Thursday, May 14, 2026
Home Blog Page 335

Bathinda ਸ਼ਹਿਰ ‘ਚ ਨੌਜਵਾਨ ਦਾ ਕ+ਤ+ਲ; ਪ੍ਰਵਾਰ ਨੇ ਇਨਸਾਫ਼ ਲਈ ਲਾਸ਼ ਸੜ੍ਹਕ ‘ਤੇ ਰੱਖੀ

0

Bathinda News:Bathinda ਸ਼ਹਿਰ ਦੀ ਧੋਬੀਆਣਾ ਬਸਤੀ ਵਿਚ ਬੀਤੀ ਦੇਰ ਰਾਤ ਗੁੰਡਿਆਂ ਵੱਲੋਂ ਇੱਕ ਨੌਜਵਾਨ ਦੋ ਸਕੇ ਨੌਜਵਾਨਾਂ ਉਪਰ ਤੇਜਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ ਗਿਆ। ਇਸ ਹਮਲੇ ਵਿਚ ਇੱਕ ਭਰਾ ਦੀ ਮੌਤ ਹੋ ਗਈ, ਜਦਕਿ ਦੂਜਾ ਹਸਪਤਾਲ ਵਿਚ ਜਿੰਦਗੀ ਮੌਤ ਦੀ ਲੜਾਈ ਲੜ ਰਿਹਾ। ਅਚਾਨਕ ਵਾਪਰੀ ਇਸ ਘਟਨਾ ਤੋਂ ਬਾਅਦ ਗੁੱਸੇ ਵਿਚ ਆਏ ਪ੍ਰਵਾਰਕ ਮੈਂਬਰਾਂ ਤੇ ਮੁਹੱਲਾ ਵਾਸੀਆਂ ਵੱਲੋਂ ਵੀਰਵਾਰ ਦੁਪਿਹਰ ਤੋਂ ਮ੍ਰਿਤਕ ਨੌਜਵਾਨ ਦੀ ਲਾਸ਼ ਨੂੰ ਸੜਕ ‘ਤੇ ਰੱਖ ਕੇ ਇਨਸਾਫ਼ ਲਈ ਧਰਨਾ ਸ਼ੁਰੂ ਕੀਤਾ ਹੋਇਆ।

ਇਹ ਵੀ ਪੜ੍ਹੋ Big News: ਫ਼ਾਂਸੀ ਦੀ ਸਜ਼ਾ ਜਾਫ਼ਤਾ ਕੈਦੀ ਪੁਲਿਸ ਨੂੰ ਧੱਕਾ ਦੇ ਕੇ ਹੋਇਆ ਫ਼ਰਾਰ

ਮ੍ਰਿਤਕ ਨੌਜਵਾਨ ਦੀ ਪਹਿਚਾਣ ਜਤਿੰਦਰ ਮਾਤੋ(26 ਸਾਲ) ਪੁੱਤਰ ਰਾਮ ਨੰਦਨ ਮੈਹਤੋ ਵਾਸੀ ਕੱਚਾ ਧੋਬੀਆਣਾ ਗਲੀ ਨੰ 2 ਬਠਿੰਡਾ ਦੇ ਤੌਰ ‘ਤੇ ਹੋਈ ਹੈ। ਜਖ਼ਮੀ ਛੋਟੇ ਭਰਾ ਦੀ ਪਹਿਚਾਣ ਧਰਮਿੰਦਰ ਮਾਤੋ ਦੇ ਤੌਰ ‘ਤੇ ਹੋਈ ਹੈ।ਪ੍ਰਵਾਰ ਵੱਲੋਂ ਕਾਤਲਾਂ ਨੂੰ ਗ੍ਰਿਫਤਾਰ ਕਰਨ ਦੀ ਮੰਗ ਕੀਤੀ ਜਾ ਰਹੀ ਹੈ। ਪੁਲਿਸ ਅਧਿਕਾਰੀਆਂ ਨੇ ਦਸਿਆ ਕਿ ਪੀੜਤ ਪ੍ਰਵਾਰ ਦੇ ਬਿਆਨਾਂ ਉੱਪਰ ਪਰਚਾ ਦਰਜ਼ ਕਰਕੇ ਮੁਲਜਮਾਂ ਨੂੰ ਗ੍ਰਿਫਤਾਰ ਕਰਨ ਲਈ ਛਾਪੇਮਾਰੀ ਜਾਰੀ ਹੈ। ਮਿਲੀ ਜਾਣਕਾਰੀ ਮੁਤਾਬਕ ਇਸ ਘਟਨਾ ਦਾ ਪਿਛੋਕੜ ਦੀਵਾਲੀ ਵਾਲੀ ਰਾਤ ਨਾਲ ਜੁੜਿਆ ਹੋਇਆ।

ਇਹ ਵੀ ਪੜ੍ਹੋ Big News: ਪਿੰਡਾਂ ਦੇ ਸਰਪੰਚ ਹੁਣ ਬਿਨ੍ਹਾਂ ਮੰਨਜੂਰੀ ਨਹੀਂ ਜਾ ਸਕਣਗੇ ਵਿਦੇਸ਼;ਸਰਕਾਰ ਨੇ ਜਾਰੀ ਕੀਤੇ ਇਹ ਹੁਕਮ

ਪ੍ਰਵਾਰਕ ਮੈਂਬਰਾਂ ਮੁਤਾਬਕ ਉਕਤ ਰਾਤ ਪੀੜਤ ਪ੍ਰਵਾਰ ਦੀ ਗਲੀ ਵਿਚ ਕੁੱਝ ਬਾਹਰਲੇ ਨੌਜਵਾਨ ਪਟਾਕੇ ਚਲਾ ਰਹੇ ਸਨ, ਜਿੰਨ੍ਹਾਂ ਨੂੰ ਜਤਿੰਦਰ ਅਤੇ ਧਰਮਿੰਦਰ ਨੇ ਰੋਕ ਦਿੱਤਾ। ਦੋਨੋਂ ਭਰਾ ਇਲਾਕੇ ਵਿਚ ਹੀ ਰੇਹੜੀ ਲਗਾ ਕੇ ਪ੍ਰਵਾਰ ਦਾ ਪੇਟ ਪਾਲਦੇ ਸਨ। ਦੂਜੇ ਪਾਸੇ ਪਟਾਕੇ ਪਾਉਣ ਆਏ ਨੌਜਵਾਨਾਂ ਨੇ ਇਸ ਗੱਲ ਦੀ ਰੰਜਿਸ਼ ਦਿਲ ਵਿਚ ਰੱਖੀ ਅਤੇ ਬੀਤੀ ਰਾਤ ਜਦ ਇਹ ਦੋਨੋਂ ਭਰਾ ਆਪਣੇ ਕੰਮ ਤੋਂ ਵਾਪਸ ਘਰ ਆ ਰਹੇ ਸਨ ਤਾਂ ਇਕੱਠੇ ਹੋਏ ਨੌਜਵਾਨਾਂ ਨੈ ਖਾਪਿਆਂ ਅਤੇ ਤਲਵਾਰਾਂ ਨਾਲ ਉਨ੍ਹਾਂ ਉਪਰ ਹਮਲਾ ਕਰ ਦਿੱਤਾ। ਜਿਸਦੇ ਚੱਲਦੇ ਜਤਿੰਦਰ ਦੀ ਮੌਕੇ ‘ਤੇ ਹੀ ਮੌਤ ਹੋ ਗਈ ਜਦਕਿ ਛੋਟੇ ਦੀ ਧੋਣ ਉੱਪਰ ਗੰਭੀਰ ਜਖਮ ਹਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਸੂਬਾ ਪੱਧਰੀ ਖੇਡਾਂ ਸਰਕਲ ਕਬੱਡੀ ਵਿੱਚ ਲੁਧਿਆਣਾ ਦੇ ਖਿਡਾਰੀਆਂ ਨੇ ਮਾਰੀ ਬਾਜ਼ੀ

0

Bathinda News:ਸਕੂਲ ਸਿੱਖਿਆ ਵਿਭਾਗ ਪੰਜਾਬ ਖੇਡਾਂ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਮਮਤਾ ਖੁਰਾਣਾ ਸੇਠੀ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਚਮਕੌਰ ਸਿੰਘ ਸਿੱਧੂ ਦੇ ਦਿਸ਼ਾ ਨਿਰਦੇਸ਼ਾਂ ਹੇਠ 69 ਵੀਆਂ ਸੂਬਾ ਪੱਧਰੀ ਖੇਡਾਂ ਕਬੱਡੀ ਸਰਕਲ ਸਟਾਈਲ ਅੰਡਰ 17 ਮੁੰਡੇ ਵਿੱਚ ਬੜੇ ਫਸਵੇਂ ਮੁਕਾਬਲੇ ਹੋਏ।ਅੱਜ ਹੋਏ ਮੁਕਾਬਲਿਆਂ ਕੁਆਰਟਰ ਫਾਈਨਲ ਮੁਕਾਬਲਿਆਂ ਲੁਧਿਆਣਾ ਨੇ ਮਾਲੇਰਕੋਟਲਾ ਨੂੰ, ਜਲੰਧਰ ਨੇ ਸੰਗਰੂਰ ਨੂੰ, ਬਠਿੰਡਾ ਨੇ ਰੂਪਨਗਰ ਨੂੰ ,ਫਰੀਦਕੋਟ ਨੇ ਅੰਮ੍ਰਿਤਸਰ ਸਾਹਿਬ ਨੂੰ ਹਰਾਇਆ।ਸੈਮੀਫਾਈਨਲ ਮੁਕਾਬਲਿਆਂ ਵਿੱਚ ਲੁਧਿਆਣਾ ਨੇ ਜਲੰਧਰ ਨੂੰ, ਫਰੀਦਕੋਟ ਨੇ ਬਠਿੰਡਾ ਨੂੰ ਹਰਾਇਆ। ਫਾਈਨਲ ਮੁਕਾਬਲੇ ਵਿੱਚ ਲੁਧਿਆਣਾ ਦੇ ਖਿਡਾਰੀਆਂ ਨੇ ਫਰੀਦਕੋਟ ਨੂੰ ਮਾਤ ਦਿੰਦਿਆਂ ਪਹਿਲਾ ਸਥਾਨ, ਫਰੀਦਕੋਟ ਨੇ ਦੂਜਾ ਅਤੇ ਬਠਿੰਡਾ ਨੇ ਤੀਜਾ ਸਥਾਨ ਪ੍ਰਾਪਤ ਕੀਤਾ।

ਇਹ ਵੀ ਪੜ੍ਹੋ  Big News: ਪਿੰਡਾਂ ਦੇ ਸਰਪੰਚ ਹੁਣ ਬਿਨ੍ਹਾਂ ਮੰਨਜੂਰੀ ਨਹੀਂ ਜਾ ਸਕਣਗੇ ਵਿਦੇਸ਼;ਸਰਕਾਰ ਨੇ ਜਾਰੀ ਕੀਤੇ ਇਹ ਹੁਕਮ

ਜੇਤੂ ਖਿਡਾਰੀਆਂ ਨੂੰ ਇਨਾਮ ਵੰਡਣ ਦੀ ਰਸਮ ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਜਸਵੀਰ ਸਿੰਘ ਗਿੱਲ ਵਲੋਂ ਕੀਤੀ ਗਈ। ਉਹਨਾਂ ਜੇਤੂ ਖਿਡਾਰੀਆਂ ਨੂੰ ਸ਼ੁਭ ਕਾਮਨਾਵਾਂ ਦਿੱਤੀਆਂ।ਇਸ ਮੌਕੇ ਹੋਰਨਾਂ ਤੋਂ ਇਲਾਵਾ ਲੈਕਚਰਾਰ ਵਰਿੰਦਰ ਸਿੰਘ, ਲੈਕਚਰਾਰ ਹਰਜਿੰਦਰ ਸਿੰਘ, ਲੈਕਚਰਾਰ ਕੁਲਦੀਪ ਸਿੰਘ, ਲੈਕਚਰਾਰ ਗੁਰਸ਼ਰਨ ਸਿੰਘ, ਮਾਨਵ ਨਾਗਪਾਲ ਜਿਲ੍ਹਾ ਰੀਸੋਰਸ ਪਰਸਨ,ਰਾਜਿੰਦਰ ਸਿੰਘ ਢਿੱਲੋਂ, ਗੁਰਮੀਤ ਸਿੰਘ ਰਾਮਗੜ੍ਹ ਭੂੰਦੜ,, ਲਵਪ੍ਰੀਤ ਸਿੰਘ ਚਹਿਲ, ਮਨਦੀਪ ਸਿੰਘ, ਸਿਮਰਜੀਤ ਸਿੰਘ,. ਅਮਨਦੀਪ ਸਿੰਘ, ਬਲਦੇਵ ਸਿੰਘ , ਕਸ਼ਮੀਰ ਸਿੰਘ, ਲਖਵੀਰ ਸਿੰਘ, ਗੁਰਪ੍ਰੀਤ ਸਿੰਘ, ਗੁਰਪ੍ਰੀਤ ਸਿੰਘ ਕੁਲਵਿੰਦਰ ਸਿੰਘ, ਜਸਵੀਰ ਸਿੰਘ, ਹਰਵਿੰਦਰ ਸਿੰਘ, ਹਰਭਗਵਾਨ ਦਾਸ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਹੁਣ ਤੱਕ 11 ਲੱਖ ਤੋਂ ਵੱਧ ਕਿਸਾਨਾਂ ਨੂੰ ਐਮ.ਐਸ.ਪੀ. ਦਾ ਲਾਭ ਮਿਲਿਆ

0

👉96920 ਕਿਸਾਨਾਂ ਨੂੰ ਐਮ.ਐਸ.ਪੀ. ਦੇ ਲਾਭ ਮਿਲਣ ਨਾਲ ਪਟਿਆਲਾ ਸਭ ਤੋਂ ਅੱਗੇ
Chandigarh News:ਝੋਨੇ ਦੀ ਸੁਚਾਰੂ ਖ਼ਰੀਦ ਨੂੰ ਯਕੀਨੀ ਬਣਾਉਣ ਵਿੱਚ ਕੋਈ ਕਸਰ ਨਹੀਂ ਛੱਡਦੇ ਹੋਏ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ ਅਗਵਾਈ ਹੇਠ ਪੰਜਾਬ ਸਰਕਾਰ ਦੀ ਸਰਗਰਮ ਪਹੁੰਚ ਸਦਕਾ 12 ਨਵੰਬਰ ਤੱਕ 11,31,270 ਕਿਸਾਨਾਂ ਨੂੰ ਘੱਟੋ-ਘੱਟ ਸਮਰਥਨ ਮੁੱਲ (ਐਮ.ਐਸ.ਪੀ.) ਦਾ ਲਾਭ ਮਿਲਿਆ ਹੈ।ਖੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਦੀ ਅਗਵਾਈ ਵਿੱਚ ਖਰੀਦ, ਲਿਫਟਿੰਗ ਅਤੇ ਭੁਗਤਾਨ ਦੀ ਪ੍ਰਕਿਰਿਆ ਪੂਰੇ ਜੋਰਾਂ-ਸ਼ੋਰਾਂ ਨਾਲ ਚੱਲ ਰਹੀ ਹੈ।

ਇਹ ਵੀ ਪੜ੍ਹੋ  ਪੰਜਾਬ ਦੇ 3100 ਪਿੰਡਾਂ ਵਿੱਚ 1100 ਕਰੋੜ ਰੁਪਏ ਨਾਲ ਬਣਾਏ ਜਾ ਰਹੇ ਹਨ ਖੇਡ ਸਟੇਡੀਅਮ: ਅਮਨ ਅਰੋੜਾ

ਹੁਣ ਤੱਕ 96920 ਕਿਸਾਨਾਂ ਨੂੰ ਘੱਟੋ-ਘੱਟ ਸਮਰਥਨ ਮੁੱਲ ਦਾ ਲਾਭ ਮਿਲਣ ਨਾਲ ਪਟਿਆਲਾ ਜਿ਼ਲ੍ਹਾ ਸਭ ਤੋਂ ਅੱਗੇ ਹੈ।ਜਿ਼ਕਰਯੋਗ ਹੈ ਕਿ 12 ਨਵੰਬਰ ਸ਼ਾਮ ਤੱਕ ਸੂਬੇ ਭਰ ਦੀਆਂ ਮੰਡੀਆਂ ਵਿੱਚ ਕੁੱਲ 15478162.41 ਮੀਟਰਕ ਟਨ ਝੋਨੇ ਦੀ ਆਮਦ ਹੋਈ ਹੈ। ਇਸ ਵਿੱਚੋਂ, 15389039.51 ਮੀਟਰਕ ਟਨ ਝੋਨਾ ਖਰੀਦਿਆ ਗਿਆ ਹੈ ਅਤੇ ਹੁਣ ਤੱਕ 99 ਫੀਸਦੀ ਫ਼ਸਲ ਦੀ ਖ਼ਰੀਦ ਹੋ ਚੁੱਕੀ ਹੈ। ਕੁੱਲ ਚੁਕਾਈ ਦਾ ਅੰਕੜਾ 14109483.18 ਮੀਟਰਕ ਟਨ ਹੈ ,ਜੋ ਹੁਣ ਤੱਕ ਖ਼ਰੀਦੀ ਗਈ ਕੁੱਲ ਫ਼ਸਲ ਦਾ 91 ਫੀਸਦ ਬਣਦਾ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਰਾਜ-ਪੱਧਰੀ ਨਾਟਕ ਮੇਲੇ ਦੇ ਦੂਜੇ ਦਿਨ ਖੇਡੇ ਨਾਟਕ ‘ਜੀ ਆਇਆਂ ਨੂੰ’ ਨੇ ਦਿਲ ਟੁੰਬੇ

👉ਵਡੇਰੀ ਉਮਰ ਵਿੱਚ ਇੱਕਲਤਾ ਦੇ ਦੁਖਾਂਤ ਨੂੰ ਦਰਸਾਉਂਦੀ ਹੈ ਕਹਾਣੀ
Bathinda News:ਬਲਵੰਤ ਗਾਰਗੀ ਆਡੀਟੋਰੀਅਮ ਬਠਿੰਡਾ ਵਿਖੇ ਪੰਜਾਬ ਸਰਕਾਰ ਦੀ ਰਹਿਨੁਮਾਈ ਹੇਠ ਤੇ ਭਾਸ਼ਾ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਪ੍ਰਸ਼ਾਸਨ ਬਠਿੰਡਾ ,ਨਗਰ ਨਿਗਮ ਬਠਿੰਡਾ ਅਤੇ ਨਾਟਿਅਮ ਪੰਜਾਬ ਦੇ ਸਹਿਯੋਗ ਸਦਕਾ ਤਿੰਨ-ਰੋਜ਼ਾ ਰਾਜ-ਪੱਧਰੀ ਨਾਟਕ ਮੇਲੇ ਦੇ ਦੂਜੇ ਦਿਨ ਦਿਲ ਟੁੰਬਵਾਂ ਨਾਟਕ ‘ਜੀ ਆਇਆਂ ਨੂੰ’ ਖੇਡਿਆ ਗਿਆ। ਭੁਪਿੰਦਰ ਉਤਰੇਜਾ ਦੇ ਲਿਖੇ ਇਸ ਨਾਟਕ ਨੂੰ ਟੀਮ ਨਟਰੰਗ ਅਬੋਹਰ ਨੇ ਹਨੀ ਉਤਰੇਜਾ ਦੇ ਨਿਰਦੇਸ਼ਨ ਹੇਠ ਖੇਡਿਆ। ਨਾਟਕ ਵਿੱਚ ਵਡੇਰੀ ਉਮਰ ਵਿੱਚ ਬਜ਼ੁਰਗਾਂ ਵੱਲੋਂ ਹੰਢਾਏ ਜਾਂਦੇ ਇਕੱਲਤਾ ਦੇ ਦੁਖਾਂਤ ਨੂੰ ਬੜੀ ਸੰਜੀਦਗੀ ਨਾਲ ਦਰਸਾਇਆ ਗਿਆ। ਕਹਾਣੀ ਵਿੱਚ ਜੀਵਨ ਸਾਥੀ ਦੇ ਜਾਣ ਮਗਰੋਂ ਜਦੋਂ ਬੱਚੇ ਵੀ ਪਰਦੇਸ ਜਾਂ ਹੋਰ ਕੰਮਾਂ-ਧੰਦਿਆਂ ਕਰਕੇ ਪਿੱਛੇ ਇੱਕਲੇ ਰਹਿ ਗਏ ਪਿਉ ਜਾਂ ਮਾਂ ਤੋਂ ਮੁਖ ਮੋੜ ਲੈਣ ਤਾਂ ਉਸ ਸਮੇਂ ਮਾਪਿਆਂ ਨੂੰ ਜੋ ਦੁਖਾਂਤ ਹੰਢਾਉਣਾ ਪੈਂਦਾ ਹੈ, ਉਸ ਦੁਖਾਂਤ ਦੀ ਭਾਵਪੂਰਤ ਪੇਸ਼ਕਾਰੀ ਕੀਤੀ ਗਈ।

ਇਹ ਵੀ ਪੜ੍ਹੋ  Big News: ਪਿੰਡਾਂ ਦੇ ਸਰਪੰਚ ਹੁਣ ਬਿਨ੍ਹਾਂ ਮੰਨਜੂਰੀ ਨਹੀਂ ਜਾ ਸਕਣਗੇ ਵਿਦੇਸ਼;ਸਰਕਾਰ ਨੇ ਜਾਰੀ ਕੀਤੇ ਇਹ ਹੁਕਮ

ਨਾਟਕ ਦੌਰਾਨ ਦਰਸ਼ਕ ਬਹੁਤ ਵਾਰ ਭਾਵੁਕ ਹੋਏ ਤੇ ਤਾੜੀਆਂ ਨਾਲ ਅਦਾਕਾਰਾਂ ਦੀ ਹੌਂਸਲਾ -ਅਫ਼ਜ਼ਾਈ ਕੀਤੀ।ਨਾਟ-ਉਤਸਵ ਦੇ ਦੂਸਰੇ ਦਿਨ ਸਕੱਤਰ ਆਰ.ਟੀ.ਏ. ਸ. ਗਗਨਦੀਪ ਸਿੰਘ, ਐਸ.ਡੀ.ਐਮ. ਤਲਵੰਡੀ ਸਾਬੋ ਸ਼੍ਰੀ ਪੰਕਜ ਬਾਂਸਲ ਅਤੇ ਭਾਸ਼ਾ ਵਿਭਾਗ ਪੰਜਾਬ ਤੋਂ ਸਹਾਇਕ ਡਾਇਰੈਕਟਰ ਸ. ਤਜਿੰਦਰ ਸਿੰਘ ਗਿੱਲ ਨੇ ਸ਼ਿਰਕਤ ਕੀਤੀ।ਜ਼ਿਲ੍ਹਾ ਭਾਸ਼ਾ ਅਫ਼ਸਰ ਕੀਰਤੀ ਕਿਰਪਾਲ ਨੇ ਆਏ ਹੋਏ ਮਹਿਮਾਨਾਂ ਦਾ ਸਵਾਗਤ ਕੀਤਾ ਅਤੇ ਸਨਮਾਨ ਚਿੰਨ੍ਹ ਭੇਂਟ ਕੀਤਾ।ਇਸ ਮੌਕੇ ਸ. ਤਜਿੰਦਰ ਸਿੰਘ ਗਿੱਲ ਨੇ ਜ਼ਿਲ੍ਹਾ ਭਾਸ਼ਾ ਦਫ਼ਤਰ ਬਠਿੰਡਾ ਦੇ ਨਾਟ-ਉਤਸਵ ਸਬੰਧੀ ਪ੍ਰਬੰਧਾਂ ਦੀ ਸ਼ਲਾਘਾ ਕਰਦੇ ਹੋਏ ਭਾਸ਼ਾ ਵਿਭਾਗ ਪੰਜਾਬ ਦੀ ਭਾਸ਼ਾ ਦੀ ਪ੍ਰਫੁੱਲਤਾ ਪ੍ਰਤੀ ਵਚਨਬੱਧਤਾ ਦੁਹਰਾਈ ਅਤੇ ਜ਼ਿਲ੍ਹਾ ਭਾਸ਼ਾ ਅਫ਼ਸਰ ਕੀਰਤੀ ਕਿਰਪਾਲ ਨੂੰ ਮੇਲੇ ਦੀ ਸਫ਼ਲਤਾ ਲਈ ਵਧਾਈ ਦਿੱਤੀ। ਅੰਤ ਵਿੱਚ ਖੋਜ ਅਫ਼ਸਰ ਨਵਪ੍ਰੀਤ ਸਿੰਘ ਨੇ ਮਹਿਮਾਨਾਂ ਅਤੇ ਦਰਸ਼ਕਾਂ ਦਾ ਧੰਨਵਾਦ ਕੀਤਾ।ਇਸ ਇਸ ਦੌਰਾਨ ਜ਼ਿਲ੍ਹਾ ਭਾਸ਼ਾ ਦਫ਼ਤਰ ਬਠਿੰਡਾ ਦੇ ਵਿਕਰੀ ਕੇਂਦਰ ਇੰਚਾਰਜ ਸ਼੍ਰੀ ਸੁਖਮਨੀ ਸਿੰਘ ਵੱਲੋਂ ਪੁਸਤਕ ਪ੍ਰਦਰਸ਼ਨੀ ਵੀ ਲਗਾਈ ਗਈ ਅਤੇ ਓਪਨ ਮਾਈਕ ਸੈਸ਼ਨ ਵਿੱਚ ਵੀ ਦਰਸ਼ਕਾਂ ਨੇ ਆਪਣੀ ਕਲਾ ਦੇ ਜੌਹਰ ਵਿਖਾਏ।

ਇਹ ਵੀ ਪੜ੍ਹੋ  Big News: ਫ਼ਾਂਸੀ ਦੀ ਸਜ਼ਾ ਜਾਫ਼ਤਾ ਕੈਦੀ ਪੁਲਿਸ ਨੂੰ ਧੱਕਾ ਦੇ ਕੇ ਹੋਇਆ ਫ਼ਰਾਰ

ਮੰਚ ਸੰਚਾਲਕ ਦੀ ਭੂਮਿਕਾ ਡਾ. ਸੰਦੀਪ ਸਿੰਘ ਮੋਹਲਾਂ ਨੇ ਨਿਭਾਈ।ਇਸ ਰਾਜ-ਪੱਧਰੀ ਨਾਟ-ਮੇਲੇ ‘ਚ ਸਹਿਯੋਗ ਕਰ ਰਹੀ ਨਾਟਿਅਮ ਪੰਜਾਬ ਟੀਮ ਦੇ ਪ੍ਰਧਾਨ ਮੈਡਮ ਰਿੰਪੀ ਕਾਲੜਾ, ਈਵੈਂਟ ਕੋਆਰਡੀਨੇਟਰ ਗੁਰਨੂਰ ਸਿੰਘ, ਨਾਟਿਅਮ ਵਿੱਤ ਸਕੱਤਰ ਓ.ਪੀ.ਚਾਵਲਾ ਇਸ ਸਮਾਰੋਹ ਨੂੰ ਸਫ਼ਲਤਾ ਸਹਿਤ ਨੇਪਰੇ ਚਾੜ੍ਹਨ ਲਈ ਵਿਸ਼ੇਸ਼ ਸਹਿਯੋਗ ਦੇ ਰਹੇ ਹਨ। ਮੈਡਮ ਮਾਲਵਿੰਦਰ ਕੌਰ ਡਾਇਰੈਕਟਰ ਸਿਲਵਰ ਓਕਸ ਸਕੂਲ ਐਡਵੋਕੇਟ ਸਰਬੱਤ ਸਿੰਘ ਬਰਾੜ, ਗੁਰਲਾਲ ਸਿੰਘ ਸਰਾਂ, ਪ੍ਰਿੰਸੀਪਲ ਨੀਲਮ ਵਰਮਾ, ਪ੍ਰਿੰਸੀਪਲ ਜਸਵਿੰਦਰ ਸੰਧੂ, ਪ੍ਰਿੰਸੀਪਲ ਜਸਪਾਲ ਸਿੰਘ ਰੋਮਾਣਾ, ਅਨਿਲ ਕੁਮਾਰ, ਸ਼ੁਭਮ ਕੁਮਾਰ ਤੋਂ ਇਲਾਵਾ ਸ਼ਹਿਰ ਦੀਆਂ ਪ੍ਰਮੁੱਖ ਸਾਹਿਤਕ ਹਸਤੀਆਂ ਵਿੱਚੋਂ ਰਮੇਸ਼ ਸੇਠੀ ਬਾਦਲ, ਮਲਕੀਤ ਸਿੰਘ ਮਛਾਣਾ ਅਤੇ ਸਮੂਹ ਨਾਟਿਅਮ ਆਰਟਿਸਟ ਮੌਜੂਦ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਜ਼ਿਲ੍ਹਾ ਕਾਂਗਰਸ ਦੇ ਦੂਜੀ ਵਾਰ ਪ੍ਰਧਾਨ ਬਣੇ ਰਾਜਨ ਗਰਗ ਹੋਏ ਧਾਰਮਿਕ ਸਥਾਨਾਂ ‘ਤੇ ਨਤਮਸਤਕ

0

👉ਕਿਹਾ, ਪਾਰਟੀ ਹਾਈ ਕਮਾਂਡ ਵੱਲੋਂ ਦਿੱਤੀ ਜਿੰਮੇਵਾਰੀ ਨੂੰ ਤਨਦੇਹੀ ਦੇ ਨਾਲ ਨਿਭਾਵਾਂਗੇ
Bathinda News: ਕਾਂਗਰਸ ਦੀ ਹਾਈ ਕਮਾਂਡ ਵੱਲੋਂ ਸੰਗਠਨ ਸਿਰਜਣ ਅਭਿਆਨ ਤਹਿਤ ਵਰਕਰਾਂ ਦੀ ਰਾਏ ਲੈਣ ਉਪਰੰਤ ਜ਼ਿਲ੍ਹਾ ਬਠਿੰਡਾ ਸ਼ਹਿਰੀ ਦੇ ਦੂਸਰੀ ਵਾਰ ਪ੍ਰਧਾਨ ਬਣਾਏ ਐਡਵੋਕੇਟ ਰਾਜਨ ਗਰਗ ਵੱਲੋਂ ਅੱਜ ਸਮੁੱਚੀ ਕਾਂਗਰਸ ਲੀਡਰਸ਼ਿਪ ਦੇ ਨਾਲ ਸ਼ਹਿਰ ਦੇ ਧਾਰਮਿਕ ਸਥਾਨਾਂ ‘ਤੇ ਨਤਮਸਤਕ ਹੋ ਕੇ ਪਾਰਟੀ ਦੀ ਚੜ੍ਹਦੀ ਕਲ੍ਹਾ ਲਈ ਅਰਦਾਸ ਕੀਤੀ। ਉਹ ਮੰਦਰ ਮਾਡਲ ਟਾਊਨ ਅਤੇ ਗੁਰੂ ਘਰ ਵਿਖੇ ਗਏ ਅਤੇ ਕਾਂਗਰਸ ਨੂੰ ਬੂਥ ਪੱਧਰ ‘ਤੇ ਮਜਬੂਤ ਬਣਾਉਣ ਦਾ ਪ੍ਰਣ ਲਿਆ ਗਿਆ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਰਾਜਨ ਗਰਗ ਨੇ ਆਪਣੇ ਉਪਰ ਦੂਜੀ ਵਾਰ ਵਿਸ਼ਵਾਸ ਜਤਾਉਣ ਲਈ ਪਾਰਟੀ ਦੇ ਕੌਮੀ ਪ੍ਰਧਾਨ ਮਲਕਾਅਰਜੁਨ ਖੜਗੇ, ਸ੍ਰੀਮਤੀ ਸੋਨੀਆ ਗਾਂਧੀ, ਸ੍ਰੀ ਰਾਹੁਲ ਗਾਂਧੀ ਤੋਂ ਇਲਾਵਾ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਤੇ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਸਮੇਤ ਸਮੁੱਚੀ ਕਾਂਗਰਸ ਲੀਡਰਸ਼ਿਪ ਦਾ ਧੰਨਵਾਦ ਕਰਦੇ ਹੋਏ ਵਿਸ਼ਵਾਸ ਦਿਵਾਇਆ ਕਿ ਬੂਥ ਪੱਧਰ ‘ਤੇ ਕਾਂਗਰਸ ਨੂੰ ਮਜਬੂਤ ਕਰਨ ਲਈ ਪਹਿਲਾਂ ਦੀ ਤਰ੍ਹਾਂ ਯਤਨ ਜਾਰੀ ਰਹਿਣਗੇ।

ਇਹ ਵੀ ਪੜ੍ਹੋ  Big News: ਫ਼ਾਂਸੀ ਦੀ ਸਜ਼ਾ ਜਾਫ਼ਤਾ ਕੈਦੀ ਪੁਲਿਸ ਨੂੰ ਧੱਕਾ ਦੇ ਕੇ ਹੋਇਆ ਫ਼ਰਾਰ

ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਸ਼ਹਿਰ ਦੇ 50 ਵਾਰਡਾਂ ਦੇ ਪ੍ਰਧਾਨ ਲਗਾਏ ਜਾਣਗੇ ਤਾਂ ਜੋ ਨਗਰ ਨਿਗਮ ਚੋਣਾਂ ਲਈ ਵੀ ਪੂਰੀਆਂ ਤਿਆਰੀਆਂ ਕਰਕੇ ਕਾਂਗਰਸ ਵੱਲੋਂ ਬਹੁਮਤ ਨਾਲ ਆਪਣਾ ਮੇਅਰ ਬਣਾਇਆ ਜਾ ਸਕੇ ।ਉਹਨਾਂ ਕਿਹਾ ਕਿ ਦੇਸ਼ ਵਿੱਚ ਜਿੱਥੇ ਮੋਦੀ ਸਰਕਾਰ ਤੋਂ ਲੋਕ ਨਰਾਜ਼ ਹਨ, ਉਥੇ ਹੀ ਪੰਜਾਬ ਦੀ ਮਾਨ ਸਰਕਾਰ ਤੋਂ ਵੀ ਲੋਕ ਨਰਾਸ਼ ਹਨ ਅਤੇ ਕਾਂਗਰਸ ਨੂੰ ਬਦਲ ਵਜੋਂ ਦੇਖ ਰਹੇ ਹਨ। ਉਹਨਾਂ ਕਿਹਾ ਕਿ ਕਾਂਗਰਸ ਲੀਡਰਸ਼ਿਪ ਵੱਲੋਂ ਦਿੱਤੀ ਜਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਇਆ ਜਾਵੇਗਾ ਤੇ ਕਾਂਗਰਸ ਨੂੰ ਮਜਬੂਤ ਬਣਾਉਣ ਲਈ ਸਮੁੱਚੀ ਲੀਡਰਸ਼ਿਪ ਨਾਲ ਇੱਕਜੁੱਟ ਹੋ ਕੇ ਜਿੱਥੇ ਨਰਾਜ਼ ਵਰਕਰਾਂ ਨੂੰ ਪਾਰਟੀ ਨਾਲ ਤੋਰਿਆ ਜਾਵੇਗਾ, ਉੱਥੇ ਹੀ ਕਾਫਲੇ ਨੂੰ ਵੱਡਾ ਕੀਤਾ ਜਾਵੇਗਾ। ਇਸ ਮੌਕੇ ਉਹਨਾਂ ਦੇ ਨਾਲ ਸਾਬਕਾ ਮੰਤਰੀ ਚਰੰਜੀ ਲਾਲ ਗਰਗ, ਅਸ਼ੋਕ ਕੁਮਾਰ, ਟਹਿਲ ਸਿੰਘ ਸੰਧੂ, ਅਰੁਣ ਵਧਾਵਨ, ਬਲਵੰਤ ਰਾਏ ਨਾਥ, ਬਲਜਿੰਦਰ ਸਿੰਘ ਠੇਕੇਦਾਰ, ਰੁਪਿੰਦਰ ਬਿੰਦਰਾ, ਬਲਰਾਜ ਪੱਕਾ, ਮਾਧਵ ਸ਼ਰਮਾ, ਹਰਵਿੰਦਰ ਸਿੰਘ ਲੱਡੂ, ਕਿਰਨਜੀਤ ਸਿੰਘ ਗਹਿਰੀ, ਅੰਮ੍ਰਿਤ ਕੌਰ ਗਿੱਲ, ਸਿਮਰਤ ਕੌਰ ਧਾਲੀਵਾਲ, ਰਮੇਸ਼ ਰਾਣੀ, ਕੌਂਸਲਰ ਮਲਕੀਤ ਸਿੰਘ, ਕੌਂਸਲਰ ਸੁਖਦੇਵ ਸਿੰਘ ਸੁੱਖਾ, ਸੋਨੂੰ ਕੌਂਸਲਰ ਸਮੇਤ ਵੱਡੀ ਗਿਣਤੀ ਵਿੱਚ ਕਾਂਗਰਸੀ ਵਰਕਰ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Big News: ਪਿੰਡਾਂ ਦੇ ਸਰਪੰਚ ਹੁਣ ਬਿਨ੍ਹਾਂ ਮੰਨਜੂਰੀ ਨਹੀਂ ਜਾ ਸਕਣਗੇ ਵਿਦੇਸ਼;ਸਰਕਾਰ ਨੇ ਜਾਰੀ ਕੀਤੇ ਇਹ ਹੁਕਮ

0

Punjab News: ਪੰਜਾਬ ਦੇ ਵਿਚ ਹੁਣ ਚੁਣੇ ਹੋਏ ਸਰਪੰਚ ਬਿਨ੍ਹਾਂ ਮੰਨਜੂਰੀ ਵਿਦੇਸ਼ਾਂ ਵਿਚ ਨਹੀਂ ਜਾ ਸਕਣਗੇ। ਦਰਜ਼ਨਾਂ ਸਰਪੰਚਾਂ ਦੇ ਵਿਦੇਸ਼ ਵਿਚ ਬੈਠਣ ਕਾਰਨ ਪਿੰਡਾਂ ਦੇ ਕੰਮ ਪ੍ਰਭਾਵਿਤ ਹੋਣ ਦੇ ਚੱਲਦਿਆਂ ਪੰਜਾਬ ਸਰਕਾਰ ਨੇ ਨਵੇਂ ਆਦੇਸ਼ ਜਾਰੀ ਕੀਤੇ ਹਨ।ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਡਾਇਰੈਕਟਰ ਵੱਲੋਂ 11 ਨਵੰਬਰ ਨੂੰ ਜਾਰੀ ਇੱਕ ਪੱਤਰ ਦ ਵਿਚ ਸਪੱਸ਼ਟ ਕੀਤਾ ਗਿਆ ਹੈ ਕਿ, ‘‘ਜੇਕਰ ਹੁਣ ਕਿਸੇ ਸਰਪੰਚ ਨੇ ਵਿਦੇਸ਼ ਲਈ ਜਾਣਾ ਹੈ ਤਾਂ ਉਸਨੂੰ ਬੀਡੀਪਓ ਤੋਂ ਛੂੱਟੀ ਮੰਨਜੂਰ ਕਰਵਾਉਣੀ ਹੋਵੇਗੀ’’।

ਇਹ ਵੀ ਪੜ੍ਹੋ Big News: ਫ਼ਾਂਸੀ ਦੀ ਸਜ਼ਾ ਜਾਫ਼ਤਾ ਕੈਦੀ ਪੁਲਿਸ ਨੂੰ ਧੱਕਾ ਦੇ ਕੇ ਹੋਇਆ ਫ਼ਰਾਰ

ਗੱਲ ਇੱਥੇ ਹੀ ਖ਼ਤਮ ਨਹੀਂ ਹੁੰਦੀ, ਬਲਕਿ ਨਵੇਂ ਆਦੇਸ਼ਾਂ ਤਹਿਤ ਸਰਪੰਚਾਂ ਨੂੰ ਪੰਚਾਇਤੀ ਰਿਕਾਰਡ ਵੀ ਬੀਡੀਪੀਓ ਦਫ਼ਤਰ ਜਮ੍ਹਾਂ ਕਰਵਾਉਣਾ ਹੋਵੇਗਾ ਤੇ ਬੀਡੀਪੀਓ ਦੀ ਜਿੰਮੇਵਾਰੀ ਹੋਵੇਗੀ ਕਿ ਸਰਪੰਚ ਦੀ ਵਿਦੇਸ਼ ਛੁੱਟੀ ਤੱਕ ਉਸ ਦੀ ਥਾਂ ਪਿੰਡਾਂ ਦੇ ਵਿਕਾਸ ਕੰਮ ਚੱਲਦਾ ਰੱਖਣ ਲਈ ਇੱਕ ਅਧਿਕਾਰਤ ਪੰਚ ਦੀ ਚੋਣ ਕੀਤੀ ਜਾਵੇਗੀ, ਜਿਸਨੂੰ ਸਰਪੰਚ ਵਾਲਾ ਰਿਕਾਰਡ ਸੌਪਿਆ ਜਾਵੇਗਾ। ਇਸਤੋਂ ਇਲਾਵਾ ਜੇਕਰ ਛੁੱਟੀ ਵਿਚ ਵਾਧਾ ਕਰਨ ਦੀ ਜਰੂਰਤ ਹੋਵੇਗੀ ਤਾਂ ਵੀ ਸਰਪੰਚ ਨੂੰ ਈਮੇਲ ਜਾਂ ਫ਼ੋਨ ਰਾਹੀਂ ਬੀਡੀਪੀਓ ਨੂੰ ਦਸਣਾ ਪਏਗਾ। ਇਸੇ ਤਰ੍ਹਾਂ ਵਾਪਸੀ ‘ਤੇ ਮੁੜ ਸਰਪੰਚੀ ਦਾ ਚਾਰਜ਼ ਲੈਣ ਲਈ ਆਪਣੀ ਹਾਜ਼ਰੀ ਰੀਪੋਰਟ ਦੇਣੀ ਹੋਵੇਗੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Big News: ਫ਼ਾਂਸੀ ਦੀ ਸਜ਼ਾ ਜਾਫ਼ਤਾ ਕੈਦੀ ਪੁਲਿਸ ਨੂੰ ਧੱਕਾ ਦੇ ਕੇ ਹੋਇਆ ਫ਼ਰਾਰ

Chandigarh/Ludhiana News: ਬੀਤੀ ਦੇਰ ਰਾਤ ਵਾਪਰੀ ਇਕ ਹੈਰਾਨੀਜਨਕ ਘਟਨਾ ਦੇ ਵਿਚ ਇੱਕ ਫ਼ਾਂਸੀ ਦੀ ਸਜ਼ਾ ਜਾਫ਼ਤਾ ਕੈਦੀ ਦੇ ਹਸਪਤਾਲ ਵਿਚੋਂ ਫ਼ਰਾਰ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਸੋਨੂੰ ਨਾਂ ਦਾ ਇਹ ਕੈਦੀ ਚੰਡੀਗੜ੍ਹ ਦੇ 32 ਸੈਕਟਰ ਵਿਚ ਸਥਿਤ ਹਸਪਤਾਲ ਵਿਚੋਂ ਫ਼ਰਾਰ ਹੋਇਆ, ਜਿੱਥੇ ਉਸਨੂੰ ਇਲਾਜ ਲਈ ਲੁਧਿਆਣਾ ਦੀ ਕੇਂਦਰੀ ਜੇਲ੍ਹ ਵਿਚੋਂ ਲਿਆਂਦਾ ਗਿਆ ਸੀ।

ਇਹ ਵੀ ਪੜ੍ਹੋ ਬਟਾਲਾ ਤੋਂ ਜੱਗੂ ਭਗਵਾਨਪੁਰੀਆ ਗੈਂਗ ਦਾ ਸਰਗਰਮ ਮੈਂਬਰ ਗ੍ਰਿਫ਼ਤਾਰ; ਦੋ ਆਧੁਨਿਕ ਪਿਸਤੌਲ ਬਰਾਮਦ

ਮੂਲ ਰੂਪ ਵਿਚ ਯੂਪੀ ਦੇ ਰਹਿਣ ਵਾਲੇ 29 ਸਾਲਾਂ ਸੋਨੂੰ ਨੂੰ ਕਰੀਬ ਇੱਕ ਸਾਲ ਪਹਿਲਾਂ 5 ਸਾਲਾਂ ਮਾਸੂਮ ਬੱਚੀ ਨਾਲ ਬਲਾਤਕਾਰ ਕਰਨ ਤੋਂ ਬਾਅਦ ਉਸਦਾ ਕਤਲ ਕਰਨ ਦੇ ਦੋਸ਼ਾਂ ਹੇਠ ਲੁਧਿਆਣਾ ਦੀ ਅਦਾਲਤ ਨੇ ਮਾਰਚ 2025 ਵਿਚ ਫ਼ਾਂਸੀ ਦੀ ਸਜ਼ਾ ਸੁਣਾਈ ਸੀ।ਜਿਸਤੋਂ ਬਾਅਦ ਉਹ ਲੁਧਿਆਣਾ ਜੇਲ੍ਹ ਵਿਚ ਬੰਦ ਸੀ।

ਇਹ ਵੀ ਪੜ੍ਹੋ ਚੰਗੀ ਖ਼ਬਰ; ਸਿਆਸੀ ਰਾਜਧਾਨੀ ਚੰਡੀਗੜ੍ਹ ਤੋਂ ਬਾਅਦ ਹੁਣ ਧਾਰਮਿਕ ਰਾਜਧਾਨੀ ਅੰਮ੍ਰਿਤਸਰ ਨਾਲ ਜੁੜੇਗੀ ‘ਮਾਲਵਾ ਪੱਟੀ’

ਮੁਢਲੀ ਜਾਣਕਾਰੀ ਮੁਤਾਬਕ ਉਸਨੇ ਪੇਟ ਵਿਚ ਦਰਦ ਹੋਣ ਦੀ ਸਿਕਾਇਤ ਕੀਤੀ ਸੀ ਤੇ ਜਿਸਤੋਂ ਬਾਅਦ ਸਥਾਨਕ ਹਸਪਤਾਲ ਤੋਂ ਚੰਡੀਗੜ੍ਹ ਲਿਆਂਦਾ ਗਿਆ। ਜਿੱਥੋਂ ਉਹ ਦੇਰ ਰਾਤ ਪੁਲਿਸ ਮੁਲਾਜਮਾਂ ਨੂੰ ਧੱਕਾ ਮਾਰ ਕੇ ਭੱਜ ਗਿਆ। ਹੈਰਾਨੀ ਦੀ ਗੱਲ ਇਹ ਹੈ ਕਿ ਚੰਡੀਗੜ੍ਹ ਵਰਗੇ ਹਾਈਟੈਕ ਸ਼ਹਿਰ ਵਿਚੋਂ ਹਾਲੇ ਤੱਕ ਉਸਦਾ ਕੋਈ ਸੁਰਾਗ ਨਹੀਂ ਮਿਲਿਆ ਹੈ। ਫ਼ਿਲਹਾਲ ਥਾਣਾ 34 ਸੈਕਟਰ ਵਿਚ ਉਸਦੇ ਵਿਰੁਧ ਪਰਚਾ ਦਰਜ਼ ਕਰ ਲਿਆ ਗਿਆ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਮਿਸ਼ਨ ਚੜ੍ਹਦੀ ਕਲਾ; ਹੁਣ ਤੱਕ 1143 ਪਿੰਡਾਂ ਵਿੱਚ ਘਰਾਂ, ਪਸ਼ੂਆਂ, ਫ਼ਸਲ ਖ਼ਰਾਬੇ ਸਣੇ ਹਰ ਕਿਸਮ ਦੇ ਨੁਕਸਾਨ ਲਈ ਦਿੱਤਾ ਮੁਆਵਜ਼ਾ

0

👉ਮਿਸ਼ਨ ਚੜ੍ਹਦੀ ਕਲਾ ਤਹਿਤ ਤੀਜੇ ਪੜਾਅ ਦੇ ਮਹਿਜ਼ ਦੋ ਦਿਨਾਂ ਵਿੱਚ 35 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਵੰਡੀ
Punjab News: Mission Chardi Kala; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਹੁਣ ਤੱਕ ਸੂਬੇ ਦੇ ਕੁੱਲ 1143 ਪਿੰਡਾਂ ਵਿੱਚ ਘਰਾਂ, ਪਸ਼ੂਆਂ ਨੂੰ ਹੋਏ ਨੁਕਸਾਨ ਅਤੇ ਫ਼ਸਲ ਖ਼ਰਾਬੇ ਸਮੇਤ ਹਰ ਤਰ੍ਹਾਂ ਦੇ ਨੁਕਸਾਨ ਲਈ ਮੁਆਵਜ਼ਾ ਦੇ ਦਿੱਤਾ ਗਿਆ ਹੈ।ਰਾਹਤ ਵੰਡ ਦੇ ਤੀਜੇ ਪੜਾਅ ਦੇ ਲਗਾਤਾਰ ਦੂਜੇ ਦਿਨ ਅੱਜ ਸੂਬਾ ਸਰਕਾਰ ਨੇ ਮਿਸ਼ਨ ਚੜ੍ਹਦੀ ਕਲਾ ਤਹਿਤ ਲੋਕਾਂ ਤੱਕ ਨਿਰੰਤਰ ਪਹੁੰਚ ਜਾਰੀ ਰੱਖਦਿਆਂ ਸੂਬੇ ਭਰ ਵਿੱਚ ਹੜ੍ਹ ਪ੍ਰਭਾਵਿਤ ਪਰਿਵਾਰਾਂ ਨੂੰ ਵਿੱਤੀ ਸਹਾਇਤਾ ਵੰਡੀ। ਜ਼ਿਕਰਯੋਗ ਹੈ ਕਿ ਇਨ੍ਹਾਂ ਦੋ ਦਿਨਾਂ ਵਿੱਚ 35 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਵੰਡੀ ਜਾ ਚੁੱਕੀ ਹੈ।ਅੰਮ੍ਰਿਤਸਰ, ਫ਼ਾਜ਼ਿਲਕਾ, ਫ਼ਿਰੋਜ਼ਪੁਰ, ਗੁਰਦਾਸਪੁਰ, ਜਲੰਧਰ, ਕਪੂਰਥਲਾ, ਹੁਸ਼ਿਆਰਪੁਰ, ਮਾਨਸਾ, ਸੰਗਰੂਰ ਅਤੇ ਐਸ.ਬੀ.ਐਸ. ਨਗਰ ਜ਼ਿਲ੍ਹਿਆਂ ਵਿੱਚ ਲਗਭਗ 70 ਥਾਵਾਂ ‘ਤੇ ਰਾਹਤ ਵੰਡ ਸਮਾਗਮ ਕਰਵਾਏ ਗਏ।

ਇਹ ਵੀ ਪੜ੍ਹੋ ਪੰਜਾਬ ਦੇ 3100 ਪਿੰਡਾਂ ਵਿੱਚ 1100 ਕਰੋੜ ਰੁਪਏ ਨਾਲ ਬਣਾਏ ਜਾ ਰਹੇ ਹਨ ਖੇਡ ਸਟੇਡੀਅਮ: ਅਮਨ ਅਰੋੜਾ

ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਫਿਰੋਜ਼ਪੁਰ ਜ਼ਿਲ੍ਹੇ ਵਿੱਚ ਰਣਬੀਰ ਸਿੰਘ ਭੁੱਲਰ (ਵਿਧਾਇਕ ਫਿਰੋਜ਼ਪੁਰ ਸ਼ਹਿਰੀ), ਰਜਨੀਸ਼ ਦਹੀਆ (ਵਿਧਾਇਕ ਫਿਰੋਜ਼ਪੁਰ ਦਿਹਾਤੀ), ਨਰੇਸ਼ ਕਟਾਰੀਆ (ਵਿਧਾਇਕ ਜ਼ੀਰਾ) ਅਤੇ ਫੌਜਾ ਸਿੰਘ ਸਰਾਰੀ (ਵਿਧਾਇਕ ਗੁਰੂਹਰਸਹਾਏ) ਨੇ ਵੱਖ-ਵੱਖ ਸਮਾਗਮਾਂ ਦੌਰਾਨ ਲਗਭਗ 3,000 ਕਿਸਾਨਾਂ ਨੂੰ 16.68 ਕਰੋੜ ਰੁਪਏ ਤੋਂ ਵੱਧ ਦੀ ਮੁਆਵਜ਼ਾ ਰਾਸ਼ੀ ਵੰਡੀ।ਉਨ੍ਹਾਂ ਦੱਸਿਆ ਕਿ ਡੇਰਾ ਬਾਬਾ ਨਾਨਕ ਵਿਖੇ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਵੱਲੋਂ ਪਿੰਡ ਸ਼ਾਹਪੁਰ ਗੋਰਾਇਆ, ਭਗਤਾਣਾ ਤੁਲੀਆਂ, ਅਗਵਾਨ, ਸ਼ਕਰੀ ਅਤੇ ਮਛਰਾਲਾ ਦੇ 935 ਹੜ੍ਹ ਪ੍ਰਭਾਵਿਤ ਪਰਿਵਾਰਾਂ ਨੂੰ 3.71 ਕਰੋੜ ਰੁਪਏ ਦੀ ਮੁਆਵਜ਼ਾ ਰਾਸ਼ੀ ਵੰਡੀ ਗਈ।ਬੁਲਾਰੇ ਨੇ ਦੱਸਿਆ ਕਿ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿੱਚ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਨੇ ਹੜ੍ਹਾਂ ਕਾਰਨ ਹੋਏ ਘਰਾਂ ਦੇ ਨੁਕਸਾਨ ਲਈ ਪਿੰਡ ਅਟਾਰੀ, ਡੋਹਕ, ਝਬੇਲਵਾਲੀ, ਖੋਖਰ, ਕੋਟਲੀ ਸੰਘਰ, ਲੁਬਾਣਿਆਂਵਾਲੀ, ਮਰਾੜ ਕਲਾਂ, ਮਾਨ ਸਿੰਘ ਵਾਲਾ, ਮੁਕੰਦ ਸਿੰਘ ਵਾਲਾ, ਥਾਂਦੇਵਾਲਾ, ਉਦੇਕਰਨ ਅਤੇ ਵੰਗਲ ਦੇ 270 ਲਾਭਪਾਤਰੀਆਂ ਨੂੰ ਪਿੰਡ ਥਾਂਦੇਵਾਲਾ ਵਿਖੇ ਕਰਵਾਏ ਸਮਾਗਮ ਦੌਰਾਨ ਮਨਜ਼ੂਰੀ ਪੱਤਰ ਵੰਡੇ।

ਇਹ ਵੀ ਪੜ੍ਹੋ Punjab government ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਲਈ ਵਚਨਬੱਧ: ਮੋਹਿੰਦਰ ਭਗਤ

ਜ਼ਿਕਰਯੋਗ ਹੈ ਕਿ ਪੰਜਾਬ ਹੜ੍ਹ ਪ੍ਰਭਾਵਿਤ ਪਰਿਵਾਰਾਂ ਨੂੰ ਸਭ ਤੋਂ ਵੱਧ ਮੁਆਵਜ਼ਾ ਦੇਣ ਵਾਲਾ ਦੇਸ਼ ਦਾ ਪਹਿਲਾ ਸੂਬਾ ਹੈ ਅਤੇ ਸੂਬਾ ਸਰਕਾਰ ਵੱਲੋਂ ਇਹ ਯਕੀਨੀ ਬਣਾਇਆ ਗਿਆ ਹੈ ਕਿ ਹਰ ਪ੍ਰਭਾਵਿਤ ਪਰਿਵਾਰ ਤੱਕ ਪਾਰਦਰਸ਼ਤਾ ਨਾਲ ਰਾਹਤ ਪਹੁੰਚਾਈ ਜਾਵੇ। ਬੁਲਾਰੇ ਨੇ ਕਿਹਾ ਕਿ ਦੇਸ਼ ਦੇ ਇਤਿਹਾਸ ਵਿੱਚ ਪਹਿਲੀ ਵਾਰ ਪੰਜਾਬ ਨੇ ਆਪਣੇ ਕਿਸਾਨਾਂ ਨੂੰ ਪ੍ਰਗਤੀਸ਼ੀਲ ਪਹਿਲਕਦਮੀ “ਜਿਸਦਾ ਖੇਤ, ਉਸਦੀ ਰੇਤ” ਰਾਹੀਂ ਆਪਣੇ ਖੇਤਾਂ ਵਿੱਚੋਂ ਰੇਤ ਕੱਢਣ ਦਾ ਅਧਿਕਾਰ ਦਿੱਤਾ ਹੈ ਅਤੇ ਉਨ੍ਹਾਂ ਨੂੰ ਆਪਣੀ ਜ਼ਮੀਨ ਨੂੰ ਬਹਾਲ ਕਰਨ ਅਤੇ ਅਗਲੇ ਬਿਜਾਈ ਸੀਜ਼ਨ ਲਈ ਖੇਤਾਂ ਨੂੰ ਤਿਆਰ ਕਰਨ ਦੇ ਸਮਰੱਥ ਬਣਾਇਆ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਇਹ ਯਕੀਨੀ ਬਣਾਉਣ ਲਈ ਵਚਨਬੱਧ ਹੈ ਕਿ ਹਰੇਕ ਯੋਗ ਪਰਿਵਾਰ ਨੂੰ ਉਨ੍ਹਾਂ ਦੇ ਘਰਾਂ, ਫ਼ਸਲਾਂ ਅਤੇ ਪਸ਼ੂਆਂ ਦੇ ਨੁਕਸਾਨ ਲਈ ਪੂਰਾ ਅਤੇ ਸਮੇਂ ਸਿਰ ਮੁਆਵਜ਼ਾ ਮਿਲੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਵੱਡੇ ਇੰਫ੍ਰਾਸਟਕਚਰ ਅਤੇ ਪਬਲਿਕ ਵਰਤੋ ਦੀ ਪਰਿਯੋਜਨਾਵਾਂ ਤੈਅ ਮਾਨਕਾਂ ਅਤੇ ਗੁਣਵੱਤਾ ਦੇ ਨਾਲ ਨਿਰਧਾਰਿਤ ਸਮੇਂ ਵਿੱਚ ਹੋਣ ਪੂਰੀਆਂ, ਪ੍ਰਗਤੀ ਡੈਸ਼ਬੋਰਡ ‘ਤੇ ਹੀ ਨਿਯਮਤ ਨਿਗਰਾਨੀ – ਮੁੱਖ ਮੰਤਰੀ

0

👉ਪਰਿਯੋਜਨਾਵਾਂ ਵਿੱਚ ਦੇਰੀ ਨਾਲ ਵੱਡੀ ਲਾਗਤ ਨੂੰ ਗੰਭੀਰਤਾ ਨਾਲ ਲੈਣ, ਸਬੰਧਿਤ ਅਧਿਕਾਰੀਆਂ ਦੀ ਤੈਅ ਹੋਵੇ ਜਵਾਬਦੇਹੀ
Haryana News: ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਇਸ ਸਾਲ ਸ਼ੁਰੂ ਕੀਤੇ ਗਏ ਸਾਰੇ ਵੱਡੇ ਇੰਫ੍ਰਾਸਟਕਚਰ ਅਤੇ ਪਬਲਿਕ ਵਰਤੋ ਦੀ ਪਰਿਯੋਜਨਾਵਾਂ ਨੂੰ ਤੈਅ ਮਾਨਕਾਂ ਅਤੇ ਗੁਣਵੱਤਾ ਦੇ ਨਾਲ ਨਿਰਧਾਰਿਤ ਸਮੇਂ ਅੰਦਰ ਪੂਰਾ ਕੀਤਾ ਜਾਣਾ ਯਕੀਨੀ ਕੀਤਾ ਜਾਵੇ ਤਾਂ ਜੋ ਨਾਗਰਿਕਾਂ ਨੂੰ ਜਲਦੀ ਤੋਂ ਜਲਦੀ ਇੰਨ੍ਹਾਂ ਦਾ ਲਾਭ ਮਿਲ ਸਕੇ। ਨਾਲ ਹੀ, ਸਾਰੇ ਸਬੰਧਿਤ ਵਿਭਾਗ ਅਜਿਹੀ ਸਾਰੀ ਪਰਿਯੋਜਨਾਵਾਂ ਦੀ ਮਹੀਨਾ ਪ੍ਰੀਖਿਆ ਰਿਪੋਰਟ ਨਿਯਮਤ ਰੂਪ ਨਾਲ ਤਿਆਰ ਕਰਨ ਅਤੇ ਉਸ ਨੂੰ ਪ੍ਰਗਤੀ ਡੈਸ਼ਬੋਰਡ ‘ਤੇ ਅਪਲੋਡ ਕਰਨ। ਇਸ ਨਾਲ ਨਾ ਸਿਰਫ ਪਰਿਯੋਜਨਾਵਾਂ ਦੀ ਪਾਰਦਰਸ਼ਿਤਾ ਬਣੀ ਰਹੇਗੀ ਸਗੋ ਉਨ੍ਹਾਂ ਦੇ ਲਾਗੂ ਕਰਨ ਦੀ ਗਤੀ ‘ਤੇ ਵੀ ਲਗਾਤਾਰ ਨਿਗਰਾਨੀ ਰੱਖੀ ਜਾ ਸਕੇਗੀ।

ਇਹ ਵੀ ਪੜ੍ਹੋ ਡ੍ਰੇਨਾਂ ਦੀ ਮੁਰੰਮਤ ਕੰਮ ਸਮੇਂ ‘ਤੇ ਤੇ ਗੁਣਵੱਤਾਪੂਰਣ ਢੰਗ ਨਾਲ ਪੂਰੇ ਕੀਤੇ ਜਾਣਗੇ :ਮੰਤਰੀ ਸ਼ਰੂਤੀ ਚੌਧਰੀ

ਮੁੱਖ ਮੰਤਰੀ ਅੱਜ ਇੱਥੇ ਰਾਜ ਪ੍ਰਗਤੀ ਡੈਸ਼ਬੋਰਡ ਦੀ ਮੀਟਿੰਗ ਵਿੱਚ 75 ਕਰੋੜ ਰੁਪਏ ਤੋਂ ਵੱਧ ਲਾਗਤ ਵਾਲੀ ਮੇਗਾ ਪਰਿਯੋਜਨਾਵਾਂ ਦੀ ਸਮੀਖਿਆ ਮੀਟਿੰਗ ਦੀ ਅਗਵਾਈ ਕਰ ਰਹੇ ਸਨ।ਮੁੱਖ ਮੰਤਰੀ ਨੇ ਮੀਟਿੰਗ ਦੌਰਾਨ ਸਪਸ਼ਟ ਨਿਰਦੇਸ਼ ਦਿੱਤੇ ਕਿ ਜਿਨ੍ਹਾਂ ਪਰਿਯੋਜਨਾਵਾਂ ਵਿੱਚ ਦੇਰੀ ਕਾਰਨ ਅਨੁਮਾਨਿਤ ਲਾਗਤ ਵਿੱਚ ਵਾਧਾ ਹੁੰਦਾ ਹੈ, ਉਸ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਸਬੰਧਿਤ ਅਧਿਕਾਰੀਆਂ ਦੀ ਜਿਮੇਵਾਰੀ ਤੈਅ ਕੀਤੀ ਜਾਣੀ ਚਾਹੀਦੀ ਹੈ। ਉਨ੍ਹਾਂ ਨੇ ਕਿਹਾ ਕਿ ਸਾਰੇ ਵਿਭਾਗ ਪਰਿਯੋਜਨਾਵਾਂ ਦੇ ਲਾਗੂ ਕਰਨ ਵਿੱਚ ਆਉਣ ਵਾਲੀ ਰੁਕਾਵਟਾਂ ਨੂੰ ਜਲਦੀ ਤੋਂ ਜਲਦੀ ਦੂਰ ਕਰਨ ਅਤੇ ਵਿਕਾਸ ਕੰਮਾਂ ਨੂੰ ਪ੍ਰਾਥਮਿਕਤਾ ਦੇ ਆਧਾਰ ‘ਤੇ ਪੂਰਾ ਕਰਨ ਤਾਂ ਜੋ ਜਨਤਾ ਨੂੰ ਇੰਨ੍ਹਾਂ ਸਹੂਲਤਾਂ ਦਾ ਲਾਭ ਸਮੇਂ ‘ਤੇ ਮਿਲ ਸਕੇ।

ਇਹ ਵੀ ਪੜ੍ਹੋ ਸ਼੍ਰੀ ਗੁਰੂ ਤੇਗ ਬਹਾਦੁਰ ਜੀ ਦਾ ਜੀਵਨ ਸੰਪੂਰਣ ਮਨੁੱਖਤਾ ਲਈ ਪੇ੍ਰਰਣਾ ਸਰੋਤ: CM ਨਾਇਬ ਸਿੰਘ ਸੈਣੀ

ਮੀਟਿੰਗ ਵਿੱਚ ਜਾਣਕਾਰੀ ਦਿੱਤੀ ਗਈ ਕਿ ਜੀਂਦ ਵਿੱਚ ਨਿਰਮਾਣਧੀਨ ਸਰਕਾਰੀ ਮੈਡੀਕਲ ਕਾਲਜ ਦਾ ਲਗਭਗ 91 ਫੀਸਦੀ ਕੰਮ ਪੂਰਾ ਕੀਤਾ ਜਾ ਚੁੱਕਾ ਹੈ ਅਤੇ ਇਸ ਨੂੰ ਅਗਲੇ ਸਾਲ ਦਸੰਬਰ ਮਹੀਨੇ ਦੇ ਆਖੀਰ ਤੱਕ ਪੂਰਾ ਕਰਨ ਦਾ ਟੀਚਾ ਹੈ। ਇਸੀ ਤਰ੍ਹਾ, ਅੰਬਾਲਾ ਕੈਂਅ ਵਿੱਚ ਬਣ ਰਹੇ ਆਜਾਦੀ ਦੀ ਪਹਿਲੀ ਲੜਾਈ ਦੇ ਸ਼ਹੀਦ ਸਮਾਰਕ ਦਾ 95 ਫੀਸਦੀ ਨਿਰਮਾਣ ਕੰਮ ਪੂਰਾ ਹੋ ਚੁੱਕਾ ਹੈ, ਜਿਸ ਨੂੰ ਜਨਵਰੀ, 2026 ਤੱਕ ਪੂਰੀ ਤਰ੍ਹਾ ਨਾਲ ਤਿਆਰ ਕਰ ਦਿੱਤਾ ਜਾਵੇਗਾ।ਮੀਟਿੰਗ ਵਿੱਚ ਮੁੱਖ ਸਕੱਤਰ ਅਨੁਰਾਗ ਰਸਤੋਗੀ, ਮੁੱਖ ਮੰਤਰੀ ਦੇ ਮੁੱਖ ਪ੍ਰਧਾਨ ਸੱਕਤਰ ਰਾਜੇਸ਼ ਖੁੱਲਰ, ਮੁੱਖ ਮੰਤਰੀ ਦੇ ਪ੍ਰਧਾਨ ਸਕੱਤਰ ਅਰੁਣ ਕੁਮਾਰ ਗੁਪਤਾ, ਸਿਹਤ ਵਿਭਾਗ ਦੇ ਵਧੀਕ ਮੁੱਖ ਸਕੱਤਰ ਸੁਧੀਰ ਰਾਜਪਾਲ, ਲੋਕ ਨਿਰਮਾਣ ਵਿਭਾਗ ਦੇ ਵਧੀਕ ਮੁੱਖ ਸਕੱਤਰ ਅਨੁਰਾਗ ਅਗਰਵਾਲ, ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਪ੍ਰਧਾਨ ਸਕੱਤਰ ਪੰਕਜ ਅਗਰਵਾਲ, ਸੂਚਨਾ, ਜਨ ਸੰਪਰਕ ਅਤੇ ਭਾਸ਼ਾ ਵਿਭਾਗ ਦੇ ਮਹਾਨਿਦੇਸ਼ਕ ਕੇ. ਮਕਰੰਦ ਪਾਂਡੂਰੰਗ ਸਮੇਤ ਹੋਰ ਸੀਨੀਅਰ ਅਧਿਕਾਰੀ ਵੀ ਮੋਜੂਦ ਰਹੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਸ਼ੈਫਾਲੀ ਵਰਮਾ ਨੂੰ 1.50 ਕਰੋੜ ਰੁਪਏ ਦਾ ਚੈਕ ਤੇ ਗੇ੍ਡ ਏ ਗ੍ਰੇਡੇਸ਼ਨ ਸਰਟੀਫਿਕੇਟ ਦੇ ਕੇ ਕੀਤਾ ਸਨਮਾਨਿਤ

0

Haryana News: ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਵਿਸ਼ਵ ਕੱਪ ਜੇਤੂ-2025 ਭਾਰਤੀ ਮਹਿਲਾ ਕ੍ਰਿਕੇਟ ਟੀਮ ਦੀ ਖਿਡਾਰੀ ਸ਼ੇਫਾਲੀ ਵਰਮਾ ਨੂੰ ਵਧੀਆ ਪ੍ਰਦਰਸ਼ਨ ਕਰਨ ਦੇ ਲਈ 1.50 ਕਰੋੜ ਰੁਪਏ ਦਾ ਚੈਕ ਤੇ ਗ੍ਰੇਡ ਏ ਗ੍ਰੇਡੇਸ਼ਨ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ। ਨਾਲ ਹੀ ਹਰਿਆਣਾ ਰਾਜ ਮਹਿਲਾ ਆਯੋਗ ਵੱਲੋਂ ਕ੍ਰਿਕੇਟਰ ਸ਼ੇਫਾਲੀ ਵਰਮਾ ਨੂੰ ਬ੍ਰਾਂਡ ਏਂਬੇਸਟਰ ਵੀ ਬਣਾਇਆ ਗਿਆ।ਮੁੱਖ ਮੰਤਰੀ ਨੇ ਅੱਜ ਇਹ ਸਨਮਾਨ ਸੰਤ ਕਬੀਰ ਕੁਟੀਰ ਮੁੱਖ ਮੰਤਰੀ ਨਿਵਾਸ, ਚੰਡੀਗੜ੍ਹ ਵਿੱਚ ਦਿੱਤਾ। ਇਸ ਦੌਰਾਨ ਸ਼ਹਿਰੀ ਸਥਾਨਕ ਸਰਕਾਰ ਮੰਤਰੀ ਸ੍ਰੀ ਵਿਪੁਲ ਗੋਇਲ ਅਤੇ ਕ੍ਰਿਕੇਟਰ ਸ਼ੇਫਾਲੀ ਵਰਮਾ ਦੇ ਪਰਿਵਾਰਕ ਮੈਂਬਰ ਦਾਦਾ, ਪਿਤਾ ਅਤੇ ਭਰਾ ਮੌਜੂਦ ਰਹੇ। ਮੁੱਖ ਮੰਤਰੀ ਨੇ ਉਨ੍ਹਾਂ ਨੂੰ ਸਮ੍ਰਿਤੀ ਚਿੰਨ੍ਹ ਅਤੇ ਸ਼ਾਲ ਦੇ ਕੇ ਸਨਮਾਨਿਤ ਕੀਤਾ।

ਇਹ ਵੀ ਪੜ੍ਹੋ ਹਿੰਦ ਦੀ ਚਾਦਰ ਮੈਰਾਥਨ ਨੂੰ ਹਰੀ ਝੰਡੀ, 61 ਹਜ਼ਾਰ ਨੌਜੁਆਨਾਂ ਨੇ ਲਿਆ ਹਿੱਸਾ

ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਸ਼ੇਫਾਲੀ ਵਰਮਾ ਤੇ ਉਨ੍ਹਾਂ ਦੇ ਪਰਿਵਾਰ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਹਰਿਆਣਾ ਨੌਜੁਆਨਾਂ ਦਾ ਹੱਬ ਹੈ ਅਤੇ ਸਾਡੀ ਬੇਟੀਆਂ ਨੇ ਕੌਮਾਂਤਰੀ ਪੱਧਰ ‘ਤੇ ਝੰਡੇ ਦਾ ਮਾਨ ਵਧਾਉਣ ਦਾ ਕੰਮ ਕੀਤਾ ਹੈ। ਇਹੀ ਨਹੀਂ ਸੂਬੇ ਦੀ ਬੇਟੀ ਨੇ ਵਲਡ ਕੱਪ ਦੇ ਫਾਈਨਲ ਵਿੱਚ ਅਹਿਮ ਭੁਮਿਕਾ ਨਿਭਾ ਕੇ ਭਾਰਤ ਨੂੰ ਵਲਡ ਚੈਂਪੀਅਨਸ ਬਣਵਾਇਆ ਹੈ।ਨਾਇਬ ਸਿੰਘ ਸੈਣੀ ਨੇ ਕਿਹਾ ਕਿ ਕ੍ਰਿਕੇਟਰ ਸ਼ੇਫਾਲੀ ਵਰਮਾ ਨੇ ਪਰਿਵਾਰ ਦੇ ਨਾਲ-ਨਾਲ ਸੂਬੇ ਤੇ ਦੇਸ਼ ਦੇ ਮਾਨ ਨੂੰ ਵਧਾਵੁਣ ਦਾ ਕੰਮ ਕੀਤਾ ਹੈ। ਇਹ ਪੂਰੇ ਦੇਸ਼ ਦੇ ਨੌਜੁਆਨਾ ਦੇ ਲਈ ਪੇ੍ਰਰਣਾਸਰੋਤ ਹੈ। ਸੂਬਾ ਸਰਕਾਰ ਖਿਡਾਰੀਆਂ ਨੂੰ ਪ੍ਰੋਤਸਾਹਨ ਕਰਨ ਲਈ ਅਨੈਕ ਯੋਜਨਾਵਾਂ ਬਣਾ ਰਹੀ ਹੈ।

ਇਹ ਵੀ ਪੜ੍ਹੋ ਸ਼ਹਿਰੀ ਖੇਤਰ ਵਿੱਚ ਇਜ਼ੀ ਮੋਡ ਆਫ ਟ੍ਰੈਵਲਿੰਗ ਪ੍ਰਦਾਨ ਕਰਨਾ ਸਮੇਲਨ ਦਾ ਮੁੱਖ ਉਦੇਸ਼ – ਮਨੋਹਰ ਲਾਲ

ਸੂਬੇ ਵਿੱਚ ਲਗਭਗ 2 ਹਜਾਰ ਖੇਡ ਨਰਸਰੀਆਂ ਖੋਲੀ ਗਈਆਂ ਹਨ। ਜਿੱਥੇ ਜੀਰੋਂ ਗਰਾਉਂਡ ਤੋਂ ਬੱਚਿਆਂ ਨੂੰ ਤਿਆਰ ਕੀਤਾ ਜਾ ਰਿਹਾ ਹੈ ਤਾਂ ੧ੋ ਉਨ੍ਹਾਂ ਨੂੰ ਅੱਗੇ ਵੱਧਣ ਦਾ ਮੰਚ ਮਿਲ ਸਕੇ। ਸਰਕਾਰ ਪੂਰੀ ਤਰ੍ਹਾ ਨਾਲ ਨੌਜੁਆਨਾਂ ਦੇ ਨਾਲ ਹੈ।ਕ੍ਰਿਕੇਟਰ ਸ਼ੇਫਾਲੀ ਵਰਮਾ ਨੇ ਹਰਿਆਣਾ ਸਰਕਾਰ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਸਾਨੂੰ ਵਲਡ ਕੱਪ ਜਿੱਤਣ ‘ਤੇ ਬਹੁਤ ਖੁਸ਼ੀ ਹੋਈ। ਇਹ ਸਿਰਫ ਸਾਡੀ ਟੀਮ ਦੀ ਜਿੱਤ ਨਹੀਂ ਸਗੋ ਪੂਰੀ ਮਹਿਲਾ ਕ੍ਰਿਕੇਟਰ ਟੀਮ ਦੀ ਜਿੱਤ ਹੈ। ਹਰਿਆਣਾ ਦੀ ਮਿੱਟੀ ਵਿੱਚ ਸਪੋਰਟਸ ਦੀ ਭਾਵਨਾ ਹੈ ਅਤੇ ਸੂਬੇ ਦੇ ਸਾਰੇ ਲੋਕ ਸਪੋਰਟਸ ਨੂੰ ਪ੍ਰੋਤਸਾਹਿਤ ਕਰਦੇ ਹਨ।ਇਸ ਮੌਕੇ ‘ਤੇ ਖੇਡ ਵਿਭਾਗ ਦੇ ਪ੍ਰਧਾਨ ਸਕੱਤਰ ਸ੍ਰੀ ਨਵਦੀਪ ਸਿੰਘ ਵਿਰਕ, ਮਹਾਨਿਦੇਸ਼ਕ ਸ੍ਰੀ ਸੰਜੀਵ ਵਰਮਾ ਸਮੇਤ ਹੋਰ ਅਧਿਕਾਰੀ ਅਤੇ ਸ਼ੇਫਾਲੀ ਵਰਮਾ ਦੇ ਪਰਿਵਾਰ ਦੇ ਮੈਂਬਰ ਵੀ ਮੌਜੂਦ ਰਹੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Our Visitor

1902651