Thursday, May 14, 2026
Home Blog Page 324

Ex MLA ਦੇ ਪੋਤਰੇ ਉੱਪਰ ਅਣਪਛਾਤਿਆਂ ਨੇ ਚਲਾਈਆਂ ਗੋ+ਲੀ+ਆਂ; ਹੋਇਆ ਗੰਭੀਰ ਜਖ਼ਮੀ

0

Gurdaspur News:ਪੰਜਾਬ ਦੇ ਇੱਕ ਮਰਹੂਮ ਸਾਬਕਾ ਵਿਧਾਇਕ ਦੇ ਪੋਤਰੇ ਉੱਪਰ ਬੀਤੀ ਦੇਰ ਸ਼ਾਮ ਕੁੱਝ ਅਣਪਛਾਤੇ ਮੋਟਰਸਾਈਕਲ ਸਵਾਰ ਵਿਅਕਤੀਆਂ ਵੱਲੋਂ ਗੋਲੀਆਂ ਚਲਾਉਣ ਦੀ ਖ਼ਬਰ ਸਾਹਮਣੇ ਆਈ ਹੈ। ਨੌਜਵਾਨ ਗੋਲੀਆਂ ਲੱਗਣ ਕਾਰਨ ਗੰਭੀਰ ਜਖ਼ਮੀ ਹੋ ਗਿਆ, ਜਿਸਨੂੰ ਹਸਪਤਾਲ ਵਿਚ ਇਲਾਜ਼ ਲਈ ਦਾਖ਼ਲ ਕਰਵਾਇਆ ਗਿਆ ਹੈ। ਹਾਲੇ ਤੱਕ ਇਹ ਗੱਲ ਦਾ ਪਤਾ ਨਹੀਂ ਚੱਲ ਸਕਿਆ ਕਿ ਇਹ ਘਟਨਾ ਕਿਸੇ ਨਿੱਜੀ ਰੰਜਿਸ਼ ਕਾਰਨ ਵਾਪਰੀ ਹੈ ਜਾਂ ਇਸਦੇ ਪਿੱਛੇ ਕੋਈ ਹੋਰ ਕਾਰਨ ਹੈ।

ਇਹ ਵੀ ਪੜ੍ਹੋ ਘਰੇਲੂ ਕਲੈਸ਼ ਨੇ ਪੱਟਿਆ ਘਰ; ਸਾਬਕਾ ਫ਼ੌਜੀ ਵੱਲੋਂ ਪਤਨੀ ਤੇ ਸੱਸ ਦੇ ਕ+ਤ+ਲ ਤੋਂ ਬਾਅਦ ਆਤਮਹੱਤਿਆ, ਦੇਖੋ ਵੀਡੀਓ

ਮਿਲੀ ਜਾਣਕਾਰੀ ਗੁਰਦਾਸਪੁਰ ਦੇ ਸਾਬਕਾ ਵਿਧਾਇਕ ਤੇ ਸ਼੍ਰੋਮਣੀ ਗੁਰਦੂਆਰਾ ਪ੍ਰਬੰਧਕ ਕਮੇਟੀ ਮੈਂਬਰ ਹਰਬੰਸ ਸਿੰਘ ਘੁੰਮਣ ਦੇ ਪੋਤਰੇ ਪਹਿਲਜੀਤ ਸਿੰਘ ਪੁੱਤਰ ਨਰਿੰਦਰ ਸਿੰਘ ਘਟਨਾ ਸਮੇਂ ਬੀਤੀ ਦੇਰ ਸ਼ਾਮ ਆਪਣੀ ਸਕੂਟੀ ‘ਤੇ ਸਵਾਰ ਹੋ ਕੇ ਖੇਤੋਂ ਵਾਪਸ ਆ ਰਿਹਾ ਸੀ। ਇਸ ਦੌਰਾਨ ਰਾਸਤੇ ਵਿਚ ਮੋਟਰਸਾਈਕਲ ‘ਤੇ ਸਵਾਰ ਹੋ ਕੇ ਆਏ ਕੁੱਝ ਨੌਜਵਾਨਾਂ ਵੱਲੋਂ ਉਸਦੇ ਉੱਪਰ ਗੋਲੀਆਂ ਚਲਾ ਦਿੱਤੀਆਂ। ਮੁਢਲੀ ਜਾਣਕਾਰੀ ਮੁਤਾਬਕ ਪਹਿਲਜੀਤ ਦੇ ਤਿੰਨ ਗੋਲੀਆਂ ਲੱਗੀਆਂ, ਜਿਸਦੇ ਵਿਚੋਂ ਇੱਕ ਗੋਲੀ ਗਰਦਨ ਵਿਚ ਲੱਗੀ। ਪੁਲਿਸ ਅਧਿਕਾਰੀਆਂ ਮੁਤਾਬਕ ਮਾਮਲੇ ਦੀ ਡੂੰਘਾਈ ਨਾਲ ਪੜਤਾਲ ਕੀਤੀ ਜਾ ਰਹੀ ਹੈ ਤੇ ਜਲਦੀ ਹੀ ਮੁਲਜਮਾਂ ਨੁੰ ਕਾਬੂ ਕਰ ਲਿਆ ਜਾਵੇਗਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ

ਘਰੇਲੂ ਕਲੈਸ਼ ਨੇ ਪੱਟਿਆ ਘਰ; ਸਾਬਕਾ ਫ਼ੌਜੀ ਵੱਲੋਂ ਪਤਨੀ ਤੇ ਸੱਸ ਦੇ ਕ+ਤ+ਲ ਤੋਂ ਬਾਅਦ ਆਤਮਹੱਤਿਆ, ਦੇਖੋ ਵੀਡੀਓ

0

Gurdaspur News: Husband suicide after murder wife and mother-in-law; ਗੁਰਦਾਸਪੁਰ ਸ਼ਹਿਰ ਵਿਚ ਬੁੱਧਵਾਰ ਤੜਕਸਾਰ ਵਾਪਰੀ ਇੱਕ ਮੰਦਭਾਗੀ ਘਟਨਾ ਦੇ ਵਿਚ ਘਰੈਲੂ ਵਿਵਾਦ ਦੇ ਚੱਲਦਿਆਂ ਇੱਕ ਸਾਬਕਾ ਫ਼ੌਜੀ ਪਤੀ ਦੇ ਵੱਲੋਂ ਆਪਣੀ ਪਤਨੀ ਤੇ ਸੱਸ ਦਾ ਕਤਲ ਕਰਨ ਤੋਂ ਬਾਅਦ ਆਤਮਹੱਤਿਆ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਘਟਨਾ ਦੀ ਵਾਈਰਲ ਹੋ ਰਹੀ ਵੀਡੀਓ ਮੁਤਾਬਕ ਪੁਲਿਸ ਨੇ ਐਸਐਸਪੀ ਦੀ ਅਗਵਾਈ ਹੇਠ ਸਰਕਾਰੀ ਕੁਆਟਰਾਂ ਵਿਚ ਛਿਪੇ ਮੁਲਜ਼ਮ ਗੁਰਪ੍ਰੀਤ ਸਿੰਘ ਨੂੰ ਮਨਾਉਣ ਦੀ ਕੋਸ਼ਿਸ ਕੀਤੀ ਪ੍ਰੰਤੂ ਉਸਨੇ ਆਤਮ-ਸਮਰਪਣ ਕਰਨ ਦੀ ਬਜਾਏ ਆਪਣੇ ਸਿਰ ਵਿਚ ਗੋਲੀ ਮਾਰ ਲਈ।

ਇਹ ਵੀ ਪੜ੍ਹੋ Punjab ‘ਚ ਪੰਜ ਜ਼ਿਲਿਆਂ ਦੇ SSP ਬਦਲੇ, ਦੇਖੋ ਲਿਸਟ

ਵੱਡੀ ਗੱਲ ਇਹ  ਹੈ ਕਿ ਜਿਸ ਏਕੇ-47 ਰਾਈਫ਼ਲ ਦੇ ਨਾਲ ਮੁਲਜਮ ਦੇ ਵੱਲੋਂ ਇਸ ਘਟਨਾ ਨੂੰ ਅੰਜਾਮ ਦਿੱਤਾ ਗਿਆ, ਉਹ ਸਰਕਾਰੀ ਰਾਈਫ਼ਲ ਸੀ। ਜਿਸਨੂੰ ਉਹ ਜੇਲ੍ਹ ਵਿਚੋਂ ਲੈ ਕੇ ਆਇਆ ਸੀ। ਮ੍ਰਿਤਕ ਗੁਰਪ੍ਰੀਤ ਸਿੰਘ ਫੌਜ ਵਿਚੋਂ ਸੇਵਾਮੁਕਤ ਹੋਣ ਤੋਂ ਬਾਅਦ ਪੈਸਕੋ ਵਿਚ ਭਰਤੀ ਹੋ ਕੇ ਕੇਂਦਰੀ ਜੇਲ੍ਹ ਗੁਰਦਾਸਪੁਰ ਵਿਚ ਡਿਊਟੀ ਕਰ ਰਿਹਾ ਸੀ। ਮ੍ਰਿਤਕ ਪਤਨੀ ਦੀ ਪਹਿਚਾਣ ਅਕਵਿੰਦਰ ਕੌਰ ਅਤੇ ਸੱਸ ਦੀ ਪਹਿਚਾਣ ਗੁਰਜੀਤ ਕੌਰ ਦੇ ਵਜੋਂ ਹੋਈ ਹੈ। ਮ੍ਰਿਤਕ ਦੀ ਭੈਣ ਨੇ ਮੀਡੀਆ ਨੂੰ ਦਸਿਆ ਕਿ ਅਕਵਿੰਦਰ ਦਾ ਵਿਆਹ ਗੁਰਪ੍ਰੀਤ ਨਾਲ ਸਾਲ 2016 ਵਿਚ ਹੋਇਆ ਸੀ ਪ੍ਰੰਤੂ ਥੋੜੇ ਸਮੇਂ ਬਾਅਦ ਹੀ ਦੋਨਾਂ ਵਿਚ ਅਣਬਣ ਹੋ ਗਈ। ਜਿਸਦੇ ਚੱਲਦੇ 2020 ਵਿਚ ਉਸਦੀ ਭੈਣ ਆਪਣੀ ਮਾਂ ਕੋਲ ਪੇਕੇ ਘਰ ਆ ਕੇ ਰਹਿਣ ਲੱਗੀ। ਹੁਣ ਦੋਨਾਂ ਦਾ ਕੇਸ ਅਦਾਲਤ ਵਿਚ ਚੱਲ ਰਿਹਾ ਸੀ।

ਇਹ ਵੀ ਪੜ੍ਹੋ ਹੁਣ ਨਵੇਂ ਬਿਜਲੀ ਕੁਨੈਕਸ਼ਨਾਂ ਲਈ ਐਨ.ਓ.ਸੀ. ਦੀ ਲੋੜ ਨਹੀਂ : ਕੈਬਨਿਟ ਮੰਤਰੀ ਸੰਜੀਵ ਅਰੋੜਾ

ਐਸਐਸਪੀ ਡਾ ਅਦਿੱਤਿਯ ਮੁਤਾਬਕ ਮੁਢਲੀ ਜਾਣਕਾਰੀ ਮੁਤਾਬਕ ਮੁਲਜਮ ਗੁਰਪ੍ਰੀਤ ਸਿੰਘ ਆਪਣੀ ਡਿਊਟੀ ਵਾਲੀ ਸਰਕਾਰੀ ਰਾਈਫ਼ਲ ਘਰ ਲੈ ਆਇਆ ਸੀ। ਜਿਸਤੋਂ ਬਾਅਦ ਰਾਤ ਕਰੀਬ ਤਿੰਨ ਵਜੇਂ ਕੰਧ ਟੱਪ ਕੇ ਆਪਣੇ ਸਹੁਰੇ ਘਰ ਦਾਖਲ ਹੋ ਗਿਆ। ਜਦ ਉਸਦੀ ਪਤਨੀ ਕਮਰੇ ਦਾ ਦਰਵਾਜ਼ਾ ਖੋਲਣ ਲੱਗੀ ਤਾਂ ਉਸਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਤੇ ਉਸਤੋਂ ਬਾਅਦ ਮੰਜੇ ‘ਤੇ ਪਈ ਸੱਸ ਨੂੰ ਵੀ ਗੋਲੀਆਂ ਨਾਲ ਭੁੰਨ ਦਿੱਤਾ। ਘਟਨਾ ਨੂੰ ਅੰਜਾਮ ਦੇਣ ਤੋਂ ਬਾਅਦ ਮੁਲਜਮ ਫ਼ਰਾਰ ਹੋ ਕੇ ਸਰਕਾਰ ਕੁਆਟਰਾਂ ਵਿਚ ਛਿਪ ਗਿਆ ਤੇ ਪੁਲਿਸ ਵੀ ਪਿੱਛਾ ਕਰਦੀ ਮੌਕੇ ‘ਤੇ ਪੁੱਜ ਗਈ। ਇਸ ਦੌਰਾਨ ਮੁਲਜਮ ਨੂੰ ਆਤਮ-ਸਮਰਪਣ ਲਈ ਕਿਹਾ ਪ੍ਰੰਤੂ ਉਸਨੇ ਅਜਿਹਾ ਕਰਨ ਦੀ ਬਜਾਏ ਸਿਰ ਵਿਚ ਗੋਲੀ ਮਾਰ ਲਈ ਤੇ ਉਸਦੀ ਮੌਤ ਹੋ ਗਈ। ਐਸਐਸਪੀ ਮੁਤਾਬਕ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Punjab ‘ਚ ਪੰਜ ਜ਼ਿਲਿਆਂ ਦੇ SSP ਬਦਲੇ, ਦੇਖੋ ਲਿਸਟ

0

Chandigarh News: ਪੰਜਾਬ ਸਰਕਾਰ ਨੇ ਅੱਜ ਦੇਰ ਸ਼ਾਮ ਇੱਕ ਹੁਕਮ ਜਾਰੀ ਕਰਦਿਆਂ ਸੂਬੇ ਦੇ ਪੰਜ ਜਿਲਿਆਂ ਦੇ ਐਸਐਸਪੀਜ਼ ਦਾ ਤਬਾਦਲਾ ਕਰ ਦਿੱਤਾ ਹੈ ਬਦਲੇ ਗਏ ਅਧਿਕਾਰੀਆਂ ਦੀ ਲਿਸਟ ਹੇਠਾਂ ਨੱਥੀ ਹੈ।

ਇਹ ਵੀ ਪੜ੍ਹੋ ਪੰਜਾਬ ਤੇ ਪੰਜਾਬੀਆਂ ਦੇ ਹਿੱਤਾਂ ਲਈ ਚਟਾਨ ਵਾਂਗ ਖੜ੍ਹਾ ਹਾਂ, ਸੂਬੇ ਦੇ ਹੱਕ ਨਹੀਂ ਖੋਹਣ ਦੇਵਾਂਗਾ-ਮੁੱਖ ਮੰਤਰੀ

ਮਾਨਸਾ ਦੇ ਤਿੰਨੋਂ ਵਿਧਾਨ ਸਭਾ ਹਲਕਿਆਂ ਤੋਂ 21 ਨਵੰਬਰ ਨੂੰ ਰਵਾਨਾ ਹੋਣਗੀਆਂ ਬੱਸਾਂ

0

👉ਡਿਪਟੀ ਕਮਿਸ਼ਨਰ ਨਵਜੋਤ ਕੌਰ ਵਲੋਂ ਸਬੰਧਤ ਅਧਿਕਾਰੀਆਂ ਨਾਲ ਮੀਟਿੰਗ, ਪ੍ਰਬੰਧਾਂ ਦਾ ਜਾਇਜ਼ਾ
Mansa News:ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਜ਼ਿਲ੍ਹਾ ਮਾਨਸਾ ਦੇ ਤਿੰਨੋ ਵਿਧਾਨ ਸਭਾ ਹਲਕਿਆਂ ਮਾਨਸਾ, ਬੁਢਲਾਡਾ ਤੇ ਸਰਦੂਲਗੜ੍ਹ ਤੋਂ 21 ਨਵੰਬਰ ਨੂੰ ਪਵਿੱਤਰ ਨਗਰੀ ਅੰਮ੍ਰਿਤਸਰ ਵਿਖੇ ਧਾਰਮਿਕ ਸਥਾਨਾਂ ਲਈ ਬੱਸਾਂ ਰਵਾਨਾ ਕੀਤੀਆਂ ਜਾਣਗੀਆਂ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ੍ਰੀਮਤੀ ਨਵਜੋਤ ਕੌਰ. ਨੇ ਅੱਜ ਅਗਾਮੀ ਤਿਆਰੀਆਂ ਬਾਰੇ ਅਧਿਕਾਰੀਆਂ ਨਾਲ ਮੀਟਿੰਗ ਕਰਨ ਮੌਕੇ ਸਾਂਝੀ ਕੀਤੀ। ਇਸ ਮੌਕੇ ਉਨ੍ਹਾਂ ਦੱਸਿਆ ਕਿ ਇਹ ਯਾਤਰਾ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਹੈ ਅਤੇ ਸ਼ਰਧਾਲੂਆਂ ਦੀ ਚੋਣ ਪਾਰਦਰਸ਼ੀ ਢੰਗ ਨਾਲ ਡਰਾਅ ਰਾਹੀਂ ਕੀਤੀ ਜਾਵੇਗੀ ਜਿਨ੍ਹਾਂ ਦੇ ਬੀਐਲਓਜ਼ ਰਾਹੀਂ ਫਾਰਮ ਭਰਵਾਏ ਜਾਣਗੇ।

ਇਹ ਵੀ ਪੜ੍ਹੋ  ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਸਿੱਖ ਸੰਗਤ ਨਾਲ ਸ੍ਰੀਨਗਰ ਵਿਖੇ ਕੀਰਤਨ ਦਰਬਾਰ ਵਿੱਚ ਸ਼ਿਰਕਤ ਕੀਤੀ

ਇਸ ਯੋਜਨਾ ਤਹਿਤ ਸ਼ਰਧਾਲੂਆਂ ਨੂੰ ਸ੍ਰੀ ਹਰਿਮੰਦਰ ਸਾਹਿਬ, ਦੁਰਗਿਆਣਾ ਮੰਦਰ, ਭਗਵਾਨ ਵਾਲਮੀਕਿ ਤੀਰਥ ਸਥਲ, ਜੱਲ੍ਹਿਆਂਵਾਲਾ ਬਾਗ, ਪਾਰਟਿਸ਼ਨ ਮਿਊਜ਼ੀਅਮ ਅਤੇ ਅੰਮ੍ਰਿਤਸਰ ਦੇ ਹੋਰ ਧਾਰਮਿਕ ਅਤੇ ਇਤਿਹਾਸਕ ਸਥਾਨਾਂ ਦੇ ਦਰਸ਼ਨ ਕਰਵਾਏ ਜਾਣਗੇ। ਸੂਬਾ ਸਰਕਾਰ ਵਲੋਂ ਸ਼ਰਧਾਲੂਆਂ ਲਈ ਤਿੰਨ ਦਿਨ ਅਤੇ ਦੋ ਰਾਤਾਂ ਦੀ ਮੁਫ਼ਤ ਠਹਿਰ ਅਤੇ ਖਾਣੇ ਲਈ ਵਿਸਤ੍ਰਿਤ ਪ੍ਰਬੰਧ ਕੀਤੇ ਹਨ। ਉਨ੍ਹਾਂ ਕਿਹਾ ਕਿ 50 ਸਾਲ ਜਾਂ ਇਸ ਤੋਂ ਵੱਧ ਉਮਰ ਦੇ ਸ਼ਰਧਾਲੂਆਂ ਨੂੰ ਯਾਤਰਾ ਲਈ ਰਜਿਸਟਰ ਜਾਵੇਗਾ ਅਤੇ ਰਜਿਸਟ੍ਰੇਸ਼ਨ ਲਈ ਵੋਟਰ ਆਈਡੀ ਕਾਰਡ ਲਾਜ਼ਮੀ ਕੀਤਾ ਗਿਆ ਹੈ।ਓਨ੍ਹਾਂ ਸ਼ਹਿਰਾਂ ਵਿੱਚ ਕਾਰਜਸਾਧਕ ਅਫ਼ਸਰਾਂ ਅਤੇ ਪਿੰਡਾਂ ਵਿਚ ਬੀਡੀਪੀਓਜ਼ ਨੂੰ ਸਕੀਮ ਸਬੰਧੀ ਲੋਕਾਂ ਨੂੰ ਜਾਗਰੂਕ ਕਰਨ ਅਤੇ ਤਾਲਮੇਲ ਬਣਾਉਣ ਦੇ ਨਿਰਦੇਸ਼ ਦਿੱਤੇ। ਓਨ੍ਹਾਂ ਸਾਰੇ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਾਰੇ ਆਪਣੀ ਜ਼ਿੰਮੇਵਾਰੀ ਤਨਦੇਹੀ ਨਾਲ ਨਿਭਾਉਣ ਤਾਂ ਜੋ ਕਿਸੇ ਵੀ ਸ਼ਰਧਾਲੂ ਨੂੰ ਕੋਈ ਦਿੱਕਤ ਪੇਸ਼ ਨਾ ਆਵੇ।ਇਸ ਮੌਕੇ ਐੱਸ ਡੀ ਐਮ ਮਾਨਸਾ ਸ੍ਰੀ ਕਾਲਾ ਰਾਮ ਕਾਂਸਲ, ਐੱਸ ਡੀ ਸਰਦੂਲਗੜ੍ਹ ਡਾ. ਅਜੀਤਪਾਲ ਸਿੰਘ, ਐੱਸ ਡੀ ਐਮ ਬੁਢਲਾਡਾ ਗਗਨਦੀਪ ਸਿੰਘ ਅਤੇ ਹੋਰ ਅਧਿਕਾਰੀ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਸਿੱਖ ਸੰਗਤ ਨਾਲ ਸ੍ਰੀਨਗਰ ਵਿਖੇ ਕੀਰਤਨ ਦਰਬਾਰ ਵਿੱਚ ਸ਼ਿਰਕਤ ਕੀਤੀ

ਸ੍ਰੀ ਗੁਰੂ ਤੇਗ਼ ਬਹਾਦਰ ਜੀ ਦਾ ਮਹਾਨ ਜੀਵਨ ਅਤੇ ਫਲਸਫ਼ਾ ਸਮੁੱਚੀ ਮਨੁੱਖਤਾ ਲਈ ਚਾਨਣ ਮੁਨਾਰਾ-ਅਰਵਿੰਦ ਕੇਜਰੀਵਾਲ

ਅਸੀਂ ਭਾਗਾਂ ਵਾਲੇ ਹਾਂ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਯਾਦਗਾਰੀ ਸਮਾਗਮ ਕਰਵਾਉਣ ਦੀ ਬਖਸ਼ਿਸ਼ ਹੋਈ-ਮੁੱਖ ਮੰਤਰੀ

ਸ੍ਰੀਨਗਰ (ਜੰਮੂ-ਕਸ਼ਮੀਰ), 18 ਨਵੰਬਰ-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ‘ਆਪ’ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਅੱਜ ਇੱਥੇ ਗੁਰਦੁਆਰਾ ਛੇਵੀਂ ਪਾਤਸ਼ਾਹੀ ਵਿਖੇ ਸਿੱਖ ਸੰਗਤ ਨਾਲ ਸੂਬਾ ਸਰਕਾਰ ਵੱਲੋਂ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਮੌਕੇ ਕਰਵਾਏ ਗਏ ਕੀਰਤਨ ਦਰਬਾਰ ਵਿੱਚ ਸ਼ਾਮਲ ਹੋਏ।ਇਕੱਠ ਨੂੰ ਸੰਬੋਧਨ ਕਰਦਿਆਂ, ‘ਆਪ’ ਦੇ ਰਾਸ਼ਟਰੀ ਕਨਵੀਨਰ ਨੇ ਲੋਕਾਂ ਨੂੰ ਗੁਰੂ ਜੀ ਦੇ ਪਿਆਰ, ਧਰਮ ਨਿਰਪੱਖਤਾ, ਸਹਿਣਸ਼ੀਲਤਾ, ਧਰਮ ਮੰਨਣ ਦੀ ਆਜ਼ਾਦੀ ਅਤੇ ਸ਼ਾਂਤੀਪੂਰਨ ਸਹਿ-ਹੋਂਦ ਦੇ ਵਿਸ਼ਵਵਿਆਪੀ ਸੰਦੇਸ਼ ਦੀ ਪਾਲਣਾ ਕਰਨ ਦਾ ਸੱਦਾ ਦਿੱਤਾ। ਇਸ ਨੂੰ ਮਨੁੱਖਤਾ ਅਤੇ ਧਾਰਮਿਕ ਆਜ਼ਾਦੀ ਲਈ ਗੁਰੂ ਸਾਹਿਬ ਦੇ ਸਰਵਉੱਚ ਬਲਿਦਾਨ ਦੇ ਸੰਦੇਸ਼ ਨੂੰ ਫੈਲਾਉਣ ਦਾ ਸਾਰਥਕ ਮੌਕਾ ਕਰਾਰ ਦਿੰਦੇ ਹੋਏ ਉਨ੍ਹਾਂ ਕਿਹਾ ਕਿ ਨੌਵੇਂ ਗੁਰੂ ਸਾਹਿਬ ਦਾ ਜੀਵਨ ਅਤੇ ਫਲਸਫ਼ਾ ਦੁਨੀਆ ਲਈ ਚਾਨਣ ਮੁਨਾਰਾ ਬਣਿਆ ਹੋਇਆ ਹੈ। ਅਰਵਿੰਦ ਕੇਜਰੀਵਾਲ ਨੇ ਅੱਗੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਇਸ ਮਹਾਨ ਸਮਾਗਮ ਨੂੰ ਸ਼ਰਧਾ ਤੇ ਸਤਿਕਾਰ ਨਾਲ ਮਨਾਉਣ ਲਈ ਵਿਸਥਾਰਤ ਪ੍ਰਬੰਧ ਕੀਤੇ ਹਨ।

ਇਹ ਵੀ ਪੜ੍ਹੋ ਪੰਜਾਬ ਤੇ ਪੰਜਾਬੀਆਂ ਦੇ ਹਿੱਤਾਂ ਲਈ ਚਟਾਨ ਵਾਂਗ ਖੜ੍ਹਾ ਹਾਂ, ਸੂਬੇ ਦੇ ਹੱਕ ਨਹੀਂ ਖੋਹਣ ਦੇਵਾਂਗਾ-ਮੁੱਖ ਮੰਤਰੀ

‘ਆਪ’ ਦੇ ਰਾਸ਼ਟਰੀ ਕਨਵੀਨਰ ਨੇ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਨੇ ਮਨੁੱਖਤਾ ਦੇ ਧਾਰਮਿਕ ਹੱਕਾਂ ਦੀ ਰਾਖੀ ਲਈ ਅਦੁੱਤੀ ਸ਼ਹਾਦਤ ਦਿੱਤੀ ਤਾਂ ਜੋ ਦੁਨੀਆ ਲਈ ਮਿਸਾਲ ਕਾਇਮ ਕੀਤੀ ਜਾ ਸਕੇ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਗੁਰੂ ਤੇਗ਼ ਬਹਾਦਰ ਜੀ ਨੇ ਮਨੁੱਖੀ ਅਧਿਕਾਰਾਂ ਅਤੇ ਧਾਰਮਿਕ ਆਜ਼ਾਦੀ ਦੀ ਰੱਖਿਆ ਲਈ ਦਿੱਲੀ ਵਿੱਚ ਬਲਿਦਾਨ ਦਿੱਤਾ, ਜੋ ਕਿ ਵਿਸ਼ਵ ਦੇ ਇਤਿਹਾਸ ਵਿੱਚ ਬੇਮਿਸਾਲ ਹੈ।’ਆਪ’ ਦੇ ਰਾਸ਼ਟਰੀ ਕਨਵੀਨਰ ਨੇ ਕਿਹਾ ਕਿ ਨੌਵੇਂ ਸਿੱਖ ਗੁਰੂ ਜੀ ਧਰਮ ਨਿਰਪੱਖਤਾ, ਏਕਤਾ ਅਤੇ ਵਿਸ਼ਵਵਿਆਪੀ ਭਾਈਚਾਰੇ ਦੇ ਸੱਚੇ ਪ੍ਰਤੀਕ ਸਨ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦਾ ਜੀਵਨ ਅਤੇ ਦਰਸ਼ਨ ਸਾਰੀ ਮਨੁੱਖਤਾ ਲਈ ਮਾਰਗ ਦਰਸ਼ਨ ਕਰਦਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਸਮਾਗਮਾਂ ਦਾ ਮੁੱਖ ਉਦੇਸ਼ ਲੋਕਾਂ ਨੂੰ ਗੁਰੂ ਸਾਹਿਬ ਦੇ ਮਹਾਨ ਜੀਵਨ, ਸ਼ਹਾਦਤ ਅਤੇ ਮਨੁੱਖਤਾ ਦੇ ਸਦੀਵੀ ਸੰਦੇਸ਼ ਬਾਰੇ ਜਾਗਰੂਕ ਕਰਨਾ ਹੈ ਜੋ ਦੁਨੀਆ ਭਰ ਦੇ ਲੱਖਾਂ ਲੋਕਾਂ ਨੂੰ ਪ੍ਰੇਰਿਤ ਕਰਦਾ ਹੈ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਗੁਰੂ ਤੇਗ਼ ਬਹਾਦਰ ਜੀ ਨੇ ਧਾਰਮਿਕ ਆਜ਼ਾਦੀ ਦੀ ਰਾਖੀ ਲਈ ਆਪਣੀ ਆਵਾਜ਼ ਬੁਲੰਦ ਕੀਤੀ ਅਤੇ 1675 ਵਿੱਚ ਦਿੱਲੀ ਦੇ ਚਾਂਦਨੀ ਚੌਕ ਵਿਖੇ ਸ਼ਹੀਦ ਹੋ ਗਏ।

ਇਹ ਵੀ ਪੜ੍ਹੋ 350ਵਾਂ ਸ਼ਹੀਦੀ ਦਿਹਾੜਾ: ਸ਼ਰਧਾਲੂਆਂ ਦੀ ਸੁਚਾਰੂ ਅਤੇ ਸੁਰੱਖਿਅਤ ਆਵਾਜਾਈ ਲਈ ਸ੍ਰੀ ਅਨੰਦਪੁਰ ਸਾਹਿਬ ਨੂੰ 25 ਸੈਕਟਰਾਂ ਵਿੱਚ ਵੰਡਿਆ

‘ਆਪ’ ਦੇ ਰਾਸ਼ਟਰੀ ਕਨਵੀਨਰ ਨੇ ਕਿਹਾ ਕਿ ਕਸ਼ਮੀਰ ਦੇ ਪੰਡਿਤ, ਆਪਣੇ ਧਰਮ ਦੀ ਰੱਖਿਆ ਖਾਤਰ ਮਦਦ ਲਈ ਸ੍ਰੀ ਗੁਰੂ ਤੇਗ਼ ਬਹਾਦਰ ਜੀ ਕੋਲ ਆਏ ਸਨ। ਉਨ੍ਹਾਂ ਕਿਹਾ ਕਿ ਉਸ ਮੌਕੇ ਦੇ ਹਾਕਮਾਂ ਵੱਲੋਂ ਕਈ ਪੇਸ਼ਕਸ਼ਾਂ ਦੇ ਬਾਵਜੂਦ ਗੁਰੂ ਜੀ ਨੇ ਜ਼ੁਲਮ ਅੱਗੇ ਝੁਕਣ ਤੋਂ ਇਨਕਾਰ ਕਰ ਦਿੱਤਾ ਅਤੇ ਧਰਮ ਦੀ ਆਜ਼ਾਦੀ ਦੀ ਰੱਖਿਆ ਲਈ ਸ਼ਹਾਦਤ ਦਾ ਰਸਤਾ ਚੁਣਿਆ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਨੂੰ ਦੁਨੀਆ ਭਰ ਵਿੱਚ ਪਹਿਲੇ ਸ਼ਹੀਦ ਵਜੋਂ ਯਾਦ ਕੀਤਾ ਜਾਂਦਾ ਹੈ ਜਿਨ੍ਹਾਂ ਨੇ ਮਨੁੱਖੀ ਅਧਿਕਾਰਾਂ ਦੀ ਖ਼ਾਤਰ ਜੀਵਨ ਕੁਰਬਾਨ ਕਰ ਦਿੱਤਾ।’ਆਪ’ ਦੇ ਕੌਮੀ ਕਨਵੀਨਰ ਨੇ ਕਿਹਾ ਕਿ ਵਿਸ਼ਵ ਇਤਿਹਾਸ ਦੇ ਪੰਨੇ ਤਪੱਸਿਆ, ਸੰਜਮ, ਬਹਾਦਰੀ, ਕੁਰਬਾਨੀ ਅਤੇ ਸੇਵਾ ਦੇ ਕਿੱਸਿਆਂ ਨਾਲ ਭਰੇ ਹੋਏ ਹਨ, ਪਰ ਧਾਰਮਿਕ ਆਜ਼ਾਦੀ ਅਤੇ ਮਨੁੱਖੀ ਕਦਰਾਂ-ਕੀਮਤਾਂ ਦੀ ਰਾਖੀ ਲਈ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਕੁਰਬਾਨੀ ਨੇ ਮਨੁੱਖੀ ਇਤਿਹਾਸ ਵਿੱਚ ਇੱਕ ਨਵਾਂ ਅਤੇ ਲਾਮਿਸਾਲ ਅਧਿਆਇ ਲਿਖਿਆ ਹੈ। ਉਨ੍ਹਾਂ ਕਿਹਾ ਕਿ ਸ਼ਾਸਕਾਂ ਅਤੇ ਉਨ੍ਹਾਂ ਦੇ ਅੱਤਿਆਚਾਰ ਅੱਗੇ ਝੁਕਣ ਦੀ ਬਜਾਏ ਗੁਰੂ ਜੀ ਨੇ ਆਪਣੀ ਲਾਸਾਨੀ ਸ਼ਹਾਦਤ ਨਾਲ ਹਕੂਮਤ ਦੀਆਂ ਜੜ੍ਹਾਂ ਨੂੰ ਹਿਲਾ ਕੇ ਰੱਖ ਦਿੱਤਾ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਨੌਵੇਂ ਪਾਤਸ਼ਾਹ ਜੀ ਦੀ ਸ਼ਹਾਦਤ ਤੋਂ ਪਹਿਲਾਂ ਗੁਰੂ ਸਾਹਿਬ ਜੀ ਦੇ ਦਾਦਾ ਜੀ, ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਨੇ ਵੀ ਮਨੁੱਖਤਾ ਦੀ ਭਲਾਈ ਅਤੇ ਧਰਮ ਲਈ ਜੀਵਨ ਕੁਰਬਾਨ ਕਰ ਦਿੱਤਾ।

ਇਹ ਵੀ ਪੜ੍ਹੋ ਹੁਣ ਨਵੇਂ ਬਿਜਲੀ ਕੁਨੈਕਸ਼ਨਾਂ ਲਈ ਐਨ.ਓ.ਸੀ. ਦੀ ਲੋੜ ਨਹੀਂ : ਕੈਬਨਿਟ ਮੰਤਰੀ ਸੰਜੀਵ ਅਰੋੜਾ

ਇਸ ਦੌਰਾਨ ਆਪਣੇ ਸੰਬੋਧਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਹੱਕ-ਸੱਚ ਤੇ ਧਰਮ ਦੀ ਰਾਖੀ ਲਈ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਕੁਰਬਾਨੀ ਨੇ ਭਾਰਤ ਦੇ ਇਤਿਹਾਸ ਨੂੰ ਇੱਕ ਨਵਾਂ ਮੋੜ ਦਿੱਤਾ। ਉਨ੍ਹਾਂ ਕਿਹਾ ਕਿ ਅਸੀਂ ਸਿੱਖ ਧਰਮ ਵਿੱਚ ਅਟੁੱਟ ਸ਼ਰਧਾ ਤੇ ਵਿਸ਼ਵਾਸ ਰੱਖਣ ਵਾਲੇ ਪੰਡਿਤ ਕਿਰਪਾ ਰਾਮ ਜੀ ਨੂੰ ਸ਼ਰਧਾਂਜਲੀ ਅਤੇ ਡੂੰਘਾ ਸਤਿਕਾਰ ਭੇਟ ਕਰਦੇ ਹਾਂ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਡਿਤ ਕਿਰਪਾ ਰਾਮ ਜੀ ਸ੍ਰੀਨਗਰ ਤੋਂ ਲਗਭਗ 65 ਕਿਲੋਮੀਟਰ ਦੂਰ ਸਥਿਤ ਮੱਟਨ ਕਸਬੇ ਦੇ ਵਸਨੀਕ ਸਨ ਅਤੇ ਉਨ੍ਹਾਂ ਦੀ ਅਗਵਾਈ ਹੇਠ ਕਸ਼ਮੀਰੀ ਪੰਡਤਾਂ ਨੇ ਆਪਣੇ ਧਰਮ ਦੀ ਰਾਖੀ ਲਈ ਸ੍ਰੀ ਗੁਰੂ ਤੇਗ ਬਹਾਦਰ ਜੀ ਕੋਲ ਮਦਦ ਦੀ ਗੁਹਾਰ ਲਾਈ ਸੀ।ਮੁੱਖ ਮੰਤਰੀ ਨੇ ਕਿਹਾ ਕਿ ਇਹ ਬਹੁਤ ਮਾਣ ਅਤੇ ਸੰਤੁਸ਼ਟੀ ਦੀ ਗੱਲ ਹੈ ਕਿ ਕਸ਼ਮੀਰੀ ਪੰਡਿਤ ਵੀ ਸ੍ਰੀਨਗਰ ਤੋਂ ਸਜਾਏ ਜਾ ਰਹੇ ਨਗਰ ਕੀਰਤਨ ਵਿੱਚ ਸ਼ਾਮਲ ਹੋਣਗੇ, ਜੋ ਕਿ ਭਾਈਚਾਰਕ ਸਾਂਝ ਅਤੇ ਆਪਸੀ ਸਦਭਾਵਨਾ ਦਾ ਖੂਬਸੂਰਤ ਪ੍ਰਤੀਕ ਹੈ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀਆਂ ਕੁਰਬਾਨੀਆਂ ਨਿੱਜੀ ਹਿੱਤ ਲਈ ਨਹੀਂ, ਸਗੋਂ ਸਮੁੱਚੀ ਮਾਨਵਤਾ ਦੀ ਭਲਾਈ ਅਤੇ ਸੱਚਾਈ ਤੇ ਨਿਆਂ ਲਈ ਸੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਗੁਰੂ ਤੇਗ਼ ਬਹਾਦਰ ਜੀ ਦੀ ਸ਼ਹਾਦਤ ਤੋਂ 24 ਸਾਲ ਬਾਅਦ, 1699 ਵਿੱਚ ਸ੍ਰੀ ਅਨੰਦਪੁਰ ਸਾਹਿਬ ਦੀ ਪਵਿੱਤਰ ਧਰਤੀ ‘ਤੇ ਖਾਲਸੇ ਦਾ ਜਨਮ ਹੋਇਆ ਸੀ।

ਇਹ ਵੀ ਪੜ੍ਹੋ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ “ਲਾਈਟ ਅਤੇ ਸਾਊਂਡ ਸ਼ੋਅ” 20 ਨਵੰਬਰ ਸ਼ਾਮ 6 ਵਜੇ

ਮੁੱਖ ਮੰਤਰੀ ਨੇ ਕਿਹਾ ਕਿ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਧਾਰਿਮਕ ਕਦਰਾਂ-ਕੀਮਤਾਂ ਦੀ ਰਾਖੀ ਅਤੇ ਸਨਮਾਨ ਲਈ ਆਪਣਾ ਪੂਰਾ ਸਰਬੰਸ ਵਾਰ ਦਿੱਤਾ, ਜਿਸਦੀ ਮਿਸਾਲ ਵਿਸ਼ਵ ਦੇ ਇਤਿਹਾਸ ਵਿੱਚ ਹੋਰ ਕਿਤੇ ਨਹੀਂ ਮਿਲਦੀ। ਉਨ੍ਹਾਂ ਕਿਹਾ ਕਿ ਪੰਜਾਬੀਆਂ ਨੂੰ ਜ਼ੁਲਮ, ਅੱਤਿਆਚਾਰ ਅਤੇ ਬੇਇਨਸਾਫ਼ੀ ਵਿਰੁੱਧ ਲੜਨ ਤੇ ਡਟ ਕੇ ਖੜ੍ਹਨ ਦੀ ਗੁੜ੍ਹਤੀ ਸ੍ਰੀ ਗੁਰੂ ਅਰਜਨ ਦੇਵ ਜੀ, ਸ੍ਰੀ ਗੁਰੂ ਤੇਗ਼ ਬਹਾਦਰ ਜੀ ਅਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਤੋਂ ਵਿਰਾਸਤ ਵਿੱਚ ਮਿਲੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਬਲਿਦਾਨ ਦੀ ਭਾਵਨਾ ਸਾਡੇ ਖੂਨ ਵਿੱਚ ਹੈ ਅਤੇ ਪੰਜਾਬੀ ਆਪਣੀ ਸ਼ਾਨਦਾਰ ਵਿਰਾਸਤ ‘ਤੇ ਮਾਣ ਕਰਦੇ ਹਨ।ਮੁੱਖ ਮੰਤਰੀ ਨੇ ਕਿਹਾ ਕਿ ਇਸ ਮਹਾਨ ਮੌਕੇ ਨੂੰ ਮਨਾਉਣ ਦਾ ਉਦੇਸ਼ ਨੌਵੇਂ ਗੁਰੂ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਫ਼ਲਸਫ਼ੇ ਦਾ ਦੁਨੀਆਂ ਭਰ ਵਿੱਚ ਵੱਧ ਤੋਂ ਵੱਧ ਪਾਸਾਰ ਕਰਨਾ ਹੈ ਤਾਂ ਜੋ ਗੁਰੂ ਜੀ ਦੇ ਸ਼ਾਂਤੀ, ਸਦਭਾਵਨਾ ਅਤੇ ਧਰਮ ਨਿਰਪੱਖਤਾ ਦੇ ਆਦਰਸ਼ਾਂ ਨੂੰ ਕਾਇਮ ਰੱਖਿਆ ਜਾ ਸਕੇ। ਉਨ੍ਹਾਂ ਕਿਹਾ ਕਿ ਜੋ ਕੌਮਾਂ ਆਪਣੇ ਸ਼ਾਨਦਾਰ ਵਿਰਸੇ ਨੂੰ ਭੁੱਲ ਜਾਂਦੀਆਂ ਹਨ, ਉਹ ਇਤਿਹਾਸ ਦੇ ਪੰਨਿਆਂ ਤੋਂ ਜਲਦ ਮਿਟ ਜਾਂਦੀਆਂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਜੋ ਕੌਮਾਂ ਆਪਣੀ ਵਿਰਾਸਤ ਤੋਂ ਪ੍ਰੇਰਨਾ ਲੈ ਕੇ ਸ਼ਹੀਦਾਂ ਦੁਆਰਾ ਦਿਖਾਏ ਮਾਰਗ ‘ਤੇ ਚਲਦੀਆਂ ਹਨ, ਉਹ ਹਨੇਰੇ ਵਿੱਚ ਵੀ ਉਮੀਦ ਦੀਆਂ ਰੌਸ਼ਨੀ ਲੱਭ ਲੈਂਦੀਆਂ ਹਨ।ਮੁੱਖ ਮੰਤਰੀ ਨੇ ਕਿਹਾ ਕਿ ਨੌਵੇਂ ਸਿੱਖ ਗੁਰੂ ਏਕਤਾ ਅਤੇ ਧਰਮ ਦੀ ਆਜ਼ਾਦੀ ਦੇ ਸਮਰਥਕ ਸਨ ਅਤੇ ਉਨ੍ਹਾਂ ਦਾ ਜੀਵਨ ਤੇ ਸਿੱਖਿਆਵਾਂ ਸਾਰੀ ਮਨੁੱਖਤਾ ਲਈ ਚਾਨਣ ਮੁਨਾਰਾ ਹਨ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦੇ ਸ਼ਹੀਦੀ ਦਿਵਸ ਨੂੰ ਮਨਾਉਣ ਲਈ, ਪੰਜਾਬ ਸਰਕਾਰ ਨੇ ਸੂਬੇ ਦੇ ਅੰਦਰ ਅਤੇ ਬਾਹਰ ਲੜੀਵਾਰ ਸਮਾਗਮਾਂ ਦੀ ਯੋਜਨਾ ਉਲੀਕੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਗੁਰੂ ਜੀ ਦੇ ਜੀਵਨ, ਫ਼ਲਸਫ਼ੇ ਅਤੇ ਧਾਰਮਿਕ ਆਜ਼ਾਦੀ ਤੇ ਮਨੁੱਖੀ ਅਧਿਕਾਰਾਂ ਦੀ ਰਾਖੀ ਲਈ ਉਨ੍ਹਾਂ ਦੀ ਕੁਰਬਾਨੀ ਨੂੰ ਸਦੀਵੀਂ ਰੂਪ ਵਿੱਚ ਰੱਖਣ ਲਈ ਵਚਨਬੱਧ ਹੈ।

 

ਦਲਿਤ ਨੋਜਵਾਨ ਦੀ ਲਾਸ਼ ਨਾ ਰੱਖਣ ਦੇ ਮਾਮਲੇ ‘ਤੇ ਐਸ.ਸੀ ਕਮਿਸ਼ਨ ਸਖ਼ਤ – ਡੀ.ਸੀ. ਰੂਪਨਗਰ ਤੋਂ ਤੁਰੰਤ ਰਿਪੋਰਟ ਤਲਬ

0

👉ਐਸ.ਡੀ.ਐਮ ਅਤੇ ਸਿਵਲ ਸਰਜਨ ਨੂੰ 19 ਨਵੰਬਰ ਨੂੰ ਨਿੱਜੀ ਪੇਸ਼ੀ ਸਮੇਤ ਮੁਕੰਮਲ ਤੱਥ ਪੇਸ਼ ਕਰਨ ਦੇ ਹੁਕਮ
Rupnagar News:ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਸ. ਜਸਵੀਰ ਸਿੰਘ ਗੜੀ ਨੇ ਪ੍ਰਕਾਸ਼ਿਤ ਖ਼ਬਰ ਮੁਤਾਬਿਕ ਇੱਕ ਦਲਿਤ ਨੌਜਵਾਨ ਦੀ ਲਾਸ਼ ਨੂੰ ਮੁਰਦਾ ਘਰ ਵਿੱਚ ਰੱਖਣ ਤੋਂ ਇਨਕਾਰ ਕਰਨ ਦੇ ਗੰਭੀਰ ਮਾਮਲੇ ਦਾ ਸੂ-ਮੋਟੋ ਨੋਟਿਸ ਲਿਆ ਹੈ। ਇਸ ਸਬੰਧੀ ਉਨ੍ਹਾਂ ਨੇ ਡਿਪਟੀ ਕਮਿਸ਼ਨਰ, ਰੂਪਨਗਰ ਨੂੰ ਮਾਮਲੇ ਦੀ ਤੁਰੰਤ ਜਾਂਚ ਕਰਕੇ ਰਿਪੋਰਟ ਪੇਸ਼ ਕਰਨ ਦੇ ਆਦੇਸ਼ ਜਾਰੀ ਕੀਤੇ ਹਨ।ਚੇਅਰਮੈਨ ਸ. ਜਸਵੀਰ ਸਿੰਘ ਗੜੀ ਨੇ ਸਪਸ਼ਟ ਕੀਤਾ ਕਿ ਅਨੁਸੂਚਿਤ ਜਾਤੀਆਂ ਨਾਲ ਜੁੜੇ ਕਿਸੇ ਵੀ ਭੇਦਭਾਵ, ਲਾਪਰਵਾਹੀ ਜਾਂ ਅਣਮਨੁੱਖੀ ਵਰਤਾਰੇ ਨੂੰ ਕਿਸੇ ਵੀ ਹਾਲਤ ਵਿੱਚ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਕਮਿਸ਼ਨ ਦਾ ਮੁੱਖ ਧਿਆਨ ਹਰੇਕ ਘਟਨਾ ਦੀ ਗੰਭੀਰ ਜਾਂਚ, ਤੁਰੰਤ ਕਾਰਵਾਈ ਅਤੇ ਪੀੜਤ ਪੱਖ ਨੂੰ ਨਿਆਂ ਮੁਹੱਈਆ ਕਰਵਾਉਣ ‘ਤੇ ਹੈ।

ਇਹ ਵੀ ਪੜ੍ਹੋ  ਪੰਜਾਬ ਤੇ ਪੰਜਾਬੀਆਂ ਦੇ ਹਿੱਤਾਂ ਲਈ ਚਟਾਨ ਵਾਂਗ ਖੜ੍ਹਾ ਹਾਂ, ਸੂਬੇ ਦੇ ਹੱਕ ਨਹੀਂ ਖੋਹਣ ਦੇਵਾਂਗਾ-ਮੁੱਖ ਮੰਤਰੀ

ਇਸ ਲਈ, ਸਬੰਧਤ ਅਧਿਕਾਰੀਆਂ ਨੂੰ ਨਿਰਧਾਰਤ ਮਿਆਦ ਅੰਦਰ ਪੂਰੇ ਤੱਥਾਂ ਸਮੇਤ ਜ਼ਿੰਮੇਵਾਰੀ ਨਾਲ ਰਿਪੋਰਟ ਪੇਸ਼ ਕਰਨ ਦੇ ਸਖ਼ਤ ਆਦੇਸ਼ ਜਾਰੀ ਕੀਤੇ ਗਏ ਹਨ।ਚੇਅਰਮੈਨ ਨੇ ਦੱਸਿਆ ਕਿ ਇਸ ਮਾਮਲੇ ਵਿੱਚ ਐਸ.ਡੀ.ਐਮ ਅਤੇ ਸਿਵਲ ਸਰਜਨ ਰੂਪਨਗਰ ਵੱਲੋਂ 19 ਨਵੰਬਰ ਨੂੰ ਨਿੱਜੀ ਪੱਧਰ ‘ਤੇ ਕਮਿਸ਼ਨ ਅੱਗੇ ਹਾਜ਼ਰ ਹੋ ਕੇ ਮੁਕੰਮਲ ਕਾਰਵਾਈ ਰਿਪੋਰਟ ਪੇਸ਼ ਕਰਨੀ ਲਾਜ਼ਮੀ ਕੀਤੀ ਗਈ ਹੈ।ਇਸ ਤੋਂ ਇਲਾਵਾ, ਚੇਅਰਮੈਨ ਸ. ਜਸਵੀਰ ਸਿੰਘ ਗੜੀ ਨੇ ਸ਼੍ਰੀ ਗੁਰੂ ਰਵਿਦਾਸ ਅਧਿਐਨ ਕੇਂਦਰ ਲਈ ਐਲਾਨ ਕੀਤੀ 25 ਕਰੋੜ ਰੁਪਏ ਦੀ ਰਕਮ ਸਬੰਧੀ ਮੌਜੂਦਾ ਸਥਿਤੀ ਬਾਰੇ ਵੀ ਵਿਸਥਾਰਿਤ ਰਿਪੋਰਟ ਮੰਗੀ ਹੈ।ਇਸ ਸਬੰਧ ਵਿਚ ਡਿਪਟੀ ਕਮਿਸ਼ਨਰ, ਜਲੰਧਰ ਨੂੰ ਆਦੇਸ਼ ਦਿੱਤੇ ਗਏ ਹਨ ਕਿ ਕੇਂਦਰ ਨਾਲ ਜੁੜੇ ਸਾਰੇ ਰਿਕਾਰਡ ਅਤੇ ਐਕਸ਼ਨ ਪਲਾਨ ਸਮੇਤ ਸਬੰਧਤ ਏ.ਡੀ.ਸੀ. ਰਾਹੀਂ 26 ਨਵੰਬਰ, ਸਵੇਰੇ 11.30 ਵਜੇ ਤੱਕ ਨਿੱਜੀ ਤੌਰ ‘ਤੇ ਕਮਿਸ਼ਨ ਅੱਗੇ ਪੇਸ਼ ਕੀਤਾ ਜਾਵੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

350ਵਾਂ ਸ਼ਹੀਦੀ ਦਿਹਾੜਾ: ਸ਼ਰਧਾਲੂਆਂ ਦੀ ਸੁਚਾਰੂ ਅਤੇ ਸੁਰੱਖਿਅਤ ਆਵਾਜਾਈ ਲਈ ਸ੍ਰੀ ਅਨੰਦਪੁਰ ਸਾਹਿਬ ਨੂੰ 25 ਸੈਕਟਰਾਂ ਵਿੱਚ ਵੰਡਿਆ

0

👉ਡੀਜੀਪੀ ਗੌਰਵ ਯਾਦਵ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਣ ਵਾਲੇ ਵਿਸ਼ਾਲ ਸਮਾਗਮਾਂ ਦੀਆਂ ਸੁਰੱਖਿਆ ਤਿਆਰੀਆਂ ਦਾ ਜਾਇਜ਼ਾ
Sri Anandpur Sahib News:ਨੌਵੇਂ ਪਾਤਸ਼ਾਹ ਗੁਰੂ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਮਨਾਉਣ ਸਬੰਧੀ ਵਿਸ਼ਾਲ ਸਮਾਗਮਾਂ ਵਾਸਤੇ ਸੁਚਾਰੂ ਅਤੇ ਸੁਰੱਖਿਅਤ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਦੇ ਮੱਦੇਨਜ਼ਰ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਅੱਜ ਸ੍ਰੀ ਅਨੰਦਪੁਰ ਸਾਹਿਬ ਵਿਖੇ ਵਿਆਪਕ ਸੁਰੱਖਿਆ, ਸਹੂਲਤ ਅਤੇ ਟ੍ਰੈਫਿਕ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ।ਮੀਡੀਆ ਨੂੰ ਸੰਬੋਧਨ ਕਰਦਿਆਂ ਡੀਜੀਪੀ ਨੇ ਦੱਸਿਆ ਕਿ ਉਨ੍ਹਾਂ ਨੇ ਸਾਰੇ ਸੁਪਰਵਾਈਜ਼ਰੀ ਅਧਿਕਾਰੀਆਂ ਨੂੰ ਪੇਸ਼ੇਵਰਤਾ, ਵਚਨਬੱਧਤਾ, ਦਇਆ-ਭਾਵਨਾ ਅਤੇ ਸ਼ਰਧਾ ਦੇ ਉੱਚਤਮ ਮਿਆਰਾਂ ਨੂੰ ਯਕੀਨੀ ਬਣਾਉਂਦਿਆਂ ਆਪਣੀ ਡਿਊਟੀ ਕਰਨ ਦੇ ਨਿਰਦੇਸ਼ ਦਿੱਤੇ ਹਨ। ਇਸ ਮੌਕੇ ਉਨ੍ਹਾਂ ਨਾਲ ਵਿਸ਼ੇਸ਼ ਡੀਜੀਪੀ ਕਾਨੂੰਨ ਤੇ ਵਿਵਸਥਾ ਅਰਪਿਤ ਸ਼ੁਕਲਾ ਅਤੇ ਵਿਸ਼ੇਸ਼ ਡੀਜੀਪੀ ਇੰਟੈਲੀਜੈਂਸ ਪ੍ਰਵੀਨ ਸਿਨਹਾ ਵੀ ਮੌਜੂਦ ਸਨ।23 ਤੋਂ 25 ਨਵੰਬਰ, 2025 ਤੱਕ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਣ ਵਾਲੇ ਵਿਸ਼ਾਲ ਯਾਦਗਾਰੀ ਸਮਾਗਮਾਂ ਵਿੱਚ ਦੁਨੀਆਂ ਭਰ ਤੋਂ ਲੱਖਾਂ ਸ਼ਰਧਾਲੂਆਂ ਦੇ ਪਹੁੰਚਣ ਦੀ ਉਮੀਦ ਹੈ।

ਇਹ ਵੀ ਪੜ੍ਹੋ ਪੰਜਾਬ ਤੇ ਪੰਜਾਬੀਆਂ ਦੇ ਹਿੱਤਾਂ ਲਈ ਚਟਾਨ ਵਾਂਗ ਖੜ੍ਹਾ ਹਾਂ, ਸੂਬੇ ਦੇ ਹੱਕ ਨਹੀਂ ਖੋਹਣ ਦੇਵਾਂਗਾ-ਮੁੱਖ ਮੰਤਰੀ

ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਸੀਨੀਅਰ ਰੈਂਕ ਦੇ ਅਧਿਕਾਰੀਆਂ ਦੀ ਨਿਗਰਾਨੀ ਹੇਠ 8,000 ਤੋਂ ਵੱਧ ਪੁਲਿਸ ਕਰਮਚਾਰੀਆਂ ਦੀ ਇੱਕ ਵੱਡੀ ਫੋਰਸ ਤਾਇਨਾਤ ਕੀਤੀ ਗਈ ਹੈ ਤਾਂ ਜੋ ਆਉਣ ਵਾਲੇ ਸ਼ਰਧਾਲੂਆਂ ਦੀ ਸੁਰੱਖਿਆ, ਸੁਚਾਰੂ ਆਉਣ-ਜਾਣ ਅਤੇ ਆਰਾਮਦਾਇਕ ਅਨੁਭਵ ਨੂੰ ਯਕੀਨੀ ਬਣਾਇਆ ਜਾ ਸਕੇ।ਉਨ੍ਹਾਂ ਨੇ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਸੁਰੱਖਿਆ ਪ੍ਰਬੰਧ ਅਤਿ-ਆਧੁਨਿਕ ਤਕਨਾਲੋਜੀ ‘ਤੇ ਅਧਾਰਤ ਹਨ ਅਤੇ ਸ਼ਹਿਰ ਦੇ ਸਾਰੇ ਪ੍ਰਵੇਸ਼ ਅਤੇ ਨਿਕਾਸ ਸਥਾਨਾਂ ‘ਤੇ ਆਟੋਮੈਟਿਕ ਨੰਬਰ ਪਲੇਟ ਰੈਕੋਗੀਨੇਸ਼ਨ (ਏਐਨਪੀਆਰ), ਪੀਟੀਜ਼ੈਡ, ਅਤੇ ਚਿਹਰੇ ਦੀ ਪਛਾਣ ਵਾਲੇ ਕੈਮਰਿਆਂ ਦੇ ਨਾਲ ਡਰੋਨ ਨਿਗਰਾਨੀ ਦੀ ਵਿਵਸਥਾ ਕੀਤੀ ਗਈ ਹੈ, ਜਿਸ ਲਈ ਇੱਕ ਉੱਚ-ਤਕਨੀਕੀ ਕੰਟਰੋਲ ਰੂਮ ਸਥਾਪਤ ਕੀਤਾ ਜਾ ਰਿਹਾ ਹੈ।ਡੀਜੀਪੀ ਨੇ ਕਿਹਾ ਕਿ ਪੂਰੇ ਖੇਤਰ ਨੂੰ ਯੋਜਨਾਬੱਧ ਢੰਗ ਨਾਲ 25 ਸੈਕਟਰਾਂ ਵਿੱਚ ਵੰਡਿਆ ਗਿਆ ਹੈ ਅਤੇ ਹਰੇਕ ਸੈਕਟਰ ਦਾ ਆਪਣਾ ਸਬ-ਕੰਟਰੋਲ ਰੂਮ ਅਤੇ ਹੈਲਪ ਡੈਸਕ ਹੈ ਤਾਂ ਜੋ ਕੁਸ਼ਲ ਪ੍ਰਬੰਧਨ ਨੂੰ ਯਕੀਨੀ ਬਣਾਇਆ ਜਾ ਸਕੇ। ਸ਼ਰਧਾਲੂਆਂ ਦੀ ਸਹੂਲਤ ਲਈ, ਵਿਆਪਕ ਟ੍ਰੈਫਿਕ ਅਤੇ ਲੌਜਿਸਟਿਕਲ ਯੋਜਨਾਵਾਂ ਬਣਾਈਆਂ ਗਈਆਂ ਹਨ ਜਿਸ ਵਿੱਚ ਸਾਰੇ ਸਥਾਨਾਂ ਅਤੇ ਟੈਂਟ ਸਿਟੀਜ਼ ਲਈ 24×7 ਸ਼ਟਲ ਸੇਵਾਵਾਂ ਸ਼ਾਮਲ ਹਨ। ਇਸ ਤੋਂ ਇਲਾਵਾ ਸੰਗਤ ਦੀ ਸੁਚਾਰੂ ਆਵਾਜਾਈ ਅਤੇ ਜ਼ਮੀਨੀ ਪੱਧਰ ‘ਤੇ ਮਜ਼ਬੂਤ ਪ੍ਰਬੰਧਨ ਲਈ ਰਣਨੀਤਕ ਤੌਰ ‘ਤੇ ਸਮਾਰਟ ਬੈਰੀਕੇਡਿੰਗ ਪ੍ਰਣਾਲੀਆਂ ਸਥਾਪਤ ਕੀਤੀਆਂ ਜਾ ਰਹੀਆਂ ਹਨ।

ਇਹ ਵੀ ਪੜ੍ਹੋ ਹੁਣ ਨਵੇਂ ਬਿਜਲੀ ਕੁਨੈਕਸ਼ਨਾਂ ਲਈ ਐਨ.ਓ.ਸੀ. ਦੀ ਲੋੜ ਨਹੀਂ : ਕੈਬਨਿਟ ਮੰਤਰੀ ਸੰਜੀਵ ਅਰੋੜਾ

ਸ਼ਰਧਾਲੂਆਂ ਲਈ ਨਿਰਵਿਘਨ ਟ੍ਰੈਫਿਕ ਪ੍ਰਬੰਧਨ ਅਤੇ ਘੱਟੋ-ਘੱਟ ਪਰੇਸ਼ਾਨੀ ਲਈ ਜ਼ਿਲ੍ਹਾ ਪੁਲਿਸ ਨੇ ਆਈਆਈਟੀ ਰੋਪੜ ਨਾਲ ਸਾਂਝੇਦਾਰੀ ਤਹਿਤ ਸੰਗਤ ਦੇ ਮਾਰਗਦਰਸ਼ਨ ਅਤੇ ਕੁਸ਼ਲ ਟ੍ਰੈਫਿਕ ਪ੍ਰਬੰਧਨ ਲਈ ਪਾਰਕਿੰਗ ਜ਼ੋਨਾਂ ਦੀ ਰੀਅਲ-ਟਾਈਮ ਡਿਜੀਟਲ ਮੈਪਿੰਗ ਦਾ ਪ੍ਰਬੰਧ ਕੀਤਾ ਗਿਆ ਹੈ । ਇਸ ਤੋਂ ਇਲਾਵਾ ਦੇਸ਼ ਭਰ ਤੋਂ ਆਉਣ ਵਾਲੀ ਸੰਗਤ ਦੀ ਸਹੂਲਤ ਅਤੇ ਢੁਕਵੀਂ ਵਿਵਸਥਾ ਨੂੰ ਬਣਾਈ ਰੱਖਣ ਲਈ ਐਡਵਾਂਸਡ ਸਰਵੇਲੈਂਸ ਗਰਿੱਡ, ਆਧੁਨਿਕ ਟ੍ਰੈਫਿਕ ਪ੍ਰਬੰਧਨ ਅਤੇ ਮਜ਼ਬੂਤ ਫੀਲਡ ਨਿਗਰਾਨ ਪ੍ਰਣਾਲੀ ਪੂਰੀ ਤਰ੍ਹਾਂ ਕਾਰਜਸ਼ੀਲ ਹਨ।ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਸ਼ਰਧਾਲੂਆਂ ਲਈ ਇੱਕ ਸੁਚਾਰੂ, ਸੁਰੱਖਿਅਤ ਅਤੇ ਅਧਿਆਤਮਿਕ ਤੌਰ ‘ਤੇ ਸੰਪੂਰਨ ਅਨੁਭਵ ਨੂੰ ਯਕੀਨੀ ਬਣਾਉਣ ਲਈ ਤਕਨਾਲੋਜੀ-ਅਧਾਰਤ ਸਹੂਲਤ ਪ੍ਰਣਾਲੀਆਂ, ਜਿਸ ਵਿੱਚ ਸਮਰਪਿਤ ਹੈਲਪ ਡੈਸਕ, ਜਨਤਕ ਸਹੂਲਤਾਂ ਅਤੇ ਰੀਅਲ-ਟਾਈਮ ਨਿਗਰਾਨੀ ਡੈਸ਼ਬੋਰਡ ਸ਼ਾਮਲ ਹਨ, ਸਥਾਪਿਤ ਕੀਤੀਆਂ ਗਈਆਂ ਹਨ। ਉਨ੍ਹਾਂ ਅੱਗੇ ਕਿਹਾ ਕਿ ਵਿਆਪਕ ਐਮਰਜੈਂਸੀ ਯੋਜਨਾਵਾਂ, ਜਿਸ ਵਿੱਚ ਸੰਗਤ ਦੀ ਆਵਾਜਾਈ, ਰਿਕਵਰੀ ਵੈਨਾਂ ਅਤੇ ਮੁਹੱਲਾ ਕਲੀਨਿਕ ਤੇ ਰੈਫਰਲ ਹਸਪਤਾਲ ਵਰਗੀਆਂ ਡਾਕਟਰੀ ਸੇਵਾਵਾਂ ਸ਼ਾਮਲ ਹਨ, ਦੀ ਵੀ ਢੁਕਵੀਂ ਵਿਵਸਥਾ ਕੀਤੀ ਗਈ ਹੈ।ਉਨ੍ਹਾਂ ਕਿਹਾ ਕਿ ਫੋਰਸ ਦੀ ਤਾਇਨਾਤੀ ਨੂੰ ਬ੍ਰੀਫਿੰਗ ਕਰਨ ਲਈ ਕਿਊ.ਆਰ. ਕੋਡਾਂ ਦੀ ਵਰਤੋਂ ਕੀਤੀ ਗਈ ਹੈ, ਤਾਂ ਜੋ ਇਸਨੂੰ ਸੁਚਾਰੂ ਬਣਾਇਆ ਜਾ ਸਕੇ ਅਤੇ ਭੀੜ-ਭੜੱਕੇ ਵਾਲੇ ਅਤੇ ਸੰਵੇਦਨਸ਼ੀਲ ਸਥਾਨਾਂ ‘ਤੇ ਮਹਿਲਾ ਪੁਲਿਸ ਅਤੇ ਵਿਸ਼ੇਸ਼ ਸਿਵਲ ਵਰਦੀਧਾਰੀ ਕਰਮਚਾਰੀਆਂ ਨੂੰ ਵੀ ਤਾਇਨਾਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਰੋਕਣ ਲਈ ਰੋਪੜ ਜ਼ਿਲ੍ਹੇ ਅਤੇ ਇਸਦੇ ਆਲੇ ਦੁਆਲੇ ਦੇ ਸਨੈਚਰਾਂ ਨਾਲ ਸਬੰਧਤ ਡੇਟਾ ਨੂੰ ਚਿਹਰੇ ਦੀ ਪਛਾਣ ਕਰਨ ਵਾਲੀ ਪ੍ਰਣਾਲੀ ਨਾਲ ਜੋੜਿਆ ਗਿਆ ਹੈ।

ਇਹ ਵੀ ਪੜ੍ਹੋ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ “ਲਾਈਟ ਅਤੇ ਸਾਊਂਡ ਸ਼ੋਅ” 20 ਨਵੰਬਰ ਸ਼ਾਮ 6 ਵਜੇ

ਡੀਜੀਪੀ ਨੇ ਕਿਹਾ ਕਿ ਸਾਰੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਨਾਗਰਿਕਾਂ ਦੇ ਅਧਿਕਾਰਾਂ ਨੂੰ ਧਿਆਨ ਵਿੱਚ ਰੱਖਦਿਆਂ ਇਸ ਸਮਾਗਮ ਦੀ ਪਵਿੱਤਰਤਾ ਬਣਾਈ ਰੱਖਣ ਲਈ ਨਿਮਰਤਾ ਅਤੇ ਸਤਿਕਾਰ ਨਾਲ ਆਪਣੇ ਫਰਜ਼ ਨਿਭਾਉਣ ਦੇ ਨਿਰਦੇਸ਼ ਦਿੱਤੇ ਗਏ ਹਨ।ਡੀਜੀਪੀ ਗੌਰਵ ਯਾਦਵ ਨੇ ਰੂਪਨਗਰ ਜ਼ਿਲ੍ਹੇ ਵਿੱਚ ਰੋਪੜ ਪੁਲਿਸ ਲਾਈਨ ਵਿਖੇ ਆਡੀਟੋਰੀਅਮ ਅਤੇ ਨਵੀਨੀਕਰਨ ਕੀਤੀ ਗਈ ਜੀਓ ਮੈਸ ਅਤੇ ਥਾਣਾ ਸਿੰਘ ਭਗਵੰਤਪੁਰ ਦਾ ਉਦਘਾਟਨ ਕੀਤਾ।ਇਸ ਮੌਕੇ ਏਡੀਜੀਪੀ ਕਾਨੂੰਨ ਅਤੇ ਵਿਵਸਥਾ ਐਸਐਸ ਪਰਮਾਰ, ਏਡੀਜੀਪੀ ਇੰਟਰਨਲ ਵਿਜੀਲੈਂਸ ਨੌਨਿਹਾਲ ਸਿੰਘ, ਆਈਜੀ ਪ੍ਰੋਵੀਜ਼ਨਿੰਗ ਐਸ ਭੂਪਤੀ, ਡੀਆਈਜੀ ਜਲੰਧਰ ਰੇਂਜ ਨਵੀਨ ਸਿੰਗਲਾ, ਡੀਆਈਜੀ ਰੋਪੜ ਰੇਂਜ ਨਾਨਕ ਸਿੰਘ, ਡਿਪਟੀ ਕਮਿਸ਼ਨਰ ਰੂਪਨਗਰ ਵਰਜੀਤ ਵਾਲੀਆ, ਐਸਐਸਪੀ ਰੂਪਨਗਰ ਗੁਲਨੀਤ ਸਿੰਘ ਖੁਰਾਨਾ ਅਤੇ ਡੀਜੀਪੀ ਪੰਜਾਬ ਦੇ ਸਟਾਫ ਅਫਸਰ ਦਰਪਨ ਆਹਲੂਵਾਲੀਆ ਸਮੇਤ ਹੋਰ ਸੀਨੀਅਰ ਅਧਿਕਾਰੀ ਮੌਜੂਦ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਪੰਜਾਬ ਤੇ ਪੰਜਾਬੀਆਂ ਦੇ ਹਿੱਤਾਂ ਲਈ ਚਟਾਨ ਵਾਂਗ ਖੜ੍ਹਾ ਹਾਂ, ਸੂਬੇ ਦੇ ਹੱਕ ਨਹੀਂ ਖੋਹਣ ਦੇਵਾਂਗਾ-ਮੁੱਖ ਮੰਤਰੀ

👉ਉੱਤਰੀ ਜ਼ੋਨਲ ਕੌਂਸਲ ਦੀ ਮੀਟਿੰਗ ਦੌਰਾਨ ਪੰਜਾਬ ਦੇ ਮਸਲਿਆਂ ਦੀ ਜ਼ੋਰਦਾਰ ਢੰਗ ਨਾਲ ਕੀਤੀ ਵਕਾਲਤ
New Delhi News: ਪੰਜਾਬ ਤੇ ਪੰਜਾਬੀਆਂ ਦੇ ਹਿੱਤਾਂ ਦੀ ਸੁਰੱਖਿਆ ਲਈ ਸੂਬਾ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਪੰਜਾਬ ਤੇ ਪੰਜਾਬੀਆਂ ਦੇ ਹਿੱਤਾਂ ਦੀ ਖਾਤਰ ਚਟਾਨ ਵਾਂਗ ਖੜ੍ਹਾ ਹਾਂ ਅਤੇ ਕਿਸੇ ਨੂੰ ਪੰਜਾਬ ਦੇ ਹੱਕ ਖੋਹਣ ਦੀ ਇਜਾਜ਼ਤ ਨਹੀਂ ਦੇਵਾਂਗਾ।
  ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਬੀਤੇ ਦਿਨ ਉੱਤਰੀ ਜ਼ੋਨਲ ਕੌਂਸਲ ਦੀ 32ਵੀਂ ਮੀਟਿੰਗ ਦੌਰਾਨ ਸਾਰੇ ਮੈਂਬਰ ਸੂਬਿਆਂ ਨੇ ਆਪੋ-ਆਪਣੇ ਮਸਲਿਆਂ ਉਤੇ ਰਾਏ ਰੱਖੀ ਸੀ। ਉਨ੍ਹਾਂ ਕਿਹਾ ਕਿ ਇਹ ਬੜੇ ਦੁੱਖ ਦੀ ਗੱਲ ਹੈ ਕਿ ਹਰਿਆਣਾ, ਰਾਜਸਥਾਨ ਅਤੇ ਹਿਮਾਚਲ ਪ੍ਰਦੇਸ਼ ਸਮੇਤ ਬਹੁਤੇ ਸੂਬੇ ਪੰਜਾਬ ਦੇ ਹੱਕਾਂ ਉਤੇ ਡਾਕਾ ਮਾਰਨ ਲਈ ਪੱਬਾਂ ਭਾਰ ਸਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਬਦਕਿਸਮਤੀ ਨਾਲ ਹਰਿਆਣਾ, ਰਾਜਸਥਾਨ ਅਤੇ ਹਿਮਾਚਲ ਪ੍ਰਦੇਸ਼ ਸਾਡੇ ਹੱਕ ਖੋਹਣ ਲਈ ਬੇਲੋੜਾ ਦਬਾਅ ਬਣਾ ਰਹੇ ਹਨ।  ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਸੂਬਿਆਂ ਦੀ ਗੈਰ-ਜ਼ਿੰਮੇਵਾਰ ਲੀਡਰਸ਼ਿਪ ਨੇ ਸੂਬੇ ਦੇ ਸਰੋਤਾਂ ਅਤੇ ਇੱਥੋਂ ਤੱਕ ਕਿ ਦਰਿਆਈ ਪਾਣੀਆਂ ਵਿੱਚ ਹਿੱਸਾ ਪਾਉਣ ਦੀ ਅਨਿਆਂਪੂਰਨ ਮੰਗ ਕਰਕੇ ਉੱਤਰੀ ਜ਼ੋਨਲ ਵਰਗੇ ਵੱਕਾਰੀ ਪਲੇਟਫਾਰਮ ਦਾ ਮਜ਼ਾਕ ਉਡਾਇਆ ਹੈ। ਉਨ੍ਹਾਂ ਕਿਹਾ ਕਿ ਇਸ ਮੀਟਿੰਗ ਵਿੱਚ ਸਾਰੇ ਮੈਂਬਰ ਸੂਬਿਆਂ ਨੇ ਆਪਣੇ ਵਿਚਾਰ ਰੱਖੇ ਅਤੇ ਸੂਬੇ ਦੇ ਮੁਖੀ ਹੋਣ ਦੇ ਨਾਤੇ ਉਨ੍ਹਾਂ ਨੇ ਵੀ ਪੰਜਾਬ ਦਾ ਪੱਖ ਪੇਸ਼ ਕੀਤਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕੁੱਲ 28 ਏਜੰਡਾ ਆਈਟਮਾਂ ਵਿੱਚੋਂ 11 ਸੂਬੇ ਨਾਲ ਸਬੰਧਤ ਸਨ ਅਤੇ ਪਹਿਲੀ ਵਾਰ ਸੂਬਾ ਸਰਕਾਰ ਦੇ ਸਖ਼ਤ ਯਤਨਾਂ ਸਦਕਾ ਇਨ੍ਹਾਂ ਸਾਰਿਆਂ ਨੂੰ ਮੁਲਤਵੀ ਕਰ ਦਿੱਤਾ ਗਿਆ।
ਮੁੱਖ ਮੰਤਰੀ ਨੇ ਕਿਹਾ ਕਿ ਇਹ ਮੁੱਦੇ ਅਸਲ ਵਿੱਚ ਅਕਾਲੀਆਂ, ਭਾਜਪਾ ਅਤੇ ਕਾਂਗਰਸ ਦੀਆਂ ਪਿਛਲੀਆਂ ਸਰਕਾਰਾਂ ਦੁਆਰਾ ਪੰਜਾਬ ਅਤੇ ਇਸ ਦੇ ਲੋਕਾਂ ਲਈ ਬੀਜੇ ਗਏ ਕੰਡੇ ਹਨ। ਹਾਲਾਂਕਿ, ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਇਨ੍ਹਾਂ ਮੁੱਦਿਆਂ ਨੂੰ ਹੱਲ ਕਰਨ ਲਈ ਸਖ਼ਤ ਯਤਨ ਕਰ ਰਹੀ ਹੈ। ਭਗਵੰਤ ਸਿੰਘ ਮਾਨ ਨੇ ਸਪੱਸ਼ਟ ਤੌਰ ‘ਤੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ।ਮੁੱਖ ਮੰਤਰੀ ਨੇ ਕਿਹਾ ਕਿ ਜਿਹੜੇ ਲੋਕ ਦਰਿਆਈ ਪਾਣੀਆਂ ‘ਤੇ ਰੌਲਾ ਪਾ ਰਹੇ ਹਨ, ਉਨ੍ਹਾਂ ਨੂੰ ਇੱਕ ਗੱਲ ਸਮਝ ਲੈਣੀ ਚਾਹੀਦੀ ਹੈ ਕਿ ਦਰਿਆਈ ਪਾਣੀਆਂ ਦੀ ਉਪਲਬਧਤਾ ਦੇ ਅਸਲ ਸਮੇਂ ਦਾ ਮੁਲਾਂਕਣ ਕੀਤਾ ਜਾਣਾ ਚਾਹੀਦਾ ਹੈ ਜਿਸ ਲਈ ਪਾਣੀ ਦੀ ਮੌਜੂਦਗੀ ਦੀ ਸਮੀਖਿਆ ਕੀਤੀ ਜਾਣੀ ਚਾਹੀਦੀ ਹੈ। ਦਰਿਆਈ ਪਾਣੀਆਂ, ਰਾਜਧਾਨੀ, ਪੰਜਾਬ ਯੂਨੀਵਰਸਿਟੀ ਅਤੇ ਹੈੱਡ ਵਰਕਸ ਬਾਰੇ ਬੋਲਦਿਆਂ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਦੁੱਖ ਦੀ ਗੱਲ ਹੈ ਕਿ ਹਰ ਦੂਜਾ ਸੂਬਾ ਪੰਜਾਬ ਦੇ ਅਧਿਕਾਰਾਂ ਵਿੱਚੋਂ ਹਿੱਸਾ ਮੰਗ ਰਿਹਾ ਹੈ, ਜੋ ਕਿ ਪੂਰੀ ਤਰ੍ਹਾਂ ਨਾਜਾਇਜ਼ ਹੈ। ਉਨ੍ਹਾਂ ਨੇ ਸਪੱਸ਼ਟ ਤੌਰ ‘ਤੇ ਕਿਹਾ ਕਿ ਸੂਬਾ ਸਰਕਾਰ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ ਅਤੇ ਇਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।ਮੁੱਖ ਮੰਤਰੀ ਨੇ ਤਨਜ਼ ਕੱਸਦਿਆਂ ਕਿਹਾ ਕਿ ਹਰਿਆਣਾ ਨੇ ਬਹੁਤ ਹੀ ਅਜੀਬ ਜਿਹੀ ਮੰਗ ਕੀਤੀ ਹੈ ਕਿ ਪੰਜਾਬ ਨੂੰ ਭਾਖੜਾ ਮੇਨ ਲਾਈਨ (ਬੀ.ਐਮ.ਐਲ.) ‘ਤੇ ਮਿੰਨੀ ਹਾਈਡਲ ਪ੍ਰੋਜੈਕਟਾਂ ਦੇ ਨਿਰਮਾਣ ਤੋਂ ਰੋਕਿਆ ਜਾਵੇ ਕਿਉਂਕਿ ਇਸ ਨਾਲ ਪਾਣੀ ਦੇ ਵਹਾਅ ਵਿੱਚ ਰੁਕਾਵਟ ਪੈਦਾ ਹੋਵੇਗੀ। ਉਨ੍ਹਾਂ ਕਿਹਾ ਕਿ ਇਹ ਹੈਰਾਨੀ ਵਾਲੀ ਗੱਲ ਹੈ ਕਿ ਹਰਿਆਣਾ ਦੀ ਭੋਲੀ ਲੀਡਰਸ਼ਿਪ ਅਜਿਹੇ ਬੇਹੂਦਾ ਮਸਲੇ ਖੜ੍ਹੇ ਰਹੀ ਹੈ ਜੋ ਬੇਬੁਨਿਆਦ ਅਤੇ ਤੱਥਾਂ ਤੋਂ ਬਹੁਤ ਦੂਰ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਤਲੁਜ ਯਮੁਨਾ ਲਿੰਕ (ਐਸ.ਵਾਈ.ਐਲ.) ਦੇ ਮੁੱਦੇ ਸਿਰਫ ਯਮੁਨਾ ਸਤਲੁਜ ਲਿੰਕ (ਵਾਈ.ਐਸ.ਐਲ.) ਰਾਹੀਂ ਹੀ ਹੱਲ ਕੀਤੇ ਜਾ ਸਕਦੇ ਹਨ, ਜੋ ਯਮੁਨਾ ਦੇ ਪਾਣੀ ਦੀ ਸਮਝਦਾਰੀ ਨਾਲ ਵਰਤੋਂ ਨੂੰ ਯਕੀਨੀ ਬਣਾਏਗਾ। ਉਨ੍ਹਾਂ ਕਿਹਾ ਕਿ ਪੰਜਾਬ ਕੋਲ ਐਸ.ਵਾਈ.ਐਲ. ਰਾਹੀਂ ਕੋਈ ਵਾਧੂ ਪਾਣੀ ਨਹੀਂ ਹੈ ਅਤੇ ਪਾਣੀ ਦੀ ਉਪਲਬਧਤਾ ਬਾਰੇ ਵਿਗਿਆਨਕ ਆਧਾਰ ਉਤੇ ਹਿਸਾਬ ਨਹੀਂ ਲਾਇਆ ਗਿਆ।
ਮੁੱਖ ਮੰਤਰੀ ਨੇ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਪੰਜਾਬ ਕੋਲ ਕਿਸੇ ਹੋਰ ਸੂਬੇ ਨੂੰ ਦੇਣ ਲਈ ਇਕ ਬੂੰਦ ਵੀ ਵਾਧੂ ਪਾਣੀ ਨਹੀਂ ਹੈ ਅਤੇ ਇਸ ਬਾਰੇ ਸਵਾਲ ਹੀ ਪੈਦਾ ਨਹੀਂ ਹੁੰਦਾ। ਪਾਣੀ ਨਾਲ ਸਬੰਧਤ ਮੁੱਦੇ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸਿੰਧੂ ਜਲ ਸੰਧੀ ਰੱਦ ਹੋਣ ਦੇ ਮੱਦੇਨਜ਼ਰ ਸਬੰਧਤ ਸੂਬਿਆਂ ਦੇ ਨੁਮਾਇੰਦਿਆਂ ਦੀ ਮੌਜੂਦਗੀ ਨੂੰ ਦੇਖਦਿਆਂ ਇਹ ਪਾਣੀ ਨਾਲ ਸਬੰਧਤ ਮੁੱਦਿਆਂ ਦੇ ਹੱਲ ਲਈ ਇੱਕ ਵਧੀਆ ਮੌਕਾ ਹੈ। ਉਨ੍ਹਾਂ ਕਿਹਾ ਕਿ ਚਨਾਬ ਦਰਿਆ ਨੂੰ ਰਾਵੀ ਅਤੇ ਬਿਆਸ ਦਰਿਆਵਾਂ ਨਾਲ ਜੋੜਨ ਦੀ ਸੰਭਾਵਨਾ ਹੈ, ਜਿਸ ਸਬੰਧੀ ਸਾਡੇ ਕੋਲ ਪਹਿਲਾਂ ਹੀ ਪਾਣੀ ਦੇ ਵਹਾਅ ਨੂੰ ਨਿਯਮਤ ਕਰਨ ਵਾਲੇ ਡੈਮ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਚਨਾਬ ਦਰਿਆ ਨੂੰ ਰਾਵੀ ਅਤੇ ਬਿਆਸ ਦਰਿਆਵਾਂ ਨਾਲ ਜੋੜਨ ‘ਤੇ  ਵਾਧੂ ਪਾਣੀ ਦੇ ਵਹਾਅ ਨੂੰ ਹੇਠਲੇ ਰਾਜਾਂ ਦੁਆਰਾ ਬਿਜਲੀ ਉਤਪਾਦਨ ਅਤੇ ਸਿੰਚਾਈ ਦੋਵਾਂ ਉਦੇਸ਼ਾਂ ਲਈ ਲਾਭਦਾਇਕ ਢੰਗ ਨਾਲ ਵਰਤਿਆ ਜਾ ਸਕਦਾ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਰਾਜਸਥਾਨ ਤੋਂ ਬੀ.ਬੀ.ਐਮ.ਬੀ. ਵਿੱਚ ਮੈਂਬਰ ਦੀ ਸਥਾਈ ਨਿਯੁਕਤੀ ਬਾਰੇ ਪੰਜਾਬ ਨੇ ਆਪਣਾ ਸਖ਼ਤ ਵਿਰੋਧ ਦਰਜ ਕਰਵਾਇਆ। ਉਨ੍ਹਾਂ ਕਿਹਾ ਕਿ ਬੀ.ਬੀ.ਐਮ.ਬੀ. ਪੰਜਾਬ ਪੁਨਰਗਠਨ ਐਕਟ, 1966 ਦੇ ਅਧੀਨ ਗਠਿਤ ਸੰਸਥਾ ਹੈ, ਜੋ ਸਿਰਫ ਉੱਤਰਾਧਿਕਾਰੀ ਰਾਜਾਂ ਪੰਜਾਬ ਅਤੇ ਹਰਿਆਣਾ ਨਾਲ ਸਬੰਧਤ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਨੇ ਪਹਿਲਾਂ ਹੀ ਮੈਂਬਰਾਂ ਦੀ ਨਿਯੁਕਤੀ ਲਈ ਇੱਕ ਪੈਨਲ ਪੇਸ਼ ਕੀਤਾ ਹੈ ਅਤੇ ਭਾਰਤ ਸਰਕਾਰ ਪੰਜਾਬ ਅਤੇ ਹਰਿਆਣਾ ਤੋਂ ਇੱਕ-ਇੱਕ ਮੈਂਬਰ ਦੀ ਅਸਲ ਵਿਵਸਥਾ ਨੂੰ ਜਾਰੀ ਰੱਖੇ ਕਿਉਂਕਿ ਪੂਰੇ ਸਮੇਂ ਦੀ ਵਾਧੂ ਅਸਾਮੀ ਲਈ ਨਾ ਸਿਰਫ ਖਰਚਾ ਵਧੇਗਾ ਜਿਸ ਨੂੰ ਬਿਨਾਂ ਕਿਸੇ ਉਦੇਸ਼ ਦੇ ਪੰਜਾਬ ਨੂੰ ਸਹਿਣ ਕਰਨਾ ਪਵੇਗਾ।ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਚੰਡੀਗੜ੍ਹ ਨੂੰ ਪੰਜਾਬ ਹਵਾਲੇ ਕਰਨ ਦੀ ਜ਼ੋਰਦਾਰ ਅਪੀਲ ਕੀਤੀ ਸੀ ਅਤੇ ਕਿਹਾ ਕਿ ਸੂਬੇ ਦੇ ਪੁਨਰਗਠਨ ਤੋਂ ਬਾਅਦ 1970 ਦੇ ਇੰਦਰਾ ਗਾਂਧੀ ਸਮਝੌਤੇ ਵਿੱਚ ਸਪੱਸ਼ਟ ਤੌਰ ‘ਤੇ ਕਿਹਾ ਗਿਆ ਸੀ ਕਿ “ਚੰਡੀਗੜ੍ਹ ਦਾ ਰਾਜਧਾਨੀ ਪ੍ਰੋਜੈਕਟ ਖੇਤਰ, ਸਮੁੱਚੇ ਤੌਰ ‘ਤੇ ਪੰਜਾਬ ਨੂੰ ਜਾਵੇਗਾ, ਜੋ ਕਿ ਕੇਂਦਰ ਸਰਕਾਰ ਦੀ ਸਪੱਸ਼ਟ ਵਚਨਬੱਧਤਾ ਸੀ। ਉਨ੍ਹਾਂ ਕਿਹਾ ਕਿ 24 ਜੁਲਾਈ, 1985 ਨੂੰ ਤਤਕਾਲੀ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਅਤੇ ਸੰਤ ਹਰਚੰਦ ਸਿੰਘ ਲੌਂਗੋਵਾਲ ਵਿਚਕਾਰ ਹੋਏ ਰਾਜੀਵ-ਲੌਂਗੋਵਾਲ ਸਮਝੌਤੇ ਨੇ ਸਪੱਸ਼ਟ ਤੌਰ ‘ਤੇ ਪੁਸ਼ਟੀ ਕੀਤੀ ਸੀ ਕਿ ਚੰਡੀਗੜ੍ਹ ਨੂੰ ਪੰਜਾਬ ਹਵਾਲੇ ਕਰ ਦਿੱਤਾ ਜਾਵੇਗਾ। ਭਗਵੰਤ ਸਿੰਘ ਮਾਨ ਨੇ ਅਫ਼ਸੋਸ ਪ੍ਰਗਟ ਕਰਦਿਆਂ ਕਿਹਾ ਕਿ ਹਾਲਾਂਕਿ ਸਾਰੇ ਵਾਅਦਿਆਂ ਦੇ ਬਾਵਜੂਦ ਚੰਡੀਗੜ੍ਹ ਨੂੰ ਪੰਜਾਬ ਹਵਾਲੇ ਨਹੀਂ ਕੀਤਾ ਗਿਆ ਜਿਸ ਨੇ ਹਰ ਪੰਜਾਬੀ ਦੇ ਮਨ ਨੂੰ ਠੇਸ ਪਹੁੰਚਾਈ ਹੈ।
ਚੰਡੀਗੜ੍ਹ ਯੂਟੀ ਦੇ ਕੰਮਕਾਜ ਵਿੱਚ ਪੰਜਾਬ ਅਤੇ ਹਰਿਆਣਾ ਦੇ ਸੇਵਾ ਕਰਮਚਾਰੀਆਂ ਦੀ ਭਰਤੀ ਦੇ 60:40 ਅਨੁਪਾਤ ਨੂੰ ਬਰਕਰਾਰ ਰੱਖਣ ਦੇ ਮੁੱਦੇ ‘ਤੇ  ਮੁੱਖ ਮੰਤਰੀ ਨੇ ਕਿਹਾ ਕਿ ਇਹ ਸਮੇਂ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਇਹ ਗੰਭੀਰ ਚਿੰਤਾ ਦਾ ਵਿਸ਼ਾ ਹੈ ਕਿ ਆਈਏਐਸ ਅਤੇ ਪੀਸੀਐਸ ਦੇ ਅਧਿਕਾਰੀਆਂ ਨੂੰ ਚੰਡੀਗੜ੍ਹ ਪ੍ਰਸ਼ਾਸਨ ਵਿੱਚ ਮੁੱਖ ਅਹੁਦਿਆਂ ਤੋਂ ਬਾਹਰ ਰੱਖਿਆ ਗਿਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਆਬਕਾਰੀ, ਸਿੱਖਿਆ, ਵਿੱਤ ਅਤੇ ਸਿਹਤ ਵਰਗੇ ਵਿਭਾਗਾਂ ਵਿੱਚ ਅਸਾਮੀਆਂ ਨੂੰ ਸਟੇਟ ਯੂਟੀ ਕੇਡਰ (ਡੀਏਐਨਆਈਸੀਐਸ) ਵਰਗੇ ਕੇਡਰਾਂ ਲਈ ਖੋਲ੍ਹਿਆ ਜਾ ਰਿਹਾ ਹੈ, ਜਿਸ ਨਾਲ ਯੂਟੀ ਪ੍ਰਸ਼ਾਸਨ ਦੇ ਪ੍ਰਭਾਵਸ਼ਾਲੀ ਕੰਮਕਾਜ ਵਿੱਚ ਪੰਜਾਬ ਰਾਜ ਦੀ ਭੂਮਿਕਾ ‘ਤੇ ਮਾੜਾ ਪ੍ਰਭਾਵ ਪੈ ਰਿਹਾ ਹੈ।ਮੁੱਖ ਮੰਤਰੀ ਨੇ ਕਿਹਾ ਕਿ ਇੱਕ ਹੋਰ ਜੁੜਿਆ ਮੁੱਦਾ ਪੰਜਾਬ ਕੇਡਰ ਦੇ ਅਧਿਕਾਰੀਆਂ ਨੂੰ ਜਨਰਲ ਮੈਨੇਜਰ ਐਫ.ਸੀ.ਆਈ (ਪੰਜਾਬ) ਦੇ ਅਹੁਦੇ ‘ਤੇ ਤਾਇਨਾਤ ਕਰਨਾ ਹੈ। ਉਨ੍ਹਾਂ ਕਿਹਾ ਕਿ ਕੇਂਦਰੀ ਪੂਲ ਵਿੱਚ ਪੰਜਾਬ ਰਾਜ ਦੇ ਲਗਾਤਾਰ ਵੱਡੇ ਯੋਗਦਾਨ ਨੂੰ ਦੇਖਦਿਆਂ ਭਾਰਤ ਸਰਕਾਰ ਨੂੰ ਪੰਜਾਬ ਕੇਡਰ ਦੇ ਆਈ.ਏ.ਐਸ. ਅਧਿਕਾਰੀ ਨੂੰ ਐਫ.ਸੀ.ਆਈ. ਦੇ ਰੀਜ਼ਨਲ ਦਫ਼ਤਰ ਵਿੱਚ ਤਾਇਨਾਤ ਕਰਨ ਦੇ ਸਥਾਪਿਤ ਰੁਝਾਨ ਨੂੰ ਭੰਗ ਨਹੀਂ ਕਰਨਾ ਚਾਹੀਦਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਐਮ.ਡੀ. ਸਿਟਕੋ ਦਾ ਅਹੁਦਾ ਪਹਿਲਾਂ ਤੋਂ ਪੰਜਾਬ ਕੇਡਰ ਦੇ ਆਈ.ਏ.ਐਸ. ਅਧਿਕਾਰੀ ਕੋਲ ਰਿਹਾ ਹੈ, ਜਦ ਕਿ ਹੁਣ ਯੂ.ਟੀ. ਸਟੇਸ ਸਰਵਿਸ ਆਫ਼ਿਸਰਜ਼ ਨੂੰ ਇਸ ਅਹੁਦੇ ‘ਤੇ ਤਾਇਨਾਤ ਕੀਤਾ ਜਾ ਰਿਹਾ ਹੈ, ਜੋ ਕਿ ਯੂ.ਟੀ. ਚੰਡੀਗੜ੍ਹ ਦੇ ਪ੍ਰਸ਼ਾਸਨ ਵਿੱਚ ਪੰਜਾਬ ਅਤੇ ਹਰਿਆਣਾ ਤੋਂ ਕਰਮਚਾਰੀਆਂ ਦੀ ਭਰਤੀ ਦੇ 60:40 ਦੇ ਨਿਰਧਾਰਤ ਅਨੁਪਾਤ ਦੇ ਵਿਰੁੱਧ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਨੂੰ ਲਗਭਗ 13,500 ਕਰੋੜ ਰੁਪਏ ਦਾ ਭਾਰੀ ਨੁਕਸਾਨ ਹੋਇਆ ਹੈ ਪਰ ਫਿਰ ਵੀ ਅਸੀਂ ਰਾਸ਼ਟਰੀ ਖੁਰਾਕ ਪੂਲ ਵਿੱਚ 150 ਲੱਖ ਮੀਟ੍ਰਿਕ ਟਨ (ਐਲ.ਐਮ.ਟੀ.) ਝੋਨੇ ਦਾ ਯੋਗਦਾਨ ਪਾ ਰਹੇ ਹਾਂ। ਭਗਵੰਤ ਸਿੰਘ ਮਾਨ ਨੇ ਰੋਪੜ, ਹਰੀਕੇ ਅਤੇ ਫਿਰੋਜ਼ਪੁਰ ਹੈੱਡਵਰਕਸ ਦਾ ਕੰਟਰੋਲ ਬੀਬੀਐਮਬੀ ਨੂੰ ਤਬਦੀਲ ਕਰਨ ਦੇ ਪ੍ਰਸਤਾਵ ਦਾ ਵੀ ਵਿਰੋਧ ਕੀਤਾ ਕਿਉਂਕਿ ਇਹ ਹੈੱਡਵਰਕਸ ਪੂਰੀ ਤਰ੍ਹਾਂ ਪੰਜਾਬ ਦੇ ਅੰਦਰ ਸਥਿਤ ਹਨ ਅਤੇ ਹਮੇਸ਼ਾ ਰਾਜ ਦੁਆਰਾ ਸੰਚਾਲਿਤ ਅਤੇ ਰੱਖ-ਰਖਾਅ ਕੀਤੇ ਜਾਂਦੇ ਰਹੇ ਹਨ। ਉਨ੍ਹਾਂ ਕਿਹਾ ਕਿ ਭਾਰਤ ਵਿੱਚ ਕਿਤੇ ਵੀ ਕਿਸੇ ਰਾਜ ਦੇ ਹੈੱਡਵਰਕਸ ਕਿਸੇ ਬਾਹਰੀ ਏਜੰਸੀ ਦੁਆਰਾ ਨਹੀਂ ਚਲਾਏ ਜਾ ਰਹੇ ਅਤੇ ਜੇਕਰ ਹੈੱਡਵਰਕਸ ਦਾ ਕੰਟਰੋਲ ਵੀ ਪੰਜਾਬ ਤੋਂ ਖੋਹ ਲਿਆ ਜਾਂਦਾ ਹੈ ਤਾਂ ਸੂਬੇ ਨੂੰ ਹੜ੍ਹਾਂ ਨਾਲ ਨਜਿੱਠਣ ਵਿੱਚ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਵੇਗਾ।
ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਬੀਐਸਐਫ ਅਤੇ ਫੌਜ ਦੀ ਸਰਹੱਦੀ ਚੌਕੀ (ਬੀਓਪੀ) ‘ਤੇ ਹੜ੍ਹ ਸੁਰੱਖਿਆ ਕਾਰਜਾਂ ਨੂੰ ਨੇਪਰੇ ਚਾੜ੍ਹਨ ਲਈ ਵਿੱਤੀ ਸਹਾਇਤਾ ਪ੍ਰਦਾਨ ਕਰਨ ਦੇ ਮੁੱਦੇ ਵੀ ਉਠਾਏ ਹਨ। ਉਨ੍ਹਾਂ ਕਿਹਾ ਕਿ ਇਸ ਪ੍ਰਸਤਾਵ ਨੂੰ ਅਜੇ ਤੱਕ ਕੇਂਦਰ ਸਰਕਾਰ ਦੁਆਰਾ ਮਨਜ਼ੂਰੀ ਨਹੀਂ ਦਿੱਤੀ ਗਈ ਹੈ ਅਤੇ ਅੱਗੇ ਕਿਹਾ ਕਿ ਭਾਰਤ ਸਰਕਾਰ ਨੂੰ ਬਿਨਾਂ ਕਿਸੇ ਸ਼ਰਤ ਦੇ ਪੂਰੇ ਫੰਡ ਜਾਰੀ ਕਰਨੇ ਚਾਹੀਦੇ ਹਨ ਕਿਉਂਕਿ ਇਹ ਰਾਸ਼ਟਰੀ ਸੁਰੱਖਿਆ ਦੇ ਹਿੱਤ ਵਿੱਚ ਹੈ। ਇਸ ਦੌਰਾਨ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਯੂਨੀਵਰਸਿਟੀ ਦਾ ਪੰਜਾਬ ਦੇ ਲੋਕਾਂ ਨਾਲ ਡੂੰਘਾ ਸਬੰਧ ਹੈ, ਜਿਸਨੂੰ ਵੰਡ ਤੋਂ ਬਾਅਦ ਲਾਹੌਰ ਤੋਂ ਪੰਜਾਬ ਦੇ ਹੁਸ਼ਿਆਰਪੁਰ ਵਿੱਚ ਅਤੇ ਫਿਰ ਇਸਦੀ ਰਾਜਧਾਨੀ ਚੰਡੀਗੜ੍ਹ ਸਥਾਪਤ ਕੀਤਾ ਗਿਆ।ਮੁੱਖ ਮੰਤਰੀ ਨੇ ਕਿਹਾ ਕਿ ਹਰਿਆਣਾ ਅਤੇ ਹਿਮਾਚਲ ਪ੍ਰਦੇਸ਼ ਰਾਜਾਂ ਨੇ ਕ੍ਰਮਵਾਰ 1973 ਅਤੇ 1975 ਵਿੱਚ ਆਪਣੀ ਮਰਜ਼ੀ ਨਲਾ ਪੰਜਾਬ ਯੂਨੀਵਰਸਿਟੀ ਤੋਂ ਆਪਣੇ ਕਾਲਜ ਵਾਪਸ ਲੈ ਲਏ ਅਤੇ ਆਪਣੀਆਂ ਯੂਨੀਵਰਸਿਟੀਆਂ ਸਥਾਪਤ ਕੀਤੀਆਂ ਅਤੇ ਪੰਜਾਬ ਯੂਨੀਵਰਸਿਟੀ ਨੂੰ ਫੰਡ ਦੇਣਾ ਬੰਦ ਕਰ ਦਿੱਤਾ। ਉਨ੍ਹਾਂ ਕਿਹਾ ਕਿ ਇਹ ਸਿਰਫ਼ ਪੰਜਾਬ ਹੀ ਹੈ, ਜੋ ਪਿਛਲੇ 50 ਸਾਲਾਂ ਤੋਂ ਇਸ ਯੂਨੀਵਰਸਿਟੀ ਦਾ ਸਮਰਥਨ ਅਤੇ ਪ੍ਰਬੰਧਨ ਕਰ ਰਿਹਾ ਹੈ, ਪਰ ਹੁਣ ਇਸ ਪੜਾਅ ‘ਤੇ ਉਨ੍ਹਾਂ ਨੂੰ ਸਮਝ ਨਹੀਂ ਆ ਰਿਹਾ ਕਿ ਹਰਿਆਣਾ ਆਪਣੇ ਕਾਲਜਾਂ ਨੂੰ ਪੰਜਾਬ ਯੂਨੀਵਰਸਿਟੀ ਨਾਲ ਮੁੜ ਕਿਉਂ ਜੋੜਨਾ ਚਾਹੁੰਦਾ ਹੈ, ਜਦੋਂ ਕਿ ਉਹ ਪਹਿਲਾਂ ਹੀ ਪਿਛਲੇ 50 ਸਾਲਾਂ ਤੋਂ ਕੁਰੂਕਸ਼ੇਤਰ ਯੂਨੀਵਰਸਿਟੀ, ਜੋ ਏ+ ਐਨਏਏਸੀ ਮਾਨਤਾ ਪ੍ਰਾਪਤ ਯੂਨੀਵਰਸਿਟੀ ਹੈ, ਨਾਲ ਸਬੰਧਤ ਹਨ। ਭਗਵੰਤ ਸਿੰਘ ਮਾਨ ਨੇ ਪੰਜਾਬ ਸਰਕਾਰ ਦੇ ਸਟੈਂਡ ਨੂੰ ਦੁਹਰਾਇਆ ਕਿ ਪੰਜਾਬ ਯੂਨੀਵਰਸਿਟੀ ਦੇ ਦਰਜੇ ਵਿੱਚ ਕਿਸੇ ਵੀ ਬਦਲਾਅ ਦੀ ਆਗਿਆ ਨਹੀਂ ਦਿੱਤੀ ਜਾਵੇਗੀ ਅਤੇ ਕਿਹਾ ਕਿ ਪੰਜਾਬ ਯੂਨੀਵਰਸਿਟੀ ਸਾਡੀ ਯੂਨੀਵਰਸਿਟੀ ਹੈ ਅਤੇ ਅਸੀਂ ਭਵਿੱਖ ਵਿੱਚ ਵੀ ਇਸ ਦਾ ਸਮਰਥਨ ਕਰਨਾ ਅਤੇ ਫੰਡਿੰਗ ਜਾਰੀ ਰੱਖਾਂਗੇ।
ਮੁੱਖ ਮੰਤਰੀ ਨੇ ਕਿਹਾ ਕਿ ਵਿਦਿਆਰਥੀਆਂ ਦੇ ਦਬਾਅ ਅੱਗੇ ਝੁਕਦਿਆਂ ਕੇਂਦਰ ਸਰਕਾਰ ਨੇ ਆਪਣਾ ਨੋਟੀਫਿਕੇਸ਼ਨ ਵਾਪਸ ਲੈ ਲਿਆ ਹੈ ਪਰ ਇਸ ਮੁੱਦੇ ‘ਤੇ ਕੋਈ ਸਪੱਸ਼ਟਤਾ ਨਹੀਂ ਹੈ। ਉਨ੍ਹਾਂ ਨੇ ਸੈਨੇਟ ਅਤੇ ਸਿੰਡੀਕੇਟ ਵਿੱਚ ਪਿਛਲੇ ਦਰਵਾਜ਼ੇ ਥਾਈਂ ਦਾਖ਼ਲ ਹੋਣ ਦੀ ਕੋਸ਼ਿਸ਼ ਲਈ ਹਰਿਆਣਾ ਦੀ ਵੀ ਨਿੰਦਾ ਕੀਤੀ ਅਤੇ ਕਿਹਾ ਕਿ ਇਹ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹਰਿਆਣਾ ਨੂੰ ਅਜਿਹੀਆਂ ਘਟੀਆਂ ਕੋਸ਼ਿਸ਼ਾਂ ਰਾਹੀਂ ਆਪਣੇ ਨਾਪਾਕ ਮਨਸੂਬਿਆਂ ਵਿੱਚ ਸਫਲ ਨਹੀਂ ਹੋਣ ਦਿੱਤਾ ਜਾਵੇਗਾ।ਇਸ ਮੌਕੇ ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਅਤੇ ਹੋਰ ਮੌਜੂਦ ਸਨ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਹੁਣ ਨਵੇਂ ਬਿਜਲੀ ਕੁਨੈਕਸ਼ਨਾਂ ਲਈ ਐਨ.ਓ.ਸੀ. ਦੀ ਲੋੜ ਨਹੀਂ : ਕੈਬਨਿਟ ਮੰਤਰੀ ਸੰਜੀਵ ਅਰੋੜਾ

0

Chadigarh News:ਪੰਜਾਬ ਦੇ ਬਿਜਲੀ ਮੰਤਰੀ ਸੰਜੀਵ ਅਰੋੜਾ ਨੇ ਪੰਜਾਬ ਸਰਕਾਰ ਦੇ ਅਹਿਮ ਲੋਕ-ਪੱਖੀ ਫੈਸਲੇ ਦਾ ਐਲਾਨ ਕਰਦਿਆਂ ਕਿਹਾ ਕਿ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਹੁਣ ਬਿਨੈਕਾਰਾਂ ਦੁਆਰਾ ਲਾਜ਼ਮੀ ਗਰੰਟੀ ਭਰਨ ਤੋਂ ਬਾਅਦ ਇਤਰਾਜ਼-ਹੀਣਤਾ ਸਰਟੀਫੀਕੇਟ (ਐਨਓਸੀ) ਤੋਂ ਬਿਨਾਂ ਹੀ ਬਿਜਲੀ ਕੁਨੈਕਸ਼ਨ ਜਾਰੀ ਕਰੇਗਾ।ਉਨ੍ਹਾਂ ਕਿਹਾ ਕਿ ਇਹ ਕਦਮ ਮਾਣਯੋਗ ਰਾਸ਼ਟਰੀ ਕਨਵੀਨਰ ਸ਼੍ਰੀ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਨਾਗਰਿਕਾਂ ਨੂੰ ਬਿਨਾਂ ਕਿਸੇ ਦੇਰੀ ਦੇ ਬੁਨਿਆਦੀ ਸਹੂਲਤਾਂ ਪ੍ਰਦਾਨ ਕਰਨ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ ਤਾਂ ਜੋ ਕਾਨੂੰਨੀ ਪ੍ਰਕਿਰਿਆਵਾਂ ਦੀ ਪਾਲਣਾ ਨੂੰ ਯਕੀਨੀ ਬਣਾਇਆ ਜਾ ਸਕੇ।ਸ੍ਰੀ ਅਰੋੜਾ ਨੇ ਕਿਹਾ ਕਿ ਪਹਿਲਾਂ, ਬਿਨੈਕਾਰਾਂ ਨੂੰ ਬਿਜਲੀ ਕੁਨੈਕਸ਼ਨ ਲੈਣ ਤੋਂ ਪਹਿਲਾਂ ਸਥਾਨਕ ਅਧਿਕਾਰੀਆਂ ਜਿਵੇਂ ਕਿ ਐਮ.ਸੀਜ਼., ਗਮਾਡਾ, ਗਲਾਡਾ, ਜੇਡੀਏ, ਏਡੀਏ, ਪੀਡੀਏ ਜਾਂ ਬੀਡੀਏ ਦੁਆਰਾ ਜਾਰੀ ਐਨ.ਓ.ਸੀ., ਗੂਲਰਾਈਜ਼ੇਸ਼ਨ ਸਰਟੀਫਿਕੇਟ ਜਾਂ ਮਨਜ਼ੂਰਸ਼ੁਦਾ ਇਮਾਰਤ ਯੋਜਨਾ ਵਰਗੀਆਂ ਪ੍ਰਵਾਨਗੀਆਂ ਜਮ੍ਹਾਂ ਕਰਾਉਣੀਆਂ ਪੈਂਦੀਆਂ ਸਨ। ਵੱਖ-ਵੱਖ ਵਿਭਾਗਾਂ ਤੋਂ ਇਨ੍ਹਾਂ ਪ੍ਰਵਾਨਗੀਆਂ ਉਪਲਬਧ ਨਾ ਹੋਣ ਜਾਂ ਦੇਰੀ ਹੋਣ ਕਾਰਨ, ਲੋਕਾਂ ਨੂੰ ਬਹੁਤ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਸੀ।

ਇਹ ਵੀ ਪੜ੍ਹੋ  ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ “ਲਾਈਟ ਅਤੇ ਸਾਊਂਡ ਸ਼ੋਅ” 20 ਨਵੰਬਰ ਸ਼ਾਮ 6 ਵਜੇ

ਮੁੱਖ ਮੰਤਰੀ ਭਗਵੰਤ ਮਾਨ ਨੇ ਸਾਨੂੰ ਇੱਕ ਵਿਹਾਰਕ ਹੱਲ ਲੱਭਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ,‘‘ ਅੱਜ, ਉਹ ਹੱਲ ਲਾਗੂ ਹੋ ਗਿਆ ਹੈ’’।ਸੋਧੀਆਂ ਹਦਾਇਤਾਂ ਮੁਤਾਬਕ, ਜੇਕਰ ਬਿਨੈਕਾਰ ਵੱਲੋਂ ਅੰਡਰਟੇਕਿੰਗ ਦਿੱਤੀ ਜਾਵੇਗੀ ਕਿ ਕਿਸੇ ਵੀ ਯੋਗ ਅਥਾਰਟੀ ਦੁਆਰਾ ਬਾਅਦ ਵਿੱਚ ਇਮਾਰਤ ਨੂੰ ਗੈਰ-ਕਾਨੂੰਨੀ ਜਾਂ ਅਣਅਧਿਕਾਰਤ ਘੋਸ਼ਿਤ ਕਰਨ ਦੀ ਸੂਰਤ ਵਿੱਚ ਉਸਦਾ ਬਿਜਲੀ ਕਨੈਕਸ਼ਨ ਕੱਟਿਆ ਜਾ ਸਕਦਾ ਹੈ ਤਾਂ ਸਪਲਾਈ ਕੋਡ 2024 ਦੇ ਲਾਗੂ ਉਪਬੰਧਾਂ ਤਹਿਤ ਸਾਰੇ ਬਿਨੈਕਾਰਾਂ ਨੂੰ ਬਿਜਲੀ ਸਪਲਾਈ ਕਨੈਕਸ਼ਨ ਜਾਰੀ ਕੀਤੇ ਜਾਣਗੇ।ਇਸ ਤੋਂ ਇਲਾਵਾ, ਬਿਨੈਕਾਰ ਨੂੰ ਸਪਲਾਈ ਕੋਡ 2024 ਮੁਤਾਬਕ ਭੁਗਤਾਨ ਯੋਗ ਸਾਰੇ ਆਮ ਲਾਗੂ ਖਰਚਿਆਂ ਤੋਂ ਇਲਾਵਾ ਨਿਪਟਾਰਾ ਕਰਨ ਸਬੰਧੀ ਖਰਚੇ (ਡਿਸਮੈਂਟਲਮੈਂਅ ਚਾਰਜ) ਨੂੰ ਕਵਰ ਕਰਨ ਲਈ ਸੁਰੱਖਿਆ ਵਜੋਂ ਸਰਵਿਸ ਕਨੈਕਸ਼ਨ ਚਾਰਜਾਂ ਦੇ ਬਰਾਬਰ ਰਕਮ ਅਦਾ ਕਰਨੀ ਪੈਂਦੀ ਹੈ।ਸ੍ਰੀ ਅਰੋੜਾਂ ਨੇ ਸਪੱਸ਼ਟ ਕੀਤਾ ਕਿ ਨਵੀਂ ਵਿਧੀ ਜਨਤਕ ਸਹੂਲਤ ਦੇ ਨਾਲ ਨਾਲ ਜ਼ਰੂਰੀ ਸੁਰੱਖਿਆ ਉਪਾਵਾਂ ਨੂੰ ਯਕੀਨੀ ਬਣਾਏਗੀ। ਉਨ੍ਹਾਂ ਕਿਹਾ, ‘‘ਮਾਨ ਸਰਕਾਰ ਦਾ ਮੰਨਣਾ ਹੈ ਕਿ ਹਰ ਪਰਿਵਾਰ ਜ਼ਰੂਰੀ ਸੇਵਾਵਾਂ ਤੱਕ ਪਹੁੰਚ ਪ੍ਰਾਪਤ ਕਰਨ ਦਾ ਹੱਕਦਾਰ ਹੈ। ਇਹ ਫੈਸਲਾ ਇਹ ਯਕੀਨੀ ਬਣਾਉਂਦਾ ਹੈ ਕਿ ਕੋਈ ਵੀ ਨਾਗਰਿਕ ਬਿਜਲੀ ਸਪਲਾਈ ਤੋਂ ਵਾਂਝੇ ਨਾ ਰਹੇ।’’

ਇਹ ਵੀ ਪੜ੍ਹੋ  ਵਿੱਤ ਵਿਭਾਗ ਵੱਲੋਂ 345 ਵੈਟਰਨਰੀ ਇੰਸਪੈਕਟਰਾਂ ਦੀ ਪੜਾਅਵਾਰ ਭਰਤੀ ਨੂੰ ਪ੍ਰਵਾਨਗੀ : ਹਰਪਾਲ ਸਿੰਘ ਚੀਮਾ

ਬਿਜਲੀ ਮੰਤਰੀ ਨੇ ਅਧਿਕਾਰੀਆਂ ਨੂੰ ਸੂਬੇ ਭਰ ਵਿੱਚ ਪਾਰਦਰਸ਼ਤਾ ਅਤੇ ਇਕਸਾਰ ਲਾਗੂਕਰਨ ’ਤੇ ਜ਼ੋਰ ਦਿੰਦਿਆਂ ਸੋਧੇ ਹੋਏ ਦਿਸ਼ਾ-ਨਿਰਦੇਸ਼ਾਂ ਦੀ ਸਖਤੀ ਅਤੇ ਸਾਵਧਾਨੀ ਨਾਲ ਪਾਲਣਾ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ।ਉਨ੍ਹਾਂ ਅੱਗੇ ਕਿਹਾ ਕਿ ਬਿਜਲੀ ਕਨੈਕਸ਼ਨ ਪ੍ਰਾਪਤ ਕਰਨ ਸਬੰਧੀ ਅਰਜ਼ੀ ਫਾਰਮਾਂ ਦੇ ਸਰਲੀਕਰਨ ਅਤੇ ਰਿਕਾਰਡਾਂ ਦਾ ਡਿਜੀਟਲੀਕਰਨ ਪਹਿਲ ਦੇ ਆਧਾਰ ’ਤੇ ਕੀਤਾ ਜਾ ਰਿਹਾ ਹੈ। ਇਸ ਤੋਂ ਪਹਿਲਾਂ, ਪੀ.ਐਸ.ਪੀ.ਸੀ.ਐਲ. ਨੇ ਫੈਸਲਾ ਕੀਤਾ ਸੀ ਕਿ ਐਲ.ਟੀ. (ਲੋਅ ਟੈਂਸ਼ਨ) ਸ਼੍ਰੇਣੀ ਤਹਿਤ 50 ਕਿਲੋਵਾਟ ਤੱਕ ਦੇ ਲੋਡ ਵਿੱਚ ਨਵੇਂ ਕੁਨੈਕਸ਼ਨ ਜਾਂ ਤਬਦੀਲੀਆਂ ਦੀ ਮੰਗ ਕਰਨ ਵਾਲੇ ਬਿਨੈਕਾਰਾਂ ਜਾਂ ਖਪਤਕਾਰਾਂ ਨੂੰ ਇਮਾਰਤ ਵਿੱਚ ਬਿਜਲੀ ਕੁਨੈਕਸ਼ਨ ਲਗਾਉਣ ਲਈ ਕਿਸੇ ਲਾਇਸੰਸਸ਼ੁਦਾ ਇਲੈਕਟ੍ਰੀਕਲ ਠੇਕੇਦਾਰ ਤੋਂ ਕੋਈ ਟੈਸਟ ਰਿਪੋਰਟ ਜਾਂ ਕੋਈ ਸਵੈ-ਪ੍ਰਮਾਣੀਕਰਨ/ਦਸਤਖਤ ਕੀਤੇ ਦਸਤਾਵੇਜ਼ ਜਮ੍ਹਾਂ ਕਰਨ ਦੀ ਲੋੜ ਨਹੀਂ ਹੋਵੇਗੀ। ਇਸ ਦੀ ਬਜਾਏ, ਆਨਲਾਈਨ ਅਰਜ਼ੀ ਫਾਰਮ ਵਿੱਚ ਇੱਕ ਘੋਸ਼ਣਾ ਸ਼ਾਮਲ ਹੋਵੇਗੀ ਜਿਸ ਵਿੱਚ ਬਿਨੈਕਾਰ ਘੋਸ਼ਣਾ ਕਰੇਗਾ ਕਿ ਇਮਾਰਤ ਵਿੱਚ ਅੰਦਰੂਨੀ ਤਾਰਾਂ ਨੂੰ ਇੱਕ ਲਾਇਸੰਸ-ਸ਼ੁਦਾ ਇਲੈਕ੍ਰੀਕਲ ਠੇਕੇਦਾਰ/ਸਰਕਾਰ ਦੇ ਮਨੋਨੀਤ ਅਧਿਕਾਰੀ ਵੱਲੋਂ ਲਗਾਇਆ ਗਿਆ ਹੈ ਅਤੇ ਟੈਸਟ ਕੀਤਾ ਗਿਆ ਹੈ ਅਤੇ ਟੈਸਟ ਸਰਟੀਫਿਕੇਟ ਬਿਨੈਕਾਰ ਕੋਲ ਉਪਲਬਧ ਹੈ।’’

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਨੌਜਵਾਨਾਂ ਨੂੰ ਨਸਿ਼ਆਂ ਤੋਂ ਦੂਰ ਕਰਕੇ ਖੇਡਾਂ ਨਾਲ ਜੋੜਨ ਲਈ ਸਮਾਣਾ ਦੇ ਪਿੰਡਾਂ ਨੂੰ ਮਿਲਣਗੇ ਖੇਡ ਦੇ ਗਰਾਊਂਡ-ਜੌੜਾਮਾਜਰਾ

0

Samana News:ਹਲਕਾ ਸਮਾਣਾ ਦੇ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਕਿਹਾ ਹੈ ਕਿ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਹਲਕਾ ਸਮਾਣਾ ਦੇ ਪਿੰਡਾਂ ਵਿੱਚ ਖੇਡ ਦੇ ਮੈਦਾਨ ਬਣਾ ਕੇ ਨੌਜ਼ਵਾਨਾਂ ਨੂੰ ਨਸ਼‌ਿਆਂ ਤੋਂ ਦੂਰ ਰੱਖਣ ਲਈ ਖੇਡਾਂ ਨਾਲ ਜੋੜਿਆ ਜਾ ਰਿਹਾ ਹੈ। ਵਿਧਾਇਕ ਜੌੜਾਮਾਜਰਾ ਨੇ ਇਸ ਦੌਰਾਨ ਆਪਣੇ ਹਲਕੇ ਦੇ ‌ਦੋ ਪਿੰਡਾਂ ਸੇਖੂਪੁਰ ਅਤੇ ਸ਼ੇਰਮਾਜਰਾ ਵਿਖੇ 62 ਲੱਖ ਰੁਪਏ ਦੀ ਲਾਗਤ ਨਾਲ ਦੋ ਖੇਡ ਦੇ ਮਾਡਲ ਮੈਦਾਨ ਤਿਆਰ ਕਰਨ ਦੇ ਨੀਂਹ ਪੱਥਰ ਰੱਖੇ।ਇਸ ਮੌਕੇ ਉਨ੍ਹਾਂ ਦੱਸਿਆ ਕਿ ਸੇਖੂਪੁਰ ਵਿਖੇ ਸਵਾ ਏਕੜ ਵਿੱਚ ਬਣਨ ਵਾਲੇ ਇਸ ਗਰਾਊਂਡ ਤੇ ਲਗਭਗ 35 ਲੱਖ ਰੁਪਏ ਖਰਚੇ ਜਾਣਗੇ ਇਸੇ ਤਰ੍ਹਾਂ ਪਿੰਡ ਸ਼ੇਰ ਮਾਜਰਾ ਵਿਖੇ ਵੀ ਲਗਭਗ 3 ਏਕੜ ਵਿੱਚ ਲਗਭਗ 27 ਲੱਖ ਰੁਪਏ ਦੀ ਲਾਗਤ ਨਾਲ ਮਾਡਲ ਖੇਡ ਦਾ ਮੈਦਾਨ ਤਿਆਰ ਹੋਵੇਗਾ।

ਇਹ ਵੀ ਪੜ੍ਹੋ  Chandigarh ਤੇ ਪੰਜਾਬ ਦੇ ਪਾਣੀਆਂ ਦੇ ਮੁੱਦੇ ਨੂੰ ਲੈ ਕੇ Punjab ਦੇ ਮੁੱਖ ਮੰਤਰੀ ਦੀ ਅਹਿਮ ਪ੍ਰੈਸ ਕਾਨਫਰੰਸ, ਦੇਖੋ ਕੀ ਕਿਹਾ!

ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਨੇ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਦੀ ਮੁਢਲੀ ਤਰਜੀਹ ਸਿਹਤ, ਸਿੱਖਿਆ ਅਤੇ ਰੋਜ਼ਗਾਰ ਹੈ, ਇਸ ਤਹਿਤ ਹੀ ਨੌਜਵਾਨਾਂ ਨੂੰ ਆਪਣੇ ਪੈਰਾਂ ਉਤੇ ਖੜ੍ਹੇ ਹੋਣ ਦੇ ਕਾਬਲ ਬਣਾਉਣ ਅਤੇ ਨਸ਼‌ਿਆਂ ਤੋਂ ਦੂਰ ਕਰਨ ਲਈ ਖੇਡਾਂ ਨਾਲ ਜੋ‌ੜਨ ਦੇ ਉਪਰਾਲੇ ਕਰਦੇ ਹੋਏ ਰਾਜ ਭਰ ਵਿੱਚ ਸਾਰੇ ਪਿੰਡਾਂ ਵਿੱਚ ਖੇਡ ਦੇ ਮੈਦਾਨ ਬਣਾਉਣ ਦਾ ਫੈਸਲਾ ਕੀਤਾ ਗਿਆ ਹੈ।ਇਸ ਮੌਕੇ ਗੁਰਦੇਵ ਟਿਵਾਣਾ ਅਤੇ ਮਾਰਕੀਟ ਕਮੇਟੀ ਚੇਅਰਮੈਨ ਬਲਕਾਰ ਸਿੰਘ ਗੱਜੂ ਮਾਜਰਾ ਬਲਾਕ ਇੰਚਾਰਜ ਨਵਪ੍ਰੀਤ ਉੱਚਾ ਗਾਉ, ਬਲਜਿੰਦਰ ਸਿੰਘ ਪਹਾੜਪੁਰ, ਬਲਕਾਰ ਸਿੰਘ ਰਾਜਗੜ੍ਹ, ਜਸਵੰਤ ਸਿੰਘ ਅਤੇ ਪਿੰਡ ਦੀ ਗ੍ਰਾਮ ਪੰਚਾਇਤ ਅਤੇ ਯੂਥ ਦੇ ਮੈਂਬਰ ਸਾਹਿਬਾਨ ਅਤੇ ਪਿੰਡ ਵਾਸੀ ਮੌਜੂਦ ਸਨ।ਇਸ ਮੌਕੇ ਇਨ੍ਹਾਂ ਪਿੰਡਾਂ ਦੇ ਖਿਡਾਰੀਆਂ ਨੇ ਵਿਧਾਇਕ ਜੌੜਾਮਾਜਰਾ ਦਾ ਧੰਨਵਾਦ ਕੀਤਾ ਕਿ ਉਨ੍ਹਾਂ ਦੀ ਮੰਗ ਪੂਰੀ ਕਰਕੇ ਪੰਜਾਬ ਸਰਕਾਰ ਨੇ ਉਨ੍ਹਾਂ ਲਈ ਖੇਡਾਂ ਵਿੱਚ ਆਪਣਾ ਨਾਮ ਕਮਾਉਣ ਦਾ ਬਹੁਤ ਚੰਗਾ ਮੌਕਾ ਦਿੱਤਾ ਹੈ। ਪਿੰਡਾਂ ਦੇ ਵਸਨੀਕਾਂ ਨੇ ਕਿ ਪੰਜਾਬ ਸਰਕਾਰ ਦਾ ਇਹ ਬਹੁਤ ਚੰਗਾ ਉਪਰਾਲਾ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Our Visitor

1902491