Home Blog Page 33

Punjab News : ਪੰਜਾਬ ‘ਚ 4 ਨਗਰ ਕੌਂਸਲਾਂ ਲਈ ਵੱਜਿਆ ਚੋਣੀ ਬਿਗੁਲ

0

Punjab News : ਰਾਜ ਚੋਣ ਕਮਿਸ਼ਨ ਨੇ ਗੁਰਦਾਸਪੁਰ, ਦੀਨਾਨਗਰ, ਕਾਦੀਆਂ ਅਤੇ ਸ਼ਾਮ ਚੌਰਾਸੀ ਨਗਰ ਕੌਂਸਲਾਂ ਦੀਆਂ ਚੋਣਾਂ ਦਾ ਐਲਾਨ ਕਰ ਦਿੱਤਾ ਹੈ। ਨੋਟੀਫਿਕੇਸ਼ਨ ਜਾਰੀ ਹੁੰਦੇ ਹੀ ਇਨ੍ਹਾਂ ਇਲਾਕਿਆਂ ਵਿੱਚ ਆਦਰਸ਼ ਚੋਣ ਜ਼ਾਬਤਾ ਤੁਰੰਤ ਪ੍ਰਭਾਵ ਨਾਲ ਲਾਗੂ ਹੋ ਗਿਆ ਹੈ। ਚੋਣ ਪ੍ਰੋਗਰਾਮ ਅਨੁਸਾਰ ਨਾਮਜ਼ਦਗੀਆਂ ਭਰਨ ਦੀ ਪ੍ਰਕਿਰਿਆ 30 ਮਈ ਤੋਂ ਸ਼ੁਰੂ ਹੋ ਚੁੱਕੀ ਹੈ ਅਤੇ 3 ਜੂਨ ਤੱਕ ਜਾਰੀ ਰਹੇਗੀ। 4 ਜੂਨ ਨੂੰ ਨਾਮਜ਼ਦਗੀਆਂ ਦੀ ਜਾਂਚ ਹੋਵੇਗੀ, ਜਦਕਿ 5 ਜੂਨ ਤੱਕ ਉਮੀਦਵਾਰ ਆਪਣੇ ਨਾਮ ਵਾਪਸ ਲੈ ਸਕਣਗੇ। ਵੋਟਾਂ 13 ਜੂਨ ਨੂੰ ਸਵੇਰੇ 8 ਵਜੇ ਤੋਂ ਸ਼ਾਮ 4 ਵਜੇ ਤੱਕ ਪੈਣਗੀਆਂ।ਉੱਧਰ ਹਾਲ ਹੀ ਵਿੱਚ ਹੋਈਆਂ ਨਗਰ ਨਿਗਮ, ਨਗਰ ਕੌਂਸਲ ਅਤੇ ਨਗਰ ਪੰਚਾਇਤ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੇ ਵੱਡੀ ਜਿੱਤ ਦਰਜ ਕਰਕੇ ਆਪਣਾ ਦਬਦਬਾ ਕਾਇਮ ਰੱਖਿਆ ਹੈ।

ਇਹ ਵੀ ਪੜ੍ਹੋ 👉 ED ਵੱਲੋਂ ਬਠਿੰਡਾ ਦਾ ਨਾਮੀਂ ਰੀਅਲ ਅਸਟੇਟ ਕਾਰੋਬਾਰੀ ਗ੍ਰਿਫਤਾਰ; ਪਿਛਲੇ ਦਿਨੀਂ ਹੋਈ ਸੀ ਛਾਪੇਮਾਰੀ

ਸੂਬੇ ਦੇ 1,976 ਵਾਰਡਾਂ ਵਿੱਚੋਂ ‘ਆਪ’ ਨੇ 957 ਵਾਰਡਾਂ ‘ਤੇ ਜਿੱਤ ਹਾਸਲ ਕੀਤੀ, ਜਦਕਿ ਕਾਂਗਰਸ 397 ਵਾਰਡਾਂ ਨਾਲ ਦੂਜੇ ਅਤੇ ਅਕਾਲੀ ਦਲ ਤੇ ਭਾਜਪਾ ਇਸ ਤੋਂ ਪਿੱਛੇ ਰਹੇ। ਅੱਠ ਨਗਰ ਨਿਗਮਾਂ ਵਿੱਚੋਂ ਪੰਜ ‘ਤੇ ‘ਆਪ’ ਨੇ ਕਬਜ਼ਾ ਕੀਤਾ ਹੈ, ਜਦਕਿ ਕਪੂਰਥਲਾ ਨਿਗਮ ਕਾਂਗਰਸ ਅਤੇ ਅਬੋਹਰ ਨਿਗਮ ਭਾਜਪਾ ਦੇ ਖਾਤੇ ਵਿੱਚ ਗਿਆ ਹੈ। ਵਿਸ਼ਲੇਸ਼ਕਾਂ ਦਾ ਮੰਨਣਾ ਹੈ ਕਿ ਇਹ ਨਤੀਜੇ ਆਉਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸ਼ਹਿਰੀ ਵੋਟਰਾਂ ਦੇ ਰੁਝਾਨ ਦੀ ਇੱਕ ਵੱਡੀ ਤਸਵੀਰ ਪੇਸ਼ ਕਰਦੇ ਹਨ। ਹੁਣ ਸਭ ਦੀਆਂ ਨਜ਼ਰਾਂ 13 ਜੂਨ ਨੂੰ ਹੋਣ ਵਾਲੀਆਂ ਇਨ੍ਹਾਂ ਚਾਰ ਨਗਰ ਕੌਂਸਲ ਚੋਣਾਂ ‘ਤੇ ਟਿਕੀਆਂ ਹੋਈਆਂ ਹਨ, ਜਿੱਥੇ ਸਿਆਸੀ ਪਾਰਟੀਆਂ ਆਪਣੀ ਤਾਕਤ ਦਿਖਾਉਣ ਲਈ ਪੂਰੀ ਤਿਆਰੀ ਵਿੱਚ ਜੁਟ ਗਈਆਂ ਹਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎️ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਨਰਸਿੰਗ ਕਾਲਜ਼ ਦੀ ਵਿਦਿਆਰਥਣ ਨੇ ਹੋਸਟਲ ‘ਚ ਫ਼ਾਹਾ ਲੈ ਕੇ ਕੀਤੀ ਆਤ.ਮਹੱ/ਤਿਆ

0

Faridkot News: ਫਰੀਦਕੋਟ ਦੇ ਵਿੱਚ ਸਥਿਤ ਬਾਬਾ ਫਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ ਵਿਖੇ ਅੱਜ ਤੜਕਸਾਰ ਨਰਸਿੰਗ ਕਾਲਜ਼ ਦੀ ਵਿਦਿਆਰਥਣ ਵੱਲੋਂ ਹੋਸਟਲ ਵਿਚ ਫ਼ਾਹਾ ਲੈ ਕੇ ਆਤਮਹੱਤਿਆ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਲੜਕੀ ਦੀ ਪਹਿਚਾਣ ਅਮਨਪ੍ਰੀਤ ਕੌਰ (22) ਪੁੱਤਰੀ ਗੁਰਮੁਖ ਸਿੰਘ ਵਾਸੀ ਸ਼ਿਵਜੋਤ ਐਨਕਲੇਵ ਖਰੜ ਵਜੋਂ ਹੋਈ ਹੈ।

ਇਹ ਵੀ ਪੜ੍ਹੋ 👉 Capt ਨੇ BJP ਵੱਲੋਂ Kewal Dhillon ਨੂੰ ਪ੍ਰਧਾਨ ਬਣਾਉਣ ‘ਤੇ ਚੁੱਕੇ ਸਵਾਲ, ਕਿਹਾ …

ਦਸਿਆ ਜਾ ਰਿਹਾ ਕਿ ਉਹ ਕਾਲਜ ਆਫ਼ ਨਰਸਿੰਗ ਵਿੱਚ ਬੀ.ਐਸ.ਸੀ. ਨਰਸਿੰਗ ਤੀਜੇ ਸਮੈਸਟਰ ਦੀ ਵਿਦਿਆਰਥਣ ਸੀ। ਸਿਟੀ ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਮੈਡੀਕਲ ਕਾਲਜ ਹਸਪਤਾਲ ਦੇ ਮੁਰਦਾਘਰ ਵਿੱਚ ਰੱਖ ਦਿੱਤਾ ਹੈ।ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਖੁਦਕਸ਼ੀ ਦੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ, ਹਾਲੇ ਤੱਕ ਕਾਰਨਾਂ ਬਾਰੇ ਪਤਾ ਨਹੀਂ ਚੱਲ ਸਕਿਆ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎️ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ED ਵੱਲੋਂ ਬਠਿੰਡਾ ਦਾ ਨਾਮੀਂ ਰੀਅਲ ਅਸਟੇਟ ਕਾਰੋਬਾਰੀ ਗ੍ਰਿਫਤਾਰ; ਪਿਛਲੇ ਦਿਨੀਂ ਹੋਈ ਸੀ ਛਾਪੇਮਾਰੀ

Chandigarh News: ਮੋਹਾਲੀ-ਜ਼ੀਰਕਪੁਰ ਇਲਾਕੇ ਦਾ ਵੱਡਾ ਰੀਅਲ ਅਸਟੇਟ ਕਾਰੋਬਾਰ ਅਤੇ ਮਾਰਕੀਟ ਕਮੇਟੀ ਰਾਮਪੁਰਾ ਦੇ ਸਾਬਕਾ ਚੇਅਰਮੈਨ ਰਹੇ ਪ੍ਰਵੀਨ ਕਾਂਸਲ ਉਰਫ਼ ਰੌਕੀ ਤੇ ਉਸਦੇ ਸਾਥੀ ਨੀਰਜ ਕਾਂਸਲ ਨੂੰ ਇਨਫੋਰਸਮੈਂਟ ਡਾਇਰੈਕਟੋਰੇਟ (ED) ਵੱਲੋਂ ਦਿੱਲੀ ਤੋਂ ਗ੍ਰਿਫ਼ਤਾਰ ਕਰ ਲਿਆ ਗਿਆ। ਇਹ ਕਾਰਵਾਈ ਮਨੀ ਲਾਂਡਰਿੰਗ ਰੋਕਥਾਮ ਐਕਟ (ਪੀਐਮਐਲਏ) ਦੇ ਤਹਿਤ ਕੀਤੀ ਗਈ ਹੈ।ਪਿਛਲੇ ਦਿਨੀਂ ED ਵੱਲੋਂ ਪੰਜਾਬ, ਚੰਡੀਗੜ੍ਹ ਅਤੇ ਜ਼ੀਰਕਪੁਰ ਵਿੱਚ ਰੌਕੀ ਕਾਂਸਲ ਦੇ ਗਰੁੱਪ ਨਾਲ ਜੁੜੇ ਟਿਕਾਣਿਆਂ ‘ਤੇ ਛਾਪੇਮਾਰੀ ਵੀ ਕੀਤੀ ਗਈ ਸੀ।

ਇਹ ਵੀ ਪੜ੍ਹੋ 👉Punjab News : BJP ਦੀ ਨਵੀਂ ਰਣਨੀਤੀ! ਰਾਜ ਸਭਾ ਲਈ ਬਿੱਟੂ ਦਾ ਨਾਮ ਤੈਅ?

ਕੁੱਝ ਹੀ ਸਾਲਾਂ ਵਿਚ ਵੱਡੇ ਰੀਅਲ ਅਸਟੇਟ ਕਾਰੋਬਾਰੀ ਬਣੇ ਰੌਕੀ ਕਾਂਸਲ ਦੇ ਸਿਆਸੀ ਸਬੰਧਾਂ ਦੀ ਵੀ ਵੱਡੀ ਚਰਚਾ ਹੈ। ED ਵੱਲੋਂ ਮੈਸਰਜ਼ ਚੰਡੀਗੜ੍ਹ ਰਾਇਲ ਸਿਟੀ ਪ੍ਰਮੋਟਰਜ਼ ਪ੍ਰਾਈਵੇਟ ਲਿਮਟਿਡ (ਸੀਆਰਸੀਪੀਐਲ) ਅਤੇ ਰਾਇਲ ਅਸਟੇਟ ਗਰੁੱਪ ਨਾਲ ਜੁੜੇ ਵਿੱਤੀ ਲੈਣ-ਦੇਣ ਦੀ ਜਾਂਚ ਕਰ ਰਹੀ ਹੈ। ਇਸਤੋਂ ਪਹਿਲਾਂ ਪੰਜਾਬ ਪੁਲਿਸ ਵੀ ਪਿਛਲੇ ਸਾਲ ਮੋਹਾਲੀ ਵਿੱਚ 406, 420 ਅਤੇ 120-ਬੀ ਦੇ ਤਹਿਤ ਪਰਚਾ ਦਰਜ਼ ਕਰ ਚੁੱਕੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎️ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Capt ਨੇ BJP ਵੱਲੋਂ Kewal Dhillon ਨੂੰ ਪ੍ਰਧਾਨ ਬਣਾਉਣ ‘ਤੇ ਚੁੱਕੇ ਸਵਾਲ, ਕਿਹਾ …

0

Chandigarh News: Captain amarinder singh : ਪੰਜਾਬ ਭਾਜਪਾ ਦੇ ਵੱਡੇ ਆਗੂ ਅਤੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪਾਰਟੀ ਵੱਲੋਂ ਕੇਵਲ ਸਿੰਘ ਢਿੱਲੋਂ ਨੂੰ ਪੰਜਾਬ ਭਾਜਪਾ ਦਾ ਪ੍ਰਧਾਨ ਬਣਾਉਣ ‘ਤੇ ਸਵਾਲ ਖੜ੍ਹੇ ਕੀਤੇ ਹਨ। ਇੱਕ ਅੰਗਰੇਜ਼ੀ ਅਖ਼ਬਾਰ ਨਾਲ ਇੰਟਰਵਿਊ ਦੇ ਵਿਚ ਉਨ੍ਹਾਂ ਵੱਲੋਂ ਇਸ ਸਬੰਧੀ ਕੀਤੀ ਗੱਲਬਾਤ ਨੇ ਪੂਰੇ ਪੰਜਾਬ ਦੇ ਸਿਆਸੀ ਹਲਕਿਆਂ ਵਿਚ ਤਹਿਲਕਾ ਮਚਾ ਦਿੱਤਾ ਹੈ। ਉਨ੍ਹਾਂ ਭਾਜਪਾ ਹਾਈਕਮਾਂਡ ਦੇ ਇਸ ਫੈਸਲੇ ਉੱਪਰ ਆਪਣੀ ਨਾਰਾਜ਼ਗੀ ਪ੍ਰਗਟ ਕਰਦਿਆਂ ਸਪੱਸ਼ਟ ਦਾਅਵਾ ਕੀਤਾ ਕਿ, ‘‘ ਇਕੱਲਾ ਜੱਟ ਸਿੱਖ ਹੋਣਾ ਪੰਜਾਬ ਭਾਜਪਾ ਨੂੰ ਨਤੀਜ਼ੇ ਨਹੀਂ ਦੇ ਸਕਦਾ, ਬਲਕਿ ਸਮਰੱਥਾ ਹੋਣੀ ਬਹੁਤ ਜਰੂਰੀ ਹੈ।

ਇਹ ਵੀ ਪੜ੍ਹੋ 👉 Punjab News : ਪੰਜਾਬ BJP ਵਿੱਚ ਵੱਡੀ ਹਲਚਲ! ਕੇਵਲ ਸਿੰਘ ਢਿੱਲੋਂ ਤੇ ਜਾਖੜ ਦੀ ਹੋਈ ਖ਼ਾਸ ਮੁਲਾਕਾਤ

ਢਿੱਲੋਂ ਨੂੰ ਆਪਣਾ ਪੁਰਾਣਾ ਦੋਸਤ ਦਸਦਿਆਂ ਕੈਪਟਨ ਨੇ ਕਿਹਾ ਕਿ ਦੋਸਤੀ ਅਲੱਗ ਗੱਲ ਹੈ ਪ੍ਰੰਤੂ ਰਾਜਨੀਤਿਕ ਯੋਗਤਾ ਅਲੱਗ ਗੱਲ ਹੈ। ਉਨ੍ਹਾਂ ਇਹ ਵੀ ਕਿਹਾ ਕਿ ਸੁਨੀਲ ਜਾਖੜ ਅਤੇ ਅਸ਼ਵਨੀ ਸ਼ਰਮਾ ਨੂੰ ਹਟਾਉਣ ਦੀ ਕੋਈ ਲੋੜ ਨਹੀਂ ਸੀ,ਕਿਉਂਕਿ ਦੋਵੇਂ ਵਧੀਆ ਪ੍ਰਦਰਸ਼ਨ ਕਰ ਰਹੇ ਸਨ। ਆਪਣੀ ਪੁਰਾਣੀ ਪਾਰਟੀ ਕਾਂਗਰਸ ਨੂੰ ਯਾਦ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ,‘‘ਭਾਜਪਾ ਵਿੱਚ ਫੈਸਲੇ ਉੱਪਰੋਂ ਆਉਂਦੇ ਹਨ, ਜਦੋਂ ਕਿ ਕਾਂਗਰਸ ਵਿੱਚ ਸੂਬਾਈ ਲੀਡਰਸ਼ਿਪ ਨਾਲ ਸਲਾਹ ਕੀਤੀ ਜਾਂਦੀ ਸੀ ਤੇ ਜਿਆਦਾ ਖੁਦਮੁਖਤਿਆਰੀ ਦਿੱਤੀ ਜਾਂਦੀ ਹੈ। ” ਇਸਦੇ ਨਾਲ ਹੀ ਕੈਪਟਨ ਨੇ ਪੰਜਾਬ ਵਿਚ ਮੁੜ ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ ਵਿਚਕਾਰ ਸਿਆਸੀ ਗੱਠਜੋੜ ਦਾ ਸਮਰਥਨ ਕੀਤਾ ਹੈ, ਅਤੇ ਨਾਲ ਹੀ ਕਿਹਾ ਕਿ ਮੌਜੂਦਾ ਪ੍ਰਸਥਿਤੀਆਂ ਵਿਚ ਭਾਜਪਾ ਆਪਣੇ ਪੱਧਰ ‘ਤੇ ਵੱਡਾ ਪ੍ਰਦਰਸ਼ਨ ਕਰਨ ਵਿਚ ਸਫ਼ਲ ਨਹੀਂ ਹੋ ਸਕਦੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎️ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Bathinda MC Elections; Bathinda ‘ਚ ਰੌਚਕ ਮੁਕਾਬਲੇ ਦੌਰਾਨ ‘ਜਠਾਣੀ’ ਨੇ ‘ਦਰਾਣੀ’ ਨੂੰ ਹਰਾਇਆ

0

Bathinda News: Bathinda MC Elections; ‘‘ਸਿਆਸਤ ਵਿਚ ਕਦੇ ਪੱਕੀ ਦੋਸਤੀ ਜਾਂ ਦੁਸਮਣੀ ਨਹੀਂ ਹੁੰਦੀ ਤੇ ਨਾਂ ਹੀ ਰਿਸ਼ਤੇ,”। ਇਹ ਕਹਾਵਤ ਬਠਿੰਡਾ ਨਗਰ ਨਿਗਮ ਦੀਆਂ ਹਾਲ ਹੀ ਵਿਚ ਹੋਈਆਂ ਚੋਣਾਂ ਦੌਰਾਨ ਸੱਚ ਸਾਬਤ ਹੋਈ ਹੈ। ਬਠਿੰਡਾ ਸ਼ਹਿਰ ਦੇ ਚਰਚਿਤ ਵਾਰਡ ਨੰਬਰ 35 ਵਿਚ ਹੋਏ ਦਿਲਚਸਪ ਮੁਕਾਬਲੇ ਦੌਰਾਨ ਇੱਕ  ਜਠਾਣੀ ਨੇ ਆਪਣੀ ਹੀ ਦਰਾਣੀ ਨੂੰ ਹਰਾਇਆ ਹੈ। ਹਾਲਾਂਕਿ ਜਿੱਤਣ ਤੇ ਹਰਨ ਵਾਲੇ ਦੋਨੋਂ ਹੀ ਭਰਾਵਾਂ ਵਿਚ ਚੰਗਾ ਪਿਆਰ ਹੈ ਪ੍ਰੰਤੂ ਮਰਹੂਮ ਪਿਤਾ ਦੀ ਵਿਰਾਸਤ ਨੂੰ ਅੱਗੇ ਵਧਾਉਣ ਲਈ ਦੋਨਾਂ ਭਰਾਵਾਂ ਦੀਆਂ ਪਤਨੀਆਂ ਵਿਚਕਾਰ ਇਹ ਮੁਕਾਬਲਾ ਹੋਇਆ, ਜਿਸਦੇ ਵਿਚ ਵੱਡਾ ਭਰਾ ਜੇਤੂ ਰਿਹਾ।

ਇਹ ਵੀ ਪੜ੍ਹੋ 👉Punjab News : BJP ਦੀ ਨਵੀਂ ਰਣਨੀਤੀ! ਰਾਜ ਸਭਾ ਲਈ ਬਿੱਟੂ ਦਾ ਨਾਮ ਤੈਅ?

ਹਾਲਾਂਕਿ ਹਾਰਨ ਵਾਲੀ ‘ਦਰਾਣੀ’ ਮਮਤਾ ਸੈਣੀ ਪਤਨੀ ਵਿਨੋਦ ਸੈਣੀ, ਇਸਤੋਂ ਪਹਿਲੇ ਪਲਾਨ ਵਿਚ ਕਾਂਗਰਸ ਦੀ ਟਿਕਟ ‘ਤੇ ਜਿੱਤ ਕੇ ਕੋਂਸਲਰ ਰਹਿ ਚੁੱਕੀ ਹੈ ਪ੍ਰੰਤੂ ਹੁਣ ਉਹ ਆਮ ਆਦਮੀ ਪਾਰਟੀ ਦੀ ਟਿਕਟ ਤੋਂ ਚੋਣ ਲੜ ਰਹੀ ਸੀ। ਜਦਕਿ ਜਠਾਣੀ ਬੇਬੀ ਸੈਣੀ ਤੇ ਉਸਦਾ ਪਤੀ ਸੰਜੀਵ ਸੈਣੀ ਉਰਫ਼ ਸੋਨੂੰ ਕਾਂਗਰਸ ਦੀ ਟਿਕਟ ‘ਤੇ ਚੋਣ ਲੜ ਕੇ ਆਪਣੇ ਮਰਹੂਮ ਪਿਤਾ ਤੇ ਟਕਸਾਲੀ ਕਾਂਗਰਸੀ ਰਾਮ ਜੀ ਦਾਸ ਹਲਵਾਈ ਦੀ ਸੋਚ ‘ਤੇ ਪਹਿਰਾ ਦਿੰਦੇ ਨਜ਼ਰ ਆਏ।

ਇਹ ਵੀ ਪੜ੍ਹੋ 👉Bathinda MC Elections; Bathinda ‘ਚ ਚੱਲਿਆ ਝਾੜੂ, AAP ਨੂੰ ਮਿਲੀ ਇਤਿਹਾਸਕ ਜਿੱਤ

ਜਿਸਦੇ ਫ਼ਲਸਰੂਪ ਆਪਣੇ ਪਿਤਾ ਦੀ ਵਿਰਾਸਤ ਲਈ ਜਦੋ-ਜਹਿਦ ਕਰ ਰਹੇ ਦੋਨਾਂ ਭਰਾਵਾਂ ਵਿਚੋਂ ਵਾਰਡ ਦੇ ਲੋਕਾਂ ਨੇ ਵੱਡੇ ਭਰਾ ਸੋਨੂੰ ਦਾ ਸਾਥ ਦਿੱਤਾ ਤੇ ਇੱਕ ਪਾਸੜ ਜਿੱਤ ਦਿਵਾਈ। ਚੋਣ ਨਤੀਜਿਆਂ ਮੁਤਾਬਕ ਬੇਬੀ ਸੈਣੀ ਨੇ ਆਪਣੀ ਦਰਾਣੀ ਮਮਤਾ ਸੈਣੀ ਨੂੰ 1271 ਵੋਟਾਂ ਦੇ ਅੰਤਰ ਨਾਲ ਹਰਾਇਆ। ਜਦਕਿ ਇਸ ਵਾਰਡ ਲਈ ਕੁੱਲ 3111 ਵੋਟਾਂ ਹੀ ਪੋਲ ਹੋਈਆਂ ਸਨ। ਇਸ ਵਾਰਡ ਵਿਚ ‘ਦਰਾਣੀ’ ਤੇ ‘ਜਠਾਣੀ’ ਵਿਚਕਾਰ ਹੋਏ ਮੁਕਾਬਲੇ ਦੀ ਸ਼ਹਿਰ ਵਿਚ ਚਰਚਾ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Punjab News : BJP ਦੀ ਨਵੀਂ ਰਣਨੀਤੀ! ਰਾਜ ਸਭਾ ਲਈ ਬਿੱਟੂ ਦਾ ਨਾਮ ਤੈਅ?

0

Punjab News : ਪੰਜਾਬ ਭਾਜਪਾ ਦੀ ਸਿਆਸਤ ਵਿੱਚ ਇੱਕ ਵਾਰ ਫਿਰ ਵੱਡੀਆਂ ਚਰਚਾਵਾਂ ਨੇ ਜਨਮ ਲੈ ਲਿਆ ਹੈ। ਸੂਤਰਾਂ ਮੁਤਾਬਕ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੂੰ ਭਾਜਪਾ ਦੁਬਾਰਾ ਰਾਜ ਸਭਾ ਭੇਜਣ ਦੀ ਤਿਆਰੀ ਕਰ ਰਹੀ ਹੈ। ਜਾਣਕਾਰੀ ਅਨੁਸਾਰ ਜੂਨ ਮਹੀਨੇ ਹੋਣ ਵਾਲੀਆਂ ਰਾਜ ਸਭਾ ਚੋਣਾਂ ਲਈ ਉਨ੍ਹਾਂ ਦਾ ਨਾਮ ਮੁੜ ਉਮੀਦਵਾਰ ਵਜੋਂ ਸਾਹਮਣੇ ਆ ਸਕਦਾ ਹੈ। ਦੱਸਿਆ ਜਾ ਰਿਹਾ ਹੈ ਕਿ ਕੇਂਦਰ ਸਰਕਾਰ ਵਿੱਚ ਬਿੱਟੂ ਦੀ ਭੂਮਿਕਾ ਨੂੰ ਦੇਖਦੇ ਹੋਏ ਪਾਰਟੀ ਉਨ੍ਹਾਂ ਨੂੰ ਸੰਸਦ ਦੇ ਉੱਚ ਸਦਨ ਵਿੱਚ ਬਰਕਰਾਰ ਰੱਖਣਾ ਚਾਹੁੰਦੀ ਹੈ। ਇਸ ਕਾਰਨ ਉਨ੍ਹਾਂ ਦੇ ਕੇਂਦਰੀ ਮੰਤਰੀ ਅਹੁਦੇ ‘ਤੇ ਵੀ ਜਾਰੀ ਰਹਿਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ।

ਇਹ ਵੀ ਪੜ੍ਹੋ 👉Punjab News : CM ਹਾਊਸ ‘ਚ ਕੈਬਨਿਟ ਦੀ ਮਹੱਤਵਪੂਰਨ ਮੀਟਿੰਗ ਅੱਜ

ਉੱਧਰ, ਪੰਜਾਬ ਭਾਜਪਾ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਨੂੰ ਲੈ ਕੇ ਵੀ ਸਿਆਸੀ ਗਲਿਆਰਿਆਂ ਵਿੱਚ ਚਰਚਾ ਤੇਜ਼ ਹੈ। ਸੂਤਰਾਂ ਦਾ ਕਹਿਣਾ ਹੈ ਕਿ ਜਾਖੜ ਨੂੰ ਸੰਗਠਨ ਵਿੱਚ ਕੋਈ ਵੱਡੀ ਜ਼ਿੰਮੇਵਾਰੀ ਸੌਂਪੀ ਜਾ ਸਕਦੀ ਹੈ, ਜਿਸ ਨਾਲ ਆਉਣ ਵਾਲੀਆਂ ਚੋਣਾਂ ਲਈ ਪਾਰਟੀ ਨੂੰ ਮਜ਼ਬੂਤੀ ਮਿਲ ਸਕੇ। ਹਾਲਾਂਕਿ ਭਾਜਪਾ ਵੱਲੋਂ ਅਜੇ ਤੱਕ ਕੋਈ ਅਧਿਕਾਰਤ ਐਲਾਨ ਨਹੀਂ ਕੀਤਾ ਗਿਆ, ਪਰ ਸੂਤਰਾਂ ਦੇ ਹਵਾਲੇ ਨਾਲ ਇਹ ਸੰਕੇਤ ਮਿਲ ਰਹੇ ਹਨ ਕਿ ਪੰਜਾਬ ਦੀ ਸਿਆਸਤ ਵਿੱਚ ਭਾਜਪਾ ਜਲਦ ਹੀ ਕੁਝ ਅਹਿਮ ਫ਼ੈਸਲੇ ਲੈ ਸਕਦੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎️ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Punjab News : ਪੰਜਾਬ BJP ਵਿੱਚ ਵੱਡੀ ਹਲਚਲ! ਕੇਵਲ ਸਿੰਘ ਢਿੱਲੋਂ ਤੇ ਜਾਖੜ ਦੀ ਹੋਈ ਖ਼ਾਸ ਮੁਲਾਕਾਤ

0

Punjab News : ਪੰਜਾਬ ਭਾਜਪਾ ਦੇ ਨਵੇਂ ਪ੍ਰਧਾਨ ਕੇਵਲ ਸਿੰਘ ਢਿੱਲੋਂ ਅਤੇ ਸੀਨੀਅਰ ਭਾਜਪਾ ਆਗੂ ਸੁਨੀਲ ਜਾਖੜ ਵਿਚਾਲੇ ਇੱਕ ਵਿਸ਼ੇਸ਼ ਮੁਲਾਕਾਤ ਹੋਈ ਹੈ, ਜਿਸ ਨੂੰ ਪਾਰਟੀ ਲਈ ਕਾਫ਼ੀ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਭਾਜਪਾ ਆਗੂ ਰਾਣਾ ਰਣਜੀਤ ਸਿੰਘ ਗਿੱਲ ਨੇ ਦੱਸਿਆ ਕਿ ਮੀਟਿੰਗ ਦੌਰਾਨ ਪੰਜਾਬ ਵਿੱਚ ਭਾਜਪਾ ਦੀ ਆਉਣ ਵਾਲੀ ਰਣਨੀਤੀ, ਸੰਗਠਨਾਤਮਕ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਅਤੇ ਪਾਰਟੀ ਦੇ ਵਿਸਥਾਰ ਨੂੰ ਲੈ ਕੇ ਵਿਸਥਾਰਪੂਰਵਕ ਚਰਚਾ ਕੀਤੀ ਗਈ। ਦੋਵੇਂ ਆਗੂਆਂ ਨੇ ਪੰਜਾਬ ਦੇ ਮੌਜੂਦਾ ਰਾਜਨੀਤਿਕ ਹਾਲਾਤਾਂ ਦਾ ਜਾਇਜ਼ਾ ਲੈਂਦਿਆਂ ਇਹ ਵੀ ਵਿਚਾਰ ਕੀਤਾ ਕਿ ਕਿਵੇਂ ਪਾਰਟੀ ਨੂੰ ਪਿੰਡਾਂ ਅਤੇ ਸ਼ਹਿਰਾਂ ਵਿੱਚ ਹੋਰ ਮਜ਼ਬੂਤ ਕੀਤਾ ਜਾ ਸਕਦਾ ਹੈ।

ਇਹ ਵੀ ਪੜ੍ਹੋ 👉Bathinda MC Elections; Bathinda ‘ਚ ਚੱਲਿਆ ਝਾੜੂ, AAP ਨੂੰ ਮਿਲੀ ਇਤਿਹਾਸਕ ਜਿੱਤ

ਖ਼ਾਸ ਤੌਰ ’ਤੇ ਵਰਕਰਾਂ ਨੂੰ ਜ਼ਮੀਨੀ ਪੱਧਰ ’ਤੇ ਸਰਗਰਮ ਕਰਨ ਅਤੇ ਲੋਕਾਂ ਨਾਲ ਸਿੱਧਾ ਸੰਪਰਕ ਵਧਾਉਣ ਉੱਤੇ ਜ਼ੋਰ ਦਿੱਤਾ ਗਿਆ। ਮੀਟਿੰਗ ਦੌਰਾਨ ਭਾਜਪਾ ਨੂੰ ਪੰਜਾਬ ਵਿੱਚ ਇੱਕ ਮਜ਼ਬੂਤ ਸਿਆਸੀ ਤਾਕਤ ਵਜੋਂ ਸਥਾਪਿਤ ਕਰਨ ਲਈ ਮਿਲਜੁਲ ਕੇ ਕੰਮ ਕਰਨ ਦਾ ਸੰਕਲਪ ਵੀ ਦੁਹਰਾਇਆ ਗਿਆ। ਪਾਰਟੀ ਆਗੂਆਂ ਨੇ ਵਿਸ਼ਵਾਸ ਜਤਾਇਆ ਕਿ ਸੰਗਠਨ ਦੀ ਮਜ਼ਬੂਤੀ ਅਤੇ ਵਰਕਰਾਂ ਦੀ ਮਿਹਨਤ ਨਾਲ ਭਾਜਪਾ ਆਉਣ ਵਾਲੇ ਸਮੇਂ ਵਿੱਚ ਪੰਜਾਬ ਦੀ ਸਿਆਸਤ ਵਿੱਚ ਹੋਰ ਪ੍ਰਭਾਵਸ਼ਾਲੀ ਭੂਮਿਕਾ ਨਿਭਾਏਗੀ। ਇਸ ਮੌਕੇ ਪੰਜਾਬ ਭਾਜਪਾ ਦੇ ਜਨਰਲ ਸਕੱਤਰ ਪਰਮਿੰਦਰ ਸਿੰਘ ਬਰਾੜ ਵੀ ਮੌਜੂਦ ਰਹੇ। ਹੁਣ ਇਸ ਮੀਟਿੰਗ ਨੂੰ ਪੰਜਾਬ ਭਾਜਪਾ ਦੀ ਭਵਿੱਖੀ ਰਣਨੀਤੀ ਅਤੇ ਸੰਗਠਨਾਤਮਕ ਮਜ਼ਬੂਤੀ ਵੱਲ ਇੱਕ ਅਹਿਮ ਕਦਮ ਵਜੋਂ ਦੇਖਿਆ ਜਾ ਰਿਹਾ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎️ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Punjab News : CM ਹਾਊਸ ‘ਚ ਕੈਬਨਿਟ ਦੀ ਮਹੱਤਵਪੂਰਨ ਮੀਟਿੰਗ ਅੱਜ

0

Punjab News : ਪੰਜਾਬ ਦੀ ਸਿਆਸਤ ਅਤੇ ਪ੍ਰਸ਼ਾਸਨ ਨਾਲ ਜੁੜੀ ਇੱਕ ਅਹਿਮ ਖ਼ਬਰ ਸਾਹਮਣੇ ਆ ਰਹੀ ਹੈ। ਅੱਜ ਮੁੱਖ ਮੰਤਰੀ ਦੀ ਰਿਹਾਇਸ਼ ‘ਤੇ ਪੰਜਾਬ ਕੈਬਨਿਟ ਦੀ ਮਹੱਤਵਪੂਰਨ ਮੀਟਿੰਗ ਹੋਣ ਜਾ ਰਹੀ ਹੈ, ਜਿਸ ‘ਤੇ ਸਭ ਦੀਆਂ ਨਜ਼ਰਾਂ ਟਿਕੀਆਂ ਹੋਈਆਂ ਹਨ। ਲੰਘੀ 26 ਮਈ ਨੂੰ ਲੋਕਲ ਬਾਡੀ ਦੀਆਂ ਹੋਈਆਂ ਚੋਣਾਂ ਵਿਚ ਆਪ ਨੂੰ ਮਿਲੀ ਵੱਡੀ ਸਫ਼ਲਤਾ ਤੋਂ ਬਾਅਦ ਪੰਜਾਬ ਕੈਬਨਿਟ ਦੀ ਪਹਿਲੀ ਮੀਟਿੰਗ ਹੈ।

ਇਹ ਵੀ ਪੜ੍ਹੋ 👉Bathinda MC Elections; Bathinda ‘ਚ ਚੱਲਿਆ ਝਾੜੂ, AAP ਨੂੰ ਮਿਲੀ ਇਤਿਹਾਸਕ ਜਿੱਤ

ਦੁਪਹਿਰ 12 ਵਜੇ ਹੋਣ ਵਾਲੀ ਇਸ ਬੈਠਕ ਦੌਰਾਨ ਸੂਬੇ ਦੇ ਵਿਕਾਸ, ਲੋਕ ਭਲਾਈ ਅਤੇ ਪ੍ਰਸ਼ਾਸਨਿਕ ਮਾਮਲਿਆਂ ਨਾਲ ਸਬੰਧਤ ਕਈ ਅਹਿਮ ਮੁੱਦਿਆਂ ‘ਤੇ ਚਰਚਾ ਕੀਤੀ ਜਾ ਸਕਦੀ ਹੈ। ਨਾਲ ਹੀ, ਸਰਕਾਰ ਵੱਲੋਂ ਕੁਝ ਵੱਡੇ ਫ਼ੈਸਲਿਆਂ ਨੂੰ ਮਨਜ਼ੂਰੀ ਮਿਲਣ ਦੀ ਵੀ ਸੰਭਾਵਨਾ ਜਤਾਈ ਜਾ ਰਹੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎️ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Bathinda MC Elections; Bathinda ‘ਚ ਚੱਲਿਆ ਝਾੜੂ, AAP ਨੂੰ ਮਿਲੀ ਇਤਿਹਾਸਕ ਜਿੱਤ

0

👉ਨੌਜਵਾਨ ਸਾਬਕਾ ਮੇਅਰ ਦੀ ਅਗਵਾਈ ਹੇਠ ਆਪ ਨੇ ਜਿੱਤੀਆਂ 35 ਸੀਟਾਂ, 6 ਅਜ਼ਾਦ, ਕਾਂਗਰਸ ਦੇ 5, ਅਕਾਲੀ ਦਲ ਦੇ 3 ਤੇ ਭਾਜਪਾ ਦਾ 1 ਊਮੀਦਵਾਰ ਹੀ ਜਿੱਤਿਆ
Bathinda News: Bathinda MC Elections; Bathinda ‘ਚ ਆਮ ਆਦਮੀ ਪਾਰਟੀ ਨੂੰ ਇਤਿਹਾਸਕ ਜਿੱਤ ਪ੍ਰਾਪਤ ਹੋਈ ਹੈ। ਸਾਬਕਾ ਮੇਅਰ ਪਦਮਜੀਤ ਸਿੰਘ ਮਹਿਤਾ ਦੀ ਅਗਵਾਈ ਲੜੀਆਂ ਗਈਆਂ ਇੰਨ੍ਹਾਂ ਚੋਣਾਂ ਵਿਚ ਆਪ ਨੇ ਸ਼ਹਿਰ ਦੇ 50 ਵਾਰਡਾਂ ਵਿਚੋਂ 35 ‘ਚ ਜਿੱਤ ਪ੍ਰਾਪਤ ਕੀਤੀ ਹੈ। ਜਦਕਿ ਪਿਛਲੀ ਵਾਰ 43 ਸੀਟਾਂ ਜਿੱਤਣ ਵਾਲੀ ਕਾਂਗਰਸ ਨੂੰ ਇਸ ਵਾਰ ਸਿਰਫ਼ 5 ਵਾਰਡਾਂ ਵਿਚ ਹੀ ਜਿੱਤ ਨਸੀਬ ਹੋਈ ਹੈ। ਇਸੇ ਤਰ੍ਹਾਂ ਬਾਦਲਾਂ ਦੇ ਗੜ੍ਹ ਮੰਨੇ ਜਾਂਦੇ ਬਠਿੰਡਾ ਸ਼ਹਿਰ ਵਿਚ ਸ਼੍ਰੋਮਣੀ ਅਕਾਲੀ ਦਲ ਨੂੰ ਵੀ ਕਰਾਰੀ ਹਾਰ ਮਿਲੀ ਹੈ ਤੇ ਇਸਦੇ 3 ਉਮੀਦਵਾਰਾਂ ਦੇ ਹੱਥ ਸਫ਼ਲਤਾ ਲੱਗੀ ਹੈ।

ਇਹ ਵੀ ਪੜ੍ਹੋ  ਪੰਜਾਬ ਦੇ ਲੋਕਾਂ ਨੇ ਭਗਵੰਤ ਮਾਨ ਸਰਕਾਰ ਦੇ ਕੰਮ ਦੀ ਕੀਤੀ ਪ੍ਰਸ਼ੰਸਾ, ਈਡੀ ਪਾਰਟੀ ਦਾ ਸਫਾਇਆ ਕਰ ਦਿੱਤਾ – ਕੇਜਰੀਵਾਲ

ਇਸਤੋਂ ਇਲਾਵਾ ਪਿਛਲੀਆਂ ਲੋਕ ਸਭਾ ਚੋਣਾਂ ਵਿਚ ਬਠਿੰਡਾ ਸ਼ਹਿਰੀ ਹਲਕੇ ਵਿਚੋਂ ਵੱਡੀ ਜਿੱਤ ਪ੍ਰਾਪਤ ਕਰਨ ਵਾਲੀ ਭਾਜਪਾ ਨੂੰ ਨਮੋਸ਼ੀ ਭਰੀ ਹਾਰ ਦਾ ਸਾਹਮਣਾ ਕਰਨਾ ਪਿਆ। ਪਾਰਟੀ ਨੂੰ ਸਿਰਫ਼ 42 ਨੰਬਰ ਵਾਰਡ ਵਿਚ ਸਫ਼ਲਤਾ ਮਿਲੀ ਹੈ। ਹਾਲਾਂਕਿ ਸ਼ਹਿਰ ਦੇ ਵੱਖ ਵੱਖ ਵਾਰਡਾਂ ਤੋਂ ਅੱਧੀ ਦਰਜ਼ਨ ਅਜ਼ਾਦ ਉਮੀਦਵਾਰ ਜਿੱਤਣ ਵਿਚ ਸਫ਼ਲ ਰਹੇ ਹਨ। ਗੌਰਤਲਬ ਹੈ ਕਿ ਆਮ ਆਦਮੀ ਪਾਰਟੀ ਵੱਲੋਂ ਇਸ ਵਾਰ ਸ਼ਹਿਰ ਦੀ ਕਮਾਂਡ ਪੂਰੀ ਤਰ੍ਹਾਂ ਮਹਿਤਾ ਪ੍ਰਵਾਰ(ਪੰਜਾਬ ਕ੍ਰਿਕਟ ਐਸੋੋਸੀਏਸ਼ਨ ਦੇ ਪ੍ਰਧਾਨ ਅਮਰਜੀਤ ਸਿੰਘ ਮਹਿਤਾ ਤੇ ਸਾਬਕਾ ਮੇਅਰ ਪਦਮਜੀਤ ਸਿੰਘ ਮਹਿਤਾ) ਦੇ ਹੱਥ ਦਿੱਤੀ ਹੋਈ ਸੀ। ਮੌਜੂਦਾ ਆਪ ਵਿਧਾਇਕ ਜਗਰੂਪ ਸਿੰਘ ਗਿੱਲ ਵੱਲੋਂ ਵਾਰਡਬੰਦੀ ਤੇ ਟਿਕਟਾਂ ਦੀ ਵੰਡ ਦੇ ਰੋਸ਼ ਵਜੋਂ ਆਪਣੇ ਸਮਰਥਕਾਂ ਨੂੰ ਮਿਲੀਆਂ ਦੋਨੋਂ ਟਿਕਟਾਂ ਵੀ ਵਾਪਸ ਕਰ ਦਿੱਤੀਆਂ ਗਈਆਂ ਸਨ ਪ੍ਰੰਤੂ ਇਸਦੇ ਬਾਵਜੂਦ ਮਹਿਤਾ ਧੜਾ ਵੱਡੀ ਜਿੱਤ ਪ੍ਰਾਪਤ ਕਰਨ ਵਿਚ ਸਫ਼ਲ ਰਿਹਾ।

ਇਹ ਵੀ ਪੜ੍ਹੋ  ਪੰਜਾਬ ਮਿਉਂਸਪਲ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੀ ਇਤਿਹਾਸਕ ਜਿੱਤ

ਚੋਣ ਨਤੀਜਿਆਂ ਤੋਂ ਬਾਅਦ ਦੇਰ ਸ਼ਾਮ ਕੀਤੀ ਇੱਕ ਪ੍ਰੈਸ ਕਾਨਫਰੰਸ ਵਿਚ ਪੰਜਾਬ ਕ੍ਰਿਕਟ ਐਸੋਸੀਏਸ਼ਨ ਦੇ ਪ੍ਰਧਾਨ ਅਮਰਜੀਤ ਮਹਿਤਾ ਅਤੇ ਸਾਬਕਾ ਮੇਅਰ ਪਦਮਜੀਤ ਮਹਿਤਾ ਨੇ ਸ਼ਹਿਰ ਵਾਸੀਆਂ ਤੇ ਪਾਰਟੀ ਲੀਡਰਸ਼ਿਪ ਅਤੇ ਵਲੰਟੀਅਰਾਂ ਦਾ ਧੰਨਵਾਦ ਕਰਦਿਆਂ ਭਰੋਸਾ ਦਿਵਾਇਆ ਕਿ ਉਹ ਸ਼ਹਿਰੀਆਂ ਨਾਲ ਕੀਤੇ ਸਾਰੇ ਵਾਅਦਿਆਂ ਨੂੰ ਪੁਰਾ ਕਰਕੇ ਬਠਿੰਡਾ ਨੂੰ ਨਮੂਨੇ ਦਾ ਸ਼ਹਿਰ ਬਣਾਉਣਗੇ। ਇਸ ਮੌਕੇ ਉਨ੍ਹਾਂ ਸਾਫ਼ ਸੁਥਰੀਆਂ ਚੋਣਾਂ ਕਰਵਾਉਣ ਦਾ ਦਾਅਵਾ ਕਰਦਿਆਂ ਵਿਰੌਧੀਆਂ ਵੱਲੋਂ ਲਗਾਏ ਜਾ ਰਹੇ ਦੋਸ਼ਾਂ ਨੂੰ ਸਿਆਸਤ ਤੋਂ ਪ੍ਰੇਰਤ ਕਰਾਰ ਦਿੱਤਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਪੰਜਾਬ ਦੇ ਲੋਕਾਂ ਨੇ ਭਗਵੰਤ ਮਾਨ ਸਰਕਾਰ ਦੇ ਕੰਮ ਦੀ ਕੀਤੀ ਪ੍ਰਸ਼ੰਸਾ, ਈਡੀ ਪਾਰਟੀ ਦਾ ਸਫਾਇਆ ਕਰ ਦਿੱਤਾ – ਕੇਜਰੀਵਾਲ

👉 ਈਡੀ ਪਾਰਟੀ ਨੇ ਛੋਟੇ ਕਾਰੋਬਾਰਾਂ ‘ਤੇ ਛਾਪੇਮਾਰੀ ਕਰਕੇ ਲੋਕਾਂ ਨੂੰ ਪਰੇਸ਼ਾਨ ਕੀਤਾ, ਅੱਜ ਲੋਕਾਂ ਨੇ ਬਦਲਾ ਲਿਆ – ਕੇਜਰੀਵਾਲ

👉 ਨਗਰ ਨਿਗਮ ਚੋਣਾਂ ਨੇ ਸਾਬਤ ਕਰ ਦਿੱਤਾ ਕਿ ਨਾ ਸਿਰਫ਼ ਪੇਂਡੂ ਸਗੋਂ ਸ਼ਹਿਰੀ ਵਸਨੀਕਾਂ ਨੂੰ ਵੀ ਆਮ ਆਦਮੀ ਪਾਰਟੀ ‘ਤੇ ਪੂਰਾ ਵਿਸ਼ਵਾਸ ਹੈ – ਕੇਜਰੀਵਾਲ

👉 ਕਰਾਰੀ ਹਾਰ ਤੋਂ ਬਾਅਦ, ਈਡੀ ਪਾਰਟੀ ਕਈ ਕਾਰੋਬਾਰਾਂ ‘ਤੇ ਈਡੀ ਛਾਪੇਮਾਰੀ ਦੀ ਯੋਜਨਾ ਬਣਾ ਰਹੀ ਹੈ, ਸਾਰੇ ਕਾਰੋਬਾਰਾਂ ਨੂੰ ਚੌਕਸ ਰਹਿਣਾ ਚਾਹੀਦਾ ਹੈ – ਕੇਜਰੀਵਾਲ

👉 ਇਹ ਮੁਫ਼ਤ ਬਿਜਲੀ, ਆਮ ਆਦਮੀ ਕਲੀਨਿਕ, ਚੰਗੇ ਸਕੂਲ ਅਤੇ ਜਨਤਾ ਨੂੰ ਦਿੱਤੇ ਜਾ ਰਹੇ ਪਾਰਦਰਸ਼ੀ ਰੁਜ਼ਗਾਰ ਦੀ ਜਿੱਤ ਹੈ – ਭਗਵੰਤ ਸਿੰਘ ਮਾਨ

👉 ਇਸ ਜਿੱਤ ਦਾ ਸੰਦੇਸ਼ ਸਪੱਸ਼ਟ ਹੈ: ਪੰਜਾਬ ਦੇ ਲੋਕ ਈਡੀ ਪਾਰਟੀ ਦੀ ਸਸਤੀ ਰਾਜਨੀਤੀ ਨੂੰ ਸਵੀਕਾਰ ਨਹੀਂ ਕਰਨਗੇ – ਮਨੀਸ਼ ਸਿਸੋਦੀਆ

👉 ਚੋਣ ਨਤੀਜਿਆਂ ਨੇ ਸਾਬਤ ਕਰ ਦਿੱਤਾ ਹੈ ਕਿ ਪੰਜਾਬ ਦੇ ਲੋਕ ਹਮੇਸ਼ਾ ਬੇਇਨਸਾਫ਼ੀ ਦੇ ਵਿਰੁੱਧ ਖੜ੍ਹੇ ਰਹਿੰਦੇ ਹਨ – ਸੌਰਭ ਭਾਰਦਵਾਜ

New Delhi News : ਪੰਜਾਬ ਵਿਧਾਨ ਸਭਾ ਚੋਣਾਂ ਤੋਂ ਕੁਝ ਮਹੀਨੇ ਪਹਿਲਾਂ ਸ਼ਹਿਰੀ ਸਥਾਨਕ ਨਿਕਾਏ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੂੰ ਮਿਲੀ ਇਤਿਹਾਸਕ ਜਿੱਤ ਨੇ ਪੂਰੀ ਪਾਰਟੀ ਨੂੰ ਜੋਸ਼ ਨਾਲ ਭਰ ਦਿੱਤਾ ਹੈ। ਇਸ ਸ਼ਾਨਦਾਰ ਜਿੱਤ ਲਈ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਸਮੇਤ ਤਮਾਮ ਆਗੂਆਂ ਨੇ ਸੀਐਮ ਭਗਵੰਤ ਸਿੰਘ ਮਾਨ ਦੀ ‘‘ਕੰਮ ਦੀ ਰਾਜਨੀਤੀ’’ ਦੀ ਸ਼ਲਾਘਾ ਕਰਨ ਲਈ ਪੰਜਾਬ ਦੀ ਜਨਤਾ ਦਾ ਧੰਨਵਾਦ ਕੀਤਾ ਹੈ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਇਹ ਇਤਿਹਾਸਕ ਵੋਟ ਦੇ ਕੇ ਭਗਵੰਤ ਮਾਨ ਸਰਕਾਰ ਦੇ ਕੰਮਾਂ ਨੂੰ ਸ਼ਾਬਾਸ਼ੀ ਦਿੱਤੀ ਹੈ। ਅਸੀਂ ਅੱਗੇ ਵੀ ਅਜਿਹੇ ਹੀ ਚੰਗੇ ਕੰਮ ਕਰਦੇ ਰਹਾਂਗੇ। ਦੂਜੇ ਪਾਸੇ ਈਡੀ ਪਾਰਟੀ ਦਾ ਸਫਾਇਆ ਹੋ ਗਿਆ ਹੈ। ਈਡੀ ਪਾਰਟੀ ਨੇ ਪੰਜਾਬ ਦੇ ਛੋਟੇ-ਛੋਟੇ ਵਪਾਰੀਆਂ ‘ਤੇ ਜਿਹੜੀਆਂ ਇੰਨੀਆਂ ਰੇਡਾਂ ਕਰਵਾ ਕੇ ਲੋਕਾਂ ਨੂੰ ਪ੍ਰੇਸ਼ਾਨ ਕੀਤਾ, ਅੱਜ ਲੋਕਾਂ ਨੇ ਉਸਦਾ ਬਦਲਾ ਲੈ ਲਿਆ ਹੈ। ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ ਸਾਰੇ ਵਪਾਰੀਆਂ ਨੂੰ ਸੁਚੇਤ ਕਰਦਿਆਂ ਕਿਹਾ ਕਿ ਸ਼ੁੱਕਰਵਾਰ ਨੂੰ ਆਏ ਨਿਕਾਏ ਚੋਣਾਂ ਦੇ ਨਤੀਜਿਆਂ ਤੋਂ ਬਾਅਦ ਆਉਣ ਵਾਲੇ ਦਿਨਾਂ ਵਿੱਚ ਈਡੀ ਪਾਰਟੀ ਕਈ ਵਪਾਰੀਆਂ ‘ਤੇ ਈਡੀ ਰੇਡ ਦੀ ਪਲੈਨਿੰਗ ਕਰ ਰਹੀ ਹੈ। ਸਾਰੇ ਵਪਾਰੀ ਚੌਕਸ ਰਹਿਣ। ਸਾਡੀ ਸਰਕਾਰ ਪੂਰੀ ਤਰ੍ਹਾਂ ਨਾਲ ਸਾਰੇ ਵਪਾਰੀਆਂ ਦੇ ਨਾਲ ਖੜ੍ਹੀ ਹੈ। ਈਡੀ ਪਾਰਟੀ ਨੂੰ ਪੂਰੀ ਤਰ੍ਹਾਂ ਪੰਜਾਬ ਵਿੱਚੋਂ ਭਜਾਉਣਾ ਹੈ। ਸੋਸ਼ਲ ਮੀਡੀਆ ਐਕਸ ‘ਤੇ ਅਰਵਿੰਦ ਕੇਜਰੀਵਾਲ ਨੇ ਇੱਕ ਵੀਡੀਓ ਸਾਂਝੀ ਕਰਦਿਆਂ ਕਿਹਾ ਕਿ ਪੰਜਾਬ ਵਿੱਚ ਅੱਜ ਨਗਰ ਨਿਗਮ ਅਤੇ ਸ਼ਹਿਰੀ ਨਿਕਾਏ ਦੇ ਨਤੀਜੇ ਆਏ ਹਨ ਅਤੇ ਆਮ ਆਦਮੀ ਪਾਰਟੀ ਨੇ ਪੂਰੇ ਪੰਜਾਬ ਦੇ ਅੰਦਰ ਕਲੀਨ ਸਵੀਪ ਕੀਤਾ ਹੈ। ਸਾਰੇ ਸ਼ਹਿਰੀ ਨਿਕਾਇਆਂ ਦੇ ਅੰਦਰ ਪਾਰਟੀ ਦੀ ਜ਼ਬਰਦਸਤ ਜਿੱਤ ਹੋਈ ਹੈ। ਅਜੇ ਕੁਝ ਦਿਨ ਪਹਿਲਾਂ ਪੰਚਾਇਤ, ਪੰਚਾਇਤ ਸਮਿਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਦੇ ਪੇਂਡੂ ਨਿਕਾਇਆਂ ਦੇ ਨਤੀਜੇ ਆਏ ਸਨ। ਉਸ ਵਿੱਚ ਵੀ “ਆਪ” ਦੀ ਜ਼ਬਰਦਸਤ ਜਿੱਤ ਹੋਈ ਸੀ। ਅਤੇ ਹੁਣ ਅੱਜ ਸ਼ਹਿਰੀ ਖੇਤਰਾਂ ਦੇ ਨਤੀਜੇ ਆਏ ਹਨ, ਇਸ ਵਿੱਚ ਵੀ ਜ਼ਬਰਦਸਤ ਜਿੱਤ ਹਾਸਲ ਹੋਈ ਹੈ।

ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਮੈਂ ਪੰਜਾਬ ਦੇ ਲੋਕਾਂ ਨੂੰ ਬਹੁਤ-ਬਹੁਤ ਵਧਾਈ ਦੇਣਾ ਚਾਹੁੰਦਾ ਹਾਂ। ਉਨ੍ਹਾਂ ਦਾ ਬਹੁਤ-ਬਹੁਤ ਸ਼ੁਕਰੀਆ ਅਦਾ ਕਰਨਾ ਚਾਹੁੰਦਾ ਹਾਂ ਕਿ ਉਨ੍ਹਾਂ ਨੇ ਆਮ ਆਦਮੀ ਪਾਰਟੀ ਦੇ ਕੰਮਾਂ ‘ਤੇ ਅਤੇ ਪਾਰਟੀ ‘ਤੇ ਇੰਨਾ ਭਰੋਸਾ ਜਤਾਇਆ।

ਆਪ” ਦੇ ਜੋ ਚੰਗੇ ਕੰਮ ਹਨ, ਉਸ ‘ਤੇ ਇੱਕ ਤਰ੍ਹਾਂ ਨਾਲ ਪੰਜਾਬ ਦੇ ਲੋਕਾਂ ਨੇ ਮੋਹਰ ਲਗਾਈ ਹੈ ਅਤੇ ਸ਼ਾਬਾਸ਼ੀ ਦਿੱਤੀ ਹੈ ਕਿ ਚੰਗਾ ਕਰ ਰਹੇ ਹੋ, ਲੱਗੇ ਰਹੋ। ਕੁਝ ਲੋਕ ਕਹਿ ਰਹੇ ਸਨ ਕਿ “ਆਪ” ਸ਼ਹਿਰਾਂ ਵਿੱਚ ਕਮਜ਼ੋਰ ਹੈ। ਅੱਜ ਇਹ ਸਾਬਤ ਹੋ ਗਿਆ ਹੈ ਕਿ ਪਾਰਟੀ ਸ਼ਹਿਰਾਂ ਵਿੱਚ ਵੀ ਬਹੁਤ ਮਜ਼ਬੂਤ ਹੈ ਅਤੇ ਮਜ਼ਬੂਤੀ ਨਾਲ ਕੰਮ ਕਰ ਰਹੀ ਹੈ। ਸ਼ਹਿਰ ਦੇ ਲੋਕਾਂ ਦਾ ਵੀ ਆਮ ਆਦਮੀ ਪਾਰਟੀ ਉੱਤੇ ਉਨਾ ਹੀ ਪੂਰਾ ਭਰੋਸਾ ਹੈ ਜਿੰਨਾ ਪੇਂਡੂ ਖੇਤਰਾਂ ਦੇ ਲੋਕਾਂ ਦਾ ਹੈ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਈਡੀ ਪਾਰਟੀ ਕਹਿ ਰਹੀ ਸੀ ਕਿ ਉਹ ਸ਼ਹਿਰਾਂ ਵਿੱਚ ਮਜ਼ਬੂਤ ਹੈ। ਅੱਜ ਇਹ ਪਤਾ ਲੱਗ ਗਿਆ ਹੈ ਕਿ ਸ਼ਹਿਰਾਂ ਵਿੱਚੋਂ ਈਡੀ ਪਾਰਟੀ ਦਾ ਬਿਲਕੁਲ ਸਫਾਇਆ ਹੋ ਗਿਆ ਹੈ। ਖਾਸ ਤੌਰ ‘ਤੇ ਜਿਸ ਤਰ੍ਹਾਂ ਈਡੀ ਪਾਰਟੀ ਨੇ ਈਡੀ ਦੀ ਵਰਤੋਂ ਕਰਕੇ ਪਿਛਲੇ ਦਿਨਾਂ ਵਿੱਚ ਪੂਰੇ ਪੰਜਾਬ ਵਿੱਚ ਛੋਟੇ-ਛੋਟੇ ਵਪਾਰੀਆਂ ‘ਤੇ ਰੇਡ ਕਰਵਾਈ ਹੈ, ਆਮ ਵਪਾਰੀਆਂ ਅਤੇ ਹਿੰਦੂ ਵਪਾਰੀਆਂ ਨੂੰ ਜਿਸ ਤਰ੍ਹਾਂ ਈਡੀ ਪੰਜਾਬ ਦੇ ਅੰਦਰ ਪ੍ਰੇਸ਼ਾਨ ਕਰ ਰਹੀ ਹੈ, ਲੋਕਾਂ ਨੇ ਉਸ ਦਾ ਈਡੀ ਪਾਰਟੀ ਤੋਂ ਬਦਲਾ ਲਿਆ ਹੈ ਅਤੇ ਪੂਰੇ ਪੰਜਾਬ ਦੇ ਅੰਦਰ ਈਡੀ ਪਾਰਟੀ ਦਾ ਪੂਰਾ ਸਫਾਇਆ ਕਰ ਦਿੱਤਾ ਗਿਆ ਹੈ। ਮੈਂ ਪੰਜਾਬ ਦੇ ਲੋਕਾਂ ਨੂੰ ਫਿਰ ਤੋਂ ਬਹੁਤ-ਬਹੁਤ ਵਧਾਈ ਦਿੰਦਾ ਹਾਂ ਅਤੇ ਭਰੋਸਾ ਦਿਵਾਉਂਦਾ ਹਾਂ ਕਿ ਮੁੱਖ ਮੰਤਰੀ ਭਗਵੰਤ ਮਾਨ ਜੋ ਚੰਗਾ ਕੰਮ ਕਰ ਰਹੇ ਹਨ, ਅਜਿਹਾ ਚੰਗਾ ਕੰਮ ਜਾਰੀ ਰਹੇਗਾ। ਬੱਸ ਜਨਤਾ ਆਪਣਾ ਪਿਆਰ ਅਤੇ ਭਰੋਸਾ ਬਣਾਈ ਰੱਖੇ। ਪੰਜਾਬ ਨਿਕਾਏ ਚੋਣਾਂ ਵਿੱਚ ਮਿਲੀ ਸ਼ਾਨਦਾਰ ਜਿੱਤ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਕਸ ‘ਤੇ ਕਿਹਾ ਕਿ ਪੰਜਾਬੀਆਂ ਨੇ ਇੱਕ ਵਾਰ ਫਿਰ ‘‘ਆਪ ਦੀ ਸਰਕਾਰ’’ ਦੇ ਕੰਮਾਂ ‘ਤੇ ਮੋਹਰ ਲਗਾ ਦਿੱਤੀ ਹੈ। ਵਿਧਾਨ ਸਭਾ, ਲੋਕ ਸਭਾ, ਪੰਚਾਇਤ ਚੋਣਾਂ ਅਤੇ ਹੁਣ ਨਗਰ ਨਿਗਮ ਤੇ ਨਗਰ ਪੰਚਾਇਤ ਚੋਣਾਂ ਵਿੱਚ ਵੀ ਆਮ ਆਦਮੀ ਪਾਰਟੀ ਨੇ ਸ਼ਾਨਦਾਰ ਜਿੱਤ ਦਰਜ ਕੀਤੀ ਹੈ। 90 ਫੀਸਦੀ ਤੋਂ ਵੱਧ ਨਗਰ ਕੌਂਸਲਾਂ ਵਿੱਚ ਸਾਡੇ ਉਮੀਦਵਾਰਾਂ ਨੇ ਜਿੱਤ ਹਾਸਲ ਕੀਤੀ ਹੈ। ਕਾਂਗਰਸ, ਅਕਾਲੀ ਦਲ ਅਤੇ ਭਾਜਪਾ ਵਰਗੀਆਂ ਸਾਰੀਆਂ ਵਿਰੋਧੀ ਪਾਰਟੀਆਂ ਦੀਆਂ ਕੁੱਲ ਵੋਟਾਂ ਵੀ ਮਿਲਾ ਲਈਆਂ ਜਾਣ, ਤਾਂ ਵੀ ਉਹ “ਆਪ” ਦੇ ਬਰਾਬਰ ਨਹੀਂ ਪਹੁੰਚਦੀਆਂ। ਭਾਜਪਾ ਤਾਂ ਖਿਸਕ ਕੇ ਪੰਜਵੇਂ ਸਥਾਨ ‘ਤੇ ਪਹੁੰਚ ਗਈ ਹੈ। ਇਹ ਜਿੱਤ ਜਨਤਾ ਨੂੰ ਮਿਲ ਰਹੀ ਮੁਫ਼ਤ ਬਿਜਲੀ, ਆਮ ਆਦਮੀ ਕਲੀਨਿਕ, ਬਿਹਤਰੀਨ ਸਕੂਲਾਂ ਅਤੇ ਪਾਰਦਰਸ਼ੀ ਤਰੀਕੇ ਨਾਲ ਮਿਲ ਰਹੀਆਂ ਨੌਕਰੀਆਂ ਦੀ ਜਿੱਤ ਹੈ। ਜਿੱਤਣ ਵਾਲੇ ਸਾਰੇ ਉਮੀਦਵਾਰਾਂ ਅਤੇ ਪਾਰਟੀ ਵਰਕਰਾਂ ਨੂੰ ਬਹੁਤ-ਬਹੁਤ ਵਧਾਈ। ਹੁਣ ਕੋਈ ਵਿਤਕਰਾ ਨਹੀਂ ਹੋਵੇਗਾ। ਹਰ ਸ਼ਹਿਰ, ਕਸਬੇ ਅਤੇ ਪਿੰਡ ਦਾ ਇੱਕ ਸਮਾਨ ਵਿਕਾਸ ਹੋਵੇਗਾ। ਅਸੀਂ ਸਕਾਰਾਤਮਕ ਅਤੇ ਵਿਕਾਸ ਦੀ ਰਾਜਨੀਤੀ ਕਰਨ ਵਾਲੇ ਲੋਕ ਹਾਂ।

ਦੂਜੇ ਪਾਸੇ, ਪੰਜਾਬ ‘‘ਆਪ’’ ਦੇ ਇੰਚਾਰਜ ਮਨੀਸ਼ ਸਿਸੋਦੀਆ ਨੇ ਪੰਜਾਬ ਦੀ ਜਨਤਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਪੰਜਾਬ ਵਿੱਚ ਸ਼ਹਿਰੀ ਸਥਾਨਕ ਨਿਕਾਏ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੇ ਵੱਡੀ ਜਿੱਤ ਦਰਜ ਕੀਤੀ ਹੈ।

ਇਹ ਜਿੱਤ ਜਨਤਾ ਦਾ ਸੁਨੇਹਾ ਹੈ ਕਿ ਭਗਵੰਤ ਸਿੰਘ ਮਾਨ ਸਰਕਾਰ ਦੇ ਕੰਮਾਂ ਤੋਂ ਜਨਤਾ ਖੁਸ਼ ਹੈ। ਨਾਲ ਹੀ ਜਨਤਾ ਦਾ ਸੁਨੇਹਾ ਹੈ ਕਿ ਈਡੀ ਪਾਰਟੀ ਦੀ ਘਟੀਆ ਰਾਜਨੀਤੀ ਪੰਜਾਬ ਦੀ ਜਨਤਾ ਨੂੰ ਪ੍ਰਵਾਨ ਨਹੀਂ ਹੈ। ਪੰਜਾਬ ਵਿੱਚ ਈਡੀ ਪਾਰਟੀ ਦੇ 1142 ਉਮੀਦਵਾਰਾਂ ਦੀ ਜ਼ਮਾਨਤ ਜ਼ਬਤ ਹੋ ਗਈ ਹੈ। ਪੰਜਾਬ ਵਿੱਚ ਈਡੀ ਪਾਰਟੀ ਦੀ ਦਹਿਸ਼ਤ, ਨਫ਼ਰਤ ਅਤੇ ਗੱਦਾਰੀ ਦੀ ਰਾਜਨੀਤੀ ਨਹੀਂ ਚੱਲਦੀ। ਉਨ੍ਹਾਂ ਕਿਹਾ ਕਿ ਇਹ ਸਿਰਫ਼ ਇੱਕ ਚੋਣ ਜਿੱਤ ਨਹੀਂ ਹੈ, ਬਲਕਿ ਪੰਜਾਬ ਦੀ ਜਨਤਾ ਦਾ ਸਾਫ਼ ਸੁਨੇਹਾ ਹੈ ਕਿ ਉਹ ਗੱਦਾਰੀ ਅਤੇ ਧੋਖੇ ਦੀ ਰਾਜਨੀਤੀ ਦੇ ਨਾਲ ਖੜ੍ਹੇ ਨਹੀਂ ਹੋਣਗੇ। ਇਮਾਨਦਾਰੀ ਦੇ ਨਾਲ ਖੜ੍ਹੇ ਹੋਣਗੇ, ਕੰਮ ਦੀ ਰਾਜਨੀਤੀ ਦੇ ਨਾਲ ਖੜ੍ਹੇ ਹੋਣਗੇ। ਇਸ ਦੇ ਨਾਲ ਹੀ ਦਿੱਲੀ ਪ੍ਰਦੇਸ਼ ਪ੍ਰਧਾਨ ਸੌਰਭ ਭਾਰਦਵਾਜ ਨੇ ਕਿਹਾ ਕਿ ਪੰਜਾਬ ਦੀਆਂ ਨਿਕਾਏ ਚੋਣਾਂ ਦੇ ਨਤੀਜਿਆਂ ਤੋਂ ਇਹ ਸਾਬਤ ਹੋ ਗਿਆ ਹੈ ਕਿ ਜਨਤਾ ਹਮੇਸ਼ਾ ਬੇਇਨਸਾਫ਼ੀ ਦੇ ਖ਼ਿਲਾਫ਼ ਖੜ੍ਹੀ ਹੁੰਦੀ ਹੈ। ਜਦੋਂ ਕਿਸੇ ਨਾਲ ਨਾਇਨਸਾਫ਼ੀ ਹੁੰਦੀ ਹੈ ਅਤੇ ਉਸ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ ਜਾਂਦੀ ਹੈ, ਤਾਂ ਲੋਕ ਉਸ ਦੇ ਸਮਰਥਨ ਵਿੱਚ ਇੱਕਜੁੱਟ ਹੋ ਜਾਂਦੇ ਹਨ। ਪਿਛਲੇ ਦੋ ਮਹੀਨਿਆਂ ਤੋਂ ਈਡੀ ਨੇ ਪੰਜਾਬ ਵਿੱਚ ਆਪਣਾ ਡੇਰਾ ਲਾਇਆ ਹੋਇਆ ਹੈ। ਪਹਿਲਾਂ ਸਾਡੇ ਸੰਸਦ ਮੈਂਬਰਾਂ ਦੇ ਘਰਾਂ ‘ਤੇ ਛਾਪੇ ਮਾਰੇ ਗਏ, ਜਿਸ ਤੋਂ ਬਾਅਦ ਕੁਝ ਨੇ ਡਰ ਜਾਂ ਲਾਲਚ ਵਿੱਚ ਆ ਕੇ ਭਾਜਪਾ ਵਿੱਚ ਸ਼ਾਮਲ ਹੋਣ ਦਾ ਫੈਸਲਾ ਕਰ ਲਿਆ। ਇਸ ਦੇ ਬਾਵਜੂਦ ਸਾਡੇ ਮੰਤਰੀਆਂ, ਵਿਧਾਇਕਾਂ ਅਤੇ ਸਰਕਾਰੀ ਦਫ਼ਤਰਾਂ ‘ਤੇ ਲਗਾਤਾਰ ਛਾਪੇਮਾਰੀ ਹੋ ਰਹੀ ਹੈ। ਲਗਭਗ ਹਰ ਹਫ਼ਤੇ ਦੋ-ਤਿੰਨ ਥਾਵਾਂ ‘ਤੇ ਈਡੀ ਦੀ ਕਾਰਵਾਈ ਹੋ ਰਹੀ ਹੈ। ਪੰਜਾਬ ਦੇ ਲੋਕ ਇਹ ਸਭ ਦੇਖ ਰਹੇ ਹਨ ਕਿ ਕੇਂਦਰ ਵਿੱਚ ਬੈਠੀ ਭਾਜਪਾ ਪੂਰੀ ਤਰ੍ਹਾਂ ਨਾਲ ਆਮ ਆਦਮੀ ਪਾਰਟੀ ਨੂੰ ਖ਼ਤਮ ਕਰਨ ਦੇ ਚੱਕਰ ਵਿੱਚ ਹੈ। ਇਹੀ ਕਾਰਨ ਹੈ ਕਿ ਪੰਜਾਬ ਦੇ ਲੋਕ ਆਮ ਆਦਮੀ ਪਾਰਟੀ ਦੇ ਨਾਲ ਖੜ੍ਹੇ ਹੋ ਗਏ ਹਨ।