Thursday, May 14, 2026
Home Blog Page 336

ਨਗਰ ਨਿਗਮ ਦੀ ਐਫ ਐਂਡ ਸੀਸੀ ਮੀਟਿੰਗ ਵਿੱਚ 8 ਕਰੋੜ ਰੁਪਏ ਦੇ ਵਿਕਾਸ ਪ੍ਰੋਜੈਕਟਾਂ ਨੂੰ ਪ੍ਰਵਾਨਗੀ

0

👉ਮੇਅਰ ਪਦਮਜੀਤ ਸਿੰਘ ਮਹਿਤਾ ਦੀ ਪ੍ਰਧਾਨਗੀ ਹੇਠ 25 ਏਜੰਡੇ ਪਾਸ, ਸ਼ਹਿਰ ਨੂੰ ਦਿੱਤਾ ਜਾਵੇਗਾ ਆਧੁਨਿਕ ਰੂਪ
Bathinda News:ਨਗਰ ਨਿਗਮ ਦੀ ਵਿੱਤ ਅਤੇ ਠੇਕਾ ਕਮੇਟੀ (ਐਫ ਐਂਡ ਸੀਸੀ) ਦੀ ਇੱਕ ਮਹੱਤਵਪੂਰਨ ਮੀਟਿੰਗ ਅੱਜ ਮੇਅਰ ਸ਼੍ਰੀ ਪਦਮਜੀਤ ਸਿੰਘ ਮਹਿਤਾ ਦੀ ਪ੍ਰਧਾਨਗੀ ਹੇਠ ਕਮਿਸ਼ਨਰ ਮੈਡਮ ਕੰਚਨ ਆਈਏਐਸ ਦੀ ਮੌਜੂਦਗੀ ਵਿੱਚ ਹੋਈ। ਮੀਟਿੰਗ ਵਿੱਚ ਲਗਭਗ 8 ਕਰੋੜ ਰੁਪਏ ਦੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਨੂੰ ਪ੍ਰਵਾਨਗੀ ਦਿੰਦੇ ਹੋਏ ਸਾਰੇ 25 ਏਜੰਡੇ ਪਾਸ ਕੀਤੇ ਗਏ।ਇਸ ਦੌਰਾਨ ਐਫ ਐਂਡ ਸੀਸੀ ਮੈਂਬਰ ਸ੍ਰੀ ਰਤਨ ਰਾਹੀ ਅਤੇ ਸ੍ਰੀ ਉਮੇਸ਼ ਗੋਗੀ, ਨਗਰ ਨਿਗਮ ਦੇ ਐਸਈ ਸ੍ਰੀ ਸੰਦੀਪ ਗੁਪਤਾ ਅਤੇ ਸ੍ਰੀ ਸੰਦੀਪ ਰੋਮਾਣਾ,ਐਕਸੀਅਨ ਸ੍ਰੀ ਰਾਜਿੰਦਰ ਕੁਮਾਰ ਅਤੇ ਸ੍ਰੀ ਨੀਰਜ ਕੁਮਾਰ, ਤੇ ਮੇਅਰ ਦੇ ਪੀਏ ਸ੍ਰੀ ਸੁਰੇਸ਼ ਸੇਤੀਆ ਵੀ ਮੌਜੂਦ ਸਨ।

ਇਹ ਵੀ ਪੜ੍ਹੋ  ਲਾਰੈਂਸ ਬਿਸ਼ਨੋਈ ਗੈਂਗ ਦੇ ਦੋ ਕਾਰਕੁਨ ਸੰਖੇਪ ਗੋਲੀਬਾਰੀ ਤੋਂ ਬਾਅਦ ਕਾਬੂ; ਦੋ ਪਿਸਤੌਲ ਬਰਾਮਦ

ਇਸ ਮੌਕੇ ‘ਤੇ ਮੇਅਰ ਸ੍ਰੀ ਮਹਿਤਾ ਨੇ ਦੱਸਿਆ ਕਿ ਮੀਟਿੰਗ ਵਿੱਚ ਸ਼ਹਿਰ ਦੇ ਸੁੰਦਰੀਕਰਨ, ਸੜਕ ਨਿਰਮਾਣ, ਪਾਣੀ ਸ਼ੁੱਧੀਕਰਨ ਅਤੇ ਜਨਤਕ ਸਹੂਲਤਾਂ ਨਾਲ ਸਬੰਧਤ ਕਈ ਮਹੱਤਵਪੂਰਨ ਪ੍ਰਸਤਾਵਾਂ ‘ਤੇ ਚਰਚਾ ਕੀਤੀ ਗਈ ਅਤੇ ਉਨ੍ਹਾਂ ਨੂੰ ਪਾਸ ਕੀਤਾ ਗਿਆ।ਉਨ੍ਹਾਂ ਦੱਸਿਆ ਕਿ ਸ਼ਹਿਰ ਵਿੱਚ ਟ੍ਰੈਫਿਕ ਲਾਈਟਾਂ ਲਈ ਬੈਟਰੀ ਬੈਂਕ ਲਗਾਏ ਜਾਣਗੇ, ਤਾਂ ਜੋ ਸਿਗਨਲ ਸੁਚਾਰੂ ਢੰਗ ਨਾਲ ਚੱਲ ਸਕਣ। ਵਾਟਰ ਟ੍ਰੀਟਮੈਂਟ ਪਲਾਂਟ ਲਈ ਲਗਭਗ 55 ਲੱਖ ਰੁਪਏ ਦੀ ਲਾਗਤ ਨਾਲ ਐਲੂਮੀਨੀਅਮ ਕਲੋਰਾਈਡ ਅਤੇ ਸੋਡੀਅਮ ਹਾਈਪੋਕਲੋਰਾਈਟ ਖਰੀਦੇ ਜਾਣਗੇ, ਜਿਸ ਨਾਲ ਵਸਨੀਕਾਂ ਲਈ ਸਾਫ਼ ਪੀਣ ਵਾਲੇ ਪਾਣੀ ਦੀ ਉਪਲਬਧਤਾ ਯਕੀਨੀ ਬਣਾਈ ਜਾ ਸਕੇ। ਯੈਲੋ ਲਾਈਨ ਦਾ ਨਵੀਨੀਕਰਨ ਕੀਤਾ ਜਾਵੇਗਾ ਅਤੇ ਸ਼ਹਿਰ ਦੇ ਵੱਖ-ਵੱਖ ਖੇਤਰਾਂ ਵਿੱਚ ਸੜਕਾਂ ‘ਤੇ ਪ੍ਰੀਮਿਕਸ ਦਾ ਕੰਮ ਸ਼ੁਰੂ ਕੀਤਾ ਜਾਵੇਗਾ, ਜਿਸ ਵਿੱਚ ਗ੍ਰੀਨ ਸਿਟੀ ਰੋਡ ਅਤੇ ਸਿਵਲ ਲਾਈਨਜ਼ ਰੋਡ ਸ਼ਾਮਲ ਹਨ।

ਇਹ ਵੀ ਪੜ੍ਹੋ  Mayor Padamjit Singh Mehtaਨੇ ਜੁਝਾਰ ਸਿੰਘ ਨਗਰ ਦੀਆਂ ਸੜਕਾਂ ਨੂੰ ਸੁੰਦਰ ਬਣਾਉਣ ਲਈ ਪ੍ਰੀਮਿਕਸ ਦੇ ਕੰਮ ਦਾ ਕੀਤਾ ਉਦਘਾਟਨ

ਮੇਅਰ ਸ੍ਰੀ ਪਦਮਜੀਤ ਸਿੰਘ ਮਹਿਤਾ ਨੇ ਦੱਸਿਆ ਕਿ ਸਵਾਮੀ ਵਿਵੇਕਾਨੰਦ ਰੋਜ਼ ਗਾਰਡਨ ਨੂੰ ਸੁੰਦਰ ਤੇ ਆਕਰਸ਼ਕ ਬਣਾਉਣ ਲਈ ਕਈ ਤਰ੍ਹਾਂ ਦੇ ਗੁਲਾਬ ਅਤੇ ਸਜਾਵਟੀ ਪੌਦੇ ਖਰੀਦੇ ਜਾਣਗੇ। ਸ਼ਹਿਰ ਦੇ ਵੱਖ-ਵੱਖ ਖੇਤਰਾਂ ਵਿੱਚ 1,000 ਬੈਂਚ ਲਗਾਏ ਜਾਣਗੇ ਅਤੇ 5,000 ਲੀਟਰ ਦੀ ਸਮਰੱਥਾ ਵਾਲਾ ਇੱਕ ਨਵਾਂ ਪਾਣੀ ਦਾ ਟੈਂਕਰ ਖਰੀਦਿਆ ਜਾਵੇਗਾ। ਗਊਸ਼ਾਲਾ ਅਤੇ ਸੜਕੀ ਗੈਂਗਾਂ ਲਈ ਦੋ ਨਵੇਂ ਟਰੈਕਟਰ ਖਰੀਦਣ ਦਾ ਪ੍ਰਸਤਾਵ ਵੀ ਪਾਸ ਕੀਤਾ ਗਿਆ ਹੈ।ਮੇਅਰ ਸ੍ਰੀ ਪਦਮਜੀਤ ਸਿੰਘ ਮਹਿਤਾ ਨੇ ਦੱਸਿਆ ਕਿ ਬਠਿੰਡਾ ਨਗਰ ਨਿਗਮ ਸ਼ਹਿਰ ਨੂੰ ਇੱਕ ਆਧੁਨਿਕ ਅਤੇ ਆਦਰਸ਼ ਸ਼ਹਿਰ ਵਿੱਚ ਬਦਲਣ ਲਈ ਯੋਜਨਾਬੱਧ ਤਰੀਕੇ ਨਾਲ ਲਗਾਤਾਰ ਕੰਮ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਨਗਰ ਨਿਗਮ ਪ੍ਰਸ਼ਾਸਨ ਦਾ ਉਦੇਸ਼ ਹੈ ਕਿ ਆਉਣ ਵਾਲੇ ਸਮੇਂ ਵਿੱਚ ਬਠਿੰਡਾ ਨੂੰ ਸੂਬੇ ਦੇ ਸਭ ਤੋਂ ਵਧੀਆ ਵਿਕਸਤ ਸ਼ਹਿਰਾਂ ਵਿੱਚ ਗਿਣਿਆ ਜਾਵੇ ਅਤੇ ਇਸ ਲਈ ਵੱਖ-ਵੱਖ ਯੋਜਨਾਵਾਂ ‘ਤੇ ਕੰਮ ਚੱਲ ਰਿਹਾ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਪੰਜਾਬ ਦੇ 3100 ਪਿੰਡਾਂ ਵਿੱਚ 1100 ਕਰੋੜ ਰੁਪਏ ਨਾਲ ਬਣਾਏ ਜਾ ਰਹੇ ਹਨ ਖੇਡ ਸਟੇਡੀਅਮ: ਅਮਨ ਅਰੋੜਾ

0

👉ਸੁਨਾਮ ਹਲਕੇ ਦੇ 29 ਪਿੰਡਾਂ ਵਿੱਚ 11.5 ਕਰੋੜ ਰੁਪਏ ਦੀ ਲਾਗਤ ਨਾਲ ਬਣਾਏ ਜਾਣਗੇ ਸਟੇਡੀਅਮ: ਅਰੋੜਾ
Sunam News:ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਰੰਗਲਾ ਪੰਜਾਬ ਬਣਾਉਣ ਦੇ ਕੀਤੇ ਤਹੀਏ ਤਹਿਤ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਅਤੇ ਹਰ ਪਿੰਡ ਵਿੱਚ ਵਧੀਆ ਖੇਡ ਢਾਂਚਾ ਉਪਲਬਧ ਕਰਵਾਉਣ ਦੇ ਯਤਨਾਂ ਨੂੰ ਹੋਰ ਮਜ਼ਬੂਤੀ ਦਿੰਦਿਆਂ, ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਤੇ ਸਿਖਲਾਈ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਸ੍ਰੀ ਅਮਨ ਅਰੋੜਾ ਨੇ ਅੱਜ ਵਿਧਾਨ ਸਭਾ ਹਲਕਾ ਸੁਨਾਮ ਦੇ 11 ਪਿੰਡਾਂ ਵਿੱਚ ਬਣਨ ਵਾਲੇ ਸਟੇਡੀਅਮਾਂ ਦੇ ਕੰਮ ਦੀ ਸ਼ੁਰੂਆਤ ਕੀਤੀ। ਇਹਨਾਂ ਸਟੇਡੀਅਮਾਂ ਉੱਤੇ ਕੁੱਲ 05 ਕਰੋੜ 32 ਲੱਖ ਰੁਪਏ ਦੀ ਲਾਗਤ ਆਵੇਗੀ ਤੇ ਇਹ ਕਰੀਬ 03 ਮਹੀਨਿਆਂ ਵਿੱਚ ਬਣ ਕੇ ਤਿਆਰ ਹੋ ਜਾਣਗੇ।ਇਸ ਮੌਕੇ ਸ਼੍ਰੀ ਅਮਨ ਅਰੋੜਾ ਨੇ ਦੱਸਿਆ ਕਿ ਸੂਬੇ ਦੇ 3100 ਪਿੰਡਾਂ ਵਿੱਚ ਕਰੀਬ 1100 ਕਰੋੜ ਰੁਪਏ ਦੀ ਲਾਗਤ ਨਾਲ ਖੇਡ ਸਟੇਡੀਅਮ ਬਣਾਏ ਜਾ ਰਹੇ ਹਨ ਅਤੇ ਵਿਧਾਨ ਸਭਾ ਹਲਕਾ ਸੁਨਾਮ ਦੇ 29 ਪਿੰਡਾਂ ਵਿੱਚ ਕਰੀਬ 11.5 ਕਰੋੜ ਰੁਪਏ ਦੀ ਲਾਗਤ ਨਾਲ ਖੇਡ ਸਟੇਡੀਅਮ ਬਣਾਏ ਜਾਣੇ ਹਨ।

ਇਹ ਵੀ ਪੜ੍ਹੋ  Punjab government ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਲਈ ਵਚਨਬੱਧ: ਮੋਹਿੰਦਰ ਭਗਤ

ਇਹ ਸਟੇਡੀਅਮ ਖਿਡਾਰੀਆਂ ਨੂੰ ਆਪਣੀ ਪ੍ਰਤਿਭਾ ਨਿਖਾਰਨ ਅਤੇ ਸੂਬੇ ਦਾ ਨਾਮ ਰੌਸ਼ਨ ਕਰਨ ਲਈ ਵਧੀਆ ਮੌਕਾ ਪ੍ਰਦਾਨ ਕਰਨਗੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ “ਹਰ ਪਿੰਡ ਖੇਡ ਮੈਦਾਨ” ਮੁਹਿੰਮ ਨੂੰ ਮਿਸ਼ਨ ਦੇ ਰੂਪ ਵਿੱਚ ਅੱਗੇ ਵਧਾ ਰਹੀ ਹੈ, ਤਾਂ ਜੋ ਪਿੰਡ ਪੱਧਰ ‘ਤੇ ਨੌਜਵਾਨਾਂ ਨੂੰ ਸਿਹਤਮੰਦ ਜੀਵਨ ਸ਼ੈਲੀ ਵੱਲ ਪ੍ਰੇਰਿਤ ਕੀਤਾ ਜਾ ਸਕੇ।ਉਨ੍ਹਾਂ ਦੱਸਿਆ ਕਿ ਵਿਧਾਨ ਸਭਾ ਹਲਕਾ ਸੁਨਾਮ ਜਿਹੜੇ ਪਿੰਡਾਂ ਵਿੱਚ ਸਟੇਡੀਅਮ ਬਣਾਉਣ ਦੀ ਸ਼ੁਰੂਆਤ ਕੀਤੀ ਗਈ ਹੈ, ਉਹਨਾਂ ਵਿੱਚ ਪਿੰਡ ਕਿਲਾ ਹਕੀਮਾਂ ਵਿਖੇ 65.09 ਲੱਖ, ਸ਼ੇਰੋਂ ਵਿਖੇ 52.43 ਲੱਖ, ਸ਼ਾਹਪੁਰ ਕਲਾਂ ਵਿਖੇ 39.10 ਲੱਖ, ਝਾੜੋਂ ਵਿਖੇ 117.16 ਲੱਖ, ਤੋਗਾਵਾਲ ਵਿਖੇ 41.56 ਲੱਖ, ਢੱਡਰੀਆਂ ਵਿਖੇ 26.28 ਲੱਖ, ਸਾਹੋਕੇ ਵਿਖੇ 35.57 ਲੱਖ, ਤੱਕੀਪੁਰ ਵਿਖੇ 23.94 ਲੱਖ, ਮੰਡੇਰ ਕਲਾਂ ਵਿਖੇ 45.98 ਲੱਖ, ਲੋਹਾਖੇੜਾ ਵਿਖੇ 41.02 ਲੱਖ, ਪਿੰਡੀ ਅਮਰ ਸਿੰਘ ਵਾਲੀ ਵਿਖੇ 43.70 ਲੱਖ ਰੁਪਏ ਦੀ ਲਾਗਤ ਸਟੇਡੀਅਮ ਬਣਾਉਣ ਦੇ ਕੰਮ ਦੀ ਸ਼ੁਰੂਆਤ ਕਰਵਾਈ।

ਇਹ ਵੀ ਪੜ੍ਹੋ  ਲਾਰੈਂਸ ਬਿਸ਼ਨੋਈ ਗੈਂਗ ਦੇ ਦੋ ਕਾਰਕੁਨ ਸੰਖੇਪ ਗੋਲੀਬਾਰੀ ਤੋਂ ਬਾਅਦ ਕਾਬੂ; ਦੋ ਪਿਸਤੌਲ ਬਰਾਮਦ

ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਉਦੇਸ਼ ਸਿਰਫ ਖੇਡਾਂ ਨੂੰ ਉਤਸ਼ਾਹਿਤ ਕਰਨਾ ਹੀ ਨਹੀਂ, ਸਗੋਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖ ਕੇ ਉਨ੍ਹਾਂ ਨੂੰ ਸਿਹਤਮੰਦ ਅਤੇ ਉਤਸ਼ਾਹ ਵਾਲੇ ਜੀਵਨ ਵੱਲ ਮੋੜਨਾ ਵੀ ਹੈ। ਉਨ੍ਹਾਂ ਕਿਹਾ ਕਿ ਇਹ ਸਟੇਡੀਅਮ ਖੇਡਾਂ ਦੇ ਨਾਲ ਨਾਲ ਪਿੰਡ ਪੱਧਰ ‘ਤੇ ਸਮਾਜਕ ਇਕਜੁੱਟਤਾ ਦੇ ਕੇਂਦਰ ਵਜੋਂ ਵੀ ਕੰਮ ਕਰਨਗੇ।ਇਸ ਮੌਕੇ ਵੱਖ ਵੱਖ ਪਿੰਡਾਂ ਦੇ ਸਰਪੰਚਾਂ, ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ, ਪੰਚਾਇਤ ਮੈਂਬਰਾਂ ਅਤੇ ਵੱਡੀ ਗਿਣਤੀ ਵਿੱਚ ਪਿੰਡ ਵਾਸੀਆਂ ਨੇ ਹਾਜ਼ਰੀ ਭਰੀ। ਲੋਕਾਂ ਨੇ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ ਕਿ ਸਰਕਾਰ ਨੇ ਪਿੰਡ ਪੱਧਰ ‘ਤੇ ਖੇਡਾਂ ਦੇ ਢਾਂਚੇ ਨੂੰ ਮਜ਼ਬੂਤ ਕਰਨ ਲਈ ਇਤਿਹਾਸਕ ਕਦਮ ਚੁੱਕਿਆ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

SSD Girls College ਨੇ ਸ਼ੌਰਟ ਵੀਡੀਓ ਅਤੇ ਰੀਲ ਮੇਕਿੰਗ ਮੁਕਾਬਲੇ ਵਿੱਚ ਜਿੱਤਿਆ 3000 ਰੁਪਏ ਨਕਦ ਇਨਾਮ

0

Bathinda News:ਸ਼੍ਰੀ ਸਨਾਤਨ ਧਰਮ ਗਰਲਜ਼ ਕਾਲਜ ਬਠਿੰਡਾ ਦੀਆਂ ਵਿਦਿਆਰਥਣਾਂ ਨੇ ਉੱਨਤ ਭਾਰਤ ਅਭਿਆਨ ਦੇ ਅਧੀਨ ‘ਨੈਸ਼ਨਲ ਵਨ ਹੈਲਥ ਮਿਸ਼ਨ’ ਤਹਿਤ ਆਯੋਜਿਤ ਸ਼ੌਰਟ ਵੀਡੀਓ ਅਤੇ ਰੀਲ ਮੇਕਿੰਗ ਮੁਕਾਬਲੇ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ 3000 ਰੁਪਏ ਦਾ ਨਕਦ ਇਨਾਮ ਜਿੱਤਿਆ। ਇਹ ਮੁਕਾਬਲਾ ਜ਼ੂਨੌਟਿਕ ਬਿਮਾਰੀਆਂ ਅਤੇ ਹੋਰ ਸਿਹਤ ਸੰਬੰਧੀ ਮੁੱਦਿਆਂ ’ਤੇ ਆਧਾਰਿਤ ਸੀ, ਜਿਸ ਵਿੱਚ ਪੰਜਾਬ ਦੇ 14 ਕਾਲਜਾਂ ਨੇ ਭਾਗ ਲਿਆ, ਜਿਨ੍ਹਾਂ ਵਿੱਚੋਂ ਐਸ.ਐਸ.ਡੀ. ਗਰਲਜ਼ ਕਾਲਜ ਬਠਿੰਡਾ ਨੇ ਦੂਜਾ ਸਥਾਨ ਹਾਸਲ ਕੀਤਾ ।

ਇਹ ਵੀ ਪੜ੍ਹੋ  Bathinda ‘ਚ ਚੱਲ ਰਿਹਾ ਐਬੁਲੈਂਸ-ਹਸਪਤਾਲ ਦਾ (ਨਾ+ਪਾ+ਕ) ਗਠਜੋੜ; ਆਡੀਓ ਤੇ ਵੀਡੀਓ ਵਾਈਰਲ

ਕਾਲਜ ਦੀ ਟੀਮ ਨੇ ਏਡਜ਼ ਜਾਗਰੂਕਤਾ ਪੈਦਾ ਕਰਨ ਵਾਲੀ ਵੀਡੀਓ ਰਾਹੀਂ ਆਪਣੀ ਕਲਾ ਤੇ ਜਾਣਕਾਰੀ ਦਾ ਉਤਕ੍ਰਿਸ਼ਟ ਪ੍ਰਦਰਸ਼ਨ ਕੀਤਾ। ਇਹ ਇਨਾਮ ਨੈਸ਼ਨਲ ਇੰਸਟੀਚਿਊਟ ਆਫ਼ ਟੈਕਨੀਕਲ ਟੀਚਰਜ਼ ਟ੍ਰੇਨਿੰਗ ਐਂਡ ਰੀਸਰਚ ਚੰਡੀਗੜ੍ਹ ਦੁਆਰਾ ਗਿਆਰਵੇਂ ਉੱਨਤ ਭਾਰਤ ਅਭਿਆਨ ਦਿਹਾੜੇ ਮੌਕੇ ਆਯੋਜਿਤ ਕੀਤੀ ਗਈ ਵਰਕਸ਼ਾਪ ਅਧੀਨ ਦਿੱਤਾ ਗਿਆ।ਕਾਲਜ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਸੰਜੇ ਗੋਇਲ, ਜਨਰਲ ਸਕੱਤਰ ਸ੍ਰੀ ਵਿਕਾਸ ਗਰਗ ਅਤੇ ਪ੍ਰਿੰਸੀਪਲ ਡਾ. ਨੀਰੂ ਗਰਗ ਨੇ ਵਿਦਿਆਰਥਣਾਂ ਨੂੰ ਇਸ ਉਪਲਬਧੀ ਲਈ ਵਧਾਈ ਦਿੰਦਿਆਂ ਕਿਹਾ ਕਿ ਅਜਿਹੇ ਮੁਕਾਬਲੇ ਵਿਦਿਆਰਥੀਆਂ ਵਿੱਚ ਸਮਾਜਿਕ ਜ਼ਿੰਮੇਵਾਰੀ ਤੇ ਸਿਹਤ ਪ੍ਰਤੀ ਜਾਗਰੂਕਤਾ ਨੂੰ ਉਤਸ਼ਾਹਿਤ ਕਰਦੇ ਹਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Punjab government ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਲਈ ਵਚਨਬੱਧ: ਮੋਹਿੰਦਰ ਭਗਤ

0

Chandigarh News:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਰੱਖਿਆ ਸੇਵਾਵਾਂ ਭਲਾਈ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਅੱਜ ਰੱਖਿਆ ਸੇਵਾਵਾਂ ਵਿਭਾਗ ਦੇ ਉੱਚ ਅਧਿਕਾਰੀਆਂ ਨਾਲ ਵਿਭਾਗ ਵਿੱਚ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਲਈ ਕੀਤੇ ਜਾ ਰਹੇ ਕੰਮਾਂ ਅਤੇ ਵਿਸ਼ੇਸ਼ ਤੌਰ ‘ਤੇ ਜੰਗੀ ਯਾਦਗਾਰਾਂ ਦੇ ਨਵੀਨੀਕਰਣ ਸਬੰਧੀ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ।

ਇਹ ਵੀ ਪੜ੍ਹੋ  ਬਟਾਲਾ ਤੋਂ ਜੱਗੂ ਭਗਵਾਨਪੁਰੀਆ ਗੈਂਗ ਦਾ ਸਰਗਰਮ ਮੈਂਬਰ ਗ੍ਰਿਫ਼ਤਾਰ; ਦੋ ਆਧੁਨਿਕ ਪਿਸਤੌਲ ਬਰਾਮਦ

ਪੰਜਾਬ ਸਿਵਿਲ ਸਕੱਤਰੇਤ ਵਿਖੇ ਹੋਈ ਸਮੀਖਿਆ ਮੀਟਿੰਗ ਦੌਰਾਨ ਅਧਿਕਾਰੀਆਂ ਨੇ ਸਾਬਕਾ ਸੈਨਿਕਾਂ ਦੀ ਭਲਾਈ ਲਈ ਕੀਤੇ ਜਾ ਰਹੇ ਕੰਮਾਂ ਦੀ ਮੁਕੰਮਲ ਜਾਣਕਾਰੀ ਮੰਤਰੀ ਨੂੰ ਦਿੱਤੀ। ਉਨ੍ਹਾ ਦੱਸਿਆ ਕਿ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਹਰ ਸੰਭਵ ਸਹਾਇਤਾ ਕੀਤੀ ਜਾ ਰਹੀ ਹੈ। ਉਨ੍ਹਾ ਦੱਸਿਆ ਕਿ ਸਾਬਕਾ ਸੈਨਿਕਾਂ ਦੀਆਂ ਮੁਸਕਲਾਂ ਦਾ ਹੱਲ ਜਿਲ੍ਹਾ ਪੱਧਰ ‘ਤੇ ਹੀ ਕਰਨ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਉਨ੍ਹਾ ਦੱਸਿਆ ਕਿ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਪੈਨਸ਼ਨ ਦੀ ਵੰਡ ਅਤੇ ਹੋਰ ਸਹੂਲਤਾਂ ਮਿੱਥੇ ਸਮੇਂ ‘ਤੇ ਦਿੱਤੀਆਂ ਜਾ ਰਹੀਆਂ ਹਨ।

ਇਹ ਵੀ ਪੜ੍ਹੋ  ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਮੌਕੇ ਸ੍ਰੀ ਅਨੰਦਪੁਰ ਸਾਹਿਬ ਲਈ ‘ਵ੍ਹਾਈਟ ਸਿਟੀ’ ਪ੍ਰੋਜੈਕਟ ਦੀ ਸ਼ੁਰੂਆਤ

ਅਧਿਕਾਰੀਆਂ ਨੇ ਦੱਸਿਆ ਕਿ ਵਾਰ ਮੈਮੋਰੀਅਲ ਦੇ ਨਵੀਨੀਕਰਣ ਸਬੰਧੀ ਵੀ ਕੰਮ ਤੇਜ਼ੀ ਨਾਲ ਕੀਤੇ ਜਾ ਰਹੇ ਹਨ।ਮੰਤਰੀ ਸ਼੍ਰੀ ਭਗਤ ਨੇ ਕਿਹਾ ਕਿ ਸਾਬਕਾ ਸੈਨਿਕਾਂ ਨੇ ਦੇਸ਼ ਲਈ ਵੱਡੀਆਂ ਕੁਰਬਾਨੀਆਂ ਦਿੱਤੀਆਂ ਹਨ। ਉਨ੍ਹਾ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੇ ਕੰਮਾਂ ਨੂੰ ਪਹਿਲ ਦੇ ਆਧਾਰ ‘ਤੇ ਕੀਤਾ ਜਾਵੇ। ਮੰਤਰੀ ਨੇ ਕਿਹਾ ਕਿ ਜੰਗੀ ਯਾਦਗਾਰਾਂ ਦੇ ਨਵੀਨੀਕਰਣ ਸਬੰਧੀ ਕੰਮਾਂ ਨੂੰ ਸਮੇਂ ਸਿਰ ਪੂਰਾ ਕੀਤਾ ਜਾਵੇ। ਉਨ੍ਹਾ ਕਿਹਾ ਇਸ ਕੰਮ ਲਈ ਸਰਕਾਰ ਵੱਲੋਂ ਬਜਟ ਦੀ ਕੋਈ ਘਾਟ ਨਹੀਂ ਆਉਣ ਦਿੱਤੀ ਜਾਵੇਗੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਲਾਰੈਂਸ ਬਿਸ਼ਨੋਈ ਗੈਂਗ ਦੇ ਦੋ ਕਾਰਕੁਨ ਸੰਖੇਪ ਗੋਲੀਬਾਰੀ ਤੋਂ ਬਾਅਦ ਕਾਬੂ; ਦੋ ਪਿਸਤੌਲ ਬਰਾਮਦ

0

👉ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਨੂੰ, ਉਨ੍ਹਾਂ ਦੇ ਹੈਂਡਲਰ ਗੋਲਡੀ ਢਿੱਲੋਂ ਵੱਲੋਂ ਪੰਜਾਬ ਵਿੱਚ ਇੱਕ ਕਾਰੋਬਾਰੀ ਨੂੰ ਨਿਸ਼ਾਨਾ ਬਣਾਉਣ ਦਾ ਸੌਂਪਿਆ ਸੀ ਕੰਮ : ਡੀਜੀਪੀ ਗੌਰਵ ਯਾਦਵ
👉ਗ੍ਰਿਫ਼ਤਾਰੀ ਤੋਂ ਬਚਣ ਦੀ ਕੋਸਿ਼ਸ਼ ਵਿੱਚ ਮੁਲਜ਼ਮਾਂ ਨੇ ਪੁਲਿਸ ਪਾਰਟੀ `ਤੇ ਕੀਤੀ ਗੋਲੀਬਾਰੀ : ਐਸਐਸਪੀ ਐਸ.ਏ.ਐਸ. ਨਗਰ ਹਰਮਨਦੀਪ ਹੰਸ
SAS Nagar News:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ `ਤੇ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਦਰਜ ਕਰਦਿਆਂ ਗੈਂਗਸਟਰ ਵਿਰੋਧੀ ਟਾਸਕ ਫੋਰਸ (ਏ.ਜੀ.ਟੀ.ਐਫ.) ਪੰਜਾਬ ਨੇ ਐਸ.ਏ.ਐਸ. ਨਗਰ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਤਹਿਤ ਅੰਬਾਲਾ-ਡੇਰਾ ਬੱਸੀ ਹਾਈਵੇਅ ਦੇ ਘੱਗਰ ਪੁਲ `ਤੇ ਹੋਈ ਗੋਲੀਬਾਰੀ ਤੋਂ ਬਾਅਦ ਲਾਰੈਂਸ ਬਿਸ਼ਨੋਈ ਗੈਂਗ ਦੇ ਵਿਦੇਸ਼ੀ ਗੈਂਗਸਟਰ ਗੋਲਡੀ ਢਿੱਲੋਂ ਨਾਲ ਜੁੜੇ ਦੋ ਕਾਰਕੁਨਾਂ ਨੂੰ ਗ੍ਰਿਫ਼ਤਾਰ ਕਰਕੇ ਵੱਡੀ ਗੈਂਗਸਟਰ ਸਾਜਿ਼ਸ਼ ਨੂੰ ਨਾਕਾਮ ਕਰ ਦਿੱਤਾ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਬੁੱਧਵਾਰ ਨੂੰ ਇੱਥੇ ਦਿੱਤੀ।ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਮੋਹਾਲੀ ਦੇ ਮੋਟੇਮਾਜਰਾ ਦੇ ਰਹਿਣ ਵਾਲੇ ਸ਼ਰਨਜੀਤ ਸਿੰਘ , ਜੋ ਮੌਜੂਦਾ ਸਮੇਂ ਟੰਗੋਰੀ (ਮੋਹਾਲੀ) ਵਿਚ ਰਹਿ ਰਿਹਾ ਹੈ ਅਤੇ ਅਮਨ ਕੁਮਾਰ ਵਾਸੀ ਖਿਜਰਗੜ੍ਹ, ਜ਼ੀਰਕਪੁਰ (ਮੋਹਾਲੀ) ਵਜੋਂ ਹੋਈ ਹੈ।

ਇਹ ਵੀ ਪੜ੍ਹੋ  ਬਟਾਲਾ ਤੋਂ ਜੱਗੂ ਭਗਵਾਨਪੁਰੀਆ ਗੈਂਗ ਦਾ ਸਰਗਰਮ ਮੈਂਬਰ ਗ੍ਰਿਫ਼ਤਾਰ; ਦੋ ਆਧੁਨਿਕ ਪਿਸਤੌਲ ਬਰਾਮਦ

ਪੁਲਿਸ ਟੀਮਾਂ ਨੇ ਉਨ੍ਹਾਂ ਦੇ ਕਬਜ਼ੇ ਚੋਂ ਦੋ .32 ਬੋਰ ਪਿਸਤੌਲਾਂ ਸਮੇਤ 10 ਜਿੰਦਾ ਕਾਰਤੂਸ ਵੀ ਬਰਾਮਦ ਕੀਤੇ ਹਨ। ਇਸ ਤੋਂ ਇਲਾਵਾ ਉਨ੍ਹਾਂ ਦਾ ਬਜਾਜ ਡਿਸਕਵਰ ਮੋਟਰਸਾਈਕਲ, ਜਿਸ `ਤੇ ਉਹ ਸਵਾਰ ਸਨ,ਨੂੰ ਵੀ ਜ਼ਬਤ ਕੀਤਾ ਹੈ।ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਦੋਵੇਂ ਮੁਲਜ਼ਮ ਪਿਛਲੇ ਮਹੀਨੇ ਰਾਜਪੁਰਾ ਵਿੱਚ ਵਾਪਰੀ ਗੋਲੀਬਾਰੀ ਦੀ ਵਾਰਦਾਤ ਵਿੱਚ ਸ਼ਾਮਲ ਸਨ। ਉਨ੍ਹਾਂ ਕਿਹਾ ਕਿ ਉਕਤ ਮੁਲਜ਼ਮਾਂ ਨੂੰ ਗੋਲਡੀ ਢਿੱਲੋਂ ਨੇ ਪੰਜਾਬ ਵਿੱਚ ਇੱਕ ਕਾਰੋਬਾਰੀ ਨੂੰ ਨਿਸ਼ਾਨਾ ਬਣਾਉਣ ਦਾ ਕੰਮ ਸੌਂਪਿਆ ਸੀ।ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ (ਏ.ਡੀ.ਜੀ.ਪੀ.) ਏ.ਜੀ.ਟੀ.ਐਫ. ਪ੍ਰਮੋਦ ਬਾਨ ਨੇ ਦੱਸਿਆ ਕਿ ਵਿਦੇਸ਼ੀ ਗੈਂਗਸਟਰ ਗੋਲਡੀ ਢਿੱਲੋਂ ਇਸ ਸਾਲ ਅਕਤੂਬਰ ਵਿੱਚ ਐਬਟਸਫੋਰਡ ਵਿੱਚ ਬ੍ਰਿਟਿਸ਼ ਕੋਲੰਬੀਆ ਦੇ ਇੱਕ ਭਾਰਤੀ ਮੂਲ ਦੇ ਉਦਯੋਗਪਤੀ ਦੀ ਦਿਨ-ਦਿਹਾੜੇ ਹੋਈ ਹੱਤਿਆ ਦਾ ਵੀ ਮਾਸਟਰਮਾਈਂਡ ਸੀ।ਡੀਆਈਜੀ ਏ.ਜੀ.ਟੀ.ਐਫ. ਗੁਰਮੀਤ ਸਿੰਘ ਚੌਹਾਨ ਨੇ ਕਿਹਾ ਕਿ ਗ੍ਰਿਫ਼ਤਾਰ ਕੀਤੇ ਗਏ ਦੋਵੇਂ ਮੁਲਜ਼ਮਾਂ ਦਾ ਅਪਰਾਧਿਕ ਪਿਛੋਕੜ ਹੈ ਅਤੇ ਮੁਲਜ਼ਮ ਅਮਨ ਵਿਰੁੱਧ ਹਥਿਆਰਾਂ ਸਬੰਧੀ ਅਪਰਾਧਾਂ ਦੇ ਮਾਮਲੇ ਵਿੱਚ ਦੋ ਐਫਆਈਆਰਜ਼ ਦਰਜ ਹਨ।

ਇਹ ਵੀ ਪੜ੍ਹੋ  ਚੰਗੀ ਖ਼ਬਰ; ਸਿਆਸੀ ਰਾਜਧਾਨੀ ਚੰਡੀਗੜ੍ਹ ਤੋਂ ਬਾਅਦ ਹੁਣ ਧਾਰਮਿਕ ਰਾਜਧਾਨੀ ਅੰਮ੍ਰਿਤਸਰ ਨਾਲ ਜੁੜੇਗੀ ‘ਮਾਲਵਾ ਪੱਟੀ’

ਆਪ੍ਰੇਸ਼ਨ ਸੰਬੰਧੀ ਵੇਰਵੇ ਸਾਂਝੇ ਕਰਦੇ ਹੋਏ, ਸੀਨੀਅਰ ਸੁਪਰਡੈਂਟ ਆਫ਼ ਪੁਲਿਸ (ਐਸਐਸਪੀ) ਹਰਮਨਦੀਪ ਹੰਸ, ਜੋ ਐਸ.ਪੀ. (ਦਿਹਾਤੀ) ਮਨਪ੍ਰੀਤ ਸਿੰਘ ਦੇ ਨਾਲ ਮੌਕੇ ਦਾ ਦੌਰਾ ਕਰ ਰਹੇ ਸਨ, ਨੇ ਕਿਹਾ ਕਿ ਭਰੋਸੇਯੋਗ ਸੂਤਰਾਂ ਤੋਂ ਲਾਰੈਂਸ ਬਿਸ਼ਨੋਈ ਗੈਂਗ ਦੇ ਦੋ ਕਾਰਕੁਨਾਂ ਦੀਆਂ ਗਤੀਵਿਧੀਆਂ ਬਾਰੇ ਖੁਫੀਆ ਜਾਣਕਾਰੀ ਮਿਲੀ ਸੀ।ਐਸ.ਐਸ.ਪੀ. ਨੇ ਕਿਹਾ ਕਿ ਮੁਸਤੈਦੀ ਨਾਲ ਕਾਰਵਾਈ ਕਰਦੇ ਹੋਏ, ਡੀਐਸਪੀ ਡੇਰਾਬੱਸੀ ਬਿਕਰਮਜੀਤ ਬਰਾੜ ਦੀ ਅਗਵਾਈ ਵਿੱਚ ਏ.ਜੀ.ਟੀ.ਐਫ. ਅਤੇ ਐਸਏਐਸ ਨਗਰ ਦੀਆਂ ਪੁਲਿਸ ਟੀਮਾਂ ਨੇ ਸਾਂਝੀ ਕਾਰਵਾਈ ਕਰਦਿਆਂ ਮੁਲਜ਼ਮਾਂ ਨੂੰ ਸਫਲਤਾਪੂਰਵਕ ਗ੍ਰਿਫ਼ਤਾਰ ਕਰ ਲਿਆ। ਉਨ੍ਹਾਂ ਦੱਸਿਆ ਕਿ ਕਾਰਵਾਈ ਦੌਰਾਨ, ਮੁਲਜ਼ਮਾਂ ਨੇ ਗ੍ਰਿਫ਼ਤਾਰੀ ਤੋਂ ਬਚਣ ਦੀ ਕੋਸਿ਼਼ਸ਼ ਤਹਿਤ ਪੁਲਿਸ ਪਾਰਟੀ `ਤੇ ਗੋਲੀਬਾਰੀ ਕੀਤੀ। ਪੁਲਿਸ ਵੱਲੋਂ ਵੀ ਜਵਾਬੀ ਗੋਲੀਬਾਰੀ ਕੀਤੀ ਗਈ ਤੇ ਦੋਵਾਂ ਮੁਲਜ਼ਮਾਂ ਨੂੰ ਗੋਲੀਆਂ ਲੱਗੀਆਂ।ਇਸ ਸਬੰਧ ਵਿੱਚ, ਬੀਐਨਐਸ ਦੀ ਧਾਰਾ 109, 132, 221 ਅਤੇ 3 (5) ਅਤੇ ਅਸਲਾ ਐਕਟ ਦੀ ਧਾਰਾ 25 ਦੇ ਤਹਿਤ ਐਫਆਈਆਰ ਨੰਬਰ 324 ਮਿਤੀ 12/11/2025 ਨੂੰ ਐਸਏਐਸ ਨਗਰ ਦੇ ਪੁਲਿਸ ਸਟੇਸ਼ਨ ਡੇਰਾਬੱਸੀ ਵਿਖੇ ਕੇਸ ਦਰਜ ਕੀਤਾ ਗਿਆ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Mayor Padamjit Singh Mehtaਨੇ ਜੁਝਾਰ ਸਿੰਘ ਨਗਰ ਦੀਆਂ ਸੜਕਾਂ ਨੂੰ ਸੁੰਦਰ ਬਣਾਉਣ ਲਈ ਪ੍ਰੀਮਿਕਸ ਦੇ ਕੰਮ ਦਾ ਕੀਤਾ ਉਦਘਾਟਨ

0

Bathinda News:ਮੇਅਰ ਸ੍ਰੀ ਪਦਮਜੀਤ ਸਿੰਘ ਮਹਿਤਾ ਨੇ ਕੌਂਸਲਰ ਸ਼੍ਰੀਮਤੀ ਸ਼ੈਰੀ ਗੋਇਲ ਦੇ ਵਾਰਡ ਨੰਬਰ 7 ਵਿੱਚ ਸਥਿਤ ਜੁਝਾਰ ਸਿੰਘ ਨਗਰ ਦੀਆਂ ਸੜਕਾਂ ਨੂੰ ਸੁੰਦਰ ਬਣਾਉਣ ਲਈ ਲਗਭਗ 30 ਲੱਖ ਰੁਪਏ ਦੀ ਲਾਗਤ ਵਾਲੇ ਪ੍ਰੀਮਿਕਸ ਦੇ ਕੰਮ ਦਾ ਉਦਘਾਟਨ ਕੀਤਾ।ਇਸ ਦੌਰਾਨ, ਮੇਅਰ ਸ਼੍ਰੀ ਮਹਿਤਾ ਨੇ ਕਿਹਾ ਕਿ ਸ਼ਹਿਰ ਦੇ ਹਰੇਕ ਵਾਰਡ ਵਿੱਚ ਸੜਕਾਂ, ਨਾਲੀਆਂ ਅਤੇ ਹੋਰ ਬੁਨਿਆਦੀ ਸਹੂਲਤਾਂ ਨਾਲ ਸਬੰਧਤ ਵਿਕਾਸ ਕਾਰਜ ਪਹਿਲ ਦੇ ਆਧਾਰ ‘ਤੇ ਪੂਰੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਨਗਰ ਨਿਗਮ ਪ੍ਰਸ਼ਾਸਨ ਦਾ ਟੀਚਾ ਇਹ ਯਕੀਨੀ ਬਣਾਉਣਾ ਹੈ ਕਿ ਬਠਿੰਡਾ ਦੀਆਂ ਸਾਰੀਆਂ ਗਲੀਆਂ ਅਤੇ ਸੜਕਾਂ ਚੰਗੀ ਹਾਲਤ ਵਿੱਚ ਹੋਣ, ਤਾਂ ਜੋ ਲੋਕਾਂ ਨੂੰ ਆਉਣ-ਜਾਣ ਵਿੱਚ ਕੋਈ ਮੁਸ਼ਕਲ ਨਾ ਆਵੇ।

ਇਹ ਵੀ ਪੜ੍ਹੋ  ਚੰਗੀ ਖ਼ਬਰ; ਸਿਆਸੀ ਰਾਜਧਾਨੀ ਚੰਡੀਗੜ੍ਹ ਤੋਂ ਬਾਅਦ ਹੁਣ ਧਾਰਮਿਕ ਰਾਜਧਾਨੀ ਅੰਮ੍ਰਿਤਸਰ ਨਾਲ ਜੁੜੇਗੀ ‘ਮਾਲਵਾ ਪੱਟੀ’

ਇਸ ਮੌਕੇ ਉਨ੍ਹਾਂ ਨਾਲ ਸ੍ਰੀ ਅਮਰਿੰਦਰ ਸਿੱਧੂ, ਸ੍ਰੀ ਕੁਲਦੀਪ ਨੰਬਰਦਾਰ ਅਤੇ ਇਲਾਕੇ ਦੇ ਪ੍ਰਮੁੱਖ ਵਸਨੀਕ ਮੌਜੂਦ ਸਨ। ਸਥਾਨਕ ਵਸਨੀਕਾਂ ਨੇ ਮੇਅਰ ਸ਼੍ਰੀ ਮਹਿਤਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਜੁਝਾਰ ਸਿੰਘ ਨਗਰ ਦੀਆਂ ਸੜਕਾਂ ਲੰਬੇ ਸਮੇਂ ਤੋਂ ਮਾੜੀ ਹਾਲਤ ਵਿੱਚ ਸਨ ਅਤੇ ਉਨ੍ਹਾਂ ਨੂੰ ਸੁਧਾਰਨ ਲਈ ਇਸ ਕੰਮ ਦੀ ਸ਼ੁਰੂਆਤ ਇਲਾਕੇ ਲਈ ਵੱਡੀ ਰਾਹਤ ਹੈ।ਮੇਅਰ ਸ੍ਰੀ ਮਹਿਤਾ ਨੇ ਇਲਾਕਾ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਵਿਕਾਸ ਕਾਰਜਾਂ ਦੌਰਾਨ ਸਹਿਯੋਗ ਦੇਣ ਅਤੇ ਸ਼ਹਿਰ ਨੂੰ ਸਾਫ਼-ਸੁਥਰਾ ਅਤੇ ਸੁੰਦਰ ਰੱਖਣ ਵਿੱਚ ਨਗਰ ਨਿਗਮ ਦਾ ਸਾਥ ਦੇਣ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਚੰਗੀ ਖ਼ਬਰ; ਸਿਆਸੀ ਰਾਜਧਾਨੀ ਚੰਡੀਗੜ੍ਹ ਤੋਂ ਬਾਅਦ ਹੁਣ ਧਾਰਮਿਕ ਰਾਜਧਾਨੀ ਅੰਮ੍ਰਿਤਸਰ ਨਾਲ ਜੁੜੇਗੀ ‘ਮਾਲਵਾ ਪੱਟੀ’

0

👉ਕੇਂਦਰੀ ਰੇਲਵੇ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਅੱਜ ਚੰਡੀਗੜ੍ਹ ‘ਚ ਕੀਤਾ ਐਲਾਨ
Punjab News: firozpur-patti rail link; ਪੰਜਾਬ ਤੇ ਖਾਸਕਰ ਮਾਲਵਾ ਪੱਟੀ ਦੇ ਲੋਕਾਂ ਲਈ ਇਹ ਕਾਫ਼ੀ ਚੰਗੀ ਖ਼ਬਰ ਹੈ। ਪਿਛਲੇ ਦਿਨੀਂ ਮਾਲਵਾ ਨੂੰ ਸੂਬੇ ਦੀ ਰਾਜਧਾਨੀ ਚੰਡੀਗੜ੍ਹ ਨਾਲ ਰਾਜਪੁਰਾ-ਮੁਹਾਲੀ ਰੇਲ ਲਿੰਕ ਰਾਹੀਂ ਜੋੜਣ ਦੀ ਮੰਨਜੂਰੀ ਦੇਣ ਤੋਂ ਬਾਅਦ ਹੁਣ ਰੇਲਵੇ ਵਿਭਾਗ ਨੇ ਇੱਕ ਹੋਰ ਵੱਡਾ ਤੋਹਫ਼ਾ ਦਿੱਤਾ ਹੈ। ਕੇਂਦਰੀ ਰੇਲਵੇ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਵੱਲੋਂ ਅੱਜ ਇਸ ਨਵੇਂ ਤੋਹਫ਼ੇ ਦਾ ਐਲਾਨ ਚੰਡੀਗੜ੍ਹ ਵਿਚ ਕੀਤਾ ਗਿਆ। ਜਿਸਦੇ ਵਿਚ ਉਨ੍ਹਾ ਦਸਿਆ ਕਿ ਮਾਝਾ ਤੇ ਮਾਲਵਾ ਨੂੰ ਜੋੜਣ ਦੇ ਲਈ ਦਹਾਕਿਆਂ ਤੋਂ ਉਡੀਕੇ ਜਾ ਰਹੇ ਫ਼ਿਰੋਜਪੁਰ-ਪੱਟੀ ਰੇਲ ਲਿੰਕ ਨੂੰ ਵੀ ਹੁਣ ਕੇਂਦਰ ਵੱਲੋਂ ਮੰਨਜੂਰੀ ਦੇ ਦਿੱਤੀ ਗਈ ਹੈ। ਕਰੀਬ 25 ਕਿਲੋਮੀਟਰ ਲੰਮੇ ਇਸ ਪ੍ਰੋਜੈਕਟ ਉਪਰ 764 ਕਰੋੜ ਰੁਪਏ ਖਰਚ ਹੋਣਗੇ ਤੇ ਇਹ ਸਾਰਾ ਪੈਸਾ ਰੇਲਵੇ ਵਿਭਾਗ ਵੱਲੋਂ ਦਿੱਤਾ ਜਾਵੇਗਾ ਤੇ ਤਰਨਤਾਰਨ ਦੇ 8 ਅਤੇ ਫ਼ਿਰੋਜਪੁਰ ਦੇ 4 ਪਿੰਡਾਂ ਦੀ ਇਸ ਪ੍ਰੋਜੈਕਟ ਵਿਚ ਆਉਣ ਵਾਲੀ ਜਮੀਨ ਦਾ ਪੈਸਾ ਵੀ ਕੇਂਦਰ ਵੱਲੋਂ ਦਿੱਤਾ ਜਾਵੇਗਾ।

ਇਹ ਵੀ ਪੜ੍ਹੋ ਬਟਾਲਾ ਤੋਂ ਜੱਗੂ ਭਗਵਾਨਪੁਰੀਆ ਗੈਂਗ ਦਾ ਸਰਗਰਮ ਮੈਂਬਰ ਗ੍ਰਿਫ਼ਤਾਰ; ਦੋ ਆਧੁਨਿਕ ਪਿਸਤੌਲ ਬਰਾਮਦ

ਇਸ ਯੋਜਨਾ ਦੇ ਵਿਚ ਸਭ ਤੋਂ ਵੱਡਾ ਖਰਚ ਰਾਸਤੇ ਵਿਚ ਪੈਂਦੇ ਸਤਿਲੁਜ਼ ਦਰਿਆ ਉੱਪਰ ਬਣਨ ਵਾਲੇ ਓਵਰਬ੍ਰਿਜ ਉੱਪਰ ਹੀ ਕਰੀਬ 400 ਕਰੋੜ ਰੁਪਏ ਖਰਚ ਆਉਣਗੇ। ਕੇਂਦਰੀ ਮੰਤਰੀ ਸ਼੍ਰੀ ਬਿੱਟੂ ਨੇ ਦਸਿਆ ਕਿ 2008 ਤੋਂ ਲਟਕ ਰਹੇ ਇਸ ਪ੍ਰੋਜੈਕਟ ਨੂੰ ਜਲਦੀ ਹੀ ਸ਼ੁਰੂ ਕੀਤਾ ਜਾਵੇਗਾ। ਉਨ੍ਹਾਂ ਦਸਿਆ ਕਿ ਇਸ ਰੇਲ ਲਿੰਕ ਦੇ ਬਣਨ ਨਾਲ ਜਿੱਥੇ ਮਾਝਾ ਤੇ ਮਾਲਵਾ ਦੇ ਇਲਾਕੇ ਸਿੱਧੇ ਤੌਰ ‘ਤੇ ਇੱਕ*ਦੂਜੇ ਨਾਲ ਜੁੜ ਜਾਣਗੇ, ਉਥੇ ਦਰਬਾਰ ਸਾਹਿਬ ਸ਼੍ਰੀ ਅੰਮ੍ਰਿਤਸਰ ਸਾਹਿਬ ਜਾਣ ਵਾਲਿਆਂ ਨੂੰ ਸੌਖ ਹੋ ਜਾਵੇਗੀ। ਇਸੇ ਤਰ੍ਹਾਂ ਫ਼ਿਰੋਜਪੁਰ-ਪੱਟੀ ਰੇਲਵੇ ਲਿੰਕ ਪੂਰਾ ਹੋਣ ਦੇ ਨਾਲ ਪੰਜਾਬ ਨੂੰ ਵੱਡਾ ਵਪਾਰਕ ਲਾਹਾ ਵੀ ਮਿਲੇਗਾ ਅਤੇ ਸਰਹੱਦੀ ਜ਼ਿਲ੍ਹੇ ਹੋਣ ਕਾਰਨ ਇੱਥੇ ਭਾਰਤੀ ਫ਼ੌਜ ਨੂੰ ਵੀ ਸੌਖ ਮਹਿਸੂਸ ਹੋਵੇਗੀ।

ਇਹ ਵੀ ਪੜ੍ਹੋ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਮੌਕੇ ਸ੍ਰੀ ਅਨੰਦਪੁਰ ਸਾਹਿਬ ਲਈ ‘ਵ੍ਹਾਈਟ ਸਿਟੀ’ ਪ੍ਰੋਜੈਕਟ ਦੀ ਸ਼ੁਰੂਆਤ

ਕੇਂਦਰੀ ਮੰਤਰੀ ਸ਼੍ਰੀ ਬਿੱਟੂ ਨੇ ਦਾਅਵਾ ਕੀਤਾ ਕਿ 27 ਅਕਤੂਬਰ ਨੂੰ ਇਸ ਪ੍ਰੋਜੈਕਟ ਨੂੰ ਰੇਲਵੇ ਨੇ ਮੰਨਜੂਰੀ ਦਿੱਤੀ ਹੈ ਤੇ ਇਸਤੋਂ ਦੂਜੇ ਦਿਨ ਬਾਅਦ ਵੀ ਪੰਜਾਬ ਦੇ ਮੁੱਖ ਸਕੱਤਰ ਨੂੰ ਜ਼ਮੀਨ ਦੇ ਤੁਰੰਤ ਅਧਿਗ੍ਰਹਿਣ ਲਈ ਪੱਤਰ ਲਿਖਿਆ ਜਾ ਚੁੱਕਿਆ ਹੈ। ਉਨ੍ਹਾਂ ਦਸਿਆ ਕਿ ਇਸ ਪਰਿਯੋਜਨਾ ਨਾਲ ਲਗਭਗ 10 ਲੱਖ ਲੋਕਾਂ ਨੂੰ ਲਾਭ ਹੋਵੇਗਾ ਅਤੇ ਲਗਭਗ 2.5 ਲੱਖ ਰੋਜ਼ਗਾਰ ਦੇ ਮੌਕੇ ਪੈਦਾ ਹੋਣਗੇ। ਉਨ੍ਹਾਂ ਐਲਾਨ ਕੀਤਾ ਕਿ ਬਹੁਤ ਹੀ ਥੋੜੇ ਸਮੇਂ ਵਿਚ ਰੇਲਵੇ ਨੇ ਪੰਜਾਬ ਦੇ ਦੋ ਵੱਡੇ ਪ੍ਰੋਜੈਕਟ ਮੰਨਜੂਰ ਕੀਤੇ ਹਨ, ਜਿੰਨ੍ਹਾਂ ਦਾ ਪੰਜਾਬੀਆਂ ਵੱਲੋਂ ਲੰਮੇ ਸਮੇਂ ਤੋਂ ਇੰਤਜ਼ਾਰ ਕੀਤਾ ਜਾ ਰਿਹਾ ਸੀ। ਉਨ੍ਹਾਂ ਉਮੀਦ ਜ਼ਾਹਰ ਕੀਤੀ ਕਿ ਹੁਣ ਪੰਜਾਬ ਸਰਕਾਰ ਜਲਦੀ ਹੀ ਸਹਿਯੋਗ ਕਰਕੇ ਇੰਨ੍ਹਾਂ ਪ੍ਰੋਜੈਕਟਾਂ ਨੂੰ ਨੇਪਰੇ ਚਾੜਣ ਵਿਚ ਮੱਦਦ ਕਰੇਗੀ। ਇਸ ਮੌਕੇ ਰਵਨੀਤ ਬਿੱਟੂ ਨੇ ਇਹ ਵੀ ਐਲਾਨ ਕੀਤਾ ਕਿ ਇਸਤੋਂ ਬਾਅਦ ਹੁਣ ਤਖਤ ਸ਼੍ਰੀ ਦਮਦਮਾ ਸਾਹਿਬ ਨੂੰ ਰੇਲ ਲਿੰਕ ਨਾਲ ਜੋੜਣ ਦੇ ਪ੍ਰੋਜੈਕਟ ਦੀ ਵੀ ਸ਼ੁਰੂਆਤ ਕਰਵਾਈ ਜਾਵੇਗੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਬਟਾਲਾ ਤੋਂ ਜੱਗੂ ਭਗਵਾਨਪੁਰੀਆ ਗੈਂਗ ਦਾ ਸਰਗਰਮ ਮੈਂਬਰ ਗ੍ਰਿਫ਼ਤਾਰ; ਦੋ ਆਧੁਨਿਕ ਪਿਸਤੌਲ ਬਰਾਮਦ

0

👉ਆਪਣੇ ਵਿਦੇਸ਼ੀ ਹੈਂਡਲਰ ਅੰਮ੍ਰਿਤ ਦਾਲਮ ਦੇ ਨਿਰਦੇਸ਼ਾਂ `ਤੇ ਕੰਮ ਕਰ ਰਿਹਾ ਸੀ ਗ੍ਰਿਫ਼ਤਾਰ ਕੀਤਾ ਮੁਲਜ਼ਮ : ਡੀਜੀਪੀ ਗੌਰਵ ਯਾਦਵ
Batala News:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਤਹਿਤ ਗੈਂਗਸਟਰ ਵਿਰੋਧੀ ਟਾਸਕ ਫੋਰਸ (ਏ.ਜੀ.ਟੀ.ਐਫ.) ਪੰਜਾਬ ਨੇ ਬਟਾਲਾ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਵਿੱਚ ਜੱਗੂ ਭਗਵਾਨਪੁਰੀਆ ਗੈਂਗ ਦੇ ਇੱਕ ਸਰਗਰਮ ਮੈਂਬਰ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਉਸ ਦੇ ਕਬਜ਼ੇ ਚੋਂ ਦੋ ਆਧੁਨਿਕ ਪਿਸਤੌਲ ਬਰਾਮਦ ਕੀਤੇ ਹਨ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਬੁੱਧਵਾਰ ਨੂੰ ਇੱਥੇ ਦਿੱਤੀ।ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਗੁਰਲਵ ਸਿੰਘ ਉਰਫ਼ ਲਵ ਰੰਧਾਵਾ ਵਾਸੀ ਉਜਾਗਰ ਨਗਰ , ਬਟਾਲਾ ਵਜੋਂ ਹੋਈ ਹੈ।

ਇਹ ਵੀ ਪੜ੍ਹੋ  ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਮੌਕੇ ਸ੍ਰੀ ਅਨੰਦਪੁਰ ਸਾਹਿਬ ਲਈ ‘ਵ੍ਹਾਈਟ ਸਿਟੀ’ ਪ੍ਰੋਜੈਕਟ ਦੀ ਸ਼ੁਰੂਆਤ

ਬਰਾਮਦ ਕੀਤੇ ਗਏ ਪਿਸਤੌਲਾਂ ਵਿੱਚ ਇੱਕ ਜ਼ੇਗਾਨਾ ਪਿਸਤੌਲ ਸਮੇਤ ਮੈਗਜ਼ੀਨ ਅਤੇ ਤਿੰਨ ਜਿੰਦਾ ਕਾਰਤੂਸ ਅਤੇ ਇੱਕ .30 ਬੋਰ ਪਿਸਤੌਲ ਸਮੇਤ ਦੋ ਮੈਗਜ਼ੀਨ ਤੇ 13 ਜਿੰਦਾ ਕਾਰਤੂਸ ਸ਼ਾਮਲ ਹਨ।ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤਾ ਗਿਆ ਮੁਲਜ਼ਮ ਆਪਣੇ ਵਿਦੇਸ਼ੀ ਹੈਂਡਲਰ ਅੰਮ੍ਰਿਤ ਦਾਲਮ ਦੇ ਨਿਰਦੇਸ਼ਾਂ `ਤੇ ਕੰਮ ਕਰਦਾ ਸੀ।ਡੀਜੀਪੀ ਨੇ ਕਿਹਾ ਕਿ ਇਸ ਮਾਮਲੇ ਵਿੱਚ ਅਗਲੇ-ਪਿਛਲੇ ਸਬੰਧ ਸਥਾਪਤ ਕਰਨ ਲਈ ਹੋਰ ਜਾਂਚ ਕੀਤੀ ਜਾ ਰਹੀ ਹੈ।ਆਪ੍ਰੇਸ਼ਨ ਸੰਬੰਧੀ ਵੇਰਵੇ ਸਾਂਝੇ ਕਰਦੇ ਹੋਏ, ਏ.ਜੀ.ਟੀ.ਐਫ. ਦੇ ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ (ਏਡੀਜੀਪੀ) ਪ੍ਰਮੋਦ ਬਾਨ ਨੇ ਦੱਸਿਆ ਕਿ ਪੁਖ਼ਤਾ ਇਤਲਾਹ `ਤੇ ਕਾਰਵਾਈ ਕਰਦੇ ਹੋਏ, ਡੀਐਸਪੀ ਏ.ਜੀ.ਟੀ.ਐਫ. ਰਾਜਨ ਪਰਮਿੰਦਰ ਦੀ ਅਗਵਾਈ ਹੇਠ ਏਜੀਟੀਐਫ ਦੀਆਂ ਪੁਲਿਸ ਟੀਮਾਂ ਨੇ ਬਟਾਲਾ ਪੁਲਿਸ ਨਾਲ ਸਾਂਝੀ ਕਾਰਵਾਈ ਤਹਿਤ ਬਟਾਲਾ ਦੇ 60- ਫੁੱਟੇ ਕਾਦੀਆਂ ਰੋਡ ਦੇ ਟੀ-ਪੁਆਇੰਟ ਤੋਂ ਦੋਸ਼ੀ ਨੂੰ ਗ੍ਰਿਫ਼ਤਾਰ ਕੀਤਾ ਹੈ।

ਇਹ ਵੀ ਪੜ੍ਹੋ  ਮੁੱਖ ਮੰਤਰੀ ਨੇ ਸੱਦੀ ਪੰਜਾਬ ਕੈਬਨਿਟ ਦੀ ਮੀਟਿੰਗ, 14 ਨੂੰ ਹੋਵੇਗੀ

ਸੀਨੀਅਰ ਪੁਲਿਸ ਸੁਪਰਡੈਂਟ (ਐਸ.ਐਸ.ਪੀ.) ਬਟਾਲਾ ਸੁਹੇਲ ਕਾਸਿਮ ਮੀਰ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤਾ ਮੁਲਜ਼ਮ ਗੁਰਲਵ ਉਰਫ਼ ਲਵ ਰੰਧਾਵਾ ਦਾ ਅਪਰਾਧਿਕ ਪਿਛੋਕੜ ਹੈ ਅਤੇ ਉਹ ਅਸਲਾ ਐਕਟ, ਚੋਰੀ-ਠੱਗੀ ਅਤੇ ਮਨੁੱਖੀ ਜਾਨ ਨੂੰ ਖਤਰੇ ਵਿੱਚ ਪਾਉਣ ਦੇ ਮਾਮਲਿਆਂ ਵਿੱਚ ਸ਼ਾਮਲ ਹੈ। ਉਨ੍ਹਾਂ ਅੱਗੇ ਕਿਹਾ ਕਿ ਇਸ ਸਬੰਧੀ ਹੋਰ ਜਾਂਚ ਜਾਰੀ ਹੈ।ਇਸ ਸਬੰਧ ਵਿੱਚ, ਬਟਾਲਾ ਦੇ ਸਿਵਲ ਲਾਈਨਜ਼ ਪੁਲਿਸ ਸਟੇਸ਼ਨ ਵਿਖੇ ਅਸਲਾ ਐਕਟ ਦੀ ਧਾਰਾ 25 ਤਹਿਤ ਐਫਆਈਆਰ ਨੰਬਰ 342 ਮਿਤੀ 11.11.2025 ਨੂੰ ਕੇਸ ਦਰਜ ਕੀਤਾ ਗਿਆ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਮੌਕੇ ਸ੍ਰੀ ਅਨੰਦਪੁਰ ਸਾਹਿਬ ਲਈ ‘ਵ੍ਹਾਈਟ ਸਿਟੀ’ ਪ੍ਰੋਜੈਕਟ ਦੀ ਸ਼ੁਰੂਆਤ

0

👉ਹਰਜੋਤ ਸਿੰਘ ਬੈਂਸ ਨੇ ਪਵਿੱਤਰ ਨਗਰੀ ਨੂੰ ਸਫੇਦ ਰੰਗ ਵਿੱਚ ਰੰਗਣ ਲਈ ਪੇਂਟ ਕਰਕੇ ਕੀਤੀ ਪ੍ਰਾਜੈਕਟ ਦੀ ਸ਼ੁਰੂਆਤ
Anandpur News:ਅਨੰਦਾਂ ਦੀ ਨਗਰੀ ਸ੍ਰੀ ਅਨੰਦਪੁਰ ਸਾਹਿਬ ਦੇ ਅਧਿਆਤਮਿਕ ਅਤੇ ਇਤਿਹਾਸਕ ਮਾਹੌਲ ਨੂੰ ਸਿਖਰ ‘ਤੇ ਲਿਜਾਣ ਅਤੇ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸ਼ਰਧਾਪੂਰਵਕ ਢੰਗ ਨਾਲ ਮਨਾਉਣ ਲਈ ਅੱਜ ‘ਵ੍ਹਾਈਟ ਸਿਟੀ’ ਪ੍ਰੋਜੈਕਟ ਦੀ ਸ਼ੁਰੂਆਤ ਕੀਤੀ ਗਈ ਹੈ।ਇਸ ਮੌਕੇ ਕਿਲ੍ਹਾ ਅਨੰਦਗੜ੍ਹ ਸਾਹਿਬ ਕਾਰ ਸੇਵਾ ਵਾਲੇ ਬਾਬਾ ਸਤਨਾਮ ਸਿੰਘ ਜੀ ਵੱਲੋਂ ਅਰਦਾਸ ਕੀਤੀ ਗਈ ਅਤੇ ਪੰਜਾਬ ਦੇ ਸਿੱਖਿਆ ਮੰਤਰੀ ਅਤੇ ਸ੍ਰੀ ਅਨੰਦਪੁਰ ਸਾਹਿਬ ਤੋਂ ਵਿਧਾਇਕ ਸ. ਹਰਜੋਤ ਸਿੰਘ ਬੈਂਸ ਨੇ ਸਥਾਨਕ ਬੱਸ ਸਟੈਂਡ ਤੋਂ ਪੂਰੇ ਸ਼ਹਿਰ ਨੂੰ ਸਫੇਦ ਰੰਗ ਨਾਲ ਰੰਗਣ ਲਈ ਪੇਂਟ ਬੁਰਸ਼ ਨਾਲ ਇਸ ਅਹਿਮ ਪ੍ਰੋਜੈਕਟ ਦੀ ਸ਼ੁਰੂਆਤ ਕੀਤੀ।ਇਸ ਪ੍ਰੋਜੈਕਟ ਦੇ ਦ੍ਰਿਸ਼ਟੀਕੋਣ ਬਾਰੇ ਜਾਣਕਾਰੀ ਦਿੰਦਿਆਂ ਸ. ਹਰਜੋਤ ਸਿੰਘ ਬੈਂਸ ਨੇ ਕਿਹਾ, “ਅੱਜ, ਅਸੀਂ ਸ੍ਰੀ ਅਨੰਦਪੁਰ ਸਾਹਿਬ ਨੂੰ ਸੁੰਦਰਤਾ, ਸ਼ਾਂਤੀ ਅਤੇ ਸ਼ਰਧਾ ਦਾ ਚਾਨਣ ਮੁਨਾਰਾ ਬਣਾਉਣ ਦੇ ਰਾਹ ‘ਤੇ ਨਿਕਲੇ ਹਾਂ।

ਇਹ ਵੀ ਪੜ੍ਹੋ  ਮੁੱਖ ਮੰਤਰੀ ਨੇ ਸੱਦੀ ਪੰਜਾਬ ਕੈਬਨਿਟ ਦੀ ਮੀਟਿੰਗ, 14 ਨੂੰ ਹੋਵੇਗੀ

ਇਹ ਪ੍ਰੋਜੈਕਟ ਸਾਡੀ ਅਮੀਰ ਵਿਰਾਸਤ ਅਤੇ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਨਾਲ ਇੱਕ ਵਾਅਦਾ ਹੈ। ਪਵਿੱਤਰ ਨਗਰੀ ਦੀ ਰੂਹਾਨੀਅਤ ਨੂੰ ਪਹਿਲਾਂ ਹੀ ਮਹਿਸੂਸ ਕੀਤਾ ਜਾ ਰਿਹਾ ਹੈ ਕਿਉਂਕਿ ਅਸੀਂ ਹਰ ਗਲੀ ਅਤੇ ਕੋਨੇ ਨੂੰ ਸਾਫ਼ ਕਰ ਰਹੇ ਹਾਂ, ਹਰ ਸੜਕ ਦਾ ਨਵੀਨੀਕਰਨ ਕਰ ਰਹੇ ਹਾਂ ਅਤੇ ਸ਼ਹਿਰ ਨੂੰ ਸਫੇਦ ਰੰਗ ਵਿੱਚ ਰੰਗ ਰਹੇ ਹਾਂ।”ਸਾਰੇ ਭਾਈਚਾਰਿਆਂ ਤੋਂ ਮਿਲ ਰਹੇ ਭਰਵੇਂ ਸਮਰਥਨ ਦਾ ਜ਼ਿਕਰ ਕਰਦਿਆਂ ਸਿੱਖਿਆ ਮੰਤਰੀ ਨੇ ਕਿਹਾ ਕਿ ਲੋਕ ਭਲਾਈ ਨੂੰ ਸਮਰਪਿਤ ਵਿਅਕਤੀਆਂ ਨੇ ਸ਼ੁਰੂਆਤੀ ਪੜਾਅ ਲਈ 20,000 ਲੀਟਰ ਤੋਂ ਵੱਧ ਸਫੇਦ ਪੇਂਟ ਦਾ ਯੋਗਦਾਨ ਪਾਇਆ ਹੈ। ਉਨ੍ਹਾਂ ਕਿਹਾ ਕਿ ਇਹ ਪਹਿਲਕਦਮੀ ਆਪਸੀ ਭਾਈਚਾਰੇ ਅਤੇ ਸਮੂਹਿਕ ਯਤਨਾਂ ਦੀ ਭਾਵਨਾ ਦਾ ਇੱਕ ਪ੍ਰਤੱਖ ਪ੍ਰਮਾਣ ਹੈ।ਨੌਜਵਾਨਾਂ ਅਤੇ ਪੰਚਾਇਤਾਂ ਨੂੰ ਇਸ ਵੱਡੀ ਸੇਵਾ ਵਿੱਚ ਹਿੱਸਾ ਲੈਣ ਦੀ ਅਪੀਲ ਕਰਦਿਆਂ, ਸਿੱਖਿਆ ਮੰਤਰੀ ਨੇ ਕਿਹਾ, “ਅਸੀਂ ਅਗਲੇ ਪੰਜ ਤੋਂ ਸੱਤ ਦਿਨਾਂ ਵਿੱਚ ਹਰ ਗਲੀ ਅਤੇ ਹਰ ਮੁਹੱਲੇ ਨੂੰ ਕਵਰ ਕਰਾਂਗੇ ਅਤੇ ਇਹ ਯਕੀਨੀ ਬਣਾਵਾਂਗੇ ਕਿ ਸਫੇਦ ਰੰਗ ਨਾਲ ਇਸ ਪਵਿੱਤਰ ਨਗਰੀ ਦੀ ਸੁੰਦਰਤਾ ਨੂੰ ਹੋਰ ਚਾਰ ਚੰਨ ਲਗਾਏ ਜਾਣ।”

ਇਹ ਵੀ ਪੜ੍ਹੋ  ਮੁੱਖ ਮੰਤਰੀ ਦੀਆਂ ਉਦਯੋਗ-ਪੱਖੀ ਨੀਤੀਆਂ ਨੂੰ ਪਿਆ ਬੂਰ, ਭਾਰਤ ਸਰਕਾਰ ਨੇ ਪੰਜਾਬ ਨੂੰ ‘ਟਾਪ ਅਚੀਵਰ’ ਐਵਾਰਡ ਨਾਲ ਕੀਤਾ ਸਨਮਾਨਿਤ

ਸਿੱਖਿਆ ਮੰਤਰੀ ਨੇ ਇਸ ਪ੍ਰੋਜੈਕਟ ਲਈ ਸਮੁੱਚੇ ਪ੍ਰਸ਼ਾਸਨ ਵੱਲੋਂ ਪੂਰਨ ਸਮਰਥਨ ਦੇਣ ਦਾ ਭਰੋਸਾ ਦਿੰਦਿਆਂ ਕਿਹਾ ਕਿ ‘ਵ੍ਹਾਈਟ ਸਿਟੀ’ ਪ੍ਰੋਜੈਕਟ ਨੂੰ ਇੱਕ ਨਿਰੰਤਰ ਮੁਹਿੰਮ ਵਜੋਂ ਅੱਗੇ ਵਧਾਇਆ ਜਾਵੇਗਾ ਅਤੇ ਇਸ ਦੇ ਮੌਜੂਦਾ ਪੜਾਅ ਤਹਿਤ ਸ੍ਰੀ ਅਨੰਦਪੁਰ ਸਾਹਿਬ ਦੇ ਸੰਪੂਰਨ ਅਤੇ ਸਥਾਈ ਸੁੰਦਰੀਕਰਨ ਨੂੰ ਯਕੀਨੀ ਬਣਾਇਆ ਜਾਵੇਗਾ ਤਾਂ ਜੋ ਨੌਵੇਂ ਪਾਤਸ਼ਾਹ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਾਗਮਾਂ ਲਈ ਲੱਖਾਂ ਦੀ ਗਿਣਤੀ ਵਿੱਚ ਪਹੁੰਚਣ ਵਾਲੀ ਸੰਗਤ ਨੂੰ ਗੁਰੂ ਸਾਹਿਬ ਦੀ ਵਿਰਾਸਤ ਦਾ ਰੂਹਾਨੀ ਪ੍ਰਤੀਕ ਬਣਾਇਆ ਜਾ ਸਕੇ।ਗੁਰੂ ਸਾਹਿਬ ਜੀ ਦੀਆਂ ਸਿੱਖਿਆਵਾਂ ਦੀ ਭਾਵਨਾ ਨੂੰ ਉਜਾਗਰ ਕਰਦਿਆਂ, ਸ. ਹਰਜੋਤ ਸਿੰਘ ਬੈਂਸ ਨੇ ਕਿਹਾ, “ਇਸ ਪਵਿੱਤਰ ਨਗਰੀ ‘ਚ ਜਿੱਥੇ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਨੇ ਇੱਕ ਅਧਿਆਤਮਿਕ ਕਿਲ੍ਹੇ ਦੀ ਨੀਂਹ ਰੱਖੀ ਸੀ, ਅਸੀਂ ਗੁਰੂ ਸਾਹਿਬ ਦੀ ਰੂਹਾਨੀਅਤ ਨੂੰ ਦੁਨੀਆਂ ਭਰ ਦੀਆਂ ਸੰਗਤਾਂ ਤੱਕ ਪਹੁੰਚਾਉਣ ਲਈ ਨਿਮਾਣੀ ਸੇਵਾ ਸ਼ੁਰੂ ਕਰ ਰਹੇ ਹਾਂ।”

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

DAV College Bathinda ਨੇ ਸਾਇੰਸ ਦੇ ਵਿਦਿਆਰਥੀਆਂ ਦੀ ਸ਼ਾਨਦਾਰ ਪ੍ਰਾਪਤੀ ਦਾ ਜਸ਼ਨ ਮਨਾਇਆ

0

Bathinda News:ਡੀ.ਏ.ਵੀ. ਕਾਲਜ ਬਠਿੰਡਾ ਦੇ ਕੈਮਿਸਟਰੀ ਵਿਭਾਗ ਨੂੰ ਬਹੁਤ ਮਾਣ ਮਹਿਸੂਸ ਹੋਇਆ ਜਦੋਂ ਮਾਸਟਰ ਆਫ਼ ਸਾਇੰਸ (ਐਮ.ਐਸ.ਸੀ.) ਕੈਮਿਸਟਰੀ ਦੇ ਵਿਦਿਆਰਥੀਆਂ ਨੇ ਯੂਨੀਵਰਸਿਟੀ ਪ੍ਰੀਖਿਆ ਵਿੱਚੋਂ ਚੰਗੇ ਨਤੀਜੇ ਪ੍ਰਾਪਤ ਕੀਤੇ। ਇਹ ਨਤੀਜੇ ਵਿਦਿਆਰਥੀਆਂ ਵਿੱਚ ਅਕਾਦਮਿਕ ਉੱਤਮਤਾ ਦੇ ਇੱਕ ਅਸਾਧਾਰਨ ਪੱਧਰ ਨੂੰ ਦਰਸਾਉਂਦੇ ਹਨ।ਸਮੈਸਟਰ ਚੌਥੇ ਵਿੱਚ, ਇਸ਼ਿਤਾ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ। ਆਸ਼ਿਮਾ ਅਤੇ ਸੰਜਨਾ ਅਰੋੜਾ ਨੇ ਦੂਜਾ ਸਥਾਨ ਪ੍ਰਾਪਤ ਕੀਤਾ ਹੈ, ਪ੍ਰਿਯੰਕਾ ਅਤੇ ਨਿਸ਼ਾ ਰਾਣੀ ਨੇ ਤੀਜਾ ਸਥਾਨ ਪ੍ਰਾਪਤ ਕੀਤਾ ਹੈ।

ਇਹ ਵੀ ਪੜ੍ਹੋ  Bathinda ‘ਚ ਚੱਲ ਰਿਹਾ ਐਬੁਲੈਂਸ-ਹਸਪਤਾਲ ਦਾ (ਨਾ+ਪਾ+ਕ) ਗਠਜੋੜ; ਆਡੀਓ ਤੇ ਵੀਡੀਓ ਵਾਈਰਲ

ਕਾਲਜ ਦੇ ਪ੍ਰਿੰਸੀਪਲ ਡਾ. ਰਾਜੀਵ ਕੁਮਾਰ ਸ਼ਰਮਾ ਨੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਜ਼ਿਕਰ ਕੀਤਾ ਕਿ ਇਹ ਅਸਧਾਰਨ ਨਤੀਜਾ ਵਿਦਿਆਰਥੀਆਂ ਦੀ ਸਖ਼ਤ ਮਿਹਨਤ ਅਤੇ ਫੈਕਲਟੀ ਮੈਂਬਰਾਂ ਦੇ ਸਮਰਪਣ ਨੂੰ ਦਰਸਾਉਂਦਾ ਹੈ।ਉਨ੍ਹਾਂ ਨੇ ਕੈਮਿਸਟਰੀ ਵਿਭਾਗ ਦੇ ਮੁਖੀ ਪ੍ਰੋ. ਮੀਤੂ ਐਸ. ਵਧਵਾ ਅਤੇ ਵਿਭਾਗ ਦੇ ਸਾਰੇ ਫੈਕਲਟੀ ਮੈਂਬਰਾਂ ਦੇ ਯਤਨਾਂ ਦੀ ਸ਼ਲਾਘਾ ਕੀਤੀ। ਇਹ ਬੇਮਿਸਾਲ ਨਤੀਜੇ ਨਾ ਸਿਰਫ਼ ਵਿਅਕਤੀਗਤ ਵਿਦਿਆਰਥੀਆਂ ਲਈ ਸਨਮਾਨ ਲਿਆਉਂਦੇ ਹਨ ਬਲਕਿ ਖੇਤਰ ਵਿੱਚ ਡੀ.ਏ.ਵੀ ਕਾਲਜ ਦੀ ਅਕਾਦਮਿਕ ਸ਼ਾਖ਼ ਨੂੰ ਵੀ ਉੱਚਾ ਕਰਦੇ ਹਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Our Visitor

1902665