Thursday, May 14, 2026
Home Blog Page 334

ਬ੍ਰਹਮਸਰੋਵਰ ਤੇ ਜੋਤੀਸਰ ਦੇ ਮੁੜ ਨਿਰਮਾਣ ਤੇ ਸੁੰਦਰੀਕਰਣ ਦਾ ਕੰਮ ਮੇਲਾ ਸ਼ੁਰੂ ਹੋਣ ਤੋਂ ਪਹਿਲਾਂ ਕਰਨ ਪੂਰੇ – ਮੁੱਖ ਮੰਤਰੀ

0

👉ਤੀਰਥ ਸਥਾਨਾਂ ‘ਤੇ ਮਹਾਭਾਰਤ ਦੇ ਸ਼ਲੋਕਾਂ ਦੇ ਲੇਖਨ ਦੇ ਕਾਰਜ ਵਿੱਚ ਤੇਜੀ ਲਿਆਉਣ ਦੇ ਦਿੱਤੇ ਨਿਰਦੇਸ਼
Haryana News: ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਕੁਰੂਕਸ਼ੇਤਰ ਵਿਕਾਸ ਬੋਰਡ ਤਹਿਤ ਹੋਣ ਵਾਲੇ ਸਾਰੇ ਕੰਮਾਂ ਨੂੰ ਨਿਰਧਾਰਿਤ ਸਮੇਂ ਵਿੱਚ ਪੂਰਾ ਕੀਤਾ ਜਾਵੇ ਅਤੇ ਵਿਕਾਸ ਕੰਮਾਂ ਵਿੱਚ ਗੁਣਵੱਤਾ ਦਾ ਵਿਸ਼ੇਸ਼ ਧਿਆਨ ਰੱਖਿਆ ਜਾਵੇ। ਜੇਕਰ ਕਿਸੇ ਕੰਮ ਵਿੱਚ ਕੋਈ ਲਾਪ੍ਰਵਾਹੀ ਤੇ ਕੋਤਾਹੀ ਵਰਤੀ ਜਾਵੇਗੀ ਤਾਂ ਉਸ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।ਮੁੱਖ ਮੰਤਰੀ ਅੱਜ ਕੁਰੂਕਸ਼ੇਤਰ ਵਿਕਾਸ ਬੋਰਡ ਦੇ ਅਧੀਨ ਆਉਣ ਵਾਲੇ ਤੀਰਥ ਸਥਾਨਾਂ ਦੇ ਨਿਰਮਾਣ, ਨਵੀਨੀਕਰਣ, ਸੁੰਦਰੀਕਰਣ ਆਦਿ ਨੂੰ ਲੈ ਕੇ ਕੀਤੇ ਜਾਣ ਵਾਲੇ ਵਿਕਾਸ ਕੰਮਾਂ ਦੀ ਸਮੀਖਿਆ ਮੀਟਿੰਗ ਦੀ ਅਗਵਾਈ ਕਰ ਰਹੇ ਸਨ।

ਇਹ ਵੀ ਪੜ੍ਹੋ  Tarn Taran By Election Result; ਵੋਟਾਂ ਦੀ ਗਿਣਤੀ ਸ਼ੁਰੂ 

ਮੀਟਿੰਗ ਵਿੱਚ ਮੁੱਖ ਮੰਤਰੀ ਦੇ ਓਐਸਡੀ ਬੀਬੀ ਭਾਰਤੀ, ਮੁੱਖ ਮੰਤਰੀ ਦੇ ਵਧੀਕ ਪ੍ਰਧਾਨ ਸਕੱਤਰ ਡਾ. ਸਾਕੇਤ ਕੁਮਾਰ ਸਮੇਤ ਕੇਡੀਬੀ ਦੇ ਮੈਂਬਰ ਅਤੇ ਅਧਿਕਾਰੀਆਂ ਨੇ ਹਿੱਸਾ ਲਿਆ।ਮੁੱਖ ਮੰਤਰੀ ਨੇ ਕਿਹਾ ਕਿ ਬ੍ਰਹਮਸਰੋਵਰ, ਜੋਤੀਸਰ ਤੀਰਥ ਦੇ ਕੰਮ ਪ੍ਰਾਥਮਿਕਤਾ ਆਧਾਰ ‘ਤੇ ਮੇਲਾ ਸ਼ੁਰੂ ਹੋਣ ਤੋਂ ਪਹਿਲਾਂ ਪੂਰੇ ਕੀਤੇ ਜਾਣ ਤਾਂ ਜੋ ਜਨਤਾ ਨੂੰ ਉਨ੍ਹਾਂ ਦਾ ਲਾਭ ਆਸਾਨੀ ਨਾਲ ਮਿਲ ਸਕੇ। ਉਨ੍ਹਾਂ ਨੇ ਕਿਹਾ ਕਿ ਜੇਕਰ ਕਿਸੇ ਵੀ ਕੰਮ ਵਿੱਚ ਕੋਈ ਬਦਲਾਅ ਕੀਤਾ ਜਾਣਾ ਹੈ ਤਾਂ ਉਸ ਦੀ ਪਹਿਲਾਂ ਮੰਜੂਰੀ ਲੈਣੀ ਜਰੂਰੀ ਹੋਵੇਗੀ। ਵਿਕਾਸ ਕੰਮਾਂ ਦੀ ਪਹਿਲਾਂ ਡਰਾਇੰਗ ਬਨਾਉਣ, ਫਿਰ ਕੰਮ ਸ਼ੁਰੂ ਕੀਤੇ ਜਾਣ ਅਤੇ ਇਸ ਕੰਮ ਵਿੱਚ ਸਮੇਂ ਸੀਮਾ ਵੀ ਨਿਰਧਾਰਿਤ ਕੀਤੀ ਜਾਵੇ।ਮੁੱਖ ਮੰਤਰੀ ਨੇ ਭੌਰ ਸੈਂਦਾ ਤੀਰਥ ਪੇਹਵਾ ਦੇ ਕੰਮਾਂ ਦੀ ਸਮੀਖਿਆ ਕਰਦੇ ਹੋਏ ਕਿਹਾ ਕਿ ਇਸ ਤਾਲਾਬ ‘ਤੇ ਘਾਟ ਦਾ ਨਿਰਮਾਣ ਕਰਨ ਤੇ ਦਰਸ਼ਕਾਂ ਲਈ ਚਿਤਰਕਾਰੀ, ਪੇਂਟਿੰਗ ਆਦਿ ਕਰਨ ਦਾ ਕੰਮ ਜਲਦੀ ਸ਼ੁਰੂ ਕਰਵਾਇਆ ਜਾਵੇ।

ਇਹ ਵੀ ਪੜ੍ਹੋ  Moga Police ਦਾ ਛੋਟਾ ਥਾਣੇਦਾਰ 5000 ਰੁਪਏ ਦੀ ਰਿਸ਼ਵਤ ਲੈਂਦਾ ਵਿਜੀਲੈਂਸ ਨੇ ਕੀਤਾ ਰੰਗੇ ਹੱਥੀਂ ਗ੍ਰਿਫਤਾਰ

ਉਨ੍ਹਾਂ ਨੇ ਕਿਹਾ ਕਿ ਕੇਡੀਬੀ ਦੇ ਵਿਕਾਸ ਕੰਮਾਂ ਦੀ ਸਮੀਖਿਆ ਤਹਿਤ ਅਗਾਮੀ ਮੀਟਿੰਗ ਜਲਦੀ ਹੀ ਆਯੋਜਿਤ ਕੀਤੀ ਜਾਵੇਗੀ। ਇਸ ਵਿੱਚ ਸਾਰੇ ਕੰਮਾਂ ਦੀ ਰਿਪੋਰਟ ਵਿਸਤਾਰ ਨਾਲ ਪੇਸ਼ ਕਰਨ ਦੇ ਨਿਰਦੇਸ਼ ਦਿੱਤੇ।ਮੁੱਖ ਮੰਤਰੀ ਨੇ ਕਿਹਾ ਕਿ ਭੌਰ ਸੈਂਦਾ ਤਾਲਾਬ ਤੋਂ ਮਗਰਮੱਛ ਕੱਢਣ ਦਾ ਸੰਵੇਦਨਸ਼ੀਲ ਮਾਮਲਾ ਜਾਣਕਾਰੀ ਵਿੱਚ ਆਇਆ ਹੈ, ਪਰ ਵਿਭਾਗ ਵੱਲੋਂ ਹੁਣ ਤੱਕ ਇਸ ‘ਤੇ ਕੋਈ ਕੰਮ ਨਹੀਂ ਕੀਤਾ ਗਿਆ। ਇਸ ਮਾਮਲੇ ਦੀ ਜਾਂਚ ਵਧੀਕ ਪ੍ਰਧਾਨ ਸਕੱਤਰ ਡਾ. ਸਾਕੇਤ ਕੁਮਾਰ ਕਰਨ।ਮੁੱਖ ਮੰਤਰੀ ਨੇ ਜੀਂਦ ਦੇ ਪਾਂਡੂ ਪਿੰਡਾਰਾ ਤੀਰਥ ਸਥਾਨ ‘ਤੇ ਕੀਤੇ ਗਏ ਕੰਮਾਂ ਦੀ ਵੀ ਸਮੀਖਿਆ ਕੀਤੀ। ਉਨ੍ਹਾਂ ਨੇ 182 ਤੀਰਥ ਸਥਾਨਾਂ ‘ਤੇ ਮਹਾਭਾਰਤ ਦੇ ਸ਼ਲੋਕਾਂ ਦੀ ਮਹਿਮਾ ਪੱਟ ਬਨਾਉਣ ਦੇ ਕੰਮ ਵਿੱਚ ਤੇਜੀ ਲਿਆਉਣ ਦੇ ਨਿਰਦੇਸ਼ ਦਿੱਤੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Tarn Taran By Election Result; ਵੋਟਾਂ ਦੀ ਗਿਣਤੀ ਸ਼ੁਰੂ 

0

Tarn Taran News: tarn Taran by-election result news; ਲੰਘੀ 11 ਨਵੰਬਰ ਨੂੰ ਤਰਨ ਤਾਰਨ ਜਿਮਨੀ ਚੋਣ ਲਈ ਵੋਟਾਂ ਦੀ ਗਿਣਤੀ ਸ਼ੁਰੂ ਹੋ ਚੁੱਕੀ ਹੈ। ਚੋਣ ਨਤੀਜਿਆਂ ਦੇ ਰੁਝਾਨ ਜਲਦੀ ਹੀ ਆਉਣੇ ਸ਼ੁਰੂ ਹੋ ਜਾਣਗੇ। ਚੋਣ ਅਧਿਕਾਰੀ ਮੁਤਾਬਕ ਵੋਟਾਂ ਦੀ ਗਿਣਤੀ ਲਈ ਮੁਕੰਮਲ ਸੁਰੱਖਿਆ ਅਤੇ ਹੋਰ ਪ੍ਰਬੰਧ ਕੀਤੇ ਗਏ ਹਨ। ਜਿਮਨੀ ਚੋਣ ਲਈ ਕੁਲ 15 ਉਮੀਦਵਾਰ ਆਪਣੀ ਕਿਸਮਤ ਅਜਮਾ ਰਹੇ ਹਨ ਪ੍ਰੰਤੂ ਮੁਕਾਬਲਾ ਮੁੱਖ ਤੌਰ’ ਤੇ ਪੰਜ ਉਮੀਦਵਾਰਾਂ ਵਿੱਚ ਹੀ ਦਿਖਾਈ ਦਿੰਦਾ ਰਿਹਾ ਹੈ।

ਇਹ ਵੀ ਪੜ੍ਹੋ Moga Police ਦਾ ਛੋਟਾ ਥਾਣੇਦਾਰ 5000 ਰੁਪਏ ਦੀ ਰਿਸ਼ਵਤ ਲੈਂਦਾ ਵਿਜੀਲੈਂਸ ਨੇ ਕੀਤਾ ਰੰਗੇ ਹੱਥੀਂ ਗ੍ਰਿਫਤਾਰ

ਇਹਨਾਂ ਵਿੱਚ ਆਮ ਆਦਮੀ ਪਾਰਟੀ ਦੇ ਹਰਮੀਤ ਸਿੰਘ ਸੰਧੂ, ਕਾਂਗਰਸ ਦੇ ਕਰਨਵੀਰ ਸਿੰਘ ਬੁਰਜ, ਸ਼੍ਰੋਮਣੀ ਅਕਾਲੀ ਦਲ ਦੀ ਪ੍ਰਿੰਸੀਪਲ ਸੁਖਵਿੰਦਰ ਕੌਰ, ਭਾਜਪਾ ਦੇ ਹਰਜੀਤ ਸਿੰਘ ਸੰਧੂ ਤੇ ਪੰਥਕ ਧਿਰਾਂ ਵੱਲੋਂ ਭਾਈ ਮਨਦੀਪ ਸਿੰਘ ਦੇ ਨਾਮ ਦੀ ਚਰਚਾ ਸਿਆਸੀ ਗਲਿਆਰਿਆਂ ਵਿੱਚ ਰਹੀ ਹੈ। ਸਾਰੀਆਂ ਹੀ ਧਿਰਾਂ ਵੱਲੋਂ ਆਪੋ ਆਪਣੀ ਜਿੱਤ ਦੇ ਦਾਅਵੇ ਕੀਤੇ ਜਾ ਰਹੇ ਹਨ ਪਰੰਤੂ ਹੁਣ ਮਸ਼ੀਨਾਂ ਖੁੱਲਣ ਦੇ ਨਾਲ ਹੀ ਹਲਕੇ ਦੇ ਵੋਟਰਾਂ ਦੇ ਮਨਾਂ ਦੀ ਤਸਵੀਰ ਸਾਫ ਹੋਵੇਗੀ। ਵੋਟਾਂ ਦੀ ਗਿਣਤੀ ਕੁੱਲ 16 ਅਰਾਉਂਡ ਵਿੱਚ ਹੋਵੇਗੀ।

ਤੀਜੇ ਅੰਤਰਰਾਸ਼ਟਰੀ ਪੰਜਾਬੀ ਭਾਸ਼ਾ ਓਲੰਪੀਆਡ ਲਈ ਦੁਨੀਆਂ ਭਰ ‘ਚੋਂ 2.25 ਲੱਖ ਤੋਂ ਵੱਧ ਵਿਦਿਆਰਥੀਆਂ ਨੇ ਰਜਿਸਟ੍ਰੇਸ਼ਨ ਕਰਵਾਈ: ਹਰਜੋਤ ਬੈਂਸ

0

Chandigarh News:ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਪੰਜਾਬ ਸਕੂਲ ਸਿੱਖਿਆ ਬੋਰਡ (ਪੀ.ਐਸ.ਈ.ਬੀ.) ਦੁਆਰਾ ਕਰਵਾਏ ਜਾ ਰਹੇ ਤੀਜੇ ਅੰਤਰਰਾਸ਼ਟਰੀ ਪੰਜਾਬੀ ਭਾਸ਼ਾ ਓਲੰਪੀਆਡ ਵਿੱਚ ਵੱਡੇ ਪੱਧਰ ‘ਤੇ ਵਿਦਿਆਰਥੀਆਂ ਦੀ ਦਿਲਚਸਪੀ ਦੇਖਣ ਨੂੰ ਮਿਲ ਰਹੀ ਹੈ ਅਤੇ ਇਸ ਵੱਕਾਰੀ ਮੁਕਾਬਲੇ ਵਿੱਚ ਰਜਿਸਟ੍ਰੇਸ਼ਨ ਦਾ ਅੰਕੜਾ 2,25,916 ਪਾਰ ਕਰ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਮੁਕਾਬਲੇ ਨੂੰ ਮਿਲਿਆ ਹੁੰਗਾਰਾ ਕੌਮਾਂਤਰੀ ਪੱਧਰ ‘ਤੇ ਪੰਜਾਬੀ ਭਾਸ਼ਾ ਦੇ ਪਸਾਰੇ ਦਾ ਠੋਸ ਪ੍ਰਮਾਣ ਹੈ। ਇਸ ਸਾਲ ਦਾ ਅੰਕੜਾ ਪਿਛਲੇ ਐਡੀਸ਼ਨਾਂ, ਜਿਨ੍ਹਾਂ ਵਿੱਚ ਕ੍ਰਮਵਾਰ 24,698 ਅਤੇ 6,689 ਰਜਿਸਟ੍ਰੇਸ਼ਨਾਂ ਹੋਈਆਂ ਸਨ, ਨਾਲੋਂ ਤਰੱਕੀ ਦੀ ਇੱਕ ਵੱਡੀ ਪੁਲਾਂਘ ਨੂੰ ਦਰਸਾਉਂਦਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਅੰਕੜਿਆਂ ਵਿੱਚ ਲਗਭਗ ਨੌਂ ਗੁਣਾ ਵਾਧਾ ਨੌਜਵਾਨਾਂ ਵਿੱਚ ਉਤਸ਼ਾਹ ਦੀ ਵੱਡੀ ਲਹਿਰ ਦਾ ਪ੍ਰਮਾਣ ਹੈ। ਇਸ ਵੱਡੇ ਹੁੰਗਾਰੇ ਦਾ ਸਿਹਰਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਠੋਸ ਯਤਨਾਂ ਨੂੰ ਦਿੰਦਿਆਂ ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਦੁਨੀਆ ਭਰ ਦੇ 2.25 ਲੱਖ ਤੋਂ ਵੱਧ ਵਿਦਿਆਰਥੀਆਂ ਨੂੰ ਆਪਣੀਆਂ ਭਾਸ਼ਾਈ ਜੜ੍ਹਾਂ ਨਾਲ ਜੁੜਦੇ ਦੇਖਣਾ ਸਾਡੀ ਸਰਕਾਰ ਲਈ ਇੱਕ ਸੁਪਨਾ ਸਾਕਾਰ ਹੋਣ ਦੇ ਬਰਾਬਰ ਹੈ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਵੱਲੋਂ ਮਿਲਿਆ ਭਾਰੀ ਹੁੰਗਾਰਾ ਮਾਪਿਆਂ, ਅਧਿਆਪਕਾਂ ਅਤੇ ਸਕੂਲ ਪ੍ਰਬੰਧਨ ਵੱਲੋਂ ਭਾਰੀ ਉਤਸ਼ਾਹ ਦੇ ਨਾਲ ਵਿਸ਼ਵ ਪੱਧਰ ‘ਤੇ ਪੰਜਾਬੀ ਭਾਸ਼ਾ ਨੂੰ ਅੱਗੇ ਵਧਾਉਣ ਲਈ ਸਾਡੀ ਵਿਆਪਕ ਅਤੇ ਟੀਚਾਗਤ ਪਹੁੰਚ ਦਾ ਸਪੱਸ਼ਟ ਪ੍ਰਮਾਣ ਹੈ।

ਇਹ ਵੀ ਪੜ੍ਹੋ  ਪੈਨਸ਼ਨਰ ਸੇਵਾ ਪੋਰਟਲ ‘ਤੇ ਪੈਨਸ਼ਨਰਾਂ ਦੀ ਰਜਿਸਟ੍ਰੇਸ਼ਨ 3 ਮਹੀਨਿਆਂ ਦੇ ਅੰਦਰ ਮੁੰਕਮਲ ਕਰ ਲਈ ਜਾਵੇਗੀ: ਹਰਪਾਲ ਸਿੰਘ ਚੀਮਾ

ਹੁਨਰ ਤੇ ਪ੍ਰਤਿਭਾ ਨੂੰ ਉਤਸ਼ਾਹਿਤ ਕਰਨ ਲਈ ਸੂਬਾ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਸਿੱਖਿਆ ਮੰਤਰੀ ਨੇ ਕਿਹਾ ਕਿ ਹਰੇਕ ਸ਼੍ਰੇਣੀ (ਪ੍ਰਾਇਮਰੀ, ਮਿਡਲ, ਸੈਕੰਡਰੀ) ਵਿੱਚ ਪਹਿਲੇ 10 ਵਿਦਿਆਰਥੀਆਂ ਨੂੰ 11,000 ਰੁਪਏ (ਪਹਿਲਾ ਇਨਾਮ), 7,100 ਰੁਪਏ (ਦੂਜਾ ਇਨਾਮ) ਅਤੇ 5,100 ਰੁਪਏ (ਤੀਜਾ ਇਨਾਮ) ਨਾਲ ਸਨਮਾਨਿਤ ਕੀਤਾ ਜਾਵੇਗਾ। ਇਸ ਤੋਂ ਇਲਾਵਾ ਸੰਸਥਾਗਤ ਪੱਧਰ ‘ਤੇ ਮਿਆਰੀ ਮੁਕਾਬਲੇ ਦੀ ਭਾਵਨਾ ਨੂੰ ਉਤਸ਼ਾਹਿਤ ਕਰਨ ਲਈ ਮੋਹਰੀ ਰਹਿਣ ਵਾਲੇ ਸਕੂਲਾਂ ਨੂੰ ਵੀ ਵਿਸ਼ੇਸ਼ ਪੁਰਸਕਾਰ ਅਤੇ ਮਾਨਤਾ ਦਿੱਤੀ ਜਾਵੇਗੀ।ਸ. ਬੈਂਸ ਨੇ ਕਿਹਾ ਕਿ ਤੀਜਾ ਅੰਤਰਰਾਸ਼ਟਰੀ ਪੰਜਾਬੀ ਭਾਸ਼ਾ ਓਲੰਪੀਆਡ ਇੱਕ ਮੁਕਾਬਲੇ ਤੋਂ ਵੱਧ ਹੈ, ਜੋ ਸਾਡੀ ਪਛਾਣ, ਸਾਡੀ ਮਾਂ ਬੋਲੀ ਅਤੇ ਸਾਡੀ ਵਿਰਾਸਤ ਦਾ ਜਸ਼ਨ ਹੈ। ਉਨ੍ਹਾਂ ਕਿਹਾ ਕਿ ਅਸੀਂ ਸਿਰਫ਼ ਭਾਸ਼ਾਈ ਹੁਨਰਾਂ ਦੀ ਪਰਖ ਨਹੀਂ ਕਰ ਰਹੇ ਹਾਂ ਬਲਕਿ ਅਸੀਂ ਪੰਜਾਬੀ ਭਾਸ਼ਾ ਅਤੇ ਸੱਭਿਆਚਾਰ ਦੇ ਭਵਿੱਖ ਦੇ ਰਖਵਾਲਿਆਂ ਨੂੰ ਤਿਆਰ ਕਰ ਰਹੇ ਹਾਂ। ਉਨ੍ਹਾਂ ਨੇ ਇਸ ਮੁਕਾਬਲੇ ਵਿੱਚ ਹਿੱਸਾ ਲੈਣ ਵਾਲੇ ਸਾਰੇ ਭਾਗੀਦਾਰਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ। ਪੀ.ਐਸ.ਈ.ਬੀ. ਦੇ ਚੇਅਰਮੈਨ ਡਾ. ਅਮਰਪਾਲ ਸਿੰਘ ਨੇ ਕਿਹਾ ਕਿ ਓਲੰਪੀਆਡ ਲਈ ਰਜਿਸਟ੍ਰੇਸ਼ਨ ਪ੍ਰਕਿਰਿਆ 31 ਅਕਤੂਬਰ ਨੂੰ ਸਮਾਪਤ ਹੋਈ ਸੀ। ਬਰਾਬਰੀ ਵਾਲੇ ਮਾਹੌਲ ਨੂੰ ਯਕੀਨੀ ਬਣਾਉਣ ਅਤੇ ਵਿਦਿਆਰਥੀਆਂ ਨੂੰ ਔਨਲਾਈਨ ਟੈਸਟਿੰਗ ਪੈਟਰਨ ਨਾਲ ਜਾਣੂ ਕਰਵਾਉਣ ਲਈ ਪੀਐਸਈਬੀ ਨੇ ਵੱਡੇ ਪੱਧਰ ਈ-ਬੁੱਕਸ ਪ੍ਰਦਾਨ ਕੀਤੀਆਂ ਅਤੇ 10, 11 ਅਤੇ 12 ਨਵੰਬਰ ਨੂੰ ਇੱਕ ਵਿਸ਼ੇਸ਼ ਮੌਕ ਟੈਸਟ ਵਿੰਡੋ ਦੀ ਸਹੂਲਤ ਦਿੱਤੀ।

ਇਹ ਵੀ ਪੜ੍ਹੋ  ਪੰਜਾਬ ਸਰਕਾਰ ਬਾਗਬਾਨੀ ਖੇਤਰ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ : ਮੋਹਿੰਦਰ ਭਗਤ

ਇਸ ਪਹਿਲਕਦਮੀ ਨੂੰ ਭਰਵਾਂ ਹੁੰਗਾਰਾ ਮਿਲਿਆ ਜਿਸ ਵਿੱਚ 1,35,784 ਵਿਦਿਆਰਥੀਆਂ ਨੇ ਸਰਗਰਮੀ ਨਾਲ ਪ੍ਰੈਕਟਿਸ ਟੈਸਟ ਵਿੱਚ ਹਿੱਸਾ ਦਿੱਤਾ। ਵਿਦਿਆਰਥੀਆਂ ਲਈ ਸਿੱਖਣ ਦੇ ਯਤਨਾਂ ਨੂੰ ਹੁਲਾਰਾ ਲਈ 15 ਅਤੇ 16 ਨਵੰਬਰ ਨੂੰ ਐਲੀਮੈਂਟਰੀ-ਪੱਧਰ ਦੇ ਵਿਦਿਆਰਥੀਆਂ ਲਈ ਪ੍ਰੈਕਟਿਸ ਪ੍ਰਿਖਿਆਵਾਂ ਦਾ ਇੱਕ ਹੋਰ ਰਾਊਂਡ ਰੱਖਿਆ ਗਿਆ ਹੈ।ਜ਼ਿਕਰਯੋਗ ਹੈ ਕਿ ਓਲੰਪੀਆਡ ਦੀ ਇਹ ਪਹਿਲਕਦਮੀ ਭਾਸ਼ਾਈ ਹੁਨਰ ਦੀ ਪਛਾਣ ਕਰਦਿਆਂ ਚੋਟੀ ਦੇ ਪ੍ਰਦਰਸ਼ਨਕਾਰੀਆਂ ਨੂੰ ਸਨਮਾਨਿਤ ਕਰਨ ਦੇ ਉਦੇਸ਼ ਨਾਲ ਸ਼ੁਰੂ ਕੀਤੀ ਗਈ ਹੈ। ਤੀਜਾ ਅੰਤਰਰਾਸ਼ਟਰੀ ਪੰਜਾਬੀ ਭਾਸ਼ਾ ਓਲੰਪੀਆਡ 5 ਦਸੰਬਰ (ਪ੍ਰਾਇਮਰੀ ਪੱਧਰ), 6 ਦਸੰਬਰ (ਮਿਡਲ) ਅਤੇ 8 ਦਸੰਬਰ (ਸੈਕੰਡਰੀ) ਨੂੰ ਔਨਲਾਈਨ ਟੈਸਟਾਂ ਨਾਲ ਸ਼ੁਰੂ ਹੋਵੇਗਾ। ਦੂਜਾ ਦੌਰ 15-16 ਦਸੰਬਰ ਨੂੰ ਹੋਵੇਗਾ, ਜਿਸਦੇ ਬਾਅਦ 23 ਦਸੰਬਰ, 2025 ਨੂੰ ਅੰਤਿਮ ਮੁਕਾਬਲਾ ਹੋਵੇਗਾ। ਉਨ੍ਹਾਂ ਅੱਗੇ ਕਿਹਾ ਕਿ ਮੁਕਾਬਲੇ ‘ਚ ਪੂਰੀ ਪਾਰਦਰਸ਼ਤਾ ਅਤੇ ਇਮਾਨਦਾਰੀ ਨੂੰ ਯਕੀਨੀ ਬਣਾਉਣ ਲਈ ਆਧੁਨਿਕ ਤਕਨਾਲੋਜੀ ਦੀ ਵਰਤੋਂ ‘ਜ਼ਰੀਏ ਔਨਲਾਈਨ ਟੈਸਟਾਂ ਦੀ ਬਾਰੀਕੀ ਨਾਲ ਨਿਗਰਾਨੀ ਕੀਤੀ ਜਾਵੇਗੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਪੰਜਾਬ ਸਰਕਾਰ ਵੱਲੋਂ ਸੂਬੇ ਦੇ ਪੇਂਡੂ ਵਿਕਾਸ ਵਿੱਚ ਤੇਜੀ ਲਈ 332 ਕਰੋੜ ਰੁਪਏ ਦਾ ਇਤਿਹਾਸਕ ਫੰਡ ਜਾਰੀ: ਹਰਪਾਲ ਸਿੰਘ ਚੀਮਾ

0

👉ਫੰਡਾਂ ਦੀ ਦੁਰਵਰਤੋਂ ਬਾਰੇ ਕੇਂਦਰੀ ਰਾਜ ਰੇਲ ਮੰਤਰੀ ਦੀ ਗਲਤ ਜਾਣਕਾਰੀ ਦੀ ਕੀਤੀ ਨਿਖੇਧੀ, ਐਸ.ਐਨ.ਏ ਸਪਰਸ਼ ਸਿਸਟਮ ਦਾ ਦਿੱਤਾ ਹਵਾਲਾ
Chandigarh News:ਪੰਜਾਬ ਦੇ ਵਿੱਤ ਮੰਤਰੀ, ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਪੰਜਾਬ ਦੇ ਪੇਂਡੂ ਖੇਤਰਾਂ ਵਿੱਚ ਜ਼ਮੀਨੀ ਪੱਧਰ ‘ਤੇ ਵਿਕਾਸ ਨੂੰ ਤੇਜ਼ ਕਰਨ, ਜ਼ਰੂਰੀ ਸੇਵਾਵਾਂ ਨੂੰ ਬਿਹਤਰ ਬਣਾਉਣ ਅਤੇ ਸੂਬੇ ਦੀਆਂ ਗ੍ਰਾਮ ਪੰਚਾਇਤਾਂ ਨੂੰ ਸਸ਼ਕਤ ਬਣਾਉਣ ਲਈ ਵੱਖ-ਵੱਖ ਵਿਕਾਸ ਕਾਰਜਾਂ ਲਈ 332 ਕਰੋੜ ਰੁਪਏ ਦੀ ਮਹੱਤਵਪੂਰਨ ਕਿਸ਼ਤ ਜਾਰੀ ਕਰਨ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਇਸੇ ਲੜੀ ਵਿੱਚ 334 ਕਰੋੜ ਰੁਪਏ ਦੀ ਅਗਲੀ ਕਿਸ਼ਤ ਦਸੰਬਰ ਦੇ ਅੰਤ ਤੱਕ ਜਾਂ ਜਨਵਰੀ ਦੇ ਪਹਿਲੇ ਹਫ਼ਤੇ ਜਾਰੀ ਕਰ ਦਿੱਤੀ ਜਾਵੇਗੀ, ਤਾਂ ਜੋ ਪੇਂਡੂ ਵਿਕਾਸ ਲਈ ਸਰੋਤਾਂ ਦਾ ਨਿਰੰਤਰ ਪ੍ਰਵਾਹ ਯਕੀਨੀ ਬਣਾਇਆ ਜਾ ਸਕੇ।ਇੱਥੇ ਪੰਜਾਬ ਭਵਨ ਵਿਖੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸੂਬੇ ਦੀ ਵਾਗਡੋਰ ਸੰਭਾਲਣ ਦੇ ਪਹਿਲੇ ਦਿਨ ਤੋਂ ਹੀ ਵਿਕਾਸ ਕਾਰਜ ਸ਼ੁਰੂ ਕਰ ਦਿੱਤੇ ਸਨ ਅਤੇ ਇਸੇ ਲੜੀ ਵਿੱਚ ਇਸ ਕਿਸ਼ਤ ਦੀ ਵਰਤੋਂ ਪਿੰਡਾਂ ਵਿੱਚ ਸੈਨੀਟੇਸ਼ਨ ਬਾਕਸ ਸਥਾਪਤ ਕਰਨ ਸਮੇਤ ਗ੍ਰਾਮ ਪੰਚਾਇਤਾਂ ਦੇ ਵੱਖ-ਵੱਖ ਵਿਕਾਸ ਕਾਰਜਾਂ ਲਈ ਕੀਤੀ ਜਾਵੇਗੀ।ਜਾਰੀ ਕੀਤੇ ਗਏ ਫੰਡਾਂ ਦੇ ਵੇਰਵੇ ਦਿੰਦੇ ਹੋਏ ਵਿੱਤ ਮੰਤਰੀ ਨੇ ਕਿਹਾ ਕਿ 332 ਕਰੋੜ ਰੁਪਏ ਦੀ ਕੁੱਲ ਕਿਸ਼ਤ ਨੂੰ ਰਣਨੀਤਕ ਤੌਰ ‘ਤੇ ਟਾਈਡ ਅਤੇ ਅਨਟਾਈਡ ਫੰਡਾਂ ਵਿੱਚ ਵੰਡਿਆ ਗਿਆ ਹੈ ਤਾਂ ਜੋ ਆਮ ਸਥਾਨਕ ਵਿਕਾਸ ਅਤੇ ਖਾਸ ਲਾਜ਼ਮੀ ਸੈਨੀਟੇਸ਼ਨ ਕਾਰਜਾਂ ਨੂੰ ਯਕੀਨੀ ਬਣਾਇਆ ਜਾ ਸਕੇ। ਉਨ੍ਹਾਂ ਕਿਹਾ ਕਿ 156 ਕਰੋੜ ਰੁਪਏ ਦੀ ਗ੍ਰਾਂਟ ਅਨਟਾਈਡ ਫੰਡਾਂ ਵਜੋਂ ਦਿੱਤੀ ਜਾ ਰਹੀ ਹੈ, ਜਿਸਦੀ ਵਰਤੋਂ ਗ੍ਰਾਮ ਪੰਚਾਇਤਾਂ ਆਪਣੇ ਸਬੰਧਤ ਅਧਿਕਾਰ ਖੇਤਰ ਵਿੱਚ ਕਿਸੇ ਵੀ ਵਿਕਾਸ ਕਾਰਜ ਲਈ ਕਰ ਸਕਦੀਆਂ ਹਨ।

ਇਹ ਵੀ ਪੜ੍ਹੋ  ਪੈਨਸ਼ਨਰ ਸੇਵਾ ਪੋਰਟਲ ‘ਤੇ ਪੈਨਸ਼ਨਰਾਂ ਦੀ ਰਜਿਸਟ੍ਰੇਸ਼ਨ 3 ਮਹੀਨਿਆਂ ਦੇ ਅੰਦਰ ਮੁੰਕਮਲ ਕਰ ਲਈ ਜਾਵੇਗੀ: ਹਰਪਾਲ ਸਿੰਘ ਚੀਮਾ

ਇਸ ਦੇ ਉਲਟ, 176 ਕਰੋੜ ਰੁਪਏ ਟਾਈਡ ਫੰਡਾਂ ਵਜੋਂ ਵਰਤੇ ਜਾਣਗੇ, ਜਿਸਦੀ ਵਰਤੋਂ ਸਿਰਫ ਪਿੰਡਾਂ ਵਿੱਚ ਸੈਨੀਟੇਸ਼ਨ ਕੰਮਾਂ ਦੇ ਉਦੇਸ਼ ਲਈ ਕੀਤੀ ਜਾ ਸਕੇਗੀ। ਸਮੁੱਚੀ ਗ੍ਰਾਂਟ ਗ੍ਰਾਮ ਪੰਚਾਇਤ, ਪੰਚਾਇਤ ਸੰਮਤੀਆਂ ਅਤੇ ਜ਼ਿਲ੍ਹਾ ਪ੍ਰੀਸ਼ਦਾਂ ਵਿੱਚ 70:20:10 ਦੇ ਅਨੁਪਾਤ ਵਿੱਚ ਵੰਡੀ ਜਾਵੇਗੀ।ਜ਼ਿਲ੍ਹਾ-ਵਾਰ ਜਾਰੀ ਵੰਡ ਦੇ ਵੇਰਵੇ ਦਿੰਦਿਆਂ, ਵਿੱਤ ਮੰਤਰੀ ਨੇ ਕਿਹਾ ਕਿ ਪੇਂਡੂ ਵਿਕਾਸ ਕਾਰਜਾਂ ਲਈ 22 ਜ਼ਿਲ੍ਹਿਆਂ ਵਿੱਚ ਕੁੱਲ 3,329,750,900 ਰੁਪਏ (ਜਿਸ ਵਿੱਚ 1,766,319,970 ਰੁਪਏ ਦੇ ਕੁੱਲ ਟਾਈਡ ਫੰਡ ਅਤੇ 1,563,430,930 ਰੁਪਏ ਦੇ ਕੁੱਲ ਅਨਟਾਈਡ ਫੰਡ ਸ਼ਾਮਲ ਹੈ) ਅਲਾਟ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਸਭ ਤੋਂ ਵੱਧ ਅਲਾਟਮੈਂਟ ਪ੍ਰਾਪਤ ਕਰਨ ਵਾਲੇ ਜ਼ਿਲ੍ਹੇ ਲੁਧਿਆਣਾ (200,143,127 ਰੁਪਏ ਟਾਈਡ ਫੰਡ; 133,905,292 ਰੁਪਏ ਅਨਟਾਈਡ ਫੰਡ), ਹੁਸ਼ਿਆਰਪੁਰ (170,847,451 ਰੁਪਏ ਟਾਈਡ ਫੰਡ; 114,305,089 ਰੁਪਏ ਅਨਟਾਈਡ ਫੰਡ), ਅਤੇ ਗੁਰਦਾਸਪੁਰ (165,563,924 ਰੁਪਏ ਟਾਈਡ ਫੰਡ; 110,770,166 ਰੁਪਏ ਅਨਟਾਈਡ ਫੰਡ) ਹਨ। ਇਹ ਵਿਕਾਸ ਗ੍ਰਾਂਟ ਪ੍ਰਾਪਤ ਕਰਨ ਵਾਲੇ ਹੋਰ ਮੋਹਰੀ ਜਿਲ੍ਹਿਆਂ ਵਿੱਚ ਸੰਗਰੂਰ, ਪਟਿਆਲਾ, ਜਲੰਧਰ, ਫਿਰੋਜ਼ਪੁਰ, ਫਾਜ਼ਿਲਕਾ, ਮੋਗਾ, ਸ਼ਹੀਦ ਭਗਤ ਸਿੰਘ ਨਗਰ, ਸ੍ਰੀ ਮੁਕਤਸਰ ਸਾਹਿਬ ਅਤੇ ਤਰਨਤਾਰਨ ਸ਼ਾਮਲ ਹਨ।ਇਸੇ ਦੌਰਾਨ, ਕੇਂਦਰੀ ਰੇਲਵੇ ਰਾਜ ਮੰਤਰੀ ਰਵਨੀਤ ਬਿੱਟੂ ਦੇ ਪੰਜਾਬ ਸਰਕਾਰ ਉੱਤੇ ਕੇਂਦਰੀ ਫੰਡਾਂ ਦੀ ਵਰਤੋਂ ਬਾਰੇ ਲਾਏ ਦੋਸ਼ਾਂ ਸਬੰਧੀ ਪੱਤਰਕਾਰਾਂ ਵੱਲੋਂ ਪੁੱਛੇ ਸਵਾਲਾਂ ਦਾ ਜਵਾਬ ਦਿੰਦਿਆਂ ਵਿੱਤ ਮੰਤਰੀ ਚੀਮਾ ਨੇ ਕਿਹਾ ਕਿ ਕੇਂਦਰੀ ਮੰਤਰੀ ਦੀਆਂ ਟਿੱਪਣੀਆਂ ਉਨ੍ਹਾਂ ਦੀ ਜਾਣਕਾਰੀ ਦੀ ਘਾਟ ਨੂੰ ਦਰਸਾਉਂਦੀਆਂ ਹਨ, ਅਤੇ ਐਸ.ਐਨ.ਏ ਸਪਰਸ਼ ਪ੍ਰਣਾਲੀ ਬਾਰੇ ਸਮਝ ਦੀ ਘਾਟ ਦਾ ਵੀ ਸੰਕੇਤ ਦਿੰਦੀਆਂ ਹਨ।

ਇਹ ਵੀ ਪੜ੍ਹੋ  ਅੰਮ੍ਰਿਤਸਰ ਵਿਖੇ ਪ੍ਰੋਵੀਜ਼ਨਲ ਸਟੋਰ ‘ਤੇ ਹੋਈ ਗੋਲੀਬਾਰੀ ਪਿੱਛੇ ਜੱਗੂ ਭਗਵਾਨਪੁਰੀਆ ਗੈਂਗ ਦਾ ਹੱਥ; ਪਿਸਤੌਲ ਸਮੇਤ ਦੋ ਗ੍ਰਿਫ਼ਤਾਰ

ਉਨ੍ਹਾਂ ਕਿਹਾ ਕਿ ਇਸ ਵਿਧੀ ਦੇ ਤਹਿਤ, ਸੂਬਾ ਸਰਕਾਰ ਦੁਆਰਾ ਸੂਬੇ ਦੇ ਹਿੱਸੇ ਦਾ ਯੋਗਦਾਨ (ਕੇਂਦਰ ਅਤੇ ਰਾਜ ਵਿਚਕਾਰ ਸਾਂਝੇਦਾਰੀ ਪੈਟਰਨ ਦੇ ਅਨੁਸਾਰ) ਪਾਏ ਜਾਣ ਤੋਂ ਬਾਅਦ, ਭਾਰਤ ਸਰਕਾਰ ਆਪਣਾ ਹਿੱਸਾ ਸਿੱਧੇ ਤੌਰ ‘ਤੇ ਆਰ.ਬੀ.ਆਈ ਖਾਤੇ ਵਿੱਚ ਜਮ੍ਹਾਂ ਕਰਵਾਉਂਦੀ ਹੈ, ਇਸ ਲਈ, ਇਹ ਐਸ.ਐਨ.ਏ ਸਪਰਸ਼ ਵਿਧੀ ਕੇਂਦਰ ਸਰਕਾਰ ਦੇ ਨਾਲ-ਨਾਲ ਪੰਜਾਬ ਸਰਕਾਰ ਦੇ ਫੰਡਾਂ ਤੋਂ ਅਸਲ-ਸਮੇਂ ਦੀਆਂ ਅਦਾਇਗੀਆਂ ਨੂੰ ਯਕੀਨੀ ਬਣਾਉਂਦੀ ਹੈ।ਇੱਕ ਹੋਰ ਸਵਾਲ ਦੇ ਜਵਾਬ ਵਿੱਚ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਰਵਨੀਤ ਬਿੱਟੂ ਨੂੰ ਗਲਤ ਜਾਣਕਾਰੀ ਫੈਲਾਉਣ ਤੋਂ ਬਚਣ ਅਤੇ ਰਾਜਪੁਰਾ-ਚੰਡੀਗੜ੍ਹ ਰੇਲਵੇ ਲਾਈਨ ਪ੍ਰੋਜੈਕਟ ਲਈ ਕੇਂਦਰ ਸਰਕਾਰ ਦੁਆਰਾ ਰਾਜ ਨਾਲ ਸਾਂਝੀ ਕੀਤੀ ਗਈ ਲੇਆਉਟ ਯੋਜਨਾ ਦਾ ਖੁਲਾਸਾ ਕਰਨ ਦੀ ਅਪੀਲ ਕੀਤੀ।ਆਪਣੇ ਸੰਬੋਧਨ ਦੀ ਸਮਾਪਤੀ ਕਰਦੇ ਹੋਏ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਗ੍ਰਾਮ ਪੰਚਾਇਤਾਂ ਨੂੰ ਸਰੋਤਾਂ ਦੇ ਸਿੱਧੇ ਅਤੇ ਜਵਾਬਦੇਹ ਵਿੱਤੀ ਪ੍ਰਵਾਹ ਰਾਹੀਂ ਸਾਫ਼, ਮਜ਼ਬੂਤ ਅਤੇ ਵਧੇਰੇ ਰੰਗਲੇ ਪੇਂਡੂ ਭਾਈਚਾਰਿਆਂ ਦੇ ਨਿਰਮਾਣ ਲਈ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਇਆ। ਉਨ੍ਹਾਂ ਨੇ ਚੱਲ ਰਹੇ ਮੌਜੂਦਾ ਬੁਨਿਆਦੀ ਢਾਂਚਾ ਵਿਕਾਸ ਪ੍ਰੋਜੈਕਟਾਂ ਵੀ ਜਿਕਰ ਕੀਤਾ ਜਿਸ ਵਿੱਚ 4,150 ਕਰੋੜ ਰੁਪਏ ਦੀ ਲਾਗਤ ਨਾਲ 19,000 ਕਿਲੋਮੀਟਰ ਸੜਕਾਂ ਦੀ ਮੁੜ-ਕਾਰਪੇਟਿੰਗ ਸ਼ਾਮਲ ਹੈ। ਇਸ ਤੋਂ ਇਲਾਵਾ, ਪੰਜਾਬ ਸਰਕਾਰ ਖੇਡ ਸਟੇਡੀਅਮਾਂ ਦੇ ਨਿਰਮਾਣ ਲਈ 1,000 ਕਰੋੜ ਰੁਪਏ ਦਾ ਨਿਵੇਸ਼ ਕਰ ਤੋਂ ਇਲਾਵਾ ਲਗਭਗ 250 ਖੇਡ ਨਰਸਰੀਆਂ ਦਾ ਨਿਰਮਾਣ ਕਰ ਚੁੱਕੀ ਹੈ, ਜਿਸ ਨਾਲ ਸੂਬੇ ਅਤੇ ਖਾਸਕਰ ਇਸ ਦੇ ਨੌਜਵਾਨਾਂ ਦੇ ਵਿਕਾਸ ਲਈ ਵਿਸ਼ੇਸ਼ ਜੋਰ ਦਿੱਤਾ ਜਾ ਰਿਹਾ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਪੈਨਸ਼ਨਰ ਸੇਵਾ ਪੋਰਟਲ ‘ਤੇ ਪੈਨਸ਼ਨਰਾਂ ਦੀ ਰਜਿਸਟ੍ਰੇਸ਼ਨ 3 ਮਹੀਨਿਆਂ ਦੇ ਅੰਦਰ ਮੁੰਕਮਲ ਕਰ ਲਈ ਜਾਵੇਗੀ: ਹਰਪਾਲ ਸਿੰਘ ਚੀਮਾ

0

SAS Nagar News: ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਐਲਾਨ ਕੀਤਾ ਕਿ ਨਵੇਂ ਸ਼ੁਰੂ ਕੀਤੇ ਗਏ ਪੈਨਸ਼ਨਰ ਸੇਵਾ ਪੋਰਟਲ ‘ਤੇ ਰਾਜ ਦੇ ਪੈਨਸ਼ਨਰਾਂ ਦੀ ਰਜਿਸਟ੍ਰੇਸ਼ਨ ਤਿੰਨ ਮਹੀਨਿਆਂ ਦੇ ਅੰਦਰ ਪੂਰੀ ਕਰ ਲਈ ਜਾਵੇਗੀ। ਉਨ੍ਹਾਂ ਇਹ ਐਲਾਨ ਐਸ ਏ ਐਸ ਨਗਰ ਦੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਕਰਵਾਏ ਜਾ ਰਹੇ ਤਿੰਨ ਦਿਨਾਂ ਪੈਨਸ਼ਨਰ ਸੇਵਾ ਮੇਲੇ ਦੇ ਉਦਘਾਟਨ ਦੌਰਾਨ ਕੀਤਾ। ਇਸ ਦੌਰਾਨ ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਇਹ ਵੀ ਦੱਸਿਆ ਕਿ 13 ਤੋਂ 15 ਨਵੰਬਰ ਤੱਕ ਚੱਲਣ ਵਾਲਾ ਇਹ ਮੇਲਾ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਪੈਨਸ਼ਨਰਾਂ ਨੂੰ ਪੋਰਟਲ ਰਜਿਸਟ੍ਰੇਸ਼ਨ ਵਿੱਚ ਸਹਾਇਤਾ ਲਈ ਕਰਵਾਇਆ ਜਾ ਰਿਹਾ ਹੈ।ਪਹਿਲੇ ਦਿਨ ਹੀ, ਅੱਜ ਪੂਰੇ ਰਾਜ ਵਿੱਚ 5,320 ਤੋਂ ਵੱਧ ਪੈਨਸ਼ਨਰਾਂ ਨੇ ਪੋਰਟਲ ‘ਤੇ ਸਫਲਤਾਪੂਰਵਕ ਰਜਿਸਟਰੇਸ਼ਨ ਕੀਤੀ। ਸੁਚਾਰੂ ਰਜਿਸਟ੍ਰੇਸ਼ਨ ਨੂੰ ਯਕੀਨੀ ਬਣਾਉਣ ਲਈ, ਵਿੱਤ ਮੰਤਰੀ ਨੇ ਭਰੋਸਾ ਦਿੱਤਾ ਕਿ ਵਿੱਤ ਵਿਭਾਗ ਅਤੇ ਪੈਨਸ਼ਨ ਵੰਡਣ ਵਾਲੇ ਬੈਂਕਾਂ ਦੇ ਅਧਿਕਾਰੀ ਕਿਸੇ ਵੀ ਤਕਨੀਕੀ ਸਮੱਸਿਆ ਨੂੰ ਮੌਕੇ ‘ਤੇ ਹੱਲ ਕਰਨ ਲਈ ਸਾਰੇ ਜ਼ਿਲ੍ਹਾ ਪੱਧਰੀ ਸਮਾਗਮਾਂ ਵਿੱਚ ਮੌਜੂਦ ਰਹਿਣਗੇ।

ਇਹ ਵੀ ਪੜ੍ਹੋ  ਪੰਜਾਬ ਸਰਕਾਰ ਬਾਗਬਾਨੀ ਖੇਤਰ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ : ਮੋਹਿੰਦਰ ਭਗਤ

ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਰਜਿਸਟ੍ਰੇਸ਼ਨ ਸਹਾਇਤਾ ਜ਼ਿਲ੍ਹਾ ਖਜ਼ਾਨਾ ਦਫ਼ਤਰਾਂ, ਪੈਨਸ਼ਨ ਵੰਡਣ ਵਾਲੇ ਬੈਂਕਾਂ, ਸੇਵਾ ਕੇਂਦਰਾਂ, ਅਤੇ ਨਾਲ ਹੀ ਸੇਵਾ ਕੇਂਦਰਾਂ ਦੁਆਰਾ ਸੁਵਿਧਾਜਨਕ ਹੋਮ ਡਿਲੀਵਰੀ ਸੇਵਾਵਾਂ ਰਾਹੀਂ ਨਿਰੰਤਰ ਉਪਲਬਧ ਰਹੇਗੀ।ਵਿੱਤ ਮੰਤਰੀ ਨੇ ਸਪੱਸ਼ਟ ਕੀਤਾ ਕਿ ਰਜਿਸਟ੍ਰੇਸ਼ਨ ਪ੍ਰਕਿਰਿਆ ਮੁਕੰਮਲ ਹੋਣ ਦੌਰਾਨ ਪੈਨਸ਼ਨ ਵੰਡ ਨਿਰਵਿਘਨ ਜਾਰੀ ਰਹੇਗੀ, ਅਤੇ ਪੈਨਸ਼ਨਰਾਂ ਨੂੰ ਰਜਿਸਟ੍ਰੇਸ਼ਨ ਪ੍ਰਕਿਰਿਆ ਵਿੱਚ ਦੇਰੀ ਕਾਰਨ ਕੋਈ ਪ੍ਰੇਸ਼ਾਨੀ ਨਹੀਂ ਹੋਵੇਗੀ। ਉਨ੍ਹਾਂ ਕਿਹਾ ਕਿ 3 ਨਵੰਬਰ ਨੂੰ ਸ਼ੁਰੂ ਕੀਤਾ ਗਿਆ ਪੈਨਸ਼ਨਰ ਸੇਵਾ ਪੋਰਟਲ, ਵਿਆਪਕ ਪੈਨਸ਼ਨ-ਸਬੰਧੀ ਸੇਵਾਵਾਂ ਸਿੱਧੇ ਪੈਨਸ਼ਨਰਾਂ ਦੇ ਘਰਾਂ ਤੱਕ ਪਹੁੰਚਾਉਣ ਦਾ ਉਦੇਸ਼ ਰੱਖਦਾ ਹੈ। ਸ਼ੁਰੂ ਵਿੱਚ, ਪੋਰਟਲ ਪੰਜ ਮੁੱਖ ਸੇਵਾਵਾਂ ਦੇਵੇਗਾ, ਜਿਨ੍ਹਾਂ ਵਿੱਚ ਜੀਵਨ ਪ੍ਰਮਾਣ ਮੋਬਾਈਲ ਐਪ ਰਾਹੀਂ ਡਿਜੀਟਲ ਜੀਵਤ ਸਰਟੀਫਿਕੇਟ ਜਮ੍ਹਾਂ ਕਰਵਾਉਣਾ, ਪੈਨਸ਼ਨ ਨੂੰ ਪਰਿਵਾਰਕ ਪੈਨਸ਼ਨ ਵਿੱਚ ਬਦਲਣ ਲਈ ਅਰਜ਼ੀ, ਲੀਵ ਟ੍ਰੈਵਲ ਕਨਸੈਸ਼ਨ (ਐਲ.ਟੀ.ਸੀ) ਬੇਨਤੀਆਂ, ਪੈਨਸ਼ਨ ਨਾਲ ਸਬੰਧਤ ਸ਼ਿਕਾਇਤਾਂ ਦੀ ਰਜਿਸਟ੍ਰੇਸ਼ਨ, ਨਿੱਜੀ ਵੇਰਵਿਆਂ ਨੂੰ ਅੱਪਡੇਟ ਕਰਨਾ ਜਾਂ ਬਦਲਣਾ ਸ਼ਾਮਲ ਹਨ।

ਇਹ ਵੀ ਪੜ੍ਹੋ  ਲੁਧਿਆਣਾ ਵਿੱਚ ਆਈ.ਐਸ.ਆਈ. ਸਮਰਥਿਤ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼; ਹੈਂਡ ਗ੍ਰਨੇਡ ਸਮੇਤ 10 ਵਿਅਕਤੀ ਗ੍ਰਿਫ਼ਤਾਰ

ਵਿੱਤ ਮੰਤਰੀ ਨੇ ਸਪੱਸ਼ਟ ਕੀਤਾ ਕਿ ਪ੍ਰਵਾਸੀ ਭਾਰਤੀ (NRI) ਪੈਨਸ਼ਨਰਾਂ ਨੂੰ ਵਰਤਮਾਨ ਵਿੱਚ ਪੈਨਸ਼ਨਰ ਸੇਵਾ ਪੋਰਟਲ ਦੇ ਸ਼ੁਰੂਆਤੀ ਰੋਲਆਊਟ ਤੋਂ ਬਾਹਰ ਰੱਖਿਆ ਗਿਆ ਹੈ ਅਤੇ ਮੌਜੂਦਾ ਪ੍ਰਕਿਰਿਆਵਾਂ ਰਾਹੀਂ ਆਪਣੇ ਜੀਵਤ ਸਰਟੀਫਿਕੇਟ ਜਮ੍ਹਾਂ ਕਰਵਾਉਣਾ ਜਾਰੀ ਰੱਖਣਗੇ। ਉਨ੍ਹਾਂ ਭਰੋਸਾ ਦਿੱਤਾ ਕਿ ਨੇੜਲੇ ਭਵਿੱਖ ਵਿੱਚ ਪ੍ਰਵਾਸੀ ਪੈਨਸ਼ਨਰਾਂ ਲਈ ਅਜਿਹੀਆਂ ਡਿਜੀਟਲ ਸੇਵਾਵਾਂ ਸ਼ੁਰੂ ਕੀਤੀਆਂ ਜਾਣਗੀਆਂ। ਪੋਰਟਲ ਦੇ ਲਾਂਚ ਤੋਂ ਬਾਅਦ ਕਿਸੇ ਵੀ ਮੁਸ਼ਕਿਲ ਦੇ ਤੁਰੰਤ ਹੱਲ ਨੂੰ ਯਕੀਨੀ ਬਣਾਉਣ ਲਈ, ਖਜ਼ਾਨਾ ਅਤੇ ਲੇਖਾ ਡਾਇਰੈਕਟੋਰੇਟ ਨੇ ਪੈਨਸ਼ਨ ਅਤੇ ਨਵੀਂ ਪੈਨਸ਼ਨ ਸਕੀਮ ਲਈ ਇੱਕ ਸਮਰਪਿਤ ਵਾਰ ਰੂਮ ਸਥਾਪਤ ਕੀਤਾ ਹੈ। ਇਸ ਤੋਂ ਇਲਾਵਾ, ਪੈਨਸ਼ਨਰਾਂ ਨੂੰ ਪੁੱਛ ਗਿੱਛ ਅਤੇ ਸ਼ਿਕਾਇਤਾਂ ਵਿੱਚ ਸਹਾਇਤਾ ਲਈ ਤਿੰਨ ਹੈਲਪਲਾਈਨ ਨੰਬਰ 1800-180-2148, 0172-2996385, 0172-2996386 ਜਾਰੀ ਕੀਤੇ ਗਏ ਹਨ। ਇਹ ਹੈਲਪਲਾਈਨ ਸਾਰੇ ਕੰਮਕਾਜੀ ਦਿਨਾਂ ਵਿੱਚ ਸਵੇਰੇ 9:00 ਵਜੇ ਤੋਂ ਸ਼ਾਮ 5:00 ਵਜੇ ਤੱਕ ਕੰਮ ਕਰਨਗੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Moga Police ਦਾ ਛੋਟਾ ਥਾਣੇਦਾਰ 5000 ਰੁਪਏ ਦੀ ਰਿਸ਼ਵਤ ਲੈਂਦਾ ਵਿਜੀਲੈਂਸ ਨੇ ਕੀਤਾ ਰੰਗੇ ਹੱਥੀਂ ਗ੍ਰਿਫਤਾਰ

0

Moga News: ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਕਾਰਵਾਈ ਵਿੱਚ ਅੱਜ ਪੁਲਿਸ ਸਟੇਸ਼ਨ ਕੋਟ ਈਸੇ ਖਾਂ ਜ਼ਿਲ੍ਹਾ ਮੋਗਾ ਵਿਖੇ ਤਾਇਨਾਤ ਏ.ਐਸ.ਆਈ. ਰਘਵਿੰਦਰ ਪ੍ਰਸਾਦ ਨੂੰ ਗ੍ਰਿਫ਼ਤਾਰ ਕੀਤਾ। ਉਸਨੂੰ ਇੱਕ ਸ਼ਿਕਾਇਤਕਰਤਾ ਵਾਸੀ ਤਹਿਸੀਲ ਮਲੋਟ, ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਤੋਂ 5000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਫੜਿਆ ਹੈ।ਇਸ ਬਾਰੇ ਜਾਣਕਾਰੀ ਦਿੰਦਿਆਂ ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਦੇ ਰਿਸ਼ਤੇਦਾਰਾਂ ਵਿਰੁੱਧ ਥਾਣਾ ਕੋਟ ਈਸੇ ਖਾਂ ਵਿੱਚ ਕੇਸ ਦਰਜ ਕੀਤਾ ਗਿਆ ਸੀ ਅਤੇ ਜਾਂਚ ਅਧਿਕਾਰੀ ਏ.ਐਸ.ਆਈ. ਰਘਵਿੰਦਰ ਪ੍ਰਸਾਦ ਨੇ ਇਸ ਮਾਮਲੇ ਵਿੱਚ ਉਸਦੀ ਮਦਦ ਕਰਨ ਦੇ ਬਦਲੇ 20,000 ਰੁਪਏ ਦੀ ਰਿਸ਼ਵਤ ਮੰਗੀ ਸੀ।

ਇਹ ਵੀ ਪੜ੍ਹੋ ਲੁਧਿਆਣਾ ਵਿੱਚ ਆਈ.ਐਸ.ਆਈ. ਸਮਰਥਿਤ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼; ਹੈਂਡ ਗ੍ਰਨੇਡ ਸਮੇਤ 10 ਵਿਅਕਤੀ ਗ੍ਰਿਫ਼ਤਾਰ

6 ਨਵੰਬਰ 2025 ਨੂੰ ਦੋਸ਼ੀ ਏ.ਐਸ.ਆਈ. ਨੇ ਉਸਨੂੰ ਵਟਸਐਪ ਰਾਹੀਂ ਫ਼ੋਨ ਕੀਤਾ ਅਤੇ ਉਸਨੂੰ ਜੁਡੀਸ਼ੀਅਲ ਕੰਪਲੈਕਸ ਮੋਗਾ ਪਹੁੰਚਣ ਲਈ ਕਿਹਾ, ਜਿੱਥੇ ਉਸਨੇ ਉਸ ਤੋਂ 5000 ਰੁਪਏ ਦੀ ਰਿਸ਼ਵਤ ਲਈ।ਸ਼ਿਕਾਇਤਕਰਤਾ ਦੀ ਜਾਣਕਾਰੀ ‘ਤੇ ਕਾਰਵਾਈ ਕਰਦਿਆਂ ਐਸਏਐਸ ਨਗਰ ਦੀ ਵਿਜੀਲੈਂਸ ਬਿਊਰੋ ਟੀਮ ਨੇ ਜਾਲ ਵਿਛਾਇਆ ਅਤੇ ਏਐਸਆਈ ਰਘਵਿੰਦਰ ਪ੍ਰਸਾਦ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 5000ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ।ਬੁਲਾਰੇ ਨੇ ਅੱਗੇ ਦੱਸਿਆ ਕਿ ਦੋਸ਼ੀ ਵਿਰੁੱਧ ਵਿਜੀਲੈਂਸ ਬਿਊਰੋ ਥਾਣਾ, ਐਸਏਐਸ ਨਗਰ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਸਬੰਧਤ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ। ਦੋਸ਼ੀ ਨੂੰ ਕੱਲ੍ਹ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਸਬੰਧੀ ਅਗਲੇਰੀ ਜਾਂਚ ਜਾਰੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਪੰਜਾਬ ਸਰਕਾਰ ਬਾਗਬਾਨੀ ਖੇਤਰ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ : ਮੋਹਿੰਦਰ ਭਗਤ

0

👉ਬਾਗਬਾਨੀ ਮੰਤਰੀ ਵੱਲੋ ‘ਆਪਣਾ ਪਿੰਡ ਆਪਣਾ ਬਾਗ਼’ ਯੋਜਨਾ ਤਹਿਤ ਹੋਈ ਪ੍ਰਗਤੀ ਦਾ ਜਾਇਜ਼ਾ, ਵਿਭਾਗ ਦੇ ਹੋਰ ਅਹਿਮ ਮੁੱਦਿਆਂ ਤੇ ਵੀ ਹੋਈ ਵਿਸ਼ੇਸ਼ ਚਰਚਾ
Chandigarh News: punjab government ;ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਬਾਗ਼ਬਾਨੀ ਖੇਤਰ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ।ਇਸੇ ਮੰਤਵ ਦੇ ਮੱਦੇਨਜ਼ਰ ਬਾਗਬਾਨੀ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਬਾਗਬਾਨੀ ਵਿਭਾਗ ਦੇ ਉੱਚ ਅਧਿਕਾਰੀਆਂ ਨਾਲ ਅੱਜ ਪੰਜਾਬ ਭਵਨ, ਚੰਡੀਗੜ੍ਹ ਵਿਖੇ ਵਿਸੇਸ਼ ਮੀਟਿੰਗ ਕੀਤੀ। ਮੰਤਰੀ ਸ਼੍ਰੀ ਭਗਤ ਨੇ ਮੀਟਿੰਗ ਦੌਰਾਨ ਬਾਗ਼ਬਾਨੀ ਵਿਭਾਗ ਦੀ ਯੋਜਨਾ ‘ਆਪਣਾ ਪਿੰਡ ਆਪਣਾ ਬਾਗ਼’ ਅਧੀਨ ਹੋਈ ਪ੍ਰਗਤੀ ਅਤੇ ਵਿਭਾਗ ਵਿੱਚ ਚੱਲ ਰਹੇ ਹੋਰ ਅਹਿਮ ਪ੍ਰੋਜੈਕਟਾਂ ਦੀ ਸਮੀਖਿਆ ਕੀਤੀ।

ਇਹ ਵੀ ਪੜ੍ਹੋ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਲਈ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ

ਮੰਤਰੀ ਨੇ ਵੱਖ ਵੱਖ ਜਿਲ੍ਹਾ ਅਧਿਕਾਰੀਆਂ ਤੋਂ ਪ੍ਰਗਤੀ ਅਧੀਨ ਪ੍ਰੋਜੈਕਟਾਂ ਜਿਨ੍ਹਾਂ ਵਿੱਚ ਪੌਲੀ ਹਾਊਸਾਂ ਤੋਂ ਇਲਾਵਾ ਸੂਬੇ ਵਿੱਚ ਫਲਾਂ ਅਤੇ ਸਬਜ਼ੀਆਂ ਸਬੰਧੀ ਉਤਪਾਦਨ ਦਾ ਵੀ ਵਿਸ਼ੇਸ਼ ਜਾਇਜ਼ਾ ਲਿਆ। ਇਸ ਮੌਕੇ ਸ੍ਰੀ ਭਗਤ ਨੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਪਿੰਡਾਂ ਦੀ ਪੰਚਾਇਤੀ ਜ਼ਮੀਨਾਂ ਤੇ ਫ਼ਲਦਾਰ ਪੌਦੇ ਲਗਾਉਣ ਦੀ ਯੋਜਨਾ ਉਲੀਕੀ ਗਈ ਹੈ। ਉਨ੍ਹਾ ਦੱਸਿਆ ਕਿ ਪੰਚਾਇਤੀ ਜ਼ਮੀਨਾਂ ਤੇ ਲੱਗਣ ਵਾਲੇ ਫ਼ਲਦਾਰ ਬਾਗਾਂ ਤੋਂ ਹੋਣ ਵਾਲੀ ਆਮਦਨ ਪਿੰਡਾਂ ਦੇ ਵਿਕਾਸ ਲਈ ਵਰਤੀ ਜਾਵੇਗੀ। ਜਿਸ ਨਾਲ ਸੂਬੇ ਦੇ ਪਿੰਡ ਆਰਥਿਕ ਪੱਖੋਂ ਆਤਮਨਿਰਭਰ ਹੋਣਗੇ।

ਇਹ ਵੀ ਪੜ੍ਹੋ Big News: ਪਿੰਡਾਂ ਦੇ ਸਰਪੰਚ ਹੁਣ ਬਿਨ੍ਹਾਂ ਮੰਨਜੂਰੀ ਨਹੀਂ ਜਾ ਸਕਣਗੇ ਵਿਦੇਸ਼;ਸਰਕਾਰ ਨੇ ਜਾਰੀ ਕੀਤੇ ਇਹ ਹੁਕਮ

ਇਸ ਤੋਂ ਪਹਿਲਾਂ ਮੀਟਿੰਗ ਦੌਰਾਨ ਬਾਗ਼ਬਾਨੀ ਕਮਿਸ਼ਨਰ ਸ੍ਰੀਮਤੀ ਬਬੀਤਾ ਕਲੇਰ ਅਤੇ ਡਾਇਰੈਕਟਰ ਸ਼੍ਰੀਮਤੀ ਸ਼ੈਲੇਂਦਰ ਕੌਰ ਵਲੋਂ ਵਿਭਾਗ ਅਧੀਨ ਪ੍ਰੋਜੈਕਟਾਂ ਦੀ ਪ੍ਰਗਤੀ ਅਤੇ ਖਾਲੀ ਅਸਾਮੀਆਂ ਨੂੰ ਭਰਨ ਸਬੰਧੀ ਕੀਤੀ ਜਾ ਰਹੀ ਕਾਰਵਾਈ ਬਾਰੇ ਮੰਤਰੀ ਨੂੰ ਵਿਸ਼ੇਸ਼ ਤੌਰ ‘ਤੇ ਜਾਣੂ ਕਰਵਾਇਆ। ਇਸ ਮੌਕੇ ਮੰਤਰੀ ਸ਼੍ਰੀ ਭਗਤ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਬਾਗ਼ਬਾਨੀ ਵਿਭਾਗ ਅਧੀਨ ਪ੍ਰਗਤੀ ਹੇਠ ਸਾਰੇ ਪ੍ਰੋਜੈਕਟਾਂ‘ ਨੂੰ ਮਿੱਥੇ ਸਮੇਂ ਵਿੱਚ ਪੂਰਾ ਕੀਤਾ ਜਾਵੇ। ਉਨ੍ਹਾ ਕਿਹਾ ਕਿ ਅਧਿਕਾਰੀ ਸਥਾਨਕ ਪੰਚਾਇਤਾਂ ਅਤੇ ਕਿਸਾਨਾਂ ਨਾਲ ਨਿੱਜੀ ਤੌਰ ਤੇ ਰਾਬਤਾ ਕਾਇਮ ਕਰਨ ਅਤੇ ਕਿਸਾਨਾਂ ਨੂੰ ਸਰਕਾਰੀ ਹਦਾਇਤਾਂ ਅਨੁਸਾਰ ਹਰ ਸੰਭਵ ਸਹਾਇਤਾ ਦੇਣ। ਅਧਿਕਾਰੀਆਂ ਵੱਲੋਂ ਕੈਬਨਿਟ ਮੰਤਰੀ ਨੂੰ ਹਰ ਕੰਮ ਸਮੇਂ ਸਿਰ ਪੂਰਾ ਕਰਨ ਦਾ ਭਰੋਸਾ ਦਿੱਤਾ ਗਿਆ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਅੰਮ੍ਰਿਤਸਰ ਵਿਖੇ ਪ੍ਰੋਵੀਜ਼ਨਲ ਸਟੋਰ ‘ਤੇ ਹੋਈ ਗੋਲੀਬਾਰੀ ਪਿੱਛੇ ਜੱਗੂ ਭਗਵਾਨਪੁਰੀਆ ਗੈਂਗ ਦਾ ਹੱਥ; ਪਿਸਤੌਲ ਸਮੇਤ ਦੋ ਗ੍ਰਿਫ਼ਤਾਰ

0

👉ਗ੍ਰਿਫ਼ਤਾਰ ਮੁਲਜ਼ਮ ਆਪਣੇ ਵਿਦੇਸ਼ੀ ਹੈਂਡਲਰ ਕੇਸ਼ਵ ਸ਼ਿਵਾਲਾ ਦੇ ਨਿਰਦੇਸ਼ਾਂ ਹੇਠ ਕੰਮ ਕਰ ਰਹੇ ਸਨ: ਡੀਆਈਜੀ ਸੰਦੀਪ ਗੋਇਲ
Amritsar News:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਇੱਕ ਵੱਡੀ ਸਫਲਤਾ ਪ੍ਰਾਪਤ ਕਰਦਿਆਂ ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਜੰਡਿਆਲਾ ਗੁਰੂ ਵਿਖੇ ਜਬਰਨ ਵਸੂਲੀ ਦੀ ਕੋਸ਼ਿਸ਼ ਨਾਲ ਜੁੜੀ ਗੋਲੀਬਾਰੀ ਦੀ ਘਟਨਾ ਵਿੱਚ ਸ਼ਾਮਲ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਇੱਕ ਵਿਦੇਸ਼ੀ ਪਿਸਤੌਲ ਬਰਾਮਦ ਕੀਤਾ ਹੈ।ਡਿਪਟੀ ਇੰਸਪੈਕਟਰ ਜਨਰਲ ਆਫ਼ ਪੁਲਿਸ (ਡੀਆਈਜੀ) ਬਾਰਡਰ ਰੇਂਜ ਸੰਦੀਪ ਗੋਇਲ ਨੇ ਗ੍ਰਿਫ਼ਤਾਰ ਕੀਤੇ ਮੁਲਜ਼ਮਾਂ ਦੀ ਪਛਾਣ ਰਵੀ, ਵਾਸੀ ਪੰਡੋਰੀ ਵੜੈਚ ਅਤੇ ਉੱਜਵਲ ਹੰਸ, ਵਾਸੀ ਬਟਾਲਾ ਰੋਡ, ਅੰਮ੍ਰਿਤਸਰ ਵਜੋਂ ਕੀਤੀ ਹੈ।

ਇਹ ਵੀ ਪੜ੍ਹੋ ਲੁਧਿਆਣਾ ਵਿੱਚ ਆਈ.ਐਸ.ਆਈ. ਸਮਰਥਿਤ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼; ਹੈਂਡ ਗ੍ਰਨੇਡ ਸਮੇਤ 10 ਵਿਅਕਤੀ ਗ੍ਰਿਫ਼ਤਾਰ

ਜਾਣਕਾਰੀ ਅਨੁਸਾਰ ਤਿੰਨ ਅਣਪਛਾਤੇ ਬਾਈਕ ਸਵਾਰ ਵਿਅਕਤੀਆਂ ਨੇ 6 ਨਵੰਬਰ ਨੂੰ ਜੰਡਿਆਲਾ ਗੁਰੂ ਵਿਖੇ ਪ੍ਰੋਵੀਜ਼ਨਲ ਸਟੋਰ ਦੇ ਮਾਲਕ ਨੂੰ ਜਬਰੀ ਵਸੂਲੀ ਲਈ ਡਰਾਉਣ ਵਾਸਤੇ ਉਸ ਦੀ ਦੁਕਾਨ ਤੇ ਗੋਲੀਆਂ ਚਲਾਈਆਂ ਸਨ।ਡੀਆਈਜੀ ਸੰਦੀਪ ਗੋਇਲ ਨੇ ਕਿਹਾ ਕਿ ਗ੍ਰਿਫ਼ਤਾਰ ਕੀਤੇ ਗਏ ਦੋਵੇਂ ਵਿਅਕਤੀ ਜੱਗੂ ਭਗਵਾਨਪੁਰੀਆ ਗੈਂਗ ਨਾਲ ਜੁੜੇ ਹੋਏ ਹਨ ਅਤੇ ਆਪਣੇ ਵਿਦੇਸ਼ੀ ਹੈਂਡਲਰ ਕੇਸ਼ਵ ਸ਼ਿਵਾਲਾ ਦੇ ਨਿਰਦੇਸ਼ਾਂ ਹੇਠ ਕੰਮ ਕਰ ਰਹੇ ਸਨ।ਡੀਆਈਜੀ ਨੇ ਕਿਹਾ ਕਿ ਕਾਰਵਾਈ ਦੌਰਾਨ ਇੱਕ ਦੋਸ਼ੀ ਨੇ ਪੁਲਿਸ ‘ਤੇ ਗੋਲੀਬਾਰੀ ਕੀਤੀ ਪਰ ਪੁਲਿਸ ਟੀਮਾਂ ਨੇ ਉਸਨੂੰ ਕਾਬੂ ਕਰ ਲਿਆ। ਉਨ੍ਹਾਂ ਅੱਗੇ ਦੱਸਿਆ ਕਿ ਗੋਲੀਬਾਰੀ ਦੀ ਘਟਨਾ ਵਿੱਚ ਸ਼ਾਮਲ ਇੱਕ ਹੋਰ ਦੋਸ਼ੀ ਦੀ ਪਛਾਣ ਕਰ ਲਈ ਗਈ ਹੈ ਅਤੇ ਪੁਲਿਸ ਟੀਮਾਂ ਉਸਨੂੰ ਫੜਨ ਲਈ ਭਾਲ ਕਰ ਰਹੀਆਂ ਹਨ।

ਇਹ ਵੀ ਪੜ੍ਹੋ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਲਈ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ

ਹੋਰ ਵੇਰਵੇ ਸਾਂਝੇ ਕਰਦੇ ਹੋਏ ਸੀਨੀਅਰ ਸੁਪਰਡੈਂਟ ਆਫ਼ ਪੁਲਿਸ (ਐਸਐਸਪੀ) ਅੰਮ੍ਰਿਤਸਰ ਦਿਹਾਤੀ ਮਨਿੰਦਰ ਸਿੰਘ ਨੇ ਕਿਹਾ ਕਿ ਘਟਨਾ ਉਪਰੰਤ ਡੀਐਸਪੀ ਡੀ ਗੁਰਿੰਦਰ ਨਾਗਰਾ ਅਤੇ ਡੀਐਸਪੀ ਇੰਦਰਜੀਤ ਸਿੰਘ ਦੀ ਅਗਵਾਈ ਵਿੱਚ ਪੁਲਿਸ ਟੀਮਾਂ ਨੇ ਇਸ ਮਾਮਲੇ ਦੀ ਤੁਰੰਤ ਜਾਂਚ ਸ਼ੁਰੂ ਕਰ ਦਿੱਤੀ। ਮਿਲੀ ਜਾਣਕਾਰੀ ‘ਤੇ ਤੇਜ਼ੀ ਨਾਲ ਕਾਰਵਾਈ ਕਰਦਿਆਂ ਥਾਣਾ ਜੰਡਿਆਲਾ ਗੁਰੂ ਅਤੇ ਮੱਤੇਵਾਲ ਦੀਆਂ ਪੁਲਿਸ ਟੀਮਾਂ ਨੇ ਦੋਵਾਂ ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਲਿਆ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਇੱਕ ਪਿਸਤੌਲ ਵੀ ਬਰਾਮਦ ਕੀਤੀ।ਐਸਐਸਪੀ ਨੇ ਕਿਹਾ ਕਿ ਇਸ ਮਾਮਲੇ ਵਿੱਚ ਅਗਲੇ ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਹੋਰ ਜਾਂਚ ਜਾਰੀ ਹੈ।ਇਸ ਸਬੰਧੀ ਇੱਕ ਨਵਾਂ ਕੇਸ ਥਾਣਾ ਮੱਤੇਵਾਲ, ਅੰਮ੍ਰਿਤਸਰ ਦਿਹਾਤੀ ਵਿਖੇ ਭਾਰਤੀ ਨਿਆਂ ਸੰਹਿਤਾ (ਬੀਐਨਐਸ) ਦੀਆਂ ਧਾਰਾਵਾਂ 109, 132 ਅਤੇ 221 ਅਤੇ ਅਸਲਾ ਐਕਟ ਦੀਆਂ ਧਾਰਾਵਾਂ 25 ਅਤੇ 27 ਤਹਿਤ ਐਫਆਈਆਰ ਨੰਬਰ 60 ਮਿਤੀ 12/11/2025 ਦਰਜ ਕੀਤਾ ਗਿਆ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

 

ਲੁਧਿਆਣਾ ਵਿੱਚ ਆਈ.ਐਸ.ਆਈ. ਸਮਰਥਿਤ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼; ਹੈਂਡ ਗ੍ਰਨੇਡ ਸਮੇਤ 10 ਵਿਅਕਤੀ ਗ੍ਰਿਫ਼ਤਾਰ

0

Ludhiana News:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਵਿੱਚ, ਲੁਧਿਆਣਾ ਕਮਿਸ਼ਨਰੇਟ ਪੁਲਿਸ ਨੇ ਵਿਦੇਸ਼ੀ ਹੈਂਡਲਰਾਂ ਦੇ 10 ਮੁੱਖ ਕਾਰਕੁੰਨਾਂ ਨੂੰ ਗ੍ਰਿਫ਼ਤਾਰ ਕਰਕੇ ਪਾਕਿਸਤਾਨੀ ਏਜੰਸੀ ਆਈ.ਐਸ.ਆਈ. ਸਮਰਥਿਤ ਗ੍ਰਨੇਡ ਹਮਲਾ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਵੀਰਵਾਰ ਨੂੰ ਇੱਥੇ ਦਿੱਤੀ।ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਕੁਲਦੀਪ ਸਿੰਘ, ਸ਼ੇਖਰ ਸਿੰਘ ਅਤੇ ਅਜੈ ਸਿੰਘ ਉਰਫ ਅਜੈ ਵਜੋਂ ਹੋਈ ਹੈ, ਸਾਰੇ ਸ੍ਰੀ ਮੁਕਤਸਰ ਸਾਹਿਬ ਦੇ ਰਹਿਣ ਵਾਲੇ ਹਨ। ਜਦੋਂ ਕਿ ਅਮਰੀਕ ਸਿੰਘ, ਪਰਮਿੰਦਰ ਉਰਫ਼ ਚਿੜੀ, ਵਿਜੇ, ਸੁਖਜੀਤ ਸਿੰਘ ਉਰਫ਼ ਸੁੱਖ ਬਰਾੜ, ਸੁਖਵਿੰਦਰ ਸਿੰਘ, ਕਰਨਵੀਰ ਸਿੰਘ ਉਰਫ਼ ਵਿੱਕੀ ਅਤੇ ਸਾਜਨ ਕੁਮਾਰ ਉਰਫ਼ ਸੰਜੂ ਨੂੰ ਕੋਰੀਅਰ ਅਤੇ ਮਦਦਗਾਰ ਦੀ ਭੂਮਿਕਾ ਨਿਭਾਉਣ ਲਈ ਵੱਖ-ਵੱਖ ਜੇਲ੍ਹਾਂ ਤੋਂ ਪ੍ਰੋਡਕਸ਼ਨ ਵਾਰੰਟ `ਤੇ ਲਿਆਂਦਾ ਗਿਆ ਹੈ।ਪੁਲਿਸ ਟੀਮਾਂ ਨੇ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਤੋਂ ਇੱਕ 86ਪੀ ਚਾਈਨੀਜ਼ ਹੈਂਡ ਗ੍ਰਨੇਡ, ਇੱਕ ਕਾਲੀ ਕਿੱਟ ਅਤੇ ਦਸਤਾਨਿਆਂ ਦਾ ਇੱਕ ਸੈੱਟ ਵੀ ਬਰਾਮਦ ਕੀਤਾ ਹੈ।ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਉਕਤ ਮੁਲਜ਼ਮ, ਮਲੇਸ਼ੀਆ ਸਥਿਤ ਤਿੰਨ ਕਾਰਕੰੁਨਾਂ ਰਾਹੀਂ ਪਾਕਿਸਤਾਨੀ ਹੈਂਡਲਰਾਂ ਦੇ ਸੰਪਰਕ ਵਿੱਚ ਸਨ ਤਾਂ ਜੋ ਹੈਂਡ ਗ੍ਰੇਨੇਡ ਪ੍ਰਾਪਤ ਕਰਨ ਅਤੇ ਡਿਲੀਵਰ ਕਰਨ ਲਈ ਤਾਲਮੇਲ ਬਣਾਇਆ ਜਾ ਸਕੇ।

ਇਹ ਵੀ ਪੜ੍ਹੋ  ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਲਈ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ

ਉਨ੍ਹਾਂ ਕਿਹਾ ਕਿ ਹੈਂਡਲਰਾਂ ਦੁਆਰਾ ਸੂਬੇ ਵਿੱਚ ਅਸ਼ਾਂਤੀ ਫੈਲਾਉਣ ਲਈ ਆਬਾਦੀ ਵਾਲੇ ਖੇਤਰ ਵਿੱਚ ਗ੍ਰਨੇਡ ਹਮਲਾ ਕਰਨ ਦਾ ਕੰਮ ਸੌਂਪਿਆ ਗਿਆ ਸੀ।ਡੀਜੀਪੀ ਨੇ ਕਿਹਾ ਕਿ ਇਸ ਮਾਮਲੇ ਵਿੱਚ ਅਗਲੇ- ਪਿਛਲੇ ਸਬੰਧ ਸਥਾਪਤ ਕਰਨ ਲਈ ਹੋਰ ਜਾਂਚ ਜਾਰੀ ਹੈ।ਆਪ੍ਰੇਸ਼ਨ ਸੰਬੰਧੀ ਵੇਰਵੇ ਸਾਂਝੇ ਕਰਦੇ ਹੋਏ, ਪੁਲਿਸ ਕਮਿਸ਼ਨਰ (ਸੀ.ਪੀ) ਲੁਧਿਆਣਾ ਸਵਪਨ ਸ਼ਰਮਾ ਨੇ ਕਿਹਾ ਕਿ ਭਰੋਸੇਯੋਗ ਖੁਫੀਆ ਇਤਲਾਹ `ਤੇ ਕਾਰਵਾਈ ਕਰਦੇ ਹੋਏ, ਸ਼ੱਕੀ ਕੁਲਦੀਪ ਸਿੰਘ, ਸ਼ੇਖਰ ਸਿੰਘ ਅਤੇ ਅਜੈ ਸਿੰਘ ਉਰਫ਼ ਅਜੈ ਵਿਰੁੱਧ ਪੁਲਿਸ ਸਟੇਸ਼ਨ ਜੋਧੇਵਾਲ ਵਿਖੇ ਐਫਆਈਆਰ ਦਰਜ ਕੀਤੀ ਗਈ ਸੀ।ਉਨ੍ਹਾਂ ਕਿਹਾ ਕਿ ਮਾਮਲੇ ਦੀ ਸੰਵੇਦਨਸ਼ੀਲਤਾ ਨੂੰ ਦੇਖਦੇ ਹੋਏ, ਮੁਸਤੈਦ ਅਤੇ ਪ੍ਰਭਾਵੀ ਕਾਰਵਾਈ ਨੂੰ ਯਕੀਨੀ ਬਣਾਉਣ ਲਈ ਡੀਸੀਪੀ (ਜਾਂਚ) ਅਤੇ ਡੀਸੀਪੀ (ਸਦਰ) ਦੀ ਨਿਗਰਾਨੀ ਹੇਠ ਵਿਸ਼ੇਸ਼ ਟੀਮਾਂ ਬਣਾਈਆਂ ਗਈਆਂ ਸਨ ,ਜਿੰਨਾਂ ਨੇ ਤਿੰਨਾਂ ਸ਼ੱਕੀਆਂ ਨੂੰ ਗ੍ਰਿਫ਼ਤਾਰ ਕੀਤਾ ।ਉਨ੍ਹਾਂ ਕਿਹਾ ਕਿ ਹੋਰ ਜਾਂਚ ਵਿੱਚ ਵਿਦੇਸ਼ੀ ਮਾਸਟਰਮਾਈਂਡ ਮਲੇਸ਼ੀਆ-ਅਧਾਰਤ ਅਜੈ ਉਰਫ਼ ਅਜੈ ਮਲੇਸ਼ੀਆ, ਜੱਸ ਬਹਿਬਲ ਅਤੇ ਪਵਨਦੀਪ ਦੀ ਪਛਾਣ ਕੀਤੀ ਗਈ ਹੈ।ਇਹ ਵਿਅਕਤੀ ਵਿਦੇਸ਼ਾਂ ਵਿੱਚ ਇਕੱਠੇ ਰਹਿੰਦੇ ਹਨ ਅਤੇ ਸਥਾਨਕ ਮਦਦਗਾਰ ਅਮਰੀਕ ਸਿੰਘ ਅਤੇ ਪਰਮਿੰਦਰ ਉਰਫ਼ ਚਿੜੀ ਦੇ ਸੰਪਰਕ ਵਿੱਚ ਸਨ, ਜੋ ਦੋਵੇਂ ਪਹਿਲਾਂ ਉਨ੍ਹਾਂ ਲਈ ਨਸ਼ਾ ਤਸਕਰੀ ਦੇ ਕੰਮ ਕਰਦੇ ਸਨ।

ਇਹ ਵੀ ਪੜ੍ਹੋ  ਮਿਸ਼ਨ ਚੜ੍ਹਦੀ ਕਲਾ; ਹੁਣ ਤੱਕ 1143 ਪਿੰਡਾਂ ਵਿੱਚ ਘਰਾਂ, ਪਸ਼ੂਆਂ, ਫ਼ਸਲ ਖ਼ਰਾਬੇ ਸਣੇ ਹਰ ਕਿਸਮ ਦੇ ਨੁਕਸਾਨ ਲਈ ਦਿੱਤਾ ਮੁਆਵਜ਼ਾ

ਸੀਪੀ ਨੇ ਕਿਹਾ ਕਿ ਜਾਂਚ ਦੌਰਾਨ, ਅਜੈ (ਮਲੇਸ਼ੀਆ) ਦੇ ਭਰਾ ਵਿਜੇ, ਜੋ ਕਿ ਵਪਾਰਕ ਮਾਤਰਾ ਐਨਡੀਪੀਐਸ ਐਕਟ ਦੇ ਮਾਮਲੇ ਵਿੱਚ ਗੰਗਾਨਗਰ ਜੇਲ੍ਹ ਵਿੱਚ ਬੰਦ ਸੀ, ਨੂੰ ਵੀ ਇਸ ਮਾਮਲੇ ਵਿੱਚ ਇੱਕ ਮਦਦਗਾਰ ਵਜੋਂ ਭੂਮਿਕਾ ਨਿਭਾਉਣ ਲਈ ਪ੍ਰੋਡਕਸ਼ਨ ਵਾਰੰਟ `ਤੇ ਲਿਆਂਦਾ ਗਿਆ ਸੀ। ਉਨ੍ਹਾਂ ਅੱਗੇ ਕਿਹਾ ਕਿ ਜਾਂਚ ਦੇ ਸਿੱਟੇ ਵਜੋਂ ਸਥਾਨਕ ਨੈੱਟਵਰਕ ,ਜਿਸ ਵਿੱਚ ਮੁਲਜ਼ਮਾਂ ਸੁਖਜੀਤ ਸਿੰਘ, ਸੁਖਵਿੰਦਰ ਸਿੰਘ, ਕਰਨਵੀਰ ਸਿੰਘ ਅਤੇ ਸਾਜਨ ਉਰਫ਼ ਸਾਨੂ ਸ਼ਾਮਲ ਹਨ ਦਾ ਵੀ ਖੁਲਾਸਾ ਹੋਇਆ ਹੈ ,ਜਿਨ੍ਹਾਂ ਨੇ ਪੰਜਾਬ ਵਿੱਚ ਹੈਂਡ ਗ੍ਰਨੇਡ ਦੀ ਡਿਲੀਵਰੀ ਦੇਣ ਵਿੱਚ ਮਦਦ ਕੀਤੀ ਸੀ।ਸੀਪੀ ਸਵਪਨ ਸ਼ਰਮਾ ਨੇ ਕਿਹਾ ਕਿ ਗੈਰ-ਕਾਨੂੰਨੀ ਗਤੀਵਿਧੀਆਂ (ਰੋਕਥਾਮ) ਐਕਟ (ਯੂਏਪੀਏ) ਦੀਆਂ ਧਾਰਾਂ ਲਗਾਈਆਂ ਗਈਆਂ ਹਨ ਅਤੇ ਵਿਦੇਸ਼ਾਂ ਤੋਂ ਕੰਮ ਕਰ ਰਹੇ ਮੁਲਜ਼ਮਾਂ ਵਿਰੁੱਧ ਰੈੱਡ ਕਾਰਨਰ ਨੋਟਿਸ (ਆਰ.ਸੀ.ਐਨ.) ਜਾਰੀ ਕੀਤੇ ਗਏ ਹਨ। ਉਨ੍ਹਾਂ ਅੱਗੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਅਤੇ ਬਰਾਮਦਗੀਆਂ ਹੋਣ ਦੀ ਸੰਭਾਵਨਾ ਹੈ।ਇਸ ਸਬੰਧ ਵਿੱਚ, ਪੁਲਿਸ ਸਟੇਸ਼ਨ ਜੋਧੇਵਾਲ ਵਿਖੇ 27.10.2025 ਨੂੰ ਵਿਸਫੋਟਕ ਐਕਟ ਦੀ ਧਾਰਾ 3, 4, 5 ਅਤੇ ਬੀਐਨਐਸ ਦੀ ਧਾਰਾ 113 ਤਹਿਤ ਐਫਆਈਆਰ ਨੰਬਰ 150 ਅਧੀਨ ਕੇਸ ਪਹਿਲਾਂ ਹੀ ਦਰਜ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਲਈ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ

0

👉ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਅਤੇ ਸਪੈਸ਼ਲ ਡੀਜੀਪੀ ਐਸਐਸ ਸ੍ਰੀਵਾਸਤਵ ਨੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਮਹਾਨ ਯਾਦਗਾਰੀ ਸਮਾਗਮਾਂ ਸਬੰਧੀ ਸੁਰੱਖਿਆ ਪ੍ਰਬੰਧਾਂ ਦੀ ਕੀਤੀ ਸਮੀਖਿਆ
Sri Anandpur Sahib News:ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮਾਂ ਨੂੰ ਸੁਰੱਖਿਅਤ ਅਤੇ ਸੁਚਾਰੂ ਢੰਗ ਨਾਲ ਯਕੀਨੀ ਬਣਾਉਣ ਲਈ, ਪੰਜਾਬ ਪੁਲਿਸ ਵੱਲੋਂ ਸੰਗਤਾਂ ਦੀ ਸਹੂਲਤ ਅਤੇ ਸੁਰੱਖਿਆ ਲਈ ਉੱਨਤ ਨਿਗਰਾਨੀ, ਫੋਰਸ ਦੀ ਰਣਨੀਤਕ ਤਾਇਨਾਤੀ ਅਤੇ 24 ਘੰਟੇ ਤਾਲਮੇਲ ਸਥਾਪਤ ਕਰਦਿਆਂ ਵਿਆਪਕ, ਬਹੁ-ਪੱਧਰੀ ਸੁਰੱਖਿਆ ਵਾਲੀ ਅਤੇ ਸੁਵਿਧਾਜਨਕ ਯੋਜਨਾ ਲਾਗੂ ਕੀਤੀ ਗਈ ਹੈ। ਇਹ ਜਾਣਕਾਰੀ ਅੱਜ ਇੱਥੇ ਸਪੈਸ਼ਲ ਡਾਇਰੈਕਟਰ ਜਨਰਲ ਆਫ ਪੁਲਿਸ (ਸਪੈਸ਼ਲ ਡੀਜੀਪੀ) ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਦਿੱਤੀ।ਸ੍ਰੀ ਅਨੰਦਪੁਰ ਸਾਹਿਬ ਵਿਖੇ 23 ਤੋਂ 25 ਨਵੰਬਰ, 2025 ਤੱਕ ਕਰਵਾਏ ਜਾਣ ਵਾਲੇ ਵਿਆਪਕ ਯਾਦਗਾਰੀ ਸਮਾਗਮਾਂ ਵਿੱਚ ਦੁਨੀਆ ਭਰ ਤੋਂ ਭਾਰੀ ਗਿਣਤੀ ਵਿੱਚ ਸੰਗਤਾਂ ਦੇ ਪਹੁੰਚਣ ਦੀ ਉਮੀਦ ਹੈ। ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਨੇ ਸਪੈਸ਼ਲ ਡੀਜੀਪੀ ਸੁਰੱਖਿਆ ਸੁਧਾਂਸ਼ੂ ਐਸ ਸ੍ਰੀਵਾਸਤਵ ਅਤੇ ਹੋਰ ਸੀਨੀਅਰ ਅਧਿਕਾਰੀਆਂ ਦੇ ਨਾਲ ਜ਼ਮੀਨੀ ਪੱਧਰ ‘ਤੇ ਵਿਆਪਕ ਸੁਰੱਖਿਆ ਅਤੇ ਟ੍ਰੈਫਿਕ ਪ੍ਰਬੰਧਾਂ ਦਾ ਜਾਇਜ਼ਾ ਲਿਆ।

ਇਹ ਵੀ ਪੜ੍ਹੋ  ਹੁਣ ਤੱਕ 11 ਲੱਖ ਤੋਂ ਵੱਧ ਕਿਸਾਨਾਂ ਨੂੰ ਐਮ.ਐਸ.ਪੀ. ਦਾ ਲਾਭ ਮਿਲਿਆ

ਇਸ ਸਮੀਖਿਆ ਮੀਟਿੰਗ ਦੌਰਾਨ ਏਡੀਜੀਪੀ ਕਾਨੂੰਨ ਅਤੇ ਵਿਵਸਥਾ ਐਸਪੀਐਸ ਪਰਮਾਰ ਅਤੇ ਐਸਐਸਪੀ ਰੂਪਨਗਰ ਗੁਲਨੀਤ ਸਿੰਘ ਖੁਰਾਣਾ ਵੀ ਮੌਜੂਦ ਸਨ।ਸਪੈਸ਼ਲ ਡੀਜੀਪੀ ਨੇ ਦੱਸਿਆ ਕਿ ਸਮਾਗਮਾਂ ਨੂੰ ਸ਼ਾਂਤੀਪੂਰਨ ਢੰਗ ਨਾਲ ਯਕੀਨੀ ਬਣਾਉਣ ਲਈ ਐਡੀਸ਼ਨਲ ਡਾਇਰੈਕਟਰ ਜਨਰਲ ਆਫ਼ ਪੁਲਿਸ (ਏਡੀਜੀਪੀ) ਰੈਂਕ ਦੇ ਨੋਡਲ ਅਫਸਰ ਦੀ ਨਿਗਰਾਨੀ ਹੇਠ ਲਗਭਗ 10,000 ਮੁਲਾਜ਼ਮਾਂ ਦੀ ਤਾਇਨਾਤੀ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਇਸ ਦੇ ਨਾਲ ਹੀ ਸੱਤ ਆਈਜੀਜ਼/ਡੀਆਈਜੀਜ਼ ਰੈਂਕ ਦੇ ਅਧਿਕਾਰੀ, 22 ਕਮਾਂਡੈਂਟ, 45 ਐਸਪੀਜ਼ ਅਤੇ 94 ਡੀਐਸਪੀਜ਼ ਤਾਇਨਾਤ ਕੀਤੇ ਜਾਣਗੇ। ਉੱਚ ਪੱਧਰੀ ਚੌਕਸੀ ਅਤੇ ਡਿਊਟੀ ਪ੍ਰਤੀ ਸਮਰਪਣ ਨੂੰ ਯਕੀਨੀ ਬਣਾਉਣ ਲਈ ਪੂਰੀ ਫੋਰਸ ਨੂੰ ਸਮਾਗਮ ਦੇ ਪੱਧਰ ਅਤੇ ਮਹੱਤਤਾ ਬਾਰੇ ਜਾਣੂ ਕਰਵਾਇਆ ਗਿਆ ਹੈ।ਉਨ੍ਹਾਂ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਸੁਰੱਖਿਆ ਪ੍ਰਬੰਧਾਂ ਲਈ ਅਤਿ-ਆਧੁਨਿਕ ਤਕਨਾਲੋਜੀ ਨੂੰ ਅਪਣਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਸ਼ਹਿਰ ਦੇ ਸਾਰੇ ਆਉਣ-ਜਾਣ ਵਾਲੇ ਸਥਾਨਾਂ ‘ਤੇ ਚਿਹਰੇ ਦੀ ਪਛਾਣ ਕਰਨ ਵਾਲੀ ਤਕਨਾਲੋਜੀ ਨਾਲ ਲੈਸ 300 ਤੋਂ ਵੱਧ ਏਆਈ-ਸਮਰੱਥ ਸੀਸੀਟੀਵੀ ਕੈਮਰੇ, 10 ਪੀਟੀਜ਼ੈਡ ਕੈਮਰੇ, ਅਤੇ 25 ਏਐਨਪੀਆਰ (ਆਟੋਮੈਟਿਕ ਨੰਬਰ ਪਲੇਟ ਪਛਾਣ) ਕੈਮਰੇ ਲਗਾਏ ਗਏ ਹਨ ਅਤੇ ਇਹਨਾਂ ਦੀ ਨਿਗਰਾਨੀ ਲਈ ਇੱਕ ਉੱਚ-ਤਕਨੀਕੀ ਕੰਟਰੋਲ ਰੂਮ ਸਥਾਪਤ ਕੀਤਾ ਜਾ ਰਿਹਾ ਹੈ। ਉਨ੍ਹਾਂ ਅੱਗੇ ਦੱਸਿਆ ਕਿ ਸੱਤ ਡਰੋਨ ਟੀਮਾਂ ਨਿਰੰਤਰ ਹਵਾਈ ਨਿਗਰਾਨੀ ਕਰਨਗੀਆਂ।

ਇਹ ਵੀ ਪੜ੍ਹੋ  Big News: ਪਿੰਡਾਂ ਦੇ ਸਰਪੰਚ ਹੁਣ ਬਿਨ੍ਹਾਂ ਮੰਨਜੂਰੀ ਨਹੀਂ ਜਾ ਸਕਣਗੇ ਵਿਦੇਸ਼;ਸਰਕਾਰ ਨੇ ਜਾਰੀ ਕੀਤੇ ਇਹ ਹੁਕਮ

ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਨੇ ਕਿਹਾ, “ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਰੋਕਣ ਲਈ ਰੋਪੜ ਜ਼ਿਲ੍ਹੇ ਅਤੇ ਇਸਦੇ ਆਲੇ ਦੁਆਲੇ ਦੇ ਸਨੈਚਰਾਂ ਨਾਲ ਸਬੰਧਤ ਡੇਟਾ ਨੂੰ ਚਿਹਰੇ ਦੀ ਪਛਾਣ ਕਰਨ ਵਾਲੀ ਪ੍ਰਣਾਲੀ ਨਾਲ ਜੋੜਿਆ ਗਿਆ ਹੈ। ਕਾਨੂੰਨ ਵਿਵਸਥਾ ਨੂੰ ਬਿਹਤਰ ਢੰਗ ਨਾਲ ਬਣਾਈ ਰੱਖਣ ਲਈ ਮਾਊਂਟਡ ਪੁਲਿਸ ਪੈਟਰੋਲਿੰਗ ਅਤੇ ਸਮਾਰਟ ਬੈਰੀਕੇਡਾਂ ਦੀ ਵਰਤੋਂ ਵੀ ਕੀਤੀ ਜਾਵੇਗੀ।”ਨਿਰਵਿਘਨ ਟ੍ਰੈਫਿਕ ਪ੍ਰਬੰਧਨ ਅਤੇ ਸੰਗਤਾਂ ਦੀ ਘੱਟ ਤੋਂ ਘੱਟ ਅਸੁਵਿਧਾ ਲਈ, ਜ਼ਿਲ੍ਹਾ ਪੁਲਿਸ ਨੇ ਆਈਆਈਟੀ ਰੋਪੜ ਨਾਲ ਮਿਲ ਕੇ ਅਸਲ-ਸਮੇਂ ਦੀ ਨਿਗਰਾਨੀ ਨਾਲ ਤਿਆਰ ਕੀਤੇ ਜਾ ਰਹੇ 101 ਏਕੜ ਵਿੱਚ ਫੈਲੇ ਕੁੱਲ 35 ਪਾਰਕਿੰਗ ਸਥਾਨਾਂ ਦੀ ਵਿਗਿਆਨਕ ਢੰਗ ਨਾਲ ਮੈਪਿੰਗ ਕੀਤੀ ਹੈ। ਇਸ ਤੋਂ ਇਲਾਵਾ, 24 ਘੰਟੇ ਚੱਲਣ ਵਾਲੀਆਂ ਸ਼ਟਲ ਸੇਵਾਵਾਂ ਸੰਗਤਾਂ ਨੂੰ ਸਾਰੇ ਸਥਾਨਾਂ ਦੇ ਦਰਸ਼ਨਾਂ ਲਈ ਲੈ ਕੇ ਜਾਣਗੀਆਂ ਅਤੇ 10,000 ਸੰਗਤਾਂ ਦੀ ਕੁੱਲ ਸਮਰੱਥਾ ਵਾਲੀਆਂ ਤਿੰਨ ਟੈਂਟ ਸਿਟੀਆਂ ਸਥਾਪਤ ਕੀਤੀਆਂ ਜਾ ਰਹੀਆਂ ਹਨ। ਹਾਈਵੇਅ ਦੇ ਨਾਲ ਇੱਕ ਸਮਰਪਿਤ ਪੈਦਲ ਸੜਕ ਅਤੇ ਵਾਹਨਾਂ ਦੀ ਆਵਾਜਾਈ ਨੂੰ ਨਿਯਮਤ ਕਰਨ ਲਈ 60 ਬਾਹਰੀ ਡਾਇਵਰਜੈਂਸ ਪੁਆਇੰਟ ਅਤੇ ਨਾਕੇ ਸਥਾਪਤ ਕੀਤੇ ਜਾਣਗੇ।ਸਪੈਸ਼ਲ ਡੀਜੀਪੀ ਨੇ ਇਹ ਵੀ ਦੱਸਿਆ ਕਿ ਸਮਾਗਮਾਂ ਵਿੱਚ ਸ਼ਾਮਲ ਹੋਣ ਵਾਲੇ ਵੀਵੀਆਈਪੀ ਮਹਿਮਾਨਾਂ ਦੇ ਸੁਚਾਰੂ ਆਗਮਨ ਨੂੰ ਯਕੀਨੀ ਬਣਾਉਣ ਲਈ ਅੱਠ ਹੈਲੀਪੈਡ ਵੀ ਸਥਾਪਿਤ ਕੀਤੇ ਜਾ ਰਹੇ ਹਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Our Visitor

1902638