Thursday, May 14, 2026
Home Blog Page 332

ਗੈਂਗਸਟਰ ਮਾਡਿਊਲ ਦੇ ਤਿੰਨ ਕਾਰਕੁਨ ਦੋ ਅਤਿ-ਆਧੁਨਿਕ ਪਿਸਤੌਲ ਸਮੇਤ ਕਾਬੂ

0

👉ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਅਰਮੇਨੀਆ ਅਧਾਰਤ ਲੋੜੀਂਦੇ ਗੈਂਗਸਟਰ ਰਾਜਾ ਹਾਰੂਵਾਲ ਦੇ ਨਿਰਦੇਸ਼ਾਂ ‘ਤੇ ਕੰਮ ਕਰ ਰਹੇ ਸਨ: ਡੀਜੀਪੀ ਗੌਰਵ ਯਾਦਵ*
👉ਗ੍ਰਿਫ਼ਤਾਰ ਕੀਤੇ ਗਏ ਤਿੰਨੋਂ ਵਿਅਕਤੀਆਂ ਦਾ ਅਪਰਾਧਿਕ ਰਿਕਾਰਡ ਹੈ: ਏਆਈਜੀ ਐਸਐਸਓਸੀ ਸੁਖਮਿੰਦਰ ਮਾਨ
Amritsar News:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਇੱਕ ਵੱਡੀ ਸਫਲਤਾ ਪ੍ਰਾਪਤ ਕਰਦਿਆਂ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸਐਸਓਸੀ) ਅੰਮ੍ਰਿਤਸਰ ਨੇ ਕਾਊਂਟਰ ਇੰਟੈਲੀਜੈਂਸ ਪਠਾਨਕੋਟ ਨਾਲ ਸਾਂਝੇ ਆਪ੍ਰੇਸ਼ਨ ਵਿੱਚ ਤਿੰਨ ਕਾਰਕੁਨਾਂ ਨੂੰ ਗ੍ਰਿਫ਼ਤਾਰ ਕਰਕੇ ਇੱਕ ਗੈਂਗਸਟਰ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਦੋ ਮੈਗਜ਼ੀਨ ਅਤੇ 15 ਜ਼ਿੰਦਾ ਕਾਰਤੂਸਾਂ ਸਮੇਤ ਦੋ .30 ਬੋਰ ਸਟਾਰ-ਮਾਰਕ ਪਿਸਤੌਲ ਬਰਾਮਦ ਕੀਤੇ ਹਨ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਦਿੱਤੀ।

ਇਹ ਵੀ ਪੜ੍ਹੋ  Tarn Taran by-election; AAP ਨੇ ਮੁੜ ਜਿੱਤ ਦੇ ਝੰਡੇ ਗੱਡੇ

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਯੂਸਫ਼ ਮਸੀਹ ਉਰਫ਼ ਐਮਪੀ, ਵਾਸੀ ਧਰਮਕੋਟ ਬੱਗਾ, ਬਟਾਲਾ, ਸੈਮੂਅਲ ਮਸੀਹ ਉਰਫ਼ ਅੰਕਿਤ ਉਰਫ਼ ਅੰਕੀ, ਵਾਸੀ ਪਿੰਡਾ ਰੋੜੀ, ਬਟਾਲਾ ਅਤੇ ਸਾਹਿਬਜੀਤ ਸਿੰਘ ਉਰਫ਼ ਸਾਭੀ, ਵਾਸੀ ਹਰੂਵਾਲ, ਬਟਾਲਾ ਵਜੋਂ ਹੋਈ ਹੈ। ਦੋ ਹਥਿਆਰ ਬਰਾਮਦ ਕਰਨ ਤੋਂ ਇਲਾਵਾ, ਪੁਲਿਸ ਟੀਮਾਂ ਨੇ ਉਨ੍ਹਾਂ ਦੀ ਮਾਰੂਤੀ ਸਵਿਫਟ ਕਾਰ, ਜਿਸਦਾ ਰਜਿਸਟ੍ਰੇਸ਼ਨ ਨੰਬਰ ਪੀਬੀ02ਡੀਕਿਉ0314 ਸੀ, ਜਿਸਦੀ ਵਰਤੋਂ ਉਹ ਅਪਰਾਧਿਕ ਗਤੀਵਿਧੀਆਂ ਨੂੰ ਅੰਜਾਮ ਦੇਣ ਲਈ ਕਰ ਰਹੇ ਸਨ, ਨੂੰ ਵੀ ਜ਼ਬਤ ਕਰ ਲਿਆ ਹੈ।ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਅਰਮੀਨੀਆ ਅਧਾਰਤ ਲੋੜੀਂਦੇ ਗੈਂਗਸਟਰ ਰਾਜਾ ਹਾਰੂਵਾਲ ਦੇ ਨਿਰਦੇਸ਼ਾਂ ‘ਤੇ ਕੰਮ ਕਰ ਰਹੇ ਸਨ, ਜਿਸਨੇ ਬਰਾਮਦ ਕੀਤੇ ਹਥਿਆਰਾਂ ਦੀ ਡਲਿਵਰੀ ਦਾ ਪ੍ਰਬੰਧ ਕੀਤਾ ਸੀ। ਉਨ੍ਹਾਂ ਕਿਹਾ ਕਿ ਇਹ ਮਾਡਿਊਲ ਹਥਿਆਰਾਂ ਅਤੇ ਪੈਸੇ ਦਾ ਲੈਣ-ਦੇਣ ਕਰਨ ਤੋਂ ਇਲਾਵਾ ਜਬਰੀ ਵਸੂਲੀ ਲਈ ਕਈ ਵਿਅਕਤੀਆਂ ਦੀ ਰੇਕੀ ਵੀ ਕਰ ਰਿਹਾ ਸੀ।

ਇਹ ਵੀ ਪੜ੍ਹੋ  ਪੰਜਾਬ ਸਰਕਾਰ ਵੱਲੋਂ ਮਿਸ਼ਨ ਚੜ੍ਹਦੀ ਕਲਾ ਦੇ ਤੀਜੇ ਪੜਾਅ ਤਹਿਤ ਰਾਹਤ ਵੰਡ ਪ੍ਰਕਿਰਿਆ ਜਾਰੀ

ਡੀਜੀਪੀ ਨੇ ਕਿਹਾ ਕਿ ਇਸ ਮਾਮਲੇ ਵਿੱਚ ਅਗਲੇ ਪਿਛਲੇ ਸਬੰਧਾਂ ਦੀ ਪਤਾ ਲਗਾਉਣ ਲਈ ਹੋਰ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਸਮੁੱਚੇ ਨੈੱਟਵਰਕ ਨੂੰ ਨਸ਼ਟ ਕੀਤਾ ਜਾ ਸਕੇ।ਏਆਈਜੀ ਐਸਐਸਓਸੀ ਅੰਮ੍ਰਿਤਸਰ ਸੁਖਮਿੰਦਰ ਸਿੰਘ ਮਾਨ ਨੇ ਕਾਰਵਾਈ ਸਬੰਧੀ ਵੇਰਵੇ ਸਾਂਝੇ ਕਰਦਿਆਂ ਕਿਹਾ ਕਿ ਜਾਣਕਾਰੀ ‘ਤੇ ਕਾਰਵਾਈ ਕਰਦਿਆਂ ਪੁਲਿਸ ਟੀਮਾਂ ਨੇ ਬਟਾਲਾ ਖੇਤਰ ਤੋਂ ਮੁਲਜ਼ਮਾਂ ਦੇ ਕਬਜ਼ੇ ਵਿੱਚੋਂ ਹਥਿਆਰ ਬਰਾਮਦ ਕਰਨ ਤੋਂ ਬਾਅਦ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ।ਏਆਈਜੀ ਨੇ ਕਿਹਾ ਕਿ ਗ੍ਰਿਫ਼ਤਾਰ ਕੀਤੇ ਗਏ ਤਿੰਨੋਂ ਵਿਅਕਤੀਆਂ ਦਾ ਅਪਰਾਧਿਕ ਰਿਕਾਰਡ ਹੈ ਜਿਨ੍ਹਾਂ ਵਿਰੁੱਧ ਬਟਾਲਾ, ਗੁਰਦਾਸਪੁਰ ਅਤੇ ਅੰਮ੍ਰਿਤਸਰ ਵਿੱਚ ਅਗਵਾ, ਕਤਲ ਦੀ ਕੋਸ਼ਿਸ਼ ਅਤੇ ਗੈਰ-ਕਾਨੂੰਨੀ ਹਥਿਆਰ ਰੱਖਣ ਦੇ ਮਾਮਲੇ ਦਰਜ ਹਨ।ਇਸ ਸਬੰਧੀ ਕੇਸ ਥਾਣਾ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ, ਅੰਮ੍ਰਿਤਸਰ ਵਿਖੇ ਹਥਿਆਰ ਐਕਟ ਦੀ ਧਾਰਾ 25 ਅਤੇ ਭਾਰਤੀ ਨਿਆਂ ਸੰਹਿਤਾ (ਬੀਐਨਐਸ) ਦੀ ਧਾਰਾ 61(2) ਤਹਿਤ ਐਫਆਈਆਰ ਨੰਬਰ 67 ਮਿਤੀ 13.11.2025 ਨੂੰ ਦਰਜ ਕੀਤਾ ਗਿਆ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Guru Nanak Dev Public School Kamla Nehru Nagar ਵਿਖੇ ਬਾਲ ਦਿਵਸ ਮੌਕੇ ਖੇਡ ਸਮਾਰੌਹ ਅਤੇ ਸੱਭਿਆਚਾਰਕ ਪ੍ਰੋਗਰਾਮ ਦਾ ਆਯੋਜਨ

0

Bathinda News: Guru Nanak Dev Public School Kamla Nehru Nagar ਵਿਖੇ ਬਾਲ ਦਿਵਸ ਬੜੀ ਧੂਮਧਾਮ ਨਾਲ ਮਨਾਇਆ ਗਿਆ । ਇਸ ਮੌਕੇ ਸਕੂਲ ਵੱਲੋਂ ਖੇਡ ਮੁਕਾਬਲੇ ਅਤੇ ਸੱਭਿਆਚਾਰਕ ਪੋ੍ਰਗਰਾਮ ਦਾ ਆਯੋਜਨ ਕੀਤਾ ਗਿਆ। ਇਸ ਸਮਾਰੋਹ ਦੀ ਸ਼ੁਰੂਆਤ ਮੁੱਖ ਮਹਿਮਾਨ ਸ.ਜੋਗਿੰਦਰ ਸਿੰਘ ਸਿੱਧੂ (ਪ੍ਰਧਾਨ) ਅਤੇ ਸਮੂਹ ਪ੍ਰਬੰਧਕ ਕਮੇਟੀ ਦੇ ਸਵਾਗਤ ਨਾਲ ਹੋਈ। ਇਸ ਮੌਕੇ ਸ.ਕਰਨੈਲ ਸਿੰਘ ਚਾਹਲ (ਪ੍ਰਧਾਨ) , ਪ੍ਰਿੰਸੀਪਲ ਸ੍ਰੀਮਤੀ ਲਖਵੀਰ ਕੌਰ ਤੇ ਸਮੂਹ ਸਟਾਫ ਗੁਰੂ ਨਾਨਕ ਦੇਵ ਪਬਲਿਕ ਸ.ਸ.ਸਕੂਲ ਸਿਵਲ ਸਟੇਸ਼ਨ ਬਠਿੰਡਾ ਵੱਲੋਂ ਵੀ ਸਿ਼ਰਕਤ ਕੀਤੀ ਗਈ। ਇਸ ਮੌਕੇ ਸਕੂਲ ਦੇ ਪੁਰਾਣੇ ਵਿਦਿਆਰਥੀ ਐਵੀ ਸਰਾਂ ਪ੍ਰਸਿੱਧ ਪੰਜਾਬੀ ਗਾਇਕ ਅਤੇ ਫਿਲਮ ਮਿੳਜਿਕ ਕੰਪੋਜ਼ਰ ਹਰਕੀਰਤ ਸਿੰਘ ਆਰਚੀਟੈਕਟ , ਯਸ਼ਪਾਲ ਸਿੰਘ ਨਿੱਕੂ ਪ੍ਰਸਿੱਧ ਗਾਇਕ, ਨਵਪ੍ਰੀਤ ਸਿੰਘ , ਮਨਕੀਰਤ ਸਿੰਘ ਆਈ.ਸੀ.ਆਈ ਬੈਂਕ ਯੂਨਿਟ ਮੈਨੇਜਰ, ਕਰਨਦੀਪ ਸਿੰਘ ਚਾਰਟ ਅਕਾਊਂਟੈਂਟ ਨੂੰ ਸਕੂਲ ਦੀਆਂ ਟਰਾਫੀਆਂ ਦੇ ਕੇ ਸਨਮਾਨਿਤ ਕੀਤਾ ਗਿਆ ।

ਇਹ ਵੀ ਪੜ੍ਹੋ  Tarn Taran by-election; AAP ਨੇ ਮੁੜ ਜਿੱਤ ਦੇ ਝੰਡੇ ਗੱਡੇ

ਆਏ ਹੋਏ ਮਹਿਮਾਨਾਂ ਨੇ ਵਿਦਿਆਰਥੀਆਂ ਨੂੰ ਖੇਡਾਂ ਅਤੇ ਸਹਿਕਾਰਤਾ ਗਤੀਵਿਧੀਆਂ ਵਿੱਚ ਵੱਧ ਚੜ ਕੇ ਹਿੱਸਾ ਲੈਣ ਲਈ ਪੇ੍ਰਰਿਤ ਕੀਤਾ ਤਾਂ ਜੋ ਉਹਨਾਂ ਦਾ ਸਰਵਪੱਖੀ ਵਿਕਾਸ ਹੋ ਸਕੇ। ਵਿਦਿਆਰਥੀਆਂ ਨੇ ਪੰਡਤ ਜਵਾਹਰ ਲਾਲ ਨਹਿਰੂ ਜੀ ਨੂੰ ਸਮਰਪਿਤ ਨਾਚ, ਗੀਤ ਅਤੇ ਭਾਸ਼ਣਾ ਰਾਹੀਂ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ ।ਖੇਡ ਸਮਾਰੋਹ ਦੌਰਾਨ ਵਿਦਿਆਰਥੀਆਂ ਨੇ ਖੇਡ ਜਜਬੇ ਅਤੇ ਟੀਮ ਵਰਕ ਦੀ ਅਸਲ ਭਾਵਨਾ ਜਤਾਈ ।ਸਕੂਲ ਦੀ ਸਮੂਹ ਪ੍ਰਬੰਧਕ ਕਮੇਟੀ ਅਤੇ ਸਕੂਲ ਦੇ ਪ੍ਰਿੰਸੀਪਲ ਸ੍ਰੀਮਤੀ ਜਸਦੀਪ ਕੌਰ ਮਾਨ ਨੇ ਵਿਦਿਆਰਥੀਆਂ ਅਤੇ ਅਧਿਆਪਕਾਂ ਦੀਆਂ ਕੋਸਿ਼ਸਾ ਦੀ ਪ੍ਰਸੰਸਾ ਕੀਤੀ ਅਤੇ ਸਭ ਨੂੰ ਵਧਾਈ ਦਿੱਤੀ ।ਪ੍ਰੋਗਰਾਮ ਦੀ ਸਮਾਪਤੀ ਰਾਸ਼ਟਰੀ ਗੀਤ ਨਾਲ ਕੀਤੀ ਗਈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Silver oaks school Bibi wala road ਵਿਖੇ ਬਾਲ ਦਿਵਸ ਸਮਾਰੋਹ ਦਾ ਆਯੋਜਨ

0

Bathinda News:Silver oaks school Bibi wala road ਵਿਖੇ ਬਾਲ ਦਿਵਸ ਸਮਾਰੋਹ ਦਾ ਆਯੋਜਨ ਕੀਤਾ ਗਿਆ। ਇਹ ਵਿਸ਼ੇਸ਼ ਦਿਨ ਭਾਰਤ ਦੇ ਪਹਿਲੇ ਪ੍ਰਧਾਨ ਮੰਤਰੀ ਪੰਡਿਤ ਜਵਾਹਰਲਾਲ ਨਹਿਰੂ ਜੀ ਦੀ ਉਸ ਵਿਰਾਸਤ ਨੂੰ ਸਮਰਪਿਤ ਰਿਹਾ, ਜਿਨ੍ਹਾਂ ਨੇ ਹਮੇਸ਼ਾਂ ਬੱਚਿਆਂ ਦੇ ਅਧਿਕਾਰਾਂ ਤੇ ਸਿੱਖਿਆ ਨੂੰ ਪ੍ਰਮੁੱਖਤਾ ਦਿੱਤੀ।ਸਮਾਰੋਹ ਦੀ ਸ਼ੁਰੂਆਤ ਇੱਕ ਵਿਸ਼ੇਸ਼ ਸਵੇਰ ਦੀ ਅਸੈਂਬਲੀ ਨਾਲ ਹੋਈ, ਜਿਸ ਦੀ ਅਗਵਾਈ ਡਾਇਰੈਕਟਰ ਸ਼੍ਰੀਮਤੀ ਮਾਲਵਿੰਦਰ ਕੌਰ ਸਿੱਧੂ, ਅਤੇ ਪ੍ਰਿੰਸੀਪਲ ਨੀਲਮ ਵਰਮਾ ਨੇ ਕੀਤੀ। ਅਧਿਆਪਕਾਂ ਨੇ ਬੱਚਿਆਂ ਲਈ ਸੁਹਣੀਆਂ ਨਾਚ ਪ੍ਰਸਤੁਤੀਆਂ ਅਤੇ ਮਧੁਰ ਗੀਤ ਪੇਸ਼ ਕਰਕੇ ਸਮਾਗਮ ਦਾ ਮਾਹੌਲ ਪ੍ਰੇਮ ਅਤੇ ਉਤਸ਼ਾਹ ਨਾਲ ਭਰ ਦਿੱਤਾ।

ਇਹ ਵੀ ਪੜ੍ਹੋ  Tarn Taran by-election; AAP ਨੇ ਮੁੜ ਜਿੱਤ ਦੇ ਝੰਡੇ ਗੱਡੇ

ਅਸੈਂਬਲੀ ਤੋਂ ਬਾਅਦ, ਵਿਦਿਆਰਥੀਆਂ ਨੇ ਬੜੇ ਚਾਅ ਨਾਲ ਵੱਖ-ਵੱਖ ਮਨੋਰੰਜਕ ਗਤੀਵਿਧੀਆਂ ਅਤੇ ਖੇਡ ਮੁਕਾਬਲਿਆਂ—ਜਿਵੇਂ ਰੱਸਾਕਸੀ, ਸਮਾਨ ਇਕੱਠਾ ਕਰੋ ਅਤੇ ਹੋਰ ਰੁਮਾਂਚਕ ਖੇਡਾਂ ਵਿੱਚ ਭਾਗ ਲਿਆ। ਵੱਖ-ਵੱਖ ਕਲਾਸਾਂ ਦੇ ਬੱਚਿਆਂ ਦੀ ਉਤਸ਼ਾਹਪੂਰਣ ਭਾਗੀਦਾਰੀ ਨਾਲ ਸਕੂਲ ਵਿਚ ਖੁਸ਼ੀ ਅਤੇ ਰੌਣਕ ਨਾਲ ਗੂੰਜ ਉਠਿਆ। ਬੱਚਿਆਂ ਲਈ ਸਕੂਲ ਵੱਲੋਂ ਭਰਪੂਰ ਮਿਠਾਈਆਂ ਅਤੇ ਤੋਹਫ਼ੇ ਵੀ ਵੰਡੇ ਗਏ, ਜਿਸ ਨਾਲ ਸਮਾਰੋਹ ਹੋਰ ਵੀ ਖ਼ਾਸ ਬਣ ਗਿਆ।ਡਾਇਰੈਕਟਰ ਸ਼੍ਰੀਮਤੀ ਮਾਲਵਿੰਦਰ ਕੌਰ ਸਿੱਧੂ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਅਧਿਆਪਕਾਂ ਦੀ ਮਿਹਨਤ ਦੀ ਖੁੱਲ੍ਹ ਕੇ ਪ੍ਰਸ਼ੰਸਾ ਕੀਤੀ ਅਤੇ ਕਿਹਾ ਕਿ ਬੱਚਿਆਂ ਦੇ ਚਿਹਰਿਆਂ ‘ਤੇ ਮੁਸਕਰਾਹਟ ਬਣਾਈ ਰੱਖਣ ਲਈ ਭਵਿੱਖ ਵਿੱਚ ਵੀ ਇਸ ਤਰ੍ਹਾਂ ਦੀਆਂ ਰੁਮਾਂਚਕ ਅਤੇ ਰਚਨਾਤਮਕ ਗਤਿਵਿਧੀਆਂ ਜਾਰੀ ਰਹਿਣਗੀਆਂ।

ਇਹ ਵੀ ਪੜ੍ਹੋ  Moga Police ਦਾ ਛੋਟਾ ਥਾਣੇਦਾਰ 5000 ਰੁਪਏ ਦੀ ਰਿਸ਼ਵਤ ਲੈਂਦਾ ਵਿਜੀਲੈਂਸ ਨੇ ਕੀਤਾ ਰੰਗੇ ਹੱਥੀਂ ਗ੍ਰਿਫਤਾਰ

ਪ੍ਰਿੰਸੀਪਲ ਨੀਲਮ ਵਰਮਾ ਨੇ ਹਰ ਬੱਚੇ ਨੂੰ ਸਹਿਯੋਗੀ ਅਤੇ ਮੌਕਾ-ਪ੍ਰਦਾਤਾ ਵਾਤਾਵਰਣ ਦੇਣ ਦੀ ਮਹੱਤਤਾ ‘ਤੇ ਜ਼ੋਰ ਦਿੱਤਾ।ਕੋਆਰਡੀਨੇਟਰ ਸ਼੍ਰੀਮਤੀ ਨੀਰੂ ਗੋਇਲ, ਸ਼੍ਰੀਮਤੀ ਸੁਰਪ੍ਰੀਤ ਕੌਰ, ਅਤੇ ਸ਼੍ਰੀਮਤੀ ਜਸਪ੍ਰੀਤ ਕੌਰ ਨੇ ਵੀ ਵਿਦਿਆਰਥੀਆਂ ਨੂੰ ਅਸ਼ੀਰਵਾਦ ਦਿੱਤਾ ਅਤੇ ਉਨ੍ਹਾਂ ਨੂੰ ਸਮਾਜ ਵਿੱਚ ਸਕਾਰਾਤਮਕ ਬਦਲਾਅ ਲਿਆਉਣ ਅਤੇ ਭਵਿੱਖ ਲਈ ਵਿੱਚ ਨਵੀਆਂ ਮਿਸਾਲਾਂ ਕਾਇਮ ਕਰਨ ਲਈ ਪ੍ਰੇਰਿਤ ਕੀਤਾ।ਇਹ ਬਾਲ ਦਿਵਸ ਸਮਾਰੋਹ ਸਿਲਵਰ ਓਕਸ ਸਕੂਲ ਦੀ ਸਿਰਜਣਾਤਮਿਕਤਾ, ਨੇਤ੍ਰਿਤਵ ਅਤੇ ਸਮਪੂਰਣ ਵਿਕਾਸ ਪ੍ਰਤੀ ਲਗਾਤਾਰ ਵਚਨਬੱਧਤਾ ਨੂੰ ਬੜੇ ਸੁੰਦਰ ਢੰਗ ਨਾਲ ਦਰਸਾਉਂਦਾ ਹੈ—ਜੋ ਬਾਲ ਦਿਵਸ ਦੇ ਸੱਚੇ ਸਿਧਾਂਤਾਂ ਅਤੇ ਆਦਰਸ਼ਾਂ ਨੂੰ ਪ੍ਰਤਿਬਿੰਬਤ ਕਰਦਾ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਬੋਰਡ ਚੇਅਰਮੈਨ ਨੇ ਸਿੰਗਲ ਵਿੰਡੋ ‘ਤੇ ਜਨਤਾ ਦੀਆਂ ਸਮੱਸਿਆਵਾਂ ਸੁਣਕੇ ਤੁਰੰਤ ਕਰਵਾਏ ਨਿਪਟਾਰੇ

0

👉ਪੰਜਾਬ ਸਕੂਲ ਬੋਰਡ ਜਲਦ ਸ਼ੁਰੂ ਕਰੇਗਾ ਸਮੁੱਚੀਆਂ ਸੇਵਾਵਾਂ ਆਨਲਾਈਨ ਸਰਵਿਸ ਪੋਰਟਲ ਤੇ, ਘਰ ਬੈਠੇ ਮਿਲਣਗੀਆਂ ਸੇਵਾਵਾਂ
SAS Nagar News:ਪੰਜਾਬ ਸਕੂਲ ਸਿੱਖਿਆ ਬੋਰਡ ਦੇ ਚੇਅਰਮੈਨ ਡਾ. ਅਮਰਪਾਲ ਸਿੰਘ ਆਈ ਏ ਐੱਸ (ਰਿਟਾ:) ਵੱਲੋਂ ਅੱਜ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਆਮ ਜਨਤਾ ਨੂੰ ਮੁਹੱਈਆ ਕਰਵਾਈਆਂ ਜਾ ਰਹੀਆਂ ਵੱਖ-ਵੱਖ ਸੇਵਾਵਾਂ ਦਾ ਜਾਇਜ਼ਾ ਲੈਣ ਲਈ ਸਿੰਗਲ ਵਿੰਡੋ ਦਾ ਉਚੇਚੇ ਤੌਰ ਤੇ ਦੌਰਾ ਕੀਤਾ। ਇਸ ਦੌਰਾਨ ਚੇਅਰਮੈਨ ਬੋਰਡ ਨੇ ਸਿੰਗਲ ਵਿੰਡੋ ਵਿਖੇ ਪੰਜਾਬ ਦੇ ਵੱਖ-ਵੱਖ ਜ਼ਿਲਿਆਂ ਤੋਂ ਆਏ ਸਕੂਲਾਂ ਦੇ ਨੁਮਇੰਦਿਆਂ ਅਤੇ ਆਮ ਜਨਤਾ ਦੀਆਂ ਸਮੱਸਿਆਵਾਂ ਨੂੰ ਨਿੱਜੀ ਤੌਰ ਤੇ ਸੁਣਿਆ ਅਤੇ ਗੰਭੀਰਤਾ ਨਾਲ ਲੈਂਦੇ ਹੋਏ ਮੌਕੇ ਤੇ ਹੀ ਸਮੱਸਿਆਵਾਂ ਦਾ ਨਿਪਟਾਰਾ ਕੀਤਾ।ਇਸ ਦੌਰਾਨ ਸਿੰਗਲ ਵਿੰਡੋ ‘ਤੇ ਚੇਅਰਮੈਨ ਡਾ. ਅਮਰਪਾਲ ਨੇ ਨਿੱਜੀ ਤੌਰ ‘ਤੇ ਦੂਰ-ਦਰਾਜ਼ ਤੋਂ ਆਏ ਵਿਦਿਆਰਥੀਆਂ ਨਾਲ ਰੂਬਰੂ ਗੱਲਬਾਤ ਕੀਤੀ।

ਇਹ ਵੀ ਪੜ੍ਹੋ  Tarn Taran by-election; AAP ਨੇ ਮੁੜ ਜਿੱਤ ਦੇ ਝੰਡੇ ਗੱਡੇ

ਵਿਦਿਆਰਥੀਆਂ ਨੇ ਗੱਲਬਾਤ ਦੌਰਾਨ ਦੱਸਿਆ ਕਿ ਉਹ ਨਾਮ ਦੀ ਸੋਧ, ਮਾਤਾ ਦੇ ਨਾਮ ਦੀ ਸੋਧ, ਜਨਮ ਮਿਤੀ ਦੀ ਸੋਧ, ਟਰਾਂਸਕ੍ਰਿਪਟ, ਵੈਰੀਫਿਕੇਸ਼ਨ ਆਦਿ ਲਈ ਦਫ਼ਤਰ ਵਿਖੇ ਆਏ ਹਨ। ਇਹ ਸਮੱਸਿਆਵਾਂ, ਜੋ ਲੰਬੇ ਸਮੇਂ ਤੋਂ ਲਮਕ ਵਿੱਚ ਸਨ, ਨੂੰ ਤੁਰੰਤ ਸੰਬੰਧਿਤ ਕਰਮਚਾਰੀਆਂ ਨੂੰ ਆਪਣੇ ਦਫਤਰ ਬੁਲਾ ਕੇ ਵਿਦਿਆਰਥੀਆਂ ਦੇ ਸਾਹਮਣੇ ਹੱਲ ਕਰਵਾਈਆਂ। ਪੰਜਾਬ ਸਰਕਾਰ ਦੀ ਕਰਪਸ਼ਨ ਪ੍ਰਤੀ ਨੋ ਟੋਲਰੈਂਸ ਪੋਲਿਸੀ ਨੂੰ ਧਿਆਨ ਵਿੱਚ ਰੱਖਦੇ ਹੋਏ ਉਹਨਾਂ ਕਿਹਾ ਕਿ ਕੰਮ ਵਿੱਚ ਪਾਰਦਰਸ਼ਤਾ ਜ਼ਰੂਰੀ ਹੈ ਤਾਂ ਜੋ ਅਵਾਮ ਦਾ ਵਿਸ਼ਵਾਸ ਸਰਕਾਰੀ ਪ੍ਰਣਾਲੀ ਅਤੇ ਸਰਕਾਰੀ ਅਦਾਰਿਆਂ ਤੇ ਬਣਿਆ ਰਹੇ।ਇਸ ਮੌਕੇ ਸਿੰਗਲ ਵਿੰਡੇ ਵਿਖੇ ਬੋਰਡ ਦੇ ਕੁੱਝ ਰਿਟਾਇਰਡ ਅਧਿਕਾਰੀਆਂ ਨੇ ਵੀ ਆਪਣੀਆਂ ਸਮਸਿਆਵਾਂ ਬੋਰਡ ਚੇਅਰਮੈਨ ਦੇ ਧਿਆਨ ਵਿੱਚ ਲਿਆਂਦੀਆਂ। ਇਨ੍ਹਾਂ ਸਮਸਿਆਵਾਂ ਦਾ ਸਕਾਰਾਤਮਕ ਹਲ ਕਰਦੇ ਹੋਏ ਸਿੰਗਲ ਵਿੰਡੋ ਵਿਖੇ ਇੱਕ ਵਿਸ਼ੇਸ਼ ਕੈਬਿਨ ਰਿਟਾਇਰ ਅਧਿਕਾਰੀਆਂ ਦੇ ਬੈਠਣ ਲਈ ਅਲਾਟ ਕੀਤਾ ਗਿਆ ਅਤੇ ਸੁਪਰਡੰਟ ਸਿੰਗਲ ਵਿੰਡੋ ਨੂੰ ਨਿਰਦੇਸ਼ ਦਿੱਤੇ ਕਿ ਇਨ੍ਹਾਂ ਅਧਿਕਾਰੀਆਂ ਦੀਆਂ ਸਮਸਿਆਵਾਂ ਸਿੰਗਲ ਵਿੰਡੋ ਵਿਖੇ ਹੀ ਹਲ ਕੀਤੀਆਂ ਜਾਣ ਤਾਂ ਜੋ ਰਿਟਾਇਰ ਅਧਿਕਾਰੀਆਂ ਨੂੰ ਵੱਖ-ਵੱਖ ਸ਼ਾਖਾਵਾਂ ਵਿੱਚ ਜਾ ਕੇ ਪ੍ਰੇਸ਼ਾਨ ਨਾ ਹੋਣਾ ਪਵੇ।

ਇਹ ਵੀ ਪੜ੍ਹੋ  ਪੰਜਾਬ ਸਰਕਾਰ ਵੱਲੋਂ ਮਿਸ਼ਨ ਚੜ੍ਹਦੀ ਕਲਾ ਦੇ ਤੀਜੇ ਪੜਾਅ ਤਹਿਤ ਰਾਹਤ ਵੰਡ ਪ੍ਰਕਿਰਿਆ ਜਾਰੀ

ਉਹਨਾਂ ਕਿਹਾ ਕਿ ਸਿੰਗਲ ਵਿੰਡੋ ਸਥਾਪਿਤ ਕਰਨ ਦਾ ਉਦੇਸ਼ ਬੋਰਡ ਦੀਆਂ ਸਮੂਹ ਸੇਵਾਵਾਂ ਦਾ ਕੇਂਦਰੀਕਰਨ ਕਰਕੇ ਇੱਕ ਜਗ੍ਹਾ ਤੋਂ ਸੇਵਾਵਾਂ ਮੁਹੱਈਆ ਕਰਵਾਉਣਾ ਹੈ ਤਾਂ ਜੇ ਦੂਰ-ਦਰਾਡੇ ਤੋਂ ਚੱਲ ਕੇ ਆਈ ਜਨਤਾ ਨੂੰ ਵੱਖ-ਵੱਖ ਸ਼ਾਖਾਵਾਂ ਦੇ ਚੱਕਰ ਨਾ ਲਗਾਉਣੇ ਪੈਣ। ਉਹਨਾਂ ਵਿਸ਼ੇਸ਼ ਤੌਰ ਤੇ ਦੱਸਿਆ ਕਿ ਆਉਣ ਵਾਲੇ ਦੋ ਤਿੰਨ ਮਹੀਨਿਆਂ ਵਿੱਚ ਬੋਰਡ ਵੱਲੋਂ ਪ੍ਰਦਾਨ ਕੀਤੀਆਂ ਜਾ ਰਹੀਆਂ ਸਮੁੱਚੀਆਂ ਸੇਵਾਵਾਂ ਨੂੰ ਹੀ ਆਲਲਾਈਨ ਸਰਵਿਸ ਪੋਰਟਲ ਰਾਹੀਂ ਸ਼ੁਰੂ ਕੀਤਾ ਜਾ ਰਿਹਾ ਹੈ। ਜਿੱਥੋਂ ਘਰ ਬੈਠੇ ਹੀ ਵਿਦਿਆਰਥੀਆਂ ਨੂੰ ਸਮੁੱਚੀਆਂ ਸੇਵਾਵਾਂ ਮੁਹੱਈਆ ਕਰਵਾਈਆਂ ਜਾਣਗੀਆਂ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਐਸੋਸਿਏਸ਼ਨ ਆਫ਼ ਮਾਈਕ੍ਰੋਬਾਇਓਲੋਜਿਸਟਸ ਆਫ ਇੰਡੀਆ ਵੱਲੋਂ ਪ੍ਰੋ. (ਡਾ.) ਰਾਮੇਸ਼ਵਰ ਸਿੰਘ ਦਾ ਲਾਈਫਟਾਈਮ ਅਚੀਵਮੈਂਟ ਅਵਾਰਡ ਨਾਲ ਸਨਮਾਨ

0

Bathinda News: ਐਸੋਸਿਏਸ਼ਨ ਆਫ਼ ਮਾਈਕ੍ਰੋਬਾਇਓਲੋਜਿਸਟਸ ਆਫ਼ ਇੰਡੀਆ ਵੱਲੋਂ ਦੇਵ ਭੂਮੀ ਉਤਰਾਖੰਡ ਯੂਨੀਵਰਸਿਟੀ ਵਿਖੇ ਕਰਵਾਈ ਗਈ 66ਵੀਂ ਸਲਾਨਾ ਕਾਨਫਰੰਸ ਵਿੱਚ ਗੁਰੂ ਕਾਸ਼ੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. (ਡਾ.) ਰਾਮੇਸ਼ਵਰ ਸਿੰਘ ਨੂੰ ਡੇਅਰੀ ਉਤਪਾਦਾਂ, ਜਿਵੇਂ ਉੱਤਮ ਅਤੇ ਸਵਾਦਿਸ਼ਟ ਦਹੀਂ ਦੇ ਬੈਕਟੀਰਿਅਲ ਕਲਚਰ ਦੇ ਵਿਕਾਸ ਲਈ ਅਤੇ ਹੈਲਥ ਪ੍ਰਮੋਟਿੰਗ ਬੈਕਟੀਰੀਆ ਨੂੰ ਹੁਲਾਰਾ ਦੇਣ ਲਈ ਲਾਈਫ ਟਾਈਮ ਅਚੀਵਮੈਂਟ ਅਵਾਰਡ ਨਾਲ ਸਨਮਾਨਿਤ ਕੀਤਾ ਗਿਆ। ਇਹ ਸਨਮਾਨ ਉਨ੍ਹਾਂ ਨੂੰ ਨੈਸ਼ਨਲ ਕਲੈਕਸ਼ਨ ਆਫ਼ ਡੇਅਰੀ ਕਲਚਰਜ਼ ਦੇ ਸਥਾਪਨ, ਮਜ਼ਬੂਤੀ, ਆਧੁਨਿਕੀਕਰਣ ਅਤੇ ਅੰਤਰ-ਰਾਸ਼ਟਰੀ ਪੱਧਰ ਤੇ ਪਾਏ ਵਿਸ਼ੇਸ਼ ਯੋਗਦਾਨ, ਵਾਈਸ ਚਾਂਸਲਰ ਬਿਹਾਰ ਐਨੀਮਲ ਸਾਇੰਸ ਯੂਨੀਵਰਸਿਟੀ, ਪਟਨਾ, ਰਜਿਸਟਰਾਰ ਨੈਸ਼ਨਲ ਡੇਅਰੀ ਰਿਸਰਚ ਇੰਸਟੀਚਿਉਟ ਕਰਨਾਲ, ਪ੍ਰੋਜੈਕਟ ਡਾਇਰੈਕਟਰ ਆਈ.ਸੀ.ਏ.ਆਰ. ਨਵੀਂ ਦਿੱਲੀ ਵਜੋਂ ਕੀਤੇ ਪ੍ਰਬਧੰਕੀ, ਅਕਾਦਮਿਕ ਅਤੇ ਪ੍ਰਸ਼ਾਸਨਿਕ ਕਾਰਜਾਂ ਕਰਕੇ ਦਿੱਤਾ ਗਿਆ।

ਇਹ ਵੀ ਪੜ੍ਹੋ  Tarn Taran by-election; AAP ਨੇ ਮੁੜ ਜਿੱਤ ਦੇ ਝੰਡੇ ਗੱਡੇ

ਇਸ ਵਿੱਚ ਸਨਮਾਨ ਪੱਤਰ, ਸਰਟੀਫਿਕੇਟ, ਦੁਸ਼ਾਲਾ ਅਤੇ ਕੈਸ਼ ਅਵਾਰਡ ਸ਼ਾਮਿਲ ਹੈ।ਇਸ ਮੌਕੇ ਚਾਂਸਲਰ ਗੁਰਲਾਭ ਸਿੰਘ ਸਿੱਧੂ ਨੇ ਸਮੂਹ ਗੁਰੂ ਕਾਸ਼ੀ ਪਰਿਵਾਰ ਵੱਲੋਂ ਆਪਣੇ ਵਧਾਈ ਸੰਦੇਸ਼ ਵਿੱਚ ਕਿਹਾ ਕਿ ਡਾ. ਸਿੰਘ ਦੀ ਇਸ ਮਾਣਮੱਤੀ ਪ੍ਰਾਪਤੀ ਨੇ ਵਰਸਿਟੀ ਅਤੇ ਇਲਾਕੇ ਦਾ ਨਾਂ ਰੋਸ਼ਨ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਵਿਲੱਖਣ ਅਵਾਰਡ ਰਾਹੀਂ ਸਮਾਜ ਉਨ੍ਹਾਂ ਦੀ ਯੋਗ ਅਗਵਾਈ ਅਤੇ ਡੇਅਰੀ ਖੇਤਰ ਦੇ ਵਿਕਾਸ ਵਿੱਚ ਪਾਏ ਯੋਗਦਾਨ ਦੀ ਸ਼ਲਾਘਾ ਕਰਦਾ ਹੈ। ਉਨ੍ਹਾਂ ਡਾ. ਸਿੰਘ ਨੂੰ ਉਜੱਵਲ ਭਵਿੱਖ ਦੀਆਂ ਸ਼ੁੱਭ ਕਾਮਨਾਵਾਂ ਭੇਂਟ ਕੀਤੀਆਂ।ਅਵਾਰਡ ਪ੍ਰਾਪਤੀ ਮੌਕੇ ਡਾ. ਸਿੰਘ ਨੇ ਇਸ ਪ੍ਰਾਪਤੀ ਦਾ ਸਿਹਰਾ ਆਪਣੇ ਸਾਥੀਆਂ, ਸਹਿਯੋਗੀਆਂ, ਖੋਜਾਰਥੀਆਂ ਅਤੇ ਵਿਦਿਆਰਥੀਆਂ ਨੂੰ ਦਿੱਤਾ। ਉਨ੍ਹਾਂ ਕਿਹਾ ਕਿ ਇਸ ਪ੍ਰਾਪਤੀ ਨੇ ਉਨ੍ਹਾਂ ਦੀ ਜ਼ਿੰਮੇਵਾਰੀ ਹੋਰ ਵਧਾ ਦਿੱਤੀ ਹੈ। ਉਨ੍ਹਾਂ ਦੇਸ਼ ਦੀ ਮਾਈਕ੍ਰੋਬਾਈਓਲੋਜੀ ਸਾਇੰਸ, ਖੇਤੀ ਅਤੇ ਡੇਅਰੀ ਵਿਗਿਆਨ ਵਿੱਚ ਭਵਿੱਖ ਮੁੱਖੀ ਖੋਜ ਕਾਰਜਾਂ ਵੱਲ ਕਿਰਿਆਸ਼ੀਲ ਹੋਣ ਦੀ ਗੱਲ ਆਖੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

DAV College ਦੀਆਂ ਖਿਡਾਰਨਾਂ ਸ਼ੁਭਦੀਪ ਕੌਰ ਅਤੇ ਦੀਆ ਨੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਹੋਈ ਸਾਲਾਨਾ ਐਥਲੈਟਿਕ ਮੀਟ ਵਿੱਚ ਕਾਲਜ ਦਾ ਨਾਮ ਰੌਸ਼ਨ ਕੀਤਾ

0

Bathinda News:ਡੀ.ਏ.ਵੀ ਕਾਲਜ ਬਠਿੰਡਾ ਲਈ ਖੁਸ਼ੀ ਦੀ ਗੱਲ ਹੈ ਕਿ ਕਾਲਜ ਦੀਆਂ ਦੋ ਖਿਡਾਰਨਾਂ ਸ਼ੁਭਦੀਪ ਕੌਰ ਅਤੇ ਦੀਆ ਨੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਹੋਏ ਸਾਲਾਨਾ ਖੇਡ ਸਮਾਰੋਹ ਵਿੱਚ ਵਧੀਆ ਪ੍ਰਦਰਸ਼ਨ ਕੀਤਾ। ਸ਼ੁਭਦੀਪ ਕੌਰ ਨੇ 100 ਮੀਟਰ ਦੌੜ ਵਿੱਚ ਸੋਨ ਤਗਮਾ ਜਿੱਤਿਆ ਅਤੇ ਦੀਆ ਨੇ 20 ਕਿਲੋਮੀਟਰ ਪੈਦਲ ਚਾਲ ਵਿੱਚ ਕਾਂਸੀ ਦਾ ਤਗਮਾ ਜਿੱਤਿਆ। ਇਨ੍ਹਾਂ ਕੁੜੀਆਂ ਨੇ ਆਪਣੀ ਖੇਡ ਪ੍ਰਤੀ ਸਖ਼ਤ ਮਿਹਨਤ, ਲਚਕੀਲੇਪਣ ਅਤੇ ਵਚਨਬੱਧਤਾ ਦੀ ਮਿਸਾਲ ਕਾਇਮ ਕੀਤੀ ਹੈ।

ਇਹ ਵੀ ਪੜ੍ਹੋ  Tarn Taran by-election; AAP ਨੇ ਮੁੜ ਜਿੱਤ ਦੇ ਝੰਡੇ ਗੱਡੇ

ਕਾਲਜ ਦੇ ਪ੍ਰਿੰਸੀਪਲ ਡਾ. ਰਾਜੀਵ ਕੁਮਾਰ ਸ਼ਰਮਾ ਨੇ ਕਿਹਾ, “ਖੇਡਾਂ ਇੱਕ ਸਿਹਤਮੰਦ ਸਮਾਜ ਦੀ ਸਿਰਜਣਾ ਦਾ ਸੰਦੇਸ਼ ਦਿੰਦੀਆਂ ਹਨ।” ਉਨ੍ਹਾਂ ਸਰੀਰਕ ਸਿੱਖਿਆ ਵਿਭਾਗ ਦੇ ਮੁਖੀ ਪ੍ਰੋ. ਕੁਲਦੀਪ ਸਿੰਘ, ਪ੍ਰੋ. ਨਿਰਮਲ ਸਿੰਘ, ਪ੍ਰੋ. ਲਵਪ੍ਰੀਤ ਕੌਰ ਅਤੇ ਪ੍ਰੋ. ਅਜੇ ਵਾਲੀਆ ਦੀ ਲਗਾਤਾਰ ਸਖ਼ਤ ਮਿਹਨਤ ਅਤੇ ਵਿਦਿਆਰਥੀਆਂ ਦੀ ਸਹੀ ਅਗਵਾਈ ਲਈ ਸ਼ਲਾਘਾ ਕੀਤੀ। ਉਨ੍ਹਾਂ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਦੇ ਬਿਹਤਰ ਭਵਿੱਖ ਦੀ ਕਾਮਨਾ ਕੀਤੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਰਾਜ ਪੱਧਰੀ ਨਾਟਕ ਮੇਲਾ ਦੇ ਸਮਾਪਨ ਸਮਾਰੋਹ ‘ਤੇ ਨਾਟਕ ‘-00000’ ਨੇ ਦਰਸ਼ਕਾਂ ਨੂੰ ਹਸਾਉਂਦੇ ਹੋਏ ਸੋਚਣ ਲਈ ਕੀਤਾ ਮਜਬੂਰ

👉ਨਾਟਕ ਨੇ ਵਿਅੰਗ ਰਾਹੀਂ ਕੀਤੀ ਅਜੋਕੇ ਸਮਾਜ ‘ਤੇ ਚੋਟ
Bathinda News:ਬਲਵੰਤ ਗਾਰਗੀ ਆਡੀਟੋਰੀਅਮ ਬਠਿੰਡਾ ਵਿਖੇ ਪੰਜਾਬ ਸਰਕਾਰ ਦੀ ਰਹਿਨੁਮਾਈ ਹੇਠ ਤੇ ਭਾਸ਼ਾ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਪ੍ਰਸ਼ਾਸਨ ਬਠਿੰਡਾ ,ਨਗਰ ਨਿਗਮ ਬਠਿੰਡਾ ਅਤੇ ਨਾਟਿਅਮ ਪੰਜਾਬ ਦੇ ਸਹਿਯੋਗ ਸਦਕਾ ਤਿੰਨ-ਰੋਜ਼ਾ ਰਾਜ-ਪੱਧਰੀ ਨਾਟਕ ਮੇਲੇ ਦੇ ਸਮਾਪਨ ਸਮਾਰੋਹ ਦੌਰਾਨ ਪੇਸ਼ ਕੀਤੇ ਨਾਟਕ ‘-00000’ ਨੇ ਦਰਸ਼ਕਾਂ ਨੂੰ ਹਸਾਉਂਦੇ ਹੋਏ ਸੋਚਣ ਲਈ ਮਜਬੂਰ ਕੀਤਾ। ਜੱਸੀ ਜਸਪ੍ਰੀਤ ਦੇ ਲਿਖੇ ਇਸ ਨਾਟਕ ਨੂੰ ਟੀਮ ਨਾਟਿਅਮ ਪੰਜਾਬ ਨੇ ਕੀਰਤੀ ਕਿਰਪਾਲ ਦੇ ਨਿਰਦੇਸ਼ਨ ਹੇਠ ਖੇਡਿਆ। ਇਸ ਵਿਅੰਗ ਭਰਪੂਰ ਨਾਟਕ ਨੇ ਦਰਸ਼ਕਾਂ ਨੂੰ ਬਾਹਰੋਂ ਸ਼ਾਂਤੀ ਲੱਭਣ ਦੀ ਬਜਾਇ ਕਾਮ,ਕ੍ਰੋਧ, ਲੋਭ,ਮੋਹ ਤੇ ਅਹੰਕਾਰ ਤਿਆਗ ਕੇ ਆਪਣੇ ਅੰਤਰ ਮਨ ‘ਚੋ ਸ਼ਾਂਤੀ ਲੱਭਣ ਲਈ ਪ੍ਰੇਰਿਆ। ਨਾਟਕ ਪੇਸ਼ਕਾਰੀ ਦੌਰਾਨ ਹਾਲ ਲਗਾਤਾਰ ਹਾਸਿਆਂ ਤੇ ਤਾੜੀਆਂ ਨਾਲ਼ ਗੂੰਜਦਾ ਰਿਹਾ।

ਇਹ ਵੀ ਪੜ੍ਹੋ  Tarn Taran by-election; AAP ਨੇ ਮੁੜ ਜਿੱਤ ਦੇ ਝੰਡੇ ਗੱਡੇ

ਗੁਰਨੂਰ ਸਿੰਘ ਨੇ ਡਾ. ਦਿਲਦਾਰ ਸਿੰਘ ਅਤੇ ਜ਼ਿਲ੍ਹਾ ਭਾਸ਼ਾ ਅਫ਼ਸਰ ਕੀਰਤੀ ਕਿਰਪਾਲ ਨੇ ਪੁਲਿਸ ਵਾਲੇ ਦਾ ਕਿਰਦਾਰ ਨਿਭਾ ਕੇ ਦਰਸ਼ਕਾਂ ਨੂੰ ਲੋਟ-ਪੋਟ ਕਰ ਦਿੱਤਾ।ਨਾਟ-ਉਤਸਵ ਦੇ ਸਮਾਪਨ ਸਮਾਰੋਹ ਵਿੱਚ ਸ਼੍ਰੀ ਪਦਮਜੀਤ ਮਹਿਤਾ ਮੇਅਰ ਨਗਰ ਨਿਗਮ ਬਠਿੰਡਾ, ਡਾ. ਅਸ਼ਵਨੀ ਗਰੋਵਰ ਨਿਊਰੋਸਰਜਨ , ਡਾ. ਜੋਤੀ ਭੱਲਾ ਗਰੋਵਰ ਪਲਾਸਟਿਕ ਸਰਜਨ ਰਿਵਾਇੰਡ ਨਿਊਰੋ ਐਂਡ ਪਲਾਸਟਿਕ ਸਰਜਰੀ ਹਸਪਤਾਲ ਅਤੇ ਸ਼੍ਰੀਮਤੀ ਬਬੀਤਾ ਮਹਿਤਾ ਨੇ ਸਤਿਕਾਰਿਤ ਮਹਿਮਾਨਾਂ ਵਜੋਂ ਸ਼ਿਰਕਤ ਕੀਤੀ।ਜ਼ਿਲ੍ਹਾ ਭਾਸ਼ਾ ਅਫ਼ਸਰ ਕੀਰਤੀ ਕਿਰਪਾਲ ਅਤੇ ਨਾਟਿਅਮ ਪੰਜਾਬ ਦੇ ਸਹਿ ਸਰਪ੍ਰਸਤ ਸ. ਗੁਰਿੰਦਪਾਲ ਸਿੰਘ ਬਰਾੜ ਨੇ ਆਏ ਹੋਏ ਮਹਿਮਾਨਾਂ ਨੂੰ ਜੀ ਆਇਆਂ ਆਖਿਆ। ਇਸ ਮੌਕੇ ਬੋਲਦਿਆਂ ਨਾਟਿਅਮ ਪੰਜਾਬ ਦੇ ਪ੍ਰਧਾਨ ਰਿੰਪੀ ਕਾਲੜਾ ਨੇ ਕਿਹਾ ਕਿ ਬਠਿੰਡਾ ਦੇ ਦਰਸ਼ਕਾਂ ਦੇ ਰੰਗਮੰਚ ਪ੍ਰਤੀ ਪਿਆਰ ਸਦਕਾ ਹੀ ਭਾਸ਼ਾ ਵਿਭਾਗ ਪੰਜਾਬ ਵੱਲੋਂ ਤਕਰੀਬਨ ਹਰ ਸਾਲ ਰਾਜ-ਪੱਧਰੀ ਨਾਟਕ ਮੇਲਾ ਇਸੇ ਸ਼ਹਿਰ ਨੂੰ ਮਿਲਦਾ ਹੈ ਅਤੇ ਉਮੀਦ ਹੈ ਕਿ ਇਹ ਪਿਆਰ ਅੱਗੇ ਤੋਂ ਵੀ ਇਸੇ ਤਰ੍ਹਾਂ ਬਰਕਰਾਰ ਰਹੇਗਾ।

ਇਹ ਵੀ ਪੜ੍ਹੋ  Moga Police ਦਾ ਛੋਟਾ ਥਾਣੇਦਾਰ 5000 ਰੁਪਏ ਦੀ ਰਿਸ਼ਵਤ ਲੈਂਦਾ ਵਿਜੀਲੈਂਸ ਨੇ ਕੀਤਾ ਰੰਗੇ ਹੱਥੀਂ ਗ੍ਰਿਫਤਾਰ

ਅੰਤ ਵਿੱਚ ਭਾਸ਼ਾ ਵਿਭਾਗ ਦੇ ਸਹਾਇਕ ਡਾਇਰੈਕਟਰ ਤਜਿੰਦਰ ਗਿੱਲ ਅਤੇ ਖੋਜ ਅਫ਼ਸਰ ਨਵਪ੍ਰੀਤ ਸਿੰਘ ਨੇ ਸਮੂਹ ਹਾਜ਼ਰੀਨ ਦਾ ਧੰਨਵਾਦ ਕੀਤਾ। ਇਸ ਦੌਰਾਨ ਜ਼ਿਲ੍ਹਾ ਭਾਸ਼ਾ ਦਫ਼ਤਰ ਬਠਿੰਡਾ ਦੇ ਵਿਕਰੀ ਕੇਂਦਰ ਇੰਚਾਰਜ ਸ਼੍ਰੀ ਸੁਖਮਨੀ ਸਿੰਘ ਵੱਲੋਂ ਲਗਾਈ ਗਈ ਪੁਸਤਕ ਪ੍ਰਦਰਸ਼ਨੀ ਖਿੱਚ ਦਾ ਕੇਂਦਰ ਬਣੀ ਰਹੀ ਅਤੇ ਓਪਨ ਮਾਈਕ ਸੈਸ਼ਨ ਵਿੱਚ ਵੀ ਪੂਰੀ ਤਰ੍ਹਾਂ ਸਫ਼ਲ ਰਿਹਾ। ਮੰਚ ਸੰਚਾਲਕ ਦੀ ਭੂਮਿਕਾ ਡਾ. ਸੰਦੀਪ ਸਿੰਘ ਮੋਹਲਾਂ ਨੇ ਨਿਭਾਈ।ਨਾਟਿਅਮ ਵਿੱਤ ਸਕੱਤਰ ਓ.ਪੀ.ਚਾਵਲਾ, ਮੈਡਮ ਮਾਲਵਿੰਦਰ ਕੌਰ ਡਾਇਰੈਕਟਰ ਸਿਲਵਰ ਓਕਸ ਸਕੂਲ, ਗੁਰਲਾਲ ਸਿੰਘ ਸਰਾਂ, ਪ੍ਰਿੰਸੀਪਲ ਨੀਲਮ ਵਰਮਾ, ਪ੍ਰਿੰਸੀਪਲ ਜਸਵਿੰਦਰ ਸੰਧੂ, ਪ੍ਰਿੰਸੀਪਲ ਜਸਪਾਲ ਸਿੰਘ ਰੋਮਾਣਾ, ਅਨਿਲ ਕੁਮਾਰ, ਸ਼ੁਭਮ ਕੁਮਾਰ ਤੋਂ ਇਲਾਵਾ ਸ਼ਹਿਰ ਦੀਆਂ ਪ੍ਰਮੁੱਖ ਸਾਹਿਤਕ ਹਸਤੀਆਂ ਵਿੱਚੋਂ ਜਸਪਾਲ ਮਾਨਖੇੜਾ, ਸੁਰਿੰਦਰਪ੍ਰੀਤ ਘਣੀਆ,ਰਮੇਸ਼ ਸੇਠੀ ਬਾਦਲ ਅਤੇ ਸਮੂਹ ਨਾਟਿਅਮ ਆਰਟਿਸਟ ਮੌਜੂਦ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਤੰਬਾਕੂ ਵਿਰੁੱਧ ਲੜਾਈ ਸਮਾਜਿਕ ਅਤੇ ਸਿੱਖਿਆਦਾਇਕ ਮਿਸ਼ਨ: ਡਾ: ਧੀਰਾ ਗੁਪਤਾ

0

👉ਸਫਲਤਾ ਨਾਲ ਚੱਲ ਰਹੀ ਹੈ ਤੰਬਾਕੂ ਮੁਕਤ ਨੌਜਵਾਨ ਮੁਹਿੰਮ: ਡਾ: ਗੁਪਤਾ
Goniana News:ਸਿਹਤ ਮੰਤਰੀ ਪੰਜਾਬ ਡਾਕਟਰ ਬਲਵੀਰ ਸਿੰਘ ਜੀ ਦੇ ਦਿਸ਼ਾ ਨਿਰਦੇਸ਼ਾਂ ਅਤੇ ਸਿਵਲ ਸਰਜਨ ਡਾਕਟਰ ਤਪਿੰਦਰ ਜੋਤ ਦੀਆਂ ਹਦਾਇਤਾਂ ਅਨੁਸਾਰ ਐਸ.ਐਮ.ਓ. ਡਾ: ਧੀਰਾ ਗੁਪਤਾ ਦੀ ਅਗਵਾਈ ਹੇਠ ਬਲਾਕ ਗੋਨਿਆਣਾ ਦੇ ਸਮੂਹ ਸੈਂਟਰਾਂ ਵਿੱਚ ਤੰਬਾਕੂ ਮੁਕਤ ਨੋਜਵਾਨ ਮੁਹਿੰਮ 3.0 ਤਹਿਤ ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਬਲਾਕ ਐਜੂਕੇਟਰ ਮਹੇਸ਼ ਸ਼ਰਮਾ ਨੇ ਦੱਸਿਆ ਕਿ ਲੋਕਾਂ ਨੂੰ ਤੰਬਾਕੂ ਦੀ ਵਰਤੋਂ ਨਾ ਕਰਨ ਦਾ ਪ੍ਰਣ ਦਿਵਾਇਆ ਜਾ ਰਿਹਾ ਹੈ।

ਇਹ ਵੀ ਪੜ੍ਹੋ  Tarn Taran by-election; AAP ਨੇ ਮੁੜ ਜਿੱਤ ਦੇ ਝੰਡੇ ਗੱਡੇ

ਇਸ ਮੌਕੇ ਬੋਲਦਿਆਂ ਐਸ.ਐਮ.ਓ. ਡਾ: ਗੁਪਤਾ ਨੇ ਕਿਹਾ ਕਿ ਤੰਬਾਕੂ ਦੀ ਵਰਤੋਂ ਵਿਰੁੱਧ ਲੜਾਈ ਦੀੀ ਮੁਹਿੰਮ ਸਿਰਫ਼ ਸਿਹਤ ਨਾਲ ਜੁੜਿਆ ਮੁੱਦਾ ਨਹੀਂ ਹੈ ਬਲਕਿ ਇਹ ਪੂਰੇ ਭਾਰਤ ਵਿੱਚ ਲੱਖਾਂ ਨੌਜਵਾਨਾਂ ਦੇ ਜੀਵਨ ਨੂੰ ਪ੍ਰਭਾਵਿਤ ਕਰਨ ਵਾਲਾ ਸਮਾਜਿਕ ਅਤੇ ਸਿੱਖਿਆਦਾਇਕ ਮਿਸ਼ਨ ਹੈ।ਉਨ੍ਹਾਂ ਕਿਹਾ ਕਿ ਤੰਬਾਕੂ ਸਿਰਫ਼ ਇਸ ਦੀ ਵਰਤੋਂ ਕਰਨ ਵਾਲੇ ਲਈ ਘਾਤਕ ਨਹੀਂ ਬਲਕਿ ਇਹ ਵਰਤੋਂ ਨਾ ਕਰਨ ਵਾਲੇ ਦੀ ਸਿਹਤ *ਤੇ ਵੀ ਮਾੜਾ ਅਸਰ ਪਾਉਂਦਾ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਫੇਫੜੇ ਪ੍ਰਭਾਵਿਤ ਹੋਣ ਕਾਰਨ ਇਨਸਾਨ ਦੀ ਜਿੰਦਗੀ ਖਤਰੇ ਵਿੱਚ ਪੈ ਜਾਂਦੀ ਹੈ।

ਇਹ ਵੀ ਪੜ੍ਹੋ  Moga Police ਦਾ ਛੋਟਾ ਥਾਣੇਦਾਰ 5000 ਰੁਪਏ ਦੀ ਰਿਸ਼ਵਤ ਲੈਂਦਾ ਵਿਜੀਲੈਂਸ ਨੇ ਕੀਤਾ ਰੰਗੇ ਹੱਥੀਂ ਗ੍ਰਿਫਤਾਰ

ਬੀ.ਈ.ਈ. ਮਹੇਸ਼ ਸ਼ਰਮਾ ਨੇ ਦੱਸਿਆ ਕਿ ਇਹ ਵਿਸ਼ੇਸ਼ ਮੁਹਿੰਮ 8 ਦਸੰਬਰ ਤੱਕ ਚੱਲਣੀ ਹੈ। ਜਿਸ ਤਹਿਤ ਜਿੱਥੇ ਸਿਹਤ ਕਰਮਚਾਰੀਆਂ ਵੱਲੋਂ ਲੋਕਾਂ ਖਾਸਕਰ ਸਕੂਲੀ ਵਿਦਿਆਰਥੀਆਂ ਨੂੰ ਤੰਬਾਕੂ ਦੇ ਮਾੜੇ ਪ੍ਰਭਾਵ ਬਾਰੇ ਜਾਣਕਾਰੀ ਦਿੱਤੀ ਜਾ ਰਹੀ ਹੈ ਉੱਥੇ ਤੰਬਾਕੂ ਵਿਕਰੇਤਾਵਾਂ ਦੇ ਚਲਾਨ ਕੱਟਣ ਤੋਂ ਇਲਾਵਾ ਉਨ੍ਹਾਂ ਨੂੰ ਨਿਯਮਾਂ ਦੀ ਪਾਲਣਾ ਕਰਨ ਦੀਆਂ ਹਦਾਇਤਾਂ ਵੀ ਦਿੱਤੀਆਂ ਜਾ ਰਹੀਆਂ ਹਨ।ਇਸ ਮੌਕੇ ਹੋਰਨਾਂ ਤੋਂ ਇਲਾਵਾ ਡਾ: ਦਿਨੇਸ਼ ਸੈਣੀ, ਡਾ: ਪੰਕਜ ਕੁਮਾਰ, ਬੀ.ਐਸ.ਏ. ਬਲਜਿੰਦਰਜੀਤ ਸਿੰਘ, ਚੀਫ਼ ਫਾਰਮੇਸੀ ਅਫ਼ਸਰ ਸੰਦੀਪ ਕੁਮਾਰ, ਅੱਪਰਤੇਜ਼ ਕੌਰ, ਫਾਰਮੇਸੀ ਅਫ਼ਸਰ ਸ਼ੁਭਮ ਸ਼ਰਮਾ ਸਮੇਤ ਸਮੂਹ ਸਿਹਤ ਕਰਮਚਾਰੀ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਜਨਤਕ ਸਿਹਤ ਸਭ ਤੋਂ ਪਹਿਲਾਂ! ਮਾਨ ਸਰਕਾਰ ਦਾ ਇਤਿਹਾਸਕ ਫੈਸਲਾ: ਜ਼ੀਰਾ ਡਿਸਟਿਲਰੀ ਬੰਦ, ਪ੍ਰਦੂਸ਼ਕਾਂ ਨੂੰ ਕਰਨਾ ਪਵੇਗਾ ਭੁਗਤਾਨ

0

Punjab News:ਪ੍ਰਦੂਸ਼ਣ ਨਾਲ ਗ੍ਰਸਤ ਪੰਜਾਬ, ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਇੱਕ ਨਵੇਂ ਅਤੇ ਚਮਕਦਾਰ ਯੁੱਗ ਵਿੱਚ ਦਾਖਲ ਹੋ ਗਿਆ ਹੈ, ਜਿੱਥੇ ਸੂਬੇ ਦਾ ਵਿਕਾਸ ਹੁਣ ਫੈਕਟਰੀ ਦੇ ਧੂੰਏਂ ‘ਤੇ ਨਹੀਂ, ਸਗੋਂ ਸਾਫ਼ ਹਵਾ, ਸਾਫ਼ ਪਾਣੀ ਅਤੇ ਸਿਹਤਮੰਦ ਜੀਵਨ ‘ਤੇ ਨਿਰਭਰ ਕਰਦਾ ਹੈ। ਪੰਜਾਬ ਵਿੱਚ, ਲੋਕਾਂ ਦੀ ਸਿਹਤ, ਮੁਨਾਫ਼ਾ ਨਹੀਂ, ਸਭ ਤੋਂ ਮਹੱਤਵਪੂਰਨ ਹੈ! ਇੱਕ ਇਤਿਹਾਸਕ ਕਦਮ ਵਿੱਚ, ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਫਿਰੋਜ਼ਪੁਰ ਦੇ ਜ਼ੀਰਾ ਵਿੱਚ ਵਿਵਾਦਪੂਰਨ ਮਾਲਬਰੋਸ ਇੰਟਰਨੈਸ਼ਨਲ ਪ੍ਰਾਈਵੇਟ ਲਿਮਟਿਡ (ਡਿਸਟਿਲਰੀ ਅਤੇ ਈਥਾਨੌਲ ਪਲਾਂਟ) ਨੂੰ ਸਥਾਈ ਤੌਰ ‘ਤੇ ਬੰਦ ਕਰਨ ਲਈ ਤਿਆਰ ਹੈ। ਸਰਕਾਰ ਨੇ ਨੈਸ਼ਨਲ ਗ੍ਰੀਨ ਟ੍ਰਿਬਿਊਨਲ (ਐਨਜੀਟੀ) ਨੂੰ ਸਪੱਸ਼ਟ ਕਰ ਦਿੱਤਾ ਹੈ ਕਿ “ਪੰਜਾਬ ਵਿੱਚ ਪ੍ਰਦੂਸ਼ਕਾਂ ਲਈ ਕੋਈ ਥਾਂ ਨਹੀਂ ਹੈ।”ਇਹ ਜੀਰਾ ਡਿਸਟਿਲਰੀ ਕਈ ਸਾਲਾਂ ਤੋਂ ਵਾਤਾਵਰਣ ਨੂੰ ਨੁਕਸਾਨ ਪਹੁੰਚਾ ਰਹੀ ਸੀ। ਪੰਜਾਬ ਸਰਕਾਰ ਨੇ 2 ਨਵੰਬਰ, 2025 ਨੂੰ ਨੈਸ਼ਨਲ ਗ੍ਰੀਨ ਟ੍ਰਿਬਿਊਨਲ (ਐਨਜੀਟੀ) ਕੋਲ ਸਾਇੰਸ, ਤਕਨਾਲੋਜੀ ਅਤੇ ਵਾਤਾਵਰਣ ਵਿਭਾਗ ਦੇ ਵਿਸ਼ੇਸ਼ ਸਕੱਤਰ ਮਨੀਸ਼ ਕੁਮਾਰ ਦੁਆਰਾ ਦਾਇਰ ਕੀਤੇ ਗਏ ਹਲਫ਼ਨਾਮੇ ਵਿੱਚ ਮੰਨਿਆ ਕਿ ਫੈਕਟਰੀ ਲੰਬੇ ਸਮੇਂ ਤੋਂ ਵਾਤਾਵਰਣ ਨਿਯਮਾਂ ਦੀ ਉਲੰਘਣਾ ਕਰ ਰਹੀ ਹੈ, ਜਿਸ ਨਾਲ ਹਵਾ, ਪਾਣੀ ਅਤੇ ਮਿੱਟੀ ਪ੍ਰਦੂਸ਼ਿਤ ਹੋ ਰਹੀ ਹੈ। ਇਹ ਹਲਫ਼ਨਾਮਾ ਐਨਜੀਟੀ ਦੇ 9 ਸਤੰਬਰ, 2025 ਦੇ ਹੁਕਮ ਦੀ ਪਾਲਣਾ ਵਿੱਚ ਜਮ੍ਹਾ ਕੀਤਾ ਗਿਆ ਸੀ।

ਇਹ ਵੀ ਪੜ੍ਹੋ  Tarn Taran by-election; AAP ਨੇ ਮੁੜ ਜਿੱਤ ਦੇ ਝੰਡੇ ਗੱਡੇ

ਸਰਕਾਰ ਨੇ ਸਪੱਸ਼ਟ ਕੀਤਾ ਕਿ ਕਿਸੇ ਵੀ ਉਦਯੋਗ ਦਾ ਮੁਨਾਫ਼ਾ ਨਾਗਰਿਕਾਂ ਦੇ ਸਾਫ਼ ਵਾਤਾਵਰਣ ਵਿੱਚ ਰਹਿਣ ਦੇ ਮੌਲਿਕ ਅਧਿਕਾਰ ਤੋਂ ਵੱਧ ਨਹੀਂ ਹੋ ਸਕਦਾ।ਪਿਛਲੀ ਸੁਣਵਾਈ ‘ਤੇ, ਫੈਕਟਰੀ ਮਾਲਕ ਨੇ ਸਿਰਫ਼ ਈਥਾਨੌਲ ਪਲਾਂਟ ਚਲਾਉਣ ਦੀ ਬੇਨਤੀ ਕੀਤੀ ਸੀ, ਜਿਸ ਨੂੰ ਸਰਕਾਰ ਨੇ ਸਖ਼ਤੀ ਨਾਲ ਰੱਦ ਕਰ ਦਿੱਤਾ ਸੀ। ਸਰਕਾਰ ਨੇ ਕਿਹਾ ਕਿ ਇੰਨੇ ਮਾੜੇ ਰਿਕਾਰਡ ਵਾਲੀ ਫੈਕਟਰੀ ਨੂੰ ਉਸੇ ਥਾਂ ‘ਤੇ ਚਲਾਉਣ ਦੀ ਇਜਾਜ਼ਤ ਦੇਣਾ ਜਨਤਕ ਭਲਾਈ ਅਤੇ ਕਾਨੂੰਨ ਦੇ ਵਿਰੁੱਧ ਹੈ। ਹਲਫ਼ਨਾਮੇ ਵਿੱਚ ਕਿਹਾ ਗਿਆ ਹੈ ਕਿ ਇਹ ਪ੍ਰੋਜੈਕਟ ਆਪਰੇਟਰ ਨੂੰ ਸਥਾਈ ਤੌਰ ‘ਤੇ ਬੰਦ ਕਰਨ ਲਈ ਇੱਕ ਢੁਕਵਾਂ ਮਾਮਲਾ ਹੈ, ਕਿਉਂਕਿ ਡਿਸਟਿਲਰੀ ਅਤੇ ਈਥਾਨੌਲ ਪਲਾਂਟ ਦਾ ਅੰਤਮ ਉਤਪਾਦ ਰਸਾਇਣਕ ਤੌਰ ‘ਤੇ ਇੱਕੋ ਜਿਹਾ (ਈਥਾਨੌਲ ਅਲਕੋਹਲ) ਹੈ ਅਤੇ ਅਜਿਹੀਆਂ ਉਦਯੋਗਿਕ ਗਤੀਵਿਧੀਆਂ ਨਾਗਰਿਕਾਂ ਦੇ ਜੀਵਨ ਦੇ ਮੌਲਿਕ ਅਧਿਕਾਰ ਦੀ ਉਲੰਘਣਾ ਕਰਦੀਆਂ ਹਨ। ਪੰਜਾਬ ਸਰਕਾਰ ਜ਼ੀਰਾ ਦੇ ਨਾਗਰਿਕਾਂ ਦੇ ਨਾਲ ਖੜ੍ਹੀ ਹੈ ਅਤੇ ਪ੍ਰਦੂਸ਼ਣ ਪ੍ਰਤੀ “ਜ਼ੀਰੋ-ਟੌਲਰੈਂਸ” ਨੀਤੀ ਅਪਣਾਏਗੀ।ਸਰਕਾਰ ਨੇ ਇਸ ਮਾਮਲੇ ਵਿੱਚ “ਪ੍ਰਦੂਸ਼ਕ ਭੁਗਤਾਨ ਕਰਦਾ ਹੈ” ਸਿਧਾਂਤ ਨੂੰ ਸਖ਼ਤੀ ਨਾਲ ਲਾਗੂ ਕਰਨ ਦੀ ਮੰਗ ਕੀਤੀ ਹੈ। ਇਸਦਾ ਸਿੱਧਾ ਅਰਥ ਹੈ: ਪ੍ਰਦੂਸ਼ਣ ਪੈਦਾ ਕਰਨ ਵਾਲਾ ਵਿਅਕਤੀ ਸਾਰੀ ਲਾਗਤ ਸਹਿਣ ਕਰੇਗਾ, ਜਿਸ ਵਿੱਚ ਵਾਤਾਵਰਣ ਦੀ ਬਹਾਲੀ ਅਤੇ ਸੁਧਾਰ ਖਰਚੇ ਸ਼ਾਮਲ ਹਨ। ਸਰਕਾਰ ਇਹ ਯਕੀਨੀ ਬਣਾਏਗੀ ਕਿ ਜ਼ੀਰਾ ਦੇ ਵਾਤਾਵਰਣ ਨੂੰ ਪੂਰੀ ਤਰ੍ਹਾਂ ਸਾਫ਼ ਕੀਤਾ ਜਾਵੇ ਅਤੇ ਲਾਗਤ ਫੈਕਟਰੀ ਮਾਲਕ ਤੋਂ ਵਸੂਲੀ ਜਾਵੇ।

ਇਹ ਵੀ ਪੜ੍ਹੋ  ਪੰਜਾਬ ਸਰਕਾਰ ਵੱਲੋਂ ਮਿਸ਼ਨ ਚੜ੍ਹਦੀ ਕਲਾ ਦੇ ਤੀਜੇ ਪੜਾਅ ਤਹਿਤ ਰਾਹਤ ਵੰਡ ਪ੍ਰਕਿਰਿਆ ਜਾਰੀ

ਹਲਫ਼ਨਾਮੇ ਵਿੱਚ ਸਿੱਟਾ ਕੱਢਿਆ ਗਿਆ ਹੈ ਕਿ ਪ੍ਰੋਜੈਕਟ ਉਲੰਘਣਾਵਾਂ ਨੂੰ ਮਾਫ਼ ਨਹੀਂ ਕੀਤਾ ਜਾ ਸਕਦਾ ਅਤੇ ਉਸੇ ਪ੍ਰਮੋਟਰ ਨੂੰ ਕੰਮ ਜਾਰੀ ਰੱਖਣ ਦੀ ਇਜਾਜ਼ਤ ਦੇਣਾ ਕਾਨੂੰਨ ਅਤੇ ਜਨਤਕ ਨੀਤੀ ਦੇ ਉਲਟ ਹੋਵੇਗਾ।ਇਹ ਸਰਕਾਰੀ ਫੈਸਲਾ ਜ਼ੀਰਾ ਵਿੱਚ ਸਥਾਨਕ ਸਮੂਹਾਂ, ਜਿਵੇਂ ਕਿ ਜ਼ੀਰਾ ਸਾਂਝਾ ਮੋਰਚਾ ਅਤੇ ਜਨਤਕ ਐਕਸ਼ਨ ਕਮੇਟੀ (ਪੀਏਸੀ) ਦੇ ਲੰਬੇ ਸੰਘਰਸ਼ ਵਿੱਚ ਇੱਕ ਵੱਡੀ ਜਿੱਤ ਹੈ। ਪੀਏਸੀ ਨੇ ਕਿਹਾ ਕਿ ਇਹ ਪਹਿਲੀ ਵਾਰ ਹੈ ਜਦੋਂ ਸਰਕਾਰ ਨੇ ਖੁੱਲ੍ਹ ਕੇ ਸਵੀਕਾਰ ਕੀਤਾ ਹੈ ਕਿ ਕੋਈ ਉਦਯੋਗ ਪ੍ਰਦੂਸ਼ਣ ਫੈਲਾ ਰਿਹਾ ਹੈ ਅਤੇ ਇਸਨੂੰ ਸਥਾਈ ਤੌਰ ‘ਤੇ ਬੰਦ ਕਰ ਦੇਣਾ ਚਾਹੀਦਾ ਹੈ। ਇਹ ਦਰਸਾਉਂਦਾ ਹੈ ਕਿ ਜੇਕਰ ਜਨਤਾ ਸੱਚਾਈ ਲਈ ਖੜ੍ਹੀ ਹੁੰਦੀ ਹੈ, ਤਾਂ ਸਰਕਾਰ ਅਸਲੀਅਤ ਨੂੰ ਸਵੀਕਾਰ ਕਰਨ ਲਈ ਮਜਬੂਰ ਹੁੰਦੀ ਹੈ। ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਨੇ ਸਾਬਤ ਕਰ ਦਿੱਤਾ ਹੈ ਕਿ ਪੰਜਾਬ ਦੇ ਲੋਕਾਂ ਦੀ ਸਿਹਤ ਅਤੇ ‘ਰੰਗਲਾ ਪੰਜਾਬ’ ਦਾ ਸੁਪਨਾ ਉਨ੍ਹਾਂ ਲਈ ਸਭ ਤੋਂ ਵੱਧ ਮਹੱਤਵਪੂਰਨ ਹੈ। ਇਸ ਮਾਮਲੇ ਦੀ ਅਗਲੀ ਅਤੇ ਆਖਰੀ ਸੁਣਵਾਈ 24 ਨਵੰਬਰ ਨੂੰ NGT ਵਿੱਚ ਹੋਣੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Tarn Taran by-election; AAP ਨੇ ਮੁੜ ਜਿੱਤ ਦੇ ਝੰਡੇ ਗੱਡੇ

0

ਅਕਾਲੀ ਦਲ ਦੂਜੇ, ਪੰਥਕ ਉਮੀਦਵਾਰ ਤੀਜੇ ਅਤੇ ਕਾਂਗਰਸ ਚੌਥੇ ਸਥਾਨ ‘ਤੇ ਰਹੀ
Tarn Taran by-election result news; 11 ਨਵੰਬਰ ਨੂੰ ਤਰਨ ਤਾਰਨ ਹਲਕੇ ਲਈ ਪਈਆਂ ਵੋਟਾਂ ਦੇ ਨਤੀਜੇ ਆ ਗਏ ਹਨ। ਆਮ ਆਦਮੀ ਪਾਰਟੀ ਨੇ ਇਸ ਪੰਥਕ ਹਲਕੇ ਦੇ ਵਿੱਚ ਮੁੜ ਆਪਣੀ ਜਿੱਤ ਦੇ ਝੰਡੇ ਗੱਡੇ ਹਨ। ਪਾਰਟੀ ਉਮੀਦਵਾਰ ਹਰਮੀਤ ਸਿੰਘ ਸੰਧੂ ਆਪਣੇ ਨੇੜਲੇ ਵਿਰੋਧੀ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਿੰਸੀਪਲ ਸੁਖਵਿੰਦਰ ਕੌਰ ਰੰਧਾਵਾ ਨੂੰ 12,091 ਵੋਟਾਂ ਦੇ ਨਾਲ ਮਾਤ ਦੇਣ ਵਿੱਚ ਸਫਲ ਰਹੇ। ਹਾਲਾਂਕਿ ਪਹਿਲੇ ਤਿੰਨ ਰਾਉਂਡ ਦੇ ਵਿੱਚ ਅਕਾਲੀ ਦਲ ਉਮੀਦਵਾਰ ਅੱਗੇ ਰਿਹਾ ਪ੍ਰੰਤੂ ਉਸ ਤੋਂ ਬਾਅਦ ਲਗਾਤਾਰ ਆਪ ਉਮੀਦਵਾਰ ਅੱਗੇ ਰਿਹਾ। ਵੱਡੀ ਗੱਲ ਇਹ ਵੀ ਹੈ ਕਿ ਪੰਥਕ ਉਮੀਦਵਾਰ ਭਾਈ ਮਨਦੀਪ ਸਿੰਘ ਤੀਜੇ ਸਥਾਨ ਉੱਪਰ ਆਏ ਜਦਕਿ ਸੂਬੇ ਦੀ ਮੁੱਖ ਵਿਰੋਧੀ ਧਿਰ ਕਾਂਗਰਸ ਪਾਰਟੀ ਚੌਥੇ ਉੱਪਰ ਚਲੀ ਗਈ । ਇਸ ਤੋਂ ਇਲਾਵਾ ਭਾਜਪਾ ਨੂੰ ਉਮੀਦ ਤੋਂ ਵੀ ਬਹੁਤ ਘੱਟ ਵੋਟਾਂ ਨਾਲ ਸਬਰ ਕਰਨਾ ਪਿਆ। ਚੋਣ ਨਤੀਜਿਆਂ ਮੁਤਾਬਕ ਆਮ ਆਦਮੀ ਪਾਰਟੀ ਦੇ ਹਰਮੀਤ ਸਿੰਘ ਸੰਧੂ ਨੂੰ  42,649 ਵੋਟਾਂ ਪ੍ਰਾਪਤ ਹੋਈਆਂ ਜਦਕਿ ਉਹਨਾਂ ਦੀ ਮੁੱਖ ਵਿਰੋਧੀ ਰਹੀ ਸ਼੍ਰੋਮਣੀ ਅਕਾਲੀ ਦਲ ਦੀ ਪ੍ਰਿੰਸੀਪਲ ਸੁਖਵਿੰਦਰ ਕੌਰ ਨੂੰ  30,558   ਵੋਟਾਂ, ਪੰਥਕ ਉਮੀਦਵਾਰ ਭਾਈ ਮਨਦੀਪ ਸਿੰਘ ਨੂੰ  19,620 ਵੋਟਾਂ ਅਤੇ ਕਾਂਗਰਸ ਨੂੰ 15,078 ਵੋਟਾਂ ਮਿਲੀਆਂ। ਇਸੇ ਤਰ੍ਹਾਂ ਭਾਜਪਾ ਨੂੰ ਸਿਰਫ  6239 ਵੋਟਾਂ ਪ੍ਰਾਪਤ ਹੋਈਆਂ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Our Visitor

1902579