Wednesday, May 13, 2026
Home Blog Page 321

ਟ੍ਰਾਈਡੈਂਟ ਗਰੁੱਪ ਪੰਜਾਬ ਵਿੱਚ 2000 ਕਰੋੜ ਰੁਪਏ ਦਾ ਨਿਵੇਸ਼ ਕਰੇਗਾ: ਕੈਬਨਿਟ ਮੰਤਰੀ ਸੰਜੀਵ ਅਰੋੜਾ

0

Chandigarh News:ਕੈਬਨਿਟ ਮੰਤਰੀ ਸ੍ਰੀ ਸੰਜੀਵ ਅਰੋੜਾ ਨੇ ਦੱਸਿਆ ਕਿ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ, ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ ਅਗਵਾਈ ਹੇਠ ਇੱਕ ਮਜ਼ਬੂਤ, ਜਵਾਬਦੇਹ ਅਤੇ ਅਗਾਂਹਵਧੂ ਉਦਯੋਗਿਕ ਮਾਹੌਲ ਸਿਰਜਣ ਅਤੇ ਪੰਜਾਬ ਨੂੰ ਉਦਯੋਗਿਕ ਹੱਬ ਬਣਾਉਣ ਦੇ ਯਤਨਾਂ ਦਰਮਿਆਨ ਟ੍ਰਾਈਡੈਂਟ ਗਰੁੱਪ, ਜਿਸਦਾ ਮਾਰਕੀਟ ਕੈਪ 18 ਹਜ਼ਾਰ ਕਰੋੜ ਰੁਪਏ ਅਤੇ ਟਰਨਓਵਰ 10 ਹਜ਼ਾਰ ਕਰੋੜ ਰਪੁਏ ਹੈ, ਪੰਜਾਬ ਵਿੱਚ 2000 ਕਰੋੜ ਰੁਪਏ ਦਾ ਨਿਵੇਸ਼ ਕਰਨ ਜਾ ਰਿਹਾ ਹੈ। ਇਸ ਸਬੰਧ ਵਿੱਚ ਉਨ੍ਹਾਂ ਦੱਸਿਆ ਕਿ ਟ੍ਰਾਈਡੈਂਟ ਗਰੁੱਪ ਵੱਲੋਂ ਟੈਰੀ ਟਾਵਲ ਉਤਪਾਦਨ ਦੇ ਵਿਸਥਾਰ ਅਤੇ ਕਾਗਜ਼ ਨਿਰਮਾਣ ਉਦਯੋਗ ਦੇ ਆਧੁਨਿਕੀਕਰਨ ਲਈ ਬਰਨਾਲਾ ਵਿੱਚ 1500 ਕਰੋੜ ਰੁਪਏ ਅਤੇ ਮੋਹਾਲੀ ਵਿੱਚ ਇੱਕ ਕਾਰਪੋਰੇਟ ਦਫ਼ਤਰ ਅਤੇ ਸਮਰੱਥਾ ਨਿਰਮਾਣ ਕੇਂਦਰ ਦੀ ਸਥਾਪਨਾ ਲਈ 500 ਕਰੋੜ ਰੁਪਏ ਦਾ ਨਿਵੇਸ਼ ਕੀਤਾ ਜਾਵੇਗਾ।

ਇਹ ਵੀ ਪੜ੍ਹੋ ਗੁਰੂਆਂ ਦੀ ਇਤਿਹਾਸਕ ਧਰਤੀ ਅੰਮ੍ਰਿਤਸਰ ‘ਚ ਪੰਜਾਬ ਸਰਕਾਰ ਦੇ ਵਿਜ਼ਨ ਨਾਲ ₹150 ਕਰੋੜ ਦਾ ਵੱਡਾ ਨਿਵੇਸ਼

ਦੱਸਣਯੋਗ ਹੈ ਕਿ ਇਸ ਨਿਵੇਸ਼ ਨਾਲ ਮੁੱਖ ਤੌਰ ‘ਤੇ 2000 ਸੈਮੀ ਸਕਿਲਡ ਪੇਂਡੂ ਔਰਤਾਂ ਨੂੰ ਰੋਜ਼ਗਾਰ ਮਿਲੇਗਾ।ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਦੇ ਪ੍ਰਗਤੀਸ਼ੀਲ ਨੀਤੀਗਤ ਫੈਲਲਿਆਂ ਅਤੇ ਕਾਰੋਬਾਰ ਕਰਨ ‘ਚ ਆਸਾਨੀ ਲਈ ਚੁੱਕੇ ਗਏ ਸੁਧਾਰਾਤਮਕ ਕਦਮਾਂ ਨੇ ਸੂਬੇ ਨੂੰ ਨਿਵੇਸ਼ਕਾਂ ਲਈ ਸਭ ਤੋਂ ਵਧੀਆ ਪਸੰਦੀਦਾ ਸਥਾਨ ਬਣਾ ਦਿੱਤਾ ਹੈ। ਇਹ ਉਦਯੋਗ-ਪੱਖੀ ਨੀਤੀਆਂ ਪ੍ਰਤੀ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ, ਜੋ ਉਦਯੋਗ-ਪੱਖੀ ਮਾਹੌਲ ਨੂੰ ਵੱਧ ਤੋਂ ਵੱਧ ਸਾਜ਼ਗਾਰ ਬਣਾਉਣ ਵੱਲ ਕੇਂਦਰਿਤ ਹਨ।ਟ੍ਰਾਈਡੈਂਟ ਗਰੁੱਪ ਦੇ ਚੇਅਰਮੈਨ ਅਤੇ ਰਾਜ ਸਭਾ ਮੈਂਬਰ ਪਦਮ ਸ੍ਰੀ ਰਾਜਿੰਦਰ ਗੁਪਤਾ ਨੇ ਕਿਹਾ ਕਿ ਅਸੀਂ ਵਧਦੀ ਘਰੇਲੂ ਅਤੇ ਨਿਰਯਾਤ ਦੀ ਮੰਗ ਨੂੰ ਪੂਰਾ ਕਰਨ ਲਈ ਧਾਗੇ ਦੇ ਕਾਰੋਬਾਰ ਦਾ ਵਿਸਥਾਰ ਕਰਨ ਦੇ ਨਾਲ-ਨਾਲ ਆਪਣੀਆਂ ਮੌਜੂਦਾ ਟੈਕਸਟਾਈਲ ਸਮਰੱਥਾਵਾਂ ਨੂੰ ਵਧਾਉਣ ਜਾ ਰਹੇ ਹਾਂ।

ਇਹ ਵੀ ਪੜ੍ਹੋ ਪੰਜਾਬ ਵਿਧਾਨ ਸਭਾ ਸਪੀਕਰ ਨੇ ਨਵੇਂ ਚੁਣੇ ਵਿਧਾਇਕ ਹਰਮੀਤ ਸਿੰਘ ਸੰਧੂ ਨੂੰ ਸਹੁੰ ਚੁਕਾਈ

ਉਨ੍ਹਾਂ ਅੱਗੇ ਕਿਹਾ ਕਿ ਇਸ ਤੋਂ ਇਲਾਵਾ ਵਾਤਾਵਰਣ-ਅਨੁਕੂਲ ਅਤੇ ਕੁਸ਼ਲ ਉਤਪਾਦਨ ਪ੍ਰਕਿਰਿਆਵਾਂ ਨੂੰ ਯਕੀਨੀ ਬਣਾਉਣ ਲਈ ਤਕਨਾਲੋਜੀ ਅਤੇ ਬੁਨਿਆਦੀ ਢਾਂਚੇ ਦੀ ਅਪਗ੍ਰੇਡੇਸ਼ਨ ਰਾਹੀਂ ਕਾਗਜ਼ ਨਿਰਮਾਣ ਉਦਯੋਗ ਦਾ ਆਧੁਨਿਕੀਕਰਨ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਅਸੀਂ ਟੈਰੀ ਟਾਵਲਜ਼ ਵਿੱਚ ਇੱਕ ਮੋਹਰੀ ਨਿਰਯਾਤਕ ਅਤੇ ਨਿਰਮਾਤਾ ਵਜੋਂ ਆਪਣੀ ਸਥਿਤੀ ਨੂੰ ਹੋਰ ਮਜ਼ਬੂਤ ਕਰਨ ਲਈ ਉਤਪਾਦਨ ਨੂੰ ਵੀ ਵਧਾ ਰਹੇ ਹਾਂ ਅਤੇ ਇਸਦੇ ਨਾਲ ਹੀ ਸਥਾਨਕ ਨੌਜਵਾਨਾਂ ਅਤੇ ਕਰਮਚਾਰੀਆਂ ਦਰਮਿਆਨ ਹੁਨਰ ਵਿਕਾਸ ਅਤੇ ਤਕਨੀਕੀ ਮੁਹਾਰਤ ਨੂੰ ਵਧਾਉਣ ਲਈ ਇੱਕ ਸਮਰਪਿਤ ਸਮਰੱਥਾ ਨਿਰਮਾਣ ਕੇਂਦਰ ਸਥਾਪਤ ਕਰ ਰਹੇ ਹਾਂ। ਉਨ੍ਹਾਂ ਕਿਹਾ ਕਿ ਵਪਾਰਕ ਕਾਰਜਾਂ ਨੂੰ ਸੁਵਿਧਾਜਨਕ ਬਣਾਉਣ ਅਤੇ ਹੁਨਰ ਨੂੰ ਆਕਰਸ਼ਿਤ ਕਰਨ ਲਈ ਮੋਹਾਲੀ ਵਿੱਚ ਇੱਕ ਅਤਿ-ਆਧੁਨਿਕ ਕਾਰਪੋਰੇਟ ਦਫ਼ਤਰ ਸਥਾਪਤ ਕੀਤਾ ਜਾ ਰਿਹਾ ਹੈ। ਜ਼ਿਕਰਯੋਗ ਹੈ ਕਿ ਟ੍ਰਾਈਡੈਂਟ ਗਰੁੱਪ ਦੇ ਨਿਰਮਾਣ ਕੇਂਦਰ ਪੰਜਾਬ ਦੇ ਬਰਨਾਲਾ ਜ਼ਿਲ੍ਹੇ ਵਿੱਚ ਸੰਘੇੜਾ ਅਤੇ ਧੌਲਾ ਅਤੇ ਮੱਧ ਪ੍ਰਦੇਸ਼ ਦੇ ਬੁਧਨੀ ਜ਼ਿਲ੍ਹੇ ਵਿੱਚ ਸਿਹੋਰ ਵਿੱਚ ਸਥਾਪਤ ਹਨ। ਇਸ ਗਰੁੱਪ ਦੇ ਕਾਰੋਬਾਰ ਵਿੱਚ 10 ਹਜ਼ਾਰ ਪਰਿਵਾਰ ਸਿੱਧੇ ਤੌਰ ‘ਤੇ ਕੰਮ ਕਰ ਰਹੇ ਹਨ ਅਤੇ ਅਸਿੱਧੇ ਤਰੀਕੇ ਨਾਲ ਇਹ ਗਰੁੱਪ 30 ਹਜ਼ਾਰ ਪਰਿਵਾਰਾਂ ਦਾ ਸਮਰਥਨ ਕਰ ਰਿਹਾ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਬਠਿੰਡਾ ‘ਚ ਭਾਰਤੀ ਜਨਤਾ ਪਾਰਟੀ ਵੱਲੋਂ ਨਵੇਂ ਮੰਡਲ ਪ੍ਰਧਾਨਾਂ ਦਾ ਐਲਾਨ

0

👉ਜ਼ਿਲ੍ਹਾ ਪ੍ਰਧਾਨ ਸਰੂਪ ਚੰਦ ਸਿੰਗਲਾ ਨੇ ਕਿਹਾ, “ਪਾਰਟੀ ਨੂੰ ਮਜ਼ਬੂਤ ​​ਕਰਨਾ ਸਾਡਾ ਪਹਿਲਾ ਸੰਕਲਪ ਹੈ”
Bathinda News: BJP announces new mandal presidents in Bathinda; ਭਾਰਤੀ ਜਨਤਾ ਪਾਰਟੀ ਨੇ ਆਪਣੇ ਸੰਗਠਨ ਨੂੰ ਹੋਰ ਮਜ਼ਬੂਤ ​​ਕਰਨ ਦੇ ਉਦੇਸ਼ ਨਾਲ ਜ਼ਿਲ੍ਹਾ ਬਠਿੰਡਾ ਦੇ ਦੱਖਣੀ ਮੰਡਲ,ਪੱਛਮੀ ਮੰਡਲ, ਨਥਾਣਾ ਮੰਡਲ ਅਤੇ ਜੀਦਾ ਮੰਡਲ ਲਈ ਨਵੇਂ ਮੰਡਲ ਪ੍ਰਧਾਨਾਂ ਦਾ ਅਧਿਕਾਰਤ ਤੌਰ ‘ਤੇ ਐਲਾਨ ਕੀਤਾ ਹੈ।ਜ਼ਿਲ੍ਹਾ ਪ੍ਰਧਾਨ ਸਰੂਪ ਚੰਦ ਸਿੰਗਲਾ ਨੇ ਦਸਿਆ ਕਿ ਗੋਵਿੰਦ ਮਸੀਹ ਨੂੰ ਦੱਖਣੀ ਮੰਡਲ ਦਾ ਪ੍ਰਧਾਨ, ਬਲਵੰਤ ਰਾਏ ਸ਼ਰਮਾ ਨੂੰ ਪੱਛਮੀ ਮੰਡਲ ਦਾ ਪ੍ਰਧਾਨ, ਰਾਮਲਾਲ ਨੂੰ ਨਥਾਣਾ ਮੰਡਲ ਦਾ ਪ੍ਰਧਾਨ ਅਤੇ ਜਸਵੰਤ ਸਿੰਘ ਨੂੰ ਜੀਦਾ ਮੰਡਲ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਇਸ ਮੌਕੇ ‘ਤੇ ਪਾਰਟੀ ਅਧਿਕਾਰੀਆਂ ਅਤੇ ਵਰਕਰਾਂ ਨੇ ਨਵੇਂ ਚੁਣੇ ਗਏ ਪ੍ਰਧਾਨਾਂ ਦਾ ਸਵਾਗਤ ਕੀਤਾ ਅਤੇ ਸੰਗਠਨ ਪ੍ਰਤੀ ਆਪਣੀ ਸਮਰਪਣ ਭਾਵਨਾ ਨੂੰ ਦੁਹਰਾਇਆ।

ਇਹ ਵੀ ਪੜ੍ਹੋ ਨਿਤੀਸ਼ ਕੁਮਾਰ ਨੇ 10ਵੀਂ ਵਾਰ ਬਿਹਾਰ ਦੇ ਮੁੱਖ ਮੰਤਰੀ ਵਜੋਂ ਚੁੱਕੀ ਸਹੁੰ

ਨਵੇਂ ਨਿਯੁਕਤ ਅਧਿਕਾਰੀਆਂ ਨੂੰ ਵਧਾਈ ਦਿੰਦੇ ਹੋਏ, ਜ਼ਿਲ੍ਹਾ ਪ੍ਰਧਾਨ ਸਰੂਪਚੰਦ ਸਿੰਗਲਾ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਹਮੇਸ਼ਾ ਆਪਣੇ ਸੰਗਠਨ ਦੀ ਮਜ਼ਬੂਤੀ ‘ਤੇ ਅੱਗੇ ਵਧੀ ਹੈ, ਅਤੇ ਹਰੇਕ ਮੰਡਲ ਪਾਰਟੀ ਦੀ ਰੀੜ੍ਹ ਦੀ ਹੱਡੀ ਵਜੋਂ ਕੰਮ ਕਰਦਾ ਹੈ। ਉਨ੍ਹਾਂ ਕਿਹਾ ਭਾਜਪਾ ਦੀ ਅਸਲ ਤਾਕਤ ਸੰਗਠਨ ਦਾ ਵਿਸਥਾਰ ਕਰਨ ਅਤੇ ਬੂਥ ਪੱਧਰ ਤੱਕ ਇੱਕ ਮਜ਼ਬੂਤ ​​ਢਾਂਚਾ ਬਣਾਉਣ ਵਿੱਚ ਹੈ।”ਸਿੰਗਲਾ ਨੇ ਇਹ ਵੀ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ, ਪਾਰਟੀ ਦੀਆਂ ਨੀਤੀਆਂ ਅਤੇ ਵਿਕਾਸ ਕਾਰਜਾਂ ਨਾਲ ਵਧੇਰੇ ਲੋਕਾਂ ਨੂੰ ਜੋੜਨ ਲਈ ਬੂਥ ਪੱਧਰ ‘ਤੇ ਵਿਸ਼ੇਸ਼ ਮੁਹਿੰਮਾਂ ਚਲਾਈਆਂ ਜਾਣਗੀਆਂ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਹਾੜਾ;ਤਲਵੰਡੀ ਸਾਬੋ ਦੀ ਪਵਿੱਤਰ ਧਰਤੀ ਤੋਂ ਮਹਾਨ ਨਗਰ ਕੀਰਤਨ ਸ੍ਰੀ ਅਨੰਦਪੁਰ ਸਾਹਿਬ ਲਈ ਅਰਦਾਸ ਉਪਰੰਤ ਰਵਾਨਾ

👉ਭਰਵੀਂ ਗਿਣਤੀ ਸੰਗਤ ਸਮੇਤ ਕੈਬਨਿਟ ਮੰਤਰੀ ਅਮਨ ਅਰੋੜਾ, ਹਰਪਾਲ ਸਿੰਘ ਚੀਮਾ, ਗੁਰਮੀਤ ਸਿੰਘ ਖੁੱਡੀਆਂ ਤੇ ਚੀਫ ਵਿਪ ਬਲਜਿੰਦਰ ਕੌਰ ਨੇ ਮਹਾਨ ਨਗਰ ਕੀਰਤਨ ਦੇ ਕੀਤੇ ਦਰਸ਼ਨ
👉ਗੁਰੂ ਸਾਹਿਬ ਦੀ ਚਰਨ ਛੋਹ ਪ੍ਰਾਪਤ ਪਿੰਡਾਂ ਦੇ ਸਰਬਪੱਖੀ ਵਿਕਾਸ ਲਈ 50-50 ਲੱਖ ਰੁਪਏ ਦੀ ਵਿਸ਼ੇਸ਼ ਗਰਾਂਟ ਜਾਰੀ ਹੋਵੇਗੀ
Talwandi Sabo News:“ਹਿੰਦ ਦੀ ਚਾਦਰ” ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਮਹਾਨ ਨਗਰ ਕੀਰਤਨ ਅੱਜ ਗੁਰਦੁਆਰਾ ਸ੍ਰੀ ਬੇਰ ਸਾਹਿਬ (ਦੇਗਸਰ) ਪਾਤਸ਼ਾਹੀ 10ਵੀਂ ਛਾਉਣੀ ਬੁੱਢਾ ਦਲ ਪੰਜਵਾਂ ਤਖਤ ਵਿਖੇ ਤਲਵੰਡੀ ਸਾਬੋ ਦੀ ਪਵਿੱਤਰ ਧਰਤੀ ਤੋਂ ਅਰਦਾਸ ਉਪਰੰਤ ਸ੍ਰੀ ਅਨੰਦਪੁਰ ਸਾਹਿਬ ਲਈ ਪੂਰੇ ਖਾਲਸਾਈ ਜਾਹੋ ਜਲਾਲ ਨਾਲ ਰਵਾਨਾ ਹੋਇਆ। ਇਸ ਮੌਕੇ ਫੁੱਲਾਂ ਨਾਲ ਸਜੀ ਸੁੰਦਰ ਪਾਲਕੀ ਸਾਹਿਬ ਵਿੱਚ ਨਾਲ ਸੁਸ਼ੋਭਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛੱਤਰਛਾਇਆ ਹੇਠ ਅਤੇ ਪੰਜ ਪਿਆਰਿਆਂ ਤੇ ਨਿਸ਼ਾਨ ਸਾਹਿਬ ਦੀ ਅਗਵਾਈ ਹੇਠ ਸਜਾਏ ਗਏ ਇਸ ਨਗਰ ਕੀਰਤਨ ਦੀ ਅਰੰਭਤਾ ਵੇਲੇ ਬਾਬਾ ਸੁਖਮੰਦਰ ਸਿੰਘ ਮੋਰ ਨੇ ਆਰੰਭਤਾ ਦੀ ਅਰਦਾਸ ਕੀਤੀ। ਇਸ ਮੌਕੇ ਭਰਵੀਂ ਗਿਣਤੀ ਸੰਗਤ ਸਮੇਤ ਇੱਕ ਆਮ ਸ਼ਰਧਾਲੂ ਵਜੋਂ ਨਗਰ ਕੀਰਤਨ ਦੇ ਦਰਸ਼ਨ ਕਰਨ ਪੁੱਜੇ ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ, ਕੈਬਨਿਟ ਮੰਤਰੀ ਸ੍ਰ ਹਰਪਾਲ ਸਿੰਘ ਚੀਮਾ ਤੇ ਸ੍ਰ ਗੁਰਮੀਤ ਸਿੰਘ ਖੁੱਡੀਆਂ ਸਮੇਤ ਚੀਫ ਅਤੇ ਤਲਵੰਡੀ ਸਾਬੋ ਤੋਂ ਵਿਧਾਇਕਾ ਪ੍ਰੋ: ਬਲਜਿੰਦਰ ਕੌਰ, ਡੀਆਈਜੀ ਹਰਜੀਤ ਸਿੰਘ, ਡਿਪਟੀ ਕਮਿਸ਼ਨਰ ਸ਼੍ਰੀ ਰਾਜੇਸ਼ ਧੀਮਾਨ, ਐਸਐਸਪੀ ਅਮਨੀਤ ਕੌਂਡਲ ਤੋਂ ਇਲਾਵਾ ਧਾਰਮਿਕ, ਸਮਾਜਿਕ, ਰਾਜਨੀਤੀਕ ਅਤੇ ਹੋਰ ਪ੍ਰਮੁੱਖ ਸਖ਼ਸ਼ੀਅਤਾਂ ਆਦਿ ਹਾਜ਼ਰ ਸਨ।

ਇਹ ਵੀ ਪੜ੍ਹੋ ਗੁਰੂਆਂ ਦੀ ਇਤਿਹਾਸਕ ਧਰਤੀ ਅੰਮ੍ਰਿਤਸਰ ‘ਚ ਪੰਜਾਬ ਸਰਕਾਰ ਦੇ ਵਿਜ਼ਨ ਨਾਲ ₹150 ਕਰੋੜ ਦਾ ਵੱਡਾ ਨਿਵੇਸ਼

ਇਸ ਮੌਕੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੀ ਲਾਸਾਨੀ ਸ਼ਹਾਦਤ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਲਈ ਪ੍ਰੇਰਣਾ ਦਾ ਸਰੋਤ ਹੈ। ਉਹਨਾਂ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ, ਜੋ ਹਿੰਦ ਦੀ ਚਾਦਰ ਦੇ ਨਾਂ ਨਾਲ ਸਾਰੇ ਸੰਸਾਰ ਵਿੱਚ ਪ੍ਰਸਿੱਧ ਹਨ, ਨੇ ਸਿੱਖ ਧਰਮ ਦੇ ਆਦਰਸ਼ਾਂ, ਸੱਚ, ਨਿਆਂ, ਧਰਮ ਅਤੇ ਮਨੁੱਖੀ ਹੱਕਾਂ ਦੀ ਰੱਖਿਆ ਲਈ ਅਨੋਖੀ ਤੇ ਲਾਸਾਨੀ ਕੁਰਬਾਨੀ ਦਿੱਤੀ। ਉਹਨਾਂ ਗੁਰੂ ਸਾਹਿਬ ਸਮੇਤ ਉਨ੍ਹਾਂ ਦੇ ਅਨਿੰਨ੍ਹ ਸਿੱਖਾਂ ਭਾਈ ਸਤੀ ਦਾਸ ਜੀ, ਭਾਈ ਮਤੀ ਦਾਸ ਜੀ ਤੇ ਭਾਈ ਦਿਆਲਾ ਜੀ ਦੀ ਸ਼ਹਾਦਤ ਨੂੰ ਯਾਦ ਕਰਿਦਆਂ ਕਿਹਾ ਕਿ ਜ਼ਬਰ ਅਤੇ ਧਰਮ-ਪਰਿਵਰਤਨ ਦੇ ਖ਼ਿਲਾਫ ਉਹਨਾਂ ਨੇ ਇੱਕ ਅਟੱਲ ਚਟਾਨ ਵਾਂਗ ਖਲੋਅ ਕੇ ਦਰਸਾਇਆ ਕਿ ਸਿੱਖ ਧਰਮ ਦੇ ਨਾਇਕ ਕਿਸੇ ਇਕ ਧਰਮ ਲਈ ਨਹੀਂ, ਸਗੋਂ ਪੂਰੇ ਮਨੁੱਖਤਾ ਲਈ ਲੜਦੇ ਹਨ।ਇਸ ਮੌਕੇ ਵਿੱਤ ਮੰਤਰੀ ਪੰਜਾਬ ਸ੍ਰ ਹਰਪਾਲ ਸਿੰਘ ਚੀਮਾ ਨੇ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੀ ਮਨੁੱਖਤਾ ਤੇ ਧਰਮ ਲਈ ਕੀਤੀ ਕੁਰਬਾਨੀ ਨੂੰ ਯਾਦ ਕਰਦਿਆਂ ਕਿਹਾ ਕਿ ਦਿੱਲੀ ਦੇ ਚਾਂਦਨੀ ਚੌਂਕ ਵਿੱਚ ਗੁਰੂ ਜੀ ਨੇ ਧਰਮ ਦੀ ਰੱਖਿਆ ਲਈ ਸ਼ਹੀਦੀ ਪ੍ਰਾਪਤ ਕੀਤੀ। ਉਨ੍ਹਾਂ ਦੀ ਧਰਮ ਲਈ ਦਿੱਤੀ ਸ਼ਹਾਦਤ ਸਦਾ ਲਈ ਅਮਰ ਹੋ ਗਈ। ਗੁਰੂ ਤੇਗ ਬਹਾਦਰ ਜੀ ਦਾ ਬਲੀਦਾਨ ਅੱਤਿਆਚਾਰ ਦੇ ਖ਼ਿਲਾਫ਼ ਤੇ ਮਨੁੱਖੀ ਅਧਿਕਾਰਾਂ ਦੇ ਹੱਕ ਵਿੱਚ ਡਟ ਕੇ ਖੜ੍ਹਨ ਦਾ ਸੰਦੇਸ਼ ਦਿੰਦਾ ਹੈ ਅਤੇ ਸਿੱਖ ਇਤਿਹਾਸ ਵਿੱਚ ਉਨ੍ਹਾਂ ਦੀ ਸ਼ਹਾਦਤ ਸਰਬੋਤਮ ਸਮਰਪਣ ਅਤੇ ਹਿੰਮਤ ਦੀ ਨਿਸ਼ਾਨੀ ਮੰਨੀ ਜਾਂਦੀ ਹੈ। ਉਹਨਾਂ ਇਹ ਵੀ ਕਿਹਾ ਕਿ ਸਿੱਖ ਕੌਮ ਗੁਰੂ ਜੀ ਦੇ ਉਪਦੇਸ਼—ਧਰਮ, ਸੱਚਾਈ ਅਤੇ ਮਨੁੱਖਤਾ ਦੀ ਸੇਵਾ ਨੂੰ ਯਾਦ ਕਰਦੀ ਹੈ। ਇਸ ਮੌਕੇ ਸ. ਹਰਪਾਲ ਸਿੰਘ ਚੀਮਾ ਨੇ ਇਹ ਵੀ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਪਵਿੱਤਰ ਚਰਨ ਛੋਹ ਪ੍ਰਾਪਤ ਪੰਜਾਬ ਦੇ ਸਾਰੇ ਪਿੰਡਾਂ ਦੇ ਸਰਬਪੱਖੀ ਵਿਕਾਸ ਲਈ 50-50 ਲੱਖ ਰੁਪਏ ਦੀ ਵਿਸ਼ੇਸ਼ ਗਰਾਂਟ ਵੀ ਦਿੱਤੀ ਜਾਵੇਗੀ।

ਇਹ ਵੀ ਪੜ੍ਹੋ ਨੌਵੇਂ ਪਾਤਸ਼ਾਹ ਦਾ 350ਵਾਂ ਸ਼ਹੀਦੀ ਦਿਹਾੜਾ: ਸ੍ਰੀਨਗਰ ਤੋਂ ਅਰੰਭ ਹੋਏ ਨਗਰ ਕੀਰਤਨ ਦਾ ਜੰਮੂ ਦੀ ਸੰਗਤ ਵਲੋਂ ਖ਼ਾਲਸਾਈ ਜਾਹੋ-ਜਲਾਲ ਨਾਲ ਸਵਾਗਤ, ਪਠਾਨਕੋਟ ਵਿਖੇ ਅਗਲੇ ਪੜਾਅ ਲਈ ਰਵਾਨਾ

ਇਸ ਮੌਕੇ ਕੈਬਨਿਟ ਮੰਤਰੀ ਸ੍ਰ ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਧਾਰਮਿਕ ਆਜ਼ਾਦੀ ਦੇ ਸਰਵਉਚ ਰੱਖਿਅਕ ਹਨ। ਉਹਨਾਂ ਕਿਹਾ ਕਿ ਗੁਰੂ ਸਾਹਿਬ ਦਾ ਬਲੀਦਾਨ ਸਿਰਫ ਕਿਸੇ ਇੱਕ ਕੌਮ ਲਈ ਹੀ ਨਹੀਂ, ਸਗੋਂ ਸਾਰੀ ਮਨੁੱਖਤਾ ਲਈ ਸ਼ਹਾਦਤ ਅਤੇ ਧਰਮ-ਨਿਰਪੱਖਤਾ ਦੀ ਅਨੋਖੀ ਮਿਸਾਲ ਹੈ। ਉਹਨਾਂ ਕਿਹਾ ਕਿ ਮੁਗਲ ਸ਼ਾਸਕ ਔਰੰਗਜ਼ੇਬ ਦੇ ਜ਼ੁਲਮਾਂ ਦਾ ਵਿਰੋਧ ਕਰਦੇ ਹੋਏ ਗੁਰੂ ਸਾਹਿਬ ਤੇ ਉਨ੍ਹਾਂ ਦੇ ਸਿੱਖਾਂ ਨੇ ਧਰਮ ਦੀ ਰੱਖਿਆ ਲਈ ਆਪਣਾ ਆਪ ਕੁਰਬਾਨ ਕਰ ਦਿੱਤਾ। ਉਹਨਾਂ ਇਹ ਵੀ ਕਿਹਾ ਕਿ ਕਸ਼ਮੀਰੀ ਪੰਡਤਾਂ ਨੇ ਜਦੋਂ ਗੁਰੂ ਘਰ ਦਾ ਦਰਵਾਜ਼ਾ ਖੜਕਾਇਆ, ਤਾਂ ਗੁਰੂ ਤੇਗ ਬਹਾਦਰ ਜੀ ਨੇ ਮਨੁੱਖਤਾ ਦੀ ਰੱਖਿਆ ਲਈ ਆਪਣਾ ਸੀਸ ਕੁਰਬਾਨ ਕਰਨ ਦਾ ਫ਼ੈਸਲਾ ਕੀਤਾ।ਇਸ ਮੌਕੇ ਚੀਫ ਵਿਪ ਅਤੇ ਤਲਵੰਡੀ ਸਾਬੋ ਤੋਂ ਵਿਧਾਇਕਾ ਪ੍ਰੋ: ਬਲਜਿੰਦਰ ਕੌਰ ਨੇ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੀ ਲਾਸਾਨੀ ਕੁਰਬਾਨੀ ਬਾਰੇ ਜਾਣਕਾਰੀ ਸਾਂਝੀ ਕੀਤੀ। ਉਹਨਾਂ 23 ਤੋਂ 25 ਨਵੰਬਰ 2025 ਤੱਕ ਆਨੰਦਪੁਰ ਸਾਹਿਬ ਵਿਖੇ ਮਨਾਏ ਜਾ ਰਹੇ ਗੁਰੂ ਸਾਹਿਬ ਦੇ ਸ਼ਹੀਦੀ ਸਮਾਰੋਹ ਵਿਚ ਸੰਗਤਾਂ ਨੂੰ ਵੱਧ ਤੋਂ ਵੱਧ ਪਹੁੰਚਣ ਦੀ ਅਪੀਲ ਵੀ ਕੀਤੀ।

ਇਹ ਵੀ ਪੜ੍ਹੋ ਪੰਜਾਬ ਵਿਧਾਨ ਸਭਾ ਸਪੀਕਰ ਨੇ ਨਵੇਂ ਚੁਣੇ ਵਿਧਾਇਕ ਹਰਮੀਤ ਸਿੰਘ ਸੰਧੂ ਨੂੰ ਸਹੁੰ ਚੁਕਾਈ

ਇਸ ਤੋਂ ਪਹਿਲਾਂ ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ, ਕੈਬਨਿਟ ਮੰਤਰੀ ਸ੍ਰ ਹਰਪਾਲ ਸਿੰਘ ਚੀਮਾ, ਕੈਬਨਿਟ ਮੰਤਰੀ ਸ੍ਰ ਗੁਰਮੀਤ ਸਿੰਘ ਖੁੱਡੀਆਂ, ਚੀਫ ਵਿਪ ਅਤੇ ਤਲਵੰਡੀ ਸਾਬੋ ਤੋਂ ਵਿਧਾਇਕਾ ਪ੍ਰੋ: ਬਲਜਿੰਦਰ ਕੌਰ ਵਲੋਂ ਪੰਜ ਪਿਆਰਿਆਂ ਨੂੰ ਸਿਰੋਪਾਓ ਪਾਏ ਗਏ।ਇਸ ਤੋਂ ਪਹਿਲਾਂ ਨਗਰ ਕੀਰਤਨ ਦੌਰਾਨ ਦੀ ਆਰੰਭਤਾ ਤੋਂ ਪਹਿਲਾਂ ਪੰਜਾਬ ਪੁਲਿਸ ਦੀ ਟੁਕੜੀ ਵੱਲੋਂ ਗਾਰਡ ਆਫ ਆਨਰ ਦਿੰਦਿਆਂ ਸਲਾਮੀ ਵੀ ਦਿੱਤੀ ਗਈ। ਮਾਲਵੇ ਦੀ ਧਰਤੀ ‘ਤੇ ਨਗਰ ਕੀਰਤਨ ਦਾ ਵੱਡੀ ਗਿਣਤੀ ਸੰਗਤ ਵੱਲੋਂ ਥਾਂ-ਥਾਂ ‘ਤੇ ਭਰਵਾਂ ਸਵਾਗਤ ਕੀਤਾ ਗਿਆ।ਨਗਰ ਕੀਰਤਨ ਦੌਰਾਨ ਵੱਖ-ਵੱਖ ਥਾਵਾਂ ‘ਤੇ ਸਕੂਲੀ ਵਿਦਿਆਰਥੀਆਂ ਤੇ ਵੱਡੀ ਗਿਣਤੀ ਵਿੱਚ ਸੰਗਤਾਂ ਵੱਲੋਂ ਫੁੱਲਾਂ ਦੀ ਵਰਖਾ ਨਾਲ ਜਿੱਥੇ ਸਵਾਗਤ ਕੀਤਾ ਗਿਆ ਉੱਥੇ ਹੀ ਸੇਵਾਦਾਰਾਂ ਵੱਲੋਂ ਵੱਖ-ਵੱਖ ਥਾਵਾਂ ‘ਤੇ ਗੁਰੂ ਕਾ ਅਤੁੱਟ ਲੰਗਰ ਵੀ ਵਰਤਾਇਆ ਗਿਆ।

ਇਹ ਵੀ ਪੜ੍ਹੋ Amritsar ਅੱਧੀ ਰਾਤ ਨੂੰ ਹੋਇਆ ਵੱਡਾ Encounter, ਪੁਲਿਸ ਨੇ ਕੀਤਾ ਨਾਮੀ ਗੈਂਗਸਟਰ ਢੇਰ

ਨਗਰ ਕੀਰਤਨ ਦਾ ਬਠਿੰਡਾ ਵਿਖੇ ਪਹੁੰਚਣ ‘ਤੇ ਵਿਧਾਇਕ (ਬਠਿੰਡਾ) ਸ਼ਹਿਰੀ ਸ. ਜਗਰੂਪ ਸਿੰਘ, ਮੇਅਰ ਸ਼੍ਰੀ ਪਦਮਜੀਤ ਸਿੰਘ ਮਹਿਤਾ, ਚੈਅਰਮੈਨ ਸ ਜਤਿੰਦਰ ਸਿੰਘ ਭੱਲਾ, ਚੇਅਰਮੈਨ ਸ ਨਵਦੀਪ ਸਿੰਘ ਜੀਦਾ, ਚੈਅਰਮੈਨ ਰਾਕੇਸ਼ ਪੁਰੀ, ਚੈਅਰਮੈਨ ਸ਼੍ਰੀ ਇੰਦਰਜੀਤ ਸਿੰਘ ਮਾਨ, ਬਠਿੰਡਾ (ਦਿਹਾਤੀ) ਸ਼੍ਰੀ ਜਸਵਿੰਦਰ ਸਿੰਘ ਛਿੰਦਾ ਨੰਦਗੜ੍ਹ, ਡਾਇਰੈਕਟਰ ਡਾਇਰੈਕਟਰ ਪੰਜਾਬ ਜਲ ਸਰੋਤ ਪ੍ਰਬੰਧਨ ਤੇ ਵਿਕਾਸ ਨਿਗਮ ਸ ਅਮਰਜੀਤ ਸਿੰਘ ਰਾਜਨ, ਸਾਬਕਾ ਚੇਅਰਮੈਨ ਸ਼੍ਰੀ ਅੰਮ੍ਰਿਤ ਲਾਲ ਅਗਰਵਾਲ ਅਤੇ ਸਮੂਹ ਸੰਗਤਾਂ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ।ਨਗਰ ਕੀਰਤਨ ਗੁਰਦੁਆਰਾ ਬੇਰ ਸਾਹਿਬ (ਦੇਗਸਰ) ਪਾਤਸ਼ਾਹੀ 10ਵੀਂ ਛਾਉਣੀ ਬੁੱਢਾ ਦਲ ਪੰਜਵਾਂ ਤਖਤ ਤੋਂ ਭਾਗੀਵਾਂਦਰ, ਕੋਟਸ਼ਮੀਰ, ਬਠਿੰਡਾ ਆਈ.ਟੀ.ਆਈ. ਚੌਕ, ਬੀਬੀ ਵਾਲਾ ਚੌਕ, ਭੁੱਚੋ ਮੰਡੀ, ਰਾਮਪੁਰਾ ਹੁੰਦਾ ਹੋਇਆ ਅਗਲੇ ਪੜਾਅ ਲਈ ਜ਼ਿਲ੍ਹਾ ਬਰਨਾਲਾ ਪ੍ਰਵੇਸ਼ ਹੋਇਆ।ਇਸ ਮੌਕੇ ਬਾਬਾ ਜੱਸਾ ਸਿੰਘ ਤਲਵੰਡੀ ਸਾਬੋ, ਬਾਬਾ ਬੁੱਢਾ ਦਲ ਦੇ ਮੁੱਖਤਿਆਰੇਆਮ ਬਾਬਾ ਮੇਜਰ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸੰਗਤ ਹਾਜ਼ਰ ਰਹੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਗੁਰੂਆਂ ਦੀ ਇਤਿਹਾਸਕ ਧਰਤੀ ਅੰਮ੍ਰਿਤਸਰ ‘ਚ ਪੰਜਾਬ ਸਰਕਾਰ ਦੇ ਵਿਜ਼ਨ ਨਾਲ ₹150 ਕਰੋੜ ਦਾ ਵੱਡਾ ਨਿਵੇਸ਼

0

Amritsar News:ਪੰਜਾਬ — ਅੰਮ੍ਰਿਤਸਰ ਵਿੱਚ ਹੋਈ ਕਨਫੈਡਰੇਸ਼ਨ ਆਫ ਇੰਡੀਅਨ ਇੰਡਸਟਰੀ (CII) ਉੱਤਰੀ ਖੇਤਰ ਦੀ ਖੇਤਰੀ ਪ੍ਰੀਸ਼ਦ ਦੀ ਮੀਟਿੰਗ ਵਿੱਚ, ਪੰਜਾਬ ਸਰਕਾਰ ਨੇ ਆਪਣੇ ਦੂਰਦਰਸ਼ੀ ਉਦਯੋਗਿਕ ਸੁਧਾਰ ਏਜੰਡੇ, ਸੈਕਟਰ-ਵਿਸ਼ੇਸ਼ ਨੀਤੀਗਤ ਪਹਿਲਕਦਮੀਆਂ ਅਤੇ ਰਾਜ ਵਿੱਚ ਨਿਵੇਸ਼ ਦੀ ਗਤੀ ਨੂੰ ਹੋਰ ਵਧਾਉਣ ਦੇ ਉਦੇਸ਼ ਨਾਲ ਪ੍ਰਮੁੱਖ ਬੁਨਿਆਦੀ ਢਾਂਚਾ ਪ੍ਰੋਜੈਕਟਾਂ ਦੀ ਰੂਪਰੇਖਾ ਦਿੱਤੀ।ਮੰਤਰੀ ਸੰਜੀਵ ਅਰੋੜਾ ਦਾ ਸਵਾਗਤ ਕਰਦੇ ਹੋਏ, CII ਉੱਤਰੀ ਖੇਤਰ ਦੀ ਚੇਅਰਪਰਸਨ ਸ਼੍ਰੀਮਤੀ ਅੰਜਲੀ ਸਿੰਘ ਨੇ ਕਿਹਾ ਕਿ ਪੰਜਾਬ ਤੇਜ਼ੀ ਨਾਲ ਉੱਚ-ਗੁਣਵੱਤਾ ਵਾਲੇ ਨਿਵੇਸ਼ਾਂ ਲਈ ਇੱਕ ਪਸੰਦੀਦਾ ਸਥਾਨ ਬਣ ਰਿਹਾ ਹੈ। ਉਨ੍ਹਾਂ ਨੇ ਅੰਮ੍ਰਿਤਸਰ ਤੋਂ ਸ਼ੁਰੂ ਹੋ ਕੇ ਪੰਜਾਬ ਦੇ ਪ੍ਰਾਹੁਣਚਾਰੀ ਖੇਤਰ ਵਿੱਚ SUJAN ਦੇ ₹150 ਕਰੋੜ ਦੇ ਨਿਵੇਸ਼ ਨੂੰ ਰਾਜ ਦੇ ਸੁਧਰ ਰਹੇ ਨਿਵੇਸ਼ ਮਾਹੌਲ ਦਾ ਇੱਕ ਮਜ਼ਬੂਤ ​​ਸਮਰਥਨ ਦੱਸਿਆ।ਉਨ੍ਹਾਂ ਕਿਹਾ, “ਇਹ ਵੱਡਾ ਨਿਵੇਸ਼ ਪੰਜਾਬ ਦੇ ਪ੍ਰੀਮੀਅਮ ਸੈਰ-ਸਪਾਟਾ ਖੇਤਰ ਨੂੰ ਮਜ਼ਬੂਤ ​​ਕਰਦਾ ਹੈ ਅਤੇ ਰਾਜ ਦੀ ਆਰਥਿਕ ਪੁਨਰ ਸੁਰਜੀਤੀ ਪ੍ਰਕਿਰਿਆ ਵਿੱਚ ਵਧ ਰਹੇ ਵਿਸ਼ਵਾਸ ਨੂੰ ਦਰਸਾਉਂਦਾ ਹੈ।\

ਇਹ ਵੀ ਪੜ੍ਹੋ  ‘ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ ਜੀ’ ਦੇ 350ਵੇਂ ਸ਼ਹੀਦੀ ਦਿਵਸ ਲਈ ਸ੍ਰੀ ਅਨੰਦਪੁਰ ਸਾਹਿਬ ਵਿੱਚ ਚੱਲ ਰਹੀਆਂ ਤਿਆਰੀਆਂ, ਪੰਜਾਬ ਸਰਕਾਰ ਦੇ ਇਸ ਵੱਡੇ ਸਮਾਗਮ ਲਈ ਲੋਕਾਂ ਵਿਚ ਭਾਰੀ ਉਤਸ਼ਾਹ

ਸਰਕਾਰ ਦੇ ਪ੍ਰਗਤੀਸ਼ੀਲ ਕਦਮਾਂ ਅਤੇ ‘ਕਾਰੋਬਾਰ ਕਰਨ ਵਿੱਚ ਸੌਖ’ ਸੁਧਾਰਾਂ ਨਾਲ, ਸੈਰ-ਸਪਾਟਾ-ਅਧਾਰਤ ਨਿਵੇਸ਼ ਵਿੱਚ ਕਾਫ਼ੀ ਵਾਧਾ ਹੋਣ ਦੀ ਉਮੀਦ ਹੈ।”ਸ਼੍ਰੀਮਤੀ ਸਿੰਘ ਨੇ ਸੁਝਾਅ ਦਿੱਤਾ ਕਿ ਸਰਕਾਰ ਉਪਲਬਧ ਜ਼ਮੀਨੀ ਬੈਂਕਾਂ ਨੂੰ ਸਰਗਰਮੀ ਨਾਲ ਉਤਸ਼ਾਹਿਤ ਕਰੇ, ਖੇਤੀਬਾੜੀ ਅਤੇ ਨਾਸ਼ਵਾਨ ਉਤਪਾਦਾਂ ਲਈ ਕੋਲਡ-ਚੇਨ ਬੁਨਿਆਦੀ ਢਾਂਚਾ ਵਿਕਸਤ ਕਰੇ, ਸੈਰ-ਸਪਾਟੇ ਨੂੰ ਹੁਲਾਰਾ ਦੇਣ ਲਈ ਵਿਰਾਸਤੀ ਸਥਾਨਾਂ ਦੀ ਪਛਾਣ ਕਰੇ, ਅਤੇ ਰਾਸ਼ਟਰੀ ਅਤੇ ਵਿਸ਼ਵ ਪੱਧਰ ‘ਤੇ ਪੰਜਾਬ ਨੂੰ ਉਤਸ਼ਾਹਿਤ ਕਰਨ ਲਈ ਇੱਕ ਸਟੇਟ ਬ੍ਰਾਂਡ ਅੰਬੈਸਡਰ ਨਿਯੁਕਤ ਕਰਨ ‘ਤੇ ਵਿਚਾਰ ਕਰੇ।ਕੌਂਸਲ ਨੂੰ ਸੰਬੋਧਨ ਕਰਦੇ ਹੋਏ, ਉਦਯੋਗ, ਵਣਜ, ਨਿਵੇਸ਼ ਪ੍ਰੋਤਸਾਹਨ, ਬਿਜਲੀ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਦੇ ਮੰਤਰੀ ਸ਼੍ਰੀ ਸੰਜੀਵ ਅਰੋੜਾ ਨੇ ਕਿਹਾ ਕਿ ਸਰਕਾਰ ਇੱਕ ਮਜ਼ਬੂਤ, ਜਵਾਬਦੇਹ ਅਤੇ ਭਵਿੱਖ-ਕੇਂਦ੍ਰਿਤ ਉਦਯੋਗਿਕ ਵਾਤਾਵਰਣ ਬਣਾਉਣ ਲਈ ਵਚਨਬੱਧ ਹੈ।ਉਨ੍ਹਾਂ ਕਿਹਾ, “ਪੰਜਾਬ ਇੱਕ ਸਪੱਸ਼ਟ ਅਤੇ ਸੁਧਾਰ-ਮੁਖੀ ਰੋਡਮੈਪ ਨਾਲ ਅੱਗੇ ਵਧ ਰਿਹਾ ਹੈ। ਅਸੀਂ 24 ਸੈਕਟਰਲ ਕਮੇਟੀਆਂ ਬਣਾਈਆਂ ਹਨ, ਅਤੇ ਇੱਕ ਮਾਸਟਰ ਇੰਡਸਟਰੀਅਲ ਨੀਤੀ – ਹਰੇਕ ਮੁੱਖ ਖੇਤਰ ਲਈ ਸਮਰਪਿਤ ਨੀਤੀਆਂ ਦੇ ਨਾਲ – ਜਲਦੀ ਹੀ ਜਾਰੀ ਕੀਤੀ ਜਾਵੇਗੀ, ਜੋ ਨਿਵੇਸ਼ਕਾਂ ਨੂੰ ਲੰਬੇ ਸਮੇਂ ਦੀ ਸਪੱਸ਼ਟਤਾ ਪ੍ਰਦਾਨ ਕਰੇਗੀ।”ਮੰਤਰੀ ਨੇ ਦੱਸਿਆ ਕਿ ਪੰਜਾਬ 2035 ਤੱਕ ਆਪਣੀਆਂ ਊਰਜਾ ਜ਼ਰੂਰਤਾਂ ਦੇ ਅਧਾਰ ਤੇ ਇੱਕ ਲੰਬੀ ਮਿਆਦ ਦੀ ਬਿਜਲੀ ਯੋਜਨਾ ਤਿਆਰ ਕਰ ਰਿਹਾ ਹੈ, ਜਿਸ ਵਿੱਚ ਥਰਮਲ ਅਤੇ ਨਵਿਆਉਣਯੋਗ ਊਰਜਾ ਦਾ ਸੰਭਾਵੀ ਮਿਸ਼ਰਣ ਸ਼ਾਮਲ ਹੋਵੇਗਾ।ਉਦਯੋਗਿਕ ਬੁਨਿਆਦੀ ਢਾਂਚੇ ਨੂੰ ਮਜ਼ਬੂਤ ​​ਕਰਨ ਲਈ, ਉਨ੍ਹਾਂ ਦੱਸਿਆ ਕਿ ਮੋਹਾਲੀ ਅਤੇ ਲੁਧਿਆਣਾ ਵਿੱਚ ਦੋ ਨਵੇਂ ਪ੍ਰਦਰਸ਼ਨੀ ਕੇਂਦਰਾਂ ਲਈ ਜ਼ਮੀਨ ਦੀ ਪਛਾਣ ਕੀਤੀ ਗਈ ਹੈ, ਅਤੇ ਟੈਂਡਰ ਪ੍ਰਕਿਰਿਆ ਸ਼ੁਰੂ ਹੋ ਗਈ ਹੈ।

ਇਹ ਵੀ ਪੜ੍ਹੋ  ਮਾਨ ਸਰਕਾਰ ਦੇ ਭ੍ਰਿਸ਼ਟਾਚਾਰ ਵਿਰੋਧੀ ਏਜੰਡੇ ਤਹਿਤ ਵੱਡਾ ਬਦਲਾਅ: ਪੰਜਾਬ ਵਿੱਚ ਬਿਜਲੀ ਕੁਨੈਕਸ਼ਨ ਪ੍ਰਕਿਰਿਆ ਹੁਣ ਹੋਈ ਆਸਾਨ

ਅੰਮ੍ਰਿਤਸਰ ਵਿੱਚ ਇੱਕ ਤੀਜੇ ਪ੍ਰਦਰਸ਼ਨੀ ਕੇਂਦਰ ਦੀ ਵੀ ਯੋਜਨਾ ਬਣਾਈ ਜਾ ਰਹੀ ਹੈ, ਜਿਸ ਲਈ ਜ਼ਮੀਨ ਦੀ ਪਛਾਣ ਕੀਤੀ ਜਾ ਰਹੀ ਹੈ।ਕਾਰੋਬਾਰ ਦੇ ਅਧਿਕਾਰ ਕਾਨੂੰਨ ਤਹਿਤ ਲਾਗੂ ਕੀਤੇ ਜਾ ਰਹੇ ਸੁਧਾਰਾਂ ਦਾ ਹਵਾਲਾ ਦਿੰਦੇ ਹੋਏ, ਮੰਤਰੀ ਨੇ ਕਿਹਾ ਕਿ ਹਰੀ ਸ਼੍ਰੇਣੀ ਅਤੇ ਕਈ ਸੰਤਰੀ ਸ਼੍ਰੇਣੀ ਦੀਆਂ ਉਦਯੋਗਿਕ ਇਕਾਈਆਂ ਨੂੰ ਸਿਰਫ਼ ਪੰਜ ਦਿਨਾਂ ਦੇ ਅੰਦਰ ਇਜਾਜ਼ਤ ਮਿਲ ਜਾਵੇਗੀ।ਲੌਜਿਸਟਿਕਸ ਅਤੇ ਕਨੈਕਟੀਵਿਟੀ ਬਾਰੇ ਜਾਣਕਾਰੀ ਦਿੰਦੇ ਹੋਏ, ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਇਸ ਸਮੇਂ 10 ਆਈਸੀਡੀ, ਦੋ ਮਾਲ ਢੋਆ-ਢੁਆਈ ਵਾਲੇ ਕੰਟੇਨਰ ਸਟੇਸ਼ਨ, ਦੋ ਅੰਤਰਰਾਸ਼ਟਰੀ ਹਵਾਈ ਅੱਡੇ ਅਤੇ ਕਾਰਜਸ਼ੀਲ ਆਦਮਪੁਰ ਹਵਾਈ ਅੱਡਾ ਹੈ। ਆਉਣ ਵਾਲਾ ਹਲਵਾਰਾ ਹਵਾਈ ਅੱਡਾ ਰਾਜ ਦੀਆਂ ਲੌਜਿਸਟਿਕ ਸਮਰੱਥਾਵਾਂ ਨੂੰ ਹੋਰ ਮਜ਼ਬੂਤ ​​ਕਰੇਗਾ।ਮੀਟਿੰਗ ਉਦਯੋਗ ਅਤੇ ਸਰਕਾਰ ਦੋਵਾਂ ਦੀਆਂ ਸਕਾਰਾਤਮਕ ਭਾਵਨਾਵਾਂ ਨਾਲ ਸਮਾਪਤ ਹੋਈ, ਜਿਸ ਵਿੱਚ ਪੰਜਾਬ ਦੀ ਵਿਕਾਸ ਯਾਤਰਾ, ਵਧਦੀ ਨਿਵੇਸ਼ ਖਿੱਚ, ਅਤੇ ਸੈਰ-ਸਪਾਟਾ-ਅਗਵਾਈ ਵਾਲੀ ਵਿਕਾਸ ਸੰਭਾਵਨਾ – ਸੁਜਾਨ ਦੀ ਮਹੱਤਵਪੂਰਨ ਨਿਵੇਸ਼ ਵਚਨਬੱਧਤਾ ਦੁਆਰਾ ਉਤਸ਼ਾਹਿਤ – ਮੁੱਖ ਮੁੱਖ ਨੁਕਤਿਆਂ ਨੂੰ ਉਜਾਗਰ ਕੀਤਾ ਗਿਆ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

‘ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ ਜੀ’ ਦੇ 350ਵੇਂ ਸ਼ਹੀਦੀ ਦਿਵਸ ਲਈ ਸ੍ਰੀ ਅਨੰਦਪੁਰ ਸਾਹਿਬ ਵਿੱਚ ਚੱਲ ਰਹੀਆਂ ਤਿਆਰੀਆਂ, ਪੰਜਾਬ ਸਰਕਾਰ ਦੇ ਇਸ ਵੱਡੇ ਸਮਾਗਮ ਲਈ ਲੋਕਾਂ ਵਿਚ ਭਾਰੀ ਉਤਸ਼ਾਹ

0

Sri Anandpur Sahib News:ਇਸ ਸਾਲ, ਸ੍ਰੀ ਅਨੰਦਪੁਰ ਸਾਹਿਬ ਇੱਕ ਸਮਾਗਮ ਦੀ ਮੇਜ਼ਬਾਨੀ ਕਰੇਗਾ ਜੋ ਪੂਰੇ ਪੰਜਾਬ ਵਿੱਚ ਬਹੁਤ ਸ਼ਰਧਾ ਅਤੇ ਮਾਣ ਨਾਲ ਮਨਾਇਆ ਜਾਵੇਗਾ। ਪੰਜਾਬ ਸਰਕਾਰ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ, ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਅਤੇ ਭਾਈ ਦਿਆਲਾ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਦੀ ਯਾਦ ਵਿੱਚ ਤਿੰਨ ਦਿਨਾਂ ਦਾ ਵਿਸ਼ੇਸ਼ ਧਾਰਮਿਕ ਪ੍ਰੋਗਰਾਮ ਆਯੋਜਿਤ ਕੀਤਾ ਹੈ। ਇਹ ਸਮਾਗਮ 23 ਤੋਂ 25 ਨਵੰਬਰ, 2025 ਤੱਕ ਚੱਲੇਗਾ, ਅਤੇ ਇਸਦਾ ਹਰ ਪਲ ਸਿੱਖ ਇਤਿਹਾਸ, ਮਨੁੱਖਤਾ ਅਤੇ ਕੁਰਬਾਨੀ ਦੀ ਵਿਰਾਸਤ ਨਾਲ ਜੁੜਦਾ ਹੈ ਜਿਸ ‘ਤੇ ਸਾਰਾ ਪੰਜਾਬ ਮਾਣ ਕਰਦਾ ਹੈ। 23 ਨਵੰਬਰ ਤੋਂ ਸ਼ੁਰੂ ਹੋ ਰਿਹਾ ਇਹ ਪ੍ਰੋਗਰਾਮ ਡੂੰਘੇ ਅਧਿਆਤਮਿਕ ਮਾਹੌਲ ਨਾਲ ਸ਼ੁਰੂ ਹੋਵੇਗਾ। ਸਵੇਰੇ ਸੰਗਤ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਅਤੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਹਾਜ਼ਰੀ ਵਿੱਚ ਅਖੰਡ ਪਾਠ ਨਾਲ ਸ਼ੁਰੂ ਹੋਵੇਗੀ। ਇਹ ਸੰਦੇਸ਼ ਦੇਵੇਗਾ ਕਿ ਸਿੱਖ ਪਰੰਪਰਾ ਵਿੱਚ ਸ਼ਰਧਾ ਅਤੇ ਸੇਵਾ ਦੀ ਭਾਵਨਾ ਸਭ ਤੋਂ ਵੱਧ ਹੈ। ਇਸ ਤੋਂ ਬਾਅਦ, ਗੁਰੂ ਤੇਗ ਬਹਾਦਰ ਜੀ ਦੇ ਜੀਵਨ ‘ਤੇ ਆਧਾਰਿਤ ਇੱਕ ਪ੍ਰਦਰਸ਼ਨੀ ਦਾ ਉਦਘਾਟਨ ਕੀਤਾ ਜਾਵੇਗਾ।

ਇਹ ਵੀ ਪੜ੍ਹੋ  ਨੌਵੇਂ ਪਾਤਸ਼ਾਹ ਦਾ 350ਵਾਂ ਸ਼ਹੀਦੀ ਦਿਹਾੜਾ: ਸ੍ਰੀਨਗਰ ਤੋਂ ਅਰੰਭ ਹੋਏ ਨਗਰ ਕੀਰਤਨ ਦਾ ਜੰਮੂ ਦੀ ਸੰਗਤ ਵਲੋਂ ਖ਼ਾਲਸਾਈ ਜਾਹੋ-ਜਲਾਲ ਨਾਲ ਸਵਾਗਤ, ਪਠਾਨਕੋਟ ਵਿਖੇ ਅਗਲੇ ਪੜਾਅ ਲਈ ਰਵਾਨਾ

ਇਹ ਪ੍ਰਦਰਸ਼ਨੀ ਖਾਸ ਤੌਰ ‘ਤੇ ਨੌਜਵਾਨਾਂ ਨੂੰ ਇਸ ਬਾਰੇ ਜਾਗਰੂਕ ਕਰਨ ਲਈ ਤਿਆਰ ਕੀਤੀ ਗਈ ਹੈ ਕਿ ਗੁਰੂ ਸਾਹਿਬਾਨ ਨੇ ਧਰਮ, ਮਨੁੱਖੀ ਅਧਿਕਾਰਾਂ ਅਤੇ ਮਨੁੱਖਤਾ ਦੀ ਰੱਖਿਆ ਲਈ ਆਪਣੀਆਂ ਜਾਨਾਂ ਕਿਵੇਂ ਅਤੇ ਕਿਉਂ ਕੁਰਬਾਨ ਕੀਤੀਆਂ।23 ਨਵੰਬਰ ਨੂੰ ਸਵੇਰੇ 11 ਵਜੇ, ਇੱਕ ਸਰਬ ਧਰਮ ਸੰਮੇਲਨ ਆਯੋਜਿਤ ਕੀਤਾ ਜਾਵੇਗਾ, ਜਿੱਥੇ ਵੱਖ-ਵੱਖ ਧਰਮਾਂ, ਭਾਈਚਾਰਿਆਂ ਅਤੇ ਵਿਚਾਰਧਾਰਾਵਾਂ ਦੇ ਲੋਕ ਏਕਤਾ, ਭਾਈਚਾਰੇ ਅਤੇ ਮਨੁੱਖੀ ਅਧਿਕਾਰਾਂ ਬਾਰੇ ਆਪਣੇ ਵਿਚਾਰ ਸਾਂਝੇ ਕਰਨਗੇ। ਇਹ ਸੰਮੇਲਨ ਦਰਸਾਉਂਦਾ ਹੈ ਕਿ ਸਿੱਖ ਇਤਿਹਾਸ ਸਿਰਫ਼ ਸਿੱਖ ਭਾਈਚਾਰੇ ਦਾ ਇਤਿਹਾਸ ਨਹੀਂ ਹੈ, ਸਗੋਂ ਸਾਰੀ ਮਨੁੱਖਤਾ ਲਈ ਇੱਕ ਸੰਦੇਸ਼ ਹੈ: ਦੂਜਿਆਂ ਦੀ ਰੱਖਿਆ ਕਰਨਾ, ਸੱਚ ਲਈ ਖੜ੍ਹੇ ਹੋਣਾ ਅਤੇ ਸਾਰੇ ਵਿਚਾਰਾਂ ਦਾ ਸਤਿਕਾਰ ਕਰਨਾ। ਸ਼ਾਮ ਨੂੰ, ਵਿਰਾਸਤ-ਏ-ਖਾਲਸਾ ਅਤੇ ਸੰਬੰਧਿਤ ਮਹੱਤਵਪੂਰਨ ਸਮਾਰਕਾਂ ਦਾ ਇੱਕ ਗਾਈਡਡ ਟੂਰ ਆਯੋਜਿਤ ਕੀਤਾ ਜਾਵੇਗਾ, ਜਿਸ ਨਾਲ ਲੋਕ ਆਪਣੀਆਂ ਜੜ੍ਹਾਂ, ਪਰੰਪਰਾਵਾਂ ਅਤੇ ਇਤਿਹਾਸ ਦਾ ਖੁਦ ਅਨੁਭਵ ਕਰ ਸਕਣਗੇ। ਰਾਤ ਨੂੰ ਇੱਕ ਡਰੋਨ ਸ਼ੋਅ ਸਮਾਗਮ ਦੀ ਸੁੰਦਰਤਾ ਨੂੰ ਹੋਰ ਵਧਾਏਗਾ। ਰੋਸ਼ਨੀ ਰਾਹੀਂ, ਗੁਰੂ ਸਾਹਿਬਾਨ ਦੀ ਸ਼ਹਾਦਤ, ਖਾਲਸਾ ਪੰਥ ਦੀ ਵਿਰਾਸਤ ਅਤੇ ਪੰਜਾਬ ਦੇ ਮਾਣ ਨੂੰ ਆਧੁਨਿਕ ਤਰੀਕੇ ਨਾਲ ਦਰਸਾਇਆ ਜਾਵੇਗਾ।

ਇਹ ਵੀ ਪੜ੍ਹੋ  ਪੰਜਾਬ ਵਿਧਾਨ ਸਭਾ ਸਪੀਕਰ ਨੇ ਨਵੇਂ ਚੁਣੇ ਵਿਧਾਇਕ ਹਰਮੀਤ ਸਿੰਘ ਸੰਧੂ ਨੂੰ ਸਹੁੰ ਚੁਕਾਈ

ਤਿੰਨ ਦਿਨਾਂ ਲਈ, ਕਥਾ, ਕੀਰਤਨ, ਭਗਤੀ, ਸੰਗਤ ਅਤੇ ਸੇਵਾ ਦਾ ਮਾਹੌਲ ਬਣਾਇਆ ਜਾਵੇਗਾ, ਜਿਸ ਨਾਲ ਇੱਕ ਅਜਿਹਾ ਮਾਹੌਲ ਸਿਰਜਿਆ ਜਾਵੇਗਾ ਜੋ ਇਹ ਯਕੀਨੀ ਬਣਾਏਗਾ ਕਿ ਹਰ ਹਾਜ਼ਰੀਨ ਗੁਰੂ ਸਾਹਿਬਾਨ ਪ੍ਰਤੀ ਹੋਰ ਵੀ ਸਤਿਕਾਰ ਨਾਲ ਜਾਵੇ। ਲੋਕਾਂ ਵਿੱਚ ਇਸ ਇਕੱਠ ਪ੍ਰਤੀ ਡੂੰਘੀ ਸ਼ਰਧਾ ਹੈ। ਹਰ ਕੋਈ ਮੰਨਦਾ ਹੈ ਕਿ ਪੰਜਾਬ ਸਰਕਾਰ ਨੇ ਇਸ ਸਮਾਗਮ ਨੂੰ ਇੰਨੀ ਸ਼ਾਨ ਅਤੇ ਸ਼ਾਨ ਨਾਲ ਮਨਾਉਣ ਦਾ ਫੈਸਲਾ ਕਰਕੇ ਸਾਰੇ ਪੰਜਾਬ ਦੀਆਂ ਭਾਵਨਾਵਾਂ ਦਾ ਸੱਚਮੁੱਚ ਸਨਮਾਨ ਕੀਤਾ ਹੈ। ਇਹ ਇਕੱਠ ਸਿਰਫ਼ ਇਤਿਹਾਸ ਨੂੰ ਯਾਦ ਕਰਨ ਦਾ ਮੌਕਾ ਨਹੀਂ ਹੈ, ਸਗੋਂ ਉਸ ਭਾਵਨਾ ਨੂੰ ਅਪਣਾਉਣ ਦਾ ਮੌਕਾ ਹੈ ਜੋ ਸਿੱਖ ਧਰਮ ਨੂੰ ਦੁਨੀਆ ਭਰ ਵਿੱਚ ਹਿੰਮਤ, ਕੁਰਬਾਨੀ ਅਤੇ ਮਨੁੱਖਤਾ ਦਾ ਪ੍ਰਤੀਕ ਬਣਾਉਂਦੀ ਹੈ।ਇਹ ਤਿੰਨ ਦਿਨਾਂ ਇਕੱਠ ਪੰਜਾਬ ਦੀ ਆਤਮਾ, ਪੰਜਾਬ ਦੇ ਮਾਣ ਅਤੇ ਪੰਜਾਬ ਦੀ ਵਿਰਾਸਤ ਦਾ ਇੱਕ ਜੀਵਤ ਰੂਪ ਹੈ, ਅਤੇ ਹਰ ਪੰਜਾਬੀ ਲਈ ਮਾਣ ਦੀ ਗੱਲ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

SSD Girls College Bathinda ਵਿਖੇ ਕੌਮੀ ਏਕਤਾ ਦਿਵਸ ਮਨਾਇਆ ਗਿਆ

0

Bathinda News:SSD Girls College Bathinda ਵਿਖੇ ਕਾਲਜ ਪ੍ਰਿੰਸੀਪਲ ਡਾ. ਨੀਰੂ ਗਰਗ ਦੀ ਅਗਵਾਈ ਹੇਠ ਐਨ.ਐਸ.ਐਸ. ਯੂਨਿਟਾਂ ਵੱਲੋਂ ਪ੍ਰੋਗਰਾਮ ਅਫ਼ਸਰ ਡਾ. ਸਿਮਰਜੀਤ ਕੌਰ ਅਤੇ ਮੈਡਮ ਗੁਰਮਿੰਦਰ ਜੀਤ ਕੌਰ ਦੀ ਨਿਗਰਾਨੀ ਅਧੀਨ ਕੌਮੀ ਏਕਤਾ ਦਿਵਸ ਮਨਾਇਆ ਗਿਆ । ਇਸ ਪ੍ਰੋਗਰਾਮ ਵਿੱਚ ਮੁੱਖ ਵਕਤਾ ਦੇ ਤੌਰ ਤੇ ਕਾਲਜ ਪ੍ਰਿੰਸੀਪਲ ਵੱਲੋਂ ਇਸ ਦਿਨ ਦੀ ਮਹੱਤਤਾ ਤੇ ਆਪਣੇ ਵਿਚਾਰ ਪੇਸ਼ ਕੀਤੇ ਅਤੇ ਸਮੂਹ ਸਟਾਫ ਨੂੰ ਰਾਸ਼ਟਰੀ ਏਕਤਾ ਕਾਇਮ ਰੱਖਣ ਅਤੇ ਵਿਦਿਆਰਥੀਆਂ ਨੂੰ ਇਸ ਲਈ ਪ੍ਰੇਰਿਤ ਕਰਨ ਲਈ ਕਿਹਾ । ਕਾਲਜ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਸੰਜੇ ਗੋਇਲ ਅਤੇ ਜਨਰਲ ਸਕੱਤਰ ਵਿਕਾਸ ਗਰਗ ਵੱਲੋਂ ਅੱਗੇ ਤੋਂ ਦੇਸ਼ ਦੀ ਰਾਸ਼ਟਰੀ ਏਕਤਾ ਨਾਲ ਸਬੰਧਿਤ ਗਤੀਵਿਧੀਆਂ ਕਰਵਾਉਣ ਲਈ ਪ੍ਰੇਰਿਤ ਕੀਤਾ ਗਿਆ ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

 

DAV College Bathinda ਦੇ ਐਮ.ਏ.ਰਾਜਨੀਤੀ ਸ਼ਾਸਤਰ ਵਿਦਿਆਰਥੀਆਂ ਨੇ ਯੂਨੀਵਰਸਿਟੀ ਪ੍ਰੀਖਿਆ ਵਿੱਚੋਂ ਚੰਗੇ ਨਤੀਜੇ ਪ੍ਰਾਪਤ ਕੀਤੇ

0

Bathinda News:DAV College Bathinda ਦੇ ਐਮ.ਏ.ਰਾਜਨੀਤੀ ਸ਼ਾਸਤਰ ਦੇ (ਸਮੈਸਟਰ ਦੂਜਾ) ਦੇ ਵਿਦਿਆਰਥੀਆਂ ਨੇ ਯੂਨੀਵਰਸਿਟੀ ਪ੍ਰੀਖਿਆ ਵਿੱਚੋਂ ਚੰਗੇ ਨਤੀਜੇ ਪ੍ਰਾਪਤ ਕਰਕੇ ਕਾਲਜ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ।ਸ਼ਰਨਜੀਤ ਕੌਰ ਨੇ ਕਲਾਸ ਵਿਚੋਂ ਪਹਿਲਾ ਸਥਾਨ, ਦਵਿੰਦਰ ਅਤੇ ਗੁਰਪ੍ਰੀਤ ਸਿੰਘ ਨੇ ਦੂਜਾ ਸਥਾਨ ਅਤੇ ਮਹਿਕਦੀਪ ਕੌਰ ਨੇ ਤੀਜਾ ਸਥਾਨ ਪ੍ਰਾਪਤ ਕੀਤਾ।

ਇਹ ਵੀ ਪੜ੍ਹੋ MP Amritpal Singh ਨੇ ਮੁੜ ਮੰਗੀ ਪੈਰੋਲ, High Court ਵਿੱਚ ਦਿੱਤਾ ਇਹ ਤਰਕ!

ਇਨ੍ਹਾਂ ਵਿਦਿਆਰਥੀਆਂ ਨੇ ਆਪਣੇ ਵਿਭਾਗ ਦੇ ਅਧਿਆਪਕਾਂ ਦਾ ਧੰਨਵਾਦ ਕੀਤਾ ਜਿੰਨ੍ਹਾਂ ਦੀ ਯੋਗ ਅਗਵਾਈ ਹੇਠ ਉਨ੍ਹਾਂ ਨੇ ਸਫ਼ਲਤਾ ਹਾਸਿਲ ਕੀਤੀ ਹੈ।ਕਾਲਜ ਦੇ ਪ੍ਰਿੰਸੀਪਲ ਡਾ.ਰਾਜੀਵ ਕੁਮਾਰ ਸ਼ਰਮਾ ਨੇ ਰਾਜਨੀਤੀ ਸ਼ਾਸਤਰ ਵਿਭਾਗ ਦੇ ਮੁਖੀ ਪ੍ਰੋ.ਪਵਨਪ੍ਰੀਤ ਸਿੰਘ ਅਤੇ ਸਟਾਫ਼ ਨੂੰ ਮੁਬਾਰਕਬਾਦ ਦਿੱਤੀ ਅਤੇ ਵਿਦਿਆਰਥੀਆਂ ਦੇ ਸੁਨਹਿਰੀ ਭਵਿੱਖ ਲਈ ਸ਼ੁਭਕਾਮਨਾਵਾਂ ਦਿੰਦਿਆਂ ਉਨ੍ਹਾਂ ਨੂੰ ਹੋਰ ਵੀ ਮਿਹਨਤ ਕਰਨ ਦੀ ਤਾਕੀਦ ਕੀਤੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਨੌਵੇਂ ਪਾਤਸ਼ਾਹ ਦਾ 350ਵਾਂ ਸ਼ਹੀਦੀ ਦਿਹਾੜਾ: ਸ੍ਰੀਨਗਰ ਤੋਂ ਅਰੰਭ ਹੋਏ ਨਗਰ ਕੀਰਤਨ ਦਾ ਜੰਮੂ ਦੀ ਸੰਗਤ ਵਲੋਂ ਖ਼ਾਲਸਾਈ ਜਾਹੋ-ਜਲਾਲ ਨਾਲ ਸਵਾਗਤ, ਪਠਾਨਕੋਟ ਵਿਖੇ ਅਗਲੇ ਪੜਾਅ ਲਈ ਰਵਾਨਾ

0

Jammu/Pathankot News:ਨੌਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਸਬੰਧੀ ਸ੍ਰੀਨਗਰ ਤੋਂ ਆਰੰਭ ਹੋਏ ਨਗਰ ਕੀਰਤਨ ਨੂੰ ਜੰਮੂ ਦੀ ਸੰਗਤ ਵਲੋਂ ਖ਼ਾਲਸਾਈ ਜਾਹੋ-ਜਲਾਲ ਨਾਲ ਅਗਲੇ ਪੜਾਅ ਪਠਾਨਕੋਟ ਲਈ ਰਵਾਨਾ ਕੀਤਾ ਗਿਆ। ਸੰਗਤਾਂ ਨੇ ਨਗਰ ਕੀਰਤਨ ਦੇ ਬੀਤੀ ਰਾਤ ਸਵਾਗਤ ਸਮੇਂ ਅਤੇ ਅੱਜ ਰਵਾਨਗੀ ਸਮੇਂ ਕਈ-ਕਈ ਕਿਲੋਮੀਟਰ ਤੱਕ ਨਗਰ ਕੀਰਤਨ ਨਾਲ ਪੈਦਲ ਚੱਲ ਕੇ ਸ਼ਹਿਰ ਨੂੰ ਅਧਿਆਤਮਕ ਰੰਗਤ ਦੇ ਦਿੱਤੀ।ਜੰਮੂ ਦੇ ਚਾਂਦ ਨਗਰ ਸਥਿਤ ਗੁਰਦੁਆਰਾ ਸ੍ਰੀ ਗੁਰੂ ਨਾਨਕ ਦੇਵ ਜੀ ਵਿਖੇ ਨਗਰ ਕੀਰਤਨ ਲਈ ਠਹਿਰਾਅ ਦਾ ਪ੍ਰਬੰਧ ਕੀਤਾ ਗਿਆ।ਨਗਰ ਕੀਰਤਨ ਦੀ ਜੰਮੂ ਤੋਂ ਰਵਾਨਗੀ ਦੌਰਾਨ ਨੌਜਵਾਨਾਂ ਨੇ ਗੱਤਕੇਬਾਜ਼ੀ ਦੇ ਜ਼ੌਹਰ ਵਿਖਾਏ ਅਤੇ ਸਥਾਨਕ ਸੰਗਤ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਉਪਰ ਫੁੱਲਾਂ ਦੀ ਵਰਖਾ ਕੀਤੀ ਗਈ। ਇਸ ਦੌਰਾਨ ਜੰਮੂ ਤੋਂ ਸੰਗਤ ਦਾ ਵੱਡਾ ਕਾਫ਼ਲਾ ਨਗਰ ਕੀਰਤਨ ਨਾਲ ਸ੍ਰੀ ਅਨੰਦਪੁਰ ਸਾਹਿਬ ਲਈ ਰਵਾਨਾ ਹੋਇਆ।

ਇਹ ਵੀ ਪੜ੍ਹੋ  Amritsar ਅੱਧੀ ਰਾਤ ਨੂੰ ਹੋਇਆ ਵੱਡਾ Encounter, ਪੁਲਿਸ ਨੇ ਕੀਤਾ ਨਾਮੀ ਗੈਂਗਸਟਰ ਢੇਰ

ਸ਼ਹਿਰ ਵਿੱਚੋੰ ਲੰਘਦਿਆਂ ਥਾਂ-ਥਾਂ ਨਗਰ ਕੀਰਤਨ ਦਾ ਸਵਾਗਤ ਕੀਤਾ ਗਿਆ। ਸਿੰਘ ਸਭਾ ਗੁਰਦੁਆਰਾ ਅਕਾਲੀ ਕੌਰ ਸਿੰਘ ਨਗਰ, ਡਗਿਆਣਾ ਵਲੋਂ ਨਗਰ ਕੀਰਤਨ ਦਾ ਭਰਵਾਂ ਸਵਾਗਤ ਕੀਤਾ ਗਿਆ। ਇਸ ਮੌਕੇ ਰਜਿੰਦਰ ਸਿੰਘ ਵਜ਼ੀਰ, ਰਜਿੰਦਰ ਸਿੰਘ ਰੈਣਾ, ਨਰਿੰਦਰ ਸਿੰਘ ਵਜ਼ੀਰ, ਸੰਦੀਪ ਸਿੰਘ ਅਤੇ ਸੰਗਤ ਭਾਰੀ ਗਿਣਤੀ ਵਿੱਚ ਹਾਜ਼ਰ ਸੀ। ਸ੍ਰੀ ਸੰਤ‌ ਮੇਲਾ ਸਿੰਘ ਜੀ ਦਸਤਕਾਰੀ ਆਸ਼ਰਮ ਵਿਖੇ ਸੰਗਤ ਵੱਲੋਂ ਮਹੰਤ ਮਨਜੀਤ ਸਿੰਘ ਦੇ ਨਾਲ ਨਗਰ ਕੀਰਤਨ ਦਾ ਸਵਾਗਤ ਕੀਤਾ ਗਿਆ। ਇਸੇ ਤਰ੍ਹਾਂ ਸਿੰਘ ਸਭਾ ਗੁਰਦੁਆਰਾ ਡਗਿਆਣਾ ਕੈਂਪ ਦੀ ਸੰਗਤ ਵਲੋਂ ਨਗਰ ਕੀਰਤਨ ਦਾ ਸਵਾਗਤ ਕੀਤਾ ਗਿਆ। ਇਸ ਮੌਕੇ ਪ੍ਰਧਾਨ ਚਰਨਜੀਤ ਸਿੰਘ, ਮਨਜੀਤ ਸਿੰਘ, ਸੂਰਜ ਸਿੰਘ ਅਤੇ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ।ਡਗਿਆਲ ਅਤੇ ਅਮਾਰ ਵਿਖੇ ਵਿਕਰਮ ਸਿੰਘ ਸਰਪੰਚ, ਸਵਰਨ ਸਿੰਘ, ਸਿਮਰਨਜੀਤ ਸਿੰਘ ਸੁਰਜੀਤ ਸਿੰਘ ਜਗਦੀਪ ਸਿੰਘ ਦਰਬਾਰੀ ਸਿੰਘ ਆਦਿ ਸਣੇ ਕਸ਼ਮੀਰੀ ਸਿੱਖ ਸੰਗਤ ਵਲੋਂ ਨਗਰ ਕੀਰਤਨ ਲਈ ਕਾਹਵੇ ਦੇ ਲੰਗਰ ਦਾ ਪ੍ਰਬੰਧ ਕੀਤਾ ਗਿਆ।

ਇਹ ਵੀ ਪੜ੍ਹੋ  ਮਜੀਠਿਆ ਦੀਆਂ ਮੁਸ਼ਕਿਲਾਂ ਵਧੀਆਂ; ਹੁਣ ਅਦਾਲਤ ਵੱਲੋਂ ਸਾਲੇ ਦੇ ਗ੍ਰਿਫਤਾਰੀ ਵਰੰਟ ਜਾਰੀ

ਕੁੰਜਵਾਣੀ ਦੀ ਸੰਗਤ ਵਲੋਂ ਮਾਤਾ ਵੈਸ਼ਨੋ ਦੇਵੀ ਬਾਈਪਾਸ ‘ਤੇ ਨਗਰ ਕੀਰਤਨ ਦਾ ਸਵਾਗਤ ਕੀਤਾ ਗਿਆ। ਇਸੇ ਤਰ੍ਹਾਂ ਸਰੌਰ ਇਲਾਕੇ ਦੀ ਸੰਗਤ ਵਲੋਂ ਨਗਰ ਕੀਰਤਨ ਦਾ ਸਵਾਗਤ ਕੀਤਾ ਗਿਆ ਅਤੇ ਲੰਗਰ ਦਾ ਪ੍ਰਬੰਧ ਕੀਤਾ ਗਿਆ।ਇਸ ਤੋਂ ਇਲਾਵਾ ਸਾਂਬਾ ਜ਼ਿਲ੍ਹੇ ਦੇ ਵਿਜੇਪੁਰ ਇਲਾਕੇ ਵਿਖੇ ਸਾਬਕਾ ਕੈਬਨਿਟ ਮੰਤਰੀ ਜੰਮੂ-ਕਸ਼ਮੀਰ ਸ. ਮਨਜੀਤ ਸਿੰਘ, ਗਿਆਨੀ ਹਰਪਾਲ ਸਿੰਘ, ਜਸਵੀਰ ਸਿੰਘ, ਹਰਨਾਮ ਸਿੰਘ, ਗੁਰਮੀਤ ਸਿੰਘ, ਗੁਰਦੀਪ ਸਿੰਘ ਅਤੇ ਸੰਗਤ ਵਲੋਂ ਨਗਰ ਕੀਰਤਨ ਦਾ ਸਵਾਗਤ ਕੀਤਾ ਗਿਆ ਅਤੇ ਲੰਗਰ ਦਾ ਪ੍ਰਬੰਧ ਕੀਤਾ ਗਿਆ। ਇਸੇ ਤਰ੍ਹਾਂ ਬਾੜੀ ਬ੍ਰਾਹਮਣਾਂ ਅੱਡਾ ਸਾਂਬਾ ਵਿਖੇ ਵੀ ਸੰਗਤ ਵਲੋਂ ਨਗਰ ਕੀਰਤਨ ਦਾ ਸਵਾਗਤ ਕੀਤਾ ਗਿਆ।ਦੱਸ ਦੇਈਏ ਕਿ ਬੀਤੀ ਦੇਰ ਰਾਤ ਨਗਰ ਕੀਰਤਨ ਦੇ ਜੰਮੂ ਸ਼ਹਿਰ ਪਹੁੰਚਣ ‘ਤੇ ਸ਼ਹਿਰ ਦੀਆਂ ਸੰਗਤਾਂ ਵੱਲੋਂ ਨਗਰ ਕੀਰਤਨ ਦੇ ਸਵਾਗਤ ਲਈ ਮਾਂਡਾ ਵਿਖੇ ਵਿਸ਼ੇਸ਼ ਦੀਵਾਨ ਸਜਾਏ ਗਏ। ਜ਼ਿਲ੍ਹਾ ਗੁਰੁਦੁਆਰਾ ਪ੍ਰਬੰਧਕ ਕਮੇਟੀ ਜੰਮੂ ਵਲੋਂ ਸਾਂਝੇ ਤੌਰ ‘ਤੇ ਮਾਂਡਾ ਵਿਖੇ ਨਗਰ ਕੀਰਤਨ ਦਾ ਸਵਾਗਤ ਕੀਤਾ ਗਿਆ। ਇਸ ਸਵਾਗਤ ਸਮਾਗਮ ਲਈ ਪ੍ਰਬੰਧਕ ਕਮੇਟੀ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਗੁਰੂ ਨਾਨਕ ਨਗਰ ਜੰਮੂ, ਪ੍ਰਬੰਧਕ ਕਮੇਟੀ ਗੁਰਦੁਆਰਾ ਯਾਦਗਾਰ ਸ੍ਰੀ ਬਾਲਾ ਪ੍ਰੀਤਮ ਜੀ ਤ੍ਰਿਕੁਟਾ ਨਗਰ ਜੰਮੂ, ਪ੍ਰਬੰਧਕ ਕਮੇਟੀ ਗੁਰਦੁਆਰਾ ਯਾਦਗਾਰ ਛਟੀ ਪਾਤਸ਼ਾਹੀ ਜੀ ਤਲਾਬ ਤੀਲੋ ਜੰਮੂ, ਪ੍ਰਬੰਧਕ ਕਮੇਟੀ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਬਖਸ਼ੀ ਨਗਰ ਜੰਮੂ, ਪ੍ਰਬੰਧਕ ਕਮੇਟੀ ਗੁਰਦੁਆਰਾ ਯਾਦਗਾਰ ਸ੍ਰੀ ਗੁਰੂ ਅੰਗਦ ਪਾਤਸ਼ਾਹ ਜੀ ਪ੍ਰੀਤ ਨਗਰ ਜੰਮੂ, ਪ੍ਰਬੰਧਕ ਕਮੇਟੀ ਗੁਰਦੁਆਰਾ ਕਲਗ਼ੀਧਰ ਸਾਹਿਬ ਜੀ ਰਿਹਾੜੀ ਜੰਮੂ, ਗੁਰਦੁਆਰਾ ਯਾਦਗਾਰ ਸੰਤ ਸੁੰਦਰ ਸਿੰਘ ਜੀ ਤਪੋ ਸਥਾਨ ਅਖਨੂਰ, ਸੁਰਿੰਦਰ ਸਿੰਘ ਕਾਲਾ ਪ੍ਰਧਾਨ ਵੈਜੀਟੇਬਲ ਐਂਡ ਫਰੂਟ ਐਸੋਸੀਏਸ਼ਨ ਨਰਵਾਲ ਮੰਡੀ ਵਲੋਂ ਸਾਂਝੇ ਤੌਰ ‘ਤੇ ਪ੍ਰਬੰਧ ਕੀਤੇ ਗਏ ਸਨ।ਇਸ ਮੌਕੇ ਹੋਰਨਾਂ ਤੋਂ ਇਲਾਵਾ ਆਰ.ਟੀ.ਉ. ਜੰਮੂ ਜਸਵੀਰ ਸਿੰਘ, ਮੁੱਖ ਸੇਵਾਦਾਰ ਰਣਜੀਤ ਸਿੰਘ ਟੌਹੜਾ, ਸੰਤ ਤੇਜਵੰਤ ਸਿੰਘ ਡੰਨੇ ਵਾਲੇ, ਜਨਰਲ ਸਕੱਤਰ ਮਾਸਟਰ ਰਣਬੀਰ ਸਿੰਘ, ਜਗਪਾਲ ਸਿੰਘ ਖ਼ਜ਼ਾਨਚੀ, ਤਰਨਜੀਤ ਸਿੰਘ ਧਰਮ ਪ੍ਰਚਾਰ ਕਮੇਟੀ ਇੰਚਾਰਜ, ਬਲਵਿੰਦਰ ਸਿੰਘ, ਸੁਰਜੀਤ ਸਿੰਘ ਜਨਰਲ ਸਕੱਤਰ ਆਦਿ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਪੰਜਾਬ ਵਿਧਾਨ ਸਭਾ ਸਪੀਕਰ ਨੇ ਨਵੇਂ ਚੁਣੇ ਵਿਧਾਇਕ ਹਰਮੀਤ ਸਿੰਘ ਸੰਧੂ ਨੂੰ ਸਹੁੰ ਚੁਕਾਈ

0

Chandigarh News:ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਪੰਜਾਬ ਵਿਧਾਨ ਸਭਾ ਸਕੱਤਰੇਤ ਵਿਖੇ ਪੰਜਾਬ ਦੇ ਤਰਨਤਾਰਨ ਹਲਕੇ ਤੋਂ ‘ਆਪ’ ਦੇ ਨਵੇਂ ਚੁਣੇ ਗਏ ਵਿਧਾਇਕ ਹਰਮੀਤ ਸਿੰਘ ਸੰਧੂ ਨੂੰ ਅਹੁਦੇ ਦੀ ਸਹੁੰ ਚੁਕਾਈ। ਉਨ੍ਹਾਂ ਕਿਹਾ ਕਿ ਹਰਮੀਤ ਸਿੰਘ ਸੰਧੂ ਆਪਣੇ ਹਲਕੇ ਦੇ ਲੋਕਾਂ ਦੀਆਂ ਜਾਇਜ਼ ਮੰਗਾਂ ਪੂਰੀਆਂ ਕਰਨ ਵਿੱਚ ਕੋਈ ਕਸਰ ਨਹੀਂ ਛੱਡਣਗੇ।ਹਰਮੀਤ ਸਿੰਘ ਸੰਧੂ ਨੇ ਅਹਿਦ ਲਿਆ ਕਿ ਉਹ ਕਾਨੂੰਨ ਦੁਆਰਾ ਸਥਾਪਿਤ ਭਾਰਤ ਦੇ ਸੰਵਿਧਾਨ ਪ੍ਰਤੀ ਸੱਚੀ ਸ਼ਰਧਾ ਰੱਖਣਗੇ ਅਤੇ ਵਫ਼ਾਦਾਰ ਰਹਿਣਗੇ । ਉਹ ਭਾਰਤ ਦੀ ਪ੍ਰਭੂਸੱਤਾ ਅਤੇ ਅਖੰਡਤਾ ਨੂੰ ਕਾਇਮ ਰੱਖਣਗੇ ।

ਇਹ ਵੀ ਪੜ੍ਹੋ  MP Amritpal Singh ਨੇ ਮੁੜ ਮੰਗੀ ਪੈਰੋਲ, High Court ਵਿੱਚ ਦਿੱਤਾ ਇਹ ਤਰਕ!

ਉਨ੍ਹਾਂ ਨੂੰ ਸੌਂਪੇ ਗਏ ਫਰਜ਼ਾਂ ਨੂੰ ਵਫ਼ਾਦਾਰੀ ਤੇ ਸੁਹਿਰਦਤਾ ਨਾਲ ਨਿਭਾਉਣਗੇ ਅਤੇ ਆਪਣੇ ਹਲਕੇ ਦੀ ਭਲਾਈ ਲਈ ਕੋਈ ਕਸਰ ਬਾਕੀ ਨਹੀਂ ਛੱਡਣਗੇ।ਸਪੀਕਰ ਨੇ ਹਾਲ ਹੀ ਵਿੱਚ ਤਰਨਤਾਰਨ ਹਲਕੇ ਦੀ ਜ਼ਿਮਨੀ ਚੋਣ ਜਿੱਤਣ ਵਾਲੇ ਵਿਧਾਇਕ ਹਰਮੀਤ ਸਿੰਘ ਸੰਧੂ ਨੂੰ ਆਪਣੀਆਂ ਸ਼ੁਭਕਾਮਨਾਵਾਂ ਵੀ ਦਿੱਤੀਆਂ।ਵਿਧਾਇਕ ਹਰਮੀਤ ਸਿੰਘ ਸੰਧੂ ਨੇ ਗੁਰੂ ਸਾਹਿਬ ਜੀ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਉਹ ਆਪਣੇ ਹਲਕੇ ਦੇ ਲੋਕਾਂ ਦੇ ਹਮੇਸ਼ਾ ਸ਼ੁਕਰਗੁਜ਼ਾਰ ਰਹਿਣਗੇ। ਉਹ ਆਪਣੇ ਹਲਕੇ ਦੇ ਲੋਕਾਂ ਨੂੰ ਨਿਰਾਸ਼ ਨਹੀਂ ਹੋਣ ਦੇਣਗੇ ਅਤੇ ਉਨ੍ਹਾਂ ਦੀਆਂ ਉਮੀਦਾਂ ’ਤੇ ਖਰੇ ਉਤਰਨਗੇ।

ਇਸਤੋਂ ਇਲਾਵਾ ਸਹੁੰ ਚੁੱਕ ਸਮਾਗਮ ਤੋਂ ਬਾਅਦ ਨਵੇਂ ਚੁਣੇ ਗਏ ਵਿਧਾਇਕ ਹਰਮੀਤ ਸਿੰਘ ਸੰਧੂ ਆਪਣੇ ਸਾਥੀਆਂ ਨਾਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਚੰਡੀਗੜ੍ਹ ਰਿਹਾਇਸ਼ ਵਿਖੇ ਤੋਂ ਮਿਲਣ ਲਈ ਪਹੁੰਚੇ। ਇਸ ਮੌਕੇ ਮੁੱਖ ਮੰਤਰੀ ਨੇ ਉਹਨਾਂ ਨੂੰ ਇਸ ਨਵੀਂ ਜ਼ਿੰਮੇਵਾਰੀ ਲਈ ਵਧਾਈਆਂ ਅਤੇ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ ਅਤੇ ਨਾਲ ਹੀ ਉਹਨਾਂ ਨੂੰ ਤਰਨਤਾਰਨ ਦੇ ਲੋਕਾਂ ਦੇ ਵਿਚਕਾਰ ਰਹਿ ਕੇ ਸੇਵਾ ਕਰਨ ਲਈ ਕਿਹਾ। ਇਸ ਮੌਕੇ ਉਨ੍ਹਾਂ ਨਾਲ ਗਿੱਦੜਬਾਹਾ ਹਲਕੇ ਤੋਂ ਵਿਧਾਇਕ ਹਰਦੀਪ ਸਿੰਘ ਡਿੰਪੀ ਢਿੱਲੋਂ ਵੀ ਮੌਜੂਦ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਨਿਤੀਸ਼ ਕੁਮਾਰ ਨੇ 10ਵੀਂ ਵਾਰ ਬਿਹਾਰ ਦੇ ਮੁੱਖ ਮੰਤਰੀ ਵਜੋਂ ਚੁੱਕੀ ਸਹੁੰ

0

👉ਪਟਨਾ ਦੇ ਗਾਂਧੀ ਮੈਦਾਨ ‘ਚ PM ਨਰਿੰਦਰ ਮੋਦੀ ਦੀ ਮੌਜਦੂਗੀ ਵਿਚ ਹੋਇਆ ਸਹੁੰ ਚੁੱਕ ਸਮਾਗਮ
👉ਸਮਰਾਟ ਚੌਧਰੀ ਮੁੜ ਉੱਪ ਮੁੱਖ ਮੰਤਰੀ ਬਣੇ, 26 ਮੰਤਰੀਆਂ ਨੇ ਵੀ ਚੁੱਕੀ ਸਹੁੰ
Bihar News: ਬਿਹਾਰ ਦੇ ਵਿਚ ਜਨਤਾ ਦਲ ਦੇ ਆਗੂ ਨਿਤੀਸ਼ ਕੁਮਾਰ ਨੇ ਵੀਰਵਾਰ ਨੁੰ ਮੁੜ ਦਸਵੀਂ ਵਾਰ ਸੂਬੇ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕ ਲਈ ਹੈ। ਪਟਨਾ ਦੇ ਗਾਂਧੀ ਮੈਦਾਨ ‘ਚ PM ਨਰਿੰਦਰ ਮੋਦੀ ਦੀ ਮੌਜਦੂਗੀ ਵਿਚ ਹੋਏ ਸਹੁੰ ਚੁੱਕ ਸਮਾਗਮ ਵਿਚ ਹਜ਼ਾਰਾਂ ਦੀ ਤਾਦਾਦ ਵਿਚ ਜਨਤਾ ਦਲ ਅਤੇ ਭਾਜਪਾ ਸਹਿਤ ਲੋਕ ਜਨ ਸਕਤੀ ਪਾਰਟੀ ਦੇ ਆਗੂ ਤੇ ਵਰਕਰ ਪੁੱਜੇ ਹੋਏ ਸਨ। ਸਮਾਗਮ ਵਿਚ ਕਈ ਸੂਬਿਆਂ ਦੇ ਮੁੱਖ ਮੰਤਰੀ ਤੇ ਹੋਰ ਵੱਡੀਆਂ ਹਸਤੀਆਂ ਵੀ ਮੌਜੂਦ ਰਹੀਆਂ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Our Visitor

1902466