Thursday, May 14, 2026
Home Blog Page 323

ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸ੍ਰੀਨਗਰ ਤੋਂ ਰਵਾਨਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਅਰਵਿੰਦ ਕੇਜਰੀਵਾਲ ਅਤੇ ਜੰਮੂ ਕਸ਼ਮੀਰ ਦੇ ਮੁੱਖ ਮੰਤਰੀ ਉਮਰ ਅਬਦੁੱਲਾ ਨੇ ਸੰਗਤ ਨਾਲ ਕੀਤੀ ਸ਼ਿਰਕਤ

👉ਅਕਾਲ ਪੁਰਖ ਨੇ ਇਤਿਹਾਸਕ ਮੌਕੇ ਸੇਵਾ ਨਿਭਾਉਣ ਲਈ ਪੰਜਾਬ ਸਰਕਾਰ ’ਤੇ ਮਿਹਰ ਭਰਿਆ ਹੱਥ ਰੱਖਿਆ-ਅਰਵਿੰਦ ਕੇਜਰੀਵਾਲ
👉ਗੁਰੂ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ ਨੂੰ ਯਾਦਗਾਰੀ ਰੂਪ ਵਿੱਚ ਮਨਾਉਣ ਲਈ ਪਰਮਾਤਮਾ ਦੀ ਬਖਸ਼ਿਸ਼ ਹਾਸਲ ਹੋਣ ਨਾਲ ਆਪਣੇ-ਆਪ ਨੂੰ ਵਡਭਾਗਾ ਸਮਝਦੀ ਹੈ ਪੰਜਾਬ ਸਰਕਾਰ-ਮੁੱਖ ਮੰਤਰੀ ਮਾਨ
Srinagar (Jammu & Kashmir) News:ਇੱਥੋਂ ਦੇ ਇਤਿਹਾਸਕ ਗੁਰਦੁਆਰਾ ਛੇਵੀਂ ਪਾਤਸ਼ਾਹੀ ਸਾਹਿਬ ਤੋਂ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਖਾਲਸੇ ਦੀ ਜਨਮ ਭੂਮੀ ਸ੍ਰੀ ਅਨੰਦਪੁਰ ਸਾਹਿਬ ਲਈ ਰਵਾਨਾ ਹੋਇਆ। ਰਵਾਨਗੀ ਮੌਕੇ ਸੰਗਤ ਨਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਆਮ ਆਦਮੀ ਪਾਰਟੀ ਦੇ ਕੌਮੀ ਪ੍ਰਧਾਨ ਅਰਵਿੰਦ ਕੇਜਰੀਵਾਲ ਅਤੇ ਜੰਮੂ ਕਸ਼ਮੀਰ ਦੇ ਮੁੱਖ ਮੰਤਰੀ ਉਮਰ ਅਬਦੁੱਲਾ ਨੇ ਸ਼ਿਰਕਤ ਕੀਤੀ।ਜੁਗੋ-ਜੁਗ ਅੱਟਲ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਛਤਰ ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਸਜਾਇਆ ਗਿਆ ਨਗਰ ਕੀਰਤਨ ਵੱਖ-ਵੱਖ ਸ਼ਹਿਰਾਂ ਜੰਮੂ, ਪਠਾਨਕੋਟ, ਦਸੂਹਾ, ਹੁਸ਼ਿਆਰਪੁਰ, ਮਾਹਿਲਪੁਰ ਤੇ ਗੜ੍ਹਸ਼ੰਕਰ ਤੇ ਹੋਰ ਨਗਰਾਂ ਵਿੱਚੋਂ ਗੁਜ਼ਰਦਾ ਹੋਇਆ 22 ਨਵੰਬਰ ਨੂੰ ਨੌਵੇਂ ਪਾਤਸ਼ਾਹ ਜੀ ਵੱਲੋਂ ਵਰੋਸਾਏ ਪਵਿੱਤਰ ਨਗਰ ਸ੍ਰੀ ਅਨੰਦਪੁਰ ਸਾਹਿਬ ਵਿਖੇ ਸੰਪੂਰਨ ਹੋਵੇਗਾ। ਨਗਰ ਕੀਰਤਨ 19 ਨਵੰਬਰ ਦੀ ਰਾਤ ਜੰਮੂ ਵਿਖੇ, 20 ਨਵੰਬਰ ਦੀ ਰਾਤ ਪਠਾਨਕੋਟ ਵਿਖੇ ਅਤੇ 21 ਨਵੰਬਰ ਦੀ ਰਾਤ ਹੁਸ਼ਿਆਰਪੁਰ ਵਿਖੇ ਪੜਾਅ ਕਰੇਗਾ।ਗੁਰੂ ਸਾਹਿਬ ਜੀ ਦੇ ਪਵਿੱਤਰ ਦਿਹਾੜੇ ਨੂੰ ਸਮਰਪਿਤ ਇਸ ਨਗਰ ਕੀਰਤ ਵਿੱਚ ਵੱਡੀ ਗਿਣਤੀ ਵਿੱਚ ਸੰਗਤਾਂ ਸ਼ਰਧਾ ਭਾਵਨਾ ਨਾਲ ਹਿੱਸਾ ਲੈ ਰਹੀਆਂ ਹਨ। ਨਗਰ ਕੀਰਤਨ ਨਾਲ ਰਵਾਨਾ ਹੋਣ ਵਾਲੀ ਸੰਗਤ ਦੀ ਸਹੂਲਤ ਲਈ ਕਾਫ਼ਲੇ ਵਿੱਚ ਐਂਬੂਲੈਂਸ, ਡਿਜੀਟਲ ਮਿਊਜ਼ੀਅਮ, ਲੰਗਰ ਦੀ ਵਿਵਸਥਾ ਤੇ ਹੋਰ ਲੋੜੀਂਦਾ ਸਾਜ਼ੋ-ਸਾਮਾਨ ਮੌਜੂਦ ਰਹੇਗਾ।ਇਸ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਪ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋ ਕੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ।

ਇਹ ਵੀ ਪੜ੍ਹੋ  ਮਿਸ਼ਨ ਚੜ੍ਹਦੀ ਕਲਾ ਬਣੀ ਰਾਹਤ ਹੜ੍ਹ ਪੀੜਤਾਂ ਲਈ : ਘਰਾਂ, ਪਸ਼ੂਆਂ, ਫਸਲਾਂ ਆਦਿ ਨੂੰ ਹੋਏ ਨੁਕਸਾਨ ਸਮੇਤ ਹਰ ਤਰ੍ਹਾਂ ਦੇ ਨੁਕਸਾਨ ਲਈ ਕਈ ਪਿੰਡਾਂ ਤੱਕ ਪਹੁੰਚ ਰਿਹਾ ਹੈ ਮੁਆਵਜ਼ਾ

ਇਸ ਦੌਰਾਨ ਉਨ੍ਹਾਂ ਕਿਹਾ ਕਿ ਨੌਵੇਂ ਸਿੱਖ ਗੁਰੂ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਮਨਾਉਣ ਸਾਡੇ ਸਾਰਿਆਂ ਲਈ ਇਤਿਹਾਸਕ ਪਲ ਹਨ ਜਿਨ੍ਹਾਂ ਨੇ ਮਨੁੱਖਤਾ ਦੀ ਰਾਖੀ ਲਈ ਅਦੁੱਤੀ ਸ਼ਹਾਦਤ ਦਿੱਤੀ। ਉਨ੍ਹਾਂ ਕਿਹਾ ਕਿ ਅਸੀਂ ਸਾਰੇ ਭਾਗਾਂ ਵਾਲੇ ਹਾਂ ਕਿ ਸਾਨੂੰ ਆਪਣੇ ਜੀਵਨ ਵਿੱਚ ਇਨ੍ਹਾਂ ਮਹਾਨ ਸਮਾਗਮਾਂ ਦਾ ਹਿੱਸਾ ਬਣਨ ਦਾ ਸੁਭਾਗ ਹਾਸਲ ਹੋਇਆ ਹੈ। ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਕਾਲ ਪੁਰਖ ਨੇ ਇਸ ਮਹਾਨ ਕਾਰਜ ਵਿੱਚ ਸੇਵਾ ਨਿਭਾਉਣ ਲਈ ਸੂਬਾ ਸਰਕਾਰ ’ਤੇ ਆਪਾਰ ਕ੍ਰਿਪਾ ਕੀਤੀ ਹੈ ਅਤੇ ਸਰਕਾਰ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ।ਮੁੱਖ ਮੰਤਰੀ ਮਾਨ ਅਤੇ ਆਪ ਦੇ ਕੌਮੀ ਕਨਵੀਨਰ ਨੇ ਲੋਕਾਂ ਨੂੰ ਸ੍ਰੀ ਗੁਰੂ ਤੇਗ਼ ਬਹਾਦਰ ਜੀ ਵੱਲੋਂ ਸਮੁੱਚੀ ਮਨੁੱਖਤਾ ਨੂੰ ਦਿਖਾਏ ਮਾਰਗ ’ਤੇ ਚੱਲਣ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਇਸ ਪਵਿੱਤਰ ਮੌਕੇ ਨੂੰ ਸ਼ਰਧਾ ਭਾਵਨਾ ਨਾਲ ਮਨਾਉਣ ਲਈ ਵਚਨਬੱਧ ਹੈ। ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਗੁਰੂ ਸਾਹਿਬ ਜੀ ਦਾ ਸ਼ਾਂਤੀ, ਮਨੁੱਖਤਾ, ਪਿਆਰ ਅਤੇ ਭਾਈਚਾਰ ਸਾਂਝ ਦਾ ਵਿਸ਼ਵਵਿਆਪੀ ਸੰਦੇਸ਼ ਸਮਕਾਲੀ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਦ੍ਰਿਸ਼ਟੀਕੋਣ ਵਿੱਚ ਅਜੋਕੇ ਦੌਰ ਵਿੱਚ ਵੀ ਪ੍ਰਸੰਗਿਕ ਹੈ।ਮੁੱਖ ਮੰਤਰੀ ਮਾਨ ਅਤੇ ‘ਆਪ’ ਦੇ ਰਾਸ਼ਟਰੀ ਕਨਵੀਨਰ ਨੇ ਲੋਕਾਂ ਨੂੰ ਗੁਰੂ ਜੀ ਦੀ ਵਿਚਾਰਧਾਰਾ ਨੂੰ ਅਪਣਾਉਣ ਦਾ ਸੱਦਾ ਦਿੰਦਿਆਂ ਕਿਹਾ ਕਿ ਮਹਾਨ ਵਿਚਾਰਧਾਰਾ ਪੂਰੇ ਦੇਸ਼ ਨੂੰ ਅਟੁੱਟ ਸਮਾਜਿਕ ਤਾਣੇ-ਬਾਣੇ ਨਾਲ ਜੋੜਨ ਲਈ ਏਕਤਾ ਦੀ ਤਾਕਤ ਵਜੋਂ ਉਭਰੀ ਹੈ। ਉਨ੍ਹਾਂ ਨੇ ਲੋਕਾਂ ਨੂੰ ਗੁਰੂ ਜੀ ਦੇ ਧਾਰਮਿਕ ਆਜ਼ਾਦੀ ਅਤੇ ਮਨੁੱਖੀ ਅਧਿਕਾਰਾਂ ਦੀ ਰਾਖੀ ਨੂੰ ਯਕੀਨੀ ਬਣਾਉਣ ਦੇ ਨਾਲ-ਨਾਲ ਧਰਮ ਨਿਰਪੱਖਤਾ ਦੀਆਂ ਸਦੀਆਂ ਪੁਰਾਣੀਆਂ ਮਹਾਨ ਪਰੰਪਰਾਵਾਂ ਨੂੰ ਕਾਇਮ ਰੱਖਣ ਵਿੱਚ ਮਿਸਾਲੀ ਯੋਗਦਾਨ ਬਾਰੇ ਯਾਦ ਦਿਵਾਇਆ, ਜਿਸ ਲਈ ਉਨ੍ਹਾਂ ਨੇ ਆਪਣਾ ਜੀਵਨ ਕੁਰਬਾਨ ਕਰ ਦਿੱਤਾ। ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੇ ਇਸ ਪਵਿੱਤਰ ਮੌਕੇ ‘ਤੇ ਮਹਾਨ ਗੁਰੂ ਸਾਹਿਬ ਨੂੰ ਸ਼ਰਧਾਂਜਲੀ ਅਤੇ ਸਤਿਕਾਰ ਭੇਟ ਕਰਨ ਲਈ ਉਪਰਾਲੇ ਕੀਤੇ ਹਨ।ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਅੱਗੇ ਕਿਹਾ ਕਿ ਉਹ ਜੰਮੂ-ਕਸ਼ਮੀਰ ਵਿੱਚ ਸਿੱਖ ਭਾਈਚਾਰੇ ਦੀ ਸਮਰਪਣ ਅਤੇ ਸ਼ਰਧਾ ਭਾਵਨਾ ਤੋਂ ਬਹੁਤ ਪ੍ਰਭਾਵਿਤ ਹੋਏ ਹਨ।

ਇਹ ਵੀ ਪੜ੍ਹੋ  ਮਾਨ ਸਰਕਾਰ ਨੇ ਨਿਵੇਸ਼ਕਾਂ ਦਾ ਵਿਸ਼ਵਾਸ ਜਿੱਤਿਆ: ਪੰਜਾਬ ਨੇ ਦੱਖਣੀ ਭਾਰਤ ਰੋਡਸ਼ੋਅ ਵਿੱਚ 1,700 ਕਰੋੜ ਰੁਪਏ ਦੇ ਨਿਵੇਸ਼ ‘ਤੇ ਮੋਹਰ ਲਗਵਾਈ

ਉਨ੍ਹਾਂ ਨੇ ਇਸ ਇਤਿਹਾਸਕ ਸਮਾਗਮ ਵਿੱਚ ਸੰਗਤ ਨਾਲ ਹਾਜ਼ਰੀ ਭਰਨ ਲਈ ਜੰਮੂ-ਕਸ਼ਮੀਰ ਦੇ ਮੁੱਖ ਮੰਤਰੀ ਉਮਰ ਅਬਦੁੱਲਾ ਦਾ ਵਿਸ਼ੇਸ਼ ਤੌਰ ‘ਤੇ ਧੰਨਵਾਦ ਕੀਤਾ। ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਸੱਚਮੁੱਚ ਸਮੁੱਚੇ ਸਿੱਖ ਭਾਈਚਾਰੇ ਅਤੇ ਖਾਸ ਤੌਰ ’ਤੇ ਜੰਮੂ-ਕਸ਼ਮੀਰ ਦੇ ਸਿੱਖਾਂ ਲਈ ਮਾਣ ਵਾਲੇ ਪਲ ਹਨ, ਜੋ ਸਾਡੇ ਸਾਰਿਆਂ ਵੱਲੋਂ ਵਿਸ਼ੇਸ਼ ਧੰਨਵਾਦ ਦੇ ਹੱਕਦਾਰ ਹਨ।ਮੁੱਖ ਮੰਤਰੀ ਮਾਨ ਅਤੇ ‘ਆਪ’ ਦੇ ਰਾਸ਼ਟਰੀ ਕਨਵੀਨਰ ਨੇ ਇਸ ਮਹਾਨ ਕਾਰਜ ਨੂੰ ਸੰਭਵ ਬਣਾਉਣ ਲਈ ਪੰਜਾਬ ਸਰਕਾਰ ਅਤੇ ਪੰਜਾਬੀਆਂ ਵੱਲੋਂ ਜੰਮੂ-ਕਸ਼ਮੀਰ ਸਰਕਾਰ ਅਤੇ ਸਿੱਖ ਸੰਗਤ ਦਾ ਨਿੱਜੀ ਤੌਰ ‘ਤੇ ਵੀ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦੇ ਸ਼ਹੀਦੀ ਦਿਵਸ ਨੂੰ ਮਨਾਉਣ ਲਈ ਪੰਜਾਬ ਸਰਕਾਰ ਵੱਖ-ਵੱਖ ਸੂਬਿਆਂ ਵਿੱਚ ਸਮਾਗਮ ਕਰ ਰਹੀ ਹੈ। ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਨੌਵੇਂ ਪਾਤਸ਼ਾਹ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮਾਂ ਦੀ ਸ਼ੁਰੂਆਤ 25 ਅਕਤੂਬਰ ਨੂੰ ਗੁਰਦੁਆਰਾ ਸੀਸ ਗੰਜ ਸਾਹਿਬ, ਦਿੱਲੀ ਤੋਂ ਹੋਈ ਸੀ ਅਤੇ ਇਸੇ ਦਿਨ ਗੁਰਦੁਆਰਾ ਸ੍ਰੀ ਰਕਾਬ ਗੰਜ ਸਾਹਿਬ ਵਿਖੇ ਵਿਸ਼ਾਲ ਕੀਰਤਨ ਦਰਬਾਰ ਕਰਵਾਇਆ ਗਿਆ ਸੀ।ਮੁੱਖ ਮੰਤਰੀ ਮਾਨ ਅਤੇ ‘ਆਪ’ ਦੇ ਰਾਸ਼ਟਰੀ ਕਨਵੀਨਰ ਨੇ ਕਿਹਾ ਕਿ 1 ਨਵੰਬਰ ਤੋਂ 18 ਨਵੰਬਰ ਤੱਕ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਲਾਈਟ ਐਂਡ ਸਾਊਂਡ ਸ਼ੋਅ ਕਰਵਾਏ ਗਏ, ਜਿਸ ਵਿੱਚ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਮਹਾਨ ਜੀਵਨ ਅਤੇ ਫਲਸਫੇ ਨੂੰ ਦਰਸਾਇਆ ਗਿਆ। ਇਸੇ ਤਰ੍ਹਾਂ ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦੀ ਚਰਨ ਛੋਹ ਪ੍ਰਾਪਤ ਨਗਰਾਂ ਅਤੇ ਸ਼ਹਿਰਾਂ ਵਿੱਚ ਕੀਰਤਨ ਦਰਬਾਰ ਕਰਵਾਏ ਜਾ ਰਹੇ ਹਨ ਅਤੇ 18 ਨਵੰਬਰ ਨੂੰ ਸ੍ਰੀਨਗਰ ਵਿੱਚ ਕੀਰਤਨ ਦਰਬਾਰ ਕਰਵਾਇਆ ਗਿਆ। ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਵੱਖ-ਵੱਖ ਦਿਸ਼ਾਵਾਂ ਤੋਂ ਚਾਰ ਨਗਰ ਕੀਰਤਨ ਸਜਾਏ ਜਾ ਰਹੇ ਹਨ ਅਤੇ ਅੱਜ ਪਹਿਲੇ ਨਗਰ ਕੀਰਤਨ ਦੀ ਆਰੰਭਤਾ ਇਸ ਧਰਤੀ ਤੋਂ ਸ਼ੁਰੂ ਹੋਈ ਜੋ 22 ਨਵੰਬਰ ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਸੰਪੂਰਨ ਹੋਵੇਗਾ।ਮੁੱਖ ਮੰਤਰੀ ਮਾਨ ਅਤੇ ਆਪ ਦੇ ਰਾਸ਼ਟਰੀ ਕਨਵੀਨਰ ਨੇ ਕਿਹਾ ਕਿ 20 ਨਵੰਬਰ ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ (ਤਲਵੰਡੀ ਸਾਬੋ), ਫਰੀਦਕੋਟ ਅਤੇ ਗੁਰਦਾਸਪੁਰ ਤੋਂ ਤਿੰਨ ਨਗਰ ਕੀਰਤਨ ਸਜਾਏ ਜਾਣਗੇ ਅਤੇ ਇਹ ਚਾਰੇ ਨਗਰ ਕੀਰਤਨ 22 ਨਵੰਬਰ ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਸੰਪੂਰਨ ਹੋਣਗੇ। ਉਨ੍ਹਾਂ ਕਿਹਾ ਕਿ 23 ਤੋਂ 25 ਨਵੰਬਰ ਤੱਕ ਸ੍ਰੀ ਅਨੰਦਪੁਰ ਸਾਹਿਬ ਵਿਖੇ ਵੱਡੇ ਪੱਧਰ ‘ਤੇ ਸਮਾਗਮ ਹੋਣਗੇ।

ਇਹ ਵੀ ਪੜ੍ਹੋ  ਵਿਦੇਸ਼ਾਂ ਵਿੱਚ ਸਿਖਲਾਈ ਪ੍ਰਾਪਤ ਪੰਜਾਬ ਦੇ ਅਧਿਆਪਕ ਅਤੇ ਪ੍ਰਿੰਸੀਪਲ ਹੁਣ ਬੱਚਿਆਂ ਨੂੰ ਸਮਾਰਟ ਅਤੇ ਆਧੁਨਿਕ ਸਿੱਖਿਆ ਕਰਨਗੇ ਪ੍ਰਦਾਨ

ਉਨ੍ਹਾਂ ਕਿਹਾ ਕਿ ਵੱਡੀ ਗਿਣਤੀ ਵਿੱਚ ਆਉਣ ਵਾਲੇ ਹਜ਼ਾਰਾਂ ਸ਼ਰਧਾਲੂਆਂ ਦੇ ਰਹਿਣ ਲਈ ਪਵਿੱਤਰ ਸ਼ਹਿਰ ਵਿਖੇ “ਚੱਕ ਨਾਨਕੀ” ਨਾਮਕ “ਟੈਂਟ ਸਿਟੀ” ਸਥਾਪਤ ਕੀਤੀ ਜਾ ਰਹੀ ਹੈ।ਮੁੱਖ ਮੰਤਰੀ ਮਾਨ ਅਤੇ ਆਪ ਦੇ ਰਾਸ਼ਟਰੀ ਕਨਵੀਨਰ ਨੇ ਕਿਹਾ ਕਿ ਗੁਰੂ ਸਾਹਿਬ ਜੀ ਦੇ ਜੀਵਨ ਅਤੇ ਸੰਦੇਸ਼ ਨੂੰ ਉਜਾਗਰ ਕਰਨ ਵਾਲੀਆਂ ਪ੍ਰਦਰਸ਼ਨੀਆਂ ਅਤੇ ਡਰੋਨ ਸ਼ੋਅ ਦੇ ਨਾਲ ਅੰਤਰ-ਧਰਮ ਸੰਮੇਲਨ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ 24 ਨਵੰਬਰ ਨੂੰ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਵੇਗਾ, ਜਿੱਥੇ ਪ੍ਰਮੁੱਖ ਸ਼ਖਸੀਅਤਾਂ ਗੁਰੂ ਜੀ ਦੇ ਜੀਵਨ, ਫਲਸਫੇ ਅਤੇ ਧਾਰਮਿਕ ਆਜ਼ਾਦੀ ਤੇ ਮਨੁੱਖੀ ਅਧਿਕਾਰਾਂ ਦੀ ਖਾਤਰ ਉਨ੍ਹਾਂ ਦੀ ਮਹਾਨ ਕੁਰਬਾਨੀ ‘ਤੇ ਵਿਚਾਰ ਸਾਂਝੇ ਕਰਨਗੀਆਂ। ਉਨ੍ਹਾਂ ਕਿਹਾ ਕਿ 25 ਨਵੰਬਰ ਨੂੰ ਰਾਜ ਪੱਧਰੀ ਖੂਨਦਾਨ ਕੈਂਪ ਲਾਏ ਜਾਣਗੇ, ਜੰਗਲਾਤ ਵਿਭਾਗ ਵੱਲੋਂ ਵੱਡੇ ਪੱਧਰ ‘ਤੇ ਪੌਦੇ ਲਾਉਣ ਦੀ ਮੁਹਿੰਮ ਤੋਂ ਇਲਾਵਾ ਵਿਸ਼ਾਲ “ਸਰਬੱਤ ਦਾ ਭਲਾ ਇੱਕਤਰਤਾ” ਵਿੱਚ ਕਈ ਉੱਘੀਆਂ ਸ਼ਖਸੀਅਤਾਂ ਹਿੱਸਾ ਲੈਣਗੀਆਂ।ਮੁੱਖ ਮੰਤਰੀ ਮਾਨ ਅਤੇ ‘ਆਪ’ ਦੇ ਰਾਸ਼ਟਰੀ ਕਨਵੀਨਰ ਨੇ ਅੱਗੇ ਦੱਸਿਆ ਕਿ 350ਵੇਂ ਸ਼ਹੀਦੀ ਦਿਹਾੜੇ ਦੇ ਪਵਿੱਤਰ ਮੌਕੇ ਬਾਰੇ ਦੁਨੀਆ ਭਰ ਦੇ ਅਧਿਆਤਮਿਕ ਆਗੂਆਂ ਅਤੇ ਸੰਤਾਂ ਨਾਲ ਸਲਾਹ-ਮਸ਼ਵਰਾ ਕੀਤਾ ਗਿਆ ਹੈ ਅਤੇ ਉਨ੍ਹਾਂ ਨੂੰ ਇਨ੍ਹਾਂ ਸਮਾਗਮਾਂ ਵਿੱਚ ਹਿੱਸਾ ਲੈਣ ਲਈ ਸੱਦਾ ਵੀ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਆਪਣੇ ਕਾਰਜਕਾਲ ਦੌਰਾਨ ਇਹ ਇਤਿਹਾਸਕ ਸਮਾਗਮ ਕਰਵਾ ਕੇ ਵਡਭਾਗਾ ਮਹਿਸੂਸ ਕਰ ਰਹੀ ਹੈ। ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਦੇਸ਼-ਵਿਦੇਸ਼ ਵਿੱਚ ਲੋਕਾਂ ਨੂੰ ਇਨ੍ਹਾਂ ਸਮਾਗਮਾਂ ਵਿੱਚ ਹਿੱਸਾ ਲੈਣ ਦੀ ਅਪੀਲ ਕੀਤੀ।ਇਸ ਮੌਕੇ ਸੰਤ ਬਾਬਾ ਸੇਵਾ ਸਿੰਘ ਜੀ ਰਾਮਪੁਰ ਖੇੜਾ ਵਾਲੇ, ਗੁਰਦੁਆਰਾ ਛੇਵੀਂ ਪਾਤਸ਼ਾਹੀ ਲੋਕਲ ਕਮੇਟੀ ਦੇ ਪ੍ਰਧਾਨ ਜਸਪਾਲ ਸਿੰਘ ਤੇ ਸਕੱਤਰ ਗੁਰਮੀਤ ਸਿੰਘ ਅਤੇ ਸੰਤ-ਮਹਾਂਪੁਰਸ਼ ਹਾਜ਼ਰ ਸਨ।ਇਸ ਮੌਕੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ, ਅਮਨ ਅਰੋੜਾ, ਤਰੁਨਪ੍ਰੀਤ ਸਿੰਘ ਸੌਂਦ, ਡਾ. ਬਲਜੀਤ ਕੌਰ, ਲਾਲ ਚੰਦ ਕਟਾਰੂਚੱਕ ਹਰਭਜਨ ਸਿੰਘ ਈ.ਟੀ.ਓ., ਬਰਿੰਦਰ ਕੁਮਾਰ ਗੋਇਲ, ਡਾ. ਰਵਜੋਤ ਅਤੇ ਹਰਦੀਪ ਸਿੰਘ ਮੁੰਡੀਆਂ, ਸੰਸਦ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ, ਗੁਰਮੀਤ ਸਿੰਘ ਮੀਤ ਹੇਅਰ ਤੇ ਮਾਲਵਿੰਦਰ ਸਿੰਘ ਕੰਗ ਤੋਂ ਇਲਾਵਾ ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਅਤੇ ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਡਾ. ਰਵੀ ਭਗਤ ਤੇ ਹੋਰ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਵਿਦੇਸ਼ਾਂ ਵਿੱਚ ਸਿਖਲਾਈ ਪ੍ਰਾਪਤ ਪੰਜਾਬ ਦੇ ਅਧਿਆਪਕ ਅਤੇ ਪ੍ਰਿੰਸੀਪਲ ਹੁਣ ਬੱਚਿਆਂ ਨੂੰ ਸਮਾਰਟ ਅਤੇ ਆਧੁਨਿਕ ਸਿੱਖਿਆ ਕਰਨਗੇ ਪ੍ਰਦਾਨ

0

👉ਪੰਜਾਬ ਦੇ ਸਕੂਲਾਂ ਵਿੱਚ ਬਦਲਾਅ ਦੀ ਹਵਾ: ਫਿਨਲੈਂਡ ਵਿੱਚ ਸਿਖਲਾਈ ਪ੍ਰਾਪਤ 216 ਅਧਿਆਪਕ, ਸਿੰਗਾਪੁਰ ਵਿੱਚ 234 ਪ੍ਰਿੰਸੀਪਲ, IIM ਵਿੱਚ ਸਿਖਲਾਈ ਪ੍ਰਾਪਤ 199 ਹੈੱਡਮਾਸਟਰ
Punjab News:ਪੰਜਾਬ ਸਰਕਾਰ ਨੇ 649 ਅਧਿਆਪਕਾਂ, ਹੈੱਡਮਾਸਟਰਾਂ ਅਤੇ ਪ੍ਰਿੰਸੀਪਲਾਂ ਨੂੰ ਵਿਦੇਸ਼ਾਂ ਵਿੱਚ ਸਿਖਲਾਈ ਲਈ ਭੇਜ ਕੇ ਸਿੱਖਿਆ ਦੇ ਖੇਤਰ ਵਿੱਚ ਇਤਿਹਾਸ ਰਚਿਆ ਹੈ, ਜਿਸ ਨਾਲ ਰਾਜ ਦੇ ਸਕੂਲਾਂ ਅਤੇ ਸਿੱਖਿਆ ਪ੍ਰਣਾਲੀ ਵਿੱਚ ਵਿਸ਼ਵ ਪੱਧਰੀ ਤਬਦੀਲੀ ਦੀ ਨੀਂਹ ਰੱਖੀ ਗਈ ਹੈ। ਕੁੱਲ 216 ਪ੍ਰਾਇਮਰੀ ਅਧਿਆਪਕਾਂ ਨੂੰ ਫਿਨਲੈਂਡ ਵਿੱਚ, 234 ਪ੍ਰਿੰਸੀਪਲ ਅਤੇ ਸਿੱਖਿਆ ਅਧਿਕਾਰੀ ਸਿੰਗਾਪੁਰ ਵਿੱਚ, ਅਤੇ 199 ਹੈੱਡਮਾਸਟਰਾਂ ਨੂੰ IIM ਅਹਿਮਦਾਬਾਦ ਵਿੱਚ ਸਿਖਲਾਈ ਦਿੱਤੀ ਗਈ ਹੈ – ਇਹ ਸਾਰੇ ਨਵੰਬਰ 2025 ਤੱਕ ਸਪੱਸ਼ਟ ਤੌਰ ‘ਤੇ ਦਸਤਾਵੇਜ਼ੀ ਤੌਰ ‘ਤੇ ਦਰਜ ਹਨ।ਇਸ ਮਹੀਨੇ, ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ 72 ਅਧਿਆਪਕਾਂ ਦਾ ਤੀਜਾ ਸਮੂਹ ਫਿਨਲੈਂਡ ਦੀ ਤੁਰਕੂ ਯੂਨੀਵਰਸਿਟੀ ਭੇਜਿਆ, ਜਿਸ ਨਾਲ ਫਿਨਲੈਂਡ ਵਿੱਚ ਸਿਖਲਾਈ ਪ੍ਰਾਪਤ ਅਧਿਆਪਕਾਂ ਦੀ ਕੁੱਲ ਗਿਣਤੀ 216 ਹੋ ਗਈ। ਪਹਿਲੇ ਦੋ ਸਮੂਹਾਂ (72+72 ਅਧਿਆਪਕਾਂ) ਨੇ ਅਕਤੂਬਰ 2024 ਅਤੇ ਮਾਰਚ 2025 ਵਿੱਚ ਆਪਣੀ ਸਿਖਲਾਈ ਪੂਰੀ ਕੀਤੀ। ਚੁਣੇ ਗਏ ਅਧਿਆਪਕਾਂ ਵਿੱਚ ਬਲਾਕ ਪ੍ਰਾਇਮਰੀ ਸਿੱਖਿਆ ਅਧਿਕਾਰੀ, ਸੈਂਟਰ ਹੈੱਡ ਟੀਚਰ, ਹੈੱਡ ਟੀਚਰ ਅਤੇ ETT ਅਧਿਆਪਕ ਸ਼ਾਮਲ ਸਨ, ਜਿਨ੍ਹਾਂ ਨੇ ਫਿਨਲੈਂਡ ਦੇ ਉੱਨਤ ਅਧਿਆਪਨ ਤਰੀਕਿਆਂ ਦਾ ਅਨੁਭਵ ਕੀਤਾ ਅਤੇ ਉਨ੍ਹਾਂ ਨੂੰ ਪੰਜਾਬ ਦੀ ਸਿੱਖਿਆ ਪ੍ਰਣਾਲੀ ਵਿੱਚ ਲਾਗੂ ਕਰਨਾ ਸ਼ੁਰੂ ਕਰ ਦਿੱਤਾ ਹੈ।

ਇਹ ਵੀ ਪੜ੍ਹੋ  ਮਾਨ ਸਰਕਾਰ ਨੇ ਨਿਵੇਸ਼ਕਾਂ ਦਾ ਵਿਸ਼ਵਾਸ ਜਿੱਤਿਆ: ਪੰਜਾਬ ਨੇ ਦੱਖਣੀ ਭਾਰਤ ਰੋਡਸ਼ੋਅ ਵਿੱਚ 1,700 ਕਰੋੜ ਰੁਪਏ ਦੇ ਨਿਵੇਸ਼ ‘ਤੇ ਮੋਹਰ ਲਗਵਾਈ

ਸਕੂਲ ਲੀਡਰਸ਼ਿਪ ਨੂੰ ਇੱਕ ਨਵਾਂ ਦ੍ਰਿਸ਼ਟੀਕੋਣ ਪ੍ਰਦਾਨ ਕਰਨ ਲਈ, ਪੰਜਾਬ ਸਰਕਾਰ ਨੇ ਕੁੱਲ 199 ਹੈੱਡਮਾਸਟਰਾਂ ਨੂੰ IIM ਅਹਿਮਦਾਬਾਦ ਭੇਜਿਆ, ਜਿੱਥੇ ਉਨ੍ਹਾਂ ਨੇ ਰਣਨੀਤਕ ਲੀਡਰਸ਼ਿਪ, ਸਕੂਲ ਪ੍ਰਬੰਧਨ, ਨਵੀਨਤਾਕਾਰੀ ਵਿਦਿਅਕ ਰੁਝਾਨਾਂ ਅਤੇ ਸਲਾਹ-ਮਸ਼ਵਰੇ ਵਿੱਚ ਹੁਨਰ ਹਾਸਲ ਕੀਤੇ। ਚੌਥਾ ਸਮੂਹ ਹਾਲ ਹੀ ਵਿੱਚ ਨਵੰਬਰ 2025 ਵਿੱਚ ਸਿਖਲਾਈ ਤੋਂ ਵਾਪਸ ਆਇਆ ਸੀ, ਜਦੋਂ ਕਿ ਪੰਜਵਾਂ ਸਮੂਹ ਦਸੰਬਰ ਵਿੱਚ ਰਵਾਨਾ ਹੋਵੇਗਾ, ਜਿਸ ਨਾਲ ਹੈੱਡਮਾਸਟਰਾਂ ਦੀ ਕੁੱਲ ਗਿਣਤੀ 249 ਹੋ ਜਾਵੇਗੀ। ਹਰੇਕ ਟੀਮ ਨੂੰ ਪੰਜ ਦਿਨਾਂ ਦੀ ਵਿਸ਼ੇਸ਼ ਵਰਕਸ਼ਾਪ ਦਿੱਤੀ ਜਾਵੇਗੀ ਜੋ ਪ੍ਰਬੰਧਕੀ ਅਤੇ ਲੀਡਰਸ਼ਿਪ ਹੁਨਰਾਂ ਦੇ ਨਾਲ-ਨਾਲ ਮੌਜੂਦਾ ਸਿੱਖਿਆ ਪ੍ਰਣਾਲੀ ਲਈ ਨਵੀਨਤਾਕਾਰੀ ਹੱਲ ਪ੍ਰਦਾਨ ਕਰਦੀ ਹੈ।ਪ੍ਰਸ਼ਾਸਕੀ ਅਤੇ ਅਕਾਦਮਿਕ ਲੀਡਰਸ਼ਿਪ ਲਈ, ਪੰਜਾਬ ਸਰਕਾਰ ਨੇ 234 ਪ੍ਰਿੰਸੀਪਲਾਂ ਅਤੇ ਸਿੱਖਿਆ ਅਧਿਕਾਰੀਆਂ ਨੂੰ ਸਿੰਗਾਪੁਰ ਭੇਜਿਆ, ਜਿੱਥੇ ਉਨ੍ਹਾਂ ਨੇ ਆਧੁਨਿਕ ਸਕੂਲ ਪ੍ਰਬੰਧਨ, ਨਵੀਨਤਾ-ਅਧਾਰਤ ਲੀਡਰਸ਼ਿਪ ਅਤੇ ਵਿਸ਼ਵਵਿਆਪੀ ਵਿਦਿਅਕ ਉੱਤਮਤਾ ਮਾਡਲਾਂ ਵਿੱਚ ਸਿਖਲਾਈ ਪ੍ਰਾਪਤ ਕੀਤੀ। ਸਿੰਗਾਪੁਰ ਦੇ ਲੀਡਰਸ਼ਿਪ ਵਿਕਾਸ ਪ੍ਰੋਗਰਾਮਾਂ ਵਿੱਚ ਹਿੱਸਾ ਲੈਣ ਵਾਲੇ ਪ੍ਰਿੰਸੀਪਲ ਹੁਣ ਰਾਜ ਦੇ ਸਕੂਲਾਂ ਵਿੱਚ ਪ੍ਰਸ਼ਾਸਕੀ ਸੁਧਾਰਾਂ ਦੀ ਅਗਵਾਈ ਕਰ ਰਹੇ ਹਨ, ਜਿਸਦਾ ਪ੍ਰਭਾਵ ਰਾਜ ਦੇ ਸਕੂਲ ਪ੍ਰਣਾਲੀ ਵਿੱਚ ਤੇਜ਼ੀ ਨਾਲ ਦੇਖਿਆ ਜਾ ਰਿਹਾ ਹੈ।ਸਾਰੀ ਪ੍ਰਕਿਰਿਆ ਯੋਗਤਾ ਅਤੇ ਪਾਰਦਰਸ਼ਤਾ ‘ਤੇ ਅਧਾਰਤ ਸੀ – ਇੱਕ ਪੰਜ ਮੈਂਬਰੀ ਚੋਣ ਕਮੇਟੀ ਨੇ ਉਨ੍ਹਾਂ ਦੀ ਯੋਗਤਾ, ਤਜਰਬੇ ਅਤੇ ਪ੍ਰਦਰਸ਼ਨ ਦੇ ਅਧਾਰ ਤੇ ਅਧਿਆਪਕਾਂ ਦੀ ਚੋਣ ਕੀਤੀ। “ਮਾਸਟਰ ਟ੍ਰੇਨਰ” ਦੇ ਰੂਪ ਵਿੱਚ, ਸਿਖਲਾਈ ਪ੍ਰਾਪਤ ਅਧਿਆਪਕ ਆਪਣੇ ਸਾਥੀਆਂ ਨੂੰ ਆਧੁਨਿਕ, ਵਿਦਿਆਰਥੀ-ਕੇਂਦ੍ਰਿਤ, ਅਤੇ ਨਵੀਨਤਾਕਾਰੀ ਸਿੱਖਿਆ ਵਿਧੀਆਂ ਸਿਖਾ ਰਹੇ ਹਨ, ਜਿਸ ਨਾਲ ਪੰਜਾਬ ਭਰ ਵਿੱਚ ਕਲਾਸਰੂਮ ਸੱਭਿਆਚਾਰ ਅਤੇ ਗੁਣਵੱਤਾ ਵਿੱਚ ਤਬਦੀਲੀ ਆ ਰਹੀ ਹੈ।

ਇਹ ਵੀ ਪੜ੍ਹੋ  ਟ੍ਰੈਫਿਕ ਵਿੱਚ ਫਸੀ ਐਂਬੂਲੈਂਸ ਨੂੰ ਦੇਖ ਕੇ ਆਪ ਵਿਧਾਇਕ ਖੁਦ ਉਤਰੇ ਸੜਕਾਂ ‘ਤੇ, ਮਰੀਜ਼ ਦੀ ਬਚਾਈ ਜਾਨ, ਲਾਪਰਵਾਹੀ ਕਰਨ ਵਾਲੀ ਪੁਲਿਸ ਵਿਰੁੱਧ ਕੀਤੀ ਸਖ਼ਤ ਕਾਰਵਾਈ

ਪੰਜਾਬ ਸਰਕਾਰ ਵੱਲੋਂ ਕੀਤੀ ਗਈ ਇਸ ਸਿੱਖਿਆ ਸੁਧਾਰ ਪਹਿਲਕਦਮੀ ਦਾ ਵਿਦਿਆਰਥੀਆਂ ਨੂੰ ਸਿੱਧਾ ਲਾਭ ਹੁੰਦਾ ਹੈ ਅਤੇ ਇਹ ਉਨ੍ਹਾਂ ਦੇ ਉੱਜਵਲ ਭਵਿੱਖ ਲਈ ਇੱਕ ਮਜ਼ਬੂਤ ​​ਨੀਂਹ ਰੱਖਦੀ ਹੈ। ਜਦੋਂ ਸਾਡੇ ਅਧਿਆਪਕ ਫਿਨਲੈਂਡ, ਸਿੰਗਾਪੁਰ ਅਤੇ ਆਈਆਈਐਮ ਅਹਿਮਦਾਬਾਦ ਵਰਗੇ ਵਿਸ਼ਵ ਪੱਧਰੀ ਵਿਦਿਅਕ ਅਦਾਰਿਆਂ ਵਿੱਚ ਸਿਖਲਾਈ ਪ੍ਰਾਪਤ ਕਰਦੇ ਹਨ, ਤਾਂ ਉਹ ਨਾ ਸਿਰਫ਼ ਆਪਣੇ ਹੁਨਰ ਅਤੇ ਗਿਆਨ ਨੂੰ ਵਧਾਉਂਦੇ ਹਨ, ਸਗੋਂ ਆਪਣੇ ਸਕੂਲਾਂ ਵਿੱਚ ਨਵੇਂ ਅਤੇ ਪ੍ਰਭਾਵਸ਼ਾਲੀ ਸਿੱਖਿਆ ਢੰਗ ਵੀ ਲਿਆਉਂਦੇ ਹਨ। ਇਹ ਵਿਦਿਆਰਥੀਆਂ ਨੂੰ ਇੱਕ ਆਧੁਨਿਕ, ਸੰਪੂਰਨ ਅਤੇ ਵਿਦਿਆਰਥੀ-ਕੇਂਦ੍ਰਿਤ ਸਿੱਖਿਆ ਪ੍ਰਦਾਨ ਕਰਦਾ ਹੈ ਜੋ ਰਚਨਾਤਮਕਤਾ, ਆਲੋਚਨਾਤਮਕ ਸੋਚ ਅਤੇ ਵਿਹਾਰਕ ਗਿਆਨ ਨੂੰ ਉਤਸ਼ਾਹਿਤ ਕਰਦਾ ਹੈ।ਪੰਜਾਬ ਸਰਕਾਰ ਵੱਲੋਂ ਇਸ ਇਤਿਹਾਸਕ ਪਹਿਲਕਦਮੀ ਨੇ ਇੱਕੋ ਸਮੇਂ ਸਕੂਲਾਂ ਵਿੱਚ ਅਧਿਆਪਕ ਖੁਦਮੁਖਤਿਆਰੀ, ਸਹਿਯੋਗੀ ਸਿੱਖਿਆ ਅਤੇ ਸਮਾਜਿਕ-ਭਾਵਨਾਤਮਕ ਵਿਕਾਸ ‘ਤੇ ਮਹੱਤਵਪੂਰਨ ਪ੍ਰਗਤੀ ਕੀਤੀ ਹੈ। 649 ਸਿਖਲਾਈ ਪ੍ਰਾਪਤ ਅਧਿਆਪਕਾਂ (ਫਿਨਲੈਂਡ ਤੋਂ 216 ਅਧਿਆਪਕ, ਸਿੰਗਾਪੁਰ ਤੋਂ 234 ਪ੍ਰਿੰਸੀਪਲ, ਆਈਆਈਐਮ ਅਹਿਮਦਾਬਾਦ ਤੋਂ 199 ਹੈੱਡਮਾਸਟਰ) ਦਾ ਇਹ ਚੱਕਰ ਰਾਜ ਵਿੱਚ ਸਿੱਖਿਆ ਦੇ ਚਿਹਰੇ ਨੂੰ ਬਦਲਣ ਵਿੱਚ ਇੱਕ ਮੀਲ ਪੱਥਰ ਸਾਬਤ ਹੋ ਰਿਹਾ ਹੈ। ਸਰਕਾਰ ਪੰਜਾਬੀ ਵਿਦਿਆਰਥੀਆਂ ਨੂੰ ਵਿਸ਼ਵ ਪੱਧਰੀ, ਨਵੀਨਤਾਕਾਰੀ ਅਤੇ ਭਵਿੱਖ-ਮੁਖੀ ਸਿੱਖਿਆ ਪ੍ਰਾਪਤ ਕਰਨ ਨੂੰ ਯਕੀਨੀ ਬਣਾਉਣ ਲਈ, ਗਿਣਤੀ ਅਤੇ ਪ੍ਰਭਾਵ ਦੋਵਾਂ ਪੱਖੋਂ ਅਜਿਹੀਆਂ ਪਹਿਲਕਦਮੀਆਂ ਦਾ ਲਗਾਤਾਰ ਵਿਸਥਾਰ ਕਰਨ ਲਈ ਵਚਨਬੱਧ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਮਿਸ਼ਨ ਚੜ੍ਹਦੀ ਕਲਾ ਬਣੀ ਰਾਹਤ ਹੜ੍ਹ ਪੀੜਤਾਂ ਲਈ : ਘਰਾਂ, ਪਸ਼ੂਆਂ, ਫਸਲਾਂ ਆਦਿ ਨੂੰ ਹੋਏ ਨੁਕਸਾਨ ਸਮੇਤ ਹਰ ਤਰ੍ਹਾਂ ਦੇ ਨੁਕਸਾਨ ਲਈ ਕਈ ਪਿੰਡਾਂ ਤੱਕ ਪਹੁੰਚ ਰਿਹਾ ਹੈ ਮੁਆਵਜ਼ਾ

0

Punjab News:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਸਰਕਾਰ ਨੇ ਪੰਜਾਬ ਵਿੱਚ ਹੜ੍ਹਾਂ ਨਾਲ ਤਬਾਹ ਹੋਏ ਲੋਕਾਂ ਲਈ ‘ਮਿਸ਼ਨ ਚੜ੍ਹਦੀ ਕਲਾ’ ਸ਼ੁਰੂ ਕੀਤਾ ਹੈ। ਇਹ ਸਿਰਫ਼ ਇੱਕ ਰਾਹਤ ਪ੍ਰੋਗਰਾਮ ਨਹੀਂ ਹੈ, ਸਗੋਂ ਪੰਜਾਬ ਦੇ ਲੋਕਾਂ ਦੀ ਜ਼ਿੰਦਗੀ ਵਿੱਚ ਨਵੀਂ ਰੌਸ਼ਨੀ ਲਿਆਂਦੀ ਹੈ। ਹੁਣ ਤੱਕ, 1,143 ਪਿੰਡਾਂ ਨੂੰ ਰਾਹਤ ਪ੍ਰਦਾਨ ਕੀਤੀ ਜਾ ਚੁੱਕੀ ਹੈ, ਅਤੇ 35 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਸਿੱਧੇ ਲੋਕਾਂ ਦੇ ਖਾਤਿਆਂ ਵਿੱਚ ਟ੍ਰਾਂਸਫਰ ਕੀਤੀ ਜਾ ਚੁੱਕੀ ਹੈ – ਬਿਨਾਂ ਕਿਸੇ ਵਿਚੋਲੇ ਦੇ, ਬਿਨਾਂ ਕਿਸੇ ਦੇਰੀ ਦੇ।ਤੀਜੇ ਪੜਾਅ ਦੇ ਸਿਰਫ਼ ਦੋ ਦਿਨਾਂ ਵਿੱਚ, 35 ਕਰੋੜ ਰੁਪਏ ਵੰਡੇ ਗਏ, ਜਦੋਂ ਕਿ ਚੌਥੇ ਦਿਨ ਹੀ 17 ਕਰੋੜ ਰੁਪਏ ਵੰਡੇ ਗਏ। ਰਾਹਤ ਵੰਡ ਪ੍ਰੋਗਰਾਮ ਅੰਮ੍ਰਿਤਸਰ, ਫਾਜ਼ਿਲਕਾ, ਫਿਰੋਜ਼ਪੁਰ, ਗੁਰਦਾਸਪੁਰ, ਜਲੰਧਰ, ਕਪੂਰਥਲਾ, ਹੁਸ਼ਿਆਰਪੁਰ, ਮਾਨਸਾ, ਸੰਗਰੂਰ ਅਤੇ ਐਸ.ਬੀ.ਐਸ. ਨਗਰ ਵਿੱਚ ਲਗਭਗ 70 ਥਾਵਾਂ ‘ਤੇ ਆਯੋਜਿਤ ਕੀਤੇ ਗਏ। ਇਹ ਉਹੀ ਸਰਕਾਰ ਹੈ ਜੋ “ਆਮ ਆਦਮੀ” ਦੇ ਨਾਮ ‘ਤੇ ਚੱਲਦੀ ਸੀ ਅਤੇ ਹੁਣ ਉਨ੍ਹਾਂ ਦੇ ਦਰਦ ਅਤੇ ਦੁੱਖ ਨੂੰ ਸਮਝਣ ਲਈ ਕੰਮ ਕਰ ਰਹੀ ਹੈ।ਫਿਰੋਜ਼ਪੁਰ ਜ਼ਿਲ੍ਹੇ ਵਿੱਚ, ਵਿਧਾਇਕ ਰਣਬੀਰ ਸਿੰਘ ਭੁੱਲਰ, ਰਜਨੀਸ਼ ਦਹੀਆ, ਨਰੇਸ਼ ਕਟਾਰੀਆ ਅਤੇ ਫੌਜਾ ਸਿੰਘ ਸਰਾਰੀ ਨੇ ਮਿਲ ਕੇ 3,000 ਕਿਸਾਨਾਂ ਨੂੰ ₹16.68 ਕਰੋੜ ਦੀ ਰਾਹਤ ਵੰਡੀ। ਡੇਰਾ ਬਾਬਾ ਨਾਨਕ ਵਿੱਚ, ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ 935 ਪਰਿਵਾਰਾਂ ਨੂੰ ₹3.71 ਕਰੋੜ ਦੀ ਰਾਹਤ ਵੰਡੀ। ਅਜਨਾਲਾ ਵਿੱਚ, ਸਾਬਕਾ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ 1,330 ਕਿਸਾਨਾਂ ਨੂੰ ₹5.86 ਕਰੋੜ ਦੀ ਰਾਹਤ ਵੰਡੀ। ਇਹ ਸੱਚੀ ਜਨਤਕ ਸੇਵਾ ਹੈ, ਜਿੱਥੇ ਆਗੂ ਜ਼ਮੀਨੀ ਪੱਧਰ ‘ਤੇ ਲੋਕਾਂ ਤੱਕ ਪਹੁੰਚ ਕਰ ਰਹੇ ਹਨ।ਸ੍ਰੀ ਆਨੰਦਪੁਰ ਸਾਹਿਬ ਵਿੱਚ, ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਜਿੰਦਵਾੜੀ ਪਿੰਡ ਵਿੱਚ ₹2.26 ਕਰੋੜ ਦੀ ਫਸਲ ਰਾਹਤ ਵੰਡੀ।

ਇਹ ਵੀ ਪੜ੍ਹੋ  ਟ੍ਰੈਫਿਕ ਵਿੱਚ ਫਸੀ ਐਂਬੂਲੈਂਸ ਨੂੰ ਦੇਖ ਕੇ ਆਪ ਵਿਧਾਇਕ ਖੁਦ ਉਤਰੇ ਸੜਕਾਂ ‘ਤੇ, ਮਰੀਜ਼ ਦੀ ਬਚਾਈ ਜਾਨ, ਲਾਪਰਵਾਹੀ ਕਰਨ ਵਾਲੀ ਪੁਲਿਸ ਵਿਰੁੱਧ ਕੀਤੀ ਸਖ਼ਤ ਕਾਰਵਾਈ

ਸੁਲਤਾਨਪੁਰ ਲੋਧੀ, ਕਪੂਰਥਲਾ ਵਿੱਚ, ਭੈਣੀ ਕਾਦਰ ਬਖਸ਼ ਅਤੇ ਪਾਸਨ ਕਦੀਮ ਪਿੰਡਾਂ ਦੇ ਲੋਕਾਂ ਨੂੰ ₹40 ਲੱਖ ਦੇ ਪ੍ਰਵਾਨਗੀ ਪੱਤਰ ਵੰਡੇ ਗਏ। ਧਰਮਕੋਟ ਵਿੱਚ, ਵਿਧਾਇਕ ਦਵਿੰਦਰਜੀਤ ਸਿੰਘ ਲਾਡਰੀ ਢੋਸ ਨੇ 1,350 ਲਾਭਪਾਤਰੀਆਂ ਨੂੰ 5.83 ਕਰੋੜ ਰੁਪਏ ਦੇ ਮਨਜ਼ੂਰੀ ਪੱਤਰ ਸੌਂਪੇ। ਹਰ ਵਿਧਾਇਕ ਅਤੇ ਹਰ ਮੰਤਰੀ ਜ਼ਮੀਨ ‘ਤੇ ਹੈ – ਇਹ ਆਮ ਆਦਮੀ ਪਾਰਟੀ ਦਾ ਫ਼ਰਕ ਹੈ।ਲੋਪੋਕੇ, ਅੰਮ੍ਰਿਤਸਰ ਵਿੱਚ, ਐਸਡੀਐਮ ਸੰਜੀਵ ਸ਼ਰਮਾ ਨੇ ਪਿੰਡ ਤੂਤ, ਮੋਟਾਲਾ, ਜੈ ਰਾਮ ਕੋਟ ਅਤੇ ਭਾਗੂਪੁਰ ਬੇਟ ਵਿੱਚ ਪਰਿਵਾਰਾਂ ਨੂੰ 2.6 ਮਿਲੀਅਨ ਰੁਪਏ ਦੇ ਮਨਜ਼ੂਰੀ ਪੱਤਰ ਵੰਡੇ। ਫਾਜ਼ਿਲਕਾ ਵਿੱਚ, ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਨੇ ਪਿੰਡ ਸ਼ਾਹ ਹਿਠਾੜ (ਗੁਲਾਬਾ ਭੈਣੀ) ਵਿੱਚ ਕਿਸਾਨਾਂ ਨੂੰ 1.57 ਕਰੋੜ ਰੁਪਏ ਵੰਡੇ। ਤਲਵੰਡੀ ਸਾਬੋ ਅਤੇ ਮੌੜ ਵਿੱਚ, ਚੀਫ਼ ਵ੍ਹਿਪ ਪ੍ਰੋ. ਬਲਜਿੰਦਰ ਕੌਰ ਅਤੇ ਵਿਧਾਇਕ ਸੁਖਬੀਰ ਸਿੰਘ ਮਾਈਸਰਖਾਨਾ ਨੇ 380 ਹੜ੍ਹ ਪੀੜਤਾਂ ਨੂੰ ਰਾਹਤ ਪ੍ਰਦਾਨ ਕੀਤੀ। ਛੋਟੇ ਪਿੰਡਾਂ ਵਿੱਚ ਹੋਵੇ ਜਾਂ ਵੱਡੇ ਸ਼ਹਿਰਾਂ ਵਿੱਚ, ਕਿਸੇ ਨੂੰ ਵੀ ਨਹੀਂ ਭੁੱਲਿਆ ਗਿਆ।ਪੰਜਾਬ ਦੇਸ਼ ਦਾ ਪਹਿਲਾ ਸੂਬਾ ਹੈ ਜਿਸਨੇ ਹੜ੍ਹ ਪੀੜਤਾਂ ਨੂੰ ਸਭ ਤੋਂ ਵੱਧ ਮੁਆਵਜ਼ਾ ਦਿੱਤਾ ਹੈ। ਘਰਾਂ ਦੇ ਨੁਕਸਾਨ ਲਈ ਮੁਆਵਜ਼ਾ ₹6,500 ਤੋਂ ਵਧਾ ਕੇ ₹40,000 ਕੀਤਾ ਗਿਆ ਹੈ, ਜੋ ਕਿ ਦੇਸ਼ ਵਿੱਚ ਸਭ ਤੋਂ ਵੱਧ ਹੈ, ਫਸਲਾਂ ਦੇ ਨੁਕਸਾਨ ਲਈ ₹20,000 ਪ੍ਰਤੀ ਏਕੜ, ਦੁਧਾਰੂ ਜਾਨਵਰਾਂ ਲਈ ₹37,500, ਗੈਰ-ਦੁਧਾਰੂ ਜਾਨਵਰਾਂ ਲਈ ₹32,000, ਵੱਛਿਆਂ ਲਈ ₹20,000, ਅਤੇ ਪੋਲਟਰੀ ਪੰਛੀਆਂ ਲਈ ₹100 – ਇਹ ਇੱਕ ਸੱਚੀ ਸਰਕਾਰ ਦਾ ਸਬੂਤ ਹੈ।ਹਰ ਨੁਕਸਾਨ ਲਈ ਮੁਆਵਜ਼ਾ, ਪੂਰੀ ਇਮਾਨਦਾਰੀ ਨਾਲ।ਲਾਰਸਨ ਐਂਡ ਟੂਬਰੋ ਨੇ ₹5 ਕਰੋੜ, ਯੂਨੀਅਨ ਬੈਂਕ ਨੇ ₹2 ਕਰੋੜ ਦਾਨ ਕੀਤੇ – ਇੱਥੋਂ ਤੱਕ ਕਿ ਵੱਡੀਆਂ ਕੰਪਨੀਆਂ ਵੀ ਇਸ ਨੇਕ ਕੰਮ ਵਿੱਚ ਸ਼ਾਮਲ ਹੋਈਆਂ। ਪਰ ਸਭ ਤੋਂ ਮਹੱਤਵਪੂਰਨ ਗੱਲ ਇਹ ਹੈ ਕਿ ਹਰ ਪੈਸੇ ਦਾ ਪੂਰਾ ਲੇਖਾ-ਜੋਖਾ ਜਨਤਕ ਕੀਤਾ ਜਾ ਰਿਹਾ ਹੈ। ਕੋਈ ਘੁਟਾਲਾ ਨਹੀਂ ਹੈ, ਕੋਈ ਭ੍ਰਿਸ਼ਟਾਚਾਰ ਨਹੀਂ ਹੈ – ਸਿਰਫ਼ ਇਮਾਨਦਾਰੀ ਅਤੇ ਸਖ਼ਤ ਮਿਹਨਤ। ਜਨਤਕ, ਨਿੱਜੀ ਕੰਪਨੀਆਂ ਅਤੇ ਬੈਂਕ ਸਾਰੇ ਇਕੱਠੇ ਹੋਏ – ਇਹ ਦਰਸਾਉਂਦਾ ਹੈ ਕਿ ਜਦੋਂ ਕੋਈ ਸਰਕਾਰ ਸਾਫ਼ ਇਰਾਦਿਆਂ ਨਾਲ ਕੰਮ ਕਰਦੀ ਹੈ, ਤਾਂ ਹਰ ਕੋਈ ਇਸਦਾ ਸਮਰਥਨ ਕਰਦਾ ਹੈ।

ਇਹ ਵੀ ਪੜ੍ਹੋ  ਮਾਨ ਸਰਕਾਰ ਨੇ ਨਿਵੇਸ਼ਕਾਂ ਦਾ ਵਿਸ਼ਵਾਸ ਜਿੱਤਿਆ: ਪੰਜਾਬ ਨੇ ਦੱਖਣੀ ਭਾਰਤ ਰੋਡਸ਼ੋਅ ਵਿੱਚ 1,700 ਕਰੋੜ ਰੁਪਏ ਦੇ ਨਿਵੇਸ਼ ‘ਤੇ ਮੋਹਰ ਲਗਵਾਈ

ਦੇਸ਼ ਦੇ ਇਤਿਹਾਸ ਵਿੱਚ ਪਹਿਲੀ ਵਾਰ, ਪੰਜਾਬ ਨੇ “ਜਿਸਦਾ ਖੇਤ, ਉਸਦੀ ਰੇਤ” ਯੋਜਨਾ ਪੇਸ਼ ਕੀਤੀ ਹੈ। ਹੁਣ ਕਿਸਾਨ ਆਪਣੇ ਖੇਤਾਂ ਵਿੱਚੋਂ ਖੁਦ ਰੇਤ ਕੱਢ ਸਕਦੇ ਹਨ ਅਤੇ ਆਪਣੀ ਜ਼ਮੀਨ ਨੂੰ ਦੁਬਾਰਾ ਖੇਤੀ ਲਈ ਯੋਗ ਬਣਾ ਸਕਦੇ ਹਨ। ਇਹ ਇੱਕ ਇਨਕਲਾਬੀ ਕਦਮ ਹੈ – ਕਿਸਾਨਾਂ ਨੂੰ ਆਪਣੀ ਜ਼ਮੀਨ ਦੇ ਮਾਲਕ ਬਣਾਉਣਾ। ਆਮ ਆਦਮੀ ਪਾਰਟੀ ਨੇ ਕਿਸਾਨਾਂ ਦੀ ਅਸਲ ਸਮੱਸਿਆ ਨੂੰ ਸਮਝਿਆ ਅਤੇ ਇੱਕ ਹੱਲ ਪ੍ਰਦਾਨ ਕੀਤਾ।ਇੱਕ ਕਿਸਾਨ ਨੇ ਕਿਹਾ, “ਮੇਰੀ ਪੂਰੀ ਫਸਲ ਤਬਾਹ ਹੋ ਗਈ, ਮੇਰਾ ਘਰ ਹਨੇਰੇ ਵਿੱਚ ਡੁੱਬ ਗਿਆ। ਪਰ ਸਰਕਾਰ ਨੇ ਮੈਨੂੰ ਤਿੰਨ ਦਿਨਾਂ ਦੇ ਅੰਦਰ ਮੁਆਵਜ਼ਾ ਦਿੱਤਾ। ਇਹ ਪਹਿਲੀ ਵਾਰ ਹੈ ਜਦੋਂ ਕਿਸੇ ਸਰਕਾਰ ਨੇ ਇੰਨੀ ਜਲਦੀ ਮਦਦ ਕੀਤੀ ਹੈ।” ਇੱਕ ਔਰਤ ਨੇ ਕਿਹਾ, “ਮੇਰੀਆਂ ਦੋ ਮੱਝਾਂ ਡੁੱਬ ਗਈਆਂ, ਅਤੇ ਮੈਂ ਸੋਚ ਰਹੀ ਸੀ ਕਿ ਅੱਗੇ ਕੀ ਹੋਵੇਗਾ। ਪਰ ਸਰਕਾਰ ਨੇ ਮੈਨੂੰ 75,000 ਰੁਪਏ ਦਿੱਤੇ। ਹੁਣ ਮੈਂ ਨਵੀਆਂ ਮੱਝਾਂ ਖਰੀਦ ਸਕਦੀ ਹਾਂ।” ਅਜਿਹੀਆਂ ਸੈਂਕੜੇ ਕਹਾਣੀਆਂ ਹਨ ਜੋ ਦਰਸਾਉਂਦੀਆਂ ਹਨ ਕਿ ਮਿਸ਼ਨ ਚੜ੍ਹਦੀਕਲਾ ਸਿਰਫ਼ ਇੱਕ ਯੋਜਨਾ ਨਹੀਂ ਹੈ, ਸਗੋਂ ਇੱਕ ਭਾਵਨਾ ਹੈ।ਅੱਜ, ਪੰਜਾਬ ਵਿੱਚ ‘ਚੜਦੀਕਲਾ’ ਸਿਰਫ਼ ਇੱਕ ਸ਼ਬਦ ਨਹੀਂ ਹੈ – ਇਹ ਇੱਕ ਹਕੀਕਤ ਬਣ ਗਈ ਹੈ। ਆਮ ਆਦਮੀ ਪਾਰਟੀ ਦੀ ਮਾਨ ਸਰਕਾਰ ਨੇ ਸਾਬਤ ਕਰ ਦਿੱਤਾ ਹੈ ਕਿ ਸਪੱਸ਼ਟ ਇਰਾਦਿਆਂ, ਮਜ਼ਬੂਤ ਇੱਛਾ ਸ਼ਕਤੀ ਅਤੇ ਆਮ ਲੋਕਾਂ ਲਈ ਪਿਆਰ ਨਾਲ, ਵੱਡੇ ਤੋਂ ਵੱਡੇ ਸੰਕਟ ਨੂੰ ਵੀ ਮੌਕੇ ਵਿੱਚ ਬਦਲਿਆ ਜਾ ਸਕਦਾ ਹੈ। ਮਿਸ਼ਨ ਚੜ੍ਹਦੀਕਲਾ ਨੇ ਪੰਜਾਬ ਨੂੰ ਨਵੀਂ ਤਾਕਤ ਦਿੱਤੀ ਹੈ – ਉਮੀਦ, ਵਿਸ਼ਵਾਸ ਅਤੇ ਇੱਕ ਸੱਚੀ ਸਰਕਾਰ ਦੀ। ਇਹ ਪੰਜਾਬ ਦੀ ਨਵੀਂ ਸਵੇਰ ਹੈ, ਇਹ ਅਸਲ ਤਬਦੀਲੀ ਦੀ ਕਹਾਣੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਟ੍ਰੈਫਿਕ ਵਿੱਚ ਫਸੀ ਐਂਬੂਲੈਂਸ ਨੂੰ ਦੇਖ ਕੇ ਆਪ ਵਿਧਾਇਕ ਖੁਦ ਉਤਰੇ ਸੜਕਾਂ ‘ਤੇ, ਮਰੀਜ਼ ਦੀ ਬਚਾਈ ਜਾਨ, ਲਾਪਰਵਾਹੀ ਕਰਨ ਵਾਲੀ ਪੁਲਿਸ ਵਿਰੁੱਧ ਕੀਤੀ ਸਖ਼ਤ ਕਾਰਵਾਈ

0

Batala News:ਜਦੋਂ ਕਿ ਬਹੁਤ ਸਾਰੇ ਵੀ.ਵੀ.ਆਈ.ਪੀ. ਆਪਣੇ ਕਾਫਲਿਆਂ ਅਤੇ ਸਾਇਰਨਾਂ ਦੀ ਮਦਦ ਨਾਲ ਭੀੜ ਵਿੱਚੋਂ ਜ਼ਬਰਦਸਤੀ ਲੰਘਣ ਵਿੱਚ ਕਾਮਯਾਬ ਹੋ ਜਾਂਦੇ ਹਨ, ਪੰਜਾਬ ਵਿੱਚ ਆਮ ਆਦਮੀ ਪਾਰਟੀ (ਆਪ) ਸਰਕਾਰ ਨੇ ਜਨਤਕ ਪ੍ਰਤੀਨਿਧਤਾ ਦੀ ਇੱਕ ਨਵੀਂ ਉਦਾਹਰਣ ਕਾਇਮ ਕੀਤੀ ਹੈ। ਅਸੀਂ ਅਕਸਰ ਪ੍ਰਮੁੱਖ ਆਗੂਆਂ ਨੂੰ ਆਪਣੇ ਮਹਿੰਗੇ ਵਾਹਨਾਂ ਅਤੇ ਉੱਚੇ ਹਾਰਨਾਂ ਦੀ ਵਰਤੋਂ ਲੋਕਾਂ ਨੂੰ ਭਰਮਾਉਣ ਲਈ ਕਰਦੇ ਦੇਖਦੇ ਹਾਂ। ਹਾਲਾਂਕਿ, ਪੰਜਾਬ ਦੀ ਆਮ ਆਦਮੀ ਪਾਰਟੀ (ਆਪ) ਵਿਧਾਇਕ ਸ਼ੈਰੀ ਕਲਸੀ ਨੇ ਕੁਝ ਬਿਲਕੁਲ ਵੱਖਰਾ ਕੀਤਾ। ਬਟਾਲਾ ਵਿਧਾਇਕ ਅਤੇ ‘ਆਪ’ ਕਾਰਜਕਾਰੀ ਪ੍ਰਧਾਨ, ਸ਼ੈਰੀ ਕਲਸੀ ਨੇ ਜਨਤਕ ਸੇਵਾ ਨੂੰ ਸਰਕਾਰੀ ਪ੍ਰੋਟੋਕੋਲ ਤੋਂ ਉੱਪਰ ਰੱਖਿਆ ਅਤੇ ਇੱਕ ਗੰਭੀਰ ਬਿਮਾਰ ਮਰੀਜ਼ ਦੀ ਜਾਨ ਬਚਾਈ।ਬੀਤੀ ਦੇਰ ਰਾਤ, ਬਟਾਲਾ ਵਿਧਾਇਕ ਅਤੇ ‘ਆਪ’ ਕਾਰਜਕਾਰੀ ਪ੍ਰਧਾਨ, ਸ਼ੈਰੀ ਕਲਸੀ ਨੇ ਇੱਕ ਮਰੀਜ਼ ਦੀ ਜਾਨ ਬਚਾਉਣ ਲਈ ਕੁਝ ਅਜਿਹਾ ਕੀਤਾ ਜਿਸਦੀ ਸਿਆਸਤਦਾਨਾਂ ਤੋਂ ਬਹੁਤ ਘੱਟ ਉਮੀਦ ਕੀਤੀ ਜਾਂਦੀ ਸੀ। ਇੱਕ ਐਂਬੂਲੈਂਸ ਭਾਰੀ ਟ੍ਰੈਫਿਕ ਵਿੱਚ ਫਸ ਗਈ ਸੀ, ਅਤੇ ਮਰੀਜ਼ ਦੀ ਜਾਨ ਦਾਅ ‘ਤੇ ਲੱਗ ਗਈ ਸੀ।

ਇਹ ਵੀ ਪੜ੍ਹੋ  Gangster Anmol Bishnoi ਪੁੱਜਿਆ ਭਾਰਤ; NIA ਨੇ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਕੀਤਾ ਗ੍ਰਿਫਤਾਰ

ਵਿਧਾਇਕ ਸ਼ੈਰੀ ਕਲਸੀ ਨੇ ਆਪਣੀ ਗੱਡੀ ਤੋਂ ਬਾਹਰ ਨਿਕਲ ਕੇ ਸਥਿਤੀ ਦੀ ਜ਼ਿੰਮੇਵਾਰੀ ਸੰਭਾਲੀ।ਪੰਜਾਬ ਵਿੱਚ ਰਾਜਨੀਤੀ ਦਾ ਸੁਭਾਅ ਬਦਲ ਰਿਹਾ ਹੈ, ਜਿੱਥੇ ਜਨਤਕ ਸੇਵਾ ਅਤੇ ਉਨ੍ਹਾਂ ਦੀਆਂ ਜ਼ਿੰਦਗੀਆਂ ਨੂੰ ਕਿਸੇ ਵੀ ਸਰਕਾਰੀ ਪ੍ਰੋਟੋਕੋਲ ਨਾਲੋਂ ਤਰਜੀਹ ਦਿੱਤੀ ਜਾਂਦੀ ਹੈ। ਬਿਨਾਂ ਕਿਸੇ ਦੇਰੀ ਦੇ, ਉਹ ਭੀੜ ਵਿੱਚ ਖੜ੍ਹੀ ਹੋਈ ਅਤੇ ਐਂਬੂਲੈਂਸ ਦਾ ਸੁਰੱਖਿਅਤ ਰਸਤਾ ਸੁਰੱਖਿਅਤ ਕੀਤਾ, ਜਿਸ ਨਾਲ ਮਰੀਜ਼ ਨੂੰ ਸਮੇਂ ਸਿਰ ਇਲਾਜ ਲਈ ਭੇਜਿਆ ਜਾ ਸਕਿਆ। ਇਹ ਸਿਰਫ਼ ਇੱਕ ਪ੍ਰਸ਼ਾਸਕੀ ਕਾਰਵਾਈ ਨਹੀਂ ਸੀ, ਸਗੋਂ ਇੱਕ ਸੰਦੇਸ਼ ਸੀ ਕਿ ਇੱਕ ਸੱਚੇ ਜਨਤਕ ਪ੍ਰਤੀਨਿਧੀ ਨੂੰ ਵਾਹਨਾਂ ਦੇ ਕਾਫਲੇ ਦੁਆਰਾ ਨਹੀਂ, ਸਗੋਂ ਜ਼ਮੀਨ ‘ਤੇ ਖੜ੍ਹੇ ਹੋ ਕੇ ਅਤੇ ਜਨਤਾ ਦੀ ਸੇਵਾ ਕਰਕੇ ਅਤੇ ਉਨ੍ਹਾਂ ਦੀ ਸੁਰੱਖਿਆ ਨੂੰ ਯਕੀਨੀ ਬਣਾ ਕੇ ਪਛਾਣਿਆ ਜਾਂਦਾ ਹੈ।ਵਿਧਾਇਕ ਸ਼ੈਰੀ ਕਲਸੀ ਨੇ ਨਾ ਸਿਰਫ਼ ਐਂਬੂਲੈਂਸ ਦਾ ਰਸਤਾ ਸੁਰੱਖਿਅਤ ਕੀਤਾ ਬਲਕਿ ਟ੍ਰੈਫਿਕ ਸਥਿਤੀ ਨੂੰ ਸੰਭਾਲਣ ਲਈ ਮੌਜੂਦ ਨਾ ਹੋਣ ਵਾਲੇ ਟ੍ਰੈਫਿਕ ਪੁਲਿਸ ਕਰਮਚਾਰੀਆਂ ਨੂੰ ਝਿੜਕਿਆ ਅਤੇ ਜਵਾਬਦੇਹ ਵੀ ਠਹਿਰਾਇਆ। ਇਹ ‘ਆਪ’ ਸਰਕਾਰ ਦੀ ਜਨਤਾ ਪ੍ਰਤੀ ਜਵਾਬਦੇਹੀ ਪ੍ਰਤੀ ਗੰਭੀਰਤਾ ਅਤੇ ਸਰਕਾਰੀ ਮਸ਼ੀਨਰੀ ਦੀ ਚੌਕਸੀ ਨੂੰ ਦਰਸਾਉਂਦਾ ਹੈ।ਵਿਧਾਇਕ ਸ਼ੈਰੀ ਕਲਸੀ ਦੀ ਕਾਰਵਾਈ ਸਾਬਤ ਕਰਦੀ ਹੈ ਕਿ ਪੰਜਾਬ ਵਿੱਚ ਰਾਜਨੀਤੀ ਦਾ ਸੁਭਾਅ ਬਦਲ ਰਿਹਾ ਹੈ।

ਇਹ ਵੀ ਪੜ੍ਹੋ  Punjab ‘ਚ ਪੰਜ ਜ਼ਿਲਿਆਂ ਦੇ SSP ਬਦਲੇ, ਦੇਖੋ ਲਿਸਟ

ਇਹ ਇੱਕ ਅਜਿਹੀ ਸਰਕਾਰ ਹੈ ਜਿਸ ਦੇ ਪ੍ਰਤੀਨਿਧੀ ਲੋਕਾਂ ਵਿਚਕਾਰ ਖੜ੍ਹੇ ਹੁੰਦੇ ਹਨ, ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਸਮਝਦੇ ਹਨ, ਅਤੇ ਉਨ੍ਹਾਂ ਨੂੰ ਤੁਰੰਤ ਹੱਲ ਕਰਨ ਲਈ ਵਚਨਬੱਧ ਹਨ। ਮਰੀਜ਼ ਦੀ ਜ਼ਿੰਦਗੀ ਨੂੰ ਤਰਜੀਹ ਦੇਣਾ ਅਤੇ ਉਨ੍ਹਾਂ ਨੂੰ ਰਸਤਾ ਪ੍ਰਦਾਨ ਕਰਨਾ ਦਰਸਾਉਂਦਾ ਹੈ ਕਿ ਸਰਕਾਰ ਲੋਕਾਂ ਦੀਆਂ ਜ਼ਿੰਦਗੀਆਂ ਨੂੰ ਤਰਜੀਹ ਦਿੰਦੀ ਹੈ। ਲੋਕਾਂ ਦੇ ਚੁਣੇ ਹੋਏ ਨੁਮਾਇੰਦੇ ਸਿਰਫ਼ ਕਾਗਜ਼ੀ ਕਾਰਵਾਈ ਨਹੀਂ ਕਰਦੇ; ਉਹ ਸੰਕਟ ਦੇ ਸਮੇਂ ਤੁਹਾਡੇ ਨਾਲ ਖੜ੍ਹੇ ਹੁੰਦੇ ਹਨ। ਇਹ ਐਕਟ ਇਹ ਸੁਨੇਹਾ ਦਿੰਦਾ ਹੈ ਕਿ ਮਰੀਜ਼ ਦੀ ਜਾਨ ਉਨ੍ਹਾਂ ਲਈ ਕਿਸੇ ਵੀ ਸਰਕਾਰੀ ਪ੍ਰੋਟੋਕੋਲ ਜਾਂ ਵਿਸ਼ੇਸ਼ ਅਧਿਕਾਰ ਨਾਲੋਂ ਜ਼ਿਆਦਾ ਕੀਮਤੀ ਹੈ। ਉਹ ਸਿਰਫ਼ ਕੁਰਸੀ ‘ਤੇ ਬੈਠ ਕੇ ਹੁਕਮ ਜਾਰੀ ਨਹੀਂ ਕਰਦੇ, ਸਗੋਂ ਲੋੜ ਪੈਣ ‘ਤੇ ਜ਼ਮੀਨ ‘ਤੇ ਜਾ ਕੇ ਲੋਕਾਂ ਦੀ ਸੇਵਾ ਕਰਦੇ ਹਨ। ਵਿਧਾਇਕ ਕਲਸੀ ਨੇ ਸਾਬਤ ਕਰ ਦਿੱਤਾ ਹੈ ਕਿ ਲੋਕਾਂ ਦੀ ਜਾਨ ਉਨ੍ਹਾਂ ਲਈ ਕਿਸੇ ਵੀ ਸਰਕਾਰੀ ਦਿਖਾਵੇ ਤੋਂ ਉੱਪਰ, ਸਭ ਤੋਂ ਉੱਪਰ ਹੈ। ਪੰਜਾਬ ਵਿੱਚ ਬਦਲਾਅ ਆ ਗਿਆ ਹੈ, ਜਿੱਥੇ ਹਰ ਸਰਕਾਰੀ ਨੁਮਾਇੰਦਾ ਸੇਵਾ ਦੀ ਭਾਵਨਾ ਨਾਲ ਕੰਮ ਕਰ ਰਿਹਾ ਹੈ, ਲੋਕਾਂ ਦੀ ਜਾਨ ਨੂੰ ਸਭ ਤੋਂ ਉੱਪਰ ਰੱਖ ਰਿਹਾ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਮਾਨ ਸਰਕਾਰ ਨੇ ਨਿਵੇਸ਼ਕਾਂ ਦਾ ਵਿਸ਼ਵਾਸ ਜਿੱਤਿਆ: ਪੰਜਾਬ ਨੇ ਦੱਖਣੀ ਭਾਰਤ ਰੋਡਸ਼ੋਅ ਵਿੱਚ 1,700 ਕਰੋੜ ਰੁਪਏ ਦੇ ਨਿਵੇਸ਼ ‘ਤੇ ਮੋਹਰ ਲਗਵਾਈ

0

Chandigarh News:ਪੰਜਾਬ ਸਰਕਾਰ ਦੀਆਂ ਨਿਵੇਸ਼ ਨੀਤੀਆਂ ਨੇ ਨਵੀਂ ਉਚਾਈ ਪ੍ਰਾਪਤ ਕੀਤੀ ਹੈ, ਜਿੱਥੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਰਾਜ ਆਰਥਿਕ ਵਿਕਾਸ ਦਾ ਇੱਕ ਪ੍ਰਮੁੱਖ ਮਾਡਲ ਬਣ ਚੁੱਕਿਆ ਹੈ। 2024 ਦੇ ਵਪਾਰ ਸੁਧਾਰ ਕਾਰਜ ਯੋਜਨਾ ਵਿੱਚ ‘ਸਰਵੋਤਮ ਪ੍ਰਾਪਤੀਕਰਤਾ’ ਦਾ ਦਰਜਾ ਮਿਲਣਾ ਸੂਬੇ ਦੇ ਚੰਗੇ ਪ੍ਰਸ਼ਾਸਨ, ਬਿਜਲੀ ਅਧਿਸ਼ੇਸ਼ ਅਤੇ ਪ੍ਰਵਾਨਗੀ ਪ੍ਰਕਿਰਿਆਵਾਂ ਦੀ ਤੇਜ਼ੀ ਦੀ ਸਪਸ਼ਟ ਪ੍ਰਸ਼ੰਸਾ ਹੈ। ਮੰਤਰੀ ਸੰਜੀਵ ਅਰੋੜਾ ਦੇ ਦੱਖਣੀ ਭਾਰਤ ਰੋਡਸ਼ੋਅ ਦੇ ਉਪਰਾਲਿਆਂ ਨੇ ਮੋਹਾਲੀ ਨੂੰ ਇੱਕ ਆਈ.ਟੀ. ਕੇਂਦਰ ਵਜੋਂ ਸਥਾਪਿਤ ਕਰਨ ਵਿੱਚ ਸਹਾਇਤਾ ਕੀਤੀ ਹੈ, ਜਦੋਂ ਕਿ ਦੱਖਣੀ ਖੇਤਰ ਦੀਆਂ ਵੱਡੀਆਂ ਕੰਪਨੀਆਂ ਪੰਜਾਬ ਦੇ ਪਾਰਦਰਸ਼ੀ ਅਤੇ ਅਨੁਕੂਲ ਵਾਤਾਵਰਣ ਵੱਲ ਆਕਰਸ਼ਿਤ ਹੋਈਆਂ ਹਨ। ਪ੍ਰੋਗਰੈਸਿਵ ਪੰਜਾਬ ਨਿਵੇਸ਼ਕ ਸੰਮੇਲਨ 2026 ਦੀਆਂ ਚੱਲ ਰਹੀਆਂ ਤਿਆਰੀਆਂ ਸੂਬੇ ਵਿੱਚ ਰੋਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਅਤੇ ਨੌਜਵਾਨਾਂ ਲਈ ਸੰਭਾਵਨਾਵਾਂ ਨੂੰ ਉਤਸ਼ਾਹਿਤ ਕਰਨਗੀਆਂ। ਇਹ ਸਮੁੱਚੀ ਸਫ਼ਲਤਾ ਪੰਜਾਬ ਨੂੰ ਰਾਸ਼ਟਰੀ ਆਰਥਿਕ ਮੰਚ ‘ਤੇ ਉਭਾਰਨ ਦਾ ਮਾਧਿਅਮ ਬਣੇਗੀ, ਜਿੱਥੇ ਸਰਕਾਰ ਨੂੰ ਹਰ ਨਿਵੇਸ਼ਕ ਦਾ ਸੁਆਗਤ ਕਰਨ ਦਾ ਪੂਰਾ ਆਤਮ-ਵਿਸ਼ਵਾਸ ਹੈ।ਹੈਦਰਾਬਾਦ ਰੋਡਸ਼ੋਅ ਦੌਰਾਨ, ਗਤੀਸ਼ੀਲਤਾ, ਰੱਖਿਆ, ਏਅਰੋਸਪੇਸ, ਫੂਡ ਪ੍ਰੋਸੈਸਿੰਗ ਅਤੇ ਸਿਹਤ ਸੰਭਾਲ ਜਿਹੇ ਮਹੱਤਵਪੂਰਨ ਖੇਤਰਾਂ ਤੋਂ ਨਿਵੇਸ਼ ਆਕਰਸ਼ਿਤ ਹੋਇਆ। ਇਸ ਦੌਰਾਨ ਕੰਟੀਨੈਂਟਲ ਐਨਰਜੀ, ਗੌਤਮ ਅਡਾਨੀ ਇੰਡਸਟਰੀਅਲ ਗੈਸੇਜ਼, ਰਾਮਕੀ ਗਰੁੱਪ, ਅਡਿਟੀ ਬਿਰਲਾ ਗੈਸੇਜ਼ ਅਤੇ ਬੀ.ਈ.ਐੱਲ. ਸਮੇਤ ਹੋਰ ਵੱਡੀਆਂ ਕੰਪਨੀਆਂ ਦੇ ਨੁਮਾਇੰਦਿਆਂ ਨਾਲ ਵਿਸਥਾਰਪੂਰਵਕ ਚਰਚਾਵਾਂ ਕੀਤੀਆਂ ਗਈਆਂ। ਪੰਜਾਬ ਵਿਕਾਸ ਕਮਿਸ਼ਨ ਅਤੇ ਇਨਵੈਸਟ ਪੰਜਾਬ ਦੀਆਂ ਟੀਮਾਂ ਨੇ ਨਿਵੇਸ਼ਕਾਂ ਨੂੰ ਕਾਰੋਬਾਰ ਦਾ ਅਧਿਕਾਰ ਐਕਟ ਅਤੇ ਫਾਸਟ ਟਰੈਕ ਪੋਰਟਲ ਜਿਹੀਆਂ ਸਹੂਲਤਾਂ ਬਾਰੇ ਜਾਣਕਾਰੀ ਪ੍ਰਦਾਨ ਕੀਤੀ।

ਇਹ ਵੀ ਪੜ੍ਹੋ  Gangster Anmol Bishnoi ਪੁੱਜਿਆ ਭਾਰਤ; NIA ਨੇ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਕੀਤਾ ਗ੍ਰਿਫਤਾਰ

ਸੂਬੇ ਵਿੱਚ ਬਿਜਲੀ ਦਾ ਅਧਿਸ਼ੇਸ਼ ਡਾਟਾ ਸੈਂਟਰਾਂ ਦੀ ਸਥਾਪਨਾ ਲਈ ਇੱਕ ਆਦਰਸ਼ ਸਥਿਤੀ ਪੈਦਾ ਕਰਦਾ ਹੈ, ਜੋ ਮੁੱਖ ਮੰਤਰੀ ਦੀ ਦੂਰਦ੍ਰਿਸ਼ਟੀ ਦਾ ਸਪਸ਼ਟ ਪ੍ਰਮਾਣ ਹੈ। ਇਹ ਸਾਰੀਆਂ ਚਰਚਾਵਾਂ ਪੰਜਾਬ ਦੇ ਉਦਯੋਗਿਕ ਦ੍ਰਿਸ਼ ਨੂੰ ਨਵਾਂ ਆਯਾਮ ਦੇਣਗੀਆਂ ਅਤੇ ਸਥਾਨਕ ਅਰਥਵਿਵਸਥਾ ਨੂੰ ਹੋਰ ਮਜ਼ਬੂਤ ​​ਬਣਾਉਣਗੀਆਂ।ਚੇਨੱਈ ਰੋਡਸ਼ੋਅ ਨੇ ਤਕਨਾਲੋਜੀ ਅਤੇ ਸਥਾਈ ਵਿਕਾਸ ਦੇ ਖੇਤਰਾਂ ‘ਤੇ ਜ਼ੋਰ ਦਿੱਤਾ, ਜਿਸ ਵਿੱਚ ਐੱਚ.ਸੀ.ਐੱਲ., ਕਾਗਨੀਜ਼ੈਂਟ, ਲਾਰਸਨ ਐਂਡ ਟੂਬਰੋ, ਗਲੋਬਲ ਲੌਜਿਕ, ਵੀਰਤੂਸਾ, ਰਥਰਾ ਗਰੁੱਪ ਅਤੇ ਡਾ. ਅਗਰਵਾਲ ਆਈ ਹਸਪਤਾਲ ਵਰਗੀਆਂ ਪ੍ਰਮੁੱਖ ਸੰਸਥਾਵਾਂ ਨੇ ਭਾਗ ਲਿਆ। ਇੱਥੇ ਮੁੱਖ ਤੌਰ ‘ਤੇ ਫੂਡ ਪ੍ਰੋਸੈਸਿੰਗ, ਡਿਜੀਟਲ ਪਰਿਵਰਤਨ, ਕਲੀਨ ਮੋਬਿਲਿਟੀ ਅਤੇ ਮੁਰੂਗੱਪਾ ਗਰੁੱਪ ਦੇ ਨਿਵੇਸ਼ ਪ੍ਰਸਤਾਵਾਂ ‘ਤੇ ਵਿਚਾਰ ਵਟਾਂਦਰਾ ਕੀਤਾ ਗਿਆ। ਮੁਰੂਗੱਪਾ ਗਰੁੱਪ ਨੇ ਵਿਸ਼ੇਸ਼ ਤੌਰ ‘ਤੇ ਪੰਜਾਬ ਵਿੱਚ ਪਾਰਦਰਸ਼ੀ ਸ਼ਾਸਨ ਦੀ ਪ੍ਰਸ਼ੰਸਾ ਕੀਤੀ ਅਤੇ ਮੋਹਾਲੀ-ਲੁਧਿਆਣਾ-ਰਾਜਪੁਰਾ ਖੇਤਰ ਵਿੱਚ ਇਲੈਕਟ੍ਰਿਕ ਮੋਬਿਲਿਟੀ ਦੇ ਮੌਕਿਆਂ ਦੀ ਤਲਾਸ਼ ਕੀਤੀ। ਇਸੇ ਤਰ੍ਹਾਂ, ਬਹਵਾਨ ਸਾਈਬਰਟੈਕ ਨੇ ਸੂਬੇ ਦੇ ਮਜ਼ਬੂਤ ​​ਡਿਜੀਟਲ ਈਕੋਸਿਸਟਮ ਦੇ ਕਾਰਨ ਪੰਜਾਬ ਨੂੰ ਉੱਤਰੀ ਭਾਰਤ ਦੀ ਇੱਕ ਪ੍ਰਮੁੱਖ ਤਕਨੀਕੀ ਮੰਜ਼ਿਲ ਦੱਸਿਆ। ਇਹ ਸਾਰੇ ਸਹਿਯੋਗ ਪੰਜਾਬ ਨੂੰ ਸਥਾਈ ਤਕਨਾਲੋਜੀ ਦਾ ਇੱਕ ਕੇਂਦਰ ਬਣਾਉਣਗੇ ਅਤੇ ਵਾਤਾਵਰਣ ਸੁਰੱਖਿਆ ਨੂੰ ਉਤਸ਼ਾਹਿਤ ਕਰਨਗੇ।ਮੰਤਰੀ ਅਰੋੜਾ ਨੇ ਦੱਸਿਆ ਕਿ ਦੱਖਣੀ ਭਾਰਤ ਰੋਡਸ਼ੋਅ ਤੋਂ ਕੁੱਲ 1,700 ਕਰੋੜ ਰੁਪਏ ਦੇ ਨਿਵੇਸ਼ ਦੀ ਪੁਸ਼ਟੀ ਹੋਈ ਹੈ, ਜਿਸ ਨਾਲ ਸੂਬੇ ਵਿੱਚ ਰੋਜ਼ਗਾਰ ਸਿਰਜਣ ਦੀ ਪ੍ਰਕਿਰਿਆ ਵਿੱਚ ਤੇਜ਼ੀ ਆਵੇਗੀ। ਰਾਈਟ ਟੂ ਬਿਜ਼ਨਸ ਐਕਟ ਅਤੇ ਫਾਸਟ ਟਰੈਕ ਪੋਰਟਲ ਨੇ ਕਾਰੋਬਾਰ ਲਈ ਪ੍ਰਵਾਨਗੀ ਦੀ ਪ੍ਰਕਿਰਿਆ ਨੂੰ ਬੇਹੱਦ ਸਰਲ ਬਣਾਇਆ ਹੈ। ਇਨਵੈਸਟ ਪੰਜਾਬ ਹੁਣ ਅਗਲੇ ਆਊਟਰੀਚ ਪ੍ਰੋਗਰਾਮ ਦੀ ਤਿਆਰੀ ਕਰ ਰਿਹਾ ਹੈ, ਜਿਸਦਾ ਉਦੇਸ਼ 2026 ਦੇ ਨਿਵੇਸ਼ ਸੰਮੇਲਨ ਨੂੰ ਹੋਰ ਵੀ ਵਿਸ਼ਾਲ ਅਤੇ ਸਫ਼ਲ ਬਣਾਉਣਾ ਹੈ।

ਇਹ ਵੀ ਪੜ੍ਹੋ  350ਵਾਂ ਸ਼ਹੀਦੀ ਦਿਹਾੜਾ: ਸ਼ਰਧਾਲੂਆਂ ਦੀ ਸੁਚਾਰੂ ਅਤੇ ਸੁਰੱਖਿਅਤ ਆਵਾਜਾਈ ਲਈ ਸ੍ਰੀ ਅਨੰਦਪੁਰ ਸਾਹਿਬ ਨੂੰ 25 ਸੈਕਟਰਾਂ ਵਿੱਚ ਵੰਡਿਆ

ਸੂਬੇ ਵਿੱਚ ਵਿਕਸਤ ਕੀਤੇ ਜਾ ਰਹੇ ਸਮਾਰਟ ਸਿਟੀ ਅਤੇ ਉਦਯੋਗਿਕ ਕੌਰੀਡੋਰ ਨੌਜਵਾਨ ਉੱਦਮਤਾ ਨੂੰ ਪ੍ਰੇਰਿਤ ਕਰ ਰਹੇ ਹਨ। ਸਰਕਾਰ ਦੀਆਂ ਇਹ ਨੀਤੀਆਂ ਨਾ ਕੇਵਲ ਵੱਡੇ ਨਿਵੇਸ਼ਕਾਂ ਲਈ, ਸਗੋਂ ਛੋਟੇ ਕਾਰੋਬਾਰਾਂ ਨੂੰ ਵੀ ਵੱਡੇ ਮੌਕੇ ਪ੍ਰਦਾਨ ਕਰ ਰਹੀਆਂ ਹਨ, ਜਿਸ ਨਾਲ ਆਰਥਿਕ ਸਮਾਵੇਸ਼ ਸੁਨਿਸ਼ਚਿਤ ਹੋ ਰਿਹਾ ਹੈ। ਇਸ ਤੋਂ ਇਲਾਵਾ, ਪ੍ਰਤੀਨਿਧੀ ਮੰਡਲ ਨੇ ਗ੍ਰੀਨਕੋ ਗਰੁੱਪ ਦਾ ਵੀ ਦੌਰਾ ਕੀਤਾ, ਜਿੱਥੇ ਵੱਡੇ ਨਿਰਮਾਣ ਪ੍ਰੋਜੈਕਟਾਂ ‘ਤੇ ਚਰਚਾ ਕੀਤੀ ਗਈ; ਗ੍ਰੀਨਕੋ ਦੀ ਹਰੀ ਊਰਜਾ ਦੀ ਪਹਿਲ ਪੰਜਾਬ ਦੀਆਂ ਸਥਾਈ ਨੀਤੀਆਂ ਦੇ ਅਨੁਸਾਰ ਹੈ। ਬ੍ਰਹਮੋਸ ਏਅਰੋਸਪੇਸ ਨਾਲ ਸੂਖਮ, ਲਘੂ ਅਤੇ ਮੱਧਮ ਉੱਦਮ (MSME) ਦੇ ਸਹਿਯੋਗ ‘ਤੇ ਵੀ ਧਿਆਨ ਕੇਂਦਰਿਤ ਕੀਤਾ ਗਿਆ, ਜੋ ਰੱਖਿਆ ਖੇਤਰ ਨੂੰ ਮਜ਼ਬੂਤ ​​ਕਰੇਗਾ। ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ, ਸਰਕਾਰ ਦੀ ਸਬਸਿਡੀ ਅਤੇ ਕ੍ਰੈਡਿਟ ਗਾਰੰਟੀ ਨੀਤੀ ਲੁਧਿਆਣਾ ਨੂੰ ਨਵੀਂ ਗਤੀ ਪ੍ਰਦਾਨ ਕਰ ਰਹੀ ਹੈ। ਇਹ ਸਾਂਝੇਦਾਰੀਆਂ ਪੰਜਾਬ ਦੇ MSME ਸੈਕਟਰ ਨੂੰ ਵਿਸ਼ਵ ਬਾਜ਼ਾਰਾਂ ਨਾਲ ਜੋੜਨਗੀਆਂ ਅਤੇ ਸੂਬੇ ਦੀ ਨਿਰਯਾਤ ਸਮਰੱਥਾ ਨੂੰ ਵਧਾਉਣਗੀਆਂ।ਸ਼ਾਮ ਦੇ ਸੈਸ਼ਨ ਵਿੱਚ ਡਾ. ਆਰ. ਪਾਰਥਾ ਸਾਰਥੀ ਰੈੱਡੀ (ਨਾਈਪਰ ਮੋਹਾਲੀ), ਲਿੰਡੇ ਇੰਡੀਆ, ਹਾਰਟੈਕਸ ਅਤੇ ਆਈ.ਸੀ.ਏ.ਆਈ. ਨੇ ਹਿੱਸਾ ਲਿਆ। ਇੱਥੇ ਫਾਰਮਾਸਿਊਟੀਕਲਜ਼ ਅਤੇ ਬਾਇਓਟੈਕ ਖੇਤਰਾਂ ਵਿੱਚ ਪੰਜਾਬ ਦੀ ਮਹੱਤਵਪੂਰਨ ਪ੍ਰਗਤੀ ਦੀ ਸ਼ਲਾਘਾ ਕੀਤੀ ਗਈ। ਨਾਈਪਰ ਇੱਕ ਪ੍ਰਮੁੱਖ ਖੋਜ ਕੇਂਦਰ ਵਜੋਂ ਉੱਭਰ ਰਿਹਾ ਹੈ, ਜਦੋਂ ਕਿ ਵੋਕੇਸ਼ਨਲ ਸਿਖਲਾਈ ਦੇ ਪ੍ਰੋਗਰਾਮ ਨੌਜਵਾਨਾਂ ਨੂੰ ਉਦਯੋਗ ਦੀਆਂ ਜ਼ਰੂਰਤਾਂ ਲਈ ਤਿਆਰ ਕਰ ਰਹੇ ਹਨ। ਇਹ ਸੈਸ਼ਨ ਨੈੱਟਵਰਕਿੰਗ ਅਤੇ ਭਵਿੱਖ ਦੀਆਂ ਸਾਂਝੀਆਂ ਪ੍ਰੋਜੈਕਟਾਂ ਦੀ ਨੀਂਹ ਰੱਖ ਰਹੇ ਹਨ।

ਇਹ ਵੀ ਪੜ੍ਹੋ  ਪੰਜਾਬ ਤੇ ਪੰਜਾਬੀਆਂ ਦੇ ਹਿੱਤਾਂ ਲਈ ਚਟਾਨ ਵਾਂਗ ਖੜ੍ਹਾ ਹਾਂ, ਸੂਬੇ ਦੇ ਹੱਕ ਨਹੀਂ ਖੋਹਣ ਦੇਵਾਂਗਾ-ਮੁੱਖ ਮੰਤਰੀ

ਇਨ੍ਹਾਂ ਪਹਿਲਕਦਮੀਆਂ ਨਾਲ ਪੰਜਾਬ ਦਾ ਇਨੋਵੇਸ਼ਨ ਈਕੋਸਿਸਟਮ ਹੋਰ ਮਜ਼ਬੂਤ ​​ਹੋਵੇਗਾ ਅਤੇ ਨਵੇਂ ਖੋਜਾਂ ਨੂੰ ਜਨਮ ਦੇਵੇਗਾ। ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਕਿਸਾਨਾਂ ਦੀ ਭਲਾਈ ਤੋਂ ਲੈ ਕੇ ਉਦਯੋਗਿਕ ਵਿਕਾਸ ਤੱਕ ਹਰ ਖੇਤਰ ਵਿੱਚ ਸਰਗਰਮ ਹੈ। ਬਿਜਲੀ ਆਤਮ-ਨਿਰਭਰਤਾ ਅਤੇ ਹਰੀ ਊਰਜਾ ‘ਤੇ ਧਿਆਨ ਦੇਣਾ ਵਾਤਾਵਰਣ ਦੀ ਸੁਰੱਖਿਆ ਨੂੰ ਯਕੀਨੀ ਬਣਾ ਰਿਹਾ ਹੈ। ਦੱਖਣ ਅਤੇ ਉੱਤਰ ਦਾ ਇਹ ਸਹਿਯੋਗ ਰਾਸ਼ਟਰੀ ਏਕਤਾ ਦਾ ਇੱਕ ਉੱਤਮ ਪ੍ਰਤੀਕ ਹੈ। ਡਿਜੀਟਲ ਸਿੰਗਲ ਵਿੰਡੋ ਪ੍ਰਣਾਲੀ ਨੇ ਸਟਾਰਟਅੱਪਸ ਨੂੰ ਵਿਸ਼ੇਸ਼ ਲਾਭ ਪਹੁੰਚਾਇਆ ਹੈ, ਜਿਸ ਨਾਲ ਪੰਜਾਬ ਇੱਕ ਨਿਵੇਸ਼ਕ-ਅਨੁਕੂਲ ਰਾਜ ਬਣ ਗਿਆ ਹੈ। ਇਹ ਸਾਰੇ ਯਤਨ ਪੰਜਾਬ ਨੂੰ ਆਤਮ-ਨਿਰਭਰ ਭਾਰਤ ਦਾ ਇੱਕ ਮਜ਼ਬੂਤ ​​ਸਤੰਭ ਬਣਾਉਣਗੇ ਅਤੇ ਵਿਕਾਸ ਦੀ ਇੱਕ ਨਵੀਂ ਗਾਥਾ ਲਿਖਣਗੇ। ਇਹ ਪਹਿਲਕਦਮੀਆਂ ਨਾ ਕੇਵਲ ਆਰਥਿਕ ਖੁਸ਼ਹਾਲੀ, ਸਗੋਂ ਸਮਾਜਿਕ ਨਿਆਂ ਵੀ ਲਿਆ ਰਹੀਆਂ ਹਨ। ਰੋਜ਼ਗਾਰ ਦੇ ਮੌਕੇ ਵਧਣ ਨਾਲ ਬੇਰੋਜ਼ਗਾਰੀ ਘਟ ਰਹੀ ਹੈ, ਜਿਸ ਦਾ ਲਾਭ ਪੇਂਡੂ ਅਤੇ ਸ਼ਹਿਰੀ ਨੌਜਵਾਨਾਂ ਨੂੰ ਮਿਲ ਰਿਹਾ ਹੈ। ਸੱਭਿਆਚਾਰਕ ਵਿਰਾਸਤ ਅਤੇ ਆਧੁਨਿਕ ਵਿਕਾਸ ਦਾ ਸੁਮੇਲ ਪੰਜਾਬ ਨੂੰ ਅਦੁੱਤੀ ਬਣਾ ਰਿਹਾ ਹੈ। ਮੰਤਰੀ ਅਰੋੜਾ ਦੀ ਟੀਮ ਇਤਿਹਾਸ ਸਿਰਜਣ ਦੇ ਰਾਹ ‘ਤੇ ਹੈ ਅਤੇ ਪ੍ਰੋਗਰੈਸਿਵ ਪੰਜਾਬ ਦਾ ਸੁਪਨਾ ਸਾਕਾਰ ਹੋਣ ਵੱਲ ਵਧ ਰਿਹਾ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਨਾਰੀ ਸ਼ਕਤੀ ਅਤੇ ਸਿਹਤ ਹੈ ਰਾਜ ਦੀ ਗਾਰੰਟੀ! ਅਧੁਨਿਕ ਤਕਨੀਕ ਦੇ ਸਹਾਰੇ ਮਾਨ ਸਰਕਾਰ ਦਾ ‘ਅਨੀਮੀਆ ਮੁਕਤ ਪੰਜਾਬ’ ਸੰਕਲਪ, ਧੀਆਂ ਦੀ ਸਿਹਤ ਨੂੰ ਦਿੱਤੀ ਸਭ ਤੋਂ ਵੱਡੀ ਤਰਜੀਹ

0

Punjab News:ਇਕ ਤੰਦਰੁਸਤ ਅਤੇ ਮਜ਼ਬੂਤ ਪੰਜਾਬ ਦੀ ਨੀਹ ਪਾਉਣ ਲਈ ਪੰਜਾਬ ਸਰਕਾਰ ਨੇ ਲੋਕਾਂ ਦੇ ਸਿਹਤ ਨੂੰ ਸਭ ਤੋਂ ਉੱਚੀ ਤਰਜੀਹ ਦਿੰਦਿਆਂ ਆਪਣੇ ਇਤਿਹਾਸਕ ‘ਅਨੀਮੀਆ ਮੁਕਤ ਪੰਜਾਬ’ ਮਿਸ਼ਨ ਨੂੰ ਲਗਾਤਾਰ ਅੱਗੇ ਵਧਾਇਆ ਹੈ। ਇਹ ਸਿਰਫ਼ ਇਕ ਕੈਮਪੇਨ ਨਹੀਂ, ਸਗੋਂ ਲੱਖਾਂ ਮਾਵਾਂ, ਧੀਆਂ ਅਤੇ ਬੱਚਿਆਂ ਦੀ ਜ਼ਿੰਦਗੀ ਸੁਰੱਖਿਅਤ ਬਣਾਉਣ ਦਾ ਪੱਕਾ ਫ਼ੈਸਲਾ ਹੈ। ਮੌਜੂਦਾ ਸਰਕਾਰ ਦੀ ਅਗਵਾਈ ਹੇਠ ਇਹ ਯੋਜਨਾ ਸਫ਼ਲਤਾ ਦੇ ਨਵੇਂ ਪੱਧਰ ਪਾਰ ਕਰ ਰਹੀ ਹੈ, ਜਿਸ ਨਾਲ ਸਾਬਤ ਹੁੰਦਾ ਹੈ ਕਿ ਸਰਕਾਰ ਸਿਹਤ ਸੇਵਾਵਾਂ ਨੂੰ ਕੇਵਲ ਐਲਾਨਾਂ ਤੱਕ ਸੀਮਿਤ ਨਹੀਂ ਰੱਖਦੀ, ਸਗੋਂ ਲੋਕਾਂ ਦੀ ਜਿੰਦਗੀ ਵਿੱਚ ਅਸਲ ਬਦਲਾਅ ਲਿਆ ਰਹੀ ਹੈ।ਪੰਜਾਬ ਸਰਕਾਰ ਧੀਆਂ ਨੂੰ ਸਸ਼ਕਤ ਬਣਾਉਣ ਲਈ ਸਕੂਲਾਂ ਵਿੱਚ ਅਨੀਮੀਆ ਟੈਸਟ ਮੁਹਿੰਮ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਚਲਾ ਰਹੀ ਹੈ। ਸਰਕਾਰੀ ਸਕੂਲਾਂ ਵਿੱਚ ਛੇਵੀਂ ਤੋਂ ਬਾਰ੍ਹਵੀਂ ਜਮਾਤ ਤੱਕ ਪੜ੍ਹਦੀਆਂ ਤਕਰੀਬਨ 60 ਹਜ਼ਾਰ ਵਿਦਿਆਰਥਣਾਂ ਦੀ ਖੂਨ ਜਾਂਚ ਕੀਤੀ ਜਾ ਰਹੀ ਹੈ। ਉਦੇਸ਼ ਹੈ ਕਿ ਕੋਈ ਵੀ ਬੱਚੀ ਅਨੀਮੀਆ ਨਾਲ ਪੀੜਤ ਨਾ ਰਹੇ, ਕਿਉਂਕਿ ਤੰਦਰੁਸਤ ਧੀ ਹੀ ਤੰਦਰੁਸਤ ਪੰਜਾਬ ਦੀ ਨੀਹ ਹੈ।

ਇਹ ਵੀ ਪੜ੍ਹੋ  Gangster Anmol Bishnoi ਪੁੱਜਿਆ ਭਾਰਤ; NIA ਨੇ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਕੀਤਾ ਗ੍ਰਿਫਤਾਰ

ਸਿਹਤ ਵਿਭਾਗ ਨੂੰ ਆਧੁਨਿਕ ਟੈਕਨੋਲੋਜੀ ਨਾਲ बने ਉਪਕਰਣ ਦਿੱਤੇ ਗਏ ਹਨ ਜਿਨ੍ਹਾਂ ਨਾਲ ਬਿਨਾਂ ਸੂਈ ਚੁਭਾਏ ਹੀਮੋਗਲੋਬਿਨ ਦੀ ਜਾਂਚ ਕੀਤੀ ਜਾ ਸਕਦੀ ਹੈ। ਇਹ ਸਿਸਟਮ ਜਾਂਚ ਨੂੰ ਆਸਾਨ ਤੇ ਬਿਨਾ ਦਰਦ ਵਾਲਾ ਬਣਾਉਂਦਾ ਹੈ ਅਤੇ ਇਸ ਨਾਲ ਪੀੜਤ ਬੱਚੀਆਂ ਦਾ ਤੁਰੰਤ ਇਲਾਜ ਵੀ ਹੋਣ ਯਕੀਨੀ ਹੁੰਦਾ ਹੈ। ਇਹ ਪੰਜਾਬ ਸਰਕਾਰ ਦੇ ਲੋਕ-ਕੇਂਦਰਤ ਸਿਹਤ ਮਾਡਲ ਦਾ ਸਾਫ਼ ਸਬੂਤ ਹੈ।‘ਅਨੀਮੀਆ ਮੁਕਤ ਪੰਜਾਬ’ ਮੁਹਿੰਮ ਦੀ ਸਫ਼ਲਤਾ ਸਿਹਤ, ਸਿੱਖਿਆ ਅਤੇ ਮਹਿਲਾ ਤੇ ਬਾਲ ਵਿਕਾਸ ਵਿਭਾਗਾਂ ਦੇ ਮਜ਼ਬੂਤ ਤਾਲਮੇਲ ਦਾ ਨਤੀਜਾ ਹੈ। ਇਸ ਰਾਹੀਂ ਸਰਕਾਰ ਨੇ ਆਇਰਨ-ਫੋਲਿਕ ਐਸਿਡ (ਆਈਐਫਏ) ਗੋਲੀਆਂ ਦੇ ਵੰਡ ਤੇ ਬੱਚਿਆਂ ਦੇ ਪੋਸ਼ਣ ਪੱਧਰ ਨੂੰ ਸੁਧਾਰਨ ’ਤੇ ਖਾਸ ਧਿਆਨ ਦਿੱਤਾ ਹੈ। ਪਿੰਡਾਂ ਅਤੇ ਸ਼ਹਿਰਾਂ ਵਿੱਚ ਲਗਭਗ 7.27 ਲੱਖ ਬੱਚਿਆਂ ਅਤੇ 2.06 ਲੱਖ ਗਰਭਵਤੀ ਤੇ ਦੁੱਧ ਪਿਲਾਉਣ ਵਾਲੀਆਂ ਮਾਵਾਂ ਨੂੰ ਆਂਗਨਬਾੜੀ ਕੇਂਦਰਾਂ ਅਤੇ ਆਸ਼ਾ ਵਰਕਰਾਂ ਰਾਹੀਂ ਆਈਐਫਏ ਗੋਲੀਆਂ ਪੂਰੀ ਤਰ੍ਹਾਂ ਦਿੱਤੀਆਂ ਜਾ ਰਹੀਆਂ ਹਨ।

ਇਹ ਵੀ ਪੜ੍ਹੋ  ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਸਿੱਖ ਸੰਗਤ ਨਾਲ ਸ੍ਰੀਨਗਰ ਵਿਖੇ ਕੀਰਤਨ ਦਰਬਾਰ ਵਿੱਚ ਸ਼ਿਰਕਤ ਕੀਤੀ

ਇਸਦੇ ਨਾਲ, ਮਿਡ-ਡੇ ਮੀਲ ਦੀ ਪੌਸ਼ਟਿਕਤਾ ਵਧਾ ਕੇ ਬੱਚਿਆਂ ਦੇ ਸਰੀਰਕ ਅਤੇ ਮਾਨਸਿਕ ਵਿਕਾਸ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ। ਇਹ ਸਰਕਾਰ ਦੇ ਸਿਹਤ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਦੇ ਵਚਨ ਨੂੰ ਦਰਸਾਉਂਦਾ ਹੈ।ਕੈਬਿਨੇਟ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਅਨੀਮੀਆ ਤੋਂ ਬਚਾਅ ਲਈ ਜਾਗਰੂਕਤਾ ਅਤੇ ਲੋਕਾਂ ਦੀ ਭਾਗੀਦਾਰੀ ਬਹੁਤ ਜ਼ਰੂਰੀ ਹੈ। ਸਰਕਾਰ ਲੋਕਾਂ ਨੂੰ ਸੰਤੁਲਿਤ ਤੇ ਪੋਸ਼ਟਿਕ ਭੋਜਨ ਖਾਣ ਲਈ ਜਾਗਰੂਕ ਕਰ ਰਹੀ ਹੈ ਅਤੇ ਬਾਜ਼ਾਰੀ ਅਸਿਹਤਮੰਦ ਖਾਣੇ ਤੋਂ ਬਚਣ ਦੀ ਸਲਾਹ ਦੇ ਰਹੀ ਹੈ। ਪੰਜਾਬ ਸਰਕਾਰ ਨੇ ਸਮਾਜ ਨੂੰ ਅਪੀਲ ਕੀਤੀ ਹੈ ਕਿ ਧੀਆਂ ਨੂੰ ਪੋਸ਼ਣ ਤੇ ਮੌਕੇ ਦਿੰਦਿਆਂ ਕਿਸੇ ਵੀ ਤਰ੍ਹਾਂ ਦੇ ਭੇਦਭਾਵ ਤੋਂ ਉੱਪਰ ਉਠ ਕੇ ਉਨ੍ਹਾਂ ਦੇ ਸੁਪਨਿਆਂ ਨੂੰ ਪੂਰਾ ਕਰਨ ਵਿੱਚ ਸਾਥ ਦੇਣ। ‘ਅਨੀਮੀਆ ਮੁਕਤ ਪੰਜਾਬ’ ਮੁਹਿੰਮ ਇਹ ਸਾਫ਼ ਸੁਨੇਹਾ ਦਿੰਦੀ ਹੈ ਕਿ ਸਰਕਾਰ ਸਿਹਤ ਮਾਮਲਿਆਂ ’ਤੇ ਬਹੁਤ ਗੰਭੀਰ ਹੈ ਤੇ ਹਰ ਨਾਗਰਿਕ ਨੂੰ ਤੰਦਰੁਸਤ ਜੀਵਨ ਦੀ ਗਾਰੰਟੀ ਦਿੰਦੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

RSS ਆਗੂ ਦੇ ਨੌਜਵਾਨ ਪੋਤਰੇ ਦੇ 2 ਕਾ+ਤਲ ਪੁਲਿਸ ਵੱਲੋਂ ਗ੍ਰਿਫਤਾਰ, 3 ਫ਼ਰਾਰ

0

Ferozepur News: ਲੰਘੀ 15 ਨਵੰਬਰ ਨੂੰ ਦਿਨ-ਦਿਹਾੜੇ ਆਰਐਸਐਸ ਦੇ ਇਕ ਆਗੂ ਦੇ ਨੌਜਵਾਨ ਪੋਤਰੇ ਦਾ ਕਤਲ ਕਰਨ ਵਾਲੇ ਮੁਲਜਮਾਂ ਦੀ ਫ਼ਿਰੋਜਪੁਰ ਪੁਲਿਸ ਨੇ ਪੈੜ੍ਹ ਨੱਪ ਲਈ ਹੈ। ਬੁਧਵਾਰ ਨੂੰ ਇੱਕ ਪ੍ਰੈਸ ਕਾਨਫਰੰਸ ਕਰਕੇ ਐਸਐਸਪੀ ਭੁਪਿੰਦਰ ਸਿੰਘ ਸਿੱਧੂ ਨੇ ਮਾਮਲੇ ਦੀ ਜਾਣਕਾਰੀ ਦਿੰਦਿਆਂ ਦਸਿਆ ਕਿ ਨਵੀਨ ਅਰੋੜਾ ਦੇ ਕਤਲ ਦੀ ਯੋਜਨਾ ਲੰਘੀ 13 ਨਵੰਬਰ ਨੁੰ ਕਨਵ ਨਾਂਂ ਦੇ ਨੌਜਵਾਨ ਦੇ ਘਰ ਬਣਾਈ ਸੀ, ਜਿਸਦੇ ਵਿਚ ਹਰਸ਼, ਜਤਿਨ ਕਾਲੀ, ਬਾਦਲ ਤੋਂ ਇਲਾਵਾ ਇੱਕ ਹੋਰ ਨੌਜਵਾਨ ਸ਼ਾਮਲ ਸੀ।

ਇਹ ਵੀ ਪੜ੍ਹੋ  Gangster Anmol Bishnoi ਪੁੱਜਿਆ ਭਾਰਤ; NIA ਨੇ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਕੀਤਾ ਗ੍ਰਿਫਤਾਰ

ਪੁਲਿਸ ਵੱਲੋਂ ਹੁਣ ਕਨਵ ਤੇ ਹਰਸ਼ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਜਿੰਨ੍ਹਾਂ ਮੰਨਿਆ ਕਿ ਜਤਿਨ ਕਾਲੀ ਵੱਲੋਂ ਇਸ ਕੰਮ ਲਈ 1 ਲੱਖ ਰੁਪਏ ਦੇਣ ਦਾ ਭਰੋਸਾ ਦਿੱਤਾ ਗਿਆ ਸੀ ਤੇ ਇਸ ਕੰਮ ਦੇ ਲਈ ਯੂਪੀ ਤੋਂ ਹਥਿਆਰ ਲਿਆਂਦੇ ਗਏ ਸਨ। ਐਸਐਸਪੀ ਮੁਤਾਬਕ ਕਤਲ ਦੇ ਕਾਰਨਾਂ ਦਾ ਪਤਾ ਜਤਿਨ ਕਾਲੀ ਦੀ ਗ੍ਰਿਫਤਾਰੀ ਤੋਂ ਬਾਅਦ ਲੱਗੇਗਾ, ਜਿਸਨੂੰ ਕਾਬੂ ਕਰਨ ਲਈ ਪੁਲਿਸ ਟੀਮਾਂ ਲੱਗੀਆਂ ਹੋਈਆਂ ਹਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Gangster Anmol Bishnoi ਪੁੱਜਿਆ ਭਾਰਤ; NIA ਨੇ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਕੀਤਾ ਗ੍ਰਿਫਤਾਰ

New Delhi News: Gangster Anmol Bishnoi arrested by NIA ; ਭਾਰਤ ਦੇ Most Wanted Gangster Anmol Bishnoi ਭਾਰਤ ਪੁੱਜ ਗਿਆ ਹੈ, ਜਿੱਥੇ ਕੌਮੀ ਜਾਂਚ ਏਜੰਸੀ(NIA)ਨੇ ਉਸਨੂੰ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ ਊੱਪਰੋਂ ਹਿਰਾਸਤ ਵਿਚ ਲੈ ਲਿਆ ਹੈ।ਇਸ ਦੀਆਂ ਤਾਜ਼ਾ ਫੋਟੋਆਂ ਵੀ ਸਾਹਮਣੇ ਆਈਆਂ ਹਨ। ਸੰਭਾਵਨਾ ਜਤਾਈ ਜਾ ਰਹੀ ਹੈ ਕਿ ਪਟਿਆਲਾ ਹਾਊਸ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ।

ਇਹ ਵੀ ਪੜ੍ਹੋ Ex MLA ਦੇ ਪੋਤਰੇ ਉੱਪਰ ਅਣਪਛਾਤਿਆਂ ਨੇ ਚਲਾਈਆਂ ਗੋ+ਲੀ+ਆਂ; ਹੋਇਆ ਗੰਭੀਰ ਜਖ਼ਮੀ

ਬੀਤੇ ਕੱਲ ਹੀ ਅਨਮੋਲ ਬਿਸ਼ਨੋਈ ਨੂੰ ਅਮਰੀਕਾ ਤੋਂ ਵਾਪਸ ਭਾਰਤ ਭੇਜਣ ਦੀ ਜਾਣਕਾਰੀ ਮਿਲੀ ਸੀ ਤੇ ਇਸ ਸਬੰਧ ਵਿਚ ਮੁੰਬਈ ਦੇ ਮਰਹੂਮ ਵਿਧਾਇਕ ਸਿੱਦੀਕੀ ਬਾਬਾ ਦੇ ਪੁੱਤਰ ਜੀਸ਼ਾਨ ਨੂੰ ਇੱਕ ਮੇਲ ਵੀ ਭੇਜੀ ਗਈ ਹੈ। ਜਿਕਰਯੋਗ ਹੈ ਕਿ ਬਾਬਾ ਸਿੱਦੀਕੀ ਕਤਲ ਕਾਂਡ ਤੋਂ ਇਲਾਵਾ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਮਾਮਲੇ ਸਹਿਤ ਨਾਮੀ ਅਦਾਕਾਰ ਸਲਮਾਨ ਖ਼ਾਨ ਦੇ ਘਰ ਅੱਗੇ ਗੋਲੀਆਂ ਚਲਾਉਣ ਆਦਿ ਸਹਿਤ ਦਰਜ਼ਨਾਂ ਮਾਮਲਿਆਂ ਵਿਚ ਅਨਮੋਲ ਕੌਮੀ ਜਾਂਚ ੲੈਜੰਸੀ ਤੋਂ ਇਲਾਵਾ ਵੱਖ ਵੱਖ ਰਾਜ਼ਾਂ ਦੀ ਪੁਲਿਸ ਨੂੰ ਲੋੜੀਦਾ ਹੈ।

ਇਹ ਵੀ ਪੜ੍ਹੋ ਘਰੇਲੂ ਕਲੈਸ਼ ਨੇ ਪੱਟਿਆ ਘਰ; ਸਾਬਕਾ ਫ਼ੌਜੀ ਵੱਲੋਂ ਪਤਨੀ ਤੇ ਸੱਸ ਦੇ ਕ+ਤ+ਲ ਤੋਂ ਬਾਅਦ ਆਤਮਹੱਤਿਆ, ਦੇਖੋ ਵੀਡੀਓ

ਮੁਲਜਮ ਬਿਸ਼ਨੋਈ 2022 ‘ਚ ਭਾਨੂ ਨਾਂ ਦੇ ਵਿਅਕਤੀ ਦਾ ਫ਼ਰਜੀ ਪਾਸਪੋਰਟ ਬਣਾ ਕੇ ਵਿਦੇਸ਼ ਫ਼ਰਾਰ ਹੋ ਗਿਆ ਸੀ। ਐਨਆਈਏ ਨੇ ਉਸ ਉੱਪਰ 10 ਲੱਖ ਰੁਪਏ ਦਾ ਇਨਾਮ ਰਖਿਆ ਸੀ ਤੇ ਕੁੱਝ ਸਮਾਂ ਪਹਿਲਾਂ ਉਸਦੀ ਗ੍ਰਿਫਤਾਰੀ ਲਈ ਇੰਟਰਪੋਲ ਵੱਲੋਂ ਰੈੱਡ ਕਾਰਨਰ ਨੋਟਿਸ ਜਾਰੀ ਕੀਤਾ ਗਿਆ ਸੀ। ਜਿਕਰਯੋਗ ਹੈ ਕਿ ਲਾਰੈਂਸ ਬਿਸ਼ਨੋਈ ਦੇ ਛੋਟੇ ਭਰਾ ਅਨਮੋਲ ਬਿਸ਼ਨੋਈ ਵੱਲੋਂ ਹੀ ਵਿਦੇਸ਼ ਤੋਂ ਬੈਠ ਕੇ ਆਪਣੇ ਗੈਂਗ ਨੂੰ ਚਲਾਇਆ ਜਾ ਰਿਹਾ ਸੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਸਰਕਾਰੀ ਹਾਈ ਸਕੂਲ ਸੇਮਾ ਵਿਖ਼ੇ ਲਗਾਇਆ ਗਿਆ ਇੱਕ ਰੋਜਾ ਕੈਰੀਅਰ ਗਾਇਡੈਂਸ ਅਤੇ ਮੋਟੀਵੇਸ਼ਨ ਕੈਪ

0

Bathinda News:ਸਰਕਾਰੀ ਹਾਈ ਸਕੂਲ ਸੇਮਾ ਵਿੱਖੇ ਸਕੂਲ ਮੁੱਖੀ ਮੈਡਮ ਰਮਨਦੀਪ ਕੌਰ ਹੈੱਡ ਮਿਸਟ੍ਰੈਸ ਦੇ ਦਿਸ਼ਾ ਨਿਰਦੇਸ਼ ਅਤੇ ਪ੍ਰਿਆ ਰਾਣੀ ਹਿੰਦੀ ਮਿਸਟ੍ਰੈਸ ਕੈਰੀਅਰ ਗਾਇਡੈਂਸ ਇਨਚਰਾਜ ਦੀ ਅਗਵਾਈ ਵਿੱਚ ਅੱਜ ਇੱਕ ਰੋਜ਼ਾ ਕੈਰੀਅਰ ਗਾਇਡੈਂਸ ਅਤੇ ਮੋਟੀਵੇਸ਼ਨ ਕੈਂਪ ਆਯੋਜਿਤ ਕੀਤਾ ਗਿਆ। ਇਸ ਕੈਂਪ ਦੇ ਮੁੱਖ ਮਹਿਮਾਨ ਬਲਾਕ ਕੈਰੀਅਰ ਕੋਸ਼ਲਰ ਬਲਰਾਜ ਸਿੰਘ (ਐਸ.ਐਸ. ਮਾਸਟਰ) ਸਨ। ਮੋਟੀਵੇਸ਼ਨਲ ਸੈਸ਼ਨ ਲਈ ਵਿਸ਼ੇਸ਼ ਤੌਰ ’ਤੇ ਫਲਰਾਜ ਸਿੰਘ, ਬਲਾਕ ਕੈਰੀਅਰ ਕੌਂਸਲਰ (ਹਿੰਦੀ ਮਾਸਟਰ ), ਨੇ ਆਪਣੇ ਵਿਚਾਰ ਸਾਂਝੇ ਕੀਤੇ। ਮੁੱਖ ਮਹਿਮਾਨ ਬਲਰਾਜ ਸਿੰਘ ਨੇ ਵਿਦਿਆਰਥੀਆਂ ਨੂੰ ਵੱਖ–ਵੱਖ ਪੇਸ਼ਾਵਰ ਮੌਕੇ, ਮੁਕਾਬਲਾਤੀ ਪ੍ਰੀਖਿਆਵਾਂ ਅਤੇ ਉੱਚ ਸਿੱਖਿਆ ਦੇ ਖੇਤਰਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਉਨ੍ਹਾਂ ਨੇ ਕਿਹਾ ਕਿ ਸਹੀ ਦਿਸ਼ਾ ਅਤੇ ਸਮੇਂ ’ਤੇ ਲਈ ਗਈ ਸਹੀ ਜਾਣਕਾਰੀ ਵਿਦਿਆਰਥੀਆਂ ਦਾ ਭਵਿੱਖ ਨਿਰਧਾਰਤ ਕਰਦੀ ਹੈ। ਮੋਟੀਵੇਸ਼ਨਲ ਸਪੀਕਰ ਫਲਰਾਜ ਸਿੰਘ ਨੇ ਵਿਦਿਆਰਥੀਆਂ ਨੂੰ ਮਿਹਨਤ, ਆਤਮ-ਵਿਸ਼ਵਾਸ ਅਤੇ ਨਿਰੰਤਰ ਕੋਸ਼ਿਸ਼ ਦੀ ਮਹੱਤਤਾ ਬਾਰੇ ਪ੍ਰੇਰਿਤ ਕੀਤਾ।

ਇਹ ਵੀ ਪੜ੍ਹੋ  ਘਰੇਲੂ ਕਲੈਸ਼ ਨੇ ਪੱਟਿਆ ਘਰ; ਸਾਬਕਾ ਫ਼ੌਜੀ ਵੱਲੋਂ ਪਤਨੀ ਤੇ ਸੱਸ ਦੇ ਕ+ਤ+ਲ ਤੋਂ ਬਾਅਦ ਆਤਮਹੱਤਿਆ, ਦੇਖੋ ਵੀਡੀਓ

ਉਨ੍ਹਾਂ ਨੇ ਆਪਣੇ ਤਜਰਬੇ ਸਾਂਝੇ ਕਰਦੇ ਹੋਏ ਵਿਦਿਆਰਥੀਆਂ ਨੂੰ ਆਪਣੀਆਂ ਸਮਰਥਾਵਾਂ ਪਛਾਣਣ ਲਈ ਉਤਸ਼ਾਹਿਤ ਕੀਤਾ। ਵਰਿੰਦਰ ਕੌਰ ਐਸ ਐਸ ਮਿਸਟ੍ਰੈਸ ਨੇ ਕਿਹਾ ਕਿ ਇਸ ਤਰ੍ਹਾਂ ਦੇ ਕੈਂਪ ਵਿਦਿਆਰਥੀਆਂ ਲਈ ਬਹੁਤ ਲਾਭਦਾਇਕ ਹੁੰਦੇ ਹਨ। ਕੈਂਪ ਦੇ ਅੰਤ ’ਤੇ ਪ੍ਰਸ਼ਨ–ਉੱਤਰ ਸੈਸ਼ਨ ਰਾਹੀਂ ਵਿਦਿਆਰਥੀਆਂ ਨੇ ਆਪਣੀਆਂ ਸ਼ੰਕਾਵਾਂ ਦੂਰ ਕੀਤੀਆਂ ਅਤੇ ਸਪੀਕਰਾਂ ਦਾ ਧੰਨਵਾਦ ਕੀਤਾ। ਅੰਤ ਵਿੱਚ ਸਮੂਹ ਸਟਾਫ ਵੱਲੋਂ ਆਏ ਹੋਏ ਮਹਿਮਾਨਾ ਨੂੰ ਸਨਮਾਨ ਚਿੰਨ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਮੋਹਨ ਲਾਲ ਪੰਜਾਬੀ ਮਾਸਟਰ, ਜਸਵੀਰ ਸਿੰਘ ਡੀ ਪੀ ਈ, ਸੋਨੂੰ ਸਿੰਘ ਕੋਮਲ ਐਸ ਐਸ ਮਿਸਟ੍ਰੈਸ , ਕਮਲੇਸ ਕੌਰ ਹਿੰਦੀ ਮਿਸਟ੍ਰੈਸ, ਰਾਜਵੀਰ ਕੌਰ,ਗਗਨਦੀਪ ਕੌਰ ਮੈਥ ਮਿਸਟ੍ਰੈਸ , ਇੰਦਰਜੀਤ ਕੌਰ ਸਾਇੰਸ ਮਿਸਟ੍ਰੈਸ , ਚਰਨਜੀਤ ਕੌਰ ਕੰਪਿਊਟਰ ਟੀਚਰ, ਲਵਦੀਪ ਕਲਰਕ,ਮੁਕੇਸ਼ ਆਦਿ ਹਾਜਰ ਰਹੇ | ਮੰਚ ਦਾ ਸੰਚਾਲਨ ਰਾਜਵੀਰ ਕੌਰ ਸਾਇੰਸ ਮਿਸਟ੍ਰੈਸ ਨੇ ਕੀਤਾ ਅਤੇ ਆਏ ਹੋਏ ਮਹਿਮਾਨਾ ਦਾ ਧੰਨਵਾਦ ਕੀਤਾ |

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ

Silver Oaks School Bibiwala Road Bathinda ਵਿਖੇ ਡੈਂਟਲ ਚੈਕਅੱਪ ਕੈਂਪ ਆਯੋਜਿਤ

0

Bathinda News: Silver Oaks School Bibiwala Road Bathinda ਦੇ ਜੂਨੀਅਰ ਵਿੰਗ ਦੇ ਵਿਦਿਆਰਥੀਆਂ ਲਈ ਅਦੇਸ਼ ਹਸਪਤਾਲ ਦੇ ਡਾਕਟਰ ਡਾ ਆਲੋਕ ਮਿਸ਼ਰਾ, ਡਾ ਹਰਸ਼ ਦੀ ਨਿਗਰਾਨੀ ਹੇਠ ਡੈਂਟਲ ਚੈਕਅੱਪ ਕੈਂਪ ਲਗਾਇਆ ਗਿਆ।ਇਸ ਕੈਂਪ ਦੌਰਾਨ ਬੱਚਿਆਂ ਨੂੰ ਦੰਦਾਂ ਦੀ ਸਫ਼ਾਈ ਅਤੇ ਸਿਹਤ ਬਾਰੇ ਮਹੱਤਵਪੂਰਨ ਜਾਣਕਾਰੀ ਦਿੱਤੀ ਗਈ।ਡਾਕਟਰਾਂ ਨੇ ਬੱਚਿਆਂ ਦੇ ਦੰਦਾਂ ਦੀ ਜਾਂਚ ਕੀਤੀ ਅਤੇ ਦੱਸਿਆ ਕਿ ਦੰਦ ਸਿਹਤ ਦੀ ਦੇਖਭਾਲ ਕਿਵੇਂ ਕੀਤੀ ਜਾਵੇ, ਖਾਸਕਰ ਛੋਟੀ ਉਮਰ ਤੋਂ ਹੀ।

ਇਹ ਵੀ ਪੜ੍ਹੋ  Ex MLA ਦੇ ਪੋਤਰੇ ਉੱਪਰ ਅਣਪਛਾਤਿਆਂ ਨੇ ਚਲਾਈਆਂ ਗੋ+ਲੀ+ਆਂ; ਹੋਇਆ ਗੰਭੀਰ ਜਖ਼ਮੀ

ਉਹਨਾਂ ਨੇ ਦੰਦ ਸਾਫ਼ ਰੱਖਣ ਦੀਆਂ ਤਰਕਬੰਦੀਆਂ— ਜਿਵੇਂ ਕਿ ਦਿਨ ਵਿੱਚ ਦੋ ਵਾਰ ਬੁਰਸ਼ ਕਰਨਾ ਅਤੇ ਸਹੀ ਖੁਰਾਕ ਬਾਰੇ ਵੀ ਸਮਝਾਇਆ।ਇਸ ਪਹਿਲ ਦਾ ਮੁੱਖ ਮਕਸਦ ਬੱਚਿਆਂ ਵਿੱਚ ਛੋਟੀ ਉਮਰ ਤੋਂ ਹੀ ਦੰਦਾਂ ਦੀ ਸੰਭਾਲ ਦੇ ਮਹੱਤਵ ਬਾਰੇ ਸੂਝ ਜਾਗਰੂਕਤਾ ਪੈਦਾ ਕਰਨਾ ਸੀ।ਸਕੂਲ ਦੇ ਡਾਇਰੈਕਟਰ ਮਾਲਵਿੰਦਰ ਕੌਰ ਸਿੱਧੂ ਨੇ ਅਦੇਸ਼ ਹਸਪਤਾਲ ਦੀ ਟੀਮ ਦਾ ਧੰਨਵਾਦ ਕੀਤਾ ਤੇ ਬੱਚਿਆਂ ਦੀ ਸਿਹਤ ਲਈ ਇੱਕ ਸਹਾਇਕ ਤਰੀਕੇ ਨਾਲ ਕੀਤੀਆਂ ਗਤੀਵਿਧੀਆਂ ਨੂੰ ਸਰਾਹਿਆ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ

Our Visitor

1902485