰਸਥਾ ਨੂੰ ਸਹਿਯੋਗ ਕਰਦੇ ਰਹਿਣਗੇ।

ਇਹ ਵੀ ਪੜ੍ਹੋ  ਨਰਸਿੰਗ ਕਾਲਜ਼ ਦੀ ਵਿਦਿਆਰਥਣ ਨੇ ਹੋਸਟਲ ‘ਚ ਫ਼ਾਹਾ ਲੈ ਕੇ ਕੀਤੀ ਆਤ.ਮਹੱ/ਤਿਆ

ਬੁਲਾਰਿਆਂ ਨੇ ਸੇਵਾ ਮੁਕਤ ਹੋਏ ਇਨ੍ਹਾਂ ਅਧਿਕਾਰੀਆਂ ਵੱਲੋਂ ਨਿਭਾਈਆਂ ਸੇਵਾਵਾਂ ਦੀ ਸ਼ਲਾਘਾ ਕੀਤੀ ਅਤੇ ਚੰਗੇਰੇ ਭਵਿੱਖ ਲਈ ਅਰਦਾਸ ਕੀਤੀ।ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਸ. ਅਲਵਿੰਦਰਪਾਲ ਸਿੰਘ ਪੱਖੋਕੇ, ਮੈਂਬਰ ਸੁਰਜੀਤ ਸਿੰਘ ਭਿੱਟੇਵੱਡ, ਸ. ਭਗਵੰਤ ਸਿੰਘ ਸਿਆਲਕਾ, ਸ. ਅਮਰਜੀਤ ਸਿੰਘ ਬੰਡਾਲਾ, ਭਾਈ ਅਜੈਬ ਸਿੰਘ ਅਭਿਆਸੀ, ਓਐਸਡੀ ਸ. ਸਤਬੀਰ ਸਿੰਘ ਧਾਮੀ, ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ, ਨਿੱਜੀ ਸਕੱਤਰ ਸ਼ਾਹਬਾਜ਼ ਸਿੰਘ, ਵਧੀਕ ਸਕੱਤਰ ਸ. ਤੇਜਿੰਦਰ ਸਿੰਘ ਪੱਡਾ, ਸ. ਜਸਵਿੰਦਰ ਸਿੰਘ ਜੱਸੀ, ਸ. ਭਗਵੰਤ ਸਿੰਘ ਧੰਗੇੜਾ, ਸ੍ਰੀ ਦਰਬਾਰ ਸਾਹਿਬ ਦੇ ਜਨਰਲ ਮੈਨੇਜਰ ਸ. ਮੇਜ਼ਰ ਸਿੰਘ, ਮੀਤ ਸਕੱਤੲਰ ਸ. ਗੁਰਨਾਮ ਸਿੰਘ, ਸ. ਬਲਵਿੰਦਰ ਸਿੰਘ ਖੈਰਾਬਾਦ, ਸ. ਅਜ਼ਾਦਦੀਪ ਸਿੰਘ, ਸ. ਸਤਨਾਮ ਸਿੰਘ ਰਿਆੜ, ਸੁਪ੍ਰਿੰਟੈਂਡੈਂਟ ਸ. ਨਿਸ਼ਾਨ ਸਿੰਘ, ਮੈਨੇਜਰ ਸ. ਨਰਿੰਦਰ ਸਿੰਘ, ਵਧੀਕ ਮੈਨੇਜਰ ਸ. ਇਕਬਾਲ ਸਿੰਘ ਮੁਖੀ, ਸ. ਗੁਰਿੰਦਰ ਸਿੰਘ ਦੇਵੀਦਾਸਪੁਰਾ, ਸ. ਗੁਰਤਿੰਦਰਪਾਲ ਸਿੰਘ ਕਾਦੀਆਂ, ਸਾਬਕਾ ਸਕੱਤਰ ਸ. ਬਲਵਿੰਦਰ ਸਿੰਘ ਜੌੜਾਸਿੰਘਾ ਤੇ ਸਾਬਕਾ ਮੀਤ ਸਕੱਤਰ ਸ. ਕੁਲਦੀਪ ਸਿੰਘ ਰੋਡੇ ਸਮੇਤ ਸੇਵਾ ਮੁਕਤ ਅਧਿਕਾਰੀਆਂ ਦੇ ਪਰਿਵਾਰਕ ਮੈਂਬਰ ਵੀ ਮੌਜੂਦ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Chandigarh News: ਪੰਜਾਬ ਵਿੱਚ ਹੱਡੀਆਂ ਅਤੇ ਜੋੜਾਂ ਸਬੰਧੀ ਇਲਾਜ ਦੀ ਮੰਗ ਵਧੀ, ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਆਰਥੋਪੀਡਿਕ ਇਲਾਜਾਂ ‘ਤੇ 84 ਕਰੋੜ ਰੁਪਏ ਤੋਂ ਵੱਧ ਖ਼ਰਚ

0

👉*‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 45 ਲੱਖ ਤੋਂ ਵੱਧ ਪੰਜਾਬੀਆਂ ਦਾ ਰਜਿਸਟ੍ਰੇਸ਼ਨ; ਆਰਥੋਪੀਡਿਕ ਇਲਾਜ ਮੁੱਖ ਸਿਹਤ ਸੇਵਾਵਾਂ ਵਿੱਚ ਸ਼ਾਮਲ: ਡਾ. ਬਲਬੀਰ ਸਿੰਘ*

Chandigarh News: ਪੰਜਾਬ ਵਿੱਚ ਹੱਡੀਆਂ, ਜੋੜਾਂ ਅਤੇ ਟ੍ਰੌਮਾ ਨਾਲ ਸਬੰਧਿਤ ਜੁੜੀਆਂ ਸਿਹਤ ਸਮੱਸਿਆਵਾਂ ਵਿੱਚ ਲਗਾਤਾਰ ਵਾਧਾ ਦੇਖਿਆ ਜਾ ਰਿਹਾ ਹੈ। ‘ਮੁੱਖ ਮੰਤਰੀ ਸਿਹਤ ਯੋਜਨਾ’ ਦੇ ਅੰਕੜਿਆਂ ਅਨੁਸਾਰ ਆਰਥੋਪੀਡਿਕ ਇਲਾਜ ਸੂਬੇ ਦੀਆਂ ਜਨ ਸਿਹਤ ਸੇਵਾਵਾਂ ਦਾ ਇੱਕ ਮਹੱਤਵਪੂਰਨ ਹਿੱਸਾ ਬਣ ਕੇ ਉੱਭਰੇ ਹਨ। ਇਸ ਸਥਿਤੀ ਨੂੰ ਸਪੱਸ਼ਟ ਕਰਦਿਆਂ ਸੂਬਾ ਸਿਹਤ ਏਜੰਸੀ ਦੇ ਅੰਕੜਿਆਂ ਤੋਂ ਪਤਾ ਲੱਗਦਾ ਹੈ ਕਿ ਯੋਜਨਾ ਤਹਿਤ ਹੁਣ ਤੱਕ ਹੱਡੀਆਂ, ਜੋੜਾਂ ਅਤੇ ਟ੍ਰੌਮਾ ਨਾਲ ਸਬੰਧਿਤ ਇਲਾਜਾਂ ‘ਤੇ 84 ਕਰੋੜ ਰੁਪਏ ਤੋਂ ਵੱਧ ਖ਼ਰਚ ਕੀਤਾ ਜਾ ਚੁੱਕਾ ਹੈ। ਇਹ ਵਧਦੀਆਂ ਸਰਜਰੀ ਜ਼ਰੂਰਤਾਂ ਅਤੇ ਸਰਕਾਰੀ ਹਸਪਤਾਲਾਂ ਵਿੱਚ ਵਿਸ਼ੇਸ਼ ਆਰਥੋਪੀਡਿਕ ਸੇਵਾਵਾਂ ਤੱਕ ਵਧੀ ਪਹੁੰਚ ਨੂੰ ਦਰਸਾਉਂਦਾ ਹੈ। ਡੇਟਾ ਦਰਸਾਉਂਦਾ ਹੈ ਕਿ ਇਸ ਯੋਜਨਾ ਅਧੀਨ ਸਭ ਤੋਂ ਵੱਧ ਗੋਡੇ ਬਦਲਣ ਦਾ ਇਲਾਜ ਦਾ ਸਭ ਤੋਂ ਵੱਧ ਕੀਤਾ ਗਿਆ ਹੈ। ਇਸ ਤੋਂ ਬਾਅਦ ਚੂਲੇ ਦੀਆਂ ਸਰਜਰੀਆਂ ਅਤੇ ਪਲੇਟਾਂ, ਨਹੁੰਆਂ ਅਤੇ ਹੋਰ ਇਮਪਲਾਂਟ ਰਾਹੀਂ ਫ੍ਰੈਕਚਰ ਫਿਕਸੇਸ਼ਨ ਵਰਗੀਆਂ ਬੀਮਾਰੀਆਂ ਦਾ ਇਲਾਜ ਕੀਤਾ ਗਿਆ ਹੈ। ਇਹ ਇਲਾਜ ਹੁਣ ਜ਼ਿਲ੍ਹਾ ਅਤੇ ਵੱਡੇ ਸਰਕਾਰੀ ਹਸਪਤਾਲਾਂ ਵਿੱਚ ਕੈਸ਼ਲੈੱਸ ਸਹੂਲਤ ਤਹਿਤ ਨਿਯਮਿਤ ਤੌਰ ‘ਤੇ ਕੀਤੇ ਜਾ ਰਹੇ ਹਨ।

ਇਹ ਵੀ ਪੜ੍ਹੋ 👉Chandigarh News: CM Bhagwant Mann ਦਾ ਇਤਿਹਾਸਕ ਐਲਾਨ, ਠੇਕੇਦਾਰੀ ਸਿਸਟਮ ਹੋਵੇਗਾ ਖਤਮ

ਪੰਜਾਬ ਵਿੱਚ ਹੁਣ ਤੱਕ 45 ਲੱਖ ਤੋਂ ਵੱਧ ਰਜਿਸਟ੍ਰੇਸ਼ਨਾਂ ਹੋ ਚੁੱਕੀਆਂ ਹਨ, ਜੋ ਕੈਸ਼ਲੈੱਸ ਸਿਹਤ ਸੇਵਾਵਾਂ ਦੇ ਵਿਆਪਕ ਉਪਯੋਗ ਨੂੰ ਦਰਸਾਉਂਦਾ ਹੈ। ਯੋਜਨਾ ਤਹਿਤ ਲੁਧਿਆਣਾ ਵਿੱਚ 4.8 ਲੱਖ ਤੋਂ ਵੱਧ ਅਤੇ ਪਟਿਆਲਾ ਵਿੱਚ ਕਰੀਬ 4.1 ਲੱਖ ਲਾਭਪਾਤਰੀ ਦਰਜ ਕੀਤੇ ਗਏ ਹਨ। ਆਰਥੋਪੀਡਿਕ ਮਾਮਲਿਆਂ ਵਿੱਚ ਵਾਧਾ ਜਨ ਸਿਹਤ ਵਿੱਚ ਆ ਰਹੇ ਵੱਡੇ ਬਦਲਾਅ ਨੂੰ ਵੀ ਦਰਸਾਉਂਦਾ ਹੈ। ਖ਼ਾਸ ਤੌਰ ‘ਤੇ ਵਧਦੀ ਉਮਰ ਦੀ ਆਬਾਦੀ ਵਿੱਚ ਜੋੜਾਂ ਦੀ ਸਮਸਿਆ, ਲਗਾਤਾਰ ਦਰਦ ਅਤੇ ਚੱਲਣ-ਫਿਰਨ ਵਿੱਚ ਮੁਸ਼ਕਲਾਂ ਵਧ ਰਹੀਆਂ ਹਨ। ਗੋਡੇ ਅਤੇ ਚੂਲੇ ਦੀ ਸਮਸਿਆ, ਲੰਬੇ ਸਮੇਂ ਦੇ ਜੋੜਾਂ ਦੇ ਦਰਦ ਅਤੇ ਚੱਲਣ-ਫਿਰਨ ਵਿੱਚ ਮੁਸ਼ਕਲ ਵਾਲੇ ਮਰੀਜ਼ ਸਰਕਾਰੀ ਹਸਪਤਾਲਾਂ ਵਿੱਚ ਵਧਦੇ ਜਾ ਰਹੇ ਹਨ। ਆਰਥੋਪੀਡਿਕ ਇਲਾਜਾਂ ਵਿੱਚ ਅਕਸਰ ਮਹਿੰਗੇ ਇੰਪਲਾਂਟ, ਲੰਬਾ ਇਲਾਜ ਅਤੇ ਪੁਨਰਵਾਸ ਦੀ ਲੋੜ ਹੁੰਦੀ ਹੈ, ਜੋ ਪਰਿਵਾਰਾਂ ‘ਤੇ ਭਾਰੀ ਆਰਥਿਕ ਬੋਝ ਪਾਉਂਦੇ ਹਨ। ਰਾਜਪੁਰਾ ਨੇੜੇ ਖੇੜਾ ਗੱਜੂ ਦੇ ਰਹਿਣ ਵਾਲੇ 43 ਸਾਲਾ ਗੁਲਸ਼ਨ ਤਨੇਜਾ ਲਈ ਇਹ ਸਥਿਤੀ ਵਿਅਕਤੀਗਤ ਤੌਰ ‘ਤੇ ਕਾਫ਼ੀ ਚੁਣੌਤੀਪੂਰਨ ਰਹੀ। ਫ਼ੈਕਟਰੀ ਵਿੱਚ ਕੰਮ ਕਰਦੇ ਸਮੇਂ ‘ਤਨੇਜਾ’ ਨਾਲ ਇੱਕ ਹਾਦਸਾ ਹੋ ਗਿਆ ਸੀ। ਇਸ ਤੋਂ ਬਾਅਦ ਉਨ੍ਹਾਂ ਲਈ ਚੱਲਣਾ ਮੁਸ਼ਕਲ ਹੋ ਗਿਆ। ਚੱਲਦੇ ਹੋਏ ਅਚਾਨਕ ਹੋਣ ਵਾਲਾ ਦਰਦ ਉਨ੍ਹਾਂ ਨੂੰ ਰੁੱਕ ਕੇ ਦੀਵਾਰ ਦਾ ਸਹਾਰਾ ਲੈਣ ਲਈ ਮਜਬੂਰ ਕਰ ਦਿੰਦਾ ਸੀ। ਗੋਡੇ ਦੇ ਆਲੇ-ਦੁਆਲੇ ਸੋਜ ਲਗਾਤਾਰ ਬਣੀ ਰਹਿੰਦੀ ਅਤੇ ਜਕੜਨ ਨਾਲ ਆਮ ਗਤੀਵਿਧੀਆਂ ਕਰਨਾ ਵੀ ਔਖਾ ਹੋ ਜਾਂਦਾ। ਕਈ ਵਾਰ ਉਹ ਖੜ੍ਹੇ ਹੋਣ ਤੋਂ ਪਹਿਲਾਂ ਹੀ ਇਹ ਸੋਚ ਕੇ ਰੁੱਕ ਜਾਂਦੇ ਕਿ ਪੈਰ ਉਸਦਾ ਭਾਰ ਝੱਲ ਸਕੇਗਾ ਜਾਂ ਨਹੀਂ।

ਇਹ ਵੀ ਪੜ੍ਹੋ 👉ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਡੇਰਾ ਬਿਆਸ ਮੁਖੀ ਨਾਲ ਕੀਤੀ ਮੁਲਾਕਾਤ

ਉਨ੍ਹਾਂ ਨੂੰ 6 ਮਈ ਨੂੰ ਰਾਜਿੰਦਰਾ ਹਸਪਤਾਲ, ਪਟਿਆਲਾ ਵਿੱਚ ਭਰਤੀ ਕਰਵਾਇਆ ਗਿਆ ਅਤੇ ਅਗਲੇ ਦਿਨ ਲਿਗਾਮੈਂਟ ਟੀਅਰ ਦਾ ਇਲਾਜ ਕੀਤਾ ਗਿਆ। ਡਾਕਟਰਾਂ ਨੇ ਗੰਭੀਰ ਜੋੜਾਂ ਦੇ ਦਰਦ, ਸੋਜ, ਅਸਥਿਰਤਾ ਅਤੇ ਭਾਰ ਸਹਿਣ ਵਿੱਚ ਮੁਸ਼ਕਲ ਵਰਗੇ ਲੱਛਣ ਦਰਜ ਕੀਤੇ। ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਉਨ੍ਹਾਂ ਨੂੰ 86,750 ਰੁਪਏ ਦਾ ਇਲਾਜ ਪੂਰੀ ਤਰ੍ਹਾਂ ਕੈਸ਼ਲੈੱਸ ਮਿਲਿਆ। 12 ਮਈ ਨੂੰ ਉਨ੍ਹਾਂ ਨੂੰ ਛੁੱਟੀ ਮਿਲੀ ਅਤੇ ਉਹ ਬਿਨਾਂ ਭਾਰੀ ਮੈਡੀਕਲ ਬਿੱਲ ਦੀ ਚਿੰਤਾ ਦੇ ਘਰ ਵਾਪਸ ਆਏ। ਗੁਲਸ਼ਨ ਤਨੇਜਾ ਨੇ ਕਿਹਾ,“ਮੈਂ ਹੁਣ ਹੌਲੀ-ਹੌਲੀ ਠੀਕ ਹੋ ਰਿਹਾ ਹਾਂ। ਸਿਹਤ ਕਾਰਡ ਕਰਕੇ ਮੈਨੂੰ ਆਪਣੇ ਇਲਾਜ ਲਈ ਕੋਈ ਪੈਸਾ ਨਹੀਂ ਦੇਣਾ ਪਿਆ। ਇਹ ਯੋਜਨਾ ਸਾਡੇ ਵਰਗੇ ਪਰਿਵਾਰਾਂ ਦਾ ਖ਼ਰਚ ਘਟਾ ਰਹੀ ਹੈ ਅਤੇ ਮਹਿੰਗਾ ਇਲਾਜ ਆਸਾਨ ਬਣਾ ਰਹੀ ਹੈ।” ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ, “ਆਰਥੋਪੀਡਿਕ ਬੀਮਾਰੀਆਂ ਦਾ ਬੋਝ ਤੇਜ਼ੀ ਨਾਲ ਵਧ ਰਿਹਾ ਹੈ, ਜਿਸ ਨਾਲ ਕਿਫਾਇਤੀ ਅਤੇ ਆਸਾਨ ਸਰਜਰੀ ਸੇਵਾਵਾਂ ਨੂੰ ਮਜ਼ਬੂਤ ਕਰਨ ਦੀ ਲੋੜ ਹੋਰ ਵੱਧ ਸਪੱਸ਼ਟ ਹੋਈ ਹੈ।” ਉਨ੍ਹਾਂ ਨੇ ਅੱਗੇ ਕਿਹਾ ਕਿ ਯੋਜਨਾ ਤਹਿਤ ਹਜ਼ਾਰਾਂ ਮਰੀਜ਼ਾਂ ਨੂੰ ਕੈਸ਼ਲੈੱਸ ਗੋਡੇ ਬਦਲਣ, ਚੂਲੇ ਅਤੇ ਟ੍ਰੌਮਾ ਸਬੰਧੀ ਇਲਾਜ ਦਿੱਤਾ ਜਾ ਰਿਹਾ ਹੈ, ਜਿਸ ਨਾਲ ਆਰਥਿਕ ਬੋਝ ਘਟ ਰਿਹਾ ਹੈ ਅਤੇ ਜੀਵਨ ਗੁਣਵੱਤਾ ਵਿੱਚ ਸੁਧਾਰ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਸਿਰਫ਼ ਚਾਰ ਮਹੀਨਿਆਂ ਵਿੱਚ 84 ਕਰੋੜ ਰੁਪਏ ਤੋਂ ਵੱਧ ਖ਼ਰਚ ਸਿਰਫ਼ ਸਿਹਤ ਸੇਵਾਵਾਂ ਸਬੰਧੀ ਇਲਾਜ ਨੂੰ ਹੀ ਨਹੀਂ ਦਰਸਾਉਂਦਾ, ਸਗੋਂ ਇਹ ਸੂਬੇ ਵਿੱਚ ਮਰੀਜ਼ਾਂ ਦੀ ਚੱਲਣ-ਫਿਰਨ ਦੀ ਸਮਰੱਥਾ ਬਹਾਲ ਕਰਨ, ਅਪੰਗਤਾ ਘਟਾਉਣ ਅਤੇ ਜੀਵਨ ਪੱਧਰ ਸੁਧਾਰਨ ਵੱਲ ਇੱਕ ਵੱਡੇ ਬਦਲਾਅ ਦਾ ਸੰਕੇਤ ਵੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Chandigarh News: CM Bhagwant Mann ਦਾ ਇਤਿਹਾਸਕ ਐਲਾਨ, ਠੇਕੇਦਾਰੀ ਸਿਸਟਮ ਹੋਵੇਗਾ ਖਤਮ

0

Chandigarh News: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਮੰਤਰੀ ਮੰਡਲ ਨੇ ਸ਼ਨੀਵਾਰ ਨੂੰ ਪੰਜਾਬ ਦੇ ਇਤਿਹਾਸ ਦੇ ਸਭ ਤੋਂ ਦੂਰਗਾਮੀ ਕਰਮਚਾਰੀਆਂ-ਪੱਖੀ ਫੈਸਲਿਆਂ ਵਿੱਚੋਂ ਇੱਕ ਦਿੱਤਾ, ਜਿਸ ਵਿੱਚ ਦਹਾਕਿਆਂ ਪੁਰਾਣੀ ਠੇਕਾ ਰੁਜ਼ਗਾਰ ਪ੍ਰਣਾਲੀ ਨੂੰ ਖਤਮ ਕਰਨ ਅਤੇ ਸਰਕਾਰੀ ਵਿਭਾਗਾਂ ਵਿੱਚ 65,000 ਤੋਂ ਵੱਧ ਕਰਮਚਾਰੀਆਂ ਨੂੰ ਨਿਯਮਤ ਕਰਨ ਦਾ ਰਾਹ ਪੱਧਰਾ ਕਰਨ ਲਈ ਇੱਕ ਰੋਡਮੈਪ ਨੂੰ ਪ੍ਰਵਾਨਗੀ ਦਿੱਤੀ ਗਈ।ਸਰਕਾਰੀ ਰੁਜ਼ਗਾਰ ਵਿੱਚ ਨਿੱਜੀ ਠੇਕੇਦਾਰਾਂ ਦੀ ਭੂਮਿਕਾ ਨੂੰ ਖਤਮ ਕਰਕੇ ਅਤੇ ਰਾਜ ਅਤੇ ਕਾਮਿਆਂ ਵਿਚਕਾਰ ਸਿੱਧਾ ਮਾਲਕ-ਕਰਮਚਾਰੀ ਸਬੰਧ ਬਣਾ ਕੇ, ਭਗਵੰਤ ਮਾਨ ਸਰਕਾਰ ਨੇ ਹਜ਼ਾਰਾਂ ਕਰਮਚਾਰੀਆਂ ਲਈ ਨੌਕਰੀ ਸੁਰੱਖਿਆ, ਮਾਣ-ਸਨਮਾਨ ਅਤੇ ਸਥਾਈ ਸੇਵਾ ਲਈ ਇੱਕ ਸਪਸ਼ਟ ਰਸਤਾ ਪ੍ਰਦਾਨ ਕਰਨ ਲਈ ਕਦਮ ਚੁੱਕਿਆ ਹੈ, ਜਿਨ੍ਹਾਂ ਨੇ ਨਿਯਮਤ ਦਰਜੇ ਤੋਂ ਬਿਨਾਂ ਪੰਜਾਬ ਦੀ ਸੇਵਾ ਕਰਦਿਆਂ ਸਾਲਾਂ ਤੋਂ ਕੰਮ ਕੀਤਾ ਹੈ।ਮੰਤਰੀ ਮੰਡਲ ਨੇ ਤਬਦੀਲੀ ਨੂੰ ਲਾਗੂ ਕਰਨ ਲਈ ਦੋ ਨਵੇਂ ਆਰਡੀਨੈਂਸਾਂ ਨੂੰ ਵੀ ਪ੍ਰਵਾਨਗੀ ਦਿੱਤੀ, ਲੰਬਿਤ ਮਹਿੰਗਾਈ ਭੱਤੇ (ਡੀਏ) ਅਤੇ ਪੈਨਸ਼ਨ ਨਾਲ ਸਬੰਧਤ ਬਕਾਏ ਦੇ ਹੱਲ ਲਈ ਇੱਕ ਮੰਤਰੀ ਪੈਨਲ ਦਾ ਪੁਨਰਗਠਨ ਕੀਤਾ, ਅਤੇ ਭ੍ਰਿਸ਼ਟਾਚਾਰ ਦੇ ਮਾਮਲਿਆਂ ਦੀ ਤੇਜ਼ੀ ਨਾਲ ਸੁਣਵਾਈ ਲਈ ਸੱਤ ਵਿਸ਼ੇਸ਼ ਵਿਸ਼ੇਸ਼ ਅਦਾਲਤਾਂ ਦੀ ਸਥਾਪਨਾ ਨੂੰ ਪ੍ਰਵਾਨਗੀ ਦਿੱਤੀ।ਇਸ ਫੈਸਲੇ ਦੇ ਵੇਰਵੇ ਸਾਂਝੇ ਕਰਦਿਆਂ ਮੁੱਖ ਮੰਤਰੀ ਦਫ਼ਤਰ ਨੇ ਦੱਸਿਆ ਕਿ ਇਸ ਨੇ ਪੰਜਾਬ ਐਡਹਾਕ, ਕੰਟਰੈਕਟੂਅਲ, ਡੇਲੀ ਵੇਜ, ਟੈਂਪਰੇਰੀ, ਵਰਕ ਚਾਰਜਡ ਐਂਡ ਆਊਟਸੋਰਸਡ ਇੰਪਲਾਈਜ਼ ਵੈਲਫੇਅਰ ਐਕਟ, 2016 ਨੂੰ ਰੱਦ ਕਰਨ ਨੂੰ ਪ੍ਰਵਾਨਗੀ ਦੇ ਦਿੱਤੀ ਹੈ, ਅਤੇ ਪੰਜਾਬ ਸਟੇਟ ਆਊਟਸੋਰਸਡ ਪਰਸੋਨਲ (ਕੰਟਰੈਕਟੂਅਲ ਐਂਗੇਜਮੈਂਟ ਵਿੱਚ ਤਬਦੀਲੀ) ਬਿੱਲ, 2026 ਅਤੇ ਪੰਜਾਬ ਕੰਟਰੈਕਟੂਅਲ ਪਰਸੋਨਲ (ਮਨਜ਼ੂਰਸ਼ੁਦਾ ਅਸਾਮੀਆਂ ਵਿਰੁੱਧ ਸ਼ੋਸ਼ਣ) ਬਿੱਲ, 2026 ਨੂੰ ਮਨਜ਼ੂਰੀ ਦੇ ਦਿੱਤੀ ਹੈ।ਇਸ ਕਦਮ ਨਾਲ ਆਊਟਸੋਰਸ ਕੀਤੇ ਕਰਮਚਾਰੀਆਂ ਨੂੰ ਸਿੱਧੇ ਸਰਕਾਰ ਦੇ ਅਧੀਨ ਲਿਆਉਣ ਅਤੇ ਨਿਯਮਤ ਰੁਜ਼ਗਾਰ ਲਈ ਇੱਕ ਸਪੱਸ਼ਟ ਰਸਤਾ ਤਿਆਰ ਕਰਨ ਦਾ ਰਾਹ ਪੱਧਰਾ ਹੋਵੇਗਾ।ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪੰਜਾਬ ਦੇ 65,000 ਤੋਂ ਵੱਧ ਠੇਕਾ ਕਰਮਚਾਰੀਆਂ ਨੇ ਆਪਣੀ ਜ਼ਿੰਦਗੀ ਦੇ ਸਭ ਤੋਂ ਵਧੀਆ ਸਾਲ ਰਾਜ ਦੀ ਸੇਵਾ ਵਿੱਚ ਦਿੱਤੇ ਹਨ। ਇਸ ਫੈਸਲੇ ਨਾਲ, ਪੰਜਾਬ ਨੇ ਉਨ੍ਹਾਂ ਨੂੰ ਉਹ ਵਾਪਸ ਕਰ ਦਿੱਤਾ ਹੈ ਜੋ ਉਨ੍ਹਾਂ ਦਾ ਹੱਕ ਹੈ। ਹੁਣ ਕੋਈ ਵੀ ਠੇਕੇਦਾਰ ਇਨ੍ਹਾਂ ਕਰਮਚਾਰੀਆਂ ਅਤੇ ਰਾਜ ਵਿਚਕਾਰ ਨਹੀਂ ਖੜਾ ਹੋਵੇਗਾ।”ਸੁਧਾਰ ਦੀ ਵਿਆਖਿਆ ਕਰਦੇ ਹੋਏ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇਨ੍ਹਾਂ ਕਰਮਚਾਰੀਆਂ ਨੂੰ ਹੁਣ ਸਿੱਧਾ ਰੁਜ਼ਗਾਰ, ਪੂਰਾ ਮਾਣ-ਸਨਮਾਨ ਅਤੇ ਸਥਾਈਤਾ ਦਾ ਇੱਕ ਸਪਸ਼ਟ ਰਸਤਾ ਮਿਲੇਗਾ।

ਇਹ ਵੀ ਪੜ੍ਹੋ 👉ਪੰਜਾਬ ਦੇ ਲੋਕਾਂ ਨੇ ਭਗਵੰਤ ਮਾਨ ਸਰਕਾਰ ਦੇ ਕੰਮ ਦੀ ਕੀਤੀ ਪ੍ਰਸ਼ੰਸਾ, ਈਡੀ ਪਾਰਟੀ ਦਾ ਸਫਾਇਆ ਕਰ ਦਿੱਤਾ – ਕੇਜਰੀਵਾਲ

ਪੰਜਾਬ ਸਰਕਾਰ ਦੇ ਵਿਭਾਗਾਂ ਅਤੇ ਸੰਸਥਾਵਾਂ ਵਿੱਚ ਨਿੱਜੀ ਠੇਕੇਦਾਰਾਂ ਰਾਹੀਂ ਕੰਮ ਕਰ ਰਹੇ ਕਾਮਿਆਂ ਨੂੰ ਸਿੱਧੇ ਰਾਜ ਦੇ ਆਪਣੇ ਰੁਜ਼ਗਾਰ ਵਿੱਚ ਲਿਆ ਜਾਵੇਗਾ, ਜਿਸ ਨਾਲ ਵਿਚੋਲੇ ਠੇਕੇਦਾਰ ਪ੍ਰਣਾਲੀ ਖਤਮ ਹੋ ਜਾਵੇਗੀ।”ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਟੇਟ ਆਊਟਸੋਰਸਡ ਪਰਸੋਨਲ (ਕੰਟਰੈਕਟੂਅਲ ਇੰਗੇਜਮੈਂਟ ਵਿੱਚ ਤਬਦੀਲੀ) ਬਿੱਲ, 2026 ਦੇ ਤਹਿਤ, ਗਰੁੱਪ ਸੀ ਅਤੇ ਗਰੁੱਪ ਡੀ ਦੇ ਆਊਟਸੋਰਸਡ ਕਰਮਚਾਰੀਆਂ ਜਿਨ੍ਹਾਂ ਨੇ ਪੰਜ ਸਾਲ ਦੀ ਨਿਰੰਤਰ ਸੇਵਾ ਪੂਰੀ ਕੀਤੀ ਹੈ, ਨੂੰ ਸਿੱਧੇ ਤੌਰ ‘ਤੇ ਸਰਕਾਰੀ ਠੇਕੇ ‘ਤੇ ਰੁਜ਼ਗਾਰ ਅਧੀਨ ਲਿਆਂਦਾ ਜਾਵੇਗਾ। ਖਤਰਨਾਕ ਸ਼੍ਰੇਣੀਆਂ ਵਿੱਚ ਕੰਮ ਕਰਨ ਵਾਲੇ ਕਰਮਚਾਰੀ ਤਿੰਨ ਸਾਲ ਦੀ ਸੇਵਾ ਪੂਰੀ ਕਰਨ ਤੋਂ ਬਾਅਦ ਯੋਗ ਬਣ ਜਾਣਗੇ।ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪੰਜ ਸਾਲ ਦੀ ਲਗਾਤਾਰ ਆਊਟਸੋਰਸ ਸੇਵਾ ਤੋਂ ਬਾਅਦ ਸਿੱਧਾ ਰਾਜ ਰੁਜ਼ਗਾਰ ਪ੍ਰਦਾਨ ਕੀਤਾ ਜਾਵੇਗਾ। ਇਸ ਤੋਂ ਬਾਅਦ, ਦਸ ਸਾਲ ਦੀ ਠੇਕੇ ਦੀ ਸੇਵਾ ਪੂਰੀ ਕਰਨ ਤੋਂ ਬਾਅਦ, ਕਰਮਚਾਰੀਆਂ ਨੂੰ ਨਿਯਮਤ ਮਨਜ਼ੂਰਸ਼ੁਦਾ ਅਸਾਮੀਆਂ ਦੇ ਵਿਰੁੱਧ ਜਜ਼ਬ ਕਰਨ ਲਈ ਵਿਚਾਰਿਆ ਜਾਵੇਗਾ।ਦੋ ਨਵੇਂ ਕਾਨੂੰਨੀ ਢਾਂਚੇ ਲਿਆਂਦੇ ਜਾ ਰਹੇ ਹਨ, ਇੱਕ ਆਊਟਸੋਰਸਡ ਰੁਜ਼ਗਾਰ ਤੋਂ ਸਿੱਧੇ ਰਾਜ ਠੇਕੇ ‘ਤੇ ਜਾਣ ਲਈ ਅਤੇ ਦੂਜਾ ਪ੍ਰਵਾਨਿਤ ਅਸਾਮੀਆਂ ਦੇ ਵਿਰੁੱਧ ਰਾਜ ਠੇਕੇ ਤੋਂ ਨਿਯਮਤ ਕੇਡਰ ਵਿੱਚ ਜਾਣ ਲਈ।ਇਸ ਪਹਿਲਕਦਮੀ ਦੇ ਪੈਮਾਨੇ ਨੂੰ ਉਜਾਗਰ ਕਰਦੇ ਹੋਏ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “51 ਵਿਭਾਗਾਂ ਵਿੱਚ ਕੁੱਲ 65,048 ਆਊਟਸੋਰਸ ਕੀਤੇ ਕਾਮੇ ਇਸ ਸੁਧਾਰ ਦੇ ਦਾਇਰੇ ਵਿੱਚ ਆਉਂਦੇ ਹਨ ਅਤੇ 26,000 ਤੋਂ ਵੱਧ ਕਾਮੇ ਪਹਿਲੇ ਲਾਭਪਾਤਰੀਆਂ ਵਿੱਚ ਸ਼ਾਮਲ ਹੋਣਗੇ।”ਉਨ੍ਹਾਂ ਅੱਗੇ ਐਲਾਨ ਕੀਤਾ ਕਿ ਨੀਤੀ ਦੇ ਤਹਿਤ ਜੀਵਨ ਅਤੇ ਸਿਹਤ ਲਈ ਜੋਖਮਾਂ ਨਾਲ ਸਬੰਧਤ ਡਿਊਟੀਆਂ ਨਿਭਾਉਣ ਵਾਲੇ ਕਰਮਚਾਰੀਆਂ ‘ਤੇ ਤੇਜ਼ੀ ਨਾਲ ਵਿਚਾਰ ਕੀਤਾ ਜਾਵੇਗਾ।ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਜਿਨ੍ਹਾਂ ਕਾਮਿਆਂ ਦੀ ਰੋਜ਼ਾਨਾ ਡਿਊਟੀ ਖ਼ਤਰੇ ਨਾਲ ਸਬੰਧਤ ਹੈ, ਉਨ੍ਹਾਂ ਨੂੰ ਪੰਜ ਸਾਲਾਂ ਦੀ ਬਜਾਏ ਤਿੰਨ ਸਾਲਾਂ ਬਾਅਦ ਵਿਚਾਰਿਆ ਜਾਵੇਗਾ। ਇਨ੍ਹਾਂ ਵਿੱਚ ਫਾਇਰ ਸਰਵਿਸਿਜ਼ ਕਰਮਚਾਰੀ, ਪੀਐਸਪੀਸੀਐਲ ਲਾਈਨਮੈਨ, ਸੀਵਰ ਵਰਕਰ, ਸ਼ਹਿਰੀ ਸਥਾਨਕ ਸੰਸਥਾਵਾਂ ਦੇ ਸਫਾਈ ਕਰਮਚਾਰੀ, ਰਹਿੰਦ-ਖੂੰਹਦ ਨੂੰ ਸੰਭਾਲਣ ਵਾਲੇ ਕਰਮਚਾਰੀ ਅਤੇ ਫੀਲਡ ਸ਼ਿਕਾਇਤ ਸਟਾਫ ਸ਼ਾਮਲ ਹਨ।”

ਇਹ ਵੀ ਪੜ੍ਹੋ 👉Bathinda MC Elections; Bathinda ‘ਚ ਚੱਲਿਆ ਝਾੜੂ, AAP ਨੂੰ ਮਿਲੀ ਇਤਿਹਾਸਕ ਜਿੱਤ

ਲਾਭ ਪ੍ਰਾਪਤ ਕਰਨ ਵਾਲੇ ਵਿਭਾਗਾਂ ਦਾ ਵੇਰਵਾ ਦਿੰਦੇ ਹੋਏ, ਬਿਆਨ ਵਿੱਚ ਕਿਹਾ ਗਿਆ ਹੈ ਕਿ ਸੁਧਾਰ ਬਿਜਲੀ ਖੇਤਰ ਦੇ 15,753 ਕਾਮਿਆਂ ਨੂੰ ਕਵਰ ਕਰਦਾ ਹੈ, ਜਿਸ ਵਿੱਚ ਸ਼ਿਕਾਇਤ-ਨਿਰਮਾਣ ਸਟਾਫ, ਪੇਸਕੋ ਕਰਮਚਾਰੀ, ਮੀਟਰ ਰੀਡਰ ਅਤੇ ਨੋਡਲ ਸੈਂਟਰ ਕਰਮਚਾਰੀ ਸ਼ਾਮਲ ਹਨ;ਸਥਾਨਕ ਸਰਕਾਰਾਂ ਵਿਭਾਗਾਂ ਦੇ 8,436 ਕਰਮਚਾਰੀ, ਮੁੱਖ ਤੌਰ ‘ਤੇ ਸੈਨੀਟੇਸ਼ਨ ਸਟਾਫ; ਖੰਡ ਮਿੱਲਾਂ, ਸਪਿਨਫੈੱਡ ਅਤੇ ਮਾਰਕਫੈੱਡ ਸਮੇਤ ਸਹਿਕਾਰੀ ਸੰਸਥਾਵਾਂ ਵਿੱਚ 8,373 ਕਰਮਚਾਰੀ; ਸਕੂਲ ਸਿੱਖਿਆ ਵਿੱਚ 7,704 ਕਰਮਚਾਰੀ; ਟ੍ਰਾਂਸਪੋਰਟ ਵਿਭਾਗ ਵਿੱਚ 4,746 ਕਰਮਚਾਰੀ; ਅਤੇ 1,472 ਆਊਟਸੋਰਸ ਕੀਤੇ ਫਾਇਰ ਕਰਮਚਾਰੀ।ਇਸ ਤੋਂ ਇਲਾਵਾ, ਸਿਹਤ ਅਤੇ ਪਰਿਵਾਰ ਭਲਾਈ ਦੇ 2,688 ਕਰਮਚਾਰੀ, ਜਲ ਸਪਲਾਈ ਅਤੇ ਸੈਨੀਟੇਸ਼ਨ ਦੇ 1,575 ਕਰਮਚਾਰੀ, ਖੇਤੀਬਾੜੀ ਦੇ 1,533 ਕਰਮਚਾਰੀ, ਜੇਲ੍ਹਾਂ ਦੇ 1,311 ਕਰਮਚਾਰੀ, ਤਕਨੀਕੀ ਸਿੱਖਿਆ ਦੇ 1,251 ਕਰਮਚਾਰੀ, ਲੋਕ ਨਿਰਮਾਣ ਵਿਭਾਗ (ਬੀ ਐਂਡ ਆਰ) ਦੇ 1,570 ਕਰਮਚਾਰੀ, ਆਮ ਪ੍ਰਸ਼ਾਸਨ ਦੇ 1,322 ਕਰਮਚਾਰੀ ਅਤੇ ਮੈਡੀਕਲ ਸਿੱਖਿਆ ਦੇ 1,231 ਕਰਮਚਾਰੀ ਵੀ ਇਸ ਸੁਧਾਰ ਤੋਂ ਲਾਭ ਪ੍ਰਾਪਤ ਕਰਨਗੇ।ਮੁੱਖ ਮੰਤਰੀ ਨੇ ਅੱਗੇ ਕਿਹਾ, “ਤਨਖਾਹਾਂ ਸਿੱਧੇ ਕਰਮਚਾਰੀਆਂ ਦੇ ਬੈਂਕ ਖਾਤਿਆਂ ਵਿੱਚ ਬਿਨਾਂ ਕਿਸੇ ਏਜੰਸੀ ਕਟੌਤੀ ਜਾਂ ਕਮਿਸ਼ਨ ਦੇ ਜਮ੍ਹਾਂ ਕੀਤੀਆਂ ਜਾਣਗੀਆਂ। ਕਰਮਚਾਰੀਆਂ ਨੂੰ ਹਰ ਕੈਲੰਡਰ ਸਾਲ ਵਿੱਚ ਕਾਨੂੰਨੀ ਜਣੇਪਾ ਲਾਭ ਅਤੇ ਦਸ ਦਿਨਾਂ ਦੀ ਕੈਜ਼ੁਅਲ ਛੁੱਟੀ ਮਿਲੇਗੀ। ਉਨ੍ਹਾਂ ਨੂੰ ਬਾਇਓਮੈਟ੍ਰਿਕ ਹਾਜ਼ਰੀ ਅਤੇ ਆਈਐਚਆਰਐਮਐਸ ਪ੍ਰਣਾਲੀਆਂ ਦੇ ਅਧੀਨ ਵੀ ਲਿਆਂਦਾ ਜਾਵੇਗਾ।”ਕਰਮਚਾਰੀਆਂ ਦੀ ਸੁਰੱਖਿਆ ‘ਤੇ ਜ਼ੋਰ ਦਿੰਦੇ ਹੋਏ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪਾਰਦਰਸ਼ਤਾ ਹੋਵੇਗੀ ਅਤੇ ਮਨਮਾਨੀ ਕਾਰਵਾਈ ਤੋਂ ਸੁਰੱਖਿਆ ਹੋਵੇਗੀ। ਕਿਸੇ ਵੀ ਕਰਮਚਾਰੀ ਨੂੰ ਲਿਖਤੀ ਰੂਪ ਵਿੱਚ ਕਾਰਨ ਦਰਜ ਕੀਤੇ ਬਿਨਾਂ ਅਤੇ ਸੁਣਵਾਈ ਦਾ ਮੌਕਾ ਦਿੱਤੇ ਬਿਨਾਂ ਨਹੀਂ ਹਟਾਇਆ ਜਾਵੇਗਾ।”ਮੁੱਖ ਮੰਤਰੀ ਨੇ ਕਿਹਾ ਕਿ ਕੈਬਨਿਟ ਦੀ ਪ੍ਰਵਾਨਗੀ ਤੋਂ 45 ਦਿਨਾਂ ਦੇ ਅੰਦਰ ਲਾਗੂ ਕਰਨ ਦੀ ਪ੍ਰਕਿਰਿਆ ਸ਼ੁਰੂ ਹੋ ਜਾਵੇਗੀ ਅਤੇ ਯੋਗ ਸ਼੍ਰੇਣੀਆਂ ਨੂੰ ਪ੍ਰਸੋਨਲ ਅਤੇ ਵਿੱਤ ਵਿਭਾਗਾਂ ਦੁਆਰਾ ਪੜਾਵਾਂ ਵਿੱਚ ਸੂਚਿਤ ਕੀਤਾ ਜਾਵੇਗਾ।ਮੁੱਖ ਮੰਤਰੀ ਨੇ ਕਿਹਾ ਕਿ ਕੈਬਨਿਟ ਦੀ ਪ੍ਰਵਾਨਗੀ ਤੋਂ 45 ਦਿਨਾਂ ਦੇ ਅੰਦਰ ਲਾਗੂ ਕਰਨ ਦੀ ਪ੍ਰਕਿਰਿਆ ਸ਼ੁਰੂ ਹੋ ਜਾਵੇਗੀ ਅਤੇ ਯੋਗ ਸ਼੍ਰੇਣੀਆਂ ਨੂੰ ਪ੍ਰਸੋਨਲ ਅਤੇ ਵਿੱਤ ਵਿਭਾਗਾਂ ਦੁਆਰਾ ਪੜਾਵਾਂ ਵਿੱਚ ਸੂਚਿਤ ਕੀਤਾ ਜਾਵੇਗਾ।

ਇਹ ਵੀ ਪੜ੍ਹੋ 👉Jalandhar News: ਜਲੰਧਰ ਵਿੱਚ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫਾਸ਼; 5 ਪਿਸਤੌਲਾਂ ਸਮੇਤ ਤਿੰਨ ਕਾਬੂ

ਮੰਤਰੀ ਮੰਡਲ ਨੇ ਡੀਏ ਅਤੇ ਪੈਨਸ਼ਨ ਬਕਾਏ ਦੀ ਜਾਂਚ ਲਈ ਪੈਨਲ ਦਾ ਪੁਨਰਗਠਨ ਕੀਤਾ

ਇੱਕ ਹੋਰ ਮਹੱਤਵਪੂਰਨ ਫੈਸਲੇ ਵਿੱਚ, ਮੰਤਰੀ ਮੰਡਲ ਨੇ ਸੋਧੀ ਹੋਈ ਤਨਖਾਹ, ਪੈਨਸ਼ਨਾਂ, ਛੁੱਟੀਆਂ ਦੇ ਨਕਦੀਕਰਨ ਅਤੇ ਮਹਿੰਗਾਈ ਭੱਤੇ ਦੇ ਬਕਾਏ ਨਾਲ ਸਬੰਧਤ ਮੁੱਦਿਆਂ ਦੀ ਜਾਂਚ ਕਰਨ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਕੈਬਨਿਟ ਮੰਤਰੀ ਅਮਨ ਅਰੋੜਾ ਅਤੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਦੀ ਸ਼ਮੂਲੀਅਤ ਵਾਲੀ ਕੈਬਨਿਟ ਸਬ-ਕਮੇਟੀ ਦੇ ਪੁਨਰਗਠਨ ਨੂੰ ਕਾਰਜ-ਉੱਤਰ ਪ੍ਰਵਾਨਗੀ ਦੇ ਦਿੱਤੀ।ਇਹ ਕਮੇਟੀ 1 ਜਨਵਰੀ, 2016 ਤੋਂ 30 ਜੂਨ, 2021 ਵਿਚਕਾਰ ਸੋਧੇ ਹੋਏ ਤਨਖਾਹ ਅਤੇ ਪੈਨਸ਼ਨ ਲਾਭਾਂ ਤੋਂ ਪੈਦਾ ਹੋਣ ਵਾਲੇ ਬਕਾਏ ਦੇ ਭੁਗਤਾਨ ‘ਤੇ ਵਿਚਾਰ ਕਰੇਗੀ, ਇਸ ਤੋਂ ਇਲਾਵਾ 1 ਜੁਲਾਈ, 2021 ਤੋਂ 31 ਮਾਰਚ, 2024 ਤੱਕ ਲੰਬਿਤ ਡੀਏ ਅਤੇ ਮਹਿੰਗਾਈ ਰਾਹਤ ਬਕਾਏ ਦੀ ਜਾਂਚ ਕਰੇਗੀ। ਇਹ ਕਮੇਟੀ ਕਰਮਚਾਰੀਆਂ ਅਤੇ ਪੈਨਸ਼ਨਰਾਂ ਦੀਆਂ ਵੱਖ-ਵੱਖ ਸ਼੍ਰੇਣੀਆਂ ਲਈ ਮਹਿੰਗਾਈ ਭੱਤੇ ਅਤੇ ਮਹਿੰਗਾਈ ਰਾਹਤ ਨਾਲ ਸਬੰਧਤ ਮੁੱਦਿਆਂ ਦਾ ਵੀ ਅਧਿਐਨ ਕਰੇਗੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 https://whatsapp.com/channel/0029VbBYZTe89inflPnxMQ0A
Whatsapp Group👉 https://chat.whatsapp.com/EK1btmLAghfLjBaUyZMcLK
Telegram Channel👉 https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਡੇਰਾ ਬਿਆਸ ਮੁਖੀ ਨਾਲ ਕੀਤੀ ਮੁਲਾਕਾਤ

0

Punjab News : ਖਾਸ ਗੱਲ ਇਹ ਹੈ ਕਿ ਕੇਵਲ ਸਿੰਘ ਢਿੱਲੋਂ ਨੂੰ ਸਿਰਫ਼ ਦੋ ਦਿਨ ਪਹਿਲਾਂ ਹੀ ਪੰਜਾਬ ਭਾਜਪਾ ਦੀ ਕਮਾਨ ਸੌਂਪੀ ਗਈ ਹੈ ਅਤੇ ਪ੍ਰਧਾਨ ਬਣਨ ਤੋਂ ਬਾਅਦ ਡੇਰਾ ਬਿਆਸ ਮੁਖੀ ਨਾਲ ਇਹ ਉਨ੍ਹਾਂ ਦੀ ਪਹਿਲੀ ਮੁਲਾਕਾਤ ਹੈ। ਇਸ ਕਾਰਨ ਸਿਆਸੀ ਹਲਕਿਆਂ ਵਿੱਚ ਇਸ ਮੁਲਾਕਾਤ ਨੂੰ ਕਾਫ਼ੀ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ। ਇਸ ਮੌਕੇ ਕੇਵਲ ਸਿੰਘ ਢਿੱਲੋਂ ਨੇ ਪੰਜਾਬ ਦੀ ਤਰੱਕੀ, ਖੁਸ਼ਹਾਲੀ ਅਤੇ ਲੋਕ ਭਲਾਈ ਲਈ ਅਰਦਾਸ ਕੀਤੀ ਅਤੇ ਡੇਰਾ ਮੁਖੀ ਤੋਂ ਆਸ਼ੀਰਵਾਦ ਤੇ ਮਾਰਗਦਰਸ਼ਨ ਪ੍ਰਾਪਤ ਕੀਤਾ।

ਇਹ ਵੀ ਪੜ੍ਹੋ 👉 Punjab News : ਪੰਜਾਬ ‘ਚ 4 ਨਗਰ ਕੌਂਸਲਾਂ ਲਈ ਵੱਜਿਆ ਚੋਣੀ ਬਿਗੁਲ

ਹਾਲਾਂਕਿ ਭਾਜਪਾ ਵੱਲੋਂ ਇਸ ਨੂੰ ਇੱਕ ਸ਼ਿਸ਼ਟਾਚਾਰ ਮੁਲਾਕਾਤ ਦੱਸਿਆ ਜਾ ਰਿਹਾ ਹੈ। ਜ਼ਿਕਰਯੋਗ ਹੈ ਕਿ ਰਾਧਾ ਸੁਆਮੀ ਡੇਰਾ ਬਿਆਸ ਵਿਖੇ ਦੇਸ਼ ਦੇ ਪ੍ਰਧਾਨ ਮੰਤਰੀਆਂ, ਕੇਂਦਰੀ ਮੰਤਰੀਆਂ, ਰਾਜਪਾਲਾਂ ਅਤੇ ਵੱਖ-ਵੱਖ ਸੂਬਿਆਂ ਦੇ ਮੁੱਖ ਮੰਤਰੀਆਂ ਦੀ ਆਵਾਜਾਈ ਲਗਾਤਾਰ ਰਹਿੰਦੀ ਹੈ, ਜੋ ਡੇਰਾ ਮੁਖੀ ਨਾਲ ਮੁਲਾਕਾਤ ਕਰਕੇ ਆਸ਼ੀਰਵਾਦ ਲੈਂਦੇ ਰਹੇ ਹਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎️ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।