Thursday, May 14, 2026
Home Blog Page 333

ਤੰਬਾਕੂ ਵਿਰੁੱਧ ਲੜਾਈ ਸਮਾਜਿਕ ਅਤੇ ਸਿੱਖਿਆਦਾਇਕ ਮਿਸ਼ਨ: ਡਾ: ਧੀਰਾ ਗੁਪਤਾ

0

👉ਸਫਲਤਾ ਨਾਲ ਚੱਲ ਰਹੀ ਹੈ ਤੰਬਾਕੂ ਮੁਕਤ ਨੌਜਵਾਨ ਮੁਹਿੰਮ: ਡਾ: ਗੁਪਤਾ
Goniana News:ਸਿਹਤ ਮੰਤਰੀ ਪੰਜਾਬ ਡਾਕਟਰ ਬਲਵੀਰ ਸਿੰਘ ਜੀ ਦੇ ਦਿਸ਼ਾ ਨਿਰਦੇਸ਼ਾਂ ਅਤੇ ਸਿਵਲ ਸਰਜਨ ਡਾਕਟਰ ਤਪਿੰਦਰ ਜੋਤ ਦੀਆਂ ਹਦਾਇਤਾਂ ਅਨੁਸਾਰ ਐਸ.ਐਮ.ਓ. ਡਾ: ਧੀਰਾ ਗੁਪਤਾ ਦੀ ਅਗਵਾਈ ਹੇਠ ਬਲਾਕ ਗੋਨਿਆਣਾ ਦੇ ਸਮੂਹ ਸੈਂਟਰਾਂ ਵਿੱਚ ਤੰਬਾਕੂ ਮੁਕਤ ਨੋਜਵਾਨ ਮੁਹਿੰਮ 3.0 ਤਹਿਤ ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਬਲਾਕ ਐਜੂਕੇਟਰ ਮਹੇਸ਼ ਸ਼ਰਮਾ ਨੇ ਦੱਸਿਆ ਕਿ ਲੋਕਾਂ ਨੂੰ ਤੰਬਾਕੂ ਦੀ ਵਰਤੋਂ ਨਾ ਕਰਨ ਦਾ ਪ੍ਰਣ ਦਿਵਾਇਆ ਜਾ ਰਿਹਾ ਹੈ।

ਇਹ ਵੀ ਪੜ੍ਹੋ  Tarn Taran by-election; AAP ਨੇ ਮੁੜ ਜਿੱਤ ਦੇ ਝੰਡੇ ਗੱਡੇ

ਇਸ ਮੌਕੇ ਬੋਲਦਿਆਂ ਐਸ.ਐਮ.ਓ. ਡਾ: ਗੁਪਤਾ ਨੇ ਕਿਹਾ ਕਿ ਤੰਬਾਕੂ ਦੀ ਵਰਤੋਂ ਵਿਰੁੱਧ ਲੜਾਈ ਦੀੀ ਮੁਹਿੰਮ ਸਿਰਫ਼ ਸਿਹਤ ਨਾਲ ਜੁੜਿਆ ਮੁੱਦਾ ਨਹੀਂ ਹੈ ਬਲਕਿ ਇਹ ਪੂਰੇ ਭਾਰਤ ਵਿੱਚ ਲੱਖਾਂ ਨੌਜਵਾਨਾਂ ਦੇ ਜੀਵਨ ਨੂੰ ਪ੍ਰਭਾਵਿਤ ਕਰਨ ਵਾਲਾ ਸਮਾਜਿਕ ਅਤੇ ਸਿੱਖਿਆਦਾਇਕ ਮਿਸ਼ਨ ਹੈ।ਉਨ੍ਹਾਂ ਕਿਹਾ ਕਿ ਤੰਬਾਕੂ ਸਿਰਫ਼ ਇਸ ਦੀ ਵਰਤੋਂ ਕਰਨ ਵਾਲੇ ਲਈ ਘਾਤਕ ਨਹੀਂ ਬਲਕਿ ਇਹ ਵਰਤੋਂ ਨਾ ਕਰਨ ਵਾਲੇ ਦੀ ਸਿਹਤ *ਤੇ ਵੀ ਮਾੜਾ ਅਸਰ ਪਾਉਂਦਾ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਫੇਫੜੇ ਪ੍ਰਭਾਵਿਤ ਹੋਣ ਕਾਰਨ ਇਨਸਾਨ ਦੀ ਜਿੰਦਗੀ ਖਤਰੇ ਵਿੱਚ ਪੈ ਜਾਂਦੀ ਹੈ।

ਇਹ ਵੀ ਪੜ੍ਹੋ  Moga Police ਦਾ ਛੋਟਾ ਥਾਣੇਦਾਰ 5000 ਰੁਪਏ ਦੀ ਰਿਸ਼ਵਤ ਲੈਂਦਾ ਵਿਜੀਲੈਂਸ ਨੇ ਕੀਤਾ ਰੰਗੇ ਹੱਥੀਂ ਗ੍ਰਿਫਤਾਰ

ਬੀ.ਈ.ਈ. ਮਹੇਸ਼ ਸ਼ਰਮਾ ਨੇ ਦੱਸਿਆ ਕਿ ਇਹ ਵਿਸ਼ੇਸ਼ ਮੁਹਿੰਮ 8 ਦਸੰਬਰ ਤੱਕ ਚੱਲਣੀ ਹੈ। ਜਿਸ ਤਹਿਤ ਜਿੱਥੇ ਸਿਹਤ ਕਰਮਚਾਰੀਆਂ ਵੱਲੋਂ ਲੋਕਾਂ ਖਾਸਕਰ ਸਕੂਲੀ ਵਿਦਿਆਰਥੀਆਂ ਨੂੰ ਤੰਬਾਕੂ ਦੇ ਮਾੜੇ ਪ੍ਰਭਾਵ ਬਾਰੇ ਜਾਣਕਾਰੀ ਦਿੱਤੀ ਜਾ ਰਹੀ ਹੈ ਉੱਥੇ ਤੰਬਾਕੂ ਵਿਕਰੇਤਾਵਾਂ ਦੇ ਚਲਾਨ ਕੱਟਣ ਤੋਂ ਇਲਾਵਾ ਉਨ੍ਹਾਂ ਨੂੰ ਨਿਯਮਾਂ ਦੀ ਪਾਲਣਾ ਕਰਨ ਦੀਆਂ ਹਦਾਇਤਾਂ ਵੀ ਦਿੱਤੀਆਂ ਜਾ ਰਹੀਆਂ ਹਨ।ਇਸ ਮੌਕੇ ਹੋਰਨਾਂ ਤੋਂ ਇਲਾਵਾ ਡਾ: ਦਿਨੇਸ਼ ਸੈਣੀ, ਡਾ: ਪੰਕਜ ਕੁਮਾਰ, ਬੀ.ਐਸ.ਏ. ਬਲਜਿੰਦਰਜੀਤ ਸਿੰਘ, ਚੀਫ਼ ਫਾਰਮੇਸੀ ਅਫ਼ਸਰ ਸੰਦੀਪ ਕੁਮਾਰ, ਅੱਪਰਤੇਜ਼ ਕੌਰ, ਫਾਰਮੇਸੀ ਅਫ਼ਸਰ ਸ਼ੁਭਮ ਸ਼ਰਮਾ ਸਮੇਤ ਸਮੂਹ ਸਿਹਤ ਕਰਮਚਾਰੀ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਜਨਤਕ ਸਿਹਤ ਸਭ ਤੋਂ ਪਹਿਲਾਂ! ਮਾਨ ਸਰਕਾਰ ਦਾ ਇਤਿਹਾਸਕ ਫੈਸਲਾ: ਜ਼ੀਰਾ ਡਿਸਟਿਲਰੀ ਬੰਦ, ਪ੍ਰਦੂਸ਼ਕਾਂ ਨੂੰ ਕਰਨਾ ਪਵੇਗਾ ਭੁਗਤਾਨ

0

Punjab News:ਪ੍ਰਦੂਸ਼ਣ ਨਾਲ ਗ੍ਰਸਤ ਪੰਜਾਬ, ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਇੱਕ ਨਵੇਂ ਅਤੇ ਚਮਕਦਾਰ ਯੁੱਗ ਵਿੱਚ ਦਾਖਲ ਹੋ ਗਿਆ ਹੈ, ਜਿੱਥੇ ਸੂਬੇ ਦਾ ਵਿਕਾਸ ਹੁਣ ਫੈਕਟਰੀ ਦੇ ਧੂੰਏਂ ‘ਤੇ ਨਹੀਂ, ਸਗੋਂ ਸਾਫ਼ ਹਵਾ, ਸਾਫ਼ ਪਾਣੀ ਅਤੇ ਸਿਹਤਮੰਦ ਜੀਵਨ ‘ਤੇ ਨਿਰਭਰ ਕਰਦਾ ਹੈ। ਪੰਜਾਬ ਵਿੱਚ, ਲੋਕਾਂ ਦੀ ਸਿਹਤ, ਮੁਨਾਫ਼ਾ ਨਹੀਂ, ਸਭ ਤੋਂ ਮਹੱਤਵਪੂਰਨ ਹੈ! ਇੱਕ ਇਤਿਹਾਸਕ ਕਦਮ ਵਿੱਚ, ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਫਿਰੋਜ਼ਪੁਰ ਦੇ ਜ਼ੀਰਾ ਵਿੱਚ ਵਿਵਾਦਪੂਰਨ ਮਾਲਬਰੋਸ ਇੰਟਰਨੈਸ਼ਨਲ ਪ੍ਰਾਈਵੇਟ ਲਿਮਟਿਡ (ਡਿਸਟਿਲਰੀ ਅਤੇ ਈਥਾਨੌਲ ਪਲਾਂਟ) ਨੂੰ ਸਥਾਈ ਤੌਰ ‘ਤੇ ਬੰਦ ਕਰਨ ਲਈ ਤਿਆਰ ਹੈ। ਸਰਕਾਰ ਨੇ ਨੈਸ਼ਨਲ ਗ੍ਰੀਨ ਟ੍ਰਿਬਿਊਨਲ (ਐਨਜੀਟੀ) ਨੂੰ ਸਪੱਸ਼ਟ ਕਰ ਦਿੱਤਾ ਹੈ ਕਿ “ਪੰਜਾਬ ਵਿੱਚ ਪ੍ਰਦੂਸ਼ਕਾਂ ਲਈ ਕੋਈ ਥਾਂ ਨਹੀਂ ਹੈ।”ਇਹ ਜੀਰਾ ਡਿਸਟਿਲਰੀ ਕਈ ਸਾਲਾਂ ਤੋਂ ਵਾਤਾਵਰਣ ਨੂੰ ਨੁਕਸਾਨ ਪਹੁੰਚਾ ਰਹੀ ਸੀ। ਪੰਜਾਬ ਸਰਕਾਰ ਨੇ 2 ਨਵੰਬਰ, 2025 ਨੂੰ ਨੈਸ਼ਨਲ ਗ੍ਰੀਨ ਟ੍ਰਿਬਿਊਨਲ (ਐਨਜੀਟੀ) ਕੋਲ ਸਾਇੰਸ, ਤਕਨਾਲੋਜੀ ਅਤੇ ਵਾਤਾਵਰਣ ਵਿਭਾਗ ਦੇ ਵਿਸ਼ੇਸ਼ ਸਕੱਤਰ ਮਨੀਸ਼ ਕੁਮਾਰ ਦੁਆਰਾ ਦਾਇਰ ਕੀਤੇ ਗਏ ਹਲਫ਼ਨਾਮੇ ਵਿੱਚ ਮੰਨਿਆ ਕਿ ਫੈਕਟਰੀ ਲੰਬੇ ਸਮੇਂ ਤੋਂ ਵਾਤਾਵਰਣ ਨਿਯਮਾਂ ਦੀ ਉਲੰਘਣਾ ਕਰ ਰਹੀ ਹੈ, ਜਿਸ ਨਾਲ ਹਵਾ, ਪਾਣੀ ਅਤੇ ਮਿੱਟੀ ਪ੍ਰਦੂਸ਼ਿਤ ਹੋ ਰਹੀ ਹੈ। ਇਹ ਹਲਫ਼ਨਾਮਾ ਐਨਜੀਟੀ ਦੇ 9 ਸਤੰਬਰ, 2025 ਦੇ ਹੁਕਮ ਦੀ ਪਾਲਣਾ ਵਿੱਚ ਜਮ੍ਹਾ ਕੀਤਾ ਗਿਆ ਸੀ।

ਇਹ ਵੀ ਪੜ੍ਹੋ  Tarn Taran by-election; AAP ਨੇ ਮੁੜ ਜਿੱਤ ਦੇ ਝੰਡੇ ਗੱਡੇ

ਸਰਕਾਰ ਨੇ ਸਪੱਸ਼ਟ ਕੀਤਾ ਕਿ ਕਿਸੇ ਵੀ ਉਦਯੋਗ ਦਾ ਮੁਨਾਫ਼ਾ ਨਾਗਰਿਕਾਂ ਦੇ ਸਾਫ਼ ਵਾਤਾਵਰਣ ਵਿੱਚ ਰਹਿਣ ਦੇ ਮੌਲਿਕ ਅਧਿਕਾਰ ਤੋਂ ਵੱਧ ਨਹੀਂ ਹੋ ਸਕਦਾ।ਪਿਛਲੀ ਸੁਣਵਾਈ ‘ਤੇ, ਫੈਕਟਰੀ ਮਾਲਕ ਨੇ ਸਿਰਫ਼ ਈਥਾਨੌਲ ਪਲਾਂਟ ਚਲਾਉਣ ਦੀ ਬੇਨਤੀ ਕੀਤੀ ਸੀ, ਜਿਸ ਨੂੰ ਸਰਕਾਰ ਨੇ ਸਖ਼ਤੀ ਨਾਲ ਰੱਦ ਕਰ ਦਿੱਤਾ ਸੀ। ਸਰਕਾਰ ਨੇ ਕਿਹਾ ਕਿ ਇੰਨੇ ਮਾੜੇ ਰਿਕਾਰਡ ਵਾਲੀ ਫੈਕਟਰੀ ਨੂੰ ਉਸੇ ਥਾਂ ‘ਤੇ ਚਲਾਉਣ ਦੀ ਇਜਾਜ਼ਤ ਦੇਣਾ ਜਨਤਕ ਭਲਾਈ ਅਤੇ ਕਾਨੂੰਨ ਦੇ ਵਿਰੁੱਧ ਹੈ। ਹਲਫ਼ਨਾਮੇ ਵਿੱਚ ਕਿਹਾ ਗਿਆ ਹੈ ਕਿ ਇਹ ਪ੍ਰੋਜੈਕਟ ਆਪਰੇਟਰ ਨੂੰ ਸਥਾਈ ਤੌਰ ‘ਤੇ ਬੰਦ ਕਰਨ ਲਈ ਇੱਕ ਢੁਕਵਾਂ ਮਾਮਲਾ ਹੈ, ਕਿਉਂਕਿ ਡਿਸਟਿਲਰੀ ਅਤੇ ਈਥਾਨੌਲ ਪਲਾਂਟ ਦਾ ਅੰਤਮ ਉਤਪਾਦ ਰਸਾਇਣਕ ਤੌਰ ‘ਤੇ ਇੱਕੋ ਜਿਹਾ (ਈਥਾਨੌਲ ਅਲਕੋਹਲ) ਹੈ ਅਤੇ ਅਜਿਹੀਆਂ ਉਦਯੋਗਿਕ ਗਤੀਵਿਧੀਆਂ ਨਾਗਰਿਕਾਂ ਦੇ ਜੀਵਨ ਦੇ ਮੌਲਿਕ ਅਧਿਕਾਰ ਦੀ ਉਲੰਘਣਾ ਕਰਦੀਆਂ ਹਨ। ਪੰਜਾਬ ਸਰਕਾਰ ਜ਼ੀਰਾ ਦੇ ਨਾਗਰਿਕਾਂ ਦੇ ਨਾਲ ਖੜ੍ਹੀ ਹੈ ਅਤੇ ਪ੍ਰਦੂਸ਼ਣ ਪ੍ਰਤੀ “ਜ਼ੀਰੋ-ਟੌਲਰੈਂਸ” ਨੀਤੀ ਅਪਣਾਏਗੀ।ਸਰਕਾਰ ਨੇ ਇਸ ਮਾਮਲੇ ਵਿੱਚ “ਪ੍ਰਦੂਸ਼ਕ ਭੁਗਤਾਨ ਕਰਦਾ ਹੈ” ਸਿਧਾਂਤ ਨੂੰ ਸਖ਼ਤੀ ਨਾਲ ਲਾਗੂ ਕਰਨ ਦੀ ਮੰਗ ਕੀਤੀ ਹੈ। ਇਸਦਾ ਸਿੱਧਾ ਅਰਥ ਹੈ: ਪ੍ਰਦੂਸ਼ਣ ਪੈਦਾ ਕਰਨ ਵਾਲਾ ਵਿਅਕਤੀ ਸਾਰੀ ਲਾਗਤ ਸਹਿਣ ਕਰੇਗਾ, ਜਿਸ ਵਿੱਚ ਵਾਤਾਵਰਣ ਦੀ ਬਹਾਲੀ ਅਤੇ ਸੁਧਾਰ ਖਰਚੇ ਸ਼ਾਮਲ ਹਨ। ਸਰਕਾਰ ਇਹ ਯਕੀਨੀ ਬਣਾਏਗੀ ਕਿ ਜ਼ੀਰਾ ਦੇ ਵਾਤਾਵਰਣ ਨੂੰ ਪੂਰੀ ਤਰ੍ਹਾਂ ਸਾਫ਼ ਕੀਤਾ ਜਾਵੇ ਅਤੇ ਲਾਗਤ ਫੈਕਟਰੀ ਮਾਲਕ ਤੋਂ ਵਸੂਲੀ ਜਾਵੇ।

ਇਹ ਵੀ ਪੜ੍ਹੋ  ਪੰਜਾਬ ਸਰਕਾਰ ਵੱਲੋਂ ਮਿਸ਼ਨ ਚੜ੍ਹਦੀ ਕਲਾ ਦੇ ਤੀਜੇ ਪੜਾਅ ਤਹਿਤ ਰਾਹਤ ਵੰਡ ਪ੍ਰਕਿਰਿਆ ਜਾਰੀ

ਹਲਫ਼ਨਾਮੇ ਵਿੱਚ ਸਿੱਟਾ ਕੱਢਿਆ ਗਿਆ ਹੈ ਕਿ ਪ੍ਰੋਜੈਕਟ ਉਲੰਘਣਾਵਾਂ ਨੂੰ ਮਾਫ਼ ਨਹੀਂ ਕੀਤਾ ਜਾ ਸਕਦਾ ਅਤੇ ਉਸੇ ਪ੍ਰਮੋਟਰ ਨੂੰ ਕੰਮ ਜਾਰੀ ਰੱਖਣ ਦੀ ਇਜਾਜ਼ਤ ਦੇਣਾ ਕਾਨੂੰਨ ਅਤੇ ਜਨਤਕ ਨੀਤੀ ਦੇ ਉਲਟ ਹੋਵੇਗਾ।ਇਹ ਸਰਕਾਰੀ ਫੈਸਲਾ ਜ਼ੀਰਾ ਵਿੱਚ ਸਥਾਨਕ ਸਮੂਹਾਂ, ਜਿਵੇਂ ਕਿ ਜ਼ੀਰਾ ਸਾਂਝਾ ਮੋਰਚਾ ਅਤੇ ਜਨਤਕ ਐਕਸ਼ਨ ਕਮੇਟੀ (ਪੀਏਸੀ) ਦੇ ਲੰਬੇ ਸੰਘਰਸ਼ ਵਿੱਚ ਇੱਕ ਵੱਡੀ ਜਿੱਤ ਹੈ। ਪੀਏਸੀ ਨੇ ਕਿਹਾ ਕਿ ਇਹ ਪਹਿਲੀ ਵਾਰ ਹੈ ਜਦੋਂ ਸਰਕਾਰ ਨੇ ਖੁੱਲ੍ਹ ਕੇ ਸਵੀਕਾਰ ਕੀਤਾ ਹੈ ਕਿ ਕੋਈ ਉਦਯੋਗ ਪ੍ਰਦੂਸ਼ਣ ਫੈਲਾ ਰਿਹਾ ਹੈ ਅਤੇ ਇਸਨੂੰ ਸਥਾਈ ਤੌਰ ‘ਤੇ ਬੰਦ ਕਰ ਦੇਣਾ ਚਾਹੀਦਾ ਹੈ। ਇਹ ਦਰਸਾਉਂਦਾ ਹੈ ਕਿ ਜੇਕਰ ਜਨਤਾ ਸੱਚਾਈ ਲਈ ਖੜ੍ਹੀ ਹੁੰਦੀ ਹੈ, ਤਾਂ ਸਰਕਾਰ ਅਸਲੀਅਤ ਨੂੰ ਸਵੀਕਾਰ ਕਰਨ ਲਈ ਮਜਬੂਰ ਹੁੰਦੀ ਹੈ। ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਨੇ ਸਾਬਤ ਕਰ ਦਿੱਤਾ ਹੈ ਕਿ ਪੰਜਾਬ ਦੇ ਲੋਕਾਂ ਦੀ ਸਿਹਤ ਅਤੇ ‘ਰੰਗਲਾ ਪੰਜਾਬ’ ਦਾ ਸੁਪਨਾ ਉਨ੍ਹਾਂ ਲਈ ਸਭ ਤੋਂ ਵੱਧ ਮਹੱਤਵਪੂਰਨ ਹੈ। ਇਸ ਮਾਮਲੇ ਦੀ ਅਗਲੀ ਅਤੇ ਆਖਰੀ ਸੁਣਵਾਈ 24 ਨਵੰਬਰ ਨੂੰ NGT ਵਿੱਚ ਹੋਣੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Tarn Taran by-election; AAP ਨੇ ਮੁੜ ਜਿੱਤ ਦੇ ਝੰਡੇ ਗੱਡੇ

0

ਅਕਾਲੀ ਦਲ ਦੂਜੇ, ਪੰਥਕ ਉਮੀਦਵਾਰ ਤੀਜੇ ਅਤੇ ਕਾਂਗਰਸ ਚੌਥੇ ਸਥਾਨ ‘ਤੇ ਰਹੀ
Tarn Taran by-election result news; 11 ਨਵੰਬਰ ਨੂੰ ਤਰਨ ਤਾਰਨ ਹਲਕੇ ਲਈ ਪਈਆਂ ਵੋਟਾਂ ਦੇ ਨਤੀਜੇ ਆ ਗਏ ਹਨ। ਆਮ ਆਦਮੀ ਪਾਰਟੀ ਨੇ ਇਸ ਪੰਥਕ ਹਲਕੇ ਦੇ ਵਿੱਚ ਮੁੜ ਆਪਣੀ ਜਿੱਤ ਦੇ ਝੰਡੇ ਗੱਡੇ ਹਨ। ਪਾਰਟੀ ਉਮੀਦਵਾਰ ਹਰਮੀਤ ਸਿੰਘ ਸੰਧੂ ਆਪਣੇ ਨੇੜਲੇ ਵਿਰੋਧੀ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਿੰਸੀਪਲ ਸੁਖਵਿੰਦਰ ਕੌਰ ਰੰਧਾਵਾ ਨੂੰ 12,091 ਵੋਟਾਂ ਦੇ ਨਾਲ ਮਾਤ ਦੇਣ ਵਿੱਚ ਸਫਲ ਰਹੇ। ਹਾਲਾਂਕਿ ਪਹਿਲੇ ਤਿੰਨ ਰਾਉਂਡ ਦੇ ਵਿੱਚ ਅਕਾਲੀ ਦਲ ਉਮੀਦਵਾਰ ਅੱਗੇ ਰਿਹਾ ਪ੍ਰੰਤੂ ਉਸ ਤੋਂ ਬਾਅਦ ਲਗਾਤਾਰ ਆਪ ਉਮੀਦਵਾਰ ਅੱਗੇ ਰਿਹਾ। ਵੱਡੀ ਗੱਲ ਇਹ ਵੀ ਹੈ ਕਿ ਪੰਥਕ ਉਮੀਦਵਾਰ ਭਾਈ ਮਨਦੀਪ ਸਿੰਘ ਤੀਜੇ ਸਥਾਨ ਉੱਪਰ ਆਏ ਜਦਕਿ ਸੂਬੇ ਦੀ ਮੁੱਖ ਵਿਰੋਧੀ ਧਿਰ ਕਾਂਗਰਸ ਪਾਰਟੀ ਚੌਥੇ ਉੱਪਰ ਚਲੀ ਗਈ । ਇਸ ਤੋਂ ਇਲਾਵਾ ਭਾਜਪਾ ਨੂੰ ਉਮੀਦ ਤੋਂ ਵੀ ਬਹੁਤ ਘੱਟ ਵੋਟਾਂ ਨਾਲ ਸਬਰ ਕਰਨਾ ਪਿਆ। ਚੋਣ ਨਤੀਜਿਆਂ ਮੁਤਾਬਕ ਆਮ ਆਦਮੀ ਪਾਰਟੀ ਦੇ ਹਰਮੀਤ ਸਿੰਘ ਸੰਧੂ ਨੂੰ  42,649 ਵੋਟਾਂ ਪ੍ਰਾਪਤ ਹੋਈਆਂ ਜਦਕਿ ਉਹਨਾਂ ਦੀ ਮੁੱਖ ਵਿਰੋਧੀ ਰਹੀ ਸ਼੍ਰੋਮਣੀ ਅਕਾਲੀ ਦਲ ਦੀ ਪ੍ਰਿੰਸੀਪਲ ਸੁਖਵਿੰਦਰ ਕੌਰ ਨੂੰ  30,558   ਵੋਟਾਂ, ਪੰਥਕ ਉਮੀਦਵਾਰ ਭਾਈ ਮਨਦੀਪ ਸਿੰਘ ਨੂੰ  19,620 ਵੋਟਾਂ ਅਤੇ ਕਾਂਗਰਸ ਨੂੰ 15,078 ਵੋਟਾਂ ਮਿਲੀਆਂ। ਇਸੇ ਤਰ੍ਹਾਂ ਭਾਜਪਾ ਨੂੰ ਸਿਰਫ  6239 ਵੋਟਾਂ ਪ੍ਰਾਪਤ ਹੋਈਆਂ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਤਰਨ ਤਾਰਨ ਜਿਮਨੀ ਚੋਣ: 10ਵੇਂ ਗੇੜ ਤੱਕ ‘ਆਪ’ ਦੇ ਹਰਮੀਤ ਸਿੰਘ ਸੰਧੂ ਦੀ ਬੜ੍ਹਤ ਕਾਇਮ

0

Tarn Taran News: ਤਰਨ ਤਾਰਨ ਵਿਧਾਨ ਸਭਾ ਹਲਕੇ ਦੀ ਜਿਮਨੀ ਚੋਣ ਵਿੱਚ ਵੋਟਾਂ ਦੀ ਗਿਣਤੀ ਦੇ ਦਸਵੇਂ ਗੇੜ ਤੱਕ ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਮੀਤ ਸਿੰਘ ਸੰਧੂ ਨੇ 7294 ਵੋਟਾਂ ਦੇ ਵੱਡੇ ਫਰਕ ਨਾਲ ਬੜ੍ਹਤ ਬਣਾਈ ਹੋਈ ਹੈ। ਹਰਮੀਤ ਸਿੰਘ ਸੰਧੂ ਨੇ ਹੁਣ ਤੱਕ 26892 ਵੋਟਾਂ ਹਾਸਲ ਕੀਤੀਆਂ ਹਨ ਅਤੇ ਪਹਿਲੇ ਸਥਾਨ ’ਤੇ ਚਲ ਰਹੇ ਹਨ। ਉਨ੍ਹਾਂ ਦੇ ਨੇੜਲੇ ਵਿਰੋਧੀ ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਪ੍ਰਿੰਸੀਪਲ ਸੁਖਵਿੰਦਰ ਕੌਰ ਰੰਧਾਵਾ ਨੇ 19598 ਵੋਟਾਂ ਪ੍ਰਾਪਤ ਕੀਤੀਆਂ ਹਨ ਅਤੇ ਦੂਜੇ ਸਥਾਨ ’ਤੇ ਹਨ।ਹੋਰ ਉਮੀਦਵਾਰਾਂ ਦੀ ਸਥਿਤੀ ਹੇਠਾਂ ਮੁਤਾਬਕ ਰਹੀ—
ਕਾਂਗਰਸ ਪਾਰਟੀ ਦੇ ਕਰਨਬੀਰ ਸਿੰਘ ਬੁਰਜ: 10139 ਵੋਟਾਂ
ਭਾਜਪਾ ਦੇ ਹਰਜੀਤ ਸਿੰਘ ਸੰਧੂ: 3659 ਵੋਟਾਂ ਅਤੇ
‘ਵਾਰਸ ਪੰਜਾਬ ਦੇ’ ਸਮਰਥਕ ਆਜ਼ਾਦ ਉਮੀਦਵਾਰ ਮਨਦੀਪ ਸਿੰਘ ਖਾਲਸਾ: 11793 ਵੋਟਾਂ ਪ੍ਰਾਪਤ ਹੋਈਆਂ ਹਨ।ਈਵੀਐਮ ਵੋਟਾਂ ਦੀ ਗਿਣਤੀ ਦੇ ਕੁੱਲ 16 ਗੇੜ ਹੋਣੇ ਹਨ ਅਤੇ ਗਿਣਤੀ ਦੀ ਪ੍ਰਕਿਰਿਆ ਜਾਰੀ ਹੈ

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਪੰਜਾਬ ਸਰਕਾਰ ਵੱਲੋਂ ਮਿਸ਼ਨ ਚੜ੍ਹਦੀ ਕਲਾ ਦੇ ਤੀਜੇ ਪੜਾਅ ਤਹਿਤ ਰਾਹਤ ਵੰਡ ਪ੍ਰਕਿਰਿਆ ਜਾਰੀ

0

👉ਲਗਾਤਾਰ ਤੀਜੇ ਦਿਨ 6 ਕਰੋੜ ਰੁਪਏ ਤੋਂ ਵੱਧ ਦੀ ਮੁਆਵਜ਼ਾ ਰਾਸ਼ੀ ਵੰਡੀ
Sangrur News:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਗਤੀਸ਼ੀਲ ਅਗਵਾਈ ਹੇਠ ਲੋਕ ਭਲਾਈ ਅਤੇ ਆਰਥਿਕ ਸੁਰੱਖਿਆ ਨੂੰ ਯਕੀਨੀ ਬਣਾਉਣ ਪ੍ਰਤੀ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਲਹਿਰਾਗਾਗਾ ਵਿਖੇ ਕਰਵਾਏ ਗਏ ਵਿਸ਼ੇਸ਼ ਸਮਾਗਮ ਦੌਰਾਨ ਭਾਰੀ ਮੀਂਹ ਅਤੇ ਹੜ੍ਹਾਂ ਤੋਂ ਪ੍ਰਭਾਵਿਤ 280 ਵਸਨੀਕਾਂ ਨੂੰ ਮੁਆਵਜ਼ੇ ਵਜੋਂ 1.02 ਕਰੋੜ ਰੁਪਏ ਦੇ ਮਨਜ਼ੂਰੀ ਪੱਤਰ ਵੰਡੇ।ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਬਰਿੰਦਰ ਕੁਮਾਰ ਗੋਇਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹੜ੍ਹਾਂ ਜਾਂ ਭਾਰੀ ਮੀਂਹ ਵਰਗੀਆਂ ਕੁਦਰਤੀ ਆਫ਼ਤਾਂ ਤੋਂ ਪ੍ਰਭਾਵਿਤ ਸੂਬੇ ਦੇ ਨਾਗਰਿਕਾਂ ਦੇ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਹੈ।ਖੁਰਾਕ, ਸਿਵਲ ਸਪਲਾਈ, ਖਪਤਕਾਰ ਮਾਮਲੇ, ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਪਠਾਨਕੋਟ ਜ਼ਿਲ੍ਹੇ ਦੇ ਨਰੋਟ ਜੈਮਲ ਸਿੰਘ ਵਿਖੇ ਵੱਖ-ਵੱਖ ਪਿੰਡਾਂ ਦੇ ਹੜ੍ਹ ਪ੍ਰਭਾਵਿਤ ਲੋਕਾਂ ਨੂੰ 45 ਲੱਖ ਰੁਪਏ ਦੀ ਮੁਆਵਜ਼ਾ ਰਾਸ਼ੀ ਵੰਡੀ ਅਤੇ ਪ੍ਰਭਾਵਿਤ ਲੋਕਾਂ ਨੂੰ ਹਰ ਸੰਭਵ ਸਹਾਇਤਾ ਦੇਣ ਪ੍ਰਤੀ ਸੂਬਾ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਇਆ।

ਇਹ ਵੀ ਪੜ੍ਹੋ ਪਸ਼ੂ ਪਾਲਣ ਇੱਕ ਐਸਾ ਕਿੱਤਾ ਹੈ ਜੋ ਰੋਜ਼ਾਨਾ ਕਰਦਾ ਹੈ ਆਮਦਨ ਪੈਦਾ : ਗੁਰਮੀਤ ਸਿੰਘ ਖੁੱਡੀਆਂ

ਰਾਹਤ ਵੰਡ ਪ੍ਰਕਿਰਿਆ ਦੇ ਤੀਜੇ ਪੜਾਅ ਦੇ ਲਗਾਤਾਰ ਤੀਜੇ ਦਿਨ ਸੂਬਾ ਸਰਕਾਰ ਨੇ ਮਿਸ਼ਨ ਚੜ੍ਹਦੀ ਕਲਾ ਤਹਿਤ ਆਪਣੀ ਵਿਆਪਕ ਪਹੁੰਚ ਨੂੰ ਜਾਰੀ ਰੱਖਦਿਆਂ ਸੂਬੇ ਭਰ ਦੇ ਹੜ੍ਹ ਪ੍ਰਭਾਵਿਤ ਪਰਿਵਾਰਾਂ ਨੂੰ ਵਿੱਤੀ ਸਹਾਇਤਾ ਪ੍ਰਦਾਨ ਕੀਤੀ।ਇਸ ਸਬੰਧੀ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਫਿਰੋਜ਼ਪੁਰ ਜ਼ਿਲ੍ਹੇ ਵਿੱਚ ਰਣਬੀਰ ਸਿੰਘ ਭੁੱਲਰ (ਵਿਧਾਇਕ ਫਿਰੋਜ਼ਪੁਰ ਸ਼ਹਿਰੀ) ਨੇ ਪਿੰਡ ਬੰਡਾਲਾ ਵਿਖੇ 732 ਹੜ੍ਹ ਪ੍ਰਭਾਵਿਤ ਪਰਿਵਾਰਾਂ ਨੂੰ ਮੁਆਵਜ਼ੇ ਵਜੋਂ 4.85 ਕਰੋੜ ਰੁਪਏ ਦੇ ਮਨਜ਼ੂਰੀ ਪੱਤਰ ਵੰਡੇ।’ਆਪ’ ਹਲਕਾ ਇੰਚਾਰਜ ਐਡਵੋਕੇਟ ਹਰਸਿਮਰਨ ਸਿੰਘ ਘੁੰਮਣ ਨੇ ਭੁਲੱਥ ਹਲਕੇ (ਕਪੂਰਥਲਾ) ਅਧੀਨ ਪੈਂਦੇ ਪਿੰਡ ਸੰਗੋਜਲਾ ਅਤੇ ਨਬੀ ਬਖਸ਼ ਵਾਲਾ ਦੇ ਪ੍ਰਭਾਵਿਤ ਪਰਿਵਾਰਾਂ ਨੂੰ 7.20 ਲੱਖ ਰੁਪਏ ਦੇ ਮਨਜ਼ੂਰੀ ਪੱਤਰ ਵੰਡੇ।ਜ਼ਿਕਰਯੋਗ ਹੈ ਕਿ ਪੰਜਾਬ ਹੜ੍ਹ ਪ੍ਰਭਾਵਿਤ ਪਰਿਵਾਰਾਂ ਨੂੰ ਸਭ ਤੋਂ ਵੱਧ ਮੁਆਵਜ਼ਾ ਦੇਣ ਵਾਲਾ ਦੇਸ਼ ਦਾ ਪਹਿਲਾ ਸੂਬਾ ਹੈ ਅਤੇ ਸੂਬਾ ਸਰਕਾਰ ਵੱਲੋਂ ਇਹ ਯਕੀਨੀ ਬਣਾਇਆ ਗਿਆ ਹੈ ਕਿ ਹਰ ਪ੍ਰਭਾਵਿਤ ਪਰਿਵਾਰ ਤੱਕ ਪਾਰਦਰਸ਼ਤਾ ਨਾਲ ਰਾਹਤ ਪਹੁੰਚਾਈ ਜਾਵੇ।

ਇਹ ਵੀ ਪੜ੍ਹੋ  ਤੀਜੇ ਅੰਤਰਰਾਸ਼ਟਰੀ ਪੰਜਾਬੀ ਭਾਸ਼ਾ ਓਲੰਪੀਆਡ ਲਈ ਦੁਨੀਆਂ ਭਰ ‘ਚੋਂ 2.25 ਲੱਖ ਤੋਂ ਵੱਧ ਵਿਦਿਆਰਥੀਆਂ ਨੇ ਰਜਿਸਟ੍ਰੇਸ਼ਨ ਕਰਵਾਈ: ਹਰਜੋਤ ਬੈਂਸ

ਦੱਸਣਯੋਗ ਹੈ ਕਿ ਨੁਕਸਾਨੇ ਗਏ ਘਰਾਂ ਲਈ ਵਿੱਤੀ ਸਹਾਇਤਾ 6,500 ਰੁਪਏ ਤੋਂ ਵਧਾ ਕੇ 40,000 ਰੁਪਏ ਪ੍ਰਤੀ ਘਰ ਕਰ ਦਿੱਤੀ ਗਈ ਹੈ ਜਦਕਿ ਫ਼ਸਲ ਖ਼ਰਾਬੇ ਲਈ ਪ੍ਰਭਾਵਿਤ ਕਿਸਾਨਾਂ ਨੂੰ ਮੁਆਵਜ਼ੇ ਵਜੋਂ ਪ੍ਰਤੀ ਏਕੜ 20,000 ਰੁਪਏ ਦਿੱਤੇ ਜਾ ਰਹੇ ਹਨ, ਜੋ ਦੇਸ਼ ਵਿੱਚ ਹੁਣ ਤੱਕ ਦਿੱਤਾ ਗਿਆ ਸਭ ਤੋਂ ਵੱਧ ਫ਼ਸਲੀ ਮੁਆਵਜ਼ਾ ਹੈ। ਸੂਬਾ ਸਰਕਾਰ ਵੱਲੋਂ ਪ੍ਰਭਾਵਿਤ ਪਰਿਵਾਰਾਂ ਲਈ ਉਨ੍ਹਾਂ ਦੀ ਰੋਜ਼ੀ-ਰੋਟੀ ਨੂੰ ਮੁੜ ਬਹਾਲ ਕਰਨ ਦੇ ਉਦੇਸ਼ ਨਾਲ ਪਸ਼ੂਆਂ ਦੇ ਨੁਕਸਾਨ ਲਈ ਪ੍ਰਤੀ ਦੁਧਾਰੂ ਪਸ਼ੂ 37,500 ਰੁਪਏ, ਪ੍ਰਤੀ ਗ਼ੈਰ-ਦੁਧਾਰੂ ਪਸ਼ੂ 32,000 ਰੁਪਏ, ਪ੍ਰਤੀ ਵੱਛਾ 20,000 ਰੁਪਏ ਅਤੇ ਪ੍ਰਤੀ ਪੋਲਟਰੀ ਪੰਛੀ 100 ਰੁਪਏ ਮੁਆਵਜ਼ਾ ਦਿੱਤਾ ਜਾ ਰਿਹਾ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Tarn Taran by-election result news; ਆਪ ਤੇ ਅਕਾਲੀ ਦਲ ਵਿੱਚ ਕਾਂਟੇ ਦੀ ਟੱਕਰ

0

Tarn Taran by-election result news; 11 ਨਵੰਬਰ ਨੂੰ ਤਰਨ ਤਾਰਨ ਜਿਮਨੀ ਹਲਕੇ ਲਈ ਪਈਆਂ ਵੋਟਾਂ ਦੇ ਨਤੀਜੇ ਸਾਹਮਣੇ ਆਉਣੇ ਜਾਰੀ ਹਨ। ਹੁਣ ਤੱਕ ਛੇਵਾਂ ਗੇੜ ਦੀ ਗਿਣਤੀ ਪੂਰੀ ਹੋ ਚੁੱਕੀ ਹੈ । ਚੋਣ ਨਤੀਜਿਆਂ ਮੁਤਾਬਕ ਆਮ ਆਦਮੀ ਪਾਰਟੀ ਤੇ ਸ਼੍ਰੋਮਣੀ ਅਕਾਲੀ ਦਲ ਵਿੱਚ ਕਾਂਟੇ ਦੀ ਟੱਕਰ ਬਣਦੀ ਦਿਖਾਈ ਦੇ ਰਹੀ ਹੈ। ਹਾਲਾਂਕਿ ਪਹਿਲੇ ਤਿੰਨ ਰਾਊਂਡ ਦੇ ਵਿੱਚ ਸ਼੍ਰੋਮਣੀ ਅਕਾਲੀ ਦਲ ਨੇ ਵੱਡੀ ਲੀਡ ਹਾਸਿਲ ਕੀਤੀ ਸੀ ਪਰੰਤੂ ਚੌਥੇ ਗੇੜ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਹਰਮੀਤ ਸਿੰਘ ਸੰਧੂ ਅੱਗੇ ਚੱਲਣੇ ਸ਼ੁਰੂ ਹੋ ਗਏ। ਮੌਜੂਦਾ ਛੇਵਾਂ ਗੇੜ ਦੇ ਸਾਹਮਣੇ ਆਏ ਨਤੀਜੇ ਮੁਤਾਬਕ ਹਰਮੀਤ ਸਿੰਘ ਸੰਧੂ ਨੂੰ 14586 ਵੋਟਾਂ ਅਤੇ ਸ਼੍ਰੋਮਣੀ ਅਕਾਲੀ ਦਲ ਦੀ ਪ੍ਰਿੰਸੀਪਲ ਸੁਖਵਿੰਦਰ ਕੌਰ ਦੇ ਹਿੱਸੇ13694 ਵੋਟਾਂ ਆਈਆਂ ਹਨ ਜਦੋਂ ਕਿ ਕਾਂਗਰਸ ਅਤੇ ਵਾਰਸ ਪੰਜਾਬ ਦੇ ਦੇ ਉਮੀਦਵਾਰ ਕਰਮਵਾਰ ਕਰਨਵੀਰ ਸਿੰਘ ਬੁਰਜ ਅਤੇ ਭਾਈ ਮਨਦੀਪ ਸਿੰਘ ਕਾਫੀ ਪਿੱਛੇ ਚਲੇ ਗਏ ਹਨ। ਦੂਜੇ ਪਾਸੇ ਭਾਜਪਾ ਬਹੁਤ ਹੇਠਲੇ ਪਾਏਦਾਨ ‘ਤੇ ਚੱਲ ਰਹੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਪਸ਼ੂ ਪਾਲਣ ਇੱਕ ਐਸਾ ਕਿੱਤਾ ਹੈ ਜੋ ਰੋਜ਼ਾਨਾ ਕਰਦਾ ਹੈ ਆਮਦਨ ਪੈਦਾ : ਗੁਰਮੀਤ ਸਿੰਘ ਖੁੱਡੀਆਂ

0

ਕਿਹਾ, ਵਿਗਿਆਨਕ ਤਰੀਕਿਆਂ ਨਾਲ ਆਮਦਨ ਨੂੰ ਹੋਰ ਜਾ ਸਕਦਾ ਵਧਾਇਆ
Bathinda News:ਪਸ਼ੂ ਪਾਲਣ ਇੱਕ ਐਸਾ ਕਿੱਤਾ ਹੈ ਜੋ ਰੋਜ਼ਾਨਾ ਆਮਦਨ ਪ੍ਰਦਾਨ ਕਰਦਾ ਹੈ ਤੇ ਵਿਗਿਆਨਕ ਤਰੀਕਿਆਂ ਨਾਲ ਇਸ ਆਮਦਨ ਨੂੰ ਹੋਰ ਵਧਾਇਆ ਜਾ ਸਕਦਾ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾਂ ਖੇਤੀਬਾੜੀ ਅਤੇ ਕਿਸਾਨ ਭਲਾਈ, ਪਸ਼ੂ ਪਾਲਣ, ਡੇਅਰੀ ਅਤੇ ਮੱਛੀ ਪਾਲਣ ਵਿਭਾਗ ਦੇ ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਗੁਰੂ ਅੰਗਦ ਦੇਵ ਵੈਟਰਨਰੀ ਤੇ ਐਨੀਮਲ ਸਾਇੰਸਿਜ਼ ਯੂਨੀਵਰਸਿਟੀ, ਲੁਧਿਆਣਾ ਦੇ ਸਬੰਧਿਤ ਕਾਲਜ, ਕਾਲਜ ਆਫ਼ ਵੈਟਰਨਰੀ ਸਾਇੰਸ, ਰਾਮਪੁਰਾ ਫੂਲ ‘ਚ ਕਰਵਾਏ ਪਸ਼ੂ ਪਾਲਣ ਮੇਲੇ ‘ਚ ਮੁੱਖ ਮਹਿਮਾਨ ਵਜੋ ਸ਼ਿਰਕਤ ਕਰਨ ਮੌਕੇ ਕੀਤਾ। ਇਸ ਮੌਕੇ ਉਨ੍ਹਾਂ ਦੇ ਨਾਲ ਵਿਧਾਇਕ ਰਾਮਪੁਰਾ ਫੂਲ ਸ੍ਰੀ ਬਲਕਾਰ ਸਿੰਘ ਸਿੱਧੂ ਵਿਸ਼ੇਸ਼ ਮਹਿਮਾਨ ਵਜੋਂ ਹਾਜ਼ਰ ਰਹੇ।ਇਸ ਮੌਕੇ ਕੈਬਨਿਟ ਮੰਤਰੀ ਸ ਗੁਰਮੀਤ ਸਿੰਘ ਖੁੱਡੀਆਂ ਨੇ ਯੂਨੀਵਰਸਿਟੀ ਵੱਲੋਂ ਕਿਸਾਨਾਂ ਦੀ ਮਦਦ ਲਈ ਕੀਤੇ ਜਾ ਰਹੇ ਜ਼ਮੀਨੀ ਪੱਧਰ ਦੇ ਉਪਰਾਲਿਆਂ ਦੀ ਪ੍ਰਸ਼ੰਸਾ ਕੀਤੀ ਤੇ ਸੰਕਰਾਮਕ ਬਿਮਾਰੀਆਂ ਦੇ ਨਿਯੰਤਰਣ ਅਤੇ ਪਸ਼ੂਆਂ ਵਿੱਚ ਸਫਾਈ ਤੇ ਟੀਕਾਕਰਨ ਦੀ ਮਹੱਤਤਾ ਬਾਰੇ ਜਨ-ਜਾਗਰੂਕਤਾ ਫੈਲਾਉਣ ਲਈ ਵੈਟਰਨਰੀ ਕਿੱਤੇ ਦੇ ਸਾਂਝੇ ਯਤਨਾਂ ਦੀ ਸ਼ਲਾਘਾ ਵੀ ਕੀਤੀ।ਇਸ ਦੌਰਾਨ ਵਿਧਾਇਕ ਰਾਮਪੁਰਾ ਫੂਲ ਸ਼੍ਰੀ ਬਲਕਾਰ ਸਿੰਘ ਸਿੱਧੂ ਨੇ ਪਸ਼ੂ ਪਾਲਣ ਦੀ ਮਹੱਤਤਾ ‘ਤੇ ਜ਼ੋਰ ਦਿੰਦਿਆਂ ਪਸ਼ੂਆਂ ਦੇ ਹਿੱਤਧਾਰਕਾਂ ਦੀ ਬਿਹਤਰੀ ਲਈ ਸਹੂਲਤਾਂ ਨੂੰ ਸੁਚੱਜਾ ਬਣਾਉਣ ਲਈ ਯੂਨੀਵਰਸਿਟੀ ਦੇ ਯਤਨਾਂ ਦੀ ਸ਼ਲਾਘਾ ਕੀਤੀ।

ਇਹ ਵੀ ਪੜ੍ਹੋ  Tarn Taran By Election Result; ਵੋਟਾਂ ਦੀ ਗਿਣਤੀ ਸ਼ੁਰੂ 

ਉਨ੍ਹਾਂ ਮੇਲੇ ਦਾ ਮੁੱਖ ਮੰਤਵ ਆਧੁਨਿਕ ਤੇ ਟਿਕਾਊ ਪਸ਼ੂ ਪਾਲਣ ਪ੍ਰਣਾਲੀਆਂ ਨੂੰ ਅਪਣਾਉਣ ਦਾ ਹੈ, ਤਾਂ ਜੋ ਪਸ਼ੂਆਂ ਦੀ ਪ੍ਰਜਣਨ, ਪ੍ਰਬੰਧਨ, ਖੁਰਾਕ, ਸਿਹਤ ਤੇ ਭਲਾਈ ਰਾਹੀਂ ਪਸ਼ੂ ਪਾਲਣ ਨੂੰ ਹੋਰ ਲਾਭਕਾਰੀ ਬਣਾਇਆ ਜਾ ਸਕੇ। ਇਹ ਪਸ਼ੂ ਪਾਲਣ ਮੇਲਾ “ਪਸ਼ੂ ਪਾਲਣ-ਖੇਤੀ ਦਾ ਮਾਣ, ਪੰਜਾਬ ਦੀ ਸ਼ਾਨ” ਵਿਸ਼ੇ ‘ਤੇ ਆਧਾਰਿਤ ਹੈ।ਇਸ ਦੌਰਾਨ ਕੈਬਨਿਟ ਮੰਤਰੀ ਸ ਗੁਰਮੀਤ ਸਿੰਘ ਖੁੱਡੀਆਂ ਅਤੇ ਵਿਧਾਇਕ ਬਲਕਾਰ ਸਿੰਘ ਸਿੱਧੂ ਨੇ ਵੱਖ-ਵੱਖ ਸਟਾਲਾਂ ਦਾ ਜਿਥੇ ਦੌਰਾ ਕਰਕੇ ਜਾਇਜ਼ਾ ਲਿਆ ਉਥੇ ਹੀ ਉਨ੍ਹਾਂ ਕਾਲਜ ਦੀਆਂ ਸਿੱਖਿਆ, ਖੋਜ ਤੇ ਪਸਾਰ ਗਤੀਵਿਧੀਆਂ ਬਾਰੇ ਜਾਣਨ ਵਿੱਚ ਗਹਿਰੀ ਰੁਚੀ ਦਿਖਾਈ।ਇਸ ਤੋਂ ਪਹਿਲਾਂ ਡਾ. ਜਤਿੰਦਰ ਪਾਲ ਸਿੰਘ ਗਿੱਲ, ਉਪ-ਕੁਲਪਤੀ, ਗੁਰੂ ਅੰਗਦ ਦੇਵ ਵੈਟਰਨਰੀ ਅਤੇ ਐਨੀਮਲ ਸਾਇੰਸਿਜ ਯੂਨੀਵਰਸਿਟੀ, ਲੁਧਿਆਣਾ, ਡਾ. ਕੁਲਦੀਪ ਗੁਪਤਾ, ਡੀਨ, ਕਾਲਜ ਆਫ ਵੈਟਰਨਰੀ ਸਾਇੰਸ, ਰਾਮਪੁਰਾ ਫੂਲ ਨੇ ਮੁੱਖ ਮਹਿਮਾਨ, ਵਿਸ਼ੇਸ਼ ਮਹਿਮਾਨ ਅਤੇ ਹੋਰ ਪ੍ਰਮੁੱਖ ਹਸਤੀਆਂ ਨਾਲ ਮਿਲ ਕੇ ਮੇਲੇ ਦਾ ਉਦਘਾਟਨ ਕੀਤਾ। ਡਾ. ਰਵਿੰਦਰ ਸਿੰਘ ਗਰੇਵਾਲ, ਨਿਰਦੇਸ਼ਕ ਪਸਾਰ ਸਿੱਖਿਆ, ਨੇ ਸਵਾਗਤੀ ਭਾਸ਼ਣ ਦਿੰਦਿਆਂ ਪਸ਼ੂ ਪਾਲਣ ਮੇਲੇ ਦੀ ਮਹੱਤਤਾ ‘ਤੇ ਰੌਸ਼ਨੀ ਪਾਈ ਤੇ ਪਸ਼ੂ ਪ੍ਰਬੰਧਨ, ਪ੍ਰਜਣਨ, ਅਤੇ ਵੈਟਰਨਰੀ ਸੇਵਾਵਾਂ ਵਿਚ ਨਵੇਂ ਵਿਕਾਸ ਉਜਾਗਰ ਕਰਨ ਲਈ ਆਯੋਜਕਾਂ ਨੂੰ ਵਧਾਈ ਦਿੱਤੀ।ਇਸ ਦੌਰਾਨ ਡਾ. ਜਤਿੰਦਰ ਪਾਲ ਸਿੰਘ ਗਿੱਲ ਨੇ ਕਿਹਾ ਕਿ ਯੂਨੀਵਰਸਿਟੀ ਪਿੰਡਾਂ ਨੂੰ ਅਪਣਾਉਣ ਦੀ ਪ੍ਰਕਿਰਿਆ ਵਿੱਚ ਹੈ ਤਾਂ ਜੋ ਵਿਗਿਆਨੀ ਕਿਸਾਨਾਂ ਤੱਕ ਸਿੱਧੀ ਪਹੁੰਚ ਕਰਕੇ ਉਨ੍ਹਾਂ ਨੂੰ ਹਰ ਪੱਖੋਂ ਸਹਾਇਤਾ ਪ੍ਰਦਾਨ ਕਰ ਸਕਣ। ਉਨ੍ਹਾਂ ਨੇ ਕਿਹਾ ਕਿ ਕਾਰਗਰ ਪਸ਼ੂ ਪਾਲਣ ਪ੍ਰਣਾਲੀਆਂ ਦੇ ਨਾਲ-ਨਾਲ ਮੁੱਲ ਵਧੇਰੇ ਪਸ਼ੂ ਉਤਪਾਦਾਂ ਨਾਲ ਸੰਬੰਧਿਤ ਉੱਦਮੀ ਸੰਭਾਵਨਾਵਾਂ, ਕਿਸਾਨਾਂ ਦੀ ਆਮਦਨ ਵਧਾਉਣ ਲਈ ਬਹੁਤ ਮਹੱਤਵਪੂਰਣ ਹਨ।

ਇਹ ਵੀ ਪੜ੍ਹੋ  ਅੰਮ੍ਰਿਤਸਰ ਵਿਖੇ ਪ੍ਰੋਵੀਜ਼ਨਲ ਸਟੋਰ ‘ਤੇ ਹੋਈ ਗੋਲੀਬਾਰੀ ਪਿੱਛੇ ਜੱਗੂ ਭਗਵਾਨਪੁਰੀਆ ਗੈਂਗ ਦਾ ਹੱਥ; ਪਿਸਤੌਲ ਸਮੇਤ ਦੋ ਗ੍ਰਿਫ਼ਤਾਰ

ਮੇਲੇ ਵਿੱਚ ਡੇਅਰੀ ਫਾਰਮਿੰਗ, ਮੁਰਗੀ ਪਾਲਣ ਅਤੇ ਟਿਕਾਊ ਖੇਤੀ ਦੇ ਤਰੀਕਿਆਂ ਬਾਰੇ ਜਾਣਕਾਰੀ ਭਰਪੂਰ ਤੇ ਸਿੱਖਣਯੋਗ ਪ੍ਰਦਰਸ਼ਨੀਆਂ ਲਗਾਈਆਂ ਗਈਆਂ, ਜਿਨ੍ਹਾਂ ਨੇ ਦਰਸ਼ਕਾਂ ਦੀ ਖਾਸ ਰੁਚੀ ਜਗਾਈ। ਮਾਹਿਰਾਂ ਨੇ ਪਸ਼ੂ ਪਾਲਣ ਨਾਲ ਸੰਬੰਧਿਤ ਆਮ ਸਮੱਸਿਆਵਾਂ ਨੂੰ ਹੱਲ ਕਰਨ ਬਾਰੇ ਵਿਗਿਆਨਕ ਸਲਾਹ ਦਿੱਤੀ। ਪ੍ਰਮੁੱਖ ਵੈਟਰਨਰੀ ਦਵਾਈ ਨਿਰਮਾਤਾ (ਫਾਰਮਾਸਿਊਟੀਕਲ ਕੰਪਨੀਆਂ), ਡੇਅਰੀ ਤੇ ਪਸ਼ੂ ਉਪਕਰਣਾਂ ਨਾਲ ਸੰਬੰਧਿਤ ਫੈਕਟਰੀਆਂ ਵੱਲੋਂ ਵੀ ਸਟਾਲ ਲਗਾਏ ਗਏ। ਕਾਲਜ ਆਫ ਡੇਅਰੀ ਐਂਡ ਫੂਡ ਸਾਇੰਸ ਟੈਕਨਾਲੋਜੀ ਅਤੇ ਡਿਪਾਰਟਮੈਂਟ ਆਫ ਲਾਈਵਸਟਾਕ ਪ੍ਰੋਡਕਟਸ ਟੈਕਨਾਲੋਜੀ ਵੱਲੋਂ ਤਿਆਰ ਕੀਤੀਆਂ ਵਿਭਿੰਨ ਵਿਅੰਜਨ, ਵਿਕਰੀ ਲਈ ਉਪਲਬਧ ਸਨ।ਪਸ਼ੂ ਪਾਲਣ ਖੇਤਰ ਦੇ ਪ੍ਰਸਿੱਧ ਮਾਹਿਰਾਂ ਨੇ ਜਾਣਕਾਰੀ ਭਰਪੂਰ ਗੱਲਬਾਤਾਂ ਰਾਹੀਂ ਪਸ਼ੂ ਪਾਲਣ ਸਿਹਤ ਅਤੇ ਭਲਾਈ ਬਾਰੇ ਕੀਮਤੀ ਜਾਣਕਾਰੀ ਸਾਂਝੀ ਕੀਤੀ। ਮੇਲੇ ਦਾ ਮੁੱਖ ਆਕਰਸ਼ਣ “ਸਰਵੋਤਮ ਪਸ਼ੂ ਪ੍ਰਤਿਯੋਗਤਾਵਾਂ” ਸਨ, ਜਿਸ ਵਿੱਚ ਉੱਚ ਗੁਣਵੱਤਾ ਵਾਲੀਆਂ ਮੁਰ੍ਹਾ ਮੱਝਾਂ , ਐਚ.ਐਫ. ਗਾਂਵਾਂ, ਬੀਟਲ ਬੱਕਰੀਆਂ ਅਤੇ ਕਜਲੀ ਭੇਡਾਂ ਨੂੰ ਪੇਸ਼ ਕੀਤਾ ਗਿਆ ਅਤੇ ਹਰ ਸ਼੍ਰੇਣੀ ਦੇ ਪਹਿਲੇ ਤਿੰਨ ਪ੍ਰਤਿਯੋਗੀਆਂ ਨੂੰ ਪ੍ਰਮਾਣ–ਪੱਤਰ ਅਤੇ ਨਗਦ ਇਨਾਮ ਦਿੱਤੇ ਗਏ। ਮੇਲੇ ਵਿੱਚ ਸਥਾਨਕ ਵਿਕਰੇਤਾਵਾਂ ਵੱਲੋਂ ਪਸ਼ੂਆਂ ਦੀ ਖੁਰਾਕ, ਉਪਕਰਣ ਤੇ ਸਿਹਤ ਉਤਪਾਦਾਂ ਨਾਲ ਜੁੜੀਆਂ ਵਸਤਾਂ ਵੀ ਵਿਕਰੀ ਲਈ ਲਗਾਈਆਂ ਗਈਆਂ।ਇਸ ਸਮਾਗਮ ਵਿੱਚ ਪ੍ਰਮੁੱਖ ਸਖਸ਼ੀਅਤਾਂ, ਅਧਿਕਾਰੀਆਂ, ਵਿਭਾਗ ਮੁਖੀਆਂ, ਅਧਿਆਪਕਾਂ, ਵਿਦਿਆਰਥੀਆਂ ਤੇ ਸਟਾਫ ਨੇ ਹਿੱਸਾ ਲਿਆ।

ਇਹ ਵੀ ਪੜ੍ਹੋ  ਤੀਜੇ ਅੰਤਰਰਾਸ਼ਟਰੀ ਪੰਜਾਬੀ ਭਾਸ਼ਾ ਓਲੰਪੀਆਡ ਲਈ ਦੁਨੀਆਂ ਭਰ ‘ਚੋਂ 2.25 ਲੱਖ ਤੋਂ ਵੱਧ ਵਿਦਿਆਰਥੀਆਂ ਨੇ ਰਜਿਸਟ੍ਰੇਸ਼ਨ ਕਰਵਾਈ: ਹਰਜੋਤ ਬੈਂਸ

ਇਹ ਇਕ-ਦਿਵਸੀ ਸਮਾਗਮ ਗਿਆਨ ਸਾਂਝੇਕਰਨ ਅਤੇ ਉਦਯੋਗ ਤੇ ਵਿੱਦਿਅਕ ਖੇਤਰ ਵਿਚਕਾਰ ਸਹਿਯੋਗ ਵਧਾਉਣ ਲਈ ਇੱਕ ਸਫਲ ਮੰਚ ਸਾਬਤ ਹੋਇਆ। ਇਸ ਨੇ ਪਸ਼ੂ ਪਾਲਣ ਦੇ ਕਾਰਗਰ ਤਰੀਕਿਆਂ ਬਾਰੇ ਗਹਿਰੀ ਸਮਝ ਪ੍ਰਦਾਨ ਕੀਤੀ ਜੋ ਕਿਸਾਨਾਂ ਦੀ ਆਮਦਨ ਵਧਾਉਣ ਵਿੱਚ ਸਹਾਇਕ ਸਾਬਤ ਹੋਵੇਗੀ।ਅੰਤ ਵਿੱਚ, ਡਾ. ਕੁਲਦੀਪ ਗੁਪਤਾ, ਡੀਨ, ਸੀਓਵੀਐਸ, ਰਾਮਪੁਰਾ ਫੂਲ ਨੇ ਸਾਰੇ ਆਯੋਜਕਾਂ ਅਤੇ ਸਹਿਯੋਗੀਆਂ ਦਾ ਧੰਨਵਾਦ ਕੀਤਾ ਅਤੇ ਮੇਲੇ ਦੀ ਸਫਲਤਾ ਲਈ ਵਧਾਈ ਦਿੱਤੀ। ਉਨ੍ਹਾਂ ਨੇ ਕਿਹਾ ਕਿ ਇਹ ਮੇਲਾ ਕਾਲਜ ਅਤੇ ਯੂਨੀਵਰਸਿਟੀ ਦੇ ਅਧਿਕਾਰੀਆਂ, ਅਧਿਆਪਕਾਂ ਅਤੇ ਗੈਰ–ਅਧਿਆਪਕ ਸਟਾਫ ਦੀ ਸਮੂਹਿਕ ਮਿਹਨਤ, ਸਮਰਪਣ ਅਤੇ ਟੀਮ ਵਰਕ ਦਾ ਨਤੀਜਾ ਹੈ।ਇਸ ਇਕ-ਦਿਵਸੀ ਮੇਲੇ ਵਿੱਚ ਵਿਦਿਆਰਥੀਆਂ, ਅਧਿਆਪਕਾਂ, ਉਦਯੋਗਕ ਮਾਹਿਰਾਂ ਤੇ ਸਥਾਨਕ ਕਿਸਾਨਾਂ ਨੇ ਵੱਡੇ ਉਤਸ਼ਾਹ ਨਾਲ ਭਾਗ ਲਿਆ ਅਤੇ ਪਸ਼ੂ ਪਾਲਣ ਖੇਤਰ ਦੇ ਨਵੇਂ ਰੁਝਾਨਾਂ ਬਾਰੇ ਜਾਣਕਾਰੀ ਪ੍ਰਾਪਤ ਕੀਤੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

 

ਤਰਨ ਤਾਰਨ ਜਿਮਨੀ ਚੋਣ: ਮੁਕਾਬਲਾ ਹੋਇਆ ਰੌਚਕ , ਚੌਥੇ ਗੇੜ ਵਿੱਚ ਆਪ ਦੇ ਹਰਮੀਤ ਸਿੰਘ ਸੰਧੂ 179 ਵੋਟਾਂ ਨਾਲ ਹੋਏ ਅੱਗੇ

0

Tarn Taran News; ਤਰਨ ਤਾਰਨ ਦੀ ਜਿਮਨੀ ਚੋਣ ਵਿੱਚ ਵੋਟਾਂ ਦੀ ਗਿਣਤੀ ਚੌਥੇ ਗੇੜ ਤੱਕ ਪੂਰੀ ਹੋ ਚੁੱਕੀ ਹੈ। ਪਹਿਲੇ ਤਿੰਨ ਗੇੜਾਂ ਵਿੱਚ ਪਿੱਛੇ ਚੱਲੇ ਆ ਰਹੇ ਆਮ ਆਦਮੀ ਪਾਰਟੀ ਦੇ ਹਰਮੀਤ ਸਿੰਘ ਸੰਧੂ ਹੁਣ ਚੌਥੇ ਗੇੜ ਵਿੱਚ ਅੱਗੇ ਹੋ ਗਏ ਹਨ। ਉਹਨਾਂ ਨੂੰ ਇਸ ਗੇੜ ਵਿਚ ਸ਼੍ਰੋਮਣੀ ਅਕਾਲੀ ਦਲ ਦੀ ਸੁਖਵਿੰਦਰ ਕੌਰ ਤੋਂ 179 ਵੋਟਾਂ ਵੱਧ ਪਈਆਂ ਹਨ। ਤਾਜ਼ਾ ਅੰਕੜਿਆਂ ਅਨੁਸਾਰ ਆਮ ਆਦਮੀ ਪਾਰਟੀ ਦੇ ਹਰਮੀਤ ਸਿੰਘ ਸੰਧੂ 9552 ਵੋਟਾਂ ਅਤੇ ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਸੁਖਵਿੰਦਰ ਕੌਰ 9373 ਵੋਟਾਂ ਮਿਲੀਆਂ ਹਨ। ਜਿਸ ਨਾਲ ਮੁਕਾਬਲਾ ਕਾਫ਼ੀ ਨੇੜਲਾ ਅਤੇ ਰੋਚਕ ਬਣਿਆ ਹੋਇਆ ਹੈ।

ਕਾਂਗਰਸ ਉਮੀਦਵਾਰ ਕਰਨਬੀਰ ਸਿੰਘ ਬੁਰਜ ਨੂੰ ਹੁਣ ਤੱਕ 5267 ਵੋਟਾਂ ਮਿਲੀਆਂ ਹਨ। ਭਾਜਪਾ ਦੇ ਹਰਜੀਤ ਸਿੰਘ ਸੰਧੂ ਦੇ ਹਿੱਸੇ 955 ਵੋਟਾਂ ਆਈਆਂ ਹਨ।

‘ਵਾਰਸ ਪੰਜਾਬ ਦੇ’ ਦੇ ਸਮਰਥਕ ਆਜ਼ਾਦ ਉਮੀਦਵਾਰ ਮਨਦੀਪ ਸਿੰਘ ਖਾਲਸਾ ਦੀ ਵੋਟਾਂ ਦੀ ਗਿਣਤੀ 3726 ਤੱਕ ਪਹੁੰਚ ਗਈ ਹੈ।
ਚੋਣ ਨਤੀਜਿਆਂ ਦੇ ਅਗਲੇ ਗੇੜਾਂ ਦੀ ਉਡੀਕ ਜਾਰੀ ਹੈ।

ਦਿਆਲੂ ਯੋਜਨਾ ਦਾ ਲਾਭ ਹੋਰ ਵੱਧ ਤੇਜੀ ਤੇ ਸਟੀਕਤਾ ਨਾਲ ਮਿਲੇਗਾ – ਮੁੱਖ ਮੰਤਰੀ

0

👉ਦਿਆਲੂ- II ਯੋਜਨਾ ਪੋਰਟਲ ਦੀ ਕੀਤੀ ਸ਼ੁਰੂਆਤ
Haryana News:ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਸੂਬੇ ਵਿੱਚ ਕਿਸੇ ਵੀ ਨਾਗਰਿਕ ਦੀ ਆਵਾਰਾ ਪਸ਼ੂਆਂ ਤੋਂ ਹੋਣ ਵਾਲੀ ਦੁਰਘਟਨਾ ਵਿੱਚ ਮੌਤ ਜਾਂ ਦਿਵਆਂਗਤਾ ਲੈਣ ‘ਤੇ ਦਿਆਲੂ ਯੋਜਨਾ ਦਾ ਲਾਭ ਮਿਲੇਗਾ। ਇਸ ਦੇ ਲਈ ਦਿਆਲੂ- II ਯੋਜਨਾ ਪੋਰਟਲ ਦਾ ਸਰਲੀਕਰਣ ਕੀਤਾ ਗਿਆ ਹੈ।ਮੁੱਖ ਮੰਤਰੀ ਅੱਜ ਚੰਡੀਗੜ੍ਹ ਵਿੱਚ ਦਿਆਲੂ- II ਯੋਜਨਾ ਪੋਰਟਲ ਦੀ ਸ਼ੁਰੂਆਤ ਕਰ ਰਹੇ ਸਨ। ਇਸ ਮੌਕੇ ‘ਤੇ ਮੁੱਖ ਸਕੱਤਰ ਅਨੁਰਾਗ ਰਸਤੋਗੀ, ਮੁੱਖ ਮੰਤਰੀ ਦੇ ਓਐਸਡੀ ਬੀਬੀ ਭਾਰਤੀ, ਮੁੱਖ ਮੰਤਰੀ ਦੇ ਵਧੀਕ ਪ੍ਰਧਾਨ ਸਕੱਤਰ ਡਾ. ਸਾਕੇਤ ਕੁਮਾਰ, ਪ੍ਰਧਾਨ ਸਕੱਤਰ ਸੈਰ-ਸਪਾਟਾ ਸ੍ਰੀਮਤੀ ਕਲਾ ਰਾਮਚੰਦਰਨ ਸਮੇਤ ਕਈ ਸੀਨੀਅਰ ਅਧਿਕਾਰੀ ਮੌਜੂਦ ਰਹੇ।

ਇਹ ਵੀ ਪੜ੍ਹੋ  ਬ੍ਰਹਮਸਰੋਵਰ ਤੇ ਜੋਤੀਸਰ ਦੇ ਮੁੜ ਨਿਰਮਾਣ ਤੇ ਸੁੰਦਰੀਕਰਣ ਦਾ ਕੰਮ ਮੇਲਾ ਸ਼ੁਰੂ ਹੋਣ ਤੋਂ ਪਹਿਲਾਂ ਕਰਨ ਪੂਰੇ – ਮੁੱਖ ਮੰਤਰੀ

ਮੁੱਖ ਮੰਤਰੀ ਨੇ ਕਿਹਾ ਕਿ ਦਿਆਲੂ- II ਪੋਰਟਲ ਸਰਕਾਰ ਦੀ ਪਾਰਦਰਸ਼ੀ ਅਤੇ ਸਰਲ ਸੇਵਾ ਵੰਡ ਦੀ ਦਿਸ਼ਾ ਵਿੱਚ ਇੱਕ ਹੋਰ ਮਹਤੱਵਪੂਰਣ ਕਦਮ ਹੋਵੇਗਾ। ਇਸ ਡਿਜੀਟਲ ਪਹਿਲ ਨਾਲ ਸਿਰਫ ਪਰਿਵਾਰਾਂ ਨੂੰ ਇਸ ਯੋਜਨਾ ਦਾ ਲਾਭ ਹੋਰ ਵੱਧ ਤੇਜੀ ਤੇ ਸਟੀਕਤਾ ਨਾਲ ਮਿਲੇਗਾ। ਯੋਜਨਾ ਦਾ ਲਾਭ ਡੀਬੀਟੀ ਰਾਹੀਂ ਸਿੱਧਾ ਉਨ੍ਹਾਂ ਦੇ ਬੈਂਕ ਖਾਤੇ ਵਿੱਚ ਭੇਜਿਆ ਜਾਵੇਗਾ।ਮੁੱਖ ਮੰਤਰੀ ਨੇ ਦਸਿਆ ਕਿ ਦਿਆਲੂ ਯੋਜਨਾ ਦੇ ਤਹਿਤ ਸਰਕਾਰ ਉਨ੍ਹਾਂ ਪਰਿਵਾਰਾਂ ਨੂੰ ਆਰਥਕ ਸਹਾਇਤਾ ਪ੍ਰਦਾਨ ਕਰਦੀ ਹੈ ਜਿਨ੍ਹਾਂ ਦੇ ਕਿਸੇ ਮੈਂਬਰ ਦੀ ਆਵਾਰਾ ਪਸ਼ੂਆਂ ਨਾਲ ਹੋਣ ਵਾਲੇ ਦੁਰਘਟਨਾ ਵਿੱਚ ਮੌਤ ਜਾਂ ਦਿਵਆਂਗਤਾ ਹੋ ਜਾਣ ‘ਤੇ 1 ਲੱਖ ਤੋਂ 5 ਲੱਖ ਰੁਪਏ ਦੀ ਸਹਾਇਤਾ ਰਕਮ ਦਿੱਤੀ ਜਾਂਦੀ ਹੈ। ਜਦੋਂ ਕਿ ਸੱਟ ਲਈ ਘੱਟੋ ਘੱਟ 10 ਹਜਾਰ ਰੁਪਏ ਦੀ ਰਕਮ ਪ੍ਰਦਾਨ ਕੀਤੀ ਜਾਂਦੀ ਹੈ।

ਇਹ ਵੀ ਪੜ੍ਹੋ  Bathinda ਸ਼ਹਿਰ ‘ਚ ਨੌਜਵਾਨ ਦਾ ਕ+ਤ+ਲ; ਪ੍ਰਵਾਰ ਨੇ ਇਨਸਾਫ਼ ਲਈ ਲਾਸ਼ ਸੜ੍ਹਕ ‘ਤੇ ਰੱਖੀ

ਉਨ੍ਹਾਂ ਨੇ ਦਸਿਆ ਕਿ ਯੋਜਨਾ ਦਾ ਲਾਭ ਲੈਣ ਲਈ ਪਰਿਵਾਰ ਪਹਿਚਾਣ ਪੱਤਰ ਤਹਿਤ ਰਜਿਸਟਰਡ ਹੋਣਾ ਜਰੂਰੀ ਹੈ।ਮੁੱਖ ਮੰਤਰੀ ਨੇ ਦਸਿਆ ਕਿ ਸਹਾਇਤਾ ਰਕਮ ਲਈ ਜਿਲ੍ਹਾ ਪੱਧਰ ‘ਤੇ ਡਿਪਟੀ ਕਮਿਸ਼ਨਰ ਦੀ ਅਗਵਾਈ ਹੇਠ ਗਠਨ ਕਮੇਟੀ ਵੱਲੋਂ ਅੰਤਿਮ ਫੈਸਲਾ ਕੀਤਾ ਜਾਵੇਗਾ। ਜਿਲ੍ਹਾ ਸਾਂਖਿਅਕੀ ਅਧਿਕਾਰੀ ਦਾਵਿਆਂ ਦੇ ਤਾਲਮੇਲ ਨੂੰ ਯਕੀਨੀ ਕਰਨ ਲਈ ਜਿਲ੍ਹਾ ਪੱਧਰੀ ਨੋਡਲ ਅਧਿਕਾਰੀ ਵਜੋ ਕੰਮ ਕਰਣਗੇ। ਇਸ ਯੋਜਨਾ ਦਾ ਲਾਭ ਲੈਣ ਲਈ ਨਾਗਰਿਕ http://dapsy.finhry.gov.in ਪੋਰਟਲ ‘ਤੇ ਬਿਨੈ ਕਰ ਸਕਦੇ ਹਨ। ਇਸ ਤੋਂ ਇਲਾਵਾ ਸਰਕਾਰ ਵੱਲੋਂ ਸੰਚਾਲਿਤ ਜਨ ਸਹਾਇਤ ਮੋਬਾਇਲ ਐਪ ਰਾਹੀਂ ਵੀ ਬਿਨੈ ਕੀਤੇ ਜਾ ਸਕਦੇ ਹਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਤਰਨਤਾਰਨ ਜਿਮਨੀ ਚੋਣ; ਅਕਾਲੀ ਦਲ ਦੂਜੇ ਗੇੜ ‘ ਚ ਵੀ ਅੱਗੇ

0

Tarn Taran News: tarn Taran by-election result news; ਤਰਨਤਾਰਨ ਹਲਕੇ ਲਈ ਹੋਈ ਜਿਮਨੀ ਚੋਣ ਦੀ ਚੱਲ ਰਹੀ ਗਿਣਤੀ ਤੇ ਹੁਣ ਤੱਕ ਦੋ ਰਾਉਂਡ ਪੂਰੇ ਹੋ ਚੁੱਕੇ ਹਨ। ਇਹਨਾਂ ਦੋਨਾਂ ਰਾਉਂਡ ਦੇ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਸੁਖਵਿੰਦਰ ਕੌਰ 1480 ਵੋਟਾਂ ਨਾਲ ਅੱਗੇ ਚੱਲ ਰਹੀ ਹੈ। ਪਹਿਲੇ ਰਾਊਂਡ ਵਿੱਚ ਸੁਖਵਿੰਦਰ ਕੌਰ ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਮੀਤ ਸਿੰਘ ਸੰਧੂ ਤੋਂ 625 ਵੋਟਾਂ ਨਾਲ ਅੱਗੇ ਸੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Our Visitor

1902610