Wednesday, May 13, 2026
Home Blog Page 320

ਸ਼ਹੀਦੀ ਸ਼ਤਾਬਦੀ ਸਮਾਗਮਾਂ ਦੌਰਾਨ ਸ਼ਰਧਾਲੂਆਂ ਦੀ ਸਹੂਲਤ ਲਈ ਪੰਜਾਬ ਸਰਕਾਰ ਨੇ ਕੀਤੇ ਪੁਖਤਾ ਪ੍ਰਬੰਧ- ਮੁੱਖ ਸਕੱਤਰ

0

👉8000 ਸੁਰੱਖਿਆਂ ਕਰਮਚਾਰੀ ਕਰ ਰਹੇ ਹਨ 25 ਸੈਕਟਰਾਂ ਵਿਚ ਨਿਗਰਾਨੀ- ਡਾਇਰੈਕਟਰ ਜਨਰਲ ਪੁਲਿਸ
👉ਮੁੱਖ ਸਕੱਤਰ ਕੇ.ਏ.ਪੀ.ਸਿਨਹਾ ਅਤੇ ਡੀ.ਜੀ.ਪੀ ਗੌਰਵ ਯਾਦਵ ਨੇ ਸਮਾਗਮ ਦੇ ਪ੍ਰਬੰਧਾਂ ਦਾ ਕੀਤਾ ਰੀਵਿਊ
Sri Anandpur Sahib News:ਨੌਂਵੇਂ ਪਾਤਸ਼ਾਹ ਧੰਨ ਧੰਨ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਲਾਸ਼ਾਨੀ ਸ਼ਹਾਦਤ ਨੂੰ ਸਮਰਪਿਤ 350ਵੇਂ ਸ਼ਹੀਦੀ ਸ਼ਤਾਬਦੀ ਸਮਾਗਮਾਂ ਦੌਰਾਨ ਸ਼ਰਧਾਲੂਆਂ ਦੀ ਸਹੂਲਤ ਅਤੇ ਸੁਰੱਖਿਆ ਲਈ ਪੰਜਾਬ ਸਰਕਾਰ ਵੱਲੋਂ ਪੁਖਤਾ ਪ੍ਰਬੰਧ ਕੀਤੇ ਗਏ ਹਨ। ਮੁੱਖ ਸਕੱਤਰ ਕੇ.ਏ.ਪੀ.ਸਿਨਹਾ ਅਤੇ ਡਾਇਰੈਕਟਰ ਜਨਰਲ ਪੁਲਿਸ ਗੌਰਵ ਯਾਦਵ ਨੇ ਅੱਜ ਸਮਾਗਮਾਂ ਦੀ ਤਿਆਰੀਆਂ ਦਾ ਰੀਵਿਊ ਕੀਤਾ ਅਤੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਕੋਈ ਵੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਮੁੱਖ ਸਕੱਤਰ ਨੇ ਕਿਹਾ ਕਿ ਸਾਰੇ ਅਧਿਕਾਰੀ ਸੇਵਾ ਦੀ ਭਾਵਨਾ ਨਾਲ ਕੰਮ ਕਰਨ ਅਤੇ ਸ਼ਰਧਾਲੂਆਂ ਨੂੰ ਪੂਰੀ ਸਹੂਲਤ ਪ੍ਰਦਾਨ ਕਰਨ ਨੂੰ ਆਪਣੀ ਪਹਿਲ ਬਣਾਉਣ।ਮੁੱਖ ਸਕੱਤਰ ਨੇ ਦੱਸਿਆ ਕਿ 22 ਨਵੰਬਰ ਨੂੰ ਚਾਰ ਅਲੌਕੀਕ ਨਗਰ ਕੀਰਤਨ ਸ੍ਰੀ ਅਨੰਦਪੁਰ ਸਾਹਿਬ ਪਹੁੰਚਣਗੇ, ਜਦਕਿ 23 ਨਵੰਬਰ ਨੂੰ ਗੁਰੂ ਕਾ ਬਾਗ ਬੁੱਢਾ ਦਲ ਛਾਉਣੀ ਵਿੱਚ ਸ੍ਰੀ ਅਖੰਡ ਪਾਠ ਸਾਹਿਬ ਅਰੰਭ ਹੋਣਗੇ।

ਇਹ ਵੀ ਪੜ੍ਹੋ ਮੁੱਖ ਮੰਤਰੀ ਨੇ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਚਰਨ ਛੋਹ ਪ੍ਰਾਪਤ 142 ਪਿੰਡਾਂ ਤੇ ਸ਼ਹਿਰਾਂ ਦੇ ਵਿਕਾਸ ਲਈ 71 ਕਰੋੜ ਰੁਪਏ ਦੇ ਚੈੱਕ ਵੰਡੇ

23 ਨਵੰਬਰ ਨੂੰ ਹੋਣ ਵਾਲੇ ਸਰਬ ਧਰਮ ਸੰਮੇਲਨ ਵਿੱਚ ਦੇਸ਼-ਵਿਦੇਸ਼ ਦੀਆਂ ਪ੍ਰਮੁੱਖ ਧਾਰਮਿਕ ਸਖਸ਼ੀਅਤਾਂ ਅਤੇ ਸੰਤ ਮਹਾਪੁਰਸ਼ ਸ਼ਿਰਕਤ ਕਰਨਗੇ। ਉਨ੍ਹਾਂ ਨੇ ਦੱਸਿਆ ਕਿ 24 ਨਵੰਬਰ ਨੂੰ ਭਾਈ ਜੈਤਾ ਜੀ ਮੈਮੋਰੀਅਲ ਵਿੱਚ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਆਯੋਜਿਤ ਕੀਤਾ ਜਾਵੇਗਾ, ਜਦਕਿ 25 ਨਵੰਬਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ। ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੀ ਵੱਖ-ਵੱਖ ਧਾਰਮਿਕ ਸਮਾਗਮਾਂ ਵਿੱਚ ਹਾਜ਼ਰੀ ਲਗਾਉਣਗੇ।ਮੁੱਖ ਸਕੱਤਰ ਨੇ ਦੱਸਿਆ ਕਿ ਸ਼ਰਧਾਲੂਆਂ ਨੂੰ ਸਹੂਲਤ ਦੇਣ ਲਈ ਸਰਕਾਰ ਨੇ ਟੈਂਟ ਸਿਟੀ ਵਿੱਚ ਲਗਭਗ 10 ਹਜ਼ਾਰ ਸ਼ਰਧਾਲੂਆਂ ਲਈ ਠਹਿਰਾਉ ਦਾ ਪ੍ਰਬੰਧ ਕੀਤਾ ਹੈ। ਇਸ ਦੇ ਨਾਲ 500 ਮੁਫ਼ਤ ਈ-ਰਿਕਸ਼ਾ ਅਤੇ ਸ਼ਟਲ ਬੱਸਾਂ ਸ਼ਰਧਾਲੂਆਂ ਨੂੰ ਸਮਾਗਮ ਸਥਾਨਾ ਤੱਕ ਆਉਣ-ਜਾਣ ਦੀ ਸੁਵਿਧਾ ਮੁਹੱਈਆ ਕਰਵਾਉਣਗੀਆਂ। ਉਨ੍ਹਾਂ ਨੇ ਦੱਸਿਆ ਕਿ ਵਾਹਨਾਂ ਲਈ 100 ਏਕੜ ਵਿੱਚ 30 ਆਧੁਨਿਕ ਪਾਰਕਿੰਗਾਂ ਬਣਾਈਆਂ ਗਈਆਂ ਹਨ।

ਇਹ ਵੀ ਪੜ੍ਹੋ ਉੱਘੇ ਸਮਾਜ ਸੇਵੀ ਨੂੰ ਪੰਜਾਬ ਮਨੁੱਖੀ ਅਧਿਕਾਰ ਕਮਿਸ਼ਨ ਦਾ ਚੇਅਰਮੈਨ ਲਗਾਇਆ

ਸ੍ਰੀ ਅਨੰਦਪੁਰ ਸਾਹਿਬ ਨੂੰ ਸਾਫ, ਸੁਥਰਾ ਅਤੇ ਹਰਿਆ ਭਰਿਆ ਬਣਾਉਣ ਲਈ ਖਾਸ ਤੌਰ ’ਤੇ ਰੁੱਖ ਲਗਾਉਣ ਦੀ ਮੁਹਿੰਮ ਵੀ ਸ਼ੁਰੂ ਕੀਤੀ ਜਾ ਰਹੀ ਹੈ, ਜਿਸ ਵਿੱਚ ਵੱਡੀ ਗਿਣਤੀ ਵਿਦਿਆਰਥੀਆਂ, ਸੇਵਾਦਾਰਾਂ ਅਤੇ ਸਮਾਜਿਕ ਸੰਗਠਨਾਂ ਦੀ ਭਾਗੀਦਾਰੀ ਰਹੇਗੀ। ਪ੍ਰਬੰਧਾਂ ਨੂੰ ਅੰਤਿਮ ਰੂਪ ਦੇਣ ਲਈ ਪ੍ਰਸ਼ਾਸਨ ਵੱਲੋਂ ਲਗਾਤਾਰ ਕਈ ਪੱਧਰਾਂ ’ਤੇ ਮੀਟਿੰਗਾਂ ਅਤੇ ਮੌਕੇ ਦਾ ਜਾਇਜ਼ਾ ਲਿਆ ਜਾ ਰਿਹਾ ਹੈ। ਅਧਿਕਾਰੀਆਂ ਨੇ ਭਰੋਸਾ ਦਵਾਇਆ ਕਿ ਹਰ ਆਉਣ ਵਾਲੇ ਸ਼ਰਧਾਲੂ ਨੂੰ ਸੁਚਾਰੂ ਅਤੇ ਸੁਰੱਖਿਅਤ ਅਨੁਭਵ ਪ੍ਰਦਾਨ ਕੀਤਾ ਜਾਵੇਗਾ। ਸਰਕਾਰ ਦਾ ਮੁੱਖ ਉਦੇਸ਼ ਹੈ ਕਿ ਇਹ ਇਤਿਹਾਸਕ ਸਮਾਗਮ ਸ਼ਰਧਾ, ਅਨੁਸ਼ਾਸਨ ਅਤੇ ਸੇਵਾ ਦੇ ਉੱਤਮ ਮਾਪਦੰਡਾਂ ’ਤੇ ਸਪੰਨ ਹੋਣ। ਸੁਰੱਖਿਆ ਪ੍ਰਬੰਧਾਂ ਬਾਰੇ ਡੀ.ਜੀ.ਪੀ ਗੌਰਵ ਯਾਦਵ ਨੇ ਦੱਸਿਆ ਕਿ 8000 ਤੋਂ ਵੱਧ ਸੁਰੱਖਿਆ ਕਰਮਚਾਰੀ ਤਾਇਨਾਤ ਕੀਤੇ ਗਏ ਹਨ, ਜੋ 25 ਵੱਖ-ਵੱਖ ਸੈਕਟਰਾਂ ਵਿੱਚ ਨਿਗਰਾਨੀ ਕਰ ਰਹੇ ਹਨ। 500 ਤੋਂ ਵੱਧ ਸੀਸੀਟੀਵੀ ਕੈਮਰਿਆਂ ਰਾਹੀਂ ਸਮੂਹ ਇਲਾਕੇ ’ਤੇ ਨਜ਼ਰ ਰੱਖੀ ਜਾਵੇਗੀ, ਤਾਂ ਜੋ ਕਿਸੇ ਵੀ ਗੈਰ-ਸਮਾਜਿਕ ਤੱਤ ਨੂੰ ਤੁਰੰਤ ਕਾਬੂ ਕੀਤਾ ਜਾ ਸਕੇ।

ਇਹ ਵੀ ਪੜ੍ਹੋ ਗੁਰੂਆਂ ਦੀ ਇਤਿਹਾਸਕ ਧਰਤੀ ਅੰਮ੍ਰਿਤਸਰ ‘ਚ ਪੰਜਾਬ ਸਰਕਾਰ ਦੇ ਵਿਜ਼ਨ ਨਾਲ ₹150 ਕਰੋੜ ਦਾ ਵੱਡਾ ਨਿਵੇਸ਼

ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੀ ਸੁਰੱਖਿਆ ਦੀ ਜ਼ਿੰਮੇਵਾਰੀ ਏਡੀਜੀਪੀ ਨੋਨਿਹਾਲ ਸਿੰਘ ਨਿਭਾਉਣਗੇ।ਇਸ ਮੌਕੇ ਵਧੀਕ ਮੁੱਖ ਸਕੱਤਰ ਸੰਸਦੀ ਮਾਮਲੇ ਡੀ ਕੇ ਤਿਵਾੜੀ, ਪ੍ਰਮੁੱਖ ਸਕੱਤਰ ਜਲ ਸਪਲਾਈ ਤੇ ਸੈਨੀਟੇਸ਼ਨ ਨੀਲ ਕੰਠ ਅਵਧ, ਸਕੱਤਰ ਸੈਰ ਸਪਾਟਾ ਡਾ ਅਭਿਨਵ, ਸਕੱਤਰ ਪੰਜਾਬ ਮੰਡੀ ਬੋਰਡ ਤੇ ਸੂਚਨਾ ਤੇ ਲੋਕ ਸੰਪਰਕ ਰਾਮਵੀਰ , ਵਿਸ਼ੇਸ਼ ਡੀ.ਜੀ.ਪੀ ਅਰਪਿਤ ਸ਼ੁਕਲਾ, ਏ.ਡੀ.ਜੀ.ਪੀ ਪ੍ਰਮਾਰ, ਏ.ਡੀ.ਜੀ.ਪੀ ਨੋਨਿਹਾਲ ਸਿੰਘ, ਗਮਾਡਾ ਦੇ ਸੀਏ ਸਾਖਸ਼ੀ ਸਾਹਨੀ, ਹਰਗੁਨਜੀਤ ਕੌਰ, ਡਿਪਟੀ ਕਮਿਸ਼ਨਰ ਰੂਪਨਗਰ ਵਰਜੀਤ ਵਾਲੀਆ, ਅਭਿਮੰਨਿਯੂ ਮਲਿਕ, ਨਾਨਕ ਸਿੰਘ, ਡਿਪਟੀ ਕਮਿਸ਼ਨਰ ਜਲੰਧਰ ਹਿਮਾਂਸ਼ੂ ਅਗਰਵਾਲ, ਡਿਪਟੀ ਕਮਿਸ਼ਨਰ ਲੁਧਿਆਣਾ ਹਿਮਾਂਸ਼ੂ ਜੈਨ, ਅਮਰਦੀਪ ਸੰਧੂ ਡੀ.ਸੀ ਫਾਜਿਲਕਾ, ਏਡੀਏ ਸੰਦੀਪ ਗੜ੍ਹਾ, ਏਡੀਸੀ ਪੂਜਾ ਸਿਆਲ ਅਤੇ ਹੋਰ ਅਧਿਕਾਰੀ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਬਠਿੰਡਾ ਨਗਰ ਨਿਗਮ ਦੇ ਜਨਰਲ ਹਾਊਸ ਦੀ ਮੀਟਿੰਗ ‘ਚ 112 ਕਰੋੜ ਰੁਪਏ ਦੇ ਵਿਕਾਸ ਪ੍ਰੋਜੈਕਟਾਂ ਨੂੰ ਪ੍ਰਵਾਨਗੀ

0

👉ਸ਼ਹਿਰ ਵਿੱਚ ਲੱਗੇਗਾ ਮਹਾਰਾਜਾ ਰਣਜੀਤ ਸਿੰਘ ਦਾ ਸਟੈਚੂ, ਇੱਕ ਆਰਟ ਗੈਲਰੀ ਤੇ ਇੱਕ ਨੇਚਰ ਪਾਰਕ ਦੇ ਨਿਰਮਾਣ ਨੂੰ ਪ੍ਰਵਾਨਗੀ: ਮੇਅਰ ਪਦਮਜੀਤ ਮਹਿਤਾ
Bathinda News: Bathinda Municipal Corporation ; ਮੇਅਰ ਸ਼੍ਰੀ ਪਦਮਜੀਤ ਸਿੰਘ ਮਹਿਤਾ ਦੀ ਪ੍ਰਧਾਨਗੀ ਹੇਠ ਹੋਈ ਜਨਰਲ ਹਾਊਸ ਮੀਟਿੰਗ ਵਿੱਚ ਲਗਭਗ 112 ਕਰੋੜ ਰੁਪਏ ਦੇ ਵਿਕਾਸ ਪ੍ਰੋਜੈਕਟਾਂ ਨੂੰ ਸਰਬਸੰਮਤੀ ਨਾਲ ਮਨਜ਼ੂਰੀ ਦਿੱਤੀ ਗਈ। ਇਸ ਦੌਰਾਨ ਉਨ੍ਹਾਂ ਦੇ ਨਾਲ ਸੀਨੀਅਰ ਡਿਪਟੀ ਮੇਅਰ ਸ਼੍ਰੀ ਸ਼ਾਮ ਲਾਲ ਜੈਨ, ਕਮਿਸ਼ਨਰ ਮੈਡਮ ਕੰਚਨ, ਸੰਯੁਕਤ ਕਮਿਸ਼ਨਰ ਸ੍ਰੀ ਜਸਪਾਲ ਸਿੰਘ, ਸਹਾਇਕ ਕਮਿਸ਼ਨਰ ਸ੍ਰੀ ਸੁਨੀਲ ਮਹਿਤਾ, ਐਸਈ ਸ਼੍ਰੀ ਸੰਦੀਪ ਗੁਪਤਾ ਅਤੇ ਸ਼੍ਰੀ ਸੰਦੀਪ ਰੋਮਾਣਾ, ਐਕਸੀਅਨ ਸ਼੍ਰੀ ਰਾਜਿੰਦਰ ਕੁਮਾਰ ਅਤੇ ਸ਼੍ਰੀ ਨੀਰਜ ਕੁਮਾਰ, ਸਾਰੇ ਅਧਿਕਾਰੀ ਅਤੇ ਕੌਂਸਲਰ ਸਾਹਿਬਾਨ ਮੌਜੂਦ ਸਨ।ਮੇਅਰ ਸ਼੍ਰੀ ਪਦਮਜੀਤ ਸਿੰਘ ਮਹਿਤਾ ਨੇ ਮੀਟਿੰਗ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ਼ਹਿਰ ਵਿੱਚ ਲਗਭਗ 50 ਲੱਖ ਰੁਪਏ ਦੀ ਲਾਗਤ ਨਾਲ ਮਹਾਰਾਜਾ ਰਣਜੀਤ ਸਿੰਘ ਦਾ ਇੱਕ ਸ਼ਾਨਦਾਰ ਸਟੈਚੂ ਲਗਾਇਆ ਜਾਵੇਗਾ, ਜੋ ਸ਼ਹਿਰ ਦੀ ਇਤਿਹਾਸਕ ਵਿਰਾਸਤ ਨੂੰ ਵਧਾਏਗਾ। ਉਨ੍ਹਾਂ ਅੱਗੇ ਕਿਹਾ ਕਿ ਨਗਰ ਨਿਗਮ ਵੱਲੋਂ ਲਗਭਗ 6 ਕਰੋੜ ਦੀ ਲਾਗਤ ਨਾਲ ਬਠਿੰਡਾ ਸ਼ਹਿਰ ਦੀਆਂ ਸਾਰੀਆਂ ਸੜਕਾਂ ਦਾ ਸੁੰਦਰੀਕਰਨ ਕੀਤਾ ਜਾਵੇਗਾ। ਸੜਕਾਂ ਦੇ ਕਿਨਾਰਿਆਂ ਨੂੰ ਵਿਕਸਤ ਕਰਨ ਦੇ ਨਾਲ-ਨਾਲ, ਸ਼ਹਿਰ ਦੇ ਸੁਹਜ ਦਿੱਖ ਨੂੰ ਬਿਹਤਰ ਬਣਾਉਣ ਲਈ ਯਤਨ ਕੀਤੇ ਜਾਣਗੇ।ਮੇਅਰ ਨੇ ਦੱਸਿਆ ਕਿ ਮੀਟਿੰਗ ਵਿੱਚ ਰੋਜ਼ ਗਾਰਡਨ ਵਿੱਚ ਲਗਭਗ 1.75 ਕਰੋੜ ਰੁਪਏ ਦੀ ਲਾਗਤ ਨਾਲ ਇੱਕ ਆਰਟ ਗੈਲਰੀ ਬਣਾਉਣ ਨੂੰ ਮਨਜ਼ੂਰੀ ਦਿੱਤੀ ਗਈ ਹੈ। ਇਸੇ ਤਰ੍ਹਾਂ, 2.37 ਕਰੋੜ ਰੁਪਏ ਦੀ ਲਾਗਤ ਨਾਲ ਸਰਹਿੰਦ ਨਹਿਰ ਦੇ ਕੰਢੇ ਇੱਕ ਨੇਚਰ ਪਾਰਕ ਵਿਕਸਤ ਕਰਨ ਦਾ ਪ੍ਰਸਤਾਵ ਵੀ ਪਾਸ ਕੀਤਾ ਗਿਆ।

ਇਹ ਵੀ ਪੜ੍ਹੋ ਵੱਡੀ ਖ਼ਬਰ ; Insta Queen ਕਾਂਸਟੇਬਲ ਅਮਨਦੀਪ ਕੌਰ ਨੂੰ High Court ਵਿਚੋਂ ਮਿਲੀ ਜਮਾਨਤ

ਮੇਅਰ ਸ਼੍ਰੀ ਮਹਿਤਾ ਨੇ ਦੱਸਿਆ ਕਿ ਊਧਮ ਸਿੰਘ ਨਗਰ ਵਿੱਚ ਇੱਕ ਕਮਿਊਨਿਟੀ ਹਾਲ, 84 ਲੱਖ ਰੁਪਏ ਦੀ ਲਾਗਤ ਨਾਲ ਬੀਬੀ ਵਾਲਾ ਰੋਡ ‘ਤੇ ਗ੍ਰੀਨ ਬੈਲਟ, 1.35 ਕਰੋੜ ਰੁਪਏ ਦੀ ਲਾਗਤ ਨਾਲ ਭਾਗੂ ਰੋਡ ਨੂੰ ਚੌੜਾ ਕਰਨ, ਅਮਰਪੁਰਾ ਬਸਤੀ ਛੱਪੜ ਦੀ ਚਾਰਦੀਵਾਰੀ, ਗ੍ਰੋਥ ਸੈਂਟਰ ਵਿਖੇ ਸਥਿਤ ਵਾਟਰ ਵਰਕਸ ਦੀ ਚਾਰਦੀਵਾਰੀ, ਅਰਜੁਨ ਨਗਰ ਵਿੱਚ ਬੱਚਿਆਂ ਲਈ ਇੱਕ ਕਰੈਚ ਅਤੇ ਸੰਤਪੁਰਾ ਰੋਡ ‘ਤੇ ਇੱਕ ਟਿਊਬਵੈੱਲ ਦੇ ਕੰਮ ਦਾ ਪ੍ਰਸਤਾਵ ਪਾਸ ਕੀਤਾ ਗਿਆ। ਸੈਨੀਟੇਸ਼ਨ ਸਿਸਟਮ ਨੂੰ ਹੋਰ ਬਿਹਤਰ ਬਣਾਉਣ ਲਈ, ਦੋ ਟਰੈਕਟਰ ਸਕਸ਼ਨ ਮਸ਼ੀਨਾਂ, ਦੋ ਟਰੈਕਟਰ ਜੈਟਿੰਗ ਮਸ਼ੀਨਾਂ, ਘਰ-ਘਰ ਕੂੜਾ ਇਕੱਠਾ ਕਰਨ ਲਈ 15 ਟਰੈਕਟਰ ਟਰਾਲੀਆਂ, ਇੱਕ ਟਰੱਕ-ਮਾਊਂਟਡ ਲੋਡਰ, ਇੱਕ ਵੈਕਿਊਮ ਲੀਫ ਇਕੱਠਾ ਕਰਨ ਵਾਲੀ ਮਸ਼ੀਨ, ਦੋ ਹਰੇ ਕੂੜੇ ਦੇ ਸ਼੍ਰੇਡਰ ਅਤੇ ਬਾਗਬਾਨੀ ਸ਼ਾਖਾ ਲਈ ਤਿੰਨ ਟਰੈਕਟਰ ਟਰਾਲੀਆਂ ਖਰੀਦਣ ਦੇ ਪ੍ਰਸਤਾਵ ਪਾਸ ਕੀਤੇ ਗਏ ਹਨ। ਮੀਟਿੰਗ ਵਿੱਚ ਸ਼ਹਿਰ ਦੇ ਸੀਵਰੇਜ ਸਿਸਟਮ, ਮੀਂਹ ਦੇ ਪਾਣੀ ਦੀ ਨਿਕਾਸੀ ਅਤੇ ਪਾਣੀ ਭੰਡਾਰਨ ਟੈਂਕਾਂ ਦੇ ਪੁਨਰ ਨਿਰਮਾਣ ਅਤੇ ਮੁਰੰਮਤ ਨੂੰ ਵੀ ਪ੍ਰਵਾਨਗੀ ਦਿੱਤੀ ਗਈ।ਮੇਅਰ ਸ਼੍ਰੀ ਮਹਿਤਾ ਨੇ ਦੱਸਿਆ ਕਿ ਸ਼ਹਿਰ ਦੇ ਪਾਰਕਾਂ ਵਿੱਚ ਬੱਚਿਆਂ ਲਈ ਖੇਡਣ ਦੇ ਸਾਮਾਨ, ਓਪਨ-ਏਅਰ ਜਿੰਮ, ਸ਼ਹਿਰ ਦੇ ਵੱਖ-ਵੱਖ ਪਾਰਕਾਂ ਵਿੱਚ ਬੈਂਚ ਲਗਾਉਣ, ਜੋਗਰ ਪਾਰਕ ਸਮੇਤ ਕਈ ਪਾਰਕਾਂ ਦੇ ਸੁੰਦਰੀਕਰਨ ਅਤੇ ਸ਼ਹਿਰ ਦੇ ਪ੍ਰਮੁੱਖ ਚੌਕਾਂ ਦੇ ਵਿਕਾਸ ਦੇ ਮਤੇ ਵੀ ਸਰਬਸੰਮਤੀ ਨਾਲ ਪਾਸ ਕੀਤੇ ਗਏ।ਮੇਅਰ ਸ੍ਰੀ ਪਦਮਜੀਤ ਸਿੰਘ ਮਹਿਤਾ ਨੇ ਦੱਸਿਆ ਕਿ ਵਾਰਡ ਨੰਬਰ 16 ਵਿੱਚ ਹਾਜੀ ਰਤਨ ਲਿੰਕ ਰੋਡ ਚੌਕ ਦਾ ਨਾਮ ਭਾਈ ਨੰਦਲਾਲ ਜੀ ਚੌਕ ਰੱਖਣ ਦਾ ਪ੍ਰਸਤਾਵ ਪਾਸ ਕੀਤਾ ਗਿਆ ਹੈ ਅਤੇ ਉਸੇ ਵਾਰਡ ਵਿੱਚ ਜੱਸੀ ਚੌਕ ਦੇ ਨੇੜੇ ਇੱਕ ਖੇਤਰ ਦਾ ਨਾਮ ਬਾਬਾ ਬਹਾਲ ਦਾਸ ਨਗਰ ਰੱਖਿਆ ਗਿਆ ਹੈ।

ਇਹ ਵੀ ਪੜ੍ਹੋ ਮਜੀਠਿਆ ਦੀਆਂ ਮੁਸ਼ਕਿਲਾਂ ਵਧੀਆਂ; ਹੁਣ ਅਦਾਲਤ ਵੱਲੋਂ ਸਾਲੇ ਦੇ ਗ੍ਰਿਫਤਾਰੀ ਵਰੰਟ ਜਾਰੀ

ਉਨ੍ਹਾਂ ਕਿਹਾ ਕਿ ਨਗਰ ਨਿਗਮ ਬਠਿੰਡਾ ਸ਼ਹਿਰ ਵਾਸੀਆਂ ਨੂੰ ਬੁਨਿਆਦੀ ਸਹੂਲਤਾਂ ਪ੍ਰਦਾਨ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਨਤੀਜੇ ਵਜੋਂ, ਮੀਟਿੰਗ ਵਿੱਚ ਸਾਰੇ 50 ਵਾਰਡਾਂ ਨੂੰ ਬੁਨਿਆਦੀ ਸਹੂਲਤਾਂ ਪ੍ਰਦਾਨ ਕਰਨ ਲਈ ਯੋਜਨਾਵਾਂ ਸ਼ੁਰੂ ਕੀਤੀਆਂ ਜਾ ਰਹੀਆਂ ਹਨ।ਮੇਅਰ ਸ੍ਰੀ ਮਹਿਤਾ ਨੇ ਦੱਸਿਆ ਕਿ ਕੌਂਸਲਰਾਂ ਨੇ ਵੱਖ-ਵੱਖ ਸਰਕਾਰੀ ਜ਼ਮੀਨਾਂ ਅਤੇ ਛੱਪੜਾਂ ਵਾਲੀਆਂ ਜ਼ਮੀਨਾਂ ‘ਤੇ ਲੋਕਾਂ ਦੁਆਰਾ ਕੀਤੇ ਗਏ ਕਬਜ਼ਿਆਂ ਦਾ ਮੁੱਦਾ ਉਠਾਇਆ, ਜੋ ਕਿ ਇੱਕ ਬਹੁਤ ਹੀ ਗੰਭੀਰ ਮੁੱਦਾ ਹੈ। ਉਨ੍ਹਾਂ ਕਿਹਾ ਕਿ ਨਗਰ ਨਿਗਮ ਇਨ੍ਹਾਂ ਗੈਰ-ਕਾਨੂੰਨੀ ਕਬਜ਼ਿਆਂ ਨੂੰ ਹਟਾਉਣ ਲਈ ਸਖ਼ਤ ਕਾਰਵਾਈ ਕਰੇਗਾ।ਉਨ੍ਹਾਂ ਅੱਗੇ ਕਿਹਾ ਕਿ ਕੌਂਸਲਰਾਂ ਨੇ ਭਾਗੂ ਰੋਡ ਨੂੰ ਚੌੜਾ ਕਰਨ ਸਬੰਧੀ ਸੇਂਟ ਜੋਸਫ਼ ਸਕੂਲ ਦਾ ਮੁੱਦਾ ਵੀ ਉਠਾਇਆ। ਕੌਂਸਲਰਾਂ ਨੇ ਮੰਗ ਕੀਤੀ ਕਿ ਸੇਂਟ ਜੋਸਫ਼ ਸਕੂਲ ਵੱਲੋਂ ਰਾਜਿੰਦਰਾ ਕਾਲਜ ਦੇ ਸਾਹਮਣੇ ਗੈਰ-ਕਾਨੂੰਨੀ ਤੌਰ ‘ਤੇ ਗੇਟ ਬਣਾਇਆ ਗਿਆ ਹੈ, ਜਦੋਂ ਕਿ ਸਕੂਲ ਪ੍ਰਬੰਧਨ, ਨਗਰ ਨਿਗਮ ਦੀ ਜਗ੍ਹਾ ਨੂੰ ਪਾਰਕਿੰਗ ਵਾਲੀ ਥਾਂ ਵਜੋਂ ਵੀ ਵਰਤ ਰਿਹਾ ਹੈ, ਜਿਸ ਨੂੰ ਨਗਰ ਨਿਗਮ ਵੱਲੋਂ ਆਪਣੇ ਕਬਜ਼ੇ ਵਿੱਚ ਲੈਣਾ ਚਾਹੀਦਾ ਹੈ। ਮੇਅਰ ਨੇ ਕਿਹਾ ਕਿ ਕੌਂਸਲਰਾਂ ਵੱਲੋਂ ਉਠਾਏ ਗਏ ਮਸਲੇ ਨੂੰ ਦੇਖਦੇ ਹੋਏ, ਅਧਿਕਾਰੀਆਂ ਨੂੰ ਗੈਰ-ਕਾਨੂੰਨੀ ਗੇਟ ਬੰਦ ਕਰਨ ਅਤੇ ਪਾਰਕਿੰਗ ਵਾਲੀ ਥਾਂ ਨੂੰ ਮੁੜ ਪ੍ਰਾਪਤ ਕਰਨ ਦੇ ਹੁਕਮ ਦਿੱਤੇ ਗਏ ਹਨ।ਮੇਅਰ ਸ੍ਰੀ ਮਹਿਤਾ ਨੇ ਕਿਹਾ ਕਿ ਨਗਰ ਨਿਗਮ ਦਾ ਮੁੱਖ ਉਦੇਸ਼ ਜਨਤਾ ਨੂੰ ਬੁਨਿਆਦੀ ਸਹੂਲਤਾਂ ਪ੍ਰਦਾਨ ਕਰਨਾ, ਉਨ੍ਹਾਂ ਦੀ ਜ਼ਿੰਦਗੀ ਨੂੰ ਖੁਸ਼ਹਾਲ ਬਣਾਉਣਾ ਅਤੇ ਸ਼ਹਿਰ ਨੂੰ ਇੱਕ ਮਾਡਲ ਸ਼ਹਿਰ ਬਣਾਉਣਾ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਉਹ ਆਪਣੇ ਸਾਥੀ ਕੌਂਸਲਰਾਂ ਨਾਲ ਮਿਲ ਕੇ ਬਠਿੰਡਾ ਨੂੰ ਇੱਕ ਮਾਡਲ ਸ਼ਹਿਰ ਬਣਾਉਣ ਲਈ ਯਤਨਸ਼ੀਲ ਹਨ। ਉਨ੍ਹਾਂ ਅੱਗੇ ਕਿਹਾ ਕਿ ਹਾਊਸ ਵੱਲੋਂ ਪਾਸ ਕੀਤੇ ਗਏ ਮਤੇ ਆਉਣ ਵਾਲੇ ਦਿਨਾਂ ਵਿੱਚ ਸ਼ਹਿਰ ਵਾਸੀਆਂ ਦੇ ਜੀਵਨ ਵਿੱਚ ਖੁਸ਼ਹਾਲੀ ਲਿਆਉਣਗੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਮੁੱਖ ਮੰਤਰੀ ਨੇ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਚਰਨ ਛੋਹ ਪ੍ਰਾਪਤ 142 ਪਿੰਡਾਂ ਤੇ ਸ਼ਹਿਰਾਂ ਦੇ ਵਿਕਾਸ ਲਈ 71 ਕਰੋੜ ਰੁਪਏ ਦੇ ਚੈੱਕ ਵੰਡੇ

0
👉ਹਰੇਕ ਪਿੰਡ/ਸ਼ਹਿਰ ਨੂੰ 50 ਲੱਖ ਰੁਪਏ ਦਾ ਚੈੱਕ ਸੌਂਪਿਆ 
👉23 ਤੋਂ 25 ਨਵੰਬਰ ਤੱਕ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋ ਰਹੇ ਸਮਾਗਮਾਂ ਵਿੱਚ ਪਰਿਵਾਰ ਸਮੇਤ ਸ਼ਾਮਲ ਹੋਣ ਦੀ ਅਪੀਲ
Sangrur News:ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕੀਤੇ ਜਾ ਰਹੇ ਉਪਰਾਲਿਆਂ ਤਹਿਤ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਗੁਰੂ ਸਾਹਿਬ ਜੀ ਦੇ ਚਰਨ ਛੋਹ ਪ੍ਰਾਪਤ ਸੂਬੇ ਦੇ 142 ਪਿੰਡਾਂ ਅਤੇ ਸ਼ਹਿਰਾਂ ਦੇ ਵਿਕਾਸ ਲਈ 71 ਕਰੋੜ ਰੁਪਏ ਦੇ ਚੈੱਕ ਵੰਡੇ।ਅੱਜ ਇੱਥੇ ਚੈੱਕ ਸੌਂਪਣ ਮੌਕੇ ਇਸ ਨੂੰ ਪੰਜਾਬ ਸਰਕਾਰ ਦਾ ਨਿਮਾਣਾ ਉਪਰਾਲਾ ਦੱਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਅਸੀਂ ਗਰੂ ਸਾਹਿਬ ਜੀ ਦੀ ਸ਼ਹਾਦਤ, ਮਹਾਨ ਜੀਵਨ ਅਤੇ ਫ਼ਲਸਫੇ ਦੇ ਅੱਗੇ ਇਹ ਯਤਨ ਬਹੁਤ ਮਾਮੂਲੀ ਹਨ ਪਰ ਪੰਜਾਬ ਸਰਕਾਰ ਗੁਰੂ ਸਾਹਿਬ ਜੀ ਪ੍ਰਤੀ ਸ਼ਰਧਾ ਤੇ ਸਤਿਕਾਰ ਵਜੋਂ ਆਪਣਾ ਫਰਜ਼ ਨਿਭਾਅ ਰਹੀ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਗਰਾਂਟਾਂ ਦੀ ਵਰਤੋਂ ਬੁਨਿਆਦੀ ਢਾਂਚੇ ਦੀ ਮਜ਼ਬੂਤੀ, ਸੰਗਤ ਲਈ ਸਹੂਲਤਾਂ, ਪਵਿੱਤਰ ਅਸਥਾਨਾਂ ਦੇ ਆਉਣ-ਜਾਣ ਵਾਲੇ ਰਸਤਿਆਂ ਦੀ ਦਿੱਖ ਸੰਵਾਰਨਾ ਅਤੇ ਹੋਰ ਲੋੜੀਂਦੇ ਵਿਕਾਸ ਕਾਰਜ ਕਰਵਾਏ ਜਾਣਗੇ ਤਾਂ ਕਿ ਇਨ੍ਹਾਂ ਪਿੰਡਾਂ ਤੇ ਸ਼ਹਿਰਾਂ ਨੂੰ ਆਧੁਨਿਕ ਸਹੂਲਤਾਂ ਨਾਲ ਲੈਸ ਕੀਤਾ ਜਾ ਸਕੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਯਤਨ ਗੁਰੂ ਸਾਹਿਬ ਜੀ ਦੀਆਂ ਪਵਿੱਤਰ ਥਾਵਾਂ ਦੀ ਸੰਭਾਲ, ਉਨ੍ਹਾਂ ਦੇ ਪ੍ਰਚਾਰ-ਪ੍ਰਸਾਰ ਅਤੇ ਸੰਗਤ ਲਈ ਬਿਹਤਰ ਸਹੂਲਤਾਂ ਵੱਲ ਮਹੱਤਵਪੂਰਨ ਅਤੇ ਇਤਿਹਾਸਕ ਕਦਮ ਹੈ।
ਅੱਜ ਦੇ ਸਮਾਗਮ ਵਿੱਚ ਮਾਲਵਾ, ਦੋਆਬਾ ਅਤੇ ਮਾਝਾ ਤੋਂ ਪਿੰਡਾਂ ਤੇ ਸ਼ਹਿਰ ਦੇ ਸਰਪੰਚਾਂ, ਕੌਂਸਲਰਾਂ ਤੇ ਹੋਰ ਚੁਣੇ ਹੋਏ ਨੁਮਾਇੰਦਿਆਂ ਨੂੰ ਚੈੱਕ ਸੌਂਪੇ ਗਏ।ਇਸ ਦੌਰਾਨ ਉਨ੍ਹਾਂ ਕਿਹਾ ਕਿ ਨੌਵੇਂ ਸਿੱਖ ਗੁਰੂ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਮਨਾਉਣਾ ਸਾਡੇ ਸਾਰਿਆਂ ਲਈ ਇਤਿਹਾਸਕ ਪਲ ਹਨ ਜਿਨ੍ਹਾਂ ਨੇ ਮਨੁੱਖਤਾ ਦੀ ਰਾਖੀ ਲਈ ਅਦੁੱਤੀ ਸ਼ਹਾਦਤ ਦਿੱਤੀ। ਉਨ੍ਹਾਂ ਕਿਹਾ ਕਿ ਅਸੀਂ ਸਾਰੇ ਭਾਗਾਂ ਵਾਲੇ ਹਾਂ ਕਿ ਸਾਨੂੰ ਆਪਣੇ ਜੀਵਨ ਵਿੱਚ ਇਨ੍ਹਾਂ ਮਹਾਨ ਸਮਾਗਮਾਂ ਦਾ ਹਿੱਸਾ ਬਣਨ ਦਾ ਸੁਭਾਗ ਹਾਸਲ ਹੋਇਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਕਾਲ ਪੁਰਖ ਨੇ ਇਸ ਮਹਾਨ ਕਾਰਜ ਵਿੱਚ ਸੇਵਾ ਨਿਭਾਉਣ ਲਈ ਸੂਬਾ ਸਰਕਾਰ ’ਤੇ ਆਪਾਰ ਕ੍ਰਿਪਾ ਕੀਤੀ ਹੈ ਅਤੇ ਸਰਕਾਰ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ।ਮੁੱਖ ਮੰਤਰੀ ਨੇ ਲੋਕਾਂ ਨੂੰ ਸ੍ਰੀ ਗੁਰੂ ਤੇਗ਼ ਬਹਾਦਰ ਜੀ ਵੱਲੋਂ ਸਮੁੱਚੀ ਮਨੁੱਖਤਾ ਨੂੰ ਦਿਖਾਏ ਮਾਰਗ ’ਤੇ ਚੱਲਣ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਇਸ ਪਵਿੱਤਰ ਮੌਕੇ ਨੂੰ ਸ਼ਰਧਾ ਭਾਵਨਾ ਨਾਲ ਮਨਾਉਣ ਲਈ ਵਚਨਬੱਧ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਗੁਰੂ ਸਾਹਿਬ ਜੀ ਦਾ ਸ਼ਾਂਤੀ, ਮਨੁੱਖਤਾ, ਪਿਆਰ ਅਤੇ ਭਾਈਚਾਰ ਸਾਂਝ ਦਾ ਵਿਸ਼ਵਵਿਆਪੀ ਸੰਦੇਸ਼ ਸਮਕਾਲੀ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਦ੍ਰਿਸ਼ਟੀਕੋਣ ਵਿੱਚ ਅਜੋਕੇ ਦੌਰ ਵਿੱਚ ਵੀ ਪ੍ਰਸੰਗਿਕ ਹੈ।
ਨੌਵੇਂ ਪਾਤਸ਼ਾਹ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ 23 ਤੋਂ 25 ਨਵੰਬਰ ਤੱਕ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋ ਰਹੇ ਸਮਾਗਮਾਂ ਵਿੱਚ ਪਹੁੰਚਣ ਦੀ ਅਪੀਲ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਸਮਾਗਮਾਂ ਵਿੱਚ ਸੰਗਤ ਦੀ ਸਹੂਲਤ ਲਈ ਸੂਬਾ ਸਰਕਾਰ ਨੇ ਸਾਰੇ ਪ੍ਰਬੰਧ ਕਰ ਲਏ ਹਨ। ਮੁੱਖ ਮੰਤਰੀ ਨੇ ਦੱਸਿਆ ਕਿ ਸ੍ਰੀਨਗਰ ਤੋਂ ਅਤੇ ਪੰਜਾਬ ਦੇ ਤਿੰਨ ਸ਼ਹਿਰਾਂ ਫਰੀਦਕੋਟ, ਗੁਰਦਾਸਪੁਰ ਅਤੇ ਤਲਵੰਡੀ ਸਾਬੋ ਤੋਂ ਨਗਰ ਕੀਰਤਨ ਰਵਾਨਾ ਹੋ ਚੁੱਕੇ ਹਨ ਜੋ ਲਗਪਗ ਸੂਬੇ ਦੇ ਸਾਰੇ ਸ਼ਹਿਰਾ ਵਿੱਚੋਂ ਗੁਜ਼ਰਨਗੇ। ਉਨ੍ਹਾਂ ਨੇ ਲੋਕਾਂ ਨੂੰ ਨਗਰ ਕੀਰਤਨਾਂ ਵਿੱਚ ਸ਼ਾਮਲ ਹੋ ਕੇ ਦਰਸ਼ਨ ਕਰਨ ਦੀ ਅਪੀਲ ਕੀਤੀ। ਗੁਰੂ ਸਾਹਿਬ ਜੀ ਦੇ ਪਵਿੱਤਰ ਦਿਹਾੜੇ ਨੂੰ ਸਮਰਪਿਤ ਇਨ੍ਹਾਂ ਨਗਰ ਕੀਰਤਨਾਂ ਵਿੱਚ ਵੱਡੀ ਗਿਣਤੀ ਵਿੱਚ ਸੰਗਤਾਂ ਸ਼ਰਧਾ ਭਾਵਨਾ ਨਾਲ ਹਿੱਸਾ ਲੈ ਰਹੀਆਂ ਹਨ। ਨਗਰ ਕੀਰਤਨਾਂ ਨਾਲ ਰਵਾਨਾ ਹੋਣ ਵਾਲੀ ਸੰਗਤ ਦੀ ਸਹੂਲਤ ਲਈ ਕਾਫ਼ਲੇ ਵਿੱਚ ਐਂਬੂਲੈਂਸ, ਡਿਜੀਟਲ ਮਿਊਜ਼ੀਅਮ, ਲੰਗਰ ਦੀ ਵਿਵਸਥਾ ਤੇ ਹੋਰ ਲੋੜੀਂਦਾ ਸਾਜ਼ੋ-ਸਾਮਾਨ ਮੌਜੂਦ ਰਹੇਗਾ।  ਮੁੱਖ ਮੰਤਰੀ ਨੇ ਦੱਸਿਆ ਕਿ 19 ਨਵੰਬਰ ਨੂੰ ਸ੍ਰੀਨਗਰ ਤੋਂ ਰਵਾਨਾ ਹੋਇਆ ਨਗਰ ਕੀਰਤਨ ਵੱਖ-ਵੱਖ ਸ਼ਹਿਰਾਂ ਜੰਮੂ, ਪਠਾਨਕੋਟ, ਦਸੂਹਾ, ਹੁਸ਼ਿਆਰਪੁਰ, ਮਾਹਿਲਪੁਰ ਤੇ ਗੜ੍ਹਸ਼ੰਕਰ ਤੇ ਹੋਰ ਨਗਰਾਂ ਵਿੱਚੋਂ ਗੁਜ਼ਰਦਾ ਹੋਇਆ 22 ਨਵੰਬਰ ਨੂੰ ਨੌਵੇਂ ਪਾਤਸ਼ਾਹ ਜੀ ਵੱਲੋਂ ਵਰੋਸਾਏ ਪਵਿੱਤਰ ਨਗਰ ਸ੍ਰੀ ਅਨੰਦਪੁਰ ਸਾਹਿਬ ਵਿਖੇ ਸੰਪੂਰਨ ਹੋਵੇਗਾ।  ਮੁੱਖ ਮੰਤਰੀ ਨੇ ਕਿਹਾ ਕਿ 20 ਨਵੰਬਰ ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ (ਤਲਵੰਡੀ ਸਾਬੋ), ਫਰੀਦਕੋਟ ਅਤੇ ਗੁਰਦਾਸਪੁਰ ਤੋਂ ਤਿੰਨ ਨਗਰ ਕੀਰਤਨ ਸਜਾਏ ਗਏ ਹਨ ਅਤੇ ਇਹ ਚਾਰੇ ਨਗਰ ਕੀਰਤਨ 22 ਨਵੰਬਰ ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਸੰਪੂਰਨ ਹੋਣਗੇ।
ਭਗਵੰਤ ਸਿੰਘ ਮਾਨ ਨੇ ਕਿਹਾ ਕਿ ਨੌਵੇਂ ਪਾਤਸ਼ਾਹ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮਾਂ ਦੀ ਸ਼ੁਰੂਆਤ 25 ਅਕਤੂਬਰ ਨੂੰ ਗੁਰਦੁਆਰਾ ਸੀਸ ਗੰਜ ਸਾਹਿਬ, ਦਿੱਲੀ ਤੋਂ ਹੋਈ ਸੀ ਅਤੇ ਇਸੇ ਦਿਨ ਗੁਰਦੁਆਰਾ ਸ੍ਰੀ ਰਕਾਬ ਗੰਜ ਸਾਹਿਬ ਵਿਖੇ ਵਿਸ਼ਾਲ ਕੀਰਤਨ ਦਰਬਾਰ ਕਰਵਾਇਆ ਗਿਆ ਸੀ।ਮੁੱਖ ਮੰਤਰੀ ਨੇ ਕਿਹਾ ਕਿ 1 ਨਵੰਬਰ ਤੋਂ 18 ਨਵੰਬਰ ਤੱਕ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਲਾਈਟ ਐਂਡ ਸਾਊਂਡ ਸ਼ੋਅ ਕਰਵਾਏ ਗਏ, ਜਿਸ ਵਿੱਚ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਮਹਾਨ ਜੀਵਨ ਅਤੇ ਫਲਸਫੇ ਨੂੰ ਦਰਸਾਇਆ ਗਿਆ।  ਉਨ੍ਹਾਂ ਕਿਹਾ ਕਿ 23 ਤੋਂ 25 ਨਵੰਬਰ ਤੱਕ ਸ੍ਰੀ ਅਨੰਦਪੁਰ ਸਾਹਿਬ ਵਿਖੇ ਵੱਡੇ ਪੱਧਰ ‘ਤੇ ਸਮਾਗਮ ਹੋਣਗੇ। ਉਨ੍ਹਾਂ ਕਿਹਾ ਕਿ ਵੱਡੀ ਗਿਣਤੀ ਵਿੱਚ ਆਉਣ ਵਾਲੇ ਹਜ਼ਾਰਾਂ ਸ਼ਰਧਾਲੂਆਂ ਦੇ ਰਹਿਣ ਲਈ ਪਵਿੱਤਰ ਸ਼ਹਿਰ ਵਿਖੇ “ਚੱਕ ਨਾਨਕੀ” ਨਾਮਕ “ਟੈਂਟ ਸਿਟੀ” ਸਥਾਪਤ ਕੀਤੀ ਜਾ ਰਹੀ ਹੈ।ਮੁੱਖ ਮੰਤਰੀ ਨੇ ਕਿਹਾ ਕਿ ਗੁਰੂ ਸਾਹਿਬ ਜੀ ਦੇ ਜੀਵਨ ਅਤੇ ਸੰਦੇਸ਼ ਨੂੰ ਉਜਾਗਰ ਕਰਨ ਵਾਲੀਆਂ ਪ੍ਰਦਰਸ਼ਨੀਆਂ ਅਤੇ ਡਰੋਨ ਸ਼ੋਅ ਦੇ ਨਾਲ ਅੰਤਰ-ਧਰਮ ਸੰਮੇਲਨ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ 24 ਨਵੰਬਰ ਨੂੰ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਵੇਗਾ, ਜਿੱਥੇ ਪ੍ਰਮੁੱਖ ਸ਼ਖਸੀਅਤਾਂ ਗੁਰੂ ਜੀ ਦੇ ਜੀਵਨ, ਫਲਸਫੇ ਅਤੇ ਧਾਰਮਿਕ ਆਜ਼ਾਦੀ ਤੇ ਮਨੁੱਖੀ ਅਧਿਕਾਰਾਂ ਦੀ ਖਾਤਰ ਉਨ੍ਹਾਂ ਦੀ ਮਹਾਨ ਕੁਰਬਾਨੀ ‘ਤੇ ਵਿਚਾਰ ਸਾਂਝੇ ਕਰਨਗੀਆਂ। ਇਸ ਸੈਸ਼ਨ ਵਿੱਚ ਇਤਿਹਾਸਕ ਫੈਸਲੇ ਵੀ ਲਏ ਜਾਣਗੇ। ਉਨ੍ਹਾਂ ਕਿਹਾ ਕਿ 25 ਨਵੰਬਰ ਨੂੰ ਰਾਜ ਪੱਧਰੀ ਖੂਨਦਾਨ ਕੈਂਪ ਲਾਏ ਜਾਣਗੇ, ਜੰਗਲਾਤ ਵਿਭਾਗ ਵੱਲੋਂ ਵੱਡੇ ਪੱਧਰ ‘ਤੇ ਪੌਦੇ ਲਾਉਣ ਦੀ ਮੁਹਿੰਮ ਤੋਂ ਇਲਾਵਾ ਵਿਸ਼ਾਲ “ਸਰਬੱਤ ਦਾ ਭਲਾ ਇੱਕਤਰਤਾ” ਵਿੱਚ ਕਈ ਉੱਘੀਆਂ ਸ਼ਖਸੀਅਤਾਂ ਹਿੱਸਾ ਲੈਣਗੀਆਂ।
ਮੁੱਖ ਮੰਤਰੀ ਮਾਨ ਨੇ ਅੱਗੇ ਦੱਸਿਆ ਕਿ 350ਵੇਂ ਸ਼ਹੀਦੀ ਦਿਹਾੜੇ ਦੇ ਪਵਿੱਤਰ ਮੌਕੇ ਬਾਰੇ ਦੁਨੀਆ ਭਰ ਦੇ ਅਧਿਆਤਮਿਕ ਆਗੂਆਂ ਅਤੇ ਸੰਤਾਂ ਨਾਲ ਸਲਾਹ-ਮਸ਼ਵਰਾ ਕੀਤਾ ਗਿਆ ਹੈ ਅਤੇ ਉਨ੍ਹਾਂ ਨੂੰ ਇਨ੍ਹਾਂ ਸਮਾਗਮਾਂ ਵਿੱਚ ਹਿੱਸਾ ਲੈਣ ਲਈ ਸੱਦਾ ਵੀ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਆਪਣੇ ਕਾਰਜਕਾਲ ਦੌਰਾਨ ਇਹ ਇਤਿਹਾਸਕ ਸਮਾਗਮ ਕਰਵਾ ਕੇ ਵਡਭਾਗਾ ਮਹਿਸੂਸ ਕਰ ਰਹੀ ਹੈ। ਉਨ੍ਹਾਂ ਨੇ ਦੇਸ਼-ਵਿਦੇਸ਼ ਵਿੱਚ ਲੋਕਾਂ ਨੂੰ ਇਨ੍ਹਾਂ ਸਮਾਗਮਾਂ ਵਿੱਚ ਹਿੱਸਾ ਲੈਣ ਦੀ ਅਪੀਲ ਕੀਤੀ।ਪੰਜਾਬ ਸਰਕਾਰ ਵੱਲੋਂ ਗੁਰੂ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕੀਤੇ ਜਾ ਰਹੇ ਉਪਰਾਲਿਆਂ ਵਿੱਚ ਬੇਲੋੜੇ ਨੁਕਸ ਕੱਢਣ ਵਾਲਿਆਂ ਦੀ ਸਖ਼ਤ ਆਲੋਚਨਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਮੌਕੇ ਸਾਰੀਆਂ ਸਿਆਸੀ ਪਾਰਟੀਆਂ ਸ਼ਹੀਦੀ ਦਿਹਾੜੇ ਨੂੰ ਮਨਾ ਰਹੀਆਂ ਹਨ ਪਰ ਕੁਝ ਪਾਰਟੀਆਂ ਸਾਡੇ ਵੱਲੋਂ ਨਿਭਾਏ ਜਾ ਰਹੇ ਫਰਜ਼ ਵਿੱਚ ਨਿਗੋਚਾਂ ਕੱਢਣ ਦੀ ਬਦਨੀਤ ਨਾਲ ਕੰਮ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸਭ ਤੋਂ ਦੁੱਖ ਦੀ ਗੱਲ ਹੈ ਕਿ ਅਕਾਲੀਆਂ ਨੇ ਹਮੇਸ਼ਾ ਧਰਮ ਨੂੰ ਢਾਲ ਵਜੋਂ ਵਰਤਿਆ ਹੈ ਅਤੇ ਹੁਣ ਜਦੋਂ ਲੋਕਾਂ ਦੀਆਂ ਨਜ਼ਰਾਂ ਵਿੱਚ ਡਿੱਗ ਚੁੱਕੇ ਹਨ ਤਾਂ ਸਾਨੂੰ ਮਰਿਆਦਾ ਦਾ ਪਾਠ ਪੜ੍ਹਾਉਣ ਦੀਆਂ ਕੋਸ਼ਿਸ਼ਾਂ ਕਰ ਰਹੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਿਛਲੇ ਸਮੇਂ ਗੁਰੂ ਸਾਹਿਬਾਨ ਦੀਆਂ ਵੱਡੀਆਂ ਸ਼ਤਾਬਦੀਆਂ ਸਾਰੀਆਂ ਸਰਕਾਰਾਂ ਵੱਲੋਂ ਮਨਾਈਆਂ ਜਾਂਦੀਆਂ ਰਹੀਆਂ ਹਨ ਪਰ ਜਦੋਂ ਸਾਡੀ ਸਰਕਾਰ ਸ਼ਰਧਾ ਭਾਵਨਾ ਨਾਲ ਫਰਜ਼ ਨਿਭਾਉਂਦੇ ਹੋਏ ਇਹ ਸਮਾਗਮ ਕਰਵਾ ਰਹੀ ਹੈ ਤਾਂ ਵਿਰੋਧੀ ਧਿਰਾਂ ਸਾਜ਼ਿਸ਼ਾਂ ਘੜ ਰਹੀਆਂ ਹਨ।ਭਗਵੰਤ ਸਿੰਘ ਮਾਨ ਨੇ ਕਿਹਾ, “ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਦੇ ਪਵਿੱਤਰ ਮੌਕੇ ਵੀ ਅਕਾਲੀ ਸਿਆਸਤ ਖੇਡਣ ਤੋਂ ਬਾਜ਼ ਨਹੀਂ ਆਉਂਦੇ। ਉਹ ਆਉਂਦੇ ਦਿਨਾਂ ਵਿੱਚ ਹੋਰ ਨਿਗੋਚਾਂ ਕੱਢਣਗੇ ਪਰ ਸਾਡੀ ਨੀਅਤ ਤੇ ਸ਼ਰਧਾ ਵਿੱਚ ਕੋਈ ਕਮੀ ਨਹੀਂ ਹੈ ਜਿਸ ਕਰਕੇ ਅਸੀਂ ਇਨ੍ਹਾਂ ਦੀ ਪ੍ਰਵਾਹ ਨਹੀਂ ਕਰਦੇ।” ਗੋਲਕਾਂ ਦੇ ਪੈਸੇ ਦੀ ਦੁਰਵਰਤੋਂ ਕਰਨ ਦੇ ਦਾਅਵੇ ਨੂੰ ਸਹੀ ਠਹਿਰਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਨੇ ਆਪਣੀਆਂ ਨਾਕਾਮੀਆਂ ਛੁਪਾਉਣ ਲਈ ਸ਼੍ਰੋਮਣੀ ਕਮੇਟੀ ਦੇ ਪੈਸੇ ਵਿੱਚੋਂ ਇਸ਼ਤਿਹਾਰ ਦਿੱਤੇ ਸਨ ਅਤੇ ਸੁਖਬੀਰ ਸਿੰਘ ਬਾਦਲ ਨੇ ਖੁਦ ਅਕਾਲ ਤਖ਼ਤ ਦੇ ਸਾਹਮਣੇ ਇਸ ਗੱਲ ਨੂੰ ਕਬੂਲ ਕੀਤਾ ਹੈ।ਇਸ ਤੋਂ ਪਹਿਲਾਂ ਮੁੱਖ ਮੰਤਰੀ ਨੇ ਧੂਰੀ ਹਲਕੇ ਦੇ 17 ਪਿੰਡਾਂ ਵਿੱਚ 7.57 ਕਰੋੜ ਰੁਪਏ ਦੀ ਲਾਗਤ ਵਾਲੇ 38 ਵਿਕਾਸ ਕਾਰਜ ਲੋਕਾਂ ਨੂੰ ਸਮਰਪਿਤ ਕੀਤੇ।ਇਸ ਮੌਕੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ, ਅਮਨ ਅਰੋੜਾ, ਡਾ. ਬਲਬੀਰ ਸਿੰਘ, ਹਰਦੀਪ ਸਿੰਘ ਮੁੰਡੀਆਂ ਅਤੇ ਬਰਿੰਦਰ ਕੁਮਾਰ ਗੋਇਲ ਹਾਜ਼ਰ ਸਨ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਪੰਜਾਬ ਕਾਂਗਰਸ ਨੇ ‘ਵੋਟ-ਚੋਰੀ’ ਖਿਲਾਫ 26,85,828 ਦਸਤਖ਼ਤ ਸੌਂਪੇ

0

New Delhi/Chandigarh News: ਪੰਜਾਬ ਕਾਂਗਰਸ ਦੇ ਆਗੂਆਂ ਨੇ ਅੱਜ ‘ਵੋਟ-ਚੋਰੀ’ ਖਿਲਾਫ਼ ਪਾਰਟੀ ਹਾਈ ਕਮਾਂਡ ਨੂੰ 26,85,828 ਦਸਤਖ਼ਤ ਸੌਂਪੇ।ਇਸ ਮੌਕੇ ਕਾਂਗਰਸ ਦੇ ਜਨਰਲ ਸਕੱਤਰ ਇੰਚਾਰਜ ਪੰਜਾਬ ਭੁਪੇਸ਼ ਬਘੇਲ, ਸੂਬਾ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਲੀਡਰ ਪ੍ਰਤਾਪ ਸਿੰਘ ਬਾਜਵਾ ਨੇ ਜਨਰਲ ਸਕੱਤਰ ਸੰਗਠਨ ਕੇਸੀ ਵੇਣੂਗੋਪਾਲ ਨੂੰ ਦਸਤਖ਼ਤ ਕੀਤੇ ਫਾਰਮ ਸੌਂਪੇ।ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ, ਬਘੇਲ ਨੇ ਕਿਹਾ ਕਿ ਦੇਸ਼ ਦੇ ਹੋਰ ਹਿੱਸਿਆਂ ਦੀ ਤਰ੍ਹਾਂ ਪੰਜਾਬ ਵਿੱਚ ਵੀ ‘ਵੋਟ ਚੋਰ, ਗੱਦੀ ਛੋੜ’ ਮੁਹਿੰਮ ਨੂੰ ਭਰਵਾਂ ਹੁੰਗਾਰਾ ਮਿਲਿਆ ਹੈ ਅਤੇ ਪਾਰਟੀ ਨੂੰ ਸੂਬੇ ਤੋਂ ਲਗਭਗ 27 ਲੱਖ ਦਸਤਖ਼ਤ ਮਿਲੇ ਹਨ।

ਇਹ ਵੀ ਪੜ੍ਹੋ ਮਜੀਠਿਆ ਦੀਆਂ ਮੁਸ਼ਕਿਲਾਂ ਵਧੀਆਂ; ਹੁਣ ਅਦਾਲਤ ਵੱਲੋਂ ਸਾਲੇ ਦੇ ਗ੍ਰਿਫਤਾਰੀ ਵਰੰਟ ਜਾਰੀ

ਸੂਬਾ ਕਾਂਗਰਸ ਪ੍ਰਧਾਨ ਵੜਿੰਗ ਨੇ ਕਿਹਾ ਕਿ ਵੋਟ ਚੋਰੀ ਵਿਰੁੱਧ ਮੁਹਿੰਮ ਨੂੰ ਪੰਜਾਬ ਵਿੱਚ ਸ਼ਾਨਦਾਰ ਸਮਰਥਨ ਮਿਲਿਆ ਹੈ, ਜੋ ਵੋਟ ਚੋਰੀ ਖਿਲਾਫ਼ ਫਾਰਮਾਂ ‘ਤੇ ਦਸਤਖ਼ਤ ਕਰਨ ਵਾਲੇ ਲੋਕਾਂ ਦੀ ਗਿਣਤੀ ਤੋਂ ਸਪੱਸ਼ਟ ਹੈ।ਉਨ੍ਹਾਂ ਕਿਹਾ ਕਿ ਸੂਬਾ ਕਾਂਗਰਸ ਤੋਂ ਇਲਾਵਾ, ਸੂਬਾ ਯੂਥ ਕਾਂਗਰਸ ਅਤੇ ਮਹਿਲਾ ਕਾਂਗਰਸ ਨੇ ਵੀ ਸੂਬੇ ਵਿੱਚ ਵੋਟ ਚੋਰੀ ਵਿਰੁੱਧ ਲੋਕਾਂ ਨੂੰ ਲਾਮਬੰਦ ਕਰਨ ਵਿੱਚ ਯੋਗਦਾਨ ਪਾਇਆ ਹੈ।ਉੱਥੇ ਹੀ, ਵਿਰੋਧੀ ਧਿਰ ਦੇ ਲੀਡਰ ਬਾਜਵਾ ਨੇ ਕਿਹਾ ਕਿ ਪੰਜਾਬ ਭਾਜਪਾ ਦੀ “ਵੋਟ ਚੋਰੀ” ਮੁਹਿੰਮ ਨੂੰ ਜ਼ਰੂਰ ਰੋਕੇਗਾ। ਉਨ੍ਹਾਂ ਜ਼ੋਰ ਦਿੰਦਿਆਂ ਕਿਹਾ ਕਿ ਉਹ ਪੂਰੇ ਵਿਸ਼ਵਾਸ ਅਤੇ ਪੂਰੀ ਗਰੰਟੀ ਨਾਲ ਕਹਿ ਸਕਦੇ ਹਨ ਕਿ ਪੰਜਾਬ ਵੋਟ ਚੋਰੀ ਨੂੰ ਰੋਕੇਗਾ।ਇਸ ਦੌਰਾਨ ਰਾਜਸਥਾਨ ਕਾਂਗਰਸ ਦੇ ਪ੍ਰਧਾਨ ਗੋਵਿੰਦ ਸਿੰਘ ਡੋਟਾਸਰਾ, ਹਰਿਆਣਾ ਕਾਂਗਰਸ ਦੇ ਪ੍ਰਧਾਨ ਰਾਓ ਨਰਿੰਦਰ ਸਿੰਘ ਅਤੇ ਅਸਾਮ ਦੇ ਇੰਚਾਰਜ ਜਨਰਲ ਸਕੱਤਰ ਭੰਵਰ ਜਤਿੰਦਰ ਸਿੰਘ ਵੀ ਮੌਜੂਦ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਉੱਘੇ ਸਮਾਜ ਸੇਵੀ ਨੂੰ ਪੰਜਾਬ ਮਨੁੱਖੀ ਅਧਿਕਾਰ ਕਮਿਸ਼ਨ ਦਾ ਚੇਅਰਮੈਨ ਲਗਾਇਆ

0

Chandigarh News: ਉੱਘੇ ਸਮਾਜ ਸੇਵੀ ਤੇ ਸ਼ਹੀਦ ਭਗਤ ਸਿੰਘ ਸੇਵਾ ਦਲ ਦੇ ਸੰਸਥਾਪਕ ਪਦਮ ਸ਼੍ਰੀ ਜਤਿੰਦਰ ਸਿੰਘ ਸ਼ੰਟੀ ਨੂੰ ਪੰਜਾਬ ਮਨੁੱਖੀ ਅਧਿਕਾਰ ਕਮਿਸ਼ਨ ਦਾ ਚੇਅਰਮੈਨ ਲਗਾਇਆ ਗਿਆ ਹੈ। ਲਵਾਰਿਸ ਲਾਸ਼ਾਂ ਦਾ ਦਾਹ ਸੰਸਕਾਰ ਕਰਨ ਲਈ ਜਾਣੇ ਜਾਂਦੇ ਹਨ ਸ਼੍ਰੀ ਸੰਟੀ ਨੂੰ ਮਾਨਯੋਗ ਰਾਸ਼ਟਰਪਤੀ ਵੱਲੋਂ 2021 ਵਿੱਚ ਸਮਾਜ ਸੇਵਾ ਲਈ ਪਦਮਸ਼੍ਰੀ ਪੁਰਸਕਾਰ ਲਈ ਨਵਾਜ਼ਿਆ ਗਿਆ ਸੀ। ਸੌ ਤੋਂ ਵੱਧ ਵਾਰ ਖੂਨ ਦਾਨ ਕਰਨ ਲਈ ਵੀ ਜਾਣੇ ਜਾਂਦੇ ਜਤਿੰਦਰ ਸਿੰਘ ਸ਼ੰਟੀ ਉੱਪਰ ‘ਏੰਜਲਸ ਫੋਰ ਦਾ ਡੈਡ’ ਨਮਕ ਡਾਕੂਮੈਂਟਰੀ ਬਣ ਚੁੱਕੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਵੱਡੀ ਖ਼ਬਰ ; Insta Queen ਕਾਂਸਟੇਬਲ ਅਮਨਦੀਪ ਕੌਰ ਨੂੰ High Court ਵਿਚੋਂ ਮਿਲੀ ਜਮਾਨਤ

0

Bathinda News: ਬਠਿੰਡਾ ਪੁਲਿਸ ਦੀ ਚਰਚਿਤ ਬਰਖਾਸਤ ਮਹਿਲਾ ਕਾਂਸਟੇਬਲ ਅਮਨਦੀਪ ਕੌਰ ਨੂੰ ਪੰਜਾਬ ਤੇ ਹਰਿਆਣਾ ਹਾਈਕੋਰਟ ਵਿਚੋਂ ਜਮਾਨਤ ਮਿਲ ਗਈ ਹੈ। Insta Queen ਵਜੋਂ ਜਾਣੀ ਜਾਂਦੀ ਇਹ ਮਹਿਲਾ ਕਾਂਸਟੇਬਲ 5 ਮਹੀਨਿਆਂ 10 ਦਿਨਾਂ ਬਾਅਦ ਜੇਲ੍ਹ ਵਿਚੋਂ ਬਾਹਰ ਆਵੇਗੀ। ਉਸਨੂੰ 26 ਮਈ 2025 ਨੂੰ ਵਿਜੀਲੈਂਸ ਨੇ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿਚ ਗ੍ਰਿਫਤਾਰ ਕੀਤਾ ਸੀ।

ਇਹ ਵੀ ਪੜ੍ਹੋ ਬਠਿੰਡਾ ‘ਚ ਭਾਰਤੀ ਜਨਤਾ ਪਾਰਟੀ ਵੱਲੋਂ ਨਵੇਂ ਮੰਡਲ ਪ੍ਰਧਾਨਾਂ ਦਾ ਐਲਾਨ

ਇਹ ਗ੍ਰਿਫਤਾਰੀ ਪਿੰਡ ਬਾਦਲ ਵਿਖੇ ਇੱਕ ਨਾਮੀ ਮਹਿਲਾ ਗਾਇਕ ਦੇ ਘਰ ਵਿਚੋਂ ਹੋਈ ਸੀ। ਇਸਤੋਂ ਪਹਿਲਾਂ ਅਪ੍ਰੈਲ ਮਹੀਨੇ ਵਿਚ ਨਸ਼ਾ ਵਿਰੋਧੀ ਟਾਸਕ ਫ਼ੌਰਸ ਨੇ ਅਮਨਦੀਪ ਕੌਰ ਨੂੰ 17.71 ਮਿਲੀਗ੍ਰਾਂਮ ਹੈਰੋਇਨ ਸਮੇਤ ਥਾਰ ਗੱਡੀ ਵਿਚੋਂ ਗ੍ਰਿਫਤਾਰ ਕੀਤਾ ਸੀ। ਆਪਣੀ ਨੌਕਰੀ ਦੌਰਾਨ ਵੀ ਇੰਸਟਾਗ੍ਰਾਂਮ ‘ਤੇ ਚਰਚਿਤ ਰਹਿਣ ਵਾਲੀ ਇਸ ਮਹਿਲਾ ਕਾਂਸਟੇਬਲ ਦੀ ਜੀਵਨ ਸ਼ੈਲੀ ਕਾਫ਼ੀ ਵਿਲੱਖਣ ਰਹੀ ਸੀ ਤੇ ਇਸਦੇ ਸਿਰ ਉੱਪਰ ਪੰਜਾਬ ਪੁਲਿਸ ਦੇ ਉੱਚ ਅਧਿਕਾਰੀਆਂ ਦਾ ਹੱਥ ਰਹਿਣ ਦੀ ਚਰਚਾ ਵੀ ਚੱਲਦੀ ਰਹੀ।

ਇਹ ਵੀ ਪੜ੍ਹੋ MP Amritpal Singh ਨੇ ਮੁੜ ਮੰਗੀ ਪੈਰੋਲ, High Court ਵਿੱਚ ਦਿੱਤਾ ਇਹ ਤਰਕ!

ਵਿਜੀਲੈਂਸ ਵੱਲੋਂ ਦਰਜ਼ ਇਸ ਕੇਸ ਵਿਚ ਉਕਤ ਮਹਿਲਾਂ ਕਾਂਸਟੇਬਲ ਕੋਲ ਕੋਠੀ, ਪਲਾਟ, ਕਾਰਾਂ ਤੇ ਹੋਰ ਕੀਮਤੀ ਸਮਾਨ ਵੀ ਬਰਾਮਦ ਹੋਣ ਦਾ ਦਾਅਵਾ ਕੀਤਾ ਸੀ। ਇਸ ਮਹਿਲਾ ਕਾਂਸਟੇਬਲ ਦੇ ਵਕੀਲ ਗੁਰਜੀਤ ਸਿੰਘ ਖਡਿਆਲ ਨੇ ਦਸਿਆ ਕਿ ਨਸ਼ਾ ਤਸਕਰੀ ਦੇ ਕੇਸ ਵਿਚ ਪਹਿਲਾਂ ਹੀ ਅਮਨਦੀਪ ਨੂੰ ਜਮਾਨਤ ਮਿਲੀ ਹੋਈ ਸੀ ਤੇ ਹੁਣ ਵਿਜੀਲੈਂਸ ਕੇਸ ਵਿਚ ਵੀ ਉਹ ਜਮਾਨਤ ‘ਤੇ ਬਾਹਰ ਆ ਗਈ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਦਿੱਲੀ ਤੋਂ ਆਰੰਭ ਹੋਈ ਸਾਈਕਲ ਯਾਤਰਾ ਅੱਜ ਅੰਮ੍ਰਿਤਸਰ ਪੁੱਜ ਕੇ ਹੋਈ ਸੰਪੰਨ

0

👉ਐਡਵੋਕੇਟ ਧਾਮੀ ਤੇ ਸਮੇਤ ਪ੍ਰਮੁੱਖ ਸ਼ਖ਼ਸੀਅਤਾਂ ਨੇ ਗੋਲਡਨ ਗੇਟ ਵਿਖੇ ਸਾਈਕਲ ਯਾਤਰਾ ਦਾ ਕੀਤਾ ਭਰਵਾਂ ਸਵਾਗਤ
Amritsar News:ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਨੂੰ ਸਮਰਪਿਤ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਸ. ਮਨਜੀਤ ਸਿੰਘ ਜੀਕੇ ਦੀ ਅਗਵਾਈ ਹੇਠ ਗੁਰਦੁਆਰਾ ਸ੍ਰੀ ਸੀਸ ਗੰਜ ਸਾਹਿਬ ਦਿੱਲੀ ਤੋਂ ਆਰੰਭ ਹੋਈ ਸਾਈਕਲ ਯਾਤਰਾ ਅੱਜ ਨੌਵੇਂ ਪਾਤਸ਼ਾਹ ਜੀ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਪਹੁੰਚ ਕੇ ਸੰਪੰਨ ਹੋਈ। ਯਾਤਰਾ ਦੇ ਅੰਮ੍ਰਿਤਸਰ ਪੁੱਜਣ ’ਤੇ ਗੋਲਡਨ ਗੇਟ ਵਿਖੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੇ ਬਾਬਾ ਕਸ਼ਮੀਰ ਸਿੰਘ ਕਾਰਸੇਵਾ ਭੂਰੀਵਾਲਿਆਂ ਸਮੇਤ ਪ੍ਰਮੁੱਖ ਸ਼ਖ਼ਸੀਅਤਾਂ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ।ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ 350 ਸਾਲਾ ਸ਼ਹੀਦੀ ਸ਼ਤਾਬਦੀ ਮਨਾਉਂਦਿਆਂ ਸ਼੍ਰੋਮਣੀ ਕਮੇਟੀ ਦਾ ਮਨੋਰਥ ਸੀ ਕਿ ਦੇਸ਼ ਦੁਨੀਆਂ ਅੰਦਰ ਇਹ ਸੰਦੇਸ਼ ਪਹੁੰਚਾਇਆ ਜਾਵੇ ਕਿ ਜੇਕਰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਸ਼ਹਾਦਤ ਨਾ ਦਿੰਦੇ ਤਾਂ ਦੇਸ਼ ਦੀ ਰਾਜਨੀਤੀ, ਸੱਭਿਆਚਾਰ ਅਤੇ ਧਾਰਮਿਕ ਅਜ਼ਾਦੀ ਕਿਵੇਂ ਦੀ ਹੁੰਦੀ? ਉਨ੍ਹਾਂ ਕਿਹਾ ਕਿ ਦੇਸ਼ ਭਰ ਅੰਦਰ ਕਰਵਾਏ ਗਏ ਗੁਰਮਤਿ ਸਮਾਗਮ ਅਤੇ ਸਜਾਏ ਜਾ ਰਹੇ ਨਗਰ ਕੀਰਤਨ ਅਤੇ ਯਾਤਰਾਵਾਂ ਗੁਰੂ ਸਾਹਿਬ ਦੀ ਲਾਸਾਨੀ ਸ਼ਹਾਦਤ ਦੇ ਸੰਕਲਪ ਅਤੇ ਉਪਦੇਸ਼ਾਂ ਤੋਂ ਸੰਗਤਾਂ ਨੂੰ ਜਾਣੂ ਕਰਵਾਉਣ ਲਈ ਪ੍ਰੇਰਣਾ ਸਰੋਤ ਬਣੀਆਂ ਹਨ।

ਇਹ ਵੀ ਪੜ੍ਹੋ Silver Oaks School Bathinda ਵਿਖੇ ਅੱਠਵਾਂ ਸਲਾਨਾ ਸਮਾਗਮ ਧੂਮਧਾਮ ਨਾਲ ਮਨਾਇਆ

ਇਸੇ ਲੜੀ ਤਹਿਤ ਹੀ ਸ. ਮਨਜੀਤ ਸਿੰਘ ਜੀਕੇ ਦੀ ਅਗਵਾਈ ਵਿਚ ਗੁਰੂ ਸਾਹਿਬ ਦੇ ਸ਼ਹੀਦੀ ਅਸਥਾਨ ਗੁਰਦੁਆਰਾ ਸੀਸ ਗੰਜ ਸਾਹਿਬ ਦਿੱਲੀ ਤੋਂ ਉਨ੍ਹਾਂ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਗੁਰੂ ਕੇ ਮਹਿਲ ਤੱਕ ਸਜਾਈ ਇਹ ਸਾਈਕਲ ਯਾਤਰਾ ਜਿਥੇ ਸ਼ਤਾਬਦੀ ਪ੍ਰਤੀ ਚੇਤਨਤਾ ਪੈਦਾ ਕਰ ਰਹੀ ਹੈ, ਉਥੇ ਹੀ ਇਸ ਨੇ ਗੁਰੂ ਉਪਦੇਸ਼ਾਂ ਅਨੁਸਾਰ ਵਾਤਾਵਰਨ ਦੀ ਸੰਭਾਲ ਦਾ ਸੁਨੇਹਾ ਵੀ ਦਿੱਤਾ ਹੈ। ਉਨ੍ਹਾਂ ਜਿਥੇ ਦਿੱਲੀ ਦੇ ਸਿੱਖ ਆਗੂਆਂ ਵੱਲੋਂ ਕੀਤੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ, ਉਥੇ ਹੀ ਸੰਗਤਾਂ ਵੱਲੋਂ ਦਿੱਤੇ ਭਰਵੇਂ ਸਹਿਯੋਗ ਲਈ ਧੰਨਵਾਦ ਵੀ ਕੀਤਾ।ਇਸੇ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਇਹ ਸ਼ਤਾਬਦੀ ਦਿਹਾੜੇ ਜਿਥੇ ਸੰਗਤਾਂ ਲਈ ਗੁਰੂ ਸਾਹਿਬ ਦੇ ਇਤਿਹਾਸ ਨਾਲ ਜੁੜਨ ਅਤੇ ਗੁਰੂ ਸਾਹਿਬ ਵੱਲੋਂ ਬਖ਼ਸ਼ੇ ਬਹੁਮੁੱਲੇ ਉਪਦੇਸ਼ਾਂ ਨੂੰ ਜੀਵਨ ਵਿਚ ਧਾਰਨ ਦਾ ਮੌਕਾ ਹਨ। ਇਸੇ ਦੌਰਾਨ ਬਾਬਾ ਕਸ਼ਮੀਰ ਸਿੰਘ ਕਾਰਸੇਵਾ ਭੂਰੀਵਾਲਿਆਂ ਨੇ ਵੀ ਸਾਈਕਲ ਯਾਤਰਾ ਦਾ ਸਵਾਗਤ ਕਰਦਿਆਂ ਇਸ ਉਪਰਾਲੇ ਦੀ ਸੁਨੇਹੇ ਨੂੰ ਸਮਝਣ ਦੀ ਅਪੀਲ ਕਰਦਿਆਂ ਕਿਹਾ ਕਿ ਪ੍ਰਦੂਸ਼ਤ ਹੋ ਰਹੇ ਵਾਤਾਵਰਣ ਨੂੰ ਬਚਾਉਣ ਲਈ ਗੁਰੂ ਸਾਹਿਬ ਦੇ ਉਪਦੇਸ਼ਾਂ ਨੂੰ ਜੀਵਨ ਵਿਚ ਵਸਾਉਣਾ ਸਮੇਂ ਦੀ ਵੱਡੀ ਲੋੜ ਹੈ। ਉਨ੍ਹਾਂ ਵੱਧ ਤੋਂ ਵੱਧ ਰੁਖ਼ ਲਗਾਉਣ ਦੀ ਵੀ ਅਪੀਲ ਕੀਤੀ।

ਇਹ ਵੀ ਪੜ੍ਹੋ ਗੁਰੂਆਂ ਦੀ ਇਤਿਹਾਸਕ ਧਰਤੀ ਅੰਮ੍ਰਿਤਸਰ ‘ਚ ਪੰਜਾਬ ਸਰਕਾਰ ਦੇ ਵਿਜ਼ਨ ਨਾਲ ₹150 ਕਰੋੜ ਦਾ ਵੱਡਾ ਨਿਵੇਸ਼

ਇਸ ਮੌਕੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਸ. ਮਨਜੀਤ ਸਿੰਘ ਜੀਕੇ ਨੇ ਸਵਾਗਤ ਲਈ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਸਿੱਖ ਸੰਸਥਾਵਾਂ ਦੇ ਨਾਲ-ਨਾਲ ਰਸਤੇ ਵਿਚ ਸੰਗਤਾਂ ਵੱਲੋਂ ਦਿੱਤੇ ਭਰਵੇਂ ਸਹਿਯੋਗ ਲਈ ਧੰਨਵਾਦ ਕੀਤਾ। ਸਾਈਕਲ ਯਾਤਰਾ ਦਾ ਸ਼੍ਰੋਮਣੀ ਕਮੇਟੀ, ਬਾਬਾ ਕਸ਼ਮੀਰ ਸਿੰਘ ਕਾਰਸੇਵਾ ਭੂਰੀਵਾਲੇ ਸਮੇਤ ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਖਾਲਸਾ, ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ, ਦਲ ਬਾਬਾ ਬਿਧੀ ਚੰਦ ਸੰਪ੍ਰਦਾ ਦੇ ਮੁਖੀ ਬਾਬਾ ਅਵਤਾਰ ਸਿੰਘ ਸੁਰਸਿੰਘ, ਤਰਨਾ ਦਲ ਬਾਬਾ ਬਕਾਲਾ ਦੇ ਮੁਖੀ ਬਾਬਾ ਜੋਗਾ ਸਿੰਘ ਵੱਲੋਂ ਪੁੱਜੇ ਸਿੰਘਾਂ ਨੇ ਵੀ ਸਵਾਗਤ ਕੀਤਾ।ਇਸ ਮੌਕੇ ਓਐਸਡੀ ਸ. ਸਤਬੀਰ ਸਿੰਘ ਧਾਮੀ, ਨਿੱਜੀ ਸਕੱਤਰ ਸ. ਸ਼ਾਹਬਾਜ਼ ਸਿੰਘ, ਮੀਤ ਸਕੱਤਰ ਸ. ਹਰਭਜਨ ਸਿੰਘ ਵਕਤਾ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਭਗਵੰਤ ਸਿੰਘ ਧੰਗੇੜਾ, ਵਧੀਕ ਮੈਨੇਜਰ ਸ. ਬਿਕਰਮਜੀਤ ਸਿੰਘ ਝੰਗੀ, ਦਿੱਲੀ ਤੋਂ ਸਿੱਖ ਆਗੂ ਸ. ਪਰਮਜੀਤ ਸਿੰਘ ਰਾਣਾ, ਸ. ਸਤਨਾਮ ਸਿੰਘ ਖੀਵਾ, ਸ. ਮਹਿੰਦਰ ਸਿੰਘ, ਸ. ਗੁਰਜੀਤ ਸਿੰਘ, ਸ. ਇੰਦਰਮੋਹਨ ਸਿੰਘ, ਸ. ਬਲਜੀਤ ਸਿੰਘ, ਬੀਬੀ ਮਨਦੀਪ ਕੌਰ ਬਖ਼ਸ਼ੀ, ਬੀਬੀ ਹਰਪ੍ਰੀਤ ਕੌਰ, ਬੀਬੀ ਸੁਮਨ ਜੀ, ਸ. ਅਮਨ ਸਿੰਘ ਬਖ਼ਸ਼ੀ, ਬਾਬਾ ਅਮਨਦੀਪ ਸਿੰਘ ਗਲੀ ਸੱਤੋ ਵਾਲੀ, ਬਾਬਾ ਭਗਤ ਸਿੰਘ, ਪ੍ਰਿੰਸੀਪਲ ਸੁਖਵੰਤ ਸਿੰਘ, ਵਿਸ਼ਵ ਸਿੱਖ ਚੇਬਰ ਦੇ ਮੁਖੀ ਸ. ਪਰਮੀਤ ਸਿੰਘ ਚੱਡਾ, ਸ. ਰਾਜਿੰਦਰ ਸਿੰਘ ਮਰਵਾਹ, ਅੰਮ੍ਰਿਤਸਰ ਵਿਕਾਸ ਮੰਚ ਵੱਲੋਂ ਸ. ਕੁਲਵੰਤ ਸਿੰਘ ਅਣਖ਼ੀ, ਬੀਬੀ ਕੌਲਾਂ ਜੀ ਭਲਾਈ ਕੇਂਦਰ ਤੋਂ ਭਾਈ ਹਰਵਿੰਦਰਪਾਲ ਸਿੰਘ, ਸ. ਹਰਪਾਲ ਸਿੰਘ ਆਹਲੂਵਾਲੀਆ, ਸਾਬਕਾ ਮੈਨੇਜਰ ਗੁਰਦੁਆਰਾ ਦੂਕਨਿਵਾਰਨ ਸਾਹਿਬ ਪਟਿਆਲਾ ਸ. ਕਮਲਜੀਤ ਸਿੰਘ ਜੋਗੀਪੁਰ, ਸਾਬਕਾ ਮੀਤ ਸਕੱਤਰ ਸ. ਰਾਮ ਸਿੰਘ ਭਿੰਡਰ ਸਮੇਤ ਸੰਗਤਾਂ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Punjab School Education Board ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਖੂਨਦਾਨ ਕੈਂਪ ਦਾ ਆਯੋਜਨ

0

Mohali News: Punjab School Education Board ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਮੌਕੇ ਉਨ੍ਹਾਂ ਦੇ ਬਲਿਦਾਨ ਅਤੇ ਸ਼ਹਾਦਤ ਨੂੰ ਸਮਰਪਿਤ ਇੱਕ ਰੋਜ਼ਾ ਖੂਨਦਾਨ ਕੈਂਪ ਦਾ ਆਯੋਜਨ ਕਰਵਾਇਆ ਗਿਆ। ਕੈਂਪ ਦੀ ਸ਼ੁਰੂਆਤ ਮੌਕੇ ਗੁਰੂ ਸਾਹਿਬ ਦੇ ਜੀਵਨ, ਸਿੱਖਿਆਵਾਂ, ਯਾਤਰਾਵਾਂ ਅਤੇ ਬਲੀਦਾਨ ਨੂੰ ਯਾਦ ਕਰਦੇ ਹੋਏ ਲਗਾਤਾਰ ਜਾਰੀ ਵਖਿਆਨ ਦੀ ਲੜੀ ਵਿੱਚ ਅੱਜ ਸ਼ਹੀਦ ਭਾਈ ਮਤੀ ਦਾਸ, ਭਾਈ ਸਤੀ ਦਾਸ ਅਤੇ ਭਾਈ ਦਿਆਲਾ ਜੀ ਦੀ ਸ਼ਹਾਦਤ ਨੂੰ ਯਾਦ ਕੀਤਾ ਗਿਆ।

ਇਹ ਵੀ ਪੜ੍ਹੋ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਹਾੜਾ;ਤਲਵੰਡੀ ਸਾਬੋ ਦੀ ਪਵਿੱਤਰ ਧਰਤੀ ਤੋਂ ਮਹਾਨ ਨਗਰ ਕੀਰਤਨ ਸ੍ਰੀ ਅਨੰਦਪੁਰ ਸਾਹਿਬ ਲਈ ਅਰਦਾਸ ਉਪਰੰਤ ਰਵਾਨਾ

ਇਸ ਉਪਰੰਤ ਸ਼ਹੀਦੀ ਵਰ੍ਹੇ ਨੂੰ ਸਮਰਪਿਤ ਖੂਨਦਾਨ ਕੈਂਪ ਦਾ ਅਗਾਜ਼ ਕੀਤਾ ਗਿਆ। ਕੈਂਪ ਦਾ ਅਗਾਜ਼ ਡਾ.ਅਮਰਪਾਲ ਸਿੰਘ ਆਈ.ਏ.ਐੱਸ (ਰਿਟਾ:) ਚੇਅਰਮੈਨ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਨਵੇਕਲੇ ਢੰਗ ਨਾਲ, ਮੋਹਰੀ ਹੋ ਕੇ ਆਪਣਾ ਖੂਨ ਦਾਨ ਕਰਕੇ ਕੀਤਾ। ਇਸ ਮੌਕੇ ਬੋਰਡ ਚੇਅਰਮੈਨ ਵੱਲੋਂ ਖੂਨ ਦਾਨ ਕਰ ਰਹੇ ਮੁਲਾਜ਼ਮਾਂ ਨਾਲ ਗਲ ਬਾਤ ਕੀਤੀ ਅਤੇ ਹੋਂਸਲਾ ਅਫਜ਼ਾਈ ਕੀਤੀ। ਉਨ੍ਹਾਂ ਕਿਹਾ ਕਿ ਖੂਨਦਾਨ ਮਨੁੱਖੀ ਜੀਵਨ ਲਈ ਇੱਕ ਬਹੁਤ ਵੱਡਾ ਦਾਨ ਹੈ ਅਤੇ ਅਜਿਹੇ ਕਾਰਜਾਂ ਨੂੰ ਲਗਾਤਾਰ ਕਰਦੇ ਰਹਿਣਾ ਚਾਹੀਦਾ ਹੈ।

ਇਹ ਵੀ ਪੜ੍ਹੋ ਪੰਜਾਬ ਵਿਧਾਨ ਸਭਾ ਸਪੀਕਰ ਨੇ ਨਵੇਂ ਚੁਣੇ ਵਿਧਾਇਕ ਹਰਮੀਤ ਸਿੰਘ ਸੰਧੂ ਨੂੰ ਸਹੁੰ ਚੁਕਾਈ

ਬੋਰਡ ਕਰਮਚਾਰੀਆਂ ਤੋਂ ਇਲਾਵਾ ਕੁੱਝ ਹੋਰ ਮਹਿਕਮਿਆਂ ਦੇ ਕਰਮਚਾਰੀਆਂ ਅਤੇ ਆਮ ਜਨਤਾ ਵੱਲੋਂ ਵੀ ਖੂਨ ਦਾਨ ਕਰਕੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਬਲਿਦਾਨ ਅਤੇ ਸ਼ਹਾਦਤ ਨੂੰ ਅੱਜ ਦਾ ਦਿਹਾੜਾ ਸਮਰਪਿਤ ਕੀਤਾ। ਇਸ ਕੈਂਪ ਵਿੱਚ ਡਾਕਟਰ ਰਵਨੀਤ ਕੌਰ ਦੀ ਅਗਵਾਈ ਹੇਠ ਸਰਕਾਰੀ ਮੈਡੀਕਲ ਕਾਲਜ ਸੈਕਟਰ-32, ਚੰਡੀਗੜ੍ਹ ਦੀ ਟੀਮ ਨੇ ਸਹਿਯੋਗ ਦਿੱਤਾ।ਚੇਅਰਮੈਨ ਬੋਰਡ ਵੱਲੋਂ ਖੂਨ ਦਾਨੀਆਂ ਨੂੰ ਉਚੇਚੇ ਤੌਰ ਤੇ ਸਨਮਾਨ ਦਿੱਤਾ ਗਿਆ ਅਤੇ ਸਰਟੀਫਿਕੇਟ ਦਿੱਤੇ ਗਏ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Silver Oaks School Bathinda ਵਿਖੇ ਅੱਠਵਾਂ ਸਲਾਨਾ ਸਮਾਗਮ ਧੂਮਧਾਮ ਨਾਲ ਮਨਾਇਆ

0

Bathinda News: Silver Oaks School Dabwali Road Bathinda ਵਿਖੇ ਅੱਠਵਾਂ ਸਲਾਨਾ ਦਿਵਸ ਧੂਮਧਾਮ ਨਾਲ ਮਨਾਇਆ ਗਿਆ। ਇਸ ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਡਾ.ਗੁਰਜੀਤ ਸਿੰਘ ਮਾਨ ਦੁਆਰਾ ਸ਼ਿਰਕਤ ਕੀਤੀ ਗਈ।ਸਿਲਵਰ ਓਕਸ ਗਰੁੱਪ ਆਫ਼ ਸਕੂਲ ਦੇ ਪ੍ਰਧਾਨ ਸਰੂਪ ਚੰਦ ਸਿੰਗਲਾ,ਚੇਅਰਮੈਨ ਸਿਲਵਰ ਓਕਸ ਸਕੂਲ ਅਤੇ ਗਿਆਨ ਮੰਥਨ ਐਜੂਕੇਸ਼ਨਲ ਸਰਵਿਸਿਜ਼ ਪ੍ਰਾਈਵੇਟ ਲਿਮਟਿਡ ਇੰਦਰਜੀਤ ਸਿੰਘ ਬਰਾੜ, ਡਾਇਰੈਕਟਰ ਸਿਲਵਰ ਓਕਸ ਸਕੂਲ ਅਤੇ ਗਿਆਨ ਮੰਥਨ ਐਜੂਕੇਸ਼ਨਲ ਸਰਵਿਸਿਜ਼ ਪ੍ਰਾਈਵੇਟ ਲਿਮਟਿਡ ਸ੍ਰੀਮਤੀ ਬਰਨਿੰਦਰਪਾਲ ਸੇਖੋਂ, ਮੈਨੇਜਮੈਂਟ ਮੈਂਬਰ ਦੀਨਵ ਸਿੰਗਲਾ ਅਤੇ ਸਕੂਲ ਪ੍ਰਿੰਸੀਪਲ ਮਿਸ.ਰਵਿੰਦਰ ਸਰਾਂ ਸਮੇਤ ਸਮੂਹ ਅਧਿਆਪਕਾਂ ਤੇ ਵਿਦਿਆਰਥੀਆਂ ਦੁਆਰਾ ਸਮਾਗਮ ਵਿੱਚ ਆਏ ਮਹਿਮਾਨਾਂ ਦਾ ਨਿੱਘਾ ਸਵਾਗਤ ਕੀਤਾ ਗਿਆ। ਸਮਾਗਮ ਦਾ ਅਗਾਜ਼ ਮੁੱਖ ਮਹਿਮਾਨ ਦੁਆਰਾ ਸਕੂਲ ਪ੍ਰਬੰਧਕਾਂ ਸਮੇਤ ਸ਼ਮਾਂ ਰੌਸ਼ਨ ਕਰਕੇ ਕੀਤਾ ਗਿਆ।

ਇਹ ਵੀ ਪੜ੍ਹੋ ਬਠਿੰਡਾ ‘ਚ ਭਾਰਤੀ ਜਨਤਾ ਪਾਰਟੀ ਵੱਲੋਂ ਨਵੇਂ ਮੰਡਲ ਪ੍ਰਧਾਨਾਂ ਦਾ ਐਲਾਨ

ਇਸ ਸਮਾਰੋਹ ਦਾ ਮੁੱਖ ਵਿਸ਼ਾ ‘ਦ ਕੱਲਰ ਕਾਰਨੀਵਲ’ ਸੀ। ਜਿਸ ਵਿੱਚ ਸਕੂਲ ਦੇ ਨਰਸਰੀ ਜਮਾਤ ਤੋਂ ਲੈ ਕੇ ਯੂ.ਕੇ.ਜੀ. ਤੱਕ ਦੇ ਵਿਦਿਆਰਥੀਆਂ ਦੁਆਰਾ ਮਨੁੱਖੀ ਜੀਵਨ ਦੇ ਰੰਗ- ਬਿਰੰਗੇ ਸੁਨੇਹਿਆਂ ਨੂੰ ਰੰਗ-ਬਿਰੰਗੇ ਪਹਿਰਾਵਿਆਂ ਵਿੱਚ ਵੱਖ-ਵੱਖ ਤਰੀਕੇ ਨਾਲ ਦਰਸਾਇਆ ਗਿਆ ਜਿਸ ਵਿੱਚ ਕੱਲਰਫੁੱਲ ਬਿਗਨਿੰਗ, ਚੀਅਰ ਫੁੱਲ ਹੋਲੀਡੇਅ, ਹਰਿਆਣਵੀ ਹਿਊਸ,ਬੂਗੀ-ਵੂਗੀ ਬੈਸ਼,ਥਰੈੱਡਸ ਆਫ਼ ਯੂਨਿਟੀ,ਰੰਗ ਕੇਸਰੀਆ, ਡਿਸਕੁਨੈਕਟ ਟੂ ਕੁਨੈਕਟ, ਸੁਨਹਿਰੇ-ਬੋਲ,ਸੱਚੇ ਪਿਆਰ ਕੀ ਪਰਿਭਾਸ਼ਾ, ਪ੍ਰੀਟੀ ਇਨ ਪਿੰਕ, ਇਲੈਕਟ੍ਰਿਕ ਸਟ੍ਰੋਮ ਅਤੇ ‘ਮੈਂ ਹੂੰ ਪੰਜਾਬ’ ਆਦਿ ਪੇਸ਼ਕਾਰੀਆਂ ਦੁਆਰਾ ਵਿਦਿਆਰਥੀਆਂ ਨੇ ਆਪਣੀ ਕਲਾ ਤੇ ਸਮਝ ਦਾ ਨਮੂਨਾ ਪੇਸ਼ ਕੀਤਾ। ਉਹਨਾਂ ਨੇ ਆਪਣੀ ਪੇਸ਼ਕਾਰੀ ਦੁਆਰਾ ਜੀਵਨ ਦੀ ਰੰਗ- ਬਿਰੰਗੀ ਸ਼ੁਰੂਆਤ ਰਾਹੀਂ ਖ਼ੁਸ਼ੀ ਭਰੀ ਛੁੱਟੀ ਦੇ ਪਲ ਦਾ ਆਨੰਦ ਮਹਿਸੂਸ ਕਰਵਾਇਆ।

ਇਹ ਵੀ ਪੜ੍ਹੋ ਪੰਜਾਬ ਵਿਧਾਨ ਸਭਾ ਸਪੀਕਰ ਨੇ ਨਵੇਂ ਚੁਣੇ ਵਿਧਾਇਕ ਹਰਮੀਤ ਸਿੰਘ ਸੰਧੂ ਨੂੰ ਸਹੁੰ ਚੁਕਾਈ

ਇਸ ਤੋਂ ਬਿਨਾਂ ਹਰਿਆਣਵੀ,ਹਿਮਾਚਲੀ ਤੇ ਰਾਜਸਥਾਨੀ ਸਭਿਆਚਾਰ ਦੇ ਰੰਗ ਵੀ ਰੰਗਾਂ ਦੇ ਇਸ ਮੇਲੇ ਵਿੱਚ ਦੇਖਣ ਨੂੰ ਮਿਲੇ।ਵਿਦਿਆਰਥੀਆਂ ਨੇ ਆਪਣੀਆਂ ਪੇਸ਼ਕਾਰੀਆਂ ਦੁਆਰਾ ਟੈਕਨਾਲੋਜੀ ਦੇ ਇਸ ਯੁੱਗ ਵਿੱਚ ਇਕ-ਦੂਜੇ ਨਾਲੋਂ ਵੱਖ ਹੋਏ ਮਨੁੱਖਾਂ ਨੂੰ ਸੁਨਹਿਰੀ ਬੋਲਾਂ ਰਾਹੀਂ ਵਿਭਿੰਨਤਾਵਾਂ ਨੂੰ ਕਾਇਮ ਰੱਖਦੇ ਹੋਏ ਏਕਤਾ ਦੀਆਂ ਤੰਦਾਂ ਰਾਹੀਂ ਜੁੜਨ ਦਾ ਸੁਨੇਹਾ ਦਿੱਤਾ। ਪੁਰਾਤਨ ਸਮੇਂ ਨੂੰ ਪੇਸ਼ ਕਰਨ ਦੇ ਨਾਲ਼- ਨਾਲ਼ ਵਿਦਿਆਰਥੀਆਂ ਨੇ ਜੀਵਨ ਦੇ ਸਦਾਬਹਾਰ ਰੰਗਾਂ ਨੂੰ ਪੇਸ਼ ਕਰ ਅੰਤ ਵਿੱਚ ਰੰਗ-ਬਿਰੰਗੇ ਜਜ਼ਬਿਆਂ ਵਿੱਚ ਰੰਗੇ ਪੰਜਾਬ ਨੂੰ ਭੰਗੜੇ ਰਾਹੀਂ ਪ੍ਰਗਟਾਇਆ।ਸਕੂਲੀ ਵਿਦਿਆਰਥੀਆਂ ਅਤੁਲ,ਆਦਵਿਕ ਸਮੀਰ ਪੀਰ ਤੇ ਰੁਸ਼ਨੀਲ ਕੌਰ ਭੰਗੂ ਦੁਆਰਾ ਸਕੂਲ ਵਿੱਚ ਤੇ ਬਾਹਰ ਵੱਖ-ਵੱਖ ਖੇਤਰਾਂ ਵਿੱਚ ਹੋਈਆਂ ਗਤੀਵਿਧੀਆਂ ਅਤੇ ਇਸ ਦੌਰਾਨ ਵਿਦਿਆਰਥੀਆਂ ਦੁਆਰਾ ਕੀਤੀ ਭਾਗੀਦਾਰੀ ਤੇ ਪ੍ਰਾਪਤ ਕੀਤੀਆਂ ਸਫ਼ਲਤਾਵਾਂ ‘ਤੇ ਚਾਨਣਾ ਪਾਉਣ ਲਈ ਸਲਾਨਾ ਰਿਪੋਰਟ ਪੜ੍ਹੀ ਗਈ।

ਇਹ ਵੀ ਪੜ੍ਹੋ Amritsar ਅੱਧੀ ਰਾਤ ਨੂੰ ਹੋਇਆ ਵੱਡਾ Encounter, ਪੁਲਿਸ ਨੇ ਕੀਤਾ ਨਾਮੀ ਗੈਂਗਸਟਰ ਢੇਰ

ਮੁੱਖ ਮਹਿਮਾਨ,ਸਕੂਲ ਪ੍ਰਬੰਧਕਾਂ ਤੇ ਸਕੂਲ ਪ੍ਰਿੰਸੀਪਲ ਦੁਆਰਾ ਨਿਊਜ਼ ਲੈਟਰ ਰਿਲੀਜ਼ ਕੀਤਾ ਗਿਆ ਤੇ ਮੁੱਖ ਮਹਿਮਾਨ ਦੁਆਰਾ ਵਿਦਿਆਰਥੀਆਂ ਦੀਆਂ ਅਕਾਦਮਿਕ, ਖੇਡ ਅਤੇ ਸਭਿਆਚਾਰਕ ਉਪਲੱਬਧੀਆਂ ਤੇ ਪੇਸ਼ਕਾਰੀਆਂ ਦੀ ਪ੍ਰਸੰਸਾ ਕੀਤੀ ਅਤੇ ਕਿਹਾ ਕਿ ਇਸ ਸਮਾਰੋਹ ਨੇ ਵਿਦਿਆਰਥੀਆਂ ਦੀ ਲੁਕਵੀਂ ਪ੍ਰਤਿਭਾ ਨੂੰ ਸੁੰਦਰ ਮੰਚ ਪ੍ਰਦਾਨ ਕੀਤਾ ਹੈ।ਸਕੂਲ ਪ੍ਰੈਜੀਡੈਂਟ ਨੇ ਵਿਦਿਆਰਥੀਆਂ ਵੱਲੋਂ ਪੇਸ਼ ਕੀਤੀਆਂ ਰੰਗਾ-ਰੰਗ ਅਤੇ ਸਿੱਖਿਆਪਰਕ ਪੇਸ਼ਕਾਰੀਆਂ ਦੀ ਭਰਪੂਰ ਸ਼ਲਾਘਾ ਕੀਤੀ ਅਤੇ ਬੱਚਿਆਂ ਦੇ ਸਰਵਪੱਖੀ ਵਿਕਾਸ ਪ੍ਰਤੀ ਵਚਨਬੱਧਤਾ ਪ੍ਰਗਟਾਈ। ਉਨ੍ਹਾਂ ਨੇ ਅਧਿਆਪਕਾਂ ਦੀ ਕਾਬਲੀਅਤ, ਮਾਪਿਆਂ ਦੇ ਸਹਿਯੋਗ ਅਤੇ ਵਿਦਿਆਰਥੀਆਂ ਦੀ ਮਿਹਨਤ ਦੀ ਵੀ ਖ਼ਾਸ ਪ੍ਰਸੰਸਾ ਕੀਤੀ। ਸਕੂਲ ਪ੍ਰਿੰਸੀਪਲ ਮਿਸ ਰਵਿੰਦਰ ਸਰਾਂ ਦੁਆਰਾ ਸਕੂਲ ਵਿੱਚ ਆਏ ਹੋਏ ਮੁੱਖ ਮਹਿਮਾਨ ਅਤੇ ਮਾਪਿਆਂ ਦਾ ਤਹਿ ਦਿਲੋਂ ਧੰਨਵਾਦ ਕੀਤਾ ਗਿਆ ਅਤੇ ਸਮਾਗਮ ਦੀ ਸਮਾਪਤੀ ਰਾਸ਼ਟਰੀ ਗਾਨ ਨਾਲ਼ ਹੋਈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਵਿੱਤ ਵਿਭਾਗ ਵੱਲੋਂ ਹੋਮਿਓਪੈਥਿਕ ਵਿਭਾਗ ਵਿੱਚ 115 ਅਸਾਮੀਆਂ ਦੀ ਭਰਤੀ ਨੂੰ ਪ੍ਰਵਾਨਗੀ: ਹਰਪਾਲ ਸਿੰਘ ਚੀਮਾ

0

Chandigarh News:ਵੱਖ-ਵੱਖ ਤਕਨੀਕੀ ਅਤੇ ਪ੍ਰਸ਼ਾਸਕੀ ਅਹੁਦਿਆਂ ਦੀ ਪੁਨਰ ਸੁਰਜੀਤੀ ਅਤੇ ਭਰਤੀ ਰਾਹੀਂ ਹੋਮਿਓਪੈਥਿਕ ਵਿਭਾਗ ਨੂੰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਇੱਕ ਮਹੱਤਵਪੂਰਨ ਫੈਸਲੇ ਦਾ ਐਲਾਨ ਕਰਦਿਆਂ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਕਿਹਾ ਕਿ ਵਿੱਤ ਵਿਭਾਗ ਵੱਲੋਂ ਹੋਮਿਓਪੈਥਿਕ ਵਿਭਾਗ ਦੇ ਅੰਦਰ ਵੱਖ-ਵੱਖ ਕਾਡਰਾਂ ਵਿੱਚ ਕੁੱਲ 115 ਅਸਾਮੀਆਂ ਲਈ ਪੁਨਰ ਸੁਰਜੀਤੀ ਅਤੇ ਭਰਤੀ ਨੂੰ ਮਨਜ਼ੂਰੀ ਦੇ ਦਿੱਤੀ ਹੈ। ਉਨ੍ਹਾਂ ਕਿਹਾ ਕਿ ਇਹ ਕਦਮ ਸੂਬੇ ਭਰ ਵਿੱਚ ਮਿਆਰੀ ਸਿਹਤ ਸੰਭਾਲ ਸੇਵਾਵਾਂ ਪ੍ਰਦਾਨ ਲਈ ਵਿਭਾਗ ਦੀ ਸਮਰੱਥਾ ਨੂੰ ਵਧਾਉਣ ਦੇ ਉਦੇਸ਼ ਨਾਲ ਚੁੱਕਿਆ ਗਿਆ ਹੈ।

ਇਹ ਵੀ ਪੜ੍ਹੋ ਟ੍ਰਾਈਡੈਂਟ ਗਰੁੱਪ ਪੰਜਾਬ ਵਿੱਚ 2000 ਕਰੋੜ ਰੁਪਏ ਦਾ ਨਿਵੇਸ਼ ਕਰੇਗਾ: ਕੈਬਨਿਟ ਮੰਤਰੀ ਸੰਜੀਵ ਅਰੋੜਾ

ਇੱਥੇ ਜਾਰੀ ਪ੍ਰੈਸ ਬਿਆਨ ਵਿੱਚ ਇਸ ਬਾਰੇ ਜਾਣਕਾਰੀ ਦਿੰਦਿਆਂ ਵਿੱਤ ਮੰਤਰੀ ਸ. ਹਰਪਾਲ ਸਿੰਘ ਚੀਮਾ ਨੇ ਕਿਹਾ ਕਿ 115 ਅਸਾਮੀਆਂ ਲਈ ਭਰਤੀ ਵਿੱਚ ਹੋਮਿਓਪੈਥਿਕ ਮੈਡੀਕਲ ਅਫਸਰ (ਐਚਐਮਓ) ਦੀਆਂ 42 ਅਸਾਮੀਆਂ, ਡਿਸਪੈਂਸਰ (ਹੋਮਿਓਪੈਥਿਕ) ਦੀਆ 72 ਅਸਾਮੀਆਂ ਅਤੇ 1 ਕਲਰਕ ਦੀ ਅਸਾਮੀ ਸ਼ਾਮਲ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ 115 ਅਸਾਮੀਆਂ ਲਈ ਭਰਤੀ ਪ੍ਰਕਿਰਿਆ ਦੋ ਸਾਲਾਂ ਵਿੱਚ ਪੜਾਅਵਾਰ ਲਾਗੂ ਕੀਤੀ ਜਾਵੇਗੀ।ਵਿੱਤ ਮੰਤਰੀ, ਜੋ ਕਿ ਮੁਲਾਜ਼ਮ ਮੁੱਦਿਆਂ ਦੇ ਹੱਲ ਲਈ ਬਣਾਈ ਗਈ ਕੈਬਨਿਟ ਸਬ ਕਮੇਟੀ ਦੇ ਚੇਅਰਮੈਨ ਵੀ ਹਨ, ਨੇ ਕਿਹਾ ਕਿ ਹੋਮਿਓਪੈਥਿਕ ਮੈਡੀਕਲ ਅਫ਼ਸਰ ਐਸੋਸੀਏਸ਼ਨ ਨਾਲ ਮੀਟਿੰਗ ਦੌਰਾਨ ਇਸ ਮੁੱਦੇ ‘ਤੇ ਵਿਸਥਾਰ ਸਹਿਤ ਚਰਚਾ ਕੀਤੀ ਗਈ ਸੀ।

ਇਹ ਵੀ ਪੜ੍ਹੋ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਹਾੜਾ;ਤਲਵੰਡੀ ਸਾਬੋ ਦੀ ਪਵਿੱਤਰ ਧਰਤੀ ਤੋਂ ਮਹਾਨ ਨਗਰ ਕੀਰਤਨ ਸ੍ਰੀ ਅਨੰਦਪੁਰ ਸਾਹਿਬ ਲਈ ਅਰਦਾਸ ਉਪਰੰਤ ਰਵਾਨਾ

ਉਨ੍ਹਾਂ ਦੱਸਿਆ ਕਿ ਮੀਟਿੰਗ ਦੌਰਾਨ ਹੋਮਿਓਪੈਥਿਕ ਵਿਭਾਗ ਨੇ ਆਪਣੀ ਕਾਰਜ-ਕੁਸ਼ਲਤਾ ਨੂੰ ਦਰਪੇਸ਼ ਵੱਖ-ਵੱਖ ਮੁੱਦਿਆਂ ਨੂੰ ਉਠਾਉਂਦਿਆਂ ਇਹ ਪੱਖ ਰੱਖਿਆ ਕਿ ਹੋਮਿਓਪੈਥਿਕ ਮੈਡੀਕਲ ਕਾਲਜ ਤੇ ਹਸਪਤਾਲ ਅਤੇ ਵੱਖ-ਵੱਖ ਡਿਸਪੈਂਸਰੀਆਂ ਨੂੰ 100 ਫੀਸਦ ਸਮਰੱਥਾ ‘ਤੇ ਪ੍ਰਬੰਧਿਤ ਕਰਨ ਦੇ ਬਾਵਜੂਦ, ਵਿਭਾਗ ਵਿੱਚ ਪਿਛਲੇ ਸਮੇਂ ਦੌਰਾਨ ਸਿਰਫ਼ 22 ਰੈਗੂਲਰ ਅਸਾਮੀਆਂ ਹੀ ਭਰੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਵਿਭਾਗ ਦੀ ਬਿਹਤਰ ਕਾਰਜ-ਕੁਸ਼ਲਤਾ ਅਤੇ ਹੋਮਿਓਪੈਥਿਕ ਸੇਵਾਵਾਂ ਦੇ ਵਿਸਥਾਰ ਲਈ ਇਨ੍ਹਾਂ ਅਸਾਮੀਆਂ ਨੂੰ ਮੁੜ ਸੁਰਜੀਤ ਕਰਨ ਦੀ ਲੋੜ ਨੂੰ ਧਿਆਨ ਵਿੱਚ ਰੱਖਦਿਆਂ ਇਹ ਫੈਸਲਾ ਲਿਆ ਗਿਆ ਹੈ।ਉਨ੍ਹਾਂ ਅੱਗੇ ਕਿਹਾ ਕਿ ਇਹ ਪਹਿਲਕਦਮੀ ਪੰਜਾਬ ਸਰਕਾਰ ਦੁਆਰਾ ਆਪਣੇ ਜਨਤਕ ਸਿਹਤ ਸੰਭਾਲ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਅਤੇ ਨੌਜਵਾਨਾਂ ਨੂੰ ਵੱਧ ਤੋਂ ਵੱਧ ਰੋਜ਼ਗਾਰ ਦੇਣ ਦੀ ਦਿਸ਼ਾ ਵਿੱਚ ਇੱਕ ਫੈਸਲਾਕੁੰਨ ਕਦਮ ਹੈ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Our Visitor

1902435