Thursday, May 14, 2026
Home Blog Page 328

ਧਾਰਮਿਕ ਯਾਤਰਾ ‘ਤੇ ਗਏ 42 ਭਾਰਤੀਆਂ ਦੀ ਭਿਆਨਕ ਸੜਕ ਹਾਦਸੇ ਵਿਚ ਹੋਈ ਮੌ+ਤ

ਨਵੀਂ ਦਿੱਲੀ; ਸਾਉਦੀ ਅਰਬ ‘ਚ ਅੱਜ ਸਵੇਰੇ ਵਾਪਰੇ ਇੱਕ ਭਿਆਨਕ ਹਾਦਸੇ ਵਿਚ 42 ਭਾਰਤੀਆਂ ਦੀ ਮੌਤ ਹੋਣ ਦੀ ਦੁਖਦਾਈ ਖ਼ਬਰ ਹੈ। ਇਹ ਹਾਦਸਾ ਬੱਸ ਅਤੇ ਤੇਲ ਟੈਂਕਰ ਵਿਚ ਹੋਈ ਆਹਮੋ-ਸਾਹਮਣੇ ਟੱਕਰ ਕਾਰਨ ਵਾਪਰਿਆਂ। ਘਟਨਾ ਸਮੇਂ ਸਾਉਦੀ ਅਰਬ ‘ਚ ਧਾਰਮਿਕ ਯਾਤਰਾ ‘ਤੇ ਗਏ ਇਸ ਬੱਸ ਵਿਚ ਸਵਾਰ ਸਨ। ਮ੍ਰਿਤਕਾਂ ਵਿਚ 20 ਔਰਤਾਂ ਤੇ 11 ਬੱਚੇ ਵੀ ਸ਼ਾਮਲ ਹਨ। ਮ੍ਰਿਤਕਾਂ ਬਾਰੇ ਹੋਰ ਵੇਰਵਿਆਂ ਦੀ ਉਡੀਕ ਕੀਤੀ ਜਾ ਰਹੀ ਹੈ ਤੇ ਭਾਰਤੀ ਅੰਬੈਸੀ ਵੱਲੋਂ ਵੀ ਆਪਣੀ ਭੂਮਿਕਾ ਨਿਭਾਈ ਜਾ ਰਹੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਸਰਕਾਰੀ ਬੱਸਾਂ ‘ਚ ਸਫ਼ਰ ਕਰਨ ਵਾਲੇ ਸਾਵਧਾਨ; ਦੁਪਿਹਰ 12 ਵਜੇਂ ਪੰਜਾਬ ਭਰ ਵਿਚ ਚੱਕਾ ਜਾਮ ਦਾ ਐਲਾਨ

0

Bathinda News: prtc buses closed today; ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਕਿਲੋਮੀਟਰ ਸਕੀਮ ਤਹਿਤ ਬੱਸਾਂ ਪਾਉਣ ਦਾ ਵਿਰੋਧ ਕਰ ਰਹੀ ਪੰਜਾਬ ਰੋਡਵੇਜ਼/ਪਨਬੱਸ, ਪੀ.ਆਰ.ਟੀ.ਸੀ. ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਦੇ ਸੱਦੇ ਹੇਠ ਅੱਜ 17 ਨਵੰਬਰ ਨੂੰ ਦੁਪਿਹਰ 12 ਵਜੇਂ ਤੋਂ ਬਾਅਦ ਪੰਜਾਬ ਭਰ ਵਿਚ ਸਰਕਾਰੀ ਬੱਸਾਂ ਦੇ ਚੱਕਾ ਜਾਮ ਦਾ ਐਲਾਨ ਕੀਤਾ ਗਿਆ। ਜਥੇਬੰਦੀ ਦੇ ਸੂਬਾ ਆਗੂ ਕੁਲਵੰਤ ਸਿੰਘ ਮਨੇਸ਼ ਨੇ ਦਸਿਆ ਕਿ, ”ਜੇਕਰ ਸਰਕਾਰ ਆਪਣੇ ਮਨਸੂਬੇ ਤੋਂ ਬਾਜ਼ ਨਾ ਆਈ ਤਾਂ ਯੁਨੀਅਨ ਸੰਘਰਸ਼ ਵਿੱਢਣ ਲਈ ਤਿਆਰ-ਬਰ-ਤਿਆਰ ਹੈ। ”

ਇਹ ਵੀ ਪੜ੍ਹੋ ਬਠਿੰਡਾ ਵਿਖੇ 17 ਨਵੰਬਰ ਨੂੰ ਕਰਵਾਏ ਜਾਣ ਵਾਲੇ ਲਾਈਟ ਐਂਡ ਸਾਊਂਡ ਸ਼ੋਅ ਦੇ ਮੱਦੇਨਜ਼ਰ ਰੂਟ ਪਲਾਨ ਜਾਰੀ:ਐਸਐਸਪੀ

ਉਨ੍ਹਾਂ ਦੋਸ਼ ਲਗਾਇਆ ਕਿ ਪ੍ਰਾਈਵੇਟ ਟ੍ਰਾਂਸਪੋਟਰਾਂ ਨੂੰ ਫ਼ਾਈਦਾ ਪਹੁੰਚਾਉਣ ਲਈ ਇਹ ਫੈਸਲਾ ਲਿਆ ਗਿਆ ਹੈ ਜਦਕਿ ਜੇਕਰ ਸਰਕਾਰ ਆਪਣੀਆਂ ਬੱਸਾਂ ਨੂੰ ਕਰਜ਼ ਚੁੱਕ ਕੇ ਵੀ ਪਾਏ ਤਾਂ ਇਸਦੇ ਨਾਲ ਪ੍ਰਾਈਵੇਟ ਟ੍ਰਾਂਸਪੋਟਰ ਨੁੰ ਮਹੀਨੇ ਦੇ ਦਿੱਤੇ ਜਾਣ ਵਾਲੇ ਪੈਸੇ ਤੋਂ ਕਿਤੇ ਘੱਟ ਮਹੀਨੇ ਦੀ ਕਿਸ਼ਤ ਆਵੇਗੀ। ਉਨ੍ਹਾਂ ਐਲਾਨ ਕੀਤਾ ਕਿ ਜੇਕਰ ਪੰਜਾਬ ਸਰਕਾਰ ਨੇ ਕਿਲੋਮੀਟਰ ਸਕੀਮ ਵਾਲੇ ਟੈਂਡਰ ਨੂੰ ਖੋਲਣ ਦੀ ਕੋਸ਼ਿਸ਼ ਕੀਤੀ ਤਾਂ ਉਨ੍ਹਾਂ ਦੀ ਜਥੇਬੰਦੀ ਵਲੋਂ ਅੱਜ ਸੋਮਵਾਰ ਦੁਪਹਿਰ 12 ਵਜੇ ਤੋਂ ਪੰਜਾਬ ਰੋਡਵੇਜ਼ ਪਨਬੱਸ ਅਤੇ ਪੀ.ਆਰ.ਟੀ.ਸੀ ਦੀਆਂ ਬੱਸਾਂ ਦਾ ਮੁਕੰਮਲ ਚੱਕਾ ਜਾਮ ਕਰਕੇ ਹੜਤਾਲ ਸ਼ੁਰੂ ਕੀਤੀ ਜਾਵੇਗੀ ਅਤੇ ਤਰੁੰਤ ਚੇਅਰਮੈਨ ਅਤੇ ਐਮ.ਡੀ. ਪੀ.ਆਰ.ਟੀ.ਸੀ. ਦੀ ਰਿਹਾਇਸ਼ ਅਤੇ ਮੁੱਖ ਦਫ਼ਤਰ ਅੱਗੇ ਧਰਨਾ ਦਿੱਤਾ ਜਾਵੇਗਾ।ਇਸਦੇ ਨਾਲ ਹੀ ਭਲਕੇ 18 ਨਵੰਬਰ ਨੂੰ ਚੰਡੀਗੜ੍ਹ ਵਿਖੇ ਮੁੱਖ ਮੰਤਰੀ ਦੀ ਰਿਹਾਇਸ਼ ‘ਤੇ ਪੱਕਾ ਧਰਨਾ ਦਿੱਤਾ ਜਾਵੇਗਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਮੁੱਖ ਮੰਤਰੀ ਵੱਲੋਂ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਸ਼ਹੀਦੀ ਦਿਹਾੜੇ ਮੌਕੇ ਸਰਾਭਾ ਪਿੰਡ ਲਈ 45.84 ਕਰੋੜ ਰੁਪਏ ਦੇ ਵਿਕਾਸ ਪ੍ਰਾਜੈਕਟਾਂ ਦਾ ਐਲਾਨ

0

👉ਸ਼ਹੀਦ ਸਰਾਭਾ ਦੀ ਕੁਰਬਾਨੀ ਨੌਜਵਾਨਾਂ ਨੂੰ ਸਦਾ ਪ੍ਰੇਰਿਤ ਕਰਦੀ ਰਹੇਗੀ
👉ਪੰਜਾਬ ਵਾਸੀਆਂ ਨੂੰ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਮੌਕੇ 23 ਤੋਂ 25 ਨਵੰਬਰ ਤੱਕ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋ ਰਹੇ ਸਮਾਗਮਾਂ ’ਚ ਸ਼ਾਮਲ ਹੋਣ ਦਾ ਸੱਦਾ
Sarabha (Ludhiana)News:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਜ਼ਾਦੀ ਸੰਘਰਸ਼ ਦੇ ਮਹਾਨ ਸ਼ਹੀਦ ਕਰਤਾਰ ਸਿੰਘ ਸਰਾਭਾ ਨੂੰ ਉਨ੍ਹਾਂ ਦੇ ਸ਼ਹੀਦੀ ਦਿਹਾੜੇ ‘ਤੇ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਸ਼ਹੀਦ ਦੇ ਜੱਦੀ ਪਿੰਡ ਸਰਾਭਾ ਲਈ 45.84 ਕਰੋੜ ਰੁਪਏ ਦੇ ਵਿਕਾਸ ਪ੍ਰਾਜੈਕਟਾਂ ਦਾ ਐਲਾਨ ਕੀਤਾ।ਅੱਜ ਇੱਥੇ ਰਾਜ ਪੱਧਰੀ ਸਮਾਗਮ ਦੌਰਾਨ ਆਪਣੇ ਸੰਬੋਧਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਸ਼ਹੀਦ ਦੇ ਸਤਿਕਾਰ ਵਿੱਚ ਪਿੰਡ ਸਰਾਭਾ ਲਈ 45 ਕਰੋੜ 84 ਲੱਖ ਰੁਪਏ ਦੀ ਲਾਗਤ ਨਾਲ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਰਾਹੀਂ ਪਿੰਡ ਦੇ ਬੁਨਿਆਦੀ ਢਾਂਚੇ, ਪੀਣ ਵਾਲਾ ਸਾਫ ਪਾਣੀ, ਖੇਡਾਂ, ਰੱਖਿਆ ਸਿਖਲਾਈ ਸਮੇਤ ਹੋਰ ਸਹੂਲਤਾਂ ਦਿੱਤੀਆਂ ਜਾਣਗੀਆਂ ਜੋ ਸਹੀ ਮਾਅਨਿਆਂ ਵਿੱਚ ਸ਼ਹੀਦ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਇਸ ਮਹਾਨ ਸ਼ਹੀਦ ਦੇ ਜੱਦੀ ਪਿੰਡ ਨੂੰ ਮਾਡਲ ਪਿੰਡ ਵਜੋਂ ਵਿਕਸਤ ਕਰਨ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ।ਇਸ ਮੌਕੇ ਮੁੱਖ ਮੰਤਰੀ ਨੇ ਸ਼ਹੀਦ ਕਰਤਾਰ ਸਿੰਘ ਸਰਾਭਾ ਨੂੰ ਸ਼ਰਧਾਂਜਲੀ ਦਿੰਦਿਆਂ ਉਸ ਦੇ ਸਾਥੀਆਂ ਸ਼ਹੀਦ ਵਿਸ਼ਨੂੰ ਗਣੇਸ਼ ਪਿੰਗਲੇ, ਬਖਸ਼ੀਸ਼ ਸਿੰਘ, ਜਗਤ ਸਿੰਘ, ਸੁਰੈਣ ਸਿੰਘ (ਵੱਡਾ), ਸ਼ਹੀਦ ਹਰਨਾਮ ਸਿੰਘ ਸਿਆਲਕੋਟੀ ਅਤੇ ਸੁਰੈਣ ਸਿੰਘ (ਛੋਟੇ) ਨੂੰ ਵੀ ਯਾਦ ਕੀਤਾ, ਜਿਨ੍ਹਾਂ ਨੂੰ ਵੀ ਉਸੇ ਦਿਨ ਫਾਂਸੀ ਦਿੱਤੀ ਗਈ ਸੀ।

ਇਹ ਵੀ ਪੜ੍ਹੋ  ਮਾਨ ਸਰਕਾਰ ਦੀ ਇਤਿਹਾਸਕ ਪ੍ਰਾਪਤੀ; 11 ਲੱਖ ਤੋਂ ਵੱਧ ਕਿਸਾਨਾਂ ਨੂੰ ਮਿਲਿਆ MSP ਲਾਭ

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸ਼ਹੀਦ ਕਰਤਾਰ ਸਿੰਘ ਸਰਾਭਾ ਭਾਰਤ ਦੇ ਸਭ ਤੋਂ ਨੌਜਵਾਨ ਕ੍ਰਾਂਤੀਕਾਰੀ ਸਨ, ਜਿਨ੍ਹਾਂ ਨੇ ਮਹਿਜ਼ 19 ਸਾਲ ਦੀ ਉਮਰ ਵਿੱਚ ਆਪਣੀ ਜਾਨ ਕੁਰਬਾਨ ਕਰ ਦਿੱਤੀ।ਉਨ੍ਹਾਂ ਕਿਹਾ ਕਿ ਇੰਨੀ ਛੋਟੀ ਉਮਰ ਵਿੱਚ ਸ਼ਹੀਦ ਹੋਣ ਵਾਲੇ ਕਰਤਾਰ ਸਿੰਘ ਸਰਾਭਾ ਆਪਣੇ ਦੇਸ਼ ਲਈ ਨਿਰਸਵਾਰਥ ਸੇਵਾ ਨਿਭਾਉਣ ਵਾਸਤੇ ਨੌਜਵਾਨ ਪੀੜ੍ਹੀਆਂ ਲਈ ਸਦੀਆਂ ਤੋਂ ਪ੍ਰੇਰਨਾ ਦਾ ਸਰੋਤ ਬਣੇ ਹੋਏ ਹਨ। ਉਨ੍ਹਾਂ ਕਿਹਾ ਕਿ ਇਸ ਮਹਾਨ ਸ਼ਹੀਦ ਨੇ ਦੇਸ਼ ਨੂੰ ਵਿਦੇਸ਼ੀ ਸਾਮਰਾਜਵਾਦ ਦੇ ਚੁੰਗਲ ਤੋਂ ਮੁਕਤ ਕਰਵਾਉਣ ਲਈ ਅਹਿਮ ਭੂਮਿਕਾ ਨਿਭਾਈ। ਉਨ੍ਹਾਂ ਕਿਹਾ ਕਿ ਗ਼ਦਰ ਪਾਰਟੀ ਦੇ ਸਰਗਰਮ ਆਗੂ ਵਜੋਂ ਉਨ੍ਹਾਂ ਨੇ ਪਹਿਲਾਂ ਵਿਦੇਸ਼ਾਂ ਵਿੱਚ ਅਤੇ ਫਿਰ ਦੇਸ਼ ਦੀ ਆਜ਼ਾਦੀ ਲਈ ਅਣਥੱਕ ਮਿਹਨਤ ਕੀਤੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਨੇ ਸ਼ਹੀਦ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਵਿਖੇ ਸਹੁੰ ਚੁੱਕ ਕੇ ਸੂਬੇ ਦੀ ਕਮਾਨ ਸੰਭਾਲੀ ਸੀ ਅਤੇ ਉਨ੍ਹਾਂ ਦੀ ਸਰਕਾਰ ਸ਼ਹੀਦਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ।ਇਸ ਦੌਰਾਨ ਮੁੱਖ ਮੰਤਰੀ ਨੇ ਪੰਜਾਬੀਆਂ ਨੂੰ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਮੌਕੇ ਸ੍ਰੀ ਅਨੰਦਪੁਰ ਸਾਹਿਬ ਵਿਖੇ 23 ਤੋਂ 25 ਨਵੰਬਰ ਤੱਕ ਕਰਵਾਏ ਜਾ ਰਹੇ ਸਮਾਗਮਾਂ ਵਿੱਚ ਵਧ-ਚੜ੍ਹ ਕੇ ਸ਼ਾਮਲ ਹੋਣ ਦਾ ਸੱਦਾ। ਉਨ੍ਹਾਂ ਕਿਹਾ ਕਿ ਇਸ ਇਤਿਹਾਸਕ ਮੌਕੇ ਪੰਜਾਬ ਸਰਕਾਰ ਵੱਲੋਂ ਲਾਈਟ ਐਂਡ ਸਾਊਂਡ ਸ਼ੋਅ, ਨਗਰ ਕੀਰਤਨ, ਡਰੋਨ ਸ਼ੋਅ, ਕੀਰਤਨ ਦਰਬਾਰ ਅਤੇ ਹੋਰ ਸਮਾਗਮ ਕਰਵਾਏ ਜਾ ਰਹੇ ਹਨ ਤਾਂ ਕਿ ਗੁਰੂ ਸਾਹਿਬ ਜੀ ਦੇ ਮਹਾਨ ਜੀਵਨ ਅਤੇ ਸਿੱਖਿਆਵਾਂ ਦਾ ਸੰਦੇਸ਼ ਘਰ-ਘਰ ਪਹੁੰਚਾਇਆ ਜਾ ਸਕੇ।

ਇਹ ਵੀ ਪੜ੍ਹੋ  ਅੰਮ੍ਰਿਤਸਰ ਵਿੱਚ ਪਾਕਿਸਤਾਨ ਅਧਾਰਤ ਹਥਿਆਰ ਅਤੇ ਨਾਰਕੋ ਨੈੱਟਵਰਕ ਦਾ ਪਰਦਾਫਾਸ਼; ਛੇ ਪਿਸਤੌਲਾਂ, 1 ਕਿਲੋ ਹੈਰੋਇਨ ਸਮੇਤ ਪੰਜ ਗ੍ਰਿਫ਼ਤਾਰ

ਉਨ੍ਹਾਂ ਕਿਹਾ ਕਿ ਅਸੀਂ ਸਾਰੇ ਭਾਗਾਂ ਵਾਲੇ ਹਾਂ ਜਿਨ੍ਹਾਂ ਨੂੰ ਇਹ ਇਤਿਹਾਸਕ ਮੌਕਾ ਮਨਾਉਣ ਦਾ ਸੁਭਾਗ ਹਾਸਲ ਹੋਇਆ ਹੈ।ਇਸ ਤੋਂ ਪਹਿਲਾਂ ਮੁੱਖ ਮੰਤਰੀ ਨੇ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਜੱਦੀ ਘਰ ਜਾ ਕੇ ਉਨ੍ਹਾਂ ਨੂੰ ਸ਼ਰਧਾ ਦੇ ਫੁੱਲ ਵੀ ਭੇਟ ਕੀਤੇ।ਮੁੱਖ ਮੰਤਰੀ ਵੱਲੋਂ ਐਲਾਨੇ ਗਏ 45.84 ਕਰੋੜ ਰੁਪਏ ਦੇ ਵਿਕਾਸ ਪ੍ਰਾਜੈਕਟਾਂ ਵਿੱਚ ਪਿੰਡ ਲਲਤੋਂ ਕਲਾਂ ਤੋਂ ਸਰਾਭਾ ਰਾਹੀਂ ਰਾਏਕੋਟ ਅਤੇ ਹਲਵਾਰਾ ਤੱਕ ਮੌਜੂਦਾ ਦੋ-ਮਾਰਗੀ ਤੋਂ ਚਾਰ-ਮਾਰਗੀ ਸੜਕ ਨੂੰ ਚੌੜਾ ਕਰਨ ਲਈ 40 ਕਰੋੜ ਰੁਪਏ ਦੀ ਲਾਗਤ ਆਵੇਗੀ। ਇਹ ਸੜਕ ਹਲਵਾਰਾ ਏਅਰਪੋਰਟ ਤੱਕ ਜਾਏਗੀ। ਇਸੇ ਤਰ੍ਹਾਂ 2 ਕਰੋੜ 82 ਲੱਖ ਰੁਪਏ ਦੀ ਲਾਗਤ ਨਾਲ ਸਤਹੀ ਪਾਣੀ ਯੋਜਨਾ, 2 ਕਰੋੜ ਰੁਪਏ ਦੀ ਟਾਰਗੇਟ ਸੇਫਟੀ ਸੈੱਟਅੱਪ ਵਾਲੀ 10 ਐਮ.ਐਮ. ਇਨਡੋਰ ਸ਼ੂਟਿੰਗ ਰੇਂਜ, 10 ਲੱਖ ਰੁਪਏ ਦੀ ਲਾਗਤ ਬਾਸਕਟਬਾਲ ਗਰਾਊਂਡ ਦੀ ਮੁਰੰਮਤ ਅਤੇ 3 ਲੱਖ ਰੁਪਏ ਨਾਲ ਵਾਲੀਬਾਲ ਕੋਰਟ ਤੇ ਛੇ ਕੰਕਰੀਟ ਬੈਂਚਾਂ ਵਾਲੇ ਖੇਡ ਮੈਦਾਨ ਦਾ ਵਿਕਾਸ ਸ਼ਾਮਲ ਹੈ।ਇਸ ਤੋਂ ਇਲਾਵਾ 89 ਲੱਖ ਰੁਪਏ ਦੀ ਲਾਗਤ ਨਾਲ ਜੰਗਲਾਤ ਨਰਸਰੀ ਨੂੰ ਨਵੀਨਤਮ ਤਕਨਾਲੋਜੀ ਨਾਲ ਅਪਗ੍ਰੇਡ ਕੀਤਾ ਜਾਵੇਗਾ। ਸੁਰੱਖਿਆ ਤੇ ਪੁਲਿਸ ਬਲਾਂ ਲਈ ਸਿਖਲਾਈ ਅਕੈਡਮੀ ਸਥਾਪਤ ਕੀਤੀ ਜਾਵੇਗੀ ਜਿਸ ਵਿੱਚ ਪਾਇਲਟ ਅਤੇ ਡਰੋਨ ਸਿਖਲਾਈ ਲਈ ਏਅਰ ਫੋਰਸ ਅਕੈਡਮੀ ਤੋਂ ਛੱਡੇ ਹੋਏ ਮਿਗ-21 ਜਹਾਜ਼ ਦੀ ਵਿਵਸਥਾ ਸ਼ਾਮਲ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਸਪੀਕਰ ਨੇ ਆਪ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਸ੍ਰੀ ਆਨੰਦਪੁਰ ਸਾਹਿਬ ਵਿਖੇ ਹੋਣ ਵਾਲੇ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਵਿੱਚ ਸ਼ਾਮਲ ਹੋਣ ਲਈ ਸੱਦਾ ਦਿੱਤਾ

0

Chandigarh News:ਸਾਹਿਬ-ਏ-ਕਮਾਲ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸ਼ਹੀਦੀ ਦੇ 350 ਸਾਲਾ ਸ਼ਤਾਬਦੀ ਨੂੰ ਸਮਰਪਿਤ ਸਮਾਗਮਾਂ ਦੇ ਅੰਗ ਵਜੋਂ ਪੰਜਾਬ ਸਰਕਾਰ ਵੱਲੋਂ ਚੰਡੀਗੜ੍ਹ ਤੋਂ ਬਾਹਰ ਪਹਿਲੀ ਵਾਰ ਸ਼੍ਰੀ ਅਨੰਦਪੁਰ ਸਾਹਿਬ ਦੀ ਪਵਿੱਤਰ ਧਰਤੀ ਉੱਤੇ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਆਯੋਜਿਤ ਕੀਤਾ ਜਾ ਰਿਹਾ ਹੈ। ਇਸ ਸੰਦਰਭ ਵਿੱਚ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਸ਼੍ਰੀ ਅਰਵਿੰਦ ਕੇਜਰੀਵਾਲ ਨੂੰ ਵਿਧਾਨ ਸਭਾ ਵੱਲੋਂ ਸੱਦਾ ਪੱਤਰ ਭੇਟ ਕੀਤਾ।

ਇਹ ਵੀ ਪੜ੍ਹੋ  ਮਾਨ ਸਰਕਾਰ ਦੀ ਇਤਿਹਾਸਕ ਪ੍ਰਾਪਤੀ; 11 ਲੱਖ ਤੋਂ ਵੱਧ ਕਿਸਾਨਾਂ ਨੂੰ ਮਿਲਿਆ MSP ਲਾਭ

ਸੰਧਵਾਂ ਨੇ ਕਿਹਾ ਕਿ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ ਬਲਿਦਾਨ ਸਿਰਫ਼ ਸਿੱਖ ਕੌਮ ਲਈ ਨਹੀਂ, ਬਲਕਿ ਪੂਰੀ ਮਨੁੱਖਤਾ ਲਈ ਪ੍ਰੇਰਣਾਦਾਇਕ ਹੈ। ਧਰਮ–ਨਿਰਪੇਖਤਾ, ਧਰਮ ਦੀ ਆਜ਼ਾਦੀ, ਸ਼ਾਂਤੀ ਅਤੇ ਮਨੁੱਖੀ ਅਧਿਕਾਰਾਂ ਲਈ ਦਿੱਤੇ ਗਏ ਇਸ ਵਿਸ਼ਾਲ ਬਲਿਦਾਨ ਦੀ 350 ਸਾਲਾ ਸ਼ਤਾਬਦੀ ਪੂਰੀ ਦੁਨੀਆ ਲਈ ਇੱਕ ਮਹੱਤਵਪੂਰਨ ਇਤਿਹਾਸਿਕ ਪਲ ਹੈ। ਇਸ ਮਹਾਨ ਯਾਦਗਾਰ ਨੂੰ ਯਾਦਗਾਰੀ ਬਣਾਉਣ ਲਈ ਪੰਜਾਬ ਸਰਕਾਰ ਅਤੇ ਪੰਜਾਬ ਵਿਧਾਨ ਸਭਾ ਵੱਲੋਂ ਅਨੰਦਪੁਰ ਸਾਹਿਬ ਵਿੱਚ ਵਿਸ਼ੇਸ਼ ਸੈਸ਼ਨ ਦਾ ਆਯੋਜਨ ਇੱਕ ਇਤਿਹਾਸਕ ਕਦਮ ਹੈ।

ਇਹ ਵੀ ਪੜ੍ਹੋ  ਸਮਾਜਿਕ ਸੁਰੱਖਿਆ ਨੂੰ ਮਜ਼ਬੂਤ ਕਰਨ ਲਈ ਕੈਬਨਿਟ ਦੇ ਵੱਡੇ ਫ਼ੈਸਲੇ: ਕੈਬਨਿਟ ਮੰਤਰੀ ਡਾ. ਬਲਜੀਤ ਕੌਰ
ਸਪੀਕਰ ਸ. ਸੰਧਵਾਂ ਨੇ ਦੱਸਿਆ ਕਿ ਇਸ ਵਿਸ਼ੇਸ਼ ਸੈਸ਼ਨ ਦੌਰਾਨ:
ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਅਦੁਤੀ ਬਲਿਦਾਨ ਅਤੇ ਸਿੱਖਿਆਵਾਂ ‘ਤੇ ਵਿਸ਼ੇਸ਼ ਚਰਚਾ ਹੋਵੇਗੀ।ਸਾਰੇ ਵਿਧਾਇਕ, ਵੱਖ-ਵੱਖ ਧਾਰਮਿਕ ਸੰਸਥਾਵਾਂ ਦੇ ਪ੍ਰਤਿਨਿਧੀ ਅਤੇ ਵਿਸ਼ੇਸ਼ ਮਹਿਮਾਨ ਹਾਜ਼ਰੀ ਭਰਨਗੇ।ਉਨ੍ਹਾਂ ਨੇ ਕਿਹਾ ਕਿ ਅਨੰਦਪੁਰ ਸਾਹਿਬ, ਜੋ ਖਾਲਸਾ ਦੀ ਜਨਮਭੂਮੀ ਹੈ, ਤੋਂ ਇਸ ਵਿਸ਼ੇਸ਼ ਸੈਸ਼ਨ ਦੀ ਸ਼ੁਰੂਆਤ ਨਾਲ ਪੰਜਾਬ ਦੀ ਰੂਹਾਨੀ ਵਿਰਾਸਤ ਨੂੰ ਹੋਰ ਮਜ਼ਬੂਤੀ ਮਿਲੇਗੀ ਅਤੇ ਦੁਨੀਆ ਨੂੰ ਸ਼ਾਂਤੀ, ਭਾਈਚਾਰੇ ਅਤੇ ਮਨੁੱਖਤਾ ਦਾ ਸਾਂਝਾ ਸੰਦੇਸ਼ ਜਾਵੇਗਾ।ਸ਼੍ਰੀ ਕੇਜਰੀਵਾਲ ਨੂੰ ਸੱਦਾ ਪੱਤਰ ਭੇਟ ਕਰਦੇ ਹੋਏ ਸ. ਸੰਧਵਾਂ ਨੇ ਆਸ ਜਤਾਈ ਕਿ ਉਹ ਇਸ ਇਤਿਹਾਸਕ ਪਲ ਚ ਸ਼ਿਰਕਿਤ ਕਰਨ ਲਈ ਵਿਸ਼ੇਸ਼ ਸੈਸ਼ਨ ਵਿੱਚ ਸ਼ਾਮਲ ਹੋਣਗੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਮਾਨ ਸਰਕਾਰ ਦੀ ਇਤਿਹਾਸਕ ਪ੍ਰਾਪਤੀ; 11 ਲੱਖ ਤੋਂ ਵੱਧ ਕਿਸਾਨਾਂ ਨੂੰ ਮਿਲਿਆ MSP ਲਾਭ

0

Punjab News:ਝੋਨੇ ਦੀ ਸੁਚਾਰੂ ਖਰੀਦ ਨੂੰ ਯਕੀਨੀ ਬਣਾਉਣ ਲਈ ਕੋਈ ਕਸਰ ਨਹੀਂ ਛੱਡਦੇ ਹੋਏ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਝੋਨੇ ਦੀ ਸੁਚਾਰੂ ਖਰੀਦ ਨੂੰ ਯਕੀਨੀ ਬਣਾਉਣ ਲਈ ਸਰਗਰਮੀ ਨਾਲ ਯਤਨ ਸ਼ੁਰੂ ਕੀਤੇ ਹਨ। 12 ਨਵੰਬਰ ਤੱਕ, 11,31,270 ਕਿਸਾਨਾਂ ਨੂੰ ਘੱਟੋ-ਘੱਟ ਸਮਰਥਨ ਮੁੱਲ (MSP) ਲਾਭ ਪ੍ਰਾਪਤ ਹੋਏ ਹਨ।ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲਿਆਂ ਦੇ ਮੰਤਰੀ ਲਾਲ ਚੰਦ ਕਟਾਰੂਚੱਕ ਦੀ ਅਗਵਾਈ ਹੇਠ, ਖਰੀਦ, ਲਿਫਟਿੰਗ ਅਤੇ ਭੁਗਤਾਨ ਪ੍ਰਕਿਰਿਆ ਪੂਰੇ ਜੋਸ਼ ਨਾਲ ਅੱਗੇ ਵਧ ਰਹੀ ਹੈ।

ਇਹ ਵੀ ਪੜ੍ਹੋ  ਲਾਲਜੀਤ ਸਿੰਘ ਭੁੱਲਰ ਨੇ ਸੜਕੀ ਆਵਾਜਾਈ ਪੀੜਤਾਂ ਲਈ ਵਿਸ਼ਵ ਯਾਦਗਾਰੀ ਦਿਵਸ ‘ਤੇ ਹਿੱਟ ਐਂਡ ਰਨ ਮੁਆਵਜ਼ਾ ਯੋਜਨਾ ਲਈ ਕਾਰਜ ਯੋਜਨਾ ਦੀ ਕੀਤੀ ਸ਼ੁਰੂਆਤ

ਪਟਿਆਲਾ ਜ਼ਿਲ੍ਹਾ ਹੁਣ ਤੱਕ 96,920 ਕਿਸਾਨਾਂ ਨੂੰ MSP ਲਾਭ ਪ੍ਰਾਪਤ ਹੋਣ ਨਾਲ ਰਾਜ ਵਿੱਚੋਂ ਮੋਹਰੀ ਹੈ।ਇਹ ਜ਼ਿਕਰਯੋਗ ਹੈ ਕਿ 12 ਨਵੰਬਰ ਦੀ ਸ਼ਾਮ ਤੱਕ, ਰਾਜ ਭਰ ਦੀਆਂ ਮੰਡੀਆਂ ਵਿੱਚ ਕੁੱਲ 1,54,78,162.41 ਮੀਟ੍ਰਿਕ ਟਨ ਝੋਨਾ ਪਹੁੰਚਿਆ ਸੀ। ਇਨ੍ਹਾਂ ਵਿੱਚੋਂ, 15,389,039.51 ਮੀਟ੍ਰਿਕ ਟਨ ਝੋਨੇ ਦੀ ਖਰੀਦ ਕੀਤੀ ਗਈ ਹੈ, ਜੋ ਕੁੱਲ ਫਸਲ ਦਾ 99 ਪ੍ਰਤੀਸ਼ਤ ਹੈ। ਕੁੱਲ ਲਿਫਟਿੰਗ ਦਾ ਅੰਕੜਾ 14,109,483.18 ਮੀਟ੍ਰਿਕ ਟਨ ਹੈ, ਜੋ ਹੁਣ ਤੱਕ ਖਰੀਦੀ ਗਈ ਫਸਲ ਦਾ 91 ਪ੍ਰਤੀਸ਼ਤ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਬਠਿੰਡਾ ਵਿਖੇ 17 ਨਵੰਬਰ ਨੂੰ ਕਰਵਾਏ ਜਾਣ ਵਾਲੇ ਲਾਈਟ ਐਂਡ ਸਾਊਂਡ ਸ਼ੋਅ ਦੇ ਮੱਦੇਨਜ਼ਰ ਰੂਟ ਪਲਾਨ ਜਾਰੀ:ਐਸਐਸਪੀ

0

👉ਸ਼ੋਅ ਦਾ ਸਮਾਂ ਸ਼ਾਮ 6 ਵਜੇ ਤੋਂ 7 ਵਜੇ ਤੱਕ ਰਹੇਗਾ
Bathinda News:ਐਸਐਸਪੀ ਮੈਡਮ ਅਮਨੀਤ ਕੌਂਡਲ ਨੇ ਦੱਸਿਆ ਕਿ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾਂ ਸ਼ਹੀਦੀ ਦਿਹਾੜੇ ਦੇ ਮੱਦੇਨਜਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਥਾਨਕ ਸ਼ਹੀਦ ਭਗਤ ਸਿੰਘ ਬਹੁ ਮੰਤਵੀ ਖੇਡ ਸਟੇਡੀਅਮ ਵਿਖੇ 17 ਨਵੰਬਰ 2025 ਨੂੰ ਕਰਵਾਏ ਜਾ ਰਹੇ ਲਾਈਟ ਐਂਡ ਸਾਊਂਡ ਸ਼ੋਅ ਦੇ ਸੰਬੰਧ ਵਿੱਚ ਜ਼ਿਲ੍ਹਾ ਪੁਲਿਸ ਵੱਲੋਂ ਸਾਰੇ ਰੂਟਾਂ ਨੂੰ ਸੁਚਾਰੂ ਅਤੇ ਸੁਰੱਖਿਅਤ ਬਣਾਉਣ ਲਈ ਟ੍ਰੈਫ਼ਿਕ ਐਡਵਾਈਜ਼ਰੀ ਜਾਰੀ ਕੀਤੀ ਗਈ ਹੈ। ਲਾਈਟ ਐਂਡ ਸਾਊਂਡ ਸ਼ੋਅ ਦਾ ਸਮਾਂ ਸ਼ਾਮ 6 ਤੋਂ 7 ਵਜੇ ਤੱਕ ਰਹੇਗਾ।

ਇਹ ਵੀ ਪੜ੍ਹੋ  ਅੰਮ੍ਰਿਤਸਰ ਵਿੱਚ ਪਾਕਿਸਤਾਨ ਅਧਾਰਤ ਹਥਿਆਰ ਅਤੇ ਨਾਰਕੋ ਨੈੱਟਵਰਕ ਦਾ ਪਰਦਾਫਾਸ਼; ਛੇ ਪਿਸਤੌਲਾਂ, 1 ਕਿਲੋ ਹੈਰੋਇਨ ਸਮੇਤ ਪੰਜ ਗ੍ਰਿਫ਼ਤਾਰ

ਇਸ ਮੌਕੇ ਐਸਐਸਪੀ ਅਮਨੀਤ ਕੌਂਡਲ ਨੇ ਦੱਸਿਆ ਕਿ ਸਮਾਗਮ ਨੂੰ ਮੁੱਖ ਰੱਖਦਿਆਂ ਆਉਣ ਵਾਲੀਆਂ ਸੰਭਾਵਿਤ ਭੀੜਾਂ ਅਤੇ ਵਧੇਰੇ ਟ੍ਰੈਫ਼ਿਕ ਨੂੰ ਦੇਖਦੇ ਹੋਏ ਕੁਝ ਮੁੱਖ ਰੂਟਾਂ ‘ਤੇ ਟ੍ਰੈਫ਼ਿਕ ਵਿੱਚ ਤਬਦੀਲੀਆਂ ਕੀਤੀਆਂ ਗਈਆਂ ਹਨ।ਉਹਨਾਂ ਦੱਸਿਆ ਕਿ ਲਾਰਡ ਰਾਮਾ ਸਕੂਲ (ਗੇਟ ਨੰਬਰ 5), ਸ਼੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ, ਟਰੱਕ ਯੂਨੀਅਨ ਬਠਿੰਡਾ, ਮਹਾਂਵੀਰ ਦਲ ਹਸਪਤਾਲ ਅਤੇ ਪਿੰਡ ਜੈਪਾਲਗੜ੍ਹ, ਨੇੜੇ ਖੇਡ ਸਟੇਡੀਅਮ ‘ਚ ਪਾਰਕਿੰਗ ਵਿਵਸਥਾ ਹੋਵੇਗੀ।ਉਹਨਾਂ ਅੱਗੇ ਦੱਸਿਆ ਕਿ ਭਾਰੀ ਟਰੈਫਿਕ ਵਾਲੇ ਰਸਤੇ ਜਿਸ ਵਿੱਚ ਬੱਸ ਸਟੈਂਡ ਤੋਂ ਇਲਾਵਾ ਆਈਸੀਆਈਸੀਆਈ ਬੈਂਕ ਵਾਲਾ ਚੌਕ ਅਤੇ ਫੌਜੀ ਚੌਕ ਤੋਂ ਬੀਬੀ ਵਾਲਾ ਚੌਕ ਸ਼ਾਮਲ ਹਨ।

ਇਹ ਵੀ ਪੜ੍ਹੋ  ਮਾਮਲਾ ਪਾਕਿਸਤਾਨ ‘ਚ ਲਾਪਤਾ ਹੋਈ ਸਿੱਖ ਬੀਬੀ ਦਾ; ਹੁਣ ਪਾਕਿਸਤਾਨ ਵੱਲੋਂ ਇਕੱਲੀਆਂ ਔਰਤਾਂ ਦੇ ਧਾਰਮਿਕ ਜਥਿਆਂ ਵਿਚ ਆਉਣ ‘ਤੇ ਰੋਕ ਲਗਉਣ ਦੀ ਤਿਆਰੀ!

ਇਸ ਤੋਂ ਇਲਾਵਾ, ਟੀ-ਪੁਆਇੰਟ (ਨੇੜੇ ਕ੍ਰਿਸ਼ਨਾ ਕਾਂਟੀਨੈਂਟਲ) ਤੋਂ ਹਨੂੰਮਾਨ ਚੌਕ ਵਾਹਨਾਂ ਲਈ ਬੰਦ ਰਹੇਗਾ ਜੋ ਕਿ ਕੇਵਲ ਪੈਦਲ ਯਾਤਰੀਆਂ ਲਈ ਖੁੱਲਾ ਹੋਵੇਗਾ। ਇਸ ਦੇ ਨਾਲ ਹੀ ਟੀ-ਪੁਆਇੰਟ (ਕਪਿਲਾ ਹਸਪਤਾਲ) ਤੋਂ ਭੱਟੀ ਰੋਡ ਤੱਕ ਸੜਕ ਦਾ ਸਿਰਫ ਇੱਕ ਪਾਸਾ ਖੁੱਲਾ ਰਹੇਗਾ।ਉਹਨਾਂ ਬਠਿੰਡਾ ਵਾਸੀਆਂ ਨੂੰ ਪੁਰਜੋਰ ਅਪੀਲ ਕਰਦਿਆਂ ਕਿਹਾ ਕਿ ਉਹ ਪ੍ਰਬੰਧਾਂ ਵਿੱਚ ਸਹਿਯੋਗ ਦੇਣ ਅਤੇ ਸੰਭਵ ਹੋਵੇ ਤਾਂ ਵਿਕਲਪੀ ਰਸਤੇ ਵਰਤਣ। ਨਾਲ ਹੀ, ਕਿਸੇ ਵੀ ਐਮਰਜੈਂਸੀ ਜਾਂ ਸਹਾਇਤਾ ਲਈ ਬਠਿੰਡਾ ਪੁਲਿਸ 24×7 ਸੇਵਾ ਵਿੱਚ ਹਾਜ਼ਰ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਲਾਲਜੀਤ ਸਿੰਘ ਭੁੱਲਰ ਨੇ ਸੜਕੀ ਆਵਾਜਾਈ ਪੀੜਤਾਂ ਲਈ ਵਿਸ਼ਵ ਯਾਦਗਾਰੀ ਦਿਵਸ ‘ਤੇ ਹਿੱਟ ਐਂਡ ਰਨ ਮੁਆਵਜ਼ਾ ਯੋਜਨਾ ਲਈ ਕਾਰਜ ਯੋਜਨਾ ਦੀ ਕੀਤੀ ਸ਼ੁਰੂਆਤ

0

Chandigarh News:ਨਵੰਬਰ ਦੇ ਤੀਜੇ ਐਤਵਾਰ ਨੂੰ ਵਿਸ਼ਵ ਪੱਧਰ ‘ਤੇ ਮਨਾਏ ਜਾਣ ਵਾਲੇ ਸੜਕੀ ਆਵਾਜਾਈ ਪੀੜਤਾਂ ਲਈ ਵਿਸ਼ਵ ਯਾਦਗਾਰੀ ਦਿਵਸ ਦੇ ਮੌਕੇ ‘ਤੇ, ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਸੜਕ ਸੁਰੱਖਿਆ ਸਬੰਧੀ ਲੀਡ ਏਜੰਸੀ ਦੇ ਅਧਿਕਾਰੀਆਂ ਅਤੇ ਸਿਵਲ ਸੁਸਾਇਟੀ ਸੰਗਠਨਾਂ ਦੇ ਨੁਮਾਇੰਦਿਆਂ ਨਾਲ ਇੱਕ ਵਿਸ਼ੇਸ਼ ਮੀਟਿੰਗ ਬੁਲਾਈ। ਅੱਜ ਇੱਥੇ ਹੋਈ ਇਸ ਮੀਟਿੰਗ ਵਿੱਚ ਸੂਬੇ ਵਿੱਚ ਹਿੱਟ ਐਂਡ ਰਨ ਮੁਆਵਜ਼ਾ ਯੋਜਨਾ ਲਈ ਕਾਰਜ ਯੋਜਨਾ ਦੀ ਰਸਮੀ ਸ਼ੁਰੂਆਤ ਕੀਤੀ ਗਈ। ਇਹ ਦਿਨ ਸੜਕ ਹਾਦਸੇ ਦੇ ਪੀੜਤਾਂ ਦੀ ਯਾਦ ਵਿੱਚ, ਉਨ੍ਹਾਂ ਦੇ ਸੋਗਮਈ ਪਰਿਵਾਰਾਂ ਦੇ ਸਮਰਥਨ ਵਿੱਚ ਅਤੇ ਭਵਿੱਖ ਵਿੱਚ ਅਜਿਹੀਆਂ ਦੁਖਾਂਤਾਂ ਨੂੰ ਰੋਕਣ ਲਈ ਸਮੂਹਿਕ ਯਤਨਾਂ ਨੂੰ ਮਜ਼ਬੂਤ ​​ਕਰਨ ਲਈ ਮਨਾਇਆ ਜਾਂਦਾ ਹੈ।ਇਸ ਮੌਕੇ ਟਰਾਂਸਪੋਰਟ ਮੰਤਰੀ ਨੇ ਸੜਕ ਹਾਦਸਿਆਂ ਵਿੱਚ ਹੋਣ ਵਾਲੀਆਂ ਮੌਤਾਂ ਨੂੰ ਘਟਾਉਣ, ਪੀੜਤਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਲਈ ਸਹਾਇਤਾ ਵਿਧੀਆਂ ਨੂੰ ਬਿਹਤਰ ਬਣਾਉਣ ਲਈ ਸੂਬਾ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਇਆ। ਉਨ੍ਹਾਂ ਕਿਹਾ ਕਿ ਇਹ ਐਕਸ਼ਨ ਪਲਾਨ ਪੰਜਾਬ ਦੇ ਹਿੱਟ ਐਂਡ ਰਨ ਮੁਆਵਜ਼ਾ ਯੋਜਨਾ, ਜੋ ਕਿ ਸੂਬੇ ਦੀ ਸੜਕ ਸੁਰੱਖਿਆ ਪ੍ਰਣਾਲੀ ਦਾ ਇੱਕ ਮੁੱਖ ਹਿੱਸਾ ਹੈ, ਦੇ ਤਹਿਤ ਜਾਗਰੂਕਤਾ ਵਧਾਉਣ ਅਤੇ ਸਮੇਂ ਸਿਰ ਸਹਾਇਤਾ ਯਕੀਨੀ ਬਣਾਉਣ ਦੇ ਸੰਕਲਪ ਨੂੰ ਦਰਸਾਉਂਦਾ ਹੈ।

ਇਹ ਵੀ ਪੜ੍ਹੋ  ਅੰਮ੍ਰਿਤਸਰ ਵਿੱਚ ਪਾਕਿਸਤਾਨ ਅਧਾਰਤ ਹਥਿਆਰ ਅਤੇ ਨਾਰਕੋ ਨੈੱਟਵਰਕ ਦਾ ਪਰਦਾਫਾਸ਼; ਛੇ ਪਿਸਤੌਲਾਂ, 1 ਕਿਲੋ ਹੈਰੋਇਨ ਸਮੇਤ ਪੰਜ ਗ੍ਰਿਫ਼ਤਾਰ

ਹਿੱਟ ਐਂਡ ਰਨ ਮੁਆਵਜ਼ਾ ਯੋਜਨਾ, 2022 ਦੇ ਤਹਿਤ, ਮੌਤ ਦੇ ਮਾਮਲਿਆਂ ਵਿੱਚ ₹2,00,000 ਅਤੇ ਗੰਭੀਰ ਸੱਟ ਦੇ ਮਾਮਲਿਆਂ ਵਿੱਚ ₹50,000 ਦੀ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਜਾਂਦੀ ਹੈ, ਜਿੱਥੇ ਅਪਰਾਧੀ ਵਾਹਨ ਜਾਂ ਡਰਾਈਵਰ ਲਾਪਤਾ ਰਹਿੰਦਾ ਹੈ।ਪੰਜਾਬ ਟ੍ਰੈਫਿਕ ਪੁਲਿਸ ਦੇ ਅੰਕੜਿਆਂ ਦਾ ਹਵਾਲਾ ਦਿੰਦੇ ਹੋਏ, ਮੰਤਰੀ ਨੇ ਦੱਸਿਆ ਕਿ 2022 ਅਤੇ 2023 ਤੋਂ 3,324 ਹਿੱਟ-ਐਂਡ-ਰਨ ਮਾਮਲੇ ਲੰਬਿਤ ਹਨ, ਜਿਨ੍ਹਾਂ ਵਿੱਚ 2,510 ਮੌਤਾਂ ਅਤੇ 1,317 ਗੰਭੀਰ ਜ਼ਖਮੀ ਵਿਅਕਤੀ ਸ਼ਾਮਲ ਹਨ। ਉਨ੍ਹਾਂ ਭਰੋਸਾ ਦਿੱਤਾ ਕਿ ਸਰਕਾਰ ਪ੍ਰਭਾਵਿਤ ਪਰਿਵਾਰਾਂ ਨੂੰ ਰਾਹਤ ਯਕੀਨੀ ਬਣਾਉਂਦੇ ਹੋਏ, 31 ਮਾਰਚ, 2026 ਤੱਕ ਇਨ੍ਹਾਂ ਸਾਲਾਂ ਤੋਂ ਲੰਬਿਤ ਮਾਮਲਿਆਂ ਨੂੰ ਨਿਪਟਾਉਣ ਲਈ ਸਾਰੇ ਯਤਨ ਕਰੇਗੀ।ਰੋਡ ਸੇਫਟੀ ‘ਤੇ ਲੀਡ ਏਜੰਸੀ ਦੇ ਡਾਇਰੈਕਟਰ ਜਨਰਲ, ਆਰ. ਵੈਂਕਟ ਰਤਨਮ, ਆਈ.ਏ.ਐਸ. (ਸੇਵਾਮੁਕਤ), ਨੇ ਕਿਹਾ ਕਿ ਲੀਡ ਏਜੰਸੀ ਨੇ ਛੇ ਜ਼ਿਲ੍ਹਾ ਹੈੱਡਕੁਆਰਟਰਾਂ – ਜਲੰਧਰ, ਐਸਏਐਸ ਨਗਰ (ਮੁਹਾਲੀ), ਬਠਿੰਡਾ, ਤਰਨਤਾਰਨ, ਫਿਰੋਜ਼ਪੁਰ ਅਤੇ ਪਟਿਆਲਾ – ਵਿੱਚ ਸਿਖਲਾਈ ਅਤੇ ਸਮਰੱਥਾ ਨਿਰਮਾਣ ਸੈਸ਼ਨਾਂ ਦਾ ਇੱਕ ਸ਼ਡਿਊਲ ਤਿਆਰ ਕੀਤਾ ਹੈ – ਜਿਸ ਵਿੱਚ ਨੇੜਲੇ ਜ਼ਿਲ੍ਹੇ ਵੀ ਸ਼ਾਮਲ ਹਨ। 25 ਨਵੰਬਰ ਤੋਂ 31 ਦਸੰਬਰ, 2025 ਤੱਕ ਹੋਣ ਵਾਲੇ ਇਹ ਸੈਸ਼ਨ, ਐਸਡੀਐਮ, ਐਸਪੀ/ਡੀਐਸਪੀ (ਟ੍ਰੈਫਿਕ), ਸਿਵਲ ਸਰਜਨਾਂ ਅਤੇ ਆਰਟੀਓ ਨੂੰ ਮੁਆਵਜ਼ਾ ਵੰਡ ਨੂੰ ਤੇਜ਼ ਕਰਨ ਲਈ ਕੇਸ ਦਸਤਾਵੇਜ਼ਾਂ ਦੀ ਪ੍ਰਕਿਰਿਆ ਅਤੇ ਅਪਲੋਡ ਕਰਨ ਵਿੱਚ ਸਿਖਲਾਈ ਦੇਣਗੇ।

ਇਹ ਵੀ ਪੜ੍ਹੋ  ਸਮਾਜਿਕ ਸੁਰੱਖਿਆ ਨੂੰ ਮਜ਼ਬੂਤ ਕਰਨ ਲਈ ਕੈਬਨਿਟ ਦੇ ਵੱਡੇ ਫ਼ੈਸਲੇ: ਕੈਬਨਿਟ ਮੰਤਰੀ ਡਾ. ਬਲਜੀਤ ਕੌਰ

ਇਹ ਸਿਖਲਾਈ ਸੜਕ ਸੁਰੱਖਿਆ ਲਈ ਰਾਸ਼ਟਰੀ ਪੁਰਸਕਾਰ ਜੇਤੂ ਹਰਪ੍ਰੀਤ ਸਿੰਘ ਦੁਆਰਾ ਐਵਾਈਡ ਐਕਸੀਡੈਂਟ ਐਨਜੀਓ ਅਤੇ ਹੋਰ ਸੂਚੀਬੱਧ ਸੜਕ ਸੁਰੱਖਿਆ ਸੰਗਠਨਾਂ ਦੇ ਸਹਿਯੋਗ ਨਾਲ ਕੀਤੀ ਜਾਵੇਗੀ। ਫਾਈਲ ਪ੍ਰੋਸੈਸਿੰਗ ਨੂੰ ਸੁਚਾਰੂ ਬਣਾਉਣ ਲਈ ਇੱਕ ਵਿਸਤ੍ਰਿਤ ਚੈੱਕਲਿਸਟ ਤਿਆਰ ਕੀਤੀ ਗਈ ਹੈ।ਲੀਡ ਏਜੰਸੀ (ਸੜਕ ਸੁਰੱਖਿਆ) ਦੇ ਸੰਯੁਕਤ ਨਿਰਦੇਸ਼ਕ ਪਰਮਜੀਤ ਸਿੰਘ ਨੇ ਦੱਸਿਆ ਕਿ ਸਿਖਲਾਈ ਪ੍ਰੋਗਰਾਮ ਪੂਰਾ ਹੋਣ ਤੋਂ ਬਾਅਦ, ਲੀਡ ਏਜੰਸੀ ਮਯੰਕ ਫਾਊਂਡੇਸ਼ਨ, ਮੁਕਤਸਰ ਵੈਲਫੇਅਰ ਕਲੱਬ ਅਤੇ ਅਵਾਈਡ ਐਕਸੀਡੈਂਟ ਵਰਗੀਆਂ ਗੈਰ-ਸਰਕਾਰੀ ਸੰਸਥਾਵਾਂ ਨਾਲ ਸਾਂਝੇਦਾਰੀ ਵਿੱਚ ਸੁਵਿਧਾ ਕੈਂਪ ਆਯੋਜਿਤ ਕਰੇਗੀ ਤਾਂ ਜੋ ਦਾਅਵੇਦਾਰਾਂ ਨੂੰ ਮੌਕੇ ‘ਤੇ ਦਸਤਾਵੇਜ਼ ਪੂਰੇ ਕਰਨ ਅਤੇ ਮੁਆਵਜ਼ਾ ਡਿਲੀਵਰੀ ਨੂੰ ਤੇਜ਼ ਕਰਨ ਵਿੱਚ ਮਦਦ ਕੀਤੀ ਜਾ ਸਕੇ। ਇਹ ਪਹਿਲਕਦਮੀਆਂ ਟਰਾਂਸਪੋਰਟ ਵਿਭਾਗ ਦੇ ਨਾ ਸਿਰਫ਼ ਸੜਕ ਸੁਰੱਖਿਆ ਉਪਾਵਾਂ ਨੂੰ ਮਜ਼ਬੂਤ ​​ਕਰਨ ਦੇ ਨਿਰੰਤਰ ਯਤਨਾਂ ਨੂੰ ਦਰਸਾਉਂਦੀਆਂ ਹਨ ਬਲਕਿ ਸੜਕ ਹਾਦਸੇ ਦੇ ਪੀੜਤਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੇ ਸਨਮਾਨ ਅਤੇ ਅਧਿਕਾਰਾਂ ਦੀ ਰੱਖਿਆ ਲਈ ਵੀ ਨਿਰੰਤਰ ਯਤਨ ਕਰਦੀਆਂ ਹਨ। ਇੱਕ ਤਾਲਮੇਲ ਅਤੇ ਹਮਦਰਦੀ ਭਰੀ ਪਹੁੰਚ ਨਾਲ, ਪੰਜਾਬ ਸਰਕਾਰ ਦਾ ਉਦੇਸ਼ ਮੁਆਵਜ਼ਾ ਪ੍ਰਕਿਰਿਆਵਾਂ ਨੂੰ ਵਧੇਰੇ ਪਹੁੰਚਯੋਗ, ਕੁਸ਼ਲ ਅਤੇ ਪ੍ਰਭਾਵਸ਼ਾਲੀ ਬਣਾਉਣਾ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਅੰਮ੍ਰਿਤਸਰ ਵਿੱਚ ਪਾਕਿਸਤਾਨ ਅਧਾਰਤ ਹਥਿਆਰ ਅਤੇ ਨਾਰਕੋ ਨੈੱਟਵਰਕ ਦਾ ਪਰਦਾਫਾਸ਼; ਛੇ ਪਿਸਤੌਲਾਂ, 1 ਕਿਲੋ ਹੈਰੋਇਨ ਸਮੇਤ ਪੰਜ ਗ੍ਰਿਫ਼ਤਾਰ

0

👉ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਸੋਸ਼ਲ ਮੀਡੀਆ ਰਾਹੀਂ ਪਾਕਿਸਤਾਨ-ਅਧਾਰਤ ਹੈਂਡਲਰਾਂ ਨਾਲ ਕਰ ਰਹੇ ਸਨ ਤਾਲਮੇਲ: ਡੀਜੀਪੀ ਗੌਰਵ ਯਾਦਵ
👉ਉਕਤ ਮੁਲਜ਼ਮ ਅਪਰਾਧਿਕ ਤੱਤਾਂ ਨੂੰ ਹਥਿਆਰਾਂ ਦੀਆਂ ਖੇਪਾਂ ਕਰਦੇ ਸਨ ਸਪਲਾਈ: ਸੀਪੀ ਅੰਮ੍ਰਿਤਸਰ ਗੁਰਪ੍ਰੀਤ ਭੁੱਲਰ
Amritsar News:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਪੰਜ ਵਿਅਕਤੀਆਂ ਨੂੰ 1.01 ਕਿਲੋਗ੍ਰਾਮ ਹੈਰੋਇਨ ਅਤੇ ਛੇ ਆਧੁਨਿਕ ਪਿਸਤੌਲਾਂ ਸਮੇਤ ਗ੍ਰਿਫ਼ਤਾਰ ਕਰਕੇ ਪਾਕਿਸਤਾਨ ਨਾਲ ਜੁੜੇ ਹਥਿਆਰ ਅਤੇ ਨਾਰਕੋ ਨੈੱਟਵਰਕ ਦਾ ਪਰਦਾਫਾਸ਼ ਕਰ ਦਿੱਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਅਕਾਸ਼ ਮਸੀਹ ਅਤੇ ਪ੍ਰਿੰਸ ਦੋਵੇਂ ਵਾਸੀ ਪਿੰਡ ਪੰਡੋਰੀ, ਅੰਮ੍ਰਿਤਸਰ ਦਿਹਾਤੀ; ਕਰਨਬੀਰ ਸਿੰਘ ਉਰਫ਼ ਕਰਨ ਵਾਸੀ ਪਿੰਡ ਚੌਗਾਵਾਂ, ਅੰਮ੍ਰਿਤਸਰ ਦਿਹਾਤੀ; ਸੁਖਵਿੰਦਰ ਸਿੰਘ ਵਾਸੀ ਪਿੰਡ ਹੇਤਮਪੁਰਾ, ਅੰਮ੍ਰਿਤਸਰ ਦਿਹਾਤੀ ਅਤੇ ਗੁਰਭੇਜ ਸਿੰਘ ਉਰਫ਼ ਭੇਜਾ ਵਾਸੀ ਪਿੰਡ ਲਾਹੀਆਂ, ਤਰਨਤਾਰਨ ਵਜੋਂ ਹੋਈ ਹੈ।

ਇਹ ਵੀ ਪੜ੍ਹੋ ਮਾਮਲਾ ਪਾਕਿਸਤਾਨ ‘ਚ ਲਾਪਤਾ ਹੋਈ ਸਿੱਖ ਬੀਬੀ ਦਾ; ਹੁਣ ਪਾਕਿਸਤਾਨ ਵੱਲੋਂ ਇਕੱਲੀਆਂ ਔਰਤਾਂ ਦੇ ਧਾਰਮਿਕ ਜਥਿਆਂ ਵਿਚ ਆਉਣ ‘ਤੇ ਰੋਕ ਲਗਉਣ ਦੀ ਤਿਆਰੀ!

ਬਰਾਮਦ ਕੀਤੇ ਗਏ ਪਿਸਤੌਲਾਂ ਵਿੱਚ ਪੰਜ .30 ਬੋਰ ਦੇ ਪਿਸਤੌਲ ਅਤੇ ਇੱਕ 9 ਐਮਐਮ ਗਲੋਕ ਪਿਸਤੌਲ ਸ਼ਾਮਲ ਹੈ।ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਪੰਜਾਬ ਵਿੱਚ ਗੈਰ-ਕਾਨੂੰਨੀ ਹਥਿਆਰ ਅਤੇ ਨਸ਼ੀਲੇ ਪਦਾਰਥ ਪ੍ਰਾਪਤ ਅਤੇ ਡਿਲੀਵਰ ਕਰਨ ਲਈ ਸੋਸ਼ਲ ਮੀਡੀਆ ਐਪਲੀਕੇਸ਼ਨਾਂ ਰਾਹੀਂ ਪਾਕਿਸਤਾਨ ਅਧਾਰਤ ਸੰਚਾਲਕਾਂ ਨਾਲ ਤਾਲਮੇਲ ਕਰ ਰਹੇ ਸਨ। ਉਨ੍ਹਾਂ ਦੱਸਿਆ ਕਿ ਸਾਰੇ ਦੋਸ਼ੀ ਅੰਤਰਰਾਸ਼ਟਰੀ ਸਰਹੱਦ ਦੇ ਨੇੜੇ ਸਥਿਤ ਪਿੰਡਾਂ ਨਾਲ ਸਬੰਧਤ ਹਨ ਅਤੇ ਆਪਣੇ ਸੰਚਾਲਕਾਂ ਦੇ ਨਿਰਦੇਸ਼ਾਂ ‘ਤੇ ਖੇਪਾਂ ਪ੍ਰਾਪਤ ਕਰਦੇ ਸਨ।ਡੀਜੀਪੀ ਨੇ ਦੱਸਿਆ ਕਿ ਇਸ ਮਾਮਲੇ ਵਿੱਚ ਸ਼ਾਮਲ ਸੰਚਾਲਕਾਂ ਦੀ ਪਛਾਣ ਕਰਨ ਅਤੇ ਪੂਰੇ ਨੈੱਟਵਰਕ ਦਾ ਪਰਦਾਫਾਸ਼ ਕਰਨ ਲਈ ਅਗਲੇਰੀ ਜਾਂਚ ਜਾਰੀ ਹੈ।ਇਸ ਆਪਰੇਸ਼ਨ ਬਾਰੇ ਜਾਣਕਾਰੀ ਦਿੰਦਿਆਂ ਕਮਿਸ਼ਨਰ ਆਫ ਪੁਲਿਸ (ਸੀਪੀ) ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਛੇਹਰਟਾ ਨੇੜੇ ਇੱਕ ਯੋਜਨਾਬੱਧ ਨਾਕਾਬੰਦੀ ਦੌਰਾਨ, ਪੁਲਿਸ ਟੀਮਾਂ ਨੇ ਦੋਸ਼ੀ ਆਕਾਸ਼ ਮਸੀਹ ਅਤੇ ਪ੍ਰਿੰਸ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਇੱਕ .30 ਬੋਰ ਪਿਸਤੌਲ ਅਤੇ ਇੱਕ ਗਲੋਕ 9 ਐਮਐਮ ਪਿਸਤੌਲ ਬਰਾਮਦ ਕੀਤਾ।

ਇਹ ਵੀ ਪੜ੍ਹੋ  CIA Incharge ਦੀ ਡਿਊਟੀ ‘ਚ ਵਿਘਨ ਪਾਉਣ ਦੇ ਦੋਸ਼ਾਂ ਹੇਠ Police ਨੇ ਅਕਾਲੀ ਦਲ ਦੇ IT Wing ਦੇ ਮੁਖੀ ਨੂੰ ਕੀਤਾ ਗ੍ਰਿਫਤਾਰ

ਉਨ੍ਹਾਂ ਦੱਸਿਆ ਕਿ ਇਸ ਮਾਮਲੇ ਦੀ ਪੈਰਵੀ ਦੌਰਾਨ ਤਕਨੀਕੀ ਸੁਰਾਗਾਂ ‘ਤੇ ਕਾਰਵਾਈ ਕਰਦਿਆਂ ਪੁਲਿਸ ਟੀਮਾਂ ਨੇ ਕਰਨਬੀਰ ਸਿੰਘ ਅਤੇ ਸੁਖਵਿੰਦਰ ਸਿੰਘ ਨੂੰ ਤਿੰਨ .30 ਬੋਰ ਦੇ ਪਿਸਤੌਲਾਂ ਅਤੇ 1 ਕਿਲੋ 10 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ। ਉਨ੍ਹਾਂ ਅੱਗੇ ਦੱਸਿਆ ਕਿ ਮੁਲਜ਼ਮ ਕਰਨਬੀਰ ਸਿੰਘ ਉਰਫ਼ ਕਰਨ ਦੇ ਖੁਲਾਸੇ ‘ਤੇ, ਪੁਲਿਸ ਨੇ ਗੁਰਭੇਜ ਸਿੰਘ ਉਰਫ਼ ਭੇਜਾ ਨੂੰ ਇੱਕ .30 ਬੋਰ ਦੇ ਪਿਸਤੌਲ ਸਮੇਤ ਗ੍ਰਿਫ਼ਤਾਰ ਕੀਤਾ।ਸੀਪੀ ਨੇ ਦੱਸਿਆ ਕਿ ਗ੍ਰਿਫਤਾਰ ਕੀਤੇ ਗਏ ਵਿਅਕਤੀ ਗੈਰ-ਕਾਨੂੰਨੀ ਹਥਿਆਰਾਂ ਦੀ ਖੇਪ ਪ੍ਰਾਪਤ ਕਰਨ ਤੋਂ ਬਾਅਦ ਇਹਨਾਂ ਖੇਪਾਂ ਨੂੰ ਖੇਤਰ ਦੇ ਅਪਰਾਧਿਕ ਤੱਤਾਂ ਨੂੰ ਡਿਲੀਵਰ ਕਰਦੇ ਸਨ।ਇਸ ਸਬੰਧੀ, ਐਫਆਈਆਰ ਨੰਬਰ 223 ਮਿਤੀ 06.11.2025 ਨੂੰ ਅੰਮ੍ਰਿਤਸਰ ਦੇ ਥਾਣਾ ਛੇਹਰਟਾ ਵਿਖੇ ਅਸਲਾ ਐਕਟ ਦੀ ਧਾਰਾ 25 ਅਧੀਨ ਅਤੇ ਐਫਆਈਆਰ ਨੰਬਰ 239 ਮਿਤੀ 12.11.2025 ਨੂੰ ਅੰਮ੍ਰਿਤਸਰ ਦੇ ਥਾਣਾ ਛਾਉਣੀ ਵਿਖੇ ਅਸਲਾ ਐਕਟ ਦੀ ਧਾਰਾ 25(1-ਬੀ) ਅਤੇ 25 ਅਤੇ ਐਨਡੀਪੀਐਸ ਐਕਟ ਦੀ ਧਾਰਾ 21-ਸੀ ਅਤੇ 29 ਅਧੀਨ ਦੋ ਵੱਖ-ਵੱਖ ਮਾਮਲੇ ਦਰਜ ਕੀਤੇ ਗਏ ਹਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਸਮਾਜਿਕ ਸੁਰੱਖਿਆ ਨੂੰ ਮਜ਼ਬੂਤ ਕਰਨ ਲਈ ਕੈਬਨਿਟ ਦੇ ਵੱਡੇ ਫ਼ੈਸਲੇ: ਕੈਬਨਿਟ ਮੰਤਰੀ ਡਾ. ਬਲਜੀਤ ਕੌਰ

0

👉ਟਰਾਂਸਜੈਂਡਰ ਭਾਈਚਾਰੇ ਅਤੇ ਔਰਤਾਂ ਦੀ ਭਲਾਈ ਲਈ ਇਤਿਹਾਸਕ ਭਲਾਈ ਕਦਮ: ਡਾ. ਬਲਜੀਤ ਕੌਰ
Chandigarh News:ਪੰਜਾਬ ਸਰਕਾਰ ਵੱਲੋਂ ਸਮਾਜਿਕ ਭਲਾਈ ਸੇਵਾਵਾਂ ਨੂੰ ਮਜ਼ਬੂਤ ਕਰਨ ਲਈ ਇੱਕ ਵੱਡੇ ਕਦਮ ਤਹਿਤ, ਰਾਜ ਦੀ ਸਮੁੱਚੀ ਕੈਬਨਿਟ ਨੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਨਾਲ ਸਬੰਧਤ ਕਈ ਅਹਿਮ ਫ਼ੈਸਲਿਆਂ ਨੂੰ ਮਨਜ਼ੂਰੀ ਦਿੱਤੀ ਹੈ। ਇਹ ਜਾਣਕਾਰੀ ਸਾਂਝੀ ਕਰਦਿਆਂ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਅਤੇ ਸਮੁੱਚੀ ਕੈਬਨਿਟ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਇਹ ਫ਼ੈਸਲੇ ਰਾਜ ਦੇ ਕਮਜ਼ੋਰ ਤੇ ਲੋੜਵੰਦ ਵਰਗਾਂ ਲਈ ਵੱਡੀ ਰਾਹਤ ਸਾਬਤ ਹੋਣਗੇ।ਡਾ. ਬਲਜੀਤ ਕੌਰ ਨੇ ਦੱਸਿਆ ਕਿ ਕੈਬਨਿਟ ਨੇ ਬਾਲ ਵਿਕਾਸ ਪ੍ਰੋਜੈਕਟ ਅਧਿਕਾਰੀ ਦੀਆਂ 16 ਅਸਾਮੀਆਂ ਭਰਨ ਦੀ ਮਨਜ਼ੂਰੀ ਦੇ ਦਿੱਤੀ ਹੈ।

ਇਹ ਵੀ ਪੜ੍ਹੋ  ਪੰਜਾਬ ਸਰਕਾਰ ਦਾ ‘ਹਰ ਪਿੰਡ ਖੇਡ ਮੈਦਾਨ’ ਮਿਸ਼ਨ: 3,100 ਅਤਿ-ਆਧੁਨਿਕ ਗ੍ਰਾਊਂਡਾਂ ਨਾਲ ਪਿੰਡ-ਪਿੰਡ ਵਿੱਚ ਆਏਗੀ ਖੇਡ ਕ੍ਰਾਂਤੀ

ਉਨ੍ਹਾਂ ਕਿਹਾ ਕਿ ਇਸ ਨਾਲ ਰਾਜ ਵਿੱਚ ਕੇਂਦਰ ਅਤੇ ਰਾਜ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਔਰਤਾਂ ਅਤੇ ਬੱਚਿਆਂ ਦੀ ਭਲਾਈ ਸਬੰਧੀ ਸਕੀਮਾਂ ਦੀ ਨਿਗਰਾਨੀ ਅਤੇ ਅਮਲ ਵਿੱਚ ਮਹੱਤਵਪੂਰਨ ਸੁਧਾਰ ਹੋਣਗੇ ਅਤੇ ਇਹਨਾਂ ਯੋਜਨਾਵਾਂ ਨੂੰ ਜ਼ਮੀਨੀ ਪੱਧਰ ਤੇ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕੀਤੀਆਂ ਜਾ ਸਕਣਗੀਆਂ।ਇਸ ਸੰਦਰਭ ਵਿੱਚ ਡਾ. ਬਲਜੀਤ ਕੌਰ ਨੇ ਹੋਰ ਦੱਸਿਆ ਕਿ ਖਾਲੀ ਪਈਆਂ 19 ਬਾਲ ਵਿਕਾਸ ਪ੍ਰੋਜੈਕਟ ਅਧਿਕਾਰੀਆਂ (ਸੀ.ਡੀ.ਪੀ.ਓਜ਼) ਦੀਆਂ ਅਸਾਮੀਆਂ ਨੂੰ ਭਰਨ ਦੀ ਪ੍ਰਕਿਰਿਆ ਪਹਿਲਾਂ ਤੋਂ ਹੀ ਕਾਰਵਾਈ ਅਧੀਨ ਸੀ। ਉਨ੍ਹਾਂ ਕਿਹਾ ਕਿ ਹੁਣ ਕੈਬਨਿਟ ਵੱਲੋਂ 16 ਨਵੀਆਂ ਅਸਾਮੀਆਂ ਦੀ ਮਨਜ਼ੂਰੀ ਮਿਲਣ ਨਾਲ, ਕੁੱਲ 35 ਸੀ.ਡੀ.ਪੀ.ਓ਼ਜ਼ ਦੀਆਂ ਅਸਾਮੀਆਂ ਪੀ.ਪੀ.ਐਸ.ਸੀ. ਰਾਹੀਂ ਭਰੀਆਂ ਜਾਣਗੀਆਂ, ਜਿਸ ਨਾਲ ਬਾਲ ਵਿਕਾਸ ਸੇਵਾਵਾਂ ਦੀ ਕਾਰਗੁਜ਼ਾਰੀ ਵਿੱਚ ਵੱਡਾ ਸੁਧਾਰ ਆਵੇਗਾ।ਟਰਾਂਸਜੈਂਡਰ ਭਾਈਚਾਰੇ ਦੀ ਭਲਾਈ ਲਈ, ਕੈਬਨਿਟ ਨੇ ਟਰਾਂਸਜੈਂਡਰ ਮਾਮਲਿਆਂ ਨਾਲ ਸਬੰਧਤ ਨਿਯਮ ਬਣਾਉਣ ਅਤੇ ਸੋਧਣ ਦਾ ਪੂਰਾ ਅਧਿਕਾਰ ਸਮਾਜਿਕ ਸੁਰੱਖਿਆ ਵਿਭਾਗ ਨੂੰ ਸੌਂਪਣ ਦਾ ਮਹੱਤਵਪੂਰਨ ਫੈਸਲਾ ਲਿਆ ਹੈ।

ਇਹ ਵੀ ਪੜ੍ਹੋ  ਪੰਜਾਬ ਸਰਕਾਰ ਦਾ ਵੱਡਾ ਕਦਮ: ਆਂਗਣਵਾੜੀ ਵਰਕਰਾਂ ਦੀ ਭਲਾਈ ’ਤੇ ਧਿਆਨ, ਜਲਦੀ ਮਿਲਣਗੇ ਸਮਾਰਟਫੋਨ

ਡਾ. ਬਲਜੀਤ ਕੌਰ ਨੇ ਕਿਹਾ ਕਿ ਇਸ ਨਾਲ ਟਰਾਂਸਜੈਂਡਰ ਭਾਈਚਾਰੇ ਲਈ ਨੀਤੀਆਂ ਨੂੰ ਹੋਰ ਸੰਵੇਦਨਸ਼ੀਲ, ਪ੍ਰਭਾਵੀ ਢੰਗ ਅਤੇ ਸਮੇਂ-ਸਿਰ ਲਾਗੂ ਕਰਨਾ ਸੰਭਵ ਹੋਵੇਗਾ।ਲੋੜਵੰਦ ਲੜਕੀਆਂ ਅਤੇ ਔਰਤਾਂ ਦੀ ਸਿਹਤ ਜ਼ਰੂਰਤਾਂ ਨੂੰ ਪ੍ਰਾਥਮਿਕਤਾ ਦਿੰਦਿਆਂ, ਕੈਬਨਿਟ ਨੇ ਆਂਗਣਵਾੜੀ ਵਰਕਰਾਂ ਰਾਹੀਂ ਸੈਨੇਟਰੀ ਪੈਡ ਵੰਡਣ ਲਈ 53 ਕਰੋੜ ਰੁਪਏ ਦੀ ਮੰਨਜ਼ੂਰੀ ਪ੍ਰਦਾਨ ਕੀਤੀ ਹੈ। ਡਾ. ਬਲਜੀਤ ਕੌਰ ਨੇ ਦੱਸਿਆ ਕਿ ਇਹ ਸਕੀਮ ਲੱਖਾਂ ਲੜਕੀਆਂ ਤੇ ਔਰਤਾਂ ਦੀ ਸਿਹਤ, ਸਫਾਈ ਅਤੇ ਮਾਹਵਾਰੀ ਜਾਗਰੂਕਤਾ ਵਿੱਚ ਸੁਧਾਰ ਲਿਆਉਣ ਵਿੱਚ ਮਦਦਗਾਰ ਸਾਬਤ ਹੋਵੇਗੀ।ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਅਤੇ ਲੋਕ-ਕੇਂਦਰਿਤ ਦ੍ਰਿਸ਼ਟੀਕੋਣ ਬਾਰੇ ਬੋਲਦਿਆਂ, ਡਾ. ਬਲਜੀਤ ਕੌਰ ਨੇ ਕਿਹਾ ਕਿ ਮੌਜੂਦਾ ਸਰਕਾਰ ਕਮਜ਼ੋਰ ਵਰਗਾਂ ਦੀ ਸੁਰੱਖਿਆ, ਮਾਣ-ਸਨਮਾਨ ਅਤੇ ਸਮਾਜਿਕ ਸਹਾਇਤਾ ਨੂੰ ਮੁੱਖ ਤਰਜੀਹ ਦੇ ਰਹੀ ਹੈ। ਤਾਜ਼ਾ ਕੈਬਨਿਟ ਫ਼ੈਸਲੇ ਮੁੱਖ ਮੰਤਰੀ ਮਾਨ ਦੀ ਜਨਤਕ ਭਲਾਈ ਪ੍ਰਤੀ ਅਟੁੱਟ ਵਚਨਬੱਧਤਾ ਅਤੇ ਪੰਜਾਬ ਦੇ ਲੋਕਾਂ ਲਈ ਅਸਲ, ਜ਼ਮੀਨੀ ਸੁਧਾਰ ਲਿਆਉਣ ਦੀ ਦੂਰਦਰਸ਼ੀ ਸੋਚ ਨੂੰ ਦਰਸਾਉਂਦੇ ਹਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਖਰਕ ਪੂਨਿਆ ਵਿੱਚ ਦਾਦਾ ਬਾਢਦੇਵ ਜੀ ਦੇ ਜਨਮ ਦਿਵਸ ਅਤੇ ਮੁੱਖ ਮੰਤਰੀ ਸਨਮਾਨ ਪ੍ਰੇਗਰਾਮ ਆਯੋਜਿਤ

0

👉ਮੁੱਖ ਮੰਤਰੀ ਨੇ ਸਿੱਖਿਆ ਅਤੇ ਕੰਮਯੂਨਿਟੀ ਸਹੂਲਤਾਂ ਦੇ ਵਿਸਥਾਰ ਦਾ ਕੀਤਾ ਐਲਾਨ
Haryana News:ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਦਾਦਾ ਬਾਢਦੇਵ ਪੂਨਿਆ ਦੇ ਜਨਮ ਦਿਵਸ ਅਤੇ ਮੁੱਖ ਮੰਤਰੀ ਸਨਮਾਨ ਪ੍ਰੋਗਰਾਮ ‘ਤੇ ਆਯੋਜਿਤ ਪ੍ਰੋਗਰਾਮ ਦਾ ਐਲਾਨ ਕਰਦੇ ਹੋਏ ਕਿਹਾ ਕਿ ਖਰਕ ਪੂਨਿਆ ਪਿੰਡ ਦੇ ਮੌਜ਼ੂਦਾ ਸਕੂਲ ਨੂੰ ਸੰਸਕ੍ਰਿਤੀ ਮਾਡਲ ਸਕੂਲ ਵੱਜੋਂ ਅਪਗ੍ਰੇਡ ਕੀਤਾ ਜਾਵੇਗਾ ਤਾਂ ਜੋ ਪਿੰਡ ਦੇ ਹੀ ਸਕੂਲ ਵਿੱਚ ਬੱਚਿਆਂ ਨੂੰ ਉੱਚ ਪੱਧਰੀ ਸਿੱਖਿਆ ਉਪਲਬਧ ਹੋ ਸਕੇ। ਇਸ ਦੇ ਇਲਾਵਾ ਮੁੱਖ ਮੰਤਰੀ ਨੇ ਖਰਕ ਪੂਨਿਆ ਵਿੱਚ ਇੱਕ ਕੰਮਯੂਨਿਟੀ ਕੇਂਦਰ ਦਾ ਨਿਰਮਾਣ ਕਰਵਾਉਣ ਦੇ ਨਾਲ ਨਾਲ ਇੱਥੇ ਇੱਕ ਲਾਇਬੇ੍ਰਰੀ ਖੋਲਣ ਦਾ ਵੀ ਐਲਾਨ ਕੀਤਾ। ਇਸ ਮੌਕੇ ‘ਤੇ ਉਨ੍ਹਾਂ ਨੇ ਦੋ ਕਿਤਾਬਾਂ ਦਾ ਵੀ ਵਿਮੋਚਨ ਕੀਤਾ।ਮੁੱਖ ਮੰਤਰੀ ਅੱਜ ਹਿਸਾਰ ਜ਼ਿਲ੍ਹੇ ਦੇ ਖਰਕ ਪੂਨਿਆ ਪਿੰਡ ਵਿੱਚ ਅਖਿਲ ਹਰਿਆਣਾ ਸਰਵਜਾਤੀਅ ਪੂਨਿਆ ਸਮਾਜ ਵੱਲੋਂ ਦਾਦਾ ਬਾਢਦੇਵ ਜੀ ਪੂਨਿਆ ਦੇ ਜਨਮ ਦਿਵਸ ਦੇ ਉਪਲੱਖ ਵਿੱਚ ਆਯੋਜਿਤ ਸ਼ਾਨਦਾਰ ਪ੍ਰੋਗਰਾਮ ਨੂੰ ਸੰਬੋਧਿਤ ਕਰ ਰਹੇ ਸਨ।

ਇਹ ਵੀ ਪੜ੍ਹੋ  ਧੀਆਂ ਦੀ ਪਹਿਲੀ ਕਮਾਈ ਦੂਜਿਆਂ ਲਈ ਬਣੀ ਉਮੀਦ; 7 ਅਤੇ 6 ਸਾਲ ਦੀਆਂ ਭੈਣਾਂ ਨੇ ਹੜ੍ਹ ਪੀੜਤਾਂ ਲਈ ਵਰਕਸ਼ਾਪ ਦੀ ਕਮਾਈ ਕੀਤੀ ਦਾਨ, ਮੁੱਖ ਮੰਤਰੀ ਮਾਨ ਨੇ ਕੀਤੀ ਪ੍ਰਸ਼ੰਸਾ

ਮੁੱਖ ਮੰਤਰੀ ਨੇ ਦਾਦਾ ਬਾਢਦੇਵ ਜੀ ਨੂੰ ਨਮਨ ਕਰਦੇ ਹੋਏ ਕਿਹਾ ਕਿ ਦਾਦਾ ਬਾਢਦੇਵ ਜੀ ਦਾ ਜੀਵਨ ਸਾਨੂੰ ਇਹ ਸੰਦੇਸ਼ ਦਿੰਦਾ ਹੈ ਕਿ ਜਦੋਂ ਸਮਾਜ ਸੰਗਠਿਤ ਅਤੇ ਅਨੁਸ਼ਾਸਿਤ ਹੁੰਦਾ ਹੈ ਤਾਂ ਹਰ ਸਮੱਸਿਆ ਦਾ ਸਮਾਧਾਨ ਆਸਾਨ ਹੋ ਜਾਂਦਾ ਹੈ। ਉਨ੍ਹਾਂ ਨੇ ਸਮਾਜ ਨੂੰ ਹਮੇਸ਼ਾ ਸੱਚ, ਅਨੁਸ਼ਾਸਨ ਅਤੇ ਭਾਈਚਾਰੇ ਨੂੰ ਜੀਵਨ ਦਾ ਮੂਲ ਮੰਤਰ ਬਨਾਉਣ ਦੀ ਪ੍ਰੇਰਣਾ ਦਿੱਤੀ। ਦਾਦਾ ਬਾਢਦੇਵ ਜੀ ਨੇ ਇਹ ਵੀ ਭਰੋਸਾ ਦਿੱਤਾ ਸੀ ਕਿ ਸਮਾਜ ਦੀ ਭਲਾਈ ਲਈ ਖਲੌਤੀ ਖਾਪ ਕਦੇ ਵੀ ਕਮਜੋਰ ਵੀ ਪੈਂਦੀ। ਮੁੱਖ ਮੰਤਰੀ ਨੇ ਕਿਹਾ ਕਿ ਪੂਨਿਆ ਖਾਪ ਨੇ ਹਮੇਸ਼ਾ ਦੇਸ਼, ਸਮਾਜ ਅਤੇ ਜਨਤਕ ਨੂੰ ਸਭ ਤੋਂ ਉੱਚਾ ਸਥਾਨ ਦਿੱਤਾ ਹੈ।ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਸੂਬਾ ਸਰਕਾਰ ਦਾਦਾ ਬਾਢਦੇਵ ਜੀ ਵੱਲੋਂ ਵਿਖਾਏ ਗਏ ਰਸਤੇ ‘ਤੇ ਲਗਾਤਾਰ ਵੱਧ ਰਹੀ ਹੈ। ਉਨ੍ਹਾਂ ਨੇ ਪੂਨਿਆ ਖਾਪ ਨੂੰ ਅਪੀਲ ਕੀਤੀ ਕਿ ਉਹ ਯੁਵਾ ਪੀਢੀ ਨੂੰ ਸਹੀ ਦਿਸ਼ਾ ਵਿੱਚ ਪ੍ਰੇਰਿਤ ਕਰਨ ਜਿਸ ਨਾਲ ਯੁਵਾ ਨਸ਼ੇ ਤੋਂ ਦੂਰ ਰਹਿਣ ਅਤੇ ਆਉਣ ਵਾਲੀ ਪੀਢੀਆਂ ਸਸ਼ਕਤ ਅਤੇ ਸਮਰਥ ਬਣ ਸਕੇ।

ਇਹ ਵੀ ਪੜ੍ਹੋ  Mayor Mehta ਦਾ ਵੱਡਾ ਫੈਸਲਾ: ਬਠਿੰਡਾ ਚ ਪਹਿਲੀ ਵਾਰ 50 ਵਾਰਡਾਂ ਵਿੱਚਕਾਰ ਹੋਵੇਗਾ “ਬਠਿੰਡਾ ਪ੍ਰੀਮੀਅਰ ਲੀਗ”

ਗਤ ਦਿਵਸ ਸੋਨੀਪਤ ਦੇ ਬਢਖ਼ਾਲਸਾ ਵਿੱਚ ਦਾਦਾ ਕੁਸ਼ਾਲ ਸਿੰਘ ਦਹਿਯਾ ਦੇ ਬਲਿਦਾਨ ਦਿਵਸ ‘ਤੇ ਆਯੋਜਿਤ ਪ੍ਰੋਗਰਾਮ ਦਾ ਜ਼ਿਕਰ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਦਾਦਾ ਕੁਸ਼ਾਲ ਸਿੰਘ ਦਹਿਯਾ ਨੇ ਸ਼੍ਰੀ ਗੁਰੂ ਤੇਗ ਬਹਾਦੁਰ ਜੀ ਨਾਲ ਧਰਮ ਦੀ ਰੱਖਿਆ ਲਈ ਆਪਣਾ ਬਲਿਦਾਨ ਦਿੱਤਾ ਸੀ। ਉਨ੍ਹਾਂ ਨੇ ਕਿਹਾ ਕਿ ਸੂਬਾ ਸਰਕਾਰ ਗੁਰੂਆਂ ਦੇ ਇਤਿਹਾਸ, ਸਿੱਖਿਆਵਾਂ ਅਤੇ ਬਲਿਦਾਨ ਨੂੰ ਜਨ-ਜਨ ਤੱਕ ਪਹੁੰਚਾਉਣ ਲਈ ਲਗਾਤਾਰ ਯਤਨਸ਼ੀਲ ਹੈ। ਮੁੱਖ ਮੰਤਰੀ ਨੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਸ਼੍ਰੀ ਗੁਰੂ ਤੇਗ ਬਹਾਦੁਰ ਜੀ ਦੇ 350ਵੇਂ ਸ਼ਹੀਦੀ ਸਾਲ ਨੂੰ ਸ਼ਾਨਦਾਰ ਢੰਗ ਨਾਲ ਮਨਾਇਆ ਜਾ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਆਉਣ ਵਾਲੀ 25 ਨਵੰਬਰ ਨੂੰ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਇਸ ਸਬੰਧ ਵਿੱਚ ਆਯੋਜਿਤ ਪ੍ਰੋਗਰਾਮ ਵਿੱਚ ਸ਼ਾਮਲ ਹੋਣ ਲਈ ਹਰਿਆਣਾ ਆ ਰਹੇ ਹਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Our Visitor

1902524