Thursday, May 14, 2026
Home Blog Page 325

ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ “ਲਾਈਟ ਅਤੇ ਸਾਊਂਡ ਸ਼ੋਅ” 20 ਨਵੰਬਰ ਸ਼ਾਮ 6 ਵਜੇ

0

Mansa News:ਡਿਪਟੀ ਕਮਿਸ਼ਨਰ ਸ੍ਰੀਮਤੀ ਨਵਜੋਤ ਕੌਰ ਆਈ ਏ ਐੱਸ ਅਤੇ ਐੱਸਐੱਸਪੀ ਭਾਗੀਰਥ ਸਿੰਘ ਮੀਨਾ ਨੇ ਅੱਜ ਇਥੇ ਨਹਿਰੂ ਮੈਮੋਰੀਅਲ ਕਾਲਜ ਦੇ ਸਟੇਡੀਅਮ ਵਿੱਚ ਨੌਵੇਂ ਪਾਤਸ਼ਾਹ ਗੁਰੂ ਤੇਗ ਬਹਾਦਰ ਜੀ ਨੂੰ ਸਮਰਪਿਤ ਲਾਇਟ ਐਂਡ ਸਾਊਂਡ ਸ਼ੋਅ ਸਬੰਧੀ ਤਿਆਰੀਆਂ ਦਾ ਜਾਇਜ਼ਾ ਲਿਆ।ਇਹ ਸ਼ੋਅ 20 ਨਵੰਬਰ ਸ਼ਾਮ 6 ਵਜੇ ਤੋਂ 8 ਵਜੇ ਤਕ ਹੋਵੇਗਾ, ਜਿਸ ਵਿੱਚ ਗੁਰੂ ਸਾਹਿਬ ਦੇ ਜੀਵਨ, ਫ਼ਲਸਫ਼ੇ ਅਤੇ ਮਹਾਨ ਸ਼ਹਾਦਤ ਨੂੰ ਦਰਸਾਇਆ ਜਾਵੇਗਾ।ਡਿਪਟੀ ਕਮਿਸ਼ਨਰ ਸ੍ਰੀਮਤੀ ਨਵਜੋਤ ਕੌਰ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ‘ਚ ਪੰਜਾਬ ਸਰਕਾਰ ਨੇ ਗੁਰੂ ਤੇਗ ਬਹਾਦਰ ਸਾਹਿਬ ਨੂੰ ਸਮਰਪਿਤ ਇਹ ਸ਼ੋਅ ਉਲੀਕੇ ਹਨ।ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਪਰਿਵਾਰਾਂ ਨਾਲ ਇਹ ਇਤਿਹਾਸਕ ਸ਼ੋਅ ‘ਹਿੰਦ ਦੀ ਚਾਦਰ’ ਵੇਖਣ ਆਉਣ।

ਇਹ ਵੀ ਪੜ੍ਹੋ  ਗੁਰਦੁਆਰਾ ਮਟਨ ਸਾਹਿਬ ਤੋਂ ਆਰੰਭ ਹੋਇਆ ਨਗਰ ਕੀਰਤਨ ਟਾਂਡਾ ਹੁਸ਼ਿਆਰਪੁਰ ਤੋਂ ਅਗਲੇ ਪੜਾਅ ਸ੍ਰੀ ਅਨੰਦਪੁਰ ਸਾਹਿਬ ਲਈ ਰਵਾਨਾ

ਉਨ੍ਹਾਂ ਕਿਹਾ ਕਿ ਇਹ ਸ਼ੋਅ ਲਗਭਗ 45 ਮਿੰਟ ਦਾ ਹੋਵੇਗਾ, ਜਿਸ ਦੀ ਸ਼ੁਰੂਆਤ ਢਾਡੀ ਜਥੇ ਵੱਲੋਂ ਵਾਰ ਗਾਇਨ ਨਾਲ ਕੀਤੀ ਜਾਵੇਗੀ।ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸ਼ੋਅ ਵਿੱਚ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਵੀ ਸੰਗਤ ਵਜੋਂ ਸ਼ਾਮਲ ਹੋਣਗੇ।ਉਨ੍ਹਾਂ ਆਖਿਆ ਕਿ ਸ਼ੋਅ ਵੇਖਣ ਲਈ ਸੰਗਤ ਦੀ ਐਂਟਰੀ ਸ਼ਾਮ 5:30 ਵਜੇ ਸ਼ੁਰੂ ਹੋ ਜਾਵੇਗੀ ਅਤੇ ਸੰਗਤ ਲਈ ਪਾਸ ਦੀ ਲੋੜ ਨਹੀਂ ਹੈ।ਐੱਸ ਐੱਸ ਪੀ ਸ੍ਰੀ ਭਾਗੀਰਥ ਸਿੰਘ ਮੀਨਾ ਨੇ ਦੱਸਿਆ ਕਿ ਅੱਜ ਪਬਲਿਕ ਲਈ ਪਾਰਕਿੰਗ, ਸੁਰੱਖਿਆ- ਵਿਵਸਥਾ ਆਦਿ ਦਾ ਜਾਇਜ਼ਾ ਲਿਆ ਗਿਆ ਹੈ।ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਆਕਾਸ਼ ਬਾਂਸਲ, ਐੱਸ ਡੀ ਐਮ ਮਾਨਸਾ ਸ੍ਰੀ ਕਾਲਾ ਰਾਮ ਕਾਂਸਲ, ਐੱਸ ਡੀ ਐਮ ਸਰਦੂਲਗੜ੍ਹ ਡਾ. ਅਜੀਤਪਾਲ ਸਿੰਘ ਚਹਿਲ, ਐੱਸ ਡੀ ਐਮ ਬੁਢਲਾਡਾ ਗਗਨਦੀਪ ਸਿੰਘ ਤੇ ਹੋਰ ਅਧਿਕਾਰੀ ਵੀ ਮੌਜੂਦ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

PSPCL & PSTCL ਕੰਟਰੈਚੁਅਲ ਵਰਕਰਜ ਯੂਨੀਅਨ ਪੰਜਾਬ ਦੀ ਜ਼ੋਨ ਪੱਧਰ ਮੀਟਿੰਗ ਹੋਈ

0

Bathinda News: ਅੱਜ PSPCL & PSTCL ਕੰਟਰੈਚੁਅਲ ਵਰਕਰਜ ਯੂਨੀਅਨ ਪੰਜਾਬ ਦੀ ਜ਼ੋਨ ਬਠਿੰਡਾ ਦੀ ਮੀਟਿੰਗ ਪ੍ਰਧਾਨ ਗੁਰਜੀਤ ਸਿੰਘ, ਅਨਿਲ ਕੁਮਾਰ, ਗਗਨਦੀਪ ਸਿੰਘ ਗੁਰਦਿੱਤ ਸਿੰਘ ਦੀ ਅਗਵਾਈ ਵਿੱਚ ਕੀਤੀ ਗਈ। ਜਿਸ ਵਿੱਚ ਠੇਕਾ ਮੁਲਾਜਮ ਸੰਘਰਸ਼ ਮੋਰਚਾ ਪੰਜਾਬ ਦੀ ਪਟਿਆਲਾ ਵਿਖ਼ੇ ਮੋਰਚੇ ਵੱਲੋਂ ਉਲੀਕੇ ਪ੍ਰੋਗਰਾਮਾਂ ਨੂੰ ਲਾਗੂ ਕਰਨ ਲਈ ਵਿਚਾਰ ਚਰਚਾ ਕੀਤੀ ਗਈ, ਅਤੇ 26 ਨਵੰਬਰ 2025 ਨੂੰ ਸਯੁਕਤ ਕਿਸਾਨ ਮੋਰਚਾ ਦੇ ਬਿਜਲੀ ਸੋਧ ਬਿੱਲ 2025 ਖਿਲਾਫ ਹੋ ਰਹੇ ਸੂਬਾ ਪੱਧਰੀ ਰੋਸ਼ ਧਰਨੇ ਦੀ ਹਮਾਇਤ ਕਰਨ ਲਈ ਥਰਮਲ ਕਲੌਨੀ ਗੇਟ ਨੰਬਰ 3 ਤੇ ਸਾਂਝਾ ਪ੍ਰੌਗਰਾਮ ਦਿੱਤਾ ਜਾਵੇਗਾ,

ਇਹ ਵੀ ਪੜ੍ਹੋ ਪੰਜਾਬ ਦੇ ਵਿਚ ਇੱਕ ਹੋਰ ਜਿਮਨੀ ਚੋਣ ਦੀ ਤਿਆਰੀ; ਹਾਈਕੋਰਟ ਵੱਲੋਂ ਜੇਲ੍ਹ ‘ਚ ਬੰਦ MLA ਦੀ ਅਪੀਲ ਰੱਦ

ਇਸ ਵਿੱਚ ਵੱਧ ਤੋਂ ਵੱਧ ਕਿਸਾਨਾਂ ਮਜ਼ਦੂਰਾਂ ਮੁਲਾਜ਼ਮਾਂ ਵਿਦਿਆਰਥੀਆਂ ਯੂਨੀਅਨਾਂ ਭਰਾਤਰੀ ਜਥੇਬੰਦੀਆਂ ਅਤੇ ਜਨਤਕ ਜਥੇਬੰਦੀਆਂ ਬਿਜਲੀ ਵਿਭਾਗ ਦੀਆਂ ਸਾਰੀਆਂ ਜਥੇਬੰਦੀਆਂ ਸਰਕਾਰੀ ਜਥੇਬੰਦੀਆਂ ਤੇ ਕੱਚੇ ਮੁਲਾਜ਼ਮਾਂ ਦੀਆਂ ਜਥੇਬੰਦੀਆਂ ਨੂੰ ਵੀ ਸ਼ਾਮਿਲ ਹੋਣ ਦੀ ਅਪੀਲ ਕੀਤੀ ਜਾਂਦੀ ਹੈ! ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੇ ਬੈਨਰ ਹੇਠ 2,3,4 ਦਸੰਬਰ 2025 ਨੂੰ ਪੰਜਾਬ ਦੇ ਸਮੂਹ ਸਰਕਾਰੀ ਵਿਭਾਗਾਂ ਦੇ ਮੁਲਾਜ਼ਮ ਆਊਟਸੋਰਸ, ਇਨਲਿਸਟਮੈਂਟ, ਕੰਪਨੀਆਂ, ਠੇਕੇਦਾਰ,ਡੇਲੀ ਵੇਜ ਵਰਕਰ, ਅਤੇ ਦਿਹਾੜੀਦਾਰ ਕੱਚੇ ਕਾਮੇ ਆਪਣੇ ਰੁਜ਼ਗਾਰ ਨੂੰ ਪੱਕਾ ਕਰਾਉਣ ਲਈ ਸਮੂਹ ਸਰਕਾਰੀ ਵਿਭਾਗਾਂ ਦੇ ਗੇਟਾਂ ਮੂਹਰੇ ਆਪਣੇ ਰੁਜ਼ਗਾਰ ਨੂੰ ਪੱਕਾ ਕਰਾਉਣ ਲਈ ਤਿੰਨ ਦਿਨਾਂ ਰੋਸ ਧਰਨਾ ਦੇਣਗੇ ਇਸ ਧਰਨੇ ਦੀ ਹਿਮਾਇਤ ਦੇਣ ਲਈ ਪੰਜਾਬ ਭਰ ਦੀਆਂ ਭਰਾਤਰੀ ਜਥੇਬੰਦੀਆਂ ਕਿਸਾਨਾਂ ਮਜ਼ਦੂਰਾਂ ਮੁਲਾਜ਼ਮਾਂ ਵਿਦਿਆਰਥੀਆਂ ਦੀਆਂ ਜਥੇਬੰਦੀਆਂ ਨੂੰ ਹਮਾਇਤ ਲਈ ਅਪੀਲ ਕੀਤੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਗੁਰਦੁਆਰਾ ਮਟਨ ਸਾਹਿਬ ਤੋਂ ਆਰੰਭ ਹੋਇਆ ਨਗਰ ਕੀਰਤਨ ਟਾਂਡਾ ਹੁਸ਼ਿਆਰਪੁਰ ਤੋਂ ਅਗਲੇ ਪੜਾਅ ਸ੍ਰੀ ਅਨੰਦਪੁਰ ਸਾਹਿਬ ਲਈ ਰਵਾਨਾ

0

Amritsar News:ਗੁਰਦੁਆਰਾ ਮਟਨ ਸਾਹਿਬ ਸ੍ਰੀ ਨਗਰ ਤੋਂ ਆਰੰਭ ਹੋਇਆ ਪੁਕਾਰ ਦਿਵਸ ਨਗਰ ਕੀਰਤਨ ਅੱਜ ਗੁਰਦੁਆਰਾ ਤਪ ਅਸਥਾਨ ਬਾਬਾ ਬਲਵੰਤ ਸਿੰਘ ਜੀ ਟਾਂਡਾ ਉੜਮੁੜ (ਹੁਸ਼ਿਆਰਪੁਰ) ਤੋਂ ਅਗਲੇ ਪੜਾਅ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਸ੍ਰੀ ਅਨੰਦਪੁਰ ਸਾਹਿਬ ਲਈ ਰਵਾਨਾ ਹੋਇਆ। ਨਗਰ ਕੀਰਤਨ ਦੀ ਰਵਾਨਗੀ ਤੋਂ ਪਹਿਲਾਂ ਗੁਰਦੁਆਰਾ ਸਾਹਿਬ ਵਿਖੇ ਧਾਰਮਿਕ ਦੀਵਾਨ ਸਜਾਏ ਗਏ, ਜਿਸ ਵਿਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਜਥਿਆਂ ਨੇ ਗੁਰਬਾਣੀ ਕੀਤਾ ਅਤੇ ਕਥਾ ਵਾਚਕਾਂ ਵੱਲੋਂ ਗੁਰੂ ਸਾਹਿਬ ਦੇ ਜੀਵਨ ਇਤਿਹਾਸ ਦੀ ਸਾਂਝ ਪਾਈ ਗਈ। ਅਰਦਾਸ ਉਪਰੰਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਪਾਲਕੀ ਸਾਹਿਬ ਵਿੱਚ ਸ਼ਸ਼ੋਭਿਤ ਕਰਨ ਦੀ ਸੇਵਾ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਨਿਭਾਈ। ਇਸ ਮੌਕੇ ਵੱਡੀ ਗਿਣਤੀ ਸੰਗਤਾਂ ਨੇ ਸ਼ਮੂਲੀਅਤ ਕਰਕੇ ਗੁਰੂ ਸਾਹਿਬ ਸਤਿਕਾਰ ਭੇਟ ਕੀਤਾ।ਇਸ ਮੌਕੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਨੂੰ ਸਮਰਪਿਤ ਸਜਾਏ ਗਏ ਨਗਰ ਕੀਰਤਨਾਂ ਪ੍ਰਤੀ ਦੇਸ਼ ਦੇ ਇਕ ਕੋਨੇ ਤੋਂ ਦੂਜੇ ਕੋਨੇ ਤੱਕ ਸੰਗਤਾਂ ਨੇ ਵੱਡਾ ਉਤਸ਼ਾਹ ਵਿਖਾਇਆ ਹੈ।

ਇਹ ਵੀ ਪੜ੍ਹੋ  Big News; ਅੰਮ੍ਰਿਤਸਰ ਦੇ ਬੱਸ ਅੱਡੇ ‘ਚ ਦਿਨ-ਦਿਹਾੜੇ ਫ਼ਾਈਰਿੰਗ; ਨਾਮੀ ਟ੍ਰਾਂਸਪੋਰਟ ਕੰਪਨੀ ਦੇ ਮੈਨੇਜ਼ਰ ਦਾ ਕ+ਤ+ਲ

ਉਨ੍ਹਾਂ ਕਿਹਾ ਕਿ ਨੌਵੇਂ ਪਾਤਸ਼ਾਹ ਜੀ ਨੇ ਧਰਮ ਦੀ ਅਜ਼ਾਦੀ ਅਤੇ ਦੇਸ਼ ਦੇ ਸੱਭਿਆਚਾਰ ਦੀ ਰਾਖੀ ਲਈ ਆਪਣੀ ਸ਼ਹਾਦਤ ਦਿੱਤੀ। ਉਨ੍ਹਾਂ ਦੀ ਸ਼ਹਾਦਤ ਦੀ 350 ਸਾਲਾ ਸ਼ਤਾਬਦੀ ਮੌਕੇ ਸਿੱਖ ਕੌਮ ਦੇ ਨਾਲ-ਨਾਲ ਦੂਸਰੇ ਧਰਮਾਂ ਦੇ ਲੋਕਾਂ ਵੱਲੋਂ ਵੀ ਵੱਡੇ ਉਤਸ਼ਾਹ ਨਾਲ ਗੁਰੂ ਸਾਹਿਬ ਪ੍ਰਤੀ ਸ਼ਰਧਾ ਪ੍ਰਗਟਾਈ ਜਾ ਰਹੀ ਹੈ।ਐਡਵੋਕੇਟ ਧਾਮੀ ਨੇ ਕਿਹਾ ਕਿ ਗੁਰਦੁਆਰਾ ਮਟਨ ਸਾਹਿਬ ਸ੍ਰੀ ਨਗਰ ਤੋਂ ਸਜਾਇਆ ਗਿਆ ਨਗਰ ਕੀਰਤਨ ਪੰਡਤ ਕਿਰਪਾ ਰਾਮ ਜੀ ਦੇ ਕਸ਼ਮੀਰੀ ਪੰਡਤਾਂ ਨਾਲ ਸ੍ਰੀ ਅਨੰਦਪੁਰ ਸਾਹਿਬ ਵਿਖੇ ਗੁਰੂ ਸਾਹਿਬ ਪਾਸ ਕੀਤੀ ਪੁਕਾਰ ਨੂੰ ਸਮਰਪਤ ਹੈ। ਉਨ੍ਹਾਂ ਸੰਗਤਾਂ ਨੂੰ 21 ਨਵੰਬਰ ਤੋਂ 29 ਨਵੰਬਰ ਤੱਕ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋ ਰਹੇ ਸਮਾਗਮਾਂ ’ਚ ਸ਼ਿਰਕਤ ਕਰਨ ਦੀ ਅਪੀਲ ਵੀ ਕੀਤੀ।ਇਸ ਮੌਕੇ ਗੁਰਦੁਆਰਾ ਤਪ ਅਸਥਾਨ ਬਾਬਾ ਬਲਵੰਤ ਸਿੰਘ ਜੀ ਦੇ ਮੁੱਖ ਸੇਵਾਦਾਰ ਬਾਬਾ ਗੁਰਦਿਆਲ ਸਿੰਘ ਨੇ ਵੀ ਸੰਗਤ ਨਾਲ ਵਿਚਾਰ ਸਾਂਝੇ ਕੀਤੇ। ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ, ਬਾਬਾ ਗੁਰਦਿਆਲ ਸਿੰਘ ਟਾਂਡਾ ਸਮੇਤ ਪ੍ਰਮੁੱਖ ਸ਼ਖ਼ਸ਼ੀਅਤਾਂ ਨੇ ਪੰਜ ਪਿਆਰੇ ਸਾਹਿਬਾਨ ਅਤੇ ਨਿਸ਼ਾਨਚੀ ਸਿੰਘਾਂ ਨੂੰ ਸਿਰੋਪਾਓ ਦੇ ਕੇ ਰਵਾਨਾ ਕੀਤਾ।

ਇਹ ਵੀ ਪੜ੍ਹੋ  ਸਿੱਖ ਭਾਵਨਾਵਾਂ ਦੇ ਮੱਦੇਨਜ਼ਰ ਐਨੀਮੇਸ਼ਨ ਫਿਲਮ ‘ਹਿੰਦ ਦੀ ਚਾਦਰ’ ਨੂੰ ਰੀਲੀਜ਼ ਨਾ ਕੀਤਾ ਜਾਵੇ- ਸ. ਮੰਨਣ

ਨਗਰ ਕੀਰਤਨ ਦਾ ਵੱਖ-ਵੱਖ ਪੜਾਵਾਂ ’ਤੇ ਸੰਗਤਾਂ ਵੱਲੋਂ ਨਗਰ ਕੀਰਤਨ ਦਾ ਭਰਵਾਂ ਸਵਾਗਤ ਕਰਦਿਆਂ ਗੁਰੂ ਸਾਹਿਬ ਪ੍ਰਤੀ ਸ਼ਰਧਾ ਪ੍ਰਗਟਾਈ ਗਈ।ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੋਂ ਇਲਾਵਾ ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ, ਮੈਂਬਰ ਜਥੇਦਾਰ ਤਾਰਾ ਸਿੰਘ ਸੱਲ੍ਹਾ, ਜ਼ਿਲ੍ਹਾ ਪ੍ਰਧਾਨ ਸ. ਲਖਵਿੰਦਰ ਸਿੰਘ ਲੱਖੀ, ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਸ. ਰਵਿੰਦਰ ਸਿੰਘ ਰਸੂਲਪੁਰ, ਸਾਬਕਾ ਮੰਤਰੀ ਸ. ਬਲਵੀਰ ਸਿੰਘ ਮਿਆਣੀ, ਬਾਬਾ ਜ਼ੋਰਾਵਰ ਸਿੰਘ, ਸ. ਜਸਵਿੰਦਰ ਸਿੰਘ ਮਾਣਕੂ, ਜਥੇਦਾਰ ਮਨਜੋਤ ਸਿੰਘ, ਐਡਵੋਕੇਟ ਗੁਰਵੀਰ ਸਿੰਘ, ਮੀਤ ਸਕੱਤਰ ਸ. ਸੁਖਬੀਰ ਸਿੰਘ, ਸੁਪਰਡੈਂਟ ਸ. ਮਲਕੀਤ ਸਿੰਘ ਬਹਿੜਵਾਲ, ਮੈਨੇਜਰ ਸ. ਸਤਨਾਮ ਸਿੰਘ ਰਿਆੜ, ਸ. ਜਗਦੀਸ਼ ਸਿੰਘ ਬੁੱਟਰ ਚੀਫ 85, ਸੁਪਰਵਾਈਜ਼ਰ ਸ. ਹਰਭਜਨ ਸਿੰਘ, ਭੁਪਿੰਦਰ ਸਿੰਘ ਬੁੱਟਰ, ਮੋਹਨ ਸਿੰਘ, ਗੁਰਸੰਜੋਗਤ ਸਿੰਘ, ਸ. ਨਿਰਮਲ ਸਿੰਘ, ਸ. ਸਰਬਜੀਤ ਸਿੰਘ ਰਮਦਾਸ, ਸ. ਚਿਤਵੰਤ ਸਿੰਘ, ਇੰਚਾਰਜ ਸ. ਗੁਰਭਾਗ ਸਿੰਘ, ਗੁਰਦੁਆਰਾ ਗਰਨਾ ਸਾਹਿਬ ਦੇ ਮੈਨੇਜਰ ਸ. ਸਰਬਜੀਤ ਸਿੰਘ, ਪ੍ਰਚਾਰਕ ਭਾਈ ਕਲਿਆਣ ਸਿੰਘ, ਭਾਈ ਅਮਰਜੀਤ ਸਿੰਘ ਜੰਡੀ, ਭਾਈ ਅਮਰਜੀਤ ਸਿੰਘ ਅਕਬਰਪੁਰ, ਭਾਈ ਰਸ਼ਮੀਤ ਸਿੰਘ, ਭਾਈ ਬਲਬੀਰ ਸਿੰਘ, ਭਾਈ ਲਖਬੀਰ ਸਿੰਘ ਵਲਟੋਹਾ ਤੇ ਭਾਈ ਰਾਜਵਿੰਦਰ ਸਿੰਘ, ਸ. ਜਗਦੀਪ ਸਿੰਘ ਮਾਛੀਨੰਗਲ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

DAV College Bathinda ਦੇ ਵਿਦਿਆਰਥੀਆਂ ਨੇ ਬੀ.ਬੀ.ਏ. (ਚੌਥਾ ਸਮੈਸਟਰ) ਵਿੱਚ ਸ਼ਾਨਦਾਰ ਨਤੀਜੇ ਪ੍ਰਾਪਤ ਕੀਤੇ

0

Bathinda News: DAV College Bathinda ਦੇ ਬੀ.ਬੀ.ਏ. (ਚੌਥਾ ਸਮੈਸਟਰ) ਦੇ ਵਿਦਿਆਰਥੀਆਂ ਨੇ ਯੂਨੀਵਰਸਿਟੀ ਦੇ ਨਤੀਜਿਆਂ ਵਿੱਚ ਸ਼ਾਨਦਾਰ ਨਤੀਜੇ ਪ੍ਰਾਪਤ ਕਰਕੇ ਕਾਲਜ ਅਤੇ ਉਨ੍ਹਾਂ ਦੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ।ਕਾਲਜ ਦੀ ਵਿਦਿਆਰਥਣ ਵੀਰਪਾਲ ਕੌਰ ਨੇ ਪਹਿਲਾ ਸਥਾਨ, ਹਿਤੇਸ਼ ਕੁਮਾਰ ਗਰਗ ਨੇ ਦੂਜਾ ਅਤੇ ਜਪਾਨਦੀਪ ਸਿੰਘ ਨੇ ਤੀਜਾ ਸਥਾਨ ਪ੍ਰਾਪਤ ਕੀਤਾ।

ਇਹ ਵੀ ਪੜ੍ਹੋ ਪੰਜਾਬ ਦੇ ਵਿਚ ਇੱਕ ਹੋਰ ਜਿਮਨੀ ਚੋਣ ਦੀ ਤਿਆਰੀ; ਹਾਈਕੋਰਟ ਵੱਲੋਂ ਜੇਲ੍ਹ ‘ਚ ਬੰਦ MLA ਦੀ ਅਪੀਲ ਰੱਦ

ਇਨ੍ਹਾਂ ਵਿਦਿਆਰਥੀਆਂ ਨੇ ਇਸ ਸਫਲਤਾ ਨੂੰ ਪ੍ਰਾਪਤ ਕਰਨ ਵਿੱਚ ਸ਼ਾਨਦਾਰ ਮਾਰਗਦਰਸ਼ਨ ਲਈ ਆਪਣੇ ਵਿਭਾਗ ਦੇ ਅਧਿਆਪਕਾਂ ਦਾ ਧੰਨਵਾਦ ਕੀਤਾ।ਕਾਲਜ ਦੇ ਪ੍ਰਿੰਸੀਪਲ ਡਾ. ਰਾਜੀਵ ਕੁਮਾਰ ਸ਼ਰਮਾ ਨੇ ਕਾਮਰਸ ਅਤੇ ਮੈਨੇਜਮੈਂਟ ਵਿਭਾਗ ਦੇ ਮੁਖੀ ਪ੍ਰੋ. ਪਰਵੀਨ ਕੁਮਾਰ ਗਰਗ ਅਤੇ ਸਟਾਫ਼ ਨੂੰ ਵਧਾਈ ਦਿੱਤੀ ਅਤੇ ਵਿਦਿਆਰਥੀਆਂ ਨੂੰ ਭਵਿੱਖ ਵਿੱਚ ਹੋਰ ਮਿਹਨਤ ਕਰਨ ਲਈ ਉਤਸ਼ਾਹਿਤ ਕੀਤਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Guru Kashi University ਵਿਖੇ 5-6 ਦਸੰਬਰ ਨੂੰ ਹੋਵੇਗਾ “ਮਾਨਸਿਕ ਸਿਹਤ ਦਾ ਅਧਿਕਾਰ” ਵਿਸ਼ੇ ‘ਤੇ ਰਾਸ਼ਟਰੀ ਸੈਮੀਨਾਰ

0

Talwandi Sabo News: Guru Kashi University Talwandi Sabo ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ ਵੱਲੋਂ ਦੋ ਰੋਜ਼ਾ ਰਾਸ਼ਟਰੀ ਸੈਮੀਨਾਰ “ਰਾਈਟ ਟੂ ਮੈਂਟਲ ਹੈੱਲਥ: ਅਕਸੈਸ ਅਵੇਅਰਨੈਸ ਐਂਡ ਐਡਵੋਕੇਸੀ” ਗੁਰੂ ਕਾਸ਼ੀ ਯੂਨੀਵਰਸਿਟੀ, ਤਲਵੰਡੀ ਸਾਬੋ ਦੇ ਆਡੀਟੋਰੀਅਮ ਵਿਖੇ 5-6 ਦਸੰਬਰ ਨੂੰ ਆਯੋਜਿਤ ਕੀਤਾ ਜਾ ਰਿਹਾ ਹੈ। ਸੈਮੀਨਾਰ ਦੇ ਸਰਪ੍ਰਸਤ ਡਾ. ਰਾਮੇਸ਼ਵਰ ਸਿੰਘ, ਵਾਈਸ ਚਾਂਸਲਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਡਾ. ਬੀ.ਆਰ.ਸਾਰੰਗੀ, ਸਾਬਕਾ ਚੀਫ਼ ਜਸਟਿਸ ਝਾਰਖੰਡ ਹਾਈ ਕੋਰਟ, ਮੈਂਬਰ ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ, ਨਵੀਂ ਦਿੱਲੀ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ। ਸੈਮੀਨਾਰ ਵਿੱਚ ਹਰਜੀਤ ਸਿੰਘ ਆਈ.ਪੀ.ਐਸ. ਡਿਪਟੀ ਇੰਸਪੈਕਟਰ ਜਨਰਲ, ਬਠਿੰਡਾ ਰੈਜ਼, ਵਿਸ਼ੇਸ਼ ਮਹਿਮਾਨ ਹੋਣਗੇ। ਇਸ ਤੋਂ ਇਲਾਵਾ ਡਾ. ਪੀ.ਡੀ.ਬਾਂਸਲ, ਡਾ. ਪੁਨੀਤ ਪਾਠਕ, ਡਾ. ਸੰਯਮ ਗੁਪਤਾ, ਡਾ. ਰਵਿੰਦਰ ਪੁਰੀ ਅਤੇ ਬਲਜਿੰਦਰ ਕੌਰ ਮਾਨ, ਸਿਵਲ ਜੱਜ ਬਠਿੰਡਾ ਆਪਣੇ ਵਿਚਾਰ ਰੱਖਣਗੇ।

ਇਹ ਵੀ ਪੜ੍ਹੋ ਪੰਜਾਬ ਦੇ ਵਿਚ ਇੱਕ ਹੋਰ ਜਿਮਨੀ ਚੋਣ ਦੀ ਤਿਆਰੀ; ਹਾਈਕੋਰਟ ਵੱਲੋਂ ਜੇਲ੍ਹ ‘ਚ ਬੰਦ MLA ਦੀ ਅਪੀਲ ਰੱਦ

ਉਲੀਕੇ ਗਏ ਪ੍ਰੋਗਰਾਮ ਬਾਰੇ ਇੱਕ ਕਿਤਾਬਚਾ ਜਾਰੀ ਕੀਤਾ ਗਿਆ। ਜਿਸ ਬਾਰੇ ਬੋਲਦਿਆਂ ਯੂਨੀਵਰਸਿਟੀ ਦੇ ਪ੍ਰੋ ਵਾਈਸ ਚਾਂਸਲਰ ਡਾ. ਜਗਤਾਰ ਸਿੰਘ ਧੀਮਾਨ ਵੱਲੋਂ ਪ੍ਰੋਗਰਾਮ ਦੇ ਮਹਿਮਾਨਾਂ, ਉੱਘੇ ਕੁੰਜੀਵੱਤ ਬੁਲਾਰਿਆਂ ਅਤੇ ਆਯੋਜਕਾਂ ਬਾਰੇ ਜਾਣਕਾਰੀ ਦਿੱਤੀ ਗਈ। ਉਨ੍ਹਾਂ ਕਿਹਾ ਕਿ ਅਜਿਹਾ ਪ੍ਰੋਗਰਾਮ ਇੱਕ ਵਿਲੱਖਣ ਮਹੱਤਤਾ ਰੱਖਦਾ ਹੈ ਕਿਉਂਕਿ ਇਸ ਨਾਲ ਮਾਨਸਿਕ ਤਨਾਅ, ਬਿਮਾਰੀਆਂ ਦੇ ਹੱਲ ਅਤੇ ਕਾਨੂੰਨੀ ਸਹਾਇਤਾ ਵਰਗੇ ਵਿਸ਼ਿਆਂ ਤੇ ਚਰਚਾ ਕੀਤੀ ਜਾਵੇਗੀ।ਪ੍ਰੋਗਰਾਮ ਸੰਯੋਜਕ ਡਾ. ਅਮਿਤ ਟੁਟੇਜਾ ਨੇ ਸੈਮੀਨਾਰ ਬਾਰੇ ਗੱਲ ਕਰਦਿਆਂ ਕਿਹਾ ਕਿ ਸੈਮੀਨਾਰ ਦਾ ਮੁੱਖ ਮੰਤਵ ਮਾਨਸਿਕ ਸਿਹਤ ਨੂੰ ਇੱਕ ਮੁੱਢਲੇ ਅਧਿਕਾਰ ਵਜੋਂ ਕਾਨੂੰਨੀ ਮਾਨਤਾ ਦਵਾਉਣਾ ਹੈ। ਉਨ੍ਹਾਂ ਦੱਸਿਆ ਕਿ ਦੋ ਰੋਜ਼ਾ ਸੈਮੀਨਾਰ ਵਿੱਚ ਦੇਸ਼ ਦੇ ਨਾਮਵਰ ਮਨੋਚਿਕਿਸਤਕ, ਮਾਹਿਰ ਮਨੋਵਿਗਿਆਨੀ, ਕਾਨੂੰਨ ਦੇ ਮਾਹਿਰ, ਅਕਾਦਮਿਕ ਵਿਦਵਾਨ, ਖੋਜਕਰਤਾ, ਅਤੇ ਕਾਨੂੰਨੀ ਪੇਸ਼ੇਵਰ ਚਰਚਾ ਵਿੱਚ ਭਾਗ ਲੈਣਗੇ।

ਇਹ ਵੀ ਪੜ੍ਹੋ Chandigarh ਤੇ ਪੰਜਾਬ ਦੇ ਪਾਣੀਆਂ ਦੇ ਮੁੱਦੇ ਨੂੰ ਲੈ ਕੇ Punjab ਦੇ ਮੁੱਖ ਮੰਤਰੀ ਦੀ ਅਹਿਮ ਪ੍ਰੈਸ ਕਾਨਫਰੰਸ, ਦੇਖੋ ਕੀ ਕਿਹਾ!

ਜੋ ਆਮ ਨਾਗਰਿਕਾਂ ਦੀ ਮਾਨਸਿਕ ਸਿਹਤ ਸੇਵਾਵਾਂ ਤੱਕ ਪਹੁੰਚ, ਜਾਗਰੂਕਤਾ ਅਤੇ ਇਸ ਦੇ ਕਾਨੂੰਨੀ ਅਧਿਕਾਰਾਂ ਬਾਰੇ ਚਾਨਣਾ ਪਾਉਣਗੇ। ਉਨ੍ਹਾਂ ਕਿਹਾ ਕਿ ਨਾਗਰਿਕਾਂ ਦੇ ਸਰਵਪੱਖੀ ਵਿਕਾਸ ਅਤੇ ਤੰਦਰੁਸਤੀ ਲਈ ਮਾਨਸਿਕ ਸਿਹਤ ਸਮਾਜਿਕ ਨਿਆਂ ਦਾ ਅਟੁੱਟ ਹਿੱਸਾ ਹੈ। ਇਸ ਲਈ ਇਸ ਉਦੇਸ਼ ਦੀ ਪ੍ਰਾਪਤੀ ਲਈ ਆ ਰਹੀਆਂ ਸਮਾਜਿਕ ਅਤੇ ਢਾਂਚਾਗਤ ਚੁਣੌਤੀਆਂ ਅਤੇ ਉਨ੍ਹਾਂ ਦੇ ਹੱਲ ਬਾਰੇ ਸੈਮੀਨਾਰ ਵਿੱਚ ਚਰਚਾ ਕੀਤੀ ਜਾਵੇਗੀ। ਸੰਬੰਧਿਤ ਵਿਸ਼ਾ ਮਾਹਿਰ ਪੁਲਿਸ ਕਰਮਚਾਰੀਆਂ, ਸਿਹਤ ਸੇਵਾਵਾਂ ਨਾਲ ਜੁੜੇ ਡਾਕਟਰਾਂ ਅਤੇ ਤਨਾਅ ਨਾਲ ਬਾ-ਵਾਸਤਾ ਕਾਰਜਾਂ ਦੀਆਂ ਦਿੱਕਤਾਂ ਦੇ ਯੋਗ ਹੱਲ ਲਈ ਰਣਨੀਤੀ ਤਿਆਰ ਕਰਨਗੇ।ਡਾ. ਅਮਨਦੀਪ ਕੌਰ, ਸੰਯੋਜਕ ਅਤੇ ਡਾ. ਨਵਦੀਪ ਗਰੇਵਾਲ, ਸਹਿ-ਸੰਯੋਜਕ ਨੇ ਕਿਹਾ ਕਿ ਮਾਨਸਿਕ ਸਿਹਤ ਦਾ ਅਧਿਕਾਰ ਹਰ ਵਿਅਕਤੀ ਦੀ ਪਹੁੰਚ ਵਿੱਚ ਹੋਣਾ ਚਾਹੀਦਾ ਹੈ। ਉਨ੍ਹਾਂ ਅਨੁਸਾਰ ਸੈਮੀਨਾਰ ਵਿੱਚ ਮਾਹਿਰਾਂ ਦੇ ਵਿਚਾਰਾਂ ਦਾ ਆਦਾਨ-ਪ੍ਰਦਾਨ ਇਸ ਦਿਸ਼ਾ ਵਿੱਚ ਆਪਸੀ ਤਾਲਮੇਲ, ਨੀਤੀ ਨਿਰਮਾਣ ਅਤੇ ਵਿਹਾਰਕ ਸਿਫਾਰਸ਼ਾਂ ਦੇ ਰਸਤੇ ਤਲਾਸ਼ ਕਰੇਗਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਵਿੱਤ ਵਿਭਾਗ ਵੱਲੋਂ 345 ਵੈਟਰਨਰੀ ਇੰਸਪੈਕਟਰਾਂ ਦੀ ਪੜਾਅਵਾਰ ਭਰਤੀ ਨੂੰ ਪ੍ਰਵਾਨਗੀ : ਹਰਪਾਲ ਸਿੰਘ ਚੀਮਾ

0

👉ਪਹਿਲੇ ਪੜਾਅ ਤਹਿਤ 150 ਅਤੇ ਦੂਜੇ ਪੜਾਅ ਵਿੱਚ 195 ਅਸਾਮੀਆਂ ਭਰੀਆਂ ਜਾਣਗੀਆਂ
Chandigarh News: ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਮੰਗਲਵਾਰ ਨੂੰ ਐਲਾਨ ਕੀਤਾ ਕਿ ਵਿੱਤ ਵਿਭਾਗ ਨੇ ਪਸ਼ੂ ਪਾਲਣ ਵਿਭਾਗ ਵਿੱਚ 345 ਵੈਟਰਨਰੀ ਇੰਸਪੈਕਟਰਾਂ ਦੀ ਪੜਾਅਵਾਰ ਭਰਤੀ ਸਬੰਧੀ ਪ੍ਰਸਤਾਵ ਨੂੰ ਮਨਜ਼ੂਰੀ ਦੇ ਦਿੱਤੀ ਹੈ।ਇੱਥੋਂ ਜਾਰੀ ਪ੍ਰੈਸ ਬਿਆਨ ਵਿੱਚ ਇਹ ਜਾਣਕਾਰੀ ਦਿੰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪਸ਼ੂ ਪਾਲਣ ਵਿਭਾਗ ਵਿੱਚ ਇਸ ਸਮੇਂ ਵੈਟਰਨਰੀ ਇੰਸਪੈਕਟਰਾਂ ਲਈ ਕੁੱਲ 2010 ਪ੍ਰਵਾਨਿਤ ਅਸਾਮੀਆਂ ਹਨ ਅਤੇ ਇਨ੍ਹਾਂ ਅਸਾਮੀਆਂ ਵਿੱਚੋਂ 345 ਅਸਾਮੀਆਂ ਇਸ ਵੇਲੇ ਖਾਲੀ ਹਨ ਅਤੇ 1665 ਵੈਟਰਨਰੀ ਇੰਸਪੈਕਟਰ ਕੰਮ ਕਰ ਰਹੇ ਹਨ।

ਇਹ ਵੀ ਪੜ੍ਹੋ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਨਵੇਂ ਨਿਰਮਿਤ ਕੋਰਟ ਦਾ ਉਦਘਾਟਨ

ਉਨ੍ਹਾਂ ਕਿਹਾ ਕਿ ਵਿੱਤ ਵਿਭਾਗ ਨੇ ਇਨ੍ਹਾਂ 345 ਖਾਲੀ ਅਸਾਮੀਆਂ ਨੂੰ ਪੜਾਅਵਾਰ ਢੰਗ ਨਾਲ ਭਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ, ਜਿਸ ਵਿੱਚੋਂ 150 ਅਸਾਮੀਆਂ ਪਹਿਲੇ ਪੜਾਅ ਵਿੱਚ ਚਾਲੂ ਵਿੱਤੀ ਸਾਲ 2025-26 ਦੌਰਾਨ ਭਰੀਆਂ ਜਾਣਗੀਆਂ ਅਤੇ ਬਾਕੀ ਰਹਿੰਦੀਆਂ 195 ਅਸਾਮੀਆਂ ਅਗਲੇ ਵਿੱਤੀ ਸਾਲ 2026-27 ਦੌਰਾਨ ਦੂਜੇ ਪੜਾਅ ਵਿੱਚ ਭਰੀਆਂ ਜਾਣਗੀਆਂ।ਵਿੱਤ ਮੰਤਰੀ, ਜੋ ਮੁਲਾਜ਼ਮਾਂ ਦੇ ਮਸਲਿਆਂ ਨੂੰ ਹੱਲ ਕਰਨ ਲਈ ਸਥਾਪਤ ਕੈਬਨਿਟ ਸਬ -ਕਮੇਟੀ ਦੇ ਚੇਅਰਮੈਨ ਵੀ ਹਨ, ਨੇ ਕਿਹਾ ਕਿ ਪੰਜਾਬ ਸਟੇਟ ਵੈਟਰਨਰੀ ਇੰਸਪੈਕਟਰ ਐਸੋਸੀਏਸ਼ਨ ਨਾਲ ਮੀਟਿੰਗ ਦੌਰਾਨ ਮੌਜੂਦਾ ਅਸਾਮੀਆਂ ਨੂੰ ਭਰਨ ਦੀ ਲੋੜ ’ਤੇ ਜ਼ੋਰ ਦਿੱਤਾ ਗਿਆ ਸੀ। ਉਨ੍ਹਾਂ ਕਿਹਾ ਕਿ ਮੀਟਿੰਗ ਦੌਰਾਨ ਪਸ਼ੂ ਪਾਲਣ ਵਿਭਾਗ ਵੱਲੋਂ ਦੱਸਿਆ ਗਿਆ ਸੀ ਕਿ ਸੂਬੇ ਦੇ 22 ਵੈਟਰਨਰੀ ਪੌਲੀਕਲੀਨਿਕਾਂ ਵਿੱਚ ਇਲਾਜ ਕਰਵਾਉਣ ਵਾਲੇ ਪਸ਼ੂਆਂ ਦੀ ਗਿਣਤੀ ਵੱਧ ਰਹੀ ਹੈ, ਜਿਸ ਕਾਰਨ ਵਿਭਾਗ ਵਿੱਚ ਸਟਾਫ ਦੀ ਘਾਟ ਪੇਸ਼ ਆ ਰਹੀ ਹੈ।

ਇਹ ਵੀ ਪੜ੍ਹੋ Chandigarh ਤੇ ਪੰਜਾਬ ਦੇ ਪਾਣੀਆਂ ਦੇ ਮੁੱਦੇ ਨੂੰ ਲੈ ਕੇ Punjab ਦੇ ਮੁੱਖ ਮੰਤਰੀ ਦੀ ਅਹਿਮ ਪ੍ਰੈਸ ਕਾਨਫਰੰਸ, ਦੇਖੋ ਕੀ ਕਿਹਾ!

ਪੰਜਾਬ ਦੇ ਪਸ਼ੂ ਪਾਲਕਾਂ ਲਈ ਨਿਰਵਿਘਨ ਅਤੇ ਕੁਸ਼ਲ ਪਸ਼ੂ ਸਿਹਤ ਸੇਵਾਵਾਂ ਨੂੰ ਬਣਾਈ ਰੱਖਣ ਲਈ ਵੱਡੀ ਪ੍ਰਾਪਤੀ ਵਜੋਂ ਸਾਰੀਆਂ 345 ਖਾਲੀ ਅਸਾਮੀਆਂ ਨੂੰ ਭਰਨ ਦੀ ਪ੍ਰਵਾਨਗੀ ਦੀ ਸ਼ਲਾਘਾ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪਸ਼ੂ ਪਾਲਣ ਵਿਭਾਗ ਸੂਬੇ ਵਿੱਚ 22 ਵੈਟਰਨਰੀ ਪੌਲੀਕਲੀਨਿਕ, 1,367 ਪਸ਼ੂ ਹਸਪਤਾਲ ਅਤੇ 1,489 ਪਸ਼ੂ ਡਿਸਪੈਂਸਰੀਆਂ ਦੇ ਵਿਸ਼ਾਲ ਨੈਟਵਰਕ ਰਾਹੀਂ ਸੇਵਾਵਾਂ ਪ੍ਰਦਾਨ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਫੈਸਲਾ ਪਸ਼ੂਆਂ ਦੀ ਸੁਚੱਜੀ ਦੇਖਭਾਲ ਦੀ ਨਿਰਵਿਘਨ ਸੇਵਾ ਨੂੰ ਯਕੀਨੀ ਬਣਾਉਂਦਿਆਂ ਵਿਭਾਗੀ ਨੂੰ ਮਜ਼ਬੂਤ ਕਰਨ ਦਾ ਯਤਨ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਨਵੇਂ ਨਿਰਮਿਤ ਕੋਰਟ ਦਾ ਉਦਘਾਟਨ

0

👉ਕਮਿਸ਼ਨ ਚੇਅਰਮੈਨ ਸ. ਜਸਵੀਰ ਸਿੰਘ ਗੜੀ ਅਤੇ ਪ੍ਰਿੰਸੀਪਲ ਸਕੱਤਰ ਸ਼੍ਰੀ ਵੀ.ਕੇ. ਮੀਨਾ ਵੱਲੋਂ ਸ਼ੁਰੂਆਤ
Chandigarh News:ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਨਵੇਂ ਤੌਰ ‘ਤੇ ਨਿਰਮਿਤ ਕੋਰਟ ਦਾ ਅੱਜ ਕਮਿਸ਼ਨ ਦੇ ਚੇਅਰਮੈਨ ਸ. ਜਸਵੀਰ ਸਿੰਘ ਗੜੀ ਅਤੇ ਸਮਾਜਿਕ ਨਿਆਂ, ਸ਼ਕਤੀਕਰਨ ਅਤੇ ਘੱਟ ਗਿਣਤੀ ਵਿਭਾਗ ਦੇ ਪ੍ਰਿੰਸੀਪਲ ਸਕੱਤਰ ਸ਼੍ਰੀ ਵੀ. ਕੇ. ਮੀਨਾ,ਆਈ.ਏ.ਐਸ ਵੱਲੋਂ ਰਸਮੀ ਢੰਗ ਨਾਲ ਉਦਘਾਟਨ ਕੀਤਾ ਗਿਆ। ਇਸ ਨਾਲ ਅਨੁਸੂਚਿਤ ਜਾਤੀਆਂ ਦੇ ਹੱਕਾਂ ਦੀ ਰੱਖਿਆ ਅਤੇ ਨਿਆਂ ਪ੍ਰਣਾਲੀ ਨੂੰ ਹੋਰ ਮਜ਼ਬੂਤ ਕਰਨ ਵੱਲ ਮਹੱਤਵਪੂਰਨ ਕਦਮ ਚੁੱਕਿਆ ਗਿਆ ਹੈ।ਇਸ ਕੋਰਟ ਰੂਮ ਦੀ ਵਿਸ਼ੇਸ਼ਤਾ ਇਹ ਹੈ ਕਿ ਪੰਜਾਬ ਅਨੁਸੂਚਿਤ ਜਾਤੀਆਂ ਕਮਿਸ਼ਨ ਦਾ ਇਹ ਨਵਾਂ ਕੋਰਟ ਰੂਮ—ਪੂਰੇ ਦੇਸ਼ ਵਿੱਚ ਕਿਸੇ ਵੀ ਰਾਜ ਦੇ ਐਸ.ਸੀ.ਕਮਿਸ਼ਨ ਹੇਠ ਬਣਿਆ ਸਭ ਤੋਂ ਪਹਿਲਾ ਕੋਰਟ ਰੂਮ ਹੈ।

ਇਹ ਵੀ ਪੜ੍ਹੋ  Chandigarh ਤੇ ਪੰਜਾਬ ਦੇ ਪਾਣੀਆਂ ਦੇ ਮੁੱਦੇ ਨੂੰ ਲੈ ਕੇ Punjab ਦੇ ਮੁੱਖ ਮੰਤਰੀ ਦੀ ਅਹਿਮ ਪ੍ਰੈਸ ਕਾਨਫਰੰਸ, ਦੇਖੋ ਕੀ ਕਿਹਾ!

ਇਹ ਇਤਿਹਾਸਕ ਕਦਮ ਨਿਆਂ ਦੀ ਪਹੁੰਚ ਨੂੰ ਮਜ਼ਬੂਤ ਬਣਾਉਂਦਾ ਹੈ ਅਤੇ ਹੋਰ ਰਾਜਾਂ ਲਈ ਇਕ ਨਵੀਂ ਪ੍ਰੇਰਣਾ ਹੈ।ਇਸ ਮੌਕੇ ਚੇਅਰਮੈਨ ਸ. ਜਸਵੀਰ ਸਿੰਘ ਗੜੀ ਨੇ ਕਿਹਾ ਕਿ ਨਵਾਂ ਕੋਰਟ ਸ਼ਿਕਾਇਤਾਂ ਦੀ ਤੇਜ਼ ਸੁਣਵਾਈ, ਮਾਮਲਿਆਂ ਦੇ ਸਮੇਂ-ਸਿਰ ਨਿਪਟਾਰੇ ਅਤੇ ਕਮਿਸ਼ਨ ਦੇ ਕੰਮਕਾਜ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਵਿੱਚ ਮਦਦਗਾਰ ਸਾਬਤ ਹੋਵੇਗਾ। ਉਨ੍ਹਾਂ ਕਿਹਾ ਕਿ ਇਹ ਪਹੁੰਚ ਅਨੁਸੂਚਿਤ ਜਾਤੀਆਂ ਦੇ ਹੱਕਾਂ ਅਤੇ ਸਮਾਨਤਾ ਦੀ ਰੱਖਿਆ ਕਰਨ ਲਈ ਬਹੁਤ ਮਹੱਤਵਪੂਰਨ ਹੈ।ਉਨ੍ਹਾਂ ਦੱਸਿਆ ਕਿ ਇਸ ਕੋਰਟ ਵਿੱਚ ਆਧੁਨਿਕ ਸਹੂਲਤਾਂ, ਸੁਚਾਰੂ ਬੈਠਕ ਪ੍ਰਬੰਧ ਦੀ ਸੁਵਿਧਾ ਦਿੱਤੀ ਗਈ ਹੈ, ਜਿਸ ਨਾਲ ਹਰ ਸੁਣਵਾਈ ਪੇਸ਼ੇਵਰ, ਪਾਰਦਰਸ਼ੀ ਅਤੇ ਬਿਨਾ ਕਿਸੇ ਦੇਰੀ ਦੇ ਕੀਤੀ ਜਾਵੇਗੀ।ਚੇਅਰਮੈਨ ਸ. ਜਸਵੀਰ ਸਿੰਘ ਗੜੀ ਨੇ ਕਿਹਾ ਕਿ ਇਸ ਕੋਰਟ ਦੇ ਸ਼ੁਰੂ ਹੋਣ ਨਾਲ ਕਮਿਸ਼ਨ ਹੋਰ ਜ਼ਿਆਦਾ ਕੁਸ਼ਲਤਾ, ਜ਼ਿੰਮੇਵਾਰੀ ਅਤੇ ਸੰਵੇਦਨਸ਼ੀਲਤਾ ਨਾਲ ਕੰਮ ਕਰੇਗਾ।

ਇਹ ਵੀ ਪੜ੍ਹੋ  ਪੰਜਾਬ ਵਿਧਾਨ ਸਭਾ ਦੇ ਸਪੀਕਰ ਦੀ ਪੰਜਾਬੀਆਂ ਨੂੰ ਅਪੀਲ; ਨਸਲ ਨੂੰ ਬਚਾਉਣ ਲਈ ਵੱਧ ਬੱਚੇ ਪੈਦਾ ਕਰੋਂ!

ਉਨ੍ਹਾਂ ਭਰੋਸਾ ਦਵਾਇਆ ਕਿ ਕਮਿਸ਼ਨ ਵਿੱਚ ਆਉਣ ਵਾਲੀ ਹਰ ਸ਼ਿਕਾਇਤ ਨੂੰ ਤਰਜੀਹ ਦੇ ਆਧਾਰ ‘ਤੇ ਸੁਣਿਆ ਜਾਵੇਗਾ ਅਤੇ ਲੋਕਾਂ ਨੂੰ ਸਮੇਂ-ਸਿਰ ਨਿਆਂ ਮੁਹੱਈਆ ਕਰਵਾਇਆ ਜਾਵੇਗਾ।ਉਨ੍ਹਾਂ ਦੱਸਿਆ ਕਿ ਬਹੁਤ ਜਲਦ ਕਮਿਸ਼ਨ ਵਲੋਂ ਆਨਲਾਈਨ ਕੋਰਟ ਵੀ ਸ਼ੁਰੂ ਕੀਤੀ ਜਾ ਰਹੀ ਹੈ ਤਾਂ ਜ਼ੋ ਲੋਕਾਂ ਦਾ ਕੀਮਤੀ ਸਮਾਂ ਅਤੇ ਪੈਸਾ ਬਚ ਸਕੇ।ਇਸ ਮੌਕੇ ਆਮ ਰਾਜ ਪ੍ਰਬੰਧ ਵਿਭਾਗ ਦੇ ਸਕੱਤਰ ਸ੍ਰੀਮਤੀ ਗ਼ੌਰੀ ਪਰਾਸ਼ਰ ਜੋਸ਼ੀ ਆਈ.ਏ.ਐਸ., ਮੈਂਬਰ ਸਕੱਤਰ ਡਾਕਟਰ ਨਯਨ ਜੱਸਲ, ਐਸ.ਸੀ ਕਮਿਸ਼ਨ ਦੇ ਮੈਂਬਰ ਸ੍ਰੀ ਗੁਲਜ਼ਾਰ ਸਿੰਘ, ਸ੍ਰੀ ਗੁਰਪ੍ਰੀਤ ਸਿੰਘ, ਸ੍ਰੀ ਰੁਪਿੰਦਰ ਸਿੰਘ ਅਤੇ ਅਨੁਸੂਚਿਤ ਜਾਤੀਆਂ ਕਮਿਸ਼ਨ ਦਾ ਸਮੂਹ ਸਟਾਫ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਉਦਯੋਗ ਮੰਤਰੀ ਵੱਲੋਂ ਐਗਜ਼ਿਬਿਸ਼ਨ ਸੈਂਟਰਾਂ,ਪਾਵਰ ਰੋਡਮੈਪ ਦੀ ਘੋਸ਼ਣਾ;ਸੀਆਈਆਈ ਨਾਰਦਰਨ ਰੀਜਨ ਮੀਟਿੰਗ ਵਿੱਚ ਸੁਜਾਨ ਵੱਲੋਂ ਅੰਮ੍ਰਿਤਸਰ ਵਿੱਚ ₹150 ਕਰੋੜ ਦੀ ਨਿਵੇਸ਼ ਵਚਨਬੱਧਤਾ

0

Chandigarh News:ਪੰਜਾਬ — ਕਨਫੈਡਰੇਸ਼ਨ ਆਫ ਇੰਡਿਆਨ ਇੰਡਸਟਰੀ (CII) ਨਾਰਦਰਨ ਰੀਜਨ ਦੀ ਅੰਮ੍ਰਿਤਸਰ ਵਿੱਚ ਹੋਈ ਰੀਜਨਲ ਕੌਂਸਲ ਮੀਟਿੰਗ ਦੌਰਾਨ, ਪੰਜਾਬ ਸਰਕਾਰ ਨੇ ਉਦਯੋਗਿਕ ਸੁਧਾਰਾਂ, ਸੈਕਟਰ-ਵਾਈਜ਼ ਨੀਤੀ ਪਹਿਲਾਂ ਅਤੇ ਵੱਡੇ ਬੁਨਿਆਦੀ ਢਾਂਚੇ ਦੇ ਯੋਜਨਿਆਂ ਦਾ ਪ੍ਰਗਤੀਸ਼ੀਲ ਰੋਡਮੈਪ ਪੇਸ਼ ਕੀਤਾ, ਜਿਸ ਨਾਲ ਰਾਜ ਵਿੱਚ ਨਿਵੇਸ਼ ਦੀ ਗਤੀ ਹੋਰ ਤੇਜ਼ ਹੋਵੇਗੀ।ਸੀਆਈਆਈ ਨਾਰਦਰਨ ਰੀਜਨ ਦੀ ਚੇਅਰਪਰਸਨ ਮਿਸਿਜ ਅੰਜਲੀ ਸਿੰਘ ਨੇ ਮੰਤਰੀ ਸੰਜੀਵ ਅਰੋੜਾ ਦਾ ਸਵਾਗਤ ਕਰਦਿਆਂ ਕਿਹਾ ਕਿ ਪੰਜਾਬ ਤੇਜ਼ੀ ਨਾਲ ਉੱਚ-ਗੁਣਵੱਤਾ ਨਿਵੇਸ਼ਾਂ ਦਾ ਪਸੰਦੀਦਾ ਕੇਂਦਰ ਬਣਦਾ ਜਾ ਰਿਹਾ ਹੈ। ਉਨ੍ਹਾਂ ਨੇ ਸੁਜਾਨ ਵੱਲੋਂ ਪੰਜਾਬ ਦੇ ਹਸਪਤਾਲਟੀ ਸੈਕਟਰ—ਖਾਸਕਰ ਅੰਮ੍ਰਿਤਸਰ— ਵਿੱਚ ₹150 ਕਰੋੜ ਦੇ ਨਿਵੇਸ਼ ਨੂੰ ਰਾਜ ਦੇ ਵਧਦੇ ਨਿਵੇਸ਼ ਮਾਹੌਲ ‘ਤੇ ਭਰੋਸੇ ਦੀ ਮਜ਼ਬੂਤ ਮੁਹਰ ਦੱਸਿਆ।ਉਨ੍ਹਾਂ ਨੇ ਕਿਹਾ, “ਇਹ ਵੱਡਾ ਨਿਵੇਸ਼ ਪੰਜਾਬ ਦੇ ਪ੍ਰੀਮੀਅਮ ਟੂਰਿਜ਼ਮ ਸੈਕਟਰ ਨੂੰ ਮਜ਼ਬੂਤੀ ਦਿੰਦਾ ਹੈ ਅਤੇ ਰਾਜ ਦੀ ਆਰਥਿਕ ਪੁਨਰਜਾਗਰਤੀ ਵਿੱਚ ਵਧਦੇ ਭਰੋਸੇ ਨੂੰ ਦਰਸਾਉਂਦਾ ਹੈ। ਸਰਕਾਰ ਦੀਆਂ ਪ੍ਰਗਤੀਸ਼ੀਲ ਨੀਤੀਆਂ ਅਤੇ ‘ਈਜ਼ ਆਫ ਡੂੰਇੰਗ ਬਿਜ਼ਨਸ’ ਸੁਧਾਰਾਂ ਨਾਲ ਟੂਰਿਜ਼ਮ-ਅਧਾਰਿਤ ਨਿਵੇਸ਼ਾਂ ਵਿੱਚ ਵੱਡੀ ਵਾਧੇ ਦੀ ਉਮੀਦ ਹੈ।

ਇਹ ਵੀ ਪੜ੍ਹੋ  Chandigarh ਤੇ ਪੰਜਾਬ ਦੇ ਪਾਣੀਆਂ ਦੇ ਮੁੱਦੇ ਨੂੰ ਲੈ ਕੇ Punjab ਦੇ ਮੁੱਖ ਮੰਤਰੀ ਦੀ ਅਹਿਮ ਪ੍ਰੈਸ ਕਾਨਫਰੰਸ, ਦੇਖੋ ਕੀ ਕਿਹਾ!

”ਮਿਸਿਜ ਸਿੰਘ ਨੇ ਸਰਕਾਰ ਨੂੰ ਬੇਨਤੀ ਕੀਤੀ ਕਿ ਉਪਲਬਧ ਲੈਂਡ ਬੈਂਕਾਂ ਦੀ積ਸ਼ਨਲ ਤਰੀਕੇ ਨਾਲ ਬ੍ਰਾਂਡਿੰਗ ਕੀਤੀ ਜਾਵੇ, ਖੇਤੀਬਾੜੀ ਅਤੇ ਨਸ਼ਵਾਰ ਸਮਾਨ ਲਈ ਕੋਲਡ ਚੇਨ ਢਾਂਚਾ ਵਿਕਸਿਤ ਕੀਤਾ ਜਾਵੇ, ਵਿਰਾਸਤੀ ਸਥਾਨਾਂ ਨੂੰ ਟੂਰਿਜ਼ਮ ਲਈ ਚਿੰਨ੍ਹਤ ਕੀਤਾ ਜਾਵੇ ਅਤੇ ਰਾਜ ਦਾ ਬ੍ਰਾਂਡ ਐਂਬੈਸਡਰ ਨਿਯੁਕਤ ਕਰਨ ਦੀ ਸੰਭਾਵਨਾ ਵੀ ਖੰਗਾਲੀ ਜਾਵੇ।ਕੌਂਸਲ ਨੂੰ ਸੰਬੋਧਨ ਕਰਦਿਆਂ ਉਦਯੋਗ, ਵਪਾਰ, ਨਿਵੇਸ਼ ਪ੍ਰੋਮੋਸ਼ਨ, ਪਾਵਰ ਅਤੇ ਐਨਆਰਆਈ ਮਾਮਲਿਆਂ ਦੇ ਮੰਤਰੀ ਸ਼੍ਰੀ ਸੰਜੀਵ ਅਰੋੜਾ ਨੇ ਕਿਹਾ ਕਿ ਸਰਕਾਰ ਇੱਕ ਮਜ਼ਬੂਤ, ਜ਼ਿੰਮੇਵਾਰ ਅਤੇ ਭਵਿੱਖ-ਕੇਂਦਰਿਤ ਉਦਯੋਗਿਕ ਮਾਹੌਲ ਬਣਾਉਣ ਲਈ ਵਚਨਬੱਧ ਹੈ।ਉਨ੍ਹਾਂ ਨੇ ਕਿਹਾ, “ਪੰਜਾਬ ਸਪਸ਼ਟ ਅਤੇ ਸੁਧਾਰ-ਕੇਂਦਰਿਤ ਰੋਡਮੈਪ ਨਾਲ ਅੱਗੇ ਵੱਧ ਰਿਹਾ ਹੈ। ਅਸੀਂ 24 ਸੈਕਟਰੀਅਲ ਕਮੇਟੀਆਂ ਬਣਾਈਆਂ ਹਨ ਅਤੇ ਇੱਕ ਮਾਸਟਰ ਇੰਡਸਟਰੀਅਲ ਪਾਲਿਸੀ—ਹਰੇਕ ਮੁੱਖ ਸੈਕਟਰ ਲਈ ਵਿਸ਼ੇਸ਼ ਨੀਤੀਆਂ ਸਮੇਤ—ਜਲਦੀ ਜਾਰੀ ਕੀਤੀ ਜਾਵੇਗੀ, ਜਿਸ ਨਾਲ ਨਿਵੇਸ਼ਕਾਂ ਨੂੰ ਲੰਬੇ ਸਮੇਂ ਦੀ ਸਪਸ਼ਟਤਾ ਮਿਲੇਗੀ।”ਮੰਤਰੀ ਨੇ ਜਾਣਕਾਰੀ ਦਿੱਤੀ ਕਿ ਪੰਜਾਬ 2035 ਤੱਕ ਦੀ ਭਵਿੱਖੀ ਊਰਜਾ ਲੋੜਾਂ ਬਾਰੇ ਵਿਸਤ੍ਰਿਤ ਪਾਵਰ ਯੋਜਨਾ ਤਿਆਰ ਕਰ ਰਿਹਾ ਹੈ, ਜਿਸ ਵਿੱਚ ਥਰਮਲ ਅਤੇ ਨਵੀਕਰਣਯੋਗ ਸਰੋਤਾਂ ਦਾ ਸੰਭਾਵੀ ਮਿਕਸ ਵੀ ਸ਼ਾਮਲ ਹੈ।ਉਦਯੋਗਿਕ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ, ਉਨ੍ਹਾਂ ਨੇ ਦੱਸਿਆ ਕਿ ਮੋਹਾਲੀ ਅਤੇ ਲੁਧਿਆਣਾ ਵਿੱਚ ਦੋ ਨਵੇਂ ਐਗਜ਼ਿਬਿਸ਼ਨ ਸੈਂਟਰਾਂ ਲਈ ਜ਼ਮੀਨ ਚਿੰਨ੍ਹਤ ਕੀਤੀ ਗਈ ਹੈ ਅਤੇ ਟੈਂਡਰਿੰਗ ਸ਼ੁਰੂ ਕੀਤੀ ਜਾ ਚੁੱਕੀ ਹੈ।

ਇਹ ਵੀ ਪੜ੍ਹੋ  ਪੰਜਾਬ ਵਿਧਾਨ ਸਭਾ ਦੇ ਸਪੀਕਰ ਦੀ ਪੰਜਾਬੀਆਂ ਨੂੰ ਅਪੀਲ; ਨਸਲ ਨੂੰ ਬਚਾਉਣ ਲਈ ਵੱਧ ਬੱਚੇ ਪੈਦਾ ਕਰੋਂ!

ਅੰਮ੍ਰਿਤਸਰ ਵਿੱਚ ਤੀਜੇ ਐਗਜ਼ਿਬਿਸ਼ਨ ਸੈਂਟਰ ਦੀ ਯੋਜਨਾ ਹੈ, ਜਿਸ ਲਈ ਜ਼ਮੀਨ ਦੀ ਪਛਾਣ ਜਾਰੀ ਹੈ।‘ਰਾਈਟ ਟੂ ਬਿਜ਼ਨਸ’ ਐਕਟ ਅਧੀਨ ਜਾਰੀ ਸੁਧਾਰਾਂ ਦਾ ਜ਼ਿਕਰ ਕਰਦਿਆਂ ਮੰਤਰੀ ਨੇ ਕਿਹਾ ਕਿ ਗ੍ਰੀਨ ਸ਼੍ਰੇਣੀ ਅਤੇ ਕੁਝ ਔਰੇਂਜ ਸ਼੍ਰੇਣੀ ਦੀਆਂ ਉਦਯੋਗਿਕ ਇਕਾਈਆਂ ਨੂੰ ਕੇਵਲ ਪੰਜ ਦਿਨਾਂ ਵਿੱਚ ਮਨਜ਼ੂਰੀਆਂ ਮਿਲ ਜਾਣਗੀਆਂ।ਲੋਜਿਸਟਿਕਸ ਅਤੇ ਕਨੈਕਟੀਵਿਟੀ ਬਾਰੇ ਉਨ੍ਹਾਂ ਨੇ ਜਾਣਕਾਰੀ ਦਿੱਤੀ ਕਿ ਪੰਜਾਬ ਵਿੱਚ ਇਸ ਵੇਲੇ 10 ICDs, ਦੋ ਫ੍ਰੇਟ ਕੰਟੇਨਰ ਸਟੇਸ਼ਨ, ਦੋ ਅੰਤਰਰਾਸ਼ਟਰੀ ਹਵਾਈ ਅੱਡੇ ਅਤੇ ਅਡੰਪੁਰ ਦਾ ਚੱਲਦਾ ਹਵਾਈ ਅੱਡਾ ਮੌਜੂਦ ਹੈ। ਆਉਣ ਵਾਲਾ ਹਲਵਾਰਾ ਹਵਾਈ ਅੱਡਾ ਰਾਜ ਦੇ ਲੋਜਿਸਟਿਕ ਨੈੱਟਵਰਕ ਨੂੰ ਹੋਰ ਮਜ਼ਬੂਤ ਕਰੇਗਾ।ਮੀਟਿੰਗ ਉਦਯੋਗ ਅਤੇ ਸਰਕਾਰ ਦੋਵਾਂ ਵੱਲੋਂ ਸਮੂਹਕ ਆਸ਼ਾਵਾਦ ਨਾਲ ਸੰਪੰਨ ਹੋਈ, ਜਿਸ ਵਿੱਚ ਪੰਜਾਬ ਦੀ ਵਿਕਾਸ ਯਾਤਰਾ, ਵਧਦੀ ਨਿਵੇਸ਼ ਆਕਰਸ਼ਣ ਸ਼ਕਤੀ ਅਤੇ ਟੂਰਿਜ਼ਮ-ਅਧਾਰਿਤ ਵਿਕਾਸ ਦੀ ਸੰਭਾਵਨਾ—ਜਿਸ ਨੂੰ ਸੁਜਾਨ ਦੀ ਮਹੱਤਵਪੂਰਣ ਨਿਵੇਸ਼ ਵਚਨਬੱਧਤਾ ਨੇ ਹੋਰ ਮਜ਼ਬੂਤ ਕੀਤਾ—ਉਭਰ ਕੇ ਸਾਹਮਣੇ ਆਏ

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਪੰਜਾਬ ਦੇ ਵਿਚ ਇੱਕ ਹੋਰ ਜਿਮਨੀ ਚੋਣ ਦੀ ਤਿਆਰੀ; ਹਾਈਕੋਰਟ ਵੱਲੋਂ ਜੇਲ੍ਹ ‘ਚ ਬੰਦ MLA ਦੀ ਅਪੀਲ ਰੱਦ

0

Chandigarh News:ਪੰਜਾਬ ਦੇ ਵਿਚ ਇੱਕ ਹੋਰ ਜਿਮਨੀ ਚੋਣ ਦੀਆਂ ਚਰਚਾਵਾਂ ਸ਼ੁਰੂ ਹੋ ਗਈਆਂ ਹਨ। ਇੰਨ੍ਹਾਂ ਚਰਚਾਵਾਂ ਨੂੰ ਉਸ ਸਮੇਂ ਬਲ ਮਿਲਿਆ ਜਦ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਸ਼੍ਰੀ ਖਡੂਰ ਸਾਹਿਬ ਹਲਕੇ ਤੋਂ ਮੌਜੂਦਾ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਵੱਲੋਂ ਹੇਠਲੀ ਅਦਾਲਤ ਦੁਆਰਾ ਸੁਣਾਈ ਚਾਰ ਸਾਲ ਦੀ ਸਜ਼ਾ ਉੱਪਰ ਰੋਕ ਲਗਾਉਣ ਤੋਂ ਇੰਨਕਾਰ ਕਰ ਦਿੱਤਾ। ਵਿਧਾਇਕ ਲਾਲਪੁਰਾ ਸਹਿਤ ਕੁੱਝ ਹੋਰਨਾਂ ਨੂੰ ਤਰਨਤਾਰਨ ਦੀ ਅਦਾਲਤ ਨੇ ਕੁੱਝ ਸਮਾਂ ਪਹਿਲਾਂ 4 ਸਾਲ ਦੀ ਸਜ਼ਾ ਸੁਣਾਈ ਸੀ। ਇਹ ਸਜ਼ਾ ਮਾਰਚ 2013 ਵਿਚ ਹੋਏ ਉਸਮਾਂ ਕਾਂਡ ਵਿਚ ਸੁਣਾਈ ਗਈ ਸੀ, ਜਿਸਦੇ ਵਿਚ ਮਨਜਿੰਦਰ ਸਿੰਘ ਲਾਲਪੁਰਾ ਸਹਿਤ ਕੁੱਝ ਹੋਰਨਾਂ ਉੱਪਰ ਇੱਕ ਵਿਆਹ ਸਮਾਗਮ ਵਿਚ ਸ਼ਾਮਲ ਹੋਣ ਆਈ ਇੱਕ ਦਲਿਤ ਲੜਕੀ ਨਾਲ ਕਥਿਤ ਤੌਰ ‘ਤੇ ਛੇੜਛਾੜ ਅਤੇ ਕੁੱਟਮਾਰ ਹੋਈ ਸੀ।

ਇਹ ਵੀ ਪੜ੍ਹੋ  Big News; ਅੰਮ੍ਰਿਤਸਰ ਦੇ ਬੱਸ ਅੱਡੇ ‘ਚ ਦਿਨ-ਦਿਹਾੜੇ ਫ਼ਾਈਰਿੰਗ; ਨਾਮੀ ਟ੍ਰਾਂਸਪੋਰਟ ਕੰਪਨੀ ਦੇ ਮੈਨੇਜ਼ਰ ਦਾ ਕ+ਤ+ਲ

ਲੜਕੀ ਵੱਲੋਂ ਕਾਫ਼ੀ ਜਦੋਜਹਿਦ ਤੋਂ ਬਾਅਦ ਮੁਲਜਮਾਂ ਵਿਰੁਧ ਪਰਚਾ ਦਰਜ਼ ਕਰਵਾਇਆ ਗਿਆ ਸੀ। ਅਦਾਲਤ ਵੱਲੋਂ ਸੁਣਾਈ ਸਜ਼ਾ ਤੋਂ ਬਾਅਦ ਵਿਧਾਇਕ ਲਾਲਪੁਰਾ ਸਹਿਤ ਦੂਜੇ ਮੁਲਜਮਾਂ ਨੂੰ ਜੇਲ੍ਹ ਭੇਜਿਆ ਹੋਇਆ ਹੈ। ਭਾਰਤੀ ਸੰਵਿਧਾਨ ਮੁਤਾਬਕ ਜੇਕਰ ਕਿਸੇ ਚੁਣੇ ਹੋਏ ਨੂਮਾਇੰਦੇ ਨੂੰ 2 ਸਾਲ ਜਾਂ ਇਸਤੋਂ ਵੱਧ ਸਜ਼ਾ ਹੋ ਜਾਂਦੀ ਹੈ ਤਾਂ ਉਸਨੂੰ ਆਪਣੀ ਵਿਧਾਇਕੀ ਤੋਂ ਅਸਤੀਫ਼ਾ ਦੇਣਾ ਪੈਂਦਾ ਪ੍ਰੰਤੂ ਲਾਲਪੁਰਾ ਨੂੰ ਚਾਰ ਸਾਲ ਦੀ ਸਜ਼ਾ ਹੋਣ ਦੇ ਬਾਵਜੂਦ ਹਾਲੇ ਤੱਕ ਉਸਦੀ ਮੈਂਬਰੀ ਕਾਇਮ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Chandigarh ਤੇ ਪੰਜਾਬ ਦੇ ਪਾਣੀਆਂ ਦੇ ਮੁੱਦੇ ਨੂੰ ਲੈ ਕੇ Punjab ਦੇ ਮੁੱਖ ਮੰਤਰੀ ਦੀ ਅਹਿਮ ਪ੍ਰੈਸ ਕਾਨਫਰੰਸ, ਦੇਖੋ ਕੀ ਕਿਹਾ!

New Delhi News: ਬੀਤੇ ਕੱਲ ਹਰਿਆਣਾ ਦੇ ਵਿਚ ਉੱਤਰੀ ਜੋਨਲ ਕੋਂਸਲ ਦੀ ਹੋਈ 32 ਵੀਂ ਮੀਟਿੰਗ ਤੋਂ ਬਾਅਦ ਪੰਜਾਬ ਦੇ ਮੁੱਦਿਆਂ ਉੱਪਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਦਿੱਲੀ ਵਿਖੇ ਇੱਕ ਅਹਿਮ ਪ੍ਰੈਸ ਕਾਨਫਰੰਸ ਕੀਤੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਇਸ ਮੀਟਿੰਗ ਦੇ ਵਿਚ ਉਨ੍ਹਾਂ ਵੱਲੋਂ ਪੰਜਾਬ ਦੇ ਮੁੱਦਿਆਂ, ਜਿੰਨ੍ਹਾਂ ਵਿਚ ਚੰਡੀਗੜ੍ਹ, ਪਾਣੀਆਂ ਦਾ ਮਸਲਾ ਤੇ ਯੂਨੀਵਰਸਿਟੀ ਦਾ ਮੁੱਦਾ ਆਦਿ ਸ਼ਾਮਲ ਹੈ, ਪੰਜਾਬ ਦਾ ਪੱਖ ਜੋਰਦਾਰ ਤਰੀਕੇ ਨਾਲ ਰੱਖਿਆ ਗਿਆ।

ਇਹ ਵੀ ਪੜ੍ਹੋ ਪੰਜਾਬ ਵਿਧਾਨ ਸਭਾ ਦੇ ਸਪੀਕਰ ਦੀ ਪੰਜਾਬੀਆਂ ਨੂੰ ਅਪੀਲ; ਨਸਲ ਨੂੰ ਬਚਾਉਣ ਲਈ ਵੱਧ ਬੱਚੇ ਪੈਦਾ ਕਰੋਂ!

ਦੇਖੋ, ਮੁੱਖ ਮੰਤਰੀ ਸ: ਮਾਨ ਨੇ ਇੰਨ੍ਹਾਂ ਮੁੱਦਿਆਂ ‘ਤੇ ਕੀ ਵਿਚਾਰ ਰੱਖੇ

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Our Visitor

1902496