Thursday, May 14, 2026
Home Blog Page 330

MLA Sukhbir Maisarkhana ਨੇ ਹੜ੍ਹ ਵਰਗੇ ਹਾਲਾਤ ਨਾਲ ਪ੍ਰਭਾਵਿਤ 300 ਲੋਕਾਂ ਨੂੰ ਮੁਆਵਜ਼ਾ ਰਾਸ਼ੀ ਦੇ ਸੌਂਪੇ ਮਨਜ਼ੂਰੀ ਪੱਤਰ

0

Maur Mandi News: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਲੋਕਾਂ ਦੇ ਹਿੱਤਾਂ ਦੀ ਰੱਖਿਆ ਅਤੇ ਉਨ੍ਹਾਂ ਦੀ ਆਰਥਿਕ ਸੁਰੱਖਿਆ ਲਈ ਕੀਤੇ ਜਾ ਰਹੇ ਲਗਾਤਾਰ ਯਤਨਾਂ ਨੂੰ ਅੱਗੇ ਵਧਾਉਂਦਿਆਂ, ਵਿਧਾਇਕ ਸੁਖਬੀਰ ਸਿੰਘ ਮਾਈਸਰਖਾਨਾ ਨੇ ਅੱਜ ਪਿੰਡ ਬਦਿਆਲਾ, ਬੱਲ੍ਹੋ, ਭੂੰਦੜ, ਚਾਉਂਕੇ, ਘੜੈਲਾ, ਘੜੈਲੀ, ਹਰਕਿਸ਼ਨਪੁਰਾ, ਮੌੜ ਕਲਾਂ ਅਤੇ ਮੌੜ ਖੁਰਦ ਦੇ ਭਾਰੀ ਬਰਸਾਤ ਤੇ ਹੜ੍ਹ ਵਰਗੇ ਹਾਲਾਤ ਨਾਲ ਪ੍ਰਭਾਵਿਤ 300 ਵਿਅਕਤੀਆਂ ਨੂੰ ਮੁਆਵਜ਼ਾ ਰਾਸ਼ੀ ਦੇ ਮਨਜ਼ੂਰੀ ਪੱਤਰ ਸੌਂਪੇ।

ਇਹ ਵੀ ਪੜ੍ਹੋ  Punjab Cabinet ਵੱਲੋਂ 24 ਨਵੰਬਰ ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸੱਦਣ ਦੀ ਮਨਜ਼ੂਰੀ

ਇਸ ਦੌਰਾਨ ਵਿਧਾਇਕ ਸੁਖਬੀਰ ਸਿੰਘ ਮਾਈਸਰਖਾਨਾ ਨੇ ਕਿਹਾ ਕਿ ਪੰਜਾਬ ਸਰਕਾਰ ਹੜ੍ਹ ਜਾਂ ਭਾਰੀ ਬਰਸਾਤ ਕਾਰਨ ਪ੍ਰਭਾਵਿਤ ਕਿਸੇ ਵੀ ਵਿਅਕਤੀ ਦੀ ਹਰ ਸੰਭਵ ਮਦਦ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨੇ ਸਪੱਸ਼ਟ ਹਦਾਇਤਾਂ ਦਿੱਤੀਆਂ ਹਨ ਕਿ ਕਿਸੇ ਨੂੰ ਵੀ ਮੁਆਵਜ਼ੇ ਲਈ ਦਫ਼ਤਰਾਂ ਦੇ ਚੱਕਰ ਨਾ ਲਗਾਉਣੇ ਪੈਣ। ਪੰਜਾਬ ਸਰਕਾਰ ਪੂਰੇ ਨਿਸ਼ਚੇ ਨਾਲ ਇਹ ਯਕੀਨੀ ਬਣਾ ਰਹੀ ਹੈ ਕਿ ਨੁਕਸਾਨ ਦੇ ਸਰਵੇਖਣ ਤੋਂ ਬਾਅਦ ਮੁਆਵਜ਼ਾ ਰਾਸ਼ੀ ਸਿੱਧੇ ਪ੍ਰਭਾਵਿਤ ਲੋਕਾਂ ਦੇ ਖਾਤਿਆਂ ਵਿੱਚ ਬਿਨਾਂ ਕਿਸੇ ਦੇਰੀ ਦੇ ਜਮ੍ਹਾਂ ਕਰਵਾਈ ਜਾਵੇ।

ਇਹ ਵੀ ਪੜ੍ਹੋ ਹਰਜੋਤ ਬੈਂਸ ਵੱਲੋਂ ਵਿਸ਼ਵ-ਪੱਧਰੀ ਅਧਿਆਪਨ ਵਿਧੀਆਂ ਬਾਰੇ ਸਿਖਲਾਈ ਲਈ 72 ਅਧਿਆਪਕਾਂ ਦੇ ਤੀਜੇ ਬੈਚ ਨੂੰ ਫਿਨਲੈਂਡ ਲਈ ਕੀਤਾ ਰਵਾਨਾ

ਉਨ੍ਹਾਂ ਕਿਹਾ ਕਿ ਕਿਸਾਨ ਪੰਜਾਬ ਦੀ ਰੀੜ ਦੀ ਹੱਡੀ ਹਨ ਅਤੇ ਉਨ੍ਹਾਂ ਦੀ ਖੁਸ਼ਹਾਲੀ ਹੀ ਸੂਬੇ ਦੀ ਤਰੱਕੀ ਦਾ ਮੂਲ ਹੈ। ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦੀ ਭਲਾਈ ਲਈ ਕਈ ਪੱਧਰਾਂ ’ਤੇ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਪੰਜਾਬ ਸਰਕਾਰ ਦੀ ਪ੍ਰਾਥਮਿਕਤਾ ਹੈ ਕਿ ਹਰ ਯੋਗ ਲਾਭਪਾਤਰੀ ਤਕ ਸਰਕਾਰੀ ਯੋਜਨਾਵਾਂ ਦੇ ਲਾਭ ਪਹੁੰਚਣ।ਇਸ ਮੌਕੇ ਮੁਆਵਜ਼ਾ ਲੈਣ ਆਏ ਪ੍ਰਭਾਵਿਤ ਵਿਅਕਤੀਆਂ ਨੇ ਪੰਜਾਬ ਸਰਕਾਰ ਦੇ ਇਸ ਤੇਜ਼ ਅਤੇ ਪਾਰਦਰਸ਼ੀ ਕਾਰਜ ਪ੍ਰਣਾਲੀ ਦੀ ਸ਼ਲਾਘਾ ਕੀਤੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Silver Oaks School Sushant City-2 Bathinda ਵਿਖੇ ਤੀਸਰਾ ਸਥਾਪਨਾ ਦਿਵਸ‘ਆਰੋਹਨ” ਧੂਮਧਾਮ ਨਾਲ ਮਨਾਇਆ

0

Bathinda News:Silver Oaks School Sushant City-2 Bathindaਤੀਸਰਾ ਸਥਾਪਨਾ ਦਿਵਸ, ‘ਆਰੋਹਨ”, ਬਹੁਤ ਧੂਮਧਾਮ ਨਾਲ ਮਨਾਇਆ ਗਿਆ।ਇਹ ਸਕੂਲ ਲਾਈਫ ਤੇ ਅਧਾਰਿਤ ਸਿੱਖਣ, ਪ੍ਰਤਿਭਾ ਤੇ ਪ੍ਰਾਪਤੀ ਦਾ ਇੱਕ ਸ਼ਾਨਦਾਰ ਜਸ਼ਨ ਸੀ। ਇਸ ਸਮਾਗਮ ਵਿੱਚ ਚੌਥੀ ਤੋਂ ਬਾਰਵੀਂ ਜਮਾਤ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ ਜਿਨਾਂ ਨੇ ਮਜ਼ੇਦਾਰ ਕਲਾਸਰੂਮਾਂ ਤੋਂ ਸਫਲਤਾ ਅਤੇ ਵਿਦਾਈ ਦੇ ਪਲਾਂ ਤੱਕ ਵਿਦਿਆਰਥੀ ਜੀਵਨ ਦੇ ਸੁੰਦਰ ਸਫ਼ਰ ਨੂੰ ਉਜਾਗਰ ਕਰਦੇ ਹੋਏ ਸੱਭਿਆਚਾਰਕ ਪ੍ਰਦਰਸ਼ਨਾਂ ਦੀ ਇੱਕ ਲੜੀ ਪੇਸ਼ ਕੀਤੀ।ਸਮਾਰੋਹ ਦੀ ਸ਼ੁਰੂਆਤ ਰਵਾਇਤੀ ਦੀਵੇ ਜਗਾਉਣ ਨਾਲ ਹੋਈ, ਜਿਸ ਵਿੱਚ ਮੁੱਖ ਮਹਿਮਾਨ ਸ਼੍ਰੀ ਸੁਰਜੀਤ ਸਿੰਘ ਸੇਵਾ ਮੁਕਤ ਜ਼ਿਲ੍ਹਾ ਸਿੱਖਿਆ ਅਫ਼ਸਰ (ਡੀ.ਈ.ਓ) ਮਾਨਸਾ,ਪ੍ਰਧਾਨ ਸ੍ਰੀ ਸਰੂਪ ਚੰਦ ਸਿੰਗਲਾ, ਚੇਅਰਮੈਨ ਸ਼੍ਰੀ ਇੰਦਰਜੀਤ ਸਿੰਘ ਬਰਾੜ, ਡਾਇਰੈਕਟਰ ਸ਼੍ਰੀਮਤੀ ਬਰਨਿੰਦਰ ਪਾਲ ਸੇਖੋਂ ਅਤੇ ਪ੍ਰਿੰਸੀਪਲ ਸ੍ਰੀਮਤੀ ਨੀਤੂ ਅਰੋੜਾ ਸ਼ਾਮਿਲ ਹੋਏ।

ਇਹ ਵੀ ਪੜ੍ਹੋ  ਦੋ ਕਾਰਾਂ ਦੀ ਆਹਮੋ-ਸਾਹਮਣੇ ਭਿਆਨਕ ਟੱਕਰ; ਪਤੀ-ਪਤਨੀ ਸਹਿਤ ਤਿੰਨ ਜਣਿਆਂ ਦੀ ਹੋਈ ਮੌ+ਤ

ਸਮਾਰੋਹ ਦੀ ਸ਼ੁਰੂਆਤ ਇੱਕ ਬਹੁਤ ਖ਼ੂਬਸੂਰਤ ਧਾਰਮਿਕ ਸ਼ਬਦ ਨਾਲ ਹੋਈ ਉਸ ਤੋਂ ਬਾਅਦ ਮਨਮੋਹਕ ਡਾਂਸ,ਸੋਚ-ਉਕਸਾਉਣ ਵਾਲੇ ਸਕਿੱਟ ਅਤੇ ਸੁਰੀਲੇ ਗੀਤਾਂ ਨੇ ਸ਼ਾਮ ਨੂੰ ਸੱਚਮੁੱਚ ਅਭੁੱਲ ਬਣਾ ਦਿੱਤਾ। ਜਿਨ੍ਹਾਂ ਨੂੰ ਦੇਖ ਕੇ ਮਾਪਿਆਂ ਨੂੰ ਬੇਹੱਦ ਖ਼ੁਸ਼ੀ ਪ੍ਰਾਪਤ ਹੋਈ।ਸਲਾਨਾ ਰਿਪੋਰਟ ਗਿਆਰਵੀਂ ਜਮਾਤ ਦੇ ਵਿਦਿਆਰਥੀਆਂ “ਸਾਗਰ” ਅਤੇ “ਨਵਜੋਤ” ਕੌਰ ਦੁਆਰਾ ਪੇਸ਼ ਕੀਤੀ ਗਈ ਜਿਸ ਵਿੱਚ ਸਕੂਲ ਦੀਆਂ ਅਕਾਦਮਿਕ, ਖੇਡਾਂ ਅਤੇ ਸਹਿ -ਪਾਠਕ੍ਰਮ ਗਤੀਵਿਧੀਆਂ ਵਿੱਚ ਪ੍ਰਾਪਤੀਆਂ ਨੂੰ ਉਜਾਗਰ ਕੀਤਾ ਗਿਆ ਸਕੂਲ ਨੇ ਜ਼ਿਲ੍ਹਾ, ਰਾਜ ਅਤੇ ਰਾਸ਼ਟਰੀ ਪੱਧਰ ਤੇ ਵੱਖ-ਵੱਖ ਮੁਕਾਬਲਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਆਪਣੇ ਸਫਲ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ।ਮੁੱਖ ਮਹਿਮਾਨ ਸ਼੍ਰੀ ਸੁਰਜੀਤ ਸਿੰਘ, ਸੇਵਾ ਮੁਕਤ ਜ਼ਿਲ੍ਹਾ ਸਿੱਖਿਆ ਅਫ਼ਸਰ (ਡੀ.ਈ.ਓ),ਮਾਨਸਾ ਨੇ ਆਪਣੇ ਪ੍ਰੇਰਨਾਦਾਇਕ ਭਾਸ਼ਣ ਵਿੱਚ ਸਕੂਲ ਦੀ ਸੰਪੂਰਨ ਸਿੱਖਿਆ ਪ੍ਰਤੀ ਵਚਨਬੱਧਤਾ ਅਤੇ ਇੱਕ ਅਜਿਹਾ ਪਾਲਣ ਪੋਸ਼ਣ ਵਾਲਾ ਵਾਤਾਵਰਨ ਪ੍ਰਦਾਨ ਕਰਨ ਦੀ ਪ੍ਰਸ਼ੰਸਾ ਕੀਤੀ ਜੋ ਅਕਾਦਮਿਕ ਉੱਤਮਤਾ ਅਤੇ ਚਰਿੱਤਰ ਨਿਰਮਾਣ ਦੋਵਾਂ ਨੂੰ ਉਤਸ਼ਾਹਿਤ ਕਰਦਾ ਹੈ।

ਇਹ ਵੀ ਪੜ੍ਹੋ  Punjab ਦਾ ਇੱਕ ਹੋਰ SSP ਹੋਇਆ ਮੁਅੱਤਲ; ਸਰਕਾਰ ਨੇ ਇਸ ਕਰਕੇ ਕੀਤੀ ਵੱਡੀ ਕਾਰਵਾਈ

ਪ੍ਰਧਾਨ ਸ਼੍ਰੀ ਸਰੂਪ ਚੰਦ ਸਿੰਗਲਾ ਤੇ ਚੇਅਰਮੈਨ ਸ਼੍ਰੀ ਇੰਦਰਜੀਤ ਸਿੰਘ ਬਰਾੜ ਨੇ ਸੱਭਿਆਚਾਰਕ ਪੇਸ਼ਕਾਰੀਆਂ ਦੀ ਸ਼ਲਾਘਾ ਕੀਤੀ ਜਿਨਾਂ ਨੇ “ਸਕੂਲ ਜੀਵਨ” ਦੀਆਂ ਯਾਦਾਂ ਨੂੰ ਤਾਜ਼ਾ ਕੀਤਾ। ਡਾਇਰੈਕਟਰ ਸ਼੍ਰੀਮਤੀ ਬਰਨਿੰਦਰ ਪਾਲ ਸੇਖੋ ਨੇ ਸਟਾਫ਼ ਅਤੇ ਵਿਦਿਆਰਥੀਆਂ ਨੂੰ ਸਮਾਗਮ ਨੂੰ ਸਫਲ ਬਣਾਉਣ ਲਈ ਉਹਨਾਂ ਦੀ ਸਖਤ ਮਿਹਨਤ ਅਤੇ ਸਮਰਪਣ ਲਈ ਵਧਾਈ ਦਿੱਤੀ | ਪ੍ਰਿੰਸੀਪਲ ਸ੍ਰੀਮਤੀ ਨੀਤੂ ਅਰੋੜਾ ਨੇ ਇਸ ਦਿਨ ਨੂੰ ਸ਼ਾਨਦਾਰ ਬਣਾਉਣ ਲਈ ਪਤਵੰਤਿਆਂ, ਮਾਪਿਆਂ, ਅਧਿਆਪਕਾਂ ਤੇ ਵਿਦਿਆਰਥੀਆਂ ਦਾ ਦਿਲੋਂ ਧੰਨਵਾਦ ਕੀਤਾ। ਜਸ਼ਨ ਦੀ ਸਮਾਪਤੀ ਰਾਸ਼ਟਰੀ ਗੀਤ ਨਾਲ ਹੋਈ। ਜਿਸ ਦੌਰਾਨ ਸਭ ਨੇ ਦੇਸ਼ ਪ੍ਰਤੀ ਆਪਣੇ ਡੂੰਘੇ ਸਨਮਾਨ ਅਤੇ ਮਾਣ ਦੀ ਭਾਵਨਾ ਪ੍ਰਗਟਾਈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Punjab Cabinet ਵੱਲੋਂ 24 ਨਵੰਬਰ ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸੱਦਣ ਦੀ ਮਨਜ਼ੂਰੀ

0

👉ਬੀ.ਬੀ.ਐਮ.ਬੀ. ਲਈ 2458 ਮੁਲਾਜ਼ਮਾਂ ਦਾ ਵੱਖਰਾ ਕਾਡਰ ਸਿਰਜਣ ਦੀ ਪ੍ਰਵਾਨਗੀ
👉ਪੁੱਡਾ ਦੇ ਉਦਯੋਗਿਕ ਪਲਾਟਾਂ ਦੀ ਵੰਡ ਲਈ ਨੀਤੀ ਨੂੰ ਹਰੀ ਝੰਡੀ
Chandigarh News: punjab cabinet meeting; ਸੂਬੇ ਭਰ ਵਿੱਚ ਸਿਹਤ ਸੰਭਾਲ ਪ੍ਰਣਾਲੀ ਨੂੰ ਹੋਰ ਮਜ਼ਬੂਤ ਕਰਨ ਦੇ ਮਿਸ਼ਨ ਤਹਿਤ ਮਹੱਤਵਪੂਰਨ ਫੈਸਲਾ ਲੈਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਅੱਜ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਵਿੱਚ 311 ਨਰਸਾਂ ਦੀ ਭਰਤੀ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਇਸ ਸਬੰਧੀ ਫ਼ੈਸਲਾ ਅੱਜ ਇੱਥੇ ਮੰਤਰੀ ਪ੍ਰੀਸ਼ਦ ਵੱਲੋਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿੱਚ ਲਿਆ ਗਿਆ।ਇਹ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਕਿਹਾ ਕਿ ਇਹ ਫੈਸਲਾ ਮਰੀਜ਼ਾਂ ਦੀ ਦੇਖਭਾਲ ਸਬੰਧੀ ਸੇਵਾਵਾਂ ਵਿੱਚ ਸੁਧਾਰ ਲਿਆਉਣ ਅਤੇ ਜਨਤਕ ਸਿਹਤ ਸੰਸਥਾਵਾਂ ਦੀ ਸਮਰੱਥਾ ਵਧਾਉਣ ਪ੍ਰਤੀ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ। ਇਹ ਫ਼ੈਸਲਾ ਹਸਪਤਾਲਾਂ ਅਤੇ ਮੈਡੀਕਲ ਸੰਸਥਾਵਾਂ ਵਿੱਚ ਮਨੁੱਖੀ ਸਰੋਤ ਦੇ ਮੁੱਖ ਪਾੜੇ ਨੂੰ ਪੂਰਨ ਲਈ ਵਿਆਪਕ ਯੋਜਨਾ ਦਾ ਹਿੱਸਾ ਹੈ। ਇਸ ਤੋਂ ਇਲਾਵਾ ਇਸ ਵੇਲੇ 400 ਤੋਂ ਵੱਧ ਹੋਰ ਨਰਸਾਂ ਦੀ ਭਰਤੀ ਚੱਲ ਰਹੀ ਹੈ ਜਿਸ ਦਾ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਹਰੇਕ ਸਿਹਤ ਸੰਭਾਲ ਸਹੂਲਤ ਵਿੱਚ ਮਿਆਰੀ ਨਰਸਿੰਗ ਦੇਖਭਾਲ ਸੇਵਾਵਾਂ ਪ੍ਰਦਾਨ ਕਰਨ ਲਈ ਢੁਕਵਾਂ ਸਟਾਫ ਹੋਵੇ। ਦੱਸਣਯੋਗ ਹੈ ਕਿ ਇਹ ਨਰਸਾਂ ਦਸੰਬਰ ਦੇ ਪਹਿਲੇ ਹਫ਼ਤੇ ਤੋਂ ਪਹਿਲਾਂ ਜੁਆਇਨ ਕਰ ਲੈਣਗੀਆਂ। ਜ਼ਿਕਰਯੋਗ ਹੈ ਕਿ ਸਰਕਾਰ ਨੇ ਪ੍ਰਾਇਮਰੀ ਅਤੇ ਟਰਸ਼ਰੀ ਪੱਧਰ ‘ਤੇ ਸਿਹਤ ਸੰਭਾਲ ਪੇਸ਼ੇਵਰਾਂ ਦੀ ਵਧ ਰਹੀ ਮੰਗ ਨੂੰ ਪੂਰਾ ਕਰਨ ਲਈ ਪਾਰਦਰਸ਼ੀ ਪ੍ਰਕਿਰਿਆ ਰਾਹੀਂ 800 ਡਾਕਟਰਾਂ ਦੀ ਭਰਤੀ ਪਹਿਲਾਂ ਹੀ ਪੂਰੀ ਕਰ ਲਈ ਹੈ, ਜਿਸ ਤਹਿਤ ਬੱਚਿਆਂ, ਮੈਡੀਸਨ, ਪ੍ਰਸੂਤੀ ਤੇ ਗਾਇਨੀਕੋਲੋਜੀ ਅਤੇ ਸਰਜਰੀ ਸਮੇਤ ਪ੍ਰਮੁੱਖ ਖੇਤਰਾਂ ਵਿੱਟ 175 ਤੋਂ ਵੱਧ ਮਾਹਰ ਡਾਕਟਰ ਪਹਿਲਾਂ ਹੀ ਨਿਯੁਕਤ ਕੀਤੇ ਜਾ ਚੁੱਕੇ ਹਨ, ਜਿਸ ਨਾਲ ਸਰਕਾਰੀ ਹਸਪਤਾਲਾਂ ਵਿੱਚ ਮਾਹਿਰ ਤੇ ਪੇਸ਼ੇਵਰ ਸੇਵਾਵਾਂ ਨੂੰ ਮਜ਼ਬੂਤੀ ਮਿਲੀ ਹੈ। ਇਹ ਕਦਮ ਸਮੂਹਿਕ ਤੌਰ ‘ਤੇ ਪੰਜਾਬ ਦੇ ਹਾਲ ਹੀ ਦੇ ਇਤਿਹਾਸ ਵਿੱਚ ਸਿਹਤ ਸੰਭਾਲ ਖੇਤਰ ਲਈ ਸਭ ਤੋਂ ਵੱਡੀਆਂ ਭਰਤੀ ਮੁਹਿੰਮਾਂ ਦੀ ਗਵਾਹੀ ਭਰਦੇ ਹਨ, ਜਿਨ੍ਹਾਂ ਦਾ ਉਦੇਸ਼ ਸਮੇਂ ਸਿਰ, ਪਹੁੰਚਯੋਗ ਅਤੇ ਮਿਆਰੀ ਸਿਹਤ ਸੇਵਾਵਾਂ ਨੂੰ ਯਕੀਨੀ ਬਣਾਉਣਾ ਹੈ।

ਇਹ ਵੀ ਪੜ੍ਹੋ ਹਰਜੋਤ ਬੈਂਸ ਵੱਲੋਂ ਵਿਸ਼ਵ-ਪੱਧਰੀ ਅਧਿਆਪਨ ਵਿਧੀਆਂ ਬਾਰੇ ਸਿਖਲਾਈ ਲਈ 72 ਅਧਿਆਪਕਾਂ ਦੇ ਤੀਜੇ ਬੈਚ ਨੂੰ ਫਿਨਲੈਂਡ ਲਈ ਕੀਤਾ ਰਵਾਨਾ

24 ਨਵੰਬਰ ਨੂੰ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਬੁਲਾਉਣ ਲਈ ਸਹਿਮਤੀ ਦਿੱਤੀ
ਮੰਤਰੀ ਮੰਡਲ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਨੂੰ ਮਨਾਉਣ ਲਈ ਯਾਦਗਾਰੀ ਸਮਾਗਮਾਂ ਦੇ ਹਿੱਸੇ ਵਜੋਂ 16ਵੀਂ ਪੰਜਾਬ ਵਿਧਾਨ ਸਭਾ ਦਾ 10ਵਾਂ (ਵਿਸ਼ੇਸ਼) ਇਜਲਾਸ ਸ੍ਰੀ ਅਨੰਦਪੁਰ ਸਾਹਿਬ ਵਿਖੇ ਬੁਲਾਉਣ ਲਈ ਵੀ ਸਹਿਮਤੀ ਦਿੱਤੀ। ਇਹ ਇਜਲਾਸ 24 ਨਵੰਬਰ ਨੂੰ ਪਵਿੱਤਰ ਸ਼ਹਿਰ ਦੇ ਭਾਈ ਜੈਤਾ ਜੀ ਮੈਮੋਰੀਅਲ ਵਿਖੇ ਹੋਵੇਗਾ।

ਬੀ.ਬੀ.ਐਮ.ਬੀ. ਵਿੱਚ 2458 ਕਰਮਚਾਰੀਆਂ ਦਾ ਵੱਖਰਾ ਕਾਡਰ ਸਿਰਜਣ ਲਈ ਹਰੀ ਝੰਡੀ
ਮੰਤਰੀ ਮੰਡਲ ਨੇ ਭਾਖੜਾ ਬਿਆਸ ਪ੍ਰਬੰਧਕੀ ਬੋਰਡ (ਬੀ.ਐਮ.ਬੀ.ਬੀ.) ਵਿੱਚ ਤਾਇਨਾਤ ਕੀਤੇ ਜਾਣ ਵਾਲੇ 2458 ਕਰਮਚਾਰੀਆਂ ਦਾ ਵੱਖਰਾ ਕਾਡਰ ਬਣਾਉਣ ਲਈ ਵੀ ਹਰੀ ਝੰਡੀ ਦੇ ਦਿੱਤੀ। ਇਹ ਦੇਖਿਆ ਗਿਆ ਕਿ ਬੀ.ਬੀ.ਐਮ.ਬੀ. ਵਿੱਚ ਵੱਡੀ ਗਿਣਤੀ ਵਿੱਚ ਪੰਜਾਬ ਕੋਟੇ ਦੀਆਂ ਅਸਾਮੀਆਂ ਖਾਲੀ ਹਨ, ਜਿਸ ਕਾਰਨ ਬੋਰਡ ਨੇ ਆਪਣੇ ਕਾਡਰ ਨਾਲ ਪੰਜਾਬ ਕੋਟੇ ਦੀਆਂ ਅਸਾਮੀਆਂ ਭਰ ਲਈਆਂ। ਮੰਤਰੀ ਮੰਡਲ ਨੇ ਵੱਖ-ਵੱਖ ਵਿਭਾਗਾਂ ਵਾਸਤੇ ਇਸ ਭਰਤੀ ਲਈ 2458 ਅਸਾਮੀਆਂ ਸਿਰਜਣ ਅਤੇ ਵੱਖ-ਵੱਖ ਵਿਭਾਗਾਂ ਦੀਆਂ ਅਸਾਮੀਆਂ ਦੇ ਸਬੰਧ ਵਿੱਚ ਨਿਯਮ ਅਪਣਾਉਣ ਦੀ ਪ੍ਰਵਾਨਗੀ ਦੇ ਦਿੱਤੀ ਹੈ।

ਇਹ ਵੀ ਪੜ੍ਹੋ Punjab Government ਵੱਲੋਂ 23 ਤੋਂ 25 ਨਵੰਬਰ ਤੱਕ ਸ੍ਰੀ ਅਨੰਦਪੁਰ ਸਾਹਿਬ ਵਿਖੇ ਕਰਵਾਏ ਜਾਣ ਵਾਲੇ ਸਮਾਗਮਾਂ ਦਾ ਵਿਸਥਾਰਤ ਪ੍ਰੋਗਰਾਮ ਜਾਰੀ : ਤਰੁਨਪ੍ਰੀਤ ਸਿੰਘ ਸੌਂਦ

ਸੀ.ਡੀ.ਪੀ.ਓਜ਼ ਦੀਆਂ 16 ਖਾਲੀ ਅਸਾਮੀਆਂ ਬਹਾਲ ਕਰਨ ਦੀ ਪ੍ਰਵਾਨਗੀ
ਮੰਤਰੀ ਮੰਡਲ ਨੇ ਸਮਾਜਿਕ ਸੁਰੱਖਿਆ, ਔਰਤਾਂ ਤੇ ਬੱਚਿਆਂ ਨਾਲ ਸਬੰਧਤ ਸੂਬਾ ਤੇ ਕੇਂਦਰ ਸਰਕਾਰ ਦੀਆਂ ਯੋਜਨਾਵਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਬਾਲ ਵਿਕਾਸ ਪ੍ਰੋਜੈਕਟ ਅਫਸਰਾਂ (ਸੀ.ਡੀ.ਪੀ.ਓਜ਼) ਦੀਆਂ 16 ਖਾਲੀ ਅਸਾਮੀਆਂ ਨੂੰ ਬਹਾਲ ਕਰਕੇ ਪੀ.ਪੀ.ਐਸ.ਸੀ. ਰਾਹੀਂ ਇਸ ਦੀ ਭਰਤੀ ਦੀ ਪ੍ਰਵਾਨਗੀ ਵੀ ਦੇ ਦਿੱਤੀ ਹੈ। ਸੀ.ਡੀ.ਪੀ.ਓ. ਆਈ.ਸੀ.ਡੀ.ਐਸ., ਪੋਸ਼ਣ, ਸਮਾਜਿਕ ਸੁਰੱਖਿਆ ਅਤੇ ਮਹਿਲਾ ਭਲਾਈ ਅਧੀਨ ਪ੍ਰਮੁੱਖ ਯੋਜਨਾਵਾਂ ਲਈ ਮੁੱਢਲੇ ਤੌਰ ਉਤੇ ਲਾਗੂ ਕਰਨ ਵਾਲੇ ਅਧਿਕਾਰੀ ਹਨ ਅਤੇ ਜ਼ਮੀਨੀ ਪੱਧਰ ‘ਤੇ ਯੋਜਨਾ ਦੇ ਪ੍ਰਭਾਵਸ਼ਾਲੀ ਲਾਗੂਕਰਨ ਲਈ ਹਰੇਕ ਬਲਾਕ ਵਾਸਤੇ ਸੀ.ਡੀ.ਪੀ.ਓ. ਦੀ ਲੋੜ ਹੁੰਦੀ ਹੈ। ਇਹ ਬਹਾਲਗੀ ਬਲਾਕ ਪੱਧਰ ‘ਤੇ ਢੁਕਵੇਂ ਸਟਾਫ ਨੂੰ ਯਕੀਨੀ ਬਣਾਏਗੀ ਜਿਸ ਨਾਲ ਭਲਾਈ ਯੋਜਨਾਵਾਂ ਨੂੰ ਸਹੀ ਢੰਗ ਨਾਲ ਲਾਗੂਕਰਨ, ਫੀਲਡ ਨਿਗਰਾਨੀ ਵਿੱਚ ਪ੍ਰਸ਼ਾਸਕੀ ਪਾੜੇ ਨੂੰ ਪੂਰਨ ਅਤੇ ਆਈਸੀਡੀਐਸ/ਪੋਸ਼ਣ ਅਧੀਨ ਪ੍ਰੋਗਰਾਮ ਦੇ ਨਿਯਮਾਂ ਦੀ ਪਾਲਣਾ ਯਕੀਨੀ ਹੋਵੇਗੀ।

ਮੈਡੀਕਲ ਟੀਚਿੰਗ ਫੈਕਲਟੀ ਤੋਂ ਤਰੱਕੀ ਰਾਹੀਂ ਭਰੀਆਂ ਜਾਂਦੀਆਂ ਪ੍ਰਸ਼ਾਸਕੀ ਅਸਾਮੀਆਂ ਲਈ ਸੇਵਾ-ਮੁਕਤੀ ਉਮਰ ਵਧਾਈ
ਮੰਤਰੀ ਮੰਡਲ ਨੇ ਮੈਡੀਕਲ ਸਿੱਖਿਆ ਅਤੇ ਖੋਜ ਵਿਭਾਗ ਵਿੱਚ ਮੈਡੀਕਲ ਟੀਚਿੰਗ ਫੈਕਲਟੀ ਤੋਂ ਤਰੱਕੀ ਦੁਆਰਾ ਭਰੀਆਂ ਜਾਂਦੀਆਂ ਪ੍ਰਸ਼ਾਸਕੀ ਅਸਾਮੀਆਂ ਲਈ ਸੇਵਾ-ਮੁਕਤੀ ਉਮਰ ਮੌਜੂਦਾ 62 ਤੋਂ ਵਧਾ ਕੇ 65 ਸਾਲ ਕਰਨ ਨੂੰ ਵੀ ਪ੍ਰਵਾਨਗੀ ਦੇ ਦਿੱਤੀ ਹੈ। ਮੈਡੀਕਲ ਸਿੱਖਿਆ ਅਤੇ ਖੋਜ ਵਿਭਾਗ ਵਿੱਚ ਮੈਡੀਕਲ ਟੀਚਿੰਗ ਫੈਕਲਟੀ ਦੀ ਸੇਵਾ-ਮੁਕਤੀ ਉਮਰ ਪਹਿਲਾਂ 62 ਸਾਲ ਸੀ ਪਰ ਭਾਰਤ ਸਰਕਾਰ ਦੇ ਸੰਸਥਾਨਾਂ ਤੋਂ ਇਲਾਵਾ ਗੁਆਂਢੀ ਰਾਜਾਂ ਹਰਿਆਣਾ ਅਤੇ ਚੰਡੀਗੜ੍ਹ (ਯੂ.ਟੀ.) ਵਿੱਚ ਇਹ 65 ਸਾਲ ਹੈ। ਇਹ ਕਦਮ ਫੈਕਲਟੀ ਰਿਟੈਂਸ਼ਨ ਅਤੇ ਸੰਸਥਾਗਤ ਸਥਿਰਤਾ ‘ਚ ਮਜ਼ਬੂਤੀ, ਮੈਡੀਕਲ ਕਾਲਜਾਂ ਦੇ ਵਿਸਥਾਰ ਦਰਮਿਆਨ ਮੈਡੀਕਲ ਸਿੱਖਿਆ ਮਾਹੌਲ ਨੂੰ ਮਜ਼ਬੂਤ ਕਰਨ ਅਤੇ ਮਰੀਜ਼ ਦੇਖਭਾਲ ਸੇਵਾਵਾਂ ਦੀ ਬਿਹਤਰੀ ਅਤੇ ਅਕਾਦਮਿਕ ਲੀਡਰਸ਼ਿਪ ਨਿਰੰਤਰਤਾ ਨੂੰ ਯਕੀਨੀ ਬਣਾਉਣ ‘ਚ ਮਦਦ ਕਰੇਗਾ।

ਇਹ ਵੀ ਪੜ੍ਹੋ ਦੋ ਕਾਰਾਂ ਦੀ ਆਹਮੋ-ਸਾਹਮਣੇ ਭਿਆਨਕ ਟੱਕਰ; ਪਤੀ-ਪਤਨੀ ਸਹਿਤ ਤਿੰਨ ਜਣਿਆਂ ਦੀ ਹੋਈ ਮੌ+ਤ

ਡੈਂਟਲ ਟੀਚਿੰਗ ਫੈਕਲਟੀ ਦੀ ਸੇਵਾ-ਮੁਕਤੀ ਉਮਰ ਵਧਾਈ
ਮੰਤਰੀ ਮੰਡਲ ਨੇ ਮੈਡੀਕਲ ਸਿੱਖਿਆ ਅਤੇ ਖੋਜ ਵਿਭਾਗ ਵਿੱਚ ਡੈਂਟਲ ਟੀਚਿੰਗ ਫੈਕਲਟੀ/ਡਾਕਟਰਾਂ ਦੀ ਸੇਵਾ-ਮੁਕਤੀ ਦੀ ਉਮਰ 62 ਤੋਂ ਵਧਾ ਕੇ 65 ਸਾਲ ਕਰਨ ਨੂੰ ਵੀ ਪ੍ਰਵਾਨਗੀ ਦੇ ਦਿੱਤੀ ਹੈ। ਇਸ ਨਾਲ ਸੂਬੇ ਦੇ ਡੈਂਟਲ ਕਾਲਜਾਂ ਵਿੱਚ ਟੀਚਿੰਗ ਫੈਕਲਟੀ ਦੀ ਘਾਟ ਨੂੰ ਪੂਰਾ ਕਰਨ ਵਿੱਚ ਮਦਦ ਮਿਲੇਗੀ। ਇਹ ਫੈਸਲਾ ਵਿਦਿਆਰਥੀਆਂ ਲਈ ਮਿਆਰੀ ਸਿੱਖਿਆ ਅਤੇ ਮਰੀਜ਼ਾਂ ਲਈ ਬਿਹਤਰ ਸਿਹਤ ਸਹੂਲਤਾਂ ਦੇ ਹਿੱਤ ਵਿੱਚ ਹੈ ਅਤੇ ਇਹ ਡੈਂਟਲ ਕਾਲਜਾਂ ਵਿੱਚ ਕੰਮ ਕਰਨ ਵਾਲੀ ਟੀਚਿੰਗ ਫੈਕਲਟੀ/ਡਾਕਟਰਾਂ ਦੀ ਮੰਗ ਨੂੰ ਪੂਰਾ ਕਰੇਗਾ।

ਸੁਰੱਖਿਅਤ ਮਾਸਿਕ ਧਰਮ ਲਈ ‘ਨਵੀਂ ਦਿਸ਼ਾ’ ਯੋਜਨਾ ਸ਼ੁਰੂ ਕਰਨ ਲਈ ਹਰੀ ਝੰਡੀ
ਮੰਤਰੀ ਮੰਡਲ ਨੇ ਕਿਸ਼ੋਰ ਅਵਸਥਾ ਵਿੱਚ ਲੜਕੀਆਂ ਅਤੇ ਲੋੜਵੰਦ ਔਰਤਾਂ ਨੂੰ ਸੁਰੱਖਿਅਤ ਮਾਸਿਕ ਧਰਮ ਅਤੇ ਮੁਫ਼ਤ ਸੈਨੇਟਰੀ ਨੈਪਕਿਨ ਦੇ ਹੱਲ ਕਰਨ ਲਈ ‘ਨਵੀਂ ਦਿਸ਼ਾ’ ਯੋਜਨਾ ਸ਼ੁਰੂ ਕਰਨ ਨੂੰ ਵੀ ਪ੍ਰਵਾਨਗੀ ਦੇ ਦਿੱਤੀ। ਇਹ ਸਕੀਮ ਜਾਗਰੂਕਤਾ, ਸਿੱਖਿਆ, ਵਿਵਹਾਰ ਵਿੱਚ ਤਬਦੀਲੀ ਅਤੇ ਲੋੜਵੰਦ ਔਰਤਾਂ ਨੂੰ ਮੁਫ਼ਤ ਸੈਨੇਟਰੀ ਨੈਪਕਿਨ ਵੰਡ ‘ਤੇ ਕੇਂਦ੍ਰਿਤ ਹੋਵੇਗੀ। ਇਸ ਯੋਜਨਾ ਦੇ ਤਹਿਤ 15-44 ਸਾਲ ਦੀ ਉਮਰ ਦੀਆਂ ਮਾਸਿਕ ਧਰਮ ਵਾਲੀਆਂ ਸਾਰੀਆਂ ਔਰਤਾਂ, ਖਾਸ ਕਰਕੇ ਸਕੂਲ ਛੱਡਣ ਵਾਲੀਆਂ ਲੜਕੀਆਂ, ਗਰੀਬੀ ਰੇਖਾ ਤੋਂ ਹੇਠਲੇ ਵਰਗ ਦੀਆਂ ਔਰਤਾਂ, ਝੁੱਗੀ-ਝੌਂਪੜੀ ਵਾਲਿਆਂ, ਤੁਰਦੇ-ਫਿਰਦੇ ਭਾਈਚਾਰਿਆਂ ਅਤੇ ਨਿਰਆਸਰੀਆਂ ਔਰਤਾਂ ਵਰਗੇ ਲੋੜਵੰਦ ਸਮੂਹਾਂ ਨੂੰ ਨੈਪਕਿਨ ਦੀ ਮੁਫ਼ਤ ਸਪਲਾਈ ਯਕੀਨੀ ਬਣਾਈ ਜਾਵੇਗੀ।

ਸੀ.ਐਚ.ਸੀ. ਦੋਰਾਹਾ ਵਿਖੇ ਵੱਖ-ਵੱਖ ਕਾਡਰਾਂ ਦੀਆਂ 51 ਅਸਾਮੀਆਂ ਦੀ ਸਿਰਜਣਾ ਨੂੰ ਮਨਜ਼ੂਰੀ
ਮੰਤਰੀ ਮੰਡਲ ਨੇ ਦੋਰਾਹਾ ਦੇ ਕਮਿਊਨਿਟੀ ਹੈਲਥ ਸੈਂਟਰ ਵਿਖੇ 30 ਬਿਸਤਰਿਆਂ ਵਾਲੇ ਹਸਪਤਾਲ ਨੂੰ ਕਾਰਜਸ਼ੀਲ ਕਰਨ ਲਈ ਵੱਖ-ਵੱਖ ਕਾਡਰਾਂ ਦੀਆਂ 51 ਅਸਾਮੀਆਂ ਦੀ ਸਿਰਜਣਾ ਨੂੰ ਵੀ ਹਰੀ ਝੰਡੀ ਦੇ ਦਿੱਤੀ ਹੈ। ਇਨ੍ਹਾਂ ਵਿੱਚ ਡਾਕਟਰਾਂ ਦੀਆਂ 11 ਅਸਾਮੀਆਂ, ਗਰੁੱਪ-ਬੀ ਦੀਆਂ ਦੋ, ਫਾਰਮਾਸਿਸਟ, ਨਰਸਾਂ ਅਤੇ ਕਲਰਕਾਂ ਦੀਆਂ 30 ਅਸਾਮੀਆਂ ਦੇ ਨਾਲ-ਨਾਲ ਵਾਰਡ ਸਰਵੈਂਟ ਅਤੇ ਸਵੀਪਰ ਦੀਆਂ ਅੱਠ ਅਸਾਮੀਆਂ ਸ਼ਾਮਲ ਹਨ।ਇਨ੍ਹਾਂ ਨਵੀਆਂ ਅਸਾਮੀਆਂ ਦੀ ਸਿਰਜਣਾ ਨਾਲ ਦੋਰਾਹਾ ਸ਼ਹਿਰ ਅਤੇ ਇਸਦੇ ਆਲੇ-ਦੁਆਲੇ ਦੇ ਪਿੰਡਾਂ ਦੇ ਵਸਨੀਕਾਂ ਨੂੰ ਕੁਸ਼ਲ ਅਤੇ ਮਿਆਰੀ ਸਿਹਤ ਸੰਭਾਲ ਸੇਵਾਵਾਂ ਤੇ ਸਹੂਲਤਾਂ ਤੱਕ ਆਸਾਨ ਪਹੁੰਚ ਮਿਲੇਗੀ।

ਮਾਲੇਰਕੋਟਲਾ ਵਿੱਚ ਖੇਡ ਵਿਭਾਗ, ਪੰਜਾਬ ਲਈ ਨਵੀਆਂ ਅਸਾਮੀਆਂ ਦੀ ਸਿਰਜਣਾ ਨੂੰ ਹਰੀ ਝੰਡੀ
ਮੰਤਰੀ ਮੰਡਲ ਨੇ ਨਵੇਂ ਬਣੇ ਜ਼ਿਲ੍ਹੇ ਮਾਲੇਰਕੋਟਲਾ ਵਿੱਚ ਖੇਡ ਵਿਭਾਗ, ਪੰਜਾਬ ਲਈ ਤਿੰਨ ਨਵੀਆਂ ਅਸਾਮੀਆਂ ਦੀ ਸਿਰਜਣਾ ਨੂੰ ਵੀ ਪ੍ਰਵਾਨਗੀ ਦੇ ਦਿੱਤੀ ਹੈ। ਇਨ੍ਹਾਂ ਅਸਾਮੀਆਂ ਵਿੱਚ ਸੀਨੀਅਰ ਸਹਾਇਕ, ਸਟੈਨੋ-ਟਾਈਪਿਸਟ ਅਤੇ ਕਲਰਕ ਸ਼ਾਮਲ ਹਨ ਜੋ ਵਿਭਾਗ ਦੇ ਸੁਚਾਰੂ ਕੰਮਕਾਜ ਨੂੰ ਯਕੀਨੀ ਬਣਾਉਣਗੇ। ਇਹ ਖੇਡਾਂ ਨੂੰ ਉਤਸ਼ਾਹਿਤ ਕਰਨ ਅਤੇ ਨੌਜਵਾਨਾਂ ਨੂੰ ਨਸ਼ਿਆਂ ਦੀ ਲਾਹਨਤ ਤੋਂ ਦੂਰ ਰੱਖਣ ਵਿੱਚ ਮਦਦ ਕਰੇਗਾ।

ਇਹ ਵੀ ਪੜ੍ਹੋ Punjab ਦਾ ਇੱਕ ਹੋਰ SSP ਹੋਇਆ ਮੁਅੱਤਲ; ਸਰਕਾਰ ਨੇ ਇਸ ਕਰਕੇ ਕੀਤੀ ਵੱਡੀ ਕਾਰਵਾਈ

ਪੁੱਡਾ ਦੇ ਉਦਯੋਗਿਕ ਪਲਾਟਾਂ ਦੀ ਵੰਡ ਲਈ ਨੀਤੀ ਨੂੰ ਹਰੀ ਝੰਡੀ
ਮੰਤਰੀ ਮੰਡਲ ਨੇ ਉਦਯੋਗ ਤੇ ਵਣਜ ਵਿਭਾਗ ਵੱਲੋਂ ਮਕਾਨ ਤੇ ਸ਼ਹਿਰੀ ਵਿਕਾਸ ਵਿਭਾਗ ਵਿੱਚ ਉਦਯੋਗਿਕ ਪਲਾਟਾਂ ਦੀ ਵੰਡ/ਉਪ-ਵਿਭਾਜਨ ਲਈ ਜਾਰੀ ਕੀਤੀ ਗਈ ਨੀਤੀ ਦੀ ਤਰਜ਼ ‘ਤੇ ਤਿਆਰ ਕੀਤੀ ਗਈ ਨੀਤੀ ਨੂੰ ਲਾਗੂ ਕਰਨ ਲਈ ਵੀ ਹਰੀ ਝੰਡੀ ਦੇ ਦਿੱਤੀ।ਸੂਬੇ ਵਿੱਚ ਉਦਯੋਗ ਤੇ ਵਣਜ ਵਿਭਾਗ ਅਤੇ ਹਾਊਸਿੰਗ ਅਤੇ ਸ਼ਹਿਰੀ ਵਿਕਾਸ ਵਿਭਾਗ ਦੇ ਅੰਦਰ ਉਦਯੋਗਿਕ ਪਲਾਟਾਂ ਦੀ ਵੰਡ/ਉਪ-ਵਿਭਾਜਨ ਦੇ ਮਾਮਲੇ ਵਿੱਚ ਬਰਾਬਰੀ ਲਿਆਉਣਾ ਮਹੱਤਵਪੂਰਨ ਹੋਵੇਗਾ। ਇਸ ਦੇ ਅਨੁਸਾਰ ਉਦਯੋਗਿਕ ਪਲਾਟਾਂ ਨੂੰ ਦੋ ਜਾਂ ਦੋ ਤੋਂ ਵੱਧ ਛੋਟੀਆਂ ਇਕਾਈਆਂ ਵਿੱਚ ਵੰਡਣ ਜਾਂ ਉਪ-ਵਿਭਾਜਨ ਦੀ ਆਗਿਆ ਹੈ, ਜਿਸ ਦੇ ਤਹਿਤ ਹਰੇਕ ਵੰਡੇ ਪਲਾਟ ਦਾ ਘੱਟੋ-ਘੱਟ ਖੇਤਰਫਲ 500 ਵਰਗ ਗਜ਼ ਤੋਂ ਘੱਟ ਨਹੀਂ ਹੋਣਾ ਚਾਹੀਦਾ।

ਗੈਰ-ਸੂਚੀਬੱਧ ਜਾਇਦਾਦਾਂ ਲਈ ਨੀਤੀ ਨੂੰ ਪ੍ਰਵਾਨਗੀਮੰਤਰੀ ਮੰਡਲ ਨੇ ਪੰਜਾਬ ਭੂਮੀ ਸੰਭਾਲ ਐਕਟ (ਪੀ.ਐਲ.ਪੀ.ਏ.) ਅਧੀਨ ਗੈਰ-ਸੂਚੀਬੱਧ ਜ਼ਮੀਨਾਂ ਲਈ ਨੀਤੀ ਨੂੰ ਵੀ ਪ੍ਰਵਾਨਗੀ ਦੇ ਦਿੱਤੀ ਹੈ, ਜਿਸ ਦਾ ਉਦੇਸ਼ ਮੌਜੂਦਾ ਢਾਂਚਿਆਂ ਨੂੰ ਨਿਯਮਤ ਕਰਨ ਲਈ ਮਿਆਰੀ ਅਤੇ ਪਾਰਦਰਸ਼ੀ ਢਾਂਚਾ ਸਥਾਪਤ ਕਰਨਾ ਹੈ ਅਤੇ ਇਹਨਾਂ ਗੈਰ-ਸੂਚੀਬੱਧ ਜ਼ਮੀਨਾਂ ‘ਤੇ ਨਵੀਆਂ ਘੱਟ-ਪ੍ਰਭਾਵ ਵਾਲੀਆਂ ਰਿਹਾਇਸ਼ੀ ਇਕਾਈਆਂ ਦੀ ਆਗਿਆ ਦੇਣਾ ਹੈ। ਇਹ ਘੱਟੋ-ਘੱਟ 4,000 ਵਰਗ ਗਜ਼ ਦੇ ਪਲਾਟ ਦੇ ਆਕਾਰ ਨੂੰ ਲਾਜ਼ਮੀ ਬਣਾਉਂਦਾ ਹੈ ਅਤੇ ਇਸ ਵਿੱਚ ਘੱਟ ਫਲੋਰ ਏਰੀਆ ਅਨੁਪਾਤ (ਐਫ.ਏ.ਆਰ.), ਸੀਮਤ ਸਾਈਟ ਕਵਰੇਜ, ਅਤੇ ਜੀ+1 ਢਾਂਚਿਆਂ ‘ਤੇ ਪਾਬੰਦੀਆਂ ਵਰਗੇ ਸਖ਼ਤ ਨਿਯੰਤਰਣ ਸ਼ਾਮਲ ਹਨ। ਨੀਤੀ ਦਾ ਮੁੱਖ ਸਿਧਾਂਤ ਕਿਸੇ ਵੀ ਵਪਾਰਕ ਗਤੀਵਿਧੀ ‘ਤੇ ਪੂਰੀ ਤਰ੍ਹਾਂ ਪਾਬੰਦੀ ਹੈ ਅਤੇ ਵਾਤਾਵਰਣ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ, ਨੀਤੀ ਵਿੱਚ ਦੇਸੀ ਪ੍ਰਜਾਤੀਆਂ ਦੇ ਲਾਜ਼ਮੀ ਪੌਦੇ ਲਾਉਣਾ, ਟਿਕਾਊ ਇਮਾਰਤ ਸਮੱਗਰੀ ਦੀ ਵਰਤੋਂ, ਅਤੇ ਮੀਂਹ ਦੇ ਪਾਣੀ ਦੀ ਸੰਭਾਲ ਅਤੇ ਸੂਰਜੀ ਊਰਜਾ ਲਈ ਪ੍ਰਬੰਧ ਵਰਗੇ ਮਜ਼ਬੂਤ ਸੁਰੱਖਿਆ ਉਪਾਅ ਸ਼ਾਮਲ ਹਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਹਰਜੋਤ ਬੈਂਸ ਵੱਲੋਂ ਵਿਸ਼ਵ-ਪੱਧਰੀ ਅਧਿਆਪਨ ਵਿਧੀਆਂ ਬਾਰੇ ਸਿਖਲਾਈ ਲਈ 72 ਅਧਿਆਪਕਾਂ ਦੇ ਤੀਜੇ ਬੈਚ ਨੂੰ ਫਿਨਲੈਂਡ ਲਈ ਕੀਤਾ ਰਵਾਨਾ

0

👉144 ਪ੍ਰਾਇਮਰੀ ਅਧਿਆਪਕ ਪਹਿਲਾਂ ਹੀ ਫਿਨਲੈਂਡ ਦੇ ਸਰਵੋਤਮ ਅਧਿਆਪਨ ਦੇ ਗੁਰਾਂ ਸਬੰਧੀ ਲੈ ਚੁੱਕੇ ਹਨ ਸਿਖਲਾਈ: ਸਿੱਖਿਆ ਮੰਤਰੀ
👉50 ਮੁੱਖ ਅਧਿਆਪਕਾਂ ਦਾ 5ਵਾਂ ਬੈਚ ਦਸੰਬਰ ਵਿੱਚ ਸਿਖਲਾਈ ਲਈ ਆਈ.ਆਈ.ਐਮ., ਅਹਿਮਦਾਬਾਦ ਜਾਵੇਗਾ: ਬੈਂਸ

Chandigarh News:ਕਲਾਸਰੂਮ ਸਿੱਖਿਆ ਵਿੱਚ ਸਕਾਰਾਤਮਕ ਬਦਲਾਅ ਲਿਆਉਣ ਅਤੇ ਸਿੱਖਿਆ ਪ੍ਰਣਾਲੀ ਵਿੱਚ ਵਿਸ਼ਵ ਦੇ ਬਿਹਤਰ ਅਭਿਆਸਾਂ ਨੂੰ ਸ਼ਾਮਲ ਕਰਨ ਦੇ ਉਦੇਸ਼ ਨਾਲ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਫਿਨਲੈਂਡ ਦੀ ਯੂਨੀਵਰਸਿਟੀ ਆਫ ਤੁਰਕੂ ਵਿਖੇ 15 ਦਿਨਾਂ ਦੀ ਸਿਖਲਾਈ ਵਾਸਤੇ ਪ੍ਰਾਇਮਰੀ ਕਾਡਰ ਦੇ 72 ਅਧਿਆਪਕਾਂ ਦੇ ਤੀਜੇ ਬੈਚ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਇਸ ਬੈਚ ਵਿੱਚ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ (ਬੀ.ਪੀ.ਈ.ਓ.), ਸੈਂਟਰ ਹੈੱਡ ਟੀਚਰ (ਸੀ.ਐਚ.ਟੀ.), ਹੈੱਡ ਟੀਚਰ (ਐਚ.ਟੀ.) ਅਤੇ ਈ.ਟੀ.ਟੀ. ਅਧਿਆਪਕ ਸ਼ਾਮਲ ਸਨ, ਜੋ ਫਿਨਲੈਂਡ ਦੇ ਵਿਸ਼ਵ-ਪ੍ਰਸਿੱਧ ਟੀਚਿੰਗ ਵਿਧੀਆਂ ਬਾਰੇ ਜਾਣਕਾਰੀ ਪ੍ਰਾਪਤ ਕਰਨਗੇ।

ਇਹ ਵੀ ਪੜ੍ਹੋ Punjab Government ਵੱਲੋਂ 23 ਤੋਂ 25 ਨਵੰਬਰ ਤੱਕ ਸ੍ਰੀ ਅਨੰਦਪੁਰ ਸਾਹਿਬ ਵਿਖੇ ਕਰਵਾਏ ਜਾਣ ਵਾਲੇ ਸਮਾਗਮਾਂ ਦਾ ਵਿਸਥਾਰਤ ਪ੍ਰੋਗਰਾਮ ਜਾਰੀ : ਤਰੁਨਪ੍ਰੀਤ ਸਿੰਘ ਸੌਂਦ

ਅੱਜ ਇੱਥੇ ਮੈਗਸੀਪਾ ਵਿਖੇ ਅਧਿਆਪਕਾਂ ਦੇ ਬੈਚ ਨੂੰ ਹਰੀ ਝੰਡੀ ਦਿਖਾਉਣ ਉਪਰੰਤ ਮੀਡੀਆ ਨਾਲ ਗੱਲਬਾਤ ਦੌਰਾਨ ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਇਸ ਬੈਚ ਦੀ ਸਿਖਲਾਈ ਨਾਲ ਫਿਨਲੈਂਡ ਦੀਆਂ ਅਧਿਆਪਨ ਵਿਧੀਆਂ ਬਾਰੇ ਸਿਖਲਾਈ ਹਾਸਲ ਕਰਨ ਵਾਲੇ ਅਧਿਆਪਕਾਂ ਦੀ ਕੁੱਲ ਗਿਣਤੀ 216 ਹੋ ਜਾਵੇਗੀ। ਇਹ ਕਦਮ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਸਿੱਖਿਆ ਪ੍ਰਣਾਲੀ ਵਿੱਚ ਸਾਕਾਰਤਮਕ ਬਦਲਾਅ ਲਿਆਉਣ ਪ੍ਰਤੀ ਵਚਨਬੱਧਤਾ ਨੂੰ ਦਰਸਾਉਂਦਾ ਹੈ। ਉਨ੍ਹਾਂ ਨੇ ਐਲਾਨ ਕੀਤਾ ਕਿ 50 ਮੁੱਖ ਅਧਿਆਪਕਾਂ ਦਾ ਪੰਜਵਾਂ ਬੈਚ 15 ਤੋਂ 19 ਦਸੰਬਰ, 2025 ਤੱਕ ਇੰਡੀਅਨ ਇੰਸਟੀਚਿਊਟ ਆਫ਼ ਮੈਨੇਜਮੈਂਟ (ਆਈ.ਆਈ.ਐਮ.), ਅਹਿਮਦਾਬਾਦ ਵਿਖੇ ਇੱਕ ਲੀਡਰਸ਼ਿਪ ਸਿਖਲਾਈ ਪ੍ਰੋਗਰਾਮ ਵਿੱਚ ਸ਼ਾਮਲ ਹੋਵੇਗਾ।

ਇਹ ਵੀ ਪੜ੍ਹੋ ਦੋ ਕਾਰਾਂ ਦੀ ਆਹਮੋ-ਸਾਹਮਣੇ ਭਿਆਨਕ ਟੱਕਰ; ਪਤੀ-ਪਤਨੀ ਸਹਿਤ ਤਿੰਨ ਜਣਿਆਂ ਦੀ ਹੋਈ ਮੌ+ਤ

ਪੰਜਾਬ ਸਰਕਾਰ ਦੀ ਦੇਸ਼ ਵਿੱਚੋਂ ਸਰਬੋਤਮ ਅਧਿਆਪਕ ਸਮਰੱਥਾ-ਨਿਰਮਾਣ ਪਹਿਲਕਦਮੀ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਸਿੱਖਿਆ ਮੰਤਰੀ ਨੇ ਦੱਸਿਆ ਕਿ 234 ਪ੍ਰਿੰਸੀਪਲਾਂ ਅਤੇ ਵਿਦਿਅਕ ਪ੍ਰਬੰਧਕਾਂ ਨੂੰ ਸਿੰਗਾਪੁਰ ਵਿਖੇ ਉੱਨਤ ਪ੍ਰਬੰਧਕੀ ਅਤੇ ਅਕਾਦਮਿਕ ਲੀਡਰਸ਼ਿਪ ਵਿੱਚ ਸਿਖਲਾਈ ਦਿਵਾਈ ਗਈ ਹੈ। ਉਨ੍ਹਾਂ ਦੱਸਿਆ ਕਿ 199 ਹੈੱਡਮਾਸਟਰਾਂ ਨੇ ਆਈ.ਆਈ.ਐਮ. ਅਹਿਮਦਾਬਾਦ ਵਿਖੇ ਆਪਣੇ ਰਣਨੀਤਕ ਅਤੇ ਪ੍ਰਬੰਧਕੀ ਹੁਨਰਾਂ ਨੂੰ ਨਿਖਾਰਿਆ ਹੈ ਅਤੇ ਹੁਣ ਤੱਕ 144 ਪ੍ਰਾਇਮਰੀ ਅਧਿਆਪਕਾਂ ਵੱਲੋਂ ਫਿਨਲੈਂਡ ਵਿੱਚ ਸਿਖਲਾਈ ਮੁਕੰਮਲ ਕੀਤੀ ਗਈ ਹੈ।ਉਨ੍ਹਾਂ ਕਿਹਾ ਕਿ ਯੋਗਤਾ ਦੇ ਆਧਾਰ ‘ਤੇ ਚੁਣੇ ਗਏ ਇਹ ਅਧਿਆਪਕ “ਮਾਸਟਰ ਟ੍ਰੇਨਰਾਂ” ਵਜੋਂ ਕੰਮ ਕਰਨਗੇ ਅਤੇ ਇਸ ਸਿਖਲਾਈ ਰਾਹੀਂ ਪ੍ਰਾਪਤ ਗਿਆਨ ਅਤੇ ਹੁਨਰਾਂ ਨੂੰ ਵਾਪਸ ਆ ਕੇ ਆਪਣੇ ਸਾਥੀ ਅਧਿਆਪਕਾਂ ਤੱਕ ਪਹੁੰਚਾਉਣਗੇ, ਜਿਸ ਨਾਲ ਸੂਬੇ ਦੀ ਸਿੱਖਿਆ ਪ੍ਰਣਾਲੀ ‘ਤੇ ਬਹੁਪੱਖੀ ਸਕਾਰਾਤਮਕ ਪ੍ਰਭਾਵ ਪਵੇਗਾ।

ਇਹ ਵੀ ਪੜ੍ਹੋ Tarn Taran by-election results; ਸਿਮਰਨਜੀਤ ਸਿੰਘ ਮਾਨ ਵੱਲੋਂ ਪੰਥਕ ਏਕਤਾ ਦਾ ਸੱਦਾ

ਹਰਜੋਤ ਸਿੰਘ ਬੈਂਸ ਨੇ ਕਿਹਾ, “ਇਹ ਸਿਰਫ਼ ਇੱਕ ਸਿਖਲਾਈ ਪ੍ਰੋਗਰਾਮ ਨਹੀਂ ਹੈ ਬਲਕਿ ਇਹ ਪੰਜਾਬ ਦੇ ਭਵਿੱਖ ਨੂੰ ਨਵਾਂ ਰੂਪ ਦੇਣ ਦਾ ਇੱਕ ਮਿਸ਼ਨ ਹੈ। ਫਿਨਲੈਂਡ ਦੇ ਸਹਿਯੋਗੀ ਸਿਖਲਾਈ ਮਾਡਲਾਂ ਤੋਂ ਲੈ ਕੇ ਆਈ.ਆਈ.ਐਮ. ਅਹਿਮਦਾਬਾਦ ਦੇ ਰਣਨੀਤਕ ਲੀਡਰਸ਼ਿਪ ਢਾਂਚੇ ਤੱਕ ਦੁਨੀਆ ਦੀਆਂ ਸਰਬੋਤਮ ਵਿਦਿਅਕ ਪ੍ਰਣਾਲੀਆਂ ਬਾਰੇ ਆਪਣੇ ਅਧਿਆਪਕਾਂ ਨੂੰ ਜਾਣਕਾਰੀ ਪ੍ਰਦਾਨ ਕਰਕੇ ਅਸੀਂ ਇਹ ਯਕੀਨੀ ਬਣਾ ਰਹੇ ਹਾਂ ਕਿ ਸਾਡੇ ਵਿਦਿਆਰਥੀਆਂ ਨੂੰ ਵਿਸ਼ਵ-ਪੱਧਰੀ ਮਿਆਰ ਦੀ ਸਿੱਖਿਆ ਮਿਲੇ ਜੋ ਉਨ੍ਹਾਂ ਨੂੰ ਭਵਿੱਖ ਲਈ ਤਿਆਰ ਕਰੇ। ਇਹਨਾਂ ਸਿਖਲਾਈ ਪ੍ਰਾਪਤ ਅਧਿਆਪਕਾਂ ਦਾ ਪ੍ਰਭਾਵ ਸੂਬੇ ਭਰ ਦੇ ਹਰ ਕਲਾਸਰੂਮ ਵਿੱਚ ਮਹਿਸੂਸ ਕੀਤਾ ਜਾਵੇਗਾ।”

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਦੋ ਕਾਰਾਂ ਦੀ ਆਹਮੋ-ਸਾਹਮਣੇ ਭਿਆਨਕ ਟੱਕਰ; ਪਤੀ-ਪਤਨੀ ਸਹਿਤ ਤਿੰਨ ਜਣਿਆਂ ਦੀ ਹੋਈ ਮੌ+ਤ

0

Patiala News: ਸ਼ਨੀਵਾਰ ਨੂੰ ਪਟਿਆਲਾ-ਨਾਭਾ ਰੋਡ ‘ਤੇ ਦੋ ਕਾਰਾਂ ਵਿਚਕਾਰ ਹੋਈ ਆਹਮੋ-ਸਾਹਮਣੇ ਦੀ ਭਿਆਨਕ ਟੱਕਰ ਵਿਚ ਪਤੀ-ਪਤਨੀ ਸਹਿਤ ਤਿੰਨ ਜਣਿਆਂ ਦੀ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਹਾਦਸੇ ਦਾ ਪਤਾ ਚੱਲਦੇ ਹੀ ਪੁਲਿਸ ਅਤੇ ਸੜਕ ਸੁਰੱਖਿਆ ਫ਼ੌਰਸ ਦੇ ਜਵਾਨਾਂ ਵੱਲੋਂ ਮੌਕੇ ‘ਤੇ ਪੁੱਜ ਕੇ ਬਚਾਅ ਕਾਰਜ਼ ਚਲਾਇਆ ਗਿਆ ਤੇ ਦੋ ਜਖ਼ਮੀਆਂ ਨੂੰ ਹਸਪਤਾਲ ਪਹੁੰਚਾਇਆ ਗਿਆ, ਜਿਸਦੇ ਵਿਚੋਂ ਇੱਕ ਨੇ ਹਸਪਤਾਲ ਵਿਚ ਦਮ ਤੋੜ ਦਿੱਤਾ।

ਇਹ ਵੀ ਪੜ੍ਹੋ Tarn Taran by-election results; ਸਿਮਰਨਜੀਤ ਸਿੰਘ ਮਾਨ ਵੱਲੋਂ ਪੰਥਕ ਏਕਤਾ ਦਾ ਸੱਦਾ

ਸੂਚਨਾਂ ਮੁਤਾਬਕ ਮ੍ਰਿਤਕ ਪ੍ਰਵੀਨ ਮਿੱਤਲ ਉਰਫ਼ ਗੋਗੀ ਅਤੇ ਉਸਦੀ ਪਤਨੀ ਨੇਹਾ ਮਿੱਤਲ ਵਾਸੀ ਨਾਭਾ ਆਪਣੀ ਪੋਲੋ ਕਾਰ ਵਿਚ ਪਟਿਆਲਾ ਤੋਂ ਦਵਾਈ ਲੈ ਕੇ ਵਾਪਸ ਆ ਰਹੇ ਸਨ। ਜਦਕਿ ਦੂਜੇ ਪਾਸੇ ਤੋਂ ਓਵਰਟੇਕ ਕਰਨ ਦੇ ਚੱਕਰ ਵਿਚ ਆਡੀ ਕਾਰ ਆ ਗਈ, ਜਿਸਨੂ ੰਮ੍ਰਿਤਕ ਅਮਨਜੋਤ ਸਿੰਘ ਚਲਾ ਰਿਹਾ ਸੀ ਫ਼ਿਲਹਾਲ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਵੜਿੰਗ ਨੇ ‘ਕਾਂਗਰਸ ਵਿੱਚ ਵੰਡ’ ਦੀਆਂ ਅਟਕਲਾਂ ਨੂੰ ਹਾਸੋਹੀਣ ਦੱਸਿਆ

0

Chandigarh News:ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਵਿੱਚ ਪਾਰਟੀ ਲੀਡਰਸ਼ਿਪ ਵਿਚਾਲੇ ਕਿਸੇ ਵੀ ਵੰਡ ਸਬੰਧੀ ਅਟਕਲਾਂ ਨੂੰ ਹਾਸੋਹੀਣ ਦੱਸਿਆ ਹੈ।ਇੱਥੇ ਜਾਰੀ ਇਕ ਬਿਆਨ ਵਿੱਚ ਸੂਬਾ ਕਾਂਗਰਸ ਪ੍ਰਧਾਨ ਨੇ ਕਿਹਾ ਕਿ ਪਾਰਟੀ ਪੰਜਾਬ ਵਿੱਚ ਇੱਕਜੁੱਟ ਤੇ ਇਕੱਠੀ ਹੈ ਅਤੇ ਤਰਨਤਾਰਨ ਜ਼ਿਮਨੀ ਚੋਣ ਦੌਰਾਨ ਏਕਤਾ ਦਾ ਸਭ ਤੋਂ ਵਧੀਆ ਪ੍ਰਦਰਸ਼ਨ ਹੋਇਆ।ਵੜਿੰਗ ਨੇ ਦੱਸਿਆ ਕਿ ਤਰਨਤਾਰਨ ਵਿੱਚ ਪਾਰਟੀ ਸਾਰੀਆਂ ਮੁਸ਼ਕਲਾਂ ਦੇ ਵਿਰੁੱਧ ਖੜ੍ਹੀ ਸੀ। ਉਨ੍ਹਾਂ ਕਿਹਾ ਕਿ ਹਲਕੇ ਦਾ ਮੁੱਖ ਵੋਟਰ ਅਧਾਰ ‘ਪੰਥਕ’ ਹੈ ਅਤੇ ਕਾਂਗਰਸ ਨੇ ਪਿਛਲੇ ਕਈ ਦਹਾਕਿਆਂ ਦੌਰਾਨ ਸਿਰਫ ਇੱਕ ਵਾਰ ਹੀ ਇਹ ਸੀਟ ਜਿੱਤੀ ਹੈ।ਇਸ ਤੋਂ ਇਲਾਵਾ, ਇੱਕ ਪਾਸੇ ਵਿਰੋਧੀ ਪ੍ਰਸ਼ਾਸਨ ਅਤੇ ਪੁਲਿਸ ਦਾ ਸਾਹਮਣਾ ਕਰਨਾ ਪੈ ਰਿਹਾ ਸੀ, ਜਿਹੜੇ ਬੇਸ਼ਰਮੀ ਨਾਲ ਸੱਤਾਧਾਰੀ ਪਾਰਟੀ ਦੇ ਉਮੀਦਵਾਰ ਦਾ ਪੱਖ ਲੈ ਰਹੇ ਸਨ ਅਤੇ ਦੂਜੇ ਪਾਸੇ ਇੱਕ ਗੈਂਗਸਟਰ ਸੀ, ਜਿਹੜਾ ਅਕਾਲੀ ਉਮੀਦਵਾਰ ਦਾ ਖੁੱਲ੍ਹ ਕੇ ਸਮਰਥਨ ਕਰ ਰਿਹਾ ਸੀ ਅਤੇ ਕਾਂਗਰਸੀ ਸਮਰਥਕਾਂ ਨੂੰ ਖੁੱਲ੍ਹੇਆਮ ਧਮਕੀਆਂ ਦੇ ਕੇ ਡਰਾ ਵੀ ਰਿਹਾ ਸੀ।

ਇਹ ਵੀ ਪੜ੍ਹੋ  50,000 ਰੁਪਏ ਰਿਸ਼ਵਤ ਲੈਣ ਦੇ ਦੋਸ਼ਾਂ DDPO ਦੀ ਰੀਡਰ ਵਿਜੀਲੈਂਸ ਵੱਲੋਂ ਗ੍ਰਿਫ਼ਤਾਰ

ਉਨ੍ਹਾਂ ਨੇ ਸਪੱਸ਼ਟ ਕੀਤਾ ਕਿ ਇਸਦੇ ਬਾਵਜੂਦ ਸਾਡੇ ਵਰਕਰਾਂ ਨੇ ਇੱਕ ਸਾਂਝੀ ਅਗਵਾਈ ਹੇਠ ਬਹਾਦਰੀ ਨਾਲ ਲੜਾਈ ਲੜੀ ਹੈ। ਉਨ੍ਹਾਂ ਨੇ ਚੁਣੌਤੀ ਦਿੰਦਿਆਂ ਕਿਹਾ ਕਿ ਕਿਸੇ ਇੱਕ ਵੀ ਆਗੂ ਦਾ ਨਾਮ ਦੱਸੋ, ਜਿਸਨੇ ਤਰਨਤਾਰਨ ਵਿੱਚ ਪਾਰਟੀ ਲਈ ਪ੍ਰਚਾਰ ਨਹੀਂ ਕੀਤਾ।ਵੜਿੰਗ ਨੇ ਜ਼ੋਰ ਦਿੰਦਿਆਂ ਕਿਹਾ ਕਿ ਜ਼ਿਮਨੀ ਚੋਣ ਦਾ ਨਤੀਜਾ ਕਿਸੇ ਉੱਤੇ ਕੋਈ ਜਨਮਤ ਸੰਗ੍ਰਹਿ ਨਹੀਂ ਹੈ। ਉਨ੍ਹਾਂ ਨੇ ਸਪੱਸ਼ਟ ਸ਼ਬਦਾਂ ਵਿਚ ਕਿਹਾ ਕਿ ਨਾ ਹੀ ਸਰਕਾਰ ਅਤੇ ਨਾ ਹੀ ਕਾਂਗਰਸ, ਸਗੋਂ ਹਰ ਕੋਈ ਜਾਣਦਾ ਹੈ ਕਿ ਆਮ ਆਦਮੀ ਪਾਰਟੀ ਸੂਬੇ ਵਿੱਚ ਜ਼ਿਮਨੀ ਚੋਣਾਂ ਜਿੱਤਣ ਲਈ ਸਰਕਾਰੀ ਮਸ਼ੀਨਰੀ ਦੀ ਹੇਰਾਫੇਰੀ ਅਤੇ ਦੁਰਵਰਤੋਂ ਕਿਵੇਂ ਕਰ ਰਹੀ ਹੈ।ਉਨ੍ਹਾਂ ਕਿਹਾ ਕਿ ਪਾਰਟੀ ਨਾ ਸਿਰਫ ਤਰਨਤਾਰਨ ਬਾਰੇ, ਬਲਕਿ ਪੂਰੇ ਸੂਬੇ ਬਾਰੇ ਸਾਰੇ ਪਹਿਲੂਆਂ ਦੀ ਜਾਂਚ ਕਰੇਗੀ, ਕਿਉਂਕਿ ਅਸੀਂ 2027 ਵਿੱਚ ਵੱਡੀ ਲੜਾਈ ਲਈ ਤਿਆਰ ਹਾਂ।ਜਦਕਿ ਕਾਂਗਰਸ ਦੇ ਘਰ ਵਿੱਚ ਵੰਡ ਹੋਣ ਦੀਆਂ ਰਿਪੋਰਟਾਂ ਬਾਰੇ ਉਨ੍ਹਾਂ ਟਿੱਪਣੀ ਕੀਤੀ ਕਿ ਇਹ ਇੱਕ ਸਦੀਵੀ ਚੋਣ ਸਮੇਂ ਦੀ ਕਹਾਣੀ ਹੈ, ਜਿਹੜੀ ਹਮੇਸ਼ਾ ਚੋਣਾਂ ਤੋਂ ਪਹਿਲਾਂ ਕਾਂਗਰਸ ਬਾਰੇ ਬੁਣੀ ਜਾਂਦੀ ਹੈ।

ਇਹ ਵੀ ਪੜ੍ਹੋ  Police Station ‘ਚ ਹੋਇਆ ਧਮਾਕਾ; 9 ਦੀ ਹੋਈ ਮੌ+ਤ, 27 ਗੰਭੀਰ ਜਖ਼ਮੀ

ਉਨ੍ਹਾਂ ਨੇ ਕਿਹਾ ਕਿ 1997 ਤੋਂ ਬਾਅਦ ਦੀਆਂ ਪਿਛਲੀਆਂ ਚੋਣਾਂ ਤੋਂ ਪਹਿਲਾਂ ਦੀਆਂ ਖ਼ਬਰਾਂ ਵੱਲ ਧਿਆਨ ਦਿਓ, ਤਾਂ ਤੁਹਾਨੂੰ ਹਮੇਸ਼ਾ ਅਜਿਹੀਆਂ ਰਿਪੋਰਟਾਂ ਮਿਲਣਗੀਆਂ ਕਿ ਕਾਂਗਰਸ ਵੰਡੀ ਹੋਈ ਹੈ, ਜਦੋਂ ਕਿ ਅਸਲ ਵਿੱਚ ਇਹ ਕਦੇ ਨਹੀਂ ਸੀ। ਉਨ੍ਹਾਂ ਨੇ ਜੋਰ ਦਿੰਦਿਆਂ ਕਿਹਾ ਕਿ ਜਦੋਂ ਚੋਣਾਂ ਲੜਨ ਦੀ ਗੱਲ ਆਉਂਦੀ ਹੈ, ਤਾਂ ਸਾਰੇ ਆਗੂ ਪਾਰਟੀ ਦੀ ਜਿੱਤ ਨੂੰ ਯਕੀਨੀ ਬਣਾਉਣ ਜੇ ਕਿਸੇ ਪ੍ਰਕਾਰ ਦਾ ਕੋਈ ਮਤਭੇਦ ਵੀ ਹੋਵੇ, ਨੂੰ ਪਾਸੇ ਰੱਖ ਦਿੰਦੇ ਹਨ।ਉਨ੍ਹਾਂ ਨੇ ਕਿਹਾ ਕਿ ਜ਼ਿਮਨੀ ਚੋਣਾਂ ਦੇ ਨਤੀਜਿਆਂ ਨੂੰ ਦੇਖ ਕੇ ਕਾਂਗਰਸ ਦਾ ਫੈਸਲਾ ਨਾ ਕਰੋ। ਇਸ ਸਬੰਧ ਵਿੱਚ ਉਨ੍ਹਾਂ ਨੇ ਆਮ ਲੋਕਾਂ ਅਤੇ ਖਾਸ ਕਰਕੇ ਮੀਡੀਆ ਨੂੰ ਅਪੀਲ ਕਰਦਿਆਂ ਕਿਹਾ ਕਿ ਜੇਕਰ ਤੁਹਾਨੂੰ ਸਾਡਾ ਨਿਰਣਾ ਕਰਨਾ ਹੈ, ਤਾਂ 2024 ਦੀਆਂ ਆਮ ਚੋਣਾਂ ਵੱਲ ਦੇਖੋ, ਜਦੋਂ ਕਾਂਗਰਸ ਨੇ 13 ਵਿੱਚੋਂ ਸੱਤ ਹਲਕਿਆਂ ਵਿੱਚ ਜਿੱਤ ਪ੍ਰਾਪਤ ਕੀਤੀ ਸੀ, ਜਦੋਂ ਕਿ ‘ਆਪ’ ਸਿਰਫ਼ ਤਿੰਨ ਜਿੱਤ ਸਕੀ ਸੀ।ਉਨ੍ਹਾਂ ਕਿਹਾ ਕਿ ਉਹ ਤੁਹਾਨੂੰ ਭਰੋਸਾ ਦਿਵਾਉਂਦੇ ਹਨ ਅਤੇ ਗਰੰਟੀ ਦਿੰਦੇ ਹਨ ਕਿ ਅਸੀਂ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਸੰਸਦੀ ਪ੍ਰਦਰਸ਼ਨ ਤੋਂ ਵੀ ਵੱਡੇ ਪੱਧਰ ‘ਤੇ ਸੁਧਾਰ ਕਰਾਂਗੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

BKU (ਏਕਤਾ ਉਗਰਾਹਾਂ) ਵੱਲੋਂ ਫਾਜਿਲਕਾ ਖ਼ੇਤਰ ਦੇ ਕਿਸਾਨਾਂ ਦੀਆਂ ਜ਼ਮੀਨਾਂ ਵਾਹੁਣ-ਬੀਜਣ ਲਈ ਟਰੈਕਟਰਾਂ ਦਾ ਦੂਜਾ ਕਾਫਲਾ ਰਵਾਨਾਂ

Bathinda News: ਭਾਰਤੀ ਕਿਸਾਨ ਯੂਨੀਅਨ ( ਏਕਤਾ ਉਗਰਾਹਾਂ) ਦੀ ਸੂਬਾ ਕਮੇਟੀ ਵੱਲੋਂ ਫਾਜਿਲਕਾ ਖ਼ੇਤਰ ਦੇ ਕਿਸਾਨਾਂ ਦੀਆਂ ਜ਼ਮੀਨਾਂ ਵਾਹੁਣ, ਬੀਜਣ ਦੀ ਚਲਾਈ ਜਾ ਰਹੀ ਮੁਹਿੰਮ ਵਿੱਚ ਅੱਜ ਜਮੀਨ ਪੱਧਰੀ ਕਰਨ ਲਈ ਜ਼ਿਲਾ ਬਠਿੰਡਾ ਅਤੇ ਮਾਨਸਾ ਤੋਂ ਟਰੈਕਟਰਾਂ ਦੇ ਦੂਜੇ ਕਾਫਲੇ ਨੂੰ ਸੂਬਾਈ ਕਿਸਾਨ ਆਗੂਆਂ ਝੰਡਾ ਸਿੰਘ ਜੇਠੂਕੇ, ਸ਼ਿੰਗਾਰਾ ਸਿੰਘ ਮਾਨ ਨੇ ਬਠਿੰਡਾ ਮਲੋਟ ਰੋਡ ਤੇ ਬਾਈਪਾਸ ਦੇ ਟੀ ਪੁਆਇੰਟ ਕੋਲੋਂ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਕਿਸਾਨ ਆਗੂਆਂ ਨੇ ,ਉਗਰਾਹਾਂ ਜਥੇਬੰਦੀ ਵੱਲੋਂ ਇਸ ਖ਼ੇਤਰ ਵਿੱਚ ਹੜ੍ਹ ਪੀੜਿਤ ਕਿਸਾਨ, ਮਜ਼ਦੂਰਾਂ ਕੀਤੀ ਸਹਾਇਤਾ ਬਾਰੇ ਰਿਪੋਰਟ ਜਾਰੀ ਕਰਦਿਆਂ ਦੱਸਿਆ ਕਿ ਹੁਣ ਤੱਕ ਜ਼ਮੀਨਾਂ ਪੱਧਰ ਕਰਨ, ਪਸ਼ੂਆਂ ਲਈ ਚਾਰੇ ਤੇ ਬਿਸਤਰੇ ਕੱਪੜਿਆਂ ਤੋਂ ਇਲਾਵਾ 9300 ਮਣ ਖਾਣ ਲਈ ਕਣਕ ਤੇ 4700 ਏਕੜ ਜ਼ਮੀਨ ਲਈ ਕਣਕ ਦਾ ਬੀਜ(ਪ੍ਰਤੀ ਏਕੜ 40 ਕਿਲੋ ) ਲਗਭਗ ਦੋ ਦਰਜਨ ਪਿੰਡਾਂ ਵਿੱਚ ਵੰਡਿਆ ਜਾ ਚੁੱਕਾ ਹੈ।

ਇਹ ਵੀ ਪੜ੍ਹੋ  Police Station ‘ਚ ਹੋਇਆ ਧਮਾਕਾ; 9 ਦੀ ਹੋਈ ਮੌ+ਤ, 27 ਗੰਭੀਰ ਜਖ਼ਮੀ

ਉਹਨਾਂ ਦੱਸਿਆ ਕਿ ਅੱਜ ਤੋਂ ਸੈਂਕੜੇ ਟਰੈਕਟਰਾਂ ਨਾਲ ਜ਼ਮੀਨਾਂ ਪੱਧਰ ਕਰਕੇ ਬਿਜਾਈ ਮੁਹਿੰਮ ਸ਼ੁਰੂ ਕਰ ਰਹੇ ਹਾਂ। ਅੱਜ ਦੇ ਕਾਫਲੇ ਵਿੱਚ ਜਿਲਾ ਮਾਨਸਾ ਦੇ ਜ਼ਿਲਾ ਆਗੂ ਜੋਗਿੰਦਰ ਸਿੰਘ ਦਿਆਲਪੁਰਾ, ਬਠਿੰਡਾ ਤੋਂ ਜਗਸੀਰ ਸਿੰਘ ਝੁੰਬਾ, ਨਛੱਤਰ ਸਿੰਘ ਢੱਡੇ, ਗੁਲਾਬ ਸਿੰਘ ਜਿਉਂਦ, ਜਸਪਾਲ ਸਿੰਘ ਕੋਠਾ ਗੁਰੂ, ਨੀਟਾ ਸਿੰਘ ਦਿਓਣ, ਗੁਰਜੀਤ ਸਿੰਘ ਬੰਗੇਹਰ ਸਮੇਤ ਹੋਰ ਆਗੂ ਵਰਕਰ ਵੀ ਮੌਜੂਦ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Punjab Government ਵੱਲੋਂ 23 ਤੋਂ 25 ਨਵੰਬਰ ਤੱਕ ਸ੍ਰੀ ਅਨੰਦਪੁਰ ਸਾਹਿਬ ਵਿਖੇ ਕਰਵਾਏ ਜਾਣ ਵਾਲੇ ਸਮਾਗਮਾਂ ਦਾ ਵਿਸਥਾਰਤ ਪ੍ਰੋਗਰਾਮ ਜਾਰੀ : ਤਰੁਨਪ੍ਰੀਤ ਸਿੰਘ ਸੌਂਦ

0

👉24 ਨਵੰਬਰ ਨੂੰ ਦੁਪਹਿਰ 1 ਵਜੇ ਹੋਵੇਗਾ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ
Sri Anandpur sahib News: ਪੰਜਾਬ ਦੇ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਹੈ ਕਿ ਪੰਜਾਬ ਸਰਕਾਰ ਵੱਲੋਂ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ 23, 24 ਅਤੇ 25 ਨਵੰਬਰ ਨੂੰ ਖਾਲਸੇ ਦੀ ਧਰਤੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਕਰਵਾਏ ਜਾ ਰਹੇ ਵਿਸ਼ੇਸ਼ ਸਮਾਗਮਾਂ ਦਾ ਵਿਸਥਾਰਤ ਪ੍ਰੋਗਰਾਮ ਜਾਰੀ ਕਰ ਦਿੱਤਾ ਗਿਆ ਹੈ। ਇਨ੍ਹਾਂ ਸਮਾਗਮਾਂ ਦੀ ਕਾਮਯਾਬੀ ਅਤੇ ਵਿਉਂਤਬੰਦੀ ਲਈ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਵਿਭਾਗ ਨੂੰ ਸੂਬਾ ਸਰਕਾਰ ਨੇ ਨੋਡਲ ਵਿਭਾਗ ਨਿਯੁਕਤ ਕੀਤਾ ਹੈ।

ਇਹ ਵੀ ਪੜ੍ਹੋ  ਮਿਸ਼ਨ ਚੜ੍ਹਦੀ ਕਲਾ ਦੇ ਤੀਜੇ ਪੜਾਅ ਤਹਿਤ ਰਾਹਤ ਵੰਡ ਪ੍ਰਕਿਰਿਆ ਪੰਜਾਬ ਸਰਕਾਰ ਵੱਲੋਂ ਲਗਾਤਾਰ ਜਾਰੀ

ਉਨ੍ਹਾਂ ਦੱਸਿਆ ਕਿ ਇਨ੍ਹਾਂ ਵਿਸ਼ੇਸ਼ ਸਮਾਗਮਾਂ ਦੀ ਸ਼ੁਰੂਆਤ 23 ਨਵੰਬਰ ਨੂੰ ਸਵੇਰੇ 10 ਵਜੇ ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਨਾਲ ਹੋਵੇਗੀ। ਇਸ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੀ ਹਾਜ਼ਰ ਰਹਿਣਗੇ। ਦੁਪਿਹਰ 12 ਵਜੇ ਤੋਂ ਬਾਬਾ ਬੁੱਢਾ ਦਲ ਛਾਉਣੀ ਦੇ ਮੁੱਖ ਪੰਡਾਲ ਵਿਖੇ ਸਰਬ ਧਰਮ ਸੰਮੇਲਨ ਕਰਵਾਇਆ ਜਾਵੇਗਾ। ਸ਼ਾਮੀ 5 ਵਜੇ ਵਿਰਾਸਤ-ਏ-ਖਾਲਸਾ ਵਿਖੇ ਡਰੋਨ ਸ਼ੋਅ ਹੋਵੇਗਾ ਅਤੇ 6 ਵਜੇ ਮੁੱਖ ਪੰਡਾਲ ਵਿੱਚ ਕਥਾ ਅਤੇ ਕੀਰਤਨ ਦਰਬਾਰ ਹੋਵੇਗਾ। ਉਨ੍ਹਾਂ ਅੱਗੇ ਦੱਸਿਆ ਕਿ 24 ਨਵੰਬਰ ਸਵੇਰੇ 8 ਵਜੇ ਸੀਸ ਭੇਟ ਨਗਰ ਕੀਰਤਨ ਕੀਰਤਪੁਰ ਸਾਹਿਬ ਤੋਂ ਆਰੰਭ ਹੋਵੇਗਾ, ਜੋ ਭਾਈ ਜੈਤਾ ਜੀ ਸਮਾਰਕ ਤੱਕ ਜਾਵੇਗਾ। ਸੌਂਦ ਨੇ ਦੱਸਿਆ ਕਿ ਦੁਪਹਿਰ 1 ਵਜੇ ਤੋਂ ਭਾਈ ਜੈਤਾ ਜੀ ਮੈਮੋਰੀਅਲ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਨੂੰ ਸਮਰਪਿਤ ਪੰਜਾਬ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਹੋਵੇਗਾ।

ਇਹ ਵੀ ਪੜ੍ਹੋ  50,000 ਰੁਪਏ ਰਿਸ਼ਵਤ ਲੈਣ ਦੇ ਦੋਸ਼ਾਂ DDPO ਦੀ ਰੀਡਰ ਵਿਜੀਲੈਂਸ ਵੱਲੋਂ ਗ੍ਰਿਫ਼ਤਾਰ

ਪੂਰੇ ਦਿਨ ਵੱਖ-ਵੱਖ ਧਾਰਮਿਕ ਸਮਾਗਮਾਂ ਤੋਂ ਇਲਾਵਾ ਸ਼ਾਮੀ 5 ਤੇ 6 ਵਜੇ ਡਰੋਨ ਸ਼ੋਅ ਅਤੇ ਕਥਾ ਤੇ ਕੀਰਤਨ ਦਰਬਾਰ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ।ਉਨ੍ਹਾਂ ਅੱਗੇ ਦੱਸਿਆ ਕਿ 25 ਨਵੰਬਰ ਸਵੇਰੇ 10 ਵਜੇ ਬਾਬਾ ਬੁੱਢਾ ਦਲ ਛਾਉਣੀ ਦੇ ਮੁੱਖ ਪੰਡਾਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਸੰਪੂਰਨ ਹੋਣਗੇ, ਜਿਸ ਦੌਰਾਨ ਮੁੱਖ ਮੰਤਰੀ ਪੰਜਾਬ ਵੀ ਸੰਗਤ ਸਮੇਤ ਹਾਜ਼ਰ ਰਹਿਣਗੇ। ਦੁਪਹਿਰ 12 ਵਜੇ ਤੋਂ ਮੁੱਖ ਪੰਡਾਲ ਵਿਖੇ ਸਰਬੱਤ ਦਾ ਭਲਾ ਇਕੱਤਰਤਾ ਹੋਵੇਗੀ ਜਿਸ ਵਿੱਚ ਉੱਘੀਆਂ ਧਾਰਮਿਕ, ਸਮਾਜਿਕ ਅਤੇ ਰਾਜਨੀਤਿਕ ਸ਼ਖ਼ਸੀਅਤਾਂ ਹਿੱਸਾ ਲੈਣਗੀਆਂ। ਸ਼ਾਮ 5 ਵਜੇ ਡਰੋਨ ਸ਼ੋਅ ਨਾਲ ਤਿੰਨਾਂ ਦਿਨਾਂ ਦੇ ਮਹਾਨ ਸਮਾਗਮਾਂ ਦੀ ਸਮਾਪਤੀ ਹੋਵੇਗੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਮਕੈਨਾਈਜ਼ਡ ਇਨਫੈਂਟਰੀ ਰੈਜੀਮੈਂਟ ਦੀ “ਨਿਰੰਤਰ ਮਿਲਾਪ ਟੀਮ” ਪਹੁੰਚੀ ਬਠਿੰਡਾ

0

👉ਟੀਮ ਸਾਬਕਾ ਸੈਨਿਕਾਂ, ਵੀਰ ਨਾਰੀਆਂ ਅਤੇ ਆਸ਼ਰਿਤਾਂ ਦੇ ਮੁੱਦਿਆਂ ਦੇ ਨਿਪਟਾਰੇ ਲਈ ਵਚਨਵੱਧ
Bathinda News:ਮਕੈਨਾਈਜ਼ਡ ਇਨਫੈਂਟਰੀ ਰੈਜੀਮੈਂਟ ਦੀ “ਨਿਰੰਤਰ ਮਿਲਾਪ ਟੀਮ” ਅੱਜ ਬਠਿੰਡਾ ਪਹੁੰਚੀ, ਜਿਸ ਦਾ ਮੁੱਖ ਉਦੇਸ਼ ਸਾਬਕਾ ਸੈਨਿਕਾਂ, ਵੀਰ ਨਾਰੀਆਂ ਅਤੇ ਉਨ੍ਹਾਂ ਦੇ ਆਸ਼ਰਿਤਾਂ ਦੇ ਪੈਨਸ਼ਨ ਤੇ ਭਲਾਈ ਸਬੰਧੀ ਮੁੱਦਿਆਂ ਦਾ ਤੁਰੰਤ ਨਿਪਟਾਰਾ ਕਰਨਾ ਹੈ। ਇਹ ਦੌਰਾ ਦੇਸ਼ ਵਿਆਪੀ “ਮਿਸ਼ਨ ਨਿਰੰਤਰ ਮਿਲਾਪ” ਦੇ ਤਹਿਤ ਕੀਤਾ ਜਾ ਰਿਹਾ ਹੈ, ਜੋ ਸੈਨਿਕ ਪਰਿਵਾਰਾਂ ਨਾਲ ਲਗਾਤਾਰ ਸੰਪਰਕ ਬਣਾ ਕੇ ਉਨ੍ਹਾਂ ਦੀਆਂ ਚਿੰਤਾਵਾਂ ਨੂੰ ਜਗ੍ਹਾ-ਜਗ੍ਹਾ ਹੱਲ ਕਰਨ ਲਈ ਸਮਰਪਿਤ ਹੈ।

ਇਹ ਵੀ ਪੜ੍ਹੋ  50,000 ਰੁਪਏ ਰਿਸ਼ਵਤ ਲੈਣ ਦੇ ਦੋਸ਼ਾਂ DDPO ਦੀ ਰੀਡਰ ਵਿਜੀਲੈਂਸ ਵੱਲੋਂ ਗ੍ਰਿਫ਼ਤਾਰ

ਇਸ ਦੌਰਾਨ ਜ਼ਿਲ੍ਹਾ ਸੈਨਿਕ ਭਲਾਈ ਅਧਿਕਾਰੀ ਕਮਾਂਡਰ ਦਿਲਪ੍ਰੀਤ ਸਿੰਘ ਕੰਗ ਨੇ ਦੱਸਿਆ ਕਿ ਲੈਫਟੀਨੈਂਟ ਜਨਰਲ ਪੀ. ਐਸ. ਸ਼ੇਖਾਵਤ, ਪੀਵੀਐਸਐਮ, ਏਵੀਐਸਐਮ, ਐਸਐਮ, ਕਰਨਲ ਆਫ਼ ਦਿ ਰੈਜੀਮੈਂਟ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ, ਟੀਮ ਨੂੰ ਮਕੈਨਾਈਜ਼ਡ ਇਨਫੈਂਟਰੀ ਸੈਂਟਰ ਐਂਡ ਸਕੂਲ, ਅਹਿਮਦਨਗਰ ਤੋਂ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ ਸੀ।ਜ਼ਿਲ੍ਹੇ ‘ਚ ਜ਼ਿਲ੍ਹਾ ਸੈਨਿਕ ਭਲਾਈ ਦਫ਼ਤਰ ਦੀ ਦੇਖ-ਰੇਖ ਹੇਠ ਆਯੋਜਿਤ ਇਸ ਪ੍ਰੋਗਰਾਮ ਦੌਰਾਨ ਮਕੈਨਾਈਜ਼ਡ ਇਨਫੈਂਟਰੀ ਰੈਜੀਮੈਂਟ ਦੇ ਰਿਕਾਰਡ ਦਫ਼ਤਰ ਦੇ ਅਧਿਕਾਰੀਆਂ ਨੇ ਸਾਬਕਾ ਸੈਨਿਕਾਂ, ਵੀਰ ਨਾਰੀਆਂ ਅਤੇ ਉਨ੍ਹਾਂ ਦੇ ਆਸ਼ਰਿਤਾਂ ਨਾਲ ਸਿੱਧੀ ਗੱਲਬਾਤ ਕਰਕੇ ਉਨ੍ਹਾਂ ਦੇ ਮੁੱਦਿਆਂ ਨੂੰ ਸੁਣਿਆ ਅਤੇ ਹੱਲ ਲਈ ਲਾਜ਼ਮੀ ਕਾਰਵਾਈ ਸ਼ੁਰੂ ਕੀਤੀ।

ਇਹ ਵੀ ਪੜ੍ਹੋ  Police Station ‘ਚ ਹੋਇਆ ਧਮਾਕਾ; 9 ਦੀ ਹੋਈ ਮੌ+ਤ, 27 ਗੰਭੀਰ ਜਖ਼ਮੀ

ਇਸ ਮੌਕੇ ਬ੍ਰਿਗੇਡੀਅਰ ਪੀ. ਸੁਨੀਲ ਕੁਮਾਰ, ਐਸਐਮ**, ਸੈਂਟਰ ਕਮਾਂਡੈਂਟ, ਅਤੇ ਲੈਫਟੀਨੈਂਟ ਕਰਨਲ ਅਸ਼ੋਕ ਕੁਮਾਰ, ਮੁੱਖ ਰਿਕਾਰਡ ਅਫ਼ਸਰ ਦੀ ਅਗਵਾਈ ਹੇਠ “ਨਿਰੰਤਰ ਮਿਲਾਪ ਟੀਮ” ਦੇਸ਼ ਦੇ ਕਈ ਜ਼ਿਲ੍ਹਿਆਂ ਦਾ ਦੌਰਾ ਕਰ ਰਹੀ ਹੈ। ਟੀਮ ਦਾ ਮਕਸਦ ਸੈਨਿਕ ਪਰਿਵਾਰਾਂ ਦੀਆਂ ਚਿੰਤਾਵਾਂ ਨੂੰ ਉਨ੍ਹਾਂ ਦੇ ਘਰ-ਦਰਵਾਜ਼ੇ ‘ਤੇ ਪਹੁੰਚ ਕੇ ਹੱਲ ਕਰਨਾ ਹੈ, ਤਾਂ ਜੋ ਉਨ੍ਹਾਂ ਨੂੰ ਕਿਸੇ ਤਰ੍ਹਾਂ ਦੀ ਦਫ਼ਤਰੀ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Tarn Taran by-election results; ਸਿਮਰਨਜੀਤ ਸਿੰਘ ਮਾਨ ਵੱਲੋਂ ਪੰਥਕ ਏਕਤਾ ਦਾ ਸੱਦਾ

0

👉ਕੇਂਦਰ ਸਰਕਾਰ ’ਤੇ ਤਿੱਖੇ ਹਮਲੇ, ਮੰਗਿਆ ਅਮਿਤ ਸ਼ਾਹ ਦਾ ਅਸਤੀਫ਼ਾ
Bathinda News: ਬੀਤੇ ਕੱਲ੍ਹ ਤਰਨਤਾਰਨ ਜਿਮਨੀ ਚੋਣ ਦੇ ਆਏ ਨਤੀਜਿਆਂ ਤੋਂ ਬਾਅਦ ਹੁਣ ਮੁੜ ਪੰਥਕ ਏਕਤਾ ਦੀ ਗੱਲ ਚੱਲੀ ਹੈ। ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਅੱਜ ਬਠਿੰਡਾ ਵਿਖੇ ਪ੍ਰੈੱਸ ਕਾਨਫਰੰਸ ਦੌਰਾਨ ਮਜਬੂਤ ਪੰਥਕ ਏਕਤਾ ਦੀ ਵਕਾਲਤ ਕਰਦੇ ਹੋਏ ਦਾਅਵਾ ਕੀਤਾ ਕਿ ਜੇਕਰ ਸਾਰੇ ਮਿਲਕੇ ਮੁਕਾਬਲਾ ਕਰਦੇ ਤਾਂ ਅਕਾਲੀ ਦਲ ਦੇ ਉਮੀਦਵਾਰ ਦੀ ਜਿੱਤ ਤੈਅ ਸੀ। ਉਨ੍ਹਾਂ ਕਿਹਾ ਕਿ ਸਿੱਖ ਰਾਜਨੀਤਿਕ ਤੌਰ ’ਤੇ ਮਜ਼ਬੂਤ ਤਦ ਹੀ ਹੋ ਸਕਦੇ ਹਨ ਜੇ ਪੰਥਕ ਏਕਤਾ ਨੂੰ ਅਮਲ ਵਿੱਚ ਲਿਆਇਆ ਜਾਵੇ।

ਇਹ ਵੀ ਪੜ੍ਹੋ  Police Station ‘ਚ ਹੋਇਆ ਧਮਾਕਾ; 9 ਦੀ ਹੋਈ ਮੌ+ਤ, 27 ਗੰਭੀਰ ਜਖ਼ਮੀ

ਉਨ੍ਹਾਂ ਇਸ ਏਕਤਾ ਵਿੱਚ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠਲੇ ਰਿਵਾਇਤੀ ਅਕਾਲੀ ਦਲ ਨੂੰ ਵੀ ਸ਼ਾਮਿਲ ਕਰਨ ਉਪਰ ਕੋਈ ਇਤਰਾਜ਼ ਨਾਂ ਹੋਣ ਦਾ ਦਾਅਵਾ ਕਰਦਿਆ ਕਿਹਾ ਕਿ ਹੁਣ ਉਸਨੇ ਵੀ “ਕੇਸ–ਦਾਹੜਾ ਪ੍ਰਕਾਸ਼ ਕਰ ਲਿਆ ਹੈ।ਇਸ ਦੌਰਾਨ ਉਨ੍ਹਾਂ ਦਿੱਲੀ ਹੋਏ ਬੰਬ ਧਮਕਿਆਂ ਨੂੰ ਲੈ ਕੇ ਦੇਸ਼ ਦੇ ਗ੍ਰਹਿ ਮੰਤਰੀ ਨੂੰ ਅਮਿਤ ਸਾਹ ਨੂੰ ਜੁੰਮੇਵਾਰ ਦਸਦਿਆਂ ਕੇਂਦਰ ਸਰਕਾਰ ’ਤੇ ਤਿੱਖੇ ਹਮਲੇ ਕੀਤੇ।ਮਾਨ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਤੋਂ ਤੁਰੰਤ ਅਸਤੀਫ਼ੇ ਦੀ ਮੰਗ ਕਰਦਿਆਂ ਕਿਹਾ ਕਿ ਸਿੱਖਾਂ ਖ਼ਿਲਾਫ਼ ਅੰਤਰਰਾਸ਼ਟਰੀ ਪੱਧਰ ’ਤੇ ਹੋ ਰਹੀਆਂ ਹੱਤਿਆਵਾਂ ਨੂੰ ਕੇਂਦਰ ਸਰਕਾਰ ਜੁੰਮੇਵਾਰ ਹੈ।

ਇਹ ਵੀ ਪੜ੍ਹੋ  50,000 ਰੁਪਏ ਰਿਸ਼ਵਤ ਲੈਣ ਦੇ ਦੋਸ਼ਾਂ DDPO ਦੀ ਰੀਡਰ ਵਿਜੀਲੈਂਸ ਵੱਲੋਂ ਗ੍ਰਿਫ਼ਤਾਰ

ਉਨ੍ਹਾਂ ਦਾਅਵਾ ਕੀਤਾ ਕਿ ਕਨੇਡਾ ਸਮੇਤ ਹੋਰ ਕਈ ਦੇਸ਼ਾਂ ਵਿੱਚ ਸਿੱਖਾਂ ਦੀਆਂ ਟਾਰਗਟ ਕਿਲਿੰਗ ਹੋ ਰਹੀਆਂ ਹਨ, ਜਿਨ੍ਹਾਂ ਨੂੰ ਤਤਕਾਲੀ ਕਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਵੀ ਪਾਰਲੀਮੈਂਟ ਵਿੱਚ ਸਵੀਕਾਰਿਆ ਸੀ।ਉਨ੍ਹਾਂ ਐਲਾਨ ਕੀਤਾ ਕਿ 23 ਨਵੰਬਰ ਨੂੰ ਦੀਨਾ ਕਾਂਗੜ ਦੀ ਧਰਤੀ ’ਤੇ ਵੱਡਾ ਸਮਾਗਮ ਕੀਤਾ ਜਾਵੇਗਾ, ਜਿਸ ਵਿੱਚ ਸਿੱਖ ਕੌਮ ਦੇ ਹੱਕਾਂ ਲਈ ਜੋਰਦਾਰ ਆਵਾਜ਼ ਬੁਲੰਦ ਕੀਤੀ ਜਾਵੇਗੀ।ਕਾਨਫਰੰਸ ਵਿੱਚ ਸੀਨੀਅਰ ਆਗੂ ਪਰਮਿੰਦਰ ਸਿੰਘ ਬਾਲਿਆਂਵਾਲੀ, ਗੁਰਚਰਨ ਸਿੰਘ ਕੋਟਲੀ, ਸਿਮਰਨਜੋਤ ਸਿੰਘ ਬਠਿੰਡਾ, ਹਰਫੂਲ ਸਿੰਘ, ਮਹਿੰਦਰ ਸਿੰਘ, ਸੁਖਦੇਵ ਸਿੰਘ ਕਾਲਾ, ਲਾਭ ਸਿੰਘ ਨਥਾਣਾ, ਅਮਰ ਸਿੰਘ ਗਹਿਰੀ, ਸੁਖਦੇਵ ਸਿੰਘ ਨਰੂਆਣਾ , ਬਲਜੀਤ ਸਿੰਘ ਘੁੱਦਾ, ਗੁਰਸ਼ਰਨ ਸਿੰਘ ਬਠਿੰਡਾ ਆਦਿ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Our Visitor

1902551